ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।
ਪੰਜਾਬ ਦੀਆਂ ਜਨੌਰ ਕਹਾਣੀਆਂ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੀ 108 ਪੰਨਿਆਂ ਦੀ ਪੁਸਤਕ ਹੈ। ਜਿਸ ਵਿਚ 21 ਕਹਾਣੀਆਂ ਸ਼ਾਮਿਲ ਹਨ। ਇਨ੍ਹਾਂ ਕਹਾਣੀਆਂ ਵਿੱਚ ਵੱਖ-ਵੱਖ ਵਿਸ਼ੇ ਪੇਸ਼ ਹੋਏ ਹਨ। ਇਨ੍ਹਾਂ ਸਭ ਦਾ ਸੰਬੰਧ ਜ਼ਿੰਦਗੀ ਜਿਉਣ ਦੀ ਇੱਛਾ ਨਾਲ ਹੈ।ਜਿਵੇਂ ਕਿ ਨਾਮ ਤੋਂ ਹੀ ਸਪੱਸ਼ਟ ਹੈ ਕਿ ਇਹ ਕਹਾਣੀਆਂ ਜਨੌਰਾਂ ਨਾਲ ਸਬੰਧਤ ਹਨ ਪ੍ਰੰਤੂ ਇਹਨਾਂ ਦਾ ਜਨੌਰਾਂ ਨਾਲ ਸਬੰਧ ਹੁੰਦੇ ਹੋਏ ਵੀ ਉਹਨਾਂ ਦੀ ਨਿੱਜੀ ਜਿੰਦਗੀ ਨਾਲ ਕੋਈ ਵਾਹ ਵਾਸਤਾ ਨਹੀਂ ਕਿਉਂਕਿ ਜਨੌਰ ਇਹਨਾਂ ਨੂੰ ਪੜ੍ਹ ਨਹੀਂ ਸਕਦੇ।ਇਹਨਾਂ ਕਹਾਣੀਆਂ ਰਾਹੀਂ ਇਕ ਉਪਦੇਸ਼ ਤੇ ਸਿੱਖਿਆ ਦਾ ਪ੍ਰਸਾਰ ਕੀਤਾ ਜਾਂਦਾ ਹੈ। ਬੇਦੀ ਦੀ ਹੱਥਲੀ ਪੁਸਤਕ ਵੀ ਲੋਕ ਕਹਾਣੀਆਂ ਨਾਲ ਸਬੰਧਤ ਹੈ,ਜੋ ਕਿ ਰੌਚਕ ਤੇ ਗਿਆਨ ਭਰਪੂਰ ਹਨ। ਇਹਨਾਂ ਕਹਾਣੀਆਂ ਪੰਜਾਬ ਵਿੱਚ ਆਮ ਪ੍ਰਚਲਿਤ ਹਨ ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਇੱਕਤ੍ਰ ਕੀਤੀਆਂ ਹਨ।ਇਨ੍ਹਾਂ ਜਨੌਰ ਕਹਾਣੀਆਂ ਵਿੱਚ ਕਿਤੇ ਮਨੁੱਖ ਸਹਾਇਕ(ਗੌਣ) ਪਾਤਰ ਹੈ ਅਤੇ ਕਿਤੇ ਜਨੌਰ। ਇਸ ਤਰ੍ਹਾਂ ਕਹਾਣੀ ਦੇ ਮੁੱਖ ਤੇ ਸਹਾਇਕ ਪਾਤਰ ਇੱਕ ਦੂਜੇ ਦੀ ਥਾਂ ਲੈਂਦੇ ਹਨ।
ਲੋਕਧਾਰਾ ਪਰੰਪਰਾ ਤੇ ਆਧੁਨਿਕਤਾ ਸਿਰਲੇਖਿਤ ਇਹ ਕਿਤਾਬ ਡਾ. ਗੁਰਮੀਤ ਸਿੰਘ ਦੀ ਹੈ ਜਿਸ ਵਿਚ ਉਨ੍ਹਾਂ ਨੇ ਲੋਕਧਾਰਾ ਅਤੇ ਉਸ ਨਾਲ ਸੰਬੰਧਿਤ ਸਮੱਗਰੀ ਅਤੇ ਹੋਰ ਪੱਖਾਂ ਬਾਰੇ ਚਰਚਾ ਕੀਤੀ ਹੈ। ਕਿਤਾਬ ਕ੍ਰਮਵਾਰ ਇਨ੍ਹਾਂ ਅਲਗ ਅਲਗ ਅਧਿਆਵਾਂ ਵਿਚ ਵੰਡੀ ਹੋਈ ਹੈ। ਦੋ ਸ਼ਬਦ ਲੋਕਧਾਰਾ ਦੀ ਪ੍ਰਕਿਰਤੀ ਲੋਕਧਾਰਾ ਅਧਿਐਨ ਵਿਚ ਪ੍ਰਸੰਗ ਦਾ ਮਹੱਤਵ ਲੋਕਧਾਰਾ ਅਤੇ ਮਲਟੀਮੀਡੀਆ ਟੋਟਮ : ਸਮਾਜ ਸਭਿਆਚਾਰਕ ਪਰਿਪੇਖ ਵਿਸ਼ਵੀਕਰਨ ਪ੍ਰਾਪੇਗੰਡਾ ਅਤੇ ਪੰਜਾਬੀ ਲੋਕਧਾਰਾ ਰਸਮਾਂ ਰੀਤਾਂ ਡਰਾਈਵਰਾਂ ਦੀ ਲੋਕਧਾਰਾ ਦਾ ਅਧਿਐਨ ਸੁਰਜੀਤ ਪਾਤਰ ਰਚਿਤ 'ਵਹਿੰਗੀ': ਮਿਥ ਦਾ ਰੂਪਾਂਤਰਣ ਨਾਦ-ਬਿੰਦ ਨਾਵਲ ਦਾ ਲੋਕਧਾਰਾਈ ਅਧਿਐਨ ਖੋਜ ਯੋਜਨਾ ਅਤੇ ਖੇਤਰੀ ਵਿਧੀਆਂ ਪੰਜਾਬੀ ਲੋਕਧਾਰਾ ਸੰਬੰਧੀ ਪ੍ਰਾਪਤ ਖੋਜ ਦਾ ਸਰਵੇਖਣ ਸਹਾਇਕ ਪੁਸਤਕ ਸੂਚੀ ਪੁਸਤਕ ਦੇ ਆਰੰਭ ਵਿਚ ਦੋ ਸ਼ਬਦ ਵਜੋਂ ਪੁਸਤਕ ਬਾਰੇ ਚਰਚਾ ਕਰਦੇ ਹੋਏ ਪਰਮਜੀਤ ਸਿੰਘ ਸਿੱਧੂ(ਪ੍ਰੋ, ਪੰਜਾਬੀ ਅਧਿਐਨ ਸਕੂਲ, GNDU ਅੰਮ੍ਰਿਤਸਰ) ਪਹਿਲਾਂ ਲੋਕਧਾਰਾ ਨੂੰ ਭਾਸ਼ਾ ਦੇ ਸਮਾਨ ਇੱਕ ਸੰਚਾਰ ਪ੍ਰਬੰਧ ਵਜੋਂ ਕਬੂਲਦੇ ਹਨ। ਉਨ੍ਹਾਂ ਅਨੁਸਾਰ ਪੁਸਤਕ ਦੇ ਸਿਰਲੇਖ ਤੋਂ ਹੀ ਸਪਸ਼ਟ ਹੈ ਕਿ ਲੇਖਕ ਇਸ ਅਧਿਐਨ ਖੇਤਰ ਦੀ ਪ੍ਰਕਿਰਤੀ ਤੇ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਨ ਵੱਲ ਰੁਚਿਤ ਹੈ। ਲੇਖਕ ਇੱਕ ਤਾਂ ਲੋਕਧਾਰਾ ਨੂੰ ਪੁਨਰ ਪਰਿਭਾਸ਼ਿਤ ਕਰਦਾ ਇਸਦੇ ਵਿਭਿੰਨ ਪ੍ਰਸੰਗਾਂ ਦੀ ਮਹੱਤਤਾ ਬਾਰੇ ਗੱਲ ਕਰਦਾ ਹੈ ਤਾਂ ਨਾਲ ਹੀ ਲੋਕਧਾਰਾ ਦੀ ਅਧਿਐਨ ਵਿਧੀ ਨੂੰ ਵੀ ਸਪਸ਼ਟ ਕਰਦਾ ਹੈ। ਇੰਨ੍ਹਾਂ ਦੇ ਨਾਲ ਨਾਲ ਪੰਜਾਬੀ ਲੋਕਧਾਰਾ ਦੀਆਂ ਵਿਭਿੰਨ ਵੰਨਗੀਆਂ ਜਿਵੇਂ ਕਿ ਟੋਟਮ, ਰਸਮਾਂ ਰੀਤਾਂ, ਹਾਸ ਵਿਅੰਗ, ਤਿਉਹਾਰ ਆਦਿ ਦੇ ਨਾਲ ਸਾਹਿਤਕ ਰਚਨਾਵਾਂ ਨਾਦ ਬਿੰਦ ਅਤੇ ਵਹਿੰਗੀ ਵਿਚ ਲੋਕਧਾਰਾਈ ਸਮੱਗਰੀ ਦੇ ਵਰਣਨ ਨੂੰ ਮਹੱਤਵਪੂਰਨ ਸਰੋਕਾਰ ਵਜੋਂ ਪਰਿਭਾਸ਼ਤ ਕੀਤਾ ਗਿਆ ਹੈ। ਲੋਕਧਾਰਾ ਦੇ ਵਰਤਮਾਨ ਪਰਿਪੇਖ ਨੂੰ ਉਜਾਗਰ ਕਰਨ ਲਈ ਮਲਟੀਮੀਡੀਆ ਅਤੇ ਵਿਸ਼ਵੀਕਰਨ ਵਿਚ ਲੋਕਧਾਰਾ ਤੇ ਮਹੱਤਵ ਨੂੰ ਸਪੱਸ਼ਟ ਕਰਨ ਦਾ ਯਤਨ ਕੀਤਾ ਗਿਆ ਹੈ। ਲੋਕਧਾਰਾ ਦੀ ਪ੍ਰਕਿਰਤੀ ਇਸ ਅਧਿਆਇ ਵਿਚ ਡਾ. ਗੁਰਮੀਤ ਸਿੰਘ ਨੇ 'Folklore' ਦੇ ਕੋਸ਼ਗਤ ਅਰਥ ਪ੍ਰਗਟ ਕਰਦਿਆਂ ਪੰਜਾਬੀ ਵਿਚ ਫੋਕਲੋਰ ਲਈ ਵਰਤੇ ਜਾਂਦੇ ਸ਼ਬਦ ਲੋਕਧਾਰਾ, ਲੋਕਯਾਨ, ਲੋਕ ਵੇਦ, ਲੋਕ ਪ੍ਰਵਾਹ, ਲੋਕ ਵਿਰਸਾ ਆਦਿ ਬਾਰੇ ਵਿਚਾਰ ਪ੍ਰਸਤੁਤ ਕਰਦਿਆਂ ਲੋਕਧਾਰਾ ਸ਼ਬਦ ਨੂੰ ਤਰਜੀਹ ਦਿੱਤੀ ਹੈ। ਇਸ ਤਰਜੀਹ ਪਿੱਛੇ ਉਹ ਪੰਜਾਬੀ ਲੋਕਧਾਰਾ ਦੇ ਖੇਤਰ ਦੇ ਹੋਰ ਵਿਦਵਾਨਾਂ:-ਡਾ.
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਮਾਂ ਸੁਹਾਗਣ ਸ਼ਗਨ ਕਰੇਡਾ:ਨਾਹਰ ਸਿੰਘ ਦੀ ਲੋਕਧਾਰਾ ਨਾਲ ਸੰਬੰਧਿਤ ਪੁਸਤਕ ਹੈ। ਇਸ ਦੀਆਂ ਪਹਿਲੀਆਂ ਛੇ ਜਿਲਦਾਂ ਛਪ ਚੁੱਕੀਆਂ ਹਨ।ਮਾਂ ਸੁਹਾਗਣ ਸ਼ਗਨ ਕਰੇਇਸ ਲੜੀ ਅਧੀਨ ਤਿਆਰ ਕੀਤੀ ਗਈ ਸੱਤਵੀ ਜਿਲਦ ਹੈ। ਇਸ ਜਿਲਦ ਵਿਚ ਵਿਆਹ ਦੀਆਂ ਰੀਤਾਂ-ਰਸਮਾਂ ਅਤੇ ਲੋਕਗੀਤਾਂ ਨੂੰ ਸ਼ਾਮਿਲ ਕਰਨ ਦੇ ਨਾਲ ਨਾਲ ਇਹਨਾਂ ਪ੍ਤੀ ਮੌਲਕ ਖੋਜ ਵੀ ਪ੍ਸਤੁਤ ਕੀਤੀ ਗਈ ਹੈ।ਲੇਖਕ ਨੇ ਇਨਾਂ ਦਾ ਅਧਿਅਐਨ ਆਧੁਨਿਕ ਚਿਹਨ ਵਿਗਿਆਨ ਦੀਆਂ ਨਵੀਨਤਮ ਲੱਭਤਾਂ ਅਨੁਸਾਰ ਕੀਤਾ ਹੈ।ਇਹ ਰੀਤਾਂ-ਰਸਮਾਂ ਅਤੇ ਲੋਕਗੀਤ ਮਧਕਾਲੀਨ ਪਰੰਪਰਾਵਾਂ ਨਾਲ ਜੁੜੇ ਪੰਜਾਬੀ ਸਭਿਆਚਾਰ ਦੀ ਮੂਲ ਪਛਾਣ ਰਹੇ ਹਨ।ਡਾ: ਨਾਹਰ ਸਿੰਘ ਨੇ ਪੂਰੀ ਸੁਹਿਰਦਤਾ ਅਤੇ ਲਗਨ ਨਾਲ ਇਹਨਾਂ ਰੀਤਾਂ-ਰਸਮਾਂ ਅਤੇ ਲੋਕਗੀਤਾਂ ਬਾਰੇ ਪ੍ਮਾਣਿਕ ਲੋਕਧਾਰਾ ਨਾਲ ਸੰਬੰਧਿਤ ਸਮੱਗਰੀ ਨੂੰ ਆਪਣੇ ਖੇਤਰੀ ਖੋਜ ਕਾਰਜ ਦੁਆਰਾ ਪ੍ਥਮ ਸਰੋਤਾਂ ਤੋਂ ਇਕੱਤਰ ਕਰਕੇ ਸੰਕਲਤ ਕੀਤਾ ਹੈ ਅਤੇ ਇਹਨਾਂ ਦਾ ਅਧਿਐਨ ਬਹੁਤ ਸੂਖਮ ਪੱਧਰਾਂ ਉੱਤੇ ਵੀ ਕੀਤਾ ਹੈ। ਇਹ ਪੁਸਤਕ ਪੰਜਾਬੀ ਲੋਕ-ਪਰੰਪਰਾ ਅਤੇ ਲੋਕ-ਮਨ ਦੀਆਂ ਡੂੰਘੀਆਂ ਜੀਵਨ-ਸੰਕਲਪਨਾਵਾਂ ਤੋਂ ਸਾਨੂੰ ਜਾਣੂੰ ਕਰਵਾਉਂਦੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬ ਦੀ ਲੋਕਧਾਰਾ ਤੇ ਪੰਜਾਬੀ ਜੀਵਨ
ਡਾ. ਕਰਨਜੀਤ ਸਿੰਘ ਇਕ ਬਹੁਪੱਖੀ ਸ਼ਖ਼ਸੀਅਤ ਅਤੇ ਪ੍ਰਗਤਿਸ਼ੀਲ ਲੇਖਨ ਵਿਚ ਉੱਘਾ ਨਾਮ ਹੈ । "ਪੰਜਾਬ ਦੀ ਲੋਕਧਾਰਾ ਤੇ ਪੰਜਾਬੀ ਜੀਵਨ" ਕਰਨਜੀਤ ਸਿੰਘ ਦੁਆਰਾ ਲਿਖੀ ਗਈ । ਇਹ ਪੁਸਤਕ ਪੰਜਾਬ ਦੇ ਲੋਕਾਂ ਦੀ ਰਹਿਣੀ-ਸਹਿਣੀ, ਆਚਾਰ-ਵਿਹਾਰ, ਖਾਣ-ਪੀਣ, ਰੀਤੀ-ਰਿਵਾਜ਼ ਆਦਿ ਪੰਜਾਬੀ ਜੀਵਨ ਨੂੰ ਤੇ ਪੰਜਾਬੀ ਲੋਕਧਾਰਾ ਨੂੰ ਪੇਸ਼ ਕਰਦੀ ਹੈ । ਲੇਖਕ ਦੁਆਰਾ ਰਚਿਤ ਇਸ ਪੁਸਤਕ ਵਿਚ ਪੰਜਾਬ ਦੀ ਲੋਕਧਾਰਾ ਤੇ ਪੰਜਾਬੀ ਜੀਵਨ ਨੂੰ ਪੁਸਤਕ ਵਿਚ ਵੱਖ-ਵੱਖ ਪਾਠਾਂ ਦੇ ਅਧਾਰ ਤੇ ਵੰਡਿਆਂ ਗਿਆ ਹੈ ਜਿਵੇਂ ਧਰਤੀ ਤੇ ਲੋਕ , ਸਮਜਕ ਯਥਾਰਥ, 'ਲੋਕ' ਦੇ ਸਮਾਜਕ ਜੀਵਨ ਦਾ ਪ੍ਰਤੀਬਿੰਬ, ਪੰਜਾਬੀ ਲੋਕਧਾਰਾ ਵਿਚ ਟੂਣਾ-ਧਰਮ ਤੱਤ, ਪੰਜਾਬੀ ਲੋਕਧਾਰਾ ਵਿਚ ਸਮਾਜੀ-ਰਾਜਸੀ ਤੱਤ । ਇਹ ਪੁਸਤਕ ਨਵਯੁੱਗ ਪਬਲਿਸ਼ਰਜ਼, ਨਵੀ ਦਿੱਲੀ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਹੈ । ਪੁਸਤਕ ਦੇ ਕੁੱਲ ਪੰਨੇ 144 ਹਨ । ਲੇਖਕ ਦੁਆਰਾ ਇਹ ਪੁਸਤਕ ਸਵਰਗੀ ਡਾ.
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956) ਇੱਕ ਭਾਰਤੀ ਕਾਨੂੰਨਸਾਜ਼ ਸਨ। ਉਹ ਇੱਕ ਬਹੁਜਨ ਰਾਜਨੀਤਕ ਨੇਤਾ ਅਤੇ ਬੋਧੀ ਪੁਨਰੁੱਥਾਨਵਾਦੀ ਹੋਣ ਦੇ ਨਾਲ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵੀ ਸਨ। ਉਨ੍ਹਾਂ ਨੂੰ ਬਾਬਾ ਸਾਹਿਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ ਇੱਕ ਗਰੀਬ ਅਛੂਤ ਪਰਵਾਰ ਵਿੱਚ ਹੋਇਆ ਸੀ। ਬਾਬਾ ਸਾਹਿਬ ਅੰਬੇਡਕਰ ਨੇ ਆਪਣਾ ਸਾਰਾ ਜੀਵਨ ਹਿੰਦੂ ਧਰਮ ਦੀ ਚਾਰ ਵਰਣ ਪ੍ਰਣਾਲੀ, ਅਤੇ ਭਾਰਤੀ ਸਮਾਜ ਵਿੱਚ ਸਰਵਵਿਆਪਤ ਜਾਤੀ ਵਿਵਸਥਾ ਦੇ ਵਿਰੁੱਧ ਸੰਘਰਸ਼ ਵਿੱਚ ਬਿਤਾ ਦਿੱਤਾ। ਹਿੰਦੂ ਧਰਮ ਵਿੱਚ ਮਨੁੱਖੀ ਸਮਾਜ ਨੂੰ ਚਾਰ ਵਰਣਾਂ ਵਿੱਚ ਵਰਗੀਕ੍ਰਿਤ ਕੀਤਾ ਹੈ। ਉਨ੍ਹਾਂ ਨੂੰ ਬੋਧੀ ਮਹਾਸ਼ਕਤੀਆਂ ਦੇ ਦਲਿਤ ਅੰਦੋਲਨ ਨੂੰ ਅਰੰਭ ਕਰਨ ਦਾ ਸਿਹਰਾ ਵੀ ਜਾਂਦਾ ਹੈ। ਬਾਬਾ ਸਾਹਿਬ ਅੰਬੇਡਕਰ ਨੂੰ ਭਾਰਤ ਦੇ ਸਰਬਉਚ ਨਾਗਰਿਕ ਇਨਾਮ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਕਈ ਸਾਮਾਜਕ ਅਤੇ ਵਿੱਤੀ ਰੁਕਾਵਟਾਂ ਪਾਰ ਕਰ, ਅੰਬੇਡਕਰ ਉਨ੍ਹਾਂ ਕੁੱਝ ਪਹਿਲੇ ਅਛੂਤਾਂ ਵਿੱਚੋਂ ਇੱਕ ਬਣ ਗਏ ਜਿਨ੍ਹਾਂ ਨੇ ਭਾਰਤ ਵਿੱਚ ਕਾਲਜ ਦੀ ਸਿੱਖਿਆ ਪ੍ਰਾਪਤ ਕੀਤੀ। ਅੰਬੇਡਕਰ ਨੇ ਕਨੂੰਨ ਦੀ ਉਪਾਧੀ ਪ੍ਰਾਪਤ ਕਰਨ ਦੇ ਨਾਲ ਹੀ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿੱਚ ਆਪਣੇ ਅਧਿਅਨ ਅਤੇ ਅਨੁਸੰਧਾਨ ਦੇ ਕਾਰਨ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ ਇਕਾਨਾਮਿਕਸ ਤੋਂ ਕਈ ਡਾਕਟਰੇਟ ਡਿਗਰੀਆਂ ਵੀ ਹਾਸਲ ਕੀਤੀਆਂ। ਅੰਬੇਡਕਰ ਇੱਕ ਪ੍ਰਸਿੱਧ ਵਿਦਵਾਨ ਦੇ ਰੂਪ ਵਿੱਚ ਵਾਪਸ ਆਪਣੇ ਦੇਸ਼ ਪਰਤ ਆਏ ਅਤੇ ਇਸਦੇ ਬਾਅਦ ਕੁੱਝ ਸਾਲ ਤੱਕ ਉਨ੍ਹਾਂ ਨੇ ਵਕਾਲਤ ਕੀਤੀ। ਫਿਰ ਉਨ੍ਹਾਂ ਨੇ ਕੁੱਝ ਪੱਤਰਕਾਵਾਂ ਦਾ ਪ੍ਰਕਾਸ਼ਨ ਕੀਤਾ, ਜਿਨ੍ਹਾਂ ਦੁਆਰਾ ਉਨ੍ਹਾਂ ਨੇ ਭਾਰਤੀ ਅਛੂਤਾਂ ਦੇ ਰਾਜਨੀਤਕ ਅਧਿਕਾਰਾਂ ਅਤੇ ਸਾਮਾਜਕ ਆਜ਼ਾਦੀ ਦੀ ਵਕਾਲਤ ਕੀਤੀ। ਡਾ.
ਮੇਰਾ ਨਾਨਕਾ ਪਿੰਡ ਕਿਤਾਬ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੁਆਰਾ ਇਕ ਸ੍ਵੈਜੀਵਨੀ ਦੇ ਤੌਰ ਤੇ ਲਿਖੀ ਗਈ ਮੰਨੀ ਜਾਂਦੀ ਹੈ ।ਇਸ ਕਿਤਾਬ ਵਿਚ ਵਣਜਾਰਾ ਬੇਦੀ ਨੇ ਆਪਣੇ ਨਾਨਕੇ ਪਿੰਡ ਗੁੱੜ੍ਹਾ ਉੱਤਮ ਸਿੰਘ ਦੇ ਲੋਕਾ ਦੇ ਰਹਿਣ ਸਹਿਣ ਬਾਰੇ ਵਿਸਥਾਰ ਸਹਿਤ ਦੱਸਿਆ ਹੈ। ਉਹਨਾ ਦੇ ਜਿਉਣ ਢੰਗ ਨੂੰ ਪ੍ਰਭਾਵਿਤ ਕਰਨ ਵਾਲੇ ਕਾਰਜਾਂ ਨੂੰ ਦਿਖਾਇਆ ਹੈ । ਇਹ ਕਿਤਾਬ ਪਿੰਡਾ ਵਿਚ ਰਹਿੰਦੇ ਲੋਕਾਂ ਦੀ ਮਾਨਸਿਕਤਾ ਨੂੰ ਬਾਖੂਬੀ ਬਿਆਨ ਕਰਦੀ ਹੈ । ਇਸ ਕਿਤਾਬ ਵਿਚ ਲੋਕਾਂ ਦੇ ਸਮਾਜਿਕ, ਆਰਥਿਕ, ਰਾਜਨੀਤਿਕ, ਧਾਰਮਿਕ ਅਤੇ ਸਭਿਆਚਾਰਕ ਜੀਵਨ ਨੂੰ ਬਿਆਨਿਆ ਗਿਆ ਹੈ। ਇਸ ਕਿਤਾਬ ਵਿਚ 23 ਅਧਿਆਇ ਤੇ 138 ਪੰਨੇ ਹਨ ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ੳੁਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਹੈ, ਵੱਖ ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਦਲਿਤ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਵੋਲਟੇਜ, ਇਲੇਕਟ੍ਰਿਕ ਪੁਟੇਂਸ਼ਲ ਡਿਫ੍ਰੈਂਸ, ਇਲੈਕਟ੍ਰਿਕ ਪ੍ਰੈੱਸ਼ਰ ਜਾਂ ਇਲੈਕਟ੍ਰਿਕ ਟੈਂਸ਼ਨ (ਰਸਮੀ ਤੌਰ ਤੇ ∆V ਜਾਂ ∆U ਦਰਸਾਇਆ ਜਾਂਦਾ ਹੈ, ਪਰ ਜਿਅਦਾਤਰ ਅਕਸਰ ਸਰਲ ਤੌਰ ਤੇ V ਜਾਂ U ਦੇ ਤੌਰ ਤੇ ਹੀ ਦਰਸਾਇਆ ਜਾਂਦਾ ਹੈ, ਉਦਾਹਰਨ ਦੇ ਤੌਰ ਤੇ, ਓਹਮ ਦੇ ਜਾਂ ਕਿਰਚੌੱਫ ਦੇ ਨਿਯਮ ਦੇ ਸੰਦ੍ਰਭ ਵਿੱਚ) ਦੋ ਬਿੰਦੂਆਂ ਦਰਮਿਆਨ ਪ੍ਰਤਿ ਯੂਨਿਟ ਇਲੈਕਟ੍ਰਿਕ ਚਾਰਜ ਇਲੈਕਟ੍ਰਿਕ ਪੁਟੈਂਸ਼ਲ ਐਨਰਜੀ ਵਿੱਚ ਅੰਤਰ ਹੁੰਦਾ ਹੈ। ਦੋ ਬਿੰਦੂਆਂ ਦਰਮਿਆਨ ਵੋਲਟੇਜ, ਦੋਵੇਂ ਬਿੰਦੂਆਂ ਦਰਮਿਆਨ ਟੈਸਟ ਚਾਰਜ ਨੂੰ ਕਿਸੇ ਸਟੈਟਿਕ ਇਲੈਕਟ੍ਰੀਕ ਫੀਲਡ ਵਿਰੁੱਧ ਗਤੀ ਕਰਵਾ ਕੇ ਪ੍ਰਤਿ ਯੂਨਿਟ ਚਾਰਜ ਕੀਤੇ ਗਏ ਕੰਮ ਬਰਾਬਰ ਹੁੰਦਾ ਹੈ। ਇਸਨੂੰ ਵੋਲਟ (ਇੱਕ ਜੂਲ ਪ੍ਰਤਿ ਕੂਲੌਂਬ) ਦੀਆਂ ਯੂਨਿਟਾਂ ਅੰਦਰ ਨਾਪਿਆ ਜਾਂਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬ ਦੀ ਲੋਕਧਾਰਾ ਪੁਸਤਕ ਦੀ ਰਚਨਾ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੁਆਰਾ ਕੀਤੀ ਗਈ ਹੈ। ਜਿਹਨਾਂ ਦੀ ਲੋਕਧਾਰਾ ਦੇ ਖੇਤਰ ਵਿੱਚ ਕੀਤੀ ਗਈ ਖੋਜ, ਅਧਿਐਨ ਅਤੇ ਸਮੁੱਚੇ ਸਮਾਜ ਨੂੰ ਦੇਣ ਬੜੀ ਮਹੱਤਵਪੂਰਨ ਹੈ। ਆਪ ਨੇ ਲੋਕਧਾਰਾ ਦਾ ਸੰਕਲਪ ਸੰਪਾਦਨ, ਸਿਧਾਂਤ ਉਸਾਰਨ ਅਤੇ ਆਪਣੀਆਂ ਸਿਰਜਣਾਤਮਕ ਕਿਰਤਾਂ ਰਾਹੀਂ ਲੋਕਧਾਰਾ ਦੇ ਜੀਵੰਤ ਰੂਪਾਂ ਨੂੰ ਸਾਂਭਣ ਦਾ ਅਹਿਮ ਕਾਰਜ ਕੀਤਾ ਹੈ। ਡਾ. ਬੇਦੀ ਦੀ ਸਭ ਤੋਂ ਮਹੱਤਵਪੂਰਨ ਪ੍ਰਾਪਤੀ ਉਸ ਵੱਲੋਂ ਅੱਠ ਜਿਲਦਾਂ ਵਿੱਚ ਪ੍ਰਕਾਸ਼ਿਤ ਲੋਕਧਾਰਾ ਵਿਸ਼ਵਕੋਸ਼ ਹੈ। ਡਾ.
ਮਾਂਝੀ - ਦਾ ਮਾਉਨਟੇਨ ਮੈਨ ਦਸਰਥ ਮਾਂਝੀ ਦੇ ਜੀਵਨ ਤੇ ਆਧਾਰਿਤ ਇੱਕ ਬਾਲੀਵੁੱਡ ਫਿਲਮ ਹੈ। ਦਸਰਥ ਮਾਂਝੀ, ਜਿਸ ਨੂੰ "ਪਰਬਤ ਮਨੁੱਖ" ਵੀ ਕਹਿੰਦੇ ਹਨ, ਗਯਾ, ਬਿਹਾਰ, ਭਾਰਤ ਦੇ ਪਿੰਡ ਗਹਲੋਰ ਦਾ ਇੱਕ ਗਰੀਬ ਕਿਰਤੀ ਸੀ, ਜਿਸਨੇ 22 ਸਾਲ ਤੱਕ ਇਕੱਲੇ ਇੱਕ ਪਹਾੜ ਕੱਟ ਕੇ ਆਪਣੇ ਪਿੰਡ ਲਈ ਰਸਤਾ ਬਣਾਇਆ ਸੀ। ਇਸ ਫਿਲਮ ਦਾ ਨਿਰਦੇਸ਼ਨ ਕੇਤਨ ਮਹਿਤਾ ਅਤੇ ਇਸ ਦਾ ਪ੍ਰਦਰਸ਼ਨ ਵਾਇਕੋਮ 18 ਮੋਸ਼ਨ ਪਿਕਚਰ ਅਤੇ ਐਨਐਫਡੀਸੀ ਇੰਡੀਆ ਨੇ ਸਾਂਝੇ ਤੌਰ ਤੇ ਕੀਤਾ।.
ਲੋਕਗੀਤਾਂ ਦੀਆਂ ਕੂਲਾਂ (ਸ਼ਗਨਾ ਦੇ ਗੀਤ)
ਲੋਕਗੀਤਾਂ ਦੀਆਂ ਕੂਲਾਂ (ਸ਼ਗਨਾ ਦੇ ਗੀਤ) ਸੁਖਦੇਵ ਮਾਦਪੁਰੀ ਦੁਆਰਾ ਰਚਿਤ ਪੁਸਤਕ ਹੈ। ਇਸ ਕਿਤਾਬ ਵਿੱਚ ਪੰਜਾਬ ਦੇ ਲੋਕਗੀਤਾਂ ਨੂੰ ਚਾਰ ਭਾਗਾਂ ਵਿਚ ਵੰਡ ਕੇ ਪੇਸ਼ ਕੀਤਾ ਹੈ-
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਰਬਿੰਦਰਨਾਥ ਟੈਗੋਰ (ਬੰਗਾਲੀ: 'রবীন্দ্রনাথ ঠাকুর'; 7 ਮਈ 1861 - 7 ਅਗਸਤ 1941) ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸੀ ਜਿਸਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ ਅਤੇ ਗੀਤਾਂਜਲੀ ਲਈ 1913 ਦਾ ਸਾਹਿਤ ਦਾ ਨੋਬਲ ਇਨਾਮ ਹਾਸਲ ਕੀਤਾ। ਯੂਰਪ ਤੋਂ ਬਾਹਰ ਦਾ ਉਹ ਪਹਿਲਾ ਬੰਦਾ ਸੀ ਜਿਸਨੂੰ ਇਹ ਇਨਾਮ ਮਿਲਿਆ। ਟੈਗੋਰ ਬੰਗਾਲੀ ਸਾਹਿਤ ਦਾ ਸਭ ਤੋਂ ਵੱਡਾ ਨਾਂ ਸਮਝਿਆ ਜਾਂਦਾ ਹੈ। ਰਬਿੰਦਰਨਾਥ ਟੈਗੋਰ, ਦੇਬੇਂਦਰਨਾਥ ਟੈਗੋਰ ਤੇ ਸਾਰਦਾ ਦੇਵੀ ਦੇ 14 ਬੱਚਿਆਂ ਵਿਚੋਂ 13ਵਾਂ ਸੀ। ਉਹਦੀ ਨਿੱਕੀ ਉਮਰ ਸੀ ਜਦੋਂ ਉਹਦੀ ਮਾਂ ਮਰ ਗਈ ਤੇ ਉਹਨੂੰ ਨੌਕਰਾਂ ਨੇ ਪਾਲਿਆ। ਉਹ ਇੰਗਲੈਂਡ ਕਨੂੰਨ ਪੜ੍ਹਨ ਗਿਆ। ਟੈਗੋਰ ਨੇ ਮੁੱਢਲੀ ਸਿੱਖਿਆ ਘਰ ਵਿੱਚ ਹੀ ਪ੍ਰਾਪਤ ਕੀਤੀ। 1869 ਵਿੱਚ 8 ਸਾਲ ਦੀ ਉਮਰ ਵਿੱਚ ਉਸ ਨੇ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 25,430 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਧਨੀ ਰਾਮ ਸਿੰਘ (21 ਜੁਲਾਈ 1960 – 8 ਮਾਰਚ 1988), ਸਟੇਜੀ ਨਾਮ ਅਮਰ ਸਿੰਘ ਚਮਕੀਲਾ, ਪੰਜਾਬੀ ਗਾਇਕ, ਗੀਤਕਾਰ, ਕੰਪੋਜ਼ਰ ਅਤੇ ਸੰਗੀਤਕਾਰ ਸੀ। ਅਮਰ ਸਿੰਘ ਚਮਕੀਲੇ ਦਾ ਜਨਮ ਬੇਹੱਦ ਗ਼ਰੀਬੀ ਵਿੱਚ ਰਵੀਦਾਸੀਅਾ ਬਰਾਦਰੀ ’ਚ ਪਿੰਡ ਦੁਗਰੀ ਜ਼ਿਲ੍ਹਾ ਲੁਧਿਆਣਾ ਵਿਖੇ ਪਿਤਾ ਸ. ਹਰੀ ਸਿੰਘ ਦੇ ਘਰ ਮਾਤਾ ਕਰਤਾਰ ਕੌਰ ਦੀ ਕੁੱਖੋਂ ਮਿਤੀ 21 ਜੁਲਾਈ 1961 ਨੂੰ ਹੋਇਆ। ਭੈਣਾਂ-ਭਰਾਵਾਂ ’ਚੋਂ ਸਭ ਤੋਂ ਛੋਟੇ ਤੇ ਲਾਡਲੇ ਪੁੱਤ ਦਾ ਨਾਂ ਮਾਪਿਆਂ ਨੇ ਧਨੀ ਰਾਮ ਰੱਖਿਆ। ਮਾਪਿਆਂ ਨੇ ਆਪਣੇ ‘ਧਨੀਏ’ ਨੂੰ ਅਫ਼ਸਰ ਲੱਗਿਆ ਵੇਖਣ ਲਈ ਗੁਜ਼ਰ ਖ਼ਾਨ ਪ੍ਰਾਇਮਰੀ ਸਕੂਲ ’ਚ ਪੜ੍ਹਨ ਲਾ ਦਿੱਤਾ। ਘਰ ਦੀ ਮੰਦਹਾਲੀ ਕਾਰਨ ਦੁਨੀਏ ਨੂੰ ਪੜ੍ਹਨੋਂ ਹਟਾ ਕੇ ਬਿਜਲੀ ਦਾ ਕੰਮ ਸਿੱਖਣ ਲਾ ਦਿੱਤਾ ਪਰ ਘਰ ਦੀ ‘ਦਿਨ ’ਚ ਕਮਾ ਕੇ ਆਥਣੇ ਖਾਣ’ ਦੀ ਦਸ਼ਾ ਨੇ ਧਨੀ ਰਾਮ ਨੂੰ ਇਲੈਕਟ੍ਰੀਸ਼ਨ ਵੀ ਨਾ ਬਣਨ ਦਿੱਤਾ। ਆਪਣੇ ਘਰ ਦੀ ਹਾਲਤ ਦੇਖ ਕੇ ਧਨੀ ਰਾਮ ਲੁਧਿਆਣੇ ਕੱਪੜਾ ਫੈਕਟਰੀ ’ਚ ਦਿਹਾੜੀ ਕਰਨ ਲੱਗ ਪਿਆ ਪਰ ਉਸ ਅੰਦਰ ਜੋ ਸੰਗੀਤ ਦਾ ਜਵਾਲਾਮੁਖੀ ਦਹਿਕ ਰਿਹਾ ਸੀ, ਉਹ ਹੌਲੀ-ਹੌਲੀ ਫੱਟਣ ਲੱਗਾ। ਦੁਨੀ ਚੰਦ ਹਰਮੋਨੀਅਮ, ਤੂੰਬੀ ਅਤੇ ਢੋਲਕੀ ਦਾ ਖਾਸਾ ਜਾਣੂ ਹੋ ਚੁੱਕਿਆ ਸੀ। ਫਿਰ ਇੱਕ ਦਿਨ ਇਸੇ ਸਿਦਕ ਦਾ ਸਤਾਇਆ ਧਨੀ ਰਾਮ ਘਰੋਂ ਫੈਕਟਰੀ ਤਾਂ ਗਿਆ ਪਰ ਰਸਤੇ ’ਚ ਉਸ ਦੇ ਕਦਮ ਆਪਣੇ ਆਪ ਉਸ ਸਮੇਂ ਦੇ ਪ੍ਰਸਿੱਧ ਫ਼ਨਕਾਰ ਸੁਰਿੰਦਰ ਛਿੰਦੇ ਦੇ ਦਫ਼ਤਰ ਵੱਲ ਹੋ ਤੁਰੇ। ਸਾਰਾ ਦਿਨ ਉਸ ਨੇ ਕੁਝ ਵੀ ਨਾ ਖਾਧਾ-ਪੀਤਾ ਤੇ ਆਪਣੀ ਗੀਤਾਂ ਦੀ ਕਾਪੀ ਛਿੰਦੇ ਨੂੰ ਦਿਖਾਉਣ ਦੀ ਉਡੀਕ ਕਰਨ ਲੱਗਾ। ਜਦੋਂ ਸ਼ਾਮ ਨੂੰ ਸੁਰਿੰਦਰ ਛਿੰਦੇ ਨੇ ਧਨੀ ਰਾਮ ਦੀ ਪ੍ਰਤਿਭਾ ਦੇਖੀ ਤਾਂ ਉਸ ਨੂੰ ਆਪਣਾ ਸ਼ਾਗਿਰਦ ਬਣਾ ਲਿਆ। ਧਨੀ ਰਾਮ ਨੇ ਸੁਰਿੰਦਰ ਛਿੰਦੇ ਕੋਲੋਂ ਸੰਗੀਤ ਦੀਆਂ ਬਾਰੀਕੀਆ ਸਿੱਖੀਆਂ ਤਾ ਉਸ ਦੀ ਲਗਨ ਦੇਖ ਕੇ ਛਿੰਦੇ ਨੇ ਧਨੀ ਰਾਮ ਨੂੰ ਆਪਣੇ ਸੰਗੀਤਕ ਗਰੁੱਪ ’ਚ ਢੋਲਕੀ, ਤੂੰਬੀ ਤੇ ਹਰਮੋਨੀਅਮ ਮਾਸਟਰ ਵਜੋਂ ਜਗ੍ਹਾ ਦਿੱਤੀ। ਹੌਲੀ-ਹੌਲੀ ਧਨੀ ਰਾਮ ਸੁਰਿੰਦਰ ਛਿੰਦੇ ਦੇ ਪ੍ਰੋਗਰਾਮਾਂ ਵਿੱਚ ਆਪ ਵੀ ਟਾਈਮ ਲੈਣ ਲੱਗ ਪਿਆ। ਉਸ ਦੇ ਲਿਖੇ ਗੀਤਾਂ ਵਿੱਚ ਪੰਜਾਬੀ ਸ਼ਬਦਾਂ ਦੀ ਜੜ੍ਹਤ ਦੇਖ ਕੇ ਦੂਜੇ ਕਲਾਕਾਰ ਵੀ ਉਸ ਤੋਂ ਪ੍ਰਭਾਵਿਤ ਹੋਣ ਲੱਗੇ। ਉਸ ਦੇ ਲਿਖੇ ਗੀਤਾਂ ਨੂੰ ਲਗਪਗ ਸਾਰੇ ਮੰਨੇ-ਪ੍ਰਮੰਨੇ ਕਲਾਕਾਰਾਂ ਨੇ ਗਾਇਆ ਹੈ। ਕੇ.ਦੀਪ, ਕੁਲਦੀਪ ਮਾਣਕ ਅਤੇ ਮੁਹੰਮਦ ਸਦੀਕ ਨਾਲ ਵੀ ਧਨੀਰਾਮ ਚਾਤ੍ਰਿਕ ਨੇ ਕੰਮ ਕੀਤਾ। ਆਪਣੇ ਸੰਘਰਸ਼ ਦੇ ਦਿਨਾਂ ਵਿੱਚ ਧਨੀ ਰਾਮ ਦਾ ਵਿਆਹ ਗੁਰਮੇਲ ਕੌਰ ਨਾਲ ਕਰ ਦਿੱਤਾ, ਜਿਸ ਤੋਂ ਦੁਨੀ ਚੰਦ ਦੇ ਘਰ ਦੋ ਲੜਕੀਆਂ-ਅਮਨਦੀਪ ਤੇ ਕਮਲਦੀਪ ਪੈਦਾ ਹੋਈਆਂ। ਗੀਤਕਾਰੀ ਦੇ ਸਿਰ ’ਤੇ ਧਨੀ ਰਾਮ ਦਾ ਗੁਜ਼ਾਰਾ ਮੁਸ਼ਕਲ ਹੋ ਰਿਹਾ ਸੀ। ਇਸ ਲਈ ਉਸ ਨੇ ਉਸਤਾਦ ਛਿੰਦੇ ਨਾਲ ਸਟੇਜਾਂ ’ਤੇ ਗਾਉਣਾ ਸ਼ੁਰੂ ਕੀਤਾ। ਧਨੀ ਰਾਮ ਦਾ ਨਾਂ ‘ਅਮਰ ਸਿੰਘ ਚਮਕੀਲਾ’ ਚੰਡੀਗੜ੍ਹ ਨੇੜੇ ਬੁੜੈਲ ਵਿਖੇ ਲੱਗੀ ਰਾਮਲੀਲ੍ਹਾ ’ਚ ਗੀਤਕਾਰ ਸਨਮੁੱਖ ਸਿੰਘ ਆਜ਼ਾਦ ਨੇ ਰੱਖਿਆ। ਚਮਕੀਲੇ ਨੇ 1979 ’ਚ ਸੁਰਿੰਦਰ ਛਿੰਦੇ ਨਾਲ ਗਾਉਂਦੀ ਕਲਾਕਾਰਾ ਸੁਰਿੰਦਰ ਸੋਨੀਆ ਨਾਲ ਆਪਣਾ ਪਹਿਲਾ ਐਲ.ਪੀ. ਰਿਕਾਰਡ ‘ਟਕੂਏ ਤੇ ਟਕੂਆ ਖੜਕੇ’ ਐਚ.ਐਮ.ਵੀ.
ਪੰਜਾਬੀ ਆਲੋਚਨਾ : ਸਿਧਾਂਤ ਤੇ ਵਿਹਾਰ
ਪੰਜਾਬੀ ਆਲੋਚਨਾ : ਸਿਧਾਂਤ ਤੇ ਵਿਹਾਰ ਹਰਿਭਜਨ ਸਿੰਘ ਭਾਟੀਆ ਦੁਆਰਾ ਪੰਜਾਬੀ ਸਾਹਿਤ ਆਲੋਚਨਾ ਦੇ ਖੇਤਰ ਵਿਚ ਲਿਖੀ ਗਈ ਇੱਕ ਅਹਿਮ ਕਿਤਾਬ ਹੈ। ਇਹ ਪੁਸਤਕ ਪੰਜਾਬੀ ਆਲੋਚਨਾ ਦੇ ਲਗਭਗ ਇੱਕ ਸਦੀ ਦੇ ਪੜਾਅ ਨੂੰ ਪੰਜਾਬੀ ਸਾਹਿਤ ਦੇ ਹੀ ਕੁਝ ਪ੍ਰਮੁੱਖ ਆਲੋਚਕਾਂ ਦੀਆਂ ਕਿਰਤਾਂ ਦੇ ਹਵਾਲੇ ਨਾਲ ਸਮਝਾਉਂਦੀ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਪਾਤਰ (ਜਾਂ ਕਾਲਪਨਿਕ ਪਾਤਰ) ਵਾਰਤਾ ਕਲਾ ਕ੍ਰਿਤੀ (ਜਿਵੇਂ ਕੋਈ ਨਾਵਲ, ਨਾਟਕ, ਟੈਲੀਵੀਯਨ ਦੀ ਲੜੀ ਜਾਂ ਫਿਲਮ) ਵਿੱਚ ਇੱਕ ਵਿਅਕਤੀ ਹੁੰਦਾ ਹੈ। ਇਸਨੂੰ ਅੰਗ੍ਰੇਜ਼ੀ ਵਿੱਚ ਕਰੈਕਟਰ (character) ਕਹਿੰਦੇ ਹਨ ਜੋ ਪ੍ਰਾਚੀਨ ਯੂਨਾਨੀ ਸ਼ਬਦ χαρακτήρ, ਤੋਂ ਆਇਆ ਹੈ ਅਤੇ ਬਹਾਲੀ ਦੇ ਸਮੇਂ ਤੋਂ ਪ੍ਰਚਲਿਤ ਹੈ। ਪਰ,ਟੌਮ ਜੋਨਸ ਵਿਚ 1749 ਵਿੱਚ ਆਉਣ ਦੇ ਬਾਅਦ ਇਹ ਵਧੇਰੇ ਵਿਆਪਕ ਵਰਤਿਆ ਜਾਣ ਲੱਗਿਆ ਹੈ। ਇਸ ਤੋਂ , "ਇੱਕ ਅਦਾਕਾਰ ਵਲੋਂ ਨਿਭਾਏ ਪਾਰਟ" ਦੇ ਅਰਥਾਂ ਦਾ ਰੰਗ ਚੜ੍ਹ ਗਿਆ ਹੈ। ਪਾਤਰ, ਖਾਸ ਤੌਰ ਤੇ ਜਦ ਇੱਕ ਅਦਾਕਾਰ ਥੀਏਟਰ ਜਾਂ ਸਿਨੇਮਾ ਵਿੱਚ ਨਿਭਾਇਆ ਗਿਆ ਹੋਵੇ ਤਾਂ "ਇੱਕ ਮਨੁੱਖੀ ਵਿਅਕਤੀ ਦਾ ਭਰਮ" ਇਸ ਵਿਚ ਸਮਾ ਜਾਂਦਾ ਹੈ। ਸਾਹਿਤ ਵਿੱਚ, ਪਾਤਰ ਪਾਠਕ ਨੂੰ ਆਪਣੀਆਂ ਕਹਾਣੀਆ ਦੁਆਰਾ ਰਾਹ-ਦਰਸਾਊ ਹੁੰਦੇ ਹਨ, ਪਲਾਟ ਅਤੇ ਵਿਚਾਰ ਥੀਮ ਸਮਝਣ ਲਈ ਇਮਦਾਦੀ ਹੁੰਦੇ ਹਨ।18ਵੀਂ ਸਦੀ ਦੇ ਅੰਤ ਦੇ ਬਾਅਦ , "ਪਾਤਰ ਵਿੱਚ " ਵਾਕੰਸ ਦੀ ਵਰਤੋਂ ਇੱਕ ਅਭਿਨੇਤਾ ਦੇ ਅਸਰਦਾਰ ਮਾਨਵੀਕਰਨ ਦਾ ਵਰਣਨ ਕਰਨ ਲਈ ਕੀਤੀ ਜਾਣ ਲੱਗੀ ਹੈ। 19ਵੀਂ ਸਦੀ ਦੇ ਬਾਅਦ ਪਾਤਰ ਘੜਨ/ਬਣਾਉਣ ਦੀ ਕਲਾ ਨੂੰ ਪਾਤਰ ਉਸਾਰੀ ਕਹਿੰਦੇ ਹਨ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।'
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਰੌਕ ਗਾਰਡਨ ਜਾਂ ਚੰਡੀਗੜ੍ਹ ਰੌਕ ਗਾਰਡਨ ਚੰਡੀਗੜ੍ਹ, ਭਾਰਤ ਵਿੱਚ ਅਠਾਰਾਂ ਏਕੜ ਵਿੱਚ ਵਿਸ਼ਵ ਪ੍ਰਸਿੱਧ ਮੂਰਤੀਆਨ ਦਾ ਬਾਗ਼ ਹੈ, ਜਿਸਨੂੰ ਇਸਦੇ ਬਾਨੀ ਦੇ ਨਾਮ ਤੇ ਨੇਕ ਚੰਦ ਦਾ ਰੌਕ ਗਾਰਡਨ ਵੀ ਕਹਿ ਦਿੰਦੇ ਹਨ। ਉਹ ਇੱਕ ਸਰਕਾਰੀ ਅਧਿਕਾਰੀ ਸੀ ਜਿਸਨੇ ਸ਼ੁਗਲ-ਸ਼ੁਗਲ ਵਿੱਚ ਹੀ 1957 ਵਿੱਚ ਗੁਪਤ ਤੌਰ ਤੇ ਇਸਦਾ ਕੰਮ ਸ਼ੁਰੂ ਕਰ ਦਿੱਤਾ ਸੀ। ਅੱਜ ਇਹ ਚਾਲੀ-ਏਕੜ ਤੋਂ ਵੱਧ ਦੇ ਖੇਤਰ (160,000 ਮੀ²), ਵਿਚ ਫੈਲਿਆ ਹੋਇਆ ਹੈ। ਇਸ ਨੂੰ ਪੂਰਨ ਤੌਰ ਤੇ ਉਦਯੋਗਿਕ ਅਤੇ ਘਰੇਲੂ ਰਹਿੰਦ ਦੀਆਂ ਆਈਟਮਾਂ ਜਿਵੇਂ ਪੱਥਰ, ਵੰਗਾਂ, ਕੱਚ ਪਲੇਟਾਂ, ਸਿੰਕ, ਟਾਇਲਟ ਅਤੇ ਪੌਟ ਆਦਿ ਦੀ ਵਰਤੋਂ ਨਾਲ ਬਣਾਇਆ ਗਿਆ। ਰਸਮੀ ਤੌਰ ਤੇ ਰੌਕ ਗਾਰਡਨ ਦਾ ਨਿਰਮਾਣ 24 ਫਰਵਰੀ 1973 ਨੂੰ ਸ਼ੁਰੂ ਹੋਇਆ ਸੀ। ਪਹਿਲਾਂ ਇਸ ਦੀ ਉਸਾਰੀ ਕੇਵਲ 12 ਏਕੜ ’ਚ ਹੋਈ ਸੀ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਲੋਕ ਸਾਹਿਤ ਲੋਕ ਸੰਸਕ੍ਰਿਤੀ ਦੇ ਅੰਸ਼ਾਂ ਨਾਲ ਭਰੀ ਹੋਈ ਲੋਕ ਮਾਨਸ ਦੀ ਸਹਿਜ-ਸੁਭਾਵਿਕ ਅਭਿਵਿਅਕਤੀ ਹੈ, ਜਿਸ ਦਾ ਸੰਚਾਰ ਲੋਕ ਬੋਲੀ ਦੁਆਰਾ ਮੌਖਿਕ ਰੂਪ ਵਿੱਚ ਹੋਇਆ ਹੋਵੇ। ਇਸ ਰਚਨਾ ਨਾਲ ਕਿਸੇ ਵੀ ਲੇਖਕ ਦਾ ਨਾਂ ਜੁੜਿਆ ਹੋਇਆ ਨਹੀਂ ਹੁੰਦਾ ਤੇ ਇੱਕ ਲੋਕ-ਸਮੂਹ ਦੀ ਪ੍ਰਵਾਨਗੀ ਲੈ ਕੇ ਪੀੜ੍ਹੀਓ-ਪੀੜ੍ਹੀ ਅੱਗੇ ਚੱਲਦੀ ਹੈ। ਡਾ. ਸਤੇਂਦਰ ਅਨੁਸਾਰ ਲੋਕ ਮਨੁੱਖੀ ਸਮਾਜ ਦਾ ਉਹ ਵਰਗ ਹੈ ਜੋ ਆਭਿਜਾਤ ਸੰਸਕਾਰ ਸ਼ਾਸਤਰੀਅਤਾ ਅਤੇ ਪੰਡਤਾਈ ਦੀ ਚੇਤਨਾ ਅਤੇ ਹੈਂਕੜ ਤੋਂ ਖਾਲੀ ਹੈ ਅਤੇ ਜੋ ਇੱਕ ਪਰੰਪਰਾ ਦੇ ਪਰਵਾਹ ਵਿੱਚ ਜਿੰਦਾ ਰਹਿੰਦਾ ਹੈ। ਲੋਕ ਸਾਹਿਤ ਹਰ ਕੌਮ ਦੇ ਸਮਕਾਲੀ ਸਾਹਿਤ ਜਾਂ ਭਾਸ਼ਾ ਦਾ िਨਰਣਾ ੳੁਸ ਦੀ ਇिਤਹਾਸਕ ਪਰਸिਥਤੀਆਂ ਅਧੀਨ ਆਉਂਦੇ ਸਮਾिਜਕ ਤਾਣੇ -ਬਾਣੇ ਨੇ ਤिਹ ਕਰਨਾ ਹੁੰਦਾ ਹੈ .ਸਮਕਾਲੀਨ ਸਾਹਿਤ ਦੇ ਸਮੇਂ ਅਤੇ ਸਥਾਨ ਦੀ ਪੁਜੀਸ਼ਨ ਮੁਤਾिਬਕ ਲੋਕ ਸਾਹਿਤ ਵੀ ਆਪ ਹੁਦਰਾ ਵਟਾਉਂਦਾ िਰਹਾ ਹੈ. ਭਾਵੇਂ िਕ ਲੋਕ ਸਾਹਿਤ ਦਾ ਨਵਾਂ ਰੂਪ ਹੋਂਦ िਵਚ ਆ ਜਾਵੇ,ਪਰ ਇिਤਹਾਸਕ ਸਮੇਂ िਵਚ ਇਸਦੀ ਆਪਣੀ ਸिਥਤੀ ਅਤੇ ਲੋੜ ਮੁਤਾिਬਕ ਸਾਰਥਕਤਾ ਹੁੰਦੀ ਹੈ.
ਖੇਤੀਬਾੜੀ ਖੇਤੀ ਅਤੇ ਵਾਨਿਕੀ ਦੇ ਮਾਧਿਅਮ ਵਲੋਂ ਖਾਧ-ਪਦਾਰਥ ਅਤੇ ਹੋਰ ਸਾਮਾਨ ਦੇ ਉਤਪਾਦਨ ਵਲੋਂ ਸੰਬੰਧਿਤ ਹੈ। ਖੇਤੀਬਾੜੀ ਇੱਕ ਮੁੱਖ ਵਿਕਾਸ ਸੀ, ਜੋ ਸਭਿਅਤਾਵਾਂ ਦੇ ਉਦਏ ਦਾ ਕਾਰਨ ਬਣਿਆ, ਇਸ ਵਿੱਚ ਪਾਲਤੂ ਜਾਨਵਰਾਂ ਦਾ ਪਾਲਣ ਕੀਤਾ ਗਿਆ ਅਤੇ ਬੂਟੀਆਂ (ਫਸਲਾਂ) ਨੂੰ ਉਗਾਇਆ ਗਿਆ, ਜਿਸਦੇ ਨਾਲ ਇਲਾਵਾ ਖਾਦਿਅ ਦਾ ਉਤਪਾਦਨ ਹੋਇਆ। ਇਸਨੇ ਜਿਆਦਾ ਸੰਘਣੀ ਆਬਾਦੀ ਅਤੇ ਸਤਰੀਕ੍ਰਿਤ ਸਮਾਜ ਦੇ ਵਿਕਾਸ ਨੂੰ ਸਮਰੱਥਾਵਾਨ ਬਣਾਇਆ। ਕਸ਼ਿ ਦਾ ਪੜ੍ਹਾਈ ਖੇਤੀਬਾੜੀ ਵਿਗਿਆਨ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ (ਇਸਤੋਂ ਸਬੰਧਤ ਅਭਿਆਸ ਬਾਗਵਾਨੀ ਦਾ ਪੜ੍ਹਾਈ ਹੋਰਟੀਕਲਚਰ ਵਿੱਚ ਕੀਤਾ ਜਾਂਦਾ ਹੈ)।
ਸੁਖ਼ਨਾ ਝੀਲ(ਹਿੰਦੀ: सुख़ना) ਹਿਮਾਲਿਆ ਦੀ ਤਲਹਟੀ ਸ਼ਿਵਾਲਿਕ ਪਹਾੜੀਆਂ ਤੇ ਚੰਡੀਗੜ੍ਹ, ਭਾਰਤ ਵਿੱਚ ਇੱਕ ਸਰੋਵਰ ਹੈ। ਇਹ3 ਕਿਮੀ² ਬਰਸਾਤੀ ਝੀਲ 1958 ਵਿੱਚ ਸੁਖ਼ਨਾ ਚੋਅ ਨੂੰ ਬੰਨ ਮਾਰ ਕੇ ਬਣਾਈ ਗਈ ਸੀ। ਪਹਿਲਾਂ ਇਸ ਵਿੱਚ ਸਿਧਾ ਬਰਸਾਤੀ ਪਾਣੀ ਪੈਂਦਾ ਸੀ ਅਤੇ ਵੱਡੇ ਪਧਰ ਤੇ ਗਾਰ ਜਮ੍ਹਾਂ ਹੋ ਜਾਂਦੀ ਸੀ। ਇਸ ਨੂੰ ਰੋਕਣ ਲਈ 25.42 ਕਿਮੀ² ਜ਼ਮੀਨ ਲੈਕੇ ਉਸ ਵਿੱਚ ਜੰਗਲ ਲਾ ਦਿੱਤਾ ਗਿਆ। 1974 ਵਿੱਚ, ਚੋਅ ਮੁਕੰਮਲ ਤੌਰ ਤੇ ਝੀਲ ਤੋਂ ਲਾਂਭੇ ਮੋੜ ਦਿੱਤਾ, ਅਤੇ ਗਾਰ ਨੂੰ ਘੱਟ ਤੋਂ ਘੱਟ ਕਰਨ ਲਈ ਨਿੱਤਰੇ ਪਾਣੀ ਨਾਲ ਝੀਲ ਨੂੰ ਭਰਨ ਦਾ ਪ੍ਰਬੰਧ ਕਰ ਲਿਆ
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਗਿਆਨੀ ਸ਼ਿੰਗਾਰਾ ਸਿੰਘ ਆਜੜੀਪੰਜਾਬ ਦੇ ਇੱਕ ਪੰਜਾਬੀ ਭਾਸ਼ਾ ਲੇਖਕ ਅਤੇ ਅਧਿਆਪਕ ਸਨ।ਉਹ ਪੰਜਾਬ ਦੇ ਇੱਕ ਖਾਸ ਕਬੀਲੇ ਨਾਲ ਸਬੰਧਿਤ ਸਨ। ਉਹਨਾ ਦਾ ਜਨਮ 1 ਜੁਲਾਈ 1932 ਨੂੰ ਹੋਇਆ ਅਤੇ 7 ਅਪ੍ਰੈਲ 2017 ਨੂੰ ਉਹ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ।ਉਹਨਾ ਨੇ ਕਾਫੀ ਬਾਲ ਸਾਹਿਤ ਲਿਖਿਆ। ਉਹਨਾ ਨੇ 1971 ਦੀ ਭਾਰਤ -ਪਾਕਿ ਜੰਗ ਬਾਰੇ ਵੀ ਕਾਫੀ ਬੈਂਤ ਲਿਖੇ।ਉਹ ਸਰਕਾਰੀ ਸਕੂਲ ਪ੍ਰੀਤਨਗਰ ਤੋਂ ਬਤੌਰ ਮੁੱਖ ਅਧਿਆਪਕ ਰਿਟਾਇਰ ਹੋਏ।
ਹੈਮਿਲਟੋਨੀਅਨ ਮਕੈਨਿਕਸ ਕਲਾਸੀਕਲ ਮਕੈਨਿਕਸ ਦੀ ਪੁਨਰ-ਫਾਰਮੂਲਾ ਵਿਓਂਤਬੰਦੀ ਦੇ ਤੌਰ ਤੇ ਵਿਕਸਿਤ ਕੀਤੀ ਗਈ ਇੱਕ ਥਿਊਰੀ ਹੈ ਅਤੇ ਗੈਰ-ਹੈਮਿਲਟੋਨੀਅਨ ਕਲਾਸੀਕਲ ਮਕੈਨਿਕਸ ਦੇ ਵਰਗੇ ਹੀ ਨਤੀਜੇ ਅਨੁਮਾਨਿਤ ਕਰਦੀ ਹੈ। ਇਹ ਇੱਕ ਵੱਖਰੀ ਗਣਿਤਿਕ ਫਾਰਮੂਲਾ ਵਿਓਂਤਬੰਦੀ ਵਰਤਦੀ ਹੈ, ਜੋ ਥਿਊਰੀ ਦੀ ਇੱਕ ਹੋਰ ਜਿਆਦਾ ਅਮੂਰਤ ਸਮਝ ਮੁਹੱਈਆ ਕਰਵਾਉਂਦੀ ਹੈ। ਇਤਿਹਾਸਿਕ ਤੌਰ ਤੇ, ਇਹ ਕਲਾਸੀਕਲ ਮਕੈਨਿਕਸ ਦੀ ਇੱਕ ਮਹੱਤਵਪੂਰਨ ਪੁਨਰ-ਫਾਰਮੂਲਾ ਵਿਓਂਤਬੰਦੀ ਸੀ, ਜਿਸਨੇ ਬਾਦ ਵਿੱਚ ਸਟੈਟਿਸਟੀਕਲ ਮਕੈਨਿਕਸ ਅਤੇ ਕੁਆਂਟਮ ਮਕੈਨਿਕਸ ਦੀ ਫਾਰਮੂਲਾ ਵਿਓਂਤਬੰਦੀ ਪ੍ਰਤਿ ਯੋਗਦਾਨ ਪਾਇਆ ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਆਲਮੀ ਤਪਸ਼ ਜਾਂ ਸੰਸਾਰੀ ਤਾਪ ਜਾਂ ਗਲੋਬਲ ਵਾਰਮਿੰਗ (ਅੰਗਰੇਜ਼ੀ: Global warming) ਪਿਛੇਤਰੀ 19ਵੀਂ ਸਦੀ ਤੋਂ ਲੈ ਕੇ ਧਰਤੀ ਦੇ ਹਵਾਮੰਡਲ ਅਤੇ ਮਹਾਂਸਾਗਰਾਂ ਦੇ ਔਸਤ ਤਾਪਮਾਨ ਵਿੱਚ ਆਏ ਅਤੇ ਭਵਿੱਖ ਵਿੱਚ ਆਉਣ ਵਾਲ਼ੇ ਅਰੂਜ ਨੂੰ ਆਖਿਆ ਜਾਂਦਾ ਹੈ। ਅਗੇਤਰੀ 20ਵੀਂ ਸਦੀ ਤੋਂ ਲੈ ਕੇ ਧਰਤੀ ਦੀ ਸਤ੍ਹਾ ਦਾ ਔਸਤ ਤਾਪਮਾਨ 0.8 °C (1.4 °F) ਵਧ ਗਿਆ ਹੈ ਜਿਸ ਵਿਚੋਂ ਲਗਭਗ ਦੋ-ਤਿਹਾਈ ਵਾਧਾ 1980 ਤੋਂ ਹੁਣ ਤੱਕ ਹੋਇਆ ਹੈ। ਪੌਣਪਾਣੀ ਦੀ ਤਬਦੀਲੀ ਬਾਰੇ ਅੰਤਰਸਰਕਾਰੀ ਪੈਨਲ (IPCC) ਨੇ ਸਿੱਟਾ ਕਢਿਆ ਹੈ ਕਿ 20 ਵੀਂ ਸਦੀ ਦੇ ਮਧ ਤੋਂ ਸੰਸਾਰ ਦੇ ਔਸਤਨ ਤਾਪਮਾਨ ਵਿੱਚ ਵਾਧਾ ਮੁੱਖ ਤੌਰ ਤੇ ਐਂਥਰੋਪੋਜੈਨਿਕ (anthropogenic) (ਮਨੁੱਖ ਨਿਰਮਿਤ) ਗਰੀਨਹਾਊਸ ਗੈਸਾਂ ਦੀ ਵਧ ਰਹੀ ਮਾਤਰਾ ਕਰ ਕੇ ਹੋਇਆ ਗਰੀਨਹਾਊਸ ਅਸਰ ਹੈI 90% ਤੋਂ ਵੱਧ ਵਿਗਿਆਨੀ ਇਸ ਗੱਲ ਨਾਲ ਸਹਿਮਤ ਹਨ ਇਹਦਾ ਕਾਰਨ ਵਧੇਰੇ ਤੋਂ ਵਧੇਰੇ ਵਰਤੇ ਜਾ ਰਹੇ ਪਥਰਾਟ ਬਾਲਣ ਅਤੇ ਜੰਗਲਾਂ ਦੀ ਕਟਾਈ ਵਰਗੀਆਂ ਮਨੁੱਖੀ ਸਰਗਰਮੀਆਂ ਹਨ। ਇਨ੍ਹਾਂ ਗੱਲਾਂ ਨੂੰ ਸਾਰੇ ਵੱਡੇ ਉਦਯੋਗਿਕ ਦੇਸ਼ਾਂ ਦੀਆਂ ਰਾਸ਼ਟਰੀ ਵਿਗਿਆਨ ਅਕਾਦਮੀਆਂ ਮੰਨਦੀਆਂ ਹਨ। ਜਵਾਲਾਮੁਖੀ ਦੇ ਨਾਲ ਮਿਲਕੇ ਸੌਰ ਤਬਦੀਲੀ (solar variation) ਵਰਗੀਆਂ ਕੁਦਰਤੀ ਘਟਨਾਵਾਂ 1950 ਤੋਂ ਪਹਿਲਾਂ ਵਾਲੇ ਉਦਯੋਗਕ ਕਾਲ ਤੱਕ ਘੱਟ ਗਰਮੀ ਦੇ ਪ੍ਰਭਾਵ ਵਿਖਾਈ ਦਿੰਦੇ ਸਨ ਅਤੇ 1950 ਦੇ ਬਾਅਦ ਇਸ ਦੇ ਠੰਡਾ ਹੋਣ ਦੇ ਘੱਟ ਪ੍ਰਭਾਵ ਵਿਖਾਈ ਦਿੰਦੇ ਸਨ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸ ਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦਾ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਜ ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸੇਆਂ ਵਿੱਚ ਵੰਡਿਆ ਸੀ, ਲਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ। ਯਾਨੀ ਪੰਚ ਦਰਿਆਵਾਂ ਦੀ ਧਰਤੀ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਉਨ੍ਹਾਂ ਵਿੱਚੋਂ ਦੋ ਦਰਿਆ (ਚਨਾਬ ਤੇ ਜਿਹਲਮ ਦਰਿਆ) ਤਾਂ ਮੁਕੰਮਲ ਤੌਰ ਉੱਤੇ ਪਾਕਿਸਤਾਨੀ ਪੰਜਾਬ ਦੇ ਇਲਾਕੇ ਵਿੱਚ ਵਗਦੇ ਹਨ ਅਤੇ ਦੋ ਦਰਿਆ (ਸਤਲੁਜ ,ਰਾਵੀ) ਭਾਰਤੀ ਪੰਜਾਬ ਤੋਂ ਹੋ ਕੇ ਪਾਕਿਸਤਾਨੀ ਪੰਜਾਬ ਵਿੱਚ ਆਉਂਦੇ ਹਨ ਅਤੇ ਇਕ ਦਰਿਆ (ਬਿਆਸ) ਮੁਕੰਮਲ ਤੌਰ ਉੱਤੇ ਭਾਰਤੀ ਪੰਜਾਬ ਵਿੱਚ ਹੈ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਗਿੱਧਾ(ਪੁਸਤਕ) ਦੇਵਿੰਦਰ ਸਤਿਆਰਥੀ ਦੁਆਰਾ ਰਚਿਤ ਹੈ। ਇਸ ਪੁਸਤਕ ਵਿੱਚ ਵੱਖ-ਵੱਖ ਬੰਦ ਦਰਜ ਕੀਤੇ ਗਏ ਹਨ : ਪ੍ਰਵੇਸ਼ ਨਾਚ ਦੀ ਪਰੰਪਰਾ ਮੁੱਖ ਬੰਦ [ਪ੍ਰਿੰਸੀਪਲ] ਭੂਮਿਕਾ ਦਿਲਾਂ ਦਾ ਸਾਂਝਾ ਪਿੜ ਜੀਵਨ-ਝਾਕੀਆਂ ਖੁਲ੍ਹੀਆਂ ਪ੍ਰੀਤਾਂ ਮਿੱਠੇ ਸੰਜੋਗ ਸਾਵਣ ਦੀਆਂ ਫੁਹਾਰਾਂ ਵਿਛੋੜੇ ਤੇ ਮਿਲਾਪ ਜੀਉਂਦੇ ਹੁਲਾਰੇ ਆ ਪੰਜਾਬ ਪਿਆਰ ਤੂੰ ਮੁੜ ਆ,ਆਦਿ ਹਨ। ਇਸ ਪੁਸਤਕ ਦੇ 223 ਪੰਨੇ ਹਨ । ਪ੍ਰਵੇਸ਼ :ਨਾਚ ਦੀ ਪਰੰਪਰਾ = ਅੱਜ ਭਾਰਤੀ ਲੋਕ ਸੰਸਕ੍ਰਿਤੀ ਤੇ ਲੋਕ-ਕਲਾ ਲਈ ਸਾਡੀ ਰੁੱਚੀ ਵਧੇਰੇ ਤਿੱਖੀ ਤੇ ਸੂਝਵਾਨ ਹੈ। ਅੱਜ ਕੱਲ੍ਹ ਕਈ ਜਨਤੰਤਰ ਦਿਵਸਾ ਦੇ ਅਵਸਰ ਉੱਤੇ ਦੇਸ਼ ਭਰ ਤੋਂ ਲੋਕ-ਨਾਚ ਕਰਨ ਵਾਲੇ ਇਸਤਰੀ ਪੁਰਸ਼ਾਂ ਦੀਆਂ ਮੰਡਲੀਆਂ ਆਉਂਦੀ ਹਨ ਤੇ ਅਸੀਂ ਇੱਕ ਮੰਚ ਉੱਤੇ ਅੰਤਰ-ਭਾਰਤੀ ਲੋਕ-ਨਾਚ ਪਰੰਪਰਾ ਦਾ ਸੁਰਜੀਤ ਰੂਪ ਦੇਖਦੇ ਹਾਂ। ਅੱਜ ਹਰ ਪਾਸੇ ਉਤਸਵਾਂ ਉੱਤੇ ਗਿੱਧੇ ਤੇ ਭੰਗੜੇ ਦੀਆਂ ਧੂਮਾਂ ਪੈ ਰਹੀਆਂ ਹਨ। ਅੱਜ ਹਰ ਦੇਸ਼ਾਂ ਵਿੱਚ ਵੰਨ-ਸੁਵੰਨੇ ਨਾਚ ਪ੍ਰਗਟ ਹੋ ਰਹੇ ਹਨ, ਉੱਥੇ ਗਿੱਧੇ ਤੇ ਭੰਗੜੇ ਅੱਜ ਵੀ ਸ਼ਾਮਲ ਹਨ। ਲੋਕ ਕਲਾ ਇੱਕ ਜਾਗਦੀ ਜੀਉਂਦੀ ਕਿਰਤ ਹੁੰਦੀ ਹੈ।ਉਹ ਵੀ ਸਾਡੇ ਵਾਂਗ ਜੀਉਂਦੀ ਹੈ। ਜੇ ਨਾਚ ਦੀ ਗੱਲ ਕਰੀਏ ਤਾਂ ਕਰਮ ਨਾਚ ਬੜਾ ਹੀ ਸੁਭਾਗ ਭਰਿਆ ਨਾਚ ਹੈ। ਇਹ ਗੀਤ ਛੋਟਾ ਨਾਗਪੁਰ ਦੇ ਉਰਾਂਵ ਨਾਮਕ ਆਦਿ-ਵਾਸੀਆਂ ਦੇ ਗੀਤ ਹਨ-ਜੋ ਉਹ ਆਪਣੇ ਕਰਮ ਨਾਚ ਵਿੱਚ ਗਾਉਂਦੇ ਹਨ: ਕਰਮ ਰੇ ਕਰਮ ਰਜਾ ਕਰਮ । ਕਰਮ ਰੇ ਕਰਮ ਰਜਾ ਛਤਰ ਤੋਰਾ ! ਦੇ ਹੂ ਸੇ ਕਰਮ ਰਜਾ ਅਨਾ ਰੇ ਧਨਾ ਰੇ , ਦੇ ਹੂ ਸੇ ਕਰਮ ਰਜਾ ਲੇਰੂ ਰੇ ਬਛਰੂ , ਕਰਮ ਰੇ ਕਰਮ ਰਜਾ ਛਤਰ ਤੋਰਾ ! ਇਸ ਗੀਤ ਵਿੱਚ ਕਰਮ ਨਾਚ ਦੀ ਕਲਪਨਾ "ਕਰਮ ਰਾਜਾ " ਦੇ ਰੂਪ ਵਿੱਚ ਕੀਤੀ ਗਈ ਹੈ। ਜਿਸ ਦਾ ਸੋਨੇ ਦਾ ਛਤਰ ਹੈ, ਜੋ ਅੰਨ ਧੰਨ ਦੇ ਨਾਲ ਲਵੇਰੇ ਪਸ਼ੂ ਵੀ ਦੇ ਸਕਦਾ ਹੈ। ਲੋਕ ਨਾਚ ਵਿੱਚ ਕਬੀਲੇ ਦੀਆਂ ਸਮਾਜਕ ਰਹੁ-ਰੀਤਾ ,ਧਰਮ,ਕਰਮ ਆਦਿ ਉਸਦੇ ਲੋਕ-ਨਾਚ ਵਿੱਚ ਪੇਸ਼ ਹੁੰਦਾ ਹੈ। ਲੋਕ ਆਪਣੇ ਹਾਵ-ਭਾਵ ,ਜਜ਼ਬਿਆਂ ਨੂੰ ਲੋਕ-ਨਾਚ ਰਾਹੀਂ ਪੇਸ਼ ਕਰਦੇ ਹਨ। ਆਦਿ ਕਲੀਨ ਕਬੀਲਿਆਂ ਦੀ ਨਾਚ ਦੀ ਪ੍ਰਕਿਰਿਆ ਹਰ ਕੰਮ ਕਾਜ ਦਾ ਨਾਲ ਜੁੜੀ ਹੋਈ ਸੀ। ਖੇਤੀ ਦੀ ਬਜਾਈ ਵੇਲੇ ,ਫਸਲ ਕੱਟਣ ਸਮੇਂ, ਖੁਸ਼ੀ ਸਮੇਂ, ਯੁੱਧ ਸਮੇਂ, ਪੂਜਾ ਸਮੇਂ, ਲੋਕ-ਨਾਚ ਦੀ ਵਰਤੋਂ ਕੀਤੀ ਜਾਂਦੀ ਰਹੀ ।ਇਹ ਪ੍ਰਕਿਰਿਆ ਅੱਜ ਵੀ ਕਿਸੇ ਨਾ ਕਿਸੇ ਰੂਪ ਵਿੱਚ ਚੱਲ ਰਹੀ ਹੈ। ਨਾਚ ਦੀ ਪਰੰਪਰਾ ਦੇਸ਼-ਦੇਸ਼ ਵਿੱਚ ਕਿਵੇਂ ਪਰਵਾਨ ਚੜ੍ਹੀ ਇਸ ਬਾਰੇ ਹੈਵਲਾਕ ਐਲਿਸ ਦੇ ਵਿਚਾਰ ਹਨ : ਉਤਰੀ ਯੂਰਪ ਦੇ ਤਕੜੇ ਸਰੀਰ ਤੇ ਮਰਤਬੂ ਜਲ ਵਾਯੂ ਵਾਲੇ ਲੋਕਾਂ ਦਾ ਨਾਚ ਕੁਦਰਤੀ ਤੌਰ ਤੇ ਲੱਤਾਂ ਦਾ ਨਾਚ ਬਣਿਆ ਹੈ। ਅੰਗਰੇਜ਼ ਕਵੀ ਸੇਲੋਮ ਨੇ ਨਾਚ ਨੂੰ "ਪੈਰਾਂ ਦਾ ਪਲਕ ਮਾਰਨਾ ਆਖ ਕੇ ਬਿਆਨ ਕੀਤਾ ਹੈ"। ਜੇ ਦੇਖੀਏ ਤਾਂ ਭਾਰਤੀ ਨਾਚ ਦਾ ਜਨਮ ਉਸ ਗਾਥਾ ਤੋਂ ਦੱਸਿਆ ਗਿਆ ਕਿ ਜਦ ਵਿਸ਼ਨੂੰ ਭਗਵਾਨ ਮਧੂ ਤੇ ਕੈਟਭ ਨਾਂ ਦੇ ਦੈਤਾਂ ਨੂੰ ਮਾਰ ਮੁਕਾਇਆ ਤਾਂ ਲਕਸ਼ਮੀ ਨੇ ਆਪਣੇ ਪਤੀ ਦੀਆਂ ਕੁੱਝ ਕੂ ਮੁਦਰਾਵਾਂ ਤੱਕੀਆਂ ਤੇ ਪੁੱਛਿਆ ਇਹ ਕੀ ਹੈ ?
ਇੱਕ ਕਲਾਸੀਕਲ ਫੀਲਡ ਸਪੇਸ ਅਤੇ ਸਮੇਂ ਦੇ ਕਿਸੇ ਖੇਤਰ ਤੇ ਪਰਿਭਾਸ਼ਿਤ ਕੀਤਾ ਗਿਆ ਇੱਕ ਫੰਕਸ਼ਨ ਹੁੰਦਾ ਹੈ। ਦੋ ਭੌਤਿਕੀ ਘਟਨਾਕ੍ਰਮ ਜੋ ਕਲਾਸੀਕਲ ਫੀਲਡਾਂ ਰਾਹੀਂ ਦਰਸਾਏ ਜਾਂਦੇ ਹਨ, ਨਿਊਟੋਨੀਅਨ ਗਰੈਵੀਟੇਸ਼ਨ (ਨਿਊਟੋਨੀਅਨ ਗਰੈਵੀਟੇਸ਼ਨਲ ਫੀਲਡ g(x, t) ਰਾਹੀਂ ਪ੍ਰਸਤੁਤ), ਅਤੇ ਕਲਾਸੀਕਲ ਇਲੈਕਟ੍ਰੋਮੈਗਨੈਟਿਜ਼ਮ (ਇਲੈਕਟ੍ਰਿਕ ਅਤੇ ਮੈਗਨੈਟਿਕ ਫੀਲਡ E(x, t) ਅਤੇ B(x, t) ਰਾਹੀਂ ਪ੍ਰਸਤੁਤ) ਹਨ। ਕਿਉਂਕਿ ਅਜਿਹੀਆਂ ਫੀਲਡਾਂ ਸਿਧਾਂਤ ਵਿੱਚ ਸਪੇਸ ਵਿੱਚ ਹਰੇਕ ਬਿੰਦੂ ਤੇ ਵੱਖਰਾ ਮੁੱਲ ਲੈ ਸਕਦੀਆਂ ਹਨ, ਇਹਨਾਂ ਨੂੰ ਅਜਾਦੀ ਦੀ ਅਨੰਤ ਡਿਗਰੀ ਵਾਲੀਆਂ ਕਿਹਾ ਜਾਂਦਾ ਹੈ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਨਿਊਕਲੀ ਭੌਤਿਕ ਵਿਗਿਆਨ ਵਿੱਚ ਨਿਊਕਲੀ ਮੇਲ ਜਾਂ ਨਿਊਕਲੀ ਜੋੜ ਇੱਕ ਅਜਿਹੀ ਨਿਊਕਲੀ ਕਿਰਿਆ ਹੁੰਦੀ ਹੈ ਜਿਸ ਵਿੱਚ ਦੋ ਜਾਂ ਦੋ ਤੋਂ ਵੱਧ ਪਰਮਾਣੂ ਨਾਭਾਂ ਬਹੁਤ ਤੇਜ਼ ਰਫ਼ਤਾਰ ਨਾਲ਼ ਇੱਕ-ਦੂਜੇ ਨਾਲ਼ ਭਿੜਦੀਆਂ ਹਨ ਅਤੇ ਜੁੜ ਕੇ ਨਵੇਂ ਕਿਸਮ ਦੀ ਪਰਮਾਣੂ ਨਾਭ (ਨਿਊਕਲੀਅਸ) ਬਣਾਉਂਦੀਆਂ ਹਨ। ਇਸ ਅਮਲ ਵਿੱਚ ਪਦਾਰਥ ਦੀ ਸੰਭਾਲ਼ ਨਹੀਂ ਹੁੰਦੀ ਕਿਉਂਕਿ ਮਿਲਣ ਵਾਲ਼ੀਆਂ ਨਾਭਾਂ ਦਾ ਕੁਝ ਪਦਾਰਥ ਫ਼ੋਟਾਨ (ਮੇਲ ਊਰਜਾ|ਊਰਜਾ) ਵਿੱਚ ਤਬਦੀਲ ਹੋ ਜਾਂਦਾ ਹੈ। ਇਹ ਮੇਲ ਉਹ ਅਮਲ ਹੈ ਜਿਸ ਨਾਲ਼ ਤਾਰਿਆਂ ਵਿੱਚ ਸਰਗਰਮੀ ਬਰਕਰਾਰ ਰਹਿੰਦੀ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਕਬੱਡੀ ਇੱਕ ਖੇਡ ਹੈ ਜੋ ਮੁੱਖ ਤੌਰ ’ਤੇ ਭਾਰਤੀ ਉਪ-ਮਹਾਦੀਪ ਵਿੱਚ ਖੇਡੀ ਜਾਂਦੀ ਹੈ। ਪੰਜਾਬ ਵਿੱਚ ਇਸ ਖੇਡ ਨੂੰ ਵਧੇਰੇ ਅਹਿਮੀਅਤ ਹਾਸਲ ਹੈ। ਇੱਥੇ ਇਸਨੂੰ ਮਾਂ ਖੇਡ ਦਾ ਦਰਜਾ ਹਾਸਲ ਹੈ। ਇਸ ਤੋਂ ਬਿਨਾਂ ਇਹ ਭਾਰਤ, ਨੇਪਾਲ, ਬੰਗਲਾਦੇਸ਼, ਸ਼੍ਰੀ ਲੰਕਾ, ਪਾਕਿਸਤਾਨ, ਇਰਾਨ, ਕੈਨੇਡਾ, ਅਤੇ ਅਮਰੀਕਾ ਆਦਿ ਮੁਲਕਾਂ ਵਿੱਚ ਵੀ ਖੇਡੀ ਜਾਂਦੀ ਹੈ। ਚੜ੍ਹਦੇ ਪੰਜਾਬ ਵਿੱਚ ਹੋਏ ਕਬੱਡੀ ਵਰਲਡ ਕੱਪ ਵਿੱਚ ਕਾਫ਼ੀ ਦੇਸ਼ਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਕਬੱਡੀ ਨਾਮ ਦੀ ਵਰਤੋਂ ਆਮ ਤੌਰ ਤੇ ਉੱਤਰ ਭਾਰਤ ਵਿੱਚ ਕੀਤੀ ਜਾਂਦੀ ਹੈ, ਇਸ ਖੇਡ ਨੂੰ ਦੱਖਣ ਵਿੱਚ ਚੇਡੁਗੁਡੁ ਅਤੇ ਪੂਰਬ ਵਿੱਚ ਵੀ ਤੂੰ ਤੂੰ ਦੇ ਨਾਮ ਨਾਲ ਵੀ ਜਾਣਦੇ ਹਨ।
ਲੰਡਨ (ਅੰਗਰੇਜ਼ੀ: London; ਪਾਠ: /ˈlʌndən/) ਇੰਗਲੈਂਡ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਅਤੇ ਅਹਿਮ ਸ਼ਹਿਰ ਹੈ। ਇਹ ਇੰਗਲੈਂਡ ਦੇ ਉੱਘੇ ਦਰਿਆ ਥੈਮਸ ਦੇ ਕਿਨਾਰੇ ਵਸਿਆ ਹੋਇਆ ਹੈ। ਕਲਾ, ਫ਼ੈਸ਼ਨ, ਅਰਥਿਕਤਾ, ਸੱਭਿਆਚਾਰ, ਸਿੱਖਿਆ, ਮਨੋਰੰਜਨ ਆਦਿ ਵਿੱਚ ਇਹ ਦੁਨੀਆਂ ਦਾ ਇੱਕ ਮੋਹਰੀ ਸ਼ਹਿਰ ਹੈ। ਇਸਨੂੰ ਰੋਮਨ ਲੋਕਾਂ ਨੇ ਵਸਾਇਆ ਅਤੇ ਇਸ ਦਾ ਨਾਂ ਲੰਡੀਨੀਅਮ (Londinium; ਜਾਂ ਰੋਮਨ ਲੰਡਨ) ਰੱਖਿਆ ਸੀ।
ਤਾਜ ਮਹੱਲ (ਹਿੰਦੀ: ताज महल ; ਉਰਦੂ: تاج محل) ਭਾਰਤ ਦੇ ਆਗ੍ਰਾ ਸ਼ਹਿਰ ਵਿੱਚ ਸਥਿਤ ਇੱਕ ਸੰਸਾਰ ਵਿਰਾਸਤ ਮਕਬਰਾ ਹੈ। ਇਸ ਦੀ ਉਸਾਰੀ ਮੁਗ਼ਲ ਸਮਰਾਟ ਸ਼ਾਹ ਜਹਾਨ ਨੇ, ਆਪਣੀ ਪਤਨੀ ਮੁਮਤਾਜ਼ ਮਹਾਲ ਦੀ ਯਾਦ ਵਿੱਚ ਕਰਵਾਇਆ ਸੀ। ਤਾਜ ਮਹੱਲ ਮੁਗਲ ਵਾਸਤੁਕਲਾ ਦਾ ਉੱਤਮ ਨਮੂਨਾ ਹੈ। ਇਸ ਦੀ ਵਾਸਤੁ ਸ਼ੈਲੀ ਫਾਰਸੀ, ਤੁਰਕ, ਭਾਰਤੀ ਅਤੇ ਇਸਲਾਮੀ ਵਾਸਤੁਕਲਾ ਦੇ ਘਟਕਾਂ ਦਾ ਅਨੋਖਾ ਸੁਮੇਲ ਹੈ। ਸੰਨ 1983 ਵਿੱਚ, ਤਾਜ ਮਹਿਲ ਯੁਨੈਸਕੋ ਸੰਸਾਰ ਅਮਾਨਤ ਟਿਕਾਣਾ ਬਣਿਆ। ਇਸ ਦੇ ਨਾਲ ਹੀ ਇਸਨੂੰ ਸੰਸਾਰ ਅਮਾਨਤ ਦੇ ਸਭਨੀ ਥਾਂਈਂ ਪ੍ਰਸ਼ੰਸਾ ਪਾਉਣ ਵਾਲੀ, ਅਤਿ ਉੱਤਮ ਮਾਨਵੀ ਕ੍ਰਿਤੀਆਂ ਵਿੱਚੋਂ ਇੱਕ ਦੱਸਿਆ ਗਿਆ। ਤਾਜਮਹਿਲ ਨੂੰ ਭਾਰਤ ਦੀ ਇਸਲਾਮੀ ਕਲਾ ਦਾ ਰਤਨ ਵੀ ਘੋਸ਼ਿਤ ਕੀਤਾ ਗਿਆ ਹੈ। ਸਾਧਾਰਣ ਤੌਰ ਤੇ ਵੇਖੇ ਗਏ ਸੰਗ-ਮਰਮਰ ਦੀਆਂ ਸਿੱਲੀਆਂ ਦੀ ਵੱਡੀਆਂ ਵੱਡੀਆਂ ਪਰਤਾਂ ਨਾਲ ਢਕ ਕੇ ਬਣਾਏ ਗਏ ਭਵਨਾਂ ਦੀ ਤਰ੍ਹਾਂ ਨਾ ਬਣਾਕੇ ਇਸ ਦਾ ਚਿੱਟਾ ਗੁੰਬਦ ਅਤੇ ਟਾਇਲ ਸਰੂਪ ਸੰਗਮਰਮਰ ਨਾਲ ਢਕਿਆ ਹੈ। ਕੇਂਦਰ ਵਿੱਚ ਬਣਿਆ ਮਕਬਰਾ ਆਪਣੀ ਵਾਸਤੁ ਸਰੇਸ਼ਟਤਾ ਪੱਖੋਂ ਸੌਂਦਰਿਆ ਦੇ ਸੰਯੋਜਨ ਦਾ ਪਤਾ ਦਿੰਦਾ ਹੈ। ਤਾਜਮਹਿਲ ਭਵਨ ਸਮੂਹ ਦੀ ਸੰਰਚਨਾ ਦੀ ਖਾਸ ਗੱਲ ਹੈ, ਕਿ ਇਹ ਪੂਰਾ ਸਮਮਿਤੀ ਹੈ। ਇਸ ਦਾ ਨਿਰਮਾਣ ਸੰਨ 1648 ਦੇ ਲੱਗਭੱਗ ਮੁਕੰਮਲ ਹੋਇਆ ਸੀ। ਉਸਤਾਦ ਅਹਮਦ ਲਾਹੌਰੀ ਨੂੰ ਅਕਸਰ ਇਸ ਦਾ ਪ੍ਰਧਾਨ ਰੂਪਾਂਕਨਕਰਤਾ ਮੰਨਿਆ ਜਾਂਦਾ ਹੈ।