ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,981 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸ੍ਰੀ ਗੁਰੂ ਨਾਨਕ ਦੇਵ ਜੀ ਉਚਾਰਨ (15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਦੇ ਮਹੀਨੇ ਵਿੱਚ ਅਲੱਗ-ਅਲੱਗ ਮਿਤੀ ਨੂੰ ਆਉਂਦੀ ਹੈ।ਗੁਰੂ ਨਾਨਕ ਦੇਵ ਜੀ ਨੇ ਦੂਰ-ਦੂਰ ਤੱਕ ਯਾਤਰਾ ਕੀਤੀ ਅਤੇ ਲੋਕਾਂ ਨੂੰ ਇੱਕ ਪਰਮੇਸ਼ਰ ਹੋਣ ਦਾ ਸੰਦੇਸ਼ ਦਿੱਤਾ ਜੋ ਆਪਣੀ ਹਰ ਇੱਕ ਰਚਨਾ ਵਿੱਚ ਵਾਸ ਕਰਦਾ ਹੈ ਅਤੇ ਅਨਾਦਿ ਸੱਚ ਨੂੰ ਦਰਸਾਉਂਦਾ ਹੈ। ਉਹਨਾਂ ਨੇ ਇਕ ਅਨੋਖਾ ਅਧਿਆਤਮਿਕ, ਸਮਾਜਕ, ਅਤੇ ਰਾਜਨੀਤਕ ਪਲੇਟਫਾਰਮ ਤਿਆਰ ਕੀਤਾ ਜੋ ਸਮਾਨਤਾ, ਭਰੱਪਣ ਦਾ ਪਿਆਰ, ਭਲਾਈ, ਅਤੇ ਸਦਭਾਵਨਾ 'ਤੇ ਆਧਾਰਿਤ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਨਾਨਕ ਦੇ ਸ਼ਬਦ, 974 ਕਾਵਿਕ ਭਜਨਾਂ ਦੇ ਰੂਪ ਵਿਚ ਦਰਜ਼ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਮੁੱਖ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸ਼ਟ ਹਨ। ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ (ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ), ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਮਧੂਬਾਲਾ (ਅੰਗਰੇਜ਼ੀ: Madhubala; 1933–1967) ਦੇ ਨਾਮ ਨਾਲ਼ ਜਾਣੀ ਜਾਂਦੀ ਮੁਮਤਾਜ਼ ਜਹਾਂ ਬੇਗਮ ਦੇਹਲਵੀ ਇੱਕ ਭਾਰਤੀ ਹਿੰਦੀ ਫ਼ਿਲਮੀ ਅਭਿਨੇਤਰੀ ਸੀ। ਉਸਨੇ ਫ਼ਿਲਮ ਬਸੰਤ (1942) ਵਿੱਚ ਇੱਕ ਬਾਲ ਕਿਰਦਾਰ ਨਾਲ਼ ਆਪਣੀ ਅਦਾਕਾਰੀ ਦੀ ਸੁਰੂਆਤ ਕੀਤੀ ਅਤੇ ਫਿਰ ਮਹਿਲ (1949), ਮਿਸਟਰ ਐਂਡ ਮਿਸਿਜ਼ 55 (1955), ਚਲਤੀ ਕਾ ਨਾਮ ਗਾੜੀ (1958) ਅਤੇ ਮੁਗ਼ਲ-ਏ-ਆਜ਼ਮ (1960) ਆਦਿ ਫ਼ਿਲਮਾਂ ਨਾਲ਼ ਉਹ ਫ਼ਿਲਮੀ ਪਰਦੇ ਦੀ ਉੱਘੀ ਅਦਾਕਾਰਾ ਬਣ ਗਈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਫ਼ਰਵਰੀ 2019 ਮੁਤਾਬਿਕ ਇਸ ਵਿਕੀ ’ਤੇ 30,980 ਲੇਖ ਹਨ ਅਤੇ ਇਸ ਦੇ ਕੁੱਲ 27,155 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,55,400 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.17 (484a1d0) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਲਿਪੀ (ਜਾਂ ਲਿੱਪੀ) ਕਿਸੇ ਭਾਸ਼ਾ ਨੂੰ ਲਕੀਰਾਂ ਵਿੱਚ ਚਿਤਰਣ ਲਈ ਵੇਖਣ ਜਾਂ ਛੂਹਣ ਯੋਗ ਚਿੰਨ੍ਹਾਂ ਦਾ ਸਮੂਹ ਹੁੰਦਾ ਹੈ। ਦੂਜੇ ਸ਼ਬਦਾਂ ਵਿੱਚ, ਲਿਪੀ ਇਨਸਾਨ ਦੇ ਮੂੰਹ ਵਿਚੋਂ ਨਿਕਲ਼ੇ ਬੋਲਾਂ ਨੂੰ ਚਿਤਰਾਂ, ਲਕੀਰਾਂ, ਸੰਕੇਤਾਂ ਜਾਂ ਚਿੰਨ੍ਹਾਂ ਵਿੱਚ ਉਲੀਕਣ ਦਾ ਇੱਕ ਤਰੀਕਾ ਹੈ। ਜਿੱਥੇ ਭਾਸ਼ਾ ਭਾਵਾਂ ਦੀ ਪੁਸ਼ਾਕ ਹੈ, ਓਥੇ ਲਿਪੀ ਭਾਸ਼ਾ ਦੀ ਪੁਸ਼ਾਕ ਹੈ। ਲਿਪੀ ਭਾਵਾਂ, ਵਿਚਾਰਾਂ ’ਤੇ ਬੋਲਾਂ ਨੂੰ ਲਿਖਤੀ ਰੂਪ ਦੇ ਕੇ ਉਹਨਾਂ ਨੂੰ ਸਦੀਵੀਂ ਜਿਊਂਦੇ ਰਖਦੀ ਹੈ। ਇਸਨੇ ਇਨਸਾਨੀ ਸੱਭਿਅਤਾ ਦੀ ਉੱਨਤੀ ਵਿੱਚ ਭਾਰੀ ਹਿੱਸਾ ਪਾਇਆ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾੲਿ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਅਾਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਦਸਤਾਵੇਜ਼ ਇੱਕ ਅਜਿਹੀ ਵਸਤ ਨੂੰ ਕਹਿੰਦੇ ਹਨ, ਜਿਸ ਵਿੱਚ ਕਾਗਜ਼, ਕੰਪਿਊਟਰ ਫਾਈਲ ਅਤੇ ਕਿਸੇ ਹੋਰ ਮਾਧਿਅਮ 'ਤੇ ਕਿਸੇ ਮਨੁੱਖ ਅਤੇ ਮਨੁੱਖ ਵੱਲੋਂ ਬਣਾਏ ਗਏ ਚਿੰਨ੍ਹ, ਸ਼ਬਦਾਂ, ਵਿਚਾਰਾਂ, ਚਿੱਤਰਾਂ ਲਈ ਹੋਰ ਜਾਣਕਾਰੀ ਨੂੰ ਦਰਜ ਕੀਤਾ ਜਾਂਦਾ ਹੈ। ਕਾਨੂੰਨੀ ਵਿਵਸਥਾ ਵਿੱਚ ਸਮਝੌਤਾ, ਜਾਇਦਾਦ-ਅਧਿਕਾਰ, ਘੋਸ਼ਣਾ ਜਾਂ ਹੋਰ ਕਿਸੇ ਗੱਲ ਦਾ ਸਬੂਤ ਦੇਣ ਲਈ ਦਸਤਾਵੇਜਾਂ ਦੀ ਵਿਸ਼ੇਸ ਵਰਤੋਂ ਹੁੰਦੀ ਹੈ।
ਬਾਲ ਵਿਆਹ ਕੇਰਲਾ ਦੇ ਮੁਸਲਮਾਨਾਂ ਵਿੱਚ
ਕੇਰਲਾ ਵਿਚ ਮੁਸਲਮਾਨਾਂ ਵਿਚਾਲੇ ਬਾਲ ਵਿਆਹ ਦੇ ਮੁੱਦੇ ਨੂੰ 14 ਜੂਨ 2013 ਨੂੰ ਇੰਡੀਅਨ ਯੂਨੀਅਨ ਮੁਸਲਿਮ ਲੀਗ ਦੇ ਸਮਾਜਕ ਕਲਿਆਣ ਵਿਭਾਗ (ਕੇਰਲ ਦੇ ਸੱਤਾਧਾਰੀ ਯੂਨਾਈਟਿਡ ਡੈਮੋਕਰੇਟਿਕ ਫਰੰਟ (ਯੂਡੀਐਫ)) ਦਾ ਹਿੱਸਾ ਜਾਰੀ ਕੀਤਾ ਗਿਆ ਸੀ. ਸਰਕੂਲਰ ਵਿਆਹ ਰਜਿਸਟਰਾਰ ਨੂੰ ਮੁਸਲਿਮ ਵਿਆਹ ਰਜਿਸਟਰ ਕਰਨ ਲਈ ਨਿਰਦੇਸ਼ ਦਿੰਦਾ ਹੈ ਭਾਵੇਂ ਕਿ ਪਾਰਟੀਆਂ ਨੇ ਬਾਲ ਵਿਆਹ ਐਕਟ ਦੁਆਰਾ ਨਿਰਧਾਰਤ ਉਮਰ ਨੂੰ ਪ੍ਰਾਪਤ ਨਹੀਂ ਕੀਤਾ ਹੈ। ਸਿਆਸੀ ਪਾਰਟੀਆਂ ਅਤੇ ਮੁਸਲਿਮ ਮਹਿਲਾ ਸੰਸਥਾਵਾਂ ਨੇ ਕਿਹਾ ਹੈ ਕਿ ਇਹ ਬਾਲ ਵਿਆਹਾਂ ਨੂੰ ਉਤਸ਼ਾਹਿਤ ਕਰੇਗਾ। ਇਕ ਸੋਧ ਦੇ ਬਾਅਦ, 28 ਜੂਨ 2013 ਤੋਂ ਪਹਿਲਾਂ ਆਉਣ ਵਾਲੇ ਸਿਰਫ ਕੁੜੀਆਂ ਦੇ ਵਿਆਹ ਰਜਿਸਟਰਡ ਕੀਤੇ ਜਾ ਸਕਦੇ ਹਨ.
ਭਾਰਤੀ ਸੂਬੇ ਅਤੇ ਕੇਂਦਰੀ ਸ਼ਾਸ਼ਤ ਪ੍ਰਦੇਸ਼
ਪ੍ਰਸ਼ਾਸਕੀ ਮਕਸਦ ਲਈ, ਭਾਰਤ ਨੂੰ ਛੋਟੇ ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਜ਼ਿਆਦਾਤਰ ਹਿੱਸਿਆਂ ਨੂੰ ਰਾਜ ਜਾਂ ਪ੍ਰਾਂਤ ਕਿਹਾ ਜਾਂਦਾ ਹੈ ਅਤੇ ਕੁਛ ਹਿੱਸਿਆਂ ਨੂੰ ਕੇਂਦਰੀ ਸ਼ਾਸਤ ਪ੍ਰਦੇਸ਼ ਕਿਹਾ ਜਾਂਦਾ ਹੈ। ਭਾਰਤ ਵਿੱਚ 29 ਸੂਬੇ ਅਤੇ 7 ਕੇਂਦਰੀ ਸ਼ਾਸਤ ਪ੍ਰਦੇਸ਼ ਹਨ। ਇਹ ਅੱਗੇ ਜ਼ਿਲ੍ਹਿਆਂ ਅਤੇ ਡਿਵੀਜ਼ਨਾਂ ਵਿੱਚ ਵੰਡੇ ਹੋਏ ਹਨ।
ਹਿੰਦੂ ਵਿਧਵਾਵਾਂ ਦੇ ਪਰਤਣ ਐਕਟ, 1856, ਵੀ ਐਕਟ XV, 1856, 26 ਜੁਲਾਈ 1856 ਨੂੰ ਲਾਗੂ ਕੀਤੇ, ਈਸਟ ਇੰਡੀਆ ਕੰਪਨੀ ਦੇ ਰਾਜ ਅਧੀਨ ਭਾਰਤ ਦੇ ਸਾਰੇ ਅਧਿਕਾਰ ਖੇਤਰਾਂ ਵਿਚ ਹਿੰਦੂ ਵਿਧਵਾਵਾਂ ਦਾ ਦੁਬਾਰਾ ਵਿਆਹ ਹੋਇਆ। ਇਹ ਲਾਰਡ ਡਲਹੌਜ਼ੀ ਦੁਆਰਾ ਤਿਆਰ ਕੀਤਾ ਗਿਆ ਸੀ, ਪਰੰਤੂ 1857 ਦੇ ਭਾਰਤੀ ਬਗ਼ਾਵਤ ਤੋਂ ਪਹਿਲਾਂ ਉਹ ਆਪਣੇ ਉੱਤਰਾਧਿਕਾਰੀ ਲਾਰਡ ਕੈਨਿੰਗ ਦੁਆਰਾ ਪਾਸ ਕੀਤਾ ਗਿਆ ਸੀ। ਇਹ ਭਗਵਾਨ ਵਿਲੀਅਮ ਬੈਂਟਿਨਕ ਦੁਆਰਾ ਸਤੀ ਦੇ ਖ਼ਤਮ ਹੋਣ ਤੋਂ ਬਾਅਦ ਪਹਿਲਾ ਵੱਡਾ ਸਮਾਜ ਸੁਧਾਰ ਕਾਨੂੰਨ ਸੀ।ਪਰਿਵਾਰ ਦੀ ਇੱਜ਼ਤ ਅਤੇ ਪਰਿਵਾਰ ਦੀ ਜਾਇਦਾਦ ਨੂੰ ਮੰਨਿਆ ਜਾਂਦਾ ਹੈ, ਉੱਚ ਜਾਤੀ ਹਿੰਦੂ ਸਮਾਜ ਨੇ ਵਿਧਵਾਵਾਂ, ਇੱਥੋਂ ਤਕ ਕਿ ਬੱਚੇ ਅਤੇ ਕਿਸ਼ੋਰਾਂ ਦਾ ਦੁਬਾਰਾ ਵਿਆਹ ਕਰਨ ਦੀ ਆਗਿਆ ਨਹੀਂ ਦਿੱਤੀ ਸੀ, ਜਿਨ੍ਹਾਂ ਦੀ ਸਾਵਧਾਨੀ ਅਤੇ ਕਠੋਰਤਾ ਦੀ ਜ਼ਿੰਦਗੀ ਜੀਣੀ ਆਸ ਕੀਤੀ ਜਾਂਦੀ ਸੀ। 1856 ਦੇ ਹਿੰਦੂ ਵਿਧਵਾਵਾਂ ਦੇ ਵਿਆਹ ਦਾ ਰਿਜ਼ਰਵੇਜ ਐਕਟ,ਇਕ ਹਿੰਦੂ ਵਿਧਵਾ ਦੇ ਵਿਆਹ ਲਈ ਵਿਰਾਸਤ ਦੇ ਕੁਝ ਕਿਸਮਾਂ ਦੇ ਨੁਕਸਾਨ ਦੇ ਖਿਲਾਫ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਦਾ ਹੈ, ਹਾਲਾਂਕਿ, ਐਕਟ ਦੇ ਅਧੀਨ, ਵਿਧਵਾ ਨੇ ਉਸਦੇ ਮਰਨ ਵਾਲੇ ਪਤੀ ਤੋਂ ਕਿਸੇ ਵਿਰਾਸਤ ਨੂੰ ਤਿਆਗ ਦਿੱਤਾ। ਖ਼ਾਸ ਕਰਕੇ ਇਸ ਐਕਟ ਵਿਚ ਨਿਸ਼ਾਨਾ ਬਣਾਇਆ ਗਿਆ ਸੀ ਕਿ ਹਿੰਦੂ ਬੱਚੇ ਵਿਧਵਾਵਾਂ ਜਿਨ੍ਹਾਂ ਦੇ ਪਤੀਆਂ ਦੀ ਵਿਆਹ ਤੋਂ ਪਹਿਲਾਂ ਵਿਆਹ ਦੀ ਰਸਮ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਉੜੀਸਾ (ਉੜੀਆ: ଓଡିଶା) ਜਿਸ ਨੂੰ ਪਹਿਲਾਂ ਉੜੀਸਾ (ਉੜੀਆ: ଓଡିଶା) ਦੇ ਨਾਮ ਨਾਲ ਜਾਣਿਆ ਜਾਂਦਾ ਸੀ, ਭਾਰਤ ਦੇ ਪੂਰਬੀ ਤੱਟ ਉੱਤੇ ਪੈਂਦਾ ਇੱਕ ਰਾਜ ਹੈ, ਜੋ ਭਾਰਤ ਦੇ 29 ਰਾਜਾਂ ਵਿੱਚੋਂ ੲਿੱਕ ਹੈ। ਉੜੀਸਾ ਉੱਤਰ ਵਿੱਚ ਝਾਰਖੰਡ, ਉੱਤਰ-ਪੂਰਬ ਵਿੱਚ ਪੱਛਮੀ ਬੰਗਾਲ, ਦੱਖਣ ਵਿੱਚ ਆਂਧਰਾ ਪ੍ਰਦੇਸ਼ ਅਤੇ ਪੱਛਮ ਵਿੱਚ ਛੱਤੀਸਗੜ੍ਹ ਨਾਲ ਘਿਰਿਆ ਹੈ ਅਤੇ ਪੂਰਬ ਵਿੱਚ ਬੰਗਾਲ ਦੀ ਖਾੜੀ ਹੈ। ਇਹ ਉਸੇ ਪ੍ਰਾਚੀਨ ਮੁਲਕ ਕਲਿੰਗਾ ਦਾ ਆਧੁਨਿਕ ਨਾਂਅ ਹੈ ਜਿਸ ਉੱਤੇ 261 ਈਃ ਪੂਃ ਵਿੱਚ ਮੌਰੀਆ ਸਮਰਾਟ ਅਸ਼ੋਕ ਨੇ ਹਮਲਾ ਕੀਤਾ ਸੀ, ਅਤੇ ਲੜਾਈ ਵਿੱਚ ਹੋਏ ਭਿਆਨਕ ਖ਼ੂਨ-ਖ਼ਰਾਬੇ ਤੋਂ ਦੁਖੀ ਹੋ ਕੇ ਆਖ਼ਰਕਾਰ ਬੁੱਧ ਧਰਮ ਸਵੀਕਾਰ ਕੀਤਾ ਸੀ। ਅਜੋਕੇ ਉੜੀਸਾ ਰਾਜ ਦੀ ਸਥਾਪਨਾ 1 ਅਪ੍ਰੈਲ 1936 ਨੂੰ ਕਟਕ ਦੇ ਕਨਿਕਾ ਪੈਲੇਸ ਵਿੱਚ ਭਾਰਤ ਦੇ ਇੱਕ ਰਾਜ ਦੇ ਰੂਪ ਵਜੋਂ ਹੋਈ ਸੀ ਅਤੇ ਇਸ ਨਵੇਂ ਰਾਜ ਦੇ ਸਾਰੇ ਨਾਗਰਿਕ ਉੜੀਆ ਭਾਸ਼ੀ ਸਨ। ਸਾਰੇ ਰਾਜ ਵਿੱਚ 1 ਅਪ੍ਰੈਲ ਨੂੰ ਉਤਕਲ ਦਿਹਾੜਾ (ਉੜੀਸਾ ਦਿਨ) ਮਨਾਇਆ ਜਾਂਦਾ ਹੈ।
ਵਿਕੀ (Eng:/ wɪki/), ਉਹ ਵੈਬਸਾਈਟ ਹੈ ਜਿਸਤੇ ਉਪਯੋਗਕਰਤਾਵਾਂ ਨੇ ਇਕਸਾਰ ਰੂਪ ਨਾਲ ਵੈਬ ਬ੍ਰਾਊਜ਼ਰ ਤੋਂ ਸਮੱਗਰੀ ਅਤੇ ਸੰਸ਼ੋਧਨ ਨੂੰ ਸੰਸ਼ੋਧਿਤ ਕੀਤਾ ਹੈ। ਇੱਕ ਆਮ ਵਿਕੀ ਵਿੱਚ, ਅੱਖਰਾਂ ਨੂੰ ਸਧਾਰਨ ਮਾਰਕਅਪ ਭਾਸ਼ਾ ਦੀ ਵਰਤੋਂ ਨਾਲ ਲਿਖਿਆ ਜਾਂਦਾ ਹੈ ਅਤੇ ਅਕਸਰ ਇੱਕ ਅਮੀਰ-ਟੇਕਸਟ ਐਡੀਟਰ ਦੀ ਮਦਦ ਨਾਲ ਸੰਪਾਦਿਤ ਹੁੰਦਾ ਹੈ। ਇੱਕ ਵਿਕੀ ਨੂੰ ਵਿਕੀ ਸੌਫਟਵੇਅਰ ਦੀ ਵਰਤੋਂ ਕਰਕੇ ਚਲਾਇਆ ਜਾਂਦਾ ਹੈ, ਜਿਸ ਨੂੰ ਵਿਕੀ ਇੰਜਣ ਵਜੋਂ ਜਾਣਿਆ ਜਾਂਦਾ ਹੈ। ਇੱਕ ਵਿਕੀ ਇੰਜਣ ਇਕ ਕਿਸਮ ਦਾ ਵਿਸ਼ਾ ਪ੍ਰਬੰਧਨ ਪ੍ਰਣਾਲੀ ਹੈ, ਪਰ ਇਹ ਬਲੌਗ ਸੌਫਟਵੇਅਰਸ ਸਮੇਤ ਬਹੁਤ ਸਾਰੇ ਹੋਰ ਪ੍ਰਣਾਲੀਆਂ ਤੋਂ ਵੱਖਰਾ ਹੈ, ਜਿਸ ਵਿੱਚ ਕਿਸੇ ਵੀ ਪਰਿਭਾਸ਼ਿਤ ਮਾਲਕ ਜਾਂ ਨੇਤਾ ਦੇ ਬਿਨਾਂ ਸਮੱਗਰੀ ਤਿਆਰ ਕੀਤੀ ਗਈ ਹੈ, ਅਤੇ ਵਿਕਰੀਆਂ ਦੇ ਬਹੁਤ ਘੱਟ ਅਸਥਿਰ ਢਾਂਚਾ ਹੈ, ਜਿਸਦੇ ਅਨੁਸਾਰ ਢਾਂਚੇ ਨੂੰ ਉਭਰਨ ਦੀ ਇਜਾਜ਼ਤ ਉਪਭੋਗਤਾਵਾਂ ਦੀਆਂ ਲੋੜਾਂ ਵਰਤੋਂ ਵਿਚ ਕਈ ਵੱਖੋ ਵੱਖਰੇ ਵਿਕੀ ਦੇ ਇੰਜਨ ਹਨ, ਦੋਵੇਂ ਸਟੈਂਡਅਲੋਨ ਅਤੇ ਹੋਰ ਸਾਫਟਵੇਅਰ ਦਾ ਹਿੱਸਾ, ਜਿਵੇਂ ਬੱਗ ਟਰੈਕਿੰਗ ਸਿਸਟਮ। ਕੁਝ ਵਿਕੀ ਇੰਜਣ ਓਪਨ ਸੋਰਸ ਹਨ, ਜਦਕਿ ਦੂਜੇ ਮਲਕੀਅਤ ਹਨ। ਕੁਝ ਪਰਮਿਟ ਵੱਖ ਵੱਖ ਫੰਕਸ਼ਨਾਂ ਤੇ ਨਿਯੰਤਰਣ (ਐਕਸੈਸ ਦੇ ਪੱਧਰ); ਉਦਾਹਰਨ ਲਈ, ਸੰਪਾਦਨਾਂ ਦੇ ਅਧਿਕਾਰ ਸਮੱਗਰੀ ਬਦਲਣ, ਜੋੜਨ ਜਾਂ ਹਟਾਉਣ ਦੀ ਆਗਿਆ ਦੇ ਸਕਦੇ ਹਨ। ਹੋਰ ਪਹੁੰਚ ਨਿਯੰਤਰਣ ਲਾਗੂ ਕੀਤੇ ਬਿਨਾਂ ਪਹੁੰਚ ਦੀ ਇਜਾਜ਼ਤ ਦੇ ਸਕਦੇ ਹਨ। ਸਮਗਰੀ ਨੂੰ ਵਿਵਸਥਿਤ ਕਰਨ ਲਈ ਹੋਰ ਨਿਯਮ ਲਾਗੂ ਕੀਤੇ ਜਾ ਸਕਦੇ ਹਨ। ਆਨਲਾਈਨ ਐਨਸਾਈਕਲੋਪੀਡੀਆ ਪ੍ਰੋਜੈਕਟ ਵਿਕੀਪੀਡੀਆ, ਤਕਰੀਬਨ ਸਭ ਤੋਂ ਪ੍ਰਸਿੱਧ ਵਿਕੀ-ਅਧਾਰਿਤ ਵੈਬਸਾਈਟ ਹੈ, ਅਤੇ ਇਹ ਸੰਸਾਰ ਦੇ ਕਿਸੇ ਵੀ ਕਿਸਮ ਦੀਆਂ ਸਭ ਤੋਂ ਵੱਧ ਸਭ ਤੋਂ ਵੱਧ ਵੇਖੀਆਂ ਜਾਣ ਵਾਲੀਆਂ ਸਾਈਟਾਂ ਵਿੱਚੋਂ ਇੱਕ ਹੈ, ਜਿਸ ਨੂੰ 2007 ਤੋਂ ਬਾਅਦ ਦਸਾਂ ਵਿੱਚ ਦਰਜਾ ਦਿੱਤਾ ਗਿਆ ਹੈ। ਵਿਕੀਪੀਡੀਆ ਇੱਕ ਵਿਕੀ ਨਹੀਂ ਹੈ ਬਲਕਿ ਸੈਂਕੜੇ ਵਿਕੀਆਂ ਦਾ ਸੰਗ੍ਰਹਿ, ਹਰੇਕ ਭਾਸ਼ਾ ਲਈ ਇਕ ਜਨਤਕ ਅਤੇ ਪ੍ਰਾਈਵੇਟ ਦੋਨਾਂ ਵਿਚ ਹਜ਼ਾਰਾਂ ਹੋਰ ਵਿਕਰੀਆਂ ਦੀ ਵਰਤੋਂ ਕੀਤੀ ਗਈ ਹੈ, ਜਿਸ ਵਿਚ ਵਿਕੀਸ਼ਨ ਦਾ ਕੰਮ ਗਿਆਨ ਪ੍ਰਬੰਧਨ ਸਾਧਨਾਂ, ਨਾਟੈਕਿੰਗ ਸੰਦਾਂ, ਕਮਿਊਨਿਟੀ ਵੈੱਬਸਾਈਟਾਂ ਅਤੇ ਇੰਟਰਰੇਟਸ ਦੇ ਰੂਪ ਵਿਚ ਹੈ। ਅੰਗਰੇਜ਼ੀ ਭਾਸ਼ਾ ਦੇ ਵਿਕੀਪੀਡੀਆ ਵਿਚ ਲੇਖਾਂ ਦਾ ਸਭ ਤੋਂ ਵੱਡਾ ਸੰਗ੍ਰਹਿ ਹੈ; ਸਤੰਬਰ 2016 ਤਕ, ਇਸ ਕੋਲ ਪੰਜ ਲੱਖ ਤੋਂ ਵੱਧ ਲੇਖ ਸਨ। ਵਾਰਡ ਕਨਿੰਘਮ, ਪਹਿਲੇ ਵਿਕੀ ਸੌਫਟਵੇਅਰ ਦੇ ਵਿਕਸਤ, ਵਿਕੀਵਕੀਵੈਬ, ਨੇ ਮੂਲ ਰੂਪ ਵਿੱਚ ਇਸ ਨੂੰ "ਸਭ ਤੋਂ ਆਸਾਨ ਆਨਲਾਈਨ ਡਾਟਾਬੇਸ ਜੋ ਸੰਭਵ ਤੌਰ ਤੇ ਕੰਮ ਕਰ ਸਕਦਾ ਸੀ" ਦੇ ਰੂਪ ਵਿੱਚ ਦਰਸਾਇਆ.
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗੁਰੂ ਹਰਿ ਕ੍ਰਿਸ਼ਨ ਜੀ ਸਿੱਖਾਂ ਦੇ ਅੱਠਵੇਂ ਗੁਰੂ ਸਨ। ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਗੁਰੂ ਹਰਿ ਰਾਇ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ 7 ਜੁਲਾਈ ਸੰਨ 1656 ਨੂੰ ਕੀਰਤਪੁਰ ਸਾਹਿਬ, ਜਿਲਾ ਹੁਸ਼ਿਆਰਪੁਰ ਵਿਖੇ ਹੋਇਆ।ਸ਼੍ਰੀ ਗੁਰੂ ਹਰਕ੍ਰਿਸਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਆਪ ਗੁਰੂ ਨਾਨਕ ਜੀ ਦੁਆਰਾ ਚਲਾਏਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ। ਆਪ ਜੀ ਨੂੰ ਪੰਜ ਸਾਲ ਦੀ ਉਮਰ ਵਿੱਚ ਗੁਰਿਆਈ ਮਿਲੀ ਅਤੇ ਅੱਠ ਸਾਲ ਦੀ ਉਮਰ ਵਿੱਚ ਜੋਤੀ ਜੋਤ ਸਮਾ ਗਏ। ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿੱਚ ਜਿਸ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਸੀ ਤੇ ਉਨ੍ਹਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁਧੀਮਾਨਤਾ ਤੇ ਆਤਮ ਗਿਆਨ ਵਿੱਚ ਕੋਈ ਬਾਧਾ ਨਹੀਂ ਹੈ। ਆਓ ‘ਬਾਲਾ ਪ੍ਰੀਤਮ’ ਜੀ ਦੇ ਜੀਵਨ ਤੇ ਸੰਖੇਪ ਜਿਹੀ ਝਾਤ ਮਾਰੀਏ।ਆਪ ਜੀ ਦਾ ਪ੍ਰਕਾਸ 8 ਸਾਵਣ ਸੰਮਤ 1723 ਮੁਤਾਬਿਕ 7 ਜੁਲਾਈ 1656 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਪਿਤਾ ਸ਼੍ਰੀ ਗੁਰੂ ਹਰਿਰਾਏ ਜੀ ਦੇ ਘਰ ਮਾਤਾ ਕ੍ਰਿਸਨ ਕੌਰ ਜੀ ਦੀ ਕੁੱਖੋਂ ਹੋਇਆ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜ ਕੱਲ੍ਹ 8 ਸਾਵਣ ਹਰ ਸਾਲ 23 ਜੁਲਾਈ ਨੂੰ ਆਉਂਦਾ ਹੈ। ਰਾਮਰਾਏ ਜੀਆਪ ਜੀ ਦੇ ਵੱਡੇ ਭਰਾ ਸਨ।ਗੁਰੂ ਹਰਿਰਾਏ ਜੀ ਨੇ ਅਕਤੂਬਰ 1661 ਈਸਵੀ ਵਿੱਚ ਆਪ ਜੀ ਨੁੂੰ ਯੋਗਤਾ ਦੇ ਅਧਾਰ ‘ਤੇ ਗੁਰਗੱਦੀ ਬਖਸ਼ ਦਿੱਤੀ ਭਾਵੇਂ ਕਿ ਆਪ ਜੀ ਦੇ ਵੱਡੇ ਭਰਾ ਰਾਮਰਾਏ ਬੜੇ ਚਤੁਰ, ਨੀਤੀ ਨਿਪੁੰਨ ਤੇ ਸਿੱਖ ਸੰਗਤਾਂ ਅਤੇ ਮਸੰਦਾਂ ਵਿੱਚ ਸਤਿਕਾਰ ਦੀ ਨਿਗ੍ਹਾ ਨਾਲ ਵੇਖੇ ਜਾਂਦੇ ਸਨ। ਜਦ ਔਰੰਗਜੇਬ ਨੇ ਗੁਰੂ ਹਰਿਰਾਏ ਜੀ ਨੂੰ ਦਿੱਲੀ ਬੁਲਾਇਆ ਸੀ ਤਾਂ ਗੁਰੂ ਜੀ ਨੇ ਆਪਣੀ ਥਾਂ ਰਾਮ ਰਾਏ ਨੂੰ ਗੁਰਮਤਿ ਦੇ ਸਿਧਾਂਤ ਸਪੱਸ਼ਟ ਕਰਨ ਲਈ ਭੇਜਿਆ ਸੀ। ਰਾਮ ਰਾਏ ਨੇ ਪਹਿਲਾਂ ਤਾਂ ਬਾਦਸਾਹ ਔਰੰਗਜੇਬ ਨੂੰ ਆਪਣੀ ਪ੍ਰਤਿਭਾ ਨਾਲ ਬਹੁਤ ਪ੍ਰਭਾਵਿਤ ਕੀਤਾ ਤੇ ਬਾਅਦ ਵਿੱਚ ਕਰਾਮਾਤਾਂ ਦਿਖਾਈਆਂ। ਬਾਅਦ ਵਿੱਚ ਮੁਲਾਣਿਆਂ ਦੇ ਕਹਿਣ ‘ਤੇ ਔਰੰਗਜੇਬ ਨੇ ਰਾਮਰਾਏ ਨੂੰ ਪੁੱਛਿਆ ਕਿ ਤੁਹਾਡੇ ਗ੍ਰੰਥ ਵਿੱਚ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਲਿਖ ਕੇ ਇਸਲਾਮ ਧਰਮ ਦੀ ਨਿੰਦਾ ਕੀਤੀਗਈ ਹੈ। ਬਾਦਸ਼ਾਹ ‘ਤੇ ਆਪਣਾ ਬਣਿਆ ਪ੍ਰਭਾਵ ਕਾਇਮ ਰੱਖਣ ਲਈ ਅਤੇ ਉਸ ਦੀ ਖੁਸਨੰਦੀ ਪ੍ਰਾਪਤ ਕਰਨ ਲਈ ਰਾਮਰਾਏ ਨੇਕਿਹਾ ਕਿ ਅਸਲ ਸਬਦ ‘ਮਿਟੀ ਬੇਈਮਾਨ ਕੀ ਪੇੜੈ ਪਈ ਕੁਮਿਆਰ’ ਹੈ ਪਰ ਲਿਖਾਰੀ ਦੀ ਗਲਤੀ ਕਾਰਨ ‘ਮੁਸਲਮਾਨ’ ਲਿਖਿਆ ਗਿਆ ਹੈ। ਇਸ ਘੋਰ ਅਵੱਗਿਆ ਕਾਰਨ ਗੁਰੂ ਹਰਿਰਾਏ ਜੀ ਨੇ ਉਸ ਨੂੰ ਗੁਰਗੱਦੀ ਤੋਂ ਵਾਂਝਾ ਕਰ ਦਿੱਤਾ ਅਤੇ ਸਦਾ ਲਈ ਤਿਆਗ ਦਿੱਤਾ। ਇਸ ਕਾਰਨ ਕਰਕੇ ਰਾਮਰਾਏ ਨੇ ਆਪ ਜੀ ਦੀ ਵਿਰੋਧਤਾ ਜਾਰੀ ਰੱਖੀ।ਗੁਰਗੱਦੀ ‘ਤੇ ਬੈਠਣ ਤੋਂ ਬਾਅਦ ਆਪ ਜੀ ਕੀਰਤਪੁਰ ਸਾਹਿਬ ਵਿਖੇ ਪਹਿਲੇ ਗੁਰੂਆਂ ਦੀ ਤਰ੍ਹਾਂ ਸਿੱਖ ਧਰਮ ਦਾ ਪ੍ਰਚਾਰ ਕਰਦੇ ਅਤੇ ਸਿੱਖਾਂ ਨੂੰ ਉਪਦੇਸ ਦਿੰਦੇ। ਆਪ ਜੀ ਨੇ ਰੋਪੜ ਦੇ ਇੱਕ ਧਨੀ ਆਦਮੀ ਰਾਜਾ ਰਾਮ ਨੂੰ ਆਪਣੇ ਦਰਬਾਰ ਵਿੱਚ ਆਉਣਤੋਂ ਰੋਕ ਦਿੱਤਾ ਕਿਉਂਕਿ ਉਹਆਪਣੇ ਘਰ ਪੈਦਾ ਹੁੰਦੀਆਂ ਕੁੜੀਆਂ ਨੂੰ ਜਨਮ ਸਮੇਂ ਹੀ ਮਾਰ ਦਿੰਦਾ ਸੀ। ਜਦ ਉਸ ਆਦਮੀ ਨੇ ਪਛੁਤਾਵਾ ਕੀਤਾ ਤੇਅੱਗੇ ਤੋਂ ਚੰਗਾ ਇਨਸਾਨ ਬਣਨਦੀ ਪ੍ਰਤਿਗਿਆ ਕੀਤੀ ਤਾਂ ਆਪਜੀ ਨੇ ਭਰੇ ਦਰਬਾਰ ਵਿੱਚ ਇਸ ਕੁੜੀਮਾਰ ਨੂੰ ਤਾੜਨਾ ਕਰਕੇ ਬਖਸ ਦਿੱਤਾ। ਇਸ ਤਰ੍ਹਾਂ ਆਪਜੀ ਨੇ ਅਨੇਕਾਂ ਪਰਉਪਕਾਰ ਕੀਤੇ।ਗੁਰੂ ਸਾਹਿਬ ਦੇ ਵੱਡੇ ਭਰਾ ਰਾਮਰਾਏ ਨੇ ਬਾਦਸ਼ਾਹ ਔਰੰਗਜੇਬ ਕੋਲ ਫਰਿਆਦ ਕੀਤੀ ਕਿ ਮੇਰੇ ਪਿਤਾ ਨੇ ਮੇਰਾ ਹੱਕ ਮਾਰ ਕੇ ਮੇਰੇ ਛੋਟੇ ਭਰਾ ਨੂੰ ਗੁਰਗੱਦੀ ਅਤੇ ਜਾਇਦਾਦ ਦੇ ਦਿੱਤੀ ਹੈ। ਇਹ ਸਭ ਕੁਝ ਤਾਂ ਹੋਇਆ ਕਿਉਂਕਿ ਮੈਂ ਤੁਹਾਡਾ ਹੁਕਮ ਮੰਨਦਾ ਹਾਂ। ਇਸ ਪਰ ਔਰੰਗਜੇਬ ਨੇ ਰਾਜਾ ਜੈ ਸਿੰਘ ਨੂੰ ਹੁਕਮ ਕੀਤਾ ਕਿ ਉਹ ਗੁਰੂ ਸਾਹਿਬ ਨੂੰ ਦਿੱਲੀ ਬੁਲਾਏ। ਰਾਜਾ ਜੈ ਸਿਘ ਨੇ ਆਪਣੇ ਦੀਵਾਨ ਪਰਸਰਾਮ ਨੂੰ ਗੁਰੂ ਸਾਹਿਬ ਨੂੰ ਸਤਿਕਾਰ ਸਹਿਤ ਦਿੱਲੀ ਲਿਆਉਣ ਲਈ ਭੇਜਿਆ। ਦੀਵਾਨ ਕੀਰਤਪੁਰ ਪਹੁੰਚਿਆ ਤੇ ਗੁਰੂ ਸਾਹਿਬ ਨੂੰ ਦਿੱਲੀ ਜਾਣ ਲਈ ਬੇਨਤੀ ਕੀਤੀ। ਗੁਰੂਸਾਹਿਬ ਨੇ ਦੀਵਾਨ ਨੂੰ ਕਿਹਾਕਿ ਉਨ੍ਹਾਂ ਨੂੰ ਦਿੱਲੀ ਜਾਣਤੋਂ ਕੋਈ ਇਨਕਾਰ ਨਹੀਂ ਪਰ ਉਹ ਔਰੰਗਜੇਬ ਵਰਗੇ ਬਾਦਸਾਹ ਦਾ ਮੂੰਹ ਨਹੀਂ ਵੇਖਣਗੇ। ਅੰਤ ਵਿੱਚ ਗੁਰੂ ਸਾਹਿਬ ਨੇ ਆਪਣੀ ਮਾਤਾ ਅਤੇ ਸਿੱਖ ਸੰਗਤਾਂ ਨਾਲ ਸਲਾਹ ਕਰਕੇ ਦਿੱਲੀ ਜਾਣ ਦਾ ਫੈਸਲਾ ਕੀਤਾ।ਗੁਰੂ ਜੀ ਦੇ ਤੁਰਨ ਸਮੇਂ ਸਿੱਖ ਸੰਗਤਾਂ ਦੀ ਭਾਰੀ ਭੀੜਕੀਰਤਪੁਰ ਆ ਗਈ। ਗੁਰੂ ਸਾਹਿਬ ਨੇ ਸਭ ਨੂੰ ਧੀਰਜ ਤੇ ਦਿਲਾਸਾ ਦਿੱਤਾ ਫਿਰ ਵੀ ਸੈਂਕੜੇ ਸਿੱਖ ਆਪ ਜੀ ਦੇ ਨਾਲ ਚੱਲ ਪਏ। ਅੰਬਾਲੇ ਜਿਲ੍ਹੇ ਦੇ ਕਸਬੇ ਪੰਜੋਖਰੇ ਪਹੁੰਚ ਕੇ ਗੁਰੂ ਜੀ ਨੇ ਕੁਝ ਉਘੇ ਸਿੱਖਾਂ ਤੋਂ ਬਿਨਾ ਬਾਕੀ ਸਭ ਨੂੰ ਵਾਪਸ ਮੋੜ ਦਿੱਤਾ। ਗੁਰੂ ਜੀ ਨੇ ਪਹਿਲੀਰਾਤ ਪੰਜੋਖਰੇ ਕੱਟੀ। ਉਥੋਂ ਦਾ ਇੱਕ ਹੰਕਾਰੀ ਪੰਡਿਤ ਲਾਲਚੰਦ ਗੁਰੂ ਜੀ ਨੂੰ ਮਿਲਿਆ ਤੇ ਕਿਹਾ ਕਿ ਸਿੱਖ ਤੁਹਾਨੁੂੰ ਗੁਰੂ ਹਰਕ੍ਰਿਸਨ ਕਹਿੰਦੇ ਹਨ। ਦੁਆਪਰ ਯੁੱਗ ਦੇ ਕ੍ਰਿਸਨ ਜੀਨੇ ਗੀਤਾ ਰਚੀ ਸੀ। ਤੁਸੀਂ ਉਸ ਦੇ ਅਰਥ ਕਰਕੇ ਵਿਖਾਓ। ਗੁਰੂ ਨਾਨਕ ਦੇ ਘਰ ਵਿੱਚੋਂ ਧੁਰੋਂ ਪ੍ਰਾਪਤ ਹੋਈ ਨਿਮਰਤਾ ਦੇ ਧਾਰਨੀ ਸਤਿਗੁਰੂ ਜੀ ਬੋਲੇ, ਅਸੀਂ ਤਾਂ ਅਕਾਲ ਪੁਰਖ ਦੇ ਸੇਵਕ ਹਾਂ। ਕਲਾ ਅਕਾਲ ਪੁਰਖ ਦੀ ਹੀ ਵਰਤਦੀ ਹੈ। ਜੇਕਰ ਤੂੰ ਕਲਾ ਦੇਖਣੀ ਹੈ ਤਾਂ ਆਪਣੇ ਨਗਰ ਵਿੱਚੋਂ ਕੋਈ ਬੰਦਾ ਲੈ ਆ। ਗੁਰੂ ਨਾਨਕ ਪਾਤਸ਼ਾਹ ਆਪਣੀ ਮਿਹਰ ਸਦਕਾ ਗੀਤਾ ਦੇ ਅਰਥ ਕਰਕੇ ਤੇਰੀ ਨਿਸਾ ਕਰਵਾਦੇਣਗੇ। ਪੰਡਿਤ ਗਿਆ ਅਤੇ ਇੱਕ ਛੱਜੂ ਨਾਮੀ ਅਨਪੜ੍ਹ ਝਿਉਰ ਨੂੰ ਲੈ ਆਇਆ। ਸਤਿਗੁਰਾਂ ਨੇ ਉਸ ਨੂੰ ਨਦਰੀਂ ਨਦਰ ਨਿਹਾਲ ਕੀਤਾ ਤੇਕਿਹਾ ਕਿ ਉਹ ਪੰਡਿਤ ਜੀ ਦੀ ਨਿਸਾ ਕਰਵਾਏ। ਗੁਰੂ ਜੀ ਨੇ ਉਸ ਦੇ ਸਿਰ ਤੇ ਸੋਟੀ ਰੱਖ ਦਿੱਤੀ ਅਤੇ ਨੇਤਰਾਂ ਵਿੱਚ ਨੇਤਰ ਪਾਏ। ਪੰਡਿਤ ਨੇ ਗੀਤਾਦੇ ਔਖੇ ਤੋਂ ਔਖੇ ਸਲੋਕਾਂ ਦੇ ਅਰਥ ਪੁੱਛੇ, ਜਿਨ੍ਹਾਂ ਦੇ ਉਸ ਨੇ ਤੁਰੰਤ ਅਰਥ ਕਰ ਦਿੱਤੇ। ਪੰਡਿਤ ਇਹ ਕੌਤਕ ਵੇਖ ਕੇ ਸਤਿਗੁਰੂ ਜੀ ਦੇ ਚਰਨੀ ਪੈ ਗਿਆ, ਮੁਆਫੀ ਮੰਗੀ ਤੇ ਸਿੱਖ ਬਣ ਗਿਆ ਅਤੇ ਉਸ ਨੇਇਸ ਇਲਾਕੇ ਵਿੱਚ ਸਿੱਖੀ ਦਾ ਪ੍ਰਚਾਰ ਕੀਤਾ।ਦਿੱਲੀ ਪਹੁੰਚ ਕੇ ਗੁਰੂ ਸਾਹਿਬ ਜਿੱਥੇ ਅੱਜਕੱਲ੍ਹ ਗੁਰਦੁਆਰਾ ਬੰਗਲਾ ਸਾਹਿਬ ਹੈ, ਰਾਜਾ ਜੈ ਸਿੰਘ ਦੇ ਬੰਗਲੇ ਠਹਿਰੇ। ਔਰੰਗਜੇਬ ਨੇ ਦਰਸਨਾ ਲਈ ਇੱਛਾ ਪ੍ਰਗਟ ਕੀਤੀ। ਆਪ ਜੀ ਨੇ ਆਪਣੇ ਪਿਤਾ ਵਲੋਂ ਦਿੱਤੇ ਆਦੇਸ ਅਨੁਸਾਰ ‘ਨਹਿ ਮਲੇਛ ਕੋ ਦਰਸਨ ਦੇਹੈਂ’ ਕਹਿ ਕੇ ਦਰਸਨ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਇੱਕ ਸਬਦ ਲਿੱਖ ਕੇ ਭੇਜ ਦਿੱਤਾ ‘ਕਿਆ ਖਾਧੇ ਕਿਆ ਪੈਧੇ ਹੋਇ, ਜਾ ਮਨਿ ਨਾਹੀ ਸਚਾ ਸੋਇ॥” ਔਰੰਗਜੇਬ ਨੇ ਆਪਣੇ ਪੁੱਤਰ ਸਹਿਜਾਦਾ ਮੁਅੱਜ਼ਮ ਨੂੰ ਗੁਰੂ ਜੀ ਕੋਲਭੇਜਿਆ। ਗੁਰੂ ਜੀ ਨੇ ਉਸ ਨੂੰ ਆਤਮਿਕ ਉਪਦੇਸ ਦੇ ਕੇ ਨਿਹਾਲ ਕੀਤਾ। ਜਦ ਰਾਮਰਾਏ ਨੂੰ ਗੱਦੀ ਨਾ ਦਿੱਤੇ ਜਾਣ ਦੀ ਗੱਲ ਤੁਰੀ ਤਾਂ ਗੁਰੂ ਜੀ ਨੇ ਸਪੱਸਟ ਕੀਤਾ ਕਿ ਗੁਰਗੱਦੀ ਵਿਰਾਸਤ ਜਾਂ ਜੱਦੀ ਮਲਕੀਅਤ ਨਹੀਂ। ਰਾਮਰਾਏ ਨੇ ਗੁਰਬਾਣੀ ਦੀ ਤੁਕ ਬਦਲੀ, ਇਸ ਤੇ ਪਿਤਾ ਗੁਰੂ ਜੀ ਨੇ ਉਸ ਨੁੂੰ ਤਿਆਗ ਦਿੱਤਾ। ਇਸ ਲਈ ਉਸ ਦਾ ਗੁਰਗੱਦੀ ਬਾਰੇ ਦਾਅਵਾ ਝੂਠਾ ਹੈ। ਸਹਿਜਾਦਾ ਮੁਅੱਜ਼ਮ ਤੋਂ ਇਹ ਸਪੱਸਟੀਕਰਨ ਸੁਣ ਕੇ ਔਰੰਗਜੇਬ ਗੁਰੂ ਜੀ ਦੀ ਸਿਆਣਪ ਦਾ ਕਾਇਲ ਹੋ ਗਿਆ। ਉਸ ਨੇ ਰਾਜਾ ਜੈ ਸਿੰਘ ਨੂੰ ਗੁਰੂ ਜੀ ਦੀ ਕਰਾਮਾਤੀ ਸਕਤੀਪਰਖਣ ਲਈ ਕਿਹਾ। ਰਾਜਾ ਜੈ ਸਿੰਘ ਗੁਰੂ ਜੀ ਨੂੰ ਆਪਣੀਆਂਰਾਣੀਆਂ ਦੇ ਮਹਿਲਾਂ ਵਿੱਚ ਲਿਆਇਆ ਤੇ ਪਟਰਾਣੀ ਦੀ ਪਰਖ ਕਰਨ ਲਈ ਕਿਹਾ। ਗੁਰੂ ਸਾਹਿਬਨੇ ਆਪਣੀ ਸੋਟੀ ਪਟਰਾਣੀ ਦੇ ਸਿਰ ਤੇ ਰੱਖ ਕੇ ਕਿਹਾ ਕਿ ‘ਇਹ ਹੈ ਪਟਰਾਣੀ’ ਅਤੇ ਉਸ ਦੀ ਪੁੱਤਰ ਦੀ ਕਾਮਨਾ ਪੂਰੀ ਹੋਣਦਾ ਵਰ ਦਿੱਤਾ।ਉਨ੍ਹੀਂ ਦਿਨੀਂ ਦਿੱਲੀ ਵਿੱਚ ਬੁਖਾਰ ਤੇ ਚੇਚਕ ਦੀ ਬਿਮਾਰੀ ਫੈਲ ਗਈ। ਗੁਰੂ ਜੀ ਨੇ ਦੁਖੀ ਬਿਮਾਰਾਂ ਦੀ ਦਿਨ ਰਾਤ ਸਹਾਇਤਾ ਕੀਤੀ। ਸੰਗਤਾਂ ਦੇ ਦਸਵੰਧ ਤੇ ਭੇਟਾਨੂੰ ਇਸ ਲਈ ਵਰਤਿਆ। ਗੁਰੂ ਜੀ ਦੇ ਪਾਵਨ ਦਰਸਨਾ ਨਾਲ ਤਨ ਤੇ ਮਨ ਦੇ ਰੋਗ ਦੂਰ ਹੁੰਦੇ ਸਨ। ਇਸੇ ਲਈ ਤਾਂ ਦਸਮੇਸ ਪਿਤਾ ਜੀ ਨੇ ਫੁਰਮਾਇਆ ਹੈ ‘ਸ੍ਰੀ ਹਰਿਕ੍ਰਿਸਨ ਧਿਆਇਐ, ਜਿਸ ਡਿਠੈ ਸਭ ਦੁਖ ਜਾਇ।’ਇਸ ਤਰ੍ਹਾਂ ਰੋਗੀਆਂ ਦੀ ਸੇਵਾ ਕਰਦਿਆਂ ਇੱਕ ਦਿਨ ਗੁਰੂ ਜੀ ਨੂੰ ਵੀ ਤੇਜ ਬੁਖਾਰ ਹੋ ਗਿਆ। ਉਨ੍ਹਾਂ ਦੇਸਰੀਰ ‘ਤੇ ਵੀ ਚੇਚਕ ਦੇ ਲੱਛਣਦਿੱਸਣ ਲੱਗ ਪਏ। ਆਪਣਾ ਅੰਤ ਸਮਾ ਜਾਣ ਕੇ ਆਪ ਜੀ ਨੇ ਸੰਗਤਾਂ ਨੂੰ ਗੁਰਿਆਈ ਬਾਰੇ ਹੁਕਮ ਦਿੱਤਾ ਕਿ ‘ਬਾਬਾ ਬਕਾਲੇ’ ਜਿਸ ਦਾ ਭਾਵ ਸੀ ਕਿ ਅਗਲਾ ਗੁਰੂ ਪਿੰਡ ਬਕਾਲੇ ਵਿੱਚ ਹੈ। ਆਪ ਜੀ 3 ਵੈਸਾਖ ਸੰਮਤ 1721 ਮੁਤਾਬਿਕ 30 ਮਾਰਚ 1664 ਈਸਵੀ ਨੂੰ ਜੋਤੀਜੋਤ ਸਮਾ ਗਏ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜਕੱਲ੍ਹ 3 ਵੈਸਾਖ ਹਰ ਸਾਲ16 ਅਪ੍ਰੈਲ ਨੂੰ ਆਉਂਦਾ ਹੈ।ਆਪ ਜੀ ਨੇ ਆਪਣੀ ਸੰਸਾਰਿਕ ਯਾਤਰਾ 7 ਸਾਲ 8 ਮਹੀਨੇ 19 ਦਿਨਾਂ ਵਿੱਚ ਸੰਪੂਰਨ ਕੀਤੀ। ਆਪ ਜੀ ਦਾ ਸਸਕਾਰ ਜਮੁਨਾ ਨਦੀ ਦੇ ਕਿਨਾਰੇ ‘ਤੇ ਕੀਤਾ ਗਿਆ, ਜਿਸ ਥਾਂ ‘ਤੇ ਹੁਣ ‘ਬਾਲਾ ਸਾਹਿਬ ਗੁਰਦੁਆਰਾ’ ਹੈ।
ਜੰਮੂ ਅਤੇ ਕਸ਼ਮੀਰ ਭਾਰਤ ਦੇ ਉੱਤਰੀ ਹਿੱਸੇ ਦਾ ਇੱਕ ਰਾਜ ਹੈ।ਜੰਮੂ ਅਤੇ ਕਸ਼ਮੀਰ ਭਾਰਤ ਦਾ ਸਭਤੋਂ ਉੱਤਰੀ ਰਾਜ ਹੈ। ਪਾਕਿਸਤਾਨ ਇਸ ਦਾ ਉੱਤਰੀ ਇਲਾਕਾ (ਸ਼ਿਮਾਲੀ ਇਲਾਕਾ) ਅਤੇ ਤਥਾਕਥਿਤ ਆਜਾਦ ਕਸ਼ਮੀਰ ਹਿੱਸੀਆਂ ਉੱਤੇ ਕਾਬਿਜ ਹੈ ਅਤੇ ਚੀਨ ਨੇ ਅਕਸਾਈ ਚਿਨ ਦੇ ਹਿੱਸੇ ਉੱਤੇ ਕਬਜ਼ਾ ਕੀਤਾ ਹੋਇਆ ਹੈ (ਭਾਰਤ ਇਸ ਕਬਜੋਂ ਨੂੰ ਗੈਰਕਾਨੂਨੀ ਮਾਨਤਾ ਹੈ)। ;ਪਾਕਿਸਤਾਨ ਭਾਰਤੀ ਜੰਮੂ ਅਤੇ ਕਸ਼ਮੀਰ ਨੂੰ ਇੱਕ ਵਿਵਾਦਿਤ ਖੇਤਰ ਮਨਤਾ ਹੈ। ਰਾਜ ਦੀ ਰਾਜਭਾਸ਼ਾ ਉਰਦੂ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਸਭਿਅਾਚਾਰ ਦਾ ਰਾਜਨੀਤਿਕ ਪੱਖ ਦੇਖਿਅਾ ਜਾਏ ਤਾਂ ਰਾਜਨੀਤੀ ਸਭਿਅਾਚਾਰ ਨੂੰ ਕਾਫ਼ੀ ਪ੍ਰਭਾਵਿਤ ਕਰਦੀ ਹੈ। ਮਨੁੱਖ ਦਾ ਰਹਿਣ ਸਹਿਣ ਸਮਾਜਕ ਪੱਧਰ ਕੁਝ ਵੀ ਹੋਵੇ ਹਰੇਕ ਅਵਸਥਾ ਵਿੱਚ ੳੁਸਨੂੰ ਅਾਪਣੇ ਜੀਵਨ ਨੂੰ ਨੇੇਮਬੱਧ ਤੇ ਰਸਦਾੲਿਕ ਬਣਾੳੁਣ ਵਾਸਤੇ ਸੁਭਾਵਕ ਹੀ ਕੁਝ ਨੇਮਾਂ ਦੀ ਪਾਲਣਾ ਕਰਨ ਦੀ ਪ੍ਰੇਰਨਾ ਮਿਲਦੀ ਹੈ, ਜਿਸਨੂੰ ਸਭਿਅਾਚਾਰ ਕਿਹਾ ਜਾਂਦਾ ਹੈ।ਸਦੀਅਾਂ ਤੋਂ ਕਿੳੁਂਕਿ ਰਾਜਨੀਤੀ ਸਭਿਅਾਚਾਰ ਦੇ ਦਾਇਰੇ ਅੰਦਰ ਪਲ਼ਦੀ ਰਹੀ ਹੈ ਤਾਂ ਇਹ ਵਾਜ਼ਿਬ ਹੈ ਕਿ ਰਾਜਨੀਤੀ ਦਾ ਸਭਿਅਾਚਾਰ 'ਤੇ ਪ੍ਰਭਾਵ ਪੈਣਾ ਕ਼ੁਦਰਤੀ ਸੀ।
ਉਸਾਰੀ ਕਲਾ ਜਾਂ ਵਾਸਤੂਕਲਾ ਜਾਂ ਭਵਨ/ਇਮਾਰਤ ਨਿਰਮਾਣ ਕਲਾ ਇਮਾਰਤ ਅਤੇ ਹੋਰ ਭੌਤਿਕ ਬਣਤਰਾਂ ਦੀ ਯੋਜਨਾਬੰਦੀ, ਡਿਜ਼ਾਈਨ, ਅਤੇ ਉਸਾਰੀ ਕਰਨ ਦੇ ਢੰਗ ਅਤੇ ਇਸ ਤੋਂ ਬਣੀ ਉਪਜ ਨੂੰ ਕਿਹਾ ਜਾਦਾ ਹੈ। ਇਮਾਰਾਤਾਂ ਦੇ ਰੂਪ 'ਚ ਉਸਾਰੀ ਕਲਾ ਦੇ ਕੰਮ ਅਕਸਰ ਸੱਭਿਆਚਾਰ ਦੀ ਨਿਸ਼ਾਨੀ ਅਤੇ ਕਲਾ ਦੇ ਨਮੂਨੇ ਮੰਨੇ ਜਾਂਦੇ ਹਨ। ਇਤਿਹਾਸਕ ਸੱਭਿਆਤਾਵਾਂ ਨੂੰ ਉਹਨਾਂ ਦੇ ਬਚੇ ਹੋਏ ਵਾਸਤੂਕਲਾ ਦੇ ਕੰਮਾਂ ਰਾਹੀ ਸਮਝਿਆ ਜਾਂਦਾ ਹੈ।
1971 ਦੀ ਭਾਰਤ-ਪਾਕਿ ਯੁੱਧ ਇਹ ਯੁੱਧ 3 ਦਸੰਬਰ 1971 ਨੂੰ ਭਾਰਤ ਅਤੇ ਪਾਕਿਸਤਾਨ ਵਿੱਚ ਹੋਇਆ। ਭਾਰਤੀ ਫੌਜ ਦੀ ਅਗਵਾਈ ਜਨਰਲ ਜਗਜੀਤ ਸਿੰਘ ਅਰੋੜਾ ਅਤੇ ਪਾਕਿਸਤਾਨ ਫੌਜ ਦੀ ਅਗਵਾਈ ਜਰਨਲ ਅਮੀਰ ਅਬਦੁਲਾ ਖਾਨ ਨਿਆਜ਼ੀ ਕਰ ਰਹੇ ਸਨ ਤੇ ਭਾਰਤੀ ਫੌਜ ਨੇ ਚੌਤਰਫਾ ਹਮਲਾ ਕਰ ਕੇ ਪਾਕਿਸਤਾਨੀ ਫੌਜ ਦੀਆਂ ਅਨੇਕਾਂ ਬਟਾਲੀਅਨਾਂ ਨੂੰ ਤਬਾਹ ਕਰ ਦਿੱਤਾ। ਇਸ ਨਾਲ ਨਿਹੱਥੇ ਬੰਗਾਲੀਆਂ ਨੂੰ ਕਤਲ ਕਰਨ ਵਿੱਚ ਰੁੱਝੀ ਪਾਕਿਸਤਾਨੀ ਫੌਜ ਵਿੱਚ ਦਹਿਸ਼ਤ ਫੈਲ ਗਈ। ਉਹਨਾਂ ਨੂੰ ਭਾਰਤ ਵੱਲੋਂ ਸਿੱਧੇ ਹਮਲੇ ਦੀ ਉਮੀਦ ਨਹੀਂ ਸੀ। ਬੇਗੁਨਾਹ ਬੰਗਾਲੀਆਂ ਨੂੰ ਕਤਲ ਕਰਨ ਦੀ ਆਦੀ ਪਾਕਿਸਤਾਨੀ ਫੌਜ ਜਨਰਲ ਅਰੋੜਾ ਦੀ ਰਣਨੀਤੀ ਦਾ ਮੁਕਾਬਲਾ ਨਾ ਕਰ ਸਕੀ। ਭਾਰਤੀ ਹਵਾਈ ਸੈਨਾ ਅਤੇ ਸਮੁੰਦਰੀ ਫ਼ੌਜ ਨੇ ਪਾਕਿਸਤਾਨੀ ਹਵਾਈ ਤੇ ਸਮੁੰਦਰੀ ਫੌਜ ਨੂੰ ਤਬਾਹ ਕਰ ਦਿੱਤਾ। ਭਾਰਤੀ ਫੌਜ ਨੇ ਦੋ ਹਫਤਿਆਂ ਤੋਂ ਵੀ ਘੱਟ ਸਮੇ ਵਿੱਚ ਢਾਕਾ ’ਤੇ ਕਬਜ਼ਾ ਕਰ ਲਿਆ। ਭਾਰਤੀ ਫੌਜ ਨੇ ਅਜਿਹੀ ਦਹਿਸ਼ਤ ਪਾਈ ਕਿ ਪਾਕਿ ਦੀ ਫੌਜ ਦਾ ਹੌਂਸਲਾ ਟੁੱਟ ਗਏ। ਪਾਕਿਸਤਾਨੀ ਫੌਜ ਕੋਲ ਕਈ ਹਫਤਿਆਂ ਤੱਕ ਲੜਨ ਲਈ ਗੋਲੀ ਸਿੱਕਾ ਤੇ ਰਾਸ਼ਨ ਪਾਣੀ ਮੌਜੂਦ ਸੀ, ਪਰ ਉਹ ਦਿਲ ਛੱਡ ਬੈਠੇ। ਪਾਕਿਸਤਾਨੀ ਪੂਰਬੀ ਫੌਜ ਦੇ ਮੁਖੀ ਲੈਫਟੀਨੈਂਟ ਜਨਰਲ ਅਮੀਰ ਅਬਦੁਲਾ ਖਾਨ ਨਿਆਜ਼ੀ ਨੇ ਹਥਿਆਰ ਸੁੱਟਣ ਦਾ ਫੈਸਲਾ ਕਰ ਲਿਆ। ਜਨਰਲ ਨਿਆਜ਼ੀ ਅਤੇ ਜਨਰਲ ਅਰੋੜਾ ਨੇ ਸਮਝੌਤੇ ’ਤੇ ਦਸਤਖਤ ਕੀਤੇ। ਆਤਮ ਸਮਰਪਣ ਕਰਨ ਦੇ ਦਸਤਵੇਜ਼ ’ਤੇ ਦਸਤਖਤ ਢਾਕਾ ਦੇ ਰਮਨਾ ਰੇਸ ਕੋਰਸ ਮੈਦਾਨ ਵਿੱਚ 16 ਦਸੰਬਰ 1971 ਨੂੰ ਕੀਤੇ ਗਏ ਸਨ। ਉਸ ਦਾ ਨਾਮ ਹੁਣ ਸੁਤੰਤਰਤਾ ਚੌਕ ਰੱਖਿਆ ਗਿਆ ਹੈ। ਜਵਾਨਾਂ ਨੇ ਬੇਮਿਸਾਲ ਬਹਾਦਰੀ ਦਾ ਸਬੂਤ ਦਿੱਤਾ ਸੀ। 16 ਦਸੰਬਰ ਨੂੰ ਭਾਰਤੀ ਸੈਨਾ ਨੇ ਪਾਕਿਸਤਾਨ ਦੇ ਵਿਰੁੱਧ ਇਤਿਹਾਸਕ ਜਿੱਤ ਦਰਜ ਕਰਾਈ ਸੀ ਅਤੇ ਬੰਗਲਾ ਦੇਸ ਨੂੰ ਇਕ-ਇਕ ਵੱਖਰੇ ਰਾਸ਼ਟਰ ਦੇ ਰੂਪ ਵਿਚ ਪਛਾਣ ਦਿਵਾਈ ਸੀ।
ਵੋਲਗਾ (ਰੂਸੀ: Во́лга; IPA: [ˈvolɡə] ( ਸੁਣੋ)) ਯੂਰਪ ਦਾ ਸਭ ਤੋਂ ਲੰਮਾ ਦਰਿਆ ਹੈ; ਇਹ ਜਲ-ਡਿਗਾਊ ਮਾਤਰਾ ਅਤੇ ਜਲ-ਵਿਭਾਜਕ ਦੇ ਅਧਾਰ ਉੱਤੇ ਵੀ ਯੂਰਪ ਦਾ ਸਭ ਤੋਂ ਵੱਡਾ ਦਰਿਆ ਹੈ। ਇਹ ਮੱਧ ਰੂਸ ਵਿੱਚੋਂ ਵਹਿੰਦਾ ਹੈ ਅਤੇ ਇਸਨੂੰ ਖੁੱਲ੍ਹੇ ਰੂਪ ਵਿੱਚ ਰੂਸ ਦਾ ਰਾਸ਼ਟਰੀ ਦਰਿਆ ਕਿਹਾ ਜਾਂਦਾ ਹੈ। ਰੂਸ ਦੇ ਵੀਹ ਸਭ ਤੋਂ ਵੱਡੇ ਸ਼ਹਿਰਾਂ ਵਿੱਚੋਂ ਗਿਆਰ੍ਹਾਂ (ਰਾਜਧਾਨੀ ਮਾਸਕੋ ਸਮੇਤ) ਇਸ ਦੇ ਬੇਟ ਇਲਾਕੇ ਵਿੱਚ ਸਥਿੱਤ ਹਨ। ਦੁਨੀਆਂ ਦੇ ਕੁਝ ਸਭ ਤੋਂ ਵੱਡੇ ਕੁੰਡ ਇਸ ਦੇ ਕੰਢੇ ਮਿਲਦੇ ਹਨ। ਰੂਸੀ ਸੱਭਿਆਚਾਰ ਵਿੱਚ ਇਸ ਦਾ ਸੰਕੇਤਕ ਮਤਲਬ ਹੈ ਅਤੇ ਕਈ ਵਾਰ ਰੂਸੀ ਸਾਹਿਤ ਅਤੇ ਲੋਕ-ਕਥਾਵਾਂ ਵਿੱਚ ਇਸਨੂੰ ਵੋਲਗਾ-ਮਾਤੂਸ਼ਕਾ (ਮਾਂ ਵੋਲਗਾ) ਕਿਹਾ ਜਾਂਦਾ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਐਪਲ ਇੰਕ., ਜਾਂ ਐਪਲ ਸੰਸਥਾਪਣ, ਪੂਰਵਲਾ ਐਲਪ ਕੰਪਿਊਟਰ, ਇੰਕ., ਇੱਕ ਅਮਰੀਕੀ ਬਹੁਰਾਸ਼ਟਰੀ ਨਿਗਮ ਹੈ ਜਿਹਦਾ ਸਦਰ-ਮੁਕਾਮ ਕੂਪਰਟੀਨੋ, ਕੈਲੀਫ਼ੋਰਨੀਆ ਵਿਖੇ ਹੈ ਅਤੇ ਜੋ ਖਪਤਕਾਰੀ ਬਿਜਲਾਣੂ ਯੰਤਰਾਂ, ਕੰਪਿਊਟਰ ਸਾਫ਼ਟਵੇਅਰ ਅਤੇ ਨਿੱਜੀ ਕੰਪਿਊਟਰਾਂ ਦਾ ਖ਼ਾਕਾ ਤਿਆਰ ਕਰਦਾ, ਵਿਕਸਤ ਕਰਦਾ ਅਤੇ ਵੇਚਦਾ ਹੈ। ਇਹਦੇ ਸਭ ਤੋਂ ਪ੍ਰਸਿੱਧ ਉਤਪਾਦ ਮੈਕ ਕੰਪਿਊਟਰ, ਆਈਪੌਡ ਸੰਗੀਤ ਵਜੰਤਰੀ, ਆਈਫ਼ੋਨ ਸਮਾਰਟਫ਼ੋਨ ਅਤੇ ਆਈਪੈਡ ਟੈਬਲਟ ਕੰਪਿਊਟਰ ਹਨ।
ਲਿਨਅਕਸ (/ˈlɪnəks/ LIN-uks ਅਤੇ ਕਦੇ-ਕਦੇ /ˈlaɪnəks/ LYN-uks) ਜਾਂ ਲਿਨਕਸ ਇੱਕ ਯੂਨਿਕਸ-ਵਰਗਾ ਆਜ਼ਾਦ ਅਤੇ ਖੁੱਲ੍ਹਾ-ਸਰੋਤ ਆਪਰੇਟਿੰਗ ਸਿਸਟਮ ਹੈ। ਇਹ ਲਿਨਕਸ ਕਰਨਲ ’ਤੇ ਅਧਾਰਤ ਹੈ ਜੋ ਕਿ 5 ਅਕਤੂਬਰ 1991 ਨੂੰ ਫ਼ਿਨਲੈਂਡ ਦੀ ਯੂਨੀਵਰਸਿਟੀ ਆਫ਼ ਹੈਲਸਿੰਕੀ ਦੇ ਇੱਕ 21-ਸਾਲਾ ਵਿਦਿਆਰਥੀ ਲੀਨਸ ਤੂਰਵਲਦਸ ਨੇ ਜਾਰੀ ਕੀਤਾ ਸੀ। ਪਿਛੋਂ ਇਸ ਨੂੰ ਅਮਰੀਕਾ ਦੇ ਗਨੂ (GNU) ਪ੍ਰਾਜੈਕਟ ਦੀ ਹਿਮਾਇਤ ਮਿਲ ਗਈ ਅਤੇ ਇਹ ਪੂਰੀ ਦੁਨੀਆ ਵਿੱਚ ਫੈਲਣ ਲੱਗਾ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਭਾਸ਼ਾ ਵਿਗਿਆਨ ਮਨੁੱਖੀ ਭਾਸ਼ਾ ਦੇ ਵਿਗਿਆਨਿਕ ਅਧਿਐਨ ਨੂੰ ਕਿਹਾ ਜਾਂਦਾ ਹੈ। ਵਿਸ਼ਾ ਵੰਡ ਦੇ ਪੱਖੋਂ ਇਸਨੂੰ ਭਾਸ਼ਾ - ਸੰਰਚਨਾ (ਵਿਆਕਰਨ) ਅਤੇ ਅਰਥਾਂ ਦਾ ਅਧਿਅਨ (semantics) ਵਿੱਚ ਵੰਡਿਆ ਜਾਂਦਾ ਹੈ। ਭਾਸ਼ਾ ਵਿਗਿਆਨ ਦੇ ਅਧਿਏਤਾ ਭਾਸ਼ਾ ਵਿਗਿਆਨੀ ਕਹਾਂਦੇ ਹਨ। ਇਸ ਵਿੱਚ ਭਾਸ਼ਾ ਦਾ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਵਿਸ਼ਲੇਸ਼ਣ ਅਤੇ ਵਰਣਨ ਕਰਨ ਦੇ ਨਾਲ ਹੀ ਵੱਖ ਵੱਖ ਭਾਸ਼ਾਵਾਂ ਦਾ ਤੁਲਨਾਤਮਕ ਅਧਿਅਨ ਵੀ ਕੀਤਾ ਜਾਂਦਾ ਹੈ। ਪ੍ਰਾਚੀਨ ਕਾਲ ਵਿੱਚ ਭਾਸ਼ਾ ਵਿਗਿਆਨਿਕ ਅਧਿਐਨ ਮੂਲ ਤੌਰ ਤੇ ਭਾਸ਼ਾ ਦੀ ਸਹੀ ਵਿਆਖਿਆ ਕਰਨ ਦੀ ਕੋਸ਼ਿਸ਼ ਦੇ ਰੂਪ ਵਿੱਚ ਸੀ। ਸਭ ਤੋਂ ਪਹਿਲਾਂ ਚੌਥੀ ਸਦੀ ਈਸਾ ਪੂਰਵ ਵਿੱਚ ਪਾਣਿਨੀ ਨੇ ਸੰਸਕ੍ਰਿਤ ਦੀ ਵਿਆਕਰਨ ਲਿਖੀ ਜਿਸ ਦਾ ਨਾਮ ਅਸ਼ਟਅਧਿਆਈ (अष्टाध्यायी) ਹੈ।<ref>पाणिनि की अष्टाध्यायी</ਕਿਸੇ ਵੀ ਅਧਿਐਨ ਨੂੰ ਵਿਗਿਆਨਿਕ ਤਾਂ ਹੀ ਕਿਹਾ ਜਾ ਸਕਦਾ ਹੈ ਜੇਕਰ ਉਹ ਤੱਥਾਂ ਦੇ ਨਿਰੀਖਣ ਉੱਤੇ ਆਧਾਰਿਤ ਹੋਵੇ। ਭਾਸ਼ਾ-ਵਿਗਿਆਨੀ ਭਾਸ਼ਾਈ ਉਚਾਰਨ ਦਾ ਜਿਵੇਂ ਨਿਰੀਖਣ ਕਰਦਾ ਹੈ, ਉਸੇ ਤਰ੍ਹਾਂ ਉਸ ਨੂੰ ਬਿਆਨ ਕਰ ਦਿੰਦਾ ਹੈ। ਉਸ ਦਾ ਕੰਮ ਸਮਾਜ ਵਿੱਚ ਵਰਤੇ ਜਾਣ ਵਾਲੇ ਉਚਾਰਨ ਪਿੱਛੇ ਕਾਰਜਸ਼ੀਲ ਨਿਯਮ ਲੱਭਣਾ ਹੈ। ਮਿਸਾਲ ਵਜੋਂ, ਜੇ ਭਾਸ਼ਾ-ਵਿਗਿਆਨੀ ਕਿਸੇ ਭਾਸ਼ਾ ਦੀ ਧੁਨੀ ਵਿਉਂਤ ਦਾ ਅਧਿਐਨ ਕਰਨ ਲੱਗਦਾ ਹੈ, ਸਭ ਤੋਂ ਪਹਿਲਾਂ ਉਹ ਧੁਨੀਆਤਮਿਕ ਵਰਗੀਕਰਨ ਕਰਦਾ ਹੈ। ਜੇਕਰ ਉਹ ਇਹ ਕਹਿੰਦਾ ਹੈ ਕਿ ਪੰਜਾਬੀ ਵਿੱਚ ਨੀਵੀਂ ਸੁਰ ਮੌਜੂਦ ਹੈ ਤਾਂ ਉਹ ਘੱਟ ਅਤੇ ਕੱਟ ਦੋ ਸ਼ਬਦਾਂ ਨੂੰ ਵਿਰੋਧ ਵਿੱਚ ਰੱਖ ਕੇ ਦੋਹਾਂ ਦੇ ਫ਼ਰਕ ਨੂੰ ਸਥਾਪਿਤ ਕਰਦਾ ਹੈ। ਕੁਝ ਕੁ ਅੰਦਾਜ਼ੇ ਤਾਂ ਪਹਿਲਾਂ ਲਾਉਣੇ ਪੈਂਦੇ ਹਨ ਅਤੇ ਫੇਰ ਉਹਨਾਂ ਨੂੰ ਟੈਸਟ ਕੀਤਾ ਜਾਂਦਾ ਹੈ ਤਾਂ ਜੋ ਕਿਸੇ ਤੱਥ ਦੀ ਹੋਂਦ ਪ੍ਰਤੱਖ ਹੋ ਸਕੇ। ਜੇਕਰ ਇਹ ਅਨੁਮਾਨ ਲਾਇਆ ਜਾਵੇ ਕਿ ਲ ਅਤੇ ਲ਼ ਵਿੱਚ ਕੋਈ ਕਾਰਜੀ ਅੰਤਰ ਨਹੀਂ ਤਾਂ ਸਮਗਰੀ ਤੋਂ ਇਸ ਬਾਰੇ ਨਿਰੀਖਣ ਕੀਤਾ ਜਾਂਦਾ ਹੈ ਜੇਕਰ ਇਹ ਧੁਨੀਆਂ ਸਾਰਥਕ ਸਿੱਧ ਹੋ ਜਾਣ ਤਾਂ ਆਪਣੇ ਵਿਚਾਰ ਬਦਲਣੇ ਪੈਂਦੇ ਹਨ। ਇੱਕ ਭਾਸ਼ਾਈ ਸਿਧਾਂਤ ਨੂੰ ਸਥਾਪਿਤ ਕਰਨ ਲਈ ਕਈ ਮਿਸਾਲਾਂ ਨੂੰ ਪਰਖਣਾ ਭਾਸ਼ਾ ਦੇ ਅਧਿਐਨ ਲਈ ਲਾਜ਼ਮੀ ਹੋ ਜਾਂਦਾ ਹੈ। ਇਸ ਤਰ੍ਹਾਂ ਭਾਸ਼ਾ-ਵਿਗਿਆਨ ਭਾਸ਼ਾ ਦੇ ਵੱਖ-ਵੱਖ ਭਾਸ਼ਾਈ ਨਮੂਨਿਆਂ ਦੀ ਪਰਿਕਲਪਨਾ ਕਰਦੇ ਹੋਏ ਅਤੇ ਇਹਨਾਂ ਦੀ ਪੁਸ਼ਟੀ ਕਰਦੇ ਹੋਏ ਪਰਿਵਰਤਨ ਜਾਂ ਸਵੀਕ੍ਰਿਤੀ ਦੇ ਪੱਧਰ ਤੱਕ ਪਹੁੰਚਦਾ ਹੈ। ਜੇਕਰ ਭਾਸ਼ਾ-ਵਿਗਿਆਨ ਭਾਸ਼ਾ ਦਾ ਵਿਗਿਆਨ ਹੈ ਤਾਂ ਇਸ ਵਿੱਚ ਭਾਸ਼ਾ ਦਾ ਸਮੁੱਚਾ ਇਤਿਹਾਸ, ਉਸ ਦਾ ਹਰ ਰੂਪ ਭਾਸ਼ਾ-ਵਿਗਿਆਨ ਦੇ ਅਧਿਐਨ ਦਾ ਵਿਸ਼ਾ ਬਣ ਜਾਂਦਾ ਹੈ। ਭਾਸ਼ਾ-ਵਿਗਿਆਨ, ਭਾਸ਼ਾ ਦੀ ਅਜਿਹੀ ਤਸਵੀਰ ਦਰਸਾਉਂਦਾ ਹੈ ਜਿਸ ਵਿੱਚ ਭਾਸ਼ਾ ਦੇ ਭਿੰਨ ਭਿੰਨ ਅੰਗਾਂ ਅਤੇ ਸਰੂਪਾਂ ਦਾ ਵਿਵੇਚਨ ਕੀਤਾ ਜਾਂਦਾ ਹੈ, ਜਿਵੇਂ ਧੁਨੀ-ਵਿਗਿਆਨ ਵਿੱਚ ਧੁਨੀਆਂ ਦੇ ਉਚਾਰਨ ਉਹਨਾਂ ਦੀ ਪ੍ਰਕਿਰਤੀ ਬਾਰੇ ਪੂਰੀ ਜਾਣਕਾਰੀ ਮਿਲਦੀ ਹੈ। ਇਸੇ ਤਰ੍ਹਾਂ ਰੂਪ-ਵਿਗਿਆਨ ( ਸ਼ਬਦ-ਵਿਗਿਆਨ ) ਵਿੱਚ ਧੁਨੀ ਤੋਂ ਲੈ ਕੇ ਸ਼ਬਦਾਂ ਤਕ ਦਾ ਅਧਿਐਨ ਕੀਤਾ ਜਾਂਦਾ ਹੈ। ਭਾਸ਼ਾ-ਵਿਗਿਆਨੀ ਭਾਸ਼ਾ ਦਾ ਅਧਿਐਨ ਦੋ ਪਹਿਲੂਆਂ ਤੋਂ ਕਰਦਾ ਹੈ। ਇਤਿਹਾਸਿਕ ਅਧਿਐਨ ਅਤੇ ਸਮਕਾਲਿਕ ਅਧਿਐਨ। ਇਤਿਹਾਸਿਕ ਅਧਿਐਨ ਵਿੱਚ ਭਾਸ਼ਾ ਦੇ ਇਤਿਹਾਸਿਕ ਵਿਕਾਸ ਕ੍ਰਮ ਦੇ ਪੜਾਵਾਂ ਦਾ ਅਧਿਐਨ ਕੀਤਾ ਜਾਂਦਾ ਹੈ ਜਿਸ ਵਿੱਚ ਮੂਲਾਤਮਿਕ, ਰੂਪਾਤਮਿਕ, ਰਚਨਾਤਮਿਕ ਅਤੇ ਅਰਥਾਤਮਿਕ ਪੱਧਰਾਂ ਤੇ ਅਧਿਐਨ ਵਿੱਚ ਸਮਕਾਲੀਨ ਭਾਸ਼ਾਵਾਂ ਦੀ ਸੰਰਚਨਾ ਦਾ ਅਧਿਐਨ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਪੰਜਾਬੀ ਇੱਕ ਮਨੁੱਖੀ ਭਾਸ਼ਾ ਹੈ। ਪੰਜਾਬੀ ਨੂੰ ਮੁੱਖ ਮੰਨ ਕੇ ਉਸ ਦੀਆਂ ਕਈ ਬੋਲੀਆਂ ਮੰਨੀਆਂ ਜਾਂਦੀਆਂ ਹਨ, ਜਿਵੇਂ- ਮਾਝੀ, ਪੁਆਧੀ, ਦੁਆਬੀ, ਮਲਵਈ ਆਦਿ। ਇਹਨਾਂ ਬੋਲੀਆਂ ਨੂੰ ਪੰਜਾਬੀ ਭਾਸ਼ਾ ਦੀਆਂ ਬੋਲੀਆਂ ਮੰਨਣਾ ਇਤਿਹਾਸਿਕ ਦ੍ਰਿਸ਼ਟੀਕੋਣ ਹੈ ਜਦੋਂ ਕਿ ਹਰ ਇੱਕ ਬੋਲੀ ਨੂੰ ਵੱਖੋ-ਵੱਖਰਾ ਮੰਨ ਕੇ ਅਧਿਐਨ ਕਰਨਾ ਸਮਕਾਲਿਕ ਦ੍ਰਿਸ਼ਟੀਕੋਣ ਹੈ। ਸਮਕਾਲੀ ਦ੍ਰਿਸ਼ਟੀ ਦੇ ਅਧੀਨ ਵਰਤਮਾਨ ਵਿੱਚ ਭਿੰਨ-ਭਿੰਨ ਅਧਿਐਨ ਪੱਧਤੀਆਂ ਵਿਕਸਿਤ ਹੋਈਆਂ ਹਨ। ਵਰਣਨਾਤਮਿਕ ਸੰਰਚਨਾਤਮਿਕ, ਤੁਲਨਾਤਮਿਕ ਅਤੇ ਪ੍ਰਯੋਗਾਤਮਿਕ। ਭਾਸ਼ਾ ਦੇ ਆਂਤਰਿਕ ਢਾਂਚੇ ਦਾ ਵਿਸ਼ਲੇਸ਼ਣ ਕਰਨ ਦੇ ਉਦੇਸ਼ ਤੋਂ ਜਿਸ ਭਾਸ਼ਾ ਅਧਿਐਨ ਪੱਧਤੀ ਦਾ ਵਿਕਾਸ ਹੋਇਆ ਉਸ ਨੂੰ ਵਰਣਨਾਤਮਿਕ ਕਿਹਾ ਗਿਆ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਕਿਸੇ ਭਾਸ਼ਾ ਦੇ ਸੰਰਚਨਾ ਤੱਤਾਂ ਦੇ ਸੂਖ਼ਮ ਅਧਿਐਨ ਨੂੰ ਸੰਰਚਨਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਗਿਆ। ਜੇਕਰ ਦੋ ਜਾਂ ਵੱਖ ਭਾਸ਼ਾਵਾਂ ਦੀ ਬਣਤਰ ਦੀ ਆਪਸੀ ਤੁਲਨਾ ਕੀਤੀ ਜਾਵੇ ਤਾਂ ਉਹ ਅਧਿਐਨ ਤੁਲਨਾਤਮਿਕ ਅਧਿਐਨ ਅਖਵਾਉਂਦਾ ਹੈ। ਇਸੇ ਤਰ੍ਹਾਂ ਧੁਨੀਆਂ ਦੇ ਉਚਾਰਨ, ਸ਼੍ਰਵਣ ਅਤੇ ਗ੍ਰਹਿਣ ਦੀ ਸੂਖ਼ਮਤਾ ਨੂੰ ਜਾਣਨ ਲਈ ਭਿੰਨ-ਭਿੰਨ ਵਿਗਿਆਨਿਕ ਤਕਨੀਕੀ ਯੰਤਰਾਂ ਰਾਹੀਂ ਉਚਾਰਨੀ ਧੁਨੀਆਂ ਦਾ ਅਧਿਐਨ ਕੀਤਾ ਜਾਂਦਾ ਹੈ। ਇਸ ਨੂੰ ਪ੍ਰਯੋਗਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਜਾਂਦਾ ਹੈ। ਆਧੁਨਿਕ ਦ੍ਰਿਸ਼ਟੀ ਨੇ ਭਾਸ਼ਾ ਅਧਿਐਨ ਦੀਆਂ ਹੋਰਨਾਂ ਕਈ ਪੱਧਤੀਆਂ ਨੂੰ ਜਨਮ ਦਿੱਤਾ ਜਿਵੇਂ ਭਾਸ਼ਾ ਮਨੋ- ਵਿਗਿਆਨ, ਸਮਾਜ ਭਾਸ਼ਾ-ਵਿਗਿਆਨ, ਭਾਸ਼ਾ ਭੂਗੋਲ, ਭਾਸ਼ਾ ਅਧਿਆਪਨ ਆਦਿ। ਵੀਹਵੀਂ ਸਦੀ ਦੇ ਅਰੰਭ ਵਿੱਚ ਯੂਰਪ ਦੇ ਪ੍ਰਸਿੱਧ ਭਾਸ਼ਾ-ਵਿਗਿਆਨੀ ਸੋਸਿਊਰ ਨੇ ਆਧੁਨਿਕ ਭਾਸ਼ਾ-ਵਿਗਿਆਨ ਦੀ ਨੀਂਹ ਰੱਖੀ। ਸੋਸਿਊਰ ਮੁਤਾਬਕ 1. ਭਾਸ਼ਾ ਦਾ ਜੀਵਿਤ ਅਤੇ ਬੋਲ-ਚਾਲ ਦਾ ਰੂਪ ਅਧਿਐਨ ਲਈ ਮਹੱਤਵਪੂਰਨ ਹੈ। 2. ਭਾਸ਼ਾ ਵਿਗਿਆਨ ਸਮਕਾਲੀਨ ਅਤੇ ਇਤਿਹਾਸਿਕ ਦੋ ਤਰ੍ਹਾਂ ਦਾ ਹੁੰਦਾ ਹੈ ਪਰ ਇਸ ਵਿੱਚ ਸਮਕਾਲਿਕ ਵਧੇਰੇ ਮਹੱਤਵਪੂਰਨ ਹੈ 3.
ਸਾਕਾ ਨੀਲਾ ਤਾਰਾ 3 - 5 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਵੀਆਂ ਦਾ ਸਭਿਆਚਾਰਕ ਪਿਛੋਕੜ
ਆਦਿ ਗ੍ਰੰਥ ਦੀ ਸੰਪਾਦਨਾ ਗੁਰੂ ਅਰਜਨ ਦੇਵ ਜੀ ਨੇ 1601 ਈ. ਵਿੱਚ ਸ਼ੁਰੂ ਕੀਤੀ ਤੇ ਤਿੰਨ ਵਰ੍ਹਿਆ ਵਿੱਚ 1604 ਈ. ਨੂੰ ਸੰਪੂਰਨ ਹੋਈ। ਇਸਦੇ ਲਿਖਾਰੀ ਭਾਈ ਗੁਰਦਾਸ ਜੀ ਸਨ। ਅੱਜ ਕੱਲ੍ਹ ‘ਆਦਿ ਗ੍ਰੰਥ` ਨੂੰ ਕਰਤਾਰਪੁਰ ਵਿਖੇ ਸਥਾਪਿਤ ਕੀਤਾ ਹੋਇਆ ਹੈ। 1706 ਈ.
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.