ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਰਾਏ- ਅਬਦੁੱਲਾ ਖ਼ਾਨ ਭੱਟੀ, ਪ੍ਰਚਲਿਤ ਨਾਮ ਦੁੱਲਾ ਭੱਟੀ (ਸ਼ਾਹਮੁਖੀ: دًﻻ بھٹى) ਪੰਜਾਬ ਦਾ ਇੱਕ ਪ੍ਰਸਿੱਧ ਪ੍ਰਾਚੀਨ ਰਾਜਪੂਤ ਨਾਇਕ ਸੀ, ਜਿਸਨੇ ਮੁਗਲ ਸਮਰਾਟ ਅਕਬਰ ਦੇ ਖਿਲਾਫ ਇੱਕ ਬਗ਼ਾਵਤ ਦੀ ਅਗਵਾਈ ਕੀਤੀ ਸੀ। ਉਸਦੀ ਮਾਂ ਦਾ ਨਾਂ ਲੱਧੀ ਤੇ ਪਿਉ ਦਾ ਨਾਂ ਫਰੀਦ ਸੀ।ਦੁੱਲੇ ਦੀ ਮਾਂ ਲੱਧੀ ਨੇ ਅਕਬਰ ਦੇ ਪੁੱਤ ਸ਼ੇਖੂ ਨੂੰ ਦੁੱਧ ਚੁੰਘਾਇਆ ਤੇ ਮਹੱਲਾਂ ਵਿਚ ਦੁੱਧ ਚੁੰਘਾਵੀ ਦੇ ਤੌਰ ਤੇ ਕੰਮ ਕੀਤਾ। ਰਾਏ ਅਬਦੁੱਲਾ ਖਾਨ ਨੇ ਇਸ ਹੱਦ ਤੱਕ ਹਕੂਮਤ ਨੂੰ ਵਖਤ ਪਾ ਰੱਖਿਆ ਸੀ ਕਿ ਅਕਬਰ ਨੂੰ ਆਪਣੀ ਰਾਜਧਾਨੀ ਦਿੱਲੀ ਤੋਂ ਤਬਦੀਲ ਕਰਨੀ ਪਈ ਅਤੇ ਲਗਭਗ 20 ਸਾਲਾਂ ਲਈ ਲਾਹੌਰ ਵਿੱਚ, ਲਾਹੌਰ ਕਿਲੇ ਨੂੰ ਆਪਣਾ ਹੈੱਡਕੁਆਰਟਰ ਬਣਾਉਣਾ ਪਿਆ ਸੀ ਅਤੇ ਇਹਦੇ ਬੁਨਿਆਦੀ ਢਾਂਚੇ ਨੂੰ ਵੀ ਬਦਲਣਾ ਪਿਆ ਸੀ। ਪੰਜਾਬੀ ਭਾਸ਼ਾ ਵਿੱਚ ਇੱਕ ਕਿੱਸਾ ਹੈ ਜਿਸ ਨੂੰ 'ਦੁੱਲੇ ਦੀ ਵਾਰ' ਕਿਹਾ ਜਾਂਦਾ ਹੈ। ਇਸ ਵਿੱਚ ਪਾਕਿਸਤਾਨੀ ਪੰਜਾਬ ਵਿੱਚ ਦੁੱਲਾ ਭੱਟੀ ਦੀ ਲੜਾਈ ਦੀਆਂ ਘਟਨਾਵਾਂ ਦਾ ਬਿਰਤਾਂਤ ਹੈ। ਅਤੇ ਇੱਕ ਇਲਾਕੇ ਦਾ ਨਾਂ 'ਦੁੱਲੇ ਦੀ ਬਾਰ' ਯਾਨੀ ਦੁੱਲਾ ਭੱਟੀ ਦਾ ਜੰਗਲ ਹੈ। ਇਹ ਮਹਾਨ ਰਾਜਪੂਤ ਨਾਇਕ ਲਾਹੌਰ, ਪੰਜਾਬ, ਪਾਕਿਸਤਾਨ ਵਿੱਚ ਮੈਣੀ ਸਾਹਿਬ ਕਬਰਿਸਤਾਨ ਵਿੱਚ ਦਫਨ ਦੱਸਿਆ ਜਾਂਦਾ ਹੈ।
ਜਰਮਨ ( Deutsch ਡੋਇਚ) ਗਿਣਤੀ ਦੇ ਅਨੁਸਾਰ ਯੂਰਪ ਦੀ ਸਭ ਵਲੋਂ ਜਿਆਦਾ ਬੋਲੀ ਜਾਣ ਵਾਲੀ ਭਾਸ਼ਾ ਹੈ। ਇਹ ਜਰਮਨੀ, ਸਵਿਟਜਰਲੈਂਡ ਅਤੇ ਆਸਟਰੀਆ ਦੀ ਮੁੱਖ ਅਤੇ ਰਾਜਭਾਸ਼ਾ ਹੈ। ਇਹ ਰੋਮਨ ਲਿਪੀ ਵਿੱਚ (ਕੁਝ ਹੋਰ ਵਾਧੂ ਚਿੰਨਾਂ ਨਾਲ) ਲਿਖੀ ਜਾਂਦੀ ਹੈ। ਇਹ ਹਿੰਦ-ਯੂਰੋਪੀ ਬੋਲੀ- ਪਰਵਾਰ ਵਿੱਚ ਜਰਮਨਿਕ ਸ਼ਾਖਾ ਵਿੱਚ ਆਉਂਦੀ ਹੈ। ਅੰਗਰੇਜ਼ੀ ਨਾਲ ਇਸਦਾ ਕਰੀਬੀ ਰਿਸ਼ਤਾ ਹੈ। ਲੇਕਿਨ ਰੋਮਨ ਲਿਪੀ ਦੇ ਅੱਖਰਾਂ ਦਾ ਇਸ ਦੀਆਂ ਧੁਨੀਆਂ ਦੇ ਨਾਲ ਮੇਲ ਅੰਗਰੇਜ਼ੀ ਦੇ ਮੁਕ਼ਾਬਲੇ ਕਿਤੇ ਬਿਹਤਰ ਹੈ। ਆਧੁਨਿਕ ਮਾਨਕੀਕ੍ਰਿਤ ਜਰਮਨ ਨੂੰ ਉੱਚ ਜਰਮਨ ਕਹਿੰਦੇ ਹਨ । ਜਰਮਨ ਭਾਸ਼ਾ ਭਾਰੋਪੀ ਪਰਵਾਰ ਦੇ ਜਰਮੇਨਿਕ ਵਰਗ ਦੀ ਭਾਸ਼ਾ, ਆਮ ਤੌਰ ਤੇ ਉੱਚ ਜਰਮਨ ਦਾ ਉਹ ਰੂਪ ਹੈ ਜੋ ਜਰਮਨੀ ਵਿੱਚ ਸਰਕਾਰੀ , ਸਿੱਖਿਆ , ਪ੍ਰੈਸ ਆਦਿ ਦਾ ਮਾਧਿਅਮ ਹੈ। ਇਹ ਆਸਟਰੀਆ ਵਿੱਚ ਵੀ ਬੋਲੀ ਜਾਂਦੀ ਹੈ। ਇਸਦਾ ਉਚਾਰਣ 1898 ਈ. ਦੇ ਇੱਕ ਕਮਿਸ਼ਨ ਦੁਆਰਾ ਨਿਸ਼ਚਿਤ ਹੈ। ਲਿਪੀ ਫਰਾਂਸੀਸੀ ਅਤੇ ਅੰਗਰੇਜ਼ੀ ਨਾਲ ਮਿਲਦੀ ਜੁਲਦੀ ਹੈ। ਰਤਮਾਨ ਜਰਮਨ ਦੇ ਸ਼ਬਦ ਦੇ ਸ਼ੁਰੂ ਵਿੱਚ ਅਘਾਤ ਹੋਣ ਉੱਤੇ ਕਾਕਲਿਅ ਸਪਰਸ਼ ਹਨ। ਤਾਨ (ਟੋਨ) ਅੰਗਰੇਜ਼ੀ ਵਰਗੀ ਹੈ। ਉਚਾਰਣ ਜਿਆਦਾ ਬਲਸ਼ਾਲੀ ਅਤੇ ਸ਼ਬਦਕਰਮ ਜਿਆਦਾ ਨਿਸ਼ਚਿਤ ਹੈ। ਦਾਰਸ਼ਨਕ ਅਤੇ ਵਿਗਿਆਨਕ ਸ਼ਬਦਾਵਲੀ ਨਾਲ ਪਰਿਪੂਰਣ ਹੈ। ਸ਼ਬਦਰਾਸ਼ੀ ਅਨੇਕ ਸਰੋਤਾਂ ਤੋਂ ਲਈ ਗਈ ਹੈ। ਉੱਚ ਜਰਮਨ, ਕੇਂਦਰ, ਉੱਤਰ ਅਤੇ ਦੱਖਣ ਵਿੱਚ ਬੋਲੀ ਜਾਣ ਵਾਲੀ ਆਪਣੀ ਪੱਛਮੀ ਸ਼ਾਖਾ (ਲਓ ਜਰਮਨ - ਫਰਿਜਿਅਨ , ਅੰਗਰੇਜ਼ੀ) ਤੋਂ ਲੱਗਭੱਗ ਛੇਵੀਂ ਸ਼ਤਾਬਦੀ ਵਿੱਚ ਵੱਖ ਹੋਣ ਲੱਗੀ ਸੀ। ਭਾਸ਼ਾ ਦੀ ਦ੍ਰਿਸ਼ਟੀ ਤੋਂ ਪ੍ਰਾਚੀਨ ਹਾਈ ਜਰਮਨ (750-1050), ਕੇਂਦਰੀ ਹਾਈ ਜਰਮਨ (1350 ਈ . ਤੱਕ ) , ਆਧੁਨਿ ਹਾਈ ਜਰਮਨ (1200 ਈ.
ਮਾਘੀ ਇੱਕ ਪੰਜਾਬੀ ਤਿਉਹਾਰ ਹੈ। ਹਿੰਦੀ ਵਿੱਚ ਇਸਨੂੰ ਮਕਰ ਸਕ੍ਰਾਂਤੀ ਕਿਹਾ ਜਾਂਦਾ ਹੈ। ਇਹ ਤਿਉਹਾਰ ਸਾਰੇ ਭਾਰਤ ਵਿੱਚ ਠੰਡ ਵਿੱਚ ਪੱਕੀ ਫ਼ਸਲ ਦਾ ਜ਼ਸ਼ਨ ਮਨਾਉਣ ਲਈ ਮਨਾਇਆ ਜਾਂਦਾ ਹੈ। ਮਾਘੀ, ਪੰਜਾਬੀ ਕਲੈਂਡਰ ਮੁਤਾਬਿਕ ਮਾਘ ਮਹੀਨੇ ਦੇ ਪਹਿਲੇ ਦਿਨ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮਨਾਈ ਜਾਂਦੀ ਹੈ। ਮਾਘੀ ਮਕ੍ਰ ਸੰਕ੍ਰਾਤੀ ਤਿਓਹਾਰ ਦਾ ਪੰਜਾਬੀ ਨਾਂ ਹੈ, ਜੋਕਿ ਠੰਡ ਦੀ ਸੰਗਰਾਂਦ ਦਾ ਤਿਓਹਾਰ ਹੈ ਤੇ ਇਸਨੂੰ ਸਰਦੀ ਵਾਡੀ ਦੇ ਤਿਓਹਾਰ ਦੇ ਰੂਪ ਵਿੱਚ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ I
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਬੁੱਧ (0.4 AU) ਸਭ ਤੋਂ ਛੋਟਾ ਅਤੇ ਸੂਰਜ ਦੇ ਸਭ ਤੋਂ ਨਜ਼ਦੀਕ ਵਾਲਾ ਗ੍ਰਹਿ ਹੈ। ਇਹ ਸੂਰਜ ਦਾ ਇੱਕ ਚੱਕਰ 88 ਦਿਨਾਂ ਵਿੱਚ ਪੁਰਾ ਕਰਦਾ ਹੈ। ਇਹ ਦੋ ਸੂਰਜ ਦੇ ਚੱਕਰਾਂ ਵਿੱਚ ਤਿੰਨ ਵਾਰ ਘੁੰਮਦਾ ਹੈ। ਬੁੱਧ ਦਾ ਕੋਈ ਉਪਗ੍ਰਹਿ ਨਹੀਂ ਹੈ, ਅਤੇ ਇਸ ਦਾ ਮਾਲੂਮ ਭੂ-ਵਿਗਿਆਨਕ ਮੁਹਾਂਦਰਾ ਇਹ ਹੈ ਕਿ ਇਸ ਉੱਤੇ ਉਲਕਾਵਾਂ (ਟੁਟੇ ਤਾਰੇ) ਦੀਆਂ ਟੱਕਰਾਂ ਦੇ ਟੋਏ ਅਤੇ ਲੋਬਦਾਰ ਵੱਟਾਂ ਪਈਆਂ ਹੋਈਆਂ ਹਨ। ਬੁੱਧ ਦਾ ਬੇਲੋੜਾ ਵਾਯੂ ਮੰਡਲ ਇਸ ਦੀ ਜ਼ਮੀਨ ਤੋਂ, ਸੂਰਜੀ ਹਵਾ ਕੇ ਕਾਰਨ, ਬਲਾਸਟ ਹੋ ਰਹੇ ਅਣੂਆਂ ਦੇ ਨਾਲ ਭਰਿਆ ਹੋਇਆ ਹੈ। ਇਸ ਦਾ ਲੋਹੇ ਦਾ ਕੇਂਦਰੀ ਭਾਗ ਇਸ ਦੇ ਬਾਹਰੀ ਪਰਤ ਨਾਲੋਂ ਬਹੁਤ ਹੀ ਵੱਡਾ ਹੈ। ਇਸ ਦੇ ਬਾਰੇ ਇਹ ਅਨੁਮਾਨ ਲਗਾਇਆ ਜਾਂਦਾ ਹੈ ਕਿ ਇਸ ਦਾ ਪਰਤ ਸੂਰਜੀ ਊਰਜਾ ਕਰ ਕੇ ਪੂਰੀ ਤਰਾਂ ਬਣ ਨਹੀਂ ਪਾਇਆ ਅਤੇ ਜਾਂ ਇਸ ਦੇ ਬਾਹਰੀ ਪਰਤ ਕਿਸੇ ਵੱਡੇ ਉਲਕੇ ਦੀ ਟੁਕਰ ਨਾਲ ਲਿਥ ਗਿਆ ਹੋਵੇ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸ੍ਰੀ ਗੁਰੂ ਨਾਨਕ ਦੇਵ ਜੀ ਉਚਾਰਨ (15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਦੇ ਮਹੀਨੇ ਵਿੱਚ ਅਲੱਗ-ਅਲੱਗ ਮਿਤੀ ਨੂੰ ਆਉਂਦੀ ਹੈ।ਗੁਰੂ ਨਾਨਕ ਦੇਵ ਜੀ ਨੇ ਦੂਰ-ਦੂਰ ਤੱਕ ਯਾਤਰਾ ਕੀਤੀ ਅਤੇ ਲੋਕਾਂ ਨੂੰ ਇੱਕ ਪਰਮੇਸ਼ਰ ਹੋਣ ਦਾ ਸੰਦੇਸ਼ ਦਿੱਤਾ ਜੋ ਆਪਣੀ ਹਰ ਇੱਕ ਰਚਨਾ ਵਿੱਚ ਵਾਸ ਕਰਦਾ ਹੈ ਅਤੇ ਅਨਾਦਿ ਸੱਚ ਨੂੰ ਦਰਸਾਉਂਦਾ ਹੈ। ਉਹਨਾਂ ਨੇ ਇਕ ਅਨੋਖਾ ਅਧਿਆਤਮਿਕ, ਸਮਾਜਕ, ਅਤੇ ਰਾਜਨੀਤਕ ਪਲੇਟਫਾਰਮ ਤਿਆਰ ਕੀਤਾ ਜੋ ਸਮਾਨਤਾ, ਭਰੱਪਣ ਦਾ ਪਿਆਰ, ਭਲਾਈ, ਅਤੇ ਸਦਭਾਵਨਾ 'ਤੇ ਆਧਾਰਿਤ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਨਾਨਕ ਦੇ ਸ਼ਬਦ, 974 ਕਾਵਿਕ ਭਜਨਾਂ ਦੇ ਰੂਪ ਵਿਚ ਦਰਜ਼ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਮੁੱਖ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸ਼ਟ ਹਨ। ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ (ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ), ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸਵਾਮੀ ਵਿਵੇਕਾਨੰਦ (ਬਾਂਗਲਾ: [ʃami bibekanɒnɖo] ( ਸੁਣੋ) (12 ਜਨਵਰੀ 1863 - 4 ਜੁਲਾਈ 1902), ਜਨਮ ਸਮੇਂ ਨਰੇਂਦਰ ਨਾਥ ਦੱਤ (ਬਾਂਗਲਾ: [nɔrend̪ro nat̪ʰ d̪ɔt̪t̪o]), ਭਾਰਤੀ ਹਿੰਦੂ ਸੰਨਿਆਸੀ ਸੀ ਅਤੇ 19ਵੀਂ ਸਦੀ ਦੇ ਸੰਤ ਰਾਮ-ਕ੍ਰਿਸ਼ਨ ਪਰਮਹੰਸ ਦੇ ਮੁੱਖ ਚੇਲੇ ਸਨ। ਪੱਛਮੀ ਜਗਤ ਨੂੰ ਭਾਰਤੀ ਦਰਸ਼ਨ, ਵੇਦਾਂਤ ਅਤੇ ਯੋਗ ਦਾ ਤੁਆਰਫ਼ ਕਰਾਉਣ ਵਾਲੀ ਮੁੱਖ ਹਸਤੀ ਸਨ। ਅਤੇ ਉਨ੍ਹਾਂ ਨੂੰ ਅੰਤਰ-ਧਰਮੀ ਚੇਤਨਾ ਧਾਉਣ ਦਾ ਅਤੇ ਹਿੰਦੂ ਧਰਮ ਨੂੰ 19ਵੀਂ ਸਦੀ ਵਿੱਚ ਸੰਸਾਰ ਧਰਮ ਦੇ ਰੁਤਬੇ ਤੱਕ ਪਹੁੰਚਾਉਣ ਦਾ ਸਿਹਰਾ ਦਿੱਤਾ ਜਾਂਦਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਪਤਝੜ, ਨੂੰ ਅਮਰੀਕੀ ਅਤੇ ਕੈਨੇਡੀਅਨ ਅੰਗਰੇਜ਼ੀ ਵਿੱਚ ਗਿਰਾਵਟ ਦੇ ਤੌਰ ਜਾਣਿਆ ਜਾਂਦਾ ਹੈ, ਇਹ ਚਾਰ ਮੌਸਮਾਂ ਵਿੱਚੋਂ ਇੱਕ ਹੈ। ਪਤਝੜ ਗਰਮੀ ਤੋਂ ਸਰਦੀ ਤੱਕ, ਸਤੰਬਰ (ਉੱਤਰੀ ਅਰਧਗੋਲ਼ਾ) ਜਾਂ ਮਾਰਚ (ਦੱਖਣੀ ਅਰਧਗੋਲ਼ਾ) ਵਿੱਚ ਤਬਦੀਲੀ ਦਾ ਸੰਕੇਤ ਕਰਦਾ ਹੈ, ਜਦੋਂ ਦਿਨ ਦਾ ਚਾਨਣ ਬਹੁਤ ਘੱਟ ਹੁੰਦਾ ਹੈ ਅਤੇ ਤਾਪਮਾਨ ਬਹੁਤ ਘੱਟ ਹੋ ਜਾਂਦਾ ਹੈ। ਇਸ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿਚੋਂ ਇੱਕ ਦਰਖਤਾਂ ਤੋਂ ਪੱਤਿਆਂ ਦਾ ਡਿੱਗਣਾ ਹੈ। ਦੇਸੀ ਮਹੀਨਿਆਂ ਮੁਤਾਬਿਕ ਵੇਖਿਆ ਜਾਵੇ ਤਾਂ ਕੱਤਕ-ਮੱਘਰ ਦੇ ਸਮੇਂ ਵਿੱਚ ਰੁੱਖਾਂ ਦੇ ਪੱਤੇ ਝੜਦੇ ਹੁੰਦੇ ਹਨ।
ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਂਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ!
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਦਸੰਬਰ 2018 ਮੁਤਾਬਿਕ ਇਸ ਵਿਕੀ ’ਤੇ 30,836 ਲੇਖ ਹਨ ਅਤੇ ਇਸ ਦੇ ਕੁੱਲ 26,432 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,51,904 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.9 (02196d2) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਅੰਮ੍ਰਿਤਸਰ ਸ਼ਹਿਰ ਉੱਤਰੀ ਪੰਜਾਬ ਵਿੱਚ ਵੱਸਿਆ ਹੈ, ਜੋ ਭਾਰਤ ਦਾ ਉੱਤਰ ਪੱਛਮੀ ਖੇਤਰ ਹੈ। ਪਾਕਿਸਤਾਨ ਸਰਹੱਦ ਤੋਂ ੨੫ ਕਿਲੋਮੀਟਰ (੧੫ ਮੀਲ) ਦੂਰ ਹੈ। ਇਹ ਮਹੱਤਵਪੂਰਨ ਪੰਜਾਬ ਸ਼ਹਿਰ ਵਣਜਾਰਾ, ਸੱਭਿਆਚਾਰ ਅਤੇ ਆਵਾਜਾਈ ਦਾ ਮੁੱਖ ਕੇਂਦਰ ਹੈ। ਇਹ ਸਿੱਖ ਧਰਮ ਦਾ ਕੇਂਦਰ ਅਤੇ ਸਿੱਖਾਂ ਲਈ ਤੀਰਥ ਦਾ ਮੁੱਖ ਸਥਾਨ ਹੈ। ਅੰਮ੍ਰਿਤਸਰ ਸੈਲਾਨੀਆਂ ਲਈ ਇਕ ਆਕਰਸ਼ਕ ਮੰਜ਼ਿਲ ਹੈ , ਖਾਸ ਕਰਕੇ ਸੁਨਿਹਰੀ ਤਿਕੋਣ ਦੇ ਉਹ ਹਿੱਸੇ ਮੁੱਖ ਨਿਸ਼ਾਨੇ ਹਨ:
ਮੁਕਤਸਰ ਨੂੰ ਪਹਿਲਾਂ ‘ਖਿਦਰਾਣੇ ਦੀ ਢਾਬ’ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਕਿਉਂਕਿ ਚਾਰੇ ਪਾਸਿਓਂ ਵਰਖਾ ਦਾ ਪਾਣੀ, ਇੱਥੇ ਆ ਕੇ ਜਮ੍ਹਾਂ ਹੋ ਜਾਂਦਾ ਸੀ। ਰੇਤਲੇ ਇਲਾਕੇ ਵਿਚ ਪਾਣੀ ਦੀ ਬੇਹੱਦ ਘਾਟ ਹੋਣ ਕਾਰਨ ਇਹ ਢਾਬ, ਆਸ-ਪਾਸ ਦੇ ਇਲਾਕੇ ਦੇ ਲੋਕਾਂ ਲਈ ਪਾਣੀ ਦੀ ਲੋੜ-ਪੂਰਤੀ ਦਾ ਇਕ ਵੱਡਾ ਸਰੋਤ ਸੀ। ਰੇਤਲੇ ਟਿੱਬਿਆਂ ਵਾਲੀ ਇਸ ਧਰਤੀ ਨੂੰ ਭਾਗ ਕਿਵੇਂ ਲੱਗੇ ਇਹ ਇਤਿਹਾਸ ਦੀ ਬੇਮਿਸਾਲ ਦਾਸਤਾਨ ਹੈ।
ਫ਼ਰਵਰੀ ਸਾਲ ਦਾ ਦੂਜਾ ਅਤੇ ਸਾਲ ਦਾ ਸਭ ਤੋਂ ਛੋਟਾ ਮਹੀਨਾ ਹੈ। ਇਸ ਮਹੀਨੇ ਦੇ ਦਿਨ 30 ਤੋਂ ਘੱਟ ਹੁੰਦੇ ਹਨ। ਇਸ ਮਹੀਨੇ ਵਿੱਚ ਲੀਪ ਦੇ ਸਾਲ ਵਿੱਚ, ਜਦ ਸਾਲ ਦਾ ਅੰਕ ਚਾਰ ਨਾਲ ਬਰਾਬਰ ਵੰਡ ਜਾਂਦਾ ਹੈ 29 ਦਿਨ ਹੁੰਦੇ ਹਨ (ਪਰ ਜੋ ਸਾਲ 100 ਨਾਲ ਬਰਾਬਰ ਵੰਡ ਜਾਂਦੇ ਹਨ, ਪਰ 400 ਨਾਲ ਨਹੀਂ, ਉਨਾਂ ਸਾਲਾਂ ਵਿੱਚ ਫ਼ਰਵਰੀ ਦੇ 29 ਦਿਨ ਨਹੀਂ ਹੁੰਦੇ)। ਆਮ ਤੋਰ ਤੇ ਫ਼ਰਵਰੀ ਵਿੱਚ 28 ਦਿਨ ਹੁੰਦੇ ਹਨ।
ਫ਼ਾਰਸੀ (فارسی), ਇੱਕ ਭਾਸ਼ਾ ਹੈ ਜੋ ਇਰਾਨ, ਅਫਗਾਨਿਸਤਾਨ, ਤਾਜਿਕਸਤਾਨ ਅਤੇ ਉਜਬੇਕਿਸਤਾਨ ਦੀ ਪਹਿਲੀ ਅਤੇ ਸਰਕਾਰੀ ਭਾਸ਼ਾ ਹੈ। ਇਸਨੂੰ 7.5 ਕਰੋੜ ਲੋਕ ਬੋਲਦੇ ਹਨ। ਭਾਸ਼ਾ ਪਰਿਵਾਰ ਦੇ ਲਿਹਾਜ ਨਾਲ ਇਹ ਹਿੰਦ-ਯੂਰਪੀ ਭਾਸ਼ਾ-ਪਰਿਵਾਰ ਦੀ ਹਿੰਦ-ਈਰਾਨੀ ਸ਼ਾਖਾ ਦੀ ਈਰਾਨੀ ਉਪਸ਼ਾਖਾ ਦੀ ਮੈਂਬਰ ਹੈ ਅਤੇ ਪੰਜਾਬੀ ਦੀ ਤਰ੍ਹਾਂ ਇਸ ਵਿੱਚ ਕਿਰਿਆ ਵਾਕ ਦੇ ਆਖਰ ਵਿੱਚ ਆਉਂਦੀ ਹੈ। ਇਹ ਸੰਸਕ੍ਰਿਤ ਨਾਲ ਕਾਫੀ ਮਿਲਦੀ-ਜੁਲਦੀ ਹੈ ਅਤੇ ਉਰਦੂ (ਅਤੇ ਹਿੰਦੀ) 'ਤੇ ਪੰਜਾਬੀ ਵਿੱਚ ਇਸ ਦੇ ਕਈ ਸ਼ਬਦ ਵਰਤੇ ਜਾਂਦੇ ਹਨ। ਇਹ ਅਰਬੀ-ਫ਼ਾਰਸੀ ਲਿੱਪੀ ਵਿੱਚ ਲਿਖੀ ਜਾਂਦੀ ਹੈ। ਅੰਗਰੇਜਾਂ ਦੇ ਆਉਣ ਤੋਂ ਪਹਿਲਾਂ ਭਾਰਤੀ ਉਪ ਮਹਾਂਦੀਪ ਵਿੱਚ ਫਾਰਸੀ ਦੀ ਵਰਤੋਂ ਦਰਬਾਰੀ ਕੰਮਾਂ ਅਤੇ ਲਿਖਾਈ ਦੀ ਬੋਲੀ ਦੇ ਰੂਪ ਵਿੱਚ ਹੁੰਦੀ ਸੀ। ਦਰਬਾਰ ਵਿੱਚ ਵਰਤੋਂ ਹੋਣ ਦੇ ਕਾਰਨ ਹੀ ਅਫਗਾਨਿਸਤਾਨ ਵਿੱਚ ਇਸਨੂੰ ਦਰੀ ਕਿਹਾ ਜਾਂਦਾ ਹੈ।
ਪੰਜਾਬੀ ਲੋਕ ਸੰਗੀਤ ਪੰਜਾਬ ਦੇ ਰਵਾਇਤੀ ਸੰਗੀਤ ਹੈ ਜਿਸ ਵਿੱਚ ਪੰਜਾਬ ਦੇ ਰਵਾਇਤੀ ਸਾਜ਼ਾਂ ਦੀ ਵਰਤੋਂ ਹੁੰਦੀ ਹੈ। ਇਸ ਵਿੱਚ ਜਨਮ ਤੋਂ ਲੈ ਕੇ, ਜ਼ਿੰਦਗੀ ਦੀਆਂ ਖ਼ੁਸ਼ੀਆਂ ਅਤੇ ਗ਼ਮੀਆਂ ਦੀਆਂ ਵੱਖ-ਵੱਖ ਹਾਲਤਾਂ ਵਿਚੋਂ ਲੰਘਦੇ ਹੋਏ, ਮੌਤ ਤੱਕ ਦੇ ਗੀਤਾਂ ਦਾ ਵੱਡਾ ਖ਼ਜ਼ਾਨਾ ਹੈ। ਭਾਰਤੀ ਉਪ-ਮਹਾਂਦੀਪ ਦਾ ਦਰਵਾਜ਼ਾ ਹੋਣ ਕਰ ਕੇ ਪੰਜਾਬੀਆਂ ਦਾ ਇੱਕ ਵੱਖਰਾ ਸੁਭਾਅ ਅਤੇ ਅੰਦਾਜ਼ ਹੈ ਅਤੇ ਇਹ ਲੋਕ ਜਾਂ ਰਵਾਇਤੀ ਸੰਗੀਤ ਪੰਜਾਬ ਦੇ ਲੋਕਾਂ ਦੇ ਮਿਹਨਤੀ ਸੁਭਾਅ ਬਹਾਦਰੀ ਆਦਿ ਗੁਣਾਂ ਦੀ ਤਰਜਮਾਨੀ ਕਰਦਾ ਹੈ। ਵੱਡਾ ਖਿੱਤਾ ਹੋਣ ਕਰ ਕੇ ਪੰਜਾਬ ਦੇ ਰਵਾਇਤੀ ਸੰਗੀਤ ਵਿੱਚ ਮਾਮੂਲੀ ਭਾਸ਼ਾਈ ਫ਼ਰਕ ਵੀ ਵੇਖਣ ਨੂੰ ਮਿਲਦਾ ਹੈ ਪਰ ਅਹਿਸਾਸ ਓਹੀ ਹਨ। ਪੰਜਾਬ ਦੇ ਮਾਝਾ, ਮਾਲਵਾ, ਦੁਆਬਾ, ਪੋਠੋਹਾਰ, ਪੁਆਧ ਅਤੇ ਪਹਾੜੀ ਆਦਿ ਇਲਾਕਿਆਂ ਵਿੱਚ ਅਣਗਿਣਤ ਲੋਕ-ਗੀਤ ਹਨ।
"ਸਹਿ ਧੁਨੀ" ਧੁਨੀ ਵਿਗਿਆਨ ਵਿੱਚ ਜਦੋਂ ਇੱਕੋ ਧੁਨੀਮ ਦਾ ਹੋਰ ਅਲੱਗ ਅਲੱਗ ਤਰ੍ਹਾਂ ਉਚਾਰਣ ਕੀਤਾ ਜਾਂਦਾ ਹੈ ਤਾਂ ਉਸਨੂੰ ਸਹਿ ਧੁਨੀਆਂ ਕਿਹਾ ਜਾਂਦਾ ਹੈ। ਉਦਾਹਰਣ ਦੇ ਤੌਰ ਤੇ ਅੰਗਰੇਜ਼ੀ ਦੇ ਵਾਕ [pin] ਵਿੱਚ [pʰ] ਅਤੇ [spin] ਵਿੱਚ [p]। ਇਸ ਵਿੱਚ ਇਹ /p/ ਧੁਨੀ ਦੀਆਂ ਦੋ ਸਹਿ ਧੁਨੀਆਂ ਹਨ। ਇਹ ਧੁਨੀਆਂ ਉਚਾਰ ਭੇਦਕ ਹੁੰਦੀਆਂ ਹਨ ਅਤੇ ਇਹੀ ਉਚਾਰ ਭੇਦਕ ਧੁਨੀਆਂ ਹੀ ਸਹਿ ਧੁਨੀਆਂ ਕਹਾਉਂਦੀਆਂ ਹਨ। ਪਰ ਇਹਨਾਂ ਸਹਿ ਧੁਨੀਆਂ ਦਾ ਧੁਨੀਮ (phoneme) ਇੱਕੋ ਹੀ ਹੁੰਦਾ ਹੈ। ਜਦ ਇਸ ਦੇ ੳਚਾਰ ਦਾ ਅੰਤਰ ਅਰਥ ਵਿੱਚ ਵੀ ਅੰਤਰ ਲਿਆਉਣ ਲੱਗੇ ਤਾਂ ਇੱਕ ਨਵਾਂ ਧੁਨੀਮ ਬਣ ਜਾਂਦਾ ਹੈ। ਉਚਾਰਣਿਕ ਸਾਂਝ ਵਾਲੇ ਧੁਨੀਮ ਜੋ ਇੱਕ ਦੂਜੇ ਨਾਲ ਸਥਾਨ ਬਦਲੀ ਕਰ ਸਕਦੇ ਹਨ ਉਹਨਾਂ ਨੂੰ ਸੁਤੰਤਰ ਬਦਲੀ (free variation) ਵਾਲੇ ਧੁਨੀਮ ਕਿਹਾ ਜਾਂਦਾ ਹੈ। ਸਥਾਨ ਬਦਲੀ ਨਹੀਂ ਕਰ ਸਕਦੇ, ਉਹ ਪੂਰਕ ਵੰਡ (complementary distribution) ਵਿੱਚ ਕਹੇ ਜਾਂਦੇ ਹਨ। ਪਰ ਦੋਹਾਂ ਤਰ੍ਹਾਂ ਦੀਆਂ ਧੁਨੀਆਂ ਅਰਥ ਵਿੱਚ ਫ਼ਰਕ ਨਹੀਂ ਲਿਆ ਸਕਦੀਆਂ। ਉਦਾਹਰਣ ਤੌਰ ਤੇ : ਅੰਗਰੇਜ਼ੀ ਸ਼ਬਦ ਦੇ ਸ਼ੁਰੂ ਵਿੱਚ ਆਉਣ ਵਾਲੇ /p/ ਧੁਨੀ ਦਾ ਉਚਾਰਣ /ph/ ਵਰਗਾ ਹੁੰਦਾ ਹੈ। ਬਾਕੀ ਸਥਿਤੀਆਂ ਮੱਧ ਅਤੇ ਅਖੀਰ ਵਿੱਚ ਇਹ /p/ ਜਿਹਾ ਹੀ ਹੁੰਦਾ ਹੈ ਭਾਵ ਸ਼ਬਦ ਦੀ ਸ਼ੁਰੂ ਦੀ ਸਥਿਤੀ ਵਿੱਚ ਇਹ ਮਹਾਂਪ੍ਰਣ (aspirated) ਹੁੰਦੇ ਹਨ ਅਤੇ ਬਾਕੀ ਸਾਰੀਆਂ ਸਥਿਤੀਆਂ ਵਿੱਚ ਅਲਪਪ੍ਰਾਣ (unaspirated) ਸਥਿਤੀ ਭੇਦ ਦੇ ਕਾਰਣ ਉਚਾਰਣ ਵਿੱਚ ਅਤੰਰ ਪੈਦਾ ਹੁੰਦਾ ਹੈ। ਉਹ ਅਰਥ ਭੇਦ ਨਹੀਂ ਲਿਆਉਂਦਾ। ਇਸ ਲਈ /p/ ਧੁਨੀ ਦੇ ਸਾਰੇ ਉਚਾਰਨਿਕ ਰੂਪ ‘[ ]‘ ਵਿੱਚ ਲਿਖਿਆ ਜਾਂਦਾ ਹੈ ਅਤੇ ਨਿਖੇੜੂ /p/ ਧੁਨੀ ਵਿਓਂਤ ਦੇ ਪ੍ਰਸੰਗ ਵਿੱਚ ‘/ /’ ਲਾਇਨਾਂ ਵਿੱਚ ਲਿਖਿਆ ਜਾਂਦਾ ਹੈ। ਵੱਖ - ਵੱਖ ਵਿਦਵਾਨਾਂ ਨੇ ਇਸ ਬਾਰੇ ਆਪਣੇ - ਆਪਣੇ ਵਿਚਾਰ ਪੇਸ਼ ਕੀਤੇ ਹਨ। "Hockett" ਦੇ ਅਨੁਸਾਰ “ਇਕ ਧੁਨੀ ਦੀਆਂ ਜੋ ਵੱਖ – ਵੱਖ ਕਿਸਮਾਂ ਸੁਣੀਆਂ ਜਾਦੀਆਂ ਹਨ ਉਹ ਸਹਿ ਧੁਨੀਆਂ (allophone) ਹਨ। ਅਤੇ ਉਹ ਇਕੋ ਧੁਨੀਮ (phoneme) ਨੂੰ ਪੇਸ਼ ਕਰਦੀਆਂ ਹਨ।“ “Gleason” ਦੇ ਅਨੁਸਾਰ “ਉਹ ਧੁਨੀ ਜਾ ਧੁਨੀ ਸ਼ੇਣ੍ਰੀ ਜੋ ਪੂਰਕ ਵੰਡ ਹੁੰਦੀ ਹੈ ਅਤੇ ਇੱਕ phoneme ਨਾਲ ਸੰਬਧਿਤ ਹੁੰਦੀ ਹੈ। allophone ਅਖਵਾਉਦੀਂ ਹੈ। "J.D Collor" ਅਨੁਸਾਰ ‘“ਸਹਿ ਧੁਨੀਆਂ ਉਹ ਧੁਨੀਆਂ ਹਨ ਜੋ ਕਦੇ ਵੀ ਇੱਕ ਹੀ ਸਥਾਨ ਤੇ ਨਹੀਂ ਉਚਾਰੀਆਂ ਜਾਂਦੀਆਂ, ਹਮੇਸ਼ਾਂ ਪੂਰਕ ਵੰਡ (complimentary distribution) ਵਿੱਚ ਹੁੰਦੀਆਂ ਹਨ। ਅੰਗਰੇਜੀ ਭਾਸ਼ਾਂ ਦੇ ਪ੍ਰੰਸ਼ਗ ਵਿੱਚ ਸਹਿ ਧੁਨੀਆਂ ਦੀ ਹੋਦਂ ਸਮਝਾਉਣ ਬਾਰੇ ਉਸਦਾ ਕਹਿਣਾ ਹੈ ਕਿ ਅੰਗਰੇਜੀ ਸ਼ਬਦ ‘clearly’ ਵਿੱਚ ਦੋ /L/ ਧੁਨੀਆਂ ਉਚਾਰੀਆਂ ਜਾਂਦੀਆਂ ਹਨ। ਪਰ ਦੋਹਾਂ ਦੇ ਉਚਾਰ ਵਿੱਚ ਫਰਕ ਹੈ। ਪਹਿਲੀ /L/ ਧੁਨੀਵਿੱਚ ਨਾਦ ਤੰਤੀਆਂ (vocal cords) ਦੀ ਕੰਬਣੀ ਨਹੀਂ ਹੈ ਸਿਰਫ ਰਗੜ ਹੈ। ਜਦੋਂ ਕਿ ਦੂਜੀ ਧੁਨੀ ਵਿੱਚ ਰਗੜ(friction) ਨਹੀਂ ਹੈ ਸਿਰਫ ਨਾਦ (voiced) ਹੈ। ਸਥਾਨਕ ਬੁਲਾਰਾ (native speaker) ਇਸਨੂੰ ਬਿਨ੍ਹਾ ਸੋਚੇ ਸਮਝੇ ਉਚਾਰਦੇ ਹਨ। ਜਦੋਂ ਸਾਜਾਂ (instruments) ਦੁਆਰਾ ਉਹਨਾਂ ਨੂੰ /L/ ਧੁਨੀ ਦੇ ਦੋ ਉਚਾਰਣਿਕ ਪੱਖਾਂ ਬਾਰੇ ਦੱਸਦੇ ਹਾਂ ਤਾਂ ਉਹ ਹੈਰਾਨ ਹੁੰਦੇ ਹਨ। ਅੰਗਰੇਜ਼ੀ ਸ਼ਬਦ heart, hat.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਇੱਕ ਫਾਰਮ ਜਾਂ ਖੇਤ ਉਹ ਜ਼ਮੀਨ ਹੈ ਜੋ ਮੁੱਖ ਰੂਪ ਵਿੱਚ ਖੇਤੀਬਾੜੀ ਪ੍ਰਣਾਲੀਆਂ ਨੂੰ ਭੋਜਨ ਅਤੇ ਹੋਰ ਫਸਲਾਂ ਪੈਦਾ ਕਰਨ ਦੇ ਮੁੱਖ ਉਦੇਸ਼ ਨਾਲ ਸਮਰਪਿਤ ਹੈ। ਇਹ ਖਾਣੇ ਦੇ ਉਤਪਾਦਨ ਵਿਚ ਬੁਨਿਆਦੀ ਸਹੂਲਤ ਹੈ। ਇਹ ਨਾਮ ਖਾਸ ਯੂਨਿਟਾਂ ਜਿਵੇਂ ਕਿ ਖੇਤੀਯੋਗ ਫਾਰਮਾਂ, ਸਬਜੀਆਂ ਦੇ ਖੇਤ, ਫਲ ਦੇ ਫਾਰਮਾਂ, ਡੇਅਰੀ, ਸੂਰ ਅਤੇ ਪੋਲਟਰੀ ਫਾਰਮਾਂ ਅਤੇ ਕੁਦਰਤੀ ਰੇਸ਼ੇ, ਬਾਇਓਫੁਅਲ ਅਤੇ ਹੋਰ ਵਸਤਾਂ ਦੇ ਉਤਪਾਦ ਲਈ ਵਰਤੀ ਗਈ ਜ਼ਮੀਨ ਲਈ ਵਰਤਿਆ ਜਾਂਦਾ ਹੈ। ਇਸ ਵਿੱਚ ਖੇਤ, ਫੀਡਲਾਂ, ਬਾਗਾਂ, ਪੌਦੇ ਅਤੇ ਜਾਇਦਾਦ, ਛੋਟੀਆਂ-ਛੋਟੀਆਂ ਅਤੇ ਸ਼ੌਕੀਆਂ ਦੇ ਖੇਤ ਸ਼ਾਮਲ ਹਨ, ਅਤੇ ਫਾਰਮ ਹਾਊਸ ਅਤੇ ਖੇਤੀਬਾੜੀ ਦੀਆਂ ਇਮਾਰਤਾਂ ਅਤੇ ਜ਼ਮੀਨ ਸ਼ਾਮਲ ਹਨ। ਆਧੁਨਿਕ ਸਮੇਂ ਵਿਚ ਇਸ ਮਿਆਦ ਨੂੰ ਵਧਾਇਆ ਗਿਆ ਹੈ ਤਾਂ ਕਿ ਅਜਿਹੇ ਉਦਯੋਗਿਕ ਕੰਮ ਨੂੰ ਹਵਾ ਵਾਲੇ ਫਾਰਮਾਂ ਅਤੇ ਮੱਛੀ ਫਾਰਮਾਂ ਜਿਵੇਂ ਕਿ ਜ਼ਮੀਨ ਜਾਂ ਸਮੁੰਦਰੀ ਕੰਢਿਆਂ ਤੇ ਚਲਾਇਆ ਜਾ ਸਕੇ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਚੇਨਈ (ਤਾਮਿਲ: சென்னை; IPA: [ˈtʃɛnnəɪ]), ਪੁਰਾਣਾ ਨਾਮ ਮਦਰਾਸ, ਬੰਗਾਲ ਦੀ ਖਾੜੀ ਦੇ ਕੋਰੋਮੰਡਲ ਤਟ ਉੱਤੇ ਸਥਿਤ ਭਾਰਤ ਦੇ ਤਾਮਿਲ ਨਾਡੂ ਸੂਬੇ ਦੀ ਰਾਜਧਾਨੀ ਹੈ। ਇਹ ਦੱਖਣੀ ਭਾਰਤ ਵਿੱਚ ਵੱਡਾ ਉਦਯੋਗਿਕ ਅਤੇ ਵਪਾਰਕ ਕੇਂਦਰ ਹੈ। ਆਪਣੇ ਸੱਭਿਆਚਾਰ ਅਤੇ ਰਵਾਇਤ ਲਈ ਜਾਣਿਆ ਜਾਂਦਾ ਚੇਨੱਈ, ਭਾਰਤ ਦਾ ਪੰਜਵਾਂ ਵੱਡਾ ਸ਼ਹਿਰ ਅਤੇ ਤੀਜੀ ਸਭ ਤੋਂ ਵੱਡੀ ਬੰਦਰਗਾਹ ਹੈ। ਇਸਦੀ ਆਬਾਦੀ ੪੩ ਲੱਖ ੪੦ ਹਜ਼ਾਰ ਹੈ। ਅੰਗਰੇਜ਼ੀ ਲੋਕਾਂ ਨੇ ੧੭ਵੀਂ ਸਦੀ ਵਿੱਚ ਇੱਕ ਛੋਟੀ ਜਿਹੀ ਬਸਤੀ ਮਦਰਾਸਪੱਟਨਮ ਦਾ ਵਿਸਥਾਰ ਕਰਕੇ ਇਹ ਸ਼ਹਿਰ ਉੱਨਤ ਕੀਤਾ ਸੀ। ਉਹਨਾਂ ਨੇ ਇਸਨੂੰ ਇੱਕ ਪ੍ਰਧਾਨ ਸ਼ਹਿਰ ਅਤੇ ਨੌਸੈਨਿਕ ਅੱਡੇ ਦੇ ਰੂਪ ਵਿੱਚ ਉੱਨਤ ਕੀਤਾ। ਵੀਹਵੀਂ ਸਦੀ ਤੱਕ ਇਹ ਮਦਰਾਸ ਪ੍ਰੇਸਿਡੇਂਸੀ ਦੀ ਰਾਜਧਾਨੀ ਅਤੇ ਇੱਕ ਮੁੱਖ ਪ੍ਰਬੰਧਕੀ ਕੇਂਦਰ ਬਣ ਚੁੱਕਿਆ ਸੀ।
ਕਰਿਸਟੋਫ਼ਰ ਕੋਲੰਬਸ (1451 - 20 ਮਈ, 1506) ਜਿਸਨੂੰ ਕਿ ਕੋਲੰਬਸ ਦੇ ਨਾਂਮ ਨਾਲ ਜਾਣਿਆ ਜਾਂਦਾ ਹੈ, ਇੱਕ ਇਤਾਲਵੀ ਖੋਜੀ, ਬਸਤੀਵਾਦੀ, ਅਤੇ ਜੇਨੋਆ ਗਣਰਾਜ ਦਾ ਨਾਗਰਿਕ ਸੀ। ਅਮਰੀਕਾ ਪਹੁੰਚਣ ਵਾਲਾ ਉਹ ਪਹਿਲਾ ਯੂਰਪੀ ਨਹੀਂ ਸੀ ਪਰ ਕੋਲੰਬਸ ਨੇ ਯੂਰਪਵਾਸੀਆਂ ਅਤੇ ਅਮਰੀਕਾ ਦੇ ਮੂਲ ਨਿਵਾਸੀਆਂ ਦੇ ਵਿੱਚ ਸੰਪਰਕ ਨੂੰ ਵਧਾਉਣ ਵਿੱਚ ਯੋਗਦਾਨ ਪਾਇਆ। ਉਸਨੇ ਅਮਰੀਕਾ ਦੀ ਚਾਰ ਵਾਰ ਯਾਤਰਾ ਕੀਤੀ। ਜਿਸਦਾ ਖ਼ਰਚ ਸਪੇਨ ਦੀ ਰਾਣੀ ਇਸਾਬੇਲਾ ਨੇ ਚੁੱਕਿਆ। ਉਸਨੇ ਹਿਸਪਾਨਿਓਲਾ ਟਾਪੂ ਉੱਤੇ ਬਸਤੀ ਬਸਾਨੇ ਬਸਾਉਣ ਦੀ ਕੋਸ਼ਿਸ਼ ਕੀਤੀ ਅਤੇ ਇਸ ਪ੍ਰਕਾਰ ਅਮਰੀਕਾ ਵਿੱਚ ਸਪੇਨੀ ਉਪਨਿਵੇਸ਼ਵਾਦ ਦੀ ਨੀਂਹ ਰੱਖੀ। ਇਸ ਪ੍ਰਕਾਰ ਇਸ ਨਵੀਂ ਦੁਨੀਆ ਵਿੱਚ ਯੂਰੋਪੀ ਉਪਨਿਵੇਸ਼ਵਾਦ ਦੀ ਪ੍ਰਕਿਰਿਆ ਸ਼ੁਰੂ ਹੋਈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਇਥੋਪੀਆ (ਗੇ'ਏਜ਼: ኢትዮጵያ ਇਤਯੋਪਿਆ), ਦਫ਼ਤਰੀ ਤੌਰ ਉੱਤੇ ਇਥੋਪੀਆ ਦਾ ਸੰਘੀ ਲੋਕਤੰਤਰੀ ਗਣਰਾਜ, ਅਫ਼ਰੀਕਾ ਦੇ ਸਿੰਗ ਵਿੱਚ ਵਸਿਆ ਦੇਸ਼ ਹੈ ਅਤੇ ਦੁਨੀਆਂ ਦਾ ਸਭ ਤੋਂ ਵੱਧ ਅਬਾਦੀ ਵਾਲਾ ਧਰਤੀ ਨਾਲ ਘਿਰਿਆ ਹੋਇਆ ਦੇਸ਼ ਹੈ। ਇਸ ਦੀਆਂ ਹੱਦਾਂ ਉੱਤਰ ਵੱਲ ਏਰੀਟਰੀਆ, ਪੂਰਬ ਵੱਲ ਜੀਬੂਤੀ ਅਤੇ ਸੋਮਾਲੀਆ, ਪੱਛਮ ਵੱਲ ਸੂਡਾਨ ਅਤੇ ਦੱਖਣੀ ਸੂਡਾਨ ਅਤੇ ਦੱਖਣ ਵੱਲ ਕੀਨੀਆ ਨਾਲ ਲੱਗਦੀਆਂ ਹਨ। ਇਹ ਅਫ਼ਰੀਕੀ ਮਹਾਂਦੀਪ ਉੱਤੇ ਦੂਜਾ ਸਭ ਤੋਂ ਵੱਧ ਅਬਾਦੀ (84,320,000) ਵਾਲਾ ਅਤੇ ਦਸਵਾਂ ਸਭ ਤੋਂ ਵੱਧ ਖੇਤਰਫਲ (1,100,000 ਵਰਗ ਕਿ.ਮੀ.) ਵਾਲਾ ਦੇਸ਼ ਹੈ। ਇਸ ਦੀ ਰਾਜਧਾਨੀ ਅਦਿਸ ਅਬਬਾ ਅਫ਼ਰੀਕਾ ਦੀ ਸਿਆਸੀ ਰਾਜਧਾਨੀ ਕਹੀ ਜਾਂਦੀ ਹੈ।
ਨਸਲਵਾਦ ਜਾਂ ਨਸਲ ਪ੍ਰਸਤੀ, ਇੱਕ ਨਜ਼ਰੀਆ ਹੈ ਜੋ ਜੀਨਾਂ ਦੀਆਂ ਬੁਨਿਆਦਾਂ ਤੇ ਕਿਸੇ ਇਨਸਾਨੀ ਨਸਲ ਦੇ ਮੁਮਤਾਜ਼ ਹੋਣ ਜਾਂ ਘਟੀਆ ਹੋਣ ਨਾਲ ਸੰਬੰਧਿਤ ਹੈ। ਨਸਲ ਪ੍ਰਸਤੀ ਇੱਕ ਖ਼ਾਸ ਇਨਸਾਨੀ ਨਸਲ ਦੀ ਕਿਸੇ ਦੂਸਰੀ ਇਨਸਾਨੀ ਨਸਲ ਜਾਂ ਜ਼ਾਤ ਨਾਲੋਂ ਬਰਤਰੀ ਬਾਰੇ ਭੇਦਭਾਵ ਦਾ ਇੱਕ ਨਜ਼ਰੀਆ ਹੈ। ਇਸ ਦੀ ਵਜ੍ਹਾ ਨਾਲ ਪੈਣ ਵਾਲੇ ਅਸਰਾਂ ਨੂੰ ਨਸਲੀ ਵਿਤਕਰੇ ਦਾ ਨਾਮ ਦਿੱਤਾ ਜਾਂਦਾ ਹੈ। ਇਹ ਨਸਲ ਦੇ ਅਧਾਰ ਉੱਤੇ ਭੇਦਭਾਵ ਦੇ ਵਿਚਾਰਾਂ ਅਤੇ ਵਿਵਹਾਰਾਂ ਦੀ ਇੱਕ ਪ੍ਰਣਾਲੀ ਹੈ ਜੋ ਸਮੁੱਚੀ ਮਾਨਵਜਾਤੀ ਦੀ ਬੁਨਿਆਦੀ ਸਮਾਨਤਾ ਅਤੇ ਸਾਂਝੀਵਾਲਤਾ ਤੋਂ ਇਨਕਾਰੀ ਹੈ। ਨਸਲਵਾਦੀਆਂ ਦਾ ਵਿਸ਼ਵਾਸ ਹੈ ਕਿ ਹਰ ਨਸਲ ਦੇ ਲੋਕਾਂ ਵਿੱਚ ਕੁਝ ਖਾਸ ਖੂਬੀਆਂ ਹੁੰਦੀਆਂ ਹਨ, ਜੋ ਉਸ ਨੂੰ ਦੂਜੀਆਂ ਨਸਲਾਂ ਤੋਂ ਘਟੀਆ ਜਾਂ ਬਿਹਤਰ ਬਣਾਉਂਦੀਆਂ ਹਨ।
ਸੰਚਾਰ ਦੇ ਸਾਧਨਾਂ ਦਾ ਪ੍ਰਯੋਗ ਅਕਸਰ ਸੂਚਨਾ ਤਕਨੀਕੀ ਦੇ ਪਰਿਆਇਵਾਚੀ ਦੇ ਰੂਪ ਵਿੱਚ ਕੀਤਾ ਜਾਂਦਾ ਹੈ ਪਰ ਇਹ ਆਮ ਤੌਰ ਉੱਤੇ ਜਿਆਦਾ ਇੱਕੋ ਜਿਹੇ ਸ਼ਬਦਾਵਲੀ ਹੈ, ਜੋ ਆਧੁਨਿਕ ਸੂਚਨਾ ਤਕਨੀਕੀ ਵਿੱਚ ਦੂਰਸੰਚਾਰ (ਟੇਲੀਫੋਨ ਲਾਈਨ ਅਤੇ ਵਾਇਰਲੇਸ ਸੰਕੇਤਾਂ) ਦੀ ਭੂਮਿਕਾ ਉੱਤੇ ਜ਼ੋਰ ਦਿੰਦੀ ਹੈ। ਆਈਸੀਟੀ ਵਿੱਚ ਉਹ ਸਾਰੇ ਸਾਧਨ ਸ਼ਾਮਿਲ ਹੁੰਦੇ ਹੈ ਜਿਨ੍ਹਾਂ ਦਾ ਪ੍ਰਯੋਗ ਕੰਪਿਊਟਰ ਅਤੇ ਨੈੱਟਵਰਕ ਹਾਰਡਵੇਯਰ ਦੋਨਾਂ ਅਤੇ ਨਾਲ ਹੀ ਨਾਲ ਜ਼ਰੂਰੀ ਸਾਫਟਵੇਯਰ ਸਹਿਤ ਸੂਚਨਾ ਅਤੇ ਸਹਾਇਤਾ ਸੰਚਾਰ ਦਾ ਸੰਚਾਲਨ ਕਰਣ ਲਈ ਕੀਤਾ ਜਾਂਦਾ ਹੈ। ਦੂੱਜੇ ਸ਼ਬਦਾਂ ਵਿੱਚ, ਆਈਸੀਟੀ (ICT) ਵਿੱਚ ਆਈਟੀ (IT) ਦੇ ਨਾਲ - ਨਾਲ ਦੂਰਭਾਸ਼ ਸੰਚਾਰ, ਪ੍ਰਸਾਰਣ ਮੀਡਿਆ ਅਤੇ ਸਾਰੇ ਪ੍ਰਕਾਰ ਦੇ ਆਡਯੋ ਅਤੇ ਵੀਡੀਓ ਪ੍ਰਮਣ ਅਤੇ ਪ੍ਰੇਸ਼ਣ ਸ਼ਾਮਿਲ ਹੁੰਦਾ ਹੈ। ਇਸ ਪਰਕਾਸ਼ਨ ਦਾ ਸਭਤੋਂ ਪਹਿਲਾ ਪ੍ਰਯੋਗ 1997 ਵਿੱਚ ਡੇਨਿਸ ਸਟੀਵੇਂਸਨ ਦੁਆਰਾ ਬਰੀਟੇਨ ਦੀ ਸਰਕਾਰ ਨੂੰ ਭੇਜੀ ਗਈ ਇੱਕ ਰਿਪੋਰਟ ਵਿੱਚ ਕੀਤਾ ਗਿਆ ਸੀ ਅਤੇ ਸੰਨ 2000 ਵਿੱਚ ਬਰੀਟੇਨ ਦੇ ਨਵੇਂ ਰਾਸ਼ਟਰੀ ਕੋਰਸ ਸਬੰਧੀ ਦਸਤਾਵੇਜਾਂ ਦੁਆਰਾ ਫੈਲਾਇਆ ਹੋਇਆ ਇਸਦਾ ਪ੍ਚਾਰ ਕੀਤਾ ਗਿਆ।
ਨੇਤਾ ਜੀ ਸੁਭਾਸ਼ ਚੰਦਰ ਬੋਸ (23 ਜਨਵਰੀ, 1897- 18 ਅਗਸਤ 1945) ਇੱਕ ਭਾਰਤੀ ਰਾਸ਼ਟਰਵਾਦੀ ਸਨ, ਜਿਹਨਾਂ ਦੀ ਦੇਸ਼ਭਗਤੀ ਨੇ ਉਨ੍ਹਾਂ ਨੂੰ ਭਾਰਤ ਵਿੱਚ ਨਾਇਕ ਬਣਾ ਦਿੱਤਾ ਸੀ, ਪਰ ਦੂਜੇ ਵਿਸ਼ਵ ਯੁੱਧ ਦੌਰਾਨ ਨਾਜ਼ੀ ਜਰਮਨੀ ਅਤੇ ਜਪਾਨੀ ਸਾਮਰਾਜ ਦੀ ਮਦਦ ਨਾਲ ਭਾਰਤ ਨੂੰ ਬਰਤਾਨਵੀ ਰਾਜ ਤੋਂ ਛੁਟਕਾਰਾ ਦਵਾਉਣ ਦੀ ਕੋਸ਼ਿਸ਼ ਨਾਲ ਇਕ ਵੱਖਰੀ ਵਿਰਾਸਤ ਛੱਡ ਗਏ। ਮਾਨਯੋਗ ਨੇਤਾਜੀ ਨਾਮ (ਹਿੰਦੁਸਤਾਨੀ ਭਾਸ਼ਾ: "ਸਤਿਕਾਰਤ ਨੇਤਾ"), ਜੋ ਕਿ ਬਰਤਾਨਵੀ ਭਾਰਤ ਦੇ ਸਪੈਸ਼ਲ ਬਿਊਰੋ ਦੇ ਭਾਰਤ ਵਿਚਲੇ ਭਾਰਤੀ ਸਿਪਾਹੀਆਂ ਦੁਆਰਾ 1940 ਦੇ ਸ਼ੁਰੂ ਵਿਚ ਅਤੇ ਬਰਲਿਨ ਵਿਚ ਭਾਰਤ ਦੇ ਵਿਸ਼ੇਸ਼ ਬਿਊਰੋ ਵਿਚ ਜਰਮਨ ਅਤੇ ਭਾਰਤੀ ਅਧਿਕਾਰੀਆਂ ਦੁਆਰਾ ਦਿੱਤਾ ਗਿਆ ਸੀ, ਨੂੰ ਬਾਅਦ ਵਿਚ ਭਾਰਤ ਭਰ ਵਿਚ ਵਰਤਿਆ ਗਿਆ ਸੀ।1920 ਅਤੇ 1930 ਦੇ ਦਹਾਕੇ ਵਿਚ ਬੋਸ ਇੰਡੀਅਨ ਨੈਸ਼ਨਲ ਕਾਂਗਰਸ ਦੇ ਜਵਾਨ, ਰੈਡੀਕਲ ਵਿੰਗ ਦੇ ਨੇਤਾ ਬਣੇ ਅਤੇ 1938 ਅਤੇ 1939 ਵਿਚ ਕਾਂਗਰਸ ਦੇ ਪ੍ਰਧਾਨ ਬਣੇ। ਹਾਲਾਂਕਿ, ਮਹਾਤਮਾ ਗਾਂਧੀ ਅਤੇ ਕਾਂਗਰਸ ਹਾਈ ਕਮਾਂਡ ਨਾਲ ਮਤਭੇਦ ਕਰਕੇ 1939 ਵਿਚ ਉਹ ਕਾਂਗਰਸ ਅਗਵਾਈ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ। 1940 ਵਿਚ ਭਾਰਤ ਤੋਂ ਭੱਜਣ ਤੋਂ ਪਹਿਲਾਂ ਓਹਨਾਂ ਨੂੰ ਬ੍ਰਿਟਿਸ਼ ਨੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਸੀ।
ਜਵਾਰੀ ਬੇਲਾ ਜਾਂ ਤੱਟੀ ਜੰਗਲ ਜਾਂ ਮੈਂਗਰੋਵ ਉਹਨਾਂ ਦਰਮਿਆਨੇ ਕੱਦ ਦੇ ਰੁੱਖਾਂ ਅਤੇ ਝਾੜੀਆਂ ਦੀ ਝਿੜੀ ਨੂੰ ਆਖਦੇ ਹਨ ਜੋ ਤਪਤ-ਖੰਡੀ ਅਤੇ ਉੱਪ ਤਪਤ-ਖੰਡੀ ਇਲਾਕਿਆਂ-ਖ਼ਾਸ ਕਰ ਕੇ 25°ਉ ਅਤੇ 25°ਦ ਵਿੱਥਕਾਰਾਂ ਵਿਚਕਾਰ- ਦੇ ਖ਼ਾਰੇ ਅਤੇ ਤੱਟੀ ਵਤਨਾਂ ਵਿੱਚ ਵਧਦੇ-ਫੁੱਲਦੇ ਹਨ। ਦੁਨੀਆਂ ਦੇ ਬਚੇ ਹੋਏ ਜਵਾਰੀ ਇਲਾਕਿਆਂ ਦਾ 2000 ਵਿੱਚ ਕੁੱਲ ਰਕਬਾ 53,190 ਵਰਗ ਮੀਲ (137,760 ਕਿਮੀ²) ਸੀ ਜੋ 118 ਮੁਲਕਾਂ ਅਤੇ ਰਿਆਸਤਾਂ ਵਿੱਚ ਫੈਲਿਆ ਹੋਇਆ ਹੈ।ਜਵਾਰੀ ਰੁੱਖ ਲੂਣ-ਮੁਆਫ਼ਕ ਦਰੱਖ਼ਤ ਹੁੰਦੇ ਹਨ ਜੋ ਤੱਟਾਂ ਦੇ ਖਰ੍ਹਵੇ ਹਲਾਤਾਂ ਵਿੱਚ ਰਹਿਣ ਲਈ ਢਲੇ ਹੋਏ ਹੁੰਦੇ ਹਨ। ਇਹਨਾਂ ਵਿੱਚ ਇੱਕ ਗੁੰਝਲਦਾਰ ਲੂਣ-ਪੁਣਾਈ ਪ੍ਰਬੰਧ ਅਤੇ ਜੜਾਂ ਦਾ ਪੇਚੀਦਾ ਗੁੱਛਾ ਹੁੰਦਾ ਹੈ ਜੋ ਲੂਣੇ ਪਾਣੀ ਵਿੱਚ ਡੁੱਬੇ ਰਹਿਣ ਅਤੇ ਛੱਲਾਂ ਦੀ ਮਾਰ ਦੇ ਅਸਰ ਤੋਂ ਇਹਨਾਂ ਨੂੰ ਬਚਾਉਂਦਾ ਹੈ। ਇਹ ਸੇਮ-ਮਾਰੀ ਚਿੱਕੜਦਾਰ ਜ਼ਮੀਨ ਦੇ ਘੱਟ ਆਕਸੀਜਨ ਵਾਲ਼ੇ ਹਲਾਤਾਂ ਵਿੱਚ ਵਧਣ ਦੇ ਕਾਬਲ ਹੁੰਦੇ ਹਨ।
ਵਰਮਾਂਟ (/vɜrˈmɑːnt/, [vɚːˈmɑːn(ʔ)] or [vɚˈmɑ̃(ʔ)]) ਉੱਤਰ-ਪੂਰਬੀ ਸੰਯੁਕਤ ਰਾਜ ਦੇ ਨਿਊ ਇੰਗਲੈਂਡ ਖੇਤਰ ਵਿੱਚ ਸਥਿੱਤ ਇੱਕ ਰਾਜ ਹੈ। ਇਹ ਪੰਜਾਹ ਸੰਯੁਕਤ ਰਾਜਾਂ ਵਿੱਚੋਂ ਖੇਤਰਫਲ ਪੱਖੋਂ 6ਵੇਂ ਅਤੇ ਅਬਾਦੀ ਪੱਖੋਂ ਦੂਜੇ ਦਰਜੇ ਉੱਤੇ ਹੈ। ਇਹ ਨਿਊ ਇੰਗਲੈਂਡ ਦਾ ਇੱਕੋ-ਇੱਕ ਰਾਜ ਹੈ ਜਿਸਦੀਆਂ ਹੱਦਾਂ ਅੰਧ ਮਹਾਂਸਾਗਰ ਨਾਲ਼ਾ ਨਹੀਂ ਲੱਗਦੀਆਂ। ਇਸ ਦੀ ਪੱਛਮੀ ਸਰਹੱਦ ਦਾ ਅੱਧਾ ਹਿੱਸਾ ਚੈਪਲੇਨ ਝੀਲ ਵਿੱਚ ਹੈ ਜਿਸਦੀ ਹੱਦ ਨਿਊ ਯਾਰਕ ਰਾਜ ਨਾਲ਼ ਲੱਗਦੀ ਹੈ। ਦੱਖਣ ਵੱਲ ਇਸ ਦੀਆਂ ਹੱਦਾਂ ਮੈਸਾਚੂਸਟਸ, ਪੂਰਬ ਵੱਲ ਨਿਊ ਹੈਂਪਸ਼ਾਇਰ, ਪੱਛਮ ਵੱਲ ਨਿਊ ਯਾਰਕ ਅਤੇ ਉੱਤਰ ਵੱਲ ਕੈਨੇਡੀਆਈ ਸੂਬੇ ਕੇਬੈਕ ਨਾਲ਼ ਲੱਗਦੀਆਂ ਹਨ।
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਗੁਰੂ ਹਰਿ ਕ੍ਰਿਸ਼ਨ ਜੀ ਸਿੱਖਾਂ ਦੇ ਅੱਠਵੇਂ ਗੁਰੂ ਸਨ। ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਗੁਰੂ ਹਰਿ ਰਾਇ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ 7 ਜੁਲਾਈ ਸੰਨ 1656 ਨੂੰ ਕੀਰਤਪੁਰ ਸਾਹਿਬ, ਜਿਲਾ ਹੁਸ਼ਿਆਰਪੁਰ ਵਿਖੇ ਹੋਇਆ।ਸ਼੍ਰੀ ਗੁਰੂ ਹਰਕ੍ਰਿਸਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਆਪ ਗੁਰੂ ਨਾਨਕ ਜੀ ਦੁਆਰਾ ਚਲਾਏਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ। ਆਪ ਜੀ ਨੂੰ ਪੰਜ ਸਾਲ ਦੀ ਉਮਰ ਵਿੱਚ ਗੁਰਿਆਈ ਮਿਲੀ ਅਤੇ ਅੱਠ ਸਾਲ ਦੀ ਉਮਰ ਵਿੱਚ ਜੋਤੀ ਜੋਤ ਸਮਾ ਗਏ। ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿੱਚ ਜਿਸ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਸੀ ਤੇ ਉਨ੍ਹਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁਧੀਮਾਨਤਾ ਤੇ ਆਤਮ ਗਿਆਨ ਵਿੱਚ ਕੋਈ ਬਾਧਾ ਨਹੀਂ ਹੈ। ਆਓ ‘ਬਾਲਾ ਪ੍ਰੀਤਮ’ ਜੀ ਦੇ ਜੀਵਨ ਤੇ ਸੰਖੇਪ ਜਿਹੀ ਝਾਤ ਮਾਰੀਏ।ਆਪ ਜੀ ਦਾ ਪ੍ਰਕਾਸ 8 ਸਾਵਣ ਸੰਮਤ 1723 ਮੁਤਾਬਿਕ 7 ਜੁਲਾਈ 1656 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਪਿਤਾ ਸ਼੍ਰੀ ਗੁਰੂ ਹਰਿਰਾਏ ਜੀ ਦੇ ਘਰ ਮਾਤਾ ਕ੍ਰਿਸਨ ਕੌਰ ਜੀ ਦੀ ਕੁੱਖੋਂ ਹੋਇਆ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜ ਕੱਲ੍ਹ 8 ਸਾਵਣ ਹਰ ਸਾਲ 23 ਜੁਲਾਈ ਨੂੰ ਆਉਂਦਾ ਹੈ। ਰਾਮਰਾਏ ਜੀਆਪ ਜੀ ਦੇ ਵੱਡੇ ਭਰਾ ਸਨ।ਗੁਰੂ ਹਰਿਰਾਏ ਜੀ ਨੇ ਅਕਤੂਬਰ 1661 ਈਸਵੀ ਵਿੱਚ ਆਪ ਜੀ ਨੁੂੰ ਯੋਗਤਾ ਦੇ ਅਧਾਰ ‘ਤੇ ਗੁਰਗੱਦੀ ਬਖਸ਼ ਦਿੱਤੀ ਭਾਵੇਂ ਕਿ ਆਪ ਜੀ ਦੇ ਵੱਡੇ ਭਰਾ ਰਾਮਰਾਏ ਬੜੇ ਚਤੁਰ, ਨੀਤੀ ਨਿਪੁੰਨ ਤੇ ਸਿੱਖ ਸੰਗਤਾਂ ਅਤੇ ਮਸੰਦਾਂ ਵਿੱਚ ਸਤਿਕਾਰ ਦੀ ਨਿਗ੍ਹਾ ਨਾਲ ਵੇਖੇ ਜਾਂਦੇ ਸਨ। ਜਦ ਔਰੰਗਜੇਬ ਨੇ ਗੁਰੂ ਹਰਿਰਾਏ ਜੀ ਨੂੰ ਦਿੱਲੀ ਬੁਲਾਇਆ ਸੀ ਤਾਂ ਗੁਰੂ ਜੀ ਨੇ ਆਪਣੀ ਥਾਂ ਰਾਮ ਰਾਏ ਨੂੰ ਗੁਰਮਤਿ ਦੇ ਸਿਧਾਂਤ ਸਪੱਸ਼ਟ ਕਰਨ ਲਈ ਭੇਜਿਆ ਸੀ। ਰਾਮ ਰਾਏ ਨੇ ਪਹਿਲਾਂ ਤਾਂ ਬਾਦਸਾਹ ਔਰੰਗਜੇਬ ਨੂੰ ਆਪਣੀ ਪ੍ਰਤਿਭਾ ਨਾਲ ਬਹੁਤ ਪ੍ਰਭਾਵਿਤ ਕੀਤਾ ਤੇ ਬਾਅਦ ਵਿੱਚ ਕਰਾਮਾਤਾਂ ਦਿਖਾਈਆਂ। ਬਾਅਦ ਵਿੱਚ ਮੁਲਾਣਿਆਂ ਦੇ ਕਹਿਣ ‘ਤੇ ਔਰੰਗਜੇਬ ਨੇ ਰਾਮਰਾਏ ਨੂੰ ਪੁੱਛਿਆ ਕਿ ਤੁਹਾਡੇ ਗ੍ਰੰਥ ਵਿੱਚ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਲਿਖ ਕੇ ਇਸਲਾਮ ਧਰਮ ਦੀ ਨਿੰਦਾ ਕੀਤੀਗਈ ਹੈ। ਬਾਦਸ਼ਾਹ ‘ਤੇ ਆਪਣਾ ਬਣਿਆ ਪ੍ਰਭਾਵ ਕਾਇਮ ਰੱਖਣ ਲਈ ਅਤੇ ਉਸ ਦੀ ਖੁਸਨੰਦੀ ਪ੍ਰਾਪਤ ਕਰਨ ਲਈ ਰਾਮਰਾਏ ਨੇਕਿਹਾ ਕਿ ਅਸਲ ਸਬਦ ‘ਮਿਟੀ ਬੇਈਮਾਨ ਕੀ ਪੇੜੈ ਪਈ ਕੁਮਿਆਰ’ ਹੈ ਪਰ ਲਿਖਾਰੀ ਦੀ ਗਲਤੀ ਕਾਰਨ ‘ਮੁਸਲਮਾਨ’ ਲਿਖਿਆ ਗਿਆ ਹੈ। ਇਸ ਘੋਰ ਅਵੱਗਿਆ ਕਾਰਨ ਗੁਰੂ ਹਰਿਰਾਏ ਜੀ ਨੇ ਉਸ ਨੂੰ ਗੁਰਗੱਦੀ ਤੋਂ ਵਾਂਝਾ ਕਰ ਦਿੱਤਾ ਅਤੇ ਸਦਾ ਲਈ ਤਿਆਗ ਦਿੱਤਾ। ਇਸ ਕਾਰਨ ਕਰਕੇ ਰਾਮਰਾਏ ਨੇ ਆਪ ਜੀ ਦੀ ਵਿਰੋਧਤਾ ਜਾਰੀ ਰੱਖੀ।ਗੁਰਗੱਦੀ ‘ਤੇ ਬੈਠਣ ਤੋਂ ਬਾਅਦ ਆਪ ਜੀ ਕੀਰਤਪੁਰ ਸਾਹਿਬ ਵਿਖੇ ਪਹਿਲੇ ਗੁਰੂਆਂ ਦੀ ਤਰ੍ਹਾਂ ਸਿੱਖ ਧਰਮ ਦਾ ਪ੍ਰਚਾਰ ਕਰਦੇ ਅਤੇ ਸਿੱਖਾਂ ਨੂੰ ਉਪਦੇਸ ਦਿੰਦੇ। ਆਪ ਜੀ ਨੇ ਰੋਪੜ ਦੇ ਇੱਕ ਧਨੀ ਆਦਮੀ ਰਾਜਾ ਰਾਮ ਨੂੰ ਆਪਣੇ ਦਰਬਾਰ ਵਿੱਚ ਆਉਣਤੋਂ ਰੋਕ ਦਿੱਤਾ ਕਿਉਂਕਿ ਉਹਆਪਣੇ ਘਰ ਪੈਦਾ ਹੁੰਦੀਆਂ ਕੁੜੀਆਂ ਨੂੰ ਜਨਮ ਸਮੇਂ ਹੀ ਮਾਰ ਦਿੰਦਾ ਸੀ। ਜਦ ਉਸ ਆਦਮੀ ਨੇ ਪਛੁਤਾਵਾ ਕੀਤਾ ਤੇਅੱਗੇ ਤੋਂ ਚੰਗਾ ਇਨਸਾਨ ਬਣਨਦੀ ਪ੍ਰਤਿਗਿਆ ਕੀਤੀ ਤਾਂ ਆਪਜੀ ਨੇ ਭਰੇ ਦਰਬਾਰ ਵਿੱਚ ਇਸ ਕੁੜੀਮਾਰ ਨੂੰ ਤਾੜਨਾ ਕਰਕੇ ਬਖਸ ਦਿੱਤਾ। ਇਸ ਤਰ੍ਹਾਂ ਆਪਜੀ ਨੇ ਅਨੇਕਾਂ ਪਰਉਪਕਾਰ ਕੀਤੇ।ਗੁਰੂ ਸਾਹਿਬ ਦੇ ਵੱਡੇ ਭਰਾ ਰਾਮਰਾਏ ਨੇ ਬਾਦਸ਼ਾਹ ਔਰੰਗਜੇਬ ਕੋਲ ਫਰਿਆਦ ਕੀਤੀ ਕਿ ਮੇਰੇ ਪਿਤਾ ਨੇ ਮੇਰਾ ਹੱਕ ਮਾਰ ਕੇ ਮੇਰੇ ਛੋਟੇ ਭਰਾ ਨੂੰ ਗੁਰਗੱਦੀ ਅਤੇ ਜਾਇਦਾਦ ਦੇ ਦਿੱਤੀ ਹੈ। ਇਹ ਸਭ ਕੁਝ ਤਾਂ ਹੋਇਆ ਕਿਉਂਕਿ ਮੈਂ ਤੁਹਾਡਾ ਹੁਕਮ ਮੰਨਦਾ ਹਾਂ। ਇਸ ਪਰ ਔਰੰਗਜੇਬ ਨੇ ਰਾਜਾ ਜੈ ਸਿੰਘ ਨੂੰ ਹੁਕਮ ਕੀਤਾ ਕਿ ਉਹ ਗੁਰੂ ਸਾਹਿਬ ਨੂੰ ਦਿੱਲੀ ਬੁਲਾਏ। ਰਾਜਾ ਜੈ ਸਿਘ ਨੇ ਆਪਣੇ ਦੀਵਾਨ ਪਰਸਰਾਮ ਨੂੰ ਗੁਰੂ ਸਾਹਿਬ ਨੂੰ ਸਤਿਕਾਰ ਸਹਿਤ ਦਿੱਲੀ ਲਿਆਉਣ ਲਈ ਭੇਜਿਆ। ਦੀਵਾਨ ਕੀਰਤਪੁਰ ਪਹੁੰਚਿਆ ਤੇ ਗੁਰੂ ਸਾਹਿਬ ਨੂੰ ਦਿੱਲੀ ਜਾਣ ਲਈ ਬੇਨਤੀ ਕੀਤੀ। ਗੁਰੂਸਾਹਿਬ ਨੇ ਦੀਵਾਨ ਨੂੰ ਕਿਹਾਕਿ ਉਨ੍ਹਾਂ ਨੂੰ ਦਿੱਲੀ ਜਾਣਤੋਂ ਕੋਈ ਇਨਕਾਰ ਨਹੀਂ ਪਰ ਉਹ ਔਰੰਗਜੇਬ ਵਰਗੇ ਬਾਦਸਾਹ ਦਾ ਮੂੰਹ ਨਹੀਂ ਵੇਖਣਗੇ। ਅੰਤ ਵਿੱਚ ਗੁਰੂ ਸਾਹਿਬ ਨੇ ਆਪਣੀ ਮਾਤਾ ਅਤੇ ਸਿੱਖ ਸੰਗਤਾਂ ਨਾਲ ਸਲਾਹ ਕਰਕੇ ਦਿੱਲੀ ਜਾਣ ਦਾ ਫੈਸਲਾ ਕੀਤਾ।ਗੁਰੂ ਜੀ ਦੇ ਤੁਰਨ ਸਮੇਂ ਸਿੱਖ ਸੰਗਤਾਂ ਦੀ ਭਾਰੀ ਭੀੜਕੀਰਤਪੁਰ ਆ ਗਈ। ਗੁਰੂ ਸਾਹਿਬ ਨੇ ਸਭ ਨੂੰ ਧੀਰਜ ਤੇ ਦਿਲਾਸਾ ਦਿੱਤਾ ਫਿਰ ਵੀ ਸੈਂਕੜੇ ਸਿੱਖ ਆਪ ਜੀ ਦੇ ਨਾਲ ਚੱਲ ਪਏ। ਅੰਬਾਲੇ ਜਿਲ੍ਹੇ ਦੇ ਕਸਬੇ ਪੰਜੋਖਰੇ ਪਹੁੰਚ ਕੇ ਗੁਰੂ ਜੀ ਨੇ ਕੁਝ ਉਘੇ ਸਿੱਖਾਂ ਤੋਂ ਬਿਨਾ ਬਾਕੀ ਸਭ ਨੂੰ ਵਾਪਸ ਮੋੜ ਦਿੱਤਾ। ਗੁਰੂ ਜੀ ਨੇ ਪਹਿਲੀਰਾਤ ਪੰਜੋਖਰੇ ਕੱਟੀ। ਉਥੋਂ ਦਾ ਇੱਕ ਹੰਕਾਰੀ ਪੰਡਿਤ ਲਾਲਚੰਦ ਗੁਰੂ ਜੀ ਨੂੰ ਮਿਲਿਆ ਤੇ ਕਿਹਾ ਕਿ ਸਿੱਖ ਤੁਹਾਨੁੂੰ ਗੁਰੂ ਹਰਕ੍ਰਿਸਨ ਕਹਿੰਦੇ ਹਨ। ਦੁਆਪਰ ਯੁੱਗ ਦੇ ਕ੍ਰਿਸਨ ਜੀਨੇ ਗੀਤਾ ਰਚੀ ਸੀ। ਤੁਸੀਂ ਉਸ ਦੇ ਅਰਥ ਕਰਕੇ ਵਿਖਾਓ। ਗੁਰੂ ਨਾਨਕ ਦੇ ਘਰ ਵਿੱਚੋਂ ਧੁਰੋਂ ਪ੍ਰਾਪਤ ਹੋਈ ਨਿਮਰਤਾ ਦੇ ਧਾਰਨੀ ਸਤਿਗੁਰੂ ਜੀ ਬੋਲੇ, ਅਸੀਂ ਤਾਂ ਅਕਾਲ ਪੁਰਖ ਦੇ ਸੇਵਕ ਹਾਂ। ਕਲਾ ਅਕਾਲ ਪੁਰਖ ਦੀ ਹੀ ਵਰਤਦੀ ਹੈ। ਜੇਕਰ ਤੂੰ ਕਲਾ ਦੇਖਣੀ ਹੈ ਤਾਂ ਆਪਣੇ ਨਗਰ ਵਿੱਚੋਂ ਕੋਈ ਬੰਦਾ ਲੈ ਆ। ਗੁਰੂ ਨਾਨਕ ਪਾਤਸ਼ਾਹ ਆਪਣੀ ਮਿਹਰ ਸਦਕਾ ਗੀਤਾ ਦੇ ਅਰਥ ਕਰਕੇ ਤੇਰੀ ਨਿਸਾ ਕਰਵਾਦੇਣਗੇ। ਪੰਡਿਤ ਗਿਆ ਅਤੇ ਇੱਕ ਛੱਜੂ ਨਾਮੀ ਅਨਪੜ੍ਹ ਝਿਉਰ ਨੂੰ ਲੈ ਆਇਆ। ਸਤਿਗੁਰਾਂ ਨੇ ਉਸ ਨੂੰ ਨਦਰੀਂ ਨਦਰ ਨਿਹਾਲ ਕੀਤਾ ਤੇਕਿਹਾ ਕਿ ਉਹ ਪੰਡਿਤ ਜੀ ਦੀ ਨਿਸਾ ਕਰਵਾਏ। ਗੁਰੂ ਜੀ ਨੇ ਉਸ ਦੇ ਸਿਰ ਤੇ ਸੋਟੀ ਰੱਖ ਦਿੱਤੀ ਅਤੇ ਨੇਤਰਾਂ ਵਿੱਚ ਨੇਤਰ ਪਾਏ। ਪੰਡਿਤ ਨੇ ਗੀਤਾਦੇ ਔਖੇ ਤੋਂ ਔਖੇ ਸਲੋਕਾਂ ਦੇ ਅਰਥ ਪੁੱਛੇ, ਜਿਨ੍ਹਾਂ ਦੇ ਉਸ ਨੇ ਤੁਰੰਤ ਅਰਥ ਕਰ ਦਿੱਤੇ। ਪੰਡਿਤ ਇਹ ਕੌਤਕ ਵੇਖ ਕੇ ਸਤਿਗੁਰੂ ਜੀ ਦੇ ਚਰਨੀ ਪੈ ਗਿਆ, ਮੁਆਫੀ ਮੰਗੀ ਤੇ ਸਿੱਖ ਬਣ ਗਿਆ ਅਤੇ ਉਸ ਨੇਇਸ ਇਲਾਕੇ ਵਿੱਚ ਸਿੱਖੀ ਦਾ ਪ੍ਰਚਾਰ ਕੀਤਾ।ਦਿੱਲੀ ਪਹੁੰਚ ਕੇ ਗੁਰੂ ਸਾਹਿਬ ਜਿੱਥੇ ਅੱਜਕੱਲ੍ਹ ਗੁਰਦੁਆਰਾ ਬੰਗਲਾ ਸਾਹਿਬ ਹੈ, ਰਾਜਾ ਜੈ ਸਿੰਘ ਦੇ ਬੰਗਲੇ ਠਹਿਰੇ। ਔਰੰਗਜੇਬ ਨੇ ਦਰਸਨਾ ਲਈ ਇੱਛਾ ਪ੍ਰਗਟ ਕੀਤੀ। ਆਪ ਜੀ ਨੇ ਆਪਣੇ ਪਿਤਾ ਵਲੋਂ ਦਿੱਤੇ ਆਦੇਸ ਅਨੁਸਾਰ ‘ਨਹਿ ਮਲੇਛ ਕੋ ਦਰਸਨ ਦੇਹੈਂ’ ਕਹਿ ਕੇ ਦਰਸਨ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਇੱਕ ਸਬਦ ਲਿੱਖ ਕੇ ਭੇਜ ਦਿੱਤਾ ‘ਕਿਆ ਖਾਧੇ ਕਿਆ ਪੈਧੇ ਹੋਇ, ਜਾ ਮਨਿ ਨਾਹੀ ਸਚਾ ਸੋਇ॥” ਔਰੰਗਜੇਬ ਨੇ ਆਪਣੇ ਪੁੱਤਰ ਸਹਿਜਾਦਾ ਮੁਅੱਜ਼ਮ ਨੂੰ ਗੁਰੂ ਜੀ ਕੋਲਭੇਜਿਆ। ਗੁਰੂ ਜੀ ਨੇ ਉਸ ਨੂੰ ਆਤਮਿਕ ਉਪਦੇਸ ਦੇ ਕੇ ਨਿਹਾਲ ਕੀਤਾ। ਜਦ ਰਾਮਰਾਏ ਨੂੰ ਗੱਦੀ ਨਾ ਦਿੱਤੇ ਜਾਣ ਦੀ ਗੱਲ ਤੁਰੀ ਤਾਂ ਗੁਰੂ ਜੀ ਨੇ ਸਪੱਸਟ ਕੀਤਾ ਕਿ ਗੁਰਗੱਦੀ ਵਿਰਾਸਤ ਜਾਂ ਜੱਦੀ ਮਲਕੀਅਤ ਨਹੀਂ। ਰਾਮਰਾਏ ਨੇ ਗੁਰਬਾਣੀ ਦੀ ਤੁਕ ਬਦਲੀ, ਇਸ ਤੇ ਪਿਤਾ ਗੁਰੂ ਜੀ ਨੇ ਉਸ ਨੁੂੰ ਤਿਆਗ ਦਿੱਤਾ। ਇਸ ਲਈ ਉਸ ਦਾ ਗੁਰਗੱਦੀ ਬਾਰੇ ਦਾਅਵਾ ਝੂਠਾ ਹੈ। ਸਹਿਜਾਦਾ ਮੁਅੱਜ਼ਮ ਤੋਂ ਇਹ ਸਪੱਸਟੀਕਰਨ ਸੁਣ ਕੇ ਔਰੰਗਜੇਬ ਗੁਰੂ ਜੀ ਦੀ ਸਿਆਣਪ ਦਾ ਕਾਇਲ ਹੋ ਗਿਆ। ਉਸ ਨੇ ਰਾਜਾ ਜੈ ਸਿੰਘ ਨੂੰ ਗੁਰੂ ਜੀ ਦੀ ਕਰਾਮਾਤੀ ਸਕਤੀਪਰਖਣ ਲਈ ਕਿਹਾ। ਰਾਜਾ ਜੈ ਸਿੰਘ ਗੁਰੂ ਜੀ ਨੂੰ ਆਪਣੀਆਂਰਾਣੀਆਂ ਦੇ ਮਹਿਲਾਂ ਵਿੱਚ ਲਿਆਇਆ ਤੇ ਪਟਰਾਣੀ ਦੀ ਪਰਖ ਕਰਨ ਲਈ ਕਿਹਾ। ਗੁਰੂ ਸਾਹਿਬਨੇ ਆਪਣੀ ਸੋਟੀ ਪਟਰਾਣੀ ਦੇ ਸਿਰ ਤੇ ਰੱਖ ਕੇ ਕਿਹਾ ਕਿ ‘ਇਹ ਹੈ ਪਟਰਾਣੀ’ ਅਤੇ ਉਸ ਦੀ ਪੁੱਤਰ ਦੀ ਕਾਮਨਾ ਪੂਰੀ ਹੋਣਦਾ ਵਰ ਦਿੱਤਾ।ਉਨ੍ਹੀਂ ਦਿਨੀਂ ਦਿੱਲੀ ਵਿੱਚ ਬੁਖਾਰ ਤੇ ਚੇਚਕ ਦੀ ਬਿਮਾਰੀ ਫੈਲ ਗਈ। ਗੁਰੂ ਜੀ ਨੇ ਦੁਖੀ ਬਿਮਾਰਾਂ ਦੀ ਦਿਨ ਰਾਤ ਸਹਾਇਤਾ ਕੀਤੀ। ਸੰਗਤਾਂ ਦੇ ਦਸਵੰਧ ਤੇ ਭੇਟਾਨੂੰ ਇਸ ਲਈ ਵਰਤਿਆ। ਗੁਰੂ ਜੀ ਦੇ ਪਾਵਨ ਦਰਸਨਾ ਨਾਲ ਤਨ ਤੇ ਮਨ ਦੇ ਰੋਗ ਦੂਰ ਹੁੰਦੇ ਸਨ। ਇਸੇ ਲਈ ਤਾਂ ਦਸਮੇਸ ਪਿਤਾ ਜੀ ਨੇ ਫੁਰਮਾਇਆ ਹੈ ‘ਸ੍ਰੀ ਹਰਿਕ੍ਰਿਸਨ ਧਿਆਇਐ, ਜਿਸ ਡਿਠੈ ਸਭ ਦੁਖ ਜਾਇ।’ਇਸ ਤਰ੍ਹਾਂ ਰੋਗੀਆਂ ਦੀ ਸੇਵਾ ਕਰਦਿਆਂ ਇੱਕ ਦਿਨ ਗੁਰੂ ਜੀ ਨੂੰ ਵੀ ਤੇਜ ਬੁਖਾਰ ਹੋ ਗਿਆ। ਉਨ੍ਹਾਂ ਦੇਸਰੀਰ ‘ਤੇ ਵੀ ਚੇਚਕ ਦੇ ਲੱਛਣਦਿੱਸਣ ਲੱਗ ਪਏ। ਆਪਣਾ ਅੰਤ ਸਮਾ ਜਾਣ ਕੇ ਆਪ ਜੀ ਨੇ ਸੰਗਤਾਂ ਨੂੰ ਗੁਰਿਆਈ ਬਾਰੇ ਹੁਕਮ ਦਿੱਤਾ ਕਿ ‘ਬਾਬਾ ਬਕਾਲੇ’ ਜਿਸ ਦਾ ਭਾਵ ਸੀ ਕਿ ਅਗਲਾ ਗੁਰੂ ਪਿੰਡ ਬਕਾਲੇ ਵਿੱਚ ਹੈ। ਆਪ ਜੀ 3 ਵੈਸਾਖ ਸੰਮਤ 1721 ਮੁਤਾਬਿਕ 30 ਮਾਰਚ 1664 ਈਸਵੀ ਨੂੰ ਜੋਤੀਜੋਤ ਸਮਾ ਗਏ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜਕੱਲ੍ਹ 3 ਵੈਸਾਖ ਹਰ ਸਾਲ16 ਅਪ੍ਰੈਲ ਨੂੰ ਆਉਂਦਾ ਹੈ।ਆਪ ਜੀ ਨੇ ਆਪਣੀ ਸੰਸਾਰਿਕ ਯਾਤਰਾ 7 ਸਾਲ 8 ਮਹੀਨੇ 19 ਦਿਨਾਂ ਵਿੱਚ ਸੰਪੂਰਨ ਕੀਤੀ। ਆਪ ਜੀ ਦਾ ਸਸਕਾਰ ਜਮੁਨਾ ਨਦੀ ਦੇ ਕਿਨਾਰੇ ‘ਤੇ ਕੀਤਾ ਗਿਆ, ਜਿਸ ਥਾਂ ‘ਤੇ ਹੁਣ ‘ਬਾਲਾ ਸਾਹਿਬ ਗੁਰਦੁਆਰਾ’ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਰੂਆ ਜਾਂ ਖ਼ੂਆ (ਜਰਮਨ ਉਚਾਰਨ: [ˈʁuːɐ̯], ਜਰਮਨ: Ruhrgebiet), ਜਾਂ ਰੂਆ ਜ਼ਿਲ੍ਹਾ, ਰੂਆ ਇਲਾਕਾ ਜਾਂ ਰੂਆ ਘਾਟੀ, ਜਰਮਨੀ ਦੇ ਰਾਜ ਉੱਤਰੀ ਰਾਈਨ-ਪੱਛਮੀ ਫ਼ਾਲਨ ਵਿਚਲਾ ਇੱਕ ਸ਼ਹਿਰੀ ਇਲਾਕਾ ਹੈ। ਕੁੱਲ ਅਬਾਦੀ ਸਾਢੇ ਅੱਸੀ ਲੱਖ ਅਤੇ ਅਬਾਦੀ ਦਾ ਸੰਘਣਾਪਣ 2800/ਕਿ.ਮੀ.² ਹੋਣ ਕਰ ਕੇ ਇਹ ਜਰਮਨੀ ਦਾ ਸਭ ਤੋਂ ਵੱਡਾ ਸ਼ਹਿਰੀ ਇਕੱਠ ਹੈ। ਇਸ ਵਿੱਚ ਕਈ ਸਨਅਤੀ ਸ਼ਹਿਰ ਪੈਂਦੇ ਹਨ ਜਿਹੜੇ ਦੱਖਣ ਵੱਲ ਰੂਆ, ਪੱਛਮ ਵੱਲ ਰਾਈਨ ਅਤੇ ਉੱਤਰ ਵੱਲ ਲਿੱਪਾ ਦਰਿਆਵਾਂ ਨਾਲ਼ ਘਿਰੇ ਹੋਏ ਹਨ। ਇਸ ਇਲਾਕੇ ਨੂੰ 1.2 ਕਰੋੜ ਅਬਾਦੀ ਵਾਲ਼ੇ ਇੱਕ ਵਡੇਰੇ ਰਾਈਨ-ਰੂਆ ਮਹਾਂਨਗਰੀ ਇਲਾਕੇ ਦਾ ਹਿੱਸਾ ਮੰਨਿਆ ਜਾਂਦਾ ਹੈ।
ਯਿਸੂ ਮਸੀਹ (੪ ਈ ਪੂ – ੩੦ / ੩੩ ਈਸਵੀ) ਉਰਫ਼ ਯਿਸਸ ਜਾਂ ਨਜ਼ਾਰੇਥ ਦੇ ਯਿਸਸ ਜਾਂ ਯਿਸਸ ਕ੍ਰਾਈਸਟ Jesus Christ ਇਸਾਈ ਧਰਮ ਦੇ ਬਾਨੀ ਹਨ। ਈਸਾਈ ਧਰਮ ਦੇ ਲੋਕ ਇਨ੍ਹਾਂ ਨੂੰ 'ਮਸੀਹ' ਜਾਂ 'ਕ੍ਰਾਈਸਟ' ਦੀ ਉਪਾਧੀ ਦਿੱਤੀ। ਜਦੋਂ ਕਿ ਇਸਲਾਮ ਵਿੱਚ ਇਨ੍ਹਾਂ ਨੂੰ ਸਿਰਫ਼ ਦੇਵਦੂਤ ਦਾ ਦਰਜ਼ਾ ਹੀ ਪ੍ਰਾਪਤ ਹੈ ਕਿਉਂ ਕਿ ਇਸਲਾਮ ਵਿੱਚ ਮੁਹੰਮਦ ਸਾਹਿਬ ਨੂੰ ਸਰਵ ਉੱਚ ਦਰਜ਼ਾ ਪ੍ਰਾਪਤ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,888 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਮੈਕਸਿਮ ਗੋਰਕੀ (ਰੂਸੀ ਭਾਸ਼ਾ ਵਿੱਚ - Алексе́й Макси́мович Пе́шков or Пешко́в ; 28 ਮਾਰਚ 1868- 18 ਜੂਨ 1936) ਰੂਸ / ਸੋਵੀਅਤ ਸੰਘ ਦੇ ਪ੍ਰਸਿੱਧ ਲੇਖਕ ਅਤੇ ਰਾਜਨੀਤਕ ਕਾਰਕੁਨ ਸਨ। ਉਨ੍ਹਾਂ ਦਾ ਅਸਲੀ ਨਾਮ ਅਲੇਕਸੀ ਮੈਕਸਿਮੋਵਿਚ ਪੇਸ਼ਕੋਵ ਸੀ। ਉਨ੍ਹਾਂ ਨੇ ਸਮਾਜਵਾਦੀ ਯਥਾਰਥਵਾਦ (socialist realism) ਨਾਮਕ ਸਾਹਿਤਕ ਅੰਦੋਲਨ ਦੀ ਸਥਾਪਨਾ ਕੀਤੀ ਸੀ। 1906 ਤੋਂ ਲੈ ਕੇ 1913 ਤੱਕ ਅਤੇ ਫਿਰ 1921 ਤੋਂ 1929 ਤੱਕ ਉਹ ਰੂਸ ਤੋਂ ਬਾਹਰ (ਜ਼ਿਆਦਾਤਰ, ਇਟਲੀ ਦੇ ਕੈਪਰੀ (Capri) ਵਿੱਚ) ਰਹੇ। ਸੋਵੀਅਤ ਸੰਘ ਵਿੱਚ ਵਾਪਸ ਆਉਣ ਦੇ ਬਾਅਦ ਉਨ੍ਹਾਂ ਨੇ ਉਸ ਸਮੇਂ ਦੀ ਸਾਂਸਕ੍ਰਿਤਕ ਨੀਤੀਆਂ ਨੂੰ ਸਵੀਕਾਰ ਕੀਤਾ ਪਰ ਉਸ ਨੂੰ ਦੇਸ਼ ਤੋਂ ਬਾਹਰ ਜਾਣ ਦੀ ਅਜ਼ਾਦੀ ਨਹੀ ਸੀ।
ਸੂਰਜ ਮੰਡਲ ਵਿੱਚ ਸੂਰਜ ਅਤੇ ਉਹ ਖਗੋਲੀ ਪਿੰਡ ਸੰਮਲਿਤ ਹਨ, ਜੋ ਇਸ ਮੰਡਲ ਵਿੱਚ ਇੱਕ ਦੂਜੇ ਵਲੋਂ ਗੁਰੁਤਵਾਕਰਸ਼ਕ ਜ਼ੋਰ ਦੁਆਰਾ ਬੱਝੇ ਹਨ। ਇਸ ਪਿੰਡ ਵਿੱਚ ਅੱਠ ਗ੍ਰਹਿ, ਉਨ੍ਹਾਂ ਦੇ 166 ਗਿਆਤ ਉਪਗ੍ਰਹਿ, ਪੰਜ ਬੌਣੇ ਗ੍ਰਹਿ ਅਤੇ ਅਰਬਾਂ ਛੋਟੇ ਪਿੰਡ ਸ਼ਾਮਿਲ ਹਨ । ਇਸ ਛੋਟੇ ਪਿੰਡਾਂ ਵਿੱਚ ਕਸ਼ਊਦਰਗ੍ਰਹਿ, ਬਰਫੀਲਾ ਕਾਇਪਰ ਘੇਰੇ ਦੇ ਪਿੰਡ , ਧੂਮਕੇਤੂ , ਉਲਕਾ ਪਿੰਡ, ਅਤੇ ਗ੍ਰਹਿਆਂ ਦੇ ਵਿਚਲੀ ਧੂੜ ਸ਼ਾਮਿਲ ਹੈ।
ਵੈਸਟ ਬਰੌਮਿਚ ਐਲਬੀਅਨ ਫੁੱਟਬਾਲ ਕਲੱਬ
ਵੈਸਟ ਬਰੌਮਿਚ ਐਲਬੀਅਨ ਫੁੱਟਬਾਲ ਕਲੱਬ, ਇੱਕ ਮਸ਼ਹੂਰ ਅੰਗਰੇਜ਼ੀ ਫੁੱਟਬਾਲ ਕਲੱਬ ਹੈ, ਇਹ ਵੈਸਟ ਬਰੌਮਿਚ, ਇੰਗਲੈਂਡ ਵਿਖੇ ਸਥਿੱਤ ਹੈ। ਇਹ ਹਾਥੌਰਨਜ਼, ਵੈਸਟ ਬਰੌਮਿਚ ਅਧਾਰਤ ਕਲੱਬ ਹੈ, ਜੋ ਪ੍ਰੀਮੀਅਰ ਲੀਗ ਵਿੱਚ ਖੇਡਦਾ ਹੈ।
ਬੋਲੀ ਦਾ ਸੰਬਧ ਪੰਜਾਬੀ ਲੋਕ ਨਾਚ ਗਿੱਧੇ ਨਾਲ ਹੈ ਅਤੇ ਬੋਲੀਆਂ ਦਾ ਗਿੱਧੇ ਵਾਂਗ ਪੰਜਾਬੀ ਸਭਿਆਚਾਰ ਵਿੱਚ ਮੁੱਖ ਸਥਾਨ ਹੈ। ਬੋਲੀ, ਆਪਣੀ ਭਾਵਨਾਵਾਂ ਨੂੰ ਵਿਅਕਤ ਕਰਨ ਦਾ ਇੱਕ ਲੈਅ-ਬੱਧ ਤਰੀਕਾ ਹੈ ਜਿਸ ਨੂੰ ਖੁਸ਼ੀ ਦੇ ਮੌਕੇ ਉੱਪਰ ਗਾਇਆ ਜਾਂਦਾ ਹੈ। ਬੋਲੀ ਦੇ ਬੋਲਾਂ ਉੱਪਰ ਹੀ ਗਿੱਧੇ ਦੀ ਤਾਲੀ ਵਜੱਦੀ ਹੈ। ਪੰਜਾਬ ਵਿੱਚ ਭਾਂਤ-ਭਾਂਤ ਦੀਆਂ ਬੋਲੀਆਂ ਸੁਣਨ ਨੂੰ ਮਿਲ ਜਾਂਦੀਆਂ ਹਨ। ਵਿਆਹ ਸਮੇਂ ਵੀ ਨਾਨਕਾ ਮੇਲ ਅਤੇ ਦਾਦਕਾ ਮੇਲ ਵਿੱਚ ਬੋਲੀਆਂ ਦਾ ਮੁਕਾਬਲਾ ਹੁੰਦਾ ਹੈ ਅਤੇ ਦੋਹੇਂ ਧਿਰਾਂ ਬੋਲੀਆਂ ਰਾਹੀਂ ਇੱਕ ਦੂਜੇ ਨੂੰ ਟੀਚਰਾਂ ਅਤੇ ਮਖੌਲਾਂ ਕਰਦੇ ਹਨ। ਇਸੇ ਪ੍ਰਕਾਰ ਪੰਜਾਬ ਵਿੱਚ ਹਰੇਕ ਰਿਸ਼ਤੇ ਨਾਲ ਸਬੰਧਿਤ ਬੋਲੀਆਂ ਮਿਲ ਜਾਂਦੀਆਂ ਹਨ ਜਿਵੇਂ: ਦੇਵਰ ਤੇ ਭਾਬੀ, ਸੱਸ ਤੇ ਨੂੰਹ, ਸੋਹਰਾ ਤੇ ਨੂੰਹ, ਜੇਠ ਤੇ ਭਰਜਾਈ, ਨਣਾਨ - ਭਰਜਾਈ ਅਤੇ ਪਤੀ-ਪਤਨੀ ਵਰਗੀਆਂ ਬੋਲੀਆਂ ਹਨ। ਪੰਜਾਬੀਆਂ ਦਾ ਜੀਵਨ-ਅਨੁਰਾਗ ਅਤੇ ਬ੍ਰਹਿਮੰਡ ਨਾਲ਼ ਇਕਸੁਰਤਾ ਦੀ ਚੇਸ਼ਟਾ ਵੀ ਇਹਨਾਂ ਬੋਲੀਆਂ ਵਿੱਚ ਪ੍ਰਗਟ ਹੋਈ ਹੈ। ਮਰਦਾ ਅਤੇ ਇਸਤਰੀਆਂ ਦੀਆ ਬੋਲੀਆਂ ਵੱਖ-ਵੱਖ ਹੁੰਦੀਆਂ ਹਨ ਪਰ ਦੋਹਾਂ ਤਰ੍ਹਾਂ ਦੀਆਂ ਬੋਲੀਆਂ ਵਿੱਚ ਕਈਂ ਥਾਂਈ ਅਨੁਭਵ ਦੀ ਸਾਂਝ ਵੀ ਮਿਲਦੀ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਟੋਗੋ, ਅਧਿਕਾਰਕ ਤੌਰ ਉੱਤੇ République Togolaise ਜਾਂ, ਪੰਜਾਬੀ ਵਿੱਚ, ਟੋਗੋਲੀ ਗਣਰਾਜ, ਪੱਛਮੀ ਅਫ਼ਰੀਕਾ ਦਾ ਇੱਕ ਦੇਸ਼ ਹੈ ਜਿਸਦੀਆਂ ਹੱਦਾਂ ਪੱਛਮ ਵਿੱਚ ਘਾਨਾ, ਪੂਰਬ ਵਿੱਚ ਬਨਿਨ ਅਤੇ ਉੱਤਰ ਵਿੱਚ ਬੁਰਕੀਨਾ ਫ਼ਾਸੋ ਨਾਲ ਲੱਗਦੀਆਂ ਹਨ। ਦੱਖਣ ਵੱਲ ਇਹ ਦੇਸ਼ ਗਿਨੀ ਦੀ ਖਾੜੀ ਨੂੰ ਛੋਂਹਦਾ ਹੈ, ਜਿੱਥੇ ਰਾਜਧਾਨੀ ਲੋਮੇ ਵਸੀ ਹੋਈ ਹੈ। ਇਸ ਦਾ ਖੇਤਰਫਲ ਤਕਰੀਬਨ 57,000 ਵਰਗ ਕਿ.ਮੀ.
ਮੁਹਾਰਨੀ ਵਿਦਿਆਰਥੀਆਂ ਵੱਲੋਂ ਪੰਜਾਬੀ ਭਾਸ਼ਾ ਸਿੱਖਣ ਦਾ ਇੱਕ ਤਰੀਕਾ ਹੈ। ਇਸ ਵਿੱਚ ਵਿਦਿਆਰਥੀ ਰਲਕੇ ਪੰਜਾਬੀ ਦੇ ਪੈਂਤੀ ਅਖਰਾਂ ਅਤੇ ਇਹਨਾਂ ਨਾਲ਼ ਵਰਤੀਆਂ ਜਾਣ ਵਾ਼ਲੀਆਂ ਲਗਾਂ-ਮਾਤ੍ਰਾਵਾਂ ਦਾ ਲੈਅਬੱਧ ਤਰੀਕੇ ਨਾਲ ਉੱਚੀ-ਉੱਚੀ ਉੱਚਾਰਨ ਕਰ ਕੇ ਭਾਸ਼ਾ ਸਿੱਖਣ ਦਾ ਅਭਿਆਸ ਕਰ ਕੇ ਭਾਸ਼ਾ ਦਾ ਮੁੱਢਲਾ ਗਿਆਨ ਹਾਸਲ ਕਰਦੇ ਹਨ। ਇਹ ਤਰੀਕਾ ਲਗਭਗ ਉਸ ਤਰਾਂ ਦਾ ਹੀ ਹੁੰਦਾ ਹੈ ਜਿਸ ਤਰਾਂ ਹਿਸਾਬ ਦਾ ਮੁੱਢਲਾ ਗਿਆਨ ਹਾਸਲ ਕਰਨ ਲਈ ਪਹਾੜੇ ਪੜ੍ਹੇ ਤੇ ਸਿੱਖੇ ਜਾਂਦੇ ਹਨ।ਅਜ਼ਾਦੀ ਤੋਂ ਪਹਿਲਾਂ ਜਦ ਜਿਆਦਾ ਸਕੂਲ ਨਹੀਂ ਸਨ ਤਾਂ ਮੁਢਲੀ ਭਾਸ਼ਾ ਦਾ ਗਿਆਨ ਡੇਰਿਆਂ, ਗੁਰਦਵਾਰਿਆਂ, ਗੁਰੂਕੁਲਾਂ ਅਤੇ ਮਦਰੱਸਿਆਂ ਵਿੱਚ ਦਿੱਤਾ ਜਾਂਦਾ ਸੀ ਜਿਸਦਾ ਮੁਖ਼ ਮਕਸਦ ਆਪੋ-ਆਪਣੇ ਧਰਮ ਦੀ ਧਾਰਮਿਕ ਵਿੱਦਿਆ ਦੇਣ ਲਈ ਭਾਸ਼ਾ ਦਾ ਮੁੱਢਲਾ ਗਿਆਨ ਦੇਣਾ ਹੁੰਦਾ ਸੀ। ਪੰਜਾਬੀ ਭਾਸ਼ਾ ਦਾ ਅਜਿਹਾ ਮੁੱਢਲਾ ਗਿਆਨ ਡੇਰਿਆਂ ਜਾਂ ਗੁਰਦਵਾਰਿਆਂ ਵਿੱਚ ਦਿੱਤਾ ਜਾਂਦਾ ਸੀ ਅਤੇ ਇਸ ਲਈ ਮੁਹਾਰਨੀ ਉੱਚਾਰਨ ਦਾ ਤਰੀਕਾ ਅਪਣਾਇਆ ਜਾਂਦਾ ਸੀ। ਇਹੀ ਤਰੀਕਾ ਪ੍ਰਾਇਮਰੀ ਸਕੂਲਾਂ ਵਿੱਚ ਵੀ ਅਪਣਾਇਆ ਜਾਂਦਾ ਹੈ। ਪਰ ਅੱਜ ਦੇ ਆਧੁਨਿਕ ਸੂਚਨਾ ਤਕਨੀਕ ਦੇ ਜਮਾਨੇ ਵਿੱਚ ਹੁਣ ਇਹ ਤਰੀਕੇ ਇੰਟਰਨੈਟ ਤੇ ਆਨਲਾਈਨ ਉਪਲਬਧ ਹੋ ਗਏ ਹਨ। । । । ।।