ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ੍ਰੀ ਗੁਰੂ ਨਾਨਕ ਦੇਵ ਜੀ ਉਚਾਰਨ (15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਦੇ ਮਹੀਨੇ ਵਿੱਚ ਅਲੱਗ-ਅਲੱਗ ਮਿਤੀ ਨੂੰ ਆਉਂਦੀ ਹੈ।ਗੁਰੂ ਨਾਨਕ ਦੇਵ ਜੀ ਨੇ ਦੂਰ-ਦੂਰ ਤੱਕ ਯਾਤਰਾ ਕੀਤੀ ਅਤੇ ਲੋਕਾਂ ਨੂੰ ਇੱਕ ਪਰਮੇਸ਼ਰ ਹੋਣ ਦਾ ਸੰਦੇਸ਼ ਦਿੱਤਾ ਜੋ ਆਪਣੀ ਹਰ ਇੱਕ ਰਚਨਾ ਵਿੱਚ ਵਾਸ ਕਰਦਾ ਹੈ ਅਤੇ ਅਨਾਦਿ ਸੱਚ ਨੂੰ ਦਰਸਾਉਂਦਾ ਹੈ। ਉਹਨਾਂ ਨੇ ਇਕ ਅਨੋਖਾ ਅਧਿਆਤਮਿਕ, ਸਮਾਜਕ, ਅਤੇ ਰਾਜਨੀਤਕ ਪਲੇਟਫਾਰਮ ਤਿਆਰ ਕੀਤਾ ਜੋ ਸਮਾਨਤਾ, ਭਰੱਪਣ ਦਾ ਪਿਆਰ, ਭਲਾਈ, ਅਤੇ ਸਦਭਾਵਨਾ 'ਤੇ ਆਧਾਰਿਤ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਨਾਨਕ ਦੇ ਸ਼ਬਦ, 974 ਕਾਵਿਕ ਭਜਨਾਂ ਦੇ ਰੂਪ ਵਿਚ ਦਰਜ਼ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਮੁੱਖ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸ਼ਟ ਹਨ। ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ (ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ), ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਾਮਾਜਕ ਤੌਰ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਤਿੰਨ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਮਾਰਚ 2019 ਮੁਤਾਬਿਕ ਇਸ ਵਿਕੀ ’ਤੇ 31,023 ਲੇਖ ਹਨ ਅਤੇ ਇਸ ਦੇ ਕੁੱਲ 27,284 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,55,940 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.19 (e53935b) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾੳੁਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕੳੁਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਅਾਂ ਵਿਭਿੰਨ ਵੰਨਗੀਅਾਂ ਵਿੱਚੋਂ ਅਾਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਅਾਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਅਾਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਅਾਂ ਅਾਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ੳੁਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਦੱਖਣੀ ਸੁਡਾਨ, ਅਧਿਕਾਰਕ ਤੌਰ ਉੱਤੇ ਦੱਖਣੀ ਸੁਡਾਨ ਦਾ ਗਣਰਾਜ, ਮੱਧ-ਪੂਰਬੀ ਅਫ਼ਰੀਕਾ 'ਚ ਇੱਕ ਘਿਰਿਆ ਹੋਇਆ ਦੇਸ਼ ਹੈ। ਇਹ ਉੱਤਰੀ ਅਫ਼ਰੀਕਾ ਸੰਯੁਕਤ ਰਾਸ਼ਟਰ ਉਪ-ਖੇਤਰ ਦਾ ਵੀ ਭਾਗ ਹੈ। ਇਸ ਦੀ ਵਰਤਮਾਨ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਜੂਬਾ ਹੈ; ਭਵਿੱਖ ਵਿੱਚ ਰਾਜਧਾਨੀ ਨੂੰ ਹੋਰ ਮੱਧ ਵਿੱਚ ਪੈਂਦੇ ਰਾਮਸਿਏਲ ਸ਼ਹਿਰ ਵਿੱਚ ਲਿਜਾਣ ਦੀ ਯੋਜਨਾ ਹੈ। ਇਸ ਦੀਆਂ ਹੱਦਾਂ ਪੂਰਬ ਵੱਲ ਇਥੋਪੀਆ, ਦੱਖਣ-ਪੂਰਬ ਵੱਲ ਕੀਨੀਆ, ਦੱਖਣ ਵੱਲ ਯੂਗਾਂਡਾ, ਦੱਖਣ-ਪੱਛਮ ਵੱਲ ਕਾਂਗੋ ਦਾ ਲੋਕਤੰਤਰੀ ਗਣਰਾਜ, ਪੱਛਮ ਵੱਲ ਮੱਧ ਅਫ਼ਰੀਕੀ ਗਣਰਾਜ ਅਤੇ ਉੱਤਰ ਵੱਲ ਸੂਡਾਨ ਨਾਲ ਲੱਗਦੀਆਂ ਹਨ। ਇਸ ਦੇਸ਼ ਵਿੱਚ ਚਿੱਟੀ ਨੀਲ ਨਦੀ ਵੱਲੋਂ ਬਣਾਇਆ ਗਿਆ ਇੱਕ ਬਹੁਤ ਵੱਡਾ ਦਲਦਲੀ ਇਲਾਕਾ ਸੂਦ ਪੈਂਦਾ ਹੈ ਜਿਸ ਨੂੰ ਸਥਾਨਕ ਭਾਸ਼ਾ ਵਿੱਚ ਬਹਰ ਅਲ ਜਬਲ ਕਿਹਾ ਜਾਂਦਾ ਹੈ। ਦੱਖਣੀ ਸੁਡਾਨ 'ਸੰਯੁਕਤ ਰਾਸ਼ਟਰ ਸੰਘ' ਦਾ 193ਵਾਂ ਮੈਂਬਰ ਦੇਸ਼ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
19ਵੀਂ ਸਦੀ (1 ਜਨਵਰੀ 1801 – 31 ਦਸੰਬਰ 1900) ਸਪੇਨੀ ਸਾਮਰਾਜ, ਨੈਪੋਲੀਅਨ ਸਾਮਰਾਜ, ਪਵਿੱਤਰ ਰੋਮਨ ਸਾਮਰਾਜ ਅਤੇ ਮੁਗਲ ਸਾਮਰਾਜ ਦੇ ਢਹਿਢੇਰੀ ਹੋਣ ਦੀ ਲਖਾਇਕ ਸਦੀ ਸੀ। ਇਸ ਨੇ ਬ੍ਰਿਟਿਸ਼ ਸਾਮਰਾਜ, ਰੂਸੀ ਸਾਮਰਾਜ, ਸੰਯੁਕਤ ਰਾਜ ਅਮਰੀਕਾ, ਜਰਮਨ, ਸਾਮਰਾਜ, ਫ਼ਰਾਂਸੀਸੀ ਬਸਤੀਵਾਦੀ ਸਾਮਰਾਜ ਅਤੇ Meiji ਜਪਾਨ ਦੇ ਵਧ ਰਹੇ ਪ੍ਰਭਾਵ ਲਈ ਰਾਹ ਪੱਧਰਾ ਕੀਤਾ, ਜਿਸ ਦੌਰਾਨ 1815 ਦੇ ਬਾਅਦ ਬ੍ਰਿਟਿਸ਼ ਨੇ ਚੁਣੌਤੀ-ਮੁਕਤ ਦਬਦਬੇ ਦੀ ਸੇਖੀ ਮਾਰੀ। ਨੈਪੋਲੀਅਨ ਨਾਲ ਯੁੱਧਾਂ ਵਿੱਚ ਫ਼ਰਾਂਸੀਸੀ ਸਾਮਰਾਜ ਅਤੇ ਇਸ ਦੇ ਸਹਿਯੋਗੀਆਂ ਦੀ ਹਾਰ ਦੇ ਬਾਅਦ ਬ੍ਰਿਟਿਸ਼ ਅਤੇ ਰੂਸੀ ਸਾਮਰਾਜਾਂ ਨੇ ਬਹੁਤ ਵਿਸਤਾਰ ਕੀਤਾ ਅਤੇ ਸੰਸਾਰ ਦੀਆਂ ਮੋਹਰੀ ਸ਼ਕਤੀਆਂ ਬਣ ਗਏ। ਰੂਸੀ ਸਾਮਰਾਜ ਕੇਂਦਰੀ ਅਤੇ ਦੂਰ ਪੂਰਬੀ ਏਸ਼ੀਆ ਵਿੱਚ ਫੈਲਿਆ। ਬ੍ਰਿਟਿਸ਼ ਸਾਮਰਾਜ ਦਾ ਸਦੀ ਦੇ ਪਹਿਲੇ ਅੱਧ ਵਿੱਚ, ਖਾਸ ਕਰਕੇ ਕੈਨੇਡਾ, ਆਸਟਰੇਲੀਆ, ਦੱਖਣੀ ਅਫਰੀਕਾ ਅਤੇ ਭਾਰੀ ਆਬਾਦੀ ਵਾਲੇ ਭਾਰਤ ਵਿੱਚ, ਅਤੇ ਸਦੀ ਦੇ ਪਿਛਲੇ ਦੋ ਦਹਾਕਿਆਂ ਦੌਰਾਨ ਅਫਰੀਕਾ ਵਿੱਚ ਵਿਸ਼ਾਲ ਇਲਾਕਿਆਂ ਦੇ ਵਿਸਥਾਰ ਨਾਲ ਬਹੁਤ ਤੇਜ਼ੀ ਨਾਲ ਵਾਧਾ ਹੋਇਆ। ਸਦੀ ਦੇ ਅੰਤ ਤੱਕ, ਬ੍ਰਿਟਿਸ਼ ਸਾਮਰਾਜ ਸੰਸਾਰ ਦੇ ਪੰਜਵਾਂ ਹਿੱਸਾ ਇਲਾਕੇ ਅਤੇ ਸੰਸਾਰ ਦੀ ਆਬਾਦੀ ਦੀ ਇੱਕ ਚੁਥਾਈ ਨੂੰ ਕੰਟਰੋਲ ਕਰਦਾ ਸੀ। ਉੱਤਰ-ਨੈਪੋਲੀਅਨ ਯੁੱਗ ਦੌਰਾਨ ਇਹ ਵਰਤਾਰਾ ਪੈਕਸ ਬ੍ਰਿਤਾਨਿਕਾ ਕਹਾਇਆ, ਜਿਸ ਨੇ ਵੱਡੇ ਪੈਮਾਨੇ ਤੇ ਬੇਮਿਸਾਲ ਸੰਸਾਰੀਕਰਨ, ਉਦਯੋਗੀਕਰਨ, ਅਤੇ ਆਰਥਿਕ ਏਕੀਕਰਨ ਦਾ ਦੌਰ ਸ਼ੁਰੂ ਕੀਤਾ।
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ । ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿਚ ਅੱਜ ਵੀ ਨਿਭਾਏ ਜਾਂਦੇ ਹਨ । ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ । ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ । ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,017 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਲੋਕ ਕਲਾਵਾਂ ਨੂੰ ਜੇਕਰ ਧਿਆਨ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪੈਂਦੀ ਹੈ ਕਿ ਪੰਜਾਬ ਦੇ ਲੋਕ ਕਲਾਕਾਰ ਤੇ ਸਧਾਰਨ ਲੋਕ ਵੀ ਜਦੋਂ ਆਪਣੀ ਕਲਾ ਦੀ ਪੇਸ਼ਕਾਰੀ ਕਰਦੇ ਹਨ ਚਾਹੇ ਉਹ ਲੱਕੜੀ ਦਾ ਕੰਮ ਹੋਵੇ ਸਿਲਾਈ ਕਢਾਈ ਵਿਚ ਸੂਈ, ਕਰੋਛੀਏ ਅਤੇ ਧਾਗੇ ਦੀਆਂ ਯਗਤਾਂ ਨਾਲ ਮਿੱਟੀ ਦੇ ਬਰਤਨਾਂ ਦੀ ਬਣਾਵਟ ਅਤੇ ਸਜਾਵਟ ਜਾਂ ਘਰ ਦੇ ਚੁੱਲੇ ਚੌਕਿਆਂ ਆਹਰਿਆਂ ਅਤੇ ਕੰਧਾਂ ਉੱਪਰ ਹੋਵੇ। ਉਹਨਾਂ ਦੀਆਂ ਕਲਾਂ ਵਿਚ ਯੁਗਤਾਂ, ਰੂੜ੍ਹੀਆਂ ਅਤੇ ਸਾਜੋ ਸਮਾਨ ਅਤੇ ਨਿੱਜੀ ਦ੍ਰਿਸ਼ਟੀ ਉੱਪਰ ਹੀ ਨਹੀਂ ਹੁੰਦੀ ਸਗੋਂ ਇਸ ਕਲਾ ਵਿਚ ਸੱਭਿਆਚਾਰ ਸਮੂਹ ਦੀ ਸਾਝੀ ਸੋਚ ਦਾ ਪ੍ਰਗਟਾਵਾ ਹੁੰਦਾ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਸੰਚਾਰ ਦੇ ਸਾਧਨਾਂ ਦਾ ਪ੍ਰਯੋਗ ਅਕਸਰ ਸੂਚਨਾ ਤਕਨੀਕੀ ਦੇ ਪਰਿਆਇਵਾਚੀ ਦੇ ਰੂਪ ਵਿੱਚ ਕੀਤਾ ਜਾਂਦਾ ਹੈ ਪਰ ਇਹ ਆਮ ਤੌਰ ਉੱਤੇ ਜਿਆਦਾ ਇੱਕੋ ਜਿਹੇ ਸ਼ਬਦਾਵਲੀ ਹੈ, ਜੋ ਆਧੁਨਿਕ ਸੂਚਨਾ ਤਕਨੀਕੀ ਵਿੱਚ ਦੂਰਸੰਚਾਰ (ਟੇਲੀਫੋਨ ਲਾਈਨ ਅਤੇ ਵਾਇਰਲੇਸ ਸੰਕੇਤਾਂ) ਦੀ ਭੂਮਿਕਾ ਉੱਤੇ ਜ਼ੋਰ ਦਿੰਦੀ ਹੈ। ਆਈਸੀਟੀ ਵਿੱਚ ਉਹ ਸਾਰੇ ਸਾਧਨ ਸ਼ਾਮਿਲ ਹੁੰਦੇ ਹੈ ਜਿਨ੍ਹਾਂ ਦਾ ਪ੍ਰਯੋਗ ਕੰਪਿਊਟਰ ਅਤੇ ਨੈੱਟਵਰਕ ਹਾਰਡਵੇਯਰ ਦੋਨਾਂ ਅਤੇ ਨਾਲ ਹੀ ਨਾਲ ਜ਼ਰੂਰੀ ਸਾਫਟਵੇਯਰ ਸਹਿਤ ਸੂਚਨਾ ਅਤੇ ਸਹਾਇਤਾ ਸੰਚਾਰ ਦਾ ਸੰਚਾਲਨ ਕਰਣ ਲਈ ਕੀਤਾ ਜਾਂਦਾ ਹੈ। ਦੂੱਜੇ ਸ਼ਬਦਾਂ ਵਿੱਚ, ਆਈਸੀਟੀ (ICT) ਵਿੱਚ ਆਈਟੀ (IT) ਦੇ ਨਾਲ - ਨਾਲ ਦੂਰਭਾਸ਼ ਸੰਚਾਰ, ਪ੍ਰਸਾਰਣ ਮੀਡਿਆ ਅਤੇ ਸਾਰੇ ਪ੍ਰਕਾਰ ਦੇ ਆਡਯੋ ਅਤੇ ਵੀਡੀਓ ਪ੍ਰਮਣ ਅਤੇ ਪ੍ਰੇਸ਼ਣ ਸ਼ਾਮਿਲ ਹੁੰਦਾ ਹੈ। ਇਸ ਪਰਕਾਸ਼ਨ ਦਾ ਸਭਤੋਂ ਪਹਿਲਾ ਪ੍ਰਯੋਗ 1997 ਵਿੱਚ ਡੇਨਿਸ ਸਟੀਵੇਂਸਨ ਦੁਆਰਾ ਬਰੀਟੇਨ ਦੀ ਸਰਕਾਰ ਨੂੰ ਭੇਜੀ ਗਈ ਇੱਕ ਰਿਪੋਰਟ ਵਿੱਚ ਕੀਤਾ ਗਿਆ ਸੀ ਅਤੇ ਸੰਨ 2000 ਵਿੱਚ ਬਰੀਟੇਨ ਦੇ ਨਵੇਂ ਰਾਸ਼ਟਰੀ ਕੋਰਸ ਸਬੰਧੀ ਦਸਤਾਵੇਜਾਂ ਦੁਆਰਾ ਫੈਲਾਇਆ ਹੋਇਆ ਇਸਦਾ ਪ੍ਚਾਰ ਕੀਤਾ ਗਿਆ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਬਾਬਾ ਹਰਭਜਨ ਸਿੰਘ ਚੀਨ ਅਤੇ ਭਾਰਤ ਦੋਨਾਂ ਵਲੋਂ ਅਮਨ ਸ਼ਾਂਤੀ ਦੇ ਪ੍ਰਤੀਕ ਅਦ੍ਰਿਸ਼ ਦੂਤ ਵਜੋਂ ਜਾਣਿਆ ਜਾਂਦਾ ਬਾਰਡਰ ਦਾ ਰਖਵਾਲਾ : ਬਾਬਾ ਹਰਭਜਨ ਸਿੰਘ 1966 ਤੋਂ ਸਥਾਪਿਤ ਕੀਤੀ ਗਈ ਰੈਜਮੈਂਟ ਨੂੰ ਪਹਿਲਾ ਧੱਕਾ ਉਦੋਂ ਲਗਾ ਜਦੋਂ ਖੱਚਰਾਂ ਨੂੰ ਲਿਜਾ ਰਹੀ ਟੀਮ ਦਾ ਇਕ ਅਹਿਮ ਮੈਂਬਰ ਅਜੀਬੋ ਗਰੀਬ ਸਥਿਤੀ ਵਿਚ ਗੁੰਮ ਹੈ ਗਿਆ । ਉਸ ਨੂੰ ਲੱਭਣ ਵਿਚ ਫੌਜ ਨੂੰ ਤਿੰਨ ਦਿਨ ਲਗੇ । ਤਿੰਨਾਂ ਦਿਨਾਂ ਬਾਅਦ ਉਸ ਦੀ ਲਾਸ਼ ਮਿਲ ਗਈ ਜਿਸਨੂੰ ਬੜੇ ਸਨਮਾਨ ਸਹਿਤ ਅਗਨੀ ਭੇਟ ਕਰ ਦਿੱਤਾ ਗਿਆ । ਫੌਜ ਦੇ ਇਸ ਸੰਤ-ਸਿਪਾਹੀ ਦਾ ਅਜੀਬੋ ਗਰੀਬ ਸਥਿਤੀ ਵਿਚ ਗੁੰਮ ਹੋਣਾ ਇਕ ਭੇਦ ਬਣ ਕੇ ਰਹਿ ਗਿਆ । ਉਦੋਂ ਤੋਂ ਹੀ 'ਬਾਬਾ ਹਰਭਜਨ ਸਿੰਘ' ਨੂੰ ਸ਼ਾਂਤੀ ਦਾ ਦੂਤ ਅਤੇ ਬਾਰਡਰ ਦਾ ਰਖਵਾਲਾ ਕਿਹਾ ਜਾਂਦਾ ਹੈ । ਜਦੋਂ ਬਾਬਾ 4 ਅਕਤੂਬਰ 1968 ਨੂੰ ਲਾਪਤਾ ਹੋਇਆ ਉਸ ਸਮੇਂ ਇਕ ਟੁਕੜੀ ਦੀ ਕਮਾਨ ਲੈਫ. ਕਰਨਲ ਪੀਂ ਦੋਰਗੀ ਦੇ ਹੱਥ ਵਿਚ ਸੀ । ਬਾਬਾ ਨੂੰ ਯਾਦ ਕਰਦਿਆਂ ਉਨ੍ਹਾਂ ਦਾ ਕਹਿਣਾ ਹੈ ਕਿ ਬਾਬਾ ਬੜਾ ਹੀ ਸ਼ਾਂਤ ਸੁਭਾਅ ਅਤੇ ਧਾਰਮਿਕ ਵਿਚਾਰਾਂ ਵਿਚ ਲੀਨ ਹੋਇਆ ਵਿਅਕਤੀ ਸੀ । ਉਸਦੇ ਫੌਜੀ ਸਾਥੀ ਉਸਨੂੰ ਬਾਬਾ ਕਹਿ ਕੇ ਪੁਕਾਰਦੇ ਸਨ । ਕਰਨਲ ਦੋਰਗੀ ਅਨੁਸਾਰ ਉਸ ਦੇ ਇਕ ਸਿਪਾਹੀ ਨੇ ਇਕ ਦਿਨ ਕਿਹਾ ਕਿ ਬਾਬਾ ਉਸਦੇ ਸੁਪਨੇ ਵਿਚ ਆਇਆ ਹੈ ਅਤੇ ਬਾਬਾ ਦੇ ਨਾਮ ਦੀ ਇਕ ਸਮਾਧ ਤਿਆਰ ਕਰਨ ਦੀ ਇੱਛਾ ਪ੍ਰਗਟਾਈ ਹੈ । ਰੈਜਮੈਂਟ ਨੇ ਬਾਬੇ ਦੀ ਇਸ ਇੱਛਾ ਭਾਵੇਂ ਕਿ ਇਹ ਬਾਬੇ ਨੇ ਕਿਸੇ ਫੌਜੀ ਦੇ ਸੁਪਨੇ ਵਿਚ ਪ੍ਰਗਟਾਈ ਸੀ ਨੂੰ ਸਾਹਮਣੇ ਰੱਖ ਕੇ ਟੂਕ ਲਾ ਵਿਖੇ ਇਕ ਸਮਾਧ ਦੀ ਉਸਾਰੀ ਕਰ ਦਿੱਤੀ । ਅੱਜ ਇਹ ਕਹਾਵਤ ਬਣ ਗਈ ਹੈ ਕਿ ਨਾਥੂ-ਲਾ ਅਤੇ ਜੇਲਪ-ਲਾ ਵਰਗੇ ਮੁਸ਼ਕਿਲਾਂ ਭਰੇ ਰਸਤਿਆਂ ਤੇ ਤੈਨਾਤ ਫੌਜੀਆਂ ਨੂੰ ਕਿਸੇ ਆਉਣ ਵਾਲੀ ਆਫਤ ਤੋਂ 72 ਘੰਟੇ ਪਹਿਲਾਂ 'ਬਾਬੇਂ ਵਲੋਂ ਚੇਤੰਨ ਕਰ ਦਿੱਤਾ ਜਾਂਦਾ ਹੈ । ਇਸੇ ਤਰ੍ਹਾਂ ਦੀ ਕੁਝ ਮਿੱਥ ਬਾਰਡਰ ਦੇ ਦੂਜੇ ਪਾਰ ਚੀਨ ਵਲ ਵੀ ਮੰਨੀ ਜਾਂਦੀ ਹੈ ਉਥੇ ਕਿਹਾ ਜਾਂਦਾ ਹੈ ਕਿ ਭਾਰਤ ਵਲੋਂ ਕੋਈ ਹੋਣ ਵਾਲੀ ਹਰਕਤ ਦਾ ਪਤਾ 72 ਘੰਟੇ ਪਹਿਲਾ ਚੀਨ ਨੂੰ ਲਗ ਜਾਂਦਾ ਹੈ । ਇਸ ਗੱਲ ਦਾ ਭਾਵੇਂ ਕੋਈ ਸਬੂਤ ਨਹੀਂ ਮਿਲਦਾ ਪਰ ਫਿਰ ਵੀ ਕਿਹਾ ਜਾਂਦਾ ਹੈ ਕਿ ਚੀਨ ਅਤੇ ਭਾਰਤ ਦਰਮਿਆਨ ਹੋਣ ਵਾਲੀ ਕੋਈ ਵੀ ਦੁਵੱਲੀ ਗਲਬਾਤ ਦੌਰਾਨ ਚੀਨ ਵਲੇ 'ਬਾਬੇਂ ਲਈ ਇਕ ਸੀਟ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ । ਨਾਥੂ-ਲਾ ਦੇ ਇਲਾਕੇ ਵਿਚ ਆਪਣੀ ਅਮਨ ਭਰੀ ਪੋਸਟਿੰਗ ਲਈ ਹਰੇਕ ਅਫਸਰ C. ਬਾਬੇਂ ਦੀ ਸਮਾਧ ਤੇ ਜਾ ਕੇ ਅਰਾਧਨਾ ਕਰਦਾ ਹੈ । ਸਮਾਧ ਨੂੰ ਪਹਿਲੀ ਵਾਲੀ ਜਗ੍ਹਾ ਤੋਂ ਸ਼ਿਫਟ ਕਰਕੇ ਸੁਖਾਲੀ ਪਹੁੰਚ ਵਾਲੀ ਜਗ੍ਹਾ ਤੇ ਉਸਾਰ ਦਿੱਤਾ ਗਿਆ ਹੈ । ਜਨ - ਸਾਧਾਰਨ ਉਥੇ ਰਾਤ ਨੂੰ ਪਾਣੀ ਦਾ ਭਰਿਆ ਜੱਗ ਰਖ ਆਉਦੇ ਹਨ ਅਤੇ ਸਵੇਰੈ ਇਸ ਨੂੰ ਅੰਮ੍ਰਿਤ ਸਮਝ ਕੇ ਲੈ ਜਾਂਦੇ ਹਨ । ਉਨ੍ਹਾਂ ਅਨੁਸਾਰ ਇਥੇ ਹਰ ਸ਼ਰਧਾਲੂ ਦੀ ਮਨੋਕਾਮਨਾ ਪੂਰੀ ਹੁੰਦੀ ਹੈ । 'ਬਾਬਾਂ ਦੀ ਸਮਾਧ ਤੇ ਹਰ ਗੱਡੀ ਰੁਕ ਕੇ ਅਗੇ ਜਾਂਦੀ ਹੈ ਜਿਸ ਨਾਲ ਬਾਬਾ ਪ੍ਰਤੀ ਸ਼ਰਧਾ ਭਾਵਨਾ ਅਤੇ ਵਿਸ਼ਵਾਸ ਹੋਰ ਵੀ ਵੱਧ ਜਾਂਦਾ ਹੈ । ਬਾਬੇ ਦੀ ਸਮਾਧ ਤੇ ਹੁਣ ਨਕਦੀ ਚੜ੍ਹਾਵਾ ਵੀ ਚੜ੍ਹਦਾ ਹੈ । ਨਕਦੀ ਪਖੇ ਬਾਬੇ ਦੇ ਚੜਾਵੇ ਦੀ ਰਕਮ ਦਿਨ ਬਦਿਨ ਵਧਦੀ ਜਾਂਦੀ ਹੈ । ਫੌਜ ਵਲੋਂ ਇਸ ਮੰਤਵ ਲਈ' ਬਾਬਾ ਹਰਭਜਨ ਸਿੰਘ ਫੰਡੇ ਦੀ ਸਥਾਪਨਾ ਕੀਤੀ ਗਈ । ਇਸ ਫੰਡ ਤੋਂ ਹੋਣ ਵਾਲੀ ਕਮਾਈ 17 ਮਾਊਨਟੇਨ" ਡਿਵੀਜ਼ਨ, ਦੇ ਜਨਰਲ ਆਫੀਸਰ ਕਮਾਂਡਿੰਗ, ਦੀ ਅਗਵਾਈ ਹੇਠ ਬਾਰਡਰ ਦੀ ਭਲਾਈ ਦੇ ਕਾਰਜ ਵਿਚ ਵਰਤੀ ਜਾਂਦੀ ਹੈ । ਬੱਚਿਆਂ ਦੀ ਸਹਾਇਤਾ ਕਰਨੀ, ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ 164 ਮਾਊਨਟੇਨ ਬ੍ਰਿਗੇਡ ਦੁਆਰਾ ਪਿੰਡਾਂ ਦੇ ਬੱਚਿਆਂ ਦੀ ਟ੍ਰੇਨਿੰਗ ਆਦਿ ਤੇ ਹੋਣ ਵਾਲੇ ਖਰਚੇ ਇਸੇ ਫੰਡ ਵਿਚੋਂ ਕੀਤੇ ਜਾਂਦੇ ਹਨ । ਇਥੇ ਤਕ ਕਿ 'ਬਾਧੇ, ਦੀ ਮਾਤਾ ਨੂੰ ਹਰ ਮਹੀਨੇ 1050/ - ਰੁਪੈ ਦਾ ਮਨੀ ਆਰਡਰ ਵੀ ਇਸੇ ਫੰਡ ਵਿਚੋਂ ਭੇਜਿਆ ਜਾਂਦਾ ਹੈ । ਦਿਲਚਸਪ ਗੱਲ ਇਹ ਕਿ 14 ਸਤੰਬਰ ਬਾਬੇ ਦੀ ਸਾਲਾਨਾ ਛੁਟੀ ਵਾਲੇ ਦਿਨ ਫੌਜ ਦੀ ਇਕ ਜੌਂਗਾ ਜੀਪ ਉਥੇ ਲਿਆਂਦੀ ਜਾਂਦੀ ਹੈ ਅਤੇ ਬਾਬੇ ਦਾ ਸਾਮਾਨ ਲੱਦ ਕੇ ਕਿਹਾ ਜਾਂਦਾ ਹੈ ਕਿ ਉਸਦੇ ਪਿੰਡ ਨੂੰ ਤੋਰ ਦਿੱਤੀ ਜਾਂਦੀ ਹੈ । ਬਾਕਾਇਦਾ ਕਪੂਰਥਲੇ ਬਾਬੇ ਦੇ ਪਿੰਡ ਕੂਕਾ ਲਈ ਇਕ ਰੇਲਵੇ ਟਿਕਟ ਰਿਜ਼ਰਵ ਕਰਵਾਈ ਜਾਂਦੀ ਹੈ । ਜਿਥੇ ਇਕ ਅਰਦਲੀ ਵਲੇ ਬਾਬੇ ਦੀ ਆਤਮਾ ਉਥੇ ਤੈਨਾਤ ਰੈਜਮੈਂਟ ਦੇ ਹਵਾਲੇ ਕਰ ਦਿੱਤੀ ਜਾਂਦੀ ਹੈ । (ਸਿੱਖ ਰਿਵਿਊ, ਮਈ 2001) ....
ਸਭਿਅਾਚਾਰ ਤੇ ਪੰਜਾਬੀ ਸਭਿਅਾਚਾਰ ਵਿੱਚੋਂ ਸਭਿਅਾਚਾਰ ਨੂੂੰ ਦੇਖੀਏ ਤਾਂ ਸਭਿਅਾਚਾਰ ਇੱਕ ਸਰਵ ਵਿਅਾਪਕ ਵਰਤਾਰਾ ਹੈ ਪਰ ਹਰ ਸਮਾਜ 'ਚ ਕੋਈ ਵੀ ਕੌਮ ਜਾਂ ਕੋਈ ਵੀ ਜਨ ਸਮੂਹ ਜਿਹੜਾ ਸਮਾਜ ਦੇ ਨਾਂ ਨਾਲ ਜਾਣਿਅਾ ਜਾਂਦਾ ਹੈੇ, ੳੁਹ ਸਭਿਅਾਚਾਰ ਤੋਂ ਸੱਖਣਾ ਨਹੀਂ ਹੁੰਦਾ, ਭਾਵੇਂ ਵਿਕਾਸ ਦੇ ਕਿਸੇ ਪੜਾਅ 'ਤੇ ਕਿੳੁਂ ਨਾ ਹੋਵੇ। ੳੁਸ ਵਿੱਚ ਕਿੱਤੇ, ਰੁਤਬੇ, ਜਮਾਤ, ਧਰਮ ਤੇ ਅੱਗੋਂ ੳੁਪ-ਸਮੂਹ ਬਣੇ ਹੁੰਦੇ ਹਨ। ਇਹ ੳੁਪ ਸਮੂਹ ਅਾਪਣੇ ਵੱਡੇ ਜਨ-ਸਮੂਹ ਨਾਲ ਵਧੇਰੇ ਸਾਂਝ ਰੱਖਦੇ ਹੋਏ ਵੀ ਕੁਝ ਵਿਲੱਖਣ ਤੱਤ ਰੱਖਦੇ ਹਨ। ਸਾਰੇ ੳੁਪ-ਸਭਿਅਾਚਾਰਾਂ ਦੇ ਸਾਂਝੇ ਤੱਤ ਮਿਲ ਕਰ ਮੂਲ ਸਭਿਅਾਚਾਰ ਦਾ ਕੇਂਦਰਤਿਤਵ ਬਣਦੇ ਹਨ।
ਯੂਰਪੀ ਸੰਘ (ਯੂਰਪੀ ਯੂਨੀਅਨ) ਮੁੱਖ ਯੂਰਪ ਵਿੱਚ ਸਥਿਤ 27 ਦੇਸ਼ਾਂ ਦਾ ਇੱਕ ਰਾਜਨੀਤਕ ਅਤੇ ਅਤੇ ਆਰਥਕ ਰੰਗ-ਮੰਚ ਹੈ ਜਿਨ੍ਹਾਂ ਵਿੱਚ ਆਪਸ ਵਿੱਚ ਪ੍ਰਸ਼ਾਸਨੀ ਸਾਂਝ ਹੁੰਦੀ ਹੈ ਜੋ ਸੰਘ ਦੇ ਕਈ ਜਾਂ ਸਾਰੇ ਰਾਸ਼ਟਰਾਂ ਉੱਤੇ ਲਾਗੂ ਹੁੰਦੀ ਹੈ। ਇਸਦਾ ਸਥਾਪਨਾ 1957 ਵਿੱਚ, ਰੋਮ ਦੀ ਸਲਾਹ ਨਾਲ, ਯੂਰਪੀ ਆਰਥਿਕ ਪਰਿਸ਼ਦ ਦੇ ਮਾਧਿਅਮ ਦੁਆਰਾ ਛੇ ਯੂਰਪੀ ਦੇਸ਼ਾਂ ਦੀ ਆਰਥਿਕ ਭਾਗੀਦਾਰੀ ਨਾਲ ਹੋਇਆ ਸੀ। ਉਦੋਂ ਤੋਂ ਇਸ ਵਿੱਚ ਮੈਂਬਰ ਦੇਸ਼ਾਂ ਦੀ ਗਿਣਤੀ ਵਿੱਚ ਵਧ ਰਹੀ ਅਤੇ ਇਸਦੀ ਨੀਤੀਆਂ ਵਿੱਚ ਬਹੁਤ ਸਾਰੀਆਂ ਤਬਦੀਲੀ ਵੀ ਕੀਤੀਆਂ ਗਈਆਂ ਹਨ। 1993 ਵਿੱਚ ਮਾਸਤਰਿਖ ਸੁਲਾਹ ਦੁਆਰਾ ਇਸਦੇ ਆਧੁਨਿਕ ਵੈਧਾਨਿਕ ਸਵਰੂਪ ਦੀ ਨੀਂਹ ਰੱਖੀ ਗਈ। ਦਸੰਬਰ ੨੦੦੭ ਵਿੱਚ ਲਿਸਬਨ ਸਮੱਝੌਤਾ ਜਿਸਦੇ ਦੁਆਰਾ ਇਸ ਵਿੱਚ ਅਤੇ ਵਿਆਪਕ ਸੁਧਾਰਾਂ ਦੀ ਪਰਿਕ੍ਰੀਆ 1 ਜਨਵਰੀ 2008 ਵਲੋਂ ਸ਼ੁਰੂ ਕੀਤੀ ਗਈ ਹੈ। ਯੂਰਪੀ ਸੰਘ ਮੈਂਬਰ ਰਾਸ਼ਟਰੋਂ ਨੂੰ ਏਕਲ ਬਾਜ਼ਾਰ ਦੇ ਰੂਪ ਵਿੱਚ ਮਾਨਤਾ ਦਿੰਦਾ ਹੈ ਅਤੇ ਇਸਦੇ ਕਨੂੰਨ ਸਾਰੇ ਮੈਂਬਰ ਰਾਸ਼ਟਰੋਂ ਉੱਤੇ ਲਾਗੂ ਹੁੰਦਾ ਹੈ ਜੋ ਮੈਂਬਰ ਰਾਸ਼ਟਰ ਦੇ ਨਾਗਰਿਕਾਂ ਦੀ ਚਾਰ ਤਰ੍ਹਾਂ ਦੀਸਵਤੰਤਰਤਾਵਾਂਸੁਨਿਸਚਿਤ ਕਰਦਾ ਹੈ: - ਲੋਕਾਂ, ਸਾਮਾਨ, ਸੇਵਾਵਾਂ ਅਤੇ ਪੂਂਜੀ ਦਾ ਆਜਾਦ ਲੈਣਾ-ਪ੍ਰਦਾਨ.
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।