ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਡਾਇਨਾ ਫਰਾਮ ਏਦੁਲਜੀ (ਜਨਮ 26 ਫ਼ਰਵਰੀ 1956) ਇੱਕ ਸਾਬਕਾ ਭਾਰਤੀ ਟੈਸਟ ਕ੍ਰਿਕਟ ਖਿਡਾਰੀ ਹੈ। ਉਸਦਾ ਜਨਮ ਮੁੰਬਈ ਵਿੱਚ ਹੋਇਆ ਸੀ ਅਤੇ ਉਸਨੇ ਛੋਟੀ ਉਮਰ ਤੋਂ ਹੀ ਖੇਡਾਂ ਵਿੱਚ ਭਾਗ ਲੈਣਾ ਸ਼ੁਰੂ ਕਰ ਦਿੱਤਾ ਸੀ। ਜਿਸ ਸਮੇਂ ਡਾਇਨਾ ਨੇ ਕ੍ਰਿਕਟ ਖੇਡਣੀ ਸ਼ੁਰੂ ਕੀਤੀ, ਉਸ ਸਮੇਂ ਭਾਰਤ ਵਿੱਚ ਮਹਿਲਾ ਕ੍ਰਿਕਟ ਪ੍ਰਚੱਲਿਤ ਹੋਣੀ ਸ਼ੁਰੂ ਹੋਈ ਸੀ। ਉਸਨੇ ਆਪਣੀ ਪਹਿਲੀ ਕ੍ਰਿਕਟ ਲਡ਼ੀ 1975 ਵਿੱਚ ਖੇਡੀ ਸੀ। ਫਿਰ 1978 ਵਿੱਚ ਉਸਨੂੰ ਟੀਮ ਦਾ ਕਪਤਾਨ ਬਣਾ ਦਿੱਤਾ ਗਿਆ। 120 ਵਿਕਟਾਂ ਨਾਲ ਉਹ ਭਾਰਤ ਦੀ (ਟੈਸਟ ਕ੍ਰਿਕਟ ਵਿੱਚ) ਸਭ ਤੋਂ ਜਿਆਦਾ ਵਿਕਟਾਂ ਹਾਸਿਲ ਕਰਨ ਵਾਲੀ ਖਿਡਾਰਨ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਸ਼ਮਸੁਰ ਰਹਿਮਾਨ ਫਾਰੂਕੀ (ਉਰਦੂ: شمس الرحمٰن فاروقی) (ਜਨਮ 15 ਜਨਵਰੀ 1935) ਉਰਦੂ ਦੇ ਮਸ਼ਹੂਰ ਆਲੋਚਕ ਅਤੇ ਲੇਖਕ ਹਨ। ਉਹ ਮੂਲ ਤੌਰ ਤੇ ਅੰਗਰੇਜ਼ੀ ਸਾਹਿਤ ਦੇ ਵਿਦਿਆਰਥੀ ਸਨ। ਉਨ੍ਹਾਂ ਨੇ 19ਵੀਂ ਸਦੀ ਦੇ ਉਰਦੂ ਅਦਬ ਅਤੇ ਪਰੰਪਰਾ ਨੂੰ ਠੀਕ ਤਰ੍ਹਾਂ ਸਮਝਣ ਲਈ ਪਹਿਲਾਂ ਆਲੋਚਨਾ ਵਿਧਾ ਵਿੱਚ ਆਪਣੀ ਪਹੁੰਚ ਦਖ਼ਲ ਬਣਾਈ ਅਤੇ ਫਿਰ ਕਹਾਣੀਕਾਰ ਬਣੇ। ਆਲੋਚਨਾ ਦੇ ਖੇਤਰ ਵਿੱਚ ਨਵੀਆਂ ਪਿਰਤਾਂ ਪਾਉਣ ਲਈ ਉਸਨੂੰ ਉਰਦੂ ਆਲੋਚਨਾ ਦਾ ਟੀ ਐਸ ਈਲੀਅਟ ਕਿਹਾ ਜਾਂਦਾ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਕਾਰੋਬਾਰ, ਜਿਹਨੂੰ ਫ਼ਰਮ, ਧੰਦਾ ਜਾਂ ਕੰਮ-ਕਾਰ ਵੀ ਆਖਿਆ ਜਾਂਦਾ ਹੈ, ਇੱਕ ਅਜਿਹੀ ਜਥੇਬੰਦੀ ਹੁੰਦੀ ਹੈ ਜੋ ਖ਼ਪਤਕਾਰਾਂ ਨੂੰ ਵਸਤਾਂ, ਸੇਵਾਵਾਂ ਜਾਂ ਦੋਹੇਂ ਮੁਹਈਆ ਕਰਾਉਂਦੀ ਹੋਵੇ। ਕਾਰੋਬਾਰ ਸਰਮਾਏਦਾਰ ਅਰਥਚਾਰਿਆਂ ਵਿੱਚ ਬਹੁਤ ਆਮ ਹੁੰਦੇ ਹਨ ਜਿੱਥੇ ਇਹਨਾਂ ਦੀ ਮਲਕੀਅਤ ਨਿੱਜੀ ਹੱਥਾਂ ਵਿੱਚ ਹੁੰਦੀ ਹੈ ਅਤੇ ਜੋ ਵਸਤਾਂ, ਸੇਵਾਵਾਂ ਜਾਂ ਪੈਸੇ ਬਦਲੇ ਖ਼ਪਤਕਾਰਾਂ ਨੂੰ ਵਸਤਾਂ ਅਤੇ ਸੇਵਾਵਾਂ ਮੁਹਈਆ ਕਰਦੇ ਹਨ। ਕਈ ਕਾਰੋਬਾਰਾਂ ਦੀ ਮਾਲਕੀ ਗ਼ੈਰ-ਨਫ਼ਾਖ਼ੋਰ ਜਥੇਬੰਦੀਆਂ ਜਾਂ ਸਰਕਾਰ ਹੱਥ ਵੀ ਹੋ ਸਕਦੀ ਹੈ। ਕਈ ਜਣਿਆਂ ਵੱਲੋਂ ਸਾਂਭੇ ਜਾਂਦੇ ਕਾਰੋਬਾਰ ਨੂੰ ਕੰਪਨੀ ਕਹਿ ਦਿੱਤਾ ਜਾਂਦਾ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ । ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਨੀਦਰਲੈੰਡ (ਡੱਚ: Nederland) ਉਤਲੇ ਲੈਂਦੇ ਯੂਰਪ ਚ ਇੱਕ ਦਸ਼ ਹੈ। ਏਦੇ ਉੱਤਰ ਤੇ ਲੈਂਦੇ ਵੱਲ ਉਤਲਾ ਸਮੁੰਦਰ, ਦੱਖਣ ਚ ਬੀਲਜੀਮ ਤੇ ਚੜ੍ਹਦੇ ਪਾਸੇ ਜਰਮਨੀ ਹੈ। ਇਹ ਪਾਰਲੀਮਾਨੀ ਲੋਕ ਰਾਜ ਹੈ। ਈਦਾ ਰਾਜਗੜ੍ਹ ਐਮਸਟਰਡੈਮ ਹੈ। ਸਰਕਾਰ ਦੀ ਕੁਰਸੀ ਹੈਗ਼ ਚ ਹੈ। ਨੀਦਰਲੈੰਡ ਦਾ 25/ ਥਾਂ ਤੇ 21 / ਲੋਕ ਸਮੁੰਦਰ ਦੀ ਪੱਧਰ ਤੋਂ ਥੱਲੇ ਵਸਦੇ ਨੇਂ ਤੇ ਈਦਾ 50/ ਥਾਂ ਸਮੁੰਦਰ ਦੀ ਪੱਧਰ ਤੋਂ ਇੱਕ ਮੀਟਰ ਉੱਚਾ ਹੈ। ਇਸੇ ਲਈ ਈਦਾ ਨਾਂ ਨੀਦਰਲੈੰਡ ਯਾਨੀ ਨੀਵਾਂ ਦੇਸ਼ ਹੈ। ਇਹ ਇੱਕ ਪੱਧਰਾ ਦੇਸ਼ ਹੈ ਤੇ ਥੱਲੇ ਕਜ ਅਜੇ ਥਾਂ ਨੇਂ। ਏਦੇ ਚੋਂ ਰਹਾਇਨ ਮੀਵਜ਼ ਤੇ ਸ਼ੀਲਡਟ ਦਰਿਆ ਵਿਕਦੇ ਨੇਂ।
ਆਸਟਰੇਲੀਆ (ਅੰਗਰੇਜ਼ੀ: Australia ਔਸਟਰੈਈਲੀਆ) ਦੀ ਰਾਜਧਾਨੀ ਕੈਨਬਰਾ ਹੈ। ਇਹ ਦੱਖਣੀ-ਅਰਧਗੋਲੇ ਵਿੱਚ ਹੈ। ਆਸਟ੍ਰੇਲੀਆ ਜ਼ਮੀਨ ਦੇ ਹੇਠਲੇ ਅੰਗ ਦਾ ਦੇਸ਼ ਹੈ। ੲਿਸ ਵਿੱਚ ਆਸਟ੍ਰੇਲੀਆ ਤਸਮਾਨੀਆ ਤੇ ਬਹਰਾਲਕਾਹਲ ਦੇ ਕਈ ਜ਼ਜ਼ੀਰੇ ਆਉਂਦੇ ਹਨ। ਰਕਬੇ ਦੇ ਹਿਸਾਬ ਨਾਲ ਇਹ ਦੁਨੀਆ ਦਾ 6ਵਾਂ ਵੱਡਾ ਦੇਸ਼ ਹੈ। ਪਾਪੂਆ ਨਿਯੋਗਨੀ, ਚੜ੍ਹਦਾ ਤੈਮੂਰ ਤੇ ਇੰਡੋਨੇਸ਼ੀਆ ੲਿਸਦੇ ਉੱਤਰ ਵਿੱਚ, ਨਿਊ ਕੀਲੀਡੋਨਿਆ ੲਿਸਦੇ ਚੜ੍ਹਦੇ ਵੱਲ ਤੇ ਨਿਊਜ਼ੀਲੈਂਡ ੲਿਸਦੇ ਚੜ੍ਹਦੇ ਦੱਖਣ ਵੱਲ ਹੈ। ਇੱਥੇ ਅੰਗਰੇਜ਼ੀ ਭਾਸ਼ਾ ਬੋਲੀ ਜਾਂਦੀ ਹੈ। ੲਿੱਥੋਂ ਦੀ ਜਨਸੰਖਿਆ 22,930,253 ਹੈ। ਜ਼ਿਆਦਾਤਰ ਲੋਕ ਬਰਤਾਨੀਆ ਤੋਂ ਆੲੇ ਹਨ। ਬਰਤਾਨੀਆ ਦੀ ਮਲਿਕਾ, ਮਲਿਕਾ ਅੱਲਜ਼ਬਿੱਥ II ੲਿਸ ਦੇਸ਼ ਦੀ ਵੀ ਆਗੂ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਅਨਟੱਚੇਬਲ 1935 ਵਿੱਚ ਪ੍ਰਕਾਸ਼ਿਤ ਇੱਕ ਨਾਵਲ ਹੈ ਜਿਸਨੇ ਇਸ ਦੇ ਲੇਖਕ ਮੁਲਕ ਰਾਜ ਆਨੰਦ ਨੂੰ ਭਾਰਤ ਦੇ ਮੋਹਰੀ ਅੰਗਰੇਜ਼ੀ ਲੇਖਕਾਂ ਵਿੱਚੋਂ ਇੱਕ ਦੇ ਰੂਪ ਵਿੱਚ ਦੀ ਸਥਾਪਿਤ ਕਰ ਦਿੱਤਾ। ਇਸ ਕਿਤਾਬ ਦੀ ਪ੍ਰੇਰਨਾ ਉਸਦੀ ਚਾਚੀ ਦਾ ਅਨੁਭਵ ਸੀ ਜਦੋਂ ਉਹ ਇੱਕ ਮੁਸਲਮਾਨ ਔਰਤ ਦੇ ਨਾਲ ਭੋਜਨ ਕਰ ਲਿਆ ਸੀ ਅਤੇ ਉਸਦੇ ਪਰਵਾਰ ਦੁਆਰਾ ਉਸਨੂੰ ਭਿੱਟਿਆ ਹੋਇਆ ਮੰਨਿਆ ਜਾਂਦਾ ਸੀ।ਆਨੰਦ ਦੀ ਇਸ ਪਹਿਲੀ ਕਿਤਾਬ ਦੀ ਕਹਾਣੀ, ਜਾਤੀ ਵਿਵਸਥਾ ਨੂੰ ਖਤਮ ਕਰਨ ਦੇ ਤਰਕਦੇ ਗਿਰਦ ਘੁੰਮਦੀ ਹੈ। ਇਹ ਇੱਕ ਜਵਾਨ ਸਵੀਪਰ ਬਾਖਾ ਦੇ ਜੀਵਨ ਵਿੱਚ ਇੱਕ ਦਿਨ ਨੂੰ ਦਰਸ਼ਾਂਦਾ ਹੈ, ਜੋ ਸ਼ੌਚਾਲਿਆਂ ਦੀ ਸਫਾਈ ਦੇ ਆਪਣੇ ਕੰਮ ਦੇ ਕਾਰਨ ਅਛੂਤ ਹੈ। ਡਾ.ਆਨੰਦ ਜਦੋਂ ਆਪਣੀ ਪੜ੍ਹਾਈ ਪੂਰੀ ਕਰ ਇੰਗਲੈਂਡ ਤੋਂ ਵਾਪਸ ਭਾਰਤ ਆਇਆ, ਤਾਂ ਉਹ ਵਰਧਾ ਜਾਕੇ ਮਹਾਤਮਾ ਗਾਂਧੀ ਨੂੰ ਮਿਲਿਆ। ਇਸ ਵਿਸ਼ੇ ਬਾਰੇ ਗਾਂਧੀ ਜੀ ਨਾਲ ਉਸ ਦੀ ਚਰਚਾ ਹੋਈ, ਜਿਸ ਦੌਰਾਨ ਡਾ. ਆਨੰਦ ਨੇ ਆਪਣੇ ਅਨੁਭਵਾਂ ਦੇ ਆਧਾਰ ਉੱਤੇ ਪੰਜਾਬ ਵਿੱਚ ਵਿਆਪਤ ਅਸਪਰਸ਼ਤਾ ਦੀ ਗੰਭੀਰ ਸਮੱਸਿਆ ਉੱਤੇ ਚਿੰਤਾ ਜਤਾਈ ਅਤੇ ਪੁੱਛਿਆ ਕਿ ਇਸ ਤੋਂ ਮੁਕਤੀ ਲਈ ਇੱਕ ਲੇਖਕ ਨੂੰ ਕੀ ਕਰਨਾ ਚਾਹੀਦਾ ਹੈ। ਗਾਂਧੀ ਜੀ ਨੇ ਅਸਪਰਸ਼ਤਾ ਦੇ ਵਿਰੋਧ ਵਿੱਚ ਪ੍ਰਭਾਵਸ਼ਾਲੀ ਸ਼ੈਲੀ ਵਿੱਚ ਲਿਖਣ ਦੀ ਸਲਾਹ ਦਿੱਤੀ। ਇਸ ਤੋਂ ਪ੍ਰੇਰਿਤ ਹੋਕੇ ਡਾ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਦਿਵਾਲੀ ਜਾਂ ਦੀਪਾਵਲੀ ਭਾਰਤ ਦਾ ਇੱਕ ਤਿਉਹਾਰ ਹੈ ਜਿਹੜਾ ਹੋਰ ਵੀ ਕਈ ਦੇਸਾਂ ਵਿੱਚ ਮਨਾਇਆ ਜਾਂਦਾ ਹੈ। ਇਸਨੂੰ ਹਿੰਦੂ, ਸਿੱਖ ਅਤੇ ਜੈਨ ਧਰਮ ਦੇ ਲੋਕ ਮਨਾਂਦੇ ਹਨ। ਹਿੰਦੂ ਇਸਨੂੰ ਸ੍ਰੀ ਰਾਮ ਦੀ ਦੇਸ ਨਿਕਾਲੇ ਤੋਂ ਮੁੜਨ ਦੀ ਖੁਸ਼ੀ ਵਿੱਚ ਮਨਾਂਦੇ ਹਨ। ਜੈਨ ਧਰਮ ਦੇ ਲੋਕ ਮਹਾਂਵੀਰ ਦੇ ਨਿਰਵਾਣ ਪ੍ਰਾਪਤੀ ਦੀ ਖੁਸ਼ੀ ਵਿੱਚ ਇਸਨੂੰ ਮਨਾਂਦੇ ਹਨ। ਇਹ ਤਿਉਹਾਰ ਅਕਤੂਬਰ ਅਤੇ ਨਵੰਬਰ ਦੇ ਵਿਚਕਾਰ ਮਨਾਇਆ ਜਾਂਦਾ ਹੈ।
ਦੰਦ ਚਿਕਿਤਸਾ (Dentistry) ਸਿਹਤ ਸੇਵਾ ਦੀ ਉਹ ਸ਼ਾਖਾ ਹੈ, ਜਿਸਦਾ ਸੰਬੰਧ ਮੂੰਹ ਦੇ ਅੰਦਰਲੇ ਭਾਗ ਅਤੇ ਦੰਦਾਂ ਆਦਿ ਦੀ ਸ਼ਕਲ, ਕਾਰਜ, ਰੱਖਿਆ ਅਤੇ ਸੁਧਾਰ ਅਤੇ ਇਨ੍ਹਾਂ ਅੰਗਾਂ ਅਤੇ ਸਰੀਰ ਦੇ ਅੰਤਰ ਸੰਬੰਧਾਂ ਨਾਲ ਹੈ। ਇਸ ਦੇ ਅਨੁਸਾਰ ਸਰੀਰ ਦੇ ਰੋਗਾਂ ਦੇ ਮੂੰਹ ਸੰਬੰਧੀ ਲੱਛਣ, ਮੂੰਹ ਦੇ ਅੰਦਰ ਦੇ ਰੋਗ, ਜਖਮ, ਵਿਗਾੜ, ਤਰੁਟੀਆਂ, ਰੋਗ ਅਤੇ ਦੁਰਘਟਨਾਵਾਂ ਨਾਲ ਨੁਕਸਾਨੇ ਦੰਦਾਂ ਦੀ ਮਰੰਮਤ ਅਤੇ ਟੁੱਟੇ ਦੰਦਾਂ ਦੇ ਬਦਲੇ ਬਨਾਉਟੀ ਦੰਦ ਲਗਾਉਣਾ, ਇਹ ਸਾਰੀਆਂ ਗੱਲਾਂ ਆਉਂਦੀਆਂ ਹਨ। ਇਸ ਪ੍ਰਕਾਰ ਦੰਦ ਚਿਕਿਤਸਾ ਦਾ ਖੇਤਰ ਲਗਪਗ ਓਨਾ ਹੀ ਵੱਡਾ ਹੈ, ਜਿਹਨਾਂ ਅੱਖਾਂ ਜਾਂ ਤਵਚਾ ਚਿਕਿਤਸਾ ਦਾ। ਇਸ ਦਾ ਸਾਮਾਜਕ ਮਹੱਤਵ ਅਤੇ ਸੇਵਾ ਕਰਨ ਦੇ ਮੌਕੇ ਵੀ ਜਿਆਦਾ ਹਨ। ਦੰਦ ਚਿਕਿਤਸਕ ਦਾ ਪੇਸ਼ਾ ਆਜਾਦ ਸੰਗਠਿਤ ਹੈ ਅਤੇ ਇਹ ਸਵਾਸਥ ਸੇਵਾਵਾਂ ਦਾ ਮਹੱਤਵਪੂਰਣ ਵਿਭਾਗ ਹੈ। ਦੰਦ ਚਿਕਿਤਸਾ ਦੀ ਕਲਾ ਅਤੇ ਵਿਗਿਆਨ ਲਈ ਮੂੰਹ ਦੀ ਸੰਰਚਨਾ, ਦੰਦਾਂ ਦੀ ਉਤਪੱਤੀ ਵਿਕਾਸ ਅਤੇ ਕਾਰਜ ਅਤੇ ਇਨ੍ਹਾਂ ਦੇ ਅੰਦਰ ਦੇ ਹੋਰ ਅੰਗਾਂ ਅਤੇ ਊਤਕਾਂ ਅਤੇ ਉਨ੍ਹਾਂ ਦੇ ਔਸ਼ਧੀ, ਸ਼ਲਿਅ ਅਤੇ ਜੰਤਰਿਕ ਉਪਚਾਰ ਦਾ ਸਮੁਚਿਤ ਗਿਆਨ ਜ਼ਰੂਰੀ ਹੈ।
ਸਾਕਾ ਨੀਲਾ ਤਾਰਾ 3 - 5 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ)ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ ‘ਗੁਰੂ ਦੇ ਬਚਨ` ਲਈ ਵੀ ਵਰਤਿਆ ਗਿਆ ਹੈ।ਪ੍ਰੋ.
ਐਪਲ ਇੰਕ., ਜਾਂ ਐਪਲ ਸੰਸਥਾਪਣ, ਪੂਰਵਲਾ ਐਲਪ ਕੰਪਿਊਟਰ, ਇੰਕ., ਇੱਕ ਅਮਰੀਕੀ ਬਹੁਰਾਸ਼ਟਰੀ ਨਿਗਮ ਹੈ ਜਿਹਦਾ ਸਦਰ-ਮੁਕਾਮ ਕੂਪਰਟੀਨੋ, ਕੈਲੀਫ਼ੋਰਨੀਆ ਵਿਖੇ ਹੈ ਅਤੇ ਜੋ ਖਪਤਕਾਰੀ ਬਿਜਲਾਣੂ ਯੰਤਰਾਂ, ਕੰਪਿਊਟਰ ਸਾਫ਼ਟਵੇਅਰ ਅਤੇ ਨਿੱਜੀ ਕੰਪਿਊਟਰਾਂ ਦਾ ਖ਼ਾਕਾ ਤਿਆਰ ਕਰਦਾ, ਵਿਕਸਤ ਕਰਦਾ ਅਤੇ ਵੇਚਦਾ ਹੈ। ਇਹਦੇ ਸਭ ਤੋਂ ਪ੍ਰਸਿੱਧ ਉਤਪਾਦ ਮੈਕ ਕੰਪਿਊਟਰ, ਆਈਪੌਡ ਸੰਗੀਤ ਵਜੰਤਰੀ, ਆਈਫ਼ੋਨ ਸਮਾਰਟਫ਼ੋਨ ਅਤੇ ਆਈਪੈਡ ਟੈਬਲਟ ਕੰਪਿਊਟਰ ਹਨ।
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਮਿਡ-ਡੇਅ-ਮੀਲ ਸਕੀਮ ਰਾਹੀ ਭਾਰਤ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਕੇਂਦਰ ਸਰਕਾਰ ਦੀ ਮੱਦਦ ਨਾਲ ਰਾਜ ਸਰਕਾਰ ਵੱਲੋਂ ਪ੍ਰਾਇਮਰੀ ਸਕੂਲ ਅਤੇ ਅਪਰ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ। ਇਹ ਸਕੀਮ ਸਰਬ ਸਿੱਖਿਆ ਅਭਿਆਨ ਰਾਹੀ ਭਾਰਤ ਦੇ 1,265,000 ਸਕੂਲਾਂ ਦੇ 120,000,000 ਬੱਚਿਆ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਜੋ ਕਿ ਦੁਨੀਆ ਦਾ ਸੱਭ ਤੋਂ ਵੱਡਾ ਪ੍ਰੋਗਰਾਮ ਹੈ। ਭਾਰਤੀ ਸੰਵਿਧਾਨ ਦੇ 24 ਅਨੁਸ਼ੇਦ ਦੇ ਪੈਰਾ 2c ਜੋ ਕਿ ਬੱਚਿਆਂ ਨੂੰ ਜਿਉਣ ਦਾ ਅਧਿਕਾਰ ਦਿਦਾ ਹੈ ਉਸ ਦੇ ਤਹਿਤ ਭਾਰਤ ਸਰਕਾਰ ਦੀ ਮਿਡ ਡੇ ਮੀਲ ਸਕੀਮ 2004 ਵਿੱਚ ਲਾਗੂ ਕੀਤੀ ਗਈ। ਮਿਡ-ਡੇਅ-ਮੀਲ ਸਕੀਮ ਤਹਿਤ ਪੰਜਾਬ ਵਿੱਚ 19 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਹਨਾਂ ਵਿੱਚ 13723 ਪ੍ਰਾਇਮਰੀ ਸਕੂਲ ਅਤੇ 66,56 ਅਪਰ ਪ੍ਰਾਇਮਰੀ ਸਕੂਲ ਸ਼ਾਮਲ ਹਨ। ਮਿਡ-ਡੇਅ-ਮੀਲ ਸਕੀਮ ਤਹਿਤ ਸਰਕਾਰ ਵੱਲੋਂ ਜੋ ਰਕਮ ਦਿਤੀਜਾਂਦੀ ਹੈ, ਜੋ ਖਾਣਾ ਬਨਾਉਣ, ਰਾਸ਼ਨ ਦੀ ਖਰੀਦ, ਰਾਸ਼ਨ ਦੀ ਢੋਆ-ਢੁਆਈ ਅਤੇ ਬਣਵਾਈ ਦਾ ਮਾਣ ਭੱਤਾ ’ਤੇ ਖਰਚ ਕੀਤੇ ਜਾਂਦੇ ਹਨ। ਸਰਕਾਰ ਵੱਲੋਂ ਬਰਤਨ ਵੀ ਮੁਹੱਈਆ ਕਰਵਾਏ ਗਏ ਹਨ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਚੁਟਕਲਾ: ਪਰਿਭਾਸ਼ਾ ਅਤੇ ਪ੍ਰਕਾਰਜ “ਮਨੋਰੰਜਨ ਜੀਵਨ ਦਾ ਜ਼ਰੂਰੀ ਅੰਗ ਹੈ। ਮਨੁੱਖ ਹੱਸਣਾ ਤੇ ਮੁਸਕਰਾਉਣਾ ਤਾਂ ਹਮੇਸ਼ਾ ਹੀ ਚਾਹੁੁੰਦਾ ਹੈ ਪਰ ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿਚ ਦੂਜਿਆਂ ਨਾਲ ਹੱਸਣ ਹਸਾਉਣ ਲਈ ਵਿਹਲ ਕਿਥੇ ਹੈ ? ਹਰ ਕੋਈ ਸਾਰਾ ਦਿਨ ਕਾਹਲ ਅਤੇ ਤਣਾਉ ਭਰੇ ਜੀਵਨ ਦੇ ਕਾਰਨ ਦੌੜ-ਭੱਜ ਵਿਚ ਵਿਅਸਥ ਰਹਿੰਦਾ ਹੈ। ਹਾਸ-ਰਸ ਜੀਵਨ ਦਾ ਟਾਨਿਕ ਹੈ ਤੇ ਰੂਹ ਦੀ ਖੁਰਾਕ ਹੈ ਜੋ ਲੋਕ ਖੁੱਲ੍ਹ ਕੇ ਹੱਸਣਾ ਤੇ ਮੁਸਕਰਾਉਣਾ ਜਾਣਦੇ ਹਨ ਉਹ ਹਮੇਸ਼ਾ ਸਵਸਥ ਰਹਿੰਦੇ ਹਨ ਤੇ ਲੰਮੀ ਆਯੂ ਭੋਗਦੇ ਹਨ।" “ਲੋਕ ਸਾਹਿਤ ਵਿਚ ਕੁਝ ਚੁਟਕਲੇ ਕੇਵਲ ਮੁਸਕਰਾਉਣ ਲਈ ਹੁੰਦੇ ਹਨ, ਕੁਝ ਹਸਾਉਂਦੇ ਹਨ ਤੇ ਕਈ ਬੇਤਹਾਸਾ ਠਹਾਕੇ ਲਗਾਉਣ ਅਤੇ ਖੁੱਲ੍ਹ ਕੇ ਹੱਸਣ ਲਈ ਮਜਬੂਰ ਕਰ ਦੇਂਦੇ ਹਲ। ਚੁਟਕਲੇ ਦੀ ਪੇਸ਼ਕਾਰੀ ਨਾਲ ਗੱਲਬਾਤ ਵਿਚ ਨਿਖਾਰ ਆ ਜਾਂਦਾ ਹੈ ਅਤੇ ਮਨੋਰੰਜਨ ਵਿਚ ਵਾਧਾ ਹੁੰਦਾ ਹੈ। ਪੰਜਾਬੀ ਸਭਿਆਚਾਰ ਵਿਚ ਚੁਟਕਲੇ ਅਤਿਅੰਤ ਚਰਚਿਤ ਅਤੇ ਮਨੋਰੰਜਨ ਦਾ ਬਹੁਤ ਖੂਬਸੂਰਤ ਸਾਧਨ ਹਨ। ਇਹ ਮਨੋਰੰਜਨ, ਮਾਨਸਿਕ ਵਿਚੇਚਨ, ਦੂਸਰੇ ਵਿਅਕਤੀ ਦੀ ਅਸਲੀਅਤ ਬਿਆਨ ਕਰਨ ਅਤੇ ਮਾਖੌਲ ਉਡਾਉਣ ਦਾ ਬੜਾ ਕਾਰਗਰ ਮਾਧਿਅਮ ਹਨ। ਚੁਟਕਲਿਆਂ ਲਈ ਵੱਖ-ਵੱਖ ਭਾਸ਼ਾਵਾ ਵਿਚ ਚੁਟਕਲਾ, ਲਤੀਫਾ, ਮਸ਼ਕੂਲਾ, ਮਜ਼ਾਕ, ਸਗੂਫਾ, ਚੁਟਕੀ, ਜੋਕ ਆਦਿ ਸ਼ਬਦ ਵਰਤੇ ਜਾਂਦੇ ਹਨ। ਇਨ੍ਹਾਂ ਵਿਚ ਬਿਆਨ ਕੀਤੀ ਗਈ ਘਟਨਾ ਸੰਖੇਪ ਤੇ ਇਕਹਿਰੀ ਹੁੰਦੀ ਹੈ। ਇਨ੍ਹਾਂ ਵਿਚ ਜੀਵਨ ਦੀ ਕਿਸੇ ਅਸਲੀਅਤ ਨੂੰ ਗਲਪ ਰੂਪ ਵਿਚ ਬਿਰਤਾਂਤ ਜਾਂ ਸੰਵਾਦ ਵਿਧੀ ਰਾਹੀਂ ਪੇਸ਼ ਕੀਤਾ ਜਾਂਦਾ ਹੈ। ਵਣਜਾਰਾ ਬੇਦੀ ਅਨੁਸਾਰ : ‘ਚੁਟਕਲਾ`, ‘ਚੁਟਕੀ` ਪਦ ਤੋਂ ਬਣਿਆ ਹੈ ਜਿਸਦਾ ਸ਼ਾਬਦਿਕ ਅਰਥ ਹੈ ਬਹੁਤ ਘੱਟ ਮਾਤਰਾ ਵਿਚ ਚੂੰਢੀ ਭਰ। ਇਹ ਪਦ ਇਸ ਰੂਪ ਦੇ ਲਘੂ ਆਕਾਰ ਤੋਂ ਇਲਾਵਾ ਇਸਦੇ ਅਲਪ ਸੁਆਦ ਵੱਲ ਵੀ ਸੰਕੇਤ ਕਰਦਾ ਹੈ। ਚੂੰਢੀ ਭਰਕੇ ਜਿਵੇਂ ਕਿਸੇ ਦੇ ਕੁਤਕੁਤਾਰੀ ਕੱਢੀ ਜਾ ਸਕਦੀ ਹੈ ਜਾਂ ਚੁਟਕੀ ਮਾਰ ਕੇ ਕਿਸੇ ਦਾ ਧਿਆਨ ਖਿੱਚਿਆ ਜਾ ਸਕਦਾ ਹੈ, ਇਸੇ ਤਰ੍ਹਾਂ ਚੁਟਕਲੇ ਵਿਚ ਚੁਟਕੀ ਭਰ ਸ਼ਬਦਾਂ ਨਾਲ ਕਿਸੇ ਦੇ ਮਨ ਜਾਂ ਬੁੱਧੀ ਦੀ ਤਰੰਗ ਨੂੰ ਝਟਕਾ ਦਿੱਤਾ ਜਾ ਸਕਦਾ ਹੈ। “ਚੁਟਕਲੇ ਦੀ ਸ਼ਾਬਦਿਕ ਵਿਉਂਤਪਤੀ ਬਾਰੇ ਡਾ. ਵਣਜਾਰਾ ਬੇਦੀ ਦੀ ਉਪਰੋਕਤ ਧਾਰਣਾ ਨਾਲ ਅਸੀਂ ਕਾਫੀ ਹੱਦ ਤੱਕ ਸਹਿਮਤ ਹੋ ਸਕਦੇ ਹਾਂ ਕਿ ਚੂੰਢੀ ਭਰ ਸ਼ਬਦਾਂ ਨਾਲ ਜੇਕਰ ਅਸੀਂ ਕਿਸੇ ਦੇ ਮਨ ਦੀ ਤਰੰਗ ਨੂੰ ਹਲੂਣਾ ਦੇ ਸਕਦੇ ਹਾਂ ਤਾਂ ਉਹ ਲੋਕਧਾਰਾਈ ਰੂਪ ਚੁਟਕਲਾ ਹੀ ਹੋ ਸਕਦਾ ਹੈੇ।" ਚੁਟਕਲਾ : ਪਰਿਭਾਸ਼ਾ : “ਜਸਵਿੰਦਰ ਸਿੰਘ ਅਨੁਸਾਰ ‘ਚੁਟਕਲਾ ਨਿੱਕੇ ਆਕਾਰ ਦਾ ਕੋਈ ਦੋ ਜਾਂ ਤਿੰਨ ਮਿੰਟ ਵਿਚ ਸੁਣਾਇਆ ਜਾ ਸਕਣ ਵਾਲਾ ਲੋਕ-ਸਾਹਿਤ ਦਾ ਵਾਰਤਕ ਰੂਪ ਹੈ। ਚੁਟਕਲਾ ਕਿਸੇ ਰਸਮਈ ਕਟਾਖਪੂਰਨ ਸਥਿਤੀ ਦਾ ਪ੍ਰਚੰਡ ਵਿਅੰਗਾਤਮਕ ਪਰ ਚਿੰਨ੍ਹਕ ਵਾਰਤਕ ਪ੍ਰਗਟਾਅ ਹੁੰਦਾ ਹੈ, ਇਸ ਵਿਚ ਮਨੁੱਖੀ ਅਨੁਭਵ ਦੇ ਕਿਸੇ ਅਪਵਾਦ, ਵਿਰੂਪਣ, ਦੋਸ਼, ਅਣਜਾਣਤਾ ਜਾਂ ਮੂਰਖਤਾ ਨੂੰ ਤਿੱਖੀ ਚੋਭ ਅਤੇ ਉਪਹਾਸਮਈ ਲਹਿਜੇ ਵਿਚ ਬਿਆਨ ਕੀਤਾ ਜਾਂਦਾ ਹੈ। ਚੁਟਕਲੇ ਵਿਚ ਕਿਸੇ ਵਿਅਕਤੀ ਵਿਸ਼ੇਸ਼ ਦੇ ਰੌਚਿਕ ਗੁਣ, ਦੋਸ਼ ਦਾ ਘਟਨਾ ਤੇ ਆਧਾਰਿਤ ਬਿਆਨ ਹੋਣ ਦੇ ਸਮਵਿੱਥ ਕਥਾ ਦਾ ਅੰਸ਼ ਵੀ ਹੁੰਦਾ ਹੈ। ਡਾ.
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਮੁਨਾਫ਼ਾ ਨਾ ਕਮਾਉਣ ਵਾਲ਼ੀ ਇੱਕ ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆਂ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਧਨੀ ਰਾਮ ਸਿੰਘ (21 ਜੁਲਾਈ 1960 – 8 ਮਾਰਚ 1988), ਸਟੇਜੀ ਨਾਮ ਅਮਰ ਸਿੰਘ ਚਮਕੀਲਾ, ਪੰਜਾਬੀ ਗਾਇਕ, ਗੀਤਕਾਰ, ਕੰਪੋਜ਼ਰ ਅਤੇ ਸੰਗੀਤਕਾਰ ਸੀ। ਅਮਰ ਸਿੰਘ ਚਮਕੀਲੇ ਦਾ ਜਨਮ ਬੇਹੱਦ ਗ਼ਰੀਬੀ ਵਿੱਚ ਰਵੀਦਾਸੀਅਾ ਬਰਾਦਰੀ ’ਚ ਪਿੰਡ ਦੁਗਰੀ ਜ਼ਿਲ੍ਹਾ ਲੁਧਿਆਣਾ ਵਿਖੇ ਪਿਤਾ ਸ. ਹਰੀ ਸਿੰਘ ਦੇ ਘਰ ਮਾਤਾ ਕਰਤਾਰ ਕੌਰ ਦੀ ਕੁੱਖੋਂ ਮਿਤੀ 21 ਜੁਲਾਈ 1961 ਨੂੰ ਹੋਇਆ। ਭੈਣਾਂ-ਭਰਾਵਾਂ ’ਚੋਂ ਸਭ ਤੋਂ ਛੋਟੇ ਤੇ ਲਾਡਲੇ ਪੁੱਤ ਦਾ ਨਾਂ ਮਾਪਿਆਂ ਨੇ ਧਨੀ ਰਾਮ ਰੱਖਿਆ। ਮਾਪਿਆਂ ਨੇ ਆਪਣੇ ‘ਧਨੀਏ’ ਨੂੰ ਅਫ਼ਸਰ ਲੱਗਿਆ ਵੇਖਣ ਲਈ ਗੁਜ਼ਰ ਖ਼ਾਨ ਪ੍ਰਾਇਮਰੀ ਸਕੂਲ ’ਚ ਪੜ੍ਹਨ ਲਾ ਦਿੱਤਾ। ਘਰ ਦੀ ਮੰਦਹਾਲੀ ਕਾਰਨ ਦੁਨੀਏ ਨੂੰ ਪੜ੍ਹਨੋਂ ਹਟਾ ਕੇ ਬਿਜਲੀ ਦਾ ਕੰਮ ਸਿੱਖਣ ਲਾ ਦਿੱਤਾ ਪਰ ਘਰ ਦੀ ‘ਦਿਨ ’ਚ ਕਮਾ ਕੇ ਆਥਣੇ ਖਾਣ’ ਦੀ ਦਸ਼ਾ ਨੇ ਧਨੀ ਰਾਮ ਨੂੰ ਇਲੈਕਟ੍ਰੀਸ਼ਨ ਵੀ ਨਾ ਬਣਨ ਦਿੱਤਾ। ਆਪਣੇ ਘਰ ਦੀ ਹਾਲਤ ਦੇਖ ਕੇ ਧਨੀ ਰਾਮ ਲੁਧਿਆਣੇ ਕੱਪੜਾ ਫੈਕਟਰੀ ’ਚ ਦਿਹਾੜੀ ਕਰਨ ਲੱਗ ਪਿਆ ਪਰ ਉਸ ਅੰਦਰ ਜੋ ਸੰਗੀਤ ਦਾ ਜਵਾਲਾਮੁਖੀ ਦਹਿਕ ਰਿਹਾ ਸੀ, ਉਹ ਹੌਲੀ-ਹੌਲੀ ਫੱਟਣ ਲੱਗਾ। ਦੁਨੀ ਚੰਦ ਹਰਮੋਨੀਅਮ, ਤੂੰਬੀ ਅਤੇ ਢੋਲਕੀ ਦਾ ਖਾਸਾ ਜਾਣੂ ਹੋ ਚੁੱਕਿਆ ਸੀ। ਫਿਰ ਇੱਕ ਦਿਨ ਇਸੇ ਸਿਦਕ ਦਾ ਸਤਾਇਆ ਧਨੀ ਰਾਮ ਘਰੋਂ ਫੈਕਟਰੀ ਤਾਂ ਗਿਆ ਪਰ ਰਸਤੇ ’ਚ ਉਸ ਦੇ ਕਦਮ ਆਪਣੇ ਆਪ ਉਸ ਸਮੇਂ ਦੇ ਪ੍ਰਸਿੱਧ ਫ਼ਨਕਾਰ ਸੁਰਿੰਦਰ ਛਿੰਦੇ ਦੇ ਦਫ਼ਤਰ ਵੱਲ ਹੋ ਤੁਰੇ। ਸਾਰਾ ਦਿਨ ਉਸ ਨੇ ਕੁਝ ਵੀ ਨਾ ਖਾਧਾ-ਪੀਤਾ ਤੇ ਆਪਣੀ ਗੀਤਾਂ ਦੀ ਕਾਪੀ ਛਿੰਦੇ ਨੂੰ ਦਿਖਾਉਣ ਦੀ ਉਡੀਕ ਕਰਨ ਲੱਗਾ। ਜਦੋਂ ਸ਼ਾਮ ਨੂੰ ਸੁਰਿੰਦਰ ਛਿੰਦੇ ਨੇ ਧਨੀ ਰਾਮ ਦੀ ਪ੍ਰਤਿਭਾ ਦੇਖੀ ਤਾਂ ਉਸ ਨੂੰ ਆਪਣਾ ਸ਼ਾਗਿਰਦ ਬਣਾ ਲਿਆ। ਧਨੀ ਰਾਮ ਨੇ ਸੁਰਿੰਦਰ ਛਿੰਦੇ ਕੋਲੋਂ ਸੰਗੀਤ ਦੀਆਂ ਬਾਰੀਕੀਆ ਸਿੱਖੀਆਂ ਤਾ ਉਸ ਦੀ ਲਗਨ ਦੇਖ ਕੇ ਛਿੰਦੇ ਨੇ ਧਨੀ ਰਾਮ ਨੂੰ ਆਪਣੇ ਸੰਗੀਤਕ ਗਰੁੱਪ ’ਚ ਢੋਲਕੀ, ਤੂੰਬੀ ਤੇ ਹਰਮੋਨੀਅਮ ਮਾਸਟਰ ਵਜੋਂ ਜਗ੍ਹਾ ਦਿੱਤੀ। ਹੌਲੀ-ਹੌਲੀ ਧਨੀ ਰਾਮ ਸੁਰਿੰਦਰ ਛਿੰਦੇ ਦੇ ਪ੍ਰੋਗਰਾਮਾਂ ਵਿੱਚ ਆਪ ਵੀ ਟਾਈਮ ਲੈਣ ਲੱਗ ਪਿਆ। ਉਸ ਦੇ ਲਿਖੇ ਗੀਤਾਂ ਵਿੱਚ ਪੰਜਾਬੀ ਸ਼ਬਦਾਂ ਦੀ ਜੜ੍ਹਤ ਦੇਖ ਕੇ ਦੂਜੇ ਕਲਾਕਾਰ ਵੀ ਉਸ ਤੋਂ ਪ੍ਰਭਾਵਿਤ ਹੋਣ ਲੱਗੇ। ਉਸ ਦੇ ਲਿਖੇ ਗੀਤਾਂ ਨੂੰ ਲਗਪਗ ਸਾਰੇ ਮੰਨੇ-ਪ੍ਰਮੰਨੇ ਕਲਾਕਾਰਾਂ ਨੇ ਗਾਇਆ ਹੈ। ਕੇ.ਦੀਪ, ਕੁਲਦੀਪ ਮਾਣਕ ਅਤੇ ਮੁਹੰਮਦ ਸਦੀਕ ਨਾਲ ਵੀ ਧਨੀਰਾਮ ਚਾਤ੍ਰਿਕ ਨੇ ਕੰਮ ਕੀਤਾ। ਆਪਣੇ ਸੰਘਰਸ਼ ਦੇ ਦਿਨਾਂ ਵਿੱਚ ਧਨੀ ਰਾਮ ਦਾ ਵਿਆਹ ਗੁਰਮੇਲ ਕੌਰ ਨਾਲ ਕਰ ਦਿੱਤਾ, ਜਿਸ ਤੋਂ ਦੁਨੀ ਚੰਦ ਦੇ ਘਰ ਦੋ ਲੜਕੀਆਂ-ਅਮਨਦੀਪ ਤੇ ਕਮਲਦੀਪ ਪੈਦਾ ਹੋਈਆਂ। ਗੀਤਕਾਰੀ ਦੇ ਸਿਰ ’ਤੇ ਧਨੀ ਰਾਮ ਦਾ ਗੁਜ਼ਾਰਾ ਮੁਸ਼ਕਲ ਹੋ ਰਿਹਾ ਸੀ। ਇਸ ਲਈ ਉਸ ਨੇ ਉਸਤਾਦ ਛਿੰਦੇ ਨਾਲ ਸਟੇਜਾਂ ’ਤੇ ਗਾਉਣਾ ਸ਼ੁਰੂ ਕੀਤਾ। ਧਨੀ ਰਾਮ ਦਾ ਨਾਂ ‘ਅਮਰ ਸਿੰਘ ਚਮਕੀਲਾ’ ਚੰਡੀਗੜ੍ਹ ਨੇੜੇ ਬੁੜੈਲ ਵਿਖੇ ਲੱਗੀ ਰਾਮਲੀਲ੍ਹਾ ’ਚ ਗੀਤਕਾਰ ਸਨਮੁੱਖ ਸਿੰਘ ਆਜ਼ਾਦ ਨੇ ਰੱਖਿਆ। ਚਮਕੀਲੇ ਨੇ 1979 ’ਚ ਸੁਰਿੰਦਰ ਛਿੰਦੇ ਨਾਲ ਗਾਉਂਦੀ ਕਲਾਕਾਰਾ ਸੁਰਿੰਦਰ ਸੋਨੀਆ ਨਾਲ ਆਪਣਾ ਪਹਿਲਾ ਐਲ.ਪੀ. ਰਿਕਾਰਡ ‘ਟਕੂਏ ਤੇ ਟਕੂਆ ਖੜਕੇ’ ਐਚ.ਐਮ.ਵੀ.
ਸਪੇਨ (ਸਪੈਨਿਸ਼: España, ਏਸਪਾਨਿਆ), ਆਧਿਕਾਰਿਕ ਤੌਰ ਉੱਤੇ ਸਪੇਨ ਦੀ ਰਾਜਸ਼ਾਹੀ, ਇੱਕ ਯੂਰਪੀ ਦੇਸ਼ ਅਤੇ ਯੂਰਪੀ ਸੰਘ ਦਾ ਇੱਕ ਮੈਂਬਰ ਰਾਸ਼ਟਰ ਹੈ। ਇਹ ਯੂਰਪ ਦੇ ਦੱਖਣ ਪੱਛਮ ਵਿੱਚ ਇਬੇਰੀਅਨ ਪ੍ਰਾਯਦੀਪ ਉੱਤੇ ਸਥਿਤ ਹੈ। ਇਸਦੇ ਦੱਖਣ ਅਤੇ ਪੂਰਬ ਵਿੱਚ ਭੂਮਧ ਸਾਗਰ ਇਲਾਵਾ ਬ੍ਰਿਟਿਸ਼ ਪਰਵਾਸੀ ਖੇਤਰ, ਜਿਬਰਾਲਟਰ ਦੀ ਇੱਕ ਛੋਟੀ ਜਿਹੀ ਸੀਮਾ ਦੇ, ਉੱਤਰ ਵਿੱਚ ਫ਼ਰਾਂਸ, ਅੰਡੋਰਾ ਅਤੇ ਬੀਸਕਾਏ ਦੀ ਖਾੜੀ ਅਤੇ ਅਤੇ ਪੱਛਮ-ਉੱਤਰ ਅਤੇ ਪੱਛਮ ਵਿੱਚ ਕਰਮਵਾਰ: ਅਟਲਾਂਟਿਕ ਮਹਾਸਾਗਰ ਅਤੇ ਪੁਰਤਗਾਲ ਸਥਿਤ ਹਨ।
ਪੈਰਿਸ (ਫਰਾਂਸੀਸੀ:Paris) ਫਰਾਂਸ ਦਾ ਇੱਕ ਸੁੰਦਰ ਸ਼ਹਿਰ ਅਤੇ ਰਾਜਧਾਨੀ ਹੈ। ਇਹ ਉੱਤਰੀ ਫ੍ਰਾਂਸ ਵਿੱਚ,ਸੈਨ ਨਦੀ ਦੇ ਕਿਨਾਰੇ, ਈਲ-ਡ-ਫ੍ਰਾਂਸ (Ile-de-France) ਕਹੇ ਜਾਣ ਵਾਲੇ ਖੇਤਰ ਵਿੱਚ ਵਸਿਆ ਹੋਇਆ ਹੈ । ਇਸ ਵਿੱਚ ਫਰਾਂਸਿਸੀ ਭਾਸ਼ਾ ਭਾਸ਼ਾ ਬੋਲੀ ਜਾਂਦੀ ਹੈ । ਇਸ ਦੀ ਅਨੁਮਾਨਿਤ ਜਨਸੰਖਿਆ 2,193,031 ( ਜਨਵਰੀ 2007 ) ਹੈ। ਪੈਰਿਸ (ਫਰਾਂਸਿਸੀ ਉਚਾਰਣ: ਪਾਰੀ) ਫ਼ਰਾਂਸ ਦਾ ਸਭ ਤੋਂ ਪ੍ਰਸਿੱਧ ਨਗਰ ਅਤੇ ਉਸਦੀ ਰਾਜਧਾਨੀ ਹੈ। ੲਿਹਨਾਂ ਹੀ ਨਹੀਂ , ਇਸਨੂੰ ਦੁਨੀਆ ਦੇ ਸਭ ਤੋਂ ਸੁੰਦਰ ਨਗਰਾਂ ਵਿੱਚੋਂ ਇੱਕ ਅਤੇ ਦੁਨੀਆ ਦੀ ਫ਼ੈਸ਼ਨ ਅਤੇ ਗਲੈਮਰ ਰਾਜਧਾਨੀ ਮੰਨਿਆ ਜਾਂਦਾ ਹੈ। ਇੱਥੇ ਉੱਤੇ ਦੁਨੀਆ ਦੀ ਸਭ ਤੋਂ ਪ੍ਰਸਿੱਧ ਅੱਟਾਲਿਕਾ ਆਈਫਾਲ ਟਾਵਰ (ਫਰਾਂਸਿਸੀ: Tour Eiffel ਤੂਰ ਏਫੀਲ) ਸਥਿਤ ਹੈ। ਪੈਰਿਸ ਸ਼ੁਮਾਲ ਵੁਸਤੀ ਫ਼ਰਾਂਸ ਵਿੱਚ ਦਰਯਾਐ ਸੇਨ ਦੇ ਕੰਡੇ ਵਾਸਿਅਾ ਇੱਕ ਸ਼ਹਿਰ ਹੈ ਜੋ ਬਲਹਾਜ ਆਬਾਦੀ ਮੁਲਕ ਦਾ ਸਭ ਵਲੋਂ ਬਹੁਤ ਸ਼ਹਿਰ ਅਤੇ ਦਾਰੁਲਹਕੂਮਤ ਹੈ । ਸ਼ਹਿਰ, ਜਿਸ ਦੀ ਇੰਤੀਜਾਮੀ ਸਰਹਦੇਂ 1860ਏ ਵਲੋਂ ਤਬਦੀਲ ਨਹੀਂ ਹੋਈ , ਦੀ ਕੁਲ ਆਬਾਦੀ 2,203,817 (ਜਨਵਰੀ 2006) ਹੈ ਜਦੋਂ ਕਿ ਅਮ ਏਲਬਲਦ ਦੇ ਇਲਾਕੇ ਦੀ ਕੁਲ ਆਬਾਦੀ 11,769,433 ( ਜਨਵਰੀ 2006ਏ ) ਹੈ ਅਤੇ ਇਸ ਤਰ੍ਹਾਂ ਇਹ ਯੂਰੋਪ ਦੇ ਵੱਡੇ ਅਮ ਏਲਬਲਦ ਵਿੱਚੋਂ ਇੱਕ ਹੈ । ਗੁਜਸ਼ਤਾ ਦੋ ਹਜਾਰ ਸਾਲਾਂ ਵਲੋਂ ਕਾਇਮ ਇਹ ਅਹਿਮ ਸ਼ਹਿਰ ਅੱਜ ਦੁਨੀਆ ਦਾ ਅਹਿਮ ਕਾਰੋਬਾਰੀ ਅਤੇ ਸਕਾਫਤੀ ਮਰਕਜ ਹੈ ਅਤੇ ਆਲਮੀ ਸਿਆ ਸਿਆਤ, ਗਿਆਨ, ਤਫਰੀਹ, ਅਬਲਾਗ, ਫੈਸ਼ਨ, ਅਲਵਮ ਅਤੇ ਫਨੂਨ ਉੱਤੇ ਇਸ ਦੇ ਗਹਿਰੇ ਅਸਰਾਤ ਹਨ ਅਤੇ ਜੋ ਉਸਨੂੰ ਵੱਡੇ ਆਲਮੀ ਸ਼ਹਿਰਾਂ ਵਿੱਚੋਂ ਇੱਕ ਬਣਾਉਂਦੇ ਹਨ । ਪੈਰਿਸ ਸ਼ਹਿਰ ਅਤੇ ਪੈਰਿਸ ਖਿੱਤਾ ਫ਼ਰਾਂਸ ਦੀ ਕੁਲ ਜੀ ਡੀ ਪੀ ਦਾ ਇੱਕ ਚੌਥਾਈ ਪੈਦਾ ਕਰਦਾ ਹੈ ਜੋ 2007ਏ ਦੇ ਮੁਤਾਬਕ 533 . 6 ਅਰਬ ੀਵਰਓ - ( 731.
ਬਵਾਸੀਰ (Hemorrhoids) (ਅਮਰੀਕੀ ਅੰਗਰੇਜ਼ੀ) ਜਾਂ ਬਵਾਸੀਰ (haemorrhoids) ਬਰਤਾਨਵੀ /ˈhɛmərɔɪdz/, ਮਲ-ਤਿਆਗ ਦੇ ਨਿਯੰਤਰਣ ਵਿੱਚ ਸਹਾਇਤਾ ਕਰਨ ਵਾਲੀ ਗੁਦਾ ਨਲੀ ਵਿੱਚ ਨਾੜੀ ਸੰਬੰਧੀ ਸੰਰਚਨਾਵਾਂ ਹੁੰਦੀਆਂ ਹਨ। ਉਹ ਉਦੋਂ ਰੋਗਾਤਮਕ ਜਾਂ ਬਵਾਸੀਰ ਬਣ ਜਾਂਦੀਆਂ ਹਨ ਜਦੋਂ ਉਹ ਸੁੱਜ ਜਾਂਦੀਆਂ ਹਨ ਜਾਂ ਲਾਲ ਹੋ ਜਾਂਦੀਆਂ ਹਨ। ਉਹਨਾਂ ਦੀ ਸਰੀਰਿਕ ਅਵਸਥਾ ਵਿੱਚ, ਉਹ ਧਮਣੀਦਾਰ-ਰਗਦਾਰ ਰਸਤਾ ਅਤੇ ਸੰਯੋਜਕ ਊਤਕ ਦੇ ਬਣੇ ਸਿਰਹਾਣਿਆਂ ਵਾਂਗ ਕੰਮ ਕਰਦੀਆਂ ਹਨ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 25,198 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਬ੍ਰਾਜ਼ੀਲ (ਪੁਰਤਗਾਲੀ: Brasil (ਬਰਾਸੀਲ)), ਅਧਿਕਾਰਕ ਤੌਰ 'ਤੇ ਬ੍ਰਾਜ਼ੀਲ ਦਾ ਸੰਘੀ ਗਣਰਾਜ (ਪੁਰਤਗਾਲੀ: República Federativa do Brasil, ਸੁਣੋ ), ਦੱਖਣੀ ਅਮਰੀਕਾ ਮਹਾਂਦੀਪ ਅਤੇ ਲਾਤੀਨੀ ਅਮਰੀਕਾ ਖੇਤਰ ਦਾ ਸਭ ਤੋਂ ਵੱਡਾ ਦੇਸ਼ ਹੈ। ਇਹ ਦੁਨੀਆਂ ਦਾ ਪੰਜਵਾਂ ਸਭ ਤੋਂ ਵੱਡਾ ਦੇਸ਼ ਹੈ; ਖੇਤਰਫਲ ਅਤੇ ਅਬਾਦੀ (੧੯.੩ ਕਰੋੜ ਤੋਂ ਵੀ ਵੱਧ) ਦੋਵੇਂ ਪੱਖੋਂ। ਇਹ ਦੁਨੀਆਂ ਦਾ ਸਭ ਤੋਂ ਵੱਡਾ ਅਤੇ ਅਮਰੀਕਾ ਦਾ ਇਕੱਲਾ ਪੁਰਤਗਾਲੀ ਬੋਲਣ ਵਾਲਾ ਦੇਸ਼ ਹੈ। ਪੂਰਬ ਵੱਲ ਅੰਧ ਮਹਾਂਸਾਗਰ ਨਾਲ ਘਿਰੇ ਹੋਏ ਇਸ ਦੇਸ਼ ਦੀ ਕੁੱਲ ਤਟਰੇਖਾ ੭,੯੪੧ ਕਿ.ਮੀ.
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਲੰਡਨ (ਅੰਗਰੇਜ਼ੀ: London; ਪਾਠ: /ˈlʌndən/) ਇੰਗਲੈਂਡ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਅਤੇ ਅਹਿਮ ਸ਼ਹਿਰ ਹੈ। ਇਹ ਇੰਗਲੈਂਡ ਦੇ ਉੱਘੇ ਦਰਿਆ ਥੈਮਸ ਦੇ ਕਿਨਾਰੇ ਵਸਿਆ ਹੋਇਆ ਹੈ। ਕਲਾ, ਫ਼ੈਸ਼ਨ, ਅਰਥਿਕਤਾ, ਸੱਭਿਆਚਾਰ, ਸਿੱਖਿਆ, ਮਨੋਰੰਜਨ ਆਦਿ ਵਿੱਚ ਇਹ ਦੁਨੀਆਂ ਦਾ ਇੱਕ ਮੋਹਰੀ ਸ਼ਹਿਰ ਹੈ। ਇਸਨੂੰ ਰੋਮਨ ਲੋਕਾਂ ਨੇ ਵਸਾਇਆ ਅਤੇ ਇਸ ਦਾ ਨਾਂ ਲੰਡੀਨੀਅਮ (Londinium; ਜਾਂ ਰੋਮਨ ਲੰਡਨ) ਰੱਖਿਆ ਸੀ।
ਅਰਜਨਟੀਨਾ, ਅਧਿਕਾਰਕ ਤੌਰ ਤੇ ਅਰਜਨਟੀਨ ਗਣਰਾਜ, (ਸਪੇਨੀ: República Argentina) ਦੱਖਣੀ ਅਮਰੀਕਾ ਦਾ ਇੱਕ ਦੇਸ਼ ਹੈ ਜਿਸਦੀ ਸਰਹੱਦ ਪੱਛਮ ਅਤੇ ਦੱਖਣ ਵੱਲ ਚਿਲੇ ਨਾਲ, ਉੱਤਰ ਵੱਲ ਬੋਲੀਵੀਆ ਅਤੇ ਪੈਰਾਗੁਏ ਨਾਲ ਅਤੇ ਉੱਤਰ-ਪੂਰਬ ਵੱਲ ਬ੍ਰਾਜ਼ੀਲ ਅਤੇ ਉਰੂਗੁਏ ਨਾਲ ਲੱਗਦੀ ਹੈ। ਇਹ ਅੰਟਾਰਕਟਿਕਾ ਦੇ ਹਿੱਸੇ, ਫ਼ਾਕਲੈਂਡ ਟਾਪੂ ਅਤੇ ਦੱਖਣੀ ਜਾਰਜੀਆ ਅਤੇ ਦੱਖਣੀ ਸੈਂਡਵਿੱਚ ਟਾਪੂ ਉੱਤੇ ਆਪਣਾ ਹੱਕ ਜਮਾਉਂਦਾ ਹੈ। ਇਹ ਦੇਸ਼ 23 ਸੂਬਿਆਂ ਅਤੇ ਬੁਏਨਜ਼ ਆਇਰਸ ਦੇ ਖ਼ੁਦਮੁਖ਼ਤਿਆਰ ਸ਼ਹਿਰ, ਜੋ ਕਿ ਇਸ ਦੀ ਰਾਜਧਾਨੀ ਹੈ ਅਤੇ ਸਭ ਤੋਂ ਵੱਡਾ ਸ਼ਹਿਰ ਹੈ, ਦਾ ਸੰਘ ਹੈ। ਇਹ ਖੇਤਰਫਲ ਵਜੋਂ ਦੁਨੀਆਂ ਦਾ ਅੱਠਵਾਂ ਸਭ ਤੋਂ ਵੱਡਾ ਦੇਸ਼ ਹੈ ਅਤੇ ਸਪੇਨੀ ਬੋਲਣ ਵਾਲੇ ਦੇਸ਼ਾਂ 'ਚੋਂ ਸਭ ਤੋਂ ਵੱਡਾ ਦੇਸ਼ ਹੈ। ਇਹ ਸੰਯੁਕਤ ਰਾਸ਼ਟਰ, ਮੇਰਕੋਸੂਰ, ਦੱਖਣੀ ਅਮਰੀਕੀ ਰਾਸ਼ਟਰ ਸੰਘ, ਇਬੇਰੋ-ਅਮਰੀਕੀ ਰਾਸ਼ਟਰ ਸੰਗਠਨ, ਵਿਸ਼ਵ ਬੈਂਕ ਸਮੂਹ, ਅਤੇ ਵਿਸ਼ਵ ਵਪਾਰ ਸੰਗਠਨ ਦਾ ਸੰਸਥਾਪਕ ਮੈਂਬਰ ਹੈ ਅਤੇ G-15 ਅਤੇ G-20 ਦੇ ਪ੍ਰਧਾਨ ਅਰਥ-ਪ੍ਰਬੰਧਾਂ 'ਚੋਂ ਇੱਕ ਹੈ। ਇੱਕ ਮੰਨੀ-ਪ੍ਰਮੰਨੀ ਖੇਤਰੀ ਸ਼ਕਤੀ ਅਤੇ ਮੱਧਵਰਤੀ ਸ਼ਕਤੀ ਹੋਣ ਦੇ ਨਾਲ-ਨਾਲ ਇਹ ਦੇਸ਼ ਲਾਤੀਨੀ ਅਮਰੀਕਾ ਦੀ ਤੀਜੀ ਸਭ ਤੋਂ ਵੱਡੀ ਅਰਥਚਾਰਾ ਹੈ ਜਿਸਦਾ ਮਨੁੱਖੀ ਵਿਕਾਸ ਸੂਚਕ ਉੱਤੇ ਪਦ "ਬਹੁਤ ਉੱਚਾ" ਹੈ। ਲਾਤੀਨੀ ਅਮਰੀਕਾ ਵਿੱਚ ਇਸ ਦਾ ਬਰਾਏ ਨਾਮ ਪ੍ਰਤੀ ਵਿਅਕਤੀ ਸਮੁੱਚੀ ਘਰੇਲੂ ਉਪਜ ਪੱਖੋਂ ਸਥਾਨ ਪੰਜਵਾਂ ਅਤੇ ਖਰੀਦ ਸ਼ਕਤੀ ਸਮਾਨਤਾ ਪੱਖੋਂ ਪਹਿਲਾ ਹੈ। ਵਿਸ਼ਲੇਸ਼ਕਾਂ ਦੀ ਦਲੀਲ ਅਨੁਸਾਰ ਦੇਸ਼ ਕੋਲ "ਆਪਣੇ ਮੰਡੀ ਆਕਾਰ, ਵਿਦੇਸ਼ੀ ਪ੍ਰਤੱਖ ਨਿਵੇਸ਼ ਦੀ ਮਿਆਰ ਅਤੇ ਕੁੱਲ ਨਿਰਮਿਤ ਵਸਤਾਂ ਵਿੱਚੋਂ ਉੱਚ-ਤਕਨੀਕੀ ਨਿਰਯਾਤ ਦੀ ਪ੍ਰਤੀਸ਼ਤ ਕਾਰਨ ਭਵਿੱਖਤ ਤਰੱਕੀ ਦੀ ਨੀਂਹ ਹੈ" ਅਤੇ ਨਿਵੇਸ਼ਕਾਂ ਵੱਲੋਂ ਇਸਨੂੰ ਮੱਧਵਰਤੀ ਉਭਰਦੀ ਅਰਥਚਾਰਾ ਦਾ ਦਰਜਾ ਦਿੱਤਾ ਗਿਆ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ।ਇੱਕ ਤੋ ਵਧੀਕ ਕਾਰਨਾਂ ਕਰ ਕੇ ਇਜ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ,ਪਿਛੋਕੜ,ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਉਰਫ਼ ਮਹਾਨ ਕੋਸ਼ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
ਕਬੀਰ (ਹਿੰਦੀ: कबीर, ਉਰਦੂ: کبير) (1440–1518) ਭਾਰਤ ਦਾ ਇੱਕ ਸੰਤ ਕਵੀ ਸੀ। ਉਸਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
ਯੂਰਪੀ ਸੰਘ (ਯੂਰਪੀ ਯੂਨੀਅਨ) ਮੁੱਖ ਯੂਰਪ ਵਿੱਚ ਸਥਿਤ 27 ਦੇਸ਼ਾਂ ਦਾ ਇੱਕ ਰਾਜਨੀਤਕ ਅਤੇ ਅਤੇ ਆਰਥਕ ਰੰਗ-ਮੰਚ ਹੈ ਜਿਨ੍ਹਾਂ ਵਿੱਚ ਆਪਸ ਵਿੱਚ ਪ੍ਰਸ਼ਾਸਨੀ ਸਾਂਝ ਹੁੰਦੀ ਹੈ ਜੋ ਸੰਘ ਦੇ ਕਈ ਜਾਂ ਸਾਰੇ ਰਾਸ਼ਟਰਾਂ ਉੱਤੇ ਲਾਗੂ ਹੁੰਦੀ ਹੈ। ਇਸਦਾ ਸਥਾਪਨਾ 1957 ਵਿੱਚ, ਰੋਮ ਦੀ ਸਲਾਹ ਨਾਲ, ਯੂਰਪੀ ਆਰਥਿਕ ਪਰਿਸ਼ਦ ਦੇ ਮਾਧਿਅਮ ਦੁਆਰਾ ਛੇ ਯੂਰਪੀ ਦੇਸ਼ਾਂ ਦੀ ਆਰਥਿਕ ਭਾਗੀਦਾਰੀ ਨਾਲ ਹੋਇਆ ਸੀ। ਉਦੋਂ ਤੋਂ ਇਸ ਵਿੱਚ ਮੈਂਬਰ ਦੇਸ਼ਾਂ ਦੀ ਗਿਣਤੀ ਵਿੱਚ ਵਧ ਰਹੀ ਅਤੇ ਇਸਦੀ ਨੀਤੀਆਂ ਵਿੱਚ ਬਹੁਤ ਸਾਰੀਆਂ ਤਬਦੀਲੀ ਵੀ ਕੀਤੀਆਂ ਗਈਆਂ ਹਨ। 1993 ਵਿੱਚ ਮਾਸਤਰਿਖ ਸੁਲਾਹ ਦੁਆਰਾ ਇਸਦੇ ਆਧੁਨਿਕ ਵੈਧਾਨਿਕ ਸਵਰੂਪ ਦੀ ਨੀਂਹ ਰੱਖੀ ਗਈ। ਦਸੰਬਰ ੨੦੦੭ ਵਿੱਚ ਲਿਸਬਨ ਸਮੱਝੌਤਾ ਜਿਸਦੇ ਦੁਆਰਾ ਇਸ ਵਿੱਚ ਅਤੇ ਵਿਆਪਕ ਸੁਧਾਰਾਂ ਦੀ ਪਰਿਕ੍ਰੀਆ 1 ਜਨਵਰੀ 2008 ਵਲੋਂ ਸ਼ੁਰੂ ਕੀਤੀ ਗਈ ਹੈ। ਯੂਰਪੀ ਸੰਘ ਮੈਂਬਰ ਰਾਸ਼ਟਰੋਂ ਨੂੰ ਏਕਲ ਬਾਜ਼ਾਰ ਦੇ ਰੂਪ ਵਿੱਚ ਮਾਨਤਾ ਦਿੰਦਾ ਹੈ ਅਤੇ ਇਸਦੇ ਕਨੂੰਨ ਸਾਰੇ ਮੈਂਬਰ ਰਾਸ਼ਟਰੋਂ ਉੱਤੇ ਲਾਗੂ ਹੁੰਦਾ ਹੈ ਜੋ ਮੈਂਬਰ ਰਾਸ਼ਟਰ ਦੇ ਨਾਗਰਿਕਾਂ ਦੀ ਚਾਰ ਤਰ੍ਹਾਂ ਦੀਸਵਤੰਤਰਤਾਵਾਂਸੁਨਿਸਚਿਤ ਕਰਦਾ ਹੈ: - ਲੋਕਾਂ, ਸਾਮਾਨ, ਸੇਵਾਵਾਂ ਅਤੇ ਪੂਂਜੀ ਦਾ ਆਜਾਦ ਲੈਣਾ-ਪ੍ਰਦਾਨ.
ਪੋਲੈਂਡ ਆਧਿਕਾਰਿਕ ਰੂਪ ਵਲੋਂ ਪੋਲੈਂਡ ਲੋਕ-ਰਾਜ ਇੱਕ ਵਿਚਕਾਰ ਯੁਰੋਪਿਅ ਰਾਸ਼ਟਰ ਹੈ . ਪੋਲੈਂਡ ਪੱਛਮ ਵਿੱਚ ਜਰਮਨੀ, ਦੱਖਣ ਵਿੱਚ ਚੇਕ ਲੋਕ-ਰਾਜ ਅਤੇ ਸਲੋਵਾਕਿਆ, ਪੂਰਵ ਵਿੱਚ ਯੁਕਰੇਨ, ਬੇਲਾਰੂਸ ਅਤੇ ਲਿਥੁਆਨੀਆ ਅਤੇ ਜਵਾਬ ਵਿੱਚ ਬਾਲਟਿਕ ਸਾਗਰ ਅਤੇ ਕਾਲਿਨਿਨਗਰਾਦ ਓਬਲਾਸਟ ਜੋ ਕਿ ਇੱਕ ਰੂਸੀ ਏਕਸਕਲੇਵ ਹੈ ਦੇ ਦੁਆਰੇ ਘਿਰਿਆ ਹੋਇਆ ਹੈ . ਪੋਲੈਂਡ ਦਾ ਕੁਲ ਖੇਤਰਫਲ 312, 679 ਵਰਗ ਕਿ.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।