ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਿਤ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਐਪਲ ਇੰਕ., ਜਾਂ ਐਪਲ ਸੰਸਥਾਪਣ, ਪੂਰਵਲਾ ਐਲਪ ਕੰਪਿਊਟਰ, ਇੰਕ., ਇੱਕ ਅਮਰੀਕੀ ਬਹੁਰਾਸ਼ਟਰੀ ਨਿਗਮ ਹੈ ਜਿਹਦਾ ਸਦਰ-ਮੁਕਾਮ ਕੂਪਰਟੀਨੋ, ਕੈਲੀਫ਼ੋਰਨੀਆ ਵਿਖੇ ਹੈ ਅਤੇ ਜੋ ਖਪਤਕਾਰੀ ਬਿਜਲਾਣੂ ਯੰਤਰਾਂ, ਕੰਪਿਊਟਰ ਸਾਫ਼ਟਵੇਅਰ ਅਤੇ ਨਿੱਜੀ ਕੰਪਿਊਟਰਾਂ ਦਾ ਖ਼ਾਕਾ ਤਿਆਰ ਕਰਦਾ, ਵਿਕਸਤ ਕਰਦਾ ਅਤੇ ਵੇਚਦਾ ਹੈ। ਇਹਦੇ ਸਭ ਤੋਂ ਪ੍ਰਸਿੱਧ ਉਤਪਾਦ ਮੈਕ ਕੰਪਿਊਟਰ, ਆਈਪੌਡ ਸੰਗੀਤ ਵਜੰਤਰੀ, ਆਈਫ਼ੋਨ ਸਮਾਰਟਫ਼ੋਨ ਅਤੇ ਆਈਪੈਡ ਟੈਬਲਟ ਕੰਪਿਊਟਰ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 24,428 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਕ੍ਰੋਏਸ਼ੀਆ ਦੱਖਣ-ਪੂਰਬ ਯੂਰਪ ਵਿੱਚ ਪਾਨੋਨਿਅਨ ਪਲੇਨ, ਬਾਲਕਨ ਅਤੇ ਭੂ-ਮੱਧ ਸਾਗਰ ਦੇ ਵਿਚਕਾਰ ਵਸਿਆ ਇੱਕ ਦੇਸ਼ ਹੈ। ਦੇਸ਼ ਦੀ ਰਾਜਧਾਨੀ ਅਤੇ ਸਭ ਤੋਂ ਬਹੁਤ ਸ਼ਹਿਰ ਜ਼ਾਗਰਬ ਹੈ। ਕਰੋਏਸ਼ੀਆ ਦੀਆਂ ਹੱਦਾਂ ਉੱਤਰ ਵਿੱਚ ਸਲੋਵੇਨੀਆ ਅਤੇ ਹੰਗਰੀ, ਉੱਤਰ-ਪੂਰਬ ਵਿੱਚ ਸਰਬੀਆ, ਪੂਰਬ ਵਿੱਚ ਬੋਸਨੀਆ ਅਤੇ ਹਰਜ਼ੇਗੋਵੀਨਾ ਅਤੇ ਦੱਖਣ-ਪੂਰਬ ਵਿੱਚ ਮੋਂਟੇਂਨੇਗਰੋ ਨਾਲ਼ ਲੱਗਦੀਆਂ ਹਨ। ਦੇਸ਼ ਦਾ ਦੱਖਣੀ ਅਤੇ ਪੱਛਮੀ ਕਿਨਾਰਾ ਏਡਰਿਆਟਿਕ ਸਾਗਰ ਨਾਲ਼ ਲੱਗਦਾ ਹੈ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਅਜਮੇਰ ਜਿਸਨੂੰ ਇਹਤਰਾਮ ਨਾਲ ਅਜਮੇਰ ਸ਼ਰੀਫ਼ ਆਖਿਆ ਜਾਂਦਾ ਏ। ਭਾਰਤ ਦੀ ਰਿਆਸਤ ਰਾਜਸਥਾਨ ਦਾ ਸ਼ਹਿਰ ਤੇ ਜਿਲ੍ਹਾ ਅਜਮੇਰ ਦਾ ਸਦਰ ਮੁਕਾਮ ਹੈ । ਸੰਨ ੨੦੦੦ ਦੇ ਅੰਕੜਿਆਂ ਮੂਜਬ ਉਸਦੀ ਆਬਾਦੀ ੫ ਲੱਖ ਸੀ। ਭਾਰਤ ਦੀ ਆਜ਼ਾਦੀ ਤੋਂ ਪਹਿਲੀ ਨਵੰਬਰ ੧੯੫੬ ਤੱਕ ਇਹ ਰਿਆਸਤ ਅਜਮੇਰ ਦਾ ਹਿੱਸਾ ਸੀ ਪਰ ਬਾਦ ਵਿੱਚ ਸੂਬਾ ਰਾਜਸਥਾਨ ਚ ਸ਼ਾਮਿਲ ਕਰ ਦਿੱਤਾ ਗਿਆ। ਅਜਮੇਰ ਇੱਕ ਅਹਿਮ ਰੇਲਵੇ ਜੰਕਸ਼ਨ ਹੈ ਤੇ ਕੱਪੜੇ ਦੀ ਸਨਅਤ ਦਾ ਇੱਕ ਅਹਿਮ ਮਰਕਜ਼ ਹੈ ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਆਸਟਰੇਲੀਆ (ਅੰਗਰੇਜ਼ੀ: Australia ਔਸ੍ਰੇਲਿਆ) ਦੀ ਰਾਜਧਾਨੀ ਕੈਨਬਰਾ ਹੈ। ਇਹ ਦੱਖਣੀ-ਅਰਧਗੋਲੇ ਵਿੱਚ ਹੈ। ਆਸਟ੍ਰੇਲੀਆ ਜ਼ਮੀਨ ਦੇ ਹੇਠਲੇ ਅੰਗ ਦਾ ਦੇਸ਼ ਹੈ। ੲਿਸ ਵਿੱਚ ਆਸਟ੍ਰੇਲੀਆ ਤਸਮਾਨੀਆ ਤੇ ਬਹਰਾਲਕਾਹਲ ਦੇ ਕਈ ਜ਼ਜ਼ੀਰੇ ਆਉਂਦੇ ਹਨ। ਰਕਬੇ ਦੇ ਹਿਸਾਬ ਨਾਲ ਇਹ ਦੁਨੀਆ ਦਾ 6ਵਾਂ ਵੱਡਾ ਦੇਸ਼ ਹੈ। ਪਾਪੂਆ ਨਿਯੋਗਨੀ, ਚੜ੍ਹਦਾ ਤੈਮੂਰ ਤੇ ਇੰਡੋਨੇਸ਼ੀਆ ੲਿਸਦੇ ਉੱਤਰ ਵਿੱਚ, ਨਿਊ ਕੀਲੀਡੋਨਿਆ ੲਿਸਦੇ ਚੜ੍ਹਦੇ ਵੱਲ ਤੇ ਨਿਊਜ਼ੀਲੈਂਡ ੲਿਸਦੇ ਚੜ੍ਹਦੇ ਦੱਖਣ ਵੱਲ ਹੈ। ਇੱਥੇ ਅੰਗਰੇਜ਼ੀ ਭਾਸ਼ਾ ਬੋਲੀ ਜਾਂਦੀ ਹੈ। ੲਿੱਥੋਂ ਦੀ ਜਨਸੰਖਿਆ 22,930,253 ਹੈ। ਜ਼ਿਆਦਾਤਰ ਲੋਕ ਬਰਤਾਨੀਆ ਤੋਂ ਆੲੇ ਹਨ। ਬਰਤਾਨੀਆ ਦੀ ਮਲਿਕਾ, ਮਲਿਕਾ ਅੱਲਜ਼ਬਿੱਥ II ੲਿਸ ਦੇਸ਼ ਦੀ ਵੀ ਆਗੂ ਹੈ।
ਰੇਡੀਓ ਐਕਟਿਵ ਡਿਕੇ (ਪ੍ਰਮਾਣੂ ਡਿਕੇ ਜਾ ਫਿਰ ਰੇਡੀਓ ਐਕਟਿਵਿਟੀ) ਇੱਕ ਤਰਾਂ ਦੀ ਕਿਰਿਆ ਹੁੰਦੀ ਹੈ ਜਿਸ ਵਿੱਚ ਇੱਕ ਅਸਥਿਰ ਐਟਮ ਦਾ ਨਿਊਸਲੀਅਸ ਆਪਣੀ ਊਰਜਾ ਨੂੰ ਰੇਡੀਏਸ਼ਨ ਦੇ ਰੂਪ ਵਿਚ ਛੱਡਦਾ ਹੈ ਜਿਸ ਵਿੱਚ ਅਲਫਾ ਕਣ, ਬੀਟਾ ਕਣ, ਗਾਮਾ ਰੇਅ, ਅਤੇ ਤਬਦੀਲੀ ਇੈਕਟ੍ਰੋਨ ਸ਼ਾਮਿਲ ਹੁੰਦੇ ਹਨ। ਕੋਈ ਪਦਾਰਥ ਜੋ ਕਿ ਅਜਿਹੀ ਰੇਡੀਏਸ਼ਨ ਨੂੰ ਲਗਾਤਾਰ ਛੱਡਦਾ ਹੈ ਉਸਨੂੰ ਰੇਡੀਓ ਐਕਟਿਵ ਕਿਹਾ ਜਾਂਦਾ ਹੈ।ਰੇਡੀਓ ਐਕਟਿਵ ਡਿਕੇ ਦੀ ਖੋਜ ਫਰਾਂਸ ਦੇ ਵਿਗਿਆਨੀ ਹੇਨਰੀ ਬੇਕਵੇਰਲ ਨੇ 1896 ਵਿੱਚ ਕੀਤੀ ਸੀ। ਯੂਰੇਨੀਅਮ ਪਹਿਲਾ ਖੋਜਿਆ ਗਿਆ ਕੁਦਰਤੀ ਰੇਡੀਓ ਐਕਟਿਵ ਤੱਤ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ੳੁਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਹੈ, ਵੱਖ ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਦਲਿਤ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਕੰਪਿਊਟਰ ਸਾਫ਼ਟਵੇਅਰ (ਜਾਂ ਸਿਰਫ਼ ਸਾਫ਼ਟਵੇਅਰ) ਮਸ਼ੀਨ ਦੇ ਸਮਝਣਯੋਗ ਹਦਾਇਤਾਂ ਦਾ ਸੈੱਟ ਹੁੰਦਾ ਹੈ ਜੋ ਕੰਪਿਊਟਰ ਦੇ ਪ੍ਰਾਸੈਸਰ ਨੂੰ ਕੋਈ ਕੰਮ ਕਰਨ ਲਈ ਦਿੱਤੀਆਂ ਜਾਂਦੀਆਂ ਹਨ। ਕੰਪਿਊਟਰ ਸਾਫਟਵੇਅਰ ਦਾ ਟਾਕਰਾ ਕੰਪਿਊਟਰ ਹਾਰਡਵੇਅਰ ਨਾਲ ਹੈ, ਜੋ ਕਿ ਕੰਪਿਊਟਰ ਦਾ ਭੌਤਿਕ ਭਾਗ ਹੈ। ਕੰਪਿਊਟਰ ਹਾਰਡਵੇਅਰ ਅਤੇ ਸਾਫਟਵੇਅਰ ਨੂੰ ਇਕ-ਦੂਜੇ ਦੀ ਲੋੜ ਹੈ ਅਤੇ ਇੱਕ ਤੋਂ ਬਿਨਾ ਦੂਜੇ ਨੂੰ ਵਰਤਿਆ ਨਹੀਂ ਜਾ ਸਕਦਾ। ਸਾਫਟਵੇਅਰ ਨੂੰ ਪ੍ਰੋਗਰਾਮਾਂ ਦਾ ਸਮੂਹ ਵੀ ਕਿਹਾ ਜਾਂਦਾ ਹੈ। ਮੁੱਖ ਤੌਰ ਤੇ ੲਿਹ ਦੋ ਤਰ੍ਹਾਂ ਦਾ ਹੁੰਦਾ ਹੈ-
ਮੂਰਤੀਕਲਾ ਤਿੰਨ ਪਸਾਰੀ ਕਲਾਕ੍ਰਿਤੀਆਂ ਬਣਾਉਣ ਦੀ ਇੱਕ ਅਤੀਪ੍ਰਾਚੀਨ ਕਲਾ ਹੈ, ਜੋ ਕਿ ਦਿੱਖ ਕਲਾਵਾਂ ਦੀ ਸ਼ਾਖਾ ਹੈ। ਇਹ ਪਲਾਸਟਿਕ ਕਲਾਵਾਂ ਵਿੱਚੋਂ ਇੱਕ ਹੈ। ਇਹ ਸਖ਼ਤ ਜਾਂ ਪਲਾਸਟਿਕ ਮਵਾਦ, ਆਵਾਜ਼, ਤਹਿਰੀਰ, ਰੌਸ਼ਨੀ, ਆਮ ਤੌਰ ਤੇ ਪੱਥਰ (ਚਟਾਨ ਜਾਂ ਸੰਗਮਰਮਰ), ਧਾਤ, ਸ਼ੀਸ਼ਾ ਜਾਂ ਲੱਕੜੀ ਨੂੰ ਤ੍ਰਾਸ ਢਾਲ ਕੇ ਮੂਰਤੀ ਬਣਾਉਣ ਦੀ ਪ੍ਰਕਿਰਿਆ ਹੈ। ਇਸ ਨੂੰ ਬੁੱਤਕਲਾ, ਬੁੱਤ ਤਰਾਸ਼ੀ ਵੀ ਕਿਹਾ ਜਾਂਦਾ ਹੈ।
ਇੰਡੀਅਨ ਪ੍ਰੀਮੀਅਰ ਲੀਗ ਦਾ 2017 ਸੀਜ਼ਨ ਜਿਸਨੂੰ ਕਿ ਵੀਵੋ ਆਈਪੀਐੱਲ 10 ਵੀ ਕਿਹਾ ਜਾਂਦਾ ਹੈ, ਇਹ ਟੂਰਨਾਮੈਂਟ ਅੱਠ ਟੀਮਾਂ ਦੁਆਰਾ 5 ਅਪ੍ਰੈਲ 2017 ਤੋਂ 21 ਮਈ 2017 ਵਿਚਕਾਰ ਖੇਡਿਆ ਜਾ ਰਿਹਾ ਹੈ। ਇਸ ਟੂਰਨਾਮੈਂਟ ਦਾ ਪ੍ਰਬੰਧ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੁਆਰਾ ਕੀਤਾ ਜਾਂਦਾ ਹੈ ਅਤੇ ਇਹ ਟੂਰਨਾਮੈਂਟ 2007 ਤੋਂ ਹਰ ਸਾਲ ਕਰਵਾਇਆ ਜਾਂਦਾ ਹੈ। ਇਸ ਸੀਜ਼ਨ ਦਾ ਪਹਿਲਾ ਅਤੇ ਆਖ਼ਰੀ ਮੈਚ ਹੈਦਰਾਬਾਦ ਵਿਖੇ ਖੇਡਿਆ ਜਾਣਾ ਹੈ।
ਆਪਰੇਟਿੰਗ ਸਿਸਟਮ ਇੱਕ ਸਾਫ਼ਟਵੇਅਰ ਹੁੰਦਾ ਹੈ ਜੋ ਕੰਪਿਊਟਰ ਦੇ ਹਾਰਡਵੇਅਰ ਅਤੇ ਸਾਫ਼ਟਵੇਅਰ ਵਸੀਲਿਆਂ ਨੂੰ ਸੰਭਾਲਦਾ ਹੈ। ਆਪਰੇਟਿੰਗ ਸਿਸਟਮ ਕੰਪਿਊਟਰ ਦੇ ਸਿਸਟਮ ਸਾਫ਼ਟਵੇਅਰ ਦਾ ਇੱਕ ਮੁੱਖ ਅਤੇ ਜ਼ਰੂਰੀ ਹਿੱਸਾ ਹੁੰਦਾ ਹੈ। ਆਮ ਤੌਰ ਉੱਤੇ ਸਾਰੇ ਅਨੁਪ੍ਰੋਯੋਗੀ ਸਾਫ਼ਟਵੇਅਰਾਂ ਨੂੰ ਆਪਣਾ ਕੰਮ ਕਰਨ ਲਈ ਇੱਕ ਆਪਰੇਟਿੰਗ ਸਿਸਟਮ ਦੀ ਲੋੜ ਹੁੰਦੀ ਹੈ। ਸਮਾਂ-ਵੰਡ ਆਪਰੇਟਿੰਗ ਸਿਸਟਮ ਸਾਰੇ ਕੰਮਾਂ ਨੂੰ ਸਮੇਂ ਮੁਤਾਬਕ ਤਰਤੀਬ 'ਚ ਕਰ ਦਿੰਦੇ ਹਨ ਤਾਂ ਜੋ ਸਿਸਟਮ ਦੀ ਠੀਕ ਤਰਾਂ ਵਰਤੋਂ ਕੀਤੀ ਜਾ ਸਕੇ। ਹਾਰਡਵੇਅਰ ਦੇ ਕੰਮਾਂ ਜਿਵੇਂ ਇਨਪੁਟ ਅਤੇ ਆਊਟਪੁਟ ਅਤੇ ਮੈਮਰੀ ਵੰਡ ਆਦਿ ਲਈ ਆਪਰੇਟਿੰਗ ਸਿਸਟਮ ਕੰਪਿਊਟਰ ਦੇ ਪ੍ਰੋਗਰਾਮਾਂ ਅਤੇ ਹਾਰਡਵੇਅਰ ਦੇ ਵਿਚਕਾਰ ਇੱਕ ਵਿਚੋਲੇ ਦਾ ਕੰਮ ਕਰਦਾ ਹੈ।
ਸਾਕਾ ਨੀਲਾ ਤਾਰਾ 3 - 5 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਬਨਗ਼ਾਜ਼ੀ /bɛnˈɡɑːzi/ (ਅਰਬੀ: بنغازي ਬਨਗ਼ਾਜ਼ੀ) ਲੀਬੀਆ ਦਾ ਦੂਜਾ ਸਭ ਤੋਂ ਵੱਡਾ ਸ਼ਹਿਰ, ਸਿਰੇਨਾਈਕਾ ਖੇਤਰ (ਜਾਂ ਪੂਰਵਲਾ ਸੂਬਾ) ਅਤੇ ਰਾਸ਼ਟਰੀ ਆਰਜ਼ੀ ਕੌਂਸਲ ਦੀ ਪੂਰਵਲੀ ਆਰਜ਼ੀ ਰਾਜਧਾਨੀ ਹੈ। ਵਡੇਰਾ ਮਹਾਂਨਗਰੀ ਇਲਾਕਾ (ਜਿਹਦੇ ਵਿੱਚ ਜਿਮੀਨਿਸ ਅਤੇ ਸੁਲੂਕ ਦੇ ਦੱਖਣੀ ਨਗਰ ਵੀ ਸ਼ਾਮਲ ਹਨ) ਲੀਬੀਆ ਦਾ ਜ਼ਿਲ੍ਹਾ ਵੀ ਹੈ। ਇਹ ਬੰਦਰਗਾਹੀ ਸ਼ਹਿਰ ਭੂ-ਮੱਧ ਸਾਗਰ ਉੱਤੇ ਸਥਿੱਤ ਹੈ।
ਪੇਟੈਂਟ ਕਿਸੇ ਚੀਜ਼ ਦੇ ਪਹਿਲੇ ਨਿਰਮਾਣ ਕਰਤਾ ਜਾਂ ਖੋਜ ਕਰਤਾ ਨੂੰ ਸਰਕਾਰ ਦੁਆਰਾ ਦਿੱਤਾ ਗਿਆ ਅਧਿਕਾਰ ਹੈ ਜੇ ਕਿਸੇ ਹੋਰ ਨੇ ਉਹ ਚੀਜ਼ ਦਾ ਨਿਰਮਾਣ ਕਰਨਾ ਹੈ ਤਾਂ ਪੇਟੈਂਟ ਕਰਤਾ ਤੋਂ ਆਗਿਆ ਲੈਣੀ ਪਵੇਗੀ। ਸਾਲ 1911 ਦੇ ਪੇਟੈਂਟ ਐਂਡ ਡੀਜ਼ਾਈਨਜ਼ ਐਕਟ ਦੂਜਾ ਭਾਰਤ ਭਰ ਵਿੱਚ ਉਹ ਚੀਜ਼ ਬਣਾਉਣ, ਵੇਚਣ ਅਤੇ ਖੋਜ ਕਰਨ ਦੀ ਵਰਤੋਂ ਕਰਨ ਦਾ ਅਤੇ ਹੋਰਨਾਂ ਨੂੰ ਅਜਿਹਾ ਕਰਨ ਦਾ ਅਧਿਕਾਰ ਦੇਣ ਦਾ ਨਿਰੋਲ ਵਿਸ਼ੇਸ਼ ਅਧਿਕਾਰ ਦਿੰਦਾ ਹੈ। ਇਸ ਅਧਿਕਾਰ ਪੇਟੈਂਟ ਚੌਦਾ ਸਾਲ ਤਕ ਕਾਇਮ ਰਹਿੰਦਾ ਹੈ।
ਫਰਮਾ:ਭਾਰਤੀ ਇਤਿਹਾਸ ਸੰਦੂਕ ਭਾਰਤ ਦਾ ਇਤਿਹਾਸ ਲੱਗਭੱਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲੱਗਭੱਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿੱਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸਤੋਂ ਸਟੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤਿਅ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਬਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤਾ ਗਿਆ, ਜਿਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਸੀ ਅਤੇ ਧਰਮ "ਵੈਦਿਕ ਧਰਮ" ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਮਾਈਕਰੋਸਾਫ਼ਟ ਕਾਰਪੋਰੇਸ਼ਨ ਇੱਕ ਅਮਰੀਕੀ ਬਹੁ-ਭਾਸ਼ੀਆ ਤਕਨੀਕੀ ਕੰਪਨੀ ਹੈ ਜਿਸਦਾ ਮੁੱਖ ਦਫ਼ਤਰ ਰੈਡਮੌਂਡ, ਵਾਸ਼ਿੰਗਟਨ ਵਿਖੇ ਸਥਿਤ ਹੈ। ਇਹ ਕੰਪਨੀ ਮੁੱਖ ਤੌਰ 'ਤੇ ਕੰਪਿਊਟਰ, ਕੰਪਿਊਟਰੀ ਉਪਕਰਨ, ਮੋਬਾਇਲ ਅਤੇ ਤਕਨੀਕ ਨਾਲ ਸੰਬੰਧਿਤ ਹੋਰ ਸੇਵਾਵਾਂ ਦਾ ਵਿਕਾਸ ਕਰਦੀ, ਬਣਾਉਂਦੀ ਤੇ ਵੇਚਦੀ ਹੈ। ਇਸ ਦੀ ਸਭ ਤੋਂ ਪ੍ਰਸਿੱਧ ਆਦੇਸ਼ਕਾਰੀ ਮਾਈਕਰੋਸੌਫ਼ਟ ਵਿੰਡੋਜ਼ ਹੈ ਜੋ ਕਿ ਇੱਕ ਸੰਚਾਲਕ ਤੰਤਰ ਹੈ। ਇਸ ਤੋਂ ਇਲਾਵਾ ਮਾਈਕਰੋਸੌਫ਼ਟ ਔਫਿਸ, ਮਾਈਕਰੋਸੌਫ਼ਟ ਐੱਜ ਅਤੇ ਇੰਟਰਨੈੱਟ ਐਕਸਪਲੋਰਰ ਵੀ ਕਾਫੀ ਪ੍ਰਸਿੱਧ ਹਨ। ਐਕਸ-ਬੌਕਸ ਖੇਡ ਕੰਸੋਲ ਅਤੇ ਸਰਫੇਸ ਟੈਬਲੇਟ ਵੀ ਉਪਕਰਨਾਂ ਦੀ ਸੂਚੀ ਵਿੱਚ ਬਹੁਤ ਪ੍ਰਸਿੱਧ ਹਨ। ਆਦੇਸ਼ਕਾਰੀ ਬਜ਼ਾਰ ਵਿੱਚ ਇਹ ਕੰਪਨੀ ਆਪਣੀ ਕਮਾਈ ਕਾਰਨ ਸਭ ਤੋਂ ਉੱਪਰ ਹੈ। ਇਸ ਕੰਪਨੀ ਦੀ ਸਥਾਪਨਾ ਬਿੱਲ ਗੇਟਜ਼ ਅਤੇ ਪੌਲ ਐਲਨ ਦੁਆਰਾ ੪ ਅਪ੍ਰੈਲ ੧੯੭੫ 'ਚ ਅਲਟਾਏਰ ੮੮੦੦ ਲਈ BASIC ਇੰਟਰਪ੍ਰੀਟਰ ਦੇ ਵਿਕਾਸ ਕਰਨ ਅਤੇ ਵੇਚਣ ਨਾਲ ਹੋਈ।
ਸਭਿਅਤਾ ਬਹੁ-ਸੰਕੇਤਕ ਸੰਕਲਪ ਹੈ। ਇਕ ਅਰਥ ਵਿੱਚ ਧਰਤੀ ਤੇ ਮਾਨਵ ਜੀਵਨ ਦੇ ਵਿਕਾਸ ਦੇ ਇੱਕ ਪੜਾਅ ਨੂੰ ਦਰਸਾਉਂਦਾ ਹੈ ਅਤੇ ਇਹਦਾ ਵਿਰੋਧ ਬਰਬਰਤਾ ਨਾਲ ਹੈ। ਆਮ ਤੌਰ ਤੇ ਸਭਿਅਤਾ ਦੇ ਸ਼ੁਰੂ ਹੋਣ ਨੂੰ ਨਗਰ ਸਮਾਜ ਦੀ ਸਥਾਪਤੀ ਨਾਲ ਜੋੜਿਆ ਜਾਂਦਾ ਹੈ। ਅਜਿਹੇ ਜੀਵਨ ਦਾ ਅਧਾਰ ਨਿਜੀ ਜਾਇਦਾਦ, ਪਰਵਾਰ ਅਤੇ ਰਾਜ ਵਰਗੀਆਂ ਸਮਾਜੀ ਸੰਸਥਾਵਾਂ; ਅਤੇ ਖੇਤੀ, ਕਿਰਤ ਦੀ ਵੰਡ, ਸ਼ਹਿਰੀ ਕੇਂਦਰ ਅਤੇ ਸੰਚਾਰ ਵਿਧੀਆਂ ਵਿੱਚ ਲਿਖਤ ਦੇ ਪ੍ਰਗਟ ਹੋਣ ਨੂੰ ਮੰਨਿਆ ਜਾਂਦਾ ਹੈ। ਨਿਰੋਲ ਸ਼ਿਕਾਰੀ ਕਬੀਲਿਆਂ ਤੋਂ ਪਸ਼ੂ ਪਾਲਣ ਵਾਲੇ ਕਬੀਲਿਆਂ ਦਾ ਅੱਡਰਾ ਹੋਣਾ ਇੱਕ ਅਹਿਮ ਨਿਖੇੜ-ਬਿੰਦੂ ਬਣ ਜਾਂਦਾ ਹੈ।
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਯੂਟਿਊਬ (ਜਾਂ ਯੂ-ਟਿਊਬ, ਯੂ ਟਿਊਬ, ਯੂਟੂਬ; ਅੰਗਰੇਜੀ: YouTube) ਪੇਪਾਲ (PayPal) ਦੇ ਤਿੰਨ ਸਾਬਕਾ ਮੁਲਜਮਾਂ ਦੁਆਰਾ ਬਣਾਈ ਇੱਕ ਵੀਡੀਓ ਸਾਂਝੀ ਕਰਨ ਵਾਲੀ ਵੈੱਬਸਾਈਟ ਹੈ ਜਿਸ ’ਤੇ ਵਰਤੋਂਕਾਰ ਵੀਡੀਓ ਵੇਖ ਅਤੇ ਖ਼ੁਦ ਆਪਣੀ ਵੀਡੀਓ ਚੜ੍ਹਾ ਸਕਦੇ ਹਨ। ਨਵੰਬਰ 2006 ਵਿੱਚ ਗੂਗਲ ਨੇ ਇਸਨੂੰ 1.65 ਬਿਲੀਅਨ ਅਮਰੀਕੀ ਡਾਲਰਾਂ ਵਿੱਚ ਖਰੀਦ ਲਿਆ ਅਤੇ ਹੁਣ ਇਸਨੂੰ ਗੂਗਲ ਦੀ ਸਹਾਇਕ ਦੇ ਰੂਪ ਵਿੱਚ ਚਲਾਉਂਦੀ ਹੈ।
ਜਪਾਨ (ਜਪਾਨੀ: 日本, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੌ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ ੬੮੫੨ ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸਦੇ ਸਭ ਤੋ ਵਡੇ ੪ ਟਾਪੂ ਹਨ ਜੋ ਇਸਦੇ ਥਲ ਭਾਗ ਦਾ ੯੭% ਹਿੱਸਾ ਹਨ। ਇਸ ਦੀ ਆਬਾਦੀ ੧੨ ਕਰੋੜ ੮੦ ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਕਬੱਡੀ ਇੱਕ ਖੇਡ ਹੈ ਜੋ ਮੁੱਖ ਤੌਰ ’ਤੇ ਭਾਰਤੀ ਉਪ-ਮਹਾਦੀਪ ਵਿੱਚ ਖੇਡੀ ਜਾਂਦੀ ਹੈ। ਪੰਜਾਬ ਵਿੱਚ ਇਸ ਖੇਡ ਨੂੰ ਵਧੇਰੇ ਅਹਿਮੀਅਤ ਹਾਸਲ ਹੈ। ਇੱਥੇ ਇਸਨੂੰ ਮਾਂ ਖੇਡ ਦਾ ਦਰਜਾ ਹਾਸਲ ਹੈ। ਇਸ ਤੋਂ ਬਿਨਾਂ ਇਹ ਭਾਰਤ, ਨੇਪਾਲ, ਬੰਗਲਾਦੇਸ਼, ਸ਼੍ਰੀ ਲੰਕਾ, ਪਾਕਿਸਤਾਨ, ਇਰਾਨ, ਕੈਨੇਡਾ, ਅਤੇ ਅਮਰੀਕਾ ਆਦਿ ਮੁਲਕਾਂ ਵਿੱਚ ਵੀ ਖੇਡੀ ਜਾਂਦੀ ਹੈ। ਚੜ੍ਹਦੇ ਪੰਜਾਬ ਵਿੱਚ ਹੋਏ ਕਬੱਡੀ ਵਰਲਡ ਕੱਪ ਵਿੱਚ ਕਾਫ਼ੀ ਦੇਸ਼ਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਕਬੱਡੀ ਨਾਮ ਦੀ ਵਰਤੋਂ ਆਮ ਤੌਰ ਤੇ ਉੱਤਰ ਭਾਰਤ ਵਿੱਚ ਕੀਤੀ ਜਾਂਦੀ ਹੈ, ਇਸ ਖੇਡ ਨੂੰ ਦੱਖਣ ਵਿੱਚ ਚੇਡੁਗੁਡੁ ਅਤੇ ਪੂਰਬ ਵਿੱਚ ਵੀ ਤੂੰ ਤੂੰ ਦੇ ਨਾਮ ਨਾਲ ਵੀ ਜਾਣਦੇ ਹਨ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਤੁਰਕੀ ਜਾਂ ਤੁਰਕਿਸਤਾਨ (ਤੁਰਕ ਭਾਸ਼ਾ: Türkiye ਉੱਚਾਰਣ: ਤੁਰਕਿਆ) ਯੂਰੇਸ਼ਿਆ ਵਿੱਚ ਸਥਿਤ ਇੱਕ ਦੇਸ਼ ਹੈ। ਇਸ ਦੀ ਰਾਜਧਾਨੀ ਅੰਕਾਰਾ ਹੈ। ਇਸ ਦੀ ਸਰਕਾਰੀ ਭਾਸ਼ਾ ਤੁਰਕੀ ਹੈ। ਇਹ ਦੁਨੀਆ ਦਾ ਇਕੱਲਾ ਮੁਸਲਮਾਨ ਬਹੁਮਤ ਵਾਲਾ ਦੇਸ਼ ਹੈ ਜੋ ਕਿ ਧਰਮ-ਨਿਰਪੱਖ ਹੈ। ਇਹ ਇੱਕ ਲੋਕਤਾਂਤਰਿਕ ਲੋਕ-ਰਾਜ ਹੈ। ਇਸ ਦੇ ਏਸ਼ੀਆਈ ਹਿੱਸੇ ਨੂੰ ਅਨਾਤੋਲਿਆ ਅਤੇ ਯੂਰੋਪੀ ਹਿੱਸੇ ਨੂੰ ਥਰੇਸ ਕਹਿੰਦੇ ਹਨ। ਹਾਲਤ: 39 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 36 ਡਿਗਰੀ ਪੂਰਵੀ ਦੇਸ਼ਾਂਤਰ। ਇਸ ਦਾ ਕੁੱਝ ਭਾਗ ਯੂਰੋਪ ਵਿੱਚ ਅਤੇ ਸਾਰਾ ਭਾਗ ਏਸ਼ਿਆ ਵਿੱਚ ਪੈਂਦਾ ਹੈ ਅਤ: ਇਸਨੂੰ ਯੂਰੋਪ ਅਤੇ ਏਸ਼ਿਆ ਦੇ ਵਿੱਚ ਦਾ ਪੁੱਲ ਕਿਹਾ ਜਾਂਦਾ ਹੈ। ਇਜੀਇਨ ਸਾਗਰ (Aegean sea) ਦੇ ਪਤਲੇ ਜਲਖੰਡ ਦੇ ਵਿੱਚ ਵਿੱਚ ਆ ਜਾਣ ਵਲੋਂ ਇਸ ਪੁੱਲ ਦੇ ਦੋ ਭਾਗ ਹੋ ਜਾਂਦੇ ਹਨ, ਜਿਹਨਾਂ ਨੂੰ ਸਾਧਾਰਣਤਾ ਯੂਰੋਪੀ ਟਰਕੀ ਅਤੇ ਏਸ਼ੀਆਈ ਟਰਕੀ ਕਹਿੰਦੇ ਹਨ। ਟਰਕੀ ਦੇ ਇਹ ਦੋਨਾਂ ਭਾਗ ਬਾਸਪੋਰਸ ਦੇ ਜਲਡਮਰੂਪਧਿਅ, ਮਾਰਮਾਰਾ ਸਾਗਰ ਅਤੇ ਡਾਰਡਨੇਲਜ ਦੁਆਰਾ ਇੱਕ ਦੂੱਜੇ ਵਲੋਂ ਵੱਖ ਹੁੰਦੇ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ:
ਗੁਰਦੇ, ਰਵਾਂਹ ਜਾਂ ਲੋਬੀਆ ਦੀ ਸ਼ਕਲ ਦੇ ਅੰਗ ਹਨ ਜੋ ਪੇਟ ਵਿੱਚ ਪਸਲੀਆਂ ਦੇ ਪਿੰਜਰ ਥੱਲੇ, ਰੀੜ ਦੀ ਹੱਡੀ ਦੇ ਲੰਬਰ(lumber) ਹਿੱਸੇ ਕੋਲ, ਪਾਚਣ ਪ੍ਰਣਾਲੀ ਦੇ ਅੰਗਾਂ ਦੀ ਛਾਇਆ ਵਿੱਚ ਸਥਿੱਤ ਹਨ। ਗੁਰਦੇ 1.25 ਲਿਟਰ ਪ੍ਰਤੀ ਮਿੰਟ ਲਹੂ (ਹਿਰਦੇ ਦੀ ਕੁਲ ਲਹੂ ਪੂਰਤੀ ਦਾ 25%) ਆਪਣੀਆਂ ਲਹੂ ਨਾੜੀਆਂ ਰਾਹੀਂ ਲੈ ਲੈਂਦੇ ਹਨ ਜਿਹਨਾਂ ਨੂੰ ਇਹ ਸਮੱਗਰੀ ਪੇਟ ਦੀਆਂ ਲਹੂ ਨਾੜੀਆਂ ਦਵਾਰਾ ਮਿਲਦੀ ਹੈ।ਇਹ ਇਸ ਲਈ ਜ਼ਰੂਰੀ ਹੈ, ਕਿਉਂਕਿ ਗੁਰਦਿਆਂ ਦਾ ਮੁੱਖ ਕਰਤਵ ਤਾਂ ਲਹੂ ਨੂੰ, ਇਸ ਵਿੱਚੋਂ ਪਾਣੀ ਵਿੱਚ ਘੁਲਣਸ਼ੀਲ ਰੱਦੀ ਪਦਾਰਥ ਛਾਣ ਕੇ, ਸਾਫ਼ ਕਰਨਾ ਹੈ। ਇਸ ਤੋਂ ਇਲਾਵਾ ਗੁਰਦੇ ਈਲੈਕਟਰੋਲਾਈਟਸ (ਸੋਡੀਅਮ,ਪੋਟਾਸ਼ੀਅਮ,ਕੈਲਸ਼ੀਅਮ ਆਦਿ) ਦਾ ਨਿਯੰਤਰਣ ਕਰ ਕੇ ਇਸ ਦੇ ਤਿਜਾਬੀ ਜਾਂ ਖਾਰੇ ਹੋਣ ਦੇ ਸੁਭਾਅ(PH Value) ਵਿੱਚ ਸੰਤੁਲਨ ਪੈਦਾ ਕਰਦੇ ਹਨ, ਮੂਤਰ ਨੂੰ ਸੰਘਣਾ ਕਰਦੇ ਹਨ ਤੇ ਅਖੀਰ ਵਿੱਚ ਆਪਣੇ ਮੂਤਰਨਲੀ ਸਿਰੇ ਵਾਲੇ ਜੋੜ ਰਾਹੀਂ ਮੂਤਰ ਨੂੰ ਮਸਾਨੇ ਵਲ ਧਕੇਲ ਦਿੰਦੇ ਹਨ।
ਜਾਵਾ ਇੱਕ ਕਰਮਾਦੇਸ਼ਨ ( ਪ੍ਰੋਗਰਾਮਿੰਗ ) ਭਾਸ਼ਾ ਹੈ ਜਿਸਨੂੰ ਮੂਲ ਤੌਰ 'ਤੇ ਸੰਨ ਮਾਈਕਰੋਸਿਸਟਮ (ਜੋ ਕਿ ਹੁਣ ਓਰੇਕਲ ਕਾਰਪੋਰੇਸ਼ਨ ਦਾ ਹਿੱਸਾ ਹੈ) ਨੇ ਵਿਕਸਿਤ ਅਤੇ 1995 ਵਿੱਚ ਆਪਣੇ ਜਾਵਾ ਪਲੇਟਫਾਰਮ ਲਈ ਜਾਰੀ ਕੀਤਾ ਸੀ । ਇਸਦਾ ਰਚਨਾਕਰਮ ( ਸਿੰਟੈਕਸ ) ਕਾਫ਼ੀ ਹੱਦ ਤੱਕ ਸੀ (c) ਅਤੇ ਸੀ + + (c++) ਦੇ ਸਮਾਨ ਹੈ ਤੇ ਇਸਦਾ ਓਬਜ਼ੈਕਟ ਮਾਡਲ ਮੁਕਾਬਲਤਨ ਤੌਰ 'ਤੇ ਸਰਲ ਮੰਨਿਆ ਜਾਂਦਾ ਹੈ । ਜਾਵਾ ਦੀਆਂ ਆਦੇਸ਼ਕਾਰੀਆਂ ਨੂੰ ਕੰਪਾਇਲ ਕਰਨ ਉੱਤੇ ਬਾਈਟਕੋਡ ਪ੍ਰਾਪਤ ਹੁੰਦਾ ਹੈ ਜਿਸਨੂੰ ਕਿਸੇ ਵੀ ਜਾਵਾ ਵਰਚੁਅਲ ਮਸ਼ੀਨ ਉੱਤੇ ਚਲਾਣਾ ਸੰਭਵ ਹੁੰਦਾ ਹੈ । ਇਹ ਪ੍ਰੋਗਰਾਮਿੰਗ ਭਾਸ਼ਾ "ਇੱਕ ਵਾਰ ਲਿਖੋ ਅਤੇ ਕਿਤੇ ਵੀ ਚਲਾਓ" ਦੇ ਉਦੇਸ਼ ਨੂੰ ਮੁੱਖ ਰੱਖ ਕੇ ਬਣਾਈ ਗਈ ਸੀ । ਅਜੋਕੇ ਸਮੇਂ ਵਿੱਚ, ਜਾਵਾ ਕਲਾਇੰਟ-ਸਰਵਰ ਰੂਪੀ ਵੈੱਬ ਪ੍ਰੋਗਰਾਮਾਂ ਵਿੱਚ ਪ੍ਰਚਲਿਤ ਇੱਕ ਮਸ਼ਹੂਰ ਭਾਸ਼ਾ ਹੈ ।
ਆਕਸਫ਼ੋਰਡ ਅੰਗਰੇਜ਼ੀ ਸ਼ਬਦਕੋਸ਼ (ਅੰਗਰੇਜ਼ੀ: Oxford English Dictionary, OED) ਅੰਗਰੇਜ਼ੀ ਭਾਸ਼ਾ ਦਾ ਇੱਕ ਸ਼ਬਦਕੋਸ਼ ਜੋ ਆਕਸਫ਼ੋਰਡ ਯੂਨੀਵਰਸਿਟੀ ਪ੍ਰੈੱਸ ਦੁਆਰਾ ਛਾਪਿਆ ਜਾਂਦਾ ਹੈ. ਇਹ ਅੰਗਰੇਜ਼ੀ ਭਾਸ਼ਾ ਦੇ ਇਤਿਹਾਸਕ ਵਿਕਾਸ ਤੇ ਝਲਕ ਪਾਉਂਦਾ ਹੈ, ਵਿਦਵਾਨ ਅਤੇ ਅਕਾਦਮਿਕ ਖੋਜਕਾਰਨ ਲਈ ਇੱਕ ਵਿਆਪਕ ਸਰੋਤ ਮੁਹੱਈਆ ਕਰਾਉਂਦਾ ਹੈ, ਅਤੇ ਸੰਸਾਰ ਭਰ ਦੇ ਬਹੁਤ ਸਾਰੇ ਉਪਯੋਗਿਕ ਫਰਕਾਂ ਦੀ ਜਾਣਕਾਰੀ ਦਿੰਦਾ ਹੈ. ਦੂਜਾ ਏਡੀਸ਼ਨ 1989 ਵਿਚ ਛਾਪਿਆ ਗਿਆ ਗਿਆ ਸੀ ਅਤੇ ਉਸ ਦੀਆਂ 20 ਕਿਤਾਬਾਂ ਵਿਚ 21,728 ਸਫ਼ੇ ਸਨ.
ਭਾਈ ਕਾਨ੍ਹ ਸਿੰਘ ਨਾਭਾ (1861-1938) ਉੱਨੀਵੀਂ ਸਦੀ ਦੇ ਇੱਕ ਸਿੱਖ ਵਿਦਵਾਨ ਅਤੇ ਲੇਖਕ ਸਨ ਜੋ ਆਪਣੇ ਰਚੇ ਵਿਸ਼ਵ ਗਿਆਨਕੋਸ਼ ਗ੍ਰੰਥ, ਮਹਾਨ ਕੋਸ਼ ਕਰਕੇ ਜਾਣੇ ਜਾਂਦੇ ਹਨ। ਓਹਨਾਂ ਦੇ ਲਿਖੇ ਗ੍ਰੰਥ ਮਹਾਨ ਕੋਸ਼ (ਗੁਰਸ਼ਬਦ ਰਤਨਾਕਰ ਮਹਾਨ ਕੋਸ਼) ਨੂੰ ਸਿੱਖੀ, ਪੰਜਾਬੀ ਜ਼ਬਾਨ ਅਤੇ ਵਿਰਸੇ ਦਾ ਵਿਸ਼ਵ ਗਿਆਨ ਕੋਸ਼ ਦਾ ਦਰਜਾ ਹਾਸਲ ਹੈ। ਓਹਨਾਂ ਨੇ ਸਿੰਘ ਸਭਾ ਲਹਿਰ ਵਿੱਚ ਵੀ ਆਪਣਾ ਯੋਗਦਾਨ ਦਿੱਤਾ।
ਸੁਖਬੀਰ, (ਹਿੰਦੀ: सुखबीर) (9 ਜੁਲਾਈ 1925 - 22 ਫਰਵਰੀ 2012), ਉਰਫ ਬਲਬੀਰ ਸਿੰਘ ਪੰਜਾਬੀ ਕਵੀ, ਨਾਵਲਕਾਰ, ਕਹਾਣੀਕਾਰ, ਨਿਬੰਧਕਾਰ ਅਤੇ ਅਨੁਵਾਦਕ ਸਨ। ਉਨ੍ਹਾਂ ਦੇ 7 ਨਾਵਲ, 11 ਕਹਾਣੀ ਸੰਗ੍ਰਹਿ, 5 ਕਾਵਿ ਸੰਗ੍ਰਹਿ ਪ੍ਰਕਾਸ਼ਿਤ ਹੋਏ ਹਨ। ਅਨੇਕਾਂ ਨਿਬੰਧ ਅਤੇ ਪੁਸਤਕ ਰਿਵਿਊ ਛਪ ਚੁੱਕੇ ਹਨ ਅਤੇ ਸੰਸਾਰ ਸਾਹਿਤ ਦੀਆਂ ਅਨੇਕਾਂ ਸ਼ਾਨਦਾਰ ਕਿਤਾਬਾਂ ਨੂੰ ਪੰਜਾਬੀ ਵਿੱਚ ਅਨੁਵਾਦ ਵੀ ਕੀਤਾ ਹੈ।
ਮੁਦਰਾ (English:Curruncy) ਦਾ ਸਧਾਰਨ ਸ਼ਬਦਾਂ ਵਿੱਚ ਅਰਥ ਹੈ ਰੁਪਈਆ- ਪੈਸਾ ਜੋ ਵਸਤਾਂ ਜਾਂ ਸੇਵਾਵਾਂ ਦੀ ਖਰੀਦ ਜਾਂ ਹੋਰ ਵਪਾਰਕ ਕਾਰਜਾਂ ਲਈ ਵਟਾਂਦਰੇ ਦੇ ਮਾਧਿਅਮ ਵਜੋਂ ਵਰਤੋਂ ਵਿੱਚ ਆਉਂਦੀ ਹੈ। ਇਸ ਦੀ ਸਭ ਤੋਂ ਸਹੀ ਮਿਸਾਲ ਬੈਂਕ ਨੋਟ ਅਤੇ ਸਿੱਕੇ ਹਨ।"ਮੁਦਰਾ" ਦੀ ਹੋਰ ਸਧਾਰਨ ਪਰਿਭਾਸ਼ਾ ਇਹ ਹੈ ਕਿ ਇਹ ਕਿਸੇ ਦੇਸ ਦਾ ਪੈਸੇ ਨਾਲ ਸਬੰਧਤ ਪ੍ਰਬੰਧ (ਮੁਦਰਕ ਇਕਾਈਆਂ) ਹੁੰਦਾ ਹੈ। ਇਸ ਪਰਿਭਾਸ਼ਾ ਅਨੁਸਾਰ, ਬ੍ਰਿਟਿਸ਼ "ਪੌਂਡ", ਅਮਰੀਕੀ "ਡਾਲਰ",ਅਤੇ ਯੂਰਪੀਅਨ "ਯੂਰੋ" ਆਦਿ ਸਭ ਮੁਦਰਾਵਾਂ ਦੀਆਂ ਮਿਸਾਲਾਂ ਹਨ। ਇਹ ਸਾਰੀਆਂ ਮੁਦਰਾਵਾਂ ਦਾਮ (value) ਦਾ ਜ਼ਖ਼ੀਰਾ ਹੁੰਦੀਆਂ ਹਨ ਜੋ ਵੱਖ ਵੱਖ ਦੇਸ ਆਪਸ ਵਿੱਚ ਵਿਦੇਸ਼ੀ ਵਪਾਰ ਕਰਨ ਲਈ ਵਿਦੇਸ਼ੀ ਵਟਾਂਦਰਾ ਮੰਡੀ ਵਿੱਚ ਵਪਾਰ ਲਈ ਵਰਤਦੇ ਹਨ ਜਿਥੇ ਵੱਖ ਵੱਖ ਮੁਦਰਵਾਂ ਦੀ ਤੁਲਨਾਤਮਕ ਕੀਮਤ ਨਿਰਧਾਰਤ ਹੁੰਦੀ ਹੈ। ਇਸ ਲਿਹਾਜ ਨਾਲ ਮੁਦਰਾਵਾਂ ਸੰਬੰਧਤ ਦੇਸਾਂ ਦੀਆਂ ਸਰਕਾਰਾਂ ਵਲੋਂ ਪਰਿਭਾਸ਼ਤ ਕੀਤੀਆਂ ਜਾਂਦੀਆਂ ਹਨ ਅਤੇ ਇਹ ਨਿਰਧਾਰਤ ਹਦਾਂ ਦੀਆਂ ਸੀਮਾਵਾਂ ਅਨੁਸਾਰ ਪ੍ਰਵਾਨ ਹੁੰਦੀਆਂ ਹਨ। ਭਾਰਤ ਦੀ ਮੁਦਰਾ ਦੀ ਮਿਸਾਲ ਇਸ ਦਾ ਰੁਪਿਆ ਅਤੇ ਪੇਸਾ ਹੈ।
ਆਮ ਆਦਮੀ ਪਾਰਟੀ ਭਾਰਤ ਦਿ ਇੱਕ ਨਵੀਂ ਸਿਆਸੀ ਪਾਰਟੀ ਹੈ ਜਿਸ ਨੂੰ ਅਰਵਿੰਦ ਕੇਜਰੀਵਾਲ ਨੇ ਅੰਨਾ ਹਜ਼ਾਰੇ ਤੋਂ ਵੱਖ ਹੋ ਕੇ ਬਣਾਇਆ ਹੈ। ਪਾਰਟੀ ਨੂੰ 26 ਨਵੰਬਰ 2012 ਨੂੰ ਜੰਤਰ-ਮੰਤਰ ਵਿਖੇ ਅਧਿਕਾਰਕ ਤੌਰ ‘ਤੇ ਸ਼ੁਰੂ ਕੀਤਾ ਗਿਆ। ਪਾਰਟੀ ਦੇ ਸੰਸਥਾਪਕ ਮੈਂਬਰਾਂ ਦੀ ਹੋਈ ਬੈਠਕ ਵਿੱਚ ਪਾਰਟੀ ਦੇ ਨਾਂ ਅਤੇ ਸੰਗਠਨ ਦੇ ਸੰਵਿਧਾਨ ਨੂੰ ਮਨਜ਼ੂਰੀ ਦਿੱਤੀ ਗਈ। ਲਗਭਗ 300 ਮੈਂਬਰਾਂ ਦੀ ਬੈਠਕ ਕਾਂਸਟਿਊਸ਼ਨ ਕਲੱਬ ਵਿੱਚ ਹੋਈ, ਜਿਸ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਿੱਚ ਆਮ ਆਦਮੀ, ਔਰਤਾਂ ਅਤੇ ਬੱਚੇ ਹੋਣਗੇ। ਪਾਰਟੀ ਵਿੱਚ ਕੋਈ ਪ੍ਰਧਾਨ ਜਾਂ ਸਕੱਤਰ ਨਹੀਂ ਹੋਵੇਗਾ। ਸਾਰੇ ਫੈਸਲੇ ਆਮ ਸਹਿਮਤੀ ਨਾਲ ਲਏ ਜਾਣਗੇ।
ਬਿਜਲੀ ਦਾ ਬਲਬ, ਜਾਂ ਬਿਜਲੀ ਦਾ ਕੁਮਕੁਮਾ ਜਾਂ ਬਲਬ ਇੱਕ ਅਜਿਹਾ ਯੰਤਰ ਹੈ ਜੋ ਬਿਜਲੀ ਦੀ ਮਦਦ ਨਾਲ ਰੌਸ਼ਨੀ ਉੱਤਪੰਨ ਕਰਦਾ ਹੈ। ਬਿਜਲੀ ਦੇ ਬਲਬ ਦੀ ਵਰਤੋਂ ਕਿਸੇ ਵੀ ਇਲੈਕਟ੍ਰੋਨਿਕ ਸਰਕਟ ਨੂੰ ਚਲਦਾ ਦਰਸਾਉਣ ਲਈ, ਆਵਾਜਾਈ ਵਿੱਚ, ਤਾਪ ਪੈਦਾ ਕਰਨ ਵਿੱਚ ਅਤੇ ਹੋਰ ਕਈ ਥਾਵਾਂ ਤੇ ਆਮ ਕੀਤੀ ਜਾਂਦੀ ਹੈ। ਬਿਜਲੀ ਦੇ ਬਲਬ ਪਹਿਲੀ ਵਾਰ 19ਵੀਂ ਸਦੀ ਦੀ ਸ਼ੁਰੂਆਤ ਵਿੱਚ ਕਿਤੇ-ਕਿਤੇ ਵਰਤੇ ਜਾਣੇ ਸ਼ੁਰੂ ਹੋਏ ਸਨ। ਇਹਨਾਂ ਦੀ ਬਣਾਵਟ ਵਿੱਚ ਸੋਧਾਂ ਅਤੇ ਬਿਜਲੀ ਦੀ ਪੈਦਾਵਾਰ ਤੋਂ ਬਾਅਦ 19ਵੀਂ ਸਦੀ ਦੇ ਅਖੀਰ ਵਿੱਚ ਇਹਨਾਂ ਦੀ ਵਰਤੋਂ ਵੱਡੇ ਪੈਮਾਨੇ ਤੇ ਹੋਣ ਲੱਗੀ| ਬਿਜਲੀ ਦੇ ਬਲਬ ਵਿੱਚ ਇੱਕ ਪਤਲਾ ਫਿਲਾਮੈਂਟ(ਤਾਰ) ਹੁੰਦਾ ਹੈ ਜਿਸ ਵਿੱਚੋਂ ਬਿਜਲੀ ਲੰਘਾਉਣ ਤੇ ਇਹ ਗਰਮ ਹੋ ਜਾਂਦੀ ਹੈ ਤੇ ਰੌਸਨੀ ਪੈਦਾ ਕਰਦੀ ਹੈ। ਬਲਬ ਵਿੱਚ ਫਿਲਾਮੈਂਟ ਨੂੰ ਕੱਚ ਨਾਲ ਢਕਿਆ ਹੁੰਦਾ ਹੈ ਤਾਂ ਕਿ ਵਾਤਾਵਰਨ ਵਿਚਲੀ ਆਕਸੀਜਨ ਫਿਲਾਮੈਂਟ ਦੇ ਸੰਪਰਕ ਵਿੱਚ ਨਾ ਆਵੇ ਕਿਉਂਕਿ ਅਜਿਹਾ ਹੋਣ ਤੇ ਫ਼ਿਲਾਮੈਂਟ ਕਮਜ਼ੋਰ ਹੋ ਕੇ ਛੇਤੀ ਖ਼ਰਾਬ ਹੋ ਜਾਂਦਾ ਹੈ। ਅੱਜਕੱਲ੍ਹ ਵਰਤੇ ਜਾਣ ਵਾਲੇ ਬਲਬਾਂ ਵਿੱਚ ਆਰਗਨ ਜਾਂ ਨਿਓਨ ਗੈਸ ਕੱਚ ਦੇ ਅੰਦਰ ਪਾਈ ਜਾਂਦੀ ਹੈ, ਜਿਸ ਨਾਲ ਫ਼ਿਲਾਮੈਂਟ ਦੀ ਰੌਸ਼ਨੀ ਵਿੱਚ ਵਾਧਾ ਹੁੰਦਾ ਹੈ।