ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਦਿਵਾਲੀ ਜਾਂ ਦੀਪਾਵਲੀ ਭਾਰਤ ਦਾ ਇੱਕ ਤਿਉਹਾਰ ਹੈ ਜਿਹੜਾ ਹੋਰ ਵੀ ਕਈ ਦੇਸਾਂ ਵਿੱਚ ਮਨਾਇਆ ਜਾਂਦਾ ਹੈ। ਇਸਨੂੰ ਹਿੰਦੂ, ਸਿੱਖ ਅਤੇ ਜੈਨ ਧਰਮ ਦੇ ਲੋਕ ਮਨਾਂਦੇ ਹਨ। ਹਿੰਦੂ ਇਸਨੂੰ ਸ੍ਰੀ ਰਾਮ ਦੀ ਦੇਸ ਨਿਕਾਲੇ ਤੋਂ ਮੁੜਨ ਦੀ ਖੁਸ਼ੀ ਵਿੱਚ ਮਨਾਂਦੇ ਹਨ। ਜੈਨ ਧਰਮ ਦੇ ਲੋਕ ਮਹਾਂਵੀਰ ਦੇ ਨਿਰਵਾਣ ਪ੍ਰਾਪਤੀ ਦੀ ਖੁਸ਼ੀ ਵਿੱਚ ਇਸਨੂੰ ਮਨਾਂਦੇ ਹਨ। ਇਹ ਤਿਉਹਾਰ ਅਕਤੂਬਰ ਅਤੇ ਨਵੰਬਰ ਦੇ ਵਿਚਕਾਰ ਮਨਾਇਆ ਜਾਂਦਾ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਸੁਬਰਾਮਨੀਅਮ ਚੰਦਰਸ਼ੇਖਰ (19 ਅਕਤੂਬਰ 1910-21 ਅਗਸਤ 1995) ਦਾ ਜਨਮ ਲਾਹੌਰ (ਜੋ ਅੱਜ-ਕੱਲ੍ਹ ਪਾਕਿਸਤਾਨ ਵਿੱਚ ਹੈ) ਵਿਖੇ ਨੂੰ ਪਿਤਾ ਸੁਬਰਾਮਨੀਅਮ ਅਈਅਰ ਦੇ ਘਰ ਮਾਤਾ ਸੀਤਾ ਲਕਸ਼ਮੀ ਅਈਅਰ ਦੀ ਕੁੱਖੋਂ ਹੋਇਆ। ਉਨ੍ਹਾਂ ਦੇ ਪਿਤਾ ਇੰਡੀਅਨ ਔਡਿਟਸ ਐਂਡ ਅਕਾਊਂਟਸ ਡਿਪਾਰਟਮੈਂਟ ਵਿੱਚ ਨੌਕਰੀ ਕਰਦੇ ਸਨ। ਉਨ੍ਹਾਂ ਦੀ ਆਪਣੀ ਨਜ਼ਰ ਵਿੱਚ ਉਨ੍ਹਾਂ ਦੇ ਮਾਤਾ ਉੱਚ ਬੌਧਿਕ ਪੱਧਰ ਦੇ ਧਾਰਨੀ ਅਤੇ ਆਪਣੇ ਬੱਚਿਆਂ ਪ੍ਰਤੀ ਭਾਵੁਕਤਾ ਨਾਲ ਸਮਰਪਿਤ ਸਨ। ਉਹ ਨੋਬਲ ਪੁਰਸਕਾਰ ਜੇਤੂ ਭੌਤਿਕ ਵਿਗਿਆਨੀ ਸਰ ਸੀ.ਵੀ.
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਵਿਸ਼ਵਕਰਮਾ ਦੀ ਸਭ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਦੀ ਦੇਣ ਹੈ, ਉਹਨਾਂ ਨੂੰ 'ਕਿਰਤ ਦਾ ਦੇਵਤਾ' ਆਖਿਆ ਜਾਂਦਾ ਹੈ | ਵੱਡੇ-ਵੱਡੇ ਡੈਮ, ਵੱਡੀਆਂ-ਵੱਡੀਆਂ ਮਿੱਲਾਂ, ਆਸਮਾਨ ਨੂੰ ਛੂੰਹਦੀਆਂ ਇਮਾਰਤਾਂ, ਰੇਲਵੇ ਲਾਈਨਾਂ ਦੇ ਵਿਛੇ ਜਾਲ, ਪਹਾੜਾਂ ਵਿੱਚ ਸੁਰੰਗਾਂ ਆਦਿ ਸਭ ਦੀ ਉਸਾਰੀ ਵਿੱਚ ਵਰਤੇ ਔਜ਼ਾਰ ਅਤੇ ਮਸ਼ੀਨਰੀ ਬਾਬਾ ਵਿਸ਼ਵਕਰਮਾ ਜੀ ਦੀ ਦਸਤਕਾਰੀ ਦੀ ਕਲਾ ਦੀ ਦੇਣ ਹਨ | ਸੰਸਾਰ ਦੇ ਸੱਤ ਅਜੂਬਿਆਂ ਦੇ ਨਿਰਮਾਣ ਵਿੱਚ ਵੀ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਈ ਭਵਨ ਨਿਰਮਾਣ ਕਲਾ ਝਲਕਦੀ ਹੈ |
ਚਿੱਲਾਪੰਜਾਬ ਦੇ ਜਿਲ੍ਹਾ ਅਜੀਤਗੜ੍ਹ ਦਾ ਇੱਕ ਪਿੰਡ ਹੈ।ਇਹ ਪਿੰਡ ਪੁਆਧ ਇਲਾਕੇ ਦਾ ਹਿੱਸਾ ਹੈ ਜੋ ਕਿ ਹੁਣ ਮੁਹਾਲੀ ਦੇ ਸੈਕਟਰ 81 ਵਿੱਚ ਪੈਂਦਾ ਹੈ।ਇਸ ਪਿੰਡ ਦੀ ਇੱਕ ਵਿਲਖਣ ਖੂਬੀ ਇਹ ਹੈ ਕਿ ਇਸ ਪਿੰਡ ਦੇ ਵਾਸੀ ਦੀਵਾਲੀ ਦਾ ਤਿਉਹਾਰ ਆਮ ਨਾਲੋਂ ਇੱਕ ਦਿਨ ਬਾਅਦ ਮਨਾਉਂਦੇ ਹਨ।ਪਿੰਡ ਵਾਸੀ ਸਦੀਆਂ ਤੋਂ ਅਜਿਹਾ ਕਰਦੇ ਆ ਰਹੇ ਹਨ ਅਤੇ ਇਹ ਪ੍ਰਥਾ ਪੀੜ੍ਹੀ ਦਰ ਪੀੜ੍ਹੀ ਚੱਲੀ ਆ ਰਹੀ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 27,031 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਕੁਵੈਤ(/kʊˈweɪt/; ਅਰਬੀ: الكويت al-Kuwait, Gulf Arabic pronunciation: [ɪl‿ɪkweːt] or [lɪkweːt]), ਅਧਿਕਾਰਕ ਭਾਸ਼ਾ ਵਿੱਚ ਕੁਵੈਤ ਦਾ ਰਾਜ (ਅਰਬੀ: دولة الكويت Dawlat al-Kuwait) ਪੱਛਮੀ ਏਸ਼ੀਆ ਵਿੱਚ ਇੱਕ ਦੇਸ਼ ਹੈ, ਜਿਹੜਾ ਕਿ ਪੂਰਬੀ ਅਰਬ ਦੇ ਉੱਤਰੀ ਕਿਨਾਰੇ ਉੱਪਰ ਪਰਸ਼ੀਅਨ ਗਲਫ਼ ਦੇ ਸਿਰੇ ਤੇ ਸਥਿਤ ਹੈ। ਇਸਦੀ ਹੱਦ ਇਰਾਕ ਅਤੇ ਸਾਊਦੀ ਅਰਬ ਨਾਲ ਲੱਗਦੀ ਹੈ। 2016 ਦੇ ਮੁਤਾਬਿਕ, ਕੁਵੈਤ ਦੀ ਜਨਸੰਖਿਆ 4.2 ਕਰੋੜ ਹੈ, ਜਿਸ ਵਿੱਚ 1.3 ਕਰੋੜ ਕੁਵੈਤੀ ਹਨ ਅਤੇ 2.9 ਕਰੋੜ ਪਰਵਾਸੀ ਹਨ। ਕੁਵੈਤ ਦੀ ਕੁੱਲ ਜਨਸੰਖਿਆ ਵਿੱਚ 70 ਪ੍ਰਤੀਸ਼ਤ ਲੋਕ ਪਰਵਾਸੀ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸਾਹਿਬਜਾਦਾ ਜੁਝਾਰ ਸਿੰਘ ਜੀ (14 ਮਾਰਚ 1691 – 7 ਦਸੰਬਰ 1705) ਗੁਰੂ ਗੋਬਿੰਦ ਸਿੰਘ ਦਾ ਦੂਜਾ ਪੁੱਤਰ ਸੀ ਅਤੇ ਉਸਦਾ ਜਨਮ ਅਨੰਦਪੁਰ ਸਾਹਿਬ ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ। ਸਾਹਿਬਜ਼ਾਦਿਆਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ। ਪਿਤਾ ਗੁਰੂ ਨੇ ਹੱਸਦੇ-ਹੱਸਦੇ ਉਹਨਾਂ ਨੂੰ ਪੰਜ ਸਿੰਘਾਂ ਨਾਲ ਮੈਦਾਨੇ-ਜੰਗ ਵਿੱਚ ਭੇਜਿਆ। ਜਿਵੇਂ ਹੀ ਸਾਹਿਬਜ਼ਾਦਾ ਮੈਦਾਨੇ ਜੰਗ ਵਿੱਚ ਆਇਆ। ਬੱਚੇ ਜਿਹੇ ਨੂੰ ਵੇਖ ਕੇ ਸਾਰੀ ਮੁਗਲ ਫੌਜ ਇੱਕੋ ਵਾਰ ਟੁੱਟ ਪਈ। ਗੁਰੂ ਜੀ ਨੇ ਇਹ ਵੇਖਦਿਆ ਹੀ ਗੜ੍ਹੀ ਵਿੱਚੋਂ ਤੀਰਾਂ ਦਾ ਬਾਰਸ਼ ਆਰੰਭ ਕਰ ਦਿੱਤੀ। ਤੀਰਾਂ ਦੀ ਛਾਵੇਂ ਸਾਹਿਬਜਾਦਾ ਜੁਝਾਰ ਸਿੰਘ ਜੀ ਅੱਗੇ ਵੱਧਦੇ ਹੋਏ ਵੈਰੀਆਂ ਦੇ ਆਹੂ ਲਾਹੁਣ ਲੱਗੇ। ਬੜੇ ਘਮਸਾਨ ਦਾ ਯੁੱਧ ਹੋਇਆ। ਕਈਆਂ ਨੂੰ ਪਾਰ ਬੁਲਾ ਕੇ ਅੰਤ ਸਾਹਿਬਜਾਦਾ ਜੁਝਾਰ ਸਿੰਘ ਜੀ ਵੀ ਸ਼ਹੀਦ ਹੋ ਗਏ।
ਗੁਰਮੀਤ ਰਾਮ ਰਹੀਮ ਸਿੰਘ (ਜਨਮ 15 ਅਗਸਤ 1967) ਇੱਕ ਭਾਰਤੀ ਸੰਗੀਤ ਨਿਰਮਾਤਾ, ਗਾਇਕ, ਗੀਤਕਾਰ, ਅਦਾਕਾਰ, ਫ਼ਿਲਮਮੇਕਰ ਅਤੇ ਡੇਰਾ ਸੱਚਾ ਸੌਦਾ ਦਾ ਮੁਖੀ ਹੈ। ਉਹ 23 ਸਤੰਬਰ 1990 ਤੋਂ ਡੇਰਾ ਸੱਚਾ ਸੌਦਾ ਦਾ ਮੁਖੀ ਹੈ। ਦਿ ਇੰਡੀਅਨ ਐਕਸਪ੍ਰੈਸ ਨੇ ਰਾਮ ਰਹੀਮ ਸਿੰਘ ਨੂੰ 2015 ਦੇ 100 ਸ਼ਕਤੀਸ਼ਾਲੀ ਭਾਰਤੀਆਂ ਦੀ ਸੂਚੀ ਵਿੱਚ 96ਵੇਂ ਸਥਾਨ 'ਤੇ ਰੱਖਿਆ ਸੀ। ਡੇਰਾ ਸੱਚਾ ਸੌਦਾ ਦੇ ਧਾਰਮਿਕ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 25 ਅਗਸਤ 2017 ਨੂੰ ਬਲਾਤਕਾਰ ਦਾ ਦੋਸ਼ੀ ਪਾਇਆ ਗਿਆ ਅਤੇ ਸੀ.ਬੀ.ਆਈ ਦੀ ਅਦਾਲਤ ਨੇ 28 ਅਗਸਤ 2017 ਨੂੰ 30 ਲੱਖ ਰੁਪਏ ਜੁਰਮਾਨਾ ਅਤੇ 20 ਸਾਲ ਕੈਦ ਦੀ ਸਜਾ ਸੁਣਾਈ ਹੈ।
ਜੱਸਾ ਸਿੰਘ ਰਾਮਗੜ੍ਹੀਆ (1723-1803) ਦਾ ਜਨਮ ਸ੍ਰੀ ਅੰਮ੍ਰਿਤਸਰ ਦੇ ਨੇੜੇ ਪਿੰਡ ਗੁੱਗਾ ਬੂਹਾ ਵਿਖੇ ਭਗਵਾਨ ਸਿੰਘ ਦੇ ਘਰ ਵਿਖੇ ਹੋਇਆ| ੳਹਨਾਂ ਦੇ ਦਾਦਾ ਹਰਦਾਸ ਸਿੰਘ ਜੋ ਲਾਹੌਰ ਦਾ ਪਿੰਡ ਸੁਰੁ ਸਿੰਘ ਤੋਂ ਸਨ ਨੇ ਸ੍ਰੀ ਗੁਰੁ ਗੋਬਿੰਦ ਸਿੰਘ ਤੋਂ ਅੰਮ੍ਰਿਤ ਛਕ ਕੇ ਸਿੰਘ ਸਜੇ ਅਤੇ ਉਹਨਾਂ ਨੇ ਗੁਰੂ ਦੀਆਂ ਸਿੱਖਿਆਵਾਂ ਨੂੰ ਪਿੰਡ ਪਿੰਡ ਪਹੁਚਾਇਆ। ਆਪ ਦੇ ਦਾਦਾ ਜੀ ਬਾਬਾ ਬੰਦਾ ਸਿੰਘ ਬਹਾਦਰ ਦੀ ਫੌਜ ਵਿੱਚ ਦਾਖਲ ਹੋਏ ਅਤੇ ਮੁਗਲ ਫੌਜਾਂ ਨਾਲ ਲੜਾਈ ਲੜੀ ਅਤੇ 1716 ਵਿੱਚ ਸ਼ਹੀਦੀ ਪ੍ਰਪਤ ਕੀਤੀ। ਹਰਦਾਸ ਸਿੰਘ ਦੀ ਮੌਤ ਤੋਂ ਬਾਅਦ ਭਗਵਾਨ ਸਿੰਘ ਘਰ ਦੇ ਮੋਢੀ ਬਣੇ। ਅਤੇ ਪਿਤਾ ਦੀ ਮੌਤ ਤੋਂ ਬਾਅਦ ਜੱਸਾ ਸਿੰਘ ਰਾਮਗੜ੍ਹੀਆ ਘਰ ਦੇ ਮੋਢੀ ਬਣੇ।
ਸਮਰਕੰਦ ਖੇਤਰ (ਉਜ਼ਬੇਕ: Samarqand viloyati / Самарқанд вилояти / سەمەرقەند ﯞىلايەتى) ਉਜ਼ਬੇਕਿਸਤਾਨ ਦੇ ਖੇਤਰਾਂ ਵਿੱਚੋਂ ਇੱਕ ਹੈ। ਇਹ [[ਜ਼ਾਰਫਸਨ ਨਦੀ] ਦੇ ਬੇਸਿਨ ਵਿੱਚ ਦੇਸ਼ ਦੇ ਕੇਂਦਰ ਵਿੱਚ ਸਥਿਤ ਹੈ। ਇਹ ਤਾਜਿਕਸਤਾਨ, ਨਵੋਯ ਖੇਤਰ, ਜਜ਼ਾਖ ਖੇਤਰ ਅਤੇ ਕਾਸਕਦਾਰੇਓ ਖੇਤਰ ਦੇ ਨਾਲ ਲੱਗਦਾ ਹੈ। ਇਸ ਵਿੱਚ 16,400 ਕਿਮੀ² ਖੇਤਰ ਸ਼ਾਮਲ ਹੈ। ਅਨੁਮਾਨ ਹੈ ਕਿ ਆਬਾਦੀ 2,322,000 ਹੋ ਗਈ ਹੈ, ਜਿਸ ਵਿੱਚ ਲੱਗਪਗ 75% ਪੇਂਡੂ ਖੇਤਰਾਂ ਵਿੱਚ ਰਹਿੰਦੀ ਹ ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਕ੍ਰਿਕਟ ਵਿੱਚ ਵਰਤੀ ਜਾਂਦੀ ਤਕਨੀਕੀ ਸ਼ਬਦਾਵਲੀ
ਕ੍ਰਿਕਟ ਖੇਡ ਦਾ ਜਨਮ ਇੰਗਲੈਂਡ ਵਿਚ ਹੋਇਆ। ਅੱਜ ਇਹ ਏਸ਼ੀਆ ਅਤੇ ਅਫ਼ਰੀਕਾ ਮਹਾਂਦੀਪਾਂ ਦੀ ਪ੍ਰਸਿੱਧ ਖੇਡ ਹੈ। ਇਸ ਵਿਚ ਤਕਨੀਕੀ ਸ਼ਬਦਾਵਲੀ ਜ਼ਿਆਦਾ ਵੱਡੀ ਹੈ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਅਮਰਾਵਤੀ pronunciation ਜਿਸ ਨੂੰ "ਅੰਬਾਨਗਰੀ" ਵੀ ਕਿਹਾ ਜਾਂਦਾ ਹੈ ਭਾਰਤ ਦੇ ਰਾਜ ਮਹਾਰਾਸ਼ਟਰ ਵਿਚ ਇਕ ਸ਼ਹਿਰ ਹੈ। ਇਹ ਸੂਬੇ ਵਿੱਚ 8 ਵਾਂ ਸਭ ਤੋਂ ਵੱਧ ਅਬਾਦੀ ਵਾਲਾ ਮਹਾਂਨਗਰੀ ਖੇਤਰ ਹੈ। ਇਹ ਅਮਰਾਵਤੀ ਜ਼ਿਲ੍ਹੇ ਦਾ ਪ੍ਰਸ਼ਾਸਨ ਹੈੱਡਕੁਆਰਟਰ ਹੈ। ਇਹ "ਅਮਰਾਵਤੀ ਡਿਵੀਜ਼ਨ" ਦਾ ਵੀ ਹੈੱਡਕੁਆਟਰ ਹੈ ਜੋ ਕਿ ਰਾਜ ਦੀਆਂ ਛੇ ਵੰਡਾਂ ਵਿਚੋਂ ਇਕ ਹੈ। ਸ਼ਹਿਰ ਦੇ ਇਤਿਹਾਸਕ ਦਰਸ਼ਨੀ ਸਥਾਨਾਂ ਵਿੱਚ ਅੰਬਾ, ਸ਼੍ਰੀ ਕ੍ਰਿਸ਼ਨਾ ਅਤੇ ਸ਼੍ਰੀ ਵੈਂਕਟੇਸ਼ਵਰ ਦੇ ਮੰਦਿਰ ਹਨ। ਇਹ ਸ਼ਹਿਰ ਹਨੂਮਾਨ ਵੈਭਵ ਪ੍ਰਾਸਕਰਕ ਮੰਡਲ ਲਈ ਮਸ਼ਹੂਰ ਹੈ, ਜੋ ਕਿ ਵੱਖ ਵੱਖ ਤਰ੍ਹਾਂ ਦੇ ਖੇਡਾਂ ਲਈ ਆਪਣੀ ਸਹੂਲਤ ਲਈ ਪ੍ਰਸਿੱਧ ਹੈ।
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਉਰਦੂ ਨਸਤਲੀਕ ਲਿੱਪੀ 'ਚ ਲਿਖੀ ਜਾਂਦੀ ਹੈ। ਉਰਦੂ (اردو) ਹਿੰਦ ਉਪ ਮਹਾਂਦੀਪ ਦੀ ਆਮ ਬੋਲ ਚਾਲ ਦੀ ਜ਼ਬਾਨ ਹੈ। ਇਸ ਦਾ ਉਭਾਰ 11ਵੀਂ ਸਦੀ ਈਸਵੀ ਦੇ ਲਗਪਗ ਸ਼ੁਰੂ ਹੋ ਚੁੱਕਿਆ ਸੀ। ਇਹ ਹਿੰਦ-ਆਰੀਆ ਭਾਸ਼ਾਵਾਂ ਦੀ ਇੱਕ ਭਾਸ਼ਾ ਹੈ ਅਤੇ ਇਹ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਹਿੰਦ-ਇਰਾਨੀ ਸ਼ਾਖਾ ਦੀ ਇੱਕ ਹਿੰਦ-ਆਰੀਆਈ ਬੋਲੀ ਹੈ। ਕਈ ਲੋਕ ਇਸਨੂੰ ਹਿੰਦੀ ਦਾ ਇੱਕ ਰੂਪ ਮੰਨਦੇ ਹਨ। ਉਰਦੂ ਅਤੇ ਹਿੰਦੀ ਵਿੱਚ ਬੁਨਿਆਦੀ ਫ਼ਰਕ ਇਹ ਹੈ ਕਿ ਉਰਦੂ ਨਸਤਾਲੀਕ ਲਿੱਪੀ ਵਿੱਚ ਲਿਖੀ ਜਾਂਦੀ ਹੈ ਅਤੇ ਅਰਬੀ-ਫ਼ਾਰਸੀ ਸ਼ਬਦ ਵਧੇਰੇ ਇਸਤੇਮਾਲ ਕਰਦੀ ਹੈ। ਜਦੋਂ ਕਿ ਹਿੰਦੀ ਦੇਵਨਾਗਰੀ ਲਿੱਪੀ ਵਿੱਚ ਲਿਖੀ ਜਾਂਦੀ ਹੈ ਅਤੇ ਸੰਸਕ੍ਰਿਤ ਸ਼ਬਦ ਜ਼ਿਆਦਾ ਇਸਤੇਮਾਲ ਕਰਦੀ ਹੈ। ਕੁੱਝ ਭਾਸ਼ਾ ਵਿਗਿਆਨੀ ਉਰਦੂ ਅਤੇ ਹਿੰਦੀ ਨੂੰ ਇੱਕ ਹੀ ਜ਼ਬਾਨ ਦੀਆਂ ਦੋ ਮਿਆਰੀ ਸੂਰਤਾਂ ਗਰਦਾਨਦੇ ਹਨ। ਇਹ ਦਖਣ ਏਸ਼ੀਆਈ ਮੁਸਲਮਾਨ ਲੋਕਾਂ ਵਿੱਚ ਵਧੇਰੇ ਵਰਤੀ ਜਾਂਦੀ ਹੈ। ਇੰਨਾ ਫ਼ਰਕ ਹੋਣ ਦੇ ਬਾਵਜੂਦ ਵੀ ਹਿੰਦੀ ਅਤੇ ਉਰਦੂ ਚ ਵਧੇਰੇ ਅੰਤਰ ਨਹੀਂ ਲਗਦਾ, ਬਲਕਿ ਇਕੋ ਸਿੱਕੇ ਦੇ ਦੋ ਪਹਿਲੂ ਲਗਦੇ ਹਨ। ਉਰਦੂ ਦੀ ਹਿੰਦੀ ਦੇ ਨਾਲ ਇੱਕਰੂਪਤਾ ਹੋਣ ਕਰ ਕੇ, ਦੋਨਾਂ ਜ਼ਬਾਨਾਂ ਦੇ ਬੋਲਣ ਵਾਲੇ ਇੱਕ ਦੂਜੇ ਨੂੰ ਆਮ ਤੌਰ ਤੇ ਸਮਝ ਸਕਦੇ ਹਨ। ਇਸ ਤੋਂ ਵਧੇਰੇ ਉਰਦੂ ਨੇ ਪੰਜਾਬੀ ਅਤੇ ਸਿੰਧੀ ਦੀ ਸ਼ਬਦਾਵਲੀ ਅਤੇ ਲਹਿਜੇ ਨੂੰ ਵਧੇਰੇ ਵਰਤਿਆ ਹੈ। ਉਰਦੂ ਅਤੇ ਹਿੰਦੀ ਦੇ ਹਿੰਦੁਸਤਾਨੀ ਲਹਿਜੇ ਵਿੱਚ ਵਧੇਰੇ ਪੰਜਾਬੀ ਅਤੇ ਸਿੰਧੀ ਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਸੰਸਕ੍ਰਿਤ ਅਤੇ ਫ਼ਾਰਸੀ ਦੇ ਔਖੇ ਅਤੇ ਬੋਲਣ ਵਿੱਚ ਮੁਸ਼ਕਲ ਸ਼ਬਦਾਂ ਦੀ ਵਰਤੋਂ ਤੋਂ ਨਿਜਾਤ ਮਿਲੀ ਹੈ, ਅਤੇ ਦੋਵੇਂ ਬੋਲੀਆਂ ਵਧੇਰੇ ਸਰਲ ਹੋ ਗਈਆਂ ਹਨ। ਪੰਜਾਬੀ ਅਤੇ ਸਿੰਧੀ ਨੂੰ ਹਿੰਦੀ ਅਤੇ ਉਰਦੂ ਦੇ ਲਹਿਜੇ ਨੂੰ ਜਨਮ ਦੇਣ ਵਾਲੀਆਂ ਬੋਲੀਆਂ ਕਹਾ ਜਾਂਦਾ ਹੈ। ਸਿਧੇ ਤੌਰ ਤੇ ਪੰਜਾਬੀ ਅਤੇ ਸਿੰਧੀ ਨੇ ਹਿੰਦੀ ਅਤੇ ਉਰਦੂ ਦੇ ਲਈ ਮਾਂ ਦਾ ਕਿਰਦਾਰ ਕੀਤਾ ਹੈ, ਇਸੇ ਲਈ ਦੋਵੇਂ ਭਾਸ਼ਾਵਾਂ ਹਿੰਦੀ-ਉਰਦੂ ਦੇ ਬਹੁਤ ਨੇੜੇ ਦੀਆਂ ਬੋਲੀਆਂ ਹਨ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਗਿਆਨੀ ਦਿੱਤ ਸਿੰਘ (21 ਅਪ੍ਰੈਲ 1850 - 6 ਸਤੰਬਰ 1901) ਜੋ ਪੰਜਾਬੀ ਦੇ ਪਹਿਲੇ ਪ੍ਰੋਫੈਸਰ ਸਿੱਖ ਧਰਮ/ਇਤਿਹਾਸ ਦੇ ਮਹਾਨ ਵਿਦਵਾਨ, ਉੱਚ-ਕੋਟੀ ਦੇ ਕਵੀ, ਪ੍ਰਸਿੱਧ ਲੇਖਕ, ਉੱਤਮ ਵਿਆਖਿਆਕਾਰ, ਸ੍ਰੇਸ਼ਟ ਟੀਕਾਕਾਰ ਅਤੇ ਸਰਬੋਤਮ ਉਪਦੇਸ਼ਕ, ਪੰਜਾਬੀ ਪੱਤਰਕਾਰੀ ਦੇ ਪਿਤਾਮਾ, ਖਾਲਸਾ ਅਖ਼ਬਾਰ ਦੇ ਬਾਨੀ ਸੰਪਾਦਕ 1886 ਤੋਂ, ਸ੍ਰੀ ਗੁਰੂ ਸਿੰਘ ਸਭਾ, ਅੰਮ੍ਰਿਤਸਰ ਅਤੇ ਲਾਹੌਰ ਦੇ ਬਾਨੀ, ਖਾਲਸਾ ਦੀਵਾਨ ਲਾਹੌਰ ਅਤੇ ਖਾਲਸਾ ਕਾਲਜ, ਅੰਮ੍ਰਿਤਸਰ ਦੇ ਮੋਢੀ ਸਨ।
ਬੁੱਧਵਾਰ ਮੰਗਲਵਾਰ ਤੋਂ ਬਾਅਦ ਅਤੇ ਵੀਰਵਾਰ ਤੋਂ ਪਹਿਲਾ ਹਫ਼ਤੇ ਦਾ ਦਿਨ ਹੈ। ਇੰਟਰਨੈਸ਼ਨਲ ਸਟੈਂਡਰਡ ISO 8601 ਦੇ ਮੁਤਾਬਕ ਇਹ ਹਫ਼ਤੇ ਦਾ ਤੀਜਾ ਦਿਨ ਹੈ। ਜਿਹੜੇ ਦੇਸ਼ ਐਤਵਾਰ ਨੂੰ ਪਹਿਲੇ ਦਿਨ ਦੀ ਵਰਤੋਂ ਕਰਦੇ ਹਨ, ਉਨ੍ਹਾਂ ਅਨੁਸਾਰ ਇਸਨੂੰ ਹਫ਼ਤੇ ਦਾ ਚੌਥੇ ਦਿਨ ਮੰਨਿਆ ਜਾਂਦਾ ਹੈ। ਫ਼ਾਰਸੀ ਵਿੱਚ ਇਸਨੂੰ ਚਹਾਰਸ਼ੰਬਾ ਕਹਿੰਦੇ ਹਨ ਅਤੇ ਅੰਗਰੇਜ਼ੀ ਵਿੱਚ ਵੈੱਡਨਸਡੇ। ਅਰਬੀ ਅਤੇ ਫ਼ਾਰਸੀ ਦੇ ਹਿਸਾਬ ਨਾਲ ਇਹ ਇਹ ਹਫ਼ਤੇ ਦਾ ਪੰਜਵਾਂ ਦਿਨ ਹੁੰਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਰਿਗਵੇਦ (ਸੰਸਕ੍ਰਿਤ: ऋग्वेद ṛgveda, ਰਿਕ "ਉਸਤਤੀ, ਭਜਨ" ਅਤੇ ਵੇਦ "ਗਿਆਨ" ਦਾ ਮੇਲ) ਸਨਾਤਨ ਧਰਮ ਅਤੇ ਹਿੰਦੂ ਧਰਮ ਦਾ ਸਰੋਤ ਹੈ। ਇਸ ਵਿੱਚ 1028 ਸੂਕਤ ਹਨ, ਜਿਹਨਾਂ ਵਿੱਚ ਦੇਵਤਿਆਂ ਦੀ ਉਸਤਤੀ ਕੀਤੀ ਗਈ ਹੈ। ਇਸ ਵਿੱਚ ਦੇਵਤਿਆਂ ਦਾ ਯੱਗ ਵਿੱਚ ਆਹਵਾਨ ਕਰਨ ਲਈ ਮੰਤਰ ਹਨ, ਇਹੀ ਸਰਵਪ੍ਰਥਮ ਵੇਦ ਹੈ। ਰਿਗਵੇਦ ਨੂੰ ਦੁਨੀਆਂ ਦੇ ਸਾਰੇ ਇਤਿਹਾਸਕਾਰ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਸਭ ਤੋਂ ਪਹਿਲੀ ਰਚਨਾ ਮੰਨਦੇ ਹਨ। ਇਹ ਦੁਨੀਆ ਦੇ ਸਰਵਪ੍ਰਥਮ ਗਰੰਥਾਂ ਵਿੱਚੋਂ ਇੱਕ ਹੈ। ਇਹ ਦੁਨੀਆ ਦੀ ਪਹਿਲੀ ਕਵਿਤਾ ਹੈ- ਪ੍ਰਿਥਵੀ, ਪਾਣੀ, ਅਗਨੀ, ਆਕਾਸ਼ ਅਤੇ ਸਮੀਰ ਨੂੰ ਇਕੱਠੇ ਗੁਣਗੁਣਾਉਂਦੀ ਹੋਈ ਕਵਿਤਾ। ਰਿਕ ਸੰਹਿਤਾ ਵਿੱਚ 10 ਮੰਡਲ, ਬਾਲਖਿਲਯ ਸਹਿਤ 1028 ਸੂਕਤ ਹਨ। ਵੇਦ ਮੰਤਰਾਂ ਦੇ ਸਮੂਹ ਨੂੰ ਸੂਕਤ ਕਿਹਾ ਜਾਂਦਾ ਹੈ, ਜਿਸ ਵਿੱਚ ਏਕਦੈਵਤਵ ਅਤੇ ਏਕਾਰਥ ਦਾ ਹੀ ਪ੍ਰਤੀਪਾਦਨ ਰਹਿੰਦਾ ਹੈ। ਕਾਤਯਾਯਨ ਪ੍ਰਭਤੀ ਰਿਸ਼ੀਆਂ ਦੀ ਅਨੁਕਰਮਣੀ ਦੇ ਅਨੁਸਾਰ ਰਿਚਾਵਾਂ ਦੀ ਗਿਣਤੀ 10,580, ਸ਼ਬਦਾਂ ਦੀ ਗਿਣਤੀ 153526 ਅਤੇ ਸ਼ੌਨਕ ਕ੍ਰਿਤ ਅਨੁਕਰਮਣੀ ਦੇ ਅਨੁਸਾਰ 4,32,000 ਅੱਖਰ ਹਨ। ਰਿਗਵੇਦ ਦੀ ਜਿਹਨਾਂ 21 ਸ਼ਾਖਾਵਾਂ ਦਾ ਵਰਣਨ ਮਿਲਦਾ ਹੈ, ਉਨ੍ਹਾਂ ਵਿਚੋਂ ਚਰਣਵਿਉਹ ਗਰੰਥ ਦੇ ਅਨੁਸਾਰ ਪੰਜ ਹੀ ਪ੍ਰਮੁੱਖ ਹਨ - 1. ਸ਼ਾਕਲ, 2. ਵਾਸ਼ਕਲ. 3.
'ਹਮ ਹਿੰਦੂ ਨਹੀਂ' (ਅੰਗਰੇਜ਼ੀ: Ham Hindu Nahin) ਭਾਈ ਕਾਨ੍ਹ ਸਿੰਘ ਨਾਭਾ ਦੀ ਲਿਖੀ ਉੱਨੀਵੀਂ ਸਦੀ ਦੀ ਇਕ ਛੋਟੀ ਕਿਤਾਬ ਹੈ। ਇਸਦਾ ਵਿਸ਼ਾ ਸਿੱਖ ਧਰਮ ਦੀ ਅਲਿਹਦੀ ਪਛਾਣ ਅਤੇ ਇਸਦਾ ਹਿੰਦੂ ਧਰਮ ਨਾਲ਼ੋ ਵਖਰੇਵਾਂ ਹੈ। ਉੱਨੀਵੀਂ ਸਦੀ ਵਿਚ ਹਿੰਦੂਆਂ ਦੁਆਰਾ ਸਿੱਖੀ ਨੂੰ ਆਪਣਾ ਹਿੱਸਾ ਦੱਸੇ ਜਾਣ ਕਰਕੇ ਨਾਭਾ ਨੇ ਇਹ ਕਿਤਾਬ ਲਿਖੀ। 1898 ਵਿਚ ਪਹਿਲੀ ਵਾਰ ਛਪੀ ਇਹ ਕਿਤਾਬ 1899 ਦੀ 30 ਜੂਨ ਨੂੰ 447 ਨੰਬਰ ਤਹਿਤ ਪੰਜਾਬ ਗਜ਼ਟ ਵਿਚ ਦਰਜ ਕੀਤੀ ਗਈ।
ਕਬੱਡੀ ਇੱਕ ਖੇਡ ਹੈ ਜੋ ਮੁੱਖ ਤੌਰ ’ਤੇ ਭਾਰਤੀ ਉਪ-ਮਹਾਦੀਪ ਵਿੱਚ ਖੇਡੀ ਜਾਂਦੀ ਹੈ। ਪੰਜਾਬ ਵਿੱਚ ਇਸ ਖੇਡ ਨੂੰ ਵਧੇਰੇ ਅਹਿਮੀਅਤ ਹਾਸਲ ਹੈ। ਇੱਥੇ ਇਸਨੂੰ ਮਾਂ ਖੇਡ ਦਾ ਦਰਜਾ ਹਾਸਲ ਹੈ। ਇਸ ਤੋਂ ਬਿਨਾਂ ਇਹ ਭਾਰਤ, ਨੇਪਾਲ, ਬੰਗਲਾਦੇਸ਼, ਸ਼੍ਰੀ ਲੰਕਾ, ਪਾਕਿਸਤਾਨ, ਇਰਾਨ, ਕੈਨੇਡਾ, ਅਤੇ ਅਮਰੀਕਾ ਆਦਿ ਮੁਲਕਾਂ ਵਿੱਚ ਵੀ ਖੇਡੀ ਜਾਂਦੀ ਹੈ। ਚੜ੍ਹਦੇ ਪੰਜਾਬ ਵਿੱਚ ਹੋਏ ਕਬੱਡੀ ਵਰਲਡ ਕੱਪ ਵਿੱਚ ਕਾਫ਼ੀ ਦੇਸ਼ਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਕਬੱਡੀ ਨਾਮ ਦੀ ਵਰਤੋਂ ਆਮ ਤੌਰ ਤੇ ਉੱਤਰ ਭਾਰਤ ਵਿੱਚ ਕੀਤੀ ਜਾਂਦੀ ਹੈ, ਇਸ ਖੇਡ ਨੂੰ ਦੱਖਣ ਵਿੱਚ ਚੇਡੁਗੁਡੁ ਅਤੇ ਪੂਰਬ ਵਿੱਚ ਵੀ ਤੂੰ ਤੂੰ ਦੇ ਨਾਮ ਨਾਲ ਵੀ ਜਾਣਦੇ ਹਨ।
ਵਰਲਡ ਵਾਈਡ ਵੈੱਬ ਜਾਂ ਵਿਸ਼ਵ-ਵਿਆਪੀ ਜਾਲ਼ ਭਾਵ ਦੁਨੀਆਂ ਭਾਰ ਦਾ ਜਾਲ਼ (ਛੋਟਾ ਰੂਪ WWW ਜਾਂ W3, ਆਮ ਤੌਰ ਉੱਤੇ ਦੀ ਵੈੱਬ) ਹਾਈਪਰਟੈਕਸਟ ਦਸਤਾਵੇਜ਼ਾਂ ਦਾ ਇੱਕ ਜੁੜਿਆ ਹੋਇਆ ਪ੍ਰਬੰਧ ਹੈ ਜਿਹਨਾਂ ਤੱਕ ਇੰਟਰਨੈੱਟ ਰਾਹੀਂ ਪਹੁੰਚ ਕੀਤੀ ਜਾਂਦੀ ਹੈ। ਇੱਕ ਵੈੱਬ ਫਰੋਲੂ ਰਾਹੀਂ ਕੋਈ ਵੀ ਵੈੱਬ ਸਫ਼ੇ ਵੇਖ ਸਕਦਾ ਹੈ ਜਿਹਨਾਂ ਵਿੱਚ ਲਿਖਤ, ਤਸਵੀਰਾਂ, ਵੀਡੀਓਆਂ ਅਤੇ ਹੋਰ ਮਲਟੀਮੀਡੀਆ ਹੋ ਸਕਦਾ ਹੈ ਅਤੇ ਹਾਈਪਰਲਿੰਕਾਂ ਰਾਹੀਂ ਉਹਨਾਂ ਦਰਮਿਆਨ ਆ-ਜਾ ਸਕਦਾ ਹੈ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਰਾਸ਼ਟਰਪਤੀ ਭਵਨ( ਹਿੰਦੀ:राष्ट्रपति भवन ) ਭਾਰਤ ਸਰਕਾਰ ਦੇ ਰਾਸ਼ਟਰਪਤੀ ਦਾ ਸਰਕਾਰੀ ਨਿਵਾਸ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਰਾਸ਼ਟਰਪਤੀ ਦਾ ਨਿਵਾਸ ਸਥਾਨ ਖੁਦ 'ਚ ਹੀ ਕਾਫੀ ਵੱਡਾ ਹੈ। ਕਿਸਾਨ ਦੇ ਬੇਟੇ ਤੋਂ ਲੈ ਕੇ , ਵਿਗਿਆਨੀ ਅਤੇ ਸਾਧਾਰਣ ਪਰਿਵਾਰ ਤੋਂ ਆਏ ਲੋਕ ਭਾਰਤ ਦੇ ਰਾਸ਼ਟਰਪਤੀ ਰਹਿ ਚੁੱਕੇ ਹਨ। ਰਾਸ਼ਟਰਪਤੀ ਭਵਨ 'ਚ ਬੱਚਿਆਂ ਲਈ 2 ਗੈਲਰੀਜ਼ ਬਣਾਈਆਂ ਗਈਆਂ ਹਨ। ਹਰ ਸ਼ਨੀਵਾਰ ਨੂੰ ਸਵੇਰੇ 10 ਵਜੇ ਅੱਧੇ ਘੰਟੇ ਤੱਕ ਚੇਂਜ ਆਫ ਗਾਰਡ ਸਮਾਰੋਹ ਹੁੰਦਾ ਹੈ।
ਸੰਗੀਤ ਇੱਕ ਕਲਾ ਹੈ ਜਿਸਦਾ ਮਾਧਿਅਮ ਧੁਨੀਆਂ ਅਤੇ ਚੁੱਪ ਹੈ। ਇਸਦੇ ਮੁੱਖ ਤੱਤ ਸੁਰ ਅਤੇ ਤਾਲ ਹਨ। ਸੱਭਿਆਚਾਰ ਅਤੇ ਸਮਾਜਿਕ ਸੰਦਰਭ ਦੇ ਮੁਤਾਬਿਕ ਸੰਗੀਤ ਦੀ ਰਚਨਾ, ਪ੍ਰਦਰਸ਼ਨ, ਮਹੱਤਵ ਅਤੇ ਪਰਿਭਾਸ਼ਾ ਬਦਲਦੀ ਰਹਿੰਦੀ ਹੈ। ਸੰਗੀਤ ਸਾਮਾਜਕ ਵਿਕਾਸ ਦੇ ਹੇਠਲੇ ਸਤਰਾਂ ਉੱਤੇ ਪ੍ਰਗਟ ਹੋਇਆ ਉਦੋਂ ਇਸਦੀ ਭੂਮਿਕਾ ਮੁੱਖ ਤੌਰ ਤੇ ਉਪਯੋਗਤਾਵਾਦੀ ਸੀ: ਧੁਨ ਦਾ ਸੁਝਾਉ ਕੰਮ ਦੀ ਚਾਲ ਦੀ ਲੈਅ ਵਿੱਚੋਂ ਉਸ ਨੂੰ ਸੁਵਿਧਾਜਨਕ ਬਣਾਉਣ ਅਤੇ ਹੋਰ ਜਿਆਦਾ ਉਤਪਾਦਕ ਬਣਾਉਣ ਲਈ ਮਦਦ ਵਜੋਂ ਆਇਆ। ਇਹ ਰਿਦਮ ਲੋਕਾਂ ਨੂੰ ਇੱਕ ਪ੍ਰਕਿਰਿਆ ਵਿੱਚ ਇੱਕਜੁਟ ਕਰ ਦਿੰਦਾ। ਕਿਸੇ ਭਾਰੀ ਕੰਮ ਨੂੰ ਮਿਲ ਕੇ ਲੱਗੇ ਕਈ ਸਾਰੇ ਲੋਕਾਂ ਵਲੋਂ 'ਹਈਸ਼ਾ' ਦੇ ਸੰਗੀਤਮਈ ਪ੍ਰਯੋਗ ਨੂੰ ਹਰ ਕਿਸੇ ਨੇ ਦੇਖਿਆ ਹੋਣਾ ਹੈ। ਸੰਗੀਤ ਮਨੁੱਖੀ ਬੋਲੀ ਦੇ ਮਾਧਿਅਮ ਨਾਲ ਧੁਨੀ ਸੰਚਾਰ ਦੇ ਫੰਕਸ਼ਨ ਨੂੰ ਸੁਦ੍ਰਿੜ ਅਤੇ ਵਿਕਸਿਤ ਕਰਦਾ ਹੈ ਅਤੇ ਮਾਨਸਿਕ ਮਨੁੱਖੀ ਊਰਜਾ ਨੂੰ ਨਿਸਚਿਤ ਟੀਚੇ ਲਈ ਫ਼ੋਕਸ ਕਰਦਾ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਮੁਨਾਫ਼ਾ ਨਾ ਕਮਾਉਣ ਵਾਲ਼ੀ ਇੱਕ ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆਂ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।
ਅਫਰੀਕਾ, ੲੇਸ਼ੀਆ ਤੋਂ ਬਾਅਦ ਦੁਨੀਆਂ ਦਾ ਦੂਸਰਾ ਸਭ ਤੋਂ ਵੱਡਾ ਮਹਾਂਦੀਪ ਹੈ। ਇਸ ਦਾ ਖੇਤਰਫਲ 3,03,35,000 ਕਿਮੀ.² (ਵਰਗ ਕਿਲੋਮੀਟਰ) ਹੈ। ਅਫਰੀਕਾ ਯੂਰਪ ਦੇ ਦੱਖਣ ਵਿੱਚ ਸਥਿਤ ਹੈ। ਇਸ ਦੇ ਪੂਰਬ ਵਿੱਚ ਹਿੰਦ ਮਹਾਂਸਾਗਰ ਅਤੇ ਪੱਛਮ ਵਿੱਚ ਅਟਲਾਂਟਿਕ ਮਹਾਂਸਾਗਰ ਹਨ। ਅਫਰੀਕਾ ਵਿੱਚ 53 ਦੇਸ਼ ਹਨ। ਸੂਡਾਨ ਅਫਰੀਕਾ ਦਾ ਸਭ ਤੋਂ ਵੱਡਾ ਦੇਸ਼ ਹੈ, ਜਿਸ ਦਾ ਖੇਤਰਫਲ 2,505,800 ਕਿਮੀ.² ਹੈ। ਆਬਾਦੀ ਦੇ ਲਿਹਾਜ ਨਾਲ ਨਾਈਜੀਰੀਆ ਪਹਿਲੇ ਨੰਬਰ ਤੇ ਆਉਂਦਾ ਹੈ। ਨਾਈਜੀਰੀਆ ਦੀ ਆਬਾਦੀ 125-145 ਮਿਲੀਅਨ ਹੈ। ਸਭ ਤੋਂ ਉੱਚਾ ਸਥਾਨ ਤਨਜਾਨੀਆ ਵਿੱਚ 'ਕਿਲੀਮਨਜਾਰੋ' ਹੈ, ਜੋ 5895 ਮੀਟਰ ਉੱਚਾ ਹੈ। ਸਭ ਤੋਂ ਵੱਡੀ ਝੀਲ ਵਿਕਟੋਰੀਆ ਝੀਲ ਹੈ, ਜੋ ਪੂਰਬੀ ਅਫ਼ਰੀਕਾ ਵਿੱਚ ਸਥਿਤ ਹੈ। ੲਿਸ ਦਾ ਕੈਚਮੈਂਟ ੲੇਰੀਆ 68,880 ਵਰਗ ਕਿਲੋਮੀਟਰ ਹੈ।
ਦੇਸੀ [d̪eːsi] ਭਾਰਤੀ ਉਪ-ਮਹਾਂਦੀਪ ਜਾਂ ਦੱਖਣ ਏਸ਼ੀਆ ਅਤੇ ਉਨ੍ਹਾਂ ਦੇ ਡਾਇਸਪੋਰਾ, ਲੋਕਾਂ, ਸੱਭਿਆਚਾਰਾਂ ਅਤੇ ਉਤਪਾਦਾਂ ਲਈ ਇੱਕ ਖੁੱਲ੍ਹਾ ਜਿਹਾ ਸ਼ਬਦ ਹੈ, ਜੋ ਪ੍ਰਾਚੀਨ ਸੰਸਕ੍ਰਿਤ ਸ਼ਬਦ ਦੇਸ਼ (deśá) , ਭਾਵ ਲੈਂਡ ਜਾਂ ਕੰਟਰੀ ਤੋਂ ਬਣਿਆ ਹੈ। "ਦੇਸ਼ੀ" ਇੱਕ ਢਿੱਲਮ ਢਿੱਲਾ ਸ਼ਬਦ ਹੈ, ਇਸ ਲਈ ਜਿਨ੍ਹਾਂ ਦੇਸ਼ਾਂ ਨੂੰ "ਦੇਸ਼ੀ" ਮੰਨਿਆ ਜਾਂਦਾ ਹੈ ਉਹ ਅੰਤਰਮੁਖੀ ਹੁੰਦਾ ਹੈ, ਹਾਲਾਂਕਿ ਅਕਸਰ ਇਹ ਮੰਨਿਆ ਜਾਂਦਾ ਹੈ ਕਿ ਬੰਗਲਾਦੇਸ਼, ਭਾਰਤ ਅਤੇ ਪਾਕਿਸਤਾਨ ਦੇਸ਼ ਦੇਸ਼ੀ ਹਨ। ਭੂਟਾਨ, ਮਾਲਦੀਵ, ਨੇਪਾਲ ਅਤੇ ਸ਼੍ਰੀ ਲੰਕਾ ਨੂੰ ਵੀ ਸ਼ਬਦ ਦੇ ਕੁਝ ਉਪਯੋਗਾਂ ਵਿੱਚ "ਦੇਸੀ" ਦੇ ਤੌਰ ਤੇ ਲਿਆ ਜਾ ਸਕਦਾ ਹੈ।
ਏਸ਼ੀਆ ਆਕਾਰ ਅਤੇ ਜਨਸੰਖਿਆ ਦੋਵੇਂ ਪੱਖਾਂ ਤੋਂ ਇਸ ਧਰਤੀ ਦਾ ਸਭ ਤੋਂ ਵੱਡਾ ਮਹਾਂਦੀਪ ਹੈ। ਇਸ ਦੀ ਆਬਾਦੀ 4 ਅਰਬ ਹੈ, ਜੋ ਕਿ ਸੰਸਾਰ ਦੀ ਕੁੱਲ ਅਬਾਦੀ ਦਾ 60 ਫੀਸਦੀ ਆਬਾਦੀ ਹੈ। ਪੱਛਮ ਵਿੱਚ ੲਿਸਦੀਆਂ ਸੀਮਾਵਾਂ ਯੂਰਪ ਨਾਲ ਮਿਲਦੀਆਂ ਹਨ, ੲਿਨ੍ਹਾ ਦੋਵਾਂ ਵਿਚਕਾਰ ਕੋੲੀ ਸ਼ਪਸ਼ਟ ਸੀਮਾ ਨਿਰਧਾਰਿਤ ਨਹੀਂ ਹੈ, ਞਿਸ ਲੲੀ ੲੇਸ਼ੀਆ ਅਤੇ ਯੂਰਪ ਨੂੰ ਮਿਲਾ ਕੇ 'ਯੂਰੇਸ਼ਿਆ' ਵੀ ਕਿਹਾ ਜਾਂਦਾ ਹੈ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਪੈਰਿਸ (ਫਰਾਂਸੀਸੀ:Paris) ਫਰਾਂਸ ਦਾ ਇੱਕ ਸੁੰਦਰ ਸ਼ਹਿਰ ਅਤੇ ਰਾਜਧਾਨੀ ਹੈ। ਇਹ ਉੱਤਰੀ ਫ੍ਰਾਂਸ ਵਿੱਚ,ਸੈਨ ਨਦੀ ਦੇ ਕਿਨਾਰੇ, ਈਲ-ਡ-ਫ੍ਰਾਂਸ (Ile-de-France) ਕਹੇ ਜਾਣ ਵਾਲੇ ਖੇਤਰ ਵਿੱਚ ਵਸਿਆ ਹੋਇਆ ਹੈ । ਇਸ ਵਿੱਚ ਫਰਾਂਸਿਸੀ ਭਾਸ਼ਾ ਭਾਸ਼ਾ ਬੋਲੀ ਜਾਂਦੀ ਹੈ । ਇਸ ਦੀ ਅਨੁਮਾਨਿਤ ਜਨਸੰਖਿਆ 2,193,031 ( ਜਨਵਰੀ 2007 ) ਹੈ। ਪੈਰਿਸ (ਫਰਾਂਸਿਸੀ ਉਚਾਰਣ: ਪਾਰੀ) ਫ਼ਰਾਂਸ ਦਾ ਸਭ ਤੋਂ ਪ੍ਰਸਿੱਧ ਨਗਰ ਅਤੇ ਉਸਦੀ ਰਾਜਧਾਨੀ ਹੈ। ੲਿਹਨਾਂ ਹੀ ਨਹੀਂ , ਇਸਨੂੰ ਦੁਨੀਆ ਦੇ ਸਭ ਤੋਂ ਸੁੰਦਰ ਨਗਰਾਂ ਵਿੱਚੋਂ ਇੱਕ ਅਤੇ ਦੁਨੀਆ ਦੀ ਫ਼ੈਸ਼ਨ ਅਤੇ ਗਲੈਮਰ ਰਾਜਧਾਨੀ ਮੰਨਿਆ ਜਾਂਦਾ ਹੈ। ਇੱਥੇ ਉੱਤੇ ਦੁਨੀਆ ਦੀ ਸਭ ਤੋਂ ਪ੍ਰਸਿੱਧ ਅੱਟਾਲਿਕਾ ਆਈਫਾਲ ਟਾਵਰ (ਫਰਾਂਸਿਸੀ: Tour Eiffel ਤੂਰ ਏਫੀਲ) ਸਥਿਤ ਹੈ। ਪੈਰਿਸ ਸ਼ੁਮਾਲ ਵੁਸਤੀ ਫ਼ਰਾਂਸ ਵਿੱਚ ਦਰਯਾਐ ਸੇਨ ਦੇ ਕੰਡੇ ਵਾਸਿਅਾ ਇੱਕ ਸ਼ਹਿਰ ਹੈ ਜੋ ਬਲਹਾਜ ਆਬਾਦੀ ਮੁਲਕ ਦਾ ਸਭ ਵਲੋਂ ਬਹੁਤ ਸ਼ਹਿਰ ਅਤੇ ਦਾਰੁਲਹਕੂਮਤ ਹੈ । ਸ਼ਹਿਰ, ਜਿਸ ਦੀ ਇੰਤੀਜਾਮੀ ਸਰਹਦੇਂ 1860ਏ ਵਲੋਂ ਤਬਦੀਲ ਨਹੀਂ ਹੋਈ , ਦੀ ਕੁਲ ਆਬਾਦੀ 2,203,817 (ਜਨਵਰੀ 2006) ਹੈ ਜਦੋਂ ਕਿ ਅਮ ਏਲਬਲਦ ਦੇ ਇਲਾਕੇ ਦੀ ਕੁਲ ਆਬਾਦੀ 11,769,433 ( ਜਨਵਰੀ 2006ਏ ) ਹੈ ਅਤੇ ਇਸ ਤਰ੍ਹਾਂ ਇਹ ਯੂਰੋਪ ਦੇ ਵੱਡੇ ਅਮ ਏਲਬਲਦ ਵਿੱਚੋਂ ਇੱਕ ਹੈ । ਗੁਜਸ਼ਤਾ ਦੋ ਹਜਾਰ ਸਾਲਾਂ ਵਲੋਂ ਕਾਇਮ ਇਹ ਅਹਿਮ ਸ਼ਹਿਰ ਅੱਜ ਦੁਨੀਆ ਦਾ ਅਹਿਮ ਕਾਰੋਬਾਰੀ ਅਤੇ ਸਕਾਫਤੀ ਮਰਕਜ ਹੈ ਅਤੇ ਆਲਮੀ ਸਿਆ ਸਿਆਤ, ਗਿਆਨ, ਤਫਰੀਹ, ਅਬਲਾਗ, ਫੈਸ਼ਨ, ਅਲਵਮ ਅਤੇ ਫਨੂਨ ਉੱਤੇ ਇਸ ਦੇ ਗਹਿਰੇ ਅਸਰਾਤ ਹਨ ਅਤੇ ਜੋ ਉਸਨੂੰ ਵੱਡੇ ਆਲਮੀ ਸ਼ਹਿਰਾਂ ਵਿੱਚੋਂ ਇੱਕ ਬਣਾਉਂਦੇ ਹਨ । ਪੈਰਿਸ ਸ਼ਹਿਰ ਅਤੇ ਪੈਰਿਸ ਖਿੱਤਾ ਫ਼ਰਾਂਸ ਦੀ ਕੁਲ ਜੀ ਡੀ ਪੀ ਦਾ ਇੱਕ ਚੌਥਾਈ ਪੈਦਾ ਕਰਦਾ ਹੈ ਜੋ 2007ਏ ਦੇ ਮੁਤਾਬਕ 533 . 6 ਅਰਬ ੀਵਰਓ - ( 731.
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਵਿਕੀਮੀਡੀਆ ਕਾਮਨਜ਼ (ਕਾਮਨਜ਼ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮੁਫ਼ਤ ਵਰਤੋਂ ਲਈ ਚਿਤਰਾਂ, ਧੁਨੀਆਂ ਅਤੇ ਹੋਰ ਮੀਡੀਆ ਫਾਈਲਾਂ ਦਾ ਇੱਕ ਆਨਲਾਈਨ ਭੰਡਾਰ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦਾ ਇੱਕ ਪ੍ਰੋਜੈਕਟ ਹੈ। ਵਿਕੀਮੀਡੀਆ ਕਾਮਨਜ਼ ਤੇ ਅਪਲੋਡ ਕੀਤੀਆਂ ਗਈਆਂ ਫਾਇਲਾਂ ਸਾਰੇ ਵਿਕੀਮੀਡੀਆ ਪ੍ਰੋਜੈਕਟਾਂ ਜਿਵੇਂ ਵਿਕੀਪੀਡੀਆ, ਵਿਕੀਸੋਰਸ, ਵਿਕੀਨਿਊਜ, ਵਿਕੀਵਰਸਿਟੀ, ਆਦਿ ਦੇ ਵੱਖ ਵੱਖ ਰੂਪਾਂ ਵਿੱਚ ਇਸਤੇਮਾਲ ਕੀਤੀਆਂ ਜਾ ਸਕਦੀਆਂ ਹਨ। ਇਹ ਫਾਈਲਾਂ ਆਫਲਾਈਨ ਪ੍ਰਯੋਗ ਲਈ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਵਰਤਮਾਨ ਸਮੇਂ ਵਿੱਚ ਕਾਮਨਜ਼ ਤੇ 12 ਮਿਲੀਅਨ ਤੋਂ ਵੀ ਜਿਆਦਾ ਮੀਡਿਆ ਫਾਈਲਾਂ ਉਪਲਬਧ ਹਨ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਲਾਇਬ੍ਰੇਰੀ ਜਾਂ ਕਿਤਾਬ-ਘਰ ਜਾਂ ਪੁਸਤਕਾਲਾ ਉਹ ਜਗ੍ਹਾ ਹੁੰਦੀ ਹੈ ਜਿੱਥੇ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਦੇ ਸਰੋਤ, ਸੂਚਨਾਵਾਂ ਆਦਿ ਦਾ ਭੰਡਾਰ ਹੁੰਦਾ ਹੈ ਜੋ ਕਿ ਪਰਿਭਾਸ਼ਿਤ ਭਾਈਚਾਰੇ ਨੂੰ ਹਦਾਇਤਾਂ, ਹਵਾਲੇ ਦੇਣ ਲਈ ਜਾਂ ਉਧਾਰ ਲੈਣ ਲਈ ਉਪਲਬਧ ਹੁੰਦੀ ਹੈ। ਲਾਇਬ੍ਰੇਰੀ ਸ਼ਬਦ ਦੀ ਉਤਪਤੀ ਲਾਤੀਨੀ ਸ਼ਬਦ 'ਲੀਬਰੇ' ਤੋਂ ਹੋਈ ਹੈ ਜਿਸਦਾ ਮਤਲਬ ਹੈ ਕਿਤਾਬ। ਪੁਸਤਕਾਲਾ ਦੋ ਸ਼ਬਦਾਂ ਨੂੰ ਮਿਲਕੇ ਬਣਿਆ ਹੈ - ਪੁਸਤਕ + ਆਲਾ, ਜਿਸ ਵਿੱਚ ਲੇਖਕ ਦੇ ਭਾਵ ਇਕੱਠੇ ਕੀਤੇ ਹੋਣ ਉਸਨੂੰ ਪੁਸਤਕ ਜਾਂ ਕਿਤਾਬ ਕਹਿੰਦੇ ਨੇ ਤੇ ਆਲਾ ਸਥਾਨ ਜਾਂ ਘਰ ਨੂੰ ਕਿਹਾ ਜਾ ਸਕਦਾ ਹੈ। ਤਾਂ ਫੇਰ ਪੁਸਤਕਾਲਾ ਉਸ ਜਗ੍ਹਾ ਨੂੰ ਕਹਿੰਦੇ ਨੇ ਜਿੱਥੇ ਗਿਆਨ ਦਾ ਇਕੱਠ ਹੁੰਦਾ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਅੰਗਰੇਜ਼ੀ ਵਿਕੀਪੀਡੀਆ ਵਿਕੀਪੀਡੀਆ ਦਾ ਅੰਗਰੇਜ਼ੀ ਰੂਪ ਅਤੇ ਇੱਕ ਅਾਜ਼ਾਦ ਵਿਸ਼ਵਗਿਆਨਕੋਸ਼ ਹੈ। ਇਹ ਵਿਕੀਪੀਡੀਆ ਦਾ ਸਭ ਤੋਂ ਪਹਿਲਾ ਰੂਪ ਹੈ ਅਤੇ ਲੇਖਾਂ ਦੀ ਗਿਣਤੀ ਮੁਤਾਬਕ ਸਾਰੇ ਵਿਕੀਪੀਡੀਆਂ ਵਿਚੋਂ ਸਭ ਤੋਂ ਵੱਡਾ ਹੈ। 15 ਜਨਵਰੀ 2001 ਨੂੰ ਕਾਇਮ ਕੀਤੇ ਇਸ ਵਿਕੀਪੀਡੀਅਾ ਵਿੱਚ ਜੁਲਾਈ 2012 ਤੱਕ ਚਾਰ ਮਿਲੀਅਨ ਲੇਖ ਸਨ। ਸਾਰੇ ਵਿਕੀਪੀਡੀਆਂ ਦੇ ਤਕਰੀਬਨ 17.3% ਲੇਖ ਇਸ ਵਿਕੀ ’ਤੇ ਹਨ। ਦੂਜਾ ਸਭ ਤੋਂ ਵੱਡਾ ਵਿਕੀਪੀਡੀਆ ਜਰਮਨ ਵਿਕੀਪੀਡੀਆ ਹੈ।
ਯਹੂਦੀ (ਪੁਰਾਤਨ ਪੰਜਾਬੀ: ਜੂਦੀ; ਅੰਗਰੇਜ਼ੀ ਭਾਸ਼ਾ:Jew) ਉਹ ਵਿਅਕਤੀ ਹੈ ਜੋ ਯਹੂਦੀ ਧਰਮ ਨੂੰ ਮੰਨਦਾ ਹੈ। ਯਹੂਦੀਆਂ ਦਾ ਪਰੰਪਰਿਕ ਨਿਵਾਸ ਸਥਾਨ ਪੱਛਮ ਏਸ਼ੀਆ ਵਿੱਚ ਅਜੋਕੇ ਇਜਰਾਈਲ (ਜਿਸਦਾ ਜਨਮ 1947 ਦੇ ਬਾਅਦ ਹੋਇਆ) ਅਤੇ ਆਸਪਾਸ ਦੇ ਸਥਾਨਾਂ ਉੱਤੇ ਰਿਹਾ ਹੈ। ਮਧਕਾਲ ਵਿੱਚ ਇਹ ਯੂਰਪ ਦੇ ਕਈ ਖੇਤਰਾਂ ਵਿੱਚ ਰਹਿਣ ਲੱਗੇ, ਜਿੱਥੋਂ ਉਨ੍ਹਾਂ ਨੂੰ ਉਂਨੀਵੀਂ ਸਦੀ ਵਿੱਚ ਨਿਰਵਾਸਨ ਝੱਲਣਾ ਪਿਆ ਅਤੇ ਹੌਲੀ-ਹੌਲੀ ਵਿਸਥਾਪਿਤ ਹੋਕੇ ਉਹ ਅੱਜ ਮੁੱਖ ਤੌਰ ਤੇ ਇਜਰਾਈਲ ਅਤੇ ਅਮਰੀਕਾ ਵਿੱਚ ਰਹਿੰਦੇ ਹਨ। ਇਜਰਾਈਲ ਨੂੰ ਛੱਡਕੇ ਸਾਰੇ ਦੇਸ਼ਾਂ ਵਿੱਚ ਉਹ ਇੱਕ ਅਲਪ ਸੰਖਿਅਕ ਸਮੁਦਾਏ ਹਨ। ਇਨ੍ਹਾਂ ਦਾ ਮੁੱਖ ਕੰਮ ਵਪਾਰ ਹੈ। ਯਹੂਦੀ ਧਰਮ ਨੂੰ ਇਸਾਈ ਅਤੇ ਇਸਲਾਮ ਧਰਮ ਤੋਂ ਪੁਰਾਤਨ ਕਿਹਾ ਜਾ ਸਕਦਾ ਹੈ। ਇਨ੍ਹਾਂ ਤਿੰਨਾਂ ਧਰਮਾਂ ਨੂੰ ਸੰਯੁਕਤ ਤੌਰ ਤੇ ਇਬਰਾਹਮੀ ਧਰਮ ਵੀ ਕਹਿੰਦੇ ਹਨ।