ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਹੈਲੋਵੀਨ (ਅੰਗਰੇਜ਼ੀ: Halloween) ਦਾ ਦਿਵਸ 31 ਅਕਤੂਬਰ ਦੀ ਰਾਤ ਨੂੰ ਮਨਾਇਆ ਜਾਂਦਾ ਹੈ। ਇਹ ਸਾਲਾਨਾ ਉਤਸਵ ਹੈ ਜੋ ਕਿ ਮਸੀਹੀ ਪੁਰਬ ਪੱਛਮੀ ਇਸਾਈ ਦੀ ਸ਼ੁਰੁਆਤ ਦਾ ਨਿਰਦੇਸ਼ਨ ਕਰਦਾ ਹੈ ਜੋ ਕਿ ਮਸੀਹੀ ਸੰਤਾਂ ਅਤੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹੈ। ਕੁਛ ਵਿਦਵਾਨਾਂ ਦੀ ਸੋਚ ਹੈ ਕਿ ਇਹਦੀਆਂ ਜੜ੍ਹਾਂ ਗੈਲਿਕ ਸਾਮੇਹਾਂ ਦੀ ਰਹੁਰੀਤਾਂ ਤੋ ਪ੍ਰਭਾਵਿਤ ਹਨ। ਹੈਲੋਵੀਨ ਵਿੱਚ ਬਹੁਤ ਸਾਰੀ ਗਤੀਵਿਧੀਆਂ ਸ਼ਾਮਲ ਹਨ ਜਿਵੇਂ ਕਿ ਚਾਲ ਜਾਂ ਦਾਵਤ (trick-or-treating), ਭੂਤ ਫੇਰੀ(ghost tours), ਹੋਲਿਕਾ(bonfire), ਪੋਸ਼ਾਕ ਪਾਰਟੀਆਂ (costume parties), ਭੂਤਾਂ ਵਾਲੇ ਘਰਾਂ ਦਾ ਦੌਰਾ ("haunted houses"), ਕੱਦੂਆਂ ਦੀ ਲਾਲਟੈਣ (Jack-o'-lantern) ਆਦਿ। ਹੈਲੋਵੀਨ ਪੱਛਮੀ ਦੇਸ਼ਾਂ ਵਿੱਚ ਮਨਾਇਆ ਜਾਂਦਾ ਹੈ। ਇਹ ਆਮ ਤੌਰ ਉੱਤੇ ਆਇਰਲੈਂਡ, ਅਮਰੀਕਾ, ਕੈਨੇਡਾ , ਇੰਗਲੈਂਡ ,ਆਸਟ੍ਰੇਲੀਆ ਵਿੱਚ ਮਨਾਇਆ ਜਾਂਦਾ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 27,198 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪਾਤਰ (ਜਾਂ ਕਾਲਪਨਿਕ ਪਾਤਰ) ਵਾਰਤਾ ਕਲਾ ਕ੍ਰਿਤੀ (ਜਿਵੇਂ ਕੋਈ ਨਾਵਲ, ਨਾਟਕ, ਟੈਲੀਵੀਯਨ ਦੀ ਲੜੀ ਜਾਂ ਫਿਲਮ) ਵਿੱਚ ਇੱਕ ਵਿਅਕਤੀ ਹੁੰਦਾ ਹੈ। ਇਸਨੂੰ ਅੰਗ੍ਰੇਜ਼ੀ ਵਿੱਚ ਕਰੈਕਟਰ (character) ਕਹਿੰਦੇ ਹਨ ਜੋ ਪ੍ਰਾਚੀਨ ਯੂਨਾਨੀ ਸ਼ਬਦ χαρακτήρ, ਤੋਂ ਆਇਆ ਹੈ ਅਤੇ ਬਹਾਲੀ ਦੇ ਸਮੇਂ ਤੋਂ ਪ੍ਰਚਲਿਤ ਹੈ। ਪਰ,ਟੌਮ ਜੋਨਸ ਵਿਚ 1749 ਵਿੱਚ ਆਉਣ ਦੇ ਬਾਅਦ ਇਹ ਵਧੇਰੇ ਵਿਆਪਕ ਵਰਤਿਆ ਜਾਣ ਲੱਗਿਆ ਹੈ। ਇਸ ਤੋਂ , "ਇੱਕ ਅਦਾਕਾਰ ਵਲੋਂ ਨਿਭਾਏ ਪਾਰਟ" ਦੇ ਅਰਥਾਂ ਦਾ ਰੰਗ ਚੜ੍ਹ ਗਿਆ ਹੈ। ਪਾਤਰ, ਖਾਸ ਤੌਰ ਤੇ ਜਦ ਇੱਕ ਅਦਾਕਾਰ ਥੀਏਟਰ ਜਾਂ ਸਿਨੇਮਾ ਵਿੱਚ ਨਿਭਾਇਆ ਗਿਆ ਹੋਵੇ ਤਾਂ "ਇੱਕ ਮਨੁੱਖੀ ਵਿਅਕਤੀ ਦਾ ਭਰਮ" ਇਸ ਵਿਚ ਸਮਾ ਜਾਂਦਾ ਹੈ। ਸਾਹਿਤ ਵਿੱਚ, ਪਾਤਰ ਪਾਠਕ ਨੂੰ ਆਪਣੀਆਂ ਕਹਾਣੀਆ ਦੁਆਰਾ ਰਾਹ-ਦਰਸਾਊ ਹੁੰਦੇ ਹਨ, ਪਲਾਟ ਅਤੇ ਵਿਚਾਰ ਥੀਮ ਸਮਝਣ ਲਈ ਇਮਦਾਦੀ ਹੁੰਦੇ ਹਨ।18ਵੀਂ ਸਦੀ ਦੇ ਅੰਤ ਦੇ ਬਾਅਦ , "ਪਾਤਰ ਵਿੱਚ " ਵਾਕੰਸ ਦੀ ਵਰਤੋਂ ਇੱਕ ਅਭਿਨੇਤਾ ਦੇ ਅਸਰਦਾਰ ਮਾਨਵੀਕਰਨ ਦਾ ਵਰਣਨ ਕਰਨ ਲਈ ਕੀਤੀ ਜਾਣ ਲੱਗੀ ਹੈ। 19ਵੀਂ ਸਦੀ ਦੇ ਬਾਅਦ ਪਾਤਰ ਘੜਨ/ਬਣਾਉਣ ਦੀ ਕਲਾ ਨੂੰ ਪਾਤਰ ਉਸਾਰੀ ਕਹਿੰਦੇ ਹਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸਭਿਆਚਾਰਕ ਰੂਪਾਂਤਰਨ ਇੱਕ ਅਹਿਮ, ਅਟੱਲ ਪਰ ਅਤਿਅੰਤ ਸੂਖ਼ਮ ਪ੍ਰਕਿਰਿਆ ਹੈ। ਕੁਦਰਤ ਦੇ ਨਿਯਮ ਅਧੀਨ ਪ੍ਰਕਿਰਤੀ ਅੰਦਰ ਹਰ ਸ਼ੈ ਨਿਰੰਤਰ ਗਤੀ ਦੇ ਅਮਲ ਵਿਚੋਂ ਲੰਘ ਰਹੀ ਹੈ। ਸਭਿਅਾਚਾਰ ਰੁਪਾਂਤਰਣ ਦੇ ਸੰਦਰਭ ਵਿੱਚ ਸਭਿਅਾਚਾਰ ਵਿਗਿਅਾਨੀਅਾਂ ਨੇ ਪਰਿਵਰਤਨ ਜਾਂ ਤਬਦੀਲੀ ਦੀ ਥਾਂ ਰੁਪਾਂਤਰਣ ਸ਼ਬਦ ਨੂੰ ਤਰਜੀਹ ਦਿੱਤੀ ਹੈ। ਸਭਿਅਾਚਾਰ ਰੂਪਾਂ ਦਾ ਪਰਿਵਰਤਨ ਹੈ ਪਰ ਪਰਿਵਰਤਨ ਅਤੇ ਰੂਪਾਂਤਰਣ ਸ਼ਬਦਾਂ ਦੇ ਅਰਥਾਂ 'ਚ ਅੰਤਰ ਹੈ। ਪਰਿਵਰਤਨ ਇੱਕ-ਦਮ ਤੇਜ਼ੀ ਨਾਲ ਵਾਪਰਦਾ ਹੈ, ੳੁੱਥੇ ਰੁਪਾਂਤਰਣ ਦੀ ਪ੍ਰਕਿਰਿਅਾ ਧੀਮੀ ਹੁੰਦੀ ਹੈ। ਇੳੁਂ ਕੁੱਝ ਵਸਤ-ਵਰਤਾਰੇ ਰੂੜ੍ਹ ਹੋ ਕੇ ਸਭਿਅਾਚਾਰ ਦਾ ਹਿੱਸਾ ਬਣ ਜਾਂਦੇ ਹਨ। ਸੋ, ਸਭਿਅਾਚਾਰਕ ਰੂਪਾਂਤਰਨ ਸਭਿਆਚਾਰ ਵਿੱਚ ਆਉਣ ਵਾਲੇ ਪਰਿਵਰਤਨ ਲਈ ਹੀ ਵਰਤਿਆ ਜਾਂਦਾ ਹੈ। ਰੁਪਾਂਤਰਣ ਪ੍ਰਕਿਰਿਅਾ ਏਨੀ ਹੌਲੀ ਅਤੇ ਲੰਮੇ ਸਮੇਂ ਤੱਕ ਫੈਲੀ ਹੁੰਦੀ ਹੈ ਕਿ ਇਹ ਮਹਿਸੂਸ ਹੀ ਨਹੀਂ ਹੁੰਦੀ, ਜਦਕਿ ਦੂਜੇ ਸਭਿਆਚਾਰ ਏਨੀ ਤੇਜ਼ੀ ਨਾਲ ਬਦਲ ਰਹੇ ਹੁੰਦੇ ਹਨ ਕਿ ਪਹਿਲਾਂ ਸਭਿਆਚਾਰ ਖੜੋਤ ਦੀ ਅਵਸਥਾ ਵਿੱਚ ਲੱਗਦੇ ਹਨ। ਇਸ ਨੂੰ ਨਾਪਿਆ ਤੋਲਿਆ ਵੀ ਨਹੀਂ ਜਾ ਸਕਦਾ। ਰੁਪਾਂਤਰਣ ਪੁਰਾਣੇ ਰੂਪਾਂ ਨੂੰ ਅਧਾਰ ਬਣਾਕੇ ਨਵੇਂ ਦੀ ਸਿਰਜਨ ਪ੍ਰਕਿਰਿਆ ਹੈ। ਸੋ, ਇਹ ਲਚਕਦਾਰ ਪ੍ਰਕਿਰਿਅਾ ਹੈ, ਜਿਸ ਨਾਲ਼ ਸਭਿਅਾਚਾਰ ਦੇ ਅੰਗਾਂ ਵਿੱਚ ਨਵੀਅਾਂ ਵਸਤ-ਵਿਚਾਰਾਂ ਦਾ ਅਵਾਸ ਤੇ ਢਾਹ-ਮੁਖੀ ਵਸਤ-ਵਿਚਾਰਾਂ ਦਾ ਨਿਕਾਸ ਹੁੰਦਾ ਰਹਿੰਦਾ ਹੈ।
ਇੰਗਲੈਂਡ ਅਤੇ ਵੇਲਜ਼ ਕ੍ਰਿਕੇਟ ਟੀਮ ਇੱਕ ਕ੍ਰਿਕਟ ਟੀਮ ਹੈ ਜੋ ਇੰਗਲੈਂਡ ਅਤੇ ਵੇਲਜ਼ ਦਾ ਤਰਜਮਾਨੀ ਕਰਦੀ ਹੈ। 1992 ਤੱਕ ਇਹ ਸਕਾਟਲੈਂਡ ਦਾ ਵੀ ਤਰਜਮਾਨੀ ਕਰਦੀ ਸੀ। 1 ਜਨਵਰੀ 1997 ਤੋਂ ਬਾਅਦ ਟੀਮ ਨੂੰ ਇੰਗਲੈਂਡ ਅਤੇ ਵੇਲਜ਼ ਕ੍ਰਿਕੇਟ ਬੋਰਡ (ਈਸੀਬੀ) ਸੰਚਾਲਿਤ ਕਰਦੀ ਹੈ, ਇਸਤੋਂ ਪਹਿਲਾਂ ਇਹ 1903 ਤੋਂ 1996 ਦੇ ਅਖੀਰ ਤੱਕ ਮੇਰੀਲੇਬੋਨ ਕ੍ਰਿਕੇਟ ਕਲੱਬ ਵੱਲੋਂ ਸੰਚਾਲਤ ਜਾਂਦੀ ਸੀ ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ। ਲੋਕ ਗੀਤ ਅਤੇ ਲੋਕ ਗੀਤ ਰੂਪ ਡਾ. ਕਰਮਜੀਤ ਸਿੰਘ, ਸਾਬਕਾ ਪ੍ਰੋਫੈਸਰ ਤੇ ਚੇਅਰਮੈਨ ਪੰਜਾਬੀ ਵਿਭਾਗ, ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ. 'ਲੋਕ' ਸ਼ਬਦ ਦੀ ਵਰਤੋਂ ਕਦੇ ਅਨਪੜ੍ਹ, ਗੰਵਾਰ, ਅਸਭਿਅਕ ਲੋਕਾਂ ਲਈ ਕੀਤੀ ਜਾਂਦੀ ਰਹੀ ਹੈ ਪਰੰਤੂ ਅੱਜ ਇਹ ਧਾਰਣਾ ਬਦਲ ਗਈ ਹੈ। ਲੋਕਧਾਰਾ ਸ਼ਾਸਤਰੀਆਂ ਅਨੁਸਾਰ ਕਿਸੇ ਇਕ ਭਾਸ਼ਾ ਨਾਲ਼ ਜੁੜੇ ਹੋਏ ਲੋਕਾਂ ਦੇ ਸਮੂਹ ਨੂੰ ਲੋਕ ਕਿਹਾ ਜਾਂਦਾ ਹੈ। ਇਸ ਦੇ ਅੰਤਰਗਤ ਨਸਲ, ਧਰਮ ਜਾਤ, ਕਿੱਤਾ ਆਦਿ ਨਾਲ਼ ਜੁੜੇ ਸਮੂਹ ਵੀ ਸ਼ਾਮਲ ਹੁੰਦੇ ਹਨ। ਇਹ ਸਮੂਹ ਅਨਪੜ੍ਹ ਵੀ ਹੋ ਸਕਦਾ ਹੈ ਤੇ ਪੜ੍ਹਿਆ ਲਿਖਿਆ ਵੀ। ਇਹ ਪੇਂਡੂ ਵੀ ਹੋ ਸਕਦਾ ਹੈ ਤੇ ਸ਼ਹਿਰੀ ਵੀ ਜਾਂ ਫਿਰ ਇਹ ਭੂਤਕਾਲੀ ਵੀ ਹੋ ਸਕਦਾ ਹੈ ਤੇ ਸਮਕਾਲੀ ਵੀ। ਸਮੁੱਚੇ ਤੌਰ ਤੇ ਜਿਵੇਂ ਇਕ ਭਾਸ਼ਾ ਨਾਲ਼ ਹਰ ਵਰਗ, ਹਰ ਧਰਮ, ਜਾਤ ਦੇ ਲੋਕ ਜੁੜੇ ਹੋਏ ਹੁੰਦੇ ਹਨ ਉਸੇ ਤਰ੍ਹਾਂ ਹੀ ਲੋਕਧਾਰਾ ਨਾਲ਼ ਵੀ ਇਹ ਸਾਰੇ ਸਮੂਹ ਜੁੜੇ ਹੁੰਦੇ ਹਨ। ਇਸ ਲਈ ਅਸੀਂ 'ਲੋਕ' ਨੂੰ ਇਕ ਭਾਸ਼ਾਈ ਸਮੂਹ ਦਾ ਨਾਮ ਦਿੱਤਾ ਹੈ। ਇਸ ਸਮੂਹ ਦੀ ਆਪਣੀ ਇਕ ਪਰੰਪਰਾ ਹੁੰਦੀ ਹੈ। ਇਸ ਸਮੂਹ ਵਲੋਂ ਰਚੀ ਜਾਂਦੀ ਕਵਿਤਾ ਨੂੰ ਹੀ ਲੋਕ-ਕਾਵਿ ਦਾ ਨਾਂ ਦਿੱਤਾ ਗਿਆ ਹੈ। ਇਸ ਲੋਕ-ਕਾਵਿ ਦੀਆਂ ਆਪਣੀਆਂ ਕੁਝ ਵਿਸ਼ੇਸ਼ਤਾਵਾਂ ਹਨ। ਇਸ ਦੀ ਪਹਿਲੀ ਵਿਸ਼ੇਸ਼ਤਾ ਇਹ ਹੈ ਕਿ ਇਹ ਇਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤਕ ਮੌਖਿਕ ਤੌਰ ਤੇ ਪਹੁੰਚਦਾ ਹੈ। ਇਸੇ ਲਈ ਇਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤਕ ਪਹੁੰਚਦਿਆਂ ਪਹੁੰਚਦਿਆਂ ਬਹੁਤ ਕੁਝ ਗੁੰਮ ਗੁਆਚ ਵੀ ਜਾਂਦਾ ਹੈ। ਇਸੇ ਲਈ ਅੱਜ ਸਾਨੂੰ ਲੋਕ ਸਾਹਿਤ ਨੂੰ ਲਿਪੀਬੱਧ ਕਰਨ ਦੀ ਜਾਂ ਸਾਂਭਣ ਦੀ ਲੋੜ ਪੈ ਰਹੀ ਹੈ। ਇਸ ਤਰ੍ਹਾਂ ਕੁਝ ਤਾਂ ਬਚ ਗਿਆ ਹੈ ਜਾਂ ਬਚਾਇਆ ਜਾ ਰਿਹਾ ਹੈ ਪਰੰਤੂ ਸੈਂਕੜੇ ਗੀਤ, ਕਹਾਣੀਆਂ ਅਤੇ ਹੋਰ ਦੂਸਰੇ ਸਾਹਿਤ ਰੂਪ ਸਾਡੇ ਕੋਲ਼ੋਂ ਖੁੱਸ ਗਏ ਹਨ। ਲੋਕ-ਕਾਵਿ ਦੀ ਅਗਲੀ ਵਿਸ਼ੇਸ਼ਤਾ ਇਹ ਹੈ ਕਿ ਇਹ ਲੋਕ ਮਨ ਵਿਚੋਂ ਦੱਬੀਆਂ ਭਾਵਨਾਵਾਂ ਨੂੰ ਬਾਹਰ ਕੱਢਣ ਦਾ ਬਹੁਤ ਹੀ ਮਹੱਤਵਪੂਰਣ ਕੰਮ ਕਰਦਾ ਹੈ। ਜ਼ਿੰਦਗੀ ਦੇ ਬਾਹਰੀ ਦਬਾਵਾਂ ਤੋਂ ਇਹ ਇਕ ਤਰ੍ਹਾਂ ਦੀ ਰਾਹਤ ਦਿੰਦਾ ਹੈ। ਦੂਜੇ ਸ਼ਬਦਾਂ ਵਿਚ ਇਹ ਬਾਹਰੀ ਦਬਾਵਾਂ ਨੂੰ ਝੱਲਣ ਦੀ ਹਿੰਮਤ ਪ੍ਰਦਾਨ ਕਰਦਾ ਹੈ। ਹਰੇਕ ਸਮੂਹ ਕੋਲ਼ ਕੋਈ ਨਾ ਕੋਈ ਲੋਕ-ਕਾਵਿ ਦਾ ਇਹ ਸਾਧਨ ਜ਼ਰੂਰ ਹੁੰਦਾ ਹੈ। ਜਿਵੇਂ ਪੰਜਾਬੀ ਔਰਤਾਂ ਕੋਲ਼ ਲੋਕ ਗੀਤਾਂ ਦਾ ਅਥਾਹ ਖਜ਼ਾਨਾ ਹੈ। ਇਨ੍ਹਾਂ ਗੀਤਾਂ ਰਾਹੀਂ ਔਰਤਾਂ ਮਖੌਲ ਉਡਾ ਕੇ, ਗੰਭੀਰ ਸੁਰਾਂ ਅਲਾਪ ਕੇ ਅਤੇ ਅਲਾਹੁਣੀਆਂ ਪਾ ਕੇ ਆਪਣਾ ਮਨ ਹਲਕਾ ਕਰਦੀਆਂ ਹਨ ਅਤੇ ਆਪਣੀਆਂ ਅਗਲੀਆਂ ਜ਼ੁਮੇਵਾਰੀਆਂ ਨਿਭਾਉਣ ਲਈ ਆਪਣੇ ਆਪ ਨੂੰ ਤਿਆਰ ਕਰਦੀਆਂ ਹਨ। ਨੌਜਵਾਨ ਮੁੰਡੇ- ਕੁੜੀਆਂ ਨ੍ਰਿਤ-ਗੀਤਾ ਰਾਹੀਂ ਆਪਣੀਆ ਪਿਆਰ ਭਾਵਨਾਵਾਂ ਅਤੇ ਜਿਨਸੀ ਭਾਵਨਾਵਾਂ ਨੂੰ ਨਿਕਾਸ ਦਿੰਦੇ ਹਨ ਤੇ ਇਉਂ ਸਮਾਜਿਕ ਕੰਮਾਂ ਵਿਚ ਮੁੜ ਜੁੱਟ ਜਾਂਦੇ ਹਨ। ਕਹਿਣ ਦਾ ਭਾਵ ਇਹ ਹੈ ਕਿ ਸਮਾਜ ਦਾ ਹਰ ਵਰਗ ਲੋਕ ਕਾਵਿ ਨੂੰ ਭਾਵਨਾਵਾਂ ਪ੍ਰਗਟਾਉਣ ਦਾ ਸਾਧਨ ਬਣਾਉਂਦਾ ਹੈ। ਲੋਕ ਕਾਵਿ ਆਪਣੇ ਵਿਚ ਆਦਿ ਕਾਲ ਦੀਆਂ ਪੈੜਾਂ ਸਾਂਭੀ ਬੈਠਾ ਹੈ। ਕਈ ਕਾਵਿ ਪੰਗਤੀਆਂ ਦੀ ਵਰਤੋਂ ਜਾਦੂਈ ਪ੍ਰਭਾਵ ਲਈ ਕੀਤੀ ਜਾਂਦੀ ਹੈ। ਜਿਵੇਂ ਪੰਜਾਬੀ ਵਿਚ ਗ੍ਰਹਿ ਸ਼ਾਂਤ ਕਰਨ ਲਈ ਗਾਏ ਜਾਂਦੇ ਗੀਤ, ਗਾਨਾ ਬੰਨ੍ਹਣ ਦੇ ਗੀਤ ਅਤੇ ਵਟਣੇ ਜਾਂ ਮਾਈਏਂ ਦੇ ਗੀਤ ਇਸ ਦੀ ਉਦਾਹਰਣ ਹਨ। ਕਈ ਵਿਦਵਾਨ ਭਾਵੁਕਤਾ ਵੱਸ ਲੋਕ ਕਾਵਿ ਨੂੰ ਹੱਦੋਂ ਵੱਧ ਵਡਿਆ ਕੇ ਪੇਸ਼ ਕਰਦੇ ਹਨ। ਜਿਵੇਂ ਇਕ ਥਾਂ ਮਹਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਲੋਕ ਗੀਤ ਦੀ ਕਿਸੇ ਇਕ ਪੰਗਤੀ ਦੀ ਬਰਾਬਰੀ ਵੱਡੀ ਤੋਂ ਵੱਡੀ ਕਵਿਤਾ ਵੀ ਨਹੀਂ ਕਰ ਸਕਦੀ। ਦੇਵੇਂਦ੍ਰ ਸਤਿਆਰਥੀ ਇਸ ਦ੍ਰਿਸ਼ਟੀ ਤੋਂ ਵਧੇਰੇ ਸੁਚੇਤ ਹੈ। ਉਸ ਅਨੁਸਾਰ ਸਾਰੇ ਦਾ ਸਾਰਾ ਲੋਕ ਕਾਵਿ ਉੱਚੀ ਪੱਧਰ ਦਾ ਨਹੀਂ ਹੁੰਦਾ। ਇਹੀ ਨਹੀਂ ਸਗੋਂ ਇਹ ਵੀ ਸੱਚ ਨਹੀਂ ਕਿ ਸਾਰੇ ਦਾ ਸਾਰਾ ਲੋਕ ਕਾਵਿ ਜਾਂ ਸਾਹਿਤ ਜਾਂ ਲੋਕ ਧਾਰਾ ਵਿਦਰੋਹੀ ਹੁੰਦੇ ਹਨ ਜਾਂ ਇਸ ਵਿਚ ਕਿਸੇ ਤਰ੍ਹਾਂ ਦਾ ਕੋਈ ਖੋਟ ਨਹੀਂ ਹੁੰਦਾ। ਸੱਚ ਤਾਂ ਇਹ ਹੈ ਕਿ ਸਮਾਜ ਵਿਚ ਮਿਲ਼ਦੀਆਂ ਬੁਰਾਈਆ ਕਿਸੇ ਨਾ ਕਿਸੇ ਰੂਪ ਵਿਚ ਭਾਵੁਕ ਪੱਧਰ ਤੇ ਵੀ ਪਰਿਵਰਤਿਤ ਰੂਪ ਵਿਚ ਲੋਕ ਕਾਵਿ ਵਿਚ ਆ ਸ਼ਾਮਿਲ ਹੁੰਦੀਆਂ ਹਨ। ਸਮਾਜ ਦੇ ਟਕਰਾਉ, ਸਮਾਜ ਦੇ ਵਿਰੋਧੀ ਵਿਚਾਰ ਇਕੋ ਵੇਲੇ ਲੋਕ ਕਾਵਿ ਵਿਚ ਦੇਖੇ ਜਾ ਸਕਦੇ ਹਨ। ਇਕ ਬੋਲੀ ਨੂੰ ਆਧਾਰ ਬਣਾ ਕੇ ਇਹ ਗੱਲ ਸਮਝੀ ਜਾ ਸਕਦੀ ਹੈ। 'ਡੂੰਘਾ ਵਾਹ ਲੈ ਹਲ਼ ਵੇ ਤੇਰੀ ਘਰੇ ਨੌਕਰੀ' ਬੋਲੀ ਇਕ ਕਿਸਾਨ ਔਰਤ ਦੀ ਸਿਰਜਣਾ ਹੀ ਹੋ ਸਕਦੀ ਹੈ। ਜਦ ਕਿ 'ਵੱਸਣਾ ਫੌਜੀ ਦੇ ਭਾਵੇਂ ਬੂਟ ਸਣੇ ਲੱਤ ਮਾਰੇ' ਜਾਇਦਾਦ ਵਿਹੀਣ ਘਰ ਦੀ ਔਰਤ ਦੇ ਭਾਵਾ ਨੂੰ ਪੇਸ਼ ਕਰਦੀ ਬੋਲੀ ਹੈ। ਇਉਂ ਹੀ ਲੋਕ ਕਾਵਿ ਵਿਚ ਜਾਤੀ ਟਕਰਾਅ, ਵਰਗ-ਟਕਰਾਅ, ਖੇਤਰੀ ਟਕਰਾਅ ਕਿਸੇ ਨਾ ਕਿਸੇ ਰੂਪ ਵਿਚ ਹਾਜ਼ਰ ਰਹਿੰਦੇ ਹਨ। ਪੰਜਾਬੀ ਵਿਚ ਸਤੀ ਮਾਤਾ ਨਾਲ਼ ਜੁੜੇ ਗੀਤ ਵੀ ਮਿਲ਼ ਜਾਂਦੇ ਹਨ। ਕਈ ਵਾਰ ਤਾਂ ਔਰਤ ਸਿੱਧੇ ਰੂਪ ਵਿਚ ਸਮਾਜ ਦੇ ਉਨ੍ਹਾਂ ਸਦਾਚਾਰਕ ਮਾਪਦੰਡਾਂ ਨੂੰ ਅਪਣਾ ਲੈਂਦੀ ਹੈ ਜਿਹੜੇ ਅਸਲ ਵਿਚ ਉਸਦੇ ਆਪਣੇ ਹੱਕਾਂ ਦੇ ਖਿਲਾਫ਼ ਜਾਂਦੇ ਹਨ। ਜਿਵੇਂ ਕਿ ਹੇਠ ਲਿਖੀ ਬੋਲੀ ਵਿਚ ਮਰਦ ਨੂੰ ਮੰਨਾਉਣ ਦਾ ਇਕੋ ਇਕ ਸਾਧਨ ਸਿਰ ਦੀ ਚੁੰਨੀ ਲਾਹ ਕੇ ਉਸਦੇ ਪੈਰੀਂ ਧਰਨਾ ਹੈ; ਭਾਵ ਆਪਣੇ ਆਪ ਨੂੰ ਨੀਵਾਂ ਸਮਝਣਾ ਹੈ। ਜਿਵੇਂ ਕੜ੍ਹੀਏ ਕੜ੍ਹੀਏ ਕੜ੍ਹੀਏ ਤੈਨੂੰ ਚੱਕ ਬਨੇਰੇ ਧਰੀਏ ਰੁੱਸੇ ਮਾਹੀ ਦਾ ਕੀ ਕਰੀਏ ਅੰਦਰ ਵੜੇ ਤਾਂ ਮਗਰੇ ਵੜੀਏ ਚੁੰਨੀ ਲਾਹ ਪੈਰਾਂ ਤੇ ਧਰੀਏ ਇਕ ਬਾਰ ਬੋਲੋ ਜੀ ਆਪਾਂ ਫੇਰ ਕਦੇ ਨਾ ਲੜੀਏ। ਲੋਕ ਕਾਵਿ ਆਪਣੇ ਆਪ ਵਿਚ ਕਿਸੇ ਵੀ ਸਮੂਹ ਦੇ ਸਮੁੱਚੇ ਸਭਿਆਚਾਰ ਨੂੰ ਸਮੋਈ ਬੈਠਾ ਹੁੰਦਾ ਹੈ। ਬੋਆਜ (ਭੋਅਸ)æ ਕਹਿੰਦਾ ਹੈ ਕਿ ਤੁਸੀਂ ਮੈਨੂੰ ਕਿਸੇ ਇਕ ਜਾਤੀ ਦੇ ਲੋਕਗੀਤ ਦੇ ਦਿਉ ਮੈਂ ਤੁਹਾਨੂੰ ਉਸ ਜਾਤੀ ਦਾ ਸਮੁੱਚਾ ਸਭਿਆਚਾਰ ਉਸਾਰ ਦੇਵਾਂਗਾ। ਬੋਆਜ਼ ਦੇ ਕਥਨ ਦਾ ਅਰਥ ਵੀ ਇਹੋ ਹੈ ਕਿ ਲੋਕ ਕਾਵਿ ਵਿਚ ਸਭਿਆਚਾਰ ਸਮੁੱਚਤਾ ਵਿਚ ਪ੍ਰਗਟ ਹੁੰਦਾ ਹੈ। ਲੋਕ ਕਾਵਿ ਵਿਚ ਲੋਕਾਂ ਦੇ ਖਾਣ ਪੀਣ, ਪਹਿਨਣ, ਸਦਾਚਾਰ, ਟੈਬੂ, ਟੋਟਮ, ਹਾਰ ਸ਼ਿੰਗਾਰ, ਰਾਜਨੀਤੀ, ਦਰਸ਼ਨ ਭਾਵ ਕਿ ਹਰ ਉਹ ਮਾਨਸਿਕ ਸਿਰਜਣਾ ਸ਼ਾਮਿਲ ਹੋ ਜਾਂਦੀ ਹੈ ਜੋ ਸਭਿਆਚਾਰ ਦਾ ਅੰਗ ਹੈ। ਲੋਕ ਕਾਵਿ ਵਿਚ ਪੇਸ਼ਕਾਰੀ ਦਾ ਇਕ ਮਹੱਤਵਪੂਰਣ ਪੱਖ ਇਹ ਹੈ ਕਿ ਸਭਿਆਚਾਰ ਇਸ ਲੋਕ ਕਾਵਿ ਵਿਚ ਸੁਹਜ ਜਾਂ ਸੁੰਦਰਤਾ ਦੀ ਉਚੇਰੀ ਪੱਧਰ ਤੇ ਜਾ ਪਹੁੰਚਦਾ ਹੈ। ਇਥੇ ਖਾਣ, ਪੀਣ, ਪਹਿਨਣ ਆਦਿ ਦੀਆਂ ਵਸਤਾਂ, ਵਸਤਾਂ ਨਾ ਰਹਿ ਕੇ ਸੁਹਜਾਤਮਿਕ ਸਿਰਜਣਾਵਾਂ ਬਣ ਜਾਂਦੀਆਂ ਹਨ। ਉਹ ਬਿੰਬ ਬਣਦੀਆਂ ਹਨ, ਪ੍ਰਤੀਕ ਬਣਦੀਆਂ ਹਨ ਜਾਂ ਕਲਪਣਾ ਦੇ ਘੋੜੇ ਤੇ ਸਵਾਰ ਹੋ ਕੇ ਨਵਾਂ ਸੁਹਜ ਗ੍ਰਹਿਣ ਕਰ ਲੈਂਦੀਆਂ ਹਨ। ਕੁਝ ਕੁ ਉਦਾਹਰਣਾਂ ਦੇਖੀਆਂ ਜਾ ਸਕਦੀਆ ਹਨ। ਲੀੜਾ ਉੱਡਿਆ ਬਿਸ਼ਨੀਏਂ ਤੇਰਾ ਨੀ ਸਾਡੇ ਭਾਣੇ ਮੋਰ ਉੱਡਿਆ। ਮਾਏ ਰਿੰਨ੍ਹ ਚੁਲ਼ਾਈ ਦਾ ਸਾਗ ਨਿੱਕਾ ਤੇ ਨਿੱਕਾ ਚੀਰ ਕੇ ਨੀ। ਮਾਏ ਸੇਰ ਕੁ ਮਖਣੀ ਪਾ ਜਦ ਮੈਂ ਆਉਂਨੀਆ ਪੀਹ ਕੇ ਨੀ। ਮਾਏ ਤੂੰ ਬੁੱਢੀ ਮੈਂ ਮੁਟਿਆਰ ਤੇਰਾ ਮੇਰਾ ਤਿੰਜਣਾਂ ਨਾ ਰਲ਼ੇ ਨੀ। ਸਿਰ ਗੁੰਦ ਦੇ ਕਪੱਤੀਏ ਨੈਣੇ ਨੀ ਉੱਤੇ ਪਾਦੇ ਡਾਕ ਬੰਗਲਾ ਸਭਿਆਚਾਰਕ ਪੈੜ੍ਹਾਂ ਵਾਂਗ ਲੋਕ ਕਾਵਿ ਨੇ ਆਪਣੇ ਵਿਚ ਇਤਿਹਾਸਕ ਪੈੜਾਂ ਨੂੰ ਵੀ ਸਾਂਭਿਆ ਹੁੰਦਾ ਹੈ। ਇਤਿਹਾਸ ਲੋਕ ਭਾਵਨਾਵਾ ਦਾ ਹਿੱਸਾ ਬਣ ਕੇ ਕਦੇ ਗਾਉਣਾਂ ਦਾ ਰੂਪ ਧਾਰਣ ਕਰਦਾ ਹੈ ਤੇ ਕਦੇ ਨ੍ਰਿਤ ਗੀਤਾਂ ਦਾ। ਭਾਈ ਵੀਰ ਸਿੰਘ ਨੇ ਜਿਸ ਗੀਤ ਨੂੰ ਆਧਾਰ ਬਣਾ ਕੇ ਸੁੰਦਰੀ ਨਾਵਲ ਲਿਖਿਆ ਹੈ ਉਹ ਮੁਗਲ ਕਾਲ ਦੀ ਸਿਰਜਣਾ ਹੈ। ਇਸੇ ਤਰ੍ਹਾਂ ਪੰਜਾਬੀ ਲੋਕ ਕਾਵਿ ਵਿਚ ਦੋ ਵੱਡੇ ਵਿਸ਼ਵ ਯੁੱਧ, ਅੰਗਰੇਜ਼ ਵਿਰੋਧੀ ਸੰਘਰਸ਼, ਸਿੰਘ ਸਭਾ ਅਤੇ ਆਰੀਆ ਸਮਾਜੀ ਲਹਿਰ ਦੇ ਪ੍ਰਭਾਵ ਕਿਸੇ ਨਾ ਕਿਸੇ ਰੂਪ ਵਿਚ ਸਾਂਭੇ ਹੋਏ ਹਨ। ਜਿਵੇਂ, ਬਸਰੇ ਦੀ ਲਾਮ ਟੁੱਟ ਜਾਏ ਨੀ ਮੈਂ ਰੰਡੀਉਂ ਸੁਹਾਗਣ ਹੋਵਾਂ ਕਿਨ ਸੋ ਲਾਈਆਂ ਲੜਾਈਆਂ ਕਿਨ ਸੋ ਮਾਰੇ ਜਵਾਨ ਕਿ ਮੁਲਕ ਬਰਾਨ ਹੋਏ। ਅੰਗ੍ਰੇਜਾਂ ਨੇ ਲਾਈਆ ਲੜਾਈਆਂ ਜਰਮਨ ਨੇ ਮਾਰੇ ਜਵਾਨ ਕਿ ਮੁਲਕ ਬਰਾਨ ਹੋਏ। ਟੋæਲੀਂ ਮਾਏ ਸਿੰਘ ਸਭੀਏ ਮੈਨੂੰ ਮੰਨਣੇ ਨਾ ਪੈਣ ਜਠੇਰੇ। ਮਰ ਜਾਣ ਸਿੰਘ ਸਭੀਏ ਜਿਹੜੇ ਗਿੱਧਾ ਪਾਉਣ ਨਹੀਂ ਦਿੰਦੇ। ਆਰੀਆਂ ਨੇ ਅੱਤ ਚੁੱਕ ਲਈ ਸਾਰੇ ਪਿੰਡ ਦੇ ਸ਼ਰਾਧ ਬੰਦ ਕੀਤੇ। ਉਪਰੋਕਤ ਪੰਗਤੀਆਂ ਵਿਚ ਲੋਕਮਨ ਵਲੋਂ ਜੰਗ ਦਾ ਵਿਰੋਧ ਹੈ, ਭਾਵਨਾਵਾਂ ਨੂੰ ਦਬਾਏ ਜਾਣ ਦਾ ਤਿੱਖਾ ਪ੍ਰਤਿਕਰਮ ਹੈ। ਇਸੇ ਸੰਦਰਭ ਵਿਚ ਭਗਤ ਸਿੰਘ ਅਤੇ ਗਾਂਧੀ ਦਾ ਜ਼ਿਕਰ ਵੀ ਬਾਰ ਬਾਰ ਆਇਆ ਹੈ। ਮਹਾਤਮਾ ਗਾਂਧੀ ਤੋਂ ਵੀ ਭਗਤ ਸਿੰਘ ਨੇ ਲੋਕਮਨ ਨੂੰ ਵਧੇਰੇ ਪ੍ਰਭਾਵਿਤ ਕੀਤਾ ਹੈ। ਇਸੇ ਲਈ ਬਹੁਤ ਸਾਰੀਆ ਬੋਲੀਆਂ ਭਗਤ ਸਿੰਘ ਨਾਲ਼ ਜੁੜੀਆ ਹੋਈਆਂ ਹਨ। ਅਤੇ ਕੁਝ ਗੀਤ ਮਹਾਤਮਾ ਗਾਂਧੀ ਨਾਲ਼ ਜੁੜੇ ਹੋਏ ਵੀ ਮਿਲ਼ਦੇ ਹਨ। ਸਮਾਜ ਤੇ ਸਭਿਆਚਾਰ ਦੇ ਪਰਿਵਰਤਨਾਂ ਦੇ ਨਾਲ਼ ਨਾਲ਼ ਲੋਕ ਕਾਵਿ ਵਿਚ ਵੀ ਪਰਿਵਰਤਨ ਆਉਂਦਾ ਰਹਿੰਦਾ ਹੈ। ਇਹ ਪਰਿਵਰਤਨ ਕਈ ਵਾਰ ਓਪਰਾ ਹੀ ਹੁੰਦਾ ਹੈ ਤੇ ਕਈ ਵਾਰ ਕਾਫ਼ੀ ਡੂੰਘਾ। ਅਜੋਕੇ ਲੋਕ ਕਾਵਿ ਵਿਚ ਗੱਡੀਆਂ, ਡਾਕਘਰਾਂ, ਕਾਲਜਾਂ ਸਾਈਕਲਾਂ, ਜਹਾਜ਼ਾਂ ਆਦਿ ਦਾ ਵਰਣਨ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ ਗੀਤ ਪਰਿਵਰਤਨਸ਼ੀਲ ਹੋਣ ਕਾਰਣ ਦੇਰ ਤਕ ਆਪਣੀ ਹੋਂਦ ਬਣਾਈ ਰੱਖਣ ਦੇ ਸਮਰੱਥ ਹੁੰਦੇ ਹਨ। ਕੁਝ ਗੀਤ ਸਿੱਧੇ ਅਨੁਸ਼ਠਾਨਾਂ, ਰੀਤਾਂ ਅਤੇ ਰਿਵਾਜ਼ਾਂ ਆਦਿ ਨਾਲ਼ ਜੁੜੇ ਹੁੰਦੇ ਹਨ। ਇਨ੍ਹਾਂ ਅਨੁਸ਼ਠਾਨਾਂ, ਰੀਤਾਂ ਅਤੇ ਰਸਮਾਂ ਦੇ ਗਾਇਬ ਹੋਣ ਨਾਲ਼ ਇਹ ਗੀਤ ਵੀ ਗਾਇਬ ਹੋ ਜਾਂਦੇ ਹਨ। ਬਿਆ੍ਹਈਆਂ (ਜਨਮ ਦੇ ਗੀਤ) ਹੁਣ ਸ਼ਾਇਦ ਹੀ ਕਿਤੇ ਗਾਏ ਜਾਂਦੇ ਹੋਣ। ਗੀਤ ਸਮਕਾਲੀ ਵਸਤੂਆਂ ਨੂੰ ਹੇਠ ਲਿਖੇ ਅਨੁਸਾਰ ਸਾਂਭ ਕੇ ਰੱਖਦੇ ਹਨ, ਗੱਡੀ ਆਉਂਦੀ ਨੂੰ ਲੁੱਕ ਲਾਵਾਂ। ਮਾਹੀਏ ਆਉਂਦੇ ਨੂੰ ਬੋਦਾ ਪ੍ਹਾਰ ਕੇ ਕਲਿੱਪ ਲਾਵਾਂ। ਸਾਨੂੰ ਕਾਲਜ ਇਕ ਪੁਆ ਦਿਉ ਵਗਦੀ ਨਹਿਰ ਦੇ ਕੰਢੇ, ਪੜ੍ਹਨਗੀਆਂ ਕੁੜੀਆ ਕਿਤਾਬਾਂ ਚੱਕਣਗੇ ਮੁੰਡੇ। ਸਾਨੂੰ ਹੋਟਲ ਇਕ ਪੁਆ ਦਿਉ ਵਗਦੀ ਨਹਿਰ ਦੇ ਕੰਢੇ। ਖਾਣਾ ਖਾਣਗੀਆਂ ਕੁੜੀਆਂ ਪਲੇਟਾਂ ਚੱਟਣਗੇ ਮੁੰਡੇ। ਲੋਕ ਕਾਵਿ, ਲੋਕ ਮਨ ਦੀਆਂ ਇੱਛਾਵਾਂ, ਕਲਪਨਾਵਾਂ ਤੇ ਰਿਸ਼ਤੇ ਨਾਤਿਆਂ ਨਾਲ਼ ਸੰਬੰਧਿਤ ਭਾਵਨਾਵਾਂ ਆਦਿ ਨੂੰ ਬੜੇ ਸੂਖਮ ਤਰੀਕੇ ਨਾਲ਼ ਪੇਸ ਕਰਦਾ ਹੈ। ਕੁਝ ਕੁ ਵਿਦਵਾਨਾਂ ਨੇ ਲੋਕ ਕਾਵਿ ਵਿਚ ਕਲਪਨਾ ਦੀ ਘਾਟ ਮਹਿਸੂਸ ਕੀਤੀ ਹੈ ਜੋ ਕਿ ਸਹੀ ਨਹੀਂ ਕਹੀ ਜਾ ਸਕਦੀ। ਹੇਠ ਲਿਖੀਆ ਪੰਗਤੀਆਂ ਤੋਂ ਇਹ ਗੱਲ ਸਪੱਸ਼ਟ ਹੋ ਜਾਵੇਗੀ। ਜਿਵੇਂ, ਚੁਣ ਚੁਣ ਮੋਤੀ ਦਾਲ਼ ਰਿੰਨ੍ਹਾਂ ਨੀ ਮੈਂ ਲੌਂਗਾਂ ਦਾ ਤੜਕਾ ਮੈਂ ਲਾਵਾਂ ਬਾਰੀਂ ਵਰੀਏਂ ਸ਼ਾਮ ਆਇਆ। ਕੱਢ ਕਲ਼ੇਜਾ ਆਟਾ ਗੁਨ੍ਹਾਂ ਨੀ ਮੈਂ ਦਿਲ ਦਾ ਤੰਦੂਰ ਤਪਾਵਾਂ ਬਾਰੀਂ ਵਰੀ੍ਹਂਏਂ ਸ਼ਾਮ ਆਇਆ। ਆੜੂਆਂ ਜਿੰਨੇ ਜਿੰਨੇ ਪੇੜੇ ਕਰਾਂ ਨੀ ਮੈਂ ਪਿਪਲ਼ ਪੱਤ ਪਕਾਵਾਂ ਬਾਰੀਂ ਵਰੀ੍ਹਏਂ ਸ਼ਾਮ ਆਇਆ। ਗੀਗਾ ਜਰਮਿਆਂ ਨੀ ਜੋ ਕੁਛ ਮੰਗਣਾ ਸੋ ਮੰਗ ਗੀਗਾ ਜਰਮਿਆਂ ਨੀ। ਮੈਂ ਕੀ ਮੰਗਣਾ ਵੇ ਮੈਂ ਕੀ ਮੰਗਣਾ ਵੇ ਲੈਣਾ ਮੂਸਲ ਜਿੱਡਾ ਚੌਕæææ ਮੈਂ ਕੀ ਮੰਗਣਾ ਵੇ ਲੈਣੀ ਖੂਹੇ ਜਿੱਡੀ ਨੱਥ।æææ ਮੈਂ ਕੀ ਮੰਗਣਾ ਵੇ ਲੈਣਾ ਤਾਰਿਆਂ ਦਾ ਹਾਰæææ ਮੈਂ ਕੀ ਮੰਗਣਾ ਵੇ ਲੈਣਾ ਚਿੜੀਆਂ ਦਾ ਦੁੱਧ।æææ ਇਸ ਤਰ੍ਹਾਂ ਦੀਆਂ ਅਣਗਿਣਤ ਉਦਾਹਰਣਾਂ ਦਿੱਤੀਆਂ ਜਾ ਸਕਦੀਆਂ ਹਨ। ਇਹ ਕਲਪਨਾ ਆਪਣੇ ਆਪ ਵਿਚ ਸੁਹਜਮਈ ਹੈ। ਕਈ ਡਵਾਰ ਸਮਾਜ ਵਿਚ ਅਪ੍ਰਾਪਤ ਦੀ ਕਲਪਨਾ ਕਰਕੇ ਸੁਖ ਲੈਣ ਦੀ ਪ੍ਰਵਿਰਤੀ ਮਨੱਖ ਦੀ ਉਦੋਂ ਦੀ ਹੈ ਜਦੋਂ ਤੋਂ ਸਮਾਜ ਵਿਚ ਨਾਬਰਾਬਰੀ ਸ਼ੁਰੂ ਹੋਈ ਜਾਂ ਅਜਿਹਾ ਕੁਝ ਕਰਨ ਦੀ ਇੱਛਾ ਕਲਪਨਾ ਵਿਚ ਹੀ ਹੋ ਸਕਦੀ ਹੈ ਜਿਸਦੀ ਇਜਾਜ਼ਤ ਸਮਾਜ-ਸਭਿਆਚਾਰ ਵਿਚ ਨਾਂ ਹੋਵੇ। ਜਿਵੇਂ ਲੁੱਚੀਆਂ ਬੋਲੀਆਂ ਪਾਉਣ ਦੀ ਇਜਾਜ਼ਤ ਸਮਾਜ ਨਹੀਂ ਦਿੰਦਾ ਜਿਹੜੀਆਂ ਖਾਸ ਤੌਰ ਤੇ ਜਿਨਸੀ ਸੰਬੰਧਾਂ ਜਾਂ ਅੰਗਾਂ ਬਾਰੇ ਪ੍ਰਚਲਿਤ ਹੁੰਦੀਆਂ ਹਨ। ਇਨ੍ਹਾਂ ਭਾਵਨਾਵਾਂ ਨਾਲ਼ ਜੁੜਿਆ ਕਾਵਿ ਇਕੋ ਤਰ੍ਹਾਂ ਦੇ ਸਮੂਹ ਵਿਚ ਹੀ ਉਚਾਰਿਆ ਜਾ ਸਕਦਾ ਹੈ। ਮਰਦ ਆਪਣੀਆ ਟੋਲੀਆਂ ਵਿਚ ਅਤੇ ਔਰਤਾਂ ਆਪਣੇ ਗਿੱਧੇ ਵਿਚ ਨਿਸੰਗ ਹੋ ਕੇ ਅਜਿਹਾ ਕਾਵਿ ਉਚਾਰਣ ਕਰਦੇ ਹਨ ਅਤੇ ਅਸਮਾਜਿਕ ਰਿਸ਼ਤੇ ਇਕ ਦੂਜੇ ਨਾਲ਼ ਜੋੜ ਕੇ ਸੁਆਦ ਲਿਆ ਜਾਂਦਾ ਹੈ। ਜਿਨ੍ਹਾਂ ਰਿਸ਼ਤਿਆਂ ਬਾਰੇ ਵਿਅਕਤੀ ਸਮਾਜਿਕ ਸੰਦਰਭਾਂ ਵਿਚ ਨੈਤਿਕ ਦਬਾਅ ਹੇਠ ਕੁਝ ਕਹਿ ਨਹੀਂ ਸਕਦਾ, ਲੋਕ ਕਾਵਿ ਉਚਾਰਣ ਸਮੇਂ ਉਹ ਨਿਸੰਗ ਕਹਿ ਜਾਂਦਾ ਹੈ। ਜਿਵੇਂ ਔਰਤ ਸੱਸ-ਸਹੁਰੇ, ਜੇਠ-ਜਿਠਾਣੀ, ਨਣਾਨ, ਸੌਕਣ ਆਦਿ ਰਿਸ਼ਤਿਆਂ ਬਾਰੇ ਆਪਣੇ ਦੱਬੇ ਭਾਵ ਲੋਕ ਕਾਵਿ ਰਾਹੀਂ ਪ੍ਰਗਟਾਉਂਦੀ ਹੈ। ਇਉਂ ਹੀ ਮਰਦ ਆਪਣੀਆਂ ਵਰਜਿਤ ਪ੍ਰੇਮ ਭਾਵਨਾਵਾਂ ਦਾ ਪ੍ਰਗਟਾਵਾ ਸਰੀਰਕ ਇਸ਼ਾਰਿਆਂ ਤਕ ਨਾਲ਼ ਆਪਣੇ ਸਮੂਹ ਵਿਚ ਪ੍ਰਗਟਾਉਂਦਾ ਹੈ। ਇਉਂ ਸਮਾਜਿਕ ਰਿਸ਼ਤਿਆਂ ਦਾ ਤਾਣਾ ਬਾਣਾ ਲੋਕ ਕਾਵਿ ਵਿਚ ਸਾਨੂੰ ਬੁਣਿਆਂ ਮਿਲ਼ਦਾ ਹੈ। ਇਸ ਤਰ੍ਹਾਂ ਦੇ ਲੋਕ ਕਾਵਿ ਵਿਚ ਵਿਅੰਗ ਦੀ ਸੁਰ ਪ੍ਰਧਾਨ ਹੁੰਦੀ ਹੈ ਜਿਵੇਂ, ਸੱਸ ਮੇਰੀ ਨੂੰ ਮੁੰਡਾ ਜੰਮਿਆਂ ਨਾਂ ਰੱਖਿਆ ਗੁਰਦਿੱਤਾ ਪੰਜੀਰੀ ਖਾਵਾਂਗੇ ਵਾਹਿਗੁਰੂ ਨੇ ਦਿੱਤਾ। ਉੱਚੇ ਟਿੱਲੇ ਮੈਂ ਮਿਰਚਾਂ ਰਗੜਾਂ ਸਹੁਰੇ ਦੀ ਅੱਖ ਵਿਚ ਪਾ ਆਈਆਂ ਘੁੰਡ ਕਢਣੇ ਦੀ ਅਲਖ ਮੁਕਾ ਆਈਆਂ। ਮੇਰੇ ਜੇਠ ਦੇ ਬੁਰੇ ਦਿਨ ਆਏ ਕਿੱਕਰਾਂ ਨੂੰ ਪਾਵੇ ਜੱਫੀਆਂ ਮੇਰਾ ਦਿਉਰ ਬੜਾ ਟੁੱਟ ਪੈਣਾ ਹੱਸਦੀ ਦੇ ਦੰਦ ਗਿਣਦਾ। ਨਣਦੇ ਜਾਏ ਖਾਣੀਏਂ ਤੈਂ ਵੀ ਜਾਣਾ ਕਿਸੇ ਅੱਗੇ ਨਿੰਬੂ ਮੇਰੇ ਮਨ ਵਸੀਆ। ਸੌਕਣ ਸੌਕਣ ਦਾ ਮੁਕਾਬਲਾ ਅਹਮੋ ਸਾਹਮਣੇ ਤੇਰੀ ਦਿੱਲੀ ਮੇਰਾ ਆਗਰਾ ਆਹਮੋ ਸਾਹਮਣੇ ਸਾਰੇ ਭਾਂਡੇ ਤੇਰੇ ਵਲ ਟੁੱਟੀ ਹੋਈ ਕੌਲੀ ਮੇਰੇ ਵਲ ਅਜੇ ਵੀ ਸੌਕਣੇ ਲੜਦੀ ਐਂ ਲੜ ਲੜ ਗੱਲਾਂ ਕਰਦੀ ਐਂ ਓਹਦੇ ਨਾਲ਼ ਤੂੰ ਲੜਿਆ ਕਰ ਓਹਦੀ ਦਾਹੜੀ ਫੜਿਆ ਕਰ ਗਿੱਠ ਗਿੱਠ ਲੰਮੀ ਕਰਿਆ ਕਰ ਅਜੇ ਵੀ ਸੌਕਣੇ ਲੜਦੀਐਂ ਲੜ ਲੜ ਗੱਲਾਂ ਕਰਦੀ ਐਂ ਹੁਣ ਲੜ ਸੌਕਣੇਂ ਮੈਂ ਤੇਰੇ ਜਿੱਡੀ ਹੋਈ। ਇਥੇ ਧਿਆਨ ਰੱਖਣਯੋਗ ਗੱਲ ਇਹ ਹੈ ਕਿ ਰਚਨਾਕਾਰ ਆਪਣੇ ਸਮੂਹ ਜਾਂ ਵਰਗ ਦੀ ਗੱæਲ ਕਰਦਾ ਹੈ। ਇਸ ਸਮੂਹ ਵਿਚ ਉਹ ਆਪ ਵੀ ਸ਼ਾਮਿਲ ਹੁੰਦਾ ਹੈ। ਦੂਜੇ ਸ਼ਬਦਾਂ ਵਿਚ ਨਿੱਜੀ ਤੇ ਵਿਅਕਤੀਗਤ ਭਾਵਨਾਵਾਂ ਨੂੰ ਵਿਸਤਾਰ ਕੇ ਸਾਮੂਹਿਕ ਬਣਾ ਦਿੱਤਾ ਜਾਂਦਾ ਹੈ। ਜਦੋਂ ਕੋਈ ਔਰਤ ਇਹ ਕਹਿੰਦੀ ਹੈ ਕਿ 'ਸਾਰਿਆਂ ਵਿਚੋਂ ਮੈਂ ਵੇ ਚੰਗੀ ਜਿਹੜੀ ਸੁਣ ਸੁਣ ਕਰਦੀ ਗੁਜਾਰਾ' ਤਾਂ ਅਸਲ ਵਿਚ ਉਹ ਆਪਣਾ ਅਤੇ ਆਪਣੇ ਵਰਗੀਆਂ ਹੋਰ ਔਰਤਾਂ ਦਾ ਪੱਖ ਪੂਰ ਰਹੀ ਹੁੰਦੀ ਹੈ। ਇਸੇ ਕਰਕੇ ਹੀ ਉਹ ਆਪਣੇ ਮਾਪਿਆਂ ਪ੍ਰਤਿ ਸੁਹਿਰਦ ਦਿਖਾਈ ਦਿੰਦੀ ਹੈ ਅਤੇ ਉਨ੍ਹਾਂ ਪ੍ਰਤਿ ਉਦਰੇਵੇਂ ਦੇ ਗੀਤਾਂ ਦੀ ਸਿਰਜਣਾ ਕਰਦੀ ਹੈ ਪਰੰਤੂ ਸਹੁਰੇ ਘਰ ਦੇ ਪ੍ਰਤੀ ਉਸ ਦਾ ਰਵੱਈਆ ਵਿਰੋਧੀ ਧਿਰ ਵਾਲਾ ਤੇ ਵਿਅੰਗਆਤਮਕ ਹੂੰਦਾ ਹੈ। ਮਰਦ ਜਦੋਂ ਇਹ ਬੋਲੀ ਪਾਉਂਦਾ ਹੈ; ਲਿਆ ਮੈ ਤੇਰੇ ਕੇਸ ਬੰਨ ਦਿਆਂ ਮੇਰੇ ਨਿੱਤ ਦੇ ਸ਼ਰਾਬੀਆ ਯਾਰਾ। ਤਾਂ ਅਸਲ ਵਿਚ ਇਹ ਵੈਲੀ ਮਨ ਦੀ ਇੱਛਾ ਬੋਲ ਰਹੀ ਹੁੰਦੀ ਹੈ ਨਾ ਕਿ ਔਰਤ ਦੀ ਭਾਵਨਾ। ਸ਼ਾਇਦ ਔਰਤ ਇਹ ਕਹਿਣ ਦੀ ਬਜਾਏ ਕਹੇ 'ਮੇਰੇ ਨਿੱਤ ਦੇ ਸ਼ਰਾਬੀਆ ਯਾਰਾ ਆ ਮੈਂ ਤੇਰੇ ਕੇਸ ਪੱਟਦਿਆ।' ਇਉਂ ਔਰਤ ਦਾ ਆਪਣੇ ਪਤੀ ਪ੍ਰਤੀ ਰਵੱਈਆ ਭਾਵੇ ਮੋਹ-ਭਿੰਨਾ ਹੈ ਪੰ੍ਰਤੁ ਸ਼ਰੀਕੇ ਭਾਈਚਾਰੇ ਦੀਆਂ ਲੜਾਈਆਂ ਵਿਚ ਔਰਤ ਉਸ ਨੂੰ ਕੋਸਦੀ ਵੀ ਹੈ। ਸਮਾਜ ਸਭਿਆਚਾਰਕ ਪ੍ਰਸੰਗ ਵਿਚ ਭਾਵੇਂ ਕਿ ਉਹ ਆਪਣੇ ਅਨਜੋੜ ਰਿਸ਼ਤੇ ਬਾਰੇ ਖੁੱਲ੍ਹ ਕੇ ਨਹੀਂ ਬੋਲ ਸਕਦੀ ਪ੍ਰੰਤੂ ਲੋਕ ਕਾਵਿ ਉਸ ਨੂੰ ਅਜਿਹਾ ਕਰਨ ਦੀ ਇਜਾਜ਼ਤ ਦਿੰਦਾ ਹੈ। ਔਰਤ ਕਾਲ਼ੇ, ਲੰਮੇ, ਅਫ਼ੀਮਚੀ, ਮਧਰੇ ਅਤੇ ਬੁੱਢੇ ਪਤੀ ਨੂੰ ਲੋਕ ਗੀਤਾਂ ਵਿਚ ਰੱਜ ਕੇ ਕੋਸਦੀ ਹੈ। ਸ਼æਾਇਦ ਆਮ ਜੀਵਨ ਵਿਚ ਉਹ ਇੰਨਾਂ ਕੁਝ ਨਾ ਕਹਿ ਸਕੇ। ਕਾਲੇ ਕੌਂਤ ਬਿਨਾਂ ਵੇ ਰੱਬਾ ਮੌਤ ਚੰਗੀ ਅੰਦਰ ਵੜਿਆ ਤਾਂ ਡੰਗਰ ਵੱਛਾ ਡਰਿਆ ਨੀ ਮਾਏ ਮਧਰੇ ਕੌਤ ਤੋਂ ਬਿਨਾ ਵੇ ਰੱਬਾ ਮੌਤ ਚੰਗੀ ਅੰਦਰ ਵੜਿਆ ਤਾਂ ਖਿੱਦੋ ਵਾਗੂੰ ਰਿੜ੍ਹਿਆ ਨੀ ਮਾਏ ਲੰਬੇ ਕੌਂਤ ਬਿਨਾਂ ਵੇ ਰੱਬਾ ਮੌਤ ਚੰਗੀ ਅੰਦਰ ਵੜਿਆ ਤਾਂ ਥੰਮੇ ਵਾਗੂੰ ਅੜਿਆ ਨੀ ਮਾਏ। ਸੋਹਣਾ ਕੌਤ ਹੋਵੇ ਦਿਲ ਦਾ ਸੌਕ ਹੋਵੇ ਅੰਦਰ ਵੜਿਆ ਤਾ ਗੈਸ ਵਾਗੂੰ ਜਗਿਆ ਨੀ ਮਾਏ। ਨੰਦ ਵੇ ਤੂੰ ਮੋਟਾ ਵੇ ਸੁਣੀਂਦਾ ਮੈਂ ਪਤਲੀ ਪਤੰਗ ਵੇ। ਮਾਏ ਨੀ ਮਾਏ ਬੁੱਢਾ ਤੇਰੇ ਹਾਣ ਦਾ ਤੂੰ ਹੀ ਲਾਵਾਂ ਲੈ ਲੈ ਬੁੱਢਾ ਤੇਰੇ ਹਾਣ ਦਾ। ਧੀਏ ਨੀ ਧੀਏ ਐੱਡੇ ਬੋਲ ਬੋਲਦੀ ਬੁੱਢੇ ਨਾਲ਼ ਸੰਜੋਗ ਮੂੰਡਾ ਕਿੱਥੋਂ ਟੋਲਦੀ। ਕੀ ਵਰ ਟੋਲਿਆ ਮਾਏ ਨੀ ਕੀ ਵਰ ਟੋਲ਼ਿਆ ਪੋਸਤ ਪੀਵਦਾ ਮਾਏ ਨੀ ਵੱਟੀ ਰੋਜ ਦਾ। ਨੱਥਵੀ ਮੰਗਦਾ ਮਾਏ ਨੱਥ ਵੀ ਮੰਗਦਾ, ਨਾਲੇ ਮੰਗਦਾ ਮਾਏ ਨੀ ਅਧੀਆ ਸ਼ਰਾਬ ਦਾ ਇਕ ਚਿਤ ਆਖਦਾ ਮਾਏ ਨੀ ਡੂੰਘੇ ਪੈ ਮਰਾਂ ਇਕ ਚਿਤ ਆਖਦਾ ਮਾਏ ਪੁੱਤ ਗਰੀਬ ਦਾ ਨੱਥ ਵੀ ਦੇ ਦੇ ਧੀਏ, ਨੱਥ ਵੀ ਦੇ ਦੇ ਨਾਲੇ ਦੇ ਦੇ ਧੀਏ ਅਧੀਆ ਸ਼ਰਾਬ ਦਾ। ਸਮਾਜਿਕ ਸੰਦਰਭਾਂ ਵਿਚ ਆਪਣੇ ਮਨਮਰਜ਼ੀ ਦੇ ਰਿਸ਼ਤੇ ਲੱਭਣ ਨੂੰ ਗੁਨਾਹ ਸਮਝਿਆ ਜਾਦਾ ਹੈ। ਔਰਤ ਮਰਦ ਦੀਆਂ ਦੱਬੀਆਂ ਭਾਵਨਾਵਾਂ ਜੇਕਰ ਯਥਾਰਥ ਪੱਧਰ ਤੇ ਅਧੂਰੀਆਂ ਰਹਿੰਦੀਆਂ ਹਨ ਤਾਂ ਜ਼ਰੂਰ ਹੀ ਉਹ ਕਵਿਤਾ ਜਾਂ ਗੀਤ ਦਾ ਰੂਪ ਧਾਰਨ ਕਰਕੇ ਕਲਪਨਾ ਦੀ ਸੂਖਮ ਪੱਧਰ ਤੇ ਸੂਖਮ ਰੂਪ ਵਿਚ ਉਜਾਗਰ ਹੁੰਦੀਆਂ ਹਨ। ਸ਼ਾਇਦ ਇਸੇ ਕਰਕੇ ਲੋਕ-ਕਾਵਿ ਪ੍ਰੇਮ ਪ੍ਰਸੰਗਾਂ ਨਾਲ ਭਰਿਆ ਹੋਇਆ ਹੈ ਪਰੰਤੂ ਇਕ ਗੱਲ ਜੋ ਲੋਕ ਕਾਵਿ ਵਿਚ ਦੇਖੀ ਜਾ ਸਕਦੀ ਹੈ ਉਹ ਇਹ ਹੈ ਕਿ ਜਿੱਥੇ ਮਰਦਾਂ ਦੇ ਲੋਕ ਕਾਵਿ ਵਿਚ ਇਹ ਭਾਵਨਾਵਾਂ ਨਿਸੰਗ ਅਤੇ ਫੂਹੜ ਰੂਪ ਵੀ ਧਾਰਨ ਕਰ ਲੈਂਦੀਆਂ ਹਨ ਉੱਥੇ ਔਰਤਾਂ ਦੁਆਰਾ ਰਚਿਤ ਕਾਵਿ ਰੂਪ ਵਿਚ ਇਹ ਕਿਸੇ ਨਾ ਕਿਸੇ ਉਹਲੇ ਵਿਚ ਰੂਪਮਾਨ ਹੁੰਦੀਆਂ ਹਨ। ਕਦੇ ਇਹ ਧਾਰਮਿਕ ਪਾਤਰ ਰਾਧਾ ਕ੍ਰਿਸ਼ਨ ਦੇ ਉਹਲੇ ਵਿਚ ਪ੍ਰਗਟ ਹੂੰਦੀਆਂ ਹਨ ਅਤੇ ਕਦੇ ਦੰਤ ਕਥਾਵਾਂ ਦੇ ਉਹਲੇ ਵਿਚ। ਜਿਵੇਂ ਹੀਰ-ਰਾਂਝਾ, ਮਿਰਜ਼ਾ- ਸਾਹਿਬਾਂ, ਸੱਸੀ-ਪੁੰਨੂੰ ਤੇ ਸੋਹਣੀ-ਮਹੀਂਵਾਲ ਆਦਿ ਦੰਤ ਕਥਾਵਾਂ ਦੇ ਰੂਪ ਵਿਚ। ਇਥੋਂ ਤੱਕ ਕਿ ਪ੍ਰਦੇਸ਼ੀ ਪਤੀ ਲਈ ਵੀ 'ਸ਼ਾਮ' ਦਾ ਸੰਬੋਧਨ ਕੀਤਾ ਜਾਂਦਾ ਹੈ। ਮਹਿੰਦਰ ਸਿੰਘ ਰੰਧਾਵਾ ਤੇ ਦੂਸਰੇ ਵਿਦਵਾਨ ਇਹ ਸਵੀਕਾਰ ਕਰਦੇ ਹਨ ਕਿ ਲੋਕ ਗੀਤ ਜਾਂ ਲੋਕ ਕਾਵਿ ਨੂੰ ਗਾਉਣ ਵਾਲੇæ ਰੂਪ ਵਿਚ ਹੀ ਪੂਰੇ ਜਲੋਅ ਵਿਚ ਮਾਣਿਆ ਜਾ ਸਕਦਾ ਹੈ ਤੇ ਇਸ ਦੇ ਬੋਲਾਂ ਦੀ ਮਿਠਾਸ ਨੂੰ ਅਤੇ ਤਾਲ ਦੀ ਲੈਅ ਨੂੰ ਮਾਣਿਆਂ ਜਾ ਸਕਦਾ ਹੈ। ਲੋਕ ਕਾਵਿ ਬਿਨਾਂ ਸਾਜ਼ ਤੋਂ ਵੀ ਗਾਇਆ ਜਾ ਸਕਦਾ ਹੈ। ਢੋਲਕੀ ਜਾਂ ਢੋਲਕ ਦੇ ਤਾਲ ਤੇ ਵੀ ਅਤੇ ਲੋਕ ਸਾਜ਼ਾਂ ਦੀ ਸੰਗਤ ਨਾਲ ਵੀ। ਬਿਨਾਂ ਕਿਸੇ ਸਾਜ਼ ਤੋਂ ਗਾਏ ਜਾਣ ਵਾਲੇ ਪੰਜਾਬੀ ਵਿਚ ਲੰਮੇ ਗਾਉਣ ਹਨ ਜਿਨ੍ਹਾਂ ਵਿਚ ਲੋਕ ਮਨ ਦਾ ਦੁਖਾਂਤ-ਭਾਵ ਕੀਰਨੇ ਵਰਗੀਆਂ ਲੈਆਂ ਵਿਚ ਪ੍ਰਵਾਹਮਾਨ ਹੁੰਦਾ ਹੈ। ਲੋਕ ਗੀਤ ਇਕ ਟੇਕ ਤੇ ਚਲਦਾ ਹੈ, ਇਕ ਟੇਕ ਦਾ ਵਾਰ ਵਾਰ ਦਹਰਾਉ ਭਾਵ ਨੂੰ ਸੰਘਣਾ ਕਰਦਾ ਹੈ। ਇਸ ਤੋਂ ਇਲਾਵਾ ਘੋੜੀਆਂ ਵਿਚ ਲਾੜੇ ਦੇ ਪਹਿਰਾਵੇ ਦੀਆਂ ਚੀਜ਼ਾਂ ਦਾ ਦੁਹਰਾਉ ਅਤੇ ਸੁਹਾਗਾਂ ਵਿਚ ਰਿਸ਼ਤਿਆਂ ਦਾ ਦੁਹਰਾਉ ਹੁੰਦਾ ਹੈ। ਇਹ ਦੁਹਰਾਉ ਕਾਰਣ ਹੀ ਕੁਝ ਗੀਤ ਖੁੱਲੇ ਰੂਪ ਬਣ ਜਾਂਦੇ ਹਨ। ਗਾਉਣਾਂ ਵਿਚ ਕੁਝ ਸ਼ਾਮਿਲ ਕਰਨ ਦੀ ਗੁੰਜ਼ਾਇਸ਼ ਘੱਟ ਹੁੰਦੀ ਹੈ। ਇਸ ਲਈ ਇਸ ਨੂੰ ਬੰਦ ਰੂਪ ਵਿਚ ਰੱਖਿਆ ਗਿਆ ਹੈ। ਲੋਕ ਗੀਤਾਂ ਦਾ ਬਿੰਬ ਵਿਧਾਨ ਲੋਕ ਜੀਵਨ ਜਿੰਨਾਂ ਹੀ ਰੰਗ ਬਰੰਗਾ ਹੈ। ਜੀਵਨ ਨਾਲ ਜੁੜੀ ਹਰ ਚੀਜ਼ ਨੂੰ ਲੋਕ ਕਾਵਿ ਬਿੰਬ ਵਿਚ ਢਾਲਣ ਦੀ ਸ਼ਕਤੀ ਰੱਖਦਾ ਹੈ। ਘਰੇਲੂ ਵਸਤਾਂ ਤੋਂ ਲੈ ਕੇ ਪ੍ਰਕਿਰਤੀ ਦੀ ਹਰ ਵਸਤੂ ਬਿੰਬ ਵਿਚ ਪਰਿਵਰਤਿਤ ਹੋ ਸਕਦੀ ਹੈ। ਇਹੀ ਗੱਲ ਪ੍ਰਤੀਕਾਂ ਬਾਰੇ ਵੀ ਕਹੀ ਜਾ ਸਕਦੀ ਹੈ। ਜਿਹੜੀਆਂ ਭਾਵਨਾਵਾਂ ਸਿੱਧੇ ਰੂਪ ਵਿਚ ਨਹੀਂ ਪ੍ਰਗਟਾਈਆਂ ਜਾ ਸਕਦੀਆਂ ਉਹ ਪ੍ਰਤੀਕਾਂ ਦਾ ਉਹਲਾ ਲੱਭ ਲੈਂਦੀਆਂ ਹਨ। ਜਿਵੇਂ, ਰਸੀਆ ਨਿੰਬੂ ਲਿਆਦੇ ਵੇ ਮੇਰੇ ਉੱਠੀ ਕਲੇਜੇ ਪੀੜ। ਉੱਡ ਜਾਈਂ ਵੇ ਰਾਅ ਤੋਤਿਆ, ਸਾਡੀ ਨਿੰਮ ਦੇ ਡਾਅਲ਼ੇ ਪਤਲੇ ਵੇ ਰਾਅ ਤੋਤਿਆ। ਲੋਕ ਕਾਵਿ ਰੂਪ, ਲੋਕ ਛੰਦ, ਲੋਕ ਨਾਟਕ, ਲੋਕ ਸੰਗੀਤ ਆਦਿ ਵਿਕਸਤ ਹੋ ਕੇ ਬਾਦ ਵਿਚ ਵਿਸ਼ਿਸ਼ਟ ਛੰਦ, ਵਿਸ਼ਿਸ਼ਟ ਨਾਟਕ, ਵਿਸ਼ਸ਼ਟ ਸੰਗੀਤ ਅਤੇ ਵਿਸ਼ਿਸ਼ਟ ਕਾਵਿ ਰੂਪ ਦਾ ਰੂਪ ਧਾਰਨ ਕਰਦੇ ਹਨ। ਲੋਕ ਛੰਦ, ਸੰਗੀਤ ਨਾਲ਼ ਜੁੜੇ ਹੁੰਦੇ ਹਨ ਇਸੇ ਲਈ ਇੰਨ੍ਹਾਂ ਵਿਚ ਵਰਣਾਂ ਜਾਂ ਮਾਤਰਾਵਾਂ ਦੀ ਕੱਟੜਤਾ ਨਾਲ ਪਾਲਣਾ ਨਹੀਂ ਹੋ ਸਕਦੀ। ਫਿਰ ਵੀ ਸੰਤ ਸਿੰਘ ਸੇਖੋਂ ਦੇ ਕਹਿਣ ਅਨੁਸਾਰ ਦੋਹਰਾ, ਚੌਪਈ ਤੇ ਦਵੱਈਆ ਆਦਿ ਲੋਕ ਛੰਦ ਹੀ ਹਨ ਜਿਸ ਉਪਰ ਕਲਾਸੀਕਲ ਛੰਦਾਂ ਦਾ ਮਹਿਲ ਉਸਰਿਆ ਹੋਇਆ ਹੈ। ਜੇਕਰ ਲੋਕ ਭਾਸ਼ਾ ਦਾ ਨਮੂਨਾ ਠੇਠ ਤੇ ਸਹੀ ਰੂਪ ਵਿਚ ਦੇਖਣਾ ਹੋਵੇ ਤਾਂ ਲੋਕਗੀਤਾਂ ਦਾ ਅਧਿਐਨ ਸਭ ਤੋਂ ਮਹੱਤਵਪੂਰਣ ਹੋਵੇਗਾ। ਇਸ ਭਾਸ਼ਾ ਵਿਚ ਵਿਗਾੜ ਨੂੰ ਵੀ ਲੋਕਾਂ ਦੀ ਮਨਜ਼ੂਰੀ ਮਿਲੀ ਹੋਈ ਹੁੰਦੀ ਹੈ। ਲਗਾਮ ਨੂੰ ਗਲਾਮ ਆਦਿ ਗਾਉਣਾ ਲੋਕ ਕਾਵਿ ਵਿਚ ਆਮ ਹੈ। ਕੁਝ ਸ਼ਬਦਾਂ ਦਾ ਅਰਥ ਲੱਭਣ ਵਿਚ ਬਹੁਤ ਜ਼ਿਆਦਾ ਮਿਹਨਤ ਕਰਨੀ ਪੈਂਦੀ ਹੈ। ਜਿਵੇਂ ਸ਼ਬਦ ਇੰਜੜਾ, ਆਂਚਲ ਦਾ ਵਿਗੜਿਆ ਹੋਇਆ ਰੂਪ ਹੈ ਇਸ ਤਰ੍ਹਾਂ ਦੇ ਹੋਰ ਵੀ ਅਨੇਕਾਂ ਉਦਾਹਰਣ ਮਿਲ ਸਕਦੇ ਹਨ। ਹਰ ਭਾਸ਼ਾ ਦੇ ਲੋਕ ਕਾਵਿ ਵਾਂਗ ਪੰਜਾਬੀ ਲੋਕ ਕਾਵਿ ਦੇ ਵੀ ਅਨੇਕਾਂ ਰੂਪ ਹਨ ਜਿਵੇਂ ਬਿਅ੍ਹਾਈਆਂ (ਜਨਮ ਸਮੇਂ ਦੇ ਗੀਤ), ਸੁਹਾਗ, ਘੋੜੀਆਂ, ਸਿੱਠਣੀਆਂ, ਅਲਾਹੁਣੀਆਂ, ਬਾਰਾਂਮਾਹਾਂ, ਪੈਂਤੀ ਅੱਖਰੀ, ਬਾਵਨ ਅੱਖਰੀ, ਰੁੱਤਾਂ, ਅਠਵਾਰਾ, ਸਤਵਾਰਾ, ਗੰਢਾਂ ਆਦਿ। ਕੁਝ ਵਿਦਵਾਨਾਂ ਨੇ ਲੋਕ ਕਾਵਿ ਰੂਪ ਵਿਚ ਬੁਝਾਰਤਾਂ, ਅਖਾਣ, ਮੁਹਾਵਰੇ ਤੇ ਸਿਆਣਪ ਦੇ ਟੋਟੇ ਨੂੰ ਵੀ ਸ਼ਾਮਿਲ ਕਰ ਲਿਆ ਹੈ। ਉਨ੍ਹਾਂ ਦਾ ਅਜਿਹਾ ਕਰਨ ਦਾ ਆਧਾਰ ਸਿਰਫ਼ ਤੁੱਕਬੰਦੀ ਹੈ ਜਿਸ ਨੂੰ ਆਧਾਰ ਨਹੀਂ ਬਣਾਇਆ ਜਾ ਸਕਦਾ। ਇਹ ਲੋਕ ਸਾਹਿਤ ਦਾ ਬੜਾ ਮਹੱਤਵਪੂਰਨ ਹਿੱਸਾ ਹਨ ਪਰੰਤੂ ਇੰਨਾਂ ਨੂੰ ਲੋਕ ਕਾਵਿ ਵਿਚ ਸ਼ਾਮਿਲ ਕਰਨਾ ਲੋਕ ਕਾਵਿ ਦਾ ਮਖੌਲ ਉਡਾਉਣਾ ਹੈ। ਮੁੰਦਾਵਣੀ ਮੁੰਦਾਵਣੀ ਸ਼ਬਦ 'ਮੁੰਦਣ' ਤੋਂ ਬਣਿਆਂ ਹੈ ਜਿਸ ਦੇ ਅਰਥ ਹਨ ਬੰਦ ਕਰਨਾ। ਇਸ ਤੋਂ ਅਗਾਂਹ ਇਸ ਦੇ ਅਰਥ ਕੀਤੇ ਜਾਂਦੇ ਹਨ ਰੋਕਣਾ, ਬੱਸ ਕਰਨੀ, ਹੱਦ ਬੰਨ੍ਹਣੀ ਜਾਂ ਸੌਂਹ ਪਾਉਣੀ। ਪੰਡਿਤ ਤਾਰਾ ਸਿੰਘ ਨਰੋਤਮ ਨੇ ਮੁੰਦਾਵਣੀ ਨੂੰ ਜੰਜ ਬੰਨ੍ਹਣ ਦੇ ਗੀਤ ਕਿਹਾ ਹੈ। ਉਪਰੋਕਤ ਦਿੱਤੇ ਅਰਥਾਂ ਤੋਂ ਸੌਂਹ ਪਾਉਣੀ ਜਾਂ ਹੱਦ ਬੰਨ੍ਹਣੀ ਦਾ ਅਰਥ ਵੀ ਜੰਜ ਬੰਨਣ ਦੇ ਗੀਤ ਹੀ ਬਣਦਾ ਹੈ। ਪੰਡਿਤ ਤਾਰਾ ਸਿੰਘ ਨਰੋਤਮ ਦਾ ਕਥਨ ਹੈ, "ਅਰਜਨ ਸਾਹਿਬ ਜੀ ਕੇ ਵਿਬਾਹ ਸਮੇਂ ਇਸਤਰੀਓਂ ਨੇ ਜਨੇਤ ਕੀ ਥਾਲੀਆਂ ਬੰਧੀ। ਉਸ ਬੰਨਣੇ ਕਾ ਨਾਮ ਮੁੰਦਾਵਣੀ ਬਨਾ ਹੈ।"( ਇਤਿਹਾਸ ਸ੍ਰੀ ਗੁਰੂ ਗ੍ਰੰਥ ਸਾਹਿਬ, ਮੁੰਦਾਵਣੀ, ਗਿਆਨੀ ਗੁਰਦਿੱਤ ਸਿੰਘ, ਪੰਨਾ 90) ਭਾਈ ਕਾਹਨ ਸਿੰਘ ਨਾਭਾ ਨੇ ਮੁੰਦਾਵਣੀ ਦਾ ਅਰਥ ਮੁੰਦਣ ਜਾਂ ਮੋਹਰ ਛਾਪ ਲਾਉਣਾ ਕਰਦਿਆ ਲਿਖਿਆ ਹੈ ਕਿ, "ਭਾਰਤ ਵਿਚ ਰੀਤੀ ਹੈ ਕਿ ਮਹਾਰਾਜਿਆਂ ਦੇ ਖਾਣ ਪਾਨ ਦਾ ਪ੍ਰਬੰਧ ਕਰਨ ਵਾਲਾ ਸਰਦਾਰ ਆਪਣੇ ਆਪਣੇ ਭੋਜਨ ਤਿਆਰ ਕਰਵਾ ਕਿ ਦੇਗਚੇ ਆਦਿ ਬਰਤਨਾਂ ਪੁਰ ਮੋਹਰ ਲਾ ਦਿੰਦਾ ਹੈ ਤਾਂ ਕਿ ਅਸੁæੱਭ ਜ਼ਹਿਰ ਆਦਿ ਭੋਜਨ ਵਿਚ ਨਾ ਮਿਲਾ ਸਕੇ, ਫਿਰ ਜਦ ਥਾਲ ਪਰੋਸਦਾ ਹੈ ਤਦ ਵੀ ਥਾਲ ਪਰ ਸਰਪੋਸ਼ ਦੇ ਕੇ ਮੋਹਰ ਲਾ ਦਿੰਦਾ ਹੈ। ਉਹ ਮੋਹਰ ਜ਼ੁੰਮੇਵਾਰ ਸਰਦਾਰ ਦੇ ਰੂਬਰੂ ਮਹਾਰਾਜਾ ਦੇ ਸੰਮੁਖ ਖੋਲ੍ਹੀ ਜਾਂਦੀ ਹੈ।" ਭਾਈ ਕਾਹਨ ਸਿੰਘ ਨਾਭਾ ਨੇ ਗੁਰਬਾਣੀ ਦੀ ਜਿਸ ਪੰਗਤੀ ਦਾ ਜ਼ਿਕਰ ਕੀਤਾ ਹੈ ਉਸ ਦਾ ਅਰਥ ਬੁਝਾਰਤ ਵੀ ਬਣਦਾ ਹੈ। 'ਇਹ ਮੁੰਦਾਵਣੀ ਸਤਿਗੁਰ ਪਾਈ, ਗੁਰਸਿੱਖਾਂ ਲੱਧੀ ਭਾਲਿ" (ਮਹਲਾ ਤੀਜਾ, ਵਾਰ ਸੋਰਠ)। ਜੇਕਰ ਉਪਰੋਕਤ ਅਰਥਾਂ ਤਕ ਆਪਣੇ ਆਪ ਨੂੰ ਸੀਮਤ ਰੱਖੀਏ ਤਾਂ ਬੁਝਾਰਤ ਜਾਂ ਜੰਜ ਬੰਨ੍ਹਣ ਦੇ ਗੀਤਾਂ ਨੂੰ ਮੁੰਦਾਵਣੀ ਕਿਹਾ ਜਾਣਾ ਚਾਹੀਦਾ ਹੈ। ਪਰ ਅਸੀਂ ਇਹ ਮੰਨਦੇ ਹਾਂ ਕਿ 'ਲੋਕ' ਜਦੋਂ ਗੀਤ ਗਾਉਂਦਾ ਹੈ ਤਾਂ ਅੰਤ ਉਪਰ ਜਾ ਕੇ ਕੋਈ ਪਰੰਪਰਾਗਤ ਪੰਗਤੀਆਂ ਉਚਾਰਦਾ ਹੈ। ਉਨ੍ਹਾਂ ਪਰੰਪਰਾਗਤ ਪੰਗਤੀਆਂ ਨੂੰ ਹੀ ਮੁੰਦਾਵਣੀ ਕਹਿਣਾ ਚਾਹੀਦਾ ਹੈ। ਔਰਤਾਂ ਸਿੱਠਣੀਆਂ ਤੋਂ ਬਾਦ ਅਖੀਰ ਤੇ ਮਾਫ਼ੀ ਮੰਗਣ ਦੇ ਬੋਲ ਉਚਾਰਦੀਆਂ ਹਨ ਤਾਂ ਕਿ ਕੋਈ ਗੁੱਸਾ ਨਾ ਕਰੇ। ਜਿਵੇਂ, -ਵਿਆਹ ਦੀਆਂ ਸਿੱਠਣੀਆਂ, ਲੜਾਈ ਦੇ ਮਿਹਣੇ ਅਸੀਂ ਨਿੱਤ ਨਿੱਤ ਨਹੀਂ ਦੇਣੇ। -ਸਲ਼ਾਈਆਂ ਸਲ਼ਾਈਆਂ, ਹੁਣ ਸਾਨੂੰ ਮਾਫ ਕਰੋ ਬਹੁਤ ਬੋਲੀਆਂ ਪਾਈਆਂ ਮਰਦਾਂ ਦੇ ਭੰਗੜੇ ਦੇ ਅਖੀਰ ਦੇ ਬੋਲ ਆਮ ਤੌਰ ਤੇ ਇਹ ਹੁੰਦੇ ਹਨ; -ਰੰਗਲੀ ਦੁਨੀਆਂ ਤੋਂ ਜੀਅ ਨੀ ਜਾਣ ਨੂੰ ਕਰਦਾ। ਇਸੇ ਤਰ੍ਹਾ ਕਵੀਸ਼ਰ ਵੀ ਅਖੀਰਲੀਆਂ ਪੰਗਤੀਆਂ ਇਉਂ ਉਚਾਰਦਾ ਹੈ; -ਕੁਝ ਦਿਨ ਖੇਡ ਲੈ, ਮੌਜਾਂ ਮਾਣ ਲੈ, ਤੈਂ ਭੱਜ ਜਾਵਣਾ ਉਏ ਕੰਗਣਾ ਕੱਚ ਦਿਆ। ਨਾਨਕੀਆਂ ਜਦੋਂ ਵਿਆਹ ਖਤਮ ਹੋਣ ਤੋਂ ਬਾਦ ਖੜਕਾ-ਦੜਕਾ ਕਰਦੀਆਂ ਵਾਪਸ ਪਰਤਦੀਆਂ ਹਨ ਤਾਂ ਉੱਥੇ ਵੀ ਉਹ ਸਿੱਠ ਕਰਨੋਂ ਨਹੀਂ ਟਲ਼ਦੀਆਂ; -ਕੋਠੇ ਉਤੇ ਘੁੱਗੀਆਂ ਬਨੇਰੇ ਉਤੇ ਕਾਂ ਲੋਕੋ, ਅਸੀਂ ਚੱਲੇ ਚੱਲੇ ਅਸੀਂ ਚੱਲੇ ਚੱਲੇæææ'ਚ ਲੈ ਲਓ ਥਾਂ ਲੋਕੋ, ਅਸੀਂ ਚੱਲੇ ਚੱਲੇ। ਇਉਂ ਗੀਤਾਂ ਦੀ ਸੁਰੂਆਤ ਨੂੰ ਮੰਗਲਾਚਰਨ ਤੇ ਅੰਤਿਮ ਪੰਗਤੀਆਂ ਨੂੰ ਮੁੰਦਾਵਣੀ ਕਹਿਣਾ ਚਾਹੀਦਾ ਹੈ। ਕੀਰਨਾ ਅਲਾਹੁਣੀ ਤੇ ਕੀਰਨੇ ਨੂੰ ਸੋæਕਗੀਤ ਕਹਿਣਾ ਵਧੇਰੇ ਉੱਚਿਤ ਹੋਵੇਗਾ। ਕੁਝ ਵਿਦਵਾਨਾਂ ਨੇ ਕੀਰਨੇ ਨੂੰ ਅਲਾਹੁਣੀ ਦੇ ਅੰਤਰਗਤ ਹੀ ਵਿਚਾਰਿਆ ਹੈ। ਡਾæ ਵਣਜਾਰਾ ਬੇਦੀ ਨੇ ਕੀਰਨੇ ਨੂੰ ਇਸ ਕਰਕੇ ਅਲਾਹੁਣੀ ਨਾਲੋ ਕੁਝ ਵੱਖਰਾ ਮੰਨਿਆ ਹੈ ਕਿ ਇਹ ਇਕ ਵਿਅਕਤੀਗਤ ਰਚਨਾ ਹੁੰਦੀ ਹੈ ਜਦੋਂ ਕਿ ਅਲਾਹੁਣੀ ਸਾਮੂਹਿਕ ਸੋæਕਗੀਤ ਮੰਨਿਆਂ ਜਾਣਾ ਚਾਹੀਦਾ ਹੈ। ਡਾæ ਕਰਨੈਲ ਸਿੰਘ ਥਿੰਦ ਤੇ ਮਹਿੰਦਰ ਸਿੰਘ ਰੰਧਾਵਾ ਅਲਾਹੁਣੀ ਤੇ ਕੀਰਨੇ ਨੂੰ ਇਕ ਹੀ ਰੂਪ ਮੰਨ ਕੇ ਇਸ ਤੇ ਚਰਚਾ ਕਰਦੇ ਹਨ। ਡਾæ ਨਾਹਰ ਸਿੰਘ ਪੰਜਾਬੀ ਦਾ ਇਕ ਅਜਿਹਾ ਵਿਦਵਾਨ ਹੈ ਜੋ ਇਨ੍ਹਾਂ ਦੋਹਾਂ ਰੂਪਾਂ ਨੂੰ ਵੱਖਰਾ ਕਰਕੇ ਕੀਰਨੇ ਉੱਤੇ ਵਿਸਤਾਰ ਸਹਿਤ ਚਰਚਾ ਕਰਦਾ ਹੈ। ਇਸ ਨੂੰ ਪਰਿਭਾਸ਼ਤ ਕਰਦਿਆ ਉਹ ਲਿਖਦਾ ਹੈ, "ਕੀਰਨਾ ਹੌਕੇ ਤੇ ਲੇਰ ਦੇ ਅੰਤਰਗਤ ਸ਼ਿਕਾਇਤ ਦੇ ਲਹਿਜ਼ੇ ਵਿਚ ਉਚਰਿਤ ਅਜਿਹਾ ਪ੍ਰਗੀਤਾਤਮਕ ਗੀਤ ਰੂਪ ਹੈ ਜੋ ਕਿ ਥੀਮਿਕ ਟਕਰਾਉ ਦੀ ਕਾਵਿਕ ਜੁਗਤ ਉਤੇ ਆਧਾਰਿਤ ਮੈਂ ਤੇ ਤੂੰ ਦੇ ਇਕਾਗਰ ਸੰਬੰਧ ਪਰ ਸਵੈ ਸੰਬੋਧਨ ਰਾਹੀਂ ਥੀਮਿਕ ਟਕਰਾਉ ਨੂੰ ਸਿਰਫ ਟਕਰਾਉ/ਤਨਾਉ ਦੀ ਸਥਿਤੀ ਵਿਚ ਹੀ ਪੇਸ਼ ਕਰਦਾ ਹੈ। ਇਸ ਦੀ ਭਾਸ਼ਾ ਦਾ ਰੁਖ਼ ਮੁਹਾਵਰੇ ਵਲ ਹੁੰਦਾ ਹੈ। ਇਸ ਵਿਚ ਬਹੁਤ ਵਾਰ ਰੂਪਕ ਸਿਰਜਣਾ ਤੇ ਮਾਨਵੀਕਰਨ ਦੀਆਂ ਕਾਵਿ ਵਿਧੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਡਾæ ਨਾਹਰ ਸਿੰਘ ਕਿਉਂਕਿ ਲੋਕਗੀਤ ਦੀਆਂ ਰੂਪਗਤ ਵਿਸੇæਸ਼ਤਾਈਆਂ ਨੂੰ ਹੀ ਆਪਣੇ ਸਾਹਮਣੇ ਰੱਖਦਾ ਹੈ ਇਸ ਲਈ ਉਪਰੋਕਤ ਪਰਿਭਾਸ਼ਾ ਦਿੰਦਿਆ ਇਸ ਦੇ ਰੂਪ ਨੂੰ ਹੀ ਵਧੇਰੇ ਧਿਆਨ ਵਿਚ ਰੱਖਦਾ ਹੈ। ਸਾਡੇ ਵਿਚਾਰ ਵਿਚ ਕੀਰਨੇ ਨੂੰ ਸੋæਕਗੀਤ ਵੀ ਕਹਿਣਾ ਠੀਕ ਨਹੀਂ ਲਗਦਾ। ਇਸਦੇ ਦੋ ਕਾਰਣ ਹਨ; ਪਹਿਲਾ ਇਹ ਕਿ ਕੀਰਨਾ ਵਿਅਕਤੀਗਤ ਭਾਵਨਾਵਾਂ ਨੂੰ ਹੀ ਉਜਾਗਰ ਨਹੀਂ ਕਰਦਾ ਸਗੋਂ ਇਹ ਵਿਅਕਤੀਗਤ ਤੌਰ ਤੇ ਹੀ ਭਾਵਨਾਵਾਂ ਦਾ ਪ੍ਰਗਟਾ ਹੈ। ਮਰੇ ਬੰਦੇ ਪ੍ਰਤੀ ਸ਼ਬਦਾਂ ਨੂੰ ਲੈਆਤਮਕ ਰੂਪ ਦੇ ਦੇਣਾ ਹੀ ਗੀਤ ਨਹੀਂ ਕਿਹਾ ਜਾ ਸਕਦਾ। ਬੱਚੇ ਤੇ ਔਰਤ ਜਦੋਂ ਪਿਉ ਜਾਂ ਮਰਦ ਦੀ ਬੇਵਜ੍ਹਾ ਕੁੱਟ ਦਾ ਸ਼ਿਕਾਰ ਹੁੰਦੇ ਹਨ ਤਾਂ ਰੋਂਦੇ ਸਮੇਂ ਕੀਰਨਿਆਂ ਵਰਗਾ ਹੀ ਰੋਣ ਰੋਂਦੇ ਹਨ ਕੀ ਅਸੀਂ ਉਸਨੂੰ ਵੀ 'ਲੋਕਗੀਤ' ਦਾ ਨਾਂਮ ਦੇਵਾਂਗੇ?!
ਇਤਿਹਾਸ ਕਦੇ ਵੀ ਸਾਹਿਤ ਤੋਂ ਨਿਰਲੇਪ ਨਹੀਂ ਹੋ ਸਕਦਾ ਅਤੇ ਨਾ ਹੀ ਸਾਹਿਤ ਇਤਿਹਾਸ ਤੋਂ ਬਿਨਾਂ ਰਚਿਆ ਜਾ ਸਕਦਾ ਹੈ। ਜਦੋਂ ਅਸੀਂ ਆਦਿ ਕਾਲ ਤੋਂ ਲੈ ਕੇ ਹੁਣ ਤੱਕ ਦਾ ਸਾਹਿਤ ਪੜ੍ਹਦੇ ਹਾਂ ਤਾਂ ਸਾਨੂੰ ਇਤਿਹਾਸ ਤੋਂ ਬਿਨਾਂ ਸਾਹਿਤ ਨੂੰ ਸਮਝਣਾ ਅਸੰਭਵ ਹੈ ਇਤਿਹਾਸ ਜੋ ਕਿ ਸਾਨੂੰ ਨਿਸ਼ਚਿਤ, ਸੀਮਾਵਾਂ, ਘਟਨਾਵਾਂ, ਥਾਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਦਾ ਹੈ ਜਿਸ ਦੇ ਆਧਾਰ ਉੱਤੇ ਅਸੀਂ ਸਾਹਿਤ ਦੇ ਇਤਿਹਾਸ ਦੀ ਕਾਲਵੰਡ/ਨਾਮਕਰਣ ਕਰਦੇ ਹਾਂ ਤਾਂ ਅਸੀਂ ਸਾਹਿਤ ਦੇ ਨਿਯਮਾਂ ਦੀ ਸਹੀ ਵਿਆਖਿਆ ਕਰਦੇ ਹਾਂ। ਜਦੋਂ ਕੋਈ ਵੀ ਸਾਹਿਤਕਾਰ ਰਚਨਾ ਕਰਦਾ ਹੈ ਤਾਂ ਉਸਦੇ ਸਾਹਮਣੇ ਇਤਿਹਾਸ ਦੀ ਪੂਰਨ ਰੂਪ ਵਿਚ ਜਾਣਕਾਰੀ ਹੋਣੀ ਵਧੇਰੇ ਜਰੂਰੀ ਹੈ। ਇਤਿਹਾਸ ਸਮੇਂ ਦੀ ਨਿਸ਼ਚਿਤ ਸਥਿਤੀ, ਉਸ ਸਮੇਂ ਦਾ ਪੂਰਨ ਵੇਰਵਾ, ਪ੍ਰਬੰਧ, ਭੂਗੋਲਿਕ ਸਥਿਤੀ, ਕੁਦਰਤੀ ਵਾਰਤਾਵਰਣ ਦਾ ਚਿੱਤਰ ਸਾਨੂੰ ਇਤਿਹਾਸ ਵਿਚੋਂ ਮਿਲਦਾ ਹੈ। ਸਾਹਿਤ ਵੀ ਵਿਅਕਤੀਗਤ ਸਖ਼ਸੀਅਤ ਕੁਦਰਤੀ ਵਾਤਾਵਰਣ, ਭੂਗੋਲਿਕ ਸਥਿਤੀ, ਸ਼ਾਸਨ ਪ੍ਰਬੰਧ ਆਦਿ ਨਾਲ ਸੰਬੰਧਿਤ ਹੁੰਦਾ ਹੈ। “ਇਤਿਹਾਸ ਵਿਚ ਸ਼ਾਸਨ ਪ੍ਰਬੰਧ, ਕਾਨੂੰਨ, ਮਹਾਰਾਜੇ ਅਤੇ ਸਾਮਰਾਜ ਦੇ ਵਿਸਤਾਰ ਦਾ ਵੇਰਵਾ ਹੁੰਦਾ ਹੈ, ਜਿੱਥੇ ਕਿ ਸਾਹਿਤ ਆਮ ਲੋਕਾਂ ਦੇ ਸਮੂਹ ਅਤੇ ਰਹਿਣ-ਸਹਿਣ ਦੀਆਂ ਭਾਵਨਾਵਾਂ ਅਤੇ ਭਾਵੁਕਤਾ ਨੂੰ ਪ੍ਰਸਤੁਤ ਕਰਦਾ ਹੈ।” ਸਾਹਿਤ ਅਤੇ ਇਤਿਹਾਸ ਵਿਚ ਅਸੀਂ ਦੇਖਦੇ ਹਾਂ ਕਿ ਇਤਿਹਾਸਿਕ, ਸਾਹਿਤਕ, ਸਮਾਜਿਕ, ਸੱਭਿਆਚਾਰਕ, ਭਾਸ਼ਾਈ ਸਮਰੱਥਾਵਾਂ ਇੱਕੋਂ ਸਮੇਂ ਸੰਗਠਿਤ ਹੁੰਦੀਆਂ ਹਨ, ਇਹ ਸੰਗਠਿਤ ਰੂਪ ਵਿਚ ਹੀ ਪੇਸ਼ ਕੀਤੀਆਂ ਜਾਂਦੀਆ ਹਨ। “ਇਤਿਹਾਸ ਸਾਨੂੰ ਪ੍ਰਬੰਧ ਅਤੇ ਤੱਥਾਂ ਦੇ ਸੰਗਠਨ ਪ੍ਰਦਾਨ ਕਰਦਾ ਹੈ ਜਿੱਥੇ ਸਾਹਿਤ ਮਨੁੱਖੀ ਦਿਮਾਗ ਦਾ ਮਨੋਵਿਸ਼ਲੇਸ਼ਣ ਪੀੜ੍ਹੀ ਦਰ ਪੀੜ੍ਹੀ ਜਿਹੜਾ ਵਿਅਕਤੀਆ ਦੇ ਹੱਥਾਂ ਵਿਚ ਸਮਰਪਿਤ ਕਰਦਾ ਹੈ।”
ਪੰਜਾਬੀ ਸਭਿਆਚਾਰ ਦੇ ਨਿਖੜਵੇਂ ਲੱਛਣ
ਦੁਨੀਆਂ ਦੇ ਸਾਰੇ ਸਭਿਆਚਾਰਾਂ ਦੀ ਸਿਰਜਣ ਪ੍ਰਕਿਰਿਆ ਇਕ ਹੈ ਪਰ ਸਾਰੇ ਸਭਿਆਚਾਰਾਂ ਵਿਚ ਵਿਭਿੰਨਤਾ ਪਾਈ ਜਾਂਦੀ ਹੈ| ਇਸਦਾ ਕਾਰਨ ਇਹ ਹੈ ਕਿ ਦੁਨੀਆਂ ਦੇ ਹਰ ਖਿੱਤੇ ਦੇ ਲੋਕ ਇਕੋ ਵਸਤੂ ਨੂੰ ਸਮਾਨ ਢੰਗ ਨਾਲ ਅਨੁਭਵ ਨਹੀਂ ਕਰਦੇ ਜਿਵੇਂ ਚੰਨ ਸਾਰੀ ਦੁਨੀਆਂ ਵਿਚ ਦਿਖਾਈ ਦਿੰਦਾ ਹੈ ਪਰ ਹਰ ਸਭਿਆਚਾਰ ਚੰਨ ਬਾਰੇ ਆਪਣੀਆਂ ਆਪਣੀਆਂ ਧਾਰਨਾਵਾਂ ਸਿਰਜਦਾ ਹੈ| ਇਹ ਵੱਖ-ਵੱਖ ਧਾਰਨਾਵਾਂ ਹੀ ਨਿਖੜਵੇਂ ਲੱਛਣਾਂ ਦੀ ਸਿਰਜਣਾ ਕਰਦੀਆਂ ਹਨ| ਪੰਜਾਬੀ ਸਭਿਆਚਾਰ ਦੀ ਨਿਖੜਵੀਂ ਤੇ ਵਿਲੱਖਣ ਹੋਂਦ ਸਾਕਾਰ ਕਰਨ ਵਿੱਚ ਇਸ ਦੀਆਂ ਭੂਗੋਲਿਕ ਹੱਦਾਂ, ਹਾਲਤਾਂ ਅਤੇ ਇਸ ਦੇ ਇਤਿਹਾਸਕ ਪਿਛੋਕੜ ਦਾ ਵਡੇਰਾ ਯੋਗਦਾਨ ਹੈ ਪਰ ਵਰਤਮਾਨ ਸਮੇਂ ਦੌਰਾਨ ਪੰਜਾਬੀ ਸਭਿਆਚਾਰ ਦੇ ਨਿਖੜਵੇਂ ਮੁਹਾਂਦਰੇ, ਸਹੀ ਇਤਿਹਾਸਕ ਪਿਛੋਕੜ, ਆਰੰਭਿਕ ਦੌਰ ਅਤੇ ਬਣਤਰ ਸੰਬੰਧੀ ਨਾ ਸਿਰਫ਼ ਵਿਭਿੰਨ ਦ੍ਰਿਸ਼ਟੀਕੋਣ ਹੀ ਸਾਹਮਣੇ ਆ ਰਹੇ ਹਨ ਸਗੋਂ ਅਸੰਤੁਲਿਤ ਸੰਕੀਰਣ ਅਤੇ ਇਕਪਾਸੜ ਪਹੁੰਚ ਰਾਹੀਂ ਇਸ ਦੇ ਸਹੀ ਅਤੇ ਸੁਤੰਤਰ ਰੂਪ ਨੂੰ ਵਿਗਾੜਨ ਦੇ ਨਿਰੰਤਰ ਯਤਨ ਹੋ ਰਹੇ ਹਨ |
ਭੂਗੋਲ ਸਭਿਆਚਾਰ ਦਾ ਅਜਿਹਾ ਤੱਤ ਹੈ, ਜੋ ਹਰ ਸਭਿਆਚਾਰ ਦੀ ਵੱਖਰੀ ਨੁਹਾਰ ਨੂੰ ਨਿਰਧਾਰਿਤ ਕਰਦਾ ਹੈ । ਇਸ ਗੱਲ ਨੂੰ ਸਪਸ਼ਟ ਕਰਦੇ ਹੋਏ ਡਾ. ਜਸਵਿੰਦਰ ਸਿੰਘ ਆਪਣੀ ਪੁਸਤਕ ਪੰਜਾਬੀ ਸਭਿਆਚਾਰ ਪਛਾਣ ਚਿੰਨ੍ਹ ਵਿਚ ਲਿਖਦੇ ਹਨ ਕਿ ਸਭਿਆਚਾਰ ਦਾ ਪ੍ਰਾਥਮਿਕ ਪਛਾਣ ਚਿੰਨ ਭੂਗੋਲ ਹੈ । ਪ੍ਰੰਤੂ ਇਸ ਸਬੰਧੀ ਵਿਦਵਾਨਾਂ ਵਿਚ ਮਤਭੇਦ ਪਾਏ ਜਾਂਦੇ ਹਨ, ਕੁਝ ਵਿਦਵਾਨ ਮੰਨਦੇ ਹਨ ਕਿ ਸਭਿਆਚਾਰ ਦੀ ਰੂਪ-ਰੇਖਾ ਭੂਗੋਲਿਕ ਹਾਲਾਤ ਨਿਰਧਾਰਿਤ ਕਰਦੇ ਹਨ । ਜਿਵੇਂ ਕਿ ਸਾਡਾ ਖਾਣ ਪੀਣ,ਪਹਿਰਾਵਾ, ਭਾਸ਼ਾ, ਹਾਰ ਸਿੰਗਾਰ, ਕਦਰਾਂ-ਕੀਮਤਾਂ ਆਦਿ । ਪਰ ਕੁਝ ਵਿਦਵਾਨਾਂ ਅਨੁਸਾਰ ਇਤਿਹਾਸ ਸਭਿਆਚਾਰ ਦੇ ਸਰੂਪ ਨੂੰ ਨਿਰਧਾਰਿਤ ਕਰਦਾ ਹੈ । ਜਿਵੇਂ ਕਿ ਪੰਜਾਬੀ ਔਰਤਾਂ ਦਾ ਪਹਿਰਾਵਾ ਸਲਵਾਰ ਸੂਟ ਮੱਧ ਏਸੀਆ ਦੀ ਦੇਣ ਹੈ । ਪੰਜਾਬ ਵਿਚ ਮੱਕੀ ਸਾਡੇ ਇਤਿਹਾਸ ਵਿਚੋਂ ਆਈ ਹੈ, ਇਸ ਤਰ੍ਹਾਂ ਇਹ ਇਕ ਵਿਵਾਦ ਦਾ ਵਿਸ਼ਾ ਹੈ । ਇਸ ਵਿਵਾਦ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਅਸੀ ਭੂਗੋਲ ਤੇ ਸਭਿਆਚਾਰ ਦੇ ਆਪਸੀ ਸੰਬੰਧਾਂ ਬਾਰੇ ਵਿਚਾਰ ਚਰਚਾ ਕਰਾਂਗੇ, ਪਰ ਇਸ ਵਿਚਾਰ ਚਰਚਾ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਸਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਅਸੀ ਭੂਗੋਲ ਨੂੰ ਸਭਿਆਚਾਰ ਰੂਪ ਵਿਚ ਕੀ ਮੰਨਦੇ ਹਾਂ । ਇਸ ਗੱਲ ਨੂੰ ਸਪਸ਼ਟ ਕਰਦੇ ਹੋਏ ਕਿਹਾ ਜਾ ਸਕਦਾ ਹੈ ਕਿ ਕਿਸੇ ਵੀ ਖਿਤੇ ਦੇ ਭੂਗੋਲ ਵਿਚ ਉਸ ਇਲਾਕੇ ਜਾਂ ਦੇਸ਼ ਦੇ ਚੌਗਿਰਦੇ ਦੀ ਹੱਦਬੰਦੀ ਅਤੇ ਧਰਤੀ ਨਾਲ ਸਬੰਧਿਤ ਸਾਰੇ ਤੱਤ ਸ਼ਾਮਿਲ ਹੁੰਦੇ ਹਨ । ਉਪਰੋਕਤ ਦੋਨਾਂ ਵਿਦਵਾਨਾਂ ਦੇ ਅਧਾਰ ਤੇ ਅਸੀਂ ਇਸ ਨਤੀਜੇ ਤੇ ਪਹੁੰਚਦੇ ਹਾਂ ਕਿ ਹਰ ਇਕ ਸਭਿਆਚਾਰ ਵਿਚ ਸ਼ਾਮਿਲ ਭਾਸ਼ਾ, ਕਦਰਾਂ ਕੀਮਤਾਂ, ਰਹਿਣ ਸਹਿਣ, ਖਾਣ ਪੀਣ, ਪਹਿਰਾਵਾ, ਹਾਰ ਸਿੰਗਾਰ, ਆਦਿ ਦੀ ਸ਼ੁਰੂਆਤ ਤਾਂ ਭੂਗੋਲ ਤੋਂ ਹੋਈ ਹੈ ਤੇ ਫਿਰ ਓਹੀ ਭੂਗੋਲ ਦੂਸਰੀਆਂ ਥਾਵਾਂ ਲਈ ਇਤਿਹਾਸ ਬਣ ਕੇ ਸਾਡੇ ਸਾਹਮਣੇ ਪੇਸ਼ ਹੋਇਆ ਹੈ | ਭੂਗੋਲ ਦੀ ਸਭਿਆਚਾਰ ਦੇ ਪ੍ਰਸੰਗ ਵਿਚ ਆਦਿ ਕਾਲ ਤੋਂ ਅਜੋਕੇ ਯੁੱਗ ਤੱਕ ਲਗਾਤਾਰ ਬੁਨਿਆਦੀ ਮਹੱਤਤਾ ਰਹੀ ਹੈ । ਇਸ ਸਬੰਧੀ ਦੋ ਮਤ ਸਾਡੇ ਸਾਹਮਣੇ ਆਉਂਦੇ ਹਨ:- ਪਹਿਲਾ ਮਤ :- ਪਹਿਲਾ ਮਤ ਭੂਗੋਲਿਕ ਸਥਿਤੀ ਨੂੰ ਸਭਿਆਚਾਰਕ ਰੂਪ ਰੇਖਾ ਨਿਸ਼ਚਿਤ ਕਰਨ ਵਾਲੀ ਮੁੱਢਲੀ ਚੀਜ਼ ਮੰਨਦਾ ਹੈ । ਇਥੋਂ ਤੱਕ ਕਿ ਬਹੁਤੀ ਵਾਰੀ ਵਿਸ਼ੇਸ਼ ਸਭਿਆਚਾਰ ਦਾ ਨਾਮਕਰਣ ਵੀ ਭੂਗੋਲ ਜਾਂ ਖਿਤੇ ਤੋਂ ਹੀ ਹੁੰਦਾ ਹੈ, ਜਿਵੇਂ ਪੰਜਾਬ ਤੋਂ ਪੰਜਾਬੀ ਸਭਿਆਚਾਰ , ਬੰਗਾਲ ਤੋਂ ਬੰਗਾਲੀ ਸਭਿਆਚਾਰ ਇਸ ਵਿਚਾਰ ਧਾਰਾ ਦੇ ਸਮਰਥਕ ਕੁੱਝ ਅਜਿਹੇ ਪੱਖਾਂ ਤੇ ਜੋਰ ਦਿੰਦੇ ਹਨ, ਜੋ ਮਨੁੱਖੀ ਸ਼ਕਤੀ ਤੋਂ ਪਰ੍ਹੇ ਹਨ, ਜਿਵੇਂ ਕਿ ਭੂਮੀ ਦਾ ਚੰਨ ਨਾਲ ਤੇ ਸੂਰਜ ਨਾਲ ਸੰਬੰਧ, ਭੂਮੀ ਦੀਆਂ ਕਿਸਮਾਂ, ਦਰਿਆਵਾਂ ਦੀ ਹੋਂਦ, ਸਮੁੰਦਰੀ ਖੇਤਰ, ਮੈਦਾਨੀ ਪਹਾੜੀ ਇਲਾਕੇ ਆਦਿ ।ਬਕਲ ਨੇ ਹਿਸਟਰੀ ਆਫ਼ ਸਿਵਿਲਾਈਜੇਸ਼ਨ ਇੰਨ ਇੰਗਲਿਸ਼ ਵਿਚ ਲਿਖਦਿਆਂ ਇਸ ਗੱਲ ਤੇ ਜੋਰ ਦਿਤਾ ਹੈ ਕਿ ਸਭਿਆਚਾਰ ਤੇ ਭੂਗੋਲਿਕ ਤੱਥਾਂ ਦਾ ਪ੍ਰਭਾਵ ਸਭ ਤੋਂ ਵਧੇਰੇ ਪੈਂਦਾ ਹੈ। ਡਾ.
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਗੁਰਦਿਆਲ ਸਿੰਘ(10 ਜਨਵਰੀ, 1933-16 ਅਗਸਤ, 2016) ਪੰਜਾਬ ਦਾ ਮਸ਼ਹੂਰ ਨਾਵਲਿਸਟ ਹੈ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਪ੍ਰੋ. ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ.
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸ ਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦਾ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਜ ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸੇਆਂ ਵਿੱਚ ਵੰਡਿਆ ਸੀ, ਲਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ। ਯਾਨੀ ਪੰਚ ਦਰਿਆਵਾਂ ਦੀ ਧਰਤੀ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਉਨ੍ਹਾਂ ਵਿੱਚੋਂ ਦੋ ਦਰਿਆ (ਚਨਾਬ ਤੇ ਜਿਹਲਮ ਦਰਿਆ) ਤਾਂ ਮੁਕੰਮਲ ਤੌਰ ਉੱਤੇ ਪਾਕਿਸਤਾਨੀ ਪੰਜਾਬ ਦੇ ਇਲਾਕੇ ਵਿੱਚ ਵਗਦੇ ਹਨ ਅਤੇ ਦੋ ਦਰਿਆ (ਸਤਲੁਜ ,ਰਾਵੀ) ਭਾਰਤੀ ਪੰਜਾਬ ਤੋਂ ਹੋ ਕੇ ਪਾਕਿਸਤਾਨੀ ਪੰਜਾਬ ਵਿੱਚ ਆਉਂਦੇ ਹਨ ਅਤੇ ਇਕ ਦਰਿਆ (ਬਿਆਸ) ਮੁਕੰਮਲ ਤੌਰ ਉੱਤੇ ਭਾਰਤੀ ਪੰਜਾਬ ਵਿੱਚ ਹੈ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਮੋਸੀਨ–ਨਾਗੋਨ (ਰੂਸੀ: Винтовка Мосина, ISO 9: Vintovka Mosina) ਇੱਕ ਅੰਦਰੂਨੀ ਮੈਗਜ਼ੀਨ ਵਾਲ਼ੀ ਬੋਲਟ-ਐਕਸ਼ਨ ਮਿਲਟਰੀ ਰਾਇਫ਼ਲ ਹੈ ਜੋ ਇਮਪੀਰਲ ਰੂਸੀ ਫ਼ੌਜ ਨੇ 1882–1891 ਦੌਰਾਨ ਵਿਕਸਿਤ ਕੀਤੀ। ਇਸਨੂੰ ਰੂਸੀ ਸਲਤਨਤ ਦੀਆਂ ਹਥਿਆਰਬੰਦ ਫ਼ੌਜਾਂ, ਸੋਵੀਅਤ ਯੂਨੀਅਨ ਅਤੇ ਹੋਰ ਅਨੇਕਾਂ ਦੇਸ਼ਾਂ ਨੇ ਵਰਤਿਆ। ਇਹ ਇਤਿਹਾਸ ਦੀਆਂ ਬਹੁਤ ਮਾਤਰਾ ਵਿੱਚ ਬਣੀਆਂ ਬੋਲਟ ਐਕਸ਼ਨ ਰਾਇਫ਼ਲਾਂ ਵਿੱਚੋਂ ਇੱਕ ਹੈ ਜਿਸਦੀਆਂ 1891 ਤੋਂ ਹੁਣ ਤੱਕ 37 ਮਿਲੀਅਨ ਯੂਨਿਟਾਂ ਬਣਾਈਆਂ ਜਾ ਚੁੱਕੀਆਂ ਹਨ ਅਤੇ AK-47 ਵਾਂਗ ਇਹ ਦੁਨੀਆ ਦੀਆਂ ਅਨੇਕਾਂ ਲੜਾਈ ਵਿੱਚ ਵਰਤੀ ਗਈ ਹੈ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਪੰਜਾਬੀ ਵਾਰਤਕ ਦਾ ਜਨਮ ਲਗ਼ਭਗ ਪੰਜਾਬੀ ਕਵਿਤਾ ਦੇ ਨਾਲ ਹੀ ਹੋਇਆ। ਪਰ ਇਹ ਧਿਆਨ ਦੇਣ ਯੋਗ ਗੱਲ ਹੈ ਕਿ ਵਾਰਤਕ ਹਮੇਸ਼ਾ ਕਵਿਤਾ ਤੋਂ ਪਿੱਛੋਂ ਉਪਜਦੀ ਹੈ ਅਤੇ ਇਸ ਲਈ ਦਲੀਲ ਤੇ ਬੁੱਧੀ ਦਾ ਵਿਕਾਸ ਲੁੜੀਂਦਾ ਹੈ। ਆਮ ਤੌਰ 'ਤੇ ਆਧੁਨਿਕ ਕਾਲ ਦਾ ਸਮਾਂ 1850 ਤੋਂ ਮੰਨ ਲਿਆ ਜਾਂਦਾ ਹੈ । ਪਰ ਪੰਜਾਬੀ ਸਾਹਿਤ ਵਿੱਚ ਵਾਰਤਕ 1900 ਤੋਂ ਬਾਅਦ ਵਿਕਸਿਤ ਹੁੰਦੀ ਹੈ । '1919 ਤੋਂ 1936 ਤਕ ਦੇ ਦੌਰ ਵਿੱਚਨ ਸਭ ਤੋਂ ਵੱਧ ਨਿਖ਼ਾਰ ਵਾਰਤਕ ਦੇ ਖੇਤਰ ਵਿੱਚ ਆਇਆ । ਸਮਾਜਕ ਅੰਦੋਲਨਾਂ ਦੇ ਪਰਚਾਰ ਹਿੱਤ ਮਣਾਂ-ਮੂੰਹੀਂ ਸਾਹਿਤ, ਅਖ਼ਬਾਰਾਂ, ਰਸਾਲਿਆਂ, ਪੈਂਫਲਿਟਾਂ ਤੇ ਟ੍ਰੈਕਟਾਂ ਰਾਹੀਂ ਛਾਪਿਆ ਤੇ ਵੰਡਿਆ ਜਾਣ ਲੱਗਾ । ਪੱਤਰਕਾਰੀ ਦੇ ਵਾਧੇ ਨੇ ਵਾਰਤਕ ਦੀ ਲੋੜ 'ਤੇ ਪਰਸਾਰ ਦੇ ਸਾਧਨ ਪੈਦਾ ਕੀਤੇ ।' ਸੋ ਇਹ ਕਾਲ (1919-36) ਪੰਜਾਬੀ ਵਾਰਤਕ ਵਿੱਚ ਪ੍ਰਯੋਗਾਂ ਦਾ ਕਾਲ ਸੀ ।ਆਮ ਤੌਰ 'ਤੇ ਕਵਿਤਾ ਨੂੰ ਜਜ਼ਬਿਆਂ ਦੀ ਰਾਣੀ ਸਮਝਿਆ ਜਾਂਦਾ ਹੈ ਪਰ ਨਵੀਂ ਵਾਰਤਕ ਜਜ਼ਬਿਆਂ ਤੇ ਮਾਨਸਿਕ ਉਤਰਾਵਾਂ ਚੜ੍ਹਾਵਾਂ ਨੂੰ ਵੀ ਆਪਣਾ ਵਿਸ਼ਾ ਬਣਾਉਂਦੀ ਹੈ । ਕਵਿਤਾ ਵਿੱਚ ਜਜ਼ਬੇ ਪ੍ਰਧਾਨ ਹਨ ਪਰ ਵਾਰਤਕ ਜਜ਼ਬਿਆਂ ਤੋਂ ਆਪਣਾ ਸਫ਼ਰ ਸ਼ੁਰੂ ਕਰ ਕੇ ਬੁੱਧੀ ਦੇ ਉੱਚੇ ਤੋਂ ਉੱਚੇ ਮੰਡਲ ਵਿੱਚ ਪ੍ਰਵੇਸ਼ ਕਰਦੀ ਹੈ। 19
ਸ਼ਾਹ ਮੁਹੰਮਦ ਰਚਿਤ ਜੰਗ ਹਿੰਦ ਪੰਜਾਬ ਵਿੱਚ, ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਦੇ ਇਤਿਹਾਸ ਦੇ ਸਿਰੇ ਦੇ ਨਾਟਕੀ ਪਲਾਂ ਨੂੰ ਕਾਵਿਕ ਬਿਰਤਾਂਤ ਵਿੱਚ ਬੰਨ੍ਹਿਆ ਗਿਆ ਹੈ। ਇਸ ਵਿੱਚ ਸ਼ਾਇਰ ਦਾ ਦੇਸ਼ ਪਿਆਰ ਅਤੇ ਸਾਮਰਾਜਵਾਦ-ਵਿਰੋਧੀ ਪੈਂਤੜੇ ਸਦਕਾ ਸ਼ਾਹ ਮੁਹੰਮਦ ਨੂੰ ਪੰਜਾਬੀ ਦਾ ਪਹਿਲਾ “ਰਾਸ਼ਟਰੀ ਸ਼ਾਇਰ” ਕਿਹਾ ਜਾਂਦਾ ਹੈ। ਇਹ ਰਚਨਾ ਪੰਜਾਬੀ ਭਾਈਚਾਰੇ ਅੰਦਰਲੀ ਖਾਨਾਜੰਗੀ ਉੱਤੇ ਅਥਰੂ ਕੇਰਦੀ ਹੈ ਜੋ ਲੜਾਈ ਵਿੱਚ ਪੰਜਾਬੀਆਂ ਦੀ ਹਾਰ ਦਾ ਮੁੱਖ ਕਾਰਨ ਬਣੀ। ਪੰਜਾਬੀ ਸਾਹਿਤ ਦੇ ਰੂਸੀ ਵਿਦਵਾਨ ਆਈ. ਸੇਰੇਬਰੀਆਕੋਵ ਨੇ ਆਪਣੀ ਕਿਤਾਬ 'ਪੰਜਾਬੀ ਸਾਹਿਤ' ਵਿੱਚ ਇਸ ਰਚਨਾ ਨੂੰ ਰਾਸ਼ਟਰੀ ਦੁਖਾਂਤ ਨੂੰ ਪੂਰੀ ਗਹਿਰਾਈ ਨਾਲ ਸਮਝਣ ਮਹਿਸੂਸਣ, ਉਸਦੇ ਕਾਰਣਾਂ ਦੀ ਬਾਰੀਕਬੀਨੀ ਨਾਲ ਨਿਸ਼ਾਨਦੇਹੀ ਕਰਨ ਅਤੇ ਰਾਸ਼ਟਰੀ ਭਾਵਨਾ ਨੂੰ ਥੀਮ ਵਜੋਂ ਗ੍ਰਹਿਣ ਕਰਨ ਵਾਲੀ ਰਚਨਾ ਦੱਸਿਆ। ਡਾ.
ਵਿਗਿਆਨ ਜਾਂ ਸਾਇੰਸ (ਲਾਤੀਨੀ scientia ਭਾਵ "ਸੋਝੀ" ਤੋਂ) ਇੱਕ ਅਜਿਹਾ ਸਿਲਸਿਲੇਵਾਰ ਸਿਧਾਂਤਕ ਉੱਪਰਾਲਾ ਹੈ ਜਿਹੜਾ ਬ੍ਰਹਿਮੰਡ ਦੇ ਬਾਰੇ ਜਾਣਕਾਰੀ ਨੂੰ ਪਰਖਯੋਗ ਵਿਆਖਿਆਵਾਂ ਅਤੇ ਭਵਿੱਖਬਾਣੀਆਂ ਦੇ ਰੂਪ ਵਿੱਚ ਉਸਾਰਦੀ ਅਤੇ ਇਕੱਠੀ ਕਰਦੀ ਹੈ। ਇੱਕ ਪੁਰਾਣੇ ਅਤੇ ਮਿਲਦੇ-ਜੁਲਦੇ ਭਾਵ ਵਿੱਚ (ਮਿਸਾਲ ਵਜੋਂ "ਅਰਿਸਟੋਟਲ" 'ਚ), ਵਿਗਿਆਨ ਉਸ ਭਰੋਸੇਯੋਗ ਜਾਣਕਾਰੀ ਦੇ ਪੁੰਜ ਨੂੰ ਕਿਹਾ ਜਾਂਦਾ ਹੈ, ਜਿਹੜੀ ਕਿ ਤਰਕਸ਼ੀਲ ਅਤੇ ਵਿਚਾਰਸ਼ੀਲ ਹੋਵੇ। ਆਧੁਨਿਕ ਯੁੱਗ ਦੇ ਆਰੰਭ ਵਿੱਚ ਵਿਗਿਆਨ ਅਤੇ ਦਾਰਸ਼ਨਿਕ ਸਿਧਾਂਤ ਬਦਲਣਯੋਗ ਸ਼ਬਦ ਮੰਨੇ ਜਾਂਦੇ ਸਨ। 17ਵੀਂ ਸਦੀ ਤੱਕ ਕੁਦਰਤੀ ਫ਼ਿਲਾਸਫ਼ੀ (ਜਿਸ ਨੂੰ ਅੱਜਕੱਲ੍ਹ "ਕੁਦਰਤੀ ਵਿਗਿਆਨ" ਦੇ ਨਾਂ ਨਾਲ ਜਾਣਿਆ ਜਾਂਦਾ ਹੈ) ਨੂੰ ਦਾਰਸ਼ਨਿਕ ਸਿਧਾਂਤ ਦੀ ਇੱਕ ਅੱਡ ਸ਼ਾਖਾ ਗਿਣਿਆ ਜਾਣ ਲੱਗਿਆ। ਫੇਰ ਵੀ, ਵਿਗਿਆਨ ਦੀਆਂ ਮੋਕਲੀਆਂ ਪਰਿਭਾਸ਼ਾਵਾਂ ਦੇਣਾ ਜਾਰੀ ਰਿਹਾ ਜਿਸ ਵਿੱਚ ਇਸ ਦਾ ਅਰਥ "ਕਿਸੇ ਵਿਸ਼ੇ ਬਾਰੇ ਭਰੋਸੇਯੋਗ ਜਾਣਕਾਰੀ" ਮੰਨਿਆ ਜਾਂਦਾ ਹੈ; ਜਿਵੇਂ ਕਿ ਅੱਜ-ਕੱਲ੍ਹ ਵਰਤੇ ਜਾਂਦੇ ਸ਼ਬਦਾਂ "ਲਾਇਬ੍ਰੇਰੀ ਵਿਗਿਆਨ" ਜਾਂ "ਸਿਆਸੀ ਵਿਗਿਆਨ" ਵਿੱਚ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਅਦਾਕਾਰ (ਇ ਲਿੰ: ਅਦਾਕਾਰਾ, ਅੰਗਰੇਜ਼ੀ: actor- ਐਕਟਰ, ਕਈ ਵਾਰ ਇਸਤਰੀ ਲਿੰਗ ਐਕਟਰੈਸ) ਲਈ ਅਭਿਨੇਤਾ (ਇ ਲਿੰ: ਅਭਿਨੇਤਰੀ) ਸ਼ਬਦ ਦੀ ਵੀ ਵਰਤੋਂ ਕੀਤੀ ਜਾਂਦੀ ਹੈ। ਅਦਾਕਾਰ ਲਈ ਪ੍ਰਾਚੀਨ ਯੂਨਾਨੀ ਲਫ਼ਜ਼ ὑποκριτής " Hypokrites " ਦਾ ਮਤਲਬ ਇੱਕ ਐਸਾ ਸ਼ਖ਼ਸ ਹੈ ਜੋ ਵਜ਼ਾਹਤ ਜਾਂ ਤਰਜਮਾਨੀ ਕਰਦਾ ਹੈ। ਯਾਨੀ ਉਹ ਪੇਸ਼ਕਾਰ ਜੋ ਕਿਸੇ ਡਰਾਮੇ ਜਾਂ ਹਾਸਰਸੀ ਪ੍ਰੋਡਕਸ਼ਨ ਵਿੱਚ ਅਭਿਨੈ ਕਰਦਾ ਹੈ ਅਤੇ ਇਸ ਗੁਣ ਸਦਕਾ ਫਿਲਮ, ਟੈਲੀਵਿਜ਼ਨ ਜਾਂ ਰੇਡਿਉ ਪ੍ਰੋਗਰਾਮਿੰਗ ਵਿੱਚ ਕੰਮ ਕਰਦਾ ਹੈ।
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਨੂੰ ਪਾਉਂਟਾ ਸਾਹਿਬ ਵਿਖੇ ਮਾਤਾ ਸੁੰਦਰੀ ਜੀ ਦੀ ਕੁੱਖੋਂ ਹੋਇਆ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਲੁਧਿਆਣਾ ਭਾਰਤ ਦੇ ਪੰਜਾਬ ਰਾਜ ਦੇ ਲੁਧਿਆਣਾ ਜ਼ਿਲ੍ਹੇ ਦਾ ਇੱਕ ਪ੍ਰਸਿੱਧ ਸ਼ਹਿਰ ਅਤੇ ਨਗਰ ਨਿਗਮ ਹੈ। ਇਹ 2011 ਵਿੱਚ 1,613,878 ਦੀ ਅਨੁਮਾਨਤ ਜਨਸੰਖਿਆ ਦੇ ਨਾਲ ਰਾਜ ਵਿੱਚ ਸਭ ਤੋਂ ਵੱਡਾ ਸ਼ਹਿਰ ਹੈ। ਪੱਛਮੀ ਉੱਤਰ ਪ੍ਰਦੇਸ਼, ਬਿਹਾਰ, ਦਿੱਲੀ ਅਤੇ ਉੜੀਸਾ ਤੋਂ ਵੱਡੀ ਗਿਣਤੀ ਵਿੱਚ ਆਏ ਪ੍ਰਵਾਸੀ ਮਜ਼ਦੂਰਾਂ ਕਾਰਨ ਵਾਢੀ ਦੇ ਸਮੇਂ ਇਸ ਦੀ ਅਬਾਦੀ ਚੋਖੀ ਵੱਧ ਜਾਂਦੀ ਹੈ। ਇਸ ਦਾ ਖੇਤਰਫ਼ਲ ਕਰੀਬ 310 ਵਰਗ ਕਿ.ਮੀ. ਹੈ। ਇਹ ਪੰਜਾਬ ਦਾ ਪ੍ਰਸਿੱਧ ਐੱਨ. ਆਰ.
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸਾਹਿਬਜਾਦਾ ਜੁਝਾਰ ਸਿੰਘ ਜੀ (14 ਮਾਰਚ 1691 – 7 ਦਸੰਬਰ 1705) ਗੁਰੂ ਗੋਬਿੰਦ ਸਿੰਘ ਦਾ ਦੂਜਾ ਪੁੱਤਰ ਸੀ ਅਤੇ ਉਸਦਾ ਜਨਮ ਅਨੰਦਪੁਰ ਸਾਹਿਬ ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ। ਸਾਹਿਬਜ਼ਾਦਿਆਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ। ਪਿਤਾ ਗੁਰੂ ਨੇ ਹੱਸਦੇ-ਹੱਸਦੇ ਉਹਨਾਂ ਨੂੰ ਪੰਜ ਸਿੰਘਾਂ ਨਾਲ ਮੈਦਾਨੇ-ਜੰਗ ਵਿੱਚ ਭੇਜਿਆ। ਜਿਵੇਂ ਹੀ ਸਾਹਿਬਜ਼ਾਦਾ ਮੈਦਾਨੇ ਜੰਗ ਵਿੱਚ ਆਇਆ। ਬੱਚੇ ਜਿਹੇ ਨੂੰ ਵੇਖ ਕੇ ਸਾਰੀ ਮੁਗਲ ਫੌਜ ਇੱਕੋ ਵਾਰ ਟੁੱਟ ਪਈ। ਗੁਰੂ ਜੀ ਨੇ ਇਹ ਵੇਖਦਿਆ ਹੀ ਗੜ੍ਹੀ ਵਿੱਚੋਂ ਤੀਰਾਂ ਦਾ ਬਾਰਸ਼ ਆਰੰਭ ਕਰ ਦਿੱਤੀ। ਤੀਰਾਂ ਦੀ ਛਾਵੇਂ ਸਾਹਿਬਜਾਦਾ ਜੁਝਾਰ ਸਿੰਘ ਜੀ ਅੱਗੇ ਵੱਧਦੇ ਹੋਏ ਵੈਰੀਆਂ ਦੇ ਆਹੂ ਲਾਹੁਣ ਲੱਗੇ। ਬੜੇ ਘਮਸਾਨ ਦਾ ਯੁੱਧ ਹੋਇਆ। ਕਈਆਂ ਨੂੰ ਪਾਰ ਬੁਲਾ ਕੇ ਅੰਤ ਸਾਹਿਬਜਾਦਾ ਜੁਝਾਰ ਸਿੰਘ ਜੀ ਵੀ ਸ਼ਹੀਦ ਹੋ ਗਏ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ । ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸਭਿਆਚਾਰਕ ਰੂਪਾਂਤਰਨ ਇੱਕ ਅਹਿਮ, ਅਟੱਲ ਪਰ ਅਤਿਅੰਤ ਸੂਖ਼ਮ ਪ੍ਰਕਿਰਿਆ ਹੈ। ਕ਼ੁਦਰਤ ਦੇ ਨਿਯਮ ਅਧੀਨ ਪ੍ਰਕਿਰਤੀ ਅੰਦਰ ਹਰ ਸ਼ੈ ਨਿਰੰਤਰ ਗਤੀ ਦੇ ਅਮਲ ਵਿਚੋਂ ਲੰਘ ਰਹੀ ਹੈ। ਸਭਿਅਾਚਾਰ ਰੁਪਾਂਤਰਣ ਦੇ ਸੰਦਰਭ ਵਿੱਚ ਸਭਿਅਾਚਾਰ ਵਿਗਿਅਾਨੀਅਾਂ ਨੇ ਪਰਿਵਰਤਨ ਜਾਂ ਤਬਦੀਲੀ ਦੀ ਥਾਂ ਰੁਪਾਂਤਰਣ ਸ਼ਬਦ ਨੂੰ ਤਰਜੀਹ ਦਿੱਤੀ ਹੈ। ਸੱਭਿਅਾਚਾਰ ਰੂਪਾਂ ਦਾ ਪਰਿਵਰਤਨ ਹੈ ਪਰ ਪਰਿਵਰਤਨ ਅਤੇ ਰੂਪਾਂਤਰਣ ਸ਼ਬਦਾਂ ਦੇ ਅਰਥਾਂ 'ਚ ਅੰਤਰ ਹੈ। ਪਰਿਵਰਤਨ ਇੱਕ-ਦਮ ਤੇਜ਼ੀ ਨਾਲ ਵਾਪਰਦਾ ਹੈ, ੳੁੱਥੇ ਰੁਪਾਂਤਰਣ ਦੀ ਪ੍ਰਕਿਰਿਅਾ ਧੀਮੀ ਹੁੰਦੀ ਹੈ। ਇੳੁਂ ਕੁੱਝ ਵਸਤ-ਵਰਤਾਰੇ ਰੂੜ੍ਹ ਹੋ ਕੇ ਸਭਿਅਾਚਾਰ ਦਾ ਹਿੱਸਾ ਬਣ ਜਾਂਦੇ ਹਨ। ਸੋ, ਸਭਿਅਾਚਾਰਕ ਰੂਪਾਂਤਰਨ ਸਭਿਆਚਾਰ ਵਿੱਚ ਆਉਣ ਵਾਲੇ ਪਰਿਵਰਤਨ ਲਈ ਹੀ ਵਰਤਿਆ ਜਾਂਦਾ ਹੈ। ਰੁਪਾਂਤਰਣ ਪ੍ਰਕਿਰਿਅਾ ਏਨੀ ਹੌਲੀ ਅਤੇ ਲੰਮੇ ਸਮੇਂ ਤੱਕ ਫੈਲੀ ਹੁੰਦੀ ਹੈ ਕਿ ਇਹ ਮਹਿਸੂਸ ਹੀ ਨਹੀਂ ਹੁੰਦੀ, ਜਦਕਿ ਦੂਜੇ ਸਭਿਆਚਾਰ ਏਨੀ ਤੇਜ਼ੀ ਨਾਲ ਬਦਲ ਰਹੇ ਹੁੰਦੇ ਹਨ ਕਿ ਪਹਿਲਾਂ ਸਭਿਆਚਾਰ ਖੜੋਤ ਦੀ ਅਵਸਥਾ ਵਿੱਚ ਲੱਗਦੇ ਹਨ। ਇਸ ਨੂੰ ਨਾਪਿਆ ਤੋਲਿਆ ਵੀ ਨਹੀਂ ਜਾ ਸਕਦਾ। ਰੁਪਾਂਤਰਣ ਪੁਰਾਣੇ ਰੂਪਾਂ ਨੂੰ ਅਧਾਰ ਬਣਾਕੇ ਨਵੇਂ ਦੀ ਸਿਰਜਨ ਪ੍ਰਕਿਰਿਆ ਹੈ। ਸੋ, ਇਹ ਲਚਕਦਾਰ ਪ੍ਰਕਿਰਿਅਾ ਹੈ, ਜਿਸ ਨਾਲ਼ ਸਭਿਅਾਚਾਰ ਦੇ ਅੰਗਾਂ ਵਿੱਚ ਨਵੀਅਾਂ ਵਸਤ-ਵਿਚਾਰਾਂ ਦਾ ਅਵਾਸ ਤੇ ਢਾਹ-ਮੁਖੀ ਵਸਤ-ਵਿਚਾਰਾਂ ਦਾ ਨਿਕਾਸ ਹੁੰਦਾ ਰਹਿੰਦਾ ਹੈ।
ਸਕਾਟਲੈਂਡ ਰਾਸ਼ਟਰੀ ਕ੍ਰਿਕਟ ਟੀਮ ਅੰਤਰਰਾਸ਼ਟਰੀ ਕ੍ਰਿਕਟ ਮੁਕਾਬਲਿਆਂ ਵਿੱਚ ਸਕਾਟਲੈਂਡ ਦਾ ਪ੍ਰਤਿਨਿਧ ਕਰਦੀ ਹੈ। ਇਹ ਆਪਣੇ ਘਰੇਲੂ ਮੈਚ ਦੀ ਗਰਾਂਜ ਕਲੱਬ ਵਿਖੇ ਖੇਡਦੀ ਹੈ। ਸਕਾਟਲੈਂਡ ਆਈ.ਸੀ.ਸੀ. ਦਾ ਸਹਾਇਕ ਮੈਂਬਰ 1994 ਵਿੱਚ ਬਣਿਆ, ਜਦੋਂ ਇਹ ਦੋ ਸਾਲ ਪਹਿਲਾਂ ਇੰਗਲੈਂਡ ਕ੍ਰਿਕਟ ਟੀਮ ਤੋਂ ਅਲੱਗ ਹੋਇਆ ਸੀ। ਉਦੋਂ ਤੋਂ, ਇਹਨਾਂ ਨੇ ਤਿੰਨ ਕ੍ਰਿਕਟ ਵਿਸ਼ਵ ਕੱਪ 1999, 2007 ਅਤੇ 2015) ਅਤੇ ਤਿੰਨ ਆਈ.ਸੀ.ਸੀ. ਵਿਸ਼ਵ ਟਵੰਟੀ-20 (2007, 2009 ਅਤੇ 2016) ਟੂਰਨਾਮੈਂਟ ਖੇਡੇ। ਹਾਲਾਂਕਿ ਇਹਨਾਂ ਵਿੱਚੋਂ ਕਿਸੇ ਵੀ ਪ੍ਰਤਿਯੋਗਤਾ ਵਿੱਚ ਸਕਾਟਲੈਂਡ ਨੂੰ ਜਿੱਤ ਨਹੀਂ ਹਾਸਲ ਹੋਈ। ਸਕਾਟਲੈਂਡ ਨੇ ਪਹਿਲੀ ਵਾਰ ਹਾਂਗਕਾਂਗ ਦੀ ਟੀਮ ਨੂੰ 2016 ਆਈ.ਸੀ.ਸੀ.
ਆਧੁਨਿਕ ਪੰਜਾਬੀ ਵਾਰਤਕ ਦੇ ਇਤਿਹਾਸ ਵਿਚ ਡਾ: ਸਤਿੰਦਰ ਸਿੰਘ ਨੇ ਆਧੁਨਿਕ ਪੰਜਾਬੀ ਵਾਰਤਕ ਸਾਹਿਤ ਦੇ ਨਵੇਂ ਰੂਪ ਪੇਸ਼ ਕੀਤੇ ਹਨ। ਇਤਿਹਾਸਕ ਤੌਰ ਤੇ ਆਧੁਨਿਕ ਪੰਜਾਬੀ ਵਾਰਤਕ ਦਾ ਆਰੰਭ 19ਵੀਂ ਸਦੀ ਦੇ ਮਗਰਲੇ ਅੱਧ ਤੋਂ ਹੋਇਆ ਹੈ। ਮਸਲਨ ਸਾਹਿਤ ਵਿਚ ਵਾਰਤਕ ਨੂੰ ਆਮਤੋਰ ਤੇ ਤਰਕ-ਯੁਕਤ ਅਤੇ ਵਿਚਾਰ ਪ੍ਰਧਾਨ ਰੂਪ ਮੰਨਿਆ ਜਾਂਦਾ ਹੈ। ਕਿਉਕਿ ਇਸ ਵਿਚ ਮਨੋਭਾਵ ਤੇ ਕਲਪਨਾ ਨਾਲੋਂ ਬੁੱਧੀ ਤੇ ਨਿਆਇ ਉੱਪਰ ਵਧੇਰੇ ਬਲ ਦਿੱਤਾ ਜਾਂਦਾ ਹੈ।
ਸੂਰ ਨੂੰ ਸਵਾਈਨ ਜਾਂ ਹੌਗ ਵੀ ਆਖਿਆ ਜਾਂਦਾ ਹੈ। ਇਹ ਇੱਕ ਜਾਨਵਰ ਹੈ ਜੋ ਜੰਗਲੀ ਭਾਲੂ ਦੀ ਪ੍ਰਜਾਤੀ ਨਾਲ ਮਿਲਦਾ ਜੁਲਦਾ ਹੈ। ਇਸਦੇ ਸਰੀਰ ਦਾ ਆਕਾਰ 35 ਤੋਂ 71 ਇੰਚ ਅਤੇ ਭਾਰ 50 ਤੋਂ 350 ਕਿਲੋਗ੍ਰਾਮ ਹੁੰਦਾ ਹੈ। ਸੂਰ ੲਿੱਕੋ-ੲਿੱਕ ਪਸ਼ੂ ਹੈ ਜੋ ਧੁੱਪ ਨਾਲ ਝੁਲਸ ਸਕਦਾ ਹੈ। ਪਾਲਤੂ ਪਸ਼ੂਆਂ ਵਿੱਚੋਂ ਸਿਰਫ ਸੂਰ ਹੀ ਸ਼ਾਕਾਹਾਰੀ ਅਤੇ ਮਾਸਾਹਾਰੀ ਦੋਵੇਂ ਤਰ੍ਹਾਂ ਦਾ ਭੋਜਨ ਖਾਂਦਾ ਹੈ।