ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਗੁਰ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਗਿਆਰਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਸਨ। ਇਹਨਾਂ ਦਾ ਜਨਮ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ, ਜੋ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਬਰਾਦਰਾਨਾ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਨ੍ਹਾਂ ਵਿੱਚੋਂ ਕੁਝ ਮੁੱਖ ਨੇ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ। ਇਹ ਸਿੱਖ ਮਜ਼੍ਹਬੀ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਵਾਲ਼ੀ ਇਲਾਹੀ ਜੋਤ ਬਾਅਦ ਵਾਲ਼ੇ ਨੌਂ ਗੁਰੂਆਂ ਵਿੱਚ ਵੀ ਸੀ।
ਰੀਤਾ ਲੇਵੀ-ਮੋਨਤਾਲਚੀਨੀ (ਇਤਾਲਵੀ ਉਚਾਰਨ: [ˈriːta ˈlɛːvi montalˈtʃiːni]; 22 ਅਪਰੈਲ 1909 – 30 ਦਸੰਬਰ 2012) ਇੱਕ ਇਤਾਲਵੀ ਨੋਬਲ ਵਿਜੇਤਾ ਸੀ ਜਿਸਨੂੰ ਇਹ ਸਨਮਾਨ ਤੰਤਰ-ਜੀਵ ਵਿਗਿਆਨ ਵਿੱਚ ਆਪਣੇ ਕੰਮ ਲਈ ਮਿਲਿਆ। ਇਸਨੂੰ ਇਸਦੇ ਸਹਿਕਰਮੀ ਸਟੈਨਲੀ ਕੋਹਨ ਦੇ ਨਾਲ 1986 ਵਿੱਚ "ਤੰਤੂ ਵਿਕਾਸ ਫੈਕਟਰ" ਦੀ ਖੋਜ ਲਈ ਨੋਬਲ ਇਨਾਮ ਨਾਲ ਸਨਮਾਨਿਤ ਕੀਤਾ ਗਿਆ। 2001 ਤੋਂ ਇਸਦੀ ਮੌਤ ਤੱਕ ਇਹ ਇਤਾਲਵੀ ਸੈਨਟ ਦੀ ਆਜੀਵਨ ਸੈਨੇਟਰ ਸੀ।ਰੀਤਾ ਲੇਵੀ-ਮੋਨਤਾਲਚੀਨੀ ਸਭ ਤੋਂ ਵੱਡੀ ਉਮਰ ਦੀ ਨੋਬਲ ਵਿਜੇਤਾ ਸੀ ਅਤੇ ਇਹ ਅਜਿਹੀ ਪਹਿਲੀ ਨੋਬਲ ਵਿਜੇਤਾ ਸੀ ਜਿਸਦੀ ਮੌਤ 100 ਸਾਲ ਦੀ ਉਮਰ ਤੋਂ ਬਾਅਦ ਹੋਈ। 22 ਅਪਰੈਲ 2009 ਨੂੰ ਇਸਦੇ 100ਵੇਂ ਜਨਮ ਦਿਨ ਉੱਤੇ ਰੋਮ ਸ਼ਹਿਰ ਦੇ ਹਾਲ ਵਿੱਚ ਇਸ ਲਈ ਵਿਸ਼ੇਸ਼ ਜਨਮ ਦਿਨ ਪਾਰਟੀ ਰੱਖੀ ਗਈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸਾਰਾਗੜ੍ਹੀ ਦੀ ਲੜਾਈ ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫ਼ਗ਼ਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ 12 ਸਤੰਬਰ, 1897 ਨੂੰ ਲੜੀ ਗਈ ਸੀ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ (36 ਸਿੱਖ ਰੈਜਮੈਂਟ) ਜੋ ਹੁਣ 4 ਸਿੱਖ ਰੈਜਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫ਼ਗ਼ਾਨੀ ਪਠਾਣਾਂ 'ਤੇ ਅਫ਼ਰੀਦੀ ਕਬਾਇਲੀਆਂ ਵਿਚਕਾਰ ਗਹਿਗੱਚ ਮੁਕਾਬਲੇ ਨਾਲ ਲੜੀ ਗਈ।
ਸਿੱਖਿਆ ਸ਼ਾਸਤਰ (ਅੰਗਰੇਜ਼ੀ: Pedagogy) ਅਧਿਆਪਨ ਦੀ ਕਲਾ ਅਤੇ ਵਿਗਿਆਨ ਨੂੰ ਕਿਹਾ ਜਾਂਦਾ ਹੈ। ਇਸ ਵਿੱਚ ਇਹ ਅਧਿਐਨ ਕੀਤਾ ਜਾਂਦਾ ਹੈ ਕਿ ਸਭ ਤੋਂ ਵਧੀਆ ਢੰਗ ਨਾਲ ਕਿਵੇਂ ਪੜ੍ਹਾਇਆ ਜਾ ਸਕਦਾ ਹੈ। ਇਸਦਾ ਟੀਚਾ ਸਧਾਰਨ ਸਿੱਖਿਆ(ਮਨੁੱਖ ਦਾ ਸੰਪੂਰਨ ਵਿਕਾਸ) ਤੋਂ ਲੈਕੇ ਵਿਸ਼ੇਸ਼ ਸਿੱਖਿਆ(ਵਿਸ਼ੇਸ਼ ਮੁਹਾਰਤ ਹਾਸਿਲ ਕਰਨ ਲਈ) ਤੱਕ ਹੋ ਸਕਦਾ ਹੈ। ਉਦਾਹਰਨ ਦੇ ਤੌਰ ਉੱਤੇ ਪਾਉਲੋ ਫ਼ਰੇਰੇ ਆਪਣੇ ਪੜ੍ਹਾਉਣ ਦੇ ਤਰੀਕੇ ਨੂੰ "ਆਲੋਚਨਾਤਮਕ ਸਿੱਖਿਆ ਸ਼ਾਸਤਰ" ਕਹਿੰਦਾ ਸੀ। ਪੈਡਗੋਜੀ (/ pɛdəddi /) ਉਹ ਅਨੁਸ਼ਾਸ਼ਨ ਹੈ ਜੋ ਅਧਿਆਪਨ ਦੇ ਸਿਧਾਂਤ ਅਤੇ ਅਭਿਆਸ ਨਾਲ ਸਬੰਧਤ ਹੈ ਅਤੇ ਇਹ ਇਸ ਤੱਥ ਤੇ ਧਿਆਨ ਦਿੰਦਾ ਹੈ ਕਿ ਅਧਿਆਪਨ ਕਿਵੇਂ ਵਿਦਿਆਰਥੀ ਨੂੰ ਸਿੱਖਣ ਨੂੰ ਪ੍ਰਭਾਵਿਤ ਕਰਦਾ ਹੈ।.
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।ਰਾਗ-ਰੰਗ ਦਾ ਇਹ ਲੋਕ ਪ੍ਰਿਅ ਪਰਵ ਬਸੰਤ ਦਾ ਸੁਨੇਹਾ ਵੀ ਹੈ। ਰਾਗ ਅਰਥਾਤ ਸੰਗੀਤ ਅਤੇ ਰੰਗ ਤਾਂ ਇਸਦੇ ਪ੍ਰਮੁੱਖ ਅੰਗ ਹਨ ਹੀ, ਪਰ ਇਨ੍ਹਾਂ ਨੂੰ ਉਤਕਰਸ਼ ਤੱਕ ਪਹੁੰਚਾਣ ਵਾਲੀ ਪਰਕਿਰਤੀ ਵੀ ਇਸ ਸਮੇਂ ਰੰਗ-ਬਿਰੰਗੇ ਜਵਾਨੀ ਨਾਲ ਆਪਣੀ ਚਰਮ ਦਸ਼ਾ ਉੱਤੇ ਹੁੰਦੀ ਹੈ। ਫਾਲਗੁਨ ਮਹੀਨਾ ਵਿੱਚ ਮਨਾਏ ਜਾਣ ਦੇ ਕਾਰਨ ਇਸਨੂੰ ਫਾਲਗੁਨੀ ਵੀ ਕਹਿੰਦੇ ਹਨ। ਹੋਲੀ ਦਾ ਤਿਉਹਾਰ ਬਸੰਤ ਪੰਚਮੀ ਨਾਲ ਹੀ ਸ਼ੁਰੂ ਹੋ ਜਾਂਦਾ ਹੈ। ਉਸੀ ਦਿਨ ਪਹਿਲੀ ਵਾਰ ਗੁਲਾਲ ਉੜਾਇਆ ਜਾਂਦਾ ਹੈ। ਇਸ ਦਿਨ ਨਾਲ ਫਾਗ ਅਤੇ ਧਮਾਰ ਦਾ ਗਾਨਾ ਅਰੰਭ ਹੋ ਜਾਂਦਾ ਹੈ। ਖੇਤਾਂ ਵਿੱਚ ਸਰਸੋਂ ਖਿੜ ਉੱਠਦੀ ਹੈ। ਬਾਗ-ਬਗੀਚੇ ਵਿੱਚ ਫੁੱਲਾਂ ਦੀ ਆਕਰਸ਼ਕ ਛੇਵਾਂ ਛਾ ਜਾਂਦੀ ਹੈ। ਦਰਖਤ-ਬੂਟੇ, ਪਸ਼ੁ-ਪੰਛੀ ਅਤੇ ਮਨੁੱਖ ਸਭ ਖੁਸ਼ੀ ਨਾਲ ਪਰਿਪੂਰਣ ਹੋ ਜਾਂਦੇ ਹਨ। ਖੇਤਾਂ ਵਿੱਚ ਕਣਕ ਦੀਆਂ ਬਾਲੀਆਂ ਇਠਲਾਨੇ ਲੱਗਦੀਆਂ ਹਨ। ਕਿਸਾਨਾਂ ਦਾ ਹਰਦਏ ਖੁਸ਼ੀ ਨਾਲ ਨਾਚ ਉੱਠਦਾ ਹੈ। ਬੱਚੇ-ਬੂੜੇ ਸਾਰੇ ਵਿਅਕਤੀ ਸਭ ਕੁਝ ਸੰਕੋਚ ਅਤੇ ਰੂੜੀਆਂ ਭੁੱਲ ਕੇ ਢੋਲਕ-ਝਾਂਝ-ਮੰਜੀਰਾ ਦੀ ਧੁਨ ਨਾਲ ਨਾਚ-ਸੰਗੀਤ ਅਤੇ ਰੰਗਾਂ ਵਿੱਚ ਡੁੱਬ ਜਾਂਦੇ ਹੈ। ਚਾਰਾਂ ਤਰਫ ਰੰਗਾਂ ਦੀ ਫੁਆਰ ਫੂਟ ਪੈਂਦੀ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਰਘੂਵੀਰ ਸਹਾਏ (1929–1990) ਇੱਕ ਬਹੁਪੱਖੀ ਹਿੰਦੀ ਕਵੀ, ਨਿੱਕੀ-ਕਹਾਣੀ ਲੇਖਕ, ਨਿਬੰਧਕਾਰ, ਸਾਹਿਤਕ ਆਲੋਚਕ, ਅਨੁਵਾਦਕ, ਅਤੇ ਪੱਤਰਕਾਰ ਸੀ। ਉਹ ਚਰਚਿਤ ਸਮਾਜਿਕ-ਸਿਆਸੀ ਹਿੰਦੀ ਹਫਤਾਵਾਰ ਦਿਨਮਾਨ ਦਾ 1969–82 ਤੱਕ ਮੁੱਖ-ਸੰਪਾਦਕ ਵੀ ਰਿਹਾ।.ਉਸ ਨੂੰ ਉਸ ਦੀ ਕਵਿਤਾ ਦੇ ਸੰਗ੍ਰਹਿ ਲੋਗ ਭੂਲ ਗਏ ਹੈਂ (लोग भूल गये हैं) ਲਈ ਹਿੰਦੀ ਦੇ 1984 ਦੇ ਸਾਹਿਤ ਅਕਾਦਮੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਪਰੈਲ 2019 ਮੁਤਾਬਿਕ ਇਸ ਵਿਕੀ ’ਤੇ 31,150 ਲੇਖ ਹਨ ਅਤੇ ਇਸ ਦੇ ਕੁੱਲ 27,686 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,58,898 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.23 (f51b1f3) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਪੰਜਾਬ ਨੈਸ਼ਨਲ ਬੈਂਕ ਭਾਰਤ ਦਾ ਇੱਕ ਪ੍ਰਮੁੱਖ ਅਤੇ ਪੁਰਾਣਾ ਬੈਂਕ ਹੈ। ਇਹ ਇੱਕ ਅਨੁਸੂਚਿਤ ਬੈਂਕ ਹੈ। ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ਨੂੰ 19 ਮਈ, 1894 ਨੂੰ ਭਾਰਤੀ ਕੰਪਨੀ ਅਧਿਨਿਅਮ ਦੇ ਤਹਿਤ ਅਨਾਰਕਲੀ ਬਾਜ਼ਾਰ ਲਾਹੌਰ ਵਿੱਚ ਇਸ ਦੇ ਦਫ਼ਤਰ ਦੇ ਨਾਲ ਪੰਜੀਕ੍ਰਿਤ ਕੀਤਾ ਗਿਆ ਸੀ। ਪੰਜਾਬ ਨੈਸ਼ਨਲ ਬੈਂਕ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਰਕਾਰੀ ਵਾਣਿਜਿਕ ਬੈਂਕ ਹੈ ਅਤੇ ਭਾਰਤ ਦੇ 764 ਸ਼ਹਿਰਾਂ ਵਿੱਚ ਇਸ ਦੀਆਂ ਲੱਗਭੱਗ 4,500 ਸ਼ਾਖਾਵਾਂ ਹਨ। ਇਸ ਦੇ ਲੱਗਭੱਗ 37 ਲੱਖ ਗਾਹਕ ਹਨ। ਬੈਂਕਰ ਅਲਮਾਨੇਕ ਲੰਦਨ ਅਨੁਸਾਰ ਇਹ ਬੈਂਕ ਦੁਨੀਆ ਦੇ ਸਭ ਤੋਂ ਵੱਡੇ ਬੈਂਕਾਂ ਵਿੱਚ 248ਵੇਂ ਸਥਾਨ ਤੇ ਹੈ। ਵਿੱਤੀ ਸਾਲ 2007 ਵਿਚ, ਬੈਂਕ ਦੀ ਕੁੱਲ ਅਸਾਸੇ 60 ਅਰਬ ਅਮਰੀਕੀ ਡਾਲਰ ਸਨ। ਪੰਜਾਬ ਨੈਸ਼ਨਲ ਬੈਂਕ ਦਾ ਬਰਤਾਨੀਆ ਵਿੱਚ ਇੱਕ ਬੈਂਕਿੰਗ ਸਹਾਇਕ ਉਪਕਰਮ ਹੈ, ਨਾਲ ਹੀ ਹਾਂਗਕਾਂਗ ਤੇ ਕਾਬੁਲ ਵਿੱਚ ਸ਼ਾਖਾਵਾਂ ਅਤੇ ਅਲਮਾਟੀ, ਸ਼ੰਘਾਈ, ਅਤੇ ਦੁਬਈ ਵਿੱਚ ਪ੍ਰਤਿਨਿਧੀ ਦਫ਼ਤਰ ਹਨ।
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,157 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਅਲਮਾਨੀਆ (ਅਲਮਾਨੀ: Bundesrepublik Deutschland) ਦੇਸ਼ ਵਿੱਚ ਅਲਮਾਨੀ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਅਲਮਾਨੀਆ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਅਲਮਾਨੀਆ ਅਤੇ ਪੱਛਮੀ ਅਲਮਾਨੀਆ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਚੌਥੀ ਕੂਟ ਪੰਜਾਬੀ ਕਹਾਣੀਕਾਰ ਵਰਿਆਮ ਸਿੰਘ ਸੰਧੂ ਦਾ ਕਹਾਣੀ ਸੰਗ੍ਰਹਿ ਹੈ ਜੋ ਪਹਿਲੀ ਵਾਰ 1998 ਵਿੱਚ ਪ੍ਰਕਾਸ਼ਤ ਹੋਇਆ ਸੀ। ਇਸਨੂੰ 2000 ਵਿੱਚ ਸਾਹਿਤ ਅਕਾਦਮੀ ਇਨਾਮ ਮਿਲਿਆ ਸੀ। ਇਸ ਕਿਤਾਬ ਵਿੱਚ ਪੰਜ ਕਹਾਣੀਆਂ ਸ਼ਾਮਿਲ ਹਨ। ਇਸ ਵਿਚਲੀਆਂ ਕਹਾਣੀਆਂ ਚੌਥੀ ਕੂਟ ਅਤੇ ਮੈਂ ਹੁਣ ਠੀਕ ਠੀਕ ਹਾਂ ਦੇ ਅਧਾਰ ਤੇ ਪੰਜਾਬੀ ਵਿੱਚ ਚੌਥੀ ਕੂਟ ਨਾਂ ਦੀ ਫ਼ਿਲਮ ਵੀ ਬਣ ਚੁੱਕੀ ਹੈ ਜਿਸਨੂੰ ਗੁਰਵਿੰਦਰ ਸਿੰਘ ਨੇ ਨਿਰਦੇਸ਼ਿਤ ਕੀਤਾ ਹੈ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਚੀਨ ਵਿਚ ਖਿੰਗ ਰਾਜਵੰਸ਼, ਰਿਪਬਲਿਕਨ ਪੀਰੀਅਡ, ਚੀਨੀ ਘਰੇਲੂ ਯੁੱਧ ਅਤੇ ਚੀਨ ਦੀ ਲੋਕ-ਰਾਜ ਚੀਨ ਦੇ ਉਭਾਰ ਵਿਚ ਚੀਨ ਵਿਚ ਔਰਤਾਂ ਦੀਆਂ ਜ਼ਿੰਦਗੀਆਂ ਵਿਚ ਕਾਫ਼ੀ ਬਦਲਾਅ ਆਇਆ ਹੈ, ਲਿੰਗ ਬਰਾਬਰੀ ਦੀ ਵਚਨਬੱਧਤਾ ਬਾਰੇ ਜਨਤਕ ਤੌਰ 'ਤੇ ਐਲਾਨ ਕੀਤਾ ਸੀ. ਨਵੇਂ ਸਮੂਹਿਕ ਸਰਕਾਰ ਨੇ ਚੀਨੀ ਬਰਾਦਰੀ ਵਾਲੇ ਚੀਨੀ ਸਮਾਜ ਵਿਚ ਵਿਰੋਧਤਾ ਦੇ ਨਾਲ ਲਿੰਗਕ ਬਰਾਬਰਤਾ ਪ੍ਰਤੀ ਇਤਿਹਾਸਕ ਤੌਰ 'ਤੇ ਮੁਲਾਕਾਤ ਕੀਤੀ.
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਜਯੋਤੀ ਰਾਓ ਗੋਬਿੰਦ ਰਾਓ ਫੂਲੇ (ਮਰਾਠੀ: जोतिराव गोविंदराव फुले) (11 ਅਪਰੈਲ 1827 – 28 ਨਵੰਬਰ 1890), ਜਯੋਤੀਬਾ ਫੂਲੇ ਦੇ ਨਾਮ ਨਾਲ ਵਿਖਿਆਤ 19ਵੀਂ ਸਦੀ ਦੇ ਇੱਕ ਮਹਾਨ ਭਾਰਤੀ ਵਿਚਾਰਕ, ਸਮਾਜ ਸੇਵਕ, ਲੇਖਕ, ਦਾਰਸ਼ਨਿਕ ਅਤੇ ਕਰਾਂਤੀਕਾਰੀ ਕਾਰਕੁਨ ਸਨ। ਸਤੰਬਰ 1873 ਵਿੱਚ ਉਨ੍ਹਾਂ ਨੇ ਮਹਾਰਾਸ਼ਟਰ ਵਿੱਚ ਸੱਤਿਆਸ਼ੋਧਕ ਸਮਾਜ ਨਾਮਕ ਸੰਸਥਾ ਦਾ ਗਠਨ ਕੀਤਾ। ਔਰਤਾਂ ਅਤੇ ਦਲਿਤਾਂ ਦੀ ਉੱਨਤੀ ਦੇ ਲਈ ਉਨ੍ਹਾਂ ਨੇ ਅਨੇਕ ਕਾਰਜ ਕੀਤੇ। ਸਮਾਜ ਦੇ ਸਾਰੇ ਵਰਗਾਂ ਨੂੰ ਸਿੱਖਿਆ ਪ੍ਰਦਾਨ ਕਰਨ ਦੇ ਇਹ ਪ੍ਰਬਲ ਸਮਥਰਕ ਸਨ।
ਅਬੁਜਾ ਨਾਈਜੀਰੀਆ ਦੀ ਰਾਜਧਾਨੀ ਹੈ। ਇਹ ਨਾਈਜੀਰੀਆ ਦੇ ਮੱਧ ਵਿੱਚ ਸੰਘੀ ਰਾਜਧਾਨੀ ਇਲਾਕੇ ਵਿੱਚ ਸਥਿੱਤ ਹੈ ਅਤੇ ਇੱਕ ਵਿਉਂਤਬੱਧ ਸ਼ਹਿਰ ਹੈ ਜਿਸ ਨੂੰ ਅੱਸੀ ਦੇ ਦਹਾਕੇ ਵਿੱਚ ਬਣਾਇਆ ਗਿਆ ਸੀ। ਅਧਿਕਾਰਕ ਤੌਰ ਉੱਤੇ ਲਾਗੋਸ (ਜੋ ਹੁਣ ਦੇ ਦੇਸ਼ ਦਾ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰ ਹੈ) ਦੀ ਥਾਂ ਇਹ ਨਾਈਜੀਰੀਆ ਦੀ ਰਾਜਧਾਨੀ 12 ਦਸੰਬਰ 1991 ਨੂੰ ਬਣੀ। 2006 ਦੀ ਮਰਦਮਸ਼ੁਮਾਰੀ ਮੌਕੇ ਇਸ ਦੀ ਅਬਾਦੀ 776,298 ਸੀ, ਜਿਸ ਕਰ ਕੇ ਇਹ ਨਾਈਜੀਰੀਆ ਦੇ ਦਸ ਸਭ ਤੋਂ ਵੱਧ ਅਬਾਦੀ ਵਾਲੇ ਸ਼ਹਿਰਾਂ ਵਿੱਚੋਂ ਇੱਕ ਹੈ; ਪਰ ਹੁਣ ਬਹੁਤ ਸਾਰੇ ਲੋਕਾਂ ਦੇ ਅੰਤਰ ਪ੍ਰਵਾਹ ਕਾਰਨ ਕਾਫ਼ੀ ਉਪ-ਨਗਰ, ਜਿਵੇਂ ਕਿ ਕਾਰੂ ਸ਼ਹਿਰੀ ਖੇਤਰ, ਸੁਲੇਜਾ ਸ਼ਹਿਰੀ ਖੇਤਰ, ਗਵਾਗਵਾਲਾਦਾ, ਲੁਗਬੇ, ਕੂਜੇ ਅਤੇ ਹੋਰ ਛੋਟੀਆਂ ਬਸਤੀਆਂ, ਹੋਂਡ ਵਿੱਚ ਆਏ ਹਨ ਜਿਸ ਕਰ ਕੇ ਮਹਾਂਨਗਰੀ ਅਬੁਜਾ ਦੀ ਅਬਾਦੀ ਲਗਭਗ 30 ਲੱਖ ਹੋ ਗਈ ਹੈ। ਡਰਮੋਗ੍ਰਾਫ਼ੀਆ ਮੁਤਾਬਕ ਅਬੁਜਾ ਦੇ ਸ਼ਹਿਰੀ ਖੇਤਰ ਦੀ ਅਬਾਦੀ 2012 ਵਿੱਚ 2,245,000 ਹੈ ਜੋ ਇਸਨੂੰ ਦੇਸ਼ ਵਿੱਚ ਲਾਗੋਸ, ਕਾਨੋ ਅਤੇ ਇਬਦਾਨ ਤੋਂ ਬਾਅਦ ਚੌਥਾ ਸਭ ਤੋਂ ਵੱਡਾ ਸ਼ਹਿਰੀ ਖੇਤਰ ਬਣਾਉਂਦੀ ਹੈ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਨਵ ਰਹੱਸਵਾਦ ਪ੍ਰਵਿਰਤੀ ਨੇ ਰਹੱਸਵਾਦ ਦੇ ਸਰੂਪ ਦੇ ਵਿਕਾਸ-ਪੜਾਅ ਨੂੰ ਪਾਰ ਕਰਦਿਆਂ ਅਜੋਕੇ ਰੂਪ ਅਖਤਿਆਰ ਕੀਤਾ ਹੈ। 'ਰਹੱਸ' ਸ਼ਬਦ ਰਾਜ਼, ਗੁਪਤ, ਭੇਤ ਜਾਂ ਛੁਪਾਉਣ ਲਾਇਕ ਬਾਤ ਦੇ ਕੋਸ਼ਗਤ ਅਰਥਾਂ ਦਾ ਧਾਰਨੀ ਹੈ। ਹਰ ਉਹ ਵਸਤ,ਜੋ ਇੰਦਰਿਆਵੀ ਅਨੁਭਵ ਤੋਂ ਪਾਰ ਦੀ ਹੋਵੇ, ਦੀ ਅਨੁਭੂਤੀ ਅਤੇ ਅਭਿਵਿਅਕਤੀ ਸਾਹਤਿਕ ਖੇਤਰ ਅੰਦਰ ਰਹੱਸਵਾਦ ਨਾਲ ਆ ਜੁੜਦੀ ਹੈ। ਇਹ ਇਕ ਅਜਿਹਾ ਅਨੁਭਵ ਹੈ ਜੋ ਸਰੂਪ ਵਜੋਂ ਅਰੂਪ ਅਤੇ ਸੁਭਾਅ ਵਜੋਂ ਅਕੱਥ ਹੈ। ਇਹ ਆਤਮਾ ਤੇ ਪਰਮਾਤਮਾ ਨਾਲ ਅਜਿਹੇ ਸੰਯੋਗਤਾਮਕ ਪਲਾਂ ਦਾ ਵਰਨਣ ਹੈ ਜਿਸ ਨੂੰ ਮਾਣਿਆ ਜਾਂ ਹੰਢਾਇਆ ਤਾਂ ਜਾ ਸਕਦਾ ਹੈ ਪਰ ਬਿਆਨਿਆ ਨਹੀਂ ਜਾ ਸਕਦਾ।ਰਹੱਸਵਾਦ ਆਮ ਤੌਰ 'ਤੇ ਸ਼ਾਤ ਰਸ ਪ੍ਰਧਾਨ ਹੁੰਦਾ ਹੈ ਪਰ ਨਵ-ਰਹੱਸਵਾਦ ਕ੍ਰਾਂਤੀਕਾਰੀ ਵੀ ਹੈ। ਸਮੁੱਚੇ ਰੂਪ ਵਿਚ ਨਵ-ਰਹੱਸਵਾਦ ਬੋਧਿਕਤਾ ਪ੍ਰਧਾਨ, ਤਾਰਕਿਕ ਦ੍ਰਿਸ਼ਟੀ, ਵਿਗਿਆਨਕ ਖੋਜਾਂ/ਸਿਧਾਂਤਾਂ ਦੇ ਸਹਿਯੋਗੀ ਸੰਦਰਭ ਤੋਂ ਪ੍ਰਾਪਤ ਕੀਤੀ ਨਵ-ਦ੍ਰਿਸ਼ਟੀ ਦਾ ਨਾਂ ਹੈ।ਜਸਵੰਤ ਸਿੰਘ ਨੇਕੀ ਦੇ ਸ਼ਬਦਾਂ ਵਿਚ ਨਵ-ਰਹੱਸਵਾਦ ਇਸ ਪ੍ਰਕਾਰ ਹੈ ਕਿ,"ਸਾਇੰਸ ਤੇ ਸਾਹਿਤ ਦੇ ਸੰਬੰਧਾਂ ਬਾਰੇ ਸੋਚਦਿਆਂ ਮੈਨੂੰ ਇਉਂ ਪ੍ਰਤੀਤ ਹੁੰਦਾ ਹੈ ਜਿਵੇਂ ਇਹ ਇਕ ਰਹੱਸ ਤਕ ਦੀ ਯਾਤਰਾ ਦੀ ਵਿਥਿਆ ਹੈ। ਜਦੋਂ ਮਨੁੱਖੀ ਗਿਆਨ ਅਜੇ ਬਹੁਤ ਊਣਾ ਸੀ, ਓੁਸ ਪੂਰਵ ਵਿਗਿਆਨ (ਪੂਰਵ-ਤਾਰਕਿਕ) ਪੜਾਓ ਤੇ ਓੁਹ ਸਭ ਕਾਸੇ ਦਾ ਕਿਆਸ ਹੀ ਲਾਉਂਦਾ ਸੀ। ਇਉਂ ਓੁਹ ਸਮਾਂ ਪਾ ਕੇ ਮਿਥਿਹਾਸ ਪਿਸ਼ਾਚ-ਵਿਦਿਆ ਤੇ ਪਰੀਆਂ, ਦੇਵਾਂ ਦੀਆਂ ਕਥਾਵਾਂ ਦਾ ਕਾਲ ਸੀ| ਜਦੋਂ ਮਨੁੱਖ ਦਾ ਗਿਆਨ ਜੁੱਗ ਅਗੇਰੇ ਹੋਇਆ ਤਾਂ ਭੌਤਿਕ ਤੇ ਪਰ-ਭੌਤਿਕ ਯਥਾਰਥ ਤੇ ਰਹੱਸ ਦਾ ਦਵੰਦ ਖੜ੍ਹਾ ਹੋ ਗਿਆ। ਮਨੁੱਖ ਰਤਾ ਗਿਆਨਵਾਨ ਹੋਇਆ ਤਾਂ ਰਹੱਸ ਤੇ ਯਥਾਰਥ ਵਿਚਾਲੇ ਸੰਬੰਧ ਸਥਾਪਤ ਕਰਕੇ ਰੋਮਾਂਟਕ ਹੋ ਗਿਆ, ਜਦੋਂ ਹੋਰ ਜਾਣਕਾਰ ਹੋਇਆ ਤਾਂ ਯਥਾਰਥਵਾਦੀ ਹੋ ਗਿਆ। ਅੱਜ ਇਉਂ ਜਾਪਦਾ ਹੈ ਕਿ ਇਹ ਸੰਬੰਧ ਪੂਰਾ ਚੱਕਰ ਕੱਟ ਕੇ ਇੱਕ ਹੋਰ ਤਰ੍ਹਾਂ ਦੇ ਰਹੱਸ ਵਿਚ ਦਾਖ਼ਲ ਹੋ ਗਿਆ ਹੈ। ਕਈਆਂ ਲਈ ਇਹ ਪੜਾਆ ਯਥਾਰਥਵਾਦੀ ਰਹੱਸ ਹੈ। ਕਈਆਂ ਲਈ ਨਵ-ਰਹੱਸਵਾਦੀ ਰਹੱਸ। ਡਾ.
ਕੰਪਿਉਟਰ ਨੈੱਟਵਰਕ: ਦੋ ਜਾਂ ਦੋ ਤੋਂ ਵੱਧ ਕੰਪਿਊਟਰਾਂ ਨੂੰ ਆਪਸ ਵਿੱਚ ਜੋੜਨ ਨੂੰ ਨੈੱਟਵਰਕ ਕਿਹਾ ਜਾਂਦਾ ਹੈ। ਕੰਪਿਊਟਰ ਨੈੱਟਵਰਕ, ਕੰਪਿਊਟਰਾਂ ਨੂੰ ਆਪਸ ਵਿੱਚ ਜੋੜ ਕੇ ਸੂਚਨਾਵਾਂ ਅਤੇ ਸੋਮਿਆਂ ਦੀ ਵਰਤੋਂ ਕਰਨ ਦੀ ਮੱਦਦ ਕਰਦਾ ਹੈ। ਦੁਨੀਆਂ ਭਰ ਦੇ ਸਾਰੇ ਕੰਪਿਊਟਰ ਤੇ ਨੈੱਟਵਰਕ ਮਿਲਕੇ ਜੋ ਵੱਡਾ ਨੈੱਟਵਰਕ ਬਣਾਉˆਦੇ ਹਨ, ਉਸ ਨੂੰ ਇੰਟਰਨੈਸ਼ਨਲ ਨੈੱਟਵਰਕ ਕਿਹਾ ਜਾਂਦਾ ਹੈ। ਇਸ ਨੂੰ ਸੰਖੇਪ ਵਿੱਚ ਇੰਟਰਨੈਟ ਤੇ ਕਈ ਵਾਰੀ ਨੈੱਟ ਹੀ ਕਿਹਾ ਜਾਂਦਾ ਹੈ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) ੨੮ ਜੁਲਾਈ 1914 ਤੋਂ ੧੧ ਨਵੰਬਰ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ (ਜਰਮਨੀ, ਅਸਟਰੀਆ-ਹੰਗਰੀ ਅਤੇ ਇਟਲੀ) ਅਤੇ ਟਰਿਪਲ ਏਨਟਟੇ (ਫਰਾਂਸ, ਰੂਸ ਅਤੇ ਬਰਤਾਨੀਆ) । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।ਸੰਨ 1914 ਨੂੰ ਸੇਰਾਜੇਵੋ ਵਿੱਚ ਗੇਵਰੀਲੋ ਪਰਿਨਸਿਪ (Gavrilo Princip) (ਇੱਕ ਸਰਬਿਆ ਨੈਸ਼ਨਲਿਸਟ ਗਰੁਪ ਦਾ ਆਦਮੀ) ਨੇ ਆਸਟ੍ਰੀਆ-ਹੰਗਰੀ ਦੇ ਰਾਜਕੁਮਾਰ ਆਰਚਡੂਕ ਫਰੈਂਜ਼ ਫਰਡੀਨੈਂਡ (Archduke Franz Ferdinand) ਦਾ ਕਤਲ ਕਰ ਦਿੱਤਾ । ਇਸ ਲਈ ਆਸਟਰੀਆ ਅਤੇ ਹੰਗਰੀ ਦੇ ਮੰਤਰੀਆਂ ਅਤੇ ਜਰਨੈਲਾਂ ਨੇ ਆਸਟਰੀਆ ਅਤੇ ਹੰਗਰੀ ਦੇ ਰਾਜੇ ਨੂੰ ਸਰਬੀਆ ਉੱਤੇ ਹਮਲਾ ਕਰਨ ਲਈ ਪ੍ਰੇਰਿਤ ਕੀਤਾ। ਯੂਰਪ ਦੇ ਦੇਸ਼ਾਂ ਦੇ ਇੱਕ ਦੁਜੇ ਨਾਲ ਮਿਲਟਰੀ ਮਦਦ ਦੇ ਵਾਅਦੇ ਕੀਤੇ ਹੋਣ ਕਾਰਨ (ਕਿ ਜੇ ਕੋਈ ਦੇਸ਼ ਹਮਲਾ ਕਰੇ ਤਾਂ ਸਮਝੋਤੇ ਵਾਲੇ ਦੇਸ਼ ਇੱਕ ਦੂਜਾ ਦੀ ਮਦਦ ਕਰਨਗੇ), ਇਸ ਘਟਨਾ ਕਾਰਣ ਪੂਰਾ ਯੂਰਪ ਜਲਦੀ ਹੀ ਲੜਾਈ ਵਿੱਚ ਕੁੱਦ ਗਿਆ ਅਤੇ ਪਹਿਲਾ ਸੰਸਾਰ ਯੁੱਧ ਸ਼ੁਰੂ ਹੋ ਗਿਆ। ਯੂਰਪ ਦੇ ਦੇਸ਼ਾਂ ਦੇ ਬਾਕੀ ਹੋਰ ਮਹਾਂਦੀਪਾਂ ਵਿੱਚ ਫੈਲੇ ਹੋਣ ਕਾਰਨ ਇਹ ਪੂਰੀ ਦੁਨੀਆਂ ਵਿੱਚ ਫੈਲ ਗਿਆ।
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ