ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸਾਹਿਤ ਦਾ ਨੋਬਲ ਇਨਾਮ (ਸਵੀਡਨੀ: Nobelpriset i litteratur) ਸਾਹਿਤ ਦੇ ਖੇਤਰ ਵਿਚ ਸ਼ਾਨਦਾਰ ਯੋਗਦਾਨ ਲਈ ਲੇਖਕਾਂ ਨੂੰ ਸਵੀਡਿਸ਼ ਅਕੈਡਮੀ ਦੁਆਰਾ ਸਲਾਨਾ ਪੁਰਸਕਾਰ ਦਿੱਤਾ ਜਾਂਦਾ ਹੈ। ਇਹ ਐਲਫਰੈਡ ਨੋਬੇਲ ਦੀ 1895 ਦੀ ਵਸੀਅਤ ਨਾਲ ਸਥਾਪਿਤ ਪੰਜ ਨੋਬਲ ਪੁਰਸਕਾਰਾਂ ਵਿਚੋਂ ਇਕ ਹੈ, ਜੋ ਕਿ ਕੈਮਿਸਟਰੀ, ਫਿਜ਼ਿਕਸ, ਸਾਹਿਤ, ਸ਼ਾਂਤੀ, ਅਤੇ ਫਿਜ਼ੀਓਲੋਜੀ ਜਾਂ ਦਵਾਈਆਂ ਵਿਚ ਸ਼ਾਨਦਾਰ ਯੋਗਦਾਨ ਲਈ ਦਿੱਤੇ ਜਾਂਦੇ ਹਨ। ਨੋਬਲ ਦੀ ਵਸੀਅਤ ਦੇ ਆਦੇਸ਼ ਅਨੁਸਾਰ ਇਸ ਪੁਰਸਕਾਰ ਦਾ ਇੰਤਜ਼ਾਮ ਨੋਬਲ ਫਾਊਂਡੇਸ਼ਨ ਚਲਾਉਂਦੀ, ਹੈ ਅਤੇ ਸਵੀਡਿਸ਼ ਅਕੈਡਮੀ ਦੁਆਰਾ ਚੁਣੀ ਇਕ ਪੰਜ ਮੈਂਬਰੀ ਕਮੇਟੀ ਸਨਮਾਨ ਦਿੰਦੀ ਹੈ। ਸਾਹਿਤ ਵਿੱਚ ਪਹਿਲਾ ਨੋਬਲ ਪੁਰਸਕਾਰ 1901 ਵਿੱਚ ਫਰਾਂਸ ਦੇ ਸੁੱਲੀ ਪਰੁਧੋਮ ਨੂੰ ਦਿੱਤਾ ਗਿਆ ਸੀ। ਹਰੇਕ ਪ੍ਰਾਪਤਕਰਤਾ ਨੂੰ ਇੱਕ ਤਮਗਾ, ਇਕ ਡਿਪਲੋਮਾ ਅਤੇ ਇੱਕ ਮੁਦਰਾ-ਰਾਸੀ ਐਵਾਰਡ ਪੁਰਸਕਾਰ ਪ੍ਰਾਪਤ ਹੁੰਦਾ ਹੈ ਜੋ ਕਿ ਸਮੇਂ ਸਮੇਂ ਭਿੰਨ ਰਹੀ ਹੈ।1901 ਵਿੱਚ, ਪ੍ਰੌਧਮ ਨੂੰ 150,782 ਸੇਕ ਪ੍ਰਾਪਤ ਹੋਇਆ, ਜੋ ਕਿ ਜਨਵਰੀ 2018 ਵਿੱਚ 8,823,637.78 ਸੇਕ ਦੇ ਬਰਾਬਰ ਹੈ। ਇਹ ਪੁਰਸਕਾਰ 10 ਦਸੰਬਰ ਨੂੰ ਨੋਬਲ ਦੀ ਮੌਤ ਦੀ ਬਰਸੀ ਮੌਕੇ ਇੱਕ ਸਾਲਾਨਾ ਸਮਾਗਮ ਵਿੱਚ ਸਟਾਕਹੋਮ ਵਿੱਚ ਦਿੱਤਾ ਜਾਂਦਾ ਹੈ। 2017 ਦੇ ਅਨੁਸਾਰ, ਸਾਹਿਤ ਵਿੱਚ ਨੋਬਲ ਪੁਰਸਕਾਰ 114 ਵਿਅਕਤੀਆਂ ਨੂੰ ਦਿੱਤਾ ਗਿਆ ਹੈ। 1958 ਵਿੱਚ ਰੂਸ-ਜਨਮੇ ਬੋਰਿਸ ਪਾਸਤਰਨਾਕ ਨੂੰ ਸੋਵੀਅਤ ਯੂਨੀਅਨ ਦੀ ਸਰਕਾਰ ਦੇ ਦਬਾਅ ਹੇਠ ਅਵਾਰਡ ਨੂੰ ਰੱਦ ਕਰਨ ਲਈ ਮਜ਼ਬੂਰ ਕੀਤਾ ਗਿਆ ਸੀ। 1964 ਵਿੱਚ, ਯਾਂ-ਪਾਲ ਸਾਰਤਰ ਨੇ ਕਿਹਾ ਸੀ ਕਿ ਉਹ ਨੋਬਲ ਪੁਰਸਕਾਰ ਨਹੀਂ ਲੈਣਾ ਚਾਹੁੰਦਾ, ਕਿਉਂਕਿ ਉਸਨੇ ਪਿਛਲੇ ਲਗਾਤਾਰ ਸਾਰੇ ਸਰਕਾਰੀ ਸਨਮਾਨਾਂ ਨੂੰ ਰੱਦ ਕਰ ਦਿੱਤਾ ਸੀ। ਹਾਲਾਂਕਿ ਨੋਬਲ ਕਮੇਟੀ ਇਨਕਾਰਾਂ ਨੂੰ ਸਵੀਕਾਰ ਨਹੀਂ ਕਰਦੀ, ਅਤੇ ਪਾਸ਼ਤਰਨਾਕ ਅਤੇ ਸਾਰਤਰ ਨੂੰ ਨੋਬਲ ਪੁਰਸਕਾਰ ਲੈਣ ਵਾਲਿਆਂ ਦੀ ਸੂਚੀ ਵਿਚ ਸ਼ਾਮਲ ਰੱਖਿਆ ਹੋਇਆ ਹੈ।ਚੌਦਾਂ ਔਰਤਾਂ ਨੇ ਸਾਹਿਤ ਵਿੱਚ ਨੋਬਲ ਪੁਰਸਕਾਰ ਜਿੱਤਿਆ ਹੈ, ਜੋ ਨੋਬਲ ਸ਼ਾਂਤੀ ਪੁਰਸਕਾਰ ਨੂੰ ਛੱਡ ਕੇ ਕਿਸੇ ਹੋਰ ਨੋਬਲ ਪੁਰਸਕਾਰ ਨਾਲੋਂ ਜ਼ਿਆਦਾ ਹੈ। .
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪਿਰਾਮਿਡ ਓਹ ਢਾਂਚੇ ਜਾਂ ਰਚਨਾ ਨੂੰ ਕਹਿੰਦੇ ਹਨ ਜਿਸਦਾ ਬਾਹਰੀ ਤਲ ਤਿਕੋਣੀ ਹੁੰਦਾ ਹੈ ਤੇ ਚੋਟੀ ਤੇ ਇੱਕ ਬਿੰਦੁ ਤੇ ਮਿਲਦਾ ਹੈ ਜਿਸ ਕਾਰਣ ਇਸਦੀ ਆਕ੍ਰਿਤੀ ਪਿਰਾਮਿਡ ਵਰਗੀ ਜਿਆਮਿਤੀ ਦੀ ਤਰਾਂ ਹੈ। ਇਸਦਾ ਤਲਾ ਤ੍ਰੈਬਾਹੀ, ਚੁਬਾਹੀਆ ਜਾਂ ਬਹੁਭੁਜ ਆਕਾਰ ਵਿੱਚ ਹੋ ਸਕਦਾ ਹੈ। ਪਿਰਾਮਿਡ ਆਕਾਰ ਦੀ ਸੰਰਚਨਾਂਵਾਂ ਦੀ ਵਿਸ਼ੇਸ਼ਤਾ ਇਹ ਹੈ ਕੀ ਇਸਦੇ ਭਾਰ ਦਾ ਅੰਸ਼ ਜ਼ਮੀਨ ਦੇ ਕੋਲ ਹੁੰਦਾ ਹੈ। ਇਸ ਕਾਰਣ ਪੁਰਾਤਨ ਸੱਭਿਅਤਾਂਵਾਂ ਵਿੱਚ ਇਸ ਵੰਡ ਨੂੰ ਮਜ਼ਬੂਤ ਇਮਾਰਤਾਂ ਬਣਾਉਣ ਲਈ ਵਰਤਿਆ ਜਾਂਦਾ ਸੀ। ਵਿਸ਼ਵ ਵਿੱਚ ਬਹੁਤ ਸੰਰਚਨਾਂਵਾਂ ਪਿਰਾਮਿਡ ਦੀ ਆਕਾਰ ਦੀ ਹੇਨ ਜਿੰਨਾ ਵਿੱਚ ਮਿਸਰ ਦੇ ਪਿਰਾਮਿਡ ਬਹੁਤ ਪ੍ਰਸਿਧ ਹੈ। ਮਿਸਰ ਦੇ ਪਿਰਾਮਿਡਾਂ ਦਾ ਨਿਰਮਾਣ ਉੱਥੋਂ ਦੇ ਸਮਰਾਟਾਂ ਦੇ ਮ੍ਰਿਤਕ ਸਰੀਰ ਨੂੰ ਸੁਰੱਖਿਅਤ ਰੱਖਣ ਲਈ ਹੋਇਆ ਸੀ। ਮਿਸਰ ਵਿੱਚ 138 ਪਿਰਾਮਿਡ ਹਨ, ਪਰ ਸਿਰਫ਼ ਗੀਜ਼ਾ ਦਾ ਗ੍ਰੇਟ ਪਿਰਾਮਿਡ ਹੀ ਪ੍ਰਾਚੀਨ ਵਿਸ਼ਵ ਦੇ 7 ਅਜੂਬਿਆਂ ਦੀ ਸੂਚੀ ਵਿੱਚ ਹੈ। ਇਸ ਦਾ ਨਿਰਮਾਣ ਕਰੀਬ 2560 ਸਾਲ ਈਸਾ ਪੂਰਵ ਮਿਸਰ ਦੇ ਸ਼ਾਸਕ ਖ਼ੁਫ਼ੂ ਦੇ ਚੌਥੇ ਵੰਸ਼ ਰਾਹੀਂ ਆਪਣੀ ਕਬਰ ਦੇ ਤੌਰ ’ਤੇ ਕਰਵਾਿੲਆ ਗਿਆ ਸੀ। ਇਸ ਨੂੰ ਬਣਾਉਣ ਵਿੱਚ ਕਰੀਬ 25 ਸਾਲ ਲੱਗੇ ਸਨ। ਇਸ ਦੀ ਲੰਬਾਈ 450 ਫੁੱਟ ਹੈ। ਜ਼ਮੀਨ ’ਤੇ ਇਸ ਰਾਹੀਂ ਘੇਰਿਆ ਗਿਆ ਖੇਤਰਫਲ 16 ਫੁੱਟਬਾਲ ਦੇ ਮੈਦਾਨਾਂ ਦੇ ਬਰਾਬਰ ਹੈ। ਇਸ ਨੂੰ 25 ਲੱਖ ਚੂਨਾ ਪੱਥਰਾਂ ਦੇ ਖੰਡਾਂ ਨਾਲ ਬਣਾਇਆ ਿਗਆ ਹੈ। ਵਿਗਿਆਨੀ ਹੁਣ ਤਕ ਇਹ ਨਹੀਂ ਸਮਝ ਸਕੇ ਕਿ ਐਨੇ ਵੱਡੇ ਪੱਥਰਾਂ ਨੂੰ 450 ਫੁੱਟ ਦੀ ਉੱਚਾਈ ਤਕ ਕਿਵੇਂ ਲਿਜਾਇਆ ਗਿਆ ਸੀ। ਇਹ ਵੀ ਇੱਕ ਹੈਰਾਨੀ ਵਾਲਾ ਤੱਥ ਹੈ ਕਿ ਇਸ ਨੂੰ ਸਿਰਫ਼ 30 ਸਾਲਾਂ ਵਿੱਚ ਿਕਵੇਂ ਬਣਾਇਆ ਗਿਆ ਸੀ। ਉਸ ਸਮੇਂ ਅਜਿਹੀ ਸੰਰਚਨਾ ਬਣਾਉਣੀ ਮੁਸ਼ਕਲ ਸੀ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਮੈਕਸੀਕੋ (ਸਪੇਨੀ: México) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ। ਇਸ ਦੇ ਉੱਤਰ ਵਿੱਚ ਅਮਰੀਕਾ, ਦੱਖਣ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ, ਦੱਖਣ-ਪੂਰਬ ਵਿੱਚ ਗੁਆਟੇਮਾਲਾ ਅਤੇ ਕੈਰੀਬੀਅਨ ਸਾਗਰ ਅਤੇ ਪੂਰਬ ਵਿੱਚ ਮੈਕਸੀਕੋ ਦੀ ਖਾੜੀ ਹੈ। ਇਹ ਤਕਰੀਬਨ ਦੋ ਮਿਲੀਅਨ ਵਰਗ ਕਿਲੋਮੀਟਰ ਦੇ ਇਲਾਕੇ ਵਿੱਚ ਫੈਲਿਆ ਹੋਇਆ ਹੈ ਅਤੇ 113 ਮਿਲੀਅਨ ਦੀ ਅਬਾਦੀ ਨਾਲ ਦੁਨੀਆਂ ਦਾ ਗਿਆਰਵਾਂ ਸਭ ਤੋਂ ਵੱਧ ਅਬਾਦੀ ਵਾਲਾ ਅਤੇ ਦੁਨੀਆਂ ਦਾ ਸਭ ਤੋਂ ਸਪੈਨਿਸ਼ ਬੋਲਦੀ ਅਬਾਦੀ ਵਾਲਾ ਦੇਸ਼ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ l55ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸੋਵੀਅਤ ਸੰਘ (Сою́з Сове́тских Социалисти́ческих Респу́блик, ਸਯੂਜ਼ ਸਵਯੇਤਸਕੀਖ਼ ਸਸਤੀਆਲੀਸਤੀਚਯੇਸਕੀਖ਼ ਰਿਸਪੂਬਲਿਕ), ਜਿਸ ਨੂੰ USSR ਜਾਂ ਸੋਵੀਅਤ ਯੂਨੀਅਨ ਵੀ ਕਿਹਾ ਜਾਂਦਾ ਸੀ, ਇੱਕ ਸੋਸ਼ਲਿਸਟ ਦੇਸ਼ ਸੀ ਜੋ ਕਿ 1922 ਤੋਂ 1991 ਤੱਕ ਕਾਇਮ ਰਿਹਾ। ਉਸ ਨੂੰ ਆਮ ਬੋਲੀ ਵਿਚ ਰੂਸ ਯਾਨੀ ਰਸ਼ੀਆ ਵੀ ਆਖਿਆ ਜਾਂਦਾ ਸੀ, ਜਿਹੜਾ ਕਿ ਗਲਤ ਸੀ ਕਿਉਂਕਿ ਰੂਸ ਇਸ ਸੰਘ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਤਾਕਤਵਰ ਰਿਪਬਲਿਕ ਸੀ। ਇਹ ਇਨ੍ਹਾਂ ਵੱਡਾ ਸੀ ਕਿ ਸੋਵੀਅਤ ਸੰਘ ਵਿਚ ਮੌਜੂਦ ਰੂਸ ਤੋਂ ਇਲਾਵਾ 14 ਰਿਆਸਤਾਂ ਦਾ ਕੁੱਲ ਰਕਬਾ ਰੂਸ ਦੇ ਰਕਬੇ ਦੇ ਘੱਟ ਸੀ। 1945 ਤੋਂ ਉਸਦੀ 1991 ਦੀ ਤਹਲੀਲ ਤੱਕ ਸੋਵੀਅਤ ਯੂਨੀਅਨ ਅਮਰੀਕਾ ਦੇ ਨਾਲ-ਨਾਲ ਦੁਨੀਆਂ ਦਾ ਸਭ ਤੋਂ ਤਾਕਤਵਰ ਦੇਸ਼ ਸੀ। ਇਸਦੀ ਰਾਜਧਾਨੀ ਮਾਸਕੋ ਸੀ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਇਨਟੈੱਲ ਕਾਰਪੋਰੇਸ਼ਨ ਇੱਕ ਅਮਰੀਕੀ ਬਹੁ-ਰਾਸ਼ਟਰੀ ਕੰਪਨੀ ਹੈ ਜਿਸਦਾ ਹੈਡਕੁਆਰਟਰ ਕੈਲੇਫ਼ੋਰਨੀਆ ਵਿੱਚ ਸਥਿਤ ਹਨ। ਕਮਾਈ ਦੇ ਹਿਸਾਬ ਨਾਲ ਇਹ ਦੁਨੀਆਂ ਦੀ ਸਭ ਤੋਂ ਵੱਡੀ ਅਤੇ ਉੱਚੀ ਕੀਮਤ ਦੀ ਅਰਧ-ਸੁਚਾਲਕ ਚਿੱਪਾਂ (ਸੈਮੀਕੰਡਕਟਰ ਚਿੱਪ) ਬਣਾਉਣ ਵਾਲੀ ਕੰਪਨੀ ਹੈ। ਇਹ ਮਾਈਕ੍ਰੋਪ੍ਰੋਸੈਸਰਾਂ ਦੀ x86 ਲੜੀ ਦੀ ਖੋਜਕਰਤਾ ਹੈ ਜੋ ਨਿੱਜੀ ਕੰਪਿਊਟਰਾਂ ਵਿੱਚ ਸਭ ਤੋਂ ਵੱਧ ਪਾਏ ਜਾਂਦੇ ਹਨ। ਇਸ ਤੋਂ ਬਿਨਾਂ ਕੰਪਨੀ ਮਦਰਬੋਰਡ ਵੀ ਬਣਾਉਂਦੀ ਹੈ।
ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫ.ਬੀ.ਆਈ.) (ਅੰਗਰੇਜ਼ੀ: Federal Bureau of Investigation; FBI), ਜੋ ਪਹਿਲਾਂ ਬਿਊਰੋ ਆਫ ਇਨਵੈਸਟੀਗੇਸ਼ਨ; ਬੀ.ਓ.ਆਈ (BOI), ਅਮਰੀਕਾ ਦੀ ਘਰੇਲੂ ਖੁਫੀਆ ਅਤੇ ਸੁਰੱਖਿਆ ਸੇਵਾ ਹੈ ਅਤੇ ਮੁੱਖ ਸੰਘੀ ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਹੈ। ਅਮਰੀਕੀ ਨਿਆਂ ਵਿਭਾਗ ਦੇ ਅਧਿਕਾਰ ਖੇਤਰ ਵਿਚ ਕੰਮ ਕਰਦਾ ਹੋਇਆ, ਐਫ.ਬੀ.ਆਈ, ਯੂ.ਐਸ ਇੰਟੈਲੀਜੈਂਸ ਕਮਿਊਨਿਟੀ ਦਾ ਵੀ ਮੈਂਬਰ ਹੈ ਅਤੇ ਅਟਾਰਨੀ ਜਨਰਲ ਅਤੇ ਨੈਸ਼ਨਲ ਇੰਟੈਲੀਜੈਂਸ ਦੇ ਡਾਇਰੈਕਟਰ ਦੋਹਾਂ ਨੂੰ ਰਿਪੋਰਟ ਦਿੰਦਾ ਹੈ। ਇੱਕ ਪ੍ਰਮੁੱਖ ਅਮਰੀਕੀ ਅੱਤਵਾਦ ਵਿਰੋਧੀ, ਵਿਰੋਧੀ ਸਮਝੌਤਾ, ਅਤੇ ਫੌਜਦਾਰੀ ਜਾਂਚ ਸੰਸਥਾ, ਐਫ.ਬੀ.ਆਈ ਦਾ ਫੈਡਰਲ ਅਪਰਾਧਾਂ ਦੀਆਂ 200 ਤੋਂ ਵੱਧ ਸ਼੍ਰੇਣੀਆਂ ਦੀ ਉਲੰਘਣਾ ਉੱਤੇ ਅਧਿਕਾਰ ਖੇਤਰ ਹਨ।ਹਾਲਾਂਕਿ ਐਫ.ਬੀ.ਆਈ ਦੇ ਬਹੁਤੇ ਫੰਕਸ਼ਨ ਵਿਲੱਖਣ ਹਨ, ਰਾਸ਼ਟਰੀ ਸੁਰੱਖਿਆ ਦੇ ਸਮਰਥਨ ਵਿੱਚ ਇਸ ਦੀਆਂ ਗਤੀਵਿਧੀਆਂ ਬਰਤਾਨਵੀ MI5 ਅਤੇ ਰੂਸੀ ਐਫ.ਐਸ.ਬੀ. ਦੀ ਤੁਲਨਾ ਵਿੱਚ ਹਨ। ਕੇਂਦਰੀ ਖੁਫੀਆ ਏਜੰਸੀ (ਸੀਆਈਏ) ਦੇ ਉਲਟ, ਜਿਸ ਕੋਲ ਕੋਈ ਕਾਨੂੰਨ ਲਾਗੂ ਕਰਨ ਵਾਲਾ ਅਥਾਰਟੀ ਨਹੀਂ ਹੈ ਅਤੇ ਵਿਦੇਸ਼ਾਂ ਵਿਚ ਖੁਫ਼ੀਆ ਜਾਣਕਾਰੀ ਇਕੱਠੀ ਕਰਨ 'ਤੇ ਧਿਆਨ ਕੇਂਦਰਤ ਕਰਦਾ ਹੈ, ਐਫਬੀਆਈ ਮੁੱਖ ਤੌਰ 'ਤੇ ਇੱਕ ਘਰੇਲੂ ਏਜੰਸੀ ਹੈ, ਜੋ ਸੰਯੁਕਤ ਰਾਜ ਅਮਰੀਕਾ ਦੇ ਮੁੱਖ ਸ਼ਹਿਰਾਂ ਵਿਚ 56 ਖੇਤਰੀ ਦਫ਼ਤਰ ਕਾਇਮ ਕਰਦੀ ਹੈ ਅਤੇ 400 ਤੋਂ ਵੱਧ ਨਿਵਾਸੀ ਏਜੰਸੀਆਂ ਘੱਟ ਸ਼ਹਿਰਾਂ ਅਤੇ ਪੂਰੇ ਦੇਸ਼ ਦੇ ਖੇਤਰ। ਐਫਬੀਆਈ ਦੇ ਖੇਤਰੀ ਦਫਤਰ ਵਿਚ ਇੱਕ ਸੀਨੀਅਰ ਪੱਧਰ ਦੇ ਐਫ.ਬੀ.ਆਈ. ਅਫ਼ਸਰ ਮਿਲਦੇ ਹੋਏ ਨੈਸ਼ਨਲ ਇੰਟੈਲੀਜੈਂਸ ਦੇ ਡਾਇਰੈਕਟਰ ਦੇ ਨੁਮਾਇੰਦੇ ਵਜੋਂ ਕੰਮ ਕਰਦਾ ਹੈ।ਇਸਦੇ ਘਰੇਲੂ ਫੋਕਸ ਦੇ ਬਾਵਜੂਦ, ਐਫ.ਬੀ.ਆਈ ਨੇ 60 ਮਹੱਤਵਪੂਰਨ ਅਟੈਚ (ਲੇਗਾਟ) ਦਫ਼ਤਰ ਅਤੇ ਦੁਨੀਆਂ ਭਰ ਵਿੱਚ ਅਮਰੀਕੀ ਦੂਤਾਵਾਸਾਂ ਅਤੇ ਕੌਂਸਲਖਾਨੇ ਵਿੱਚ 15 ਉਪ-ਦਫ਼ਤਰਾਂ ਦਾ ਕੰਮ ਕਰਨ ਵਿੱਚ ਮਹੱਤਵਪੂਰਨ ਅੰਤਰਰਾਸ਼ਟਰੀ ਪੱਧਰੀ ਛਾਪ ਛਾਪਦੇ ਹਨ। ਇਹ ਵਿਦੇਸ਼ੀ ਦਫ਼ਤਰ ਮੁੱਖ ਤੌਰ 'ਤੇ ਵਿਦੇਸ਼ੀ ਸੁਰੱਖਿਆ ਸੇਵਾਵਾਂ ਨਾਲ ਤਾਲਮੇਲ ਦੇ ਮਕਸਦ ਲਈ ਹੁੰਦੇ ਹਨ ਅਤੇ ਆਮ ਤੌਰ 'ਤੇ ਹੋਸਟ ਦੇਸ਼ਾਂ ਵਿੱਚ ਇਕਤਰਫਾ ਓਪਰੇਸ਼ਨ ਨਹੀਂ ਕਰਦੇ ਹਨ। ਐੱਫ.ਬੀ.ਆਈ ਕਈ ਵਾਰ ਵਿਦੇਸ਼ੀ ਗੁਪਤ ਸਰਗਰਮੀਆਂ ਕਰ ਸਕਦਾ ਹੈ, ਜਿਵੇਂ ਕਿ ਸੀਆਈਏ ਦੀ ਸੀਮਤ ਘਰੇਲੂ ਕੰਮ ਹੈ; ਇਨ੍ਹਾਂ ਗਤੀਵਿਧੀਆਂ ਨੂੰ ਆਮ ਤੌਰ 'ਤੇ ਸਰਕਾਰੀ ਏਜੰਸੀਆਂ ਵਿਚ ਤਾਲਮੇਲ ਦੀ ਲੋੜ ਹੁੰਦੀ ਹੈ। ਐਫ.ਬੀ.ਆਈ ਦੀ ਸਥਾਪਨਾ 1908 ਵਿਚ ਬਿਊਰੋ ਆਫ਼ ਇਨਵੈਸਟੀਗੇਸ਼ਨ, ਬੀ.ਓ.ਆਈ ਜਾਂ ਬੀ.ਆਈ ਨੂੰ ਥੋੜ੍ਹੇ ਸਮੇਂ ਲਈ ਕੀਤੀ ਗਈ ਸੀ। ਇਸਦਾ ਨਾਮ 1935 ਵਿੱਚ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਵਿੱਚ ਬਦਲ ਦਿੱਤਾ ਗਿਆ ਸੀ। ਐਫ.ਬੀ.ਆਈ ਦੇ ਮੁੱਖ ਦਫਤਰ ਵਾਸ਼ਿੰਗਟਨ, ਡੀ.ਸੀ.
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਟੋਇਓਟਾ ਮੋਟਰ ਕਾਰਪੋਰੇਸ਼ਨ (ਜਪਾਨੀ: トヨタ自動車株式会社, Hepburn: Toyota Jidōsha KK, ਆਈ.ਪੀ.ਏ.: [toꜜjota], /tɔɪˈoʊtə/) ਇੱਕ ਜਪਾਨੀ ਆਟੋਮੋਬਾਇਲ ਬਣਾਉਣ ਵਾਲ਼ੀ ਕੰਪਨੀ ਹੈ ਜਿਸਦੇ ਮੁੱਖ ਦਫ਼ਤਰ ਟੋਇਓਟਾ, ਐਚੀ, ਜਪਾਨ ਵਿਖੇ ਹਨ। 2013 ਵਿੱਚ, ਆਲਮੀ ਪੱਧਰ ਤੇ, ਇਸ ਮਲਟੀਨੈਸ਼ਨਲ ਕਾਰਪੋਰੇਸ਼ਨ ਵਿੱਚ 333,498 ਮੁਲਾਜ਼ਮ ਸਨ ਅਤੇ ਨਵੰਬਰ 2014 ਵਿੱਚ ਕਮਾਈ ਪੱਖੋਂ ਦੁਨੀਆ ਦੀ ਬਾਰਵੀਂ ਸਭ ਤੋਂ ਵੱਡੀ ਕੰਪਨੀ ਹੈ। ਪੈਦਾਵਾਰ ਦੇ ਪੱਖੋਂ ਇਹ 2012 ਸਭ ਤੋਂ ਵੱਡੀ ਕੰਪਨੀ ਸੀ। ਇਸੇ ਸਾਲ ਜੁਲਾਈ ਵਿੱਚ ਕੰਪਨੀ ਨੇ ਆਪਣਾ 200 ਮਿਲੀਅਨਵਾਂ ਵਹੀਕਲ ਬਣਾਇਆ। ਹਰ ਸਾਲ 10 ਮਿਲੀਅਨ ਤੋਂ ਵੱਧ ਵਹੀਕਲ ਬਣਾਉਣ ਵਾਲ਼ੀ ਇਹ ਪਹਿਲੀ ਆਪਟੋਮੋਬਾਇਲ ਕੰਪਨੀ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਚਿੱਟਾ ਲਹੂ ਨਾਨਕ ਸਿੰਘ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਇਹ ਪਹਿਲੀ ਵਾਰ 1932 ਵਿੱਚ ਪ੍ਰਕਾਸ਼ਿਤ ਹੋਇਆ ਸੀ। ਸੰਸਾਰ ਪਰਸਿੱਧ ਰੂਸੀ ਨਾਵਲਕਾਰ ਲਿਓ ਤਾਲਸਤਾਏ ਦੀ ਪੋਤਰੀ ਨਤਾਸ਼ਾ ਤਾਲਸਤਾਏ ਨੇ ਇਸ ਨਾਵਲ "ਚਿੱਟਾ ਲਹੂ" ਦਾ ਰੂਸੀ ਵਿੱਚ ਅਨੁਵਾਦ ਕੀਤਾ। "ਚਿੱਟਾ ਲਹੂ" ਦੇ ਮੁਖਬੰਦ ਵਿੱਚ ਨਾਨਕ ਸਿੰਘ ਲਿਖਦੇ ਹਨ, "ਇੰਞ ਜਾਪਦਾ ਹੈ ਕਿ ਸਾਡੇ ਸਮਾਜ ਦੇ ਖੂਨ ਵਿੱਚ ਲਾਲ ਰਕਤਾਣੂ ਖਤਮ ਹੋ ਗਏ ਹਨ।"
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਮਦਰ ਟਰੇਸਾ (26 ਅਗਸਤ 1910 - 5 ਸਤੰਬਰ 1997) ਦਾ ਜਨਮ ਅਗਨੇਸੇ ਗੋਂਕਸ਼ੇ ਬੋਜਸ਼ਿਉ ਦੇ ਨਾਮ ਵਾਲੇ ਇੱਕ ਅਲਬੇਨੀਯਾਈ ਪਰਵਾਰ ਵਿੱਚ ਉਸਕੁਬ, ਓਟੋਮਨ ਸਾਮਰਾਜ (ਅੱਜ ਦਾ ਸੋਪਜੇ, ਮੇਸੇਡੋਨਿਆ ਗਣਰਾਜ) ਵਿੱਚ ਹੋਇਆ ਸੀ। ਮਦਰ ਟਰੇਸਾ ਰੋਮਨ ਕੈਥੋਲਿਕ ਨਨ ਸੀ। ਉਸ ਕੋਲ ਭਾਰਤੀ ਨਾਗਰਿਕਤਾ ਸੀ। ਉਸ ਨੇ 1950 ਵਿੱਚ ਕੋਲਕਾਤਾ ਵਿੱਚ ਮਿਸ਼ਨਰੀਜ ਆਫ ਚੈਰਿਟੀ ਦੀ ਸਥਾਪਨਾ ਕੀਤੀ। ਉਹਨਾਂ ਨੇ 45 ਸਾਲਾਂ ਤੱਕ ਗਰੀਬ, ਬੀਮਾਰ, ਯਤੀਮ ਅਤੇ ਮਰ ਰਹੇ ਲੋਕਾਂ ਦੀ ਮਦਦ ਕੀਤੀ ਅਤੇ ਨਾਲ ਹੀ ਚੈਰਿਟੀ ਦੇ ਮਿਸ਼ਨਰੀਜ ਦੇ ਪ੍ਰਸਾਰ ਦਾ ਵੀ ਰਸਤਾ ਪਧਰਾ ਕੀਤਾ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਆਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਕੁਲਵੰਤ ਸਿੰਘ ਵਿਰਕ (Kulwant Singh Virk) (20 ਮਈ 1921 – 24 ਦਸੰਬਰ 1987) ਸਮਕਾਲੀ ਪੰਜਾਬੀ ਸਾਹਿਤ ਦੇ ਇੱਕ ਉਘੇ ਲੇਖਕ ਹਨ। ਉਹਨਾਂ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਉਹਨਾਂ ਦੀ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋਇਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਗ਼ਦਰ ਪਾਰਟੀ [: ग़दर पार्टी (ਦੇਵਨਾਗਰੀ), غدر پارٹی (ਨਸਤਾਲੀਕ਼)]; ਗੁਲਾਮ ਭਾਰਤ ਨੂੰ ਅੰਗਰੇਜਾਂ ਤੋਂ ਆਜਾਦ ਕਰਾਉਣ ਦੇ ਉਦੇਸ਼ ਨਾਲ ਬਣਾਇਆ ਇੱਕ ਸੰਗਠਨ ਸੀ। ਇਸਨੂੰ ਅਮਰੀਕਾ ਅਤੇ ਕਨੇਡਾ ਦੇ ਭਾਰਤੀਆਂ ਨੇ 25 ਜੂਨ 1913 ਵਿੱਚ ਬਣਾਇਆ ਸੀ। ਇਸਨੂੰ ਪ੍ਰਸ਼ਾਂਤ ਤਟ ਦੀ ਹਿੰਦੀ ਐਸੋਸੀਏਸ਼ਨ (Hindi Association of the Pacific Coast) ਵੀ ਕਿਹਾ ਜਾਂਦਾ ਸੀ। ਇਹ ਪਾਰਟੀ ਗ਼ਦਰ ਨਾਮ ਦਾ ਪੱਤਰ ਵੀ ਕੱਢਦੀ ਸੀ ਜੋ ਉਰਦੂ ਅਤੇ ਪੰਜਾਬੀ ਵਿੱਚ ਛਪਦਾ ਸੀ। ਪਹਿਲਾ ਵਿਸ਼ਵ ਯੁੱਧ ਦੇ ਛਿੜਦੇ ਹੀ ਜਦੋਂ ਭਾਰਤ ਦੇ ਹੋਰ ਦਲ ਅੰਗਰੇਜਾਂ ਨੂੰ ਸਹਿਯੋਗ ਦੇ ਰਹੇ ਸਨ ਗ਼ਦਰੀਆਂ ਨੇ ਅੰਗਰੇਜ਼ੀ ਰਾਜ ਦੇ ਵਿਰੁੱਧ ਜੰਗ ਘੋਸ਼ਿਤ ਕਰ ਦਿੱਤੀ।ਭਾਈ ਰਤਨ ਸਿੰਘ ਅਤੇ ਭਾਈ ਸੰਤੋਖ ਸਿੰਘ ਅਮਰੀਕਾ ਤੋਂ ਅਗਸਤ 1922 ਵਿਚ ਤੁਰ ਕੇ 24 ਸਤੰਬਰ 1922 ਨੂੰ ਮਾਸਕੋ ਪਹੁੰਚੇ। ਉਹਨਾਂ ਨੇ ਮਈ 1923 ਤੱਕ ਉੱਥੇ ਠਹਿਰ ਕੇ ਸਮਾਜਵਾਦੀ ਰਾਜ ਪ੍ਰਬੰਧ ਬਾਰੇ ਜਾਣਕਾਰੀ ਹਾਸਲ ਕੀਤੀ। ਨਵੀਂ ਵਿਚਾਰਧਾਰਾ ਨਾਲ ਜੁੜ ਕੇ ਲਏ ਫੈਸਲੇ ਅਨੁਸਾਰ ਭਾਈ ਰਤਨ ਸਿੰਘ ਨੇ ਅਮਰੀਕਾ ਅਤੇ ਹੋਰ ਮੁਲਕਾਂ ਵਿਚੋਂ ਗਦਰੀਆਂ ਨੂੰ ਮਾਸਕੋ ਦੀ ਪੂਰਬੀ ਯੂਨੀਵਰਸਿਟੀ ਵਿਚ ਸਿੱਖਿਆ ਪ੍ਰਾਪਤੀ ਲਈ ਭੇਜਣ ਅਤੇ ਭਾਈ ਸੰਤੋਖ ਸਿੰਘ ਨੇ ਹਿੰਦੁਸਤਾਨ ਜਾ ਕੇ ਨਵੇਂ ਵਿਚਾਰਾਂ ਦਾ ਪ੍ਰਚਾਰ ਕਰਨ ਦੀ ਜ਼ਿੰਮੇਵਾਰੀ ਓਟ ਲਈ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ।ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ ਵਿੱਚ ਸਥਿਤ ਹੈ।
ਸ਼ਹੀਦਸ਼ਹੀਦ ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਸੰਧੂ ਜੱਟਾ ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਭਾਰਤ ਦੇ ਰਾਜਾਂ ਅਤੇ ਕੇਂਦਰੀ ਸ਼ਾਸ਼ਤ ਪ੍ਰਦੇਸਾਂ ਦੀ ਸੂਚੀ
ਭਾਰਤ ਸੰਘੀ ਪ੍ਰਦੇਸ਼ਾ ਦਾ ਇੱਕ ਸੰਘ ਹੈ ਜਿਸ ਵਿੱਚ 28 ਪ੍ਰਦੇਸ਼ ਤੇ 9 ਕੇਂਦਰੀ ਸ਼ਾਸ਼ਤ ਰਾਜਖੇਤਰ ਹਨ। ਇਹ ਪ੍ਰਦੇਸ਼ ਤੇ ਕੇਂਦਰੀ ਸ਼ਾਸ਼ਤ ਰਾਜਖੇਤਰ ਅੱਗੇ ਛੋਟੇ ਪ੍ਰਬੰਧਕੀ ਵੰਡਾਂ ਵਿੱਚ ਵੰਡਿਆ ਹੋਇਆ ਹੈ।
ਹਾਇਪਰਟੈਕਸਟ ਟ੍ਰਾਂਸਫਰ ਪ੍ਰੋਟੋਕਾਲ (HTTP) ਵਰਲਡ ਵਾਈਡ ਵੈੱਬ ਲਈ ਡਾਟਾ ਸੰਚਾਰ ਦੀ ਬੁਨਿਆਦ ਹੈ। ਹਾਈਪਰਟੈਕਸਟ ਢਾਂਚਾਗਤ ਟੈਕਸਟ ਹੈ, ਜੋ ਟੈਕਸਟ ਨੂੰ ਰੱਖਣ ਵਾਲੀ ਨੋਡ ਵਿਚਕਾਰ ਲਾਜ਼ੀਕਲ ਲਿੰਕ (ਹਾਈਪਰਲਿੰਕਸ) ਦਾ ਇਸਤੇਮਾਲ ਕਰਦਾ ਹੈ। ਹਾਇਪਰਟੈਕਸਟ ਦੀ ਅਦਲਾ-ਬਦਲੀ ਜਾਂ ਟਰਾਂਸਫਰ ਕਰਨ ਲਈ ਪ੍ਰੋਟੋਕੋਲ HTTP ਹੈ। HTTP ਦਾ ਵਿਕਾਸ ਟਿਮ ਬਰਨਰਸ-ਲੀ (Tim Berners-Lee) ਦੁਆਰਾ ਸੀ.ਈ.ਆਰ.ਐਨ.
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੀ ਸੂਚੀ
ਭਾਰਤ ਦਾ ਚੋਣ ਕਮਿਸ਼ਨ ਖ਼ੁਦਮੁਖ਼ਤਿਆਰ, ਸੁਤੰਤਰ ਅਤੇ ਸੰਵਿਧਾਨਕ ਸੰਸਥਾ ਹੈ ਜੋ ਕਿ ਗਣਤੰਤਰ ਭਾਰਤ ਦੀਆਂ ਸਾਰੀਆਂ ਚੋਣ ਪ੍ਰੀਕ੍ਰਿਰਿਆਂ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਹੈ। ਇਸ ਕਮਿਸ਼ਨ ਦੀ 25 ਜਨਵਰੀ 1950 ਨੂੰ ਸਥਾਪਨਾ ਕੀਤੀ ਗਈ। ਇਸ ਦੀ ਯੋਗ ਪ੍ਰਬੰਧ ਹੇਠ ਸਮੇਂ ਅਤੇ ਲੜੀਵਧ ਅਨੁਸਾਰ ਚੋਣਾਂ ਕਰਵਾਈਆਂ ਜਾਂਦੀਆਂ ਹਨ। ਭਾਰਤ ਦੁਨੀਆ ਦਾ ਪਹਿਲਾ ਦੇਸ਼ ਹੈ ਜਿਸ ਵਿੱਚ ਸਾਰੀ ਚੋਣ ਪ੍ਰੀਕ੍ਰਿਆ ਇਲੋਕਟ੍ਰੋਨਿਕ ਵੋਟਿੰਗ ਮਸ਼ੀਨ (EVM) ਕੀਤੀ ਜਾਂਦੀ ਹੈ। ਚੋਣ ਕਮਿਸ਼ਨ ਵਿੱਚ ਮੁਖ ਚੋਣ ਕਮਿਸ਼ਨਰ ਅਤੇ ਦੋ ਚੋਣ ਕਮਿਸ਼ਨਰ ਹੁੰਦੇ ਹਨ। ਦੋ ਚੋਣ ਕਮਿਸ਼ਨਰ ਪਹਿਲੀ ਵਾਰ 16 ਅਕਤੂਬਰ 1989 ਨੂੰ ਨਿਯੁਕਤ ਕੀਤੇ ਗਏ। ਜਿਹਨਾ ਦਾ ਸਮਾਂ ਕਾਲ ਬਹੁਤ ਥੋੜਾ ਸੀ ਸਿਰਫ 1 ਜਨਵਰੀ 1990 ਤੱਕ ਅਤੇ ਫਿਰ 1 ਅਕਤੂਬਰ 1993 ਤੋਂ ਇਸ ਕਮਿਸ਼ਨ ਦੀਆਂ ਸ਼ਕਤੀਆਂ ਵੰਡ ਦਿਤੀਆਂ ਗਈ ਤੋਂ ਕਿ ਬਹੁਮਤ ਨਾਲ ਫੈਸਲਾ ਲਿਆ ਜਾ ਸਕੇ। ਮੁੱਖ ਚੋਣ ਕਮਿਸ਼ਨਰ ਨੂੰ ਲੋਕ ਸਭਾ ਅਤੇ ਰਾਜ ਸਭਾ ਵਿੱਚ ਦੋ ਤਿਹਾਈ ਬਹੁਮਤ ਨਾਲ ਆਪਣੇ ਅਹੁਦੇ ਤੋਂ ਬਰਖਾਸਿਤ ਕੀਤਾ ਜਾ ਸਕਦਾ ਹੈ। ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰ ਦੀ ਤਨਖਾਹ ਅਤੇ ਹੋਰ ਭੱਤੇ ਸਪਰੀਮ ਕੋਰਟ ਦੇ ਜੱਜਾ ਦੇ ਬਰਾਬਰ ਹੁੰਦੀ ਹੈ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਬ੍ਰਿਟਿਸ਼ ਬ੍ਰੌਡਕਾਸਟਿੰਗ ਕੌਰਪੋਰੇਸ਼ਨ (ਜਾਂ ਬੀ.ਬੀ.ਸੀ; ਅੰਗਰੇਜ਼ੀ: British Broadcasting Corporation (BBC)) ਇੱਕ ਉੱਘੀ ਪਬਲਿਕ ਪ੍ਰਸਾਰਣ ਸੇਵਾ ਹੈ ਜਿਸਦੇ ਹੈੱਡਕੁਆਟਰ ਲੰਡਨ (ਇੰਗਲੈਂਡ) ਵਿਖੇ ਹਨ। ਇਹ ਰੇਡੀਓ, ਟੈਲੀਵਿਜ਼ਨ ਅਤੇ ਔਨਲਾਈਨ ਪ੍ਰਸਾਰਣ ਸੇਵਾਵਾਂ ਦਿੰਦੀ ਹੈ। ਮੁਲਾਜ਼ਮਾਂ ਦੀ ਗਿਣਤੀ ਮੁਤਾਬਕ ਇਹ ਦੁਨੀਆਂ ਦੀ ਸਭ ਤੋਂ ਵੱਡੀ ਪ੍ਰਸਾਰਣ ਕੰਪਨੀ ਹੈ ਜਿਸਦੇ 23,000 ਮੁਲਾਜ਼ਮ ਹਨ।
ਅਜੀਤ ਕੌਰ (ਜਨਮ 16 ਨਵੰਬਰ 1934-) ਆਜ਼ਾਦੀ ਦੇ ਬਾਅਦ ਦੀ ਪੰਜਾਬੀ ਸਾਹਿਤਕਾਰ ਹੈ। ਉਹ ਪੰਜਾਬੀ ਗਲਪ ਖਾਸ ਕਰ ਕਹਾਣੀ ਦੀ ਇੱਕ ਵਿਲੱਖਣ ਦਸਤਖ਼ਤ ਹੈ ਜਿਸ ਨੇ "ਔਰਤ ਮਰਦ ਦੇ ਸੰਬੰਧਾਂ ਨੂੰ ਬੜੀ ਬੇ-ਵਾਕੀ ਤੇ ਡੂੰਘਾਈ ਵਿੱਚ ਪੇਸ਼ ਕੀਤਾ ਹੈ। ਅਤੇ ਮਨੁੱਖੀ ਜੀਵਨ ਦੀਆਂ ਭਾਵਨਾਵਾਂ, ਤੀਵੀਂ-ਮਰਦ ਦੇ ਰਿਸ਼ਤੇ ਦੀ ਖੂਬਸੂਰਤੀ ਤੇ ਜਜ਼ਬਾਤੀ ਟੱਕਰਾਂ ਨੂੰ, ਇਕੱਲਤਾ ਦੀ ਉਦਾਸੀ ਨੂੰ, ਮਨੁੱਖੀ ਰਿਸ਼ਤਿਆਂ ਦੀਆਂ ਉਲਝਣਾਂ ਨੂੰ, ਪੰਜਾਬ ਦੇ ਸੰਤਾਪ ਨੂੰ ਬੜੀ ਦਲੇਰੀ ਨਾਲ ਬਿਆਨ ਕੀਤਾ ਹੈ।" ਸਾਥੀ ਲੁਧਿਆਣਵੀ ਅਨੁਸਾਰ "ਦਿੱਲੀ ਦੀ ਗੁਰਬਤ ਅਤੇ ਭ੍ਰਿਸ਼ਟਾਚਾਰ ਅਤੇ ਆਮ ਤੌਰ 'ਤੇ ਦੇਸ ਦੇ ਵਧ ਰਹੇ ਸੰਤਾਪ ਤੋਂ ਲੈ ਕੇ ਪੰਜਾਬ ਦੀ ਅੱਸੀਵਆਂ ਦੀ ਸਥਿਤੀ ਚੋਂ ਪੈਦਾ ਹੋਏ ਦੁਖ਼ਾਂਤ ਤੀਕ ਉਸ ਦੀ ਕਲਮ ਨੇ ਬੜੀ ਸ਼ਿੱਦਤ ਨਾਲ਼ ਲੇਖ਼ ਅਤੇ ਕਹਾਣੀਆਂ ਲਿਖ਼ੀਆਂ ਹਨ।" ਉਹਨਾਂ ਦੀਆਂ ਰਚਨਾਵਾਂ ਵਿੱਚ ਨਾ ਕੇਵਲ ਨਾਰੀ ਦਾ ਸੰਘਰਸ਼ ਰੇਖਾਂਕਿਤ ਹੁੰਦਾ ਹੈ ਸਗੋਂ ਸਾਮਾਜਕ ਅਤੇ ਸਿਆਸੀ ਵਿਗਾੜਾਂ ਅਤੇ ਸੱਤਾ ਦੇ ਗਲਿਆਰਿਆਂ ਵਿੱਚ ਵਿਆਪਤ ਬੇਸ਼ਰਮ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਵੀ ਨਜ਼ਰ ਆਉਂਦੀ ਹੈ।ਅਜੀਤ ਕੌਰ ਦਾ ਨਾਰੀਵਾਦ ਬਾਰੇ ਖਿਆਲ ਹੈ ਕਿ ਨਾਰੀਵਾਦ ਦਾ ਮਤਲਬ ਆਪਣੇ ਅੰਦਰ ਮਜ਼ਬੂਤੀ ਪੈਦਾ ਕਰਨੀ ਹੈ, ਸਿਰਫ਼ ਮਰਦਾਂ ਦੇ ਵਿਰੁੱਧ ਹੋਣਾ ਹੀ ਇਸ ਦਾ ਮਤਲਬ ਨਹੀਂ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ :श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ।
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ । ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਭਾਰਤੀ ਸਮਾਜ ਵਿੱਚ ਬਜੁਰਗਾਂ ਦੀ ਸੰਭਾਲ ਪਰਵਾਰ ਦੁਆਰਾ ਹੀ ਕੀਤੀ ਜਾਂਦੀ ਹੈ।ਪਰ ਹੌਲੀ ਹੌਲੀ ਬਦਲਦੀਆਂ ਕਦਰਾਂ ਕੀਮਤਾਂ ਕਾਰਨ,ਤੇਜ਼ ਰਫ਼ਤਾਰ ਜੀਵਨ ਚਾਲ ਕਾਰਨ ਯਾ ਹੋਰ ਕਈ ਖੁਦਗਰਜੀ ਦੇ ਕਾਰਨਾਂ ਕਾਰਨ ਬਜੁਰਗਾਂ ਦੀ ਸੰਭਾਲ ਨਹੀਂ ਬਜੁਰਗ਼ ਨਾਲ ਦੁਰਵਿਵਹਾਰ ਯਾ ਉਹਨਾਂ ਦਾ ਸ਼ੋਸਣ ਵਧਦਾ ਜਾ ਰਿਹਾ ਹੈ।ਹਾਲਾਕਿ ਭਾਰਤ ਦੀ ਵਿਸ਼ੇਸਤਾ ਉਸ ਦੇ ਪਰਵਾਰਕ ਢਾਂਚੇ ਕਰਕੇ ਹੀ ਹੈ ਜਿਸ ਨੂੰ ਬਚਾਉਣ ਦੀ ਬਹੁਤ ਲੋੜ ਹੈ ਅਤੇ ਅੱਜ ਦੇ ਸਮਾਜਿਕ ਵਿਗਿਆਨ ਦੇ ਸ਼ਾਸਤ੍ਰੀਆਂ ਦਾ ਇਹ ਮਹੱਤਵਪੂਰਨ ਅਧਿਅਨ ਵਿਸ਼ਾ ਹੋਣਾ ਚਾਹੀਦਾ ਹੈ।
ਕਾਲੀਆਂ ਹਰਨਾਂ ਰੋਹੀਏ ਫਿਰਨਾ ਪੁਸਤਕ
ਕਾਲੀਆਂ ਹਰਨਾਂ ਡੋਰੀਏਂ ਫਿਰਨਾ ਮਲਵਈ ਮਰਦਾਂ ਦੇ ਗਿੱਧੇ ਦੀਆਂ ਬੋਲੀਆਂ ਦਾ ਸੰਰਨਹਿ ਮਾਲਵਾ, ਮਲਵਈ ਤੇ ਮਲਵਈ ਲੋਕ ਗੀਤ ਮਾਲਵਾ ਪੰਜਾਬ ਦੇ ਉਸ ਭੁਗੋਲਿਕ ਖਿੱਤੇ ਨੂੰ ਜਿਥੇ ਪੰਜਾਬੀ ਦੀ ਇੱਕ ਉਪਭਾਸ਼ਾ, ਮਲਵਈ ਬੋਲੀ ਜਾਂਦੀ ਹੈ, ਮਾਲਵਾ ਕਹਿੰਦੇ ਹਨ। ਇਸ ਖੇਤਰ ਨੂੰ ਵੱਖ-ਵੱਖ ਨਾਂਵਾ ਨਾਲ ਪੁਕਾਰਿਆ ਜਾਂਦਾ ਹੈ। ਮਲਵਈ ਦੇ ਗਿੱਧੇ ਦੀ ਢਾਂਣੀਆ (ਛਪਾਰ ਦੇ ਮੇਲੇ ਦੇ ਪ੍ਰਸੰਗ ਵਿਚ) ਪੰਜਾਬ ਦੇ ਬਹੁਤੇ ਲੋਕ ਨਾਚ ਕਿਸੇ ਵਿਸ਼ੇਸ ਭੂੰ-ਖੰਡ ਸੱਭਿਆਚਾਰਕ ਖਿੱਤੇ, ਕਬੀਲੇ ਜਾਂ ਜਾਤੀਆਂ ਨਾਲ ਸੰਬੰਧਤ ਹਨ। ਇਹਨਾਂ ਜਾਤੀਆਂ ਦੀ ਇਤਿਹਾਸਿਕ ਪੈੜ ਅਤੇ ਲੋਕ-ਸੱਭਿਆਚਾਰਕ ਦੇ ਅਨੇਕਾਂ ਨਕਸ਼ ਇਹਨਾ ਦੇ ਨਾਚਾਂ ਵਿਚ ਸਾਂਭੇ ਪਏ ਹਨ। ਮਲਵਈ ਮਰਦਾਂ ਦਾ ਸਿੱਧਾ ਸਥਾਨਕ ਕਵੀਸ਼ਰਾਂ ਤੇ ਸ਼ਾਇਰਾ ਦੀਆਂ ਸ਼ੋਕੀਆ ਢਾਣੀਆਂ ਦੀ ਦੇਣ ਹੈ। ਮਰਦਾਂ ਦਾ ਇਹ ਗਿੱਧਾ ਟੋਲੀਆ ਬੰਨ੍ਹ ਕੇ ਪੈਂਦਾ ਹੈ ਇਹ ਟੋਲੀਆ ਵਿਆਹ ਦੇ ਮੌਕੇ ਜਾਂ ਮੇਲੇ ਮੁਸਾਹਵੇ ਸਮੇਂ ਗਿੱਧੇ ਦੇ ਪਿੜ ਵਿਚ ਜੁੜਦੀਆਂ ਹਨ। ਜਿਵੇ: ਲੰਮੀ ਬੋਲੀਉਂਝ ਟੱਪਾ ਤੇ ਲੰਮੀ ਬੋਲੀ ਦੁਆਬੇ ਤੇ ਮਾਂਝੇ ਵਿਚ ਵੀ ਪ੍ਰਚਲਤ ਹਨ ਪਰ ਇਸ ਨੂੰ ਜਿੰਨੀ ਮਾਨਤਾ ਮਾਲਵੇ ਵਿਚ ਮਿਲੀ ਹੈ। ਉੱਨੀ ਦੂਜੇ ਖੇਤਰਾ ਵਿਚ ਨਹੀਂ ਬੋਲੀ ਦੇ ਨਿਭਾਉ ਸਮੇਂ ਤਾੜੀ, ਬੋਲ ਤੇ ਨਾਚ ਤਿੰਨੇ ਮਿਲਵੇ ਰੂਪ ਵਿਚ ਚਲੰਦ ਹਨ। ਜਿਵੇ: ਮਲਵਈ ਬੋਲੀਆ ਨੂੰ ਮਰਦਾਂ ਤੇ ਔਰਤਾ ਦੀਆਂ ਦੋ ਸ਼੍ਰੇਣੀਆ ਵਿਚ ਰੱਖਣਾ ਇੱਕ ਮੋਟੀ ਜਿਹੀ ਵੰਡ ਹੈ। ਇਸ ਵੰਡ ਦਾ ਆਧਾਰ ਹੈ ਬੋਲੀਆ ਵਿਚ ਮਿਲਦਾ ਮਰਦਾਣਾਂ ਤੇ ਜਨਾਨਾ ਅਨੁਭਵ। ਮਲਵਈ ਬੋਲੀਆ ਦੇ ਬਹੁਤ ਵੱਡੇ ਭਾਰਾ ਦੀ ਮਰਦਾਣਾ ਤੇ ਜਨਾਨਾ ਹੋਣ ਦੀ ਸਪੱਸ਼ਟ ਪਛਾਣ ਹੈ ਖਾਸ ਕਰਕੇ ਮਲਵੈਣਾ ਦੇ ਗਿੱਧੇ ਦੀਆਂ ਨਿੱਕੀਆਂ ਬੋਲੀਆਂ ਅਤੇ ਮਲਵਈ ਗਿੱਧੇ ਦੇ ਪਿੜ, ਸਾਜਾਂ, ਬੋਲੀਕਾਰਾ, ਅਖਾੜੇ ਦੀ ਤਤਕਾਲੀਨ ਸਥਿਤੀ ਤੇ ਮੇਲੇ ਦੀ ਰੌਣਕ ਨਾਲ ਸਬੰਧਿਤ ਬੋਲੀਆਂ ਸਪਸ਼ਟ ਨਿਖੇੜੀਆ ਜਾ ਸਕਦੀਆਂ ਹਨ ਯਾਰੀ-ਦੋਸਤੀ, ਇਸ਼ਕ ਸਕੰਲਪ; ਲੋਕ-ਦਰਮੁਨ ਤੇ ਔਰਤ ਦੇ ਹੁਸਨ ਨਾਲ ਸਬੰਧਿਤ ਕੁੱਝ ਵਿਸ਼ੇਸ ਬੋਲੀਆ ਨੂੰ ਵਖਰਿਉਣ ਵਿਚ ਕਠਿਨਾਈ ਆਉਂਦੀ ਹੈ ਖਾਸ ਦਿੱਕਤ ਉਹਨਾਂ ਬੋਲੀਆਂ ਨੂੰ ਨਿਖੇੜਨ ਦੀ ਆਉਦੀ ਹੈ ਜਿਹੜੀਆਂ ਮਰਦਾਵੀ ਸ਼ੁਰੂ ਤੋਂ ਸ਼ੁਰੂ ਹੋ ਕੇ ਤੋੜੇ ਉੱਤੇ ਜਨਾਨਾ ਸੁਰ ਵਿਚ ਮੁੱਕਦੀਆਾ ਹਨ ਜਾ ਇਸ ਤੋਂ ਉਲਟ ਵਾਪਰਦਾ ਹੈ। ਆਰੰਭ ਵਿਚ ਪਰਮੇਸ਼ਰ ਦਾ ਨਾਉ ਲੈਣਾ ਹੈ, ਆਪੋ ਆਪਣੇ ਇਸ਼ਟ ਨੂੰ ਧਿਆ ਕੇ ਉਸ ਕੋਲੋ ਸ਼ਾਇਰੀ ਦਾ ਵਰਦਾਨ ਮੰਗਣਾ ਹੈ ਤੇ ਅੰਤ ਵਿਚ ਗਿੱਧੇ ਦਾ ਭੋਗ ਪਾਉਣਾ ਹੈ। ਮੇਲਾ ਛਪਾਰ ਲਗਦਾ ਕਾਂਢ ਦੀਆ ਬੋਲੀਆ ਵਿਚ ਮਾਲਵੇ ਦੇ ਵੈਲੀਆਂ, ਡਾਕੂਆ, ਆਸ਼ਕਾ ਤੇ ਸ਼ੌਕੀ ਬੰਦਿਆ ਦਾ ਜ਼ਿਕਰ ਹੈ। ਇਹ ਬੋਲੀਕਾਰ ਖੂਬ ਤਿਆਰੀ ਕਰਕੇ ਛਪਾਰ ਦੇ ਮੇਲੇ ਜਾਂ ਜਗਰਾਮਾ ਦੀ ਰੌਸ਼ਨੀ ਉੱਤੇ ਜਾਂਦੇ ਹਨ ਮਾੜੀ ਉੱਤੇ ਮਿੱਟੀ ਕੱਢ ਕੇ ਜਾਂ ਕਬਰ ਉੱਤੇ ਮੱਥਾ ਟੇਕ ਕੇ ਇਹ ਕਿਸੇ ਇੱਕ ਢਾਣੀ ਵਿਚ ਸ਼ਾਮਲ ਹੋ ਕੇ ਮੇਲੇ ਵਿਚ ਰੌਣਕਾ ਲਾਉਂਦੇ ਹਨ। ਚੌਥਾ, ਪੰਜਵਾ ਤੇ ਛੇਵਾ ਕਾਢ ਆਹਮੋ ਸਾਹਮਣੇ ਖਲੋ ਕੇ ਮੁਕਾਬਲੇ ਵਿਚ ਬੋਲੀ ਪਾ ਰਹੇ ਢਾਣੀਕਾਰਾਂ ਤੇ ਮੋਢੇ ਜੋੜ ਕੇ ਜੁੜੀ ਭੀੜ ਵਾਲੇ ਜੰਮੇ ਹੋਏ ਅਖਾੜੇ ਨਾਲ ਸਬੰਧਿਤ ਹਨ ਇਥੇ ਬੋਲੀਕਾਰ ਬੋਲੀ ਵਿਚ ਆਪਣਾ ਨਾ ਜਾਂ ਢਾਣੀ ਦੇ ਨਾਉ ਨੂੰ ਜੋੜ ਕੇ ਬੋਲੀ ਪਾਉਂਦਾ ਹੈ। ਇਸ ਜਿਲਦ ਦੇ ਦੂਜੇ ਭਾਗ ਵਿਚ ਮਲਵਈ ਮਰਦਾਂ ਵਿਚ ਆਮ ਪ੍ਰਚੱਲਤ ਬੋਲੀਆ ਹਨ। ਇਹਨਾ ਦੀ ਤਰਤੀਬ ਮਲਵਈ ਗੱਭਰੂ ਦੇ ਜੀਵਨ ਦੀ ਸਹਿਜ਼ ਤੌਰ 'ਤੇ ਸਮਵਿਥ ਰੱਖੀ ਗਈ ਹੈ। ਜਿੱਥੇ ਜੁਆਨੀ ਚੜ੍ਹਦੀ ਹੈ, ਅੱਖਾ ਭਿੜਦੀਆ ਹਨ ਛਵੀਆ ਦੇ ਜੜਾਕੇ ਪੈਦੇ ਹਨ। ਟੁੱਟਗੀ ਦਾ ਦਰਦ ਹਢਾਉਦੇਂ ਆਸ਼ਕ ਕਿੱਕਰਾ ਹੇਠ ਬਹਿ ਰੋਂਦੇ ਹਨ ਤੇ ਫਿਰ ਦੋਵੇ ਧਿਰ ਕਬੀਲਦਾਰੀ ਦੀ ਚੱਕੀ ਵਿਚ ਪਿਸਦੀਆ ਹਨ। ਇਸ ਅਨੁਭਾਗ ਦੇ ਪਹਿਲੇ ਕਾਢ - ਕਾਲਿਆਂ ਹਰਨਾਂ ਰੋਹੀਏ ਫਿਰਨਾ - ਵਿਚ ਰੋਹੀਆਂ, ਰੱਕੜਾ ਦੇ ਦੇਸ਼ ਮਾਲਵੇ ਵਿਚ ਜੰਮਣ ਵਾਲੇ ਹੀਰੇ; ਹਰਨਾ ਵਰਗੇ ਸੋਹਣੇ ਗੱਭਰੂਆ ਦੀ ਹੋਣੀ ਨੂੰ ਚਿਤਰਿਆ ਗਿਆ ਹੈ। ਇਸ ਜਿਲਦ ਦੇ ਅੰਤਲੇ ਭਾਗ - ‘ਭਗੜਾ ਪਾ ਮੁੰਡਿਆਂ - ਵਿਚ ਅੰਕਤ ਬੋਲੀਆਂ ਨਿਰੋਲ ਮਲਵਈ ਨਹੀਂ, ਅਜੋਕੇ ਭੰਗੜੇ ਦੀਆਂ ਹਨ 1953 ਤੋਂ ਬਾਅਦ ਜਦੋਂ ਭੰਗੜਾ ਨਵੇ ਰੂਪ ਵਿਚ ਸਾਡੀਆ ਸਟੇਜ਼ਾ ਉੱਤੇ ਆਉਦਾ ਹੈ ਕੁੱਝ ਬੋਲੀਆ ਵਿਚ ਬੋਲੀਕਾਰਾਂ ਦੇ ਨਾਂ ਆਉਂਦੇ ਹਨ ਅਜੇਹੀਆ ਵਿਚਮਿਲਵਈ ਬੋਲੀਕਾਰਾਂ ਨੇ ਕਿਸੇ ਪ੍ਰਚੱਲਤ ਬੋਲੀ ਵਿਚ ਭੰਨ ਤੋੜ ਕਰ ਕੇ ਆਪਣਾ ਨਾ ਜੜਿਆ। ਬੋਲੀਕਾਰ:ਜਿੰਨ੍ਹਾ ਬੋਲੀਕਾਰਾ ਦਾ ਇਸ ਸੰਗਰਹਿ ਵਿਚ ਜ਼ਿਕਰ ਆਇਆ ਹੈ ਉਹਨਾ ਵਿਚ ਪਿੰਡ ਕੱਟੂ ਦਾ ਭਗਤੂ, ਸੰਘੇੜੇ ਦੇ ਪਾਲ, ਫਲ੍ਹੇਵਾਲ ਦਾ ਬਲਬੀਰ, ਮਹਿਮਾ ਸਵਾਈ ਦਾ ਲਛਮਣ, ਢੁੱਡੀਕੇ ਦਾ ਕੂੜਾ, ਮਿੱਠੇਵਾਲ ਦਾ ਛੋਟਾ ਤੇ ਬਚਿੱਤਰ, ਬਾਪਲਾ ਦਾ ਫਤੇਦੀਨ, ਬਰਵਾਲੀ ਦਾ ਪਿੱਤਰ ਅਜਿਹੇ ਬੋਲੀਕਾਰ ਹਾਲੇ ਵੀ ਮਾਲਵੇ ਵਿਚ ਮਿਲਦੇ ਹਨ ਜਿੰਨ੍ਹਾਂ ਨੇ ਖਾਸੀਆ ਖਾਸੀਆ ਬੋਲੀਆਂ ਯਾਦ ਕੀਤੀਆਂ ਹੋਈਆ ਹਨ ਮੈਂ ਆਪਣੇ ਸੀਮਿਤ ਜਿਹੇ ਨਿਜੀ ਸਾਧਨਾ ਨਾਲ ਥੋੜ੍ਹੇ ਬੰਦਿਆ ਤਕ ਪਹੁੰਚ ਕਰ ਸਕਿਆ ਹਾਂ। ਇਸ ਕੰਮ ਨੂੰ ਵੱਡੇ ਪੱਧਰ ਤੇ ਅੱਗੇ ਤੋਰਨ ਦੀ ਲੋੜ ਹੈ। ਡਾ. ਨਾਹਰ ਅਨੁਸਾਰ ਉਹ ਇੱਕ ਗੱਲ ਸਪੱਸ਼ਟ ਕਰਦਾ ਹੈ ਕਿ ਮਲਵਈ ਬੋਲੀਆ ਦਾ ਬਹੁਤਾ ਭਾਗ ਅਸ਼ਲੀਲ ਜਾ ਲੁੱਚੀਆ ਕਹੀਆ ਜਾਂਦੀਆ ਬੋਲੀਆ ਦਾ ਹੈ। ਖਾਸ ਕਰ ਭਾਗ ਪਹਿਲੇ ਵਿਚ ਮਘੇ ਹੋਏ ਗਿੱਧੇ ਵਿਚ ਮਲਵਈ ਬੋਲੀਕਾਰ ਦੀ ਗੱਲ ਰੰਨ ਤੋਂ ਸ਼ੁਰੂ ਹੁੰਦੀ ਹੈ ਤੇ ਰੰਨ ਦੇ ਭਜਨ ਉਤੇ ਮੁਕ ਜਾਂਦੀ ਹੈ। ਸਿਆਣੇ ਹਾਂਡੀ ਵਿਚ ਚੌਲ ਢੋਹ ਕੇ ਅੰਦਾਜ਼ਾ ਲੈ ਲੈਣ ਤੇ ਪੜ੍ਹਨ ਸੁਣਨ ਵਾਲੇ ਇਸ ਥੋੜ੍ਹੇ ਬਹੁਤਾ ਕਰ ਕੇ ਜਾਣਨ, ਇਹ ਲੁੱਚੀਆਂ ਨੇ ਕਿ ਸੁੱਚੀਆ ਫੈਸਲਾ ਆਪੇ ਕਰ ਲੈਣ। ਭਾਗ ਪਹਿਲਾ: ਮਲਵਈ ਢਾਈ ਦੇ ਵਿਸ਼ੇਸ ਪਿੜ ਦੀਆਂ ਬੋਲੀਆ (ਛਪਾਰ ਦੇ ਮੇਲੇ ਦੇ ਪ੍ਰਸੰਗ ਵਿਚ ) ਜਿਵੇ: ਬੋਲੀ ਪਾਮਾ ਰੂਹ ਖੁਸ਼ ਕਰ ਦਿਆਂ ਕਹਿ ਦਿਆ ਬਾਤ ਕਰਾਂਗੀ ਤੂੰਬੇ ਤੇ ਢੋਲਕ ਨੇ ਪੂਰਤੀ ਗਿੱਧੇ ਦੀ ਸਾਰੀ ਬੋਲੀ ਉਹ ਪਾਊਂ ਜੇੜ੍ਹੀ ਘਿਉ ਦੇ ਮਾਂਗ ਨਿਤਾਰੀ ਪਿੰਡ ਕੱਟੂ ਨਾਉ ਭਗਤੂ ਮੇਰਾ ਬਣਿਆ ਖੂਬ ਲਿਖਾਰੀ ਫੁੱਲ ਬਘਿਆੜੀ ਦੇ ਮੋਚਿਆ ਦੀ ਸਰਦਾਰੀ........... 1.
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਜਨਮ ਸਮੇਂ ਜਰਨੈਲ ਸਿੰਘ ਬਰਾੜ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਐਪਲ ਇੰਕ., ਜਾਂ ਐਪਲ ਸੰਸਥਾਪਣ, ਪੂਰਵਲਾ ਐਲਪ ਕੰਪਿਊਟਰ, ਇੰਕ., ਇੱਕ ਅਮਰੀਕੀ ਬਹੁਰਾਸ਼ਟਰੀ ਨਿਗਮ ਹੈ ਜਿਹਦਾ ਸਦਰ-ਮੁਕਾਮ ਕੂਪਰਟੀਨੋ, ਕੈਲੀਫ਼ੋਰਨੀਆ ਵਿਖੇ ਹੈ ਅਤੇ ਜੋ ਖਪਤਕਾਰੀ ਬਿਜਲਾਣੂ ਯੰਤਰਾਂ, ਕੰਪਿਊਟਰ ਸਾਫ਼ਟਵੇਅਰ ਅਤੇ ਨਿੱਜੀ ਕੰਪਿਊਟਰਾਂ ਦਾ ਖ਼ਾਕਾ ਤਿਆਰ ਕਰਦਾ, ਵਿਕਸਤ ਕਰਦਾ ਅਤੇ ਵੇਚਦਾ ਹੈ। ਇਹਦੇ ਸਭ ਤੋਂ ਪ੍ਰਸਿੱਧ ਉਤਪਾਦ ਮੈਕ ਕੰਪਿਊਟਰ, ਆਈਪੌਡ ਸੰਗੀਤ ਵਜੰਤਰੀ, ਆਈਫ਼ੋਨ ਸਮਾਰਟਫ਼ੋਨ ਅਤੇ ਆਈਪੈਡ ਟੈਬਲਟ ਕੰਪਿਊਟਰ ਹਨ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।