ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ ਲੋਕਧਾਰਾ ਇਕ ਫੇਸਬੁੱਕ ਦਾ ਨਿਵੇਕਲਾ ਗਰੁੱਪ ਹੈ ਜਿਸ ਦੇ ਸੰਨ 2017 ਦੇ ਅਖੀਰ ਤੱਕ 10,000 ਦੇ ਕਰੀਬ ਮੈਂਬਰ ਹਨ। ਇਹ ਗਰੁੱਪ 16 ਮਾਰਚ 2013 ਨੂੰ ਪਿੰਡ ਧੌਲਾ ਦੇ ਵਾਸੀ (ਪੇਸ਼ੇ ਵਜੋਂ ਪੱਤਰਕਾਰ) ਗੁਰਸੇਵਕ ਸਿੰਘ ਧੌਲਾ ਨੇ ਬਣਾਇਆ ਸੀ। ਗਰੁੱਪ ਦੀ ਨਿਵੇਕਲੀ ਗੱਲ ਇਹ ਹੈ ਕਿ ਇਸ ਦੇ ਮੈਂਬਰ ਹਰ ਸਾਲ ਮਾਰਚ ਮਹੀਨੇ ਵਿਚ ਇਕੱਠੇ ਹੋ ਕੇ ਸਲਾਨਾ ਪ੍ਰੋਗਰਾਮ ਕਰਦੇ ਹਨ। ਫੇਸਬੁੱਕ ਦਾ ਇਹ ੲਿੱਕ ਅਜਿਹਾ ਗਰੁੱਪ ਹੈ ਜਿਸ ਵਿੱਚ ਦੁਨੀਆਂ ਭਰ ਦੇ ਪੰਜਾਬੀ ਲੋਕ ਸ਼ਾਮਲ ਹਨ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਪੰਜਾਬੀ ਸਾਹਿਤ ਵਿੱਚ ਆਧੁਨਿਕ ਆਲੋਚਨਾ ਦਾ ਆਰੰਭ ਮੱਧਕਾਲ ਸਾਹਿਤ ਨੂੰ ਵਿਚਾਰਦੇ ਹੋਏ ਟਿੱਪਣੀਆਂ, ਵਿਖਿਆਨਾ ਆਦਿ ਦੇ ਰੂਪ ਵਿੱਚ ਸ਼ੁਰੂ ਹੋਇਆ। ਸ਼ੁਰੂਆਤੀ ਪੜਾਅ ਦੌਰਾਨ ਮੌਲਾ ਬਖ਼ਸ਼ ਕੁਸ਼ਤਾ, ਬਾਵਾ ਬੁੱਧ ਸਿੰਘ, ਪ੍ਰੋ. ਪੂਰਨ ਸਿੰਘ, ਪ੍ਰਿੰਸੀਪਲ ਤੇਜਾ ਸਿੰਘ ਅਤੇ ਮੋਹਨ ਸਿੰਘ ਦੀਵਾਨਾ ਆਦਿ ਆਲੋਚਕਾਂ ਨੇ ਲੋਕ ਸਾਹਿਤ, ਮੱਧਕਾਲੀਨ ਕਾਫ਼ੀਆ, ਕਬਿਤ, ਸ਼ਲੋਕ ਆਦਿ ਸਾਹਿਤ ਰੂਪ ਦਾ ਆਪਣੀ ਸਮਝ ਅਤੇ ਧਾਰਮਿਕ ਬਿਰਤੀ ਅਨੁਸਾਰ ਅਲੋਚਨਾਤਮਕ ਵਿਖਿਆਨ ਕੀਤਾ। ਇਨ੍ਹਾਂ ਆਲੋਚਕਾਂ ਦੀ ਆਲੋਚਨਾ ਪ੍ਰਣਾਲੀ ਪ੍ਰਸ਼ੰਸ਼ਾਵਾਦੀ, ਪ੍ਰਭਾਵਵਾਦੀ ਸੀ ਜੋ ਪੂਰਵ ਸੇਖੋਂ ਸਾਹਿਤ ਨੂੰ ਸਾਂਭਦੇ ਹੋਏ ਇਸਦੀ ਵਡਿਆਈ ਕਰਦੇ ਹਨ। ਪਰ ਇਹਨਾਂ ਸਾਹਿਤਕ ਆਲੋਚਕਾਂ ਦੀ ਆਲੋਚਨਾ ਸਿਧਾਂਤਕ ਪਹਿਲੂਆਂ ਉੱਪਰ ਖਰੀ ਨਹੀਂ ਉੱਤਰਦੀ। ਆਧੁਨਿਕ ਪੰਜਾਬੀ ਸਾਹਿਤ ਵਿੱਚ ਸਿਧਾਂਤਕ ਆਲੋਚਨਾ ਦਾ ਮੋਢੀ ਸੰਤ ਸਿੰਘ ਸੇਖੋਂ ਨੂੰ ਪ੍ਰਵਾਨਿਆ ਗਿਆ ਹੈ। ਸੰਤ ਸਿੰਘ ਸੇਖੋਂ ਪੰਜਾਬੀ ਸਾਹਿਤ ਉੱਪਰ ਮਾਰਕਸਵਾਦੀ ਸਿਧਾਂਤ ਨੂੰ ਅਪਣਾ ਕੇ ਸਹਿਤਕ ਰਚਨਾਵਾਂ ਨੂੰ ਜਾਂਚਣ ਦੀ ਇੱਕ ਨਵੀਂ ਤਰਕਸ਼ੀਲ ਸਿਧਾਂਤਕ ਦ੍ਰਿਸ਼ਟੀ ਦਿੰਦਾ ਹੈ। ਸੇਖੋਂ ਦੇ ਸਮਕਾਲੀ ਪੰਜਾਬੀ ਆਲੋਚਕ ਪ੍ਰੋ. ਕਿਸ਼ਨ ਸਿੰਘ, ਡਾ.ਅਤਰ ਸਿੰਘ, ਨਜ਼ਮ ਹੁਸੈਨ ਸਯੱਦ ਹਨ। ਸਮਕਾਲੀ ਆਲੋਚਕ ਪ੍ਰੋ.
ਭਾਸ਼ਾ ਅਤੇ ਸਭਿਆਚਾਰ ਭਾਸ਼ਾ ਤੇ ਸਭਿਅਾਚਾਰ ਦੋਵੇਂ ਮਨੁੱਖ ਦੁਆਰਾ ਸਿਰਜੇ ਅਜਿਹੇ ਸਿਸਟਮ ਹਨ ਜੋ ੲਿਕ ਦੂਜੇ ਤੋਂ ਬਿਨਾ ਅਸੰਭਵ ਹਨ। ੲਿਹ ਦੋਨੋ ੲਿਕ ਦੂਜੇ ਨੂੰ ਪ੍ਰਭਾਵਿਤ ਕਰਦੇ ਹਨ ਅਤੇ ਪ੍ਰਭਾਵਿਤ ਹੁੰਦੇ ਹਨ।ੲਿਹਨਾ ਦੋਵਾਂ ਦੀ ਸਿਰਜਣ ਪਰਕਿਰਿਅਾ ਵਿਚ ਮਨੁੱਖੀ ਅਵਚੇਤਨ ਦਾ ਰੋਲ ਹੁੰਦਾ ਹੈ। ਭਾਸ਼ਾ ਤੋਂ ਬਿਨਾ ਕਿਸੇ ਵੀ ਸਭਿਅਾਚਾਰ ਦੀ ਹੋਂਦ ਨਹੀਂ ਹੋ ਸਕਦੀ। ਭਾਸ਼ਾ ਸਭਿਅਾਚਾਰ ਦੀ ਸਥਾਪਤੀ ਦਾ ਅਧਾਰ ਹੁੰਦੀ ਹੈ ਕਿੰੳਕਿ ਭਾਸ਼ਾ ਜਿੱਥੇ ਸੰਚਾਰ ਦਾ ਮਾਧਿਅਮ ਹੁੰਦੀ ਹੈ ਉੱਥੇ ਹੀ ਕਿਸੇ ਸਭਿਅਾਚਾਰ ਦੇ ਵਜੂਦ ਦਾ ਹਿੱਸਾ ਹੁੰਦੀ ਹੈ। ਅਸਲ ਵਿਚ ਭਾਸ਼ਾ ਹੀ ਸਭਿਅਾਚਾਰ ਹੁੰਦੀ ਹੈ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਪੰਜਾਬੀ ਸਭਿਆਚਾਰ ਦੇ ਨਿਖੜਵੇਂ ਲੱਛਣ
ਦੁਨੀਆਂ ਦੇ ਸਾਰੇ ਸਭਿਆਚਾਰਾਂ ਦੀ ਸਿਰਜਣ ਪ੍ਰਕਿਰਿਆ ਇਕ ਹੈ ਪਰ ਸਾਰੇ ਸਭਿਆਚਾਰਾਂ ਵਿਚ ਵਿਭਿੰਨਤਾ ਪਾਈ ਜਾਂਦੀ ਹੈ। ਇਸਦਾ ਕਾਰਨ ਇਹ ਹੈ ਕਿ ਦੁਨੀਆਂ ਦੇ ਹਰ ਖਿੱਤੇ ਦੇ ਲੋਕ ਇਕੋ ਵਸਤੂ ਨੂੰ ਸਮਾਨ ਢੰਗ ਨਾਲ ਅਨੁਭਵ ਨਹੀਂ ਕਰਦੇ ਜਿਵੇਂ ਚੰਨ ਸਾਰੀ ਦੁਨੀਆਂ ਵਿਚ ਦਿਖਾਈ ਦਿੰਦਾ ਹੈ ਪਰ ਹਰ ਸਭਿਆਚਾਰ ਚੰਨ ਬਾਰੇ ਆਪਣੀਆਂ ਆਪਣੀਆਂ ਧਾਰਨਾਵਾਂ ਸਿਰਜਦਾ ਹੈ।ਇਹ ਵੱਖ-ਵੱਖ ਧਾਰਨਾਵਾਂ ਹੀ ਨਿਖੜਵੇਂ ਲੱਛਣਾਂ ਦੀ ਸਿਰਜਣਾ ਕਰਦੀਆਂ ਹਨ। ਪੰਜਾਬੀ ਸਭਿਆਚਾਰ ਦੀ ਨਿੱਖੜਵੀਂ ਤੇ ਵਿਲੱਖਣ ਹੋਂਦ ਸਾਕਾਰ ਕਰਨ ਵਿੱਚ ਇਸ ਦੀਆਂ ਭੂਗੋਲਿਕ ਹੱਦਾਂ, ਹਾਲਤਾਂ ਅਤੇ ਇਸਦੇ ਇਤਿਹਾਸਕ ਪਿਛੋਕੜ ਦਾ ਵਡੇਰਾ ਯੋਗਦਾਨ ਹੈ ਪਰ ਵਰਤਮਾਨ ਸਮੇਂ ਦੌਰਾਨ ਪੰਜਾਬੀ ਸਭਿਆਚਾਰ ਦੇ ਨਿਖੜਵੇਂ ਮੁਹਾਂਦਰੇ, ਸਹੀ ਇਤਿਹਾਸਕ ਪਿਛੋਕੜ, ਆਰੰਭਿਕ ਦੌਰ ਅਤੇ ਬਣਤਰ ਸੰਬੰਧੀ ਨਾਂ ਸਿਰਫ ਵਿਭਿੰਨ ਦ੍ਰਿਸ਼ਟੀਕੋਣ ਹੀ ਸਾਹਮਣੇ ਆ ਰਹੇ ਹਨ ਸਗੋਂ ਅਸੰਤੁਲਿਤ ਸੰਕੀਰਣ ਅਤੇ ਇਕਪਾਸੜ ਪਹੁੰਚ ਰਾਹੀਂ ਿੲਸਦੇ ਸਹੀ ਅਤੇ ਸੁਤੰਤਰ ਰੂਪ ਨੂੰ ਵਿਗਾੜਨ ਦੇ ਨਿਰੰਤਰ ਯਤਨ ਹੋ ਰਹੇ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਨੂੰ ਪਾਉਂਟਾ ਸਾਹਿਬ ਵਿਖੇ ਮਾਤਾ ਸੁੰਦਰੀ ਜੀ ਦੀ ਕੁੱਖੋਂ ਹੋਇਆ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਟਕਸਾਲੀ ਭਾਸ਼ਾ ਕਿਸੇ ਵੀ ਖੇਤਰ ਦੀ ਉਹ ਭਾਸ਼ਾ ਹੁੰਦੀ ਹੈ ਜੋ ਉਸ ਖਿਤੇ ਵਿੱਚ ਲਿਖਤੀ ਅਤੇ ਮੌਖਿਕ ਰੂਪ ਵਿੱਚ ਸਿੱਕੇਬੰਦ ਰੂਪ ਵਿੱਚ ਪ੍ਰਵਾਨਤ ਹੁੰਦੀ ਹੈ। ਇਹ ਉਸ ਖਿੱਤੇ ਦੀਆਂ ਵੱਖ-ਵੱਖ ਪ੍ਰਚਲਤ ਭਾਸ਼ਾਈ ਰੂਪਾਂ ਦਾ ਸਾਂਝਾ ਅਤੇ ਸਰਬ ਪ੍ਰਵਾਨਤ ਰੂਪ ਹੁੰਦਾ ਹੈ। ਇਸ ਵਿੱਚ "ਟਕਸਾਲੀ", ਸ਼ਬਦ ਸਿੱਕਿਆਂ ਦੀ ਟਕਸਾਲ ਤੋਂ ਲਿਆ ਗਿਆ ਜਾਪਦਾ ਹੈ ਜੋ ਕਿਸੇ ਦੇਸ ਜਾਂ ਖਿੱਤੇ ਵਿੱਚ ਪ੍ਰਵਾਨਤ ਹੁੰਦੇ ਹਨ, ਉਵੇਂ ਹੀ ਟਕਸਾਲੀ ਭਾਸ਼ਾ ਵੀ ਕਿਸੇ ਖਿਤੇ ਦੀ ਸਰਬ ਪ੍ਰਵਾਨਤ ਭਾਸ਼ਾ ਹੁੰਦੀ ਹੈ। ਟਕਸਾਲੀ ਭਾਸ਼ਾ ਆਮ ਤੌਰ ਤੇ ਉਸ ਖਿਤੇ ਦੇ ਸਮਾਜਕ-ਆਰਥਕ ਤੌਰ ਤੇ ਵਿਕਸਤ ਹਿੱਸੇ ਦੀ ਹੀ ਬਣਦੀ ਹੈ ਅਤੇ ਇਹ ਰੁਤਬਾ ਸਮੇ ਨਾ ਬਦਲਦਾ ਰਹਿੰਦਾ ਹੈ। ਦੂਜੇ ਸ਼ਬਦਾਂ ਵਿੱਚ ਟਕਸਾਲੀ ਭਾਸ਼ਾ ਕਿਸੇ ਖਿਤੇ ਦੇ ਲੋਕਾਂ ਵਲੋਂ ਬੋਲੀਆਂ ਜਾਂਦੀਆਂ ਵਿਲਖਣ ਭਾਸ਼ਾਈ ਕਿਸਮਾਂ ਵਿਚੋਂ ਕੇਂਦਰੀ ਰੂਪ ਵਾਲੀ ਭਾਸਾ ਹੁੰਦੀ ਹੈ। ਇਹ ਭਾਸ਼ਾ ਵਿਆਕਰਨ ਦੇ ਨਿਯਮਾਂ ਅਤੇ ਡਿਕਸ਼ਨਰੀ ਰੂਪ ਵਾਲੀ ਬਣ ਜਾਂਦੀ ਹੈ ਜਿਸ ਨਾਲ ਇਹ ਹੋਰ ਵੀ ਮਿਆਰੀ ਰੂਪ ਵਾਲੀ ਹੋ ਜਾਂਦੀ ਹੈ ਅਤੇ ਹਵਾਲਾ ਸ੍ਰੋਤਾਂ ਵਜੋਂ ਵਰਤੀ ਜਾਣ ਲੱਗ ਪੈਂਦੀ ਹੈ। ਟਕਸਾਲੀ ਭਾਸ਼ਾ ਉਹ ਭਾਸ਼ਾ ਹੈ ਜਿਸ ਨੂੰ ਸਮਾਜਿਕ ਤੌਰ ਤੌ ਮਾਨਤਾ ਪਾ੍ਪਤ ਹੋਵੇ। ਜੋ ਮਾਂਝੀ ਸਵਾਰੀ ਹੋਵੇ ਤੇ ਵਿਆਕਰਨਿਕ ਨਿਯਮਾਂ ਦੇ ਅਨੁਸਾਰ ਹੋਵੇ, ਉਸ ਭਾਸ਼ਾ ਦੇ ਸ਼ੁੱਧ ਯਾ ਉਤਮ ਰੂਪ ਨੂੰ ਟਕਸਾਲੀ ਭਾਸ਼ਾ ਕਹਿੰਦੇ ਹਨ।
ਜੈਕੋਬਾਬਾਦ ਜਾਂ ਖਾਨਗੜ੍ਹ (ਸਿੰਧੀ ਅਤੇ ਉਰਦੂ: جيڪب آباد ) ਸਿੰਧ, ਪਾਕਿਸਤਾਨ ਵਿਚ ਇੱਕ ਸ਼ਹਿਰ ਹੈ, ਜੋ ਕਿ ਜੈਕਬਾਬਾਦ ਜ਼ਿਲ੍ਹੇ ਦੀ ਰਾਜਧਾਨੀ ਅਤੇ ਜੈਕਬਾਬਾਦ ਤਾਲੂਕਾ ਦਾ ਪ੍ਰਸ਼ਾਸਕੀ ਕੇਂਦਰ ਹੈ। ੲਿਸ ਸ਼ਹਿਰ ਨੂੰ 8 ਯੂਨੀਅਨ ਕੌਂਸਲਾਂ ਵਿੱਚ ਵੰਡਿਆ ਗਿਆ ਹੈ। ਸਿੰਧ ਅਤੇ ਬਲੋਚਿਸਤਾਨ ਦੀ ਹੱਦ ਦੇ ਨਜ਼ਦੀਕ ਜੈਕੋਬਾਬਾਦ ਇੱਕ ਮੌਜੂਦਾ ਪਿੰਡ ਖਾਨਗੜ੍ਹ ਦੇ ਸਥਾਨ ਤੇ ਇੱਕ ਸ਼ਹਿਰ ਬਣ ਗਿਆ। ਜੈਕਬਬਾਬਾਦ ਦਾ ਉਰਦੂ ਤੋਂ ਅੰਗਰੇਜ਼ੀ ਦਾ ਅਨੁਵਾਦ ਜਾਕ (ਜੌਨ ਜਾਕਫ) ਦੇ ਸ਼ਹਿਰ ਵਜੋਂ ਜਾਣਿਆ ਜਾਂਦਾ ਹੈ। ਜੌਨ ਜਾਕਫ ਪੂਰਬੀ ਇੰਡੀਆ ਕੰਪਨੀ ਅਫਸਰ ਅਤੇ ਇੰਜੀਨੀਅਰ ਸੀ।
ਪਦਮਾਵਤੀ ਇੱਕ ਆਗਾਮੀ ਭਾਰਤੀ ਇਤਿਹਾਸਿਕ ਫ਼ਿਲਮ ਹੈ ਜਿਸਦਾ ਨਿਰਦੇਸ਼ਨ ਸੰਜੇ ਲੀਲਾ ਬੰਸਾਲੀ ਨੇ ਕੀਤਾ ਹੈ ਅਤੇ ਨਿਰਮਾਣ ਭੰਸਾਲੀ ਪ੍ਰੋਡਕਸ਼ੰਨਸ ਅਤੇ ਵਾਇਕਾਮ 18 ਮੋਸ਼ਨ ਪਿਕਚਰਸ ਨੇ ਕੀਤਾ ਹੈ। ਫ਼ਿਲਮ ਵਿੱਚ ਮੁੱਖ ਭੂਮਿਕਾ ਵਿੱਚ ਦੀਪਿਕਾ ਪਾਦੁਕੋਣ, ਸ਼ਾਹਿਦ ਕਪੂਰ ਅਤੇ ਰਣਵੀਰ ਸਿੰਘ ਹਨ। ਇਹ ਫ਼ਿਲਮ 1 ਦਸੰਬਰ 2017 ਨੂੰ ਪ੍ਰਦਰਸ਼ਿਤ ਹੋਣ ਵਾਲੀ ਸੀ। ਪ੍ਰੰਤੂ ਇਸ ਸਮੇਂ ਪ੍ਰਦਰਸ਼ਿਤ ਹੋਣ ਦੀ ਮਿਤੀ ਟਾਲ ਦਿੱਤੀ ਗਈ ਹੈ ਅਤੇ ਕਦੋਂ ਪ੍ਰਦਰਸ਼ਿਤ ਹੋਵੇਗੀ ਇਸਦੀ ਘੋਸ਼ਣਾ ਨਹੀਂ ਕੀਤੀ ਗਈ ਹੈ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਮੁਨਾਫ਼ਾ ਨਾ ਕਮਾਉਣ ਵਾਲ਼ੀ ਇੱਕ ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆਂ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਭਾਰਤ ਦੇ ਪੁਰਾਣੇ ਵਰਗੀਕਰਣ ਅਨੁਸਾਰ ਬਾਣੀ ਸਰੂਪ ਸਾਹਿਤ ਦੇ ਦੋ ਵੱਡੇ ਵਰਗ ਸਨ । ਇਕ ਸੀ 'ਕਾਵਿ' ਅਤੇ ਦੂਜਾ ਸ਼ਾਸ਼ਤਰ' । ਇਥੇ ਕਾਵਿ ਤੋਂ ਮੁਰਾਦ (ਭਾਵ) ਸਮੁੱਚਾ ਸਾਹਿਤ ਹੈ ਜਿਸ ਵਿੱਚ ਨਾਟਕ, ਕਵਿਤਾ ਸਭ ਕੁੱਝ ਸ਼ਾਮਿਲ ਸੀ । ਸ਼ਾਸਤਰ ਦਾ ਕੌਸ਼ਿਕ ਅਰਥ ਤਾਂ ਆਦੇਸ਼, ਆਗਿਆ, ਅਸੂਲ, ਨਿਯਮਾਵਲੀ ਆਦਿ ਹਨ ਪਰ ਇਹਦਾ ਇੱਕ ਹੋਰ ਅਰਥ ਵੀ ਹੈ, 'ਕਿਸੇ ਖਾਸ ਵਿਸ਼ੇ ਦਾ ਉਹ ਸਾਰਾ ਗਿਆਨ, ਜਿਸ ਨੂੰ ਕਿਸੇ ਖਾਸ ਤਰਤੀਬ ਨਾਲ ਰੱਖਿਆ ਗਿਆ ਹੋਵੇ ।' ਸਰਬ ਪ੍ਰਥਮ ਵੈਦਿਕ ਯੁੱਗ ਵਿੱਚ ਕਵਿਤਾ ਤਾਂ ਰੱਚੀ ਜਾਂਦੀ ਰਹੀ ਪਰ ਉਹ ਲੌਕਿਕ ਕਵਿਤਾ ਨਾ ਬਣ ਸਕੀ । ਲੌਕਿਕ ਕਵਿਤਾ ਦੀ ਵੰਨਗੀ ਤਾਂ ਸਭ ਤੋਂ ਪਹਿਲਾਂ ਸਾਨੂੰ ਮਹਾਂਭਾਰਤ ਤੇ ਰਾਮਾਇਣ ਵਿੱਚ ਹੀ ਮਿਲਦੀ ਹੈ । ਇਹ ਸਾਡੇ ਪਹਿਲੇ ਮਹਾਂ ਕਾਵਿ ਹਨ ਜਿਵੇਂ ਕਿ ਗ੍ਰੀਸ-ਵਾਸੀ ਹੋਮਰ ਦੇ ਮਹਾ ਕਾਵਿ 'ਇਲੀਅਡ' ਤੇ 'ਓਡੀਸੀ' ਸਨ। ਮਹਾਭਾਰਤ-ਰਾਮਾਇਣ ਚੋਥੀ ਸਦੀ ਪੂਰਬ-ਈਸਵੀ ਵਿੱਚ ਰਚੇ ਗਏ ਮੰਨੇ ਜਾਂਦੇ ਹਨ । 'ਨਾਟਯਸ਼ਾਸ਼ਤਰ' ਪਹਿਲੀ ਅਲੋਚਨਾ ਪੁਸਤਕ ਹੈ, ਜਿਸਦਾ ਮੁੱਖ ਵਿਸ਼ਾ ਨਾਟਕੀ ਅਲੋਚਨਾ ਹੈ ਅਤੇ ਕਾਵਿ ਦੀ ਅਲੋਚਨਾ ਦੇ ਅੰਗਾਂ ਬਾਰੇ ਭਾਵੇਂ ਕਾਫੀ ਨਿਰੂਪਣ ਕੀਤਾ ਗਿਆ ਹੈ ਪਰ ਉਹ ਮੁਕਾਬਲਤਨ ਥੋੜਾ ਹੈ । ਇਥੇ ਇੱਕ ਤੱਥ ਵਰਣਨਯੋਗ ਹੈ ਕਿ ਭਾਰਤੀ ਅਲੋਚਨਾ ਦੇ ਮੁੱਢਲੇ ਪੜਾਵਾਂ ਵਿੱਚ ਕਾਵਿ ਵਿੱਚ ਨਾਟਕੀ ਕਲਾ ਨੂੰ ਵੀ ਸ਼ਾਮਿਲ ਸਮਝਿਆ ਜਾਂਦਾ ਸੀ ਅਤੇ ਨਾਟਕ, ਕਵਿਤਾ ਤੇ ਵਾਰਤਕ ਲਈ ਇੱਕੋ ਸਾਂਝਾ ਸ਼ਬਦ ਕਾਵਿ (ਕਾਵ) ਹੀ ਸੀ । ਨਾਟਕ ਕਲਾ ਨੂੰ ਵੀ ਕਾਵਿ ਦੇ ਸਿਰਲੇਖ ਹੇਠ ਰੱਖਿਆ ਜਾਂਦਾ ਸੀ । ੲਿਸੇ ਲਈ ਅਗੇ ਜਾ ਕੇ ਕਾਵਿ ਦੇ ਪ੍ਰਕਾਰ ਦੱਸਣ ਸਮੇ ਨਾਟਕੀ ਕਲਾ ਨੂੰ ਦ੍ਰਿਸ਼-ਕਾਵਿ (ਅਰਥਾਤ ਵੇਖਣਯੋਗ ਕਾਵਿ ਰਚਨਾ) ਆਖਿਆ ਗਿਆ ਬਾਕੀ ਕਵਿਤਾ ਨੂੰ ਸ਼੍ਰਵ-ਕਾਵਿ (ਅਰਥਾਤ ਸੁਨਣ ਯੋਗ ਕਾਵਿ ਰਚਨਾ) ਦਾ ਨਾਂ ਦਿੱਤਾ ਗਿਆ । ਭਾਰਤੀ ਅਲੋਚਕਾਂ ਦੀ ਦ੍ਰਿਸ਼ਟੀ ਵਿੱਚ 'ਕਾਵਯ' ਸ਼ਬਦ ਤੋਂ ਮੁਰਾਦ ਕੇਵਲ ਛੰਦ-ਬੰਧ ਰਚਨਾ ਹੀ ਨਹੀਂ ਹੈ ਸਗੋਂ ਇਸ ਦੇ ਖੇਤਰ ਵਿੱਚ ਗੱਦ ਤੇ ਪਦ ਦੇ ਸਾਰੇ ਭੇਦ ਉਤਭੇਦ ਸਮਾਏ ਹੋਏ ਹਨ ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਜੈਵਿਕ ਖੇਤੀ ਜਾਂ ਕੁਦਰਤੀ ਖੇਤੀ (ਅੰਗਰੇਜ਼ੀ: Organic farming) ਖੇਤੀ ਦੀ ਉਸ ਢੰਗ ਨੂੰ ਆਖਦੇ ਹਨ ਜਿਸ ਵਿੱਚ ਜੈਵਿਕ ਜਾਂ ਕੁਦਰਤੀ ਖਾਦਾਂ, ਹਰੀਆਂ ਖਾਦਾਂ ਅਤੇ ਕੁਦਰਤੀ ਢੰਗ ਨਾਲ਼ ਤਿਆਰ ਕੀਤੇ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਕੀਤੀ ਜਾਂਦੀ ਹੈ।[1] ਜੈਵਿਕ ਜਾਂ ਕੁਦਰਤੀ ਖਾਦਾਂ ਵਿੱਚ ਕੰਪੋਸਟ ਖਾਦ, ਮੁਰਗ਼ੀਆਂ ਦੀ ਖਾਦ ਅਤੇ ਰੂੜੀ ਦੀ ਖਾਦ ਸ਼ਾਮਲ ਹਨ ਅਤੇ ਹਰੀ ਖਾਦ ਕਿਸੇ ਫ਼ਸਲ ਦੇ ਹਰੇ ਮਾਦੇ ਨੂੰ ਜ਼ਮੀਨ ਵਿੱਚ ਵਾਹ ਜਾਂ ਦੱਬ ਦੇਣ ਨਾਲ਼ ਤਿਆਰ ਹੁੰਦੀ ਹੈ।[2] ਆਮ ਤੌਰ ’ਤੇ ਜੰਤਰ ਜਾਂ ਢੈਂਚਾ, ਗਵਾਰਾ, ਮੂੰਗੀ ਅਤੇ ਰਵਾਂਹ ਆਦਿ ਫਲੀਦਾਰ ਫ਼ਸਲਾਂ ਦੀ ਵਰਤੋਂ ਹਰੀ ਖਾਦ ਵਜੋਂ ਕੀਤੀ ਜਾਂਦੀ ਹੈ।[2][3] ਇਸ ਰਸਾਇਣਕ ਖਾਦਾਂ, ਕੀਟਨਾਸ਼ਕਾਂ ਆਦਿ ਦੀ ਵਰਤੋਂ ਨਹੀਂ ਕੀਤੀ ਜਾਂਦੀ ਜਾਂ ਨਾ ਦੇ ਬਰਾਬਰ ਕੀਤੀ ਜਾਂਦੀ ਹੈ। ਇਸ ਦੇ ਤਹਿਤ ਸਬਜ਼ੀਆਂ, ਫਲਾਂ, ਅਨਾਜ ਇਤਿਆਦਿ ਦੀ ਕਾਸ਼ਤ ਕੀਤੀ ਜਾਂਦੀ ਹੈ। ਕੁਦਰਤੀ ਖੇਤੀ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਸਾਲ 2006 ਵਿੱਚ ਆਰਗੈਨਿਕ ਫ਼ਾਰਮਿੰਗ ਕੌਂਸਲ ਆੱਫ਼ ਪੰਜਾਬ ਕਾਇਮ ਕੀਤੀ ਗਈ[4][5] ਜੋ ਕਿਸਾਨਾਂ ਨੂੰ ਜੈਵਿਕ ਖੇਤੀ ਕਰਨ ਲਈ ਟ੍ਰੇਨਿੰਗ ਵੀ ਦਿੰਦੀ ਹੈ ਅਤੇ ਉਹਨਾਂ ਦੇ ਖੇਤਾਂ ਨੂੰ ਜੈਵਿਕ ਖੇਤਾਂ ਵਜੋਂ ਰਜਿਸਟਰ ਵੀ ਕਰਦੀ ਹੈ।
ਵਿਕੀਮੀਡੀਆ ਕਾਮਨਜ਼ (ਕਾਮਨਜ਼ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮੁਫ਼ਤ ਵਰਤੋਂ ਲਈ ਚਿਤਰਾਂ, ਧੁਨੀਆਂ ਅਤੇ ਹੋਰ ਮੀਡੀਆ ਫਾਈਲਾਂ ਦਾ ਇੱਕ ਆਨਲਾਈਨ ਭੰਡਾਰ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦਾ ਇੱਕ ਪ੍ਰੋਜੈਕਟ ਹੈ। ਵਿਕੀਮੀਡੀਆ ਕਾਮਨਜ਼ ਤੇ ਅਪਲੋਡ ਕੀਤੀਆਂ ਗਈਆਂ ਫਾਇਲਾਂ ਸਾਰੇ ਵਿਕੀਮੀਡੀਆ ਪ੍ਰੋਜੈਕਟਾਂ ਜਿਵੇਂ ਵਿਕੀਪੀਡੀਆ, ਵਿਕੀਸੋਰਸ, ਵਿਕੀਨਿਊਜ, ਵਿਕੀਵਰਸਿਟੀ, ਆਦਿ ਦੇ ਵੱਖ ਵੱਖ ਰੂਪਾਂ ਵਿੱਚ ਇਸਤੇਮਾਲ ਕੀਤੀਆਂ ਜਾ ਸਕਦੀਆਂ ਹਨ। ਇਹ ਫਾਈਲਾਂ ਆਫਲਾਈਨ ਪ੍ਰਯੋਗ ਲਈ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਵਰਤਮਾਨ ਸਮੇਂ ਵਿੱਚ ਕਾਮਨਜ਼ ਤੇ 12 ਮਿਲੀਅਨ ਤੋਂ ਵੀ ਜਿਆਦਾ ਮੀਡਿਆ ਫਾਈਲਾਂ ਉਪਲਬਧ ਹਨ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਬੰਗਲਾਦੇਸ਼ ਸਰਕਾਰ (ਬੰਗਾਲੀ: বাংলাদেশ সরকার ਬਾਂਗਲਾਦੇਸ਼ ਸੋਰਕਾਰ) ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੁਆਰਾ ਸੰਚਾਲਿਤ ਕੀਤੀ ਜਾਂਦੀ ਹੈ, ਜੋ ਕਿ ਬਾਕੀ ਮੰਤਰੀਆਂ ਦੀ ਵੀ ਚੋਣ ਕਰਦਾ ਹੈ। ਪ੍ਰਧਾਨ ਮੰਤਰੀ ਅਤੇ ਬਾਕੀ ਹੋਰ ਵੱਡੇ ਮੰਤਰੀ ਇੱਕ ਸਰਵਉੱਚ ਫੈਸਲੇ ਲੈਣ ਵਾਲੀ ਕਮੇਟੀ ਨਾਲ ਸੰਬੰਧਤ ਹੁੰਦੇ ਹਨ, ਇਸਨੂੰ "ਬੰਗਲਾਦੇਸ਼ ਦੀ ਕੈਬਨਿਟ" ਕਿਹਾ ਜਾਂਦਾ ਹੈ। ਸਰਕਾਰ ਦੀਆਂ ਤਿੰਨ ਸ਼ਾਖ਼ਾਵਾਂ ਹਨ; ਕਾਰਜਕਾਰੀ ਸ਼ਾਖ਼ਾ, ਵਿਧਾਨਿਕ ਸ਼ਾਖ਼ਾ ਅਤੇ ਨਿਆਂਇਕ ਸ਼ਾਖ਼ਾ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਬੰਗਲਾਦੇਸ਼ ਕ੍ਰਿਕਟ ਬੋਰਡ (ਬੀਸੀਬੀ; ਬੰਗਾਲੀ: বাংলাদেশ ক্রিকেট বোর্ড) ਬੰਗਲਾਦੇਸ਼ ਵਿੱਚ ਕ੍ਰਿਕਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਣਾਇਆ ਗਿਆ ਕ੍ਰਿਕਟ ਬੋਰਡ ਹੈ। ਇਸਨੂੰ ਅੰਤਰਰਾਸ਼ਟਰੀ ਕ੍ਰਿਕਟ ਸਭਾ ਦੁਆਰਾ ਪੂਰਨ ਮੈਂਬਰਤਾ 26 ਜੂਨ 2000 ਨੂੰ ਮਿਲੀ ਸੀ। ਇਸ ਬੋਰਡ ਦਾ ਮੁੱਖ ਦਫ਼ਤਰ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਹੈ ਅਤੇ ਇਹ ਬੋਰਡ ਇਸ ਦੇਸ਼ ਵਿੱਚ ਕ੍ਰਿਕਟ ਦੇ ਵਿਕਾਸ ਕਾਰਜਾਂ ਲਈ ਜਿੰਮੇਵਾਰ ਹੈ, ਜਿਵੇਂ ਕਿ ਮੈਦਾਨਾਂ ਦੀ ਦੇਖ-ਰੇਖ ਕਰਨਾ ਅਤੇ ਬੰਗਲਾਦੇਸ਼ ਰਾਸ਼ਟਰੀ ਕ੍ਰਿਕਟ ਟੀਮ ਦੀ ਚੋਣ ਕਰਨਾ ਆਦਿ। ਇਸਨੂੰ ਬੰਗਲਾਦੇਸ਼ ਸਰਕਾਰ ਦੁਆਰਾ ਚਲਾਇਆ ਜਾਂਦਾ ਹੈ।
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ੲਿੰਟਰਨੈੱਟ(ਅੰਤਰਜਾਲ) ੳੁੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾੳੁਣ ਲੲੀ ਬਹੁਤ ਪ੍ਰਚਲਿੱਤ ਹਨ।
ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ ਲਾਗ/ਪ੍ਰਾਪਤ-ਕੀਤਾ ਪ੍ਰਤੀਰੋਧਤਾ-ਘਾਟ ਰੋਗ-ਲੱਛਣ(ਅੰਗਰੇਜ਼ੀ: Human Immunodeficiency Virus Infection/Acquired Immunodeficiency Syndromeਜਾਂ ਐੱਚ.ਆਈ.ਵੀ./ਏਡਜ਼)ਮਨੁੱਖੀ ਰੋਗ-ਪ੍ਰਤੀਰੋਧੀ ਪ੍ਰਣਾਲੀ ਦਾ ਰੋਗ ਹੈ ਜੋ ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ (HIV) ਰਾਹੀਂ ਫੈਲਦਾ ਹੈ। ਮੁਢਲੀ ਲਾਗ ਸਮੇਂ ਇਨਸਾਨ ਨੂੰ ਨਜ਼ਲਾ ਵਰਗੀ ਬਿਮਾਰੀ ਮਹਿਸੂਸ ਹੋ ਸਕਦੀ ਹੈ। ਵਿਸ਼ੇਸ਼ ਤੌਰ ਉੱਤੇ ਇਸ ਤੋਂ ਬਾਅਦ ਬਿਨਾਂ ਕਿਸੇ ਲੱਛਣਾਂ ਵਾਲਾ ਲੰਮਾ ਸਮਾਂ ਆਉਂਦਾ ਹੈ। ਫੇਰ ਜਿਵੇਂ-ਜਿਵੇਂ ਬਿਮਾਰੀ ਅੱਗੇ ਵਧਦੀ ਹੈ, ਇਹ ਮੱਨੁਖ ਦੀ ਪ੍ਰਤੀਰੋਧੀ ਪ੍ਰਨਾਲੀ ਨਾਲ਼ ਹੋਰ ਛੇੜਛਾੜ ਕਰਨ ਲੱਗ ਪੈਂਦੀ ਹੈ ਜਿਸ ਕਰ ਕੇ ਮਨੁੱਖ ਨੂੰ ਹੋਰ ਕਈ ਲਾਗਾਂ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ ਜਿਵੇਂ ਕਿ ਮੌਕਾਪ੍ਰਸਤ ਛੂਤਾਂ ਅਤੇ ਗਿਲ੍ਹਟੀਆਂ, ਜੋ ਕਿਰਿਆਸ਼ੀਲ ਪ੍ਰਤੀਰੋਧੀ ਪ੍ਰਣਾਲੀ ਵਾਲੇ ਮਨੁੱਖਾਂ ਨੂੰ ਹਾਨੀ ਨਹੀਂ ਕਰਦੀਆਂ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 27,388 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਕਾਵਿ ਉਸ ਰਚਨਾ ਨੂੰ ਕਿਹਾ ਜਾਂਦਾ ਹੈ ਜਿਸਦੀ ਸਿਰਜਨਾ ਕਵੀ ਕਰਦਾ ਹੈ। ਮੇਦਨੀ ਕੋਸ਼ ਅਨੁਸਾਰ ਕਵੀ ਦੁਆਰਾ ਕੀਤਾ ਹੋਇਆ ਕਾਰਜ ਕਾਵਿ ਹੈ। ਆਚਾਰੀਆ ਮੰਮਟ ਨੇ ‘ਕਾਵਯ ਪ੍ਰਕਾਸ਼’ ਵਿੱਚ ਕਵੀ-ਕਰਮ ਨੂੰ ਕਾਵਿ ਕਿਹਾ ਹੈ। ਇਸ ਲਈ ਕਾਵਿ ਸ਼ਬਦ ਦੀ ਵਿਆਖਿਆ ‘ਕਵਿ’ ਦੇ ਸੰਦਰਭ ਵਿੱਚ ਹੀ ਉਚਿੱਤ ਢੰਗ ਨਾਲ ਹੋ ਸਕਦੀ ਹੈ। ਜੇ ‘ਕਵੀ’ ਸ਼ਬਦ ਦੀ ਵਿਉਤਪੱਤੀ ‘ਕਵ੍’ ਧਾਤੂ ਤੋ ਮੰਨੀ ਜਾਏ, ਜਿਸਦਾ ਅਰਥ ਹੈ ਵਰਣਨ ਕਰਨਾ, ਤਾਂ ‘ਕਵੀ’ ਤੋਂ ਭਾਵ ਹੈ ਵਰਣਨ ਕਲਾ ਵਿੱਚ ਨਿਪੁਣ ਜਾਂ ਸਭ ਕੁੱਝ ਜਾਨਣ ਵਾਲਾ ਵਿਅਕਤੀ। ਮੰਮਟ ਨੇ ਇਸ ਵਿਉਂਤਪਤੀ ਦੇ ਆਧਾਰ ਤੇ ‘ਅਲੌਕਿਕ’ ਵਰਣਨ ਵਿੱਚ ਨਿਪੁਣ ਕਵੀ ਕਰਮ ਨੂੰ ‘ਕਾਵਿ’ ਕਿਹਾ ਹੈ। ਇਸ ਤਰ੍ਹਾ ਸਭ ਕੁੱਝ ਜਾਨਣ ਵਾਲੇ, ਵਰਣਨ ਕਲਾ ਵਿੱਚ ਨਿਪੁਣ ਅਤੇ ਰਸ ਤੇ ਭਾਵ ਨੂੰ ਸ਼ਬਦਾਂ ਰਾਹੀਂ ਪ੍ਰਗਟਾਣ ਵਾਲੀ ਕਵੀ ਦੀ ਕ੍ਰਿਤੀ ਹੀ ‘ਕਾਵਿ’ ਹੈ।
ਰਬਿੰਦਰਨਾਥ ਟੈਗੋਰ (ਬੰਗਾਲੀ: 'রবীন্দ্রনাথ ঠাকুর'; 7 ਮਈ 1861 - 7 ਅਗਸਤ 1941) ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸੀ ਜਿਸਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ ਅਤੇ ਗੀਤਾਂਜਲੀ ਲਈ 1913 ਦਾ ਸਾਹਿਤ ਦਾ ਨੋਬਲ ਇਨਾਮ ਹਾਸਲ ਕੀਤਾ। ਯੂਰਪ ਤੋਂ ਬਾਹਰ ਦਾ ਉਹ ਪਹਿਲਾ ਬੰਦਾ ਸੀ ਜਿਸਨੂੰ ਇਹ ਇਨਾਮ ਮਿਲਿਆ। ਟੈਗੋਰ ਬੰਗਾਲੀ ਸਾਹਿਤ ਦਾ ਸਭ ਤੋਂ ਵੱਡਾ ਨਾਂ ਸਮਝਿਆ ਜਾਂਦਾ ਹੈ। ਰਬਿੰਦਰਨਾਥ ਟੈਗੋਰ, ਦੇਬੇਂਦਰਨਾਥ ਟੈਗੋਰ ਤੇ ਸਾਰਦਾ ਦੇਵੀ ਦੇ 14 ਬੱਚਿਆਂ ਵਿਚੋਂ 13ਵਾਂ ਸੀ। ਉਹਦੀ ਨਿੱਕੀ ਉਮਰ ਸੀ ਜਦੋਂ ਉਹਦੀ ਮਾਂ ਮਰ ਗਈ ਤੇ ਉਹਨੂੰ ਨੌਕਰਾਂ ਨੇ ਪਾਲਿਆ। ਉਹ ਇੰਗਲੈਂਡ ਕਨੂੰਨ ਪੜ੍ਹਨ ਗਿਆ। ਟੈਗੋਰ ਨੇ ਮੁੱਢਲੀ ਸਿੱਖਿਆ ਘਰ ਵਿੱਚ ਹੀ ਪ੍ਰਾਪਤ ਕੀਤੀ। 1869 ਵਿੱਚ 8 ਸਾਲ ਦੀ ਉਮਰ ਵਿੱਚ ਉਸ ਨੇ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ।
ਗੇਮ (game) ਜਾਂ ਬਾਜ਼ੀ, ਤੋਂ ਮੁਰਾਦ ਇੱਕ ਐਸੀ ਵਿਉਂਤਬੱਧ ਜਾਂ ਸੰਰਚਨਾਬੱਧ (structured) ਸਰਗਰਮੀ ਹੈ ਜਿਸ ਨੂੰ ਆਮ ਤੌਰ ਤੇ ਲੁਤਫ਼ ਦੇ ਲਈ ਕੀਤਾ ਜਾਂਦਾ ਹੈ, ਜਦਕਿ ਬਹੁਤ ਵਾਰ ਇਸ ਦੀ ਵਰਤੋਂ ਇੱਕ ਅਧਿਆਪਨ ਦੇ ਔਜ਼ਾਰ ਦੇ ਤੌਰ ਤੇ ਵੀ ਕੀਤੀ ਜਾਂਦੀ ਹੈ। ਖੇਡ ਵਧੇਰੇ ਆਮ ਲਫਜ਼ ਹੈ। ਮਿਸਾਲ ਲਈ ਤਾਸ ਦੀ ਖੇਡ ਵਾਕੰਸ਼ ਵਧੇਰੇ ਵਿਆਪਕ ਵਰਤਾਰੇ ਦਾ ਲਖਾਇਕ ਹੈ, ਜਦਕਿ ਤਾਸ ਦੀ ਬਾਜ਼ੀ ਇੱਕ ਖਾਸ ਸਮੇਂ ਤਾਸ ਦੀ ਖੇਡ ਵਿੱਚ ਇੱਕ ਇਕਾਈ ਦੀ ਲਖਾਇਕ ਹੈ। ਸਤਰੰਜ ਬਾਰੇ ਵੀ ਇਹ ਗੱਲ ਢੁਕਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਰੂਸੀ ਭਾਸ਼ਾ (ਸਿਰੀਲਿਕ ਵਿੱਚ: русский язык ਰੂਸਕੀ ਯਾਜ਼ਿਕ) ਰੂਸ, ਬੈਲਾਰੂਸ, ਯੂਕਰੇਨ, ਕਜ਼ਾਖ਼ਸਤਾਨ, ਅਤੇ ਕਿਰਗਿਜ਼ਸਤਾਨ ਦੇਸ਼ਾਂ ਵਿੱਚ ਬੋਲੀ ਜਾਣ ਵਾਲੀ ਇੱਕ ਭਾਸ਼ਾ ਹੈ। ਇਸ ਦੇ ਬੋਲਣ ਵਾਲੇ ਮੱਧ ਏਸ਼ੀਆ ਅਤੇ ਪੂਰਬੀ ਯੂਰਪ ਦੇ ਉਨ੍ਹਾਂ ਮੁਲਕਾਂ, ਜੋ ਕਿ ਸੋਵਿਅਤ ਸੰਘ ਜਾਂ ਵਾਰਸਾ ਸੰਧੀ ਦਾ ਹਿੱਸਾ ਸਨ, ਵਿੱਚ ਵੀ ਰਹਿੰਦੇ ਹਨ। ਸੋਵੀਅਤ ਸੰਘ ਦੇ ਟੁੱਟਣ ਤੋਂ ਬਾਅਦ ਬਹੁਤ ਸਾਰੇ ਸੋਵੀਅਤ ਯਹੂਦੀ ਇਜ਼ਰਾਈਲ ਵਿੱਚ ਆ ਵਸੇ ਸਨ, ਇਸ ਲਈ ਉੱਥੇ ਵੀ ਇਸ ਦੇ ਬੋਲਣ ਵਾਲੇ ਵੱਧ ਹਨ। ਦੁਨੀਆਂ ਵਿੱਚ 22 ਕਰੋੜ ਤੋਂ ਜ਼ਿਆਦਾ ਲੋਕ ਰੂਸੀ ਬੋਲਦੇ ਹਨ।
ਪਰਗਟ ਸਿੰਘ ਸਿੱਧੂ ਪੰਜਾਬੀ ਦੇ ਪ੍ਰਸਿੱਧ ਗਲਪਕਾਰ ਹਨ। ਉਹਨਾਂ ਨੇ ਆਪਣੀ ਬੁੱਧੀਜੀਵੀ ਸੋਚ ਸਦਕਾ ਆਪਣੀਆਂ ਰਚਨਾਵਾਂ ਦੁਆਰਾ ਪੰਜਾਬੀ ਸਾਹਿਤ ਨੂੰ ਬਹੁਤ ਵਧੀਆਂ ਦੇਣ ਦਿੱਤੀ ਹੈ। ਉਹਨਾਂ ਨੇ ਬਹੁਤ ਸਾਰੇ ਕਹਾਣੀ ਸੰਗ੍ਰਹਿ, ਨਾਵਲ ਅਤੇ ਨਾਵਲਿਟ ਲਿਖੇ। ਪਰਗਟ ਸਿੰਘ ਸਿੱਧੂ ਆਪਣੀ ਰਚਨਾ ਬਾਰੇ ਆਪ ਦੱਸਦੇ ਹਨ, “ਮੈਂ ਨਹੀਂ ਜਾਣਦਾ ਕਿ ਤਕੜੀ ਤੇ ਕਾਲਜੀਵੀ ਕਹਾਣੀ ਕਿਵੇਂ ਲਿਖੀ ਜਾਂਦੀ ਹੈ। ਮੈਨੂੰ ਇਹ ਵੀ ਨਹੀਂ ਪਤਾ ਕਿ ਚੰਗੀ ਕਹਾਣੀ ਵਿੱਚ ਕਿਹੜੇ ਕਿਹੜੇ ਗੁਣ ਹੁੰਦੇ ਹਨ। ਮੈਂ ਤਾਂ ਹਮੇਸ਼ਾ ਸਾਧਾਰਨ ਮਨੁੱਖਾਂ ਦੀਆਂ ਸਾਧਾਰਨ ਜਿਹੀਆ ਕਹਾਣੀਆਂ ਲਿਖੀਆਂ ਹਨ।" ਇਸ ਤੋਂ ਪਤਾ ਲਗਦਾ ਹੈ ਕਿ ਉਹ ਸਧਾਰਨ ਮਨੁੱਖ ਦੀ ਕਥਾ ਨੂੰ ਬਿਆਨ ਕਰਨ ਦੀ ਸਮੱਰਥਾ ਰੱਖਦਾ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
A ਬਟੂਆ ਜਾਂ ਪਰਸ, pouch or billfold, ਇੱਕ ਛੋਟਾ ਥੈਲਾ ਹੁੰਦਾ ਹੈ ਜੋ ਨਕਦੀ ,ਕਰੈਡਿਟ/ਡੈਬਿਟ ਕਾਰਡ ਤੇ ਹੋਰ ਸ਼ਨਾਖ਼ਤੀ ਦਸਤਾਵੇਜ਼ ( ਡਰਾਈਵਿੰਗ ਲਾਈਸੈਂਸ ,ਵੋਟਰ ਕਾਰਡ, ਅਧਾਰ ਕਾਰਡ) , ਫੋਟੋਆਂ, ਤਜਾਰਤੀ ਕਾਰਡ ਤੇ ਹੋਰ ਲੈਮੀਨੇਟਡ ਕਾਰਡ ਆਦਿ ਜੇਬ ਵਿੱਚ ਰੱਖਣ ਲਈ ਜਾਂ ਮੋਢੇ ਤੇ ਲਟਕਾਉਣ ਜਾਂ ਹੱਥ ਵਿੱਚ ਪਕੜਨ ਲਈ ਵਰਤਿਆ ਜਾਂਦਾ ਹੈ ।ਬਟੂਏ ਆਮ ਕਰਕੇ ਚਮੜੇ ਜਾਂ ਕੱਪੜੇ ਦੇ ਬਣੇ ਹੋਏ ਹੁੰਦੇ ਹਨ।ਅਕਾਰ ਵਿੱਚ ਆਮ ਕਰਕੇ ਜੇਬ ਦੀ ਪੈਮਾਇਸ਼ ਅਨੁਸਾਰ ਹੁੰਦੇ ਹਨ ਪਰ ਜ਼ਰੂਰੀ ਨਹੀਂ ਕਿ ਤਹਿਦਾਰ ਹੋਣ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਸੋਵੀਅਤ ਸੰਘ (Сою́з Сове́тских Социалисти́ческих Респу́блик, ਸਯੂਜ਼ ਸਵਯੇਤਸਕੀਖ਼ ਸਸਤੀਆਲੀਸਤੀਚਯੇਸਕੀਖ਼ ਰਿਸਪੂਬਲਿਕ), ਜਿਸ ਨੂੰ USSR ਜਾਂ ਸੋਵੀਅਤ ਯੂਨੀਅਨ ਵੀ ਕਿਹਾ ਜਾਂਦਾ ਸੀ, ਇੱਕ ਸੋਸ਼ਲਿਸਟ ਦੇਸ਼ ਸੀ ਜੋ ਕਿ 1922 ਤੋਂ 1991 ਤੱਕ ਕਾਇਮ ਰਿਹਾ। ਉਸ ਨੂੰ ਆਮ ਬੋਲੀ ਵਿਚ ਰੂਸ ਯਾਨੀ ਰਸ਼ੀਆ ਵੀ ਆਖਿਆ ਜਾਂਦਾ ਸੀ, ਜਿਹੜਾ ਕਿ ਗਲਤ ਸੀ ਕਿਉਂਕਿ ਰੂਸ ਇਸ ਸੰਘ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਤਾਕਤਵਰ ਰਿਪਬਲਿਕ ਸੀ। ਇਹ ਇਨ੍ਹਾਂ ਵੱਡਾ ਸੀ ਕਿ ਸੋਵੀਅਤ ਸੰਘ ਵਿਚ ਮੌਜੂਦ ਰੂਸ ਤੋਂ ਇਲਾਵਾ 14 ਰਿਆਸਤਾਂ ਦਾ ਕੁੱਲ ਰਕਬਾ ਰੂਸ ਦੇ ਰਕਬੇ ਦੇ ਘੱਟ ਸੀ। 1945 ਤੋਂ ਉਸਦੀ 1991 ਦੀ ਤਹਲੀਲ ਤੱਕ ਸੋਵੀਅਤ ਯੂਨੀਅਨ ਅਮਰੀਕਾ ਦੇ ਨਾਲ-ਨਾਲ ਦੁਨੀਆਂ ਦਾ ਸਭ ਤੋਂ ਤਾਕਤਵਰ ਦੇਸ਼ ਸੀ। ਇਸਦੀ ਰਾਜਧਾਨੀ ਮਾਸਕੋ ਸੀ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।