ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸ੍ਰੀ ਗੁਰੂ ਨਾਨਕ ਦੇਵ ਜੀ ਉਚਾਰਨ (15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਦੇ ਮਹੀਨੇ ਵਿੱਚ ਅਲੱਗ-ਅਲੱਗ ਮਿਤੀ ਨੂੰ ਆਉਂਦੀ ਹੈ।ਗੁਰੂ ਨਾਨਕ ਦੇਵ ਜੀ ਨੇ ਦੂਰ-ਦੂਰ ਤੱਕ ਯਾਤਰਾ ਕੀਤੀ ਅਤੇ ਲੋਕਾਂ ਨੂੰ ਇੱਕ ਪਰਮੇਸ਼ਰ ਹੋਣ ਦਾ ਸੰਦੇਸ਼ ਦਿੱਤਾ ਜੋ ਆਪਣੀ ਹਰ ਇੱਕ ਰਚਨਾ ਵਿੱਚ ਵਾਸ ਕਰਦਾ ਹੈ ਅਤੇ ਅਨਾਦਿ ਸੱਚ ਨੂੰ ਦਰਸਾਉਂਦਾ ਹੈ। ਉਹਨਾਂ ਨੇ ਇਕ ਅਨੋਖਾ ਅਧਿਆਤਮਿਕ, ਸਮਾਜਕ, ਅਤੇ ਰਾਜਨੀਤਕ ਪਲੇਟਫਾਰਮ ਤਿਆਰ ਕੀਤਾ ਜੋ ਸਮਾਨਤਾ, ਭਰੱਪਣ ਦਾ ਪਿਆਰ, ਭਲਾਈ, ਅਤੇ ਸਦਭਾਵਨਾ 'ਤੇ ਆਧਾਰਿਤ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਨਾਨਕ ਦੇ ਸ਼ਬਦ, 974 ਕਾਵਿਕ ਭਜਨਾਂ ਦੇ ਰੂਪ ਵਿਚ ਦਰਜ਼ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਮੁੱਖ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸ਼ਟ ਹਨ। ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ (ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ), ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਫ਼ਰਵਰੀ 2019 ਮੁਤਾਬਿਕ ਇਸ ਵਿਕੀ ’ਤੇ 30,980 ਲੇਖ ਹਨ ਅਤੇ ਇਸ ਦੇ ਕੁੱਲ 27,155 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,55,400 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.17 (484a1d0) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,010 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪਰਮਿੰਦਰ ਗਿੱਲ (Parminder Gill) ਹਿੰਦੀ ਅਤੇ ਪੰਜਾਬੀ ਫ਼ਿਲਮ, ਟੀ.ਵੀ., ਥੀਏਟਰ, ਗਿੱਧਾ ਅਤੇ ਪੰਜਾਬੀ ਲੋਕ-ਨਾਚ ਦੀ ਕੁਸ਼ਲ ਅਭਿਨੇਤਰੀ (Actress) ਹੈ। ਪਰਮਿੰਦਰ ਗਿੱਲ ਦਾ ਜਨਮ ਲੁਧਿਆਣਾ ਜ਼ਿਲ੍ਹਾ ਦੇ ਰਾਏਕੋਟ ਵਿਖੇ ਇੱਕ ਸਿੱਖ ਪਰਿਵਾਰ ਵਿਚ 16 ਸਤੰਬਰ 1970 ਨੂੰ ਰਣਜੀਤ ਸਿੰਘ ਮੀਨ ਅਤੇ ਕ੍ਰਿਸ਼ਨ ਕੌਰ ਦੇ ਘਰ ਜਨਮ ਹੋਇਆ। ਪਰਮਿੰਦਰ ਗਿੱਲ ਨੇ ਐਸ.ਜੀ.ਜੀ.ਜੀ.ਕਾਲਜ ਰਾਏਕੋਟ ਤੋਂ ਸਿੱਖਿਆ ਹਾਸਲ ਕੀਤੀ। 22 ਸਾਲ ਦੀ ਉਮਰ ਵਿੱਚ ਪਰਮਿੰਦਰ ਗਿੱਲ ਦਾ ਵਿਆਹ ਬਰਨਾਲਾ ਵਿਖੇ ਸੁਖਜਿੰਦਰ ਸਿੰਘ (ਅਦਾਕਾਰ ਅਤੇ ਨਿਰਦੇਸ਼ਕ) ਨਾਲ ਹੋਇਆ ਅਤੇ ਉਹਨਾਂ ਦੀਆਂ ਦੋ ਲੜਕੀਆਂ ਅਤੇ ਇਕ ਬੇਟਾ ਹੈ। ਪਰਮਿੰਦਰ ਨੇ 15 ਸਾਲ ਦੀ ਉਮਰ ਵਿੱਚ ਕਲਾਕਾਰ ਵਜੋਂ ਕੰਮ ਕਰਨਾ ਸ਼ੁਰੂ ਕੀਤਾ। ਪਰਮਿੰਦਰ ਗਿੱਲ ਨੇ ਮੁੱਖ ਤੌਰ ਤੇ ਪੰਜਾਬੀ ਫ਼ਿਲਮਾਂ ਅਤੇ ਨਾਟਕਾਂ ਵਿੱਚ ਬਹੁਪੱਖੀ ਭੂਮਿਕਾ ਨਿਭਾਈ ਹੈ। ਉਹਨਾ ਕੁਝ ਹਿੰਦੀ ਫ਼ਿਲਮਾਂ ਵਿੱਚ ਵੀ ਕਲਾਕਾਰ ਵਜੋਂ ਕੰਮ ਕੀਤਾ। ਫ਼ਿਲਮਾਂ ਅਤੇ ਟੀ.ਵੀ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਫਲੋਰੈਂਸ (/ˈflɒrəns/ FLOR-əns; ਇਤਾਲਵੀ: Firenze [fiˈrɛntse] ( ਸੁਣੋ)) ਇਟਲੀ ਦੇ ਖੇਤਰ ਤੋਸਕਾਨਾ ਅਤੇ ਫਲੋਰੈਂਸ ਮਹਾਂਨਗਰ ਦੀ ਰਾਜਧਾਨੀ ਹੈ। ਇਹ 3,82,000 ਦੀ ਅਬਾਦੀ ਨਾਲ ਤੋਸਕਾਨਾ ਦਾ ਸਭ ਤੋਂ ਜ਼ਿਆਦਾ ਅਬਾਦੀ ਵਾਲਾ ਸ਼ਹਿਰ ਹੈ। ਮਹਾਂਨਗਰ ਖੇਤਰ ਦੇ ਵਿੱਚ ਕੁੱਲ ਅਬਾਦੀ 15,20,000 ਦੇ ਕਰੀਬ ਹੈ।ਇਹ ਸ਼ਹਿਰ ਆਪਣੇ ਇਤਿਹਾਸ ਲਈ ਮਸ਼ਹੂਰ ਹੈ। ਮੱਧਕਾਲੀ ਯੂਰਪ ਵਿੱਚ ਇਹ ਵਪਾਰ ਅਤੇ ਪੂੰਜੀ ਦਾ ਕੇਂਦਰ ਸੀ ਅਤੇ ਉਸ ਵੇਲੇ ਦੇ ਸਭ ਤੋਂ ਅਮੀਰ ਸ਼ਹਿਰਾਂ ਵਿੱਚੋਂ ਇੱਕ ਸੀ। ਇਸਨੂੰ ਮੁੜ-ਸੁਰਜੀਤੀ ਦੀ ਜਨਮ-ਭੂਮੀ ਅਤੇ ਮੱਧਕਾਲ ਦਾ ਐਥਨਜ਼ ਕਿਹਾ ਜਾਂਦਾ ਹੈ। 1865 ਤੋਂ 1871 ਤੱਕ ਇਹ ਇਟਲੀ ਬਾਦਸ਼ਾਹੀ ਦੀ ਰਾਜਧਾਨੀ ਸੀ।
ਲਾਈਨਸ ਕੰਪੋਸਡ ਅ ਫਿਊ ਮਾਈਲਸ ਅਬਵ ਟਿੰਟਰਨ ਐਬੇ
"ਲਾਈਨਸ ਕੰਪੋਸਡ ਅ ਫਿਊ ਮਾਈਲਸ ਅਬਵ ਟਿੰਟਰਨ ਐਬੇ" (ਅਕਸਰ "ਟਿੰਟਰਨ ਐਬੇ", ਜਾਂ ਸਿਰਫ "ਲਾਈਨਸ" ਕਹਿ ਲਿਆ ਜਾਂਦਾ ਹੈ) ਅੰਗਰੇਜ਼ੀ ਕਵੀ ਵਿਲੀਅਮ ਵਰਡਜ਼ਵਰਥ ਦੁਆਰਾ ਲਿਖੀ ਇੱਕ ਕਵਿਤਾ ਹੈ ਅਤੇ ਇਹ ਉਸਦੀਆਂ ਸਭ ਤੋਂ ਪ੍ਰਸਿੱਧ ਲਿਖਤਾਂ ਵਿੱਚੋਂ ਇੱਕ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾੲਿ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਅਾਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਭਾਈ ਵੀਰ ਸਿੰਘ ਦੀ ਕਵਿਤਾ ਤੇ ਉਨ੍ਹਾਂ ਦੀ ਸ਼ਖ਼ਸੀਅਤ ਦੀ ਮੂਲ ਪ੍ਰਵਿਰਤੀ ਭਗਤੀ ਕਾਲ ਦੇ ਸੰਤਾਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਨੂੰ ਪਹਿਲਾ ਆਧੁਨਿਕ ਕਵੀ ਮੰਨ ਲਿਆ ਜਾਂਦਾ ਹੈ ਪਰ ਉਨ੍ਹਾਂ ਦੀ ਕਵਿਤਾ ਦੀ ਅੰਤਰਵਸਤੂ ਨੂੰ ਆਧੁਨਿਕ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਨੇ ਮਧਕਾਲ ਦੇ ਕਾਵਿ ਚਿੰਤਨ ਨੂੰ ਹੀ ਨਵੇਂ ਮੁਹਾਵਰੇ ਵਿੱਚ ਪੇਸ਼ ਕੀਤਾ ਹੈ। ਪ੍ਰੋ.
ਕਿਤਾਬ ਜਾਂ ਕਿਥਾਬ ( ਮਲਿਆਲਮ : കിത്താബ്), ਮਲਿਆਲਮ-ਭਾਸ਼ਾ ਦਾ ਇੱਕ ਨਾਟਕ ਹੈ ਜਿਸ ਵਿਚ ਇੱਕ ਅਜਿਹੀ ਨੌਜਵਾਨ ਲੜਕੀ ਦਾ ਹਾਸ-ਪੂਰਨ ਚਿੱਤਰ ਪੇਸ਼ ਕੀਤਾ ਹੋਇਆ ਹੈ, ਜਿਹੜੀ ਅਜ਼ਾਨ (ਬਾਂਗ ), ਬੁਲਾਉਣ ਦਾ ਸੁਪਨਾ ਦੇਖਦੀ ਹੈ। ਇਸਲਾਮੀ ਕਾਲ ਵਿਚ, ਅਜ਼ਾਨ ਆਮ ਤੋਰ 'ਤੇ ਪੁਰਸ਼ ਮੁਈਜ਼ਨ ਜਾਂ ਮੁਕਰੀ ਦੁਆਰਾ ਸਮੂਹਿਕ ਪ੍ਰਾਰਥਨਾ ਲਈ ਪੁਕਾਰੀ ਜਾਂਦੀ ਰਹੀ ਹੈ। ਲੜਕੀ ਆਪਣੇ ਭਾਈਚਾਰੇ ਦੀ ਔਰਤਾਂ ਨਾਲ ਹੁੰਦੇ ਅਨਿਆਂ ਅਤੇ ਉਹਨਾਂ ਦੀ ਅਧੀਨਗੀ 'ਤੇ ਸਵਾਲ ਚੁੱਕਦੀ ਹੈ ਅਤੇ ਆਪਣੇ ਦੋਸਤਾਂ ਨਾਲ ਨੱਚ ਕੇ, ਮਨ੍ਹਾ ਕੀਤੇ ਗਏ ਖਾਣੇ ਨੂੰ ਚੁਰਾ ਕੇ ਅਤੇ ਬਾਂਗ ਦੇਣ ਦੇ ਹੱਕ ਦੀ ਇੱਛਾ ਕਰਕੇ ਉਹ ਆਪਣੇ ਭਾਈਚਾਰੇ ਦੇ ਨਿਯਮਾਂ ਦੇ ਵਿਰੁੱਧ ਬਗਾਵਤ ਕਰਦੀ ਹੈ। 'ਕਿਤਾਬ' ਵਿਚ ਪਰੰਪਰਿਕ ਮੁਸਲਮਾਨ ਪਰਿਵਾਰ ਵਿਚ ਪ੍ਰਚਲਿਤ ਵੱਖ-ਵੱਖ ਮੁਦਿਆਂ ਉੱਤੇ ਔਰਤਾਂ ਵਿਰੁੱਧ ਹੋ ਰਹੇ ਭੇਦ-ਭਾਵ ਨੂੰ ਚਿਤ੍ਰਿਤ ਕੀਤਾ ਗਿਆ ਹੈ। ਇਸ ਨਾਟਕ ਵਿਚ ਲੜਕੀਆਂ ਲਈ ਆਹਾਰ ਦੀ ਕਮੀ, ਖਰਾਬ ਪੜ੍ਹਾਈ ਅਤੇ ਬਹੁ-ਵਿਆਹ ਦੀ ਪ੍ਰਥਾ ਵਰਗੇ ਕਈ ਭੇਦ-ਭਾਵਾਂ ਉਤੇ ਚਰਚਾ ਕੀਤੀ ਗਈ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 99.8ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਸਾਕਾ ਨੀਲਾ ਤਾਰਾ 3 - 5 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਪੰਜਾਬੀ ਨਾਵਲ ਦਾ ਇਤਿਹਾਸ ਗੁਰਪਾਲ ਸਿੰਘ ਸੰਧੂ ਦੁਆਰਾ ਲਿਖਿਆ ਹੈ। ਇਸ ਦੇ ਸੱਤ ਹਿੱਸੇ ਬਣਾਏ ਹਨ। ਸਭ ਤੋਂ ਪਹਿਲਾ ਨਾਵਲ ਦੀਆਂ ਵਿਸ਼ੇਸ਼ਤਾਵਾਂ ਅਤੇ ਪੰਜਾਬੀ ਨਾਵਲ ਦੇ ਮੁੱਢ ਬੱਝਣ ਤੇ ਪ੍ਰੇਰਨਾ ਸਰੋਤਾਂ ਬਾਰੇ ਵਿਚਾਰ ਕੀਤਾ ਗਿਆ ਹੈ। ਦੂਜੇ ਹਿੱਸੇ ਵਿੱਚ ਨਾਵਲ ਦੇ ਮੁੱਢਲੇ ਸਰੂਪ ਅਤੇ ਪੰਜਾਬੀ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਤੀਜੇ-ਚੌਥੇ ਹਿੱਸੇ ਵਿੱਚ ਪੰਜਾਬੀ ਨਾਵਲ ਦੀ ਪ੍ਰਮੁੱਖ ਰਚਨਾਤਮਕ ਪ੍ਰਵਿਤਰੀਆਂ ਨਾਲ ਸੰਬੰਧਿਤ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਪੰਜਵੇਂ ਹਿੱਸੇ ਵਿੱਚ ਉਤਰ-ਯਥਾਰਥਵਾਦੀ ਨਾਵਲ ਦੇ ਸਿਰਲੇਖ ਹੇਠ ਸਮਕਾਲੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ । ਨਾਵਲ ਦੇ ਸੱਤਵੇਂ ਹਿੱਸੇ ਵਿੱਚ ਪਰਵਾਸੀ ਪੰਜਾਬੀ ਨਾਵਲ ਤੇ ਪਾਕਿਸਤਾਨੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ।
ਟਾਰਜ਼ਨ (ਅੰਗਰੇਜ਼ੀ:Tarzan) ਇੱਕ ਗਲਪ ਪਾਤਰ ਹੈ ਜੋ ਪਹਿਲੀ ਬਾਰ 1912 ਵਿੱਚ ਅਮਰੀਕੀ ਲੇਖਕ ਐਡਗਰ ਰਾਈਸ ਬੋਰੋਸ (1875 - 1950) ਨੇ ਆਪਣੀ ਕਹਾਣੀ ਬਾਂਦਰਾਂ ਦਾ ਟਾਰਜ਼ਨ (Tarzan of the Apes) ਵਿੱਚ ਸਾਕਾਰ ਕੀਤਾ ਸੀ, ਜਿਸ ਨੂੰ ਉਸ ਵਕਤ ਲੋਹੜੇ ਦੀ ਮਕਬੂਲੀਅਤ ਮਿਲੀ ਸੀ।ਕੁਝ ਲੋਕ ਇਸਨੂੰ ਗਲਪ ਪਾਤਰਾਂ ਵਿੱਚ ਸਭ ਤੋਂ ਮਕਬੂਲ ਪਾਤਰ ਕਰਾਰ ਦਿੰਦੇ ਹਨ। ਕਹਾਣੀ ਛਪਣ ਦੇ ਬਾਅਦ ਟਾਰਜ਼ਨ ਫ਼ਿਲਮਾਂ, ਬਾਲ ਕਹਾਣੀਆਂ, ਟੀ ਵੀ ਤੇ ਰੇਡੀਓ ਪਰੋਗਰਾਮਾਂ, ਤੇਲ ਦੇ ਇਸ਼ਤਿਹਾਰਾਂ, ਬੱਚਿਆਂ ਦੇ ਖਿਡੌਣਿਆਂ, ਕਪੜਿਆਂ ਅਤੇ ਖੇਡਾਂ ਵਾਲੀਆਂ ਜੁੱਤੀਆਂ ਤੇ ਨਜ਼ਰ ਆਇਆ। ਟਾਰਜ਼ਨ ਤੇ 1918 ਤੋਂ ਲੈ ਕੇ 2014 ਤੱਕ 200 ਫ਼ਿਲਮਾਂ ਬਣਾਈਆਂ ਜਾ ਚੁੱਕੀਆਂ ਹਨ। ਇਹ ਸ਼ਖ਼ਸੀਅਤ ਇਤਨੀ ਮਕਬੂਲ ਹੋਈ ਕਿ ਕੁਝ ਲੋਕ ਇਸਨੂੰ ਇੱਕ ਹਕੀਕੀ ਪਾਤਰ ਸਮਝਣ ਲੱਗੇ।
ਸੋਹਿੰਦਰ ਸਿੰਘ ਵਣਜਾਰਾ ਬੇਦੀ (28 ਨਵੰਬਰ 1924 - 26 ਅਗਸਤ 2001) ਪੰਜਾਬੀ ਲੋਕਧਾਰਾ ਦੀ ਖੋਜ ਤੇ ਸੰਭਾਲ ਹਿੱਤ ਉਮਰ ਭਰ ਕੰਮ ਕਰਦੇ ਰਹਿਣ ਅਤੇ ਅੱਠ ਭਾਗਾਂ ਵਿੱਚ ਪੰਜਾਬੀ ਲੋਕਧਾਰਾ ਵਿਸ਼ਵਕੋਸ਼ ਤਿਆਰ ਕਰਨ ਲਈ ਜਾਣੇ ਜਾਂਦੇ ਪੰਜਾਬੀ ਲੇਖਕ ਹਨ। ਉਨ੍ਹਾਂ ਦਾ ਜਨਮ ਸਿਆਲਕੋਟ (ਪਾਕਿਸਤਾਨ) ਵਿੱਚ ਹੋਇਆ ਸੀ। ਉਨ੍ਹਾਂ ਨੇ ਪੰਜਾਬੀ ਵਿੱਚ ਆਪਣੀ ਐਮ ਏ ਪੰਜਾਬੀ ਯੂਨੀਵਰਸਿਟੀ ਤੋਂ ਅਤੇ ਪੀ. ਐਚ. ਡੀ.
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸਰਬੱਤ ਦਾ ਭਲਾ ਸਮੁੱਚੀ ਮਨੁੱਖ ਜਾਤੀ ਵਿੱਚ ਪਰਮਾਤਮਾ ਦੀ ਜੋਤ ਸਮਝ ਕੇ ਬਿਨਾ ਕਿਸੇ ਮਜ਼੍ਹਬ, ਜਾਤ-ਪਾਤ, ਦੇਸ਼, ਕੌਮ ਦੇ ਵਿਤਕਾਰੇ ਦੇ, ਪ੍ਰੇਮ ਕਰਨਾ ਚਾਹੀਦਾ ਹੈ ਅਤੇ ਮਾਨਵਤਾ ਦੇ ਭਲੇ ਲਈ ਨਿਸ਼ਕਾਮ ਸੇਵਾ ਕਰਨੀ ਚਾਹੀਦੀ ਹੈ। ਗੁਰੂ ਦੀ ਸੰਗਤ ਪ੍ਰਪਤ ਹੋਣ ਨਾਲ ਜੀਵ ਨੂੰ ਕਿਸੇ ਨਾਲ ਵੈਰ-ਵਿਰੋਧ ਨਹੀਂ ਹੁੰਦਾ ਤੇ ਕੋਈ ਉਸ ਨੂੰ ਓਪਰਾ ਨਹੀਂ ਦਿਸਦਾ। ਉਸ ਸਭ ਨਾਲ ਪ੍ਰੇਮ-ਭਾਵਨਾਂ ਵਾਲ ਵਰਤਾਓ ਕਰਨ ਲੱਗ ਪੈਂਦਾ ਹੈ।
ਭਾਲਾ (ਬਰਛਾ) ਇੱਕ ਖੰਭੇ ਦਾ ਹਥਿਆਰ ਹੁੰਦਾ ਹੈ ਜਿਸ ਵਿੱਚ ਇੱਕ ਸ਼ਾਫਟ ਹੁੰਦਾ ਹੈ, ਆਮਤੌਰ ਤੇ ਲੱਕੜ ਦਾ, ਇੱਕ ਸਿਰਲੇਖ ਸਿਰ ਨਾਲ. ਸਿਰ ਸਿਰਫ਼ ਸ਼ੀਟ ਦਾ ਤਿੱਖੇ ਸਿਰਾ ਹੋ ਸਕਦਾ ਹੈ, ਜਿਵੇਂ ਕਿ ਅੱਗ ਨੂੰ ਸਖਤ ਬਰਛੇ ਨਾਲ ਬਣਾਇਆ ਗਿਆ ਹੈ, ਜਾਂ ਇਹ ਸ਼ੀਟ, ਜਿਵੇਂ ਕਿ ਚੁੰਝ, ਓਬੀਡੀਡੀਅਨ, ਲੋਹੇ, ਸਟੀਲ ਜਾਂ ਕਾਂਸੇ ਦਾ ਬਣਿਆ ਇੱਕ ਹੋਰ ਜ਼ਿਆਦਾ ਪੱਕਾ ਸਮੱਗਰੀ ਦੀ ਬਣਦੀ ਹੈ। ਪ੍ਰਾਚੀਨ ਸਮੇਂ ਤੋਂ ਸ਼ਿਕਾਰ ਜਾਂ ਲੜਾਈ ਦੇ ਬਰਛੇ ਲਈ ਸਭ ਤੋਂ ਆਮ ਡਿਜ਼ਾਇਨ ਨੇ ਇਕ ਧਾਤੂ ਦੀ ਅਗਵਾਈ ਕੀਤੀ ਹੈ ਜਿਸਦਾ ਇਕ ਤਿਕੋਣ, ਲੋਜ਼ੈਂਜ, ਜਾਂ ਪੱਤਾ ਵਰਗਾ ਆਕਾਰ ਹੈ.
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਉਸਾਰੀ ਕਲਾ ਜਾਂ ਵਾਸਤੂਕਲਾ ਜਾਂ ਭਵਨ/ਇਮਾਰਤ ਨਿਰਮਾਣ ਕਲਾ ਇਮਾਰਤ ਅਤੇ ਹੋਰ ਭੌਤਿਕ ਬਣਤਰਾਂ ਦੀ ਯੋਜਨਾਬੰਦੀ, ਡਿਜ਼ਾਈਨ, ਅਤੇ ਉਸਾਰੀ ਕਰਨ ਦੇ ਢੰਗ ਅਤੇ ਇਸ ਤੋਂ ਬਣੀ ਉਪਜ ਨੂੰ ਕਿਹਾ ਜਾਦਾ ਹੈ। ਇਮਾਰਾਤਾਂ ਦੇ ਰੂਪ 'ਚ ਉਸਾਰੀ ਕਲਾ ਦੇ ਕੰਮ ਅਕਸਰ ਸੱਭਿਆਚਾਰ ਦੀ ਨਿਸ਼ਾਨੀ ਅਤੇ ਕਲਾ ਦੇ ਨਮੂਨੇ ਮੰਨੇ ਜਾਂਦੇ ਹਨ। ਇਤਿਹਾਸਕ ਸੱਭਿਆਤਾਵਾਂ ਨੂੰ ਉਹਨਾਂ ਦੇ ਬਚੇ ਹੋਏ ਵਾਸਤੂਕਲਾ ਦੇ ਕੰਮਾਂ ਰਾਹੀ ਸਮਝਿਆ ਜਾਂਦਾ ਹੈ।
ਹੜ੍ਹ ਆਮ ਤੌਰ 'ਤੇ ਸੁੱਕੀ ਰਹਿਣ ਵਾਲੀ ਭੋਂ ਦੇ ਪਾਣੀ ਦੀ ਵੱਡੀ ਮਾਤਰਾ ਹੇਠ ਡੁੱਬ ਜਾਣ ਨੂੰ ਕਹਿੰਦੇ ਹਨ। ਯੂਰਪੀ ਸੰਘ ਦੇ ਹੜ੍ਹ ਅਦੇਸ਼ਾਂ ਮੁਤਾਬਕ ਹੜ੍ਹ ਆਮ ਤੌਰ 'ਤੇ ਸੁੱਕੇ ਰਹਿਣ ਵਾਲੇ ਇਲਾਕਿਆਂ ਦਾ ਪਾਣੀ ਦੀ ਤਹਿ ਨਾਲ਼ ਢਕੇ ਜਾਣਾ ਹੁੰਦਾ ਹੈ। "ਵਗਦੇ ਪਾਣੀ" ਦੇ ਪ੍ਰਸੰਗ ਵਿੱਚ ਹੜ੍ਹ ਜਵਾਰਭਾਟਾ ਦੇ ਅੰਦਰ ਆਉਣ ਲਈ ਵੀ ਵਰਤਿਆ ਜਾਂਦਾ ਹੈ। ਇਹ ਕਿਸੇ ਜਲ-ਪਿੰਡ, ਜਿਵੇਂ ਕਿ ਦਰਿਆ ਜਾਂ ਝੀਲ, ਦੇ ਪਾਣੀ ਦਾ ਵਹਾਅ ਵਧਣ ਕਰਕੇ ਆਉਂਦੇ ਹਨ ਜਦੋਂ ਪਾਣੀ ਸਧਾਰਨ ਬੰਨ੍ਹਾਂ ਨੂੰ ਤੋੜ ਕੇ ਨੀਵੇਂ ਇਲਾਕਿਆਂ ਵਿੱਚ ਆ ਵੜਦਾ ਹੈ। ਕਈ ਵਾਰ ਹੜ੍ਹ ਕਿਸੇ ਇਲਾਕੇ ਵਿੱਚ ਪੂਰੀ ਤਰ੍ਹਾਂ ਨਾਲ਼ ਭਿੱਜੀ ਹੋਈ ਧਰਤੀ 'ਤੇ ਮੀਂਹ ਦਾ ਪਾਣੀ ਇਕੱਠਾ ਹੋਣ ਕਰਕੇ ਵੀ ਆ ਸਕਦੇ ਹਨ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਆਸਟਰੇਲੀਆ (ਅੰਗਰੇਜ਼ੀ: Australia ਔਸਟਰੈਈਲੀਆ) ਦੀ ਰਾਜਧਾਨੀ ਕੈਨਬਰਾ ਹੈ। ਇਹ ਦੱਖਣੀ-ਅਰਧਗੋਲੇ ਵਿੱਚ ਹੈ। ਆਸਟ੍ਰੇਲੀਆ ਜ਼ਮੀਨ ਦੇ ਹੇਠਲੇ ਅੰਗ ਦਾ ਦੇਸ਼ ਹੈ। ੲਿਸ ਵਿੱਚ ਆਸਟ੍ਰੇਲੀਆ ਤਸਮਾਨੀਆ ਤੇ ਬਹਰਾਲਕਾਹਲ ਦੇ ਕਈ ਜ਼ਜ਼ੀਰੇ ਆਉਂਦੇ ਹਨ। ਰਕਬੇ ਦੇ ਹਿਸਾਬ ਨਾਲ ਇਹ ਦੁਨੀਆ ਦਾ 6ਵਾਂ ਵੱਡਾ ਦੇਸ਼ ਹੈ। ਪਾਪੂਆ ਨਿਯੋਗਨੀ, ਚੜ੍ਹਦਾ ਤੈਮੂਰ ਤੇ ਇੰਡੋਨੇਸ਼ੀਆ ੲਿਸਦੇ ਉੱਤਰ ਵਿੱਚ, ਨਿਊ ਕੀਲੀਡੋਨਿਆ ੲਿਸਦੇ ਚੜ੍ਹਦੇ ਵੱਲ ਤੇ ਨਿਊਜ਼ੀਲੈਂਡ ੲਿਸਦੇ ਚੜ੍ਹਦੇ ਦੱਖਣ ਵੱਲ ਹੈ। ਇੱਥੇ ਅੰਗਰੇਜ਼ੀ ਭਾਸ਼ਾ ਬੋਲੀ ਜਾਂਦੀ ਹੈ। ੲਿੱਥੋਂ ਦੀ ਜਨਸੰਖਿਆ 22,930,253 ਹੈ। ਜ਼ਿਆਦਾਤਰ ਲੋਕ ਬਰਤਾਨੀਆ ਤੋਂ ਆੲੇ ਹਨ। ਬਰਤਾਨੀਆ ਦੀ ਮਲਿਕਾ, ਮਲਿਕਾ ਅੱਲਜ਼ਬਿੱਥ II ੲਿਸ ਦੇਸ਼ ਦੀ ਵੀ ਆਗੂ ਹੈ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਆਇਜ਼ੈਕ ਨਿਊਟਨ ਇੰਗਲੈਂਡ ਦੇ ਇੱਕ ਵਿਗਿਆਨੀ ਸਨ। ਉਨ੍ਹਾਂ ਨੇ ਗੁਰੁਤਾਕਰਸ਼ਣ ਦਾ ਨਿਯਮ ਅਤੇ ਗਤੀ ਦੇ ਨਿਯਮਾਂ ਦੀ ਖੋਜ ਕੀਤੀ । ਉਹ ਇੱਕ ਗਣਿਤ ਵਿਗਿਆਨੀ, ਭੌਤਿਕ ਵਿਗਿਆਨੀ, ਜੋਤਸ਼ੀ ਅਤੇ ਦਾਰਸ਼ਨਿਕ ਸਨ। ਇਨ੍ਹਾਂ ਦਾ ਸ਼ੋਧ ਪੱਤਰ Philosophiae Naturalis Principia Mathematica ਸੰਨ ੧੬੮੭ ਵਿੱਚ ਪ੍ਰਕਾਸ਼ਿਤ ਹੋਇਆ ,ਜਿਸ ਵਿੱਚ ਗੁਰੂਤਾਕਰਸ਼ਣ ਅਤੇ ਗਤੀ ਦੇ ਨਿਯਮਾਂ ਦੀ ਵਿਆਖਿਆ ਕੀਤੀ ਗਈ ਸੀ ,ਅਤੇ ਇਸ ਪ੍ਰਕਾਰ ਕਲਾਸੀਕਲ ਭੌਤਿਕ ਵਿਗਿਆਨ ਦੀ ਨੀਂਹ ਰੱਖੀ । ਉਨ੍ਹਾਂ ਦੀ ਫਿਲੋਸੋਫੀ ਨੇਚੁਰੇਲਿਸ ਪ੍ਰਿੰਸਿਪਿਆ ਮੇਥੇਮੇਟਿਕਾ , 1687 ਵਿੱਚ ਪ੍ਰਕਾਸ਼ਿਤ ਹੋਈ , ਇਹ ਵਿਗਿਆਨ ਦੇ ਇਤਿਹਾਸ ਵਿੱਚ ਆਪਜੀ ਦੀ ਸਭ ਤੋਂ ਪ੍ਰਭਾਵਸ਼ਾਲੀ ਕਿਤਾਬ ਹੈ ,ਜੋ ਸਾਰਾ ਸਾਹਿਤਕ ਯੰਤਰ ਵਿਗਿਆਨ ਲਈ ਆਧਾਰਭੂਤ ਕਾਰਜ ਦੀ ਭੂਮਿਕਾ ਨਿਭਾਉਂਦੀ ਹੈ ।ਇਸ ਕਾਰਜ ਵਿੱਚ , ਨਿਊਟਨ ਨੇ ਗੁਰੂਤਾ ਅਤੇ ਗਤੀ ਦੇ ਤਿੰਨ ਨਿਯਮਾਂ ਦਾ ਵਰਣਨ ਕੀਤਾ ਜਿਨ੍ਹੇ ਅਗਲੀਆਂ ਤਿੰਨ ਸ਼ਤਾਬਦੀਆਂ ਲਈ ਭੌਤਿਕ ਬ੍ਰਹਿਮੰਡ ਦੇ ਵਿਗਿਆਨੀ ਦ੍ਰਿਸ਼ਟੀਕੋਣ ਉੱਤੇ ਆਪਣਾ ਪ੍ਰਭਾਵ ਸਥਾਪਤ ਕਰ ਲਿਆ। ਨਿਊਟਨ ਨੇ ਵਿਖਾਇਆ ਕਿ ਧਰਤੀ ਉੱਤੇ ਵਸਤਾਂ ਦੀ ਗਤੀ ਅਤੇ ਆਕਾਸ਼ੀ ਪਿੰਡਾਂ ਦੀ ਗਤੀ ਦਾ ਨਿਅੰਤਰਣ ਪ੍ਰਕਿਰਤਕ ਨਿਯਮਾਂ ਦੁਆਰਾ ਹੁੰਦਾ ਹੈ , ਇਸਨੂੰ ਦਰਸਾਉਣ ਲਈ ਉਨ੍ਹਾਂ ਨੇ ਗ੍ਰਿਹਾਂ ਦੀ ਗਤੀ ਦੇ ਕੇਪਲਰ ਦੇ ਨਿਯਮਾਂ ਅਤੇ ਆਪਣੇ ਗੁਰੁਤਾਕਰਸ਼ਣ ਦੇ ਸਿੱਧਾਂਤ ਦੇ ਵਿੱਚ ਲਗਾਤਾਰਤਾ ਸਥਾਪਤ ਕੀਤੀ , ਇਸ ਪ੍ਰਕਾਰ ਤੋਂ ਸੂਰਜ ਕੇਂਦਰੀਪਣ ਅਤੇ ਵਿਗਿਆਨਕ ਕ੍ਰਾਂਤੀ ਦੇ ਆਧੁਨਿਕੀਕਰਣ ਦੇ ਬਾਰੇ ਵਿੱਚ ਪਿਛਲੇ ਸ਼ੱਕ ਨੂੰ ਦੂਰ ਕੀਤਾ ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾੳੁਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕੳੁਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਅਾਂ ਵਿਭਿੰਨ ਵੰਨਗੀਅਾਂ ਵਿੱਚੋਂ ਅਾਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਅਾਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਅਾਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਅਾਂ ਅਾਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ੳੁਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਪੁਇਰਤੋ ਰੀਕੋ ਜਾਂ ਪੋਰਟੋ ਰੀਕੋ (/ˌpɔrtə ˈriːkoʊ/ ਜਾਂ /ˌpwɛərtə ˈriːkoʊ/, ਸਪੇਨੀ ਉਚਾਰਨ: [pʷeɾto ˈriko] ਦਫ਼ਤਰੀ ਤੌਰ ਉੱਤੇ ਪੁਇਰਤੋ ਰੀਕੋ ਦਾ ਰਾਸ਼ਟਰਮੰਡਲ (ਸਪੇਨੀ: Estado Libre Asociado de Puerto Rico), ਸੰਯੁਕਤ ਰਾਜ ਦਾ ਇੱਕ ਗ਼ੈਰ-ਸੰਮਿਲਤ ਰਾਜਖੇਤਰ ਹੈ ਜੋ ਉੱਤਰ-ਪੱਛਮੀ ਕੈਰੇਬੀਆਈ ਸਾਗਰ ਵਿੱਚ ਡੋਮਿਨਿਕਾਈ ਗਣਰਾਜ ਦੇ ਪੂਰਬ ਵੱਲ ਅਤੇ ਸੰਯੁਕਤ ਰਾਜ ਵਰਜਿਨ ਟਾਪੂਆਂ ਅਤੇ ਬਰਤਾਨਵੀ ਵਰਜਿਨ ਟਾਪੂਆਂ ਦੇ ਪੱਛਮ ਵੱਲ ਸਥਿੱਤ ਹੈ।