ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰ ਨਾਨਕ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸ ਸਿੱਖ ਗੁਰੂਆਂ ਵਿਚੋਂ ਪਹਿਲੇ ਸਨ। ਇਹਨਾਂ ਦਾ ਜਨਮ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ। ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾੲੀਚਾਰਿਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਨ੍ਹਾਂ ਵਿੱਚੋਂ ਕੁਝ ਮੁੱਖ ਨੇ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ। ਇਹ ਸਿੱਖ ਮਜ਼੍ਹਬੀ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਵਾਲ਼ੀ ਇਲਾਹੀ ਜੋਤ ਬਾਅਦ ਵਾਲ਼ੇ ਨੌਂ ਗੁਰੂਆਂ ਵਿੱਚ ਵੀ ਸੀ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਹੋਮ ਟੀਵੀ ਇੱਕ ਭਾਰਤੀ ਟੈਲੀਵਿਜਨ ਚੈਨਲ ਸੀ ਜੋ ਹਿੰਦੀ ਭਾਸ਼ਾਈ ਮਨੋਰੰਜਨ ਪ੍ਰੋਗਰਾਮ ਪ੍ਰਸਾਰਿਤ ਕਰਦਾ ਸੀ। ਇਸ ਚੈਨਲ ਤੇ ਚੀਨੀ ਕੁੰਗ-ਫੂ ਨਾਟਕ ਹਿੰਦੀ ਭਾਸ਼ਾ ਚ ਤਬਦੀਲ ਕਰਕੇ ਦਿਖਾਏ ਜਾਂਦੇ ਸੀ,ਜਿਸ ਕਰਕੇ ਇਹ ਚੈਨਲ ਭਾਰਤ ਅਤੇ ਪਾਕਿਸਤਾਨ ਚ ਬਹੁਤ ਮਸ਼ਹੂਰ ਸੀ। ਇਸ ਚੈਨਲ ਦੀ ਸ਼ੁਰੂਆਤ ਸਾਲ 1996 ਚ ਹੋਈ,ਪਰ ਇਹ ਚੈਨਲ ਮਸ਼ਹੂਰ ਹੋਣ ਦੇ ਬਾਵਜੂਦ ਵੀ ਸਿਰਫ ਤਿੰਨ ਸਾਲ ਚਾਲੂ ਰਿਹਾ ਤੇ ਅਖੀਰ ਸਾਲ 1999 ਚ ਬੰਦ ਹੋ ਗਿਆ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਗਿਆਨੀ ਦਿੱਤ ਸਿੰਘ (21 ਅਪ੍ਰੈਲ 1850 - 6 ਸਤੰਬਰ 1901) ਜੋ ਪੰਜਾਬੀ ਦੇ ਪਹਿਲੇ ਪ੍ਰੋਫੈਸਰ ਸਿੱਖ ਧਰਮ/ਇਤਿਹਾਸ ਦੇ ਮਹਾਨ ਵਿਦਵਾਨ, ਉੱਚ-ਕੋਟੀ ਦੇ ਕਵੀ, ਪ੍ਰਸਿੱਧ ਲੇਖਕ, ਉੱਤਮ ਵਿਆਖਿਆਕਾਰ, ਸ੍ਰੇਸ਼ਟ ਟੀਕਾਕਾਰ ਅਤੇ ਸਰਬੋਤਮ ਉਪਦੇਸ਼ਕ, ਪੰਜਾਬੀ ਪੱਤਰਕਾਰੀ ਦੇ ਪਿਤਾਮਾ, ਖਾਲਸਾ ਅਖ਼ਬਾਰ ਦੇ ਬਾਨੀ ਸੰਪਾਦਕ 1886 ਤੋਂ, ਸ੍ਰੀ ਗੁਰੂ ਸਿੰਘ ਸਭਾ, ਅੰਮ੍ਰਿਤਸਰ ਅਤੇ ਲਾਹੌਰ ਦੇ ਬਾਨੀ, ਖਾਲਸਾ ਦੀਵਾਨ ਲਾਹੌਰ ਅਤੇ ਖਾਲਸਾ ਕਾਲਜ, ਅੰਮ੍ਰਿਤਸਰ ਦੇ ਮੋਢੀ ਸਨ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956) ਇੱਕ ਭਾਰਤੀ ਕਾਨੂੰਨਸਾਜ਼ ਸਨ। ਉਹ ਇੱਕ ਬਹੁਜਨ ਰਾਜਨੀਤਕ ਨੇਤਾ ਅਤੇ ਬੋਧੀ ਪੁਨਰੁੱਥਾਨਵਾਦੀ ਹੋਣ ਦੇ ਨਾਲ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵੀ ਸਨ। ਉਨ੍ਹਾਂ ਨੂੰ ਬਾਬਾ ਸਾਹਿਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ ਇੱਕ ਗਰੀਬ ਅਛੂਤ ਪਰਵਾਰ ਵਿੱਚ ਹੋਇਆ ਸੀ। ਬਾਬਾ ਸਾਹਿਬ ਅੰਬੇਡਕਰ ਨੇ ਆਪਣਾ ਸਾਰਾ ਜੀਵਨ ਹਿੰਦੂ ਧਰਮ ਦੀ ਚਾਰ ਵਰਣ ਪ੍ਰਣਾਲੀ, ਅਤੇ ਭਾਰਤੀ ਸਮਾਜ ਵਿੱਚ ਸਰਵਵਿਆਪਤ ਜਾਤੀ ਵਿਵਸਥਾ ਦੇ ਵਿਰੁੱਧ ਸੰਘਰਸ਼ ਵਿੱਚ ਬਿਤਾ ਦਿੱਤਾ। ਹਿੰਦੂ ਧਰਮ ਵਿੱਚ ਮਨੁੱਖੀ ਸਮਾਜ ਨੂੰ ਚਾਰ ਵਰਣਾਂ ਵਿੱਚ ਵਰਗੀਕ੍ਰਿਤ ਕੀਤਾ ਹੈ। ਉਨ੍ਹਾਂ ਨੂੰ ਬੋਧੀ ਮਹਾਸ਼ਕਤੀਆਂ ਦੇ ਦਲਿਤ ਅੰਦੋਲਨ ਨੂੰ ਅਰੰਭ ਕਰਨ ਦਾ ਸਿਹਰਾ ਵੀ ਜਾਂਦਾ ਹੈ। ਬਾਬਾ ਸਾਹਿਬ ਅੰਬੇਡਕਰ ਨੂੰ ਭਾਰਤ ਦੇ ਸਰਬਉਚ ਨਾਗਰਿਕ ਇਨਾਮ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਕਈ ਸਾਮਾਜਕ ਅਤੇ ਵਿੱਤੀ ਰੁਕਾਵਟਾਂ ਪਾਰ ਕਰ, ਅੰਬੇਡਕਰ ਉਨ੍ਹਾਂ ਕੁੱਝ ਪਹਿਲੇ ਅਛੂਤਾਂ ਵਿੱਚੋਂ ਇੱਕ ਬਣ ਗਏ ਜਿਨ੍ਹਾਂ ਨੇ ਭਾਰਤ ਵਿੱਚ ਕਾਲਜ ਦੀ ਸਿੱਖਿਆ ਪ੍ਰਾਪਤ ਕੀਤੀ। ਅੰਬੇਡਕਰ ਨੇ ਕਨੂੰਨ ਦੀ ਉਪਾਧੀ ਪ੍ਰਾਪਤ ਕਰਨ ਦੇ ਨਾਲ ਹੀ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿੱਚ ਆਪਣੇ ਅਧਿਅਨ ਅਤੇ ਅਨੁਸੰਧਾਨ ਦੇ ਕਾਰਨ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ ਇਕਾਨਾਮਿਕਸ ਤੋਂ ਕਈ ਡਾਕਟਰੇਟ ਡਿਗਰੀਆਂ ਵੀ ਹਾਸਲ ਕੀਤੀਆਂ। ਅੰਬੇਡਕਰ ਇੱਕ ਪ੍ਰਸਿੱਧ ਵਿਦਵਾਨ ਦੇ ਰੂਪ ਵਿੱਚ ਵਾਪਸ ਆਪਣੇ ਦੇਸ਼ ਪਰਤ ਆਏ ਅਤੇ ਇਸਦੇ ਬਾਅਦ ਕੁੱਝ ਸਾਲ ਤੱਕ ਉਨ੍ਹਾਂ ਨੇ ਵਕਾਲਤ ਕੀਤੀ। ਫਿਰ ਉਨ੍ਹਾਂ ਨੇ ਕੁੱਝ ਪੱਤਰਕਾਵਾਂ ਦਾ ਪ੍ਰਕਾਸ਼ਨ ਕੀਤਾ, ਜਿਨ੍ਹਾਂ ਦੁਆਰਾ ਉਨ੍ਹਾਂ ਨੇ ਭਾਰਤੀ ਅਛੂਤਾਂ ਦੇ ਰਾਜਨੀਤਕ ਅਧਿਕਾਰਾਂ ਅਤੇ ਸਾਮਾਜਕ ਆਜ਼ਾਦੀ ਦੀ ਵਕਾਲਤ ਕੀਤੀ। ਡਾ.
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਹੋਮ ਟੀਵੀ ਇੱਕ ਭਾਰਤੀ ਟੈਲੀਵਿਜਨ ਚੈਨਲ ਸੀ ਜੋ ਹਿੰਦੀ ਭਾਸ਼ਾਈ ਮਨੋਰੰਜਨ ਪ੍ਰੋਗਰਾਮ ਪ੍ਰਸਾਰਿਤ ਕਰਦਾ ਸੀ। ਇਸ ਚੈਨਲ ਤੇ ਚੀਨੀ ਕੁੰਗ-ਫੂ ਨਾਟਕ ਹਿੰਦੀ ਭਾਸ਼ਾ ਚ ਤਬਦੀਲ ਕਰਕੇ ਦਿਖਾਏ ਜਾਂਦੇ ਸੀ,ਜਿਸ ਕਰਕੇ ਇਹ ਚੈਨਲ ਭਾਰਤ ਅਤੇ ਪਾਕਿਸਤਾਨ ਚ ਬਹੁਤ ਮਸ਼ਹੂਰ ਸੀ। ਇਸ ਚੈਨਲ ਦੀ ਸ਼ੁਰੂਆਤ ਸਾਲ 1996 ਚ ਹੋਈ,ਪਰ ਇਹ ਚੈਨਲ ਮਸ਼ਹੂਰ ਹੋਣ ਦੇ ਬਾਵਜੂਦ ਵੀ ਸਿਰਫ ਤਿੰਨ ਸਾਲ ਚਾਲੂ ਰਿਹਾ ਤੇ ਅਖੀਰ ਸਾਲ 1999 ਚ ਬੰਦ ਹੋ ਗਿਆ।
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਨ੍ਹਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਨੇਤਾ ਜੀ ਸੁਭਾਸ਼ ਚੰਦਰ ਬੋਸ (23 ਜਨਵਰੀ, 1897- 18 ਅਗਸਤ 1945) ਇੱਕ ਭਾਰਤੀ ਰਾਸ਼ਟਰਵਾਦੀ ਸਨ, ਜਿਹਨਾਂ ਦੀ ਦੇਸ਼ਭਗਤੀ ਨੇ ਉਨ੍ਹਾਂ ਨੂੰ ਭਾਰਤ ਵਿੱਚ ਨਾਇਕ ਬਣਾ ਦਿੱਤਾ ਸੀ, ਪਰ ਦੂਜੇ ਵਿਸ਼ਵ ਯੁੱਧ ਦੌਰਾਨ ਨਾਜ਼ੀ ਜਰਮਨੀ ਅਤੇ ਜਪਾਨੀ ਸਾਮਰਾਜ ਦੀ ਮਦਦ ਨਾਲ ਭਾਰਤ ਨੂੰ ਬਰਤਾਨਵੀ ਰਾਜ ਤੋਂ ਛੁਟਕਾਰਾ ਦਵਾਉਣ ਦੀ ਕੋਸ਼ਿਸ਼ ਨਾਲ ਇਕ ਵੱਖਰੀ ਵਿਰਾਸਤ ਛੱਡ ਗਏ। ਮਾਨਯੋਗ ਨੇਤਾਜੀ ਨਾਮ (ਹਿੰਦੁਸਤਾਨੀ ਭਾਸ਼ਾ: "ਸਤਿਕਾਰਤ ਨੇਤਾ"), ਜੋ ਕਿ ਬਰਤਾਨਵੀ ਭਾਰਤ ਦੇ ਸਪੈਸ਼ਲ ਬਿਊਰੋ ਦੇ ਭਾਰਤ ਵਿਚਲੇ ਭਾਰਤੀ ਸਿਪਾਹੀਆਂ ਦੁਆਰਾ 1940 ਦੇ ਸ਼ੁਰੂ ਵਿਚ ਅਤੇ ਬਰਲਿਨ ਵਿਚ ਭਾਰਤ ਦੇ ਵਿਸ਼ੇਸ਼ ਬਿਊਰੋ ਵਿਚ ਜਰਮਨ ਅਤੇ ਭਾਰਤੀ ਅਧਿਕਾਰੀਆਂ ਦੁਆਰਾ ਦਿੱਤਾ ਗਿਆ ਸੀ, ਨੂੰ ਬਾਅਦ ਵਿਚ ਭਾਰਤ ਭਰ ਵਿਚ ਵਰਤਿਆ ਗਿਆ ਸੀ।1920 ਅਤੇ 1930 ਦੇ ਦਹਾਕੇ ਵਿਚ ਬੋਸ ਇੰਡੀਅਨ ਨੈਸ਼ਨਲ ਕਾਂਗਰਸ ਦੇ ਜਵਾਨ, ਰੈਡੀਕਲ ਵਿੰਗ ਦੇ ਨੇਤਾ ਬਣੇ ਅਤੇ 1938 ਅਤੇ 1939 ਵਿਚ ਕਾਂਗਰਸ ਦੇ ਪ੍ਰਧਾਨ ਬਣੇ। ਹਾਲਾਂਕਿ, ਮਹਾਤਮਾ ਗਾਂਧੀ ਅਤੇ ਕਾਂਗਰਸ ਹਾਈ ਕਮਾਂਡ ਨਾਲ ਮਤਭੇਦ ਕਰਕੇ 1939 ਵਿਚ ਉਹ ਕਾਂਗਰਸ ਅਗਵਾਈ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ। 1940 ਵਿਚ ਭਾਰਤ ਤੋਂ ਭੱਜਣ ਤੋਂ ਪਹਿਲਾਂ ਓਹਨਾਂ ਨੂੰ ਬ੍ਰਿਟਿਸ਼ ਨੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਸੀ।
ਪ੍ਰੀਮੀਅਰ ਲੀਗ (ਜਾਂ ਇੰਗਲਿਸ਼ ਪ੍ਰੀਮੀਅਰ ਲੀਗ) ਇੰਗਲਿਸ਼ ਫੁੱਟਬਾਲ ਲੀਗ ਸਿਸਟਮ ਦਾ ਸਿਖਰ ਪੱਧਰ ਹੈ। 20 ਕਲੱਬਾਂ ਦੁਆਰਾ ਇਹ ਮੁਕਾਬਲਾ, ਇਹ ਇੰਗਲਿਸ਼ ਫੁੱਟਬਾਲ ਲੀਗ (ਈਐਫਐਲ) ਦੇ ਨਾਲ ਤਰੱਕੀ ਅਤੇ ਵਾਪਸੀ ਦੇ ਪ੍ਰਬੰਧ 'ਤੇ ਕੰਮ ਕਰਦਾ ਹੈ। ਪ੍ਰੀਮੀਅਰ ਲੀਗ ਇਕ ਕਾਰਪੋਰੇਸ਼ਨ ਹੈ ਜਿਸ ਵਿਚ ਮੈਂਬਰ ਕਲੰਡਰ ਸ਼ੇਅਰਧਾਰਕ ਦੇ ਤੌਰ ਤੇ ਕੰਮ ਕਰਦਾ ਹੈ। ਅਗਸਤ ਤੋਂ ਮਈ ਤਕ ਖੇਡੇ ਜਾਣ ਵਾਲੇ ਹਰ ਮੌਸਮ ਵਿਚ ਹਰ ਟੀਮ 38 ਮੈਚ ਖੇਡੇਗੀ (ਇਕ ਦੂਸਰੇ ਦਾ ਘਰ ਅਤੇ ਦੂਰ ਖੇਡਣਾ)। ਜ਼ਿਆਦਾਤਰ ਗੇਮਾਂ ਸ਼ਨੀਵਾਰ ਅਤੇ ਐਤਵਾਰ ਦੁਪਹਿਰ ਦੋਰਾਨ ਖੇਡੀਆਂ ਜਾਂਦੀਆਂ ਹਨ। ਇਹ ਅਕਸਰ ਇੰਗਲਿਸ਼ ਤੋਂ ਬਾਹਰ ਇੰਗਲਿਸ਼ ਪ੍ਰੀਮੀਅਰ ਲੀਗ (ਈ.ਪੀ.ਐਲ.) ਦੇ ਤੌਰ ਤੇ ਜਾਣਿਆ ਜਾਂਦਾ ਹੈ। 1888 ਵਿਚ ਸਥਾਪਿਤ ਕੀਤੀ ਗਈ ਫੁੱਟਬਾਲ ਲੀਗ ਤੋਂ ਦੂਰ ਹੋਣ ਲਈ, ਫੁੱਟਬਾਲ ਲੀਗ ਫਸਟ ਡਿਵੀਜ਼ਨ ਵਿਚ ਕਲੱਬਾਂ ਦੇ ਫੈਸਲੇ ਤੋਂ ਬਾਅਦ 20 ਫ਼ਰਵਰੀ 1992 ਨੂੰ ਇਹ ਮੁਕਾਬਲਾ ਐਫ.ਏ.
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾੲਿ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਅਾਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਪਰੈਲ 2019 ਮੁਤਾਬਿਕ ਇਸ ਵਿਕੀ ’ਤੇ 31,165 ਲੇਖ ਹਨ ਅਤੇ ਇਸ ਦੇ ਕੁੱਲ 27,794 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,59,461 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.24 (a090d97) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਵਿਸ਼ਵ ਜਲ ਦਿਵਸ, 22 ਮਾਰਚ ਨੂੰ ਮਨਾਇਆ ਜਾਂਦਾ ਹੈ। ਸਾਲ 1992 ਵਿੱਚ ਸੰਯੁਕਤ ਰਾਸ਼ਟਰ ਦੀ ਵਾਤਾਵਰਣ ਤੇ ਵਿਕਾਸ ਸੰਬੰਧੀ ਹੋਈ ਕਾਨਫੰਰਸ ਵਿੱਚ ਸ਼ੁੱਧ ਤੇ ਸਾਫ ਪਾਣੀ ਲਈ ਅੰਤਰਰਾਸ਼ਟਰੀ ਪਾਣੀ ਦਿਵਸ ਮਨਾਏ ਜਾਣ ਲਈ ਸਿਫਾਰਸ਼ ਕੀਤੀ ਗਈ ਸੀ ਤੇ ਇਸ ਉੱਪਰੰਤ ਸਯੁੰਕਤ ਰਾਸ਼ਟਰ ਦੀ ਜਨਰਲ ਅਸੈਂਬਲੀ ਨੇ 22 ਮਾਰਚ 1993 ਨੂੰ ਪਹਿਲਾਂ ਸੰਸਾਰ ਪਾਣੀ ਦਿਵਸ ਮਨਾਏ ਜਾਣ ਨੂੰ ਮਾਨਤਾ ਦਿੱਤੀ ਸੀ।
ਮੀਂਹ (ਜਾਂ ਵਰਖਾ ਜਾਂ ਬਾਰਸ਼/ਬਰਸਾਤ) ਬੂੰਦਾਂ ਦੇ ਰੂਪ ਵਿੱਚ ਉਹ ਤਰਲ ਪਾਣੀ ਹੁੰਦਾ ਹੈ ਜੋ ਬੱਦਲਾਂ ਦੇ ਸੰਘਣੇ ਹੋਣ ਤੋਂ ਬਾਅਦ ਧਰਤੀ ਉੱਤੇ ਡਿੱਗਦਾ ਹੈ ਭਾਵ ਇਹ ਧਰਤੀ ਦੀ ਖਿੱਚ ਨਾਲ਼ ਹੇਠਾਂ ਆਉਣ ਜੋਗਾ ਭਾਰੀ ਹੋ ਜਾਂਦਾ ਹੈ। ਇਹ ਪਾਣੀ ਚੱਕਰ ਦਾ ਇੱਕ ਮੁੱਖ ਅੰਗ ਹੈ ਅਤੇ ਧਰਤੀ ਉੱਤੇ ਤਾਜ਼ੇ ਪਾਣੀ ਨੂੰ ਲਿਆਉਣ ਲਈ ਜ਼ੁੰਮੇਵਾਰ ਹੁੰਦਾ ਹੈ। ਭਾਰਤ ਦੇ ਸਮੁੰਦਰੀ ਖੇਤਰਾਂ ਵਿਚ ਤਾਂ ਲਗਪਗ ਸਾਰਾ ਸਾਲ ਹੀ ਮੀਂਹ ਪੈਂਦਾ ਹੈ ਪਰ ੳੁੱਤਰੀ ਭਾਰਤ ਵਿੱਚ ਜ਼ਿਅਾਦਾਤਰ ਮੀਂਹ ਜੁਲਾੲੀ ਅਗਸਤ ਦੇ ਮਹੀਨੇ ਪੈਂਦਾ ਹੈ ਕਿੳੁਂਕਿ ੲਿਹ ਮੀਂਹ ਮਾਨਸੂਨ ਪੌਣਾਂ ਦੇ ਅਾੳੁਣ ਕਾਰਨ ਪੈਂਦਾ ਹੈ।
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,182 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਯੂਨਾਨੀ ਮਿਥਿਹਾਸ, ਮਿਥਾਂ ਅਤੇ ਸਿਖਿਆਵਾਂ ਦਾ ਸਮੂਹ ਹੈ ਜੋ ਪ੍ਰਾਚੀਨ ਯੂਨਾਨੀਆਂ, ਉਨ੍ਹਾਂ ਦੇ ਦੇਵਤਿਆਂ ਅਤੇ ਨਾਇਕਾਂ, ਸੰਸਾਰ ਦੀ ਪ੍ਰਕਿਰਤੀ, ਅਤੇ ਉਨ੍ਹਾਂ ਦੇ ਆਪਣੇ ਕਲਟ ਅਤੇ ਰੀਤੀ ਰਿਵਾਜਾਂ ਦੇ ਮੂਲ ਅਤੇ ਮਹੱਤਤਾ ਸੰਬੰਧੀ ਦੱਸਦਾ ਹੈ। ਇਹ ਪ੍ਰਾਚੀਨ ਯੂਨਾਨ ਵਿੱਚ ਧਰਮ ਦਾ ਇੱਕ ਹਿੱਸਾ ਸੀ। ਆਧੁਨਿਕ ਵਿਦਵਾਨ ਪ੍ਰਾਚੀਨ ਯੂਨਾਨ ਦੇ ਧਾਰਮਿਕ ਅਤੇ ਰਾਜਨੀਤਕ ਸੰਸਥਾਨਾਂ ਅਤੇ ਇਸ ਦੀ ਸਭਿਅਤਾ ਦੇ ਉੱਤੇ ਰੌਸ਼ਨੀ ਪਾਉਣ ਲਈ ਅਤੇ ਇਸ ਮਿਥ ਸਿਰਜਣਾ ਦੀ ਪ੍ਰਕਿਰਤੀ ਨੂੰ ਸਮਝਣ ਲਈ ਮਿਥਿਹਾਸ ਦੇ ਹਵਾਲੇ ਵਰਤਦੇ ਹਨ ਅਤੇ ਇਸਦਾ ਅਧਿਅਨ ਕਰਦੇ ਹਨ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲੱਗਭੱਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤੱਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿੱਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਾਮਾਜਕ ਤੌਰ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਸੱਭਿਅਾਚਾਰ ਰੂਪਾਂਤਰਨ ਇੱਕ ਅਹਿਮ,ਅਟੱਲ ਪਰ ਅਤਿਅੰਤ ਸੂਖਮ ਅਤੇ ਗੁੰਝਲਦਾਰ ਪਰਕਿਰਿਅਾ ਹੈ । ਹਰੇਕ ਸੱਭਿਅਾਚਾਰ ਦਵੰਦਵਾਦ ਭੌਤਿਕਵਾਦ ਦੇ ਮੂਲ ਨਿਯਮਾਂ ਅਨੁਰੂਪ ਅਾਪਣੀ ਵਿਸ਼ੇਸ ਪਰਕਿਰਤੀ ਅਤੇ ਪਰਕਿਰਿਅਾ ਅਨੁਸਾਰ ਨਿਰੰਤਰ ਪਰਿਵਰਤਨ ਰਹਿੰਦਾ ਹੈ । ਕੋੲੀ ਵੀ ਸੱਭਿਅਾਚਾਰਕ ਸਿਰਜਣਾ, ਵਿਹਾਰ, ਵਰਤਾਰਾ, ਵਿਚਾਰ, ਅੰਤਮ ਜਾਂ ਨਿਰਪੇਖ ਨਹੀ, ਸਗੋਂ ਪਦਾਰਥਕ ਪਰਿਸਥਿਤੀਅਾਂ ਵਿੱਚ ਅਾੲੇ ਗਿਣਨਾਤਮਕ ਪਰਿਵਰਤਨਾ ਅਨੁਕੂਲ ਇਸ ਦੇ ਸਾਰੇ ਅੰਗ ਅਤੇ ਤੱਤ ਰੂਪਾਂਤਰਿਤ ਹੁੁੁੰਦੇ ਰਹਿੰਦੇ ਹਨ ।ਸੱਭਿਅਾਚਾਰ ਰੂਪਾਂਤਰਨ ਦੀ ਪਰਕਿਰਿਅਾ ਦਾ ਮੂਲ ਅਾਧਾਰ ਅਾਰਥਿਕ ਪਰਬੰਧ ਅਤੇ ਇਸ ਪਰਬੰਧ ਵਿੱਚ ਅਾੲੇ ਪਰਿਵਰਤਨਾ ਅਨੁਕੂਲ ਹੁੰਦਾ ਹੈ ।ਸੱਭਿਆਚਾਰ ਦੇ ਸੰਬੰਧ ਵਿੱਚ ਇਕ ਨਿਰਪੇਖ ਸੱਚਾਈ ਇਹ ਹੈ ਕਿ ਇਹ ਬਦਲਦਾ ਰਹਿੰਦਾ ਹੈ, ਪਰ ਇਕ ਸੱਚਾਈ ਇਹ ਵੀ ਹੈ ਕਿ ਇਹ ਤਬਦੀਲੀ ਕੋਈ ਆਪਣੇ ਆਪ ਨਹੀਂ ਆਉਂਦੀ, ਸਗੋਂ ਕਿਸੇ ਨਾ ਕਿਸੇ ਹੱਦ ਤੱਕ ਸੰਘਰਸ਼ ਦਾ ਸਿੱਟਾ ਹੁੰਦੀ ਹੈ। ਹਰ ਸੱਭਿਆਚਾਰ ਆਦਤਾਂ ਕਾਇਮ ਕਰਨ ਦਾ ਅਸਲ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਉਸਾਰੀ ਕਲਾ ਜਾਂ ਵਾਸਤੂਕਲਾ ਜਾਂ ਭਵਨ/ਇਮਾਰਤ ਨਿਰਮਾਣ ਕਲਾ ਇਮਾਰਤ ਅਤੇ ਹੋਰ ਭੌਤਿਕ ਬਣਤਰਾਂ ਦੀ ਯੋਜਨਾਬੰਦੀ, ਡਿਜ਼ਾਈਨ, ਅਤੇ ਉਸਾਰੀ ਕਰਨ ਦੇ ਢੰਗ ਅਤੇ ਇਸ ਤੋਂ ਬਣੀ ਉਪਜ ਨੂੰ ਕਿਹਾ ਜਾਦਾ ਹੈ। ਇਮਾਰਾਤਾਂ ਦੇ ਰੂਪ 'ਚ ਉਸਾਰੀ ਕਲਾ ਦੇ ਕੰਮ ਅਕਸਰ ਸੱਭਿਆਚਾਰ ਦੀ ਨਿਸ਼ਾਨੀ ਅਤੇ ਕਲਾ ਦੇ ਨਮੂਨੇ ਮੰਨੇ ਜਾਂਦੇ ਹਨ। ਇਤਿਹਾਸਕ ਸੱਭਿਆਤਾਵਾਂ ਨੂੰ ਉਹਨਾਂ ਦੇ ਬਚੇ ਹੋਏ ਵਾਸਤੂਕਲਾ ਦੇ ਕੰਮਾਂ ਰਾਹੀ ਸਮਝਿਆ ਜਾਂਦਾ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਵਾਰੇਨ ਐਡਵਰਡ ਬਫ਼ੇ (ਜਨਮ 30 ਅਗਸਤ, 1930) ਇੱਕ ਅਮਰੀਕੀ ਕਾਰੋਬਾਰੀ , ਨਿਵੇਸ਼ਕ ਅਤੇ ਸਮਾਜ ਸੇਵਕ ਹਨ ਜੋ ਬਰਕਸ਼ਾਇਰ ਹੈਥਾਵੇ ਦੇ ਚੇਅਰਮੈਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਹਨ। ਉਸਨੂੰ ਦੁਨੀਆਂ ਦੇ ਸਭ ਤੋਂ ਸਫਲ ਨਿਵੇਸ਼ਕਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। 17 ਫਰਵਰੀ 2018 ਤੱਕ ੳੁਸਦੀ ਕੁੱਲ ਜਾਇਦਾਦ 82.9 ਬਿਲੀਅਨ ਅਮਰੀਕੀ ਡਾਲਰ ਹੈ, ਜਿਸ ਨਾਲ ਉਹ ਦੁਨੀਾਂ ਦਾ ਤੀਜਾ ਸਭ ਤੋਂ ਵੱਧ ਅਮੀਰ ਵਿਅਕਤੀ ਬਣ ਗਿਆ ਹੈ। ਬਫ਼ੇ ਓਹਾਮਾ, ਨੇਬਰਾਸਕਾ, ਅਮਰੀਕਾ ਵਿੱਚ ਜਨਮਿਅਾ ਸੀ। ਉਸ ਨੇ ਬਚਪਨ ਵਿੱਚ ਹੀ ਕਾਰੋਬਾਰ ਵਿੱਚ ਦਿਲਚਸਪੀ ਵਿਕਸਤ ਕੀਤੀ ਅਤੇ ਨਿਵੇਸ਼ ਕਰਨਾ ਸ਼ੁ੍ਰੁ ਕਰ ਦਿੱਤਾ ਸੀ। ੳੁਸਨੇ ਅਾਪਣੀ ਮੁੱਢਲੀ ਪੜ੍ਹਾੲੀ ਯੂਨੀਵਰਸਿਟੀ ਆਫ ਪੈਨਸਿਲਵੇਨੀਆ ਅਤੇ ਯੂਨੀਵਰਸਿਟੀ ਆਫ ਨੈਬਰਾਸਕਾ-ਲਿੰਕਨ ਤੋਂ ਕੀਤੀ ਅਤੇ ਕੋਲੰਬੀਆ ਯੂਨੀਵਰਸਿਟੀ ਤੋਂ ੳੁਚੇੲੀ ਸਿੱਖਿਅਾ ਪ੍ਰਾਪਤ ਕੀਤੀ। ਜਿੱਥੇ ਉਸਨੇ ਆਪਣੇ ਨਿਵੇਸ਼ ਦਰਸ਼ਨ ਨੂੰ ਮੁੱਲ ਨਿਵੇਸ਼ ਵਿੱਚ ਢਾਲਿਆ। ਉਸ ਨੇ ਆਪਣੇ ਅਰਥ ਸ਼ਾਸਤਰ ਦੀ ਪਿੱਠਭੂਮੀ 'ਤੇ ਧਿਆਨ ਕੇਂਦਰਤ ਕਰਨ ਲਈ ਨਿਊਯਾਰਕ ਇੰਸਟੀਟਯੂਟ ਆਫ ਫਾਇਨਾਂਸ ਵਿੱਚ ਹਿੱਸਾ ਲਿਆ ਅਤੇ ਕਈ ਕਾਰੋਬਾਰ ਸ਼ੁਰੂ ਕੀਤੇ। ਉਸਨੇ ਚਾਰਲੀ ਮੁੰਗਰ ਨੂੰ ਮਿਲਣ ਤੋਂ ਬਾਅਦ ਬਫ਼ੇ ਪਾਰਟਨਰਸ਼ਿਪ ਬਣਾਈ, ਅਤੇ ਉਨ੍ਹਾਂ ਦੀ ਫਰਮ ਨੇ ਅਖੀਰ ਇੱਕ ਬਰਕਸ਼ਾਇਰ ਹੈਥਾਵੇ ਨਾਮਕ ਟੈਕਸਟਾਈਲ ਨਿਰਮਾਣ ਫਰਮ ਹਾਸਲ ਕੀਤੀ।
ਆਪਰੇਟਿੰਗ ਸਿਸਟਮ ਇੱਕ ਸਾਫ਼ਟਵੇਅਰ ਹੁੰਦਾ ਹੈ ਜੋ ਕੰਪਿਊਟਰ ਦੇ ਹਾਰਡਵੇਅਰ ਅਤੇ ਸਾਫ਼ਟਵੇਅਰ ਵਸੀਲਿਆਂ ਨੂੰ ਸੰਭਾਲਦਾ ਹੈ। ਆਪਰੇਟਿੰਗ ਸਿਸਟਮ ਕੰਪਿਊਟਰ ਦੇ ਸਿਸਟਮ ਸਾਫ਼ਟਵੇਅਰ ਦਾ ਇੱਕ ਮੁੱਖ ਅਤੇ ਜ਼ਰੂਰੀ ਹਿੱਸਾ ਹੁੰਦਾ ਹੈ। ਆਮ ਤੌਰ ਉੱਤੇ ਸਾਰੇ ਅਨੁਪ੍ਰੋਯੋਗੀ ਸਾਫ਼ਟਵੇਅਰਾਂ ਨੂੰ ਆਪਣਾ ਕੰਮ ਕਰਨ ਲਈ ਇੱਕ ਆਪਰੇਟਿੰਗ ਸਿਸਟਮ ਦੀ ਲੋੜ ਹੁੰਦੀ ਹੈ। ਸਮਾਂ-ਵੰਡ ਆਪਰੇਟਿੰਗ ਸਿਸਟਮ ਸਾਰੇ ਕੰਮਾਂ ਨੂੰ ਸਮੇਂ ਮੁਤਾਬਕ ਤਰਤੀਬ 'ਚ ਕਰ ਦਿੰਦੇ ਹਨ ਤਾਂ ਜੋ ਸਿਸਟਮ ਦੀ ਠੀਕ ਤਰਾਂ ਵਰਤੋਂ ਕੀਤੀ ਜਾ ਸਕੇ।
ਸਰੋਜਿਨੀ ਨਾਇਡੂ, (ਜਨਮ ਵਕਤ ਸਰੋਜਿਨੀ ਚੱਟੋਪਾਧਿਆਏ / সরোজিনী চট্টোপাধ্যায়) (13 ਫ਼ਰਵਰੀ 1879 - 2 ਮਾਰਚ 1949) ਜਿਸਨੂੰ ਪਿਆਰ ਨਾਲ ਭਾਰਤ ਦੀ ਸਵਰ ਕੋਕਿਲਾ ਵੀ ਕਿਹਾ ਜਾਂਦਾ ਹੈ, ਭਾਰਤ ਦੇ ਆਜ਼ਾਦੀ ਸੰਗਰਾਮ ਦੀ ਵੱਡੀ ਆਗੂ ਅਤੇ ਕਵਿਤਰੀ ਸੀ। ਇਹ ਭਾਰਤ ਦੇ ਸੰਵਿਧਾਨ ਦੇ ਨਿਰਮਾਤਿਆਂ ਵਿੱਚੋਂ ਇੱਕ ਸੀ। ਇਹ 1947 ਤੋਂ 1949 ਤੱਕ ਸੰਯੁਕਤ ਪ੍ਰਾਂਤ ਦੀ ਪਹਿਲੀ ਗਵਰਨਰ ਰਹੀ ਅਤੇ ਇਹ ਪਹਿਲੀ ਭਾਰਤੀ ਔਰਤ ਸੀ ਜੋ ਰਾਜਸਥਾਨ ਦੀ ਗਵਰਨਰ ਬਣੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਵਿਸ਼ਵ ਪੁਸਤਕ ਦਿਵਸ ਜਾਂ ਵਿਸ਼ਵ ਪੁਸਤਕ ਅਤੇ ਕਾਪੀਰਾਈਟ ਦਿਵਸ ਹਰ ਸਾਲ 23 ਅਪਰੈਲ ਨੂੰ ਮਨਾਇਆ ਜਾਂਦਾ ਹੈ। ਸੰਯੁਕਤ ਰਾਸ਼ਟਰ ਦੇ ਸਿੱਖਿਆ ਸੰਗਠਨ 'ਯੂਨੈਸਕੋ' ਵੱਲੋਂ ਪੜ੍ਹਨ ਅਤੇ ਪ੍ਰਕਾਸ਼ਨ ਨੂੰ ਸ਼ਕਤੀਸ਼ਾਲੀ ਬਣਾਉਣ ਅਤੇ ਬੌਧਿਕ ਸੰਪਤੀ ਨੂੰ ਕਾਪੀਰਾਈਟ ਰਾਹੀਂ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਹ ਦਿਨ ਮਨਾਇਆ ਜਾਂਦਾ ਹੈ। ਇਹ ਦਿਨ 'ਯੂਨੈਸਕੋ' ਦੇ ਫੈਸਲੇ ਦੇ ਅਨੁਸਾਰ ਪਹਿਲੀ ਵਾਰ 1995 ਵਿੱਚ ਮਨਾਇਆ ਗਿਆ।
ਯੂਰਪੀ ਸੰਘ (ਯੂਰਪੀ ਯੂਨੀਅਨ) ਮੁੱਖ ਯੂਰਪ ਵਿੱਚ ਸਥਿਤ 27 ਦੇਸ਼ਾਂ ਦਾ ਇੱਕ ਰਾਜਨੀਤਕ ਅਤੇ ਅਤੇ ਆਰਥਕ ਰੰਗ-ਮੰਚ ਹੈ ਜਿਨ੍ਹਾਂ ਵਿੱਚ ਆਪਸ ਵਿੱਚ ਪ੍ਰਸ਼ਾਸਨੀ ਸਾਂਝ ਹੁੰਦੀ ਹੈ ਜੋ ਸੰਘ ਦੇ ਕਈ ਜਾਂ ਸਾਰੇ ਰਾਸ਼ਟਰਾਂ ਉੱਤੇ ਲਾਗੂ ਹੁੰਦੀ ਹੈ। ਇਸਦਾ ਸਥਾਪਨਾ 1957 ਵਿੱਚ, ਰੋਮ ਦੀ ਸਲਾਹ ਨਾਲ, ਯੂਰਪੀ ਆਰਥਿਕ ਪਰਿਸ਼ਦ ਦੇ ਮਾਧਿਅਮ ਦੁਆਰਾ ਛੇ ਯੂਰਪੀ ਦੇਸ਼ਾਂ ਦੀ ਆਰਥਿਕ ਭਾਗੀਦਾਰੀ ਨਾਲ ਹੋਇਆ ਸੀ। ਉਦੋਂ ਤੋਂ ਇਸ ਵਿੱਚ ਮੈਂਬਰ ਦੇਸ਼ਾਂ ਦੀ ਗਿਣਤੀ ਵਿੱਚ ਵਧ ਰਹੀ ਅਤੇ ਇਸਦੀ ਨੀਤੀਆਂ ਵਿੱਚ ਬਹੁਤ ਸਾਰੀਆਂ ਤਬਦੀਲੀ ਵੀ ਕੀਤੀਆਂ ਗਈਆਂ ਹਨ। 1993 ਵਿੱਚ ਮਾਸਤਰਿਖ ਸੁਲਾਹ ਦੁਆਰਾ ਇਸਦੇ ਆਧੁਨਿਕ ਵੈਧਾਨਿਕ ਸਵਰੂਪ ਦੀ ਨੀਂਹ ਰੱਖੀ ਗਈ। ਦਸੰਬਰ ੨੦੦੭ ਵਿੱਚ ਲਿਸਬਨ ਸਮੱਝੌਤਾ ਜਿਸਦੇ ਦੁਆਰਾ ਇਸ ਵਿੱਚ ਅਤੇ ਵਿਆਪਕ ਸੁਧਾਰਾਂ ਦੀ ਪਰਿਕ੍ਰੀਆ 1 ਜਨਵਰੀ 2008 ਵਲੋਂ ਸ਼ੁਰੂ ਕੀਤੀ ਗਈ ਹੈ। ਯੂਰਪੀ ਸੰਘ ਮੈਂਬਰ ਰਾਸ਼ਟਰੋਂ ਨੂੰ ਏਕਲ ਬਾਜ਼ਾਰ ਦੇ ਰੂਪ ਵਿੱਚ ਮਾਨਤਾ ਦਿੰਦਾ ਹੈ ਅਤੇ ਇਸਦੇ ਕਨੂੰਨ ਸਾਰੇ ਮੈਂਬਰ ਰਾਸ਼ਟਰੋਂ ਉੱਤੇ ਲਾਗੂ ਹੁੰਦਾ ਹੈ ਜੋ ਮੈਂਬਰ ਰਾਸ਼ਟਰ ਦੇ ਨਾਗਰਿਕਾਂ ਦੀ ਚਾਰ ਤਰ੍ਹਾਂ ਦੀਸਵਤੰਤਰਤਾਵਾਂਸੁਨਿਸਚਿਤ ਕਰਦਾ ਹੈ: - ਲੋਕਾਂ, ਸਾਮਾਨ, ਸੇਵਾਵਾਂ ਅਤੇ ਪੂਂਜੀ ਦਾ ਆਜਾਦ ਲੈਣਾ-ਪ੍ਰਦਾਨ.
ਸਵਾਮੀ ਰਾਮਾਨੰਦ ਦੇ ਪ੍ਰਸਿੱਧ 12 ਸ਼ੀਸ਼ਾ ਵਿਚੋਂ ਇਕ ਧੰਨਾ ਜੀ ਵੀ ਸਮਝੇ ਜਾਂਦੇ ਹਨ। ਰਾਜਸਥਾਨ ਦੇ ਸੰਤ ਕਵੀ ਵਿਚੋਂ ਆਪ ਦਾ ਨਾਂ ਉਘਾ ਹੈ ਅਤੇ ਸਰਲਤਾ , ਸ਼ਰਧਾ ਤੇ ਭਗਤੀ ਦੇ ਮੁਜਸਮਾ ਮੰਨੇ ਜਾਂਦੇ ਹਨ । ਇਸੇ ਲਈ ਕਿਹਾ ਗਿਆ ਹੈ "'ਧਰਨੇ ਸੇਵਿਆ ਬਾਲ ਬੁਧਿ"' । ਆਪ ਦਾ ਜਨਮ ਸੰਮਤ 1472ਵਿਚ (ਮੈਕਾਲਿਫ) ਅਨੁਸਾਰ ਧੁਆਨ ਜਾਂ ਧੁਵਾਨ ਪਿੰਡ ਵਿਚ ਹੋਇਆ ਮੰਨਿਆ ਜਾਂਦਾ ਹੈ । ਇਹ ਪਿੰਡ ਰਾਜਸਥਾਨ ਦੇ ਟਾਂਕ ਇਲਾਕੇ ਵਿਚ ਹੈ । ਆਪ ਸਿੱਧੇ ਸਾਧੇ ਕਿਸਾਨ ਤੇ ਪ੍ਰਭੂ ਭਗਤ ਸਨ। ਭਾਈ ਗੁਰਦਾਸ ਜੀ ਲਿਖਦੇ ਹਨ ਕਿ ਬਾਹਮਣ ਪੂਜੇ ਦੇਵਤੇ ਧੰਨਾ ਗੳ ਚਰਾਵਨ ਜਾਵੈ ਪੰਜਾਬੀ ਸਾਹਿਤ ਦਾ ਇਤਿਹਾਸ ਡਾ.
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਅਲਮਾਨੀਆ (ਅਲਮਾਨੀ: Bundesrepublik Deutschland) ਦੇਸ਼ ਵਿੱਚ ਅਲਮਾਨੀ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਅਲਮਾਨੀਆ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਅਲਮਾਨੀਆ ਅਤੇ ਪੱਛਮੀ ਅਲਮਾਨੀਆ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਵਿਕੀਮੀਡੀਆ ਤਹਿਰੀਕ, ਜਾਂ ਸਿਰਫ਼ ਵਿਕੀਮੀਡੀਆ, ਵਿਕੀਮੀਡੀਆ ਫਾਊਂਡੇਸ਼ਨ ਦੇ ਪ੍ਰੋਜੈਕਟਾਂ ਲਈ ਯੋਗਦਾਨੀਆਂ ਦੀ ਗਲੋਬਲ ਕਮਿਊਨਿਟੀ ਹੈ। ਇਹ ਅੰਦੋਲਨ ਵਿਕੀਪੀਡੀਆ ਦੀ ਕਮਿਊਨਿਟੀ ਦੇ ਦੁਆਲੇ ਉਸਾਰਿਆ ਗਿਆ ਸੀ, ਅਤੇ ਉਸ ਤੋਂ ਬਾਅਦ ਵਿਕੀਮੀਡੀਆ ਕਾਮਨਜ਼ ਅਤੇ ਵਿਕਿੱਡਾਟਾ ਦੇ ਕਾਮਨਜ਼ ਪ੍ਰੋਜੈਕਟਾਂ ਸਮੇਤ, ਅਤੇ ਮੀਡੀਆਵਿਕੀ ਵਿੱਚ ਯੋਗਦਾਨ ਦੇਣ ਵਾਲੇ ਵਲੰਟੀਅਰ ਸਾਫਟਵੇਅਰ ਵਿਕਾਸਕਰਤਾਵਾਂ ਸਮੇਤ, ਹੋਰ ਵਿਕਿਮੀਡੀਆ ਪ੍ਰੋਜੈਕਟਾਂ ਵਿੱਚ ਇਸਦਾ ਵਿਸਥਾਰ ਹੋ ਗਿਆ ਹੈ। ਇਨ੍ਹਾਂ ਵਾਲੰਟੀਅਰਾਂ ਨੂੰ ਵਿਸ਼ਵ ਭਰ ਦੇ ਅਨੇਕਾਂ ਸੰਗਠਨਾਂ ਦਾ ਸਹਿਯੋਗ ਮਿਲ ਰਿਹਾ ਹੈ, ਜਿਸ ਵਿੱਚ ਵਿਕੀਮੀਡੀਆ ਫਾਊਂਡੇਸ਼ਨ, ਸੰਬੰਧਿਤ ਚੈਪਟਰ, ਥੀਮੈਟਿਕ ਸੰਸਥਾਵਾਂ ਅਤੇ ਵਰਤੋਂਕਾਰ ਸਮੂਹ ਸ਼ਾਮਲ ਹਨ।
ਇੱਕ ਡਰੱਗ ਜਾਂ ਦਵਾਈ ਕੋਈ ਵੀ ਅਜਿਹਾ ਪਦਾਰਥ ਹੈ (ਭੋਜਨ ਤੋਂ ਇਲਾਵਾ ਜੋ ਪੋਸ਼ਣ ਦਾ ਸਮਰਥਨ ਕਰਦਾ ਹੈ), ਜੋ ਸਾਹ ਰਾਹੀਂ ਲਿਆ ਜਾਂਦਾ ਹੈ, ਜਾਂ ਟੀਕਾ ਰਾਹੀਂ ਲਗਾਇਆ ਜਾਂਦਾ ਹੈ, ਪੀਤੀ ਜਾਂਦੀ ਹੈ, ਚਮੜੀ 'ਤੇ ਪੈਂਚ ਦੁਆਰਾ ਸਮਾਈ ਜਾਂਦੀ ਹੈ, ਜਾਂ ਜੀਭ ਦੇ ਹੇਠਾਂ ਰੱਖੀ ਜਾਂਦੀ ਹੈ ਤਾਂ ਇੱਕ ਸਰੀਰ ਵਿੱਚ ਅਸਥਾਈ ਸਰੀਰਿਕ ਤਬਦੀਲੀ ਲਿਆਂਦੀ ਜਾ ਸਕੇ।ਦਵਾਈ ਵਿਗਿਆਨ ਵਿੱਚ, ਇੱਕ ਨਸ਼ਾ ਜਾਣੇ-ਪਛਾਣੇ ਬਣਤਰ ਦਾ ਇੱਕ ਰਸਾਇਣਕ ਪਦਾਰਥ ਹੈ, ਇੱਕ ਅਤਿ ਆਧੁਨਿਕ ਖੁਰਾਕ ਸਾਮੱਗਰੀ ਦੇ ਇੱਕ ਪੋਸ਼ਣ ਤੋਂ ਇਲਾਵਾ, ਜਦੋਂ, ਇੱਕ ਜੀਵਤ ਜੀਵਾਣੂ ਲਈ ਦਿੱਤੇ ਜਾਂਦੇ ਹਨ, ਇੱਕ ਜੈਵਿਕ ਪ੍ਰਭਾਵ ਪੈਦਾ ਕਰਦਾ ਹੈ। ਇਕ ਫਾਰਮਾਸਿਊਟੀਕਲ ਨਸ਼ੀਲੇ ਪਦਾਰਥ, ਜਿਸਨੂੰ ਦਵਾਈ ਜਾਂ ਦਵਾਈ ਵੀ ਕਿਹਾ ਜਾਂਦਾ ਹੈ, ਇਕ ਅਜਿਹੇ ਰਸਾਇਣਕ ਪਦਾਰਥ ਹੈ ਜੋ ਕਿਸੇ ਬੀਮਾਰੀ ਦਾ ਇਲਾਜ ਕਰਨ, ਇਲਾਜ ਕਰਵਾਉਣ, ਰੋਕਣ ਜਾਂ ਜਾਂਚ ਕਰਨ ਲਈ ਜਾਂ ਤੰਦਰੁਸਤੀ ਨੂੰ ਉਤਸ਼ਾਹਤ ਕਰਨ ਲਈ ਵਰਤਿਆ ਜਾਂਦਾ ਹੈ। ਰਵਾਇਤੀ ਨਸ਼ੀਲੀਆਂ ਦਵਾਈਆਂ ਨੂੰ ਚਿਕਿਤਸਕ ਪੌਦਿਆਂ ਤੋਂ ਕੱਢਣ ਦੇ ਰਾਹੀਂ ਪ੍ਰਾਪਤ ਕੀਤਾ ਗਿਆ ਸੀ, ਪਰ ਹੁਣੇ-ਹੁਣੇ ਵੀ ਜੈਵਿਕ ਸੰਮਲੇਸ਼ਣ ਦੁਆਰਾ। ਦਵਾਈਆਂ ਇੱਕ ਸੀਮਤ ਅਵਧੀ ਵਾਸਤੇ ਜਾਂ ਪੁਰਾਣੀਆਂ ਬਿਮਾਰੀਆਂ ਲਈ ਨਿਯਮਤ ਅਧਾਰ 'ਤੇ ਵਰਤਿਆ ਜਾ ਸਕਦਾ ਹੈ।ਫਾਰਮੇਟਿਕਲ ਨਸ਼ੀਲੇ ਪਦਾਰਥਾਂ ਨੂੰ ਅਕਸਰ ਨਸ਼ੀਲੇ ਪਦਾਰਥਾਂ ਦੀ ਸ਼੍ਰੇਣੀ ਵਿਚ ਵੰਡਿਆ ਜਾਂਦਾ ਹੈ- ਜਿਨ੍ਹਾਂ ਵਿਚ ਸਮਾਨ ਰਸਾਇਣਕ ਢਾਂਚਿਆਂ, ਇਕੋ ਕਿਰਿਆ (ਇੱਕੋ ਹੀ ਜੈਵਿਕ ਟੀਚਾ ਨਾਲ ਜੁੜਨਾ), ਇਕ ਸਬੰਧਿਤ ਢੰਗ ਦੀ ਕਾਰਵਾਈ ਹੈ, ਅਤੇ ਉਸੇ ਬਿਮਾਰੀ ਦੇ ਇਲਾਜ ਲਈ ਵਰਤਿਆ ਜਾਂਦਾ ਹੈ। ਐਨਾਟੋਮਿਕਲ ਥੈਰੇਪੂਟਿਕ ਕੈਮੀਕਲ ਐਂਟੀਮੈੱਕਸ਼ਨ ਸਿਸਟਮ (ਐਟੀ ਸੀ), ਸਭ ਤੋਂ ਵੱਧ ਵਰਤੀ ਜਾਂਦੀ ਡਰੱਗ ਵਰਗੀਕਰਣ ਪ੍ਰਣਾਲੀ, ਨਸ਼ਿਆਂ ਨੂੰ ਇਕ ਵਿਲੱਖਣ ATC ਕੋਡ ਪ੍ਰਦਾਨ ਕਰਦੀ ਹੈ, ਜੋ ਇਕ ਅਲਫਾਨੰਮੇਰਿਕ ਕੋਡ ਹੈ ਜੋ ਏਟੀਸੀ ਸਿਸਟਮ ਦੇ ਅੰਦਰ ਵਿਸ਼ੇਸ਼ ਮੈਡੀਕਲ ਵਰਗਾਂ ਨੂੰ ਨਿਯੁਕਤ ਕਰਦਾ ਹੈ। ਇਕ ਹੋਰ ਮੁੱਖ ਵਰਗੀਕਰਨ ਪ੍ਰਣਾਲੀ ਬਾਇਓਫਾਸਕੈਟਿਕਸ ਵਰਗੀਕਰਣ ਸਿਸਟਮ ਹੈ। ਇਹ ਉਹਨਾਂ ਦੀ ਘੁਲਣਸ਼ੀਲਤਾ ਅਤੇ ਪਾਰਦਰਸ਼ਤਾ ਜਾਂ ਸਮਾਈ ਦੇ ਵਿਸ਼ੇਸ਼ਤਾਵਾਂ ਦੇ ਅਨੁਸਾਰ ਨਸ਼ਿਆਂ ਦੀ ਵਰਗੀਕਰਨ ਕਰਦਾ ਹੈ।ਮਨੋਵਿਗਿਆਨਕ ਦਵਾਈਆਂ ਰਸਾਇਣਕ ਪਦਾਰਥ ਹੁੰਦੀਆਂ ਹਨ ਜੋ ਕੇਂਦਰੀ ਨਸ ਪ੍ਰਣਾਲੀ ਦੇ ਕਾਰਜ ਨੂੰ ਪ੍ਰਭਾਵਿਤ ਕਰਦੀਆਂ ਹਨ, ਧਾਰਣਾ, ਮਨੋਦਸ਼ਾ ਜਾਂ ਚੇਤਨਾ ਬਦਲਦੀਆਂ ਹਨ। ਉਨ੍ਹਾਂ ਵਿਚ ਅਲਕੋਹਲ, ਇਕ ਡਿਪਰੈਸ਼ਨਲ (ਅਤੇ ਥੋੜ੍ਹੀ ਮਾਤਰਾ ਵਿਚ ਇਕ ਉਤਪੱਤੀ), ਅਤੇ ਸੁਕੰਕਵਾਨ ਨਿਕੋਟੀਨ ਅਤੇ ਕੈਫ਼ੀਨ ਸ਼ਾਮਲ ਹਨ। ਇਹ ਤਿੰਨ ਦੁਨੀਆ ਭਰ ਵਿੱਚ ਸਭ ਤੋਂ ਵੱਧ ਵਰਤੇ ਗਏ ਮਨੋਵਿਗਿਆਨਕ ਦਵਾਈਆਂ ਹਨ ਅਤੇ ਇਨ੍ਹਾਂ ਨੂੰ ਮਨੋਰੰਜਨ ਵਾਲੀਆਂ ਦਵਾਈਆਂ ਵੀ ਮੰਨਿਆ ਜਾਂਦਾ ਹੈ ਕਿਉਂਕਿ ਇਹਨਾਂ ਨੂੰ ਦਵਾਈ ਦੇ ਉਦੇਸ਼ਾਂ ਦੀ ਬਜਾਏ ਅਨੰਦ ਲਈ ਵਰਤਿਆ ਜਾਂਦਾ ਹੈ। ਹੋਰ ਮਨੋਰੰਜਕ ਡਰੱਗਾਂ ਵਿੱਚ ਹੈਲੁਲਿਸੋਨਜੈਨਸ, ਓਪੀਅਟ ਅਤੇ ਐਮਫੈਟਾਮਿਨਸ ਸ਼ਾਮਲ ਹਨ ਅਤੇ ਇਹਨਾਂ ਵਿੱਚੋਂ ਕੁਝ ਨੂੰ ਅਧਿਆਤਮਿਕ ਜਾਂ ਧਾਰਮਿਕ ਸੈਟਿੰਗਾਂ ਵਿੱਚ ਵੀ ਵਰਤਿਆ ਜਾਂਦਾ ਹੈ। ਕੁਝ ਨਸ਼ੀਲੀਆਂ ਦਵਾਈਆਂ ਦੀ ਆਦਤ ਹੋ ਸਕਦੀ ਹੈ ਅਤੇ ਸਾਰੀਆਂ ਦਵਾਈਆਂ ਦੇ ਮੰਦੇ ਅਸਰ ਹੋ ਸਕਦੇ ਹਨ। ਕਈ ਮਨੋਰੰਜਕ ਨਸ਼ੇ ਗ਼ੈਰ-ਕਾਨੂੰਨੀ ਅਤੇ ਅੰਤਰਰਾਸ਼ਟਰੀ ਸਮਝੌਤੇ ਹਨ ਜਿਵੇਂ ਕਿ ਨਾਰੀਕੋਟਿਕ ਡ੍ਰੱਗਜ਼ 'ਤੇ ਸਿੰਗਲ ਕਨਵੈਨਸ਼ਨ, ਉਨ੍ਹਾਂ ਦੀ ਮਨਾਹੀ ਦੇ ਉਦੇਸ਼ ਲਈ ਮੌਜੂਦ ਹਨ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
19ਵੀਂ ਸਦੀ (1 ਜਨਵਰੀ 1801 – 31 ਦਸੰਬਰ 1900) ਸਪੇਨੀ ਸਾਮਰਾਜ, ਨੈਪੋਲੀਅਨ ਸਾਮਰਾਜ, ਪਵਿੱਤਰ ਰੋਮਨ ਸਾਮਰਾਜ ਅਤੇ ਮੁਗਲ ਸਾਮਰਾਜ ਦੇ ਢਹਿਢੇਰੀ ਹੋਣ ਦੀ ਲਖਾਇਕ ਸਦੀ ਸੀ। ਇਸ ਨੇ ਬ੍ਰਿਟਿਸ਼ ਸਾਮਰਾਜ, ਰੂਸੀ ਸਾਮਰਾਜ, ਸੰਯੁਕਤ ਰਾਜ ਅਮਰੀਕਾ, ਜਰਮਨ, ਸਾਮਰਾਜ, ਫ਼ਰਾਂਸੀਸੀ ਬਸਤੀਵਾਦੀ ਸਾਮਰਾਜ ਅਤੇ Meiji ਜਪਾਨ ਦੇ ਵਧ ਰਹੇ ਪ੍ਰਭਾਵ ਲਈ ਰਾਹ ਪੱਧਰਾ ਕੀਤਾ, ਜਿਸ ਦੌਰਾਨ 1815 ਦੇ ਬਾਅਦ ਬ੍ਰਿਟਿਸ਼ ਨੇ ਚੁਣੌਤੀ-ਮੁਕਤ ਦਬਦਬੇ ਦੀ ਸੇਖੀ ਮਾਰੀ। ਨੈਪੋਲੀਅਨ ਨਾਲ ਯੁੱਧਾਂ ਵਿੱਚ ਫ਼ਰਾਂਸੀਸੀ ਸਾਮਰਾਜ ਅਤੇ ਇਸ ਦੇ ਸਹਿਯੋਗੀਆਂ ਦੀ ਹਾਰ ਦੇ ਬਾਅਦ ਬ੍ਰਿਟਿਸ਼ ਅਤੇ ਰੂਸੀ ਸਾਮਰਾਜਾਂ ਨੇ ਬਹੁਤ ਵਿਸਤਾਰ ਕੀਤਾ ਅਤੇ ਸੰਸਾਰ ਦੀਆਂ ਮੋਹਰੀ ਸ਼ਕਤੀਆਂ ਬਣ ਗਏ। ਰੂਸੀ ਸਾਮਰਾਜ ਕੇਂਦਰੀ ਅਤੇ ਦੂਰ ਪੂਰਬੀ ਏਸ਼ੀਆ ਵਿੱਚ ਫੈਲਿਆ। ਬ੍ਰਿਟਿਸ਼ ਸਾਮਰਾਜ ਦਾ ਸਦੀ ਦੇ ਪਹਿਲੇ ਅੱਧ ਵਿੱਚ, ਖਾਸ ਕਰਕੇ ਕੈਨੇਡਾ, ਆਸਟਰੇਲੀਆ, ਦੱਖਣੀ ਅਫਰੀਕਾ ਅਤੇ ਭਾਰੀ ਆਬਾਦੀ ਵਾਲੇ ਭਾਰਤ ਵਿੱਚ, ਅਤੇ ਸਦੀ ਦੇ ਪਿਛਲੇ ਦੋ ਦਹਾਕਿਆਂ ਦੌਰਾਨ ਅਫਰੀਕਾ ਵਿੱਚ ਵਿਸ਼ਾਲ ਇਲਾਕਿਆਂ ਦੇ ਵਿਸਥਾਰ ਨਾਲ ਬਹੁਤ ਤੇਜ਼ੀ ਨਾਲ ਵਾਧਾ ਹੋਇਆ। ਸਦੀ ਦੇ ਅੰਤ ਤੱਕ, ਬ੍ਰਿਟਿਸ਼ ਸਾਮਰਾਜ ਸੰਸਾਰ ਦੇ ਪੰਜਵਾਂ ਹਿੱਸਾ ਇਲਾਕੇ ਅਤੇ ਸੰਸਾਰ ਦੀ ਆਬਾਦੀ ਦੀ ਇੱਕ ਚੁਥਾਈ ਨੂੰ ਕੰਟਰੋਲ ਕਰਦਾ ਸੀ। ਉੱਤਰ-ਨੈਪੋਲੀਅਨ ਯੁੱਗ ਦੌਰਾਨ ਇਹ ਵਰਤਾਰਾ ਪੈਕਸ ਬ੍ਰਿਤਾਨਿਕਾ ਕਹਾਇਆ, ਜਿਸ ਨੇ ਵੱਡੇ ਪੈਮਾਨੇ ਤੇ ਬੇਮਿਸਾਲ ਸੰਸਾਰੀਕਰਨ, ਉਦਯੋਗੀਕਰਨ, ਅਤੇ ਆਰਥਿਕ ਏਕੀਕਰਨ ਦਾ ਦੌਰ ਸ਼ੁਰੂ ਕੀਤਾ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।