ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।
ਭੌਤਿਕ ਵਿਗਿਆਨ ਵਿੱਚ, ਇੱਕ ਫੀਲਡ ਇੱਕ ਭੌਤਿਕੀ ਮਾਤਰਾ ਹੁੰਦੀ ਹੈ ਜੋ ਸਪੇਸ ਅਤੇ ਵਕਤ ਵਿੱਚ ਹਰੇਕ ਬਿੰਦੂ ਵਾਸਤੇ ਇੱਕ ਮੁੱਲ ਰੱਖਦੀ ਹੈ। ਉਦਾਹਰਨ ਦੇ ਤੌਰ ਤੇ, ਕਿਸੇ ਮੌਸਮੀ ਨਕਸ਼ੇ ਉੱਤੇ, ਸਤਿਹੀ ਕ੍ਰਿਆਸ਼ੀਲ ਹਵਾ ਗਤੀ ਕਿਸੇ ਨਕਸ਼ੇ ਉੱਤੇ ਹਰੇਕ ਬਿੰਦੂ ਪ੍ਰਤਿ ਇੱਕ ਵੈਕਟਰ ਪ੍ਰਦਾਨ ਕਰਕੇ ਦਰਸਾਈ ਜਾਂਦੀ ਹੈ। ਹਰੇਕ ਵੈਕਟਰ ਓਸ ਬਿੰਦੂ ਉੱਤੇ ਹਵਾ ਦੀ ਗਤੀ ਦੀ ਦਿਸ਼ਾ ਅਤੇ ਸਪੀਡ ਨੂੰ ਪ੍ਰਸਤੁਤ ਕਰਦਾ ਹੈ। ਇਸੇ ਤਰਾਂ ਇੱਕ ਹੋਰ ਉਦਾਹਰਨ ਵਿੱਚ, ਇੱਕ ਇਲੈਕਟ੍ਰਿਕ ਫੀਲਡ ਨੂੰ ਕਿਸੇ ਇਲੈਕਟ੍ਰਿਕ ਚਾਰਜ ਤੋਂ ‘ਸਪੇਸ ਵਿੱਚ ਇੱਕ ਹਾਲਤ’ ਦੇ ਰੁਪ ਵਿੱਚ ਪੈਦਾ ਹੋਣ ਦੇ ਰੂਪ ਵਿੱਚ ਸੋਚਿਆ ਜਾ ਸਕਦਾ ਹੈ ਜੋ ਸਾਰੀ ਦੀ ਸਾਰੀ ਸਪੇਸ ਵਿੱਚ ਫੈਲ ਰਹੀ ਹੁੰਦੀ ਹੈ। ਜਦੋਂ ਇਸ ਇਲੈਕਟ੍ਰਿਕ ਫੀਲਡ ਅੰਦਰ ਕੋਈ ਟੈਸਟ ਇਲੈਕਟ੍ਰਿਕ ਚਾਰਜ ਰੱਖਿਆ ਜਾਂਦਾ ਹੈ, ਤਾਂ ਬਲ ਕਾਰਨ ਕਣ ਪ੍ਰਵੇਗਿਤ ਹੋ ਜਾਂਦਾ ਹੈ। ਭੌਤਿਕ ਵਿਗਿਆਨੀਆਂ ਨੇ ਕਿਸੇ ਫੀਲਡ ਦੀ ਧਾਰਨਾ ਨੂੰ ਅਜਿਹੇ ਬਲਾਂ ਦੇ ਵਿਸ਼ਲੇਸ਼ਣ ਲਈ ਅਮਲੀ ਤੌਰ ਤੇ ਉਪਯੋਗਿਕ ਫੀਲਡ ਦੇ ਤੌਰ ਤੇ ਖੋਜਿਆ ਹੈ ਜਿਹਨਾਂ ਬਲਾਂ ਨੂੰ ਉਹਨਾਂ ਨੇ ਕਿਸੇ ਫੀਲਡ ਦੇ ਕਾਰਨ ਪੈਦਾ ਹੋਏ ਬਲਾਂ ਦੇ ਰੂਪ ਵਿੱਚ ਸੋਚਿਆ। ਕੁਆਂਟਮ ਫੀਲਡ ਥਿਊਰੀ ਦੇ ਮਾਡਰਨ ਢਾਂਚੇ ਵਿੱਚ, ਕਿਸੇ ਟੈਸਟ ਪਾਰਟੀਕਲ ਵੱਲ ਇਸ਼ਾਰਾ ਕੀਤੇ ਬਗੈਰ ਹੀ, ਕੋਈ ਫੀਲਡ ਸਪੇਸ ਘੇਰਦੀ ਹੈ, ਐਨਰਜੀ ਰੱਖਦੀ ਹੈ, ਅਤੇ ਇਸਦੀ ਹਾਜ਼ਰੀ ਪਹਿਲਾਂ ਤੋਂ ਹੀ ਇੱਕ ਕਲਾਸੀਕਲ "ਸ਼ੁੱਧ ਵੈਕੱਮ" ਸ਼ਾਮਿਲ ਕਰਦੀ ਹੈ। ਇਸਨੇ ਭੌਤਿਕ ਵਿਗਿਆਨੀਆਂ ਨੂੰ ਇਹ ਮੰਨਣ ਵੱਲ ਲਿਜਾਂਦਾ ਕਿ ਇਲੈਕਟ੍ਰੋਮੈਗਨੈਟਿਕ ਫੀਲਡਾਂ ਕੋਈ ਭੌਤਿਕੀ ਇਕਾਈ ਹੋਣੀ ਚਾਹੀਦੀ ਹੈ, ਜੋ ਫੀਲਡ ਧਾਰਨਾ ਨੂੰ ਮਾਡਰਨ ਭੌਤਿਕ ਵਿਗਿਆਨ ਦੇ ਮਹਿਲ ਨੂੰ ਸਮਰਥਨ ਦੇਣ ਵਾਲੀ ਉਦਾਹਰਨ ਬਣ ਦਿੰਦੀ ਹੈ। "ਤੱਥ ਕਿ ਇਲੈਕਟ੍ਰੋਮੈਗਨੈਟਿਕ ਫੀਲਡ ਮੋਮੈਂਟਮ ਅਤੇ ਐਨਰਜੀ ਰੱਖ ਸਕਦੀ ਹੈ ਇਸਨੂੰ ਬਹੁਤ ਵਾਸਤਵਿਕ ਬਣਾ ਦਿੰਦੀ ਹੈ...
ਪੰਜਾਬ ਦੀਆਂ ਜਨੌਰ ਕਹਾਣੀਆਂ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੀ 108 ਪੰਨਿਆਂ ਦੀ ਪੁਸਤਕ ਹੈ। ਜਿਸ ਵਿਚ 21 ਕਹਾਣੀਆਂ ਸ਼ਾਮਿਲ ਹਨ। ਇਨ੍ਹਾਂ ਕਹਾਣੀਆਂ ਵਿੱਚ ਵੱਖ-ਵੱਖ ਵਿਸ਼ੇ ਪੇਸ਼ ਹੋਏ ਹਨ। ਇਨ੍ਹਾਂ ਸਭ ਦਾ ਸੰਬੰਧ ਜ਼ਿੰਦਗੀ ਜਿਉਣ ਦੀ ਇੱਛਾ ਨਾਲ ਹੈ।ਜਿਵੇਂ ਕਿ ਨਾਮ ਤੋਂ ਹੀ ਸਪੱਸ਼ਟ ਹੈ ਕਿ ਇਹ ਕਹਾਣੀਆਂ ਜਨੌਰਾਂ ਨਾਲ ਸਬੰਧਤ ਹਨ ਪ੍ਰੰਤੂ ਇਹਨਾਂ ਦਾ ਜਨੌਰਾਂ ਨਾਲ ਸਬੰਧ ਹੁੰਦੇ ਹੋਏ ਵੀ ਉਹਨਾਂ ਦੀ ਨਿੱਜੀ ਜਿੰਦਗੀ ਨਾਲ ਕੋਈ ਵਾਹ ਵਾਸਤਾ ਨਹੀਂ ਕਿਉਂਕਿ ਜਨੌਰ ਇਹਨਾਂ ਨੂੰ ਪੜ੍ਹ ਨਹੀਂ ਸਕਦੇ।ਇਹਨਾਂ ਕਹਾਣੀਆਂ ਰਾਹੀਂ ਇਕ ਉਪਦੇਸ਼ ਤੇ ਸਿੱਖਿਆ ਦਾ ਪ੍ਰਸਾਰ ਕੀਤਾ ਜਾਂਦਾ ਹੈ। ਬੇਦੀ ਦੀ ਹੱਥਲੀ ਪੁਸਤਕ ਵੀ ਲੋਕ ਕਹਾਣੀਆਂ ਨਾਲ ਸਬੰਧਤ ਹੈ,ਜੋ ਕਿ ਰੌਚਕ ਤੇ ਗਿਆਨ ਭਰਪੂਰ ਹਨ। ਇਹਨਾਂ ਕਹਾਣੀਆਂ ਪੰਜਾਬ ਵਿੱਚ ਆਮ ਪ੍ਰਚਲਿਤ ਹਨ ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਇੱਕਤ੍ਰ ਕੀਤੀਆਂ ਹਨ।ਇਨ੍ਹਾਂ ਜਨੌਰ ਕਹਾਣੀਆਂ ਵਿੱਚ ਕਿਤੇ ਮਨੁੱਖ ਸਹਾਇਕ(ਗੌਣ) ਪਾਤਰ ਹੈ ਅਤੇ ਕਿਤੇ ਜਨੌਰ। ਇਸ ਤਰ੍ਹਾਂ ਕਹਾਣੀ ਦੇ ਮੁੱਖ ਤੇ ਸਹਾਇਕ ਪਾਤਰ ਇੱਕ ਦੂਜੇ ਦੀ ਥਾਂ ਲੈਂਦੇ ਹਨ। ਇਸ ਪੁਸਤਕ ਵਿੱਚ ਨੈਤਿਕਤਾ ਦੇ ਵੱਖ-ਵੱਖ ਪਾਸਾਰ ਪੇਸ਼ ਹੋਏ ਹਨ।ਕੁੱਝ ਪੱਖ ਵਿੱਚ,ਕੁੱਝ ਵਿਰੋਧ ਵਿੱਚ, ਪ੍ਰੰਤੂ ਸਿਖਿਆ ਪੱਖ ਵਿੱਚ ਹੀ ਭੁਗਤਦੀ ਹੈ।ਭਾਵ ਕਿ ਭਾਵੇਂ ਨੈਤਿਕਤਾ ਤੋਂ ਵਿਰੋਧੀ ਸਥਿਤੀਆਂ ਦੀ ਪੇਸ਼ਕਾਰੀ ਹੋਈ ਹੈ, ਪ੍ਰੰਤੂ ਉਹ ਨੈਤਿਕ ਗੁਣਾਂ ਨੂੰ ਹੋਲ ਵੀ ਉਘਾੜਦੀ ਹੈ।ਇਨ੍ਹਾਂ ਕਹਾਣੀਆਂ ਵਿੱਚ ਮੋਟੇ ਤੌਰ ਤੇ ਸਿਆਣਪ,ਚਤੁਰਾਈ,ਮਿਲਵਰਤਨ,ਏਕਤਾ,ਦੋਸਤੀ,ਸਹਿਣਸ਼ੀਲਤਾ, ਬਰਾਬਰਤਾ,ਅਨੁਭਵ ਅਤੇ ਧੋਖੇਬਾਜੀ ਅਹਿਸਾਨ ਫਰਾਮੋਸ਼ੀ ਆਦਿ। ਉਂਝ ਹਰ ਕਹਾਣੀ ਵਿੱਚ ਤਕਰੀਬਨ ਇਕ ਤੋਂ ਵੱਧ ਨੈਤਿਕ ਗੁਣ ਹੀ ਪੇਸ਼ ਹੋਏ ਹਨ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਮਾਂ ਸੁਹਾਗਣ ਸ਼ਗਨ ਕਰੇਡਾ:ਨਾਹਰ ਸਿੰਘ ਦੀ ਲੋਕਧਾਰਾ ਨਾਲ ਸੰਬੰਧਿਤ ਪੁਸਤਕ ਹੈ। ਇਸ ਦੀਆਂ ਪਹਿਲੀਆਂ ਛੇ ਜਿਲਦਾਂ ਛਪ ਚੁੱਕੀਆਂ ਹਨ।ਮਾਂ ਸੁਹਾਗਣ ਸ਼ਗਨ ਕਰੇਇਸ ਲੜੀ ਅਧੀਨ ਤਿਆਰ ਕੀਤੀ ਗਈ ਸੱਤਵੀ ਜਿਲਦ ਹੈ। ਇਸ ਜਿਲਦ ਵਿਚ ਵਿਆਹ ਦੀਆਂ ਰੀਤਾਂ-ਰਸਮਾਂ ਅਤੇ ਲੋਕਗੀਤਾਂ ਨੂੰ ਸ਼ਾਮਿਲ ਕਰਨ ਦੇ ਨਾਲ ਨਾਲ ਇਹਨਾਂ ਪ੍ਤੀ ਮੌਲਕ ਖੋਜ ਵੀ ਪ੍ਸਤੁਤ ਕੀਤੀ ਗਈ ਹੈ।ਲੇਖਕ ਨੇ ਇਨਾਂ ਦਾ ਅਧਿਅਐਨ ਆਧੁਨਿਕ ਚਿਹਨ ਵਿਗਿਆਨ ਦੀਆਂ ਨਵੀਨਤਮ ਲੱਭਤਾਂ ਅਨੁਸਾਰ ਕੀਤਾ ਹੈ।ਇਹ ਰੀਤਾਂ-ਰਸਮਾਂ ਅਤੇ ਲੋਕਗੀਤ ਮਧਕਾਲੀਨ ਪਰੰਪਰਾਵਾਂ ਨਾਲ ਜੁੜੇ ਪੰਜਾਬੀ ਸਭਿਆਚਾਰ ਦੀ ਮੂਲ ਪਛਾਣ ਰਹੇ ਹਨ।ਡਾ: ਨਾਹਰ ਸਿੰਘ ਨੇ ਪੂਰੀ ਸੁਹਿਰਦਤਾ ਅਤੇ ਲਗਨ ਨਾਲ ਇਹਨਾਂ ਰੀਤਾਂ-ਰਸਮਾਂ ਅਤੇ ਲੋਕਗੀਤਾਂ ਬਾਰੇ ਪ੍ਮਾਣਿਕ ਲੋਕਧਾਰਾ ਨਾਲ ਸੰਬੰਧਿਤ ਸਮੱਗਰੀ ਨੂੰ ਆਪਣੇ ਖੇਤਰੀ ਖੋਜ ਕਾਰਜ ਦੁਆਰਾ ਪ੍ਥਮ ਸਰੋਤਾਂ ਤੋਂ ਇਕੱਤਰ ਕਰਕੇ ਸੰਕਲਤ ਕੀਤਾ ਹੈ ਅਤੇ ਇਹਨਾਂ ਦਾ ਅਧਿਐਨ ਬਹੁਤ ਸੂਖਮ ਪੱਧਰਾਂ ਉੱਤੇ ਵੀ ਕੀਤਾ ਹੈ। ਇਹ ਪੁਸਤਕ ਪੰਜਾਬੀ ਲੋਕ-ਪਰੰਪਰਾ ਅਤੇ ਲੋਕ-ਮਨ ਦੀਆਂ ਡੂੰਘੀਆਂ ਜੀਵਨ-ਸੰਕਲਪਨਾਵਾਂ ਤੋਂ ਸਾਨੂੰ ਜਾਣੂੰ ਕਰਵਾਉਂਦੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਮੇਰਾ ਨਾਨਕਾ ਪਿੰਡ ਕਿਤਾਬ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੁਆਰਾ ਇਕ ਸ੍ਵੈਜੀਵਨੀ ਦੇ ਤੌਰ ਤੇ ਲਿਖੀ ਗਈ ਮੰਨੀ ਜਾਂਦੀ ਹੈ।ਇਸ ਕਿਤਾਬ ਵਿਚ ਵਣਜਾਰਾ ਬੇਦੀ ਨੇ ਆਪਣੇ ਨਾਨਕੇ ਪਿੰਡ ਗੁੱੜ੍ਹਾ ਉੱਤਮ ਸਿੰਘਦੇ ਲੋਕਾ ਦੇ ਰਹਿਣ ਸਹਿਣ ਬਾਰੇ ਵਿਸਥਾਰ ਸਹਿਤ ਦੱਸਿਆ ਹੈ। ਉਹਨਾ ਦੇ ਜਿਉਣ ਢੰਗ ਨੂੰ ਪ੍ਰਭਾਵਿਤ ਕਰਨ ਵਾਲੇ ਕਾਰਜਾਂ ਨੂੰ ਦਿਖਾਇਆ ਹੈ। ਇਹ ਕਿਤਾਬ ਪਿੰਡਾ ਵਿਚ ਰਹਿੰਦੇ ਲੋਕਾਂ ਦੀ ਮਾਨਸਿਕਤਾ ਨੂੰ ਬਾਖੂਬੀ ਬਿਆਨ ਕਰਦੀ ਹੈ । ਇਸ ਕਿਤਾਬ ਵਿਚ ਲੋਕਾਂ ਦੇ ਸਮਾਜਿਕ, ਆਰਥਿਕ, ਰਾਜਨੀਤਿਕ, ਧਾਰਮਿਕ ਅਤੇ ਸਭਿਆਚਾਰਕ ਜੀਵਨ ਨੂੰ ਬਿਆਨਿਆ ਗਿਆ ਹੈ। ਇਸ ਕਿਤਾਬ ਵਿਚ 23 ਅਧਿਆਇ ਤੇ 138 ਪੰਨੇ ਹਨ ।
ਮਲਾਲਾ ਯੂਸਫਜ਼ਈ (ਪਸ਼ਤੋ: ملاله یوسفزۍ ਜਨਮ: 12 ਜੁਲਾਈ 1997) ਬੱਚਿਆਂ ਦੇ ਹੱਕਾਂ ਲਈ ਕੰਮ ਕਰਨ ਵਾਲੀ ਸਕੂਲ ਵਿਦਿਆਰਥਣ ਹੈ ਅਤੇ (2014) ਲਈ ਨੋਬਲ ਅਮਨ ਇਨਾਮ ਵਿਜੇਤਾ ਹੈ। ਉਹ ਮੀਂਗੋਰਾ ਸ਼ਹਿਰ ਵਿੱਚ ਅੱਠਵੀਂ ਜਮਾਤ ਦੀ ਵਿਦਿਆਰਥਣ ਹੈ। 2009 ਦੇ ਸ਼ੁਰੂ ਵਿੱਚ 11/12 ਸਾਲ ਦੀ ਉਮਰ ਵਿੱਚ ਹੀ ਉਹ ਤਾਲਿਬਾਨ ਸ਼ਾਸਨ ਦੇ ਅੱਤਿਆਚਾਰਾਂ ਦੇ ਬਾਰੇ ਵਿੱਚ ਗੁਪਤ ਨਾਮ ਦੇ ਤਹਿਤ ਬੀਬੀਸੀ ਲਈ ਇੱਕ ਬਲਾਗ ਲਿਖ ਕੇ ਸਵਾਤ ਦੇ ਲੋਕਾਂ ਵਿੱਚ ਨਾਇਕਾ ਬਣ ਗਈ। ਬੱਚਿਆਂ ਦੀ ਵਕਾਲਤ ਕਰਨ ਵਾਲੇ ਅੰਤਰਰਾਸ਼ਟਰੀ ਡਚ ਗਰੁੱਪ 'ਕਿਡਸ ਰਾਈਟਸ ਫਾਉਂਡੇਸ਼ਨ' ਨੇ ਯੂਸਫਜ਼ਈ ਨੂੰ ਅੰਤਰਰਾਸ਼ਟਰੀ ਬਾਲ ਸ਼ਾਂਤੀ ਇਨਾਮ ਲਈ ਮੁਕਾਬਲੇ ਵਿੱਚ ਸ਼ਾਮਿਲ ਕੀਤਾ। ਉਹ ਪਹਿਲੀ ਪਾਕਿਸਤਾਨੀ ਕੁੜੀ ਸੀ ਜਿਸਨੂੰ ਇਸ ਇਨਾਮ ਲਈ ਨਾਮਜਦ ਕੀਤਾ ਗਿਆ। ਦੱਖਣ ਅਫਰੀਕਾ ਦੇ ਨੋਬਲ ਇਨਾਮ ਜੇਤੂ ਦੇਸਮੁੰਡ ਟੂਟੂ ਨੇ ਹਾਲੈਂਡ ਵਿੱਚ ਇੱਕ ਸਮਾਰੋਹ ਦੇ ਦੌਰਾਨ ਅਕਤੂਬਰ 2011 ਵਿੱਚ ਉਸ ਦੇ ਨਾਮ ਦੀ ਘੋਸ਼ਣਾ ਕੀਤੀ ਸੀ। ਲੇਕਿਨ ਯੂਸਫਜ਼ਈ ਇਹ ਇਨਾਮ ਨਹੀਂ ਜਿੱਤ ਸਕੀ ਅਤੇ ਇਹ ਇਨਾਮ ਦੱਖਣ ਅਫਰੀਕਾ ਦੀ 17 ਸਾਲ ਦਾ ਕੁੜੀ ਨੇ ਜਿੱਤ ਲਿਆ। ਮਲਾਲਾ ਨੇ ਤਾਲਿਬਾਨ ਦੇ ਫਰਮਾਨ ਦੇ ਬਾਵਜੂਦ ਲੜਕੀਆਂ ਨੂੰ ਪੜ੍ਹਾਉਣ ਦਾ ਅਭਿਆਨ ਚਲਾ ਰੱਖਿਆ ਹੈ। ਤਾਲਿਬਾਨ ਆਤੰਕੀਆਂ ਨੇ ਇਸ ਗੱਲ ਤੋਂ ਨਰਾਜ ਹੋਕੇ ਉਸਨੂੰ ਆਪਣੀ ਹਿਟ ਲਿਸਟ ਵਿੱਚ ਲੈ ਲਿਆ। ਅਕਤੂਬਰ 2012 ਵਿੱਚ , ਮੰਗਲਵਾਰ ਨੂੰ ਦਿਨ ਵਿੱਚ ਕਰੀਬ ਸਵਾ 12 ਵਜੇ ਸਵਾਤ ਘਾਟੀ ਦੇ ਕਸਬੇ ਮੀਂਗੋਰਾ ਵਿੱਚ ਸਕੂਲ ਤੋਂ ਪਰਤਦੇ ਵਕਤ ਉਸ ਉੱਤੇ ਆਤੰਕੀਆਂ ਨੇ ਹਮਲਾ ਕੀਤਾ ਸੀ। 15 ਅਕਤੂਬਰ 2012 ਦੇ ਦਿਨ ਉਸ ਨੂੰ ਇਲਾਜ ਲਈ ਅਲਿਜ਼ਬੈਥ ਹਸਪਤਾਲ ਬ੍ਰਿਮਿੰਘਮ (ਇੰਗਲੈਂਡ) ਲਿਜਾਇਆ ਗਿਆ। ਇਸ ਹਮਲੇ ਦੀ ਜਿੰਮੇਦਾਰੀ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ ਲਈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਮਧਕਾਲੀਨ ਪੰਜਾਬੀ ਕਥਾ ਰੂਪ ਤੇ ਪਰੰਪਰਾ
ਮਧਕਾਲੀਨ ਪੰਜਾਬੀ ਕਥਾ ਰੂਪ ਤੇ ਪੰਰਪਰਾ ਪੁਸਤਕ ਵਣਜਾਰਾ ਬੇਦੀ ਦੁਆਰਾ ਲਿਖੀ ਗਈ ਹੈ। ਇਹ ਪੁਸਤਕ ਤਿੰਨ ਹਿੱਸਿਆਂ ਵਿੱਚ ਵੰਡੀ ਨਜਰ ਆਉਂਦੀ ਹੈ। ਪਹਿਲੇ ਹਿੱਸੇ ਵਿੱਚ ਬੇਦੀ ਨੇ ਕ੍ਰਮਵਾਰ ਮੱਧਕਾਲਿਨ ਕਥਾ ਸਾਹਿਤ ,ਮੱਧਕਾਲਿਨ ਕਥਾ ਸਾਹਿਤ ਦੀ ਸਿਰਜਨਾ,ਮੱਧਕਾਲਿਨ ਕਥਾ ਸਾਹਿਤ ਦੀਆਂ ਸਿਰਜਨ ਪਰਵਿਰਤੀਆਂ,ਕਥਾਨਿਕ ਰੂੜੀਆਂ ਤੇ ਰੂੜ ਕਥਾਵਾਂ,ਪੰਜਾਬੀ ਕਥਾ ਪਰੰਪਰਾ,ਮੱਧਕਾਲਿਨ ਕਥਾ ਸੰਸਾਰ ਆਦਿ ਬਾਰੇ ਚਰਚਾ ਕੀਤੀ ਗਈ ਹੈ। ਇਸ ਤੋਂ ਬਾਅਦ 26 ਦੇ ਲਗਭਗ ਕਥਾ ਰੂਪਾਂ ਦੀ ਵਿਸਤਾਰ ਪੂਰਵਕ ਵਿਆਖਿਆ ਕੀਤੀ ਹੈ। ਪੁਸਤਕ ਦੇ ਆਖਰੀ ਦੋ ਭਾਗ ਸਿਰਲੇਖ ਅੰਤਿਕਾ ਨੰਬਰ 1 ਅਤੇ ਅੰਤਿਕਾ ਨੰਬਰ 2 ਅਧੀਨ ਦਰਜ ਹਨ। ਜਿਸ ਵਿੱਚ ਪਹਿਲਾਂ ਚਰਚਾ ਕੀਤੇ ਜਾ ਚੁੱਕੇ ਕਥਾ ਰੂਪਾਂ ਦੀਆਂ ਉਧਾਰਨਾਂ ਵੱਜੋਂ ਕਥਾਵਾਂ ਦਰਜ ਹਨ। ਪਹਿਲੇ ਛੇ ਅਧਿਆਏ ਵਿੱਚ ਹੀ ਵਣਜਾਰਾ ਬੇਦੀ ਦੀ ਇਸ ਕਿਤਾਬ ਦਾ ਮਨੋਰਥ ਤੇ ਨਿਚੋੜ ਸ਼ਾਮਿਲ ਹੈ। ਜਿਸ ਅਧੀਨ ਉਹ ਲਿਖਦੇ ਹਨ ਕਿ ਮੱਧਕਾਲਿਨ
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 25,443 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956) ਇੱਕ ਭਾਰਤੀ ਕਾਨੂੰਨਸਾਜ਼ ਸਨ। ਉਹ ਇੱਕ ਬਹੁਜਨ ਰਾਜਨੀਤਕ ਨੇਤਾ ਅਤੇ ਬੋਧੀ ਪੁਨਰੁੱਥਾਨਵਾਦੀ ਹੋਣ ਦੇ ਨਾਲ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵੀ ਸਨ। ਉਨ੍ਹਾਂ ਨੂੰ ਬਾਬਾ ਸਾਹਿਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ ਇੱਕ ਗਰੀਬ ਅਛੂਤ ਪਰਵਾਰ ਵਿੱਚ ਹੋਇਆ ਸੀ। ਬਾਬਾ ਸਾਹਿਬ ਅੰਬੇਡਕਰ ਨੇ ਆਪਣਾ ਸਾਰਾ ਜੀਵਨ ਹਿੰਦੂ ਧਰਮ ਦੀ ਚਾਰ ਵਰਣ ਪ੍ਰਣਾਲੀ, ਅਤੇ ਭਾਰਤੀ ਸਮਾਜ ਵਿੱਚ ਸਰਵਵਿਆਪਤ ਜਾਤੀ ਵਿਵਸਥਾ ਦੇ ਵਿਰੁੱਧ ਸੰਘਰਸ਼ ਵਿੱਚ ਬਿਤਾ ਦਿੱਤਾ। ਹਿੰਦੂ ਧਰਮ ਵਿੱਚ ਮਨੁੱਖੀ ਸਮਾਜ ਨੂੰ ਚਾਰ ਵਰਣਾਂ ਵਿੱਚ ਵਰਗੀਕ੍ਰਿਤ ਕੀਤਾ ਹੈ। ਉਨ੍ਹਾਂ ਨੂੰ ਬੋਧੀ ਮਹਾਸ਼ਕਤੀਆਂ ਦੇ ਦਲਿਤ ਅੰਦੋਲਨ ਨੂੰ ਅਰੰਭ ਕਰਨ ਦਾ ਸਿਹਰਾ ਵੀ ਜਾਂਦਾ ਹੈ। ਬਾਬਾ ਸਾਹਿਬ ਅੰਬੇਡਕਰ ਨੂੰ ਭਾਰਤ ਦੇ ਸਰਬਉਚ ਨਾਗਰਿਕ ਇਨਾਮ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਕਈ ਸਾਮਾਜਕ ਅਤੇ ਵਿੱਤੀ ਰੁਕਾਵਟਾਂ ਪਾਰ ਕਰ, ਅੰਬੇਡਕਰ ਉਨ੍ਹਾਂ ਕੁੱਝ ਪਹਿਲੇ ਅਛੂਤਾਂ ਵਿੱਚੋਂ ਇੱਕ ਬਣ ਗਏ ਜਿਨ੍ਹਾਂ ਨੇ ਭਾਰਤ ਵਿੱਚ ਕਾਲਜ ਦੀ ਸਿੱਖਿਆ ਪ੍ਰਾਪਤ ਕੀਤੀ। ਅੰਬੇਡਕਰ ਨੇ ਕਨੂੰਨ ਦੀ ਉਪਾਧੀ ਪ੍ਰਾਪਤ ਕਰਨ ਦੇ ਨਾਲ ਹੀ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿੱਚ ਆਪਣੇ ਅਧਿਅਨ ਅਤੇ ਅਨੁਸੰਧਾਨ ਦੇ ਕਾਰਨ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ ਇਕਾਨਾਮਿਕਸ ਤੋਂ ਕਈ ਡਾਕਟਰੇਟ ਡਿਗਰੀਆਂ ਵੀ ਹਾਸਲ ਕੀਤੀਆਂ। ਅੰਬੇਡਕਰ ਇੱਕ ਪ੍ਰਸਿੱਧ ਵਿਦਵਾਨ ਦੇ ਰੂਪ ਵਿੱਚ ਵਾਪਸ ਆਪਣੇ ਦੇਸ਼ ਪਰਤ ਆਏ ਅਤੇ ਇਸਦੇ ਬਾਅਦ ਕੁੱਝ ਸਾਲ ਤੱਕ ਉਨ੍ਹਾਂ ਨੇ ਵਕਾਲਤ ਕੀਤੀ। ਫਿਰ ਉਨ੍ਹਾਂ ਨੇ ਕੁੱਝ ਪੱਤਰਕਾਵਾਂ ਦਾ ਪ੍ਰਕਾਸ਼ਨ ਕੀਤਾ, ਜਿਨ੍ਹਾਂ ਦੁਆਰਾ ਉਨ੍ਹਾਂ ਨੇ ਭਾਰਤੀ ਅਛੂਤਾਂ ਦੇ ਰਾਜਨੀਤਕ ਅਧਿਕਾਰਾਂ ਅਤੇ ਸਾਮਾਜਕ ਆਜ਼ਾਦੀ ਦੀ ਵਕਾਲਤ ਕੀਤੀ। ਡਾ.
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਪੰਜਾਬੀ ਲੋਕ ਕਹਾਣੀਆਂ ਦਾ ਸਰੰਚਨਾਤਮਕ ਅਧਿਐਨ ਅਤੇ ਵਰਗੀਕਰਨ
'ਪੰਜਾਬੀ ਲੋਕ ਕਹਾਣੀਆਂ ਦਾ ਸਰੰਚਨਾਤਮਕ ਅਧਿਐਨ ਅਤੇ ਵਰਗੀਕਰਨ ਡਾ. ਜੋਗਿੰਦਰ ਸਿੰਘ ਕੈਰੋਂ ਦੁਆਰਾ ਲਿਖੀ ਇਕ ਮਹੱਤਵਪੂਰਨ ਪੁਸਤਕ ਹੈ । ਜੋ ਲੋਕਧਾਰਾ ਅਧਿਐਨ ਨਾਲ ਜੁੜੇ ਵਿਦਿਆਰਥੀਆਂ ਅਤੇ ਵਿਦਵਾਨਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ । ਡਾ. ਕੈਰੋਂ ਨੇ ਇਸ ਵਿਚ ਲੋਕ ਕਹਾਣੀਆਂ ਦੇ ਵਰਗੀਕਰਨ ਦੇ ਮਸਲੇ ਨੂੰ ਮੁਖ਼ਾਤਬ ਹੁੰਦਿਆਂ ਹੋਇਆਂ ਪੰਜਾਬੀ ਲੋਕ ਕਹਾਣੀਆਂ ਦੇ ਅਧਿਐਨ ਲਈ ਇਕ ਵੱਖਰਾ ਮਾਡਲ ਉਸਾਰਨ ਦਾ ਯਤਨ ਕੀਤਾ ਹੈ । ਉਨ੍ਹਾਂ ਦਾ ਅਧਿਐਨ ਮੂਲ ਰੂਪ ਵਿੱਚ ਗ੍ਰੇਮਾਸ ਦੇ ਐਕਤਾਂਸ਼ੀਅਲ ਮਾਡਲ ਉੱਤੇ ਅਧਾਰਿਤ ਹੈ । ਜੋ ਸਿੱਧੇ ਅਸਿੱਧੇ ਰੂਪ ਵਿੱਚ ਵਲਾਦੀਮੀਰ ਪਰੌਪ, ਮਿਰਾਂਡਾ, ਐਲਨ ਡੰਡੀਜ਼ ਅਤੇ ਲੈਵੀ ਸਤ੍ਰਾਸ ਦੇ ਮਾਡਲਾਂ ਦਾ ਵੀ ਪ੍ਰਭਾਵ ਕਬੂਲਦਾ ਹੈ । ਡਾ.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਸਮਾਜਿਕ ਮੇਲ-ਜੋਲ ਸੇਵਾਵਾਂ ਜਿਹਨਾਂ ਅਧੀਨ ਸਮਾਜਿਕ ਨੈੱਟਵਰਕ ਵੈੱਬਸਾਈਟਾਂ ਵੀ ਆਉਂਦੀਆਂ ਹਨ, ਅਜਿਹੀਆਂ ਵੈੱਬ-ਅਧਾਰਤ ਸੇਵਾਵਾਂ ਹਨ ਜਿਨ੍ਹਾਂ ਦੀ ਹੇਠ ਲਿਖੇ ਕਾਰਜਾਂ ਲਈ ਵਰਤੋਂ ਹੋ ਸਕਦੀ ਹੈ: ਸਮਾਜਿਕ ਮੀਡਿਆ ,ਸੰਚਾਰ ਕਰਨ ਵਿਚ ਸਹਾਇਕ ਮਾਧਿਅਮ ਹੈ। ਜਿਹੜਾ ਕਿ ਲੋਕਾਂ ਨੂੰ ਜਾਣਕਾਰੀ ਸਾਜੀ ਕਰਨ ਵਿਚ ਸਹਾਇਕ ਹੈ। ਇਸ ਤੋਂ ਇਲਾਵਾ ਲੋਕਾਂ ਵਿਚ ਆਦਾਨ ਪ੍ਰਦਾਨ ਕਰਨ ਵਿਚ ਵਿਚੋਲਗੀ ਵਜੋਂ ਕੰਮ ਕਰਦਾ ਹੈ। ਸਮਾਜਿਕ ਮੀਡੀਆ ਵਿਚਾਰਧਾਰਕ ਅਤੇ ਤਕਨੀਕੀ ਵੇਬ ਦੀ ਬੁਨਿਆਦ ਹੈ। ਇਸ ਨਾਲ ਦੂਰ ਦੇਸ਼ਾਂ ਵਿਦੇਸ਼ਾ ਵਿਚ ਬੈਠੇ ਲੋਕਾਂ ਦੀ ਸਾਂਜ੍ਦਾਰੀ ਵੱਧ ਦੀ ਹੈ। ਓਹ ਕੋਈ ਵੀ ਜਾਣਕਾਰੀ ਆਪਸ ਵਿਚ ਸਾਂਜੀ ਕਰਦੇ ਹਨ। ਮਨੁੱਖ ਨੇ ਆਪਣੇ ਜੀਵਨ ਵਿੱਚ ਸੁਧਾਰ ਲਿਆਉਣ ਲਈ ਕਈ ਖੋਜਾਂ ਕੀਤੀਆਂ ਹਨ। ਇਨ੍ਹਾਂ ਵਿੱਚੋਂ ਕਈਆਂ ਦੇ ਲਾਭ ਅਤੇ ਕਈਆਂ ਦੀਆਂ ਹਾਨੀਆਂ ਸਾਡੇ ਸਾਹਮਣੇ ਆ ਰਹੀਆਂ ਹਨ। ਸੋਸ਼ਲ ਮੀਡੀਆ ਦੇ ਵੱਖ-ਵੱਖ ਸਾਧਨ ਜਿਵੇਂ ਫੇਸਬੁੱਕ ਅਤੇ ਮੋਬਾਈਲ ਫੋਨ ਆਦਿ ਮੌਜੂਦਾ ਸਮੇਂ ਸੂਚਨਾ ਸੰਚਾਰ ਦਾ ਮਹੱਤਵਪੂਰਨ ਸਾਧਨ ਬਣ ਗਏ ਹਨ। ਕੰਪਿਊਟਰਾਂ ਅਤੇ ਮੋਬਾਈਲਾਂ ਜ਼ਰੀਏ ਅਜੋਕੀ ਨਵੀਂ ਪਨੀਰੀ ਪਾਗਲ ਹੋਈ ਫਿਰਦੀ ਹੈ। ਹਰ ਕਿਸੇ ਦੇ ਹੱਥ ਵਿੱਚ ਮਹਿੰਗਾ ਮੋਬਾਈਲ ਫੋਨ ਅਤੇ ਇੰਟਰਨੈੱਟ ਦਾ ਕੁਨੈਕਸ਼ਨ ਹੈ। ਦੇਸ਼-ਵਿਦੇਸ਼ ਦੀਆਂ ਨਾਮੀਂ ਹਸਤੀਆਂ ਪ੍ਰਤੀ ਲੋਕ ਗ਼ਲਤ ਸੰਦੇਸ਼ ਜਾਂ ਟਿੱਪਣੀਆਂ ਦੀ ਵਰਤੋਂ ਕਰਦੇ ਹਨ। ਤਕਨੀਕ ਇਨਸਾਨ ਦੀ ਤਰੱਕੀ ਲਈ ਹੈ, ਪਰ ਅਸੀਂ ਉਸ ਦੀ ਗ਼ਲਤ ਵਰਤੋਂ ਕਰ ਰਹੇ ਹਾਂ। ਸਭ ਤੋਂ ਵੱਧ ਦੁਰਵਰਤੋਂ ਸ਼ੋਸ਼ਲ ਮੀਡੀਆ ਦੀ ਹੋ ਰਹੀ ਹੈ। ਇਹ ਜਿਸ ਕੰਮ ਲਈ ਈਜਾਦ ਹੋਇਆ ਸੀ, ਉਸ ਦੀ ਬਜਾਇ ਇਸ ਦਾ ਇਸਤੇਮਾਲ ਦੰਗੇ ਭੜਕਾਉਣ, ਅਸ਼ਲੀਲਤਾ ਫੈਲਾਉਣ ਅਤੇ ਇੱਕ ਦੂਜੇ ਨੂੰ ਬਦਨਾਮ ਕਰਨ ਆਦਿ ਲਈ ਕੀਤਾ ਜਾ ਰਿਹਾ ਹੈ ਜੋ ਸਹੀ ਨਹੀਂ।.
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਸਮਾਰਟਫ਼ੋਨ (ਜਾਂ 'ਹੁਸ਼ਿਆਰ ਫ਼ੋਨ') ਅਜਿਹਾ ਮੋਬਾਈਲ ਫ਼ੋਨ (ਚਲੰਤ ਫ਼ੋਨ) ਹੁੰਦਾ ਹੈ ਜਿਸ ਵਿੱਚ ਕੰਪਿਊਟਰ ਵਾਂਙ ਆਪਰੇਟਿੰਗ ਸਿਸਟਮ, ਰੈਮ ਤੇ ਪ੍ਰੋਸੈਸਰ ਹੁੰਦਾ ਹੈ। ਇਹ ਟੱਚ ਸਕ੍ਰੀਨ ਵਾਲੇ ਫ਼ੋਨ ਹੁੰਦੇ ਹਨ। ਸਮਾਰਟਫ਼ੋਨ਼ਾਂ ਵਿੱਚ ਆਮ ਤੌਰ 'ਤੇ ਫ਼ੋਨ ਵਾਲੀਆਂ ਸਾਰੀਆਂ ਸਹੂਲਤਾਂ ਹੋਣ ਤੋਂ ਇਲਾਵਾ ਹੋਰ ਵੀ ਕਈ ਸਹੂਲਤਾਂ ਸ਼ਾਮਿਲ ਹੁੰਦੀਆਂ ਹਨ; ਜਿਵੇਂ ਕਿ ਫਾਈਲ ਐਕਸਪਲੋਰਰ (ਮਿਸਲ ਪ੍ਰਬੰਧਕ), ਉੱਨਤ ਸੰਗੀਤ ਚਾਲਕ, ਜੀ.ਪੀ.ਐਸ, ਉੱਨਤ ਕੈਮਰਾ, ਗੈਲਰੀ, ਦਿਸ਼ਾ ਸੂਚਕ ਅਤੇ ਹੋਰ ਕਈ ਆਦੇਸ਼ਕਾਰੀਆਂ ਨਾਲ ਮੂਲ ਰੂਪ 'ਚ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਵਰਤੋਂਕਾਰ ਆਪਣੀ ਲੋੜ ਮੁਤਾਬਿਕ ਇਹਨਾਂ ਵਿੱਚ ਕੋਈ ਵੀ ਤੀਜੀ ਧਿਰ ਦੀ ਆਦੇਸ਼ਕਾਰੀ ਸਥਾਪਿਤ ਕੀਤੀ ਜਾ ਸਕਦੀ ਹੈ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਵੀਅਤਨਾਮ, ਅਧਿਕਾਰਕ ਤੌਰ ਉੱਤੇ ਵੀਅਤਨਾਮ ਦਾ ਸਮਾਜਵਾਦੀ ਗਣਰਾਜ (ਵੀਅਤਨਾਮੀ: Cộng hòa Xã hội chủ nghĩa Việt Nam), ਦੱਖਣ-ਪੂਰਬੀ ਏਸ਼ੀਆ ਦੇ ਇੰਡੋਚਾਈਨਾ ਪਰਾਇਦੀਪ ਦਾ ਸਭ ਤੋਂ ਪੂਰਬੀ ਦੇਸ਼ ਹੈ। 2011 ਤੱਕ 8.78 ਕਰੋੜ ਦੀ ਅਬਾਦੀ ਦੇ ਨਾਲ ਇਹ ਦੁਨੀਆਂ ਦਾ 13ਵਾਂ ਅਤੇ ਏਸ਼ੀਆ ਦਾ 8ਵਾਂ ਸਭ ਤੋਂ ਵੱਧ ਅਬਾਦੀ ਵਾਲਾ ਦੇਸ਼ ਹੈ। ਵੀਅਤਨਾਮ ਸ਼ਬਦ ਦਾ ਪੰਜਾਬੀ ਤਰਜਮਾ "ਦੱਖਣੀ ਵੀਅਤ" ਹੈ ਅਤੇ ਇਸ ਨਾਮ ਨੂੰ 1945 ਵਿੱਚ ਸਵੀਕਾਰਿਆ ਗਿਆ ਸੀ। ਇਸ ਦੀਆਂ ਹੱਦਾਂ ਉੱਤਰ ਵੱਲ ਚੀਨ, ਉੱਤਰ-ਪੱਛਮ ਵੱਲ ਲਾਓਸ, ਦੱਖਣ-ਪੱਛਮ ਵੱਲ ਕੰਬੋਡੀਆ ਅਤੇ ਪੂਰਬ ਵੱਲ ਦੱਖਣੀ ਚੀਨ ਸਾਗਰ ਨਾਲ ਲੱਗਦੀਆਂ ਹਨ। 1976 ਵਿੱਚ ਉੱਤਰੀ ਅਤੇ ਦੱਖਣੀ ਵੀਅਤਨਾਮ ਦੇ ਮੁੜ-ਏਕੀਕਰਨ ਮਗਰੋਂ ਇਸ ਦੀ ਰਾਜਧਾਨੀ ਹਨੋਈ ਹੀ ਰਹੀ ਹੈ। ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
ਮੰਗੋਲ ਜਾਤੀ ਚੀਨ ਦੀ ਇੱਕ ਘੱਟਗਿਣਤੀ ਜਾਤੀ ਹੈ, ਜੋ ਪ੍ਰਾਚੀਨ ਕਾਲ ਤੋਂ ਚੀਨ ਵਿੱਚ ਰਹਿੰਦੀ ਆਈ ਹੈ। ਸ਼ੁਰੂ ਸ਼ੁਰੂ ਵਿੱਚ ਇਹ ਜਾਤੀ ਅੜਕੁਨ ਨਦੀ ਦੇ ਪੂਰਬ ਦੇ ਇਲਾਕਿਆਂ ਵਿੱਚ ਰਿਹਾ ਕਰਦੀ ਸੀ, ਬਾਅਦ ਵਿੱਚ ਉਹ ਬਾਹਰ ਹਿਙਾਨ ਪਰਵਤਸ਼ਰ੍ਰੰਖਲਾ ਅਤੇ ਆਲਥਾਏ ਪਰਵਤਲੜੀ ਦੇ ਵਿੱਚ ਸਥਿਤ ਮੰਗੋਲੀਆਈ ਪਠਾਰ ਦੇ ਆਰਪਾਰ ਫੈਲ ਗਈ। ਮੰਗੋਲ ਜਾਤੀ ਦੇ ਲੋਕ ਖਾਨਾਬਦੋਸ਼ ਜੀਵਨ ਬਤੀਤ ਕਰਦੇ ਸਨ ਅਤੇ ਸ਼ਿਕਾਰ, ਤੀਰੰਦਾਜੀ ਅਤੇ ਘੁਡਸਵਾਰੀ ਵਿੱਚ ਬਹੁਤ ਕੁਸ਼ਲ ਸਨ। ਬਾਰਹਵੀਂ ਸਦੀ ਦੇ ਪਿਛਲੇ ਅੱਧ ਵਿੱਚ ਇਸਦੇ ਮੁਖੀ ਤੇਮੂਚੀਨ ਨੇ ਤਮਾਮ ਮੰਗੋਲ ਕਬੀਲਿਆਂ ਨੂੰ ਇੱਕ ਕੀਤਾ।
ਹੰਸ ਰਾਜ ਹੰਸ ਪੰਜਾਬ ਦਾ ਇਕ ਬਹੁਤ ਪ੍ਰਸਿਧ ਗਾਇਕ ਤੇ ਸਿਆਸਤਦਾਨ ਹੈ। ਉਹ ਆਪਣੇ ਲੰਬੇ ਸੁਨਹਿਰੀ ਘੁੰਗਰਾਲੇ ਵਾਲਾਂ ਕਰਕੇ ਅਤੇ ਕਲਾਸੀਕਲ ਗਾਇਕੀ ਦੀਆ ਭਿੰਨਤਾਵਾਂ ਕਰਕੇ ਬਹੁਤ ਪ੍ਰਸਿਧ ਹਨ। ਉਹ ਬਹੁਤ ਸਾਲਾਂ ਤੋ ਲੋਕ ਗੀਤ ਗਾ ਰਹੇ ਹਨ ਪਰ ਹੁਣ ਉਹਨਾ ਨੇ ਬਹੁਤ ਸਾਰੇ ਗੁਰਬਾਣੀ ਦੇ ਸ਼ਬਦ ਅਤੇ ਧਾਰਮਿਕ ਗੀਤ ਗਾਏ ਹਨ। ਉਸਨੂੰ ਅਸੈਨਿਕ ਅਧਿਕਾਰੀ ਦੇ ਵਜੋ ਪਦਮ-ਸ਼੍ਰੀ ਸਨਮਾਨ ਪ੍ਰਾਪਤ ਹੋਇਆ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਜਪਾਨ (ਜਪਾਨੀ: 日本, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੌ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ ੬੮੫੨ ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸਦੇ ਸਭ ਤੋ ਵਡੇ ੪ ਟਾਪੂ ਹਨ ਜੋ ਇਸਦੇ ਥਲ ਭਾਗ ਦਾ ੯੭% ਹਿੱਸਾ ਹਨ। ਇਸ ਦੀ ਆਬਾਦੀ ੧੨ ਕਰੋੜ ੮੦ ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲੱਗਭੱਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤੱਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿੱਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਸੁਖ਼ਨਾ ਝੀਲ(ਹਿੰਦੀ: सुख़ना) ਹਿਮਾਲਿਆ ਦੀ ਤਲਹਟੀ ਸ਼ਿਵਾਲਿਕ ਪਹਾੜੀਆਂ ਤੇ ਚੰਡੀਗੜ੍ਹ, ਭਾਰਤ ਵਿੱਚ ਇੱਕ ਸਰੋਵਰ ਹੈ। ਇਹ3 ਕਿਮੀ² ਬਰਸਾਤੀ ਝੀਲ 1958 ਵਿੱਚ ਸੁਖ਼ਨਾ ਚੋਅ ਨੂੰ ਬੰਨ ਮਾਰ ਕੇ ਬਣਾਈ ਗਈ ਸੀ। ਪਹਿਲਾਂ ਇਸ ਵਿੱਚ ਸਿਧਾ ਬਰਸਾਤੀ ਪਾਣੀ ਪੈਂਦਾ ਸੀ ਅਤੇ ਵੱਡੇ ਪਧਰ ਤੇ ਗਾਰ ਜਮ੍ਹਾਂ ਹੋ ਜਾਂਦੀ ਸੀ। ਇਸ ਨੂੰ ਰੋਕਣ ਲਈ 25.42 ਕਿਮੀ² ਜ਼ਮੀਨ ਲੈਕੇ ਉਸ ਵਿੱਚ ਜੰਗਲ ਲਾ ਦਿੱਤਾ ਗਿਆ। 1974 ਵਿੱਚ, ਚੋਅ ਮੁਕੰਮਲ ਤੌਰ ਤੇ ਝੀਲ ਤੋਂ ਲਾਂਭੇ ਮੋੜ ਦਿੱਤਾ, ਅਤੇ ਗਾਰ ਨੂੰ ਘੱਟ ਤੋਂ ਘੱਟ ਕਰਨ ਲਈ ਨਿੱਤਰੇ ਪਾਣੀ ਨਾਲ ਝੀਲ ਨੂੰ ਭਰਨ ਦਾ ਪ੍ਰਬੰਧ ਕਰ ਲਿਆ
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਜੀਵਨ ਨੂੰ ਸਮੁੱਚੇ ਤੌਰ ’ਤੇ ਸਮਝਣ ਲਈ ਇਸ ਦੇ ਨਿਕਾਸ ਅਤੇ ਵਿਕਾਸ ਦੇ ਮੁੱਢਲੇ ਤੱਤਾਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਵੀਹਵੀਂ ਸਦੀ ਦਾ ਪ੍ਰਮੁੱਖ ਅਤੇ ਪ੍ਰਬੁੱਧ ਵਿਕਾਸ ਵਿਗਿਆਨੀ ਯੂਲੀਅਨ ਹਕਸਲੇ (Julian Huxley) ਜੀਵਨ ਦੇ ਆਰੰਭ ਬਾਰੇ ਤਿੰਨ ਮਨੌਤਾਂ (Hypothesis) ਨੂੰ ਮੁੱਖ ਰੱਖ ਕੇ ਆਪਣੇ ਵਿਚਾਰ ਵਿਅਕਤ ਕਰਦਾ ਹੈ। ਉਹ ਮਨੌਤਾਂ ਇਹ ਹਨ: (ੳ) ਅਲੌਕਿਕ ਸਿਰਜਣਾ (Super natural creation) (ਅ) ਬਾਹਰੋਂ ਪਰਵੇਸ਼ (Extraterrestrial migration) (ੲ) ਸੁਜੀਵੀ ਵਿਕਾਸ (Organic evolution) ਹਕਸਲੇ ਅਨੁਸਾਰ ਪਹਿਲੀ ਮਨੌਤ ਵਿਗਿਆਨ ਵਿਰੋਧੀ ਹੈ ਅਤੇ ਇਸ ਲਈ ਇਹ ਸਿੱਧ ਨਹੀਂ ਕੀਤੀ ਜਾ ਸਕਦੀ। ਸੁਜਿੰਦ ਅਤੇ ਨਿਰਜਿੰਦ ਵਸਤੂ ਇੱਕ ਪ੍ਰਕਾਰ ਦੇ ਪ੍ਰਮਾਣੂਆਂ ਤੋਂ ਬਣੇ ਹੋਏ ਹਨ। ਇਹਨਾਂ ਦੀ ਰਸਾਇਣਕ ਕਿਰਿਆ (Chemical reactions) ਦੇ ਸਿਧਾਂਤ ਵੀ ਇੱਕੋ ਹਨ। ਨਾਲੇ ਜੀਵ ਦੇ ਆਰੰਭ ਬਾਰੇ ਕਿਸੇ ਦੈਵੀ ਸ਼ਕਤੀ ਦੀ ਹੋਂਦ ਦਾ ਕੋਈ ਪ੍ਰਮਾਣ ਨਹੀਂ ਮਿਲਦਾ। ਹਕਸਲੇ ਦੇ ਅਪਣੇ ਸ਼ਬਦਾਂ ਵਿੱਚ : ”To postulate a divine interference with these exchanges of matter and energy at a particular moment in earth's history is both unnecesary and illogical.It is as illogical as it would be to postulate divine interference at each act of fertilization of ovum by sperm,"Evolution in Action,1964) ਦੂਜੀ ਮਨੌਤ ਸੰਭਵ ਵੀ ਹੋਵੇ ਪਰ ਸਵਾਲ ਤਾਂ ਥਾਂ- ਦੀ-ਥਾਂ ਖੜ੍ਹਾ ਰਹਿੰਦਾ ਹੈ। ਭਾਵ ਕਿ ਬ੍ਰਹਿਮੰਡ ਦੇ ਕਿਸੇ ਹੋਰ ਹਿੱਸੇ ਵਿੱਚ ਵੀ ਜੀਵਨ ਦਾ ਆਰੰਭ ਕਿਵੇਂ ਹੋਇਆ ਹੋਵੇਗਾ? ਤੀਜੀ ਮਨੌਤ ਸੰਭਵ ਜਾਪਦੀ ਹੈ ਕਿਉਂਕਿ ਇਹ ਅਕਲ ਦੇ ਗੇੜ ਵਿੱਚ ਆ ਸਕਦੀ ਹੈ, ਭਾਵ ਕਿ ਇਸ ਦਾ ਵਿਗਿਆਨਕ ਸਪੱਸ਼ਟੀਕਰਨ ਸੰਭਵ ਹੈ। ਸੁਜੀਵੀ ਵਿਕਾਸ ਅਨੁਸਾਰ, ਜੀਵਨ ਨਿਰਜਿੰਦ ਪ੍ਰਮਾਣੂਆਂ ਦੀਆਂ ਰਸਾਇਣਕ ਕਿਰਿਆਵਾਂ ਰਾਹੀਂ ਹੋਂਦ ਵਿੱਚ ਆਇਆ। ਸਵਾਲ ਪੈਦਾ ਹੁੰਦਾ ਹੈ ਕਿ ਅਜਿਹੀ ਰਸਾਇਣਕ ਕਿਰਿਆ ਕਿਉਂ ਨਹੀਂ ਵਾਪਰਦੀ ਅਰਥਾਤ ਅੱਜ ਜੀਵਨ ਕੀ ਹੈ? ਕੱਲ ਜੀਵਨ ਨਿਰਜਿੰਦ ਪ੍ਰਮਾਣੂਆਂ ਤੋਂ ਕਿਉਂ ਨਹੀਂ ਉਤਪੰਨ ਹੁੰਦਾ?
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਨ੍ਹਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਵੋਲਟੇਜ, ਇਲੇਕਟ੍ਰਿਕ ਪੁਟੇਂਸ਼ਲ ਡਿਫ੍ਰੈਂਸ, ਇਲੈਕਟ੍ਰਿਕ ਪ੍ਰੈੱਸ਼ਰ ਜਾਂ ਇਲੈਕਟ੍ਰਿਕ ਟੈਂਸ਼ਨ (ਰਸਮੀ ਤੌਰ ਤੇ ∆V ਜਾਂ ∆U ਦਰਸਾਇਆ ਜਾਂਦਾ ਹੈ, ਪਰ ਜਿਅਦਾਤਰ ਅਕਸਰ ਸਰਲ ਤੌਰ ਤੇ V ਜਾਂ U ਦੇ ਤੌਰ ਤੇ ਹੀ ਦਰਸਾਇਆ ਜਾਂਦਾ ਹੈ, ਉਦਾਹਰਨ ਦੇ ਤੌਰ ਤੇ, ਓਹਮ ਦੇ ਜਾਂ ਕਿਰਚੌੱਫ ਦੇ ਨਿਯਮ ਦੇ ਸੰਦ੍ਰਭ ਵਿੱਚ) ਦੋ ਬਿੰਦੂਆਂ ਦਰਮਿਆਨ ਪ੍ਰਤਿ ਯੂਨਿਟ ਇਲੈਕਟ੍ਰਿਕ ਚਾਰਜ ਇਲੈਕਟ੍ਰਿਕ ਪੁਟੈਂਸ਼ਲ ਐਨਰਜੀ ਵਿੱਚ ਅੰਤਰ ਹੁੰਦਾ ਹੈ। ਦੋ ਬਿੰਦੂਆਂ ਦਰਮਿਆਨ ਵੋਲਟੇਜ, ਦੋਵੇਂ ਬਿੰਦੂਆਂ ਦਰਮਿਆਨ ਟੈਸਟ ਚਾਰਜ ਨੂੰ ਕਿਸੇ ਸਟੈਟਿਕ ਇਲੈਕਟ੍ਰੀਕ ਫੀਲਡ ਵਿਰੁੱਧ ਗਤੀ ਕਰਵਾ ਕੇ ਪ੍ਰਤਿ ਯੂਨਿਟ ਚਾਰਜ ਕੀਤੇ ਗਏ ਕੰਮ ਬਰਾਬਰ ਹੁੰਦਾ ਹੈ। ਇਸਨੂੰ ਵੋਲਟ (ਇੱਕ ਜੂਲ ਪ੍ਰਤਿ ਕੂਲੌਂਬ) ਦੀਆਂ ਯੂਨਿਟਾਂ ਅੰਦਰ ਨਾਪਿਆ ਜਾਂਦਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਇਸਲਾਮ (ਅਰਬੀ: الإسلام ਆਲ-ਇਸਲਾਮ IPA: [ælʔɪsˈlæːm] ( ਸੁਣੋ)) ਇੱਕ ਏਕੀਸ਼ਵਰਵਾਦੀ ਧਰਮ ਹੈ ਜੋ ਅੱਲ੍ਹਾ ਦੇ ਵੱਲੋਂ ਅੰਤਮ ਰਸੂਲ ਅਤੇ ਨਬੀ, ਮੁਹੰਮਦ ਦੁਆਰਾ ਇਨਸਾਨਾਂ ਤੱਕ ਪਹੁੰਚਾਈ ਗਈ ਅੰਤਮ ਰੱਬੀ ਕਿਤਾਬ (ਕੁਰਆਨ) ਦੀ ਸਿੱਖਿਆ ਉੱਤੇ ਸਥਾਪਤ ਹੈ। ਯਾਨੀ ਦਨਿਆਵੀ ਤੌਰ ਤੇ ਅਤੇ ਧਾਰਮਿਕ ਤੌਰ ਤੇ ਇਸਲਾਮ (ਅਤੇ ਮੁਸਲਮਾਨ ਨਜ਼ਰੀਏ ਦੇ ਅਨੁਸਾਰ ਆਖ਼ਰੀ ਧਰਮ ਸੁਧਾਰ) ਦਾ ਆਗਾਜ਼, 610 ਤੋਂ 632 ਤੱਕ, ਤਕਰੀਬਨ 23 ਬਰਸ ਦੇ ਅਰਸੇ ਵਿੱਚ ਆਖਰੀ ਨਬੀ ਹਜ਼ਰਤ ਮੁਹੰਮਦ ਸੱਲੀ ਅੱਲ੍ਹਾ ਅਲੀਆ ਵ ਆਲਾਹ ਵਸੱਲਮ ਪਰ ਨਾਜ਼ਲ ਇਲਹਾਮ (ਕੁਰਆਨ) ਨਾਲ ਹੁੰਦਾ ਹੈ। ਕੁਰਆਨ ਅਰਬੀ ਭਾਸ਼ਾ ਵਿੱਚ ਨਾਜਿਲ ਹੋਇਆ (ਗੁਪਤ ਕਾਰਨ: ਆਲਲਸਾਨ ਕੁਰਆਨ) ਅਤੇ ਉਸੇ ਭਾਸ਼ਾ ਵਿੱਚ ਦੁਨੀਅਨ ਦੀ ਕੁਲ ਆਬਾਦੀ ਦਾ 24% ਹਿੱਸਾ ਯਾਨੀ ਲੱਗਭੱਗ 106 ਤੋਂ 108 ਕਰੋੜ ਲੋਕ ਇਸਨੂੰ ਪੜ੍ਹਦੇ ਹਨ; ਇਹਨਾਂ ਵਿੱਚ (ਸਰੋਤਾਂ ਦੇ ਅਨੁਸਾਰ) ਲੱਗਭੱਗ 20 ਤੋਂ 30 ਕਰੋੜ ਹੀ ਹਨ ਜਿਨ੍ਹਾਂ ਦੀ ਮਾਤ ਭਾਸ਼ਾ ਅਰਬੀ ਹੈ ਜਦੋਂ ਕਿ 70 ਤੋਂ 80 ਕਰੋੜ, ਗੈਰ ਅਰਬ ਜਾਂ ਇਜਮੀ ਹਨ ਜਿਨ੍ਹਾਂ ਦੀ ਮਾਤ ਭਾਸ਼ਾ ਅਰਬੀ ਦੇ ਸਿਵਾ ਕੋਈ ਹੋਰ ਹੈ।
ਕਾਰੋਬਾਰ, ਜਿਹਨੂੰ ਫ਼ਰਮ, ਧੰਦਾ ਜਾਂ ਕੰਮ-ਕਾਰ ਵੀ ਆਖਿਆ ਜਾਂਦਾ ਹੈ, ਇੱਕ ਅਜਿਹੀ ਜਥੇਬੰਦੀ ਹੁੰਦੀ ਹੈ ਜੋ ਖ਼ਪਤਕਾਰਾਂ ਨੂੰ ਵਸਤਾਂ, ਸੇਵਾਵਾਂ ਜਾਂ ਦੋਹੇਂ ਮੁਹਈਆ ਕਰਾਉਂਦੀ ਹੋਵੇ। ਕਾਰੋਬਾਰ ਸਰਮਾਏਦਾਰ ਅਰਥਚਾਰਿਆਂ ਵਿੱਚ ਬਹੁਤ ਆਮ ਹੁੰਦੇ ਹਨ ਜਿੱਥੇ ਇਹਨਾਂ ਦੀ ਮਲਕੀਅਤ ਨਿੱਜੀ ਹੱਥਾਂ ਵਿੱਚ ਹੁੰਦੀ ਹੈ ਅਤੇ ਜੋ ਵਸਤਾਂ, ਸੇਵਾਵਾਂ ਜਾਂ ਪੈਸੇ ਬਦਲੇ ਖ਼ਪਤਕਾਰਾਂ ਨੂੰ ਵਸਤਾਂ ਅਤੇ ਸੇਵਾਵਾਂ ਮੁਹਈਆ ਕਰਦੇ ਹਨ। ਕਈ ਕਾਰੋਬਾਰਾਂ ਦੀ ਮਾਲਕੀ ਗ਼ੈਰ-ਨਫ਼ਾਖ਼ੋਰ ਜਥੇਬੰਦੀਆਂ ਜਾਂ ਸਰਕਾਰ ਹੱਥ ਵੀ ਹੋ ਸਕਦੀ ਹੈ। ਕਈ ਜਣਿਆਂ ਵੱਲੋਂ ਸਾਂਭੇ ਜਾਂਦੇ ਕਾਰੋਬਾਰ ਨੂੰ ਕੰਪਨੀ ਕਹਿ ਦਿੱਤਾ ਜਾਂਦਾ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਸਿਮੋਨ ਦਾ ਬੋਵੁਆਰ (ਫ਼ਰਾਂਸੀਸੀ: [simɔn də bovwaʁ]; 9 ਜਨਵਰੀ 1908 – 14 ਅਪਰੈਲ 1986) ਇੱਕ ਫਰਾਂਸੀਸੀ ਲੇਖਕ, ਬੁੱਧੀਜੀਵੀ, ਹੋਂਦਵਾਦੀ ਦਾਰਸ਼ਨਕ, ਰਾਜਨੀਤਕ ਕਾਰਕੁਨ, ਨਾਰੀਵਾਦੀ, ਅਤੇ ਸਾਮਾਜਕ ਚਿੰਤਕ ਸੀ। ਭਾਵੇਂ ਉਹ ਆਪਣੇ ਆਪ ਨੂੰ ਇੱਕ ਦਾਰਸ਼ਨਕ ਨਹੀਂ ਸੀ ਮੰਨਦੀ, ਉਸਦਾ ਨਾਰੀਵਾਦੀ ਹੋਂਦਵਾਦ ਅਤੇ ਨਾਰੀਵਾਦੀ ਸਿੱਧਾਂਤ ਉੱਤੇ ਮਹੱਤਵਪੂਰਣ ਪ੍ਰਭਾਵ ਪਿਆ। ਉਸਦਾ ਕਹਿਣਾ ਸੀ ਦੀ ਇਸਤਰੀ ਪੈਦਾ ਨਹੀਂ ਹੁੰਦੀ, ਉਸਨੂੰ ਬਣਾਇਆ ਜਾਂਦਾ ਹੈ। ਸਿਮੋਨ ਦਾ ਮੰਨਣਾ ਸੀ ਕਿ ਔਰਤ ਵਾਲੇ ਗੁਣ ਦਰਅਸਲ ਸਮਾਜ ਅਤੇ ਪਰਵਾਰ ਦੁਆਰਾ ਕੁੜੀ ਵਿੱਚ ਭਰੇ ਜਾਂਦੇ ਹਨ, ਕਿਉਂਕਿ ਉਹ ਵੀ ਉਂਜ ਹੀ ਜਨਮ ਲੈਂਦੀ ਹੈ ਜਿਵੇਂ ਕਿ ਪੁਰਖ ਅਤੇ ਉਸ ਵਿੱਚ ਵੀ ਉਹ ਸਾਰੀਆਂ ਯੋਗਤਾਵਾਂ, ਇੱਛਾਵਾਂ ਅਤੇ ਗੁਣ ਹੁੰਦੇ ਹਨ ਜੋ ਕਿ ਕਿਸੇ ਮੁੰਡੇ ਵਿੱਚ। ਸਿਮੋਨ ਦਾ ਬਚਪਨ ਸੁਖਸਾਂਦ ਨਾਲ ਗੁਜ਼ਰਿਆ, ਲੇਕਿਨ ਬਾਅਦ ਦੇ ਸਾਲਾਂ ਵਿੱਚ ਅਭਾਵਗਰਸਤ ਜੀਵਨ ਵੀ ਉਸ ਨੇ ਜੀਵਿਆ। 15 ਸਾਲ ਦੀ ਉਮਰ ਵਿੱਚ ਸਿਮੋਨ ਨੇ ਫ਼ੈਸਲਾ ਲੈ ਲਿਆ ਸੀ ਕਿ ਉਹ ਇੱਕ ਲੇਖਿਕਾ ਬਣੇਗੀ।
ਬਵਾਸੀਰ (Hemorrhoids) (ਅਮਰੀਕੀ ਅੰਗਰੇਜ਼ੀ) ਜਾਂ ਬਵਾਸੀਰ (haemorrhoids) ਬਰਤਾਨਵੀ /ˈhɛmərɔɪdz/, ਮਲ-ਤਿਆਗ ਦੇ ਨਿਯੰਤਰਣ ਵਿੱਚ ਸਹਾਇਤਾ ਕਰਨ ਵਾਲੀ ਗੁਦਾ ਨਲੀ ਵਿੱਚ ਨਾੜੀ ਸੰਬੰਧੀ ਸੰਰਚਨਾਵਾਂ ਹੁੰਦੀਆਂ ਹਨ। ਉਹ ਉਦੋਂ ਰੋਗਾਤਮਕ ਜਾਂ ਬਵਾਸੀਰ ਬਣ ਜਾਂਦੀਆਂ ਹਨ ਜਦੋਂ ਉਹ ਸੁੱਜ ਜਾਂਦੀਆਂ ਹਨ ਜਾਂ ਲਾਲ ਹੋ ਜਾਂਦੀਆਂ ਹਨ। ਉਹਨਾਂ ਦੀ ਸਰੀਰਿਕ ਅਵਸਥਾ ਵਿੱਚ, ਉਹ ਧਮਣੀਦਾਰ-ਰਗਦਾਰ ਰਸਤਾ ਅਤੇ ਸੰਯੋਜਕ ਊਤਕ ਦੇ ਬਣੇ ਸਿਰਹਾਣਿਆਂ ਵਾਂਗ ਕੰਮ ਕਰਦੀਆਂ ਹਨ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸ ਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦਾ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਜ ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸੇਆਂ ਵਿੱਚ ਵੰਡਿਆ ਸੀ, ਲਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ। ਯਾਨੀ ਪੰਚ ਦਰਿਆਵਾਂ ਦੀ ਧਰਤੀ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਉਨ੍ਹਾਂ ਵਿੱਚੋਂ ਦੋ ਦਰਿਆ (ਚਨਾਬ ਤੇ ਜਿਹਲਮ ਦਰਿਆ) ਤਾਂ ਮੁਕੰਮਲ ਤੌਰ ਉੱਤੇ ਪਾਕਿਸਤਾਨੀ ਪੰਜਾਬ ਦੇ ਇਲਾਕੇ ਵਿੱਚ ਵਗਦੇ ਹਨ ਅਤੇ ਦੋ ਦਰਿਆ (ਸਤਲੁਜ ,ਰਾਵੀ) ਭਾਰਤੀ ਪੰਜਾਬ ਤੋਂ ਹੋ ਕੇ ਪਾਕਿਸਤਾਨੀ ਪੰਜਾਬ ਵਿੱਚ ਆਉਂਦੇ ਹਨ ਅਤੇ ਇਕ ਦਰਿਆ (ਬਿਆਸ) ਮੁਕੰਮਲ ਤੌਰ ਉੱਤੇ ਭਾਰਤੀ ਪੰਜਾਬ ਵਿੱਚ ਹੈ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਯੂਰਪੀ ਸੰਘ (ਯੂਰਪੀ ਯੂਨੀਅਨ) ਮੁੱਖ ਯੂਰਪ ਵਿੱਚ ਸਥਿਤ 27 ਦੇਸ਼ਾਂ ਦਾ ਇੱਕ ਰਾਜਨੀਤਕ ਅਤੇ ਅਤੇ ਆਰਥਕ ਰੰਗ-ਮੰਚ ਹੈ ਜਿਨ੍ਹਾਂ ਵਿੱਚ ਆਪਸ ਵਿੱਚ ਪ੍ਰਸ਼ਾਸਨੀ ਸਾਂਝ ਹੁੰਦੀ ਹੈ ਜੋ ਸੰਘ ਦੇ ਕਈ ਜਾਂ ਸਾਰੇ ਰਾਸ਼ਟਰਾਂ ਉੱਤੇ ਲਾਗੂ ਹੁੰਦੀ ਹੈ। ਇਸਦਾ ਸਥਾਪਨਾ 1957 ਵਿੱਚ, ਰੋਮ ਦੀ ਸਲਾਹ ਨਾਲ, ਯੂਰਪੀ ਆਰਥਿਕ ਪਰਿਸ਼ਦ ਦੇ ਮਾਧਿਅਮ ਦੁਆਰਾ ਛੇ ਯੂਰਪੀ ਦੇਸ਼ਾਂ ਦੀ ਆਰਥਿਕ ਭਾਗੀਦਾਰੀ ਨਾਲ ਹੋਇਆ ਸੀ। ਉਦੋਂ ਤੋਂ ਇਸ ਵਿੱਚ ਮੈਂਬਰ ਦੇਸ਼ਾਂ ਦੀ ਗਿਣਤੀ ਵਿੱਚ ਵਧ ਰਹੀ ਅਤੇ ਇਸਦੀ ਨੀਤੀਆਂ ਵਿੱਚ ਬਹੁਤ ਸਾਰੀਆਂ ਤਬਦੀਲੀ ਵੀ ਕੀਤੀਆਂ ਗਈਆਂ ਹਨ। 1993 ਵਿੱਚ ਮਾਸਤਰਿਖ ਸੁਲਾਹ ਦੁਆਰਾ ਇਸਦੇ ਆਧੁਨਿਕ ਵੈਧਾਨਿਕ ਸਵਰੂਪ ਦੀ ਨੀਂਹ ਰੱਖੀ ਗਈ। ਦਸੰਬਰ ੨੦੦੭ ਵਿੱਚ ਲਿਸਬਨ ਸਮੱਝੌਤਾ ਜਿਸਦੇ ਦੁਆਰਾ ਇਸ ਵਿੱਚ ਅਤੇ ਵਿਆਪਕ ਸੁਧਾਰਾਂ ਦੀ ਪਰਿਕ੍ਰੀਆ 1 ਜਨਵਰੀ 2008 ਵਲੋਂ ਸ਼ੁਰੂ ਕੀਤੀ ਗਈ ਹੈ। ਯੂਰਪੀ ਸੰਘ ਮੈਂਬਰ ਰਾਸ਼ਟਰੋਂ ਨੂੰ ਏਕਲ ਬਾਜ਼ਾਰ ਦੇ ਰੂਪ ਵਿੱਚ ਮਾਨਤਾ ਦਿੰਦਾ ਹੈ ਅਤੇ ਇਸਦੇ ਕਨੂੰਨ ਸਾਰੇ ਮੈਂਬਰ ਰਾਸ਼ਟਰੋਂ ਉੱਤੇ ਲਾਗੂ ਹੁੰਦਾ ਹੈ ਜੋ ਮੈਂਬਰ ਰਾਸ਼ਟਰ ਦੇ ਨਾਗਰਿਕਾਂ ਦੀ ਚਾਰ ਤਰ੍ਹਾਂ ਦੀਸਵਤੰਤਰਤਾਵਾਂਸੁਨਿਸਚਿਤ ਕਰਦਾ ਹੈ: - ਲੋਕਾਂ, ਸਾਮਾਨ, ਸੇਵਾਵਾਂ ਅਤੇ ਪੂਂਜੀ ਦਾ ਆਜਾਦ ਲੈਣਾ-ਪ੍ਰਦਾਨ.