ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਭੂਚਾਲ ਇੱਕ ਐਸੀ ਕੁਦਰਤ ਦੀ ਆਫਤ ਹੈ ਜਿਸ ਬਾਰੇ ਪਹਿਲਾਂ ਪਤਾ ਨਹੀਂ ਲੱਗਦਾ। ਖੋਜਾਂ ਤੋਂ ਬਾਅਦ ਭੂਚਾਲ ਆਉਣ ਦਾ ਕਾਰਨ ਇਹ ਮੰਨਿਆ ਗਿਐ ਕਿ ਜ਼ਮੀਨ ਦੀ ਤਹਿ ਜੋ ਹੇਠਾਂ ਹੈ, ਉਹ ਸਖਤ ਸਲੈਬਾਂ ਦੀ ਬਣੀ ਹੋਈ ਹੈ। ਇਨ੍ਹਾਂ ਹੇਠਲੀਆਂ ਸਲੈਬਾਂ ਨੂੰ ਟੈਕਟੋਨਿਕ ਪਲੇਟਾਂ ਵੀ ਕਹਿੰਦੇ ਹਨ, ਇਹ ਪਲੇਟਾਂ ਆਪਸ 'ਚ ਜੁੜੀਆਂ ਹੋਈਆਂ ਹਨ ਜੋ ਉਪਰ ਥੱਲੇ ਹਰਕਤ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਅੰਦਰ ਆਪਸੀ ਦਬਾਅ ਇੱਕ ਜਗ੍ਹਾ ਤੋਂ ਹਿੱਲ ਜਾਣ ਨਾਲ ਜਾਂ ਟੁੱਟ ਜਾਣ ਕਾਰਨ ਵਧ ਜਾਂਦਾ ਹੈ ਅਤੇ ਉਹ ਪਲੇਟਾਂ ਆਪਣੀ ਜਗ੍ਹਾ ਤੋਂ ਖਿਸਕ ਜਾਂਦੀਆਂ ਹਨ। ਇਨ੍ਹਾਂ ਪਲੇਟਾਂ ਦੀ ਜਗ੍ਹਾ 'ਚ ਬਦਲਾਅ ਆਉਣ ਕਾਰਨ ਆਪਸੀ ਟਕਰਾਅ ਵੀ ਹੁੰਦਾ ਹੈ ਜਾਂ ਆਪਸ ਵਿੱਚ ਖਹਿੰਦੀਆਂ ਹਨ ਜਿਸ ਕਾਰਨ ਧਰਤੀ ਅੰਦਰ ਝਟਕੇ ਲੱਗਦੇ ਹਨ ਜਿਸ ਨੂੰ ਭੂਚਾਲ ਕਹਿੰਦੇ ਹਨ ਜਿਸ ਨਾਲ ਧਰਤੀ ਕੰਬਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਿਤ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ।ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ ਵਿੱਚ ਸਥਿਤ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), [[ਕੋਲਕਾਤਾ]] (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ :श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ । ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ । ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ । ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ । ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ । ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ । ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ । ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ । ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ ਤੇ ਪ੍ਰਸਿੱਧ ਹੈ । ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ । ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲ਼ੇ ਦਿਨ ਲਾਹੌਰ ਵਿੱਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ । ਭਾਵੇਂ ਇਹ ਮੇਲਾ ਨਿਰੋਲ ਮੌਸਮੀ ਸੀ । ਪਰ ਹਕੀਕਤ ਰਾਏ ਦੀ ਸ਼ਹੀਦੀ ਨੇ ਇਸ ਨਾਲ਼ ਧਾਰਮਿਕ ਅਤੇ ਇਤਿਹਾਸਕ ਭਾਵਨਾ ਵੀ ਜੋੜ ਦਿੱਤੀ । ਬਸੰਤ ਪੰਚਮੀ ਨੂੰ ਲੋਕੀਂ ਆਪਣੀ ਦਿਲਾਂ ਦਾ ਹੁਲਾਸ ਪਤੰਗਾਂ ਉਡਾ ਕੇ ਕਰਦੇ ਹਨ । ਉਸ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿੱਤ ਤਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ਼ ਭਰ ਜਾਂਦਾ ਹੈ । ਇੱਕ ਦਿਨ ਆਕਾਸ਼ ਇੱਕ ਅਥਾਹ ਰੰਗਮੰਚ ਲੱਗਦਾ ਹੈ , ਜਿਸ ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਭਰ ਰਿਹਾ ਹੁੰਦਾ ਹੈ । ਬਸੰਤ ਪੰਚਮੀ ਵਾਲ਼ੇ ਦਿਨ ਤੀਵੀਆਂ ਬਸੰਤੀ ਕੱਪੜੇ ਪਹਿਨ ਕੇ ਗਿੱਧਾ ਪਾਉਂਦੀਆਂ ਤੇ ਗੀਤ ਗਾਉਂਦੀਆਂ ਹਨ । ਬਸੰਤ ਪੰਚਮੀ ਦੇ ਗਿੱਧੇ ਨੂੰ ‘ਬਸੰਤੀ ਗਿੱਧਾ’ ਕਿਹਾ ਜਾਂਦਾ ਹੈ । ਬਸੰਤ ਪੰਚਮੀ ਰੁੱਤਾਂ ਦੀ ਤਬਦੀਲੀ ਨਾਲ਼ ਸੰਬੰਧਿਤ ਇੱਕ ਪਰਬ ਹੈ ਜੋ ਮਾਘ ਸੁਦੀ ਪੰਜਵੀਂ ਨੂੰ ਸਾਰੇ ਪੰਜਾਬ ਵਿੱਚ ਧੂਮ ਧਾਮ ਨਾਲ਼ ਮਨਾਇਆ ਜਾਂਦਾ ਹੈ । ‘ ਆਈ ਬਸੰਤ ਪਾਲ਼ਾ ਉਡੰਤ’ ਬਸੰਤ ਆਉਣ ਨਾਲ਼ ਪਾਲ਼ਾ ਖ਼ਤਮ ਹੋਣਾ ਆਰੰਭ ਹੋ ਜਾਂਦਾ ਹੈ ਅਤੇ ਬਹਾਰ ਆ ਜਾਂਦੀ ਹੈ । ਬਸੰਤ ਸਦਾ ਦੀਵਾਲੀ ਸਾਧ ਦੀ ਅੱਠੋਂ ਪਹਿਰ ਬਸੰਤ ਦੀ ਉਕਤੀ ਬਸੰਤ ਰੁੱਤ ਦੀ ਖ਼ੁਸ਼ੀਆਂ ਖੇੜਿਆਂ ਨਾਲ਼ ਜੁੜੇ ਰਹਿਣ ਦਾ ਸੰਕੇਤ ਦਿੰਦੀ ਹੈ । ਭਾਰਤ ਵਿੱਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ । ਉਨ੍ਹਾਂ ਵਿੱਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ ਕਿਉਂਕਿ ਬਸੰਤ ਰੁੱਤ ਸਭ ਰੁੱਤਾਂ ਤੋਂ ਉੱਤਮ ਗਿਣੀ ਜਾਂਦੀ ਹੈ । ਇਹ ਰੁੱਤ ਚੇਤ ਤੇ ਵਿਸਾਖ ਦੇ ਮਹੀਨੇ ਹੀ ਰਹਿੰਦੀ ਹੈ । ਮਜ਼ੇ ਦੀ ਗੱਲ ਇਹ ਹੈ ਕਿ ਬਸੰਤ ਪੰਚਮੀ ਮਹੀਨਾ ਪੈਂਤੀ ਕੁ ਦਿਨ ਪਹਿਲਾਂ ਹੀ ਆ ਜਾਂਦੀ ਹੈ । ਇਸ ਸੰਬੰਧ ਇਹ ਕਥਾ ਇਉਂ ਪ੍ਰਚੱਲਿਤ ਹੈ । ਇੱਕ ਵਾਰ ਰੁੱਤਾਂ ਨੇ ਰਿਤੂ ਰਾਜ ਬਸੰਤ ਦਾ ਅਭਿਨੰਦਨ ਕੀਤਾ ਅਤੇ ਆਪਣੇ ਵੱਲੋਂ ਹਰੇਕ ਨੇ ਆਪਣੀ ਉਮਰ ਦੇ ਅੱਠ ਦਿਨ ਬਣਦੇ ਹਨ ਤੇ ਇੱਕ ਮਾਘ ਸ਼ੁਕਲ ਪੰਜਵੀਂ ਅਤੇ ਚੇਤ ਵਦੀ ਪਹਿਲੀ ਵਿੱਚ ਇਤਨੇ ਹੀ ਦਿਨ ਆਉਂਦੇ ਹਨ ।
ਆਪ੍ਰੇਸ਼ਨ ਗਰੀਨ ਹੰਟ ਭਾਰਤੀ ਫ਼ੌਜ ਦੀ ਭਾਰਤ ਵਿੱਚ ਨਕਸਲੀਆਂ ਦੇ ਖ਼ਿਲਾਫ਼ ਲੜਾਈ ਨੂੰ ਕਹਿੰਦੇ ਹਨ। ਇਹ ਮੁਹਿੰਮ ਨਵੰਬਰ 2009 ਨੂੰ ਚਲਾਈ ਗਈ ਸੀ। ਭਾਰਤੀ ਫ਼ੌਜ ਇਸ ਲੜਾਈ ਨੂੰ ਜਿੱਤ ਕੇ ਭਾਰਤੀ ਕਮਿਊਨਿਸਟ ਪਾਰਟੀ ਦੇ ਅਸਰ ਨੂੰ ਆਪਣੀਆਂ 5 ਰਿਆਸਤਾਂ ਤੋਂ ਮੁਕਾਉਣਾ ਚਾਹੁੰਦੀ ਸੀ। ਗਰੀਨ ਹੰਟ ਨਾਂ ਛੱਤੀਸਗੜ੍ਹ ਦੀ ਪੁਲਿਸ ਨੇ ਆਪਣੀ ਰਿਆਸਤ ਵਿੱਚੋਂ ਪਾਰਟੀ ਨੂੰ ਮੁਕਾਉਣ ਤੇ ਰੱਖਿਆ ਸੀ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਾਰਤ ਦੇ 500 ਅਤੇ 1000 ਰੁਪਏ ਦੇ ਨੋਟਾਂ ਦਾ ਵਿਮੁਦਰੀਕਰਨ
ਭਾਰਤ ਦੇ 500 ਅਤੇ 1000 ਰੁਪਏ ਦੇ ਨੋਟਾਂ ਦਾ ਵਿਮੁਦਰੀਕਰਨ, ਜਿਸਨੂੰ ਮੀਡੀਆ ਨੇ ਸਰਲ ਭਾਸ਼ਾ ਵਿੱਚ ਨੋਟੇਬੰਦੀ ਕਿਹਾ ਹੈ, ਦੀ ਘੋਸ਼ਣਾ 8 ਨਵੰਬਰ 2016 ਨੂੰ ਰਾਤ ਸਵਾ ਅੱਠ ਵਜੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਆਰਾ ਅਚਾਨਕ ਰਾਸ਼ਟਰ ਨੂੰ ਕੀਤੇ ਗਏ ਖ਼ਿਤਾਬ ਦੁਆਰਾ ਕੀਤੀ ਗਈ। ਇਸ ਘੋਸ਼ਣਾ ਵਿੱਚ 8 ਨਵੰਬਰ ਦੀ ਅੱਧੀ ਰਾਤ ਤੋਂ ਯਾਨੀ 9 ਨਵੰਬਰ ਤੋਂ ਦੇਸ਼ ਵਿੱਚ 500 ਅਤੇ 1000 ਰੁਪਏ ਦੇ ਨੋਟਾਂ ਨੂੰ ਖਤਮ ਕਰਨ ਦਾ ਐਲਾਨ ਕੀਤਾ ਗਿਆ। ਇਸਦਾ ਉਦੇਸ਼ ਕੇਵਲ ਕਾਲੇ ਪੈਸਾ ਉੱਤੇ ਕਾਬੂ ਹੀ ਨਹੀਂ ਸਗੋਂ ਦਹਿਸ਼ਤਗਰਦਾਂ ਦੁਆਰਾ ਵਰਤੇ ਜਾ ਰਹੇ ਨਕਲੀ ਨੋਟਾਂ ਤੋਂ ਛੁਟਕਾਰਾ ਪਾਉਣਾ ਵੀ ਸੀ।ਇਸ ਕਦਮ ਨੂੰ ਭ੍ਰਿਸ਼ਟਾਚਾਰ, ਨਸ਼ਿਆਂ ਦੀ ਵਰਤੋਂ, ਅਤੇ ਤਸਕਰੀ ਨੂੰ ਘੱਟ ਕਰਨ ਲਈ ਇੱਕ ਜਤਨ ਦੇ ਤੌਰ ਤੇ ਪੇਸ਼ ਕੀਤਾ ਗਿਆ ਸੀ। ਪਰ ਨੋਟਬੰਦੀ ਨਾਲ ਨਕਦੀ ਦੀ ਭਾਰੀ ਕਮੀ ਆ ਗਈ ਅਤੇ ਲੋਕ ਆਪਣੇ ਕੰਮ-ਧੰਦੇ ਬੰਦ ਕਰਕੇ ਬੈਂਕਾਂ ਦੇ ਬਾਹਰ ਦਿਨ-ਰਾਤ ਬੈਠੇ ਰਹਿਣ ਲਈ ਮਜਬੂਰ ਹੋ ਗਈ। ਵੱਡੀ ਗਿਣਤੀ ਵਿੱਚ ਛੋਟੇ ਕਾਰੋਬਾਰਾਂ, ਖੇਤੀਬਾੜੀ ਅਤੇ ਆਵਾਜਾਈ ਤੇ ਇਸਦਾ ਨੁਕਸਾਨਦੇਹ ਪ੍ਰਭਾਵ ਪੈ ਰਿਹਾ ਸੀ। ਅਤੇ ਕਾਫੀ ਗਿਣਤੀ ਵਿੱਚ ਲੋਕ ਨੋਟਬੰਦੀ ਦੇ ਚਲਦਿਆਂ ਪੈਦਾ ਹੋਈਆਂ ਸਮੱਸਿਆਵਾਂ ਦੌਰਾਨ ਮਾਰੇ ਗਏ। ਮੋਦੀ ਦੇ ਇਸ ਐਲਾਨ ਦੇ ਬਾਅਦ, ਬੰਬਈ ਸ਼ੇਅਰ ਬਜ਼ਾਰ ਅਤੇ ਨਿਫਟੀ 50 ਦੇ ਸਟਾਕ ਸੂਚਕ ਅਗਲੇ ਦੋ ਦਿਨ ਦੇ ਲਈ ਕਰੈਸ਼ ਹੋ ਗਏ। ਕਈ ਬੈਂਕਰ ਸ਼ਾਹੂਕਾਰਾਂ ਦੇ ਨਾਲ ਨਾਲ ਕੁਝ ਅੰਤਰਰਾਸ਼ਟਰੀ ਟਿੱਪਣੀਕਾਰਾਂ ਕੋਲੋਂ ਵਿਮੁਦਰੀਕਰਨ ਨੂੰ ਸਮਰਥਨ ਮਿਲਿਆ, ਪਰ ਵਿਰੋਧੀ ਧਿਰ ਨੇ, ਸੰਸਦ ਦੇ ਦੋਨੋ ਸਦਨਾਂ ਵਿੱਚ ਇਸਦੀ ਆਲੋਚਨਾ ਕੀਤੀ ਅਤੇ ਸੰਸਦ ਦੇ ਸਾਹਮਣੇ ਅਤੇ ਭਾਰਤ ਭਰ ਮੌਜੂਦਾ ਸਰਕਾਰ ਦੇ ਵਿਰੁੱਧ ਸੰਗਠਿਤ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ।ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ.
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।'
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਰਾਏ- ਅਬਦੁੱਲਾ ਖ਼ਾਨ ਭੱਟੀ, ਪ੍ਰਚਲਿਤ ਨਾਮ ਦੁੱਲਾ ਭੱਟੀ (ਸ਼ਾਹਮੁਖੀ: دًﻻ بھٹى) ਪੰਜਾਬ ਦਾ ਇੱਕ ਪ੍ਰਸਿੱਧ ਪ੍ਰਾਚੀਨ ਰਾਜਪੂਤ ਨਾਇਕ ਸੀ, ਜਿਸਨੇ ਮੁਗਲ ਸਮਰਾਟ ਅਕਬਰ ਦੇ ਖਿਲਾਫ ਇੱਕ ਬਗ਼ਾਵਤ ਦੀ ਅਗਵਾਈ ਕੀਤੀ ਸੀ। ਉਸਦੀ ਮਾਂ ਦਾ ਨਾਂ ਲੱਧੀ ਤੇ ਪਿਉ ਦਾ ਨਾਂ ਫਰੀਦ ਸੀ।ਦੁੱਲੇ ਦੀ ਮਾਂ ਲੱਧੀ ਨੇ ਅਕਬਰ ਦੇ ਪੁੱਤ ਸ਼ੇਖੂ ਨੂੰ ਦੁੱਧ ਚੁੰਘਾਇਆ ਤੇ ਮਹੱਲਾਂ ਵਿਚ ਦੁੱਧ ਚੁੰਘਾਵੀ ਦੇ ਤੌਰ ਤੇ ਕੰਮ ਕੀਤਾ। ਰਾਏ ਅਬਦੁੱਲਾ ਖਾਨ ਨੇ ਇਸ ਹੱਦ ਤੱਕ ਹਕੂਮਤ ਨੂੰ ਵਖਤ ਪਾ ਰੱਖਿਆ ਸੀ ਕਿ ਅਕਬਰ ਨੂੰ ਆਪਣੀ ਰਾਜਧਾਨੀ ਦਿੱਲੀ ਤੋਂ ਤਬਦੀਲ ਕਰਨੀ ਪਈ ਅਤੇ ਲਗਭਗ 20 ਸਾਲਾਂ ਲਈ ਲਾਹੌਰ ਵਿੱਚ, ਲਾਹੌਰ ਕਿਲੇ ਨੂੰ ਆਪਣਾ ਹੈੱਡਕੁਆਰਟਰ ਬਣਾਉਣਾ ਪਿਆ ਸੀ ਅਤੇ ਇਹਦੇ ਬੁਨਿਆਦੀ ਢਾਂਚੇ ਨੂੰ ਵੀ ਬਦਲਣਾ ਪਿਆ ਸੀ। ਪੰਜਾਬੀ ਭਾਸ਼ਾ ਵਿੱਚ ਇੱਕ ਕਿੱਸਾ ਹੈ ਜਿਸ ਨੂੰ 'ਦੁੱਲੇ ਦੀ ਵਾਰ' ਕਿਹਾ ਜਾਂਦਾ ਹੈ। ਇਸ ਵਿੱਚ ਪਾਕਿਸਤਾਨੀ ਪੰਜਾਬ ਵਿੱਚ ਦੁੱਲਾ ਭੱਟੀ ਦੀ ਲੜਾਈ ਦੀਆਂ ਘਟਨਾਵਾਂ ਦਾ ਬਿਰਤਾਂਤ ਹੈ। ਅਤੇ ਇੱਕ ਇਲਾਕੇ ਦਾ ਨਾਂ 'ਦੁੱਲੇ ਦੀ ਬਾਰ' ਯਾਨੀ ਦੁੱਲਾ ਭੱਟੀ ਦਾ ਜੰਗਲ ਹੈ। ਇਹ ਮਹਾਨ ਰਾਜਪੂਤ ਨਾਇਕ ਲਾਹੌਰ, ਪੰਜਾਬ, ਪਾਕਿਸਤਾਨ ਵਿੱਚ ਮੈਣੀ ਸਾਹਿਬ ਕਬਰਿਸਤਾਨ ਵਿੱਚ ਦਫਨ ਦੱਸਿਆ ਜਾਂਦਾ ਹੈ।
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਅਜਨਬੀਕਰਨ (ਅੰਗਰੇਜ਼ੀ: Defamiliarization;ਰੂਸੀ:Остранение) ਇੱਕ ਕਲਾਤਮਕ ਤਕਨੀਕ ਹੈ ਜੋ ਦਰਸ਼ਕਾਂ/ਸਰੋਤਿਆਂ ਨੂੰ ਰਚਨਾ ਦੀ ਸਮਝ ਵਧਾਉਣ ਲਈ ਆਮ ਗੱਲਾਂ ਨੂੰ ਓਪਰੇ ਜਾਂ ਅਜਨਬੀ ਤਰੀਕੇ ਨਾਲ ਪੇਸ਼ ਕਰਨ ਦੀ ਗੱਲ ਕਰਦੀ ਹੈ। ਦੂਜੇ ਸ਼ਬਦਾਂ ਵਿਚ ਇਹ ਤਕਨੀਕ ਸਾਡੀ ਜਾਣੀ-ਪਛਾਣੀ ਜ਼ਿੰਦਗੀ ਨੂੰ ਇੰਜ ਪੇਸ਼ ਕਰਦੀ ਹੈ ਕਿ ਉਹ ਓਪਰੀ ਜਿਹੀ ਜਾਪਦੀ ਹੈ ਜਿਸ ਕਰਕੇ ਦਰਸ਼ਕ/ਸਰੋਤੇ ਉਸਨੂੰ ਵਧੇਰੇ ਗਹੁ ਨਾਲ ਵੇਖਦੇ ਹਨ। ਇਹ 20ਵੀਂ ਸਦੀ ਦੇ ਕਲਾ ਅਤੇ ਥਿਊਰੀ ਵਿੱਚ ਇੱਕ ਕੇਂਦਰੀ ਸੰਕਲਪ ਹੈ, ਡਾਡਾ, ਪੋਸਟਮਾਡਰਨਿਜਮ, ਐਪਿਕ ਥੀਏਟਰ, ਅਤੇ ਵਿਗਿਆਨ ਗਲਪ ਅੰਦੋਲਨਾਂ ਵਿਚ ਇਸਦਾ ਉਘਾ ਸਥਾਨ ਹੈ। ਇਸ ਨੂੰ ਸਭਿਆਚਾਰ ਜੈਮਿੰਗ ਵਰਗੇ ਹਾਲ ਹੀ ਦੇ ਅੰਦੋਲਨਾਂ ਦੁਆਰਾ ਦਾਅਪੇਚ ਦੇ ਤੌਰ ਤੇ ਵੀ ਵਰਤਿਆ ਗਿਆ ਹੈ।
ਚਿੱਟਾ ਲਹੂ ਨਾਨਕ ਸਿੰਘ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਇਹ ਪਹਿਲੀ ਵਾਰ 1932 ਵਿੱਚ ਪ੍ਰਕਾਸ਼ਿਤ ਹੋਇਆ ਸੀ। ਸੰਸਾਰ ਪਰਸਿੱਧ ਰੂਸੀ ਨਾਵਲਕਾਰ ਲਿਓ ਤਾਲਸਤਾਏ ਦੀ ਪੋਤਰੀ ਨਤਾਸ਼ਾ ਤਾਲਸਤਾਏ ਨੇ ਇਸ ਨਾਵਲ "ਚਿੱਟਾ ਲਹੂ" ਦਾ ਰੂਸੀ ਵਿੱਚ ਅਨੁਵਾਦ ਕੀਤਾ। "ਚਿੱਟਾ ਲਹੂ" ਦੇ ਮੁਖਬੰਦ ਵਿੱਚ ਨਾਨਕ ਸਿੰਘ ਲਿਖਦੇ ਹਨ, "ਇੰਞ ਜਾਪਦਾ ਹੈ ਕਿ ਸਾਡੇ ਸਮਾਜ ਦੇ ਖੂਨ ਵਿੱਚ ਲਾਲ ਰਕਤਾਣੂ ਖਤਮ ਹੋ ਗਏ ਹਨ।"
ਗੀਤ ਇੱਕ ਐਸੀ ਸੰਗੀਤ ਅਤੇ ਸਾਹਿਤ ਨਾਲ ਜੁੜੀ ਕਲਾਮਈ ਪੇਸ਼ਕਾਰੀ ਹੁੰਦੀ ਹੈ ਜਿਸ ਵਿੱਚ ਸੁਰਾਂ ਦੀ ਇੱਕ ਲਹਿਰ ਹੁੰਦੀ ਹੈ। ਇਸ ਵਿੱਚ ਇਨਸਾਨੀ ਆਵਾਜ਼ ਵੀ ਸ਼ਾਮਲ ਹੁੰਦੀ ਹੈ ਅਤੇ ਉਹ ਗੀਤ ਦੇ ਬੋਲ ਗਾਵੇ। ਗੀਤ ਗਾਇਆ ਜਾਂਦਾ ਹੈ ਅਤੇ ਸੁਰ ਵਿੱਚ ਅਦਾ ਕੀਤੀ ਜਾਂਦੀ ਇਨਸਾਨੀ ਆਵਾਜ਼ ਦੇ ਨਾਲ ਸੰਗੀਤਕ ਸਾਜ਼ ਵੀ ਇਸਤੇਮਾਲ ਹੁੰਦੇ ਹਨ। ਕੁੱਝ ਗੀਤ ਅਜਿਹੇ ਹਨ ਜਿਹਨਾਂ ਵਿੱਚ ਸਾਜ਼ ਨਹੀਂ ਹੁੰਦੇ ਅਤੇ ਗੀਤ ਦੇ ਸਾਰੇ ਪਹਿਲੂ ਇਨਸਾਨੀ ਆਵਾਜ਼ ਰਾਹੀਂ ਹੀ ਪੂਰੇ ਗਏ ਹੁੰਦੇ ਹਨ। ਗੀਤ ਦੇ ਬੋਲ ਆਮ ਤੌਰ ਤੇ ਕਾਵਿ-ਟੁਕੜੇ ਹੁੰਦੇ ਹਨ ਜਿਹਨਾਂ ਅਦਾਇਗੀ ਸਮੇਂ ਸੁਰ ਅਤੇ ਤਾਲ ਨੂੰ ਪੂਰਾ ਪੂਰਾ ਖਿਆਲ ਰੱਖਿਆ ਜਾਂਦਾ ਹੈ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਵਿਲੀਅਮ ਹੈਨਰੀ ਬਿਲ ਗੇਟਸ ਤੀਜਾ (ਜਨਮ 28 ਅਕਤੂਬਰ 1955) ਇੱਕ ਅਮਰੀਕੀ ਵਪਾਰੀ,ਸਮਾਜ ਸੇਵੀ, ਨਿਵੇਸ਼ਕ,ਕਾੰਪੂਉਟਰ ਪ੍ਰੋਗ੍ਰਾਮਰ ਅਤੇ ਵਿਗਿਆਨੀ ਹੈ। ਬਿਲ ਗੇਟਸ ਮਾਈਕਰੋਸੋਫਟ ਦਾ ਸਾਬਕਾ ਮੁਖ ਪ੍ਰਬੰਧਕ ਅਤੇ ਕਰਤਾ ਧਰਤਾ ਹੈ। ਮਾਈਕਰੋਸੋਫਟ ਦੁਨੀਆ ਦੀ ਸਭ ਤੋ ਵੱਡੀ ਸੋਫਟਵੇਅਰ ਕੰਪਨੀ ਹੈ ਜੋ ਕ ਇਸਨੇ ਪਾਲ ਏਲੇਨ ਦੀ ਭਾਈਵਾਲੀ ਨਾਲ ਬਣਾਈ ਸੀ। ਬਿਲ ਗੇਟਸ ਲਗਤਾਰ ਫੋਰਬਜ਼ ਦੀ ਸੂਚੀ ਵਿੱਚ ਸਭ ਤੋਂ ਅਮੀਰ ਆਦਮੀ ਚਲਿਆ ਆ ਰਿਹਾ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਹਰਿਆਣਾ ਭਾਰਤ ਦਾ ਇੱਕ ਰਾਜ ਹੈ। ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਦੀ ਰਾਜਧਾਨੀ ਹੈ। 1 ਨਵੰਬਰ 1966 ਨੂੰ ਹਰਿਆਣਾ ਪੰਜਾਬ ਦੇ ਵਿੱਚੋਂ ਭਾਸ਼ਾ ਦੇ ਆਧਾਰ ਉੱਤੇ ਬਣਾਇਆ ਗਿਆ ਹੈ। ਭਾਵੇਂ ਪੰਜਾਬ ਦੀ ਸਿੱਖ ਵਸੋਂ ਪੰਜਾਬੀ ਸੂਬੇ ਦੀ ਮੰਗ ਕਰ ਰਹੀ ਸੀ ਪਰ ਹਿੰਦੀ ਬੋਲਦੇ ਲੋਕਾਂ ਦੀ ਪ੍ਰਤਨਿਧਤਾ ਕਰਦਿਆਂ ਕੇਂਦਰ ਸਰਕਾਰ ਨੇ ਹਰਿਆਣਾ ਅਤੇ ਹਿਮਾਚਲ ਸੂਬੇ ਬਣਾਏ ਗਏ। ਇਸ ਦੀਆਂ ਹੱਦਾਂ ਰਾਜਸਥਾਨ, ਪੰਜਾਬ, ਹਿਮਾਚਲ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਨਾਲ ਮਿਲਦੀਆਂ ਹਨ ।ਦੇਸ਼ ਦੀ ਰਾਜਧਾਨੀ ਦਿੱਲੀ ਦੇ ਬਿਲਕੁੱਲ ਨਾਲ ਜੁੜਿਆ ਹੋਣ ਕਰ ਕੇ ਹਰਿਆਣਾ ਦੇ ਕਈ ਜਿਲ੍ਹਿਆਂ ਨੂੰ ਰਾਸ਼ਟਰੀ ਰਾਜਧਾਨੀ ਖੇਤਰ ਦੇ ਤੌਰ ਤੇ ਯੋਜਨਾਬੱਧ ਵਿਕਾਸ ਅਧੀਨ ਲਿਆਂਦਾ ਗਿਆ ਹੈ ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸਪਾਸ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ੳੁਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਹੈ, ਵੱਖ ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਦਲਿਤ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਇਕ ਸਾਫ਼ਟਵੇਅਰ ਲਸੰਸ (ਜਾਂ ਲਸੰਸ) ਇਕ ਕਿਸਮ ਦਾ ਲਸੰਸ ਹੁੰਦਾ ਹੈ ਜੋ ਤੈਅ ਕਰਦਾ ਹੈ ਕਿ ਕਿਸੇ ਸਾਫ਼ਟਵੇਅਰ ਨੂੰ ਬਣਾਉਣ ਵਾਲ਼ਾ ਇਸਦੇ ਖ਼ਰੀਦਦਾਰ ਜਾਂ ਵਰਤੋਂਕਾਰ ਨੂੰ ਇਸ ਸਾਫ਼ਟਵੇਅਰ ਨਾਲ਼ ਕੀ ਕੁਝ ਕਰਨ ਦੀ ਇਜਾਜ਼ਤ ਦਿੰਦਾ ਹੈ, ਜਾਂ ਦੂਜੇ ਸ਼ਬਦਾਂ ਵਿੱਚ, ਇਸਦਾ ਬਣਾਉਣ ਵਾਲ਼ਾ ਇਸਦੇ ਵਰਤੋਂਕਾਰ ਨੂੰ ਇਸਦੀ ਕਿਸ ਤਰ੍ਹਾਂ ਦੀ ਵਰਤੋਂ ਦੀ ਇਜਾਜ਼ਤ ਦਿੰਦਾ ਹੈ। ਇਸ ਵਿੱਚ ਮੁੱਖ ਤੌਰ ’ਤੇ ਉਸ ਸਾਫ਼ਟਵੇਅਰ ਨੂੰ ਨਕਲ ਕਰਨ, ਅੱਗੇ ਹੋਰ ਲੋਕਾਂ ਨੂੰ ਵੇਚਣ, ਤਬਦੀਲੀਆਂ ਕਰਨ, ਇਸਨੂੰ ਵਪਾਰਕ ਕੰਮਾਂ ਲਈ ਵਰਤਣ, ਅਤੇ ਇਸਨੂੰ ਵਰਤਣ ਦੀ ਸਮਾਂ-ਹੱਦ (ਜੇ ਕੋਈ ਹੋਵੇ) ਆਦਿ ਹਦਾਇਤਾਂ/ਇਜਾਜ਼ਤਾਂ ਸ਼ਾਮਲ ਹੁੰਦੀਆਂ ਹਨ।
ਫ਼ੇਸਬੁੱਕ (Facebook) ਇੰਟਰਨੈੱਟ ’ਤੇ ਇੱਕ ਅਾਜ਼ਾਦ ਸਮਾਜਿਕ ਨੈੱਟਵਰਕ ਸੇਵਾ ਵੈੱਬਸਾੲੀਟ(ਜਾਲਸਥਾਨ) ਹੈ ਜੋ ਫ਼ੇਸਬੁੱਕ ਇਨਕੌਰਪੋਰੇਟਡ ਦੁਆਰਾ ਚਲਾਈ ਜਾਂਦੀ ਹੈ। ਸਤੰਬਰ 2012 ਮੁਤਾਬਿਕ, ਇਸ ਦੇ 1 ਬਿਲੀਅਨ ਤੋਂ ਜ਼ਿਆਦਾ ਸਰਗਰਮ ਵਰਤੋਂਕਾਰ ਹਨ, ਜਿੰਨ੍ਹਾਂ ਵਿਚੋਂ ਅੱਧੇ ਤੋਂ ਜ਼ਿਆਦਾ ਇਸ ਨੂੰ ਮੋਬਾਈਲ ਫ਼ੋਨ ਜ਼ਰੀਏ ਵਰਤਦੇ ਹਨ। ਇਸ ਨੂੰ ਵਰਤਣ ਤੋਂ ਪਹਿਲਾਂ ਵਰਤੋਂਕਾਰ ਨੂੰ ਦਰਜ ਹੋਣਾ ਪੈਂਦਾ ਹੈ ਜਿਸ ਤੋਂ ਬਾਅਦ ਉਹ ਦੋਸਤ ਬਣਾ ਸਕਦਾ ਹੈ, ਤਸਵੀਰਾਂ ਅਤੇ ਸੁਨੇਹਿਆਂ ਦਾ ਲੈਣ-ਦੇਣ ਕਰ ਸਕਦਾ ਹੈ। ਉਹ ਕਿਸੇ ਸਕੂਲ, ਕਾਲਜ ਦੇ ਸਮੂਹ ਵਿੱਚ ਵੀ ਸ਼ਾਮਿਲ ਹੋ ਸਕਦੇ ਹਨ ਅਤੇ ਆਪਣੇ ਦੋਸਤਾਂ ਨੂੰ ਸ਼੍ਰੇਣੀਆਂ, ਜਿਵੇਂ- "ਨਜ਼ਦੀਕੀ ਦੋਸਤ" ਆਦਿ, ਵਿੱਚ ਵੀ ਵੰਡ ਸਕਦੇ ਹਨ। ਇਹ ਵੈੱਬਸਾਈਟ ਮਾਰਕ ਜ਼ੁਕਰਬਰਗ ਅਤੇ ਉਸ ਦੇ ਸਾਥੀਆਂ ਨੇ 4 ਫ਼ਰਵਰੀ 2004 ਨੂੰ ਸ਼ੁਰੂ ਕੀਤੀ। ਉਸ ਨੇ ਇਸ ਨੂੰ ਹਾਵਰਡ ਯੂਨੀਵਰਸਟੀ ਅਮਰੀਕਾ ਦੇ ਆਪਣੇ ਦੋਸਤਾਂ (ਇਡੂਆਰਡੋ ਸੇਵਰਿਨ, ਐਾਡਰਿਊ ਮੈਕਕੌਲਮ, ਡਸਟਿਨ ਮੌਸਕੋਵਿਟਜ਼ ਤੇ ਕਰਿਸ ਹਿਊਜ ਨਾਲ ਮਿਲ ਕੇ ਸ਼ੁਰੂ ਕੀਤਾ ਸੀ। ਪਹਿਲਾਂ ਇਸ ਦੀ ਮੈਂਬਰਸ਼ਿਪ ਸਿਰਫ਼ ਪਰ ਸਿਰਫ਼ ਹਾਵਰਡ ਯੂਨੀਵਰਸਟੀ ਦੇ ਵਿਦਿਆਰਥੀਆਂ ਵਾਸਤੇ ਹੀ ਸੀ ਪਰ ਫਿਰ ਇਸ ਨੂੰ ਸਭ ਵਾਸਤੇ ਖੋਲ੍ਹ ਦਿੱਤਾ ਗਿਆ। ਸਿਰਫ਼ 10 ਸਾਲ ਵਿਚ ਹੀ ਇਹ ਦੁਨੀਆਂ ਦਾ ਸਭ ਤੋਂ ਵੱਡਾ ਸਮਾਜਿਕ ਨੈੱਟਵਰਕ ਬਣ ਗਿਆ। ਅੱਜ ਇਸ ਦੀ ਵਰਤੋਂ ਕਰਨ ਵਾਲਿਆਂ ਦੀ ਗਿਣਤੀ 160 ਕਰੋੜ ਤੋਂ ਵੱਧ ਹੈ। ਇਨ੍ਹਾਂ ਵਿਚੋਂ ਅੱਧੇ ਤੋਂ ਵੱਧ 18 ਤੋਂ 24 ਸਾਲ ਦੀ ਉਮਰ ਦੇ ਨੌਜਵਾਨ ਹਨ। ਇਸ ਨੂੰ ਵਰਤਣ ਵਾਲਿਆਂ ਦੀ ਸਭ ਤੋਂ ਵੱਧ ਗਿਣਤੀ ਅਮਰੀਕਾ ਵਿਚ ਹੈ; ਬਰਾਜ਼ੀਲ ਦੂਜੇ ਸਥਾਨ 'ਤੇ, ਭਾਰਤ ਤੀਜੇ ਸਥਾਨ 'ਤੇ ਹੈ। ਇੰਗਲੈਂਡ ਦਾ ਸਥਾਨ 6ਵਾਂ ਹੈ। ਭਾਰਤ ਵਿਚ 45 ਕਰੋੜ ਦੇ ਕਰੀਬ ਲੋਕ ਇਸ ਦੀ ਵਰਤੋਂ ਕਰਦੇ ਹਨ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਚੀਨ ਦੀ ਸਮਾਜਵਾਦੀ ਮੰਡੀ ਮੁਖੀ ਆਰਥਿਕਤਾ ਹੈ ਅਤੇ ਵਿਸ਼ਵ ਮੁਦਰਾ ਕੋਸ਼ ਅਨੁਸਾਰ ਇਹ ਵਿਸ਼ਵ ਦੀ ਦੀ ਦੂਜੀ ਸਭ ਤੋਂ ਵੱਡੀ ਆਰਥਿਕਤਾ ਹੈ ਅਤੇ ਕਰੰਸੀ ਦੀ ਖਰੀਦ ਸ਼ਕਤੀ (PPP) ਦੀ ਸਮਰਥਾ ਦੇ ਲਿਹਾਜ ਨਾਲ ਇਹ ਵਿਸ਼ਵ ਦੀ ਪਹਿਲੇ ਦਰਜੇ ਦੀ ਆਰਥਿਕਤਾ ਹੈ ਚੀਨ ਵਿਸ਼ਵ ਦਾ ਉਦਯੋਗਿਕ ਧੁਰਾ ਹੈ ਅਤੇ ਇਹ ਸੰਸਾਰ ਵਿਚ ਸਭ ਤੋਂ ਵਧ ਸਨਅਤੀ ਉਤਪਾਦਨ ਪੈਦਾ ਕਰਦਾ ਹੈ ਅਤੇ ਵਸਤਾਂ ਦਾ ਨਿਰਯਾਤ ਕਰਦਾ ਹੈ। ਚੀਨ ਵਿਸ਼ਵ ਦੀ ਤੇਜੀ ਨਾਲ ਵਧ ਰਹੀ ਉਪਭੋਗ ਮੰਡੀ ਵੀ ਹੈ ਅਤੇ ਸੰਸਾਰ ਦੀ ਦੂਜੀ ਵੱਡੀ ਆਯਾਤ ਕਰਨ ਵਾਲੀ ਆਰਥਿਕਤਾ ਵੀ ਹੈ . ਚੀਨ ਸਭ ਤੋਂ ਵੱਡਾ ਨਿਰਯਾਤ ਕਰਨ ਵਾਲਾ ਦੇਸ ਹੈ ਜੋ ਅੰਤਰਰਾਸ਼ਟਰੀ ਵਪਾਰ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ ,.
ਉੱਤਰ-ਸੱਚ ਰਾਜਨੀਤੀ ਅੰਗਰੇਜ਼ੀ ਵਿੱਚ ਪੋਸਟ-ਟਰੂਥ ਪਾਲਿਟਿਕਸ (Post-truth politics) ਇੱਕ ਸਿਆਸੀ ਸਭਿਆਚਾਰ ਹੈ ਜਿਸ ਵਿੱਚ ਬਹਿਸ ਦਾ ਧੁਰਾ ਨੀਤੀ ਦੇ ਵੇਰਵਿਆਂ ਤੋਂ ਨਿੱਖੜੀਆਂ ਜਜ਼ਬਾਤੀ ਅਪੀਲਾਂ ਦੁਆਲੇ ਘੁੰਮਦਾ ਹੈ ਅਤੇ ਤੱਥਮੂਲਕ ਖੰਡਨ ਨੂੰ ਅਣਡਿੱਠ ਕਰਦੇ ਹੋਏ ਫੋਕੇ ਦਾਅਵੇ ਮਾਅਰਕੇਬਾਜ਼ ਸ਼ੈਲੀ ਵਿੱਚ ਵਾਰ ਵਾਰ ਕੀਤੇ ਜਾਂਦੇ ਹਨ। ਉੱਤਰ-ਸੱਚ, ਰਵਾਇਤੀ ਵਾਦ ਵਿਵਾਦ ਅਤੇ ਦੁਜੈਲੇ ਮਹੱਤਵ ਦਾ ਦਰਸਾ ਕੇ ਸੱਚ ਨੂੰ ਝੁਠਲਾਉਣ ਦੇ ਤਰੀਕੇ ਨਹੀਂ ਅਪਣਾਉਂਦਾ। ਭਾਵੇਂ ਇਸ ਨੂੰ ਇੱਕ ਸਮਕਾਲੀ ਸਮੱਸਿਆ ਨੂੰ ਦੇ ਤੌਰ ਤੇ ਪੇਸ਼ ਕੀਤਾ ਜਾਂਦਾ ਹੈ, ਸ਼ਾਇਦ ਇਹ ਲੰਬੇ ਸਮੇਂ ਤੋਂ ਸਿਆਸੀ ਜੀਵਨ ਦਾ ਇੱਕ ਹਿੱਸਾ ਰਿਹਾ ਹੈ, ਪਰ ਇੰਟਰਨੈੱਟ ਦੇ ਆਗਮਨ ਤੋਂ ਪਹਿਲਾਂ ਇਸ ਵੱਲ ਘੱਟ ਧਿਆਨ ਗਿਆ ਸੀ। ਨਾਵਲ ਉਨੀ ਸੌ ਚੁਰਾਸੀ ਵਿੱਚ, ਜਾਰਜ ਔਰਵੈੱਲ ਨੇ ਇੱਕ ਅਜਿਹਾ ਸੰਸਾਰ ਰੂਪਮਾਨ ਕੀਤਾ ਹੈ, ਜਿਸ ਵਿੱਚ ਰਾਜਭਾਗ ਆਪਣੇ ਪ੍ਰਚਾਰ ਟੀਚਿਆਂ ਦੇ ਅਨੁਕੂਲ ਢਾਲਣ ਲਈ ਰੋਜ਼ਾਨਾ ਇਤਿਹਾਸਕ ਰਿਕਾਰਡ ਬਦਲਦਾ ਰਹਿੰਦਾ ਹੈ। ਆਕਸਫੋਰਡ ਡਿਕਸ਼ਨਰੀ ਵਿੱਚ 2016 ਦੇ ਸਭ ਤੋਂ ਜਿਆਦਾ ਪ੍ਰਚੱਲਤ ਸ਼ਬਦ ਦੇ ਰੂਪ ਵਿੱਚ ‘ਪੋਸਟ ਟਰੂਥ’ ਯਾਨੀ ਉੱਤਰ ਸੱਚ ਸ਼ਬਦ ਨੂੰ ਜੋੜਿਆ ਗਿਆ ਹੈ। ਬਰਅਗਜਿਟ ਜਨਮਤ ਅਤੇ 2016 ਦੀ ਅਮਰੀਕਾ ਦੀ ਰਾਸ਼ਟਰਪਤੀ ਚੋਣ ਦੇ ਸੰਦਰਭ ਵਿੱਚ ਇਸਦੀ ਭਰਪੂਰ ਵਰਤੋਂ ਹੋਈ ਸੀ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਨੰਦ ਲਾਲ ਨੂਰਪੁਰੀ (1906-1966) ਇੱਕ ਪੰਜਾਬੀ ਕਵੀ, ਲੇਖਕ ਅਤੇ ਗੀਤਕਾਰ ਸਨ। ਉਨ੍ਹਾਂ ਦਾ ਜਨਮ ਪਿਤਾ ਬਿਸ਼ਨ ਸਿੰਘ ਅਤੇ ਮਾਤਾ ਹੁਕਮ ਦੇਵੀ ਦੇ ਘਰ ਪਿੰਡ ਨੂਰਪੁਰ, ਜਿਲ੍ਹਾ ਲਾਇਲਪੁਰ ਅਤੇ ਬ੍ਰਿਟਿਸ਼ ਭਾਰਤ ਵਿੱਚ ਹੋਇਆ| ਉਨ੍ਹਾਂ ਆਪਣੀ ਪੜ੍ਹਾਈ ਖ਼ਾਲਸਾ ਸਕੂਲ ਅਤੇ ਖ਼ਾਲਸਾ ਕਾਲਜ ਲਾਇਲਪੁਰ ਤੋਂ ਕੀਤੀ। ਨੰਦ ਲਾਲ ਨੂਰਪੁਰੀ ਦਾ ਵਿਆਹ ਸੁਮਿਤ੍ਰਾ ਦੇਵੀ ਨਾਲ ਹੋਇਆ ਅਤੇ ਦੇਸ਼ ਦੀ ਵੰਡ ਤੋਂ ਬਾਅਦ ਉਹ ਜਲੰਧਰ ਆ ਵਸੇ।
ਘਰੇਲੂ ਚਿੜੀ (ਪਾਸਰ ਡੋਮੈਸਟੀਕਸ) ਇੱਕ ਨਿੱਕਾ ਪੰਛੀ ਹੈ ਜੋ ਯੂਰਪ ਅਤੇ ਏਸ਼ੀਆ ਵਿੱਚ ਆਮ ਮਿਲਦਾ ਹੈ। ਇਸ ਦੇ ਇਲਾਵਾ ਪੂਰੇ ਸੰਸਾਰ ਵਿੱਚ ਜਿੱਥੇ ਜਿੱਥੇ ਮਨੁੱਖ ਗਿਆ ਇਸਨੇ ਉਸ ਦਾ ਪਿੱਛਾ ਕੀਤਾ ਅਤੇ ਅਮਰੀਕਾ ਦੇ ਜਿਆਦਾਤਰ ਸਥਾਨਾਂ, ਅਫਰੀਕਾ ਦੇ ਕੁੱਝ ਸਥਾਨਾਂ, ਨਿਊਜ਼ੀਲੈਂਡ ਅਤੇ ਆਸਟਰੇਲੀਆ ਅਤੇ ਹੋਰ ਨਗਰ ਬਸਤੀਆਂ ਵਿੱਚ ਆਪਣਾ ਘਰ ਬਣਾਇਆ। ਸ਼ਹਿਰੀ ਇਲਾਕਿਆਂ ਵਿੱਚ ਚਿੜੀਆਂ ਦੀਆਂ ਛੇ ਪ੍ਰਜਾਤੀਆਂ ਮਿਲਦੀਆਂ ਹਨ। ਇਹ ਹਨ ਹਾਊਸ ਸਪੈਰੋ, ਸਪੇਨੀ ਸਪੈਰੋ, ਸਿੰਡ ਸਪੈਰੋ, ਰਸੇਟ ਸਪੈਰੋ, ਡੈੱਡ ਸੀ ਸਪੈਰੋ ਅਤੇ ਟਰੀ ਸਪੈਰੋ। ਇਹਨਾਂ ਵਿੱਚ ਹਾਉਸ ਸਪੈਰੋ ਨੂੰ ਘਰੇਲੂ ਚਿੜੀ ਕਿਹਾ ਜਾਂਦਾ ਹੈ। ਇਹ ਸ਼ਹਿਰਾਂ ਵਿੱਚ ਜ਼ਿਆਦਾ ਮਿਲਦੀਆਂ ਹਨ। ਅੱਜ ਇਹ ਸੰਸਾਰ ਵਿੱਚ ਸਭ ਤੋਂ ਜਿਆਦਾ ਮਿਲਣ ਵਾਲੇ ਪੰਛੀਆਂ ਵਿੱਚੋਂ ਹੈ। ਲੋਕ ਜਿੱਥੇ ਵੀ ਘਰ ਬਣਾਉਂਦੇ ਹਨ ਦੇਰ ਸਵੇਰ ਚਿੜੀਆਂ ਦੇ ਜੋੜੇ ਉੱਥੇ ਰਹਿਣ ਪਹੁੰਚ ਹੀ ਜਾਂਦੇ ਹਨ।
ਗੁਰਦੇ, ਰਵਾਂਹ ਜਾਂ ਲੋਬੀਆ ਦੀ ਸ਼ਕਲ ਦੇ ਅੰਗ ਹਨ ਜੋ ਪੇਟ ਵਿੱਚ ਪਸਲੀਆਂ ਦੇ ਪਿੰਜਰ ਥੱਲੇ, ਰੀੜ ਦੀ ਹੱਡੀ ਦੇ ਲੰਬਰ(lumber) ਹਿੱਸੇ ਕੋਲ, ਪਾਚਣ ਪ੍ਰਣਾਲੀ ਦੇ ਅੰਗਾਂ ਦੀ ਛਾਇਆ ਵਿੱਚ ਸਥਿੱਤ ਹਨ। ਗੁਰਦੇ 1.25 ਲਿਟਰ ਪ੍ਰਤੀ ਮਿੰਟ ਲਹੂ (ਹਿਰਦੇ ਦੀ ਕੁਲ ਲਹੂ ਪੂਰਤੀ ਦਾ 25%) ਆਪਣੀਆਂ ਲਹੂ ਨਾੜੀਆਂ ਰਾਹੀਂ ਲੈ ਲੈਂਦੇ ਹਨ ਜਿਹਨਾਂ ਨੂੰ ਇਹ ਸਮੱਗਰੀ ਪੇਟ ਦੀਆਂ ਲਹੂ ਨਾੜੀਆਂ ਦਵਾਰਾ ਮਿਲਦੀ ਹੈ।ਇਹ ਇਸ ਲਈ ਜ਼ਰੂਰੀ ਹੈ, ਕਿਉਂਕਿ ਗੁਰਦਿਆਂ ਦਾ ਮੁੱਖ ਕਰਤਵ ਤਾਂ ਲਹੂ ਨੂੰ, ਇਸ ਵਿੱਚੋਂ ਪਾਣੀ ਵਿੱਚ ਘੁਲਣਸ਼ੀਲ ਰੱਦੀ ਪਦਾਰਥ ਛਾਣ ਕੇ, ਸਾਫ਼ ਕਰਨਾ ਹੈ। ਇਸ ਤੋਂ ਇਲਾਵਾ ਗੁਰਦੇ ਈਲੈਕਟਰੋਲਾਈਟਸ (ਸੋਡੀਅਮ,ਪੋਟਾਸ਼ੀਅਮ,ਕੈਲਸ਼ੀਅਮ ਆਦਿ) ਦਾ ਨਿਯੰਤਰਣ ਕਰ ਕੇ ਇਸ ਦੇ ਤਿਜਾਬੀ ਜਾਂ ਖਾਰੇ ਹੋਣ ਦੇ ਸੁਭਾਅ(PH Value) ਵਿੱਚ ਸੰਤੁਲਨ ਪੈਦਾ ਕਰਦੇ ਹਨ, ਮੂਤਰ ਨੂੰ ਸੰਘਣਾ ਕਰਦੇ ਹਨ ਤੇ ਅਖੀਰ ਵਿੱਚ ਆਪਣੇ ਮੂਤਰਨਲੀ ਸਿਰੇ ਵਾਲੇ ਜੋੜ ਰਾਹੀਂ ਮੂਤਰ ਨੂੰ ਮਸਾਨੇ ਵਲ ਧਕੇਲ ਦਿੰਦੇ ਹਨ।
ਮਲਟੀਮੀਡੀਆ ਅੰਗਰੇਜ਼ੀ ਵਿੱਚ multi ਅਤੇ Media ਦੋ ਸ਼ਬਦਾਂ ਨੂੰ ਮਿਲਾ ਕੇ ਬਣਿਆ ਸੀ। Multi ਦਾ ਅਰਥ ਹੁੰਦਾ ਹੈ, 'ਬਹੁ' ਅਤੇ Media ਦਾ ਅਰਥ ਹੈ, 'ਮਾਧਿਅਮ'। ਮਲਟੀਮੀਡੀਆ ਇੱਕ ਮਾਧਿਅਮ ਹੁੰਦਾ ਹੈ, ਜਿਸਦੇ ਦੁਆਰਾ ਅਲੱਗ-ਅਲੱਗ ਤਰ੍ਹਾਂ ਦੀਆਂ ਜਾਣਕਾਰੀਆਂ ਵੱਖ-ਵੱਖ ਪ੍ਰਕਾਰ ਦੇ ਮਾਧਿਅਮ ਵਿੱਚ ਅਵਾਜ਼ੀ (ਆਡੀਓ), ਗ੍ਰਾਫਿਕਸ, ਐਨੀਮੇਸ਼ਨ ਕਰਕੇ ਲੋਕਾਂ ਤੱਕ ਪਹੁੰਚਾਇਆ ਜਾਦਾਂ ਹੈ। ਮਲਟੀਮੀਡੀਆ ਦਾ ਪ੍ਰਯੋਗ ਅਨੇਕ ਖੇਤਰਾਂ ਜਿਵੇਂ ਕਿ ਮਲਟੀਮੀਡੀਆ ਪੇਸ਼ਕਰਣ (Multimedia Presentation), ਮਲਟੀਮੀਡੀਆ ਗੇਮਾਂ (Multimedia Games) ਬਹੁਤਾਂਤ ਦੇ ਨਾਲ ਹੁੰਦਾ ਹੈ, ਇਸ ਲਈ ਮਲਟੀਮੀਡੀਆ ਕਿਸੇ ਵੀ ਚੀਜ਼ ਦੇ ਪੇਸ਼ਕਰਣ ਦਾ ਮੁੱਖ ਅੰਗ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਧਾਨ ਚਿੜੀ (ਅੰਗਰੇਜ਼ੀ:Indian grey hornbill) ਭਾਰਤੀ ਉਪ ਮਹਾਂਦੀਪ ਵਿੱਚ ਪਾਇਆ ਜਾਣ ਵਾਲਾ ਆਮ ਪੰਛੀ ਹੈ। ਇਹ ਆਮ ਤੌਰ ਤੇ ਨਰ ਅਤੇ ਮਾਦਾ ਦੇ ਜੋੜੇ ਦੇ ਰੂਪ ਵਿੱਚ ਹੀ ਵਿਖਾਈ ਦਿੰਦਾ ਹੈ। ਇਸ ਦੇ ਖੰਭ ਰੰਗ ਦੇ ਹੁੰਦੇ ਹਨ ਇਸ ਲਈ ਇਸਨੂੰ ਅੰਗਰੇਜ਼ੀ ਵਿੱਚ ਗ੍ਰੇ (ਸਲੇਟੀ) ਹੋਰਨਬਿਲ ਕਿਹਾ ਜਾਂਦਾ ਹੈ। ਭਾਰਤੀ ਧਾਨ ਚਿੜੀ ਦਰਮਿਆਨੇ ਕਦ ਦੀ ਹੁੰਦੀ ਹੈ ਜਿਸਦੀ ਲੰਬਾਈ 61 cm (24 in) ਹੁੰਦੀ ਹੈ। ਇਸ ਦੀ ਕਲਗੀ ਚੋਟੀ ਅਤੇ ਤਿੱਖੀ ਹੁੰਦੀ ਹੈ।
ਮਧਾਣੀ ਇੱਕ ਲੱਕੜ ਦਾ ਲੱਗ ਪਗ ਢਾਈ ਤਿੰਨ ਫੁੱਟ ਦਾ ਗੋਲ ਡੰਡਾ ਹੁੰਦਾ ਹੈ ਜਿਸ ਦੇ ਹੇਠਲੇ ਸ਼ਿਰੇ ਤੇ ਪੌਣੀ ਕੁ ਗਿੱਠ ਦੇ ਦੋ ਟੁੱਕੜੇ, ਚਰਖੜੀ (ਕਰਾਸ) ਵਰਗੇ ਫਿੱਟ ਕੀਤੇ ਹੁੰਦੇ ਹਨ। ਡੰਡੇ ਦੇ ਉੱਪਰਲੇ ਸਿਰੇ ਤੇ ਕੁਝ ਵੱਢੇ ਜੇਹੇ ਗੋਲਾਈ ਵਿੱਚ ਹੁੰਦੇ ਹਨ। ਇਹ ਡੋਰੀ ਭਾਵ ਨੇਤਰੇ ਆਲ ਦੁਆਲੇ ਵਲ ਦੇ ਕੇ ਮਧਾਣੀ ਚਲਾਉਣ ਦੇ ਮੰਤਵ ਲਈ ਹੁੰਦੇ ਹਨ। ਇਸ ਦੇ ਬਾਅਦ ਵਾਰੀ ਆਉਂਦੀ ਹੈ ਚਾਟੀ ਦੀ, ਜੋ ਮਿਟੀ ਦਾ ਖੁਲ੍ਹਾ ਭਾਂਡਾ ਹੁੰਦਾ ਹੈ। ਇਸ ਵਿੱਚ ਜੰਮਿਆ ਹੋਇਆ ਦੁਧ ਉਲਟ ਕੇ ਦੁਧ ਰਿੜਕਣ ਦੀ ਪਰਿਕਿਰਿਆ ਸ਼ੁਰੂ ਕੀਤੀ ਜਾਂਦੀ ਹੈ। ਇਸ ਤੋਂ ਅਗੇ ਗੱਲ ਕਰੀਏ ਕੁੜ ਦੀ। ਇਹ ਇੱਕ ਲੱਕੜ ਦਾ ਯੂ ਸ਼ਕਲ ਦੀ ਬਣਾਵਟ ਦਾ ਹੋਲਡਰ ਹੁੰਦਾ ਹੈ ਜਿਸ ਦੇ ਦੋਹਾਂ ਸਿਰਿਆਂ ਤੇ ਇੱਕ ਪੱਕੀ ਡੋਰੀ ਬੰਨ੍ਹੀ ਹੁੰਦੀ ਹੈ,ਜਿਸ ਨੂੰ ਚਾਟੀ ਤੇ ਰੱਖ ਕੇ ਵਿਚੋਂ ਮਧਾਣੀ ਦਾ ਡੰਡਾ ਲੰਘਾ ਕੇ ਚਾਟੀ ਘੜਵੰਜੀ ਤੇ ਰੱਖ ਕੇ ਘੜਵੰਜੀ ਤੇ ਲੱਗੇ ਡੰਡੇ ਨਾਲ ਕੱਸ ਕੇ ਬੰਨ੍ਹ ਦਿਤਾ ਜਾਂਦਾ ਹੈ ਤਾਂਕਿ ਚਾਟੀ ਵਿੱਚ ਮਧਾਣੀ ਆਸਾਨੀ ਨਾਲ ਘੁੰਮ ਸਕੇ। ਮਧਾਣੀ ਘੁਮਾਉਣ ਲਈ ਨੇਤਰਾ ਭਾਵ ਇੱਕ ਡੋਰੀ ਜੇ ਮਧਾਣੀ ਦੇ ਉੱਪਰਲੇ ਸਿਰ ਕੋਲ ਵਲੀ ਹੁੰਦੀ ਹੈ,ਜਿਸ ਦੋਹਾਂ ਸਿਰਿਆਂ ਤੇ ਫੜਨ ਲਈ ਦੋ ਲੱਕੜ ਦੀਆਂ ਗੁਂਲੀਆਂ ਜੇਹੀਆਂ ਬੰਨ੍ਹੀਆਂ ਹੁੰਦੀਆਂ ਹਨ,ਜਿਹਨਾਂ ਵਿੱਚ ਉਂਗਲਾਂ ਫਸਾ ਕੇ ਮਧਾਣੀ ਚਲਾਉਣ ਦਾ ਕੰਮ ਸੌਖੀ ਤਰ੍ਹਾਂ ਹੁੰਦਾ ਹੈ। ਦੁੱਧ ਰਿੜਕਣ ਦਾ ਕੰਮ ਸਵੇਰੇ ਸਾਝਰੇ ਕੀਤਾ ਜਾਂਦਾ ਹੈ। ਚਿੜੀ ਚੂਕਦੀ ਨਾਲ ਜਾ ਤੁਰੇ ਪਾਂਧੀ/ਪਾਈਆਂ ਦੁੱਧ ਦੇ ਵਿੱਚ ਮਧਾਣੀਆਂ ਨੀਂ।
ਜੇਮਸ ਬੱਗ (James's flamingo), ਇੱਕ ਪੰਛੀ ਹੈ ਜੋ ਪੇਰੂ,ਚਿੱਲੀ ,ਬੋਲਵੀਆ,ਅਤੇ ਅਰਜਨਟਾਈਨਾ ਆਦਿ ਦੇਸਾਂ ਦੇ ਉੱਚੇ ਪਠਾਰਾਂ ਤੇ ਰਹਿਣ ਵਾਲਾ ਹੈ। ਇਸ ਦਾ ਨਾਮ ਅੰਗਰੇਜ਼ ਕੁਦਰਤ ਪ੍ਰੇਮੀ, ਹੈਰੀ ਬਰਕਲੇ ਜੇਮਸ ਦੇ ਨਾਮ ਤੇ ਪਿਆ ਹੈ ਜਿਸਨੇ ਇਸ ਪੰਛੀ ਦਾ ਅਧਿਐਨ ਕੀਤਾ ਸੀ। ਇਹ ਪੰਛੀ ਝੁੰਡ-ਬਸਤੀਆਂ ਵਿੱਚ ਰਹਿੰਦੇ ਹਨ। ਇਸ ਪੰਛੀ ਨੂੰ 1956 ਤੱਕ ਅਲੋਪ ਹੋ ਚੁੱਕੇ ਪੰਛੀ ਵਜੋਂ ਜਾਣਿਆ ਜਾਣ ਲੱਗਾ ਸੀ ਜਦ ਦੂਰ ਦੁਰਾਡੀਆਂ ਥਾਂਵਾਂ ਤੇ ਇਸ ਦੀ ਵਸੋਂ ਦੀ ਗਿਣਤੀ ਦਾ ਪਤਾ ਲੱਗਾ।
ਸੁਭਾਸ਼ ਚੰਦਰ ਬੋਸ 23 ਜਨਵਰੀ, 1897-ਦਾ ਜਨਮ ਉੜੀਸਾ ਦੇ ਕਟਕ ਸ਼ਹਿਰ ਵਿਚ ਇਕ ਬਹੁਤ ਵੱਡੇ ਵਕੀਲ ਜਾਨਕੀ ਦਾਸ ਬੋਸ ਦੇ ਘਰ ਨੂੰ ਪੈਦਾ ਹੋਏ। ਉਹ ਕੌਮੀ ਨੇਤਾ ਸਨ ਅਤੇ ਦੇਸ਼ ਦੀ ਆਜ਼ਾਦੀ ਲਈ ਜੱਦੋਜਹਿਦ ਕਾਫੀ ਕੀਤੀ। ਉਨ੍ਹਾਂ ਨੇ ਦਸਵੀਂ ਦਾ ਇਮਤਿਹਾਨ ਕਟਕ ਵਿਚ ਹੀ ਪਾਸ ਕੀਤਾ ਤੇ ਫਿਰ ਉਚੇਰੀ ਸਿੱਖਿਆ ਲਈ ਪ੍ਰੈਜ਼ੀਡੈਂਸੀ ਕਾਲਜ ਕਲਕੱਤਾ ਵਿਚ ਦਾਖਲ ਹੋਏ। ਇਥੇ ਇਕ ਔਟੇਨ ਨਾਂਅ ਦਾ ਅੰਗਰੇਜ਼ ਪ੍ਰੋਫੈਸਰ ਭਾਰਤੀਆਂ ਬਾਰੇ ਹਮੇਸ਼ਾ ਬੇਇੱਜ਼ਤੀ ਭਰੇ ਸ਼ਬਦ ਬੋਲਦਾ ਸੀ। ਇਕ ਦਿਨ ਸੁਭਾਸ਼ ਚੰਦਰ ਬੋਸ ਨੇ ਗੁੱਸੇ ਵਿਚ ਕਲਾਸ ਵਿਚ ਹੀ ਉਸ ਦੇ ਇਕ ਥੱਪੜ ਮਾਰ ਦਿੱਤਾ। ਇਸ ਕਾਰਨ ਆਪ ਨੂੰ ਕਾਲਜ ਵਿਚੋਂ ਕੱਢ ਦਿੱਤਾ ਗਿਆ। ਫਿਰ ਆਪ ਨੇ ਸਕਟਿਸ ਚਰਚ ਕਾਲਜ ਵਿਚੋਂ ਬੀ. ਏ.
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਨੂੰ ਪਾਉਂਟਾ ਸਾਹਿਬ ਵਿਖੇ ਮਾਤਾ ਸੁੰਦਰੀ ਜੀ ਦੀ ਕੁੱਖੋਂ ਹੋਇਆ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਸਾਕਾ ਨੀਲਾ ਤਾਰਾ 3 - 5 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਹਿੰਦੀ (हिन्दी) ਇੱਕ ਭਾਸ਼ਾ ਹੈ ਜਿਸਨੂੰ ਮਾਣਕ ਹਿੰਦੀ ਵੀ ਆਖਦੇ ਹਨ। ਇਹ ਭਾਰਤ ਦੇ ਉੱਤਰ ਅਤੇ ਮੱਧ-ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਬੋਲੀ ਜਾਂਦੀ ਹੈ। ਦਿੱਲੀ, ਉੱਤਰਾਖੰਡ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ, ਛੱਤੀਸਗੜ੍ਹ, ਬਿਹਾਰ ਅਤੇ ਝਾਰਖੰਡ ਵਿੱਚ ਇਹ ਮੂਲ ਭਾਸ਼ਾ ਹੈ। ਇਹ ਭਾਰਤ ਦੀਆਂ ਸਰਕਾਰੀ ਬੋਲੀਆਂ ਚੋ ਇੱਕ ਹੈ ਅਤੇ ਇਸਦੀ ਰਾਸ਼ਟਰੀ ਭਾਸ਼ਾ ਵੀ ਹੈ। ੨੦੦੧ ਦੀ ਮਰਦਮਸ਼ੁਮਾਰੀ ਵਿੱਚ ਭਾਰਤ ਦੇ ੪੨੨ ਮਿਲੀਅਨ ਵਾਸੀਆਂ ਨੇ ਇਸਨੂੰ ਅਪਣੀ ਮੂਲ ਬੋਲੀ ਦੱਸਿਆ। ਭਾਰਤ ਅਤੇ ਹੋਰ ਦੇਸ਼ਾਂ ਵਿੱਚ ਵਿੱਚ ੬੦ ਕਰੋੜ ਤੋਂ ਜ਼ਿਆਦਾ ਲੋਕ ਹਿੰਦੀ ਬੋਲਦੇ, ਪੜ੍ਹਦੇ ਅਤੇ ਲਿਖਦੇ ਹਨ।[ਸਰੋਤ ਚਾਹੀਦਾ] ਫ਼ਿਜੀ, ਮਾਰੀਸ਼ਸ, ਗਿਆਨਾ, ਸੂਰੀਨਾਮ ਦੀ ਜ਼ਿਆਦਾਤਰ ਅਤੇ ਨੇਪਾਲ ਦੀ ਕੁਝ ਜਨਤਾ ਹਿੰਦੀ ਬੋਲਦੀ ਹੈ।
ਨੀਲ ਕੰਠ (ਅੰਗਰੇਜ਼ੀ: Indian roller) ਏਸ਼ੀਆ ਦੇ ਖਿੱਤੇ ਵਿੱਚ ਪਾਇਆ ਜਾਣ ਵਾਲਾ ਇੱਕ ਪੰਛੀ ਹੈ ਜੋ ਇਰਾਕ ਤੋਂ ਲੈ ਕੇ ਇੰਡੋਨੇਸ਼ੀਆ ਤੱਕ ਮਿਲਦਾ ਹੈ। ਇਹ ਆਮ ਤੌਰ ਤੇ ਸੜਕਾਂ ਦੇ ਕਿਨਾਰੇ ਜਾਂ ਤਾਰਾਂ ਤੇ ਆਮ ਬੈਠਾ ਮਿਲਦਾ ਹੈ। ਇਸ ਦੀ ਸਭ ਤੋਂ ਵੱਧ ਵਸੋਂ ਭਾਰਤ ਵਿੱਚ ਮਿਲਦੀ ਹੈ ਹੈ ਕਈ ਰਾਜਾਂ ਨੇ ਇਸਨੂੰ ਰਾਜ ਪੰਛੀ ਘੋਸ਼ਿਤ ਕੀਤਾ ਹੋਇਆ ਹੈ। ਭਾਰਤ ਵਿੱਚ ਇਸ ਪੰਛੀ ਦੀ ਮਿਥਿਹਾਸਕ ਮਹੱਤਤਾ ਵੀ ਹੈ। ਦਸਹਿਰੇ ਵਾਲੇ ਦਿਨ ਇਸ ਦਾ ਦਿਸਣਾ ਅਸ਼ੁਭ ਮੰਨਿਆ ਜਾਂਦਾ ਹੈ।
ਬਰਸਾਤੀ ਪਪੀਹਾ, (Jacobin cuckoo, pied cuckoo, or pied crested cuckoo Clamator jacobinus) ਇੱਕ ਕੋਇਲ ਦੇ ਕਬੀਲੇ ਦਾ ਪੰਛੀ ਹੈ ਜੋ ਅਫਰੀਕਾ ਅਤੇ ਏਸ਼ੀਆ ਵਿੱਚ ਮਿਲਦਾ ਹੈ। ਭਾਰਤ ਵਿੱਚ ਇਹ ਬਰਸਾਤਾਂ ਦੇ ਦਿਨਾਂ ਵਿੱਚ ਪਰਵਾਸ ਕਰ ਕੇ ਆਓਂਦਾ ਹੈ ਇਸ ਲਈ ਇਸਨੂੰ ਪਰਵਾਸੀ ਪਪੀਹਾ ਕੀਹਾ ਜਾਂਦਾ ਹੈ। ਭਾਰਤੀ ਮਿਥਿਹਾਸ ਵਿੱਚ ਇਸਨੂੰ ਵਿਸ਼ੇਸ਼ ਥਾਂ ਹਾਸਲ ਹੈ ਅਤੇ ਇਸਨੂੰ ਚਾਤ੍ਰਿਕ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਇਸ ਦੇ ਸੈਰ ਵਿੱਚ ਇੱਕ ਮੋਰੀ ਹੁੰਦੀ ਹੈ ਜਿਥੋਂ ਇਹ ਆਪਣੀ ਪਿਆਸ ਬੁਝਾਉਣ ਲਈ ਬਰਸਾਤ ਦੀ ਮੰਗ ਕਰਦਾ ਹੈ ਜਿਸ ਕਰਨ ਕੁਦਰਤ ਮੀਂਹ ਪਾਉਂਦੀ ਹੈ।
ਤਾਜ ਮਹੱਲ (ਹਿੰਦੀ: ताज महल ; ਉਰਦੂ: تاج محل) ਭਾਰਤ ਦੇ ਆਗ੍ਰਾ ਸ਼ਹਿਰ ਵਿੱਚ ਸਥਿਤ ਇੱਕ ਸੰਸਾਰ ਵਿਰਾਸਤ ਮਕਬਰਾ ਹੈ। ਇਸ ਦੀ ਉਸਾਰੀ ਮੁਗ਼ਲ ਸਮਰਾਟ ਸ਼ਾਹ ਜਹਾਨ ਨੇ, ਆਪਣੀ ਪਤਨੀ ਮੁਮਤਾਜ਼ ਮਹਾਲ ਦੀ ਯਾਦ ਵਿੱਚ ਕਰਵਾਇਆ ਸੀ। ਤਾਜ ਮਹੱਲ ਮੁਗਲ ਵਾਸਤੁਕਲਾ ਦਾ ਉੱਤਮ ਨਮੂਨਾ ਹੈ। ਇਸ ਦੀ ਵਾਸਤੁ ਸ਼ੈਲੀ ਫਾਰਸੀ, ਤੁਰਕ, ਭਾਰਤੀ ਅਤੇ ਇਸਲਾਮੀ ਵਾਸਤੁਕਲਾ ਦੇ ਘਟਕਾਂ ਦਾ ਅਨੋਖਾ ਸੁਮੇਲ ਹੈ। ਸੰਨ 1983 ਵਿੱਚ, ਤਾਜ ਮਹਿਲ ਯੁਨੈਸਕੋ ਸੰਸਾਰ ਅਮਾਨਤ ਟਿਕਾਣਾ ਬਣਿਆ। ਇਸ ਦੇ ਨਾਲ ਹੀ ਇਸਨੂੰ ਸੰਸਾਰ ਅਮਾਨਤ ਦੇ ਸਭਨੀ ਥਾਂਈਂ ਪ੍ਰਸ਼ੰਸਾ ਪਾਉਣ ਵਾਲੀ, ਅਤਿ ਉੱਤਮ ਮਾਨਵੀ ਕ੍ਰਿਤੀਆਂ ਵਿੱਚੋਂ ਇੱਕ ਦੱਸਿਆ ਗਿਆ। ਤਾਜਮਹਿਲ ਨੂੰ ਭਾਰਤ ਦੀ ਇਸਲਾਮੀ ਕਲਾ ਦਾ ਰਤਨ ਵੀ ਘੋਸ਼ਿਤ ਕੀਤਾ ਗਿਆ ਹੈ। ਸਾਧਾਰਣ ਤੌਰ ਤੇ ਵੇਖੇ ਗਏ ਸੰਗ-ਮਰਮਰ ਦੀਆਂ ਸਿੱਲੀਆਂ ਦੀ ਵੱਡੀਆਂ ਵੱਡੀਆਂ ਪਰਤਾਂ ਨਾਲ ਢਕ ਕੇ ਬਣਾਏ ਗਏ ਭਵਨਾਂ ਦੀ ਤਰ੍ਹਾਂ ਨਾ ਬਣਾਕੇ ਇਸ ਦਾ ਚਿੱਟਾ ਗੁੰਬਦ ਅਤੇ ਟਾਇਲ ਸਰੂਪ ਸੰਗਮਰਮਰ ਨਾਲ ਢਕਿਆ ਹੈ। ਕੇਂਦਰ ਵਿੱਚ ਬਣਿਆ ਮਕਬਰਾ ਆਪਣੀ ਵਾਸਤੁ ਸਰੇਸ਼ਟਤਾ ਪੱਖੋਂ ਸੌਂਦਰਿਆ ਦੇ ਸੰਯੋਜਨ ਦਾ ਪਤਾ ਦਿੰਦਾ ਹੈ। ਤਾਜਮਹਿਲ ਭਵਨ ਸਮੂਹ ਦੀ ਸੰਰਚਨਾ ਦੀ ਖਾਸ ਗੱਲ ਹੈ, ਕਿ ਇਹ ਪੂਰਾ ਸਮਮਿਤੀ ਹੈ। ਇਸ ਦਾ ਨਿਰਮਾਣ ਸੰਨ 1648 ਦੇ ਲੱਗਭੱਗ ਮੁਕੰਮਲ ਹੋਇਆ ਸੀ। ਉਸਤਾਦ ਅਹਮਦ ਲਾਹੌਰੀ ਨੂੰ ਅਕਸਰ ਇਸ ਦਾ ਪ੍ਰਧਾਨ ਰੂਪਾਂਕਨਕਰਤਾ ਮੰਨਿਆ ਜਾਂਦਾ ਹੈ।
ਹਰਬਟ ਜਾਰਜ ਵੈਲਜ (21 ਸਤੰਬਰ 1866 – 13 ਅਗਸਤ 1946) ਮਹਾਨ ਅੰਗਰੇਜ਼ੀ ਵਿਗਿਆਨਕ ਗਲਪਕਾਰ ਸਨ। ਵੈਲਜ ਨੂੰ ਗੰਭੀਰ ਵਿਗਿਆਨਕ ਗਲਪ ਸਾਹਿਤ ਦਾ ਜਨਕ ਮੰਨਿਆ ਜਾਂਦਾ ਹੈ। ਫਰਾਂਸੀਸੀ ਲੇਖਕ ਜੂਲਸ ਬਰਨ ਨੇ ਜਿਸ ਤਰ੍ਹਾਂ ਗੁਬਾਰਿਆਂ, ਪਨਡੁੱਬੀਆਂ ਆਦਿ ਵਿਗਿਆਨਕ ਆਵਿਸ਼ਕਾਰਾਂ ਦਾ ਸਹਾਰਾ ਲੈ ਕੇ ਰੋਮਾਂਚਕ ਯਾਤਰਾਵਾਂ ਦੀਆਂ ਕਹਾਣੀਆਂ ਲਿਖੀਆਂ। ਵੈਲਜ ਨੇ ਵਿਗਿਆਨ ਅਤੇ ਤਕਨੀਕੀ ਜੁੱਗ ਦੇ ਮਨੁੱਖ ਅਤੇ ਮਨੁੱਖੀ ਸਮਾਜ ਤੇ ਪੈਣ ਵਾਲੇ ਸੰਭਾਵੀ ਪ੍ਰਭਾਵਾਂ ਦਾ ਚਿਤਰਣ ਕੀਤਾ। ਅੱਜ ਵਰਨ ਅਤੇ ਵੈਲਜ ਵਿਗਿਆਨ ਕਥਾ ਸਾਹਿਤ ਦੇ ਜਨਕ ਮੰਨੇ ਜਾਂਦੇ ਹਨ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਾਮਾਜਕ ਤੌਰ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।