ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸ੍ਰੀ ਗੁਰੂ ਨਾਨਕ ਦੇਵ ਜੀ ਉਚਾਰਨ (15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਦੇ ਮਹੀਨੇ ਵਿੱਚ ਅਲੱਗ-ਅਲੱਗ ਮਿਤੀ ਨੂੰ ਆਉਂਦੀ ਹੈ।ਗੁਰੂ ਨਾਨਕ ਦੇਵ ਜੀ ਨੇ ਦੂਰ-ਦੂਰ ਤੱਕ ਯਾਤਰਾ ਕੀਤੀ ਅਤੇ ਲੋਕਾਂ ਨੂੰ ਇੱਕ ਪਰਮੇਸ਼ਰ ਹੋਣ ਦਾ ਸੰਦੇਸ਼ ਦਿੱਤਾ ਜੋ ਆਪਣੀ ਹਰ ਇੱਕ ਰਚਨਾ ਵਿੱਚ ਵਾਸ ਕਰਦਾ ਹੈ ਅਤੇ ਅਨਾਦਿ ਸੱਚ ਨੂੰ ਦਰਸਾਉਂਦਾ ਹੈ। ਉਹਨਾਂ ਨੇ ਇਕ ਅਨੋਖਾ ਅਧਿਆਤਮਿਕ, ਸਮਾਜਕ, ਅਤੇ ਰਾਜਨੀਤਕ ਪਲੇਟਫਾਰਮ ਤਿਆਰ ਕੀਤਾ ਜੋ ਸਮਾਨਤਾ, ਭਰੱਪਣ ਦਾ ਪਿਆਰ, ਭਲਾਈ, ਅਤੇ ਸਦਭਾਵਨਾ 'ਤੇ ਆਧਾਰਿਤ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਨਾਨਕ ਦੇ ਸ਼ਬਦ, 974 ਕਾਵਿਕ ਭਜਨਾਂ ਦੇ ਰੂਪ ਵਿਚ ਦਰਜ਼ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਮੁੱਖ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸ਼ਟ ਹਨ। ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ (ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ), ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ :श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ । ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ । ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ । ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ । ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ । ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ । ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ । ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ । ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ ਤੇ ਪ੍ਰਸਿੱਧ ਹੈ ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਯੂਨਾਨੀ ਲਿਪੀ ਯੂਨਾਨੀ ਭਾਸ਼ਾ ਲਿਖਣ ਲਈ ਵਰਤੀ ਜਾਂਦੀ ਹੈ। ਯੂਨਾਨੀ ਜਾਂ ਗ੍ਰੀਕ (Ελληνικά IPA: [eliniˈka] ਜਾਂ Ελληνική γλώσσα, IPA: [eliniˈci ˈɣlosa]), ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਇੱਕ ਸੁਤੰਤਰ ਭਾਸ਼ਾ ਹੈ, ਜੋ ਯੂਨਾਨੀ ਜਾਂ ਗ੍ਰੀਕ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਦੱਖਣ ਬਾਲਕਨ ਤੋਂ ਨਿਕਲੀ ਇਸ ਭਾਸ਼ਾ ਦਾ ਕਿਸੇ ਹੋਰ ਭਾਰੋਪੀ ਭਾਸ਼ਾ ਦੀ ਤੁਲਣਾ ਵਿੱਚ ਸਭ ਤੋਂ ਲੰਮਾ ਇਤਹਾਸ ਹੈ, ਜੋ ਲਿਖਤੀ ਇਤਹਾਸ ਦੀਆਂ 34 ਸਦੀਆਂ ਵਿੱਚ ਫੈਲਿਆ ਹੋਇਆ ਹੈ। ਆਪਣੇ ਪ੍ਰਾਚੀਨ ਰੂਪ ਵਿੱਚ ਇਹ ਪ੍ਰਾਚੀਨ ਯੂਨਾਨੀ ਸਾਹਿਤ ਅਤੇ ਈਸਾਈਆਂ ਦੇ ਬਾਇਬਲ ਦੇ ਨਿਊ ਟੇਸਟਾਮੇਂਟ ਦੀ ਭਾਸ਼ਾ ਹੈ। ਆਧੁਨਿਕ ਸਰੂਪ ਵਿੱਚ ਇਹ ਯੂਨਾਨ ਅਤੇ ਸਾਇਪ੍ਰਸ ਦੀ ਆਧਿਕਾਰਿਕ ਭਾਸ਼ਾ ਹੈ, ਅਤੇ ਕਰੀਬਨ 2 ਕਰੋੜ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਲਿਖਣ ਲਈ ਯੂਨਾਨੀ ਅੱਖਰਾਂ ਦੀ ਵਰਤੋਂ ਕੀਤੀ ਜਾਂਦੀ ਹੈ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ।ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ ਵਿੱਚ ਸਥਿਤ ਹੈ।
ਆਈਓਨਾਈਜ਼ਿੰਗ ਰੇਡੀਏਸ਼ਨ (ਅੰਗਰੇਜ਼ੀ:Ionizing radiation) ਓਹ ਰੇਡੀਏਸ਼ਨ ਹੁੰਦੀ ਹੈ, ਜਿਸ ਵਿੱਚ ਇੰਨੀ ਕੁ ਊਰਜਾ ਹੁੰਦੀ ਹੈ ਤਾਂ ਕਿ ਓਹ ਐਟਮਾਂ ਜਾ ਅਣੂਆਂ ਵਿੱਚੋਂ ਇਲੈਕਟਰੋਨਾਂ ਦਾ ਨਿਕਾਸ ਕਰਵਾ ਸਕੇ। ਆਈਓਨਾਈਜ਼ਿੰਗ ਰੇਡੀਏਸ਼ਨ ਊਰਜਾਤਮਕ ਉਪ-ਪ੍ਰਮਾਣੂ ਕਣਾਂ, ਆਇਨਾਂ ਜਾਂ ਐਟਮਾਂ ਤੋਂ ਉਤਪੰਨ ਹੁੰਦੀ ਹੈ, ਜੋ ਹਾਈ-ਸਪੀਡ (ਆਮ ਤੌਰ 'ਤੇ ਪ੍ਰਕਾਸ਼ ਦੀ ਗਤੀ ਦੇ 1% ਤੋਂ ਜਿਆਦਾ) 'ਤੇ ਚਲਦੀ ਹੈ। ਇਹ ਉੱਚ-ਊਰਜਾ ਵਾਲੀਆਂ ਹੁੰਦੀਆਂ ਹਨ ਇਸ ਲਈ ਇਲੈਕਟ੍ਰੋਮੈਗਨੈਟਿਕ ਸਪੈਕਟ੍ਰਮ ਦੇ ਉੱਚ-ਊਰਜਾ ਅੰਤ 'ਤੇ ਹੁੰਦੀਆਂ ਹਨ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਮੈਰੀ ਏਲਨ ਮਾਰਕ (20 ਮਾਰਚ, 1940 - 25 ਮਈ, 2015) ਇੱਕ ਅਮਰੀਕੀ ਫੋਟੋਗ੍ਰਾਫਰ ਸੀ ਜੋ ਕਿ ਉਸ ਦੀ ਫ਼ੋਟੋਜਰਨਲਿਜ਼ਮ / ਡਾਕੂਮੈਂਟਰੀ ਫੋਟੋਗਰਾਫ਼ੀ, ਤਸਵੀਰ ਬਣਾਉਣ , ਅਤੇ ਵਿਗਿਆਪਨ ਸੰਬੰਧੀ ਫੋਟੋਗਰਾਫੀ ਲਈ ਜਾਣੀ ਜਾਂਦੀ ਸੀ। ਉਸਨੇ ਉਨ੍ਹਾਂ ਲੋਕਾਂ ਦੀਆਂ ਫੋਟੋਆਂ ਖਿੱਚੀਆਂ ਜਿਹੜੇ "ਮੁੱਖ ਧਾਰਾ ਸਮਾਜ ਤੋਂ ਦੂਰ, ਵਧੇਰੇ ਦਿਲਚਸਪ ਅਤੇ ਅਕਸਰ ਪਰੇਸ਼ਾਨ ਕਰਨ ਵਾਲੀਆਂ ਕੰਧਾਂ ਵੱਲ ਭਾਵ ਮੁਸ਼ਕਲਾਂ ਵਿੱਚ ਦਿਲਚਸਪੀ </nowiki> ਰੱਖਦੇ ਸਨ।ਮਾਰਕ ਕੋਲ 18 ਰਚਨਾਵਾਂ ਦਾ ਸੰਗ੍ਰਹਿ ਛਾਪਿਆ ਗਿਆ, ਜਿਸ ਵਿੱਚ ਖਾਸ ਤੌਰ ਤੇ ਸਟ੍ਰੀਟਵਾਰ ਅਤੇ ਵਾਰਡ 81 . ਹਨ।ਉਸ ਦਾ ਕੰਮ ਦੁਨੀਆ ਭਰ ਦੀਆਂ ਗੈਲਰੀਆਂ ਅਤੇ ਅਜਾਇਬ ਘਰਾਂ ਤੇ ਪ੍ਰਦਰਸ਼ਿਤ ਕੀਤਾ ਗਿਆ ਸੀ ਅਤੇ ਜੀਵਨ, ਰੋਲਿੰਗ ਸਟੋਨ, ਦ ਨਿਊਯਾਰਕ, ਨਿਊਯਾਰਕ ਟਾਈਮਜ਼ ਅਤੇ ਵੈਂਟੀ ਫੇਅਰ ਵਿੱਚ ਵਿਆਪਕ ਤੌਰ ਤੇ ਪ੍ਰਕਾਸ਼ਿਤ ਕੀਤਾ ਗਿਆ ਸੀ।ਉਹ 1977 ਅਤੇ 1981 ਦੇ ਦਰਮਿਆਨ ਮੈਗਨੀਅਮ ਫੋਟੋਆਂ ਦੀ ਮੈਂਬਰ ਸੀ।ਉਸ ਨੇ ਤਿੰਨ ਰੌਬਰਟ ਐੱਫ.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਬਸੰਤ - ਪਤੰਗਾਂ ਦਾ ਤਿਉਹਾਰ (ਪੰਜਾਬ)
ਭਾਰਤ ਅਤੇ ਪਾਕਿਸਤਾਨ ਦੇ ਪੰਜਾਬ ਖੇਤਰ ਵਿੱਚ ਬਸੰਤ ਪੰਚਮੀ ਦੇ ਦੌਰਾਨ ਪੰਜਾਬ ਦਾ ਇਤਿਹਾਸਿਕ ਬਸੰਤ ਰੁੱਤ ਦਾ ਪਤੰਗ ਉਡਾਉਣ ਵਾਲਾ ਮਸ਼ਹੂਰ ਤਿਉਹਾਰ ਰਿਹਾ ਹੈ। ਇਹ ਬਸੰਤ ਰੁੱਤ ਵਿਚ ਪੈਂਦਾ ਹੈ, ਜਿਸਨੂੰ ਪੰਜਾਬੀ ਵਿੱਚ ਬਸੰਤ ਪੰਚਮੀ ਵੀ ਕਿਹਾ ਜਾਂਦਾ ਹੈ; ਉਰਦੂ: بسنت پنچمی; ਹਿੰਦੀ: ਬਸन्त पञ्चमी) ਅਤੇ ਵਸੰਤ ਪੰਚਮੀ)। ਪੰਜਾਬੀ ਕੈਲੰਡਰ ਅਨੁਸਾਰ ਇਹ ਤਿਉਹਾਰ ਚੰਦ੍ਰਮਾ ਮਹੀਨਾ (ਪੰਜਵੀਂ ਦੇ ਅਖੀਰ ਜਾਂ ਫਰਵਰੀ ਦੇ ਅਖ਼ੀਰ ਵਿੱਚ) ਚੰਦਰਮਾ ਮਹੀਨੇ ਦੇ ਪੰਜਵੇਂ ਦਿਨ ਬਸੰਤ ਦੀ ਸ਼ੁਰੂਆਤ ਦਾ ਸੰਕੇਤ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਫ਼ਰਵਰੀ 2019 ਮੁਤਾਬਿਕ ਇਸ ਵਿਕੀ ’ਤੇ 30,958 ਲੇਖ ਹਨ ਅਤੇ ਇਸ ਦੇ ਕੁੱਲ 27,057 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,55,003 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.16 (f75c676) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,958 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਮੈਕਸੀਕੋ (ਸਪੇਨੀ: México) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ। ਇਸ ਦੇ ਉੱਤਰ ਵਿੱਚ ਅਮਰੀਕਾ, ਦੱਖਣ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ, ਦੱਖਣ-ਪੂਰਬ ਵਿੱਚ ਗੁਆਟੇਮਾਲਾ ਅਤੇ ਕੈਰੀਬੀਅਨ ਸਾਗਰ ਅਤੇ ਪੂਰਬ ਵਿੱਚ ਮੈਕਸੀਕੋ ਦੀ ਖਾੜੀ ਹੈ। ਇਹ ਤਕਰੀਬਨ ਦੋ ਮਿਲੀਅਨ ਵਰਗ ਕਿਲੋਮੀਟਰ ਦੇ ਇਲਾਕੇ ਵਿੱਚ ਫੈਲਿਆ ਹੋਇਆ ਹੈ ਅਤੇ 113 ਮਿਲੀਅਨ ਦੀ ਅਬਾਦੀ ਨਾਲ ਦੁਨੀਆਂ ਦਾ ਗਿਆਰਵਾਂ ਸਭ ਤੋਂ ਵੱਧ ਅਬਾਦੀ ਵਾਲਾ ਅਤੇ ਦੁਨੀਆਂ ਦਾ ਸਭ ਤੋਂ ਸਪੈਨਿਸ਼ ਬੋਲਦੀ ਅਬਾਦੀ ਵਾਲਾ ਦੇਸ਼ ਹੈ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਤੁਰਕ ਭਾਸ਼ਾ, ਆਧੁਨਿਕ ਤੁਰਕੀ ਅਤੇ ਸਾਈਪ੍ਰਸ ਦੀ ਪ੍ਰਮੁੱਖ ਭਾਸ਼ਾ ਹੈ ਐਪਰ ਯੂਨਾਨ ਅਤੇ ਮਧ ਯੂਰਪ ਦੇ ਇਲਾਵਾ ਪੱਛਮੀ ਯੂਰਪ ਖਾਸ ਕਰ ਜਰਮਨੀ ਵਿੱਚ ਰਹਿੰਦੇ ਪ੍ਰਵਾਸੀਆਂ ਦੀ ਵੱਡੀ ਤਾਦਾਦ ਵੀਤੁਰਕੀ ਜ਼ਬਾਨ ਬੋਲਦੀ ਹੈ। ਪੂਰੇ ਸੰਸਾਰ ਵਿੱਚ ਕੋਈ 7 ਕਰੋੜ ਤੋਂ ਵਧ ਲੋਕ ਜਿਹਨਾਂ ਦੀ ਅਕਸਰੀਅਤ ਤੁਰਕੀ ਵਿੱਚ ਰਹਿੰਦੀ ਹੈ ਇਸ ਨੂੰਮਾਤ ਭਾਸ਼ਾ ਦੇ ਰੂਪ ਵਿੱਚ ਬੋਲਦੇ ਹਨ। ਇਹ ਤੁਰਕ ਭਾਸ਼ਾ ਪਰਵਾਰ ਦੀ ਸਭ ਤੋਂ ਵਿਆਪਕ ਭਾਸ਼ਾ ਹੈ ਜਿਸਦਾ ਮੂਲ ਮਧ ਏਸ਼ੀਆ ਮੰਨਿਆ ਜਾਂਦਾ ਹੈ। ਬਾਬਰ, ਜੋ ਮੂਲ ਤੌਰ ਤੇ ਮਧ ਏਸ਼ੀਆ (ਆਧੁਨਿਕ ਉਜਬੇਕਿਸਤਾਨ) ਦਾ ਵਾਸੀ ਸੀ, ਚਾਗਤਾਈ ਭਾਸ਼ਾ ਬੋਲਦਾ ਸੀ ਜੋ ਤੁਰਕ ਭਾਸ਼ਾ ਪਰਵਾਰ ਵਿੱਚ ਹੀ ਆਉਂਦੀ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਸੂਚਨਾ ਤਕਨਾਲੋਜੀ, ਅੰਕੜਿਆਂ ਦੀ ਪ੍ਰਾਪਤੀ, ਸੂਚਨਾ ਸੰਗ੍ਰਿਹ, ਸੁਰੱਖਿਆ, ਤਬਦੀਲੀ, ਲੈਣ-ਦੇਣ, ਪੜ੍ਹਾਈ, ਡਿਜਾਇਨ ਆਦਿ ਕੰਮਾਂ ਅਤੇ ਇਨ੍ਹਾਂ ਕੰਮਾਂ ਦੇ ਨਿਪਟਾਰੇ ਲਈ ਜ਼ਰੂਰੀ ਕੰਪਿਊਟਰ ਹਾਰਡਵੇਅਰ ਅਤੇ ਸਾਫਟਵੇਅਰ ਗੈਜਟਾਂ ਨਾਲ ਸੰਬੰਧਿਤ ਤਾਣਾਬਾਣਾ ਹੈ। ਸੂਚਨਾ ਤਕਨਾਲੋਜੀ ਕੰਪਿਊਟਰ ਆਧਾਰਿਤ ਸੂਚਨਾ-ਪ੍ਰਣਾਲੀ ਦਾ ਆਧਾਰ ਹੈ। ਇਹ ਵਰਤਮਾਨ ਸਮੇਂ ਵਿੱਚ ਵਣਜ ਅਤੇ ਵਪਾਰ ਦਾ ਅਨਿੱਖੜਵਾਂ ਅੰਗ ਬਣ ਗਈ ਹੈ। ਸੰਚਾਰ ਕਰਾਂਤੀ ਦੇ ਫਲਸਰੂਪ ਹੁਣ ਇਲੈਕਟਰਾਨਿਕ ਸੰਚਾਰ ਨੂੰ ਵੀ ਸੂਚਨਾ ਤਕਨੀਕੀ ਦਾ ਇੱਕ ਪ੍ਰਮੁੱਖ ਘਟਕ ਮੰਨਿਆ ਜਾਣ ਲਗਾ ਹੈ ਅਤੇ ਇਸਨੂੰ ਸੂਚਨਾ ਅਤੇ ਸੰਚਾਰ ਤਕਨਾਲੋਜੀ ਵੀ ਕਿਹਾ ਜਾਂਦਾ ਹੈ। ਇੱਕ ਉਦਯੋਗ ਦੇ ਤੌਰ ਉੱਤੇ ਇਹ ਇੱਕ ਉਭਰਦਾ ਹੋਇਆ ਖੇਤਰ ਹੈ।
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਵਿਕੀਸਰੋਤ ਆਜ਼ਾਦ ਲਿਖਤਾਂ ਦੀ ਇੱਕ ਆਨਲਾਈਨ ਡਿਜੀਟਲ ਲਾਇਬ੍ਰੇਰੀ ਹੈ ਅਤੇ ਇਹ ਵਿਕੀ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਸ਼ੁਰੂ ਕੀਤਾ ਗਿਆ ਸੀ। ਇਹ ਪ੍ਰਾਜੈਕਟ ਬਾਕੀ ਵਿਕੀ ਪ੍ਰਾਜੈਕਟਾਂ ਵਾਂਗੂੰ ਕਈ ਭਾਸ਼ਾਵਾਂ ਵਿੱਚ ਮੌਜੂਦ ਹੈ। ਇਸ ਵਿੱਚ ਵੱਖ-ਵੱਖ ਭਾਸ਼ਾਵਾਂ ਦੀਆਂ ਲਿਖਤਾਂ ਦੇ ਨਾਲ-ਨਾਲ ਅਨੁਵਾਦ ਵੀ ਸ਼ਾਮਲ ਕੀਤੇ ਜਾਂਦੇ ਹਨ। ਇਸ ਪ੍ਰੋਜੈਕਟ ਦਾ ਮੁੱਖ ਮੰਤਵ ਇਹ ਹੈ ਕਿ ਸੰਸਾਰ ਦੀਆਂ ਸਾਰੀਆਂ ਵੱਖ ਵੱਖ ਭਾਸ਼ਾਵਾਂ ਦੇ ਮੁਫਤ ਸਰੋਤ ਇਕੱਤਰ ਕੀਤੇ ਜਾਣੇ ਚਾਹੀਦੇ ਹਨ, ਭਾਵੇਂ ਉਹ ਕਿਸੇ ਵੀ ਰੂਪ ਵਿਚ ਮਿਲਦੇ ਹੋਣ। ਪ੍ਰੋਜੈਕਟ ਦੀ ਸ਼ੁਰੂਆਤ 24 ਨਵੰਬਰ 2003 ਵਿੱਚ ਕੀਤੀ ਗਈ ਸੀ।
ਮਿਸਰ (ਅਰਬੀ; مصر, ਅੰਗਰੇਜੀ: Egypt), ਦਫ਼ਤਰੀ ਤੌਰ ’ਤੇ ਮਿਸਰ ਅਰਬ ਗਣਰਾਜ, ਇੱਕ ਦੇਸ ਹੈ ਜਿਹੜਾ ਮੁੱਖ ਤੌਰ 'ਤੇ ਉੱਤਰੀ ਅਫਰੀਕਾ ਵਿੱਚ ਸਥਿੱਤ ਹੈ ਪਰ ਇਹਦਾ ਸਿਨਾਈ ਪਰਾਇਦੀਪ ਦੱਖਣ-ਪੱਛਮੀ ਏਸ਼ੀਆ ਵਿੱਚ ਇੱਕ ਥਾਂ ਥਲਜੋੜ ਬਣਾਉਂਦਾ ਹੈ। ਇਸ ਪ੍ਰਕਾਰ ਮਿਸਰ ਇੱਕ ਅੰਤਰ-ਮਹਾਂਦੀਪੀ ਦੇਸ਼ ਹੈ, ਅਤੇ ਅਫ਼ਰੀਕਾ, ਭੂ-ਮੱਧ ਖੇਤਰ, ਮੱਧ ਪੂਰਬ ਅਤੇ ਇਸਲਾਮੀ ਜਗਤ ਦੀ ਇਹ ਇੱਕ ਪ੍ਰਮੁੱਖ ਤਾਕਤ ਹੈ। ਇਹਦਾ ਖੇਤਰਫਲ ੧੦੧੦੦੦੦ ਵਰਗ ਕਿਲੋਮੀਟਰ ਹੈ, ਅਤੇ ਇਹਦੇ ਉੱਤਰ ਵੱਲ ਭੂ-ਮੱਧ ਸਾਗਰ, ਪੂਰਬ-ਉੱਤਰ ਵੱਲ ਗਾਜ਼ਾ ਪੱਟੀ ਅਤੇ ਇਜ਼ਰਾਇਲ, ਪੂਰਬ ਵੱਲ ਲਾਲ ਸਾਗਰ, ਦੱਖਣ ਵੱਲ ਸੁਡਾਨ ਅਤੇ ਪੱਛਮ ਵੱਲ ਲੀਬੀਆ ਸਥਿੱਤ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਯੂਰਪ ਇੱਕ ਮਹਾਂਦੀਪ ਹੈ। ਇਹ ਏਸ਼ੀਆ ਦੇ ਨਾਲ ਪੂਰੀ ਤਰਾਂ ਜੁੜਿਆ ਹੋਇਆ ਹੈ। ਏਸ਼ੀਆ ਅਤੇ ਯੂਰਪ ਨੂੰ ਯੂਰੇਸ਼ੀਆ ਵੀ ਕਹਿੰਦੇ ਹਨ। ਆਸਟ੍ਰੇਲੀਆ ਅਤੇ ਅੰਟਾਰਕਟਿਕਾ ਤੋਂ ਬਾਅਦ ਯੂਰਪ ਦੁਨੀਆਂ ਦਾ ਜਨਸੰਖਿਆ ਅਤੇ ਖੇਤਰਫਲ ਵਿੱਚ ਦੁਨੀਆਂ ਦਾ ਸਭ ਤੋਂ ਛੋਟਾ ਮਹਾਂਦੀਪ ਹੈ। ਇਹ ਸਮੁੱਚੇ ਤੌਰ 'ਤੇ ਉੱਤਰੀ ਗੋਲੇਪੱਥ 'ਚ ਸਥਿਤ ਹੈ ਅਤੇ ਜ਼ਿਆਦਾਤਰ ਪੂਰਬੀ ਗੋਲੇਪੱਥ 'ਚ ਸਥਿਤ ਹੈ। ਇਹ ਉੱਤਰ ਵੱਲ ਆਰਕਟਿਕ ਮਹਾਂਸਾਗਰ, ਪੱਛਮ ਵੱਲ ਅੰਧ ਮਹਾਂਸਾਗਰ ਅਤੇ ਦੱਖਣ ਵੱਲ ਭੂਮੱਧ ਸਾਗਰ ਦੁਆਰਾ ਘਿਰਿਆ ਹੋਇਆ ਹੈ। ਇਹ ਯੂਰੇਸ਼ੀਆ ਦੇ ਪੱਛਮੀ ਹਿੱਸੇ ਵਾਲਾ ਹਿੱਸਾ ਹੈ। 1850 ਦੇ ਦਹਾਕੇ ਤੋਂ, ਊਰਾਲ ਅਤੇ ਕਾਕੇਸ਼ਸ ਪਹਾੜਾਂ, ਊਰਾਲ ਨਦੀ, ਕੈਸਪੀਅਨ ਅਤੇ ਕਾਲੇ ਸਮੁੰਦਰ ਅਤੇ ਟਰਕਸੀ ਸਮੁੰਦਰੀ ਜਹਾਜ਼ਾਂ ਦੇ ਜਲਮਾਰਗਾਂ ਦੇ ਪਾਣੀ ਨੂੰ ਵੰਡਣ ਦੁਆਰਾ ਯੂਰਪ ਨੂੰ ਏਸ਼ੀਆ ਨਾਲੋਂ ਵੱਖਰਾ ਮੰਨਿਆ ਜਾਂਦਾ ਹੈ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਊਰਜਾ ਦੀ ਸਰਲ ਪਰਿਭਾਸ਼ਾ ਦੇਣਾ ਔਖਾ ਹੈ। ਊਰਜਾ ਚੀਜ਼ ਨਹੀਂ ਹੈ।ਇਸਨੂੰ ਅਸੀਂ ਵੇਖ ਨਹੀਂ ਸਕਦੇ, ਇਹ ਕੋਈ ਜਗ੍ਹਾ ਨਹੀਂ ਘੇਰਦੀ, ਨਾ ਹੀ ਇਸ ਦੀ ਕੋਈ ਛਾਂ ਹੀ ਪੈਂਦੀ ਹੈ। ਸੰਖੇਪ ਵਿੱਚ, ਹੋਰ ਵਸਤਾਂ ਦੀ ਤਰ੍ਹਾਂ ਇਹ ਪਦਾਰਥ ਨਹੀਂ ਹੈ,ਪਰ ਪਦਾਰਥ ਨਾਲ ਇਸ ਦਾ ਡੂੰਘਾ ਸੰਬੰਧ ਹੈ। ਫਿਰ ਵੀ ਇਸ ਦੀ ਹੋਂਦ ਓਨੀ ਹੀ ਅਸਲੀ ਹੈ ਜਿੰਨੀ ਕਿਸੇ ਹੋਰ ਚੀਜ਼ ਦੀ ਅਤੇ ਇਸ ਕਾਰਨ ਕਿ ਕਿਸੇ ਪਿੰਡ ਸਮੁਦਾਏ ਵਿੱਚ, ਜਿਸ ਤੇ ਕਿਸੇ ਬਾਹਰੀ ਜੋਰ ਦਾ ਪ੍ਰਭਾਵ ਨਹੀਂ ਰਹਿੰਦਾ, ਇਸ ਦੀ ਮਾਤਰਾ ਵਿੱਚ ਕਮੀ ਪੇਸ਼ੀ ਨਹੀਂ ਹੁੰਦੀ ।ਵਿਗਿਆਨ ਵਿੱਚ ਇਸ ਦਾ ਮਹੱਤਵਪੂਰਣ ਸਥਾਨ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਕੰਪਿਊਟਰ ਸਾਫ਼ਟਵੇਅਰ (ਜਾਂ ਸਿਰਫ਼ ਸਾਫ਼ਟਵੇਅਰ) ਮਸ਼ੀਨ ਦੇ ਸਮਝਣਯੋਗ ਹਦਾਇਤਾਂ ਦਾ ਸੈੱਟ ਹੁੰਦਾ ਹੈ ਜੋ ਕੰਪਿਊਟਰ ਦੇ ਪ੍ਰਾਸੈਸਰ ਨੂੰ ਕੋਈ ਕੰਮ ਕਰਨ ਲਈ ਦਿੱਤੀਆਂ ਜਾਂਦੀਆਂ ਹਨ। ਕੰਪਿਊਟਰ ਸਾਫਟਵੇਅਰ ਦਾ ਟਾਕਰਾ ਕੰਪਿਊਟਰ ਹਾਰਡਵੇਅਰ ਨਾਲ ਹੈ, ਜੋ ਕਿ ਕੰਪਿਊਟਰ ਦਾ ਭੌਤਿਕ ਭਾਗ ਹੈ। ਕੰਪਿਊਟਰ ਹਾਰਡਵੇਅਰ ਅਤੇ ਸਾਫਟਵੇਅਰ ਨੂੰ ਇਕ-ਦੂਜੇ ਦੀ ਲੋੜ ਹੈ ਅਤੇ ਇੱਕ ਤੋਂ ਬਿਨਾ ਦੂਜੇ ਨੂੰ ਵਰਤਿਆ ਨਹੀਂ ਜਾ ਸਕਦਾ। ਸਾਫਟਵੇਅਰ ਨੂੰ ਪ੍ਰੋਗਰਾਮਾਂ ਦਾ ਸਮੂਹ ਵੀ ਕਿਹਾ ਜਾਂਦਾ ਹੈ। ਮੁੱਖ ਤੌਰ ਤੇ ੲਿਹ ਦੋ ਤਰ੍ਹਾਂ ਦਾ ਹੁੰਦਾ ਹੈ-
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ।ਇਹ ਪੰਜਬੀ ਗਲਪ ਵਿੱਚ ਨਾਵਲ ਤੋਂ ਬਾਦ ਦੂਜੇ ਸਥਾਨ ਤੇ ਹੈ।ਆਧੁਨਿਕ ਕਹਾਣੀ ਵਿੱਚ ਆਮ ਮਨੁਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ।ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਮਾਲਦੀਵ / ˈmɒldaɪvz / (ਸਹਾਇਤਾ·info) IPA: / ˈmɒldiːvz / ਜਾਂ (Dhivehi: ދިވެހިރާއްޖޭގެ ޖުމްހޫރިއްޔާ, Dhivehi Raaje) ਜਾਂ ਮਾਲਦੀਵ ਟਾਪੂ ਸਮੂਹ, ਆਧਿਕਾਰਿਕ ਤੌਰ ਉੱਤੇ ਮਾਲਦੀਵ ਲੋਕ-ਰਾਜ, ਹਿੰਦ ਮਹਾਸਾਗਰ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ, ਜੋ ਮਿਨਿਕਾਏ ਆਈਲੇਂਡ ਅਤੇ ਚਾਗੋਸ ਅਰਕਿਪੇਲੇਗੋ ਦੇ ਵਿੱਚ 26 ਪ੍ਰਵਾਲ ਟਾਪੂਆਂ ਦੀ ਇੱਕ ਦੋਹਰੀ ਚੇਨ, ਜਿਸਦਾ ਫੇਲਾਵ ਭਾਰਤ ਦੇ ਲਕਸ਼ਦਵੀਪ ਟਾਪੂ ਦੀ ਉੱਤਰ ਦੱਖਣ ਦਿਸ਼ਾ ਵਿੱਚ ਹੈ, ਵਲੋਂ ਬਣਾ ਹੈ . ਇਹ ਲਕਸ਼ਦਵੀਪ ਸਾਗਰ ਵਿੱਚ ਸਥਿਤ ਹੈ, ਸ਼੍ਰੀ ਲੰਕਾ ਦੀ ਦੱਖਣ - ਪੱਛਮ ਵਾਲਾ ਦਿਸ਼ਾ ਵਲੋਂ ਕਰੀਬ ਸੱਤ ਸੌ ਕਿਲੋਮੀਟਰ (435 mi) ਉੱਤੇ . ਮਾਲਦੀਵ ਦੇ ਪ੍ਰਵਾਲ ਟਾਪੂ ਲੱਗਭੱਗ 90, 000 ਵਰਗ ਕਿਲੋਮੀਟਰ ਵਿੱਚ ਫੇਲਿਆ ਖੇਤਰ ਸਮਿੱਲਤ ਕਰਦੇ ਹਨ, ਜੋ ਇਸਨੂੰ ਦੁਨੀਆ ਦੇ ਸਭਤੋਂ ਨਿਵੇਕਲਾ ਦੇਸ਼ਾਂ ਵਿੱਚੋਂ ਇੱਕ ਬਣਾਉਂਦਾ ਹੈ.
ਬਰਟਰੈਂਡ ਆਰਥਰ ਵਿਲੀਅਮ ਰਸਲ, ਤੀਜਾ ਅਰਲ ਰਸਲ, ਓਐਮ, ਐਫਆਰਐੱਸ (/ˈrʌsəl/; 18 ਮਈ 1872 – 2 ਫਰਵਰੀ 1970), ਇਕ ਬ੍ਰਿਟਿਸ਼ ਫ਼ਿਲਾਸਫ਼ਰ, ਗਣਿਤਗਿਆਨੀ, ਇਤਿਹਾਸਕਾਰ, ਲੇਖਕ, ਸਮਾਜਿਕ ਆਲੋਚਕ ਅਤੇ ਸਿਆਸੀ ਕਾਰਕੁਨ ਸੀ। ਉਸ ਨੇ ਆਪਣੀ ਜ਼ਿੰਦਗੀ ਦੇ ਵੱਖ-ਵੱਖ ਸਮਿਆਂ ਤੇ ਆਪਣੇ ਆਪ ਨੂੰ ਉਦਾਰਵਾਦੀ, ਸਮਾਜਵਾਦੀ, ਅਤੇ ਸ਼ਾਂਤੀਵਾਦੀ ਕਿਹਾ, ਪਰ ਉਸ ਨੇ ਇਹ ਵੀ ਮੰਨਿਆ ਹੈ ਕਿ ਉਹ ਕਦੇ ਵੀ ਡੂੰਘੇ ਗੰਭੀਰ ਅਰਥਾਂ ਵਿੱਚ ਇਨ੍ਹਾਂ ਵਿੱਚੋਂ ਕੋਈ ਵੀ ਨਹੀਂ ਸੀ।
ਗ੍ਰੇਸ ਪੈਟਰੀਸੀਆ ਕੈਲੀ (12 ਨਵੰਬਰ, 1929 - 14 ਸਤੰਬਰ, 1982) ਇੱਕ ਅਮਰੀਕੀ ਫ਼ਿਲਮੀ ਅਦਾਕਾਰਾ ਸੀ ਜੋ ਅਪ੍ਰੈਲ 1956 ਵਿੱਚ ਪ੍ਰਿੰਸ ਰੇਇਨਿਅਰ III ਨਾਲ ਵਿਆਹ ਕਰਨ ਤੋਂ ਬਾਅਦ ਮੋਨਾਕੋ ਦੀ ਰਾਜਕੁਮਾਰੀ ਬਣ ਗਈ। 1950 ਵਿੱਚ ਇੱਕ ਅਦਾਕਾਰੀ ਦੇ ਕਰੀਅਰ ਵਿੱਚ ਅਭਿਆਸ ਕਰਨ ਤੋਂ ਬਾਅਦ, ਜਦੋਂ ਉਹ 20 ਸੀ, ਕੈਲੀ ਨੇ ਨਿਊਯਾਰਕ ਸਿਟੀ ਦੇ ਨਾਟਕੀ ਪ੍ਰਸਾਰਣ ਵਿੱਚ ਪ੍ਰਗਟ ਕੀਤਾ ਅਤੇ 1 999 ਦੇ ਸ਼ੁਰੂਆਤੀ ਦੌਰ ਵਿੱਚ ਟੈਲੀਵਿਜ਼ਨ ਦੇ ਸੁਨਹਿਰੀ ਉਮਰ ਵਿੱਚ ਪ੍ਰਸਾਰਿਤ 40 ਤੋਂ ਵੱਧ ਐਪੀਸੋਡ ਲਾਈਵ ਡਰਾਮਾ ਪ੍ਰਸਾਰਣ ਕੀਤੇ। ਅਕਤੂਬਰ 1953 ਵਿਚ, ਉਸਨੇ ਨਿਰਦੇਸ਼ਕ ਜੌਨ ਫ਼ੋਰਡ ਦੀ ਫ਼ਿਲਮ ਮੋਗਾਮੋ ਵਿਚ ਆਪਣੀ ਕਾਰਗੁਜ਼ਾਰੀ ਤੋਂ ਸ਼ਾਨਦਾਰ ਸਟਾਰਡੌਮ ਪ੍ਰਾਪਤ ਕੀਤਾ ਜਿਸ ਵਿਚ ਕਲਾਰਕ ਗੈਬੇ ਅਤੇ ਅਵੀ ਗਾਰਡਨਰ ਨੇ ਅਭਿਨੈ ਕੀਤਾ, ਜਿਸ ਨੇ ਉਨ੍ਹਾਂ ਨੂੰ ਇਕ ਗੋਲਡਨ ਗਲੋਬ ਪੁਰਸਕਾਰ ਅਤੇ 1954 ਵਿੱਚ ਇਕ ਅਕੈਡਮੀ ਅਵਾਰਡ ਨਾਮਜ਼ਦਗੀ ਪ੍ਰਾਪਤ ਕੀਤੀ। ਬਾਅਦ ਵਿਚ, ਉਹ ਪੰਜ ਫਿਲਮਾਂ ਵਿਚ ਮੋਹਰੀ ਭੂਮਿਕਾਵਾਂ ਨਿਭਾਅ ਰਹੀ ਸੀ, ਜਿਸ ਵਿਚ 'ਕੰਟਰੀ ਗਰਲ (1954)' ਸਮੇਤ ਬਿੰਗ ਕ੍ਰੌਸਬੀ ਨੇ ਭੂਮਿਕਾ ਨਿਭਾਈ ਸੀ, ਜਿਸ ਲਈ ਉਸ ਦੇ ਪ੍ਰਦਰਸ਼ਨ ਨੇ ਉਸ ਨੂੰ ਸਰਬੋਤਮ ਅਦਾਕਾਰਾ ਲਈ ਇਕ ਅਕੈਡਮੀ ਅਵਾਰਡ ਦਿੱਤਾ। ਹੋਰ ਫਿਲਮਾਂ ਵਿੱਚ ਗੈਰੀ ਕੂਪਰ, ਡਾਰਮ ਐਮ ਫਾਰ ਕਲੇਰ (1954) ਰੇ ਰੇਲੰਡ, ਰੀਅਰ ਵਿੰਡੋ (1954) ਦੇ ਨਾਲ ਜੇਮਸ ਸਟੀਵਰਟ, ਕੈਚ ਗ੍ਰਾਂਟ, ਅਤੇ ਹਾਈ ਸੋਸਾਇਟੀ (1956) ਨਾਲ ਕੈਚ ਏ ਥੀਫ਼ (1955) ਦੇ ਨਾਲ ਹਾਈ ਨੂਨ (1952) ਸ਼ਾਮਲ ਹਨ. ਕੈਲੀ ਨੇ ਰੇਅਰਿਏਰ ਨਾਲ ਵਿਆਹ ਕਰਾਉਣ ਲਈ 26 ਸਾਲ ਦੀ ਉਮਰ ਵਿਚ ਕੰਮ ਕਰਨ ਤੋਂ ਸੰਨਿਆਸ ਲੈ ਲਿਆ ਅਤੇ ਮੋਨੈਕੋ ਦੀ ਰਾਜਕੁਮਾਰੀ ਵਜੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ. ਉਨ੍ਹਾਂ ਦੇ ਤਿੰਨ ਬੱਚੇ ਸਨ: ਕੈਰੋਲੀਨ, ਅਲਬਰਟ II, ਅਤੇ ਸਟੈਫਨੀ.
ਕਾਪੀਰਾਈਟ ਇੱਕ ਕਾਨੂੰਨੀ ਹੱਕ ਹੈ ਜੋ ਇੱਕ ਅਸਲੀ ਕੰਮ ਦੇ ਨਿਰਮਾਤਾ ਨੂੰ ਇਸ ਦੀ ਵਰਤੋਂ ਅਤੇ ਵੰਡ ਲਈ ਵਿਸ਼ੇਸ਼ ਅਧਿਕਾਰ ਦਿੰਦਾ ਹੈ। ਇਹ ਆਮ ਤੌਰ ਤੇ ਸਿਰਫ ਸੀਮਿਤ ਸਮੇਂ ਲਈ ਹੁੰਦਾ ਹੈ ਨਿਰਪੱਖ ਅਧਿਕਾਰ ਸੰਪੂਰਨ ਨਹੀਂ ਹਨ ਪਰ ਨਿਰਪੱਖ ਵਰਤੋਂ ਸਮੇਤ ਕਾਪੀਰਾਈਟ ਦੇ ਕਾਨੂੰਨਾਂ ਅਤੇ ਅਪਵਾਦਾਂ ਦੁਆਰਾ ਸੀਮਿਤ ਨਹੀਂ ਹਨ ਕਾਪੀਰਾਈਟ ਤੇ ਇੱਕ ਵੱਡੀ ਸੀਮਾ ਇਹ ਹੈ ਕਿ ਕਾਪੀਰਾਈਟ ਸਿਰਫ ਵਿਚਾਰਾਂ ਦੀ ਮੂਲ ਪ੍ਰਗਤੀ ਦੀ ਰੱਖਿਆ ਕਰਦਾ ਹੈ, ਨਾ ਕਿ ਅੰਡਰਲਾਈਂਗ ਵਿਚਾਰਾਂ ਦੀ।ਕਾਪੀਰਾਈਟ ਬੌਧਿਕ ਸੰਪਤੀ ਦਾ ਇੱਕ ਰੂਪ ਹੈ, ਜੋ ਰਚਨਾਤਮਕ ਕੰਮ ਦੇ ਕੁਝ ਕਿਸਮਾਂ ਤੇ ਲਾਗੂ ਹੁੰਦਾ ਹੈ। ਕੁਝ, ਪਰ ਸਾਰੇ ਅਧਿਕਾਰ ਖੇਤਰਾਂ ਨੂੰ ਇੱਕ ਠੋਸ ਰੂਪ ਵਿੱਚ "ਫਿਕਸਿੰਗ" ਕਾਪੀਰਾਈਟ ਕੀਤੇ ਕੰਮ ਦੀ ਲੋੜ ਨਹੀਂ ਹੁੰਦੀ। ਇਹ ਅਕਸਰ ਕਈ ਲੇਖਕਾਂ ਵਿਚਾਲੇ ਸ਼ੇਅਰ ਕੀਤਾ ਜਾਂਦਾ ਹੈ, ਜਿਨ੍ਹਾਂ ਵਿੱਚੋਂ ਹਰੇਕ ਨੂੰ ਕੰਮ ਦਾ ਇਸਤੇਮਾਲ ਕਰਨ ਜਾਂ ਲਾਇਸੈਂਸ ਦੇ ਅਧਿਕਾਰਾਂ ਦਾ ਅਧਿਕਾਰ ਹੁੰਦਾ ਹੈ, ਅਤੇ ਜਿਨ੍ਹਾਂ ਨੂੰ ਆਮ ਤੌਰ 'ਤੇ ਅਧਿਕਾਰ ਧਾਰਕਾਂ ਵਜੋਂ ਜਾਣਿਆ ਜਾਂਦਾ ਹੈ। ਇਹਨਾਂ ਅਧਿਕਾਰਾਂ ਵਿੱਚ ਅਕਸਰ ਪ੍ਰਜਨਨ, ਡੈਰੀਵੇਟਿਵ ਕੰਮ ਉੱਤੇ ਨਿਯੰਤਰਣ, ਵੰਡ, ਜਨਤਕ ਪ੍ਰਦਰਸ਼ਨ ਅਤੇ ਐਟਰੀਬਿਊਸ਼ਨ ਵਰਗੀਆਂ ਨੈਤਿਕ ਅਧਿਕਾਰ ਸ਼ਾਮਲ ਹੁੰਦੇ ਹਨ।ਕਾਪੀਰਾਈਟਸ ਨੂੰ "ਖੇਤਰੀ ਅਧਿਕਾਰ" ਮੰਨਿਆ ਜਾਂਦਾ ਹੈ, ਜਿਸਦਾ ਮਤਲਬ ਹੈ ਕਿ ਉਹ ਕਿਸੇ ਵਿਸ਼ੇਸ਼ ਅਧਿਕਾਰ ਖੇਤਰ ਦੇ ਖੇਤਰ ਤੋਂ ਅੱਗੇ ਨਹੀਂ ਵਧਦੇ। ਕੌਮੀ ਕਾਪੀਰਾਈਟ ਕਨੂੰਨਾਂ ਦੇ ਬਹੁਤ ਸਾਰੇ ਪਹਿਲੂ ਅੰਤਰਰਾਸ਼ਟਰੀ ਕਾਪੀਰਾਈਟ ਇਕਰਾਰਨਾਮੇ ਦੁਆਰਾ ਮਾਨਕੀਕਰਨ ਕੀਤੇ ਗਏ ਹਨ, ਪਰ ਕਾਪੀਰਾਈਟ ਕਨੂੰਨ ਦੇਸ਼ ਦੇ ਅਨੁਸਾਰ ਵੱਖ-ਵੱਖ ਹਨ।ਆਮ ਤੌਰ ਤੇ, ਕਾਪੀਰਾਈਟ ਦੀ ਮਿਆਦ ਲੇਖਕ ਦੇ ਜੀਵਨ ਨੂੰ 50 ਤੋਂ 100 ਸਾਲ (ਮਤਲਬ ਕਿ, ਕਾਪੀਰਾਈਟ, ਵਿਸ਼ੇਸ਼ ਤੌਰ 'ਤੇ ਲੇਖਕ ਦੇ ਮਰਨ ਤੋਂ ਬਾਅਦ 50 ਤੋਂ 100 ਸਾਲ ਦੀ ਮਿਆਦ ਖਤਮ ਹੁੰਦੀ ਹੈ, ਅਧਿਕਾਰ ਖੇਤਰ' ਤੇ ਨਿਰਭਰ ਕਰਦਾ ਹੈ)। ਕੁਝ ਦੇਸ਼ਾਂ ਨੂੰ ਕਾਪੀਰਾਈਟ ਦੀ ਸਥਾਪਨਾ ਲਈ ਕੁੱਝ ਕਾਪੀਰਾਈਟ ਔਪਰੇਸ਼ਨਾਂ ਦੀ ਜ਼ਰੂਰਤ ਹੁੰਦੀ ਹੈ, ਪਰ ਰਸਮੀ ਰਜਿਸਟਰੇਸ਼ਨ ਤੋਂ ਬਗੈਰ ਕਿਸੇ ਵੀ ਮੁਕੰਮਲ ਕੀਤੇ ਕੰਮ ਵਿੱਚ ਕਾਪੀਰਾਈਟ ਦੀ ਜ਼ਿਆਦਾ ਮਾਨਤਾ ਹੈ ਆਮ ਤੌਰ 'ਤੇ, ਕਾਪੀਰਾਈਟ ਨੂੰ ਸਿਵਲ ਮੈਰਿਟ ਦੇ ਰੂਪ ਵਿੱਚ ਲਾਗੂ ਕੀਤਾ ਜਾਂਦਾ ਹੈ, ਹਾਲਾਂਕਿ ਕੁਝ ਅਧਿਕਾਰ ਖੇਤਰਾਂ ਵਿੱਚ ਅਪਰਾਧਿਕ ਪ੍ਰਣਾਲੀ ਲਾਗੂ ਹੁੰਦੇ ਹਨ।
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਮੁਨਾਫ਼ਾ ਨਾ ਕਮਾਉਣ ਵਾਲ਼ੀ ਇੱਕ ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆਂ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।
ਕੁਲਵੰਤ ਸਿੰਘ ਵਿਰਕ (Kulwant Singh Virk) (20 ਮਈ 1921 – 24 ਦਸੰਬਰ 1987) ਸਮਕਾਲੀ ਪੰਜਾਬੀ ਸਾਹਿਤ ਦੇ ਇੱਕ ਉਘੇ ਲੇਖਕ ਹਨ। ਉਨ੍ਹਾਂ ਨੇ ਮੁੱਖ ਤੌਰ ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਉਨ੍ਹਾਂ ਦੀ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 99.8ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇਂ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਸੁਪਰਨੋਵਾ ਖਗੋਲਸ਼ਾਸਤਰ ਵਿੱਚ ਕਿਸੇ ਤਾਰੇ ਦੇ ਭਿਆਨਕ ਵਿਸਫੋਟ ਨੂੰ ਕਹਿੰਦੇ ਹਨ। ਸੁਪਰਨੋਵਾ ਨੋਵਾ ਤੋਂ ਵਧੇਰੇ ਵੱਡਾ ਧਮਾਕਾ ਹੁੰਦਾ ਹੈ ਅਤੇ ਇਸ ਤੋਂ ਨਿਕਲਦਾ ਪ੍ਰਕਾਸ਼ ਅਤੇ ਕਿਰਨਾਹਟ (ਰੇਡੀਏਸ਼ਨ) ਇੰਨਾ ਜੋਰਦਾਰ ਹੁੰਦਾ ਹੈ ਕਿ ਕੁੱਝ ਸਮੇਂ ਲਈ ਆਪਣੇ ਅੱਗੇ ਪੂਰੀ ਆਕਾਸ਼ ਗੰਗਾ ਨੂੰ ਵੀ ਧੁੰਦਲਾ ਕਰ ਦਿੰਦਾ ਹੈ ਲੇਕਿਨ ਫਿਰ ਹੌਲੀ-ਹੌਲੀ ਕੁੱਝ ਹਫਤਿਆਂ ਜਾਂ ਮਹੀਨਿਆਂ ਵਿੱਚ ਖ਼ੁਦ ਧੁੰਦਲਾ ਜਾਂਦਾ ਹੈ। ਇਸ ਅਰਸੇ ਦੌਰਾਨ ਜਦੋਂ ਸੁਪਰਨੋਵਾ ਆਪਣੀ ਚਰਮਸੀਮਾ ਤੇ ਹੁੰਦਾ ਹੈ, ਉਹ ਇੰਨੀ ਉਰਜਾ ਪ੍ਰਸਾਰਿਤ ਕਰ ਸਕਦਾ ਹੈ ਜਿੰਨੀ ਕਿ ਸਾਡਾ ਸੂਰਜ ਆਪਣੇ ਅਰਬਾਂ ਸਾਲ ਦੇ ਜੀਵਨਕਾਲ ਵਿੱਚ ਕਰੇਗਾ। ਸੁਪਰਨੋਵਾ ਤਾਰਾ, ਜਿਸ ਨੂੰ ਅਸੀਂ ਆਮ ਤੌਰ ’ਤੇ ਟੁੱਟਦੇ ਤਾਰੇ ਦੇ ਨਾਂ ਨਾਲ ਜਾਣਦੇ ਹਾਂ, ਇਸ ਦਾ ਵਿਸਫੋਟ ਇੰਨਾ ਸ਼ਕਤੀਸ਼ਾਲੀ ਹੁੰਦਾ ਹੈ ਕਿ ਇਸ ਵਿੱਚੋਂ ਇੱਕ ਸੈਕਿੰਡ ਵਿੱਚ ਲਗਪਗ ਉਨੀ ਊਰਜਾ ਖਾਰਜ ਹੋ ਜਾਂਦੀ ਹੈ, ਜਿੰਨੀ ਕਿ ਸੂਰਜ ਇੱਕ ਸੌ ਸਾਲਾਂ ਵਿੱਚ ਸਾਨੂੰ ਦਿੰਦਾ ਹੈ। ਧਮਾਕੇ ਦੌਰਾਨ ਤਾਰੇ ਦਾ ਬਹੁਤਾ ਜਾਂ ਸਾਰਾ ਪਦਾਰਥ (ਪ੍ਰਕਾਸ਼ ਦੀ ਸਪੀਡ ਦੇ 10%]]), 30,000 km/s ਤੱਕ ਵੇਗ ਨਾਲ ਝਟਕਾ-ਤਰੰਗ (ਸ਼ਾਕ ਵੇਵ) ਦਾ ਪੈਦਾ ਕਰਦੇ ਹੋਏ ਚੌਗਿਰਦੇ ਦੇ ਅੰਤਰਤਾਰਾ ਮਾਧਿਅਮ ਵਿੱਚ ਖਾਰਜ ਹੋ ਜਾਂਦਾ ਹੈ।
ਖੋਜ (ਅੰਗਰੇਜ਼ੀ: Research) ਮਤਲਬ "ਰਚਨਾਤਮਕ ਅਤੇ ਸਿਧਾਂਤਕ ਤੌਰ ਤੇ ਕੀਤਾ ਗਿਆ ਕੰਮ ਜੋ ਕਿ ਗਿਆਨ ਦਾ ਭੰਡਾਰ ਵਧਾਉਣ, ਮਨੁੱਖਾਂ, ਸੱਭਿਆਚਾਰ ਅਤੇ ਸਮਾਜ ਦੇ ਗਿਆਨ ਸਮੇਤ ਅਤੇ ਨਵੀਆਂ ਅਰਜ਼ੀਆਂ ਨੂੰ ਬਣਾਉਣ ਲਈ ਗਿਆਨ ਦੇ ਇਸ ਸਟਾਕ ਦੀ ਵਰਤੋਂ ਨੂੰ ਸ਼ਾਮਲ ਕਰਨ ਲਈ ਕੀਤੇ ਜਾਂਦੇ ਹਨ।" ਇਹ ਤੱਥ ਸਥਾਪਿਤ ਕਰਨ ਜਾਂ ਪੁਸ਼ਟੀ ਕਰਨ ਲਈ ਵਰਤਿਆ ਜਾਂਦਾ ਹੈ, ਪਿਛਲੇ ਕੰਮ ਦੇ ਨਤੀਜਿਆਂ ਨੂੰ ਮੁੜ ਪੁਸ਼ਟੀ ਕਰਦਾ ਹੈ, ਨਵੇਂ ਜਾਂ ਮੌਜੂਦਾ ਸਮੱਸਿਆਵਾਂ ਨੂੰ ਹੱਲ ਕਰਦਾ ਹੈ, ਪ੍ਰੋਟੀਮ ਦੀ ਸਹਾਇਤਾ ਕਰਦਾ ਹੈ ਜਾਂ ਨਵੇਂ ਸਿਧਾਂਤ ਵਿਕਸਿਤ ਕਰਦਾ ਹੈ। ਇੱਕ ਖੋਜ ਪ੍ਰੋਜੈਕਟ ਖੇਤਰ ਵਿੱਚ ਪਿਛਲੇ ਕੰਮ 'ਤੇ ਇੱਕ ਵਿਸਥਾਰ ਹੋ ਸਕਦਾ ਹੈ। ਖੋਜ ਪ੍ਰੋਜੈਕਟ ਕਿਸੇ ਵਿਸ਼ੇ ਤੇ ਹੋਰ ਗਿਆਨ ਵਿਕਸਿਤ ਕਰਨ ਲਈ ਜਾਂ ਇੱਕ ਸਕੂਲੀ ਖੋਜ ਪ੍ਰੋਜੈਕਟ ਦੀ ਮਿਸਾਲ ਵਿੱਚ ਵਿਕਸਤ ਕਰਨ ਲਈ ਵਰਤਿਆ ਜਾ ਸਕਦਾ ਹੈ, ਉਹਨਾਂ ਨੂੰ ਭਵਿੱਖ ਦੀਆਂ ਨੌਕਰੀਆਂ ਅਤੇ ਰਿਪੋਰਟਾਂ ਲਈ ਤਿਆਰ ਕਰਨ ਲਈ ਇੱਕ ਵਿਦਿਆਰਥੀ ਦੇ ਖੋਜੀ ਸ਼ਕਤੀ ਨੂੰ ਅੱਗੇ ਵਧਾਉਣ ਲਈ ਵਰਤਿਆ ਜਾ ਸਕਦਾ ਹੈ। ਯੰਤਰਾਂ, ਪ੍ਰਕਿਰਿਆਵਾਂ ਜਾਂ ਪ੍ਰਯੋਗਾਂ ਦੀ ਪ੍ਰਮਾਣਿਕਤਾ ਦੀ ਜਾਂਚ ਕਰਨ ਲਈ, ਖੋਜ ਪ੍ਰਾਜੈਕਟ ਦੇ ਪ੍ਰੋਜੈਕਟਾਂ ਜਾਂ ਪ੍ਰੋਜੈਕਟ ਦੇ ਪੂਰੇ ਤੱਤ ਦੀ ਨਕਲ ਕਰ ਸਕਦੀ ਹੈ। ਬੁਨਿਆਦੀ ਖੋਜਾਂ ਦੇ ਪ੍ਰਮੁਖ ਉਦੇਸ਼ ਮਨੁੱਖੀ ਗਿਆਨ ਦੀ ਤਰੱਕੀ ਲਈ ਦਸਤਾਵੇਜ਼ਾਂ ਅਤੇ ਪ੍ਰਣਾਲੀਆਂ ਦੇ ਦਸਤਾਵੇਜ਼, ਖੋਜ, ਵਿਆਖਿਆ ਜਾਂ ਖੋਜ ਅਤੇ ਵਿਕਾਸ (ਆਰ ਐਂਡ ਡੀ) ਹਨ। ਖੋਜ ਦੇ ਕਈ ਰੂਪ ਹਨ: ਵਿਗਿਆਨਕ, ਮਨੁੱਖਤਾ, ਕਲਾਤਮਕ, ਆਰਥਿਕ, ਸਮਾਜਿਕ, ਵਪਾਰ, ਮਾਰਕਿਟਿੰਗ, ਪ੍ਰੈਕਟੀਸ਼ਨਰ ਖੋਜ, ਜੀਵਨ, ਤਕਨਾਲੋਜੀ, ਆਦਿ.।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਮਾਰਕਸਵਾਦ ਸਮਾਂ ਬੀਤਣ ਨਾਲ ਜਿਉਂ- ਜਿਉਂ ਸਮਾਜ ਅਤੇ ਇਸਦੀਆਂ ਭਿੰਨ–ਭਿੰਨ ਸੰਸਥਾਵਾਂ ਗੁੰਝਲਦਾਰ ਰਹੀਆਂ ਹਨ ਉਸੇ ਤਰ੍ਹਾਂ ਹੀ ਸਾਹਿਤ ਵੀ ਗੁੰਝਲਦਾਰ ਅਤੇ ਬਹੁਪੱਖੀ ਹੁੰਦਾ ਰਿਹਾ ਹੈ। ਸਾਹਿਤ ਸਮਾਜਿਕ ਯਥਾਰਥ, ਆਦਰਸ਼ਵਾਦ, ਰਾਜਨੀਤਿਕ ਵਿਚਾਰਧਾਰਾ, ਇਤਿਹਾਸ ਅਤੇ ਮਿਥਿਹਾਸ ਦਾ ਵੇਰਵਾ ਹੈ। ਭਿੰਨ-ਭਿੰਨ ਸਾਹਿਤਕਾਰ ਜੀਵਨ ਦੇ ਭਿੰਨ–ਭਿੰਨ ਖੇਤਰਾਂ ਵਿੱਚੋਂ ਆਪਣੇ ਵਿਸ਼ੇ ਪ੍ਰਾਪਤ ਕਰਦੇ ਹਨ ਅਤੇ ਆਪੋ ਆਪਣੇ ਵਿਅਕਤੀਗਤ ਦ੍ਰਿਸ਼ਟੀਕੋਣ ਤੋਂ ਜੀਵਨ ਦੀਆਂ ਸਮੱਸਿਆਵਾਂ ਦਾ ਵਰਨਣ ਕਰਦੇ ਹਨ। ਇਸ ਲਈ ਸਾਹਿਤ ਦੀ ਆਲੋਚਨਾ ਕਰਨ ਲਈ ਵੱਖਰੇ–ਵੱਖਰੇ ਸਿਧਾਂਤ ਹੋਂਦ ਵਿੱਚ ਆਉਂਦੇ ਰਹਿੰਦੇ ਹਨ। ਇਨ੍ਹਾਂ ਵਿੱਚੋਂ ਹੀ ਇੱਕ ਮਾਰਕਸਵਾਦੀ ਪ੍ਰਣਾਲੀ ਹੈ। ਪੰਜਾਬੀ ਸਾਹਿਤ ਆਲੋਚਨਾ ਵਿੱਚ ਮਾਰਕਸਵਾਦੀ ਦ੍ਰਿਸ਼ਟੀ ਤੋਂ ਜਿੰਨ੍ਹਾਂ ਕੁ ਕੰਮ ਆਲੋਚਨਾ ਦੇ ਖੇਤਰ ਵਿੱਚੋਂ ਹੋਈਆ ਹੈ ਉਸਦਾ ਆਧਾਰ ਪੱਛਮੀ ਮਾਰਕਸਵਾਦੀ ਆਲੋਚਨਾ ਹੀ ਬਣਦੀ ਹੈ। ਮਾਰਕਸਵਾਦੀ ਦ੍ਰਿਸ਼ਟੀ ਜਾਂ ਮਾਰਕਸਵਾਦੀ ਵਿਚਾਰਧਾਰਾ ਦਾ ਖੇਤਰ ਬਹੁਤ ਵਿਸ਼ਾਲ ਹੈ। ਇਸਦੇ ਘੇਰੇ ਵਿੱਚ ਆਰਥਿਕ, ਸਮਾਜਿਕ, ਰਾਜਸੀ ਅਤੇ ਧਾਰਮਿਕ ਸਾਰੇ ਹੀ ਖੇਤਰ ਆ ਜਾਂਦੇ ਹਨ। ਮਾਰਕਸਵਾਦੀ ਦਰਸ਼ਨ ਦੇ ਹੋਂਦ ਵਿੱਚੋਂ ਆਉਣ ਵਿੱਚ ਜਿੱਥੇ ਪ੍ਰਕਿਰਤੀ ਦੇ ਨਿਯਮਾਂ ਦਾ ਯੋਗਦਾਨ ਹੈ ਉੱਥੇ ਸਮਾਜਿਕ ਪ੍ਰਸਥਿਤੀਆਂ ਦੀ ਦੇਣ ਵੀ ਮਹੱਤਵਪੂਰਨ ਹੈ। ਮਾਰਕਸਵਾਦੀ ਦਰਸ਼ਨ ਸਿਧਾਂਤ ਅਤੇ ਅਮਨ ਦੀ ਏਕਤਾ ਵਿੱਚੋਂ ਵਿਸ਼ਵਾਸ ਰੱਖਦਾ ਹੈ। ਇਹ ਪਦਾਰਥ ਨੂੰ ਮੂਲ ਅਤੇ ਮਨੁੱਖੀ ਚੇਤਨਾ ਤੋਂ ਆਜ਼ਾਦ ਹੋਂਦ ਰੱਖਣ ਵਾਲਾ ਦਰਸ਼ਨ ਹੈ ਅਤੇ ਇਹ ਦਰਸ਼ਨ ਇਸ ਸੰਸਾਰ ਅਤੇ ਪਦਾਰਥ ਦੀ ਹੋਂਦ ਦੀ ਕਿਸੇ ਪਰਾ ਸ਼ਕਤੀ ਦੀ ਸਿਰਜਣਾ ਦੇ ਵਿਚਾਰ ਨੂੰ ਰੱਦ ਕਰਦਾ ਹੈ। ਮਾਰਕਸਵਾਦ ਜਰਮਨ ਦੇ ਕਾਰਲ ਹੈਨਰਿਖ ਮਾਰਕਸ ਦੇ ਵਿਚਾਰਾਂ ‘ਚ ਆਕਾਰ ਗ੍ਰਹਿਣ ਕਰਦਾ ਹੈ। ਕਾਰਲ ਮਾਰਕਸ ਜਰਮਨ ਦੇ ਫਿਲਾਸ਼ਫਰ, ਅਰਥ-ਸ਼ਾਸ਼ਤਰੀ, ਸਮਾਜ ਵਿਗਿਆਨੀ ਇਤਿਹਾਸ ਦਾ ਪੱਤਰਕਾਰ ਅਤੇ ਸਮਾਜਿਕ ਇਨਕਲਾਬੀ ਸਨ। ਉਨ੍ਹਾਂ ਦਾ ਜਨਮ 5 ਮਈ 1818 ਈ. ਨੂੰ ਇੱਕ ਯਹੂਦੀ ਪਰਿਵਾਰ ਵਿੱਚ ਹੋਇਆ। ਉਹ ਬੋਨ ਯੂਨੀਵਰਸਿਟੀ ਅਤੇ ਜੇਨਾ ਯੂਨੀਵਰਸਿਟੀ ਵਿਚੋਂ ਪੜਦਿਆਂ ਹੀਗਲ ਦੇ ਦਰਸ਼ਨ ਤੋਂ ਬਹੁਤ ਪ੍ਰਭਾਵਿਤ ਹੋਇਆ। 1839-41 ਵਿੱਚ ਉਨ੍ਹਾਂ ਨੇ ਪ੍ਰਾਕ੍ਰਿਤਕ ਦਰਸ਼ਨ ਉੱਪਰ ਆਪਣਾ ਪੀਐੱਚ.ਡੀ. ਦਾ ਸ਼ੋਧ ਪ੍ਰਬੰਧ ਤਿਆਰ ਕੀਤਾ। ਮਾਰਕਸ ਉੱਪਰ ਇਸ ਗੱਲ ਦਾ ਅਸਰ ਸੀ ਕਿ ਉਸਦੇ ਪਿਤਾ ਨੇ ਇਸ ਕਰਕੇ ਯਹੂਦੀ ਧਰਮ ਨੂੰ ਛੱਡ ਕੇ ਇਸਾਈ ਮੱਤ ਨੂੰ ਅਪਨਾ ਲਿਆ ਸੀ ਤਾਂ ਕਿ ਉਹ ਉੱਚ ਵਰਗ ਵਿੱਚ ਸਵਿਕਾਰਿਆ ਜਾ ਸਕੇ। 1835 ਤੋਂ ਬਾਅਦ ਸਮੇਂ ਵਿੱਚ ਯੂਨੀਵਰਸਿਟੀ ਵਿੱਚ ਪੜਦਿਆਂ ਹੋਇਆ ਹੀ ਉਹ ਆਪਣੇ ਸਟੇਟ ਵਿਰੋਧੀ ਵਿਚਾਰਾਂ ਦਾ ਇਜ਼ਹਾਰ ਕਰਦਾ ਰਿਹਾ। ਯੂਨੀਵਰਸਿਟੀ ਵਿੱਚ ਸੱਜੇ ਪੱਖੀ ਅਤੇ ਖੱਬੇ ਪੱਖੀ ਦੋ ਧੜੇ ਬਣੇ ਹੋਏ ਸਨ। ਮਾਰਕਸ ਖੱਬੇ ਪੱਖੀਆਂ ਦਾ ਲੀਡਰ ਸੀ। ਹੁਣ ਉਸਨੂੰ ਸਮਝ ਆ ਗਈ ਸੀ ਕਿ ਗਰੀਬੀ ਬੁਰਜ਼ੁਆ ਜਮਾਤ ਵੱਲੋਂ ਪੈਦਾ ਕੀਤੀ ਹੋਈ ਸਥਿਤੀ ਹੀ ਹੈ। 1842 ਦੇ ਆਸਪਾਸ ‘ਰਲਿਸ ਸਮਾਚਾਰ’ ਨਾਂ ਦੀ ਪੱਤ੍ਰਿਕਾ ਵਿੱਚੋਂ ਸਤਾ ਨੂੰ ਵੰਗਾਰਦੇ ਹੋਏ ਲੇਖ ਲਿਖਦਾ ਹੋਇਆ ਇਸਦਾ ਸੰਪਾਦਕ ਬਣਿਆ। ਇਸ ਪੱਤ੍ਰਿਕਾ ਰਾਹੀਂ ਹੀ ਫਰੈਂਡਿਕ ਏਂਗਲਜ਼ ਉਸਦੀਆਂ ਲਿਖਤਾਂ ਤੋਂ ਪ੍ਰਭਾਵਿਤ ਹੋਇਆ। ਕਾਰਲ ਮਾਰਕਸ ਵਿਆਹ ਤੋਂ ਬਾਅਦ ਪੈਰਿਸ ਪਹੁੰਚ ਗਿਆ। ਜਿੱਥੇ ਉਸਨੂੰ ਬੁਰਜ਼ੁਆ ਜਮਾਤ ਦੇ ਕਰੂਪ ਚਿਹਰੇ ਦੇ ਦਰਸ਼ਨ ਹੋਏ। ਇੱਥੇ ਹੀ ਉਸਦੀ ਏਂਗਲਜ਼ ਨਾਲ ਮੁਲਾਕਾਤ ਹੁੰਦੀ ਹੈ ਅਤੇ ਇਕੱਠੇ ਹੀ ਕੰਮ ਕਰਨ ਲਈ ਸਹਿਮਤ ਹੋ ਜਾਂਦੇ ਹਨ। “ਉਨ੍ਹਾਂ ਦੋਹਾਂ ਦਾ ਨਿਸ਼ਾਨਾ ਸਮਾਜਵਾਦੀ ਵਿਚਾਰਧਾਰਾ ਨੂੰ ਵਿਗਿਆਨਿਕ ਪੱਧਰ ਉੱਪਰ ਖੜ੍ਹਾ ਕਰਨਾ ਅਤੇ ਮਜ਼ਦੂਰ ਵਰਗ ਨੂੰ ਵਿਚਾਰਧਾਰਕ ਸੰਦਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਆਪਣੀ ਮੁਕਤੀ ਦੇ ਘੋਲ ਲਈ ਤਿਆਰ ਕਰਨਾ ਸੀ।”1 ਮਾਰਕਸ ਇਸ ਨਤੀਜੇ ਉੱਤੇ ਪਹੁੰਚਿਆ ਕਿ ਆਰਥਿਕ ਸੰਰਚਨਾ ਦੀ ਸਮਾਜਕ ਵਰਤਾਰੇ ਅਤੇ ਮਨੁੱਖੀ ਰਿਸ਼ਤਿਆਂ ਨੂੰ ਨਿਰਧਾਰਿਤ ਕਰਦੀ ਹੈ। ਜਿੱਥੇ ਮਾਰਕਸ ਅਤੇ ਏਂਗਲਜ਼ ਨਾਲ ਰਲ ਕੇ “ਕਮਿਊਨਿਸਟ ਮੈਨੀਫੈਸਟੋ” ਤਿਆਰ ਕੀਤਾ। ਮਾਰਕਸਵਾਦੀ ਦਰਸ਼ਨ ਕਾਰਲ ਮਾਰਕਸ ਅਤੇ ਫਰੈਡਿਕ ਏਂਗਲਜ ਯਤਨਾਂ ਸਦਕਾ ਹੀ ਹੋਂਦ ਵਿੱਚ ਆਇਆ ਸੀ। ਇਹ ਦੋਵੇਂ ਵਿਦਵਾਨ ਪ੍ਰੋਲੋਤਾਰੀ ਜਮਾਤ ਜਾਂ ਕਹਿ ਲਉ ਮਜ਼ਦੂਰ ਅਤੇ ਕਾਮਿਆਂ ਵਿੱਚ ਖੜ੍ਹ ਕੇ ਬੁਰਜ਼ੁਆ ਜਮਾਤ ਦੇ ਲੁੱਟ-ਖਸੁੱਟ ਵਾਲੇ ਨਿਜ਼ਾਮ ਦਾ ਵਿਰੋਧ ਕਰਦੇ ਸਨ। ਇਹਨਾਂ ਦੋਹਾਂ ਵਿਦਵਾਨਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਹ ਦਰਸ਼ਨ ਆਪਣੇ ਸੰਘਰਸ਼ਾਂ ਅਤੇ ਸਿਰਜਨਾਤਮਕ ਕਾਰਨਾਮੇ ਕਰਕੇ ਸੰਸਾਰ ਪੱਧਰ 'ਤੇ ਜਾਣਿਆ ਜਾਣ ਲੱਗਾ ਅਤੇ ਇੱਕ ਤਰ੍ਹਾਂ ਨਾਲ ਸਰਵ-ਵਿਆਪਕਤਾ ਦੀ ਪਹੁੰਚ ਕਰਕੇ ਇੱਕ ਇਨਕਲਾਬੀ ਸਿਧਾਂਤ ਵਜੋਂ ਸਰਬ-ਪ੍ਰਵਾਨਤਾ ਦਾ ਦਰਜਾ ਹਾਸਿਲ ਕਰ ਗਿਆ। ਇਸ ਵਾਦ ਦਾ ਸੰਬੰਧ ਸਮਾਜਿਕ ਵਿਕਾਸ ਵਿੱਚੋਂ ਇਤਿਹਾਸਿਕ ਪਦਾਰਥਵਾਦ ਦੀ ਭੂਮਿਕਾ ਦੀ ਨਿਸ਼ਾਨਦੇਹੀ ਕਰਨ ਨਾਲ ਹੈ। ਇਹ ਸਿਧਾਂਤ ਇਹ ਵਿਚਾਰ ਦਿੰਦਾ ਹੈ ਕਿ ਸਮਾਜ ਵਿੱਚ ਵਾਧੂ ਉਤਪਾਦਨ ਦੇਣ ਦੇ ਸਿੱਟੇ ਵਜੋਂ ਸਮਾਜ ਵਿੱਚ ਸਰਮਾਏ ਦੀ ਕਾਣੀਵੰਡ ਹੋ ਗਈ ਅਤੇ ਸਮਾਜ ਜਮਾਤਾਂ ਵਿੱਚ ਵੰਡਿਆ ਗਿਆ। ਕੁਝ ਲੋਕਾਂ ਵੱਲੋਂ ਉਪਜ ਦੇ ਸੋਮਿਆਂ ਨੂੰ ਆਪਣੇ ਨਿੱਜੀ ਕਬਜ਼ੇ ਵਿੱਚ ਲੈ ਲੈਣ ਕਰਕੇ ਜਮਾਤਾਂ ਵਿੱਚ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ। ਜਮਾਤਾਂ ਵਿੱਚੋਂ ਆਪਣਾ-ਆਪਸੀ ਵਿਰੋਧ ਪੈਦਾ ਹੋ ਗਿਆ ਜਿਹੜਾ ਕਿ ਇੱਕ ਤਿੱਖੇ ਟਕਰਾਅ ਦਾ ਰੂਪ ਧਾਰਨ ਕਰ ਗਿਆ। ਕਾਬਜ਼ ਧਿਰ ਵੱਲੋਂ ਆਦਰਸ਼ਵਾਦ ਅਤੇ ਹੋਰ ਧਾਰਮਿਕ ਮਾਨਤਾਵਾਂ ਦੀ ਦੁਹਾਈ ਪਾਈ ਜਾਂਦੀ ਹੈ। ਪ੍ਰੰਤੂ ਅਤੇ ਫਿਰ ਵੀ ਇਸਦੇ ਵਿਰੋਧ ਵਿੱਚ ਪ੍ਰਗਤੀਵਾਦੀ ਅਤੇ ਯਥਾਰਥਵਾਦੀ ਵਿਚਾਰਧਾਰਾ ਨੇ ਲੁੱਟੀ ਜਾ ਰਹੀ ਸ਼੍ਰੇਣੀ ਦੇ ਨਾਲ ਖੜ੍ਹੇ ਹੋ ਕਿ ਸਮਾਜਿਕ ਇਨਸਾਫ਼ ਦਾ ਨਾਹਰਾ ਮਾਰਿਆ ਤਾਂ ਇਸ ਸਿਧਾਂਤ ਨੇ ਇੱਕ ਵਿਸ਼ਵ-ਵਿਆਪੀ ਲੋੜ ਅਤੇ ਇਨਕਲਾਬ ਦਾ ਰਾਹ ਖੋਲ੍ਹ ਦਿੱਤਾ। ਮਾਰਕਸਵਾਦ ਸਮਾਜ ਦੇ ਅਧਿਐਨ ਦੀ ਉਹ ਜੁਗਤ ਹੈ ਜਿਹੜੀ ਜਮਾਤੀ ਸੰਬੰਧਾਂ ਅਤੇ ਆਪਸੀ ਵਿਰੋਧਾਂ, ਇਤਿਹਾਸਕ ਵਿਕਾਸ ਵਿੱਚ ਪਦਾਰਥਕ ਵਿਆਖਿਆ ਨੂੰ ਆਧਾਰ ਬਣਾ ਕੇ ਸਮਾਜਿਕ ਬਦਲਾਅ ਨੂੰ ਵਿਰੋਧ ਵਿਕਾਸ ਦੇ ਨੁਕਤੇ ਤੋਂ ਵਿਸ਼ਲੇਸ਼ਣ ਕਰਦੀ ਹੈ। ਮਾਰਕਸੀ ਵਿਧੀ ਪੂੰਜੀਵਾਦ ਦੇ ਵਿਕਾਸ ਬਾਰੇ ਆਰਥਿਕ ਅਤੇ ਸਮਾਜਿਕ ਰਾਜਨੀਤਿਕ ਸੰਬੰਧਾਂ ਨੂੰ ਦਰਸਾਉਂਦੀ ਹੈ। ਇਹ ਜੁਗਤ ਕਿਸੇ ਵੀ ਸਮਾਜ ਵਿੱਚੋਂ ਆਰਥਿਕ ਪ੍ਰਬੰਧ ਦੀ ਤਬਦੀਲੀ ਵਿਚੋਂ ਜਮਾਤੀ ਸੰਘਰਸ਼ ਦੀ ਭੂਮਿਕਾ ਨੂੰ ਸਮਝਾਉਂਦੀ ਹੈ। ਅੰਗਰੇਜ਼ੀ ਸਾਹਿਤ ਆਲੋਚਨਾ ਅਤੇ ਸੱਭਿਆਚਾਰਕ ਸਿਧਾਂਤਕਾਰ ਟੈਰੀ ਈਗਲਟਨ ਮਾਰਕਸਵਾਦੀ ਆਲੋਚਨਾ ਨੂੰ ਇਸ ਤਰ੍ਹਾਂ ਪ੍ਰਭਾਸ਼ਿਤ ਕਰਦੇ ਹਨ: “ਮਾਰਕਸਵਾਦੀ ਆਲੋਚਨਾ ਕੇਵਲ ਸਾਹਿਤ ਦੀ ਸਮਾਜਿਕਤਾ ਹੀ ਨਹੀਂ ਇਹ ਉਨ੍ਹਾਂ ਸਰੋਕਾਰਾਂ ਨਾਲ ਵੀ ਸੰਬੰਧ ਰੱਖਦੀ ਹੈ ਕਿ ਨਾਵਲਾਂ ਨੂੰ ਕਿਵੇਂ ਪ੍ਰਕਾਸ਼ਿਤ ਕਰਵਾਇਆ ਜਾਂਦਾ ਹੈ ਅਤੇ ਉਹ ਮਜ਼ਦੂਰ ਜਮਾਤ ਦੀ ਪੇਸ਼ਕਾਰੀ ਕਿਵੇਂ ਕਰਦੇ ਹਨ। ਇਸਦਾ ਨਿਸ਼ਾਨਾ ਸਾਹਿਤ ਕਾਰਜ ਨੂੰ ਭਰਪੂਰਤਾ ਨਾਲ ਵਿਖਿਆਉਣਾ ਹੈ। ਇਸ ਦਾ ਅਰਥ ਉਸਦੀ ਸ਼ੈਲੀ ਅਰਥਾਂ ਅਤੇ ਰੂਪਾਂ ਦੀ ਸੰਵੇਦਨਸ਼ੀਲਤਾ ਵੱਲ ਧਿਆਨ ਦੇਣਾ ਹੈ। 19ਵੀਂ ਸਦੀ ਵਿੱਚ ਮਾਰਕਸਵਾਦੀਆਂ ਅਤੇ ਅਰਾਜਕਤਾਵਾਦੀਆਂ ਵਿੱਚ ਸਮਾਜਵਾਦੀ ਰਾਜ ਨੂੰ ਲੈ ਕੇ ਗੰਭੀਰ ਬਹਿਸ਼ਾਂ ਹੁੰਦੀਆਂ ਰਹੀਆਂ ਹਨ। ਮਾਰਕਸਵਾਦੀ ਰਾਜ ਨੂੰ ਖ਼ਤਮ ਕਰਨ ਦੇ ਸਮਰਥਕ ਹੁੰਦੇ ਹੋਏ ਵੀ ਪਹਿਲਾਂ ਮਜ਼ਦੂਰਾਂ ਦੇ ਰਾਜ ਨੂੰ ਸਥਾਪਿਤ ਕਰਨਾ ਪੈਂਦਾ ਸੀ। ਬਕੂਨਿਨ ਨੇ ਸਮਾਜਵਾਦੀ ਰਾਜ ਨੂੰ ਇੱਕ ਫੌਜੀ ਬੈਰਕ ਦਾ ਨਾਂ ਦਿੱਤਾ। ਜਿਸ ਵਿੱਚ ਲੋਕ ਨਗਾਰੇ ਦੀ ਚੋਟ ਨਾਲ ਸੌਣ ਗਏ, ਜਾਗਣਗੇ ਅਤੇ ਕੰਮ ਕਰਨਗੇ। ਇਹ ਇਕੋ ਅਜਿਹਾ ਰਾਜ ਹੋਵੇਗਾ, ਜਿਸ ਵਿਚ ਚਲਾਕ ਅਤੇ ਸ਼ਾਤਰ ਲੋਕ ਸਰਕਾਰੀ ਸਹੂਲਤਾਂ ਮਾਨਣਗੇ। ਜਦੋਂ ਸੰਸਾਰ ਪੱਧਰ ਉੱਪਰ ਜਾਗੀਰਦਾਰੀ ਪ੍ਰਬੰਧ ਤੇ ਖਾਤਮੇ ਤੋਂ ਬਾਅਦ ਪੂੰਜੀਵਾਦੀ ਪ੍ਰਬੰਧ ਸਥਾਪਿਤ ਹੋ ਗਿਆ ਤਾਂ ਯੂਰਪੀ ਮੁਲਕਾਂ ਵਿਚ ਇਹ ਸੰਘਰਸ਼ ਵਧੇਰੇ ਸਪੱਸ਼ਟ ਅਤੇ ਸਮਝਣਯੋਗ ਹੋ ਗਿਆ ਕਿਉਂਕਿ ਬੁਰਜ਼ੁਆ ਜਾਂ ਪੂੰਜੀਪਤੀ ਅਤੇ ਪ੍ਰੋਲੋਤਾਰੀ ਜਾਂ ਮਜ਼ਦੂਰ ਜਮਾਤ ਦੀ ਵੰਡ ਭਲੀਭਾਂਤ ਸਮਝ ਆਉਣ ਲੱਗੀ ਅਤੇ ਜਮਾਤ ਰਹਿਤ ਸਮਾਜ ਦੀ ਲੋੜ ਦੀ ਮਹੱਤਤਾ ਵੀ ਲੋਕਾਂ ਦੀ ਸਮਝ ਵਿੱਚ ਆਉਣੀ ਸ਼ੁਰੂ ਹੋ ਗਈ। ਜਿਹੜੀ ਸਮਝ ਕੇ ਮਾਰਕਸ ਨੇ ਲੋਕਾਂ ਅੱਗੇ ਪੇਸ਼ ਕੀਤੀ ਸੀ ਕਿ ਸਮਾਜਕ ਵਰਤਾਰਾ ਕਾਰਜਸ਼ੀਲ ਕਿਵੇਂ ਹੈ ਅਤੇ ਇਸਨੂੰ ਜਮਾਤ ਰਹਿਤ ਸਮਾਜ ਵਿੱਚ ਬਦਲਿਆ ਕਿਵੇਂ ਜਾ ਸਕਦਾ ਹੈ। ਮਾਰਕਸ ਦੇ ਵਿਚਾਰ ਵਿੱਚ ਪੂੰਜੀਵਾਦ ਨਾ ਸਹਿ ਸਕਣਯੋਗ ਆਰਥਿਕ ਵਰਤਾਰਾ ਹੈ। ਇਸ ਲਈ ਇਸਤੋਂ ਛੁਟਕਾਰਾ ਪਾਉਣਾ ਲਾਜ਼ਮੀ ਹੈ। ਇਸ ਤੋਂ ਕਮਿਊਨਿਸਟ ਸਮਾਜ ਦੇ ਹਥਿਆਰਬੰਦ ਇਨਕਲਾਬ ਰਾਹੀਂ ਹੀ ਮੁਕਤੀ ਮਿਲ ਸਕਦੀ ਹੈ। ਮਾਰਕਸ ਅਤੇ ਏਂਗਲਜ਼ ਆਈ ਲੈਨਿਨ ਦਾ ਹੈ। ਉਸਦੀਆਂ ਗਤੀਵਿਧੀਆਂ ਅਤੇ ਖੋਜਾਂ ਨੇ ਨਾ ਕੇਵਲ ਮਾਰਕਸਵਾਦ ਨੂੰ ਵਿਵਹਾਰਿਕਕ ਅਤੇ ਸਿਧਾਂਤਿਕ ਪੱਧਰ ਉੱਪਰ ਅਮੀਰ ਹੀ ਕੀਤਾ। ਸਗੋਂ ਉਸਨੂੰ ਰਾਜਨੀਤਿਕ ਪੱਧਰ ਉੱਪਰ ਪਰਖ ਕੇ ਵੀ ਵੇਖਿਆ ਅਤੇ ਰੂਸੀ ਇਨਕਲਾਬ ਦੀ ਮਿਸਾਲ ਸਾਡੇ ਸਾਹਮਣੇ ਹੈ। ਦੂਜੀ ਸੰਸਾਰ ਜੰਗ ਤੋਂ ਬਾਅਦ ਮਾਰਕਸਵਾਦ ਵਿੱਚ ਵੀ ਤਬਦੀਲੀਆਂ ਆਈਆਂ ਹਨ। ਇਹ ਤਬਦੀਲੀਆਂ ਆਧੁਨਿਕ ਦਰਸ਼ਨ ਸ਼ਾਸਤਰੀਆਂ ਜਿਵੇਂ ਐਡਮੰਡ ਹਰਸਲ, ਮਾਰਵਿਨ ਹੈਡਗਰ ਅਤੇ ਸਿਗਮਨ ਫਰਾਇਡ ਅਤੇ ਹੋਰ ਵਿਦਵਾਨਾਂ ਦੀਆਂ ਖੋਜਾਂ ਅਤੇ ਵਿਚਾਰਾਂ ਦੇ ਪ੍ਰਭਾਵ ਨਾਲ ਆਈਆਂ। ਮਾਰਕਸਵਾਦ ਦੀਆਂ ਜੜ੍ਹਾਂ ਉਸਤੋਂ ਪਹਿਲਾਂ ਹੋਏ ਫਿਲਾਸਫ਼ਰਾਂ ਅਤੇ ਅਰਥ-ਸ਼ਾਸਤਰੀਆਂ ਦੀ ਵਿਚਾਰਧਾਰਾ ਅਤੇ ਫਲਸਫੇ ਵਿੱਚ ਹਨ। ਇਨ੍ਹਾਂ ਡੇਵਿਡ ਹੀਗਲ, ਜੋਹਨ ਫਿੱਚ, ਈਮਾਨੂਏਲ ਕਾਂਤ, ਐਡਮ ਸਮਿਥ, ਡੇਵਿਡ ਰਿਕਾਰਡੋ ਅਤੇ ਜੋਹਨ ਸਟੂਆਰਟ ਮਿਲ ਸ਼ਾਮਿਲ ਹਨ। ਮਾਰਕਸ ਨੇ ਇਹਨਾਂ ਦੇ ਵਿਚਾਰਾਂ ਨੂੰ ਸਮਝਿਆ ਹੀ ਨਹੀਂ, ਸਗੋਂ ਇਹਨਾਂ ਨੂੰ ਇਤਿਹਾਸਕ, ਸਮਾਜਿਕ, ਰਾਜਨੀਤਿਕ ਅਤੇ ਅਰਥ-ਸ਼ਾਸਤਰੀਆਂ ਨੂੰ ਯਥਾਰਥ ਨਾਲ ਜੋੜਿਆ। ਇਸਨੂੰ ਉਹ ਇਤਿਹਾਸਕ ਪਦਾਰਥਵਾਦ ਦਾ ਨਾਮ ਦੇਂਦਾ ਹੈ। ਬਿਆਨ ਉੱਪਰ ਅਸੀਂ ਬਿਆਨ ਕਰ ਆਏ ਕਿ ਮਾਰਕਸ ਦਾ ਸਮਾਂ 19ਵੀਂ ਸਦੀ ਦਾ ਹੈ। ਜਿਸ ਸਮੇਂ ਉਦਯੋਗਿਕ ਕ੍ਰਾਂਤੀ ਫੈਲ ਰਹੀ ਸੀ। ਵੱਖ-ਵੱਖ ਤਰੀਕਿਆਂ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਸਮਾਜ ਵਿੱਚ ਆਰਥਿਕ ਅਸਮਾਨਤਾ ਫੈਲੀ ਹੋਈ ਸੀ ਕਾਰਲ ਮਾਰਕਸ ਵਰਤਮਾਨ ਸਮੇਂ ਦੀ ਸਮਾਜਿਕ ਹਾਲਤ ਨੂੰ ਸਮਝਣਾ ਚਾਹੁੰਦੇ ਸਨ ਕਿਉਂਕਿ ਉਹ ਸਮਾਜ ਨੂੰ ਬਦਲਣਾ ਚਾਹੁੰਦੇ ਸਨ। ਉਹਨਾਂ ਦਾ ਵਿਚਾਰ ਸੀ ਕਿ ਕਿਸੇ ਵੀ ਤਰੀਕੇ ਪੂੰਜੀਵਾਦ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਭਾਵ ਉਹ ਵਰਤਮਾਨ ਸਮੇਂ ਨੂੰ ਬਿਲਕੁਲ ਬਦਲ ਦੇਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੂੰ ਸਮਕਾਲੀ ਸਮਾਜ ਵੀ ਬਣਤਰ ਸੰਬੰਧੀ ਸੰਪੂਰਨ ਗਿਆਨ ਹੋਣਾ ਲਾਜ਼ਮੀ ਸੀ। ਉਨ੍ਹਾਂ ਨੇ ਸੋਚਿਆ ਕਿ ਵਰਤਮਾਨ ਅਤੇ ਭੂਤਕਾਲ ਨੂੰ ਸਮਝਕੇ ਹੀ ਅਸੀਂ ਭਵਿੱਖ ਦੀਆਂ ਸੰਭਾਵਨਾਵਾਂ ਸੰਬੰਧੀ ਕੁਝ ਆਖ ਸਕਦੇ ਹਾਂ। ਮਾਰਕਸਵਾਦੀ ਦਰਸ਼ਨ ਨੂੰ ਸਮਝਣ ਲਈ ਡਾ.