ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਡੇਨਟਿਸਟ ਜਾਂ ਦੰਦਾਂ ਦਾ ਡਾਕਟਰ,ਜਿਸ ਨੂੰ ਦੰਦਾਂ ਦਾ ਸਰਜਨ ਵੀ ਆਖਿਆ ਜਾਂਦਾ ਹੈ, ਇੱਕ ਸਿਹਤ ਦੀ ਦੇਖ-ਰੇਖ ਕਰਨ ਵਾਲਾ ਹੁੰਦਾ ਹੈ ਜੋ ਰੋਗ ਦੀ ਪਛਾਣ, ਰੋਕਥਾਮ, ਤੇ ਰੋਗ ਦੇ ਇਲਾਜ ਅਤੇ ਦੰਦਾਂ ਦੇ ਖੋੜ ਦੇ ਸਥਿਤੀ ਵਿੱਚ ਮੁਹਾਰਤ ਹੁੰਦੇ ਹਨ। ਡੇਨਟਿਸਟ ਦੀ ਸਹਾਈ ਟੀਮ ਸਵਾਸਥ ਦੀ ਸੇਵਾ ਪ੍ਰਦਾਨ ਕਰਦੀ ਹੈ ਜਿਸ ਵਿੱਚ ਦੰਦ ਸਹਾਇਕ(dental assistants), ਦੰਦ ਤਕਨੀਸ਼ੀਅਨ (dental technicians), ਤੇ ਦੰਦ ਚਿਕਿਤਸਕ (dental therapists) ਹੁੰਦੇ ਹਨ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਔਰਤ ਜਣਨ ਅੰਗ ਕੱਟ-ਵੱਢ ਇੱਕ ਰੀਤ ਹੈ ਜਿਸ ਵਿੱਚ ਔਰਤਾਂ ਦੇ ਜਣਨ ਅੰਗਾਂ ਦੇ ਬਾਹਰੀ ਹਿੱਸੇ ਨੂੰ ਪੂਰੇ ਜਾਂ ਅਧੂਰੇ ਰੂਪ ਵਿੱਚ ਹਟਾਇਆ ਜਾਂਦਾ ਹੈ। ਇਹ ਰੀਤ ਮੂਲ ਰੂਪ ਵਿੱਚ 27 ਅਫ਼ਰੀਕੀ ਮੁਲਕਾਂ, ਯਮਨ, ਇਰਾਕੀ ਕੁਰਦਿਸਤਾਨ ਅਤੇ ਦੁਨੀਆਂ ਭਰ ਵਿੱਚ ਡਾਇਸਪੋਰਾ ਭਾਈਚਾਰਿਆਂ ਵਿੱਚ ਮੌਜੂਦ ਹੈ। ਵੱਖ-ਵੱਖ ਮੁਲਕਾਂ ਅਨੁਸਾਰ ਇਹ ਕੰਮ ਕਰਨ ਲਈ ਲੜਕੀ ਦੀ ਉਮਰ ਜਨਮ ਅਤੇ ਜਵਾਨੀ ਦੇ ਵਿੱਚ ਹੋ ਸਕਦੀ ਹੈ। ਜਿਹਨਾਂ ਦੇਸ਼ਾਂ ਦੇ ਅੰਕੜੇ ਮਿਲਦੇ ਹਨ ਉਹਨਾਂ ਅਨੁਸਾਰ ਜ਼ਿਆਦਾਤਰ ਲੜਕੀਆਂ ਦੇ 5 ਸਾਲ ਦੇ ਹੋਣ ਤੋਂ ਪਹਿਲਾਂ ਹੀ ਉਹਨਾਂ ਦੇ ਜਣਨ ਅੰਗ ਦੀ ਕੱਟ-ਵੱਢ ਕਰ ਦਿੱਤੀ ਜਾਂਦੀ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
OS X (ਉੱਚਾਰਨ: /ˌoʊ ɛs ˈtɛn/ ਓ ਐੱਸ ਟੈੱਨ; ਅਸਲ ’ਚ Mac OS X ਮੈਕ ਓ ਐੱਸ ਟੈੱਨ) ਐਪਲ ਦਾ ਬਣਾਇਆ ਇੱਕ ਯੂਨਿਕਸ-ਅਧਾਰਤ ਤਸਵੀਰੀ ਇੰਟਰਫ਼ੇਸ ਆਪਰੇਟਿੰਗ ਸਿਸਟਮ ਹੈ। ਇਹ ਮੈਕ ਕੰਪਿਊਟਰਾਂ ਵਾਸਤੇ ਡਿਜ਼ਾਇਨ ਕੀਤਾ ਗਿਆ ਹੈ ਅਤੇ 2002 ਤੋਂ ਸਾਰੇ ਮੈਕ ਤੇ ਪਹਿਲਾਂ ਤੋਂ ਹੀ ਇੰਸਟਾਲ ਆ ਰਿਹਾ ਹੈ। ਇਹ 1999 ਵਿੱਚ ਰਿਲੀਜ਼ ਹੋਏ ਮੈਕ OS 9 ਦਾ ਉੱਤਰਾਧਿਕਾਰੀ ਸੀ ਜਿਹੜੀ ਕਿ "ਕਲਾਸਿਕ" ਮੈਕ OS ਦੀ ਆਖ਼ਰੀ ਰਿਲੀਜ਼ ਸੀ ਜੋ 1984 ਤੋਂ ਐਪਲ ਦਾ ਮੁੱਢਲਾ ਆਪਰੇਟਿੰਗ ਸਿਸਟਮ ਰਿਹਾ ਸੀ। 1999 ਵਿੱਚ ਰਿਲੀਜ਼ ਹੋਇਆ ਮੈਕ OS X ਸਰਵਰ 1.0 ਪਹਿਲੀ ਰਿਲੀਜ਼ ਸੀ, ਅਤੇ ਇੱਕ ਡੈਸਕਟਾਪ ਵਰਜਨ, ਮੈਕ OS X v10.0 "ਚੀਤਾ" ਮਾਰਚ 24, 2001 ਨੂੰ ਜਾਰੀ ਹੋਇਆ। ਡੈਸਕਟਾਪ, ਲੈਪਟਾਪ ਅਤੇ ਨਿੱਜੀ ਕੰਪਿਊਟਰਾਂ ਦੀ ਮੰਡੀ ਵਿੱਚ OS X, ਵਿੰਡੋਜ਼ ਤੋਂ ਬਾਅਦ, ਦੂਜਾ ਸਭ ਤੋਂ ਵੱਧ ਵਰਤਿਆ ਜਾਣ ਵਾਲ਼ਾ ਆਪਰੇਟਿੰਗ ਸਿਸਟਮ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਅਫਰੀਕਾ, ੲੇਸ਼ੀਆ ਤੋਂ ਬਾਅਦ ਦੁਨੀਆਂ ਦਾ ਦੂਸਰਾ ਸਭ ਤੋਂ ਵੱਡਾ ਮਹਾਂਦੀਪ ਹੈ। ਇਸ ਦਾ ਖੇਤਰਫਲ 3,03,35,000 ਕਿਮੀ.² (ਵਰਗ ਕਿਲੋਮੀਟਰ) ਹੈ। ਅਫਰੀਕਾ ਯੂਰਪ ਦੇ ਦੱਖਣ ਵਿੱਚ ਸਥਿਤ ਹੈ। ਇਸ ਦੇ ਪੂਰਬ ਵਿੱਚ ਹਿੰਦ ਮਹਾਂਸਾਗਰ ਅਤੇ ਪੱਛਮ ਵਿੱਚ ਅਟਲਾਂਟਿਕ ਮਹਾਂਸਾਗਰ ਹਨ। ਅਫਰੀਕਾ ਵਿੱਚ 53 ਦੇਸ਼ ਹਨ। ਸੂਡਾਨ ਅਫਰੀਕਾ ਦਾ ਸਭ ਤੋਂ ਵੱਡਾ ਦੇਸ਼ ਹੈ, ਜਿਸ ਦਾ ਖੇਤਰਫਲ 2,505,800 ਕਿਮੀ.² ਹੈ। ਆਬਾਦੀ ਦੇ ਲਿਹਾਜ ਨਾਲ ਨਾਈਜੀਰੀਆ ਪਹਿਲੇ ਨੰਬਰ ਤੇ ਆਉਂਦਾ ਹੈ। ਨਾਈਜੀਰੀਆ ਦੀ ਆਬਾਦੀ 125-145 ਮਿਲੀਅਨ ਹੈ। ਸਭ ਤੋਂ ਉੱਚਾ ਸਥਾਨ ਤਨਜਾਨੀਆ ਵਿੱਚ 'ਕਿਲੀਮਨਜਾਰੋ' ਹੈ, ਜੋ 5895 ਮੀਟਰ ਉੱਚਾ ਹੈ। ਸਭ ਤੋਂ ਵੱਡੀ ਝੀਲ ਵਿਕਟੋਰੀਆ ਝੀਲ ਹੈ, ਜੋ ਪੂਰਬੀ ਅਫ਼ਰੀਕਾ ਵਿੱਚ ਸਥਿਤ ਹੈ। ੲਿਸ ਦਾ ਕੈਚਮੈਂਟ ੲੇਰੀਆ 68,880 ਵਰਗ ਕਿਲੋਮੀਟਰ ਹੈ।
ਇਲੈਕਟਰਾਨਿਕੀ ਵਿੱਚ ਏਕੀਕ੍ਰਿਤ ਸਰਕਟ ਜਾਂ ਇੰਟੀਗਰੇਟਡ ਸਰਕਟ (IC) ਨੂੰ ਮਾਈਕਰੋਸਰਕਿਟ (ਸੂਖਮ ਸਰਕਟ), ਮਾਈਕਰੋਚਿਪ, ਸਿਲਿਕਾਨ ਚਿਪ, ਜਾਂ ਕੇਵਲ ਚਿਪ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਇਹ ਇੱਕ ਅਰਧਚਾਲਕ ਪਦਾਰਥ ਦੇ ਅੰਦਰ ਬਣਿਆ ਹੋਇਆ ਇਲੈਕਟਰਾਨਿਕ ਸਰਕਟ ਹੀ ਹੁੰਦਾ ਹੈ ਜਿਸ ਵਿੱਚ ਪ੍ਰਤੀਰੋਧ, ਸੰਧਾਰਿਤਰ ਆਦਿ ਪੈਸਿਵ ਕੰਪੋਨੇਂਟ (ਅਕਰਮਕ ਘਟਕ) ਦੇ ਇਲਾਵਾ ਡਾਔਡ, ਟਰਾਂਜਿਸਟਰ ਆਦਿ ਅਰਧਚਾਲਕ ਪੁਰਜੇ ਬਣਾਏ ਜਾਂਦੇ ਹਨ। ਜਿਸ ਤਰ੍ਹਾਂ ਆਮ ਪਰਿਪਥ ਦਾ ਨਿਰਮਾਣ ਵੱਖ - ਵੱਖ (ਡਿਸਕਰੀਟ) ਪੁਰਜੇ ਜੋੜਕੇ ਕੀਤਾ ਜਾਂਦਾ ਹੈ, ਆਈ ਸੀ ਦਾ ਨਿਰਮਾਣ ਉਂਜ ਨਾ ਕਰ ਕੇ ਇੱਕ ਅਰਧਚਾਲਕ ਦੇ ਅੰਦਰ ਸਾਰੇ ਪੁਰਜੇ ਇਕੱਠੇ ਹੀ ਇੱਕ ਵਿਸ਼ੇਸ਼ ਪਰਿਕਿਰਿਆ ਦਾ ਪਾਲਣ ਕਰਦੇ ਹੋਏ ਨਿਰਮਿਤ ਕਰ ਦਿੱਤੇ ਜਾਂਦੇ ਹਨ। ਏਕੀਕ੍ਰਿਤ ਪਰਿਪਥ ਅੱਜਕੱਲ੍ਹ ਜੀਵਨ ਦੇ ਹਰ ਖੇਤਰ ਵਿੱਚ ਵਰਤੋ ਵਿੱਚ ਲਿਆਏ ਜਾ ਰਹੇ ਹਨ । ਇਨ੍ਹਾਂ ਦੇ ਕਾਰਨ ਏਲੇਕਟਰਾਨਿਕ ਸਮੱਗਰੀਆਂ ਦਾ ਸਰੂਪ ਅਤਿਅੰਤ ਛੋਟਾ ਹੋ ਗਿਆ ਹੈ, ਉਨ੍ਹਾਂ ਦੀ ਕਾਰਜ ਸਮਰੱਥਾ ਬਹੁਤ ਜਿਆਦਾ ਹੋ ਗਈ ਹੈ ਅਤੇ ਉਨ੍ਹਾਂ ਦੀ ਸ਼ਕਤੀ ਦੀ ਜ਼ਰੂਰਤ ਬਹੁਤ ਘੱਟ ਹੋ ਗਈ ਹੈ । ਬੇਰੜਾ ਏਕੀਕ੍ਰਿਤ ਸਰਕਟ ਵੀ ਲਘੂ ਸਰੂਪ ਦੇ ਏਕੀਕ੍ਰਿਤ ਸਰਕਟ ਹੁੰਦੇ ਹਨ ਪਰ ਉਹ ਵੱਖ - ਵੱਖ ਅਵਇਵੋਂ ਨੂੰ ਇੱਕ ਛੋਟੇ ਬੋਰਡ ਉੱਤੇ ਜੋੜਕੇ ਅਤੇ ਏਪਾਕਸੀ ਆਦਿ ਵਿੱਚ ਜੜਕਰ ਬਣਾਏ ਜਾਂਦੇ ਹਨ। ਓਸ ਲਈ ਇਹ ਮੋਨੋਲਿਥਿਕ ਆਈ ਸੀ ਤੋਂ ਭਿੰਨ ਹੁੰਦੇ ਹਨ।
ਪੈਲੇਸ ਆਫ਼ ਵੈਸਟਮਿੰਸਟਰ, ਜਿਸਨੂੰ ਹਾਉਸ ਆਫ਼ ਪਾਰਲੀਮੈਂਟ ਜਾਂ ਵੈਸਟਮਿੰਸਟਰ ਪੈਲੇਸ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਬਰਤਾਨੀਆ ਦੀ ਪਾਰਲੀਮੈਂਟ ਦੇ ਦੋ ਸਦਨਾਂ, ਹਾਊਸ ਆਫ਼ ਲਾਰਡਸ ਅਤੇ ਹਾਉਸ ਆਫ਼ ਕਾਮਨਸ ਦਾ ਸਭਾ ਸਥਾਨ ਹੈ। ਇਹ ਲੰਦਨ ਸ਼ਹਿਰ ਦਾ ਦਿਲ ਮੰਨੇ ਜਾਣ ਵਾਲੇ ਵੈਸਟਮਿੰਸਟਰ ਸ਼ਹਿਰ ਵਿੱਚ ਥੇਮਜ ਨਦੀ ਦੇ ਉੱਤਰੀ ਕੰਢੇ ਤੇ ਸਥਿਤ ਹੈ। ਇਹ ਸਰਕਾਰੀ ਬਿਲਡਿੰਗ ਵਾਈਟਹਾਲ ਅਤੇ ਡਾਉਨ ਸਟਰੀਟ ਅਤੇ ਇਤਿਹਾਸਿਕ ਥਾਂ ਵੈਸਟਮਿੰਸਟਰ ਐਬੀ ਦੇ ਕਰੀਬ ਹੈ। ਇਹ ਨਾਮ ਨਿਮਨ ਦੋ ਵਿੱਚੋਂ ਕਿਸੇ ਇੱਕ ਸੰਰਚਨਾ ਦਾ ਸੂਚਕ ਹੋ ਸਕਦਾ ਹੈ, ਦ ਓਲਡ ਪੈਲੇਸ, ਜੋ ਇੱਕ ਮੱਧਕਾਲੀਨ ਇਮਾਰਤ ਹੈ ਜੋ ਕਿ 1834 ਵਿੱਚ ਹੀ ਨਸ਼ਟ ਹੋ ਗਈ ਸੀ ਅਤੇ ਉਸਦੇ ਸਥਾਨ ਤੇ ਬਨਣ ਵਾਲਾ ਨਿਊ ਪੈਲੇਸ ਜੋ ਅੱਜ ਵੀ ਮੌਜੂਦ ਹੈ। ਲੇਕਿਨ ਇਸਦੀ ਮੂਲ ਸ਼ੈਲੀ ਅਤੇ ਸ਼ਾਹੀ ਠਾਠਬਾਟ ਪਹਿਲਾਂ ਵਾਂਗ ਬਣੀ ਹੋਈ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸਾਕਾ ਨੀਲਾ ਤਾਰਾ 3 - 5 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|
ਆਪਰੇਟਿੰਗ ਸਿਸਟਮ ਇੱਕ ਸਾਫ਼ਟਵੇਅਰ ਹੁੰਦਾ ਹੈ ਜੋ ਕੰਪਿਊਟਰ ਦੇ ਹਾਰਡਵੇਅਰ ਅਤੇ ਸਾਫ਼ਟਵੇਅਰ ਵਸੀਲਿਆਂ ਨੂੰ ਸੰਭਾਲਦਾ ਹੈ। ਆਪਰੇਟਿੰਗ ਸਿਸਟਮ ਕੰਪਿਊਟਰ ਦੇ ਸਿਸਟਮ ਸਾਫ਼ਟਵੇਅਰ ਦਾ ਇੱਕ ਮੁੱਖ ਅਤੇ ਜ਼ਰੂਰੀ ਹਿੱਸਾ ਹੁੰਦਾ ਹੈ। ਆਮ ਤੌਰ ਉੱਤੇ ਸਾਰੇ ਅਨੁਪ੍ਰੋਯੋਗੀ ਸਾਫ਼ਟਵੇਅਰਾਂ ਨੂੰ ਆਪਣਾ ਕੰਮ ਕਰਨ ਲਈ ਇੱਕ ਆਪਰੇਟਿੰਗ ਸਿਸਟਮ ਦੀ ਲੋੜ ਹੁੰਦੀ ਹੈ। ਸਮਾਂ-ਵੰਡ ਆਪਰੇਟਿੰਗ ਸਿਸਟਮ ਸਾਰੇ ਕੰਮਾਂ ਨੂੰ ਸਮੇਂ ਮੁਤਾਬਕ ਤਰਤੀਬ 'ਚ ਕਰ ਦਿੰਦੇ ਹਨ ਤਾਂ ਜੋ ਸਿਸਟਮ ਦੀ ਠੀਕ ਤਰਾਂ ਵਰਤੋਂ ਕੀਤੀ ਜਾ ਸਕੇ। ਹਾਰਡਵੇਅਰ ਦੇ ਕੰਮਾਂ ਜਿਵੇਂ ਇਨਪੁਟ ਅਤੇ ਆਊਟਪੁਟ ਅਤੇ ਮੈਮਰੀ ਵੰਡ ਆਦਿ ਲਈ ਆਪਰੇਟਿੰਗ ਸਿਸਟਮ ਕੰਪਿਊਟਰ ਦੇ ਪ੍ਰੋਗਰਾਮਾਂ ਅਤੇ ਹਾਰਡਵੇਅਰ ਦੇ ਵਿਚਕਾਰ ਇੱਕ ਵਿਚੋਲੇ ਦਾ ਕੰਮ ਕਰਦਾ ਹੈ।
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ੲਿੰਟਰਨੈੱਟ(ਅੰਤਰਜਾਲ) ੳੁੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾੳੁਣ ਲੲੀ ਬਹੁਤ ਪ੍ਰਚਲਿੱਤ ਹਨ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਅਖਾਣ ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ। ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ ਹੈ। ਸਦੀਆਂ ਤੋਂ ਪੰਜਾਬੀਆਂ ਦੁਆਰਾ ਬੋਲੇ ਜਾਂਦੇ ਅਖਾਣ ਨਾ ਸਿਰਫ ਪੰਜਾਬੀ ਬੋਲੀ ਦਾ ਸ਼ਿੰਗਾਰ ਹਨ, ਸਗੋਂ ਇਸ ਦਾ ਵੱਡਮੁੱਲਾ ਸਰਮਾਇਆ ਵੀ ਹਨ | ਇਹ ਉਹ ਜਿਉਂਦੇ-ਜਾਗਦੇ ਪ੍ਰਤੀਬਿੰਬ ਹਨ, ਜਿਨ੍ਹਾਂ ਦੁਆਰਾ ਕੋਈ ਵਿਅਕਤੀ ਆਪਣੇ ਸੰਦੇਸ਼ ਨੂੰ ਸੁਹਜਮਈ ਢੰਗ ਨਾਲ ਸੰਚਾਰਿਤ ਕਰ ਸਕਦਾ ਹੈ। ਇਹ ਅਖਾਣ ਤੀਖਣ-ਵਿਅੰਗ, ਗੁੱਝੀ ਚੋਟ ਅਤੇ ਉਚੇਚੇ ਉਪਦੇਸ਼ ਰਾਹੀਂ ਜੀਵਨ ਦੇ ਯਥਾਰਥ ਦੀ ਸੋਝੀ ਕਰਵਾਉਂਦੇ ਹਨ। ਬਿੰਬਾਤਮਕ ਪੇਸ਼ਕਾਰੀ, ਸੂਤਰ ਸ਼ੈਲੀ ਅਤੇ ਸੁਹਜਮਈ ਬਿਆਨ ਕਰਕੇ ਇਹ ਅਖਾਣ ਕਾਵਿ-ਗੁਣਾਂ ਨਾਲ ਵੀ ਭਰਪੂਰ ਹਨ। ਇਨ੍ਹਾਂ ਅਖਾਣਾਂ ਦੁਆਰਾ ਸੰਚਾਰਤ ਅਰਥ ਸਥਾਈ ਨਹੀਂ, ਸਗੋਂ ਪ੍ਰਸਥਿਤੀਆਂ ਅਨੁਸਾਰ ਹੁੰਦੇ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਉਰਫ਼ ਮਹਾਨ ਕੋਸ਼ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲੱਗਭੱਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤੱਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿੱਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਰਬਿੰਦਰਨਾਥ ਟੈਗੋਰ (ਬੰਗਾਲੀ: 'রবীন্দ্রনাথ ঠাকুর'; 7 ਮਈ 1861 - 7 ਅਗਸਤ 1941) ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸੀ ਜਿਸਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ ਅਤੇ ਗੀਤਾਂਜਲੀ ਲਈ 1913 ਦਾ ਸਾਹਿਤ ਦਾ ਨੋਬਲ ਇਨਾਮ ਹਾਸਲ ਕੀਤਾ। ਯੂਰਪ ਤੋਂ ਬਾਹਰ ਦਾ ਉਹ ਪਹਿਲਾ ਬੰਦਾ ਸੀ ਜਿਸਨੂੰ ਇਹ ਇਨਾਮ ਮਿਲਿਆ। ਟੈਗੋਰ ਬੰਗਾਲੀ ਸਾਹਿਤ ਦਾ ਸਭ ਤੋਂ ਵੱਡਾ ਨਾਂ ਸਮਝਿਆ ਜਾਂਦਾ ਹੈ। ਰਬਿੰਦਰਨਾਥ ਟੈਗੋਰ, ਦੇਬੇਂਦਰਨਾਥ ਟੈਗੋਰ ਤੇ ਸਾਰਦਾ ਦੇਵੀ ਦੇ 14 ਬੱਚਿਆਂ ਵਿਚੋਂ 13ਵਾਂ ਸੀ। ਉਹਦੀ ਨਿੱਕੀ ਉਮਰ ਸੀ ਜਦੋਂ ਉਹਦੀ ਮਾਂ ਮਰ ਗਈ ਤੇ ਉਹਨੂੰ ਨੌਕਰਾਂ ਨੇ ਪਾਲਿਆ। ਉਹ ਇੰਗਲੈਂਡ ਕਨੂੰਨ ਪੜ੍ਹਨ ਗਿਆ। ਟੈਗੋਰ ਨੇ ਮੁੱਢਲੀ ਸਿੱਖਿਆ ਘਰ ਵਿੱਚ ਹੀ ਪ੍ਰਾਪਤ ਕੀਤੀ। 1869 ਵਿੱਚ 8 ਸਾਲ ਦੀ ਉਮਰ ਵਿੱਚ ਉਸ ਨੇ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ।
ਮਰਦਮਸ਼ੁਮਾਰੀ ਕਿਸੇ ਵਿਸ਼ੇਸ਼ ਅਬਾਦੀ ਦੇ ਜੀਆਂ ਬਾਬਤ ਸੂਚਨਾ ਨੂੰ ਇਕੱਠਿਆਂ ਕਰਕੇ ਪੱਕੇ ਰੂਪ ਵਿੱਚ ਦਰਜ ਕਰਨ ਦੀ ਵਿਵਸਥਤ ਕਾਰਜ-ਪ੍ਰਣਾਲੀ ਨੂੰ ਕਿਹਾ ਜਾਂਦਾ ਹੈ। ਇਹ ਕਿਸੇ ਅਬਾਦੀ ਦੀ ਨੇਮਪੂਰਵਕ ਵਾਪਰਦੀ ਅਧਿਕਾਰਕ ਗਿਣਤੀ ਹੁੰਦੀ ਹੈ। ਇਸ ਸ਼ਬਦ ਦੀ ਆਮ ਵਰਤੋਂ ਰਾਸ਼ਟਰੀ ਅਬਾਦੀ ਅਤੇ ਮਕਾਨਾਂ ਦੇ ਸਬੰਧ ਵਿੱਚ ਹੁੰਦੀ ਹੈ; ਹੋਰ ਆਮ ਮਰਦਮਸ਼ੁਮਾਰੀਆਂ ਵਿੱਚ ਖੇਤੀਬਾੜੀ, ਵਪਾਰ ਅਤੇ ਆਵਾਜਾਈ ਸ਼ਾਮਲ ਹਨ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 25,135 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬ ਵਿਧਾਨ ਸਭਾ ਚੋਣਾਂ 2017, 4 ਜਨਵਰੀ, 2017 ਨੂੰ ਹੋਈਆਂ ਹਨ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ, ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਅਤੇ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਦਾ ਮੁਕਾਬਲਾ ਹੈ। ਇਨਾਂ ਚੋਣਾਂ ਤਹਿਤ 117 ਹਲਕਿਆਂ ਵਿੱਚ ਵੋਟਿੰਗ ਹੋਈ ਸੀ ਅਤੇ ਚੋਣ-ਨਤੀਜੇ 11 ਮਾਰਚ 2017 ਨੂੰ ਐਲਾਨੇ ਗਏ ਸਨ, ਨਤੀਜੇ ਵਜੋਂ ਭਾਰਤੀ ਰਾਸ਼ਟਰੀ ਕਾਂਗਰਸ ਨੇ ਬਹੁਮਤ ਪ੍ਰਾਪਤ ਕੀਤਾ ਸੀ।
ਬਰਟਰੈਂਡ ਆਰਥਰ ਵਿਲੀਅਮ ਰਸਲ, ਤੀਜਾ ਅਰਲ ਰਸਲ, ਓਐਮ, ਐਫਆਰਐੱਸ (/ˈrʌsəl/; 18 ਮਈ 1872 – 2 ਫਰਵਰੀ 1970), ਇਕ ਬ੍ਰਿਟਿਸ਼ ਫ਼ਿਲਾਸਫ਼ਰ, ਗਣਿਤਗਿਆਨੀ, ਇਤਿਹਾਸਕਾਰ, ਲੇਖਕ, ਸਮਾਜਿਕ ਆਲੋਚਕ ਅਤੇ ਸਿਆਸੀ ਕਾਰਕੁਨ ਸੀ। ਉਸ ਨੇ ਆਪਣੀ ਜ਼ਿੰਦਗੀ ਦੇ ਵੱਖ-ਵੱਖ ਸਮਿਆਂ ਤੇ ਆਪਣੇ ਆਪ ਨੂੰ ਉਦਾਰਵਾਦੀ, ਸਮਾਜਵਾਦੀ, ਅਤੇ ਸ਼ਾਂਤੀਵਾਦੀ ਕਿਹਾ, ਪਰ ਉਸ ਨੇ ਇਹ ਵੀ ਮੰਨਿਆ ਹੈ ਕਿ ਉਹ ਕਦੇ ਵੀ ਡੂੰਘੇ ਗੰਭੀਰ ਅਰਥਾਂ ਵਿੱਚ ਇਨ੍ਹਾਂ ਵਿੱਚੋਂ ਕੋਈ ਵੀ ਨਹੀਂ ਸੀ।
ਸਾਰਾਗੜ੍ਹੀ ਦੀ ਸੰਸਾਰ ਭਰ ਵਿੱਚ ਬੀਰਤਾ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਦਰਸਾਉਂਦੀ ਲੜਾਈ ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫਗਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ 12 ਸਤੰਬਰ, 1897 ਨੂੰ ਲੜੀ ਗਈ ਸੀ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ 36 ਸਿੱਖ ਰੈਜਮੈਂਟ ਜੋ ਹੁਣ 4 ਸਿੱਖ ਰੈਜਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫਗਾਨੀ ਪਠਾਣਾਂ ਤੇ ਅਫਰੀਦੀ ਕਬਾਇਲੀਆਂ ਵਿਚਕਾਰ ਗਹਿਗੱਚ ਮੁਕਾਬਲੇ ਨਾਲ ਲੜੀ ਗਈ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਮੁਨਾਫ਼ਾ ਨਾ ਕਮਾਉਣ ਵਾਲ਼ੀ ਇੱਕ ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆਂ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸਪੇਨ (ਸਪੈਨਿਸ਼: España, ਏਸਪਾਨਿਆ), ਆਧਿਕਾਰਿਕ ਤੌਰ ਉੱਤੇ ਸਪੇਨ ਦੀ ਰਾਜਸ਼ਾਹੀ, ਇੱਕ ਯੂਰਪੀ ਦੇਸ਼ ਅਤੇ ਯੂਰਪੀ ਸੰਘ ਦਾ ਇੱਕ ਮੈਂਬਰ ਰਾਸ਼ਟਰ ਹੈ। ਇਹ ਯੂਰਪ ਦੇ ਦੱਖਣ ਪੱਛਮ ਵਿੱਚ ਇਬੇਰੀਅਨ ਪ੍ਰਾਯਦੀਪ ਉੱਤੇ ਸਥਿਤ ਹੈ। ਇਸਦੇ ਦੱਖਣ ਅਤੇ ਪੂਰਬ ਵਿੱਚ ਭੂਮਧ ਸਾਗਰ ਇਲਾਵਾ ਬ੍ਰਿਟਿਸ਼ ਪਰਵਾਸੀ ਖੇਤਰ, ਜਿਬਰਾਲਟਰ ਦੀ ਇੱਕ ਛੋਟੀ ਜਿਹੀ ਸੀਮਾ ਦੇ, ਉੱਤਰ ਵਿੱਚ ਫ਼ਰਾਂਸ, ਅੰਡੋਰਾ ਅਤੇ ਬੀਸਕਾਏ ਦੀ ਖਾੜੀ ਅਤੇ ਅਤੇ ਪੱਛਮ-ਉੱਤਰ ਅਤੇ ਪੱਛਮ ਵਿੱਚ ਕਰਮਵਾਰ: ਅਟਲਾਂਟਿਕ ਮਹਾਸਾਗਰ ਅਤੇ ਪੁਰਤਗਾਲ ਸਥਿਤ ਹਨ।
ਪਵਿੱਤਰ ਪਾਪੀ ਨਾਨਕ ਸਿੰਘ ਦਾ ਸ਼ਾਹਕਾਰ ਨਾਵਲ ਹੈ। ਨਾਨਕ ਸਿੰਘ ਪੰਜਾਬੀ ਨਾਵਲ ਦੇ ਦੂਜੇ ਦੌਰ ਦਾ ਬੜਾ ਮਹੱਤਵਪੂਰਨ ਨਾਵਲਕਾਰ ਹੈ। ਨਾਨਕ ਸਿੰਘ ਕੁਝ ਚੁਣਵੇਂ ਨਾਵਲਕਾਰਾਂ ਵਿਚੋਂ ਇੱਕ ਹੈ ਜਿਹਨਾਂ ਨੇ ਇੱਕ ਵੱਡੀ ਗਿਣਤੀ ਵਿੱਚ ਇੱਕ ਪਾਠਕ ਵਰਗ ਪੈਦਾ ਕੀਤਾ। ਪਵਿੱਤਰ ਪਾਪੀ ਮਨੋਵਿਗਿਆਨਕ ਛੂਹਾਂ ਦੇ ਨਾਲ ਨਾਲ ਮੱਧਵਰਗੀ ਪਰਿਵਾਰ ਦੀ ਹਾਲਤ ਦਾ ਇੱਕ ਤ੍ਰਾਸਦਿਕ ਚਿੱਤਰ ਪੇਸ਼ ਕਰਦਾ ਹੈ। ਇਸ ਨਾਵਲ ਉੱਪਰ ਇੱਕ ਫਿਲਮ ਵੀ ਬਣੀ ਸੀ ਜੋ ਇਸੇ ਨਾਂ ਤੇ ਸੀ।
ਵਰਲਡ ਵਾਈਡ ਵੈੱਬ ਜਾਂ ਵਿਸ਼ਵ-ਵਿਆਪੀ ਜਾਲ਼ ਭਾਵ ਦੁਨੀਆਂ ਭਾਰ ਦਾ ਜਾਲ਼ (ਛੋਟਾ ਰੂਪ WWW ਜਾਂ W3, ਆਮ ਤੌਰ ਉੱਤੇ ਦੀ ਵੈੱਬ) ਹਾਈਪਰਟੈਕਸਟ ਦਸਤਾਵੇਜ਼ਾਂ ਦਾ ਇੱਕ ਜੁੜਿਆ ਹੋਇਆ ਪ੍ਰਬੰਧ ਹੈ ਜਿਹਨਾਂ ਤੱਕ ਇੰਟਰਨੈੱਟ ਰਾਹੀਂ ਪਹੁੰਚ ਕੀਤੀ ਜਾਂਦੀ ਹੈ। ਇੱਕ ਵੈੱਬ ਫਰੋਲੂ ਰਾਹੀਂ ਕੋਈ ਵੀ ਵੈੱਬ ਸਫ਼ੇ ਵੇਖ ਸਕਦਾ ਹੈ ਜਿਹਨਾਂ ਵਿੱਚ ਲਿਖਤ, ਤਸਵੀਰਾਂ, ਵੀਡੀਓਆਂ ਅਤੇ ਹੋਰ ਮਲਟੀਮੀਡੀਆ ਹੋ ਸਕਦਾ ਹੈ ਅਤੇ ਹਾਈਪਰਲਿੰਕਾਂ ਰਾਹੀਂ ਉਹਨਾਂ ਦਰਮਿਆਨ ਆ-ਜਾ ਸਕਦਾ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਅਵਟੁ (ਥਾਇਰਾਇਡ) ਮਨੁੱਖ ਸਰੀਰ ਵਿੱਚ ਪਾਈ ਜਾਣ ਵਾਲੀ ਸਭਤੋਂ ਵੱਡੀ ਅੰਤ : ਸਰਾਵੀ ਗਰੰਥੀਆਂ ਵਿੱਚੋਂ ਇੱਕ ਹੈ। ਇਹ ਦਵਿਪਿੰਡਕ ਰਚਨਾ ਨਿਮਨ ਧੌਣ ਵਿੱਚ ਅਵਟੁ ਕੋਮਲ ਹੱਡੀ (ਥਾਇਰਾਇਡ ਕਾਰਟਿਲੇਜ) ਸਵਰਇੰਤਰ ਦੇ ਹੇਠਾਂ ਵਲਯਾਕਾਰ ਕੋਮਲ ਹੱਡੀ (ਕਰਾਇਕਾਇਡ ਕਾਰਟਿਲੇਜ) ਦੇ ਲੱਗਭੱਗ ਸਮਾਨ ਪੱਧਰ ਉੱਤੇ ਸਥਿਤ ਹੁੰਦੀ ਹੈ । ਇਹ ਥਾਇਰਾਕਿਸਨ (T4), ਟਰਾਇ - ਆਇਡੋਥਾਇਰੋਨੀਨ (T3) ਅਤੇ ਥਾਇਰੋਕੈਲਸਿਟੋਨੀਨ ਨਾਮਕ ਹਾਰਮੋਨ ਸਰਾਵਿਤ ਕਰਦੀ ਹੈ.
ਇਸ਼ਤਾਰ (English pronunciation /ˈɪʃtɑːr//ˈɪʃtɑːr/; transliteration: DIŠTAR; Akkadian: 𒀭𒈹 ; Sumerian𒀭) ਇੱਕ ਮੈਸੋਪੋਟਾਮੀਆ ਪੂਰਬ ਸਾਮੀ (ਅੱਕਾਦੀ, ਅਸਸਿਰੀਅਨ ਅਤੇ ਬੇਬੀਲੋਨੀਅਨ) ਜਣਨ, ਪਿਆਰ, ਜੰਗ, ਲਿੰਗ, ਅਤੇ ਸੱਤਾ (ਸਮਾਜਿਕ ਅਤੇ ਰਾਜਨੀਤਕ) ਦੀ ਦੇਵੀ ਹੈ। ਇਸ਼ਤਾਰ ਮੈਸੋਪੋਟਾਮੀਨ ਧਰਮ ਦੀ ਇੱਕ ਮਹੱਤਵਪੂਰਨ ਦੇਵੀ ਹੈ ਜਿਸਦਾ ਸਮਾਂ ਸੀ.3500 ਬੀਸੀਈ (BCE) ਤੋਂ, ਇਸਾਈ ਧਰਮ ਦੇ ਪ੍ਰਸਾਰ ਦੇ ਨਾਲ ਪਹਿਲੀ ਅਤੇ ਪੰਜਵੀਂ ਸਦੀ ਦੇ ਸੀਈ (CE) ਦੇ ਵਿੱਚ ਹੌਲੀ-ਹੌਲੀ ਗਿਰਾਵਟ ਤੱਕ ਰਿਹਾ।
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਭੱਟ ਆਪਣੀਆਂ ਸਮਕਾਲੀ ਘਟਨਾਵਾਂ ਨੂੰ ਤਰੀਕਾਂ ਲਿਖ ਕੇ ਆਪਣੀਆਂ ਕਿਰਤਾਂ ਵਿੱਚ ਦਰਜ ਕਰਦੇ ਹੁੰਦੇ ਸਨ ਅਤੇ ਉਹ ਆਪਣੇ ਆਸਰਾਦਾਤਿਆਂ ਜਾਂ ਜਜਮਾਨਾਂ ਦੇ ਖ਼ਾਨਦਾਨੀ ਬਿਉਰੇ ਤਿਆਰ ਕਰਦੇ ਹੁੰਦੇ ਸਨ। ਇਨ੍ਹਾਂ ਦਸਤਾਵੇਜ਼ਾਂ ਨੂੰ 'ਭੱਟ ਵਹੀਆਂ' ਕਿਹਾ ਜਾਂਦਾ ਹੈ। ਸਿੱਖ ਇਤਿਹਾਸ ਲਈ ਇਨ੍ਹਾਂ ਦਾ ਖ਼ਾਸ ਮਹੱਤਵ ਹੈ, ਕਿਉਂਕਿ ਇਹ ਵਹੀਆਂ ਸਾਨੂੰ ਗੁਰੂ ਗੋਬਿੰਦ ਸਿੰਘ ਦੀਆਂ ਜੰਗਾਂ ਦੀਆਂ ਤਰੀਕਾਂ ਨਿਸ਼ਚਿਤ ਕਰਨ ਵਿੱਚ ਮੱਦਦ ਦਿੰਦੀਆਂ ਹਨ ਅਤੇ ਗੁਰੂ ਗੋਬਿੰਦ ਸਿੰਘ ਦੇ ਜੀਵਨ ਬਾਰੇ ਬਹੁਤ ਜਾਣਕਾਰੀ ਮੁਹੱਈਆ ਕਰਵਾਉਂਦੀਆਂ ਹਨ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਬ੍ਰਾਜ਼ੀਲ (ਪੁਰਤਗਾਲੀ: Brasil (ਬਰਾਸੀਲ)), ਅਧਿਕਾਰਕ ਤੌਰ 'ਤੇ ਬ੍ਰਾਜ਼ੀਲ ਦਾ ਸੰਘੀ ਗਣਰਾਜ (ਪੁਰਤਗਾਲੀ: República Federativa do Brasil, ਸੁਣੋ ), ਦੱਖਣੀ ਅਮਰੀਕਾ ਮਹਾਂਦੀਪ ਅਤੇ ਲਾਤੀਨੀ ਅਮਰੀਕਾ ਖੇਤਰ ਦਾ ਸਭ ਤੋਂ ਵੱਡਾ ਦੇਸ਼ ਹੈ। ਇਹ ਦੁਨੀਆਂ ਦਾ ਪੰਜਵਾਂ ਸਭ ਤੋਂ ਵੱਡਾ ਦੇਸ਼ ਹੈ; ਖੇਤਰਫਲ ਅਤੇ ਅਬਾਦੀ (੧੯.੩ ਕਰੋੜ ਤੋਂ ਵੀ ਵੱਧ) ਦੋਵੇਂ ਪੱਖੋਂ। ਇਹ ਦੁਨੀਆਂ ਦਾ ਸਭ ਤੋਂ ਵੱਡਾ ਅਤੇ ਅਮਰੀਕਾ ਦਾ ਇਕੱਲਾ ਪੁਰਤਗਾਲੀ ਬੋਲਣ ਵਾਲਾ ਦੇਸ਼ ਹੈ। ਪੂਰਬ ਵੱਲ ਅੰਧ ਮਹਾਂਸਾਗਰ ਨਾਲ ਘਿਰੇ ਹੋਏ ਇਸ ਦੇਸ਼ ਦੀ ਕੁੱਲ ਤਟਰੇਖਾ ੭,੯੪੧ ਕਿ.ਮੀ.