ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋੋੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਮਾਰਚ 2020 ਮੁਤਾਬਿਕ ਇਸ ਵਿਕੀ ’ਤੇ 34,066 ਲੇਖ ਹਨ ਅਤੇ ਇਸ ਦੇ ਕੁੱਲ 32,197 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,10,420 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.25 (4c33bf8) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪਲਕਾਂ ਅੱਖ ਦੀ ਸਾਹਮਣਿਓਂ ਰਾਖੀ ਕਰਦੀਆਂ ਹਨ। ਕਈ ਵਾਰ ਬੰਦ, ਖੁਲ੍ਹ ਕੇ ਉਹ ਅੱਖ ਨੂੰ ਤਰ ਤੇ ਧੂਲ-ਰਹਿਤ ਰੱਖਦੀਆਂ ਹਨ। ਬੰਦ-ਖੁਲ੍ਹਣ ਦੀ ਇਸ ਤਰਤੀਬ ਨੂੰ ਅੱਖ ਦਾ ਝਪਕਣਾ ਕਿਹਾ ਜਾਂਦਾ ਹੈ। ਪਲਕਾਂ ਦਾ ਸਵੈਚਾਲਤ ਰੀਫਲੈਕਸ ਅਮਲ ਤੇਜ਼ ਰੌਸ਼ਨੀ ਦੇ ਪ੍ਰਭਾਵ ਤੌਂ ਅੱਖ ਦਾ ਬਚਾਅ ਕਰਦਾ ਹੈ। ਇਸ ਨਾਲ ਤੇਜ਼ ਰੌਸ਼ਨੀ ਵਿੱਚ ਪਲਕਾਂ ਉਦੌਂ ਤੱਕ ਬੰਦ ਹੋ ਜਾਂਦੀਆਂ ਹਨ ਜਦ ਤੱਕ ਅੱਖ ਦੀ ਪੁਤਲੀ ਰੌਸ਼ਨੀ ਅਨੁਕੂਲ ਨਹੀਂ ਰਹਿ ਜਾਂਦੀ। ਭਰਵੱਟੇ ਵੀ ਪਲਕਾਂ ਦੇ ਨਾਲ ਨਾਲ ਅੱਖ ਦਾ ਧੂਲ ਮਿੱਟੀ ਤੌਂ ਬਚਾਅ ਕਰਨ ਵਿੱਚ ਸਹਾਈ ਹੁੰਦੇ ਹਨ
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਕੋਰੋਨਾਵਾਇਰਸ ਬਿਮਾਰੀ 2019 (ਅੰਗ੍ਰੇਜ਼ੀ ਵਿੱਚ: Coronavirus disease 2019; ਸੰਖੇਪ ਵਿੱਚ: ਕੋਵਿਡ-19; ਅੰਗ੍ਰੇਜ਼ੀ: COVID-19) ਇੱਕ ਗੰਭੀਰ, ਸਾਹ ਲੈਣ ਵਾਲੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-CoV-2) ਦੇ ਕਾਰਨ ਹੋਣ ਵਾਲੀ ਇੱਕ ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵਵਿਆਪੀ ਪੱਧਰ ਤੇ ਫੈਲ ਗਈ ਹੈ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ। ਆਮ ਲੱਛਣਾਂ ਵਿੱਚ ਬੁਖਾਰ, ਖੰਘ ਅਤੇ ਸਾਹ ਦੀ ਕਮੀ ਸ਼ਾਮਲ ਹਨ। ਮਾਸਪੇਸ਼ੀਆਂ ਵਿਚ ਦਰਦ, ਥੁੱਕ ਉਤਪਾਦਨ ਅਤੇ ਗਲ਼ੇ ਦੀ ਸੋਜ ਘੱਟ ਆਮ ਲੱਛਣ ਹਨ। ਹਾਲਾਂਕਿ ਬਹੁਤੇ ਕੇਸ ਹਲਕੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੇ ਹਨ, ਗੰਭੀਰ ਨਮੂਨੀਆ ਅਤੇ ਮਲਟੀ-ਆਰਗਨ ਫੇਲ੍ਹ ਹੋਣਾ ਕੁਝ ਤਰੱਕੀ ਵਾਲੇ ਲੱਛਣ ਹਨ। 20 ਮਾਰਚ 2020 ਤਕ, ਨਿਦਾਨ ਕੀਤੇ ਮਾਮਲਿਆਂ ਵਿਚ ਪ੍ਰਤੀ ਮੌਤਾਂ ਦੀ ਦਰ 4.1% ਹੈ; ਹਾਲਾਂਕਿ, ਇਹ ਉਮਰ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਅਧਾਰ ਤੇ 0.2% ਤੋਂ 15% ਤੱਕ ਹੋ ਸਕਦੀ ਹੈ।ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਭਾਰਤ ਵਿੱਚ 2020 ਕਰੋਨਾਵਾਇਰਸ ਮਹਾਮਾਰੀ
2019–20 ਕਰੋਨਾਵਾਇਰਸ ਮਹਾਮਾਰੀ ਦਾ ਭਾਰਤ ਵਿੱਚ ਪਹਿਲਾ ਮਾਮਲਾ 30 ਜਨਵਰੀ 2020 ਨੂੰ ਦਰਜ ਹੋਇਆ ਸੀ, ਜੋ ਚੀਨ ਤੋਂ ਸ਼ੁਰੂ ਹੋਇਆ ਸੀ। 29 ਮਾਰਚ 2020 ਤੱਕ , ਦੇਸ਼ ਵਿੱਚ ਸੇਹਤ ਅਤੇ ਪਰਿਵਾਰ ਭਲਾਈ ਮੰਤ੍ਰਾਲੇ ਨੇ ਕੁੱਲ 979 ਮਾਮਲੇ, 86 ਰਿਕਵਰ ਹੋਏ ਮਾਮਲੇ, 1 ਮਾਈਗ੍ਰੇਸ਼ਨ ਵਾਲਾ ਅਤੇ 25 ਮੌਤਾਂ ਦੀ ਪੁਸ਼ਟੀ ਕੀਤੀ ਹੈ। ਮਾਹਿਰਾਂ ਨੇ ਸੁਝਾਓ ਦਿੱਤਾ ਹੈ ਕਿ ਇਨਫੈਕਸ਼ਨਾਂ ਦੀ ਸੰਖਿਆ ਦਾ ਅਨੁਮਾਨ ਘੱਟ-ਵੱਧ ਹੋ ਸਕਦਾ ਹੈ, ਕਿਉਂਕਿ ਭਾਰਤ ਦੀ ਜਾਂਚ-ਦਰ ਸੰਸਾਰ ਵਿੱਚ ਘੱਟ ਤੋਂ ਘੱਟ ਹੈ। ਭਾਰਤ ਵਿੱਚ COVID-19 ਦੀ ਇਨਫੈਕਸ਼ਨ ਦਰ 1.7 ਹੋਣੀ ਦਰਜ ਕੀਤੀ ਗਈ ਹੈ, ਜੋ ਸਭ ਤੋਂ ਜਿਆਦਾ ਬੁਰੀ ਤਰਾਂ ਪ੍ਰਭਾਵਿਤ ਦੇਸ਼ਾਂ ਵਿੱਚੋਂ ਮਹੱਤਵਪੂਰਨ ਤੌਰ ਤੇ ਨਿਊਨਤਮ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਗੁਰ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖਤ੍ਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਓਹ ਦੁਰਗਾ ਦੇ ਪੁਜਾਰੀ ਸਨ। ਇਹਨਾ ਦੀ ਮੁਲਾਕਾਤ ਗੁਰ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਖ਼ਾਲਸਾ ਰਾਜ (ਅੰਗਰੇਜ਼ੀ: Sikh Empire ਸਿੱਖ ਐਮਪਾਇਰ; ਪੰਜਾਬੀ ਰਾਜ, ਸਿੱਖ ਖ਼ਾਲਸਾ ਰਾਜ ਜਾਂ ਸਰਕਾਰ-ਏ-ਖ਼ਾਲਸਾ ਵੀ ਕਿਹਾ ਜਾਂਦਾ) ਇੱਕ ਤਾਕਤਵਰ ਅਤੇ ਨਿਰਪੱਖ ਮੀਰੀ ਸੀ, ਜਿਸਦਾ ਆਗਾਜ਼ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਦੁਆਲੇ ਮਹਾਰਾਜਾ ਰਣਜੀਤ ਸਿੰਘ ਅਧੀਨ ਹੋਇਆ। ਇਹ ਸਲਤਨਤ 1799 ਵਿੱਚ ਰਣਜੀਤ ਸਿੰਘ ਦੇ ਲਾਹੌਰ ਉੱਤੇ ਕਬਜ਼ੇ ਤੋਂ 1849 ਤੱਕ ਰਿਹਾ, ਜਿਸਦੀ ਜੜ੍ਹ ਸਮੂਹ ਸੁਤੰਤਰ ਸਿੱਖ ਮਿਸਲਾਂ ਦੇ ਖਾਲਸਾਈ ਸਿਧਾਂਤਾਂ 'ਤੇ ਅਧਾਰਿਤ ਸੀ। 19ਵੀਂ ਸਦੀ ਵਿੱਚ ਬੁਲੰਦੀਆਂ ਵੇਲੇ, ਇਹ ਰਾਜ ਲਹਿੰਦੇ ਵੱਲ ਦੱਰਾ-ਏ-ਖ਼ੈਬਰ ਤੋਂ ਚੜ੍ਹਦੇ ਪਾਸੇ ਲਹਿੰਦੇ-ਤਿਬਤ, ਅਤੇ ਦੱਖਣ ਵੱਲ ਮਿਠਾਨਕੋਟ ਤੋਂ ਉੱਤਰ ਕੰਨੀ ਕਸ਼ਮੀਰ ਤੱਕ ਫੈਲਿਆ। ਇਹ ਅੰਗਰੇਜ਼ਾ ਦੇ ਬ੍ਰਿਟਿਸ਼ ਰਾਜ ਹਿੱਸੇ ਆਉਣ ਵਾਲਾ ਦੱਖਣੀ ਏਸ਼ੀਆ ਦਾ ਸਭ ਤੋਂ ਆਖਰੀ ਨਰੋਆ ਖੇਤਰ ਸੀ।
ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖ ਧਰਮ ਦਾ ਕੇਂਦਰੀ ਧਾਰਮਿਕ ਪਾਠ ਹੈ, ਜਿਸ ਨੂੰ ਸਿੱਖ ਧਰਮ ਦੇ ਅੰਤਮ ਸਰਬਸ਼ਕਤੀਮਾਨ ਗੁਰੂ ਮੰਨਦੇ ਹਨ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ।
ਰਿਲਾਇੰਸ ਜੀਓ ਇਨਫੋਕੌਮ ਲਿਮਿਟੇਡ (ਜੀਓ) ਰਿਲਾਇੰਸ ਇੰਡਸਟਰੀਜ਼ ਦੀ ਮਾਲਕੀ ਵਾਲੀ ਇੱਕ ਭਾਰਤੀ ਮੋਬਾਈਲ ਨੈਟਵਰਕ ਅਪਰੇਟਰ ਕੰਪਨੀ ਹੈ, ਜਿਸਦਾ ਮੁੱਖ ਦਫ਼ਤਰ ਨਵੀਂ ਮੁੰਬਈ, ਮਹਾਂਰਾਸ਼ਟਰ ਵਿਖੇ ਹੈ। ਇਹ ਸਾਰੇ 22 ਟੈਲੀਕਾਮ ਚੈਨਲਾਂ ਵਿੱਚ ਕਵਰੇਜ ਦੇ ਨਾਲ ਇੱਕ ਕੌਮੀ ਐੱਲਟੀਈ ਨੈਟਵਰਕ ਚਲਾਉਂਦੀ ਹੈ। ਜੀਓ 2ਜੀ ਜਾਂ 3ਜੀ ਸੇਵਾ ਦੀ ਪੇਸ਼ਕਸ਼ ਨਹੀਂ ਕਰਦਾ ਬਲਕਿ ਆਪਣੇ ਨੈਟਵਰਕ ਤੇ ਵੌਇਸ ਸਰਵਿਸ ਪ੍ਰਦਾਨ ਕਰਨ ਲਈ ਐੱਲਟੀਈ ਦਾ ਇਸਤੇਮਾਲ ਕਰਦਾ ਹੈ।
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਉਰਫ਼ ਮਹਾਨ ਕੋਸ਼ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾੳੁਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕੳੁਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਅਾਂ ਵਿਭਿੰਨ ਵੰਨਗੀਅਾਂ ਵਿੱਚੋਂ ਅਾਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਅਾਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਅਾਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਅਾਂ ਅਾਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ੳੁਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
"ਗੁਰਦੁਆਰਾ ਸਿੰਘ ਸ਼ਹੀਦ" ਪਿੰਡ 'ਮੋਹੀ ਖੁਰਦ'(ਛੋਟੀ ਮੋਹੀ)ਦੇ ਅਸਥਾਨ 'ਤੇ ਹਰ ਮਹੀਨੇ ਸੁਦੀ ਦਸਮੀ ਭਰਦੀ(ਮਨਾਈ ਜਾਂਦੀ)ਹੈ।ਕਾਫ਼ੀ ਮਾਨਤਾ ਹੋਣ ਕਾਰਨ ਸੰਗਤਾਂ ਇੱਥੇ ਨੇੜੇ-ਤੇੜੇ ਅਤੇ ਦੂਰ-ਦੂਰ ਤੋਂ ਆ ਕੇ ਜੁੜ੍ਹਦੀਆਂ ਹਨ।ਮੇਰੇ ਮਨ 'ਚ ਅਕਸਰ ਇਹ ਸਵਾਲ ਪੈਦਾ ਹੁੰਦਾ ਸੀ ਕਿ ਇਹ ਅਸਥਾਨ ਬਣਨ ਤੇ ਦਸਮੀ ਭਰਨ ਦਾ ਇਤਿਹਾਸ ਕੀ ਹੋਵੇਗਾ?ਕਦੋਂ ਤੇ ਕਿਸਨੇ ਸ਼ੁਰੂ ਕੀਤੀ ਹੋਵੇਗੀ ਇੱਥੇ ਦਸਮੀ?
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਪੰਜਾਬੀ ਬੁਝਾਰਤਾਂ ਸੁਖਦੇਵ ਮਾਦਪੁਰੀ
ਪੰਜਾਬੀ ਬੁਝਾਰਤਾਂ ਸੁਖਦੇਵ ਮਾਦਪੁਰੀ ਦੁਆਰਾ ਸੰਗ੍ਰਹਿਤ ਪੁਸਤਕ ਹੈ ਜੋ ਲੋਕਧਾਰਾ ਦੇ ਪਾਠ-ਕ੍ਰਮ 'ਚ ਆਊਦੀ ਹੈ। ਲੋਕ ਸਾਹਿਤ ਆਦਿ ਕਾਲ ਤੋਂ ਹੀ ਮਨੁੱਖ ਮਾਤਰ ਦੇ ਮਨੋਰੰਜਨ ਦਾ ਵਿਸ਼ੇਸ਼ ਸਾਧਨ ਰਿਹਾ ਹੈ। ਲੋਕ ਕਹਾਣੀਆਂ, ਲੋਕ ਗੀਤ, ਲੋਕ ਅਖਾਣ, ਲੋਕ ਬੁਝਾਰਤਾਂ, ਲੋਕ ਨਾਚ, ਲੋਕ ਸੰਗੀਤਅਤੇ ਲੋਕ ਚਿੱਤਰ ਆਦਿ ਲੋਕ ਕਲਾ ਦੇ ਅਨਿੱਖੜਵੇਂ ਅੰਗ ਹਨ। ਬੁਝਾਰਤਾਂ ਦਾ ਇਤਿਹਾਸ ਮਨੁੱਖੀ ਇਤਿਹਾਸ ਜਿੰਨਾ ਹੀ ਪੁਰਾਣਾ ਹੈ। ਸੰਸਾਰ ਭਰ ਦੀਆਂ ਬੋਲੀਆਂ ਵਿੱਚ ਇਹ ਉਪਲਭਧ ਹਨ। ਬੁਝਾਰਤਾਂ ਦੇ ਉਤਪਾਦਨ ਅਤੇ ਵਿਕਾਸ ਦੀ ਪਰੰਪਰਾ ਉਨੀਂ ਹੀ ਪੁਰਾਤਨ ਹੈ ਜਿੰਨਾ ਕਿ ਮਨੁੱਖ ਆਪ ਹੈ। ਲੌਕਿਕ ਸਾਹਿਤ ਵਿੱਚ ਵੀ ਬੁਝਾਰਤਾਂ ਹਰਮਨ ਪਿਆਰੀਆਂ ਰਹੀਆਂ ਹਨ। ਸਿਰਫ਼ ਸੰਸਕ੍ਰਿਤ ਲੋਕ ਸਾਹਿਤ ਵਿੱਚ ਹੀ ਇਹਨਾਂ ਦੀ ਮਹਾਨਤਾ ਨਹੀਂ ਮੰਨੀ ਗਈ, ਸਗੋਂ ਉੱਤਮ ਸਾਹਿਤ ਵਿੱਚ ਵੀ ਇਹਨਾਂ ਦੇ ਮਹੱਤਵ ਨੂੰ ਸਵੀਕਾਰ ਕੀਤਾ ਗਿਆ ਹੈ। ਪਾਲੀ ਸਾਹਿਤ ਵਿੱਚ ਵੀ ਸੰਸਕ੍ਰਿਤ ਬੁਝਾਰਤਾਂ ਦੀ ਪ੍ਰਥਾ ਪ੍ਰਚਲਿਤ ਵਿਖਾਈ ਦਿੰਦੀ ਹੈ। ਪੁਰਾਤਨ ਕਾਲ ਤੋਂ ਹੀ ਬੁਝਾਰਤਾਂ ਕਿਸੇ ਗੰਭੀਰ ਉਦੇਸ਼ ਦੀ ਪੂਰਤੀ ਕਰਦੀਆਂ ਰਹੀਆਂ ਹਨ। ਪੰਜਾਬ ਦੇ ਪਿੰਡਾਂ ਵਿੱਚ ਵਿਆਹ ਸ਼ਾਦੀਆਂ ਦੇ ਅਵਸਰ ਤੇ ਤੀਵੀਆਂ ਆਏ ਮੇਲ ਨੂੰ ਸਿੱਠਣੀਆਂ ਆਦਿ ਦਿੰਦੀਆਂ ਹੋਈਆਂ ਹੇਰੇ ਲਾਉਂਦੀਆਂ ਹਨ। ਇਹਨਾਂ ਹੇਰਿਆਂ ਵਿੱਚ ਵੀ ਬੁਝਾਰਤਾਂ ਆਦਿ ਪੁੱਛੀਆਂ ਦੱਸੀਆਂ ਜਾਂਦੀਆਂ ਹਨ।ਸ਼ਾਇਦ ਹੀ ਪੰਜਾਬੀ ਜੀਵਨ ਦੀ ਕੋਈ ਅਜਿਹੀ ਵਸਤੂ ਹੋਵੇਗੀ ਜਿਸ ਬੁਝਾਰਤ ਨਾ ਹੋਵੇ। 'ਉਦਾਹਰਨ:-'
ਅਜ਼ੀਮ ਹਾਸ਼ਿਮ ਪ੍ਰੇਮਜੀ (ਜਨਮ 24 ਜੁਲਾਈ 1945) ਇੱਕ ਭਾਰਤੀ ਕਾਰੋਬਾਰੀ, ਨਿਵੇਸ਼ਕ ਅਤੇ ਸਮਾਜ ਸੇਵਕ ਹੈ। ਜੋ ਵਿਪਰੋ ਲਿਮਿਟੇਡ ਦਾ ਚੇਅਰਮੈਨ ਹੈ। ਉਸਨੇ ਵਿਪਰੋ ਨੂੰ ਚਾਰ ਦਹਾਕਿਆਂ ਤੋਂ ਵਿਭਿੰਨਤਾ ਅਤੇ ਵਿਕਾਸ ਦੇ ਰਾਹੀਂ ਵਿਕਸਤ ਕੀਤਾ ਅਤੇ ਉਹ ਸਾਫਟਵੇਅਰ ਉਦਯੋਗ ਵਿੱਚ ਵਿਸ਼ਵ ਦੇ ਇੱਕ ਆਗੂ ਵਜੋਂ ਉਭਰਿਆ। 2010 ਵਿੱਚ, ਉਸਨੂੰ ਏਸ਼ੀਆਵੀਕ ਦੁਆਰਾ ਦੁਨੀਆ ਦੇ 20 ਸਭ ਸ਼ਕਤੀਸ਼ਾਲੀ ਆਦਮੀਆਂ ਵਿੱਚ ਉਸਨੂੰ ਚੁਣਿਆ ਗਿਆ ਸੀ। ਉਹ ਟਾਈਮ ਵੱਲੋਂ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਵਿੱਚ ਦੋ ਵਾਰ ਸੂਚੀਬੱਧ ਕੀਤਾ ਗਿਆ ਹੈ।ਅਜ਼ੀਮ ਪ੍ਰੇਮਜੀ ਨਵੰਬਰ 2017 ਤੱਕ 9.5 ਅਰਬ ਡਾਲਰ ਦੀ ਅਨੁਮਾਨਤ ਸੰਪਤੀ ਨਾਲ ਭਾਰਤ ਦਾ ਦੂਜਾ ਸਭ ਤੋਂ ਅਮੀਰ ਵਿਅਕਤੀ ਹੈ। 2013 ਵਿੱਚ, ਉਹ 'ਦਿ ਗਵਿੰਗ ਪਲੇਜ' ਨੂੰ ਆਪਣੀ ਦੌਲਤ ਦਾ ਘੱਟੋ ਘੱਟ ਅੱਧਾ ਹਿੱਸਾ ਦੇਣ ਲਈ ਸਹਿਮਤ ਹੋਇਆ ਸੀ। ਪ੍ਰੇਮਜੀ ਨੇ 2.2 ਬਿਲੀਅਨ ਡਾਲਰ ਦਾਨ ਨਾਲ ਅਜੀਮ ਪ੍ਰੇਮਜੀ ਫਾਊਂਡੇਸ਼ਨ ਸ਼ੁਰੂ ਕੀਤੀ, ਜੋ ਕਿ ਭਾਰਤ ਵਿੱਚ ਸਿੱਖਿਆ 'ਤੇ ਕੇਂਦ੍ਰਿਤ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਇਹ ਪ੍ਰਾਜੈੱਕਟ ਵਿਕੀ-ਅਧਾਰਤ ਸੰਪਾਦਨ ਪ੍ਰਣਾਲੀ ਦੀ ਵਰਤੋਂ ਕਰਦਿਆਂ ਵਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਖੁੱਲ੍ਹੇ ਯੋਗਦਾਨ ਦੇ ਤੌਰ ਵਿਕਸਤ ਕੀਤਾ ਤੇ ਬਣਾਈ ਰੱਖਿਆ ਗਿਆ ਹੈ। ਇਹ ਵਰਲਡ ਵਾਈਡ ਵੈਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ ਆਮ ਹਵਾਲਾ ਕੰਮ ਹੈ ਅਤੇ ਅਕਤੂਬਰ 2019 ਤੱਕ ਅਲੈਕਸਾ ਦੁਆਰਾ ਦਰਜਾ ਪ੍ਰਾਪਤ ਸਭ ਤੋਂ ਪ੍ਰਸਿੱਧ ਵੈੱਬਸਾਈਟਾਂ ਵਿੱਚੋਂ ਇੱਕ ਹੈ। ਇਸ ਦੀ ਵਿਸ਼ੇਸ਼ਤਾ ਮੁਫਤ ਸਮੱਗਰੀ ਤੌਰ ਤੇ ਹੈ ਅਤੇ ਇਸ ਵਿੱਚ ਵਪਾਰਕ ਵਿਗਿਆਪਨ ਨਹੀਂ ਹੁੰਦੇ। ਇਹ ਗੈਰ-ਮੁਨਾਫਾ ਸੰਗਠਨ ਵਿਕੀਮੀਡੀਆ ਫਾਉਂਡੇਸ਼ਨ ਦੀ ਮਾਲਕੀ ਅਤੇ ਸਹਾਇਤਾ ਪ੍ਰਾਪਤ ਹੈ, ਮੁੱਖ ਤੌਰ' ਤੇ ਦਾਨ ਕੀਤੀ ਰਕਮ ਸਹਾਰੇ ਚਲਦਾ ਹੈ।ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 34,066 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬੀ ਨਾਵਲ ਦਾ ਇਤਿਹਾਸ ਗੁਰਪਾਲ ਸਿੰਘ ਸੰਧੂ ਦੁਆਰਾ ਲਿਖਿਆ ਹੈ। ਇਸ ਦੇ ਸੱਤ ਹਿੱਸੇ ਬਣਾਏ ਹਨ। ਸਭ ਤੋਂ ਪਹਿਲਾ ਨਾਵਲ ਦੀਆਂ ਵਿਸ਼ੇਸ਼ਤਾਵਾਂ ਅਤੇ ਪੰਜਾਬੀ ਨਾਵਲ ਦੇ ਮੁੱਢ ਬੱਝਣ ਤੇ ਪ੍ਰੇਰਨਾ ਸਰੋਤਾਂ ਬਾਰੇ ਵਿਚਾਰ ਕੀਤਾ ਗਿਆ ਹੈ। ਦੂਜੇ ਹਿੱਸੇ ਵਿੱਚ ਨਾਵਲ ਦੇ ਮੁੱਢਲੇ ਸਰੂਪ ਅਤੇ ਪੰਜਾਬੀ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਤੀਜੇ-ਚੌਥੇ ਹਿੱਸੇ ਵਿੱਚ ਪੰਜਾਬੀ ਨਾਵਲ ਦੀ ਪ੍ਰਮੁੱਖ ਰਚਨਾਤਮਕ ਪ੍ਰਵਿਤਰੀਆਂ ਨਾਲ ਸੰਬੰਧਿਤ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਪੰਜਵੇਂ ਹਿੱਸੇ ਵਿੱਚ ਉਤਰ-ਯਥਾਰਥਵਾਦੀ ਨਾਵਲ ਦੇ ਸਿਰਲੇਖ ਹੇਠ ਸਮਕਾਲੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ। ਨਾਵਲ ਦੇ ਸੱਤਵੇਂ ਹਿੱਸੇ ਵਿੱਚ ਪਰਵਾਸੀ ਪੰਜਾਬੀ ਨਾਵਲ ਤੇ ਪਾਕਿਸਤਾਨੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ।
ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਥਾਤ ਬੇਨਤੀ ਪੇਸ਼ ਕਰਨੀ। ਗੁਰਮਤਿ ਵਿੱਚ ਅਰਦਾਸ ਦੀ ਖ਼ਾਸ ਅਹਿਮੀਅਤ ਹੈ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਹਰ ਮੌਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ!
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਜਨਮ ਸਮੇਂ ਜਰਨੈਲ ਸਿੰਘ ਬਰਾੜ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਮਾਰਕਸਵਾਦ ਇੱਕ ਦਾਰਸ਼ਨਿਕ, ਆਰਥਿਕ ਅਤੇ ਰਾਜਨੀਤਿਕ ਸਿਧਾਂਤ ਹੈ ਜਿਸ ਦੀਆਂ ਬੁਨਿਆਦਾਂ ਕਾਰਲ ਮਾਰਕਸ ਅਤੇ ਫ੍ਰੈਂਡਰਿਕ ਏਂਗਲਜ਼ ਨੇ ਰੱਖੀਆਂ ਸਨ। ਸਮਾਜਿਕ ਸੋਚ ਅਤੇ ਰਾਜਨੀਤਿਕ ਅਭਿਆਸ ਵਿਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਅੰਦੋਲਨਾਂ ਨਾਲ ਜੁੜੀਆਂ ਮਾਰਕਸ ਦੀਆਂ ਸਿੱਖਿਆਵਾਂ ਦੀਆਂ ਵੱਖੋ ਵੱਖਰੀਆਂ ਵਿਆਖਿਆਵਾਂ ਮਿਲਦੀਆਂ ਹਨ। ਰਾਜਨੀਤਿਕ ਮਾਰਕਸਵਾਦ ਖੱਬੇਪੱਖੀ ਅਰਾਜਕਤਾਵਾਦ (ਵੇਖੋ ਸਮਾਜਿਕ ਅਰਾਜਕਤਾਵਾਦ), ਈਸਾਈ ਸਮਾਜਵਾਦ ਅਤੇ ਲੋਕਤੰਤਰੀ ਸਮਾਜਵਾਦ ਅਤੇ ਸਮਾਜਿਕ ਲੋਕਤੰਤਰ ਵਰਗੇ ਸਮਾਜਵਾਦ ਦੇ ਰੂਪਾਂ ਵਿਚੋਂ ਇੱਕ ਹੈ। ਦੂਸਰੇ ਰੂਪ ਮਾਰਕਸਵਾਦ ਨੂੰ ਪ੍ਰਵਾਨ ਨਹੀਂ ਕਰਦੇ। ਮਾਰਕਸਵਾਦ ਸਮਾਜਿਕ-ਆਰਥਿਕ ਵਿਸ਼ਲੇਸ਼ਣ ਦੀ ਇੱਕ ਵਿਧੀ ਹੈ ਜੋ ਇਤਿਹਾਸਕ ਵਿਕਾਸ ਦੀ ਭੌਤਿਕਵਾਦੀ ਵਿਆਖਿਆ ਦੀ ਵਰਤੋਂ ਕਰਦਿਆਂ ਜਮਾਤੀ ਸੰਬੰਧਾਂ ਅਤੇ ਸਮਾਜਿਕ ਟਕਰਾਅ ਨੂੰ ਵੇਖਦਾ ਹੈ ਅਤੇ ਸਮਾਜਿਕ ਤਬਦੀਲੀ ਦਾ ਦਵੰਦਵਾਦੀ ਨਜ਼ਰੀਆ ਅਪਣਾਉਂਦੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਇਸ ਜਮਾਤੀ ਸੰਘਰਸ਼ ਜਿਸ ਨੂੰ ਆਮ ਤੌਰ 'ਤੇ ਸਮਾਜ ਦੀਆਂ ਉਤਪਾਦਕ ਤਾਕਤਾਂ ਵਲੋਂ ਉਤਪਾਦਨ ਦੇ ਸੰਬੰਧਾਂ ਦੇ ਵਿਰੁਧ ਵਿਦਰੋਹ ਦੇ ਤੌਰ ਤੇ ਦਰਸਾਇਆ ਜਾਂਦਾ ਹੈ, ਦੇ ਨਤੀਜੇ ਵਜੋਂ ਥੋੜ੍ਹੇ ਸਮੇਂ ਦੇ ਸੰਕਟ ਦਾ ਇੱਕ ਦੌਰ ਆਉਂਦਾ ਹੈ, ਜਦੋਂ ਪ੍ਰੋਲੇਤਾਰੀ ਦੀ ਚੇਤਨਾ (ਭਾਵੇਂ ਕਿ ਸ਼੍ਰੇਣੀ ਚੇਤਨਾ ਦੀਆਂ ਵੱਖੋ ਵੱਖ ਡਿਗਰੀਆਂ ਹੁੰਦੀਆਂ ਹਨ) ਵਿੱਚ ਤੀਬਰ ਹੋ ਰਹੀ ਕਿਰਤ ਦੀ ਅਲਹਿਦਗੀ ਨੂੰ ਪ੍ਰਬੰਧਿਤ ਕਰਨ ਲਈ ਬੁਰਜੂਆਜ਼ੀ ਨੂੰ ਸੰਘਰਸ਼ ਕਰਨਾ ਪੈਂਦਾ ਹੈ। ਡੂੰਘੇ ਸੰਕਟ ਦੇ ਦੌਰ ਵਿੱਚ, ਦੱਬੇ-ਕੁਚਲੇ ਲੋਕਾਂ ਦਾ ਵਿਰੋਧ ਦਾ ਨਤੀਜਾ ਇੱਕ ਪ੍ਰੋਲੇਤਾਰੀ ਇਨਕਲਾਬ ਹੋ ਸਕਦਾ ਹੈ। ਜੇ ਉਹ ਜਿੱਤ ਜਾਂਦਾ ਹੈ, ਤਾਂ ਇਹ ਉਤਪਾਦਨ ਦੇ ਸਾਧਨਾਂ ਦੀ ਸਮਾਜਿਕ ਮਾਲਕੀ ਤੇ ਅਧਾਰਤ ਇੱਕ ਸਮਾਜਿਕ-ਆਰਥਿਕ ਪ੍ਰਣਾਲੀ, ਸਮਾਜਵਾਦ ਦੀ ਸਥਾਪਨਾ ਵੱਲ ਅੱਗੇ ਵਧਦਾ ਹੈ, ਜਿਸ ਵਿੱਚ ਹਰੇਕ ਨੂੰ ਉਸਦੇ ਯੋਗਦਾਨ ਦੇ ਅਨੁਸਾਰ ਅਤੇ ਵਰਤੋਂ ਲਈ ਉਤਪਾਦਨ ਅਤੇ ਸਿੱਧਾ ਵਰਤੋਂ ਲਈ ਉਤਪਾਦਨ ਕੀਤਾ ਜਾਂਦਾ ਹੈ। ਕਿਉਂ ਜੋ ਉਤਪਾਦਨ-ਸ਼ਕਤੀਆਂ ਅੱਗੇ ਵਧਦੀਆਂ ਰਹਿੰਦੀਆਂ ਹਨ, ਮਾਰਕਸ ਨੇ ਅਨੁਮਾਨ ਲਗਾਇਆ ਕਿ ਸਮਾਜਵਾਦ ਆਖਰਕਾਰ ਇੱਕ ਕਮਿਊਨਿਸਟ ਸਮਾਜ ਵਿੱਚ ਤਬਦੀਲ ਹੋ ਜਾਵੇਗਾ, ਜੋ ਇੱਕ ਜਮਾਤ-ਰਹਿਤ, ਰਾਜ-ਰਹਿਤ, ਸਾਂਝ ਮਾਲਕੀ ਦੇ ਅਧਾਰ ਤੇ ਮਨੁੱਖੀ ਸਮਾਜ ਹੋਵੇਗਾ: "ਹਰੇਕ ਤੋਂ ਉਸਦੀ ਯੋਗਤਾ ਦੇ ਅਨੁਸਾਰ, ਹਰੇਕ ਨੂੰ ਉਸਦੀਆਂ ਜ਼ਰੂਰਤਾਂ ਅਨੁਸਾਰ। ਕਾਰਲ ਮਾਰਕਸ ਜਰਮਨ ਦੇ ਫਿਲਾਸ਼ਫਰ, ਅਰਥ-ਸ਼ਾਸ਼ਤਰੀ, ਸਮਾਜ ਵਿਗਿਆਨੀ ਇਤਿਹਾਸ ਦਾ ਪੱਤਰਕਾਰ ਅਤੇ ਸਮਾਜਿਕ ਇਨਕਲਾਬੀ ਸਨ। ਉਨ੍ਹਾਂ ਦਾ ਜਨਮ 5 ਮਈ 1818 ਈ. ਨੂੰ ਇੱਕ ਯਹੂਦੀ ਪਰਿਵਾਰ ਵਿੱਚ ਹੋਇਆ। ਉਹ ਬੋਨ ਯੂਨੀਵਰਸਿਟੀ ਅਤੇ ਜੇਨਾ ਯੂਨੀਵਰਸਿਟੀ ਵਿਚੋਂ ਪੜਦਿਆਂ ਹੀਗਲ ਦੇ ਦਰਸ਼ਨ ਤੋਂ ਬਹੁਤ ਪ੍ਰਭਾਵਿਤ ਹੋਇਆ। 1839-41 ਵਿੱਚ ਉਨ੍ਹਾਂ ਨੇ ਪ੍ਰਾਕ੍ਰਿਤਕ ਦਰਸ਼ਨ ਉੱਪਰ ਆਪਣਾ ਪੀਐੱਚ.ਡੀ. ਦਾ ਸ਼ੋਧ ਪ੍ਰਬੰਧ ਤਿਆਰ ਕੀਤਾ। ਮਾਰਕਸ ਉੱਪਰ ਇਸ ਗੱਲ ਦਾ ਅਸਰ ਸੀ ਕਿ ਉਸਦੇ ਪਿਤਾ ਨੇ ਇਸ ਕਰਕੇ ਯਹੂਦੀ ਧਰਮ ਨੂੰ ਛੱਡ ਕੇ ਇਸਾਈ ਮੱਤ ਨੂੰ ਅਪਨਾ ਲਿਆ ਸੀ ਤਾਂ ਕਿ ਉਹ ਉੱਚ ਵਰਗ ਵਿੱਚ ਸਵਿਕਾਰਿਆ ਜਾ ਸਕੇ। 1835 ਤੋਂ ਬਾਅਦ ਸਮੇਂ ਵਿੱਚ ਯੂਨੀਵਰਸਿਟੀ ਵਿੱਚ ਪੜਦਿਆਂ ਹੋਇਆ ਹੀ ਉਹ ਆਪਣੇ ਸਟੇਟ ਵਿਰੋਧੀ ਵਿਚਾਰਾਂ ਦਾ ਇਜ਼ਹਾਰ ਕਰਦਾ ਰਿਹਾ। ਯੂਨੀਵਰਸਿਟੀ ਵਿੱਚ ਸੱਜੇ ਪੱਖੀ ਅਤੇ ਖੱਬੇ ਪੱਖੀ ਦੋ ਧੜੇ ਬਣੇ ਹੋਏ ਸਨ। ਮਾਰਕਸ ਖੱਬੇ ਪੱਖੀਆਂ ਦਾ ਲੀਡਰ ਸੀ। ਹੁਣ ਉਸਨੂੰ ਸਮਝ ਆ ਗਈ ਸੀ ਕਿ ਗਰੀਬੀ ਬੁਰਜ਼ੁਆ ਜਮਾਤ ਵੱਲੋਂ ਪੈਦਾ ਕੀਤੀ ਹੋਈ ਸਥਿਤੀ ਹੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ , ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਮਾਰਕਸਵਾਦ ਬਹੁਤ ਸਾਰੀਆਂ ਵੱਖ ਵੱਖ ਸ਼ਾਖਾਵਾਂ ਅਤੇ ਵਿਚਾਰਧਾਰਾਵਾਂ ਵਿੱਚ ਵਿਕਸਤ ਹੋਇਆ ਹੈ, ਨਤੀਜੇ ਵਜੋਂ ਹੁਣ ਮਾਰਕਸਵਾਦੀ ਸਿਧਾਂਤ ਦਾ ਕੋਈ ਇੱਕ ਨਿਸਚਿਤ ਸਿਧਾਂਤ ਨਹੀਂ ਹੈ।1842 ਦੇ ਆਸਪਾਸ ‘ਰਲਿਸ ਸਮਾਚਾਰ’ ਨਾਂ ਦੀ ਪੱਤ੍ਰਿਕਾ ਵਿੱਚੋਂ ਸਤਾ ਨੂੰ ਵੰਗਾਰਦੇ ਹੋਏ ਲੇਖ ਲਿਖਦਾ ਹੋਇਆ ਇਸਦਾ ਸੰਪਾਦਕ ਬਣਿਆ। ਇਸ ਪੱਤ੍ਰਿਕਾ ਰਾਹੀਂ ਹੀ ਫਰੈਂਡਿਕ ਏਂਗਲਜ਼ ਉਸਦੀਆਂ ਲਿਖਤਾਂ ਤੋਂ ਪ੍ਰਭਾਵਿਤ ਹੋਇਆ। ਕਾਰਲ ਮਾਰਕਸ ਵਿਆਹ ਤੋਂ ਬਾਅਦ ਪੈਰਿਸ ਪਹੁੰਚ ਗਿਆ। ਜਿੱਥੇ ਉਸਨੂੰ ਬੁਰਜ਼ੁਆ ਜਮਾਤ ਦੇ ਕਰੂਪ ਚਿਹਰੇ ਦੇ ਦਰਸ਼ਨ ਹੋਏ। ਇੱਥੇ ਹੀ ਉਸਦੀ ਏਂਗਲਜ਼ ਨਾਲ ਮੁਲਾਕਾਤ ਹੁੰਦੀ ਹੈ ਅਤੇ ਇਕੱਠੇ ਹੀ ਕੰਮ ਕਰਨ ਲਈ ਸਹਿਮਤ ਹੋ ਜਾਂਦੇ ਹਨ। “ਉਨ੍ਹਾਂ ਦੋਹਾਂ ਦਾ ਨਿਸ਼ਾਨਾ ਸਮਾਜਵਾਦੀ ਵਿਚਾਰਧਾਰਾ ਨੂੰ ਵਿਗਿਆਨਿਕ ਪੱਧਰ ਉੱਪਰ ਖੜ੍ਹਾ ਕਰਨਾ ਅਤੇ ਮਜ਼ਦੂਰ ਵਰਗ ਨੂੰ ਵਿਚਾਰਧਾਰਕ ਸੰਦਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਆਪਣੀ ਮੁਕਤੀ ਦੇ ਘੋਲ ਲਈ ਤਿਆਰ ਕਰਨਾ ਸੀ।”1 ਮਾਰਕਸ ਇਸ ਨਤੀਜੇ ਉੱਤੇ ਪਹੁੰਚਿਆ ਕਿ ਆਰਥਿਕ ਸੰਰਚਨਾ ਦੀ ਸਮਾਜਕ ਵਰਤਾਰੇ ਅਤੇ ਮਨੁੱਖੀ ਰਿਸ਼ਤਿਆਂ ਨੂੰ ਨਿਰਧਾਰਿਤ ਕਰਦੀ ਹੈ। ਜਿੱਥੇ ਮਾਰਕਸ ਅਤੇ ਏਂਗਲਜ਼ ਨਾਲ ਰਲ ਕੇ “ਕਮਿਊਨਿਸਟ ਮੈਨੀਫੈਸਟੋ” ਤਿਆਰ ਕੀਤਾ। ਮਾਰਕਸਵਾਦੀ ਦਰਸ਼ਨ ਕਾਰਲ ਮਾਰਕਸ ਅਤੇ ਫਰੈਡਿਕ ਏਂਗਲਜ ਯਤਨਾਂ ਸਦਕਾ ਹੀ ਹੋਂਦ ਵਿੱਚ ਆਇਆ ਸੀ। ਇਹ ਦੋਵੇਂ ਵਿਦਵਾਨ ਪ੍ਰੋਲੋਤਾਰੀ ਜਮਾਤ ਜਾਂ ਕਹਿ ਲਉ ਮਜ਼ਦੂਰ ਅਤੇ ਕਾਮਿਆਂ ਵਿੱਚ ਖੜ੍ਹ ਕੇ ਬੁਰਜ਼ੁਆ ਜਮਾਤ ਦੇ ਲੁੱਟ-ਖਸੁੱਟ ਵਾਲੇ ਨਿਜ਼ਾਮ ਦਾ ਵਿਰੋਧ ਕਰਦੇ ਸਨ। ਇਹਨਾਂ ਦੋਹਾਂ ਵਿਦਵਾਨਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਹ ਦਰਸ਼ਨ ਆਪਣੇ ਸੰਘਰਸ਼ਾਂ ਅਤੇ ਸਿਰਜਨਾਤਮਕ ਕਾਰਨਾਮੇ ਕਰਕੇ ਸੰਸਾਰ ਪੱਧਰ 'ਤੇ ਜਾਣਿਆ ਜਾਣ ਲੱਗਾ ਅਤੇ ਇੱਕ ਤਰ੍ਹਾਂ ਨਾਲ ਸਰਵ-ਵਿਆਪਕਤਾ ਦੀ ਪਹੁੰਚ ਕਰਕੇ ਇੱਕ ਇਨਕਲਾਬੀ ਸਿਧਾਂਤ ਵਜੋਂ ਸਰਬ-ਪ੍ਰਵਾਨਤਾ ਦਾ ਦਰਜਾ ਹਾਸਿਲ ਕਰ ਗਿਆ। ਇਸ ਵਾਦ ਦਾ ਸੰਬੰਧ ਸਮਾਜਿਕ ਵਿਕਾਸ ਵਿੱਚੋਂ ਇਤਿਹਾਸਿਕ ਪਦਾਰਥਵਾਦ ਦੀ ਭੂਮਿਕਾ ਦੀ ਨਿਸ਼ਾਨਦੇਹੀ ਕਰਨ ਨਾਲ ਹੈ। ਇਹ ਸਿਧਾਂਤ ਇਹ ਵਿਚਾਰ ਦਿੰਦਾ ਹੈ ਕਿ ਸਮਾਜ ਵਿੱਚ ਵਾਧੂ ਉਤਪਾਦਨ ਦੇਣ ਦੇ ਸਿੱਟੇ ਵਜੋਂ ਸਮਾਜ ਵਿੱਚ ਸਰਮਾਏ ਦੀ ਕਾਣੀਵੰਡ ਹੋ ਗਈ ਅਤੇ ਸਮਾਜ ਜਮਾਤਾਂ ਵਿੱਚ ਵੰਡਿਆ ਗਿਆ। ਕੁਝ ਲੋਕਾਂ ਵੱਲੋਂ ਉਪਜ ਦੇ ਸੋਮਿਆਂ ਨੂੰ ਆਪਣੇ ਨਿੱਜੀ ਕਬਜ਼ੇ ਵਿੱਚ ਲੈ ਲੈਣ ਕਰਕੇ ਜਮਾਤਾਂ ਵਿੱਚ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ। ਜਮਾਤਾਂ ਵਿੱਚੋਂ ਆਪਣਾ-ਆਪਸੀ ਵਿਰੋਧ ਪੈਦਾ ਹੋ ਗਿਆ ਜਿਹੜਾ ਕਿ ਇੱਕ ਤਿੱਖੇ ਟਕਰਾਅ ਦਾ ਰੂਪ ਧਾਰਨ ਕਰ ਗਿਆ। ਕਾਬਜ਼ ਧਿਰ ਵੱਲੋਂ ਆਦਰਸ਼ਵਾਦ ਅਤੇ ਹੋਰ ਧਾਰਮਿਕ ਮਾਨਤਾਵਾਂ ਦੀ ਦੁਹਾਈ ਪਾਈ ਜਾਂਦੀ ਹੈ। ਪ੍ਰੰਤੂ ਅਤੇ ਫਿਰ ਵੀ ਇਸਦੇ ਵਿਰੋਧ ਵਿੱਚ ਪ੍ਰਗਤੀਵਾਦੀ ਅਤੇ ਯਥਾਰਥਵਾਦੀ ਵਿਚਾਰਧਾਰਾ ਨੇ ਲੁੱਟੀ ਜਾ ਰਹੀ ਸ਼੍ਰੇਣੀ ਦੇ ਨਾਲ ਖੜ੍ਹੇ ਹੋ ਕਿ ਸਮਾਜਿਕ ਇਨਸਾਫ਼ ਦਾ ਨਾਹਰਾ ਮਾਰਿਆ ਤਾਂ ਇਸ ਸਿਧਾਂਤ ਨੇ ਇੱਕ ਵਿਸ਼ਵ-ਵਿਆਪੀ ਲੋੜ ਅਤੇ ਇਨਕਲਾਬ ਦਾ ਰਾਹ ਖੋਲ੍ਹ ਦਿੱਤਾ। ਮਾਰਕਸਵਾਦ ਸਮਾਜ ਦੇ ਅਧਿਐਨ ਦੀ ਉਹ ਜੁਗਤ ਹੈ ਜਿਹੜੀ ਜਮਾਤੀ ਸੰਬੰਧਾਂ ਅਤੇ ਆਪਸੀ ਵਿਰੋਧਾਂ, ਇਤਿਹਾਸਕ ਵਿਕਾਸ ਵਿੱਚ ਪਦਾਰਥਕ ਵਿਆਖਿਆ ਨੂੰ ਆਧਾਰ ਬਣਾ ਕੇ ਸਮਾਜਿਕ ਬਦਲਾਅ ਨੂੰ ਵਿਰੋਧ ਵਿਕਾਸ ਦੇ ਨੁਕਤੇ ਤੋਂ ਵਿਸ਼ਲੇਸ਼ਣ ਕਰਦੀ ਹੈ। ਮਾਰਕਸੀ ਵਿਧੀ ਪੂੰਜੀਵਾਦ ਦੇ ਵਿਕਾਸ ਬਾਰੇ ਆਰਥਿਕ ਅਤੇ ਸਮਾਜਿਕ ਰਾਜਨੀਤਿਕ ਸੰਬੰਧਾਂ ਨੂੰ ਦਰਸਾਉਂਦੀ ਹੈ। ਇਹ ਜੁਗਤ ਕਿਸੇ ਵੀ ਸਮਾਜ ਵਿੱਚੋਂ ਆਰਥਿਕ ਪ੍ਰਬੰਧ ਦੀ ਤਬਦੀਲੀ ਵਿਚੋਂ ਜਮਾਤੀ ਸੰਘਰਸ਼ ਦੀ ਭੂਮਿਕਾ ਨੂੰ ਸਮਝਾਉਂਦੀ ਹੈ। ਅੰਗਰੇਜ਼ੀ ਸਾਹਿਤ ਆਲੋਚਨਾ ਅਤੇ ਸੱਭਿਆਚਾਰਕ ਸਿਧਾਂਤਕਾਰ ਟੈਰੀ ਈਗਲਟਨ ਮਾਰਕਸਵਾਦੀ ਆਲੋਚਨਾ ਨੂੰ ਇਸ ਤਰ੍ਹਾਂ ਪ੍ਰਭਾਸ਼ਿਤ ਕਰਦੇ ਹਨ: “ਮਾਰਕਸਵਾਦੀ ਆਲੋਚਨਾ ਕੇਵਲ ਸਾਹਿਤ ਦੀ ਸਮਾਜਿਕਤਾ ਹੀ ਨਹੀਂ ਇਹ ਉਨ੍ਹਾਂ ਸਰੋਕਾਰਾਂ ਨਾਲ ਵੀ ਸੰਬੰਧ ਰੱਖਦੀ ਹੈ ਕਿ ਨਾਵਲਾਂ ਨੂੰ ਕਿਵੇਂ ਪ੍ਰਕਾਸ਼ਿਤ ਕਰਵਾਇਆ ਜਾਂਦਾ ਹੈ ਅਤੇ ਉਹ ਮਜ਼ਦੂਰ ਜਮਾਤ ਦੀ ਪੇਸ਼ਕਾਰੀ ਕਿਵੇਂ ਕਰਦੇ ਹਨ। ਇਸਦਾ ਨਿਸ਼ਾਨਾ ਸਾਹਿਤ ਕਾਰਜ ਨੂੰ ਭਰਪੂਰਤਾ ਨਾਲ ਵਿਖਿਆਉਣਾ ਹੈ। ਇਸ ਦਾ ਅਰਥ ਉਸਦੀ ਸ਼ੈਲੀ ਅਰਥਾਂ ਅਤੇ ਰੂਪਾਂ ਦੀ ਸੰਵੇਦਨਸ਼ੀਲਤਾ ਵੱਲ ਧਿਆਨ ਦੇਣਾ ਹੈ। 19ਵੀਂ ਸਦੀ ਵਿੱਚ ਮਾਰਕਸਵਾਦੀਆਂ ਅਤੇ ਅਰਾਜਕਤਾਵਾਦੀਆਂ ਵਿੱਚ ਸਮਾਜਵਾਦੀ ਰਾਜ ਨੂੰ ਲੈ ਕੇ ਗੰਭੀਰ ਬਹਿਸ਼ਾਂ ਹੁੰਦੀਆਂ ਰਹੀਆਂ ਹਨ। ਮਾਰਕਸਵਾਦੀ ਰਾਜ ਨੂੰ ਖ਼ਤਮ ਕਰਨ ਦੇ ਸਮਰਥਕ ਹੁੰਦੇ ਹੋਏ ਵੀ ਪਹਿਲਾਂ ਮਜ਼ਦੂਰਾਂ ਦੇ ਰਾਜ ਨੂੰ ਸਥਾਪਿਤ ਕਰਨਾ ਪੈਂਦਾ ਸੀ। ਬਕੂਨਿਨ ਨੇ ਸਮਾਜਵਾਦੀ ਰਾਜ ਨੂੰ ਇੱਕ ਫੌਜੀ ਬੈਰਕ ਦਾ ਨਾਂ ਦਿੱਤਾ। ਜਿਸ ਵਿੱਚ ਲੋਕ ਨਗਾਰੇ ਦੀ ਚੋਟ ਨਾਲ ਸੌਣ ਗਏ, ਜਾਗਣਗੇ ਅਤੇ ਕੰਮ ਕਰਨਗੇ। ਇਹ ਇਕੋ ਅਜਿਹਾ ਰਾਜ ਹੋਵੇਗਾ, ਜਿਸ ਵਿਚ ਚਲਾਕ ਅਤੇ ਸ਼ਾਤਰ ਲੋਕ ਸਰਕਾਰੀ ਸਹੂਲਤਾਂ ਮਾਨਣਗੇ। ਜਦੋਂ ਸੰਸਾਰ ਪੱਧਰ ਉੱਪਰ ਜਾਗੀਰਦਾਰੀ ਪ੍ਰਬੰਧ ਤੇ ਖਾਤਮੇ ਤੋਂ ਬਾਅਦ ਪੂੰਜੀਵਾਦੀ ਪ੍ਰਬੰਧ ਸਥਾਪਿਤ ਹੋ ਗਿਆ ਤਾਂ ਯੂਰਪੀ ਮੁਲਕਾਂ ਵਿਚ ਇਹ ਸੰਘਰਸ਼ ਵਧੇਰੇ ਸਪੱਸ਼ਟ ਅਤੇ ਸਮਝਣਯੋਗ ਹੋ ਗਿਆ ਕਿਉਂਕਿ ਬੁਰਜ਼ੁਆ ਜਾਂ ਪੂੰਜੀਪਤੀ ਅਤੇ ਪ੍ਰੋਲੋਤਾਰੀ ਜਾਂ ਮਜ਼ਦੂਰ ਜਮਾਤ ਦੀ ਵੰਡ ਭਲੀਭਾਂਤ ਸਮਝ ਆਉਣ ਲੱਗੀ ਅਤੇ ਜਮਾਤ ਰਹਿਤ ਸਮਾਜ ਦੀ ਲੋੜ ਦੀ ਮਹੱਤਤਾ ਵੀ ਲੋਕਾਂ ਦੀ ਸਮਝ ਵਿੱਚ ਆਉਣੀ ਸ਼ੁਰੂ ਹੋ ਗਈ। ਜਿਹੜੀ ਸਮਝ ਕੇ ਮਾਰਕਸ ਨੇ ਲੋਕਾਂ ਅੱਗੇ ਪੇਸ਼ ਕੀਤੀ ਸੀ ਕਿ ਸਮਾਜਕ ਵਰਤਾਰਾ ਕਾਰਜਸ਼ੀਲ ਕਿਵੇਂ ਹੈ ਅਤੇ ਇਸਨੂੰ ਜਮਾਤ ਰਹਿਤ ਸਮਾਜ ਵਿੱਚ ਬਦਲਿਆ ਕਿਵੇਂ ਜਾ ਸਕਦਾ ਹੈ। ਮਾਰਕਸ ਦੇ ਵਿਚਾਰ ਵਿੱਚ ਪੂੰਜੀਵਾਦ ਨਾ ਸਹਿ ਸਕਣਯੋਗ ਆਰਥਿਕ ਵਰਤਾਰਾ ਹੈ। ਇਸ ਲਈ ਇਸਤੋਂ ਛੁਟਕਾਰਾ ਪਾਉਣਾ ਲਾਜ਼ਮੀ ਹੈ। ਇਸ ਤੋਂ ਕਮਿਊਨਿਸਟ ਸਮਾਜ ਦੇ ਹਥਿਆਰਬੰਦ ਇਨਕਲਾਬ ਰਾਹੀਂ ਹੀ ਮੁਕਤੀ ਮਿਲ ਸਕਦੀ ਹੈ। ਮਾਰਕਸ ਅਤੇ ਏਂਗਲਜ਼ ਆਈ ਲੈਨਿਨ ਦਾ ਹੈ। ਉਸਦੀਆਂ ਗਤੀਵਿਧੀਆਂ ਅਤੇ ਖੋਜਾਂ ਨੇ ਨਾ ਕੇਵਲ ਮਾਰਕਸਵਾਦ ਨੂੰ ਵਿਵਹਾਰਿਕਕ ਅਤੇ ਸਿਧਾਂਤਿਕ ਪੱਧਰ ਉੱਪਰ ਅਮੀਰ ਹੀ ਕੀਤਾ। ਸਗੋਂ ਉਸਨੂੰ ਰਾਜਨੀਤਿਕ ਪੱਧਰ ਉੱਪਰ ਪਰਖ ਕੇ ਵੀ ਵੇਖਿਆ ਅਤੇ ਰੂਸੀ ਇਨਕਲਾਬ ਦੀ ਮਿਸਾਲ ਸਾਡੇ ਸਾਹਮਣੇ ਹੈ। ਦੂਜੀ ਸੰਸਾਰ ਜੰਗ ਤੋਂ ਬਾਅਦ ਮਾਰਕਸਵਾਦ ਵਿੱਚ ਵੀ ਤਬਦੀਲੀਆਂ ਆਈਆਂ ਹਨ। ਇਹ ਤਬਦੀਲੀਆਂ ਆਧੁਨਿਕ ਦਰਸ਼ਨ ਸ਼ਾਸਤਰੀਆਂ ਜਿਵੇਂ ਐਡਮੰਡ ਹਰਸਲ, ਮਾਰਵਿਨ ਹੈਡਗਰ ਅਤੇ ਸਿਗਮਨ ਫਰਾਇਡ ਅਤੇ ਹੋਰ ਵਿਦਵਾਨਾਂ ਦੀਆਂ ਖੋਜਾਂ ਅਤੇ ਵਿਚਾਰਾਂ ਦੇ ਪ੍ਰਭਾਵ ਨਾਲ ਆਈਆਂ। ਮਾਰਕਸਵਾਦ ਦੀਆਂ ਜੜ੍ਹਾਂ ਉਸਤੋਂ ਪਹਿਲਾਂ ਹੋਏ ਫਿਲਾਸਫ਼ਰਾਂ ਅਤੇ ਅਰਥ-ਸ਼ਾਸਤਰੀਆਂ ਦੀ ਵਿਚਾਰਧਾਰਾ ਅਤੇ ਫਲਸਫੇ ਵਿੱਚ ਹਨ। ਇਨ੍ਹਾਂ ਡੇਵਿਡ ਹੀਗਲ, ਜੋਹਨ ਫਿੱਚ, ਈਮਾਨੂਏਲ ਕਾਂਤ, ਐਡਮ ਸਮਿਥ, ਡੇਵਿਡ ਰਿਕਾਰਡੋ ਅਤੇ ਜੋਹਨ ਸਟੂਆਰਟ ਮਿਲ ਸ਼ਾਮਿਲ ਹਨ। ਮਾਰਕਸ ਨੇ ਇਹਨਾਂ ਦੇ ਵਿਚਾਰਾਂ ਨੂੰ ਸਮਝਿਆ ਹੀ ਨਹੀਂ, ਸਗੋਂ ਇਹਨਾਂ ਨੂੰ ਇਤਿਹਾਸਕ, ਸਮਾਜਿਕ, ਰਾਜਨੀਤਿਕ ਅਤੇ ਅਰਥ-ਸ਼ਾਸਤਰੀਆਂ ਨੂੰ ਯਥਾਰਥ ਨਾਲ ਜੋੜਿਆ। ਇਸਨੂੰ ਉਹ ਇਤਿਹਾਸਕ ਪਦਾਰਥਵਾਦ ਦਾ ਨਾਮ ਦੇਂਦਾ ਹੈ। ਬਿਆਨ ਉੱਪਰ ਅਸੀਂ ਬਿਆਨ ਕਰ ਆਏ ਕਿ ਮਾਰਕਸ ਦਾ ਸਮਾਂ 19ਵੀਂ ਸਦੀ ਦਾ ਹੈ। ਜਿਸ ਸਮੇਂ ਉਦਯੋਗਿਕ ਕ੍ਰਾਂਤੀ ਫੈਲ ਰਹੀ ਸੀ। ਵੱਖ-ਵੱਖ ਤਰੀਕਿਆਂ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਸਮਾਜ ਵਿੱਚ ਆਰਥਿਕ ਅਸਮਾਨਤਾ ਫੈਲੀ ਹੋਈ ਸੀ ਕਾਰਲ ਮਾਰਕਸ ਵਰਤਮਾਨ ਸਮੇਂ ਦੀ ਸਮਾਜਿਕ ਹਾਲਤ ਨੂੰ ਸਮਝਣਾ ਚਾਹੁੰਦੇ ਸਨ ਕਿਉਂਕਿ ਉਹ ਸਮਾਜ ਨੂੰ ਬਦਲਣਾ ਚਾਹੁੰਦੇ ਸਨ। ਉਹਨਾਂ ਦਾ ਵਿਚਾਰ ਸੀ ਕਿ ਕਿਸੇ ਵੀ ਤਰੀਕੇ ਪੂੰਜੀਵਾਦ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਭਾਵ ਉਹ ਵਰਤਮਾਨ ਸਮੇਂ ਨੂੰ ਬਿਲਕੁਲ ਬਦਲ ਦੇਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੂੰ ਸਮਕਾਲੀ ਸਮਾਜ ਵੀ ਬਣਤਰ ਸੰਬੰਧੀ ਸੰਪੂਰਨ ਗਿਆਨ ਹੋਣਾ ਲਾਜ਼ਮੀ ਸੀ। ਉਨ੍ਹਾਂ ਨੇ ਸੋਚਿਆ ਕਿ ਵਰਤਮਾਨ ਅਤੇ ਭੂਤਕਾਲ ਨੂੰ ਸਮਝਕੇ ਹੀ ਅਸੀਂ ਭਵਿੱਖ ਦੀਆਂ ਸੰਭਾਵਨਾਵਾਂ ਸੰਬੰਧੀ ਕੁਝ ਆਖ ਸਕਦੇ ਹਾਂ। ਮਾਰਕਸਵਾਦੀ ਦਰਸ਼ਨ ਨੂੰ ਸਮਝਣ ਲਈ ਡਾ.
ਉਰਦੂ ਭਾਸ਼ਾ ਜਾਂ ਉਰਦੂ ਜ਼ੁਬਾਨ(اردو) ਹਿੰਦ ਉਪ ਮਹਾਂਦੀਪ ਦੀ ਆਮ ਬੋਲ ਚਾਲ ਦੀ ਜ਼ਬਾਨ ਹੈ। ਜੋ ਨਾਸਤਾਲਿਕ ਜਾਂ ਸ਼ਾਹਮੁਖੀ ਆਖੀ ਜਾਂਦੀ ਲਿਪੀ 'ਚ ਲਿਖੀ ਜਾਂਦੀ ਹੈ। ਇਸ ਦਾ ਉਭਾਰ 11ਵੀਂ ਸਦੀ ਈਸਵੀ ਦੇ ਲਗਪਗ ਸ਼ੁਰੂ ਹੋ ਚੁੱਕਿਆ ਸੀ। ਇਹ ਹਿੰਦ-ਆਰੀਆ ਭਾਸ਼ਾਵਾਂ ਦੀ ਇੱਕ ਭਾਸ਼ਾ ਹੈ ਅਤੇ ਇਹ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਹਿੰਦ-ਇਰਾਨੀ ਸ਼ਾਖਾ ਦੀ ਇੱਕ ਹਿੰਦ-ਆਰੀਆਈ ਬੋਲੀ ਹੈ। ਕਈ ਲੋਕ ਇਸਨੂੰ ਹਿੰਦੀ ਦਾ ਇੱਕ ਰੂਪ ਮੰਨਦੇ ਹਨ। ਉਰਦੂ ਅਤੇ ਹਿੰਦੀ ਵਿੱਚ ਬੁਨਿਆਦੀ ਫ਼ਰਕ ਇਹ ਹੈ ਕਿ ਉਰਦੂ ਨਾਸਤਾਲੀਕ ਲਿਪੀ, ਜਿਸਦਾ ਸ਼ਾਹਮੁਖੀ ਲਿਪੀ ਨਾਂ ਵੀ ਪ੍ਰਚੱਲਿਤ ਹੈ, ਵਿੱਚ ਲਿਖੀ ਜਾਂਦੀ ਹੈ ਅਤੇ ਅ਼ਰਬੀ-ਫ਼ਾਰਸੀ ਸ਼ਬਦ ਵਧੇਰੇ ਇਸਤੇਮਾਲ ਕਰਦੀ ਹੈ। ਜਦੋਂ ਕਿ ਹਿੰਦੀ ਦੇਵਨਾਗਰੀ ਲਿੱਪੀ ਵਿੱਚ ਲਿਖੀ ਜਾਂਦੀ ਹੈ ਅਤੇ ਸੰਸਕ੍ਰਿਤ ਸ਼ਬਦ ਜ਼ਿਆਦਾ ਇਸਤੇਮਾਲ ਕਰਦੀ ਹੈ। ਕੁੱਝ ਭਾਸ਼ਾ ਵਿਗਿਆਨੀ ਉਰਦੂ ਅਤੇ ਹਿੰਦੀ ਨੂੰ ਇੱਕ ਹੀ ਜ਼ੁਬਾਨ ਦੀਆਂ ਦੋ ਮਿਆਰੀ ਸੂਰਤਾਂ ਗਰਦਾਨਦੇ ਹਨ। ਇਹ ਦੱਖਣ ਏਸ਼ੀਆਈ ਮੁਸਲਮਾਨ ਲੋਕਾਂ ਵਿੱਚ ਵਧੇਰੇ ਵਰਤੀ ਜਾਂਦੀ ਹੈ। ਇੰਨਾ ਫ਼ਰਕ ਹੋਣ ਦੇ ਬਾਵਜੂਦ ਵੀ ਹਿੰਦੀ ਅਤੇ ਉਰਦੂ ਚ ਵਧੇਰੇ ਅੰਤਰ ਨਹੀਂ ਲਗਦਾ, ਬਲਕਿ ਇੱਕੋ ਸਿੱਕੇ ਦੇ ਦੋ ਪਹਿਲੂ ਲਗਦੇ ਹਨ। ਉਰਦੂ ਦੀ ਹਿੰਦੀ ਦੇ ਨਾਲ ਇੱਕਰੂਪਤਾ ਹੋਣ ਕਰ ਕੇ, ਦੋਨਾਂ ਜ਼ਬਾਨਾਂ ਦੇ ਬੋਲਣ ਵਾਲੇ ਇੱਕ ਦੂਜੇ ਨੂੰ ਆਮ ਤੌਰ 'ਤੇ ਸਮਝ ਸਕਦੇ ਹਨ। ਇਸ ਤੋਂ ਵਧੇਰੇ ਉਰਦੂ ਨੇ ਪੰਜਾਬੀ ਅਤੇ ਸਿੰਧੀ ਦੀ ਸ਼ਬਦਾਵਲੀ ਅਤੇ ਲਹਿਜੇ ਨੂੰ ਵਧੇਰੇ ਵਰਤਿਆ ਹੈ। ਉਰਦੂ ਅਤੇ ਹਿੰਦੀ ਦੇ ਹਿੰਦੁਸਤਾਨੀ ਲਹਿਜੇ ਵਿੱਚ ਵਧੇਰੇ ਪੰਜਾਬੀ ਅਤੇ ਸਿੰਧੀ ਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਸੰਸਕ੍ਰਿਤ ਅਤੇ ਫ਼ਾਰਸੀ ਦੇ ਔਖੇ ਅਤੇ ਬੋਲਣ ਵਿੱਚ ਮੁਸ਼ਕਲ ਸ਼ਬਦਾਂ ਦੀ ਵਰਤੋਂ ਤੋਂ ਨਿਜਾਤ ਮਿਲੀ ਹੈ, ਅਤੇ ਦੋਵੇਂ ਬੋਲੀਆਂ ਵਧੇਰੇ ਸਰਲ ਹੋ ਗਈਆਂ ਹਨ। ਪੰਜਾਬੀ ਅਤੇ ਸਿੰਧੀ ਨੂੰ ਹਿੰਦੀ ਅਤੇ ਉਰਦੂ ਦੇ ਲਹਿਜੇ ਨੂੰ ਜਨਮ ਦੇਣ ਵਾਲੀਆਂ ਬੋਲੀਆਂ ਕਹਾ ਜਾਂਦਾ ਹੈ। ਸਿੱਧੇ ਤੌਰ 'ਤੇ ਪੰਜਾਬੀ ਅਤੇ ਸਿੰਧੀ ਨੇ ਹਿੰਦੀ ਅਤੇ ਉਰਦੂ ਦੇ ਲਈ ਮਾਂ ਦਾ ਕਿਰਦਾਰ ਕੀਤਾ ਹੈ, ਇਸੇ ਲਈ ਦੋਵੇਂ ਭਾਸ਼ਾਵਾਂ ਹਿੰਦੀ-ਉਰਦੂ ਦੇ ਬਹੁਤ ਨੇੜੇ ਦੀਆਂ ਬੋਲੀਆਂ ਹਨ।
ਕੋਰੋਨਾਵਾਇਰਸ ਵਿਸ਼ਾਣੂਆਂ ਦਾ ਸਮੂਹ ਹਨ ਜੋ ਕਿ ਥਣਧਾਰੀ ਅਤੇ ਪੰਛੀਆਂ ਵਿੱਚ ਬਿਮਾਰੀਆਂ ਦਾ ਕਾਰਨ ਬਣਦੇ ਹਨ.।ਮਨੁੱਖਾਂ ਵਿੱਚ, ਵਾਇਰਸ ਸਾਹ ਦੀਆਂ ਲਾਗਾਂ ਦਾ ਕਾਰਨ ਬਣਦੇ ਹਨ ਜੋ ਆਮ ਤੌਰ 'ਤੇ ਹਲਕੇ ਹੁੰਦੇ ਹਨ ਪਰ ਆਮ ਤੌਰ' ਤੇ ਠੰਡੇ ਹੁੰਦੇ ਹਨ ਪਰ ਬਹੁਤ ਘੱਟ ਦਿਸਦੇ ਹਨ ਜਿਵੇਂ ਕਿ ਸਾਰਸ ਅਤੇ ਐਮਈਆਰਐਸ ਘਾਤਕ ਹੋ ਸਕਦੇ ਹਨ। ਗਾਵਾਂ ਅਤੇ ਸੂਰਾਂ ਵਿੱਚ ਉਹ ਦਸਤ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ, ਜਦੋਂ ਕਿ ਮੁਰਗੀਆਂ ਵਿੱਚ ਉਹ ਉੱਪਰਲੇ ਸਾਹ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ.।ਇੱਥੇ ਕੋਈ ਟੀਕੇ ਜਾਂ ਐਂਟੀਵਾਇਰਲ ਦਵਾਈਆਂ ਨਹੀਂ ਹਨ ਜੋ ਰੋਕਥਾਮ ਜਾਂ ਇਲਾਜ ਲਈ ਮਨਜ਼ੂਰ ਹਨ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਫ਼ੀਲਡਜ਼ ਤਗਮਾ (ਅੰਗਰੇਜ਼ੀ: Fields Medal), ਦਫ਼ਤਰੀ ਤੌਰ ਉੱਤੇ ਹਿਸਾਬ ਵਿੱਚ ਸਿਰਮੌਰ ਖੋਜਾਂ ਲਈ ਕੌਮਾਂਤਰੀ ਤਗਮਾ (ਅੰਗਰੇਜ਼ੀ: International Medal for Outstanding Discoveries in Mathematics) ਕੌਮਾਂਤਰੀ ਹਿਸਾਬ ਸੰਘ ਦੀ ਕੌਮਾਂਤਰੀ ਕਾਂਗਰਸ (ਹਰ ਚਾਰ ਸਾਲ ਬਾਅਦ ਹੋਣ ਵਾਲੀ ਸਭਾ) ਵਿੱਚ 40 ਵਰ੍ਹਿਆਂ ਤੋਂ ਘੱਟ ਉਮਰ ਵਾਲ਼ੇ ਹਿਸਾਬਦਾਨਾਂ ਨੂੰ ਦਿੱਤਾ ਜਾਣ ਵਾਲਾ ਇੱਕ ਇਨਾਮ ਹੈ। ਇਹਨੂੰ ਆਮ ਤੌਰ ਉੱਤੇ ਹਿਸਾਬਦਾਨਾਂ ਨੂੰ ਮਿਲਣ ਵਾਲਾ ਸਭ ਤੋਂ ਉੱਚਾ ਸਨਮਾਨ ਗਿਣਿਆ ਜਾਂਦਾ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨ ਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵਿਆਉਦੇਂ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨ ਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦਾ ਹੈ ਜੋ ਕੀ ਅੱਜ-ਕੱਲ੍ਹ ਆਨਲਾਈਨ ਵੀ ਉਪਲਬਧ ਹਨ । ਇਤਿਹਾਸਕ ਤੌਰ ਤੇ ਵਿਸ਼ਵਕੋਸ਼ਾਂ ਦਾ ਵਿਕਾਸ ਸ਼ਬਦਕੋਸ਼ਾਂ ਤੋਂ ਹੋਇਆ ਹੈ। ਗਿਆਨ ਦੇ ਵਿਕਾਸ ਦੇ ਨਾਲ ਅਜਿਹਾ ਅਨੁਭਵ ਹੋਇਆ ਕਿ ਸ਼ਬਦਾਂ ਦਾ ਅਰਥ ਤੇ ਉਨ੍ਹਾਂ ਦੀ ਪਰਿਭਾਸ਼ਾ ਦੇਣ ਹੀ ਨਾਲ ਉਨ੍ਹਾਂ ਵਿਸ਼ਿਆਂ ਬਾਰੇ ਪੂਰੀ ਜਾਣਕਾਰੀ ਨਹੀਂ ਮਿਲਦੀ ਜਿਸ ਕਾਰਣ ਵਿਸ਼ਵਕੋਸ਼ਾਂ ਦੀ ਸਿਰਜਣਾ ਹੋਈ। ਐਨਸਾਈਕਲੋਪੀਡੀਆ ਲਗਭਗ 2,000 ਸਾਲਾਂ ਤੋਂ ਮੌਜੂਦ ਹੈ ਅਤੇ ਉਸ ਸਮੇਂ ਦੌਰਾਨ ਭਾਸ਼ਾ (ਇਕ ਵਿਸ਼ਾਲ ਅੰਤਰਰਾਸ਼ਟਰੀ ਜਾਂ ਸਥਾਨਕ ਭਾਸ਼ਾ ਵਿਚ ਲਿਖੀ ਗਈ), ਅਕਾਰ (ਕੁਝ ਜਾਂ ਬਹੁਤ ਸਾਰੀਆਂ ਖੰਡਾਂ), ਉਦੇਸ਼ (ਵਿਸ਼ਵਵਿਆਪੀ ਜਾਂ ਗਿਆਨ ਦੀ ਇਕ ਸੀਮਤ ਸੀਮਾ ਦੀ ਪੇਸ਼ਕਾਰੀ) ਦੇ ਰੂਪ ਵਿਚ ਕਾਫ਼ੀ ਵਿਕਾਸ ਹੋਇਆ ਹੈ।), ਸਭਿਆਚਾਰਕ ਧਾਰਨਾ (ਅਧਿਕਾਰਤ, ਵਿਚਾਰਧਾਰਕ, ਸਿਧਾਂਤਕ, ਉਪਯੋਗੀ), ਲੇਖਕਤਾ (ਯੋਗਤਾਵਾਂ, ਸ਼ੈਲੀ), ਪਾਠਕ (ਸਿੱਖਿਆ ਦਾ ਪੱਧਰ, ਪਿਛੋਕੜ, ਰੁਚੀਆਂ, ਸਮਰੱਥਾਵਾਂ), ਅਤੇ ਉਨ੍ਹਾਂ ਦੇ ਉਤਪਾਦਨ ਅਤੇ ਵੰਡ ਲਈ ਉਪਲਬਧ ਤਕਨਾਲੋਜੀ (ਹੱਥ ਲਿਖਤ ਖਰੜੇ, ਛੋਟੇ ਜਾਂ ਵੱਡੇ ਪ੍ਰਿੰਟ ਰਨ, ਇੰਟਰਨੈਟ ਪ੍ਰੋਡਕਸ਼ਨ).
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇਂ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਸਿੱਖ ਗੁਰੂ ਸਾਹਿਬਾਨ ਸਿੱਖ ਧਰਮਦੇ ਰੂਹਾਨੀ ਮਾਲਕ ਹਨ, ਜਿਨਾਂ ਨੇ ੧੪੬੯ ਤੋਂ ਲੈ ਕੇ, ਲਗਪਗ ਢਾਈ ਸਦੀਆਂ ਵਿੱਚ ਇਸ ਧਰਮ ਦੀ ਸਥਾਪਨਾ ਕੀਤੀ। ੧੪੬੯ ਵਿੱਚ ਸਿੱਖ ਧਰਮਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋੇਇਅਾ, ਜਿਨਾਂ ਤੋਂ ਬਾਅਦ ਨੌ ਹੋਰ ਗੁਰੂ ਸਾਹਿਬਾਨ ਹੋੇਏ| 1708 ਵਿੱਚ ਦਸਮ ਗੁਰੂ ਸਹਿਬਾਨ ਨੇ ਗੁਰਗੱਦੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ, ਜਿਨਾਂ ਨੂੰ ਹੁਣ ਸਿੱਖ ਧਰਮ ਦੇ ਗੁਰੂ ਮੰਨਿਆ ਜਾਂਦਾ ਹੈ। .
ਪਲੇਗ (Plague) ਸੰਸਾਰ ਦੀਆਂ ਸਭ ਤੋਂ ਪੁਰਾਣੀਆਂ ਮਹਾਮਾਰੀਆਂ ਵਿੱਚੋਂ ਇੱਕ ਹੈ। ਇਸਨੂੰ ਸਭ ਤੋਂ ਖਤਰਨਾਕ ਸੰਕ੍ਰਾਮਿਕ ਰੋਗਾਂ ਵਿੱਚੋਂ ਇੱਕ ਰੋਗ ਦੇ ਰੂਪ ਵਿੱਚ ਮੰਨਿਆ ਜਾਂਦਾ ਹੈ। ਮੁੱਖ ਤੌਰ 'ਤੇ ਇਹ ਕੁਤਰਨ ਵਾਲੇ (rodent) ਪ੍ਰਾਣੀਆਂ (ਆਮ ਤੌਰ 'ਤੇ ਚੂਹਿਆਂ) ਦਾ ਰੋਗ ਹੈ, ਜੋ ਪਾਸਚੁਰੇਲਾ ਪੇਸਟਿਸ ਨਾਮਕ ਜੀਵਾਣੂ ਤੋਂ ਹੁੰਦਾ ਹੈ। ਆਦਮੀ ਨੂੰ ਇਹ ਰੋਗ ਪ੍ਰਤੱਖ ਸੰਸਰਗ ਅਤੇ ਪਿੱਸੂ ਦੇ ਡੰਗਣ ਨਾਲ ਲੱਗਦਾ ਹੈ। ਇਹ ਤੇਜ ਰਫ਼ਤਾਰ ਨਾਲ ਵਧਦਾ ਹੈ। ਵੱਡੇ ਪੈਮਾਨੇ ਤੇ ਤਬਾਹੀ ਮਚਾਉਣ ਕਾਰਨ ਪੂਰੇ ਇਤਹਾਸ ਵਿੱਚ ਪਲੇਗ ਬਦਨਾਮ ਰੋਗ ਹੈ। ਅੱਜ ਵੀ ਸੰਸਾਰ ਦੇ ਕੁੱਝ ਭਾਗਾਂ ਵਿੱਚ ਪਲੇਗ ਮਹਾਮਾਰੀ ਬਣਿਆ ਹੋਇਆ ਹੈ।
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਲੋਕ ਕਲਾਵਾਂ ਨੂੰ ਜੇਕਰ ਧਿਆਨ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪੈਂਦੀ ਹੈ ਕਿ ਪੰਜਾਬ ਦੇ ਲੋਕ ,ਕਲਾਕਾਰ ਤੇ ਸਧਾਰਨ ਲੋਕ ਵੀ ਜਦੋਂ ਆਪਣੀ ਕਲਾ ਦੀ ਪੇਸ਼ਕਾਰੀ ਕਰਦੇ ਹਨ ਚਾਹੇ ਉਹ ਲੱਕੜੀ ਦਾ ਕੰਮ ਹੋਵੇ ,ਸਿਲਾਈ ਕਢਾਈ ਵਿਚ ਸੂਈ, ਕਰੋਛੀਏ ਅਤੇ ਧਾਗੇ ਦੀਆਂ ਯਗਤਾਂ ਨਾਲ ਮਿੱਟੀ ਦੇ ਬਰਤਨਾਂ ਦੀ ਬਣਾਵਟ ਅਤੇ ਸਜਾਵਟ ਜਾਂ ਘਰ ਦੇ ਚੁੱਲੇ ਚੌਕਿਆਂ ਆਹਰਿਆਂ ਅਤੇ ਕੰਧਾਂ ਉੱਪਰ ਹੋਵੇ। ਉਹਨਾਂ ਦੀਆਂ ਕਲਾਂ ਵਿਚ ਯੁਗਤਾਂ, ਰੂੜ੍ਹੀਆਂ ਅਤੇ ਸਾਜੋ ਸਮਾਨ ਅਤੇ ਨਿੱਜੀ ਦ੍ਰਿਸ਼ਟੀ ਉੱਪਰ ਹੀ ਨਹੀਂ ਹੁੰਦੀ ਸਗੋਂ ਇਸ ਕਲਾ ਵਿਚ ਸੱਭਿਆਚਾਰ ਸਮੂਹ ਦੀ ਸਾਝੀ ਸੋਚ ਦਾ ਪ੍ਰਗਟਾਵਾ ਹੁੰਦਾ ਹੈ। ਲੋਕਾਂ ਵੱਲੋਂ ਇਸ ਪ੍ਰਗਟਾਵੇ ਲਈ ਵਰਤੀਆਂ ਯੁਗਤਾਂ ਰੂੜ੍ਹੀਆਂ ਅਤੇ ਬਿਨ੍ਹਾਂ ਪ੍ਰਤੀਕ ਆਤਮਿਕ ਵਸਤੂਆਂ ਅਤੇ ਜੀਵਾਂ ਨੂੰ ਕਿਸੇ ਸਖਿਅਤ ਕਲਾਕਾਰ ਵਾਂਗ ਹੂ-ਬ-ਹੂ ਬਣਾਉਣ ਦੀ ਕੋਸ਼ਿਸ਼ ਨਹੀਂ ਕੀਤੀ ਗਈ ਹੁੰਦੀ ਸਗੋਂ ਇਨ੍ਹਾਂ ਦੀ ਬਣਾਟ ਦਾ ਖੁਦਰਾਪਣ ਹੀ ਇਸ ਦੀ ਖੂਬਸ਼ੁਰਤੀ ਅਤੇ ਸੋਜ ਦਾ ਗੁਣ ਹੈ। ਜੇਕਰ ਇਸ ਕਲਾ ਨੂੰ ਗੋਰ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪਵੇਗੀ ਕਿ ਕੱਪੜਿਆ ਦਾ ਕਢਾਈ, ਬਰਤਨਾਂ ਦੀ ਸਜਾਵਟ ਲਈ ਬਣਾਏ ਇਨ੍ਹਾਂ ਚਿੱਤਰਾਂ ਮੋਟਿਫਾ ਗ੍ਰਾਫਾਂ, ਅਤੇ ਖਾਨਿਆਂ ਵਿਚੋਂ ਸਾਨੰ ਪੂਰੇ ਬ੍ਰਹਿਮੰਡ ਦੇ ਦਰਸ਼ਨ ਹੁੰਦੇ ਹਨ। ਇਹ ਲੋਕਾਂ ਦਾ ਬ੍ਰਹਿਮੰਡ ਹੈ ਨਾ ਕਿ ਕਿਸੇ ਵਿਗਿਆਨੀ ਦਾ । ਜਿਹੜਾ ਕਦੀ ਸਾਡੇ ਪੁਰਖਿਆ ਨੇ ਦੇਖਿਆ ਸੋਚਿਆ ਅਤੇ ਸਿਰਜਿਆ ਹੋਵੇਗਾ ਇਸ ਚਿੱਤਰਕਾਰੀ ਵਿਚ ਕਾਂ, ਤੋਤੇ, ਚਿੜ੍ਹਿਆ, ਮੋਰ, ਘੁੱਗੀਆਂ, ਕੁੱਤੇ ਆਦਿ ਜਾਨਵਰ ਪੰਜਾਬੀ ਮਨੁੱਖ ਨਾਲ ਉਹਨਾਂ ਦੇ ਰਿਸ਼ਤਿਆਂ ਦੀ ਗਵਾਹੀ ਭਰਦੇ ਹਨ। ਇਹ ਪਸ਼ੂ ਪੰਛੀ ਅਤੇ ਜੀਵ ਸਾਡੀਆਂ ਹੀ ਮਿੱਥਾਂ, ਦੰਦ ਕਥਾਵਾਂ, ਪਰੀ ਕਹਾਣੀਆਂ ਵਿਚੋਂ ਰੂਪਾਂਤਰਿਤ ਹੋ ਲੋਕ ਰੂੜ੍ਹੀਆਂ ਵਿਚ ਸਾਡੀ ਚਿੱਤਰਕਾਰੀ ਕਲਾ ਵਿਚ ਪੇਸ਼ ਹੋਏ ਹਨ। ਲੋਕ ਕਲਾ ਬਾਰੇ ਅਰਨਿਸਟਰ ਫੀਸਰ ਲਿਖਦੇ ਹਨ-ਸਭਿਅਤਾ ਦੇ ਮੁੱਢਲੇ ਪੜਾਵਾ ਉੱਤੇ ਕਲਾ ਦਾ ਸੁਹਜ ਨਾਲ ਕੋਈ ਲਾਗਾ ਦੇਗਾ ਨਹੀਂ ਸੀ। ਇਸ ਲਈ ਕਿਹਾ ਜਾ ਸਕਦਾ ਕਿ ਲੋਕ ਕਲਾਵਾਂ ਦੀ ਖੂਬਸ਼ੁਰਤੀ ਉਸਦੀ ਰੂੜ੍ਹੀਆਂ ਵਿਚ ਨਾ ਕਿ ਬਣਾਵਟ ਵਿਚ। ਲੋਕ ਕਲਾਂ ਜਨਮ ਜੀਵਨ ਦੀਆਂ ਮੁਢਲੀਆਂ ਪਦਾਰਥਕ, ਆਰਥਿਕ ਲੋੜਾ ਦੀ ਪੂਰਤੀ ਹਿੱਤ ਹੋਇਆ। ਆਦਿਮ ਕਲਾਂ ਮਨੁੱਖ ਦੀ ਉਤਪਾਦਿਕ ਜਾ ਆਰਥਿਕ ਕਾਰਗੁਜ਼ਾਰੀ ਦਾ ਅਨਿੱਖੜ ਅੰਗ ਸੀ।ਲੋਕ ਕਲਾ ਮਨੁੱਖ ਵਿਚਾਰ ਪ੍ਰਕਿਰਤੀ ਦੇ ਵਰਤਾਰਿਆਂ ਦੀ ਮਨੁੱਖੀ ਵਿਹਾਰ ਦੀ ਨਕਲ ਹੈ ਆਦਿ ਕਾਲ ਤੋਂ ਮਨੁੱਖ ਪ੍ਰਕਿਰਤੀਕ ਵਰਤਾਰਿਆਂ ਤੋਂ ਭੈ-ਭੀਤ ਹੁੰਦਾ ਆਇਆ ਹੈ। ਇਨ੍ਹਾਂ ਵਰਤਾਰਿਆ ਨੂੰ ਉਸ ਨੂੰ ਦੇਵੀ ਸ਼ਕਤੀ ਦੇ ਰੂਪ ਵਿਚ ਲਿਆ ਹੈ ਅਤੇ ਉਹਨਾਂ ਦੀ ਉਪਾਸਨਾ ਆਰੰਭ ਕੀਤੀ। ਇਸ ਉਪਾਸਨਾ ਵਿਚ ਉਹਨਾਂ ਦੀ ਪੂਜਾ ਤੇ ਨਕਲਾ ਦੇ ਰੂਪ ਸ਼ੁਰੂ ਹੋਏ। ਜਿਹਨਾਂ ਨੂੰ ਉਸਨੇ ਆਪਣੀ ਕਲਾ ਰਾਹੀ ਸਾਰਥਿਕ ਅਤੇ ਪਰਤੱਖ ਰੂਪ ਦੇਣ ਦੀ ਕੋਸ਼ਿਸ਼ ਕੀਤੀ। ਲੋਕ ਕਲਾਂ ਜੀਵਨ ਦੀਆਂ ਲੋੜਾਂ ਵਿਚੋਂ ਉਪਜੀ ਹੋਣ ਕਰਕੇ ਜਨ ਜੀਵਨ ਅਤੇ ਸੱਭਿਆਚਾਰ ਨਾਲ ਇਕਸਾਰ ਹੁੰਦੀ ਹੈ।ਇਸ ਦਾ ਸੁਹਜ ਫ਼ਸਲ ਜਾਤੀ ਦੀਆਂ ਕਲਾ ਰੁਚੀਆਂ ਦਾ ਬੋਧਿਕ ਹੈ। ਲੋਕ ਕਲਾ ਪਿੰਡਾਂ ਦੇ ਅੱਲੜ ਲੋਕਾਂ ਦੀਆਂ ਅੰਤਰੀਵ ਖਾਹਿਸ਼ਾਂ, ਭਾਵਨਾਵਾਂ ਤੇ ਤਜਰਬਿਆਂ ਦਾ ਸੁਭਾਵਿਕ ਪ੍ਰਗਟਾਵਾ ਹੈ ਅਤੇ ਇਹ ਸਦੀਆਂ ਤੋਂ ਚੱਲੀਆਂ ਆ ਰਹੀਆਂ ਕਲਾ ਰੁਚੀਆਂ ਸਹਿਜ ਭਾਵ ਵਿਚ ਹੀ ਪ੍ਰਫੁਲਤ ਹੁੰਦੀਆਂ ਰਹੀਆਂ ਹਨ। ਪੀੜੀ ਦਾ ਅਨੁਭਵ ਖੁਰ-ਖੁਰ ਕੇ ਇਸ ਕਲਾ ਨੂੰ ਸੰਵਾਰਦਾ ਰਿਹਾ ਹੈ ਭਾਵੇ ਲੋਕ ਕਲਾ ਵੇਖਣ ਵਿਚ ਸਾਦੀ ਜਹੀ ਲੱਗਦੀ ਹੈ। ਪਰ ਇਸ ਵਿਚ ਕਲਾ ਦਾ ਇੱਕ ਪ੍ਰਬਲ ਕਵੀ ਹੁੰਦਾ ਹੈ। ਜੋ ਇਸ ਦੀ ਛਵੀ ਨੂੰ ਮਨਮੋਹਣਾ ਤੇ ਪ੍ਰਭਾਵਸ਼ਾਲੀ ਬਣਾਉਂਦਾ ਹੈ।ਇਸ ਲਈ ਲੋਕ ਕਲਾ ਸਰੀਰਕ ਲੋੜਾਂ, ਮਨੁੱਖ ਦੀਆਂ ਕੁਝ ਮਾਨਸਿਕ ਲੋੜਾਂ ਵੀ ਹਨ, ਜਿਨ੍ਹਾਂ ਦੀ ਤ੍ਰਿਪਤੀ ਸੁਹਜ ਰਸ ਨਾਲ ਹੁੰਦੀ ਹੈ। ਸੁਹਜ ਨੂੰ ਮਾਨਣ ਦੀ ਇੱਛਾ ਨੇ ਕਲਾ ਨੂੰ ਜਨਮ ਦਿੱਤਾ। ਉਹ ਕਲਾ, ਜਿਸ ਨੂੰ ਆਦਿ ਕਾਲ ਤੋਂ ਅਨੇਕਾਂ ਕਿਰਤੀਆਂ ਨੇ ਆਪਣੇ ਅਨੁਭਵ ਨਾਲ ਸਿੰਜ ਕੇ ਰਸਾਇਆ, ਪਕਾਇਆ ਤੇ ਨਿਖਾਰਿਆ ਅਤੇ ਜੋ ਪਰੰਪਰਾਂ ਦੀ ਧਾਰਾ ਦਾ ਅੰਗ ਬਣ ਕੇ ਵਿਗਸੀ, ਲੋਕ ਕਲਾ ਅਖਵਾਈ।ਲੋਕ ਕਲਾ ਨੂੰ ਕਿਸੇ ਵਿਸ਼ੇਸ ਸਿਖਲਾਈ ਦੁਆਰਾ ਨਹੀਂ ਸਿੱਖਿਆ ਜਾਂਦਾ ਸਗੋਂ ਇਸ ਨਾਲ ਅਸੀਂ ਪਰੰਪਰਾਂ ਤੋਂ ਆਤਮਸਾਤ ਕਰਦੇ ਹਾਂ। ਲੋਕ ਕਲਾ ਦਾ ਮੁਲਾਂਕਣ ਨਹੀਂ ਹੁੰਦਾ ਇਸ ਕਰਕੇ ਇਸ ਵਿੱਚ ਕੋਈ ਦਰਜੇਬੰਦੀ ਨਹੀਂ ਹੁੰਦੀ। ਲੋਕ ਕਲਾ ਪਰੰਪਰਾਂ ਤੋਂ ਚਲੇ ਆ ਰਹੇ ਮੋਟਿਫਾ ਦੀ ਪੇਸ਼ਕਾਰੀ ਕਰਦੀ ਹੈ।
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)
ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.