ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956) ਇੱਕ ਭਾਰਤੀ ਕਾਨੂੰਨਸਾਜ਼ ਸਨ। ਉਹ ਇੱਕ ਬਹੁਜਨ ਰਾਜਨੀਤਕ ਨੇਤਾ ਅਤੇ ਬੋਧੀ ਪੁਨਰੁੱਥਾਨਵਾਦੀ ਹੋਣ ਦੇ ਨਾਲ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵੀ ਸਨ। ਉਨ੍ਹਾਂ ਨੂੰ ਬਾਬਾ ਸਾਹਿਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ ਇੱਕ ਗਰੀਬ ਅਛੂਤ ਪਰਵਾਰ ਵਿੱਚ ਹੋਇਆ ਸੀ। ਬਾਬਾ ਸਾਹਿਬ ਅੰਬੇਡਕਰ ਨੇ ਆਪਣਾ ਸਾਰਾ ਜੀਵਨ ਹਿੰਦੂ ਧਰਮ ਦੀ ਚਾਰ ਵਰਣ ਪ੍ਰਣਾਲੀ, ਅਤੇ ਭਾਰਤੀ ਸਮਾਜ ਵਿੱਚ ਸਰਵਵਿਆਪਤ ਜਾਤੀ ਵਿਵਸਥਾ ਦੇ ਵਿਰੁੱਧ ਸੰਘਰਸ਼ ਵਿੱਚ ਬਿਤਾ ਦਿੱਤਾ। ਹਿੰਦੂ ਧਰਮ ਵਿੱਚ ਮਨੁੱਖੀ ਸਮਾਜ ਨੂੰ ਚਾਰ ਵਰਣਾਂ ਵਿੱਚ ਵਰਗੀਕ੍ਰਿਤ ਕੀਤਾ ਹੈ। ਉਨ੍ਹਾਂ ਨੂੰ ਬੋਧੀ ਮਹਾਸ਼ਕਤੀਆਂ ਦੇ ਦਲਿਤ ਅੰਦੋਲਨ ਨੂੰ ਅਰੰਭ ਕਰਨ ਦਾ ਸਿਹਰਾ ਵੀ ਜਾਂਦਾ ਹੈ। ਬਾਬਾ ਸਾਹਿਬ ਅੰਬੇਡਕਰ ਨੂੰ ਭਾਰਤ ਦੇ ਸਰਬਉਚ ਨਾਗਰਿਕ ਇਨਾਮ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਕਈ ਸਾਮਾਜਕ ਅਤੇ ਵਿੱਤੀ ਰੁਕਾਵਟਾਂ ਪਾਰ ਕਰ, ਅੰਬੇਡਕਰ ਉਨ੍ਹਾਂ ਕੁੱਝ ਪਹਿਲੇ ਅਛੂਤਾਂ ਵਿੱਚੋਂ ਇੱਕ ਬਣ ਗਏ ਜਿਨ੍ਹਾਂ ਨੇ ਭਾਰਤ ਵਿੱਚ ਕਾਲਜ ਦੀ ਸਿੱਖਿਆ ਪ੍ਰਾਪਤ ਕੀਤੀ। ਅੰਬੇਡਕਰ ਨੇ ਕਨੂੰਨ ਦੀ ਉਪਾਧੀ ਪ੍ਰਾਪਤ ਕਰਨ ਦੇ ਨਾਲ ਹੀ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿੱਚ ਆਪਣੇ ਅਧਿਅਨ ਅਤੇ ਅਨੁਸੰਧਾਨ ਦੇ ਕਾਰਨ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ ਇਕਾਨਾਮਿਕਸ ਤੋਂ ਕਈ ਡਾਕਟਰੇਟ ਡਿਗਰੀਆਂ ਵੀ ਹਾਸਲ ਕੀਤੀਆਂ। ਅੰਬੇਡਕਰ ਇੱਕ ਪ੍ਰਸਿੱਧ ਵਿਦਵਾਨ ਦੇ ਰੂਪ ਵਿੱਚ ਵਾਪਸ ਆਪਣੇ ਦੇਸ਼ ਪਰਤ ਆਏ ਅਤੇ ਇਸਦੇ ਬਾਅਦ ਕੁੱਝ ਸਾਲ ਤੱਕ ਉਨ੍ਹਾਂ ਨੇ ਵਕਾਲਤ ਕੀਤੀ। ਫਿਰ ਉਨ੍ਹਾਂ ਨੇ ਕੁੱਝ ਪੱਤਰਕਾਵਾਂ ਦਾ ਪ੍ਰਕਾਸ਼ਨ ਕੀਤਾ, ਜਿਨ੍ਹਾਂ ਦੁਆਰਾ ਉਨ੍ਹਾਂ ਨੇ ਭਾਰਤੀ ਅਛੂਤਾਂ ਦੇ ਰਾਜਨੀਤਕ ਅਧਿਕਾਰਾਂ ਅਤੇ ਸਾਮਾਜਕ ਆਜ਼ਾਦੀ ਦੀ ਵਕਾਲਤ ਕੀਤੀ। ਡਾ.
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਲੁਧਿਆਣਾ ਭਾਰਤ ਦੇ ਪੰਜਾਬ ਰਾਜ ਦੇ ਲੁਧਿਆਣਾ ਜ਼ਿਲ੍ਹੇ ਦਾ ਇੱਕ ਪ੍ਰਸਿੱਧ ਸ਼ਹਿਰ ਅਤੇ ਨਗਰ ਨਿਗਮ ਹੈ। ਇਹ 2011 ਵਿੱਚ 1,613,878 ਦੀ ਅਨੁਮਾਨਤ ਜਨਸੰਖਿਆ ਦੇ ਨਾਲ ਰਾਜ ਵਿੱਚ ਸਭ ਤੋਂ ਵੱਡਾ ਸ਼ਹਿਰ ਹੈ। ਪੱਛਮੀ ਉੱਤਰ ਪ੍ਰਦੇਸ਼, ਬਿਹਾਰ, ਦਿੱਲੀ ਅਤੇ ਉੜੀਸਾ ਤੋਂ ਵੱਡੀ ਗਿਣਤੀ ਵਿੱਚ ਆਏ ਪ੍ਰਵਾਸੀ ਮਜ਼ਦੂਰਾਂ ਕਾਰਨ ਵਾਢੀ ਦੇ ਸਮੇਂ ਇਸ ਦੀ ਅਬਾਦੀ ਚੋਖੀ ਵੱਧ ਜਾਂਦੀ ਹੈ। ਇਸ ਦਾ ਖੇਤਰਫ਼ਲ ਕਰੀਬ 310 ਵਰਗ ਕਿ.ਮੀ. ਹੈ। ਇਹ ਪੰਜਾਬ ਦਾ ਪ੍ਰਸਿੱਧ ਐੱਨ. ਆਰ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਨੁਮਾਨਸੀਆ (ਸਪੇਨੀ ਭਾਸ਼ਾ ਵਿੱਚ Numancia) ਇੱਕ ਪ੍ਰਾਚੀਨ ਸੇਲਟੀਬੇਰੀਅਨ ਆਬਾਦੀ ਦਾ ਨਾਂ ਹੈ ਜਿਸਦੇ ਨਿਸ਼ਾਨ ਗਰੇ ਨਗਰਪਾਲਿਕਾ ਵਿੱਚ ਸੇਰੋ ਦੇ ਲਾ ਮੁਏਲਾ ਪਹਾੜੀ ਉੱਤੇ ਮਿਲੇ ਹਨ, ਜੋ ਸੋਰੀਆ ਸ਼ਹਿਰ ਤੋਂ 7 ਕਿਲੋਮੀਟਰ ਉੱਤਰ ਵੱਲ ਸਥਿਤ ਹੈ। ਨੁਮਾਨਤਿਆ ਸੇਲਟੀਬੇਰੀਅਨ ਯੁੱਧਾ ਵਿੱਚ ਆਪਣੀ ਭੂਮਿਕਾ ਲਈ ਪ੍ਰਸਿੱਧ ਹੈ। 153 ਈਪੂ. ਵਿੱਚ ਨੁਮਾਨਤਿਆ ਰੋਮ ਨਾਲ ਪਹਿਲੀ ਵਾਰ ਗੰਭੀਰ ਯੁੱਧਾ ਦਾ ਸਾਹਮਣਾ ਕਰਨਾ ਪਿਆ। ਇਸ ਯੁੱਧ ਤੋਂ 20 ਸਾਲ ਬਾਅਦ 133 ਈਪੂ.
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਭਾਵੇਂ ਤਕਨੀਕੀਰਾਜ ਦਾ ਸਿਧਾਂਤ ਬਹੁਤਾ ਕਰ ਕੇ ਕਿਤਾਬਾਂ ਤੱਕ ਹੀ ਸੀਮਤ ਹੈ ਪਰ ਕੁਝ ਦੇਸ਼ਾਂ ਨੂੰ ਤਕਨੀਕੀਰਾਜ ਗਿਣਿਆ ਜਾ ਸਕਦਾ ਹੈ ਜੇਕਰ ਉਹਨਾਂ ਦੇ ਸਰਕਾਰੀ ਫ਼ੈਸਲੇ ਲੈਣ ਦੇ ਖੇਤਰ ਵਿੱਚ ਤਕਨੀਕੀ ਮਾਹਰਾਂ ਦਾ ਅਹਿਮ ਰੋਲ ਹੋਵੇ। ਤਕਨੀਕੀ ਮਾਹਰ ਦਾ ਮਤਲਬ ਹੁਣ 'ਤਾਕਤਵਰ ਉੱਚ-ਤਕਨੀਕੀ ਵਰਗ ਦਾ ਮੈਂਬਰ' ਜਾਂ 'ਤਕਨੀਕੀ ਮਾਹਰਾਂ ਦੀ ਸਰਦਾਰੀ ਦਾ ਹਿਮਾਇਤੀ' ਬਣ ਗਿਆ ਹੈ। ਵਿਗਿਆਨੀ, ਇੰਜੀਨੀਅਰ ਅਤੇ ਤਕਨੀਕਕਾਰ ਇਹਨਾਂ ਮਾਹਰਾਂ ਵਿੱਚ ਹੀ ਆਉਂਦੇ ਹਨ ਜੋ ਸਿਆਸਤਦਾਨਾਂ, ਕਾਰੋਬਾਰੀ ਵਰਗ ਅਤੇ ਅਰਥ ਸ਼ਾਸਤਰੀਆਂ ਦੀ ਥਾਂ ਆਪਣੇ ਗਿਆਨ, ਮੁਹਾਰਤ ਜਾਂ ਨਿਪੁੰਨਤਾ ਰਾਹੀਂ ਪ੍ਰਬੰਧਕੀ ਜੱਥੇਬੰਦੀਆਂ ਬਣਾਉਣ ਦੀ ਕਾਬਲੀਅਤ ਰੱਖਦੇ ਹਨ। ਤਕਨੀਕੀਰਾਜ ਵਿੱਚ ਫ਼ੈਸਲਾ ਕਰਨ ਵਾਲਿਆਂ ਨੂੰ ਇਸ ਅਧਾਰ ਉੱਤੇ ਚੁਣਿਆ ਜਾਂਦਾ ਹੈ ਕਿ ਉਹਨਾਂ ਕੋਲ਼ ਆਪਣੇ ਕਾਰਜ-ਖੇਤਰ ਦੀ ਕਿੰਨੀ ਕੁ ਜਾਣਕਾਰੀ ਅਤੇ ਮੁਹਾਰਤ ਹੈ।
ਬ੍ਰਾਜ਼ੀਲ (ਪੁਰਤਗਾਲੀ: Brasil (ਬਰਾਸੀਲ)), ਅਧਿਕਾਰਕ ਤੌਰ 'ਤੇ ਬ੍ਰਾਜ਼ੀਲ ਦਾ ਸੰਘੀ ਗਣਰਾਜ (ਪੁਰਤਗਾਲੀ: República Federativa do Brasil, ਸੁਣੋ ), ਦੱਖਣੀ ਅਮਰੀਕਾ ਮਹਾਂਦੀਪ ਅਤੇ ਲਾਤੀਨੀ ਅਮਰੀਕਾ ਖੇਤਰ ਦਾ ਸਭ ਤੋਂ ਵੱਡਾ ਦੇਸ਼ ਹੈ। ਇਹ ਦੁਨੀਆਂ ਦਾ ਪੰਜਵਾਂ ਸਭ ਤੋਂ ਵੱਡਾ ਦੇਸ਼ ਹੈ; ਖੇਤਰਫਲ ਅਤੇ ਅਬਾਦੀ (੧੯.੩ ਕਰੋੜ ਤੋਂ ਵੀ ਵੱਧ) ਦੋਵੇਂ ਪੱਖੋਂ। ਇਹ ਦੁਨੀਆਂ ਦਾ ਸਭ ਤੋਂ ਵੱਡਾ ਅਤੇ ਅਮਰੀਕਾ ਦਾ ਇਕੱਲਾ ਪੁਰਤਗਾਲੀ ਬੋਲਣ ਵਾਲਾ ਦੇਸ਼ ਹੈ। ਪੂਰਬ ਵੱਲ ਅੰਧ ਮਹਾਂਸਾਗਰ ਨਾਲ ਘਿਰੇ ਹੋਏ ਇਸ ਦੇਸ਼ ਦੀ ਕੁੱਲ ਤਟਰੇਖਾ ੭,੯੪੧ ਕਿ.ਮੀ.
ਭੌਤਿਕ ਵਿਗਿਆਨ ਵਿੱਚ, ਇੱਕ ਫੀਲਡ ਇੱਕ ਭੌਤਿਕੀ ਮਾਤਰਾ ਹੁੰਦੀ ਹੈ ਜੋ ਸਪੇਸ ਅਤੇ ਵਕਤ ਵਿੱਚ ਹਰੇਕ ਬਿੰਦੂ ਵਾਸਤੇ ਇੱਕ ਮੁੱਲ ਰੱਖਦੀ ਹੈ। ਉਦਾਹਰਨ ਦੇ ਤੌਰ ਤੇ, ਕਿਸੇ ਮੌਸਮੀ ਨਕਸ਼ੇ ਉੱਤੇ, ਸਤਿਹੀ ਕ੍ਰਿਆਸ਼ੀਲ ਹਵਾ ਗਤੀ ਕਿਸੇ ਨਕਸ਼ੇ ਉੱਤੇ ਹਰੇਕ ਬਿੰਦੂ ਪ੍ਰਤਿ ਇੱਕ ਵੈਕਟਰ ਪ੍ਰਦਾਨ ਕਰਕੇ ਦਰਸਾਈ ਜਾਂਦੀ ਹੈ। ਹਰੇਕ ਵੈਕਟਰ ਓਸ ਬਿੰਦੂ ਉੱਤੇ ਹਵਾ ਦੀ ਗਤੀ ਦੀ ਦਿਸ਼ਾ ਅਤੇ ਸਪੀਡ ਨੂੰ ਪ੍ਰਸਤੁਤ ਕਰਦਾ ਹੈ। ਇਸੇ ਤਰਾਂ ਇੱਕ ਹੋਰ ਉਦਾਹਰਨ ਵਿੱਚ, ਇੱਕ ਇਲੈਕਟ੍ਰਿਕ ਫੀਲਡ ਨੂੰ ਕਿਸੇ ਇਲੈਕਟ੍ਰਿਕ ਚਾਰਜ ਤੋਂ ‘ਸਪੇਸ ਵਿੱਚ ਇੱਕ ਹਾਲਤ’ ਦੇ ਰੁਪ ਵਿੱਚ ਪੈਦਾ ਹੋਣ ਦੇ ਰੂਪ ਵਿੱਚ ਸੋਚਿਆ ਜਾ ਸਕਦਾ ਹੈ ਜੋ ਸਾਰੀ ਦੀ ਸਾਰੀ ਸਪੇਸ ਵਿੱਚ ਫੈਲ ਰਹੀ ਹੁੰਦੀ ਹੈ। ਜਦੋਂ ਇਸ ਇਲੈਕਟ੍ਰਿਕ ਫੀਲਡ ਅੰਦਰ ਕੋਈ ਟੈਸਟ ਇਲੈਕਟ੍ਰਿਕ ਚਾਰਜ ਰੱਖਿਆ ਜਾਂਦਾ ਹੈ, ਤਾਂ ਬਲ ਕਾਰਨ ਕਣ ਪ੍ਰਵੇਗਿਤ ਹੋ ਜਾਂਦਾ ਹੈ। ਭੌਤਿਕ ਵਿਗਿਆਨੀਆਂ ਨੇ ਕਿਸੇ ਫੀਲਡ ਦੀ ਧਾਰਨਾ ਨੂੰ ਅਜਿਹੇ ਬਲਾਂ ਦੇ ਵਿਸ਼ਲੇਸ਼ਣ ਲਈ ਅਮਲੀ ਤੌਰ ਤੇ ਉਪਯੋਗਿਕ ਫੀਲਡ ਦੇ ਤੌਰ ਤੇ ਖੋਜਿਆ ਹੈ ਜਿਹਨਾਂ ਬਲਾਂ ਨੂੰ ਉਹਨਾਂ ਨੇ ਕਿਸੇ ਫੀਲਡ ਦੇ ਕਾਰਨ ਪੈਦਾ ਹੋਏ ਬਲਾਂ ਦੇ ਰੂਪ ਵਿੱਚ ਸੋਚਿਆ । ਕੁਆਂਟਮ ਫੀਲਡ ਥਿਊਰੀ ਦੇ ਮਾਡਰਨ ਢਾਂਚੇ ਵਿੱਚ, ਕਿਸੇ ਟੈਸਟ ਪਾਰਟੀਕਲ ਵੱਲ ਇਸ਼ਾਰਾ ਕੀਤੇ ਬਗੈਰ ਹੀ, ਕੋਈ ਫੀਲਡ ਸਪੇਸ ਘੇਰਦੀ ਹੈ, ਐਨਰਜੀ ਰੱਖਦੀ ਹੈ, ਅਤੇ ਇਸਦੀ ਹਾਜ਼ਰੀ ਪਹਿਲਾਂ ਤੋਂ ਹੀ ਇੱਕ ਕਲਾਸੀਕਲ "ਸ਼ੁੱਧ ਵੈਕੱਮ" ਸ਼ਾਮਿਲ ਕਰਦੀ ਹੈ। ਇਸਨੇ ਭੌਤਿਕ ਵਿਗਿਆਨੀਆਂ ਨੂੰ ਇਹ ਮੰਨਣ ਵੱਲ ਲਿਜਾਂਦਾ ਕਿ ਇਲੈਕਟ੍ਰੋਮੈਗਨੈਟਿਕ ਫੀਲਡਾਂ ਕੋਈ ਭੌਤਿਕੀ ਇਕਾਈ ਹੋਣੀ ਚਾਹੀਦੀ ਹੈ, ਜੋ ਫੀਲਡ ਧਾਰਨਾ ਨੂੰ ਮਾਡਰਨ ਭੌਤਿਕ ਵਿਗਿਆਨ ਦੇ ਮਹਿਲ ਨੂੰ ਸਮਰਥਨ ਦੇਣ ਵਾਲੀ ਉਦਾਹਰਨ ਬਣ ਦਿੰਦੀ ਹੈ। "ਤੱਥ ਕਿ ਇਲੈਕਟ੍ਰੋਮੈਗਨੈਟਿਕ ਫੀਲਡ ਮੋਮੈਂਟਮ ਅਤੇ ਐਨਰਜੀ ਰੱਖ ਸਕਦੀ ਹੈ ਇਸਨੂੰ ਬਹੁਤ ਵਾਸਤਵਿਕ ਬਣਾ ਦਿੰਦੀ ਹੈ...
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਔਕਾਮ ਦਾ ਉਸਤਰਾ ਸਮੱਸਿਆ ਨੂੰ ਸੁਲਝਾਣ ਦਾ ਸਿੱਧਾਂਤ ਹੈ ਜਿਸ ਦਾ ਨਾਮ ਇੱਕ ਅੰਗਰੇਜ਼ ਫਰਾਂਸਿਸਕਨ ਫ਼ਰਾਇਰ, ਵਿਦਿਅਕ ਦਾਰਸ਼ਨਿਕ ਅਤੇ ਧਰਮ-ਸ਼ਾਸਤਰੀ ਔਕਾਮ ਦੇ ਵਿਲੀਅਮ (1287 - 1347) ਦੇ ਨਾਮ ਤੋਂ ਪਿਆ। ਇਸ ਸਿਧਾਂਤ ਦੀ ਵਿਆਖਿਆ ਇਸ ਤਰ੍ਹਾ ਬਿਆਨ ਕੀਤੀ ਜਾ ਸਕਦੀ ਹੈ ਕਿ ਪ੍ਰਤਿਯੋਗੀ ਪਰਿਕਲਪਨਾਵਾਂ ਵਿੱਚੋਂ ਘੱਟ ਤੋਂ ਘੱਟ ਮਾਨਤਾਵਾਂ ਵਾਲੀ ਇੱਕ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਸਿੰਚਾਈ ਮਿੱਟੀ ਨੂੰ ਬਣਾਉਟੀ ਸਾਧਨਾਂ ਨਾਲ ਪਾਣੀ ਦੇਕੇ ਉਸ ਵਿੱਚ ਪਾਣੀ ਦੀ ਮਾਤਰਾ ਵਿੱਚ ਵਾਧਾ ਕਰਨ ਨੂੰ ਕਹਿੰਦੇ ਹਨ। ਆਮ ਤੌਰ ਤੇ ਇਸਦੀ ਵਰਤੋਂ ਫਸਲ ਉਗਾਉਣ ਦੇ ਦੌਰਾਨ, ਖੁਸ਼ਕ ਖੇਤਰਾਂ ਜਾਂ ਸਮਰੱਥ ਵਰਖਾ ਨਾ ਹੋਣ ਦੀ ਹਾਲਤ ਵਿੱਚ ਬੂਟਿਆਂ ਦੀ ਪਾਣੀ ਲੋੜ ਪੂਰੀ ਕਰਨ ਲਈ ਕੀਤਾ ਜਾਂਦਾ ਹੈ। ਖੇਤੀਬਾੜੀ ਦੇ ਖੇਤਰ ਵਿੱਚ ਇਸਦਾ ਪ੍ਰਯੋਗ ਇਸਦੇ ਇਲਾਵਾ ਨਿਮਨ ਕਾਰਣਾਂ ਵਲੋਂ ਵੀ ਕੀਤਾ ਜਾਂਦਾ ਹੈ:-
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਸਰਦਾਰ ਵੱਲਭਭਾਈ ਪਟੇਲ (ਗੁਜਰਾਤੀ: સરદાર વલ્લભભાઈ પટેલ ) (ਹਿੰਦੀ ਉਚਾਰਨ: [ʋəlləbˈbʱaːi pəˈʈeːl] ( ਸੁਣੋ)) (31 ਅਕਤੂਬਰ 1875 – 15 ਦਸੰਬਰ 1950) ਭਾਰਤ ਦੇ ਇੱਕ ਬੈਰਿਸਟਰ ਅਤੇ ਰਾਜਨੀਤੀਵਾਨ, ਇੰਡੀਅਨ ਨੈਸ਼ਨਲ ਕਾਂਗਰਸ ਦੇ ਵੱਡੇ ਨੇਤਾਵਾਂ ਵਿੱਚੋਂ ਇੱਕ ਅਤੇ ਭਾਰਤ ਗਣਰਾਜ ਦੇ ਬਾਨੀਆਂ ਵਿੱਚੋਂ ਇੱਕ ਸੀ। ਉਸਨੂੰ ਅਕਸਰ ਸਰਦਾਰ ਦੇ ਵਿਸ਼ੇਸ਼ਣ ਨਾਲ ਪੁਕਾਰਿਆ ਜਾਂਦਾ ਸੀ। ਉਹ ਗੁਜਰਾਤ ਦੇ ਦਿਹਾਤ ਵਿੱਚ ਵੱਡੇ ਹੋਏ ਸੀ।
ਕੰਪਿਊਟਰ ਸਾਫ਼ਟਵੇਅਰ (ਜਾਂ ਸਿਰਫ਼ ਸਾਫ਼ਟਵੇਅਰ) ਮਸ਼ੀਨ ਦੇ ਸਮਝਣਯੋਗ ਹਦਾਇਤਾਂ ਦਾ ਸੈੱਟ ਹੁੰਦਾ ਹੈ ਜੋ ਕੰਪਿਊਟਰ ਦੇ ਪ੍ਰਾਸੈਸਰ ਨੂੰ ਕੋਈ ਕੰਮ ਕਰਨ ਲਈ ਦਿੱਤੀਆਂ ਜਾਂਦੀਆਂ ਹਨ। ਕੰਪਿਊਟਰ ਸਾਫਟਵੇਅਰ ਦਾ ਟਾਕਰਾ ਕੰਪਿਊਟਰ ਹਾਰਡਵੇਅਰ ਨਾਲ ਹੈ, ਜੋ ਕਿ ਕੰਪਿਊਟਰ ਦਾ ਭੌਤਿਕ ਭਾਗ ਹੈ। ਕੰਪਿਊਟਰ ਹਾਰਡਵੇਅਰ ਅਤੇ ਸਾਫਟਵੇਅਰ ਨੂੰ ਇਕ-ਦੂਜੇ ਦੀ ਲੋੜ ਹੈ ਅਤੇ ਇੱਕ ਤੋਂ ਬਿਨਾ ਦੂਜੇ ਨੂੰ ਵਰਤਿਆ ਨਹੀਂ ਜਾ ਸਕਦਾ। ਸਾਫਟਵੇਅਰ ਨੂੰ ਪ੍ਰੋਗਰਾਮਾਂ ਦਾ ਸਮੂਹ ਵੀ ਕਿਹਾ ਜਾਂਦਾ ਹੈ। ਮੁੱਖ ਤੌਰ ਤੇ ੲਿਹ ਦੋ ਤਰ੍ਹਾਂ ਦਾ ਹੁੰਦਾ ਹੈ-
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਸੰਸਾਰ ਸਿਹਤ ਜਥੇਬੰਦੀ ਜਾਂ ਵਿਸ਼ਵ ਸਿਹਤ ਸੰਗਠਨ ਨੂੰ ਅਪਰੈਲ 1948 ਵਿੱਚ ਸਥਾਪਿਤ ਕੀਤਾ ਅਤੇ ਮੁੱਖ ਦਫ਼ਤਰ ਜਨੇਵਾ ਵਿੱਚ ਹੈ। ਇਸ ਦੇ ਮੰਤਵ ਅਨੇਕ ਹਨ, ਜਿਵੇਂ ਕਿ ਵਿਸ਼ਵ ਵਿੱਚ ਸਿਹਤ ਦਾ ਪੱਧਰ ਉੱਚਾ ਹੋਵੇ, ਅੰਤਰਰਾਸ਼ਟਰੀ ਸਿਹਤ ਸੰਬੰਧੀ ਮਸਲਿਆਂ ਵੱਲ ਧਿਆਨ ਦਿਤਾ ਜਾਵੇ, ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਸਰਕਾਰਾਂ ਦੀ ਸਹਾਇਤਾ ਕਰਨੀ,ਬਿਮਾਰੀਆਂ ਦਾ ਖ਼ਾਤਮਾ ਕਰਨ, ਬੱਚਿਆਂ ਅਤੇ ਜਚਿਆਂ ਦੀ ਸਿਹਤ ਦੀ ਪੂਰੀ ਦੇਖ-ਰੇਖ ਕਰਨੀ ਆਦਿ ਹਨ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ੲਿੰਟਰਨੈੱਟ(ਅੰਤਰਜਾਲ) ੳੁੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾੳੁਣ ਲੲੀ ਬਹੁਤ ਪ੍ਰਚਲਿੱਤ ਹਨ।
ਪਾਓਲੋ ਰੇਗੁਲਸ ਨੇਵੇਸ ਫਰੇਰੇ, ਪੀ ਐਚ ਡੀ (/ˈfrɛəri/, ਪੁਰਤਗਾਲੀ: [ˈpawlu ˈfɾeiɾi]; 19 ਸਤੰਬਰ 1921 – 2 ਮਈ 1997) ਬਰਾਜ਼ੀਲੀ ਵਿਦਿਆਵਿਦ ਅਤੇ ਦਾਰਸ਼ਨਿਕ ਸੀ। ਉਹ ਆਲੋਚਨਾਤਮਕ ਸਿੱਖਿਆ ਸ਼ਾਸਤਰ ਦਾ ਪ੍ਰਭਾਵਸ਼ਾਲੀ ਸਿਧਾਂਤਕਾਰ ਸੀ। ਉਹ ਵਧੇਰੇ ਕਰ ਕੇ ਆਪਣੀ ਪ੍ਰਭਾਵਸ਼ਾਲੀ ਕਿਤਾਬ ‘ਪੈਡਾਗੋਜੀ ਆਫ਼ ਦ ਓਪਰੈਸਡ’ ਕਰ ਕੇ ਵੱਧ ਜਾਣਿਆ ਜਾਂਦਾ ਹੈ। ਇਸ ਕਿਤਾਬ ਨੂੰ ਆਲੋਚਨਾਤਮਕ ਸਿੱਖਿਆ ਸ਼ਾਸਤਰੀ ਲਹਿਰ ਦੇ ਬੁਨਿਆਦੀ ਪਾਠ ਵਜੋਂ ਲਿਆ ਜਾਂਦਾ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਦਸਤਾਰ ਜਾਂ ਪੱਗ ਜਾਂ ਪੱਗੜੀ ਸਿੱਖਾਂ ਦੀ ਸ਼ਾਨ ਮੰਨੀ ਜਾਂਦੀ ਹੈ। ‘ਦਸਤਾਰ’ ‘ਫ਼ਾਰਸੀ’ ਭਾਸ਼ਾ ਦਾ ਸ਼ਬਦ ਹੈ, ਜਿਸ ਦਾ ਅਰਥ ‘ਹੱਥਾਂ ਨਾਲ ਸੰਵਾਰ ਕੇ ਬੰਨ੍ਹਿਆ ਵਸਤਰ’ ਹੈ। ਦਸਤਾਰ ਨੂੰ ਅੰਗਰੇਜ਼ੀ ਭਾਸ਼ਾ ਵਿੱਚ ਟਰਬਨ, ਫਰੈਂਚ ਵਿੱਚ ਟਲਬੈਂਡ, ਤੁਰਕੀ ਵਿੱਚ ਸਾਰੀਕ, ਲਾਤੀਨੀ ਭਾਸ਼ਾ ਵਿੱਚ ਮਾਈਟਰ, ਫਰਾਂਸੀਸੀ ਵਿੱਚ ਟਬੰਦ, ਰੁਮਾਨੀ ਵਿੱਚ ਤੁਲੀਪਾਨ, ਇਰਾਨੀ ਵਿੱਚ ਸੁਰਬੰਦ, ਜਰਮਨੀ, ਸਪੇਨ, ਪੁਰਤਗੇਜ਼ੀ ਤੇ ਇਤਾਲਵੀ ਵਿੱਚ ਟਰਬਾਂਦੇ ਤੇ ਸੰਸਕ੍ਰਿਤ ਵਿੱਚ ਉਸ਼ਣੀਸ਼ ਕਿਹਾ ਜਾਂਦਾ ਹੈ। ਸਿੱਖ ਧਰਮ ਵਿੱਚ ਦਸਤਾਰ ਕਈ ਢੰਗਾਂ ਨਾਲ ਬੰਨ੍ਹੀ ਜਾਂਦੀ ਹੈ। ਨਿਹੰਗ ਸਿੰਘਾਂ ਦੀ ਦਸਤਾਰ ਜਿਸ ਨੂੰ ਦੁਮਾਲਾ ਕਿਹਾ ਜਾਂਦਾ ਹੈ,ਦਸਤਾਰ, ਸਿੱਖ ਦੇ ਆਚਰਨ ਨੂੰ ਉਚੇਰਾ ਬਣਾਉਂਦੀ ਹੈ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਫ਼ਰਾਂਸੀਸੀ (français, la langue française) ਇੱਕ ਰੁਮਾਂਸ ਬੋਲੀ ਹੈ ਜੋ ਮੁੱਖ ਰੂਪ ਵਿਚ ਫ਼੍ਰਾਂਸ ਵਿਚ ਬੋਲੀ ਜਾਂਦੀ ਹੈ ਜਿੱਥੇ ਇਸ ਬੋਲੀ ਦਾ ਜਨਮ ਹੋਇਆ ਸੀ। ਦੁਨੀਆਂ ਭਰ ਵਿੱਚ ਤਕਰੀਬਨ ੯ ਕਰੋੜ ਲੋਕਾਂ ਦੁਆਰਾ ਇਹ ਪਹਿਲੀ ਬੋਲੀ ਦੇ ਰੂਪ ਵਿੱਚ ਬੋਲੀ ਜਾਂਦੀ ਹੈ, ੧੯ ਕਰੋੜ ਦੁਆਰਾ ਦੂਜੀ ਅਤੇ ਹੋਰ ੨੦ ਕਰੋੜ ਦੁਆਰਾ ਅਧਿਗਰਹਿਤ ਬੋਲੀ ਦੇ ਰੂਪ ਵਿੱਚ ਇਸਨੂੰ ਬੋਲਦੇ ਹਨ। ਇਸ ਤਰ੍ਹਾਂ ਕੈਨੇਡਾ, ਬੈਲਜੀਅਮ, ਸਵਿਟਜ਼ਰਲੈਂਡ, ਅਫ਼ਰੀਕੀ ਫਰੇਂਕੋਫੋਨ, ਲਕਜ਼ਮਬਰਗ ਅਤੇ ਮੋਨੇਕੋ ਸਮੇਤ ਦੁਨੀਆਂ ਦੇ ੫੪ ਦੇਸ਼ਾਂ ਵਿਚ ਇਸਨੂੰ ਬੋਲਣ ਵਾਲੀਆਂ ਦੀ ਵੱਡੀ ਗਿਣਤੀ ਹੈ। ਇਹ ਸਯੁੰਕਤ ਰਾਸ਼ਟਰ ਦੀਆਂ ਸਾਰੀਆਂ ਸੰਸਥਾਵਾਂ ਦੀ ਅਤੇ ਹੋਰ ਬਹੁਤ ਸਾਰੇ ਅੰਤਰਰਾਸ਼ਟਰੀ ਸੰਗਠਨਾਂ ਦੀ ਵੀ ਆਧਿਕਾਰਕ ਬੋਲੀ ਹੈ।
ਬੱਸ ਟੋਪੋਲੌਜੀ ਨੈੱਟਵਰਕ ਵਿੱਚ ਸਿਰਫ਼ ਇੱਕ ਸਾਂਝਾ ਸੰਚਾਰ ਮਾਧਿਅਮ ਹੈ।ਇਸ ਨਾਲ ਕੰਪਿਊਟਰਾਂ ਅਤੇ ਹੋਰਨਾਂ ਯੰਤਰਾਂ ਨੂੰ ਜੋੜਿਆ ਹੁੰਦਾ ਹੈ।ਇਸ ਨਾਲ ਜੇ ਅਸੀਂ ਦੂਸਰੇ ਯੰਤਰ ਨਾਲ ਸੰਚਾਰ ਸੰਵਾਦ ਬਣਾਉਣਾ ਹੁੰਦਾ ਹੈ ਤਾ ਅਸੀਂ ਆਪਣਾ ਸੰਦੇਸ਼ ਬਸ ਉੱਤੇ ਭੇਜ ਸਕਦੇ ਹਾਂ। ਇਸ ਨੈੱਟਵਰਕ ਵਿੱਚ ਸੰਦੇਸ਼ ਸਿਰਫ ਓਹੀ ਯੰਤਰ ਪ੍ਰਾਪਤ ਕਰ ਸਕਦਾ ਹੈ ਜਿਸ ਲਈ ਸੰਦੇਸ਼ ਭੇਜਿਆ ਗਿਆ ਹੈ। ਬੱਸ ਟੋਪੋਲੋਜੀ ਹਾਫ਼ ਡੁਪਲੇਕਸ ਤਕਨੀਕ ਤੇ ਕੰਮ ਕਰਦੀ ਹੈ। ਜਿਸ ਦਾ ਭਾਵ ਇਕ ਸਮੇ ਤੇ ਸਿਰਫ ਇਕ ਯੰਤਰ ਹੀ ਸੰਦੇਸ਼ ਭੇਜ ਜਾਂ ਪ੍ਰਾਪਤ ਕਰ ਸਕਦਾ ਹੈ।
ਹਲਕਾਅ ਇੱਕ ਜ਼ਹਿਰੀਲਾ ਰੋਗ ਹੈ, ਜਿਸ ਨਾਲ ਇਨਸਾਨਾਂ ਅਤੇ ਹੋਰ ਗਰਮ-ਖੂਨ ਵਾਲੇ ਜਾਨਵਰਾਂ ਵਿੱਚ ਤੇਜ਼ ਦਿਮਾਗੀ ਸੋਜ਼ ਹੁੰਦੀ ਹੈ। ਸ਼ੁਰੂਆਤੀ ਲੱਛਣਾਂ ਵਿੱਚ ਬੁਖਾਰ ਅਤੇ ਪ੍ਰਭਾਵਿਤ ਥਾਂ ਉੱਤੇ ਝਰਨਾਹਟ ਹੋਣੀ ਸ਼ਾਮਿਲ ਹੈ। ਇਹਨਾਂ ਲੱਛਣਾਂ ਦੇ ਬਾਅਦ ਅੱਗੇ ਦਿੱਤੇ ਇੱਕ ਜਾਂ ਵੱਧ ਲੱਛਣ ਹੁੰਦੇ ਹਨ: ਤੇਜ਼ ਹਿਲਜੁਲ, ਬੇਕਾਬੂ ਭੜਕਾਹਟ, ਪਾਣੀ ਦਾ ਡਰ, ਸਰੀਰ ਦੇ ਭਾਗਾਂ ਨੂੰ ਹਿਲਾਉਣ ਦੀ ਅਸਮਰੱਥਾ, ਉਲਝਣ ਅਤੇ ਸੋਝੀ ਗਵਾਉਣੀ। ਲੱਛਣ ਪੈਦਾ ਹੋਣ ਦੇ ਬਾਅਦ ਹਲਕਾਅ ਦਾ ਨਤੀਜਾ ਲਗਭਗ ਹਮੇਸ਼ਾ ਮੌਤ ਹੀ ਹੁੰਦਾ ਹੈ। ਰੋਗ ਲੱਗਣ ਅਤੇ ਲੱਛਣ ਪ੍ਰਗਟ ਹੋਣ ਦੇ ਵਿਚਾਲੇ ਇੱਕ ਤੋਂ ਤਿੰਨ ਮਹੀਨਿਆਂ ਦਾ ਸਮਾਂ ਹੁੰਦਾ ਹੈ। ਪਰ ਇਹ ਸਮਾਂ ਅੰਤਰਾਲ ਇੱਕ ਹਫ਼ਤੇ ਤੋਂ ਘੱਟ ਤੋਂ ਲੈ ਕੇ ਇੱਕ ਸਾਲ ਤੋਂ ਵੱਧ ਤੱਕ ਹੋ ਸਕਦਾ ਹੈ। ਸਮਾਂ ਅੰਤਰਾਲ ਵਾਈਰਸ ਵਲੋਂ ਕੇਂਦਰੀ ਤੰਤੂ ਪ੍ਰਣਾਲੀ ਤੱਕ ਅੱਪੜਨ ਦੀ ਦੂਰੀ ਉੱਤੇ ਨਿਰਭਰ ਹੈ।
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਮੁਨਾਫ਼ਾ ਨਾ ਕਮਾਉਣ ਵਾਲ਼ੀ ਇੱਕ ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆਂ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।
ਆਸਟਰੇਲੀਆ (ਅੰਗਰੇਜ਼ੀ: Australia ਔਸਟਰੈਈਲੀਆ) ਦੀ ਰਾਜਧਾਨੀ ਕੈਨਬਰਾ ਹੈ। ਇਹ ਦੱਖਣੀ-ਅਰਧਗੋਲੇ ਵਿੱਚ ਹੈ। ਆਸਟ੍ਰੇਲੀਆ ਜ਼ਮੀਨ ਦੇ ਹੇਠਲੇ ਅੰਗ ਦਾ ਦੇਸ਼ ਹੈ। ੲਿਸ ਵਿੱਚ ਆਸਟ੍ਰੇਲੀਆ ਤਸਮਾਨੀਆ ਤੇ ਬਹਰਾਲਕਾਹਲ ਦੇ ਕਈ ਜ਼ਜ਼ੀਰੇ ਆਉਂਦੇ ਹਨ। ਰਕਬੇ ਦੇ ਹਿਸਾਬ ਨਾਲ ਇਹ ਦੁਨੀਆ ਦਾ 6ਵਾਂ ਵੱਡਾ ਦੇਸ਼ ਹੈ। ਪਾਪੂਆ ਨਿਯੋਗਨੀ, ਚੜ੍ਹਦਾ ਤੈਮੂਰ ਤੇ ਇੰਡੋਨੇਸ਼ੀਆ ੲਿਸਦੇ ਉੱਤਰ ਵਿੱਚ, ਨਿਊ ਕੀਲੀਡੋਨਿਆ ੲਿਸਦੇ ਚੜ੍ਹਦੇ ਵੱਲ ਤੇ ਨਿਊਜ਼ੀਲੈਂਡ ੲਿਸਦੇ ਚੜ੍ਹਦੇ ਦੱਖਣ ਵੱਲ ਹੈ। ਇੱਥੇ ਅੰਗਰੇਜ਼ੀ ਭਾਸ਼ਾ ਬੋਲੀ ਜਾਂਦੀ ਹੈ। ੲਿੱਥੋਂ ਦੀ ਜਨਸੰਖਿਆ 22,930,253 ਹੈ। ਜ਼ਿਆਦਾਤਰ ਲੋਕ ਬਰਤਾਨੀਆ ਤੋਂ ਆੲੇ ਹਨ। ਬਰਤਾਨੀਆ ਦੀ ਮਲਿਕਾ, ਮਲਿਕਾ ਅੱਲਜ਼ਬਿੱਥ II ੲਿਸ ਦੇਸ਼ ਦੀ ਵੀ ਆਗੂ ਹੈ।
ਪਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਬਠਿੰਡਾ ਜ਼ਿਲ੍ਹਾ ਦੇ ਪਿੰਡ ਅਬੁਲ ਖੁਰਾਣਾ ਵਿੱਚ ਹੋਇਆ। ਆਪ ਪੰਜਾਬ ਦੇ ਮੁੱਖ ਮੰਤਰੀ ਹਨ। ਇਸ ਸਮੇਂ ਉਹ ਆਪਣੇ ਪੰਜਵੇਂ ਕਾਰਜਕਾਲ ਵਿੱਚ ਹਨ। ਉਹ ਪਹਿਲਾਂ ਇਸ ਪਦ ਉੱਤੇ 1970 ਵਲੋਂ 1971 ਤੱਕ, 1977 ਵਲੋਂ 1980 ਤੱਕ, 1997 ਵਲੋਂ 2002 ਤੱਕ ਅਤੇ 2007 ਵਲੋਂ 2012 ਤੱਕ ਰਿਹ ਚੁੱਕੇ ਹਨ। ਉਹ ਇੱਕ ਸਿੱਖ ਕੇਂਦਰਿਤ ਪੰਜਾਬੀ ਖੇਤਰੀ ਰਾਜਨੀਤਕ ਦਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹਨ। ਉਹ 1995 ਤੋਂ 31 ਜਨਵਰੀ 2008 ਤੱਕ ਪਾਰਟੀ ਦੇ ਪ੍ਰਧਾਨ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹੋਣ ਦੇ ਨਾਤੇ, ਓਹਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਇੱਕ ਮਜ਼ਬੂਤ ਪ੍ਰਭਾਵ ਹੈ। ਉਹ ਆਮ ਤੌਰ ਉੱਤੇ ਭਾਰਤੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੋਂ ਬਾਅਦ ਦੂਜਾ ਸਭ ਤੋਂ ਸ਼ਕਤੀਸ਼ਾਲੀ ਸਿੱਖ ਨੇਤਾ ਦੇ ਰੂਪ ਵਿੱਚ ਦੁਨੀਆ ਭਰ ਵਿੱਚ ਜਾਣੇ ਜਾਂਦੇ ਹਨ।
ਸਿੱਖੀ ਦਾ ਇਤਿਹਾਸ ਗੁਰੂ ਨਾਨਕ, ਪਹਿਲੇ ਗੁਰੂ ਵਲੋਂ ਪੰਦਰਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਇਸਦੀਆਂ ਧਾਰਮਿਕ ਅਤੇ ਕੌਮੀ ਰਸਮਾਂ-ਰੀਤਾਂ ਨੂੰ ਗੁਰੂ ਗੋਬਿੰਦ ਸਿੰਘ ਨੇ 30 ਮਾਰਚ 1699 ਵਾਲੇ ਦਿਨ ਸਰਲ ਕੀਤਾ। ਵੱਖ ਜਾਤੀਆਂ ਅਤੇ ਪਿਛੋਕੜ ਵਾਲੇ ਆਮ ਸਧਾਰਨ ਇਨਸਾਨਾਂ ਨੂੰ ਖੰਡੇ ਦੀ ਪਹੁਲ ਦਾ ਅੰਮ੍ਰਿਤ ਛਕਾ ਕੇ ਖਾਲਸਾ ਸਜਾਇਆ। ਪੰਜ ਪਿਆਰਿਆਂ ਨੇ ਫਿਰ ਗੁਰੂ ਗੋਬਿੰਦ ਸਿੰਘ ਨੂੰ ਅੰਮ੍ਰਿਤ ਛੱਕਾ ਖਾਲਸੇ ਵਿੱਚ ਸ਼ਾਮਿਲ ਕਰ ਲਿਆ। ਇਸ ਇਤਿਹਾਸਕ ਘਟਨਾ ਨੇ ਸਿੱਖੀ ਦੇ ਤਕਰੀਬਨ 300 ਸਾਲਾਂ ਤਵਾਰੀਖ ਨੂੰ ਤਰਤੀਬ ਕੀਤਾ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਕਣਕ ਵਿਗਿਆਨਕ ਨਾਮ:Triticum spp.), ਇਹ ਇੱਕ ਤਰ੍ਹਾਂ ਦਾ ਘਾਹ ਹੈ, ਜੋ ਕਿ ਪੂਰੀ ਦੁਨੀਆਂ ਵਿੱਚ ਉਗਾਇਆ ਜਾਂਦਾ ਹੈ। ਮੱਕੀ ਤੋਂ ਬਾਦ ਇਹ ਦੁਨੀਆਂ ਭਰ ਵਿੱਚ ਦੂਸਰੀ ਵੱਡੀ ਅਨਾਜ ਫਸਲ ਗਿਣੀ ਜਾਂਦੀ ਹੈ। ਤੀਸਰੇ ਪਧਰ ਤੇ ਚੌਲ ਦੀ ਫਸਲ ਆਂਉਦੀ ਹੈ। ਕਣਕ ਅਨਾਜ ਆਟਾ ਬਣਾਉਣ ਲਈ ਵਰਤੀ ਜਾਂਦੀ ਹੈ ਜੋ ਇੱਕ ਮਨਭਾਉਂਦਾ ਖਾਣਾ ਹੈ, ਜਾਨਵਰ ਖੁਰਾਕ ਲਈ ਵਰਤੀ ਜਾਂਦੀ ਹੈਅਤੇ ਬੀਅਰ ਕਢਣ ਵਿੱਚ ਇੱਕ ਜ਼ਰੂਰੀ ਅੰਗ ਦੇ ਤੌਰ ਤੇ ਵਰਤੀ ਜਾਂਦੀ ਹੈ। ਛਿਲਕਾ ਵਖਰਾ ਕਰਕੇ ਛਾਣਬੂਰਾ ਪੀਹ ਕੇ ਵੀ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ। ਕਣਕ ਦੀ ਬਿਜਾਈ ਹਰੇ ਜਾਂ ਸੁੱਕੇ forage crop ਦੇ ਤੌਰ ਤੇ ਵਰਤੋਂ ਲਈ ਵੀ ਕੀਤੀ ਜਾਂਦੀ ਹੈ।
ਵਾਟਰਲੂ ਦੀ ਲੜਾਈ 18 ਜੂਨ,1815 ਨੂੰ ਵਾਟਰਲੂ (ਜਿਹੜਾ ਅੱਜਕਲ੍ਹ ਬੈਲਜੀਅਮ ਵਿੱਚ ਹੈ ਅਤੇ ਉਸ ਸਮੇਂ ਨੀਦਰਲੈਂਡ ਦੇ ਸੰਯੁਕਤ ਰਾਜ ਦਾ ਹਿੱਸਾ ਸੀ।) ਲੜੀ ਗਈ ਸੀ। ਨਪੋਲੀਅਨ ਦੀ ਇਹ ਆਖ਼ਰੀ ਲੜਾਈ ਸੀ। ਇਸ ਲੜਾਈ ਵਿੱਚ ਇੱਕ ਪਾਸੇ ਫ਼ਰਾਂਸ ਸੀ ਅਤੇ ਦੂਜੇ ਪਾਸੇ ਬ੍ਰਿਟੇਨ, ਰੂਸ,ਪ੍ਰਸ਼ੀਆ, ਆਸਟਰੀਆ ਅਤੇ ਹੰਗਰੀ ਦੀ ਸੈਨਾ ਸੀ। ਇਸ ਲੜਾਈ ਵਿੱਚ ਹਾਰਨ ਤੋਂ ਬਾਅਦ ਨਪੋਲੀਅਨ ਨੇ ਆਤਮ-ਸਪਰਪਣ ਕਰ ਦਿੱਤਾ ਸੀ।
ਲੋਕ ਸਾਹਿਤ ਲੋਕ ਸੰਸਕ੍ਰਿਤੀ ਦੇ ਅੰਸ਼ਾਂ ਨਾਲ ਭਰੀ ਹੋਈ ਲੋਕ ਮਾਨਸ ਦੀ ਸਹਿਜ-ਸੁਭਾਵਿਕ ਅਭਿਵਿਅਕਤੀ ਹੈ, ਜਿਸ ਦਾ ਸੰਚਾਰ ਲੋਕ ਬੋਲੀ ਦੁਆਰਾ ਮੌਖਿਕ ਰੂਪ ਵਿੱਚ ਹੋਇਆ ਹੋਵੇ। ਇਸ ਰਚਨਾ ਨਾਲ ਕਿਸੇ ਵੀ ਲੇਖਕ ਦਾ ਨਾਂ ਜੁੜਿਆ ਹੋਇਆ ਨਹੀਂ ਹੁੰਦਾ ਤੇ ਇੱਕ ਲੋਕ-ਸਮੂਹ ਦੀ ਪ੍ਰਵਾਨਗੀ ਲੈ ਕੇ ਪੀੜ੍ਹੀਓ-ਪੀੜ੍ਹੀ ਅੱਗੇ ਚੱਲਦੀ ਹੈ। ਡਾ. ਸਤੇਂਦਰ ਅਨੁਸਾਰ ਲੋਕ ਮਨੁੱਖੀ ਸਮਾਜ ਦਾ ਉਹ ਵਰਗ ਹੈ ਜੋ ਆਭਿਜਾਤ ਸੰਸਕਾਰ ਸ਼ਾਸਤਰੀਅਤਾ ਅਤੇ ਪੰਡਤਾਈ ਦੀ ਚੇਤਨਾ ਅਤੇ ਹੈਂਕੜ ਤੋਂ ਖਾਲੀ ਹੈ ਅਤੇ ਜੋ ਇੱਕ ਪਰੰਪਰਾ ਦੇ ਪਰਵਾਹ ਵਿੱਚ ਜਿੰਦਾ ਰਹਿੰਦਾ ਹੈ। ਲੋਕ ਸਾਹਿਤ ਹਰ ਕੌਮ ਦੇ ਸਮਕਾਲੀ ਸਾਹਿਤ ਜਾਂ ਭਾਸ਼ਾ ਦਾ िਨਰਣਾ ੳੁਸ ਦੀ ਇिਤਹਾਸਕ ਪਰਸिਥਤੀਆਂ ਅਧੀਨ ਆਉਂਦੇ ਸਮਾिਜਕ ਤਾਣੇ -ਬਾਣੇ ਨੇ ਤिਹ ਕਰਨਾ ਹੁੰਦਾ ਹੈ .ਸਮਕਾਲੀਨ ਸਾਹਿਤ ਦੇ ਸਮੇਂ ਅਤੇ ਸਥਾਨ ਦੀ ਪੁਜੀਸ਼ਨ ਮੁਤਾिਬਕ ਲੋਕ ਸਾਹਿਤ ਵੀ ਆਪ ਹੁਦਰਾ ਵਟਾਉਂਦਾ िਰਹਾ ਹੈ. ਭਾਵੇਂ िਕ ਲੋਕ ਸਾਹਿਤ ਦਾ ਨਵਾਂ ਰੂਪ ਹੋਂਦ िਵਚ ਆ ਜਾਵੇ,ਪਰ ਇिਤਹਾਸਕ ਸਮੇਂ िਵਚ ਇਸਦੀ ਆਪਣੀ ਸिਥਤੀ ਅਤੇ ਲੋੜ ਮੁਤਾिਬਕ ਸਾਰਥਕਤਾ ਹੁੰਦੀ ਹੈ.
ਨਿਊਕਲੀ ਭੌਤਿਕ ਵਿਗਿਆਨ ਵਿੱਚ ਨਿਊਕਲੀ ਮੇਲ ਜਾਂ ਨਿਊਕਲੀ ਜੋੜ ਇੱਕ ਅਜਿਹੀ ਨਿਊਕਲੀ ਕਿਰਿਆ ਹੁੰਦੀ ਹੈ ਜਿਸ ਵਿੱਚ ਦੋ ਜਾਂ ਦੋ ਤੋਂ ਵੱਧ ਪਰਮਾਣੂ ਨਾਭਾਂ ਬਹੁਤ ਤੇਜ਼ ਰਫ਼ਤਾਰ ਨਾਲ਼ ਇੱਕ-ਦੂਜੇ ਨਾਲ਼ ਭਿੜਦੀਆਂ ਹਨ ਅਤੇ ਜੁੜ ਕੇ ਨਵੇਂ ਕਿਸਮ ਦੀ ਪਰਮਾਣੂ ਨਾਭ (ਨਿਊਕਲੀਅਸ) ਬਣਾਉਂਦੀਆਂ ਹਨ। ਇਸ ਅਮਲ ਵਿੱਚ ਪਦਾਰਥ ਦੀ ਸੰਭਾਲ਼ ਨਹੀਂ ਹੁੰਦੀ ਕਿਉਂਕਿ ਮਿਲਣ ਵਾਲ਼ੀਆਂ ਨਾਭਾਂ ਦਾ ਕੁਝ ਪਦਾਰਥ ਫ਼ੋਟਾਨ (ਮੇਲ ਊਰਜਾ|ਊਰਜਾ) ਵਿੱਚ ਤਬਦੀਲ ਹੋ ਜਾਂਦਾ ਹੈ। ਇਹ ਮੇਲ ਉਹ ਅਮਲ ਹੈ ਜਿਸ ਨਾਲ਼ ਤਾਰਿਆਂ ਵਿੱਚ ਸਰਗਰਮੀ ਬਰਕਰਾਰ ਰਹਿੰਦੀ ਹੈ।
ਯੂਟਿਊਬ (ਜਾਂ ਯੂ-ਟਿਊਬ, ਯੂ ਟਿਊਬ, ਯੂਟੂਬ; ਅੰਗਰੇਜੀ: YouTube) ਪੇਪਾਲ (PayPal) ਦੇ ਤਿੰਨ ਸਾਬਕਾ ਮੁਲਜਮਾਂ ਦੁਆਰਾ ਬਣਾਈ ਇੱਕ ਵੀਡੀਓ ਸਾਂਝੀ ਕਰਨ ਵਾਲੀ ਵੈੱਬਸਾਈਟ ਹੈ ਜਿਸ ’ਤੇ ਵਰਤੋਂਕਾਰ ਵੀਡੀਓ ਵੇਖ ਅਤੇ ਖ਼ੁਦ ਆਪਣੀ ਵੀਡੀਓ ਚੜ੍ਹਾ ਸਕਦੇ ਹਨ। ਨਵੰਬਰ 2006 ਵਿੱਚ ਗੂਗਲ ਨੇ ਇਸਨੂੰ 1.65 ਬਿਲੀਅਨ ਅਮਰੀਕੀ ਡਾਲਰਾਂ ਵਿੱਚ ਖਰੀਦ ਲਿਆ ਅਤੇ ਹੁਣ ਇਸਨੂੰ ਗੂਗਲ ਦੀ ਸਹਾਇਕ ਦੇ ਰੂਪ ਵਿੱਚ ਚਲਾਉਂਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਬਹੁਤ ਪੁਰਾਣਾ ਹੈ, ਪੰਜਾਬੀ ਸਾਹਿਤ ਦਾ ਇਤਿਹਾਸ ਬਹੁਤ ਸਾਰੇ ਵਿਦਵਾਨਾਂ ਨੇ ਲਿਖਿਆ ਹੈ, ਅਤੇ ਅਪਣੇ ਵਿਚਾਰ ਪੇਸ਼ ਕੀਤੇ ਹਨ ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ ਪੰਜਾਬੀ ਸਾਹਿਤ ਅਕਾਦਮੀ, ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ , ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ' ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ' ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ' ਪੰਜਾਬੀ ਸਾਹਿਤ ਦੇ ਇਤਿਹਾਸ ' ਦੀਆਂ ਵੱਖ ਵੱਖ ਵਿਧਾਵਾਂ ਅਨੁਸਾਰ ਜਿਲਦਾਂ ਵਿਉਂਤੀਆਂ ਗਈਆਂ :---- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ (ਡਾ.
ਪੰਜਾਬੀ ਵਾਰਤਕ ਦਾ ਜਨਮ ਲਗ਼ਭਗ ਪੰਜਾਬੀ ਕਵਿਤਾ ਦੇ ਨਾਲ ਹੀ ਹੋਇਆ। ਪਰ ਇਹ ਧਿਆਨ ਦੇਣ ਯੋਗ ਗੱਲ ਹੈ ਕਿ ਵਾਰਤਕ ਹਮੇਸ਼ਾ ਕਵਿਤਾ ਤੋਂ ਪਿੱਛੋਂ ਉਪਜਦੀ ਹੈ ਅਤੇ ਇਸ ਲਈ ਦਲੀਲ ਤੇ ਬੁੱਧੀ ਦਾ ਵਿਕਾਸ ਲੁੜੀਂਦਾ ਹੈ। ਆਮ ਤੌਰ 'ਤੇ ਆਧੁਨਿਕ ਕਾਲ ਦਾ ਸਮਾਂ 1850 ਤੋਂ ਮੰਨ ਲਿਆ ਜਾਂਦਾ ਹੈ । ਪਰ ਪੰਜਾਬੀ ਸਾਹਿਤ ਵਿੱਚ ਵਾਰਤਕ 1900 ਤੋਂ ਬਾਅਦ ਵਿਕਸਿਤ ਹੁੰਦੀ ਹੈ । '1919 ਤੋਂ 1936 ਤਕ ਦੇ ਦੌਰ ਵਿੱਚਨ ਸਭ ਤੋਂ ਵੱਧ ਨਿਖ਼ਾਰ ਵਾਰਤਕ ਦੇ ਖੇਤਰ ਵਿੱਚ ਆਇਆ । ਸਮਾਜਕ ਅੰਦੋਲਨਾਂ ਦੇ ਪਰਚਾਰ ਹਿੱਤ ਮਣਾਂ-ਮੂੰਹੀਂ ਸਾਹਿਤ, ਅਖ਼ਬਾਰਾਂ, ਰਸਾਲਿਆਂ, ਪੈਂਫਲਿਟਾਂ ਤੇ ਟ੍ਰੈਕਟਾਂ ਰਾਹੀਂ ਛਾਪਿਆ ਤੇ ਵੰਡਿਆ ਜਾਣ ਲੱਗਾ । ਪੱਤਰਕਾਰੀ ਦੇ ਵਾਧੇ ਨੇ ਵਾਰਤਕ ਦੀ ਲੋੜ 'ਤੇ ਪਰਸਾਰ ਦੇ ਸਾਧਨ ਪੈਦਾ ਕੀਤੇ ।'
ਜੂਆ ਇੱਕ ਖੇਡ ਜਾਂ ਬੁਰੀ ਲਤ ਹੈ, ਜੋ ਸ਼ਰਤ਼ ਲਗਾਕੇ ਖੇਡੀ ਜਾਂਦੀ ਹੈ। ਇਹਦੀ ਕਾਰਜਵਿਧੀ ਲਾਲਚ ਦੀ ਮਨੁੱਖੀ ਬਿਰਤੀ ਦੁਆਲੇ ਘੁੰਮਦੀ ਹੈ। ਕਿਰਤ ਕੀਤੇ ਬਗੈਰ ਜਲਦੀ ਅਮੀਰ ਹੋਣ ਦੀ ਜਾਂ ਪੈਸਾ ਕਮਾਉਣ ਦੀ ਤਾਂਘ ਇਸ ਦੀ ਮੁੱਖ ਪ੍ਰੇਰਕ ਸ਼੍ਹ੍ਕਤੀ ਹੁੰਦੀ ਹੈ। ਇਸ ਦਾ ਦੂਜਾ ਪੱਖ ਦਾਅ ਵਜੋਂ ਲਾਇਆ ਪੈਸਾ ਜਾਂ ਹੋਰ ਕੋਈ ਕੀਮਤੀ ਚੀਜ਼ ਹਾਰਨ ਦਾ ਖਤਰਾ ਮੁੱਲ ਲੈਣਾ ਹੈ। ਜੂਏ ਦਾ ਅਧਾਰ ਅਨੇਕ ਕਿਸਮ ਦੀਆਂ ਖੇਡਾਂ ਹੁੰਦੀਆਂ ਹਨ ਜਿਹਨਾਂ ਦੇ ਨਤੀਜੇ ਅਨਿਸਚਿਤ ਹੁੰਦੇ ਹਨ।
ਏਸ਼ੀਆ ਆਕਾਰ ਅਤੇ ਜਨਸੰਖਿਆ ਦੋਵੇਂ ਪੱਖਾਂ ਤੋਂ ਇਸ ਧਰਤੀ ਦਾ ਸਭ ਤੋਂ ਵੱਡਾ ਮਹਾਂਦੀਪ ਹੈ। ਇਸ ਦੀ ਆਬਾਦੀ 4 ਅਰਬ ਹੈ, ਜੋ ਕਿ ਸੰਸਾਰ ਦੀ ਕੁੱਲ ਅਬਾਦੀ ਦਾ 60 ਫੀਸਦੀ ਆਬਾਦੀ ਹੈ। ਪੱਛਮ ਵਿੱਚ ੲਿਸਦੀਆਂ ਸੀਮਾਵਾਂ ਯੂਰਪ ਨਾਲ ਮਿਲਦੀਆਂ ਹਨ, ੲਿਨ੍ਹਾ ਦੋਵਾਂ ਵਿਚਕਾਰ ਕੋੲੀ ਸ਼ਪਸ਼ਟ ਸੀਮਾ ਨਿਰਧਾਰਿਤ ਨਹੀਂ ਹੈ, ਞਿਸ ਲੲੀ ੲੇਸ਼ੀਆ ਅਤੇ ਯੂਰਪ ਨੂੰ ਮਿਲਾ ਕੇ 'ਯੂਰੇਸ਼ਿਆ' ਵੀ ਕਿਹਾ ਜਾਂਦਾ ਹੈ।
ਖੇਤੀਬਾੜੀ ਖੇਤੀ ਅਤੇ ਵਾਨਿਕੀ ਦੇ ਮਾਧਿਅਮ ਵਲੋਂ ਖਾਧ-ਪਦਾਰਥ ਅਤੇ ਹੋਰ ਸਾਮਾਨ ਦੇ ਉਤਪਾਦਨ ਵਲੋਂ ਸੰਬੰਧਿਤ ਹੈ। ਖੇਤੀਬਾੜੀ ਇੱਕ ਮੁੱਖ ਵਿਕਾਸ ਸੀ, ਜੋ ਸਭਿਅਤਾਵਾਂ ਦੇ ਉਦਏ ਦਾ ਕਾਰਨ ਬਣਿਆ, ਇਸ ਵਿੱਚ ਪਾਲਤੂ ਜਾਨਵਰਾਂ ਦਾ ਪਾਲਣ ਕੀਤਾ ਗਿਆ ਅਤੇ ਬੂਟੀਆਂ (ਫਸਲਾਂ) ਨੂੰ ਉਗਾਇਆ ਗਿਆ, ਜਿਸਦੇ ਨਾਲ ਇਲਾਵਾ ਖਾਦਿਅ ਦਾ ਉਤਪਾਦਨ ਹੋਇਆ। ਇਸਨੇ ਜਿਆਦਾ ਸੰਘਣੀ ਆਬਾਦੀ ਅਤੇ ਸਤਰੀਕ੍ਰਿਤ ਸਮਾਜ ਦੇ ਵਿਕਾਸ ਨੂੰ ਸਮਰੱਥਾਵਾਨ ਬਣਾਇਆ। ਕਸ਼ਿ ਦਾ ਪੜ੍ਹਾਈ ਖੇਤੀਬਾੜੀ ਵਿਗਿਆਨ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ (ਇਸਤੋਂ ਸਬੰਧਤ ਅਭਿਆਸ ਬਾਗਵਾਨੀ ਦਾ ਪੜ੍ਹਾਈ ਹੋਰਟੀਕਲਚਰ ਵਿੱਚ ਕੀਤਾ ਜਾਂਦਾ ਹੈ)।