ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਵਿਸ਼ਵਕਰਮਾ ਦੀ ਸਭ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਦੀ ਦੇਣ ਹੈ, ਉਹਨਾਂ ਨੂੰ 'ਕਿਰਤ ਦਾ ਦੇਵਤਾ' ਆਖਿਆ ਜਾਂਦਾ ਹੈ | ਵੱਡੇ-ਵੱਡੇ ਡੈਮ, ਵੱਡੀਆਂ-ਵੱਡੀਆਂ ਮਿੱਲਾਂ, ਆਸਮਾਨ ਨੂੰ ਛੂੰਹਦੀਆਂ ਇਮਾਰਤਾਂ, ਰੇਲਵੇ ਲਾਈਨਾਂ ਦੇ ਵਿਛੇ ਜਾਲ, ਪਹਾੜਾਂ ਵਿੱਚ ਸੁਰੰਗਾਂ ਆਦਿ ਸਭ ਦੀ ਉਸਾਰੀ ਵਿੱਚ ਵਰਤੇ ਔਜ਼ਾਰ ਅਤੇ ਮਸ਼ੀਨਰੀ ਬਾਬਾ ਵਿਸ਼ਵਕਰਮਾ ਜੀ ਦੀ ਦਸਤਕਾਰੀ ਦੀ ਕਲਾ ਦੀ ਦੇਣ ਹਨ | ਸੰਸਾਰ ਦੇ ਸੱਤ ਅਜੂਬਿਆਂ ਦੇ ਨਿਰਮਾਣ ਵਿੱਚ ਵੀ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਈ ਭਵਨ ਨਿਰਮਾਣ ਕਲਾ ਝਲਕਦੀ ਹੈ |
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਢਪਾਲੀ, ਪੰਜਾਬ ਵਿੱਚ ਬਠਿੰਡੇ ਜ਼ਿਲ੍ਹੇ ਦਾ ਇੱਕ ਪਿੰਡ ਹੈ। ਇਹ ਤਹਿਸੀਲ ਫੂਲ ਦੇ ਅਧੀਨ ਆਉਂਦਾ ਹੈ।ਇਹ ਪਿੰਡ ਰਾਮਪੁਰਾ ਫੂਲ ਤੋਂ ਲਗਪਗ ਬਾਰਾਂ ਕਿਲੋਮੀਟਰ ਦੀ ਦੂਰੀ ਤੇ ਉਤਰ-ਪੂਰਬ ਵਿੱਚ ਨਹਿਰ ਦੇ ਕਿਨਾਰੇ ਵਸਿਆ ਹੋਇਆ ਹੈ। ਚਲੀਆਂ ਆ ਰਹੀਆਂ ਦੰਦ ਕਥਾਵਾਂ ਮੁਤਾਬਕ ਪਿੰਡ ਦੀ ਬਾਬਾ ਮੂੰਗਾ ਜੋ ਲਾਲਾ ਕੋੜੇ ਦਾ ਭਰਾ ਤੇ ਬਾਬਾ ਵਰਿਆਮ ਸਿੰਘ ਦਾ ਲੜਕਾ ਸੀ ਉਸਨੇ ਸੋਲਾਂ ਸੋ ਵੀ ਨੂੰ ਮੋੜੀ ਗੱਡੀ ਸੀ। ਪਿੰਡ ਦੀ ਆਬਾਦੀ ਸਤ ਹਜ਼ਾਰ ਦੇ ਕਰੀਬ ਹੈ। ਇਹ ਲੋਕ ਭੁੱਲਰ ਗੋਤ ਦੇ ਸਨ। ਇਹਨਾਂ ਦੇ ਚਾਰ ਬੇਟੇ ਤੇ ਇੱਕ ਧੀ ਸੀ। ਇਹਨਾਂ ਦੇ ਚਾਰਾਂ ਪੁਤਰਾਂ ਦੇ ਨਾ ਜੰਮੂੰ, ਕੌੜਾ, ਭੂਮਾਂ, ਅਤੇ ਬਠਾ ਦੇ ਨਾਂ ਤੇ ਹੀ ਚਾਰੇ ਪੱਤੀਆਂ ਦੇ ਨਾਂ ਰੱਖੇ ਗਏ ਹਨ। ਪੰਜਵੀਂ ਪੱਤੀ ਸਰਾਵਾਂ ਦੀ ਹੈ ਜੋ ਲੜਕੀ ਦੀ ਮੇਰ ਕਰਕੇ ਦੋਹਤਿਆਂ ਦੀ ਵੱਜਦੀ ਹੈ ਇੱਕ ਹੋਰ ਦੰਦ ਕਥਾ ਮੁਤਾਬਕ ਪਿੰਡ ਵਿੱਚ ਪੰਜ ਟੋਬੇ ਸਨ। ਇਹਨਾਂ ਟੋਬਿਆ ਤੋਂ ਬਦਲ ਕੇ ਟੋਬੇ ਵਾਲੀ ਤੇ ਫਿਰ ਢਪਾਲੀ ਨਾਂ ਪਿਆ। ਅੰਗਰੇਜਾਂ ਦੇ ਸਮੇ ਤੋਂ ਲੈ ਕੇ ਉਨੀ ਸੋਂ ਪਚਵੰਜਾ ਤੱਕ ਇਹ ਪਿੰਡ ਜਿਲਾ ਲੁਧਿਆਣਾ ਵਿੱਚ ਰਿਹਾ। ਫਿਰ ਸੰਗਰੂਰ ਵਿੱਚ ਸਾਮਲ ਕੀਤਾ ਗਿਆ। ਉਨੀ ਸੋ ਇਕਤਰ ਵਿੱਚ ਇਹ ਪਿੰਡ ਸਤ ਹੋਰ ਪਿੰਡਾਂ ਸਮੇਤ ਜਿਲਾ ਬਠਿੰਡਾ ਵਿੱਚ ਆ ਗਿਆ। ਅੰਗਰੇਜਾਂ ਦੇ ਸਮੇ ਨਹਿਰੀ ਕੋਠੀ ਨਾਲ ਇਸ ਪਿੰਡ ਦੀ ਖ਼ਾਸ ਪਛਾਣ ਹੁੰਦੀ ਸੀ। ਜੋ ਹੁਣ ਖੰਡਰ ਹੋ ਚੁਕੀ ਹੈ। ਕੋਠੀ ਦੇ ਨਾਲ ਹੀ ਕੁਆਟਰ ਹੁੰਦੇ ਸਨ। ਜਿਥੇ ਹਾਕਮ ਲੰਬਾ ਸਮਾਂ ਆ ਕੇ ਰੁਕਦੇ ਸਨ। ਇਥੋਂ ਹੀ ਬਾਕੀ ਪਿੰਡਾਂ ਨੂੰ ਸੰਦੇਸ ਭੇਜੇ ਜਾਂਦੇ ਸਨ। ਪਿੰਡ ਵਿੱਚ ਵੜਦਿਆਂ ਪੱਛਮ ਵਲ ਬਾਬਾ ਧਿਆਨ ਦਾਸ ਦਾ ਡੇਰਾ ਹੈ ਜਿਸਦੀ ਪਿੰਡ ਵਿੱਚ ਕਾਫੀ ਮਾਨਤਾ ਹੈ। ਪਿੰਡ ਦੇ ਮੇਨ ਗੇਟ ਤੋਂ ਅੱਗੇ ਨਹਿਰ ਦਾ ਚੌੜਾ ਪੁਲ ਹੈ। ਪੁਲ ਦੇ ਚੜਦੇ ਵਲ ਬੋਹੜਾਂ ਥੱਲੇ ਪਿੰਡ ਦੇ ਲੋਕ ਰਲ-ਮਿਲ ਕੇ ਬੈਠਦੇ ਹਨ। ਪੁਲ ਤੋਂ ਸਾਹਮਣੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਮਾਰਤ ਨਜ਼ਰ ਆਉਦੀ ਹੈ। ਇਸ ਪਿੰਡ ਵਿੱਚ ਉਨੀ ਸੋ ਚੋਂਤੀ ਵਿੱਚ ਪ੍ਰਾਇਮਰੀ ਸਕੂਲ, ਉਨੀ ਸੋ ਚਰਵੰਜਾ ਵਿੱਚ ਮਿਡਲ ਸਕੂਲ, ਉਨੀ ਸੋ ਈਕਾਹਟ ਵਿੱਚ ਹਾਈ ਸਕੂਲ, ਅਤੇ ਦੋ ਹਜ਼ਾਰ ਇੱਕ ਵਿੱਚ ਸੀਨੀਅਰ ਸੈਕੰਡਰੀ ਸਕੂਲ ਬਣਿਆ। ਪਿੰਡ ਵਿੱਚ ਗੁਰਦੁਆਰਾ ਰਾਮਸਰ ਸਾਹਿਬ ਵਾਲੀ ਜਗਾ ਤੇ ਸਿੱਖਾਂ ਦੇ ਗੁਰੂ ਹਰਗੋਬਿੰਦ ਸਾਹਿਬ ਆਏ ਸਨ। ਇਸ ਤੋਂ ਇਲਾਵਾ ਪਿੰਡ ਵਿੱਚ ਦੋ ਹੋਰ ਗੁਰਦੁਆਰੇ ਹਨ। ਉਨੀ ਸੋ ਛੱਤੀ ਵਿੱਚ ਇੱਕ ਮਸਜਿਦ ਦਾ ਨਿਰਮਾਣ ਕੀਤਾ ਗਿਆ। ਇਸ ਪਿੰਡ ਵਿੱਚ ਇੱਕ ਸਿਵ ਦਿਵਾਲਾ ਵੀ ਹੈ। ਕੁੱਝ ਕਾ ਸਾਲ ਪਹਿਲਾ ਤੱਕ ਢਪਾਲੀ ਪਿੰਡ ਵਿੱਚ ਗੁੱਗੇ ਦਾ ਮੇਲਾ ਵੀ ਲਗਦਾ ਰਿਹਾ ਜੋ ਹੁਣ ਨਾਂ ਦੇ ਬਰਾਬਰ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਅਜ਼ਰਬਾਈਜਾਨ, ਅਧਿਕਾਰਕ ਤੌਰ ਤੇ ਅਜ਼ਰਬਾਈਜਾਨ ਦਾ ਗਣਤੰਤਰ, ਪੱਛਮੀ ਏਸ਼ੀਆ ਅਤੇ ਪੂਰਬੀ ਯੂਰਪ ਦੇ ਚੌਰਾਹੇ ਤੇ ਵਸੇ ਕਾਕਸਸ ਖੇਤਰ ਦਾ ਸਭ ਤੋਂ ਵੱਡਾ ਦੇਸ਼ ਹੈ। ਇਹਦੀਆਂ ਹੱਦਾਂ ਪੂਰਬ ਵੱਲ ਕੈਸਪੀਅਨ ਸਾਗਰ, ਉੱਤਰ ਵੱਲ ਰੂਸ, ਉੱਤਰ-ਪੱਛਮ ਵੱਲ ਜਾਰਜੀਆ, ਪੱਛਮ ਵੱਲ ਅਰਮੀਨੀਆ ਅਤੇ ਦੱਖਣ ਵੱਲ ਇਰਾਨ ਨਾਲ ਲੱਗਦੀਆਂ ਹਨ। ਨਾਖਚੀਵਾਨ ਦਾ ਬਾਹਰੀ ਇਲਾਕਾ ਉੱਤਰ ਤੇ ਪੂਰਬ ਵੱਲ ਅਰਮੀਨੀਆ, ਦੱਖਣ ਤੇ ਪੱਛਮ ਵੱਲ ਇਰਾਨ ਨਾਲ ਘਿਰਿਆ ਹੋਇਆ ਹੈ ਅਤੇ ਉੱਤਰ-ਪੱਛਮ ਵੱਲ ਤੁਰਕੀ ਨਾਲ ਛੋਟੀ ਜਿਹੀ ਸਰਹੱਦ ਲੱਗਦੀ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਵੀਆਂ ਦਾ ਸਭਿਆਚਾਰਕ ਪਿਛੋਕੜ
ਆਦਿ ਗ੍ਰੰਥ ਦੀ ਸੰਪਾਦਨਾ ਗੁਰੂ ਅਰਜਨ ਦੇਵ ਜੀ ਨੇ 1601 ਈ. ਵਿੱਚ ਸ਼ੁਰੂ ਕੀਤੀ ਤੇ ਤਿੰਨ ਵਰ੍ਹਿਆ ਵਿੱਚ 1604 ਈ. ਨੂੰ ਸੰਪੂਰਨ ਹੋਈ। ਇਸਦੇ ਲਿਖਾਰੀ ਭਾਈ ਗੁਰਦਾਸ ਜੀ ਸਨ। ਅੱਜ ਕੱਲ੍ਹ ‘ਆਦਿ ਗ੍ਰੰਥ` ਨੂੰ ਕਰਤਾਰਪੁਰ ਵਿਖੇ ਸਥਾਪਿਤ ਕੀਤਾ ਹੋਇਆ ਹੈ। 1706 ਈ.
ਡੇਂਗੂ ਬੁਖਾਰ ਨੂੰ ਫਲੈਵੀਵਾਇਰਸ ਨਾਂ ਦੇ ਚਾਰ ਅਲੱਗ-ਅਲੱਗ ਡੇਂਗੂ ਵਾਇਰਸ ਪੈਦਾ ਕਰਨ ਦੇ ਕਾਰਨ ਹੁੰਦੇ ਹਨ। ‘ਏਡਜ਼ ਇਜਪਟਾਈ’ ਅਤੇ ‘ਏਡਜ਼ ਐਲਬੂਪਿਕਟਸ’ ਨਾਂ ਦੇ ਮੱਛਰ ਡੇਂਗੂ ਬੁਖਾਰ ਨੂੰ ਇੱਕ ਮਰੀਜ਼ ਤੋਂ ਦੂਜੇ ਮਰੀਜ਼ ਤੱਕ ਪਹੁੰਚਾਉਂਦੇ ਹਨ। ਇਹ ਡੇਂਗੂ ਮੱਛਰ ਛੱਪੜਾਂ, ਸੇਮ ਨਾਲਿਆਂ ਜਾਂ ਖੜ੍ਹੇ ਗੰਦੇ ਪਾਣੀ ਵਿੱਚ ਵਧਦੇ-ਫੁਲਦੇ ਹਨ। ਇਹ ਦਿਨ ਵੇਲੇ ਮਰੀਜ਼ ਨੂੰ ਕੱਟਦੇ ਹਨ ਅਤੇ ਮਰੀਜ਼ ਦੀ ਸਲਾਇਵਗੀ ਗ੍ਰੰਥੀ ਵਿੱਚ ਵਧਣ ਲੱਗ ਜਾਂਦੇ ਹਨ। ਫਿਰ 3 ਤੋਂ 10 ਦਿਨਾਂ ਦੇ ਅੰਦਰ ਇਨ੍ਹਾਂ ਫੀਮੇਲ ਮੱਛਰਾਂ ਦੀ ਜਾਤੀ ਇਸ ਰੋਗ ਨੂੰ ਦੂਜੇ ਮਰੀਜ਼ ਤੱਕ ਪਹੁੰਚਾਉਂਦੀ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਵੀਰ ਸਿੰਘ
ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਵੀਰ ਸਿੰਘ ਪੁਸਤਕ ਹਰਬੰਸ ਸਿੰਘ ਦੀ ਅੰਗਰੇਜੀ ਪੁਸਤਕ ਦਾ ਪੰਜਾਬੀ ਅਨੁਵਾਦ ਹੈ, ਜੋ ਸੁਰਿੰਦਰ ਸਿੰਘ ਨਰੂਲਾ ਦੁਆਰਾ ਅਨੁਵਾਦ ਕੀਤੀ ਗਈ ਹੈ। ਇਹ ਪੁਸਤਕ ਭਾਈ ਵੀਰ ਸਿੰਘ ਦੇ ਸਾਹਿਤਕ ਯੋਗਦਾਨ ਨੂੰ ਲੈ ਕੇ ਲਿਖੀ ਗਈ ਹੈ। ਉਹ ਵਾਸਤਵਿਕ ਰੂਪ ਵਿਚ ਆਧੁਨਿਕ ਪੰਜਾਬੀ ਸਾਹਿਤ ਦਾ ਜਨਮਦਾਤਾ ਹੈ ਅਤੇ ਉਸ ਨੇ ਪੰਜਾਬੀ ਜੀਵਨ ਦੇ ਅਨੇਕ ਪੱਖਾਂ ਤੇ ਆਪਣੀ ਅਮਿੱਟ ਛਾਪ ਲਾਈ ਹੈ।
ਸ਼ਤੁਰਮੁਰਗ (en:ostrich) ਜਾਂ common ostrich (Struthio camelus) ਅਫਰੀਕਾ ਮੂਲ ਦਾ ਬਿਨਾ ਉੱਡਣ ਵਾਲਾ ਪੰਛੀ ਹੈ। ਇਹ ਦੁਨੀਆ ਦਾ ਸਭ ਤੋਂ ਵੱਡਾ ਪੰਛੀ ਹੈ, ਜਿਸ ਦੀ ਉੱਚਾਈ 2.5 ਮੀਟਰ ਅਤੇ ਭਾਰ 125 ਕਿਲੋਗ੍ਰਾਮ ਤੱਕ ਹੁੰਦਾ ਹੈ। ਇਹ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਦੌੜ ਸਕਦਾ ਹੈ। ਸ਼ੁਤਰਮੁਰਗ ਸੰਸਾਰ ਦਾ ਸਭ ਤੋਂ ਵੱਡਾ ਪੰਛੀ ਹੈ। ਇਹ ਜ਼ਿਆਦਾਤਰ ਅਫ਼ਰੀਕਾ ਮਹਾਦੀਪ ਵਿੱਚ ਪਾਇਆ ਜਾਂਦਾ ਹੈ। ਇਸ ਦੀਆਂ ਪਰ੍ਹਾ ਦੀਆਂ ਪੇਸ਼ੀਆਂ ਦਾ ਵਿਕਸਤ ਨਾ ਹੋਣ ਕਾਰਨ ਇਹ ਅਜਿਹਾ ਪੰਛੀ ਹੈ ਜੋ ਉੱਡ ਨਹੀਂ ਸਕਦਾ। ਇਸ ਦਾ ਪੰਜਾ ਵੀ ਬਹੁਤ ਛੋਟਾ ਹੁੰਦਾ ਹੈ, ਜੋ ਇਸ ਦੇ ਉੱਡਣ ਵਿੱਚ ਵੀ ਸਹਾਇਕ ਨਹੀਂ ਹੈ। ਇਸ ਦੇ ਪੈਰ ਬਹੁਤ ਮਜ਼ਬੂਤ ਹੁੰਦੇ ਹਨ। ਇਹ ਰੇਗਿਸਤਾਨ ਵਿੱਚ ਵੀ ਬਹੁਤ ਤੇਜ਼ ਦੌੜ ਸਕਦਾ ਹੈ। ਇਸ ਦੇ ਪੈਰ ਵੀ ਘੋੜੇ ਦੇ ਖੁਰਾਂ ਵਰਗੇ ਹੁੰਦੇ ਹਨ, ਬਾਕੀ ਜਾਨਵਰਾਂ ਵਾਂਗ ਪੰਜੇਨੁਮਾ ਨਹੀਂ। ਇਹ ਕਈ ਦਿਨਾਂ ਤਕ ਬਿਨਾਂ ਪਾਣੀ ਪੀਤੇ ਰਹਿ ਸਕਦਾ ਹੈ। ਇਹ ਸ਼ਾਕਾਹਾਰੀ ਅਤੇ ਮਾਸਾਹਾਰੀ ਦੋਵੇਂ ਪ੍ਰਕਾਰ ਦਾ ਪੰਛੀ ਹੈ। ਆਪਣੇ ਖਾਣੇ ਵਿੱਚ ਇਹ ਕੋਹੜ ਕਿਰਲੀਆਂ, ਕੀੜੇ, ਛੋਟੇ-ਛੋਟੇ ਸੱਪ, ਪੌਦਿਆਂ ਦੇ ਪੱਤੇ ਅਤੇ ਪੱਥਰਾਂ ਦੇ ਕੰਕਰ ਵੀ ਖਾ ਜਾਂਦਾ ਹੈ। ਨਰ ਅਤੇ ਮਾਦਾ ਸ਼ੁਤਰਮੁਰਗ ਵੇਖਣ ਨੂੰ ਇੱਕੋ ਜਿਹੇ ਹੁੰਦੇ ਹਨ।
ਸੰਗੀਤ ਇੱਕ ਕਲਾ ਹੈ ਜਿਸਦਾ ਮਾਧਿਅਮ ਧੁਨੀਆਂ ਅਤੇ ਚੁੱਪ ਹੈ। ਇਸਦੇ ਮੁੱਖ ਤੱਤ ਸੁਰ ਅਤੇ ਤਾਲ ਹਨ। ਸੱਭਿਆਚਾਰ ਅਤੇ ਸਮਾਜਿਕ ਸੰਦਰਭ ਦੇ ਮੁਤਾਬਿਕ ਸੰਗੀਤ ਦੀ ਰਚਨਾ, ਪ੍ਰਦਰਸ਼ਨ, ਮਹੱਤਵ ਅਤੇ ਪਰਿਭਾਸ਼ਾ ਬਦਲਦੀ ਰਹਿੰਦੀ ਹੈ। ਸੰਗੀਤ ਸਾਮਾਜਕ ਵਿਕਾਸ ਦੇ ਹੇਠਲੇ ਸਤਰਾਂ ਉੱਤੇ ਪ੍ਰਗਟ ਹੋਇਆ ਉਦੋਂ ਇਸਦੀ ਭੂਮਿਕਾ ਮੁੱਖ ਤੌਰ ਤੇ ਉਪਯੋਗਤਾਵਾਦੀ ਸੀ: ਧੁਨ ਦਾ ਸੁਝਾਉ ਕੰਮ ਦੀ ਚਾਲ ਦੀ ਲੈਅ ਵਿੱਚੋਂ ਉਸ ਨੂੰ ਸੁਵਿਧਾਜਨਕ ਬਣਾਉਣ ਅਤੇ ਹੋਰ ਜਿਆਦਾ ਉਤਪਾਦਕ ਬਣਾਉਣ ਲਈ ਮਦਦ ਵਜੋਂ ਆਇਆ। ਇਹ ਰਿਦਮ ਲੋਕਾਂ ਨੂੰ ਇੱਕ ਪ੍ਰਕਿਰਿਆ ਵਿੱਚ ਇੱਕਜੁਟ ਕਰ ਦਿੰਦਾ। ਕਿਸੇ ਭਾਰੀ ਕੰਮ ਨੂੰ ਮਿਲ ਕੇ ਲੱਗੇ ਕਈ ਸਾਰੇ ਲੋਕਾਂ ਵਲੋਂ 'ਹਈਸ਼ਾ' ਦੇ ਸੰਗੀਤਮਈ ਪ੍ਰਯੋਗ ਨੂੰ ਹਰ ਕਿਸੇ ਨੇ ਦੇਖਿਆ ਹੋਣਾ ਹੈ। ਸੰਗੀਤ ਮਨੁੱਖੀ ਬੋਲੀ ਦੇ ਮਾਧਿਅਮ ਨਾਲ ਧੁਨੀ ਸੰਚਾਰ ਦੇ ਫੰਕਸ਼ਨ ਨੂੰ ਸੁਦ੍ਰਿੜ ਅਤੇ ਵਿਕਸਿਤ ਕਰਦਾ ਹੈ ਅਤੇ ਮਾਨਸਿਕ ਮਨੁੱਖੀ ਊਰਜਾ ਨੂੰ ਨਿਸਚਿਤ ਟੀਚੇ ਲਈ ਫ਼ੋਕਸ ਕਰਦਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 27,031 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਭਾਈ ਲਾਲੋ ਸੱਚੀ ਮਿਹਨਤ ਕਰਨ ਵਾਲਾ ਗੁਰੂ ਦਾ ਸਿੱਖ ਸੀ। ਜਿਸ ਦਾ ਜਨਮ 1452 ਵਿੱਚ ਸੈਦਪੁਰ ਜਿਸ ਨੂੰ ਹੁਣ ਏਮਨਾਬਾਦ {ਹੁਣ ਪਾਕਿਸਤਾਨ} ਵਿੱਖੇ ਹੋਇਆ। ਆਪ ਸੱਚੀ ਮਿਹਨਤ ਕਰਨ ਵਾਲਾ ਤਰਖਾਨ ਸੀ। ਆਪ ਦੇ ਪਿਤਾ ਭਾਈ ਜਗਤ ਰਾਮ ਘਟੌੜਾ ਜਾਤੀ ਦਾ ਸੀ ਜੋ ਤਰਖਾਣ ਦਾ ਕੰਮ ਕਰ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪੇਟ ਪਾਲਦਾ ਸੀ। ਆਪ ਦਸਾਂ ਨੌਂਹਾਂ ਦੀ ਕਿਰਤ ਕਰਦੇ ਸਨ ਅਤੇ ਉਸ ਕਮਾਈ ਵਿੱਚੋਂ ਲੋੜਵੰਦਾਂ ਦੀ ਮੱਦਦ ਕਰਦੇ ਸਨ ਅਤੇ ਲੰਗਰ ਛਕਾਉਦੇ ਸਨ।
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।'
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਜਠੇਰੇ ਸ਼ਬਦ ਤੋਂ ਭਾਵ ਹੈ ਕਿਸੇ ਕੁਲ ਜਾਂ ਖਾਨਦਾਨ ਦੇ ਵੱਡੇ ਵਡੇਰੇ ਜਾਂ ਪਿਤਰ।ਇਹ ਸ਼ਬਦ ਪੰਜਾਬੀ ਲੋਕਧਾਰਾ ਵਿਚ ਪ੍ਰਚਲਤ ਸ਼ਬਦ ਜੇਠੇ ਤੋਂ ਬਣਿਆ ਹੈ ਜਿਸ ਦਾ ਮਤਲਬ ਹੁੰਦਾ ਹੈ ,ਸਭ ਤੋਂ ਪਹਿਲਾਂ ਪੈਦਾ ਹੋਣ ਵਾਲਾ ਬੱਚਾ ਭਾਵ ਸਭ ਤੋਂ ਵੱਡਾ ਬੱਚਾ। ਪੰਜਾਬ ਵਿੱਚ ਕੁਝ ਜਾਤਾਂ ਦੇ ਲੋਕਾਂ ਵੱਲੋਂ ਆਪਣੇ ਪਿਤਰਾਂ ਦੀ ਪੂਜਾ ਦੀ ਕੀਤੀ ਜਾਂਦੀ ਹੈ ਅਤੇ ਉਹਨਾ ਦੀ ਯਾਦ ਵਿਚ ਪਿੰਡ ਦੇ ਬਾਹਰ ਵਾਰ ਇੱਕ ਯਾਦਗਾਰ ਵੀ ਉਸਾਰੀ ਹੁੰਦੀ ਹੈ ਜਿਸਨੂੰ ਜਠੇਰੇ ਕਿਹਾ ਜਾਂਦਾ ਹੈ। ਇਹ ਪ੍ਰਥਾ ਜੱਟਾਂ ਸਮੇਤ ਕਈ ਹੋਰ ਜਾਤਾਂ ਵਿਚ ਪ੍ਰਚਲਤ ਹੈ ।ਇਹ ਪੂਜਾ ਇੱਕ ਪਿੰਡ ਵਿਚ ਵਸਦੇ ਇੱਕ ਗੋਤ ਦੇ ਲੋਕਾਂ ਵੱਲੋਂ ਸਾਂਝੇ ਰੂਪ ਵਿਚ ਕੀਤੀ ਜਾਂਦੀ ਹੈ।ਆਮ ਤੌਰ ਤੇ ਵਿਆਹ ਸ਼ਾਦੀ ਜਾਂ ਖੁਸ਼ੀ ਦੇ ਹੋਰ ਮੌਕਿਆਂ ਤੇ ਇਹਨਾ ਦੀ ਪੂਜਾ ਕੀਤੀ ਜਾਂਦੀ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਜੱਸਾ ਸਿੰਘ ਰਾਮਗੜ੍ਹੀਆ (1723-1803) ਦਾ ਜਨਮ ਸ੍ਰੀ ਅੰਮ੍ਰਿਤਸਰ ਦੇ ਨੇੜੇ ਪਿੰਡ ਗੁੱਗਾ ਬੂਹਾ ਵਿਖੇ ਭਗਵਾਨ ਸਿੰਘ ਦੇ ਘਰ ਵਿਖੇ ਹੋਇਆ| ੳਹਨਾਂ ਦੇ ਦਾਦਾ ਹਰਦਾਸ ਸਿੰਘ ਜੋ ਲਾਹੌਰ ਦਾ ਪਿੰਡ ਸੁਰੁ ਸਿੰਘ ਤੋਂ ਸਨ ਨੇ ਸ੍ਰੀ ਗੁਰੁ ਗੋਬਿੰਦ ਸਿੰਘ ਤੋਂ ਅੰਮ੍ਰਿਤ ਛਕ ਕੇ ਸਿੰਘ ਸਜੇ ਅਤੇ ਉਹਨਾਂ ਨੇ ਗੁਰੂ ਦੀਆਂ ਸਿੱਖਿਆਵਾਂ ਨੂੰ ਪਿੰਡ ਪਿੰਡ ਪਹੁਚਾਇਆ। ਆਪ ਦੇ ਦਾਦਾ ਜੀ ਬਾਬਾ ਬੰਦਾ ਸਿੰਘ ਬਹਾਦਰ ਦੀ ਫੌਜ ਵਿੱਚ ਦਾਖਲ ਹੋਏ ਅਤੇ ਮੁਗਲ ਫੌਜਾਂ ਨਾਲ ਲੜਾਈ ਲੜੀ ਅਤੇ 1716 ਵਿੱਚ ਸ਼ਹੀਦੀ ਪ੍ਰਪਤ ਕੀਤੀ। ਹਰਦਾਸ ਸਿੰਘ ਦੀ ਮੌਤ ਤੋਂ ਬਾਅਦ ਭਗਵਾਨ ਸਿੰਘ ਘਰ ਦੇ ਮੋਢੀ ਬਣੇ। ਅਤੇ ਪਿਤਾ ਦੀ ਮੌਤ ਤੋਂ ਬਾਅਦ ਜੱਸਾ ਸਿੰਘ ਰਾਮਗੜ੍ਹੀਆ ਘਰ ਦੇ ਮੋਢੀ ਬਣੇ।
ਸਨਾਤਨਵਾਦ ਅੰਗ੍ਰੇਜ਼ੀ ਪਦ ਕਲਾਸਿਜ਼ਮ(Classism) ਦਾ ੳੁੱਤਰ-ਭਾਰਤੀ ਭਸ਼ਾਵਾਂ, ਵਿਸ਼ੇਸ਼ ਕਰਕੇ ਪੰਜਾਬੀ ਅਤੇ ਹਿੰਦੀ ਵਿੱਚ ਚਲਦਾ ਅਨੁਵਾਦ ਹੈ। ਇਸ ਭਾਵ ਦੇ ਹੋਰ ਸ਼ਬਦ 'ਪਰੰਪਰਾਵਾਦ', 'ਪ੍ਰਚੀਨਵਾਦ' ਤੇ 'ਸ਼ਾਸਤ੍ਰੀਅਤਾ' ਹਨ ਪਰੰਤੂ ਇਹ ਸਾਰੇ ਪਦ ਮੂਲ ਸ਼ਬਦ "ਕਲਾਸੀਸਿਜ਼ਿਮ" ਦੇ ਅਸਲ ਭਾਵ ਨੂੰ ਪ੍ਰਗਟ ਕਰਨੋਂ ਅਸਮਰੱਥ ਰਹਿੰਦੇ ਹਨ। ਇਸੇ ਲਈ "ਕਲਾਸੀਸਿਜ਼ਿਮ" ਨੂੰ ਹੀ ਮੂਲ ਸ਼ਬਦ ਵਜੋਂ ਇੰਨ-ਬਿੰਨ ਵਰਤ ਲੈਣ ਦੀ ਰੁਚੀ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਲਾਲਾ ਧਨੀਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਨ੍ਹਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿੱਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਨ੍ਹਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਨ੍ਹਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਨ੍ਹਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ ।
ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਭਾਈ ਵੀਰ ਸਿੰਘ ਦੀ ਕਵਿਤਾ ਤੇ ਉਨ੍ਹਾਂ ਦੀ ਸ਼ਖ਼ਸੀਅਤ ਦੀ ਮੂਲ ਪ੍ਰਵਿਰਤੀ ਭਗਤੀ ਕਾਲ ਦੇ ਸੰਤਾਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਨੂੰ ਪਹਿਲਾ ਆਧੁਨਿਕ ਕਵੀ ਮੰਨ ਲਿਆ ਜਾਂਦਾ ਹੈ ਪਰ ਉਨ੍ਹਾਂ ਦੀ ਕਵਿਤਾ ਦੀ ਅੰਤਰਵਸਤੂ ਨੂੰ ਆਧੁਨਿਕ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਨੇ ਮਧਕਾਲ ਦੇ ਕਾਵਿ ਚਿੰਤਨ ਨੂੰ ਹੀ ਨਵੇਂ ਮੁਹਾਵਰੇ ਵਿੱਚ ਪੇਸ਼ ਕੀਤਾ ਹੈ। ਪ੍ਰੋ.
ਭੁਪਾਲ ਗੈਸ ਕਾਂਡ ਜੋ 2 ਅਤੇ 3 ਦਸੰਬਰ 1984 ਦੀ ਰਾਤ ਨੂੰ ਵਾਪਰਿਆ, ਭੁਪਾਲ ਦੀ ਯੂਨੀਅਨ ਕਾਰਬਾਈਡ ਕੰਪਨੀ ’ਚੋਂ ਘਾਤਕ ਮੀਥਾਇਲ ਆਈਸੋਸਾਇਨੇਟ ਗੈਸ ਰਿਸਣ ਕਾਰਨ 15 ਹਜ਼ਾਰ ਲੋਕ ਮਾਰੇ ਗਏ ਸਨ ਅਤੇ ਹਜ਼ਾਰਾਂ ਹੋਰ ਰੋਗੀ ਹੋ ਗਏ ਸਨ। ਇੱਹ ਭਿਆਨਕ ਉਦਯੋਗਿਕ ਦੁਰਘਟਨਾ ਮੱਧ ਪ੍ਰਦੇਸ਼ ਦੇ ਸ਼ਹਿਰ ਭੁਪਾਲ ਵਿੱਚ ਵਾਪਰੀ ਤੇ ਵਿਆਪਕ ਤਬਾਹੀ ਕੀਤੀ। ਇਸ ਨੂੰ ਭੁਪਾਲ ਗੈਸ ਤਰਾਸਦੀ ਨਾਲ ਵੀ ਜਾਣਿਆ ਜਾਂਦਾ ਹੈ। ਇਸ ਕਾਂਡ ਵਿੱਚ ਬਹੁਤ ਸਾਰੇ ਲੋਕ ਮਾਰੇ ਗਏ। ਯੂਨੀਅਨ ਕਾਰਬਾਈਡ ਫੈਕਟਰੀ ਵਿੱਚੋ ਮੀਥਾਇਲ ਆਈਸੋਸਾਇਨੇਟ ਜੋ ਇੱਕ ਜ਼ਹਿਰੀਲੀ ਗੈਸ ਸੀ ਜਿਸ ਦੀ ਵਰਤੋਂ ਕੀੜੇਮਾਰ ਦਵਾਈਆ ਵਿੱਚ ਕੀਤੀ ਜਾਂਦੀ ਸੀ। ਅਧਿਕਾਰੀ ਤੌਰ ਤੇ ਮੌਤ ਦੀ ਗਿਣਤੀ 2,259 ਸੀ, ਫਿਰ ਵੀ ਅੱਗੇ ਰਾਜ ਸਰਕਾਰ ਨੇ 3787 ਮਰਨ ਵਾਲਿਆ ਦੀ ਪੁਸ਼ਟੀ ਕੀਤੀ, ਹੋਰ ਅੰਦਾਜ਼ੇ 8,000 ਲੋਕ ਅਗਲੇ ਦੋ ਹਫ਼ਤੇ ਦੇ ਅੰਦਰ ਮਾਰੇ ਗਏ ਸਨ ਅਤੇ ਬਹੁਤ ਸਾਰੇ ਸਰੀਰਕ ਤੌਰ ਤੇ ਨਕਾਰਾ ਹੋ ਗਏ।
ਜਸਵਿੰਦਰ ਸਿੰਘ ਭੱਲਾ (English: Jaswinder Bhalla) ਇਕ ਪੰਜਾਬੀ ਹਾਸਰਸ ਕਲਾਕਾਰ ਅਤੇ ਅਦਾਕਾਰ ਹਨ। ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਖੇਤੀਬਾੜੀ ਪਸਾਰ ਸਿੱਖਿਆ, ਵਿਭਾਗ ਦੇ ਮੁਖੀ ਵੀ ਹਨ। ਇਹਨਾਂ ਨੂੰ ਮੁੱਖ ਤੌਰ ਤੇ ਆਪਣੇ ਪ੍ਰੋਗਰਾਮ ਛਣਕਾਟਾ ਅਤੇ ਕਿਰਦਾਰ ਚਾਚਾ ਚਤਰਾ ਕਰਕੇ ਜਾਣਿਆ ਜਾਂਦਾ ਹੈ। ਇਹਨਾਂ ਨੇ ਪਹਿਲੀ ਵਾਰੀ 1988 ਵਿਚ ਚਾਚਾ ਚਤਰਾ ਦੇ ਕਿਰਦਾਰ ਵਜੋਂ ਛਣਕਾਟਾ ਨਾਲ ਆਪਣਾ ਕਲਾਕਾਰ ਜੀਵਨ ਸ਼ੁਰੂ ਕੀਤਾ ਸੀ ਜਿਸ ਵਿੱਚ ਇਹਨਾਂ ਦੇ ਮੁੱਖ ਸਾਥੀ ਕਲਾਕਾਰ ਬਾਲ ਮੁਕੰਦ ਸ਼ਰਮਾ ਅਤੇ ਨੀਲੂ ਸਨ। ਪੰਜਾਬੀ ਫਿਲਮਾਂ ਵਿੱਚ ਇਹਨਾਂ ਨੇ ਆਪਣੀ ਸ਼ੁਰੂਆਤ ਫਿਲਮ "ਦੁੱਲਾ ਭੱਟੀ" ਤੋਂ ਕੀਤੀ। ਇਸ ਤੋਂ ਬਾਅਦ ਇਹਨਾਂ ਨੇ ਕਈ ਪੰਜਾਬੀ ਫ਼ਿਲਮਾਂ ਵਿੱਚ ਵੀ ਕੰਮ ਕੀਤਾ ਜਿੰਨਾਂ ਵਿੱਚ ਚੱਕ ਦੇ ਫੱਟੇ, ਕੈਰੀ ਆਨ ਜੱਟਾ, ਡੈਡੀ ਕੂਲ ਮੁੰਡੇ ਫ਼ੂਲ ਆਦਿ ਫ਼ਿਲਮਾਂ ਬਹੁਤ ਮਕਬੂਲ ਹੋਈਆਂ ਹਨ।
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਉਰਫ਼ ਮਹਾਨ ਕੋਸ਼ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਨ੍ਹਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਸੁਭਾਸ਼ ਚੰਦਰ ਬੋਸ 23 ਜਨਵਰੀ, 1897-ਦਾ ਜਨਮ ਉੜੀਸਾ ਦੇ ਕਟਕ ਸ਼ਹਿਰ ਵਿਚ ਇਕ ਬਹੁਤ ਵੱਡੇ ਵਕੀਲ ਜਾਨਕੀ ਦਾਸ ਬੋਸ ਦੇ ਘਰ ਨੂੰ ਪੈਦਾ ਹੋਏ। ਉਹ ਕੌਮੀ ਨੇਤਾ ਸਨ ਅਤੇ ਦੇਸ਼ ਦੀ ਆਜ਼ਾਦੀ ਲਈ ਜੱਦੋਜਹਿਦ ਕਾਫੀ ਕੀਤੀ। ਉਨ੍ਹਾਂ ਨੇ ਦਸਵੀਂ ਦਾ ਇਮਤਿਹਾਨ ਕਟਕ ਵਿਚ ਹੀ ਪਾਸ ਕੀਤਾ ਤੇ ਫਿਰ ਉਚੇਰੀ ਸਿੱਖਿਆ ਲਈ ਪ੍ਰੈਜ਼ੀਡੈਂਸੀ ਕਾਲਜ ਕਲਕੱਤਾ ਵਿਚ ਦਾਖਲ ਹੋਏ। ਇਥੇ ਇਕ ਔਟੇਨ ਨਾਂਅ ਦਾ ਅੰਗਰੇਜ਼ ਪ੍ਰੋਫੈਸਰ ਭਾਰਤੀਆਂ ਬਾਰੇ ਹਮੇਸ਼ਾ ਬੇਇੱਜ਼ਤੀ ਭਰੇ ਸ਼ਬਦ ਬੋਲਦਾ ਸੀ। ਇਕ ਦਿਨ ਸੁਭਾਸ਼ ਚੰਦਰ ਬੋਸ ਨੇ ਗੁੱਸੇ ਵਿਚ ਕਲਾਸ ਵਿਚ ਹੀ ਉਸ ਦੇ ਇਕ ਥੱਪੜ ਮਾਰ ਦਿੱਤਾ। ਇਸ ਕਾਰਨ ਆਪ ਨੂੰ ਕਾਲਜ ਵਿਚੋਂ ਕੱਢ ਦਿੱਤਾ ਗਿਆ। ਫਿਰ ਆਪ ਨੇ ਸਕਟਿਸ ਚਰਚ ਕਾਲਜ ਵਿਚੋਂ ਬੀ. ਏ.
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।