ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956) ਇੱਕ ਭਾਰਤੀ ਕਾਨੂੰਨਸਾਜ਼ ਸਨ। ਉਹ ਇੱਕ ਬਹੁਜਨ ਰਾਜਨੀਤਕ ਨੇਤਾ ਅਤੇ ਬੋਧੀ ਪੁਨਰੁੱਥਾਨਵਾਦੀ ਹੋਣ ਦੇ ਨਾਲ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵੀ ਸਨ। ਉਨ੍ਹਾਂ ਨੂੰ ਬਾਬਾ ਸਾਹਿਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ ਇੱਕ ਗਰੀਬ ਅਛੂਤ ਪਰਵਾਰ ਵਿੱਚ ਹੋਇਆ ਸੀ। ਬਾਬਾ ਸਾਹਿਬ ਅੰਬੇਡਕਰ ਨੇ ਆਪਣਾ ਸਾਰਾ ਜੀਵਨ ਹਿੰਦੂ ਧਰਮ ਦੀ ਚਾਰ ਵਰਣ ਪ੍ਰਣਾਲੀ, ਅਤੇ ਭਾਰਤੀ ਸਮਾਜ ਵਿੱਚ ਸਰਵਵਿਆਪਤ ਜਾਤੀ ਵਿਵਸਥਾ ਦੇ ਵਿਰੁੱਧ ਸੰਘਰਸ਼ ਵਿੱਚ ਬਿਤਾ ਦਿੱਤਾ। ਹਿੰਦੂ ਧਰਮ ਵਿੱਚ ਮਨੁੱਖੀ ਸਮਾਜ ਨੂੰ ਚਾਰ ਵਰਣਾਂ ਵਿੱਚ ਵਰਗੀਕ੍ਰਿਤ ਕੀਤਾ ਹੈ। ਉਨ੍ਹਾਂ ਨੂੰ ਬੋਧੀ ਮਹਾਸ਼ਕਤੀਆਂ ਦੇ ਦਲਿਤ ਅੰਦੋਲਨ ਨੂੰ ਅਰੰਭ ਕਰਨ ਦਾ ਸਿਹਰਾ ਵੀ ਜਾਂਦਾ ਹੈ। ਬਾਬਾ ਸਾਹਿਬ ਅੰਬੇਡਕਰ ਨੂੰ ਭਾਰਤ ਦੇ ਸਰਬਉਚ ਨਾਗਰਿਕ ਇਨਾਮ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਕਈ ਸਾਮਾਜਕ ਅਤੇ ਵਿੱਤੀ ਰੁਕਾਵਟਾਂ ਪਾਰ ਕਰ, ਅੰਬੇਡਕਰ ਉਨ੍ਹਾਂ ਕੁੱਝ ਪਹਿਲੇ ਅਛੂਤਾਂ ਵਿੱਚੋਂ ਇੱਕ ਬਣ ਗਏ ਜਿਨ੍ਹਾਂ ਨੇ ਭਾਰਤ ਵਿੱਚ ਕਾਲਜ ਦੀ ਸਿੱਖਿਆ ਪ੍ਰਾਪਤ ਕੀਤੀ। ਅੰਬੇਡਕਰ ਨੇ ਕਨੂੰਨ ਦੀ ਉਪਾਧੀ ਪ੍ਰਾਪਤ ਕਰਨ ਦੇ ਨਾਲ ਹੀ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿੱਚ ਆਪਣੇ ਅਧਿਅਨ ਅਤੇ ਅਨੁਸੰਧਾਨ ਦੇ ਕਾਰਨ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ ਇਕਾਨਾਮਿਕਸ ਤੋਂ ਕਈ ਡਾਕਟਰੇਟ ਡਿਗਰੀਆਂ ਵੀ ਹਾਸਲ ਕੀਤੀਆਂ। ਅੰਬੇਡਕਰ ਇੱਕ ਪ੍ਰਸਿੱਧ ਵਿਦਵਾਨ ਦੇ ਰੂਪ ਵਿੱਚ ਵਾਪਸ ਆਪਣੇ ਦੇਸ਼ ਪਰਤ ਆਏ ਅਤੇ ਇਸਦੇ ਬਾਅਦ ਕੁੱਝ ਸਾਲ ਤੱਕ ਉਨ੍ਹਾਂ ਨੇ ਵਕਾਲਤ ਕੀਤੀ। ਫਿਰ ਉਨ੍ਹਾਂ ਨੇ ਕੁੱਝ ਪੱਤਰਕਾਵਾਂ ਦਾ ਪ੍ਰਕਾਸ਼ਨ ਕੀਤਾ, ਜਿਨ੍ਹਾਂ ਦੁਆਰਾ ਉਨ੍ਹਾਂ ਨੇ ਭਾਰਤੀ ਅਛੂਤਾਂ ਦੇ ਰਾਜਨੀਤਕ ਅਧਿਕਾਰਾਂ ਅਤੇ ਸਾਮਾਜਕ ਆਜ਼ਾਦੀ ਦੀ ਵਕਾਲਤ ਕੀਤੀ। ਡਾ.
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 25,410 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਭੌਤਿਕ ਵਿਗਿਆਨ ਵਿੱਚ, ਇੱਕ ਓਪਰੇਟਰ ਭੌਤਿਕੀ ਅਵਸਥਾਵਾਂ ਦੀ ਸਪੇਸ ਤੋਂ ਭੌਤਿਕੀ ਅਵਸਥਾਵਾਂ ਦੀ ਕਿਸੇ ਹੋਰ ਸਪੇਸ ਉੱਪਰ ਇੱਕ ਫੰਕਸ਼ਨ ਹੁੰਦਾ ਹੈ। ਓਪਰੇਟਰਾਂ ਦੇ ਉਪਯੋਗ ਦੀ ਸਰਲਤਮ ਉਦਾਹਰਨ ਸਮਿੱਟਰੀ ਦਾ ਅਧਿਐਨ ਹੈ (ਜੋ ਇਸ ਸੰਦ੍ਰਭ ਵਿੱਚ ਫਾਇਦੇਮੰਦ ਇੱਕ ਗਰੁੱਪਦੀ ਧਾਰਨਾ ਬਣਾਉਂਦੀ ਹੈ। ਇਸਦੇ ਕਾਰਨ, ਕਲਾਸੀਕਲ ਮਕੈਨਿਕਸ ਅੰਦਰ ਇਹ ਇੱਕ ਬਹੁਤ ਹੀ ਲਾਭਕਾਰੀ ਔਜ਼ਾਰ ਹਨ। ਓਪਰੇਟਰ ਕੁਆਂਟਮ ਮਕੈਨਿਕਸ ਅੰਦਰ ਹੋਰ ਵੀ ਮਹੱਤਵਪੂਰਨ ਹੁੰਦੇ ਹਨ, ਜਿੱਥੇ ਇਹ ਥਿਊਰੀ ਦੀ ਫਾਰਮੂਲਾ ਵਿਓਂਤਬੰਦੀ ਦਾ ਇੱਕ ਅੰਦਰੂਨੀ ਹਿੱਸਾ ਰਚਦੇ ਹਨ।
ਰਾਹੀ ਫ਼ਾਉਂਡੇਸ਼ਨ, ਨਵੀਂ ਦਿੱਲੀ, ਭਾਰਤ ਵਿੱਚ ਸਥਿਤ ਇੱਕ ਸੰਸਥਾ ਹੈ। ਰਾਹੀ ਸੰਸਥਾ ਨੂੰ 1996 ਵਿੱਚ, ਅਨੁਜਾ ਗੁਪਤਾ ਨੇ ਸਥਾਪਿਤ ਕੀਤਾ ਗਿਆ। ਇਹ ਸੰਸਥਾ ਔਰਤਾਂ ਨਾਲ ਘਰ ਵਿੱਚ ਹੋ ਰਹੇ ਜਿਸਮਾਨੀ ਸੋਸ਼ਣ ਅਤੇ ਯੋਨ ਸੋਸ਼ਣ ਸਬੰਧੀ ਮਸਲਿਆਂ ਲਈ ਕੰਮ ਕਰਦੀ ਹੈ। ਇਹ ਸੰਸਥਾ ਇੱਕ ਨਾਰੀਵਾਦੀ ਸਮੂਹ ਹੈ ਜੋ ਜਿਸਮਾਨੀ ਉਤਪੀੜਨ ਨਾਲ ਜੂਝ ਰਹੀਆਂ ਔਰਤਾਂ ਦੀ "ਚੁਪ ਨੂੰ ਤੋੜਨ" ਲਈ ਪ੍ਰੋਤਸਾਹਿਤ ਕਰਦੀ ਹੈ।
ਭੌਤਿਕ ਵਿਗਿਆਨ ਵਿੱਚ, ਇੱਕ ਫੀਲਡ ਇੱਕ ਭੌਤਿਕੀ ਮਾਤਰਾ ਹੁੰਦੀ ਹੈ ਜੋ ਸਪੇਸ ਅਤੇ ਵਕਤ ਵਿੱਚ ਹਰੇਕ ਬਿੰਦੂ ਵਾਸਤੇ ਇੱਕ ਮੁੱਲ ਰੱਖਦੀ ਹੈ। ਉਦਾਹਰਨ ਦੇ ਤੌਰ ਤੇ, ਕਿਸੇ ਮੌਸਮੀ ਨਕਸ਼ੇ ਉੱਤੇ, ਸਤਿਹੀ ਕ੍ਰਿਆਸ਼ੀਲ ਹਵਾ ਗਤੀ ਕਿਸੇ ਨਕਸ਼ੇ ਉੱਤੇ ਹਰੇਕ ਬਿੰਦੂ ਪ੍ਰਤਿ ਇੱਕ ਵੈਕਟਰ ਪ੍ਰਦਾਨ ਕਰਕੇ ਦਰਸਾਈ ਜਾਂਦੀ ਹੈ। ਹਰੇਕ ਵੈਕਟਰ ਓਸ ਬਿੰਦੂ ਉੱਤੇ ਹਵਾ ਦੀ ਗਤੀ ਦੀ ਦਿਸ਼ਾ ਅਤੇ ਸਪੀਡ ਨੂੰ ਪ੍ਰਸਤੁਤ ਕਰਦਾ ਹੈ। ਇਸੇ ਤਰਾਂ ਇੱਕ ਹੋਰ ਉਦਾਹਰਨ ਵਿੱਚ, ਇੱਕ ਇਲੈਕਟ੍ਰਿਕ ਫੀਲਡ ਨੂੰ ਕਿਸੇ ਇਲੈਕਟ੍ਰਿਕ ਚਾਰਜ ਤੋਂ ‘ਸਪੇਸ ਵਿੱਚ ਇੱਕ ਹਾਲਤ’ ਦੇ ਰੁਪ ਵਿੱਚ ਪੈਦਾ ਹੋਣ ਦੇ ਰੂਪ ਵਿੱਚ ਸੋਚਿਆ ਜਾ ਸਕਦਾ ਹੈ ਜੋ ਸਾਰੀ ਦੀ ਸਾਰੀ ਸਪੇਸ ਵਿੱਚ ਫੈਲ ਰਹੀ ਹੁੰਦੀ ਹੈ। ਜਦੋਂ ਇਸ ਇਲੈਕਟ੍ਰਿਕ ਫੀਲਡ ਅੰਦਰ ਕੋਈ ਟੈਸਟ ਇਲੈਕਟ੍ਰਿਕ ਚਾਰਜ ਰੱਖਿਆ ਜਾਂਦਾ ਹੈ, ਤਾਂ ਬਲ ਕਾਰਨ ਕਣ ਪ੍ਰਵੇਗਿਤ ਹੋ ਜਾਂਦਾ ਹੈ। ਭੌਤਿਕ ਵਿਗਿਆਨੀਆਂ ਨੇ ਕਿਸੇ ਫੀਲਡ ਦੀ ਧਾਰਨਾ ਨੂੰ ਅਜਿਹੇ ਬਲਾਂ ਦੇ ਵਿਸ਼ਲੇਸ਼ਣ ਲਈ ਅਮਲੀ ਤੌਰ ਤੇ ਉਪਯੋਗਿਕ ਫੀਲਡ ਦੇ ਤੌਰ ਤੇ ਖੋਜਿਆ ਹੈ ਜਿਹਨਾਂ ਬਲਾਂ ਨੂੰ ਉਹਨਾਂ ਨੇ ਕਿਸੇ ਫੀਲਡ ਦੇ ਕਾਰਨ ਪੈਦਾ ਹੋਏ ਬਲਾਂ ਦੇ ਰੂਪ ਵਿੱਚ ਸੋਚਿਆ। ਕੁਆਂਟਮ ਫੀਲਡ ਥਿਊਰੀ ਦੇ ਮਾਡਰਨ ਢਾਂਚੇ ਵਿੱਚ, ਕਿਸੇ ਟੈਸਟ ਪਾਰਟੀਕਲ ਵੱਲ ਇਸ਼ਾਰਾ ਕੀਤੇ ਬਗੈਰ ਹੀ, ਕੋਈ ਫੀਲਡ ਸਪੇਸ ਘੇਰਦੀ ਹੈ, ਐਨਰਜੀ ਰੱਖਦੀ ਹੈ, ਅਤੇ ਇਸਦੀ ਹਾਜ਼ਰੀ ਪਹਿਲਾਂ ਤੋਂ ਹੀ ਇੱਕ ਕਲਾਸੀਕਲ "ਸ਼ੁੱਧ ਵੈਕੱਮ" ਸ਼ਾਮਿਲ ਕਰਦੀ ਹੈ। ਇਸਨੇ ਭੌਤਿਕ ਵਿਗਿਆਨੀਆਂ ਨੂੰ ਇਹ ਮੰਨਣ ਵੱਲ ਲਿਜਾਂਦਾ ਕਿ ਇਲੈਕਟ੍ਰੋਮੈਗਨੈਟਿਕ ਫੀਲਡਾਂ ਕੋਈ ਭੌਤਿਕੀ ਇਕਾਈ ਹੋਣੀ ਚਾਹੀਦੀ ਹੈ, ਜੋ ਫੀਲਡ ਧਾਰਨਾ ਨੂੰ ਮਾਡਰਨ ਭੌਤਿਕ ਵਿਗਿਆਨ ਦੇ ਮਹਿਲ ਨੂੰ ਸਮਰਥਨ ਦੇਣ ਵਾਲੀ ਉਦਾਹਰਨ ਬਣ ਦਿੰਦੀ ਹੈ। "ਤੱਥ ਕਿ ਇਲੈਕਟ੍ਰੋਮੈਗਨੈਟਿਕ ਫੀਲਡ ਮੋਮੈਂਟਮ ਅਤੇ ਐਨਰਜੀ ਰੱਖ ਸਕਦੀ ਹੈ ਇਸਨੂੰ ਬਹੁਤ ਵਾਸਤਵਿਕ ਬਣਾ ਦਿੰਦੀ ਹੈ...
ਪਾਚਕ ਰਸ ਜਾਂ ਐੱਨਜ਼ਾਈਮ /ˈɛnzaɪmz/ ਵਿਸ਼ਾਲ ਜੀਵ ਅਣੂ ਹੁੰਦੇ ਹਨ ਜੋ ਜ਼ਿੰਦਗੀ ਚੱਲਦੀ ਰੱਖਣ ਵਾਲ਼ੇ ਹਜ਼ਾਰਾਂ ਖ਼ੁਰਾਕ ਪਾਚਕ ਅਮਲਾਂ ਲਈ ਜ਼ੁੰਮੇਵਾਰ ਹੁੰਦੇ ਹਨ। ਇਹ ਬਹੁਤ ਹੀ ਚੋਣਸ਼ੀਲ ਕਿਰਿਆ-ਪ੍ਰੇਰਕ ਹੁੰਦੇ ਹਨ ਜੋ ਖ਼ੁਰਾਕ-ਪਾਚਕ ਕਿਰਿਆਵਾਂ, ਖ਼ੁਰਾਕ ਪਚਾਉਣ ਤੋਂ ਡੀ.ਐੱਨ.ਏ. ਦੀ ਰਚਨਾ ਤੱਕ, ਦੀ ਦਰ, ਖ਼ਾਸੀਅਤ ਅਤੇ ਚੁਣਨਯੋਗਤਾ ਨੂੰ ਕਾਫ਼ੀ ਵਧਾ ਦਿੰਦੇ ਹਨ। ਬਹੁਤੇ ਪਾਚਕ ਰਸ ਪ੍ਰੋਟੀਨ ਹੁੰਦੇ ਹਨ ਪਰ ਕੁਝ ਆਰ.ਐੱਨ.ਏ.
ਪੰਜਾਬ ਦੀ ਲੋਕਧਾਰਾ ਪੁਸਤਕ ਦੀ ਰਚਨਾ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੁਆਰਾ ਕੀਤੀ ਗਈ ਹੈ। ਜਿਹਨਾਂ ਦੀ ਲੋਕਧਾਰਾ ਦੇ ਖੇਤਰ ਵਿੱਚ ਕੀਤੀ ਗਈ ਖੋਜ, ਅਧਿਐਨ ਅਤੇ ਸਮੁੱਚੇ ਸਮਾਜ ਨੂੰ ਦੇਣ ਬੜੀ ਮਹੱਤਵਪੂਰਨ ਹੈ। ਆਪ ਨੇ ਲੋਕਧਾਰਾ ਦਾ ਸੰਕਲਪ ਸੰਪਾਦਨ, ਸਿਧਾਂਤ ਉਸਾਰਨ ਅਤੇ ਆਪਣੀਆਂ ਸਿਰਜਣਾਤਮਕ ਕਿਰਤਾਂ ਰਾਹੀਂ ਲੋਕਧਾਰਾ ਦੇ ਜੀਵੰਤ ਰੂਪਾਂ ਨੂੰ ਸਾਂਭਣ ਦਾ ਅਹਿਮ ਕਾਰਜ ਕੀਤਾ ਹੈ। ਡਾ. ਬੇਦੀ ਦੀ ਸਭ ਤੋਂ ਮਹੱਤਵਪੂਰਨ ਪ੍ਰਾਪਤੀ ਉਸ ਵੱਲੋਂ ਅੱਠ ਜਿਲਦਾਂ ਵਿੱਚ ਪ੍ਰਕਾਸ਼ਿਤ ਲੋਕਧਾਰਾ ਵਿਸ਼ਵਕੋਸ਼ ਹੈ। ਡਾ.
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਖੜੋਤ ਕਿਸੇ ਭੌਤਿਕ ਇਕਾਈ ਦੇ ਉਸ ਗੁਣ ਨੂੰ ਕਹਿੰਦੇ ਹਨ ਜਿਹੜਾ ਉਸ ਦੀ ਗਤੀ ਵਿੱਚ ਕਿਸੇ ਵੀ ਤਬਦੀਲੀ ਕਰਨ ਦਾ ਵਿਰੋਧ ਕਰਦਾ ਹੈ। ਇਸ ਵਿੱਚ ਗਤੀ, ਦਿਸ਼ਾ ਅਤੇ ਆਰਾਮ ਦੀ ਅਵਸਥਾ ਵੀ ਸ਼ਾਮਿਲ ਹੈ । ਦੂਸਰੇ ਸ਼ਬਦਾਂ ਵਿੱਚ ਖੜੋਤ ਓਹ ਗੁਣ ਹੈ ਜਿਸਦੇ ਕਾਰਣ ਵਸਤੁ ਬਿਨਾ ਦਿਸ਼ਾ ਬਦਲੇ ਇਕ ਸਰਲ ਰੇਖਾ ਵਿੱਚ ਸਮਾਨ ਵੇਗ੍ਹ ਨਾਲ ਚਲਦੀ ਰਿਹੰਦੀ ਹੈ । ਖੜੋਤ ਦਾ ਸਿਧਾਂਤ ਕਲਾਸੀਕਲ ਫਿਜ਼ਿਕਸ ਦੇ ਬੁਨਿਆਦੀ ਸਿਦਾਂਤਾ ਵਿਚੋਂ ਇਕ ਹੈ ਜਿਹਨਾਂ ਦੀ ਵਰਤੋਂ ਵਸਤੂਆਂ ਦੀ ਗਤੀ ਦਾ ਵਰਨਨ ਕਰਨ ਲਈ ਕੀਤੀ ਜਾਂਦੀ ਹੈਅਤੇ ਇਨ੍ਹਾਂ ਨੂੰ ਲਾਗੂ ਬਲਾਂ ਦੁਵਾਰਾ ਕਿਵੇਂ ਪ੍ਰਭਾਵਿਤ ਕੀਤਾ ਜਾਂਦਾ ਹੈ। ਖੜੋਤ ਲੈਟਿਨ ਸ਼ਬਦ {ਇਨਰਸ} ਤੋਂ ਆਇਆ ਹੈ ਜਿਸ ਦਾ ਅਰਥ ਹੈ ਬੇਕਾਰ , ਸੁਸਤ। ਇਨਰਸ਼ੀਆ ਪੁੰਜ ਦੇ ਪ੍ਰਾਇਮਰੀ ਪ੍ਰਗਟਾਵਿਆਂ ਵਿਚੋਂ ਇਕ ਹੈ,ਜੋ ਭੋਤਿਕ ਪ੍ਰਣਾਲੀਆਂ ਦਾ ਗਿਣਾਤਮਕ ਗੁਣ ਹੈ। ਆਇਜੈਕ ਨਿਊਟਨ ਨੇ ਆਪਣੇ 'ਫਿਲਾਸਾਫੀ ਨੇਚੁਰਲਿਸ ਪ੍ਰਿੰਸਿਪਿਆ ਮੇਥੇਮੇਟਿਕਾ' ਵਿੱਚ ਆਪਣੇ ਪਹਿਲੇ ਕਨੂੰਨ ਦੇ ਰੂਪ ਵਿੱਚ ਇਨਰਸ਼ੀਆ ਨੂੰ ਪਰਿਭਾਸ਼ਿਤ ਕੀਤਾ, ਜਿਸ ਵਿੱਚ ਕਿਹਾ ਗਿਆ ਹੈ: ਆਮ ਵਰਤੋਂ ਵਿੱਚ ਸ਼ਬਦ ਇਨਰਸ਼ੀਆ ਵਸਤੂ ਦੇ ਵੇਗ ਵਿੱਚ ਤਬਦੀਲੀ ਦੇ ਪ੍ਰਤੀਰੋਧ ਦੀ ਮਾਤਰਾ (ਜਿਸ ਨੂੰ ਉਸਦੇ ਪੁੰਜ ਦੁਆਰਾ ਨਿਰਧਾਰਤ ਕੀਤਾ ਜਾਂਦਾ ਹੈ), ਜਾਂ ਕਦੇ-ਕਦੇ ਇਸਦੇ ਮੋਮੈਂਟਮ ਦੇ ਅਧਾਰ ਤੇ ਸੰਦਰਭ ਅਨੁਸਾਰ ਨਿਰਧਾਰਿਤ ਕੀਤਾ ਜਾ ਸਕਦਾ ਹੈ। ਇਨਰਸ਼ੀਆ ਸ਼ਬਦ ਨੂੰ ਇਨਰਸ਼ੀਆ ਦੇ ਸਿੱਧਾਂਤ ਦੇ ਸੰਖੇਪ ਰੂਪ ਵਜੋਂ ਜਿਆਦਾ ਸਹੀ ਤੌਰ ਤੇ ਸੰਜਿਆ ਜਾਂਦਾ ਹੈ, ਜਿਸ ਨੂੰ ਨਿਊਟਨ ਨੇ ਆਪਣੇ ਪਹਿਲੇ ਗਤੀ ਦੇ ਨਿਜਮ dਦਸਿਆਹੈ। ਕੋਈ ਵਸਤੂ ਜਿਸ ਤੇ ਕੋਈ ਬਾਹਰੀ ਬਲ ਨਾ ਲਗੇ ਇੱਕ ਸਥਿਰ ਵੇਗ ਉੱਤੇ ਗਤੀ ਜਾਰੀ ਰਖਦੀ ਹੈ ਇਸ ਪ੍ਰਕਾਰ ਜਦੋ ਕੋਈ ਬਲ ਉਸ ਦੀ ਗਤੀ ਜਾਂ ਦਿਸ਼ਾ ਬਦਲਣ ਦਾ ਕਰਨ ਨਾ ਬਣੇ ਓਹ ਕਿਸੇ ਵੀ ਬਾਹਰੀ ਜੋਰ ਦੇ ਅਧੀਨ ਚੀਜ਼ ਨਹੀਂ। ਇਸ ਪ੍ਰਕਾਰ , ਜਦੋਂ ਤੱਕ ਕੋਈ ਜੋਰ ਉਸਦੀ ਰਫ਼ਤਾਰ ਜਾਂ ਦਿਸ਼ਾ ਬਦਲਨ ਲਈ ਕਿਸੇ ਚੀਜ਼ ਦਾ ਮੌਜੂਦਾ ਵੇਗ ਉੱਤੇ ਅੱਗੇ ਵਧਨਾ ਜਾਰੀ ਰੱਖੇਗਾ । ਧਰਤੀ ਦੀ ਸਤ੍ਹਾ ਉੱਤੇ , ਜੜਤਾ ਅਕਸਰ ਰਗੜ ਅਤੇ ਹਵਾ ਪ੍ਰਤੀਰੋਧ ਦੇ ਪ੍ਰਭਾਵਾਂ ਨਾਲ ਲੁਕੀ ਹੁੰਦੀ ਹੈ , ਇਹ ਦੋਨੋਂ ਗਤੀਸ਼ੀਲ ਅਤੇ ਗੁਰੁਤਵ ਵਾਲੀਆਂ ਵਸਤਾਂ ਦੀਆਂ ਰਫ਼ਤਾਰ ( ਸਾਮਾਨਿਇਤ: ਬਾਕੀਬਿੰਦੁਵਾਂਦੇ ਲਈ ) ਨੂੰ ਘੱਟ ਕਰਦੇ ਹਨ । ਇਨਾਂ ਦਾਰਸ਼ਨਕ ਅਰਸਤੂਆਂ ਤੇ ਵਿਸ਼ਵਾਸ ਕਰਣ ਲਈ ਗੁੰਮਰਾਹ ਹੋਇਆ ਕਿ ਵਸਤਾਂ ਨੂੰ ਕੇਵਲ ਓਦੋਂ ਤੱਕ ਹੀ ਲੈ ਕੇ ਜਾਇਆ ਜਾਵੇਗਾ ਜਦੋਂ ਤੱਕ ਜੋਰ ਉਨ੍ਹਾਂ ਉੱਤੇ ਲਾਗੂ ਨਹੀਂ ਹੁੰਦਾ ਹੈ :".
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗੁਡ ਫਰਾਈਡੇ ਨੂੰ ਹੋਲੀ ਫਰਾਈਡੇ, ਗਰੇਟ ਫਰਾਈਡੇ, ਬਲੈਕ ਫਰਾਈਡੇ, ਜਾਂ ਈਸਟਰ ਫਰਾਈਡੇ ਵੀ ਕਹਿੰਦੇ ਹਨ। ਇਹ ਤਿਉਹਾਰ ਈਸਾਈ ਧਰਮ ਦੇ ਲੋਕਾਂ ਵਲੋਂ ਕੈਲਵਰੀ ਵਿੱਚ ਈਸਾ ਮਸੀਹ ਨੂੰ ਸਲੀਬ ਉੱਤੇ ਚੜ੍ਹਾਉਣ ਦੇ ਕਾਰਨ ਹੋਈ ਮੌਤ ਦੀ ਘਟਨਾ ਲਈ ਮਨਾਇਆ ਜਾਂਦਾ ਹੈ। ਇਹ ਤਿਉਹਾਰ ਪਵਿਤਰ ਹਫ਼ਤੇ ਦੇ ਦੌਰਾਨ ਮਨਾਇਆ ਜਾਂਦਾ ਹੈ, ਜੋ ਈਸਟਰ ਸੰਡੇ ਤੋਂ ਪਹਿਲਾਂ ਪੈਣ ਵਾਲੇ ਸ਼ੁੱਕਰਵਾਰ ਨੂੰ ਆਉਂਦਾ ਹੈ ਅਤੇ ਇਸ ਦਾ ਪਾਲਣ ਪਾਸ਼ਕਲ ਟਰੀਡਮ ਦੇ ਅੰਸ਼ ਦੇ ਤੌਰ ਉੱਤੇ ਕੀਤਾ ਜਾਂਦਾ ਹੈ ਅਤੇ ਇਹ ਅਕਸਰ ਯਹੂਦੀਆਂ ਦੇ ਪਾਸੋਵਰ ਦੇ ਨਾਲ ਪੈਂਦਾ ਹੈ।
ਧਨੀ ਰਾਮ ਸਿੰਘ (21 ਜੁਲਾਈ 1960 – 8 ਮਾਰਚ 1988), ਸਟੇਜੀ ਨਾਮ ਅਮਰ ਸਿੰਘ ਚਮਕੀਲਾ, ਪੰਜਾਬੀ ਗਾਇਕ, ਗੀਤਕਾਰ, ਕੰਪੋਜ਼ਰ ਅਤੇ ਸੰਗੀਤਕਾਰ ਸੀ। ਅਮਰ ਸਿੰਘ ਚਮਕੀਲੇ ਦਾ ਜਨਮ ਬੇਹੱਦ ਗ਼ਰੀਬੀ ਵਿੱਚ ਰਵੀਦਾਸੀਅਾ ਬਰਾਦਰੀ ’ਚ ਪਿੰਡ ਦੁਗਰੀ ਜ਼ਿਲ੍ਹਾ ਲੁਧਿਆਣਾ ਵਿਖੇ ਪਿਤਾ ਸ. ਹਰੀ ਸਿੰਘ ਦੇ ਘਰ ਮਾਤਾ ਕਰਤਾਰ ਕੌਰ ਦੀ ਕੁੱਖੋਂ ਮਿਤੀ 21 ਜੁਲਾਈ 1961 ਨੂੰ ਹੋਇਆ। ਭੈਣਾਂ-ਭਰਾਵਾਂ ’ਚੋਂ ਸਭ ਤੋਂ ਛੋਟੇ ਤੇ ਲਾਡਲੇ ਪੁੱਤ ਦਾ ਨਾਂ ਮਾਪਿਆਂ ਨੇ ਧਨੀ ਰਾਮ ਰੱਖਿਆ। ਮਾਪਿਆਂ ਨੇ ਆਪਣੇ ‘ਧਨੀਏ’ ਨੂੰ ਅਫ਼ਸਰ ਲੱਗਿਆ ਵੇਖਣ ਲਈ ਗੁਜ਼ਰ ਖ਼ਾਨ ਪ੍ਰਾਇਮਰੀ ਸਕੂਲ ’ਚ ਪੜ੍ਹਨ ਲਾ ਦਿੱਤਾ। ਘਰ ਦੀ ਮੰਦਹਾਲੀ ਕਾਰਨ ਦੁਨੀਏ ਨੂੰ ਪੜ੍ਹਨੋਂ ਹਟਾ ਕੇ ਬਿਜਲੀ ਦਾ ਕੰਮ ਸਿੱਖਣ ਲਾ ਦਿੱਤਾ ਪਰ ਘਰ ਦੀ ‘ਦਿਨ ’ਚ ਕਮਾ ਕੇ ਆਥਣੇ ਖਾਣ’ ਦੀ ਦਸ਼ਾ ਨੇ ਧਨੀ ਰਾਮ ਨੂੰ ਇਲੈਕਟ੍ਰੀਸ਼ਨ ਵੀ ਨਾ ਬਣਨ ਦਿੱਤਾ। ਆਪਣੇ ਘਰ ਦੀ ਹਾਲਤ ਦੇਖ ਕੇ ਧਨੀ ਰਾਮ ਲੁਧਿਆਣੇ ਕੱਪੜਾ ਫੈਕਟਰੀ ’ਚ ਦਿਹਾੜੀ ਕਰਨ ਲੱਗ ਪਿਆ ਪਰ ਉਸ ਅੰਦਰ ਜੋ ਸੰਗੀਤ ਦਾ ਜਵਾਲਾਮੁਖੀ ਦਹਿਕ ਰਿਹਾ ਸੀ, ਉਹ ਹੌਲੀ-ਹੌਲੀ ਫੱਟਣ ਲੱਗਾ। ਦੁਨੀ ਚੰਦ ਹਰਮੋਨੀਅਮ, ਤੂੰਬੀ ਅਤੇ ਢੋਲਕੀ ਦਾ ਖਾਸਾ ਜਾਣੂ ਹੋ ਚੁੱਕਿਆ ਸੀ। ਫਿਰ ਇੱਕ ਦਿਨ ਇਸੇ ਸਿਦਕ ਦਾ ਸਤਾਇਆ ਧਨੀ ਰਾਮ ਘਰੋਂ ਫੈਕਟਰੀ ਤਾਂ ਗਿਆ ਪਰ ਰਸਤੇ ’ਚ ਉਸ ਦੇ ਕਦਮ ਆਪਣੇ ਆਪ ਉਸ ਸਮੇਂ ਦੇ ਪ੍ਰਸਿੱਧ ਫ਼ਨਕਾਰ ਸੁਰਿੰਦਰ ਛਿੰਦੇ ਦੇ ਦਫ਼ਤਰ ਵੱਲ ਹੋ ਤੁਰੇ। ਸਾਰਾ ਦਿਨ ਉਸ ਨੇ ਕੁਝ ਵੀ ਨਾ ਖਾਧਾ-ਪੀਤਾ ਤੇ ਆਪਣੀ ਗੀਤਾਂ ਦੀ ਕਾਪੀ ਛਿੰਦੇ ਨੂੰ ਦਿਖਾਉਣ ਦੀ ਉਡੀਕ ਕਰਨ ਲੱਗਾ। ਜਦੋਂ ਸ਼ਾਮ ਨੂੰ ਸੁਰਿੰਦਰ ਛਿੰਦੇ ਨੇ ਧਨੀ ਰਾਮ ਦੀ ਪ੍ਰਤਿਭਾ ਦੇਖੀ ਤਾਂ ਉਸ ਨੂੰ ਆਪਣਾ ਸ਼ਾਗਿਰਦ ਬਣਾ ਲਿਆ। ਧਨੀ ਰਾਮ ਨੇ ਸੁਰਿੰਦਰ ਛਿੰਦੇ ਕੋਲੋਂ ਸੰਗੀਤ ਦੀਆਂ ਬਾਰੀਕੀਆ ਸਿੱਖੀਆਂ ਤਾ ਉਸ ਦੀ ਲਗਨ ਦੇਖ ਕੇ ਛਿੰਦੇ ਨੇ ਧਨੀ ਰਾਮ ਨੂੰ ਆਪਣੇ ਸੰਗੀਤਕ ਗਰੁੱਪ ’ਚ ਢੋਲਕੀ, ਤੂੰਬੀ ਤੇ ਹਰਮੋਨੀਅਮ ਮਾਸਟਰ ਵਜੋਂ ਜਗ੍ਹਾ ਦਿੱਤੀ। ਹੌਲੀ-ਹੌਲੀ ਧਨੀ ਰਾਮ ਸੁਰਿੰਦਰ ਛਿੰਦੇ ਦੇ ਪ੍ਰੋਗਰਾਮਾਂ ਵਿੱਚ ਆਪ ਵੀ ਟਾਈਮ ਲੈਣ ਲੱਗ ਪਿਆ। ਉਸ ਦੇ ਲਿਖੇ ਗੀਤਾਂ ਵਿੱਚ ਪੰਜਾਬੀ ਸ਼ਬਦਾਂ ਦੀ ਜੜ੍ਹਤ ਦੇਖ ਕੇ ਦੂਜੇ ਕਲਾਕਾਰ ਵੀ ਉਸ ਤੋਂ ਪ੍ਰਭਾਵਿਤ ਹੋਣ ਲੱਗੇ। ਉਸ ਦੇ ਲਿਖੇ ਗੀਤਾਂ ਨੂੰ ਲਗਪਗ ਸਾਰੇ ਮੰਨੇ-ਪ੍ਰਮੰਨੇ ਕਲਾਕਾਰਾਂ ਨੇ ਗਾਇਆ ਹੈ। ਕੇ.ਦੀਪ, ਕੁਲਦੀਪ ਮਾਣਕ ਅਤੇ ਮੁਹੰਮਦ ਸਦੀਕ ਨਾਲ ਵੀ ਧਨੀਰਾਮ ਚਾਤ੍ਰਿਕ ਨੇ ਕੰਮ ਕੀਤਾ। ਆਪਣੇ ਸੰਘਰਸ਼ ਦੇ ਦਿਨਾਂ ਵਿੱਚ ਧਨੀ ਰਾਮ ਦਾ ਵਿਆਹ ਗੁਰਮੇਲ ਕੌਰ ਨਾਲ ਕਰ ਦਿੱਤਾ, ਜਿਸ ਤੋਂ ਦੁਨੀ ਚੰਦ ਦੇ ਘਰ ਦੋ ਲੜਕੀਆਂ-ਅਮਨਦੀਪ ਤੇ ਕਮਲਦੀਪ ਪੈਦਾ ਹੋਈਆਂ। ਗੀਤਕਾਰੀ ਦੇ ਸਿਰ ’ਤੇ ਧਨੀ ਰਾਮ ਦਾ ਗੁਜ਼ਾਰਾ ਮੁਸ਼ਕਲ ਹੋ ਰਿਹਾ ਸੀ। ਇਸ ਲਈ ਉਸ ਨੇ ਉਸਤਾਦ ਛਿੰਦੇ ਨਾਲ ਸਟੇਜਾਂ ’ਤੇ ਗਾਉਣਾ ਸ਼ੁਰੂ ਕੀਤਾ। ਧਨੀ ਰਾਮ ਦਾ ਨਾਂ ‘ਅਮਰ ਸਿੰਘ ਚਮਕੀਲਾ’ ਚੰਡੀਗੜ੍ਹ ਨੇੜੇ ਬੁੜੈਲ ਵਿਖੇ ਲੱਗੀ ਰਾਮਲੀਲ੍ਹਾ ’ਚ ਗੀਤਕਾਰ ਸਨਮੁੱਖ ਸਿੰਘ ਆਜ਼ਾਦ ਨੇ ਰੱਖਿਆ। ਚਮਕੀਲੇ ਨੇ 1979 ’ਚ ਸੁਰਿੰਦਰ ਛਿੰਦੇ ਨਾਲ ਗਾਉਂਦੀ ਕਲਾਕਾਰਾ ਸੁਰਿੰਦਰ ਸੋਨੀਆ ਨਾਲ ਆਪਣਾ ਪਹਿਲਾ ਐਲ.ਪੀ. ਰਿਕਾਰਡ ‘ਟਕੂਏ ਤੇ ਟਕੂਆ ਖੜਕੇ’ ਐਚ.ਐਮ.ਵੀ.
ਫ਼ਤਿਹ ਬੁਰਜ ਦੇਸ਼ ਦਾ ਸਭ ਤੋਂ ਉੱਚਾ 3 ਮੰਜ਼ਿਲਾ ਬੁਰਜ ਹੈ ਜੋ ਸਾਲ 2011 ਵਿੱਚ ਪੰਜਾਬ ਸਰਕਾਰ ਵੱਲੋਂ ਚੱਪੜ ਚਿੜੀ (ਅਜੀਤਗੜ੍ਹ ਜ਼ਿਲ੍ਹਾ) ਵਿਖੇ ਬੰਦਾ ਸਿੰਘ ਬਹਾਦਰ ਦੀ ਸਰਹਿੰਦ ਫ਼ਤਿਹ ਦੀ ਯਾਦਗਾਰ ਵਜੋਂ ਬਣਵਾਇਆ ਗਿਆ। 328 ਫੁੱਟ ਉੱਚਾ ਇਹ ਬੁਰਜ 1711 ਵਿੱਚ ਭਾਰਤ ਅੰਦਰ ਸਿੱਖ ਮਿਸਲਾਂ ਦੀ ਸਥਾਪਤੀ ਨੂੰ ਸਮਰਪਿਤ ਹੈ। ਇਹ ਬੁਰਜ ਕੁਤਬ ਮੀਨਾਰ ਤੋਂ 100 ਫੁੱਟ ਉੱਚਾ ਹੈ। ਇੱਥੇ ਇੱਕ ਓਪਨ ਏਅਰ ਆਡੀਟੋਰੀਅਮ ਹੈ। ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸ ਨੂੰ ਦਰਸਾਉਦਾ ਅਜਾਇਬ ਘਰ ਅਤੇ 21 ਏਕੜ ਵਿੱਚ ਫੈਲਿਆ ਹੋਇਆ ਜੰਗ ਦਾ ਖੇਤਰ ਦਖਾਇਆ ਗਿਆ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਪਾਤਰ (ਜਾਂ ਕਾਲਪਨਿਕ ਪਾਤਰ) ਵਾਰਤਾ ਕਲਾ ਕ੍ਰਿਤੀ (ਜਿਵੇਂ ਕੋਈ ਨਾਵਲ, ਨਾਟਕ, ਟੈਲੀਵੀਯਨ ਦੀ ਲੜੀ ਜਾਂ ਫਿਲਮ) ਵਿੱਚ ਇੱਕ ਵਿਅਕਤੀ ਹੁੰਦਾ ਹੈ। ਇਸਨੂੰ ਅੰਗ੍ਰੇਜ਼ੀ ਵਿੱਚ ਕਰੈਕਟਰ (character) ਕਹਿੰਦੇ ਹਨ ਜੋ ਪ੍ਰਾਚੀਨ ਯੂਨਾਨੀ ਸ਼ਬਦ χαρακτήρ, ਤੋਂ ਆਇਆ ਹੈ ਅਤੇ ਬਹਾਲੀ ਦੇ ਸਮੇਂ ਤੋਂ ਪ੍ਰਚਲਿਤ ਹੈ। ਪਰ,ਟੌਮ ਜੋਨਸ ਵਿਚ 1749 ਵਿੱਚ ਆਉਣ ਦੇ ਬਾਅਦ ਇਹ ਵਧੇਰੇ ਵਿਆਪਕ ਵਰਤਿਆ ਜਾਣ ਲੱਗਿਆ ਹੈ। ਇਸ ਤੋਂ , "ਇੱਕ ਅਦਾਕਾਰ ਵਲੋਂ ਨਿਭਾਏ ਪਾਰਟ" ਦੇ ਅਰਥਾਂ ਦਾ ਰੰਗ ਚੜ੍ਹ ਗਿਆ ਹੈ। ਪਾਤਰ, ਖਾਸ ਤੌਰ ਤੇ ਜਦ ਇੱਕ ਅਦਾਕਾਰ ਥੀਏਟਰ ਜਾਂ ਸਿਨੇਮਾ ਵਿੱਚ ਨਿਭਾਇਆ ਗਿਆ ਹੋਵੇ ਤਾਂ "ਇੱਕ ਮਨੁੱਖੀ ਵਿਅਕਤੀ ਦਾ ਭਰਮ" ਇਸ ਵਿਚ ਸਮਾ ਜਾਂਦਾ ਹੈ। ਸਾਹਿਤ ਵਿੱਚ, ਪਾਤਰ ਪਾਠਕ ਨੂੰ ਆਪਣੀਆਂ ਕਹਾਣੀਆ ਦੁਆਰਾ ਰਾਹ-ਦਰਸਾਊ ਹੁੰਦੇ ਹਨ, ਪਲਾਟ ਅਤੇ ਵਿਚਾਰ ਥੀਮ ਸਮਝਣ ਲਈ ਇਮਦਾਦੀ ਹੁੰਦੇ ਹਨ।18ਵੀਂ ਸਦੀ ਦੇ ਅੰਤ ਦੇ ਬਾਅਦ , "ਪਾਤਰ ਵਿੱਚ " ਵਾਕੰਸ ਦੀ ਵਰਤੋਂ ਇੱਕ ਅਭਿਨੇਤਾ ਦੇ ਅਸਰਦਾਰ ਮਾਨਵੀਕਰਨ ਦਾ ਵਰਣਨ ਕਰਨ ਲਈ ਕੀਤੀ ਜਾਣ ਲੱਗੀ ਹੈ। 19ਵੀਂ ਸਦੀ ਦੇ ਬਾਅਦ ਪਾਤਰ ਘੜਨ/ਬਣਾਉਣ ਦੀ ਕਲਾ ਨੂੰ ਪਾਤਰ ਉਸਾਰੀ ਕਹਿੰਦੇ ਹਨ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਦਿਵਾਲੀ ਜਾਂ ਦੀਪਾਵਲੀ ਭਾਰਤ ਦਾ ਇੱਕ ਤਿਉਹਾਰ ਹੈ ਜਿਹੜਾ ਹੋਰ ਵੀ ਕਈ ਦੇਸਾਂ ਵਿੱਚ ਮਨਾਇਆ ਜਾਂਦਾ ਹੈ। ਇਸਨੂੰ ਹਿੰਦੂ, ਸਿੱਖ ਅਤੇ ਜੈਨ ਧਰਮ ਦੇ ਲੋਕ ਮਨਾਂਦੇ ਹਨ। ਹਿੰਦੂ ਇਸਨੂੰ ਸ੍ਰੀ ਰਾਮ ਦੀ ਦੇਸ ਨਿਕਾਲੇ ਤੋਂ ਮੁੜਨ ਦੀ ਖੁਸ਼ੀ ਵਿੱਚ ਮਨਾਂਦੇ ਹਨ। ਜੈਨ ਧਰਮ ਦੇ ਲੋਕ ਮਹਾਂਵੀਰ ਦੇ ਨਿਰਵਾਣ ਪ੍ਰਾਪਤੀ ਦੀ ਖੁਸ਼ੀ ਵਿੱਚ ਇਸਨੂੰ ਮਨਾਂਦੇ ਹਨ। ਇਹ ਤਿਉਹਾਰ ਅਕਤੂਬਰ ਅਤੇ ਨਵੰਬਰ ਦੇ ਵਿਚਕਾਰ ਮਨਾਇਆ ਜਾਂਦਾ ਹੈ।
ਦੇਸ਼ਾਂ ਦੀ ਸੂਚੀ ISO 3166-1 AD ਅੰਡੋਰਾ AE ਯਨਾਈਟਿਡ ਅਰਬ ਇਮੀਰਾਤ AF ਅਫਗਾਨਿਸਤਾਨ AG ਐਂਟੀਗੁਆ ਐਂਡ ਬਾਰਬੈਡੋਸ AI ਐਂਗੁਇਲਾ AL ਅਲਬਾਨੀਆ AM ਅਰਮੀਨੀਆ AN ਨੈਦਰਲੈਂਡਜ਼ ਐਂਟਿਲੇਸ AO ਅੰਗੋਲਾ AQ ਅੰਟਾਰਟਿਕਾ AR ਅਰਜਨਟੀਨਾ AS ਅਮੈਰੀਕਨ ਸਮੋਆ AT ਆਸਟਰੀਆ AU ਆਸਟਰੇਲੀਆ AW ਅਰੂਬਾ AZ ਅਜ਼ਰਬਾਈਜਾਨ BA ਬੋਸਨੀਆ ਐਂਡ ਹਰਜ਼ੇਗੋਵਿਨਾ BB ਬਾਰਬੈਡੋਸ BD ਬੰਗਲਾਦੇਸ਼ BE ਬੈਲਜੀਅਮ BF ਬੁਰਕੀਨਾ ਫਾਸੋ BG ਬੁਲਗਾਰੀਆ BH ਬਹਿਰੀਨ BI ਬੁਰੁੰਡੀ BJ ਬੇਨਿਨ BM ਬਰਮੂਡਾ BN ਬਰੂਨਈ BO ਬੋਲਿਵੀਆ BR ਬਰਾਜ਼ੀਲ BS ਬਹਾਮਾਸ BT ਭੂਟਾਨ BV ਬੌਵੇਟ ਆਈਲੈਂਡ BW ਬੋਟਸਵਾਨਾ BY ਬੇਲਾਰੂਸ BZ ਬੇਲੀਜ਼ CA ਕੈਨੇਡਾ CC ਕੋਕੋਸ (ਕੀਲਿੰਗ) ਆਈਲੈਂਡਸ CF ਸੈਂਟਰਲ ਅਫਰੀਕਨ ਰਿਪਬਲਿਕ CG ਕੋਂਗੋ CI ਆਇਵਰੀ ਕੋਸਟ CK ਕੁੱਕ ਆਈਲੈਂਡਸ CL ਚਿੱਲੀ CM ਕੈਮੇਰੂਨ CN ਚਾਈਨਾ CO ਕੋਲੰਬੀਆ CR ਕੋਸਟਾ ਰੀਕਾ CU ਕਿਓੂਬਾ CV ਕੇਪ ਵੇਰਦੇ CX ਕ੍ਰਿਸਮਸ ਆਈਲੈਂਡ CY ਸਾਈਪਰਸ CZ ਚੈਕੀਆ DE ਜਰਮਨੀ DJ ਜਿਬੌਟੀ DK ਡੈਨਮਾਰਕ DM ਡੋਮਨੀਕਿਆ DO ਡੋਮਨੀਕਿਅਨ ਰਿਪਬਲਿਕ DZ ਅਲਜੀਰਿਆ EC ਇਕੁਆਡੋਰ EE ਇਸਟੋਨੀਆ EG ਇਜਿਪਟ EH ਵੈਸਟਰਨ ਸਹਾਰਾ ER ਇਰੀਟਰਿਆ ES ਸਪੇਨ ET ਇਥੋਪੀਆ FI ਫਿਨਲੈਂਡ FJ ਫਿਜ਼ੀ FK ਫਾਲਕਲੈਂਡ ਆਈਲੈਂਡਜ਼ (ਮਾਲਵੀਨਸ) FM ਮਾਈਕਰਨੇਸ਼ੀਆ FO ਫਰੋਏ ਆਈਲੈਂਡਜ਼ FR ਫਰਾਂਸ GA ਗੈਬੋਨ GB ਗ੍ਰੇਟ ਬ੍ਰਿਟੇਨ GD ਗ੍ਰੇਨਾਡਾ GE ਜੋਰਜੀਆ GF ਫ੍ਰੈਂਚ ਗੁਆਇਨਾ GG ਗੁਇਰਨਸੇ GH ਘਾਨਾ GI ਜਿਬਰਾਲਟਰ GL ਗਰੀਨਲੈਂਡ GM ਗੈਂਬੀਆ GN ਗਿਨੀਆ GP ਗੁਆਡੇਲੋਪ GQ ਇਕੁਟੋਰੀਅਲ ਗਿਨੀ GR ਗਰੀਸ GS ਸਾਊਥ ਜੋਰਜੀਆ ਐਂਡ ਸਾਊਥ ਸੈਂਡਵਿਚ ਆਈਲੈਂਡਜ਼ GT ਗੁਆਟੇਮਾਲਾ GU ਗੁਆਮ GW ਗਿਨੀ-ਬਿਸਾਉ GY ਗਾਇਆਨਾ HK ਹਾਂਗਕਾਂਗ HM ਹਰਡ ਐਂਡ ਮੈਂਕਡੋਨਲਡ ਆਈਲੈਂਡਜ਼ HN ਹਾਂਡੂਰਸ HR ਕਰੋਏਸ਼ੀਆ HT ਹੇਟੀ HU ਹੰਗਰੀ CH ਸਵਿਟਜ਼ਰਲੈਂਡ ID ਇੰਡੋਨੇਸ਼ੀਆ IE ਆਇਰਲੈਂਡ IL ਇਜ਼ਰਾਈਲ IM ਆਇਲ ਆਫ ਮੈਨ IN ਇੰਡੀਆ IO ਬ੍ਰਿਟਿਸ਼ ਇੰਡੀਅਨ ਉਸ਼ਨ ਟੈਰੀਟੋਰੀ IQ ਇਰਾਕ IR ਇਰਾਨ IS ਆਈਸਲੈਂਡ IT ਇਟਲੀ JE ਜਰਸੀ JM ਜਮਾਇਕਾ JO ਜਾਰਡਨ JP ਜਪਾਨ KE ਕੀਨੀਆ KG ਕਿਰਗਜ਼ਸਤਾਨ KH ਕੰਬੋਡੀਆ KI ਕਿਰੀਬਤੀ KM ਕੋਮੋਰਸ KN ਸੈਂਟ ਕਿਟਸ ਐਂਡ ਨੇਵਿਸ KO ਕੋਸੋਵੋ KP ਨਾਰਥ ਕੋਰੀਆ KR ਸਾਊੇਥ ਕੋਰੀਆ KW ਕੁਵੈਤ KY ਕੇਮੈਨ ਆਈਲੈਂਡਜ਼ KZ ਕਜਾਖਿਸਤਾਨ LA ਲਾਉਸ LB ਲੈਬਾਨਨ LC ਸੈਂਟ ਲੂਸੀਆ LI ਲਿੰਕਨਸਟਆਈਨ LK ਸ੍ਰੀ ਲੰਕਾ LR ਲਿਬੇਰੀਆ LS ਲੇਸੋਥੋ LT ਲਿਥੂਆਨੀਆ LU ਲਕਸਮਬਰਗ LV ਲਾਤਵੀਆ LY ਲਿਬੀਆ MA ਮੋਰੱਕੋ MC ਮੋਨਾਕੋ MD ਮੋਲਦੋਵਾ ME ਮੋਂਟੇਨੇਗਰੋ MG ਮੈਡਾਗਾਸਕਰ MH ਮਾਰਸ਼ਲ ਆਈਲੈਂਡਜ਼ MK ਮੈਕੇਡੋਨੀਆ ML ਮਾਲੀ MM ਮਿਆਂਮਾਰ (ਬਰਮਾ) MN ਮੰਗੋਲੀਆ MO ਮਕਾਉ MP ਨਾਰਦਰਨ ਮਰੀਆਨਾ ਆਈਲੈਂਡਜ਼ MQ ਮਾਰਟੀਨੀਕ MR ਮਾਉਰੀਟੈਨੀਆ MS ਮੋਂਟਸੇਰਾਤ MT ਮਾਲਟਾ MU ਮਾਰਿਸ਼ਸ MV ਮਾਲਦੀਵਜ਼ MW ਮੈਲਵੀ MX ਮੈਕਸੀਕੋ MY ਮਲੇਸ਼ੀਆ MZ ਮੋਜ਼ਮਬੀਕ NA ਨਮੀਬੀਆ NC ਨਿਊ ਕੈਲੇਡੋਨੀਆ NE ਨਾਈਜ਼ਰ NF ਨੋਰਫੋਲਕ ਆਈਲੈਂਡ NG ਨਾਈਜੀਰੀਆ NI ਨਿਕਾਰਾਗੁਆ NL ਨੀਦਰਲੈਂਡਜ਼ NO ਨਾਰਵੇ NP ਨੇਪਾਲ NR ਨਾਉਰੂ NU ਨਿੇਉਈ NZ ਨਿਊਜ਼ੀਲੈਂਡ OM ਉਮਾਨ PA ਪਾਨਾਮਾ PE ਪੇਰੂ PF ਫ੍ਰੈਂਚ ਪੋਲੀਨੇਸ਼ੀਆ PG ਪਾਪੂਆ ਨਿਊ PH ਫਿਲਿਪੀਨਜ਼ PK ਪਾਕਿਸਤਾਨ PL ਪੋਲੈਂਡ PM ਸੈਂਟ ਪੀਅਰੇ ਐਂਡ ਮਿਕੇਲਨ PN ਪਿਟਕੇਰਨ ਆਈਲੈਂਡਜ਼ PR ਪੁਅਰਟੋਰੀਕੋ PT ਪੁਰਤਗਾਲ PW ਪਲਾਉ PY ਪੈਰਾਗੁਏ QA ਕਤਰ RE ਰੀਯੂਨੀਅਨ RO ਰੋਮਾਨੀਆ RS ਸਰਬੀਆ RU ਰੂਸ RW ਰਵਾਂਡਾ SA ਸਾਊਦੀ ਅਰੇਬੀਆ SB ਸੋਲੋਮਨ ਆਈਲੈਂਡਜ਼ SC ਸੇਸ਼ੇਲਜ਼ SD ਸੂਡਾਨ SE ਸਵੀਡਨ SG ਸਿੰਗਾਪੁਰ SH ਸੈਂਟ ਹੇਲਾਨਾ SI ਸਲੋਵੇਨੀਆ SJ ਸਵਾਲਬਰਡ (ਸਵਾਲਬਰਡ ਐਂਡ ਜੈਨ ਮੇਯਨ) SK ਸਲੋਵਾਕੀਆ SL ਸੀਆਰਾ ਲਿਉਨ SM ਸੈਨ ਮਰੀਨੋ SN ਸੇਨੇਗਲ SO ਸੋਮਾਲੀਆ SR ਸੁਰੀਨੇਮ ST ਸਾਉ ਟੋਮ ਐਂਡ ਪਰਿੰਸੀਪੇ SV ਸਲਵਾਡੋਰ SY ਸਿਰੀਆ SZ ਸਵਾਜ਼ੀਲੈਂਡ TB ਤਿਬੱਤ TC ਤੁਰਕਸ ਐਂਡ ਕੇਕੋਸ ਆਈਲੈਂਡਜ਼ TD ਚਾਡ TF ਫ੍ਰੈਂਚ ਸਾਊਦਰਨ ਟੈਰੀਟੋਰੀਜ਼ TG ਟੋਗੋ TH ਥਾਈਲੈਂਡ TJ ਤਜਾਕਿਸਤਾਨ TK ਟੋਕੇਲਾਉ TL ਈਸਟ ਤਿਮੋਰ TM ਤੁਰਕਮੇਨਿਸਤਾਨ TN ਟਿਊਨੀਸ਼ੀਆ TO ਟੋਂਗਾ TR ਤੁਰਕੀ TT ਟ੍ਰਿਨੀਡਾਡ ਐਂਡ ਟੋਬਾਗੋ TV ਟੁਵਾਲੁ TW ਤੇਈਵਾਨ TZ ਤਨਜ਼ਾਨੀਆ UA ਯੂਕਰੇਨ UG ਯੂਗਾਂਡਾ UM ਯੂ.ਐਸ.
ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਥਾਤ ਬੇਨਤੀ ਪੇਸ਼ ਕਰਨੀ। ਗੁਰਮਤਿ ਵਿੱਚ ਅਰਦਾਸ ਦੀ ਖ਼ਾਸ ਅਹਿਮੀਅਤ ਹੈ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਹਰ ਮੌਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ!
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਲੋਕ ਗੀਤ ਦਾ ਜਨਮ ਪੁਸਤਕ ਦੀ ਰਚਨਾ ਦੇਵਿੰਦਰ ਸਤਿਅਾਰਥੀ ਦੁਅਾਰਾ ਕੀਤੀ ਗੲੀ ਹੈ। ਇਸ ਪੁਸਤਕ ਵਿਚ ਲੇਖਕ ਦੁਆਰਾ ਲੋਕ ਗੀਤ ਦੇ ਜਨਮ ਬਾਰੇ ਨਿਸਚਿਤ ਰੂਪ ਵਿਚ ਕੁੱਝ ਨਹੀਂ ਦੱਸਿਆ ਗਿਅਾ ਹੈ। ੳੁਹ ਅਨੁਮਾਨ ਅਨੁਸਾਰ ਹੀ ਲੋਕ ਗੀਤ ਦੇ ਜਨਮ ਤੇ ਚਾਨਣਾ ਪਾਉੰਦਾ ਹੈ। ਲੋਕ ਗੀਤ ਦੇ ਜਨਮ ਤੋਂ ਲੈ ਕੇ ੳੁਸਦੇ ਗਾੲੇ ਜਾਣ ਨੂੰ ਦੇਵਿੰਦਰ ਸਤਿਆਰਥੀ ਵੱਖ ਵੱਖ ਖੁਸ਼ੀਅਾਂ ਗਮੀਅਾਂ ਦੇ ਮੌਕਿਆਂ ਨੂੰ ਪੇਸ਼ ਕਰਦਾ ਹੋਇਆ ਦੱਸਦਾ ਹੈ। ਪੰਜਾਬ ਦੀ ਨੱਚਦੀ ਗਾੳੁਂਦੀ ਸੰਸਕ੍ਰਿਤੀ ਵਿਚ ਮੌਜੂਦ ਰੀਤਾਂ ਰਿਵਾਜਾਂ ਅਨੁਸਾਰ ਵੱਖ ਵੱਖ ਤਰੀਕਿਆਂ ਨਾਲ ਵੱਖ ਵੱਖ ਮੌਕਿਆਂ ਉੱਪਰ ਲੋਕ ਗੀਤ ਦੀ ਹੁੰਦੀ ਸਿਰਜਨਾ ਨੂੰ ਦਰਸਾਉਂਦਾ ਹੈ। ਇਸ ਪੁਸਤਕ ਵਿਚ ੳੁਸਨੇ ਪੰਜਾਬ ਦੀ ਸੱਭਿਅਤਾ ਨਾਲ ਸੰਬੰਧਿਤ ਪੰਜਾਬੀ ਲੋਕਧਾਰਾ ਦੇ ਮੁੱਖ ਅੰਗ ਤ੍ਰਿਜਣਾਂ, ਰੁੱਖ, ਧਰਤੀ, ਜਨਮ, ਪਸ਼ੂ ਪੰਛੀ, ਇਤਿਹਾਸ, ਵਿਆਹ ਅਾਦਿ ਸਮੇਂ ਤੇ ਸਿਰਜੇ ਗੲੇ ਗੀਤਾਂ ਦਾ ਵਿਵਰਣ ਕੀਤਾ ਹੈ। ਇਹ ਗੀਤ ਮੁੱਢ ਕਦੀਮ ਤੋਂ ਹੀ ਪੰਜਾਬ ਦੀ ਸੰਸਕ੍ਰਿਤੀ ਵਿਚ ਪਾੲੇ ਜਾਂਦੇ ਨਜ਼ਰ ਅਾੳੁਂਦੇ ਸਨ। "'ਲੋਕ ਗੀਤ ਦਾ ਜਨਮ"' ਦੇਵਿੰਦਰ ਸਤਿਅਾਰਥੀ ਦੁਅਾਰਾ ਰਚਿੱਤ ਬਹੁਤ ਛੋਟੀ ਜਿਹੀ ਪੁਸਤਕ ਹੈ। ਜਿਸ ਦੇ ਕੁੱਲ ੬੭ ਸਫ਼ੇ ਹਨ। ਪਰ ੳੁਹ ਇਹਨਾਂ ਸਫ਼ਿਅਾਂ ਦੁਆਰਾ ਹੀ ਪੰਜਾਬ ਦੀ ਪੁਰਾਣੀ ਸੱਭਿਅਤਾ ਤੋਂ ਲੈ ਕੇ ਹੁਣ ਤੱਕ ਗਾੲੇ ਜਾਣ ਵਾਲੇ ਲੋਕ ਗੀਤਾਂ ਨੂੰ ਪਾਠਕਾਂ ਅਤੇ ਸਰੋਤਿਆਂ ਸਾਹਮਣੇ ਪੇਸ਼ ਕਰਦਾ ਹੈ। ਪੁਸਤਕ ਦੇ ਸ਼ੁਰੂਆਤੀ ਸਫ਼ਿਅਾਂ ਵਿਚ ਹੀ ੳੁਹ ਅਾਪਣੇ ਵਿਚਾਰ ਦਿੰਦਾ ਹੈ। ੳੁਹ ਲਿਖਦਾ ਹੈ "ਗਾਉਂਦੀ ਨੱਚਦੀ ਜੂਝਦੀ ਸੰਸਕ੍ਰਿਤੀ ਦਾ ਪਿਛੋਕੜ ਸਮਝੇ ਬਿਨਾਂ ਅਸੀਂ ਮੌਤ ਨੂੰ ਵੀ ਮਖ਼ੌਲ ਕਰਨ ਵਾਲੇ ਪੰਜਾਬੀਆਂ ਦੇ ਹਸ- ਬੋਲਦੇ ਤੇ ਹਸ-ਖੇਡਦੇ ਸੁਭਾ ਦਾ ਵਿਗਿਆਨਕ ਵਿਸ਼ਲੇਸ਼ਣ ਨਹੀਂ ਕਰ ਸਕਦੇ।"
ਮੇਰਾ ਪਿੰਡ (ਅੰਗਰੇਜੀ: My Village) ਗਿਆਨੀ ਗੁਰਦਿੱਤ ਸਿੰਘ ਦੀ ਸਰਲ ਸੁਭਾਵਕ ਪੰਜਾਬੀ ਵਿੱਚ ਲਿਖੀ, 1961 ਵਿੱਚ ਪਹਿਲੀ ਵਾਰ ਛਪੀ ਕਿਤਾਬ ਦਾ ਨਾਮ ਹੈ ਜੋ ਕਿ ਬਹੁਤ ਮਕਬੂਲ ਹੋਈ। ਇਸ ਕਿਤਾਬ ਵਿੱਚ ਉਹਨਾਂ ਪੇਂਡੂ ਜੀਵਨ ਦੀ ਜੀਵੰਤ ਝਲਕ ਪੇਸ਼ ਕੀਤੀ ਹੈ। ਮੇਰਾ ਪਿੰਡ ਨੂੰ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਦਾ ਕੋਸ਼ ਕਿਹਾ ਜਾ ਸਕਦਾ ਹੈ। ਇਸ ਦੀ ਬੋਲੀ, ਸ਼ੈਲੀ ਨਿਵੇਕਲੀ ਹੈ ਅਤੇ ਇਹ ਪੇਂਡੂ ਲੋਕਾਂ ਦੀਆਂ ਮਨੌਤਾਂ, ਆਰਥਕ ਤੰਗੀਆਂ, ਵਹਿਮਾਂ-ਭਰਮਾਂ ਤੇ ਲੋਪ ਹੋ ਰਹੇ ਪੱਖਾਂ ਦੀ ਰੌਚਿਕ ਪਰ ਪ੍ਰਮਾਣਿਕ ਪੇਸ਼ਕਾਰੀ ਹੈ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਆਪਰੇਟਿੰਗ ਸਿਸਟਮ ਇੱਕ ਸਾਫ਼ਟਵੇਅਰ ਹੁੰਦਾ ਹੈ ਜੋ ਕੰਪਿਊਟਰ ਦੇ ਹਾਰਡਵੇਅਰ ਅਤੇ ਸਾਫ਼ਟਵੇਅਰ ਵਸੀਲਿਆਂ ਨੂੰ ਸੰਭਾਲਦਾ ਹੈ। ਆਪਰੇਟਿੰਗ ਸਿਸਟਮ ਕੰਪਿਊਟਰ ਦੇ ਸਿਸਟਮ ਸਾਫ਼ਟਵੇਅਰ ਦਾ ਇੱਕ ਮੁੱਖ ਅਤੇ ਜ਼ਰੂਰੀ ਹਿੱਸਾ ਹੁੰਦਾ ਹੈ। ਆਮ ਤੌਰ ਉੱਤੇ ਸਾਰੇ ਅਨੁਪ੍ਰੋਯੋਗੀ ਸਾਫ਼ਟਵੇਅਰਾਂ ਨੂੰ ਆਪਣਾ ਕੰਮ ਕਰਨ ਲਈ ਇੱਕ ਆਪਰੇਟਿੰਗ ਸਿਸਟਮ ਦੀ ਲੋੜ ਹੁੰਦੀ ਹੈ। ਸਮਾਂ-ਵੰਡ ਆਪਰੇਟਿੰਗ ਸਿਸਟਮ ਸਾਰੇ ਕੰਮਾਂ ਨੂੰ ਸਮੇਂ ਮੁਤਾਬਕ ਤਰਤੀਬ 'ਚ ਕਰ ਦਿੰਦੇ ਹਨ ਤਾਂ ਜੋ ਸਿਸਟਮ ਦੀ ਠੀਕ ਤਰਾਂ ਵਰਤੋਂ ਕੀਤੀ ਜਾ ਸਕੇ। ਹਾਰਡਵੇਅਰ ਦੇ ਕੰਮਾਂ ਜਿਵੇਂ ਇਨਪੁਟ ਅਤੇ ਆਊਟਪੁਟ ਅਤੇ ਮੈਮਰੀ ਵੰਡ ਆਦਿ ਲਈ ਆਪਰੇਟਿੰਗ ਸਿਸਟਮ ਕੰਪਿਊਟਰ ਦੇ ਪ੍ਰੋਗਰਾਮਾਂ ਅਤੇ ਹਾਰਡਵੇਅਰ ਦੇ ਵਿਚਕਾਰ ਇੱਕ ਵਿਚੋਲੇ ਦਾ ਕੰਮ ਕਰਦਾ ਹੈ।
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਨ੍ਹਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲੱਗਭੱਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤੱਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿੱਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਵਿਸ਼ਵ ਸਿਹਤ ਦਿਵਸ ਹਰ ਸਾਲ 7 ਅਪਰੈਲ ਨੂੰ ਸਾਰੀ ਦੁਨੀਆਂ ਵਿੱਚ ਮਨਾਇਆ ਜਾਂਦਾ ਹੈ। ਵਿਸ਼ਵ ਸਿਹਤ ਸੰਗਠਨ ਨੇ 1948 ਪਹਿਲੀ ਵਿਸ਼ਵ ਸਿਹਤ ਸਭਾ ਦੀ ਮੀਟਿੰਗ ਬੁਲਾਈ ਅਤੇ ਇਹ ਨਿਰਣਾ ਲਿਆ ਗਿਆ ਕਿ ਹਰ ਸਾਲ ਇਹ ਦਿਨ ਮਨਾਇਆ ਜਾਵੇਗਾ ਅਤੇ ਵਿਸਵ ਦੇ ਲੋਕਾਂ ਦੀ ਸਿਹਤ ਸੰਬੰਧੀ ਸੈਮੀਨਾਰ, ਗੋਸ਼ਟੀਆ, ਨਾਟਕ, ਨੁਕੜ ਨਾਟਕ ਕਰਵਾ ਕਿ ਲੋਕਾਂ ਨੂੰ ਸਿਹਤ ਸੰਬੰਧੀ ਜਾਗਰੂਕ ਕੀਤਾ ਜਾਵੇਗਾ। ਇਸ ਦਾ ਇਹ ਮਾਟੋ ਰਿਹਾ ਹੈ ਕਿ ਤੰਦਰੁਸਤੀ ਜੀਵਨ ਵਿੱਚ ਸਾਰੀਆਂ ਖੁਸ਼ੀਆਂ ਦਾ ਆਧਾਰ ਹੈ, ਇਸ ਲਈ ਹਰੇਕ ਮਨੁੱਖ ਨੂੰ ਚੰਗੇ ਖਾਣ-ਪੀਣ, ਸਾਫ-ਸਫਾਈ ਅਤੇ ਕਸਰਤ ਨਾਲ ਸਰੀਰ ਨੂੰ ਤੰਦਰੁਸਤ ਬਣਾਈ ਰੱਖਣ ਦੇ ਯਤਨ ਕਰਨੇ ਚਾਹੀਦੇ ਹਨ। ਹਰ ਸਾਲ ਲੋਕਾਂ ਨੂੰ ਚੰਗੀ ਸਿਹਤ, ਖਾਣ-ਪੀਣ ਦੇ ਚੰਗੇ ਅਸੂਲ ਅਤੇ ਬੀਮਾਰੀਆਂ ਤੋਂ ਬਚਾਓ ਲਈ ਵਰਤੀਆਂ ਜਾਣ ਵਾਲੀਆਂ ਸਾਵਾਧਾਨੀਆਂ ਬਾਰੇ ਜਾਣੂੰ ਕਰਵਾਇਆ। ਕਸ਼ਰਤ ਨਾਲ ਅਸੀਂ ਬਹੁਤ ਸਾਰੀਆਂ ਬਿਮਾਰੀਆ ਤੋਂ ਬਚ ਸਕਦੇ ਹਾਂ। ਜੰਕ ਫੂਡ ਤੋਂ ਦੂਰ ਰਹਿਣਾ ਚਾਹੀਦਾ ਹੈ। ਵਿਸ਼ਵ ਸਿਹਤ ਦਿਵਸ ਦਾ ਮੁਖ ਮਕਸਦ ਹੈ ਕਿ ਲੋਕਾਂ ਨੂੰ ਆਪਣੀ ਸਿਹਤ ਬਾਰੇ ਜਾਗਰੂਕ ਹੋਣ ਦੀ ਲੋੜ ਹੈ। ਸਾਨੂੰ ਸਿਹਤ ਉੱਪਰ ਮਾੜਾ ਪ੍ਰਭਾਵ ਪਾਉਣ ਵਾਲੀਆਂ ਖਾਣ-ਪੀਣ ਵਾਲੀਆਂ ਚੀਜ਼ਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਨਿਊਕਲੀ ਭੌਤਿਕ ਵਿਗਿਆਨ ਵਿੱਚ ਨਿਊਕਲੀ ਮੇਲ ਜਾਂ ਨਿਊਕਲੀ ਜੋੜ ਇੱਕ ਅਜਿਹੀ ਨਿਊਕਲੀ ਕਿਰਿਆ ਹੁੰਦੀ ਹੈ ਜਿਸ ਵਿੱਚ ਦੋ ਜਾਂ ਦੋ ਤੋਂ ਵੱਧ ਪਰਮਾਣੂ ਨਾਭਾਂ ਬਹੁਤ ਤੇਜ਼ ਰਫ਼ਤਾਰ ਨਾਲ਼ ਇੱਕ-ਦੂਜੇ ਨਾਲ਼ ਭਿੜਦੀਆਂ ਹਨ ਅਤੇ ਜੁੜ ਕੇ ਨਵੇਂ ਕਿਸਮ ਦੀ ਪਰਮਾਣੂ ਨਾਭ (ਨਿਊਕਲੀਅਸ) ਬਣਾਉਂਦੀਆਂ ਹਨ। ਇਸ ਅਮਲ ਵਿੱਚ ਪਦਾਰਥ ਦੀ ਸੰਭਾਲ਼ ਨਹੀਂ ਹੁੰਦੀ ਕਿਉਂਕਿ ਮਿਲਣ ਵਾਲ਼ੀਆਂ ਨਾਭਾਂ ਦਾ ਕੁਝ ਪਦਾਰਥ ਫ਼ੋਟਾਨ (ਮੇਲ ਊਰਜਾ|ਊਰਜਾ) ਵਿੱਚ ਤਬਦੀਲ ਹੋ ਜਾਂਦਾ ਹੈ। ਇਹ ਮੇਲ ਉਹ ਅਮਲ ਹੈ ਜਿਸ ਨਾਲ਼ ਤਾਰਿਆਂ ਵਿੱਚ ਸਰਗਰਮੀ ਬਰਕਰਾਰ ਰਹਿੰਦੀ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸ ਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦਾ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਜ ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸੇਆਂ ਵਿੱਚ ਵੰਡਿਆ ਸੀ, ਲਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ। ਯਾਨੀ ਪੰਚ ਦਰਿਆਵਾਂ ਦੀ ਧਰਤੀ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਉਨ੍ਹਾਂ ਵਿੱਚੋਂ ਦੋ ਦਰਿਆ (ਚਨਾਬ ਤੇ ਜਿਹਲਮ ਦਰਿਆ) ਤਾਂ ਮੁਕੰਮਲ ਤੌਰ ਉੱਤੇ ਪਾਕਿਸਤਾਨੀ ਪੰਜਾਬ ਦੇ ਇਲਾਕੇ ਵਿੱਚ ਵਗਦੇ ਹਨ ਅਤੇ ਦੋ ਦਰਿਆ (ਸਤਲੁਜ ,ਰਾਵੀ) ਭਾਰਤੀ ਪੰਜਾਬ ਤੋਂ ਹੋ ਕੇ ਪਾਕਿਸਤਾਨੀ ਪੰਜਾਬ ਵਿੱਚ ਆਉਂਦੇ ਹਨ ਅਤੇ ਇਕ ਦਰਿਆ (ਬਿਆਸ) ਮੁਕੰਮਲ ਤੌਰ ਉੱਤੇ ਭਾਰਤੀ ਪੰਜਾਬ ਵਿੱਚ ਹੈ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਯੂਨਾਨੀ ਜਾਂ ਗ੍ਰੀਕ (Ελληνικά IPA: [eliniˈka] ਜਾਂ Ελληνική γλώσσα, IPA: [eliniˈci ˈɣlosa]), ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਇੱਕ ਸੁਤੰਤਰ ਭਾਸ਼ਾ ਹੈ, ਜੋ ਯੂਨਾਨੀ ਜਾਂ ਗ੍ਰੀਕ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਦੱਖਣ ਬਾਲਕਨ ਤੋਂ ਨਿਕਲੀ ਇਸ ਭਾਸ਼ਾ ਦਾ ਕਿਸੇ ਹੋਰ ਭਾਰੋਪੀ ਭਾਸ਼ਾ ਦੀ ਤੁਲਣਾ ਵਿੱਚ ਸਭ ਤੋਂ ਲੰਮਾ ਇਤਹਾਸ ਹੈ, ਜੋ ਲਿਖਤੀ ਇਤਹਾਸ ਦੀਆਂ 34 ਸਦੀਆਂ ਵਿੱਚ ਫੈਲਿਆ ਹੋਇਆ ਹੈ। ਆਪਣੇ ਪ੍ਰਾਚੀਨ ਰੂਪ ਵਿੱਚ ਇਹ ਪ੍ਰਾਚੀਨ ਯੂਨਾਨੀ ਸਾਹਿਤ ਅਤੇ ਈਸਾਈਆਂ ਦੇ ਬਾਇਬਲ ਦੇ ਨਿਊ ਟੇਸਟਾਮੇਂਟ ਦੀ ਭਾਸ਼ਾ ਹੈ। ਆਧੁਨਿਕ ਸਰੂਪ ਵਿੱਚ ਇਹ ਯੂਨਾਨ ਅਤੇ ਸਾਇਪ੍ਰਸ ਦੀ ਆਧਿਕਾਰਿਕ ਭਾਸ਼ਾ ਹੈ, ਅਤੇ ਕਰੀਬਨ 2 ਕਰੋੜ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਲਿਖਣ ਲਈ ਯੂਨਾਨੀ ਅੱਖਰਾਂ ਦੀ ਵਰਤੋਂ ਕੀਤੀ ਜਾਂਦੀ ਹੈ।
ਲੋਕ ਸਾਹਿਤ ਲੋਕ ਸੰਸਕ੍ਰਿਤੀ ਦੇ ਅੰਸ਼ਾਂ ਨਾਲ ਭਰੀ ਹੋਈ ਲੋਕ ਮਾਨਸ ਦੀ ਸਹਿਜ-ਸੁਭਾਵਿਕ ਅਭਿਵਿਅਕਤੀ ਹੈ, ਜਿਸ ਦਾ ਸੰਚਾਰ ਲੋਕ ਬੋਲੀ ਦੁਆਰਾ ਮੌਖਿਕ ਰੂਪ ਵਿੱਚ ਹੋਇਆ ਹੋਵੇ। ਇਸ ਰਚਨਾ ਨਾਲ ਕਿਸੇ ਵੀ ਲੇਖਕ ਦਾ ਨਾਂ ਜੁੜਿਆ ਹੋਇਆ ਨਹੀਂ ਹੁੰਦਾ ਤੇ ਇੱਕ ਲੋਕ-ਸਮੂਹ ਦੀ ਪ੍ਰਵਾਨਗੀ ਲੈ ਕੇ ਪੀੜ੍ਹੀਓ-ਪੀੜ੍ਹੀ ਅੱਗੇ ਚੱਲਦੀ ਹੈ। ਡਾ. ਸਤੇਂਦਰ ਅਨੁਸਾਰ ਲੋਕ ਮਨੁੱਖੀ ਸਮਾਜ ਦਾ ਉਹ ਵਰਗ ਹੈ ਜੋ ਆਭਿਜਾਤ ਸੰਸਕਾਰ ਸ਼ਾਸਤਰੀਅਤਾ ਅਤੇ ਪੰਡਤਾਈ ਦੀ ਚੇਤਨਾ ਅਤੇ ਹੈਂਕੜ ਤੋਂ ਖਾਲੀ ਹੈ ਅਤੇ ਜੋ ਇੱਕ ਪਰੰਪਰਾ ਦੇ ਪਰਵਾਹ ਵਿੱਚ ਜਿੰਦਾ ਰਹਿੰਦਾ ਹੈ। ਲੋਕ ਸਾਹਿਤ ਹਰ ਕੌਮ ਦੇ ਸਮਕਾਲੀ ਸਾਹਿਤ ਜਾਂ ਭਾਸ਼ਾ ਦਾ िਨਰਣਾ ੳੁਸ ਦੀ ਇिਤਹਾਸਕ ਪਰਸिਥਤੀਆਂ ਅਧੀਨ ਆਉਂਦੇ ਸਮਾिਜਕ ਤਾਣੇ -ਬਾਣੇ ਨੇ ਤिਹ ਕਰਨਾ ਹੁੰਦਾ ਹੈ .ਸਮਕਾਲੀਨ ਸਾਹਿਤ ਦੇ ਸਮੇਂ ਅਤੇ ਸਥਾਨ ਦੀ ਪੁਜੀਸ਼ਨ ਮੁਤਾिਬਕ ਲੋਕ ਸਾਹਿਤ ਵੀ ਆਪ ਹੁਦਰਾ ਵਟਾਉਂਦਾ िਰਹਾ ਹੈ. ਭਾਵੇਂ िਕ ਲੋਕ ਸਾਹਿਤ ਦਾ ਨਵਾਂ ਰੂਪ ਹੋਂਦ िਵਚ ਆ ਜਾਵੇ,ਪਰ ਇिਤਹਾਸਕ ਸਮੇਂ िਵਚ ਇਸਦੀ ਆਪਣੀ ਸिਥਤੀ ਅਤੇ ਲੋੜ ਮੁਤਾिਬਕ ਸਾਰਥਕਤਾ ਹੁੰਦੀ ਹੈ.
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਗ਼ਦਰ ਪਾਰਟੀ [ਹਿੰਦੁਸਤਾਨੀ: ग़दर पार्टी (ਦੇਵਨਾਗਰੀ), غدر پارٹی (ਨਸਤਾਲੀਕ਼)]; ਗੁਲਾਮ ਭਾਰਤ ਨੂੰ ਅੰਗਰੇਜਾਂ ਤੋਂ ਆਜਾਦ ਕਰਾਉਣ ਦੇ ਉਦੇਸ਼ ਨਾਲ ਬਣਾਇਆ ਇੱਕ ਸੰਗਠਨ ਸੀ। ਇਸਨੂੰ ਅਮਰੀਕਾ ਅਤੇ ਕਨੇਡਾ ਦੇ ਭਾਰਤੀਆਂ ਨੇ 25 ਜੂਨ 1913 ਵਿੱਚ ਬਣਾਇਆ ਸੀ। ਇਸਨੂੰ ਪ੍ਰਸ਼ਾਂਤ ਤਟ ਦੀ ਹਿੰਦੀ ਐਸੋਸੀਏਸ਼ਨ (Hindi Association of the Pacific Coast) ਵੀ ਕਿਹਾ ਜਾਂਦਾ ਸੀ। ਇਹ ਪਾਰਟੀ ਗ਼ਦਰ ਨਾਮ ਦਾ ਪੱਤਰ ਵੀ ਕੱਢਦੀ ਸੀ ਜੋ ਉਰਦੂ ਅਤੇ ਪੰਜਾਬੀ ਵਿੱਚ ਛਪਦਾ ਸੀ। ਪਹਿਲਾ ਵਿਸ਼ਵ ਯੁੱਧ ਦੇ ਛਿੜਦੇ ਹੀ ਜਦੋਂ ਭਾਰਤ ਦੇ ਹੋਰ ਦਲ ਅੰਗਰੇਜਾਂ ਨੂੰ ਸਹਿਯੋਗ ਦੇ ਰਹੇ ਸਨ ਗ਼ਦਰੀਆਂ ਨੇ ਅੰਗਰੇਜ਼ੀ ਰਾਜ ਦੇ ਵਿਰੁੱਧ ਜੰਗ ਘੋਸ਼ਿਤ ਕਰ ਦਿੱਤੀ।