ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਭਾਸ਼ਾ ਪਰਿਵਾਰ ਆਪਸ ਵਿੱਚ ਸੰਬੰਧਤ ਭਾਸ਼ਾਵਾਂ ਦਾ ਪਰਵਾਰ ਜਾਂ ਟੱਬਰ ਹੁੰਦਾ ਹੈ ਜੋ ਇੱਕ ਸਾਂਝੀ ਪਿਤਰੀ ਭਾਸ਼ਾ ਵਿੱਚੋਂ ਨਿਕਲੀਆਂ ਹੁੰਦੀਆਂ ਹਨ। ਕਿਹੜੀਆਂ ਭਾਸ਼ਾਵਾਂ ਕਿਸ ਪਰਵਾਰ ਵਿੱਚ ਆਉਂਦੀਆਂ ਹਨ, ਇਸ ਦੇ ਲਈ ਵਿਗਿਆਨਕ ਆਧਾਰ ਹਨ। ਇਤਿਹਾਸਕ ਭਾਸ਼ਾ-ਵਿਗਿਆਨ ਦੀ ਜੈਨੇਟਿਕ ਤਕਨੀਕ ਦੀ ਪ੍ਰਕਿਰਿਆ ਨਾਲ ਸੰਸਾਰ-ਵਿਆਪੀ ਮੁੱਖ ਭਾਸ਼ਾਵਾਂ ਦੇ ਸ਼੍ਰੇਣੀਕਰਨ ਦੇ ਸੰਬੰਧ ਵਿੱਚ ਜਿਹੜੇ ਨਿਚੋੜ ਅਤੇ ਨਤੀਜੇ ਪ੍ਰਾਪਤ ਹੋਏ ਹਨ ਉਨ੍ਹਾਂ ਦੇ ਅਨੁਸਾਰ ਵਿਦਵਾਨਾਂ ਨੇ ਭਾਸ਼ਾਵਾਂ ਦੇ ਵੱਖ-ਵੱਖ ਪਰਵਾਰ ਕਲਪੇ ਹਨ।
ਲਿਪੀ (ਜਾਂ ਲਿੱਪੀ) ਕਿਸੇ ਭਾਸ਼ਾ ਨੂੰ ਲਕੀਰਾਂ ਵਿੱਚ ਚਿਤਰਣ ਲਈ ਵੇਖਣ ਜਾਂ ਛੂਹਣ ਯੋਗ ਚਿੰਨ੍ਹਾਂ ਦਾ ਸਮੂਹ ਹੁੰਦਾ ਹੈ। ਦੂਜੇ ਸ਼ਬਦਾਂ ਵਿੱਚ, ਲਿਪੀ ਇਨਸਾਨ ਦੇ ਮੂੰਹ ਵਿਚੋਂ ਨਿਕਲ਼ੇ ਬੋਲਾਂ ਨੂੰ ਚਿਤਰਾਂ, ਲਕੀਰਾਂ, ਸੰਕੇਤਾਂ ਜਾਂ ਚਿੰਨ੍ਹਾਂ ਵਿੱਚ ਉਲੀਕਣ ਦਾ ਇੱਕ ਤਰੀਕਾ ਹੈ। ਜਿੱਥੇ ਭਾਸ਼ਾ ਭਾਵਾਂ ਦੀ ਪੁਸ਼ਾਕ ਹੈ, ਓਥੇ ਲਿਪੀ ਭਾਸ਼ਾ ਦੀ ਪੁਸ਼ਾਕ ਹੈ। ਲਿਪੀ ਭਾਵਾਂ, ਵਿਚਾਰਾਂ ’ਤੇ ਬੋਲਾਂ ਨੂੰ ਲਿਖਤੀ ਰੂਪ ਦੇ ਕੇ ਉਹਨਾਂ ਨੂੰ ਸਦੀਵੀਂ ਜਿਊਂਦੇ ਰਖਦੀ ਹੈ। ਇਸਨੇ ਇਨਸਾਨੀ ਸੱਭਿਅਤਾ ਦੀ ਉੱਨਤੀ ਵਿੱਚ ਭਾਰੀ ਹਿੱਸਾ ਪਾਇਆ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਿਤ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਲਾਤੀਨੀ ਲਿਪੀ (Latin script) ਜਾਂ ਰੋਮਨ ਲਿੱਪੀ, ਕਲਾਸਕੀ ਲਾਤੀਨੀ ਵਰਣਮਾਲਾ ਅਤੇ ਉਸ ਦੇ ਵਿਸਤਾਰ ਉੱਤੇ ਆਧਾਰਿਤ ਸੰਸਾਰ ਦੀ ਇੱਕ ਲਿਖਣ ਪ੍ਰਣਾਲੀ ਹੈ। ਇਹ ਪੱਛਮੀ ਅਤੇ ਮਧ ਯੂਰਪੀ ਭਾਸ਼ਾਵਾਂ ਵਿੱਚੋਂ ਬਹੁਤੀਆਂ ਨੂੰ ਅਤੇ ਦੁਨੀਆ ਦੇ ਕਈ ਹੋਰ ਭਾਗਾਂ ਦੀਆਂ ਵੀ ਕਈ ਭਾਸ਼ਾਵਾਂ ਨੂੰ ਲਿਖਣ ਦੇ ਮਾਣਕ ਤਰੀਕੇ ਦੇ ਰੂਪ ਵਿੱਚ ਇਸਤੇਮਾਲ ਕੀਤੀ ਜਾਂਦੀ ਹੈ। ਲੈਟਿਨ ਲਿਪੀ ਕਿਸੇ ਵੀ ਲਿਖਤੀ ਪ੍ਰਣਾਲੀ ਲਈ ਅੱਖਰਮਾਲਾਵਾਂ ਦੀ ਸਭ ਤੋਂ ਵੱਡੀ ਗਿਣਤੀ ਲਈ ਆਧਾਰ ਹੈ। ਇਹ ਅੰਤਰਰਾਸ਼ਟਰੀ ਧੁਨੀਆਤਮਕ ਵਰਣਮਾਲਾ (International Phonetic Alphabet) ਲਈ ਵੀ ਅਧਾਰ ਹੈ। ਸਭ ਤੋਂ ਵਧ ਪ੍ਰਚਲਿਤ 26 ਅੱਖਰ ISO (International Organization for Standardization) ਦੀ ਮੂਲ ਲੈਟਿਨ ਵਰਣਮਾਲਾ ਵਿੱਚ ਮੌਜੂਦ ਅੱਖਰ ਹਨ।
ਕੇਂਦਰੀ ਯੂਨੀਵਰਸਿਟੀਆਂ ਭਾਰਤ ਵਿੱਚ ਸੰਸਦ ਦੇ ਐਕਟ ਅਧੀਨ ਸਥਾਪਿਤ ਕੀਤੀਆਂ ਗੲੀਆਂ ਹਨ ਅਤੇ ਇਹ ਉਚੇਰੀ ਸਿੱਖਿਆ ਵਿਭਾਗ ਦੀ ਦੇਖ-ਰੇਖ ਹੇਠ ਚਲਾੲੀਆਂ ਜਾਂਦੀਆਂ ਹਨ।ਆਮ-ਤੌਰ ਤੇ ਭਾਰਤ ਵਿੱਚ ਸਾਰੀਆਂ ਯੂਨੀਵਰਸਿਟੀਆਂ ਨੂੰ ਮਾਨਤਾ ਦੇਣ ਦਾ ਕੰਮ ਅਤੇ ਯੂਨੀਵਰਸਿਟੀਆਂ ਦੀ ਹੋਰ ਜਿੰਮੇਵਾਰੀ ਦਾ ਕੰਮ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ(ਯੂਜੀਸੀ) ਦੁਆਰਾ ਕੀਤਾ ਜਾਂਦਾ ਹੈ ਜੋ ਕਿ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਐਕਟ, 1956 ਅਧੀਨ ਬਣਾੲਿਆ ਗਿਆ ਸੀ।
ਸਪਾਈਵੇਅਰ ਵਾੲਿਰਸ ਪ੍ਰੋਗਰਾਮ ਅਾਮ ਤੌਰ ਤੇ ਵਰਤੋਂਕਾਰਾਂ ਦੀਅਾਂ ਕੰਪਿੳੂਟਰੀ ਗਤੀਵਿਧੀਅਾਂ ਬਾਰੇ ਜਾਣਕਾਰੀ ੲਿਕੱਠੀ ਕਰ ਕੇ ਹੈਕਰਾਂ ਨੂੰ ਭੇਜਦਾ ਹੈ। ਸਪਾਈਵੇਅਰ ਦੀ ਹਾਜਰੀ ਆਮ ਤੌਰ ਤੇ ਵਰਤੋਂਕਾਰਾਂ ਕੋਲੋਂ ਲੁਕੀ ਹੁੰਦੀ ਹੈ। ਵਿਸ਼ੇਸ਼ ਤੌਰ ਤੇ, ਸਪਾਈਵੇਅਰ ਛੁਪ ਕੇ ਵਰਤੋਂਕਾਰਾਂ ਦੇ ਵਿਅਕਤੀਗਤ ਕੰਪਿਊਟਰ ਤੇ ਇੰਸਟਾਲ ਕੀਤਾ ਜਾਂਦਾ ਹੈ। ਹਾਲਾਂਕਿ, ਕਦੇ ਕਦੇ, ਕੀਲਾਗਰਸ ਵਰਗੇ ਸਪਾਈਵੇਅਰ ਸਾਂਝਾ, ਕਾਰਪੋਰੇਟ, ਜਾਂ ਪਬਲਿਕ ਕੰਪਿਊਟਰ ਦੇ ਮਾਲਿਕ ਦੁਆਰਾ ਵੀ ਇੰਸਟਾਲ ਕੀਤੇ ਜਾਂਦੇ ਹਨ ਤਾਂਕਿ ਗੁਪਤ ਤੌਰ ਤੇ ਹੋਰ ਵਰਤੋਂਕਾਰਾਂ ਦੀ ਨਿਗਰਾਨੀ ਕੀਤੀ ਜਾ ਸਕੇ।
ਹਿੰਦ-ਯੂਰਪੀ ਭਾਸ਼ਾ-ਪਰਵਾਰ (Indo-European family of languages) ਦੁਨੀਆਂ ਦਾ ਸਭ ਤੋਂ ਵੱਡਾ ਭਾਸ਼ਾ ਪਰਵਾਰ (ਯਾਨੀ ਕਿ ਸੰਬੰਧਿਤ ਭਾਸ਼ਾਵਾਂ ਦਾ ਸਮੂਹ) ਹੈ। ਹਿੰਦ-ਯੂਰਪੀ ਜਾਂ ਭਾਰੋਪੀ) ਭਾਸ਼ਾ ਪਰਵਾਰ ਵਿੱਚ ਸੰਸਾਰ ਦੀਆਂ ਲਗਭਗ ਸੌ ਕੁ ਭਾਸ਼ਾਵਾਂ ਅਤੇ ਬੋਲੀਆਂ ਹੀ ਹਨ। ਮੈਂਬਰ ਭਾਸ਼ਾਵਾਂ ਦੀ ਗਿਣਤੀ ਦੇ ਲਿਹਾਜ ਇਹ ਕੋਈ ਵੱਡਾ ਪਰਵਾਰ ਨਹੀਂ ਪਰ ਬੁਲਾਰਿਆਂ ਦੀ ਗਿਣਤੀ ਦੇ ਲਿਹਾਜ ਨਾਲ ਇਹ ਦੁਨੀਆਂ ਦਾ ਸਭ ਤੋਂ ਵੱਡਾ ਭਾਸ਼ਾ ਪਰਵਾਰ ਹੈ। ਆਧੁਨਿਕ ਹਿੰਦ-ਯੂਰਪੀ ਭਾਸ਼ਾਵਾਂ ਵਿੱਚੋਂ ਕੁੱਝ ਹਨ: ਹਿੰਦੀ, ਉਰਦੂ, ਅੰਗਰੇਜ਼ੀ, ਫਰਾਂਸਿਸੀ, ਜਰਮਨ, ਪੁਰਤਗਾਲੀ, ਸਪੇਨੀ, ਡਚ, ਫ਼ਾਰਸੀ, ਬੰਗਾਲੀ, ਪੰਜਾਬੀ ਅਤੇ ਰੂਸੀ ਆਦਿ। ਇਹ ਸਾਰੀਆਂ ਭਾਸ਼ਾਵਾਂ ਇੱਕ ਹੀ ਆਦਿਮ ਭਾਸ਼ਾ ਤੋਂ ਨਿਕਲੀਆਂ ਹਨ - ਆਦਿਮ-ਹਿੰਦ-ਯੂਰਪੀ ਭਾਸ਼ਾ ( Proto-Indo-European language ), ਜੋ ਸੰਸਕ੍ਰਿਤ ਨਾਲ ਕਾਫ਼ੀ ਮਿਲਦੀ-ਜੁਲਦੀ ਸੀ ਜਿਵੇਂ ਕਿ ਉਹ ਸੰਸਕ੍ਰਿਤ ਦਾ ਹੀ ਆਦਿਮ ਰੂਪ ਹੋਵੇ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਯੂਨੀਕੋਡ (Unicode), ਹਰ ਇੱਕ ਅੱਖਰ ਲਈ ਇੱਕ ਵਿਸ਼ੇਸ਼ ਗਿਣਤੀ ਪ੍ਰਦਾਨ ਕਰਦਾ ਹੈ, ਚਾਹੇ ਕੋਈ ਵੀ ਕੰਪਿਊਟਰ ਪਲੇਟਫਾਰਮ, ਪ੍ਰੋਗਰਾਮ ਅਤੇ ਕੋਈ ਵੀ ਭਾਸ਼ਾ ਹੋਵੇ। ਯੂਨੀਕੋਡ ਸਟੈਂਡਰਡ ਨੂੰ ਐਪਲ, ਐਚ.ਪੀ., ਆਈ.ਬੀ.ਐਮ., ਜਸਟ ਸਿਸਟਮ, ਮਾਇਕਰੋਸਾਫਟ, ਆਰੇਕਲ, ਸੈਪ, ਸੰਨ, ਸਾਈਬੇਸ, ਯੂਨੀਸਿਸ ਵਰਗੀਆਂ ਉਦਯੋਗ ਦੀਆਂ ਪ੍ਰਮੁੱਖ ਕੰਪਨੀਆਂ ਅਤੇ ਕਈ ਹੋਰਨਾਂ ਨੇ ਅਪਣਾਇਆ ਹੈ। ਯੂਨੀਕੋਡ ਦੀ ਲੋੜ ਆਧੁਨਿਕ ਮਾਨਦੰਡਾਂ, ਜਿਵੇਂ ਐਕਸ.ਐਮ.ਐਲ, ਜਾਵਾ, ਐਕਮਾ ਸਕਰਿਪਟ (ਜਾਵਾ ਸਕਰਿਪਟ), ਐਲ.ਡੀ.ਐ.ਪੀ., ਕੋਰਬਾ 3.0, ਡਬਲਿਊ.ਐਮ.ਐਲ ਲਈ ਹੁੰਦੀ ਹੈ ਅਤੇ ਇਹ ਆਈ.ਐਸ.ਓ ਆਈ.ਈ.ਸੀ.
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਯੂਰਪੀ ਸੰਘ (ਯੂਰਪੀ ਯੂਨੀਅਨ) ਮੁੱਖ ਯੂਰਪ ਵਿੱਚ ਸਥਿਤ 27 ਦੇਸ਼ਾਂ ਦਾ ਇੱਕ ਰਾਜਨੀਤਕ ਅਤੇ ਅਤੇ ਆਰਥਕ ਰੰਗ-ਮੰਚ ਹੈ ਜਿਨ੍ਹਾਂ ਵਿੱਚ ਆਪਸ ਵਿੱਚ ਪ੍ਰਸ਼ਾਸਨੀ ਸਾਂਝ ਹੁੰਦੀ ਹੈ ਜੋ ਸੰਘ ਦੇ ਕਈ ਜਾਂ ਸਾਰੇ ਰਾਸ਼ਟਰਾਂ ਉੱਤੇ ਲਾਗੂ ਹੁੰਦੀ ਹੈ। ਇਸਦਾ ਸਥਾਪਨਾ 1957 ਵਿੱਚ, ਰੋਮ ਦੀ ਸਲਾਹ ਨਾਲ, ਯੂਰਪੀ ਆਰਥਿਕ ਪਰਿਸ਼ਦ ਦੇ ਮਾਧਿਅਮ ਦੁਆਰਾ ਛੇ ਯੂਰਪੀ ਦੇਸ਼ਾਂ ਦੀ ਆਰਥਿਕ ਭਾਗੀਦਾਰੀ ਨਾਲ ਹੋਇਆ ਸੀ। ਉਦੋਂ ਤੋਂ ਇਸ ਵਿੱਚ ਮੈਂਬਰ ਦੇਸ਼ਾਂ ਦੀ ਗਿਣਤੀ ਵਿੱਚ ਵਧ ਰਹੀ ਅਤੇ ਇਸਦੀ ਨੀਤੀਆਂ ਵਿੱਚ ਬਹੁਤ ਸਾਰੀਆਂ ਤਬਦੀਲੀ ਵੀ ਕੀਤੀਆਂ ਗਈਆਂ ਹਨ। 1993 ਵਿੱਚ ਮਾਸਤਰਿਖ ਸੁਲਾਹ ਦੁਆਰਾ ਇਸਦੇ ਆਧੁਨਿਕ ਵੈਧਾਨਿਕ ਸਵਰੂਪ ਦੀ ਨੀਂਹ ਰੱਖੀ ਗਈ। ਦਸੰਬਰ ੨੦੦੭ ਵਿੱਚ ਲਿਸਬਨ ਸਮੱਝੌਤਾ ਜਿਸਦੇ ਦੁਆਰਾ ਇਸ ਵਿੱਚ ਅਤੇ ਵਿਆਪਕ ਸੁਧਾਰਾਂ ਦੀ ਪਰਿਕ੍ਰੀਆ 1 ਜਨਵਰੀ 2008 ਵਲੋਂ ਸ਼ੁਰੂ ਕੀਤੀ ਗਈ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਗਿੱਧਾ ਸਮੁੱਚੇ ਪੰਜਾਬ ਦੀਆਂ ਇਸਤਰੀਆਂ ਦੇ ਚਾਵਾਂ, ਉਮੰਗਾਂ, ਵਲਵਲਿਆਂ ਅਤੇ ਉਲਾਸ-ਭਾਵਾਂ ਨੂੰ ਪ੍ਰਗਟ ਕਰਨ ਵਾਲਾ ਹਰਮਨ-ਪਿਆਰਾ ਲੋਕ-ਨਾਚ ਹੈ। ਸਦੀਆਂ ਤੋਂ ਇਸ ਲੋਕ-ਨਾਚ ਦੀ ਪੰਜਾਬੀ ਜਨ-ਜੀਵਨ ਵਿੱਚ ਵਿਸ਼ੇਸ਼ ਥਾਂ ਬਣੀ ਰਹੀ ਹੈ। ਅਸਲ ਵਿੱਚ ਗਿੱਧਾ ਤਾਲੀ ਨਾਚ ਹੈ। ਨੱਚਣ ਵਾਲੀਆਂ ਅਤੇ ਘੇਰੇ ਵਿੱਚ ਖੜੋਤੀਆਂ ਹੋਰ ਮੁਟਿਆਰਾਂ (ਇਸਤਰੀਆਂ) ਤਾਲੀ ਮਾਰਦੀਆਂ ਹਨ। ਤਾਲੀ ਦਾ ਵਹਾਉ ਲੋਕ-ਗੀਤਾਂ ਦੇ ਮੁੱਖ ਰੂਪਾਂ--ਬੋਲੀਆਂ, (ਛੋਟੀਆਂ ਅਤੇ ਵੱਡੀਆਂ) ਅਤੇ ਟੱਪਿਆਂ ਦੇ ਨਾਲ ਨਾਲ ਚਲਦਾ ਹੈ। ਇਹਨਾਂ ਟੱਪਿਆਂ ਅਤੇ ਬੋਲੀਆਂ ਵਿੱਚ ਉੱਚਾਰੇ ਗਏ ਭਾਵਾਂ ਨੂੰ ਨਾਚ-ਮੁਦਰਾਵਾਂ ਰਾਹੀਂ ਪੇਸ਼ ਕੀਤਾ ਜਾਂਦਾ ਹੈ। ਗਿੱਧੇ ਦੀ ਤਾਲੀ ਜਾਂ ਤਾੜੀ ਅਤੇ ਬੋਲੀ (ਗਿੱਧਾ) ਜਾਂ ਟੱਪੇ ਦੇ ਬੋਲ ਵਿੱਚ ਰਸ ਅਤੇ ਇਕਸੁਰਤਾ ਕਾਇਮ ਰੱਖਣ ਲਈ "ਬੱਲੇ-ਬੱਲੇ ਬਈ, ਸ਼ਾਵਾ-ਸ਼ਾਵਾ" ਆਦਿ ਸ਼ਬਦਾਂ ਨੂੰ ਲਮਕਾਵੀਂ ਸੁਰ ਵਿੱਚ ਜੋੜ ਲਿਆ ਜਾਂਦਾ ਹੈ। ਗਿੱਧਾ ਇੱਕਧੁਨ ਨੂੰ ਪਰਤੀਤ ਕਰਦਾ ਹੈ। ਜਦ ਗਿੱਧੇ ਦੇ ਟੱਪੇ ਜਾਂ ਬੋਲ ਕੰਨ ਵਿੱਚ ਪੈਂਦੇ ਹਨ ਤਾਂ ਇੱਕ ਹੁਲਾਰਾ ਜਾ ਪੈ ਜਾਂਦਾ ਹੈ। ਗਿੱਧੇ (ਪੰਜਾਬੀ : ਗਿੱਧਾ , ਗਿੱਧੇ ) ਭਾਰਤ ਅਤੇ ਪਾਕਿਸਤਾਨ ਦੇ ਪੰਜਾਬ ਖੇਤਰ 'ਚ ਮਹਿਲਾ ਦੇ ਇੱਕ ਪ੍ਰਸਿੱਧ ਲੋਕ ਨਾਚ ਹੈ. ਨਾਚ ਅਕਸਰ ਰਿੰਗ ਨਾਚ ਦੇ ਤੌਰ ਤੇ ਜਾਣਿਆ ਪ੍ਰਾਚੀਨ ਨ੍ਰਿਤ ਤੱਕ ਲਿਆ ਮੰਨਿਆ ਹੈ ਅਤੇ ਹੁਣੇ ਹੀ ਦੇ ਤੌਰ ਭੰਗੜਾ ਤੌਰ ਕ੍ਰਿਆਸ਼ੀਲ ਹੈ ; ਉਸੇ ਵੇਲੇ 'ਤੇ ਇਸ ਨੂੰ ਰਚਨਾਤਮਕ ਵੱਸੋ ਕਿਰਪਾ, ਵੇਖਾਉਣ ਲਈ ਪਰਬੰਧਨ ਕਰਦਾ ਹੈ. ਇਹ ਇੱਕ ਬਹੁਤ ਹੀ ਰੰਗੀਨ ਨਾਚ ਫਾਰਮ ਹੈ, ਜੋ ਕਿ ਹੁਣ ਦੇਸ਼ ਦੇ ਸਾਰੇ ਖੇਤਰ ਵਿੱਚ ਨਕਲ ਕੀਤਾ ਗਿਆ ਹੈ.
ਮਾਤਾ ਸੁੰਦਰੀ (ਗੁਰਮੁਖੀ ਅਖਰਾਂ ਵਿੱਚ: ਮਾਤਾ ਸੁੰਦਰੀ, ਸ਼ਾਹਮੁਖੀ ਅਖਰਾਂ ਵਿੱਚ: ماتا سندری) ਲਾਹੋਰ ਦੇ ਰਾਮ ਸ਼ਰਨ ਦੀ ਕੁੜੀ ਅਤੇ ਗੁਰੂ ਗੋਵਿੰਦ ਸਿੰਘ ਜੀ ਦੀ ਦੂਜੀ ਧਰਮ ਪਤਨੀ ਸੀ। ਉਨ੍ਹਾਂ ਦਾ ਵਿਆਹ 4 ਅਪ੍ਰੈਲ 1684 ਨੂੰ ਅਨੰਦਪੁਰ ਸਾਹਿਬ ਵਿਖੇ ਹੋਇਆ। ਉਨ੍ਹਾਂ ਦੇ ਘਰ ਪਟਨਾ ਵਿਖੇ 26 ਜਨਵਰੀ 1687 ਨੂੰ ਸਾਹਿਬਜਾਦਾ ਅਜੀਤ ਸਿੰਘ ਦਾ ਜਨਮ ਹੋਇਆ। ਸਿੱਖ ਧਰਮ ਵਿੱਚ ਉਨ੍ਹਾਂ ਦੀ ਖ਼ਾਸ ਥਾਂ ਸੀ। ਮਾਤਾ ਸੁੰਦਰੀ ਜੀ ਦੇ ਪਿਤਾ ਜੀ ਦਾ ਨਾਮ ਭਾਈ ਰਾਮ ਸਰਨ ਸੀ ਜੋ ਕੇ ਹੁਸ਼ਿਆਰਪੁਰ ਜ਼ਿਲੇ ਦੇ ਬਿਜਵਾੜਾ ਨਾਲ ਸੰਬੰਧ ਰਖਦੇ ਸਨ। ਮਾਤਾ ਸੁੰਦਰੀ ਜੀ ਦਾ ਵਿਆਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਚਾਰ ਅਪ੍ਰੈਲ 1684 ਨੂੰ ਹੋਇਆ ਸੀ। 26 ਜਨਵਰੀ 1687 ਨੂੰ ਸ਼੍ਰੀ ਪਾਉਂਟਾ ਸਾਹਿਬ ਵਿਖੇ ਮਾਤਾ ਜੀ ਦੀ ਕੁਖੋ ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਹੋਇਆ, ਜੋ ਕੇ ਸਾਰੇ ਸਾਹਿਬਜ਼ਾਦਿਆਂ ਵਿਚੋ ਵੱਡੇ ਸਨ। ਅਨੰਦਪੁਰ ਸਾਹਿਬ ਦੇ ਵਿਛੋੜੇ ਮਗਰੋਂ 6 ਦਿਸੰਬਰ 1705 ਭਾਈ ਮਨੀ ਸਿੰਘ ਜੀ ਮਾਤਾ ਸੁੰਦਰੀ ਜੀ ਦੀ ਹਿਫਾਜਿਤ ਕਰਦੇ ਹੋਏ ਦਿੱਲੀ ਲੈ ਗਏ। ਸੰਨ 1706 ਵਿਚ ਮਾਤਾ ਸੁੰਦਰੀ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮਿਲੇ, ਜਿਥੇ ਉਹਨਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਪਤਾ ਲੱਗਾ। ਮਾਤਾ ਜੀ ਫੇਰ ਦਿੱਲੀ ਆ ਗਏ , ਜਦੋ ਗੁਰੂ ਗੋਬਿੰਦ ਸਿੰਘ ਜੀ ਦੱਖਣ ਵੱਲ ਰਵਾਨਾ ਹੋ ਗਏ। ਦਿੱਲੀ ਵਿਖੇ ਮਾਤਾ ਸੁੰਦਰੀ ਜੀ ਨੇ ਆਪਣੇ ਪੁੱਤਰ ਸਾਹਿਬਜ਼ਾਦਾ ਅਜੀਤ ਸਿੰਘ ਜੀ ਯਾਦ ਵਿਚ ਇੱਕ ਬੱਚੇ ਨੂੰ ਗੋਦ ਲਿਆ ,ਜਿਸ ਦਾ ਨਾਮ ਓਹਨਾ ਨੇ ਅਜੀਤ ਸਿੰਘ ਰਖਿਆ। ਦੱਖਣ ਵਿਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਯੋਤੀ ਜੋਤ ਸਮਾਣ ਮਗਰੋ ਓਹਨਾ ਨੇ ਸਿਖਾਂ ਦੀ ਅਗਵਾਈ ਕੀਤੀ। ਓਹਨਾ ਨੇ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਦੇ ਪਵਿੱਤਰ ਅਸਥਾਨਾਂ ਦੀ ਦੇਖਭਾਲ ਕਰਨ ਨੂੰ ਕਿਹਾ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹਥ ਲਿਖਤਾਂ ਕੱਠੀਆਂ ਕਰਨ ਨੂੰ ਕਿਹਾ। ਓਹਨਾ ਨੇ ਆਪਣੀ ਅਗਵਾਈ ਵਿਚ ਹੁਕਮਨਾਮੇ ਜਾਰੀ ਕੀਤੇ। ਮਾਤਾ ਜੀ ਵਲੋ ਗੋਦ ਲਏ ਪੁੱਤਰ ਅਜੀਤ ਸਿੰਘ ਨੂੰ ਬਹਾਦਰ ਸ਼ਾਹ ਜ਼ਫ਼ਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਾਰਿਸ ਮੰਨਦਾ ਸੀ,ਪਰ ਮਾਤਾ ਸੁੰਦਰੀ ਜੀ ਓਸ ਤੋਂ ਖਫਾ ਸਨ। ਬਹਾਦੁਰ ਸ਼ਾਹ ਨੇ 1710 ਵਿਚ ਅਜੀਤ ਸਿੰਘ ਨੂੰ ਆਪਣੇ ਦਰਬਾਰ ਵਿਚ ਬੁਲਾ ਕੇ ਸਨਮਾਨਿਤ ਵੀ ਕੀਤਾ। ਸ਼ਾਹੀ ਠਾਠ ਬਾਠ ਨਾਲ ਅਜੀਤ ਸਿੰਘ ਦਾ ਸੁਭਾ ਕੁਝ ਹੋਰ ਹੀ ਹੋ ਗਿਆ ਤੇ ਓਹ ਦਰਬਾਰੀ ਬਣ ਕੇ ਰਹਿਣ ਲੱਗਾ। ਅਜੀਤ ਸਿੰਘ ਨੂੰ ਬਾਅਦ ਵਿੱਚ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ 18 ਜਨਵਰੀ 1725 ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ। ਸੰਨ 1747 ਵਿਚ ਮਾਤਾ ਸੁੰਦਰੀ ਜੀ ਵੀ ਜਯੋਤੀ ਜੋਤ ਸਮਾ ਗਏ। ਓਹਨਾ ਦੀ ਯਾਦ ਵਿਚ ਗੁਰੂਦਵਾਰਾ ਬਾਲਾ ਸਾਹਿਬ ਦਿੱਲੀ ਵਿਚ ਬਣਾਇਆ ਗਿਆ ਹੈ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਜਪਾਨ (ਜਪਾਨੀ: 日本, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੌ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ ੬੮੫੨ ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸਦੇ ਸਭ ਤੋ ਵਡੇ ੪ ਟਾਪੂ ਹਨ ਜੋ ਇਸਦੇ ਥਲ ਭਾਗ ਦਾ ੯੭% ਹਿੱਸਾ ਹਨ। ਇਸ ਦੀ ਆਬਾਦੀ ੧੨ ਕਰੋੜ ੮੦ ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
ਆਸਟਰੇਲੀਆ (ਅੰਗਰੇਜ਼ੀ: Australia ਔਸਟਰੈਈਲੀਆ) ਦੀ ਰਾਜਧਾਨੀ ਕੈਨਬਰਾ ਹੈ। ਇਹ ਦੱਖਣੀ-ਅਰਧਗੋਲੇ ਵਿੱਚ ਹੈ। ਆਸਟ੍ਰੇਲੀਆ ਜ਼ਮੀਨ ਦੇ ਹੇਠਲੇ ਅੰਗ ਦਾ ਦੇਸ਼ ਹੈ। ੲਿਸ ਵਿੱਚ ਆਸਟ੍ਰੇਲੀਆ ਤਸਮਾਨੀਆ ਤੇ ਬਹਰਾਲਕਾਹਲ ਦੇ ਕਈ ਜ਼ਜ਼ੀਰੇ ਆਉਂਦੇ ਹਨ। ਰਕਬੇ ਦੇ ਹਿਸਾਬ ਨਾਲ ਇਹ ਦੁਨੀਆ ਦਾ 6ਵਾਂ ਵੱਡਾ ਦੇਸ਼ ਹੈ। ਪਾਪੂਆ ਨਿਯੋਗਨੀ, ਚੜ੍ਹਦਾ ਤੈਮੂਰ ਤੇ ਇੰਡੋਨੇਸ਼ੀਆ ੲਿਸਦੇ ਉੱਤਰ ਵਿੱਚ, ਨਿਊ ਕੀਲੀਡੋਨਿਆ ੲਿਸਦੇ ਚੜ੍ਹਦੇ ਵੱਲ ਤੇ ਨਿਊਜ਼ੀਲੈਂਡ ੲਿਸਦੇ ਚੜ੍ਹਦੇ ਦੱਖਣ ਵੱਲ ਹੈ। ਇੱਥੇ ਅੰਗਰੇਜ਼ੀ ਭਾਸ਼ਾ ਬੋਲੀ ਜਾਂਦੀ ਹੈ। ੲਿੱਥੋਂ ਦੀ ਜਨਸੰਖਿਆ 22,930,253 ਹੈ। ਜ਼ਿਆਦਾਤਰ ਲੋਕ ਬਰਤਾਨੀਆ ਤੋਂ ਆੲੇ ਹਨ। ਬਰਤਾਨੀਆ ਦੀ ਮਲਿਕਾ, ਮਲਿਕਾ ਅੱਲਜ਼ਬਿੱਥ II ੲਿਸ ਦੇਸ਼ ਦੀ ਵੀ ਆਗੂ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਦ ਵਾਲ਼ ਸਟਰੀਟ ਜਰਨਲ ਵਪਾਰ ਅਤੇ ਆਰਥਕ ਖ਼ਬਰਾਂ ਤੇ ਜ਼ੋਰ ਦੇਣ ਵਾਲਾ ਅਤੇ ਨਿਊਯਾਰਕ ਤੋਂ ਛਪਣ ਵਾਲਾ ਇੱਕ ਅਮਰੀਕੀ ਰੋਜ਼ਾਨਾ ਅਖ਼ਬਾਰ ਹੈ। ਨਿਊਜ਼ ਕਾਰਪ ਦੀ ਇੱਕ ਡਿਵੀਜ਼ਨ, ਡੋ ਜੋਨਜ ਐਂਡ ਕੰਪਨੀ ਵਲੋਂ ਏਸ਼ੀਆਈ ਅਤੇ ਯੂਰਪੀ ਅਡੀਸ਼ਨਾਂ ਸਮੇਤ ਇਹ ਜਰਨਲ ਹਫਤੇ ਵਿੱਚ ਛੇ ਦਿਨ ਛਪਦਾ ਹੈ। ਇਸ ਦੀ ਕੁੱਲ ਆਲਮੀ ਰੋਜ਼ਾਨਾ ਤਾਦਾਦ ਇਸ਼ਾਇਤ 20 ਲੱਖ ਤੋਂ ਜ਼ਿਆਦਾ ਹੈ। ਇਹ ਕਈ ਸਾਲਾਂ ਤੋਂ ਅਮਰੀਕਾ ਵਿੱਚ ਛਪਣ ਵਾਲਾ ਸਭ ਤੋਂ ਵੱਡਾ ਅਖ਼ਬਾਰ ਹੈ। ਅਲਾਇੰਸ ਫ਼ਾਰ ਆਡਿਟਡ ਮੀਡੀਆ ਮੁਤਾਬਕ ਇਸ ਦੀ ਇਸ਼ਾਇਤ ਯੂ ਐੱਸ ਏ ਟੂਡੇ ਦੀ 1.7 ਮਿਲੀਅਨ ਦੇ ਮੁਕਾਬਲੇ ਤੇ ਮਾਰਚ 2013 ਨੂੰ (ਲੱਗਪਗ 900,000 ਡਿਜਿਟਲ ਚੰਦਿਆਂ ਸਮੇਤ), 2.4 ਮਿਲੀਅਨ ਕਾਪੀਆਂ ਸੀ।
ਐਂਡਰੋਇਡ ਇੱਕ ਲੀਨਕਸ ਕਰਨਲ ਉੱਤੇ ਆਧਾਰਿਤ ਓਪਰੇਟਿੰਗ ਸਿਸਟਮ ਹੈ ਅਤੇ ਹੁਣ ਇਸਦਾ ਵਿਕਾਸ ਗੂਗਲ ਦੁਆਰਾ ਕੀਤਾ ਜਾ ਰਿਹਾ ਹੈ। ਇਸਦਾ ਨਿਰਮਾਣ ਖ਼ਾਸ ਤੌਰ 'ਤੇ ਸਮਾਰਟਫ਼ੋਨ ਅਤੇ ਟੈਬਲੈੱਟ ਕੰਪਿਊਟਰ ਲਈ ਕੀਤਾ ਜਾਂਦਾ ਹੈ। ਐਂਡ੍ਰਾਇਡ ਸਾਲ 2012 ਵਿੱਚ ਸਭ ਤੋਂ ਵੱਧ ਵਿਕਣ ਵਾਲੇ ਓ.ਐਸ ਦੇ ਰੂਪ 'ਚ ਉੱਭਰਿਆ ਅਤੇ ਇਸ ਨੇ 2012,13 ਤੇ 14 ਦੌਰਾਨ ਵਿੰਡੋਜ਼, ਆਈ.ਓ.ਐਸ ਤੇ ਮੈਕ ਓ.ਐਸ.ਐਕਸ ਤੋਂ ਜ਼ਿਆਦਾ ਵਿਕਰੀ ਕੀਤੀ। ਜੁਲਾਈ 2013 ਤੱਕ ਪਲੇਅ ਸਟੋਰ 'ਚ 10 ਲੱਖ ਤੋਂ ਜ਼ਿਆਦਾ ਐਪਜ਼ ਸ਼ਾਮਿਲ ਤੇ 50 ਲੱਖ ਤੋਂ ਜ਼ਿਆਦਾ ਡਾਊਨਲੋਡ ਹੋ ਚੁੱਕੀਆਂ ਸਨ। ਇੱਕ ਸਰਵੇ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਅਪ੍ਰੈਲ-ਮਈ 2013 ਤੱਕ 71% ਮੋਬਾਇਲ ਵਿਕਾਸ ਕਰਤਾ ਐਂਡ੍ਡਰੋਇਡ ਲਈ ਐਪਜ਼ ਦਾ ਵਿਕਾਸ ਕਰਦੇ ਹਨ। ਗੂਗਲ ਆਈ/ਓ ਨੇ 2014 ਵਿੱਚ ਇਹ ਘੋਸ਼ਣਾ ਕੀਤੀ ਕਿ ਐਂਡਰੋਇਡ ਦੇ ਚਾਲੂ ਮਹੀਨਾਵਾਰ ਵਰਤੋਂਕਾਰਾਂ ਦੀ ਗਿਣਤੀ 10 ਕਰੋੜ ਤੋਂ ਜ਼ਿਆਦਾ ਪਹੁੰਚ ਚੁੱਕੀ ਹੈ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਸਪੇਨ (ਸਪੈਨਿਸ਼: España, ਏਸਪਾਨਿਆ), ਆਧਿਕਾਰਿਕ ਤੌਰ ਉੱਤੇ ਸਪੇਨ ਦੀ ਰਾਜਸ਼ਾਹੀ, ਇੱਕ ਯੂਰਪੀ ਦੇਸ਼ ਅਤੇ ਯੂਰਪੀ ਸੰਘ ਦਾ ਇੱਕ ਮੈਂਬਰ ਰਾਸ਼ਟਰ ਹੈ। ਇਹ ਯੂਰਪ ਦੇ ਦੱਖਣ ਪੱਛਮ ਵਿੱਚ ਇਬੇਰੀਅਨ ਪ੍ਰਾਯਦੀਪ ਉੱਤੇ ਸਥਿਤ ਹੈ। ਇਸਦੇ ਦੱਖਣ ਅਤੇ ਪੂਰਬ ਵਿੱਚ ਭੂਮਧ ਸਾਗਰ ਇਲਾਵਾ ਬ੍ਰਿਟਿਸ਼ ਪਰਵਾਸੀ ਖੇਤਰ, ਜਿਬਰਾਲਟਰ ਦੀ ਇੱਕ ਛੋਟੀ ਜਿਹੀ ਸੀਮਾ ਦੇ, ਉੱਤਰ ਵਿੱਚ ਫ਼ਰਾਂਸ, ਅੰਡੋਰਾ ਅਤੇ ਬੀਸਕਾਏ ਦੀ ਖਾੜੀ ਅਤੇ ਅਤੇ ਪੱਛਮ-ਉੱਤਰ ਅਤੇ ਪੱਛਮ ਵਿੱਚ ਕਰਮਵਾਰ: ਅਟਲਾਂਟਿਕ ਮਹਾਸਾਗਰ ਅਤੇ ਪੁਰਤਗਾਲ ਸਥਿਤ ਹਨ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਕੋੜ੍ਹ, ਜਿਸ ਨੂੰ ਹਨਸਨ ਦੀ ਬੀਮਾਰੀ(ਐਚ.ਡੀ.) ਵੀ ਕਿਹਾ ਜਾਂਦਾ ਹੈ, ਇੱਕ ਸਦੀਵੀ ਰੋਗ (ਡਾਕਟਰੀ) |ਹੈ, ਜੋ ਕਿ ਬੈਕਟਰੀਆ ਮਾਈਕੋਬੈਕਟਰੀਅਮ ਲੇਪਰਾਏ ਅਤੇ ਮਾਈਕਰੋਬੈਕਟਰੀਅਮ ਲੇਪਰੋਮਾਟੋਸਿਸ ਰਾਹੀਂ ਹੁੰਦੀ ਹੈ। ਸ਼ੁਰੂ ਵਿੱਚ ਲਾਗ ਬਿਨਾਂ ਕਿਸੇ ਲੱਛਣਾਂ ਤੋਂ ਹੁੰਦੀ ਹੈ ਅਤੇ ਇਸ ਢੰਗ ਨਾਲ ਅਕਸਰ 5 ਤੋਂ ਲੈ ਕੇ 20 ਸਾਲਾਂ ਤੱਕ ਰਹਿੰਦੀ ਹੈ ਲੱਛਣਾਂ ਵਿੱਚ ਤੰਤੂਆਂ,ਸਾਹ ਪ੍ਰਬੰਧ ਦੇ ਤੰਦਾਂ ਦੇ ਜਾਲ, ਚਮੜੀ ਅਤੇ ਅੱਖਾਂ ਉੱਤੇ ਦਾਣੇਦਾਰ-ਟਿਸ਼ੂ ਪੈਦਾ ਹੋਣੇ ਸ਼ਾਮਲ ਹਨ। ਇਸ ਵਿੱਚ ਦਰਦ ਮਹਿਸੂਸ ਹੋਣ ਦੀ ਕਮੀ ਦੇ ਨਤੀਜੇ ਪੈਦਾ ਹੋ ਸਕਦੇ ਹਨ ਅਤੇ ਇਸਕਰਕੇ ਲਗਾਤਾਰ ਸੱਟਾਂ ਲੱਗਣ ਜਾਂ ਨਾ-ਪਤਾ ਲੱਗੇ ਜ਼ਖਮਾਂ ਦੀ ਲਾਗ ਕਰਕੇ ਹੱਥਾਂ-ਪੈਰਾਂ ਦੇ ਹਿੱਸੇ ਖਰਾਬ ਹੋਣੇ ਸ਼ਾਮਲ ਹਨ। ਨਿਰਬਲਤਾ ਅਤੇ ਅੱਖਾਂ ਦੀ ਨਿਗ੍ਹਾ ਕਮਜ਼ੋਰ ਹੋ ਸਕਦੀ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਕ੍ਰੋਏਸ਼ੀਆ ਦੱਖਣ-ਪੂਰਬ ਯੂਰਪ ਵਿੱਚ ਪਾਨੋਨਿਅਨ ਪਲੇਨ, ਬਾਲਕਨ ਅਤੇ ਭੂ-ਮੱਧ ਸਾਗਰ ਦੇ ਵਿਚਕਾਰ ਵਸਿਆ ਇੱਕ ਦੇਸ਼ ਹੈ। ਦੇਸ਼ ਦੀ ਰਾਜਧਾਨੀ ਅਤੇ ਸਭ ਤੋਂ ਬਹੁਤ ਸ਼ਹਿਰ ਜ਼ਾਗਰਬ ਹੈ। ਕਰੋਏਸ਼ੀਆ ਦੀਆਂ ਹੱਦਾਂ ਉੱਤਰ ਵਿੱਚ ਸਲੋਵੇਨੀਆ ਅਤੇ ਹੰਗਰੀ, ਉੱਤਰ-ਪੂਰਬ ਵਿੱਚ ਸਰਬੀਆ, ਪੂਰਬ ਵਿੱਚ ਬੋਸਨੀਆ ਅਤੇ ਹਰਜ਼ੇਗੋਵੀਨਾ ਅਤੇ ਦੱਖਣ-ਪੂਰਬ ਵਿੱਚ ਮੋਂਟੇਂਨੇਗਰੋ ਨਾਲ਼ ਲੱਗਦੀਆਂ ਹਨ। ਦੇਸ਼ ਦਾ ਦੱਖਣੀ ਅਤੇ ਪੱਛਮੀ ਕਿਨਾਰਾ ਏਡਰਿਆਟਿਕ ਸਾਗਰ ਨਾਲ਼ ਲੱਗਦਾ ਹੈ।
ਆਸਟਰੀਆ (ਅੰਗਰੇਜੀ: Austria ਅਤੇ ਜਰਮਨ: Österreich) ਯੂਰਪ ਦਾ ਇੱਕ ਦੇਸ਼ ਹੈ। ਇਸ ਦੀ ਰਾਜਧਾਨੀ ਵਿਆਨਾ ਹੈ। ਇਹ ਚਾਰੇ ਪਾਸੇਓਂ ਬਾਕੀ ਦੇਸ਼ਾਂ ਨਾਲ ਘਿਰਿਆ ਹੈ ਅਤੇ ਇਸ ਨਾਲ ਕੋਈ ਦੀ ਸਮੁੰਦਰ ਨਹੀਂ ਲੱਗਦਾ। ਉੱਤਰੀ ਦਿਸ਼ਾ ਤੋਂ ਇਸ ਦੇ ਨਾਲ ਜਰਮਨੀ ਅਤੇ ਚੈੱਕ ਰਿਪਬਲਿਕ, ਪੂਰਬੀ ਦਿਸ਼ਾ ਤੋਂ ਸਲੋਵਾਕੀਆ ਅਤੇ ਹੰਗਰੀ, ਦੱਖਣੀ ਦਿਸ਼ਾ ਤੋਂ ਸਲੋਵੇਨੀਂਆਂ ਅਤੇ ਇਟਲੀ, ਅਤੇ ਪੱਛਮੀ ਦਿਸ਼ਾ ਤੋਂ ਸਵੀਟਜ਼ਰਲੈਂਡ ਲੱਗਦੇ ਹਨ।
ਵਾਈਨ ਸ਼ਰਾਬ ਦੀ ਇੱਕ ਕਿਸਮ ਹੈ ਜੋ ਖ਼ਮੀਰੇ ਗਏ ਅੰਗੂਰਾਂ ਜਾਂ ਹੋਰ ਫਲਾਂ ਤੋਂ ਬਣਦੀ ਹੈ। ਅੰਗੂਰਾਂ ਦਾ ਕੁਦਰਤੀ ਰਸਾਇਣਕ ਮੇਲ ਉਹਨਾਂ ਨੂੰ ਬਗ਼ੈਰ ਕੋਈ ਖੰਡ, ਤੇਜ਼ਾਬ, ਪਾਣੀ ਜਾਂ ਪੁਸ਼ਟੀਕਰ ਮਿਲਾਏ ਖ਼ਮੀਰ ਦਿੰਦਾ ਹੈ। ਖ਼ਮੀਰ ਅੰਗੂਰਾਂ ਵਿਚਲੀ ਸ਼ੱਕਰ ਦੀ ਖਪਤ ਕਰ ਕੇ ਉਹਨਾਂ ਨੂੰ ਅਲਕੋਹਲ ਅਤੇ ਕਾਰਬਨ-ਡਾਈ-ਆਕਸਾਇਡ ਵਿੱਚ ਬਦਲ ਦਿੰਦਾ ਹੈ। ਅਲਗ ਕਿਸਮਾਂ ਦੇ ਅੰਗੂਰ ਅਲਗ-ਅਲਗ ਕਿਸਮਾਂ ਦੀ ਵਾਈਨ ਬਣਾਉਂਦੇ ਹਨ। ਅੰਗੂਰਾਂ ਦੀ ਵਾਈਨ ਤੋਂ ਇਲਾਵਾ ਚਾਵਲਾਂ ਦੀ, ਅਤੇ ਹੋਰ ਫਲਾਂ ਤੋਂ ਵੀ ਵਾਈਨ ਬਣਾਈ ਜਾਂਦੀ ਹੈ। ਮੁੱਖ ਤੌਰ ਤੇ ਅਨਾਰ ਅਤੇ ਸੇਬ ਦੀ ਵਾਈਨ ਬਣਾਈ ਜਾਂਦੀ ਹੈ।
ਸਾਇਪ੍ਰਸ ( ਗਰੀਕ : Κύπρος , IPA : [ cipɾo̞s ] , ਤੁਰਕੀ : Kıbrıs ) , ਆਧਿਕਾਰਿਕ ਤੌਰ ਉੱਤੇ ਸਾਇਪ੍ਰਸ ਗਣਤੰਤਰ ( ਗਰੀਕ : Κυπριακή Δημοκρατία , Kypriakī Dīmokratía , [ cipɾiaci ðimo̞kɾatia ] , ਤੁਰਕੀ : Kıbrıs Cumhuriyeti ) ਪੂਰਵੀ ਭੂਮਧਿਅ ਸਾਗਰ ਉੱਤੇ ਗਰੀਸ ਦੇ ਪੂਰਵ , ਲੇਬਨਾਨ , ਸੀਰਿਆ ਅਤੇ ਇਸਰਾਇਲ ਦੇ ਪਸ਼ਚਮ , ਮਿਸਰ ਦੇ ਜਵਾਬ ਅਤੇ ਤੁਰਕੀ ਦੇ ਦੱਖਣ ਵਿੱਚ ਸਥਿਤ ਇੱਕ ਯੂਰੇਸ਼ੀਅਨ ਟਾਪੂ ਦੇਸ਼ ਹੈ । ਇਸਦੀ ਰਾਜਧਾਨੀ ਨਿਕੋਸਿਆ ਹੈ । ਇਸਦੀ ਮੁੱਖ - ਅਤੇਰਾਜਭਾਸ਼ਾਵਾਂਗਰੀਕ ਅਤੇ ਤੁਰਕੀ ਹਨ ।
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ :श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ । ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ । ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ । ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ । ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ । ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ । ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ । ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ । ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ ਤੇ ਪ੍ਰਸਿੱਧ ਹੈ । ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ । ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲ਼ੇ ਦਿਨ ਲਾਹੌਰ ਵਿੱਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ । ਭਾਵੇਂ ਇਹ ਮੇਲਾ ਨਿਰੋਲ ਮੌਸਮੀ ਸੀ । ਪਰ ਹਕੀਕਤ ਰਾਏ ਦੀ ਸ਼ਹੀਦੀ ਨੇ ਇਸ ਨਾਲ਼ ਧਾਰਮਿਕ ਅਤੇ ਇਤਿਹਾਸਕ ਭਾਵਨਾ ਵੀ ਜੋੜ ਦਿੱਤੀ । ਬਸੰਤ ਪੰਚਮੀ ਨੂੰ ਲੋਕੀਂ ਆਪਣੀ ਦਿਲਾਂ ਦਾ ਹੁਲਾਸ ਪਤੰਗਾਂ ਉਡਾ ਕੇ ਕਰਦੇ ਹਨ । ਉਸ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿੱਤ ਤਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ਼ ਭਰ ਜਾਂਦਾ ਹੈ । ਇੱਕ ਦਿਨ ਆਕਾਸ਼ ਇੱਕ ਅਥਾਹ ਰੰਗਮੰਚ ਲੱਗਦਾ ਹੈ , ਜਿਸ ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਭਰ ਰਿਹਾ ਹੁੰਦਾ ਹੈ । ਬਸੰਤ ਪੰਚਮੀ ਵਾਲ਼ੇ ਦਿਨ ਤੀਵੀਆਂ ਬਸੰਤੀ ਕੱਪੜੇ ਪਹਿਨ ਕੇ ਗਿੱਧਾ ਪਾਉਂਦੀਆਂ ਤੇ ਗੀਤ ਗਾਉਂਦੀਆਂ ਹਨ । ਬਸੰਤ ਪੰਚਮੀ ਦੇ ਗਿੱਧੇ ਨੂੰ ‘ਬਸੰਤੀ ਗਿੱਧਾ’ ਕਿਹਾ ਜਾਂਦਾ ਹੈ । ਬਸੰਤ ਪੰਚਮੀ ਰੁੱਤਾਂ ਦੀ ਤਬਦੀਲੀ ਨਾਲ਼ ਸੰਬੰਧਿਤ ਇੱਕ ਪਰਬ ਹੈ ਜੋ ਮਾਘ ਸੁਦੀ ਪੰਜਵੀਂ ਨੂੰ ਸਾਰੇ ਪੰਜਾਬ ਵਿੱਚ ਧੂਮ ਧਾਮ ਨਾਲ਼ ਮਨਾਇਆ ਜਾਂਦਾ ਹੈ । ‘ ਆਈ ਬਸੰਤ ਪਾਲ਼ਾ ਉਡੰਤ’ ਬਸੰਤ ਆਉਣ ਨਾਲ਼ ਪਾਲ਼ਾ ਖ਼ਤਮ ਹੋਣਾ ਆਰੰਭ ਹੋ ਜਾਂਦਾ ਹੈ ਅਤੇ ਬਹਾਰ ਆ ਜਾਂਦੀ ਹੈ । ਬਸੰਤ ਸਦਾ ਦੀਵਾਲੀ ਸਾਧ ਦੀ ਅੱਠੋਂ ਪਹਿਰ ਬਸੰਤ ਦੀ ਉਕਤੀ ਬਸੰਤ ਰੁੱਤ ਦੀ ਖ਼ੁਸ਼ੀਆਂ ਖੇੜਿਆਂ ਨਾਲ਼ ਜੁੜੇ ਰਹਿਣ ਦਾ ਸੰਕੇਤ ਦਿੰਦੀ ਹੈ । ਭਾਰਤ ਵਿੱਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ । ਉਨ੍ਹਾਂ ਵਿੱਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ ਕਿਉਂਕਿ ਬਸੰਤ ਰੁੱਤ ਸਭ ਰੁੱਤਾਂ ਤੋਂ ਉੱਤਮ ਗਿਣੀ ਜਾਂਦੀ ਹੈ । ਇਹ ਰੁੱਤ ਚੇਤ ਤੇ ਵਿਸਾਖ ਦੇ ਮਹੀਨੇ ਹੀ ਰਹਿੰਦੀ ਹੈ । ਮਜ਼ੇ ਦੀ ਗੱਲ ਇਹ ਹੈ ਕਿ ਬਸੰਤ ਪੰਚਮੀ ਮਹੀਨਾ ਪੈਂਤੀ ਕੁ ਦਿਨ ਪਹਿਲਾਂ ਹੀ ਆ ਜਾਂਦੀ ਹੈ । ਇਸ ਸੰਬੰਧ ਇਹ ਕਥਾ ਇਉਂ ਪ੍ਰਚੱਲਿਤ ਹੈ । ਇੱਕ ਵਾਰ ਰੁੱਤਾਂ ਨੇ ਰਿਤੂ ਰਾਜ ਬਸੰਤ ਦਾ ਅਭਿਨੰਦਨ ਕੀਤਾ ਅਤੇ ਆਪਣੇ ਵੱਲੋਂ ਹਰੇਕ ਨੇ ਆਪਣੀ ਉਮਰ ਦੇ ਅੱਠ ਦਿਨ ਬਣਦੇ ਹਨ ਤੇ ਇੱਕ ਮਾਘ ਸ਼ੁਕਲ ਪੰਜਵੀਂ ਅਤੇ ਚੇਤ ਵਦੀ ਪਹਿਲੀ ਵਿੱਚ ਇਤਨੇ ਹੀ ਦਿਨ ਆਉਂਦੇ ਹਨ ।
ਸਿਆਸਤ ਜਾਂ ਰਾਜਨੀਤੀ (ਰਾਜ ਦੀ ਨੀਤੀ) ਯੂਨਾਨੀ: πολιτικός politikos ਨਿੱਜੀ ਜਾਂ ਸਮੂਹਿਕ ਪੱਧਰ ਉੱਤੇ ਲੋਕ ਪ੍ਰਭਾਵਿਤ ਕਰਨ ਦਾ ਅਮਲ ਅਤੇ ਸਿਧਾਂਤ ਹੈ। ਖਾਸ ਤੌਰ ਤੇ, ਇਸ ਦਾ ਮਤਲਬ ਇੱਕ ਸਮਾਜ ਜਾਂ ਰਾਜ ਵਿੱਚ ਲੋਕਾਂ ਉੱਪਰ ਰਾਜ ਜਾਂ ਕੰਟਰੋਲ ਕਰਨਾ ਅਤੇ ਜਾਰੀ ਰੱਖਣਾ ਹੈ। ਸਿਆਸਤ ਵਿੱਚ ਕਈ ਢੰਗਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਵੇਂ ਕਿ ਦੂਜੇ ਲੋਕਾਂ ਵਿੱਚ ਆਪਣੇ ਸਿਆਸੀ ਵਿਚਾਰ ਪ੍ਰਫੁਲਿੱਤ ਕਰਨਾ, ਦੂਜੇ ਸਿਆਸੀ ਤੱਤਾਂ ਨਾਲ ਗੱਲਬਾਤ, ਸਮਝੌਤਾ ਕਰਨਾ, ਕਾਨੂੰਨ ਬਣਾਉਣੇ, ਅਤੇ ਵਿਰੋਧੀਆਂ ਖਿਲਾਫ ਜੰਗ ਸਮਤੇ ਬਲ ਦੀ ਵਰਤੋਂ ਕਰਨਾ। ਸਿਆਸਤ ਕਈ ਸਮਾਜਿਕ ਪੱਧਰਾਂ ਤੇ ਅਮਲ ਵਿੱਚ ਆਉਂਦੀ ਹੈ, ਰਵਾਇਤੀ ਸਮਾਜ ਦੇ ਟੱਬਰ ਅਤੇ ਕਬੀਲਿਆਂ ਤੋਂ ਲੈ ਕੇ, ਆਧੁਨਿਕ ਸਥਾਨਕ ਸਰਕਾਰਾਂ, ਕੰਪਨੀਆਂ ਅਤੇ ਅਦਾਰਿਆਂ ਸਮੇਤ ਪ੍ਰਭੂਸੱਤਾ ਰਾਜ ਅਤੇ ਕੌਮਾਂਤਰੀ ਪੱਧਰ ਤੱਕ। ਇੱਕ ਸਿਆਸੀ ਢਾਂਚਾ ਇੱਕ ਸਮਾਜ ਦੇ ਅੰਦਰ ਸਵੀਕਾਰਯੋਗ ਸਿਆਸੀ ਤਰੀਕੇ ਨਿਰਧਾਰਤ ਕਰਦੀ ਹੈ। ਸਿਆਸੀ ਸੋਚ ਦਾ ਇਤਿਹਾਸ ਅਜਿਹੇ ਪਲੈਟੋ ਦੀ ਗਣਤੰਤਰ, ਅਰਸਤੂ ਦੀ ਰਾਜਨੀਤੀ ਅਤੇ ਕਨਫਿਊਸ਼ਸ ਦੇ ਕੰਮ ਦੇ ਤੌਰ ਤੇ seminal ਕੰਮ ਦੇ ਨਾਲ, ਛੇਤੀ ਪੁਰਾਤਨਤਾ ਨੂੰ ਵਾਪਸ ਪਤਾ ਲਗਾਇਆ ਜਾ ਸਕਦਾ ਹੈ।
ਸਾਕਾ ਨੀਲਾ ਤਾਰਾ 3 - 5 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਕਾਨੂੰਨ ਜਾਂ ਵਿਧਾਨ ਨਿਯਮਾਂ ਦਾ ਉਹ ਇਕੱਠ ਹੈ ਜੋ ਵਰਤੋਂ-ਵਿਹਾਰ ਦਾ ਪਰਬੰਧ ਕਰਨ ਲਈ ਸਮਾਜੀ ਅਦਾਰਿਆਂ ਰਾਹੀਂ ਲਾਗੂ ਕੀਤਾ ਜਾਂਦਾ ਹੈ। ਵਿਧਾਨਪਾਲਿਕਾ ਇਹਨਾਂ ਨਿਯਮਾਂ ਨੂੰ ਬਣਾਉਂਦੀ ਹੈ ਅਤੇ ਕਾਰਜਪਾਲਿਕਾ ਇਹਨਾਂ ਨੂੰ ਲਾਗੂ ਕਰਦੀ ਹੈ। ਨਿਆਂਪਾਲਿਕਾ ਇਹਨਾਂ ਨਿਯਮਾਂ ਨੂੰ ਤੋੜਨ ਵਾਲੇ ਨੂੰ ਸਜ਼ਾ ਦਿੰਦੀ ਹੈ। ਪਰਾਈਵੇਟ ਖੇਤਰ ਵਿੱਚ ਆਪਣੇ ਤੋਰ ਤੇ ਕੰਟਰੈਕਟ ਦੇ ਰੂਪ ਵਿੱਚ ਕਾਨੂੰਨ ਬਣਾਏ ਜਾਂਦੇ ਹਨ।
ਲਾਲਾ ਲਾਜਪਤ ਰਾਏ (ਹਿੰਦੀ: लाला लाजपत राय, 28 ਜਨਵਰੀ 1865 - 17 ਨਵੰਬਰ 1928) ਭਾਰਤ ਦਾ ਇੱਕ ਪ੍ਰਮੁੱਖ ਸੁਤੰਤਰਤਾ ਸੈਨਾਪਤੀ ਸੀ ਉਨ੍ਹਾਂ ਨੂੰ ਪੰਜਾਬ ਕੇਸਰੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਪੰਜਾਬ ਨੈਸ਼ਨਲ ਬੈਂਕ ਅਤੇ ਲਕਸ਼ਮੀ ਬੀਮਾ ਕੰਪਨੀ ਦੀ ਸਥਾਪਨਾ ਵੀ ਕੀਤੀ। ਇਹ ਭਾਰਤੀ ਰਾਸ਼ਟਰੀ ਕਾਂਗਰਸ ਵਿੱਚ ਗਰਮ ਦਲ ਦੇ ਤਿੰਨ ਪ੍ਰਮੁੱਖ ਨੇਤਾਵਾਂ ਲਾਲ-ਬਾਲ-ਪਾਲ ਵਿਚੋਂ ਇੱਕ ਸਨ। ਸੰਨ 1928 ਵਿੱਚ ਉਨ੍ਹਾਂ ਨੇ ਸਾਈਮਨ ਕਮੀਸ਼ਨ ਵਿਰੁੱਧ ਇੱਕ ਪ੍ਰ੍ਦਰਸ਼ਨ ਵਿੱਚ ਹਿੱਸਾ ਲਿਆ, ਜਿਸ ਦੌਰਾਨ ਹੋਏ ਲਾਠੀ-ਚਾਰਜ ਵਿੱਚ ਇਹ ਬੁਰੀ ਤਰ੍ਹਾਂ ਨਾਲ ਜਖ਼ਮੀ ਹੋ ਗਏ ਅਤੇ ਆਖਰ 17 ਨਵੰਬਰ ਸੰਨ 1928 ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ।
ਲੰਡਨ (ਅੰਗਰੇਜ਼ੀ: London; ਪਾਠ: /ˈlʌndən/) ਇੰਗਲੈਂਡ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਅਤੇ ਅਹਿਮ ਸ਼ਹਿਰ ਹੈ। ਇਹ ਇੰਗਲੈਂਡ ਦੇ ਉੱਘੇ ਦਰਿਆ ਥੈਮਸ ਦੇ ਕਿਨਾਰੇ ਵਸਿਆ ਹੋਇਆ ਹੈ। ਕਲਾ, ਫ਼ੈਸ਼ਨ, ਅਰਥਿਕਤਾ, ਸੱਭਿਆਚਾਰ, ਸਿੱਖਿਆ, ਮਨੋਰੰਜਨ ਆਦਿ ਵਿੱਚ ਇਹ ਦੁਨੀਆਂ ਦਾ ਇੱਕ ਮੋਹਰੀ ਸ਼ਹਿਰ ਹੈ। ਇਸਨੂੰ ਰੋਮਨ ਲੋਕਾਂ ਨੇ ਵਸਾਇਆ ਅਤੇ ਇਸ ਦਾ ਨਾਂ ਲੰਡੀਨੀਅਮ (Londinium; ਜਾਂ ਰੋਮਨ ਲੰਡਨ) ਰੱਖਿਆ ਸੀ।
ਮਨੁੱਖ ਦੁੱਧ ਚੁੰਘਾਉਣ ਵਾਲੇ ਜਾਨਵਰਾਂ ਦੀ ਇੱਕ ਉਪਜਾਤੀ ਹੈ। ਇਹਨਾਂ ਦਾ ਆਰੰਭ ਅਫ਼ਰੀਕਾ ਵਿੱਚ ਹੋਇਆ। ਲਗਪਗ ਦੋ ਲੱਖ ਸਾਲ ਪਹਿਲਾਂ ਇਸ ਪ੍ਰਾਣੀ ਨੇ ਅਨਾਟਮੀ ਪੱਖੋਂ ਆਧੁਨਿਕਤਾ ਧਾਰਨ ਕਰ ਲਈ ਸੀ ਅਤੇ ਲਗਪਗ ਪੰਜਾਹ ਹਜ਼ਾਰ ਸਾਲ ਪਹਿਲਾਂ ਵਰਤੋਂ ਵਿਹਾਰ ਦੀ ਪੂਰੀ ਅੱਡਰਤਾ ਪ੍ਰਤੱਖ ਹੋ ਗਈ ਸੀ। ਇੱਕ ਬਾਂਦਰਹਾਰ ਬਣਮਾਣਸ ਏਪ ਇਸ ਦਾ ਸਭ ਤੋਂ ਨੇੜਲਾ ਸੰਬੰਧੀ ਹੈ। ਬਾਂਦਰ ਤੋਂ ਮਨੁੱਖ ਤੱਕ ਤਬਦੀਲੀ ਵਿੱਚ ਕਿਰਤ ਵਲੋਂ ਪਾਇਆ ਹਿੱਸਾ-ਫ਼.ਏਂਗਲਜ਼ "ਧਰਤੀ-ਵਿਗਿਆਨੀਆਂ ਦੁਆਰਾ ਤ੍ਰੇਤਾ ਕਹੇ ਜਾਣ ਵਾਲੇ ਯੁਗ....
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 24,444 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸੇਬ ਇੱਕ ਫਲ ਹੈ ਜੋ ਸੇਬ ਦੇ ਰੁਖ ਉੱਤੇ ਲਗਦਾ ਹੈ। ਇਹ ਦੁਨੀਆਂ ਦਾ ਸਭ ਤੋਂ ਵੱਧ ਉਗਾਇਆ ਜਾਣ ਵਾਲਾ ਰੁਖ ਹੈ। ਇਸਦਾ ਆਰੰਭ ਪੱਛਮੀ ਏਸ਼ੀਆ ਵਿੱਚ ਹੋਇਆ ਜਿਥੇ ਇਸਦਾ ਜੰਗਲੀ ਪੂਰਵਜ ਅੱਜ ਵੀ ਪਾਇਆ ਜਾ ਸਕਦਾ ਹੈ। ਸੇਬ ਵਿੱਚ ਲੋਹਾ ਅਤੇ ਫਾਸਫੋਰਸ ਹੋਰ ਫਲਾਂ ਦੇ ਮੁਕਾਬਲੇ ਜ਼ਿਆਦਾ ਪਾਇਆ ਜਾਂਦਾ ਹੈ, ਇਸ ਲਈ ਇਹ ਅਤਿਅੰਤ ਪੋਸ਼ਕ ਅਤੇ ਸ਼ਕਤੀਵਰਧਕ ਵੀ ਹੈ। ਆਇਰਨ ਜਿਥੇ ਖੂਨ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ, ਉਥੇ ਫਾਸਫੋਰਸ ਪੇਟ ਦੀ ਭਰਪੂਰ ਸਫ਼ਾਈ ਕਰਕੇ ਕਬਜ਼ ਵਰਗੇ ਹੋਰ ਰੋਗਾਂ ਤੋਂ ਨਿਜਾਤ ਦਿਵਾਉਂਦਾ ਹੈ।
ਲਿਨਅਕਸ (/ˈlɪnəks/ LIN-uks ਅਤੇ ਕਦੇ-ਕਦੇ /ˈlaɪnəks/ LYN-uks) ਜਾਂ ਲਿਨਕਸ ਇੱਕ ਯੂਨਿਕਸ-ਵਰਗਾ ਆਜ਼ਾਦ ਅਤੇ ਖੁੱਲ੍ਹਾ-ਸਰੋਤ ਆਪਰੇਟਿੰਗ ਸਿਸਟਮ ਹੈ। ਇਹ ਲਿਨਕਸ ਕਰਨਲ ’ਤੇ ਅਧਾਰਤ ਹੈ ਜੋ ਕਿ 5 ਅਕਤੂਬਰ 1991 ਨੂੰ ਫ਼ਿਨਲੈਂਡ ਦੀ ਯੂਨੀਵਰਸਿਟੀ ਆਫ਼ ਹੈਲਸਿੰਕੀ ਦੇ ਇੱਕ 21-ਸਾਲਾ ਵਿਦਿਆਰਥੀ ਲੀਨਸ ਤੂਰਵਲਦਸ ਨੇ ਜਾਰੀ ਕੀਤਾ ਸੀ। ਪਿਛੋਂ ਇਸ ਨੂੰ ਅਮਰੀਕਾ ਦੇ ਗਨੂ (GNU) ਪ੍ਰਾਜੈਕਟ ਦੀ ਹਿਮਾਇਤ ਮਿਲ ਗਈ ਅਤੇ ਇਹ ਪੂਰੀ ਦੁਨੀਆ ਵਿੱਚ ਫੈਲਣ ਲੱਗਾ।