ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਭੌਤਿਕ ਵਿਗਿਆਨ ਅੰਦਰ, ਰਿਲੇਟਿਵਿਸਟਿਕ ਕੁਆਂਟਮ ਮਕੈਨਿਕਸ (RQM) ਕੁਆਂਟਮ ਮਕੈਨਿਕਸ ਦੀ ਕੋਈ ਵੀ ਪੋਆਇਨਕੇਅਰ ਕੋਵੇਰਿਅੰਟ ਫਾਰਮੂਲਾ ਵਿਓਂਤਬੰਦੀ ਹੁੰਦੀ ਹੈ। ਇਹ ਥਿਊਰੀ ਪ੍ਰਕਾਸ਼ ਦੀ ਸਪੀਡ c ਦੇ ਤੁਲਨਾਤਮਿਕ ਸਾਰੀਆਂ ਵਿਲੌਸਿਟੀਆਂ ਉੱਤੇ ਸੰਚਾਰਿਤ ਪੁੰਜ-ਯੁਕਤ ਕਣਾਂ ਪ੍ਰਤਿ ਲਾਗੂ ਹੁੰਦੀ ਹੈ, ਅਤੇ ਪੁੰਜ-ਰਹਿਤ ਕਣਾਂ ਨੂੰ ਅਨੁਕੂਲ ਕਰਦੀ ਹੈ। ਇਸ ਥਿਊਰੀ ਦੇ ਉਪਯੋਗ ਉੱਚ-ਊਰਜਾ ਭੌਤਿਕ ਵਿਗਿਆਨ,, ਕਣ ਭੌਤਿਕ ਵਿਗਿਆਨ, ਅਤੇ ਐਕਸਲ੍ਰੇਟਰ ਭੌਤਿਕ ਵਿਗਿਆਨ ਦੇ ਨਾਲ ਨਾਲ ਐਟੋਮਿਕ ਭੌਤਿਕ ਵਿਗਿਆਨ, ਰਸਾਇਣ ਵਿਗਿਆਨ , ਅਤੇ ਕੰਡੈੱਨਸਡ ਮੈਟਰ ਭੌਤਿਕ ਵਿਗਿਆਨ ਵਿੱਚ ਵੀ ਹਨ। ਗੈਰ-ਸਾਪੇਖਿਕ ਕੁਆਂਟਮ ਮਕੈਨਿਕਸ ਗੈਲੀਲੀਅਨ ਸਾਪੇਖਿਕਤਾ ਦੇ ਸੰਦ੍ਰਭ ਵਿੱਚ ਲਾਗੂ ਹੋਣ ਵਾਲੀ ਕੁਆਂਟਮ ਮਕੈਨਿਕਸ ਦੀ ਗਣਿਤਿਕ ਫਾਰਮੂਲਾ ਵਿਓਂਤਬੰਦੀ ਵੱਲ ਇਸ਼ਾਰਾ ਕਰਦਾ ਹੈ, ਜੋ ਜਿਆਦਾ ਖਾਸ ਤੌਰ ਤੇ ਓਪਰੇਟਰਾਂ ਦੁਆਰਾ ਗਤੀਸ਼ੀਲ ਅਸਥਿਰਾਂ ਨੂੰ ਬਦਲ ਕੇ ਕਲਾਸੀਕਲ ਮਕੈਨਿਕਸ ਦੀਆਂ ਸਮੀਕਰਨਾਂ ਦਾ ਨਿਰਾਧਾਰੀਕਰਨ ਕਰਦਾ ਹੈ। ਰਿਲੇਟੀਵਿਸਟਿਕ ਕੁਆਂਟਮ ਮਕੈਨਿਕਸ ਉਹ ਕੁਆਂਟਮ ਮਕੈਨਿਕਸ ਹੈ ਜੋ ਸਪੈਸ਼ਲ ਰਿਲੇਟੀਵਿਟੀ ਸਮੇਤ ਲਾਗੂ ਹੁੰਦਾ ਹੈ, ਪਰ ਜਨਰਲ ਰਿਲੇਟੀਵਿਟੀ ਸਮੇਤ ਲਾਗੂ ਨਹੀਂ ਹੁੰਦਾ। ਬੇਸ਼ੱਕ ਪਹਿਲੀਆਂ ਫਾਰਮੂਲਾ ਵਿਓਂਤਬੰਦੀਆਂ, ਜਿਵੇਂ ਸ਼੍ਰੋਡਿੰਜਰ ਤਸਵੀਰ ਅਤੇ ਹੇਜ਼ਨਬਰਗ ਤਸਵੀਰ ਮੂਲ ਰੂਪ ਵਿੱਚ ਇੱਕ ਗੈਰਸਾਪੇਖਿਕ ਪਿਛੋਕੜ ਵਿੱਚ ਫਾਰਮੂਲਾ ਵਿਓਂਤਬੱਧ ਕੀਤੀਆਂ ਗਈਆਂ ਸਨ, ਤਾਂ ਵੀ ਕੁਆਂਟਮ ਮਕੈਨਿਕਸ ਦੀਆਂ ਇਹ ਤਸਵੀਰਾਂ ਵੀ ਸਪੈਸ਼ਲ ਰਿਲੇਟੀਵਿਟੀ ਸਮੇਤ ਲਾਗੂ ਹੁੰਦੀਆਂ ਹਨ।
ਰੇਡੀਓ ਸੰਚਾਰ ਅੰਦਰ, ਸਕਾਈਵੇਵ ਜਾਂ ਸਕਿਪ ਉੱਪਰਲੇ ਐਟਮੋਸਫੀਅਰ ਦੀ ਇੱਕ ਇਲੈਕਟ੍ਰਿਕ ਤੌਰ ਤੇ ਚਾਰਜ ਹੋਈ ਪਰਤ ਆਇਓਨੋਸਫੀਅਰ ਤੋਂ ਧਰਤੀ ਵੱਲ ਵਾਪਿਸ ਰੇਡੀਓ ਤਰੰਗਾਂ ਦੀ ਰਿੱਫਲੈਕਸ਼ਨ ਵੱਲ ਇਸ਼ਾਰਾ ਕਰਦਾ ਹੈ। ਕਿਉਂਕਿ ਇਹ ਧਰਤੀ ਦੇ ਕਰਵੇਚਰ ਰਾਹੀਂ ਸੀਮਤ ਨਹੀਂ ਹੁੰਦਾ, ਇਸਲਈ ਸਕਾਈਵੇਵ ਸੰਚਾਰ ਦੀ ਵਰਤੋਂ ਮਹਾਦੀਪਾਂ ਦੀ ਦੂਰੀ ਉੱਤੇ ਹੌਰਿਜ਼ਨ (ਖਿਤਿਜ) ਤੋਂ ਪਰੇ ਸੰਚਾਰ ਲਈ ਕੀਤੀ ਜਾ ਸਕਦੀ ਹੈ। ਇਸਦੀ ਜਿਆਦਾਤਰ ਵਰਤੋਂ ਸ਼ੌਰਟਵੇਵ ਫ੍ਰੀਕੁਐਂਸੀ ਬੈਂਡਾਂ ਅੰਦਰ ਹੁੰਦੀ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਿਤ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ।ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ ਵਿੱਚ ਸਥਿਤ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਅੈਡਵਰਡ ਬਰਟਨ ਟਾੲਿਲਰ ੲਿਕ ਅੰਗਰੇਜ਼ ਮਾਨਵ ਵਿਗਿਅਾਨੀ ਸੀ। ਟਾੲਿਲਰ ਸਭਿਅਾਚਾਰ ਵਿਕਾਸਵਾਦ ਦਾ ਪ੍ਰਤੀਨਧੀ ਹੈ ਟਾੲਿਲਰ ਨੇ ਪ੍ਰਾਚੀਨ ਸਭਿਅਾਚਾਰ ਅਤੇ ਮਾਨਵਵਿਗਿਅਾਨ ਵਿੱਚ ਚਾਰਲਸ ਲਿਅਲ ਦੇ ਵਿਕਾਸਵਾਦ ਦੇ ਸਿਧਾਂਤ ਤੇ ਅਾਧਾਰਿਤ ਮਾਨਵ ਵਿਗਿਅਾਨ ਦੇ ਵਿਗਿਅਾਨਕ ਅਧਿਅੈਨ ਦੇ ਸੰਦਰਭ ਦਾ ਵਰਣਨ ਕੀਤਾ। ੲੇ ਬੀ ਟਾੲਿਲਰ ਨੂੰ ਕੲੀ ਵਿਦਵਾਨ ਸਮਾਜਿਕ ਮਾਨਵ ਵਿਗਿਅਾਨ ਦਾ ਸੰਸਥਾਪਕ ਮੰਨਦੇ ਹਨ।1
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), [[ਕੋਲਕਾਤਾ]] (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਨੂੰ ਪਾਉਂਟਾ ਸਾਹਿਬ ਵਿਖੇ ਮਾਤਾ ਸੁੰਦਰੀ ਜੀ ਦੀ ਕੁੱਖੋਂ ਹੋਇਆ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਮੁਨਾਫ਼ਾ ਨਾ ਕਮਾਉਣ ਵਾਲ਼ੀ ਇੱਕ ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆਂ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਭੌਤਿਕ ਵਿਗਿਆਨ ਅੰਦਰ, ਇੱਕ ਸਰਫੇਸ ਤਰੰਗ ਇੱਕ ਮਕੈਨੀਕਲ ਤਰੰਗ ਹੁੰਦੀ ਹੈ ਜੋ ਵੱਖਰੇ ਮੀਡੀਆ ਦਰਮਿਆਨ ਇੰਟ੍ਰਫੇਸ ਦੇ ਨਾਲ ਨਾਲ ਸੰਚਾਰਿਤ ਹੁੰਦੀ ਹੈ। ਇੱਕ ਸਾਂਝੀ ਉਦਾਹਰਨ ਗਰੈਵਿਟੀ ਤਰੰਗਾਂ ਹਨ ਜੋ ਸਾਗਰੀ ਤਰੰਗਾਂ ਵਾਂਗ ਤਰਲ ਪਦਾਰਥਾਂ ਦੀ ਸਤਹਿ ਦੇ ਨਾਲ ਨਾਲ ਹੁੰਦੀਆਂ ਹਨ। ਗਰੈਵਿਟੀ ਤਰੰਗਾਂ ਤਰਲ ਪਦਾਰਥਾਂ ਦੇ ਅੰਦਰ ਵੱਖਰੀਆਂ ਡੇਂਸਟੀਆਂ ਵਾਲੇ ਦੋ ਫਲਿਊਡਾਂ ਦਰਮਿਆਨ ਇੰਟ੍ਰਫੇਸ (ਮੱਥੇ) ਉੱਤੇ ਵੀ ਹੋ ਸਕਦੀਆਂ ਹਨ। ਇਲਾਸਟਿਕ ਸਤਹਿ ਤਰੰਗਾਂ ਠੋਸਾਂ ਦੀ ਸਤਹਿ ਦੇ ਨਾਲ ਨਾਲ ਵੀ ਯਾਤਰਾ ਕਰ ਸਕਦੀਆਂ ਹਨ, ਜਿਵੇਂ ਰੇਲੀਘ ਜਾਂ ਲਵ ਤਰੰਗਾਂ । ਇਲੈਕਟ੍ਰੋਮੈਗਨੈਟਿਕ ਤਰੰਗਾਂ ਕਿਸੇ ਰਿੱਫ੍ਰੈਕਟਿਵ ਇੰਡੈਕਸ ਗ੍ਰੇਡੀਅੰਟ, ਜਾਂ ਵੱਖਰੇ ਡਾਇਲੈਕਟ੍ਰਿਕ ਸਥਿਰਾਂਕਾਂ ਵਾਲੇ ਦੋ ਮਾਧਿਅਮਾਂ ਦਰਮਿਆਨ ਇੱਕ ਇੰਟ੍ਰਫੇਸ ਦੇ ਨਾਲ ਨਾਲ ਸਤਹਿ ਤਰੰਗਾਂ ਦੇ ਰੂਪ ਵਿੱਚ ਵੀ ਸੰਚਾਰਿਤ ਹੋ ਸਕਦੀਆਂ ਹਨ। ਰੇਡੀਓ ਟਰਾਂਸਮਿਸ਼ਨ ਅੰਦਰ, ਇੱਕ ਗਰਾਊਂਡ ਵੇਵ ਅਜਿਹੀ ਸਰਫੇਸ ਵੇਵ ਹੁੰਦੀ ਹੈ ਜੋ ਧਰਤੀ ਦੀ ਸਤਹਿ ਦੇ ਨਜ਼ਦੀਕ ਸੰਚਾਰਿਤ ਹੁੰਦੀ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 24,463 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਆਇਜ਼ੈਕ ਨਿਊਟਨ ਇੰਗਲੈਂਡ ਦੇ ਇੱਕ ਵਿਗਿਆਨੀ ਸਨ। ਉਨ੍ਹਾਂ ਨੇ ਗੁਰੁਤਾਕਰਸ਼ਣ ਦਾ ਨਿਯਮ ਅਤੇ ਗਤੀ ਦੇ ਨਿਯਮਾਂ ਦੀ ਖੋਜ ਕੀਤੀ । ਉਹ ਇੱਕ ਗਣਿਤ ਵਿਗਿਆਨੀ, ਭੌਤਿਕ ਵਿਗਿਆਨੀ, ਜੋਤਸ਼ੀ ਅਤੇ ਦਾਰਸ਼ਨਿਕ ਸਨ। ਇਨ੍ਹਾਂ ਦਾ ਸ਼ੋਧ ਪੱਤਰ Philosophiae Naturalis Principia Mathematica ਸੰਨ ੧੬੮੭ ਵਿੱਚ ਪ੍ਰਕਾਸ਼ਿਤ ਹੋਇਆ ,ਜਿਸ ਵਿੱਚ ਗੁਰੂਤਾਕਰਸ਼ਣ ਅਤੇ ਗਤੀ ਦੇ ਨਿਯਮਾਂ ਦੀ ਵਿਆਖਿਆ ਕੀਤੀ ਗਈ ਸੀ ,ਅਤੇ ਇਸ ਪ੍ਰਕਾਰ ਕਲਾਸੀਕਲ ਭੌਤਿਕ ਵਿਗਿਆਨ ਦੀ ਨੀਂਹ ਰੱਖੀ । ਉਨ੍ਹਾਂ ਦੀ ਫਿਲੋਸੋਫੀ ਨੇਚੁਰੇਲਿਸ ਪ੍ਰਿੰਸਿਪਿਆ ਮੇਥੇਮੇਟਿਕਾ , 1687 ਵਿੱਚ ਪ੍ਰਕਾਸ਼ਿਤ ਹੋਈ , ਇਹ ਵਿਗਿਆਨ ਦੇ ਇਤਿਹਾਸ ਵਿੱਚ ਆਪਜੀ ਦੀ ਸਭ ਤੋਂ ਪ੍ਰਭਾਵਸ਼ਾਲੀ ਕਿਤਾਬ ਹੈ ,ਜੋ ਸਾਰਾ ਸਾਹਿਤਕ ਯੰਤਰ ਵਿਗਿਆਨ ਲਈ ਆਧਾਰਭੂਤ ਕਾਰਜ ਦੀ ਭੂਮਿਕਾ ਨਿਭਾਉਂਦੀ ਹੈ ।ਇਸ ਕਾਰਜ ਵਿੱਚ , ਨਿਊਟਨ ਨੇ ਗੁਰੂਤਾ ਅਤੇ ਗਤੀ ਦੇ ਤਿੰਨ ਨਿਯਮਾਂ ਦਾ ਵਰਣਨ ਕੀਤਾ ਜਿਨ੍ਹੇ ਅਗਲੀਆਂ ਤਿੰਨ ਸ਼ਤਾਬਦੀਆਂ ਲਈ ਭੌਤਿਕ ਬ੍ਰਹਿਮੰਡ ਦੇ ਵਿਗਿਆਨੀ ਦ੍ਰਿਸ਼ਟੀਕੋਣ ਉੱਤੇ ਆਪਣਾ ਪ੍ਰਭਾਵ ਸਥਾਪਤ ਕਰ ਲਿਆ। ਨਿਊਟਨ ਨੇ ਵਿਖਾਇਆ ਕਿ ਧਰਤੀ ਉੱਤੇ ਵਸਤਾਂ ਦੀ ਗਤੀ ਅਤੇ ਆਕਾਸ਼ੀ ਪਿੰਡਾਂ ਦੀ ਗਤੀ ਦਾ ਨਿਅੰਤਰਣ ਪ੍ਰਕਿਰਤਕ ਨਿਯਮਾਂ ਦੁਆਰਾ ਹੁੰਦਾ ਹੈ , ਇਸਨੂੰ ਦਰਸਾਉਣ ਲਈ ਉਨ੍ਹਾਂ ਨੇ ਗ੍ਰਿਹਾਂ ਦੀ ਗਤੀ ਦੇ ਕੇਪਲਰ ਦੇ ਨਿਯਮਾਂ ਅਤੇ ਆਪਣੇ ਗੁਰੁਤਾਕਰਸ਼ਣ ਦੇ ਸਿੱਧਾਂਤ ਦੇ ਵਿੱਚ ਲਗਾਤਾਰਤਾ ਸਥਾਪਤ ਕੀਤੀ , ਇਸ ਪ੍ਰਕਾਰ ਤੋਂ ਸੂਰਜ ਕੇਂਦਰੀਪਣ ਅਤੇ ਵਿਗਿਆਨਕ ਕ੍ਰਾਂਤੀ ਦੇ ਆਧੁਨਿਕੀਕਰਣ ਦੇ ਬਾਰੇ ਵਿੱਚ ਪਿਛਲੇ ਸ਼ੱਕ ਨੂੰ ਦੂਰ ਕੀਤਾ । ਯੰਤਰ ਵਿਗਿਆਨ ਵਿੱਚ ,ਨਿਊਟਨ ਨੇ ਸੰਵੇਗ ਅਤੇ ਕੋਣੀ ਸੰਵੇਗ ਦੋਹਾਂ ਦੇ ਹਿਫਾਜ਼ਤ ਦੇ ਸਿੱਧਾਂਤਾਂ ਨੂੰ ਸਥਾਪਤ ਕੀਤਾ । ਪ੍ਰਕਾਸ਼ ਵਿਗਿਆਨ ਵਿੱਚ , ਉਨ੍ਹਾਂ ਨੇ ਪਹਿਲਾ ਵਿਵਹਾਰਕ ਪਰਾਵਰਤੀ ਦੂਰਦਰਸ਼ੀ ਬਣਾਇਆ ਅਤੇ ਇਸ ਆਧਾਰ ਉੱਤੇ ਰੰਗ ਦਾ ਸਿੱਧਾਂਤ ਵਿਕਸਿਤ ਕੀਤਾ ਕਿ ਇੱਕ ਪ੍ਰਿਜਮ ਚਿੱਟੇ ਪ੍ਰਕਾਸ਼ ਨੂੰ ਕਈ ਰੰਗਾਂ ਵਿੱਚ ਅਪਘਟਿਤ ਕਰ ਦਿੰਦਾ ਹੈ ਜੋ ਦ੍ਰਿਸ਼ ਸਪੇਕਟਰਮ ਬਣਾਉਂਦੇ ਹਨ। ਉਨ੍ਹਾਂ ਨੇ ਸ਼ੀਤਲਨ ਦਾ ਨਿਯਮ ਦਿੱਤਾ ਅਤੇ ਆਵਾਜ ਦੀ ਗਤੀ ਉੱਤੇ ਸੋਧ ਕੀਤਾ । ਵਿਗਿਆਨੀਆਂ ਦੇ ਵਿੱਚ ਨਿਊਟਨ ਦੀ ਮਿਣਤੀ ਬਹੁਤ ਸਿਖਰ ਉੱਤੇ ਹੈ ,ਅਜਿਹਾ ਬਰੀਟੇਨ ਦੀ ਰੋਇਲ ਸੋਸਾਇਟੀ ਵਿੱਚ 2005 ਵਿੱਚ ਹੋਏ ਵਿਗਿਆਨੀਆਂ ਦੇ ਇੱਕ ਸਰਵੇਖਣ ਦੁਆਰਾ ਦਿਖਾਇਆ ਹੋਇਆ ਹੁੰਦਾ ਹੈ , ਜਿਸ ਵਿੱਚ ਪੁੱਛਿਆ ਗਿਆ ਕਿ ਵਿਗਿਆਨ ਦੇ ਇਤਹਾਸ ਪਰ ਕਿਸਦਾ ਪ੍ਰਭਾਵ ਜਿਆਦਾ ਗਹਿਰਾ ਹੈ , ਨਿਊਟਨ ਦਾ ਜਾਂ ਐਲਬਰਟ ਆਇੰਸਟਾਈਨ ਦਾ । ਇਸ ਸਰਵੇਖਣ ਵਿੱਚ ਨਿਊਟਨ ਨੂੰ ਜਿਆਦਾ ਪਰਭਾਵੀ ਪਾਇਆ ਗਿਆ। ਨਿਊਟਨ ਬਹੁਤ ਜ਼ਿਆਦਾ ਧਾਰਮਿਕ ਵੀ ਸਨ ,ਹਾਲਾਂਕਿ ਉਹ ਇੱਕ ਅਪਰੰਪਰਾਗਤ ਈਸਾਈ ਸਨ , ਉਨ੍ਹਾਂ ਨੇ ਸੁਭਾਵਕ ਵਿਗਿਆਨ ,ਜਿਸਦੇ ਲਈ ਉਨ੍ਹਾਂ ਨੂੰ ਅੱਜ ਯਾਦ ਕੀਤਾ ਜਾਂਦਾ ਹੈ ,ਦੀ ਤੁਲਣਾ ਵਿੱਚ ਬਾਇਬਲ ਉੱਤੇ ਜਿਆਦਾ ਲਿਖਿਆ।
ਸਾਕਾ ਨੀਲਾ ਤਾਰਾ 3 - 5 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਪੋਲੈਂਡ ਆਧਿਕਾਰਿਕ ਰੂਪ ਵਲੋਂ ਪੋਲੈਂਡ ਲੋਕ-ਰਾਜ ਇੱਕ ਵਿਚਕਾਰ ਯੁਰੋਪਿਅ ਰਾਸ਼ਟਰ ਹੈ . ਪੋਲੈਂਡ ਪੱਛਮ ਵਿੱਚ ਜਰਮਨੀ, ਦੱਖਣ ਵਿੱਚ ਚੇਕ ਲੋਕ-ਰਾਜ ਅਤੇ ਸਲੋਵਾਕਿਆ, ਪੂਰਵ ਵਿੱਚ ਯੁਕਰੇਨ, ਬੇਲਾਰੂਸ ਅਤੇ ਲਿਥੁਆਨੀਆ ਅਤੇ ਜਵਾਬ ਵਿੱਚ ਬਾਲਟਿਕ ਸਾਗਰ ਅਤੇ ਕਾਲਿਨਿਨਗਰਾਦ ਓਬਲਾਸਟ ਜੋ ਕਿ ਇੱਕ ਰੂਸੀ ਏਕਸਕਲੇਵ ਹੈ ਦੇ ਦੁਆਰੇ ਘਿਰਿਆ ਹੋਇਆ ਹੈ . ਪੋਲੈਂਡ ਦਾ ਕੁਲ ਖੇਤਰਫਲ 312, 679 ਵਰਗ ਕਿ.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਵਾਲੀਬਾਲ ਇੱਕ ਟੀਮ ਖੇਡ ਹੈ। ਹਰ ਟੀਮ ਵਿੱਚ ਛੇ-ਛੇ ਖਿਡਾਰੀ ਹੁੰਦੇ ਹਨ। ਮੈਦਾਨ ਦੀ ਲੰਬਾਈ 18 ਮੀਟਰ ਅਤੇ ਚੋਡ਼ਾਈ 9 ਮੀਟਰ ਹੁੰਦੀ ਹੈ। ਗਰਾਊਂਡ ਦੇ ਵਿਚਕਾਰ ਇੱਕ ਜਾਲ ਲਗਾ ਹੁੰਦਾ ਹੈ ਜੋ ਦੋਵਾਂ ਟੀਮਾਂ ਦੇ ਪਾੜੇ ਨਿਸਚਿਤ ਕਰਦਾ ਹੈ ਅਤੇ ਇਸ ਤਰ੍ਹਾਂ ਇੱਕ ਪਾਸਾ 9 ਮੀਟਰ ਦਾ ਵਰਗਾਕਾਰ ਹੁੰਦਾ ਹੈ। ਹਰੇਕ ਟੀਮ ਦੇ ਖਿਡਾਰੀ ਵਿਰੋਧੀ ਟੀਮ ਦੇ ਪਾੜੇ ਵਿੱਚ ਗੇਂਦ ਸੁਟ ਕੇ ਆਪਣਾ ਪੂਆਇਟ ਲੈਣ ਦਾ ਯਤਨ ਕਰਦੇ ਹਨ। ਇਹ ਖੇਡ 1964 ਤੋਂ ਲੈ ਕੇ ਹੁਣ ਤਕ ਓਲੰਪਿਕ ਖੇਡਾਂ ਦਾ ਹਿੱਸਾ ਹੈ।
ਅਜ਼ਰਬਾਈਜਾਨ, ਅਧਿਕਾਰਕ ਤੌਰ ਤੇ ਅਜ਼ਰਬਾਈਜਾਨ ਦਾ ਗਣਤੰਤਰ, ਪੱਛਮੀ ਏਸ਼ੀਆ ਅਤੇ ਪੂਰਬੀ ਯੂਰਪ ਦੇ ਚੌਰਾਹੇ ਤੇ ਵਸੇ ਕਾਕਸਸ ਖੇਤਰ ਦਾ ਸਭ ਤੋਂ ਵੱਡਾ ਦੇਸ਼ ਹੈ। ਇਹਦੀਆਂ ਹੱਦਾਂ ਪੂਰਬ ਵੱਲ ਕੈਸਪੀਅਨ ਸਾਗਰ, ਉੱਤਰ ਵੱਲ ਰੂਸ, ਉੱਤਰ-ਪੱਛਮ ਵੱਲ ਜਾਰਜੀਆ, ਪੱਛਮ ਵੱਲ ਅਰਮੀਨੀਆ ਅਤੇ ਦੱਖਣ ਵੱਲ ਇਰਾਨ ਨਾਲ ਲੱਗਦੀਆਂ ਹਨ। ਨਾਖਚੀਵਾਨ ਦਾ ਬਾਹਰੀ ਇਲਾਕਾ ਉੱਤਰ ਤੇ ਪੂਰਬ ਵੱਲ ਅਰਮੀਨੀਆ, ਦੱਖਣ ਤੇ ਪੱਛਮ ਵੱਲ ਇਰਾਨ ਨਾਲ ਘਿਰਿਆ ਹੋਇਆ ਹੈ ਅਤੇ ਉੱਤਰ-ਪੱਛਮ ਵੱਲ ਤੁਰਕੀ ਨਾਲ ਛੋਟੀ ਜਿਹੀ ਸਰਹੱਦ ਲੱਗਦੀ ਹੈ।
ਜਰਮਨ ( Deutsch ਡੋਇਚ) ਗਿਣਤੀ ਦੇ ਅਨੁਸਾਰ ਯੂਰਪ ਦੀ ਸਭ ਵਲੋਂ ਜਿਆਦਾ ਬੋਲੀ ਜਾਣ ਵਾਲੀ ਭਾਸ਼ਾ ਹੈ। ਇਹ ਜਰਮਨੀ, ਸਵਿਟਜਰਲੈਂਡ ਅਤੇ ਆਸਟਰੀਆ ਦੀ ਮੁੱਖ- ਅਤੇ ਰਾਜਭਾਸ਼ਾ ਹੈ । ਇਹ ਰੋਮਨ ਲਿਪੀ ਵਿੱਚ (ਕੁਝ ਹੋਰ ਵਾਧੂ ਚਿੰਨਾਂ ਨਾਲ) ਲਿਖੀ ਜਾਂਦੀ ਹੈ । ਇਹ ਹਿੰਦ-ਯੂਰੋਪੀ ਬੋਲੀ- ਪਰਵਾਰ ਵਿੱਚ ਜਰਮਨਿਕ ਸ਼ਾਖਾ ਵਿੱਚ ਆਉਂਦੀ ਹੈ। ਅੰਗਰੇਜ਼ੀ ਨਾਲ ਇਸਦਾ ਕਰੀਬੀ ਰਿਸ਼ਤਾ ਹੈ। ਲੇਕਿਨ ਰੋਮਨ ਲਿਪੀ ਦੇ ਅੱਖਰਾਂ ਦਾ ਇਸਦੀ ਧੁਨੀਆਂ ਦੇ ਨਾਲ ਮੇਲ ਅੰਗਰੇਜ਼ੀ ਦੇ ਮੁਕ਼ਾਬਲੇ ਕਿਤੇ ਬਿਹਤਰ ਹੈ । ਆਧੁਨਿਕ ਮਾਨਕੀਕ੍ਰਿਤ ਜਰਮਨ ਨੂੰ ਉੱਚ ਜਰਮਨ ਕਹਿੰਦੇ ਹਨ । ਜਰਮਨ ਭਾਸ਼ਾ ਭਾਰੋਪੀ ਪਰਵਾਰ ਦੇ ਜਰਮੇਨਿਕ ਵਰਗ ਦੀ ਭਾਸ਼ਾ, ਆਮ ਤੌਰ ਤੇ ਉੱਚ ਜਰਮਨ ਦਾ ਉਹ ਰੂਪ ਹੈ ਜੋ ਜਰਮਨੀ ਵਿੱਚ ਸਰਕਾਰੀ , ਸਿੱਖਿਆ , ਪ੍ਰੇਸ ਆਦਿ ਦਾ ਮਾਧਿਅਮ ਹੈ । ਇਹ ਆਸਟਰਿਆ ਵਿੱਚ ਵੀ ਬੋਲੀ ਜਾਂਦੀ ਹੈ । ਇਸਦਾ ਉਚਾਰਣ 1898 ਈ. ਦੇ ਇੱਕ ਕਮਿਸ਼ਨ ਦੁਆਰਾ ਨਿਸ਼ਚਿਤ ਹੈ। ਲਿਪੀ ਫਰਾਂਸੀਸੀ ਅਤੇ ਅੰਗਰੇਜ਼ੀ ਨਾਲ ਮਿਲਦੀ ਜੁਲਦੀ ਹੈ। ਰਤਮਾਨ ਜਰਮਨ ਦੇ ਸ਼ਬਦ ਦੇ ਸ਼ੁਰੂ ਵਿੱਚ ਅਘਾਤ ਹੋਣ ਉੱਤੇ ਕਾਕਲਿਅ ਸਪਰਸ਼ ਹਨ। ਤਾਨ (ਟੋਨ) ਅੰਗਰੇਜ਼ੀ ਵਰਗੀ ਹੈ । ਉਚਾਰਣ ਜਿਆਦਾ ਬਲਸ਼ਾਲੀ ਅਤੇ ਸ਼ਬਦਕਰਮ ਜਿਆਦਾ ਨਿਸ਼ਚਿਤ ਹੈ। ਦਾਰਸ਼ਨਕ ਅਤੇ ਵਿਗਿਆਨਕ ਸ਼ਬਦਾਵਲੀ ਨਾਲ ਪਰਿਪੂਰਣ ਹੈ । ਸ਼ਬਦਰਾਸ਼ੀ ਅਨੇਕ ਸਰੋਤਾਂ ਤੋਂ ਲਈ ਗਈ ਹੈ । ਉੱਚ ਜਰਮਨ, ਕੇਂਦਰ, ਉੱਤਰ ਅਤੇ ਦੱਖਣ ਵਿੱਚ ਬੋਲੀ ਜਾਣ ਵਾਲੀ ਆਪਣੀ ਪੱਛਮੀ ਸ਼ਾਖਾ (ਲਓ ਜਰਮਨ - ਫਰਿਜਿਅਨ , ਅੰਗਰੇਜ਼ੀ) ਤੋਂ ਲੱਗਭੱਗ ਛੇਵੀਂ ਸ਼ਤਾਬਦੀ ਵਿੱਚ ਵੱਖ ਹੋਣ ਲੱਗੀ ਸੀ। ਭਾਸ਼ਾ ਦੀ ਦ੍ਰਿਸ਼ਟੀ ਤੋਂ ਪ੍ਰਾਚੀਨ ਹਾਈ ਜਰਮਨ (750-1050), ਕੇਂਦਰੀ ਹਾਈ ਜਰਮਨ (1350 ਈ . ਤੱਕ ) , ਆਧੁਨਿ ਹਾਈ ਜਰਮਨ (1200 ਈ.
ਵਿਗਿਆਨ ਜਾਂ ਸਾਇੰਸ (ਲਾਤੀਨੀ scientia ਭਾਵ "ਸੋਝੀ" ਤੋਂ) ਇੱਕ ਅਜਿਹਾ ਸਿਲਸਿਲੇਵਾਰ ਸਿਧਾਂਤਕ ਉੱਪਰਾਲਾ ਹੈ ਜਿਹੜਾ ਬ੍ਰਹਿਮੰਡ ਦੇ ਬਾਰੇ ਜਾਣਕਾਰੀ ਨੂੰ ਪਰਖਯੋਗ ਵਿਆਖਿਆਵਾਂ ਅਤੇ ਭਵਿੱਖਬਾਣੀਆਂ ਦੇ ਰੂਪ ਵਿੱਚ ਉਸਾਰਦੀ ਅਤੇ ਇਕੱਠੀ ਕਰਦੀ ਹੈ। ਇੱਕ ਪੁਰਾਣੇ ਅਤੇ ਮਿਲਦੇ-ਜੁਲਦੇ ਭਾਵ ਵਿੱਚ (ਮਿਸਾਲ ਵਜੋਂ "ਅਰਿਸਟੋਟਲ" 'ਚ), ਵਿਗਿਆਨ ਉਸ ਭਰੋਸੇਯੋਗ ਜਾਣਕਾਰੀ ਦੇ ਪੁੰਜ ਨੂੰ ਕਿਹਾ ਜਾਂਦਾ ਹੈ, ਜਿਹੜੀ ਕਿ ਤਰਕਸ਼ੀਲ ਅਤੇ ਵਿਚਾਰਸ਼ੀਲ ਹੋਵੇ। ਆਧੁਨਿਕ ਯੁੱਗ ਦੇ ਆਰੰਭ ਵਿੱਚ ਵਿਗਿਆਨ ਅਤੇ ਦਾਰਸ਼ਨਿਕ ਸਿਧਾਂਤ ਬਦਲਣਯੋਗ ਸ਼ਬਦ ਮੰਨੇ ਜਾਂਦੇ ਸਨ। 17ਵੀਂ ਸਦੀ ਤੱਕ ਕੁਦਰਤੀ ਫ਼ਿਲਾਸਫ਼ੀ (ਜਿਸ ਨੂੰ ਅੱਜਕੱਲ੍ਹ "ਕੁਦਰਤੀ ਵਿਗਿਆਨ" ਦੇ ਨਾਂ ਨਾਲ ਜਾਣਿਆ ਜਾਂਦਾ ਹੈ) ਨੂੰ ਦਾਰਸ਼ਨਿਕ ਸਿਧਾਂਤ ਦੀ ਇੱਕ ਅੱਡ ਸ਼ਾਖਾ ਗਿਣਿਆ ਜਾਣ ਲੱਗਿਆ। ਫੇਰ ਵੀ, ਵਿਗਿਆਨ ਦੀਆਂ ਮੋਕਲੀਆਂ ਪਰਿਭਾਸ਼ਾਵਾਂ ਦੇਣਾ ਜਾਰੀ ਰਿਹਾ ਜਿਸ ਵਿੱਚ ਇਸ ਦਾ ਅਰਥ "ਕਿਸੇ ਵਿਸ਼ੇ ਬਾਰੇ ਭਰੋਸੇਯੋਗ ਜਾਣਕਾਰੀ" ਮੰਨਿਆ ਜਾਂਦਾ ਹੈ; ਜਿਵੇਂ ਕਿ ਅੱਜ-ਕੱਲ੍ਹ ਵਰਤੇ ਜਾਂਦੇ ਸ਼ਬਦਾਂ "ਲਾਇਬ੍ਰੇਰੀ ਵਿਗਿਆਨ" ਜਾਂ "ਸਿਆਸੀ ਵਿਗਿਆਨ" ਵਿੱਚ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
'ਵਿਰਸਾ' ਬਜ਼ੁਰਗਾਂ ਵਲੋਂ ਪੀੜ੍ਹੀ-ਦਰ-ਪੀੜ੍ਹੀ ਦਿੱਤੀਆਂ ਚੀਜ਼ਾਂ ਹਨ। ਇਹ ਚੀਜ਼ਾਂ ਠੋਸ ਅਤੇ ਛੋਹੀਆਂ ਜਾ ਸਕਣ ਵਾਲੀਆਂ (tangible) ਵੀ ਹੋ ਸਕਦੀਆਂ ਹਨ, ਅਤੇ ਇਹ ਚੀਜ਼ਾਂ ਨਾ ਛੋਹੀਆਂ ਜਾਣ ਵਾਲੀਆਂ (intangible) ਵੀ ਹੋ ਸਕਦੀਆਂ ਹਨ। ਠੋਸ ਅਤੇ ਛੋਹੀਆਂ ਜਾ ਸਕਣ ਵਾਲੀਆਂ ਚੀਜ਼ਾਂ ਵਿੱਚ ਜ਼ਮੀਨ ਅਤੇ ਹੋਰ ਜਾਇਦਾਦ ਆ ਜਾਂਦੀ ਹੈ। ਨਾ ਛੋਹੀਆਂ ਜਾ ਸਕਣ ਵਾਲੀਆਂ ਚੀਜ਼ਾਂ ਵਿੱਚ ਸਾਡੇ ਸੁਭਾਅ ਵਗੈਰਾ ਆ ਜਾਂਦੇ ਹਨ।
ਰਸਾਇਣਕ ਤੱਤਾਂ ਦੀ ਤਰਤੀਬਵਾਰ ਸੂਚੀ ਨੂੰ ਮਿਆਦੀ ਪਹਾੜਾ (ਜਾਂ ਤਰਤੀਬੀ ਪਹਾੜਾ ਜਾਂ ਪੀਰੀਆਡਿਕ ਟੇਬਲ) ਆਖਿਆ ਜਾਂਦਾ ਹੈ। ਇਹ ਸੱਚਮੁੱਚ ਹਿਸਾਬ ਦੇ ਪਹਾੜਿਆਂ ਵਾਂਗ ਰਸਾਇਣਕ ਵਿਗਿਆਨ ਦਾ ਪਹਾੜਾ ਹੀ ਹੈ। ਪੀਰੀਆਡਿਕ ਟੇਬਲ ਦੇ ਕਈ ਮੁੱਢਲੇ ਰੂਪ ਵੀ ਹਨ। ਇਸ ਦੀ ਕਾਢ ਰੂਸੀ ਰਸਾਇਣਕ ਵਿਗਿਆਨੀ ਦਮਿਤਰੀ ਮੈਂਦਲੀਵ ਨੇ 1869 ਵਿੱਚ ਕੱਢੀ। ਇਹ ਵਿਗਿਆਨੀ ਤੱਤਾਂ ਦੇ ਗੁਣਾਂ ਵਿੱਚ ਤਰਤੀਬਵਾਰ ਵਾਪਰਣ ਵਾਲੇ ਵਤੀਰੇ ਨੂੰ ਦਰਸਾਣਾ ਚਾਹੁੰਦਾ ਸੀ। ਇਸ ਤਰਤੀਬਵਾਰ ਲਿਸਟ ਨੂੰ ਸਮੇਂ-ਸਮੇਂ ਕਈ ਵਾਰ,ਜਿਉਂ-ਜਿਉਂ ਨਵੇਂ ਤੱਤ ਖੋਜੇ ਗਏ ਜਾਂ ਰਸਾਇਣਕ ਵਿਵਹਾਰਾਂ ਦੀ ਵਿਆਖਿਆ ਲਈ ਨਵੇਂ ਸਿਧਾਂਤਾਂ ਦੇ ਖਰੜੇ ਵਿਕਸਤ ਕੀਤੇ ਗਏ, ਸੁਧਾਰਿਆ ਤੇ ਵਧਾਇਆ ਗਿਆ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਯਹੂਦੀ (ਪੁਰਾਤਨ ਪੰਜਾਬੀ: ਜੂਦੀ; ਅੰਗਰੇਜ਼ੀ ਭਾਸ਼ਾ:Jew) ਉਹ ਵਿਅਕਤੀ ਹੈ ਜੋ ਯਹੂਦੀ ਧਰਮ ਨੂੰ ਮੰਨਦਾ ਹੈ। ਯਹੂਦੀਆਂ ਦਾ ਪਰੰਪਰਿਕ ਨਿਵਾਸ ਸਥਾਨ ਪੱਛਮ ਏਸ਼ੀਆ ਵਿੱਚ ਅਜੋਕੇ ਇਜਰਾਈਲ (ਜਿਸਦਾ ਜਨਮ 1947 ਦੇ ਬਾਅਦ ਹੋਇਆ) ਅਤੇ ਆਸਪਾਸ ਦੇ ਸਥਾਨਾਂ ਉੱਤੇ ਰਿਹਾ ਹੈ। ਮਧਕਾਲ ਵਿੱਚ ਇਹ ਯੂਰਪ ਦੇ ਕਈ ਖੇਤਰਾਂ ਵਿੱਚ ਰਹਿਣ ਲੱਗੇ, ਜਿੱਥੋਂ ਉਨ੍ਹਾਂ ਨੂੰ ਉਂਨੀਵੀਂ ਸਦੀ ਵਿੱਚ ਨਿਰਵਾਸਨ ਝੱਲਣਾ ਪਿਆ ਅਤੇ ਹੌਲੀ-ਹੌਲੀ ਵਿਸਥਾਪਿਤ ਹੋਕੇ ਉਹ ਅੱਜ ਮੁੱਖ ਤੌਰ ਤੇ ਇਜਰਾਈਲ ਅਤੇ ਅਮਰੀਕਾ ਵਿੱਚ ਰਹਿੰਦੇ ਹਨ। ਇਜਰਾਈਲ ਨੂੰ ਛੱਡਕੇ ਸਾਰੇ ਦੇਸ਼ਾਂ ਵਿੱਚ ਉਹ ਇੱਕ ਅਲਪ ਸੰਖਿਅਕ ਸਮੁਦਾਏ ਹਨ। ਇਨ੍ਹਾਂ ਦਾ ਮੁੱਖ ਕੰਮ ਵਪਾਰ ਹੈ। ਯਹੂਦੀ ਧਰਮ ਨੂੰ ਇਸਾਈ ਅਤੇ ਇਸਲਾਮ ਧਰਮ ਤੋਂ ਪੁਰਾਤਨ ਕਿਹਾ ਜਾ ਸਕਦਾ ਹੈ। ਇਨ੍ਹਾਂ ਤਿੰਨਾਂ ਧਰਮਾਂ ਨੂੰ ਸੰਯੁਕਤ ਤੌਰ ਤੇ ਇਬਰਾਹਮੀ ਧਰਮ ਵੀ ਕਹਿੰਦੇ ਹਨ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਵਿਕੀਮੀਡੀਆ ਕਾਮਨਜ਼ (ਕਾਮਨਜ਼ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮੁਫ਼ਤ ਵਰਤੋਂ ਲਈ ਚਿਤਰਾਂ, ਧੁਨੀਆਂ ਅਤੇ ਹੋਰ ਮੀਡੀਆ ਫਾਈਲਾਂ ਦਾ ਇੱਕ ਆਨਲਾਈਨ ਭੰਡਾਰ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦਾ ਇੱਕ ਪ੍ਰੋਜੈਕਟ ਹੈ। ਵਿਕੀਮੀਡੀਆ ਕਾਮਨਜ਼ ਤੇ ਅਪਲੋਡ ਕੀਤੀਆਂ ਗਈਆਂ ਫਾਇਲਾਂ ਸਾਰੇ ਵਿਕੀਮੀਡੀਆ ਪ੍ਰੋਜੈਕਟਾਂ ਜਿਵੇਂ ਵਿਕੀਪੀਡੀਆ, ਵਿਕੀਸੋਰਸ, ਵਿਕੀਨਿਊਜ, ਵਿਕੀਵਰਸਿਟੀ, ਆਦਿ ਦੇ ਵੱਖ ਵੱਖ ਰੂਪਾਂ ਵਿੱਚ ਇਸਤੇਮਾਲ ਕੀਤੀਆਂ ਜਾ ਸਕਦੀਆਂ ਹਨ। ਇਹ ਫਾਈਲਾਂ ਆਫਲਾਈਨ ਪ੍ਰਯੋਗ ਲਈ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਵਰਤਮਾਨ ਸਮੇਂ ਵਿੱਚ ਕਾਮਨਜ਼ ਤੇ 12 ਮਿਲੀਅਨ ਤੋਂ ਵੀ ਜਿਆਦਾ ਮੀਡਿਆ ਫਾਈਲਾਂ ਉਪਲਬਧ ਹਨ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਐਲਨ ਡੰਡਜ਼ (8 ਸਤੰਬਰ 1934 – 30 ਮਾਰਚ 2005) ਕੈਲੀਫੋਰਨੀਆ ਯੂਨੀਵਰਸਿਟੀ, ਬਰਕਲੇ ਵਿਖੇ ਇੱਕ ਲ਼ੋਕਧਾਰਾਸ਼ਾਸਤਰੀ ਸੀ। ਉਸ ਦੇ ਕੰਮ ਨੂੰ ਲੋਕਧਾਰਾ ਦੇ ਅਧਿਐਨ ਦੀ ਅਕਾਦਮਿਕ ਵਿਸ਼ੇ ਵਜੋਂ ਸਥਾਪਨਾ ਕਰਨ ਵਿੱਚ ਕੇਂਦਰੀ ਮੰਨਿਆ ਜਾਂਦਾ ਹੈ। ਉਸ ਨੇ 12 ਕਿਤਾਬਾਂ ਲਿਖੀਆਂ ਅਤੇ ਦੋ ਦਰਜਨ ਹੋਰ ਦਾ ਸਹਿ-ਲੇਖਨ ਅਤੇ ਸੰਪਾਦਨ ਕੀਤਾ। ਉਸ ਦਾ ਲੇਖ "ਪ੍ਰਤੱਖ ਨੂੰ ਪ੍ਰਮਾਣ ਕੀ" ਬੜਾ ਚਰਚਿਤ ਰਿਹਾ, ਜਿਸ ਵਿੱਚ ਉਸ ਨੇ ਦਰਸਾਇਆ ਹੈ ਅਮਰੀਕੀ ਲ਼ੋਕ ਹੋਰ ਇੰਦਰੀਆਂ ਨਾਲੋਂ ਵੱਧ ਨਜ਼ਰ ਦੀ ਇੰਦਰੀ ਦੀ ਕਦਰ ਕਰਦੇ ਹਨ।
ਨਿਊਜ਼ੀਲੈਂਡ (ਮਾਓਰੀ: ਔਤੀਰੋਆ) ਦੱਖਣ-ਪੱਛਮੀ ਪ੍ਰਸ਼ਾਂਤ ਮਹਾਂਸਾਗਰ ਵਿੱਚ ਸਥਿੱਤ ਇੱਕ ਟਾਪੂਨੁਮਾ ਦੇਸ਼ ਹੈ। ਭੂਗੋਲਕ ਤੌਰ ਉੱਤੇ ਇਹ ਦੋ ਭੋਂ-ਪੁੰਜਾਂ ਦਾ ਬਣਿਆ ਹੋਇਆ ਹੈ ‒ ਉੱਤਰੀ ਅਤੇ ਦੱਖਣੀ ਟਾਪੂ ‒ ਅਤੇ ਹੋਰ ਕਈ ਛੋਟੇ ਟਾਪੂ। ਇਹ ਦੇਸ਼ ਤਸਮਾਨ ਸਾਗਰ ਦੇ ਪਾਰ ਆਸਟ੍ਰੇਲੀਆ ਤੋਂ 1500 ਕਿ ਮੀ ਪੂਰਬ ਵੱਲ ਵਸਿਆ ਹੈ ਅਤੇ ਪ੍ਰਸ਼ਾਂਤ ਟਾਪੂਨੁਮਾ ਦੇਸ਼ ਨਿਊ ਕੈਲੇਡੋਨੀਆ, ਫ਼ਿਜੀ ਅਤੇ ਟੋਂਗਾ ਤੋਂ 1000 ਕਿਮੀ ਦੱਖਣ ਵੱਲ। ਦੂਰਵਰਤੀ ਹੋਣ ਕਾਰਨ ਇਹ ਮਨੁੱਖਾਂ ਵੱਲੋਂ ਅਬਾਦ ਕੀਤੇ ਗਏ ਸਭ ਤੋਂ ਆਖਰੀ ਭੋਂਆਂ 'ਚੋਂ ਇੱਕ ਸੀ। ੲਿਸ ਨੂੰ 'ਦੱਖਣ ਦਾ ਬ੍ਰਿਟੇਨ' ਵੀ ਕਿਹਾ ਜਾਂਦਾ ਹੈ।
ਪੈਰਿਸ (ਫਰਾਂਸੀਸੀ:Paris) ਫਰਾਂਸ ਦਾ ਇੱਕ ਸੁੰਦਰ ਸ਼ਹਿਰ ਅਤੇ ਰਾਜਧਾਨੀ ਹੈ। ਇਹ ਉੱਤਰੀ ਫ੍ਰਾਂਸ ਵਿੱਚ,ਸੈਨ ਨਦੀ ਦੇ ਕਿਨਾਰੇ, ਈਲ-ਡ-ਫ੍ਰਾਂਸ (Ile-de-France) ਕਹੇ ਜਾਣ ਵਾਲੇ ਖੇਤਰ ਵਿੱਚ ਵਸਿਆ ਹੋਇਆ ਹੈ । ਇਸ ਵਿੱਚ ਫਰਾਂਸਿਸੀ ਭਾਸ਼ਾ ਭਾਸ਼ਾ ਬੋਲੀ ਜਾਂਦੀ ਹੈ । ਇਸ ਦੀ ਅਨੁਮਾਨਿਤ ਜਨਸੰਖਿਆ 2,193,031 ( ਜਨਵਰੀ 2007 ) ਹੈ। ਪੈਰਿਸ (ਫਰਾਂਸਿਸੀ ਉਚਾਰਣ: ਪਾਰੀ) ਫ਼ਰਾਂਸ ਦਾ ਸਭ ਤੋਂ ਪ੍ਰਸਿੱਧ ਨਗਰ ਅਤੇ ਉਸਦੀ ਰਾਜਧਾਨੀ ਹੈ। ੲਿਹਨਾਂ ਹੀ ਨਹੀਂ , ਇਸਨੂੰ ਦੁਨੀਆ ਦੇ ਸਭ ਤੋਂ ਸੁੰਦਰ ਨਗਰਾਂ ਵਿੱਚੋਂ ਇੱਕ ਅਤੇ ਦੁਨੀਆ ਦੀ ਫ਼ੈਸ਼ਨ ਅਤੇ ਗਲੈਮਰ ਰਾਜਧਾਨੀ ਮੰਨਿਆ ਜਾਂਦਾ ਹੈ। ਇੱਥੇ ਉੱਤੇ ਦੁਨੀਆ ਦੀ ਸਭ ਤੋਂ ਪ੍ਰਸਿੱਧ ਅੱਟਾਲਿਕਾ ਆਈਫਾਲ ਟਾਵਰ (ਫਰਾਂਸਿਸੀ: Tour Eiffel ਤੂਰ ਏਫੀਲ) ਸਥਿਤ ਹੈ। ਪੈਰਿਸ ਸ਼ੁਮਾਲ ਵੁਸਤੀ ਫ਼ਰਾਂਸ ਵਿੱਚ ਦਰਯਾਐ ਸੇਨ ਦੇ ਕੰਡੇ ਵਾਸਿਅਾ ਇੱਕ ਸ਼ਹਿਰ ਹੈ ਜੋ ਬਲਹਾਜ ਆਬਾਦੀ ਮੁਲਕ ਦਾ ਸਭ ਵਲੋਂ ਬਹੁਤ ਸ਼ਹਿਰ ਅਤੇ ਦਾਰੁਲਹਕੂਮਤ ਹੈ । ਸ਼ਹਿਰ, ਜਿਸ ਦੀ ਇੰਤੀਜਾਮੀ ਸਰਹਦੇਂ 1860ਏ ਵਲੋਂ ਤਬਦੀਲ ਨਹੀਂ ਹੋਈ , ਦੀ ਕੁਲ ਆਬਾਦੀ 2,203,817 (ਜਨਵਰੀ 2006) ਹੈ ਜਦੋਂ ਕਿ ਅਮ ਏਲਬਲਦ ਦੇ ਇਲਾਕੇ ਦੀ ਕੁਲ ਆਬਾਦੀ 11,769,433 ( ਜਨਵਰੀ 2006ਏ ) ਹੈ ਅਤੇ ਇਸ ਤਰ੍ਹਾਂ ਇਹ ਯੂਰੋਪ ਦੇ ਵੱਡੇ ਅਮ ਏਲਬਲਦ ਵਿੱਚੋਂ ਇੱਕ ਹੈ । ਗੁਜਸ਼ਤਾ ਦੋ ਹਜਾਰ ਸਾਲਾਂ ਵਲੋਂ ਕਾਇਮ ਇਹ ਅਹਿਮ ਸ਼ਹਿਰ ਅੱਜ ਦੁਨੀਆ ਦਾ ਅਹਿਮ ਕਾਰੋਬਾਰੀ ਅਤੇ ਸਕਾਫਤੀ ਮਰਕਜ ਹੈ ਅਤੇ ਆਲਮੀ ਸਿਆ ਸਿਆਤ, ਗਿਆਨ, ਤਫਰੀਹ, ਅਬਲਾਗ, ਫੈਸ਼ਨ, ਅਲਵਮ ਅਤੇ ਫਨੂਨ ਉੱਤੇ ਇਸ ਦੇ ਗਹਿਰੇ ਅਸਰਾਤ ਹਨ ਅਤੇ ਜੋ ਉਸਨੂੰ ਵੱਡੇ ਆਲਮੀ ਸ਼ਹਿਰਾਂ ਵਿੱਚੋਂ ਇੱਕ ਬਣਾਉਂਦੇ ਹਨ । ਪੈਰਿਸ ਸ਼ਹਿਰ ਅਤੇ ਪੈਰਿਸ ਖਿੱਤਾ ਫ਼ਰਾਂਸ ਦੀ ਕੁਲ ਜੀ ਡੀ ਪੀ ਦਾ ਇੱਕ ਚੌਥਾਈ ਪੈਦਾ ਕਰਦਾ ਹੈ ਜੋ 2007ਏ ਦੇ ਮੁਤਾਬਕ 533 . 6 ਅਰਬ ੀਵਰਓ - ( 731.
ਆਨ-ਲਾਈਨ ਖ਼ਰੀਦਦਾਰੀ ਤੋਂ ਭਾਵ ਹੈ ਕਿ ਇੰਟਰਨੈਟ ਤੇ ਕੀਤੀ ਗਈ ਖ਼ਰੀਦਦਾਰੀ। ਇੰਟਰਨੈੱਟ ਦੇ ਆਉਣ ਨਾਲ ਖ਼ਰੀਦਦਾਰੀ ਦਾ ਇੱਕ ਨਿਵੇਕਲਾ ਬਦਲ ਸਾਹਮਣੇ ਆਇਆ ਹੈ। ਇੰਟਰਨੈੱਟ ਦੀ ਬਦੌਲਤ ਮੋਬਾਈਲ, ਟੈਬਲਟ ਅਤੇ ਕੰਪਿਊਟਰ ਰਾਹੀਂ ਘਰ ਬੈਠਿਆਂ ਹੀ ਵਸਤਾਂ ਦਾ ਆਰਡਰ ਦਿੱਤਾ ਜਾ ਸਕਦਾ ਹੈ। 'ਆਨ-ਲਾਈਨ' ਸਹੂਲਤ ਨੇ ਬਜ਼ਾਰਾਂ ਦੇ ਭੀੜ-ਭੜੱਕੇ, ਗਰਮੀ-ਸਰਦੀ, ਮੀਂਹ-ਹਨੇਰੀ ਅਤੇ ਅਸੁਰੱਖਿਅਤ ਥਾਵਾਂ ਉੱਤੇ ਪਹੁੰਚ ਕੇ ਖ਼ਰੀਦਦਾਰੀ ਦੇ ਰਵਾਇਤੀ ਤਰੀਕੇ ਦਾ ਸਿੱਕੇਬੰਦ ਬਦਲ ਪੇਸ਼ ਕੀਤਾ ਹੈ। ਅੱਜ ਇੰਟਰਨੈੱਟ ਉੱਤੇ ਕਈ ਵੈੱਬਸਾਈਟਾਂ ਉਪਲਬਧ ਹਨ ਜਿਹਨਾਂ ਰਾਹੀਂ ਆਨ-ਲਾਈਨ ਖ਼ਰੀਦੋ-ਫ਼ਰੋਖ਼ਤ ਕੀਤੀ ਜਾ ਸਕਦੀ ਹੈ। ਇਨ੍ਹਾਂ ਵਿਚੋਂ ਕਈ ਵੈੱਬਸਾਈਟਾਂ ਨਿਰੋਲ ਖ਼ਰੀਦਦਾਰੀ ਲਈ ਸੇਵਾਵਾਂ ਜੁਟਾ ਰਹੀਆਂ ਹਨ ਤੇ ਕਈਆਂ ਉੱਤੇ ਚੀਜ਼ਾਂ ਵੇਚਣ ਦੀ ਸਹੂਲਤ ਵੀ ਉਪਲਬਧ ਹੈ। ਵਸਤੂ ਦਾ ਆਰਡਰ ਦੇਣ ਲਈ ਅਸੀਂ ਪਹਿਲਾਂ ਤੋਂ ਖੋਲ੍ਹੇ ਆਪਣੇ ਗੂਗਲ ਖਾਤੇ ਦਾ ਹਵਾਲਾ ਦੇ ਸਕਦੇ ਹਾਂ| ਇਹਨਾਂ ਵੈੱਬਸਾਈਟਾਂ ਰਾਹੀਂ ਅਸੀਂ ਘਰ ਬੈਠੇ ਖ਼ਰੀਦਦਾਰੀ ਕਰ ਸਕਦੇ ਹਾਂ| ਆਨ-ਲਾਈਨ ਸੁਵਿਧਾ ਦੀ ਬਦੌਲਤ ਇਲਕਟ੍ਰੋਨਿਕਸ ਦਾ ਸਮਾਨ, ਕਿਤਾਬਾਂ, ਮਨੋਰੰਜਨ, ਸੁੰਦਰਤਾ, ਫ਼ੈਸ਼ਨ, ਨਿੱਜੀ ਵਸਤੂਆਂ ਆਦਿ ਸਾਡੀ ਉਂਗਲੀ ਦੀ ਇੱਕ ਛੋਹ ਦੀ ਦੂਰੀ ਉੱਤੇ ਪਈਆਂ ਜਾਪਦੀਆਂ ਹਨ। ਆਓ, 'ਫਲਿਪਕਾਰਟ' ਅਤੇ 'ਏਬੇਅ' ਦੀਆਂ ਮਹੱਤਵਪੂਰਨ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਹਾਸਲ ਕਰੀਏ: ਫਲਿਪਕਾਰਟ (6lipkart)-ਫਲਿਪਕਾਰਟ ਇੱਕ ਆਨ-ਲਾਈਨ ਸਟੋਰ ਹੈ ਜਿੱਥੋਂ ਵਸਤੂਆਂ ਖ਼ਰੀਦਣ ਲਈ ਆਨ-ਲਾਈਨ ਆਰਡਰ ਦਿੱਤਾ ਜਾ ਸਕਦਾ ਹੈ। ਇਸ ਦੀਆਂ ਵਿਸ਼ੇਸ਼ਤਾਵਾਂ ਹੇਠਾਂ ਲਿਖੇ ਅਨੁਸਾਰ ਹਨ: • ਇਸ ਰਾਹੀਂ ਵਸਤੂਆਂ ਦੀ ਖ਼ਰੀਦੋ-ਫ਼ਰੋਖ਼ਤ ਪਹਿਲਾਂ ਤੋਂ ਨਿਰਧਾਰਿਤ ਸੁਰੱਖਿਆ ਨਿਯਮਾਂ ਤਹਿਤ ਕੀਤੀ ਜਾਂਦੀ ਹੈ। • ਇਸ ਰਾਹੀਂ ਡੈਬਿਟ ਕਾਰਡ, ਕਰੈਡਿਟ ਕਾਰਡ, ਨੈੱਟ ਬੈਂਕਿੰਗ ਰਾਹੀਂ ਭੁਗਤਾਨ ਦੀ ਸਹੂਲਤ ਉਪਲਬਧ ਹੈ। ਉਂਝ ਗਾਹਕ ਚਾਹੇ ਤਾਂ ਵਸਤੂ ਦੀ ਪ੍ਰਾਪਤੀ ਸਮੇਂ ਵੀ ਭੁਗਤਾਨ ਕਰ ਸਕਦਾ ਹੈ। • ਵੱਖ-ਵੱਖ ਵਸਤੂਆਂ ਨੂੰ ਲੱਭਣ ਲਈ ਪਾਠ ਅਤੇ ਵੌਇਸ ਆਦਿ ਰਾਹੀਂ ਸਮਾਰਟ ਸਰਚ ਦੀ ਸੁਵਿਧਾ ਵੀ ਉਪਲਬਧ ਹੈ। • ਇਸ ਵਿੱਚ ਆਪਣੀ ਮਨਭਾਉਂਦੀ ਵਸਤੂ ਨੂੰ ਊਾਗਲੀ ਦੀ ਛੋਹ ਰਾਹੀਂ ਨੇੜਿਓਾ ਵੇਖਣ, ਮਹਿਸੂਸ ਕਰਨ ਦੀ ਸੁਵਿਧਾ ਹੈ। ਵਸਤੂਆਂ ਨੂੰ ਸੂਚੀ, ਗਰਿੱਡ ਅਤੇ ਪੂਰੀ ਸਕਰੀਨ ਦੇ ਰੂਪ 'ਚ ਵੇਖਿਆ ਜਾ ਸਕਦਾ ਹੈ। • ਫ਼ਿਲਟਰ ਵਿਸ਼ੇਸ਼ਤਾ ਰਾਹੀਂ ਕਿਸੇ ਵਸਤੂ ਦੇ ਗੁਣਾਂ ਨੂੰ ਬਾਰੀਕੀ ਨਾਲ ਜਾਣਿਆ ਜਾ ਸਕਦਾ ਹੈ। • ਇਹ ਐਪ ਗਾਹਕ ਦੀ ਖ਼ਰੀਦ ਹਿਸਟਰੀ ਨੂੰ ਧਿਆਨ 'ਚ ਰੱਖ ਕੇ ਉਸ ਨੂੰ ਢੁੱਕਵਾਂ ਸੁਝਾਅ ਦਿੰਦੀ ਹੈ ਜਿਸ ਨਾਲ ਉਸ ਨੂੰ ਖਰੀਦ ਸਮੇਂ ਮਦਦ ਮਿਲਦੀ ਹੈ। • ਐਪ ਸਟੋਰ 'ਚ ਚੋਣਵੀਂ ਵਸਤੂ ਦੇ ਟਿਕਾਣੇ ਦੇ ਲਿੰਕ ਜਾਂ ਫ਼ੋਟੋ ਆਦਿ ਨੂੰ ਆਪਣੇ ਮੋਬਾਈਲ'ਚ ਸੁਰੱਖਿਅਤ ਕਰਨ ਅਤੇ ਆਪਣੇ ਦੋਸਤਾਂ ਨਾਲ ਸਾਂਝਾ ਕਰਨ ਦੀ ਵਿਸ਼ੇਸ਼ਤਾ ਹੈ। • ਉਂਗਲੀ ਦੇ ਟੱਚ ਰਾਹੀਂ ਆਪਣੀ ਪਸੰਦ ਦੀਆਂ ਚੀਜ਼ਾਂ ਨੂੰ 'ਇੱਛਾ ਸੂਚੀ' (Wish list)'ਚ ਜੋੜਿਆ ਜਾ ਸਕਦਾ ਹੈ। • ਇਸ ਉੱਤੇ ਵੱਖ-ਵੱਖ ਉਤਪਾਦਾਂ ਦੀਆਂ ਕੀਮਤਾਂ ਦੇ ਤੁਲਨਾਤਮਕ ਅਧਿਐਨ ਦੀ ਸਹੂਲਤ ਵੀ ਦਰਜ ਹੈ। • ਐਪ ਸਾਨੂੰ ਕੁਝ ਖ਼ਾਸ ਚੀਜ਼ਾਂ ਦੇ ਰੇਟਾਂ 'ਚ ਗਿਰਾਵਟ ਅਤੇ ਵਿਸ਼ੇਸ਼ ਦਾਅਵਤਾਂ(Offers)ਸਮੇਂ ਚੇਤਾਵਨੀ ਸੰਦੇਸ਼ ਜਾਰੀ ਕਰਦੀ ਹੈ। ਏਬੇਅ (ebay) • ਏਬੇਅ ਇੱਕ ਮਹੱਤਵਪੂਰਨ ਆਨ-ਲਾਈਨ ਸ਼ਾਪਿੰਗ ਸਟੋਰ ਹੈ। ਇਸ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਇਸ ਪ੍ਰਕਾਰ ਹਨ: • ਇਸ ਉੱਤੇ ਵਸਤੂਆਂ ਖ਼ਰੀਦਣ ਦੇ ਨਾਲ-ਨਾਲ ਵੇਚਣ ਦੀ ਸੁਵਿਧਾ ਵੀ ਉਪਲਬਧ ਹੈ। • ਇਸ ਉੱਤੇ ਇੱਕ ਤੋਂ ਵੱਧ ਵਸਤੂਆਂ ਦੀ ਸੂਚੀ ਜਾਰੀ ਕਰ ਕੇ ਵੇਚਣ ਲਈ ਰੱਖੀਆਂ ਜਾ ਸਕਦੀਆਂ ਹਨ। • ਇਸ ਉੱਤੇ ਵਸਤੂਆਂ ਲੱਭਣ ਲਈ ਬਾਰ ਕੋਡ ਸਕੈਨਰ ਦੀ ਵਰਤੋਂ ਕੀਤੀ ਜਾ ਸਕਦੀ ਹੈ। • ਇਸ ਰਾਹੀਂ ਕੰਪਨੀ ਵੱਲੋਂ ਵਿਸ਼ੇਸ਼ ਮੌਕਿਆਂ ਉੱਤੇ ਕੀਤੀ ਪੇਸ਼ਕਸ਼ ਦੀ ਸੂਚਨਾ ਸਾਨੂੰ ਚੇਤਾਵਨੀ ਸੰਦੇਸ਼ਾਂ ਰਾਹੀਂ ਪ੍ਰਾਪਤ ਹੁੰਦੀ ਰਹਿੰਦੀ ਹੈ। • ਇਸ ਰਾਹੀਂ ਅਸੀਂ ਆਰਡਰ ਕੀਤੇ ਸਮਾਨ ਦੀ ਪਹੁੰਚ ਬਾਰੇ ਪੜਾਅ ਵਾਰ ਜਾਣਕਾਰੀ ਹਾਸਲ ਕਰ ਸਕਦੇ ਹਾਂ| • ਇਸ ਉੱਤੇ ਪਰਤਵਾਂ ਸੁਨੇਹਾ ਭੇਜਣ ਅਤੇ ਏਬੇਅ ਦੇ ਸਵਾਲਾਂ ਦਾ ਜਵਾਬ ਭੇਜਣ ਦੀ ਵਿਸ਼ੇਸ਼ਤਾ ਵੀ ਉਪਲਬਧ ਹੈ। • ਇਸ ਉੱਤੇ ਤੁਹਾਡੇ ਵੱਲੋਂ ਸਰਚ ਕੀਤੀਆਂ ਮਹੱਤਵਪੂਰਨ ਵਸਤਾਂ ਦੇ ਸਰਚ ਨਤੀਜਿਆਂ ਨੂੰ ਮਹਿਫ਼ੂਜ਼ ਰੱਖਣ ਦੀ ਮਹੱਤਵਪੂਰਨ ਖ਼ੂਬੀ ਹੈ।
ਕੁਵੇਲਾ (1968) ਕੁਵੇਲਾ ਸ਼ਹਿਰੀ ਸੰਸਕ੍ਰਿਤੀ ਦੇ ਮਾਨਸਿਕ ਸੰਕਟ ਦੀ ਗਾਥਾ ਹੈ। ਹੀਰਾ ਕੇਵੀ ਦੋ ਡਾਕਟਰ ਭਰਾਵਾਂ ਦੀ ਭੈਣ ਹੈ। ਉਸ ਨੇ ਤਿੰਨ ਵਰ੍ਹਿਆਂ ਦਾ ਵਿਆਹੁਤਾ ਜੀਵਨ ਭੋਗਿਆ ਅਤੇ ਫਿਰ ਉਹ ਵਿਧਵਾ ਹੋ ਗਈੇ ਆਪਣੀ ਦਿੱਲੀ ਵਾਲੀ ਭੂਆ ਜੀ ਦੇ ਸੁਝਾ ਅਨੁਸਾਰ ਉਹ ਸਭ ਕੁਝ ਤਿਆਗ ਕੇ ਮੁਨੀ ਗਿਰੀਰਾਜ ਦੀ ਚੇਲੀ ਬਣ ਗਈ। ਉਸ ਦੀ ਸਿੱਖਿਆ ਕਰਕੇ ਉਸਨੂੰ ਸਾਰਾ ਸੰਸਾਰ ਮਿੱਥਿਆ ਮਾਇਆ ਦਿਸਣ ਲੱਗ ਪੈਦਾ ਹੈ। ਉਸਦਾ ਭਰਾ ਉਸਨੂੰ ਇੱਕ ਮੰਦਰ ਬਣਵਾ ਦਿੰਦਾ ਹੈ। ਜਿੱਥੇ ਉਹ ਹਰ ਰੋਜ਼ ਸਤਿਸੰਗ ਕਰਦੀ ਹੈ। ਕੇਸਰੀ ਨਾਂ ਦੀ ਇੱਕ ਹੋਰ ਵਿਧਵਾ ਉਸਦੀ ਚੇਲੀ ਅਤੇ ਸਹੇਲੀ ਬਣ ਜਾਂਦੀ ਹੈ। ਹੀਰਾ ਦੇਵੀ ਆਪਣਾ ਨਾਤਾ ਦਿਨ-ਬ-ਦਿਨ ਸੰਸਾਰਕ ਬੰਦਨਾਂ ਨਾਲੋਂ ਤੋੜਦੀ ਜਾਂਦੀ ਹੈ। ਭਤੀਜੇ ਦੀ ਮੌਤ ਸਮੇਂ ਦਿਖਾਏ ਧੀਰਜ ਕਰਕੇ ਉਸ ਦਾ ਔਰਤਾਂ ਵਿੱਚ ਮਾਣ ਹੋਰ ਵੱਧ ਗਿਆ। ‘ਮੀਰਾਂ ਦਾ ਇਹ ਸਾਕਾਰ ਰੂਪ’ ਭਗਤੀ ਦਾ ਪੂਰਨ ਆਦਰਸ਼ ਬਣਕੇ ਉਭਰਦਾ ਹੈ। ਦੂਜੇ ਪਾਸੇ ਕੇਸਰੀ ਦੇ ਸ਼ਿਵ ਰਾਮ ਨਾਲ ਵਧਦੇ ਸੰਬੰਧ ਦੂਜੇ ਵਿਆਹ ਤੱਕ ਪਹੁੰਚ ਜਾਂਦੇ ਹਨ ਅਤੇ ਉਹ ਉਸ ਨਾਲ ਦੌੜ ਜਾਂਦੀ ਹੈ। ਹੀਰਾ ਦੇਵੀ ਦਾ ਮਨ ਉਚਾਟ ਰਹਿਣ ਲਗਦਾ ਹੈ ਅਤੇ ਇੱਕ ਦਿਨ ਬੇਹੌਸ਼ੀ ਵਿੱਚ ਉਸਨੂੰ ਹਸਪਤਾਲ ਲਿਜਾਣਾ ਪੈਦਾ ਹੈ। ਹਸਪਤਾਲ ਦੀ ਦੁਰਦਸ਼ਾ ਅਤੇ ਮਰੀਜ਼ਾਂ ਦੀ ਲੁੱਟ ਵੇਖ ਕੇ ਉਹ ਸਮਾਜ ਸੇਵਾ ਵਿੱਚ ਪੈ ਇੱਕ ਨਵਾਂ ਆਦਰਸ਼ ਹਸਪਤਾਲ ਖੋਲ੍ਹਣਾ ਚਾਹੁੰਦੀ ਹੈ। ਆਪਣਾ ਹਿੱਸਾ ਵੰਡਵਾ ਕੇ ਉਹ ਉਸ ਵਿੱਚ ਸਕੂਲ ਖੋਲ ਲੈਦੀ ਹੈ। ਜਿੱਥੇ ਸੁਰਿੰਦਰ ਨਾਂ ਦੇ ਅਧਿਆਪਕ ਨਾਲ ਉਸਦੀ ਮੁਲਾਕਾਤ ਹੁੰਦੀ ਹੈ। ਇਹ ਰਿਸ਼ਤਾ ਕੇਸਰੀ ਤੋਂ ਪ੍ਰਰੇਣਾ ਲੈ ਕੇ ਵਿਆਹ ਬੰਧਨ ਵਿੱਚ ਬਦਲ ਜਾਂਦਾ ਹੈ। ਪਰ ਸਮਾਜ ਅਤੇ ਭਰਾਵਾਂ ਨੂੰ ਇਹ ਰਿਸ਼ਤਾ ਪ੍ਰਵਾਨ ਨਹੀਂ।ਆਪਸੀ ਵਿਰੋਧ ਵੱਧਣ ਤੇ ਸਕੂਲ ਬੰਦ ਹੋ ਜਾਂਦਾ ਹੈ। ਸੁਰਿੰਦਰ ਇੱਕ ਪ੍ਰਾਇਵੇਟ ਸਕੂਲ ਵਿੱਚ ਨੌਕਰੀ ਕਰਨ ਜਾਣ ਲਗਦਾ ਹੈ। ਜਿਥੇ ਰਸਤੇ ਵਿੱਚ ਇੱਕ ਦਿਨ ਉਸਦੀ ਟਰੱਕ ਹੇਠਾਂ ਆ ਕੇ ਮੌਤ ਹੋ ਜਾਂਦੀ ਹੈ। ਇਸ ਪਿੱਛੋ ਹੀਰਾ ਦੇਵੀ ਕੱਪੜੇ ਸਿਉਂ ਕੇ ਗੁਜ਼ਾਰਾ ਕਰਨ ਲਗਦੀ ਹੈ। ਉਸ ਕੋਲ ਹੁਣ ਆਪਣੀ ਚਾਰ ਕੁ ਵਰ੍ਹਿਆਂ ਦੀ ਧੀ ਸੀਮਾਂ ਹੀ ਆਖਰੀ ਸਹਾਰਾ ਹੈ। ਜਿਸ ਦੇ ਭਵਿੱਖ ਬਾਰੇ ਉਸਦੇ ਮਨ ਵਿੱਚ ਅਨੇਕ ਚਿੰਤਾਵਾਂ ਹਨ। ਇਸ ਤਰ੍ਹਾਂ ਉੱਚ ਵਰਗ ਦੀ ਹੀਰਾ ਦੇਵੀ ਅਤੇ ਨਿਮਨ ਵਰਗ ਦੀ ਕੇਸਰੀ ਮਜਬੂਰੀ ਵੱਸ ਵਿਧਵਾ ਜੀਵਨ ਬਤੀਤ ਕਰਦੀਆਂ ਹਨ। ਮਰਦ ਪ੍ਰਧਾਨ ਸਮਾਜ ਵਿੱਚ ਭਰ ਜਆਨੀ ਵਿੱਚ ਗ੍ਰਹਿਸਥੀ ਜੀਵਨ ਗੁਆ ਚੁੱਕੀ ਹੀਰਾ ਦੇਵੀ ਦੇ ਸੰਸਾਰਕ ਮੋਹ-ਮਾਇਆ ਤੋਂ ਨਿਰਲੇਪ ਇੱਕ ਸਾਧਨੀ ਦੇ ਰੂਪ ਵਿੱਚ ਜੀਵਨ ਨੂੰ ਤਾਂ ਲੋਕ ਪ੍ਰਵਾਨਗੀ ਪ੍ਰਾਪਤ ਹੈ ਪਰ ਉਸ ਵੱਲੋਂ ‘ਮੋਹ ਮਾਇਆ’ ਹੰਢਾਉਣ ਦੀ ਹਰ ਕੋਸ਼ਿਸ਼ ਜ਼ਬਰਦਸਤੀ ਕੁਚਲ ਦਿੱਤੀ ਜਾਂਦੀ ਹੈ। ਇਛਾਵਾਂ ਉਸਨੂੰ ਸੰਨਿਆਸੀ ਜੀਵਨ ਤੋਂ ਬਾਹਰ ਲਿਆਉਂਦੀਆ ਹਨ।ਉਹ ਪਹਿਲਾਂ ਸਮਾਜ ਸੇਵਿਕਾ, ਨਰਸ ਅਤੇ ਫਿਰ ਸਕੂਲ ਵਿੱਚ ਕੰਮ ਕਰਕੇ ਜੀਵਨ ਦੀ ਨੀਰਸਤਾ ਨੁੰ ਤੋੜਨ ਦਾ ਅਸਫਲ ਯਤਨ ਕਰਦੀ ਹੈ। ਸੁਰਿੰਦਰ ਦੇ ਨਜ਼ਰੀਏ ਤੋਂ ਪ੍ਰਭਾਵਿਤ ਹੋ ਕੇ ਅਤੇ ਕੇਸਰੀ ਦੀ ਪ੍ਰੇਰਨਾ ਨਾਲ ਉਹ ਵਿਆਹ ਕਰਵਾ ਲੈਂਦੀ ਹੈ ਪਰ ਇਹ ਉਸਦੇ ਕਸ਼ਟ ਦਾ ਅੰਤ ਨਹੀਂ। ਨਿਮਨ ਵਰਗ ਦੀ ਕੇਸਰੀ ਬਾਰੇ ਸਮਾਜ ਦਾ ਰਵੱਈਆ ਇਸ ਤੋਂ ਉਲਟ ਹੈ। ਹੀਰਾ ਦੇਵੀ ਦੇ ਇਸ ਕਰਮ ਉੱਪਰ ਉਸਨੂੰ ਸਾਖਿਆਤ ਦੇਵੀ ਸਮਝਣ ਵਾਲੇ ਹੀ ਉਸ ਦੀ ਨਿੰਦਿਆ ਕਰਦੇ ਹਨ। ਸੁਰਿੰਦਰ ਦੀ ਮੌਤ ਹੋ ਜਾਣ ਉਪਰੰਤ ਹੀਰਾ ਦੇਵੀ ਫਿਰ ਤੋਂ ਸਭਿਆਚਾਰਕ ਮਾਨਤਾ ਅਤੇ ਆਰਥਿਕ ਸੰਕਟਾਂ ਵਿੱਚ ਘਿਰ ਜਾਂਦੀ ਹੈ ਜਿਥੋਂ ਉਹ ਉਭਰਨਾ ਚਾਹ ਰਹੀ ਸੀ।
ਅਰਬੀ (العربية) ਸਾਮੀ ਭਾਸ਼ਾ ਪਰਵਾਰ ਦੀ ਇੱਕ ਭਾਸ਼ਾ ਹੈ। ਇਹ ਹਿੰਦ-ਯੂਰਪੀ ਪਰਵਾਰ ਦੀਆਂ ਬੋਲੀਆਂ ਤੋਂ ਵੱਖਰੀ ਹੈ, ਇੱਥੋਂ ਤੱਕ ਕਿ ਫ਼ਾਰਸੀ ਤੋਂ ਵੀ। ਇਹ ਇਬਰਨੀ ਬੋਲੀ ਨਾਲ਼ ਸਬੰਧਤ ਹੈ। ਅਰਬੀ ਇਸਲਾਮ ਧਰਮ ਦੀ ਧਰਮਭਾਸ਼ਾ ਹੈ, ਜਿਸ ਵਿੱਚ ਕੁਰਾਨ ਲਿਖੀ ਗਈ ਹੈ ਇਸ ਕਰਕੇ ਮੁਸਲਮਾਨਾਂ ਵਾਸਤੇ ਇਹਦੀ ਬੜੀ ਅਹਿਮੀਅਤ ਹੈ। ਇਹ ਅਰਬ ਟਾਪੂ, ਲਹਿੰਦੇ ਏਸ਼ੀਆ, ਅਤੇ ਉੱਤਰੀ ਅਫ਼ਰੀਕਾ ਦਿਆਂ ਮੁਲਕਾਂ ਵਿੱਚ ਬੋਲੀ ਜਾਣ ਵਾਲ਼ੀ ਇੱਕ ਬੋਲੀ ਹੈ। ਇਹ ਸਾਉਦੀ ਅਰਬ, ਯਮਨ, ਓਮਾਨ, ਦੁਬਈ, ਬਹਿਰੀਨ, ਕੁਵੈਤ, ਇਰਾਕ, ਜੋਰਡਨ, ਸ਼ਾਮ (ਸੀਰੀਆ), ਲੈਬਨਾਨ, ਮਿਸਰ, ਲੀਬੀਆ, ਅਲਜੀਰੀਆ, ਮਰਾਕਸ਼, ਤਿਊਨਸ, ਸੂਡਾਨ ਅਤੇ ਸੋਮਾਲੀਆ ਦੀ ਸਰਕਾਰੀ ਜ਼ਬਾਨ ਹੈ।
ਫ਼ਰਾਂਸੀਸੀ (français, la langue française) ਇੱਕ ਰੁਮਾਂਸ ਬੋਲੀ ਹੈ ਜੋ ਮੁੱਖ ਰੂਪ ਵਿਚ ਫ਼੍ਰਾਂਸ ਵਿਚ ਬੋਲੀ ਜਾਂਦੀ ਹੈ ਜਿੱਥੇ ਇਸ ਬੋਲੀ ਦਾ ਜਨਮ ਹੋਇਆ ਸੀ। ਦੁਨੀਆਂ ਭਰ ਵਿੱਚ ਤਕਰੀਬਨ ੯ ਕਰੋੜ ਲੋਕਾਂ ਦੁਆਰਾ ਇਹ ਪਹਿਲੀ ਬੋਲੀ ਦੇ ਰੂਪ ਵਿੱਚ ਬੋਲੀ ਜਾਂਦੀ ਹੈ, ੧੯ ਕਰੋੜ ਦੁਆਰਾ ਦੂਜੀ ਅਤੇ ਹੋਰ ੨੦ ਕਰੋੜ ਦੁਆਰਾ ਅਧਿਗਰਹਿਤ ਬੋਲੀ ਦੇ ਰੂਪ ਵਿੱਚ ਇਸਨੂੰ ਬੋਲਦੇ ਹਨ। ਇਸ ਤਰ੍ਹਾਂ ਕੈਨੇਡਾ, ਬੈਲਜੀਅਮ, ਸਵਿਟਜ਼ਰਲੈਂਡ, ਅਫ਼ਰੀਕੀ ਫਰੇਂਕੋਫੋਨ, ਲਕਜ਼ਮਬਰਗ ਅਤੇ ਮੋਨੇਕੋ ਸਮੇਤ ਦੁਨੀਆਂ ਦੇ ੫੪ ਦੇਸ਼ਾਂ ਵਿਚ ਇਸਨੂੰ ਬੋਲਣ ਵਾਲੀਆਂ ਦੀ ਵੱਡੀ ਗਿਣਤੀ ਹੈ। ਇਹ ਸਯੁੰਕਤ ਰਾਸ਼ਟਰ ਦੀਆਂ ਸਾਰੀਆਂ ਸੰਸਥਾਵਾਂ ਦੀ ਅਤੇ ਹੋਰ ਬਹੁਤ ਸਾਰੇ ਅੰਤਰਰਾਸ਼ਟਰੀ ਸੰਗਠਨਾਂ ਦੀ ਵੀ ਆਧਿਕਾਰਕ ਬੋਲੀ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਓਜ਼ੋਨ (O3) ਆਕਸੀਜਨ ਦੇ ਤਿੰਨ ਪ੍ਰਮਾਣੂਆਂ ਤੋਂ ਮਿਲਕੇ ਬਨਣ ਵਾਲੀ ਇੱਕ ਗੈਸ ਹੈ ਜੋ ਵਾਯੁਮੰਡਲ ਵਿੱਚ ਬਹੁਤ ਘੱਟ ਮਤਰਾ (੦.੦੨ %) ਵਿੱਚ ਪਾਈ ਜਾਂਦੀ ਹੈ। ਇਹ ਤਿੱਖੀ ਦੁਰਗੰਧ ਵਾਲੀ ਅਤਿਅੰਤ ਵਿਸ਼ੈਲੀ ਗੈਸ ਹੈ। ਜ਼ਮੀਨ ਦੀ ਸਤ੍ਹਾ ਦੇ ਉੱਪਰ ਅਰਥਾਤ ਹੇਠਲੇ ਵਾਯੂਮੰਡਲ ਵਿੱਚ ਇਹ ਇੱਕ ਖਤਰਨਾਕ ਦੂਸ਼ਕ ਹੈ, ਜਦੋਂ ਕਿ ਵਾਯੂਮੰਡਲ ਦੀ ਉਪਰੀ ਤਹਿ ਓਜੋਨ ਤਹਿ ਦੇ ਰੂਪ ਵਿੱਚ ਇਹ ਸੂਰਜ ਦੀਆਂ ਪਰਾਬੈਂਗਨੀ ਕਿਰਣਾਂ ਨੂੰ ਧਰਤੀ ਉੱਤੇ ਜੀਵਨ ਆਉਣ ਤੋਂ ਬਚਾਉਂਦੀ ਹੈ, ਜਿੱਥੇ ਇਸਦੀ ਉਸਾਰੀ ਆਕਸੀਜਨ ਉੱਤੇ ਪਰਾਬੈਂਗਨੀ ਕਿਰਨਾਂ ਦੇ ਪ੍ਰਭਾਵਸਵਰੂਪ ਹੁੰਦਾ ਹੈ । ਓਜੋਨ ਆਕਸੀਜਨ ਦਾ ਇੱਕ ਅਪਰਰੂਪ ਹੈ । ਇਹ ਸਮੁੰਦਰੀ ਹਵਾ ਵਿੱਚ ਮੌਜੂਦ ਹੁੰਦੀ ਹੈ
ਜੀਵ ਵਿਗਿਆਨ ਜੀਵਨ ਅਤੇ ਜੀਵਤ ਪ੍ਰਾਣੀਆਂ ਦੇ ਅਧਿਐਨ ਨਾਲ ਸਬੰਧਤ ਕੁਦਰਤੀ ਵਿਗਿਆਨ ਹੈ। ਜਿਸ ਵਿੱਚ ਉਹਨਾਂ ਦੀ ਬਣਤਰ, ਬਿਰਤੀ, ਮੂਲ ਉਤਪਤੀ, ਵਿਕਾਸ, ਵਰਗੀਕਰਨ ਅਤੇ ਵਿਭਾਜਨ ਵੀ ਸ਼ਾਮਲ ਹੈ। ਇਹ ਇੱਕ ਵਿਸ਼ਾਲ ਵਿਸ਼ਾ ਹੈ, ਜਿਸ ਵਿੱਚ ਅਨੇਕਾਂ ਉਪ-ਖੰਡ, ਮਜ਼ਮੂਨ ਅਤੇ ਵਿਸ਼ਾ-ਖੇਤਰ ਸ਼ਾਮਲ ਹਨ। ਸਭ ਤੋਂ ਮਹੱਤਵਪੂਰਨ ਮਜ਼ਮੂਨਾਂ ਵਿੱਚੋਂ ਪੰਜ ਇਕਰੂਪੀ ਸਿਧਾਂਤ ਅਜਿਹੇ ਹਨ, ਜਿਹਨਾਂ ਨੂੰ ਆਧੁਨਿਕ ਜੀਵ ਵਿਗਿਆਨ ਦੇ ਮੂਲਭੂਤ ਸਿਧਾਂਤ ਕਿਹਾ ਜਾ ਸਕਦਾ ਹੈ:
ਬ੍ਰਾਜ਼ੀਲ (ਪੁਰਤਗਾਲੀ: Brasil (ਬਰਾਸੀਲ)), ਅਧਿਕਾਰਕ ਤੌਰ 'ਤੇ ਬ੍ਰਾਜ਼ੀਲ ਦਾ ਸੰਘੀ ਗਣਰਾਜ (ਪੁਰਤਗਾਲੀ: República Federativa do Brasil, ਸੁਣੋ ), ਦੱਖਣੀ ਅਮਰੀਕਾ ਮਹਾਂਦੀਪ ਅਤੇ ਲਾਤੀਨੀ ਅਮਰੀਕਾ ਖੇਤਰ ਦਾ ਸਭ ਤੋਂ ਵੱਡਾ ਦੇਸ਼ ਹੈ। ਇਹ ਦੁਨੀਆਂ ਦਾ ਪੰਜਵਾਂ ਸਭ ਤੋਂ ਵੱਡਾ ਦੇਸ਼ ਹੈ; ਖੇਤਰਫਲ ਅਤੇ ਅਬਾਦੀ (੧੯.੩ ਕਰੋੜ ਤੋਂ ਵੀ ਵੱਧ) ਦੋਵੇਂ ਪੱਖੋਂ। ਇਹ ਦੁਨੀਆਂ ਦਾ ਸਭ ਤੋਂ ਵੱਡਾ ਅਤੇ ਅਮਰੀਕਾ ਦਾ ਇਕੱਲਾ ਪੁਰਤਗਾਲੀ ਬੋਲਣ ਵਾਲਾ ਦੇਸ਼ ਹੈ। ਪੂਰਬ ਵੱਲ ਅੰਧ ਮਹਾਂਸਾਗਰ ਨਾਲ ਘਿਰੇ ਹੋਏ ਇਸ ਦੇਸ਼ ਦੀ ਕੁੱਲ ਤਟਰੇਖਾ ੭,੯੪੧ ਕਿ.ਮੀ.
ਗਾਇਸ ਜੂਲੀਅਸ ਸੀਜ਼ਰ (ਉੱਚਾਰਨ:ˈɡaː.i.ʊs ˈjuː.lɪ.ʊs ˈkaj.sar), ਜੁਲਾਈ 100 ਈ ਪੂ – 15 ਮਾਰਚ 44 ਈ ਪੂ) ਇਤਹਾਸ ਪ੍ਰਸਿੱਧ ਰੋਮਨ ਜਰਨੈਲ ਅਤੇ ਰਾਜਨੀਤੀਵਾਨ ਅਤੇ ਰੋਮਨ ਵਾਰਤਕ ਲੇਖਕ ਸੀ। ਉਸਨੇ ਰੋਮਨ ਗਣਰਾਜ ਦੀ ਮੌਤ ਅਤੇ ਰੋਮਨ ਸਲਤਨਤ ਦੇ ਜਨਮ ਨਾਲ ਜੁੜੀਆਂ ਘਟਨਾਵਾਂ ਵਿੱਚ ਮਹਤਵਪੂਰਨ ਭੂਮਿਕਾ ਨਿਭਾਈ ਸੀ। 60 ਈ ਪੂ ਵਿੱਚ, ਸੀਜ਼ਰ, ਕਰਾਸਸ ਅਤੇ ਪੌਮਪੇ ਨੇ ਪਹਿਲਾ ਤਿੱਕੜੀ ਗਠਜੋੜ ਬਣਾਇਆ ਜਿਸਦਾ ਅਨੇਕ ਸਾਲਾਂ ਤੱਕ ਰੋਮਨ ਰਾਜਨੀਤੀ ਤੇ ਗਲਬਾ ਰਿਹਾ। ਲੋਕਮੁਖੀ ਦਾਅਪੇਚਾਂ ਰਾਹੀਂ ਸੱਤਾ ਹਥਿਆਉਣ ਦੇ ਉਨ੍ਹਾਂ ਦੇ ਯਤਨਾਂ ਦਾ ਰੋਮਨ ਸੈਨੇਟ ਵਿਚਲੇ ਰੂੜੀਵਾਦੀ ਇਲੀਟ ਨੇ ਵਿਰੋਧ ਕੀਤਾ, ਜਿਸ ਵਿੱਚ ਸਿਸਰੋ ਦਾ ਸ਼ਰੇਆਮ ਸਮਰਥਨ ਪ੍ਰਾਪਤ ਛੋਟਾ ਕੈਟੋ ਵੀ ਸੀ।ਗਾਲ ਵਿੱਚ ਸੀਜਰ ਦੇ ਅਭਿਆਨਾਂ ਦੀ ਜਿੱਤ ਦਾ ਨਤੀਜਾ ਇਹ ਹੋਇਆ ਕਿ ਸੰਪੂਰਨ ਫ਼ਰਾਂਸ ਅਤੇ ਰਾਇਨ (Rhine) ਨਦੀ ਤੱਕ ਦੇ ਹੇਠਲੇ ਪ੍ਰਦੇਸ, ਜੋ ਮੂਲ ਅਤੇ ਸੰਸਕ੍ਰਿਤੀ ਦੇ ਸਰੋਤ ਵਜੋਂ ਇਟਲੀ ਤੋਂ ਘੱਟ ਮਹੱਤਵਪੂਰਣ ਨਹੀਂ ਸਨ, ਰੋਮਨ ਸਾਮਰਾਜ ਦੇ ਕਬਜੇ ਵਿੱਚ ਆ ਗਏ। ਜਰਮਨੀ ਅਤੇ ਬੇਲਜਿਅਮ ਦੇ ਬਹੁਤ ਸਾਰੇ ਕਬੀਲਿਆਂ ਉੱਤੇ ਉਸਨੇ ਕਈ ਫਤਹਿ ਪ੍ਰਾਪਤ ਕੀਤੀ ਅਤੇ ਕਾਲ ਦੇ ਰਖਿਅਕ ਦਾ ਕਾਰਜਭਾਰ ਕਬੂਲ ਕੀਤਾ। ਆਪਣੇ ਪ੍ਰਾਂਤ ਦੀ ਸੀਮਾ ਦੇ ਪਾਰ ਦੇ ਦੁਰੇਡੇ ਸਥਾਨ ਵੀ ਉਸ ਦੀ ਕਮਾਨ ਵਿੱਚ ਆ ਗਏ। 55 ਈ . ਪੂ . ਵਿੱਚ ਉਸਨੇ ਇੰਗਲੈਂਡ ਦੇ ਦੱਖਣ ਪੂਰਵ ਵਿੱਚ ਭਲੀ-ਭਾਂਤ ਲਈ ਅਭਿਆਨ ਕੀਤਾ। ਦੂੱਜੇ ਸਾਲ ਉਸਨੇ ਇਹ ਅਭਿਆਨ ਹੋਰ ਵੀ ਵੱਡੇ ਪੱਧਰ ਉੱਤੇ ਸੰਚਾਲਿਤ ਕੀਤਾ ਜਿਸਦੇ ਫਲਸਰੂਪ ਉਹ ਟੇੰਸ ਨਦੀ ਦੇ ਵਹਾਅ ਦੇ ਵੱਲ ਦੇ ਪ੍ਰਦੇਸ਼ੋਂ ਤੱਕ ਵਿੱਚ ਵੜ ਗਿਆ ਅਤੇ ਸਾਰਾ ਕਬੀਲੋਂ ਦੇ ਸਰਦਾਰਾਂ ਨੇ ਰਸਮੀ ਰੂਪ ਵਲੋਂ ਉਸ ਦੀ ਅਧੀਨਤਾ ਸਵੀਕਾਰ ਕਰ ਲਈ। ਹਾਲਾਂਕਿ ਉਹ ਭਲੀ ਪ੍ਰਕਾਰ ਸੱਮਝ ਗਿਆ ਸੀ ਕਿ ਰੋਮਨ ਗਾਲ ਦੀ ਸੁਰੱਖਿਆ ਲਈ ਬਰੀਟੇਨ ਉੱਤੇ ਸਥਾਈ ਅਧਿਕਾਰ ਪ੍ਰਾਪਤ ਕਰਣਾ ਜ਼ਰੂਰੀ ਹੈ, ਤਦ ਵੀ ਗਾਲ ਵਿੱਚ ਔਖਾ ਹਾਲਤ ਪੈਦਾ ਹੋ ਜਾਣ ਦੇ ਕਾਰਨ ਉਹ ਅਜਿਹਾ ਕਰਣ ਵਿੱਚ ਅਸਮਰਥ ਰਿਹਾ। ਗਾਲ ਦੇ ਲੋਕਾਂ ਨੇ ਆਪਣੇ ਜੇਤੂ ਦੇ ਵਿਰੁੱਧ ਬਗ਼ਾਵਤ ਕਰ ਦਿੱਤਾ ਸੀ ਪਰ 50 ਈ.