ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਗੁਰਮੇਹਰ ਕੌਰ ੲਿੱਕ ਭਾਰਤੀ ਕੁੜੀ ਹੈ। ੳੁਹ ਦਿੱਲੀ ਯੂਨੀਵਰਿਸਟੀ ਦੇ ਲੇਡੀ ਸਰੀ ਰਾਮ ਕਾਲਜ ਵਿੱਚ ਅੰਗਰੇਜ਼ੀ ਸਾਹਿਤ ਦੀ ਵਿਦਿਅਾਰਥਣ ਹੈ। ੳੁਹ ਫਰਵਰੀ 2017 ਵਿੱਚ ਦਿੱਲੀ ਯੂਨੀਵਰਿਸਟੀ ਦੇ ਰਾਮਜਸ ਕਾਲਜ ਵਿੱਚ ਹੋ ਰਹੇ ਵਿਦਿਅਾਰਥੀ ਸੰਘਰਸ਼ ਕਾਰਨ ਸੁਰਖੀਅਾਂ ਵਿੱਚ ਅਾੲੀ ਸੀ। ਕਾਲਜ ਵਿੱਚ ੳੁਮਰ ਖਾਲਿਦ ਅਤੇ ਸ਼ਹਿਲਾ ਰਸ਼ੀਦ ਨੂੰ ੲਿੱਕ ਸੈਮੀਨਾਰ ਵਿੱਚ ਬੁਲਾੲਿਅਾ ਗਿਅਾ ਸੀ ਜਿਸਦਾ ੲੇਬੀਵੀਪੀ ਪਾਰਟੀ ਨੇ ਸਖਤ ਵਿਰੋਧ ਕੀਤਾ। ਗੁਰਮੇਹਰ ਨੇ ੲਿੱਕ ਵੀਡੀਓ ੲਿੰਟਰਨੈੱਟ ੳੁੱਪਰ ਪਾ ਦਿੱਤੀ ਜਿਸ ਵਿੱਚ ੳੁਸਨੇ ੲੇਬੀਵੀਪੀ ਪਾਰਟੀ ਖਿਲਾਫ ਬੇਬਾਕ ਹੋਣ ਦਾ ਸੁਨੇਹਾ ਦਿੱਤਾ। ਵੀਡੀਓ ਦੇ ਚਰਚਿਤ ਹੁੰਦੇ ਸਾਰ ਹੀ ਗੁਰਮੇਹਰ ਨੂੰ ਧਮਕੀਅਾਂ ਮਿਲਣੀਅਾਂ ਸ਼ੁਰੂ ਹੋ ਗੲੀਅਾਂ ਤੇ ੳੁਸ ੳੁੱਪਰ ਦੇਸ਼ਧਰੋਹੀ ਹੋਣ ਦੇ ਅਾਰੋਪ ਲੱਗਣੇ ਸ਼ੁਰੂ ਹੋ ਗੲੇ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਜਨਵਰੀ 2016 ਇਤਿਹਾਸਕ ਪਿੰਡ ਪਲਾਹੀ ਵਿਖੇ ਸ਼੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਪਲਾਹੀ ਸਾਹਿਬ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਗਰਾੳੂਂਂਡ ਵਿਖੇ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਇਆ | ਇਸ ਖੇਡ ਮੇਲੇ ਦੇ ਪਹਿਲੇ ਦਿਨ ਅਰਦਾਸ ਉਪਰੰਤ ਮੈਚਾਂ ਦੀ ਆਰੰਭਤਾ ਬਲਜੀਤ ਸਿੰਘ ਸੱਲ ਪਲਾਹੀ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦੇ ਕੇ ਕੀਤੀ | ਪਹਿਲੇ ਦਿਨ ਵੇਟ ਵਰਗ ਵਿਚ ਬਰਨਾ ਨੇ ਮੇਹਟਾਂ, ਨੰਗਲ ਮੱਝਾਂ ਨੇ ਖੋਥਰਾ, ਸੁਖਚੈਨਆਣਾ ਨੇ ਖਾਟੀ ਨੂੰ ਹਰਾ ਕੇ ਆਪਣੇ ਅੰਕਾਂ ਵਿਚ ਵਾਧਾ ਕੀਤਾ |
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ੲਿੰਟਰਨੈੱਟ(ਅੰਤਰਜਾਲ) ੳੁੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾੳੁਣ ਲੲੀ ਬਹੁਤ ਪ੍ਰਚਲਿੱਤ ਹਨ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 24,806 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਬੈਲੇ ਇੱਕ ਕਿਸਮ ਦਾ ਪ੍ਰਦਰਸ਼ਨੀ ਨਾਚ ਹੈ ਜੀਹਦਾ ਅਰੰਭ 15ਵੀਂ ਸਦੀ ਦੇ ਇਤਾਲਵੀ ਨਵਯੁੱਗ ਦੇ ਦਰਬਾਰਾਂ 'ਚ ਹੋਇਆ ਅਤੇ ਬਾਅਦ ਵਿੱਚ ਫ਼ਰਾਂਸ ਅਤੇ ਰੂਸ ਵਿੱਚ ਇਹਦਾ ਵਿਕਾਸ ਇੱਕ ਸੰਗੀਤ ਸਮਾਰੋਹ ਨਾਚ ਵਜੋਂ ਹੋਇਆ। ਉਸ ਸਮੇਂ ਤੋਂ ਲੈ ਕੇ ਬੈਲੇ ਨਾਚ ਦਾ ਇੱਕ ਮਸ਼ਹੂਰ ਅਤੇ ਬਹੁਤ ਹੀ ਤਕਨੀਕੀ ਰੂਪ ਹੋ ਨਿੱਬੜਿਆ ਹੈ ਜੀਹਦੀ ਫ਼ਰਾਂਸੀਸੀ ਪਰਿਭਾਸ਼ਕੀ ਉੱਤੇ ਅਧਾਰਤ ਆਪਣੀ ਫ਼ਰਹੰਗ ਜਾਂ ਸ਼ਬਦਾਵਲੀ ਹੈ। ਇਹ ਆਲਮੀ ਪੱਧਰ ਉੱਤੇ ਕਾਫ਼ੀ ਅਸਰ ਰਸੂਖ਼ ਵਾਲ਼ਾ ਨਾਚ ਹੈ ਅਤੇ ਇਸਨੇ ਨਾਚ ਦੀਆਂ ਹੋਰ ਕਈ ਕਿਸਮਾਂ ਵਿੱਚ ਵਰਤੀਆਂ ਜਾਂਦੀਆਂ ਤਕਨੀਕਾਂ ਦੀ ਨੀਂਹ ਰੱਖੀ ਹੈ। ਬੈਲੇ ਨੂੰ ਸਿੱਖਣ ਅਤੇ ਇਸ ਵਿੱਚ ਮੁਹਾਰਤ ਪ੍ਰਾਪਤ ਕਰਨ ਵਾਸਤੇ ਸਾਲਾਂ ਬੱਧੀ ਸਿਖਲਾਈ ਦੀ ਲੋੜ ਪੈਂਦੀ ਹੈ ਅਤੇ ਲਿਆਕਤ ਨੂੰ ਕਾਇਮ ਰੱਖਣ ਲਈ ਚੋਖਾ ਅਭਿਆਸ ਲਾਜ਼ਮੀ ਹੈ। ਇਹਨੂੰ ਦੁਨੀਆਂ ਭਰ ਦੇ ਬੈਲੇ ਸਕੂਲਾਂ ਵਿੱਚ ਸਿਖਾਇਆ ਜਾਂਦਾ ਹੈ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗਿਰਜਾ ਦੇਵੀ (ਜਨਮ 8 ਮਈ 1929) ਸੇਨੀਆ ਅਤੇ ਬਨਾਰਸ ਘਰਾਣਿਆਂ ਦੀ ਇੱਕ ਮਸ਼ਹੂਰ ਭਾਰਤੀ ਸ਼ਾਸਤਰੀ ਗਾਇਕਾ ਹੈ। ਇਹ ਕਲਾਸੀਕਲ ਅਤੇ ਸਬ-ਕਲਾਸੀਕਲ ਸੰਗੀਤ ਗਾਇਨ ਕਰਦੀ ਹੈ, ਠੁਮਰੀ ਗਾਉਣ ਨੂੰ ਸੁਧਾਰਨ ਲਈ ਅਤੇ ਇਸ ਨੂੰ ਲੋਕ ਪ੍ਰਸਿੱਧ ਬਣਾਉਣ ਵਿਚ ਇਸਦਾ ਵੱਡਾ ਯੋਗਦਾਨ ਹੈ। ਗਿਰਜਾ ਦੇਵੀ ਨੂੰ 2016 ਵਿੱਚ ਪਦਮ ਵਿਭੂਸ਼ਨ ਅਤੇ 198। ਵਿੱਚ ਪਦਮ ਭੂਸ਼ਣ ਨਾਲ ਭਾਰਤ ਸਰਕਾਰ ਦੁਆਰਾ ਕਲਾ ਦੇ ਖੇਤਰ ਵਿੱਚ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਸੀ।
ਮਾਲੂਮਾ ਮਿੰਤ ਅਲ ਮੈਦਾਹ(ਅਰਬੀ: المعلومة منت الميداح, ਜਾਂ ਸਿਰਫ ਮਾਲੂਮਾ (pronunciation: /mɑːloʊmɑː/); ਜਨਮ 1 ਅਕਤੂਬਰ 1960) ਇੱਕ ਮੌਰੀਤਾਨੀਆਈ ਗਾਇਕ, ਗੀਤਕਾਰ ਅਤੇ ਸਿਆਸਤਦਾਨ ਹੈ। ਇਸਦਾ ਪਾਲਣ ਪੋਸ਼ਣ ਮੌਰੀਤਾਨੀਆ ਦੇ ਦੱਖਣੀ-ਪੱਛਮੀ ਹਿੱਸੇ ਵਿੱਚ ਹੋਇਆ ਅਤੇ ਇਸਦੇ ਮਾਪੇ ਰਵਾਇਤੀ ਮੌਰੀਤਾਨੀਆਈ ਸੰਗੀਤ ਦੀ ਚੰਗੀ ਜਾਣਕਾਰੀ ਰੱਖਦੇ ਸਨ। ਇਹ ਬਾਰਾਂ ਸਾਲ ਦੀ ਸੀ ਜਦ ਇਸਨੇ ਪਹਿਲੀ ਵਾਰ ਪੇਸ਼ਕਾਰੀ ਕੀਤੀ ਅਤੇ ਜਲਦੀ ਹੀ ਇਹ ਇਕੱਲੇ ਤੌਰ ਉੱਤੇ ਕਨਸਰਟ ਕਰਨ ਲੱਗ ਪੈ ਸੀ। ਇਸ ਦੇ ਪਹਿਲੇ ਗੀਤ "ਹਬੀਬੀ ਹਾਬੇਤੂ" ਵਿੱਚ ਮਰਦਾਂ ਵੱਲੋਂ ਔਰਤਾਂ ਨਾਲ ਕੀਤੇ ਗਏ ਵਿਹਾਰ ਦੀ ਸਖ਼ਤ ਆਲੋਚਨਾ ਕੀਤੀ ਗਈ ਹੈ। ਇਹ ਗੀਤ ਤੁਰੰਤ ਸਫ਼ਲ ਹੋ ਗਿਆ ਪਰ ਰਵਾਇਤੀ ਸੱਤਾਧਾਰੀ ਜਮਾਤਾਂ ਇਸ ਨਾਲ ਨਾਖੁਸ਼ ਹੋਈਆਂ। ਇਸਨੂੰ ਛੋਟੇ ਹੁੰਦੇ ਹੀ ਵਿਆਹ ਕਰਨ ਲਈ ਮਜ਼ਬੂਰ ਕੀਤਾ ਗਿਆ ਅਤੇ 1986 ਤੱਕ ਇਸਨੂੰ ਗਾਇਕੀ ਛੱਡਣੀ ਪਈ। ਉਸ ਨੇ ਗਾਇਕੀ ਦੀ ਆਪਣੀ ਵੱਖਰੀ ਸ਼ੈਲੀ ਵਿੱਚ ਰਵਾਇਤੀ ਸੰਗੀਤ ਅਤੇ ਬਲੂਜ਼, ਜੈਜ਼, ਅਤੇ ਇਲੈਕਟ੍ਰੋ ਦਾ ਸੰਯੋਗ ਕੀਤਾ। ਫਿਰ ਟੈਲੀਵਿਜ਼ਨ ਉਸਦੇ ਇਸਦੇ ਗੀਤ ਆਉਣੇ ਸ਼ੁਰੂ ਹੋਏ ਜਿਹਨਾਂ ਵਿੱਚ ਇਹ ਵਿਆਹੁਤਾ ਜੀਵਨ, ਗਰੀਬੀ ਅਤੇ ਅਸਮਾਨਤਾ ਵਰਗੇ ਮੁੱਦਿਆਂ ਬਾਰੇ ਗੱਲ ਕਰਦੀ ਸੀ ਅਤੇ 1990 ਦੇ ਸ਼ੁਰੂ ਵਿੱਚ ਮੌਰੀਤਾਨੀਆ ਵਿੱਚ ਇਸਦੇ ਗੀਤਾਂ ਨੂੰ ਸੈਂਸਰ ਕੀਤਾ ਜਾਣਾ ਸ਼ੁਰੂ ਹੋਇਆ ਪਰ ਦਹਾਕੇ ਦੇ ਅੰਤ ਤੱਕ ਇਸਨੇ ਵਿਦੇਸ਼ਾਂ ਵਿੱਚ ਪੇਸ਼ਕਾਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਸਨ। ਜਦ ਬੈਨ ਚੱਕਿਆ ਗਿਆ ਤਾਂ ਇਸਨੇ ਇਸਨੇ ਆਪਣੇਗਾਉਣ ਅਤੇ ਰਿਕਾਰਡਿੰਗ ਦੇ ਕੈਰੀਅਰ ਨੂੰ ਮੁੜ ਸ਼ੁਰੂ ਕੀਤਾ ਅਤੇ ਪ੍ਰਸਿੱਧੀ ਹਾਸਲ ਕੀਤੀ, ਖਾਸ ਤੌਰ ਉੱਤੇ ਨੌਜਵਾਨ ਪੀੜ੍ਹੀ ਵਿੱਚ। ਇਸਦੀ ਚੌਥੀ ਐਲਬਮ, "ਨੋ " Knou (2014), ਵੀ ਸ਼ਾਮਲ ਬੋਲ ਮਨੁੱਖੀ ਹੱਕਾਂ ਅਤੇ ਔਰਤਾਂ ਦੀ ਸਮਾਜ ਵਿਚ ਜਗ੍ਹਾ ਬਾਰੇ ਇਸਦੇ ਵਿਚਾਰ ਜ਼ਾਹਰ ਕਰਦੇ ਹਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਅਖਾਣ ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ। ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ ਹੈ। ਸਦੀਆਂ ਤੋਂ ਪੰਜਾਬੀਆਂ ਦੁਆਰਾ ਬੋਲੇ ਜਾਂਦੇ ਅਖਾਣ ਨਾ ਸਿਰਫ ਪੰਜਾਬੀ ਬੋਲੀ ਦਾ ਸ਼ਿੰਗਾਰ ਹਨ, ਸਗੋਂ ਇਸ ਦਾ ਵੱਡਮੁੱਲਾ ਸਰਮਾਇਆ ਵੀ ਹਨ | ਇਹ ਉਹ ਜਿਉਂਦੇ-ਜਾਗਦੇ ਪ੍ਰਤੀਬਿੰਬ ਹਨ, ਜਿਨ੍ਹਾਂ ਦੁਆਰਾ ਕੋਈ ਵਿਅਕਤੀ ਆਪਣੇ ਸੰਦੇਸ਼ ਨੂੰ ਸੁਹਜਮਈ ਢੰਗ ਨਾਲ ਸੰਚਾਰਿਤ ਕਰ ਸਕਦਾ ਹੈ। ਇਹ ਅਖਾਣ ਤੀਖਣ-ਵਿਅੰਗ, ਗੁੱਝੀ ਚੋਟ ਅਤੇ ਉਚੇਚੇ ਉਪਦੇਸ਼ ਰਾਹੀਂ ਜੀਵਨ ਦੇ ਯਥਾਰਥ ਦੀ ਸੋਝੀ ਕਰਵਾਉਂਦੇ ਹਨ। ਬਿੰਬਾਤਮਕ ਪੇਸ਼ਕਾਰੀ, ਸੂਤਰ ਸ਼ੈਲੀ ਅਤੇ ਸੁਹਜਮਈ ਬਿਆਨ ਕਰਕੇ ਇਹ ਅਖਾਣ ਕਾਵਿ-ਗੁਣਾਂ ਨਾਲ ਵੀ ਭਰਪੂਰ ਹਨ। ਇਨ੍ਹਾਂ ਅਖਾਣਾਂ ਦੁਆਰਾ ਸੰਚਾਰਤ ਅਰਥ ਸਥਾਈ ਨਹੀਂ, ਸਗੋਂ ਪ੍ਰਸਥਿਤੀਆਂ ਅਨੁਸਾਰ ਹੁੰਦੇ ਹਨ।
ਈਟੀਓਲੋਜੀ ਨੂੰ ਏਟੀਓਲੋਜੀ ਅਤੇ ਰੋਗ ਹੇਤ ਵਿਗਿਆਨ ਵੀ ਕਿਹਾ ਜਾਂਦਾ ਹੈ ਅਤੇ ਇਹ ਕਿਸੇ ਵੀ ਚੀਜ਼ ਦੇ ਕਾਰਨ ਜਾਂ ਉੱਤਪੱਤੀ ਦੀ ਜਾਂਚ ਨੂੰ ਕਹਿੰਦੇ ਹਨ। ਇਹ ਸ਼ਬਦ ਇੱਕ ਯੂਨਾਨੀ ਸ਼ਬਦ αἰτιολογία (aitiologia) ਤੋਂ ਲਿਆ ਗਿਆ ਹੈ ਜਿੱਥੇ αἰτία, aitia ਦਾ ਮਤਲਬ ਹੁੰਦਾ ਹੈ ਕਾਰਨ ਅਤੇ λογία, -logia ਦਾ ਮਤਲਬ ਹੁੰਦਾ ਹੈ ਕਾਨੂੰਨ। ਇਹ ਸ਼ਬਦ ਆਮ ਤੌਰ ਤੇ ਮੈਡੀਕਲ ਅਤੇ ਦਾਰਸ਼ਨਿਕ ਮਨਮਤਿ ਵਿੱਚ ਵਰਤਿਆ ਜਾਂਦਾ ਹੈ ਜਿੱਥੇ ਇਹ ਦਰਸ਼ਾਉਣਾ ਹੋਵੇ ਕਿ ਕੋਈ ਵੀ ਚੀਜ਼ ਜਾਂ ਗੱਲ ਪਿੱਛੇ ਕੀ ਕਾਰਨ ਹਨ ਅਤੇ ਉਹ ਕਿਉਂ ਹੁੰਦੀ ਹੈ। ਵੱਖ-ਵੱਖ ਪ੍ਰਕ੍ਰਿਆਵਾਂ ਦੀ ਹੋਂਦ ਦਾ ਵਰਣਨ ਦੇਣ ਲਈ ਵੀ ਵਿਗਿਆਨ ਵਿੱਚ ਇਸ ਸ਼ਬਦ ਦਾ ਇਸਤੇਮਾਲ ਕੀਤਾ ਜਾਂਦਾ ਹੈ।
ਤਸਕੀਨ ਪੰਜਾਬੀ ਚਿੰਤਨ ਵਿੱਚ ਮਾਰਕਸਵਾਦੀ ਅਤੇ ਪੰਜਾਬੀ ਸੱਭਿਆਚਾਰ ਦੇ ਵਿਹਾਰਕ ਰੂਪ ਨੂੰ ਉਜਾਗਰ ਕਰਨ ਵਾਲਾ ਚਿੰਤਕ ਹੈ।ਪੰਜਾਬੀ ਚਿੰਤਨ ਨੂੰ ਉਸ ਨੇ ਨਿਵੇਕਲੀ ਦ੍ਰਿਸ਼ਟੀ ਤੋਂ ਅਧਿਐਨ ਕੀਤਾ ਹੈ। ਵਿਚਾਰਧਾਰਾ: ਅਤੀਤ ਤੇ ਵਰਤਮਾਨ ਇਸ ਦੀ ਨਵੀਂ ਪੁਸਤਕ ਹੈ। ਇਹ ਪੁਸਤਕ ਕਿਸੇ ਨਿਸ਼ਚਿਤ ਵਿਧੀ ਅਤੇ ਵਿਚਾਰਧਾਰਾ ਦੇ ਸਨਮੁੱਖ ਖੜਕੇ ਪੰਜਾਬੀ ਸਾਹਿਤ ਚਿੰਤਨ ਨੂੰ ਦੇਖਦੀ ਹੈ। ਇਸ ਪੁਸਤਕ ਵਿੱਚ ਸਮੁਚੇ ਸਿਧਾਂਤਕ ਵਰਤਾਰੇ ਭਾਰਤੀ ਅਤੇ ਪਛਮੀ ਗਿਆਨ ਅਨੁਸ਼ਾਸਨਾ ਨਾਲ ਸਾਂਝ ਸਥਾਪਿਤ ਕਰਦੇ ਹੋਏ ਪੰਜਾਬੀ ਸੱਭਿਅਤਾ ਦੇ ਵਿਹਾਰਕ ਅੰਸ਼ਾ ਦੀ ਤਲਾਸ਼ ਕਰ ਰਹੇ ਹਨ। ਪੰਜਾਬੀ ਸੱਭਿਆਚਾਰਕ ਰੂਪਾ ਵਿੱਚ ਫੈਲੀ ਹੋਈ ਅਨਾਰਕੀ ਨੂੰ ਨਿਵੇਕਲੀ ਵਿਆਖਿਆ ਅਧੀਨ ਅਧਿਐਨ ਕੀਤਾ ਗਿਆ ਹੈ। ਇਨ੍ਹਾਂ ਅਧਿਐਨ ਵਿਧੀਆ ਦੀ ਦਿਸ਼ਾ ਪਦਾਰਥਕ ਚੇਤਨਾ ਨੂੰ ਵਿਭਿੰਨ ਪਸਾਰਾ ਵਿੱਚ ਨਿਰਧਾਰਤ ਕਰਦੀ ਹੈ।
ਪ੍ਰਾਣੀਉਸ਼ਮਾ ਕਿਸੇ ਵੀ ਜੰਤੂ ਦੀ ਉਸ ਯੋਗਤਾ ਨੂੰ ਕਿਹਾ ਜਾਂਦਾ ਹੈ ਜਿਸ ਦੀ ਮਦਦ ਨਾਲ ਓਹ ਆਪਣੇ ਸ਼ਰੀਰ ਦੇ ਤਾਪਮਾਨ ਨੂੰ ਕੁਝ ਸੀਮਾ ਦੇ ਅੰਦਰ-ਅੰਦਰ ਰੱਖਦਾ ਹੈ ਭਾਵੇਂ ਕਿ ਆਲੇ-ਦੁਆਲੇ ਦਾ ਤਾਪਮਾਨ ਬਹੁਤ ਵੱਖ ਹੋਵੇ। ਇੱਕ ਥਰਮੋਕੋਨਫਰਮਿੰਗ ਜੰਤੂ ਆਪਣੇ ਤਾਪਮਾਨ ਆਲੇ-ਦੁਆਲੇ ਦੇ ਤਾਪਮਾਨ ਨੂੰ ਆਪਨੇ ਸ਼ਰੀਰ ਦਾ ਤਾਪਮਾਨ ਮੰਨਦਾ ਹੈ, ਇਸ ਲਈ ਉਸਨੂੰ ਅੰਦਰੂਨੀ ਪ੍ਰਾਣੀਉਸ਼ਮਾ ਦੀ ਜ਼ਰੂਰਤ ਨਹੀਂ ਹੁੰਦੀ। ਅੰਦਰੂਨੀ ਪ੍ਰਾਣੀਉਸ਼ਮਾ ਕਾਰਜ ਨੂੰ ਹੋਮਿਓਸਟੈਸਿਸ ਦਾ ਇੱਕ ਪਹਿਲੂ ਮੰਨਿਆ ਜਾਂਦਾ ਹੈ। ਹੋਮਿਓਸਟੈਸਿਸ ਤੋਂ ਭਾਵ ਹੈ ਇੱਕ ਜੰਤੂ ਦੇ ਅੰਦਰੂਨੀ ਹਾਲਾਤ ਵਿੱਚ ਸਥਿਰਤਾ। ਜੂਲੋਜੀ ਵਿੱਚ ਅਜਿਹੇ ਕਾਰਜ ਦਾ ਅਧਿਐਨ ਕਰਨ ਵਾਲੀ ਪੜਾਈ ਨੂੰ ਸਰੀਰਕ ਵਾਤਾਵਰਣ ਕਿਹਾ ਜਾਂਦਾ ਹੈ। ਜੇ ਕੋਈ ਜੰਤੂ ਸਰੀਰ ਦੇ ਆਮ ਤਾਪਮਾਨ ਨੂੰ ਬਣਾਈ ਰੱਖਣ ਵਿੱਚ ਅਸਮਰੱਥ ਹੈ ਅਤੇ ਤਾਪਮਾਨ ਆਮ ਨਾਲੋਂ ਕਾਫ਼ੀ ਵੱਧ ਜਾਂਦਾ ਹੈ ਤਾਂ ਇਸ ਹਾਲਤ ਨੂੰ ਹਾਈਪਰਥਰਮੀਆ ਦੇ ਤੌਰ ਤੇ ਜਾਣਿਆ ਜਾਂਦਾ ਹੈ। ਇਨਸਾਨਾਂ ਲਈ, ਇਹ ਉਦੋਂ ਵਾਪਰਦਾ ਹੈ ਜਦੋਂ ਸਰੀਰ ਨੂੰ ਲਗਭਗ 55° C (131° F) ਦੇ ਲਗਾਤਾਰ ਤਾਪਮਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਅਤੇ ਇਸਦੇ ਲੰਬੇ ਸਮੇਂ ਦੇ ਐਕਸਪੋਜਰ ਨਾਲ ਇਸ ਤਾਪਮਾਨ ਅਤੇ 75° C (167° F) ਤੱਕ ਮੌਤ ਹੋਣੀ ਲਗਭਗ ਅਟੱਲ ਹੈ। ਇਸਦੇ ਉਲਟ ਹਾਲਤ ਵਿੱਚ, ਜੇਕਰ ਸਰੀਰ ਦਾ ਤਾਪਮਾਨ ਆਮ ਪੱਧਰ ਨਾਲੋਂ ਥੱਲੇ ਹੋਣ ਲਗਦਾ ਹੈ ਤਾਂ ਇਸ ਹਾਲਤ ਨੂੰ ਹਾਈਪੋਥਰਮੀਆ ਦਾ ਨਾਮ ਦਿੱਤਾ ਗਿਆ ਹੈ।
ਸੀਤਾ ਦੇਵੀ (ਕਪੂਰਥਲਾ ਦੀ ਮਹਾਰਾਣੀ)
ਸੀਤਾ ਦੇਵੀ (1915-2002), ਨੂੰ ਰਾਜਕੁਮਾਰੀ ਕਰਮ ਦੇ ਤੌਰ ਤੇ ਵੀ ਜਾਣਿਆ ਜਾਂਦਾ ਸੀ ਅਤੇ ਵਿਆਪਕ ਤੌਰ ਤੇ ਉਸ ਨੂੰ ਉਸ ਜ਼ਮਾਨੇ ਦੀ ਸਭ ਤੋਂ ਆਕਰਸ਼ਕ ਮਹਿਲਾ ਦੇ ਤੌਰ ਤੇ ਜਾਣਿਆ ਜਾਂਦਾ ਸੀ।
ਕਾਰੋਬਾਰ, ਜਿਹਨੂੰ ਫ਼ਰਮ, ਧੰਦਾ ਜਾਂ ਕੰਮ-ਕਾਰ ਵੀ ਆਖਿਆ ਜਾਂਦਾ ਹੈ, ਇੱਕ ਅਜਿਹੀ ਜਥੇਬੰਦੀ ਹੁੰਦੀ ਹੈ ਜੋ ਖ਼ਪਤਕਾਰਾਂ ਨੂੰ ਵਸਤਾਂ, ਸੇਵਾਵਾਂ ਜਾਂ ਦੋਹੇਂ ਮੁਹਈਆ ਕਰਾਉਂਦੀ ਹੋਵੇ। ਕਾਰੋਬਾਰ ਸਰਮਾਏਦਾਰ ਅਰਥਚਾਰਿਆਂ ਵਿੱਚ ਬਹੁਤ ਆਮ ਹੁੰਦੇ ਹਨ ਜਿੱਥੇ ਇਹਨਾਂ ਦੀ ਮਲਕੀਅਤ ਨਿੱਜੀ ਹੱਥਾਂ ਵਿੱਚ ਹੁੰਦੀ ਹੈ ਅਤੇ ਜੋ ਵਸਤਾਂ, ਸੇਵਾਵਾਂ ਜਾਂ ਪੈਸੇ ਬਦਲੇ ਖ਼ਪਤਕਾਰਾਂ ਨੂੰ ਵਸਤਾਂ ਅਤੇ ਸੇਵਾਵਾਂ ਮੁਹਈਆ ਕਰਦੇ ਹਨ। ਕਈ ਕਾਰੋਬਾਰਾਂ ਦੀ ਮਾਲਕੀ ਗ਼ੈਰ-ਨਫ਼ਾਖ਼ੋਰ ਜਥੇਬੰਦੀਆਂ ਜਾਂ ਸਰਕਾਰ ਹੱਥ ਵੀ ਹੋ ਸਕਦੀ ਹੈ। ਕਈ ਜਣਿਆਂ ਵੱਲੋਂ ਸਾਂਭੇ ਜਾਂਦੇ ਕਾਰੋਬਾਰ ਨੂੰ ਕੰਪਨੀ ਕਹਿ ਦਿੱਤਾ ਜਾਂਦਾ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸ ਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦਾ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਜ ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸੇਆਂ ਵਿੱਚ ਵੰਡਿਆ ਸੀ, ਲਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ। ਯਾਨੀ ਪੰਚ ਦਰਿਆਵਾਂ ਦੀ ਧਰਤੀ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਉਨ੍ਹਾਂ ਵਿੱਚੋਂ ਦੋ ਦਰਿਆ (ਚਨਾਬ ਤੇ ਜਿਹਲਮ ਦਰਿਆ) ਤਾਂ ਮੁਕੰਮਲ ਤੌਰ ਉੱਤੇ ਪਾਕਿਸਤਾਨੀ ਪੰਜਾਬ ਦੇ ਇਲਾਕੇ ਵਿੱਚ ਵਗਦੇ ਹਨ ਅਤੇ ਦੋ ਦਰਿਆ (ਸਤਲੁਜ ,ਰਾਵੀ) ਭਾਰਤੀ ਪੰਜਾਬ ਤੋਂ ਹੋ ਕੇ ਪਾਕਿਸਤਾਨੀ ਪੰਜਾਬ ਵਿੱਚ ਆਉਂਦੇ ਹਨ ਅਤੇ ਇਕ ਦਰਿਆ (ਬਿਆਸ) ਮੁਕੰਮਲ ਤੌਰ ਉੱਤੇ ਭਾਰਤੀ ਪੰਜਾਬ ਵਿੱਚ ਹੈ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਐਪਲ ਇੰਕ., ਜਾਂ ਐਪਲ ਸੰਸਥਾਪਣ, ਪੂਰਵਲਾ ਐਲਪ ਕੰਪਿਊਟਰ, ਇੰਕ., ਇੱਕ ਅਮਰੀਕੀ ਬਹੁਰਾਸ਼ਟਰੀ ਨਿਗਮ ਹੈ ਜਿਹਦਾ ਸਦਰ-ਮੁਕਾਮ ਕੂਪਰਟੀਨੋ, ਕੈਲੀਫ਼ੋਰਨੀਆ ਵਿਖੇ ਹੈ ਅਤੇ ਜੋ ਖਪਤਕਾਰੀ ਬਿਜਲਾਣੂ ਯੰਤਰਾਂ, ਕੰਪਿਊਟਰ ਸਾਫ਼ਟਵੇਅਰ ਅਤੇ ਨਿੱਜੀ ਕੰਪਿਊਟਰਾਂ ਦਾ ਖ਼ਾਕਾ ਤਿਆਰ ਕਰਦਾ, ਵਿਕਸਤ ਕਰਦਾ ਅਤੇ ਵੇਚਦਾ ਹੈ। ਇਹਦੇ ਸਭ ਤੋਂ ਪ੍ਰਸਿੱਧ ਉਤਪਾਦ ਮੈਕ ਕੰਪਿਊਟਰ, ਆਈਪੌਡ ਸੰਗੀਤ ਵਜੰਤਰੀ, ਆਈਫ਼ੋਨ ਸਮਾਰਟਫ਼ੋਨ ਅਤੇ ਆਈਪੈਡ ਟੈਬਲਟ ਕੰਪਿਊਟਰ ਹਨ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਬੀਨਾ ਅਗਰਵਾਲ , ਇੱਕ ਦਿਲੀ ਯੂਨਿਵਰਸਿਟੀ ਦੀ ਆਰਥਿਕ ਵਿਕਾਸ ਸੰਸਥਾ ਵਿੱਚ ਇਨਾਮ ਜੇਤੂ ਵਿਕਾਸਸ਼ੀਲ ਅਰਥਸਾਸ਼ਤਰੀ ,ਅਰਥਸਾਸ਼ਤਰ ਦੀ ਡਾਇਰੈਕਟਰ ਅਤੇ ਪ੍ਰੋਫੇਸਰ ਰਹੀ ਹੈ। ਉਸ ਨੇ ਜਮੀਨ ਰੋਜੀ ਅਤੇ ਸੰਪਤੀ ਦੇ ਹੱਕਾਂ, ਵਾਤਾਵਰਣ ਅਤੇ ਵਿਕਾਸ਼, ਲਿੰਗ ਦੀ ਰਾਜਨੀਤਕ ਆਰਥਿਕਤਾ, ਗਰੀਬੀ ਅਤੇ ਅਸਮਾਨਤਾ , ਕਨੂੰਨੀ ਤਬਦੀਲੀ, ਖੇਤੀਬਾੜੀ ਅਤੇ ਤਕਨੀਤੀ ਤਬਦੀਲੀ ਬਾਰੇ ਖੂਬ ਲਿਖਿਆ ਹੈ। ਉਸ ਦੀ ਇੱਕ ਪੁਰਸਕਾਰ ਜੇਤੂ ਕਿਤਾਬ ਦਾ ਨਾਮ ਅ ਫੀਲਡ ਆਫ ਵਨਸ ਓਨ: ਜੈਂਡਰ ਐਂਡ ਲੈਂਡ ਰਾਇਟਸ ਇਨ ਸਾਊਥ ਏਸ਼ੀਆ ਹੈ , ਜਿਸਨੇ ਜਮੀਨ ਅਤੇ ਸੰਪਤੀ ਸਬੰਧੀ ਔਰਤਾਂ ਦੇ ਹੱਕਾਂ ਨੂੰ ਪ੍ਰੋਮੋਟ ਕਰਨ ਵਿੱਚ ਸਰਕਾਰਾਂ, ਐਨਜੀਓਜ਼, ਅਤੇ ਅੰਤਰਰਾਸ਼ਟਰੀ ਏਜੰਸੀਆਂ ਤੇ ਤਕੜਾ ਅਸਰ ਪਾਇਆ ਹੈ। ਇਸ ਕੰਮ ਨੇ ਲਾਤੀਨੀ ਅਮਰੀਕਾ ਵਿੱਚ ਅਤੇ ਗਲੋਬਲ ਤੌਰ ਤੇ ਵੀ ਖੋਜ ਨੂੰ ਪ੍ਰੇਰਿਤ ਕੀਤਾ ਹੈ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਸ਼ੱਕਰ ਰੋਗ ਜਾਂ ਮਧੂਮੇਹ (ਡਾਇਬਿਟੀਜ ਮੇਲਾਇਟਸ) ਉਸ ਸਮੇਂ ਹੁੰਦਾ ਹੈ ਜਦੋਂ ਮਨੁੱਖੀ ਸਰੀਰ ਖੂਨ ਵਿਚਲੀ ਖੰਡ (Glucose) ਦੀ ਮਾਤਰਾ ਨੂੰ ਕੰਟਰੋਲ ਨਹੀ ਕਰਦਾ। ਇਹ ਇੱਕ ਖਤਰਨਾਕ ਰੋਗ ਹੈ। ਇਹ ਰੋਗ ਵਿੱਚ ਸਾਡੇ ਸਰੀਰ ਵਿੱਚ ਪੈਂਕਰੀਆ ਦੁਆਰਾ ਇਨਸੂਲਿਨ ਦਾ ਰਿਸਾਉ ਘੱਟ ਹੋ ਜਾਣ ਦੇ ਕਾਰਨ ਹੁੰਦਾ ਹੈ। ਲਹੂ ਵਿੱਚ ਗੁਲੂਕੋਜ ਦਾ ਪੱਧਰ ਵੱਧ ਜਾਂਦਾ ਹੈ, ਨਾਲ ਹੀ ਇਸ ਦੇ ਮਰੀਜਾਂ ਵਿੱਚ ਲਹੂ ਕੋਲੇਸਟਰਾਲ, ਚਰਬੀ ਦੇ ਹਿੱਸੇ ਵੀ ਗ਼ੈਰ-ਮਾਮੂਲੀ ਹੋ ਜਾਂਦੇ ਹਨ। ਧਮਨੀਆਂ ਵਿੱਚ ਬਦਲਾਉ ਹੁੰਦੇ ਹਨ। ਇਸ ਦੇ ਮਰੀਜਾਂ ਵਿੱਚ ਅੱਖਾਂ, ਗੁਰਦੇ, ਤੰਤੂ, ਦਿਮਾਗ, ਅਤੇ ਦਿਲ ਤੇ ਮਾਰੂ ਅਸਰ ਹੋਣ ਨਾਲ ਇਸ ਗੰਭੀਰ ਰੋਗ ਦਾ ਖ਼ਤਰਾ ਵੱਧ ਜਾਂਦਾ ਹੈ।
ਫ਼ਿਲਮ , ਚਲਚਿੱਤਰ ਅਤੇ ਸਿਨੇਮਾ ਵਿੱਚ ਚਿਤਰਾਂ ਨੂੰ ਇਸ ਤਰ੍ਹਾਂ ਇੱਕ ਦੇ ਬਾਅਦ ਇੱਕ ਦਿਖਾਇਆ ਜਾਂਦਾ ਹੈ ਜਿਸਦੇ ਨਾਲ ਰਫ਼ਤਾਰ ਦਾ ਆਭਾਸ ਹੁੰਦਾ ਹੈ । ਫਿਲਮਾਂ ਅਕਸਰ ਵੀਡਿਓ ਕੈਮਰੇ ਨਾਲ ਰਿਕਾਰਡ ਕਰਕੇ ਬਣਾਈਆਂ ਜਾਂਦੀਆਂ ਹਨ , ਜਾਂ ਫਿਰ ਐਨੀਮੇਸ਼ਨ ਵਿਧੀਆਂ ਜਾਂ ਸਪੈਸ਼ਲ ਇਫੈਕਟਸ ਦਾ ਪ੍ਰਯੋਗ ਕਰਕੇ । ਅੱਜ ਇਹ ਮਨੋਰੰਜਨ ਦਾ ਮਹੱਤਵਪੂਰਣ ਸਾਧਨ ਹਨ ਲੇਕਿਨ ਇਨ੍ਹਾਂ ਦਾ ਪ੍ਰਯੋਗ ਕਲਾ - ਪਰਕਾਸ਼ਨ ਅਤੇ ਸਿੱਖਿਆ ਲਈ ਵੀ ਹੁੰਦਾ ਹੈ । ਭਾਰਤ ਸੰਸਾਰ ਵਿੱਚ ਸਭ ਤੋਂ ਜਿਆਦਾ ਫਿਲਮਾਂ ਬਣਾਉਂਦਾ ਹੈ । ਫਿਲਮ ਉਦਯੋਗ ਦਾ ਮੁੱਖ ਕੇਂਦਰ ਮੁੰਬਈ ਹੈ , ਜਿਸਨੂੰ ਅਮਰੀਕਾ ਦੇ ਫਿਲਮੋਤਪਾਦਨ ਕੇਂਦਰ ਹਾਲੀਵੁਡ ਦੇ ਨਾਮ ਉੱਤੇ ਬਾਲੀਵੁਡ ਕਿਹਾ ਜਾਂਦਾ ਹੈ । ਭਾਰਤੀ ਫਿਲਮਾਂ ਵਿਦੇਸ਼ਾਂ ਵਿੱਚ ਵੀ ਵੇਖੀਆਂ ਜਾਂਦੀਆਂ ਹਨ ਸਿਨੇਮਾ ਵੀਹਵੀਂ ਸ਼ਤਾਬਦੀ ਦੀ ਸਭ ਤੋਂ ਜਿਆਦਾ ਹਰਮਨ ਪਿਆਰੀ ਕਲਾ ਹੈ ਜਿਸਨੂੰ ਪ੍ਰਕਾਸ਼ ਵਿਗਿਆਨ , [ [ ਰਸਾਇਣ ਵਿਗਿਆਨ ] , ਬਿਜਲਈ ਵਿਗਿਆਨ , ਫੋਟੋ ਤਕਨੀਕ ਅਤੇ ਦ੍ਰਿਸ਼ਟੀਕਿਰਿਆ ਵਿਗਿਆਨ ( ਖੋਜ ਦੇ ਅਨੁਸਾਰ ਅੱਖ ਦੀ ਰੇਟੀਨਾ ਕਿਸੇ ਵੀ ਦ੍ਰਿਸ਼ ਦੀ ਛਵੀ ਨੂੰ ਸੇਕੇਂਡ ਦੇ ਦਸਵਾਂ ਹਿੱਸੇ ਤੱਕ ਅੰਕਿਤ ਕਰ ਸਕਦੀ ਹੈ ) ਦੇ ਖੇਤਰਾਂ ਵਿੱਚ ਹੋਈ ਤਰੱਕੀ ਨੇ ਸੰਭਵ ਬਣਾਇਆ ਹੈ । ਵੀਹਵੀਂ ਸ਼ਤਾਬਦੀ ਦੇ ਸੰਪੂਰਣ ਦੌਰ ਵਿੱਚ ਮਨੋਰੰਜਨ ਦੇ ਸਭ ਤੋਂ ਜਰੂਰੀ ਸਾਧਨ ਦੇ ਰੂਪ ਵਿੱਚ ਸਥਾਪਤ ਕਰਨ ਵਿੱਚ ਬਿਜਲੀ ਦਾ ਬੱਲਬ , ਆਰਕਲੈਂਪ , ਫੋਟੋ ਸੇਂਸਿਟਿਵ ਕੈਮੀਕਲ , ਬਾਕਸ - ਕੈਮਰਾ , ਗਲਾਸ ਪਲੇਟ ਪਿਕਚਰ ਨੈਗੇਟਿਵਾਂ ਦੇ ਸਥਾਨ ਉੱਤੇ ਜਿਲੇਟਿਨ ਫਿਲਮਾਂ ਦਾ ਪ੍ਰਯੋਗ , ਪ੍ਰੋਜੇਕਟਰ , ਲੇਂਸ ਆਪਟਿਕਸ ਵਰਗੀਆਂ ਤਮਾਮ ਕਾਢਾਂ ਨੇ ਸਹਾਇਤਾ ਕੀਤੀ ਹੈ । ਸਿਨੇਮੇ ਦੇ ਕਈ ਰਕੀਬ ਆਏ ਜਿਨ੍ਹਾਂ ਦੀ ਚਮਕ ਧੁੰਦਲੀ ਹੋ ਗਈ । ਲੇਕਿਨ ਇਹ ਅਜੇ ਵੀ ਲੁਭਾਉਂਦਾ ਹੈ । ਫਿਲਮੀ ਸਿਤਾਰਿਆਂ ਲਈ ਲੋਕਾਂ ਦੀ ਚੁੰਬਕੀ ਖਿੱਚ ਬਰਕਰਾਰ ਹੈ । ਇੱਕ ਪੀੜ੍ਹੀ ਦੇ ਸਿਤਾਰੇ ਦੂਜੀ ਪੀੜ੍ਹੀ ਦੇ ਸਿਤਾਰਿਆਂ ਨੂੰ ਅੱਗੇ ਵਧਣ ਦਾ ਰਸਤੇ ਦੇ ਰਹੇ ਹਨ । ਸਿਨੇਮਾ ਨੇ ਟੀ . ਵੀ . , ਵੀਡੀਆਂ , ਡੀਵੀਡੀ ਅਤੇ ਸੇਟੇਲਾਇਟ , ਕੇਬਲ ਜਿਵੇਂ ਮਨੋਰੰਜਨ ਦੇ ਤਮਾਮ ਸਾਧਨ ਵੀ ਪੈਦਾ ਕੀਤੇ ਹਨ । ਅਮਰੀਕਾ ਵਿੱਚ ਰੋਨਾਲਡ ਰੀਗਨ , ਭਾਰਤ ਵਿੱਚ ਏਮ.
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਨ੍ਹਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਨਸੀਮਾ ਸੈਫ਼ੀ (pronunciation: /nɑːˈsɪmɑː/ਉਚਾਰਨ: /nɑːˈsɪmɑː/ /saɪfiː//saɪfiː/) (ਜਨਮ 29 ਅਕਤੂਬਰ 1988) ਅਲਜੀਰੀਆ ਦੀ ਇੱਕ ਅਪੰਗ ਖਿਡਾਰਨ ਹੈ। ਇਸ ਦੀ ਵਿਸ਼ੇਸਤਾ F58 ਥ੍ਰੋ ਇਵੇਂਟ ਵਿੱਚ ਹੈ। ਮੁੱਖ ਤੌਰ ਉੱਪਰ ਡਿਸਕਸ ਥ੍ਰੋ ਅਤੇ ਸ਼ਾਟ ਪੁੱਟ ਵਿੱਚ ਹੈ। ਸੈਫ਼ੀ ਪੈਰਾਉਲੰਪਿਕ ਵਿੱਚ ਦੋ ਵਾਰ ਸੋਨ ਤਗਮੇ ਪ੍ਰਾਪਤ ਕਰ ਚੁੱਕੀ ਹੈ ਅਤੇ ਤਿੰਨ ਵਾਰ ਵਿਸ਼ਵ ਚੈਂਪੀਅਨ ਰਹਿ ਚੁੱਕੀ ਹੈ।
ਕੈਨੇਡੀਅਨ ਪੰਜਾਬੀ ਲੇਖਕਾਂ ਦੀਆਂ ਕਿਤਾਬਾਂ
ਕੈਨੇਡਾ ਵਿੱਚ ਪੰਜਾਬੀ ਲੇਖਕਾਂ ਦਾ ਇਕ ਸਰਗਰਮ ਭਾਈਚਾਰਾ ਹੈ। ਇਸ ਭਾਈਚਾਰੇ ਦਾ ਹਿੱਸਾ ਲੇਖਕਾਂ ਦੀ ਗਿਣਤੀ 100 ਤੋਂ ਵੱਧ ਹੈ ਅਤੇ ਪਿਛਲੇ ਚਾਰ ਪੰਜ ਦਹਾਕਿਆਂ ਦੌਰਾਨ ਇਹਨਾਂ ਲੇਖਕਾਂ ਦੀਆਂ ਸੈਂਕੜੇ ਕਿਤਾਬਾਂ ਛੱਪ ਚੁੱਕੀਆਂ ਹਨ। ਪੇਸ਼ ਹੈ ਇਹਨਾਂ ਕਿਤਾਬਾਂ ਦੀ ਸੂਚੀ। ਇਹ ਸੂਚੀ ਪੂਰੀ ਤਰ੍ਹਾਂ ਮੁਕੰਮਲ ਨਹੀਂ। ਇਸ ਨੂੰ ਮੁਕੰਮਲ ਕਰਨ ਵਿੱਚ ਤੁਸੀਂ ਵੀ ਹਿੱਸਾ ਪਾ ਸਕਦੇ ਹੋ।
ਸਪੇਨ (ਸਪੈਨਿਸ਼: España, ਏਸਪਾਨਿਆ), ਆਧਿਕਾਰਿਕ ਤੌਰ ਉੱਤੇ ਸਪੇਨ ਦੀ ਰਾਜਸ਼ਾਹੀ, ਇੱਕ ਯੂਰਪੀ ਦੇਸ਼ ਅਤੇ ਯੂਰਪੀ ਸੰਘ ਦਾ ਇੱਕ ਮੈਂਬਰ ਰਾਸ਼ਟਰ ਹੈ। ਇਹ ਯੂਰਪ ਦੇ ਦੱਖਣ ਪੱਛਮ ਵਿੱਚ ਇਬੇਰੀਅਨ ਪ੍ਰਾਯਦੀਪ ਉੱਤੇ ਸਥਿਤ ਹੈ। ਇਸਦੇ ਦੱਖਣ ਅਤੇ ਪੂਰਬ ਵਿੱਚ ਭੂਮਧ ਸਾਗਰ ਇਲਾਵਾ ਬ੍ਰਿਟਿਸ਼ ਪਰਵਾਸੀ ਖੇਤਰ, ਜਿਬਰਾਲਟਰ ਦੀ ਇੱਕ ਛੋਟੀ ਜਿਹੀ ਸੀਮਾ ਦੇ, ਉੱਤਰ ਵਿੱਚ ਫ਼ਰਾਂਸ, ਅੰਡੋਰਾ ਅਤੇ ਬੀਸਕਾਏ ਦੀ ਖਾੜੀ ਅਤੇ ਅਤੇ ਪੱਛਮ-ਉੱਤਰ ਅਤੇ ਪੱਛਮ ਵਿੱਚ ਕਰਮਵਾਰ: ਅਟਲਾਂਟਿਕ ਮਹਾਸਾਗਰ ਅਤੇ ਪੁਰਤਗਾਲ ਸਥਿਤ ਹਨ।
ਤਕਨੀਕੀ, ਵਿਵਹਾਰਕ ਅਤੇ ਉਦਯੋਗਕ ਕਲਾਵਾਂ ਅਤੇ ਪ੍ਰਿਉਕਤ ਵਿਗਿਆਨਾਂ ਵਲੋਂ ਸਬੰਧਿਤ ਪੜ੍ਹਾਈ ਜਾਂ ਵਿਗਿਆਨ ਦਾ ਸਮੂਹ ਹੈ। ਕਈ ਲੋਕ ਤਕਨੀਕੀ ਅਤੇ ਇੰਜੀਨੀਅਰਿੰਗ ਸ਼ਬਦ ਇੱਕ ਦੂੱਜੇ ਲਈ ਵਰਤਦੇ ਹਨ। ਜੋ ਲੋਕ ਤਕਨੀਕੀ ਨੂੰ ਪੇਸ਼ਾ ਰੂਪ ਵਿੱਚ ਅਪਣਾਉਂਦੇ ਹਨ ਉਨ੍ਹਾਂ ਨੂੰ ਇੰਜੀਨੀਅਰ ਕਿਹਾ ਜਾਂਦਾ ਹੈ। ਮੁੱਢਲਾ ਵਕਤ ਤੋਂ ਇਨਸਾਨ ਤਕਨੀਕ ਦੀ ਵਰਤੋਂ ਕਰਦਾ ਆ ਰਿਹਾ ਹੈ। ਆਧੁਨਿਕ ਸੱਭਿਅਤਾ ਦੇ ਵਿਕਾਸ ਵਿੱਚ ਤਕਨੀਕੀ ਦਾ ਬਹੁਤ ਵੱਡਾ ਯੋਗਦਾਨ ਹੈ। ਜੋ ਸਮਾਜ ਜਾਂ ਰਾਸ਼ਟਰ ਤਕਨੀਕੀ ਰੂਪ ਵਲੋਂ ਸਮਰੱਥਾਵਾਨ ਹਨ ਉਹ ਸਾਮਰਿਕ ਰੂਪ ਵਲੋਂ ਵੀ ਬਲਵਾਨ ਹੁੰਦੇ ਹਨ ਅਤੇ ਦੇਰ - ਸਬੇਰ ਆਰਥਕ ਰੂਪ ਵਲੋਂ ਵੀ ਬਲਵਾਨ ਬੰਨ ਜਾਂਦੇ ਹੈ। ਅਜਿਹੇ ਵਿੱਚ ਕੋਈ ਹੈਰਾਨੀ ਨਹੀਂ ਹੋਣਾ ਚਾਹੀਦੀ ਕਿ ਇੰਜੀਨੀਅਰਿੰਗ ਦੀ ਸ਼ੁਰੂਆਤ ਫ਼ੋਜੀ ਇੰਜੀਨੀਅਰਿੰਗ ਤੋਂ ਹੀ ਹੋਈ। ਇਸ ਦੇ ਬਾਅਦ ਸੜਕਾਂ, ਘਰ, ਕਿਲ੍ਹੇ, ਪੁਲ਼ ਆਦਿ ਦੇ ਉਸਾਰੀ ਸੰਬੰਧੀ ਲੋੜਾਂ ਅਤੇ ਸਮਸਿਆਵਾਂ ਨੂੰ ਹੱਲ ਕਰਨ ਲਈ ਸਿਵਲ ਇੰਜੀਨੀਅਰਿੰਗ ਪੈਦਾ ਹੋਇਆ। ਉਦਯੋਗਕ ਇਨਕਲਾਬ ਦੇ ਨਾਲ਼-ਨਾਲ਼ ਜੰਤਰਿਕ ਤਕਨੀਕੀ ਆਈ। ਇਸ ਦੇ ਬਾਅਦ ਬਿਜਲਈ ਇੰਜੀਨੀਅਰਿੰ, ਰਾਸਾਇਣਕ ਤਕਨੀਕੀ ਅਤੇ ਹੋਰ ਆਈਆਂ।
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਮੁਨਾਫ਼ਾ ਨਾ ਕਮਾਉਣ ਵਾਲ਼ੀ ਇੱਕ ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆਂ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।
ਬ੍ਰਾਜ਼ੀਲ (ਪੁਰਤਗਾਲੀ: Brasil (ਬਰਾਸੀਲ)), ਅਧਿਕਾਰਕ ਤੌਰ 'ਤੇ ਬ੍ਰਾਜ਼ੀਲ ਦਾ ਸੰਘੀ ਗਣਰਾਜ (ਪੁਰਤਗਾਲੀ: República Federativa do Brasil, ਸੁਣੋ ), ਦੱਖਣੀ ਅਮਰੀਕਾ ਮਹਾਂਦੀਪ ਅਤੇ ਲਾਤੀਨੀ ਅਮਰੀਕਾ ਖੇਤਰ ਦਾ ਸਭ ਤੋਂ ਵੱਡਾ ਦੇਸ਼ ਹੈ। ਇਹ ਦੁਨੀਆਂ ਦਾ ਪੰਜਵਾਂ ਸਭ ਤੋਂ ਵੱਡਾ ਦੇਸ਼ ਹੈ; ਖੇਤਰਫਲ ਅਤੇ ਅਬਾਦੀ (੧੯.੩ ਕਰੋੜ ਤੋਂ ਵੀ ਵੱਧ) ਦੋਵੇਂ ਪੱਖੋਂ। ਇਹ ਦੁਨੀਆਂ ਦਾ ਸਭ ਤੋਂ ਵੱਡਾ ਅਤੇ ਅਮਰੀਕਾ ਦਾ ਇਕੱਲਾ ਪੁਰਤਗਾਲੀ ਬੋਲਣ ਵਾਲਾ ਦੇਸ਼ ਹੈ। ਪੂਰਬ ਵੱਲ ਅੰਧ ਮਹਾਂਸਾਗਰ ਨਾਲ ਘਿਰੇ ਹੋਏ ਇਸ ਦੇਸ਼ ਦੀ ਕੁੱਲ ਤਟਰੇਖਾ ੭,੯੪੧ ਕਿ.ਮੀ.
ਕੈਲੀਫ਼ੋਰਨੀਆ ਅਮਰੀਕਾ ਦਾ ਇੱਕ ਰਾਜ ਹੈ। ਅਮਰੀਕਾ ਦੇ 50 ਵੱਡੇ ਸ਼ਹਿਰਾਂ ਵਿੱਚੋਂ 8 ਕੈਲੀਫ਼ੋਰਨੀਆ ਵਿੱਚ ਹਨ ਅਤੇ 38 ਮਿਲੀਅਨ ਦੀ ਅਬਾਦੀ ਨਾਲ਼ ਇਹ ਅਮਰੀਕਾ ਦਾ ਸਭ ਤੋਂ ਵੱਧ ਅਬਾਦੀ ਵਾਲ਼ਾ ਸੂਬਾ ਹੈ। ਕੈਲੀਫ਼ੋਰਨੀਆ ਪਹਿਲਾਂ ਮਕਸੀਕੋ ਦੇ ਵਿੱਚ ਹੁੰਦਾ ਸੀ ਪਰ ਮਕਸੀਕਨ-ਅਮਰੀਕਨ ਲੜਾਈ ਦੇ ਬਾਅਦ ਮਕਸੀਕੋ ਨੂੰ ਕੈਲੀਫ਼ੋਰਨੀਆ ਅਮਰੀਕਾ ਨੂੰ ਦੇਣਾ ਪਿਆ। ਕੈਲੀਫ਼ੋਰਨੀਆ 9 ਸਤੰਬਰ 1850 ਨੂੰ ਅਮਰੀਕਾ ਦਾ 31ਵਾਂ ਰਾਜ ਬਣਾਇਆ ਗਿਆ।
ਜਪਾਨ (ਜਪਾਨੀ: 日本, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੌ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ ੬੮੫੨ ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸਦੇ ਸਭ ਤੋ ਵਡੇ ੪ ਟਾਪੂ ਹਨ ਜੋ ਇਸਦੇ ਥਲ ਭਾਗ ਦਾ ੯੭% ਹਿੱਸਾ ਹਨ। ਇਸ ਦੀ ਆਬਾਦੀ ੧੨ ਕਰੋੜ ੮੦ ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਲੋਕ ਸਾਹਿਤ ਲੋਕ ਸੰਸਕ੍ਰਿਤੀ ਦੇ ਅੰਸ਼ਾਂ ਨਾਲ ਭਰੀ ਹੋਈ ਲੋਕ ਮਾਨਸ ਦੀ ਸਹਿਜ-ਸੁਭਾਵਿਕ ਅਭਿਵਿਅਕਤੀ ਹੈ, ਜਿਸ ਦਾ ਸੰਚਾਰ ਲੋਕ ਬੋਲੀ ਦੁਆਰਾ ਮੌਖਿਕ ਰੂਪ ਵਿੱਚ ਹੋਇਆ ਹੋਵੇ। ਇਸ ਰਚਨਾ ਨਾਲ ਕਿਸੇ ਵੀ ਲੇਖਕ ਦਾ ਨਾਂ ਜੁੜਿਆ ਹੋਇਆ ਨਹੀਂ ਹੁੰਦਾ ਤੇ ਇੱਕ ਲੋਕ-ਸਮੂਹ ਦੀ ਪ੍ਰਵਾਨਗੀ ਲੈ ਕੇ ਪੀੜ੍ਹੀਓ-ਪੀੜ੍ਹੀ ਅੱਗੇ ਚੱਲਦੀ ਹੈ। ਡਾ. ਸਤੇਂਦਰ ਅਨੁਸਾਰ ਲੋਕ ਮਨੁੱਖੀ ਸਮਾਜ ਦਾ ਉਹ ਵਰਗ ਹੈ ਜੋ ਆਭਿਜਾਤ ਸੰਸਕਾਰ ਸ਼ਾਸਤਰੀਅਤਾ ਅਤੇ ਪੰਡਤਾਈ ਦੀ ਚੇਤਨਾ ਅਤੇ ਹੈਂਕੜ ਤੋਂ ਖਾਲੀ ਹੈ ਅਤੇ ਜੋ ਇੱਕ ਪਰੰਪਰਾ ਦੇ ਪਰਵਾਹ ਵਿੱਚ ਜਿੰਦਾ ਰਹਿੰਦਾ ਹੈ। ਲੋਕ ਸਾਹਿਤ ਹਰ ਕੌਮ ਦੇ ਸਮਕਾਲੀ ਸਾਹਿਤ ਜਾਂ ਭਾਸ਼ਾ ਦਾ िਨਰਣਾ ੳੁਸ ਦੀ ਇिਤਹਾਸਕ ਪਰਸिਥਤੀਆਂ ਅਧੀਨ ਆਉਂਦੇ ਸਮਾिਜਕ ਤਾਣੇ -ਬਾਣੇ ਨੇ ਤिਹ ਕਰਨਾ ਹੁੰਦਾ ਹੈ .ਸਮਕਾਲੀਨ ਸਾਹਿਤ ਦੇ ਸਮੇਂ ਅਤੇ ਸਥਾਨ ਦੀ ਪੁਜੀਸ਼ਨ ਮੁਤਾिਬਕ ਲੋਕ ਸਾਹਿਤ ਵੀ ਆਪ ਹੁਦਰਾ ਵਟਾਉਂਦਾ िਰਹਾ ਹੈ. ਭਾਵੇਂ िਕ ਲੋਕ ਸਾਹਿਤ ਦਾ ਨਵਾਂ ਰੂਪ ਹੋਂਦ िਵਚ ਆ ਜਾਵੇ,ਪਰ ਇिਤਹਾਸਕ ਸਮੇਂ िਵਚ ਇਸਦੀ ਆਪਣੀ ਸिਥਤੀ ਅਤੇ ਲੋੜ ਮੁਤਾिਬਕ ਸਾਰਥਕਤਾ ਹੁੰਦੀ ਹੈ.
ਧਨੀ ਰਾਮ ਸਿੰਘ (21 ਜੁਲਾਈ 1960 – 8 ਮਾਰਚ 1988), ਸਟੇਜੀ ਨਾਮ ਅਮਰ ਸਿੰਘ ਚਮਕੀਲਾ, ਪੰਜਾਬੀ ਗਾਇਕ, ਗੀਤਕਾਰ, ਕੰਪੋਜ਼ਰ ਅਤੇ ਸੰਗੀਤਕਾਰ ਸੀ। ਅਮਰ ਸਿੰਘ ਚਮਕੀਲੇ ਦਾ ਜਨਮ ਬੇਹੱਦ ਗ਼ਰੀਬੀ ਵਿੱਚ ਰਵੀਦਾਸੀਅਾ ਬਰਾਦਰੀ ’ਚ ਪਿੰਡ ਦੁਗਰੀ ਜ਼ਿਲ੍ਹਾ ਲੁਧਿਆਣਾ ਵਿਖੇ ਪਿਤਾ ਸ. ਹਰੀ ਸਿੰਘ ਦੇ ਘਰ ਮਾਤਾ ਕਰਤਾਰ ਕੌਰ ਦੀ ਕੁੱਖੋਂ ਮਿਤੀ 21 ਜੁਲਾਈ 1961 ਨੂੰ ਹੋਇਆ। ਭੈਣਾਂ-ਭਰਾਵਾਂ ’ਚੋਂ ਸਭ ਤੋਂ ਛੋਟੇ ਤੇ ਲਾਡਲੇ ਪੁੱਤ ਦਾ ਨਾਂ ਮਾਪਿਆਂ ਨੇ ਧਨੀ ਰਾਮ ਰੱਖਿਆ। ਮਾਪਿਆਂ ਨੇ ਆਪਣੇ ‘ਧਨੀਏ’ ਨੂੰ ਅਫ਼ਸਰ ਲੱਗਿਆ ਵੇਖਣ ਲਈ ਗੁਜ਼ਰ ਖ਼ਾਨ ਪ੍ਰਾਇਮਰੀ ਸਕੂਲ ’ਚ ਪੜ੍ਹਨ ਲਾ ਦਿੱਤਾ। ਘਰ ਦੀ ਮੰਦਹਾਲੀ ਕਾਰਨ ਦੁਨੀਏ ਨੂੰ ਪੜ੍ਹਨੋਂ ਹਟਾ ਕੇ ਬਿਜਲੀ ਦਾ ਕੰਮ ਸਿੱਖਣ ਲਾ ਦਿੱਤਾ ਪਰ ਘਰ ਦੀ ‘ਦਿਨ ’ਚ ਕਮਾ ਕੇ ਆਥਣੇ ਖਾਣ’ ਦੀ ਦਸ਼ਾ ਨੇ ਧਨੀ ਰਾਮ ਨੂੰ ਇਲੈਕਟ੍ਰੀਸ਼ਨ ਵੀ ਨਾ ਬਣਨ ਦਿੱਤਾ। ਆਪਣੇ ਘਰ ਦੀ ਹਾਲਤ ਦੇਖ ਕੇ ਧਨੀ ਰਾਮ ਲੁਧਿਆਣੇ ਕੱਪੜਾ ਫੈਕਟਰੀ ’ਚ ਦਿਹਾੜੀ ਕਰਨ ਲੱਗ ਪਿਆ ਪਰ ਉਸ ਅੰਦਰ ਜੋ ਸੰਗੀਤ ਦਾ ਜਵਾਲਾਮੁਖੀ ਦਹਿਕ ਰਿਹਾ ਸੀ, ਉਹ ਹੌਲੀ-ਹੌਲੀ ਫੱਟਣ ਲੱਗਾ। ਦੁਨੀ ਚੰਦ ਹਰਮੋਨੀਅਮ, ਤੂੰਬੀ ਅਤੇ ਢੋਲਕੀ ਦਾ ਖਾਸਾ ਜਾਣੂ ਹੋ ਚੁੱਕਿਆ ਸੀ। ਫਿਰ ਇੱਕ ਦਿਨ ਇਸੇ ਸਿਦਕ ਦਾ ਸਤਾਇਆ ਧਨੀ ਰਾਮ ਘਰੋਂ ਫੈਕਟਰੀ ਤਾਂ ਗਿਆ ਪਰ ਰਸਤੇ ’ਚ ਉਸ ਦੇ ਕਦਮ ਆਪਣੇ ਆਪ ਉਸ ਸਮੇਂ ਦੇ ਪ੍ਰਸਿੱਧ ਫ਼ਨਕਾਰ ਸੁਰਿੰਦਰ ਛਿੰਦੇ ਦੇ ਦਫ਼ਤਰ ਵੱਲ ਹੋ ਤੁਰੇ। ਸਾਰਾ ਦਿਨ ਉਸ ਨੇ ਕੁਝ ਵੀ ਨਾ ਖਾਧਾ-ਪੀਤਾ ਤੇ ਆਪਣੀ ਗੀਤਾਂ ਦੀ ਕਾਪੀ ਛਿੰਦੇ ਨੂੰ ਦਿਖਾਉਣ ਦੀ ਉਡੀਕ ਕਰਨ ਲੱਗਾ। ਜਦੋਂ ਸ਼ਾਮ ਨੂੰ ਸੁਰਿੰਦਰ ਛਿੰਦੇ ਨੇ ਧਨੀ ਰਾਮ ਦੀ ਪ੍ਰਤਿਭਾ ਦੇਖੀ ਤਾਂ ਉਸ ਨੂੰ ਆਪਣਾ ਸ਼ਾਗਿਰਦ ਬਣਾ ਲਿਆ। ਧਨੀ ਰਾਮ ਨੇ ਸੁਰਿੰਦਰ ਛਿੰਦੇ ਕੋਲੋਂ ਸੰਗੀਤ ਦੀਆਂ ਬਾਰੀਕੀਆ ਸਿੱਖੀਆਂ ਤਾ ਉਸ ਦੀ ਲਗਨ ਦੇਖ ਕੇ ਛਿੰਦੇ ਨੇ ਧਨੀ ਰਾਮ ਨੂੰ ਆਪਣੇ ਸੰਗੀਤਕ ਗਰੁੱਪ ’ਚ ਢੋਲਕੀ, ਤੂੰਬੀ ਤੇ ਹਰਮੋਨੀਅਮ ਮਾਸਟਰ ਵਜੋਂ ਜਗ੍ਹਾ ਦਿੱਤੀ। ਹੌਲੀ-ਹੌਲੀ ਧਨੀ ਰਾਮ ਸੁਰਿੰਦਰ ਛਿੰਦੇ ਦੇ ਪ੍ਰੋਗਰਾਮਾਂ ਵਿੱਚ ਆਪ ਵੀ ਟਾਈਮ ਲੈਣ ਲੱਗ ਪਿਆ। ਉਸ ਦੇ ਲਿਖੇ ਗੀਤਾਂ ਵਿੱਚ ਪੰਜਾਬੀ ਸ਼ਬਦਾਂ ਦੀ ਜੜ੍ਹਤ ਦੇਖ ਕੇ ਦੂਜੇ ਕਲਾਕਾਰ ਵੀ ਉਸ ਤੋਂ ਪ੍ਰਭਾਵਿਤ ਹੋਣ ਲੱਗੇ। ਉਸ ਦੇ ਲਿਖੇ ਗੀਤਾਂ ਨੂੰ ਲਗਪਗ ਸਾਰੇ ਮੰਨੇ-ਪ੍ਰਮੰਨੇ ਕਲਾਕਾਰਾਂ ਨੇ ਗਾਇਆ ਹੈ। ਕੇ.ਦੀਪ, ਕੁਲਦੀਪ ਮਾਣਕ ਅਤੇ ਮੁਹੰਮਦ ਸਦੀਕ ਨਾਲ ਵੀ ਧਨੀਰਾਮ ਚਾਤ੍ਰਿਕ ਨੇ ਕੰਮ ਕੀਤਾ। ਆਪਣੇ ਸੰਘਰਸ਼ ਦੇ ਦਿਨਾਂ ਵਿੱਚ ਧਨੀ ਰਾਮ ਦਾ ਵਿਆਹ ਗੁਰਮੇਲ ਕੌਰ ਨਾਲ ਕਰ ਦਿੱਤਾ, ਜਿਸ ਤੋਂ ਦੁਨੀ ਚੰਦ ਦੇ ਘਰ ਦੋ ਲੜਕੀਆਂ-ਅਮਨਦੀਪ ਤੇ ਕਮਲਦੀਪ ਪੈਦਾ ਹੋਈਆਂ। ਗੀਤਕਾਰੀ ਦੇ ਸਿਰ ’ਤੇ ਧਨੀ ਰਾਮ ਦਾ ਗੁਜ਼ਾਰਾ ਮੁਸ਼ਕਲ ਹੋ ਰਿਹਾ ਸੀ। ਇਸ ਲਈ ਉਸ ਨੇ ਉਸਤਾਦ ਛਿੰਦੇ ਨਾਲ ਸਟੇਜਾਂ ’ਤੇ ਗਾਉਣਾ ਸ਼ੁਰੂ ਕੀਤਾ। ਧਨੀ ਰਾਮ ਦਾ ਨਾਂ ‘ਅਮਰ ਸਿੰਘ ਚਮਕੀਲਾ’ ਚੰਡੀਗੜ੍ਹ ਨੇੜੇ ਬੁੜੈਲ ਵਿਖੇ ਲੱਗੀ ਰਾਮਲੀਲ੍ਹਾ ’ਚ ਗੀਤਕਾਰ ਸਨਮੁੱਖ ਸਿੰਘ ਆਜ਼ਾਦ ਨੇ ਰੱਖਿਆ। ਚਮਕੀਲੇ ਨੇ 1979 ’ਚ ਸੁਰਿੰਦਰ ਛਿੰਦੇ ਨਾਲ ਗਾਉਂਦੀ ਕਲਾਕਾਰਾ ਸੁਰਿੰਦਰ ਸੋਨੀਆ ਨਾਲ ਆਪਣਾ ਪਹਿਲਾ ਐਲ.ਪੀ. ਰਿਕਾਰਡ ‘ਟਕੂਏ ਤੇ ਟਕੂਆ ਖੜਕੇ’ ਐਚ.ਐਮ.ਵੀ.
ਨੀਦਰਲੈੰਡ (ਡੱਚ: Nederland) ਉਤਲੇ ਲੈਂਦੇ ਯੂਰਪ ਚ ਇੱਕ ਦਸ਼ ਹੈ। ਏਦੇ ਉੱਤਰ ਤੇ ਲੈਂਦੇ ਵੱਲ ਉਤਲਾ ਸਮੁੰਦਰ, ਦੱਖਣ ਚ ਬੀਲਜੀਮ ਤੇ ਚੜ੍ਹਦੇ ਪਾਸੇ ਜਰਮਨੀ ਹੈ। ਇਹ ਪਾਰਲੀਮਾਨੀ ਲੋਕ ਰਾਜ ਹੈ। ਈਦਾ ਰਾਜਗੜ੍ਹ ਐਮਸਟਰਡੈਮ ਹੈ। ਸਰਕਾਰ ਦੀ ਕੁਰਸੀ ਹੈਗ਼ ਚ ਹੈ। ਨੀਦਰਲੈੰਡ ਦਾ 25/ ਥਾਂ ਤੇ 21 / ਲੋਕ ਸਮੁੰਦਰ ਦੀ ਪੱਧਰ ਤੋਂ ਥੱਲੇ ਵਸਦੇ ਨੇਂ ਤੇ ਈਦਾ 50/ ਥਾਂ ਸਮੁੰਦਰ ਦੀ ਪੱਧਰ ਤੋਂ ਇੱਕ ਮੀਟਰ ਉੱਚਾ ਹੈ। ਇਸੇ ਲਈ ਈਦਾ ਨਾਂ ਨੀਦਰਲੈੰਡ ਯਾਨੀ ਨੀਵਾਂ ਦੇਸ਼ ਹੈ। ਇਹ ਇੱਕ ਪੱਧਰਾ ਦੇਸ਼ ਹੈ ਤੇ ਥੱਲੇ ਕਜ ਅਜੇ ਥਾਂ ਨੇਂ। ਏਦੇ ਚੋਂ ਰਹਾਇਨ ਮੀਵਜ਼ ਤੇ ਸ਼ੀਲਡਟ ਦਰਿਆ ਵਿਕਦੇ ਨੇਂ।
ਲੰਡਨ (ਅੰਗਰੇਜ਼ੀ: London; ਪਾਠ: /ˈlʌndən/) ਇੰਗਲੈਂਡ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਅਤੇ ਅਹਿਮ ਸ਼ਹਿਰ ਹੈ। ਇਹ ਇੰਗਲੈਂਡ ਦੇ ਉੱਘੇ ਦਰਿਆ ਥੈਮਸ ਦੇ ਕਿਨਾਰੇ ਵਸਿਆ ਹੋਇਆ ਹੈ। ਕਲਾ, ਫ਼ੈਸ਼ਨ, ਅਰਥਿਕਤਾ, ਸੱਭਿਆਚਾਰ, ਸਿੱਖਿਆ, ਮਨੋਰੰਜਨ ਆਦਿ ਵਿੱਚ ਇਹ ਦੁਨੀਆਂ ਦਾ ਇੱਕ ਮੋਹਰੀ ਸ਼ਹਿਰ ਹੈ। ਇਸਨੂੰ ਰੋਮਨ ਲੋਕਾਂ ਨੇ ਵਸਾਇਆ ਅਤੇ ਇਸ ਦਾ ਨਾਂ ਲੰਡੀਨੀਅਮ (Londinium; ਜਾਂ ਰੋਮਨ ਲੰਡਨ) ਰੱਖਿਆ ਸੀ।
ਸੂਰਜ ਮੰਡਲ ਵਿੱਚ ਸੂਰਜ ਅਤੇ ਉਹ ਖਗੋਲੀ ਪਿੰਡ ਸੰਮਲਿਤ ਹਨ, ਜੋ ਇਸ ਮੰਡਲ ਵਿੱਚ ਇੱਕ ਦੂਜੇ ਵਲੋਂ ਗੁਰੁਤਵਾਕਰਸ਼ਕ ਜ਼ੋਰ ਦੁਆਰਾ ਬੱਝੇ ਹਨ। ਇਸ ਪਿੰਡ ਵਿੱਚ ਅੱਠ ਗ੍ਰਹਿ, ਉਨ੍ਹਾਂ ਦੇ 166 ਗਿਆਤ ਉਪਗ੍ਰਹਿ, ਪੰਜ ਬੌਣੇ ਗ੍ਰਹਿ ਅਤੇ ਅਰਬਾਂ ਛੋਟੇ ਪਿੰਡ ਸ਼ਾਮਿਲ ਹਨ । ਇਸ ਛੋਟੇ ਪਿੰਡਾਂ ਵਿੱਚ ਕਸ਼ਊਦਰਗ੍ਰਹਿ, ਬਰਫੀਲਾ ਕਾਇਪਰ ਘੇਰੇ ਦੇ ਪਿੰਡ , ਧੂਮਕੇਤੂ , ਉਲਕਾ ਪਿੰਡ, ਅਤੇ ਗ੍ਰਹਿਆਂ ਦੇ ਵਿਚਲੀ ਧੂੜ ਸ਼ਾਮਿਲ ਹੈ । ਸੌਰ ਮੰਡਲ ਦੇ ਸਨਦੀ ਖੇਤਰਾਂ ਵਿੱਚ ਸੂਰਜ , ਚਾਰ ਪਾਰਥਿਵ ( ਸਥਲੀਏ ) ਆਂਤਰਿਕ ਗ੍ਰਹਿ , ਕਸ਼ੁਦਰਗਰਹ ਘੇਰਾ , ਚਾਰ ਵਿਸ਼ਾਲ ਗੈਸ ਵਲੋਂ ਬਣੇ ਬਾਹਰੀ ਗੈਸ ਦਾਨਵ ਗ੍ਰਹਿ , ਕਾਇਪਰ ਘੇਰਾ ਅਤੇ ਬਿਖਰਿਆ ਚੱਕਰ ਸ਼ਾਮਿਲ ਹਨ । ਕਾਲਪਨਿਕ ਔਰਟ ਬਾਦਲ ਵੀ ਸਨਦੀ ਖੇਤਰਾਂ ਵਲੋਂ ਲੱਗਭੱਗ ਇੱਕ ਹਜਾਰ ਗੁਣਾ ਦੂਰੀ ਵਲੋਂ ਪਰੇ ਮੌਜੂਦ ਹੋ ਸਕਦਾ ਹੈ । ਸੂਰਜ ਵਲੋਂ ਹੋਣ ਵਾਲਾ ਪਲਾਜਮਾ ਦਾ ਪਰਵਾਹ ( ਸੌਰ ਹਵਾ ) ਸੌਰ ਮੰਡਲ ਨੂੰ ਅਭੇਦਤਾ ਹੈ । ਇਹ ਤਾਰੇ ਦੇ ਵਿੱਚ ਦੇ ਮਾਧਿਅਮ ਵਿੱਚ ਇੱਕ ਬੁਲਬੁਲਾ ਬਣਾਉਂਦਾ ਹੈ ਜਿਨੂੰ ਹੇਲਿਓਮੰਡਲ ਕਹਿੰਦੇ ਹਨ , ਜੋ ਇਸਤੋਂ ਬਾਹਰ ਫੈਲ ਕਰ ਬਿਖਰੀ ਹੋਈ ਤਸ਼ਤਰੀ ਦੇ ਵਿੱਚ ਤੱਕ ਜਾਂਦਾ ਹੈ ; ਸੂਰਜ ਵਲੋਂ ਉਨ੍ਹਾਂ ਦੀ ਦੂਰੀ ਦੇ ਕ੍ਰਮ ਵਿੱਚ ਅੱਠ ਗ੍ਰਹਿ ਹਨ : ਬੁੱਧ, ਸ਼ੁੱਕਰ, ਧਰਤੀ, ਮੰਗਲ, ਬ੍ਰਹਿਸਪਤ, ਸ਼ਨੀ, ਯੁਰੇਨਸ (ਗ੍ਰਹਿ) ਅਤੇ ਵਰੁਣ
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.