ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸਿੱਖਿਆ ਸ਼ਾਸਤਰ (ਅੰਗਰੇਜ਼ੀ: Pedagogy) ਅਧਿਆਪਨ ਦੀ ਕਲਾ ਅਤੇ ਵਿਗਿਆਨ ਨੂੰ ਕਿਹਾ ਜਾਂਦਾ ਹੈ। ਇਸ ਵਿੱਚ ਇਹ ਅਧਿਐਨ ਕੀਤਾ ਜਾਂਦਾ ਹੈ ਕਿ ਸਭ ਤੋਂ ਵਧੀਆ ਢੰਗ ਨਾਲ ਕਿਵੇਂ ਪੜ੍ਹਾਇਆ ਜਾ ਸਕਦਾ ਹੈ। ਇਸਦਾ ਟੀਚਾ ਸਧਾਰਨ ਸਿੱਖਿਆ(ਮਨੁੱਖ ਦਾ ਸੰਪੂਰਨ ਵਿਕਾਸ) ਤੋਂ ਲੈਕੇ ਵਿਸ਼ੇਸ਼ ਸਿੱਖਿਆ(ਵਿਸ਼ੇਸ਼ ਮੁਹਾਰਤ ਹਾਸਿਲ ਕਰਨ ਲਈ) ਤੱਕ ਹੋ ਸਕਦਾ ਹੈ। ਉਦਾਹਰਨ ਦੇ ਤੌਰ ਉੱਤੇ ਪਾਉਲੋ ਫ਼ਰੇਰੇ ਆਪਣੇ ਪੜ੍ਹਾਉਣ ਦੇ ਤਰੀਕੇ ਨੂੰ "ਆਲੋਚਨਾਤਮਕ ਸਿੱਖਿਆ ਸ਼ਾਸਤਰ" ਕਹਿੰਦਾ ਸੀ। ਪੈਡਗੋਜੀ (/ pɛdəddi /) ਉਹ ਅਨੁਸ਼ਾਸ਼ਨ ਹੈ ਜੋ ਅਧਿਆਪਨ ਦੇ ਸਿਧਾਂਤ ਅਤੇ ਅਭਿਆਸ ਨਾਲ ਸਬੰਧਤ ਹੈ ਅਤੇ ਇਹ ਇਸ ਤੱਥ ਤੇ ਧਿਆਨ ਦਿੰਦਾ ਹੈ ਕਿ ਅਧਿਆਪਨ ਕਿਵੇਂ ਵਿਦਿਆਰਥੀ ਨੂੰ ਸਿੱਖਣ ਨੂੰ ਪ੍ਰਭਾਵਿਤ ਕਰਦਾ ਹੈ।.
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਉਚਾਰਨ (15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਦੇ ਮਹੀਨੇ ਵਿੱਚ ਅਲੱਗ-ਅਲੱਗ ਮਿਤੀ ਨੂੰ ਆਉਂਦੀ ਹੈ।ਗੁਰੂ ਨਾਨਕ ਦੇਵ ਜੀ ਨੇ ਦੂਰ-ਦੂਰ ਤੱਕ ਯਾਤਰਾ ਕੀਤੀ ਅਤੇ ਲੋਕਾਂ ਨੂੰ ਇੱਕ ਪਰਮੇਸ਼ਰ ਹੋਣ ਦਾ ਸੰਦੇਸ਼ ਦਿੱਤਾ ਜੋ ਆਪਣੀ ਹਰ ਇੱਕ ਰਚਨਾ ਵਿੱਚ ਵਾਸ ਕਰਦਾ ਹੈ ਅਤੇ ਅਨਾਦਿ ਸੱਚ ਨੂੰ ਦਰਸਾਉਂਦਾ ਹੈ। ਉਹਨਾਂ ਨੇ ਇਕ ਅਨੋਖਾ ਅਧਿਆਤਮਿਕ, ਸਮਾਜਕ, ਅਤੇ ਰਾਜਨੀਤਕ ਪਲੇਟਫਾਰਮ ਤਿਆਰ ਕੀਤਾ ਜੋ ਸਮਾਨਤਾ, ਭਰੱਪਣ ਦਾ ਪਿਆਰ, ਭਲਾਈ, ਅਤੇ ਸਦਭਾਵਨਾ 'ਤੇ ਆਧਾਰਿਤ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਨਾਨਕ ਦੇ ਸ਼ਬਦ, 974 ਕਾਵਿਕ ਭਜਨਾਂ ਦੇ ਰੂਪ ਵਿਚ ਦਰਜ਼ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਮੁੱਖ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸ਼ਟ ਹਨ। ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ (ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ), ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਗੌਤਮ ਗੰਭੀਰ (ਜਨਮ 14 ਅਕਤੂਬਰ 1981) ਇੱਕ ਅੰਤਰਰਾਸ਼ਟਰੀ ਭਾਰਤੀ ਕ੍ਰਿਕਟ ਖਿਡਾਰੀ ਹੈ। ਉਹ ਇੱਕ ਖੱਬੂ-ਬੱਲੇਬਾਜ਼ ਹੈ ਅਤੇ ਬਤੌਰ ਓਪਨਰ ਖੇਡਦਾ ਰਿਹਾ ਹੈ। ਘਰੇਲੂ ਕ੍ਰਿਕਟ ਵਿੱਚ ਉਹ ਦਿੱਲੀ ਕ੍ਰਿਕਟ ਟੀਮ ਵੱਲੋਂ ਖੇਡਦਾ ਹੈ ਅਤੇ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਉਹ ਕੋਲਕਾਤਾ ਨਾਇਟ ਰਾਈਡੱਰਜ਼ ਵੱਲੋਂ ਖੇਡਦਾ ਹੈ ਅਤੇ ਉਹ ਕੋਲਕਾਤਾ ਦੀ ਟੀਮ ਦਾ ਕਪਤਾਨ ਵੀ ਹੈ। ਉਹ ਭਾਰਤ ਵੱਲੋਂ ਤਿੰਨੇ ਤਰ੍ਹਾਂ ਦੀ (ਟੈਸਟ, ਓਡੀਆਈ ਅਤੇ ਟਵੰਟੀ20) ਕ੍ਰਿਕਟ ਖੇਡਦਾ ਹੈ। ਉਸਨੇ ਆਪਣਾ ਪਹਿਲਾ ਇੱਕ ਦਿਨਾ ਅੰਤਰਰਾਸ਼ਟਰੀ ਕ੍ਰਿਕਟ ਮੈਚ ਬੰਗਲਾਦੇਸ਼ ਦੀ ਟੀਮ ਖ਼ਿਲਾਫ 2003 ਵਿੱਚ ਖੇਡਿਆ ਸੀ ਅਤੇ ਪਹਿਲਾ ਟੈਸਟ ਮੈਚ ਉਸਨੇ ਆਸਟਰੇਲੀਆਈ ਟੀਮ ਖ਼ਿਲਾਫ ਖੇਡਿਆ ਸੀ। ਉਸਨੇ 2010-11 ਦੌਰਾਨ ਭਾਰਤੀ ਕ੍ਰਿਕਟ ਟੀਮ ਦੀ ਛੇ ਓਡੀਆਈ ਮੈਚਾਂ ਵਿੱਚ ਕਪਤਾਨੀ ਵੀ ਕੀਤੀ ਸੀ ਅਤੇ ਭਾਰਤੀ ਟੀਮ ਨੇ ਇਹ ਸਾਰੇ ਮੈਚ ਜਿੱਤੇ ਸਨ। ਉਹ ਭਾਰਤੀ ਟੀਮ ਦੀਆਂ ਜਿੱਤਾਂ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਰਿਹਾ ਹੈ ਜਿਵੇਂ ਕਿ 2007 ਵਿਸ਼ਵ ਟਵੰਟੀ20 (75 ਦੌਡ਼ਾਂ, 54 ਗੇਂਦਾ) ਅਤੇ 2011 ਕ੍ਰਿਕਟ ਵਿਸ਼ਵ ਕੱਪ (97 ਦੌਡ਼ਾਂ 122 ਗੇਂਦਾ ਵਿੱਚ)।
ਕਾਲ਼ਾ ਛੇਕ (ਅੰਗਰੇਜੀ: Black Hole, ਬਲੈਕ ਹੋਲ) ਜਾਂ ਕਾਲਾ ਸੁਰਾਖ ਅੰਤਰਿਕਸ਼ ਵਿੱਚ ਅਜਿਹੇ ਖੇਤਰਾਂ ਨੂੰ ਆਖਦੇ ਹਨ ਜਿੱਥੇ ਮਾਦਾ ਦਾ ਬੇਇੰਤਹਾ ਇੱਕਠ ਇਨ੍ਹੀ ਤਾਕਤਵਰ ਗਰੈਵਟੀ ਪੈਦਾ ਕਰਦਾ ਹੈ ਕਿ ਉੱਥੋਂ ਦੀ ਕਿਸੇ ਦਾ ਵੀ ਵਾਪਸ ਬਾਹਰ ਆਉਣਾ ਨਾਮੁਮਕਿਨ ਹੈ। ਬਲੈਕ ਹੋਲ ਦੀ ਪਹਿਲੀ ਪੇਸ਼ੀਨਗੋਈ 1783 ਵਿੱਚ ਕੀਤੀ ਗਈ ਸੀ। ਕਾਫੀ ਅਰਸੇ ਤੱਕ ਬਲੈਕ ਹੋਲ ਕੇਵਲ ਇੱਕ ਕਿਆਸ ਹੀ ਸਨ ਲੇਕਿਨ ਪਿਛਲੇ ਕੁਝ ਦਹਾਕਿਆਂ ਵਿੱਚ ਜਮ੍ਹਾ ਹੋਏ ਸਬੂਤ ਨਾ ਕੇਵਲ ਬਲੈਕ ਹੋਲ ਦੀ ਹੋਂਦ ਵੱਲ ਇਸ਼ਾਰਾ ਕਰਦੇ ਹਨ, ਬਲਕਿ ਇਹ ਵੀ ਦੱਸਦੇ ਹਨ ਕਿ ਇਹ ਕਾਲੇ ਸੁਰਾਖ ਅੰਤਰਿਕਸ਼ ਵਿੱਚ ਆਮ ਹਨ। ਬਲੈਕ ਹੋਲ ਅਸਲ ’ਚ ਕੋਈ ਛੇਕ ਨਹੀਂ ਹੈ, ਇਹ ਤਾਂ ਮਰੇ ਹੋਏ ਤਾਰਿਆਂ ਦੇ ਅਵਸ਼ੇਸ਼ ਹਨ। ਕਰੋੜਾਂ, ਅਰਬਾਂ ਸਾਲ ਬੀਤਣ ਪਿੱਛੋਂ ਕਿਸੇ ਤਾਰੇ ਦਾ ਜੀਵਨ ਸਮਾਪਤ ਹੁੰਦਾ ਹੈ ਅਤੇ ਫਿਰ ਬਲੈਕ ਹੋਲ ਦਾ ਜਨਮ ਹੁੰਦਾ ਹੈ।
ਅਲੀ ਇਬਨ ਅਬੀ ਤਾਲਿਬ (ਅਰਬੀ: علي بن أبي طالب, ਲਿਪੀਅੰਤਰਨ: ʿAlī ibn Abī Ṭālib; ੧੩ਵਾਂ ਰਜਬ, ੨੨ ਜਾਂ ੧੬ BH – ੨੧ਵਾਂ ਰਮਦਾਨ, ੪੦ AH; ੨੦ ਸਤੰਬਰ, ੬੦੧ ਜਾਂ ੧੭ ਜੁਲਾਈ, ੬੦੭ ਜਾਂ ੬੦੦ – ੨੭ ਜਨਵਰੀ, ੬੬੧) ਇਸਲਾਮੀ ਰਸੂਲ ਮੁਹੰਮਦ ਦਾ ਜੁਆਈ ਅਤੇ ਪਿਤਰੇਰ ਸੀ ਜਿਹਨੇ ਇਸਲਾਮੀ ਖਿਲਾਫ਼ਤ ਉੱਤੇ ੬੫੬ ਤੋਂ ੬੬੧ ਤੱਕ ਰਾਜ ਕੀਤਾ। ਇਹ ਅਬੂ ਤਾਲਿਬ ਦਾ ਪੁੱਤਰ ਸੀ ਅਤੇ ਸਭ ਤੋਂ ਪਹਿਲਾ ਮਰਦ ਸੀ ਜਿਹਨੇ ਇਸਲਾਮ ਕਬੂਲਿਆ ਸੀ। ਸੁੰਨੀ ਲੋਕ ਅਲੀ ਨੂੰ ਚੌਥਾ ਅਤੇ ਆਖ਼ਰੀ ਰਸ਼ੀਦੁਨ (ਸਹੀ ਰਾਹ 'ਤੇ ਤੁਰਦਾ ਖ਼ਲੀਫ਼ਾ) ਮੰਨਦੇ ਹਨ ਜਦਕਿ ਸ਼ੀਆ ਲੋਕ ਅਲੀ ਨੂੰ ਪਹਿਲਾ ਅਮਾਮ ਗਿਣਦੇ ਹਨ ਅਤੇ ਇਹਨੂੰ ਅਤੇ ਇਹਦੇ ਜਾਨਸ਼ੀਨਾਂ ਨੂੰ ਮੁਹੰਮਦ ਦੇ ਹੱਕਦਾਰ ਵਾਰਸ ਮੰਨਦੇ ਹਨ ਜੋ ਕਿ ਸਾਰੇ ਹੀ ਅਹਿਲ ਅਲ-ਬਇਤ (ਮੁਹੰਮਦ ਦੇ ਟੱਬਰ) ਦੇ ਜੀਅ ਹਨ। ਇਸ ਅਸਹਿਮਤੀ ਨੇ ਉਮਾਹ (ਮੁਸਲਮਾਨ ਭਾਈਚਾਰਾ) ਨੂੰ ਸੁੰਨੀ ਅਤੇ ਸ਼ੀਆ ਸ਼ਾਖਾਂ ਵਿੱਚ ਵੰਡ ਦਿੱਤਾ ਹੈ।ਮੁਸਲਿਮ, ਖਾਸਕਰ ਸ਼ੀਆ ਸਰੋਤਾਂ ਅਨੁਸਾਰ ਅਲੀ ਇੱਕੋ ਇੱਕ ਜਣਾ ਸੀ ਜਿਸਦਾ ਜਨਮ ਇਸਲਾਮ ਦੇ ਸਭ ਤੋਂ ਪਵਿੱਤਰ ਸਥਾਨ ਮੱਕਾ ਦੇ ਖਾਨਾ ਕਾਅਬਾ ਵਿੱਚ ਹੋਇਆ ਸੀ। ਉਸਦਾ ਪਿਤਾ ਦਾ ਨਾਮ ਅਬੂ ਤਾਲਿਬ ਅਤੇ ਮਾਤਾ ਦਾ ਫ਼ਾਤਿਮਾ ਸੀ, ਪਰ ਉਸਦੀ ਪਾਲਣਾ ਮੁਹੰਮਦ ਦੇ ਘਰ ਹੋਈ ਸੀ। ਖੁਦ ਉਸਨੂੰ ਵੀ ਉਸਦੇ ਚਾਚਾ ਅਤੇ ਅਲੀ ਦੇ ਪਿਤਾ ਅਬੂ ਤਾਲਿਬ ਨੇ ਪਾਲਿਆ ਸੀ। ਜਦੋਂ ਮੁਹੰਮਦ ਨੂੰ ਇਲਹਾਮ ਹੋਇਆ ਤਾਂ ਅਲੀ ਉਸਦੇ ਪੈਗ਼ਾਮ ਨੂੰ ਕਬੂਲ ਕਰਨ ਵਾਲਾ ਅਤੇ ਆਪਣਾ ਜੀਵਨ ਇਸਲਾਮ ਨੂੰ ਸਮਰਪਿਤ ਕਰਨ ਵਾਲਾ ਪਹਿਲਾ ਬੰਦਾ ਸੀ।
ਭਾਸ਼ਾ ਪਰਿਵਾਰ ਆਪਸ ਵਿੱਚ ਸੰਬੰਧਤ ਭਾਸ਼ਾਵਾਂ ਦਾ ਪਰਵਾਰ ਜਾਂ ਟੱਬਰ ਹੁੰਦਾ ਹੈ ਜੋ ਇੱਕ ਸਾਂਝੀ ਪਿਤਰੀ ਭਾਸ਼ਾ ਵਿੱਚੋਂ ਨਿਕਲੀਆਂ ਹੁੰਦੀਆਂ ਹਨ। ਕਿਹੜੀਆਂ ਭਾਸ਼ਾਵਾਂ ਕਿਸ ਪਰਵਾਰ ਵਿੱਚ ਆਉਂਦੀਆਂ ਹਨ, ਇਸ ਦੇ ਲਈ ਵਿਗਿਆਨਕ ਆਧਾਰ ਹਨ। ਇਤਿਹਾਸਕ ਭਾਸ਼ਾ-ਵਿਗਿਆਨ ਦੀ ਜੈਨੇਟਿਕ ਤਕਨੀਕ ਦੀ ਪ੍ਰਕਿਰਿਆ ਨਾਲ ਸੰਸਾਰ-ਵਿਆਪੀ ਮੁੱਖ ਭਾਸ਼ਾਵਾਂ ਦੇ ਸ਼੍ਰੇਣੀਕਰਨ ਦੇ ਸੰਬੰਧ ਵਿੱਚ ਜਿਹੜੇ ਨਿਚੋੜ ਅਤੇ ਨਤੀਜੇ ਪ੍ਰਾਪਤ ਹੋਏ ਹਨ ਉਨ੍ਹਾਂ ਦੇ ਅਨੁਸਾਰ ਵਿਦਵਾਨਾਂ ਨੇ ਭਾਸ਼ਾਵਾਂ ਦੇ ਵੱਖ-ਵੱਖ ਪਰਵਾਰ ਕਲਪੇ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਬੇਲੀਜ਼ ਜਾਂ ਬਲੀਜ਼, ਪਹਿਲਾਂ ਬਰਤਾਨਵੀ ਹਾਂਡੂਰਾਸ, ਮੱਧ ਅਮਰੀਕਾ ਦੇ ਉੱਤਰ-ਪੂਰਬੀ ਤਟ ਉੱਤੇ ਸਥਿੱਤ ਇੱਕ ਦੇਸ਼ ਹੈ। ਇਹ ਇਸ ਖੇਤਰ ਦਾ ਇੱਕੋ-ਇੱਕ ਦੇਸ਼ ਹੈ ਜਿੱਥੇ ਅੰਗਰੇਜ਼ਿ ਅਧਿਕਾਰਕ ਭਾਸ਼ਾ ਹੈ, ਭਾਵੇਂ ਕ੍ਰਿਓਲ ਅਤੇ ਸਪੇਨੀ ਜ਼ਿਆਦਾ ਬੋਲੀਆਂ ਜਾਂਦੀਆਂ ਹਨ। ਇਸ ਦੀਆਂ ਹੱਦਾਂ ਉੱਤਰ ਵੱਲ ਮੈਕਸੀਕੋ, ਦੱਖਣ ਅਤੇ ਪੱਛਮ ਵੱਲ ਗੁਆਤੇਮਾਲਾ ਅਤੇ ਪੂਰਬ ਵੱਲ ਕੈਰੀਬਿਆਈ ਸਾਗਰ ਨਾਲ ਲੱਗਦੀਆਂ ਹਨ। ਇਸ ਦਾ ਮਹਾਂਦੀਪੀ ਇਲਾਕਾ 290 ਕਿ.ਮੀ. ਲੰਮਾ ਅਤੇ 110 ਕਿ.ਮੀ.
ਸਕੈਂਡੀਨੇਵੀਆ ਉੱਤਰੀ ਯੂਰਪ ਵਿੱਚ ਇੱਕ ਇਤਿਹਾਸਕ ਸੱਭਿਆਚਾਰਕ ਅਤੇ ਭਾਸ਼ਾਈ ਖੇਤਰ ਜਿਸਦੀ ਪਛਾਣ ਸਾਂਝੇ ਨਸਲੀ-ਸੱਭਿਆਚਾਰਕ ਜਰਮੇਨੀਆਈ ਵਿਰਸੇ ਅਤੇ ਸਬੰਧਤ ਭਾਸ਼ਾਵਾਂ ਤੋਂ ਹੁੰਦੀ ਹੈ ਅਤੇ ਜਿਸ ਵਿੱਚ ਡੈੱਨਮਾਰਕ, ਨਾਰਵੇ ਅਤੇ ਸਵੀਡਨ ਦੀਆਂ ਤਿੰਨ ਬਾਦਸ਼ਾਹੀਆਂ ਸ਼ਾਮਲ ਹਨ। ਆਧੁਨਿਕ ਢੁਕਵੇਂ ਨਾਰਵੇ ਅਤੇ ਸਵੀਡਨ ਸਕੈਂਡੀਨੇਵੀਆਈ ਪਰਾਇਦੀਪ ਉੱਤੇ ਸਥਿੱਤ ਹਨ ਜਦਕਿ ਅਜੋਕਾ ਡੈੱਨਮਾਰਕ ਡੈਨਿਸ਼ ਟਾਪੂਆਂ ਅਤੇ ਜੂਤਲਾਂਡ ਉੱਤੇ ਪੈਂਦਾ ਹੈ। ਸਕੈਂਡੀਨੇਵੀਆ ਸ਼ਬਦ ਆਮ ਤੌਰ ਉੱਤੇ ਇੱਕ ਸੱਭਿਆਚਾਰਕ ਸ਼ਬਦ ਵਜੋਂ ਵਰਤਿਆ ਜਾਂਦਾ ਹੈ ਪਰ ਅੰਗਰੇਜ਼ੀ ਜਾਂ ਪੰਜਾਬੀ ਵਰਤੋਂ ਵਿੱਚ ਕਈ ਵਾਰ ਇਸਨੂੰ ਗਲਤੀ ਨਾਲ਼ ਸਰਾਸਰ ਭੂਗੋਲਕ ਪਦ ਸਕੈਂਡੀਨੇਵੀਆਈ ਪਰਾਇਦੀਪ ਦੀ ਥਾਂ ਮੰਨ ਲਿਆ ਜਾਂਦਾ ਹੈ ਜਿਸਦਾ ਨਾਂ ਸੱਭਿਆਚਾਰਕ-ਭਾਸ਼ਾਈ ਧਾਰਨਾ ਤੋਂ ਆਇਆ ਹੈ। ਕਈ ਵਾਰ ਸਕੈਂਡੀਨੇਵੀਆਈ ਦੇਸ਼ਾਂ ਨਾਲ਼ ਇਤਿਹਾਸਕ ਸਬੰਧ ਹੋਣ ਕਰ ਕੇ ਆਈਸਲੈਂਡ, ਫ਼ਰੋ ਟਾਪੂ ਅਤੇ ਫ਼ਿਨਲੈਂਡ ਨੂੰ ਵੀ ਸਕੈਂਡੀਨੇਵੀਆ ਵਿੱਚ ਹੀ ਮੰਨ ਲਿਆ ਜਾਂਦਾ ਹੈ। ਪਰ ਅਜਿਹੀ ਵਰਤੋਂ ਇਸ ਖੇਤਰ ਵਿੱਚ ਗਲਤ ਮੰਨੀ ਜਾਂਦੀ ਹੈ ਜਦਕਿ ਇੱਕ ਹੋਰ ਮੋਕਲਾ ਪਦ ਨਾਰਡਿਕ ਦੇਸ਼ ਇਸ ਵਡੇਰੇ ਸਮੂਹ ਲਈ ਢੁਕਵਾਂ ਹੈ।
ਉੱਲੀ ਸੁਕੇਂਦਰੀ ਜੀਵਾਂ ਦੀ ਇੱਕ ਵੱਡੀ ਢਾਣੀ ਵਿਚਲੇ ਉਹ ਜੀਅ ਹਨ ਜਿਹਨਾਂ ਵਿੱਚ ਖ਼ਮੀਰ ਅਤੇ ਮੋਲਡ ਵਰਗੇ ਸੂਖਮ ਜੀਵ ਅਤੇ ਹੋਰ ਜਾਣੀਆਂ-ਪਛਾਣੀਆਂ ਖੁੰਭਾਂ ਸ਼ਾਮਲ ਹਨ। ਇਹਨਾਂ ਪ੍ਰਾਣੀਆਂ ਨੂੰ ਉੱਲੀ (ਅੰਗਰੇਜ਼ੀ: Fungi) ਨਾਂ ਦੇ ਇੱਕ ਜਗਤ ਵਿੱਚ ਰੱਖਿਆ ਗਿਆ ਹੈ ਜੋ ਬੂਟਿਆਂ, ਜਾਨਵਰਾਂ, ਬੈਕਟੀਰੀਆ ਆਦਿਕ ਤੋਂ ਵੱਖਰੇ ਹਨ। ਇੱਕ ਮੁੱਖ ਫ਼ਰਕ ਇਹ ਹੈ ਕਿ ਉੱਲੀ ਦੇ ਕੋਸ਼ਾਣੂਆਂ ਦੁਆਲੇ ਇੱਕ ਕੰਧ ਹੁੰਦੀ ਹੈ ਜਿਸ ਵਿੱਚ ਕਾਈਟਿਨ ਨਾਮਕ ਪਦਾਰਥ ਹੁੰਦਾ ਹੈ ਜਦਕਿ ਪੌਦਿਆਂ ਆਦਿ ਦੇ ਕੋਸ਼ਾਣੂਆਂ ਦੀਆਂ ਕੰਧਾਂ ਵਿੱਚ ਸੈਲੂਲੋਜ਼ ਹੁੰਦਾ ਹੈ। ਜੀਵਾਣੂਆਂ ਦੀ ਘੋਖ ਤੋਂ ਪਤਾ ਲੱਗਿਆ ਹੈ ਕਿ ਉੱਲੀ ਦਾ ਰਿਸ਼ਤਾ ਬੂਟਿਆਂ ਦੀ ਬਜਾਏ ਜਾਨਵਰਾਂ ਨਾਲ਼ ਵਧੇਰੇ ਨੇੜੇ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਮੋਨਾਕੋ, ਅਧਿਕਾਰਕ ਨਾਮ ਮੋਨਾਕੋ ਦੀ ਪ੍ਰਿੰਸੀਪੈਲਿਟੀ, ਇੱਕ ਖੁਦਮੁਖਤਿਆਰ ਸ਼ਹਿਰ ਰੂਪੀ ਰਾਸ਼ਟਰ ਹੈ ਜੋ ਕਿ ਪੱਛਮੀ ਯੂਰਪ ਵਿੱਚ 'ਫ਼੍ਰੈਂਚ ਰੀਵਿਏਰਾ' ਜਾਂ 'ਕੋਤ ਡ'ਐਜ਼ੂਰ' ਨਾਮਕ ਤਟਰੇਖਾ ਤੇ ਸਥਿਤ ਹੈ। ਤਿੰਨ ਪਾਸਿਓਂ ਫ਼੍ਰਾਸ ਨਾਲ ਘਿਰੇ ਹੋਏ ਅਤੇ ਚੌਥਾ ਪਾਸਿਓਂ ਭੂ-ਮੱਧ ਸਾਗਰ ਨਾਲ ਲੱਗਦੇ ਇਸ ਦੇਸ਼ ਦਾ ਕੇਂਦਰ ਇਟਲੀ ਤੋਂ ੧੬ ਕਿ.ਮੀ. ਅਤੇ ਫ਼੍ਰਾਂਸ ਦੇ ਨੀਸ ਸ਼ਹਿਰ ਤੋਂ ਸਿਰਫ਼ ੧੩ ਕਿ.ਮੀ. ਹੈ। ਇਸਦਾ ਕੁਲ ਖੇਤਰਫ਼ਲ ੧.੯ ੮ ਵਰਗ ਕਿ.ਮੀ.
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਖ਼ਾਲਿਸਤਾਨ ਲਹਿਰ ਇੱਕ ਪੰਜਾਬੀ ਵੱਖਵਾਦੀ ਲਹਿਰ ਹੈ, ਜਿਸ ਦਾ ਮਕਸਦ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਦੁਆਲ਼ੇ ਖ਼ਾਲਿਸਤਾਨ (ਮਤਲਬ: "ਖ਼ਾਲਸੇ ਦੀ ਸਰਜ਼ਮੀਨ") ਨਾਮ ਦਾ ਅਜ਼ਾਦ ਮੁਲਕ ਕਾਇਮ ਕਰਨਾ। ਪਰਪੋਜ਼ ਹੋਏ ਦੇਸ਼ ਖ਼ਾਲਿਸਤਾਨ ਦੀ ਇਲਾਕਾਈ ਡੈਫ਼ੀਨਿਸ਼ਨ ਦੇ ਵਿੱਚ ਦੋਵੇਂ ਚੜ੍ਹਦਾ ਅਤੇ ਲਹਿੰਦਾ ਪੰਜਾਬ ਦੇ ਨਾਲ ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ ਅਤੇ ਰਾਜਸਥਾਨ ਦੇ ਕੁਝ ਹਿੱਸੇ ਸ਼ਾਮਲ ਹਨ।
ਚਾਦਰ ਹੇਠਲਾ ਬੰਦਾ ਕਹਾਣੀ-ਸੰਗ੍ਰਹਿ ਸੁਖਵੰਤ ਕੌਰ ਮਾਨ ਦੁਅਾਰਾ ਰਚਿਤ ਹੈੈ। ਸੁਖਵੰਤ ਕੌਰ ਮਾਨ ਇੱਕ ਅਜਿਹੀ ਇਸਤਰੀ ਲੇਖਿਕਾ ਹੈ, ਜੋ ਇਸਤਰੀ ਲੇਖਿਕਾ ਨਹੀਂ ਸਗੋਂ ਇਸ ਤੋਂ ਵਧੇਰੇ ਹੈ। ਇਸ ਲੇਖਿਕਾ ਦੀਆਂ ਰਚਨਾਵਾਂ ਅੌਰਤਾਂ ਤੱਕ ਹੀ ਸੀਮਿਤ ਨਹੀਂ ਸਗੋਂ ਸਮੁੱਚੀ ਮਾਨਵੀ ਹੋਂਦ ਨੂੰ ਸਨਮੁੱਖ ਹੁੰਦੀਆਂ ਹਨ। ਚਾਦਰ ਹੇਠਲਾ ਬੰਦਾ ਕਹਾਣੀ-ਸੰਗ੍ਰਹਿ ਇਸ ਦੀ ਪ੍ਰਤੱਖ ਗਵਾਹੀ ਭਰਦਾ ਹੈ। ਇਸ ਸੰਗ੍ਰਹਿ ਦੀਆਂ ਕਹਾਣੀਆਂ ਮਾਨਵ ਦੇ ਦੁਖਾਂਤ ਦੀਆਂ ਬਾਤਾਂ ਪਾੳੁਂਦੀਆਂ ਹਨ। "ਚੇਤਨਾ ਪ੍ਰਕਾਸ਼ਨ" ਦੁਆਰਾ 2004 ਈ: 'ਚ ਪਹਿਲੀ ਵਾਰ ਛਾਪਿਅਾ ਇਹ ਕਹਾਣੀ ਸੰਗ੍ਰਹਿ ਸਮਾਜਿਕ ਜੀਵਨ ਦੇ ਵੱਖ-ਵੱਖ ਪਹਿਲੂਆਂ ਨੂੰ ੳੁਜਾਗਰ ਕਰਦਾ ਹੈ। ਕੁਝ ਕਹਾਣੀਆਂ ਲੇਖਿਕਾ ਦੀ ਅਾਪਦੀ ਤ੍ਰਾਸਦੀ ਨੂੰ ਬਿਅਾਨਦੀਆਂ ਹਨ। ਜਿਵੇਂ ਕਹਾਣੀ "ਸੱਪ ਤੇ ਸ਼ਹਿਰ" ਅਤੇ "ਦੇਰ ਅਾਇਤ ਦਰੁਸਤ ਅਾਇਤ"। 'ਚਾਦਰ ਹੇਠਲਾ ਬੰਦਾ' ਕਹਾਣੀ-ਸ੍ਰੰਗਹਿ ਕਹਾਣੀਕਾਰ ਦੀ ਦੂਰ-ਦ੍ਰਿਸ਼ਟੀ ਦਾ ਪ੍ਰਮਾਣ ਹੈ, ਇਸੇ ਕਰਕੇ "ਸੁਖਵੰਤ ਕੌਰ ਮਾਨ" ਇਸਤਰੀ ਲੇਖਿਕਾ ਤੋਂ ਵਧੇਰੇ ਸਮੁੱਚੀ ਮਾਨਵ-ਜਾਤੀ ਨੂੰ ਸਨਮੁੱਖ ਹੁੰਦੀ ਲੇਖਿਕਾ ਹੈ। ਜਿਸ ਕਰਕੇ ਸੁਖਵੰਤ ਕੌਰ ਮਾਨ ਅਾਪਣੀ ਸਮਕਾਲੀ ਇਸਤਰੀ ਲੇਖਿਕਾਵਾਂ ਤੋਂ ਕਿਤੇ ਅੱਗੇ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਮਾਰਚ 2019 ਮੁਤਾਬਿਕ ਇਸ ਵਿਕੀ ’ਤੇ 31,037 ਲੇਖ ਹਨ ਅਤੇ ਇਸ ਦੇ ਕੁੱਲ 27,357 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,56,206 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.19 (16f5175) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਏਸ਼ੀਆ ਆਕਾਰ ਅਤੇ ਜਨਸੰਖਿਆ ਦੋਵੇਂ ਪੱਖਾਂ ਤੋਂ ਇਸ ਧਰਤੀ ਦਾ ਸਭ ਤੋਂ ਵੱਡਾ ਮਹਾਂਦੀਪ ਹੈ। ਇਸ ਦੀ ਆਬਾਦੀ 4 ਅਰਬ ਹੈ, ਜੋ ਕਿ ਸੰਸਾਰ ਦੀ ਕੁੱਲ ਅਬਾਦੀ ਦਾ 60 ਫੀਸਦੀ ਆਬਾਦੀ ਹੈ। ਪੱਛਮ ਵਿੱਚ ੲਿਸਦੀਆਂ ਸੀਮਾਵਾਂ ਯੂਰਪ ਨਾਲ ਮਿਲਦੀਆਂ ਹਨ, ੲਿਨ੍ਹਾ ਦੋਵਾਂ ਵਿਚਕਾਰ ਕੋੲੀ ਸ਼ਪਸ਼ਟ ਸੀਮਾ ਨਿਰਧਾਰਿਤ ਨਹੀਂ ਹੈ, ਞਿਸ ਲੲੀ ੲੇਸ਼ੀਆ ਅਤੇ ਯੂਰਪ ਨੂੰ ਮਿਲਾ ਕੇ 'ਯੂਰੇਸ਼ਿਆ' ਵੀ ਕਿਹਾ ਜਾਂਦਾ ਹੈ।
ਵਿਗਿਆਨੀ, ਮੋਟੇ ਤੌਰ ਉੱਤੇ, ਉਹ ਇਨਸਾਨ ਹੁੰਦਾ ਹੈ ਜੋ ਗਿਆਨ ਹਾਸਲ ਕਰਨ ਵਾਸਤੇ ਇੱਕ ਨੇਮਬੱਧ ਕਾਰਜ-ਵਿਧੀ ਵਿੱਚ ਰੁੱਝਿਆ ਹੋਵੇ। ਹੋਰ ਤੰਗ ਭਾਵ ਵਿੱਚ, ਵਿਗਿਆਨੀ ਉਸ ਸ਼ਖ਼ਸ ਨੂੰ ਆਖਿਆ ਜਾ ਸਕਦਾ ਹੈ ਜੋ ਵਿਗਿਆਨਕ ਤਰੀਕਾ ਵਰਤਦਾ ਹੋਵੇ। ਇਹ ਸ਼ਖ਼ਸ ਵਿਗਿਆਨ ਦੇ ਇੱਕ ਜਾਂ ਇੱਕ ਤੋਂ ਵੱਧ ਕਾਰਜ-ਖੇਤਰਾਂ ਦਾ ਮਾਹਰ ਹੋ ਸਕਦਾ ਹੈ। ਵਿਗਿਆਨੀ ਕੁਦਰਤ ਦੀ ਮੁਕੰਮਲ ਸਮਝ ਹਾਸਲ ਕਰਨ ਵਾਸਤੇ ਘੋਖ ਕਰਦੇ ਹਨ, ਉਹਦੇ ਭੌਤਿਕ, ਹਿਸਾਬੀ ਅਤੇ ਸਮਾਜਿਕ ਪਹਿਲੂਆਂ ਸਮੇਤ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇਂ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਨਜਫ਼ (ਅਰਬੀ: النجف ਇਰਾਕ ਦਾ ਇੱਕ ਪ੍ਰਮੁੱਖ ਸ਼ਹਿਰ ਹੈ ਜੋ ਰਾਜਧਾਨੀ ਬਗਦਾਦ ਦੇ 160 ਕਿਲੋਮੀਟਰ ਦੱਖਣ ਵਿੱਚ ਸਥਿਤ ਹੈ। ਸੁੰਨੀਆਂ ਦੇ ਚੌਥੇ ਖਲੀਫਾ ਯਾਨੀ ਸ਼ਿਆ ਇਸਲਾਮ ਦੇ ਪਹਿਲੇ ਇਮਾਮ ਅਲੀ ਦੀ ਮਜ਼ਾਰ ਦੇ ਇੱਥੇ ਸਥਿਤ ਹੋਣ ਦੀ ਵਜ੍ਹਾ ਨਾਲ ਇਹ ਇਸਲਾਮ ਅਤੇ ਸ਼ੀਆ ਇਸਲਾਮ ਦਾ ਇੱਕ ਪ੍ਰਮੁੱਖ ਧਾਰਮਿਕ ਸਥਾਨ ਹੈ। ਇੱਥੇ ਦੀ ਕਬਰਗਾਹ ਦੁਨੀਆਂ ਦੀ ਸਭ ਤੋਂ ਵੱਡੀ ਕਬਰਗਾਹ ਮੰਨੀ ਜਾਂਦੀ ਹੈ। ਇਹ ਨਜਫ਼ ਪ੍ਰਾਂਤ ਦੀ ਰਾਜਧਾਨੀ ਹੈ ਜਿਸਦੀ ਆਬਾਦੀ 2008 ਵਿੱਚ ਸਾਢੇ ਪੰਜ ਲੱਖ ਸੀ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਲੁਧਿਆਣਾ ਭਾਰਤ ਦੇ ਪੰਜਾਬ ਰਾਜ ਦੇ ਲੁਧਿਆਣਾ ਜ਼ਿਲ੍ਹੇ ਦਾ ਇੱਕ ਪ੍ਰਸਿੱਧ ਸ਼ਹਿਰ ਅਤੇ ਨਗਰ ਨਿਗਮ ਹੈ। ਇਹ 2011 ਵਿੱਚ 1,613,878 ਦੀ ਅਨੁਮਾਨਤ ਜਨਸੰਖਿਆ ਦੇ ਨਾਲ ਰਾਜ ਵਿੱਚ ਸਭ ਤੋਂ ਵੱਡਾ ਸ਼ਹਿਰ ਹੈ। ਪੱਛਮੀ ਉੱਤਰ ਪ੍ਰਦੇਸ਼, ਬਿਹਾਰ, ਦਿੱਲੀ ਅਤੇ ਉੜੀਸਾ ਤੋਂ ਵੱਡੀ ਗਿਣਤੀ ਵਿੱਚ ਆਏ ਪ੍ਰਵਾਸੀ ਮਜ਼ਦੂਰਾਂ ਕਾਰਨ ਵਾਢੀ ਦੇ ਸਮੇਂ ਇਸ ਦੀ ਅਬਾਦੀ ਚੋਖੀ ਵੱਧ ਜਾਂਦੀ ਹੈ। ਇਸ ਦਾ ਖੇਤਰਫ਼ਲ ਕਰੀਬ 310 ਵਰਗ ਕਿ.ਮੀ. ਹੈ। ਇਹ ਪੰਜਾਬ ਦਾ ਪ੍ਰਸਿੱਧ ਐੱਨ. ਆਰ.
ਡੈਨਿਸ਼ ਭਾਸ਼ਾ ਦੇ ਜਰਮਨਿਕ ਸ਼ਾਖਾ ਦੀ ਉਪ-ਸ਼ਾਖਾ ਉੱਤਰੀ ਜਰਮਨਿਕ ਭਾਸ਼ਾ (ਸਕੈਂਡੇਨੇਵੀਅਨ ਭਾਸ਼ਾ ਵੀ ਕਿਹਾ ਜਾਂਦਾ ਹੈ) ਵਿੱਚੋਂ ਇੱਕ ਹੈ। ਇਹ ਲੱਗਭੱਗ ਸੱਠ ਲੱਖ ਲੋਕਾਂ ਦੁਆਰਾ ਬੋਲੀ ਜਾਂਦੀ ਹੈ, ਜਿਹਨਾਂ ਵਿੱਚ ਮੁੱਖ ਤੌਰ ਤੇ ਡੈਨਮਾਰਕ ਵਿੱਚ ਰਹਿਣ ਵਾਲੇ ਲੋਕ ਅਤੇ ਜਰਮਨੀ ਦੇ ਉੱਤਰੀ ਹਿੱਸੇ ਵਿੱਚ ਰਹਿਣ ਵਾਲੇ ਕਰੀਬਨ ਪੰਜਾਹ ਹਜਾਰ ਲੋਕ ਸ਼ਾਮਿਲ ਹਨ। ਡੈਨਿਸ਼ ਨੂੰ ਡੈਨਮਾਰਕ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਗਰੀਨਲੈਂਡ ਅਤੇ ਫਰੋ ਆਈਲੈਂਡਸ ਵਿੱਚ ਆਧਿਕਾਰਿਕ ਦਰਜਾ ਪ੍ਰਾਪਤ ਹੈ, ਇੱਥੇ ਸਕੂਲਾਂ ਵਿੱਚ ਇੱਕ ਲਾਜ਼ਮੀ ਵਿਦੇਸ਼ੀ ਭਾਸ਼ਾ ਦੇ ਰੂਪ ਵਿੱਚ ਪੜਾਇਆ ਜਾਂਦਾ ਹੈ। ਅਰਜਨਟੀਨਾ, ਅਮਰੀਕਾ ਅਤੇ ਕਨਾਡਾ ਵਿੱਚ ਵੀ ਡੈਨਿਸ਼ ਬੋਲਣ ਵਾਲੇ ਸਮੁਦਾਏ ਮੌਜੂਦ ਹਨ। ਡੈਨਿਸ਼, ਨਾਰਵੇਜੀਅਨ ਅਤੇ ਸਵੀਡਿਸ਼ ਤਿੰਨੋਂ ਆਪੋ ਵਿੱਚ ਸਮਝਣਯੋਗ ਹਨ। ਤਿੰਨਾਂ ਭਾਸ਼ਾਵਾਂ ਵਿੱਚੋਂ ਕਿਸੇ ਇੱਕ ਦੇ ਨਿਪੁੰਨ/ਮਾਹਰ ਵਕਤਾ, ਦੂਸਰੀਆਂ ਦੋਨਾਂ ਨੂੰ ਸਮਝ ਸਕਦੇ ਹਨ.
ਅੰਧ ਮਹਾਂਸਾਗਰ ਜਾਂ ਅਟਲਾਂਟਿਕ ਮਹਾਸਾਗਰ ਉਸ ਵਿਸ਼ਾਲ ਸਮੁੰਦਰ ਦਾ ਨਾਮ ਹੈ ਜੋ ਯੂਰਪ ਅਤੇ ਅਫਰੀਕਾ ਮਹਾਂਦੀਪਾਂ ਨੂੰ ਨਵੀਂ ਦੁਨੀਆਂ ਦੇ ਮਹਾਂਦੀਪਾਂ ਤੋਂ ਅੱਡ ਕਰਦਾ ਹੈ। ਖੇਤਰਫਲ ਅਤੇ ਵਿਸਥਾਰ ਵਿੱਚ ਦੁਨੀਆਂ ਦਾ ਦੂਜੇ ਨੰਬਰ ਦਾ ਮਹਾਸਾਗਰ ਹੈ ਜਿਨ੍ਹੇ ਧਰਤੀ ਦਾ 1/5 ਖੇਤਰ ਘੇਰ ਰੱਖਿਆ ਹੈ। ਇਸ ਮਹਾਸਾਗਰ ਦਾ ਨਾਮ ਗਰੀਕ ਸੰਸਕ੍ਰਿਤੀ ਤੋਂ ਲਿਆ ਗਿਆ ਹੈ ਜਿਸ ਵਿੱਚ ਇਸਨੂੰ ਨਕਸ਼ੇ ਦਾ ਸਮੁੰਦਰ ਵੀ ਬੋਲਿਆ ਜਾਂਦਾ ਹੈ। ਇਸ ਮਹਾਸਾਗਰ ਦਾ ਸਰੂਪ ਲੱਗਭੱਗ ਅੰਗਰੇਜ਼ੀ ਅੱਖਰ 8 ਦੇ ਸਮਾਨ ਹੈ। ਲੰਮਾਈ ਦੇ ਮੁਕਾਬਲੇ ਇਸ ਦੀ ਚੌੜਾਈ ਬਹੁਤ ਘੱਟ ਹੈ। ਆਰਕਟਿਕ ਸਾਗਰ, ਜੋ ਬੇਰਿੰਗ ਜਲਡਮਰੂਮਧ ਤੋਂ ਉੱਤਰੀ ਧਰੁਵ ਹੁੰਦਾ ਹੋਇਆ ਸਪਿਟਸਬਰਜੇਨ ਅਤੇ ਗਰੀਨਲੈਂਡ ਤੱਕ ਫੈਲਿਆ ਹੈ, ਮੁੱਖ ਤੌਰ ਤੇ ਅੰਧਮਹਾਸਾਗਰ ਦਾ ਹੀ ਅੰਗ ਹੈ। ਇਸ ਪ੍ਰਕਾਰ ਉੱਤਰ ਵਿੱਚ ਬੇਰਿੰਗ ਜਲ-ਡਮਰੂਮੱਧ ਤੋਂ ਲੈ ਕੇ ਦੱਖਣ ਵਿੱਚ ਕੋਟਸਲੈਂਡ ਤੱਕ ਇਸ ਦੀ ਲੰਮਾਈ 12, 810 ਮੀਲ ਹੈ। ਇਸ ਪ੍ਰਕਾਰ ਦੱਖਣ ਵਿੱਚ ਦੱਖਣ ਜਾਰਜੀਆ ਦੇ ਦੱਖਣ ਸਥਿਤ ਵੈਡਲ ਸਾਗਰ ਵੀ ਇਸ ਮਹਾਸਾਗਰ ਦਾ ਅੰਗ ਹੈ। ਇਸ ਦਾ ਖੇਤਰਫਲ ਇਸ ਦੇ ਅੰਤਰਗਤ ਸਮੁੰਦਰਾਂ ਸਹਿਤ 4,10,81,040 ਵਰਗ ਮੀਲ ਹੈ। ਅੰਤਰਗਤ ਸਮੁੰਦਰਾਂ ਨੂੰ ਛੱਡਕੇ ਇਸ ਦਾ ਖੇਤਰਫਲ 3,18,14,640 ਵਰਗ ਮੀਲ ਹੈ। ਵਿਸ਼ਾਲਤਮ ਮਹਾਸਾਗਰ ਨਾ ਹੁੰਦੇ ਹੋਏ ਵੀ ਇਸ ਦੇ ਅਧੀਨ ਸੰਸਾਰ ਦਾ ਸਭ ਤੋਂ ਵੱਡਾ ਜਲਪ੍ਰਵਾਹ ਖੇਤਰ ਹੈ। ਉੱਤਰੀ ਅੰਧਮਹਾਸਾਗਰ ਦੇ ਜਲਤਲ ਦਾ ਨਮਕੀਨਪਣ ਹੋਰ ਸਮੁੰਦਰਾਂ ਦੀ ਤੁਲਣਾ ਵਿੱਚ ਕਿਤੇ ਜਿਆਦਾ ਹੈ। ਇਸ ਦੀ ਅਧਿਕਤਮ ਮਾਤਰਾ 3.7 ਫ਼ੀਸਦੀ ਹੈ ਜੋ 20°-30° ਉੱਤਰਅਕਸ਼ਾਂਸ਼ਾਂ ਦੇ ਵਿੱਚ ਮੌਜੂਦ ਹੈ। ਹੋਰ ਭਾਗਾਂ ਵਿੱਚ ਨਮਕੀਨਪਣ ਮੁਕਾਬਲਤਨ ਘੱਟ ਹੈ।
ਚਾਹ (ਅੰਗਰੇਜ਼ੀ: Tea) ਇੱਕ ਪੀਣ ਵਾਲ਼ਾ ਮਹਿਕਦਾਰ ਪਦਾਰਥ ਹੈ। ਪਾਣੀ ਤੋਂ ਬਾਅਦ ਦੁਨੀਆਂ ਵਿੱਚ ਸਭ ਤੋਂ ਵੱਧ ਪੀਤਾ ਜਾਣ ਵਾਲ਼ਾ ਇਹ ਦੂਜਾ ਪਦਾਰਥ ਹੈ। ਇਸ ਦੀ ਖੋਜ ਦਸਵੀਂ ਸਦੀ ਵਿੱਚ ਚੀਨ ਵਿੱਚ ਹੋਈ। ਚਾਹ ਵਿੱਚ ਕੈਫ਼ੀਨ ਦੀ ਮੌਜੂਦਗੀ ਪੀਣ ਵਾਲੇ ਨੂੰ ਤਰੋਤਾਜ਼ਾ ਕਰ ਦਿੰਦੀ ਹੈ। ਚਾਹ ਦੇ ਪੌਦੇ ਦੇ ਮੂਲ ਸਥਾਨਾਂ ਵਿੱਚ ਪੂਰਬੀ ਚੀਨ, ਦੱਖਣ ਪੂਰਬੀ ਚੀਨ, ਮਿਆਂਮਾਰ ਅਤੇ ਭਾਰਤ ਦਾ ਇਲਾਕਾ ਆਸਾਮ ਸ਼ਾਮਿਲ ਹਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਬੋਲੀਵੀਆ, ਅਧਿਕਾਰਕ ਤੌਰ 'ਤੇ ਬੋਲੀਵੀਆ ਦਾ ਬਹੁ-ਕੌਮੀ ਮੁਲਕ (ਸਪੇਨੀ: Estado Plurinacional de Bolivia, ਕੇਚੂਆ: Bulivya Mamallaqta}}, ਆਈਮਾਰਾ: Wuliwya Suyu}}), ਦੱਖਣੀ ਅਮਰੀਕਾ ਦਾ ਇੱਕ ਘਿਰਿਆ ਹੋਇਆ ਦੇਸ਼ ਹੈ। ਇਸਦੀਆਂ ਹੱਦਾਂ ਉੱਤਰ ਅਤੇ ਪੂਰਬ ਵੱਲ ਬ੍ਰਾਜ਼ੀਲ, ਦੱਖਣ ਵੱਲ ਅਰਜਨਟੀਨਾ ਅਤੇ ਪੈਰਾਗੁਏ, ਦੱਖਣ-ਪੱਛਮ ਵੱਲ ਚਿਲੀ ਅਤੇ ਪੱਛਮ ਵੱਲ ਪੇਰੂ ਨਾਲ ਲੱਗਦੀਆਂ ਹਨ।
ਮਹਾਂ ਸ਼ਿਵਰਾਤਰੀ ਇੱਕ ਹਿੰਦੂ ਤਿਉਹਾਰ ਹੈ ਜੋ ਸ਼ਿਵ ਜੀ ਪ੍ਰਤੀ ਪੂਜਾ ਭਾਵ ਕਰ ਕੇ ਹਰ ਸਾਲ ਮਨਾਇਆ ਜਾਂਦਾ ਹੈ। ਭਾਰਤੀ ਮਿਥ ਅਨੁਸਾਰ ਇਸ ਦਿਨ ਸ਼ਿਵ ਜੀ ਦਾ ਪਾਰਵਤੀ ਨਾਲ ਵਿਆਹ ਹੋਇਆ ਸੀ। ਇਸ ਦਾ ਵਰਤ ਫੱਗਣ ਮਹੀਨੇ ਦੇ ਪਹਿਲੇ ਪੱਖ ਦੀ ਚੌਦਸ ਨੂੰ ਕੀਤਾ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਭਗਵਾਨ ਸ਼ੰਕਰ ਇਸ ਦਿਨ ਦੇਸ਼ ਦੇ ਸਭ ਸ਼ਿਵਲਿੰਗਾਂ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਦਿਨ ਹਰ ਥਾਂ ਉੱਤੇ ਸ਼ਿਵ ਮੰਦਿਰਾਂ ਵਿੱਚ ਭਗਵਾਨ ਸ਼ਿਵ ਜੀ ਦੀ ਪੂਜਾ ਕੀਤੀ ਜਾਂਦੀ ਹੈ। ਵਿਸ਼ਵਾਸ ਕੀਤਾ ਜਾਂਦਾ ਹੈ ਕਿ ਜਿਹੜਾ ਪ੍ਰਾਣੀ ਇਸ ਸ਼ਿਵਰਾਤਰੀ ਨੂੰ ਨਿਰਜਲ ਰਹਿ ਕੇ ਵਰਤ ਕਰਦਾ ਹੈ, ਸ਼ਿਵ ਜੀ ਦੀ ਪੂਜਾ ਕਰਦਾ ਹੈ, ਰਾਤ ਭਰ ਜਗਰਾਤਾ ਕਰ ਕੇ ਸਤਿਸੰਗ ਅਤੇ ਕੀਰਤਨ ਕਰਦਾ ਹੈ, ਉਸ ਨੂੰ ਸ਼ਿਵ ਲੋਕ ਦੀ ਪ੍ਰਾਪਤੀ ਹੁੰਦੀ ਹੈ।
ਲੂਈਜ਼ੀਆਨਾ (/luːˌiːziˈænə/ or /ˌluːziˈænə/; ਫ਼ਰਾਂਸੀਸੀ: État de Louisiane, [lwizjan] ( ਸੁਣੋ); ਲੂਈਜ਼ੀਆਨਾ ਕ੍ਰਿਓਲ: Léta de la Lwizyàn) ਸੰਯੁਕਤ ਰਾਜ ਦੇ ਦੱਖਣੀ ਖੇਤਰ ਵਿੱਚ ਸਥਿੱਤ ਇੱਕ ਰਾਜ ਹੈ। ਇਹ ਪੰਜਾਹ ਸੰਯੁਕਤ ਰਾਜਾਂ ਵਿੱਚੋਂ 25ਵਾਂ ਸਭ ਤੋਂ ਵੱਧ ਅਬਾਦੀ ਵਾਲਾ ਅਤੇ 31ਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਬਾਤੋਂ ਰੂਜ ਅਤੇ ਸਭ ਤੋਂ ਵੱਡਾ ਸ਼ਹਿਰ ਨਿਊ ਔਰਲਿਆਂਜ਼ ਹੈ। ਇਹ ਇੱਕੋ-ਇੱਕ ਰਾਜ ਹੈ ਜਿਸਦੇ ਰਾਜਸੀ ਵਿਭਾਗਾਂ ਨੂੰ ਕਾਊਂਟੀਆਂ ਦੀ ਥਾਂ ਪਾਦਰੀ-ਸੂਬੇ ਕਿਹਾ ਜਾਂਦਾ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਬਾਹਰੇਨ (ਅਰਬੀ: مملكة البحرين ਮੁਮਲਿਕਤ ਅਲ - ਬਹਰਈਨ) ਜੰਬੂਦੀਪ ਵਿੱਚ ਸਥਿਤ ਇੱਕ ਦੇਸ਼ ਹੈ। ਇਸ ਦੀ ਰਾਜਧਾਨੀ ਹੈ ਮਨਾਮਾ। ਇਹ ਅਰਬ ਜਗਤ ਦਾ ਇੱਕ ਹਿੱਸਾ ਹੈ ਜੋ ਇੱਕ ਟਾਪੂ ਉੱਤੇ ਬਸਿਆ ਹੋਇਆ ਹੈ। ਬਹਿਰੀਨ 1971 ਵਿੱਚ ਆਜਾਦ ਹੋਇਆ ਅਤੇ ਸੰਵਿਧਾਨਕ ਰਾਜਤੰਤਰ ਦੀ ਸਥਾਪਨਾ ਹੋਈ, ਜਿਸਦਾ ਪ੍ਰਮੁੱਖ ਅਮੀਰ ਹੁੰਦਾ ਹੈ। 1975 ਵਿੱਚ ਨੈਸ਼ਨਲ ਅਸੇਂਬਲੀ ਭੰਗ ਹੋਈ, ਜੋ ਹੁਣ ਤੱਕ ਬਹਾਲ ਨਹੀਂ ਹੋ ਪਾਈ ਹੈ। 1990 ਵਿੱਚ ਕੁਵੈਤ ਉੱਤੇ ਇਰਾਕ ਦੇ ਹਮਲੇ ਦੇ ਬਾਅਦ ਬਹਿਰੀਨ ਸੰਯੁਕਤ ਰਾਸ਼ਟਰਸੰਘ ਦਾ ਮੈਂਬਰ ਬਣਿਆ।
ਦੋ ਜਾਂ ਦੋ ਤੋਂ ਵੱਧ ਸੰਪੂਰਨ ਸ਼ਬਦਾਂ ਦੇ ਸੁਮੇਲ ਨਾਲ ਸਿਰਜਿਆ ਨਵਾਂ ਸ਼ਬਦ ਸਮਾਸ ਕਹਿਲਾਉਂਦਾ ਹੈ। ਇਸ ਦੀ ਸਿਰਜਣਾ ਦਾ ਬਾਕਾਇਦਾ ਵਿਧੀ-ਵਿਧਾਨ ਤੇ ਉਦੇਸ਼ ਹੁੰਦਾ ਹੈ। ਪੰਜਾਬੀ ਭਾਸ਼ਾ ਵਿੱਚ ਮੌਜੂਦ ਸਮਾਸਾਂ ਦੇ ਅਧਿਐਨ ਉਪਰੰਤ ਇਸ ਬਾਰੇ ਜੋ ਪੱਖ ਦ੍ਰਿਸ਼ਟੀਗੋਚਰ ਹੋਏ ਹਨ, ਉਨ੍ਹਾਂ ਵਿੱਚੋਂ ਪ੍ਰਮੁੱਖ ਪੱਖ ਨਿਮਨ-ਅੰਕਿਤ ਹਨ: 1. ਜਦੋਂ ਦੋ ਵਿਭਿੰਨ ਸ਼ਬਦਾਂ ਦੇ ਵਿਭਿੰਨ ਸੰਕਲਪ ਮਿਲ ਕੇ ਇਕ ਸਾਂਝੇ ਸੰਕਲਪ ਨੂੰ ਜਨਮ ਦਿੰਦੇ ਹਨ। ਜਿਵੇਂ ਹੱਥਕਡ਼ੀ। ਇਸ ਸਮਾਸ ਵਿੱਚ ਹੱਥ ਤੇ ਕਡ਼ੀ (ਜੰਜ਼ੀਰ) ਦੋ ਵਿਭਿੰਨ ਸੰਕਲਪਾਂ (ਅਰਥਾਂ) ਵਾਲੇ ਸ਼ਬਦ ਹਨ ਪਰ ਇਨ੍ਹਾਂ ਦਾ ਸਮਾਸ ਦੋਹਾਂ ਦੇ ਸਾਂਝੇ ਅਰਥਾਂ ਵਿੱਚ ਪ੍ਰਗਟ ਹੋਇਆ ਹੈ। ਕਹਿਣ ਦਾ ਭਾਵ ਹੈ ਕਿ ‘ਹੱਥਕਡ਼ੀ’ ਹੱਥ ਨੂੰ ਲਗਾਉਣ ਵਾਲੀ ਕਡ਼ੀ ਹੈ। ਪੰਜਾਬੀ ਵਿੱਚ ਅਜਿਹੇ ਸਮਾਸਾਂ ਦੀ ਭਰਮਾਰ ਹੈ ਜਿਵੇਂ- ਚਾਰਦੀਵਾਰੀ, ਆਤਮ-ਹੱਤਿਆ, ਕਬਰਿਸਥਾਨ (ਕਬਰਿਸਤਾਨ), ਸ਼ਮਸ਼ਾਨਘਾਟ, ਧੋਬੀਘਾਟ, ਜ਼ਿਕਰਯੋਗ, ਤਸੱਲੀਬਖਸ਼, ਉਦੇਸ਼ਪੂਰਨ, ਬਦਚਲਨ ਆਦਿ। 2. ਜਿੱਥੇ ਉਪਰੋਕਤ ਵੰਨਗੀ ਵਿੱਚ ਦੋ ਵਿਭਿੰਨ ਸ਼ਬਦ ਸਮਾਸ ਵਿੱਚ ਆਪਣੇ ਸੰਪੂਰਨ ਰੂਪ ਵਿੱਚ ਸੁਰੱਖਿਅਤ ਰਹਿੰਦੇ ਹਨ, ਉੱਥੇ ਦੂਸਰੀ ਵੰਨਗੀ ਵਿੱਚ ਉਨ੍ਹਾਂ ਦੇ ਸਮਾਸ ਵਿੱਚ ਪਹਿਲੇ ਦੀ ਆਖਰੀ ਧੁਨੀ (ਭਾਵਅੰਸ਼) ਤੇ ਦੂਸਰੇ ਦੇ ਪਹਿਲੀ ਧੁਨੀ ਸੰਧੀ ਕਰਕੇ ਆਪੋ-ਆਪਣੇ ਸ਼ਬਦ ਦਾ ਰੂਪ ਬਦਲ ਦਿੰਦੀ ਹੈ ਅਤੇ ਇਹ ਮਹਿਸੂਸ ਹੀ ਨਹੀਂ ਹੁੰਦਾ ਕਿ ਨਵਾਂ ਸ਼ਬਦ ਸਮਾਸ ਹੈ ਜਿਵੇਂ:- ਆਮਦਨ ਸਮਾਸ ਹੈ ਜੋ ਆਮਦ + ਧਨ ਦਾ ਸੁਮੇਲ ਹੈ ਅਰਥਾਤ, ਜੋ ਧਨ ਕਿਸੇ ਪਾਸ ਆਮਦ ਕਰਦਾ ਹੈ (ਆਉਂਦਾ ਹੈ) ਉਹ ਆਮਦਨ ਕਹਿਲਾਉਂਦਾ ਹੈ। 3.
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਗੁਜਰਾਤ ਲਾਇਨਜ਼ ਇੱਕ ਕ੍ਰਿਕਟ ਟੀਮ ਹੈ ਜੋ ਰਾਜਕੋਟ, ਗੁਜਰਾਤ ਤੇ ਆਧਾਰਿਤ ਹੈ ਅਤੇ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਖੇਡਦੀ ਹੈ। ਇਹ ਟੀਮ ਸਿਰਫ ਦੋ ਸੀਜ਼ਨਾਂ ਲਈ (2016 ਅਤੇ 2017) ਚੁਣੀ ਗਈ ਹੈ। 2013 ਦੇ ਸਪਾਟ ਫਿਕਸਿੰਗ ਮਾਮਲੇ ਤਹਿਤ ਦੋ ਟੀਮਾਂ ਦੇ ਖੇਡਣ ਤੇ ਰੋਕ ਲਗਾਈ ਗਈ ਸੀ ਅਤੇ ਦੋ ਨਵੀਆਂ ਟੀਮਾਂ ਚੁਣਨ ਦਾ ਐਲਾਨ ਕੀਤਾ ਗਿਆ ਸੀ, ਇਨ੍ਹਾ ਦੋ ਵਿੱਚੋਂ ਗੁਜਰਾਤ ਲਾਇਨਜ਼ ਟੀਮ ਇੱਕ ਹੈ ਜੋ ਚੁਣੀ ਗਈ ਹੈ। ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਸੁਰੇਸ਼ ਰੈਨਾ ਇਸ ਟੀਮ ਦੇ ਕਪਤਾਨ ਚੁਣੇ ਗਏ ਹਨ। ਵੀਵੋ ਆਈਪੀਐਲ 10 ਲਈ ਗੁਜਰਾਤ ਲਾਇਨਜ਼ ਟੀਮ ਖਿਡਾਰੀ: 1. ਸੁਰੇਸ਼ ਰੈਨਾ (ਕਪਤਾਨ) 2. Akshdeep Nath 3.
ਕੁਲਵੰਤ ਸਿੰਘ ਵਿਰਕ (Kulwant Singh Virk) (20 ਮਈ 1921 – 24 ਦਸੰਬਰ 1987) ਸਮਕਾਲੀ ਪੰਜਾਬੀ ਸਾਹਿਤ ਦੇ ਇੱਕ ਉਘੇ ਲੇਖਕ ਹਨ। ਉਨ੍ਹਾਂ ਨੇ ਮੁੱਖ ਤੌਰ ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਉਨ੍ਹਾਂ ਦੀ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਦਮਾ ਜਾਂ ਸਾਹ ਦਾ ਰੋਗ ਸਾਹ ਦੀਆਂ ਨਾਲੀਆਂ ਦਾ ਇੱਕ ਬਹੁਤ ਹੀ ਆਮ ਚਿਰਕਾਲੀਨ ਸੋਜ਼ਸ਼ਕਾਰੀ ਰੋਗ ਹੈ ਜਿਸ ਦੇ ਲੱਛਣ ਬਦਲਨਹਾਰ ਅਤੇ ਵਾਰ-ਵਾਰ ਆਉਣ ਵਾਲੀਆਂ, ਮੁੜਵੇਂ ਹਵਾ ਦੇ ਵਹਾਅ ਵਿੱਚ ਆਉਂਦੀਆ ਔਕੜਾਂ ਅਤੇ ਨਾੜੀਆਂ ਦਾ ਖਿੱਚਿਆ ਜਾਣਾ ਹਨ। ਆਮ ਲੱਛਣ ਹਨ ਸਾਂ-ਸਾਂ ਦੀ ਅਵਾਜ਼, ਖੰਘ, ਛਾਤੀ ਦਾ ਖਿਚਾਅ ਅਤੇ ਸਾਹ ਔਖਾ ਹੋਣਾ।ਦਮੇ ਦਾ ਕਾਰਨ ਜਣਨ ਅਤੇ ਜਲਵਾਯੂ ਸਬੰਧਤ ਕਾਰਨਾਂ ਦਾ ਮਿਸ਼ਰਣ ਮੰਨਿਆ ਜਾਂਦਾ ਹੈ। ਇਸ ਰੋਗ ਦੀ ਪਛਾਣ ਲੱਛਣਾਂ ਦੀ ਸ਼ੈਲੀ, ਸਮੇਂ ਮੁਤਾਬਕ ਇਲਾਜ ਪ੍ਰਤੀ ਹੁੰਗਾਰਾ ਅਤੇ ਸਪਾਈਰੋਮੀਟਰੀ ਉੱਤੇ ਅਧਾਰਤ ਹੈ। ਇਲਾਜੀ ਤੌਰ ਉੱਤੇ ਇਸ ਦਾ ਵਰਗੀਕਰਨ ਲੱਛਣਾਂ ਦੀ ਵਾਰਵਾਰਤਾ, ਇੱਕ ਸਕਿੰਟ FEV1 ਵਿੱਚ ਜਬਰੀ ਕੱਢੇ ਸਾਹ ਦੀ ਮਾਤਰਾ ਅਤੇ ਸਿਖਰੀ ਸਾਹ-ਨਿਕਾਸ ਵਹਾਅ ਦਰ ਦੇ ਅਧਾਰ ਉੱਤੇ ਹੁੰਦਾ ਹੈ।
ਯੁਵਰਾਜ ਸਿੰਘ ( ਉਚਾਰਨ ) (ਜਨਮ 12 ਦਸੰਬਰ 1981) ਇੱਕ ਭਾਰਤੀ ਅੰਤਰ-ਰਾਸ਼ਟਰੀ ਕ੍ਰਿਕਟ ਖਿਡਾਰੀ ਹੈ, ਜੋ ਕਿ ਆਲ-ਰਾਊਂਡਰ ਵਜੋਂ ਖੇਡਦਾ ਹੈ। ਯੁਵਰਾਜ ਇੱਕ ਖੱਬੂ ਬੱਲੇਬਾਜ਼ ਅਤੇ ਖੱਬੂ-ਗੇਂਦਬਾਜ਼ ਹੈ। ਯੁਵਰਾਜ ਸਿੰਘ ਇੱਕ ਪੰਜਾਬੀ ਪਰਿਵਾਰ ਨਾਲ ਸੰਬੰਧ ਰੱਖਦਾ ਹੈ। ਯੂਵੀ ਭਾਰਤ ਦੇ ਸਾਬਕਾ ਕ੍ਰਿਕਟ ਖਿਡਾਰੀ, ਤੇਜ਼ ਗੇਂਦਬਾਜ਼ ਅਤੇ ਪੰਜਾਬੀ ਸਿਨੇਮਾ ਦੇ ਅਦਾਕਾਰ ਯੋਗਰਾਜ ਸਿੰਘ ਦਾ ਪੁੱਤਰ ਹੈ। ਯੁਵਰਾਜ ਸਿੰਘ ਸੰਨ 2000 ਤੋਂ ਭਾਰਤੀ ਕ੍ਰਿਕਟ ਟੀਮ ਦਾ ਮੈਂਬਰ ਹੈ ਅਤੇ ਉਸਨੇ ਆਪਣਾ ਪਹਿਲਾ ਟੈਸਟ ਮੈਚ ਅਕਤੂਬਰ, 2003 ਵਿੱਚ ਖੇਡਿਆ। ਯੂਵੀ 2007-2008 ਦੌਰਾਨ ੲਿੱਕ ਦਿਨਾ ਮੈਚਾਂ ਵਿੱਚ ਸਾਬਕਾ ਕਪਤਾਨ ਵੀ ਰਿਹਾ। ਯੁਵਰਾਜ ਸਿੰਘ ਨੂੰ ਆੲੀਸੀਸੀ ਕ੍ਰਿਕਟ ਵਿਸ਼ਵ ਕੱਪ 2011 ਵਿੱਚ ਉਸਦੇ ਸ਼ਾਨਦਾਰ ਪ੍ਰਦਰਸ਼ਨ ਲੲੀ ਮੈਨ ਆਫ ਦ ਟੂਰਨਾਮੈਂਟ ਵੀ ਚੁਣਿਆ ਗਿਆ ਅਤੇ '2007 ਆੲੀਸੀਸੀ ਵਿਸ਼ਵ ਟਵੰਟੀ-ਟਵੰਟੀ ਕੱਪ' ਵਿੱਚ ਵੀ ਉਸਦਾ ਬਹੁਤ ਅਹਿਮ ਯੋਗਦਾਨ ਸੀ। ੲਿਸ ਤਰ੍ਹਾਂ ਦੋਵੇਂ ਹੀ ਟੂਰਨਾਮੈਂਟ ਭਾਰਤ ਨੇ ਜਿੱਤੇ ਸਨ।
ੲਿੰਡੀਅਨ ਪ੍ਰੀਮੀਅਰ ਲੀਗ (ਆੲੀ.ਪੀ.ਐੱਲ.) ੲਿੱਕ ਭਾਰਤ ਵਿੱਚ ਹੋਣ ਵਾਲੀ ਕ੍ਰਿਕਟ ਪ੍ਰਤੀਯੋਗਤਾ ਹੈ, ਜਿਸ ਵਿੱਚ ਭਾਰਤ ਦੇ ਵੱਖ-ਵੱਖ ਸ਼ਹਿਰਾਂ ਦੀਆਂ ਨਾਮਜ਼ਦ ਟੀਮਾਂ ਭਾਗ ਲੈਂਦੀਆਂ ਹਨ। ੲਿਹ ਲੀਗ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਮੈਂਬਰ ਲਲਿਤ ਮੋਦੀ ਦੁਆਰਾ 2007 ਵਿੱਚ ਸ਼ੁਰੂ ਕੀਤੀ ਗੲੀ ਸੀ ਅਤੇ ਹਰ ਸਾਲ ਅਪ੍ਰੈਲ-ਮੲੀ ਮਹੀਨੇ ਵਿੱਚ ਕਰਵਾੲੀ ਜਾਂਦੀ ਹੈ। ੲਿੰਡੀਅਨ ਪ੍ਰੀਮੀਅਰ ਲੀਗ ਦੁਨੀਆ ਦੀਆਂ ਬਿਹਤਰੀਨ ਕ੍ਰਿਕਟ ਲੀਗਾਂ ਵਿੱਚੋਂ ੲਿੱਕ ਹੈ ਅਤੇ ਦੁਨੀਆ ਦੀ ਛੇਵੀਂ ਸਭ ਤੋਂ ਮਸ਼ਹੂਰ ਖੇਡ ਲੀਗ ਹੈ। ਸਪਾਂਸਰ ਦੇ ਕਾਰਣਾਂ ਲਈ ਆਧਿਕਾਰਿਕ ਤੌਰ ਤੇ ਵਿਵੋ ਇੰਡੀਅਨ ਪ੍ਰੀਮੀਅਰ ਲੀਗ ਵੀ ਕਿਹਾ ਜਾਂਦਾ ਹੈ। ਟਵੰਟੀ-20 ਕ੍ਰਿਕਟ ਨੂੰ ਇਕ ਨਵੇਂ ਅੰਦਾਜ਼ ਵਿੱਚ ਪੇਸ਼ ਕਰਕੇ, ਫਿਲਮੀ ਸਿਤਾਰਿਆਂ ਨੂੰ ਕ੍ਰਿਕਟ ਦੇ ਨਾਲ ਜੋੜ ਕੇ ਅਤੇ ਵੱਖ-ਵੱਖ ਦੇਸ਼ਾਂ ਦੇ ਖਿਡਾਰੀਆਂ ਨੂੰ ਇਕੱਠਾ ਕਰਕੇ ਬਣਾਈਆਂ ਗਈਆਂ ਟੀਮਾਂ ਵਿਚਾਲੇ ਮੈਚ ਕਰਾਉਣੇ ਆਈ. ਪੀ.ਐਲ.
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,037 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਮਾਇਆ ਸਭਿਅਤਾ ਅਮਰੀਕਾ ਦੀ ਪ੍ਰਚੀਨ ਮਾਇਆ ਸਭਿਅਤਾ ਗਵਾਟੇਮਾਲਾ, ਮੈਕਸੀਕੋ, ਹੋਂਡੁਰਾਸ ਅਤੇ ਯੂਕਾਟਨ ਪ੍ਰਾਯਦੀਪ ਵਿੱਚ ਸਥਾਪਤ ਸੀ। ਮਾਇਆ ਸਭਿਅਤਾ ਮੈਕਸੀਕੋ ਦੀ ਇੱਕ ਮਹੱਤਵਪੂਰਣ ਸਭਿਅਤਾ ਸੀ। ਇਸ ਸਭਿਅਤਾ ਦਾ ਸ਼ੁਰੂ 1500 ਈ0 ਪੂ0 ਵਿੱਚ ਹੋਇਆ।ਇਹ ਸਭਿਅਤਾ 300 ਈ0 ਤੋਂ 900 ਈ0 ਦੇ ਦੌਰਾਨ ਆਪਣੀ ਉੱਨਤੀ ਦੇ ਸਿਖਰ ਉੱਤੇ ਪਹੁੰਚੀ। ਇਸ ਸਭਿਅਤਾ ਦੇ ਮਹੱਤਵਪੂਰਣ ਕੇਂਦਰ ਮੈਕਸਿਕੋ, ਗਵਾਟੇਮਾਲਾ, ਹੋਂਡੁਰਾਸ ਅਤੇ ਅਲ - ਸੈਲਵਾੜੋਰ ਵਿੱਚ ਸਨ। ਹਾਲਾਂਕਿ ਮਾਇਆ ਸਭਿਅਤਾ ਦਾ ਅੰਤ 16 ਵੀ ਸ਼ਤਾਬਦੀ ਵਿੱਚ ਹੋਇਆ ਪਰ ਇਸ ਪਤਨ 11 ਵੀ ਸ਼ਤਾਬਦੀ ਵਲੋਂ ਸ਼ੁਰੂ ਹੋ ਗਿਆ ਸੀ। ਰਾਜੇ ਦੇ ਸਿੰਹਾਸਨ ਉੱਤੇ ਬੈਠਦੇ ਸਮੇ ਦੇਵਤਿਆਂ ਨੂੰ ਖੁਸ਼ ਕਰਣ ਦੇ ਉਦੇਸ਼ ਵਜੋਂ ਮਨੁੱਖਾਂ ਦੀ ਬਲੀ ਦਿੱਤੀ ਜਾਂਦੀ ਸੀ। ਰਾਜਾ ਅਭਿਜਾਤ ਵਰਗ ਅਤੇ ਪੁਰੋਹਿਤੋਂ ਦੀ ਸਹਾਇਤਾ ਨਾਲ ਸ਼ਾਸਨ ਚਲਾਂਦਾ ਸੀ। ਰਾਜਾ ਸ਼ਾਨਦਾਰ ਮਹਿਲਾਂ ਵਿੱਚ ਰਹਿੰਦਾ ਸੀ। ਉਸ ਦੀ ਸੇਵਾ ਵਿੱਚ ਵੱਡੀ ਗਿਣਤੀ ਵਿੱਚ ਲੋਗ ਦਾਸ ਅਤੇ ਦਾਸੀਆਂ ਹੁੰਦੇ ਸਨ।