ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਿਤ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ। ਨਿਸ਼ਚੇ ਹੀ ਅਜਿਹੇ ਮੌਕੇ ਤੇ ਆਪਣੇ ਆਪ ਨੂੰ ਇਕਸੁਰਤਾ, ਅਮਨ, ਸ਼ਾਂਤੀ ਅਤੇ ਭਾਈਚਾਰੇ ਨੂੰ ਬਰਕਰਾਰ ਰੱਖਣ ਲਈ ਮੁੜ ਸਮਰਪਿਤ ਕਰਨ ਦੀ ਲੋੜ ਹੈ।
ਸੁਭਾਸ਼ ਚੰਦਰ ਬੋਸ 23 ਜਨਵਰੀ, 1897-ਦਾ ਜਨਮ ਉੜੀਸਾ ਦੇ ਕਟਕ ਸ਼ਹਿਰ ਵਿਚ ਇਕ ਬਹੁਤ ਵੱਡੇ ਵਕੀਲ ਜਾਨਕੀ ਦਾਸ ਬੋਸ ਦੇ ਘਰ ਨੂੰ ਪੈਦਾ ਹੋਏ। ਉਹ ਕੌਮੀ ਨੇਤਾ ਸਨ ਅਤੇ ਦੇਸ਼ ਦੀ ਆਜ਼ਾਦੀ ਲਈ ਜੱਦੋਜਹਿਦ ਕਾਫੀ ਕੀਤੀ। ਉਨ੍ਹਾਂ ਨੇ ਦਸਵੀਂ ਦਾ ਇਮਤਿਹਾਨ ਕਟਕ ਵਿਚ ਹੀ ਪਾਸ ਕੀਤਾ ਤੇ ਫਿਰ ਉਚੇਰੀ ਸਿੱਖਿਆ ਲਈ ਪ੍ਰੈਜ਼ੀਡੈਂਸੀ ਕਾਲਜ ਕਲਕੱਤਾ ਵਿਚ ਦਾਖਲ ਹੋਏ। ਇਥੇ ਇਕ ਔਟੇਨ ਨਾਂਅ ਦਾ ਅੰਗਰੇਜ਼ ਪ੍ਰੋਫੈਸਰ ਭਾਰਤੀਆਂ ਬਾਰੇ ਹਮੇਸ਼ਾ ਬੇਇੱਜ਼ਤੀ ਭਰੇ ਸ਼ਬਦ ਬੋਲਦਾ ਸੀ। ਇਕ ਦਿਨ ਸੁਭਾਸ਼ ਚੰਦਰ ਬੋਸ ਨੇ ਗੁੱਸੇ ਵਿਚ ਕਲਾਸ ਵਿਚ ਹੀ ਉਸ ਦੇ ਇਕ ਥੱਪੜ ਮਾਰ ਦਿੱਤਾ। ਇਸ ਕਾਰਨ ਆਪ ਨੂੰ ਕਾਲਜ ਵਿਚੋਂ ਕੱਢ ਦਿੱਤਾ ਗਿਆ। ਫਿਰ ਆਪ ਨੇ ਸਕਟਿਸ ਚਰਚ ਕਾਲਜ ਵਿਚੋਂ ਬੀ. ਏ.
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 24,419 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ੲਿੰਟਰਨੈੱਟ(ਅੰਤਰਜਾਲ) ੳੁੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾੳੁਣ ਲੲੀ ਬਹੁਤ ਪ੍ਰਚਲਿੱਤ ਹਨ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਭਾਰਤ ਦੇ 500 ਅਤੇ 1000 ਰੁਪਏ ਦੇ ਨੋਟਾਂ ਦਾ ਵਿਮੁਦਰੀਕਰਨ
ਭਾਰਤ ਦੇ 500 ਅਤੇ 1000 ਰੁਪਏ ਦੇ ਨੋਟਾਂ ਦਾ ਵਿਮੁਦਰੀਕਰਨ, ਜਿਸਨੂੰ ਮੀਡੀਆ ਨੇ ਸਰਲ ਭਾਸ਼ਾ ਵਿੱਚ ਨੋਟੇਬੰਦੀ ਕਿਹਾ ਹੈ, ਦੀ ਘੋਸ਼ਣਾ 8 ਨਵੰਬਰ 2016 ਨੂੰ ਰਾਤ ਸਵਾ ਅੱਠ ਵਜੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਆਰਾ ਅਚਾਨਕ ਰਾਸ਼ਟਰ ਨੂੰ ਕੀਤੇ ਗਏ ਖ਼ਿਤਾਬ ਦੁਆਰਾ ਕੀਤੀ ਗਈ। ਇਸ ਘੋਸ਼ਣਾ ਵਿੱਚ 8 ਨਵੰਬਰ ਦੀ ਅੱਧੀ ਰਾਤ ਤੋਂ ਯਾਨੀ 9 ਨਵੰਬਰ ਤੋਂ ਦੇਸ਼ ਵਿੱਚ 500 ਅਤੇ 1000 ਰੁਪਏ ਦੇ ਨੋਟਾਂ ਨੂੰ ਖਤਮ ਕਰਨ ਦਾ ਐਲਾਨ ਕੀਤਾ ਗਿਆ। ਇਸਦਾ ਉਦੇਸ਼ ਕੇਵਲ ਕਾਲੇ ਪੈਸਾ ਉੱਤੇ ਕਾਬੂ ਹੀ ਨਹੀਂ ਸਗੋਂ ਦਹਿਸ਼ਤਗਰਦਾਂ ਦੁਆਰਾ ਵਰਤੇ ਜਾ ਰਹੇ ਨਕਲੀ ਨੋਟਾਂ ਤੋਂ ਛੁਟਕਾਰਾ ਪਾਉਣਾ ਵੀ ਸੀ।ਇਸ ਕਦਮ ਨੂੰ ਭ੍ਰਿਸ਼ਟਾਚਾਰ, ਨਸ਼ਿਆਂ ਦੀ ਵਰਤੋਂ, ਅਤੇ ਤਸਕਰੀ ਨੂੰ ਘੱਟ ਕਰਨ ਲਈ ਇੱਕ ਜਤਨ ਦੇ ਤੌਰ ਤੇ ਪੇਸ਼ ਕੀਤਾ ਗਿਆ ਸੀ। ਪਰ ਨੋਟਬੰਦੀ ਨਾਲ ਨਕਦੀ ਦੀ ਭਾਰੀ ਕਮੀ ਆ ਗਈ ਅਤੇ ਲੋਕ ਆਪਣੇ ਕੰਮ-ਧੰਦੇ ਬੰਦ ਕਰਕੇ ਬੈਂਕਾਂ ਦੇ ਬਾਹਰ ਦਿਨ-ਰਾਤ ਬੈਠੇ ਰਹਿਣ ਲਈ ਮਜਬੂਰ ਹੋ ਗਈ। ਵੱਡੀ ਗਿਣਤੀ ਵਿੱਚ ਛੋਟੇ ਕਾਰੋਬਾਰਾਂ, ਖੇਤੀਬਾੜੀ ਅਤੇ ਆਵਾਜਾਈ ਤੇ ਇਸਦਾ ਨੁਕਸਾਨਦੇਹ ਪ੍ਰਭਾਵ ਪੈ ਰਿਹਾ ਸੀ। ਅਤੇ ਕਾਫੀ ਗਿਣਤੀ ਵਿੱਚ ਲੋਕ ਨੋਟਬੰਦੀ ਦੇ ਚਲਦਿਆਂ ਪੈਦਾ ਹੋਈਆਂ ਸਮੱਸਿਆਵਾਂ ਦੌਰਾਨ ਮਾਰੇ ਗਏ। ਮੋਦੀ ਦੇ ਇਸ ਐਲਾਨ ਦੇ ਬਾਅਦ, ਬੰਬਈ ਸ਼ੇਅਰ ਬਜ਼ਾਰ ਅਤੇ ਨਿਫਟੀ 50 ਦੇ ਸਟਾਕ ਸੂਚਕ ਅਗਲੇ ਦੋ ਦਿਨ ਦੇ ਲਈ ਕਰੈਸ਼ ਹੋ ਗਏ।
ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਦੀ ਉਸਾਰੀ ਸਿੱਖ ਵਿਰਾਸਤ ਨੂੰ ਪੇਸ਼ ਕਰਨ ਦਾ ਪਹਿਲਾ ਵੱਡਾ ਉੱਦਮ ਹੈ। 100 ਏਕੜ ਰਕਬੇ ਵਿੱਚ ਉਸਾਰੇ ਵਿਰਾਸਤ-ਏ-ਖਾਲਸਾ ਨੂੰ ਅੰਤਰ-ਰਾਸ਼ਟਰੀ ਪ੍ਰਸਿੱਧ ਆਰਚੀਟੈਕਟ ਸ੍ਰੀ ਮੋਸ਼ੇ ਸੈਫਦੀ, ਜਿਸ ਵੱਲੋਂ ਯੇਰੋਸ਼ਲਮ ਵਿੱਚ ਹੋਲੋ-ਕਾਸ਼ਟ ਮਿਊਜ਼ੀਅਮ ਵੀ ਤਿਆਰ ਕੀਤੀ ਗਈ ਸੀ, ਨੇ ਡਿਜ਼ਾਇਨ ਕੀਤਾ ਹੈ। ਵਿਰਾਸਤ-ਏ-ਖਾਲਸਾ ਵਿੱਚ ਕੋਮੀ ਇਤਿਹਾਸ ਨੂੰ ਪੇਸ਼ ਕਰਨ ਲਈ ਪੂਰਬ ਵੱਲ ਫੁੱਲ ਇਮਾਰਤ ਅਤੇ ਕਿਸ਼ਤੀ ਇਮਾਰਤ ਬਣਾਏ ਗਏ ਹਨ। ਆਰਚੀਟੈਕਟ ਵੱਲੋਂ ਪੰਜ ਪਾਣੀ ਅਤੇ ਪੰਜ ਪੱਤੀਆਂ ਦੇ ਮਨੋਰਥ ਨੂੰ ਸਾਹਮਣੇ ਰੱਖ ਕੇ ਪੰਜ ਦਰਿਆਵਾਂ ਦੀ ਧਰਤੀ ਅਤੇ ਪੰਜ ਪਿਆਰਿਆਂ ਦੇ ਗੁਰੂ ਸੰਕਲਪ ਨੂੰ ਪ੍ਰਗਟ ਕਰਨ ਦਾ ਉਦੇਸ਼ ਰੱਖਿਆ ਗਿਆ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।'
ਵੋਟ ਦਾ ਹੱਕ ਰਾਜ ਦੇ ਨਾਗਰਿਕਾਂ ਨੂੰ ਦੇਸ਼ ਦੇ ਸੰਵਿਧਾਨ ਦੁਆਰਾ ਦਿੱਤਾ ਹੋਇਆ ਸਰਕਾਰ ਚਲਾਣ ਲਈ, ਆਪਣੇ ਪ੍ਰਤਿਨਿਧੀ ਚੁਣ ਕੇ ਭੇਜਣ ਦੇ ਅਧਿਕਾਰ ਨੂੰ ਵੋਟ ਅਧਿਕਾਰ (ਫਰੈਂਚਾਇਜ) ਕਹਿੰਦੇ ਹਨ। ਜਨਤੰਤਰੀ ਪ੍ਰਣਾਲੀ ਵਿੱਚ ਇਸ ਦਾ ਬਹੁਤ ਮਹੱਤਵ ਹੁੰਦਾ ਹੈ। ਗਣਰਾਜ ਦੀ ਨੀਂਹ ਵੋਟ ਦੇ ਹੱਕ ਤੇ ਹੀ ਰੱਖੀ ਜਾਂਦੀ ਹੈ। ਇਸ ਪ੍ਰਣਾਲੀ ਉੱਤੇ ਆਧਾਰਿਤ ਸਮਾਜ ਅਤੇ ਸ਼ਾਸਨ ਦੀ ਸਥਾਪਨਾ ਲਈ ਜ਼ਰੂਰੀ ਹੈ ਕਿ ਹਰ ਇੱਕ ਬਾਲਗ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਵੋਟ ਪਾਉਣ ਦਾ ਅਧਿਕਾਰ ਪ੍ਰਦਾਨ ਕੀਤਾ ਜਾਵੇ। ਸਖ਼ਸ਼ੀ ਵਿਕਾਸ ਦੀਆਂ ਅਨੇਕਾਂ ਮਿਸਾਲਾਂ ਸਾਹਮਣੇ ਲਿਆ ਰਹੇ ਸਿਆਸੀ ਉਭਾਰ ਸਾਡਾ ਧਿਆਨ ਲੋਕਤੰਤਰ ਤੋਂ ਹਟਾ ਕੇ ਰਾਜਾਸ਼ਾਹੀ ਵੱਲ ਲਿਜਾ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਬਿਨਾਂ ਵੋਟਰ ਦਾ ਪੱਖ ਜਾਣਿਆਂ ਵੱਡੇ ਵਜ਼ੀਰ ਦੀ ਤਾਜਪੋਸ਼ੀ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ। ਜੇ ਇਹ ਕਹਿ ਲਿਆ ਜਾਵੇ ਕਿ ਇੱਥੇ ਤਾਂ ‘ਲੋਕਤੰਤਰੀ ਰਾਜੇ’ ਨੂੰ ਲੋਕਾਂ ’ਤੇ ਠੋਸ ਦਿੱਤਾ ਜਾਂਦਾ ਹੈ ਤਾਂ ਇਸ ਵਿੱਚ ਕੋਈ ਅਤਿਕਥਨੀ ਨਹੀਂ ਹੋਵੇਗੀ। ਵੋਟਰ ਦੀ ਉਮਰ ਦੀ ਹੱਦ 18 ਤੋਂ 21 ਹੁੰਦੀ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਚੀ ਗੁਵੇਰਾ, ਅਸਲੀ ਨਾਮ ਡਾਕਟਰ ਅਰਨੈਸਤੋ ਚੀ ਗੁਵੇਰਾ (14 ਮਈ 1928 - 9 ਅਕਤੂਬਰ 1967) ਇੱਕ ਮਾਰਕਸਵਾਦੀ ਕ੍ਰਾਂਤੀਕਾਰੀ, ਡਾਕਟਰ ਅਤੇ ਲੇਖਕ ਸੀ। ਚੀ ਨੇ ਚੌਵੀ ਸਾਲ ਦੀ ਉਮਰ ਵਿੱਚ ਆਪਣੇ ਇੱਕ ਦੋਸਤ ਐਲਬਰਟੋ ਨਾਲ ਲਾਤੀਨੀ ਅਮਰੀਕਾ ਦੀ ਦਸ ਹਜ਼ਾਰ ਦੋ ਸੌ ਚਾਲੀ ਕਿਲੋਮੀਟਰ ਲੰਬੀ ਯਾਤਰਾ ਕੀਤੀ। ਇਸ ਯਾਤਰਾ ਦੌਰਾਨ ਹੰਢਾਏ ਤਜਰਬੇ ਬਾਰੇ ਚੀ ਦਾ ਕਹਿਣਾ ਹੈ, "ਮੈਂ ਜਿੰਨੀ ਬੇਇਨਸਾਫ਼ੀ ਅਤੇ ਦੁੱਖ ਮਹਿਸੂਸ ਕੀਤਾ। ਉਸ ਤੋਂ ਬਾਅਦ ਮੈਂ ਉਹ ਨਹੀਂ ਰਿਹਾ ਜੋ ਮੈਂ ਸੀ।" ਉਸਨੇ ਪੇਸ਼ਾਵਰ ਕਮਿਊਨਿਸਟ ਇਨਕਲਾਬੀ ਦਾ ਜੀਵਨ ਰਾਹ ਚੁਣ ਲਿਆ। ਕਿਊਬਾ ਦੀ ਕ੍ਰਾਂਤੀ ਦੀ ਲੜਾਈ ਵਿੱਚ ਫੀਦਲ ਕਾਸਤਰੋ ਦਾ ਆਖਰ ਤਕ ਸਾਥ ਉਸਨੇ ਸਾਥ ਦਿੱਤਾ। ਮੌਤ ਉੱਪਰੰਤ ਚੀ ਦਾ ਚਿਹਰਾ ਕ੍ਰਾਂਤੀਕਾਰੀ ਸਰਗਰਮੀਆਂ ਦਾ ਪ੍ਰਤੀਕ ਬਣ ਗਿਆ ਹੈ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਇਸਲਾਮ (ਅਰਬੀ: الإسلام ਆਲ-ਇਸਲਾਮ IPA: [ælʔɪsˈlæːm] ( ਸੁਣੋ)) ਇੱਕ ਏਕੀਸ਼ਵਰਵਾਦੀ ਧਰਮ ਹੈ ਜੋ ਅੱਲ੍ਹਾ ਦੇ ਵੱਲੋਂ ਅੰਤਮ ਰਸੂਲ ਅਤੇ ਨਬੀ, ਮੁਹੰਮਦ ਦੁਆਰਾ ਇਨਸਾਨਾਂ ਤੱਕ ਪਹੁੰਚਾਈ ਗਈ ਅੰਤਮ ਰੱਬੀ ਕਿਤਾਬ (ਕੁਰਆਨ) ਦੀ ਸਿੱਖਿਆ ਉੱਤੇ ਸਥਾਪਤ ਹੈ। ਯਾਨੀ ਦਨਿਆਵੀ ਤੌਰ ਤੇ ਅਤੇ ਧਾਰਮਿਕ ਤੌਰ ਤੇ ਇਸਲਾਮ (ਅਤੇ ਮੁਸਲਮਾਨ ਨਜ਼ਰੀਏ ਦੇ ਅਨੁਸਾਰ ਆਖ਼ਰੀ ਧਰਮ ਸੁਧਾਰ) ਦਾ ਆਗਾਜ਼, 610 ਤੋਂ 632 ਤੱਕ, ਤਕਰੀਬਨ 23 ਬਰਸ ਦੇ ਅਰਸੇ ਵਿੱਚ ਆਖਰੀ ਨਬੀ ਹਜ਼ਰਤ ਮੁਹੰਮਦ ਸੱਲੀ ਅੱਲ੍ਹਾ ਅਲੀਆ ਵ ਆਲਾਹ ਵਸੱਲਮ ਪਰ ਨਾਜ਼ਲ ਇਲਹਾਮ (ਕੁਰਆਨ) ਨਾਲ ਹੁੰਦਾ ਹੈ। ਕੁਰਆਨ ਅਰਬੀ ਭਾਸ਼ਾ ਵਿੱਚ ਨਾਜਿਲ ਹੋਇਆ (ਗੁਪਤ ਕਾਰਨ: ਆਲਲਸਾਨ ਕੁਰਆਨ) ਅਤੇ ਉਸੇ ਭਾਸ਼ਾ ਵਿੱਚ ਦੁਨੀਅਨ ਦੀ ਕੁਲ ਆਬਾਦੀ ਦਾ 24% ਹਿੱਸਾ ਯਾਨੀ ਲੱਗਭੱਗ 106 ਤੋਂ 108 ਕਰੋੜ ਲੋਕ ਇਸਨੂੰ ਪੜ੍ਹਦੇ ਹਨ; ਇਹਨਾਂ ਵਿੱਚ (ਸਰੋਤਾਂ ਦੇ ਅਨੁਸਾਰ) ਲੱਗਭੱਗ 20 ਤੋਂ 30 ਕਰੋੜ ਹੀ ਹਨ ਜਿਨ੍ਹਾਂ ਦੀ ਮਾਤ ਭਾਸ਼ਾ ਅਰਬੀ ਹੈ ਜਦੋਂ ਕਿ 70 ਤੋਂ 80 ਕਰੋੜ, ਗੈਰ ਅਰਬ ਜਾਂ ਇਜਮੀ ਹਨ ਜਿਨ੍ਹਾਂ ਦੀ ਮਾਤ ਭਾਸ਼ਾ ਅਰਬੀ ਦੇ ਸਿਵਾ ਕੋਈ ਹੋਰ ਹੈ।
ਫ਼ਿਲਮ , ਚਲਚਿੱਤਰ ਅਤੇ ਸਿਨੇਮਾ ਵਿੱਚ ਚਿਤਰਾਂ ਨੂੰ ਇਸ ਤਰ੍ਹਾਂ ਇੱਕ ਦੇ ਬਾਅਦ ਇੱਕ ਦਿਖਾਇਆ ਜਾਂਦਾ ਹੈ ਜਿਸਦੇ ਨਾਲ ਰਫ਼ਤਾਰ ਦਾ ਆਭਾਸ ਹੁੰਦਾ ਹੈ । ਫਿਲਮਾਂ ਅਕਸਰ ਵੀਡਿਓ ਕੈਮਰੇ ਨਾਲ ਰਿਕਾਰਡ ਕਰਕੇ ਬਣਾਈਆਂ ਜਾਂਦੀਆਂ ਹਨ , ਜਾਂ ਫਿਰ ਐਨੀਮੇਸ਼ਨ ਵਿਧੀਆਂ ਜਾਂ ਸਪੈਸ਼ਲ ਇਫੈਕਟਸ ਦਾ ਪ੍ਰਯੋਗ ਕਰਕੇ । ਅੱਜ ਇਹ ਮਨੋਰੰਜਨ ਦਾ ਮਹੱਤਵਪੂਰਣ ਸਾਧਨ ਹਨ ਲੇਕਿਨ ਇਨ੍ਹਾਂ ਦਾ ਪ੍ਰਯੋਗ ਕਲਾ - ਪਰਕਾਸ਼ਨ ਅਤੇ ਸਿੱਖਿਆ ਲਈ ਵੀ ਹੁੰਦਾ ਹੈ । ਭਾਰਤ ਸੰਸਾਰ ਵਿੱਚ ਸਭ ਤੋਂ ਜਿਆਦਾ ਫਿਲਮਾਂ ਬਣਾਉਂਦਾ ਹੈ । ਫਿਲਮ ਉਦਯੋਗ ਦਾ ਮੁੱਖ ਕੇਂਦਰ ਮੁੰਬਈ ਹੈ , ਜਿਸਨੂੰ ਅਮਰੀਕਾ ਦੇ ਫਿਲਮੋਤਪਾਦਨ ਕੇਂਦਰ ਹਾਲੀਵੁਡ ਦੇ ਨਾਮ ਉੱਤੇ ਬਾਲੀਵੁਡ ਕਿਹਾ ਜਾਂਦਾ ਹੈ । ਭਾਰਤੀ ਫਿਲਮਾਂ ਵਿਦੇਸ਼ਾਂ ਵਿੱਚ ਵੀ ਵੇਖੀਆਂ ਜਾਂਦੀਆਂ ਹਨ
ਔਨਲਾਈਨ ਕੰਪਿਊਟਰ ਲਾਇਬ੍ਰੇਰੀ ਸੈਂਟਰ
ਔਨਲਾਈਨ ਕੰਪਿਊਟਰ ਲਾਇਬ੍ਰੇਰੀ ਸੈਂਟਰ ਇੱਕ ਗੈਰ ਲਾਭਕਾਰੀ,ਸਦੱਸਤਾ ਕੰਪਿਊਟਰ ਲਾਇਬ੍ਰੇਰੀ ਸੇਵਾ ਅਤੇ ਅਨੁਸੰਧਾਨ ਸਗੰਠਨ ਹੈ ਜੋ ਕਿ ਸਾਰਵਜਨੀਕ ਉਦੇਸ਼ਾਂ ਦੇ ਲਈ ਦੁਨੀਆਂ ਦੀ ਜਾਣਕਾਰੀ ਤੱਕ ਪਹੁਚਣੇ ਅਤੇ ਸੂਚਨਾ ਦੀ ਲਾਗਤ ਘਟ ਕਰਨ ਲਈ ਸਮਰਪਿਤ ਕੀਤਾ ਹੈ। 1967 ਵਿੱਚ ਔਹਾਈ ਕਾਲਜ ਲਾਇਬ੍ਰੇਰੀ ਸੈਂਟਰ ਦੇ ਰੂਪ ਵਿੱਚ ਸਥਾਪਿਤ ਓ. ਸੀ. ਏਲ.
ਵਾਂਦਾ ਵਾਸਿਲਿਊਸਕਾ (ਪੋਲੈਂਡੀ ਉਚਾਰਨ: [ˈvanda vaɕiˈlɛfska]), ਰੂਸੀ ਨਾਮ ਵੰਦਾ ਲਵੋਵਨਾ ਵਾਂਦਾ ਵਾਸਿਲਿਊਸਕਾਇਆ (ਰੂਸੀ: Ва́нда Льво́вна Василе́вская) (21 ਜਨਵਰੀ 1905 – 29 ਜੁਲਾਈ 1964), ਪੋਲੈਂਡੀ ਅਤੇ ਸੋਵੀਅਤ ਨਾਵਲਕਾਰ ਅਤੇ ਕਮਿਊਨਿਸਟ ਸਿਆਸੀ ਕਾਰਕੁਨ ਸੀ, ਜਿਸਨੇ ਦੂਜੇ ਵਿਸ਼ਵ ਯੁੱਧ ਦੇ ਦੌਰਾਨ ਸੋਵੀਅਤ ਲਾਲ ਫੌਜ ਦੀ ਇੱਕ ਪੋਲਿਸ਼ ਡਿਵੀਜ਼ਨ ਬਣਾਉਣ ਅਤੇ ਲੋਕ ਗਣਰਾਜ, ਹੰਗਰੀ ਦੇ ਗਠਨ ਵਿੱਚ ਅਹਿਮ ਭੂਮਿਕਾ ਨਿਭਾਈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਨਾਦਰ ਸ਼ਾਹ ਅਫ਼ਸ਼ਾਰ (ਫ਼ਾਰਸੀ: نادر شاه افشار; ਨਾਦਰ ਕੁਲੀ ਬੇਗ - نادر قلی بیگ ਜਾਂ ਤਹਮਾਸਪ ਕੁਲੀ ਖ਼ਾਨ- تهماسپ قلی خان) ਵੀ ਕਹਿੰਦੇ ਹਨ (ਨਵੰਬਰ, 1688 ਜਾਂ 6 ਅਗਸਤ 1698 – 19 ਜੂਨ 1747) ਨੇ ਸ਼ਾਹ ਇਰਾਨ ਵਜੋਂ (1736–47) ਇਰਾਨ ਦਾ ਬਾਦਸ਼ਾਹ ਅਤੇ ਖ਼ਾਨਦਾਨ ਅਫ਼ਸ਼ਾਰ ਦੀ ਹਕੂਮਤ ਦਾ ਬਾਨੀ ਸੀ। ਕੁਝ ਇਤਿਹਾਸਕਾਰ ਇਸ ਦੀ ਸੈਨਿਕ ਪ੍ਰਤਿਭਾ ਕਰ ਕੇ ਇਸਨੂੰ ਪਰਸ਼ੀਆ ਦਾ ਨੇਪੋਲੀਅਨ ਜਾਂ ਦੂਜਾ ਸਕੰਦਰ ਵੀ ਕਹਿੰਦੇ ਹਨ।
ਕ੍ਰੋਏਸ਼ੀਆ ਦੱਖਣ-ਪੂਰਬ ਯੂਰਪ ਵਿੱਚ ਪਾਨੋਨਿਅਨ ਪਲੇਨ, ਬਾਲਕਨ ਅਤੇ ਭੂ-ਮੱਧ ਸਾਗਰ ਦੇ ਵਿਚਕਾਰ ਵਸਿਆ ਇੱਕ ਦੇਸ਼ ਹੈ। ਦੇਸ਼ ਦੀ ਰਾਜਧਾਨੀ ਅਤੇ ਸਭ ਤੋਂ ਬਹੁਤ ਸ਼ਹਿਰ ਜ਼ਾਗਰਬ ਹੈ। ਕਰੋਏਸ਼ੀਆ ਦੀਆਂ ਹੱਦਾਂ ਉੱਤਰ ਵਿੱਚ ਸਲੋਵੇਨੀਆ ਅਤੇ ਹੰਗਰੀ, ਉੱਤਰ-ਪੂਰਬ ਵਿੱਚ ਸਰਬੀਆ, ਪੂਰਬ ਵਿੱਚ ਬੋਸਨੀਆ ਅਤੇ ਹਰਜ਼ੇਗੋਵੀਨਾ ਅਤੇ ਦੱਖਣ-ਪੂਰਬ ਵਿੱਚ ਮੋਂਟੇਂਨੇਗਰੋ ਨਾਲ਼ ਲੱਗਦੀਆਂ ਹਨ। ਦੇਸ਼ ਦਾ ਦੱਖਣੀ ਅਤੇ ਪੱਛਮੀ ਕਿਨਾਰਾ ਏਡਰਿਆਟਿਕ ਸਾਗਰ ਨਾਲ਼ ਲੱਗਦਾ ਹੈ।
ਲਾਲਾ ਲਾਜਪਤ ਰਾਏ (ਹਿੰਦੀ: लाला लाजपत राय, 28 ਜਨਵਰੀ 1865 - 17 ਨਵੰਬਰ 1928) ਭਾਰਤ ਦਾ ਇੱਕ ਪ੍ਰਮੁੱਖ ਸੁਤੰਤਰਤਾ ਸੈਨਾਪਤੀ ਸੀ ਉਨ੍ਹਾਂ ਨੂੰ ਪੰਜਾਬ ਕੇਸਰੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਪੰਜਾਬ ਨੈਸ਼ਨਲ ਬੈਂਕ ਅਤੇ ਲਕਸ਼ਮੀ ਬੀਮਾ ਕੰਪਨੀ ਦੀ ਸਥਾਪਨਾ ਵੀ ਕੀਤੀ। ਇਹ ਭਾਰਤੀ ਰਾਸ਼ਟਰੀ ਕਾਂਗਰਸ ਵਿੱਚ ਗਰਮ ਦਲ ਦੇ ਤਿੰਨ ਪ੍ਰਮੁੱਖ ਨੇਤਾਵਾਂ ਲਾਲ-ਬਾਲ-ਪਾਲ ਵਿਚੋਂ ਇੱਕ ਸਨ। ਸੰਨ 1928 ਵਿੱਚ ਉਨ੍ਹਾਂ ਨੇ ਸਾਈਮਨ ਕਮੀਸ਼ਨ ਵਿਰੁੱਧ ਇੱਕ ਪ੍ਰ੍ਦਰਸ਼ਨ ਵਿੱਚ ਹਿੱਸਾ ਲਿਆ, ਜਿਸ ਦੌਰਾਨ ਹੋਏ ਲਾਠੀ-ਚਾਰਜ ਵਿੱਚ ਇਹ ਬੁਰੀ ਤਰ੍ਹਾਂ ਨਾਲ ਜਖ਼ਮੀ ਹੋ ਗਏ ਅਤੇ ਆਖਰ 17 ਨਵੰਬਰ ਸੰਨ 1928 ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ। ਲੋਕ ਗੀਤ ਅਤੇ ਲੋਕ ਗੀਤ ਰੂਪ ਡਾ. ਕਰਮਜੀਤ ਸਿੰਘ, ਸਾਬਕਾ ਪ੍ਰੋਫੈਸਰ ਤੇ ਚੇਅਰਮੈਨ ਪੰਜਾਬੀ ਵਿਭਾਗ, ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ.
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗੁਰਦੇ, ਰਵਾਂਹ ਜਾਂ ਲੋਬੀਆ ਦੀ ਸ਼ਕਲ ਦੇ ਅੰਗ ਹਨ ਜੋ ਪੇਟ ਵਿੱਚ ਪਸਲੀਆਂ ਦੇ ਪਿੰਜਰ ਥੱਲੇ, ਰੀੜ ਦੀ ਹੱਡੀ ਦੇ ਲੰਬਰ(lumber) ਹਿੱਸੇ ਕੋਲ, ਪਾਚਣ ਪ੍ਰਣਾਲੀ ਦੇ ਅੰਗਾਂ ਦੀ ਛਾਇਆ ਵਿੱਚ ਸਥਿੱਤ ਹਨ। ਗੁਰਦੇ 1.25 ਲਿਟਰ ਪ੍ਰਤੀ ਮਿੰਟ ਲਹੂ (ਹਿਰਦੇ ਦੀ ਕੁਲ ਲਹੂ ਪੂਰਤੀ ਦਾ 25%) ਆਪਣੀਆਂ ਲਹੂ ਨਾੜੀਆਂ ਰਾਹੀਂ ਲੈ ਲੈਂਦੇ ਹਨ ਜਿਹਨਾਂ ਨੂੰ ਇਹ ਸਮੱਗਰੀ ਪੇਟ ਦੀਆਂ ਲਹੂ ਨਾੜੀਆਂ ਦਵਾਰਾ ਮਿਲਦੀ ਹੈ।ਇਹ ਇਸ ਲਈ ਜ਼ਰੂਰੀ ਹੈ, ਕਿਉਂਕਿ ਗੁਰਦਿਆਂ ਦਾ ਮੁੱਖ ਕਰਤਵ ਤਾਂ ਲਹੂ ਨੂੰ, ਇਸ ਵਿੱਚੋਂ ਪਾਣੀ ਵਿੱਚ ਘੁਲਣਸ਼ੀਲ ਰੱਦੀ ਪਦਾਰਥ ਛਾਣ ਕੇ, ਸਾਫ਼ ਕਰਨਾ ਹੈ। ਇਸ ਤੋਂ ਇਲਾਵਾ ਗੁਰਦੇ ਈਲੈਕਟਰੋਲਾਈਟਸ (ਸੋਡੀਅਮ,ਪੋਟਾਸ਼ੀਅਮ,ਕੈਲਸ਼ੀਅਮ ਆਦਿ) ਦਾ ਨਿਯੰਤਰਣ ਕਰ ਕੇ ਇਸ ਦੇ ਤਿਜਾਬੀ ਜਾਂ ਖਾਰੇ ਹੋਣ ਦੇ ਸੁਭਾਅ(PH Value) ਵਿੱਚ ਸੰਤੁਲਨ ਪੈਦਾ ਕਰਦੇ ਹਨ, ਮੂਤਰ ਨੂੰ ਸੰਘਣਾ ਕਰਦੇ ਹਨ ਤੇ ਅਖੀਰ ਵਿੱਚ ਆਪਣੇ ਮੂਤਰਨਲੀ ਸਿਰੇ ਵਾਲੇ ਜੋੜ ਰਾਹੀਂ ਮੂਤਰ ਨੂੰ ਮਸਾਨੇ ਵਲ ਧਕੇਲ ਦਿੰਦੇ ਹਨ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਵਿਕੀਮੀਡੀਆ ਕਾਮਨਜ਼ (ਕਾਮਨਜ਼ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮੁਫ਼ਤ ਵਰਤੋਂ ਲਈ ਚਿਤਰਾਂ, ਧੁਨੀਆਂ ਅਤੇ ਹੋਰ ਮੀਡੀਆ ਫਾਈਲਾਂ ਦਾ ਇੱਕ ਆਨਲਾਈਨ ਭੰਡਾਰ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦਾ ਇੱਕ ਪ੍ਰੋਜੈਕਟ ਹੈ। ਵਿਕੀਮੀਡੀਆ ਕਾਮਨਜ਼ ਤੇ ਅਪਲੋਡ ਕੀਤੀਆਂ ਗਈਆਂ ਫਾਇਲਾਂ ਸਾਰੇ ਵਿਕੀਮੀਡੀਆ ਪ੍ਰੋਜੈਕਟਾਂ ਜਿਵੇਂ ਵਿਕੀਪੀਡੀਆ, ਵਿਕੀਸੋਰਸ, ਵਿਕੀਨਿਊਜ, ਵਿਕੀਵਰਸਿਟੀ, ਆਦਿ ਦੇ ਵੱਖ ਵੱਖ ਰੂਪਾਂ ਵਿੱਚ ਇਸਤੇਮਾਲ ਕੀਤੀਆਂ ਜਾ ਸਕਦੀਆਂ ਹਨ। ਇਹ ਫਾਈਲਾਂ ਆਫਲਾਈਨ ਪ੍ਰਯੋਗ ਲਈ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਵਰਤਮਾਨ ਸਮੇਂ ਵਿੱਚ ਕਾਮਨਜ਼ ਤੇ 12 ਮਿਲੀਅਨ ਤੋਂ ਵੀ ਜਿਆਦਾ ਮੀਡਿਆ ਫਾਈਲਾਂ ਉਪਲਬਧ ਹਨ।
ਰੋਮਨ ਸਾਮਰਾਜ (ਲੈਟਿਨ:Imperium Romanum, ਈਸਾਪੂਰਵ ਪਹਿਲੀ ਸਦੀ - ੧੪੫੩ ) ਯੂਰੋਪ ਦੇ ਰੋਮ ਨਗਰ ਵਿੱਚ ਕੇਂਦਰਤ ਇੱਕ ਸਾਮਰਾਜ ਸੀ । ਇਸ ਸਾਮਰਾਜ ਦਾ ਵਿਸਥਾਰ ਪੂਰੇ ਦੱਖਣ ਯੂਰੋਪ ਦੇ ਅਲਾਵੇ ਉੱਤਰੀ ਅਫਰੀਕਾ ਅਤੇ ਅਨਾਤੋਲਿਆ ਦੇ ਖੇਤਰ ਸਨ । ਫਾਰਸੀ ਸਾਮਰਾਜ ਇਸਦਾ ਪ੍ਰਤੀਦਵੰਦੀ ਸੀ ਜੋ ਫੁਰਾਤ ਨਦੀ ਦੇ ਪੂਰਵ ਵਿੱਚ ਸਥਿਤ ਸੀ । ਰੋਮਨ ਸਾਮਰਾਜ ਵਿੱਚ ਵੱਖ - ਵੱਖ ਸਥਾਨਾਂ ਉੱਤੇ ਲਾਤੀਨੀ ਅਤੇ ਯੂਨਾਨੀਭਾਸ਼ਾਵਾਂਬੋਲੀ ਜਾਂਦੀ ਸੀ ਅਤੇ ਸੰਨ ੧੩੦ ਵਿੱਚ ਇਸਨੇ ਈਸਾਈ ਧਰਮ ਨੂੰ ਰਾਜਧਰਮ ਘੋਸ਼ਿਤ ਕਰ ਦਿੱਤਾ ਸੀ ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ:
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਕਾਰੋਬਾਰ, ਜਿਹਨੂੰ ਫ਼ਰਮ, ਧੰਦਾ ਜਾਂ ਕੰਮ-ਕਾਰ ਵੀ ਆਖਿਆ ਜਾਂਦਾ ਹੈ, ਇੱਕ ਅਜਿਹੀ ਜਥੇਬੰਦੀ ਹੁੰਦੀ ਹੈ ਜੋ ਖ਼ਪਤਕਾਰਾਂ ਨੂੰ ਵਸਤਾਂ, ਸੇਵਾਵਾਂ ਜਾਂ ਦੋਹੇਂ ਮੁਹਈਆ ਕਰਾਉਂਦੀ ਹੋਵੇ। ਕਾਰੋਬਾਰ ਸਰਮਾਏਦਾਰ ਅਰਥਚਾਰਿਆਂ ਵਿੱਚ ਬਹੁਤ ਆਮ ਹੁੰਦੇ ਹਨ ਜਿੱਥੇ ਇਹਨਾਂ ਦੀ ਮਲਕੀਅਤ ਨਿੱਜੀ ਹੱਥਾਂ ਵਿੱਚ ਹੁੰਦੀ ਹੈ ਅਤੇ ਜੋ ਵਸਤਾਂ, ਸੇਵਾਵਾਂ ਜਾਂ ਪੈਸੇ ਬਦਲੇ ਖ਼ਪਤਕਾਰਾਂ ਨੂੰ ਵਸਤਾਂ ਅਤੇ ਸੇਵਾਵਾਂ ਮੁਹਈਆ ਕਰਦੇ ਹਨ। ਕਈ ਕਾਰੋਬਾਰਾਂ ਦੀ ਮਾਲਕੀ ਗ਼ੈਰ-ਨਫ਼ਾਖ਼ੋਰ ਜਥੇਬੰਦੀਆਂ ਜਾਂ ਸਰਕਾਰ ਹੱਥ ਵੀ ਹੋ ਸਕਦੀ ਹੈ। ਕਈ ਜਣਿਆਂ ਵੱਲੋਂ ਸਾਂਭੇ ਜਾਂਦੇ ਕਾਰੋਬਾਰ ਨੂੰ ਕੰਪਨੀ ਕਹਿ ਦਿੱਤਾ ਜਾਂਦਾ ਹੈ।
ਯੂਨਾਨੀ ਜਾਂ ਗ੍ਰੀਕ (Ελληνικά IPA: [eliniˈka] ਜਾਂ Ελληνική γλώσσα, IPA: [eliniˈci ˈɣlosa]), ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਇੱਕ ਸੁਤੰਤਰ ਭਾਸ਼ਾ ਹੈ, ਜੋ ਯੂਨਾਨੀ ਜਾਂ ਗ੍ਰੀਕ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਦੱਖਣ ਬਾਲਕਨ ਤੋਂ ਨਿਕਲੀ ਇਸ ਭਾਸ਼ਾ ਦਾ ਕਿਸੇ ਹੋਰ ਭਾਰੋਪੀ ਭਾਸ਼ਾ ਦੀ ਤੁਲਣਾ ਵਿੱਚ ਸਭ ਤੋਂ ਲੰਮਾ ਇਤਹਾਸ ਹੈ, ਜੋ ਲਿਖਤੀ ਇਤਹਾਸ ਦੀਆਂ 34 ਸਦੀਆਂ ਵਿੱਚ ਫੈਲਿਆ ਹੋਇਆ ਹੈ। ਆਪਣੇ ਪ੍ਰਾਚੀਨ ਰੂਪ ਵਿੱਚ ਇਹ ਪ੍ਰਾਚੀਨ ਯੂਨਾਨੀ ਸਾਹਿਤ ਅਤੇ ਈਸਾਈਆਂ ਦੇ ਬਾਇਬਲ ਦੇ ਨਿਊ ਟੇਸਟਾਮੇਂਟ ਦੀ ਭਾਸ਼ਾ ਹੈ। ਆਧੁਨਿਕ ਸਰੂਪ ਵਿੱਚ ਇਹ ਯੂਨਾਨ ਅਤੇ ਸਾਇਪ੍ਰਸ ਦੀ ਆਧਿਕਾਰਿਕ ਭਾਸ਼ਾ ਹੈ, ਅਤੇ ਕਰੀਬਨ 2 ਕਰੋੜ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਲਿਖਣ ਲਈ ਯੂਨਾਨੀ ਅੱਖਰਾਂ ਦੀ ਵਰਤੋਂ ਕੀਤੀ ਜਾਂਦੀ ਹੈ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ.
ਅੰਤਰਰਾਸ਼ਟਰੀ ਬਾਲੜੀ ਦਿਵਸ ਅੰਤਰਰਾਸ਼ਟਰੀ ਸੰਸਥਾ ਯੂਨੀਸੈਫ ਦੁਆਰਾ ਹਰ ਸਾਲ 11 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਪਹਿਲੀ ਵਾਰ ਇਹ ਸਾਲ 2012 ਵਿੱਚ ਮਨਾਇਆ ਗਿਆ। ਬਾਲੜੀਆਂ ਨੂੰ ਦੁਨੀਆ ਭਰ ਵਿੱਚ ਮੁੱਦਤ ਤੋਂ ਸ਼ੋਸ਼ਣ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਬਾਲ ਵਿਆਹ ਇਸ ਸ਼ੋਸ਼ਣ ਦਾ ਸਭ ਤੋਂ ਘਟੀਆ ਰੂਪ ਹੈ। ਇਸ ਨਾਲ ਬਾਲੜੀਆਂ ਜਿੱਥੇ ਪੜ੍ਹਾਈ ਤੋਂ ਵਾਂਝੀਆਂ ਰਹਿ ਜਾਂਦੀਆਂ ਹਨ, ਉੱਥੇ ਹੀ ਛੋਟੀ ਉਮਰ ਵਿੱਚ ਕਮਜ਼ੋਰ ਬੱਚੇ ਪੈਦਾ ਕਰ ਕੇ ਪੂਰੇ ਸਮਾਜ ਵਿੱਚ ਸਿਹਤ ਦੀ ਸਮੱਸਿਆ ਦਾ ਕਾਰਨ ਬਣਦੀਆਂ ਹਨ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।
ਜਾਰਡਨ, ਆਧਿਕਾਰਿਕ ਤੌਰ ਉੱਤੇ ਇਸ ਹੇਸ਼ਮਾਇਟ ਕਿੰਗਡਮ ਆਫ ਜਾਰਡਨ, ਦੱਖਣ ਪੱਛਮ ਏਸ਼ੀਆ ਵਿੱਚ ਅਕਾਬਾ ਖਾੜੀ ਦੇ ਹੇਠਾਂ ਸੀਰੀਆਈ ਮਾਰੂਥਲ ਦੇ ਦੱਖਣ ਭਾਗ ਵਿੱਚ ਫੈਲਿਆ ਇੱਕ ਅਰਬ ਦੇਸ਼ ਹੈ। ਦੇਸ਼ ਦੇ ਉੱਤਰ ਵਿੱਚ ਸੀਰੀਆ, ਉੱਤਰ- ਪੂਰਵ ਵਿੱਚ ਇਰਾਕ, ਪੱਛਮ ਵਿੱਚ ਪੱਛਮੀ ਤਟ ਅਤੇ ਇਜਰਾਇਲ ਅਤੇ ਪੂਰਵ ਅਤੇ ਦੱਖਣ ਵਿੱਚ ਸਉਦੀ ਅਰਬ ਸਥਿਤ ਹਨ। ਜਾਰਡਨ, ਇਜਰਾਇਲ ਦੇ ਨਾਲ ਮੋਇਆ ਸਾਗਰ ਅਤੇ ਅਕਾਬਾ ਖਾੜੀ ਦੀ ਤਟ ਰੇਖਾ ਇਜਰਾਇਲ, ਸਉਦੀ ਅਰਬ ਅਤੇ ਮਿਸਰ ਦੇ ਨਾਲ ਕਾਬੂ ਕਰਦਾ ਹੈ। ਜਾਰਡਨ ਦਾ ਜਿਆਦਾਤਰ ਹਿੱਸਾ ਰੇਗਿਸਤਾਨ ਨਾਲ ਘਿਰਿਆ ਹੋਇਆ ਹੈ, ਵਿਸ਼ੇਸ਼ ਤੌਰ ਤੇ ਅਰਬ ਮਾਰੂਥਲ; ਹਾਲਾਂਕਿ,ਉੱਤਰ ਪੱਛਮੀ ਖੇਤਰ, ਜਾਰਡਨ ਨਦੀ ਦੇ ਨਾਲ, ਉਪਜਾਊ ਚਾਪਾਕਾਰ ਦਾ ਹਿੱਸਾ ਮੰਨਿਆ ਜਾਂਦਾ ਹੈ। ਦੇਸ਼ ਦੀ ਰਾਜਧਾਨੀ ਅੰਮਾਨ ਉੱਤਰ ਪੱਛਮ ਵਿੱਚ ਸਥਿਤ ਹੈ। ਇਸਾਈ ਮੱਤ ਮੁਤਾਬਕ ਯੀਸੂ ਦੀ ਬਪਤਿਸਮਾ ਇਸੇ ਦਰਿਆ ਵਿੱਚ ਜਾਨ ਬਪਤਿਸਮਾਦਾਤਾ ਵੱਲੋਂ ਕੀਤੀ ਗਈ ਸੀ ਜਾਰਡਨ ਦੇਸ਼ ਦਾ ਨਾਂ ਵੀ ਇਸੇ ਦਰਿਆ ਦੇ ਨਾਂ ਤੋਂ ਆਇਆ ਹੈ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਲੋਕਧਾਰਾ (ਅੰਗਰੇਜ਼ੀ: ਫੋਕਲੋਰ) ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ,ਜ਼ਬਾਨੀ ਇਤਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ ਟੂਣੇ, ਵਹਿਮ ਭਰਮ, ਲੋਕ ਸਾਜ ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ੳੁਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਹੈ, ਵੱਖ ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਦਲਿਤ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਬਘਿਆੜ ਇੱਕ ਕੁੱਤੇ ਦੀ ਨਸਲ ਦਾ ਜੰਗਲੀ ਜਾਨਵਰ ਹੈ। ਵਿਗਿਆਨਕ ਨਜਰੀਏ ਤੋਂ ਬਘਿਆੜ ਕੈਨਿਡਾਈ (canidae) ਪਸ਼ੂ ਪਰਵਾਰ ਦਾ ਸਭ ਤੋਂ ਵੱਡੇ ਸਰੀਰ ਵਾਲਾ ਮੈਂਬਰ ਹੈ। ਕਿਸੇ ਜਮਾਨੇ ਵਿੱਚ ਬਘਿਆੜ ਪੂਰੇ ਯੂਰੇਸ਼ੀਆ, ਉੱਤਰੀ ਅਫਰੀਕਾ ਅਤੇ ਉੱਤਰੀ ਅਮਰੀਕਾ ਵਿੱਚ ਪਾਏ ਜਾਂਦੇ ਸਨ ਲੇਕਿਨ ਮਨੁੱਖਾਂ ਦੀ ਆਬਾਦੀ ਵਿੱਚ ਵਾਧੇ ਦੇ ਨਾਲ ਹੁਣ ਇਨ੍ਹਾਂ ਦਾ ਖੇਤਰ ਪਹਿਲਾਂ ਤੋਂ ਬਹੁਤ ਘੱਟ ਹੋ ਗਿਆ ਹੈ। ਜਦੋਂ ਬਘਿਆੜਾਂ ਅਤੇ ਕੁੱਤਿਆਂ ਬਾਰੇ ਅਨੁਵੰਸ਼ਿਕੀ ਅਧਿਅਨ ਕੀਤਾ ਗਿਆ ਤਾਂ ਪਾਇਆ ਗਿਆ ਕਿ ਕੁੱਤਿਆਂ ਦੀ ਨਸਲ ਬਘਿਆੜਾਂ ਤੋਂ ਹੀ ਨਿਕਲੀ ਹੋਈ ਹੈ, ਯਾਨੀ ਹਜਾਰਾਂ ਸਾਲ ਪਹਿਲਾਂ ਪ੍ਰਾਚੀਨ ਮਨੁੱਖਾਂ ਨੇ ਕੁੱਝ ਬਘਿਆੜਾਂ ਨੂੰ ਪਾਲਤੂ ਬਣਾ ਲਿਆ ਸੀ ਜਿਹਨਾਂ ਤੋਂ ਕੁੱਤਿਆਂ ਦੇ ਵੰਸ਼ ਦੀ ਸ਼ੁਰੁਆਤ ਹੋਈ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਬੋਲੀ ਦਾ ਸੰਬਧ ਪੰਜਾਬੀ ਲੋਕ ਨਾਚ ਗਿੱਧੇ ਨਾਲ ਹੈ ਅਤੇ ਬੋਲੀਆਂ ਦਾ ਗਿੱਧੇ ਵਾਂਗ ਪੰਜਾਬੀ ਸਭਿਆਚਾਰ ਵਿੱਚ ਮੁੱਖ ਸਥਾਨ ਹੈ। ਬੋਲੀ, ਆਪਣੀ ਭਾਵਨਾਵਾਂ ਨੂੰ ਵਿਅਕਤ ਕਰਨ ਦਾ ਇੱਕ ਲੈਅ-ਬੱਧ ਤਰੀਕਾ ਹੈ ਜਿਸ ਨੂੰ ਖੁਸ਼ੀ ਦੇ ਮੌਕੇ ਉੱਪਰ ਗਾਇਆ ਜਾਂਦਾ ਹੈ। ਬੋਲੀ ਦੇ ਬੋਲਾਂ ਉੱਪਰ ਹੀ ਗਿੱਧੇ ਦੀ ਤਾਲੀ ਵਜੱਦੀ ਹੈ। ਪੰਜਾਬ ਵਿੱਚ ਭਾਂਤ-ਭਾਂਤ ਦੀਆਂ ਬੋਲੀਆਂ ਸੁਣਨ ਨੂੰ ਮਿਲ ਜਾਂਦੀਆਂ ਹਨ। ਵਿਆਹ ਸਮੇਂ ਵੀ ਨਾਨਕਾ ਮੇਲ ਅਤੇ ਦਾਦਕਾ ਮੇਲ ਵਿੱਚ ਬੋਲੀਆਂ ਦਾ ਮੁਕਾਬਲਾ ਹੁੰਦਾ ਹੈ ਅਤੇ ਦੋਹੇਂ ਧਿਰਾਂ ਬੋਲੀਆਂ ਰਾਹੀਂ ਇੱਕ ਦੂਜੇ ਨੂੰ ਟੀਚਰਾਂ ਅਤੇ ਮਖੌਲਾਂ ਕਰਦੇ ਹਨ। ਇਸੇ ਪ੍ਰਕਾਰ ਪੰਜਾਬ ਵਿੱਚ ਹਰੇਕ ਰਿਸ਼ਤੇ ਨਾਲ ਸਬੰਧਿਤ ਬੋਲੀਆਂ ਮਿਲ ਜਾਂਦੀਆਂ ਹਨ ਜਿਵੇਂ: ਦੇਵਰ ਤੇ ਭਾਬੀ, ਸੱਸ ਤੇ ਨੂੰਹ, ਸੋਹਰਾ ਤੇ ਨੂੰਹ, ਜੇਠ ਤੇ ਭਰਜਾਈ, ਨਣਾਨ - ਭਰਜਾਈ ਅਤੇ ਪਤੀ-ਪਤਨੀ ਵਰਗੀਆਂ ਬੋਲੀਆਂ ਹਨ। ਪੰਜਾਬੀਆਂ ਦਾ ਜੀਵਨ-ਅਨੁਰਾਗ ਅਤੇ ਬ੍ਰਹਿਮੰਡ ਨਾਲ਼ ਇਕਸੁਰਤਾ ਦੀ ਚੇਸ਼ਟਾ ਵੀ ਇਹਨਾਂ ਬੋਲੀਆਂ ਵਿੱਚ ਪ੍ਰਗਟ ਹੋਈ ਹੈ। ਮਰਦਾ ਅਤੇ ਇਸਤਰੀਆਂ ਦੀਆ ਬੋਲੀਆਂ ਵੱਖ-ਵੱਖ ਹੁੰਦੀਆਂ ਹਨ ਪਰ ਦੋਹਾਂ ਤਰ੍ਹਾਂ ਦੀਆਂ ਬੋਲੀਆਂ ਵਿੱਚ ਕਈਂ ਥਾਂਈ ਅਨੁਭਵ ਦੀ ਸਾਂਝ ਵੀ ਮਿਲਦੀ ਹੈ।
ਪਾਰਸੀ ਥੀਏਟਰ ਇੱਕ ਪ੍ਰਭਾਵਸ਼ਾਲੀ ਪਾਰਸੀ ਥੀਏਟਰ ਪਰੰਪਰਾ ਦਾ ਲਖਾਇਕ ਨਾਮ ਹੈ। ਇਸ ਦੀਆਂ ਸੰਚਾਲਕ ਪਾਰਸੀ-ਵਪਾਰਕ ਭਾਈਚਾਰੇ ਦੀਆਂ ਥੀਏਟਰ ਕੰਪਨੀਆਂ ਸਨ, ਜੋ 1850 ਅਤੇ 1930ਵਿਆਂ ਦੇ ਵਿਚਕਾਰ ਭਾਰਤ ਵਿੱਚ ਬੜੀਆਂ ਪ੍ਰਫੁੱਲਿਤ ਹੋਈਆਂ। ਪਾਰਸੀ ਲੋਕ ਹੀ ਇਨ੍ਹਾਂ ਵਿੱਚ ਮੁੱਖ ਤੌਰ ਤੇ ਕੰਮ ਕਰਦੇ ਸਨ। ਇਹ ਨਾਟਕ ਗੁਜਰਾਤੀ, ਹਿੰਦੀ ਅਤੇ ਉਰਦੂ ਵਿੱਚ ਸਨ ਅਤੇ ਮੁੰਬਈ ਤੋਂ ਸ਼ੁਰੂ ਹੋਣ ਦੇ ਬਾਅਦ ਜਲਦੀ ਹੀ ਯਾਤਰਾਵਾਂ ਤੇ ਜਾਣ ਵਾਲੀਆਂ ਕੰਪਨੀਆਂ ਬਣ ਗਈਆਂ ਅਤੇ ਭਾਰਤ ਭਰ ਵਿੱਚ, ਖਾਸਕਰ ਉੱਤਰੀ ਭਾਰਤ ਵਿੱਚ ਦੌਰਿਆਂ ਤੇ ਜਾਣ ਲੱਗੀਆਂ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)