ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਕੌਮਾਂਤਰੀ ਇਸਤਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਮਹਿਲਾ ਦਿਵਸ (ਅੰਗਰੇਜ਼ੀ:International Women's Day (IWD), ਮੁੱਢ ਵਿੱਚ "International Working Women's Day" ਕਿਹਾ ਜਾਂਦਾ ਸੀ) ਹਰ ਸਾਲ 8 ਮਾਰਚ ਨੂੰ ਵਿਸ਼ਵ ਪੱਧਰ 'ਤੇ ਮਨਾਇਆ ਜਾਂਦਾ ਹੈ। ਵਿਸ਼ਵ ਦੇ ਵਿਭਿੰਨ ਖੇਤਰਾਂ ਵਿੱਚ ਮਹਿਲਾਵਾਂ ਦੇ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਇਹ ਦਿਨ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ।
ਮਹਿਲਾ ਸਮਾਨਤਾ ਦਿਵਸ ਸਯੁੰਕਤ ਰਾਜ ਸੰਵਿਧਾਨ ਨੂੰ 1920 ਦੇ ਸੰਸ਼ੋਧਨ (ਸੋਧ XIX) ਨੂੰ ਅਪਣਾਉਣ ਦੀ ਯਾਦਗਾਰ ਮਨਾਉਣ ਲਈ 26 ਅਗਸਤ ਨੂੰ ਸਯੁੰਕਤ ਰਾਜ ਵਿੱਚ ਮਨਾਇਆ ਜਾਂਦਾ ਹੈ, ਜਿਸ ਨਾਲ ਰਾਜਾਂ ਅਤੇ ਸੰਘੀ ਸਰਕਾਰ ਨੂੰ ਸਯੁੰਕਤ ਰਾਜ ਦੇ ਨਾਗਰਿਕਾਂ ਨੂੰ ਵੋਟ ਦੇਣ ਦੇ ਅਧਿਕਾਰ ਤੋਂ ਇਨਕਾਰ ਕਰਨ ਦੀ ਮਨਾਹੀ ਹੈ। ਇਹ ਪਹਿਲੀ ਵਾਰ 1973 ਵਿੱਚ ਮਨਾਇਆ ਗਿਆ ਸੀ ਅਤੇ ਹਰ ਸਾਲ ਸੰਯੁਕਤ ਰਾਜ ਦੇ ਰਾਸ਼ਟਰਪਤੀ ਦੁਆਰਾ ਐਲਾਨ ਕੀਤਾ ਜਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਮਾਰਚ 2019 ਮੁਤਾਬਿਕ ਇਸ ਵਿਕੀ ’ਤੇ 31,057 ਲੇਖ ਹਨ ਅਤੇ ਇਸ ਦੇ ਕੁੱਲ 27,379 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,56,497 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.20 (f929e2a) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਸਿੱਖਿਆ ਸ਼ਾਸਤਰ (ਅੰਗਰੇਜ਼ੀ: Pedagogy) ਅਧਿਆਪਨ ਦੀ ਕਲਾ ਅਤੇ ਵਿਗਿਆਨ ਨੂੰ ਕਿਹਾ ਜਾਂਦਾ ਹੈ। ਇਸ ਵਿੱਚ ਇਹ ਅਧਿਐਨ ਕੀਤਾ ਜਾਂਦਾ ਹੈ ਕਿ ਸਭ ਤੋਂ ਵਧੀਆ ਢੰਗ ਨਾਲ ਕਿਵੇਂ ਪੜ੍ਹਾਇਆ ਜਾ ਸਕਦਾ ਹੈ। ਇਸਦਾ ਟੀਚਾ ਸਧਾਰਨ ਸਿੱਖਿਆ(ਮਨੁੱਖ ਦਾ ਸੰਪੂਰਨ ਵਿਕਾਸ) ਤੋਂ ਲੈਕੇ ਵਿਸ਼ੇਸ਼ ਸਿੱਖਿਆ(ਵਿਸ਼ੇਸ਼ ਮੁਹਾਰਤ ਹਾਸਿਲ ਕਰਨ ਲਈ) ਤੱਕ ਹੋ ਸਕਦਾ ਹੈ। ਉਦਾਹਰਨ ਦੇ ਤੌਰ ਉੱਤੇ ਪਾਉਲੋ ਫ਼ਰੇਰੇ ਆਪਣੇ ਪੜ੍ਹਾਉਣ ਦੇ ਤਰੀਕੇ ਨੂੰ "ਆਲੋਚਨਾਤਮਕ ਸਿੱਖਿਆ ਸ਼ਾਸਤਰ" ਕਹਿੰਦਾ ਸੀ। ਪੈਡਗੋਜੀ (/ pɛdəddi /) ਉਹ ਅਨੁਸ਼ਾਸ਼ਨ ਹੈ ਜੋ ਅਧਿਆਪਨ ਦੇ ਸਿਧਾਂਤ ਅਤੇ ਅਭਿਆਸ ਨਾਲ ਸਬੰਧਤ ਹੈ ਅਤੇ ਇਹ ਇਸ ਤੱਥ ਤੇ ਧਿਆਨ ਦਿੰਦਾ ਹੈ ਕਿ ਅਧਿਆਪਨ ਕਿਵੇਂ ਵਿਦਿਆਰਥੀ ਨੂੰ ਸਿੱਖਣ ਨੂੰ ਪ੍ਰਭਾਵਿਤ ਕਰਦਾ ਹੈ।.
ਸ੍ਰੀ ਗੁਰੂ ਨਾਨਕ ਦੇਵ ਜੀ ਉਚਾਰਨ (15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਦੇ ਮਹੀਨੇ ਵਿੱਚ ਅਲੱਗ-ਅਲੱਗ ਮਿਤੀ ਨੂੰ ਆਉਂਦੀ ਹੈ।ਗੁਰੂ ਨਾਨਕ ਦੇਵ ਜੀ ਨੇ ਦੂਰ-ਦੂਰ ਤੱਕ ਯਾਤਰਾ ਕੀਤੀ ਅਤੇ ਲੋਕਾਂ ਨੂੰ ਇੱਕ ਪਰਮੇਸ਼ਰ ਹੋਣ ਦਾ ਸੰਦੇਸ਼ ਦਿੱਤਾ ਜੋ ਆਪਣੀ ਹਰ ਇੱਕ ਰਚਨਾ ਵਿੱਚ ਵਾਸ ਕਰਦਾ ਹੈ ਅਤੇ ਅਨਾਦਿ ਸੱਚ ਨੂੰ ਦਰਸਾਉਂਦਾ ਹੈ। ਉਹਨਾਂ ਨੇ ਇਕ ਅਨੋਖਾ ਅਧਿਆਤਮਿਕ, ਸਮਾਜਕ, ਅਤੇ ਰਾਜਨੀਤਕ ਪਲੇਟਫਾਰਮ ਤਿਆਰ ਕੀਤਾ ਜੋ ਸਮਾਨਤਾ, ਭਰੱਪਣ ਦਾ ਪਿਆਰ, ਭਲਾਈ, ਅਤੇ ਸਦਭਾਵਨਾ 'ਤੇ ਆਧਾਰਿਤ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਨਾਨਕ ਦੇ ਸ਼ਬਦ, 974 ਕਾਵਿਕ ਭਜਨਾਂ ਦੇ ਰੂਪ ਵਿਚ ਦਰਜ਼ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਮੁੱਖ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸ਼ਟ ਹਨ। ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ (ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ), ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਆਸਟਰੇਲੀਆ/ਨਿਊਜ਼ੀਲੈਡ ਪੰਜਾਬੀ ਲੇਖਕ ਮਨਜੀਤ ਬੋਪਾਰਾਏ, ਬ੍ਰਿਸਬੇਨ1) ਮੁੱਠੀ ਭਰ ਸਵਾਹ - ਕਾਵਿ-ਸੰਗ੍ਰਹਿ ਰੁਪਿੰਦਰ ਸੋਜ਼, ਬ੍ਰਿਸਬੇਨ 1) ਸੰਨਾਟਾ ਬੋਲਦਾ - ਗ਼ਜ਼ਲ-ਸੰਗ੍ਰਹਿ ਹਰਕੀ ਵਿਰਕ, ਬ੍ਰਿਸਬੇਨ 1) ਤਿਤਲੀਆਂ ਦੀ ਵੇਦਨਾ - ਕਾਵਿ-ਸੰਗ੍ਰਹਿ ਅਮਨ ਭੰਗੂ, ਬ੍ਰਿਸਬੇਨ 1) ਅੱਖਰਾਂ ਦੇ ਸਿਰਨਾਵੇਂ - ਕਾਵਿ-ਸੰਗ੍ਰਹਿ ਹਰਮਨਦੀਪ ਗਿੱਲ, ਬ੍ਰਿਸਬੇਨ1) ਨਵੀਂ ਦੁਨੀਆਂ ਦੇ ਬਸ਼ਿੰਦਿਓ - ਕਾਵਿ-ਸੰਗ੍ਰਹਿ2) ਸੰਨਦ ਰਹੇ ਯਾਰੋ - ਕਾਵਿ-ਸੰਗ੍ਰਹਿ ਜਸਵੰਤ ਵਾਗਲਾ, ਬ੍ਰਿਸਬੇਨ 1) ਹਾਦਸਿਆਂ ਦਾ ਜੰਗਲ - ਗ਼ਜ਼ਲ ਸੰਗ੍ਰਹਿ 2) ਝਾਂਜਰ - ਗ਼ਜ਼ਲ ਸੰਗ੍ਰਹਿ ਡਾ. ਦਵਿੰਦਰ ਜੀਤਲਾ, ਸਿਡਨੀ 1) ਸੋਚਾਂ ਦਾ ਸਿਲਸਿਲਾ - ਕਾਵਿ ਸੰਗ੍ਰਹਿ ਮਿੰਟੂ ਬਰਾੜ,ਐਡੀਲੇਡ 1) ਕੈਂਗਰੂਨਾਮਾ - ਨਿਬੰਧ ਸੰਗ੍ਰਹਿ [[ਹਰਮੰਦਰ ਕੰਗ, ਮੈਲਬੌਰਨ]] 1) ਵੱਖਰੀ ਮਿੱਟੀ ਵੱਖਰੇ ਰੰਗ- ਨਿਬੰਧ ਸੰਗ੍ਰਹਿ [[ਸਰਬਜੀਤ ਸੋਹੀ, ਬ੍ਰਿਸਬੇਨ]] 1) ਸੂਰਜ ਆਵੇਗਾ ਕੱਲ ਵੀ - ਕਾਵਿ ਸੰਗ੍ਰਹਿ 2) ਤਰਕਸ਼ ਵਿਚਲੇ ਹਰਫ - ਕਾਵਿ ਸੰਗ੍ਰਹਿ 3) ਲਹੂ ਵਿੱਚ ਮੌਲਦੇ ਗੀਤ - ਕਾਵਿ ਸੰਗ੍ਰਹਿ 4) ਸ਼ਬਦਾਂ ਦੀ ਪਰਵਾਜ਼ - ਸੰਪਾ: ਕਾਵਿ ਸੰਗ੍ਰਹਿ 5) ਪੰਜਾਂ ਪਾਣੀਆਂ ਦੇ ਗੀਤ- ਸੰਪਾ: ਗੀਤ ਸੰਗ੍ਰਹਿ 6) ਜਗਦੇ ਹਰਫ਼ਾਂ ਦੀ ਡਾਰ- ਸੰਪਾ: ਗ਼ਜ਼ਲ ਸੰਗ੍ਰਹਿ 7) ਜਗਦੇ ਹਰਫ਼ਾਂ ਦੀ ਲੋਅ - ਸ਼ਾਹਮੁੱਖੀ ਵਿੱਚ 8) ਵਿਦਰੋਹੀ ਸੁਰ ਦਾ ਪੁਨਰ ਉਥਾਨ- ਆਲੋਚਨਾ ਆਲੋਚਨਤਮਕ ਲੇਖ - ਡਾਕਟਰ ਅਨੂਪ ਸਿੰਘ 9) ਸਰਬਜੀਤ ਸੋਹੀ ਦਾ ਕਾਵਿ ਸੰਸਾਰ- ਥੀਸਿਜ਼, ਐਮ ਫਿਲ ਥੀਸਿਜ਼ - ਯਾਦਵਿੰਦਰ ਸਿੰਘ ਸੰਧੂ [[ਸੁਰਿੰਦਰ ਸਿਦਕ, ਐਡੀਲੇਡ]] 1) ਰੂਹ ਦੀ ਗਾਨੀ - ਗ਼ਜ਼ਲ ਸੰਗ੍ਰਹਿ 2) ਕੁੱਝ ਤਾਂ ਕਹਿ - ਗ਼ਜ਼ਲ ਸੰਗ੍ਰਹਿ [[ਰਮਨਪ੍ਰੀਤ ਕੌਰ, ਐਡੀਲੇਡ]] 1) ਰਸ਼ਨੂਰ - ਕਾਵਿ ਸੰਗ੍ਰਹਿ 2) ਮੈਂ ਮੁਖਾਤਿਬ ਹਾਂ- ਕਾਵਿ ਸੰਗ੍ਰਹਿ ਕੁਲਜੀਤ ਗ਼ਜ਼ਲ (ਮੈਲਬੌਰਨ) 25] ਤ੍ਰੇਲ ਜਹੇ ਮੋਤੀ- ਗ਼ਜ਼ਲ ਸੰਗ੍ਰਹਿ 26] ਦਿਲ ਕਰੇ ਤਾਂ ਖਤ ਲਿਖੀ- ਖਤ ਸੰਗ੍ਰਹਿ 27] ਰਾਗ ਮੁਹੱਬਤ- ਕਾਵਿ ਸੰਗ੍ਰਹਿ 28] ਇਹ ਪਰਿੰਦੇ ਸਿਆਸਤ ਨਹੀ ਜਾਣਦੇ- ਗ਼ਜ਼ਲ ਸੰਗ੍ਰਹਿ ਵਿਜੈ ਕੁਮਾਰ (ਮੈਲਬੌਰਨ) 29] ਸਮਾਈਲ- ਨਾਵਲ 30] ਰੂਹ ਦਾ ਸਾਗਰ- ਕਹਾਣੀ ਸੰਗ੍ਰਹਿ ਹਰਦੀਪ ਭੰਗੂ (ਸਿਡਨੀ) 31] ਪੀੜਾਂ ਦੇ ਪਰਛਾਵੇਂ- ਕਾਵਿ ਸੰਗ੍ਰਹਿ 32] ਦਰਦਾਂ ਦੇ ਦਰਿਆ- ਕਾਵਿ ਸੰਗ੍ਰਹਿ ਸ਼ੰਮੀ ਜਲੰਧਰੀ (ਐਡੀਲੇਡ) 33] ਵਤਨੋਂ ਦੂਰ- ਕਾਵਿ ਸੰਗ੍ਰਹਿ 34] ਗ਼ਮਾਂ ਦਾ ਸਫਰ- ਕਾਵਿ ਸੰਗ੍ਰਹਿ ਗਿਆਨੀ ਸੰਤੋਖ ਸਿੰਘ (ਸਿਡਨੀ) 35] ਸੱਚੇ ਦਾ ਸੱਚਾ ਢੋਆ- ਨਿਬੰਧ ਸੰਗ੍ਰਹਿ 36] ਊਜਲ ਕੈਹਾ ਚਿਲਕਣਾ- ਨਿਬੰਧ ਸੰਗ੍ਰਹਿ 37] ਯਾਦਾਂ ਭਰੀ ਚੰਗੇਰ- ਨਿਬੰਧ ਸੰਗ੍ਰਹਿ 38] ਬਾਤਾਂ ਬੀਤੇ ਦੀਆਂ- ਨਿਬੰਧ ਸੰਗ੍ਰਹਿ 39] ਜੋ ਵੇਖਿਆ ਸੋ ਆਖਿਆ- ਨਿਬੰਧ ਸੰਗ੍ਰਹਿ 40] ਸਿਧਰੇ ਲੇਖ- ਨਿਬੰਧ ਸੰਗ੍ਰਹਿ 41] ਸਾਦੇ-ਸਿਧਰੇ ਲੇਖ- ਨਿਬੰਧ ਸੰਗ੍ਰਹਿ 42] ਜਿੰਨੇ ਮੂੰਹ ਓਨੀਆਂ ਗੱਲਾਂ- ਨਿਬੰਧ ਸੰਗ੍ਰਹਿ ਡਾ.
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਰੀਤਾ ਲੇਵੀ-ਮੋਨਤਾਲਚੀਨੀ (ਇਤਾਲਵੀ ਉਚਾਰਨ: [ˈriːta ˈlɛːvi montalˈtʃiːni]; 22 ਅਪਰੈਲ 1909 – 30 ਦਸੰਬਰ 2012) ਇੱਕ ਇਤਾਲਵੀ ਨੋਬਲ ਵਿਜੇਤਾ ਸੀ ਜਿਸਨੂੰ ਇਹ ਸਨਮਾਨ ਤੰਤਰ-ਜੀਵ ਵਿਗਿਆਨ ਵਿੱਚ ਆਪਣੇ ਕੰਮ ਲਈ ਮਿਲਿਆ। ਇਸਨੂੰ ਇਸਦੇ ਸਹਿਕਰਮੀ ਸਟੈਨਲੀ ਕੋਹਨ ਦੇ ਨਾਲ 1986 ਵਿੱਚ "ਤੰਤੂ ਵਿਕਾਸ ਫੈਕਟਰ" ਦੀ ਖੋਜ ਲਈ ਨੋਬਲ ਇਨਾਮ ਨਾਲ ਸਨਮਾਨਿਤ ਕੀਤਾ ਗਿਆ। 2001 ਤੋਂ ਇਸਦੀ ਮੌਤ ਤੱਕ ਇਹ ਇਤਾਲਵੀ ਸੈਨਟ ਦੀ ਆਜੀਵਨ ਸੈਨੇਟਰ ਸੀ।ਰੀਤਾ ਲੇਵੀ-ਮੋਨਤਾਲਚੀਨੀ ਸਭ ਤੋਂ ਵੱਡੀ ਉਮਰ ਦੀ ਨੋਬਲ ਵਿਜੇਤਾ ਸੀ ਅਤੇ ਇਹ ਅਜਿਹੀ ਪਹਿਲੀ ਨੋਬਲ ਵਿਜੇਤਾ ਸੀ ਜਿਸਦੀ ਮੌਤ 100 ਸਾਲ ਦੀ ਉਮਰ ਤੋਂ ਬਾਅਦ ਹੋਈ। 22 ਅਪਰੈਲ 2009 ਨੂੰ ਇਸਦੇ 100ਵੇਂ ਜਨਮ ਦਿਨ ਉੱਤੇ ਰੋਮ ਸ਼ਹਿਰ ਦੇ ਹਾਲ ਵਿੱਚ ਇਸ ਲਈ ਵਿਸ਼ੇਸ਼ ਜਨਮ ਦਿਨ ਪਾਰਟੀ ਰੱਖੀ ਗਈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,037 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਦੇਸ਼ਾਂ ਦੀ ਸੂਚੀ ISO 3166-1 AD ਅੰਡੋਰਾ AE ਯਨਾਈਟਿਡ ਅਰਬ ਇਮੀਰਾਤ AF ਅਫਗਾਨਿਸਤਾਨ AG ਐਂਟੀਗੁਆ ਐਂਡ ਬਾਰਬੈਡੋਸ AI ਐਂਗੁਇਲਾ AL ਅਲਬਾਨੀਆ AM ਅਰਮੀਨੀਆ AN ਨੈਦਰਲੈਂਡਜ਼ ਐਂਟਿਲੇਸ AO ਅੰਗੋਲਾ AQ ਅੰਟਾਰਟਿਕਾ AR ਅਰਜਨਟੀਨਾ AS ਅਮੈਰੀਕਨ ਸਮੋਆ AT ਆਸਟਰੀਆ AU ਆਸਟਰੇਲੀਆ AW ਅਰੂਬਾ AZ ਅਜ਼ਰਬਾਈਜਾਨ BA ਬੋਸਨੀਆ ਐਂਡ ਹਰਜ਼ੇਗੋਵਿਨਾ BB ਬਾਰਬੈਡੋਸ BD ਬੰਗਲਾਦੇਸ਼ BE ਬੈਲਜੀਅਮ BF ਬੁਰਕੀਨਾ ਫਾਸੋ BG ਬੁਲਗਾਰੀਆ BH ਬਹਿਰੀਨ BI ਬੁਰੁੰਡੀ BJ ਬੇਨਿਨ BM ਬਰਮੂਡਾ BN ਬਰੂਨਈ BO ਬੋਲਿਵੀਆ BR ਬਰਾਜ਼ੀਲ BS ਬਹਾਮਾਸ BT ਭੂਟਾਨ BV ਬੌਵੇਟ ਆਈਲੈਂਡ BW ਬੋਟਸਵਾਨਾ BY ਬੇਲਾਰੂਸ BZ ਬੇਲੀਜ਼ CA ਕੈਨੇਡਾ CC ਕੋਕੋਸ (ਕੀਲਿੰਗ) ਆਈਲੈਂਡਸ CF ਸੈਂਟਰਲ ਅਫਰੀਕਨ ਰਿਪਬਲਿਕ CG ਕੋਂਗੋ CI ਆਇਵਰੀ ਕੋਸਟ CK ਕੁੱਕ ਆਈਲੈਂਡਸ CL ਚਿੱਲੀ CM ਕੈਮੇਰੂਨ CN ਚਾਈਨਾ CO ਕੋਲੰਬੀਆ CR ਕੋਸਟਾ ਰੀਕਾ CU ਕਿਓੂਬਾ CV ਕੇਪ ਵੇਰਦੇ CX ਕ੍ਰਿਸਮਸ ਆਈਲੈਂਡ CY ਸਾਈਪਰਸ CZ ਚੈਕੀਆ DE ਜਰਮਨੀ DJ ਜਿਬੌਟੀ DK ਡੈਨਮਾਰਕ DM ਡੋਮਨੀਕਿਆ DO ਡੋਮਨੀਕਿਅਨ ਰਿਪਬਲਿਕ DZ ਅਲਜੀਰਿਆ EC ਇਕੁਆਡੋਰ EE ਇਸਟੋਨੀਆ EG ਇਜਿਪਟ EH ਵੈਸਟਰਨ ਸਹਾਰਾ ER ਇਰੀਟਰਿਆ ES ਸਪੇਨ ET ਇਥੋਪੀਆ FI ਫਿਨਲੈਂਡ FJ ਫਿਜ਼ੀ FK ਫਾਲਕਲੈਂਡ ਆਈਲੈਂਡਜ਼ (ਮਾਲਵੀਨਸ) FM ਮਾਈਕਰਨੇਸ਼ੀਆ FO ਫਰੋਏ ਆਈਲੈਂਡਜ਼ FR ਫਰਾਂਸ GA ਗੈਬੋਨ GB ਗ੍ਰੇਟ ਬ੍ਰਿਟੇਨ GD ਗ੍ਰੇਨਾਡਾ GE ਜੋਰਜੀਆ GF ਫ੍ਰੈਂਚ ਗੁਆਇਨਾ GG ਗੁਇਰਨਸੇ GH ਘਾਨਾ GI ਜਿਬਰਾਲਟਰ GL ਗਰੀਨਲੈਂਡ GM ਗੈਂਬੀਆ GN ਗਿਨੀਆ GP ਗੁਆਡੇਲੋਪ GQ ਇਕੁਟੋਰੀਅਲ ਗਿਨੀ GR ਗਰੀਸ GS ਸਾਊਥ ਜੋਰਜੀਆ ਐਂਡ ਸਾਊਥ ਸੈਂਡਵਿਚ ਆਈਲੈਂਡਜ਼ GT ਗੁਆਟੇਮਾਲਾ GU ਗੁਆਮ GW ਗਿਨੀ-ਬਿਸਾਉ GY ਗਾਇਆਨਾ HK ਹਾਂਗਕਾਂਗ HM ਹਰਡ ਐਂਡ ਮੈਂਕਡੋਨਲਡ ਆਈਲੈਂਡਜ਼ HN ਹਾਂਡੂਰਸ HR ਕਰੋਏਸ਼ੀਆ HT ਹੇਟੀ HU ਹੰਗਰੀ CH ਸਵਿਟਜ਼ਰਲੈਂਡ ID ਇੰਡੋਨੇਸ਼ੀਆ IE ਆਇਰਲੈਂਡ IL ਇਜ਼ਰਾਈਲ IM ਆਇਲ ਆਫ ਮੈਨ IN ਇੰਡੀਆ IO ਬ੍ਰਿਟਿਸ਼ ਇੰਡੀਅਨ ਉਸ਼ਨ ਟੈਰੀਟੋਰੀ IQ ਇਰਾਕ IR ਇਰਾਨ IS ਆਈਸਲੈਂਡ IT ਇਟਲੀ JE ਜਰਸੀ JM ਜਮਾਇਕਾ JO ਜਾਰਡਨ JP ਜਪਾਨ KE ਕੀਨੀਆ KG ਕਿਰਗਜ਼ਸਤਾਨ KH ਕੰਬੋਡੀਆ KI ਕਿਰੀਬਤੀ KM ਕੋਮੋਰਸ KN ਸੈਂਟ ਕਿਟਸ ਐਂਡ ਨੇਵਿਸ KO ਕੋਸੋਵੋ KP ਨਾਰਥ ਕੋਰੀਆ KR ਸਾਊੇਥ ਕੋਰੀਆ KW ਕੁਵੈਤ KY ਕੇਮੈਨ ਆਈਲੈਂਡਜ਼ KZ ਕਜਾਖਿਸਤਾਨ LA ਲਾਉਸ LB ਲੈਬਾਨਨ LC ਸੈਂਟ ਲੂਸੀਆ LI ਲਿੰਕਨਸਟਆਈਨ LK ਸ੍ਰੀ ਲੰਕਾ LR ਲਿਬੇਰੀਆ LS ਲੇਸੋਥੋ LT ਲਿਥੂਆਨੀਆ LU ਲਕਸਮਬਰਗ LV ਲਾਤਵੀਆ LY ਲਿਬੀਆ MA ਮੋਰੱਕੋ MC ਮੋਨਾਕੋ MD ਮੋਲਦੋਵਾ ME ਮੋਂਟੇਨੇਗਰੋ MG ਮੈਡਾਗਾਸਕਰ MH ਮਾਰਸ਼ਲ ਆਈਲੈਂਡਜ਼ MK ਮੈਕੇਡੋਨੀਆ ML ਮਾਲੀ MM ਮਿਆਂਮਾਰ (ਬਰਮਾ) MN ਮੰਗੋਲੀਆ MO ਮਕਾਉ MP ਨਾਰਦਰਨ ਮਰੀਆਨਾ ਆਈਲੈਂਡਜ਼ MQ ਮਾਰਟੀਨੀਕ MR ਮਾਉਰੀਟੈਨੀਆ MS ਮੋਂਟਸੇਰਾਤ MT ਮਾਲਟਾ MU ਮਾਰਿਸ਼ਸ MV ਮਾਲਦੀਵਜ਼ MW ਮੈਲਵੀ MX ਮੈਕਸੀਕੋ MY ਮਲੇਸ਼ੀਆ MZ ਮੋਜ਼ਮਬੀਕ NA ਨਮੀਬੀਆ NC ਨਿਊ ਕੈਲੇਡੋਨੀਆ NE ਨਾਈਜ਼ਰ NF ਨੋਰਫੋਲਕ ਆਈਲੈਂਡ NG ਨਾਈਜੀਰੀਆ NI ਨਿਕਾਰਾਗੁਆ NL ਨੀਦਰਲੈਂਡਜ਼ NO ਨਾਰਵੇ NP ਨੇਪਾਲ NR ਨਾਉਰੂ NU ਨਿੇਉਈ NZ ਨਿਊਜ਼ੀਲੈਂਡ OM ਉਮਾਨ PA ਪਾਨਾਮਾ PE ਪੇਰੂ PF ਫ੍ਰੈਂਚ ਪੋਲੀਨੇਸ਼ੀਆ PG ਪਾਪੂਆ ਨਿਊ PH ਫਿਲਿਪੀਨਜ਼ PK ਪਾਕਿਸਤਾਨ PL ਪੋਲੈਂਡ PM ਸੈਂਟ ਪੀਅਰੇ ਐਂਡ ਮਿਕੇਲਨ PN ਪਿਟਕੇਰਨ ਆਈਲੈਂਡਜ਼ PR ਪੁਅਰਟੋਰੀਕੋ PT ਪੁਰਤਗਾਲ PW ਪਲਾਉ PY ਪੈਰਾਗੁਏ QA ਕਤਰ RE ਰੀਯੂਨੀਅਨ RO ਰੋਮਾਨੀਆ RS ਸਰਬੀਆ RU ਰੂਸ RW ਰਵਾਂਡਾ SA ਸਾਊਦੀ ਅਰੇਬੀਆ SB ਸੋਲੋਮਨ ਆਈਲੈਂਡਜ਼ SC ਸੇਸ਼ੇਲਜ਼ SD ਸੂਡਾਨ SE ਸਵੀਡਨ SG ਸਿੰਗਾਪੁਰ SH ਸੈਂਟ ਹੇਲਾਨਾ SI ਸਲੋਵੇਨੀਆ SJ ਸਵਾਲਬਰਡ (ਸਵਾਲਬਰਡ ਐਂਡ ਜੈਨ ਮੇਯਨ) SK ਸਲੋਵਾਕੀਆ SL ਸੀਆਰਾ ਲਿਉਨ SM ਸੈਨ ਮਰੀਨੋ SN ਸੇਨੇਗਲ SO ਸੋਮਾਲੀਆ SR ਸੁਰੀਨੇਮ ST ਸਾਉ ਟੋਮ ਐਂਡ ਪਰਿੰਸੀਪੇ SV ਸਲਵਾਡੋਰ SY ਸਿਰੀਆ SZ ਸਵਾਜ਼ੀਲੈਂਡ TB ਤਿਬੱਤ TC ਤੁਰਕਸ ਐਂਡ ਕੇਕੋਸ ਆਈਲੈਂਡਜ਼ TD ਚਾਡ TF ਫ੍ਰੈਂਚ ਸਾਊਦਰਨ ਟੈਰੀਟੋਰੀਜ਼ TG ਟੋਗੋ TH ਥਾਈਲੈਂਡ TJ ਤਜਾਕਿਸਤਾਨ TK ਟੋਕੇਲਾਉ TL ਈਸਟ ਤਿਮੋਰ TM ਤੁਰਕਮੇਨਿਸਤਾਨ TN ਟਿਊਨੀਸ਼ੀਆ TO ਟੋਂਗਾ TR ਤੁਰਕੀ TT ਟ੍ਰਿਨੀਡਾਡ ਐਂਡ ਟੋਬਾਗੋ TV ਟੁਵਾਲੁ TW ਤੇਈਵਾਨ TZ ਤਨਜ਼ਾਨੀਆ UA ਯੂਕਰੇਨ UG ਯੂਗਾਂਡਾ UM ਯੂ.ਐਸ.
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਸ਼ਾਹਮੁਖੀ ਪੱਛਮੀ ਪੰਜਾਬੀ ਲਿਖਣ ਵਾਸਤੇ ਵਰਤੀ ਜਾਣ ਵਾਲ਼ੀ ਦੂਜੀ ਲਿਪੀ ਹੈ। ਇਹ ਆਮ ਕਰਕੇ ਪਾਕਿਸਤਾਨ ਵਿੱਚ ਵਰਤੀ ਜਾਂਦੀ ਹੈ ਅਤੇ ਇਹਦੀ ਨੀਂਹ ਅਰਬੀ ਫ਼ਾਰਸੀ ਲਿਪੀ ਨਸਤਾਲੀਕ ’ਤੇ ਧਰੀ ਗਈ ਏ। ਇਹ ਗੁਰਮੁਖੀ(ਪੰਜਾਬੀ ਲਿਖਣ ਵਾਸਤੇ ਆਮ ਲਿਪੀ) ਨਾਲ਼ੋਂ ਔਖੀ ਹੈ ਅਤੇ ਇਹਨੂੰ ਪੜ੍ਹਨਾ ਵੀ ਔਖਾ ਇਸ ਕਿਉਂ ਜੋ ਅਰਬੀ ਲਿਪੀਆਂ ਵਿੱਚ ਅੱਖਰਾਂ ਦੀਆਂ ਸ਼ਕਲਾਂ ਸ਼ਬਦਾਂ ਦੇ ਸ਼ੁਰੂ, ਵਿਚਕਾਰ ਅਤੇ ਅਖ਼ੀਰ ਵਿੱਚ ਬਦਲ ਜਾਂਦੀਆਂ ਹਨ। ਇਹਦੇ ਨਾਲ਼-ਨਾਲ਼ ਇੱਕ ਅਵਾਜ਼ ਲਈ ਕਈ ਅੱਖਰ ਦਿੱਤੇ ਹੋਏ ਨੇ ਜਿਵੇਂ:- ‘ਜ਼’ ਦੀ ਅਵਾਜ਼ ਵਾਸਤੇ ਚਾਰ, ਅਤੇ ‘ਸ’ ਦੀ ਅਵਾਜ਼ ਵਾਸਤੇ ਤਿੰਨ ਅੱਖਰ ਨੇ। ਸ਼ਾਹਮੁਖੀ ਦਰਅਸਲ ਨਸਤਾਲੀਕ ਵਿੱਚ ਪੰਜਾਬੀ ਨੂੰ ਲਿਖਣ ਦਾ ਨਾਂ ਏ ਅਤੇ ਇਹਦੇ ਅੱਖਰਾਂ ਅਤੇ ਉਰਦੂ ਅੱਖਰਾਂ ਵਿੱਚ ਕੋਈ ਫ਼ਰਕ ਨਹੀਂ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਕੈਰੀ ਚੇਪਮਨ ਕੈਟ (9 ਜਨਵਰੀ, 1859 - 9 ਮਾਰਚ, 1947) ਇੱਕ ਅਮਰੀਕੀ ਮਹਿਲਾ ਮਹਾਸਭਾ ਨੇਤਾ ਸੀ ਜੋ ਉਨ੍ਹੀਵੀਂ ਸਦੀ ਵਿੱਚ ਸੰਯੁਕਤ ਰਾਜ ਦੇ ਸੰਵਿਧਾਨ ਵਿੱਚ ਚੋਣ ਪ੍ਰਚਾਰ ਕਰਦੀ ਸੀ, ਜਦੋਂ ਅਮਰੀਕਾ ਦੀਆਂ ਔਰਤਾਂ ਨੂੰ 1920 ਵਿੱਚ ਵੋਟਾਂ ਪਾਉਣ ਦਾ ਅਧਿਕਾਰ ਦਿੱਤਾ ਗਿਆ ਸੀ। ਕੈਟ ਨੇ ਨੈਸ਼ਨਲ ਅਮਰੀਕਨ ਵੂਮੇਨ ਮਾਈਡ੍ਰੇਜ ਐਸੋਸੀਏਸ਼ਨ ਦੇ ਪ੍ਰਧਾਨ ਵਜੋਂ ਕੰਮ ਕੀਤਾ ਅਤੇ ਉਹ ਲੀਗ ਆਫ ਵੂਮੈਨ ਵੋਟਰ ਅਤੇ ਇੰਟਰਨੈਸ਼ਨਲ ਅਲਾਇੰਸ ਆਫ ਵੂਮੇਨ ਦੀ ਸੰਸਥਾਪਕ ਵੀ ਰਹੀ।ਉਸਨੇ "ਸੰਨ 1919 ਵਿਚ ਸੰਵਿਧਾਨਕ ਸੋਧ ਪਾਸ ਕਰਨ ਲਈ ਕਾਂਗਰਸ ਨੂੰ ਦਬਾਉਣ ਲਈ ਵੋਟਰੀ ਔਰਤਾਂ ਦੀ ਫੌਜ ਦੀ ਅਗਵਾਈ ਕੀਤੀ ਅਤੇ ਉਨ੍ਹਾਂ ਨੂੰ ਵੋਟ ਦਾ ਅਧਿਕਾਰ ਦਿਵਾਇਆ ਅਤੇ 1920 ਵਿੱਚ ਇਸਨੂੰ ਪ੍ਰਵਾਨਗੀ ਦੇਣ ਲਈ ਰਾਜ ਵਿਧਾਨਕਾਰਾਂ ਨੂੰ ਯਕੀਨ ਦਿਵਾਇਆ" ਅਤੇ "ਸੰਯੁਕਤ ਰਾਜ ਅਮਰੀਕਾ ਵਿੱਚ ਉਹ ਵੀਹਵੀਂ ਸਦੀ ਦੇ ਪਹਿਲੇ ਅੱਧ ਅਤੇ ਪ੍ਰਸਿੱਧ ਅਮਰੀਕੀ ਔਰਤਾਂ ਦੀਆਂ ਸਾਰੀਆਂ ਸੂਚੀਆਂ ਵਿੱਚ ਸਭ ਤੋਂ ਮਸ਼ਹੂਰ ਔਰਤਾਂ ਵਿੱਚੋਂ ਇੱਕ ਸੀ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋੲਿਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਹਿੰਦ-ਯੂਰਪੀ ਭਾਸ਼ਾ-ਪਰਵਾਰ (Indo-European family of languages) ਦੁਨੀਆਂ ਦਾ ਸਭ ਤੋਂ ਵੱਡਾ ਭਾਸ਼ਾ ਪਰਵਾਰ (ਯਾਨੀ ਕਿ ਸੰਬੰਧਿਤ ਭਾਸ਼ਾਵਾਂ ਦਾ ਸਮੂਹ) ਹੈ। ਹਿੰਦ-ਯੂਰਪੀ ਜਾਂ ਭਾਰੋਪੀ ਭਾਸ਼ਾ ਪਰਵਾਰ ਵਿੱਚ ਸੰਸਾਰ ਦੀਆਂ ਲਗਭਗ ਸੌ ਕੁ ਭਾਸ਼ਾਵਾਂ ਅਤੇ ਬੋਲੀਆਂ ਹੀ ਹਨ। ਮੈਂਬਰ ਭਾਸ਼ਾਵਾਂ ਦੀ ਗਿਣਤੀ ਦੇ ਲਿਹਾਜ ਇਹ ਕੋਈ ਵੱਡਾ ਪਰਵਾਰ ਨਹੀਂ ਪਰ ਬੁਲਾਰਿਆਂ ਦੀ ਗਿਣਤੀ ਦੇ ਲਿਹਾਜ ਨਾਲ ਇਹ ਦੁਨੀਆਂ ਦਾ ਸਭ ਤੋਂ ਵੱਡਾ ਭਾਸ਼ਾ ਪਰਵਾਰ ਹੈ। ਆਧੁਨਿਕ ਹਿੰਦ-ਯੂਰਪੀ ਭਾਸ਼ਾਵਾਂ ਵਿੱਚੋਂ ਕੁੱਝ ਹਨ: ਪੰਜਾਬੀ, ਉਰਦੂ, ਅੰਗਰੇਜ਼ੀ, ਫਰਾਂਸਿਸੀ, ਜਰਮਨ, ਪੁਰਤਗਾਲੀ, ਸਪੇਨੀ, ਡਚ, ਫ਼ਾਰਸੀ, ਬੰਗਾਲੀ, ਹਿੰਦੀ ਅਤੇ ਰੂਸੀ ਆਦਿ। ਇਹ ਸਾਰੀਆਂ ਭਾਸ਼ਾਵਾਂ ਇੱਕ ਹੀ ਆਦਿਮ ਭਾਸ਼ਾ ਤੋਂ ਨਿਕਲੀਆਂ ਹਨ- ਆਦਿਮ-ਹਿੰਦ-ਯੂਰਪੀ ਭਾਸ਼ਾ ( Proto-Indo-European language ), ਜੋ ਸੰਸਕ੍ਰਿਤ ਨਾਲ ਕਾਫ਼ੀ ਮਿਲਦੀ-ਜੁਲਦੀ ਸੀ ਜਿਵੇਂ ਕਿ ਉਹ ਸੰਸਕ੍ਰਿਤ ਦਾ ਹੀ ਆਦਿਮ ਰੂਪ ਹੋਵੇ।
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾੲਿ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਅਾਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਸਾਹਿਰ ਲੁਧਿਆਣਵੀ (8 ਮਾਰਚ 1921-25 ਅਕਤੂਬਰ 1980) ਹਿੰਦ ਦੀ ਪ੍ਰਗਤੀਵਾਦੀ ਲਹਿਰ ਨਾਲ ਜੁੜੇ ਇੱਕ ਪ੍ਰਸਿੱਧ ਉਰਦੂ ਸ਼ਾਇਰ ਅਤੇ ਹਿੰਦੀ ਗੀਤਕਾਰ ਸਨ। ਉਸ ਨੂੰ ਦੋ ਵਾਰ ਫਿਲਮਫੇਅਰ ਅਵਾਰਡ ਅਤੇ 1971 ਵਿੱਚ ਪਦਮ ਸ਼ਰੀ ਮਿਲਿਆ। ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਪ੍ਰਣਾਬ ਮੁਖਰਜੀ ਨੇ 8 ਮਾਰਚ 2013 ਨੂੰ ਰਾਸ਼ਟਰਪਤੀ ਭਵਨ ਵਿਖੇ ਉਸ ਦੀ ਜਨਮ ਸ਼ਤਾਬਦੀ ਤੇ ਯਾਦਗਾਰੀ ਸਟੈਂਪ ਜਾਰੀ ਕੀਤੀ ਸੀ।
ਸੋਮਵਾਰ ਹਫ਼ਤੇ ਦਾ ਇੱਕ ਦਿਨ ਹੈ। ਇਹ ਐਤਵਾਰ ਦੇ ਬਾਅਦ ਅਤੇ ਮੰਗਲਵਾਰ ਤੋਂ ਪਹਿਲਾਂ ਆਉਂਦਾ ਹੈ। ਸੋਮਵਾਰ ਦਾ ਇਹ ਨਾਮ ਸੋਮ ਤੋਂ ਪਿਆ ਹੈ ਜਿਸਦਾ ਮਤਲਬ ਭਗਵਾਨ ਸ਼ਿਵ ਹੁੰਦਾ ਹੈ। ਪਾਕਿਸਤਾਨ ਵਿੱਚ ਸੋਮਵਾਰ ਨੂੰ ਸੋਮ ਕਹਿੰਦੇ ਹਨ। ਭਾਰਤ ਅਤੇ ਸੰਸਾਰ ਦੇ ਕਈ ਦੇਸ਼ਾਂ ਵਿੱਚ ਇਹ ਆਮ ਕੰਮ ਧੰਦੇ ਦਾ ਪਹਿਲਾ ਦਿਨ ਹੁੰਦਾ ਹੈ। ਇਸ ਲਈ ਕਦੇ ਕਦਾਈਂ ਇਸਨੂੰ ਹਫ਼ਤੇ ਦਾ ਪਹਿਲਾ ਦਿਨ ਵੀ ਕਹਿੰਦੇ ਹਨ। ਅੰਗਰੇਜ਼ੀ ਵਿੱਚ ਇਸ ਦਿਨ ਨੂੰ ਮੰਡੇ (Monday) ਕਹਿੰਦੇ ਹਨ। ਬਹੁਤ ਸਾਰੀਆਂ ਇੰਡੋ-ਆਰੀਆ ਭਾਸ਼ਾਵਾਂ ਵਿੱਚ, ਇਸ ਵਾਸਤੇ ਸ਼ਬਦ ਸੋਮਵਾਰ ਜਾਂ "ਚੰਦਰਵਾਰ" ਹਨ ਜੋ "Monday" ਦਾ ਹੂਬਹੂ ਸੰਸਕ੍ਰਿਤ ਅਨੁਵਾਦ ਹੈ।
ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਭਾਈ ਵੀਰ ਸਿੰਘ ਦੀ ਕਵਿਤਾ ਤੇ ਉਨ੍ਹਾਂ ਦੀ ਸ਼ਖ਼ਸੀਅਤ ਦੀ ਮੂਲ ਪ੍ਰਵਿਰਤੀ ਭਗਤੀ ਕਾਲ ਦੇ ਸੰਤਾਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਨੂੰ ਪਹਿਲਾ ਆਧੁਨਿਕ ਕਵੀ ਮੰਨ ਲਿਆ ਜਾਂਦਾ ਹੈ ਪਰ ਉਨ੍ਹਾਂ ਦੀ ਕਵਿਤਾ ਦੀ ਅੰਤਰਵਸਤੂ ਨੂੰ ਆਧੁਨਿਕ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਨੇ ਮਧਕਾਲ ਦੇ ਕਾਵਿ ਚਿੰਤਨ ਨੂੰ ਹੀ ਨਵੇਂ ਮੁਹਾਵਰੇ ਵਿੱਚ ਪੇਸ਼ ਕੀਤਾ ਹੈ। ਪ੍ਰੋ.
ਪੱਨੂੰ, ਪੁੱਨੂੰ ਜਾਂ ਪੰਨੂ ਜੱਟਾਂ ਦਾ ਇੱਕ ਗੋਤ ਹੈ। ਇਹ ਸੂਰਜਵੰਸੀ ਰਾਜਪੂਤਾਂ ਵਿੱਚੋਂ ਨਿਕਲਿਆ ਮਾਝੇ ਦੇ ਮੁੱਖ ਗੋਤਾਂ ਵਿੱਚੋ ਇੱਕ ਹੈ। ਇਸ ਭਾਈਚਾਰੇ ਦੇ ਲੋਕ ਬਹੁਤੇ ਅੰਮ੍ਰਿਤਸਰ ਗੁਰਦਾਸਪੁਰ ਅਤੇ ਸਿਆਲਕੋਟ ਦੇ ਇਲਾਕਿਆਂ ਵਿਚ ਹੀ ਵਸਦੇ ਹਨ। ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿਚ ਪੰਨੂੰ ਗੋਤ ਦਾ ਬਹੁਤ ਉਘਾ ਪਿੰਡ ਮੁਗਲ ਚੱਕ ਪਨੂੰਆਂ ਹੈ। ਮਾਝੇ ਦੇ ਇਲਾਵਾ ਲੁਧਿਆਣੇ ਜ਼ਿਲ੍ਹੇ ਵਿਚ ਵੀ ਪੰਨੂੰ ਗੋਤ ਦੇ ਲੋਕ ਹਨ। ਇਸ ਗੋਤ ਦਾ ਮੋਢੀ ਪੰਨੂੰ ਸੀ। ਇਹ ਸੂਰਜ ਬੰਸ ਵਿਚੋਂ ਹਨ। ਇਹ ਮੱਧ ਏਸ਼ੀਆ ਤੋਂ ਆਇਆ ਹੋਇਆ ਜੱਟਾਂ ਦਾ ਬਹੁਤ ਹੀ ਪੁਰਾਣਾ ਕਬੀਲਾ ਹੈ। 800 ਪੂਰਬ ਈਸਵੀਂ ਜੱਟ ਭਾਈਚਾਰੇ ਦੇ ਲੋਕ ਕੈਸਪੀਅਨ ਸਾਗਰ ਤੋਂ ਲੈ ਕੇ ਸਿੰਧ ਅਤੇ ਮੁਲਤਾਨ ਤੱਕ ਫੈਲੇ ਹੋਏ ਸਨ। ਜੱਟਾਂ ਨੂੰ ਬਾਹਲੀਕਾ ਕਿਹਾ ਜਾਂਦਾ ਸੀ ਕਿਉਂਕਿ ਇਹ ਵਾਹੀ ਕਰਦੇ ਅਤੇ ਪਸ਼ੂ ਪਾਲਦੇ ਸਨ। ਹੁਣ ਵੀ ਜੱਟਾਂ ਦੇ ਕਈ ਗੋਤ ਮੱਧ ਏਸ਼ੀਆ, ਪੱਛਮੀ ਏਸ਼ੀਆ ਤੇ ਯੂਰਪ ਆਦਿ ਦੇਸ਼ਾਂ ਦੇ ਕਈ ਲੋਕਾਂ ਨਾਲ ਰਲਦੇ-ਮਿਲਦੇ ਹਨ। ਪੰਨੂੰ ਭਾਈਚਾਰੇ ਦੇ ਬਹੁਤੇ ਲੋਕ ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ ਤੇ ਸਿਆਲਕੋਟ ਦੇ ਖੇਤਰਾਂ ਵਿੱਚ ਹੀ ਵਸਦੇ ਹਨ। ਅੰਮ੍ਰਿਤਸਰ ਦੀ ਤਹਿਸੀਲ ਤਰਨਤਾਰਨ ਵਿੱਚ ਪੰਨੂੰ ਗੋਤ ਦਾ ਬਹੁਤ ਹੀ ਉਘਾ ਪਿੰਡ ਮੁਗਲ ਚੱਕ ਪੰਨੂੰਆਂ ਹੈ। ਬੰਦੇ ਬਹਾਦਰ ਤੇ ਮਹਾਰਾਜੇ ਰਣਜੀਤ ਸਿੰਘ ਦੇ ਸਮੇਂ ਹੀ ਬਹੁਤੇ ਜੱਟ ਜ਼ਮੀਨਾਂ ਦੇ ਮਾਲਕ ਬਣੇ। ਪਹਿਲਾਂ ਬਹੁਤੀਆਂ ਜ਼ਮੀਨਾਂ ਦੇ ਮਾਲਕ ਹਿੰਦੂ ਚੌਧਰੀ ਜਾਂ ਮੁਸਲਮਾਨ ਜਾਗੀਰਦਾਰ ਸਨ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੀ ਪੁੰਜ ਅਮਰ ਸ਼ਹੀਦ ਸਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1619 ਈ: ਵਿਚ ਹੋਇਆ। ਇਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਭਾਰਤ ਦੇਸ਼ ਦੀ ਪਹਿਲੀ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇਕ ਨਵਾਂ ਮੋੜ ਦੇਵੇਗੀ ਅਤੇ ਭਾਰਤੀ ਨਾਰੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰਤੀ ਨਾਰੀ ਦਾ ਜੀਵਨ ਇਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਔਰਤ ਇੱਕ ਮਾਦਾ ਇਨਸਾਨ ਹੈ। ਔਰਤ ਸ਼ਬਦ ਦਾ ਪ੍ਰਯੋਗ ਆਮ ਤੌਰ ਤੇ ਬਾਲਗ ਮਾਦਾਵਾਂ ਲਈ ਕੀਤਾ ਜਾਦਾਂ ਹੈ ਅਤੇ ਬਾਲ ਜਾਂ ਕਿਸ਼ੋਰ, ਉਮਰ ਦੀ ਮਾਦਾਵਾਂ ਲਈ ਲੜਕੀ ਸ਼ਬਦ ਦਾ ਇਸਤੇਮਾਲ ਕੀਤਾ ਜਾਦਾਂ ਹੈ। ਪਰ ਇਸ ਤੋਂ ਇਲਾਵਾ ਕਈ ਹਲਾਤਾਂ ਜਿਵੇਂ ਕਿ ਵਾਕ "ਔਰਤਾਂ ਦੇ ਹੱਕ" ਵਗੈਰਾ ਵਿੱਚ ਔਰਤ ਸ਼ਬਦ ਦਾ ਇਸਤੇਮਾਲ ਹਰ ਵਰਗ ਦੀਆਂ ਮਦਾਵਾਂ ਲਈ ਕੀਤਾ ਜਾਦਾਂ ਹੈ। ਜਵਾਨ ਅਵਸਥਾ (ਪ੍ਯੂਬਰ੍ਟੀ) ਤੋਂ ਬਾਅਦ ਔਰਤਾਂ ਆਮ ਤੌਰ ਤੇ ਬੱਚਿਆਂ ਨੂੰ ਜਨਮ ਦੇ ਸਕਦੀਆਂ ਹਨ, ਹਲਾਂਕਿ ਵਡੇਰੀ ਉਮਰ ਦੀਆਂ ਔਰਤਾਂ ਜਿਨਾਂ ਦਾ ਰਜੋ-ਨਿਵਿਰਤੀ (ਮੇਨਪਾਉਜ਼) ਲੰਘ ਚੁੱਕਾ ਹੈ ਅਤੇ ਕੁਝ ਮੱਧ-ਲਿੰਗਕ ਔਰਤਾਂ ਜਨਮ ਨਹੀਂ ਦੇ ਸਕਦੀਆਂ। ਇਤਿਹਾਸਿਕ ਤੌਰ ਤੇ ਔਰਤਾਂ ਨੇ ਕਈ ਸਮਾਜਕ ਭੂਮਿਕਾਵਾਂ ਅਪਨਾਈਆਂ ਹਨ। ਕਈ ਸਮਾਜਾਂ ਵਿੱਚ, ਬਹੁਸੰਖਿਅਕ ਔਰਤਾਂ ਨੇ ਇੱਕ ਖਾਸ ਕਿਸਮ ਦੀਆਂ ਦਿੱਖਾਂ ਜਿਵੇਂ ਕਿ ਲੰਬੇ ਵਾਲ ਰਖਣਾ, ਅਪਨਾ ਲਈਆਂ ਹਨ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਸਵਾਮੀ ਵਿਵੇਕਾਨੰਦ (ਬਾਂਗਲਾ: [ʃami bibekanɒnɖo] ( ਸੁਣੋ) (12 ਜਨਵਰੀ 1863 - 4 ਜੁਲਾਈ 1902), ਜਨਮ ਸਮੇਂ ਨਰੇਂਦਰ ਨਾਥ ਦੱਤ (ਬਾਂਗਲਾ: [nɔrend̪ro nat̪ʰ d̪ɔt̪t̪o]), ਭਾਰਤੀ ਹਿੰਦੂ ਸੰਨਿਆਸੀ ਸੀ ਅਤੇ 19ਵੀਂ ਸਦੀ ਦੇ ਸੰਤ ਰਾਮ-ਕ੍ਰਿਸ਼ਨ ਪਰਮਹੰਸ ਦੇ ਮੁੱਖ ਚੇਲੇ ਸਨ। ਪੱਛਮੀ ਜਗਤ ਨੂੰ ਭਾਰਤੀ ਦਰਸ਼ਨ, ਵੇਦਾਂਤ ਅਤੇ ਯੋਗ ਦਾ ਤੁਆਰਫ਼ ਕਰਾਉਣ ਵਾਲੀ ਮੁੱਖ ਹਸਤੀ ਸਨ। ਅਤੇ ਉਨ੍ਹਾਂ ਨੂੰ ਅੰਤਰ-ਧਰਮੀ ਚੇਤਨਾ ਧਾਉਣ ਦਾ ਅਤੇ ਹਿੰਦੂ ਧਰਮ ਨੂੰ 19ਵੀਂ ਸਦੀ ਵਿੱਚ ਸੰਸਾਰ ਧਰਮ ਦੇ ਰੁਤਬੇ ਤੱਕ ਪਹੁੰਚਾਉਣ ਦਾ ਸਿਹਰਾ ਦਿੱਤਾ ਜਾਂਦਾ ਹੈ।
ਅੰਨ੍ਹੇ ਘੋੜੇ ਦਾ ਦਾਨ (ਅੰਗਰੇਜ਼ੀ: Alms for the blind horse) 2011 ਵਿੱਚ ਰਿਲੀਜ਼ ਹੋਈ ਭਾਰਤੀ ਪੰਜਾਬੀ ਫ਼ਿਲਮ ਹੈ। ਇਸਦਾ ਨਿਰਦੇਸ਼ਕ ਗੁਰਵਿੰਦਰ ਸਿੰਘ ਹੈ। ਗੁਰਦਿਆਲ ਸਿੰਘ ਦੇ ਨਾਵਲ 'ਅੰਨ੍ਹੇ ਘੋੜੇ ਦਾ ਦਾਨ' ਦੀ ਕਹਾਣੀ ਤੇ ਅਧਾਰਤ ਇਸ ਫ਼ਿਲਮ ਨੇ ਭਾਰਤ ਦੇ 59ਵੇਂ ਕੌਮੀ ਫ਼ਿਲਮ ਅਵਾਰਡਾਂ ਦੀ ਸਰਵੋਤਮ ਨਿਰਦੇਸ਼ਨ, ਸਿਨੇਮੇਟੋਗ੍ਰਾਫ਼ੀ ਅਤੇ ਪੰਜਾਬੀ ਦੀ ਸਰਵੋਤਮ ਫ਼ਿਲਮ ਕੈਟੇਗਰੀਆਂ ਦੇ ਇਨਾਮ ਜਿੱਤੇ। ਇਸ ਫਿਲਮ ਤੋਂ ਪਹਿਲਾਂ ਗੁਰਦਿਆਲ ਸਿੰਘ ਦੇ ਨਾਵਲ "ਮੜ੍ਹੀ ਦਾ ਦੀਵਾ" ਤੇ ਹੀ ਅਜਿਹੇ ਹੀ ਗੰਭੀਰ ਮਸਲਿਆ ਨੂੰ ਪੇਸ਼ ਕਰਦੀ ਫਿਲਮ ਬਣੀ ਹੈ। ਇਹ ਫਿਲਮ ਵੀ ਅਕਾਦਮਿਕ ਖੇਤਰ ਵਿੱਚ ਚਰਚਾ ਦਾ ਵਿਸ਼ਾ ਰਹੀ ਹੈ।
ਸਿੱਖ (ਅੰਗਰੇਜ਼ੀ: Sikh ਸੀਖ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖ) ਉਸ ਇਨਸਾਨ ਨੂੰ ਆਖਦੇ ਹਨ ਜੋ ਸਿੱਖੀ, 15ਵੀਂ ਸਦੀ 'ਚ ਉੱਤਰ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਏ ਇੱਕ ਰੱਬ ਨੂੰ ਮੰਨਣ ਵਾਲੇ ਧਰਮ ਅਤੇ ਕੌਮੀ ਫ਼ਲਸਫੇ ਵਿੱਚ ਯਕੀਨ ਰੱਖਦਾ। ਸਿੱਖ ਸ਼ਬਦ ਸੰਸਕ੍ਰਿਤ ਦੇ ਸ਼ਬਦ शिष्य (ਸਿਸ਼ਯਾ: ਵਿਦਿਆਰਥੀ) ਜਾਂ शिक्ष (ਸਿਖਸ਼ਾ: ਸਿੱਖਿਆ) ਦਾ ਤਦਭਵ ਰੂਪ ਹੈ। ਸਿੱਖ ਰਹਿਤ ਮਰਯਾਦਾ ਦੇ ਹਿੱਸਾ 1 ਮੁਤਾਬਕ, ਸਿੱਖ ਉਹ ਵਿਅਕਤੀ ਹੈ ਜੋ ਇੱਕ ਅਕਾਲ ਪੁਰਖ (ਅਲੌਕਿਕ ਹਸਤੀ); ਦੱਸ ਗੁਰੂ, ਗੁਰੂ ਨਾਨਕ ਤੋਂ ਗੁਰੂ ਗੋਬਿੰਦ ਸਿੰਘ ਤੱਕ; ਗੁਰੂ ਗ੍ਰੰਥ ਸਾਹਿਬ; ਦੱਸ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਗੁਰੂ ਗੋਬਿੰਦ ਸਿੰਘ ਦੇ ਅਮ੍ਰਿਤ ਸੰਚਾਰ ਵਿੱਚ ਯਕੀਨ ਰੱਖਦਾ ਹੋਵੇ।"ਸਿੱਖ ਲਫ਼ਜ਼ ਅਸਲ ਵਿੱਚ ਧਾਰਮਕ ਅਤੇ ਕੌਮੀ ਤੌਰ ਤੇ ਸਿੱਖੀ ਦੇ ਪੈਰੋਕਾਰਾਂ ਲਈ ਵਰਤਿਆ ਜਾਂਦਾ ਹੈ, ਨਾਂਕਿ ਨਸਲੀ ਗਰੁਪ ਲਈ। ਭਰ, ਕਿਓਂਕੇ ਸਿੱਖੀ ਨੂੰ ਮੰਨਣ ਵਾਲੇ ਜ਼ਿਆਦਾ ਇਕ ਨਸਲ ਦੇ ਹਨ, ਸਿੱਖਾਂ ਵਿੱਚ ਬਹੁਤ ਮਜਬੂਤ ਨਸਲੀ-ਧਾਰਮਕ ਸਬੰਧ ਮੋਜੂਦ ਨੇ। ਬਹੁਤ ਦੇਸ਼, ਜਿਸ ਤਰਾਂ ਯੂਨਾਈਟਡ ਕਿੰਗਡਮ, ਐਸ ਕਰਕੇ ਸਿਖਾਂ ਨੂੰ ਆਪਣੇ ਮਰਦਮਸ਼ੁਮਾਰੀ ਵਿੱਚ ਨਸਲ ਵਜੋਂ ਮਾਨਤਾ ਦਿੰਦੇ ਹਨ। ਅਮਰੀਕਾ ਦੀ ਗੈਰ-ਮੁਨਾਫ਼ੇ ਵਾਲੀ ਸੰਸਥਾ ਯੂਨਾਈਟਡ ਸੀਖਸ ਨੇ ਸਿੱਖ ਨੂੰ ਯੂ.ਐਸ.
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਨੈੱਟ ਨਿਰਪੱਖਤਾ (ਨੈੱਟ ਅਪੱਖਤਾ, ਇੰਟਰਨੈੱਟ ਨਿਰਪੱਖਤਾ ਜਾਂ ਨੈੱਟ ਬਰਾਬਰੀ) ਉਹ ਅਸੂਲ ਹੈ ਜਿਸ ਮੁਤਾਬਕ ਇੰਟਰਨੈੱਟ ਸੇਵਾ ਪੂਰਕਾਂ ਅਤੇ ਸਰਕਾਰਾਂ ਨੂੰ ਇੰਟਰਨੈੱਟ ਉਤਲੇ ਸਾਰੇ ਡੈਟਾ ਨਾਲ਼ ਇੱਕੋ ਜਿਹਾ ਸਲੂਕ ਕਰਨਾ ਚਾਹੀਦਾ ਹੈ ਬਿਨਾਂ ਵਰਤੋਂਕਾਰ, ਵਿਸ਼ਾ-ਵਸਤੂ, ਸਾਈਟ, ਮੰਚ, ਐਪ, ਸਾਜ਼ੋ-ਸਮਾਨ ਦੀ ਕਿਸਮ ਜਾਂ ਸੰਚਾਰ ਦੇ ਤਰੀਕੇ ਦੇ ਅਧਾਰ ਉੱਤੇ ਵਿਕਤਰਾ ਕੀਤੀਆਂ ਜਾਂ ਅੱਡੋ-ਅੱਡ ਰਕਮ ਵਸੂਲਿਆਂ। ਇਹ ਇਸਤਲਾਹ ਕੋਲੰਬੀਆ ਯੂਨੀਵਰਸਿਟੀ ਦੇ ਮੀਡੀਆ ਕਨੂੰਨ ਦੇ ਪ੍ਰੋਫ਼ੈਸਰ ਟਿਮ ਵੂ ਵੱਲੋਂ ਸਾਂਝੇ ਪਾਂਡੀ ਨਾਮਕ ਧਾਰਨਾ ਦੇ ਵਾਧੇ ਵਜੋਂ 2003 ਵਿੱਚ ਇਜਾਦ ਕੀਤੀ ਗਈ ਸੀ।
ਉਸਾਰੀ ਕਲਾ ਜਾਂ ਵਾਸਤੂਕਲਾ ਜਾਂ ਭਵਨ/ਇਮਾਰਤ ਨਿਰਮਾਣ ਕਲਾ ਇਮਾਰਤ ਅਤੇ ਹੋਰ ਭੌਤਿਕ ਬਣਤਰਾਂ ਦੀ ਯੋਜਨਾਬੰਦੀ, ਡਿਜ਼ਾਈਨ, ਅਤੇ ਉਸਾਰੀ ਕਰਨ ਦੇ ਢੰਗ ਅਤੇ ਇਸ ਤੋਂ ਬਣੀ ਉਪਜ ਨੂੰ ਕਿਹਾ ਜਾਦਾ ਹੈ। ਇਮਾਰਾਤਾਂ ਦੇ ਰੂਪ 'ਚ ਉਸਾਰੀ ਕਲਾ ਦੇ ਕੰਮ ਅਕਸਰ ਸੱਭਿਆਚਾਰ ਦੀ ਨਿਸ਼ਾਨੀ ਅਤੇ ਕਲਾ ਦੇ ਨਮੂਨੇ ਮੰਨੇ ਜਾਂਦੇ ਹਨ। ਇਤਿਹਾਸਕ ਸੱਭਿਆਤਾਵਾਂ ਨੂੰ ਉਹਨਾਂ ਦੇ ਬਚੇ ਹੋਏ ਵਾਸਤੂਕਲਾ ਦੇ ਕੰਮਾਂ ਰਾਹੀ ਸਮਝਿਆ ਜਾਂਦਾ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।