ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਧਰਤੀ ਤੋਂ ਬਾਹਰ ਅਤੇ ਆਕਾਸ਼ ਵਿਚਕਾਰ ਪੈਂਦੀ ਸੁੰਨੀ ਥਾਂ ਨੂੰ ਪੁਲਾੜ ਜਾਂ ਅੰਤਰਿਕਸ਼ ਕਿਹਾ ਜਾਂਦਾ ਹੈ। ਇਹ ਪੂਰੀ ਤਰ੍ਹਾਂ ਖ਼ਾਲੀ ਜਾਂ ਪਦਾਰਥ-ਰਹਿਤ ਨਹੀਂ ਹੈ ਸਗੋਂ ਅਣੂਆਂ ਦੇ ਘੱਟ ਸੰਘਣੇਪਣ ਵਾਲਾ ਕਾਫ਼ੀ ਡਾਢਾ ਖ਼ਾਲੀਪਣ ਹੈ। ਇਹਨਾਂ ਅਣੂਆਂ ਵਿੱਚ ਹਾਈਡਰੋਜਨ ਅਤੇ ਹੀਲੀਅਮ ਦਾ ਪਲਾਜ਼ਮਾ, ਨਿਊਟਰੀਨੋ ਅਤੇ ਬਿਜਲਈ ਅਤੇ ਚੁੰਬਕੀ ਤਰੰਗਾਂ ਸ਼ਾਮਲ ਹਨ। ਬਿਗ ਬੈਂਗ ਤੋਂ ਆਉਂਦੀਆਂ ਪਿਛੋਕੜੀ ਕਿਰਨਾਂ ਦੁਆਰਾ ਅਧਾਰ-ਰੇਖਾ ਤਾਪਮਾਨ 2.7 ਕੈਲਵਿਨ (K) ਰੱਖਿਆ ਗਿਆ ਹੈ। ਬਹੁਤੀਆਂ ਅਕਾਸ਼-ਗੰਗਾਵਾਂ ਵਿਚਲੇ ਨਿਰੀਖਣਾਂ ਨੇ ਇਹ ਸਾਬਤ ਕੀਤਾ ਹੈ ਕਿ ਦ੍ਰਵਮਾਣ ਦਾ 90% ਹਿੱਸਾ ਕਿਸੇ ਅਣਜਾਣ ਰੂਪ ਵਿੱਚ ਹੈ, ਜਿਹਨੂੰ ਹਨੇਰਾ ਪਦਾਰਥ ਆਖਿਆ ਜਾਂਦਾ ਹੈ ਅਤੇ ਜੋ ਬਾਕੀ ਪਦਾਰਥਾਂ ਨਾਲ਼ ਗੁਰੂਤਾ ਬਲ ਨਾਲ਼ (ਨਾ ਕਿ ਬਿਜਲਈ-ਚੁੰਬਕੀ ਬਲਾਂ ਨਾਲ਼) ਆਪਸੀ ਪ੍ਰਭਾਵ ਪਾਉਂਦਾ ਹੈ।ਰਾਕੇਸ਼ ਸ਼ਰਮਾ ਭਾਰਤ ਦਾ ਪਹਿਲਾ ਅਤੇ ਦੁਨੀਆਂ ਦਾ 138ਵਾਂ ਪੁਲਾੜ ਯਾਤਰੀ ਹੈ ਜੋ 2 ਅਪ੍ਰੈਲ 1984 ਨੂੰ ਪੁਲਾੜ ਵਿੱਚ ਗਿਆ ਸੀ|
ਰਾਕੇਸ਼ ਸ਼ਰਮਾ (ਜਨਮ 13 ਜਨਵਰੀ 1949) ਭਾਰਤ ਦਾ ਪਹਿਲਾ ਅਤੇ ਇੱਕੋ ਇੱਕ, ਅਤੇ ਦੁਨੀਆਂ ਦਾ 138ਵਾਂ ਪੁਲਾੜ ਯਾਤਰੀ ਹੈ। 1984 ਵਿੱਚ ਭਾਰਤੀ ਪੁਲਾੜ ਖੋਜ ਕੇਂਦਰ ਅਤੇ ਸੋਵੀਅਤ ਯੂਨੀਅਨ ਦੇ ਇੰਟਰਕਾਸਮਾਸ ਪ੍ਰੋਗਰਾਮ ਦੀ ਇੱਕ ਮਿਲੀ-ਜੁਲੀ ਪੁਲਾੜ ਮੁਹਿੰਮ ਦੇ ਤਹਿਤ ਰਾਕੇਸ਼ ਅੱਠ ਦਿਨ ਤੱਕ ਪੁਲਾੜ ਵਿੱਚ ਰਹੇ। ਇਹ ਉਸ ਸਮੇਂ ਭਾਰਤੀ ਹਵਾਈ ਫ਼ੌਜ ਦਾ ਸਕੁਐਡਰਨ ਲੀਡਰ ਅਤੇ ਪਾਇਲਟ ਸਨ। 2 ਅਪਰੈਲ 1984 ਨੂੰ ਦੋ ਹੋਰ ਸੋਵੀਅਤ ਪੁਲਾੜਯਾਤਰੀਆਂ ਦੇ ਨਾਲ ਸੋਊਜ ਟੀ - 11 ਵਿੱਚ ਰਾਕੇਸ਼ ਸ਼ਰਮਾ ਨੂੰ ਲਾਂਚ ਕੀਤਾ ਗਿਆ। ਇਸ ਉੜਾਨ ਵਿੱਚ ਅਤੇ ਸਾਲਿਉਤ 7 ਪੁਲਾੜ ਕੇਂਦਰ ਵਿੱਚ ਉਸ ਨੇ ਉੱਤਰੀ ਭਾਰਤ ਦੀ ਫੋਟੋਗਰਾਫੀ ਕੀਤੀ ਅਤੇ ਗੁਰੂਤਾਕਰਸ਼ਣ - ਹੀਨ ਯੋਗ ਅਭਿਆਸ ਕੀਤਾ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਜੂਨ 2019 ਮੁਤਾਬਿਕ ਇਸ ਵਿਕੀ ’ਤੇ 31,384 ਲੇਖ ਹਨ ਅਤੇ ਇਸ ਦੇ ਕੁੱਲ 28,566 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,78,611 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.34.0-wmf.8 (5aff1b9) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਦਾਇਮ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖਾਂ ਵਿੱਚ ਇੱਕ ਉਪ ਫਿਰਕਾ ਹੈ, ਜੋ ਨਾਮਧਾਰੀ ਜਾਂ ਕੂਕਾ ਅਖਵਾਉਂਦਾ ਹੈ। ਇਸ ਦਾ ਇਤਿਹਾਸ ਬਹੁਤਾ ਪੁਰਾਣਾ ਨਹੀਂ। ਪਿਛਲੀ ਸਦੀ ਦੇ ਅੱਧ ਤੋਂ ਬਾਅਦ ਇਸ ਦਾ ਆਰੰਭ ਹੋਇਆ ਸੀ। ਪਰ ਇਸ ਦੇ ਬਾਨੀ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਇੱਕ ਕੱਟੜ ਇਨਕਲਾਬੀ ਸਨ। ਇੱਕ ਮਸ਼ਹੂਰ ਰੱਬ-ਭਗਤ ਸਮਾਜ ਦੇ ਦੋਸ਼ ਤੱਕ ਕੇ ਵਿਦਰੋਹੀ ਸਮਾਜ ਸੁਧਾਰਕ ਬਣ ਗਏ ਅਤੇ ਇੱਕ ਸੱਚੇ ਸਮਾਜ ਸੁਧਾਰਕ ਵਾਂਗ ਜਦੋਂ ਉਹ ਕਰਮ ਖੇਤਰ ਵਿੱਚ ਅਗਾਂਹ ਨਿਤਰੇ ਤਾਂ ਉਹਨਾਂ ਵੇਖਿਆ ਕਿ ਦੇਸ਼ ਦੀ ਉੱਨਤੀ ਲਈ ਗੁਲਾਮੀ ਦੀਆਂ ਬੇੜੀਆਂ ਨੂੰ ਕੱਟਣਾਂ ਸਭ ਤੋਂ ਜ਼ਰੂਰੀ ਹੈ। ਵਿਦੇਸ਼ੀ ਰਾਜ ਵਿਰੁੱਧ ਇਨਕਲਾਬ ਦੀ ਤਿਆਰੀ ਵਸੀਹ ਪੈਮਾਨੇ ਉੱਤੇ ਕੀਤੀ। ਉਸ ਦੀ ਤਿਆਰੀ ਦੇ ਦੌਰਾਨ ਹੀ ਜੇ ਕੁਝ ਝਗੜਾ ਫਸਾਦ ਹੋ ਗਿਆ, ਉਸ ਤੋਂ ਹਾਕਮਾਂ ਨੂੰ ਸਾਰੀ ਲਹਿਰ ਨੂੰ ਕੁਚਲਣ ਦਾ ਚੰਗਾ ਮੌਕਾ ਮਿਲ ਗਿਆ ਅਤੇ ਸਭ ਯਤਨਾ ਦਾ ਨਿਸਫਲਤਾ ਤੋਂ ਬਿਨਾਂ ਹੋਰ ਕੋਈ ਸਿੱਟਾ ਨਾ ਨਿਕਲ ਸਕਿਆ।
ਮੰਗੋਲੀਆ /mɒŋˈɡoʊliə/ (ਮੰਗੋਲੀ: ᠮᠤᠩᠭᠤᠯᠤᠯᠤᠰ ਮੰਗੋਲ ਲਿਪੀ ਵਿੱਚ ਮੰਗੋਲ ਉਲੁਸ) ਪੂਰਬੀ ਏਸ਼ੀਆ ਵਿੱਚ ਇੱਕ ਖ਼ੁਦਮੁਖ਼ਤਿਆਰ ਤੇ ਬੰਦ-ਹੱਦ ਵਾਲਾ ਦੇਸ਼ ਹੈ। ਇਸ ਦੀ ਉੱਤਰੀ ਸਰਹੱਦ ਰੂਸ ਤੇ ਦੱਖਣੀ ਸਰਹੱਦ ਚੀਨ ਨਾਲ ਲੱਗਦੀ ਹੈ। ਹਾਲਾਂਕਿ ਮੰਗੋਲੀਆ ਦੀ ਹੱਦ ਕਜ਼ਾਖਿਸਤਾਨ ਨਾਲ ਨਹੀਂ ਲੱਗਦੀ ਪਰ ਇਸ ਦੀ ਸਭ ਤੋਂ ਪੱਛਮੀ ਨੋਕ ਕਜ਼ਾਖਿਸਤਾਨ ਦੇ ਪੂਰਬੀ ਸਿਰੇ ਤੋਂ ਸਿਰਫ਼ 36.76 ਕਿ.ਮੀ. (22.84 ਮੀਲ) ਦੂਰ ਹੈ। ਮੰਗੋਲੀਆ ਦਾ ਕੁੱਲ ਖੇਤਰਫ਼ਲ 1,564,116 ਵਰਗ ਕਿ.ਮੀ.
ਗੁਰ ਨਾਨਕ ਸਾਹਿਬ (1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਗਿਆਰਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਸਨ। ਇਹਨਾਂ ਦਾ ਜਨਮ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮਤਾਬਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਬਰਾਦਰਾਨਾ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਕੁਝ ਮੁੱਖ ਹਨ। ਇਹ ਸਿੱਖ ਮਜ਼੍ਹਬੀ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਵਾਲ਼ੀ ਇਲਾਹੀ ਜੋਤ ਬਾਅਦ ਵਾਲ਼ੇ ਦਸ ਗੁਰੂਆਂ ਵਿੱਚ ਵੀ ਸੀ।
ਸ਼੍ਰੀ ਸਤਿਗੁਰੂ ਰਾਮ ਸਿੰਘ ਕੂਕਾ ਜਿਨ੍ਹਾਂ ਨੂੰ ਸਤਿਗੁਰੂ ਰਾਮ ਸਿੰਘ (3 ਫਰਵਰੀ 1816 – ?), ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ, ਨੂੰ ਨਾਮਿਲਵਰਤਨ ਅਤੇ ਬਰਤਾਨੀਆ ਵਪਾਰਕ ਮਾਲ ਅਤੇ ਸੇਵਾਵਾਂ ਦੇ ਬਾਈਕਾਟ ਨੂੰ ਇੱਕ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਪਹਿਲੇ ਭਾਰਤੀ ਹੋਣ ਦਾ ਸਿਹਰਾ ਜਾਂਦਾ ਹੈ। 2016 ਵਿਚ, ਭਾਰਤ ਸਰਕਾਰ ਨੇ ਸਤਿਗੁਰੂ ਰਾਮ ਸਿੰਘ ਦੀ 200 ਵੀਂ ਬਰਸੀ ਸਰਕਾਰੀ ਤੌਰ ਤੇ ਮਨਾਉਣ ਦਾ ਫੈਸਲਾ ਕੀਤਾ। ਉਹ ਬਾਅਦ ਵਿਚ ਨਾਮਧਾਰੀ ਸਿੱਖੀ ਦਾ ਬਾਨੀ ਬਣਿਆ।
ਚੁੰਬਕਤਾ ਪਦਾਰਥਕ ਘਟਨਾਵਾਂ ਦਾ ਉਹ ਵਰਗ ਹੈ ਜਿਸ ਵਿੱਚ ਇੱਕ ਚੁੰਬਕ ਵੱਲੋਂ ਹੋਰਨਾਂ ਚੁੰਬਕਾਂ ਉੱਤੇ ਪਾਏ ਜਾਂਦੇ ਬਲ ਸ਼ਾਮਲ ਹਨ। ਇਹਦਾ ਸਰੋਤ ਬਿਜਲੀ ਦੀਆਂ ਧਾਰਾਵਾਂ (ਬਿਜਲਈ ਕਰੰਟ) ਅਤੇ ਮੁਢਲੇ ਕਣਾਂ ਦੇ ਮੂਲ ਚੁੰਬਕੀ ਦਮ ਵਿੱਚ ਹੈ। ਇਹ ਇੱਕ ਚੁੰਬਕੀ ਪ੍ਰਭਾਵ ਖੇਤਰ ਨੂੰ ਜਨਮ ਦਿੰਦੇ ਹਨ ਜੋ ਹੋਰਨਾਂ ਕਰੰਟਾਂ ਅਤੇ ਦਮਾਂ ਉੱਤੇ ਲੱਗਦਾ ਹੈ। ਕਿਸੇ ਚੁੰਬਕੀ ਖੇਤਰ ਦਾ ਅਸਰ ਸਾਰੇ ਹੀ ਪਦਾਰਥਾਂ ਉੱਤੇ ਪੈਂਦਾ ਹੈ। ਸਭ ਤੋਂ ਜ਼ੋਰਦਾਰ ਅਸਰ ਸਥਾਈ ਚੁੰਬਕਾਂ ਉੱਤੇ ਪੈਂਦਾ ਹੈ ਜਿਹਨਾਂ ਦੇ ਚੁੰਬਕੀ ਦਮ ਲੋਹ-ਚੁੰਬਕਤਾ ਕਰ ਕੇ ਅਟੱਲ ਹੁੰਦੇ ਹਨ। ਬਹੁਤੇ ਪਦਾਰਥਾਂ ਦੇ ਚੁੰਬਕੀ ਬਲ ਸਥਾਈ ਨਹੀਂ ਹੁੰਦੇ। ਕੁਝ ਪਦਾਰਥ ਚੁੰਬਕੀ ਖੇਤਰ ਵੱਲ ਖਿੱਚੇ ਜਾਂਦੇ ਹਨ (ਪਾਰ-ਚੁੰਬਕਤਾ); ਕਈ ਹੋਰ ਚੁੰਬਕੀ ਖੇਤਰ ਤੋਂ ਪਰ੍ਹਾਂ ਭੱਜਦੇ ਹਨ (ਆਰਪਾਰ-ਚੁੰਬਕਤਾ); ਕਈਆਂ ਦਾ ਲਗਾਏ ਹੋਏ ਚੁੰਬਕੀ ਖੇਤਰ ਨਾਲ਼ ਬਹੁਤ ਗੁੰਝਲਦਾਰ ਨਾਤਾ ਹੁੰਦਾ ਹੈ (ਘੁੰਮਦੇ ਕੱਚ ਦਾ ਵਤੀਰਾ ਅਤੇ ਉਲਟ-ਚੁੰਬਕਤਾ)। ਜਿਹਨਾਂ ਪਦਾਰਥਾਂ ਉੱਤੇ ਚੁੰਬਕੀ ਖੇਤਰਾਂ ਦਾ ਅਸਰ ਨਾ-ਮਾਤਰ ਹੀ ਹੁੰਦਾ ਹੈ ਉਹਨਾਂ ਨੂੰ ਗ਼ੈਰ-ਚੁੰਬਕੀ ਪਦਾਰਥ ਆਖਿਆ ਜਾਂਦਾ ਹੈ। ਇਹਨਾਂ ਵਿੱਚ ਤਾਂਬਾ, ਐਲਮੀਨੀਅਮ, ਗੈਸਾਂ ਅਤੇ ਪਲਾਸਟਿਕ ਸ਼ਾਮਲ ਹਨ। ਸ਼ੁੱਧ ਆਕਸੀਜਨ ਠੰਡਾ ਕਰ ਕੇ ਤਰਲ ਰੂਪ ਵਿੱਚ ਲਿਜਾਣ ਉੱਤੇ ਚੁੰਬਕੀ ਗੁਣ ਵਿਖਾਉਂਦਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 1589 ਵਿੱਚ ਗੁਰੂ ਅਰਜਨ ਦੇਵ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,494 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਇਕੋ ਹੀ ਗਰਭਪਾਤ ਦੁਆਰਾ ਪੈਦਾ ਹੋਏ ਦੋ ਬੱਚੇ ਜੁੜਵਾਂ ਜਾਂ ਜੌੜੇ ਅਖਵਾਉਂਦੇ ਹਨ। ਜੁੜਵਾਂ ਜਾਂ ਤਾਂ ਮੋਨੋਜਾਈਗੋਟਿਕ "ਇਕੋ ਜਿਹੇ" ਹੋ ਸਕਦੇ ਹਨ। ਇਸ ਦਾ ਮਤਲਬ ਕਿ ਉਹ ਇੱਕ ਯੁੱਗਣ ਤੋਂ ਵਿਕਸਤ ਹੋ ਜਾਂਦੇ ਹਨ, ਜਾਂ ਡਾਈਜਾਈਗੋਟਿਕ ਜੋ ਦੋ ਭ੍ਰੂਣਾਂ ਨੂੰ ਵੰਡਦਾ ਹੈ ਅਤੇ ਦੋ-ਪੱਖੀ "ਭਰੱਪਣ"ਬਣਾਉਂਦਾ ਹੈ, ਜਾਣੀ ਕਿ ਹਰੇਕ ਜੁੜਨਾ ਦੋ ਵੱਖ-ਵੱਖ ਅੰਡਿਆਂ ਤੋਂ ਵਿਕਸਤ ਹੁੰਦਾ ਹੈ ਅਤੇ ਹਰੇਕ ਅੰਡੇ ਇਸ ਦੇ ਆਪਣੇ ਹੀ ਸ਼ੁਕਰਾਣੂ ਸੈੱਲ ਦੁਆਰਾ ਉਪਜਾਊ ਹੋ ਜਾਂਦੇ ਹਨ।ਇਸ ਦੇ ਉਲਟ, ਇਕ ਗਰੱਭਸਥ ਸ਼ਿਸ਼ੂ ਜੋ ਇਕੱਲੇ ਕੁੱਖ ਵਿੱਚ ਵਿਕਸਿਤ ਹੁੰਦਾ ਹੈ, ਉਸ ਨੂੰ ਸਿੰਗਲਟਨ ਕਿਹਾ ਜਾਂਦਾ ਹੈ ਅਤੇ ਬਹੁ-ਜਨਮ ਜਨਮ ਦੇ ਇੱਕ ਬੱਚੇ ਲਈ ਆਮ ਸ਼ਬਦ ਬਹੁਤੀਆਂ ਹੁੰਦਾ ਹੈ। ਗੈਰ-ਸੰਬੰਧਤ ਲੁੱਕ ਅਲਾਈਕਸ ਜਿਹਨਾਂ ਦੀ ਸਮਾਨਤਾ ਇਕੋ ਜਿਹੇ ਜੋੜਿਆਂ ਨੂੰ ਡੋਪਲਬਲਜਰਾਂ ਵਜੋਂ ਦਰਸਾਈ ਜਾਂਦੀ ਹੈ।
ਮੰਗੋਲ ਜਾਤੀ ਚੀਨ ਦੀ ਇੱਕ ਘੱਟਗਿਣਤੀ ਜਾਤੀ ਹੈ, ਜੋ ਪ੍ਰਾਚੀਨ ਕਾਲ ਤੋਂ ਚੀਨ ਵਿੱਚ ਰਹਿੰਦੀ ਆਈ ਹੈ। ਸ਼ੁਰੂ ਸ਼ੁਰੂ ਵਿੱਚ ਇਹ ਜਾਤੀ ਅੜਕੁਨ ਨਦੀ ਦੇ ਪੂਰਬ ਦੇ ਇਲਾਕਿਆਂ ਵਿੱਚ ਰਿਹਾ ਕਰਦੀ ਸੀ, ਬਾਅਦ ਵਿੱਚ ਉਹ ਬਾਹਰ ਹਿਙਾਨ ਪਰਵਤਸ਼ਰ੍ਰੰਖਲਾ ਅਤੇ ਆਲਥਾਏ ਪਰਵਤਲੜੀ ਦੇ ਵਿੱਚ ਸਥਿਤ ਮੰਗੋਲੀਆਈ ਪਠਾਰ ਦੇ ਆਰਪਾਰ ਫੈਲ ਗਈ। ਮੰਗੋਲ ਜਾਤੀ ਦੇ ਲੋਕ ਖਾਨਾਬਦੋਸ਼ ਜੀਵਨ ਬਤੀਤ ਕਰਦੇ ਸਨ ਅਤੇ ਸ਼ਿਕਾਰ, ਤੀਰੰਦਾਜੀ ਅਤੇ ਘੁਡਸਵਾਰੀ ਵਿੱਚ ਬਹੁਤ ਕੁਸ਼ਲ ਸਨ। ਬਾਰਹਵੀਂ ਸਦੀ ਦੇ ਪਿਛਲੇ ਅੱਧ ਵਿੱਚ ਇਸਦੇ ਮੁਖੀ ਤੇਮੂਚੀਨ ਨੇ ਤਮਾਮ ਮੰਗੋਲ ਕਬੀਲਿਆਂ ਨੂੰ ਇੱਕ ਕੀਤਾ।
ਫ਼ਰਵਰੀ ਸਾਲ ਦਾ ਦੂਜਾ ਅਤੇ ਸਾਲ ਦਾ ਸਭ ਤੋਂ ਛੋਟਾ ਮਹੀਨਾ ਹੈ। ਇਸ ਮਹੀਨੇ ਦੇ ਦਿਨ 30 ਤੋਂ ਘੱਟ ਹੁੰਦੇ ਹਨ। ਇਸ ਮਹੀਨੇ ਵਿੱਚ ਲੀਪ ਦੇ ਸਾਲ ਵਿੱਚ, ਜਦ ਸਾਲ ਦਾ ਅੰਕ ਚਾਰ ਨਾਲ ਬਰਾਬਰ ਵੰਡ ਜਾਂਦਾ ਹੈ 29 ਦਿਨ ਹੁੰਦੇ ਹਨ (ਪਰ ਜੋ ਸਾਲ 100 ਨਾਲ ਬਰਾਬਰ ਵੰਡ ਜਾਂਦੇ ਹਨ, ਪਰ 400 ਨਾਲ ਨਹੀਂ, ਉਨਾਂ ਸਾਲਾਂ ਵਿੱਚ ਫ਼ਰਵਰੀ ਦੇ 29 ਦਿਨ ਨਹੀਂ ਹੁੰਦੇ)। ਆਮ ਤੋਰ ਤੇ ਫ਼ਰਵਰੀ ਵਿੱਚ 28 ਦਿਨ ਹੁੰਦੇ ਹਨ।
ਪੁਲਾੜ ਸੂਟ ਨੂੰ ਪੁਲਾੜ ਯਾਤਰੀ ਪਹਿਨਦੇ ਹਨ ਜਦੋਂ ਉਹ ਪੁਲਾੜ ਵਿੱਚ ਜਾਂਦੇ ਹਨ। ਇਸ ਪੁਲਾੜ ਸੂਟ ਮੋਟਾ ਅਤੇ ਇਸਦੇ ’ਤੇ ਹੈਲਮਟ ਅਤੇ ਆਕਸੀਜਨ ਮਾਸਕ ਵੀ ਲੱਗਿਆ ਰਹਿੰਦਾ ਹੈ। ਸਪੇਸ ਸੂਟ ਨੂੰ ਪਹਿਨੇ ਤੋਂ ਬਿਨਾਂ ਪੁਲਾੜ ਵਿੱਚ ਰਹਿਣਾ ਸੰਭਵ ਨਹੀਂ ਹੁੰਦਾ। ਦੁਨੀਆਂ ਦੇ ਵਿਗਿਆਨਕ ਨੇ ਪੁਲਾੜ ਦੀਆਂ ਸਥਿਤੀਆਂ ਜਾਣਨ ਤੋਂ ਬਾਅਦ ਵੱਖ ਵੱਖ ਪਦਾਰਥਾਂ ਦਾ ਇਸਤੇਮਾਲ ਕਰਦੇ ਹੋਏ ਪੁਲਾੜ ਸੂਟ ਤਿਆਰ ਕੀਤਾ। ਇਸ ਸੂਟ ਨੂੰ ਪਹਿਨਣ ਤੋਂ ਬਾਅਦ ਪੁਲਾੜ ਯਾਤਰੀਆਂ ਦੇ ਸਰੀਰ ਦਾ ਤਾਪਮਾਨ ਅਤੇ ਬਾਹਰਲੇ ਵਾਤਾਵਰਨ ਨਾਲ ਸਰੀਰ ’ਤੇ ਪੈਣ ਵਾਲਾ ਦਬਾਅ ਕੰਟਰੋਲ ਵਿੱਚ ਰਹਿੰਦਾ ਹੈ। ਪੁਲਾੜ ਵਿੱਚ ਮੌਜੂਦ ਹਾਨੀਕਾਰਕ ਕਿਰਨਾਂ ਦਾ ਪੁਲਾੜ ਯਾਤਰੀ ਦੇ ਸਰੀਰ ਤੇ ਕੋਈ ਅਸਰ ਨਹੀਂ ਹੁੰਦਾ ਤੇ ਇਹ ਸੂਟ ਕਵਚ ਦਾ ਕੰਮ ਕਰਦਾ ਹੈ। ਇਸ ਸੂਟ ਦੇ ਅੰਦਰ ਇੱਕ ਲਾਈਫ ਸਪੋਰਟਿੰਗ ਸਿਸਟਮ ਹੁੰਦਾ ਹੈ, ਜਿਸ ਨਾਲ ਪੁਲਾੜ ਯਾਤਰੀਆਂ ਨੂੰ ਸ਼ੁੱਧ ਆਕਸੀਜਨ ਪ੍ਰਾਪਤ ਹੁੰਦੀ ਹੈ। ਇਸ ਸੂਟ ਦੇ ਅੰਦਰ ਗੈਸ ਅਤੇ ਤਰਲ ਪਦਾਰਥਾਂ ਨੂੰ ਰੀਚਾਰਜ ਅਤੇ ਡਿਸਚਾਰਜ ਕਰਨ ਦੀ ਵਿਵਸਥਾ ਵੀ ਹੁੰਦੀ ਹੈ। ਇਸ ਸੂਟ ਵਿੱਚ ਹੀ ਪੁਲਾੜ ਯਾਤਰੀ ਉੱਥੋਂ ਇਕੱਠੇ ਕੀਤੇ ਗਏ ਕਣਾਂ ਨੂੰ ਸੁਰੱਖਿਅਤ ਰੱਖ ਸਕਦੇ ਹਨ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨ ਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵਿਆਉਦੇਂ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨ ਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦਾ ਹੈ ਜੋ ਕੀ ਅੱਜ-ਕੱਲ੍ਹ ਆਨਲਾਈਨ ਵੀ ਉਪਲਬਧ ਹਨ ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਘੱਗਰ ਹਕਰਾ ਨਦੀ (ਦਰਿਆ) ਇੱਕ ਬਰਸਾਤੀ ਨਦੀ ਹੈ ਜੋ ਸਿਰਫ ਬਰਸਾਤੀ ਮੌਸਮ (monsoon) ਵਿੱਚ ਹੀ ਵਗਦੀ ਹੈ। ਇਹ ਨਦੀ ਭਾਰਤ ਦੇ ਹਰਿਆਣਾ ਅਤੇ ਰਾਜਸਥਾਨ ਰਾਜਾਂ ਵਿਚੋਂ ਹੋਕੇ ਪਾਕਿਸਤਾਨ ਤੱਕ ਵਗਦੀ ਹੈ। ਇਸ ਦਾ ਪੁਰਾਤਨ ਨਾਂ ਸਰਸਵਤੀ ਨਦੀ ਮੰਨਿਆ ਜਾਂਦਾ ਹੈ। ਇਸਨੂੰ ਹਰਿਆਣਾ ਦੇ ਓਟੂ ਵੀਅਰ (ਬੰਨ੍ਹ) ਤੋਂ ਪਹਿਲਾਂ ਘੱਗਰ ਨਦੀ ਦੇ ਨਾਮ ਨਾਲ ਅਤੇ ਉਸਦੇ ਅੱਗੇ ਹਕਰਾ ਨਦੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਕੁੱਝ ਵਿਦਵਾਨਾਂ ਦੇ ਹਿਸਾਬ ਨਾਲ ਇਹ ਪ੍ਰਾਚੀਨਕਾਲ ਵਿੱਚ ਵਗਣ ਵਾਲੀ ਮਹਾਨ ਸਰਸਵਤੀ ਨਦੀ ਹੀ ਦਾ ਬਚਿਆ ਹੋਇਆ ਰੂਪ ਹੈ ਹਾਲਾਂਕਿ ਇਸ ਬਾਰੇ ਮੱਤਭੇਦ ਹੈ ਅਤੇ ਹੋਰ ਵਿਦਵਾਨਾਂ ਦੇ ਅਨੁਸਾਰ ਰਿਗਵੇਦ ਵਿੱਚ ਕੁੱਝ ਸਥਾਨਾਂ ਉੱਤੇ ਜਿਸ ਸਰਸਵਤੀ ਨਦੀ ਦਾ ਜਿਕਰ ਹੈ ਉਹ ਇਹ ਨਦੀ ਨਹੀਂ ਸੀ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਆਸਟਰੇਲੀਆ (ਅੰਗਰੇਜ਼ੀ: Australia ਔਸਟਰੈਈਲੀਆ) ਦੀ ਰਾਜਧਾਨੀ ਕੈਨਬਰਾ ਹੈ। ਇਹ ਦੱਖਣੀ-ਅਰਧਗੋਲੇ ਵਿੱਚ ਹੈ। ਆਸਟ੍ਰੇਲੀਆ ਜ਼ਮੀਨ ਦੇ ਹੇਠਲੇ ਅੰਗ ਦਾ ਦੇਸ਼ ਹੈ। ਇਸ ਵਿੱਚ ਆਸਟ੍ਰੇਲੀਆ ਤਸਮਾਨੀਆ ਤੇ ਬਹਰਾਲਕਾਹਲ ਦੇ ਕਈ ਜ਼ਜ਼ੀਰੇ ਆਉਂਦੇ ਹਨ। ਰਕਬੇ ਦੇ ਹਿਸਾਬ ਨਾਲ ਇਹ ਦੁਨੀਆ ਦਾ 6ਵਾਂ ਵੱਡਾ ਦੇਸ਼ ਹੈ। ਪਾਪੂਆ ਨਿਯੋਗਨੀ, ਚੜ੍ਹਦਾ ਤੈਮੂਰ ਤੇ ਇੰਡੋਨੇਸ਼ੀਆ ਇਸਦੇ ਉੱਤਰ ਵਿੱਚ, ਨਿਊ ਕੀਲੀਡੋਨਿਆ ਇਸਦੇ ਚੜ੍ਹਦੇ ਵੱਲ ਤੇ ਨਿਊਜ਼ੀਲੈਂਡ ਇਸਦੇ ਚੜ੍ਹਦੇ ਦੱਖਣ ਵੱਲ ਹੈ। ਇੱਥੇ ਅੰਗਰੇਜ਼ੀ ਭਾਸ਼ਾ ਬੋਲੀ ਜਾਂਦੀ ਹੈ। ਇੱਥੋਂ ਦੀ ਜਨਸੰਖਿਆ 22,930,253 ਹੈ। ਜ਼ਿਆਦਾਤਰ ਲੋਕ ਬਰਤਾਨੀਆ ਤੋਂ ਆਏ ਹਨ। ਬਰਤਾਨੀਆ ਦੀ ਮਲਿਕਾ, ਮਲਿਕਾ ਅੱਲਜ਼ਬਿੱਥ II ਇਸ ਦੇਸ਼ ਦੀ ਵੀ ਆਗੂ ਹੈ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਏਸ਼ੀਆ ਆਕਾਰ ਅਤੇ ਜਨਸੰਖਿਆ ਦੋਵੇਂ ਪੱਖਾਂ ਤੋਂ ਇਸ ਧਰਤੀ ਦਾ ਸਭ ਤੋਂ ਵੱਡਾ ਮਹਾਂਦੀਪ ਹੈ। ਇਸ ਦੀ ਆਬਾਦੀ 4 ਅਰਬ ਹੈ, ਜੋ ਕਿ ਸੰਸਾਰ ਦੀ ਕੁੱਲ ਅਬਾਦੀ ਦਾ 60 ਫੀਸਦੀ ਆਬਾਦੀ ਹੈ। ਪੱਛਮ ਵਿੱਚ ੲਿਸਦੀਆਂ ਸੀਮਾਵਾਂ ਯੂਰਪ ਨਾਲ ਮਿਲਦੀਆਂ ਹਨ, ੲਿਨ੍ਹਾ ਦੋਵਾਂ ਵਿਚਕਾਰ ਕੋੲੀ ਸ਼ਪਸ਼ਟ ਸੀਮਾ ਨਿਰਧਾਰਿਤ ਨਹੀਂ ਹੈ, ਞਿਸ ਲੲੀ ੲੇਸ਼ੀਆ ਅਤੇ ਯੂਰਪ ਨੂੰ ਮਿਲਾ ਕੇ 'ਯੂਰੇਸ਼ਿਆ' ਵੀ ਕਿਹਾ ਜਾਂਦਾ ਹੈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਜਨਮ ਸਮੇਂ ਜਰਨੈਲ ਸਿੰਘ ਬਰਾੜ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲੱਗਭੱਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤੱਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿੱਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਗੁਰ ਅਮਰਦਾਸ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਨੀਦਰਲੈੰਡ (ਡੱਚ: Nederland) ਉਤਲੇ ਲੈਂਦੇ ਯੂਰਪ ਚ ਇੱਕ ਦਸ਼ ਹੈ। ਏਦੇ ਉੱਤਰ ਤੇ ਲੈਂਦੇ ਵੱਲ ਉਤਲਾ ਸਮੁੰਦਰ, ਦੱਖਣ ਚ ਬੀਲਜੀਮ ਤੇ ਚੜ੍ਹਦੇ ਪਾਸੇ ਜਰਮਨੀ ਹੈ। ਇਹ ਪਾਰਲੀਮਾਨੀ ਲੋਕ ਰਾਜ ਹੈ। ਈਦਾ ਰਾਜਗੜ੍ਹ ਐਮਸਟਰਡੈਮ ਹੈ। ਸਰਕਾਰ ਦੀ ਕੁਰਸੀ ਹੈਗ਼ ਚ ਹੈ। ਨੀਦਰਲੈੰਡ ਦਾ 25/ ਥਾਂ ਤੇ 21 / ਲੋਕ ਸਮੁੰਦਰ ਦੀ ਪੱਧਰ ਤੋਂ ਥੱਲੇ ਵਸਦੇ ਨੇਂ ਤੇ ਈਦਾ 50/ ਥਾਂ ਸਮੁੰਦਰ ਦੀ ਪੱਧਰ ਤੋਂ ਇੱਕ ਮੀਟਰ ਉੱਚਾ ਹੈ। ਇਸੇ ਲਈ ਈਦਾ ਨਾਂ ਨੀਦਰਲੈੰਡ ਯਾਨੀ ਨੀਵਾਂ ਦੇਸ਼ ਹੈ। ਇਹ ਇੱਕ ਪੱਧਰਾ ਦੇਸ਼ ਹੈ ਤੇ ਥੱਲੇ ਕਜ ਅਜੇ ਥਾਂ ਨੇਂ। ਏਦੇ ਚੋਂ ਰਹਾਇਨ ਮੀਵਜ਼ ਤੇ ਸ਼ੀਲਡਟ ਦਰਿਆ ਵਿਕਦੇ ਨੇਂ।
ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀਂ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸੱਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਪੈਰਿਸ (ਫਰਾਂਸੀਸੀ:Paris) ਫਰਾਂਸ ਦਾ ਇੱਕ ਸੁੰਦਰ ਸ਼ਹਿਰ ਅਤੇ ਰਾਜਧਾਨੀ ਹੈ। ਇਹ ਉੱਤਰੀ ਫ੍ਰਾਂਸ ਵਿੱਚ,ਸੈਨ ਨਦੀ ਦੇ ਕਿਨਾਰੇ, ਈਲ-ਡ-ਫ੍ਰਾਂਸ (Ile-de-France) ਕਹੇ ਜਾਣ ਵਾਲੇ ਖੇਤਰ ਵਿੱਚ ਵਸਿਆ ਹੋਇਆ ਹੈ। ਇਸ ਵਿੱਚ ਫਰਾਂਸਿਸੀ ਭਾਸ਼ਾ ਭਾਸ਼ਾ ਬੋਲੀ ਜਾਂਦੀ ਹੈ। ਇਸ ਦੀ ਅਨੁਮਾਨਿਤ ਜਨਸੰਖਿਆ 2,193,031 ( ਜਨਵਰੀ 2007 ) ਹੈ। ਪੈਰਿਸ (ਫਰਾਂਸਿਸੀ ਉਚਾਰਣ: ਪਾਰੀ) ਫ਼ਰਾਂਸ ਦਾ ਸਭ ਤੋਂ ਪ੍ਰਸਿੱਧ ਨਗਰ ਅਤੇ ਉਸਦੀ ਰਾਜਧਾਨੀ ਹੈ। ੲਿਹਨਾਂ ਹੀ ਨਹੀਂ , ਇਸਨੂੰ ਦੁਨੀਆ ਦੇ ਸਭ ਤੋਂ ਸੁੰਦਰ ਨਗਰਾਂ ਵਿੱਚੋਂ ਇੱਕ ਅਤੇ ਦੁਨੀਆ ਦੀ ਫ਼ੈਸ਼ਨ ਅਤੇ ਗਲੈਮਰ ਰਾਜਧਾਨੀ ਮੰਨਿਆ ਜਾਂਦਾ ਹੈ। ਇੱਥੇ ਉੱਤੇ ਦੁਨੀਆ ਦੀ ਸਭ ਤੋਂ ਪ੍ਰਸਿੱਧ ਅੱਟਾਲਿਕਾ ਆਈਫਾਲ ਟਾਵਰ (ਫਰਾਂਸਿਸੀ: Tour Eiffel ਤੂਰ ਏਫੀਲ) ਸਥਿਤ ਹੈ। ਪੈਰਿਸ ਸ਼ੁਮਾਲ ਵੁਸਤੀ ਫ਼ਰਾਂਸ ਵਿੱਚ ਦਰਯਾਐ ਸੇਨ ਦੇ ਕੰਡੇ ਵਾਸਿਅਾ ਇੱਕ ਸ਼ਹਿਰ ਹੈ ਜੋ ਬਲਹਾਜ ਆਬਾਦੀ ਮੁਲਕ ਦਾ ਸਭ ਵਲੋਂ ਬਹੁਤ ਸ਼ਹਿਰ ਅਤੇ ਦਾਰੁਲਹਕੂਮਤ ਹੈ। ਸ਼ਹਿਰ, ਜਿਸ ਦੀ ਇੰਤੀਜਾਮੀ ਸਰਹਦੇਂ 1860ਏ ਵਲੋਂ ਤਬਦੀਲ ਨਹੀਂ ਹੋਈ , ਦੀ ਕੁਲ ਆਬਾਦੀ 2,203,817 (ਜਨਵਰੀ 2006) ਹੈ ਜਦੋਂ ਕਿ ਅਮ ਏਲਬਲਦ ਦੇ ਇਲਾਕੇ ਦੀ ਕੁਲ ਆਬਾਦੀ 11,769,433 ( ਜਨਵਰੀ 2006ਏ ) ਹੈ ਅਤੇ ਇਸ ਤਰ੍ਹਾਂ ਇਹ ਯੂਰੋਪ ਦੇ ਵੱਡੇ ਅਮ ਏਲਬਲਦ ਵਿੱਚੋਂ ਇੱਕ ਹੈ। ਗੁਜਸ਼ਤਾ ਦੋ ਹਜਾਰ ਸਾਲਾਂ ਵਲੋਂ ਕਾਇਮ ਇਹ ਅਹਿਮ ਸ਼ਹਿਰ ਅੱਜ ਦੁਨੀਆ ਦਾ ਅਹਿਮ ਕਾਰੋਬਾਰੀ ਅਤੇ ਸਕਾਫਤੀ ਮਰਕਜ ਹੈ ਅਤੇ ਆਲਮੀ ਸਿਆ ਸਿਆਤ, ਗਿਆਨ, ਤਫਰੀਹ, ਅਬਲਾਗ, ਫੈਸ਼ਨ, ਅਲਵਮ ਅਤੇ ਫਨੂਨ ਉੱਤੇ ਇਸ ਦੇ ਗਹਿਰੇ ਅਸਰਾਤ ਹਨ ਅਤੇ ਜੋ ਉਸਨੂੰ ਵੱਡੇ ਆਲਮੀ ਸ਼ਹਿਰਾਂ ਵਿੱਚੋਂ ਇੱਕ ਬਣਾਉਂਦੇ ਹਨ । ਪੈਰਿਸ ਸ਼ਹਿਰ ਅਤੇ ਪੈਰਿਸ ਖਿੱਤਾ ਫ਼ਰਾਂਸ ਦੀ ਕੁਲ ਜੀ ਡੀ ਪੀ ਦਾ ਇੱਕ ਚੌਥਾਈ ਪੈਦਾ ਕਰਦਾ ਹੈ ਜੋ 2007ਏ ਦੇ ਮੁਤਾਬਕ 533 . 6 ਅਰਬ ੀਵਰਓ - ( 731 .
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਦਲਜੀਤ ਸਿੰਘ ਦੁਸਾਂਝ (ਜਨਮ: 6 ਜਨਵਰੀ 1984), ਇੱਕ ਭਾਰਤੀ ਅਦਾਕਾਰ, ਗਾਇਕ, ਟੈਲੀਵਿਜ਼ਨ ਪੇਸ਼ਕਰਤਾ ਅਤੇ ਇੰਟਰਨੈਟ ਸ਼ਖਸ਼ੀਅਤ ਹੈ। ਉਹ ਪੰਜਾਬੀ ਅਤੇ ਹਿੰਦੀ ਫਿਲਮਾਂ ਵਿੱਚ ਕੰਮ ਕਰਦਾ ਹੈ। ਉਹ ਪੰਜਾਬੀ ਸੰਗੀਤ ਉਦਯੋਗ ਦੇ ਪ੍ਰਮੁੱਖ ਕਲਾਕਾਰਾਂ ਵਿਚੋਂ ਇਕ ਵਜੋਂ ਜਾਣਿਆ ਜਾਂਦਾ ਹੈ। ਉਸਨੇ ਪੰਜਾਬੀ ਸਿਨਮੇ ਵਿੱਚ 'ਜੱਟ ਐਂਡ ਜੂਲੀਅਟ'(2012), ਜੱਟ ਐਂਡ ਜੂਲੀਅਟ ੨ (2013), ਪੰਜਾਬ 1984 (2015), ਸਰਦਾਰ ਜੀ (2016), 'ਅੰਬਰਸਰੀਆ' (2016), ਸਰਦਾਰ ਜੀ-2 (2016) ਅਤੇ ਸੁਪਰ ਸਿੰਘ (2017) ਵਰਗੀਆਂ ਸੁਪਰਹਿੱਟ ਫ਼ਿਲਮਾਂ ਵਿੱਚ ਅਦਾਕਾਰੀ ਕੀਤੀ ਹੈ, ਜੋ ਕਿ ਇਤਿਹਾਸ ਦੀਆਂ ਸਭ ਤੋਂ ਸਫਲ ਪੰਜਾਬੀ ਫਿਲਮਾਂ ਵਿੱਚੋਂ ਹਨ। ਉਸਨੇ ਨੇ ਆਪਣੇ ਗਾਇਕੀ ਦੀ ਸ਼ੁਰੂਆਤ ਸਾਲ 2000 ਵਿੱਚ ਆਪਣੀ ਪਹਿਲੀ ਐਲਬਮ ਇਸ਼ਕ ਦਾ ਊੜਾ ਐੜਾ ਨਾਲ ਕੀਤੀ। ਉਸ ਨੇ 2016 ਵਿਚ ਉੜਤਾ ਪੰਜਾਬ ਫਿਲਮ ਨਾਲ ਆਪਣੀ ਬਾਲੀਵੁੱਡ ਵਿਚ ਸ਼ੁਰੂਆਤ ਕੀਤੀ ਜਿਸ ਲਈ ਉਸ ਨੇ ਸਭ ਤੋਂ ਵਧੀਆ ਪੁਰਸ਼ ਸ਼ੁਰੂਆਤ ਲਈ ਫਿਲਮਫੇਅਰ ਅਵਾਰਡ ਹਾਸਲ ਕੀਤਾ।
ਬੁਲਡੋਜ਼ਰ ਇਕ ਭਾਰੀ ਧਾਤੂ (ਇਕ ਲਗਾਤਾਰ ਟ੍ਰੈਕਡ ਟਰੈਕਟਰ) ਹੈ ਜੋ ਕਾਫ਼ੀ ਮੈਟਲ ਪਲੇਟ (ਇੱਕ ਬਲੇਡ ਦੇ ਤੌਰ ਤੇ ਜਾਣਿਆ ਜਾਂਦਾ ਹੈ) ਨਾਲ ਤਿਆਰ ਕੀਤਾ ਜਾਂਦਾ ਹੈ ਜੋ ਬਹੁਤ ਜ਼ਿਆਦਾ ਮਾਤਰਾ, ਰੇਤ, ਮਲਬੇ ਜਾਂ ਉਸਾਰੀ ਜਾਂ ਪਰਿਵਰਤਨ ਦੇ ਕੰਮ ਦੌਰਾਨ ਜਾਂ ਇਸ ਤਰ੍ਹਾਂ ਦੇ ਹੋਰ ਸਮੱਗਰੀ ਨੂੰ ਧੱਕਣ ਲਈ ਵਰਤਿਆ ਜਾਂਦਾ ਹੈ ਅਤੇ ਆਮ ਤੌਰ 'ਤੇ ਪਿੱਛੇ ਸੰਘਣੀ ਸੰਕੁਚਿਤ ਸਾਮੱਗਰੀ ਨੂੰ ਖੋਲ੍ਹਣ ਲਈ ਇੱਕ ਨੱਕਾਸ਼ੀ ਵਰਗੇ ਉਪਕਰਣ (ਇੱਕ ਰਿਪਰ ਦੇ ਤੌਰ ਤੇ ਜਾਣਿਆ ਜਾਂਦਾ ਹੈ)।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਬਹੁਤ ਸਾਰੀਆਂ ਕੌਮਾਂ ਦੀਆਂ ਔਰਤਾਂ ਨੇ ਸਪੇਸ ਵਿੱਚ ਕੰਮ ਕੀਤਾ ਹੈ। ਸਪੇਸ ਵਿੱਚ ਪਹਿਲੀ ਔਰਤ, ਸੋਵੀਅਤ ਖਗੋਲਯਾਤਰੀ ਵੈਲੇਨਟੀਨਾ ਤੇਰੇਸ਼ਕੋਵਾ, ਨੇ 1963 ਵਿੱਚ ਉਡਾਣ ਭਰੀ ਸੀ। ਔਰਤਾਂ ਨੂੰ ਨੌਕਰੀ ਦੇਣ ਲਈ ਸਪੇਸ ਫਲਾਇਟ ਪ੍ਰੋਗ੍ਰਾਮ ਹੌਲਾ ਸੀ, ਅਤੇ ਉਹਨਾਂ ਨੂੰ 1980ਵਿਆਂ ਤੋਂ ਸ਼ਾਮਲ ਕਰਨਾ ਸ਼ੁਰੂ ਕੀਤਾ ਗਿਆ। ਪੁਲਾੜ ਵਾਹਨ ਅਤੇ ਇੰਟਰਨੈਸ਼ਨਲ ਸਪੇਸ ਸਟੇਸ਼ਨ 'ਤੇ ਮਿਸ਼ਨ ਦੇ ਨਾਲ, ਸਪੇਸ ਦੀਆਂ ਜ਼ਿਆਦਾਤਰ ਔਰਤਾਂ ਸੰਯੁਕਤ ਰਾਜ ਦੇ ਨਾਗਰਿਕ ਹਨ। ਤਿੰਨ ਦੇਸ਼ ਸਰਗਰਮ ਥਾਂ ਪ੍ਰੋਗ੍ਰਾਮਾਂ ਦਾ ਪ੍ਰਬੰਧ ਕਰਦੇ ਹਨ ਜਿਹਨਾਂ ਵਿੱਚ ਔਰਤਾਂ ਸ਼ਾਮਲ ਹਨ: ਇਹ ਦੇਸ਼ ਚੀਨ, ਰੂਸ ਅਤੇ ਅਮਰੀਕਾ ਹਨ। ਇਸ ਤੋਂ ਇਲਾਵਾ, ਕੈਨੇਡਾ, ਫਰਾਂਸ, ਭਾਰਤ, ਇਰਾਨ, ਇਟਲੀ, ਜਾਪਾਨ, ਦੱਖਣੀ ਕੋਰੀਆ ਅਤੇ ਯੂਨਾਈਟਿਡ ਕਿੰਗਡਮ ਦੇ ਕਈ ਹੋਰ ਦੇਸ਼ਾਂ ਨੇ ਰੂਸੀ ਜਾਂ ਯੂਐਸ ਦੇ ਮਿਸ਼ਨਾਂ 'ਤੇ ਔਰਤਾਂ ਨੂੰ ਸਪੇਸ ਵਿੱਚ ਭੇਜਿਆ ਹੈ।
ਜਪਾਨ (ਜਪਾਨੀ: 日本, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੌ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜ੍ਹਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ 6852 ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸਦੇ ਸਭ ਤੋ ਵਡੇ 4 ਟਾਪੂ ਹਨ ਜੋ ਇਸਦੇ ਥਲ ਭਾਗ ਦਾ 97% ਹਿੱਸਾ ਹਨ। ਇਸ ਦੀ ਆਬਾਦੀ 12 ਕਰੋੜ 80 ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।