ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਚੇਤ ਦੀ ਪਹਿਲੀ ਨੂੰ ਅਨੰਦਪੁਰ ਸਾਹਿਬ ਵਿਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇੱਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿਚ ਨਿਹੰਗ, ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬ ਵਿਧਾਨ ਸਭਾ ਚੋਣਾਂ 2017, 4 ਜਨਵਰੀ, 2017 ਨੂੰ ਹੋਈਆਂ ਹਨ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ, ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਅਤੇ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਦਾ ਮੁਕਾਬਲਾ ਹੈ। ਇਨਾਂ ਚੋਣਾਂ ਤਹਿਤ 117 ਹਲਕਿਆਂ ਵਿੱਚ ਵੋਟਿੰਗ ਹੋਈ ਸੀ ਅਤੇ ਚੋਣ-ਨਤੀਜੇ 11 ਮਾਰਚ 2017 ਨੂੰ ਐਲਾਨੇ ਗਏ ਸਨ, ਨਤੀਜੇ ਵਜੋਂ ਭਾਰਤੀ ਰਾਸ਼ਟਰੀ ਕਾਂਗਰਸ ਨੇ ਬਹੁਮਤ ਪ੍ਰਾਪਤ ਕੀਤਾ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ੳੁਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਹੈ, ਵੱਖ ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਦਲਿਤ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਜੰਗੀ ਕਲਾਵਾਂ ਜਾਂ ਯੁੱਧ ਕਲਾਵਾਂ ਲੜਾਈ-ਅਭਿਆਸ ਦੇ ਅਸੂਲਬੱਧ ਪ੍ਰਬੰਧ ਅਤੇ ਰਿਵਾਜ ਹੁੰਦੇ ਹਨ ਜਿਹਨਾਂ ਨੂੰ ਕਈ ਕਾਰਨਾਂ ਕਰ ਕੇ ਕੀਤਾ ਜਾਂਦਾ ਹੈ: ਨਿੱਜੀ ਬਚਾਅ, ਮੁਕਾਬਲੇਬਾਜ਼ੀ, ਸਰੀਰਕ ਤੰਦਰੁਸਤੀ ਅਤੇ ਸਿਹਤ, ਮਨੋਰੰਜਨ ਅਤੇ ਨਾਲ਼ ਹੀ ਮਾਨਸਿਕ, ਸਰੀਰਕ ਅਤੇ ਰੂਹਾਨੀ ਵਿਕਾਸ। ਭਾਵੇਂ ਜੰਗੀ ਕਲਾ ਇਸਤਲਾਹ ਦਾ ਮਤਲਬ ਪੂਰਬੀ ਏਸ਼ੀਆ ਦੀਆਂ ਲੜਾਕੂ ਕਲਾਵਾਂ ਨਾਲ਼ ਜੋੜਿਆ ਜਾਂਦਾ ਹੈ ਪਰ ਅਸਲ ਵਿੱਚ 1550 ਤੋਂ ਲੈ ਕੇ ਇਸਨੂੰ ਯੂਰਪ ਦੇ ਲੜਾਕੂ ਪ੍ਰਬੰਧਾਂ ਵਾਸਤੇ ਵਰਤਿਆ ਜਾਂਦਾ ਸੀ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਖ਼ਾਲਸਾ ਰਾਜ (ਅੰਗਰੇਜ਼ੀ: Sikh Empire ਸਿੱਖ ਐਮਪਾਇਰ; ਪੰਜਾਬੀ ਰਾਜ, ਸਿੱਖ ਖ਼ਾਲਸਾ ਰਾਜ ਜਾਂ ਸਰਕਾਰ-ਏ-ਖ਼ਾਲਸਾ ਵੀ ਕਿਹਾ ਜਾਂਦਾ) ਇੱਕ ਤਾਕਤਵਰ ਅਤੇ ਨਿਰਪੱਖ ਮੀਰੀ ਸੀ, ਜਿਸਦਾ ਆਗਾਜ਼ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਦੁਆਲੇ ਮਹਾਰਾਜਾ ਰਣਜੀਤ ਸਿੰਘ ਅਧੀਨ ਹੋਇਆ। ਇਹ ਸਲਤਨਤ 1799 ਵਿੱਚ ਰਣਜੀਤ ਸਿੰਘ ਦੇ ਲਾਹੌਰ ਉੱਤੇ ਕਬਜ਼ੇ ਤੋਂ 1849 ਤੱਕ ਰਿਹਾ, ਜਿਸਦੀ ਜੜ੍ਹ ਸਮੂਹ ਸੁਤੰਤਰ ਸਿੱਖ ਮਿਸਲਾਂ ਦੇ ਖਾਲਸਾਈ ਸਿਧਾਂਤਾਂ 'ਤੇ ਅਧਾਰਿਤ ਸੀ। 19ਵੀਂ ਸਦੀ ਵਿੱਚ ਬੁਲੰਦੀਆਂ ਵੇਲੇ, ਇਹ ਰਾਜ ਲਹਿੰਦੇ ਵੱਲ ਦੱਰਾ-ਏ-ਖ਼ੈਬਰ ਤੋਂ ਚੜ੍ਹਦੇ ਪਾਸੇ ਲਹਿੰਦੇ-ਤਿਬਤ, ਅਤੇ ਦੱਖਣ ਵੱਲ ਮਿਠਾਨਕੋਟ ਤੋਂ ਉੱਤਰ ਕੰਨੀ ਕਸ਼ਮੀਰ ਤੱਕ ਫੈਲਿਆ। ਇਹ ਅੰਗਰੇਜ਼ਾ ਦੇ ਬ੍ਰਿਟਿਸ਼ ਰਾਜ ਹਿੱਸੇ ਆਉਣ ਵਾਲਾ ਦੱਖਣੀ ਏਸ਼ੀਆ ਦਾ ਸਭ ਤੋਂ ਆਖਰੀ ਨਰੋਆ ਖੇਤਰ ਸੀ।
ਸੂਚਨਾ ਤਕਨਾਲੋਜੀ, ਅੰਕੜਿਆਂ ਦੀ ਪ੍ਰਾਪਤੀ, ਸੂਚਨਾ ਸੰਗ੍ਰਿਹ, ਸੁਰੱਖਿਆ, ਤਬਦੀਲੀ, ਲੈਣ-ਦੇਣ, ਪੜ੍ਹਾਈ, ਡਿਜਾਇਨ ਆਦਿ ਕੰਮਾਂ ਅਤੇ ਇਨ੍ਹਾਂ ਕੰਮਾਂ ਦੇ ਨਿਪਟਾਰੇ ਲਈ ਜ਼ਰੂਰੀ ਕੰਪਿਊਟਰ ਹਾਰਡਵੇਅਰ ਅਤੇ ਸਾਫਟਵੇਅਰ ਗੈਜਟਾਂ ਨਾਲ ਸੰਬੰਧਿਤ ਤਾਣਾਬਾਣਾ ਹੈ। ਸੂਚਨਾ ਤਕਨਾਲੋਜੀ ਕੰਪਿਊਟਰ ਆਧਾਰਿਤ ਸੂਚਨਾ-ਪ੍ਰਣਾਲੀ ਦਾ ਆਧਾਰ ਹੈ। ਇਹ ਵਰਤਮਾਨ ਸਮੇਂ ਵਿੱਚ ਵਣਜ ਅਤੇ ਵਪਾਰ ਦਾ ਅਨਿੱਖੜਵਾਂ ਅੰਗ ਬਣ ਗਈ ਹੈ। ਸੰਚਾਰ ਕਰਾਂਤੀ ਦੇ ਫਲਸਰੂਪ ਹੁਣ ਇਲੈਕਟਰਾਨਿਕ ਸੰਚਾਰ ਨੂੰ ਵੀ ਸੂਚਨਾ ਤਕਨੀਕੀ ਦਾ ਇੱਕ ਪ੍ਰਮੁੱਖ ਘਟਕ ਮੰਨਿਆ ਜਾਣ ਲਗਾ ਹੈ ਅਤੇ ਇਸਨੂੰ ਸੂਚਨਾ ਅਤੇ ਸੰਚਾਰ ਤਕਨਾਲੋਜੀ ਵੀ ਕਿਹਾ ਜਾਂਦਾ ਹੈ। ਇੱਕ ਉਦਯੋਗ ਦੇ ਤੌਰ ਉੱਤੇ ਇਹ ਇੱਕ ਉਭਰਦਾ ਹੋਇਆ ਖੇਤਰ ਹੈ।
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ੲਿੰਟਰਨੈੱਟ(ਅੰਤਰਜਾਲ) ੳੁੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾੳੁਣ ਲੲੀ ਬਹੁਤ ਪ੍ਰਚਲਿੱਤ ਹਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 24,944 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸਰ ਟਿਮ ਬਰਨਰਸ-ਲੀ, ਟਿਮਬਲ ਤੋਂ ਵੀ ਜਾਣਿਆ ਜਾਂਦਾ ਹੈ, ਇੱਕ ਇੰਗਲਿਸ਼ ਕੰਪਿਊਟਰ ਵਿਗਿਆਨੀ ਹੈ ਜਿਸ ਨੂੰ ਵਰਲਡ ਵਾਈਡ ਵੈਬ ਦੇ ਖੋਜੀ ਵਜੋਂ ਵੀ ਜਾਣਿਆ ਜਾਂਦਾ ਹੈ। ਮਾਰਚ 1989 ਵਿੱਚ ਇਸਨੇ ਜਾਣਕਾਰੀ ਪ੍ਰਬੰਧਕ ਸਿਸਟਮ ਦਾ ਪ੍ਰਸਤਾਵ ਤਿਆਰ ਕੀਤਾ ਅਤੇ ਇਸਨੇ ਇੰਟਰਨੈਟ ਰਾਹੀਂ ਇੱਕੋ ਸਾਲ ਦੇ ਅੱਧ-ਨਵੰਬਰ ਦੇ ਆਲੇ ਦੁਆਲੇ ਹਾਈਪਰਟੈਕਸਟ ਟਰਾਂਸਫਰ ਪ੍ਰੋਟੋਕੋਲ (ਐਚ ਟੀ ਟੀ ਪੀ) ਅਤੇ ਸਰਵਰ (ਪ੍ਰੋਗਰਾਮ) ਵਿੱਚ ਇੱਕ ਪਹਿਲਾ ਸਫ਼ਲ ਸੰਚਾਰ ਲਾਗੂ ਕੀਤਾ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਕੰਪਿਊਟਰ ਸਾਫ਼ਟਵੇਅਰ (ਜਾਂ ਸਿਰਫ਼ ਸਾਫ਼ਟਵੇਅਰ) ਮਸ਼ੀਨ ਦੇ ਸਮਝਣਯੋਗ ਹਦਾਇਤਾਂ ਦਾ ਸੈੱਟ ਹੁੰਦਾ ਹੈ ਜੋ ਕੰਪਿਊਟਰ ਦੇ ਪ੍ਰਾਸੈਸਰ ਨੂੰ ਕੋਈ ਕੰਮ ਕਰਨ ਲਈ ਦਿੱਤੀਆਂ ਜਾਂਦੀਆਂ ਹਨ। ਕੰਪਿਊਟਰ ਸਾਫਟਵੇਅਰ ਦਾ ਟਾਕਰਾ ਕੰਪਿਊਟਰ ਹਾਰਡਵੇਅਰ ਨਾਲ ਹੈ, ਜੋ ਕਿ ਕੰਪਿਊਟਰ ਦਾ ਭੌਤਿਕ ਭਾਗ ਹੈ। ਕੰਪਿਊਟਰ ਹਾਰਡਵੇਅਰ ਅਤੇ ਸਾਫਟਵੇਅਰ ਨੂੰ ਇਕ-ਦੂਜੇ ਦੀ ਲੋੜ ਹੈ ਅਤੇ ਇੱਕ ਤੋਂ ਬਿਨਾ ਦੂਜੇ ਨੂੰ ਵਰਤਿਆ ਨਹੀਂ ਜਾ ਸਕਦਾ। ਸਾਫਟਵੇਅਰ ਨੂੰ ਪ੍ਰੋਗਰਾਮਾਂ ਦਾ ਸਮੂਹ ਵੀ ਕਿਹਾ ਜਾਂਦਾ ਹੈ। ਮੁੱਖ ਤੌਰ ਤੇ ੲਿਹ ਦੋ ਤਰ੍ਹਾਂ ਦਾ ਹੁੰਦਾ ਹੈ-
ਕਰਾਟੇ (空手) (/kəˈrɑːtiː/; ਜਪਾਨੀ ਉਚਾਰਨ: [kaɽate] ( ਸੁਣੋ)) ਜਪਾਨ ਦੇ ਰਿਊਕਿਊ ਟਾਪੂਆਂ ਉੱਤੇ ਓਕੀਨਾਵਾ ਵਿਖੇ ਪ੍ਰਫੁੱਲਤ ਹੋਈ ਇੱਕ ਜੰਗੀ ਕਲਾ ਹੈ। ਇਹ ਚੀਨੀ ਜੰਗੀ ਕਲਾ, ਖ਼ਾਸ ਕਰ ਕੇ ਫ਼ੂਜੀਆਈ ਚਿੱਟੇ ਸਾਰਸ ਦੇ ਪ੍ਰਭਾਵ ਹੇਠ ਰਿਊਕਿਊ ਟਾਪੂਆਂ ਦੀਆਂ ਦੇਸੀ ਲੜਾਕੂ ਕਲਾਵਾਂ (ਜਿਹਨਾਂ ਨੂੰ 'ਉੱਤੇ (手), ਭਾਵ "ਹੱਥ"; ਓਕੀਨਾਵੀ ਵਿੱਚਤੀਈ ਆਖਿਆ ਜਾਂਦਾ ਹੈ) ਤੋਂ ਵਧੀ-ਫੁੱਲੀ ਸੀ। ਕਰਾਟੇ ਹੁਣ ਮੁੱਖ ਤੌਰ ਉੱਤੇ ਇੱਕ ਮਾਰੂ/ਵਾਰ ਕਰਨ ਵਾਲ਼ੀ ਕਲਾ ਹੈ ਜਿਸ ਵਿੱਚ ਘਸੁੰਨਾਂ, ਠੁੱਡਿਆਂ, ਗੋਡਿਆਂ ਅਤੇ ਕੂਹਣੀਆਂ ਨਾਲ਼ ਮਾਰਿਆ ਜਾਂਦਾ ਹੈ ਅਤੇ ਚਾਕੂਨੁਮਾ ਹੱਥ, ਬਰਛਾਨੁਮਾ ਹੱਥ ਅਤੇ ਤਲੀ-ਅੱਡੀ ਵਰਗੀਆਂ ਖੁੱਲ੍ਹੇ ਹੱਠ ਵਾਲ਼ੀਆਂ ਤਕਨੀਕਾਂ ਨਾਲ਼ ਵਾਰ ਕੀਤਾ ਜਾਂਦਾ ਹੈ। ਅਤੀਤ ਵਿੱਚ ਅਤੇ ਕੁਝ ਅਜੋਕੇ ਤਰੀਕਿਆਂ ਵਿੱਚ ਹੱਥੋ-ਪਾਈ, ਸੁੱਟਣਾ, ਕੈਂਚੀਆਂ, ਬੰਧੇਜ ਅਤੇ ਜੋੜਾਂ ਉੱਤੇ ਸੱਟ ਮਾਰਨੀ ਵੀ ਸਿਖਾਈ ਜਾਂਦੀ ਹੈ। ਕਰਾਟੇ ਦੇ ਅਭਿਆਸੀ ਨੂੰ ਕਰਾਟੀਕਾ (空手家) ਆਖਿਆ ਜਾਂਦਾ ਹੈ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਕਾਰੋਬਾਰ, ਜਿਹਨੂੰ ਫ਼ਰਮ, ਧੰਦਾ ਜਾਂ ਕੰਮ-ਕਾਰ ਵੀ ਆਖਿਆ ਜਾਂਦਾ ਹੈ, ਇੱਕ ਅਜਿਹੀ ਜਥੇਬੰਦੀ ਹੁੰਦੀ ਹੈ ਜੋ ਖ਼ਪਤਕਾਰਾਂ ਨੂੰ ਵਸਤਾਂ, ਸੇਵਾਵਾਂ ਜਾਂ ਦੋਹੇਂ ਮੁਹਈਆ ਕਰਾਉਂਦੀ ਹੋਵੇ। ਕਾਰੋਬਾਰ ਸਰਮਾਏਦਾਰ ਅਰਥਚਾਰਿਆਂ ਵਿੱਚ ਬਹੁਤ ਆਮ ਹੁੰਦੇ ਹਨ ਜਿੱਥੇ ਇਹਨਾਂ ਦੀ ਮਲਕੀਅਤ ਨਿੱਜੀ ਹੱਥਾਂ ਵਿੱਚ ਹੁੰਦੀ ਹੈ ਅਤੇ ਜੋ ਵਸਤਾਂ, ਸੇਵਾਵਾਂ ਜਾਂ ਪੈਸੇ ਬਦਲੇ ਖ਼ਪਤਕਾਰਾਂ ਨੂੰ ਵਸਤਾਂ ਅਤੇ ਸੇਵਾਵਾਂ ਮੁਹਈਆ ਕਰਦੇ ਹਨ। ਕਈ ਕਾਰੋਬਾਰਾਂ ਦੀ ਮਾਲਕੀ ਗ਼ੈਰ-ਨਫ਼ਾਖ਼ੋਰ ਜਥੇਬੰਦੀਆਂ ਜਾਂ ਸਰਕਾਰ ਹੱਥ ਵੀ ਹੋ ਸਕਦੀ ਹੈ। ਕਈ ਜਣਿਆਂ ਵੱਲੋਂ ਸਾਂਭੇ ਜਾਂਦੇ ਕਾਰੋਬਾਰ ਨੂੰ ਕੰਪਨੀ ਕਹਿ ਦਿੱਤਾ ਜਾਂਦਾ ਹੈ।
ਵਸੀਮ ਅਕਰਮ (ਉਰਦੂ: وسیم اکرم; ਜਨਮ 3 ਜੂਨ 1966) ਇੱਕ ਭੂਤਪੂਰਵ ਪਾਕਿਸਤਾਨੀ ਕ੍ਰਿਕਟਰ ਹੈ। ਵਸੀਮ ਅਕਰਮ ਕ੍ਰਿਕਟ ਦੇ ਇਤਿਹਾਸ ਵਿੱਚ ਤੇਜ਼ ਗੇਂਦਬਾਜਾਂ ਵਿੱਚੋਂ ਇੱਕ ਹੈ। ਉਹ ਖੱਬੇ ਹੱਥ ਨਾਲ ਗੇਂਦਬਾਜ਼ੀ ਕਰਦਾ ਸੀ। ਉਸਨੇ ਪਾਕਿਸਤਾਨੀ ਕ੍ਰਿਕਟ ਟੀਮ ਦੀ ਮੇਜ਼ਬਾਨੀ ਕਈ ਇੱਕ ਰੋਜ਼ਾ ਮੈਚਾਂ ਵਿੱਚ ਅਤੇ ਕਈ ਟੈਸਟ ਮੈਚਾਂ ਵਿੱਚ ਕੀਤੀ। ਵਿਸਡਨ ਕ੍ਰਿਕਟ ਅਲਮਾਨਕ ਦੀ 150ਵੀਂ ਵਰੇਗੰਢ ਵਿੱਚ ਟੈਸਟ ਵਰਲਡ XI ਵਿੱਚ ਨਾਂ ਦਰਜ਼ ਕਰਵਾਉਣ ਵਾਲਾ ਪਹਿਲਾ ਪਾਕਿਸਤਾਨੀ ਖਿਡਾਰੀ ਹੈ। ਉਸਨੇ 881 ਵਿਕਟਾਂ ਲੈ ਕੇ ਡੋਮੇਸਟਿਕ ਕ੍ਰਿਕਟ ਵਿੱਚ ਵਿਸ਼ਵ ਰਿਕਾਰਡ ਬਣਾਇਆ ਹੈ ਅਤੇ ਇੱਕ ਰੋਜ਼ਾ ਮੈਚਾਂ ਵਿੱਚ ਮੁਥੀਹਾ ਮੁਰਲੀਧਰਨ ਤੋਂ ਬਾਅਦ 512 ਵਿਕਟਾਂ ਲੈ ਕੇ ਦੂਜੇ ਨੰਬਰ ਤੇ ਹੈ ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਏਕੁਆਦੋਰ, ਅਧਿਕਾਰਕ ਤੌਰ ਤੇ ਏਕੁਆਦੋਰ ਦਾ ਗਣਰਾਜ (ਸਪੇਨੀ: República del Ecuador ਜਿਸਦਾ ਅੱਖਰੀ ਅਰਥ ਹੈ "ਭੂ-ਮੱਧ ਰੇਖਾ"), ਦੱਖਣੀ ਅਮਰੀਕਾ ਵਿੱਚ ਇੱਕ ਪ੍ਰਤਿਨਿਧੀ ਲੋਕਤੰਤਰੀ ਗਣਰਾਜ ਹੈ ਜਿਸਦੀਆਂ ਹੱਦਾਂ ਉੱਤਰ ਵੱਲ ਕੋਲੰਬੀਆ, ਪੂਰਬ ਅਤੇ ਦੱਖਣ ਵੱਲ ਪੇਰੂ ਅਤੇ ਪੱਛਮ ਵੱਲ ਪ੍ਰਸ਼ਾਂਤ ਮਹਾਂਸਾਗਰ ਨਾਲ ਲੱਗਦੀਆਂ ਹਨ। ਚਿਲੇ ਸਮੇਤ ਇਹ ਦੱਖਣੀ ਅਮਰੀਕਾ ਦੇ ਉਹਨਾਂ ਦੋ ਦੋਸ਼ਾਂ ਵਿੱਚੋ ਹੈ ਜਿਸਦੀ ਸਰਹੱਦ ਬ੍ਰਾਜ਼ੀਲ ਨਾਲ ਨਹੀਂ ਲੱਗਦੀ। ਪ੍ਰਸ਼ਾਂਤ ਮਹਾਂਸਾਗਰ 'ਚ ਸਥਿੱਤ ਗਾਲਾਪਾਗੋਸ ਟਾਪੂ, ਜੋ ਮੂਲ-ਧਰਤੀ ਤੋਂ ਤਕਰੀਬਨ ੧੦੦੦ ਕਿਮੀ (੬੨੦ ਮੀਲ) ਪੱਛਮ ਵੱਲ ਨੂੰ ਹਨ, ਵੀ ਇਸੇ ਦੇਸ਼ 'ਚ ਹੀ ਹਨ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਭਗਵੰਤ ਮਾਨ (ਜਨਮ 17 ਅਕਤੂਬਰ 1972) ਭਾਰਤੀ ਪੰਜਾਬ ਦਾ ਇੱਕ ਹਾਸਰਸ ਕਲਾਕਾਰ ਅਤੇ ਸਿਆਸਤਦਾਨ ਹੈ। ਉਹ ਪੰਜਾਬੀ ਵਿੱਚ ਆਪਣੀਆਂ ਸਕਿੱਟਾਂ ਕਰ ਕੇ ਵਧੇਰੇ ਮਸ਼ਹੂਰ ਹੈ। ਉਸਨੇ ਆਪਣਾ ਕਮੇਡੀਅਨ ਵਜੋਂ ਕੈਰੀਅਰ ਯੂਨੀਵਰਸਿਟੀ ਦੇ ਯੂਥ ਫੈਸਟੀਵਲਾਂ ਅਤੇ ਅੰਤਰ ਕਾਲਜ ਮਕਾਬਲਿਆਂ ਵਿੱਚ ਭਾਗ ਲੈਣ ਤੋਂ ਕੀਤਾ ਸੀ। ਉਸਨੇ ਪੰਜਾਬੀ ਯੂਨੀਵਰਸਿਟੀ ਤੋਂ ਸੁਨਾਮ ਕਾਲਜ ਲਈ ਦੋ ਗੋਲਡ ਮੈਡਲ ਜਿੱਤੇ। ਇਹ ਸੰਗਰੂਰ ਤੋਂ 16ਵੀਂ ਲੋਕ ਸਭਾ ਦਾ ਸਾਸੰਦ ਹੈ। ਇਸਨੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਵਜੋਂ ਚੋਣ ਜਿੱਤੀ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਦ ਮਾਨਿਊਮੈਂਟਸ ਮੈੱਨ 2014 ਦੀ ਅਮਰੀਕੀ-ਜਰਮਨ ਯੁੱਧ ਫ਼ਿਲਮ ਹੈ ਜਿਸਦੇ ਨਿਰਦੇਸ਼ਕ ਜਾਰਜ ਕਲੂਨੀ ਹਨ। ਇਹ ਅਤੇ ਗ੍ਰਾਂਟ ਹੇਸਲੋਵ ਦੀ ਲਿਖੀ ਹੈ, ਅਤੇ ਕਲੂਨੀ, ਮੈੱਟ ਡੇਮਨ, ਬਿਲ ਮੂਰੇ, ਜਾਨ ਗੁੱਡਮੈਨ, ਯਾਂ ਦੁਜਾਰਡਨ, ਬਾਬ ਬਾਲਾਬਨ, ਹੂਘ ਬੋਨਵਿਲ ਅਤੇ ਕੇਟ ਬਲਾਂਚੇ ਇਸ ਵਿੱਚਲੇ ਸਿਤਾਰੇ ਹਨ। ਇਹ ਰਾਬਰਟ ਐਮ ਏਡੇਸਲ ਦੀ ਪੁਸਤਕ, The Monuments Men: Allied Heroes, Nazi Thieves and the Greatest Treasure Hunt in History ਤੇ ਅਧਾਰਿਤ ਹੈ। ਇਹ ਦੂਜੀ ਵੱਡੀ ਜੰਗ ਦੇ ਮਿੱਤਰ ਸੈਨਾ ਗੁੱਟ ਦੇ, ਮਾਨਿਊਮੈਂਟਸ, ਫਾਈਨ ਆਰਟਸ, ਐਂਡ ਆਰਕਾਈਵਜ ਪ੍ਰੋਗਰਾਮ ਬਾਰੇ ਹੈ ਜਿਸਨੇ ਹਿਟਲਰ ਦੁਆਰਾ ਬਰਬਾਦ ਕਰ ਦਿੱਤੇ ਜਾਣ ਤੋਂ ਪਹਿਲਾਂ ਕੀਮਤੀ ਕਲਾ-ਨਗ ਅਤੇ ਹੋਰ ਸਭਿਆਚਾਰਕ ਤੌਰ ਤੇ ਮਹਤਵਪੂਰਨ ਨਗ ਲਭਣ ਅਤੇ ਬਚਾਉਣ ਦਾ ਕੰਮ ਕਰਨਾ ਹੈ।
ਪੇਰੂ (ਸਪੇਨੀ: Perú; ਕੇਚੂਆ: Perú; ਆਈਮਾਰਾ: Piruw), ਅਧਿਕਾਰਕ ਤੌਰ ਉੱਤੇ ਪੇਰੂ ਦਾ ਗਣਰਾਜ (ਸਪੇਨੀ: República del Perú, ਰੇਪੂਬਲੀਕਾ ਡੇਲ ਪੇਰੂ), ਪੱਛਮੀ ਦੱਖਣੀ ਅਮਰੀਕਾ ਵਿੱਚ ਸਥਿੱਤ ਦੇਸ਼ ਹੈ। ਇਸ ਦੀਆਂ ਹੱਦਾਂ ਉੱਤਰ ਵੱਲ ਏਕੁਆਡੋਰ ਅਤੇ ਕੋਲੰਬੀਆ ਨਾਲ, ਪੂਰਬ ਵੱਲ ਬ੍ਰਾਜ਼ੀਲ, ਦੱਖਣ-ਪੂਰਬ ਵੱਲ ਬੋਲੀਵੀਆ, ਦੱਖਣ ਵੱਲ ਚਿਲੀ ਅਤੇ ਪੱਛਮ ਵੱਲ ਪ੍ਰਸ਼ਾਂਤ ਮਹਾਂਸਾਗਰ ਨਾਲ ਲੱਗਦੀਆਂ ਹਨ।
ਸ਼ਹਿਰੀ ਖੇਤਰ ਉਸ ਖੇਤਰ ਨੂੰ ਕਿਹਾ ਜਾਂਦਾ ਹੈ, ਜਿਸ ਦੀ ਵਸੋਂ ਬਹੁਤ ਜਿਆਦਾ ਹੋਵੇ ਅਤੇ ਜਿਸਦਾ ਖੇਤਰਫਲ ਵੀ ਵੱਧ ਹੋਵੇ। ੲਿਸ ਤੋਂ ੲਿਲਾਵਾ ਸ਼ਹਿਰੀ ਖੇਤਰਾਂ ਦੀ ਖ਼ਾਸੀਅਤ ੲਿਹ ਹੁੰਦੀ ਹੈ ਕਿ ੲਿਸ ਵਿੱਚ ਪੇਂਡੂ ਖੇਤਰਾਂ ਮੁਕਾਬਲੇ ਜਿਆਦਾ ਸੁੱਖ-ਸਹੂਲਤਾਂ ਹੁੰਦੀਆਂ ਹਨ। 2009 ਵਿੱਚ, ਸ਼ਹਿਰੀ ਖੇਤਰ ਵਿੱਚ ਵਸਦੇ ਲੋਕਾਂ (3.42 ਬਿਲੀਅਨ) ਦੀ ਗਿਣਤੀ ਪੇਂਡੂ ਖੇਤਰ ਵਿੱਚ ਵਸਦੇ ਲੋਕਾਂ (3.41 ਬਿਲੀਅਨ) ਦੇ ਲਗਭਗ ਬਰਾਬਰ ਹੋ ਗੲੀ ਸੀ।ਅਜਿਹਾ ਪਹਿਲੀ ਵਾਰ ਹੋੲਿਆ ਸੀ ਕਿ ਦੁਨੀਆ ਦੀ ਜਨਸੰਖਿਆ ਦਾ ਜਿਆਦਾਤਰ ਭਾਗ ਸ਼ਹਿਰੀ ਖੇਤਰ ਵਿੱਚ ਰਹਿੰਦਾ ਦਰਜ ਕੀਤਾ ਗਿਆ ਹੋਵੇ।2014 ਵਿੱਚ ਦੁਨੀਆ ਦੀ ਕੁੱਲ ਜਨਸੰਖਿਆ 7.25 ਬਿਲੀਅਨ ਸੀ, ਜਿਸ ਵਿੱਚੋਂ 3.9 ਬਿਲੀਅਨ ਜਨਸੰਖਿਆ ਸ਼ਹਿਰੀ ਖੇਤਰਾਂ ਵਿੱਚ ਰਹਿੰਦੀ ਹੈ।
ਮਾਰਕਸਵਾਦ (ਅੰਗਰੇਜ਼ੀ: Marxism) ਉਤਪਾਦਨ ਦੇ ਸਾਧਨਾਂ ਉੱਤੇ ਸਾਮਾਜਕ ਮਾਲਕੀ ਦੁਆਰਾ ਵਰਗ ਰਹਿਤ ਸਮਾਜ ਦੀ ਸਥਾਪਨਾ ਦੇ ਸੰਕਲਪ ਦੀ ਕਮਿਊਨਿਸਟ ਵਿਚਾਰਧਾਰਾ ਹੈ। ਮੂਲ ਤੌਰ ‘ਤੇ ਮਾਰਕਸਵਾਦ ਉਨ੍ਹਾਂ ਆਰਥਕ ਰਾਜਨੀਤਕ ਅਤੇ ਆਰਥਕ ਸਿੱਧਾਂਤਾਂ ਦਾ ਸਮੁੱਚ ਹੈ ਜਿਹਨਾਂ ਨੂੰ ਉਨੀਵੀਂ-ਵੀਹਵੀਂ ਸਦੀ ਵਿੱਚ ਕਾਰਲ ਮਾਰਕਸ, ਫਰੈਡਰਿਕ ਏਂਗਲਜ਼ ਅਤੇ ਵਲਾਦੀਮੀਰ ਲੈਨਿਨ ਅਤੇ ਉਨ੍ਹਾਂ ਦੇ ਪੈਰੋਕਾਰ ਚਿੰਤਕਾਂ ਨੇ ਸਮਾਜਵਾਦ ਦੇ ਵਿਗਿਆਨਕ ਆਧਾਰ ਦੀ ਪੁਸ਼ਟੀ ਲਈ ਪੇਸ਼ ਕੀਤਾ। ਮਾਰਕਸਵਾਦ ਦਰਸ਼ਨ ਦੀ ਬੁਨਿਆਦੀ ਸਮੱਸਿਆ ਪਦਾਰਥ ਅਤੇ ਚੇਤਨਾ ਦੇ ਆਪਸੀ ਸਬੰਧਾਂ ਨੂੰ ਸਵੀਕਾਰ ਦਿੱਤਾ ਗਿਆ ਹੈ।
ਤਖਤ ਸ੍ਰੀ ਕੇਸ਼ਗੜ੍ਹ ਖਾਲਸੇ ਦੀ ਜਨਮਭੂਮੀ ਹੈ। 6ਇਸ ਸ਼ਹਿਰ ਨੂੰ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਪਿੰਡ ਮਾਖੋਵਾਲ ਦੀ ਜ਼ਮੀਨ ਖਰੀਦ ਕੇ ਵਸਾਇਆ ਤੇ ਇਸ ਨੂੰ ਚੱਕ ਨਾਨਕੀ ਦੇ ਨਾਮ ਦਾ ਦਰਜ਼ਾ ਦਿੱਤਾ, ਬਾਅਦ ਵਿੱਚ ਇਹ ਅਸਥਾਨ ਆਨੰਦਪੁਰ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੋਇਆ| ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪੰਜ ਸਾਲ ਦੀ ਉਮਰ ਵਿੱਚ ਪਟਨਾ ਸਾਹਿਬ ਤੋਂ ਆਨੰਦਪੁਰ ਸਾਹਿਬ ਆਏ ਅਤੇ ਇਥੋਂ ਹੀ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੂੰ ਹਿੰਦੂ ਧਰਮ ਦੀ ਰਾਖੀ ਲੇਈ ਸ਼ਹੀਦ ਹੋਣ ਲੇਈ ਦਿੱਲੀ ਨੂੰ ਭੇਜਿਆ| ਸੰਨ 1699 ਈ.
ਜਪਾਨ (ਜਪਾਨੀ: 日本, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੌ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ ੬੮੫੨ ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸਦੇ ਸਭ ਤੋ ਵਡੇ ੪ ਟਾਪੂ ਹਨ ਜੋ ਇਸਦੇ ਥਲ ਭਾਗ ਦਾ ੯੭% ਹਿੱਸਾ ਹਨ। ਇਸ ਦੀ ਆਬਾਦੀ ੧੨ ਕਰੋੜ ੮੦ ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
ਕੁੱਲ ਘਰੇਲੂ ਪੈਦਾਵਾਰ, ਕੁੱਲ ਘਰੇਲੂ ਉਪਜ ਜਾਂ ਜੀਡੀਪੀ (GDP) ਕਿਸੇ ਅਰਥਚਾਰੇ ਦੀ ਆਰਥਕ ਕਾਰਗੁਜ਼ਾਰੀ ਦਾ ਇੱਕ ਬੁਨਿਆਦੀ ਮਾਪ ਹੈ। ਇਹ ਇੱਕ ਖ਼ਾਸ ਮੁੱਦਤ (ਆਮ ਤੌਰ ਉੱਤੇ ਇੱਕ ਸਾਲ) ਵਿੱਚ ਇੱਕ ਦੇਸ਼ ਦੀ ਹੱਦ ਅੰਦਰ ਕੁੱਲ ਉਤਪਾਦਤ ਮਾਲ ਅਤੇ ਅਦਾ ਕੀਤੀਆਂ ਸੇਵਾਵਾਂ ਦਾ ਬਜ਼ਾਰੀ ਮੁੱਲ ਹੁੰਦਾ ਹੈ। ਇਹ ਆਮ ਤੌਰ ਉੱਤੇ ਦੇਸ਼ ਦੀ ਰਹਿਣੀ ਦੇ ਪਦਾਰਥਕ ਮਿਆਰ ਦਾ ਸੂਚਕ ਹੁੰਦਾ ਹੈ। ਇਸ ਵਿੱਚ ਉਹ ਮਾਲ ਅਤੇ ਸੇਵਾਵਾਂ ਸ਼ਾਮਲ ਨਹੀਂ ਹਨ ਜੋ ਉਸ ਮੁਲਕ ਦੇ ਨਾਗਰਿਕ ਵਿਦੇਸ਼ਾਂ ਵਿੱਚ ਪੈਦਾ ਕਰਦੇ ਹਨ। ਜੇਕਰ ਇਸ ਵਿੱਚ ਉਹ ਮਾਲ ਅਤੇ ਸੇਵਾਵਾਂ ਸ਼ਾਮਿਲ ਕਰ ਲਈਆਂ ਜਾਣ ਜੋ ਉਸ ਮੁਲਕ ਦੇ ਨਾਗਰਿਕ ਵਿਦੇਸ਼ਾਂ ਵਿੱਚ ਪੈਦਾ ਕਰਦੇ ਹਨ ਅਤੇ ਉਹ ਪੈਦਾਵਾਰ ਕੱਢ ਦਿੱਤੀ ਜਾਵੇ ਜੋ ਵਿਦੇਸ਼ੀ ਨਾਗਰਿਕ ਉਸ ਮੁਲਕ ਵਿੱਚ ਕਰ ਰਹੇ ਹਨ ਤਾਂ ਉਸਨੂੰ ਕੁੱਲ ਕੌਮੀ ਪੈਦਾਵਾਰ (ਜੀ.ਐੱਨ.ਪੀ.
ਕਾਰਲ ਹਾਈਨਰਿਖ਼ ਮਾਰਕਸ (ਜਰਮਨ: Karl Heinrich Marx ) (5 ਮਈ, 1818 – 14 ਮਾਰਚ, 1883) ਇੱਕ ਜਰਮਨ ਦਾਰਸ਼ਨਿਕ, ਸਮਾਜ ਵਿਗਿਆਨੀ, ਇਤਿਹਾਸਕਾਰ, ਅਰਥਸ਼ਾਸਤਰੀ ਅਤੇ ਇਨਕਲਾਬੀ ਕਮਿਊਨਿਸਟ ਸੀ। ਉਸ ਨੇ ਪਹਿਲੀ ਵਾਰ ਮਨੁੱਖੀ ਸਮਾਜ ਦੀ ਬਣਤਰ ਦੇ ਅਧਾਰ ਅਤੇ ਇਸਦੇ ਵਿਕਾਸ ਦੇ ਨਿਯਮਾਂ ਦਾ ਪਤਾ ਲਾਇਆ। ਮਾਰਕਸ ਦੇ ਖ਼ਿਆਲਾਂ ਨੇ ਮੋਟੇ ਤੌਰ ਤੇ ਸਮਾਜਿਕ ਵਿਗਿਆਨ ਅਤੇ ਖ਼ਾਸ ਤੌਰ ਤੇ ਉਸ ਤੋਂ ਬਾਅਦ ਆਉਣ ਵਾਲੇ ਖੱਬੇ ਪੱਖੀ ਇਨਕਲਾਬੀਆਂ ਦੀ ਮਾਨਸਿਕਤਾ ਤੇ ਡੂੰਘਾ ਅਸਰ ਪਾਇਆ ਹੈ ਅਰਥ ਸ਼ਾਸਤਰ ਵਿੱਚ ਮਾਰਕਸ ਦੇ ਕੰਮ ਨੇ ਮਿਹਨਤ ਅਤੇ ਪੂੰਜੀ ਦੇ ਸੰਬੰਧ ਦੇ ਬਾਰੇ ਵਿੱਚ ਸਾਡੀ ਸਮਝ ਲਈ ਆਧਾਰ ਤਿਆਰ ਕੀਤਾ, ਅਤੇ ਬਾਅਦ ਦੇ ਆਰਥਕ ਵਿਚਾਰਾਂ ਨੂੰ ਬਹੁਤ ਪ੍ਰਭਾਵਿਤ ਕੀਤਾ।
ਪੰਜਾਬ (ਗੁਰਮੁਖੀ: ਪੰਜਾਬ; ਸ਼ਾਹਮੁਖੀ: پنجاب; ਅੰਗਰੇਜ਼ੀ: Punjab) ਦੱਖਣੀ ਏਸ਼ੀਆ ਦਾ ਇੱਕ ਭੂਗੋਲਿਕ ਖ਼ਿੱਤਾ ਹੈ, ਜੋ ਉੱਤਰ-ਪੂਰਬੀ ਭਾਰਤ ਤੋਂ ਲੈ ਕੇ ਉੱਤਰ-ਪੱਛਮੀ ਪਾਕਿਸਤਾਨ ਤੱਕ ਫੈਲਿਆ ਹੋਇਆ ਹੈ। 1947 ਦੀ ਤਕਸੀਮ ਦੌਰਾਨ ਇਹ ਖ਼ਿੱਤਾ ਭਾਰਤ ਅਤੇ ਪਾਕਿਸਤਾਨ ਵਿੱਚ ਵੰਡਿਆ ਗਿਆ ਜਿਹਨਾਂ ਨੂੰ ਹੁਣ ਚੜ੍ਹਦਾ ਪੰਜਾਬ (ਭਾਰਤ ਵਿਚਲਾ ਪੂਰਬੀ ਹਿੱਸਾ) ਅਤੇ ਲਹਿੰਦਾ ਪੰਜਾਬ (ਪਾਕਿਸਤਾਨ ਵਿਚਲਾ ਪੱਛਮੀ ਹਿੱਸਾ) ਦੇ ਨਾਂਵਾਂ ਨਾਲ਼ ਵੀ ਜਾਣਿਆ ਜਾਂਦਾ ਹੈ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਾਮਾਜਕ ਤੌਰ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਰੋਮਨ ਸਾਮਰਾਜ (ਲੈਟਿਨ:Imperium Romanum, ਈਸਾਪੂਰਵ ਪਹਿਲੀ ਸਦੀ - ੧੪੫੩ ) ਯੂਰੋਪ ਦੇ ਰੋਮ ਨਗਰ ਵਿੱਚ ਕੇਂਦਰਤ ਇੱਕ ਸਾਮਰਾਜ ਸੀ । ਇਸ ਸਾਮਰਾਜ ਦਾ ਵਿਸਥਾਰ ਪੂਰੇ ਦੱਖਣ ਯੂਰੋਪ ਦੇ ਅਲਾਵੇ ਉੱਤਰੀ ਅਫਰੀਕਾ ਅਤੇ ਅਨਾਤੋਲਿਆ ਦੇ ਖੇਤਰ ਸਨ । ਫਾਰਸੀ ਸਾਮਰਾਜ ਇਸਦਾ ਪ੍ਰਤੀਦਵੰਦੀ ਸੀ ਜੋ ਫੁਰਾਤ ਨਦੀ ਦੇ ਪੂਰਵ ਵਿੱਚ ਸਥਿਤ ਸੀ । ਰੋਮਨ ਸਾਮਰਾਜ ਵਿੱਚ ਵੱਖ - ਵੱਖ ਸਥਾਨਾਂ ਉੱਤੇ ਲਾਤੀਨੀ ਅਤੇ ਯੂਨਾਨੀਭਾਸ਼ਾਵਾਂਬੋਲੀ ਜਾਂਦੀ ਸੀ ਅਤੇ ਸੰਨ ੧੩੦ ਵਿੱਚ ਇਸਨੇ ਈਸਾਈ ਧਰਮ ਨੂੰ ਰਾਜਧਰਮ ਘੋਸ਼ਿਤ ਕਰ ਦਿੱਤਾ ਸੀ ।