ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।' page 1
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਸ੍ਰੀ ਗੁਰੂ ਨਾਨਕ ਦੇਵ ਜੀ ਉਚਾਰਨ (15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਦੇ ਮਹੀਨੇ ਵਿੱਚ ਅਲੱਗ-ਅਲੱਗ ਮਿਤੀ ਨੂੰ ਆਉਂਦੀ ਹੈ।ਗੁਰੂ ਨਾਨਕ ਦੇਵ ਜੀ ਨੇ ਦੂਰ-ਦੂਰ ਤੱਕ ਯਾਤਰਾ ਕੀਤੀ ਅਤੇ ਲੋਕਾਂ ਨੂੰ ਇੱਕ ਪਰਮੇਸ਼ਰ ਹੋਣ ਦਾ ਸੰਦੇਸ਼ ਦਿੱਤਾ ਜੋ ਆਪਣੀ ਹਰ ਇੱਕ ਰਚਨਾ ਵਿੱਚ ਵਾਸ ਕਰਦਾ ਹੈ ਅਤੇ ਅਨਾਦਿ ਸੱਚ ਨੂੰ ਦਰਸਾਉਂਦਾ ਹੈ। ਉਹਨਾਂ ਨੇ ਇਕ ਅਨੋਖਾ ਅਧਿਆਤਮਿਕ, ਸਮਾਜਕ, ਅਤੇ ਰਾਜਨੀਤਕ ਪਲੇਟਫਾਰਮ ਤਿਆਰ ਕੀਤਾ ਜੋ ਸਮਾਨਤਾ, ਭਰੱਪਣ ਦਾ ਪਿਆਰ, ਭਲਾਈ, ਅਤੇ ਸਦਭਾਵਨਾ 'ਤੇ ਆਧਾਰਿਤ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਨਾਨਕ ਦੇ ਸ਼ਬਦ, 974 ਕਾਵਿਕ ਭਜਨਾਂ ਦੇ ਰੂਪ ਵਿਚ ਦਰਜ਼ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਮੁੱਖ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸ਼ਟ ਹਨ। ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ (ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ), ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸ਼ਾਹ ਰੁਖ ਖ਼ਾਨ (ਜਾਂ ਸ਼ਾਹਰੁਖ ਖ਼ਾਨ; ਜਨਮ 2 ਨਵੰਬਰ 1965) ਇੱਕ ਭਾਰਤੀ ਫ਼ਿਲਮੀ ਅਦਾਕਾਰ, ਨਿਰਮਾਤਾ ਅਤੇ ਟੈਲੀਵਿਜ਼ਨ ਮੇਜ਼ਬਾਨ ਹੈ। ਉਸਨੂੰ ਅਕਸਰ ਬਾਲੀਵੁੱਡ ਦਾ ਬਾਦਸ਼ਾਹ ਜਾਂ ਕਿੰਗ ਖਾਨ ਕਿਹਾ ਜਾਂਦਾ ਹੈ। ਉਸਨੇ 70 ਤੋਂ ਵੀ ਵੱਧ ਹਿੰਦੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਖਾਨ ਨੂੰ ਤੀਹ ਨਾਮਜ਼ਦਗੀਆਂ ਵਿੱਚੋਂ ਚੌਦਾਂ ਫਿਲਮਫ਼ੇਅਰ ਇਨਾਮ ਪ੍ਰਾਪਤ ਹੋਏ ਹਨ ਅਤੇ ਦਿਲੀਪ ਕੁਮਾਰ ਦੇ ਨਾਲ ਉਹ 8 ਸਭ ਤੋਂ ਵਧੀਆ ਅਦਾਕਾਰ ਦਾ ਇਨਾਮ ਜਿੱਤਣ ਵਾਲੇ ਅਦਾਕਾਰ ਹੋਣ ਦਾ ਰਿਕਾਰਡ ਰੱਖਦਾ ਹੈ। 2005 ਵਿੱਚ ਭਾਰਤੀ ਸਰਕਾਰ ਨੇ ਭਾਰਤੀ ਸਿਨੇਮਾ ਵਿੱਚ ਯੋਗਦਾਨ ਲਈ ਉਸਨੂੰ ਪਦਮ ਸ਼੍ਰੀ ਇਨਾਮ ਅਤੇ ਫਰਾਂਸ ਦੀ ਸਰਕਾਰ ਨੇ ੳਰਡਰੇ ਡੇਸ ਆਰਟ ਏਟ ਡੇਸ ਲੈਟਰਸ ਅਤੇ ਲੀਜ਼ਨ ਡੀਔਨਰ ਨਾਲ ਸਨਮਾਨਿਤ ਕੀਤਾ। ਅਰਥ ਸ਼ਾਸਤਰ ਵਿੱਚ ਡਿਗਰੀ ਹਾਸਲ ਕਰਨ ਦੇ ਬਾਅਦ ਉਸਨੇ ਆਪਣੇ ਕਰੀਅਰ ਦੀ ਸ਼ੁਰੁਆਤ 1980 ਵਿੱਚ ਰੰਗਮੰਚ ਅਤੇ ਕਈ ਟੈਲੀਵਿਜ਼ਨ ਲੜੀਵਾਰਾਂ ਤੋਂ ਕੀਤੀ ਅਤੇ 1992 ਵਿੱਚ ਵਪਾਰਕ ਪੱਖੋਂ ਸਫਲ ਫਿਲਮ ਦੀਵਾਨਾ ਤੋਂ ਫਿਲਮ ਖੇਤਰ ਵਿੱਚ ਕਦਮ ਰੱਖਿਆ। ਇਸ ਫਿਲਮ ਲਈ ਉਸਨੇ ਫ਼ਿਲਮਫ਼ੇਅਰ ਪਹਿਲੀ ਅਦਾਕਾਰੀ ਇਨਾਮ ਹਾਸਲ ਕੀਤਾ। ਇਸ ਤੋਂ ਬਾਅਦ ਉਸਨੇ ਕਈ ਫਿਲਮਾਂ ਵਿੱਚ ਖਲਨਾਇਕ ਕਿਰਦਾਰ ਅਦਾ ਕੀਤੇ ਜਿੰਨ੍ਹਾ ਵਿੱਚ ਡਰ (1993), ਬਾਜ਼ੀਗਰ (1993) ਅਤੇ ਅੰਜਾਮ (1994) ਸ਼ਾਮਲ ਹਨ। ਉਸਨੇ ਕਈ ਤਰ੍ਹਾਂ ਦੇ ਕਿਰਦਾਰ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਫਿਲਮਾਂ ਵਿੱਚ ਕੰਮ ਕੀਤਾ ਜਿੰਨ੍ਹਾਂ ਵਿੱਚ ਰੁਮਾਂਸ ਫਿਲਮਾਂ, ਕਮੇਡੀ ਫਿਲਮਾਂ, ਖੇਡ ਫਿਲਮਾਂ ਅਤੇ ਇਤਿਹਾਸਕ ਡਰਾਮੇ ਸ਼ਾਮਲ ਹਨ। ਉਸ ਦੀਆਂ ਗਿਆਰਾਂ ਫ਼ਿਲਮਾਂ ਨੇ ਦੁਨੀਆਂ ਭਰ ਵਿੱਚ 1 ਬਿਲੀਅਨ ਦੀ ਕਮਾਈ ਕੀਤੀ। ਖਾਨ ਦੀ ਕੁਝ ਫਿਲਮਾਂ ਜਿਵੇਂ ਦਿਲਵਾਲੇ ਦੁਲਹਨੀਆ ਲੇ ਜਾਏਂਗੇ (1995), ਕੁਛ ਕੁਛ ਹੋਤਾ ਹੈ (1998), ਦੇਵਦਾਸ (2002), ਚਕ ਦੇ!
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਸਿੱਖ ਇਤਿਹਾਸ ਵਿੱਚ ਪੀਰ ਬੁੱਧੂ ਸ਼ਾਹ ਜੀ ਦਾ ਨਾਮ ਬੜੇ ਹੀ ਪਿਆਰ ਅਤੇ ਸਤਿਕਾਰ ਨਾਲ ਲਿਆ ਜਾਂਦਾ ਹੈ। ਇਹ ਉਹ ਮਹਾਨ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਧਰਮ ਦੇ ਸਹੀ ਅਰਥਾਂ ਨੂੰ ਪਛਾਣਿਆ ਅਤੇ ਉਸੇ ਰਾਹ ਤੇ ਚੱਲੇ। ਭਾਵੇਂ ਕਿ ਉਨ੍ਹਾਂ ਨੂੰ ਇਸ ਕੰਮ ਵਿੱਚ ਆਪਣੇ ਹਮ-ਮਜ਼੍ਹਬੀ ਲੋਕਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ, ਪਰ ਫਿਰ ਵੀ ਉਹ ਮਜ਼ਬੂਤ ਇਰਾਦੇ ਤੇ ਦ੍ਰਿੜ ਨਿਸ਼ਚੇ ਨਾਲ ਇਸ ਰਾਹ ਤੇ ਚੱਲਦੇ ਰਹੇ। ਗੁਰੂ ਨਾਨਕ ਦੇਵ ਜੀ ਦੇ ਮਹਾਂਵਾਕ "ਇਤੁ ਮਾਰਗਿ ਪੈਰੁ ਧਰੀਜੈ-- ਸਿਰੁ ਦੀਜੈ ਕਾਣਿ ਨ ਕੀਜੈ" ਅਨੁਸਾਰ ਚੱਲਦੇ ਹੋਏ ਆਪ ਜੀ ਨੇ ਆਪਣਾ ਸਭ ਕੁਝ ਗੁਰੂ-ਚਰਨਾਂ ਵਿੱਚ ਅਰਪਣ ਕਰ ਦਿੱਤਾ ਅਤੇ ਸ਼ਹੀਦੀ ਪ੍ਰਾਪਤ ਕੀਤੀ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਮਾਘੀ ਇੱਕ ਪੰਜਾਬੀ ਤਿਉਹਾਰ ਹੈ। ਹਿੰਦੀ ਵਿੱਚ ਇਸਨੂੰ ਮਕਰ ਸਕ੍ਰਾਂਤੀ ਕਿਹਾ ਜਾਂਦਾ ਹੈ। ਇਹ ਤਿਉਹਾਰ ਸਾਰੇ ਭਾਰਤ ਵਿੱਚ ਠੰਡ ਵਿੱਚ ਪੱਕੀ ਫ਼ਸਲ ਦਾ ਜ਼ਸ਼ਨ ਮਨਾਉਣ ਲਈ ਮਨਾਇਆ ਜਾਂਦਾ ਹੈ। ਮਾਘੀ, ਪੰਜਾਬੀ ਕਲੈਂਡਰ ਮੁਤਾਬਿਕ ਮਾਘ ਮਹੀਨੇ ਦੇ ਪਹਿਲੇ ਦਿਨ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮਨਾਈ ਜਾਂਦੀ ਹੈ। ਮਾਘੀ ਮਕ੍ਰ ਸੰਕ੍ਰਾਤੀ ਤਿਓਹਾਰ ਦਾ ਪੰਜਾਬੀ ਨਾਂ ਹੈ, ਜੋਕਿ ਠੰਡ ਦੀ ਸੰਗਰਾਂਦ ਦਾ ਤਿਓਹਾਰ ਹੈ ਤੇ ਇਸਨੂੰ ਸਰਦੀ ਵਾਡੀ ਦੇ ਤਿਓਹਾਰ ਦੇ ਰੂਪ ਵਿੱਚ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ I
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ :श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ । ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ । ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ । ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ । ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ । ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ । ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ । ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ । ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ ਤੇ ਪ੍ਰਸਿੱਧ ਹੈ ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,888 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਅੰਤਰਰਾਸ਼ਟਰੀ ਵੇਸਵਾ ਦਿਹਾੜਾ ਜਾਂ ਅੰਤਰਰਾਸ਼ਟਰੀ ਕਾਮ ਕਰਮੀ ਦਿਹਾੜਾ 2 ਜੂਨ ਨੂੰ ਹਰ ਸਾਲ ਮਨਾਇਆ ਜਾਂਦਾ ਹੈ, ਸੈਕਸ ਵਰਕਰਾਂ ਦਾ ਸਨਮਾਨ ਕਰਦਾ ਹੈ ਅਤੇ ਉਹਨਾਂ ਦੀਆਂ ਅਕਸਰ ਵਰਤੇ ਜਾਣ ਵਾਲੀਆਂ ਆਮ ਹਾਲਤਾਂ ਨੂੰ ਮਾਨਤਾ ਦਿੰਦਾ ਹੈ। ਇਹ ਘਟਨਾ 2 ਜੂਨ, 1975 ਨੂੰ ਸੌ ਕੁੜੀਆਂ ਦੇ ਸੈਕਸ ਵਰਕਰਾਂ ਨੇ ਲਿਓਂ ਵਿਚ ਇਗਲੀਜ਼ ਸੇਂਟ ਨਿਜ਼ੀਏਰ ਦੇ ਕਬਜ਼ੇ ਵਿੱਚ ਮਨਾਉਣ ਦੀ ਯਾਦ ਦਿਵਾਇਆ ਤਾਂ ਜੋ ਉਹਨਾਂ ਦੇ ਅਮਨ ਕਾਰਜਕਾਰੀ ਹਾਲਾਤ ਵੱਲ ਧਿਆਨ ਖਿੱਚ ਸਕੇ। ਇਹ 1976 ਤੋਂ ਸਾਲਾਨਾ ਮਨਾਇਆ ਜਾ ਰਿਹਾ ਹੈ।ਜਰਮਨ ਵਿੱਚ, ਇਸ ਨੂੰ ਹੂਰੇਨਟੈਗ (ਹੌਰ'ਸ ਡੇਅ) ਦੇ ਨਾਂ ਨਾਲ ਜਾਣਿਆ ਜਾਂਦਾ ਹੈ।
ਦੁੱਧ ਥਣਧਾਰੀ ਜੀਵਾਂ ਦੇ ਥਣਾਂ ਵਿੱਚੋਂ ਨਿਕਲਣ ਵਾਲਾ ਇੱਕ ਸਫ਼ੈਦ ਰੰਗ ਦਾ ਤਰਲ ਪਦਾਰਥ ਹੈ। ਉਹਨੇ ਦੇ ਛੋਟੇ ਬੱਚਿਆਂ ਲਈ ਇੱਕ ਮੂਲ ਖ਼ੁਰਾਕ ਹੁੰਦੀ ਹੈ ਜਦੋਂ ਤੱਕ ਉਹ ਹੋਰ ਕਿਸਮਾਂ ਦੇ ਖਾਣੇ ਨੂੰ ਪਚਾਉਣ ਦੇ ਯੋਗ ਨਹੀਂ ਹੋ ਜਾਂਦੇ। ਮਾਂ ਦਾ ਪਹਿਲਾ ਦੁੱਧ ਨਾਲ ਬੱਚੇ ਵਿੱਚ ਰੋਗਨਾਸਕ ਅੰਸ਼ ਦਾਖ਼ਲ ਹੁੰਦੇ ਹਨ ਜੋ ਬੱਚੇ ਨੂੰ ਬਿਮਾਰੀਆਂ ਤੋਂ ਬਚਾਏ ਰੱਖਣ ਵਿੱਚ ਫ਼ਾਇਦੇਮੰਦ ਹੁੰਦਾ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸ਼ਾਮਖੀ ਨ੍ਰਿਤਕੀ (ਅਜ਼ਰਬਾਈਜਾਨੀ: Şamaxı rəqqasələri) ਮਨੋਰੰਜਕ ਗਰੁੱਪਾਂ ਦੀ ਪ੍ਰਮੁੱਖ ਨ੍ਰਿਤਕੀਆਂ ਸਨ ਜੋ ਸ਼ਾਮਖੀ (ਅਜ਼ਰਬਾਈਜਾਨ) ਵਿੱਚ ਮੌਜੂਦ ਸਨ ਜੋ 19ਵੀਂ ਸਦੀ ਦੇ ਅਖੀਰ ਤੱਕ ਸਨ। ਇਹ ਸਮੂਹ ਤਵਾਇਫ਼ਾ ਵਾਂਗ ਕੰਮ ਕਰਦੇ ਸਨ। 1840-1855 'ਚ ਕੋਹਕਾਫ਼ ਵਿਚ ਰਹਿੰਦਿਆਂ ਰੂਸੀ ਚਿੱਤਰਕਾਰ ਗ੍ਰਿਗਰੀ ਗਾਗਰੀਨ ਨੇ ਸ਼ਮਾਖੀ ਦੇ ਡਾਂਸਰਾਂ ਨੂੰ ਕਈ ਪ੍ਰਕਾਰ ਦੀਆਂ ਤਸਵੀਰਾਂ ਵਿਚ ਦਰਸਾਇਆ, ਜਿਸ ਵਿਚ ਉਹਨਾਂ ਨੂੰ ਬਾਯਾਦੇਰਕੀ ਕਿਹਾ ਜਾਂਦਾ ਸੀ (баядерки; sg.
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਰਾਏ- ਅਬਦੁੱਲਾ ਖ਼ਾਨ ਭੱਟੀ, ਪ੍ਰਚਲਿਤ ਨਾਮ ਦੁੱਲਾ ਭੱਟੀ (ਸ਼ਾਹਮੁਖੀ: دًﻻ بھٹى) ਪੰਜਾਬ ਦਾ ਇੱਕ ਪ੍ਰਸਿੱਧ ਪ੍ਰਾਚੀਨ ਰਾਜਪੂਤ ਨਾਇਕ ਸੀ, ਜਿਸਨੇ ਮੁਗਲ ਸਮਰਾਟ ਅਕਬਰ ਦੇ ਖਿਲਾਫ ਇੱਕ ਬਗ਼ਾਵਤ ਦੀ ਅਗਵਾਈ ਕੀਤੀ ਸੀ। ਉਸਦੀ ਮਾਂ ਦਾ ਨਾਂ ਲੱਧੀ ਤੇ ਪਿਉ ਦਾ ਨਾਂ ਫਰੀਦ ਸੀ।ਦੁੱਲੇ ਦੀ ਮਾਂ ਲੱਧੀ ਨੇ ਅਕਬਰ ਦੇ ਪੁੱਤ ਸ਼ੇਖੂ ਨੂੰ ਦੁੱਧ ਚੁੰਘਾਇਆ ਤੇ ਮਹੱਲਾਂ ਵਿਚ ਦੁੱਧ ਚੁੰਘਾਵੀ ਦੇ ਤੌਰ ਤੇ ਕੰਮ ਕੀਤਾ। ਰਾਏ ਅਬਦੁੱਲਾ ਖਾਨ ਨੇ ਇਸ ਹੱਦ ਤੱਕ ਹਕੂਮਤ ਨੂੰ ਵਖਤ ਪਾ ਰੱਖਿਆ ਸੀ ਕਿ ਅਕਬਰ ਨੂੰ ਆਪਣੀ ਰਾਜਧਾਨੀ ਦਿੱਲੀ ਤੋਂ ਤਬਦੀਲ ਕਰਨੀ ਪਈ ਅਤੇ ਲਗਭਗ 20 ਸਾਲਾਂ ਲਈ ਲਾਹੌਰ ਵਿੱਚ, ਲਾਹੌਰ ਕਿਲੇ ਨੂੰ ਆਪਣਾ ਹੈੱਡਕੁਆਰਟਰ ਬਣਾਉਣਾ ਪਿਆ ਸੀ ਅਤੇ ਇਹਦੇ ਬੁਨਿਆਦੀ ਢਾਂਚੇ ਨੂੰ ਵੀ ਬਦਲਣਾ ਪਿਆ ਸੀ। ਪੰਜਾਬੀ ਭਾਸ਼ਾ ਵਿੱਚ ਇੱਕ ਕਿੱਸਾ ਹੈ ਜਿਸ ਨੂੰ 'ਦੁੱਲੇ ਦੀ ਵਾਰ' ਕਿਹਾ ਜਾਂਦਾ ਹੈ। ਇਸ ਵਿੱਚ ਪਾਕਿਸਤਾਨੀ ਪੰਜਾਬ ਵਿੱਚ ਦੁੱਲਾ ਭੱਟੀ ਦੀ ਲੜਾਈ ਦੀਆਂ ਘਟਨਾਵਾਂ ਦਾ ਬਿਰਤਾਂਤ ਹੈ। ਅਤੇ ਇੱਕ ਇਲਾਕੇ ਦਾ ਨਾਂ 'ਦੁੱਲੇ ਦੀ ਬਾਰ' ਯਾਨੀ ਦੁੱਲਾ ਭੱਟੀ ਦਾ ਜੰਗਲ ਹੈ। ਇਹ ਮਹਾਨ ਰਾਜਪੂਤ ਨਾਇਕ ਲਾਹੌਰ, ਪੰਜਾਬ, ਪਾਕਿਸਤਾਨ ਵਿੱਚ ਮੈਣੀ ਸਾਹਿਬ ਕਬਰਿਸਤਾਨ ਵਿੱਚ ਦਫਨ ਦੱਸਿਆ ਜਾਂਦਾ ਹੈ।
ਮਹਿਲਾ ਮਤਾਧਿਕਾਰ (ਬੋਲਚਾਲ: ਔਰਤ ਮਤਾਧਿਕਾਰ, ਔਰਤ ਨੂੰ ਮਤਾਧਿਕਾਰ, ਜਾਂ ਮਹਿਲਾਵਾਂ ਦੇ ਵੋਟ ਪਾਉਣ ਦੇ ਹੱਕ) ਚੋਣਾਂ ਵਿੱਚ ਵੋਟ ਪਾਉਣ ਲਈ ਔਰਤਾਂ ਦਾ ਹੱਕ ਹੈ; ਇੱਕ ਵਿਅਕਤੀ ਜੋ ਮਤਦਾਤਾ ਦੇ ਵਿਸਥਾਰ ਦੀ ਵਕਾਲਤ ਕਰਦਾ ਹੈ, ਵਿਸ਼ੇਸ਼ ਤੌਰ 'ਤੇ ਔਰਤਾਂ ਲਈ, ਉਸ ਨੂੰ ਇੱਕ ਮਾਹਰ ਸਹਾਇਤਾਕਾਰ ਕਿਹਾ ਜਾਂਦਾ ਹੈ। ਲਿਮਿਟੇਡ ਵੋਟਿੰਗ ਅਧਿਕਾਰ ਫਿਨਲੈਂਡ, ਆਈਸਲੈਂਡ, ਸਵੀਡਨ ਅਤੇ ਕੁਝ ਆਸਟਰੇਲੀਅਨ ਬਸਤੀ ਅਤੇ ਪੱਛਮੀ ਅਮਰੀਕਾ ਦੇ ਰਾਜਾਂ ਦੁਆਰਾ 19ਵੀਂ ਸਦੀ ਦੇ ਅਖੀਰ ਵਿੱਚ ਲਏ ਗਏ ਸਨ। ਵੋਟਿੰਗ ਅਧਿਕਾਰ ਹਾਸਲ ਕਰਨ ਦੇ ਯਤਨਾਂ ਦਾ ਤਾਲਮੇਲ ਕਰਨ ਲਈ ਬਣਾਏ ਜਾਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੰਸਥਾਵਾਂ, ਖਾਸ ਤੌਰ 'ਤੇ ਅੰਤਰਰਾਸ਼ਟਰੀ ਔਰਤਾਂ ਦੀ ਹੱਕਾਨੀ ਗੱਠਜੋੜ (1904, ਬਰਲਿਨ, ਜਰਮਨੀ) ਵਿੱਚ ਸਥਾਪਿਤ ਕੀਤੀ ਗਈ, ਅਤੇ ਔਰਤਾਂ ਲਈ ਬਰਾਬਰ ਨਾਗਰਿਕ ਅਧਿਕਾਰਾਂ ਲਈ ਕੰਮ ਕੀਤਾ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਅੰਤਰੰਗ ਸਾਥੀ ਹਿੰਸਾ ਘਰੇਲੂ ਹਿੰਸਾ ਦਾ ਇੱਕ ਰੂਪ ਹੈ ਜਿਸ ਵਿੱਚ ਮੌਜੂਦਾ ਜਾਂ ਸਾਬਕਾ ਸਾਥੀ ਨਾਲ ਇੱਕ ਅੰਤਰੰਗ ਰਿਸ਼ਤੇ 'ਚ ਦੂਜੇ ਸਾਥੀ ਦੁਆਰਾ ਹਿੰਸਾ ਕੀਤੀ ਜਾਂਦੀ ਹੈ। ਅੰਤਰੰਗ ਸਾਥੀ ਹਿੰਸਾ ਵਿੱਚ ਕਈ ਰੂਪ ਸਰੀਰਕ, ਮੌਖਿਕ, ਭਾਵਨਾਤਮਕ, ਆਰਥਿਕ ਅਤੇ ਜਿਨਸੀ ਸ਼ੋਸ਼ਣ ਸ਼ਾਮਿਲ ਹੁੰਦੇ ਹਨ। ਵਿਸ਼ਵ ਸਿਹਤ ਸੰਗਠਨ (WHO) ਅੰਤਰੰਗ ਸਾਥੀ ਹਿੰਸਾ ਬਾਰੇ ਦੱਸਦੀ ਹੈ ਕਿ ਅੰਤਰੰਗ ਸਾਥੀ ਹਿੰਸਾ ਆਮ ਤੌਰ 'ਤੇ ਅੰਤਰੰਗ ਰਿਸ਼ਤਿਆਂ ਲਈ ਸਰੀਰਕ, ਮਨੋਵਿਗਿਆਨਕ ਜਾਂ ਜਿਨਸੀ ਨੁਕਸਾਨਾਂ ਦਾ ਕਾਰਨ ਬਣਦਾ ਹੈ, ਜਿਸ ਨਾਲ ਗੰਦੇ ਸੰਬੰਧਾਂ ਵਿਚ ਕਿਸੇ ਵੀ ਵਿਵਹਾਰ ਦਾ, ਜਿਸ ਵਿਚ ਸ਼ਰੀਰਕ ਜ਼ੁਲਮ, ਲਿੰਗਕ ਜ਼ਬਰਦਸਤੀ, ਮਨੋਵਿਗਿਆਨਕ ਦੁਰਵਿਹਾਰ ਅਤੇ ਕੰਟਰੋਲ ਕਰਨ ਦੇ ਵਿਵਹਾਰ ਸ਼ਾਮਲ ਹਨ।"
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਵੁਮੈਨ ਅਗੈਂਸਟ ਰੇਪ (ਬਲਾਤਕਾਰ ਵਿਰੁੱਧ ਔਰਤਾਂ) ਇੱਕ ਬ੍ਰਿਟਿਸ਼ ਸੰਸਥਾ ਹੈ ਜਿਸ ਦੀ ਸਥਾਪਨਾ 1976 ਵਿੱਚ ਕੀਤੀ ਗਈ। ਇਸ ਸੰਸਥਾ ਦੇ ਮੁੱਖ ਉਦੇਸ਼ ਇਹ ਸਭ ਸਨ। ਉਨ੍ਹਾਂ ਨੇ ਦਲੀਲ ਦਿੱਤੀ ਕਿ ਹਰ ਕਿਸਮ ਦੇ ਬਲਾਤਕਾਰ ਦੀ ਪਛਾਣ ਹੋਣੀ ਚਾਹੀਦੀ ਹੈ; ਨਾ ਸਿਰਫ਼ ਅਜਨਬੀਆਂ ਦੁਆਰਾ, ਸਗੋਂ ਕੇਵਲ ਸਰੀਰਕ ਹਿੰਸਾ ਦੁਆਰਾ, ਪਰ ਸਮਾਜਿਕ ਦਬਾਅ, ਬਲੈਕਮੇਲ ਅਤੇ ਵਿੱਤੀ ਦਬਾਅ ਦੁਆਰਾ ਵੀ ਹੋਣੀ ਚਾਹੀਦੀ ਹੈ। ਉਹ ਚਾਹੁੰਦੇ ਸੀ ਕਿ ਵਿਆਹ ਵਿਚ ਬਲਾਤਕਾਰ ਨੂੰ ਗੈਰ ਕਾਨੂੰਨੀ ਬਣਾਇਆ ਜਾਵੇ (ਜੋ ਕਿ ਇਹ 1991 ਵਿਚ ਸੀ)। ਉਨ੍ਹਾਂ ਨੇ ਇਹ ਵੀ ਸੋਚਿਆ ਕਿ ਬਲਾਤਕਾਰ ਨੂੰ ਰੋਕਣ ਅਤੇ ਖ਼ਤਮ ਕਰਨ ਲਈ ਰਾਜ ਨੂੰ ਜ਼ਿੰਮੇਵਾਰ ਹੋਣਾ ਚਾਹੀਦਾ ਹੈ। ਉਹ ਚਾਹੁੰਦੀ ਸੀ ਕਿ ਰਾਜ ਬਲਾਤਕਾਰ ਪੀੜਤਾਂ ਦੀ ਵਿੱਤੀ ਸਹਾਇਤਾ ਕਰੇ। ਉਨ੍ਹਾਂ ਨੇ ਕਿਹਾ ਕਿ ਹਰ ਔਰਤ ਕੋਲ ਇਕ ਰਿਸ਼ਤਾ ਛੱਡਣ ਲਈ ਵਿੱਤ ਹੋਣਾ ਚਾਹੀਦਾ ਹੈ, ਜਿੱਥੇ ਉਸ ਨੂੰ ਬਲਾਤਕਾਰ ਦਾ ਖ਼ਤਰਾ ਹੁੰਦਾ ਹੈ। ਉਹ ਚਾਹੁੰਦੇ ਸਨ ਕਿ ਪੀੜਤਾਂ ਦੀ ਸੰਭਾਲ ਕੀਤੀ ਜਾਵੇ ਅਤੇ ਮੁਕੱਦਮਾ ਨਾ ਚਲਾਇਆ ਜਾਵੇ।1981 ਵਿਚ ਰੂਥ ਹਾਲ, ਸੇਲਮਾ ਜੇਮਜ਼ ਅਤੇ ਜੂਡੀਥ ਕ੍ਰੇਤੇਜ਼ ਦੁਆਰਾ ਲਿਖੀ ਗਈ।
"ਲਾਪਤਾ ਮਹਿਲਾਵਾਂ" ਇੱਕ ਟਰਮ ਹੈ ਜੋ ਸੰਕੇਤ ਕਰਦੀ ਹੈ ਕਿ ਕਿਸੇ ਖੇਤਰ ਜਾਂ ਦੇਸ਼ ਵਿਚ ਔਰਤਾਂ ਦੀਆਂ ਸੰਭਾਵਿਤ ਗਿਣਤੀ ਦੇ ਮੁਕਾਬਲੇ ਔਰਤਾਂ ਦੀ ਸੰਖਿਆ ਵਿਚ ਕਮੀ ਹੋ ਸਕਦੀ ਹੈ।ਇਹ ਅਕਸਰ ਮਰਦ-ਤੋਂ-ਔਰਤਾਂ ਲਿੰਗ ਅਨੁਪਾਤ ਦੁਆਰਾ ਮਾਪਿਆ ਜਾਂਦਾ ਹੈ, ਅਤੇ ਲਿੰਗਕ-ਚੋਣਪੂਰਨ ਗਰਭਪਾਤ, ਮਾਦਾ ਸ਼ੂਲੰਜਾਈ ਕਾਰਨ ਅਤੇ ਮਹਿਲਾ ਬੱਚਿਆਂ ਲਈ ਸਿਹਤ ਸੰਭਾਲ ਅਤੇ ਅਢੁੱਕਵੀਂ ਕਾਢ ਕਾਰਨ ਹੋਣ ਦਾ ਵਿਸ਼ਾ ਹੈ। ਇਹ ਦਲੀਲ ਦਿੱਤੀ ਜਾਂਦੀ ਹੈ ਕਿ ਤਕਨੀਕਾਂ ਜਿਹੜੀਆਂ ਪ੍ਰੇਨਾਟਲ ਸੈਕਸ ਚੋਣ ਨੂੰ ਸਮਰੱਥ ਕਰਦੀਆਂ ਹਨ, ਜੋ ਕਿ 1970 ਦੇ ਦਹਾਕੇ ਬਾਅਦ ਵਪਾਰਕ ਤੌਰ 'ਤੇ ਉਪਲੱਬਧ ਹਨ, ਔਰਤਾਂ ਦੇ ਬੱਚਿਆਂ ਦੀ ਗੁੰਮ ਹੋਣ ਲਈ ਇੱਕ ਵੱਡੀ ਪ੍ਰੇਰਨਾ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਬਹੁਤ ਸਾਰੀਆਂ ਕੌਮਾਂ ਦੀਆਂ ਔਰਤਾਂ ਨੇ ਸਪੇਸ ਵਿੱਚ ਕੰਮ ਕੀਤਾ ਹੈ। ਸਪੇਸ ਵਿੱਚ ਪਹਿਲੀ ਔਰਤ, ਸੋਵੀਅਤ ਖਗੋਲਯਾਤਰੀ ਵੈਲੇਨਟੀਨਾ ਤੇਰੇਸ਼ਕੋਵਾ, ਨੇ 1963 ਵਿੱਚ ਉਡਾਣ ਭਰੀ ਸੀ। ਔਰਤਾਂ ਨੂੰ ਨੌਕਰੀ ਦੇਣ ਲਈ ਸਪੇਸ ਫਲਾਇਟ ਪ੍ਰੋਗ੍ਰਾਮ ਹੌਲਾ ਸੀ, ਅਤੇ ਉਨ੍ਹਾਂ ਨੂੰ 1980ਵਿਆਂ ਤੋਂ ਸ਼ਾਮਲ ਕਰਨਾ ਸ਼ੁਰੂ ਕੀਤਾ ਗਿਆ। ਪੁਲਾੜ ਵਾਹਨ ਅਤੇ ਇੰਟਰਨੈਸ਼ਨਲ ਸਪੇਸ ਸਟੇਸ਼ਨ 'ਤੇ ਮਿਸ਼ਨ ਦੇ ਨਾਲ, ਸਪੇਸ ਦੀਆਂ ਜ਼ਿਆਦਾਤਰ ਔਰਤਾਂ ਸੰਯੁਕਤ ਰਾਜ ਦੇ ਨਾਗਰਿਕ ਹਨ। ਤਿੰਨ ਦੇਸ਼ ਸਰਗਰਮ ਥਾਂ ਪ੍ਰੋਗ੍ਰਾਮਾਂ ਦਾ ਪ੍ਰਬੰਧ ਕਰਦੇ ਹਨ ਜਿਨ੍ਹਾਂ ਵਿੱਚ ਔਰਤਾਂ ਸ਼ਾਮਲ ਹਨ: ਇਹ ਦੇਸ਼ ਚੀਨ, ਰੂਸ ਅਤੇ ਅਮਰੀਕਾ ਹਨ। ਇਸ ਤੋਂ ਇਲਾਵਾ, ਕੈਨੇਡਾ, ਫਰਾਂਸ, ਭਾਰਤ, ਇਰਾਨ, ਇਟਲੀ, ਜਾਪਾਨ, ਦੱਖਣੀ ਕੋਰੀਆ ਅਤੇ ਯੂਨਾਈਟਿਡ ਕਿੰਗਡਮ ਦੇ ਕਈ ਹੋਰ ਦੇਸ਼ਾਂ ਨੇ ਰੂਸੀ ਜਾਂ ਯੂਐਸ ਦੇ ਮਿਸ਼ਨਾਂ 'ਤੇ ਔਰਤਾਂ ਨੂੰ ਸਪੇਸ ਵਿੱਚ ਭੇਜਿਆ ਹੈ।
ਔਰਤਾਂ ਦੇ ਸਮਾਜਿਕ ਅਤੇ ਰਾਜਨੀਤਿਕ ਸੰਗਠਨ
ਔਰਤਾਂ ਦਾ ਸਮਾਜਿਕ ਅਤੇ ਰਾਜਨੀਤਿਕ ਸੰਗਠਨ(ਡਬਲਿਊ.ਐਸ.ਪੀ.ਯੂ) ਸਿਰਫ ਔਰਤਾਂ ਦੀ ਲਹਿਰ ਸੀ ਅਤੇ ਇਹ 1903 ਤੋਂ ਲੈ 1917 ਤੱਕ ਯੂਨਾਈਟਿਡ ਕਿੰਗਡਮ ਵਿੱਚ ਔਰਤਾਂ ਦੇ ਵੋਟਰ ਅਧਿਕਾਰ ਨੂੰ ਲੈ ਕੇ ਅਗਵਾਈ ਕਰ ਰਹੀ ਸੀ। 1906 ਤੋਂ ਹੀ ਇਸ ਨੂੰ ਔਰਤਾਂ ਦੀ ਮੁੱਢਲੀ ਸੰਸਥਾ ਵਜੋਂ ਜਾਣਿਆ ਜਾਂਦਾ ਹੈ। ਇਸ ਦੀ ਮੈਂਬਰਸ਼ਿਪ ਅਤੇ ਨੀਤੀਆਂ ਨੂੰ ਐਮੇਲਿਨ ਪਨਖੁਰਸਤ ਅਤੇ ਉਸ ਦੀਆਂ ਧੀਆਂ ਕ੍ਰਿਸਟੇਬਲ ਅਤੇ ਸਿਲਵੀਆ ਦੁਆਰਾ ਕਠੋਰ ਰੂਪ ਵਿੱਚ ਚਲਾਈਆਂ ਜਾਂਦੀਆਂ ਸਨ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਕ੍ਰਿਪਟੋਕਰੰਸੀ (ਜਾਂ ਕ੍ਰਿਪਟੋ ਮੁਦਰਾ) ਇੱਕ ਡਿਜ਼ੀਟਲ ਸੰਪਤੀ ਹੈ ਜੋ ਕਿ ਐਕਸਚੇਂਜ ਦਾ ਇੱਕ ਮਾਧਿਅਮ ਵਜੋਂ ਕੰਮ ਕਰਨ ਲਈ ਤਿਆਰ ਕੀਤਾ ਗਿਆ ਹੈ ਜੋ ਕ੍ਰਿਪਟੋਗ੍ਰਾਫੀ ਦੀ ਵਰਤੋਂ ਕਰਦੀ ਹੈ। ਇਸਦੇ ਨਾਲ ਟ੍ਰਾਂਜੈਕਸ਼ਨਾਂ ਨੂੰ ਸੁਰੱਖਿਅਤ ਕੀਤਾ ਜਾਂਦਾ ਹੈ, ਵਾਧੂ ਇਕਾਈਆਂ ਦੀ ਰਚਨਾ ਨੂੰ ਨਿਯੰਤਰਿਤ ਕੀਤਾ ਜਾਂਦਾ ਹੈ ਅਤੇ ਸੰਪਤੀਆਂ ਦੇ ਟ੍ਰਾਂਸਫਰ ਦੀ ਤਸਦੀਕ ਕੀਤੀ ਜਾਂਦੀ ਹੈ। ਕ੍ਰਿਪੋਟੋਕਰੰਸੀ ਨੂੰ ਡਿਜੀਟਲ ਕਰੰਸੀ ਦੇ ਸਬਸੈੱਟ ਦੇ ਰੂਪ ਵਿੱਚ ਸ਼੍ਰੇਣੀਬੱਧ ਕੀਤਾ ਜਾਂਦਾ ਹੈ ਅਤੇ ਇਹਨਾਂ ਨੂੰ ਵਿਕਲਪਿਕ ਮੁਦਰਾਵਾਂ ਅਤੇ ਵਰਚੁਅਲ ਮੁਦਰਾਵਾਂ ਦੀ ਸ਼੍ਰੇਣੀ ਵਜੋਂ ਮੰਨਿਆ ਜਾਂਦਾ ਹੈ।
ਲਿਨਅਕਸ (/ˈlɪnəks/ LIN-uks ਅਤੇ ਕਦੇ-ਕਦੇ /ˈlaɪnəks/ LYN-uks) ਜਾਂ ਲਿਨਕਸ ਇੱਕ ਯੂਨਿਕਸ-ਵਰਗਾ ਆਜ਼ਾਦ ਅਤੇ ਖੁੱਲ੍ਹਾ-ਸਰੋਤ ਆਪਰੇਟਿੰਗ ਸਿਸਟਮ ਹੈ। ਇਹ ਲਿਨਕਸ ਕਰਨਲ ’ਤੇ ਅਧਾਰਤ ਹੈ ਜੋ ਕਿ 5 ਅਕਤੂਬਰ 1991 ਨੂੰ ਫ਼ਿਨਲੈਂਡ ਦੀ ਯੂਨੀਵਰਸਿਟੀ ਆਫ਼ ਹੈਲਸਿੰਕੀ ਦੇ ਇੱਕ 21-ਸਾਲਾ ਵਿਦਿਆਰਥੀ ਲੀਨਸ ਤੂਰਵਲਦਸ ਨੇ ਜਾਰੀ ਕੀਤਾ ਸੀ। ਪਿਛੋਂ ਇਸ ਨੂੰ ਅਮਰੀਕਾ ਦੇ ਗਨੂ (GNU) ਪ੍ਰਾਜੈਕਟ ਦੀ ਹਿਮਾਇਤ ਮਿਲ ਗਈ ਅਤੇ ਇਹ ਪੂਰੀ ਦੁਨੀਆ ਵਿੱਚ ਫੈਲਣ ਲੱਗਾ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਭਾਰਤ ਦੀ ਇੱਕ ਰਾਸ਼ਟਰੀ ਪਰੰਪਰਾ ਖੇਤੀਬਾੜੀ ਦੇ ਉਪਜਾਊਪਣ ਲਈ ਜਾਇਜ਼ ਹੈ। ਉੱਤਰ ਵਿੱਚ, ਸਿੰਧ ਘਾਟੀ ਅਤੇ ਬ੍ਰਹਮਪੁੱਤਰ ਖੇਤਰ ਖੇਤੀਬਾੜੀ ਦੇ ਮਹੱਤਵਪੂਰਨ ਖੇਤਰ ਹਨ ਜੋ ਗੰਗਾ ਅਤੇ ਮਾਨਸੂਨ ਸੀਜ਼ਨ ਦੁਆਰਾ ਸ਼ਿਰਕਤ ਕਰਦੇ ਹਨ। 2011 ਦੇ ਵਿਸ਼ਵ ਬੈਂਕ ਦੇ ਅੰਕੜਿਆਂ ਦੇ ਅਧਾਰ 'ਤੇ, ਭਾਰਤ ਦੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦਾ ਕੇਵਲ 17.5% ਖੇਤੀ ਉਤਪਾਦਨ ਦੁਆਰਾ ਗਿਣਿਆ ਜਾਂਦਾ ਹੈ। ਫਿਰ ਵੀ ਦੇਸ਼ ਦੇ ਜ਼ਿਆਦਾਤਰ ਲੋਕਾਂ ਲਈ, ਪੇਂਡੂ ਭਾਰਤ ਵਿੱਚ ਰਹਿਣ ਵਾਲੇ 1.1 ਅਰਬ ਲੋਕਾਂ ਵਿਚੋਂ 72 ਫੀਸਦੀ, ਇਹ ਜੀਵਨ ਦਾ ਇੱਕ ਤਰੀਕਾ ਹੈ।ਭਾਰਤ ਵਿੱਚ ਖੇਤੀਬਾੜੀ ਪਰਿਵਾਰਕ ਪਰੰਪਰਾ, ਸਮਾਜਿਕ ਸੰਬੰਧਾਂ ਅਤੇ ਲਿੰਗ ਭੂਮਿਕਾਵਾਂ ਨੂੰ ਪਰਿਭਾਸ਼ਤ ਕਰਦੀ ਹੈ। ਖੇਤੀਬਾੜੀ ਸੈਕਟਰ ਵਿੱਚ ਔਰਤ, ਚਾਹੇ ਉਹ ਰਵਾਇਤੀ ਸਾਧਨਾਂ ਜਾਂ ਉਦਯੋਗਾਂ ਰਾਹੀਂ, ਨਿਰਭਰਤਾ ਲਈ ਜਾਂ ਖੇਤੀਬਾੜੀ ਮਜ਼ਦੂਰ ਵਜੋਂ, ਇੱਕ ਮਹੱਤਵਪੂਰਣ ਜਨ-ਅੰਕਣ ਸਮੂਹ ਨੂੰ ਦਰਸਾਉਂਦੀ ਹੈ। ਖੇਤੀਬਾੜੀ ਸਿੱਧੇ ਤੌਰ 'ਤੇ ਆਰਥਿਕ ਆਜ਼ਾਦੀ, ਫੈਸਲੇ ਲੈਣ ਦੀਆਂ ਯੋਗਤਾਵਾਂ, ਏਜੰਸੀ ਅਤੇ ਸਿੱਖਿਆ ਅਤੇ ਸਿਹਤ ਸੇਵਾਵਾਂ ਦੀ ਪਹੁੰਚ ਨਾਲ ਜੁੜੀ ਹੋਈ ਹੈ ਅਤੇ ਇਸ ਤਰੀਕੇ ਨੇ ਗਰੀਬੀ ਅਤੇ ਅਸੰਤੁਲਨ ਵਰਗੇ ਵੱਖੋ-ਵੱਖਰੇ ਉਤਪਾਦਾਂ ਅਤੇ ਲਿੰਗ ਅਸਮਾਨਤਾ ਦੇ ਮਿਸ਼ਰਿਤ ਮੁੱਦੇ ਬਣਾਏ ਹਨ।*
ਵੋਟ ਦਾ ਹੱਕ ਰਾਜ ਦੇ ਨਾਗਰਿਕਾਂ ਨੂੰ ਦੇਸ਼ ਦੇ ਸੰਵਿਧਾਨ ਦੁਆਰਾ ਦਿੱਤਾ ਹੋਇਆ ਸਰਕਾਰ ਚਲਾਣ ਲਈ, ਆਪਣੇ ਪ੍ਰਤਿਨਿਧੀ ਚੁਣ ਕੇ ਭੇਜਣ ਦੇ ਅਧਿਕਾਰ ਨੂੰ ਵੋਟ ਅਧਿਕਾਰ (ਫਰੈਂਚਾਇਜ) ਕਹਿੰਦੇ ਹਨ। ਜਨਤੰਤਰੀ ਪ੍ਰਣਾਲੀ ਵਿੱਚ ਇਸ ਦਾ ਬਹੁਤ ਮਹੱਤਵ ਹੁੰਦਾ ਹੈ। ਗਣਰਾਜ ਦੀ ਨੀਂਹ ਵੋਟ ਦੇ ਹੱਕ ਤੇ ਹੀ ਰੱਖੀ ਜਾਂਦੀ ਹੈ। ਇਸ ਪ੍ਰਣਾਲੀ ਉੱਤੇ ਆਧਾਰਿਤ ਸਮਾਜ ਅਤੇ ਸ਼ਾਸਨ ਦੀ ਸਥਾਪਨਾ ਲਈ ਜ਼ਰੂਰੀ ਹੈ ਕਿ ਹਰ ਇੱਕ ਬਾਲਗ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਵੋਟ ਪਾਉਣ ਦਾ ਅਧਿਕਾਰ ਪ੍ਰਦਾਨ ਕੀਤਾ ਜਾਵੇ। ਸਖ਼ਸ਼ੀ ਵਿਕਾਸ ਦੀਆਂ ਅਨੇਕਾਂ ਮਿਸਾਲਾਂ ਸਾਹਮਣੇ ਲਿਆ ਰਹੇ ਸਿਆਸੀ ਉਭਾਰ ਸਾਡਾ ਧਿਆਨ ਲੋਕਤੰਤਰ ਤੋਂ ਹਟਾ ਕੇ ਰਾਜਾਸ਼ਾਹੀ ਵੱਲ ਲਿਜਾ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਬਿਨਾਂ ਵੋਟਰ ਦਾ ਪੱਖ ਜਾਣਿਆਂ ਵੱਡੇ ਵਜ਼ੀਰ ਦੀ ਤਾਜਪੋਸ਼ੀ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ। ਜੇ ਇਹ ਕਹਿ ਲਿਆ ਜਾਵੇ ਕਿ ਇੱਥੇ ਤਾਂ ‘ਲੋਕਤੰਤਰੀ ਰਾਜੇ’ ਨੂੰ ਲੋਕਾਂ ’ਤੇ ਠੋਸ ਦਿੱਤਾ ਜਾਂਦਾ ਹੈ ਤਾਂ ਇਸ ਵਿੱਚ ਕੋਈ ਅਤਿਕਥਨੀ ਨਹੀਂ ਹੋਵੇਗੀ। ਵੋਟਰ ਦੀ ਉਮਰ ਦੀ ਹੱਦ 18 ਤੋਂ 21 ਹੁੰਦੀ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਇਸ ਕਿਸਮ ਦੇ ਜਿਨਸੀ ਕਾਮਿਆਂ ਦੇ ਅਧਿਕਾਰਾਂ ਵਿੱਚ ਵਿਅਕਤੀਆਂ ਅਤੇ ਸੰਗਠਨਾਂ ਦੁਆਰਾ ਵਿਸ਼ਵ ਪੱਧਰ ਤੇ ਅਪਣਾਏ ਜਾ ਰਹੇ ਵੱਖ-ਵੱਖ ਟੀਚਿਆਂ ਨੂੰ ਸ਼ਾਮਲ ਕੀਤਾ ਗਿਆ ਹੈ ਜਿਨਾਂ ਵਿੱਚ ਖਾਸ ਤੌਰ ਤੇ ਜਿਨਸੀ ਕਾਮਿਆਂ ਅਤੇ ਉਨ੍ਹਾਂ ਦੇ ਗਾਹਕਾਂ ਦੇ ਮਨੁੱਖੀ, ਸਿਹਤ ਅਤੇ ਲੇਬਰ ਅਧਿਕਾਰ ਸ਼ਾਮਲ ਹਨ। ਇਨ੍ਹਾਂ ਅੰਦੋਲਨਾਂ ਦੇ ਟੀਚੇ ਭਿੰਨਤਾਪੂਰਨ ਹਨ, ਪਰ ਆਮ ਤੌਰ 'ਤੇ ਸੈਕਸ ਦੇ ਕੰਮ, ਨੂੰ ਘੋਰ ਅਪਰਾਧ ਕਿਹਾ ਜਾਂਦਾ ਹੈ ਅਤੇ ਇਸ ਨੂੰ ਨਿਯੰਤਰਣ ਕਰਨ ਦਾ ਉਦੇਸ਼ ਰੱਖਿਆ ਜਾਂਦਾ ਹੈ। ਲਿੰਗਕ ਵਪਾਰ ਨੂੰ ਸਥਾਨਕ ਅਤੇ ਅੰਤਰਰਾਸ਼ਟਰੀ ਪੱਧਰ ਤੇ ਸਾਰੇ ਵਿਅਕਤੀਆਂ ਲਈ ਕਾਨੂੰਨੀ ਅਤੇ ਸੱਭਿਆਚਾਰਕ ਸ਼ਕਤੀਆਂ ਤੋਂ ਪਹਿਲਾਂ ਨਿਰਪੱਖ ਇਲਾਜ ਬਣਾਉਣਾ ਯਕੀਨੀ ਹੈ।
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਸਟੀਵਨ ਵਿਲੀਅਮ ਹਾਕਿੰਗ (ਅੰਗਰੇਜ਼ੀ: Stephen William Hawking; ਜਨਮ 8 ਜਨਵਰੀ 1942- 14 ਮਾਰਚ 2018) ਇੱਕ ਬਰਤਾਨਵੀ ਭੌਤਿਕ ਵਿਗਿਆਨੀ, ਬ੍ਰਹਿਮੰਡ ਵਿਗਿਆਨੀ ਅਤੇ ਲੇਖਕ ਸੀ। ਉਸਨੂੰ ਇੱਕ ਖ਼ਤਰਨਾਕ ਬਿਮਾਰੀ ਸੀ ਅਤੇ ਉਹ ਕੁਰਸੀ ਤੋਂ ਉੱਠ ਨਹੀਂ ਸਕਦਾ ਸੀ, ਹੱਥ ਪੈਰ ਨਹੀਂ ਹਿਲਾ ਸਕਦਾ ਸੀ ਅਤੇ ਬੋਲ ਵੀ ਨਹੀਂ ਸਕਦਾ ਸੀ। ਪਰ ਉਹ ਦਿਮਾਗ਼ੀ ਤੌਰ 'ਤੇ ਸਿਹਤਮੰਦ ਸੀ ਅਤੇ ਬੁਲੰਦ ਹੌਸਲੇ ਦੀ ਵਜ੍ਹਾ ਨਾਲ ਅਪਣਾ ਕੰਮ ਜਾਰੀ ਰੱਖ ਰੱਖਦਾ ਰਿਹਾ ਸੀ। ਉਹ ਆਪਣੇ ਖ਼ਿਆਲ ਦੂਸਰਿਆਂ ਤੱਕ ਪਹੁੰਚਾਣ ਅਤੇ ਉਨ੍ਹਾਂ ਨੂੰ ਸਫ਼ੇ 'ਤੇ ਉਤਾਰਨ ਲਈ ਇੱਕ ਖ਼ਾਸ ਕਿਸਮ ਦੇ ਕੰਪਿਊਟਰ ਦੀ ਵਰਤੋਂ ਕਰਦਾ ਸੀ।
ਸੰਚਾਰ ਦੇ ਸਾਧਨਾਂ ਦਾ ਪ੍ਰਯੋਗ ਅਕਸਰ ਸੂਚਨਾ ਤਕਨੀਕੀ ਦੇ ਪਰਿਆਇਵਾਚੀ ਦੇ ਰੂਪ ਵਿੱਚ ਕੀਤਾ ਜਾਂਦਾ ਹੈ ਪਰ ਇਹ ਆਮ ਤੌਰ ਉੱਤੇ ਜਿਆਦਾ ਇੱਕੋ ਜਿਹੇ ਸ਼ਬਦਾਵਲੀ ਹੈ, ਜੋ ਆਧੁਨਿਕ ਸੂਚਨਾ ਤਕਨੀਕੀ ਵਿੱਚ ਦੂਰਸੰਚਾਰ (ਟੇਲੀਫੋਨ ਲਾਈਨ ਅਤੇ ਵਾਇਰਲੇਸ ਸੰਕੇਤਾਂ) ਦੀ ਭੂਮਿਕਾ ਉੱਤੇ ਜ਼ੋਰ ਦਿੰਦੀ ਹੈ। ਆਈਸੀਟੀ ਵਿੱਚ ਉਹ ਸਾਰੇ ਸਾਧਨ ਸ਼ਾਮਿਲ ਹੁੰਦੇ ਹੈ ਜਿਨ੍ਹਾਂ ਦਾ ਪ੍ਰਯੋਗ ਕੰਪਿਊਟਰ ਅਤੇ ਨੈੱਟਵਰਕ ਹਾਰਡਵੇਯਰ ਦੋਨਾਂ ਅਤੇ ਨਾਲ ਹੀ ਨਾਲ ਜ਼ਰੂਰੀ ਸਾਫਟਵੇਯਰ ਸਹਿਤ ਸੂਚਨਾ ਅਤੇ ਸਹਾਇਤਾ ਸੰਚਾਰ ਦਾ ਸੰਚਾਲਨ ਕਰਣ ਲਈ ਕੀਤਾ ਜਾਂਦਾ ਹੈ। ਦੂੱਜੇ ਸ਼ਬਦਾਂ ਵਿੱਚ, ਆਈਸੀਟੀ (ICT) ਵਿੱਚ ਆਈਟੀ (IT) ਦੇ ਨਾਲ - ਨਾਲ ਦੂਰਭਾਸ਼ ਸੰਚਾਰ, ਪ੍ਰਸਾਰਣ ਮੀਡਿਆ ਅਤੇ ਸਾਰੇ ਪ੍ਰਕਾਰ ਦੇ ਆਡਯੋ ਅਤੇ ਵੀਡੀਓ ਪ੍ਰਮਣ ਅਤੇ ਪ੍ਰੇਸ਼ਣ ਸ਼ਾਮਿਲ ਹੁੰਦਾ ਹੈ। ਇਸ ਪਰਕਾਸ਼ਨ ਦਾ ਸਭਤੋਂ ਪਹਿਲਾ ਪ੍ਰਯੋਗ 1997 ਵਿੱਚ ਡੇਨਿਸ ਸਟੀਵੇਂਸਨ ਦੁਆਰਾ ਬਰੀਟੇਨ ਦੀ ਸਰਕਾਰ ਨੂੰ ਭੇਜੀ ਗਈ ਇੱਕ ਰਿਪੋਰਟ ਵਿੱਚ ਕੀਤਾ ਗਿਆ ਸੀ ਅਤੇ ਸੰਨ 2000 ਵਿੱਚ ਬਰੀਟੇਨ ਦੇ ਨਵੇਂ ਰਾਸ਼ਟਰੀ ਕੋਰਸ ਸਬੰਧੀ ਦਸਤਾਵੇਜਾਂ ਦੁਆਰਾ ਫੈਲਾਇਆ ਹੋਇਆ ਇਸਦਾ ਪ੍ਚਾਰ ਕੀਤਾ ਗਿਆ।
ਲੂਣਾ ਪੰਜਾਬੀ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਸ਼ਾਹਕਾਰ ਰਚਨਾ ਹੈ। 1965 ਵਿੱਚ ਛਪੇ ਇਸ ਕਾਵਿ-ਨਾਟਕ ਲਈ ਸਾਹਿਤ ਅਕੈਡਮੀ ਐਵਾਰਡ (1967) ਹਾਸਲ ਕਰ ਕੇ ਬਟਾਲਵੀ ਸਭ ਤੋਂ ਘੱਟ ਉਮਰ ਵਿੱਚ ਇਹ ਅਵਾਰਡ ਹਾਸਲ ਕਰਨ ਵਾਲਾ ਆਧੁਨਿਕ ਪੰਜਾਬੀ ਕਵੀ ਬਣਿਆ। ਇਸ ਵਿੱਚ ਸਮੇਂ ਦੇ ਪ੍ਰਬਲ ਸਮਾਜਿਕ ਮੁੱਲਾਂ ਨੂੰ ਤਿੱਖੀਆਂ ਵਿਅੰਗ-ਟਕੋਰਾਂ ਦਾ ਨਿਸ਼ਾਨ ਬਣਾਇਆ ਗਿਆ ਹੈ ਅਤੇ ਔਰਤ ਦੇ ਮਾਸੂਮ ਅਤੇ ਮੂਕ ਵਲਵਲਿਆਂ ਨੂੰ ਜਬਾਨ ਦਿੱਤੀ ਗਈ ਹੈ।
ਨਾਰੀਵਾਦੀ ਸਿਧਾਂਤ ਨਾਰੀਵਾਦ ਦੀ ਵਿਸਤਾਰ, ਸਿਧਾਂਤਿਕ, ਕਾਲਪਨਿਕ ਜਾਂ ਦਾਰਸ਼ਨਿਕ ਵਿਚਾਰ-ਵਟਾਂਦਰੇ ਵਿੱਚ ਹੈ। ਇਸ ਦਾ ਉਦੇਸ਼ ਲਿੰਗ ਅਸਮਾਨਤਾ ਦੀ ਪ੍ਰਕਿਰਤੀ ਨੂੰ ਸਮਝਣਾ ਹੈ। ਇਹ ਕਈ ਖੇਤਰਾਂ ਵਿੱਚ ਔਰਤਾਂ ਅਤੇ ਪੁਰਸ਼ਾਂ ਦੀ ਸਮਾਜਿਕ ਭੂਮਿਕਾ, ਅਨੁਭਵਾਂ, ਹਿੱਤਾਂ, ਕੰਮ ਅਤੇ ਨਾਰੀਵਾਦੀ ਰਾਜਨੀਤੀ ਦੀ ਪੜਤਾਲ ਕਰਦਾ ਹੈ, ਜਿਵੇਂ ਕਿ ਮਾਨਵ ਵਿਗਿਆਨ ਅਤੇ ਸਮਾਜ ਸਾਸ਼ਤਰੀ, ਸੰਚਾਰ, ਮੀਡੀਆ ਅਧਿਐਨ, ਮਨੋਵਿਗਿਆਨਿਕਤਾ, ਘਰੇਲੂ ਅਰਥ ਸ਼ਾਸਤਰ, ਸਾਹਿਤ, ਸਿੱਖਿਆ ਅਤੇ ਦਰਸ਼ਨ।ਨਾਰੀਵਾਦੀ ਸਿਧਾਂਤ ਲਿੰਗ ਅਸਮਾਨਤਾ ਦੇ ਵਿਸ਼ਲੇਸ਼ਣ 'ਤੇ ਜ਼ੋਰ ਦਿੰਦਾ ਹੈ। ਨਾਰੀਵਾਦ ਵਿੱਚ ਵਿਤਕਰਾ, ਵਸਤੂਕਰਨ (ਖਾਸ ਕਰਕੇ ਜਿਨਸੀ ਵਸਤੂਕਰਨ), ਜ਼ੁਲਮ, ਪਿੱਤਰ ਸੱਤਾ, ਸਟੀਰਿਓਟਾਈਪ, ਕਲਾ ਦਾ ਇਤਿਹਾਸ ਅਤੇ ਸਮਕਾਲੀ ਕਲਾ, ਅਤੇ ਸੁਹਜ ਸ਼ਾਸਤਰ ਥੀਮ ਹੁੰਦੇ ਹਨ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਵਾਤਾਵਰਨ ਵਿਗਿਆਨ (ਅੰਗਰੇਜ਼ੀ: Echology ਇਕਾਲੋਜੀ) ਜੀਵ ਵਿਗਿਆਨ ਦੀ ਇੱਕ ਸ਼ਾਖਾ ਹੈ ਜਿਸ ਵਿੱਚ ਜੀਵ ਭਾਈਚਾਰਿਆਂ ਦਾ ਉਹਨਾਂ ਦੇ ਮਾਹੌਲ ਦੇ ਨਾਲ ਆਪਸੀ ਸਬੰਧਾਂ ਦੀ ਪੜ੍ਹਾਈ ਕੀਤੀ ਜਾਂਦੀ ਹੈ। ਹਰ ਇੱਕ ਜੰਤੂ ਜਾਂ ਬਨਸਪਤੀ ਇੱਕ ਖ਼ਾਸ ਮਾਹੌਲ ਵਿੱਚ ਰਹਿੰਦੇ ਹਨ। ਇਕਾਲੋਜੀ ਦੇ ਮਾਹਿਰ ਇਸ ਸਚਾਈ ਦਾ ਪਤਾ ਲਗਾਉਂਦੇ ਹਨ ਕਿ ਜੀਵ ਆਪਸ ਵਿੱਚ ਅਤੇ ਪਰਿਆਵਰਣ ਦੇ ਨਾਲ ਕਿਸ ਤਰ੍ਹਾਂ ਆਪਸੀ ਵਿਹਾਰ ਕਰਦੇ ਹਨ ਅਤੇ ਉਹ ਧਰਤੀ ਉੱਤੇ ਜੀਵਨ ਦੀ ਮੁਸ਼ਕਲ ਸੰਰਚਨਾ ਦਾ ਪਤਾ ਲਗਾਉਂਦੇ ਹਨ। ਇਕਾਲੋਜੀ ਨੂੰ (ਇਨਵਾਇਰਨਮੇਂਟਲ ਬਾਇਆਲੋਜੀ) ਵੀ ਕਿਹਾ ਜਾਂਦਾ ਹੈ। ਇਸ ਵਿਸ਼ੇ ਵਿੱਚ ਵਿਅਕਤੀ, ਜਨਸੰਖਿਆ, ਸਮੁਦਾਇਆਂ ਅਤੇ ਈਕੋਸਿਸਟਮ ਦਾ ਅਧਿਅਨ ਹੁੰਦਾ ਹੈ। ਈਕੋਲਾਜੀ (ਜਰਮਨ: Oekologie) ਸ਼ਬਦ ਦਾ ਪਹਿਲਾਂ ਪ੍ਰਯੋਗ 1866 ਵਿੱਚ ਜੈਮਨ ਜੀਵ-ਵਿਗਿਆਨੀ ਅਰਨੇਸਟ ਹੈਕਲ ਨੇ ਆਪਣੀ ਕਿਤਾਬ ਜਨਰੇਲ ਮੋਰਪੋਲਾਜੀ ਦੇਰ ਆਰਗੈਨਿਜਮੇਨ ਵਿੱਚ ਕੀਤਾ ਸੀ। ਕੁਦਰਤੀ ਮਾਹੌਲ ਬੇਹੱਦ ਜਟਿਲ ਹੈ ਇਸ ਲਈ ਖੋਜਕਾਰ ਆਮ ਤੌਰ ਤੇ ਕਿਸੇ ਇੱਕ ਕਿਸਮ ਦੇ ਪ੍ਰਾਣੀਆਂ ਜਾਂ ਬੂਟਿਆਂ ਬਾਰੇ ਜਾਂਚ ਕਰਦੇ ਹਨ। ਉਦਾਹਰਨ ਲਈ ਮਾਨਵਜਾਤੀ ਧਰਤੀ ਉੱਤੇ ਨਿਰਮਾਣ ਕਰਦੀ ਹੈ ਅਤੇ ਬਨਸਪਤੀ ਉੱਤੇ ਵੀ ਅਸਰ ਪਾਉਂਦੀ ਹੈ। ਮਨੁੱਖ ਬਨਸਪਤੀ ਦਾ ਕੁੱਝ ਭਾਗ ਸੇਵਨ ਕਰਦੇ ਹਨ, ਅਤੇ ਕੁੱਝ ਭਾਗ ਬਿਲਕੁੱਲ ਹੀ ਅਣਗੌਲਿਆ ਛੱਡ ਦਿੰਦੇ ਹਨ। ਉਹ ਬੂਟੇ ਲਗਾਤਾਰ ਆਪਣਾ ਫੈਲਾਓ ਕਰਦੇ ਰਹਿੰਦੇ ਹਨ।
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਨ੍ਹਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਹਵਾ ਪ੍ਰਦੂਸ਼ਣ ਉਦੋਂ ਵਾਪਰਦਾ ਹੈ ਜਦੋਂ ਧਰਤੀ ਦੇ ਵਾਯੂਮੰਡਲ ਵਿਚ ਗੈਸਾਂ, ਧਾਤੂਆਂ ਅਤੇ ਜੈਵਕ ਅਣੂਆਂ ਸਮੇਤ ਪਦਾਰਥਾਂ ਦੇ ਨੁਕਸਾਨਦੇਹ ਜਾਂ ਜ਼ਿਆਦਾ ਮਾਤਰਾਵਾਂ ਹੁੰਦੀਆਂ ਹਨ। ਇਸ ਨਾਲ ਰੋਗ, ਅਲਰਜੀ ਅਤੇ ਮਨੁੱਖਾਂ ਦੀ ਮੌਤ ਵੀ ਹੋ ਸਕਦੀ ਹੈ; ਇਸ ਨਾਲ ਜਾਨਵਰਾਂ ਅਤੇ ਖਾਣੇ ਦੀ ਫਸਲ ਵਰਗੇ ਹੋਰ ਜੀਵਤ ਪ੍ਰਾਣੀਆਂ ਨੂੰ ਵੀ ਨੁਕਸਾਨ ਹੋ ਸਕਦਾ ਹੈ, ਅਤੇ ਕੁਦਰਤੀ ਜਾਂ ਨਿਰਮਾਣ ਮਾਹੌਲ ਨੂੰ ਨੁਕਸਾਨ ਪਹੁੰਚ ਸਕਦਾ ਹੈ। ਮਨੁੱਖੀ ਗਤੀਵਿਧੀ ਅਤੇ ਕੁਦਰਤੀ ਪ੍ਰਕਿਰਿਆ ਦੋਵੇਂ ਹਵਾ ਪ੍ਰਦੂਸ਼ਣ ਪੈਦਾ ਕਰ ਸਕਦੇ ਹਨ।