ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਕੌਮਾਂਤਰੀ ਇਸਤਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਮਹਿਲਾ ਦਿਵਸ (ਅੰਗਰੇਜ਼ੀ:International Women's Day (IWD), ਮੁੱਢ ਵਿੱਚ "International Working Women's Day" ਕਿਹਾ ਜਾਂਦਾ ਸੀ) ਹਰ ਸਾਲ 8 ਮਾਰਚ ਨੂੰ ਵਿਸ਼ਵ ਪੱਧਰ 'ਤੇ ਮਨਾਇਆ ਜਾਂਦਾ ਹੈ। ਵਿਸ਼ਵ ਦੇ ਵਿਭਿੰਨ ਖੇਤਰਾਂ ਵਿੱਚ ਮਹਿਲਾਵਾਂ ਦੇ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਇਹ ਦਿਨ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 24,891 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਗਿਆਨ ਕਿਸੇ ਚੀਜ਼ ਜਾਂ ਕਿਸੇ ਸ਼ਖ਼ਸ ਬਾਬਤ ਵਾਕਫ਼ੀਅਤ, ਸਚੇਤਤਾ ਜਾਂ ਸਮਝ ਹੁੰਦੀ ਹੈ, ਜਿਵੇਂ ਕਿ ਉਹਦੇ ਬਾਰੇ ਤੱਥ, ਜਾਣਕਾਰੀ, ਵੇਰਵਾ ਜਾਂ ਮੁਹਾਰਤ ਆਦਿ। ਇਹ ਸਭ ਕੁਝ ਤਜਰਬੇ ਜਾਂ ਸਿੱਖਿਆ ਤੋਂ ਪ੍ਰਾਪਤ ਹੋਏ ਇਲਮ, ਖੋਜ ਜਾਂ ਸੋਝੀ ਰਾਹੀਂ ਹਾਸਲ ਕੀਤਾ ਜਾਂਦਾ ਹੈ। ਗਿਆਨ ਕਿਸੇ ਵਿਸ਼ੇ ਦੀ ਇਲਮੀ (ਸਿਧਾਂਤਕ) ਜਾਂ ਅਮਲੀ (ਵਿਹਾਰਕ) ਸਮਝ ਨੂੰ ਆਖਿਆ ਜਾ ਸਕਦਾ ਹੈ। ਇਹ ਸਪੱਸ਼ਟ ਜਾਂ ਸੰਕੇਤਕ, ਪ੍ਰਤੱਖ ਜਾਂ ਪਰੋਖ, ਰਸਮੀ ਜਾਂ ਬੇਕਾਇਦਾ ਕਿਸੇ ਵੀ ਤਰ੍ਹਾਂ ਦਾ ਹੋ ਸਕਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਹੋਲਾ ਮਹੱਲਾ ਜੋ ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੈ। ਖਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲਾ ਮਹੱਲਾ ਕੀ ਹੁੰਦਾ ਹੈ ਹੋਲੀ ਤੋਂ ਅਗਲੇ ਦਿਨ, ਚੇਤ ਦੀ ਪਹਿਲੀ ਨੂੰ ਅਨੰਦਪੁਰ ਸਾਹਿਬ ਵਿਚ ਕੇਸ ਗੜ੍ਹ ਦੇ ਸਥਾਨ ਉਤੇ, ਇਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸ਼ਸਤ੍ਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ ਪਜ ਨਾਲ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿਚ ਨਿਹੰਗ, ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ। 'ਹੋਲਾ' ਅਰਬੀ ਭਾਸ਼ਾ ਦੇ ਸ਼ਬਦ ਹੂਲ ਤੋਂ ਬਣਿਆ ਹੈ ਜਿਸਦੇ ਅਰਥ ਭਲੇ ਕੰਮਾਂ ਲਈ ਜੂਝਣਾ, ਸੀਸ ਤਲੀ 'ਤੇ ਧਰ ਕੇ ਲੜਨਾ, ਤਲਵਾਰ ਦੀ ਧਾਰ 'ਤੇ ਚੱਲਣਾ ਕੀਤੇ ਗਏ ਹਨ। ਮਹੱਲਾ ਸ਼ਬਦ ਦੇ ਅਰਥ ਹਨ ਉਹ ਅਸਥਾਨ ਜਿੱਥੇ ਫ਼ਤਹਿ ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ। ਦਸਮੇਸ਼ ਪਿਤਾ ਜੀ ਨੇ ਨਿੱਘਰ ਚੁੱਕੇ ਸਮਾਜ ਦੇ ਦੱਬੇ-ਕੁਚਲੇ ਅਤੇ ਲਿਤਾੜੇ ਜਾ ਰਹੇ ਮਨੁੱਖਾਂ ਨੂੰ ਆਪਣੀ ਹੋਂਦ ਦਾ ਅਹਿਸਾਸ ਤੇ ਸਵੈਮਾਨ ਮਹਿਸੂਸ ਕਰਵਾਉਣ, ਉਨ੍ਹਾਂ ਵਿਚ ਨਿਡਰਤਾ ਤੇ ਨਿਰਭੈਤਾ ਭਰਨ ਅਤੇ ਸੂਰਬੀਰ ਯੋਧੇ ਬਣਾਉਣ ਲਈ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ। ਉਨ੍ਹਾਂ ਨੇ ਚਰਨ ਪਾਹੁਲ ਦੀ ਥਾਂ ਖੰਡੇ-ਬਾਟੇ ਦਾ ਅੰਮ੍ਰਿਤ ਤੇ ਹੋਲੀ ਦੀ ਥਾਂ ਹੋਲਾ-ਮਹੱਲਾ ਪ੍ਰਚਲਿਤ ਕੀਤਾ। ਆਜ਼ਾਦੀ ਪ੍ਰਾਪਤ ਕਰਨ ਅਤੇ ਜੋਸ਼ ਪੈਦਾ ਕਰਨ ਲਈ ਗੁਰੂ ਜੀ ਨੇ ਜਿਥੇ ਨਵਾਂ ਜੀਵਨ ਬਖਸ਼ਿਆ ਉਥੇ ਭਾਰਤੀ ਸਮਾਜ ਨੂੰ ਉਨ੍ਹਾਂ ਦੇ ਰੀਤੀ-ਰਿਵਾਜਾਂ ਅਤੇ ਤਿਉਹਾਰ ਮਨਾਉਣ ਦੇ ਢੰਗਾਂ ਵਿਚ ਵੀ ਇਨਕਲਾਬੀ ਤਬਦੀਲੀਆਂ ਲਿਆਂਦੀਆਂ। ਭਾਈ ਕਾਨ੍ਹ ਸਿੰਘ ਅਨੁਸਾਰ- ਹੋਲੇ ਦੇ ਅਰਥ ਹਮਲਾ ਜਾ ਹੱਲਾ ਕਰਨਾ ਹੈ। ਡਾ.
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ੲਿੰਟਰਨੈੱਟ(ਅੰਤਰਜਾਲ) ੳੁੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾੳੁਣ ਲੲੀ ਬਹੁਤ ਪ੍ਰਚਲਿੱਤ ਹਨ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਪ੍ਰਕਾਸ਼ ਦਾ ਔਰਬਿਟਲ ਐਂਗੁਲਰ ਮੋਮੈਂਟਮ
ਪ੍ਰਕਾਸ਼ ਦਾ ਔਰਬਿਟਲ ਐਂਗੁਲਰ ਮੋਮੈਂਟਮ (OAM) ਕਿਸੇ ਪ੍ਰਕਾਸ਼ ਬੀਮ ਦੇ ਐਂਗੁਲਰ ਮੋਮੈਂਟਮ ਦਾ ਪੁਰਜ਼ਾ ਹੁੰਦਾ ਹੈ ਜੋ ਫੀਲਡ ਸਥਾਨਿਕ ਵਿਸਥਾਰ-ਵੰਡ ਉੱਤੇ ਨਿਰਭਰ ਹੁੰਦਾ ਹੈ, ਅਤੇ ਧਰੁਵੀਕਰਨ ਉੱਤੇ ਨਿਰਭਰ ਨਹੀਂ ਹੁੰਦਾ । ਇਸਨੂੰ ਹੋਰ ਅੱਗੇ ਇੱਕ ਅੰਦਰੂਨੀ ਅਤੇ ਬਾਹਰੀ ਔਰਬਿਟਲ ਐਂਗੁਲਰ ਮੋਮੈਂਟਮ ਵਿੱਚ ਤੋੜਿਆ ਜਾ ਸਕਦਾ ਹੈ। ਅੰਦਰੂਨੀ ਔਰਬਿਟਲ ਐਂਗੁਲਰ ਮੋਮੈਂਟਮ ਕਿਸੇ ਪ੍ਰਕਾਸ਼ ਦੀ ਕਿਰਨ ਦਾ ਇੱਕ ਅਜਿਹਾ ਉਰਿਜਨ-ਸੁਤੰਤਰ ਐਂਗੁਲਰ-ਮੋਮੈਂਟਮ ਹੁੰਦਾ ਹੈ ਜਿਸਨੂੰ ਕਿਸੇ ਹੈਲੀਕਲ ਜਾਂ ਵਟੇਦਾਰ ਵੇਵਫਰੰਟ ਨਾਲ ਜੋੜਿਆ ਜਾ ਸਕਦਾ ਹੈ। ਬਾਹਰੀ ਔਰਬਿਟਲ ਐਂਗੁਲਰ ਮੋਮੈਂਟਮ ਇੱਕ ਉਰਿਜਨ-ਨਿਰਭਰ ਐਂਗੁਲਰ ਮੋਮੈਂਟਮ ਹੁੰਦਾ ਹੈ ਜਿਸ ਨੂੰ ਪ੍ਰਕਾਸ਼ ਬੀਮ ਪੁਜੀਸ਼ਨ (ਬੀਮ ਦਾ ਕੇਂਦਰ) ਅਤੇ ਇਸਦੇ ਕੁੱਲ ਰੇਖਿਕ ਮੋਮੈਂਟਮ ਦੇ ਕ੍ਰੌਸ ਪ੍ਰੋਡਕਟ ਦੇ ਤੌਰ ਤੇ ਪ੍ਰਾਪਤ ਕੀਤਾ ਜਾ ਸਕਦਾ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਓਕਲਾਹੋਮਾ (/ˌoʊkləˈhoʊmə/) (ਪੌਨੀ: Uukuhuúwa, Cayuga: Gahnawiyoˀgeh) ਦੱਖਣ-ਪੱਛਮ ਮੱਧਵਰਤੀ ਸੰਯੁਕਤ ਰਾਜ ਵਿੱਚ ਸਥਿੱਤ ਇੱਕ ਰਾਜ ਹੈ। ਇਹ ਪੰਜਾਹ ਸੰਯੁਕਤ ਰਾਜਾਂ ਵਿੱਚੋਂ 20ਵਾਂ ਸਭ ਤੋਂ ਵੱਡਾ ਅਤੇ 28ਵਾਂ ਸਭ ਤੋਂ ਵੱਧ ਅਬਾਦੀ ਵਾਲਾ ਰਾਜ ਹੈ। ਇਸ ਦਾ ਨਾਂ ਚੋਕਤੌ ਸ਼ਬਦਾਂ okla ਅਤੇ humma, ਭਾਵ "ਲਾਲ ਲੋਕ" ਤੋਂ ਆਇਆ ਹੈ ਅਤੇ ਗ਼ੈਰ-ਰਸਮੀ ਤੌਰ ਉੱਤੇ ਇਸਨੂੰ ਇਸ ਦੇ ਉਪਨਾਮ The Sooner State (ਹੋਰ ਛੇਤੀ ਰਾਜ) ਨਾਲ਼ ਜਾਣਿਆ ਜਾਂਦਾ ਹੈ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
ਵਲੀ ਮੁਹੰਮਦ ਵਲੀ (1667-1707), (ਵਲੀ ਦੱਕਨੀ, ਉਰਦੂ: ولی دکنی, ਵਲੀ ਗੁਜਰਾਤੀ ਅਤੇ ਵਲੀ ਔਰੰਗਾਬਾਦੀ ਵੀ ਕਹਿੰਦੇ ਹਨ) ਭਾਰਤ ਦੇ ਇੱਕ ਕਲਾਸੀਕਲ ਉਰਦੂ ਕਵੀ ਸੀ। ਉਨ੍ਹਾਂ ਦੇ ਨਾਮ ਅਤੇ ਵਤਨ ਦੇ ਬਾਰੇ ਵਿੱਚ ਮੱਤਭੇਦ ਹਨ। ਕੁਝ ਵਿਦਵਾਨ ਉਸਨੂੰ ਗੁਜਰਾਤ ਦਾ ਬਾਸ਼ਿੰਦਾ ਸਾਬਤ ਕਰਦੇ ਹਨ ਅਤੇ ਕੁਝ ਹੋਰਨਾਂ ਦੇ ਮੁਤਾਬਕ ਉਨ੍ਹਾਂ ਦਾ ਵਤਨ ਔਰੰਗਾਬਾਦ ਦੱਕਨ ਸੀ। ਵਲੀ ਦੀ ਸ਼ਾਇਰੀ ਤੋਂ ਉਸ ਦਾ ਦੱਕਨੀ ਹੋਣਾ ਸਾਬਤ ਹੁੰਦਾ ਹੈ। ਵਲੀ ਅੱਲ੍ਹਾ ਵਲੀ, ਸੁਲਤਾਨ ਅਬਦੁੱਲਾਹ ਕੁਲੀ, ਕੁਤੁਬ ਸ਼ਾਹੀ ਦੇ ਅਠਵੇਂ ਫ਼ਰਮਾਂਰਵਾ ਦੇ ਅਹਦ ਵਿੱਚ 1668 ਵਿੱਚ ਔਰੰਗਾਬਾਦ ਵਿੱਚ ਪੈਦਾ ਹੋਏ। ਇਸ ਦੇ ਬਾਅਦ ਪੜ੍ਹਨ ਲਈ ਅਹਿਮਦਾਬਾਦ ਆ ਗਏ, ਜੋ ਉਸ ਜ਼ਮਾਨੇ ਵਿੱਚ ਵਿਦਿਆ ਦਾ ਮਰਕਜ਼ ਸੀ। ਉੱਥੇ ਹਜ਼ਰਤ ਸ਼ਾਹ ਵਜੀਹਾ ਉੱਦੀਨ ਦੀ ਖ਼ਾਨਕਾਹ ਦੇ ਮਦਰਸੇ ਵਿੱਚ ਦਾਖਿਲ ਹੋ ਗਏ। ਵਲੀ ਦੀ ਉਮਰ ਦਾ ਵੱਡਾ ਹਿੱਸਾ ਅਹਿਮਦਾਬਾਦ ਵਿੱਚ ਗੁਜਰਿਆ। ਇਸ ਸ਼ਹਿਰ ਦੇ ਫ਼ਿਰਾਕ ਵਿੱਚ ਉਨ੍ਹਾਂ ਨੇ ਇੱਕ ਪੁਰਦਰਦ ਕਤਾਅ ਵੀ ਲਿਖਿਆ। ਵਲੀ ਨੇ ਗੁਜਰਾਤ, ਸੂਰਤ ਅਤੇ ਦਿੱਲੀ ਦਾ ਸਫ਼ਰ ਵੀ ਕੀਤਾ। ਇਸ ਦੇ ਸੰਬੰਧ ਵਿੱਚ ਇਸ਼ਾਰੇ ਉਨ੍ਹਾਂ ਦੇ ਕਲਾਮ ਵਿੱਚ ਮੌਜੂਦ ਹਨ।
ਫ਼ਰਾਂਸੀਸੀ (français, la langue française) ਇੱਕ ਰੁਮਾਂਸ ਬੋਲੀ ਹੈ ਜੋ ਮੁੱਖ ਰੂਪ ਵਿਚ ਫ਼੍ਰਾਂਸ ਵਿਚ ਬੋਲੀ ਜਾਂਦੀ ਹੈ ਜਿੱਥੇ ਇਸ ਬੋਲੀ ਦਾ ਜਨਮ ਹੋਇਆ ਸੀ। ਦੁਨੀਆਂ ਭਰ ਵਿੱਚ ਤਕਰੀਬਨ ੯ ਕਰੋੜ ਲੋਕਾਂ ਦੁਆਰਾ ਇਹ ਪਹਿਲੀ ਬੋਲੀ ਦੇ ਰੂਪ ਵਿੱਚ ਬੋਲੀ ਜਾਂਦੀ ਹੈ, ੧੯ ਕਰੋੜ ਦੁਆਰਾ ਦੂਜੀ ਅਤੇ ਹੋਰ ੨੦ ਕਰੋੜ ਦੁਆਰਾ ਅਧਿਗਰਹਿਤ ਬੋਲੀ ਦੇ ਰੂਪ ਵਿੱਚ ਇਸਨੂੰ ਬੋਲਦੇ ਹਨ। ਇਸ ਤਰ੍ਹਾਂ ਕੈਨੇਡਾ, ਬੈਲਜੀਅਮ, ਸਵਿਟਜ਼ਰਲੈਂਡ, ਅਫ਼ਰੀਕੀ ਫਰੇਂਕੋਫੋਨ, ਲਕਜ਼ਮਬਰਗ ਅਤੇ ਮੋਨੇਕੋ ਸਮੇਤ ਦੁਨੀਆਂ ਦੇ ੫੪ ਦੇਸ਼ਾਂ ਵਿਚ ਇਸਨੂੰ ਬੋਲਣ ਵਾਲੀਆਂ ਦੀ ਵੱਡੀ ਗਿਣਤੀ ਹੈ। ਇਹ ਸਯੁੰਕਤ ਰਾਸ਼ਟਰ ਦੀਆਂ ਸਾਰੀਆਂ ਸੰਸਥਾਵਾਂ ਦੀ ਅਤੇ ਹੋਰ ਬਹੁਤ ਸਾਰੇ ਅੰਤਰਰਾਸ਼ਟਰੀ ਸੰਗਠਨਾਂ ਦੀ ਵੀ ਆਧਿਕਾਰਕ ਬੋਲੀ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਟੀਬੀ ਫੇਫੜਿਆਂ ਦੀ ਭਿਆਨਕ ਬੀਮਾਰੀ ਹੈ ਜਿਸ ਨੂੰ ਟਿਊਬਰ ਕਲੋਸਿਸ ਕਹਿੰਦੇ ਹਨ। ਟੀਬੀ ਇੱਕ ਛੂਤ ਵਾਲਾ ਰੋਗ ਹੈ ਜਿਸ ਕਰ ਕੇ ਇਸ ਦੇ ਮਰੀਜ਼ਾਂ ਨੂੰ ਅਲੱਗ ਰੱਖਣਾ ਜ਼ਰੂਰੀ ਹੈ। ‘ਵਿਸ਼ਵ ਸਿਹਤ ਸੰਸਥਾ’ ਵੱਲੋਂ ਜਾਰੀ ਕੀਤੀ ਗਈ 2012 ਦੀ ਰਿਪੋਰਟ ਅਨੁਸਾਰ ਦੁਨੀਆਂ ਦੇ ਲਗਪਗ 90 ਲੱਖ ਮਰੀਜ਼ਾਂ ਵਿੱਚੋਂ 20 ਲੱਖ ਤੋਂ ਵੱਧ ਟੀਬੀ ਦੇ ਮਰੀਜ਼ ਭਾਰਤ ਵਿੱਚ ਹਨ। ਭਾਰਤ ਤੋਂ ਬਾਅਦ ਚੀਨ, ਪਾਕਿਸਤਾਨ ਅਤੇ ਦੱਖਣੀ ਅਫ਼ਰੀਕਾ ਵਿੱਚ ਵੀ ਟੀਬੀ ਵੱਡੇ ਪੱਧਰ ’ਤੇ ਫੈਲ ਰਹੀ ਹੈ। ਟੀਬੀ ਉੱਪਰ ਕਾਬੂ ਪਾਉਣ ਵਾਲੀ ਦਵਾਈ ਪੈਨਸਲੀਨ ਦੇ ਆਉਣ ਤੋਂ ਪਹਿਲਾਂ ਸੰਨ 1940 ਤਕ ਇਹ ਬੀਮਾਰੀ ਮੌਤ ਦਾ ਵਾਰੰਟ ਹੀ ਸਮਝੀ ਜਾਂਦੀ ਸੀ। ਐਂਟੀ-ਬਾਇਓਟਿਕ ਦਵਾਈਆਂ ਟੀਬੀ ਦੇ ਕੀਟਾਣੂਆਂ ਨੂੰ ਮਾਰਨ ਲਈ ਕਾਫ਼ੀ ਸਹਾਇਕ ਸਿੱਧ ਹੋਈਆਂ ਹਨ। ਭਾਰਤ ਵਿੱਚ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਇਸ ਰੋਗ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਟੀਬੀ ਦੇ ਰੋਗਾਣੂ ਦੀ ਖੋਜ 24 ਮਾਰਚ, 1882 ਨੂੰ ਰੋਬਰਟ ਕੋਛ ਨੇ ਕੀਤੀ ਜਿਸ ਦੀ ਬਦੋਲਤ ਉਹਨਾਂ ਨੂੰ 1905 ਵਿੱਚ ਨੋਬਲ ਪੁਰਸਕਾਰ ਮੈਡੀਸ਼ਨ ਲਈ ਦਿਤਾ ਗਿਆ।
ਲਾਸ ਐਂਜਲਸ (ਸਪੇਨੀ: [los ˈaŋxeles], ਜਿਸ ਨੂੰ Los Ángeles ਲਿਖਿਆ ਜਾਂਦਾ ਹੈ, ਫ਼ਰਿਸ਼ਤੇ ਦੀ ਸਪੇਨੀ), ਜਿਸ ਨੂੰ ਇਸ ਦੇ ਦਸਤਖ਼ਤੀ ਨਾਂ ਐੱਲ.ਏ. ਨਾਲ਼ ਵੀ ਜਾਣਿਆ ਜਾਂਦਾ ਹੈ, ਸੰਯੁਕਤ ਰਾਜ ਅਮਰੀਕਾ ਦਾ ਨਿਊਯਾਰਕ ਮਗਰੋਂ ਦੂਜਾ ਅਤੇ ਉਸ ਦੇ ਕੈਲੀਫ਼ੋਰਨੀਆ ਰਾਜ ਦਾ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰ ਹੈ ਜਿਸਦੀ ਅਬਾਦੀ 2010 ਮਰਦਮਸ਼ੁਮਾਰੀ ਮੁਤਾਬਕ 3,792,621 ਸੀ। ਇਸ ਦਾ ਰਕਬਾ 469 ਵਰਗ ਕਿ.ਮੀ. ਹੈ ਅਤੇ ਇਹ ਦੱਖਣੀ ਕੈਲੀਫ਼ੋਰਨੀਆ ਵਿੱਚ ਸਥਿੱਤ ਹੈ। ਇਹ ਸ਼ਹਿਰ ਲਾਸ ਐਂਜਲਸ-ਲਾਂਗ ਬੀਚ-ਸਾਂਤਾ ਆਨਾ ਮਹਾਂਨਗਰੀ ਸਾਂਖਿਅਕੀ ਇਲਾਕਾ ਅਤੇ ਵਧੇਰਾ ਲਾਸ ਐਂਜਲਸ ਇਲਾਕਾ ਦਾ ਕੇਂਦਰੀ ਬਿੰਦੂ ਹੈ ਜਿਸਦੀ ਅਬਾਦੀ 2010 ਵਿੱਚ ਕ੍ਰਮਵਾਰ 12,828,837 ਅਤੇ 1.8 ਕਰੋੜ ਹੈ ਜਿਸ ਕਰ ਕੇ ਇਹ ਦੁਨੀਆਂ ਦੇ ਸਭ ਤੋਂ ਵੱਧ ਅਬਾਦੀ ਵਾਲਾ ਮਹਾਂਨਗਰੀ ਇਲਾਕਿਆਂ ਵਿੱਚੋਂ ਇੱਕ ਅਤੇ ਦੇਸ਼ ਵਿੱਚੋਂ ਦੂਜਾ ਸਭ ਤੋਂ ਵੱਡਾ ਹੈ। and the second largest in the United States.
ਫ਼ੇਸਬੁੱਕ (Facebook) ਇੰਟਰਨੈੱਟ ’ਤੇ ਇੱਕ ਅਾਜ਼ਾਦ ਸਮਾਜਿਕ ਨੈੱਟਵਰਕ ਸੇਵਾ ਵੈੱਬਸਾੲੀਟ(ਜਾਲਸਥਾਨ) ਹੈ ਜੋ ਫ਼ੇਸਬੁੱਕ ਇਨਕੌਰਪੋਰੇਟਡ ਦੁਆਰਾ ਚਲਾਈ ਜਾਂਦੀ ਹੈ। ਸਤੰਬਰ 2012 ਮੁਤਾਬਿਕ, ਇਸ ਦੇ 1 ਬਿਲੀਅਨ ਤੋਂ ਜ਼ਿਆਦਾ ਸਰਗਰਮ ਵਰਤੋਂਕਾਰ ਹਨ, ਜਿੰਨ੍ਹਾਂ ਵਿਚੋਂ ਅੱਧੇ ਤੋਂ ਜ਼ਿਆਦਾ ਇਸ ਨੂੰ ਮੋਬਾਈਲ ਫ਼ੋਨ ਜ਼ਰੀਏ ਵਰਤਦੇ ਹਨ। ਇਸ ਨੂੰ ਵਰਤਣ ਤੋਂ ਪਹਿਲਾਂ ਵਰਤੋਂਕਾਰ ਨੂੰ ਦਰਜ ਹੋਣਾ ਪੈਂਦਾ ਹੈ ਜਿਸ ਤੋਂ ਬਾਅਦ ਉਹ ਦੋਸਤ ਬਣਾ ਸਕਦਾ ਹੈ, ਤਸਵੀਰਾਂ ਅਤੇ ਸੁਨੇਹਿਆਂ ਦਾ ਲੈਣ-ਦੇਣ ਕਰ ਸਕਦਾ ਹੈ। ਉਹ ਕਿਸੇ ਸਕੂਲ, ਕਾਲਜ ਦੇ ਸਮੂਹ ਵਿੱਚ ਵੀ ਸ਼ਾਮਿਲ ਹੋ ਸਕਦੇ ਹਨ ਅਤੇ ਆਪਣੇ ਦੋਸਤਾਂ ਨੂੰ ਸ਼੍ਰੇਣੀਆਂ, ਜਿਵੇਂ- "ਨਜ਼ਦੀਕੀ ਦੋਸਤ" ਆਦਿ, ਵਿੱਚ ਵੀ ਵੰਡ ਸਕਦੇ ਹਨ। ਇਹ ਵੈੱਬਸਾਈਟ ਮਾਰਕ ਜ਼ੁਕਰਬਰਗ ਅਤੇ ਉਸ ਦੇ ਸਾਥੀਆਂ ਨੇ 4 ਫ਼ਰਵਰੀ 2004 ਨੂੰ ਸ਼ੁਰੂ ਕੀਤੀ। ਉਸ ਨੇ ਇਸ ਨੂੰ ਹਾਵਰਡ ਯੂਨੀਵਰਸਟੀ ਅਮਰੀਕਾ ਦੇ ਆਪਣੇ ਦੋਸਤਾਂ (ਇਡੂਆਰਡੋ ਸੇਵਰਿਨ, ਐਾਡਰਿਊ ਮੈਕਕੌਲਮ, ਡਸਟਿਨ ਮੌਸਕੋਵਿਟਜ਼ ਤੇ ਕਰਿਸ ਹਿਊਜ ਨਾਲ ਮਿਲ ਕੇ ਸ਼ੁਰੂ ਕੀਤਾ ਸੀ। ਪਹਿਲਾਂ ਇਸ ਦੀ ਮੈਂਬਰਸ਼ਿਪ ਸਿਰਫ਼ ਪਰ ਸਿਰਫ਼ ਹਾਵਰਡ ਯੂਨੀਵਰਸਟੀ ਦੇ ਵਿਦਿਆਰਥੀਆਂ ਵਾਸਤੇ ਹੀ ਸੀ ਪਰ ਫਿਰ ਇਸ ਨੂੰ ਸਭ ਵਾਸਤੇ ਖੋਲ੍ਹ ਦਿੱਤਾ ਗਿਆ। ਸਿਰਫ਼ 10 ਸਾਲ ਵਿਚ ਹੀ ਇਹ ਦੁਨੀਆਂ ਦਾ ਸਭ ਤੋਂ ਵੱਡਾ ਸਮਾਜਿਕ ਨੈੱਟਵਰਕ ਬਣ ਗਿਆ। ਅੱਜ ਇਸ ਦੀ ਵਰਤੋਂ ਕਰਨ ਵਾਲਿਆਂ ਦੀ ਗਿਣਤੀ 160 ਕਰੋੜ ਤੋਂ ਵੱਧ ਹੈ। ਇਨ੍ਹਾਂ ਵਿਚੋਂ ਅੱਧੇ ਤੋਂ ਵੱਧ 18 ਤੋਂ 24 ਸਾਲ ਦੀ ਉਮਰ ਦੇ ਨੌਜਵਾਨ ਹਨ। ਇਸ ਨੂੰ ਵਰਤਣ ਵਾਲਿਆਂ ਦੀ ਸਭ ਤੋਂ ਵੱਧ ਗਿਣਤੀ ਅਮਰੀਕਾ ਵਿਚ ਹੈ; ਬਰਾਜ਼ੀਲ ਦੂਜੇ ਸਥਾਨ 'ਤੇ, ਭਾਰਤ ਤੀਜੇ ਸਥਾਨ 'ਤੇ ਹੈ। ਇੰਗਲੈਂਡ ਦਾ ਸਥਾਨ 6ਵਾਂ ਹੈ। ਭਾਰਤ ਵਿਚ 45 ਕਰੋੜ ਦੇ ਕਰੀਬ ਲੋਕ ਇਸ ਦੀ ਵਰਤੋਂ ਕਰਦੇ ਹਨ।
ਆਸਟਰੇਲੀਆ (ਅੰਗਰੇਜ਼ੀ: Australia ਔਸਟਰੈਈਲੀਆ) ਦੀ ਰਾਜਧਾਨੀ ਕੈਨਬਰਾ ਹੈ। ਇਹ ਦੱਖਣੀ-ਅਰਧਗੋਲੇ ਵਿੱਚ ਹੈ। ਆਸਟ੍ਰੇਲੀਆ ਜ਼ਮੀਨ ਦੇ ਹੇਠਲੇ ਅੰਗ ਦਾ ਦੇਸ਼ ਹੈ। ੲਿਸ ਵਿੱਚ ਆਸਟ੍ਰੇਲੀਆ ਤਸਮਾਨੀਆ ਤੇ ਬਹਰਾਲਕਾਹਲ ਦੇ ਕਈ ਜ਼ਜ਼ੀਰੇ ਆਉਂਦੇ ਹਨ। ਰਕਬੇ ਦੇ ਹਿਸਾਬ ਨਾਲ ਇਹ ਦੁਨੀਆ ਦਾ 6ਵਾਂ ਵੱਡਾ ਦੇਸ਼ ਹੈ। ਪਾਪੂਆ ਨਿਯੋਗਨੀ, ਚੜ੍ਹਦਾ ਤੈਮੂਰ ਤੇ ਇੰਡੋਨੇਸ਼ੀਆ ੲਿਸਦੇ ਉੱਤਰ ਵਿੱਚ, ਨਿਊ ਕੀਲੀਡੋਨਿਆ ੲਿਸਦੇ ਚੜ੍ਹਦੇ ਵੱਲ ਤੇ ਨਿਊਜ਼ੀਲੈਂਡ ੲਿਸਦੇ ਚੜ੍ਹਦੇ ਦੱਖਣ ਵੱਲ ਹੈ। ਇੱਥੇ ਅੰਗਰੇਜ਼ੀ ਭਾਸ਼ਾ ਬੋਲੀ ਜਾਂਦੀ ਹੈ। ੲਿੱਥੋਂ ਦੀ ਜਨਸੰਖਿਆ 22,930,253 ਹੈ। ਜ਼ਿਆਦਾਤਰ ਲੋਕ ਬਰਤਾਨੀਆ ਤੋਂ ਆੲੇ ਹਨ। ਬਰਤਾਨੀਆ ਦੀ ਮਲਿਕਾ, ਮਲਿਕਾ ਅੱਲਜ਼ਬਿੱਥ II ੲਿਸ ਦੇਸ਼ ਦੀ ਵੀ ਆਗੂ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਨੀਦਰਲੈੰਡ (ਡੱਚ: Nederland) ਉਤਲੇ ਲੈਂਦੇ ਯੂਰਪ ਚ ਇੱਕ ਦਸ਼ ਹੈ। ਏਦੇ ਉੱਤਰ ਤੇ ਲੈਂਦੇ ਵੱਲ ਉਤਲਾ ਸਮੁੰਦਰ, ਦੱਖਣ ਚ ਬੀਲਜੀਮ ਤੇ ਚੜ੍ਹਦੇ ਪਾਸੇ ਜਰਮਨੀ ਹੈ। ਇਹ ਪਾਰਲੀਮਾਨੀ ਲੋਕ ਰਾਜ ਹੈ। ਈਦਾ ਰਾਜਗੜ੍ਹ ਐਮਸਟਰਡੈਮ ਹੈ। ਸਰਕਾਰ ਦੀ ਕੁਰਸੀ ਹੈਗ਼ ਚ ਹੈ। ਨੀਦਰਲੈੰਡ ਦਾ 25/ ਥਾਂ ਤੇ 21 / ਲੋਕ ਸਮੁੰਦਰ ਦੀ ਪੱਧਰ ਤੋਂ ਥੱਲੇ ਵਸਦੇ ਨੇਂ ਤੇ ਈਦਾ 50/ ਥਾਂ ਸਮੁੰਦਰ ਦੀ ਪੱਧਰ ਤੋਂ ਇੱਕ ਮੀਟਰ ਉੱਚਾ ਹੈ। ਇਸੇ ਲਈ ਈਦਾ ਨਾਂ ਨੀਦਰਲੈੰਡ ਯਾਨੀ ਨੀਵਾਂ ਦੇਸ਼ ਹੈ। ਇਹ ਇੱਕ ਪੱਧਰਾ ਦੇਸ਼ ਹੈ ਤੇ ਥੱਲੇ ਕਜ ਅਜੇ ਥਾਂ ਨੇਂ। ਏਦੇ ਚੋਂ ਰਹਾਇਨ ਮੀਵਜ਼ ਤੇ ਸ਼ੀਲਡਟ ਦਰਿਆ ਵਿਕਦੇ ਨੇਂ।
ਅਖਾਣ ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ। ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ ਹੈ। ਸਦੀਆਂ ਤੋਂ ਪੰਜਾਬੀਆਂ ਦੁਆਰਾ ਬੋਲੇ ਜਾਂਦੇ ਅਖਾਣ ਨਾ ਸਿਰਫ ਪੰਜਾਬੀ ਬੋਲੀ ਦਾ ਸ਼ਿੰਗਾਰ ਹਨ, ਸਗੋਂ ਇਸ ਦਾ ਵੱਡਮੁੱਲਾ ਸਰਮਾਇਆ ਵੀ ਹਨ | ਇਹ ਉਹ ਜਿਉਂਦੇ-ਜਾਗਦੇ ਪ੍ਰਤੀਬਿੰਬ ਹਨ, ਜਿਨ੍ਹਾਂ ਦੁਆਰਾ ਕੋਈ ਵਿਅਕਤੀ ਆਪਣੇ ਸੰਦੇਸ਼ ਨੂੰ ਸੁਹਜਮਈ ਢੰਗ ਨਾਲ ਸੰਚਾਰਿਤ ਕਰ ਸਕਦਾ ਹੈ। ਇਹ ਅਖਾਣ ਤੀਖਣ-ਵਿਅੰਗ, ਗੁੱਝੀ ਚੋਟ ਅਤੇ ਉਚੇਚੇ ਉਪਦੇਸ਼ ਰਾਹੀਂ ਜੀਵਨ ਦੇ ਯਥਾਰਥ ਦੀ ਸੋਝੀ ਕਰਵਾਉਂਦੇ ਹਨ। ਬਿੰਬਾਤਮਕ ਪੇਸ਼ਕਾਰੀ, ਸੂਤਰ ਸ਼ੈਲੀ ਅਤੇ ਸੁਹਜਮਈ ਬਿਆਨ ਕਰਕੇ ਇਹ ਅਖਾਣ ਕਾਵਿ-ਗੁਣਾਂ ਨਾਲ ਵੀ ਭਰਪੂਰ ਹਨ। ਇਨ੍ਹਾਂ ਅਖਾਣਾਂ ਦੁਆਰਾ ਸੰਚਾਰਤ ਅਰਥ ਸਥਾਈ ਨਹੀਂ, ਸਗੋਂ ਪ੍ਰਸਥਿਤੀਆਂ ਅਨੁਸਾਰ ਹੁੰਦੇ ਹਨ।
ਸੋਵੀਅਤ ਸੰਘ (Сою́з Сове́тских Социалисти́ческих Респу́блик, ਸਯੂਜ਼ ਸਵਯੇਤਸਕੀਖ਼ ਸਸਤੀਆਲੀਸਤੀਚਯੇਸਕੀਖ਼ ਰਿਸਪੂਬਲਿਕ), ਜਿਸ ਨੂੰ USSR ਜਾਂ ਸੋਵੀਅਤ ਯੂਨੀਅਨ ਵੀ ਕਿਹਾ ਜਾਂਦਾ ਸੀ, ਇੱਕ ਸੋਸ਼ਲਿਸਟ ਦੇਸ਼ ਸੀ ਜੋ ਕਿ 1922 ਤੋਂ 1991 ਤੱਕ ਕਾਇਮ ਰਿਹਾ। ਉਸ ਨੂੰ ਆਮ ਬੋਲੀ ਵਿਚ ਰੂਸ ਯਾਨੀ ਰਸ਼ੀਆ ਵੀ ਆਖਿਆ ਜਾਂਦਾ ਸੀ, ਜਿਹੜਾ ਕਿ ਗਲਤ ਸੀ ਕਿਉਂਕਿ ਰੂਸ ਇਸ ਸੰਘ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਤਾਕਤਵਰ ਰਿਪਬਲਿਕ ਸੀ। ਇਹ ਇਨ੍ਹਾਂ ਵੱਡਾ ਸੀ ਕਿ ਸੋਵੀਅਤ ਸੰਘ ਵਿਚ ਮੌਜੂਦ ਰੂਸ ਤੋਂ ਇਲਾਵਾ 14 ਰਿਆਸਤਾਂ ਦਾ ਕੁੱਲ ਰਕਬਾ ਰੂਸ ਦੇ ਰਕਬੇ ਦੇ ਘੱਟ ਸੀ। 1945 ਤੋਂ ਉਸਦੀ 1991 ਦੀ ਤਹਲੀਲ ਤੱਕ ਸੋਵੀਅਤ ਯੂਨੀਅਨ ਅਮਰੀਕਾ ਦੇ ਨਾਲ-ਨਾਲ ਦੁਨੀਆਂ ਦਾ ਸਭ ਤੋਂ ਤਾਕਤਵਰ ਦੇਸ਼ ਸੀ। ਇਸਦੀ ਰਾਜਧਾਨੀ ਮਾਸਕੋ ਸੀ।
ਘਰੋਗੀ ਕੁੱਤਾ (Canis lupus familiaris), ਸਲੇਟੀ ਬਘਿਆੜ (Canis lupus) ਦੀ ਉਪਜਾਤੀ ਹੈ ਅਤੇ ਥਣਧਾਰੀ (Mammalia) ਵਰਗ ਦੇ ਮਾਸਖੋਰੇ (Carnivore) ਗਣ ਦੀ ਬਘਿਆੜ-ਲੂੰਬੜ (Canidae) ਕੁੱਲ ਦਾ ਜੀਅ ਹੈ। ਆਮ ਤੌਰ ਉੱਤੇ ਘਰੋਗੀ ਕੁੱਤਾ ਸ਼ਬਦ, ਪਾਲਤੂ ਅਤੇ ਅਵਾਰਾ ਦੋਵੇਂ ਭਾਂਤਾਂ ਲਈ ਵਰਤਿਆ ਜਾਂਦਾ ਹੈ। ਇਹ ਪਾਲਤੂ ਬਣਾਏ ਜਾਣ ਵਾਲਾ ਪਹਿਲਾ ਜਾਨਵਰ ਹੋ ਸਕਦਾ ਹੈ ਅਤੇ ਮਨੁੱਖੀ ਇਤਿਹਾਸ 'ਚ ਸਭ ਤੋਂ ਵੱਧ ਪਾਲਣ, ਸ਼ਿਕਾਰ ਕਰਨ ਅਤੇ ਕੰਮ ਕਰਨ ਲਈ ਰੱਖਿਆ ਗਿਆ ਜਾਨਵਰ ਹੈ। ਇਸ ਜਾਤੀ ਦੀ ਮਾਦਾ ਨੂੰ ਕੁੱਤੀ ਕਿਹਾ ਜਾਂਦਾ ਹੈ। ਕੁੱਤਿਆਂ ਦਾ ਮੌਜੂਦਾ ਵੰਸ਼ 15,000 ਸਾਲ ਪਹਿਲਾਂ ਬਘਿਆੜਾਂ ਤੋਂ ਪਾਲਤੂ ਬਣਾਇਆ ਗਿਆ ਸੀ। ਚਾਹੇ 33,000 ਸਾਲ ਪੁਰਾਣੇ ਕੁੱਤਿਆਂ ਦੇ ਹੱਡ ਸਾਈਬੇਰੀਆ ਅਤੇ ਬੈਲਜੀਅਮ ਵਿੱਚ ਮਿਲੇ ਹਨ ਪਰ ਇਹਨਾਂ ਵਿੱਚੋਂ ਕੋਈ ਵੀ ਕੁਲ ਅਖੀਰਲੇ "ਅਧਿਕਤਮ ਯਖ-ਨਦੀ ਯੁੱਗ" ਵਿੱਚ ਜਿਉਂਦੀ ਨਾ ਰਹਿ ਸਕੀ। ਭਾਵੇਂ ਐੱਮ-ਡੀ.ਐੱਨ.ਏ.
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਏਸ਼ੀਆ ਆਕਾਰ ਅਤੇ ਜਨਸੰਖਿਆ ਦੋਵੇਂ ਪੱਖਾਂ ਤੋਂ ਇਸ ਧਰਤੀ ਦਾ ਸਭ ਤੋਂ ਵੱਡਾ ਮਹਾਂਦੀਪ ਹੈ। ਇਸ ਦੀ ਆਬਾਦੀ 4 ਅਰਬ ਹੈ, ਜੋ ਕਿ ਸੰਸਾਰ ਦੀ ਕੁੱਲ ਅਬਾਦੀ ਦਾ 60 ਫੀਸਦੀ ਆਬਾਦੀ ਹੈ। ਪੱਛਮ ਵਿੱਚ ੲਿਸਦੀਆਂ ਸੀਮਾਵਾਂ ਯੂਰਪ ਨਾਲ ਮਿਲਦੀਆਂ ਹਨ, ੲਿਨ੍ਹਾ ਦੋਵਾਂ ਵਿਚਕਾਰ ਕੋੲੀ ਸ਼ਪਸ਼ਟ ਸੀਮਾ ਨਿਰਧਾਰਿਤ ਨਹੀਂ ਹੈ, ਞਿਸ ਲੲੀ ੲੇਸ਼ੀਆ ਅਤੇ ਯੂਰਪ ਨੂੰ ਮਿਲਾ ਕੇ 'ਯੂਰੇਸ਼ਿਆ' ਵੀ ਕਿਹਾ ਜਾਂਦਾ ਹੈ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ, ਪੰਜਾਬ, ਭਾਰਤ ਵਿੱਚ ਸਥਿਤ ਖੇਤੀਬਾੜੀ ਬਾਰੇ ਇੱਕ ਉੱਤਮ ਯੂਨਿਵਰਸਿਟੀ ਹੈ। ਇਹ ਸੰਯੁਕਤ ਪੰਜਾਬ ਵਿੱਚ 1962 ਵਿੱਚ ਬਣਾਈ ਗਈ ਸੀ। ਹੁਣ ਹਰਿਆਣਾ ਤੇ ਪੰਜਾਬ ਦੀਆਂ ਵੱਖ ਵੱਖ ਖੇਤੀਬਾੜੀ ਯੂਨੀਵਰਸਿਟਿਆਂ ਹਨ। ਯੂਨਿਵਰਸਿਟੀ ਵਿੱਚ ਚਾਰ ਕਾਲਜ ਹਨ: ਕਾਲਜ ਆਫ ਐਗਰੀਕਲਚਰ, ਕਾਲਜ ਆਫ ਐਗਰੀਕਲਚਰਲ ਇੰਜੀਨਅਰਿੰਗ,ਕਾਲਜ ਆਫ ਹੋਮ ਸਾਇੰਸ ਤੇ ਕਾਲਜ ਆਫ ਬੇਸਿਕ ਸਾਇੰਸਸ ਤੇ ਹੁਮੈਨਿਅਟੀਜ।
ਵਾਸ਼ਿੰਗਟਨ, ਡੀ.ਸੀ., ਰਸਮੀ ਤਰੀਕੇ ਨਾਲ਼ ਡਿਸਟ੍ਰਿਕਟ ਆਫ਼ ਕੋਲੰਬੀਆ/ਕੋਲੰਬੀਆ ਦਾ ਜ਼ਿਲ੍ਹਾ ਅਤੇ ਆਮ ਤੌਰ ਉੱਤੇ ਵਾਸ਼ਿੰਗਟਨ ਜਾਂ ਡੀ.ਸੀ., ਸੰਯੁਕਤ ਰਾਜ ਅਮਰੀਕਾ ਦੀ ਰਾਜਧਾਨੀ ਹੈ। 16 ਜੁਲਾਈ 1790 ਨੂੰ ਰਿਹਾਇਸ਼ੀ ਧਾਰਾ ਨੇ ਦੇਸ਼ ਦੇ ਪੂਰਬੀ ਤਟ ਉੱਤੇ ਪੋਟੋਮੈਕ ਦਰਿਆ ਦੇ ਕੰਢੇ ਇੱਕ ਰਾਜਧਾਨੀ ਜ਼ਿਲ੍ਹਾ ਬਣਾਉਣ ਦੀ ਇਜ਼ਾਜ਼ਤ ਦੇ ਦਿੱਤੀ ਸੀ। ਦੇਸ਼ ਦੇ ਸੰਵਿਧਾਨ ਦੀ ਆਗਿਆ ਮੁਤਾਬਕ ਇਹ ਜ਼ਿਲ੍ਹਾ ਸੰਯੁਕਤ ਰਾਜ ਕਾਂਗਰਸ ਦੇ ਨਿਵੇਕਲੇ ਅਧਿਕਾਰ ਹੇਠਲਾ ਇਲਾਕਾ ਹੈ ਅਤੇ ਇਸ ਕਰਕੇ ਇਹ ਕਿਸੇ ਵੀ ਅਮਰੀਕੀ ਰਾਜ ਦਾ ਹਿੱਸਾ ਨਹੀਂ ਹੈ।
ਕੈਲੀਫ਼ੋਰਨੀਆ ਅਮਰੀਕਾ ਦਾ ਇੱਕ ਰਾਜ ਹੈ। ਅਮਰੀਕਾ ਦੇ 50 ਵੱਡੇ ਸ਼ਹਿਰਾਂ ਵਿੱਚੋਂ 8 ਕੈਲੀਫ਼ੋਰਨੀਆ ਵਿੱਚ ਹਨ ਅਤੇ 38 ਮਿਲੀਅਨ ਦੀ ਅਬਾਦੀ ਨਾਲ਼ ਇਹ ਅਮਰੀਕਾ ਦਾ ਸਭ ਤੋਂ ਵੱਧ ਅਬਾਦੀ ਵਾਲ਼ਾ ਸੂਬਾ ਹੈ। ਕੈਲੀਫ਼ੋਰਨੀਆ ਪਹਿਲਾਂ ਮਕਸੀਕੋ ਦੇ ਵਿੱਚ ਹੁੰਦਾ ਸੀ ਪਰ ਮਕਸੀਕਨ-ਅਮਰੀਕਨ ਲੜਾਈ ਦੇ ਬਾਅਦ ਮਕਸੀਕੋ ਨੂੰ ਕੈਲੀਫ਼ੋਰਨੀਆ ਅਮਰੀਕਾ ਨੂੰ ਦੇਣਾ ਪਿਆ। ਕੈਲੀਫ਼ੋਰਨੀਆ 9 ਸਤੰਬਰ 1850 ਨੂੰ ਅਮਰੀਕਾ ਦਾ 31ਵਾਂ ਰਾਜ ਬਣਾਇਆ ਗਿਆ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਬਰਾਕ ਹੁਸੈਨ ਓਬਾਮਾ ਅਮਰੀਕਾ ਦੇ 44ਵੇਂ ਅਤੇ ਮੌਜੂਦਾ ਰਾਸ਼ਤਰਪਤੀ ਹਨ। ਉਹ ਪਹਿਲੇ ਅਫਰੀਕੀ-ਅਮਰੀਕਨ ਮੂਲ ਦੇ ਸਖਸ਼ ਹਨ ਜਿਹਨਾਂ ਨੇ ਇਸ ਤਰ੍ਹਾਂ ਦਾ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਇਲੀਨੋਇਸ ਵਿੱਚ ਜਨਵਰੀ 2005 ਤੋਂ ਬਤੌਰ ਸੈਨੇਟਰ ਦੇ ਪਦ 'ਤੇ ਰਹੇ ਅਤੇ ਬਾਅਦ ਵਿੱਚ 2008 ਵਿੱਚ ਰਾਸ਼ਤਰਪਤੀ ਦੀ ਚੋਣਾਂ ਦੀ ਜਿੱਤ ਤੋਂ ਬਾਅਦ ਉਹਨਾਂ ਨੇ ਇਸ ਪਦਵੀ ਤੋਂ ਅਸਤੀਫਾ ਦੇ ਦਿੱਤਾ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਸ਼ਿਕਾਗੋ (/ʃɪˈkɑːɡoʊ/ ਜਾਂ /ʃɪˈkɔːɡoʊ/) ਸੰਯੁਕਤ ਰਾਜ ਅਮਰੀਕਾ ਦੇ ਰਾਜ ਇਲੀਨਾਏ ਦਾ ਇੱਕ ਸ਼ਹਿਰ ਹੈ ਅਤੇ ਸੰਯੁਕਤ ਰਾਜ ਵਿਚਲਾ ਤੀਜਾ ਅਤੇ ਅਮਰੀਕੀ ਮੱਧ-ਪੱਛਮ ਵਿਚਲਾ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰ ਹੈ ਜਿਸਦੀ ਅਬਾਦੀ ੨੭ ਲੱਖ ਤੋਂ ਵੱਧ ਹੈ। ਇਹਦਾ ਮਹਾਂਨਗਰੀ ਇਲਾਕਾ (ਜਿਸਨੂੰ ਸ਼ਿਕਾਗੋਲੈਂਡ ਵੀ ਕਿਹਾ ਜਾਂਦਾ ਹੈ), ਜੋ ਇੰਡੀਆਨਾ ਅਤੇ ਵਿਸਕਾਂਸਨ ਵਿੱਚ ਵੀ ਫੈਲਿਆ ਹੋਇਆ ਹੈ, ਨਿਊਯਾਰਕ ਅਤੇ ਲਾਸ ਐਂਜਲਸ ਦੇ ਮਹਾਂਨਗਰੀ ਇਲਾਕਿਆਂ ਤੋਂ ਬਾਅਦ ਸੰਯੁਕਤ ਰਾਜ ਦਾ ਤੀਜਾ ਸਭ ਤੋਂ ਵੱਡਾ ਹੈ, ਅਤੇ ਇਹਦੀ ਅਬਾਦੀ ਲਗਭਗ ੯੮ ਲੱਖ ਹੈ।
ਜਪਾਨ (ਜਪਾਨੀ: 日本, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੌ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ ੬੮੫੨ ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸਦੇ ਸਭ ਤੋ ਵਡੇ ੪ ਟਾਪੂ ਹਨ ਜੋ ਇਸਦੇ ਥਲ ਭਾਗ ਦਾ ੯੭% ਹਿੱਸਾ ਹਨ। ਇਸ ਦੀ ਆਬਾਦੀ ੧੨ ਕਰੋੜ ੮੦ ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।