ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਮਧੂਬਾਲਾ (ਅੰਗਰੇਜ਼ੀ: Madhubala; 1933–1967) ਦੇ ਨਾਮ ਨਾਲ਼ ਜਾਣੀ ਜਾਂਦੀ ਮੁਮਤਾਜ਼ ਜਹਾਂ ਬੇਗਮ ਦੇਹਲਵੀ ਇੱਕ ਭਾਰਤੀ ਹਿੰਦੀ ਫ਼ਿਲਮੀ ਅਭਿਨੇਤਰੀ ਸੀ। ਉਸਨੇ ਫ਼ਿਲਮ ਬਸੰਤ (1942) ਵਿੱਚ ਇੱਕ ਬਾਲ ਕਿਰਦਾਰ ਨਾਲ਼ ਆਪਣੀ ਅਦਾਕਾਰੀ ਦੀ ਸੁਰੂਆਤ ਕੀਤੀ ਅਤੇ ਫਿਰ ਮਹਿਲ (1949), ਮਿਸਟਰ ਐਂਡ ਮਿਸਿਜ਼ 55 (1955), ਚਲਤੀ ਕਾ ਨਾਮ ਗਾੜੀ (1958) ਅਤੇ ਮੁਗ਼ਲ-ਏ-ਆਜ਼ਮ (1960) ਆਦਿ ਫ਼ਿਲਮਾਂ ਨਾਲ਼ ਉਹ ਫ਼ਿਲਮੀ ਪਰਦੇ ਦੀ ਉੱਘੀ ਅਦਾਕਾਰਾ ਬਣ ਗਈ।
ਫਰੀ ਸਾਫਟਵੇਅਰ ਫਾਊਂਡੇਸ਼ਨ (ਐੱਫ.ਐੱਸ.ਐੱਫ), 4 ਅਕਤੂਬਰ 1985 ਨੂੰ ਰਿਚਰਡ ਸਟਾਲਮੈਨ ਦੁਆਰਾ ਸਥਾਪਤ 501 (ਸੀ) (3) ਗ਼ੈਰ-ਮੁਨਾਫ਼ਾ ਸੰਸਥਾ ਹੈ, ਜੋ ਮੁਫਤ ਸਾਫਟਵੇਅਰ ਦੀ ਸਹਾਇਤਾ ਲਈ ਸਮਰਥਨ ਕਰਦੀ ਹੈ, ਜੋ ਕਿ ਕੰਪਿਊਟਰ ਸਾਫਟਵੇਅਰ ਦਾ ਅਧਿਅਨ ਕਰਨ, ਵੰਡਣ, ਬਣਾਉਣ ਅਤੇ ਸੋਧ ਕਰਨ ਲਈ ਵਿਆਪਕ ਆਜ਼ਾਦੀ ਨੂੰ ਉਤਸ਼ਾਹਿਤ ਕਰਦੀ ਹੈ। ਸਾਫਟਵੇਅਰ ਡਿਲੀਵਰੀ ("ਇਕੋ ਜਿਹੇ ਸ਼ੇਅਰ") ਦੇ ਤਹਿਤ ਵੰਡਿਆ ਜਾ ਰਿਹਾ ਹੈ, ਜਿਵੇਂ ਕਿ ਇਸ ਦੇ ਆਪਣੇ ਜੀਐਨਯੂ ਜਨਰਲ ਪਬਲਿਕ ਲਾਇਸੈਂਸ ਨਾਲ।ਐਫ.ਐਸ.ਐਫ ਨੂੰ ਮੈਸੇਚਿਉਸੇਟਸ, ਯੂ.ਐਸ. ਵਿਚ ਸ਼ਾਮਲ ਕੀਤਾ ਗਿਆ ਸੀ, ਜਿੱਥੇ ਇਹ ਆਧਾਰਿਤ ਵੀ ਹੈ।1990 ਦੇ ਦਹਾਕੇ ਦੇ ਅੰਤ ਤਕ, ਐਫ.ਐਸ.ਐਫ.
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਫ਼ਰਵਰੀ 2019 ਮੁਤਾਬਿਕ ਇਸ ਵਿਕੀ ’ਤੇ 30,970 ਲੇਖ ਹਨ ਅਤੇ ਇਸ ਦੇ ਕੁੱਲ 27,119 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,55,248 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.17 (484a1d0) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਅਦਾਕਾਰ (ਇ ਲਿੰ: ਅਦਾਕਾਰਾ, ਅੰਗਰੇਜ਼ੀ: actor- ਐਕਟਰ, ਕਈ ਵਾਰ ਇਸਤਰੀ ਲਿੰਗ ਐਕਟਰੈਸ) ਲਈ ਅਭਿਨੇਤਾ (ਇ ਲਿੰ: ਅਭਿਨੇਤਰੀ) ਸ਼ਬਦ ਦੀ ਵੀ ਵਰਤੋਂ ਕੀਤੀ ਜਾਂਦੀ ਹੈ। ਅਦਾਕਾਰ ਲਈ ਪ੍ਰਾਚੀਨ ਯੂਨਾਨੀ ਲਫ਼ਜ਼ ὑποκριτής " Hypokrites " ਦਾ ਮਤਲਬ ਇੱਕ ਐਸਾ ਸ਼ਖ਼ਸ ਹੈ ਜੋ ਵਜ਼ਾਹਤ ਜਾਂ ਤਰਜਮਾਨੀ ਕਰਦਾ ਹੈ। ਯਾਨੀ ਉਹ ਪੇਸ਼ਕਾਰ ਜੋ ਕਿਸੇ ਡਰਾਮੇ ਜਾਂ ਹਾਸਰਸੀ ਪ੍ਰੋਡਕਸ਼ਨ ਵਿੱਚ ਅਭਿਨੈ ਕਰਦਾ ਹੈ ਅਤੇ ਇਸ ਗੁਣ ਸਦਕਾ ਫ਼ਿਲਮ, ਟੈਲੀਵਿਜ਼ਨ ਜਾਂ ਰੇਡਿਉ ਪ੍ਰੋਗਰਾਮਿੰਗ ਵਿੱਚ ਕੰਮ ਕਰਦਾ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਉਚਾਰਨ (15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਦੇ ਮਹੀਨੇ ਵਿੱਚ ਅਲੱਗ-ਅਲੱਗ ਮਿਤੀ ਨੂੰ ਆਉਂਦੀ ਹੈ।ਗੁਰੂ ਨਾਨਕ ਦੇਵ ਜੀ ਨੇ ਦੂਰ-ਦੂਰ ਤੱਕ ਯਾਤਰਾ ਕੀਤੀ ਅਤੇ ਲੋਕਾਂ ਨੂੰ ਇੱਕ ਪਰਮੇਸ਼ਰ ਹੋਣ ਦਾ ਸੰਦੇਸ਼ ਦਿੱਤਾ ਜੋ ਆਪਣੀ ਹਰ ਇੱਕ ਰਚਨਾ ਵਿੱਚ ਵਾਸ ਕਰਦਾ ਹੈ ਅਤੇ ਅਨਾਦਿ ਸੱਚ ਨੂੰ ਦਰਸਾਉਂਦਾ ਹੈ। ਉਹਨਾਂ ਨੇ ਇਕ ਅਨੋਖਾ ਅਧਿਆਤਮਿਕ, ਸਮਾਜਕ, ਅਤੇ ਰਾਜਨੀਤਕ ਪਲੇਟਫਾਰਮ ਤਿਆਰ ਕੀਤਾ ਜੋ ਸਮਾਨਤਾ, ਭਰੱਪਣ ਦਾ ਪਿਆਰ, ਭਲਾਈ, ਅਤੇ ਸਦਭਾਵਨਾ 'ਤੇ ਆਧਾਰਿਤ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਨਾਨਕ ਦੇ ਸ਼ਬਦ, 974 ਕਾਵਿਕ ਭਜਨਾਂ ਦੇ ਰੂਪ ਵਿਚ ਦਰਜ਼ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਮੁੱਖ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸ਼ਟ ਹਨ। ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ (ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ), ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਫ਼ਿਲਮ , ਚਲਚਿੱਤਰ ਅਤੇ ਸਿਨੇਮਾ ਵਿੱਚ ਚਿਤਰਾਂ ਨੂੰ ਇਸ ਤਰ੍ਹਾਂ ਇੱਕ ਦੇ ਬਾਅਦ ਇੱਕ ਦਿਖਾਇਆ ਜਾਂਦਾ ਹੈ ਜਿਸਦੇ ਨਾਲ ਰਫ਼ਤਾਰ ਦਾ ਆਭਾਸ ਹੁੰਦਾ ਹੈ । ਫਿਲਮਾਂ ਅਕਸਰ ਵੀਡਿਓ ਕੈਮਰੇ ਨਾਲ ਰਿਕਾਰਡ ਕਰਕੇ ਬਣਾਈਆਂ ਜਾਂਦੀਆਂ ਹਨ , ਜਾਂ ਫਿਰ ਐਨੀਮੇਸ਼ਨ ਵਿਧੀਆਂ ਜਾਂ ਸਪੈਸ਼ਲ ਇਫੈਕਟਸ ਦਾ ਪ੍ਰਯੋਗ ਕਰਕੇ । ਅੱਜ ਇਹ ਮਨੋਰੰਜਨ ਦਾ ਮਹੱਤਵਪੂਰਣ ਸਾਧਨ ਹਨ ਲੇਕਿਨ ਇਨ੍ਹਾਂ ਦਾ ਪ੍ਰਯੋਗ ਕਲਾ - ਪਰਕਾਸ਼ਨ ਅਤੇ ਸਿੱਖਿਆ ਲਈ ਵੀ ਹੁੰਦਾ ਹੈ । ਭਾਰਤ ਸੰਸਾਰ ਵਿੱਚ ਸਭ ਤੋਂ ਜਿਆਦਾ ਫਿਲਮਾਂ ਬਣਾਉਂਦਾ ਹੈ । ਫਿਲਮ ਉਦਯੋਗ ਦਾ ਮੁੱਖ ਕੇਂਦਰ ਮੁੰਬਈ ਹੈ , ਜਿਸਨੂੰ ਅਮਰੀਕਾ ਦੇ ਫਿਲਮੋਤਪਾਦਨ ਕੇਂਦਰ ਹਾਲੀਵੁਡ ਦੇ ਨਾਮ ਉੱਤੇ ਬਾਲੀਵੁਡ ਕਿਹਾ ਜਾਂਦਾ ਹੈ । ਭਾਰਤੀ ਫਿਲਮਾਂ ਵਿਦੇਸ਼ਾਂ ਵਿੱਚ ਵੀ ਵੇਖੀਆਂ ਜਾਂਦੀਆਂ ਹਨ ਸਿਨੇਮਾ ਵੀਹਵੀਂ ਸ਼ਤਾਬਦੀ ਦੀ ਸਭ ਤੋਂ ਜਿਆਦਾ ਹਰਮਨ ਪਿਆਰੀ ਕਲਾ ਹੈ ਜਿਸਨੂੰ ਪ੍ਰਕਾਸ਼ ਵਿਗਿਆਨ , [ [ ਰਸਾਇਣ ਵਿਗਿਆਨ ] , ਬਿਜਲਈ ਵਿਗਿਆਨ , ਫੋਟੋ ਤਕਨੀਕ ਅਤੇ ਦ੍ਰਿਸ਼ਟੀਕਿਰਿਆ ਵਿਗਿਆਨ ( ਖੋਜ ਦੇ ਅਨੁਸਾਰ ਅੱਖ ਦੀ ਰੇਟੀਨਾ ਕਿਸੇ ਵੀ ਦ੍ਰਿਸ਼ ਦੀ ਛਵੀ ਨੂੰ ਸੇਕੇਂਡ ਦੇ ਦਸਵਾਂ ਹਿੱਸੇ ਤੱਕ ਅੰਕਿਤ ਕਰ ਸਕਦੀ ਹੈ ) ਦੇ ਖੇਤਰਾਂ ਵਿੱਚ ਹੋਈ ਤਰੱਕੀ ਨੇ ਸੰਭਵ ਬਣਾਇਆ ਹੈ । ਵੀਹਵੀਂ ਸ਼ਤਾਬਦੀ ਦੇ ਸੰਪੂਰਣ ਦੌਰ ਵਿੱਚ ਮਨੋਰੰਜਨ ਦੇ ਸਭ ਤੋਂ ਜਰੂਰੀ ਸਾਧਨ ਦੇ ਰੂਪ ਵਿੱਚ ਸਥਾਪਤ ਕਰਨ ਵਿੱਚ ਬਿਜਲੀ ਦਾ ਬੱਲਬ , ਆਰਕਲੈਂਪ , ਫੋਟੋ ਸੇਂਸਿਟਿਵ ਕੈਮੀਕਲ , ਬਾਕਸ - ਕੈਮਰਾ , ਗਲਾਸ ਪਲੇਟ ਪਿਕਚਰ ਨੈਗੇਟਿਵਾਂ ਦੇ ਸਥਾਨ ਉੱਤੇ ਜਿਲੇਟਿਨ ਫਿਲਮਾਂ ਦਾ ਪ੍ਰਯੋਗ , ਪ੍ਰੋਜੇਕਟਰ , ਲੇਂਸ ਆਪਟਿਕਸ ਵਰਗੀਆਂ ਤਮਾਮ ਕਾਢਾਂ ਨੇ ਸਹਾਇਤਾ ਕੀਤੀ ਹੈ । ਸਿਨੇਮੇ ਦੇ ਕਈ ਰਕੀਬ ਆਏ ਜਿਨ੍ਹਾਂ ਦੀ ਚਮਕ ਧੁੰਦਲੀ ਹੋ ਗਈ । ਲੇਕਿਨ ਇਹ ਅਜੇ ਵੀ ਲੁਭਾਉਂਦਾ ਹੈ । ਫਿਲਮੀ ਸਿਤਾਰਿਆਂ ਲਈ ਲੋਕਾਂ ਦੀ ਚੁੰਬਕੀ ਖਿੱਚ ਬਰਕਰਾਰ ਹੈ । ਇੱਕ ਪੀੜ੍ਹੀ ਦੇ ਸਿਤਾਰੇ ਦੂਜੀ ਪੀੜ੍ਹੀ ਦੇ ਸਿਤਾਰਿਆਂ ਨੂੰ ਅੱਗੇ ਵਧਣ ਦਾ ਰਸਤੇ ਦੇ ਰਹੇ ਹਨ । ਸਿਨੇਮਾ ਨੇ ਟੀ . ਵੀ . , ਵੀਡੀਆਂ , ਡੀਵੀਡੀ ਅਤੇ ਸੇਟੇਲਾਇਟ , ਕੇਬਲ ਜਿਵੇਂ ਮਨੋਰੰਜਨ ਦੇ ਤਮਾਮ ਸਾਧਨ ਵੀ ਪੈਦਾ ਕੀਤੇ ਹਨ । ਅਮਰੀਕਾ ਵਿੱਚ ਰੋਨਾਲਡ ਰੀਗਨ , ਭਾਰਤ ਵਿੱਚ ਏਮ.
ਪਾਕੀਜ਼ਾ (ਉਰਦੂ: پاکیزہ; ਮਤਲਬ: ਪਵਿੱਤਰ, ਪਾਕ) ੧੯੭੨ ਦੀ ਇੱਕ ਭਾਰਤੀ ਫ਼ਿਲਮ ਹੈ ਜਿਸਦੇ ਹਦਾਇਤਕਾਰ ਕਮਲ ਅਮਰੋਹੀ ਹਨ ਅਤੇ ਇਸ ਵਿੱਚ ਮੁੱਖ ਕਿਰਦਾਰ ਰਾਜ ਕੁਮਾਰ ਅਤੇ ਮੀਨਾ ਕੁਮਾਰੀ ਨੇ ਨਿਭਾਏ। ਇਹ ਫ਼ਿਲਮ ਲਖਨਊ ਦੀ ਇੱਕ ਤਵਾਇਫ਼ ਦੀ ਕਹਾਣੀ ਹੈ, ਜਿਸਦਾ ਰੋਲ ਮੀਨਾ ਕੁਮਾਰੀ ਨੇ ਨਿਭਾਇਆ। ਫ਼ਿਲਮ ਪੂਰੀ ਹੋਣ ਦੇ ਥੋੜਾ ਚਿਰ ਬਾਅਦ ਹੀ ਮੀਨਾ ਕੁਮਾਰੀ ਦੀ ਮੌਤ ਹੋ ਗਈ ਸੀ। ਫ਼ਿਲਮ ਦਾ ਸੰਗੀਤ ਗ਼ੁਲਾਮ ਮੁਹੱਮਦ ਅਤੇ ਨੌਸ਼ਾਦ ਨੇ ਦਿੱਤਾ ਹੈ। ਇਹ 4 ਫ਼ਰਵਰੀ 1972 ਨੂੰ ਰਿਲੀਜ਼ ਹੋਈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਵੇਲੇਨਟਾਈਨ ਡੇ ਇੱਕ ਉਤਸਵ ਦਿਵਸ ਹੈ। ਇਸਨੂੰ ਸੰਤ ਵੈਲਨਟਾਈਨ ਡੇ ਜਾਂ ਫੀਸਟ ਔਫ ਸੇਂਟ ਵੈਲਨਟਾਈਨ ਡੇ ਵੀ ਕਿਹਾ ਜਾਂਦਾ ਹੈ। ਇਹ ਹਰ ਸਾਲ ਦੀ 14 ਫ਼ਰਵਰੀ ਨੂੰ ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਮਨਾਇਆ ਜਾਂਦਾ ਹੈ ਭਾਵੇਂ ਕਿ ਬਹੁਤਿਆਂ ਦੇਸ਼ਾਂ ਵਿੱਚ ਇਸ ਦੀ ਛੁਟੀ ਨਹੀਂ ਹੁੰਦੀ। 14 ਫ਼ਰਵਰੀ ਸੰਨ 278 ਦੇ ਦਿਨ ਰੋਮ ਦੇ ਰਾਜੇ ਕਲੌਡੀਅਸ ਨੇ ਪਾਦਰੀ ਵੈਲਨਟਾਈਨ ਦਾ ਸਿਰ ਵੱਢ ਕੇ ਉਸ ਨੂੰ ਸਜ਼ਾ-ਏ-ਮੌਤ ਦਿਤੀ। ਉਨ੍ਹੀਂ ਦਿਨੀਂ ਰੋਮ ਦਾ ਰਾਜਾ ਇਕ ਵੱਡੀ ਫ਼ੌਜ ਬਣਾਉਣੀ ਚਾਹੁੰਦਾ ਸੀ ਪਰ ਲੋਕ ਫ਼ੌਜ ਵਿਚ ਭਰਤੀ ਨਹੀਂ ਸਨ ਹੋਣਾ ਚਾਹੁੰਦੇ। ਰਾਜੇ ਕਲੌਡੀਅਸ ਦਾ ਖ਼ਿਆਲ ਸੀ ਕਿ ਲੋਕ ਅਪਣੀਆਂ ਬੀਵੀਆਂ ਅਤੇ ਪਰਵਾਰ ਨਾਲ ਮੋਹ ਹੋਣ ਕਰ ਕੇ ਫ਼ੌਜ ਵਿਚ ਭਰਤੀ ਨਹੀਂ ਹੁੰਦੇ। ਇਸ ਲਈ ਉਸ ਨੇ ਵਿਆਹ ਤੇ ਮੰਗਣੀਆਂ 'ਤੇ ਪਾਬੰਦੀ ਲਾ ਦਿਤੀ। ਪਾਦਰੀ ਇਸ ਨੂੰ ਬੇਇਨਸਾਫ਼ੀ ਸਮਝਦਾ ਸੀ। ਇਸ ਲਈ ਉਸ ਨੇ ਚੋਰੀ ਚੋਰੀ ਵਿਆਹ ਕਰਨੇ ਜਾਰੀ ਰੱਖੇ। ਅਖ਼ੀਰ ਇਸ ਦਾ ਰਾਜ਼ ਖੁੱਲ੍ਹ ਗਿਆ ਅਤੇ ਵੈਲਨਟਾਈਨ ਨੂੰ ਗਿ੍ਫ਼ਤਾਰ ਕਰ ਕੇ ਉਸ ਨੂੰ ਸਜ਼ਾ-ਏ-ਮੋਤ ਦਿਤੀ ਗਈ। ਉਸ ਨੂੰ ਸੋਟੀਆਂ ਮਾਰ-ਮਾਰ ਕੇ ਖ਼ਤਮ ਕਰ ਕੇ ਉਸ ਦਾ ਸਿਰ ਵੱਢ ਦਿਤਾ ਗਿਆ। ਲੋਕ ਕਥਾ ਅਨੁਸਾਰ, ਆਪਣੇ ਜੇਲ੍ਹ ਦੇ ਸਮੇਂ ਜੇਲਰ ਦੀ ਬੇਟੀ ਦਾ ਇਲਾਜ ਕਰ ਕੇ ਉਸ ਦੀ ਬਿਮਾਰੀ ਨੂੰ ਠੀਕ ਕਰ ਦਿੱਤਾ। ਜਦ ਉਹ ਜੇਲ ਵਿਚ ਸੀ ਤਾਂ ਇਸ ਦੌਰਾਨ ਜੇਲਰ ਦੀ ਕੁੜੀ ਨੂੰ ਉਸ ਨਾਲ ਪਿਆਰ ਹੋ ਗਿਆ। ਮਾਰੇ ਜਾਣ ਤੋਂ ਪਹਿਲਾਂ ਉਸ ਨੇ ਉਸ ਕੁੜੀ ਨੂੰ ਇਕ ਰੁੱਕਾ ਲਿਖਿਆ ਜਿਸ 'ਤੇ ਲਿਖਿਆ ਸੀ 'From your Valentine (ਤੇਰੇ ਵੈਲਨਟਾਈਨ ਵਲੋਂ)'। ਮਰਨ ਮਗਰੋਂ ਉਸ ਨੂੰ 'ਸੇਂਟ' ਦਾ ਰੁਤਬਾ ਦਿਤਾ ਗਿਆ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਮੁੰਬਈ (1995 ਤੱਕ ਬੰਬਈ) ਭਾਰਤ ਦੇ ਮਹਾਂਰਾਸ਼ਟਰ ਸੂਬੇ ਦੀ ਰਾਜਧਾਨੀ ਹੈ ਅਤੇ ਇਹ ਭਾਰਤ ਦਾ ਦੂਸਰਾ ਵੱਡਾ ਮਹਾਂਨਗਰ ਹੈ। ਭਾਰਤ ਦੇ ਪੱਛਮੀ ਤੱਟ ਉੱਤੇ ਸਥਿੱਤ ਹੈ। ਇਸ ਦੀ ਜਨਸੰਖਿਆ ਲਗਭਗ 3 ਕਰੋੜ 29 ਲੱਖ ਹੈ। ਇਹ ਭਾਰਤ ਦਾ ਸਭ ਤੋਂ ਜਿਆਦਾ ਆਬਾਦੀ ਵਾਲਾ ਸ਼ਹਿਰ ਹੈ। ਇਸ ਦਾ ਗਠਨ ਲਾਵਾ ਨਿਰਮਿਤ ਸੱਤ ਛੋਟੇ-ਛੋਟੇ ਦੀਪਾਂ ਦੁਆਰਾ ਹੋਇਆ ਹੈ ਅਤੇ ਇਹ ਪੁਲਾਂ ਦੁਆਰਾ ਪ੍ਰਮੁੱਖ ਧਰਤੀ-ਖੰਡ ਦੇ ਨਾਲ ਜੁੜਿਆ ਹੋਇਆ ਹੈ। ਮੁੰਬਈ ਬੰਦਰਗਾਹ ਭਾਰਤ ਦਾ ਸਭ ਤੋਂ ਵੱਡੀ ਸਮੁੰਦਰੀ ਬੰਦਰਗਾਹ ਹੈ। ਮੁੰਬਈ ਦਾ ਸਮੁੰਦਰੀ ਕਿਨਾਰਾ ਕਟਿਆ-ਫੱਟਿਆ ਹੈ ਜਿਸਦੇ ਕਾਰਨ ਇਸ ਦਾ ਬੰਦਰਗਾਹ ਸੁਭਾਵਕ ਅਤੇ ਸੁਰੱਖਿਅਤ ਹੈ। ਯੂਰਪ, ਅਮਰੀਕਾ, ਅਫਰੀਕਾ ਆਦਿ ਪੱਛਮੀ ਦੇਸ਼ਾਂ ਨਾਲ ਜਲਮਾਰਗ ਜਾਂ ਵਾਯੂ ਮਾਰਗ ਰਾਹੀਂ ਆਉਣ ਵਾਲੇ ਜਹਾਜ ਅਤੇ ਯਾਤਰੀ ਸਭ ਤੋਂ ਪਹਿਲਾਂ ਮੁੰਬਈ ਹੀ ਆਉਂਦੇ ਰਹੇ ਹਨ ਇਸ ਲਈ ਮੁੰਬਈ ਨੂੰ ਭਾਰਤ ਦਾ ਪ੍ਰਵੇਸ਼ਦਵਾਰ ਕਿਹਾ ਜਾਂਦਾ ਹੈ।
ਮਹਾਰਾਸ਼ਟਰ (ਮਰਾਠੀ: महाराष्ट्र,/mɑːhəˈrɑːʃtrə/ [məharaːʂʈrə] ( ਸੁਣੋ)) ਭਾਰਤ ਦਾ ਇੱਕ ਰਾਜ ਹੈ ਜੋ ਭਾਰਤ ਦੇ ਪੱਛਮ ਵਿੱਚ ਸਥਿਤ ਹੈ। ਇਸਦੀ ਗਿਣਤੀ ਭਾਰਤ ਦੇ ਸਭ ਤੋਂ ਧਨੀ ਰਾਜਾਂ ਵਿੱਚ ਕੀਤੀ ਜਾਂਦੀ ਹੈ। ਇਸਦੀ ਰਾਜਧਾਨੀ ਮੁੰਬਈ ਹੈ ਜੋ ਭਾਰਤ ਦਾ ਸਭ ਤੋਂ ਵੱਡਾ ਸ਼ਹਿਰ ਅਤੇ ਦੇਸ਼ ਦੀ ਆਰਥਕ ਰਾਜਧਾਨੀ ਵਜੋਂ ਵੀ ਜਾਣੀ ਜਾਂਦੀ ਹੈ। ਅਤੇ ਇਥੋਂ ਦਾ ਪੂਨਾ ਸ਼ਹਿਰ ਵੀ ਭਾਰਤ ਦੇ ਵੱਡੇ ਮਹਾਨਗਰਾਂ ਵਿੱਚ ਗਿਣਿਆ ਜਾਂਦਾ ਹੈ। ਇਹ ਸ਼ਹਿਰ ਭਾਰਤ ਦਾ ਛੇਵਾਂ ਸਭ ਤੋਂ ਵੱਡਾ ਸ਼ਹਿਰ ਹੈ।
ਅਬਦੁਰ ਰਹਿਮਾਨ ਚੁਗਤਾਈ (1897–1975) ਪਾਕਿਸਤਾਨ ਦਾ ਇੱਕ ਪ੍ਰਮੁੱਖ ਕਲਾਕਾਰ ਸੀ। ਉਹ ਲਾਹੌਰ ਵਿੱਚ 1897 ਵਿੱਚ ਪੈਦਾ ਹੋਇਆ ਸੀ। ਪੇਟਿੰਗ ਸਿੱਖਿਆ ਲਾਹੌਰ ਅਤੇ ਵਿਦੇਸ਼ ਤੋਂ ਪ੍ਰਾਪਤ ਕੀਤੀ ਸੀ। ਉਸਨੇ ਬੋਧੀ, ਹਿੰਦੂ, ਇਸਲਾਮੀ, ਮੁਗਲ ਅਤੇ ਨਵੀਨ ਵਿਸ਼ਿਆਂ ਤੇ ਤਸਵੀਰਾਂ ਬਣਾਈਆਂ। ਉਸ ਦੀਆਂ ਤਸਵੀਰਾਂ ਦੁਨੀਆਂ ਦੀਆਂ ਮੁਮਤਾਜ਼ ਆਰਟ ਗੈਲਰੀਆਂ ਵਿੱਚ ਮੌਜੂਦ ਹਨ। ਇਕਬਾਲ, ਪਿਕਾਸੋ ਅਤੇ ਮਲਿਕਾ ਐਲਿਜ਼ਬਥ ਦੂਜੀ ਵੀ ਉਸ ਦੇ ਫ਼ਨ ਦੀ ਕਾਇਲ ਸੀ। 1924 ਵਿੱਚ ਵੀਮਬਲੇ ਸ਼ੋਅ ਵਿੱਚ ਤਕਰੀਬਨ 25 ਮਿਲੀਅਨ ਲੋਕਾਂ ਨੇ ਉਸ ਦੇ ਫ਼ਨ ਦੇ ਨਜ਼ਾਰੇ ਦੇਖੇ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,967 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਮਾਰਕਸਵਾਦ ਸਮਾਂ ਬੀਤਣ ਨਾਲ ਜਿਉਂ- ਜਿਉਂ ਸਮਾਜ ਅਤੇ ਇਸਦੀਆਂ ਭਿੰਨ–ਭਿੰਨ ਸੰਸਥਾਵਾਂ ਗੁੰਝਲਦਾਰ ਰਹੀਆਂ ਹਨ ਉਸੇ ਤਰ੍ਹਾਂ ਹੀ ਸਾਹਿਤ ਵੀ ਗੁੰਝਲਦਾਰ ਅਤੇ ਬਹੁਪੱਖੀ ਹੁੰਦਾ ਰਿਹਾ ਹੈ। ਸਾਹਿਤ ਸਮਾਜਿਕ ਯਥਾਰਥ, ਆਦਰਸ਼ਵਾਦ, ਰਾਜਨੀਤਿਕ ਵਿਚਾਰਧਾਰਾ, ਇਤਿਹਾਸ ਅਤੇ ਮਿਥਿਹਾਸ ਦਾ ਵੇਰਵਾ ਹੈ। ਭਿੰਨ-ਭਿੰਨ ਸਾਹਿਤਕਾਰ ਜੀਵਨ ਦੇ ਭਿੰਨ–ਭਿੰਨ ਖੇਤਰਾਂ ਵਿੱਚੋਂ ਆਪਣੇ ਵਿਸ਼ੇ ਪ੍ਰਾਪਤ ਕਰਦੇ ਹਨ ਅਤੇ ਆਪੋ ਆਪਣੇ ਵਿਅਕਤੀਗਤ ਦ੍ਰਿਸ਼ਟੀਕੋਣ ਤੋਂ ਜੀਵਨ ਦੀਆਂ ਸਮੱਸਿਆਵਾਂ ਦਾ ਵਰਨਣ ਕਰਦੇ ਹਨ। ਇਸ ਲਈ ਸਾਹਿਤ ਦੀ ਆਲੋਚਨਾ ਕਰਨ ਲਈ ਵੱਖਰੇ–ਵੱਖਰੇ ਸਿਧਾਂਤ ਹੋਂਦ ਵਿੱਚ ਆਉਂਦੇ ਰਹਿੰਦੇ ਹਨ। ਇਨ੍ਹਾਂ ਵਿੱਚੋਂ ਹੀ ਇੱਕ ਮਾਰਕਸਵਾਦੀ ਪ੍ਰਣਾਲੀ ਹੈ। ਪੰਜਾਬੀ ਸਾਹਿਤ ਆਲੋਚਨਾ ਵਿੱਚ ਮਾਰਕਸਵਾਦੀ ਦ੍ਰਿਸ਼ਟੀ ਤੋਂ ਜਿੰਨ੍ਹਾਂ ਕੁ ਕੰਮ ਆਲੋਚਨਾ ਦੇ ਖੇਤਰ ਵਿੱਚੋਂ ਹੋਈਆ ਹੈ ਉਸਦਾ ਆਧਾਰ ਪੱਛਮੀ ਮਾਰਕਸਵਾਦੀ ਆਲੋਚਨਾ ਹੀ ਬਣਦੀ ਹੈ। ਮਾਰਕਸਵਾਦੀ ਦ੍ਰਿਸ਼ਟੀ ਜਾਂ ਮਾਰਕਸਵਾਦੀ ਵਿਚਾਰਧਾਰਾ ਦਾ ਖੇਤਰ ਬਹੁਤ ਵਿਸ਼ਾਲ ਹੈ। ਇਸਦੇ ਘੇਰੇ ਵਿੱਚ ਆਰਥਿਕ, ਸਮਾਜਿਕ, ਰਾਜਸੀ ਅਤੇ ਧਾਰਮਿਕ ਸਾਰੇ ਹੀ ਖੇਤਰ ਆ ਜਾਂਦੇ ਹਨ। ਮਾਰਕਸਵਾਦੀ ਦਰਸ਼ਨ ਦੇ ਹੋਂਦ ਵਿੱਚੋਂ ਆਉਣ ਵਿੱਚ ਜਿੱਥੇ ਪ੍ਰਕਿਰਤੀ ਦੇ ਨਿਯਮਾਂ ਦਾ ਯੋਗਦਾਨ ਹੈ ਉੱਥੇ ਸਮਾਜਿਕ ਪ੍ਰਸਥਿਤੀਆਂ ਦੀ ਦੇਣ ਵੀ ਮਹੱਤਵਪੂਰਨ ਹੈ। ਮਾਰਕਸਵਾਦੀ ਦਰਸ਼ਨ ਸਿਧਾਂਤ ਅਤੇ ਅਮਨ ਦੀ ਏਕਤਾ ਵਿੱਚੋਂ ਵਿਸ਼ਵਾਸ ਰੱਖਦਾ ਹੈ। ਇਹ ਪਦਾਰਥ ਨੂੰ ਮੂਲ ਅਤੇ ਮਨੁੱਖੀ ਚੇਤਨਾ ਤੋਂ ਆਜ਼ਾਦ ਹੋਂਦ ਰੱਖਣ ਵਾਲਾ ਦਰਸ਼ਨ ਹੈ ਅਤੇ ਇਹ ਦਰਸ਼ਨ ਇਸ ਸੰਸਾਰ ਅਤੇ ਪਦਾਰਥ ਦੀ ਹੋਂਦ ਦੀ ਕਿਸੇ ਪਰਾ ਸ਼ਕਤੀ ਦੀ ਸਿਰਜਣਾ ਦੇ ਵਿਚਾਰ ਨੂੰ ਰੱਦ ਕਰਦਾ ਹੈ। ਮਾਰਕਸਵਾਦ ਜਰਮਨ ਦੇ ਕਾਰਲ ਹੈਨਰਿਖ ਮਾਰਕਸ ਦੇ ਵਿਚਾਰਾਂ ‘ਚ ਆਕਾਰ ਗ੍ਰਹਿਣ ਕਰਦਾ ਹੈ। ਕਾਰਲ ਮਾਰਕਸ ਜਰਮਨ ਦੇ ਫਿਲਾਸ਼ਫਰ, ਅਰਥ-ਸ਼ਾਸ਼ਤਰੀ, ਸਮਾਜ ਵਿਗਿਆਨੀ ਇਤਿਹਾਸ ਦਾ ਪੱਤਰਕਾਰ ਅਤੇ ਸਮਾਜਿਕ ਇਨਕਲਾਬੀ ਸਨ। ਉਨ੍ਹਾਂ ਦਾ ਜਨਮ 5 ਮਈ 1818 ਈ. ਨੂੰ ਇੱਕ ਯਹੂਦੀ ਪਰਿਵਾਰ ਵਿੱਚ ਹੋਇਆ। ਉਹ ਬੋਨ ਯੂਨੀਵਰਸਿਟੀ ਅਤੇ ਜੇਨਾ ਯੂਨੀਵਰਸਿਟੀ ਵਿਚੋਂ ਪੜਦਿਆਂ ਹੀਗਲ ਦੇ ਦਰਸ਼ਨ ਤੋਂ ਬਹੁਤ ਪ੍ਰਭਾਵਿਤ ਹੋਇਆ। 1839-41 ਵਿੱਚ ਉਨ੍ਹਾਂ ਨੇ ਪ੍ਰਾਕ੍ਰਿਤਕ ਦਰਸ਼ਨ ਉੱਪਰ ਆਪਣਾ ਪੀਐੱਚ.ਡੀ. ਦਾ ਸ਼ੋਧ ਪ੍ਰਬੰਧ ਤਿਆਰ ਕੀਤਾ। ਮਾਰਕਸ ਉੱਪਰ ਇਸ ਗੱਲ ਦਾ ਅਸਰ ਸੀ ਕਿ ਉਸਦੇ ਪਿਤਾ ਨੇ ਇਸ ਕਰਕੇ ਯਹੂਦੀ ਧਰਮ ਨੂੰ ਛੱਡ ਕੇ ਇਸਾਈ ਮੱਤ ਨੂੰ ਅਪਨਾ ਲਿਆ ਸੀ ਤਾਂ ਕਿ ਉਹ ਉੱਚ ਵਰਗ ਵਿੱਚ ਸਵਿਕਾਰਿਆ ਜਾ ਸਕੇ। 1835 ਤੋਂ ਬਾਅਦ ਸਮੇਂ ਵਿੱਚ ਯੂਨੀਵਰਸਿਟੀ ਵਿੱਚ ਪੜਦਿਆਂ ਹੋਇਆ ਹੀ ਉਹ ਆਪਣੇ ਸਟੇਟ ਵਿਰੋਧੀ ਵਿਚਾਰਾਂ ਦਾ ਇਜ਼ਹਾਰ ਕਰਦਾ ਰਿਹਾ। ਯੂਨੀਵਰਸਿਟੀ ਵਿੱਚ ਸੱਜੇ ਪੱਖੀ ਅਤੇ ਖੱਬੇ ਪੱਖੀ ਦੋ ਧੜੇ ਬਣੇ ਹੋਏ ਸਨ। ਮਾਰਕਸ ਖੱਬੇ ਪੱਖੀਆਂ ਦਾ ਲੀਡਰ ਸੀ। ਹੁਣ ਉਸਨੂੰ ਸਮਝ ਆ ਗਈ ਸੀ ਕਿ ਗਰੀਬੀ ਬੁਰਜ਼ੁਆ ਜਮਾਤ ਵੱਲੋਂ ਪੈਦਾ ਕੀਤੀ ਹੋਈ ਸਥਿਤੀ ਹੀ ਹੈ। 1842 ਦੇ ਆਸਪਾਸ ‘ਰਲਿਸ ਸਮਾਚਾਰ’ ਨਾਂ ਦੀ ਪੱਤ੍ਰਿਕਾ ਵਿੱਚੋਂ ਸਤਾ ਨੂੰ ਵੰਗਾਰਦੇ ਹੋਏ ਲੇਖ ਲਿਖਦਾ ਹੋਇਆ ਇਸਦਾ ਸੰਪਾਦਕ ਬਣਿਆ। ਇਸ ਪੱਤ੍ਰਿਕਾ ਰਾਹੀਂ ਹੀ ਫਰੈਂਡਿਕ ਏਂਗਲਜ਼ ਉਸਦੀਆਂ ਲਿਖਤਾਂ ਤੋਂ ਪ੍ਰਭਾਵਿਤ ਹੋਇਆ। ਕਾਰਲ ਮਾਰਕਸ ਵਿਆਹ ਤੋਂ ਬਾਅਦ ਪੈਰਿਸ ਪਹੁੰਚ ਗਿਆ। ਜਿੱਥੇ ਉਸਨੂੰ ਬੁਰਜ਼ੁਆ ਜਮਾਤ ਦੇ ਕਰੂਪ ਚਿਹਰੇ ਦੇ ਦਰਸ਼ਨ ਹੋਏ। ਇੱਥੇ ਹੀ ਉਸਦੀ ਏਂਗਲਜ਼ ਨਾਲ ਮੁਲਾਕਾਤ ਹੁੰਦੀ ਹੈ ਅਤੇ ਇਕੱਠੇ ਹੀ ਕੰਮ ਕਰਨ ਲਈ ਸਹਿਮਤ ਹੋ ਜਾਂਦੇ ਹਨ। “ਉਨ੍ਹਾਂ ਦੋਹਾਂ ਦਾ ਨਿਸ਼ਾਨਾ ਸਮਾਜਵਾਦੀ ਵਿਚਾਰਧਾਰਾ ਨੂੰ ਵਿਗਿਆਨਿਕ ਪੱਧਰ ਉੱਪਰ ਖੜ੍ਹਾ ਕਰਨਾ ਅਤੇ ਮਜ਼ਦੂਰ ਵਰਗ ਨੂੰ ਵਿਚਾਰਧਾਰਕ ਸੰਦਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਆਪਣੀ ਮੁਕਤੀ ਦੇ ਘੋਲ ਲਈ ਤਿਆਰ ਕਰਨਾ ਸੀ।”1 ਮਾਰਕਸ ਇਸ ਨਤੀਜੇ ਉੱਤੇ ਪਹੁੰਚਿਆ ਕਿ ਆਰਥਿਕ ਸੰਰਚਨਾ ਦੀ ਸਮਾਜਕ ਵਰਤਾਰੇ ਅਤੇ ਮਨੁੱਖੀ ਰਿਸ਼ਤਿਆਂ ਨੂੰ ਨਿਰਧਾਰਿਤ ਕਰਦੀ ਹੈ। ਜਿੱਥੇ ਮਾਰਕਸ ਅਤੇ ਏਂਗਲਜ਼ ਨਾਲ ਰਲ ਕੇ “ਕਮਿਊਨਿਸਟ ਮੈਨੀਫੈਸਟੋ” ਤਿਆਰ ਕੀਤਾ। ਮਾਰਕਸਵਾਦੀ ਦਰਸ਼ਨ ਕਾਰਲ ਮਾਰਕਸ ਅਤੇ ਫਰੈਡਿਕ ਏਂਗਲਜ ਯਤਨਾਂ ਸਦਕਾ ਹੀ ਹੋਂਦ ਵਿੱਚ ਆਇਆ ਸੀ। ਇਹ ਦੋਵੇਂ ਵਿਦਵਾਨ ਪ੍ਰੋਲੋਤਾਰੀ ਜਮਾਤ ਜਾਂ ਕਹਿ ਲਉ ਮਜ਼ਦੂਰ ਅਤੇ ਕਾਮਿਆਂ ਵਿੱਚ ਖੜ੍ਹ ਕੇ ਬੁਰਜ਼ੁਆ ਜਮਾਤ ਦੇ ਲੁੱਟ-ਖਸੁੱਟ ਵਾਲੇ ਨਿਜ਼ਾਮ ਦਾ ਵਿਰੋਧ ਕਰਦੇ ਸਨ। ਇਹਨਾਂ ਦੋਹਾਂ ਵਿਦਵਾਨਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਹ ਦਰਸ਼ਨ ਆਪਣੇ ਸੰਘਰਸ਼ਾਂ ਅਤੇ ਸਿਰਜਨਾਤਮਕ ਕਾਰਨਾਮੇ ਕਰਕੇ ਸੰਸਾਰ ਪੱਧਰ 'ਤੇ ਜਾਣਿਆ ਜਾਣ ਲੱਗਾ ਅਤੇ ਇੱਕ ਤਰ੍ਹਾਂ ਨਾਲ ਸਰਵ-ਵਿਆਪਕਤਾ ਦੀ ਪਹੁੰਚ ਕਰਕੇ ਇੱਕ ਇਨਕਲਾਬੀ ਸਿਧਾਂਤ ਵਜੋਂ ਸਰਬ-ਪ੍ਰਵਾਨਤਾ ਦਾ ਦਰਜਾ ਹਾਸਿਲ ਕਰ ਗਿਆ। ਇਸ ਵਾਦ ਦਾ ਸੰਬੰਧ ਸਮਾਜਿਕ ਵਿਕਾਸ ਵਿੱਚੋਂ ਇਤਿਹਾਸਿਕ ਪਦਾਰਥਵਾਦ ਦੀ ਭੂਮਿਕਾ ਦੀ ਨਿਸ਼ਾਨਦੇਹੀ ਕਰਨ ਨਾਲ ਹੈ। ਇਹ ਸਿਧਾਂਤ ਇਹ ਵਿਚਾਰ ਦਿੰਦਾ ਹੈ ਕਿ ਸਮਾਜ ਵਿੱਚ ਵਾਧੂ ਉਤਪਾਦਨ ਦੇਣ ਦੇ ਸਿੱਟੇ ਵਜੋਂ ਸਮਾਜ ਵਿੱਚ ਸਰਮਾਏ ਦੀ ਕਾਣੀਵੰਡ ਹੋ ਗਈ ਅਤੇ ਸਮਾਜ ਜਮਾਤਾਂ ਵਿੱਚ ਵੰਡਿਆ ਗਿਆ। ਕੁਝ ਲੋਕਾਂ ਵੱਲੋਂ ਉਪਜ ਦੇ ਸੋਮਿਆਂ ਨੂੰ ਆਪਣੇ ਨਿੱਜੀ ਕਬਜ਼ੇ ਵਿੱਚ ਲੈ ਲੈਣ ਕਰਕੇ ਜਮਾਤਾਂ ਵਿੱਚ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ। ਜਮਾਤਾਂ ਵਿੱਚੋਂ ਆਪਣਾ-ਆਪਸੀ ਵਿਰੋਧ ਪੈਦਾ ਹੋ ਗਿਆ ਜਿਹੜਾ ਕਿ ਇੱਕ ਤਿੱਖੇ ਟਕਰਾਅ ਦਾ ਰੂਪ ਧਾਰਨ ਕਰ ਗਿਆ। ਕਾਬਜ਼ ਧਿਰ ਵੱਲੋਂ ਆਦਰਸ਼ਵਾਦ ਅਤੇ ਹੋਰ ਧਾਰਮਿਕ ਮਾਨਤਾਵਾਂ ਦੀ ਦੁਹਾਈ ਪਾਈ ਜਾਂਦੀ ਹੈ। ਪ੍ਰੰਤੂ ਅਤੇ ਫਿਰ ਵੀ ਇਸਦੇ ਵਿਰੋਧ ਵਿੱਚ ਪ੍ਰਗਤੀਵਾਦੀ ਅਤੇ ਯਥਾਰਥਵਾਦੀ ਵਿਚਾਰਧਾਰਾ ਨੇ ਲੁੱਟੀ ਜਾ ਰਹੀ ਸ਼੍ਰੇਣੀ ਦੇ ਨਾਲ ਖੜ੍ਹੇ ਹੋ ਕਿ ਸਮਾਜਿਕ ਇਨਸਾਫ਼ ਦਾ ਨਾਹਰਾ ਮਾਰਿਆ ਤਾਂ ਇਸ ਸਿਧਾਂਤ ਨੇ ਇੱਕ ਵਿਸ਼ਵ-ਵਿਆਪੀ ਲੋੜ ਅਤੇ ਇਨਕਲਾਬ ਦਾ ਰਾਹ ਖੋਲ੍ਹ ਦਿੱਤਾ। ਮਾਰਕਸਵਾਦ ਸਮਾਜ ਦੇ ਅਧਿਐਨ ਦੀ ਉਹ ਜੁਗਤ ਹੈ ਜਿਹੜੀ ਜਮਾਤੀ ਸੰਬੰਧਾਂ ਅਤੇ ਆਪਸੀ ਵਿਰੋਧਾਂ, ਇਤਿਹਾਸਕ ਵਿਕਾਸ ਵਿੱਚ ਪਦਾਰਥਕ ਵਿਆਖਿਆ ਨੂੰ ਆਧਾਰ ਬਣਾ ਕੇ ਸਮਾਜਿਕ ਬਦਲਾਅ ਨੂੰ ਵਿਰੋਧ ਵਿਕਾਸ ਦੇ ਨੁਕਤੇ ਤੋਂ ਵਿਸ਼ਲੇਸ਼ਣ ਕਰਦੀ ਹੈ। ਮਾਰਕਸੀ ਵਿਧੀ ਪੂੰਜੀਵਾਦ ਦੇ ਵਿਕਾਸ ਬਾਰੇ ਆਰਥਿਕ ਅਤੇ ਸਮਾਜਿਕ ਰਾਜਨੀਤਿਕ ਸੰਬੰਧਾਂ ਨੂੰ ਦਰਸਾਉਂਦੀ ਹੈ। ਇਹ ਜੁਗਤ ਕਿਸੇ ਵੀ ਸਮਾਜ ਵਿੱਚੋਂ ਆਰਥਿਕ ਪ੍ਰਬੰਧ ਦੀ ਤਬਦੀਲੀ ਵਿਚੋਂ ਜਮਾਤੀ ਸੰਘਰਸ਼ ਦੀ ਭੂਮਿਕਾ ਨੂੰ ਸਮਝਾਉਂਦੀ ਹੈ। ਅੰਗਰੇਜ਼ੀ ਸਾਹਿਤ ਆਲੋਚਨਾ ਅਤੇ ਸੱਭਿਆਚਾਰਕ ਸਿਧਾਂਤਕਾਰ ਟੈਰੀ ਈਗਲਟਨ ਮਾਰਕਸਵਾਦੀ ਆਲੋਚਨਾ ਨੂੰ ਇਸ ਤਰ੍ਹਾਂ ਪ੍ਰਭਾਸ਼ਿਤ ਕਰਦੇ ਹਨ: “ਮਾਰਕਸਵਾਦੀ ਆਲੋਚਨਾ ਕੇਵਲ ਸਾਹਿਤ ਦੀ ਸਮਾਜਿਕਤਾ ਹੀ ਨਹੀਂ ਇਹ ਉਨ੍ਹਾਂ ਸਰੋਕਾਰਾਂ ਨਾਲ ਵੀ ਸੰਬੰਧ ਰੱਖਦੀ ਹੈ ਕਿ ਨਾਵਲਾਂ ਨੂੰ ਕਿਵੇਂ ਪ੍ਰਕਾਸ਼ਿਤ ਕਰਵਾਇਆ ਜਾਂਦਾ ਹੈ ਅਤੇ ਉਹ ਮਜ਼ਦੂਰ ਜਮਾਤ ਦੀ ਪੇਸ਼ਕਾਰੀ ਕਿਵੇਂ ਕਰਦੇ ਹਨ। ਇਸਦਾ ਨਿਸ਼ਾਨਾ ਸਾਹਿਤ ਕਾਰਜ ਨੂੰ ਭਰਪੂਰਤਾ ਨਾਲ ਵਿਖਿਆਉਣਾ ਹੈ। ਇਸ ਦਾ ਅਰਥ ਉਸਦੀ ਸ਼ੈਲੀ ਅਰਥਾਂ ਅਤੇ ਰੂਪਾਂ ਦੀ ਸੰਵੇਦਨਸ਼ੀਲਤਾ ਵੱਲ ਧਿਆਨ ਦੇਣਾ ਹੈ। 19ਵੀਂ ਸਦੀ ਵਿੱਚ ਮਾਰਕਸਵਾਦੀਆਂ ਅਤੇ ਅਰਾਜਕਤਾਵਾਦੀਆਂ ਵਿੱਚ ਸਮਾਜਵਾਦੀ ਰਾਜ ਨੂੰ ਲੈ ਕੇ ਗੰਭੀਰ ਬਹਿਸ਼ਾਂ ਹੁੰਦੀਆਂ ਰਹੀਆਂ ਹਨ। ਮਾਰਕਸਵਾਦੀ ਰਾਜ ਨੂੰ ਖ਼ਤਮ ਕਰਨ ਦੇ ਸਮਰਥਕ ਹੁੰਦੇ ਹੋਏ ਵੀ ਪਹਿਲਾਂ ਮਜ਼ਦੂਰਾਂ ਦੇ ਰਾਜ ਨੂੰ ਸਥਾਪਿਤ ਕਰਨਾ ਪੈਂਦਾ ਸੀ। ਬਕੂਨਿਨ ਨੇ ਸਮਾਜਵਾਦੀ ਰਾਜ ਨੂੰ ਇੱਕ ਫੌਜੀ ਬੈਰਕ ਦਾ ਨਾਂ ਦਿੱਤਾ। ਜਿਸ ਵਿੱਚ ਲੋਕ ਨਗਾਰੇ ਦੀ ਚੋਟ ਨਾਲ ਸੌਣ ਗਏ, ਜਾਗਣਗੇ ਅਤੇ ਕੰਮ ਕਰਨਗੇ। ਇਹ ਇਕੋ ਅਜਿਹਾ ਰਾਜ ਹੋਵੇਗਾ, ਜਿਸ ਵਿਚ ਚਲਾਕ ਅਤੇ ਸ਼ਾਤਰ ਲੋਕ ਸਰਕਾਰੀ ਸਹੂਲਤਾਂ ਮਾਨਣਗੇ। ਜਦੋਂ ਸੰਸਾਰ ਪੱਧਰ ਉੱਪਰ ਜਾਗੀਰਦਾਰੀ ਪ੍ਰਬੰਧ ਤੇ ਖਾਤਮੇ ਤੋਂ ਬਾਅਦ ਪੂੰਜੀਵਾਦੀ ਪ੍ਰਬੰਧ ਸਥਾਪਿਤ ਹੋ ਗਿਆ ਤਾਂ ਯੂਰਪੀ ਮੁਲਕਾਂ ਵਿਚ ਇਹ ਸੰਘਰਸ਼ ਵਧੇਰੇ ਸਪੱਸ਼ਟ ਅਤੇ ਸਮਝਣਯੋਗ ਹੋ ਗਿਆ ਕਿਉਂਕਿ ਬੁਰਜ਼ੁਆ ਜਾਂ ਪੂੰਜੀਪਤੀ ਅਤੇ ਪ੍ਰੋਲੋਤਾਰੀ ਜਾਂ ਮਜ਼ਦੂਰ ਜਮਾਤ ਦੀ ਵੰਡ ਭਲੀਭਾਂਤ ਸਮਝ ਆਉਣ ਲੱਗੀ ਅਤੇ ਜਮਾਤ ਰਹਿਤ ਸਮਾਜ ਦੀ ਲੋੜ ਦੀ ਮਹੱਤਤਾ ਵੀ ਲੋਕਾਂ ਦੀ ਸਮਝ ਵਿੱਚ ਆਉਣੀ ਸ਼ੁਰੂ ਹੋ ਗਈ। ਜਿਹੜੀ ਸਮਝ ਕੇ ਮਾਰਕਸ ਨੇ ਲੋਕਾਂ ਅੱਗੇ ਪੇਸ਼ ਕੀਤੀ ਸੀ ਕਿ ਸਮਾਜਕ ਵਰਤਾਰਾ ਕਾਰਜਸ਼ੀਲ ਕਿਵੇਂ ਹੈ ਅਤੇ ਇਸਨੂੰ ਜਮਾਤ ਰਹਿਤ ਸਮਾਜ ਵਿੱਚ ਬਦਲਿਆ ਕਿਵੇਂ ਜਾ ਸਕਦਾ ਹੈ। ਮਾਰਕਸ ਦੇ ਵਿਚਾਰ ਵਿੱਚ ਪੂੰਜੀਵਾਦ ਨਾ ਸਹਿ ਸਕਣਯੋਗ ਆਰਥਿਕ ਵਰਤਾਰਾ ਹੈ। ਇਸ ਲਈ ਇਸਤੋਂ ਛੁਟਕਾਰਾ ਪਾਉਣਾ ਲਾਜ਼ਮੀ ਹੈ। ਇਸ ਤੋਂ ਕਮਿਊਨਿਸਟ ਸਮਾਜ ਦੇ ਹਥਿਆਰਬੰਦ ਇਨਕਲਾਬ ਰਾਹੀਂ ਹੀ ਮੁਕਤੀ ਮਿਲ ਸਕਦੀ ਹੈ। ਮਾਰਕਸ ਅਤੇ ਏਂਗਲਜ਼ ਆਈ ਲੈਨਿਨ ਦਾ ਹੈ। ਉਸਦੀਆਂ ਗਤੀਵਿਧੀਆਂ ਅਤੇ ਖੋਜਾਂ ਨੇ ਨਾ ਕੇਵਲ ਮਾਰਕਸਵਾਦ ਨੂੰ ਵਿਵਹਾਰਿਕਕ ਅਤੇ ਸਿਧਾਂਤਿਕ ਪੱਧਰ ਉੱਪਰ ਅਮੀਰ ਹੀ ਕੀਤਾ। ਸਗੋਂ ਉਸਨੂੰ ਰਾਜਨੀਤਿਕ ਪੱਧਰ ਉੱਪਰ ਪਰਖ ਕੇ ਵੀ ਵੇਖਿਆ ਅਤੇ ਰੂਸੀ ਇਨਕਲਾਬ ਦੀ ਮਿਸਾਲ ਸਾਡੇ ਸਾਹਮਣੇ ਹੈ। ਦੂਜੀ ਸੰਸਾਰ ਜੰਗ ਤੋਂ ਬਾਅਦ ਮਾਰਕਸਵਾਦ ਵਿੱਚ ਵੀ ਤਬਦੀਲੀਆਂ ਆਈਆਂ ਹਨ। ਇਹ ਤਬਦੀਲੀਆਂ ਆਧੁਨਿਕ ਦਰਸ਼ਨ ਸ਼ਾਸਤਰੀਆਂ ਜਿਵੇਂ ਐਡਮੰਡ ਹਰਸਲ, ਮਾਰਵਿਨ ਹੈਡਗਰ ਅਤੇ ਸਿਗਮਨ ਫਰਾਇਡ ਅਤੇ ਹੋਰ ਵਿਦਵਾਨਾਂ ਦੀਆਂ ਖੋਜਾਂ ਅਤੇ ਵਿਚਾਰਾਂ ਦੇ ਪ੍ਰਭਾਵ ਨਾਲ ਆਈਆਂ। ਮਾਰਕਸਵਾਦ ਦੀਆਂ ਜੜ੍ਹਾਂ ਉਸਤੋਂ ਪਹਿਲਾਂ ਹੋਏ ਫਿਲਾਸਫ਼ਰਾਂ ਅਤੇ ਅਰਥ-ਸ਼ਾਸਤਰੀਆਂ ਦੀ ਵਿਚਾਰਧਾਰਾ ਅਤੇ ਫਲਸਫੇ ਵਿੱਚ ਹਨ। ਇਨ੍ਹਾਂ ਡੇਵਿਡ ਹੀਗਲ, ਜੋਹਨ ਫਿੱਚ, ਈਮਾਨੂਏਲ ਕਾਂਤ, ਐਡਮ ਸਮਿਥ, ਡੇਵਿਡ ਰਿਕਾਰਡੋ ਅਤੇ ਜੋਹਨ ਸਟੂਆਰਟ ਮਿਲ ਸ਼ਾਮਿਲ ਹਨ। ਮਾਰਕਸ ਨੇ ਇਹਨਾਂ ਦੇ ਵਿਚਾਰਾਂ ਨੂੰ ਸਮਝਿਆ ਹੀ ਨਹੀਂ, ਸਗੋਂ ਇਹਨਾਂ ਨੂੰ ਇਤਿਹਾਸਕ, ਸਮਾਜਿਕ, ਰਾਜਨੀਤਿਕ ਅਤੇ ਅਰਥ-ਸ਼ਾਸਤਰੀਆਂ ਨੂੰ ਯਥਾਰਥ ਨਾਲ ਜੋੜਿਆ। ਇਸਨੂੰ ਉਹ ਇਤਿਹਾਸਕ ਪਦਾਰਥਵਾਦ ਦਾ ਨਾਮ ਦੇਂਦਾ ਹੈ। ਬਿਆਨ ਉੱਪਰ ਅਸੀਂ ਬਿਆਨ ਕਰ ਆਏ ਕਿ ਮਾਰਕਸ ਦਾ ਸਮਾਂ 19ਵੀਂ ਸਦੀ ਦਾ ਹੈ। ਜਿਸ ਸਮੇਂ ਉਦਯੋਗਿਕ ਕ੍ਰਾਂਤੀ ਫੈਲ ਰਹੀ ਸੀ। ਵੱਖ-ਵੱਖ ਤਰੀਕਿਆਂ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਸਮਾਜ ਵਿੱਚ ਆਰਥਿਕ ਅਸਮਾਨਤਾ ਫੈਲੀ ਹੋਈ ਸੀ ਕਾਰਲ ਮਾਰਕਸ ਵਰਤਮਾਨ ਸਮੇਂ ਦੀ ਸਮਾਜਿਕ ਹਾਲਤ ਨੂੰ ਸਮਝਣਾ ਚਾਹੁੰਦੇ ਸਨ ਕਿਉਂਕਿ ਉਹ ਸਮਾਜ ਨੂੰ ਬਦਲਣਾ ਚਾਹੁੰਦੇ ਸਨ। ਉਹਨਾਂ ਦਾ ਵਿਚਾਰ ਸੀ ਕਿ ਕਿਸੇ ਵੀ ਤਰੀਕੇ ਪੂੰਜੀਵਾਦ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਭਾਵ ਉਹ ਵਰਤਮਾਨ ਸਮੇਂ ਨੂੰ ਬਿਲਕੁਲ ਬਦਲ ਦੇਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੂੰ ਸਮਕਾਲੀ ਸਮਾਜ ਵੀ ਬਣਤਰ ਸੰਬੰਧੀ ਸੰਪੂਰਨ ਗਿਆਨ ਹੋਣਾ ਲਾਜ਼ਮੀ ਸੀ। ਉਨ੍ਹਾਂ ਨੇ ਸੋਚਿਆ ਕਿ ਵਰਤਮਾਨ ਅਤੇ ਭੂਤਕਾਲ ਨੂੰ ਸਮਝਕੇ ਹੀ ਅਸੀਂ ਭਵਿੱਖ ਦੀਆਂ ਸੰਭਾਵਨਾਵਾਂ ਸੰਬੰਧੀ ਕੁਝ ਆਖ ਸਕਦੇ ਹਾਂ। ਮਾਰਕਸਵਾਦੀ ਦਰਸ਼ਨ ਨੂੰ ਸਮਝਣ ਲਈ ਡਾ.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਬਖ਼ਸ਼ਿੰਦਰ ਪੰਜਾਬੀ ਦਾ ਇੱਕ ਬਹੁਪੱਖੀ ਸ਼ਖਸ਼ੀਅਤ ਵਾਲਾ ਪੱਤਰਕਾਰ ਹੈ। ਉਹ ਪੱਤਰਕਾਰੀ ਤੋਂ ਇਲਾਵਾ ਫਿਲਮ ਆਲੋਚਨਾ, ਨਾਟਕ-ਕਲਾ ਸਮੇਤ ਹੋਰ ਕਈ ਕਿਸਮ ਦੀ ਸਾਹਿਤਕਾਰੀ ਨਾਲ ਵੀ ਜੁੜਿਆ ਹੋਇਆ ਹੈ। ਉਹ ਤਤਕਾਲੀ ਸਮਾਜਕ ਮਸਲਿਆਂ ਬਾਰੇ ਸਿਰਕੱਢ ਅਖਬਾਰਾਂ ਤੇ ਰਸਾਲਿਆਂ ਵਿੱਚ ਸਮੇਂ-ਸਮੇਂ ਲੇਖ ਲਿਖਦਾ ਰਹਿੰਦਾ ਹੈ। ਉਹ ਇੱਕ ਆਹਲਾ ਫਿਲਮ ਸਮੀਖਿਅਕ ਵੀ ਹੈ। ਉਸ ਨੇ ਕਈ ਸਾਲ ਫ਼ਿਲਮਾਂ ਦੀ ਸਮੀਿਖਆ ਕਰਨ ਮਗਰੋਂ ਆਪ ਵੀ ‘ਤੇਰੀ ਫ਼ਿਲਮ’ ਨਾਂ ਦੀ ਇਕ ਸ਼ਾਰਟ ਫ਼ਿਲਮ ਦਾ ਲੇਖਣ ਤੇ ਨਿਰਦੇਸ਼ਨ ਕੀਤਾ ਹੈ। ਉਹ, ਸਰੀ,(ਬ੍ਰਿਿਟਸ਼ ਕੋਲੰਬੀਆ), ਕਨੇਡਾ ਵਿਖੇ ਰਹਿ ਰਿਹਾ ਹੈ।
ਸੂਰਜ ਇੱਕ ਤਾਰਾ ਹੈ, ਜੋ ਕਿ ਸਾਡੇ ਸੌਰ ਮੰਡਲ ਦੇ ਵਿਚਕਾਰ ਸਥਿਤ ਹੈ। ੲਿਹ ਧਰਤੀ ਤੇ ੳੂਰਜਾ ਦਾ ਮੁੱਖ ਸ੍ਰੋਤ ਹੈ। ੲਿਸਦਾ ਕੁੱਲ ਵਿਅਾਸ ਧਰਤੀ ਤੋਂ 109 ਗੁਣਾ ਹੈ ਅਤੇ ਕੁੱਲ ਮਾਦਾ ਧਰਤੀ ਤੋਂ 330,000 ਗੁਣਾ ਜਿਅਾਦਾ ਹੈ। ਸੂਰਜ ਹਾਈਡਰੋਜਨ ਅਤੇ ਹੀਲੀਅਮ ਗੈਸ ਦਾ ਭੰਡਾਰ ਹੈ, ੲਿਸ ਤੋਂ ੲਿਲਾਵਾ ਥੋੜੀ ਮਾਤਰਾ ਵਿੱਚ ਅਾਕਸੀਜਨ, ਕਾਰਬਨ, ਨੀਓਨ ਅਤੇ ਲੋਹਾ ਹੈ।ਸੂਰਜ ਦਾ ਇਕ ਚੱਕਰ ਅਕਾਸ਼-ਗੰਗਾ ਦੇ ਇਰਦ-ਗਿਰਦ 250 ਲੱਖ ਸਾਲਾਂ ਵਿਚ ਪੂਰਾ ਹੁੰਦਾ ਹੈ। ਸੂਰਜ ਅਕਾਸ਼-ਗੰਗਾ ਦੇ ਕੇਂਦਰ ਤੋਂ 30,000 ਰੋਸ਼ਨੀ-ਵਰ੍ਹੇ ਦੂਰ ਹੈ। ਸੂਰਜ ਦੀ ਉਮਰ 4.6 ਅਰਬ ਸਾਲ ਦੀ ਹੈ। ਸੂਰਜ ਦੇ ਉੱਤੇ ਕਈ ਕਾਲੇ ਰੰਗ ਦੇ ਧੱਬੇ ਹਨ, ਇਨ੍ਹਾਂ ਧੱਬਿਆਂ ਦੀ ਗਿਣਤੀ ਸਮੇਂ ਨਾਲ ਬਦਲਦੀ ਰਹਿੰਦੀ ਹੈ। ਹਰ 11 ਸਾਲ ਬਾਅਦ ਇਨ੍ਹਾਂ ਦੀ ਗਿਣਤੀ ਵੱਧ ਜਾਂਦੀ ਹੈ। ਇਸ ਦੀ ਸਤਹ ਦਾ ਤਾਪਮਾਨ 6,000 ਡਿਗਰੀ ਸੈਂਟੀਗਰੇਡ ਹੈ। ਸਤਹਿ ਤੋਂ ਅੰਦਰ ਵੱਲ ਜਾਣ ਨਾਲ ਇਹ ਤਾਪਮਾਨ ਹੋਰ ਜ਼ਿਆਦਾ ਹੋ ਜਾਂਦਾ ਹੈ। ਵਿਗਿਆਨੀਆਂ ਮੁਤਾਬਿਕ ਸੂਰਜ ਦੀ ਕੁਲ ਉਮਰ ਤਕਰੀਬਨ 10 ਅਰਬ ਸਾਲ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਸਭਿਆਚਾਰ:-ਸਭਿਆਚਾਰ ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ “ਸਭਿਯ+ਆਚਾਰ” ਦਾ ਸਮਾਸ ਹੈ। ਅੰਗਰੇਜ਼ੀ ਭਾਸ਼ਾ ਵਿਚ ਸਮਾਨਾਰਥਕ ਸ਼ਬਦ Culture ਮੰਨਿਆ ਜਾਂਦਾ ਹੈ। ਸਭਿਆਚਾਰ ਤਿੰਨ ਸ਼ਬਦਾਂ “ਸ+ਭ+ਆਚਾਰ” ਦਾ ਮੇਲ ਹੈ। ‘ਸ’ ਦਾ ਅਰਥ ਪੂਰਵ ‘ਭ’ ਦਾ ਅਰਥ ਨਿਯਮ (ਆਚਾਰ) ਦਾ ਅਰਥ ਵਿਵਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।ਧਰਮ:- ਧਰਮ ਨੂੰ ਸਭਿਆਚਾਰ ਦਾ ਜਨਮ ਦਾਤਾ ਆਖਿਆ ਜਾਂਦਾ ਹੈ। ਧਰਮ ਸੰਸਾਰਕ ਦ੍ਰਿਸ਼ਟੀ ਪੇਸ਼ ਕਰਦਾ ਹੈ। ਧਰਮ ਇਕ ਸਭਿਆਚਾਰਕ ਸੰਸਥਾ ਹੈ। ਇਸ ਕਰਕੇ ਧਰਮ ਪੰਜਾਬੀ ਸਭਿਆਚਾਰ ਦਾ ਵੀ ਮੂਲ ਸੰਕੇਤ ਹੈ। ਪੰਜਾਬੀ ਸਭਿਆਚਾਰ ਤੇ ਵਿਕਾਸ ਅਤੇ ਪਰਿਵਰਤਨ ਵਿਚ ਸਮੇਂ-ਸਮੇਂ ਵੱਖੋ ਵੱਖ ਧਰਮਾਂ ਨੇ ਵਿਸ਼ੇਸ਼ ਭੂਮਿਕਾ ਨਿਭਾਈ ਹੈ। ਹਿੰਦੂ ਧਰਮ ਤੇ ਪ੍ਰਾਚੀਨ ਰਸਮ ਰਿਵਾਜ, ਰਹਿਣੀ ਬਹਿਣੀ, ਵਹਿਮ ਭਰਮ ਅਤੇ ਉਨ੍ਹਾਂ ਦੀਆਂ ਧਾਰਮਿਕ ਪਰੰਪਰਾਵਾਂ ਜੋ ਉਹਨਾਂ ਦੇ ਘਰਾਂ ਵਿਚ ਅਜੇ ਤਕ ਚਲੀਆ ਆ ਰਹੀਆਂ ਹਨ ਦਾ ਮੁੱਖ ਸਰੋਤ ਉਨ੍ਹਾਂ ਦੇ ਪ੍ਰਾਚੀਨ ਧਾਰਮਿਕ ਗ੍ਰੰਥ ਹਨ ਜਿਨ੍ਹਾਂ ਵਿਚੋਂ ਉਸ ਸਮੇਂ ਦੇ ਲੋਕਾਂ ਦਾ ਸਭਿਆਚਾਰਕ ਚਿਤ੍ਰਣ ਕੀਤਾ ਮਿਲਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਵੀਆਂ ਦਾ ਸਭਿਆਚਾਰਕ ਪਿਛੋਕੜ
ਆਦਿ ਗ੍ਰੰਥ ਦੀ ਸੰਪਾਦਨਾ ਗੁਰੂ ਅਰਜਨ ਦੇਵ ਜੀ ਨੇ 1601 ਈ. ਵਿੱਚ ਸ਼ੁਰੂ ਕੀਤੀ ਤੇ ਤਿੰਨ ਵਰ੍ਹਿਆ ਵਿੱਚ 1604 ਈ. ਨੂੰ ਸੰਪੂਰਨ ਹੋਈ। ਇਸਦੇ ਲਿਖਾਰੀ ਭਾਈ ਗੁਰਦਾਸ ਜੀ ਸਨ। ਅੱਜ ਕੱਲ੍ਹ ‘ਆਦਿ ਗ੍ਰੰਥ` ਨੂੰ ਕਰਤਾਰਪੁਰ ਵਿਖੇ ਸਥਾਪਿਤ ਕੀਤਾ ਹੋਇਆ ਹੈ। 1706 ਈ.
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵੀਓਂਦੇ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦੇ ਹੈ ਜੋ ਕੀ ਅਜੇ ਕੱਲ ਆਨਲਾਈਨ ਵੀ ਉਪਲਬਦ ਹਨ।
ਖੇਤਰਫਲ ਜਾਂ ਰਕਬਾ ਕਿਸੇ ਦੋ-ਪਸਾਰੀ ਸਤ੍ਹਾ ਜਾਂ ਆਕਾਰ ਜਾਂ ਪੱਧਰੀ ਪਰਤ ਆਦਿ ਦਾ ਫੈਲਾਅ ਦੱਸਣ ਵਾਲਾ ਮਾਪ ਹੈ। ਇਸਨੂੰ ਕਿਸੇ ਦੱਸੀ ਹੋਈ ਮੁਟਾਈ ਦੇ ਪਦਾਰਥ ਦੀ ਉਸ ਮਾਤਰਾ ਨਾਲ ਸਮਝਿਆ ਜਾ ਸਕਦਾ ਹੈ ਜੋ ਕਿਸੇ ਆਕਾਰ ਦੇ ਨਮੂਨੇ ਬਣਾਉਣ ਵਿੱਚ ਖਰਚ ਹੋਵੇ ਜਾਂ ਲੇਪ ਦੀ ਉਹ ਮਾਤਰਾ ਜੋ ਕਿਸੇ ਉੱਪਰਲੀ ਸਤ੍ਹਾ ਨੂੰ ਇੱਕ ਵੇਰ ਲਿੱਪਣ ਲਈ ਵਰਤੀ ਜਾਵੇ। ਇਹ ਕਿਸੇ ਵਲ (ਇੱਕ-ਪਸਾਰੀ ਧਾਰਨਾ) ਦੀ ਲੰਬਾਈ ਜਾਂ ਕਿਸੇ ਠੋਸ ਪਦਾਰਥ ਦੀ ਆਇਤਨ (ਤ੍ਰੈ-ਪਸਾਰੀ ਧਾਰਨਾ) ਦੀ ਦੋ-ਪਸਾਰੀ ਸਮਾਨਰੂਪ ਵਸਤ ਹੈ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਸਮਕਾਲੀ ਪੰਜਾਬੀ ਸਾਹਿਤ ਸਿਧਾਂਤ ਸਮਕਾਲ ਵਿੱਚ ਰਚੇ ਜਾ ਰਹੇ ਸਾਹਿਤ ਨੂੰ ਸਮਕਾਲੀ ਪੰਜਾਬੀ ਸਾਹਿਤ ਕਿਹਾ ਜਾਦਾਂ ਹੈ।ਸਮਕਾਲ ਨੂੰ ਇੱਕ ਵਿਲੱਖਣ ਯੁਗ ਦੇ ਤੌਰ ਤੇ ਸਥਾਪਿਤ ਕਰਦਿਆਂ ਡਾ.ਤੇਜਵੰਤ ਸਿੰਘ ਗਿੱਲ ਨੇ ਕਿਹਾ ਹੈ ਕਿ ਸਮਕਾਲ ਨੇ20 ਵੀਂ ਸਦੀ ਦੇਅੰਤਲੇ ਤਿੰਨ ਸਾਲਾਂ ਤੋਂ ਆਪਣੀ ਪਛਾਣ ਬਨਾਉਣੀ ਸ਼ੁਰੂ ਕੀਤੀ।ਉਨ੍ਹਾਂ ਅਨੁਸਾਰ ਇਹ ਪੰਜਾਬ ਸੰਕਟ ਦੇ ਦੌਰਾਨ ਫੈਲੀ ਹਿੰਸਾ ਅਤੇ ਆਤੰਕ ਦੇ ਖ਼ਤਮ ਹੋਣ ਉੱਪਰੰਤ ਪੱਛਮੀ ਦੇਸ਼ਾ ਦੀਆਂ ਵਿਕਸਿਤ ਸਰਮਾਏਦਾਰੀ ਸਰਕਾਰਾਂ ਅਤੇ ਅਰਥਚਾਰਿਆਂ ਉੱਤੇ ਕਾਬਜ਼ ਕੌਮਾਂਤਰੀ ਕੰਪਨੀਆਂ ਅਤੇ ਉਨ੍ਹਾ ਦਾ ਸਰਬਵਿਆਪਕ, ਸਰਬਵਿਆਪਕ ਅਤੇ ਸਰਬ-ਗਿਆਨੀ ਦਰਸਾਉਣ ਵਾਲੇ ਸੰਚਾਰ ਮਾਧਿਅਮਾਂ ਦੇ ਵਿਉਂਤਕਾਰਾਂ ਦੇ ਬੋਲਬਾਲੇ ਅਤੇ ਉਨ੍ਹਾਂ ਨਾਲ ਹੀ ਸੁਰ ਮਿਲਾ ਕੇ ਚੱਲਣ ਵਾਲੀਆਂ ਤੀਜੀ ਦੁਨੀਆਾਂ ਦੀਆਂ ਹਾਕਮ ਜਮਾਤਾਂ ਦੇ ਮੁਕੰਮਲ ਸਮਰਪਣ ਹੋਇਆ ਹੈ। ਹਰਵਿੰਦਰ ਭੰਭਾਲ ਨੇ ਕਾਮੁਕਤਾ ਅਤੇਦੇਹ ਦੇ ਸਰੋਕਾਰਾਂ ਨਾਲ ਸਬੰਧਿਤ ਕਵਿਤਾ ਨੂੰ ਸਮਕਾਲੀ ਕਵਿਤਾ ਦੀ ਪ੍ਰਤਿਨਿਧ ਸੁਰ ਨਾ ਮੰਨਦਿਆਂ ਇਸ ਨੂੰ ਮਾਨਵ ਦੇ ਇਤਿਹਾਸਕ ਕਾਮੁਕ ਦਮਨ ਦੀ ਪ੍ਰਤਿਕਿਰਿਆ ਵਜੋਂ ਪੇਸ਼ ਕੀਤਾ ਹੈ। ਡਾ.