ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956) ਇੱਕ ਭਾਰਤੀ ਕਾਨੂੰਨਸਾਜ਼ ਸਨ। ਉਹ ਇੱਕ ਬਹੁਜਨ ਰਾਜਨੀਤਕ ਨੇਤਾ ਅਤੇ ਬੋਧੀ ਪੁਨਰੁੱਥਾਨਵਾਦੀ ਹੋਣ ਦੇ ਨਾਲ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵੀ ਸਨ। ਉਨ੍ਹਾਂ ਨੂੰ ਬਾਬਾ ਸਾਹਿਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ ਇੱਕ ਗਰੀਬ ਅਛੂਤ ਪਰਵਾਰ ਵਿੱਚ ਹੋਇਆ ਸੀ। ਬਾਬਾ ਸਾਹਿਬ ਅੰਬੇਡਕਰ ਨੇ ਆਪਣਾ ਸਾਰਾ ਜੀਵਨ ਹਿੰਦੂ ਧਰਮ ਦੀ ਚਾਰ ਵਰਣ ਪ੍ਰਣਾਲੀ, ਅਤੇ ਭਾਰਤੀ ਸਮਾਜ ਵਿੱਚ ਸਰਵਵਿਆਪਤ ਜਾਤੀ ਵਿਵਸਥਾ ਦੇ ਵਿਰੁੱਧ ਸੰਘਰਸ਼ ਵਿੱਚ ਬਿਤਾ ਦਿੱਤਾ। ਹਿੰਦੂ ਧਰਮ ਵਿੱਚ ਮਨੁੱਖੀ ਸਮਾਜ ਨੂੰ ਚਾਰ ਵਰਣਾਂ ਵਿੱਚ ਵਰਗੀਕ੍ਰਿਤ ਕੀਤਾ ਹੈ। ਉਨ੍ਹਾਂ ਨੂੰ ਬੋਧੀ ਮਹਾਸ਼ਕਤੀਆਂ ਦੇ ਦਲਿਤ ਅੰਦੋਲਨ ਨੂੰ ਅਰੰਭ ਕਰਨ ਦਾ ਸਿਹਰਾ ਵੀ ਜਾਂਦਾ ਹੈ। ਬਾਬਾ ਸਾਹਿਬ ਅੰਬੇਡਕਰ ਨੂੰ ਭਾਰਤ ਦੇ ਸਰਬਉਚ ਨਾਗਰਿਕ ਇਨਾਮ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਕਈ ਸਾਮਾਜਕ ਅਤੇ ਵਿੱਤੀ ਰੁਕਾਵਟਾਂ ਪਾਰ ਕਰ, ਅੰਬੇਡਕਰ ਉਨ੍ਹਾਂ ਕੁੱਝ ਪਹਿਲੇ ਅਛੂਤਾਂ ਵਿੱਚੋਂ ਇੱਕ ਬਣ ਗਏ ਜਿਨ੍ਹਾਂ ਨੇ ਭਾਰਤ ਵਿੱਚ ਕਾਲਜ ਦੀ ਸਿੱਖਿਆ ਪ੍ਰਾਪਤ ਕੀਤੀ। ਅੰਬੇਡਕਰ ਨੇ ਕਨੂੰਨ ਦੀ ਉਪਾਧੀ ਪ੍ਰਾਪਤ ਕਰਨ ਦੇ ਨਾਲ ਹੀ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿੱਚ ਆਪਣੇ ਅਧਿਅਨ ਅਤੇ ਅਨੁਸੰਧਾਨ ਦੇ ਕਾਰਨ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ ਇਕਾਨਾਮਿਕਸ ਤੋਂ ਕਈ ਡਾਕਟਰੇਟ ਡਿਗਰੀਆਂ ਵੀ ਹਾਸਲ ਕੀਤੀਆਂ। ਅੰਬੇਡਕਰ ਇੱਕ ਪ੍ਰਸਿੱਧ ਵਿਦਵਾਨ ਦੇ ਰੂਪ ਵਿੱਚ ਵਾਪਸ ਆਪਣੇ ਦੇਸ਼ ਪਰਤ ਆਏ ਅਤੇ ਇਸਦੇ ਬਾਅਦ ਕੁੱਝ ਸਾਲ ਤੱਕ ਉਨ੍ਹਾਂ ਨੇ ਵਕਾਲਤ ਕੀਤੀ। ਫਿਰ ਉਨ੍ਹਾਂ ਨੇ ਕੁੱਝ ਪੱਤਰਕਾਵਾਂ ਦਾ ਪ੍ਰਕਾਸ਼ਨ ਕੀਤਾ, ਜਿਨ੍ਹਾਂ ਦੁਆਰਾ ਉਨ੍ਹਾਂ ਨੇ ਭਾਰਤੀ ਅਛੂਤਾਂ ਦੇ ਰਾਜਨੀਤਕ ਅਧਿਕਾਰਾਂ ਅਤੇ ਸਾਮਾਜਕ ਆਜ਼ਾਦੀ ਦੀ ਵਕਾਲਤ ਕੀਤੀ। ਡਾ.
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬ ਦੀ ਲੋਕਧਾਰਾ ਪੁਸਤਕ ਦੀ ਰਚਨਾ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੁਆਰਾ ਕੀਤੀ ਗਈ ਹੈ। ਜਿਹਨਾਂ ਦੀ ਲੋਕਧਾਰਾ ਦੇ ਖੇਤਰ ਵਿੱਚ ਕੀਤੀ ਗਈ ਖੋਜ, ਅਧਿਐਨ ਅਤੇ ਸਮੁੱਚੇ ਸਮਾਜ ਨੂੰ ਦੇਣ ਬੜੀ ਮਹੱਤਵਪੂਰਨ ਹੈ। ਆਪ ਨੇ ਲੋਕਧਾਰਾ ਦਾ ਸੰਕਲਪ ਸੰਪਾਦਨ, ਸਿਧਾਂਤ ਉਸਾਰਨ ਅਤੇ ਆਪਣੀਆਂ ਸਿਰਜਣਾਤਮਕ ਕਿਰਤਾਂ ਰਾਹੀਂ ਲੋਕਧਾਰਾ ਦੇ ਜੀਵੰਤ ਰੂਪਾਂ ਨੂੰ ਸਾਂਭਣ ਦਾ ਅਹਿਮ ਕਾਰਜ ਕੀਤਾ ਹੈ। ਡਾ. ਬੇਦੀ ਦੀ ਸਭ ਤੋਂ ਮਹੱਤਵਪੂਰਨ ਪ੍ਰਾਪਤੀ ਉਸ ਵੱਲੋਂ ਅੱਠ ਜਿਲਦਾਂ ਵਿੱਚ ਪ੍ਰਕਾਸ਼ਿਤ ਲੋਕਧਾਰਾ ਵਿਸ਼ਵਕੋਸ਼ ਹੈ। ਡਾ.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਬਵਾਸੀਰ (Hemorrhoids) (ਅਮਰੀਕੀ ਅੰਗਰੇਜ਼ੀ) ਜਾਂ ਬਵਾਸੀਰ (haemorrhoids) ਬਰਤਾਨਵੀ /ˈhɛmərɔɪdz/, ਮਲ-ਤਿਆਗ ਦੇ ਨਿਯੰਤਰਣ ਵਿੱਚ ਸਹਾਇਤਾ ਕਰਨ ਵਾਲੀ ਗੁਦਾ ਨਲੀ ਵਿੱਚ ਨਾੜੀ ਸੰਬੰਧੀ ਸੰਰਚਨਾਵਾਂ ਹੁੰਦੀਆਂ ਹਨ। ਉਹ ਉਦੋਂ ਰੋਗਾਤਮਕ ਜਾਂ ਬਵਾਸੀਰ ਬਣ ਜਾਂਦੀਆਂ ਹਨ ਜਦੋਂ ਉਹ ਸੁੱਜ ਜਾਂਦੀਆਂ ਹਨ ਜਾਂ ਲਾਲ ਹੋ ਜਾਂਦੀਆਂ ਹਨ। ਉਹਨਾਂ ਦੀ ਸਰੀਰਿਕ ਅਵਸਥਾ ਵਿੱਚ, ਉਹ ਧਮਣੀਦਾਰ-ਰਗਦਾਰ ਰਸਤਾ ਅਤੇ ਸੰਯੋਜਕ ਊਤਕ ਦੇ ਬਣੇ ਸਿਰਹਾਣਿਆਂ ਵਾਂਗ ਕੰਮ ਕਰਦੀਆਂ ਹਨ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਨਿਊਕਲੀ ਭੌਤਿਕ ਵਿਗਿਆਨ ਵਿੱਚ ਨਿਊਕਲੀ ਮੇਲ ਜਾਂ ਨਿਊਕਲੀ ਜੋੜ ਇੱਕ ਅਜਿਹੀ ਨਿਊਕਲੀ ਕਿਰਿਆ ਹੁੰਦੀ ਹੈ ਜਿਸ ਵਿੱਚ ਦੋ ਜਾਂ ਦੋ ਤੋਂ ਵੱਧ ਪਰਮਾਣੂ ਨਾਭਾਂ ਬਹੁਤ ਤੇਜ਼ ਰਫ਼ਤਾਰ ਨਾਲ਼ ਇੱਕ-ਦੂਜੇ ਨਾਲ਼ ਭਿੜਦੀਆਂ ਹਨ ਅਤੇ ਜੁੜ ਕੇ ਨਵੇਂ ਕਿਸਮ ਦੀ ਪਰਮਾਣੂ ਨਾਭ (ਨਿਊਕਲੀਅਸ) ਬਣਾਉਂਦੀਆਂ ਹਨ। ਇਸ ਅਮਲ ਵਿੱਚ ਪਦਾਰਥ ਦੀ ਸੰਭਾਲ਼ ਨਹੀਂ ਹੁੰਦੀ ਕਿਉਂਕਿ ਮਿਲਣ ਵਾਲ਼ੀਆਂ ਨਾਭਾਂ ਦਾ ਕੁਝ ਪਦਾਰਥ ਫ਼ੋਟਾਨ (ਮੇਲ ਊਰਜਾ|ਊਰਜਾ) ਵਿੱਚ ਤਬਦੀਲ ਹੋ ਜਾਂਦਾ ਹੈ। ਇਹ ਮੇਲ ਉਹ ਅਮਲ ਹੈ ਜਿਸ ਨਾਲ਼ ਤਾਰਿਆਂ ਵਿੱਚ ਸਰਗਰਮੀ ਬਰਕਰਾਰ ਰਹਿੰਦੀ ਹੈ।
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ। ਲੋਕ ਗੀਤ ਅਤੇ ਲੋਕ ਗੀਤ ਰੂਪ ਡਾ. ਕਰਮਜੀਤ ਸਿੰਘ, ਸਾਬਕਾ ਪ੍ਰੋਫੈਸਰ ਤੇ ਚੇਅਰਮੈਨ ਪੰਜਾਬੀ ਵਿਭਾਗ, ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ. 'ਲੋਕ' ਸ਼ਬਦ ਦੀ ਵਰਤੋਂ ਕਦੇ ਅਨਪੜ੍ਹ, ਗੰਵਾਰ, ਅਸਭਿਅਕ ਲੋਕਾਂ ਲਈ ਕੀਤੀ ਜਾਂਦੀ ਰਹੀ ਹੈ ਪਰੰਤੂ ਅੱਜ ਇਹ ਧਾਰਣਾ ਬਦਲ ਗਈ ਹੈ। ਲੋਕਧਾਰਾ ਸ਼ਾਸਤਰੀਆਂ ਅਨੁਸਾਰ ਕਿਸੇ ਇਕ ਭਾਸ਼ਾ ਨਾਲ਼ ਜੁੜੇ ਹੋਏ ਲੋਕਾਂ ਦੇ ਸਮੂਹ ਨੂੰ ਲੋਕ ਕਿਹਾ ਜਾਂਦਾ ਹੈ। ਇਸ ਦੇ ਅੰਤਰਗਤ ਨਸਲ, ਧਰਮ ਜਾਤ, ਕਿੱਤਾ ਆਦਿ ਨਾਲ਼ ਜੁੜੇ ਸਮੂਹ ਵੀ ਸ਼ਾਮਲ ਹੁੰਦੇ ਹਨ। ਇਹ ਸਮੂਹ ਅਨਪੜ੍ਹ ਵੀ ਹੋ ਸਕਦਾ ਹੈ ਤੇ ਪੜ੍ਹਿਆ ਲਿਖਿਆ ਵੀ। ਇਹ ਪੇਂਡੂ ਵੀ ਹੋ ਸਕਦਾ ਹੈ ਤੇ ਸ਼ਹਿਰੀ ਵੀ ਜਾਂ ਫਿਰ ਇਹ ਭੂਤਕਾਲੀ ਵੀ ਹੋ ਸਕਦਾ ਹੈ ਤੇ ਸਮਕਾਲੀ ਵੀ। ਸਮੁੱਚੇ ਤੌਰ ਤੇ ਜਿਵੇਂ ਇਕ ਭਾਸ਼ਾ ਨਾਲ਼ ਹਰ ਵਰਗ, ਹਰ ਧਰਮ, ਜਾਤ ਦੇ ਲੋਕ ਜੁੜੇ ਹੋਏ ਹੁੰਦੇ ਹਨ ਉਸੇ ਤਰ੍ਹਾਂ ਹੀ ਲੋਕਧਾਰਾ ਨਾਲ਼ ਵੀ ਇਹ ਸਾਰੇ ਸਮੂਹ ਜੁੜੇ ਹੁੰਦੇ ਹਨ। ਇਸ ਲਈ ਅਸੀਂ 'ਲੋਕ' ਨੂੰ ਇਕ ਭਾਸ਼ਾਈ ਸਮੂਹ ਦਾ ਨਾਮ ਦਿੱਤਾ ਹੈ। ਇਸ ਸਮੂਹ ਦੀ ਆਪਣੀ ਇਕ ਪਰੰਪਰਾ ਹੁੰਦੀ ਹੈ। ਇਸ ਸਮੂਹ ਵਲੋਂ ਰਚੀ ਜਾਂਦੀ ਕਵਿਤਾ ਨੂੰ ਹੀ ਲੋਕ-ਕਾਵਿ ਦਾ ਨਾਂ ਦਿੱਤਾ ਗਿਆ ਹੈ। ਇਸ ਲੋਕ-ਕਾਵਿ ਦੀਆਂ ਆਪਣੀਆਂ ਕੁਝ ਵਿਸ਼ੇਸ਼ਤਾਵਾਂ ਹਨ। ਇਸ ਦੀ ਪਹਿਲੀ ਵਿਸ਼ੇਸ਼ਤਾ ਇਹ ਹੈ ਕਿ ਇਹ ਇਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤਕ ਮੌਖਿਕ ਤੌਰ ਤੇ ਪਹੁੰਚਦਾ ਹੈ। ਇਸੇ ਲਈ ਇਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤਕ ਪਹੁੰਚਦਿਆਂ ਪਹੁੰਚਦਿਆਂ ਬਹੁਤ ਕੁਝ ਗੁੰਮ ਗੁਆਚ ਵੀ ਜਾਂਦਾ ਹੈ। ਇਸੇ ਲਈ ਅੱਜ ਸਾਨੂੰ ਲੋਕ ਸਾਹਿਤ ਨੂੰ ਲਿਪੀਬੱਧ ਕਰਨ ਦੀ ਜਾਂ ਸਾਂਭਣ ਦੀ ਲੋੜ ਪੈ ਰਹੀ ਹੈ। ਇਸ ਤਰ੍ਹਾਂ ਕੁਝ ਤਾਂ ਬਚ ਗਿਆ ਹੈ ਜਾਂ ਬਚਾਇਆ ਜਾ ਰਿਹਾ ਹੈ ਪਰੰਤੂ ਸੈਂਕੜੇ ਗੀਤ, ਕਹਾਣੀਆਂ ਅਤੇ ਹੋਰ ਦੂਸਰੇ ਸਾਹਿਤ ਰੂਪ ਸਾਡੇ ਕੋਲ਼ੋਂ ਖੁੱਸ ਗਏ ਹਨ। ਲੋਕ-ਕਾਵਿ ਦੀ ਅਗਲੀ ਵਿਸ਼ੇਸ਼ਤਾ ਇਹ ਹੈ ਕਿ ਇਹ ਲੋਕ ਮਨ ਵਿਚੋਂ ਦੱਬੀਆਂ ਭਾਵਨਾਵਾਂ ਨੂੰ ਬਾਹਰ ਕੱਢਣ ਦਾ ਬਹੁਤ ਹੀ ਮਹੱਤਵਪੂਰਣ ਕੰਮ ਕਰਦਾ ਹੈ। ਜ਼ਿੰਦਗੀ ਦੇ ਬਾਹਰੀ ਦਬਾਵਾਂ ਤੋਂ ਇਹ ਇਕ ਤਰ੍ਹਾਂ ਦੀ ਰਾਹਤ ਦਿੰਦਾ ਹੈ। ਦੂਜੇ ਸ਼ਬਦਾਂ ਵਿਚ ਇਹ ਬਾਹਰੀ ਦਬਾਵਾਂ ਨੂੰ ਝੱਲਣ ਦੀ ਹਿੰਮਤ ਪ੍ਰਦਾਨ ਕਰਦਾ ਹੈ। ਹਰੇਕ ਸਮੂਹ ਕੋਲ਼ ਕੋਈ ਨਾ ਕੋਈ ਲੋਕ-ਕਾਵਿ ਦਾ ਇਹ ਸਾਧਨ ਜ਼ਰੂਰ ਹੁੰਦਾ ਹੈ। ਜਿਵੇਂ ਪੰਜਾਬੀ ਔਰਤਾਂ ਕੋਲ਼ ਲੋਕ ਗੀਤਾਂ ਦਾ ਅਥਾਹ ਖਜ਼ਾਨਾ ਹੈ। ਇਨ੍ਹਾਂ ਗੀਤਾਂ ਰਾਹੀਂ ਔਰਤਾਂ ਮਖੌਲ ਉਡਾ ਕੇ, ਗੰਭੀਰ ਸੁਰਾਂ ਅਲਾਪ ਕੇ ਅਤੇ ਅਲਾਹੁਣੀਆਂ ਪਾ ਕੇ ਆਪਣਾ ਮਨ ਹਲਕਾ ਕਰਦੀਆਂ ਹਨ ਅਤੇ ਆਪਣੀਆਂ ਅਗਲੀਆਂ ਜ਼ੁਮੇਵਾਰੀਆਂ ਨਿਭਾਉਣ ਲਈ ਆਪਣੇ ਆਪ ਨੂੰ ਤਿਆਰ ਕਰਦੀਆਂ ਹਨ। ਨੌਜਵਾਨ ਮੁੰਡੇ- ਕੁੜੀਆਂ ਨ੍ਰਿਤ-ਗੀਤਾ ਰਾਹੀਂ ਆਪਣੀਆ ਪਿਆਰ ਭਾਵਨਾਵਾਂ ਅਤੇ ਜਿਨਸੀ ਭਾਵਨਾਵਾਂ ਨੂੰ ਨਿਕਾਸ ਦਿੰਦੇ ਹਨ ਤੇ ਇਉਂ ਸਮਾਜਿਕ ਕੰਮਾਂ ਵਿਚ ਮੁੜ ਜੁੱਟ ਜਾਂਦੇ ਹਨ। ਕਹਿਣ ਦਾ ਭਾਵ ਇਹ ਹੈ ਕਿ ਸਮਾਜ ਦਾ ਹਰ ਵਰਗ ਲੋਕ ਕਾਵਿ ਨੂੰ ਭਾਵਨਾਵਾਂ ਪ੍ਰਗਟਾਉਣ ਦਾ ਸਾਧਨ ਬਣਾਉਂਦਾ ਹੈ। ਲੋਕ ਕਾਵਿ ਆਪਣੇ ਵਿਚ ਆਦਿ ਕਾਲ ਦੀਆਂ ਪੈੜਾਂ ਸਾਂਭੀ ਬੈਠਾ ਹੈ। ਕਈ ਕਾਵਿ ਪੰਗਤੀਆਂ ਦੀ ਵਰਤੋਂ ਜਾਦੂਈ ਪ੍ਰਭਾਵ ਲਈ ਕੀਤੀ ਜਾਂਦੀ ਹੈ। ਜਿਵੇਂ ਪੰਜਾਬੀ ਵਿਚ ਗ੍ਰਹਿ ਸ਼ਾਂਤ ਕਰਨ ਲਈ ਗਾਏ ਜਾਂਦੇ ਗੀਤ, ਗਾਨਾ ਬੰਨ੍ਹਣ ਦੇ ਗੀਤ ਅਤੇ ਵਟਣੇ ਜਾਂ ਮਾਈਏਂ ਦੇ ਗੀਤ ਇਸ ਦੀ ਉਦਾਹਰਣ ਹਨ। ਕਈ ਵਿਦਵਾਨ ਭਾਵੁਕਤਾ ਵੱਸ ਲੋਕ ਕਾਵਿ ਨੂੰ ਹੱਦੋਂ ਵੱਧ ਵਡਿਆ ਕੇ ਪੇਸ਼ ਕਰਦੇ ਹਨ। ਜਿਵੇਂ ਇਕ ਥਾਂ ਮਹਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਲੋਕ ਗੀਤ ਦੀ ਕਿਸੇ ਇਕ ਪੰਗਤੀ ਦੀ ਬਰਾਬਰੀ ਵੱਡੀ ਤੋਂ ਵੱਡੀ ਕਵਿਤਾ ਵੀ ਨਹੀਂ ਕਰ ਸਕਦੀ। ਦੇਵੇਂਦ੍ਰ ਸਤਿਆਰਥੀ ਇਸ ਦ੍ਰਿਸ਼ਟੀ ਤੋਂ ਵਧੇਰੇ ਸੁਚੇਤ ਹੈ। ਉਸ ਅਨੁਸਾਰ ਸਾਰੇ ਦਾ ਸਾਰਾ ਲੋਕ ਕਾਵਿ ਉੱਚੀ ਪੱਧਰ ਦਾ ਨਹੀਂ ਹੁੰਦਾ। ਇਹੀ ਨਹੀਂ ਸਗੋਂ ਇਹ ਵੀ ਸੱਚ ਨਹੀਂ ਕਿ ਸਾਰੇ ਦਾ ਸਾਰਾ ਲੋਕ ਕਾਵਿ ਜਾਂ ਸਾਹਿਤ ਜਾਂ ਲੋਕ ਧਾਰਾ ਵਿਦਰੋਹੀ ਹੁੰਦੇ ਹਨ ਜਾਂ ਇਸ ਵਿਚ ਕਿਸੇ ਤਰ੍ਹਾਂ ਦਾ ਕੋਈ ਖੋਟ ਨਹੀਂ ਹੁੰਦਾ। ਸੱਚ ਤਾਂ ਇਹ ਹੈ ਕਿ ਸਮਾਜ ਵਿਚ ਮਿਲ਼ਦੀਆਂ ਬੁਰਾਈਆ ਕਿਸੇ ਨਾ ਕਿਸੇ ਰੂਪ ਵਿਚ ਭਾਵੁਕ ਪੱਧਰ ਤੇ ਵੀ ਪਰਿਵਰਤਿਤ ਰੂਪ ਵਿਚ ਲੋਕ ਕਾਵਿ ਵਿਚ ਆ ਸ਼ਾਮਿਲ ਹੁੰਦੀਆਂ ਹਨ। ਸਮਾਜ ਦੇ ਟਕਰਾਉ, ਸਮਾਜ ਦੇ ਵਿਰੋਧੀ ਵਿਚਾਰ ਇਕੋ ਵੇਲੇ ਲੋਕ ਕਾਵਿ ਵਿਚ ਦੇਖੇ ਜਾ ਸਕਦੇ ਹਨ। ਇਕ ਬੋਲੀ ਨੂੰ ਆਧਾਰ ਬਣਾ ਕੇ ਇਹ ਗੱਲ ਸਮਝੀ ਜਾ ਸਕਦੀ ਹੈ। 'ਡੂੰਘਾ ਵਾਹ ਲੈ ਹਲ਼ ਵੇ ਤੇਰੀ ਘਰੇ ਨੌਕਰੀ' ਬੋਲੀ ਇਕ ਕਿਸਾਨ ਔਰਤ ਦੀ ਸਿਰਜਣਾ ਹੀ ਹੋ ਸਕਦੀ ਹੈ। ਜਦ ਕਿ 'ਵੱਸਣਾ ਫੌਜੀ ਦੇ ਭਾਵੇਂ ਬੂਟ ਸਣੇ ਲੱਤ ਮਾਰੇ' ਜਾਇਦਾਦ ਵਿਹੀਣ ਘਰ ਦੀ ਔਰਤ ਦੇ ਭਾਵਾ ਨੂੰ ਪੇਸ਼ ਕਰਦੀ ਬੋਲੀ ਹੈ। ਇਉਂ ਹੀ ਲੋਕ ਕਾਵਿ ਵਿਚ ਜਾਤੀ ਟਕਰਾਅ, ਵਰਗ-ਟਕਰਾਅ, ਖੇਤਰੀ ਟਕਰਾਅ ਕਿਸੇ ਨਾ ਕਿਸੇ ਰੂਪ ਵਿਚ ਹਾਜ਼ਰ ਰਹਿੰਦੇ ਹਨ। ਪੰਜਾਬੀ ਵਿਚ ਸਤੀ ਮਾਤਾ ਨਾਲ਼ ਜੁੜੇ ਗੀਤ ਵੀ ਮਿਲ਼ ਜਾਂਦੇ ਹਨ। ਕਈ ਵਾਰ ਤਾਂ ਔਰਤ ਸਿੱਧੇ ਰੂਪ ਵਿਚ ਸਮਾਜ ਦੇ ਉਨ੍ਹਾਂ ਸਦਾਚਾਰਕ ਮਾਪਦੰਡਾਂ ਨੂੰ ਅਪਣਾ ਲੈਂਦੀ ਹੈ ਜਿਹੜੇ ਅਸਲ ਵਿਚ ਉਸਦੇ ਆਪਣੇ ਹੱਕਾਂ ਦੇ ਖਿਲਾਫ਼ ਜਾਂਦੇ ਹਨ। ਜਿਵੇਂ ਕਿ ਹੇਠ ਲਿਖੀ ਬੋਲੀ ਵਿਚ ਮਰਦ ਨੂੰ ਮੰਨਾਉਣ ਦਾ ਇਕੋ ਇਕ ਸਾਧਨ ਸਿਰ ਦੀ ਚੁੰਨੀ ਲਾਹ ਕੇ ਉਸਦੇ ਪੈਰੀਂ ਧਰਨਾ ਹੈ; ਭਾਵ ਆਪਣੇ ਆਪ ਨੂੰ ਨੀਵਾਂ ਸਮਝਣਾ ਹੈ। ਜਿਵੇਂ ਕੜ੍ਹੀਏ ਕੜ੍ਹੀਏ ਕੜ੍ਹੀਏ ਤੈਨੂੰ ਚੱਕ ਬਨੇਰੇ ਧਰੀਏ ਰੁੱਸੇ ਮਾਹੀ ਦਾ ਕੀ ਕਰੀਏ ਅੰਦਰ ਵੜੇ ਤਾਂ ਮਗਰੇ ਵੜੀਏ ਚੁੰਨੀ ਲਾਹ ਪੈਰਾਂ ਤੇ ਧਰੀਏ ਇਕ ਬਾਰ ਬੋਲੋ ਜੀ ਆਪਾਂ ਫੇਰ ਕਦੇ ਨਾ ਲੜੀਏ। ਲੋਕ ਕਾਵਿ ਆਪਣੇ ਆਪ ਵਿਚ ਕਿਸੇ ਵੀ ਸਮੂਹ ਦੇ ਸਮੁੱਚੇ ਸਭਿਆਚਾਰ ਨੂੰ ਸਮੋਈ ਬੈਠਾ ਹੁੰਦਾ ਹੈ। ਬੋਆਜ (ਭੋਅਸ)æ ਕਹਿੰਦਾ ਹੈ ਕਿ ਤੁਸੀਂ ਮੈਨੂੰ ਕਿਸੇ ਇਕ ਜਾਤੀ ਦੇ ਲੋਕਗੀਤ ਦੇ ਦਿਉ ਮੈਂ ਤੁਹਾਨੂੰ ਉਸ ਜਾਤੀ ਦਾ ਸਮੁੱਚਾ ਸਭਿਆਚਾਰ ਉਸਾਰ ਦੇਵਾਂਗਾ। ਬੋਆਜ਼ ਦੇ ਕਥਨ ਦਾ ਅਰਥ ਵੀ ਇਹੋ ਹੈ ਕਿ ਲੋਕ ਕਾਵਿ ਵਿਚ ਸਭਿਆਚਾਰ ਸਮੁੱਚਤਾ ਵਿਚ ਪ੍ਰਗਟ ਹੁੰਦਾ ਹੈ। ਲੋਕ ਕਾਵਿ ਵਿਚ ਲੋਕਾਂ ਦੇ ਖਾਣ ਪੀਣ, ਪਹਿਨਣ, ਸਦਾਚਾਰ, ਟੈਬੂ, ਟੋਟਮ, ਹਾਰ ਸ਼ਿੰਗਾਰ, ਰਾਜਨੀਤੀ, ਦਰਸ਼ਨ ਭਾਵ ਕਿ ਹਰ ਉਹ ਮਾਨਸਿਕ ਸਿਰਜਣਾ ਸ਼ਾਮਿਲ ਹੋ ਜਾਂਦੀ ਹੈ ਜੋ ਸਭਿਆਚਾਰ ਦਾ ਅੰਗ ਹੈ। ਲੋਕ ਕਾਵਿ ਵਿਚ ਪੇਸ਼ਕਾਰੀ ਦਾ ਇਕ ਮਹੱਤਵਪੂਰਣ ਪੱਖ ਇਹ ਹੈ ਕਿ ਸਭਿਆਚਾਰ ਇਸ ਲੋਕ ਕਾਵਿ ਵਿਚ ਸੁਹਜ ਜਾਂ ਸੁੰਦਰਤਾ ਦੀ ਉਚੇਰੀ ਪੱਧਰ ਤੇ ਜਾ ਪਹੁੰਚਦਾ ਹੈ। ਇਥੇ ਖਾਣ, ਪੀਣ, ਪਹਿਨਣ ਆਦਿ ਦੀਆਂ ਵਸਤਾਂ, ਵਸਤਾਂ ਨਾ ਰਹਿ ਕੇ ਸੁਹਜਾਤਮਿਕ ਸਿਰਜਣਾਵਾਂ ਬਣ ਜਾਂਦੀਆਂ ਹਨ। ਉਹ ਬਿੰਬ ਬਣਦੀਆਂ ਹਨ, ਪ੍ਰਤੀਕ ਬਣਦੀਆਂ ਹਨ ਜਾਂ ਕਲਪਣਾ ਦੇ ਘੋੜੇ ਤੇ ਸਵਾਰ ਹੋ ਕੇ ਨਵਾਂ ਸੁਹਜ ਗ੍ਰਹਿਣ ਕਰ ਲੈਂਦੀਆਂ ਹਨ। ਕੁਝ ਕੁ ਉਦਾਹਰਣਾਂ ਦੇਖੀਆਂ ਜਾ ਸਕਦੀਆ ਹਨ। ਲੀੜਾ ਉੱਡਿਆ ਬਿਸ਼ਨੀਏਂ ਤੇਰਾ ਨੀ ਸਾਡੇ ਭਾਣੇ ਮੋਰ ਉੱਡਿਆ। ਮਾਏ ਰਿੰਨ੍ਹ ਚੁਲ਼ਾਈ ਦਾ ਸਾਗ ਨਿੱਕਾ ਤੇ ਨਿੱਕਾ ਚੀਰ ਕੇ ਨੀ। ਮਾਏ ਸੇਰ ਕੁ ਮਖਣੀ ਪਾ ਜਦ ਮੈਂ ਆਉਂਨੀਆ ਪੀਹ ਕੇ ਨੀ। ਮਾਏ ਤੂੰ ਬੁੱਢੀ ਮੈਂ ਮੁਟਿਆਰ ਤੇਰਾ ਮੇਰਾ ਤਿੰਜਣਾਂ ਨਾ ਰਲ਼ੇ ਨੀ। ਸਿਰ ਗੁੰਦ ਦੇ ਕਪੱਤੀਏ ਨੈਣੇ ਨੀ ਉੱਤੇ ਪਾਦੇ ਡਾਕ ਬੰਗਲਾ ਸਭਿਆਚਾਰਕ ਪੈੜ੍ਹਾਂ ਵਾਂਗ ਲੋਕ ਕਾਵਿ ਨੇ ਆਪਣੇ ਵਿਚ ਇਤਿਹਾਸਕ ਪੈੜਾਂ ਨੂੰ ਵੀ ਸਾਂਭਿਆ ਹੁੰਦਾ ਹੈ। ਇਤਿਹਾਸ ਲੋਕ ਭਾਵਨਾਵਾ ਦਾ ਹਿੱਸਾ ਬਣ ਕੇ ਕਦੇ ਗਾਉਣਾਂ ਦਾ ਰੂਪ ਧਾਰਣ ਕਰਦਾ ਹੈ ਤੇ ਕਦੇ ਨ੍ਰਿਤ ਗੀਤਾਂ ਦਾ। ਭਾਈ ਵੀਰ ਸਿੰਘ ਨੇ ਜਿਸ ਗੀਤ ਨੂੰ ਆਧਾਰ ਬਣਾ ਕੇ ਸੁੰਦਰੀ ਨਾਵਲ ਲਿਖਿਆ ਹੈ ਉਹ ਮੁਗਲ ਕਾਲ ਦੀ ਸਿਰਜਣਾ ਹੈ। ਇਸੇ ਤਰ੍ਹਾਂ ਪੰਜਾਬੀ ਲੋਕ ਕਾਵਿ ਵਿਚ ਦੋ ਵੱਡੇ ਵਿਸ਼ਵ ਯੁੱਧ, ਅੰਗਰੇਜ਼ ਵਿਰੋਧੀ ਸੰਘਰਸ਼, ਸਿੰਘ ਸਭਾ ਅਤੇ ਆਰੀਆ ਸਮਾਜੀ ਲਹਿਰ ਦੇ ਪ੍ਰਭਾਵ ਕਿਸੇ ਨਾ ਕਿਸੇ ਰੂਪ ਵਿਚ ਸਾਂਭੇ ਹੋਏ ਹਨ। ਜਿਵੇਂ, ਬਸਰੇ ਦੀ ਲਾਮ ਟੁੱਟ ਜਾਏ ਨੀ ਮੈਂ ਰੰਡੀਉਂ ਸੁਹਾਗਣ ਹੋਵਾਂ ਕਿਨ ਸੋ ਲਾਈਆਂ ਲੜਾਈਆਂ ਕਿਨ ਸੋ ਮਾਰੇ ਜਵਾਨ ਕਿ ਮੁਲਕ ਬਰਾਨ ਹੋਏ। ਅੰਗ੍ਰੇਜਾਂ ਨੇ ਲਾਈਆ ਲੜਾਈਆਂ ਜਰਮਨ ਨੇ ਮਾਰੇ ਜਵਾਨ ਕਿ ਮੁਲਕ ਬਰਾਨ ਹੋਏ। ਟੋæਲੀਂ ਮਾਏ ਸਿੰਘ ਸਭੀਏ ਮੈਨੂੰ ਮੰਨਣੇ ਨਾ ਪੈਣ ਜਠੇਰੇ। ਮਰ ਜਾਣ ਸਿੰਘ ਸਭੀਏ ਜਿਹੜੇ ਗਿੱਧਾ ਪਾਉਣ ਨਹੀਂ ਦਿੰਦੇ। ਆਰੀਆਂ ਨੇ ਅੱਤ ਚੁੱਕ ਲਈ ਸਾਰੇ ਪਿੰਡ ਦੇ ਸ਼ਰਾਧ ਬੰਦ ਕੀਤੇ। ਉਪਰੋਕਤ ਪੰਗਤੀਆਂ ਵਿਚ ਲੋਕਮਨ ਵਲੋਂ ਜੰਗ ਦਾ ਵਿਰੋਧ ਹੈ, ਭਾਵਨਾਵਾਂ ਨੂੰ ਦਬਾਏ ਜਾਣ ਦਾ ਤਿੱਖਾ ਪ੍ਰਤਿਕਰਮ ਹੈ। ਇਸੇ ਸੰਦਰਭ ਵਿਚ ਭਗਤ ਸਿੰਘ ਅਤੇ ਗਾਂਧੀ ਦਾ ਜ਼ਿਕਰ ਵੀ ਬਾਰ ਬਾਰ ਆਇਆ ਹੈ। ਮਹਾਤਮਾ ਗਾਂਧੀ ਤੋਂ ਵੀ ਭਗਤ ਸਿੰਘ ਨੇ ਲੋਕਮਨ ਨੂੰ ਵਧੇਰੇ ਪ੍ਰਭਾਵਿਤ ਕੀਤਾ ਹੈ। ਇਸੇ ਲਈ ਬਹੁਤ ਸਾਰੀਆ ਬੋਲੀਆਂ ਭਗਤ ਸਿੰਘ ਨਾਲ਼ ਜੁੜੀਆ ਹੋਈਆਂ ਹਨ। ਅਤੇ ਕੁਝ ਗੀਤ ਮਹਾਤਮਾ ਗਾਂਧੀ ਨਾਲ਼ ਜੁੜੇ ਹੋਏ ਵੀ ਮਿਲ਼ਦੇ ਹਨ। ਸਮਾਜ ਤੇ ਸਭਿਆਚਾਰ ਦੇ ਪਰਿਵਰਤਨਾਂ ਦੇ ਨਾਲ਼ ਨਾਲ਼ ਲੋਕ ਕਾਵਿ ਵਿਚ ਵੀ ਪਰਿਵਰਤਨ ਆਉਂਦਾ ਰਹਿੰਦਾ ਹੈ। ਇਹ ਪਰਿਵਰਤਨ ਕਈ ਵਾਰ ਓਪਰਾ ਹੀ ਹੁੰਦਾ ਹੈ ਤੇ ਕਈ ਵਾਰ ਕਾਫ਼ੀ ਡੂੰਘਾ। ਅਜੋਕੇ ਲੋਕ ਕਾਵਿ ਵਿਚ ਗੱਡੀਆਂ, ਡਾਕਘਰਾਂ, ਕਾਲਜਾਂ ਸਾਈਕਲਾਂ, ਜਹਾਜ਼ਾਂ ਆਦਿ ਦਾ ਵਰਣਨ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ ਗੀਤ ਪਰਿਵਰਤਨਸ਼ੀਲ ਹੋਣ ਕਾਰਣ ਦੇਰ ਤਕ ਆਪਣੀ ਹੋਂਦ ਬਣਾਈ ਰੱਖਣ ਦੇ ਸਮਰੱਥ ਹੁੰਦੇ ਹਨ। ਕੁਝ ਗੀਤ ਸਿੱਧੇ ਅਨੁਸ਼ਠਾਨਾਂ, ਰੀਤਾਂ ਅਤੇ ਰਿਵਾਜ਼ਾਂ ਆਦਿ ਨਾਲ਼ ਜੁੜੇ ਹੁੰਦੇ ਹਨ। ਇਨ੍ਹਾਂ ਅਨੁਸ਼ਠਾਨਾਂ, ਰੀਤਾਂ ਅਤੇ ਰਸਮਾਂ ਦੇ ਗਾਇਬ ਹੋਣ ਨਾਲ਼ ਇਹ ਗੀਤ ਵੀ ਗਾਇਬ ਹੋ ਜਾਂਦੇ ਹਨ। ਬਿਆ੍ਹਈਆਂ (ਜਨਮ ਦੇ ਗੀਤ) ਹੁਣ ਸ਼ਾਇਦ ਹੀ ਕਿਤੇ ਗਾਏ ਜਾਂਦੇ ਹੋਣ। ਗੀਤ ਸਮਕਾਲੀ ਵਸਤੂਆਂ ਨੂੰ ਹੇਠ ਲਿਖੇ ਅਨੁਸਾਰ ਸਾਂਭ ਕੇ ਰੱਖਦੇ ਹਨ, ਗੱਡੀ ਆਉਂਦੀ ਨੂੰ ਲੁੱਕ ਲਾਵਾਂ। ਮਾਹੀਏ ਆਉਂਦੇ ਨੂੰ ਬੋਦਾ ਪ੍ਹਾਰ ਕੇ ਕਲਿੱਪ ਲਾਵਾਂ। ਸਾਨੂੰ ਕਾਲਜ ਇਕ ਪੁਆ ਦਿਉ ਵਗਦੀ ਨਹਿਰ ਦੇ ਕੰਢੇ, ਪੜ੍ਹਨਗੀਆਂ ਕੁੜੀਆ ਕਿਤਾਬਾਂ ਚੱਕਣਗੇ ਮੁੰਡੇ। ਸਾਨੂੰ ਹੋਟਲ ਇਕ ਪੁਆ ਦਿਉ ਵਗਦੀ ਨਹਿਰ ਦੇ ਕੰਢੇ। ਖਾਣਾ ਖਾਣਗੀਆਂ ਕੁੜੀਆਂ ਪਲੇਟਾਂ ਚੱਟਣਗੇ ਮੁੰਡੇ। ਲੋਕ ਕਾਵਿ, ਲੋਕ ਮਨ ਦੀਆਂ ਇੱਛਾਵਾਂ, ਕਲਪਨਾਵਾਂ ਤੇ ਰਿਸ਼ਤੇ ਨਾਤਿਆਂ ਨਾਲ਼ ਸੰਬੰਧਿਤ ਭਾਵਨਾਵਾਂ ਆਦਿ ਨੂੰ ਬੜੇ ਸੂਖਮ ਤਰੀਕੇ ਨਾਲ਼ ਪੇਸ ਕਰਦਾ ਹੈ। ਕੁਝ ਕੁ ਵਿਦਵਾਨਾਂ ਨੇ ਲੋਕ ਕਾਵਿ ਵਿਚ ਕਲਪਨਾ ਦੀ ਘਾਟ ਮਹਿਸੂਸ ਕੀਤੀ ਹੈ ਜੋ ਕਿ ਸਹੀ ਨਹੀਂ ਕਹੀ ਜਾ ਸਕਦੀ। ਹੇਠ ਲਿਖੀਆ ਪੰਗਤੀਆਂ ਤੋਂ ਇਹ ਗੱਲ ਸਪੱਸ਼ਟ ਹੋ ਜਾਵੇਗੀ। ਜਿਵੇਂ, ਚੁਣ ਚੁਣ ਮੋਤੀ ਦਾਲ਼ ਰਿੰਨ੍ਹਾਂ ਨੀ ਮੈਂ ਲੌਂਗਾਂ ਦਾ ਤੜਕਾ ਮੈਂ ਲਾਵਾਂ ਬਾਰੀਂ ਵਰੀਏਂ ਸ਼ਾਮ ਆਇਆ। ਕੱਢ ਕਲ਼ੇਜਾ ਆਟਾ ਗੁਨ੍ਹਾਂ ਨੀ ਮੈਂ ਦਿਲ ਦਾ ਤੰਦੂਰ ਤਪਾਵਾਂ ਬਾਰੀਂ ਵਰੀ੍ਹਂਏਂ ਸ਼ਾਮ ਆਇਆ। ਆੜੂਆਂ ਜਿੰਨੇ ਜਿੰਨੇ ਪੇੜੇ ਕਰਾਂ ਨੀ ਮੈਂ ਪਿਪਲ਼ ਪੱਤ ਪਕਾਵਾਂ ਬਾਰੀਂ ਵਰੀ੍ਹਏਂ ਸ਼ਾਮ ਆਇਆ। ਗੀਗਾ ਜਰਮਿਆਂ ਨੀ ਜੋ ਕੁਛ ਮੰਗਣਾ ਸੋ ਮੰਗ ਗੀਗਾ ਜਰਮਿਆਂ ਨੀ। ਮੈਂ ਕੀ ਮੰਗਣਾ ਵੇ ਮੈਂ ਕੀ ਮੰਗਣਾ ਵੇ ਲੈਣਾ ਮੂਸਲ ਜਿੱਡਾ ਚੌਕæææ ਮੈਂ ਕੀ ਮੰਗਣਾ ਵੇ ਲੈਣੀ ਖੂਹੇ ਜਿੱਡੀ ਨੱਥ।æææ ਮੈਂ ਕੀ ਮੰਗਣਾ ਵੇ ਲੈਣਾ ਤਾਰਿਆਂ ਦਾ ਹਾਰæææ ਮੈਂ ਕੀ ਮੰਗਣਾ ਵੇ ਲੈਣਾ ਚਿੜੀਆਂ ਦਾ ਦੁੱਧ।æææ ਇਸ ਤਰ੍ਹਾਂ ਦੀਆਂ ਅਣਗਿਣਤ ਉਦਾਹਰਣਾਂ ਦਿੱਤੀਆਂ ਜਾ ਸਕਦੀਆਂ ਹਨ। ਇਹ ਕਲਪਨਾ ਆਪਣੇ ਆਪ ਵਿਚ ਸੁਹਜਮਈ ਹੈ। ਕਈ ਡਵਾਰ ਸਮਾਜ ਵਿਚ ਅਪ੍ਰਾਪਤ ਦੀ ਕਲਪਨਾ ਕਰਕੇ ਸੁਖ ਲੈਣ ਦੀ ਪ੍ਰਵਿਰਤੀ ਮਨੱਖ ਦੀ ਉਦੋਂ ਦੀ ਹੈ ਜਦੋਂ ਤੋਂ ਸਮਾਜ ਵਿਚ ਨਾਬਰਾਬਰੀ ਸ਼ੁਰੂ ਹੋਈ ਜਾਂ ਅਜਿਹਾ ਕੁਝ ਕਰਨ ਦੀ ਇੱਛਾ ਕਲਪਨਾ ਵਿਚ ਹੀ ਹੋ ਸਕਦੀ ਹੈ ਜਿਸਦੀ ਇਜਾਜ਼ਤ ਸਮਾਜ-ਸਭਿਆਚਾਰ ਵਿਚ ਨਾਂ ਹੋਵੇ। ਜਿਵੇਂ ਲੁੱਚੀਆਂ ਬੋਲੀਆਂ ਪਾਉਣ ਦੀ ਇਜਾਜ਼ਤ ਸਮਾਜ ਨਹੀਂ ਦਿੰਦਾ ਜਿਹੜੀਆਂ ਖਾਸ ਤੌਰ ਤੇ ਜਿਨਸੀ ਸੰਬੰਧਾਂ ਜਾਂ ਅੰਗਾਂ ਬਾਰੇ ਪ੍ਰਚਲਿਤ ਹੁੰਦੀਆਂ ਹਨ। ਇਨ੍ਹਾਂ ਭਾਵਨਾਵਾਂ ਨਾਲ਼ ਜੁੜਿਆ ਕਾਵਿ ਇਕੋ ਤਰ੍ਹਾਂ ਦੇ ਸਮੂਹ ਵਿਚ ਹੀ ਉਚਾਰਿਆ ਜਾ ਸਕਦਾ ਹੈ। ਮਰਦ ਆਪਣੀਆ ਟੋਲੀਆਂ ਵਿਚ ਅਤੇ ਔਰਤਾਂ ਆਪਣੇ ਗਿੱਧੇ ਵਿਚ ਨਿਸੰਗ ਹੋ ਕੇ ਅਜਿਹਾ ਕਾਵਿ ਉਚਾਰਣ ਕਰਦੇ ਹਨ ਅਤੇ ਅਸਮਾਜਿਕ ਰਿਸ਼ਤੇ ਇਕ ਦੂਜੇ ਨਾਲ਼ ਜੋੜ ਕੇ ਸੁਆਦ ਲਿਆ ਜਾਂਦਾ ਹੈ। ਜਿਨ੍ਹਾਂ ਰਿਸ਼ਤਿਆਂ ਬਾਰੇ ਵਿਅਕਤੀ ਸਮਾਜਿਕ ਸੰਦਰਭਾਂ ਵਿਚ ਨੈਤਿਕ ਦਬਾਅ ਹੇਠ ਕੁਝ ਕਹਿ ਨਹੀਂ ਸਕਦਾ, ਲੋਕ ਕਾਵਿ ਉਚਾਰਣ ਸਮੇਂ ਉਹ ਨਿਸੰਗ ਕਹਿ ਜਾਂਦਾ ਹੈ। ਜਿਵੇਂ ਔਰਤ ਸੱਸ-ਸਹੁਰੇ, ਜੇਠ-ਜਿਠਾਣੀ, ਨਣਾਨ, ਸੌਕਣ ਆਦਿ ਰਿਸ਼ਤਿਆਂ ਬਾਰੇ ਆਪਣੇ ਦੱਬੇ ਭਾਵ ਲੋਕ ਕਾਵਿ ਰਾਹੀਂ ਪ੍ਰਗਟਾਉਂਦੀ ਹੈ। ਇਉਂ ਹੀ ਮਰਦ ਆਪਣੀਆਂ ਵਰਜਿਤ ਪ੍ਰੇਮ ਭਾਵਨਾਵਾਂ ਦਾ ਪ੍ਰਗਟਾਵਾ ਸਰੀਰਕ ਇਸ਼ਾਰਿਆਂ ਤਕ ਨਾਲ਼ ਆਪਣੇ ਸਮੂਹ ਵਿਚ ਪ੍ਰਗਟਾਉਂਦਾ ਹੈ। ਇਉਂ ਸਮਾਜਿਕ ਰਿਸ਼ਤਿਆਂ ਦਾ ਤਾਣਾ ਬਾਣਾ ਲੋਕ ਕਾਵਿ ਵਿਚ ਸਾਨੂੰ ਬੁਣਿਆਂ ਮਿਲ਼ਦਾ ਹੈ। ਇਸ ਤਰ੍ਹਾਂ ਦੇ ਲੋਕ ਕਾਵਿ ਵਿਚ ਵਿਅੰਗ ਦੀ ਸੁਰ ਪ੍ਰਧਾਨ ਹੁੰਦੀ ਹੈ ਜਿਵੇਂ, ਸੱਸ ਮੇਰੀ ਨੂੰ ਮੁੰਡਾ ਜੰਮਿਆਂ ਨਾਂ ਰੱਖਿਆ ਗੁਰਦਿੱਤਾ ਪੰਜੀਰੀ ਖਾਵਾਂਗੇ ਵਾਹਿਗੁਰੂ ਨੇ ਦਿੱਤਾ। ਉੱਚੇ ਟਿੱਲੇ ਮੈਂ ਮਿਰਚਾਂ ਰਗੜਾਂ ਸਹੁਰੇ ਦੀ ਅੱਖ ਵਿਚ ਪਾ ਆਈਆਂ ਘੁੰਡ ਕਢਣੇ ਦੀ ਅਲਖ ਮੁਕਾ ਆਈਆਂ। ਮੇਰੇ ਜੇਠ ਦੇ ਬੁਰੇ ਦਿਨ ਆਏ ਕਿੱਕਰਾਂ ਨੂੰ ਪਾਵੇ ਜੱਫੀਆਂ ਮੇਰਾ ਦਿਉਰ ਬੜਾ ਟੁੱਟ ਪੈਣਾ ਹੱਸਦੀ ਦੇ ਦੰਦ ਗਿਣਦਾ। ਨਣਦੇ ਜਾਏ ਖਾਣੀਏਂ ਤੈਂ ਵੀ ਜਾਣਾ ਕਿਸੇ ਅੱਗੇ ਨਿੰਬੂ ਮੇਰੇ ਮਨ ਵਸੀਆ। ਸੌਕਣ ਸੌਕਣ ਦਾ ਮੁਕਾਬਲਾ ਅਹਮੋ ਸਾਹਮਣੇ ਤੇਰੀ ਦਿੱਲੀ ਮੇਰਾ ਆਗਰਾ ਆਹਮੋ ਸਾਹਮਣੇ ਸਾਰੇ ਭਾਂਡੇ ਤੇਰੇ ਵਲ ਟੁੱਟੀ ਹੋਈ ਕੌਲੀ ਮੇਰੇ ਵਲ ਅਜੇ ਵੀ ਸੌਕਣੇ ਲੜਦੀ ਐਂ ਲੜ ਲੜ ਗੱਲਾਂ ਕਰਦੀ ਐਂ ਓਹਦੇ ਨਾਲ਼ ਤੂੰ ਲੜਿਆ ਕਰ ਓਹਦੀ ਦਾਹੜੀ ਫੜਿਆ ਕਰ ਗਿੱਠ ਗਿੱਠ ਲੰਮੀ ਕਰਿਆ ਕਰ ਅਜੇ ਵੀ ਸੌਕਣੇ ਲੜਦੀਐਂ ਲੜ ਲੜ ਗੱਲਾਂ ਕਰਦੀ ਐਂ ਹੁਣ ਲੜ ਸੌਕਣੇਂ ਮੈਂ ਤੇਰੇ ਜਿੱਡੀ ਹੋਈ। ਇਥੇ ਧਿਆਨ ਰੱਖਣਯੋਗ ਗੱਲ ਇਹ ਹੈ ਕਿ ਰਚਨਾਕਾਰ ਆਪਣੇ ਸਮੂਹ ਜਾਂ ਵਰਗ ਦੀ ਗੱæਲ ਕਰਦਾ ਹੈ। ਇਸ ਸਮੂਹ ਵਿਚ ਉਹ ਆਪ ਵੀ ਸ਼ਾਮਿਲ ਹੁੰਦਾ ਹੈ। ਦੂਜੇ ਸ਼ਬਦਾਂ ਵਿਚ ਨਿੱਜੀ ਤੇ ਵਿਅਕਤੀਗਤ ਭਾਵਨਾਵਾਂ ਨੂੰ ਵਿਸਤਾਰ ਕੇ ਸਾਮੂਹਿਕ ਬਣਾ ਦਿੱਤਾ ਜਾਂਦਾ ਹੈ। ਜਦੋਂ ਕੋਈ ਔਰਤ ਇਹ ਕਹਿੰਦੀ ਹੈ ਕਿ 'ਸਾਰਿਆਂ ਵਿਚੋਂ ਮੈਂ ਵੇ ਚੰਗੀ ਜਿਹੜੀ ਸੁਣ ਸੁਣ ਕਰਦੀ ਗੁਜਾਰਾ' ਤਾਂ ਅਸਲ ਵਿਚ ਉਹ ਆਪਣਾ ਅਤੇ ਆਪਣੇ ਵਰਗੀਆਂ ਹੋਰ ਔਰਤਾਂ ਦਾ ਪੱਖ ਪੂਰ ਰਹੀ ਹੁੰਦੀ ਹੈ। ਇਸੇ ਕਰਕੇ ਹੀ ਉਹ ਆਪਣੇ ਮਾਪਿਆਂ ਪ੍ਰਤਿ ਸੁਹਿਰਦ ਦਿਖਾਈ ਦਿੰਦੀ ਹੈ ਅਤੇ ਉਨ੍ਹਾਂ ਪ੍ਰਤਿ ਉਦਰੇਵੇਂ ਦੇ ਗੀਤਾਂ ਦੀ ਸਿਰਜਣਾ ਕਰਦੀ ਹੈ ਪਰੰਤੂ ਸਹੁਰੇ ਘਰ ਦੇ ਪ੍ਰਤੀ ਉਸ ਦਾ ਰਵੱਈਆ ਵਿਰੋਧੀ ਧਿਰ ਵਾਲਾ ਤੇ ਵਿਅੰਗਆਤਮਕ ਹੂੰਦਾ ਹੈ। ਮਰਦ ਜਦੋਂ ਇਹ ਬੋਲੀ ਪਾਉਂਦਾ ਹੈ; ਲਿਆ ਮੈ ਤੇਰੇ ਕੇਸ ਬੰਨ ਦਿਆਂ ਮੇਰੇ ਨਿੱਤ ਦੇ ਸ਼ਰਾਬੀਆ ਯਾਰਾ। ਤਾਂ ਅਸਲ ਵਿਚ ਇਹ ਵੈਲੀ ਮਨ ਦੀ ਇੱਛਾ ਬੋਲ ਰਹੀ ਹੁੰਦੀ ਹੈ ਨਾ ਕਿ ਔਰਤ ਦੀ ਭਾਵਨਾ। ਸ਼ਾਇਦ ਔਰਤ ਇਹ ਕਹਿਣ ਦੀ ਬਜਾਏ ਕਹੇ 'ਮੇਰੇ ਨਿੱਤ ਦੇ ਸ਼ਰਾਬੀਆ ਯਾਰਾ ਆ ਮੈਂ ਤੇਰੇ ਕੇਸ ਪੱਟਦਿਆ।' ਇਉਂ ਔਰਤ ਦਾ ਆਪਣੇ ਪਤੀ ਪ੍ਰਤੀ ਰਵੱਈਆ ਭਾਵੇ ਮੋਹ-ਭਿੰਨਾ ਹੈ ਪੰ੍ਰਤੁ ਸ਼ਰੀਕੇ ਭਾਈਚਾਰੇ ਦੀਆਂ ਲੜਾਈਆਂ ਵਿਚ ਔਰਤ ਉਸ ਨੂੰ ਕੋਸਦੀ ਵੀ ਹੈ। ਸਮਾਜ ਸਭਿਆਚਾਰਕ ਪ੍ਰਸੰਗ ਵਿਚ ਭਾਵੇਂ ਕਿ ਉਹ ਆਪਣੇ ਅਨਜੋੜ ਰਿਸ਼ਤੇ ਬਾਰੇ ਖੁੱਲ੍ਹ ਕੇ ਨਹੀਂ ਬੋਲ ਸਕਦੀ ਪ੍ਰੰਤੂ ਲੋਕ ਕਾਵਿ ਉਸ ਨੂੰ ਅਜਿਹਾ ਕਰਨ ਦੀ ਇਜਾਜ਼ਤ ਦਿੰਦਾ ਹੈ। ਔਰਤ ਕਾਲ਼ੇ, ਲੰਮੇ, ਅਫ਼ੀਮਚੀ, ਮਧਰੇ ਅਤੇ ਬੁੱਢੇ ਪਤੀ ਨੂੰ ਲੋਕ ਗੀਤਾਂ ਵਿਚ ਰੱਜ ਕੇ ਕੋਸਦੀ ਹੈ। ਸ਼æਾਇਦ ਆਮ ਜੀਵਨ ਵਿਚ ਉਹ ਇੰਨਾਂ ਕੁਝ ਨਾ ਕਹਿ ਸਕੇ। ਕਾਲੇ ਕੌਂਤ ਬਿਨਾਂ ਵੇ ਰੱਬਾ ਮੌਤ ਚੰਗੀ ਅੰਦਰ ਵੜਿਆ ਤਾਂ ਡੰਗਰ ਵੱਛਾ ਡਰਿਆ ਨੀ ਮਾਏ ਮਧਰੇ ਕੌਤ ਤੋਂ ਬਿਨਾ ਵੇ ਰੱਬਾ ਮੌਤ ਚੰਗੀ ਅੰਦਰ ਵੜਿਆ ਤਾਂ ਖਿੱਦੋ ਵਾਗੂੰ ਰਿੜ੍ਹਿਆ ਨੀ ਮਾਏ ਲੰਬੇ ਕੌਂਤ ਬਿਨਾਂ ਵੇ ਰੱਬਾ ਮੌਤ ਚੰਗੀ ਅੰਦਰ ਵੜਿਆ ਤਾਂ ਥੰਮੇ ਵਾਗੂੰ ਅੜਿਆ ਨੀ ਮਾਏ। ਸੋਹਣਾ ਕੌਤ ਹੋਵੇ ਦਿਲ ਦਾ ਸੌਕ ਹੋਵੇ ਅੰਦਰ ਵੜਿਆ ਤਾ ਗੈਸ ਵਾਗੂੰ ਜਗਿਆ ਨੀ ਮਾਏ। ਨੰਦ ਵੇ ਤੂੰ ਮੋਟਾ ਵੇ ਸੁਣੀਂਦਾ ਮੈਂ ਪਤਲੀ ਪਤੰਗ ਵੇ। ਮਾਏ ਨੀ ਮਾਏ ਬੁੱਢਾ ਤੇਰੇ ਹਾਣ ਦਾ ਤੂੰ ਹੀ ਲਾਵਾਂ ਲੈ ਲੈ ਬੁੱਢਾ ਤੇਰੇ ਹਾਣ ਦਾ। ਧੀਏ ਨੀ ਧੀਏ ਐੱਡੇ ਬੋਲ ਬੋਲਦੀ ਬੁੱਢੇ ਨਾਲ਼ ਸੰਜੋਗ ਮੂੰਡਾ ਕਿੱਥੋਂ ਟੋਲਦੀ। ਕੀ ਵਰ ਟੋਲਿਆ ਮਾਏ ਨੀ ਕੀ ਵਰ ਟੋਲ਼ਿਆ ਪੋਸਤ ਪੀਵਦਾ ਮਾਏ ਨੀ ਵੱਟੀ ਰੋਜ ਦਾ। ਨੱਥਵੀ ਮੰਗਦਾ ਮਾਏ ਨੱਥ ਵੀ ਮੰਗਦਾ, ਨਾਲੇ ਮੰਗਦਾ ਮਾਏ ਨੀ ਅਧੀਆ ਸ਼ਰਾਬ ਦਾ ਇਕ ਚਿਤ ਆਖਦਾ ਮਾਏ ਨੀ ਡੂੰਘੇ ਪੈ ਮਰਾਂ ਇਕ ਚਿਤ ਆਖਦਾ ਮਾਏ ਪੁੱਤ ਗਰੀਬ ਦਾ ਨੱਥ ਵੀ ਦੇ ਦੇ ਧੀਏ, ਨੱਥ ਵੀ ਦੇ ਦੇ ਨਾਲੇ ਦੇ ਦੇ ਧੀਏ ਅਧੀਆ ਸ਼ਰਾਬ ਦਾ। ਸਮਾਜਿਕ ਸੰਦਰਭਾਂ ਵਿਚ ਆਪਣੇ ਮਨਮਰਜ਼ੀ ਦੇ ਰਿਸ਼ਤੇ ਲੱਭਣ ਨੂੰ ਗੁਨਾਹ ਸਮਝਿਆ ਜਾਦਾ ਹੈ। ਔਰਤ ਮਰਦ ਦੀਆਂ ਦੱਬੀਆਂ ਭਾਵਨਾਵਾਂ ਜੇਕਰ ਯਥਾਰਥ ਪੱਧਰ ਤੇ ਅਧੂਰੀਆਂ ਰਹਿੰਦੀਆਂ ਹਨ ਤਾਂ ਜ਼ਰੂਰ ਹੀ ਉਹ ਕਵਿਤਾ ਜਾਂ ਗੀਤ ਦਾ ਰੂਪ ਧਾਰਨ ਕਰਕੇ ਕਲਪਨਾ ਦੀ ਸੂਖਮ ਪੱਧਰ ਤੇ ਸੂਖਮ ਰੂਪ ਵਿਚ ਉਜਾਗਰ ਹੁੰਦੀਆਂ ਹਨ। ਸ਼ਾਇਦ ਇਸੇ ਕਰਕੇ ਲੋਕ-ਕਾਵਿ ਪ੍ਰੇਮ ਪ੍ਰਸੰਗਾਂ ਨਾਲ ਭਰਿਆ ਹੋਇਆ ਹੈ ਪਰੰਤੂ ਇਕ ਗੱਲ ਜੋ ਲੋਕ ਕਾਵਿ ਵਿਚ ਦੇਖੀ ਜਾ ਸਕਦੀ ਹੈ ਉਹ ਇਹ ਹੈ ਕਿ ਜਿੱਥੇ ਮਰਦਾਂ ਦੇ ਲੋਕ ਕਾਵਿ ਵਿਚ ਇਹ ਭਾਵਨਾਵਾਂ ਨਿਸੰਗ ਅਤੇ ਫੂਹੜ ਰੂਪ ਵੀ ਧਾਰਨ ਕਰ ਲੈਂਦੀਆਂ ਹਨ ਉੱਥੇ ਔਰਤਾਂ ਦੁਆਰਾ ਰਚਿਤ ਕਾਵਿ ਰੂਪ ਵਿਚ ਇਹ ਕਿਸੇ ਨਾ ਕਿਸੇ ਉਹਲੇ ਵਿਚ ਰੂਪਮਾਨ ਹੁੰਦੀਆਂ ਹਨ। ਕਦੇ ਇਹ ਧਾਰਮਿਕ ਪਾਤਰ ਰਾਧਾ ਕ੍ਰਿਸ਼ਨ ਦੇ ਉਹਲੇ ਵਿਚ ਪ੍ਰਗਟ ਹੂੰਦੀਆਂ ਹਨ ਅਤੇ ਕਦੇ ਦੰਤ ਕਥਾਵਾਂ ਦੇ ਉਹਲੇ ਵਿਚ। ਜਿਵੇਂ ਹੀਰ-ਰਾਂਝਾ, ਮਿਰਜ਼ਾ- ਸਾਹਿਬਾਂ, ਸੱਸੀ-ਪੁੰਨੂੰ ਤੇ ਸੋਹਣੀ-ਮਹੀਂਵਾਲ ਆਦਿ ਦੰਤ ਕਥਾਵਾਂ ਦੇ ਰੂਪ ਵਿਚ। ਇਥੋਂ ਤੱਕ ਕਿ ਪ੍ਰਦੇਸ਼ੀ ਪਤੀ ਲਈ ਵੀ 'ਸ਼ਾਮ' ਦਾ ਸੰਬੋਧਨ ਕੀਤਾ ਜਾਂਦਾ ਹੈ। ਮਹਿੰਦਰ ਸਿੰਘ ਰੰਧਾਵਾ ਤੇ ਦੂਸਰੇ ਵਿਦਵਾਨ ਇਹ ਸਵੀਕਾਰ ਕਰਦੇ ਹਨ ਕਿ ਲੋਕ ਗੀਤ ਜਾਂ ਲੋਕ ਕਾਵਿ ਨੂੰ ਗਾਉਣ ਵਾਲੇæ ਰੂਪ ਵਿਚ ਹੀ ਪੂਰੇ ਜਲੋਅ ਵਿਚ ਮਾਣਿਆ ਜਾ ਸਕਦਾ ਹੈ ਤੇ ਇਸ ਦੇ ਬੋਲਾਂ ਦੀ ਮਿਠਾਸ ਨੂੰ ਅਤੇ ਤਾਲ ਦੀ ਲੈਅ ਨੂੰ ਮਾਣਿਆਂ ਜਾ ਸਕਦਾ ਹੈ। ਲੋਕ ਕਾਵਿ ਬਿਨਾਂ ਸਾਜ਼ ਤੋਂ ਵੀ ਗਾਇਆ ਜਾ ਸਕਦਾ ਹੈ। ਢੋਲਕੀ ਜਾਂ ਢੋਲਕ ਦੇ ਤਾਲ ਤੇ ਵੀ ਅਤੇ ਲੋਕ ਸਾਜ਼ਾਂ ਦੀ ਸੰਗਤ ਨਾਲ ਵੀ। ਬਿਨਾਂ ਕਿਸੇ ਸਾਜ਼ ਤੋਂ ਗਾਏ ਜਾਣ ਵਾਲੇ ਪੰਜਾਬੀ ਵਿਚ ਲੰਮੇ ਗਾਉਣ ਹਨ ਜਿਨ੍ਹਾਂ ਵਿਚ ਲੋਕ ਮਨ ਦਾ ਦੁਖਾਂਤ-ਭਾਵ ਕੀਰਨੇ ਵਰਗੀਆਂ ਲੈਆਂ ਵਿਚ ਪ੍ਰਵਾਹਮਾਨ ਹੁੰਦਾ ਹੈ। ਲੋਕ ਗੀਤ ਇਕ ਟੇਕ ਤੇ ਚਲਦਾ ਹੈ, ਇਕ ਟੇਕ ਦਾ ਵਾਰ ਵਾਰ ਦਹਰਾਉ ਭਾਵ ਨੂੰ ਸੰਘਣਾ ਕਰਦਾ ਹੈ। ਇਸ ਤੋਂ ਇਲਾਵਾ ਘੋੜੀਆਂ ਵਿਚ ਲਾੜੇ ਦੇ ਪਹਿਰਾਵੇ ਦੀਆਂ ਚੀਜ਼ਾਂ ਦਾ ਦੁਹਰਾਉ ਅਤੇ ਸੁਹਾਗਾਂ ਵਿਚ ਰਿਸ਼ਤਿਆਂ ਦਾ ਦੁਹਰਾਉ ਹੁੰਦਾ ਹੈ। ਇਹ ਦੁਹਰਾਉ ਕਾਰਣ ਹੀ ਕੁਝ ਗੀਤ ਖੁੱਲੇ ਰੂਪ ਬਣ ਜਾਂਦੇ ਹਨ। ਗਾਉਣਾਂ ਵਿਚ ਕੁਝ ਸ਼ਾਮਿਲ ਕਰਨ ਦੀ ਗੁੰਜ਼ਾਇਸ਼ ਘੱਟ ਹੁੰਦੀ ਹੈ। ਇਸ ਲਈ ਇਸ ਨੂੰ ਬੰਦ ਰੂਪ ਵਿਚ ਰੱਖਿਆ ਗਿਆ ਹੈ। ਲੋਕ ਗੀਤਾਂ ਦਾ ਬਿੰਬ ਵਿਧਾਨ ਲੋਕ ਜੀਵਨ ਜਿੰਨਾਂ ਹੀ ਰੰਗ ਬਰੰਗਾ ਹੈ। ਜੀਵਨ ਨਾਲ ਜੁੜੀ ਹਰ ਚੀਜ਼ ਨੂੰ ਲੋਕ ਕਾਵਿ ਬਿੰਬ ਵਿਚ ਢਾਲਣ ਦੀ ਸ਼ਕਤੀ ਰੱਖਦਾ ਹੈ। ਘਰੇਲੂ ਵਸਤਾਂ ਤੋਂ ਲੈ ਕੇ ਪ੍ਰਕਿਰਤੀ ਦੀ ਹਰ ਵਸਤੂ ਬਿੰਬ ਵਿਚ ਪਰਿਵਰਤਿਤ ਹੋ ਸਕਦੀ ਹੈ। ਇਹੀ ਗੱਲ ਪ੍ਰਤੀਕਾਂ ਬਾਰੇ ਵੀ ਕਹੀ ਜਾ ਸਕਦੀ ਹੈ। ਜਿਹੜੀਆਂ ਭਾਵਨਾਵਾਂ ਸਿੱਧੇ ਰੂਪ ਵਿਚ ਨਹੀਂ ਪ੍ਰਗਟਾਈਆਂ ਜਾ ਸਕਦੀਆਂ ਉਹ ਪ੍ਰਤੀਕਾਂ ਦਾ ਉਹਲਾ ਲੱਭ ਲੈਂਦੀਆਂ ਹਨ। ਜਿਵੇਂ, ਰਸੀਆ ਨਿੰਬੂ ਲਿਆਦੇ ਵੇ ਮੇਰੇ ਉੱਠੀ ਕਲੇਜੇ ਪੀੜ। ਉੱਡ ਜਾਈਂ ਵੇ ਰਾਅ ਤੋਤਿਆ, ਸਾਡੀ ਨਿੰਮ ਦੇ ਡਾਅਲ਼ੇ ਪਤਲੇ ਵੇ ਰਾਅ ਤੋਤਿਆ। ਲੋਕ ਕਾਵਿ ਰੂਪ, ਲੋਕ ਛੰਦ, ਲੋਕ ਨਾਟਕ, ਲੋਕ ਸੰਗੀਤ ਆਦਿ ਵਿਕਸਤ ਹੋ ਕੇ ਬਾਦ ਵਿਚ ਵਿਸ਼ਿਸ਼ਟ ਛੰਦ, ਵਿਸ਼ਿਸ਼ਟ ਨਾਟਕ, ਵਿਸ਼ਸ਼ਟ ਸੰਗੀਤ ਅਤੇ ਵਿਸ਼ਿਸ਼ਟ ਕਾਵਿ ਰੂਪ ਦਾ ਰੂਪ ਧਾਰਨ ਕਰਦੇ ਹਨ। ਲੋਕ ਛੰਦ, ਸੰਗੀਤ ਨਾਲ਼ ਜੁੜੇ ਹੁੰਦੇ ਹਨ ਇਸੇ ਲਈ ਇੰਨ੍ਹਾਂ ਵਿਚ ਵਰਣਾਂ ਜਾਂ ਮਾਤਰਾਵਾਂ ਦੀ ਕੱਟੜਤਾ ਨਾਲ ਪਾਲਣਾ ਨਹੀਂ ਹੋ ਸਕਦੀ। ਫਿਰ ਵੀ ਸੰਤ ਸਿੰਘ ਸੇਖੋਂ ਦੇ ਕਹਿਣ ਅਨੁਸਾਰ ਦੋਹਰਾ, ਚੌਪਈ ਤੇ ਦਵੱਈਆ ਆਦਿ ਲੋਕ ਛੰਦ ਹੀ ਹਨ ਜਿਸ ਉਪਰ ਕਲਾਸੀਕਲ ਛੰਦਾਂ ਦਾ ਮਹਿਲ ਉਸਰਿਆ ਹੋਇਆ ਹੈ। ਜੇਕਰ ਲੋਕ ਭਾਸ਼ਾ ਦਾ ਨਮੂਨਾ ਠੇਠ ਤੇ ਸਹੀ ਰੂਪ ਵਿਚ ਦੇਖਣਾ ਹੋਵੇ ਤਾਂ ਲੋਕਗੀਤਾਂ ਦਾ ਅਧਿਐਨ ਸਭ ਤੋਂ ਮਹੱਤਵਪੂਰਣ ਹੋਵੇਗਾ। ਇਸ ਭਾਸ਼ਾ ਵਿਚ ਵਿਗਾੜ ਨੂੰ ਵੀ ਲੋਕਾਂ ਦੀ ਮਨਜ਼ੂਰੀ ਮਿਲੀ ਹੋਈ ਹੁੰਦੀ ਹੈ। ਲਗਾਮ ਨੂੰ ਗਲਾਮ ਆਦਿ ਗਾਉਣਾ ਲੋਕ ਕਾਵਿ ਵਿਚ ਆਮ ਹੈ। ਕੁਝ ਸ਼ਬਦਾਂ ਦਾ ਅਰਥ ਲੱਭਣ ਵਿਚ ਬਹੁਤ ਜ਼ਿਆਦਾ ਮਿਹਨਤ ਕਰਨੀ ਪੈਂਦੀ ਹੈ। ਜਿਵੇਂ ਸ਼ਬਦ ਇੰਜੜਾ, ਆਂਚਲ ਦਾ ਵਿਗੜਿਆ ਹੋਇਆ ਰੂਪ ਹੈ ਇਸ ਤਰ੍ਹਾਂ ਦੇ ਹੋਰ ਵੀ ਅਨੇਕਾਂ ਉਦਾਹਰਣ ਮਿਲ ਸਕਦੇ ਹਨ। ਹਰ ਭਾਸ਼ਾ ਦੇ ਲੋਕ ਕਾਵਿ ਵਾਂਗ ਪੰਜਾਬੀ ਲੋਕ ਕਾਵਿ ਦੇ ਵੀ ਅਨੇਕਾਂ ਰੂਪ ਹਨ ਜਿਵੇਂ ਬਿਅ੍ਹਾਈਆਂ (ਜਨਮ ਸਮੇਂ ਦੇ ਗੀਤ), ਸੁਹਾਗ, ਘੋੜੀਆਂ, ਸਿੱਠਣੀਆਂ, ਅਲਾਹੁਣੀਆਂ, ਬਾਰਾਂਮਾਹਾਂ, ਪੈਂਤੀ ਅੱਖਰੀ, ਬਾਵਨ ਅੱਖਰੀ, ਰੁੱਤਾਂ, ਅਠਵਾਰਾ, ਸਤਵਾਰਾ, ਗੰਢਾਂ ਆਦਿ। ਕੁਝ ਵਿਦਵਾਨਾਂ ਨੇ ਲੋਕ ਕਾਵਿ ਰੂਪ ਵਿਚ ਬੁਝਾਰਤਾਂ, ਅਖਾਣ, ਮੁਹਾਵਰੇ ਤੇ ਸਿਆਣਪ ਦੇ ਟੋਟੇ ਨੂੰ ਵੀ ਸ਼ਾਮਿਲ ਕਰ ਲਿਆ ਹੈ। ਉਨ੍ਹਾਂ ਦਾ ਅਜਿਹਾ ਕਰਨ ਦਾ ਆਧਾਰ ਸਿਰਫ਼ ਤੁੱਕਬੰਦੀ ਹੈ ਜਿਸ ਨੂੰ ਆਧਾਰ ਨਹੀਂ ਬਣਾਇਆ ਜਾ ਸਕਦਾ। ਇਹ ਲੋਕ ਸਾਹਿਤ ਦਾ ਬੜਾ ਮਹੱਤਵਪੂਰਨ ਹਿੱਸਾ ਹਨ ਪਰੰਤੂ ਇੰਨਾਂ ਨੂੰ ਲੋਕ ਕਾਵਿ ਵਿਚ ਸ਼ਾਮਿਲ ਕਰਨਾ ਲੋਕ ਕਾਵਿ ਦਾ ਮਖੌਲ ਉਡਾਉਣਾ ਹੈ। ਮੁੰਦਾਵਣੀ ਮੁੰਦਾਵਣੀ ਸ਼ਬਦ 'ਮੁੰਦਣ' ਤੋਂ ਬਣਿਆਂ ਹੈ ਜਿਸ ਦੇ ਅਰਥ ਹਨ ਬੰਦ ਕਰਨਾ। ਇਸ ਤੋਂ ਅਗਾਂਹ ਇਸ ਦੇ ਅਰਥ ਕੀਤੇ ਜਾਂਦੇ ਹਨ ਰੋਕਣਾ, ਬੱਸ ਕਰਨੀ, ਹੱਦ ਬੰਨ੍ਹਣੀ ਜਾਂ ਸੌਂਹ ਪਾਉਣੀ। ਪੰਡਿਤ ਤਾਰਾ ਸਿੰਘ ਨਰੋਤਮ ਨੇ ਮੁੰਦਾਵਣੀ ਨੂੰ ਜੰਜ ਬੰਨ੍ਹਣ ਦੇ ਗੀਤ ਕਿਹਾ ਹੈ। ਉਪਰੋਕਤ ਦਿੱਤੇ ਅਰਥਾਂ ਤੋਂ ਸੌਂਹ ਪਾਉਣੀ ਜਾਂ ਹੱਦ ਬੰਨ੍ਹਣੀ ਦਾ ਅਰਥ ਵੀ ਜੰਜ ਬੰਨਣ ਦੇ ਗੀਤ ਹੀ ਬਣਦਾ ਹੈ। ਪੰਡਿਤ ਤਾਰਾ ਸਿੰਘ ਨਰੋਤਮ ਦਾ ਕਥਨ ਹੈ, "ਅਰਜਨ ਸਾਹਿਬ ਜੀ ਕੇ ਵਿਬਾਹ ਸਮੇਂ ਇਸਤਰੀਓਂ ਨੇ ਜਨੇਤ ਕੀ ਥਾਲੀਆਂ ਬੰਧੀ। ਉਸ ਬੰਨਣੇ ਕਾ ਨਾਮ ਮੁੰਦਾਵਣੀ ਬਨਾ ਹੈ।"( ਇਤਿਹਾਸ ਸ੍ਰੀ ਗੁਰੂ ਗ੍ਰੰਥ ਸਾਹਿਬ, ਮੁੰਦਾਵਣੀ, ਗਿਆਨੀ ਗੁਰਦਿੱਤ ਸਿੰਘ, ਪੰਨਾ 90) ਭਾਈ ਕਾਹਨ ਸਿੰਘ ਨਾਭਾ ਨੇ ਮੁੰਦਾਵਣੀ ਦਾ ਅਰਥ ਮੁੰਦਣ ਜਾਂ ਮੋਹਰ ਛਾਪ ਲਾਉਣਾ ਕਰਦਿਆ ਲਿਖਿਆ ਹੈ ਕਿ, "ਭਾਰਤ ਵਿਚ ਰੀਤੀ ਹੈ ਕਿ ਮਹਾਰਾਜਿਆਂ ਦੇ ਖਾਣ ਪਾਨ ਦਾ ਪ੍ਰਬੰਧ ਕਰਨ ਵਾਲਾ ਸਰਦਾਰ ਆਪਣੇ ਆਪਣੇ ਭੋਜਨ ਤਿਆਰ ਕਰਵਾ ਕਿ ਦੇਗਚੇ ਆਦਿ ਬਰਤਨਾਂ ਪੁਰ ਮੋਹਰ ਲਾ ਦਿੰਦਾ ਹੈ ਤਾਂ ਕਿ ਅਸੁæੱਭ ਜ਼ਹਿਰ ਆਦਿ ਭੋਜਨ ਵਿਚ ਨਾ ਮਿਲਾ ਸਕੇ, ਫਿਰ ਜਦ ਥਾਲ ਪਰੋਸਦਾ ਹੈ ਤਦ ਵੀ ਥਾਲ ਪਰ ਸਰਪੋਸ਼ ਦੇ ਕੇ ਮੋਹਰ ਲਾ ਦਿੰਦਾ ਹੈ। ਉਹ ਮੋਹਰ ਜ਼ੁੰਮੇਵਾਰ ਸਰਦਾਰ ਦੇ ਰੂਬਰੂ ਮਹਾਰਾਜਾ ਦੇ ਸੰਮੁਖ ਖੋਲ੍ਹੀ ਜਾਂਦੀ ਹੈ।" ਭਾਈ ਕਾਹਨ ਸਿੰਘ ਨਾਭਾ ਨੇ ਗੁਰਬਾਣੀ ਦੀ ਜਿਸ ਪੰਗਤੀ ਦਾ ਜ਼ਿਕਰ ਕੀਤਾ ਹੈ ਉਸ ਦਾ ਅਰਥ ਬੁਝਾਰਤ ਵੀ ਬਣਦਾ ਹੈ। 'ਇਹ ਮੁੰਦਾਵਣੀ ਸਤਿਗੁਰ ਪਾਈ, ਗੁਰਸਿੱਖਾਂ ਲੱਧੀ ਭਾਲਿ" (ਮਹਲਾ ਤੀਜਾ, ਵਾਰ ਸੋਰਠ)। ਜੇਕਰ ਉਪਰੋਕਤ ਅਰਥਾਂ ਤਕ ਆਪਣੇ ਆਪ ਨੂੰ ਸੀਮਤ ਰੱਖੀਏ ਤਾਂ ਬੁਝਾਰਤ ਜਾਂ ਜੰਜ ਬੰਨ੍ਹਣ ਦੇ ਗੀਤਾਂ ਨੂੰ ਮੁੰਦਾਵਣੀ ਕਿਹਾ ਜਾਣਾ ਚਾਹੀਦਾ ਹੈ। ਪਰ ਅਸੀਂ ਇਹ ਮੰਨਦੇ ਹਾਂ ਕਿ 'ਲੋਕ' ਜਦੋਂ ਗੀਤ ਗਾਉਂਦਾ ਹੈ ਤਾਂ ਅੰਤ ਉਪਰ ਜਾ ਕੇ ਕੋਈ ਪਰੰਪਰਾਗਤ ਪੰਗਤੀਆਂ ਉਚਾਰਦਾ ਹੈ। ਉਨ੍ਹਾਂ ਪਰੰਪਰਾਗਤ ਪੰਗਤੀਆਂ ਨੂੰ ਹੀ ਮੁੰਦਾਵਣੀ ਕਹਿਣਾ ਚਾਹੀਦਾ ਹੈ। ਔਰਤਾਂ ਸਿੱਠਣੀਆਂ ਤੋਂ ਬਾਦ ਅਖੀਰ ਤੇ ਮਾਫ਼ੀ ਮੰਗਣ ਦੇ ਬੋਲ ਉਚਾਰਦੀਆਂ ਹਨ ਤਾਂ ਕਿ ਕੋਈ ਗੁੱਸਾ ਨਾ ਕਰੇ। ਜਿਵੇਂ, -ਵਿਆਹ ਦੀਆਂ ਸਿੱਠਣੀਆਂ, ਲੜਾਈ ਦੇ ਮਿਹਣੇ ਅਸੀਂ ਨਿੱਤ ਨਿੱਤ ਨਹੀਂ ਦੇਣੇ। -ਸਲ਼ਾਈਆਂ ਸਲ਼ਾਈਆਂ, ਹੁਣ ਸਾਨੂੰ ਮਾਫ ਕਰੋ ਬਹੁਤ ਬੋਲੀਆਂ ਪਾਈਆਂ ਮਰਦਾਂ ਦੇ ਭੰਗੜੇ ਦੇ ਅਖੀਰ ਦੇ ਬੋਲ ਆਮ ਤੌਰ ਤੇ ਇਹ ਹੁੰਦੇ ਹਨ; -ਰੰਗਲੀ ਦੁਨੀਆਂ ਤੋਂ ਜੀਅ ਨੀ ਜਾਣ ਨੂੰ ਕਰਦਾ। ਇਸੇ ਤਰ੍ਹਾ ਕਵੀਸ਼ਰ ਵੀ ਅਖੀਰਲੀਆਂ ਪੰਗਤੀਆਂ ਇਉਂ ਉਚਾਰਦਾ ਹੈ; -ਕੁਝ ਦਿਨ ਖੇਡ ਲੈ, ਮੌਜਾਂ ਮਾਣ ਲੈ, ਤੈਂ ਭੱਜ ਜਾਵਣਾ ਉਏ ਕੰਗਣਾ ਕੱਚ ਦਿਆ। ਨਾਨਕੀਆਂ ਜਦੋਂ ਵਿਆਹ ਖਤਮ ਹੋਣ ਤੋਂ ਬਾਦ ਖੜਕਾ-ਦੜਕਾ ਕਰਦੀਆਂ ਵਾਪਸ ਪਰਤਦੀਆਂ ਹਨ ਤਾਂ ਉੱਥੇ ਵੀ ਉਹ ਸਿੱਠ ਕਰਨੋਂ ਨਹੀਂ ਟਲ਼ਦੀਆਂ; -ਕੋਠੇ ਉਤੇ ਘੁੱਗੀਆਂ ਬਨੇਰੇ ਉਤੇ ਕਾਂ ਲੋਕੋ, ਅਸੀਂ ਚੱਲੇ ਚੱਲੇ ਅਸੀਂ ਚੱਲੇ ਚੱਲੇæææ'ਚ ਲੈ ਲਓ ਥਾਂ ਲੋਕੋ, ਅਸੀਂ ਚੱਲੇ ਚੱਲੇ। ਇਉਂ ਗੀਤਾਂ ਦੀ ਸੁਰੂਆਤ ਨੂੰ ਮੰਗਲਾਚਰਨ ਤੇ ਅੰਤਿਮ ਪੰਗਤੀਆਂ ਨੂੰ ਮੁੰਦਾਵਣੀ ਕਹਿਣਾ ਚਾਹੀਦਾ ਹੈ। ਕੀਰਨਾ ਅਲਾਹੁਣੀ ਤੇ ਕੀਰਨੇ ਨੂੰ ਸੋæਕਗੀਤ ਕਹਿਣਾ ਵਧੇਰੇ ਉੱਚਿਤ ਹੋਵੇਗਾ। ਕੁਝ ਵਿਦਵਾਨਾਂ ਨੇ ਕੀਰਨੇ ਨੂੰ ਅਲਾਹੁਣੀ ਦੇ ਅੰਤਰਗਤ ਹੀ ਵਿਚਾਰਿਆ ਹੈ। ਡਾæ ਵਣਜਾਰਾ ਬੇਦੀ ਨੇ ਕੀਰਨੇ ਨੂੰ ਇਸ ਕਰਕੇ ਅਲਾਹੁਣੀ ਨਾਲੋ ਕੁਝ ਵੱਖਰਾ ਮੰਨਿਆ ਹੈ ਕਿ ਇਹ ਇਕ ਵਿਅਕਤੀਗਤ ਰਚਨਾ ਹੁੰਦੀ ਹੈ ਜਦੋਂ ਕਿ ਅਲਾਹੁਣੀ ਸਾਮੂਹਿਕ ਸੋæਕਗੀਤ ਮੰਨਿਆਂ ਜਾਣਾ ਚਾਹੀਦਾ ਹੈ। ਡਾæ ਕਰਨੈਲ ਸਿੰਘ ਥਿੰਦ ਤੇ ਮਹਿੰਦਰ ਸਿੰਘ ਰੰਧਾਵਾ ਅਲਾਹੁਣੀ ਤੇ ਕੀਰਨੇ ਨੂੰ ਇਕ ਹੀ ਰੂਪ ਮੰਨ ਕੇ ਇਸ ਤੇ ਚਰਚਾ ਕਰਦੇ ਹਨ। ਡਾæ ਨਾਹਰ ਸਿੰਘ ਪੰਜਾਬੀ ਦਾ ਇਕ ਅਜਿਹਾ ਵਿਦਵਾਨ ਹੈ ਜੋ ਇਨ੍ਹਾਂ ਦੋਹਾਂ ਰੂਪਾਂ ਨੂੰ ਵੱਖਰਾ ਕਰਕੇ ਕੀਰਨੇ ਉੱਤੇ ਵਿਸਤਾਰ ਸਹਿਤ ਚਰਚਾ ਕਰਦਾ ਹੈ। ਇਸ ਨੂੰ ਪਰਿਭਾਸ਼ਤ ਕਰਦਿਆ ਉਹ ਲਿਖਦਾ ਹੈ, "ਕੀਰਨਾ ਹੌਕੇ ਤੇ ਲੇਰ ਦੇ ਅੰਤਰਗਤ ਸ਼ਿਕਾਇਤ ਦੇ ਲਹਿਜ਼ੇ ਵਿਚ ਉਚਰਿਤ ਅਜਿਹਾ ਪ੍ਰਗੀਤਾਤਮਕ ਗੀਤ ਰੂਪ ਹੈ ਜੋ ਕਿ ਥੀਮਿਕ ਟਕਰਾਉ ਦੀ ਕਾਵਿਕ ਜੁਗਤ ਉਤੇ ਆਧਾਰਿਤ ਮੈਂ ਤੇ ਤੂੰ ਦੇ ਇਕਾਗਰ ਸੰਬੰਧ ਪਰ ਸਵੈ ਸੰਬੋਧਨ ਰਾਹੀਂ ਥੀਮਿਕ ਟਕਰਾਉ ਨੂੰ ਸਿਰਫ ਟਕਰਾਉ/ਤਨਾਉ ਦੀ ਸਥਿਤੀ ਵਿਚ ਹੀ ਪੇਸ਼ ਕਰਦਾ ਹੈ। ਇਸ ਦੀ ਭਾਸ਼ਾ ਦਾ ਰੁਖ਼ ਮੁਹਾਵਰੇ ਵਲ ਹੁੰਦਾ ਹੈ। ਇਸ ਵਿਚ ਬਹੁਤ ਵਾਰ ਰੂਪਕ ਸਿਰਜਣਾ ਤੇ ਮਾਨਵੀਕਰਨ ਦੀਆਂ ਕਾਵਿ ਵਿਧੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਡਾæ ਨਾਹਰ ਸਿੰਘ ਕਿਉਂਕਿ ਲੋਕਗੀਤ ਦੀਆਂ ਰੂਪਗਤ ਵਿਸੇæਸ਼ਤਾਈਆਂ ਨੂੰ ਹੀ ਆਪਣੇ ਸਾਹਮਣੇ ਰੱਖਦਾ ਹੈ ਇਸ ਲਈ ਉਪਰੋਕਤ ਪਰਿਭਾਸ਼ਾ ਦਿੰਦਿਆ ਇਸ ਦੇ ਰੂਪ ਨੂੰ ਹੀ ਵਧੇਰੇ ਧਿਆਨ ਵਿਚ ਰੱਖਦਾ ਹੈ। ਸਾਡੇ ਵਿਚਾਰ ਵਿਚ ਕੀਰਨੇ ਨੂੰ ਸੋæਕਗੀਤ ਵੀ ਕਹਿਣਾ ਠੀਕ ਨਹੀਂ ਲਗਦਾ। ਇਸਦੇ ਦੋ ਕਾਰਣ ਹਨ; ਪਹਿਲਾ ਇਹ ਕਿ ਕੀਰਨਾ ਵਿਅਕਤੀਗਤ ਭਾਵਨਾਵਾਂ ਨੂੰ ਹੀ ਉਜਾਗਰ ਨਹੀਂ ਕਰਦਾ ਸਗੋਂ ਇਹ ਵਿਅਕਤੀਗਤ ਤੌਰ ਤੇ ਹੀ ਭਾਵਨਾਵਾਂ ਦਾ ਪ੍ਰਗਟਾ ਹੈ। ਮਰੇ ਬੰਦੇ ਪ੍ਰਤੀ ਸ਼ਬਦਾਂ ਨੂੰ ਲੈਆਤਮਕ ਰੂਪ ਦੇ ਦੇਣਾ ਹੀ ਗੀਤ ਨਹੀਂ ਕਿਹਾ ਜਾ ਸਕਦਾ। ਬੱਚੇ ਤੇ ਔਰਤ ਜਦੋਂ ਪਿਉ ਜਾਂ ਮਰਦ ਦੀ ਬੇਵਜ੍ਹਾ ਕੁੱਟ ਦਾ ਸ਼ਿਕਾਰ ਹੁੰਦੇ ਹਨ ਤਾਂ ਰੋਂਦੇ ਸਮੇਂ ਕੀਰਨਿਆਂ ਵਰਗਾ ਹੀ ਰੋਣ ਰੋਂਦੇ ਹਨ ਕੀ ਅਸੀਂ ਉਸਨੂੰ ਵੀ 'ਲੋਕਗੀਤ' ਦਾ ਨਾਂਮ ਦੇਵਾਂਗੇ?!
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ੲਿੰਟਰਨੈੱਟ(ਅੰਤਰਜਾਲ) ੳੁੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾੳੁਣ ਲੲੀ ਬਹੁਤ ਪ੍ਰਚਲਿੱਤ ਹਨ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਧਨੀ ਰਾਮ ਸਿੰਘ (21 ਜੁਲਾਈ 1960 – 8 ਮਾਰਚ 1988), ਸਟੇਜੀ ਨਾਮ ਅਮਰ ਸਿੰਘ ਚਮਕੀਲਾ, ਪੰਜਾਬੀ ਗਾਇਕ, ਗੀਤਕਾਰ, ਕੰਪੋਜ਼ਰ ਅਤੇ ਸੰਗੀਤਕਾਰ ਸੀ। ਅਮਰ ਸਿੰਘ ਚਮਕੀਲੇ ਦਾ ਜਨਮ ਬੇਹੱਦ ਗ਼ਰੀਬੀ ਵਿੱਚ ਰਵੀਦਾਸੀਅਾ ਬਰਾਦਰੀ ’ਚ ਪਿੰਡ ਦੁਗਰੀ ਜ਼ਿਲ੍ਹਾ ਲੁਧਿਆਣਾ ਵਿਖੇ ਪਿਤਾ ਸ. ਹਰੀ ਸਿੰਘ ਦੇ ਘਰ ਮਾਤਾ ਕਰਤਾਰ ਕੌਰ ਦੀ ਕੁੱਖੋਂ ਮਿਤੀ 21 ਜੁਲਾਈ 1961 ਨੂੰ ਹੋਇਆ। ਭੈਣਾਂ-ਭਰਾਵਾਂ ’ਚੋਂ ਸਭ ਤੋਂ ਛੋਟੇ ਤੇ ਲਾਡਲੇ ਪੁੱਤ ਦਾ ਨਾਂ ਮਾਪਿਆਂ ਨੇ ਧਨੀ ਰਾਮ ਰੱਖਿਆ। ਮਾਪਿਆਂ ਨੇ ਆਪਣੇ ‘ਧਨੀਏ’ ਨੂੰ ਅਫ਼ਸਰ ਲੱਗਿਆ ਵੇਖਣ ਲਈ ਗੁਜ਼ਰ ਖ਼ਾਨ ਪ੍ਰਾਇਮਰੀ ਸਕੂਲ ’ਚ ਪੜ੍ਹਨ ਲਾ ਦਿੱਤਾ। ਘਰ ਦੀ ਮੰਦਹਾਲੀ ਕਾਰਨ ਦੁਨੀਏ ਨੂੰ ਪੜ੍ਹਨੋਂ ਹਟਾ ਕੇ ਬਿਜਲੀ ਦਾ ਕੰਮ ਸਿੱਖਣ ਲਾ ਦਿੱਤਾ ਪਰ ਘਰ ਦੀ ‘ਦਿਨ ’ਚ ਕਮਾ ਕੇ ਆਥਣੇ ਖਾਣ’ ਦੀ ਦਸ਼ਾ ਨੇ ਧਨੀ ਰਾਮ ਨੂੰ ਇਲੈਕਟ੍ਰੀਸ਼ਨ ਵੀ ਨਾ ਬਣਨ ਦਿੱਤਾ। ਆਪਣੇ ਘਰ ਦੀ ਹਾਲਤ ਦੇਖ ਕੇ ਧਨੀ ਰਾਮ ਲੁਧਿਆਣੇ ਕੱਪੜਾ ਫੈਕਟਰੀ ’ਚ ਦਿਹਾੜੀ ਕਰਨ ਲੱਗ ਪਿਆ ਪਰ ਉਸ ਅੰਦਰ ਜੋ ਸੰਗੀਤ ਦਾ ਜਵਾਲਾਮੁਖੀ ਦਹਿਕ ਰਿਹਾ ਸੀ, ਉਹ ਹੌਲੀ-ਹੌਲੀ ਫੱਟਣ ਲੱਗਾ। ਦੁਨੀ ਚੰਦ ਹਰਮੋਨੀਅਮ, ਤੂੰਬੀ ਅਤੇ ਢੋਲਕੀ ਦਾ ਖਾਸਾ ਜਾਣੂ ਹੋ ਚੁੱਕਿਆ ਸੀ। ਫਿਰ ਇੱਕ ਦਿਨ ਇਸੇ ਸਿਦਕ ਦਾ ਸਤਾਇਆ ਧਨੀ ਰਾਮ ਘਰੋਂ ਫੈਕਟਰੀ ਤਾਂ ਗਿਆ ਪਰ ਰਸਤੇ ’ਚ ਉਸ ਦੇ ਕਦਮ ਆਪਣੇ ਆਪ ਉਸ ਸਮੇਂ ਦੇ ਪ੍ਰਸਿੱਧ ਫ਼ਨਕਾਰ ਸੁਰਿੰਦਰ ਛਿੰਦੇ ਦੇ ਦਫ਼ਤਰ ਵੱਲ ਹੋ ਤੁਰੇ। ਸਾਰਾ ਦਿਨ ਉਸ ਨੇ ਕੁਝ ਵੀ ਨਾ ਖਾਧਾ-ਪੀਤਾ ਤੇ ਆਪਣੀ ਗੀਤਾਂ ਦੀ ਕਾਪੀ ਛਿੰਦੇ ਨੂੰ ਦਿਖਾਉਣ ਦੀ ਉਡੀਕ ਕਰਨ ਲੱਗਾ। ਜਦੋਂ ਸ਼ਾਮ ਨੂੰ ਸੁਰਿੰਦਰ ਛਿੰਦੇ ਨੇ ਧਨੀ ਰਾਮ ਦੀ ਪ੍ਰਤਿਭਾ ਦੇਖੀ ਤਾਂ ਉਸ ਨੂੰ ਆਪਣਾ ਸ਼ਾਗਿਰਦ ਬਣਾ ਲਿਆ। ਧਨੀ ਰਾਮ ਨੇ ਸੁਰਿੰਦਰ ਛਿੰਦੇ ਕੋਲੋਂ ਸੰਗੀਤ ਦੀਆਂ ਬਾਰੀਕੀਆ ਸਿੱਖੀਆਂ ਤਾ ਉਸ ਦੀ ਲਗਨ ਦੇਖ ਕੇ ਛਿੰਦੇ ਨੇ ਧਨੀ ਰਾਮ ਨੂੰ ਆਪਣੇ ਸੰਗੀਤਕ ਗਰੁੱਪ ’ਚ ਢੋਲਕੀ, ਤੂੰਬੀ ਤੇ ਹਰਮੋਨੀਅਮ ਮਾਸਟਰ ਵਜੋਂ ਜਗ੍ਹਾ ਦਿੱਤੀ। ਹੌਲੀ-ਹੌਲੀ ਧਨੀ ਰਾਮ ਸੁਰਿੰਦਰ ਛਿੰਦੇ ਦੇ ਪ੍ਰੋਗਰਾਮਾਂ ਵਿੱਚ ਆਪ ਵੀ ਟਾਈਮ ਲੈਣ ਲੱਗ ਪਿਆ। ਉਸ ਦੇ ਲਿਖੇ ਗੀਤਾਂ ਵਿੱਚ ਪੰਜਾਬੀ ਸ਼ਬਦਾਂ ਦੀ ਜੜ੍ਹਤ ਦੇਖ ਕੇ ਦੂਜੇ ਕਲਾਕਾਰ ਵੀ ਉਸ ਤੋਂ ਪ੍ਰਭਾਵਿਤ ਹੋਣ ਲੱਗੇ। ਉਸ ਦੇ ਲਿਖੇ ਗੀਤਾਂ ਨੂੰ ਲਗਪਗ ਸਾਰੇ ਮੰਨੇ-ਪ੍ਰਮੰਨੇ ਕਲਾਕਾਰਾਂ ਨੇ ਗਾਇਆ ਹੈ। ਕੇ.ਦੀਪ, ਕੁਲਦੀਪ ਮਾਣਕ ਅਤੇ ਮੁਹੰਮਦ ਸਦੀਕ ਨਾਲ ਵੀ ਧਨੀਰਾਮ ਚਾਤ੍ਰਿਕ ਨੇ ਕੰਮ ਕੀਤਾ। ਆਪਣੇ ਸੰਘਰਸ਼ ਦੇ ਦਿਨਾਂ ਵਿੱਚ ਧਨੀ ਰਾਮ ਦਾ ਵਿਆਹ ਗੁਰਮੇਲ ਕੌਰ ਨਾਲ ਕਰ ਦਿੱਤਾ, ਜਿਸ ਤੋਂ ਦੁਨੀ ਚੰਦ ਦੇ ਘਰ ਦੋ ਲੜਕੀਆਂ-ਅਮਨਦੀਪ ਤੇ ਕਮਲਦੀਪ ਪੈਦਾ ਹੋਈਆਂ। ਗੀਤਕਾਰੀ ਦੇ ਸਿਰ ’ਤੇ ਧਨੀ ਰਾਮ ਦਾ ਗੁਜ਼ਾਰਾ ਮੁਸ਼ਕਲ ਹੋ ਰਿਹਾ ਸੀ। ਇਸ ਲਈ ਉਸ ਨੇ ਉਸਤਾਦ ਛਿੰਦੇ ਨਾਲ ਸਟੇਜਾਂ ’ਤੇ ਗਾਉਣਾ ਸ਼ੁਰੂ ਕੀਤਾ। ਧਨੀ ਰਾਮ ਦਾ ਨਾਂ ‘ਅਮਰ ਸਿੰਘ ਚਮਕੀਲਾ’ ਚੰਡੀਗੜ੍ਹ ਨੇੜੇ ਬੁੜੈਲ ਵਿਖੇ ਲੱਗੀ ਰਾਮਲੀਲ੍ਹਾ ’ਚ ਗੀਤਕਾਰ ਸਨਮੁੱਖ ਸਿੰਘ ਆਜ਼ਾਦ ਨੇ ਰੱਖਿਆ। ਚਮਕੀਲੇ ਨੇ 1979 ’ਚ ਸੁਰਿੰਦਰ ਛਿੰਦੇ ਨਾਲ ਗਾਉਂਦੀ ਕਲਾਕਾਰਾ ਸੁਰਿੰਦਰ ਸੋਨੀਆ ਨਾਲ ਆਪਣਾ ਪਹਿਲਾ ਐਲ.ਪੀ. ਰਿਕਾਰਡ ‘ਟਕੂਏ ਤੇ ਟਕੂਆ ਖੜਕੇ’ ਐਚ.ਐਮ.ਵੀ.
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਗੁਡ ਫਰਾਈਡੇ ਨੂੰ ਹੋਲੀ ਫਰਾਈਡੇ, ਗਰੇਟ ਫਰਾਈਡੇ, ਬਲੈਕ ਫਰਾਈਡੇ, ਜਾਂ ਈਸਟਰ ਫਰਾਈਡੇ ਵੀ ਕਹਿੰਦੇ ਹਨ। ਇਹ ਤਿਉਹਾਰ ਈਸਾਈ ਧਰਮ ਦੇ ਲੋਕਾਂ ਵਲੋਂ ਕੈਲਵਰੀ ਵਿੱਚ ਈਸਾ ਮਸੀਹ ਨੂੰ ਸਲੀਬ ਉੱਤੇ ਚੜ੍ਹਾਉਣ ਦੇ ਕਾਰਨ ਹੋਈ ਮੌਤ ਦੀ ਘਟਨਾ ਲਈ ਮਨਾਇਆ ਜਾਂਦਾ ਹੈ। ਇਹ ਤਿਉਹਾਰ ਪਵਿਤਰ ਹਫ਼ਤੇ ਦੇ ਦੌਰਾਨ ਮਨਾਇਆ ਜਾਂਦਾ ਹੈ, ਜੋ ਈਸਟਰ ਸੰਡੇ ਤੋਂ ਪਹਿਲਾਂ ਪੈਣ ਵਾਲੇ ਸ਼ੁੱਕਰਵਾਰ ਨੂੰ ਆਉਂਦਾ ਹੈ ਅਤੇ ਇਸ ਦਾ ਪਾਲਣ ਪਾਸ਼ਕਲ ਟਰੀਡਮ ਦੇ ਅੰਸ਼ ਦੇ ਤੌਰ ਉੱਤੇ ਕੀਤਾ ਜਾਂਦਾ ਹੈ ਅਤੇ ਇਹ ਅਕਸਰ ਯਹੂਦੀਆਂ ਦੇ ਪਾਸੋਵਰ ਦੇ ਨਾਲ ਪੈਂਦਾ ਹੈ।
ਨਿੱਕੀ ਕਹਾਣੀ ਆਧੁਨਿਕ ਗਲਪ ਸਾਹਿਤ ਦੀ ਇੱਕ ਵਿਧਾ ਹੈ। ਇਹ ਆਮ ਤੌਰ ਤੇ ਬਿਰਤਾਂਤਕ ਵਾਰਤਕ ਵਿੱਚ ਲਿਖੀ ਜਾਂਦੀ ਸੰਖੇਪ ਸਾਹਿਤਕ ਸਿਰਜਣਾ ਹੁੰਦੀ ਹੈ। ਨਿੱਕੀ ਕਹਾਣੀ 19 ਵੀਂ ਸਦੀ ਵਿੱਚ ਪਤ੍ਰਿਕਾ ਪ੍ਰਕਾਸ਼ਨ ਨਾਲ ਉਭਰੀ, ਚੈiਖਵ ਦੇ ਨਾਲ ਆਪਣੀ ਸਿਖਰ ਤੱਕ ਪਹੁੰਚ ਗਈ , ਅਤੇ 20 ਵੀਂ ਸਦੀ ਦੇ ਕਲਾ ਰੂਪਾਂ ਵਿੱਚ ਇੱਕ ਅਹਿਮ ਰੂਪ ਬਣ ਗਈ ਨਿੱਕੀ ਕਹਾਣੀ ਵਿੱਚ ਇੱਕ ਘਟਨਾ/ਅਨੁਭਵ ਨੂੰ ਥੋੜੇ ਪਾਤਰਾਂ ਰਾਹੀ ਪੇਸ਼ ਕੀਤਾ ਜਾਂਦਾ ਹੈ। ਇਸ ਵਿੱਚ ਕਿਸੇ ਅਨੁਭਵ ਨੂੰ ਮਾਨਵੀ ਸੰਦਰਭ ਵਿੱਚ ਪੇਸ਼ ਕੀਤਾ ਜਾਂਦਾ ਹੈ।
ਜਪਾਨ (ਜਪਾਨੀ: 日本, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੌ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ ੬੮੫੨ ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸਦੇ ਸਭ ਤੋ ਵਡੇ ੪ ਟਾਪੂ ਹਨ ਜੋ ਇਸਦੇ ਥਲ ਭਾਗ ਦਾ ੯੭% ਹਿੱਸਾ ਹਨ। ਇਸ ਦੀ ਆਬਾਦੀ ੧੨ ਕਰੋੜ ੮੦ ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਪੰਜਾਬੀ ਸਾਹਿਤ ਦੀ ਸੰਯੁਕਤ ਇਤਿਹਾਸਕਾਰੀ
ਪੰਜਾਬੀ ਸਾਹਿਤ ਦੀ ਸੰਯੁਕਤ ਇਤਿਹਾਸਕਾਰੀ ਪੰਜਾਬੀ ਭਾਸ਼ਾ ਨੂੰ ਬੋਲਣ ਵਾਲੇ ਸਮੂਹ ਪੰਜਾਬੀਆਂ ਦੇ ਸਾਂਝੇ ਇਤਿਹਾਸ ਨਾਲ ਜੁੜੀ ਹੋਈ ਹੈ। ਪਹਿਲੀ ਪੱਧਰ ਤੇ ਭਾਵੇਂ ਇਹ ਇੱਕ ਸਧਾਰਣ ਅਕਾਦਮਿਕ ਮਸਲਾ ਜਾਪਦਾ ਹੈ। ਪਰੰਤੂ ਇਸ ਦੀ ਤਹਿ ਹੇਠ ਵਿਸ਼ਾਲ ਵਿਚਾਰਧਾਰਕ ਅਰਥ ਸਮਾਏ ਹੋਏ ਹਨ। ਪੰਜਾਬੀ ਸਾਹਿਤ ਦੀ ਸੰਯੁਕਤ ਇਤਿਹਾਸਕਾਰੀ ਤੋਂ ਭਾਵ ਦੁਨੀਆਂ ਭਰ ਅੰਦਰ ਪੰਜਾਬੀ ਭਾਸ਼ਾ ਵਿੱਚ ਰਚਿਆ ਜਾ ਰਿਹਾ ਪੰਜਾਬੀ ਸਾਹਿਤ ਭਾਵੇਂ ਇਹ ਕਿਸੇ ਵੀ ਵਿਧਾ ਭਾਵ ਨਾਵਲ, ਨਾਟਕ, ਕਹਾਣੀ, ਕਵਿਤਾ ਆਦਿ ਵਿੱਚ ਮੌਜੂਦ ਹੋਵੇ। ਸਾਝਾਂ ਇਤਿਹਾਸ ਲਿਖਣ ਤੋਂ ਭਾਵ ਜਿਸ ਵਿੱਚ ਭਾਰਤ, ਪਾਕਿਸਤਾਨ ਤੋਂ ਇਲਾਵਾ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਦੁਆਰਾ ਰਚੇ ਜਾ ਰਹੇ ਸਾਹਿਤ ਨੂੰ ਇਕਮਿਕ ਸੰਗਠਨ ਦੇ ਤੌਰ ਤੇ ਵਿਚਾਰਨਾ, ਭਾਵੇਂ ਕਿ ਭਾਰਤ ਪਾਕਿਸਤਾਨ ਅਤੇ ਵਿਦੇਸ਼ ਵਿੱਚ ਰਚੇ ਜਾ ਰਹੇ ਸਾਹਿਤ ਨੂੰ ਇਕਹਿਰੇ ਕਾਲਕ੍ਰਮ ਵਿੱਚ ਬੰਨਣਾ ਅਤਿਅੰਤ ਗੁੰਝਲਾਦਾਰ ਅਤੇ ਗੰਭੀਰ ਕਾਰਜ ਹੈ। ਸੰਯੁਕਤ ਇਤਿਹਾਸਕਾਰੀ ਦਾ ਪਿਛੋਕੜ: ਸੰਯੁਕਤ ਇਤਿਹਾਸਕਾਰੀ ਵਿੱਚ 1947 ਦੀ ਦੇਸ਼ ਵੰਡ ਨੂੰ ਅਹਿਮ ਬਿੰਦੂ ਮੰਨਿਆ ਜਾਂਦਾ ਹੈ। ਇੰਝ ਸੋਚਿਆ ਜਾਂਦਾ ਹੈ ਕਿ ਦੇਸ਼ ਵੰਡ ਤੋਂ ਪਹਿਲਾਂ ਪੰਜਾਬੀ ਸਾਹਿਤ ਦਾ ਇਤਿਹਾਸ ਸੰਯੁਕਤ ਸੀ। ਦੇਸ਼ ਦੀ ਅਜ਼ਾਦੀ ਤੋਂ ਬਾਅਦ ਦੋਹਾਂ ਪੰਜਾਬਾਂ ਵਿੱਚ ਲਿਖੇ ਗਏ ਪੰਜਾਬੀ ਸਾਹਿਤ ਦੇ ਇਤਿਹਾਸ ਅੱਧੇ ਅਧੂਰੇ ਹੀ ਹਨ। ਕਿਉਂਕਿ ਪੂਰਬੀ ਪੰਜਾਬ ਵਿੱਚ ਰਚੀਆਂ ਸਾਹਿਤਿਕ ਰਚਨਾਵਾਂ ਨੂੰ ਪੱਛਮੀ ਪੰਜਾਬ ਦੇ ਸਾਹਿਤ ਦੇ ਇਤਿਹਾਸਾਂ ਵਿੱਚ ਨਹੀਂ ਸ਼ਾਮਿਲ ਕੀਤਾ ਗਿਆ ਅਤੇ ਪੱਛਮੀ ਪੰਜਾਬ ਵਿੱਚ ਰਚੀਆ ਜਾ ਰਹੀਆਂ ਰਚਨਾਵਾਂ ਨੂੰ ਪੂਰਬੀ ਪੰਜਾਬ ਦੇ ਸਾਹਿਤ ਦੇ ਇਤਿਹਾਸਾਂ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ। ਡਾ. ਕਰਨੈਲ ਸਿੰਘ ਥਿੰਦ ਅਤੇ ਡਾ.
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਆਸਟਰੇਲੀਆ (ਅੰਗਰੇਜ਼ੀ: Australia ਔਸਟਰੈਈਲੀਆ) ਦੀ ਰਾਜਧਾਨੀ ਕੈਨਬਰਾ ਹੈ। ਇਹ ਦੱਖਣੀ-ਅਰਧਗੋਲੇ ਵਿੱਚ ਹੈ। ਆਸਟ੍ਰੇਲੀਆ ਜ਼ਮੀਨ ਦੇ ਹੇਠਲੇ ਅੰਗ ਦਾ ਦੇਸ਼ ਹੈ। ੲਿਸ ਵਿੱਚ ਆਸਟ੍ਰੇਲੀਆ ਤਸਮਾਨੀਆ ਤੇ ਬਹਰਾਲਕਾਹਲ ਦੇ ਕਈ ਜ਼ਜ਼ੀਰੇ ਆਉਂਦੇ ਹਨ। ਰਕਬੇ ਦੇ ਹਿਸਾਬ ਨਾਲ ਇਹ ਦੁਨੀਆ ਦਾ 6ਵਾਂ ਵੱਡਾ ਦੇਸ਼ ਹੈ। ਪਾਪੂਆ ਨਿਯੋਗਨੀ, ਚੜ੍ਹਦਾ ਤੈਮੂਰ ਤੇ ਇੰਡੋਨੇਸ਼ੀਆ ੲਿਸਦੇ ਉੱਤਰ ਵਿੱਚ, ਨਿਊ ਕੀਲੀਡੋਨਿਆ ੲਿਸਦੇ ਚੜ੍ਹਦੇ ਵੱਲ ਤੇ ਨਿਊਜ਼ੀਲੈਂਡ ੲਿਸਦੇ ਚੜ੍ਹਦੇ ਦੱਖਣ ਵੱਲ ਹੈ। ਇੱਥੇ ਅੰਗਰੇਜ਼ੀ ਭਾਸ਼ਾ ਬੋਲੀ ਜਾਂਦੀ ਹੈ। ੲਿੱਥੋਂ ਦੀ ਜਨਸੰਖਿਆ 22,930,253 ਹੈ। ਜ਼ਿਆਦਾਤਰ ਲੋਕ ਬਰਤਾਨੀਆ ਤੋਂ ਆੲੇ ਹਨ। ਬਰਤਾਨੀਆ ਦੀ ਮਲਿਕਾ, ਮਲਿਕਾ ਅੱਲਜ਼ਬਿੱਥ II ੲਿਸ ਦੇਸ਼ ਦੀ ਵੀ ਆਗੂ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ੳੁਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਹੈ, ਵੱਖ ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਦਲਿਤ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਹੱਲ (ਅੰਗਰੇਜ਼ੀ: Plough) ਇੱਕ ਖੇਤੀਬਾੜੀ ਦਾ ਸੰਦ ਹੈ ਜੋ ਜ਼ਮੀਨ ਦੀ ਵਹਾਈ ਦੇ ਕੰਮ ਆਉਂਦਾ ਹੈ। ਇਸਦੀ ਸਹਾਇਤਾ ਨਾਲ ਬੀਜਾਈ ਦੇ ਪਹਿਲਾਂ ਜ਼ਮੀਨ ਦੀ ਲੋੜੀਂਦੀ ਤਿਆਰੀ ਕੀਤੀ ਜਾਂਦੀ ਹੈ। ਖੇਤੀਬਾੜੀ ਵਿੱਚ ਵਰਤੇ ਜਾਂਦੇ ਔਜਾਰਾਂ ਵਿੱਚ ਹੱਲ ਸ਼ਾਇਦ ਸਭ ਤੋਂ ਪ੍ਰਾਚੀਨ ਹੈ ਅਤੇ ਜਿੱਥੇ ਤੱਕ ਇਤਹਾਸ ਦੀ ਪਹੁੰਚ ਹੈ, ਹੱਲ ਕਿਸੇ ਨਾ ਕਿਸੇ ਰੂਪ ਵਿੱਚ ਪ੍ਰਚੱਲਤ ਪਾਇਆ ਗਿਆ ਹੈ। ਇਸ ਨਾਲ ਭੂਮੀ ਦੀ ਉਪਰੀ ਸਤ੍ਹਾ ਨੂੰ ਉਲਟ ਦਿੱਤਾ ਜਾਂਦਾ ਹੈ ਜਿਸਦੇ ਨਾਲ ਨਵੇਂ ਉਪਜਾਊ ਤੱਤ ਉਪਰ ਆ ਜਾਂਦੇ ਹਨ ਅਤੇ ਘਾਹ-ਫੂਸ ਅਤੇ ਫਸਲਾਂ ਦੇ ਟੰਢੇ ਆਦਿ ਜ਼ਮੀਨ ਵਿੱਚ ਦਬ ਜਾਂਦੇ ਹਨ ਅਤੇ ਹੌਲੀ-ਹੌਲੀ ਖਾਦ ਵਿੱਚ ਬਦਲ ਜਾਂਦੇ ਹਨ। ਵਹਾਈ ਕਰਨ ਨਾਲ ਜ਼ਮੀਨ ਵਿੱਚ ਹਵਾ ਦਾ ਪਰਵੇਸ਼ ਵੀ ਹੋ ਜਾਂਦਾ ਹੈ ਜਿਸਦੇ ਨਾਲ ਜ਼ਮੀਨ ਦੁਆਰਾ ਨਮੀ ਕਾਇਮ ਰੱਖਣ ਦੀ ਸ਼ਕਤੀ ਵਧ ਜਾਂਦੀ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਆਸਾ ਦੀ ਵਾਰ (ਜਾਂ ਵਾਰ ਆਸਾ) ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਦਾ ਕਲਾਮ ਹੈ ਜੋ ਸਿੱਖਾਂ ਦੀ ਧਾਰਮਿਕ ਕਿਤਾਬ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਅਤੇ ਸਿੱਖਾਂ ਦੇ ਨਿਤਨੇਮ ਦਾ ਹਿੱਸਾ ਹੈ। ਇਹਨੂੰ ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ ਨੇ 24 ਪਉੜੀਆਂ ਅਤੇ 59 ਸਲੋਕਾਂ ਨੂੰ ਸੰਗ੍ਰਹਿਤ ਕਰ ਕੇ ਗੁਰੂ ਗ੍ਰੰਥ ਸਾਹਿਬ ਵਿੱਚ ਸਵੇਰੇ ਸੁਵਖਤੇ ਦੀ ਅਰਦਾਸ ਦੇ ਤੌਰ ਸ਼ਾਮਲ ਕੀਤਾ। ਇਸ ਵਿੱਚ ਕੁਝ ਸਲੋਕ ਦੂਜੇ ਗੁਰੂ, ਗੁਰੂ ਅੰਗਦ ਦੇਵ ਜੀ ਦੇ ਵੀ ਸ਼ਾਮਲ ਕੀਤੇ ਗਏ ਹਨ ਜੋ ਪਉੜੀਆਂ ਦੇ ਥੀਮ ਤੇ ਸੰਦੇਸ਼ ਨਾਲ ਐਨ ਮੇਲ ਖਾਂਦੇ ਹਨ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਕੈਮੀਕਲ ਦਵਾਈ ਜੋ ਚਿਕਿਤਸਕ ਉਤਪਾਦ, ਦਵਾਈ, ਜਾਂ ਔਸ਼ਧੀ ਦੇ ਤੌਰ ਤੇ,ਬੀਮਾਰੀ ਨੂੰ ਰੋਕਣ ਜਾਂ ਇਲਾਜ ਦੀ ਪਛਾਣ ਲਈ ਵਰਤਦੇ ਹਾਂ। ਇਹ ਨੂੰ ਫਾਰਮਾਸਿਊਟੀਕਲ ਡਰੱਗ ਵੀ ਕਿਹਾ ਜਾਂਦਾ ਹੈ। ਡਰੱਗ ਥੈਰੇਪੀ ਦਾ ਮੈਡੀਕਲ ਦੇ ਖੇਤਰ ਵਿੱਚ ਅਹਿਮ ਹਿੱਸਾ ਹੈ ਅਤੇ ਹੁਣ ਵੀ ਜਾਰੀ ਹੈ ਤੇ ਵਿਗਿਆਨ ਦੀ ਸਹਾਇਤਾ ਨਾਲ ਨਿਰੰਤਰ ਤਰੱਕੀ ਕਰ ਰਿਹਾ ਹੈ। ਦਵਾਈਆਂ ਦਾ ਕਈ ਭਾਗਾਂ ਵਿੱਚ ਵਰਗੀਕਰਨ ਕੀਤਾ ਜਾਂਦਾ ਹੈ, ਲਹੂ ਨੂੰ ਪ੍ਰਭਾਵਿਤ ਡਰੱਗਜ਼ ਕੁਝ ਖਾਸ ਵਿਟਾਮਿਨ ਜੋ ਲੋਹੇ ਵਿੱਚ ਸ਼ਾਮਲ ਹਨ, ਇਹ ਲਾਲ ਖੂਨ ਦੇ ਸੈੱਲ ਦੀ ਰਚਨਾ ਨੂੰ ਉਤਸ਼ਾਹਿਤ ਕਰਦੇ ਹਨ। ਸੁਚਾਰੂ ਲਹੂ ਗੇੜ ਪ੍ਰਣਾਲੀ ਨੂੰ ਠੀਕ ਕਰਦੇ ਹਨ। ਮੱਧ ਦਿਮਾਗੀ ਪ੍ਰਣਾਲੀ ਡਰੱਗ: ਇਹ ਡਰੱਗ ਦੀ ਵਰਤੌਂ ਰੀੜ੍ਹ ਅਤੇ ਦਿਮਾਗ ਤੇ ਅਸਰ ਕਰਦੇ ਹਨ, ਤੰਤੂ ਅਤੇ ਮਨੋਵਿਗਿਆਨਕ ਰੋਗ ਦੇ ਇਲਾਜ ਵਿੱਚ ਵਰਤੋਂ ਜਾਂਦੇ ਹਨ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਭਾਰਤ ਦਾ ਰਾਸ਼ਟਰੀ ਝੰਡਾ (ਜਾਂ ਤਿਰੰਗਾ) ਤਿੰਨ ਰੰਗਾਂ, ਕੇਸਰੀ, ਚਿੱਟਾ ਅਤੇ ਹਰੇ ਰੰਗ ਦੀਆਂ ਖਿਤਿਜ ਪੱਟੀਆਂ ਵਿੱਚ ਇੱਕ ਨੀਲੇ ਰੰਗ ਦੇ ਚੱਕਰ ਵਾਲ਼ਾ ਇੱਕ ਤਿੰਨ ਰੰਗਾ ਝੰਡਾ ਹੈ ਜਿਸਦੀ ਕਲਪਨਾ ਪਿੰਗਲੀ ਵੈਂਕਿਆ ਨੇ ਕੀਤੀ ਸੀ। ਇਸਨੂੰ 15 ਅਗਸਤ 1947 ਨੂੰ ਅੰਗਰੇਜ਼ਾਂ ਵਲੋਂ ਭਾਰਤ ਦੀ ਅਜ਼ਾਦੀ ਦੇ ਕੁਝ ਹੀ ਦਿਨ ਪਹਿਲਾਂ 22 ਜੁਲਾਈ 1947 ਨੂੰ ਮੁਨੱਕਦ ਭਾਰਤੀ ਸੰਵਿਧਾਨ-ਸਭਾ ਦੀ ਬੈਠਕ ਵਿੱਚ ਅਪਣਾਇਆ ਗਿਆ ਸੀ। ਇਸ ਵਿੱਚ ਤਿੰਨ ਇੱਕੋ ਜਿੰਨੀ ਚੌੜਾਈ ਦੀਆਂ ਖਿਤਿਜੀ ਪੱਟੀਆਂ ਹਨ,ਜਿਹਨਾਂ ਵਿੱਚ ਸਭ ਤੋਂ ਉੱਤੇ ਕੇਸਰੀ, ਵਿਚਲੇ ਚਿੱਟੀ ਅਤੇ ਹੇਠਾਂ ਗੂੜੇ ਹਰੇ ਰੰਗ ਦੀ ਪੱਟੀ ਹੈ। ਝੰਡੇ ਦੀ ਲੰਬਾਈ ਅਤੇ ਚੋੜਾਈ ਦਾ ਅਨੁਪਾਤ 2:3 ਹੈ। ਚਿੱਟੀ ਪੱਟੀ ਵਿੱਚ ਗੂੜੇ ਨੀਲੇ ਰੰਗ ਦਾ ਇੱਕ ਚੱਕਰ ਹੈ ਜਿਸ ਵਿੱਚ 24 ਓਏ ਹਨ। ਇਸ ਚੱਕਰ ਦਾ ਵਿਆਸ ਤਕਰੀਬਨ ਚਿੱਟੀ ਪੱਟੀ ਦੀ ਚੌੜਾਈ ਦੇ ਬਰਾਬਰ ਹੈ।
ਖੇਤੀਬਾੜੀ ਖੇਤੀ ਅਤੇ ਵਾਨਿਕੀ ਦੇ ਮਾਧਿਅਮ ਵਲੋਂ ਖਾਧ-ਪਦਾਰਥ ਅਤੇ ਹੋਰ ਸਾਮਾਨ ਦੇ ਉਤਪਾਦਨ ਵਲੋਂ ਸੰਬੰਧਿਤ ਹੈ। ਖੇਤੀਬਾੜੀ ਇੱਕ ਮੁੱਖ ਵਿਕਾਸ ਸੀ, ਜੋ ਸਭਿਅਤਾਵਾਂ ਦੇ ਉਦਏ ਦਾ ਕਾਰਨ ਬਣਿਆ, ਇਸ ਵਿੱਚ ਪਾਲਤੂ ਜਾਨਵਰਾਂ ਦਾ ਪਾਲਣ ਕੀਤਾ ਗਿਆ ਅਤੇ ਬੂਟੀਆਂ (ਫਸਲਾਂ) ਨੂੰ ਉਗਾਇਆ ਗਿਆ, ਜਿਸਦੇ ਨਾਲ ਇਲਾਵਾ ਖਾਦਿਅ ਦਾ ਉਤਪਾਦਨ ਹੋਇਆ। ਇਸਨੇ ਜਿਆਦਾ ਸੰਘਣੀ ਆਬਾਦੀ ਅਤੇ ਸਤਰੀਕ੍ਰਿਤ ਸਮਾਜ ਦੇ ਵਿਕਾਸ ਨੂੰ ਸਮਰੱਥਾਵਾਨ ਬਣਾਇਆ। ਕਸ਼ਿ ਦਾ ਪੜ੍ਹਾਈ ਖੇਤੀਬਾੜੀ ਵਿਗਿਆਨ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ (ਇਸਤੋਂ ਸਬੰਧਤ ਅਭਿਆਸ ਬਾਗਵਾਨੀ ਦਾ ਪੜ੍ਹਾਈ ਹੋਰਟੀਕਲਚਰ ਵਿੱਚ ਕੀਤਾ ਜਾਂਦਾ ਹੈ)।
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਾਮਾਜਕ ਤੌਰ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਭਾਰਤੀ ਸੰਸਦ (ਪਾਰਲੀਮੈਂਟ) ਭਾਰਤ ਦੀ ਸਰਬ-ਉਚ ਵਿਧਾਨਕ ਸਭਾ ਹੈ। ਭਾਰਤੀ ਸੰਸਦ ਵਿੱਚ ਰਾਸ਼ਟਰਪਤੀ ਅਤੇ ਦੋ ਸਦਨ - ਲੋਕਸਭਾ (ਲੋਕਾਂ ਦਾ ਸਦਨ) ਅਤੇ ਰਾਜ ਸਭਾ (ਰਾਜਾਂ ਦੀ ਪਰਿਸ਼ਦ) ਹੁੰਦੇ ਹਨ। ਰਾਸ਼ਟਰਪਤੀ ਦੇ ਕੋਲ ਸੰਸਦ ਦੇ ਦੋਨਾਂ ਵਿੱਚੋਂ ਕਿਸੇ ਵੀ ਸਦਨ ਨੂੰ ਬੁਲਾਣ ਜਾਂ ਸਥਗਿਤ ਕਰਨ ਅਤੇ ਲੋਕਸਭਾ ਨੂੰ ਭੰਗ ਕਰਨ ਦੀ ਸ਼ਕਤੀ ਹੈ। ਪਰ ਰਾਸ਼ਟਰਪਤੀ ਇਹਨਾਂ ਸ਼ਕਤੀਆਂ ਦੀ ਵਰਤੋਂ ਪ੍ਰਧਾਨਮੰਤਰੀ ਜਾਂ ਮੰਤਰੀ ਪਰਿਸ਼ਦ ਦੇ ਕਹਿਣ ਤੇ ਕਰਦਾ ਹੈ। ਭਾਰਤੀ ਸੰਸਦ ਦਾ ਸੰਚਾਲਨ ਸੰਸਦ ਭਵਨ ਵਿੱਚ ਹੁੰਦਾ ਹੈ, ਜੋ ਕਿ ਨਵੀਂ ਦਿੱਲੀ ਵਿੱਚ ਸਥਿਤ ਹੈ।
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿੱਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਬਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਕਬੀਰ (ਹਿੰਦੀ: कबीर, ਉਰਦੂ: کبير) (1440–1518) ਭਾਰਤ ਦਾ ਇੱਕ ਸੰਤ ਕਵੀ ਸੀ। ਉਸਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਬਹੁਤ ਪੁਰਾਣਾ ਹੈ, ਪੰਜਾਬੀ ਸਾਹਿਤ ਦਾ ਇਤਿਹਾਸ ਬਹੁਤ ਸਾਰੇ ਵਿਦਵਾਨਾਂ ਨੇ ਲਿਖਿਆ ਹੈ, ਅਤੇ ਅਪਣੇ ਵਿਚਾਰ ਪੇਸ਼ ਕੀਤੇ ਹਨ ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ ਪੰਜਾਬੀ ਸਾਹਿਤ ਅਕਾਦਮੀ, ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ , ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ' ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ' ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ' ਪੰਜਾਬੀ ਸਾਹਿਤ ਦੇ ਇਤਿਹਾਸ ' ਦੀਆਂ ਵੱਖ ਵੱਖ ਵਿਧਾਵਾਂ ਅਨੁਸਾਰ ਜਿਲਦਾਂ ਵਿਉਂਤੀਆਂ ਗਈਆਂ :---- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ (ਡਾ.