ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਸ੍ਰੀ ਗੁਰੂ ਨਾਨਕ ਦੇਵ ਜੀ ਉਚਾਰਨ (15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਦੇ ਮਹੀਨੇ ਵਿੱਚ ਅਲੱਗ-ਅਲੱਗ ਮਿਤੀ ਨੂੰ ਆਉਂਦੀ ਹੈ।ਗੁਰੂ ਨਾਨਕ ਦੇਵ ਜੀ ਨੇ ਦੂਰ-ਦੂਰ ਤੱਕ ਯਾਤਰਾ ਕੀਤੀ ਅਤੇ ਲੋਕਾਂ ਨੂੰ ਇੱਕ ਪਰਮੇਸ਼ਰ ਹੋਣ ਦਾ ਸੰਦੇਸ਼ ਦਿੱਤਾ ਜੋ ਆਪਣੀ ਹਰ ਇੱਕ ਰਚਨਾ ਵਿੱਚ ਵਾਸ ਕਰਦਾ ਹੈ ਅਤੇ ਅਨਾਦਿ ਸੱਚ ਨੂੰ ਦਰਸਾਉਂਦਾ ਹੈ। ਉਹਨਾਂ ਨੇ ਇਕ ਅਨੋਖਾ ਅਧਿਆਤਮਿਕ, ਸਮਾਜਕ, ਅਤੇ ਰਾਜਨੀਤਕ ਪਲੇਟਫਾਰਮ ਤਿਆਰ ਕੀਤਾ ਜੋ ਸਮਾਨਤਾ, ਭਰੱਪਣ ਦਾ ਪਿਆਰ, ਭਲਾਈ, ਅਤੇ ਸਦਭਾਵਨਾ 'ਤੇ ਆਧਾਰਿਤ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਨਾਨਕ ਦੇ ਸ਼ਬਦ, 974 ਕਾਵਿਕ ਭਜਨਾਂ ਦੇ ਰੂਪ ਵਿਚ ਦਰਜ਼ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਮੁੱਖ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸ਼ਟ ਹਨ। ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ (ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ), ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਸਟੈਨਫੋਰਡ ਯੂਨੀਵਰਸਿਟੀ (ਆਧਿਕਾਰਿਕ ਤੌਰ ਤੇ ਲੈਂਲੈਂਡ ਸਟੈਨਫੋਰਡ ਜੂਨੀਅਰ ਯੂਨੀਵਰਸਿਟੀ) (ਅੰਗਰੇਜ਼ੀ: Leland Stanford Junior University) ਸਟੈਨਫੋਰਡ, ਕੈਲੀਫੋਰਨੀਆ ਵਿੱਚ ਇੱਕ ਪ੍ਰਾਈਵੇਟ ਰਿਸਰਚ ਯੂਨੀਵਰਸਿਟੀ ਹੈ। ਸਟੈਨਫੋਰਡ ਆਪਣੀ ਅਕਾਦਮਿਕ ਤਾਕਤ, ਦੌਲਤ, ਅਤੇ ਸਿਲਿਕਨ ਵੈਲੀ ਨਾਲ ਨੇੜਤਾ ਲਈ ਜਾਣੀ ਜਾਂਦੀ ਹੈ, ਅਤੇ ਇਸਨੂੰ ਅਕਸਰ ਦੁਨੀਆ ਦੇ ਚੋਟੀ ਦੀਆਂ ਦਸ ਯੂਨੀਵਰਸਿਟੀ ਦੇ ਰੂਪ ਵਿੱਚ ਦਰਜਾ ਦਿੱਤਾ ਜਾਂਦਾ ਹੈ।1885 ਵਿਚ ਲੇਲੈਂਡ ਅਤੇ ਜੇਨ ਸਟੈਨਫੋਰਡ ਨੇ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਸੀ ਜੋ ਆਪਣੇ ਇਕਲੌਤੇ ਬੱਚੇ ਲੇਲੈਂਡ ਸਟੈਨਫੋਰਡ ਜੂਨੀਅਰ ਦੀ ਯਾਦ ਵਿਚ ਸਨ, ਜੋ ਪਿਛਲੇ ਸਾਲ 15 ਸਾਲ ਦੀ ਉਮਰ ਵਿਚ ਟਾਈਫਾਈਡ ਬੁਖਾਰ ਕਾਰਨ ਮਰਿਆ ਸੀ। ਸਟੈਨਫੋਰਡ ਕੈਲੀਫੋਰਨੀਆ ਦੇ ਸਾਬਕਾ ਰਾਜਪਾਲ ਅਤੇ ਅਮਰੀਕੀ ਸੈਨੇਟਰ ਸਨ; ਉਸ ਨੇ ਇੱਕ ਰੇਲਮਾਰਗ ਕਾਰੋਬਾਰੀ ਦੇ ਤੌਰ ਤੇ ਆਪਣਾ ਭਵਿੱਖ ਬਣਾਇਆ ਸਕੂਲ ਨੇ ਆਪਣੇ ਪਹਿਲੇ ਵਿਦਿਆਰਥੀਆਂ ਨੂੰ 1 ਅਕਤੂਬਰ 1891 ਨੂੰ ਇੱਕ ਸਹਿਨਸ਼ੀਲ ਅਤੇ ਗ਼ੈਰ-ਡੰਡੀ ਸੰਸਥਾ ਦੇ ਰੂਪ ਵਿੱਚ ਸਵੀਕਾਰ ਕੀਤਾ। ਸੰਨ 1893 ਵਿੱਚ ਸਟੇਟਫੋਰਡ ਯੂਨੀਵਰਸਿਟੀ ਨੇ ਲਲਲੈਂਡ ਸਟੈਨਫੋਰਡ ਦੀ ਮੌਤ ਤੋਂ ਬਾਅਦ ਆਰਥਿਕ ਤੌਰ ਉੱਤੇ ਸੰਘਰਸ਼ ਕੀਤਾ ਅਤੇ ਫਿਰ 1906 ਦੇ ਸਨ ਫ੍ਰੈਨਸਿਸਕੋ ਭੂਚਾਲ ਦੁਆਰਾ ਬਹੁਤ ਸਾਰੇ ਕੈਂਪਸ ਨੂੰ ਨੁਕਸਾਨ ਪਹੁੰਚਿਆ। ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪ੍ਰੋਵੋਟ ਫਰੈਡਰਿਕ ਟਰਮੈਨ ਨੇ ਫੈਕਲਟੀ ਅਤੇ ਗ੍ਰੈਜੂਏਟਸ ਦੇ ਉਦਿਅਮੀਕਰਨ ਦਾ ਸਮਰਥਨ ਕੀਤਾ, ਜਿਸ ਨਾਲ ਸਵੈ-ਨਿਰਭਰ ਸਥਾਨਕ ਉਦਯੋਗ ਵਿਕਸਤ ਕੀਤਾ ਜਾ ਸਕੇ ਜਿਸਨੂੰ ਬਾਅਦ ਵਿੱਚ ਸੀਲੀਕੋਨ ਵੈਲੀ ਦੇ ਰੂਪ ਵਿੱਚ ਜਾਣਿਆ ਜਾਵੇਗਾ। ਯੂਨੀਵਰਸਿਟੀ ਦੇਸ਼ ਦੇ ਚੋਟੀ ਦੇ ਫੰਡਰੇਜਿੰਗ ਸੰਸਥਾਨਾਂ ਵਿੱਚੋਂ ਇੱਕ ਹੈ, ਇੱਕ ਸਾਲ ਵਿੱਚ ਇੱਕ ਅਰਬ ਤੋਂ ਵੱਧ ਡਾਲਰ ਇਕੱਠੇ ਕਰਨ ਵਾਲਾ ਪਹਿਲਾ ਸਕੂਲ ਬਣ ਰਿਹਾ ਹੈ।ਇਹ ਯੂਨੀਵਰਸਿਟੀ ਅੰਡਰ ਗਰੈਜੂਏਟ ਅਤੇ ਗ੍ਰੈਜੂਏਟ ਪੱਧਰ ਦੇ 40 ਵਿਦਿਅਕ ਵਿਭਾਗਾਂ ਅਤੇ ਚਾਰ ਪੇਸ਼ੇਵਰ ਸਕੂਲਾਂ, ਜਿਨ੍ਹਾਂ ਵਿੱਚ ਕਾਨੂੰਨ, ਮੈਡੀਸਨ, ਐਜੂਕੇਸ਼ਨ ਅਤੇ ਬਿਜਨਸ ਵਿੱਚ ਗ੍ਰੈਜੂਏਟ ਪ੍ਰੋਗਰਾਮਾਂ 'ਤੇ ਧਿਆਨ ਕੇਂਦ੍ਰਤ ਕੀਤਾ ਗਿਆ ਹੈ, ਦੇ ਤਿੰਨ ਪ੍ਰੰਪਰਾਗਤ ਸਕੂਲਾਂ ਦੇ ਦੁਆਲੇ ਆਯੋਜਿਤ ਕੀਤਾ ਗਿਆ ਹੈ। ਸਟੈਨਫੋਰਡ ਦੇ ਅੰਡਰਗ੍ਰੈਜੁਏਟ ਪ੍ਰੋਗਰਾਮ ਯੂਨਾਈਟਿਡ ਸਟੇਟ ਦੇ ਸਭਤੋਂ ਜਿਆਦਾ ਚਿਨੱਤਿਆਂ ਵਿੱਚੋਂ ਇੱਕ ਹੈ ਜੋ ਸਵੀਕ੍ਰਿਤੀ ਦੀ ਦਰ ਦੁਆਰਾ ਹੈ। ਵਿਦਿਆਰਥੀ 36 ਵਰਸਿਟੀ ਖੇਡਾਂ ਵਿਚ ਮੁਕਾਬਲਾ ਕਰਦੇ ਹਨ ਅਤੇ ਯੂਨੀਵਰਸਿਟੀ ਡਿਵੀਜ਼ਨ ਆਈ ਐੱਫ ਬੀ ਐਸ ਪੀਏਸੀ -12 ਕਾਨਫਰੰਸ ਵਿਚ ਦੋ ਪ੍ਰਾਈਵੇਟ ਸੰਸਥਾਵਾਂ ਵਿੱਚੋਂ ਇਕ ਹੈ। ਇਸ ਨੇ 117 ਐਨ.ਸੀ.ਏ.ਏ.
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਪ੍ਰਿਅੰਕਾ ਚੋਪੜਾ (ਜਨਮ 18 ਜੁਲਾਈ 1982) ਆਪਣੇ ਵਿਆਹ ਦੇ ਨਾਮ ਪ੍ਰਿਅੰਕਾ ਚੋਪੜਾ ਜੋਨਸ ਨਾਲ ਵੀ ਜਾਣੀ ਜਾਂਦੀ, ਇੱਕ ਭਾਰਤੀ ਅਦਾਕਾਰਾ, ਗਾਇਕਾ, ਫਿਲਮ ਨਿਰਮਾਤਾ, ਸਮਾਜ ਸੇਵਿਕਾ ਹੈ, ਜੋ 2000 ਵਿੱਚ ਵਿਸ਼ਵਸੁੰਦਰੀ ਚੁਣੀ ਗਈ। ਪ੍ਰਿਅੰਕਾ ਬਾਲੀਵੁੱਡ ਦੀ ਸਬ ਤੋਂ ਜਿਆਦਾ ਸ਼ੋਹਰਤ ਕਮਾਉਣ ਵਾਲਿਆਂ ਅਭਿਨੇਤਰੀਆਂ ਵਿੱਚੋਂ ਅਤੇ ਭਾਰਤ ਵਿੱਚ ਉੱਚਾ ਰੁਤਬਾ ਹਾਸਿਲ ਕਰਨ ਵਾਲਿਆਂ ਵਿੱਚੋਂ ਇੱਕ ਹੈ। ਉਸਨੇ ਕਈ ਪੁਰਸਕਾਰ ਪ੍ਰਾਪਤ ਕੀਤੇ,ਜਿਹਨਾਂ ਵਿੱਚੋਂ ਉਸਨੂੰ ਸਰਵੋਤਮ ਅਦਾਕਾਰਾ ਲਈ ਨੈਸ਼ਨਲ ਫਿਲਮ ਅਵਾਰਡ ਅਤੇ ਫਿਲਮਫ਼ੇਅਰ ਅਵਾਰਡ ਵਰਗੇ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਭਾਰਤ ਸਰਕਾਰ ਨੇ ਉਸ ਨੂੰ 2016 ਵਿੱਚ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਸੀ। ਟਾਈਮ ਮੈਗਜ਼ੀਨ ਨੇ ਉਸਨੂੰ ਸੰਸਾਰ ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਵਿੱਚੋਂ ਇੱਕ ਚੁਣਿਆ ਸੀ। ਫੋਰਬਜ਼ ਨੇ 2017 ਵਿੱਚ ਉਸਨੂੰ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਵਿਚ ਵਿਚ ਸੂਚੀਬੱਧ ਕੀਤਾ ਸੀ।
ਲੂਈਜ਼ੀਆਨਾ (/luːˌiːziˈænə/ or /ˌluːziˈænə/; ਫ਼ਰਾਂਸੀਸੀ: État de Louisiane, [lwizjan] ( ਸੁਣੋ); ਲੂਈਜ਼ੀਆਨਾ ਕ੍ਰਿਓਲ: Léta de la Lwizyàn) ਸੰਯੁਕਤ ਰਾਜ ਦੇ ਦੱਖਣੀ ਖੇਤਰ ਵਿੱਚ ਸਥਿੱਤ ਇੱਕ ਰਾਜ ਹੈ। ਇਹ ਪੰਜਾਹ ਸੰਯੁਕਤ ਰਾਜਾਂ ਵਿੱਚੋਂ 25ਵਾਂ ਸਭ ਤੋਂ ਵੱਧ ਅਬਾਦੀ ਵਾਲਾ ਅਤੇ 31ਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਬਾਤੋਂ ਰੂਜ ਅਤੇ ਸਭ ਤੋਂ ਵੱਡਾ ਸ਼ਹਿਰ ਨਿਊ ਔਰਲਿਆਂਜ਼ ਹੈ। ਇਹ ਇੱਕੋ-ਇੱਕ ਰਾਜ ਹੈ ਜਿਸਦੇ ਰਾਜਸੀ ਵਿਭਾਗਾਂ ਨੂੰ ਕਾਊਂਟੀਆਂ ਦੀ ਥਾਂ ਪਾਦਰੀ-ਸੂਬੇ ਕਿਹਾ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਫ਼ੇਸਬੁੱਕ ਇੰਟਰਨੈੱਟ ’ਤੇ ਇੱਕ ਅਾਜ਼ਾਦ ਸਮਾਜਿਕ ਨੈੱਟਵਰਕ ਸੇਵਾ ਵੈੱਬਸਾੲੀਟ ਹੈ ਜੋ ਫ਼ੇਸਬੁੱਕ ਇਨਕੌਰਪੋਰੇਟਡ ਦੁਆਰਾ ਚਲਾਈ ਜਾਂਦੀ ਹੈ। ਕੰਪਨੀ ਦਾ ਮੁੱਖ ਦਫਤਰ ਮੇਲਨੋਂ ਪਾਰਕ, ਕੈਲਿਫੋਰਨਿਯਾ ਦੇ ਵਿੱਚ ਸਤਿਥ ਹੈ। ਫ਼ੇਸਬੁੱਕ ਵੇਬਸਾਇਟ ਨੂੰ ਮਾਰਕ ਜੁਕਰਬਰਗ ਨੇ ਆਪਣੇ ਹਾਰਵਰਡ ਕੋਲੇਜ ਦੇ 4 ਜਮਾਤੀਆਂ ਏਡੁਆਰਦੋ ਸਵਰੇਨ, ਐਂਡ੍ਰਿਯੁ ਮਕਕੋੱਲੁਮ, ਡੁਸਟੀਨ ਮੋਸਕੋਵਿਟਜ਼ ਅਤੇ ਕ੍ਰਿਸ ਹੂਗੈਸ ਨਾਲ ਮਿਲ ਕੇ 4 ਫਰਵਰੀ 2004 ਨੂੰ ਜਾਰੀ ਕੀਤਾ ਸੀ।
ਫ਼ਰਵਰੀ ਸਾਲ ਦਾ ਦੂਜਾ ਅਤੇ ਸਾਲ ਦਾ ਸਭ ਤੋਂ ਛੋਟਾ ਮਹੀਨਾ ਹੈ। ਇਸ ਮਹੀਨੇ ਦੇ ਦਿਨ 30 ਤੋਂ ਘੱਟ ਹੁੰਦੇ ਹਨ। ਇਸ ਮਹੀਨੇ ਵਿੱਚ ਲੀਪ ਦੇ ਸਾਲ ਵਿੱਚ, ਜਦ ਸਾਲ ਦਾ ਅੰਕ ਚਾਰ ਨਾਲ ਬਰਾਬਰ ਵੰਡ ਜਾਂਦਾ ਹੈ 29 ਦਿਨ ਹੁੰਦੇ ਹਨ (ਪਰ ਜੋ ਸਾਲ 100 ਨਾਲ ਬਰਾਬਰ ਵੰਡ ਜਾਂਦੇ ਹਨ, ਪਰ 400 ਨਾਲ ਨਹੀਂ, ਉਨਾਂ ਸਾਲਾਂ ਵਿੱਚ ਫ਼ਰਵਰੀ ਦੇ 29 ਦਿਨ ਨਹੀਂ ਹੁੰਦੇ)। ਆਮ ਤੋਰ ਤੇ ਫ਼ਰਵਰੀ ਵਿੱਚ 28 ਦਿਨ ਹੁੰਦੇ ਹਨ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾੲਿ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਅਾਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਫ਼ਰਾਂਸੀਸੀ (français, la langue française) ਇੱਕ ਰੁਮਾਂਸ ਬੋਲੀ ਹੈ ਜੋ ਮੁੱਖ ਰੂਪ ਵਿਚ ਫ਼੍ਰਾਂਸ ਵਿਚ ਬੋਲੀ ਜਾਂਦੀ ਹੈ ਜਿੱਥੇ ਇਸ ਬੋਲੀ ਦਾ ਜਨਮ ਹੋਇਆ ਸੀ। ਦੁਨੀਆਂ ਭਰ ਵਿੱਚ ਤਕਰੀਬਨ ੯ ਕਰੋੜ ਲੋਕਾਂ ਦੁਆਰਾ ਇਹ ਪਹਿਲੀ ਬੋਲੀ ਦੇ ਰੂਪ ਵਿੱਚ ਬੋਲੀ ਜਾਂਦੀ ਹੈ, ੧੯ ਕਰੋੜ ਦੁਆਰਾ ਦੂਜੀ ਅਤੇ ਹੋਰ ੨੦ ਕਰੋੜ ਦੁਆਰਾ ਅਧਿਗਰਹਿਤ ਬੋਲੀ ਦੇ ਰੂਪ ਵਿੱਚ ਇਸਨੂੰ ਬੋਲਦੇ ਹਨ। ਇਸ ਤਰ੍ਹਾਂ ਕੈਨੇਡਾ, ਬੈਲਜੀਅਮ, ਸਵਿਟਜ਼ਰਲੈਂਡ, ਅਫ਼ਰੀਕੀ ਫਰੇਂਕੋਫੋਨ, ਲਕਜ਼ਮਬਰਗ ਅਤੇ ਮੋਨੇਕੋ ਸਮੇਤ ਦੁਨੀਆਂ ਦੇ ੫੪ ਦੇਸ਼ਾਂ ਵਿਚ ਇਸਨੂੰ ਬੋਲਣ ਵਾਲੀਆਂ ਦੀ ਵੱਡੀ ਗਿਣਤੀ ਹੈ। ਇਹ ਸਯੁੰਕਤ ਰਾਸ਼ਟਰ ਦੀਆਂ ਸਾਰੀਆਂ ਸੰਸਥਾਵਾਂ ਦੀ ਅਤੇ ਹੋਰ ਬਹੁਤ ਸਾਰੇ ਅੰਤਰਰਾਸ਼ਟਰੀ ਸੰਗਠਨਾਂ ਦੀ ਵੀ ਆਧਿਕਾਰਕ ਬੋਲੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਵਿਕੀ (Eng:/ wɪki/), ਉਹ ਵੈਬਸਾਈਟ ਹੈ ਜਿਸਤੇ ਉਪਯੋਗਕਰਤਾਵਾਂ ਨੇ ਇਕਸਾਰ ਰੂਪ ਨਾਲ ਵੈਬ ਬ੍ਰਾਊਜ਼ਰ ਤੋਂ ਸਮੱਗਰੀ ਅਤੇ ਸੰਸ਼ੋਧਨ ਨੂੰ ਸੰਸ਼ੋਧਿਤ ਕੀਤਾ ਹੈ। ਇੱਕ ਆਮ ਵਿਕੀ ਵਿੱਚ, ਅੱਖਰਾਂ ਨੂੰ ਸਧਾਰਨ ਮਾਰਕਅਪ ਭਾਸ਼ਾ ਦੀ ਵਰਤੋਂ ਨਾਲ ਲਿਖਿਆ ਜਾਂਦਾ ਹੈ ਅਤੇ ਅਕਸਰ ਇੱਕ ਅਮੀਰ-ਟੇਕਸਟ ਐਡੀਟਰ ਦੀ ਮਦਦ ਨਾਲ ਸੰਪਾਦਿਤ ਹੁੰਦਾ ਹੈ। ਇੱਕ ਵਿਕੀ ਨੂੰ ਵਿਕੀ ਸੌਫਟਵੇਅਰ ਦੀ ਵਰਤੋਂ ਕਰਕੇ ਚਲਾਇਆ ਜਾਂਦਾ ਹੈ, ਜਿਸ ਨੂੰ ਵਿਕੀ ਇੰਜਣ ਵਜੋਂ ਜਾਣਿਆ ਜਾਂਦਾ ਹੈ। ਇੱਕ ਵਿਕੀ ਇੰਜਣ ਇਕ ਕਿਸਮ ਦਾ ਵਿਸ਼ਾ ਪ੍ਰਬੰਧਨ ਪ੍ਰਣਾਲੀ ਹੈ, ਪਰ ਇਹ ਬਲੌਗ ਸੌਫਟਵੇਅਰਸ ਸਮੇਤ ਬਹੁਤ ਸਾਰੇ ਹੋਰ ਪ੍ਰਣਾਲੀਆਂ ਤੋਂ ਵੱਖਰਾ ਹੈ, ਜਿਸ ਵਿੱਚ ਕਿਸੇ ਵੀ ਪਰਿਭਾਸ਼ਿਤ ਮਾਲਕ ਜਾਂ ਨੇਤਾ ਦੇ ਬਿਨਾਂ ਸਮੱਗਰੀ ਤਿਆਰ ਕੀਤੀ ਗਈ ਹੈ, ਅਤੇ ਵਿਕਰੀਆਂ ਦੇ ਬਹੁਤ ਘੱਟ ਅਸਥਿਰ ਢਾਂਚਾ ਹੈ, ਜਿਸਦੇ ਅਨੁਸਾਰ ਢਾਂਚੇ ਨੂੰ ਉਭਰਨ ਦੀ ਇਜਾਜ਼ਤ ਉਪਭੋਗਤਾਵਾਂ ਦੀਆਂ ਲੋੜਾਂ ਵਰਤੋਂ ਵਿਚ ਕਈ ਵੱਖੋ ਵੱਖਰੇ ਵਿਕੀ ਦੇ ਇੰਜਨ ਹਨ, ਦੋਵੇਂ ਸਟੈਂਡਅਲੋਨ ਅਤੇ ਹੋਰ ਸਾਫਟਵੇਅਰ ਦਾ ਹਿੱਸਾ, ਜਿਵੇਂ ਬੱਗ ਟਰੈਕਿੰਗ ਸਿਸਟਮ। ਕੁਝ ਵਿਕੀ ਇੰਜਣ ਓਪਨ ਸੋਰਸ ਹਨ, ਜਦਕਿ ਦੂਜੇ ਮਲਕੀਅਤ ਹਨ। ਕੁਝ ਪਰਮਿਟ ਵੱਖ ਵੱਖ ਫੰਕਸ਼ਨਾਂ ਤੇ ਨਿਯੰਤਰਣ (ਐਕਸੈਸ ਦੇ ਪੱਧਰ); ਉਦਾਹਰਨ ਲਈ, ਸੰਪਾਦਨਾਂ ਦੇ ਅਧਿਕਾਰ ਸਮੱਗਰੀ ਬਦਲਣ, ਜੋੜਨ ਜਾਂ ਹਟਾਉਣ ਦੀ ਆਗਿਆ ਦੇ ਸਕਦੇ ਹਨ। ਹੋਰ ਪਹੁੰਚ ਨਿਯੰਤਰਣ ਲਾਗੂ ਕੀਤੇ ਬਿਨਾਂ ਪਹੁੰਚ ਦੀ ਇਜਾਜ਼ਤ ਦੇ ਸਕਦੇ ਹਨ। ਸਮਗਰੀ ਨੂੰ ਵਿਵਸਥਿਤ ਕਰਨ ਲਈ ਹੋਰ ਨਿਯਮ ਲਾਗੂ ਕੀਤੇ ਜਾ ਸਕਦੇ ਹਨ। ਆਨਲਾਈਨ ਐਨਸਾਈਕਲੋਪੀਡੀਆ ਪ੍ਰੋਜੈਕਟ ਵਿਕੀਪੀਡੀਆ, ਤਕਰੀਬਨ ਸਭ ਤੋਂ ਪ੍ਰਸਿੱਧ ਵਿਕੀ-ਅਧਾਰਿਤ ਵੈਬਸਾਈਟ ਹੈ, ਅਤੇ ਇਹ ਸੰਸਾਰ ਦੇ ਕਿਸੇ ਵੀ ਕਿਸਮ ਦੀਆਂ ਸਭ ਤੋਂ ਵੱਧ ਸਭ ਤੋਂ ਵੱਧ ਵੇਖੀਆਂ ਜਾਣ ਵਾਲੀਆਂ ਸਾਈਟਾਂ ਵਿੱਚੋਂ ਇੱਕ ਹੈ, ਜਿਸ ਨੂੰ 2007 ਤੋਂ ਬਾਅਦ ਦਸਾਂ ਵਿੱਚ ਦਰਜਾ ਦਿੱਤਾ ਗਿਆ ਹੈ। ਵਿਕੀਪੀਡੀਆ ਇੱਕ ਵਿਕੀ ਨਹੀਂ ਹੈ ਬਲਕਿ ਸੈਂਕੜੇ ਵਿਕੀਆਂ ਦਾ ਸੰਗ੍ਰਹਿ, ਹਰੇਕ ਭਾਸ਼ਾ ਲਈ ਇਕ ਜਨਤਕ ਅਤੇ ਪ੍ਰਾਈਵੇਟ ਦੋਨਾਂ ਵਿਚ ਹਜ਼ਾਰਾਂ ਹੋਰ ਵਿਕਰੀਆਂ ਦੀ ਵਰਤੋਂ ਕੀਤੀ ਗਈ ਹੈ, ਜਿਸ ਵਿਚ ਵਿਕੀਸ਼ਨ ਦਾ ਕੰਮ ਗਿਆਨ ਪ੍ਰਬੰਧਨ ਸਾਧਨਾਂ, ਨਾਟੈਕਿੰਗ ਸੰਦਾਂ, ਕਮਿਊਨਿਟੀ ਵੈੱਬਸਾਈਟਾਂ ਅਤੇ ਇੰਟਰਰੇਟਸ ਦੇ ਰੂਪ ਵਿਚ ਹੈ। ਅੰਗਰੇਜ਼ੀ ਭਾਸ਼ਾ ਦੇ ਵਿਕੀਪੀਡੀਆ ਵਿਚ ਲੇਖਾਂ ਦਾ ਸਭ ਤੋਂ ਵੱਡਾ ਸੰਗ੍ਰਹਿ ਹੈ; ਸਤੰਬਰ 2016 ਤਕ, ਇਸ ਕੋਲ ਪੰਜ ਲੱਖ ਤੋਂ ਵੱਧ ਲੇਖ ਸਨ। ਵਾਰਡ ਕਨਿੰਘਮ, ਪਹਿਲੇ ਵਿਕੀ ਸੌਫਟਵੇਅਰ ਦੇ ਵਿਕਸਤ, ਵਿਕੀਵਕੀਵੈਬ, ਨੇ ਮੂਲ ਰੂਪ ਵਿੱਚ ਇਸ ਨੂੰ "ਸਭ ਤੋਂ ਆਸਾਨ ਆਨਲਾਈਨ ਡਾਟਾਬੇਸ ਜੋ ਸੰਭਵ ਤੌਰ ਤੇ ਕੰਮ ਕਰ ਸਕਦਾ ਸੀ" ਦੇ ਰੂਪ ਵਿੱਚ ਦਰਸਾਇਆ.
ਹਿੰਦੀ (हिन्दी) ਇੱਕ ਭਾਸ਼ਾ ਹੈ ਜਿਸਨੂੰ ਸਟੈਂਡਰਡ ਹਿੰਦੀ ਵੀ ਆਖਦੇ ਹਨ। ਇਹ ਭਾਰਤ ਦੇ ਉੱਤਰ ਅਤੇ ਮੱਧ-ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਬੋਲੀ ਜਾਂਦੀ ਹੈ। ਦਿੱਲੀ, ਉੱਤਰਾਖੰਡ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ, ਛੱਤੀਸਗੜ੍ਹ, ਬਿਹਾਰ ਅਤੇ ਝਾਰਖੰਡ ਵਿੱਚ ਇਹ ਮੂਲ ਭਾਸ਼ਾ ਹੈ। ਇਹ ਭਾਰਤ ਦੀਆਂ ਸਰਕਾਰੀ ਬੋਲੀਆਂ ਚੋ ਇੱਕ ਹੈ। ੨੦੦੧ ਦੀ ਮਰਦਮਸ਼ੁਮਾਰੀ ਵਿੱਚ ਭਾਰਤ ਦੇ ੪੨੨ ਮਿਲੀਅਨ ਵਾਸੀਆਂ ਨੇ ਇਸਨੂੰ ਅਪਣੀ ਮੂਲ ਬੋਲੀ ਦੱਸਿਆ। ਭਾਰਤ ਅਤੇ ਹੋਰ ਦੇਸ਼ਾਂ ਵਿੱਚ ਵਿੱਚ ੬੦ ਕਰੋੜ ਤੋਂ ਜ਼ਿਆਦਾ ਲੋਕ ਹਿੰਦੀ ਬੋਲਦੇ, ਪੜ੍ਹਦੇ ਅਤੇ ਲਿਖਦੇ ਹਨ।[ਸਰੋਤ ਚਾਹੀਦਾ] ਫ਼ਿਜੀ, ਮਾਰੀਸ਼ਸ, ਗਿਆਨਾ, ਸੂਰੀਨਾਮ ਦੀ ਜ਼ਿਆਦਾਤਰ ਅਤੇ ਨੇਪਾਲ ਦੀ ਕੁਝ ਜਨਤਾ ਹਿੰਦੀ ਬੋਲਦੀ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਐਲਡਰ ਗਰੈਗਰੀ ਪੈੱਕ (5 ਅਪ੍ਰੈਲ, 1916 - ਜੂਨ 12, 2003) ਇੱਕ ਅਮਰੀਕੀ ਅਦਾਕਾਰ ਸੀ ਜੋ 1940 ਤੋਂ 1960 ਦੇ ਦਹਾਕੇ ਦੀਆਂ ਸਭ ਤੋਂ ਪ੍ਰਸਿੱਧ ਫ਼ਿਲਮਾਂ ਵਿੱਚ ਅਦਾਕਾਰੀ ਕਰਨ ਵਾਲਿਆਂ ਵਿੱਚੋਂ ਇੱਕ ਸੀ। ਪੈੱਕ ਨੇ 1980 ਦੇ ਦਹਾਕੇ ਦੇ ਅੰਤ ਤਕ ਪ੍ਰਮੁੱਖ ਫ਼ਿਲਮਾਂ 'ਚ ਭੂਮਿਕਾ ਨਿਭਾਉਣਾ ਜਾਰੀ ਰੱਖਿਆ। 1962 ਦੀ ਫ਼ਿਲਮ ਟੂ ਕਿਲ ਅ ਮੌਕਿੰਗਬ੍ਰੈਡ ਵਿੱਚ ਅਟੀਕੁਸ ਫਿੰਚ ਦੇ ਤੌਰ 'ਤੇ ਉਨ੍ਹਾਂ ਦੀ ਕਾਰਗੁਜ਼ਾਰੀ ਨੇ ਉਨ੍ਹਾਂ ਨੂੰ ਸਰਬੋਤਮ ਅਦਾਕਾਰ ਲਈ ਅਕੈਡਮੀ ਅਵਾਰਡ ਦਿੱਤਾ। ਪੈੱਕ ਨੇ ਕੀਜ ਆਫ ਕਿੰਗਡਮ (1944), ਦਿ ਯਰਲਿੰਗ (1946), ਜੈਂਟਲਮੈਨਜ਼ ਐਗਰੀਮੈਂਟ (1947) ਅਤੇ ਟਵੈਲ ਔ'ਕਲਕ ਹਾਈ (1949) ਵਿੱਚ ਉਸਦੀ ਭੂਮਿਕਾ ਲਈ ਆਸਕਰ ਨਾਮਜ਼ਦਗੀ ਪ੍ਰਾਪਤ ਕੀਤੀ। ਹੋਰ ਮਹੱਤਵਪੂਰਣ ਫ਼ਿਲਮਾਂ ਜਿਨ੍ਹਾਂ ਵਿੱਚ ਉਹ ਪ੍ਰਗਟ ਹੋਏ ਉਨ੍ਹਾਂ ਵਿੱਚ ਸਪੈਲਬਾਊਂਡ (1945), ਦਿ ਗਨਫਾਈਟਰ (1950), ਰੋਮਨ ਹੋਲੀਡੇ (1953), ਮੋਬੀ ਡਿੱਕ (1956 ਅਤੇ ਇਸ ਦੀਆਂ 1998 ਦੀਆਂ ਛੋਟੀਆਂ ਲੜੀਆਂ), ਬਿਗ ਕੰਟਰੀ (1958), ਬਰਵਾਟੌਸ (1958), ਪੋਕਰ ਚੋਪ ਹਿੱਲ (1959), ਦ ਗਨਜ਼ ਆਫ ਨੈਵਰਨ (1961), ਕੇਪ ਫੀਅਰ (1962, ਅਤੇ ਇਸਦੀ 1991 ਰੀਮੇਕ), ਹਾਓ ਦ ਵੈਸਟ ਵਾਜ ਵੌਨ (1962), ਓਮੈਂਨ (1976) ਅਤੇ ਬੋਏਜ ਫਰਾਮ ਬ੍ਰਾਜ਼ਿਲ (1978) ਸ਼ਾਮਿਲ ਹਨ। ਯੂਐਸ ਦੇ ਰਾਸ਼ਟਰਪਤੀ ਲਿੰਡਨ ਬੀ.
ਉਸਾਰੀ ਕਲਾ ਜਾਂ ਵਾਸਤੂਕਲਾ ਜਾਂ ਭਵਨ/ਇਮਾਰਤ ਨਿਰਮਾਣ ਕਲਾ ਇਮਾਰਤ ਅਤੇ ਹੋਰ ਭੌਤਿਕ ਬਣਤਰਾਂ ਦੀ ਯੋਜਨਾਬੰਦੀ, ਡਿਜ਼ਾਈਨ, ਅਤੇ ਉਸਾਰੀ ਕਰਨ ਦੇ ਢੰਗ ਅਤੇ ਇਸ ਤੋਂ ਬਣੀ ਉਪਜ ਨੂੰ ਕਿਹਾ ਜਾਦਾ ਹੈ। ਇਮਾਰਾਤਾਂ ਦੇ ਰੂਪ 'ਚ ਉਸਾਰੀ ਕਲਾ ਦੇ ਕੰਮ ਅਕਸਰ ਸੱਭਿਆਚਾਰ ਦੀ ਨਿਸ਼ਾਨੀ ਅਤੇ ਕਲਾ ਦੇ ਨਮੂਨੇ ਮੰਨੇ ਜਾਂਦੇ ਹਨ। ਇਤਿਹਾਸਕ ਸੱਭਿਆਤਾਵਾਂ ਨੂੰ ਉਹਨਾਂ ਦੇ ਬਚੇ ਹੋਏ ਵਾਸਤੂਕਲਾ ਦੇ ਕੰਮਾਂ ਰਾਹੀ ਸਮਝਿਆ ਜਾਂਦਾ ਹੈ।
ਤੀਰੁਵਨੰਤਪੁਰਮ (ਮਲਿਆਲਮ - തിരുവനന്തപുരം) ਜਾਂ ਤਰਿਵੇਂਦਰਮ ਕੇਰਲ ਰਾਜ ਦੀ ਰਾਜਧਾਨੀ ਹੈ। ਇਹ ਨਗਰ ਤੀਰੁਵਨੰਤਪੁਰਮ ਜਿਲ੍ਹੇ ਦਾ ਹੈਡਕੁਆਰਟਰ ਵੀ ਹੈ। ਇਹ ਭਾਰਤ ਦੇ ਦੱਖਣੀ ਸਿਰੇ ਤੇ ਪੱਛਮੀ ਤੱਟ ਤੇ ਸਥਿਤ ਹੈ। ਮਹਾਤਮਾ ਗਾਂਧੀ ਨੇ ਇਸਨੂੰ ਭਾਰਤ ਦਾ ਸਦਾਬਹਾਰ ਸ਼ਹਿਰ ਕਿਹਾ ਹੈ। ਇਹ ਘੱਟ ਉੱਚਾਈ ਵਾਲੀਆਂ ਘਾਟੀਆਂ ਦਾ ਖੇਤਰ ਹੈ। 2001 ਦੀ ਜਨਗਣਨਾ ਅਨੁਸਾਰ ਇਸ ਸ਼ਹਿਰ ਦੀ ਆਬਾਦੀ 957,730 ਸੀ। ਇਹ ਕੇਰਲ ਰਾਜ ਦਾ ਸਭ ਤੋਂ ਵੱਡਾ ਅਤੇ ਵੱਧ ਜਨਸੰਖਿਆ ਵਾਲਾ ਸ਼ਹਿਰ ਹੈ। ਇਸ ਸਹਿਰੀ ਆਬਾਦੀ ਵੀ ਪੂਰੇ ਰਾਜ ਵਿੱਚ ਸਭ ਤੋਂ ਜਿਆਦਾ ਹੈ। ਤੀਰੁਵਨੰਤਪੁਰਮ ਰਾਜ ਦੇ ਸਾਫਟਵੇਅਰ ਨਿਰਯਾਤ ਵਿੱਚ 80% ਹਿੱਸਾ ਪਾਉਂਦਾ ਹੈ। ਇਹ ਆਈ.ਟੀ ਦਾ ਵੀ ਗੜ੍ਹ ਹੈ।ਇਹ ਸ਼ਹਿਰ ਵਿੱਚ ਕੇਰਲ ਦੇ ਸਾਰੇ ਕੇਂਦਰੀ ਅਤੇ ਰਾਜ ਸਰਕਾਰ ਦੇ ਦਫ਼ਤਰ ਮੌਜੂਦ ਹਨ। ਇਹ ਕੇਰਲਾ ਦਾ ਰਾਜਨੀਤਿਕ ਹੀ ਨਹੀਂ ਬਲਕਿ ਅਕਾਦਮਿਕ ਅਤੇ ਸਿੱਖਿਆ ਦਾ ਵੀ ਗੜ੍ਹ ਹੈ। ਇੱਥੇ ਕੇਰਲਾ ਦੀ ਯੂਨੀਵਰਸਿਟੀ, ਹੋਰ ਸਾਇੰਸ ਅਤੇ ਤਕਨਾਲੋਜੀ ਦੇ ਕਈ ਅਦਾਰੇ ਵੀ ਮੌਜੂਦ ਹੈ। ਜਿਹਨਾਂ ਵਿੱਚ ਮੁੱਖ ਤੌਰ ਤੇ ਇਸਰੋ, ਵਿਕਰਮ ਸਾਰਾਬਾਈ ਸਪੇਸ ਸੈਂਟਰ, ਇੰਜੀਨੀਅਰਿੰਗ ਕਾਲਜ, ਤੀਰੁਵਨੰਤਪੁਰਮ, ਜਵਾਹਰਲਾਲ ਨਹਿਰੂ ਟ੍ਰੋਪੀਕਲ ਬੋਟਾਨਿਕ ਗਾਰਡਨ ਅਤੇ ਰੀਸਰਚ ਇੰਸਟੀਚਿਊਟ, ਰਾਜੀਵ ਗਾਂਧੀ ਬਾਏਓਤਕਨਾਲੋਜੀ ਕੇਂਦਰ ਆਦਿ ਮੌਜੂਦ ਹਨ।
ਨੋਬਲ ਧਾਤਾਂ ਜਾਂ ਕਿਰਿਆਸ਼ੀਲ ਧਾਤਾਂ ਉਹ ਧਾਤਾਂ ਜੋ ਆਪਣੀ ਕੁਟੀਣ ਯੋਗ ਆਭਾ (ਧਾਤਵੀ ਚਮਕ) ਨੂੰ ਲੰਬੇ ਸਮੇਂ ਤੱਕ ਰੱਖਦੀ ਹੈ। ਇਹ ਧਾਤਾਂ ਬਹੁਤ ਘੱਟ ਕਿਰਿਆਸ਼ੀਲ ਹਨ। ਇਹਨਾਂ ਦਾ ਖੋਰਨ ਬਹੁਤ ਘੱਟ ਹੁੰਦਾ ਹੈ। ਇਹ ਨੋਬਲ ਧਾਤਾਂ ਦਾ ਖ਼ਾਸ਼ ਲੱਛਣ ਹੈ। ਸੋਨੇ ਦੇ ਵੱਡੇ ਅਕਾਰ ਦੇ ਪਿੰਡ ਧਰਤੀ ਵਿੱਚ ਪਾਏ ਜਾਂਦੇ ਹਨ। ਇਹ ਗੁਣ ਚਾਂਦੀ ਅਤੇ ਪਲੈਟੀਨਮ, ਇਰੀਡੀਅਮ, ਓਸਮੀਅਮ, ਪੈਲੇਡੀਅਮ, ਰ੍ਹੋਡੀਅਮ, ਰੂਥੇਨੀਅਮ ਵਿੱਚ ਵੀ ਹੁੰਦਾ ਹੈ। ਤਾਂਬਾ, ਪਾਰਾ ਅਤੇ ਰੀਨੀਅਮ ਵੀ ਨੋਬਲ ਧਾਤਾਂ ਦੀ ਲੜੀ ਵਿੱਚ ਸਾਮਿਲ ਹੈ ਪਰ ਟਾਈਟੇਨੀਅਮ, ਨਿਓਬੀਅਮ ਅਤੇ ਟੈਂਟਲਮ ਧਾਤਾਂ ਨੋਬਲ ਧਾਤਾ ਨਹੀਂ ਹਨ ਭਾਵੇਂ ਇਹਨਾਂ ਦਾ ਖੋਰਨ ਬਹੁਤ ਘੱਟ ਹੁੰਦਾ ਹੈ।ਪੈਲੇਡੀਅਮ, ਪਲੈਟੀਨਮ, ਸੋਨਾ ਅਤੇ ਪਾਰਾ ਇਹ ਸਾਰੀਆਂ ਨੋਬਲ ਧਾਤਾਂ ਗਾੜਾ ਨਾਈਟ੍ਰਿਕ ਐਸਿਡ ਅਤੇ ਹਾਈਡਰੋਕਲੋਰਿਕ ਐਸਿਡ ਦੇ ਅਨੁਪਾਤ ਦੇ ਮਿਸ਼ਰਣ ਵਿੱਚ ਘੁਲ ਜਾਂਦੀਆਂ ਹਨ। ਭਾਵੇਂ ਇਰੀਡੀਅਮ ਅਤੇ ਚਾਂਦੀ ਗਾੜੇ ਨਾਈਟ੍ਰਿਕ ਐਸਿਡ ਵਿੱਚ ਘੁਲ ਜਾਂਦੀ ਹੈ ਅਤੇ ਰੂਥੇਨੀਅਮ ਵੀ ਆਕਸੀਜਨ ਦੀ ਮੌਜ਼ੂਦਗੀ ਵਿੱਚ ਨਾਈਟ੍ਰਿਕ ਅਤੇ ਹਾਈਡਰੋਕਲੋਰਿਕ ਐਸਿਡ ਵਿੱਚ ਘੁਲ ਜਾਂਦੀ ਹੈ। ਬਾਕੀ ਦੀਆਂ ਨੋਬਲ ਧਾਤਾਂ ਕਿਸੇ ਵੀ ਤੇਜ਼ਾਬ ਵਿੱਚ ਕਿਰਿਆ ਨਹੀਂ ਕਰਦੀਆਂ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,888 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਮੈਨਹੈਟਨ ਨਿਊਯਾਰਕ ਸ਼ਹਿਰ ਦੇ ਨਗਰਾਂ ਵਿੱਚੋਂ ਇੱਕ ਹੈ। ਹਡਸਨ ਨਦੀ ਦੇ ਮੁਹਾਨੇ ਉੱਤੇ ਮੁੱਖ ਤੌਰ ਤੇ ਮੈਨਹੈਟਨ ਟਾਪੂ ਤੇ ਸਥਿਤ, ਇਸ ਨਗਰ ਦੀਆਂ ਸੀਮਾਵਾਂ ਨਿਊਯਾਰਕ ਰਾਜ ਦੀ ਨਿਊਯਾਰਕ ਕਾਊਂਟੀ ਨਾਮਕ ਇੱਕ ਮੂਲ ਕਾਊਂਟੀ ਦੀਆਂ ਸੀਮਾਵਾਂ ਦੇ ਸਮਾਨ ਹਨ। ਇਸ ਵਿੱਚ ਮੈਨਹੈਟਨ ਟਾਪੂ ਅਤੇ ਕਈ ਛੋਟੇ-ਛੋਟੇ ਸਮੀਪਵਰਤੀ ਟਾਪੂ: ਰੂਜਵੇਲਟ ਟਾਪੂ, ਰੰਡਾਲਸ ਟਾਪੂ, ਵਾਰਡਸ ਟਾਪੂ, ਗਵਰਨਰਸ ਟਾਪੂ, ਲਿਬਰਟੀ ਟਾਪੂ, ਏਲਿਸ ਟਾਪੂ ਦਾ ਹਿੱਸਾ, ਅਤੇ ਯੂ ਥਾਂਟ ਟਾਪੂ ਦੇ ਨਾਲ-ਨਾਲ ਮਾਰਬਲ ਹਿੱਲ ਨਾਮਕ ਬਰੋਂਕਸ ਦੇ ਕੋਲ ਮੁੱਖ ਭੂਮੀ ਦਾ ਇੱਕ ਛੋਟਾ ਜਿਹਾ ਭਾਗ ਸ਼ਾਮਿਲ ਹਨ। ਨਿਊਯਾਰਕ ਦੇ ਮੂਲ ਸ਼ਹਿਰ ਦਾ ਸ਼ੁਰੂ ਮੈਨਹੈਟਨ ਦੀ ਦੱਖਣੀ ਨੋਕ ਤੇ ਸੀ ਅਤੇ ਸਾਲ 1898 ਵਿੱਚ ਆਸਪਾਸ ਦੇ ਪ੍ਰਾਂਤਾਂ ਦੇ ਸ਼ਾਮਿਲ ਹੋਣ ਨਾਲ ਇਸ ਦਾ ਵਿਸਥਾਰ ਹੋਇਆ। ਇਹ ਪੰਜਾਂ ਨਗਰਾਂ ਵਿੱਚੋਂ ਸਭ ਤੋਂ ਛੋਟਾ ਪਰ ਫਿਰ ਵੀ ਸਭ ਤੋਂ ਜਿਆਦਾ ਸ਼ਹਿਰੀ ਨਗਰ ਹੈ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਨਾਗੋਰਨੋ-ਕਾਰਾਬਾਖ ਗਣਤੰਤਰ (NKR; ਅਰਮੀਨੀਆਈ: Լեռնային Ղարաբաղի Հանրապետություն Lernayin Gharabaghi Hanrapetut'yun; ਅਜ਼ੇਰੀ: Dağlıq Qarabağ Respublikası) ਜਾਂ ਅਰਤਸਾਖ ਗਣਤੰਤਰ (ਅਰਮੀਨੀਆਈ: Արցախի Հանրապետություն Arts'akhi Hanrapetut'yun), ਦੱਖਣੀ ਕੌਕਸ ਵਿੱਚ ਇੱਕ ਗ਼ੈਰ ਮਾਨਤਾ ਪ੍ਰਾਪਤ ਗਣਤੰਤਰ ਹੈ। ਸੰਯੁਕਤ ਰਾਸ਼ਟਰ ਇਸਨੂੰ ਅਜ਼ਰਬਾਈਜਾਨ ਦਾ ਹਿੱਸਾ ਮੰਨਦਾ ਹੈ, ਪਰ ਇਹ ਅਸਲ ਵਿੱਚ ਅਰਮੀਨੀਆਈ ਵੱਖਵਾਦੀਆਂ ਅਧੀਨ ਹੈ। ਨਾਗੋਰਨੋ-ਕਾਰਾਬਾਖ ਗਣਤੰਤਰ ਅਧੀਨ ਸਾਬਕਾ ਨਾਗੋਰਨੋ-ਕਾਰਾਬਾਖ ਸੂਬਾ ਅਤੇ ਉਸਦੇ ਆਲੇ-ਦੁਆਲੇ ਦਾ ਕੁਝ ਇਲਾਕਾ ਹੈ, ਇਸ ਤਰ੍ਹਾਂ ਇਸਦੀ ਸਰਹੱਦ ਪੱਛਮ ਵੱਲ ਆਰਮੀਨੀਆ, ਦੱਖਣ ਵੱਲ ਈਰਾਨ ਅਤੇ ਉੱਤਰ ਅਤੇ ਪੂਰਬ ਵੱਲ ਅਜ਼ਰਬਾਈਜਾਨ ਨਾਲ ਲਗਦੀ ਹੈ।ਨਾਗੋਰਨੋ-ਕਾਰਾਬਾਖ ਗਣਤੰਤਰ ਅੰਸ਼ਕ ਤੌਰ ਉੱਤੇ ਰਾਸ਼ਟਰਪਤੀ ਰਾਜ ਅਧੀਨ ਹੈ, ਅਤੇ ਇਸਦੀ ਵਿਧਾਨ ਸਭਾ ਵਿੱਕ ਇੱਕੋ ਸਦਨ ਹੈ। ਆਰਮੀਨੀਆ ਨਾਲ ਇਸਦੀ ਨਿਰਭਰਤਾ ਅਤੇ ਸਾਂਝ ਦਾ ਮਤਲਬ ਇਹ ਹੈ ਕਿ ਇੱਕ ਤਰ੍ਹਾਂ ਨਾਲ ਇਹ ਆਰਮੀਨੀਆ ਦਾ ਹੀ ਇੱਕ ਭਾਗ ਹੈ। ਇਸਦਾ ਇਲਾਕਾ ਬਹੁਤ ਪਹਾੜੀ ਹੈ, ਅਤੇ ਔਸਤਨ ਸਮੁੱਦਰੀ ਤਲ ਤੋਂ ਉਚਾਈ 1097 ਮੀਟਰ ਹੈ। ਅਬਾਦੀ ਮੁੱਖ ਤੌਰ ਉੱਤੇ ਇਸਾਈ ਹੈ। ਕਈ ਪੁਰਾਤਨ ਗਿਰਜਿਆਂ ਅਤੇ ਮਠਾਂ ਕਰਕੇ ਸੈਲਾਨੀਆਂ ਲਈ ਇਹ ਢੁਕਵੀਂ ਥਾਂ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸਖ਼ਾਲਿਨ ਜਾਂ ਸਖ਼ਾਲਿਨ ਟਾਪੂ ( ਰੂਸੀ : Сахалин ), ਜਿਨੂੰ ਜਾਪਾਨੀ ਵਿੱਚ ਕਾਰਾਫ਼ੁਤੋ ( 樺太 ) ਕਹਿੰਦੇ ਹਨ , ਪ੍ਰਸ਼ਾਂਤ ਮਹਾਸਾਗਰ ਦੇ ਉੱਤਰੀ ਭਾਗ ਵਿੱਚ ਸਥਿਤ ਇੱਕ ਬਹੁਤ ਟਾਪੂ ਹੈ । ਇਹ ਰਾਜਨੀਤਕ ਰੂਪ ਵਲੋਂ ਰੂਸ ਦੇ ਸਾਖਾਲਿਨ ਓਬਲਾਸਟ ( ਪ੍ਰਾਂਤ ) ਦਾ ਹਿੱਸਾ ਹੈ ਅਤੇ ਸਾਇਬੇਰਿਆ ਇਲਾਕੇ ਦੇ ਪੂਰਵ ਵਿੱਚ ਪੈਂਦਾ ਹੈ । ਇਹ ਜਾਪਾਨ ਦੇ ਹੋੱਕਾਇਡੋ ਟਾਪੂ ਦੇ ਜਵਾਬ ਵਿੱਚ ਹੈ । 19ਵੀ ਅਤੇ 20ਵੀ ਸਦੀ ਵਿੱਚ ਜਾਪਾਨ ਅਤੇ ਰੂਸ ਦੇ ਵਿੱਚ ਇਸ ਟਾਪੂ ਦੇ ਕਾਬੂ ਉੱਤੇ ਝਡਪੇਂ ਹੁੰਦੀ ਸਨ । ਇਸ ਟਾਪੂ ਉੱਤੇ ਮੂਲਤ: ਆਇਨੂ , ਓਰੋਕ ਅਤੇ ਨਿਵਖ ਜਨਜਾਤੀਆਂ ਰਿਹਾ ਕਰਦੀ ਸੀ , ਲੇਕਿਨ ਹੁਣ ਜਿਆਦਾਤਰ ਰੂਸੀ ਲੋਕ ਰਹਿੰਦੇ ਹਨ । ਸੰਨ 1905 - 1945 ਦੇ ਕਾਲ ਵਿੱਚ ਇਸ ਟਾਪੂ ਦੇ ਦੱਖਣ ਭਾਗ ਉੱਤੇ ਜਾਪਾਨ ਦਾ ਕਬਜਾ ਸੀ ।
ਮਾਘੀ ਇੱਕ ਪੰਜਾਬੀ ਤਿਉਹਾਰ ਹੈ। ਹਿੰਦੀ ਵਿੱਚ ਇਸਨੂੰ ਮਕਰ ਸਕ੍ਰਾਂਤੀ ਕਿਹਾ ਜਾਂਦਾ ਹੈ। ਇਹ ਤਿਉਹਾਰ ਸਾਰੇ ਭਾਰਤ ਵਿੱਚ ਠੰਡ ਵਿੱਚ ਪੱਕੀ ਫ਼ਸਲ ਦਾ ਜ਼ਸ਼ਨ ਮਨਾਉਣ ਲਈ ਮਨਾਇਆ ਜਾਂਦਾ ਹੈ। ਮਾਘੀ, ਪੰਜਾਬੀ ਕਲੈਂਡਰ ਮੁਤਾਬਿਕ ਮਾਘ ਮਹੀਨੇ ਦੇ ਪਹਿਲੇ ਦਿਨ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮਨਾਈ ਜਾਂਦੀ ਹੈ। ਮਾਘੀ ਮਕ੍ਰ ਸੰਕ੍ਰਾਤੀ ਤਿਓਹਾਰ ਦਾ ਪੰਜਾਬੀ ਨਾਂ ਹੈ, ਜੋਕਿ ਠੰਡ ਦੀ ਸੰਗਰਾਂਦ ਦਾ ਤਿਓਹਾਰ ਹੈ ਤੇ ਇਸਨੂੰ ਸਰਦੀ ਵਾਡੀ ਦੇ ਤਿਓਹਾਰ ਦੇ ਰੂਪ ਵਿੱਚ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ I
ਏਕੁਆਦੋਰ, ਅਧਿਕਾਰਕ ਤੌਰ ਤੇ ਏਕੁਆਦੋਰ ਦਾ ਗਣਰਾਜ (ਸਪੇਨੀ: República del Ecuador ਜਿਸਦਾ ਅੱਖਰੀ ਅਰਥ ਹੈ "ਭੂ-ਮੱਧ ਰੇਖਾ"), ਦੱਖਣੀ ਅਮਰੀਕਾ ਵਿੱਚ ਇੱਕ ਪ੍ਰਤਿਨਿਧੀ ਲੋਕਤੰਤਰੀ ਗਣਰਾਜ ਹੈ ਜਿਸਦੀਆਂ ਹੱਦਾਂ ਉੱਤਰ ਵੱਲ ਕੋਲੰਬੀਆ, ਪੂਰਬ ਅਤੇ ਦੱਖਣ ਵੱਲ ਪੇਰੂ ਅਤੇ ਪੱਛਮ ਵੱਲ ਪ੍ਰਸ਼ਾਂਤ ਮਹਾਂਸਾਗਰ ਨਾਲ ਲੱਗਦੀਆਂ ਹਨ। ਚਿਲੇ ਸਮੇਤ ਇਹ ਦੱਖਣੀ ਅਮਰੀਕਾ ਦੇ ਉਹਨਾਂ ਦੋ ਦੋਸ਼ਾਂ ਵਿੱਚੋ ਹੈ ਜਿਸਦੀ ਸਰਹੱਦ ਬ੍ਰਾਜ਼ੀਲ ਨਾਲ ਨਹੀਂ ਲੱਗਦੀ। ਪ੍ਰਸ਼ਾਂਤ ਮਹਾਂਸਾਗਰ 'ਚ ਸਥਿੱਤ ਗਾਲਾਪਾਗੋਸ ਟਾਪੂ, ਜੋ ਮੂਲ-ਧਰਤੀ ਤੋਂ ਤਕਰੀਬਨ ੧੦੦੦ ਕਿਮੀ (੬੨੦ ਮੀਲ) ਪੱਛਮ ਵੱਲ ਨੂੰ ਹਨ, ਵੀ ਇਸੇ ਦੇਸ਼ 'ਚ ਹੀ ਹਨ।
ਸਾਈਬੇਰੀਆਈ ਸ਼ੇਰ (Panthera tigris altaica: ਇਸ ਨੂੰ ਅਮੁਰ, ਮੇਨਚੂਰੀਅਨ, ਆਲਟੈਕ, ਕੋਰੀਅਨ, ਜਾਂ ਉੱਤਰੀ ਚੀਨੀ ਸ਼ੇਰ ਵੀ ਕਿਹਾ ਜਾਂਦਾ ਹੈ) ਸਾਈਬੇਰੀਆ ਵਿੱਚ ਅਮੁਰ ਅਤੇ ਉਸਾਉਰੀ ਦਰਿਆਵਾਂ ਦੇ ਖੇਤਰ ਪਰਾਈਮੋਰਸਕੀ ਕਰਾਏ ਅਤੇ ਖਾਬਰੋਵਸਕ ਕਰਾਏ ਵਿੱਚ ਪਾਇਆ ਜਾਂਦਾ ਹੈ। ਇਹ ਬਾਘਾਂ ਦੀ ਸਭ ਤੋਂ ਵੱਡੀ ਕਿਸਮ ਮੰਨੀ ਜਾਂਦੀ ਹੈ। ਨਰ ਸਾਈਬੇਰੀਆਈ ਸ਼ੇਰ ਦੀ ਲੰਬਾਈ 190-230 ਸੈਂਟੀਮੀਟਰ ਅਤੇ ਭਾਰ ਤਕਰੀਬਨ 227 ਕਿੱਲੋਗ੍ਰਾਮ ਹੁੰਦਾ ਹੈ। ਇਸ ਦੀ ਖੱਲ ਮੋਟੀ ਅਤੇ ਘੱਟ ਧਾਰੀਆਂ ਵਾਲ਼ੀ ਹੁੰਦੀ ਹੈ। ਰਿਕਾਰਡ ਵਿੱਚ ਸਭ ਤੋਂ ਭਾਰਾ ਸਾਈਬੇਰੀਆਈ ਸ਼ੇਰ 284 ਕਿੱਲੋਗ੍ਰਾਮ ਦਾ ਸੀ। ਛੇ ਮਹੀਨੇ ਦਾ ਸਾਈਬੇਰੀਆਈ ਸ਼ੇਰ ਇੱਕ ਵੱਡੇ ਲੈਪਰਡ ਜਿੰਨਾ ਹੋ ਜਾਂਦਾ ਹੈ। ਇਸ ਦੀ ਜੰਗਲੀ ਜਨ-ਸੰਖਿਆ 450-500 ਦੱਸੀ ਗਈ ਸੀ। ਸੰਨ 2009 ਦੇ ਵਿੱਚ ਜੀਨੀ ਘੋਖ ਰਾਹੀਂ ਇਹ ਪਤਾ ਲਗਾਇਆ ਗਿਆ ਸੀ ਕਿ ਕੈਸਪੀਅਨ ਸ਼ੇਰ ਅਤੇ ਸਾਈਬੇਰੀਆਈ ਸ਼ੇਰ ਇੱਕੋ ਹੀ ਕਿਸਮ ਹੈ। ਪਹਿਲਾਂ ਕੈਸਪੀਅਨ ਸ਼ੇਰ ਨੂੰ ਸ਼ੇਰ ਦੀ ਵੱਖਰੀ ਕਿਸਮ ਸਮਝਿਆ ਜਾਂਦਾ ਸੀ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਟੋਗੋ, ਅਧਿਕਾਰਕ ਤੌਰ ਉੱਤੇ République Togolaise ਜਾਂ, ਪੰਜਾਬੀ ਵਿੱਚ, ਟੋਗੋਲੀ ਗਣਰਾਜ, ਪੱਛਮੀ ਅਫ਼ਰੀਕਾ ਦਾ ਇੱਕ ਦੇਸ਼ ਹੈ ਜਿਸਦੀਆਂ ਹੱਦਾਂ ਪੱਛਮ ਵਿੱਚ ਘਾਨਾ, ਪੂਰਬ ਵਿੱਚ ਬਨਿਨ ਅਤੇ ਉੱਤਰ ਵਿੱਚ ਬੁਰਕੀਨਾ ਫ਼ਾਸੋ ਨਾਲ ਲੱਗਦੀਆਂ ਹਨ। ਦੱਖਣ ਵੱਲ ਇਹ ਦੇਸ਼ ਗਿਨੀ ਦੀ ਖਾੜੀ ਨੂੰ ਛੋਂਹਦਾ ਹੈ, ਜਿੱਥੇ ਰਾਜਧਾਨੀ ਲੋਮੇ ਵਸੀ ਹੋਈ ਹੈ। ਇਸ ਦਾ ਖੇਤਰਫਲ ਤਕਰੀਬਨ 57,000 ਵਰਗ ਕਿ.ਮੀ.
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਜਨਵਰੀ 2019 ਮੁਤਾਬਿਕ ਇਸ ਵਿਕੀ ’ਤੇ 30,910 ਲੇਖ ਹਨ ਅਤੇ ਇਸ ਦੇ ਕੁੱਲ 26,743 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,53,505 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.12 (fd444fe) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਦੇਸ਼ਾਂ ਦੀ ਸੂਚੀ ISO 3166-1 AD ਅੰਡੋਰਾ AE ਯਨਾਈਟਿਡ ਅਰਬ ਇਮੀਰਾਤ AF ਅਫਗਾਨਿਸਤਾਨ AG ਐਂਟੀਗੁਆ ਐਂਡ ਬਾਰਬੈਡੋਸ AI ਐਂਗੁਇਲਾ AL ਅਲਬਾਨੀਆ AM ਅਰਮੀਨੀਆ AN ਨੈਦਰਲੈਂਡਜ਼ ਐਂਟਿਲੇਸ AO ਅੰਗੋਲਾ AQ ਅੰਟਾਰਟਿਕਾ AR ਅਰਜਨਟੀਨਾ AS ਅਮੈਰੀਕਨ ਸਮੋਆ AT ਆਸਟਰੀਆ AU ਆਸਟਰੇਲੀਆ AW ਅਰੂਬਾ AZ ਅਜ਼ਰਬਾਈਜਾਨ BA ਬੋਸਨੀਆ ਐਂਡ ਹਰਜ਼ੇਗੋਵਿਨਾ BB ਬਾਰਬੈਡੋਸ BD ਬੰਗਲਾਦੇਸ਼ BE ਬੈਲਜੀਅਮ BF ਬੁਰਕੀਨਾ ਫਾਸੋ BG ਬੁਲਗਾਰੀਆ BH ਬਹਿਰੀਨ BI ਬੁਰੁੰਡੀ BJ ਬੇਨਿਨ BM ਬਰਮੂਡਾ BN ਬਰੂਨਈ BO ਬੋਲਿਵੀਆ BR ਬਰਾਜ਼ੀਲ BS ਬਹਾਮਾਸ BT ਭੂਟਾਨ BV ਬੌਵੇਟ ਆਈਲੈਂਡ BW ਬੋਟਸਵਾਨਾ BY ਬੇਲਾਰੂਸ BZ ਬੇਲੀਜ਼ CA ਕੈਨੇਡਾ CC ਕੋਕੋਸ (ਕੀਲਿੰਗ) ਆਈਲੈਂਡਸ CF ਸੈਂਟਰਲ ਅਫਰੀਕਨ ਰਿਪਬਲਿਕ CG ਕੋਂਗੋ CI ਆਇਵਰੀ ਕੋਸਟ CK ਕੁੱਕ ਆਈਲੈਂਡਸ CL ਚਿੱਲੀ CM ਕੈਮੇਰੂਨ CN ਚਾਈਨਾ CO ਕੋਲੰਬੀਆ CR ਕੋਸਟਾ ਰੀਕਾ CU ਕਿਓੂਬਾ CV ਕੇਪ ਵੇਰਦੇ CX ਕ੍ਰਿਸਮਸ ਆਈਲੈਂਡ CY ਸਾਈਪਰਸ CZ ਚੈਕੀਆ DE ਜਰਮਨੀ DJ ਜਿਬੌਟੀ DK ਡੈਨਮਾਰਕ DM ਡੋਮਨੀਕਿਆ DO ਡੋਮਨੀਕਿਅਨ ਰਿਪਬਲਿਕ DZ ਅਲਜੀਰਿਆ EC ਇਕੁਆਡੋਰ EE ਇਸਟੋਨੀਆ EG ਇਜਿਪਟ EH ਵੈਸਟਰਨ ਸਹਾਰਾ ER ਇਰੀਟਰਿਆ ES ਸਪੇਨ ET ਇਥੋਪੀਆ FI ਫਿਨਲੈਂਡ FJ ਫਿਜ਼ੀ FK ਫਾਲਕਲੈਂਡ ਆਈਲੈਂਡਜ਼ (ਮਾਲਵੀਨਸ) FM ਮਾਈਕਰਨੇਸ਼ੀਆ FO ਫਰੋਏ ਆਈਲੈਂਡਜ਼ FR ਫਰਾਂਸ GA ਗੈਬੋਨ GB ਗ੍ਰੇਟ ਬ੍ਰਿਟੇਨ GD ਗ੍ਰੇਨਾਡਾ GE ਜੋਰਜੀਆ GF ਫ੍ਰੈਂਚ ਗੁਆਇਨਾ GG ਗੁਇਰਨਸੇ GH ਘਾਨਾ GI ਜਿਬਰਾਲਟਰ GL ਗਰੀਨਲੈਂਡ GM ਗੈਂਬੀਆ GN ਗਿਨੀਆ GP ਗੁਆਡੇਲੋਪ GQ ਇਕੁਟੋਰੀਅਲ ਗਿਨੀ GR ਗਰੀਸ GS ਸਾਊਥ ਜੋਰਜੀਆ ਐਂਡ ਸਾਊਥ ਸੈਂਡਵਿਚ ਆਈਲੈਂਡਜ਼ GT ਗੁਆਟੇਮਾਲਾ GU ਗੁਆਮ GW ਗਿਨੀ-ਬਿਸਾਉ GY ਗਾਇਆਨਾ HK ਹਾਂਗਕਾਂਗ HM ਹਰਡ ਐਂਡ ਮੈਂਕਡੋਨਲਡ ਆਈਲੈਂਡਜ਼ HN ਹਾਂਡੂਰਸ HR ਕਰੋਏਸ਼ੀਆ HT ਹੇਟੀ HU ਹੰਗਰੀ CH ਸਵਿਟਜ਼ਰਲੈਂਡ ID ਇੰਡੋਨੇਸ਼ੀਆ IE ਆਇਰਲੈਂਡ IL ਇਜ਼ਰਾਈਲ IM ਆਇਲ ਆਫ ਮੈਨ IN ਇੰਡੀਆ IO ਬ੍ਰਿਟਿਸ਼ ਇੰਡੀਅਨ ਉਸ਼ਨ ਟੈਰੀਟੋਰੀ IQ ਇਰਾਕ IR ਇਰਾਨ IS ਆਈਸਲੈਂਡ IT ਇਟਲੀ JE ਜਰਸੀ JM ਜਮਾਇਕਾ JO ਜਾਰਡਨ JP ਜਪਾਨ KE ਕੀਨੀਆ KG ਕਿਰਗਜ਼ਸਤਾਨ KH ਕੰਬੋਡੀਆ KI ਕਿਰੀਬਤੀ KM ਕੋਮੋਰਸ KN ਸੈਂਟ ਕਿਟਸ ਐਂਡ ਨੇਵਿਸ KO ਕੋਸੋਵੋ KP ਨਾਰਥ ਕੋਰੀਆ KR ਸਾਊੇਥ ਕੋਰੀਆ KW ਕੁਵੈਤ KY ਕੇਮੈਨ ਆਈਲੈਂਡਜ਼ KZ ਕਜਾਖਿਸਤਾਨ LA ਲਾਉਸ LB ਲੈਬਾਨਨ LC ਸੈਂਟ ਲੂਸੀਆ LI ਲਿੰਕਨਸਟਆਈਨ LK ਸ੍ਰੀ ਲੰਕਾ LR ਲਿਬੇਰੀਆ LS ਲੇਸੋਥੋ LT ਲਿਥੂਆਨੀਆ LU ਲਕਸਮਬਰਗ LV ਲਾਤਵੀਆ LY ਲਿਬੀਆ MA ਮੋਰੱਕੋ MC ਮੋਨਾਕੋ MD ਮੋਲਦੋਵਾ ME ਮੋਂਟੇਨੇਗਰੋ MG ਮੈਡਾਗਾਸਕਰ MH ਮਾਰਸ਼ਲ ਆਈਲੈਂਡਜ਼ MK ਮੈਕੇਡੋਨੀਆ ML ਮਾਲੀ MM ਮਿਆਂਮਾਰ (ਬਰਮਾ) MN ਮੰਗੋਲੀਆ MO ਮਕਾਉ MP ਨਾਰਦਰਨ ਮਰੀਆਨਾ ਆਈਲੈਂਡਜ਼ MQ ਮਾਰਟੀਨੀਕ MR ਮਾਉਰੀਟੈਨੀਆ MS ਮੋਂਟਸੇਰਾਤ MT ਮਾਲਟਾ MU ਮਾਰਿਸ਼ਸ MV ਮਾਲਦੀਵਜ਼ MW ਮੈਲਵੀ MX ਮੈਕਸੀਕੋ MY ਮਲੇਸ਼ੀਆ MZ ਮੋਜ਼ਮਬੀਕ NA ਨਮੀਬੀਆ NC ਨਿਊ ਕੈਲੇਡੋਨੀਆ NE ਨਾਈਜ਼ਰ NF ਨੋਰਫੋਲਕ ਆਈਲੈਂਡ NG ਨਾਈਜੀਰੀਆ NI ਨਿਕਾਰਾਗੁਆ NL ਨੀਦਰਲੈਂਡਜ਼ NO ਨਾਰਵੇ NP ਨੇਪਾਲ NR ਨਾਉਰੂ NU ਨਿੇਉਈ NZ ਨਿਊਜ਼ੀਲੈਂਡ OM ਉਮਾਨ PA ਪਾਨਾਮਾ PE ਪੇਰੂ PF ਫ੍ਰੈਂਚ ਪੋਲੀਨੇਸ਼ੀਆ PG ਪਾਪੂਆ ਨਿਊ PH ਫਿਲਿਪੀਨਜ਼ PK ਪਾਕਿਸਤਾਨ PL ਪੋਲੈਂਡ PM ਸੈਂਟ ਪੀਅਰੇ ਐਂਡ ਮਿਕੇਲਨ PN ਪਿਟਕੇਰਨ ਆਈਲੈਂਡਜ਼ PR ਪੁਅਰਟੋਰੀਕੋ PT ਪੁਰਤਗਾਲ PW ਪਲਾਉ PY ਪੈਰਾਗੁਏ QA ਕਤਰ RE ਰੀਯੂਨੀਅਨ RO ਰੋਮਾਨੀਆ RS ਸਰਬੀਆ RU ਰੂਸ RW ਰਵਾਂਡਾ SA ਸਾਊਦੀ ਅਰੇਬੀਆ SB ਸੋਲੋਮਨ ਆਈਲੈਂਡਜ਼ SC ਸੇਸ਼ੇਲਜ਼ SD ਸੂਡਾਨ SE ਸਵੀਡਨ SG ਸਿੰਗਾਪੁਰ SH ਸੈਂਟ ਹੇਲਾਨਾ SI ਸਲੋਵੇਨੀਆ SJ ਸਵਾਲਬਰਡ (ਸਵਾਲਬਰਡ ਐਂਡ ਜੈਨ ਮੇਯਨ) SK ਸਲੋਵਾਕੀਆ SL ਸੀਆਰਾ ਲਿਉਨ SM ਸੈਨ ਮਰੀਨੋ SN ਸੇਨੇਗਲ SO ਸੋਮਾਲੀਆ SR ਸੁਰੀਨੇਮ ST ਸਾਉ ਟੋਮ ਐਂਡ ਪਰਿੰਸੀਪੇ SV ਸਲਵਾਡੋਰ SY ਸਿਰੀਆ SZ ਸਵਾਜ਼ੀਲੈਂਡ TB ਤਿਬੱਤ TC ਤੁਰਕਸ ਐਂਡ ਕੇਕੋਸ ਆਈਲੈਂਡਜ਼ TD ਚਾਡ TF ਫ੍ਰੈਂਚ ਸਾਊਦਰਨ ਟੈਰੀਟੋਰੀਜ਼ TG ਟੋਗੋ TH ਥਾਈਲੈਂਡ TJ ਤਜਾਕਿਸਤਾਨ TK ਟੋਕੇਲਾਉ TL ਈਸਟ ਤਿਮੋਰ TM ਤੁਰਕਮੇਨਿਸਤਾਨ TN ਟਿਊਨੀਸ਼ੀਆ TO ਟੋਂਗਾ TR ਤੁਰਕੀ TT ਟ੍ਰਿਨੀਡਾਡ ਐਂਡ ਟੋਬਾਗੋ TV ਟੁਵਾਲੁ TW ਤੇਈਵਾਨ TZ ਤਨਜ਼ਾਨੀਆ UA ਯੂਕਰੇਨ UG ਯੂਗਾਂਡਾ UM ਯੂ.ਐਸ.
ਸਿਆਲ ਜਾਂ ਸ਼ਰਦੀਆਂ (ਪਾਲ਼ਾ ਅਤੇ ਜਾੜਾ ਵੀ ਕਹਿੰਦੇ ਹਨ) ਦੀ ਰੁੱਤ ਸਾਲ ਦੀਆਂ ਚਾਰ ਪ੍ਰਮੁੱਖ ਰੁੱਤਾਂ ਵਿੱਚੋਂ ਇੱਕ ਰੁੱਤ ਹੈ, ਜਿਸ ਵਿੱਚ ਵਾਤਾਵਰਣ ਦਾ ਤਾਪਮਾਨ ਬਹੁਤ ਘੱਟ ਰਹਿੰਦਾ ਹੈ। ਇਹ ਪਤਝੜ ਅਤੇ ਬਸੰਤ ਬਸੰਤ ਦੇ ਵਿੱਚਕਾਰ ਸਾਲ ਦੀ ਸਭ ਤੋਂ ਠੰਡੀ ਰੁੱਤ ਹੁੰਦੀ ਹੈ। ਹੋਰ ਪ੍ਰਮੁੱਖ ਰੁੱਤਾਂ ਹਨ :- ਗਰਮੀਆਂ ਦੀ ਰੁੱਤ, ਵਰਖਾ ਰੁੱਤ, ਬਸੰਤ ਰੁੱਤ। ਸ਼ਰਦੀਆਂ ਦੀ ਰੁੱਤ ਭਾਰਤ ਵਿੱਚ ਨਵੰਬਰ ਤੋਂ ਫਰਵਰੀ ਤੱਕ ਹੁੰਦੀ ਹੈ। ਹੋਰ ਦੇਸ਼ਾਂ ਵਿੱਚ ਇਹ ਵੱਖ ਸਮਿਆਂ ਉੱਤੇ ਹੋ ਸਕਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਇੰਟਰਨੈਸ਼ਨਲ ਡਿਵੈਲਪਮੈਂਟ ਐਸੋਸੀਏਸ਼ਨ (IDA) ਇੱਕ ਅੰਤਰਰਾਸ਼ਟਰੀ ਵਿੱਤੀ ਸੰਸਥਾ ਹੈ ਜੋ ਦੁਨੀਆ ਦੇ ਸਭ ਤੋਂ ਗ਼ਰੀਬ ਵਿਕਾਸਸ਼ੀਲ ਦੇਸ਼ਾਂ ਨੂੰ ਰਿਆਇਤੀ ਕਰਜ਼ੇ ਅਤੇ ਅਨੁਦਾਨ ਦੀ ਪੇਸ਼ਕਸ਼ ਕਰਦਾ ਹੈ। IDA ਵਿਸ਼ਵ ਬੈਂਕ ਸਮੂਹ ਦਾ ਇੱਕ ਮੈਂਬਰ ਹੈ ਅਤੇ ਇਸ ਦਾ ਮੁਖੀ, ਵਾਸ਼ਿੰਗਟਨ, ਡੀ.ਸੀ., ਯੂਨਾਈਟਿਡ ਸਟੇਟਸ ਵਿੱਚ ਹੈ। ਇਹ 1960 ਵਿੱਚ ਸਥਾਪਤ ਕੀਤਾ ਗਿਆ ਸੀ ਜੋ ਵਿਕਾਸਸ਼ੀਲ ਮੁਲਕਾਂ ਨੂੰ ਉਧਾਰ ਦੇਣ ਲਈ ਮੌਜੂਦਾ ਇੰਟਰਨੈਸ਼ਨਲ ਬੈਂਕ ਆਫ ਰੀਕੰਸਟ੍ਰਕਸ਼ਨ ਐਂਡ ਡਿਵੈਲਪਮੈਂਟ ਦੀ ਪੂਰਤੀ ਲਈ ਤਿਆਰ ਕੀਤਾ ਗਿਆ ਸੀ ਜੋ ਘੱਟ ਕੌਮੀ ਆਮਦਨ, ਅੜਚਣ ਵਾਲੇ ਉਧਾਰ, ਜਾਂ ਸਭ ਤੋਂ ਘੱਟ ਪ੍ਰਤੀ ਵਿਅਕਤੀ ਆਮਦਨ ਤੋਂ ਪੀੜਤ ਸਨ। ਇਕੱਠੇ ਮਿਲ ਕੇ, ਇੰਟਰਨੈਸ਼ਨਲ ਡਿਵੈਲਪਮੈਂਟ ਐਸੋਸੀਏਸ਼ਨ ਅਤੇ ਇੰਟਰਨੈਸ਼ਨਲ ਬੈਂਕ ਫਾਰ ਰੀਕੁੰਸਟ੍ਰਕਸ਼ਨ ਐਂਡ ਡਿਵੈਲਪਮੈਂਟ ਸਾਂਝੇ ਤੌਰ 'ਤੇ ਵਿਸ਼ਵ ਬੈਂਕ ਦੇ ਤੌਰ ਤੇ ਜਾਣੀ ਜਾਂਦੀ ਹੈ, ਕਿਉਂਕਿ ਉਹ ਉਸੇ ਕਾਰਜਕਾਰੀ ਲੀਡਰਸ਼ਿਪ ਦੀ ਪਾਲਣਾ ਕਰਦੇ ਹਨ ਅਤੇ ਉਸੇ ਸਟਾਫ ਨਾਲ ਕੰਮ ਕਰਦੇ ਹਨ।ਐਸੋਸੀਏਸ਼ਨ, ਵਿਸ਼ਵ ਬੈਂਕ ਦੇ ਗਰੀਬੀ ਨੂੰ ਘਟਾਉਣ ਦੇ ਮਿਸ਼ਨ ਨੂੰ ਸਾਂਝਾ ਕਰਦਾ ਹੈ ਅਤੇ ਇਸਦਾ ਉਦੇਸ਼ ਉਨ੍ਹਾਂ ਦੇਸ਼ਾਂ ਨੂੰ ਕਿਫਾਇਤੀ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ ਜਿਨ੍ਹਾਂ ਦੇ ਕਰਜ਼ ਜੋਖਮ ਇੰਨੇ ਪ੍ਰਭਾਵੀ ਹਨ ਕਿ ਉਹ ਵਪਾਰਕ ਤੌਰ ਤੇ ਉਧਾਰ ਲੈਣ ਜਾਂ ਬੈਂਕ ਦੇ ਹੋਰ ਪ੍ਰੋਗਰਾਮਾਂ ਤੋਂ ਉਧਾਰ ਨਹੀਂ ਲੈ ਸਕਦੇ।IDA ਦੇ ਦੱਸੇ ਗਏ ਉਦੇਸ਼ ਗ਼ਰੀਬੀ ਦੇਸ਼ਾਂ ਦੀ ਗ਼ਰੀਬੀ ਨੂੰ ਘਟਾਉਣ ਲਈ ਵਧੇਰੇ ਤੇਜ਼ੀ ਨਾਲ, ਨਿਰਪੱਖਤਾ ਅਤੇ ਨਿਰੰਤਰ ਵਿਕਾਸ ਵਿਚ ਸਹਾਇਤਾ ਕਰਨਾ ਹੈ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ :श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ । ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ । ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ । ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ । ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ । ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ । ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ । ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ । ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ ਤੇ ਪ੍ਰਸਿੱਧ ਹੈ ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਵਿਗਿਆਨ ਜਾਂ ਸਾਇੰਸ (ਲਾਤੀਨੀ scientia ਭਾਵ "ਸੋਝੀ" ਤੋਂ) ਇੱਕ ਅਜਿਹਾ ਸਿਲਸਿਲੇਵਾਰ ਸਿਧਾਂਤਕ ਉੱਪਰਾਲਾ ਹੈ ਜਿਹੜਾ ਬ੍ਰਹਿਮੰਡ ਦੇ ਬਾਰੇ ਜਾਣਕਾਰੀ ਨੂੰ ਪਰਖਯੋਗ ਵਿਆਖਿਆਵਾਂ ਅਤੇ ਭਵਿੱਖਬਾਣੀਆਂ ਦੇ ਰੂਪ ਵਿੱਚ ਉਸਾਰਦੀ ਅਤੇ ਇਕੱਠੀ ਕਰਦੀ ਹੈ। ਇੱਕ ਪੁਰਾਣੇ ਅਤੇ ਮਿਲਦੇ-ਜੁਲਦੇ ਭਾਵ ਵਿੱਚ (ਮਿਸਾਲ ਵਜੋਂ "ਅਰਿਸਟੋਟਲ" 'ਚ), ਵਿਗਿਆਨ ਉਸ ਭਰੋਸੇਯੋਗ ਜਾਣਕਾਰੀ ਦੇ ਪੁੰਜ ਨੂੰ ਕਿਹਾ ਜਾਂਦਾ ਹੈ, ਜਿਹੜੀ ਕਿ ਤਰਕਸ਼ੀਲ ਅਤੇ ਵਿਚਾਰਸ਼ੀਲ ਹੋਵੇ। ਆਧੁਨਿਕ ਯੁੱਗ ਦੇ ਆਰੰਭ ਵਿੱਚ ਵਿਗਿਆਨ ਅਤੇ ਦਾਰਸ਼ਨਿਕ ਸਿਧਾਂਤ ਬਦਲਣਯੋਗ ਸ਼ਬਦ ਮੰਨੇ ਜਾਂਦੇ ਸਨ। 17ਵੀਂ ਸਦੀ ਤੱਕ ਕੁਦਰਤੀ ਫ਼ਿਲਾਸਫ਼ੀ (ਜਿਸ ਨੂੰ ਅੱਜਕੱਲ੍ਹ "ਕੁਦਰਤੀ ਵਿਗਿਆਨ" ਦੇ ਨਾਂ ਨਾਲ ਜਾਣਿਆ ਜਾਂਦਾ ਹੈ) ਨੂੰ ਦਾਰਸ਼ਨਿਕ ਸਿਧਾਂਤ ਦੀ ਇੱਕ ਅੱਡ ਸ਼ਾਖਾ ਗਿਣਿਆ ਜਾਣ ਲੱਗਿਆ। ਫੇਰ ਵੀ, ਵਿਗਿਆਨ ਦੀਆਂ ਮੋਕਲੀਆਂ ਪਰਿਭਾਸ਼ਾਵਾਂ ਦੇਣਾ ਜਾਰੀ ਰਿਹਾ ਜਿਸ ਵਿੱਚ ਇਸ ਦਾ ਅਰਥ "ਕਿਸੇ ਵਿਸ਼ੇ ਬਾਰੇ ਭਰੋਸੇਯੋਗ ਜਾਣਕਾਰੀ" ਮੰਨਿਆ ਜਾਂਦਾ ਹੈ; ਜਿਵੇਂ ਕਿ ਅੱਜ-ਕੱਲ੍ਹ ਵਰਤੇ ਜਾਂਦੇ ਸ਼ਬਦਾਂ "ਲਾਇਬ੍ਰੇਰੀ ਵਿਗਿਆਨ" ਜਾਂ "ਸਿਆਸੀ ਵਿਗਿਆਨ" ਵਿੱਚ ਹੈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਈਸ਼ਨਿੰਦਾ ਜਾਂ ਕੁਫ਼ਰਗੋਈ (Blasphemy) ਰੱਬ ਦੀ ਸ਼ਰਧਾ, ਧਾਰਮਿਕ ਅਤੇ ਪਾਕ ਰੂਹਾਂ ਨਾਲ ਜੁੜੀਆਂ ਚੀਜ਼ਾ ਅਤੇ ਧਾਰਮਿਕ ਤੌਰ ਤੇ ਆਲੋਚਨਾ ਤੋਂ ਉੱਪਰ ਸਮਝੇ ਜਾਂਦੇ ਕਾਰਜਾਂ ਦੀ ਬੇਇੱਜ਼ਤੀ ਅਤੇ ਅਪਮਾਨ ਨੂੰ ਕਹਿੰਦੇ ਹਨ। ਵੱਖ ਵੱਖ ਦੇਸ਼ਾਂ ਵਿੱਚ ਈਸ਼ਨਿੰਦਾ ਨਾਲ ਸੰਬੰਧਿਤ ਕਨੂੰਨ ਵੀ ਬਣੇ ਹੋਏ ਹਨ ਜਿਸਦੇ ਤਹਿਤ ਜੇਕਰ ਕੋਈ ਵਿਅਕਤੀ ਜਾਣ ਬੁੱਝਕੇ ਕਿਸੇ ਪੂਜਾ ਵਾਲੀ ਜਗ੍ਹਾ ਨੂੰ ਨੁਕਸਾਨ ਜਾਂ ਫਿਰ ਧਾਰਮਿਕ ਸਭਾ ਵਿੱਚ ਵਿਘਨ ਪਾਉਂਦਾ ਹੈ ਅਤੇ ਕੋਈ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਦਾ ਅਪਮਾਨ ਬੋਲਕੇ ਜਾਂ ਲਿਖਕੇ ਜਾਂ ਕੁੱਝ ਚਿਤਰਾਂ ਨਾਲ ਕਰਦਾ ਹੈ ਤਾਂ ਉਹ ਵੀ ਗੈਰਕਾਨੂਨੀ ਮੰਨਿਆ ਜਾਂਦਾ ਹੈ ਅਤੇ ਇਸ ਦੇ ਲਈ ਨਿਸ਼ਚਿਤ ਸਜ਼ਾ ਦਾ ਪ੍ਰਾਵਧਾਨ ਹੁੰਦਾ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
19ਵੀਂ ਸਦੀ (1 ਜਨਵਰੀ 1801 – 31 ਦਸੰਬਰ 1900) ਸਪੇਨੀ ਸਾਮਰਾਜ, ਨੈਪੋਲੀਅਨ ਸਾਮਰਾਜ, ਪਵਿੱਤਰ ਰੋਮਨ ਸਾਮਰਾਜ ਅਤੇ ਮੁਗਲ ਸਾਮਰਾਜ ਦੇ ਢਹਿਢੇਰੀ ਹੋਣ ਦੀ ਲਖਾਇਕ ਸਦੀ ਸੀ। ਇਸ ਨੇ ਬ੍ਰਿਟਿਸ਼ ਸਾਮਰਾਜ, ਰੂਸੀ ਸਾਮਰਾਜ, ਸੰਯੁਕਤ ਰਾਜ ਅਮਰੀਕਾ, ਜਰਮਨ, ਸਾਮਰਾਜ, ਫ਼ਰਾਂਸੀਸੀ ਬਸਤੀਵਾਦੀ ਸਾਮਰਾਜ ਅਤੇ Meiji ਜਪਾਨ ਦੇ ਵਧ ਰਹੇ ਪ੍ਰਭਾਵ ਲਈ ਰਾਹ ਪੱਧਰਾ ਕੀਤਾ, ਜਿਸ ਦੌਰਾਨ 1815 ਦੇ ਬਾਅਦ ਬ੍ਰਿਟਿਸ਼ ਨੇ ਚੁਣੌਤੀ-ਮੁਕਤ ਦਬਦਬੇ ਦੀ ਸੇਖੀ ਮਾਰੀ। ਨੈਪੋਲੀਅਨ ਨਾਲ ਯੁੱਧਾਂ ਵਿੱਚ ਫ਼ਰਾਂਸੀਸੀ ਸਾਮਰਾਜ ਅਤੇ ਇਸ ਦੇ ਸਹਿਯੋਗੀਆਂ ਦੀ ਹਾਰ ਦੇ ਬਾਅਦ ਬ੍ਰਿਟਿਸ਼ ਅਤੇ ਰੂਸੀ ਸਾਮਰਾਜਾਂ ਨੇ ਬਹੁਤ ਵਿਸਤਾਰ ਕੀਤਾ ਅਤੇ ਸੰਸਾਰ ਦੀਆਂ ਮੋਹਰੀ ਸ਼ਕਤੀਆਂ ਬਣ ਗਏ। ਰੂਸੀ ਸਾਮਰਾਜ ਕੇਂਦਰੀ ਅਤੇ ਦੂਰ ਪੂਰਬੀ ਏਸ਼ੀਆ ਵਿੱਚ ਫੈਲਿਆ। ਬ੍ਰਿਟਿਸ਼ ਸਾਮਰਾਜ ਦਾ ਸਦੀ ਦੇ ਪਹਿਲੇ ਅੱਧ ਵਿੱਚ, ਖਾਸ ਕਰਕੇ ਕੈਨੇਡਾ, ਆਸਟਰੇਲੀਆ, ਦੱਖਣੀ ਅਫਰੀਕਾ ਅਤੇ ਭਾਰੀ ਆਬਾਦੀ ਵਾਲੇ ਭਾਰਤ ਵਿੱਚ, ਅਤੇ ਸਦੀ ਦੇ ਪਿਛਲੇ ਦੋ ਦਹਾਕਿਆਂ ਦੌਰਾਨ ਅਫਰੀਕਾ ਵਿੱਚ ਵਿਸ਼ਾਲ ਇਲਾਕਿਆਂ ਦੇ ਵਿਸਥਾਰ ਨਾਲ ਬਹੁਤ ਤੇਜ਼ੀ ਨਾਲ ਵਾਧਾ ਹੋਇਆ। ਸਦੀ ਦੇ ਅੰਤ ਤੱਕ, ਬ੍ਰਿਟਿਸ਼ ਸਾਮਰਾਜ ਸੰਸਾਰ ਦੇ ਪੰਜਵਾਂ ਹਿੱਸਾ ਇਲਾਕੇ ਅਤੇ ਸੰਸਾਰ ਦੀ ਆਬਾਦੀ ਦੀ ਇੱਕ ਚੁਥਾਈ ਨੂੰ ਕੰਟਰੋਲ ਕਰਦਾ ਸੀ। ਉੱਤਰ-ਨੈਪੋਲੀਅਨ ਯੁੱਗ ਦੌਰਾਨ ਇਹ ਵਰਤਾਰਾ ਪੈਕਸ ਬ੍ਰਿਤਾਨਿਕਾ ਕਹਾਇਆ, ਜਿਸ ਨੇ ਵੱਡੇ ਪੈਮਾਨੇ ਤੇ ਬੇਮਿਸਾਲ ਸੰਸਾਰੀਕਰਨ, ਉਦਯੋਗੀਕਰਨ, ਅਤੇ ਆਰਥਿਕ ਏਕੀਕਰਨ ਦਾ ਦੌਰ ਸ਼ੁਰੂ ਕੀਤਾ।
ਕੇਰਲਾ ਭਾਰਤ ਦੇ 29 ਰਾਜਾਂ ਵਿੱਚੋਂ ਇੱਕ ਰਾਜ ਹੈ। ਇਹ ਭਾਰਤ ਦੇ ਦੱਖਣ-ਪੂਰਬ ਵਿੱਚ ਸਥਿਤ ਹੈ। ੲਿਸ ਦਾ ਖੇਤਰਫਲ 38,863 ਵਰਗ ਕਿਲੋਮੀਟਰ ਹੈ। ਕੇਰਲਾ ਦੀ ਰਾਜਧਾਨੀ ਤੀਰੂਵੰਥਪੁਰਮ ਹੈ। ਕੇਰਲਾ ਦੀ ਮੁੱਖ ਭਾਸ਼ਾ ਮਲਿਆਲਮ ਹੈ। ਇਹ ਕਲਾਕਾਰਾਂ ਅਤੇ ਵਿਦਵਾਨਾਂ ਦਾ ਸ਼ਹਿਰ ਮੰਨਿਆ ਜਾਂਦਾ ਸੀ। ਕੇਰਲਾ ਦੇ ਨਾਂ ਦਾ ਮਤਲਬ ਸ਼ਾਂਤੀ ਦਾ ਸ਼ਹਿਰ ਹੈ। ਕੇਰਲਾ ਜਿਸ ਨੂੰ ਨਾਰੀਅਲ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਸੰਨ 1498 ਵਿੱਚ ਵਾਸਕੋ ਦਾ ਗਾਮਾ ਇੱਥੇ ਪੁੱਜਿਆ। ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਕੇਰਲਾ ਦੀ ਮੁੱਖ ਭੂਮਿਕਾ ਰਹੀ ਹੈ।
E (ਨਾਮ ਈ /ˈiː/, plural ees) ਆਈ ਐੱਸ ਓ (ਮਿਆਰੀਕਰਨ ਲਈ ਅੰਤਰਰਾਸ਼ਟਰੀ ਸੰਗਠਨ) ਬੁਨਿਆਦੀ ਲਾਤੀਨੀ ਵਰਣਮਾਲਾ ਦਾ ਪੰਜਵਾਂ ਅੱਖਰ ਹੈ।ਇਹ ਦੂਜਾ ਸਵਰ ਅੱਖਰ ਹੈ। ਇਹ ਬਹੁਤ ਸਾਰੀਆਂ ਭਾਸ਼ਾਵਾਂ ਵਿੱਚ ਬਹੁਤ ਆਮ ਵਰਤਿਆ ਜਾਂਦਾ ਅੱਖਰ ਹੈ, ਜਿਨ੍ਹਾਂ ਵਿੱਚ : ਚੈੱਕ, ਡੈਨਿਸ਼, ਡਚ, ਅੰਗਰੇਜ਼ੀ, ਫਰਾਂਸੀਸੀ, ਜਰਮਨ, ਹੰਗੇਰੀ, ਲਾਤੀਨੀ, ਨਾਰਵੇਜੀਆਈ, ਸਪੇਨੀ, and ਸਵੀਡਿਸ਼ ਵੀ ਸ਼ਾਮਲ ਹਨ।
ਬ੍ਰਿਟਿਸ਼ ਕੋਲੰਬੀਆ, (ਅੰਗਰੇਜ਼ੀ: British Columbia, ਫਰਾਂਸੀਸੀ ਭਾਸ਼ਾ: Colombie-Britannique) ਕੈਨੇਡਾ ਦਾ ਇੱਕ ਪ੍ਰਾਂਤ ਹੈ ਜੋ ਕਨਾਡਾ ਦੇ ਪ੍ਰਸ਼ਾਂਤ ਮਹਾਸਾਗਰ ਨਾਲ ਲੱਗਦੇ ਪੱਛਮੀ ਤਟ ਉੱਤੇ ਸਥਿਤ ਹੈ। ਇਹ ਕਨਾਡਾ ਦਾ ਤੀਜਾ ਸਭ ਤੋਂ ਵੱਡਾ ਪ੍ਰਾਂਤ ਹੈ ਜਿਸਦਾ ਖੇਤਰਫਲ 9, 44, 735 ਵਰਗ ਕਿ ਮੀ ਹੈ। 2006 ਦੀ ਜਨਗਣਨਾ ਦੇ ਅਨੁਸਾਰ ਇਸ ਪ੍ਰਾਂਤ ਦੀ ਕੁਲ ਜਨਸੰਖਿਆ 41, 13, 487 ਸੀ। ਇਸ ਪ੍ਰਾਂਤ ਦੀ ਰਾਜਧਾਨੀ ਵਿਕਟੋਰਿਆ ਹੈ ਅਤੇ ਰਾਜ ਦਾ ਸਭਤੋਂ ਬਹੁਤ ਨਗਰ ਵੈਂਕੂਵਰ ਹੈ। ਇਸ ਨਗਰ ਵਿੱਚ ਬਰੀਟੀਸ਼ ਕੋਲੰਬਿਆ ਦੀ ਲੱਗਭੱਗ ਅੱਧੀ ਜਨਸੰਖਿਆ ਨਿਵਾਸ ਕਰਦੀ ਹੈ (20 ਲੱਖ)।.
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।