ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪ੍ਰਕਾਸ਼ ਦਾ ਐਂਗੁਲਰ ਮੋਮੈਂਟਮ ਇੱਕ ਅਜਿਹੀ ਵੈਕਟਰ ਮਾਤਰਾ ਹੁੰਦੀ ਹੈ ਜੋ ਪ੍ਰਕਾਸ਼ ਦੀ ਇਲੈਕਟ੍ਰੋਮੈਗਨੈਟਿਕ ਫੀਲਡ ਅੰਦਰ ਹਾਜ਼ਰ ਗਤੀਸ਼ੀਲ ਗੇੜੇ ਦੀ ਮਾਤਰਾ ਨੂੰ ਦਰਸਾਉਂਦਾ ਹੈ। ਸੱਚਮੁੱਚ, ਪ੍ਰਕਾਸ਼ ਦੀ ਇੱਕ ਬੀਮ, ਜਦੋਂ ਕਿਸੇ ਤਕਰੀਬਨ ਸਿੱਧੀ ਰੇਖਾ ਵਿੱਚ ਯਾਤਰਾ ਕਰਦੀ ਹੈ, ਅਪਣੇ ਖੁਦ ਦੇ ਧੁਰੇ ਦੁਆਲ਼ੇ ਵੀ ਚੱਕਰ (ਜਾਂ ਸਪਿੱਨਿੰਗ, ਜਾਂ ਵਟ ਰਹੀ/ਟਵਿਸਟਿੰਗ) ਲਗਾ ਸਕਦੀ ਹੈ। ਇਹ ਰੋਟੇਸ਼ਨ, ਜਦੋਂਕਿ ਨੰਗੀ ਅੱਖ ਪ੍ਰਤਿ ਦਿਸਣਯੋਗ ਨਹੀਂ ਹੁੰਦੀ, ਤਾਂ ਵੀ ਇਸਦਾ ਭੇਤ ਪ੍ਰਕਾਸ਼ ਬੀਮ ਦੀ ਪਦਾਰਥ ਨਾਲ ਪਰਸਪਰ ਕ੍ਰਿਆ ਰਾਹੀਂ ਉਜਾਗਰ ਕੀਤਾ ਜਾ ਸਕਦਾ ਹੈ। ਪ੍ਰਕਾਸ਼ ਦਾ (ਜਾਂ, ਹੋਰ ਸਧਾਰਨ ਤੌਰ ਤੇ ਕਹਿੰਦੇ ਹੋਏ, ਇਲੈਕਟ੍ਰੋਮੈਗਨੈਟਿਕ ਫੀਲਡ ਅਤੇ ਹੋਰ ਫੋਰਸ ਫੀਲਡਾਂ ਦਾ) ਕੁੱਲ ਐਂਗੁਲਰ ਮੋਮੈਂਟਮ ਅਤੇ ਪਦਾਰਥ ਵਕਤ ਵਿੱਚ ਸੁਰੱਖਿਅਤ ਰੱਖਿਆ ਜਾਂਦਾ ਹੈ। ਪਰ ਅਸਲ ਵਿੱਚ ਕਿਸੇ ਪ੍ਰਕਾਸ਼ ਬੀਮ ਦੀ ਰੋਟੇਸ਼ਨ ਦੀਆਂ ਦੋ ਵੱਖਰੀਆਂ ਕਿਸਮਾਂ ਹੁੰਦੀਆਂ ਹਨ, ਜਿਹਨਾਂ ਵਿੱਚੋਂ ਇੱਕ ਵਿੱਚ ਇਸਦੀ ਪੋਲਰਾਇਜ਼ੇਸ਼ਨ ਸ਼ਾਮਿਲ ਹੈ ਅਤੇ ਦੂਜੀ ਇਸਦੀ ਵੇਵਫਰੰਟ ਸ਼ਕਲ । ਰੋਟੇਸ਼ਨ ਦੀਆਂ ਇਹ ਦੋ ਕਿਸਮਾਂ ਇਸ ਕਰਕੇ ਦੋ ਵੱਖਰੀ ਕਿਸਮਾਂ ਦੇ ਐਂਗੁਲਰ ਮੋਮੈਂਟਮ ਨਾਲ ਸਬੰਧਿਤ ਹੁੰਦੀਆਂ ਹਨ, ਕ੍ਰਮਵਾਰ ਜਿਹਨਾਂ ਦਾ ਨਾਮ ਪ੍ਰਕਾਸ਼ ਸਪਿੱਨ ਐਂਗੁਲਰ ਮੋਮੈਂਟਮ ਅਤੇ ਪ੍ਰਕਾਸ਼ ਔਰਬਿਟਲ ਐਂਗੁਲਰ ਮੋਮੈਂਟਮ ਹੈ।
ਡਾ ਸੁਰਜੀਤ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਵਿੱਚ ਪ੍ਰੋਫ਼ੈਸਰ ਹਨ। 11 ਜੁਲਾਈ 1967 ਨੂੰ ਜਨਮੇ ਸੁਰਜੀਤ ਸਿੰਘ ਨੇ ਆਪਣੀ ਮੁੱਢਲੀ ਅਤੇ ਕਾਲਜ ਤਕ ਦੀ ਵਿੱਦਿਆ ਖੰਨਾ ਸ਼ਹਿਰ ਦੇ ਵੱਖ ਵੱਖ ਸਕੂਲਾਂ ੳਤੇ ਕਾਲਜਾਂ ਤੋਂ ਹਾਸਿਲ ਕੀਤੀ। 1988 ਵਿਚ ਉਸ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਐਮ.ਏ.ਆਨਰਜ਼ ਦੀ ਪਰੀਖਿਆ ਯੂਨੀਵਰਸਿਟੀ ਵਿਚੋਂ ਪ੍ਰਥਮ ਸਥਾਨ 'ਨਾਲ ਪਾਸ ਕੀਤੀ। 1988 ਅਗਸਤ ਵਿਚ ਉਸ ਨੇ ਗੁਰੂ ਨਾਨਕ ਨੇਸ਼ਨਲ ਕਾਲਜ, ਦੋਰਾਹਾ ਤੋਂ ਆਪਣਾ ਅਧਿਆਪਨ ਕਰੀਅਰ ਸ਼ੁਰੂ ਕੀਤਾ। ਇਹ ਸਾਲ 2014 ਤੋਂ 2016 ਤਕ ਪੰਜਾਬੀ ਸਾਹਿਤ ਅਕੈਡਮੀ, ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਰਹੇ ਅਤੇ ਅੱਜ ਕੱਲ੍ਹ ਜਨਰਲ ਸਕੱਤਰ ਹਨ। ਇਹ ਪੰਜਾਬੀ ਸਾਹਿਤ ਅਕੈਡਮੀ, ਲੁਧਿਆਣਾ ਦੇ ਤ੍ਰੇਮਾਸਿਕ ਰੈਫ਼ਰੀਡ ਜਰਨਲ 'ਆਲੋਚਨਾ' ਦੇ ਮੁੱਖ ਸੰਪਾਦਕ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ। ਇਹ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ, ਅਲੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ ਮੁਕਤਸਰ ਵਿੱਚ ਵੀ ਅਧਿਆਪਨ ਦਾ ਕਾਰਜ ਕਰ ਚੁੱਕੇ ਹਨ। ਡਾ. ਸੁਰਜੀਤ ਸਿੰਘ ਦਾ ਮੁੱਖ ਅਧਿਐਨ ਖੇਤਰ ਪੰਜਾਬੀ ਨਾਵਲ ਹੈ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ "ਪੰਜਾਬੀ ਵਿਚ ਸੰਕਟ ਨਾਲ ਸੰਬੰਧਿਤ ਨਾਵਲ : ਰੂਪ ਅਤੇ ਪ੍ਰਕਾਰਜ" ਵਿਸ਼ੇ ਉੱਤੇ ਪੀਐਚ.ਡੀ ਦੀ ਡਿਗਰੀ ਪ੍ਰਾਪਤ ਕੀਤੀ ਸੀ। ਇਸ ਤੋਂ ਇਲਾਵਾ ਇਨ੍ਹਾਂ ਦੀ ਦਿਲਚਸਪੀ ਇਤਿਹਾਸਕਾਰੀ, ਪੰਜਾਬੀ ਸਾਹਿਤ ਦੀ ਇਤਿਹਾਸਕਾਰੀ, ਪੰਜਾਬੀ ਲੋਕਧਾਰਾ ਅਤੇ ਪੰਜਾਬੀ ਸਭਿਆਚਾਰ ਵਿਚ ਹੈ। ਉਨ੍ਹਾਂ ਦੇ ਯਤਨਾਂ ਨਾਲ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਚ ਪ੍ਰਸਿੱਧ ਮਾਰਕਸਵਾਦੀ ਚਿੰਤਕ ਮਰਹੂਮ ਡਾ.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਨੰਦਿਨੀ ਹਰੀਨਾਥ 2020 ਵਿੱਚ ਸ਼ੁਰੂ ਕਰਨ ਲਈ ਤਿਆਰ ਕੀਤੇ ਜਾ ਰਹੇ ਇੱਕ ਸੰਯੁਕਤ ਨਾਸਾ-ਇਸਰੋ ਸੈਟੇਲਾਈਟ- ਨਿਸਾਰ ਦੇ ਇਸਰੋ ਵੱਲੋਂ ਮਿਸ਼ਨ ਸਿਸਟਮ ਆਗੂ ਹਨ। ਕਈ ਦਹਾਕੇ ਪਹਿਲਾਂ ਟੀਵੀ ਦੀ ਦੁਨੀਆ ਦਾ ਮਸ਼ਹੂਰ ਅਮਰੀਕੀ ਵਿਗਿਆਨ ਕਥਾ ਮਨੋਰੰਜਕ ਪ੍ਰੋਗ੍ਰਾਮ, ਸਟਾਰ ਟ੍ਰੇਕ, ਉਨ੍ਹਾਂ ਲਈ ਵਿਗਿਆਨ ਦਾ ਪਹਿਲਾ ਪ੍ਰਦਰਸ਼ਨ ਸੀ। ਇਸਰੋ ਦੀ ਨੌਕਰੀ ਉਨ੍ਹਾਂ ਦੀ ਪਹਿਲੀ ਨੌਕਰੀ ਹੈ ਅਤੇ ਇੱਥੇ ਕੰਮ ਕਰਦਿਆਂ ਉਨ੍ਹਾਂ ਨੂੰ ਵੀਹ ਸਾਲ ਹੋ ਚੁੱਕੇ ਹਨ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ 14 ਪ੍ਰੋਜੈਕਟਾਂ ਤੇ ਕੰਮ ਕੀਤਾ। ਇਸਰੋ ਦੀ ਮੰਗਲਯਾਨ ਪਰਿਯੋਜਨਾ ਵਿੱਚ ਇਨ੍ਹਾਂ ਨੇ M.O.M (ਮਾਰਸ ਔਰਬਿਟਰ ਮਿਸ਼ਨ) ਤੇ ਮਿਸ਼ਨ ਡਿਜ਼ਾਇਨ ਦੀ ਪਰਿਯੋਜਨਾ ਪ੍ਰ੍ਭੰਦਕ ਅਤੇ ਡਿਪਟੀ ਆਪਰੇਸ਼ਨ ਡਾਇਰੈਕਟਰ ਦੇ ਤੌਰ ਤੇ ਸੇਵਾ ਕੀਤੀ। ਭਾਰਤ ਦੇ ਸਫਲ ਮੰਗਲ ਪਰਿਯੋਜਨਾ ਤੱਕ ਮੰਗਲ ਨੂੰ ਮਿਸ਼ਨ ਵਿੱਚ ਸਫਲਤਾ ਦਰ ਕੇਵਲ 40% ਹੀ ਸੀ ਅਤੇ ਭਾਰਤ ਇਸਨੂੰ ਪਹਿਲੀ ਵਾਰੀ ਵਿੱਚ ਉਹ ਵੀ ਬਹੁਤ ਘੱਟ ਲਾਗਤ ਨਾਲ ਅਤੇ ਬੜੇ ਹੀ ਘੱਟ ਸਮੇਂ ਵਿੱਚ ਪੂਰਾ ਕਰ ਲੈਣ ਵਾਲਾ ਪਹਿਲਾ ਦੇਸ਼ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸ਼ੋਨਾਲੀ ਬੋਸ (ਬੰਗਾਲੀ: সোনালী বোস) (ਜਨਮ 3 ਜੂਨ 1965) ਇੱਕ ਭਾਰਤੀ ਫਿਲਮ ਡਾਇਰੈਕਟਰ, ਪਟਕਥਾ ਲੇਖਕ ਅਤੇ ਨਿਰਮਾਤਾ ਸੀ। ਉਸਨੂੰ ਜੀਵਨੀਪਰਕ ਸਮਾਜਿਕ ਡਰਾਮਾ ਫ਼ਿਲਮ ਅਮੂ (2005) ਲਈ ਜਾਣਿਆ ਜਾਂਦਾ ਹੈ, ਜਿਸ ਦਾ ਆਧਾਰ ਉਸਦਾ ਆਪਣਾ ਹੀ ਇਸੇ ਨਾਮ ਦਾ ਨਾਵਲ ਹੈ।ਅਮੂ , ਜੋ ਸਿੱਖਾਂ ਤੇ ਦਿੱਲੀ ਵਿਚ 1984 ਵਿਚ ਹਮਲਿਆਂ ਦੇ ਦਬਾ ਦਿੱਤੇ ਗਏ ਇਤਿਹਾਸ ਦੀ ਪੜਤਾਲ ਕਰਦੀ ਹੈ, ਨੇ ਉਸ ਨੂੰ ਅੰਗਰੇਜ਼ੀ ਸ਼੍ਰੇਣੀ ਵਿੱਚ ਸਭ ਤੋਂ ਵਧੀਆ ਫੀਚਰ ਫਿਲਮ ਲਈ ਨੈਸ਼ਨਲ ਫਿਲਮ ਐਵਾਰਡ ਦਿਵਾਇਆ। ਉਸ ਦੀ ਅਗਲੀ ਫਿਲਮ, 2015 ਡਰਾਮਾ ਮਾਰਗਰੀਟਾ ਵਿਦ ਅ ਸਟਰੌ ਨੂੰ ਵੀ ਵੱਡੀ ਕਮਰਸ਼ੀਅਲ ਸਫਲਤਾ ਮਿਲੀ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਮੀਨਲ ਸੰਪਥ ਨੂੰ ਮੀਨਲ ਰੋਹਿਤ ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ। ਇਹ ਸਪੇਸ ਐਪਲੀਕੇਸ਼ਨ ਸੈਂਟਰ (SAC), ਅਹਿਮਦਾਬਾਦ ਵਿੱਚ ਇੱਕ ਵਿਗਿਆਨੀ/ਇੰਜੀਨੀਅਰ ਵਜੋਂ ਕੰਮ ਕਰਦੇ ਹਨ। ਇਨ੍ਹਾਂ ਨੇ ਨਿਰਮਾ ਇੰਸਟੀਚਿਊਟ ਆਫ਼ ਟੈਕਨਾਲੋਜੀ, ਅਹਿਮਦਾਬਾਦ ਤੋਂ ਇਲੈਕਟ੍ਰਾਨਿਕਸ ਅਤੇ ਸੰਚਾਰ ਵਿੱਚ ਬੀ. ਟੈਕ ਕੀਤੀ ਹੈ। ਇੱਕ ਵਿਦਿਆਰਥੀ ਵਜੋਂ PSLV ਰਾਕਟ ਦੀ ਨਿਰਦੋਸ਼ ਉੜਾਨ ਦੇ ਲਾਈਵ ਪ੍ਰਸਾਰਣ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ 1999 ਵਿੱਚ ਬੰਗਲੌਰ ਵਿਖੇ ਸਥਿਤ ਭਾਰਤੀ ਅੰਤਰਿਕ੍ਸ਼ ਅਨੁਸੰਧਾਨ ਕੇਂਦਰ (ISRO) ਵਿੱਚ ਕਾਰਭਾਰ ਸੰਭਾਲਿਆ। ਦਿਲਚਸਪੀ ਦੀ ਗੱਲ ਹੈ ਕਿ ਉਹ ਇੰਜੀਨੀਅਰ ਜਾਂ ਡਾਕਟਰ ਬਨਣਾ ਚਾਹੁੰਦੇ ਸਨ, ਪਰ ਦੰਤ ਵਿਗਿਆਨ ਵਿੱਚ ਇੱਕ ਨੰਬਰ ਘੱਟ ਹੋਣ ਕਰਨ ਉਨ੍ਹਾਂ ਨੂੰ ਦਾਖਲਾ ਨਹੀਂ ਮਿਲਿਆ ਅਤੇ ਉਨ੍ਹਾਂ ਨੇ ਇੰਜੀਨੀਅਰਿੰਗ ਵਿੱਚ ਦਾਖਲਾ ਲੈ ਲਿਆ। ਬੰਗਲੌਰ ਤੋਂ SAC 2004 ਤਬਾਦਲੇ ਤੋਂ ਬਾਦ ਉਨ੍ਹਾਂ ਨੂੰ ISRO ਦੇ ਚੇਅਰਮੈਨ, ਏ. ਐਸ.
ਫਲੋਰਾ ਨਵਾਨਜ਼ੁਰੁਅਹੁ ਨਕੀਰੂ ਨਵਾਪਾ (13 ਜਨਵਰੀ, 1931—16 ਅਕਤੂਬਰ-1993) ਇੱਕ ਨਾਈਜੀਰੀਆ ਦੀ ਲੇਖਿਕਾ ਸੀ ਜੋ "ਫਲੋਰਾ ਨਵਾਪਾ" ਨਾਂ ਨਾਲ ਵਧੇਰੇ ਪ੍ਰਸਿੱਧ ਸੀ। ਫਲੋਰਾ ਨੂੰ ਅਫ਼ਰੀਕੀ ਸਾਹਿਤ ਦੀ ਪਿਤਾਮਾ ਨੂੰ ਕਿਹਾ ਜਾਂਦਾ ਹੈ। ਇਹ ਆਪਣੀ ਪੀੜ੍ਹੀ ਦੀ ਅਫ਼ਰੀਕੀ ਔਰਤ ਲੇਖਿਕਾਵਾਂ ਦੀ ਮੋਹਰੀ ਰਹੀ, ਫਲੋਰਾ ਨੂੰ ਪਹਿਲੀ ਅਫ਼ਰੀਕੀ ਨਾਵਲਕਾਰਾ ਸਵੀਕ੍ਰਿਤ ਕੀਤਾ ਗਿਆ ਅਤੇ ਬ੍ਰਿਟੇਨ ਵਿੱਚ ਅੰਗਰੇਜ਼ੀ ਭਾਸ਼ਾ ਵਿੱਚ ਆਪਣੀ ਰਚਨਾ ਨੂੰ ਪ੍ਰਕਾਸ਼ਿਤ ਕੀਤਾ। ਫਲੋਰਾ ਨੇ ਅੰਤਰਰਾਸ਼ਟਰੀ ਪੱਧਰ ਤੇ ਪਛਾਣ ਪ੍ਰਾਪਤ ਕੀਤੀ ਜੋ ਇਸਨੇ ਆਪਣੇ ਪਹਿਲੇ ਨਾਵਲ ਇਫੁਰੂ ਨਾਲ ਮਿਲੀ ਜਿਸਨੂੰ ਇਸਨੇ 1966 ਵਿੱਚ ਹੇਇਨੇਮੰਨ ਐਜੂਕੇਸ਼ਨਲ ਬੂਕਸ ਦੁਆਰਾ ਪ੍ਰਕਾਸ਼ਿਤ ਕਰਵਾਇਆ। ਇਹ ਕਦੀ ਆਪਣੇ ਆਪ ਨੂੰ ਨਾਰੀਵਾਦੀ ਨਹੀਂ ਸਮਝਦੀ ਸੀ, ਫਲੋਰਾ ਇੱਕ ਇਗਬੋ ਔਰਤ ਦੇ ਨਜ਼ਰੀਏ ਮੁਤਾਬਿਕ ਜ਼ਿੰਦਗੀ ਅਤੇ ਪਰੰਪਰਾਵਾਂ ਨੂੰ ਪੁਨਰ-ਸਿਰਜਿਤ ਕਰਣ ਲਈ ਵਧੇਰੇ ਚਰਚਿਤ ਸੀ।.
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪ੍ਰਕਾਸ਼ ਦਾ ਸਪਿੱਨ ਐਂਗੁਲਰ ਮੋਮੈਂਟਮ
ਪ੍ਰਕਾਸ਼ ਦਾ ਸਪਿੱਨ ਐਂਗੁਲਰ ਮੋਮੈਂਟਮ ਪ੍ਰਕਾਸ਼ ਦੇ ਐਂਗੁਲਰ ਮੋਮੈਂਟਮ ਦਾ ਉਹ ਕੰਪੋਨੈਂਟ (ਪੁਰਜਾ) ਹੁੰਦਾ ਹੈ ਜਿਸ ਨੂੰ ਤਰੰਗ ਦੀ ਚੱਕਕਰਾਕਾਰ ਜਾਂ ਅੰਡਾਕਾਰ ਧਰੁਵੀਕਰਨ ਨਾਲ ਜੋੜਿਆ ਜਾ ਸਕਦਾ ਹੈ।
ਇੰਦਰਾ ਪ੍ਰਿਅਦਰਸ਼ਿਨੀ ਗਾਂਧੀ (ਹਿੰਦੀ: इंदिरा प्रियदर्शिनी गाँधी , née ਨਹਿਰੂ; ੧੯ ਨਵੰਬਰ ੧੯੧੭ - ੩੧ ਅਕਤੂਬਰ ੧੯੮੪) ਨਾ ਕੇਵਲ ਭਾਰਤੀ ਰਾਜਨੀਤੀ 'ਤੇ ਛਾਈ ਰਹੇ ਸਗੋਂ ਵਿਸ਼ਵ ਰਾਜਨੀਤੀ ਦੇ ਰੁੱਖ 'ਤੇ ਵੀ ਉਹ ਇੱਕ ਪ੍ਰਭਾਵ ਛੱਡ ਗਈ। ਸ੍ਰੀਮਤੀ ਇੰਦਰਾ ਗਾਂਧੀ ਦਾ ਜਨਮ ਨਹਿਰੂ ਖਾਨਦਾਨ ਵਿੱਚ ਹੋਇਆ ਸੀ। ਇੰਦਰਾ ਗਾਂਧੀ, ਭਾਰਤ ਦੇ ਪਹਿਲੇ ਪ੍ਰਧਾਨਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੀ ਇਕਲੌਤੀ ਪੁੱਤਰੀ ਸੀ। ਅੱਜ ਇੰਦਰਾ ਗਾਂਧੀ ਨੂੰ ਸਿਰਫ ਇਸ ਕਾਰਨ ਨਹੀਂ ਜਾਣਿਆ ਜਾਂਦਾ ਕਿ ਉਹ ਪੰਡਤ ਜਵਾਹਰ ਲਾਲ ਨਹਿਰੂ ਦੀ ਧੀ ਸਨ ਸਗੋਂ ਇੰਦਰਾ ਗਾਂਧੀ ਆਪਣੀ ਪ੍ਰਤਿਭਾ ਅਤੇ ਰਾਜਨੀਤਕ ਦ੍ਰਿੜਤਾ ਲਈ 'ਵਿਸ਼ਵ ਰਾਜਨੀਤੀ' ਦੇ ਇਤਿਹਾਸ ਵਿੱਚ ਜਾਣੀ ਜਾਂਦੀ ਹੈ ਅਤੇ ਇੰਦਰਾ ਗਾਂਧੀ ਨੂੰ "ਫੌਲਾਦੀ-ਮਹਿਲਾ" ਦੇ ਨਾਮ ਨਾਲ ਸਬੰਧਤ ਕੀਤਾ ਜਾਂਦਾ ਹੈ। ਇਹ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨਮੰਤਰੀ ਸੀ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 24,806 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਚਿਨਵੇਂਦੂ ਈਏਜ਼ੂ (ਉਚਾਰਨ: /ˈtʃiːhwɛŋduː/ਉਚਾਰਨ: /ˈtʃiːhwɛŋduː/ /ɛɑːˈʒoʊ//ɛɑːˈʒoʊ/) ਜਾਂ ਚਿਨਵੇ ਈਏਜ਼ੂ (ਜਨਮ 30 ਅਪਰੈਲ 1997) ਨਾਈਜੀਰੀਆ ਦੀ ਇੱਕ ਪੇਸ਼ਾਵਰ ਫੁੱਟਬਾਲ ਖਿਡਾਰਣ ਹੈ, ਜੋ ਕਜ਼ਾਕਿਸਤਾਨ ਦੀ ਬੀ.ਆਈ.ਆਈ.ਕੇ. ਕਾਜ਼ੀਗਰਟ ਲਈ ਅਤੇ ਨਾਈਜੀਰੀਆ ਦੀ ਰਾਸ਼ਟਰੀ ਮਹਿਲਾ ਅੰਡਰ-20 ਫੁੱਟਬਾਲ ਟੀਮ ਲਈ ਸਟਰਾਈਕਰ ਵਜੋਂ ਖੇਡਦੀ ਹੈ। ਉਹ ਪਹਿਲਾਂ ਨਾਈਜੀਰੀਆ ਮਹਿਲਾ ਪ੍ਰੀਮੀਅਰ ਲੀਗ ਵਿੱਚ ਡੈਲਟਾ ਕਵੀਨਜ਼ ਲਈ ਖੇਡ ਚੁੱਕੀ ਹੈ। 2016 ਵਿੱਚ ਉਸਨੇ ਬੀ.ਆਈ.ਆਈ.ਕੇ.
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ੲਿੰਟਰਨੈੱਟ(ਅੰਤਰਜਾਲ) ੳੁੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾੳੁਣ ਲੲੀ ਬਹੁਤ ਪ੍ਰਚਲਿੱਤ ਹਨ।
ਫ਼ਰਾਂਸੀਸੀ (français, la langue française) ਇੱਕ ਰੁਮਾਂਸ ਬੋਲੀ ਹੈ ਜੋ ਮੁੱਖ ਰੂਪ ਵਿਚ ਫ਼੍ਰਾਂਸ ਵਿਚ ਬੋਲੀ ਜਾਂਦੀ ਹੈ ਜਿੱਥੇ ਇਸ ਬੋਲੀ ਦਾ ਜਨਮ ਹੋਇਆ ਸੀ। ਦੁਨੀਆਂ ਭਰ ਵਿੱਚ ਤਕਰੀਬਨ ੯ ਕਰੋੜ ਲੋਕਾਂ ਦੁਆਰਾ ਇਹ ਪਹਿਲੀ ਬੋਲੀ ਦੇ ਰੂਪ ਵਿੱਚ ਬੋਲੀ ਜਾਂਦੀ ਹੈ, ੧੯ ਕਰੋੜ ਦੁਆਰਾ ਦੂਜੀ ਅਤੇ ਹੋਰ ੨੦ ਕਰੋੜ ਦੁਆਰਾ ਅਧਿਗਰਹਿਤ ਬੋਲੀ ਦੇ ਰੂਪ ਵਿੱਚ ਇਸਨੂੰ ਬੋਲਦੇ ਹਨ। ਇਸ ਤਰ੍ਹਾਂ ਕੈਨੇਡਾ, ਬੈਲਜੀਅਮ, ਸਵਿਟਜ਼ਰਲੈਂਡ, ਅਫ਼ਰੀਕੀ ਫਰੇਂਕੋਫੋਨ, ਲਕਜ਼ਮਬਰਗ ਅਤੇ ਮੋਨੇਕੋ ਸਮੇਤ ਦੁਨੀਆਂ ਦੇ ੫੪ ਦੇਸ਼ਾਂ ਵਿਚ ਇਸਨੂੰ ਬੋਲਣ ਵਾਲੀਆਂ ਦੀ ਵੱਡੀ ਗਿਣਤੀ ਹੈ। ਇਹ ਸਯੁੰਕਤ ਰਾਸ਼ਟਰ ਦੀਆਂ ਸਾਰੀਆਂ ਸੰਸਥਾਵਾਂ ਦੀ ਅਤੇ ਹੋਰ ਬਹੁਤ ਸਾਰੇ ਅੰਤਰਰਾਸ਼ਟਰੀ ਸੰਗਠਨਾਂ ਦੀ ਵੀ ਆਧਿਕਾਰਕ ਬੋਲੀ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰਮਿਹਰ ਕੌਰ ੲਿੱਕ ਭਾਰਤੀ ਕੁੜੀ ਹੈ। ੳੁਹ ਦਿੱਲੀ ਯੂਨੀਵਰਿਸਟੀ ਦੇ ਲੇਡੀ ਸਰੀ ਰਾਮ ਕਾਲਜ ਵਿੱਚ ਅੰਗਰੇਜ਼ੀ ਸਾਹਿਤ ਦੀ ਵਿਦਿਅਾਰਥਣ ਹੈ। ੳੁਹ ਫਰਵਰੀ 2017 ਵਿੱਚ ਦਿੱਲੀ ਯੂਨੀਵਰਿਸਟੀ ਦੇ ਰਾਮਜਸ ਕਾਲਜ ਵਿੱਚ ਹੋ ਰਹੇ ਵਿਦਿਅਾਰਥੀ ਸੰਘਰਸ਼ ਕਾਰਨ ਸੁਰਖੀਅਾਂ ਵਿੱਚ ਅਾੲੀ ਸੀ। ਕਾਲਜ ਵਿੱਚ ੳੁਮਰ ਖਾਲਿਦ ਅਤੇ ਸ਼ਹਿਲਾ ਰਸ਼ੀਦ ਨੂੰ ੲਿੱਕ ਸੈਮੀਨਾਰ ਵਿੱਚ ਬੁਲਾੲਿਅਾ ਗਿਅਾ ਸੀ ਜਿਸਦਾ ੲੇਬੀਵੀਪੀ ਪਾਰਟੀ ਨੇ ਸਖਤ ਵਿਰੋਧ ਕੀਤਾ। ਗੁਰਮਿਹਰ ਨੇ ੲਿੱਕ ਵੀਡੀਓ ੲਿੰਟਰਨੈੱਟ ੳੁੱਪਰ ਪਾ ਦਿੱਤੀ ਜਿਸ ਵਿੱਚ ੳੁਸਨੇ ੲੇਬੀਵੀਪੀ ਪਾਰਟੀ ਖਿਲਾਫ ਬੇਬਾਕ ਹੋਣ ਦਾ ਸੁਨੇਹਾ ਦਿੱਤਾ। ਵੀਡੀਓ ਦੇ ਚਰਚਿਤ ਹੁੰਦੇ ਸਾਰ ਹੀ ਗੁਰਮਿਹਰ ਨੂੰ ਧਮਕੀਅਾਂ ਮਿਲਣੀਅਾਂ ਸ਼ੁਰੂ ਹੋ ਗੲੀਅਾਂ ਤੇ ੳੁਸ ੳੁੱਪਰ ਦੇਸ਼ਧਰੋਹੀ ਹੋਣ ਦੇ ਅਾਰੋਪ ਲੱਗਣੇ ਸ਼ੁਰੂ ਹੋ ਗੲੇ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਕੌਮਾਂਤਰੀ ਇਸਤਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਨਾਰੀ ਦਿਵਸ਼ ਜਾਂ ਕੌਮਾਂਤਰੀ ਮਹਿਲਾ ਦਿਵਸ਼ (ਅੰਗਰੇਜ਼ੀ:International Women's Day (IWD), ਮੁਢ ਵਿੱਚ International Working Women's Day ਕਿਹਾ ਜਾਂਦਾ ਸੀ) ਇੱਕ ਮਈ ਦੀ ਤਰ੍ਹਾਂ ਉਨ੍ਹਾਂ ਦਿਨਾਂ ਵਿੱਚੋਂ ਇੱਕ ਹੈ ਜਿਹੜੇ ਸਭ ਤੋਂ ਪਹਿਲਾਂ ਕੌਮਾਂਤਰੀ ਤੌਰ ਤੇ ਮਨਾਏ ਜਾਣ ਲੱਗੇ। ਇਹ ਹਰ ਸਾਲ ਅਠ ਮਾਰਚ ਨੂੰ ਮਨਾਇਆ ਜਾਂਦਾ ਹੈ।
ਵਿਕੀਮੀਡੀਆ ਕਾਮਨਜ਼ (ਕਾਮਨਜ਼ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮੁਫ਼ਤ ਵਰਤੋਂ ਲਈ ਚਿਤਰਾਂ, ਧੁਨੀਆਂ ਅਤੇ ਹੋਰ ਮੀਡੀਆ ਫਾਈਲਾਂ ਦਾ ਇੱਕ ਆਨਲਾਈਨ ਭੰਡਾਰ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦਾ ਇੱਕ ਪ੍ਰੋਜੈਕਟ ਹੈ। ਵਿਕੀਮੀਡੀਆ ਕਾਮਨਜ਼ ਤੇ ਅਪਲੋਡ ਕੀਤੀਆਂ ਗਈਆਂ ਫਾਇਲਾਂ ਸਾਰੇ ਵਿਕੀਮੀਡੀਆ ਪ੍ਰੋਜੈਕਟਾਂ ਜਿਵੇਂ ਵਿਕੀਪੀਡੀਆ, ਵਿਕੀਸੋਰਸ, ਵਿਕੀਨਿਊਜ, ਵਿਕੀਵਰਸਿਟੀ, ਆਦਿ ਦੇ ਵੱਖ ਵੱਖ ਰੂਪਾਂ ਵਿੱਚ ਇਸਤੇਮਾਲ ਕੀਤੀਆਂ ਜਾ ਸਕਦੀਆਂ ਹਨ। ਇਹ ਫਾਈਲਾਂ ਆਫਲਾਈਨ ਪ੍ਰਯੋਗ ਲਈ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਵਰਤਮਾਨ ਸਮੇਂ ਵਿੱਚ ਕਾਮਨਜ਼ ਤੇ 12 ਮਿਲੀਅਨ ਤੋਂ ਵੀ ਜਿਆਦਾ ਮੀਡਿਆ ਫਾਈਲਾਂ ਉਪਲਬਧ ਹਨ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਜੀਵ ਵਿਗਿਆਨ ਜੀਵਨ ਅਤੇ ਜੀਵਤ ਪ੍ਰਾਣੀਆਂ ਦੇ ਅਧਿਐਨ ਨਾਲ ਸਬੰਧਤ ਕੁਦਰਤੀ ਵਿਗਿਆਨ ਹੈ। ਜਿਸ ਵਿੱਚ ਉਹਨਾਂ ਦੀ ਬਣਤਰ, ਬਿਰਤੀ, ਮੂਲ ਉਤਪਤੀ, ਵਿਕਾਸ, ਵਰਗੀਕਰਨ ਅਤੇ ਵਿਭਾਜਨ ਵੀ ਸ਼ਾਮਲ ਹੈ। ਇਹ ਇੱਕ ਵਿਸ਼ਾਲ ਵਿਸ਼ਾ ਹੈ, ਜਿਸ ਵਿੱਚ ਅਨੇਕਾਂ ਉਪ-ਖੰਡ, ਮਜ਼ਮੂਨ ਅਤੇ ਵਿਸ਼ਾ-ਖੇਤਰ ਸ਼ਾਮਲ ਹਨ। ਸਭ ਤੋਂ ਮਹੱਤਵਪੂਰਨ ਮਜ਼ਮੂਨਾਂ ਵਿੱਚੋਂ ਪੰਜ ਇਕਰੂਪੀ ਸਿਧਾਂਤ ਅਜਿਹੇ ਹਨ, ਜਿਹਨਾਂ ਨੂੰ ਆਧੁਨਿਕ ਜੀਵ ਵਿਗਿਆਨ ਦੇ ਮੂਲਭੂਤ ਸਿਧਾਂਤ ਕਿਹਾ ਜਾ ਸਕਦਾ ਹੈ:
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਰੋਮਾਨੀਆ (ਪ੍ਰਾਚੀਨ: Rumania (ਰੂਮਾਨੀਆ), Roumania (ਰੌਮਾਨੀਆ) ; ਸਾਂਚਾ: Lang - roਸਾਂਚਾ: IPA - ro) ਕਾਲੇ ਸਾਗਰ ਦੀ ਸੀਮਾ ਉੱਤੇ, ਕਰਪੇਥੀਅਨ ਚਾਪ ਦੇ ਬਾਹਰ ਅਤੇ ਇਸ ਦੇ ਅੰਦਰ, ਹੇਠਲੇ ਡੇਨਿਊਬ ਉੱਤੇ, ਬਾਲਕਨ ਪ੍ਰਾਇਦੀਪ ਦੇ ਉੱਤਰ ਵਿੱਚ, ਦੱਖਣਪੂਰਵੀ ਅਤੇ ਮਧ ਯੂਰਪ ਵਿੱਚ ਸਥਿਤ ਇੱਕ ਦੇਸ਼ ਹੈ। ਲੱਗਭੱਗ ਪੂਰਾ ਡੇਨਿਊਬ ਡੇਲਟਾ ਇਸ ਖੇਤਰ ਦੇ ਅੰਦਰ ਸਥਿਤ ਹੈ। ਇਸ ਦੀ ਸੀਮਾ ਪੱਛਮ ਵਿੱਚ ਹੰਗਰੀ ਅਤੇ ਸਰਬੀਆ ਨਾਲ, ਉੱਤਰ ਪੂਰਵ ਵਿੱਚ ਯੂਕਰੇਨ ਅਤੇ ਮਾਲਦੋਵਾ ਦੇ ਲੋਕ-ਗਣਰਾਜ ਨਾਲ, ਅਤੇ ਦੱਖਣ ਵਿੱਚ ਬਲਗਾਰੀਆ ਨਾਲ ਜੁੜੀ ਹੈ। ਇਸ ਖੇਤਰ ਦੇ ਇਤਹਾਸ ਵਿੱਚ ਦੇਕਿਅੰਸ, ਰੋਮਨ ਸਾਮਰਾਜ, ਬਲਗਾਰੀਆ ਸਾਮਰਾਜ, ਹੰਗਰੀ ਦੇ ਸਾਮਰਾਜ, ਅਤੇ ਓਟੋਮਨ ਸਾਮਰਾਜ ਦਾ ਸ਼ਾਸਨ ਰਿਹਾ। ਇੱਕ ਰਾਸ਼ਟਰ - ਰਾਜ ਦੇ ਰੂਪ ਵਿੱਚ, ਦੇਸ਼ ਦਾ ਨਿਰਮਾਣ 1859 ਵਿੱਚ ਮੋਲਦਾਵੀਆ ਅਤੇ ਵਲਾਕੀਆ ਦੇ ਵਿਲੇ ਨਾਲ ਹੋਇਆ ਅਤੇ 1878 ਵਿੱਚ ਇਸ ਦੀ ਅਜਾਦੀ ਨੂੰ ਮਾਨਤਾ ਪ੍ਰਾਪਤ ਹੋਈ। ਬਾਅਦ ਵਿੱਚ, 1918 ਵਿੱਚ, ਟਰਾਂਸਿਲਵੇਨੀਆ, ਬੁਕੋਵਿਨਾ, ਅਤੇ ਬੇਸਰਬੀਆ ਵੀ ਇਸਵਿੱਚ ਸ਼ਾਮਿਲ ਹੋ ਗਏ। ਦੂਸਰੀ ਸੰਸਾਰ ਜੰਗ ਦੇ ਅੰਤ ਵਿੱਚ, ਇਸ ਦੇ ਪ੍ਰਦੇਸ਼ਾਂ ਦੇ ਕੁੱਝ ਹਿੱਸਿਆਂ (ਮੋਟੇ ਤੌਰ ਉੱਤੇ ਵਰਤਮਾਨ ਮਾਲਦੋਵਾ) ਉੱਤੇ ਸੋਵੀਅਤ ਸੰਘ ਦਾ ਕਬਜਾ ਸੀ ਅਤੇ ਰੋਮਾਨੀਆ ਵਰਸਾਏ ਦੀ ਸੰਧੀ ਦਾ ਇੱਕ ਮੈਂਬਰ ਬਣ ਗਿਆ। 1989 ਵਿੱਚ ਅਲੌਹ ਪਰਦੇ ਦੇ ਪਤਨ ਦੇ ਨਾਲ, ਰੋਮਾਨੀਆ ਨੇ ਰਾਜਨੀਤਕ ਅਤੇ ਆਰਥਕ ਸੁਧਾਰਾਂ ਦੀ ਲੜੀ ਸ਼ੁਰੂ ਕਰ ਦਿੱਤੀ। ਕ੍ਰਾਂਤੀ ਦੇ ਬਾਅਦ ਦੀ ਆਰਥਕ ਸਮਸਿਆਵਾਂ ਦੇ ਇੱਕ ਦਸ਼ਕ ਬਾਅਦ, ਰੋਮਾਨੀਆ ਨੇ ਆਰਥਕ ਸੁਧਾਰ ਕੀਤੇ ਜਿਵੇਂ 2005 ਵਿੱਚ ਫਲੈਟ ਕਰ ਦੀ ਦਰ ਨੂੰ ਘੱਟ ਕਰ ਦਿੱਤਾ ਅਤੇ 1 ਜਨਵਰੀ, 2007 ਨੂੰ ਯੂਰਪੀ ਸੰਘ ਵਿੱਚ ਸ਼ਾਮਿਲ ਹੋ ਗਿਆ। ਹਾਲਾਂਕਿ ਰੋਮਾਨੀਆ ਦਾ ਆਮਦਨ ਪੱਧਰ ਯੂਰਪੀ ਸੰਘ ਵਿੱਚ ਸਭ ਤੋਂ ਘੱਟ ਸਤਰਾਂ ਵਿੱਚੋਂ ਇੱਕ ਰਹਿੰਦਾ ਹੈ, ਸੁਧਾਰ ਨੇ ਵਿਕਾਸ ਦੀ ਰਫ਼ਤਾਰ ਨੂੰ ਵਧਾਇਆ ਹੈ। ਰੋਮਾਨੀਆ ਹੁਣ ਇੱਕ ਉੱਚ ਮੱਧ ਆਮਦਨ ਵਰਗ ਦੀ ਮਾਲੀ ਹਾਲਤ ਨਾਲ ਯੁਕਤ ਦੇਸ਼ ਹੈ। ਰੋਮਾਨੀਆ ਯੂਰਪੀ ਸੰਘ ਦੇ ਮੈਂਬਰ ਰਾਜਾਂ ਵਿੱਚ ਨੌਵਾਂ ਸਭ ਤੋਂ ਵੱਡਾ ਖੇਤਰ ਹੈ ਅਤੇ ਇਸ ਦੀ ਜਨਸੰਖਿਆ ਸੱਤਵੇਂ ਸਥਾਨ ਉੱਤੇ ਅਧਿਕਤਮ (21 .5 ਮਿਲੀਅਨ) ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਬੁਖਾਰੈਸਟ ਹੈ (ਸਾਂਚਾ: Lang - roਸਾਂਚਾ: IPA - ro), ਜੋ 1.
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਭਾਰਤ ਦੇ 500 ਅਤੇ 1000 ਰੁਪਏ ਦੇ ਨੋਟਾਂ ਦਾ ਵਿਮੁਦਰੀਕਰਨ
ਭਾਰਤ ਦੇ 500 ਅਤੇ 1000 ਰੁਪਏ ਦੇ ਨੋਟਾਂ ਦਾ ਵਿਮੁਦਰੀਕਰਨ, ਜਿਸਨੂੰ ਮੀਡੀਆ ਨੇ ਸਰਲ ਭਾਸ਼ਾ ਵਿੱਚ ਨੋਟੇਬੰਦੀ ਕਿਹਾ ਹੈ, ਦੀ ਘੋਸ਼ਣਾ 8 ਨਵੰਬਰ 2016 ਨੂੰ ਰਾਤ ਸਵਾ ਅੱਠ ਵਜੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਆਰਾ ਅਚਾਨਕ ਰਾਸ਼ਟਰ ਨੂੰ ਕੀਤੇ ਗਏ ਖ਼ਿਤਾਬ ਦੁਆਰਾ ਕੀਤੀ ਗਈ। ਇਸ ਘੋਸ਼ਣਾ ਵਿੱਚ 8 ਨਵੰਬਰ ਦੀ ਅੱਧੀ ਰਾਤ ਤੋਂ ਯਾਨੀ 9 ਨਵੰਬਰ ਤੋਂ ਦੇਸ਼ ਵਿੱਚ 500 ਅਤੇ 1000 ਰੁਪਏ ਦੇ ਨੋਟਾਂ ਨੂੰ ਖਤਮ ਕਰਨ ਦਾ ਐਲਾਨ ਕੀਤਾ ਗਿਆ। ਇਸਦਾ ਉਦੇਸ਼ ਕੇਵਲ ਕਾਲੇ ਪੈਸਾ ਉੱਤੇ ਕਾਬੂ ਹੀ ਨਹੀਂ ਸਗੋਂ ਦਹਿਸ਼ਤਗਰਦਾਂ ਦੁਆਰਾ ਵਰਤੇ ਜਾ ਰਹੇ ਨਕਲੀ ਨੋਟਾਂ ਤੋਂ ਛੁਟਕਾਰਾ ਪਾਉਣਾ ਵੀ ਸੀ।ਇਸ ਕਦਮ ਨੂੰ ਭ੍ਰਿਸ਼ਟਾਚਾਰ, ਨਸ਼ਿਆਂ ਦੀ ਵਰਤੋਂ, ਅਤੇ ਤਸਕਰੀ ਨੂੰ ਘੱਟ ਕਰਨ ਲਈ ਇੱਕ ਜਤਨ ਦੇ ਤੌਰ ਤੇ ਪੇਸ਼ ਕੀਤਾ ਗਿਆ ਸੀ। ਪਰ ਨੋਟਬੰਦੀ ਨਾਲ ਨਕਦੀ ਦੀ ਭਾਰੀ ਕਮੀ ਆ ਗਈ ਅਤੇ ਲੋਕ ਆਪਣੇ ਕੰਮ-ਧੰਦੇ ਬੰਦ ਕਰਕੇ ਬੈਂਕਾਂ ਦੇ ਬਾਹਰ ਦਿਨ-ਰਾਤ ਬੈਠੇ ਰਹਿਣ ਲਈ ਮਜਬੂਰ ਹੋ ਗਈ। ਵੱਡੀ ਗਿਣਤੀ ਵਿੱਚ ਛੋਟੇ ਕਾਰੋਬਾਰਾਂ, ਖੇਤੀਬਾੜੀ ਅਤੇ ਆਵਾਜਾਈ ਤੇ ਇਸਦਾ ਨੁਕਸਾਨਦੇਹ ਪ੍ਰਭਾਵ ਪੈ ਰਿਹਾ ਸੀ। ਅਤੇ ਕਾਫੀ ਗਿਣਤੀ ਵਿੱਚ ਲੋਕ ਨੋਟਬੰਦੀ ਦੇ ਚਲਦਿਆਂ ਪੈਦਾ ਹੋਈਆਂ ਸਮੱਸਿਆਵਾਂ ਦੌਰਾਨ ਮਾਰੇ ਗਏ। ਮੋਦੀ ਦੇ ਇਸ ਐਲਾਨ ਦੇ ਬਾਅਦ, ਬੰਬਈ ਸ਼ੇਅਰ ਬਜ਼ਾਰ ਅਤੇ ਨਿਫਟੀ 50 ਦੇ ਸਟਾਕ ਸੂਚਕ ਅਗਲੇ ਦੋ ਦਿਨ ਦੇ ਲਈ ਕਰੈਸ਼ ਹੋ ਗਏ। ਕਈ ਬੈਂਕਰ ਸ਼ਾਹੂਕਾਰਾਂ ਦੇ ਨਾਲ ਨਾਲ ਕੁਝ ਅੰਤਰਰਾਸ਼ਟਰੀ ਟਿੱਪਣੀਕਾਰਾਂ ਕੋਲੋਂ ਵਿਮੁਦਰੀਕਰਨ ਨੂੰ ਸਮਰਥਨ ਮਿਲਿਆ, ਪਰ ਵਿਰੋਧੀ ਧਿਰ ਨੇ, ਸੰਸਦ ਦੇ ਦੋਨੋ ਸਦਨਾਂ ਵਿੱਚ ਇਸਦੀ ਆਲੋਚਨਾ ਕੀਤੀ ਅਤੇ ਸੰਸਦ ਦੇ ਸਾਹਮਣੇ ਅਤੇ ਭਾਰਤ ਭਰ ਮੌਜੂਦਾ ਸਰਕਾਰ ਦੇ ਵਿਰੁੱਧ ਸੰਗਠਿਤ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ।ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ.
ਜਾਣਕਾਰੀ ਜਾਂ ਦੱਸ ਜਾਂ ਸੂਚਨਾ ਉਹ ਚੀਜ਼ ਹੁੰਦੀ ਹੈ ਜੋ ਕੁਝ ਦੱਸੇ ਭਾਵ ਜਿਸ ਤੋਂ ਕੋਈ ਸਮੱਗਰੀ ਜਾਂ ਅੰਕੜੇ ਪ੍ਰਾਪਤ ਹੋ ਸਕਣ। ਜਾਣਕਾਰੀ ਜਾਂ ਤਾਂ ਕਿਸੇ ਸੁਨੇਹੇ ਰਾਹੀਂ ਦਿੱਤੀ ਜਾ ਸਕਦੀ ਹੈ ਜਾਂ ਕਿਸੇ ਵਸਤ ਨੂੰ ਸਿੱਧੇ ਜਾਂ ਅਸਿੱਧੇ ਤੌਰ ਉੱਤੇ ਵੇਖ-ਪਰਖ ਕੇ ਲਈ ਜਾ ਸਕਦੀ ਹੈ। ਜੋ ਵੇਖ-ਪਰਖ ਕੇ ਮਹਿਸੂਸ ਕੀਤਾ ਜਾਂਦਾ ਹੈ, ਉਹਨੂੰ ਵੀ ਸੁਨੇਹਾ ਹੀ ਆਖਿਆ ਜਾ ਸਕਦਾ ਹੈ ਅਤੇ ਇਸੇ ਕਰ ਕੇ ਜਾਣਕਾਰੀ ਹਮੇਸ਼ਾਂ ਕਿਸੇ ਸੁਨੇਹੇ ਰਾਹੀਂ ਦਿੱਤੀ ਅਤੇ ਲਈ ਜਾਂਦੀ ਹੈ। ਜਾਣਕਾਰੀ ਨੂੰ ਘੱਲਣ ਜਾਂ ਸਮਝਣ ਵਾਸਤੇ ਇਹਨੂੰ ਕਈ ਖ਼ਾਕਿਆਂ ਵਿੱਚ ਸੰਕੇਤਬੱਧ ਕੀਤਾ ਜਾ ਸਕਦਾ ਹੈ।
ਮੱਧਕਾਲ ਯੂਰਪੀ ਇਤਿਹਾਸ ਦੀ ਕਾਲਵੰਡ ਦਾ ਕਾਲ ਹੈ। ਇਹ 476 ਈਸਵੀ ਵਿੱਚ ਪੱਛਮੀ ਰੋਮਨ ਸਾਮਰਾਜ ਦੇ ਪਤਨ ਨਾਲ ਸ਼ੁਰੂ ਹੁੰਦਾ ਹੈ, ਅਤੇ 15ਵੀਂ ਸਦੀ ਦੇ ਅੰਤ ਸਮੇਂ 1492 ਈਸਵੀ ਵਿੱਚ ਕ੍ਰਿਸਟੋਫਰ ਕੋਲੰਬਸ ਦੁਆਰਾ ਨਵੀਂ ਦੁਨੀਆਂ ਦੀ ਭਾਲ ਨਾਲ ਇਹਦਾ ਅੰਤ ਮੰਨ ਲਿਆ ਜਾਂਦਾ ਹੈ। ਮੱਧਕਾਲ, ਪੱਛਮੀ ਇਤਿਹਾਸ ਦੀ ਤਿੰਨ ਰਵਾਇਤੀ ਕਾਲਾਂ ਵਿੱਚ ਵੰਡ; ਪੁਰਾਤਨ ਕਾਲ, ਮੱਧ ਕਾਲ, ਅਤੇ ਆਧੁਨਿਕ ਕਾਲ ਵਿੱਚ ਵਿਚਕਾਰਲਾ ਕਾਲ ਹੈ। ਅੱਗੋਂ ਫਿਰ ਮੱਧਕਾਲ ਨੂੰ ਮੁਢਲੇ, ਵਿਚਕਾਰਲੇ, ਅਤੇ ਮਗਰਲੇ ਮੱਧਕਾਲ ਵਿੱਚ ਵੰਡਿਆ ਜਾਂਦਾ ਹੈ।
ਅਦਾ ਸ਼ਰਮਾ ਇੱਕ ਭਾਰਤੀ ਫ਼ਿਲਮ ਅਦਾਕਾਰਾ ਹੈ ਜੋ ਖ਼ਾਸ ਤੌਰ ਉੱਪਰ ਹਿੰਦੀ ਅਤੇ ਤੇਲਗੂ ਭਾਸ਼ਾਵਾਂ ਦੀਆਂ ਫ਼ਿਲਮਾਂ ਵਿੱਚ ਵਧੇਰੇ ਨਜ਼ਰ ਆਈ ਹੈ। ਅਦਾ ਨੇ ਆਪਣੀ ਸਕੂਲੀ ਪੜ੍ਹਾਈ ਖ਼ਤਮ ਕਰਨ ਤੋਂ ਬਾਅਦ, ਆਪਣੇ ਅਭਿਨੈ ਦੀ ਸ਼ੁਰੂਆਤ 2008 ਵਿੱਚ ਹਿੰਦੀ ਭਾਸ਼ਾ ਦੀ ਭੂੱਤਿਆ ਫ਼ਿਲਮ 1920 ਵਿੱਚ ਮੁੱਖ ਭੂਮਿਕਾ ਨਿਭਾ ਕੇ ਕੀਤੀ, ਇਹ ਫ਼ਿਲਮ ਬਾਕਸ ਆਫ਼ਿਸ ਉੱਪਰ ਪੂਰੀ ਸਫ਼ਲ ਰਹੀ। ਇਸਦਾ ਚਰਿੱਤਰ ਫ਼ਿਲਮ ਵਿੱਚ ਇੱਕ ਭੂਤ-ਗ੍ਰਸਤ ਔਰਤ ਦਾ ਹੈ ਜਿਸ ਕਾਰਨ ਇਸਦੀ ਬਹੁਤ ਸ਼ਲਾਘਾ ਹੋਈ ਅਤੇ ਫ਼ਿਲਮਫ਼ੇਅਰ ਅਵਾਰਡ ਫ਼ਾਰ ਬੇਸਟ ਫੀਮੇਲ ਡੈਬਿਉ ਲਈ ਇਸਨੂੰ ਨਾਮਜ਼ਦ ਵੀ ਕੀਤਾ ਗਿਆ। ਇਸ ਸ਼ਲਾਘਾ ਤੋਂ ਬਾਅਦ ਇਸਨੂੰ ਰੁਮਾਂਟਿਕ ਕਾਮੇਡੀ ਫ਼ਿਲਮ ਹਸੀ ਤੋ ਫਸੀ (2014) ਵਿੱਚ ਵੀ ਰੋਲ ਮਿਲਿਆ, ਇਸ ਨੇ ਦੱਖਣ ਭਾਰਤੀ ਫ਼ਿਲਮ ਜਗਤ, ਵਿੱਚ ਛੇ ਫ਼ਿਲਮਾਂ ਵਿੱਚ ਕੰਮ ਕੀਤਾ—ਪੰਜ ਤੇਲਗੂ ਭਾਸ਼ਾ ਵਿੱਚ—ਇੱਕ ਰੁਮਾਂਟਿਕ ਥ੍ਰੀਲਰ ਹਾਰਟ ਅਟੈਕ (2014), ਐਸ/ਓ ਸਤਿਆਮੂਰਤੀ (2015), ਸੁਬ੍ਰਮਣਯਮ ਫ਼ਾਰ ਸੇਲ (2015), ਗਰਮ (2016) ਅਤੇ ਕਸ਼ਾਨਮ (2016) ਅਤੇ ਇੱਕ ਕੰਨੜ ਫ਼ਿਲਮ ਵਿੱਚ ਕੰਮ ਕੀਤਾ— ਰਾਣਾ ਵਿਕਰਮ (2015), ਇਹਨਾਂ ਨਾਲ ਅਦਾ ਨੇ ਵਪਾਰਕ ਤੌਰ ਤੇ ਬਹੁਤ ਸਫ਼ਲਤਾ ਪ੍ਰਾਪਤ ਕੀਤੀ ਅਤੇ ਇਸਦੀ ਅਦਾਕਾਰੀ ਲਈ ਆਦਿ ਨੂੰ ਬਹੁਤ ਸ਼ਲਾਘਾ ਮਿਲੀ।
ਸੁਖਮਨੀ ਸਾਹਿਬ ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋ ਇਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਅਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਐਪਲ ਇੰਕ., ਜਾਂ ਐਪਲ ਸੰਸਥਾਪਣ, ਪੂਰਵਲਾ ਐਲਪ ਕੰਪਿਊਟਰ, ਇੰਕ., ਇੱਕ ਅਮਰੀਕੀ ਬਹੁਰਾਸ਼ਟਰੀ ਨਿਗਮ ਹੈ ਜਿਹਦਾ ਸਦਰ-ਮੁਕਾਮ ਕੂਪਰਟੀਨੋ, ਕੈਲੀਫ਼ੋਰਨੀਆ ਵਿਖੇ ਹੈ ਅਤੇ ਜੋ ਖਪਤਕਾਰੀ ਬਿਜਲਾਣੂ ਯੰਤਰਾਂ, ਕੰਪਿਊਟਰ ਸਾਫ਼ਟਵੇਅਰ ਅਤੇ ਨਿੱਜੀ ਕੰਪਿਊਟਰਾਂ ਦਾ ਖ਼ਾਕਾ ਤਿਆਰ ਕਰਦਾ, ਵਿਕਸਤ ਕਰਦਾ ਅਤੇ ਵੇਚਦਾ ਹੈ। ਇਹਦੇ ਸਭ ਤੋਂ ਪ੍ਰਸਿੱਧ ਉਤਪਾਦ ਮੈਕ ਕੰਪਿਊਟਰ, ਆਈਪੌਡ ਸੰਗੀਤ ਵਜੰਤਰੀ, ਆਈਫ਼ੋਨ ਸਮਾਰਟਫ਼ੋਨ ਅਤੇ ਆਈਪੈਡ ਟੈਬਲਟ ਕੰਪਿਊਟਰ ਹਨ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਮਾਈਕਰੋਸਾਫ਼ਟ ਕਾਰਪੋਰੇਸ਼ਨ ਇੱਕ ਅਮਰੀਕੀ ਬਹੁ-ਭਾਸ਼ੀਆ ਤਕਨੀਕੀ ਕੰਪਨੀ ਹੈ ਜਿਸਦਾ ਮੁੱਖ ਦਫ਼ਤਰ ਰੈਡਮੌਂਡ, ਵਾਸ਼ਿੰਗਟਨ ਵਿਖੇ ਸਥਿਤ ਹੈ। ਇਹ ਕੰਪਨੀ ਮੁੱਖ ਤੌਰ 'ਤੇ ਕੰਪਿਊਟਰ, ਕੰਪਿਊਟਰੀ ਉਪਕਰਨ, ਮੋਬਾਇਲ ਅਤੇ ਤਕਨੀਕ ਨਾਲ ਸੰਬੰਧਿਤ ਹੋਰ ਸੇਵਾਵਾਂ ਦਾ ਵਿਕਾਸ ਕਰਦੀ, ਬਣਾਉਂਦੀ ਤੇ ਵੇਚਦੀ ਹੈ। ਇਸ ਦੀ ਸਭ ਤੋਂ ਪ੍ਰਸਿੱਧ ਆਦੇਸ਼ਕਾਰੀ ਮਾਈਕਰੋਸੌਫ਼ਟ ਵਿੰਡੋਜ਼ ਹੈ ਜੋ ਕਿ ਇੱਕ ਸੰਚਾਲਕ ਤੰਤਰ ਹੈ। ਇਸ ਤੋਂ ਇਲਾਵਾ ਮਾਈਕਰੋਸੌਫ਼ਟ ਔਫਿਸ, ਮਾਈਕਰੋਸੌਫ਼ਟ ਐੱਜ ਅਤੇ ਇੰਟਰਨੈੱਟ ਐਕਸਪਲੋਰਰ ਵੀ ਕਾਫੀ ਪ੍ਰਸਿੱਧ ਹਨ। ਐਕਸ-ਬੌਕਸ ਖੇਡ ਕੰਸੋਲ ਅਤੇ ਸਰਫੇਸ ਟੈਬਲੇਟ ਵੀ ਉਪਕਰਨਾਂ ਦੀ ਸੂਚੀ ਵਿੱਚ ਬਹੁਤ ਪ੍ਰਸਿੱਧ ਹਨ। ਆਦੇਸ਼ਕਾਰੀ ਬਜ਼ਾਰ ਵਿੱਚ ਇਹ ਕੰਪਨੀ ਆਪਣੀ ਕਮਾਈ ਕਾਰਨ ਸਭ ਤੋਂ ਉੱਪਰ ਹੈ। ਇਸ ਕੰਪਨੀ ਦੀ ਸਥਾਪਨਾ ਬਿੱਲ ਗੇਟਜ਼ ਅਤੇ ਪੌਲ ਐਲਨ ਦੁਆਰਾ ੪ ਅਪ੍ਰੈਲ ੧੯੭੫ 'ਚ ਅਲਟਾਏਰ ੮੮੦੦ ਲਈ BASIC ਇੰਟਰਪ੍ਰੀਟਰ ਦੇ ਵਿਕਾਸ ਕਰਨ ਅਤੇ ਵੇਚਣ ਨਾਲ ਹੋਈ।
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋੲਿਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਅਬੁ ਰੇਹਾਨ ਮੁਹੰਮਦ ਬਿਨ ਅਹਿਮਦ ਅਲਬਰੂਨੀ (ਫ਼ਾਰਸੀ-ਅਰਬੀ: ابوریحان محمد بن احمد بیرونی ਭਾਵ ਕਿ ਅਬੂ ਰੇਹਾਨ, ਪਿਤਾ ਦਾ ਨਾਮ ਅਹਿਮਦ ਅਲਬਰੂਨੀ) ਜਾਂ ਅਲਬੇਰੂਨੀ (973 - 1048) ਇੱਕ ਫ਼ਾਰਸੀ ਵਿਦਵਾਨ ਲੇਖਕ, ਵਿਗਿਆਨੀ, ਖਗੋਲ-ਸ਼ਾਸ਼ਤਰੀ, ਇਤਿਹਾਸਕਾਰ, ਧਰਮਸ਼ਾਸਤਰੀ ਅਤੇ ਦਾਰਸ਼ਨਿਕ ਸੀ। ਅਲ ਬੇਰੂਨੀ ਦੀਆਂ ਰਚਨਾਵਾਂ ਅਰਬੀ ਭਾਸ਼ਾ ਵਿੱਚ ਹਨ ਅਤੇ ਉਸਨੂੰ ਆਪਣੀ ਮਾਤ-ਭਾਸ਼ਾ ਫ਼ਾਰਸੀ ਦੇ ਇਲਾਵਾ ਘੱਟ ਤੋਂ ਘੱਟ ਤਿੰਨ ਹੋਰ ਭਾਸ਼ਾਵਾਂ ਦਾ ਗਿਆਨ ਸੀ - ਸੀਰੀਆਈ, ਸੰਸਕ੍ਰਿਤ, ਯੂਨਾਨੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੈਰਿਸ (ਫਰਾਂਸੀਸੀ:Paris) ਫਰਾਂਸ ਦਾ ਇੱਕ ਸੁੰਦਰ ਸ਼ਹਿਰ ਅਤੇ ਰਾਜਧਾਨੀ ਹੈ। ਇਹ ਉੱਤਰੀ ਫ੍ਰਾਂਸ ਵਿੱਚ,ਸੈਨ ਨਦੀ ਦੇ ਕਿਨਾਰੇ, ਈਲ-ਡ-ਫ੍ਰਾਂਸ (Ile-de-France) ਕਹੇ ਜਾਣ ਵਾਲੇ ਖੇਤਰ ਵਿੱਚ ਵਸਿਆ ਹੋਇਆ ਹੈ । ਇਸ ਵਿੱਚ ਫਰਾਂਸਿਸੀ ਭਾਸ਼ਾ ਭਾਸ਼ਾ ਬੋਲੀ ਜਾਂਦੀ ਹੈ । ਇਸ ਦੀ ਅਨੁਮਾਨਿਤ ਜਨਸੰਖਿਆ 2,193,031 ( ਜਨਵਰੀ 2007 ) ਹੈ। ਪੈਰਿਸ (ਫਰਾਂਸਿਸੀ ਉਚਾਰਣ: ਪਾਰੀ) ਫ਼ਰਾਂਸ ਦਾ ਸਭ ਤੋਂ ਪ੍ਰਸਿੱਧ ਨਗਰ ਅਤੇ ਉਸਦੀ ਰਾਜਧਾਨੀ ਹੈ। ੲਿਹਨਾਂ ਹੀ ਨਹੀਂ , ਇਸਨੂੰ ਦੁਨੀਆ ਦੇ ਸਭ ਤੋਂ ਸੁੰਦਰ ਨਗਰਾਂ ਵਿੱਚੋਂ ਇੱਕ ਅਤੇ ਦੁਨੀਆ ਦੀ ਫ਼ੈਸ਼ਨ ਅਤੇ ਗਲੈਮਰ ਰਾਜਧਾਨੀ ਮੰਨਿਆ ਜਾਂਦਾ ਹੈ। ਇੱਥੇ ਉੱਤੇ ਦੁਨੀਆ ਦੀ ਸਭ ਤੋਂ ਪ੍ਰਸਿੱਧ ਅੱਟਾਲਿਕਾ ਆਈਫਾਲ ਟਾਵਰ (ਫਰਾਂਸਿਸੀ: Tour Eiffel ਤੂਰ ਏਫੀਲ) ਸਥਿਤ ਹੈ। ਪੈਰਿਸ ਸ਼ੁਮਾਲ ਵੁਸਤੀ ਫ਼ਰਾਂਸ ਵਿੱਚ ਦਰਯਾਐ ਸੇਨ ਦੇ ਕੰਡੇ ਵਾਸਿਅਾ ਇੱਕ ਸ਼ਹਿਰ ਹੈ ਜੋ ਬਲਹਾਜ ਆਬਾਦੀ ਮੁਲਕ ਦਾ ਸਭ ਵਲੋਂ ਬਹੁਤ ਸ਼ਹਿਰ ਅਤੇ ਦਾਰੁਲਹਕੂਮਤ ਹੈ । ਸ਼ਹਿਰ, ਜਿਸ ਦੀ ਇੰਤੀਜਾਮੀ ਸਰਹਦੇਂ 1860ਏ ਵਲੋਂ ਤਬਦੀਲ ਨਹੀਂ ਹੋਈ , ਦੀ ਕੁਲ ਆਬਾਦੀ 2,203,817 (ਜਨਵਰੀ 2006) ਹੈ ਜਦੋਂ ਕਿ ਅਮ ਏਲਬਲਦ ਦੇ ਇਲਾਕੇ ਦੀ ਕੁਲ ਆਬਾਦੀ 11,769,433 ( ਜਨਵਰੀ 2006ਏ ) ਹੈ ਅਤੇ ਇਸ ਤਰ੍ਹਾਂ ਇਹ ਯੂਰੋਪ ਦੇ ਵੱਡੇ ਅਮ ਏਲਬਲਦ ਵਿੱਚੋਂ ਇੱਕ ਹੈ । ਗੁਜਸ਼ਤਾ ਦੋ ਹਜਾਰ ਸਾਲਾਂ ਵਲੋਂ ਕਾਇਮ ਇਹ ਅਹਿਮ ਸ਼ਹਿਰ ਅੱਜ ਦੁਨੀਆ ਦਾ ਅਹਿਮ ਕਾਰੋਬਾਰੀ ਅਤੇ ਸਕਾਫਤੀ ਮਰਕਜ ਹੈ ਅਤੇ ਆਲਮੀ ਸਿਆ ਸਿਆਤ, ਗਿਆਨ, ਤਫਰੀਹ, ਅਬਲਾਗ, ਫੈਸ਼ਨ, ਅਲਵਮ ਅਤੇ ਫਨੂਨ ਉੱਤੇ ਇਸ ਦੇ ਗਹਿਰੇ ਅਸਰਾਤ ਹਨ ਅਤੇ ਜੋ ਉਸਨੂੰ ਵੱਡੇ ਆਲਮੀ ਸ਼ਹਿਰਾਂ ਵਿੱਚੋਂ ਇੱਕ ਬਣਾਉਂਦੇ ਹਨ । ਪੈਰਿਸ ਸ਼ਹਿਰ ਅਤੇ ਪੈਰਿਸ ਖਿੱਤਾ ਫ਼ਰਾਂਸ ਦੀ ਕੁਲ ਜੀ ਡੀ ਪੀ ਦਾ ਇੱਕ ਚੌਥਾਈ ਪੈਦਾ ਕਰਦਾ ਹੈ ਜੋ 2007ਏ ਦੇ ਮੁਤਾਬਕ 533 . 6 ਅਰਬ ੀਵਰਓ - ( 731.
ਨਵਿਆਉਣਯੋਗ ਊਰਜਾ (ਅੰਗਰੇਜ਼ੀ: Renewable Energy) ਵਿੱਚ ਉਹ ਸਾਰੇ ਉਰਜਾ ਰੂਪ ਸ਼ਾਮਿਲ ਹਨ ਜੋ ਪ੍ਰਦੂਸ਼ਣਕਾਰੀ ਨਹੀਂ ਹਨ ਅਤੇ ਜਿਹਨਾਂ ਦੇ ਸਰੋਤ ਦਾ ਖਾਤਮਾ ਕਦੇ ਨਹੀਂ ਹੁੰਦਾ, ਜਾਂ ਜਿਹਨਾਂ ਦੇ ਸਰੋਤ ਦੀ ਸਵੈ ਭਰਪਾਈ ਹੁੰਦੀ ਰਹਿੰਦੀ ਹੈ। ਸੂਰਜੀ ਊਰਜਾ, ਪੌਣ ਊਰਜਾ, ਜਲ ਉਰਜਾ, ਜਵਾਰ-ਜਵਾਰਭਾਟਾ ਤੋਂ ਪ੍ਰਾਪਤ ਉਰਜਾ, ਜੈਵਪੁੰਜ, ਜੈਵ ਬਾਲਣ ਆਦਿ ਨਵਿਆਉਣਯੋਗ ਊਰਜਾ ਦੇ ਕੁੱਝ ਉਦਾਹਰਨ ਹਨ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਲਾਸ ਐਂਜਲਸ (ਸਪੇਨੀ: [los ˈaŋxeles], ਜਿਸ ਨੂੰ Los Ángeles ਲਿਖਿਆ ਜਾਂਦਾ ਹੈ, ਫ਼ਰਿਸ਼ਤੇ ਦੀ ਸਪੇਨੀ), ਜਿਸ ਨੂੰ ਇਸ ਦੇ ਦਸਤਖ਼ਤੀ ਨਾਂ ਐੱਲ.ਏ. ਨਾਲ਼ ਵੀ ਜਾਣਿਆ ਜਾਂਦਾ ਹੈ, ਸੰਯੁਕਤ ਰਾਜ ਅਮਰੀਕਾ ਦਾ ਨਿਊਯਾਰਕ ਮਗਰੋਂ ਦੂਜਾ ਅਤੇ ਉਸ ਦੇ ਕੈਲੀਫ਼ੋਰਨੀਆ ਰਾਜ ਦਾ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰ ਹੈ ਜਿਸਦੀ ਅਬਾਦੀ 2010 ਮਰਦਮਸ਼ੁਮਾਰੀ ਮੁਤਾਬਕ 3,792,621 ਸੀ। ਇਸ ਦਾ ਰਕਬਾ 469 ਵਰਗ ਕਿ.ਮੀ. ਹੈ ਅਤੇ ਇਹ ਦੱਖਣੀ ਕੈਲੀਫ਼ੋਰਨੀਆ ਵਿੱਚ ਸਥਿੱਤ ਹੈ। ਇਹ ਸ਼ਹਿਰ ਲਾਸ ਐਂਜਲਸ-ਲਾਂਗ ਬੀਚ-ਸਾਂਤਾ ਆਨਾ ਮਹਾਂਨਗਰੀ ਸਾਂਖਿਅਕੀ ਇਲਾਕਾ ਅਤੇ ਵਧੇਰਾ ਲਾਸ ਐਂਜਲਸ ਇਲਾਕਾ ਦਾ ਕੇਂਦਰੀ ਬਿੰਦੂ ਹੈ ਜਿਸਦੀ ਅਬਾਦੀ 2010 ਵਿੱਚ ਕ੍ਰਮਵਾਰ 12,828,837 ਅਤੇ 1.8 ਕਰੋੜ ਹੈ ਜਿਸ ਕਰ ਕੇ ਇਹ ਦੁਨੀਆਂ ਦੇ ਸਭ ਤੋਂ ਵੱਧ ਅਬਾਦੀ ਵਾਲਾ ਮਹਾਂਨਗਰੀ ਇਲਾਕਿਆਂ ਵਿੱਚੋਂ ਇੱਕ ਅਤੇ ਦੇਸ਼ ਵਿੱਚੋਂ ਦੂਜਾ ਸਭ ਤੋਂ ਵੱਡਾ ਹੈ। and the second largest in the United States.