ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), [[ਕੋਲਕਾਤਾ]] (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਵਿਕੀਮੀਡੀਆ ਕਾਮਨਜ਼ (ਕਾਮਨਜ਼ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮੁਫ਼ਤ ਵਰਤੋਂ ਲਈ ਚਿਤਰਾਂ, ਧੁਨੀਆਂ ਅਤੇ ਹੋਰ ਮੀਡੀਆ ਫਾਈਲਾਂ ਦਾ ਇੱਕ ਆਨਲਾਈਨ ਭੰਡਾਰ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦਾ ਇੱਕ ਪ੍ਰੋਜੈਕਟ ਹੈ। ਵਿਕੀਮੀਡੀਆ ਕਾਮਨਜ਼ ਤੇ ਅਪਲੋਡ ਕੀਤੀਆਂ ਗਈਆਂ ਫਾਇਲਾਂ ਸਾਰੇ ਵਿਕੀਮੀਡੀਆ ਪ੍ਰੋਜੈਕਟਾਂ ਜਿਵੇਂ ਵਿਕੀਪੀਡੀਆ, ਵਿਕੀਸੋਰਸ, ਵਿਕੀਨਿਊਜ, ਵਿਕੀਵਰਸਿਟੀ, ਆਦਿ ਦੇ ਵੱਖ ਵੱਖ ਰੂਪਾਂ ਵਿੱਚ ਇਸਤੇਮਾਲ ਕੀਤੀਆਂ ਜਾ ਸਕਦੀਆਂ ਹਨ। ਇਹ ਫਾਈਲਾਂ ਆਫਲਾਈਨ ਪ੍ਰਯੋਗ ਲਈ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਵਰਤਮਾਨ ਸਮੇਂ ਵਿੱਚ ਕਾਮਨਜ਼ ਤੇ 12 ਮਿਲੀਅਨ ਤੋਂ ਵੀ ਜਿਆਦਾ ਮੀਡਿਆ ਫਾਈਲਾਂ ਉਪਲਬਧ ਹਨ।
ਆਸਟਰੇਲੀਆ (ਅੰਗਰੇਜ਼ੀ: Australia ਔਸਟਰੈਈਲੀਆ) ਦੀ ਰਾਜਧਾਨੀ ਕੈਨਬਰਾ ਹੈ। ਇਹ ਦੱਖਣੀ-ਅਰਧਗੋਲੇ ਵਿੱਚ ਹੈ। ਆਸਟ੍ਰੇਲੀਆ ਜ਼ਮੀਨ ਦੇ ਹੇਠਲੇ ਅੰਗ ਦਾ ਦੇਸ਼ ਹੈ। ੲਿਸ ਵਿੱਚ ਆਸਟ੍ਰੇਲੀਆ ਤਸਮਾਨੀਆ ਤੇ ਬਹਰਾਲਕਾਹਲ ਦੇ ਕਈ ਜ਼ਜ਼ੀਰੇ ਆਉਂਦੇ ਹਨ। ਰਕਬੇ ਦੇ ਹਿਸਾਬ ਨਾਲ ਇਹ ਦੁਨੀਆ ਦਾ 6ਵਾਂ ਵੱਡਾ ਦੇਸ਼ ਹੈ। ਪਾਪੂਆ ਨਿਯੋਗਨੀ, ਚੜ੍ਹਦਾ ਤੈਮੂਰ ਤੇ ਇੰਡੋਨੇਸ਼ੀਆ ੲਿਸਦੇ ਉੱਤਰ ਵਿੱਚ, ਨਿਊ ਕੀਲੀਡੋਨਿਆ ੲਿਸਦੇ ਚੜ੍ਹਦੇ ਵੱਲ ਤੇ ਨਿਊਜ਼ੀਲੈਂਡ ੲਿਸਦੇ ਚੜ੍ਹਦੇ ਦੱਖਣ ਵੱਲ ਹੈ। ਇੱਥੇ ਅੰਗਰੇਜ਼ੀ ਭਾਸ਼ਾ ਬੋਲੀ ਜਾਂਦੀ ਹੈ। ੲਿੱਥੋਂ ਦੀ ਜਨਸੰਖਿਆ 22,930,253 ਹੈ। ਜ਼ਿਆਦਾਤਰ ਲੋਕ ਬਰਤਾਨੀਆ ਤੋਂ ਆੲੇ ਹਨ। ਬਰਤਾਨੀਆ ਦੀ ਮਲਿਕਾ, ਮਲਿਕਾ ਅੱਲਜ਼ਬਿੱਥ II ੲਿਸ ਦੇਸ਼ ਦੀ ਵੀ ਆਗੂ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਡੇਨਟਿਸਟ ਜਾਂ ਦੰਦਾਂ ਦਾ ਡਾਕਟਰ,ਜਿਸ ਨੂੰ ਦੰਦਾਂ ਦਾ ਸਰਜਨ ਵੀ ਆਖਿਆ ਜਾਂਦਾ ਹੈ, ਇੱਕ ਸਿਹਤ ਦੀ ਦੇਖ-ਰੇਖ ਕਰਨ ਵਾਲਾ ਹੁੰਦਾ ਹੈ ਜੋ ਰੋਗ ਦੀ ਪਛਾਣ, ਰੋਕਥਾਮ, ਤੇ ਰੋਗ ਦੇ ਇਲਾਜ ਅਤੇ ਦੰਦਾਂ ਦੇ ਖੋੜ ਦੇ ਸਥਿਤੀ ਵਿੱਚ ਮੁਹਾਰਤ ਹੁੰਦੇ ਹਨ। ਡੇਨਟਿਸਟ ਦੀ ਸਹਾਈ ਟੀਮ ਸਵਾਸਥ ਦੀ ਸੇਵਾ ਪ੍ਰਦਾਨ ਕਰਦੀ ਹੈ ਜਿਸ ਵਿੱਚ ਦੰਦ ਸਹਾਇਕ(dental assistants), ਦੰਦ ਤਕਨੀਸ਼ੀਅਨ (dental technicians), ਤੇ ਦੰਦ ਚਿਕਿਤਸਕ (dental therapists) ਹੁੰਦੇ ਹਨ।
ਅਰਜਨਟੀਨਾ, ਅਧਿਕਾਰਕ ਤੌਰ ਤੇ ਅਰਜਨਟੀਨ ਗਣਰਾਜ, (ਸਪੇਨੀ: República Argentina) ਦੱਖਣੀ ਅਮਰੀਕਾ ਦਾ ਇੱਕ ਦੇਸ਼ ਹੈ ਜਿਸਦੀ ਸਰਹੱਦ ਪੱਛਮ ਅਤੇ ਦੱਖਣ ਵੱਲ ਚਿਲੇ ਨਾਲ, ਉੱਤਰ ਵੱਲ ਬੋਲੀਵੀਆ ਅਤੇ ਪੈਰਾਗੁਏ ਨਾਲ ਅਤੇ ਉੱਤਰ-ਪੂਰਬ ਵੱਲ ਬ੍ਰਾਜ਼ੀਲ ਅਤੇ ਉਰੂਗੁਏ ਨਾਲ ਲੱਗਦੀ ਹੈ। ਇਹ ਅੰਟਾਰਕਟਿਕਾ ਦੇ ਹਿੱਸੇ, ਫ਼ਾਕਲੈਂਡ ਟਾਪੂ ਅਤੇ ਦੱਖਣੀ ਜਾਰਜੀਆ ਅਤੇ ਦੱਖਣੀ ਸੈਂਡਵਿੱਚ ਟਾਪੂ ਉੱਤੇ ਆਪਣਾ ਹੱਕ ਜਮਾਉਂਦਾ ਹੈ। ਇਹ ਦੇਸ਼ 23 ਸੂਬਿਆਂ ਅਤੇ ਬੁਏਨਜ਼ ਆਇਰਸ ਦੇ ਖ਼ੁਦਮੁਖ਼ਤਿਆਰ ਸ਼ਹਿਰ, ਜੋ ਕਿ ਇਸ ਦੀ ਰਾਜਧਾਨੀ ਹੈ ਅਤੇ ਸਭ ਤੋਂ ਵੱਡਾ ਸ਼ਹਿਰ ਹੈ, ਦਾ ਸੰਘ ਹੈ। ਇਹ ਖੇਤਰਫਲ ਵਜੋਂ ਦੁਨੀਆਂ ਦਾ ਅੱਠਵਾਂ ਸਭ ਤੋਂ ਵੱਡਾ ਦੇਸ਼ ਹੈ ਅਤੇ ਸਪੇਨੀ ਬੋਲਣ ਵਾਲੇ ਦੇਸ਼ਾਂ 'ਚੋਂ ਸਭ ਤੋਂ ਵੱਡਾ ਦੇਸ਼ ਹੈ। ਇਹ ਸੰਯੁਕਤ ਰਾਸ਼ਟਰ, ਮੇਰਕੋਸੂਰ, ਦੱਖਣੀ ਅਮਰੀਕੀ ਰਾਸ਼ਟਰ ਸੰਘ, ਇਬੇਰੋ-ਅਮਰੀਕੀ ਰਾਸ਼ਟਰ ਸੰਗਠਨ, ਵਿਸ਼ਵ ਬੈਂਕ ਸਮੂਹ, ਅਤੇ ਵਿਸ਼ਵ ਵਪਾਰ ਸੰਗਠਨ ਦਾ ਸੰਸਥਾਪਕ ਮੈਂਬਰ ਹੈ ਅਤੇ G-15 ਅਤੇ G-20 ਦੇ ਪ੍ਰਧਾਨ ਅਰਥ-ਪ੍ਰਬੰਧਾਂ 'ਚੋਂ ਇੱਕ ਹੈ। ਇੱਕ ਮੰਨੀ-ਪ੍ਰਮੰਨੀ ਖੇਤਰੀ ਸ਼ਕਤੀ ਅਤੇ ਮੱਧਵਰਤੀ ਸ਼ਕਤੀ ਹੋਣ ਦੇ ਨਾਲ-ਨਾਲ ਇਹ ਦੇਸ਼ ਲਾਤੀਨੀ ਅਮਰੀਕਾ ਦੀ ਤੀਜੀ ਸਭ ਤੋਂ ਵੱਡੀ ਅਰਥਚਾਰਾ ਹੈ ਜਿਸਦਾ ਮਨੁੱਖੀ ਵਿਕਾਸ ਸੂਚਕ ਉੱਤੇ ਪਦ "ਬਹੁਤ ਉੱਚਾ" ਹੈ। ਲਾਤੀਨੀ ਅਮਰੀਕਾ ਵਿੱਚ ਇਸ ਦਾ ਬਰਾਏ ਨਾਮ ਪ੍ਰਤੀ ਵਿਅਕਤੀ ਸਮੁੱਚੀ ਘਰੇਲੂ ਉਪਜ ਪੱਖੋਂ ਸਥਾਨ ਪੰਜਵਾਂ ਅਤੇ ਖਰੀਦ ਸ਼ਕਤੀ ਸਮਾਨਤਾ ਪੱਖੋਂ ਪਹਿਲਾ ਹੈ। ਵਿਸ਼ਲੇਸ਼ਕਾਂ ਦੀ ਦਲੀਲ ਅਨੁਸਾਰ ਦੇਸ਼ ਕੋਲ "ਆਪਣੇ ਮੰਡੀ ਆਕਾਰ, ਵਿਦੇਸ਼ੀ ਪ੍ਰਤੱਖ ਨਿਵੇਸ਼ ਦੀ ਮਿਆਰ ਅਤੇ ਕੁੱਲ ਨਿਰਮਿਤ ਵਸਤਾਂ ਵਿੱਚੋਂ ਉੱਚ-ਤਕਨੀਕੀ ਨਿਰਯਾਤ ਦੀ ਪ੍ਰਤੀਸ਼ਤ ਕਾਰਨ ਭਵਿੱਖਤ ਤਰੱਕੀ ਦੀ ਨੀਂਹ ਹੈ" ਅਤੇ ਨਿਵੇਸ਼ਕਾਂ ਵੱਲੋਂ ਇਸਨੂੰ ਮੱਧਵਰਤੀ ਉਭਰਦੀ ਅਰਥਚਾਰਾ ਦਾ ਦਰਜਾ ਦਿੱਤਾ ਗਿਆ ਹੈ।
ਬ੍ਰਾਜ਼ੀਲ (ਪੁਰਤਗਾਲੀ: Brasil (ਬਰਾਸੀਲ)), ਅਧਿਕਾਰਕ ਤੌਰ 'ਤੇ ਬ੍ਰਾਜ਼ੀਲ ਦਾ ਸੰਘੀ ਗਣਰਾਜ (ਪੁਰਤਗਾਲੀ: República Federativa do Brasil, ਸੁਣੋ ), ਦੱਖਣੀ ਅਮਰੀਕਾ ਮਹਾਂਦੀਪ ਅਤੇ ਲਾਤੀਨੀ ਅਮਰੀਕਾ ਖੇਤਰ ਦਾ ਸਭ ਤੋਂ ਵੱਡਾ ਦੇਸ਼ ਹੈ। ਇਹ ਦੁਨੀਆਂ ਦਾ ਪੰਜਵਾਂ ਸਭ ਤੋਂ ਵੱਡਾ ਦੇਸ਼ ਹੈ; ਖੇਤਰਫਲ ਅਤੇ ਅਬਾਦੀ (੧੯.੩ ਕਰੋੜ ਤੋਂ ਵੀ ਵੱਧ) ਦੋਵੇਂ ਪੱਖੋਂ। ਇਹ ਦੁਨੀਆਂ ਦਾ ਸਭ ਤੋਂ ਵੱਡਾ ਅਤੇ ਅਮਰੀਕਾ ਦਾ ਇਕੱਲਾ ਪੁਰਤਗਾਲੀ ਬੋਲਣ ਵਾਲਾ ਦੇਸ਼ ਹੈ। ਪੂਰਬ ਵੱਲ ਅੰਧ ਮਹਾਂਸਾਗਰ ਨਾਲ ਘਿਰੇ ਹੋਏ ਇਸ ਦੇਸ਼ ਦੀ ਕੁੱਲ ਤਟਰੇਖਾ ੭,੯੪੧ ਕਿ.ਮੀ.
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਕੈਲੀਫ਼ੋਰਨੀਆ ਅਮਰੀਕਾ ਦਾ ਇੱਕ ਰਾਜ ਹੈ। ਅਮਰੀਕਾ ਦੇ 50 ਵੱਡੇ ਸ਼ਹਿਰਾਂ ਵਿੱਚੋਂ 8 ਕੈਲੀਫ਼ੋਰਨੀਆ ਵਿੱਚ ਹਨ ਅਤੇ 38 ਮਿਲੀਅਨ ਦੀ ਅਬਾਦੀ ਨਾਲ਼ ਇਹ ਅਮਰੀਕਾ ਦਾ ਸਭ ਤੋਂ ਵੱਧ ਅਬਾਦੀ ਵਾਲ਼ਾ ਸੂਬਾ ਹੈ। ਕੈਲੀਫ਼ੋਰਨੀਆ ਪਹਿਲਾਂ ਮਕਸੀਕੋ ਦੇ ਵਿੱਚ ਹੁੰਦਾ ਸੀ ਪਰ ਮਕਸੀਕਨ-ਅਮਰੀਕਨ ਲੜਾਈ ਦੇ ਬਾਅਦ ਮਕਸੀਕੋ ਨੂੰ ਕੈਲੀਫ਼ੋਰਨੀਆ ਅਮਰੀਕਾ ਨੂੰ ਦੇਣਾ ਪਿਆ। ਕੈਲੀਫ਼ੋਰਨੀਆ 9 ਸਤੰਬਰ 1850 ਨੂੰ ਅਮਰੀਕਾ ਦਾ 31ਵਾਂ ਰਾਜ ਬਣਾਇਆ ਗਿਆ।
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਏਸ਼ੀਆ ਆਕਾਰ ਅਤੇ ਜਨਸੰਖਿਆ ਦੋਵੇਂ ਪੱਖਾਂ ਤੋਂ ਇਸ ਧਰਤੀ ਦਾ ਸਭ ਤੋਂ ਵੱਡਾ ਮਹਾਂਦੀਪ ਹੈ। ਇਸ ਦੀ ਆਬਾਦੀ 4 ਅਰਬ ਹੈ, ਜੋ ਕਿ ਸੰਸਾਰ ਦੀ ਕੁੱਲ ਅਬਾਦੀ ਦਾ 60 ਫੀਸਦੀ ਆਬਾਦੀ ਹੈ। ਪੱਛਮ ਵਿੱਚ ੲਿਸਦੀਆਂ ਸੀਮਾਵਾਂ ਯੂਰਪ ਨਾਲ ਮਿਲਦੀਆਂ ਹਨ, ੲਿਨ੍ਹਾ ਦੋਵਾਂ ਵਿਚਕਾਰ ਕੋੲੀ ਸ਼ਪਸ਼ਟ ਸੀਮਾ ਨਿਰਧਾਰਿਤ ਨਹੀਂ ਹੈ, ਞਿਸ ਲੲੀ ੲੇਸ਼ੀਆ ਅਤੇ ਯੂਰਪ ਨੂੰ ਮਿਲਾ ਕੇ 'ਯੂਰੇਸ਼ਿਆ' ਵੀ ਕਿਹਾ ਜਾਂਦਾ ਹੈ।
ਸਵਿਟਜ਼ਰਲੈਂਡ (ਜਰਮਨ: (die) Schweiz (ਡੀ) ਸ਼ਵਾਇਤਸ, ਫਰਾਂਸਿਸੀ: (la) Suisse (ਲਿਆ) ਸੁਈਸ, ਲਾਤੀਨੀ: Helvetia ਕੋਨਫੋਦੇਰਾਤਿਓ ਹੇਲਵੇਤੀਆ), ਜਿਸਦਾ ਪੂਰਾ ਨਾਂ ਸ੍ਵਿਸ ਰਾਜਮੰਡਲ (Swiss Confederation) ਹੈ, ਇੱਕ ਸੰਘੀ ਗਣਤੰਤਰ ਹੈ ਜੋ ਕਿ ੨੬ ਕੈਂਟਨਾਂ (ਪ੍ਰਾਂਤਾਂ) ਵਿੱਚ ਵੰਡਿਆ ਹੋਇਆ ਹੈ ਅਤੇ ਬਰਨ ਇਸ ਸੰਘ ਦਾ ਕੇਂਦਰ ਹੈ । ਇਹ ਦੇਸ਼ ਪੱਛਮੀ ਯੂਰਪ ਵਿੱਚ ਸਥਿਤ ਹੈ ਜਿਸਦੀਆਂ ਸੀਮਾਵਾਂ ਉੱਤਰ ਵੱਲ ਜਰਮਨ, ਪੱਛਮ ਵੱਲ ਫ਼੍ਰਾਂਸ, ਦੱਖਣ ਵੱਲ ਇਟਲੀ ਅਤੇ ਪੂਰਬ ਵੱਲ ਔਸਟ੍ਰੀਆ ਅਤੇ ਲੀਖਟਨਸ਼ਟਾਈਨ ਨਾਲ ਲੱਗਦੀਆਂ ਹਨ । ਸਵਿਟਜ਼ਰਲੈਂਡ ਭੂਗੋਲਿਕ ਤੌਰ ਤੇ ਐਲਪਜ਼ ਪਹਾੜਾਂ, ਸ੍ਵਿਸ ਪਠਾਰ ਅਤੇ ਜੂਰਾ ਪਹਾੜੀਆਂ ਵਿੱਚ ਵੰਡਿਆ ਹੋਇਆ ਹੈ । ਇਸਦਾ ਕੁਲ ਖ਼ੇਤਰਫ਼ਲ ੪੧,੨੮੫ ਵਰਗ ਕਿ. ਮੀ.
ਦੁੱਲੇ ਦੀ ਢਾਬ ਰਾਮ ਸਰੂਪ ਅਣਖੀ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਇਹ ਵੱਡ-ਆਕਾਰੀ ਅਤੇ ਮਹਾ-ਕਾਵਿਕ ਪਲਾਟ ਵਾਲਾ ਨਾਵਲ ਕਿਹਾ ਜਾ ਸਕਦਾ ਹੈ। ਅਸਲ ਵਿੱਚ ਅਣਖੀ ਨੇ ਪੰਜ ਨਾਵਲਾਂ ਨੂੰ ਇੱਕ ਲੜੀਵਾਰ ਢੰਗ ਨਾਲ ਲਿਖਿਆ ਜੋ ਆਪਣੇ-ਆਪ ਵਿੱਚ ਵੀ ਪੂਰੇ ਨਾਵਲ ਹਨ ਅਤੇ "ਦੁੱਲੇ ਦੀ ਢਾਬ" ਵਿੱਚ ਇਕੋ ਕਹਾਣੀ ਬਣ ਜਾਂਦੇ ਹਨ।ਇਹ ਪੰਜੇ ਨਾਵਲ ਪਹਿਲਾਂ "ਸਰਦਾਰੋ, ਹਮੀਰਗੜ੍ਹ, ਜੱਸੀ ਸਰਪੰਚ , ਅੱਛਰਾ ਦਾਂਦੂ ਅਤੇ ਸਲਫਾਸ ਨਾਂਵਾਂ ਹੇਠ ਪ੍ਰਕਾਸ਼ਿਤ ਹੋਏ।
ਫੀਫਾ ਫੁਟਬਾਲ ਦੀ ਇੱਕ ਸੰਸਥਾ ਹੈ। ਫੇਡਰੇਸ਼ਨ ਇੰਟਰਨੇਸ਼ਨੇਲ ਡੀ ਫੁਟਬਾਲ ਏਸੋਸਿਏਸ਼ਨ (ਏਸੋਸਿਏਸ਼ਨ ਫੁਟਬਾਲ ਦਾ ਅੰਤਰਰਾਸ਼ਟਰੀ ਮਹਾਸੰਘ ਦਾ ਫਰਾਂਸੀਸੀ ਨਾਮ), ਜਿਨੂੰ ਆਮਤੌਰ ਉੱਤੇ ਫੀਫਾ ਦੇ ਨਾਮ ਵਲੋਂ ਜਾਣਿਆ ਜਾਂਦਾ ਹੈ, ਫੁਟਬਾਲ ਦਾ ਕੌਮਾਂਤਰੀ ਕਾਬੂਕਰਦ ਅਦਾਰਾ ਹੈ। ਇਸਦਾ ਮੁੱਖਆਲਾ ਜਿਊਰਿਖ, ਸਵਿਟਜ਼ਰਲੈਂਡ ਵਿੱਚ ਹੈ, ਅਤੇ ਇਸਦੇ ਵਰਤਮਾਨ ਪ੍ਰਧਾਨ ਸੇਪ ਬਲੈਟਰ ਹਨ। ਫੀਫਾ ਫੁਟਬਾਲ ਦੇ ਪ੍ਰਮੁੱਖ ਅੰਤਰਰਾਸ਼ਟਰੀ ਮੁਕਾਬਲੀਆਂ ਦੇ ਸੰਗਠਨ ਅਤੇ ਪ੍ਰਬੰਧ, ਜਿਨਮੇ ਸਭਤੋਂ ਉਲੇਖਨੀਯ ਫੀਫਾ ਵਿਸ਼ਵ ਕੱਪ ਹੈ ਲਈ ਜ਼ਿੰਮੇਦਾਰ ਹੈ, ਅਤੇ ਇਸਦਾ ਪ੍ਰਬੰਧ 1930 ਵਲੋਂ ਕਰ ਰਿਹਾ ਹੈ। ਫੀਫਾ ਦੇ 208 ਮੈਂਬਰ ਸੰਘ ਹਨ, ਜੋ ਸੰਯੁਕਤ ਰਾਸ਼ਟਰ ਦੇ ਮੈਬਰਾਂ ਵਲੋਂ 16 ਜਿਆਦਾ ਅਤੇ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਵਲੋਂ ਤਿੰਨ ਜ਼ਿਆਦਾ ਹਾਂ, ਹਾਲਾਂਕਿ ਇਹ ਗਿਣਤੀ ਇੰਟਰਨੇਸ਼ਨਲ ਏਸੋਸਿਏਸ਼ਨ ਆਫ ਏਥਲੇਟਿਕਸ ਫੇਡਰੇਸ਼ਨ ਵਲੋਂ ਪੰਜ ਮੈਂਬਰ ਘੱਟ ਹੈ।
ਇਸਰਾਈਲ (ਇਬਰਾਨੀ: מְדִינַת יִשְׂרָאֵל, ਮੇਦਿਨਤ ਯਿਸਰਾਏਲ; دَوْلَةْ إِسْرَائِيل, ਦੌਲਤ ਇਸਰਾਈਲ) ਦੱਖਣ-ਪੱਛਮ ਏਸ਼ੀਆ ਵਿੱਚ ਸਥਿਤ ਇੱਕ ਦੇਸ਼ ਹੈ। ਇਹ ਦੱਖਣ ਭੂ-ਮੱਧ ਸਾਗਰ ਦੀ ਪੂਰਬੀ ਨੋਕ ਉੱਤੇ ਸਥਿਤ ਹੈ। ਇਸ ਦੇ ਉੱਤਰ ਵਿੱਚ ਲੇਬਨਾਨ ਹੈ, ਪੂਰਬ ਵਿੱਚ ਸੀਰੀਆ ਅਤੇ ਜਾਰਡਨ ਹੈ, ਅਤੇ ਦੱਖਣ-ਪੱਛਮ ਵਿੱਚ ਮਿਸਰ ਹੈ। ਮੱਧ ਪੂਰਬ ਵਿੱਚ ਸਥਿਤ ਇਹ ਦੇਸ਼ ਸੰਸਾਰ ਰਾਜਨੀਤੀ ਅਤੇ ਇਤਹਾਸ ਦੀ ਨਜ਼ਰ ਤੋਂ ਬਹੁਤ ਮਹੱਤਵਪੂਰਣ ਹੈ। ਇਤਹਾਸ ਅਤੇ ਗ੍ਰੰਥਾਂ ਦੇ ਅਨੁਸਾਰ ਯਹੂਦੀਆਂ ਦਾ ਮੂਲ ਨਿਵਾਸ ਰਹਿ ਚੁੱਕੇ ਇਸ ਖੇਤਰ ਦਾ ਨਾਮ ਈਸਾਈਅਤ, ਇਸਲਾਮ ਅਤੇ ਯਹੂਦੀ ਧਰਮਾਂ ਵਿੱਚ ਪ੍ਰਮੁੱਖਤਾ ਨਾਲ ਲਿਆ ਜਾਂਦਾ ਹੈ। ਯਹੂਦੀ, ਮਧਿਅਪੂਰਬ ਅਤੇ ਯੂਰੋਪ ਦੇ ਕਈ ਖੇਤਰਾਂ ਵਿੱਚ ਫੈਲ ਗਏ ਸਨ। ਉਂਨੀਵੀ ਸਦੀ ਦੇ ਅਖੀਰ ਵਿੱਚ ਅਤੇ ਫਿਰ ਵੀਹਵੀਂ ਸਦੀ ਦੇ ਪੂਰਬਾਰਧ ਵਿੱਚ ਯੂਰੋਪ ਵਿੱਚ ਯਹੂਦੀਆਂ ਦੇ ਉੱਪਰ ਕੀਤੇ ਗਏ ਜ਼ੁਲਮ ਦੇ ਕਾਰਨ ਯੂਰੋਪੀ (ਅਤੇ ਹੋਰ) ਯਹੂਦੀ ਆਪਣੇ ਖੇਤਰਾਂ ਤੋਂ ਭੱਜ ਕੇ ਯੇਰੂਸ਼ਲਮ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿੱਚ ਆਉਣ ਲੱਗੇ। ਸੰਨ 1948 ਵਿੱਚ ਆਧੁਨਿਕ ਇਸਰਾਇਲ ਰਾਸ਼ਟਰ ਦੀ ਸਥਾਪਨਾ ਹੋਈ। ਯੇਰੂਸ਼ਲਮ ਇਸਰਾਇਲ ਦੀ ਰਾਜਧਾਨੀ ਹੈ ਪਰ ਹੋਰ ਮਹੱਤਵਪੂਰਣ ਸ਼ਹਿਰਾਂ ਵਿੱਚ ਤੇਲ ਅਵੀਵ ਦਾ ਨਾਮ ਪ੍ਰਮੁੱਖਤਾ ਨਾਲ ਲਿਆ ਜਾ ਸਕਦਾ ਹੈ। ਇੱਥੇ ਦੀ ਪ੍ਰਮੁੱਖ ਭਾਸ਼ਾ ਇਬਰਾਨੀ (ਹਿਬਰੂ) ਹੈ, ਜੋ ਸੱਜੇ ਤੋਂ ਖੱਬੇ ਨੂੰ ਲਿਖੀ ਜਾਂਦੀ ਹੈ, ਅਤੇ ਇੱਥੇ ਦੇ ਨਿਵਾਸੀਆਂ ਨੂੰ ਇਸਰਾਇਲੀ ਕਿਹਾ ਜਾਂਦਾ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਆਸਟਰੀਆ (ਅੰਗਰੇਜੀ: Austria ਅਤੇ ਜਰਮਨ: Österreich) ਯੂਰਪ ਦਾ ਇੱਕ ਦੇਸ਼ ਹੈ। ਇਸ ਦੀ ਰਾਜਧਾਨੀ ਵਿਆਨਾ ਹੈ। ਇਹ ਚਾਰੇ ਪਾਸੇਓਂ ਬਾਕੀ ਦੇਸ਼ਾਂ ਨਾਲ ਘਿਰਿਆ ਹੈ ਅਤੇ ਇਸ ਨਾਲ ਕੋਈ ਦੀ ਸਮੁੰਦਰ ਨਹੀਂ ਲੱਗਦਾ। ਉੱਤਰੀ ਦਿਸ਼ਾ ਤੋਂ ਇਸ ਦੇ ਨਾਲ ਜਰਮਨੀ ਅਤੇ ਚੈੱਕ ਰਿਪਬਲਿਕ, ਪੂਰਬੀ ਦਿਸ਼ਾ ਤੋਂ ਸਲੋਵਾਕੀਆ ਅਤੇ ਹੰਗਰੀ, ਦੱਖਣੀ ਦਿਸ਼ਾ ਤੋਂ ਸਲੋਵੇਨੀਂਆਂ ਅਤੇ ਇਟਲੀ, ਅਤੇ ਪੱਛਮੀ ਦਿਸ਼ਾ ਤੋਂ ਸਵੀਟਜ਼ਰਲੈਂਡ ਲੱਗਦੇ ਹਨ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
19ਵੀਂ ਸਦੀ (1 ਜਨਵਰੀ 1801 – 31 ਦਸੰਬਰ 1900) ਸਪੇਨੀ ਸਾਮਰਾਜ, ਨੈਪੋਲੀਅਨ ਸਾਮਰਾਜ, ਪਵਿੱਤਰ ਰੋਮਨ ਸਾਮਰਾਜ ਅਤੇ ਮੁਗਲ ਸਾਮਰਾਜ ਦੇ ਢਹਿਢੇਰੀ ਹੋਣ ਦੀ ਲਖਾਇਕ ਸਦੀ ਸੀ। ਇਸ ਨੇ ਬ੍ਰਿਟਿਸ਼ ਸਾਮਰਾਜ, ਰੂਸੀ ਸਾਮਰਾਜ, ਸੰਯੁਕਤ ਰਾਜ ਅਮਰੀਕਾ, ਜਰਮਨ, ਸਾਮਰਾਜ, ਫ਼ਰਾਂਸੀਸੀ ਬਸਤੀਵਾਦੀ ਸਾਮਰਾਜ ਅਤੇ Meiji ਜਪਾਨ ਦੇ ਵਧ ਰਹੇ ਪ੍ਰਭਾਵ ਲਈ ਰਾਹ ਪੱਧਰਾ ਕੀਤਾ, ਜਿਸ ਦੌਰਾਨ 1815 ਦੇ ਬਾਅਦ ਬ੍ਰਿਟਿਸ਼ ਨੇ ਚੁਣੌਤੀ-ਮੁਕਤ ਦਬਦਬੇ ਦੀ ਸੇਖੀ ਮਾਰੀ। ਨੈਪੋਲੀਅਨ ਨਾਲ ਯੁੱਧਾਂ ਵਿੱਚ ਫ਼ਰਾਂਸੀਸੀ ਸਾਮਰਾਜ ਅਤੇ ਇਸ ਦੇ ਸਹਿਯੋਗੀਆਂ ਦੀ ਹਾਰ ਦੇ ਬਾਅਦ ਬ੍ਰਿਟਿਸ਼ ਅਤੇ ਰੂਸੀ ਸਾਮਰਾਜਾਂ ਨੇ ਬਹੁਤ ਵਿਸਤਾਰ ਕੀਤਾ ਅਤੇ ਸੰਸਾਰ ਦੀਆਂ ਮੋਹਰੀ ਸ਼ਕਤੀਆਂ ਬਣ ਗਏ। ਰੂਸੀ ਸਾਮਰਾਜ ਕੇਂਦਰੀ ਅਤੇ ਦੂਰ ਪੂਰਬੀ ਏਸ਼ੀਆ ਵਿੱਚ ਫੈਲਿਆ। ਬ੍ਰਿਟਿਸ਼ ਸਾਮਰਾਜ ਦਾ ਸਦੀ ਦੇ ਪਹਿਲੇ ਅੱਧ ਵਿੱਚ, ਖਾਸ ਕਰਕੇ ਕੈਨੇਡਾ, ਆਸਟਰੇਲੀਆ, ਦੱਖਣੀ ਅਫਰੀਕਾ ਅਤੇ ਭਾਰੀ ਆਬਾਦੀ ਵਾਲੇ ਭਾਰਤ ਵਿੱਚ, ਅਤੇ ਸਦੀ ਦੇ ਪਿਛਲੇ ਦੋ ਦਹਾਕਿਆਂ ਦੌਰਾਨ ਅਫਰੀਕਾ ਵਿੱਚ ਵਿਸ਼ਾਲ ਇਲਾਕਿਆਂ ਦੇ ਵਿਸਥਾਰ ਨਾਲ ਬਹੁਤ ਤੇਜ਼ੀ ਨਾਲ ਵਾਧਾ ਹੋਇਆ। ਸਦੀ ਦੇ ਅੰਤ ਤੱਕ, ਬ੍ਰਿਟਿਸ਼ ਸਾਮਰਾਜ ਸੰਸਾਰ ਦੇ ਪੰਜਵਾਂ ਹਿੱਸਾ ਇਲਾਕੇ ਅਤੇ ਸੰਸਾਰ ਦੀ ਆਬਾਦੀ ਦੀ ਇੱਕ ਚੁਥਾਈ ਨੂੰ ਕੰਟਰੋਲ ਕਰਦਾ ਸੀ। ਉੱਤਰ-ਨੈਪੋਲੀਅਨ ਯੁੱਗ ਦੌਰਾਨ ਇਹ ਵਰਤਾਰਾ ਪੈਕਸ ਬ੍ਰਿਤਾਨਿਕਾ ਕਹਾਇਆ, ਜਿਸ ਨੇ ਵੱਡੇ ਪੈਮਾਨੇ ਤੇ ਬੇਮਿਸਾਲ ਸੰਸਾਰੀਕਰਨ, ਉਦਯੋਗੀਕਰਨ, ਅਤੇ ਆਰਥਿਕ ਏਕੀਕਰਨ ਦਾ ਦੌਰ ਸ਼ੁਰੂ ਕੀਤਾ।
ਕਿਊਬਾ, ਅਧਿਕਾਰਕ ਤੌਰ ਉੱਤੇ ਕਿਊਬਾ ਦਾ ਗਣਰਾਜ, (ਸਪੇਨੀ: República de Cuba, ਰੇਪੂਵਲਿਕਾ ਦੇ ਕੂਬਾ) ਕੈਰੀਬਿਅਨ ਸਾਗਰ ਵਿੱਚ ਇੱਕ ਟਾਪੂਨੁਮਾ ਦੇਸ਼ ਹੈ। ਇਸ ਵਿੱਚ ਕਿਊਬਾ ਦਾ ਮੁੱਖ ਟਾਪੂ, ਹੂਵੇਨਤੂਦ ਦਾ ਟਾਪੂ ਅਤੇ ਹੋਰ ਬਹੁਤ ਸਾਰੇ ਟਾਪੂ-ਸਮੂਹ ਸ਼ਾਮਲ ਹਨ। ਹਵਾਨਾ ਸਭ ਤੋਂ ਵੱਡਾ ਸ਼ਹਿਰ ਅਤੇ ਰਾਜਧਾਨੀ ਹੈ। ਸਾਂਤਿਆਗੋ ਦੇ ਕਿਊਬਾ ਦੂਜਾ ਸਭ ਤੋਂ ਵੱਡਾ ਸ਼ਹਿਰ ਹੈ। ਇਸ ਦੇ ਉੱਤਰ ਵੱਲ ਸੰਯੁਕਤ ਰਾਜ ਅਮਰੀਕਾ (140 ਕਿ.ਮੀ.
ਕਿਲੋਗ੍ਰਾਮ ਜੋ ਪੁੰਜ ਦੀ SI ਇਕਾਈ ਹੈ। ਇਕਾਈਆਂ ਦੇ ਅੰਤਰਰਾਸ਼ਟਰੀ ਪ੍ਰਬੰਧ (ਇੰਟਰਨੈਸ਼ਨਲ ਸਿਸਟਮ ਆਫ ਯੁਨਿਟਸ) ਦੇ ਅਧਾਰ 'ਤੇ ਇਸ ਨੂੰ ਪੁੰਜ ਦੀ ਇਕਾਈ ਮੰਨਿਆ ਹੈ। ਕਿਲੋਗ੍ਰਾਮ ਦੇ 1/1000ਵੇਂ ਹਿੱਸੇ ਨੂੰ ਗ੍ਰਾਮ ਕਹਿੰਦੇ ਹਨ ਜਿਸ ਨੂੰ 1795 ਵਿੱਚ ਪਾਣੀ ਦੇ ਪਿਘਲਣ ਦਰਜੇ ਅਤੇ ਪਾਣੀ ਦੇ ਇੱਕ ਘਣ ਸੈਂਟੀਮੀਟਰ ਨੂੰ ਇੱਕ ਗ੍ਰਾਮ ਮੰਨਿਆ ਜਾਂਦਾ ਸੀ। ਸੰਨ 1799 ਵਿੱਚ ਜਦੋਂ ਪਾਣੀ ਦਾ ਤਾਪਮਾਨ 4 °C ਹੈ ਤਾਂ 1.000025 ਲੀਟਰ ਪਾਣੀ ਦੇ ਪੁੰਜ ਨੂੰ ਇੱਕ ਕਿਲੋਗ੍ਰਾਮ ਮੰਨਿਆ ਜਾਂਦਾ ਸੀ।
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.