ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ l55ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਨਵੰਬਰ 2019 ਮੁਤਾਬਿਕ ਇਸ ਵਿਕੀ ’ਤੇ 32,812 ਲੇਖ ਹਨ ਅਤੇ ਇਸ ਦੇ ਕੁੱਲ 30,634 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,97,963 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.5 (a473ba0) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਫਲੋਰੈਂਸ (/ˈflɒrəns/ FLOR-əns; ਇਤਾਲਵੀ: Firenze [fiˈrɛntse] ( ਸੁਣੋ)) ਇਟਲੀ ਦੇ ਖੇਤਰ ਤੋਸਕਾਨਾ ਅਤੇ ਫਲੋਰੈਂਸ ਮਹਾਂਨਗਰ ਦੀ ਰਾਜਧਾਨੀ ਹੈ। ਇਹ 3,82,000 ਦੀ ਅਬਾਦੀ ਨਾਲ ਤੋਸਕਾਨਾ ਦਾ ਸਭ ਤੋਂ ਜ਼ਿਆਦਾ ਅਬਾਦੀ ਵਾਲਾ ਸ਼ਹਿਰ ਹੈ। ਮਹਾਂਨਗਰ ਖੇਤਰ ਦੇ ਵਿੱਚ ਕੁੱਲ ਅਬਾਦੀ 15,20,000 ਦੇ ਕਰੀਬ ਹੈ।ਇਹ ਸ਼ਹਿਰ ਆਪਣੇ ਇਤਿਹਾਸ ਲਈ ਮਸ਼ਹੂਰ ਹੈ। ਮੱਧਕਾਲੀ ਯੂਰਪ ਵਿੱਚ ਇਹ ਵਪਾਰ ਅਤੇ ਪੂੰਜੀ ਦਾ ਕੇਂਦਰ ਸੀ ਅਤੇ ਉਸ ਵੇਲੇ ਦੇ ਸਭ ਤੋਂ ਅਮੀਰ ਸ਼ਹਿਰਾਂ ਵਿੱਚੋਂ ਇੱਕ ਸੀ। ਇਸਨੂੰ ਮੁੜ-ਸੁਰਜੀਤੀ ਦੀ ਜਨਮ-ਭੂਮੀ ਅਤੇ ਮੱਧਕਾਲ ਦਾ ਐਥਨਜ਼ ਕਿਹਾ ਜਾਂਦਾ ਹੈ। 1865 ਤੋਂ 1871 ਤੱਕ ਇਹ ਇਟਲੀ ਬਾਦਸ਼ਾਹੀ ਦੀ ਰਾਜਧਾਨੀ ਸੀ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗੁਰ ਅਮਰਦਾਸ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਫਾਸਟ ਫੂਡ, ਜਨ-ਉਤਪਾਦਨ ਭੋਜਨ ਹੈ ਜੋ ਆਮ ਤੌਰ 'ਤੇ ਰਵਾਇਤੀ ਭੋਜਨ ਦੇ ਮੁਕਾਬਲੇ ਜਲਦੀ ਤਿਆਰ ਕੀਤੇ ਜਾਂਦੇ ਹਨ। ਇਹ ਭੋਜਨ ਆਮ ਤੌਰ 'ਤੇ ਦੂਜੇ ਭੋਜਨ ਅਤੇ ਪਕਵਾਨਾਂ ਦੇ ਮੁਕਾਬਲੇ ਘੱਟ ਪੌਸ਼ਟਿਕ ਮੁੱਲਵਾਨ ਹੁੰਦਾ ਹੈ। ਘੱਟ ਤਿਆਰੀ ਕਰਨ ਦੇ ਸਮੇਂ ਦੇ ਕਾਰਨ, ਭੋਜਨ ਨੂੰ ਫਾਸਟ ਫੂਡ ਸਮਝਿਆ ਜਾ ਸਕਦਾ ਹੈ, ਖਾਸਤੌਰ 'ਤੇ ਇਹ ਸ਼ਬਦ ਇੱਕ ਰੈਸਟੋਰੈਂਟ ਵਿੱਚ ਵੇਚਿਆ ਭੋਜਨ ਜਾਂ ਫ੍ਰੋਜ਼ਨ, ਪ੍ਰੀਰਾਇਡ ਜਾਂ ਪਹਿਲਾਂ ਤਿਆਰ ਸਮੱਗਰੀ ਨਾਲ ਸਟੋਰ ਦਾ ਹਵਾਲਾ ਦਿੰਦਾ ਹੈ, ਅਤੇ ਗਾਹਕ ਨੂੰ ਇੱਕ ਪੈਕ ਕੀਤੇ ਰੂਪ ਵਿੱਚ ਦਿੱਤਾ ਜਾਂਦਾ ਹੈ।
ਭਾਰਤ ਦੇ 500 ਅਤੇ 1000 ਰੁਪਏ ਦੇ ਨੋਟਾਂ ਦਾ ਵਿਮੁਦਰੀਕਰਨ
ਭਾਰਤ ਦੇ 500 ਅਤੇ 1000 ਰੁਪਏ ਦੇ ਨੋਟਾਂ ਦਾ ਵਿਮੁਦਰੀਕਰਨ, ਜਿਸਨੂੰ ਮੀਡੀਆ ਨੇ ਸਰਲ ਭਾਸ਼ਾ ਵਿੱਚ ਨੋਟਬੰਦੀ ਕਿਹਾ ਹੈ, ਦੀ ਘੋਸ਼ਣਾ 8 ਨਵੰਬਰ 2016 ਨੂੰ ਰਾਤ ਸਵਾ ਅੱਠ ਵਜੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਆਰਾ ਅਚਾਨਕ ਰਾਸ਼ਟਰ ਨੂੰ ਕੀਤੇ ਗਏ ਖ਼ਿਤਾਬ ਦੁਆਰਾ ਕੀਤੀ ਗਈ। ਇਸ ਘੋਸ਼ਣਾ ਵਿੱਚ 8 ਨਵੰਬਰ ਦੀ ਅੱਧੀ ਰਾਤ ਤੋਂ ਯਾਨੀ 9 ਨਵੰਬਰ ਤੋਂ ਦੇਸ਼ ਵਿੱਚ 500 ਅਤੇ 1000 ਰੁਪਏ ਦੇ ਨੋਟਾਂ ਨੂੰ ਖਤਮ ਕਰਨ ਦਾ ਐਲਾਨ ਕੀਤਾ ਗਿਆ। ਇਸਦਾ ਉਦੇਸ਼ ਕੇਵਲ ਕਾਲੇ ਪੈਸਾ ਉੱਤੇ ਕਾਬੂ ਹੀ ਨਹੀਂ ਸਗੋਂ ਦਹਿਸ਼ਤਗਰਦਾਂ ਦੁਆਰਾ ਵਰਤੇ ਜਾ ਰਹੇ ਨਕਲੀ ਨੋਟਾਂ ਤੋਂ ਛੁਟਕਾਰਾ ਪਾਉਣਾ ਵੀ ਸੀ।ਇਸ ਕਦਮ ਨੂੰ ਭ੍ਰਿਸ਼ਟਾਚਾਰ, ਨਸ਼ਿਆਂ ਦੀ ਵਰਤੋਂ, ਅਤੇ ਤਸਕਰੀ ਨੂੰ ਘੱਟ ਕਰਨ ਲਈ ਇੱਕ ਜਤਨ ਦੇ ਤੌਰ ਤੇ ਪੇਸ਼ ਕੀਤਾ ਗਿਆ ਸੀ। ਪਰ ਨੋਟਬੰਦੀ ਨਾਲ ਨਕਦੀ ਦੀ ਭਾਰੀ ਕਮੀ ਆ ਗਈ ਅਤੇ ਲੋਕ ਆਪਣੇ ਕੰਮ-ਧੰਦੇ ਬੰਦ ਕਰਕੇ ਬੈਂਕਾਂ ਦੇ ਬਾਹਰ ਦਿਨ-ਰਾਤ ਬੈਠੇ ਰਹਿਣ ਲਈ ਮਜਬੂਰ ਹੋ ਗਏ। ਵੱਡੀ ਗਿਣਤੀ ਵਿੱਚ ਛੋਟੇ ਕਾਰੋਬਾਰਾਂ, ਖੇਤੀਬਾੜੀ ਅਤੇ ਆਵਾਜਾਈ ਤੇ ਇਸਦਾ ਨੁਕਸਾਨਦੇਹ ਪ੍ਰਭਾਵ ਪੈ ਰਿਹਾ ਸੀ ਅਤੇ ਕਾਫੀ ਗਿਣਤੀ ਵਿੱਚ ਲੋਕ ਨੋਟਬੰਦੀ ਦੇ ਚਲਦਿਆਂ ਪੈਦਾ ਹੋਈਆਂ ਸਮੱਸਿਆਵਾਂ ਦੌਰਾਨ ਮਾਰੇ ਗਏ। ਮੋਦੀ ਦੇ ਇਸ ਐਲਾਨ ਦੇ ਬਾਅਦ, ਬੰਬਈ ਸ਼ੇਅਰ ਬਜ਼ਾਰ ਅਤੇ ਨਿਫਟੀ 50 ਦੇ ਸਟਾਕ ਸੂਚਕ ਅਗਲੇ ਦੋ ਦਿਨ ਦੇ ਲਈ ਕਰੈਸ਼ ਹੋ ਗਏ।ਕਈ ਬੈਂਕਰ ਸ਼ਾਹੂਕਾਰਾਂ ਦੇ ਨਾਲ ਨਾਲ ਕੁਝ ਅੰਤਰਰਾਸ਼ਟਰੀ ਟਿੱਪਣੀਕਾਰਾਂ ਕੋਲੋਂ ਵਿਮੁਦਰੀਕਰਨ ਨੂੰ ਸਮਰਥਨ ਮਿਲਿਆ, ਪਰ ਵਿਰੋਧੀ ਧਿਰ ਨੇ, ਸੰਸਦ ਦੇ ਦੋਨੋ ਸਦਨਾਂ ਵਿੱਚ ਇਸਦੀ ਆਲੋਚਨਾ ਕੀਤੀ ਅਤੇ ਸੰਸਦ ਦੇ ਸਾਹਮਣੇ ਅਤੇ ਭਾਰਤ ਭਰ ਵਿੱਚ ਸਰਕਾਰ ਦੇ ਵਿਰੁੱਧ ਸੰਗਠਿਤ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ।ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ.
ਇੰਸਟੀਚਿਊਟ ਆਫ਼ ਨੈਨੋ ਸਾਇੰਸ ਐਂਡ ਟੈਕਨੋਲੋਜੀ, ਮੁਹਾਲੀ
ਇੰਸਟੀਚਿਊਟ ਆਫ਼ ਨੈਨੋ ਸਾਇੰਸ ਐਂਡ ਟੈਕਨੋਲੋਜੀ (ਅੰਗ੍ਰੇਜ਼ੀ: Institute of Nano Science and Technology, Mohali; ਸੰਖੇਪ: INST) ਸੋਸਾਇਟੀ ਰਜਿਸਟ੍ਰੇਸ਼ਨ ਐਕਟ, 1960 ਦੇ ਤਹਿਤ ਭਾਰਤ ਸਰਕਾਰ ਦੇ ਵਿਗਿਆਨ ਅਤੇ ਟੈਕਨੋਲੋਜੀ (ਡੀਐਸਟੀ) ਦੀ ਇੱਕ ਖੁਦਮੁਖਤਿਆਰੀ ਸੰਸਥਾ ਹੈ। ਨੈਨੋ ਸਾਇੰਸ ਅਤੇ ਤਕਨਾਲੋਜੀ (ਨੈਨੋ ਮਿਸ਼ਨ) ਦੇ ਨੈਸ਼ਨਲ ਮਿਸ਼ਨ ਦੀ ਛੱਤਰੀ ਹੇਠ,, ਜਿਸ ਉਦੇਸ਼ ਦੀ ਵਿਕਾਸ ਦਰ ਅਤੇ ਆਊਟਰੀਚ ਨੂੰ ਉਤਸ਼ਾਹਿਤ ਕਰਨ ਲਈ ਨੈਨੋਤਕਨਾਲੋਜੀ ਦੇਸ਼ ਦੇ ਫ਼ਾਇਦੇ ਲਈ, ਅਤੇ ਖੋਜ ਕਰਨ/ ਨੈਨੋ ਸਾਇੰਸ ਅਤੇ ਟੈਕਨੋਲੋਜੀ ਦੇ ਖੇਤਰ ਵਿਚ ਉਪਕਰਣ ਅਤੇ ਤਕਨਾਲੋਜੀ ਅਤੇ ਉਤਪਾਦ ਪੈਦਾ ਕਰਨ ਲਈ ਸੈੱਟ ਕੀਤਾ ਗਿਆ ਹੈ। INST ਨੇ ਪ੍ਰੋਫੈਸਰ ਅਸ਼ੋਕ ਕੇ ਗਾਂਗੁਲੀ ਦੇ ਸਾਬਕਾ ਡਾਇਰੈਕਟਰਸ਼ਿਪ ਅਧੀਨ ਜਨਵਰੀ, 2013 ਤੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਸਮੇਂ ਐਚ ਐਨ ਗੋਸ਼ INST ਦਾ ਡਾਇਰੈਕਟਰ ਹੈ। ਸੰਸਥਾ ਦਾ ਉਦੇਸ਼ ਹੇਠਲੇ ਖੇਤਰਾਂ ਉੱਤੇ ਖਾਸ ਜ਼ੋਰ ਦੇ ਕੇ ਨੈਨੋ ਸਾਇੰਸ ਅਤੇ ਤਕਨਾਲੋਜੀ ਦੇ ਵਿਭਿੰਨ ਅਤੇ ਤੇਜ਼ੀ ਨਾਲ ਵਧ ਰਹੇ ਖੇਤਰਾਂ ਵਿੱਚ ਖੋਜ ਕਰਨਾ ਹੈ: ਖੇਤੀਬਾੜੀ ਨੈਨੋ ਤਕਨਾਲੋਜੀ, ਸੈਂਸਰ, ਮੈਡੀਕਲ ਨੈਨੋ ਤਕਨਾਲੋਜੀ, ਮਾਈਕਰੋਫਲਾਈਡਿਕਸ ਅਧਾਰਤ ਟੈਕਨਾਲੋਜੀ, ਨੈਨੋ ਤਕਨਾਲੋਜੀ ਊਰਜਾ ਅਤੇ ਵਾਤਾਵਰਣ ਲਈ ਅਧਾਰਤ ਹੱਲ, ਨੈਨੋਬਾਇਓਟੈਕਨੋਲੋਜੀ।
ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ
ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਪੰਜਾਬ ਸਰਕਾਰ ਦੁਆਰਾ ਲੁਧਿਆਣੇ ਵਿਖੇ ਸਥਾਪਿਤ ਕੀਤੀ ਗਈ ਹੈ। ਇਹ ਯੂਨੀਵਰਸਿਟੀ ਪਸ਼ੂ ਪਾਲਕਾਂ, ਵਿਗਿਆਨੀਆਂ, ਪਾਸਾਰ ਕਰਮਚਾਰੀਆਂ, ਡੇਅਰੀ ਅਫਸਰਾਂ, ਪਸ਼ੂ ਆਹਾਰ ਅਧਿਕਾਰੀਆਂ, ਮੱਛੀ ਪਾਲਣ ਅਧਿਕਾਰੀਆਂ ਅਤੇ ਪਸ਼ੂ ਇਲਾਜ ਅਤੇ ਤਕਨੀਕੀ ਸੰਦਾਂ ਨਾਲ ਜੁੜੀਆਂ ਵੱਖ-ਵੱਖ ਕੰਪਨੀਆਂ ਨੂੰ ਇੱਕ ਸਾਂਝਾ ਮੰਚ ਮੁਹੱਈਆ ਕਰਦੀ ਹੈ।
ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਭੁਵਨੇਸ਼ਵਰ
ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਸੰਖੇਪ: ਏਮਜ਼ ਭੁਵਨੇਸ਼ਵਰ), ਪਹਿਲਾਂ ਨੇਤਾਜੀ ਸੁਭਾਸ ਚੰਦਰ ਬੋਸ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਜੋਂ ਜਾਣੀ ਜਾਂਦੀ, ਇੱਕ ਮੈਡੀਕਲ ਕਾਲਜ ਅਤੇ ਮੈਡੀਕਲ ਰਿਸਰਚ ਪਬਲਿਕ ਯੂਨੀਵਰਸਿਟੀ ਹੈ, ਜੋ ਭੁਵਨੇਸ਼ਵਰ, ਓਡੀਸ਼ਾ, ਭਾਰਤ ਵਿੱਚ ਸਥਿਤ ਹੈ। ਸੰਸਥਾ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੀ ਅਗਵਾਈ ਹੇਠ ਖੁਦਮੁਖਤਿਆਰੀ ਨਾਲ ਕੰਮ ਕਰਦੀ ਹੈ।
ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਜੋਧਪੁਰ
ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਜੋਧਪੁਰ (ਅੰਗ੍ਰੇਜ਼ੀ: All India Institute of Medical Sciences Jodhpur, ਸੰਖੇਪ: ਏਮਜ਼ ਜੋਧਪੁਰ ; ਆਈਐਸਟੀ: ਅਖਿਲ ਭਾਰਤੀਆ ਆਯੁਰਵਿਗਨ ਸੰਸਥਾਨ ਜੋਧਪੁਰ ) ਇੱਕ ਮੈਡੀਕਲ ਕਾਲਜ ਅਤੇ ਮੈਡੀਕਲ ਰਿਸਰਚ ਪਬਲਿਕ ਯੂਨੀਵਰਸਿਟੀ ਜੋਧਪੁਰ, ਭਾਰਤ ਵਿੱਚ ਸਥਿਤ ਹੈ। ਪੰਜ ਹੋਰ ਆਲ ਇੰਡੀਆ ਇੰਸਟੀਚਿਊਟਸ ਆਫ ਮੈਡੀਕਲ ਸਾਇੰਸਜ਼ (ਏਮਜ਼) ਦੀ ਤਰ੍ਹਾਂ, ਇਹ 2012 ਵਿਚ ਸਥਾਪਿਤ ਕੀਤੀ ਗਈ ਸੀ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਧੀਨ ਖੁਦਮੁਖਤਿਆਰੀ ਨਾਲ ਕੰਮ ਕਰਦੀ ਹੈ।
ਸ੍ਰੀ ਦੇਵਰਾਜ ਉਰਸ ਅਕੈਡਮੀ ਆਫ ਹਾਇਰ ਐਜੂਕੇਸ਼ਨ ਐਂਡ ਰਿਸਰਚ
ਸ੍ਰੀ ਦੇਵਰਾਜ ਉਰਸ ਅਕੈਡਮੀ ਆਫ਼ ਹਾਇਰ ਐਜੂਕੇਸ਼ਨ ਐਂਡ ਰਿਸਰਚ (ਅੰਗ੍ਰੇਜ਼ੀ: Sri Devaraj Urs Academy of Higher Education and Research; ਪਹਿਲਾਂ ਸ੍ਰੀ ਦੇਵਰਾਜ ਉਰਸ ਯੂਨੀਵਰਸਿਟੀ) ਇੱਕ ਡੀਮਡ ਯੂਨੀਵਰਸਿਟੀ ਹੈ, ਜੋ ਤਾਮਕਾ, ਕੋਲਾਰ, ਕਰਨਾਟਕ, ਵਿੱਚ ਸਥਿਤ ਹੈ । ਇਹ ਸ਼੍ਰੀ ਦੇਵਰਾਜ ਉਰਸ ਐਜੂਕੇਸ਼ਨਲ ਟਰੱਸਟ ਦੁਆਰਾ 1986 ਵਿਚ ਸ੍ਰੀ ਦੇਵਰਾਜ ਉਰਸ ਮੈਡੀਕਲ ਕਾਲਜ ਵਜੋਂ ਸਥਾਪਿਤ ਕੀਤੀ ਗਈ ਸੀ। ਇਸਨੂੰ 25 ਮਈ 2007 ਵਿੱਚ ਯੂ.ਜੀ.ਸੀ.
ਨੈਸ਼ਨਲ ਇੰਸਟੀਚਿਊਟ ਆਫ਼ ਮੈਂਟਲ ਹੈਲਥ ਐਂਡ ਨਿਊਰੋਸਿੰਸਿਜ਼
ਮਾਨਸਿਕ ਸਿਹਤ ਅਤੇ ਨਿਊਰੋਸਿੰਸਿਜ਼ ਦਾ ਨੈਸ਼ਨਲ ਇੰਸਟੀਚਿਊਟ (ਅੰਗ੍ਰੇਜ਼ੀ: National Institute of Mental Health and Neuro-Sciences) ਇਕ ਪ੍ਰਮੁੱਖ ਡਾਕਟਰੀ ਸੰਸਥਾ ਹੈ, ਜੋ ਬੰਗਲੌਰ, ਭਾਰਤ ਵਿਚ ਸਥਿਤ ਹੈ। ਇਹ ਦੇਸ਼ ਵਿਚ ਮਾਨਸਿਕ ਸਿਹਤ ਅਤੇ ਤੰਤੂ ਵਿਗਿਆਨ ਦੀ ਸਿਖਲਾਈ ਦਾ ਸਰਵਉਚ ਕੇਂਦਰ ਹੈ, ਸੰਸਥਾ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਧੀਨ ਖੁਦਮੁਖਤਿਆਰੀ ਨਾਲ ਕੰਮ ਕਰਦਾ ਹੈ।
ਉਸਾਰੀ ਕਲਾ ਜਾਂ ਵਾਸਤੂਕਲਾ ਜਾਂ ਭਵਨ/ਇਮਾਰਤ ਨਿਰਮਾਣ ਕਲਾ ਇਮਾਰਤ ਅਤੇ ਹੋਰ ਭੌਤਿਕ ਬਣਤਰਾਂ ਦੀ ਯੋਜਨਾਬੰਦੀ, ਡਿਜ਼ਾਈਨ, ਅਤੇ ਉਸਾਰੀ ਕਰਨ ਦੇ ਢੰਗ ਅਤੇ ਇਸ ਤੋਂ ਬਣੀ ਉਪਜ ਨੂੰ ਕਿਹਾ ਜਾਦਾ ਹੈ। ਇਮਾਰਾਤਾਂ ਦੇ ਰੂਪ 'ਚ ਉਸਾਰੀ ਕਲਾ ਦੇ ਕੰਮ ਅਕਸਰ ਸੱਭਿਆਚਾਰ ਦੀ ਨਿਸ਼ਾਨੀ ਅਤੇ ਕਲਾ ਦੇ ਨਮੂਨੇ ਮੰਨੇ ਜਾਂਦੇ ਹਨ। ਇਤਿਹਾਸਕ ਸੱਭਿਆਤਾਵਾਂ ਨੂੰ ਉਹਨਾਂ ਦੇ ਬਚੇ ਹੋਏ ਵਾਸਤੂਕਲਾ ਦੇ ਕੰਮਾਂ ਰਾਹੀ ਸਮਝਿਆ ਜਾਂਦਾ ਹੈ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਅੰਮ੍ਰਿਤਸਰ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ
ਅੰਮ੍ਰਿਤਸਰ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀ (ਅੰਗ੍ਰੇਜ਼ੀ: Amritsar College of Engineering and Technology) ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਨਾਲ ਜੁੜਿਆ ਇੱਕ ਖੁਦਮੁਖਤਿਆਰੀ ਕਾਲਜ ਹੈ। ਇਹ ਅੰਮ੍ਰਿਤਸਰ, ਪੰਜਾਬ, ਸ਼ਹਿਰ ਦੇ ਨਜ਼ਦੀਕ ਮਾਨਾਵਾਲਾ ਵਿੱਚ ਸਥਿਤ ਹੈ। ਸੰਸਥਾ ਦੀ ਸਥਾਪਨਾ 2002 ਵਿਚ, ਅੰਮ੍ਰਿਤਸਰ ਇੰਟਰਨੈਸ਼ਨਲ ਫਾਉਂਡੇਸ਼ਨ (ਟਰੱਸਟ) ਦੁਆਰਾ ਕੀਤੀ ਗਈ ਸੀ।ਕੈਂਪਸ 13 ਏਕੜ ਵਿੱਚ 1200 ਤੋਂ ਵੱਧ ਵਿਦਿਆਰਥੀਆਂ ਦੀ ਤਾਕਤ ਨਾਲ ਫੈਲਿਆ ਹੋਇਆ ਹੈ। ਚੇਅਰਮੈਨ ਸ੍ਰੀ ਅਮਿਤ ਸ਼ਰਮਾ ਹਨ ਅਤੇ ਕਾਲਜ ਦੇ ਪ੍ਰਿੰਸੀਪਲ ਡਾ: ਵੀ ਕੇ ਬੰਗਾ ਹਨ। ਅਕਾਦਮਿਕ ਸਟਾਫ ਦੀ ਤਾਕਤ 300 ਤੋਂ ਵੱਧ ਹੈ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਪੁਲਾੜ ਸੂਟ ਨੂੰ ਪੁਲਾੜ ਯਾਤਰੀ ਪਹਿਨਦੇ ਹਨ ਜਦੋਂ ਉਹ ਪੁਲਾੜ ਵਿੱਚ ਜਾਂਦੇ ਹਨ। ਇਸ ਪੁਲਾੜ ਸੂਟ ਮੋਟਾ ਅਤੇ ਇਸਦੇ ’ਤੇ ਹੈਲਮਟ ਅਤੇ ਆਕਸੀਜਨ ਮਾਸਕ ਵੀ ਲੱਗਿਆ ਰਹਿੰਦਾ ਹੈ। ਸਪੇਸ ਸੂਟ ਨੂੰ ਪਹਿਨੇ ਤੋਂ ਬਿਨਾਂ ਪੁਲਾੜ ਵਿੱਚ ਰਹਿਣਾ ਸੰਭਵ ਨਹੀਂ ਹੁੰਦਾ। ਦੁਨੀਆਂ ਦੇ ਵਿਗਿਆਨਕ ਨੇ ਪੁਲਾੜ ਦੀਆਂ ਸਥਿਤੀਆਂ ਜਾਣਨ ਤੋਂ ਬਾਅਦ ਵੱਖ ਵੱਖ ਪਦਾਰਥਾਂ ਦਾ ਇਸਤੇਮਾਲ ਕਰਦੇ ਹੋਏ ਪੁਲਾੜ ਸੂਟ ਤਿਆਰ ਕੀਤਾ। ਇਸ ਸੂਟ ਨੂੰ ਪਹਿਨਣ ਤੋਂ ਬਾਅਦ ਪੁਲਾੜ ਯਾਤਰੀਆਂ ਦੇ ਸਰੀਰ ਦਾ ਤਾਪਮਾਨ ਅਤੇ ਬਾਹਰਲੇ ਵਾਤਾਵਰਨ ਨਾਲ ਸਰੀਰ ’ਤੇ ਪੈਣ ਵਾਲਾ ਦਬਾਅ ਕੰਟਰੋਲ ਵਿੱਚ ਰਹਿੰਦਾ ਹੈ। ਪੁਲਾੜ ਵਿੱਚ ਮੌਜੂਦ ਹਾਨੀਕਾਰਕ ਕਿਰਨਾਂ ਦਾ ਪੁਲਾੜ ਯਾਤਰੀ ਦੇ ਸਰੀਰ ਤੇ ਕੋਈ ਅਸਰ ਨਹੀਂ ਹੁੰਦਾ ਤੇ ਇਹ ਸੂਟ ਕਵਚ ਦਾ ਕੰਮ ਕਰਦਾ ਹੈ। ਇਸ ਸੂਟ ਦੇ ਅੰਦਰ ਇੱਕ ਲਾਈਫ ਸਪੋਰਟਿੰਗ ਸਿਸਟਮ ਹੁੰਦਾ ਹੈ, ਜਿਸ ਨਾਲ ਪੁਲਾੜ ਯਾਤਰੀਆਂ ਨੂੰ ਸ਼ੁੱਧ ਆਕਸੀਜਨ ਪ੍ਰਾਪਤ ਹੁੰਦੀ ਹੈ। ਇਸ ਸੂਟ ਦੇ ਅੰਦਰ ਗੈਸ ਅਤੇ ਤਰਲ ਪਦਾਰਥਾਂ ਨੂੰ ਰੀਚਾਰਜ ਅਤੇ ਡਿਸਚਾਰਜ ਕਰਨ ਦੀ ਵਿਵਸਥਾ ਵੀ ਹੁੰਦੀ ਹੈ। ਇਸ ਸੂਟ ਵਿੱਚ ਹੀ ਪੁਲਾੜ ਯਾਤਰੀ ਉੱਥੋਂ ਇਕੱਠੇ ਕੀਤੇ ਗਏ ਕਣਾਂ ਨੂੰ ਸੁਰੱਖਿਅਤ ਰੱਖ ਸਕਦੇ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਆਈ ਸੀ ਆਈ ਸੀ ਆਈ ਬੈਂਕ (ਇੰਡਸਟਰੀਅਲ ਕ੍ਰੈਡਿਟ ਐਂਡ ਇਨਵੈਸਟਮੈਂਟ ਕਾਰਪੋਰੇਸ਼ਨ ਆਫ ਇੰਡੀਆ) ਇੱਕ ਭਾਰਤੀ ਬਹੁ-ਕੌਮੀ ਬੈਂਕਿੰਗ ਅਤੇ ਵਿੱਤੀ ਸੇਵਾ ਕੰਪਨੀ ਹੈ ਜਿਸਦਾ ਮੁੱਖ ਦਫ਼ਤਰ ਮੁੰਬਈ, ਮਹਾਰਾਸ਼ਟਰ ਵਿਖੇ ਹੈ। 2017 ਵਿੱਚ, ਸੰਪੱਤੀ ਦੇ ਰੂਪ ਵਿੱਚ ਤੀਜਾ ਅਤੇ ਮਾਰਕੀਟ ਪੂੰਜੀਕਰਣ ਦੇ ਕਾਰਜਕਾਲ ਵਿੱਚ ਭਾਰਤ ਦਾ ਚੌਥਾ ਸਭ ਤੋਂ ਵੱਡਾ ਰਿਹਾ। ਇਹ ਨਿਵੇਸ਼ਕ ਬੈਂਕਿੰਗ, ਜੀਵਨ, ਗੈਰ-ਜੀਵਨ ਬੀਮਾ ਅਤੇ ਸੰਪਤੀ ਪ੍ਰਬੰਧਨ ਦੇ ਖੇਤਰਾਂ ਵਿੱਚ ਕਈ ਤਰ੍ਹਾਂ ਦੇ ਡਿਲੀਵਰੀ ਚੈਨਲਸ ਅਤੇ ਵਿਸ਼ੇਸ਼ ਸਹਾਇਕ ਕੰਪਨੀਆਂ ਰਾਹੀਂ ਕਾਰਪੋਰੇਟ ਅਤੇ ਰਿਟੇਲ ਗਾਹਕਾਂ ਲਈ ਬਹੁਤ ਸਾਰੀਆਂ ਬੈਂਕਿੰਗ ਪ੍ਰੋਡਕਟਸ ਅਤੇ ਵਿੱਤੀ ਸੇਵਾਵਾਂ ਪੇਸ਼ ਕਰਦਾ ਹੈ। ਭਾਰਤ ਵਿੱਚ 4,850 ਸ਼ਾਖਾਵਾਂ ਅਤੇ 14,404 ਏ.ਟੀ.ਐਮ.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਕਾਵਿ ਸ਼ਾਸਤਰ (Poetics) ਕਵਿਤਾ ਅਤੇ ਸਾਹਿਤ ਦਾ ਫਲਸਫਾ ਅਤੇ ਵਿਗਿਆਨ ਹੈ। ਇਹ ਕਾਵਿ ਕ੍ਰਿਤੀਆਂ ਅਤੇ ਪ੍ਰਵਚਨਾਂ ਦੇ ਵਿਸ਼ਲੇਸ਼ਣ ਦੇ ਆਧਾਰ ਉੱਤੇ ਸਮੇਂ-ਸਮੇਂ ਸਾਹਮਣੇ ਆਏ ਸਿਧਾਂਤਾਂ ਦਾ ਗਿਆਨ ਹੈ। ਪਰ ਕੁਝ ਵਿਦਵਾਨ ਇਸ ਦੀ ਵਰਤੋਂ ਏਨੇ ਵਿਆਪਕ ਅਧਾਰ ਤੇ ਕਰਦੇ ਹਨ ਕਿ ਖੁਦ ਸਿਧਾਂਤ ਵੀ ਇਸ ਦੇ ਕਲਾਵੇ ਵਿੱਚ ਆ ਜਾਂਦਾ ਹੈ।ਯੁੱਗ ਪ੍ਰਸਥਿਤੀਆਂ ਦੇ ਅਨੁਸਾਰ ਕਵਿਤਾ ਅਤੇ ਸਾਹਿਤ ਦਾ ਕੰਟੈਂਟ ਅਤੇ ਰੂਪ ਬਦਲਦਾ ਰਹਿੰਦਾ ਹੈ; ਨਤੀਜੇ ਵਜੋਂ ਕਾਵਿ-ਸ਼ਾਸਤਰੀ ਸਿਧਾਂਤਾਂ ਵਿੱਚ ਵੀ ਲਗਾਤਾਰ ਤਬਦੀਲੀ ਹੁੰਦੀ ਰਹੀ ਹੈ। ਭਾਰਤ ਵਿੱਚ ਭਰਤ ਦੇ ਸਿਧਾਂਤਾਂ ਤੋਂ ਲੈ ਕੇ ਅੱਜ ਤੱਕ ਅਤੇ ਪੱਛਮ ਵਿੱਚ ਸੁਕਰਾਤ ਅਤੇ ਉਸਦੇ ਚੇਲੇ ਅਫਲਾਤੂਨ ਤੋਂ ਲੈ ਕੇ ਨਵਆਲੋਚਨਾ ਤੱਕ ਦੇ ਸਿਧਾਂਤਾਂ ਦੇ ਇਤਿਹਾਸਿਕ ਸਰਵੇ ਤੋਂ ਇਹ ਗੱਲ ਸਾਫ਼ ਹੋ ਜਾਂਦੀ ਹੈ। ਭਾਰਤ ਵਿੱਚ ਕਵਿਤਾ ਨਾਟਕ ਆਦਿ ਕ੍ਰਿਤੀਆਂ ਨੂੰ ਲਕਸ਼ ਗਰੰਥ ਅਤੇ ਸਿਧਾਂਤਕ ਗ੍ਰੰਥਾਂ ਨੂੰ ਲੱਛਣ ਗਰੰਥ ਕਿਹਾ ਜਾਂਦਾ ਹੈ। ਇਹ ਲੱਛਣ ਗਰੰਥ ਹਮੇਸ਼ਾ ਲਕਸ਼ ਗਰੰਥਾਂ ਦੇ ਅਨੁਗਾਮੀ ਹੁੰਦੇ ਹਨ ਅਤੇ ਮਹਾਨ ਕਵੀ ਇਹਨਾਂ ਦੀਆਂ ਦਸੀਆਂ ਲੀਹਾਂ ਨੂੰ ਚੁਣੌਤੀ ਦਿੰਦੇ ਵੇਖੇ ਜਾਂਦੇ ਹਨ। ਕਾਵਿ ਸ਼ਾਸਤਰ ਲਈ ਪੁਰਾਣੇ ਨਾਮ ਸਾਹਿਤਸ਼ਾਸਤਰ ਅਤੇ ਅਲੰਕਾਰਸ਼ਾਸਤਰ ਹਨ ਅਤੇ ਸਾਹਿਤ ਦੇ ਵਿਆਪਕ ਰਚਨਾਤਮਕ ਖੇਤਰ ਨੂੰ ਅਪਣਾ ਲੈਣ ਉੱਤੇ ਇਸਨੂੰ ਸਮੀਖਿਆ ਸ਼ਾਸਤਰ ਵੀ ਕਿਹਾ ਜਾਣ ਲਗਾ। ਮੂਲ ਤੌਰ ਤੇ ਕਾਵਿ ਸ਼ਾਸਤਰੀ ਚਿੰਤਨ ਸ਼ਬਦ ਕਾਵਿ ਅਤੇ ਨਾਟਕ ਦੇ ਹੀ ਸੰਬੰਧ ਵਿੱਚ ਸਿਧਾਂਤ ਨਿਰਮਾਣ ਕਰਦਾ ਮਿਲਦਾ ਹੈ। ਅਰਸਤੂ ਦੀ ਰਚਨਾ ਪੋਇਟਿਕਸ ਵਿੱਚ ਕਾਮੇਡੀ, ਟਰੈਜੇਡੀ, ਅਤੇ ਐਪਿਕ ਦੀ ਸਮੀਖਿਆਤਮਕ ਕਸੌਟੀ ਦਾ ਆਕਲਨ ਹੈ ਅਤੇ ਭਰਤ ਦਾ ਨਾਟਸ਼ਾਸਤਰ ਕੇਵਲ ਰੂਪਕ ਜਾਂ ਨਾਟਕ ਦੇ ਹੀ ਸਮੀਖਿਆ ਸਿਧਾਂਤ ਪੇਸ਼ ਕਰਦਾ ਹੈ। ਭਾਰਤ ਅਤੇ ਪੱਛਮ ਵਿੱਚ ਇਹ ਚਿੰਤਨ ਈ. ਪੂ.
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਪੰਜਾਬੀ ਨਾਟਕ ਅਤੇ ਰੰਗਮੰਚ ਦੇ ਬਦਲਦੇ ਪਰਿਪੇਖ
ਨਾਟਕ ਇਕ ਮੰਚਨ ਕਲਾ ਹੈ ਜਿਸ ਦਾ ਜਨਮ ਆਪਣੇ ਮਨੋਭਾਵਾਂ ਅਤੇ ਵਿਚਾਰਾਂ ਨੂੰ ਸਵਾਂਗ ਰਾਹੀਂ ਕਹਾਣੀ ਸੁਣਾਉਣ ਦੀ ਪ੍ਰਵਿਰਤੀ ਵਿਚੋਂ ਹੋਇਆ। ਇਸ ਦਾ ਸਿੱਧਾ ਜਿਹਾ ਅਰਥ ਇਹ ਬਣਦਾ ਹੈ ਕਿ ਨਾਟਕ ਦੇ ਨਾਲ ਹੀ ਰੰਗਮੰਚ ਪੈਦਾ ਹੋਇਆ। ਸਗੋਂ ਉਲਟੇ ਰੂਪ ਵਿਚ ਇਹ ਵੀ ਕਿਹਾ ਜਾ ਸਕਦਾ ਹੈ ਕਿ ਮਨੁੱਖ ਦੇ ਸੁਆਂਗ ਅਧਾਰਿਤ ਰੰਗਮੰਚੀ ਸੁਭਾਅ ਵਿਚੋਂ ਮੁਢਲੇ ਲਘੂ ਮੌਖਿਕ ਨਾਟਕਾਂ ਦਾ ਜਨਮ ਹੋਇਆ । ਸਾਡੀ ਲੋਕਧਾਰਾ ਵਿਚ ਮੌਖਿਕ ਰੰਗਮੰਚ ਦੀ ਇਕ ਲੰਮੀ ਪਰੰਪਰਾ ਰਹੀ ਹੈ। ਚਾਹੇ ਉਹ ਗਿੱਧੇ ਦੇ ਰੂਪ ਵਿਚ ਧਾਰਨ ਕੀਤੇ ਜਾਂਦੇ ਸੁਆਂਗ ਹੋਣ, ਜਾਂ ਜਾਗੋ ਵਰਗਾ ਚਲਾਏਮਾਨ ਗਿੱਧਾ-ਨਾਟਕ ਹੋਵੇ ਜਾਂ ਬਾਜੀਗਰਾਂ ਦੀਆਂ ਬਾਜੀਆਂ ਜਾਂ ਨਚਾਰਾਂ ਦੇ ਨਾਚ-ਨਾਟਕ ਹੋਣ ਤੇ ਜਾਂ ਫਿਰ ਮਰਾਸੀਆਂ ਦੀਆਂ ਨਕਲਾਂ। ਇਹ ਉਹ ਨਾਟ ਰੂਪ ਹਨ ਜਿਨ੍ਹਾਂ ਦੀ ਕਦੇ ਕੋਈ ਲਿਖਤੀ ਸਕਰਿਪਟ ਨਹੀਂ ਸੀ, ਬਲਕਿ ਇਹ ਨਾਟ-ਰੂਪ ਪੀੜ੍ਹੀ-ਦਰ-ਪੀੜ੍ਹੀ ਮੌਖਿਕ ਤੌਰ ਤੇ ਸਫ਼ਰ ਕਰਦੇ ਹੋਏ ਇਕ ਵੱਡੇ ਜਨਸਮੂਹ ਦੇ ਮਨੋਰੰਜਨ ਅਤੇ ਮਨੋਭਾਵਾਂ ਦੇ ਪ੍ਰਗਟਾਵੇ ਦਾ ਜੀਵੰਤ ਮਾਧਿਅਮ ਰਹੇ ਹਨ। ਇਕ ਲੋਕਧਾਰਾਈ ਨਾਟ ਧਾਰਾ ਦਾ ਇਕ ਵੱਡਾ ਮਹੱਤਵ ਇਸ ਤੱਥ ਵਿਚ ਵੀ ਹੈ ਕਿ ਭਾਰਤ ਵਿਚ ਅਤੇ ਪੰਜਾਬ ਵਿਚ ਸੰਸਕ੍ਰਿਤ ਨਾਟ ਪਰੰਪਰਾ ਤੋਂ ਬਾਅਦ ਅਤੇ ਆਧੁਨਿਕ ਨਾਟਕ ਤੋਂ ਪਹਿਲਾਂ ਦੇ ਲਗਭਗ ਸੱਤ-ਅੱਠ ਸਦੀਆਂ ਦੇ ਨਾਟ-ਰੰਗਮੰਚੀ ਖਲਾਅ ਨੂੰ ਪੂਰਾ ਕਰਕੇ ਜੇਕਰ ਨਾਟਕ ਰੰਗਮੰਚ ਨੂੰ ਜਿਉਂਦਾ ਰੱਖਣ ਦਾ ਕੋਈ ਉਪਰਾਲਾ ਹੋਇਆ ਤਾਂ ਇਸ ਦਾ ਸਿਹਰਾ ਸਾਡੀ ਇਸੇ ਲੋਕ ਨਾਟ ਪਰੰਪਰਾ ਨੂੰ ਹੀ ਜਾਂਦਾ ਹੈ। ਪਰੰਤੂ ਜਿਵੇਂ ਜਿਵੇਂ ਆਰਥਿਕ-ਸਮਾਜਿਕ ਪ੍ਰਤੀਮਾਨ ਬਦਲਦੇ ਹਨ ਉਵੇਂ ਜਿਵੇਂ ਕਲਾਤਮਕ ਸੰਦਰਭ ਵੀ ਬਦਲਦੇ ਹਨ। ਇਹ ਲੋਕ ਧਾਰਾਈ ਨਾਟ-ਮੰਚ ਪਰੰਪਰਾ ਦਾ ਅਗਲਾ ਪਾਸਾਰ ਸਾਡਾ ਆਧੁਨਿਕ ਨਾਟਕ ਹੈ ਜਿਸ ਦਾ ਆਪਣਾ ਇਕ ਵਿਲੱਖਣ ਪਰਿਪੇਖ ਹੈ। ਇਹ ਪਰਿਪੇਖ ਪੱਛਮ ਦੀ ਉਸ ਆਧੁਨਿਕ ਨਾਟ-ਪੰਰਪਰਾ ਵਿਚੋਂ ਵਿਕਸਿਤ ਹੁੰਦਾ ਹੈ ਜੋ ਪੰਜਾਬ ਵਿਚ ਆਇਰਿਸ਼ ਲੇਡੀ ਮਿਸਿਜ ਨੋਰ੍ਹਾ ਰਿਚਰਡਜ਼ ਦੇ ਥੀਏਟਰ ਸਕੂਲ ਰਾਹੀਂ ਪ੍ਰਵਾਨ ਚੜ੍ਹਦੀ ਹੈ। ਈਸ਼ਵਰ ਚੰਦਰ ਨੰਦਾ ਪੰਜਾਬੀ ਨਾਟ-ਮੰਚ ਦੇ ਬਦਲਦੇ ਪਰਿਪੇਖ ਦੇ ਤਹਿਤ ਉਸ ਸਮੇਂ ਆਧੁਨਿਕ ਪੰਜਾਬ ਨਾਟਕ ਦੇ ਮੋਢੀ ਦੇ ਤੌਰ ਤੇ ਸਾਹਮਣੇ ਆਉਂਦਾ ਹੈ ਜਦੋਂ ਮਿਸਿਜ਼ ਨੋਰ੍ਹਾ ਰਿਚਰਡਜ਼ ਦੁਆਰਾ ਸਥਾਪਿਤ ਸੰਸਥਾ ‘ਸਰਸਵਤੀ ਸਟੇਜ ਸੁਸਾਇਟੀ’ ਵੱਲੋਂ ਦੁਆਰਾ ਕਰਵਾਏ ਗਏ ਨਾਟ-ਮੁਕਾਬਲੇ ਵਿਚੋਂ ਆਈ. ਸੀ. ਨੰਦਾ ਦਾ ਨਾਟਕ ‘ਦੁਲਹਨ' ਪਹਿਲਾ ਸਥਾਨ ਪ੍ਰਾਪਤ ਕਰਦਾ ਹੈ। ਭਾਵੇਂ ਇਸ ਨਵ-ਪਰਿਪੇਖ ਦੇ ਆਰੰਭਕ ਬਿੰਦੂਆਂ ਵਿਚ ਸ਼ਾਂਤੀ ਸਰੂਪ ਭਟਨਾਗਰ ਦਾ ਨਾਟਕ ‘ਕਰਾਮਾਤ' ਅਤੇ ਰਜਿੰਦਰ ਲਾਲ ਸਾਹਨੀ ਦਾ ਨਾਟਕ ‘ਦੀਨੇ ਦੀ ਬਰਾਤ' ਵੀ ਸ਼ਾਮਿਲ ਸੀ ਜਿਨ੍ਹਾਂ ਨੇ ਆਈ.
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਇਹ ਪ੍ਰਾਜੈੱਕਟ ਵਿਕੀ-ਅਧਾਰਤ ਸੰਪਾਦਨ ਪ੍ਰਣਾਲੀ ਦੀ ਵਰਤੋਂ ਕਰਦਿਆਂ ਵਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਖੁੱਲ੍ਹੇ ਯੋਗਦਾਨ ਦੇ ਤੌਰ ਵਿਕਸਤ ਕੀਤਾ ਤੇ ਬਣਾਈ ਰੱਖਿਆ ਗਿਆ ਹੈ। ਇਹ ਵਰਲਡ ਵਾਈਡ ਵੈਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ ਆਮ ਹਵਾਲਾ ਕੰਮ ਹੈ ਅਤੇ ਅਕਤੂਬਰ 2019 ਤੱਕ ਅਲੈਕਸਾ ਦੁਆਰਾ ਦਰਜਾ ਪ੍ਰਾਪਤ ਸਭ ਤੋਂ ਪ੍ਰਸਿੱਧ ਵੈੱਬਸਾਈਟਾਂ ਵਿੱਚੋਂ ਇੱਕ ਹੈ। ਇਸ ਦੀ ਵਿਸ਼ੇਸ਼ਤਾ ਮੁਫਤ ਸਮੱਗਰੀ ਤੌਰ ਤੇ ਹੈ ਅਤੇ ਇਸ ਵਿੱਚ ਵਪਾਰਕ ਵਿਗਿਆਪਨ ਨਹੀਂ ਹੁੰਦੇ। ਇਹ ਗੈਰ-ਮੁਨਾਫਾ ਸੰਗਠਨ ਵਿਕੀਮੀਡੀਆ ਫਾਉਂਡੇਸ਼ਨ ਦੀ ਮਾਲਕੀ ਅਤੇ ਸਹਾਇਤਾ ਪ੍ਰਾਪਤ ਹੈ, ਮੁੱਖ ਤੌਰ' ਤੇ ਦਾਨ ਕੀਤੀ ਰਕਮ ਸਹਾਰੇ ਚਲਦਾ ਹੈ।ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 32,812 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਗੁਰ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖਤ੍ਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਓਹ ਦੁਰਗਾ ਦੇ ਪੁਜਾਰੀ ਸਨ। ਇਹਨਾ ਦੀ ਮੁਲਾਕਾਤ ਗੁਰ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਭੌਤਿਕ ਵਿਗਿਆਨ ਅਤੇ ਹਿਸਾਬ ਵਿੱਚ ਕਿਸੇ ਥਾਂ ਜਾਂ ਵਸਤ ਦਾ ਪਸਾਰ, (ਅੰਗਰੇਜੀ ਸ਼ਬਦ ਰੂਪ ਡਾਇਮੈਨਸ਼ਨ) ਗ਼ੈਰ-ਰਸਮੀ ਤੌਰ 'ਤੇ, ਉਸ ਅੰਦਰਲੇ ਕਿਸੇ ਬਿੰਦੂ ਦਾ ਟਿਕਾਣਾ ਦੱਸਣ ਵਾਸਤੇ ਲੋੜੀਂਦੇ ਗੁਣਕਾਂ ਦੀ ਘੱਟੋ-ਘੱਟ ਗਿਣਤੀ ਹੁੰਦੀ ਹੈ। ਸੋ ਕਿਸੇ ਲਕੀਰ ਦਾ ਇੱਕ ਪਸਾਰ ਹੁੰਦਾ ਹੈ ਕਿਉਂਕਿ ਉਸ ਉਤਲੇ ਕਿਸੇ ਬਿੰਦੂ ਦਾ ਟਿਕਾਣਾ ਦੱਸਣ ਵਾਸਤੇ ਸਿਰਫ਼ ਇੱਕ ਗੁਣਕ ਚਾਹੀਦਾ ਹੁੰਦਾ ਹੈ – ਮਿਸਾਲ ਵਜੋਂ ਅੰਕਾਂ ਦੀ ਲਕੀਰ ਉੱਤੇ ੫ ਦੀ ਸੰਖਿਆ। ਕਿਸੇ ਪੱਧਰੀ ਸਤ੍ਹਾ ਜਾਂ ਕਿਸੇ ਵੇਲਣੇ ਜਾਂ ਗੋਲ਼ੇ ਦੀ ਸਤ੍ਹਾ ਦੇ ਦੋ ਪਸਾਰ ਹੁੰਦੇ ਹਨ ਕਿਉਂਕਿ ਇਸ ਉਤਲੇ ਕਿਸੇ ਬਿੰਦੂ ਦਾ ਟਿਕਾਣਾ ਦੱਸਣ ਲਈ ਦੋ ਗੁਣਕ ਲੋੜੀਂਦੇ ਹੁੰਦੇ ਹਨ – ਮਿਸਾਲ ਵਜੋਂ, ਕਿਸੇ ਗੋਲ਼ੇ ਦੀ ਸਤ੍ਹਾ ਉਤਲੇ ਬਿੰਦੂ ਦਾ ਟਿਕਾਣਾ ਦੱਸਣ ਲਈ ਅਕਸ਼ਾਂਸ ਅਤੇ ਰੇਖਾਂਸ਼ ਦੋਹਾਂ ਦੀ ਲੋੜ ਪੈਂਦੀ ਹੈ। ਕਿਸੇ ਘਣਾਕਾਰ, ਵੇਲਣੇ ਜਾਂ ਗੋਲ਼ੇ ਦਾ ਅੰਦਰਲਾ ਹਿੱਸਾ ਤਿੰਨ-ਪਸਾਰੀ ਹੁੰਦਾ ਹੈ ਕਿਉਂਕਿ ਇਹਨਾਂ ਥਾਂਵਾਂ ਅੰਦਰਲੀ ਕਿਸੇ ਬਿੰਦੀ ਦੀ ਥਾਂ ਦੱਸਣ ਵਾਸਤੇ ਤਿੰਨ ਗੁਣਕ ਚਾਹੀਦੇ ਹੁੰਦੇ ਹਨ।
ਬੇਅੰਤ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ
ਬੀ.ਸੀ.ਈ.ਟੀ. ਗੁਰਦਾਸਪੁਰ (ਅੰਗ੍ਰੇਜ਼ੀ: B.C.E.T. gurdaspur; ਬੇਅੰਤ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ) ਇੱਕ ਅਕਾਦਮਿਕ ਖੁਦਮੁਖਤਿਆਰੀ, ਐਨ.ਬੀ.ਏ. ਅਤੇ ਐਨ.ਏ.ਏ.ਸੀ.
ਪੋਸ਼ਣ ਵਿੱਚ, ਖੁਰਾਕ ਇੱਕ ਵਿਅਕਤੀ ਜਾਂ ਹੋਰ ਜੀਵਾਣੂ ਦੁਆਰਾ ਖਾਧਾ ਭੋਜਨ ਦਾ ਜੋੜ ਹੁੰਦਾ ਹੈ। ਸ਼ਬਦ ਖੁਰਾਕ ਅਕਸਰ ਸਿਹਤ ਜਾਂ ਵਜ਼ਨ-ਪ੍ਰਬੰਧਨ ਦੇ ਕਾਰਨਾਂ (ਖ਼ਾਸ ਤੌਰ 'ਤੇ ਦੋ ਅਕਸਰ ਸੰਬੰਧਿਤ ਹੋਣ ਦੇ ਨਾਲ) ਲਈ ਪੋਸ਼ਣ ਦੇ ਵਿਸ਼ੇਸ਼ ਦਾਖਲੇ ਦਾ ਸੰਕੇਤ ਕਰਦੀ ਹੈ। ਹਾਲਾਂਕਿ ਮਨੁੱਖੀ ਮਾਸਾਹਾਰੀ ਤੇ ਸ਼ਾਕਾਹਾਰੀ ਦੋਵੇਂ ਹਨ, ਹਰੇਕ ਸੱਭਿਆਚਾਰ ਅਤੇ ਹਰੇਕ ਵਿਅਕਤੀ ਕੋਲ ਕੁਝ ਖਾਣੇ ਦੀ ਪਸੰਦ ਹੈ ਜਾਂ ਕੁਝ ਖਾਣੇ ਦੀ ਆਦਤ ਹੈ। ਇਹ ਨਿੱਜੀ ਸਵਾਦ ਜਾਂ ਨੈਤਿਕ ਕਾਰਣਾਂ ਕਾਰਨ ਹੋ ਸਕਦਾ ਹੈ। ਵਿਅਕਤੀਗਤ ਖੁਰਾਕ ਸੰਬੰਧੀ ਚੋਣਾਂ ਘੱਟ ਜਾਂ ਵੱਧ ਤੰਦਰੁਸਤ ਹੋ ਸਕਦੀਆਂ ਹਨ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਜੈਨ ਧਰਮ ਵਿੱਚ ਤੀਰਥੰਕਰ ( ਅਰਿਹੰਤ , ਜਿਨੇਂਦਰ ) ਉਨ੍ਹਾਂ ੨੪ ਆਦਮੀਆਂ ਲਈ ਪ੍ਰਯੋਗ ਕੀਤਾ ਜਾਂਦਾ ਹੈ , ਜੋ ਆਪ ਤਪ ਦੇ ਮਾਧਿਅਮ ਵਲੋਂ ਆਤਮਗਿਆਨ ( ਕੇਵਲ ਗਿਆਨ ) ਪ੍ਰਾਪਤ ਕਰਦੇ ਹੈ । ਜੋ ਸੰਸਾਰ ਸਾਗਰ ਵਲੋਂ ਪਾਰ ਲਗਾਉਣ ਵਾਲੇ ਤੀਰਥ ਦੀ ਰਚਨਾ ਕਰਦੇ ਹੈ , ਉਹ ਤੀਰਥੰਕਰ ਕਹਾਂਦੇ ਹੈ ।ਤੀਰਥੰਕਰ ਉਹ ਵਿਅਕਤੀਆਂ ਹੈ ਜਿੰਹੋਨੇਂ ਪੂਰੀ ਤਰ੍ਹਾਂ ਵਲੋਂ ਕ੍ਰੋਧ ,ਹੰਕਾਰ , ਛਲ , ਇੱਛਾ , ਆਦਿ ਉੱਤੇ ਫਤਹਿ ਪ੍ਰਾਪਤ ਦੀ ਹੋ ) । ਤੀਰਥੰਕਰ ਨੂੰ ਇਸ ਨਾਮ ਵਲੋਂ ਕਿਹਾ ਜਾਂਦਾ ਹੈ ਕਿਉਂਕਿ ਉਹ ਤੀਰਥ ( ਪਾਇਆਬ ),ਏਕ ਜੈਨ ਸਮੁਦਾਏ ਦੇ ਸੰਸਥਾਪਕ ਹੈ ,ਜੋ ਪਾਇਆਬ ਦੇ ਰੂਪ ਵਿੱਚ ਮਨੁੱਖ ਕਸ਼ਟ ਦੀ ਨਦੀ ਨੂੰ ਪਾਰ ਕਰਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਬੋਲੀ ਦਾ ਸੰਬਧ ਪੰਜਾਬੀ ਲੋਕ ਨਾਚ ਗਿੱਧੇ ਨਾਲ ਹੈ ਅਤੇ ਬੋਲੀਆਂ ਦਾ ਗਿੱਧੇ ਵਾਂਗ ਪੰਜਾਬੀ ਸੱਭਿਆਚਾਰ ਵਿੱਚ ਮੁੱਖ ਸਥਾਨ ਹੈ। ਬੋਲੀ, ਆਪਣੀ ਭਾਵਨਾਵਾਂ ਨੂੰ ਵਿਅਕਤ ਕਰਨ ਦਾ ਇੱਕ ਲੈਅ-ਬੱਧ ਤਰੀਕਾ ਹੈ ਜਿਸ ਨੂੰ ਖੁਸ਼ੀ ਦੇ ਮੌਕੇ ਉੱਪਰ ਗਾਇਆ ਜਾਂਦਾ ਹੈ। ਬੋਲੀ ਦੇ ਬੋਲਾਂ ਉੱਪਰ ਹੀ ਗਿੱਧੇ ਦੀ ਤਾਲੀ ਵਜੱਦੀ ਹੈ। ਪੰਜਾਬ ਵਿੱਚ ਭਾਂਤ-ਭਾਂਤ ਦੀਆਂ ਬੋਲੀਆਂ ਸੁਣਨ ਨੂੰ ਮਿਲ ਜਾਂਦੀਆਂ ਹਨ। ਵਿਆਹ ਸਮੇਂ ਵੀ ਨਾਨਕਾ ਮੇਲ ਅਤੇ ਦਾਦਕਾ ਮੇਲ ਵਿੱਚ ਬੋਲੀਆਂ ਦਾ ਮੁਕਾਬਲਾ ਹੁੰਦਾ ਹੈ ਅਤੇ ਦੋਹੇਂ ਧਿਰਾਂ ਬੋਲੀਆਂ ਰਾਹੀਂ ਇੱਕ ਦੂਜੇ ਨੂੰ ਟੀਚਰਾਂ ਅਤੇ ਮਖੌਲਾਂ ਕਰਦੇ ਹਨ। ਇਸੇ ਪ੍ਰਕਾਰ ਪੰਜਾਬ ਵਿੱਚ ਹਰੇਕ ਰਿਸ਼ਤੇ ਨਾਲ ਸਬੰਧਿਤ ਬੋਲੀਆਂ ਮਿਲ ਜਾਂਦੀਆਂ ਹਨ ਜਿਵੇਂ: ਦੇਵਰ ਤੇ ਭਾਬੀ, ਸੱਸ ਤੇ ਨੂੰਹ, ਸੋਹਰਾ ਤੇ ਨੂੰਹ, ਜੇਠ ਤੇ ਭਰਜਾਈ, ਨਣਾਨ - ਭਰਜਾਈ ਅਤੇ ਪਤੀ-ਪਤਨੀ ਵਰਗੀਆਂ ਬੋਲੀਆਂ ਹਨ। ਪੰਜਾਬੀਆਂ ਦਾ ਜੀਵਨ-ਅਨੁਰਾਗ ਅਤੇ ਬ੍ਰਹਿਮੰਡ ਨਾਲ਼ ਇਕਸੁਰਤਾ ਦੀ ਚੇਸ਼ਟਾ ਵੀ ਇਹਨਾਂ ਬੋਲੀਆਂ ਵਿੱਚ ਪ੍ਰਗਟ ਹੋਈ ਹੈ। ਮਰਦਾ ਅਤੇ ਇਸਤਰੀਆਂ ਦੀਆ ਬੋਲੀਆਂ ਵੱਖ-ਵੱਖ ਹੁੰਦੀਆਂ ਹਨ ਪਰ ਦੋਹਾਂ ਤਰ੍ਹਾਂ ਦੀਆਂ ਬੋਲੀਆਂ ਵਿੱਚ ਕਈਂ ਥਾਂਈ ਅਨੁਭਵ ਦੀ ਸਾਂਝ ਵੀ ਮਿਲਦੀ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਗੜ੍ਹਾ (ਅੰਗ੍ਰੇਜ਼ੀ: Hail) ਠੋਸ ਮੀਂਹ ਦਾ ਇੱਕ ਰੂਪ ਹੈ। ਇਹ ਬਰਫ਼ ਦੀਆਂ ਗੋਲੀਆਂ ਵਰਗਾ ਹੁੰਦਾ ਹੈ ਪਰ ਅਸਲ 'ਚ ਉਸ ਤੋਂ ਵੱਖਰਾ ਹੁੰਦਾ ਹੈ, ਹਾਲਾਂਕਿ ਦੋਵੇਂ ਅਕਸਰ ਵੇਖਣ ਵਿੱਚ ਇੱਕੋ ਜਿਹੋ ਹੁੰਦੇ ਹਨ। ਇਸ ਵਿਚ ਗੇਂਦ ਜਾਂ ਬਰਫ ਦੇ ਅਨਿਯਮਿਤ ਆਕਾਰ ਹੁੰਦੇ ਹਨ, ਜਿਨ੍ਹਾਂ ਨੂੰ ਗੜੇਮਾਰੀ ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਠੰਡੇ ਮੌਸਮ ਵਿੱਚ ਬਰਫ ਦੀਆਂ ਪਰਤਾਂ ਪੈ ਜਾਂਦੀਆਂ ਹਨ, ਜਦੋਂ ਕਿ ਠੰਡੇ ਸਤਹ ਦੇ ਤਾਪਮਾਨ ਵਿੱਚ ਗੜੇ ਵਾਧੇ ਨੂੰ ਬਹੁਤ ਨੁਕਸਾਨਦਾਇਕ ਮੰਨਿਆ ਜਾਂਦਾ ਹੈ। ਪਾਣੀ ਦੀਆਂ ਬਰਫ਼ ਦੀਆਂ ਹੋਰ ਕਿਸਮਾਂ ਦੇ ਉਲਟ ਜਿਵੇਂ ਕਿ ਗਰੌਪਲ, ਜੋ ਕਿ ਰਾਈਮ, ਅਤੇ ਬਰਫ ਦੀਆਂ ਗੋਲੀਆਂ ਦਾ ਬਣਿਆ ਹੋਇਆ ਹੈ, ਜੋ ਕਿ ਛੋਟੇ ਅਤੇ ਪਾਰਦਰਸ਼ੀ ਹਨ, ਗੜੇਮਾਰੀ ਆਮ ਤੌਰ 'ਤੇ 5 ਮਿਲੀਮੀਟਰ (0.2 ਇੰਚ) ਅਤੇ 15 ਸੈਟੀਮੀਟਰ (6 ਇੰਚ) ਵਿਚ ਹੁੰਦੀ ਹੈ। 5 ਮਿੰਟ (0.20 ਇੰਚ) ਲਈ ਮੀਟਰ ਰਿਪੋਰਟਿੰਗ ਕੋਡ ਜੀ.ਆਰ.
ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖ ਧਰਮ ਦਾ ਕੇਂਦਰੀ ਧਾਰਮਿਕ ਪਾਠ ਹੈ, ਜਿਸ ਨੂੰ ਸਿੱਖ ਧਰਮ ਦੇ ਅੰਤਮ ਸਰਬਸ਼ਕਤੀਮਾਨ ਗੁਰੂ ਮੰਨਦੇ ਹਨ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਭਾਰਤੀ ਸਮਾਜ ਵਿੱਚ ਬਜੁਰਗਾਂ ਦੀ ਸੰਭਾਲ ਪਰਵਾਰ ਦੁਆਰਾ ਹੀ ਕੀਤੀ ਜਾਂਦੀ ਹੈ।ਪਰ ਹੌਲੀ ਹੌਲੀ ਬਦਲਦੀਆਂ ਕਦਰਾਂ ਕੀਮਤਾਂ ਕਾਰਨ,ਤੇਜ਼ ਰਫ਼ਤਾਰ ਜੀਵਨ ਚਾਲ ਕਾਰਨ ਯਾ ਹੋਰ ਕਈ ਖੁਦਗਰਜੀ ਦੇ ਕਾਰਨਾਂ ਕਾਰਨ ਬਜੁਰਗਾਂ ਦੀ ਸੰਭਾਲ ਨਹੀਂ ਬਜੁਰਗ਼ ਨਾਲ ਦੁਰਵਿਵਹਾਰ ਯਾ ਉਹਨਾਂ ਦਾ ਸ਼ੋਸਣ ਵਧਦਾ ਜਾ ਰਿਹਾ ਹੈ।ਹਾਲਾਕਿ ਭਾਰਤ ਦੀ ਵਿਸ਼ੇਸਤਾ ਉਸ ਦੇ ਪਰਵਾਰਕ ਢਾਂਚੇ ਕਰਕੇ ਹੀ ਹੈ ਜਿਸ ਨੂੰ ਬਚਾਉਣ ਦੀ ਬਹੁਤ ਲੋੜ ਹੈ ਅਤੇ ਅੱਜ ਦੇ ਸਮਾਜਿਕ ਵਿਗਿਆਨ ਦੇ ਸ਼ਾਸਤ੍ਰੀਆਂ ਦਾ ਇਹ ਮਹੱਤਵਪੂਰਨ ਅਧਿਅਨ ਵਿਸ਼ਾ ਹੋਣਾ ਚਾਹੀਦਾ ਹੈ।
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾਇ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਆਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।