ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਅਬੁਲ ਅਲਾ ਮੌਦੁਦੀ ਇੱਕ ਵਿਦਵਾਨ, ਰਾਜਨੀਤਿਕ ਚਿੰਤਕ, ਪੱਤਰਕਾਰ , ਇਸਲਾਮਵਾਦੀ ਅਤੇ ਧਾਰਮਿਕ ਪੁਨਰਸਥਾਪਨਾਵਾਦੀ ਸਨ। ਉਹ 20 ਵੀਂ ਸਦੀ ਦੇ ਪ੍ਰਭਾਵਸ਼ਾਲੀ ਇਸਲਾਮੀ ਚਿੰਤਕ ਸਨ।ਉਸ ਦੀਆਂ ਬਹੁਤ ਸਾਰੀਆਂ ਲਿਖਤਾਂ ਉਰਦੂ ਵਿਚ ਲਿਖੀਆਂ ਗਈਆਂ ਸੀ, ਤੇ ਫਿਰ ਅੰਗਰੇਜ਼ੀ, ਅਰਬੀ, ਹਿੰਦੀ, ਬੰਗਾਲੀ, ਤਾਮਿਲ, ਮਲਿਆਲਮ, ਬਰਮੀ ਅਤੇ ਹੋਰ ਬਹੁਤ ਸਾਰੀਆਂ ਭਾਸ਼ਾਵਾਂ ਵਿੱਚ ਅਨੁਵਾਦ ਕੀਤੀਆਂ ਗਈਆਂ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਉਚਾਰਨ (15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਦੇ ਮਹੀਨੇ ਵਿੱਚ ਅਲੱਗ-ਅਲੱਗ ਮਿਤੀ ਨੂੰ ਆਉਂਦੀ ਹੈ।ਗੁਰੂ ਨਾਨਕ ਦੇਵ ਜੀ ਨੇ ਦੂਰ-ਦੂਰ ਤੱਕ ਯਾਤਰਾ ਕੀਤੀ ਅਤੇ ਲੋਕਾਂ ਨੂੰ ਇੱਕ ਪਰਮੇਸ਼ਰ ਹੋਣ ਦਾ ਸੰਦੇਸ਼ ਦਿੱਤਾ ਜੋ ਆਪਣੀ ਹਰ ਇੱਕ ਰਚਨਾ ਵਿੱਚ ਵਾਸ ਕਰਦਾ ਹੈ ਅਤੇ ਅਨਾਦਿ ਸੱਚ ਨੂੰ ਦਰਸਾਉਂਦਾ ਹੈ। ਉਹਨਾਂ ਨੇ ਇਕ ਅਨੋਖਾ ਅਧਿਆਤਮਿਕ, ਸਮਾਜਕ, ਅਤੇ ਰਾਜਨੀਤਕ ਪਲੇਟਫਾਰਮ ਤਿਆਰ ਕੀਤਾ ਜੋ ਸਮਾਨਤਾ, ਭਰੱਪਣ ਦਾ ਪਿਆਰ, ਭਲਾਈ, ਅਤੇ ਸਦਭਾਵਨਾ 'ਤੇ ਆਧਾਰਿਤ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਨਾਨਕ ਦੇ ਸ਼ਬਦ, 974 ਕਾਵਿਕ ਭਜਨਾਂ ਦੇ ਰੂਪ ਵਿਚ ਦਰਜ਼ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਮੁੱਖ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸ਼ਟ ਹਨ। ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ (ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ), ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਬਿੰਦੂ ( ''' point of sale POS''') ਉਸ ਸਮੇਂ ਜਾਂ ਸਥਾਨ ਨੂੰ ਕਹਿੰਦੇ ਹਨ ਜਿੱਥੇ ਕੋਈ ਲਈ ਵੇਚੀ ਦਾ ਲੈਣ ਦੇਣ ਹੋਇਆ ਹੋਵੇ।ਵਿਕਰੀ ਬਿੰਦੂ ਤੇ ਵਪਾਰੀ ਗਾਹਕ ਦੇਣਦਾਰੀ ਦਾ ਹਿਸਾਬ ਲਗਾ ਕੇ ਉਸ ਦੀ ਦੇਣਦਾਰੀ ਦਾ ਬਿਲ ਬਣਾਉਂਦਾ ਹੈ ਤੇ ਉਸ ਨੂੰ ਲੈਣ ਦੇਣ ਦੇ ਵਿਕਲਪਾਂ ਬਾਰੇ ਦੱਸਦਾ ਹੈ।ਗਾਹਕ ਆਪਣੀ ਦੇਣਦਾਰੀ ਭੁਗਤਾ ਕੇ ਵਪਾਰੀ ਕੋਲੋਂ ਰਸੀਦ ਪ੍ਰਾਪਤ ਕਰਦਾ ਹੈ ਜੋ ਆਮ ਕਰਕੇ ਪ੍ਰਿੰਟ ਰੂਪ ਵਿੱਚ ਹੁੰਦੀ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਡੱਚ ਜਾਂ ਓਲੰਦੇਜ਼ੀ ਭਾਸ਼ਾ (ਡੱਚ: Nederlands ਉੱਚਾਰਨ: ਨੇਡੇਰਲਾਂਡਸ) ਨੀਦਰਲੈਂਡ ਦੀ ਮੁੱਖ ਅਤੇ ਦਫਤਰੀ ਭਾਸ਼ਾ ਹੈ। ਇਹ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਜਰਮਨੀ ਸ਼ਾਖਾ ਵਿੱਚ ਆਉਂਦੀ ਹੈ। ਕਿਉਂਕਿ ਇਹ ਇੱਕ ਨਿਮਨ ਜਰਮਨਿਕ ਭਾਸ਼ਾ ਹੈ, ਇਸ ਲਈ ਇਹ ਅੰਗਰੇਜ਼ੀ ਨਾਲ ਕਾਫ਼ੀ ਮੇਲ ਖਾਂਦੀ ਹੈ। ਇਸ ਦੀ ਲਿਪੀ ਰੋਮਨ ਲਿਪੀ ਹੈ। ਇਹ ਯੂਰਪੀ ਸੰਘ ਵਿੱਚ ਲਗਭਗ 2.3 ਕਰੋੜ ਲੋਕਾਂ ਦੀ ਮਾਂ ਬੋਲੀ ਹੈ ਅਤੇ 50 ਲੱਖ ਲੋਕ ਇਸਨੂੰ ਦੂਜੀ ਭਾਸ਼ਾ ਵਜੋਂ ਬੋਲਦੇ ਹਨ।ਨੀਦਰਲੈਂਡ ਦੇ ਇਲਾਵਾ ਇਹ ਬੈਲਜੀਅਮ ਦੇ ਉੱਤਰੀ ਅੱਧੇ ਭਾਗ ਵਿੱਚ, ਫ਼ਰਾਂਸ ਦੇ ਨਾਰਡ ਜਿਲ੍ਹੇ ਦੇ ਉੱਪਰੀ ਹਿੱਸੇ ਵਿੱਚ ਅਤੇ ਯੂਰਪ ਦੇ ਬਾਹਰ ਡਚ ਨਿਊਗਿਨੀ ਆਦਿ ਖੇਤਰਾਂ ਵਿੱਚ ਬੋਲੀ ਜਾਂਦੀ ਹੈ। ਸੰਯੁਕਤ ਰਾਜ ਅਮਰੀਕਾ ਅਤੇ ਕਨਾਡਾ ਵਿੱਚ ਰਹਿਣ ਵਾਲੇ ਡਚ ਨਾਗਰਿਕਾਂ ਦੀ ਵੀ ਇਹ ਮਾਤ ਭਾਸ਼ਾ ਹੈ। ਦੱਖਣ ਅਫਰੀਕੀ ਯੂਨੀਅਨ ਰਾਜ ਵਿੱਚ ਵੀ ਬਹੁਤ ਸਾਰੇ ਡਚ ਮੂਲ ਦੇ ਨਾਗਰਿਕ ਰਹਿੰਦੇ ਹਨ ਅਤੇ ਉਨ੍ਹਾਂ ਦੀ ਭਾਸ਼ਾ ਵੀ ਡਚ ਭਾਸ਼ਾ ਨਾਲ ਬਹੁਤ ਹੱਦ ਤੱਕ ਮਿਲਦੀ - ਜੁਲਦੀ ਹੈ, ਹਾਲਾਂਕਿ ਹੁਣ ਉਹ ਇੱਕ ਆਜਾਦ ਭਾਸ਼ਾ ਦੇ ਰੂਪ ਵਿੱਚ ਵਿਕਸਿਤ ਹੋ ਗਈ ਹੈ।
ਮਾਂ (ਜਾਂ ਮਾਤਾ, ਅੰਮੀ) ਉਹ ਔਰਤ ਹੁੰਦੀ ਹੈ ਜਿਸਨੇ ਕਿਸੇ ਬੱਚੇ ਨੂੰ ਪਾਲਿਆ, ਉਸਨੂੰ ਜਨਮ ਦਿੱਤਾ ਜਾਂ ਉਹ ਅੰਡਾਣੂ ਪ੍ਰਦਾਨ ਕੀਤਾ ਜੋ ਕਿ ਸ਼ੁਕਰਾਣੂ ਨਾਲ ਇੱਕ ਹੋ ਕੇ ਇੱਕ ਬੱਚੇ ਦੇ ਰੂਪ ਵਿੱਚ ਪੈਦਾ ਹੋਇਆ। ਮਾਂ ਦੀਆਂ ਭਿੰਨ-ਭਿੰਨ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਪਰਿਭਾਸ਼ਾਵਾਂ ਅਤੇ ਭੂਮਿਕਾਵਾਂ ਦੀ ਭਿੰਨਤਾ ਅਤੇ ਜਟਿਲਤਾ ਕਾਰਨ ਕੋਈ ਵਿਆਪਕ ਮੰਨਣਯੋਗ ਪਰਿਭਾਸ਼ਾ ਦੇਣੀ ਚੁਣੌਤੀ ਵਾਲੀ ਗੱਲ ਹੈ। ਮਰਦ ਵਾਸਤੇ ਤੁੱਲਾਰਥ ਸ਼ਬਦ ਪਿਉ ਜਾਂ ਪਿਤਾ ਹੈ।
ਫ਼ਾਰਸੀ (فارسی), ਇੱਕ ਭਾਸ਼ਾ ਹੈ ਜੋ ਇਰਾਨ, ਅਫਗਾਨਿਸਤਾਨ, ਤਾਜਿਕਸਤਾਨ ਅਤੇ ਉਜਬੇਕਿਸਤਾਨ ਦੀ ਪਹਿਲੀ ਅਤੇ ਸਰਕਾਰੀ ਭਾਸ਼ਾ ਹੈ। ਇਸਨੂੰ 7.5 ਕਰੋੜ ਲੋਕ ਬੋਲਦੇ ਹਨ। ਭਾਸ਼ਾ ਪਰਿਵਾਰ ਦੇ ਲਿਹਾਜ ਨਾਲ ਇਹ ਹਿੰਦ-ਯੂਰਪੀ ਭਾਸ਼ਾ-ਪਰਿਵਾਰ ਦੀ ਹਿੰਦ-ਈਰਾਨੀ ਸ਼ਾਖਾ ਦੀ ਈਰਾਨੀ ਉਪਸ਼ਾਖਾ ਦੀ ਮੈਂਬਰ ਹੈ ਅਤੇ ਪੰਜਾਬੀ ਦੀ ਤਰ੍ਹਾਂ ਇਸ ਵਿੱਚ ਕਿਰਿਆ ਵਾਕ ਦੇ ਆਖਰ ਵਿੱਚ ਆਉਂਦੀ ਹੈ। ਇਹ ਸੰਸਕ੍ਰਿਤ ਨਾਲ ਕਾਫੀ ਮਿਲਦੀ-ਜੁਲਦੀ ਹੈ ਅਤੇ ਉਰਦੂ (ਅਤੇ ਹਿੰਦੀ) 'ਤੇ ਪੰਜਾਬੀ ਵਿੱਚ ਇਸ ਦੇ ਕਈ ਸ਼ਬਦ ਵਰਤੇ ਜਾਂਦੇ ਹਨ। ਇਹ ਅਰਬੀ-ਫ਼ਾਰਸੀ ਲਿੱਪੀ ਵਿੱਚ ਲਿਖੀ ਜਾਂਦੀ ਹੈ। ਅੰਗਰੇਜਾਂ ਦੇ ਆਉਣ ਤੋਂ ਪਹਿਲਾਂ ਭਾਰਤੀ ਉਪ ਮਹਾਂਦੀਪ ਵਿੱਚ ਫਾਰਸੀ ਦੀ ਵਰਤੋਂ ਦਰਬਾਰੀ ਕੰਮਾਂ ਅਤੇ ਲਿਖਾਈ ਦੀ ਬੋਲੀ ਦੇ ਰੂਪ ਵਿੱਚ ਹੁੰਦੀ ਸੀ। ਦਰਬਾਰ ਵਿੱਚ ਵਰਤੋਂ ਹੋਣ ਦੇ ਕਾਰਨ ਹੀ ਅਫਗਾਨਿਸਤਾਨ ਵਿੱਚ ਇਸਨੂੰ ਦਰੀ ਕਿਹਾ ਜਾਂਦਾ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਜਨਵਰੀ 2019 ਮੁਤਾਬਿਕ ਇਸ ਵਿਕੀ ’ਤੇ 30,939 ਲੇਖ ਹਨ ਅਤੇ ਇਸ ਦੇ ਕੁੱਲ 26,944 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,54,502 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.14 (a6319bc) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਨਿਊਯਾਰਕ ਦਾ ਮੈਟਰੋਪੋਲੀਟਨ ਮਿਊਜ਼ੀਅਮ ਆਫ਼ ਆਰਟ, ਆਮ ਨਾਂ "ਦ ਮੇਟ" (the Met) ਸੰਯੁਕਤ ਰਾਜ ਅਮਰੀਕਾ ਵਿੱਚ ਸਭ ਤੋਂ ਵੱਡਾ ਕਲਾ ਮਿਊਜ਼ੀਅਮ ਹੈ। ਸਾਲ 2016 ਵਿੱਚ 7.06 ਮਿਲੀਅਨ ਸੈਲਾਨੀਆਂ ਨਾਲ, ਇਹ ਦੁਨੀਆ ਦਾ ਤੀਜਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਕਲਾ ਮਿਊਜ਼ੀਅਮ ਸੀ ਅਤੇ ਕਿਸੇ ਵੀ ਕਿਸਮ ਦਾ ਪੰਜਵਾਂ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬਘਰ ਹੈ। ਇਸਦੀ ਸਥਾਈ ਕਲੈਕਸ਼ਨ ਵਿੱਚ 20 ਲੱਖ ਤੋਂ ਵੱਧ ਕਿਰਤਾਂ ਸ਼ਾਮਲ ਹਨ, ਜੋ ਸਤਾਰਾਂ ਕਿਊਰੇਟੋਰੀਅਲ ਵਿਭਾਗਾਂ ਵਿੱਚ ਵੰਡਿਆ ਗਿਆ ਹੈ। ਮੈਨਹੈਟਨ ਮਿਊਜ਼ੀਅਮ ਮੀਲ ਦੇ ਨਾਲ ਸੈਂਟਰਲ ਪਾਰਕ ਦੇ ਪੂਰਬੀ ਕਿਨਾਰੇ ਉੱਤੇ ਮੁੱਖ ਇਮਾਰਤ ਦੁਨੀਆਂ ਦੀ ਸਭ ਤੋਂ ਵੱਡੀ ਆਰਟ ਗੈਲਰੀਆਂ ਵਿੱਚੋਂ ਇੱਕ ਹੈ। ਉੱਤਰੀ ਮੈਨਹੈਟਨ ਵਿੱਚ ਇੱਕ ਦੂਜਾ ਸਥਾਨ ਹੈ ਜਿੱਥੇ ਮੱਧ ਯੁੱਗ ਦੀ ਕਲਾ, ਆਰਕੀਟੈਕਚਰ ਅਤੇ ਕਲਾਕਾਰੀ ਦਾ ਇੱਕ ਵਿਸ਼ਾਲ ਸੰਗ੍ਰਹਿ ਸ਼ਾਮਲ ਹੈ। 18 ਮਾਰਚ 2016 ਨੂੰ ਮਿਊਜ਼ਿਅਮ ਨੇ ਮੈਟਰਿਸਨ ਐਵਨਿਊ ਦੇ ਉੱਤਰੀ ਪੂਰਬੀ ਹਿੱਸੇ ਵਿੱਚ ਮੇਟ ਬਰੇਅਰ ਮਿਊਜ਼ੀਅਮ ਖੋਲ੍ਹਿਆ; ਇਹ ਮਿਊਜ਼ੀਅਮ ਦੇ ਆਧੁਨਿਕ ਅਤੇ ਸਮਕਾਲੀ ਕਲਾ ਪ੍ਰੋਗਰਾਮ ਨੂੰ ਵਧਾਉਂਦਾ ਹੈ।
ਹਿਸਾਬ ਵਿੱਚ, ਪਾਇਥਾਗਾਰਿਅਨ ਪ੍ਰਮੇਏ (ਅਮਰੀਕੀ ਅਂਗ੍ਰੇਜੀ) ਜਾਂ ਪਾਇਥਾਗਾਰਸ ਪ੍ਰਮੇਏ (ਬਰਿਟਿਸ਼ ਅਂਗ੍ਰੇਜੀ) ਯੁਕਲੀਡੀਇਨ ਜਿਆਮਿਤੀ ਵਿੱਚ ਇੱਕ ਸਮਕੋਣ ਤਕੋਣ (ਸਮਕੋਣ ਤਕੋਣ - ਬਰੀਟੀਸ਼ ਅਂਗ੍ਰੇਜੀ) ਦੇ ਤਿੰਨ ਪਾਰਸ਼ਵੋਂ ਦੇ ਵਿੱਚ ਇੱਕ ਰਿਸ਼ਤਾ ਹੈ . ਇਸ ਪ੍ਰਮੇਏ ਨੂੰ ਆਮਤੌਰ ਉੱਤੇ ਇੱਕ ਸਮੀਕਰਣ ਦੇ ਰੂਪ ਵਿੱਚ ਲਿਖਿਆ ਜਾਂਦਾ ਹੈ: a 2 + b 2 = c 2 {\displaystyle a^{2}+b^{2}=c^{2}\!\,} ਜਿੱਥੇ c ਕਰਣ ਦੀ ਲੰਮਾਈ ਨੂੰ ਤਰਜਮਾਨੀ ਕਰਦਾ ਹੈ, ਅਤੇ a ਅਤੇ b ਹੋਰ ਦੋ ਪਾਰਸ਼ਵੋਂ ਦੀ ਲੰਮਾਈ ਨੂੰ ਤਰਜਮਾਨੀ ਕਰਦੇ ਹਨ . ਸ਼ਬਦਾਂ ਵਿੱਚ: ਸਮਕੋਣ ਤਕੋਣ ਦੇ ਕਰਣ ਦਾ ਵਰਗ ਹੋਰ ਦੋ ਪਾਰਸ਼ਵੋਂ ਦੇ ਵਰਗਾਂ ਦੀ ਰਾਸ਼ੀ ਦੇ ਬਰਾਬਰ ਹੈ.
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,935 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਵਾਜ਼ੀਲੈਂਡ, ਅਧਿਕਾਰਕ ਤੌਰ 'ਤੇ ਸਵਾਜ਼ੀਲੈਂਡ ਦੀ ਬਾਦਸ਼ਾਹਤ (ਸਵਾਜ਼ੀ: Umbuso weSwatini), ਅਤੇ ਕਈ ਵੇਰ Ngwane (ਅੰਗਵਾਨੇ) ਜਾਂ Swatini (ਸਵਾਤੀਨੀ) ਵੀ, ਦੱਖਣੀ ਅਫ਼ਰੀਕਾ ਦਾ ਇੱਕ ਘਿਰਿਆ ਹੋਇਆ ਦੇਸ਼ ਹੈ ਜਿਸਦੀਆਂ ਹੱਦਾਂ ਉੱਤਰ, ਦੱਖਣ ਅਤੇ ਪੱਛਮ ਵੱਲ ਦੱਖਣੀ ਅਫ਼ਰੀਕਾ ਅਤੇ ਪੂਰਬ ਵੱਲ ਮੋਜ਼ੈਂਬੀਕ ਨਾਲ ਲੱਗਦੀਆਂ ਹਨ। ਇਸ ਦੇਸ਼ ਅਤੇ ਇਸਦੇ ਵਾਸੀਆਂ ਦਾ ਨਾਂ ਇੱਥੋਂ ਦੇ ੧੯ਵੀਂ ਸਦੀ ਦੇ ਰਾਜੇ ਅੰਸਵਾਤੀ ਦੂਜੇ ਦੇ ਨਾਂ ਤੋਂ ਪਿਆ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਸਪੈਕਟ੍ਰਮ ਦਾ ਸਬੰਧ ਤਰੰਗਾਂ ਦੀ ਰੇਂਜ ਨਾਲ ਹੈ। ਵੱਖ-ਵੱਖ ਤਰੰਗ ਲੰਬਾਈਆਂ ਦੀਆਂ ਤਰੰਗਾਂ ਨਾਲ ਇੱਕ ਸਪੈਕਟ੍ਰਮ ਬਣਦਾ ਹੈ।) ਰੋਸ਼ਨੀ ਦੇ ਹਰ ਰੰਗ ਦੀ ਆਪਣੀ ਤਰੰਗ ਲੰਬਾਈ ਹੁੰਦੀ ਹੈ। ਆਪਣੀ ਫਰੀਕਵੈਂਸੀ। ਪੰਜ-ਸੱਤ ਰੰਗਾਂ ਦੀ ਰੋਸ਼ਨੀ ਨਾਲ-ਨਾਲ ਪਈ ਹੋਵੇ ਤਾਂ ਸਪੈਕਟ੍ਰਮ ਬਣ ਜਾਵੇਗਾ। ਸਪੈਕਟ੍ਰਮ ਸੂਰਜ ਦੀ ਰੋਸ਼ਨੀ ਨੂੰ ਪਰਿਜ਼ਮ ਰਾਹੀਂ ਤੋੜ ਕੇ ਵੇਖਿਆ ਜਾ ਸਕਦਾ ਹੈ। ਸਪੈਕਟ੍ਰਮ ਦੇ ਹਰ ਰੰਗ ਦੀ ਫਰੀਕਵੈਂਸੀ ਜ਼ਾਮਨੀ ਤੋਂ ਲਾਲ ਤਕ ਬਦਲਦੀ ਹੈ। ਸਾਡੀ ਅੱਖ ਇਸ ਵਿਚਲੀਆਂ ਤਰੰਗ ਲੰਬਾਈਆਂ ਨੂੰ ਵੇਖ ਕੇ ਪਛਾਣ ਸਕਦੀ ਹੈ। ਪਰ ਤਰੰਗਾਂ ਦੀ ਲੰਬਾਈ ਇਸ ਤੋਂ ਘੱਟ ਵੀ ਹੋ ਸਕਦੀ ਹੈ। ਬਸ ਉਹ ਸਾਨੂੰ ਨਜ਼ਰ ਨਹੀਂ ਆਉਣਗੀਆਂ, ਸਾਡੇ ਲਈ ਕੰਮ ਕਰੀ ਜਾਣਗੀਆਂ। ਮੀਂਹ ਪੈਣ ਤੋਂ ਬਾਅਦ ਅਸਮਾਨ 'ਚ ਬਣੀ ਸਤਰੰਗੀ ਪੀਂਘ ਜਾਂ ਰੇਨਬੋ ਜਾਂ ਇੰਦਰਧਨੁਸ਼ ਸਪੈਕਟ੍ਰਮ ਦੀ ਉਦਾਹਰਨ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਮਰਦਮਸ਼ੁਮਾਰੀ ਕਿਸੇ ਵਿਸ਼ੇਸ਼ ਅਬਾਦੀ ਦੇ ਜੀਆਂ ਬਾਬਤ ਸੂਚਨਾ ਨੂੰ ਇਕੱਠਿਆਂ ਕਰਕੇ ਪੱਕੇ ਰੂਪ ਵਿੱਚ ਦਰਜ ਕਰਨ ਦੀ ਵਿਵਸਥਤ ਕਾਰਜ-ਪ੍ਰਣਾਲੀ ਨੂੰ ਕਿਹਾ ਜਾਂਦਾ ਹੈ। ਇਹ ਕਿਸੇ ਅਬਾਦੀ ਦੀ ਨੇਮਪੂਰਵਕ ਵਾਪਰਦੀ ਅਧਿਕਾਰਕ ਗਿਣਤੀ ਹੁੰਦੀ ਹੈ। ਇਸ ਸ਼ਬਦ ਦੀ ਆਮ ਵਰਤੋਂ ਰਾਸ਼ਟਰੀ ਅਬਾਦੀ ਅਤੇ ਮਕਾਨਾਂ ਦੇ ਸਬੰਧ ਵਿੱਚ ਹੁੰਦੀ ਹੈ; ਹੋਰ ਆਮ ਮਰਦਮਸ਼ੁਮਾਰੀਆਂ ਵਿੱਚ ਖੇਤੀਬਾੜੀ, ਵਪਾਰ ਅਤੇ ਆਵਾਜਾਈ ਸ਼ਾਮਲ ਹਨ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਗਿਆਨੀ ਗੁਰਦਿੱਤ ਸਿੰਘ (24 ਫਰਵਰੀ 1923 - 17 ਜਨਵਰੀ 2007) ਪੰਜਾਬੀ ਪੱਤਰਕਾਰ, ਸੰਪਾਦਕ ਅਤੇ ਵਾਰਤਕ ਲੇਖਕ ਸਨ। ਉਨ੍ਹਾਂ ਦੀ ਕਿਤਾਬ ਮੇਰਾ ਪਿੰਡ ਇੰਨੀ ਮਕਬੂਲ ਹੋਈ ਕਿ ਪਛਾਣ ਵਜੋਂ ਉਨ੍ਹਾਂ ਦੇ ਨਾਂ ਨਾਲ ਜੁੜ ਗਈ ਅਤੇ ਉਨ੍ਹਾਂ ਨੂੰ ‘ਮੇਰਾ ਪਿੰਡ’ ਵਾਲਾ ਗਿਆਨੀ ਗੁਰਦਿੱਤ ਸਿੰਘ ਕਿਹਾ ਜਾਣ ਲੱਗ ਪਿਆ। ਗਿਆਨੀ ਜੀ ਆਪਣੇ ਸਮੇਂ ਦੀ ਉੱਘੀ ਧਾਰਮਿਕ ਅਤੇ ਸਿਆਸੀ ਸ਼ਖ਼ਸੀਅਤ ਹੋਣ ਦੇ ਨਾਲ-ਨਾਲ ਪੰਜਾਬੀ ਦੇ ਉੱਘੇ ਸਾਹਿਤਕਾਰ ਅਤੇ ਪੱਤਰਕਾਰ ਵੀ ਸਨ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਤਪਤਖੰਡੀ ਸਾਈਕਲੋਨ ਤੇਜ਼ ਘੁੰਮਦਾ ਤੂਫ਼ਾਨੀ ਸਿਸਟਮ ਹੁੰਦਾ ਹੈ ਜਿਸਦੀਆਂ ਵਿਸ਼ੇਸ਼ਤਾਵਾਂ ਵਿੱਚ ਘੱਟ ਦਬਾਓ ਵਾਲ ਕੇਂਦਰ, ਤੇਜ਼ ਹਵਾਵਾਂ, ਘੁੰਮਣਘੇਰੀ ਵਾਲਾ ਤੂਫ਼ਾਨ ਹੁੰਦਾ ਹੈ, ਜਿਸ ਨਾਲ ਜੋਰ ਦਾ ਮੀਂਹ ਪੈਂਦਾ ਹੈ। ਇਹਦੀ ਸਥਿਤੀ ਅਤੇ ਸ਼ਕਤੀ ਦੇ ਅਧਾਰ ਤੇ, ਇਸਨੂੰ ਹਰੀਕੇਨ (/ˈhʌrɨkən/ ਜਾਂ /ˈhʌrɨkeɪn/), ਟਾਈਫੂਨ /taɪˈfuːn/, #ਤਪਤਖੰਡੀ ਤੂਫ਼ਾਨ,ਸਾਈਕਲੋਨਿਕ ਤੂਫ਼ਾਨ, ਤਪਤਖੰਡੀ ਸਾਈਕਲੋਨ#ਤਪਤਖੰਡੀ ਡਿਪਰੈੱਸਨ।ਤਪਤਖੰਡੀ ਡਿਪਰੈੱਸਨ,ਅਤੇ ਮਹਿਜ ਸਾਈਕਲੋਨ ਕਿਹਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਗ਼ੋਰੀ ਰਾਜਵੰਸ਼ ਜਾਂ ਗ਼ੋਰੀ ਸਿਲਸਿਲਾ (ਫ਼ਾਰਸੀ: ਸਿਲਸਿਲਾ ਗ਼ੋਰੀਆਨ, ਅੰਗਰੇਜ਼ੀ: Ghurids), ਜੋ ਆਪਣੇ ਆਪ ਨੂੰ ਸ਼ਨਸਬਾਨੀ ਰਾਜਵੰਸ਼ (شنسبانی, ਸ਼ਨਸਬਾਨੀ) ਸੱਦਿਆ ਕਰਦੇ ਸੀ, ਇਕ ਮਧ ਕਾਲੀਨ ਰਾਜਵੰਸ਼ ਸੀ ਜਿਸ ਨੇ ਈਰਾਨ, ਅਫ਼ਗ਼ਾਨਿਸਤਾਨ, ਪੱਛਮ-ਉੱਤਰੀ ਭਾਰਤ (ਦਿੱਲੀ ਤਕ), ਖ਼ੁਰਾਸਾਨਅਤੇ ਆਧੂਨਿਕ ਪੱਛਮੀ ਚੀਨ ਦੇ ਸ਼ਨਜਿਆਨਗ ਖੇਤਰ ਦੇ ਕਈ ਭਾਗਾਂ ਤੇ 1148 ਤੋਂ 1215 ਈਸਵੀ ਤੱਕ ਰਾਜ ਕੀਤਾ। ਇਹ ਰਾਜਵੰਸ਼ ਗ਼ਜ਼ਨਵੀ ਰਾਜਵੰਸ਼ ਦੇ ਪਤਨ ਕੇ ਬਾਅਦ ਉਠਿਆ ਸੀ। ਇਹ ਰਾਜਵੰਸ਼ ਅਫ਼ਗ਼ਾਨਿਸਤਾਨ ਦੇ ਗ਼ੌਰ ਪ੍ਰਾਂਤ ਵਿੱਚ ਕੇਂਦਰਿਤ ਸੀ ਅਤੇ ਇਤਿਹਾਸਕਾਰਾਂ ਦਾ ਮੰਨਣਾ ਹੈ ਕਿ ਇਸਦਾ ਰਾਜਘਰਾਣਾ ਤਾਜਿਕ ਮੂਲ ਦਾ ਸੀ(ਪਰ ਸਹੀ ਨਸਲੀ ਮੂਲ ਸ਼ੱਕੀ ਹੈ)।ਗ਼ੋਰੀ ਰਾਜਵੰਸ਼ ਦੀ ਸਰਵਪ੍ਰਥਮ ਰਾਜਧਾਨੀ ਗ਼ੌਰ ਪ੍ਰਾਂਤ ਦਾ ਫਿਰੋਜ਼ ਕੋਹ ਸ਼ਹਿਰ ਸੀ ਲੇਕਿਨ ਬਾਅਦ ਵਿੱਚ ਹੇਰਾਤ ਬਣ ਗਿਆ। ਇਸਦੇ ਇਲਾਵਾ ਗ਼ਜ਼ਨੀ ਅਤੇ ਲਾਹੌਰ ਨੂੰ ਵੀ ਰਾਜਧਾਨੀਆਂ ਦੀ ਤਰ੍ਹਾਂ ਇਸਤੇਮਾਲ ਕੀਤਾ ਜਾਂਦਾ ਸੀ, ਵਿਸ਼ੇਸ਼ਕਰ ਸਰਦੀਆਂ ਵਿੱਚ। ਦਿੱਲੀ ਦਾ ਪ੍ਰਸਿੱਧ ਕੁਤਬ ਮੀਨਾਰ ਇਸੇ ਵੰਸ਼ ਦੇ ਕੁਤਬ ਉਦ ਦੀਨ ਐਬਕ ਦਾ ਬਣਵਾਇਆ ਹੋਇਆ ਹੈ, ਜਿਸ ਨੇ ਦਿੱਲੀ ਸਲਤਨਤ ਦੀ ਸਥਾਪਨਾ ਵੀ ਕੀਤੀ। ਇਸ ਰਾਜਵੰਸ਼ ਦੇ ਪਤਨ ਦੇ ਬਾਅਦ ਈਰਾਨ ਵਿੱਚ ਖਵਾਰੇਜਮ ਸ਼ਾਹ ਰਾਜਵੰਸ਼ ਅਤੇ ਉੱਤਰ ਭਾਰਤ ਵਿੱਚ ਦਿੱਲੀ ਸਲਤਨਤ ਦੇ ਗ਼ੁਲਾਮ ਰਾਜਵੰਸ਼ (ਜਿਸ ਨੂੰ ਮਮਲੂਕ ਰਾਜਵੰਸ਼ ਵੀ ਕਹਿੰਦੇ ਹਨ) ਨੇ ਇਸਦੀ ਜਗ੍ਹਾ ਲਈ।
ਕੰਪਿਉਟਰ ਨੈੱਟਵਰਕ: ਦੋ ਜਾਂ ਦੋ ਤੋਂ ਵੱਧ ਕੰਪਿਊਟਰਾਂ ਨੂੰ ਆਪਸ ਵਿੱਚ ਜੋੜਨ ਨੂੰ ਨੈੱਟਵਰਕ ਕਿਹਾ ਜਾਂਦਾ ਹੈ। ਕੰਪਿਊਟਰ ਨੈੱਟਵਰਕ, ਕੰਪਿਊਟਰਾਂ ਨੂੰ ਆਪਸ ਵਿੱਚ ਜੋੜ ਕੇ ਸੂਚਨਾਵਾਂ ਅਤੇ ਸੋਮਿਆਂ ਦੀ ਵਰਤੋਂ ਕਰਨ ਦੀ ਮੱਦਦ ਕਰਦਾ ਹੈ। ਦੁਨੀਆਂ ਭਰ ਦੇ ਸਾਰੇ ਕੰਪਿਊਟਰ ਤੇ ਨੈੱਟਵਰਕ ਮਿਲਕੇ ਜੋ ਵੱਡਾ ਨੈੱਟਵਰਕ ਬਣਾਉˆਦੇ ਹਨ, ਉਸ ਨੂੰ ਇੰਟਰਨੈਸ਼ਨਲ ਨੈੱਟਵਰਕ ਕਿਹਾ ਜਾਂਦਾ ਹੈ। ਇਸ ਨੂੰ ਸੰਖੇਪ ਵਿੱਚ ਇੰਟਰਨੈਟ ਤੇ ਕਈ ਵਾਰੀ ਨੈੱਟ ਹੀ ਕਿਹਾ ਜਾਂਦਾ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਵਿਕੀ (Eng:/ wɪki/), ਉਹ ਵੈਬਸਾਈਟ ਹੈ ਜਿਸਤੇ ਉਪਯੋਗਕਰਤਾਵਾਂ ਨੇ ਇਕਸਾਰ ਰੂਪ ਨਾਲ ਵੈਬ ਬ੍ਰਾਊਜ਼ਰ ਤੋਂ ਸਮੱਗਰੀ ਅਤੇ ਸੰਸ਼ੋਧਨ ਨੂੰ ਸੰਸ਼ੋਧਿਤ ਕੀਤਾ ਹੈ। ਇੱਕ ਆਮ ਵਿਕੀ ਵਿੱਚ, ਅੱਖਰਾਂ ਨੂੰ ਸਧਾਰਨ ਮਾਰਕਅਪ ਭਾਸ਼ਾ ਦੀ ਵਰਤੋਂ ਨਾਲ ਲਿਖਿਆ ਜਾਂਦਾ ਹੈ ਅਤੇ ਅਕਸਰ ਇੱਕ ਅਮੀਰ-ਟੇਕਸਟ ਐਡੀਟਰ ਦੀ ਮਦਦ ਨਾਲ ਸੰਪਾਦਿਤ ਹੁੰਦਾ ਹੈ। ਇੱਕ ਵਿਕੀ ਨੂੰ ਵਿਕੀ ਸੌਫਟਵੇਅਰ ਦੀ ਵਰਤੋਂ ਕਰਕੇ ਚਲਾਇਆ ਜਾਂਦਾ ਹੈ, ਜਿਸ ਨੂੰ ਵਿਕੀ ਇੰਜਣ ਵਜੋਂ ਜਾਣਿਆ ਜਾਂਦਾ ਹੈ। ਇੱਕ ਵਿਕੀ ਇੰਜਣ ਇਕ ਕਿਸਮ ਦਾ ਵਿਸ਼ਾ ਪ੍ਰਬੰਧਨ ਪ੍ਰਣਾਲੀ ਹੈ, ਪਰ ਇਹ ਬਲੌਗ ਸੌਫਟਵੇਅਰਸ ਸਮੇਤ ਬਹੁਤ ਸਾਰੇ ਹੋਰ ਪ੍ਰਣਾਲੀਆਂ ਤੋਂ ਵੱਖਰਾ ਹੈ, ਜਿਸ ਵਿੱਚ ਕਿਸੇ ਵੀ ਪਰਿਭਾਸ਼ਿਤ ਮਾਲਕ ਜਾਂ ਨੇਤਾ ਦੇ ਬਿਨਾਂ ਸਮੱਗਰੀ ਤਿਆਰ ਕੀਤੀ ਗਈ ਹੈ, ਅਤੇ ਵਿਕਰੀਆਂ ਦੇ ਬਹੁਤ ਘੱਟ ਅਸਥਿਰ ਢਾਂਚਾ ਹੈ, ਜਿਸਦੇ ਅਨੁਸਾਰ ਢਾਂਚੇ ਨੂੰ ਉਭਰਨ ਦੀ ਇਜਾਜ਼ਤ ਉਪਭੋਗਤਾਵਾਂ ਦੀਆਂ ਲੋੜਾਂ ਵਰਤੋਂ ਵਿਚ ਕਈ ਵੱਖੋ ਵੱਖਰੇ ਵਿਕੀ ਦੇ ਇੰਜਨ ਹਨ, ਦੋਵੇਂ ਸਟੈਂਡਅਲੋਨ ਅਤੇ ਹੋਰ ਸਾਫਟਵੇਅਰ ਦਾ ਹਿੱਸਾ, ਜਿਵੇਂ ਬੱਗ ਟਰੈਕਿੰਗ ਸਿਸਟਮ। ਕੁਝ ਵਿਕੀ ਇੰਜਣ ਓਪਨ ਸੋਰਸ ਹਨ, ਜਦਕਿ ਦੂਜੇ ਮਲਕੀਅਤ ਹਨ। ਕੁਝ ਪਰਮਿਟ ਵੱਖ ਵੱਖ ਫੰਕਸ਼ਨਾਂ ਤੇ ਨਿਯੰਤਰਣ (ਐਕਸੈਸ ਦੇ ਪੱਧਰ); ਉਦਾਹਰਨ ਲਈ, ਸੰਪਾਦਨਾਂ ਦੇ ਅਧਿਕਾਰ ਸਮੱਗਰੀ ਬਦਲਣ, ਜੋੜਨ ਜਾਂ ਹਟਾਉਣ ਦੀ ਆਗਿਆ ਦੇ ਸਕਦੇ ਹਨ। ਹੋਰ ਪਹੁੰਚ ਨਿਯੰਤਰਣ ਲਾਗੂ ਕੀਤੇ ਬਿਨਾਂ ਪਹੁੰਚ ਦੀ ਇਜਾਜ਼ਤ ਦੇ ਸਕਦੇ ਹਨ। ਸਮਗਰੀ ਨੂੰ ਵਿਵਸਥਿਤ ਕਰਨ ਲਈ ਹੋਰ ਨਿਯਮ ਲਾਗੂ ਕੀਤੇ ਜਾ ਸਕਦੇ ਹਨ। ਆਨਲਾਈਨ ਐਨਸਾਈਕਲੋਪੀਡੀਆ ਪ੍ਰੋਜੈਕਟ ਵਿਕੀਪੀਡੀਆ, ਤਕਰੀਬਨ ਸਭ ਤੋਂ ਪ੍ਰਸਿੱਧ ਵਿਕੀ-ਅਧਾਰਿਤ ਵੈਬਸਾਈਟ ਹੈ, ਅਤੇ ਇਹ ਸੰਸਾਰ ਦੇ ਕਿਸੇ ਵੀ ਕਿਸਮ ਦੀਆਂ ਸਭ ਤੋਂ ਵੱਧ ਸਭ ਤੋਂ ਵੱਧ ਵੇਖੀਆਂ ਜਾਣ ਵਾਲੀਆਂ ਸਾਈਟਾਂ ਵਿੱਚੋਂ ਇੱਕ ਹੈ, ਜਿਸ ਨੂੰ 2007 ਤੋਂ ਬਾਅਦ ਦਸਾਂ ਵਿੱਚ ਦਰਜਾ ਦਿੱਤਾ ਗਿਆ ਹੈ। ਵਿਕੀਪੀਡੀਆ ਇੱਕ ਵਿਕੀ ਨਹੀਂ ਹੈ ਬਲਕਿ ਸੈਂਕੜੇ ਵਿਕੀਆਂ ਦਾ ਸੰਗ੍ਰਹਿ, ਹਰੇਕ ਭਾਸ਼ਾ ਲਈ ਇਕ ਜਨਤਕ ਅਤੇ ਪ੍ਰਾਈਵੇਟ ਦੋਨਾਂ ਵਿਚ ਹਜ਼ਾਰਾਂ ਹੋਰ ਵਿਕਰੀਆਂ ਦੀ ਵਰਤੋਂ ਕੀਤੀ ਗਈ ਹੈ, ਜਿਸ ਵਿਚ ਵਿਕੀਸ਼ਨ ਦਾ ਕੰਮ ਗਿਆਨ ਪ੍ਰਬੰਧਨ ਸਾਧਨਾਂ, ਨਾਟੈਕਿੰਗ ਸੰਦਾਂ, ਕਮਿਊਨਿਟੀ ਵੈੱਬਸਾਈਟਾਂ ਅਤੇ ਇੰਟਰਰੇਟਸ ਦੇ ਰੂਪ ਵਿਚ ਹੈ। ਅੰਗਰੇਜ਼ੀ ਭਾਸ਼ਾ ਦੇ ਵਿਕੀਪੀਡੀਆ ਵਿਚ ਲੇਖਾਂ ਦਾ ਸਭ ਤੋਂ ਵੱਡਾ ਸੰਗ੍ਰਹਿ ਹੈ; ਸਤੰਬਰ 2016 ਤਕ, ਇਸ ਕੋਲ ਪੰਜ ਲੱਖ ਤੋਂ ਵੱਧ ਲੇਖ ਸਨ। ਵਾਰਡ ਕਨਿੰਘਮ, ਪਹਿਲੇ ਵਿਕੀ ਸੌਫਟਵੇਅਰ ਦੇ ਵਿਕਸਤ, ਵਿਕੀਵਕੀਵੈਬ, ਨੇ ਮੂਲ ਰੂਪ ਵਿੱਚ ਇਸ ਨੂੰ "ਸਭ ਤੋਂ ਆਸਾਨ ਆਨਲਾਈਨ ਡਾਟਾਬੇਸ ਜੋ ਸੰਭਵ ਤੌਰ ਤੇ ਕੰਮ ਕਰ ਸਕਦਾ ਸੀ" ਦੇ ਰੂਪ ਵਿੱਚ ਦਰਸਾਇਆ.
ਮੜ੍ਹੀ ਦਾ ਦੀਵਾ ਗੁਰਦਿਆਲ ਸਿੰਘ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਲੇਖਕ ਦਾ ਇਹ ਪਹਿਲਾ ਨਾਵਲ ਸੀ ਜੋ 1964 ਵਿੱਚ ਛਪਿਆ। ਇਹ ਪਹਿਲਾ ਪੰਜਾਬੀ ਨਾਵਲ ਹੈ ਜਿਸ ਦਾ ਰੂਸੀ ਭਾਸ਼ਾ ਵਿੱਚ ਤਰਜਮਾ ਹੋਇਆ ਤੇ ਇਸ ਦੀਆਂ ਪੰਜ ਲੱਖ ਕਾਪੀਆਂ ਸੋਵੀਅਤ ਰੂਸ ਵਿੱਚ ਛਪ ਕੇ ਵਿਕੀਆਂ। ਇਸ ਨਾਵਲ ਨੂੰ ਭਾਰਤੀ ਸਾਹਿਤ ਅਕਾਦਮੀ ਨੇ ਆਧੁਨਿਕ ਭਾਰਤੀ ਕਲਾਸਿਕ ਵਜੋਂ ਪ੍ਰਵਾਨਿਆ ਅਤੇ ਸਾਰੀਆਂ ਭਾਰਤੀ ਭਾਸ਼ਾਵਾਂ ਵਿੱਚ ਅਨੁਵਾਦ ਕਰ ਕੇ ਛਾਪਿਆ ਹੈ।
ਸੀਨਾਈ ਟਾਪੂਨੁਮਾ ਜਾਂ ਸੀਨਾਈ (/ˈsaɪnaɪ/; ਅਰਬੀ: سيناء ਸੀਨਾʼ ; ਮਿਸਰੀ ਅਰਬੀ: سينا ਸੀਨਾ, IPA: [ˈsiːnæ]) ਮਿਸਰ ਵਿੱਚ ਤਕਰੀਬਨ ੬੦,੦੦੦ ਵਰਗ ਕਿੱਲੋਮੀਟਰ (੨੩,੦੦੦ ਵਰਗ ਮੀਲ) ਦੇ ਰਕਬੇ ਵਾਲ਼ਾ ਇੱਕ ਤਿਕੋਨੀ ਟਾਪੂਨੁਮਾ ਹੈ। ਇਹਦੀਆਂ ਹੱਦਾਂ ਉੱਤਰ ਵੱਲ ਭੂ-ਮੱਧ ਸਮੁੰਦਰ ਅਤੇ ਦੱਖਣ ਵੱਲ ਲਾਲ ਸਮੁੰਦਰ ਨਾਲ਼ ਲੱਗਦੀਆਂ ਹਨ ਅਤੇ ਇਹ ਮਿਸਰੀ ਇਲਾਕੇ ਦਾ ਇੱਕੋ-ਇੱਕ ਹਿੱਸਾ ਹੈ ਜੋ ਅਫ਼ਰੀਕਾ ਦੀ ਬਜਾਇ ਏਸ਼ੀਆ ਵਿੱਚ ਪੈਂਦਾ ਹੈ ਅਤੇ ਦੋ ਮਹਾਂਦੀਪਾਂ ਵਿਚਕਾਰ ਇੱਕ ਜ਼ਮੀਨੀ ਪੁਲ਼ ਦਾ ਕੰਮ ਕਰਦਾ ਹੈ। ਇਹਦਾ ਬਹੁਤਾ ਹਿੱਸਾ ਮਿਸਰ ਦੀਆਂ ੨੭ ਰਾਜਪਾਲੀਆਂ ਵਿੱਚੋਂ ੨ ਵਿੱਚ ਪੈਂਦਾ ਹੈ ਅਤੇ ਇਹਦੀ ਕੁੱਲ ਅਬਾਦੀ ਲਗਭਗ ੧੪ ਲੱਖ ਹੈ। ਰਸਮੀ ਨਾਂ ਤੋਂ ਛੁੱਟ ਮਿਸਰੀ ਲੋਕ ਇਹਨੂੰ ਅਰਦ ਉਲ-ਫ਼ੈਰੂਜ਼ (أرض الفيروز "ਫ਼ੀਰੋਜ਼ੇ ਦੀ ਧਰਤੀ") ਵੀ ਕਹਿੰਦੇ ਹਨ। ਪੁਰਾਣੇ ਜ਼ਮਾਨੇ ਦੇ ਮਿਸਰੀ ਲੋਕ ਇਹਨੂੰ ਮਫ਼ਕਤ ਜਾਂ "ਹਰੀਆਂ ਧਾਤੂਆਂ ਦੀ ਧਰਤੀ" ਆਖਦੇ ਸਨ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਸਾਂਤੀਆਗੋ ਦੇ ਕੋਮਪੋਸਤੇਲਾ ਵੱਡਾ ਗਿਰਜਾਘਰ
ਸਾਂਤੀਆਗੋ ਦੇ ਕੋਮਪੋਸਤੇਲਾ ਵੱਡਾ ਗਿਰਜਾਘਰ (ਗਾਲੀਸੀਅਨ: Catedral de Santiago de Compostela) ਵਿਸ਼ਵ ਵਿਰਾਸਤ ਟਿਕਾਣਾ ਸਾਂਤੀਆਗੋ ਦੇ ਕੋਮਪੋਸਤੇਲਾ ਵਿੱਚ ਸਥਿਤ ਇੱਕ ਵੱਡਾ ਗਿਰਜਾਘਰ ਹੈ। ਇੱਥੇ ਸੰਤ ਜੇਮਜ਼ ਨੂੰ ਦਫਨਾਇਆ ਗਿਆ ਸੀ ਜੋ ਈਸਾ ਮਸੀਹ ਦੇ ਪ੍ਰਚਾਰਕਾਂ ਵਿੱਚੋਂ ਇੱਕ ਸੀ।
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਫ਼ਰਵਰੀ ਸਾਲ ਦਾ ਦੂਜਾ ਅਤੇ ਸਾਲ ਦਾ ਸਭ ਤੋਂ ਛੋਟਾ ਮਹੀਨਾ ਹੈ। ਇਸ ਮਹੀਨੇ ਦੇ ਦਿਨ 30 ਤੋਂ ਘੱਟ ਹੁੰਦੇ ਹਨ। ਇਸ ਮਹੀਨੇ ਵਿੱਚ ਲੀਪ ਦੇ ਸਾਲ ਵਿੱਚ, ਜਦ ਸਾਲ ਦਾ ਅੰਕ ਚਾਰ ਨਾਲ ਬਰਾਬਰ ਵੰਡ ਜਾਂਦਾ ਹੈ 29 ਦਿਨ ਹੁੰਦੇ ਹਨ (ਪਰ ਜੋ ਸਾਲ 100 ਨਾਲ ਬਰਾਬਰ ਵੰਡ ਜਾਂਦੇ ਹਨ, ਪਰ 400 ਨਾਲ ਨਹੀਂ, ਉਨਾਂ ਸਾਲਾਂ ਵਿੱਚ ਫ਼ਰਵਰੀ ਦੇ 29 ਦਿਨ ਨਹੀਂ ਹੁੰਦੇ)। ਆਮ ਤੋਰ ਤੇ ਫ਼ਰਵਰੀ ਵਿੱਚ 28 ਦਿਨ ਹੁੰਦੇ ਹਨ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਮਰੀ (ਤੁਰਕਮੇਨੀ: Mary, Мары; ਅੰਗਰੇਜ਼ੀ: Mary; ਫ਼ਾਰਸੀ: مرو, ਮਰਵ) ਤੁਰਕਮੇਨਿਸਤਾਨ ਦੇ ਮਰੀ ਪ੍ਰਾਂਤ ਦੀ ਰਾਜਧਾਨੀ ਹੈ। ਇਸਦੇ ਪੁਰਾਣੇ ਨਾਮ 'ਮਰਵ' (ਮਰੋ, Merv), 'ਮੇਰੂ' ਅਤੇ 'ਮਾਰਜਿਆਨਾ' (Margiana) ਹੁੰਦੇ ਸਨ। ਇਹ ਕਾਰਾਕੁਮ ਰੇਗਿਸਤਾਨਵਿੱਚ ਮਰਗ਼ਾਬ ਨਦੀ ਦੇ ਕਿਨਾਰੇ ਇਕ ਨਖ਼ਲਸਤਾਨ ਹੈ। ਸੰਨ 2009 ਵਿੱਚ ਇਸ ਦੀ ਆਬਾਦੀ 1,23,000 ਸੀ ਜੋ 1989 ਦੀ 92,000 ਤੋਂ ਵੱਧ ਕੇ ਹੋਈ ਹੈ।
ਸੰਤ ਅਤਰ ਸਿੰਘ (28 ਮਾਰਚ, 1966 - 31 ਜਨਵਰੀ, 1927) ਮਹਾਨ ਸੇਵਾ ਮਹਾਨ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਆਪ ਜੀ ਨੇ ਸਿੱਖੀ ਦਾ ਪਰਚਾਰ, ਵਿਦਿਆ ਦਾ ਦਾਨੀ ਬਖਸ ਕੇ ਮਸਤੁਆਣਾ ਸਾਹਿਬ ਇਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚੇ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।