ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੁਸਤਕ :ਗਾਉਦਾ ਪੰਜਾਬ ਲੇਖਕ:ਸੁਖਦੇਵ ਮਾਦਪੁਰੀ ਪ੍ਰਕਾਸ਼ਕ: ਨਿੳ ਬੂਕ ਕੰਪਨੀ ਮਾਈ ਹੀਰਾ ਗੇਟ,ਜਲੰਧਰ ਛਾਪਕ:ਮਹਿੰਦਰਾ ਆਰਟ ਪ੍ਰੈਸ, ਕਚਹਿਰੀ ਰੋਡ ਲੁਧਿਅਾਣਾ ਮੁੱਲ:ਤਿੰਨ ਰੁਪੇੲ ਇਹ ਕਿਤਾਬ ਗਾਉਂਦਾ ਪੰਜਾਬ ਸੁਖਦੇਵ ਮਾਦਪੁਰੀ ਦੀ ਲਿਖੀ ਹੋਈ ਹੈ। ਇਸ ਕਤਾਬ ਵਿਚ ਮਲਵੲੀ ਟੱਪਿਆਂ ਦਾ ਜ਼ਿਕਰ ਕੀਤਾ ਗਿਅਾ ਹੈ। ਮਾਦਪੁਰੀ ਦਾ ਮਲਵਈ ਟੱਪਿਆਂ ਦਾ ਪਹਿਲਾ ਲੋਕ ਗੀਤ ਸੰਗ੍ਰਹਿ ਗਾਉਂਦਾ ਪੰਜਾਬ 1959 ਵਿਚ ਪ੍ਰਕਾਸ਼ਿਤ ਹੋਇਆ ਸੀ ਜਿਸ ਵਿਚ 1011 ਇਕ ਤੁਕੀਆ ਬੋਲੀਆਂ ਸੰਗ੍ਰਹਿਤ ਸਨ। ਇਸ ਕਿਤਾਬ ਦਾ ਨਵਾਂ ਐਡੀਸ਼ਨ ਵੀ ਛਪ ਚੁੱਕਾ ਹੈ।ਜਿਸ ਵਿਚ ਹੋਰ ਜ਼ਿਅਾਦਾ ਸੋਧ ਕੀਤੀ ਗਈ ਹੈ। ਇਸ ਵਿਚ ਹੋਰ ਟੱਪੇ ਸ਼ਾਮਿਲ ਕੀਤੇ ਗਏ ਹਨ। ਇਸ ਵਿਚ ੧੮੦ ਪੰਨੇ ਹਨ।
ਮਾਂ ਸੁਹਾਗਣ ਸ਼ਗਨ ਕਰੇ ਡਾ:ਨਾਹਰ ਸਿੰਘ ਦੀ ਲੋਕਧਾਰਾ ਨਾਲ ਸੰਬੰਧਿਤ ਪੁਸਤਕ ਹੈ। ਇਸ ਦੀਆਂ ਪਹਿਲੀਆਂ ਛੇ ਜਿਲਦਾਂ ਛਪ ਚੁੱਕੀਆਂ ਹਨ।ਮਾਂ ਸੁਹਾਗਣ ਸ਼ਗਨ ਕਰੇ ਇਸ ਲੜੀ ਅਧੀਨ ਤਿਆਰ ਕੀਤੀ ਗਈ ਸੱਤਵੀ ਜਿਲਦ ਹੈ। ਇਸ ਜਿਲਦ ਵਿਚ ਵਿਆਹ ਦੀਆਂ ਰੀਤਾਂ-ਰਸਮਾਂ ਅਤੇ ਲੋਕਗੀਤਾਂ ਨੂੰ ਸ਼ਾਮਿਲ ਕਰਨ ਦੇ ਨਾਲ ਨਾਲ ਇਹਨਾਂ ਪ੍ਰਤੀ ਮੌਲਿਕ ਖੋਜ ਵੀ ਪ੍ਰਸਤੁਤ ਕੀਤੀ ਗਈ ਹੈ।ਲੇਖਕ ਨੇ ਇਨ੍ਹਾਂ ਦਾ ਅਧਿਐਨ ਆਧੁਨਿਕ ਚਿਹਨ ਵਿਗਿਆਨ ਦੀਆਂ ਨਵੀਨਤਮ ਲੱਭਤਾਂ ਅਨੁਸਾਰ ਕੀਤਾ ਹੈ।ਇਹ ਰੀਤਾਂ-ਰਸਮਾਂ ਅਤੇ ਲੋਕਗੀਤ ਮਧਕਾਲੀਨ ਪਰੰਪਰਾਵਾਂ ਨਾਲ ਜੁੜੇ ਪੰਜਾਬੀ ਸਭਿਆਚਾਰ ਦੀ ਮੂਲ ਪਛਾਣ ਰਹੇ ਹਨ।ਡਾ: ਨਾਹਰ ਸਿੰਘ ਨੇ ਪੂਰੀ ਸੁਹਿਰਦਤਾ ਅਤੇ ਲਗਨ ਨਾਲ ਇਹਨਾਂ ਰੀਤਾਂ-ਰਸਮਾਂ ਅਤੇ ਲੋਕਗੀਤਾਂ ਬਾਰੇ ਪ੍ਰਮਾਣਿਕ ਲੋਕਧਾਰਾ ਨਾਲ ਸੰਬੰਧਿਤ ਸਮੱਗਰੀ ਨੂੰ ਆਪਣੇ ਖੇਤਰੀ ਖੋਜ ਕਾਰਜ ਦੁਆਰਾ ਪ੍ਰਥਮ ਸਰੋਤਾਂ ਤੋਂ ਇਕੱਤਰ ਕਰਕੇ ਸੰਕਲਤ ਕੀਤਾ ਹੈ ਅਤੇ ਇਹਨਾਂ ਦਾ ਅਧਿਐਨ ਬਹੁਤ ਸੂਖਮ ਪੱਧਰਾਂ ਉੱਤੇ ਵੀ ਕੀਤਾ ਹੈ। ਇਹ ਪੁਸਤਕ ਪੰਜਾਬੀ ਲੋਕ-ਪਰੰਪਰਾ ਅਤੇ ਲੋਕ-ਮਨ ਦੀਆਂ ਡੂੰਘੀਆਂ ਜੀਵਨ-ਸੰਕਲਪਨਾਵਾਂ ਤੋਂ ਸਾਨੂੰ ਜਾਣੂੰ ਕਰਵਾਉਂਦੀ ਹੈ।
ਨਿਕੋਲਾਇ ਇਵਾਨਿਵਿਚ ਨੋਸਕੋਵ (ਰੂਸੀ: Николай Иванович Носков) ਇੱਕ ਰੂਸੀ ਸਿੰਗਰ ਅਤੇ ਹਾਰਡ ਰੌਕ ਬੈਂਡ ਗੋਰਕੀ ਪਾਰਕ (1987-1990 ਦਰਮਿਆਨ) ਦਾ ਪੁਰਾਣਾ ਵੋਕਲਿਸਟ ਹੈ। ਗੋਲਡਨ ਗ੍ਰਾਮੋਫੋਨ ਦਾ ਪੰਜ ਵਾਰ ਦਾ ਵਿਜੇਤਾ । ਉਹ ਸ਼ੁਰੂਆਤੀ 1980ਵੇਂ ਦਹਾਕੇ ਵਿੱਚ ਮੋਕਬਾ (ਮੌਸਕੋ) ਐਨਸੈਂਬਲ ਦਾ ਇੱਕ ਮੈਂਬਰ ਵੀ ਰਿਹਾ ਹੈ, ਗੋਰਕੀ ਪਾਰਕ ਵਿੱਚ ਸ਼ਾਮਿਲ ਹੋਣ ਤੋਂ ਕੁੱਝ ਦੇਰ ਪਹਿਲਾਂ ਬੈਂਡ Гран-при (ਗ੍ਰੈਂਡ ਪ੍ਰਿਕਸ) ਵਿੱਚ, ਅਤੇ ਬਹੁਤ ਦੇਰ ਬਾਦ 1990 ਵਿੱਚ ਬੈਂਡ Николай (ਨਿਕੋਲਾਇ) ਵਿੱਚ ਰਿਹਾ ਹੈ। ਸ਼ੁਰੂਆਤੀ 1988 ਵਿੱਚ ਨੋਸਕੋਵ ਛੇ ਸੋਲੋ ਐਲਬਮਾਂ ਰਿਲੀਜ਼ ਕਰਨ ਵਾਲਾ ਇੱਕ ਸੋਲੋ ਕੈਰੀਅਰ ਰੱਖਦਾ ਸੀ। 2015 ਵਿੱਚ ਉਹ ਰੀਅਲਟੀ ਟੀਵੀ ਸੀਰੀਜ਼ ਗਲਾਵਨਾਇਆ ਸਟਸੀਨਾ ਦੇ ਦੂਜੇ ਸੈਸ਼ਨ ਵਿੱਚ ਜਿਊਰੀ ਸੀ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਮੇਰਾ ਨਾਨਕਾ ਪਿੰਡ ਕਿਤਾਬ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੁਆਰਾ ਇਕ ਸ੍ਵੈਜੀਵਨੀ ਦੇ ਤੌਰ ਤੇ ਲਿਖੀ ਗਈ ਮੰਨੀ ਜਾਂਦੀ ਹੈ। ਇਸ ਕਿਤਾਬ ਵਿਚ ਵਣਜਾਰਾ ਬੇਦੀ ਨੇ ਆਪਣੇ ਨਾਨਕੇ ਪਿੰਡ ਗੁੱੜ੍ਹਾ ਉੱਤਮ ਸਿੰਘ ਦੇ ਲੋਕਾ ਦੇ ਰਹਿਣ ਸਹਿਣ ਬਾਰੇ ਵਿਸਥਾਰ ਸਹਿਤ ਦੱਸਿਆ ਹੈ। ਉਹਨਾ ਦੇ ਜਿਉਣ ਢੰਗ ਨੂੰ ਪ੍ਰਭਾਵਿਤ ਕਰਨ ਵਾਲੇ ਕਾਰਜਾਂ ਨੂੰ ਦਿਖਾਇਆ ਹੈ। ਇਹ ਕਿਤਾਬ ਪਿੰਡਾ ਵਿਚ ਰਹਿੰਦੇ ਲੋਕਾਂ ਦੀ ਮਾਨਸਿਕਤਾ ਨੂੰ ਬਾਖੂਬੀ ਬਿਆਨ ਕਰਦੀ ਹੈ। ਇਸ ਕਿਤਾਬ ਵਿਚ ਲੋਕਾਂ ਦੇ ਸਮਾਜਿਕ, ਆਰਥਿਕ, ਰਾਜਨੀਤਿਕ, ਧਾਰਮਿਕ ਅਤੇ ਸਭਿਆਚਾਰਕ ਜੀਵਨ ਨੂੰ ਬਿਆਨਿਆ ਗਿਆ ਹੈ। ਇਸ ਕਿਤਾਬ ਵਿਚ 23 ਅਧਿਆਇ ਤੇ 138 ਪੰਨੇ ਹਨ ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬ ਦੀਆਂ ਲੋਕ-ਕਹਾਣੀਆਂ ਡਾ:ਸੋਹਿੰਦਰ ਸਿੰਘ ਵਣਜਾਰਾ ਬੇਦੀ ਦੁਆਰਾ ਲਿਖੀ ਗਈ ਪੁਸਤਕ ਹੈ।ਇਹ ਪੰਜਾਬੀ ਦੀ ਪਹਿਲੀ ਲੋਕ ਕਹਾਣੀਆਂ ਦੀ ਪੁਸਤਕ ਹੈ।ਇਸ ਪੁਸਤਕ ਵਿੱਚ ਕੁੱਲ 25 ਕਹਾਣੀਆਂ ਹਨ।ਲੋਕ ਕਹਾਣੀਆਂ ਵਿਚ ਸਿਰਫ਼ ਅਨਹੋਣੀਆਂ ਸੁਫ਼ਨਾਲੀਆਂ ਤੇ ਕਿਸੇ ਅਵਾਸਤਵਿਕ ਦੁਨੀਆਂ ਦੀਆਂ ਗੱਲਾਂ ਹੀ ਨਹੀ ਭਰੀਆਂ ਹੁੰਦੀਆਂ,ਸਗੋਂ ਇਹਨਾਂ ਦੀ ਹਿੱਕ ਵਿਚ ਬੜਾ ਕੁਝ ਅਜਿਹਾ ਭਰਿਆ ਪਿਆ ਹੁੰਦਾ ਹੈ ਜੋ ਸਾਨੂੰ ਇਹਨਾਂ ਦੀ ਸੰਭਾਲ ਕਰਨ ਤੇ ਮਜ਼ਬੂਰ ਕਰਦਾ ਹੈ।ਲੋਕ ਕਹਾਣੀਆਂ ਤੋਂ ਸਾਨੂੰ ਪ੍ਰਾਚੀਨ ਲੋਕਾਂ ਦੇ ਸੁਹਜ ਸਵਾਦਾਂ ਤੇ ਸਾਹਿਤਕ ਰੁਚੀਆਂ ਖਿਆਲਾਂ,ਰਵਾਇਤਾਂ,ਰਸਮ-ਰਿਵਾਜਾਂ ਅਤੇ ਸਮਕਾਲੀ ਸਮਾਜ ਦੀ ਜਾਣਕਾਰੀ ਮਿਲਦੀ ਹੈ। ਲੋਕ ਕਹਾਣੀਆਂ ਵਿਚ ਤਬਦੀਲੀ ਛੇਤੀ ਨਹੀ ਆਉਂਦੀ ਜਿਹੜੀ ਲੋਕ ਕਹਾਣੀ ਅੱਜ ਪਿੰਡ ਵਿਚ ਸੁਣੀ ਸੁਣਾਈ ਜਾਂਦੀ ਹੈ ਇਹ ਉਸ ਲੋਕ ਕਹਾਣੀ ਨਾਲੋਂ ਵਖਰੀ ਨਹੀ ਜਿਹੜੀ ਪ੍ਰਾਚੀਨ ਕਾਲ ਵਿਚ ਵੱਡੇ ਵਡੇਰੇ ਸੁਣਾਉਂਦੇ ਸਨ। ਪੁਰਾਣੇ ਪੰਜਾਬ ਦੀ ਵਡਮੁੱਲੀ ਤੇ ਬਹੁ-ਰੰਗੀ ਸਭਿਅਤਾ ਦੇ ਇਕ ਅੰਗ ਲੋਕ ਕਹਾਣੀ ਨੂੰ ਅਮਰ ਕਰਨ ਲਈ ਵਣਜਾਰਾ ਬੇਦੀ ਨੇ ਮਹੱਤਵ ਭਰਿਆ ਯਤਨ ਕੀਤਾ ਹੈ।ਵਣਜਾਰਾ ਬੇਦੀ ਨੇ ਲੋਕ ਕਹਾਣੀਆਂFolklore Journalਵਿਚ ਲੋਕ ਕਹਾਣੀਆਂ ਪੜ੍ਹਨ ਤੋਂ ਬਾਅਦ ਲਿਖਣੀਆਂ ਸ਼ੁਰੂ ਕੀਤੀਆਂ। ਇਸ ਸੰਗ੍ਰਹਿ ਵਿਚਲੀਆਂ ਕਹਾਣੀਆਂ ਜੀਵਨ ਦੇ ਅਤਿਅੰਤ ਨੇੜੇ ਦੀਆਂ ਤੇ ਜੀਵਨ ਦੀਆਂ ਬੁਨਿਆਦੀ ਅਹਿਮੀਅਤਾਂ ਤੇ ਰਹੱਸਾਂ ਨੂੰ ਉਘਾੜਨ ਵਾਲੀਆਂ ਹਨ।ਇਸ ਸੰਗ੍ਰਹਿ ਵਿਚ ਕਈ ਬਹੁਤ ਕਹਾਣੀਆਂ ਅਜਿਹੀਆਂ ਹਨ ਜਿਹਨਾਂ ਵਿਚ ਨਨਾਣ ਭਰਜਾਈਆਂ ਦੇ ਵੈਰ ਵਿਰੋਧ,ਭੈਣ ਦੀ ਵੀਰ ਲਈ ਸਾਧਨਾ ਆਦਿ ਸਮਾਜਕ ਭਾਈਚਾਰਕ ਤੇ ਇਖ਼ਾਲਕ ਵਿਸ਼ੇ ਹਨ।ਇਹਨਾਂ ਕਹਾਣੀਆਂ ਵਿਚ ਪਾਤਰ ਉਚ ਸ਼੍ਰੇਣੀ ਦੇ ਰਾਜੇ,ਵਜੀਰ ਹੀ ਨਹੀ ਸਗੋਂ ਸਾਧਾਰਨ ਇਸਤਰੀ-ਮਰਦ,ਪਸ਼ੂ-ਪੰਛੀ ਵੀ ਹਨ।ਲੋਕ ਕਹਾਣੀਆਂ ਜਿਵੇਂ ਕਿ ਨਾਂ ਤੋ ਪਤਾ ਲਗਦਾ ਹੈ ਕਿ ਲੋਕਾਂ ਤੋਂ ਸੁਣੀਆਂ ਹੋਈਆਂ ਕਹਾਣੀਆਂ ਹੁੰਦੀਆਂ ਹਨ।ਇਸ ਸੰਗ੍ਰਹਿ ਵਿਚ ਦਰਜ ਕਹਾਣੀਆਂ ਵਣਜਾਰਾ ਬੇਦੀ ਨੇ ਵੱਖ -ਵੱਖ ਲੋਕਾਂ ਤੋਂ ਸੁਣੀਆਂ ਹੋਈਆਂ ਹਨ।ਜਿਸ ਬਾਰੇ ਲੇਖਕ ਨੇ ਪੁਸਤਕ ਦੇ ਅੰਤ ਵਿਚ ਅੰਤਿਕਾ ਵਿਚ ਦਸਿਆ ਹੈ।ਇਸ ਸੰਗ੍ਰਹਿ ਵਿਚ ਦਰਜ ਲੋਕ ਕਹਾਣੀਆਂ ਦੇ ਬਿਰਤਾਂਤ ਪੱਛਮੀ ਕਹਾਣੀਆਂ ਨਾਲ ਮਿਲਦੇ ਹਨ।ਜਿਵੇਂ ਕਾਠੋ ਸ਼ਹਿਜ਼ਾਦੀ ਕਹਾਣੀ ਦਾ ਬਿਰਤਾਂਤ ਦਾ ਪੱਛਮੀ ਕਹਾਣੀ Catskin ਨਾਲ ਮਿਲਦਾ-ਜੁਲਦਾ ਹੈ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਪੰਜਾਬੀ ਲੋਕ ਨਾਚ :ਸਭਿਆਚਾਰਕ ਭੂਮਿਕਾ ਤੇ ਸਾਰਥਕਤਾ
ਪੰਜਾਬੀ ਲੋਕ ਨਾਚ ਸਭਿਆਚਾਰਕ ਭੂਮਿਕਾ ਤੇ ਸਾਰਥਕਤਾ ਲੇਖਕ ਨਾਹਰ ਸਿੰਘ ਪ੍ਰਕਾਸ਼ਨ ਲੋਕਗੀਤ ਸਰਹਿੰਦ ਛਪਣ ਵਰ੍ਹਾਂ 1988 ਮੁੱਲ 60 ਪੰਨੇ 161 ਸਮਰਪਿਤ ਬਲਵੀਰ ਸਿੰਘ ਸੰਧੂ ਦੀ ਯਾਦ ਨੂੰ
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ੲਿੰਟਰਨੈੱਟ(ਅੰਤਰਜਾਲ) ੳੁੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾੳੁਣ ਲੲੀ ਬਹੁਤ ਪ੍ਰਚਲਿੱਤ ਹਨ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 25,480 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਇਲੈਕਟਰਾਨਿਕੀ ਵਿੱਚ ਏਕੀਕ੍ਰਿਤ ਸਰਕਟ ਜਾਂ ਇੰਟੀਗਰੇਟਡ ਸਰਕਟ (IC) ਨੂੰ ਮਾਈਕਰੋਸਰਕਿਟ (ਸੂਖਮ ਸਰਕਟ), ਮਾਈਕਰੋਚਿਪ, ਸਿਲਿਕਾਨ ਚਿਪ, ਜਾਂ ਕੇਵਲ ਚਿਪ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਇਹ ਇੱਕ ਅਰਧਚਾਲਕ ਪਦਾਰਥ ਦੇ ਅੰਦਰ ਬਣਿਆ ਹੋਇਆ ਇਲੈਕਟਰਾਨਿਕ ਸਰਕਟ ਹੀ ਹੁੰਦਾ ਹੈ ਜਿਸ ਵਿੱਚ ਪ੍ਰਤੀਰੋਧ, ਸੰਧਾਰਿਤਰ ਆਦਿ ਪੈਸਿਵ ਕੰਪੋਨੇਂਟ (ਅਕਰਮਕ ਘਟਕ) ਦੇ ਇਲਾਵਾ ਡਾਔਡ, ਟਰਾਂਜਿਸਟਰ ਆਦਿ ਅਰਧਚਾਲਕ ਪੁਰਜੇ ਬਣਾਏ ਜਾਂਦੇ ਹਨ। ਜਿਸ ਤਰ੍ਹਾਂ ਆਮ ਪਰਿਪਥ ਦਾ ਨਿਰਮਾਣ ਵੱਖ - ਵੱਖ (ਡਿਸਕਰੀਟ) ਪੁਰਜੇ ਜੋੜਕੇ ਕੀਤਾ ਜਾਂਦਾ ਹੈ, ਆਈ ਸੀ ਦਾ ਨਿਰਮਾਣ ਉਂਜ ਨਾ ਕਰ ਕੇ ਇੱਕ ਅਰਧਚਾਲਕ ਦੇ ਅੰਦਰ ਸਾਰੇ ਪੁਰਜੇ ਇਕੱਠੇ ਹੀ ਇੱਕ ਵਿਸ਼ੇਸ਼ ਪਰਿਕਿਰਿਆ ਦਾ ਪਾਲਣ ਕਰਦੇ ਹੋਏ ਨਿਰਮਿਤ ਕਰ ਦਿੱਤੇ ਜਾਂਦੇ ਹਨ। ਏਕੀਕ੍ਰਿਤ ਪਰਿਪਥ ਅੱਜਕੱਲ੍ਹ ਜੀਵਨ ਦੇ ਹਰ ਖੇਤਰ ਵਿੱਚ ਵਰਤੋ ਵਿੱਚ ਲਿਆਏ ਜਾ ਰਹੇ ਹਨ । ਇਨ੍ਹਾਂ ਦੇ ਕਾਰਨ ਏਲੇਕਟਰਾਨਿਕ ਸਮੱਗਰੀਆਂ ਦਾ ਸਰੂਪ ਅਤਿਅੰਤ ਛੋਟਾ ਹੋ ਗਿਆ ਹੈ, ਉਨ੍ਹਾਂ ਦੀ ਕਾਰਜ ਸਮਰੱਥਾ ਬਹੁਤ ਜਿਆਦਾ ਹੋ ਗਈ ਹੈ ਅਤੇ ਉਨ੍ਹਾਂ ਦੀ ਸ਼ਕਤੀ ਦੀ ਜ਼ਰੂਰਤ ਬਹੁਤ ਘੱਟ ਹੋ ਗਈ ਹੈ । ਬੇਰੜਾ ਏਕੀਕ੍ਰਿਤ ਸਰਕਟ ਵੀ ਲਘੂ ਸਰੂਪ ਦੇ ਏਕੀਕ੍ਰਿਤ ਸਰਕਟ ਹੁੰਦੇ ਹਨ ਪਰ ਉਹ ਵੱਖ - ਵੱਖ ਅਵਇਵੋਂ ਨੂੰ ਇੱਕ ਛੋਟੇ ਬੋਰਡ ਉੱਤੇ ਜੋੜਕੇ ਅਤੇ ਏਪਾਕਸੀ ਆਦਿ ਵਿੱਚ ਜੜਕਰ ਬਣਾਏ ਜਾਂਦੇ ਹਨ। ਓਸ ਲਈ ਇਹ ਮੋਨੋਲਿਥਿਕ ਆਈ ਸੀ ਤੋਂ ਭਿੰਨ ਹੁੰਦੇ ਹਨ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਭੌਤਿਕ ਵਿਗਿਆਨ (ਪੁਰਾਤਨ ਯੂਨਾਨੀ: φυσική (ἐπιστήμη) phusikḗ (epistḗmē) "ਕੁਦਰਤ ਦਾ ਗਿਆਨ", φύσις phúsis "ਕੁਦਰਤ") ਉਹ ਕੁਦਰਤੀ ਵਿਗਿਆਨ ਹੈ ਜਿਸ ਵਿੱਚ ਪਦਾਰਥ ਦਾ ਅਧਿਐਨ ਅਤੇ ਇਸਦੀ ਗਤੀ ਅਤੇ ਐਨਰਜੀ ਅਤੇ ਫੋਰਸ ਵਰਗੇ ਸਬੰਧਤ ਸੰਕਲਪਾਂ ਦੇ ਨਾਲ ਨਾਲ ਸਪੇਸਟਾਈਮ ਰਾਹੀਂ ਇਸਦਾ ਵਰਤਾਓ ਸ਼ਾਮਿਲ ਹੈ। ਸਭ ਤੋਂ ਜਿਆਦਾ ਬੁਨਿਆਦੀ ਵਿਗਿਆਨਿਕ ਵਿਸ਼ਿਆਂ ਵਿੱਚੋਂ ਇੱਕ ਵਿਸ਼ਾ ਹੁੰਦੇ ਹੋਏ, ਭੌਤਿਕ ਵਿਗਿਆਨ ਦਾ ਮੁੱਖ ਮੰਤਵ ਇਹ ਸਮਝਣਾ ਹੈ ਕਿ ਬ੍ਰਹਿਮੰਡ ਕਿਵੇਂ ਵਰਤਾਓ ਕਰਦਾ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956) ਇੱਕ ਭਾਰਤੀ ਕਾਨੂੰਨਸਾਜ਼ ਸਨ। ਉਹ ਇੱਕ ਬਹੁਜਨ ਰਾਜਨੀਤਕ ਨੇਤਾ ਅਤੇ ਬੋਧੀ ਪੁਨਰੁੱਥਾਨਵਾਦੀ ਹੋਣ ਦੇ ਨਾਲ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵੀ ਸਨ। ਉਨ੍ਹਾਂ ਨੂੰ ਬਾਬਾ ਸਾਹਿਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ ਇੱਕ ਗਰੀਬ ਅਛੂਤ ਪਰਵਾਰ ਵਿੱਚ ਹੋਇਆ ਸੀ। ਬਾਬਾ ਸਾਹਿਬ ਅੰਬੇਡਕਰ ਨੇ ਆਪਣਾ ਸਾਰਾ ਜੀਵਨ ਹਿੰਦੂ ਧਰਮ ਦੀ ਚਾਰ ਵਰਣ ਪ੍ਰਣਾਲੀ, ਅਤੇ ਭਾਰਤੀ ਸਮਾਜ ਵਿੱਚ ਸਰਵਵਿਆਪਤ ਜਾਤੀ ਵਿਵਸਥਾ ਦੇ ਵਿਰੁੱਧ ਸੰਘਰਸ਼ ਵਿੱਚ ਬਿਤਾ ਦਿੱਤਾ। ਹਿੰਦੂ ਧਰਮ ਵਿੱਚ ਮਨੁੱਖੀ ਸਮਾਜ ਨੂੰ ਚਾਰ ਵਰਣਾਂ ਵਿੱਚ ਵਰਗੀਕ੍ਰਿਤ ਕੀਤਾ ਹੈ। ਉਨ੍ਹਾਂ ਨੂੰ ਬੋਧੀ ਮਹਾਸ਼ਕਤੀਆਂ ਦੇ ਦਲਿਤ ਅੰਦੋਲਨ ਨੂੰ ਅਰੰਭ ਕਰਨ ਦਾ ਸਿਹਰਾ ਵੀ ਜਾਂਦਾ ਹੈ। ਬਾਬਾ ਸਾਹਿਬ ਅੰਬੇਡਕਰ ਨੂੰ ਭਾਰਤ ਦੇ ਸਰਬਉਚ ਨਾਗਰਿਕ ਇਨਾਮ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਕਈ ਸਾਮਾਜਕ ਅਤੇ ਵਿੱਤੀ ਰੁਕਾਵਟਾਂ ਪਾਰ ਕਰ, ਅੰਬੇਡਕਰ ਉਨ੍ਹਾਂ ਕੁੱਝ ਪਹਿਲੇ ਅਛੂਤਾਂ ਵਿੱਚੋਂ ਇੱਕ ਬਣ ਗਏ ਜਿਨ੍ਹਾਂ ਨੇ ਭਾਰਤ ਵਿੱਚ ਕਾਲਜ ਦੀ ਸਿੱਖਿਆ ਪ੍ਰਾਪਤ ਕੀਤੀ। ਅੰਬੇਡਕਰ ਨੇ ਕਨੂੰਨ ਦੀ ਉਪਾਧੀ ਪ੍ਰਾਪਤ ਕਰਨ ਦੇ ਨਾਲ ਹੀ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿੱਚ ਆਪਣੇ ਅਧਿਅਨ ਅਤੇ ਅਨੁਸੰਧਾਨ ਦੇ ਕਾਰਨ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ ਇਕਾਨਾਮਿਕਸ ਤੋਂ ਕਈ ਡਾਕਟਰੇਟ ਡਿਗਰੀਆਂ ਵੀ ਹਾਸਲ ਕੀਤੀਆਂ। ਅੰਬੇਡਕਰ ਇੱਕ ਪ੍ਰਸਿੱਧ ਵਿਦਵਾਨ ਦੇ ਰੂਪ ਵਿੱਚ ਵਾਪਸ ਆਪਣੇ ਦੇਸ਼ ਪਰਤ ਆਏ ਅਤੇ ਇਸਦੇ ਬਾਅਦ ਕੁੱਝ ਸਾਲ ਤੱਕ ਉਨ੍ਹਾਂ ਨੇ ਵਕਾਲਤ ਕੀਤੀ। ਫਿਰ ਉਨ੍ਹਾਂ ਨੇ ਕੁੱਝ ਪੱਤਰਕਾਵਾਂ ਦਾ ਪ੍ਰਕਾਸ਼ਨ ਕੀਤਾ, ਜਿਨ੍ਹਾਂ ਦੁਆਰਾ ਉਨ੍ਹਾਂ ਨੇ ਭਾਰਤੀ ਅਛੂਤਾਂ ਦੇ ਰਾਜਨੀਤਕ ਅਧਿਕਾਰਾਂ ਅਤੇ ਸਾਮਾਜਕ ਆਜ਼ਾਦੀ ਦੀ ਵਕਾਲਤ ਕੀਤੀ। ਡਾ.
ਧਨੀ ਰਾਮ ਸਿੰਘ (21 ਜੁਲਾਈ 1960 – 8 ਮਾਰਚ 1988), ਸਟੇਜੀ ਨਾਮ ਅਮਰ ਸਿੰਘ ਚਮਕੀਲਾ, ਪੰਜਾਬੀ ਗਾਇਕ, ਗੀਤਕਾਰ, ਕੰਪੋਜ਼ਰ ਅਤੇ ਸੰਗੀਤਕਾਰ ਸੀ। ਅਮਰ ਸਿੰਘ ਚਮਕੀਲੇ ਦਾ ਜਨਮ ਬੇਹੱਦ ਗ਼ਰੀਬੀ ਵਿੱਚ ਰਵੀਦਾਸੀਅਾ ਬਰਾਦਰੀ ’ਚ ਪਿੰਡ ਦੁਗਰੀ ਜ਼ਿਲ੍ਹਾ ਲੁਧਿਆਣਾ ਵਿਖੇ ਪਿਤਾ ਸ. ਹਰੀ ਸਿੰਘ ਦੇ ਘਰ ਮਾਤਾ ਕਰਤਾਰ ਕੌਰ ਦੀ ਕੁੱਖੋਂ ਮਿਤੀ 21 ਜੁਲਾਈ 1961 ਨੂੰ ਹੋਇਆ। ਭੈਣਾਂ-ਭਰਾਵਾਂ ’ਚੋਂ ਸਭ ਤੋਂ ਛੋਟੇ ਤੇ ਲਾਡਲੇ ਪੁੱਤ ਦਾ ਨਾਂ ਮਾਪਿਆਂ ਨੇ ਧਨੀ ਰਾਮ ਰੱਖਿਆ। ਮਾਪਿਆਂ ਨੇ ਆਪਣੇ ‘ਧਨੀਏ’ ਨੂੰ ਅਫ਼ਸਰ ਲੱਗਿਆ ਵੇਖਣ ਲਈ ਗੁਜ਼ਰ ਖ਼ਾਨ ਪ੍ਰਾਇਮਰੀ ਸਕੂਲ ’ਚ ਪੜ੍ਹਨ ਲਾ ਦਿੱਤਾ। ਘਰ ਦੀ ਮੰਦਹਾਲੀ ਕਾਰਨ ਦੁਨੀਏ ਨੂੰ ਪੜ੍ਹਨੋਂ ਹਟਾ ਕੇ ਬਿਜਲੀ ਦਾ ਕੰਮ ਸਿੱਖਣ ਲਾ ਦਿੱਤਾ ਪਰ ਘਰ ਦੀ ‘ਦਿਨ ’ਚ ਕਮਾ ਕੇ ਆਥਣੇ ਖਾਣ’ ਦੀ ਦਸ਼ਾ ਨੇ ਧਨੀ ਰਾਮ ਨੂੰ ਇਲੈਕਟ੍ਰੀਸ਼ਨ ਵੀ ਨਾ ਬਣਨ ਦਿੱਤਾ। ਆਪਣੇ ਘਰ ਦੀ ਹਾਲਤ ਦੇਖ ਕੇ ਧਨੀ ਰਾਮ ਲੁਧਿਆਣੇ ਕੱਪੜਾ ਫੈਕਟਰੀ ’ਚ ਦਿਹਾੜੀ ਕਰਨ ਲੱਗ ਪਿਆ ਪਰ ਉਸ ਅੰਦਰ ਜੋ ਸੰਗੀਤ ਦਾ ਜਵਾਲਾਮੁਖੀ ਦਹਿਕ ਰਿਹਾ ਸੀ, ਉਹ ਹੌਲੀ-ਹੌਲੀ ਫੱਟਣ ਲੱਗਾ। ਦੁਨੀ ਚੰਦ ਹਰਮੋਨੀਅਮ, ਤੂੰਬੀ ਅਤੇ ਢੋਲਕੀ ਦਾ ਖਾਸਾ ਜਾਣੂ ਹੋ ਚੁੱਕਿਆ ਸੀ। ਫਿਰ ਇੱਕ ਦਿਨ ਇਸੇ ਸਿਦਕ ਦਾ ਸਤਾਇਆ ਧਨੀ ਰਾਮ ਘਰੋਂ ਫੈਕਟਰੀ ਤਾਂ ਗਿਆ ਪਰ ਰਸਤੇ ’ਚ ਉਸ ਦੇ ਕਦਮ ਆਪਣੇ ਆਪ ਉਸ ਸਮੇਂ ਦੇ ਪ੍ਰਸਿੱਧ ਫ਼ਨਕਾਰ ਸੁਰਿੰਦਰ ਛਿੰਦੇ ਦੇ ਦਫ਼ਤਰ ਵੱਲ ਹੋ ਤੁਰੇ। ਸਾਰਾ ਦਿਨ ਉਸ ਨੇ ਕੁਝ ਵੀ ਨਾ ਖਾਧਾ-ਪੀਤਾ ਤੇ ਆਪਣੀ ਗੀਤਾਂ ਦੀ ਕਾਪੀ ਛਿੰਦੇ ਨੂੰ ਦਿਖਾਉਣ ਦੀ ਉਡੀਕ ਕਰਨ ਲੱਗਾ। ਜਦੋਂ ਸ਼ਾਮ ਨੂੰ ਸੁਰਿੰਦਰ ਛਿੰਦੇ ਨੇ ਧਨੀ ਰਾਮ ਦੀ ਪ੍ਰਤਿਭਾ ਦੇਖੀ ਤਾਂ ਉਸ ਨੂੰ ਆਪਣਾ ਸ਼ਾਗਿਰਦ ਬਣਾ ਲਿਆ। ਧਨੀ ਰਾਮ ਨੇ ਸੁਰਿੰਦਰ ਛਿੰਦੇ ਕੋਲੋਂ ਸੰਗੀਤ ਦੀਆਂ ਬਾਰੀਕੀਆ ਸਿੱਖੀਆਂ ਤਾ ਉਸ ਦੀ ਲਗਨ ਦੇਖ ਕੇ ਛਿੰਦੇ ਨੇ ਧਨੀ ਰਾਮ ਨੂੰ ਆਪਣੇ ਸੰਗੀਤਕ ਗਰੁੱਪ ’ਚ ਢੋਲਕੀ, ਤੂੰਬੀ ਤੇ ਹਰਮੋਨੀਅਮ ਮਾਸਟਰ ਵਜੋਂ ਜਗ੍ਹਾ ਦਿੱਤੀ। ਹੌਲੀ-ਹੌਲੀ ਧਨੀ ਰਾਮ ਸੁਰਿੰਦਰ ਛਿੰਦੇ ਦੇ ਪ੍ਰੋਗਰਾਮਾਂ ਵਿੱਚ ਆਪ ਵੀ ਟਾਈਮ ਲੈਣ ਲੱਗ ਪਿਆ। ਉਸ ਦੇ ਲਿਖੇ ਗੀਤਾਂ ਵਿੱਚ ਪੰਜਾਬੀ ਸ਼ਬਦਾਂ ਦੀ ਜੜ੍ਹਤ ਦੇਖ ਕੇ ਦੂਜੇ ਕਲਾਕਾਰ ਵੀ ਉਸ ਤੋਂ ਪ੍ਰਭਾਵਿਤ ਹੋਣ ਲੱਗੇ। ਉਸ ਦੇ ਲਿਖੇ ਗੀਤਾਂ ਨੂੰ ਲਗਪਗ ਸਾਰੇ ਮੰਨੇ-ਪ੍ਰਮੰਨੇ ਕਲਾਕਾਰਾਂ ਨੇ ਗਾਇਆ ਹੈ। ਕੇ.ਦੀਪ, ਕੁਲਦੀਪ ਮਾਣਕ ਅਤੇ ਮੁਹੰਮਦ ਸਦੀਕ ਨਾਲ ਵੀ ਧਨੀਰਾਮ ਚਾਤ੍ਰਿਕ ਨੇ ਕੰਮ ਕੀਤਾ। ਆਪਣੇ ਸੰਘਰਸ਼ ਦੇ ਦਿਨਾਂ ਵਿੱਚ ਧਨੀ ਰਾਮ ਦਾ ਵਿਆਹ ਗੁਰਮੇਲ ਕੌਰ ਨਾਲ ਕਰ ਦਿੱਤਾ, ਜਿਸ ਤੋਂ ਦੁਨੀ ਚੰਦ ਦੇ ਘਰ ਦੋ ਲੜਕੀਆਂ-ਅਮਨਦੀਪ ਤੇ ਕਮਲਦੀਪ ਪੈਦਾ ਹੋਈਆਂ। ਗੀਤਕਾਰੀ ਦੇ ਸਿਰ ’ਤੇ ਧਨੀ ਰਾਮ ਦਾ ਗੁਜ਼ਾਰਾ ਮੁਸ਼ਕਲ ਹੋ ਰਿਹਾ ਸੀ। ਇਸ ਲਈ ਉਸ ਨੇ ਉਸਤਾਦ ਛਿੰਦੇ ਨਾਲ ਸਟੇਜਾਂ ’ਤੇ ਗਾਉਣਾ ਸ਼ੁਰੂ ਕੀਤਾ। ਧਨੀ ਰਾਮ ਦਾ ਨਾਂ ‘ਅਮਰ ਸਿੰਘ ਚਮਕੀਲਾ’ ਚੰਡੀਗੜ੍ਹ ਨੇੜੇ ਬੁੜੈਲ ਵਿਖੇ ਲੱਗੀ ਰਾਮਲੀਲ੍ਹਾ ’ਚ ਗੀਤਕਾਰ ਸਨਮੁੱਖ ਸਿੰਘ ਆਜ਼ਾਦ ਨੇ ਰੱਖਿਆ। ਚਮਕੀਲੇ ਨੇ 1979 ’ਚ ਸੁਰਿੰਦਰ ਛਿੰਦੇ ਨਾਲ ਗਾਉਂਦੀ ਕਲਾਕਾਰਾ ਸੁਰਿੰਦਰ ਸੋਨੀਆ ਨਾਲ ਆਪਣਾ ਪਹਿਲਾ ਐਲ.ਪੀ. ਰਿਕਾਰਡ ‘ਟਕੂਏ ਤੇ ਟਕੂਆ ਖੜਕੇ’ ਐਚ.ਐਮ.ਵੀ.
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਮਾਈਕਰੋਸਾਫ਼ਟ ਕਾਰਪੋਰੇਸ਼ਨ ਇੱਕ ਅਮਰੀਕੀ ਬਹੁ-ਭਾਸ਼ੀਆ ਤਕਨੀਕੀ ਕੰਪਨੀ ਹੈ ਜਿਸਦਾ ਮੁੱਖ ਦਫ਼ਤਰ ਰੈਡਮੌਂਡ, ਵਾਸ਼ਿੰਗਟਨ ਵਿਖੇ ਸਥਿਤ ਹੈ। ਇਹ ਕੰਪਨੀ ਮੁੱਖ ਤੌਰ 'ਤੇ ਕੰਪਿਊਟਰ, ਕੰਪਿਊਟਰੀ ਉਪਕਰਨ, ਮੋਬਾਇਲ ਅਤੇ ਤਕਨੀਕ ਨਾਲ ਸੰਬੰਧਿਤ ਹੋਰ ਸੇਵਾਵਾਂ ਦਾ ਵਿਕਾਸ ਕਰਦੀ, ਬਣਾਉਂਦੀ ਤੇ ਵੇਚਦੀ ਹੈ। ਇਸ ਦੀ ਸਭ ਤੋਂ ਪ੍ਰਸਿੱਧ ਆਦੇਸ਼ਕਾਰੀ ਮਾਈਕਰੋਸੌਫ਼ਟ ਵਿੰਡੋਜ਼ ਹੈ ਜੋ ਕਿ ਇੱਕ ਸੰਚਾਲਕ ਤੰਤਰ ਹੈ। ਇਸ ਤੋਂ ਇਲਾਵਾ ਮਾਈਕਰੋਸੌਫ਼ਟ ਔਫਿਸ, ਮਾਈਕਰੋਸੌਫ਼ਟ ਐੱਜ ਅਤੇ ਇੰਟਰਨੈੱਟ ਐਕਸਪਲੋਰਰ ਵੀ ਕਾਫੀ ਪ੍ਰਸਿੱਧ ਹਨ। ਐਕਸ-ਬੌਕਸ ਖੇਡ ਕੰਸੋਲ ਅਤੇ ਸਰਫੇਸ ਟੈਬਲੇਟ ਵੀ ਉਪਕਰਨਾਂ ਦੀ ਸੂਚੀ ਵਿੱਚ ਬਹੁਤ ਪ੍ਰਸਿੱਧ ਹਨ। ਆਦੇਸ਼ਕਾਰੀ ਬਜ਼ਾਰ ਵਿੱਚ ਇਹ ਕੰਪਨੀ ਆਪਣੀ ਕਮਾਈ ਕਾਰਨ ਸਭ ਤੋਂ ਉੱਪਰ ਹੈ। ਇਸ ਕੰਪਨੀ ਦੀ ਸਥਾਪਨਾ ਬਿੱਲ ਗੇਟਜ਼ ਅਤੇ ਪੌਲ ਐਲਨ ਦੁਆਰਾ ੪ ਅਪ੍ਰੈਲ ੧੯੭੫ 'ਚ ਅਲਟਾਏਰ ੮੮੦੦ ਲਈ BASIC ਇੰਟਰਪ੍ਰੀਟਰ ਦੇ ਵਿਕਾਸ ਕਰਨ ਅਤੇ ਵੇਚਣ ਨਾਲ ਹੋਈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਮੋਲਰ ਇਕਾਗਰਤਾ, ਜਾ ਫਿਰ ਮੋਲੈਰਿਟੀ, ਕਿਸੇ ਵੀ ਘੋਲ ਦੇ ਵਿੱਚ ਸੋਲਿਉਟ ਦੀ ਮਾਤਰਾ ਹੁੰਦੀ ਹੈ। ਮੋਲੈਰਿਟੀ ਲਈ ਰਸਾਇਣਕ ਵਿਗਿਆਨ ਦੇ ਵਿੱਚ ਵਰਤੀ ਜਾਣ ਵਾਲੀ ਆਮ ਯੂਨਿਟ ਮੋਲਰ ਹੈ ਜਿਸਨੂੰ ਮੋਲ ਪ੍ਰਤੀ ਲੀਟਰ (ਯੂਨਿਟ ਚਿੰਨ: mol/L) ਨਾਲ ਪਰਿਭਾਸ਼ਿਤ ਕੀਤਾ ਜਾਂਦਾ ਹੈ। ਇੱਕ ਘੋਲ ਜਿਸਦੀ ਮਾਤਰਾ 1 mol/L ਹੈ ਓਹ 1 ਮੋਲਰ (1 M) ਬਰਾਬਰ ਹੁੰਦਾ ਹੈ। ਮੋਲਰ ਇਕਾਗਰਤਾ ਨੂੰ ਆਮ ਤੌਰ 'ਤੇ ਸੋਲਿਉਟ ਦੇ ਮੋਲ ਦੀ ਗਿਣਤੀ ਪ੍ਰਤੀ ਲੀਟਰ (ਘੋਲ) ਨਾਲ ਪ੍ਰਗਟ ਕੀਤਾ ਜਾਂਦਾ ਹੈ। c = n V = N N A V = C N A . {\displaystyle c={\frac {n}{V}}={\frac {N}{N_{\rm {A}}\,V}}={\frac {C}{N_{\rm {A}}}}.} ਇਥੇ, n ਮੋਲ ਵਿੱਚ ਸੋਲਿਉਟ ਦੀ ਮਾਤਰਾ ਹੈ, N ਵਾਲੀਅਮV (ਲਿਟਰਾਂ) ਵਿੱਚ ਅਣੂਆਂ ਦੀ ਗਿਣਤੀ ਹੈ, N/V ਨੰਬਰ ਇਕਾਗਰਤਾ ਹੈ C, ਅਤੇ NA ਐਵੋਗੈਦਰੋ ਨੰਬਰ ਹੈ, ਜੋ ਕੀ ਲਗਭਗ 6.022×1023 ਮੋਲ−1.
ਮਨੋਵਿਗਿਆਨ ਅਤੇ ਫ਼ਲਸਫ਼ੇ ਵਿੱਚ ਵਲਵਲਾ ਜਾਂ ਭਾਵ ਜਾਂ ਜਜ਼ਬਾ ਇੱਕ ਅੰਦਰਮੁਖੀ ਅਤੇ ਸਚੇਤ ਤਜਰਬਾ ਹੁੰਦਾ ਹੈ ਜਿਹਦੇ ਮੁਢਲੇ ਲੱਛਣ ਮਨੋਸਰੀਰਕ ਪ੍ਰਗਟਾਅ, ਜੀਵ ਕਿਰਿਆਵਾਂ ਅਤੇ ਮਾਨਸਿਕ ਸਥਿਤੀਆਂ ਹੁੰਦੇ ਹਨ। ਵਲਵਲੇ ਨੂੰ ਆਮ ਤੌਰ ਉੱਤੇ ਮੂਡ, ਸੁਭਾਅ, ਸ਼ਖ਼ਸੀਅਤ, ਮਿਜ਼ਾਜ ਅਤੇ ਪ੍ਰੇਰਨਾ ਨਾਲ਼ ਜੁੜਿਆ ਹੋਇਆ ਅਤੇ ਇੱਕ-ਦੂਜੇ ਉੱਤੇ ਅਸਰ ਪਾਉਂਦਾ ਸਮਝਿਆ ਜਾਂਦਾ ਹੈ। ਵਲਵਲੇ ਦਾ ਪ੍ਰੇਰਨਾ, ਭਾਵੇਂ ਉਹ ਅਗਾਂਹ-ਵਧੂ ਹੋਵੇ ਭਾਵੇਂ ਪਿਛਾਂਹ-ਹਟੂ, ਪਿੱਛੇ ਇੱਕ ਵੱਡਾ ਹੱਥ ਹੁੰਦਾ ਹੈ। An alternative definition of emotion is a "positive or negative experience that is associated with a particular pattern of physiological activity."
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਬਵਾਸੀਰ (Hemorrhoids) (ਅਮਰੀਕੀ ਅੰਗਰੇਜ਼ੀ) ਜਾਂ ਬਵਾਸੀਰ (haemorrhoids) ਬਰਤਾਨਵੀ /ˈhɛmərɔɪdz/, ਮਲ-ਤਿਆਗ ਦੇ ਨਿਯੰਤਰਣ ਵਿੱਚ ਸਹਾਇਤਾ ਕਰਨ ਵਾਲੀ ਗੁਦਾ ਨਲੀ ਵਿੱਚ ਨਾੜੀ ਸੰਬੰਧੀ ਸੰਰਚਨਾਵਾਂ ਹੁੰਦੀਆਂ ਹਨ। ਉਹ ਉਦੋਂ ਰੋਗਾਤਮਕ ਜਾਂ ਬਵਾਸੀਰ ਬਣ ਜਾਂਦੀਆਂ ਹਨ ਜਦੋਂ ਉਹ ਸੁੱਜ ਜਾਂਦੀਆਂ ਹਨ ਜਾਂ ਲਾਲ ਹੋ ਜਾਂਦੀਆਂ ਹਨ। ਉਹਨਾਂ ਦੀ ਸਰੀਰਿਕ ਅਵਸਥਾ ਵਿੱਚ, ਉਹ ਧਮਣੀਦਾਰ-ਰਗਦਾਰ ਰਸਤਾ ਅਤੇ ਸੰਯੋਜਕ ਊਤਕ ਦੇ ਬਣੇ ਸਿਰਹਾਣਿਆਂ ਵਾਂਗ ਕੰਮ ਕਰਦੀਆਂ ਹਨ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਸੁਰਿੰਦਰ ਕੌਰ (1929-2006) ਪੰਜਾਬੀ ਦੀ ਇਕ ਪੰਜਾਬੀ ਗਾਇਕਾ-ਗੀਤਕਾਰਾ ਸੀ। ਬਾਰਾਂ ਸਾਲ ਦੀ ਉਮਰ ਵਿੱਚ ਉਸਨੇ ਅਤੇ ਉਹਦੀ ਵੱਡੀ ਭੈਣ ਪ੍ਰਕਾਸ਼ ਕੌਰ ਨੇ ਮਾਸਟਰ ਇਨਾਇਤ ਹੁਸੈਨ ਅਤੇ ਪੰਡਤ ਮਾਨੀ ਪ੍ਰਸ਼ਾਦ ਕੋਲੋਂ ਕਲਾਸਕੀ ਗਾਇਕੀ ਸਿੱਖੀ। ਲਹੌਰ ਰੇਡੀਓ ਤੇ ਪਹਿਲਾ ਗੀਤ ਰਿਕਾਰਡ ਕਰਵਾਣ ਤੋਂ ਬਾਦ ਉਹ ਆਪਣੇ ਸਮੇਂ ਦੀ ਹੀ ਨਹੀਂ ਸਾਰੇ ਸਮਿਆਂ ਦੀ ਸਾਫ਼ ਸੁਥਰੀ ਗਾਇਕੀ ਲਈ ਚਾਨਣ ਮੁਨਾਰਾ ਗਾਇਕਾ ਬਣੀ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਤਤਕਰਾ ਦੋ ਸ਼ਬਦ ਮੁੱਢਲੇ ਸ਼ਬਦ ਲੋਰੀਆਂ ਕਿੱਕਲੀ ਦੇ ਗੀਤ ਥਾਲ਼ ਲੋਹੜੀ ਦੇ ਗੀਤ ਸਾਂਝੀ ਦੇ ਗੀਤ ਸਕੂਲੀ ਪਾੜ੍ਹਿਆਂ ਦੇ ਗੀਤ ਬੁੱਝਣ ਵਾਲੀਆਂ ਬਾਤਾਂ ਲੋਕ ਕਹਾਣੀਆਂ ਬਾਲ-ਖੇਡਾਂ ਮਨੁੱਖ ਦੀ ਚਰਿੱਤਰ ਉਸਾਰੀ ਵਿਚ ਬਾਲ ਸਾਹਿਤ ਦੈ ਬਹੁਤ ਵੱਡਾ ਹੱਥ ਹੈ। ਇਸੇ ਕਰਕੇ ਮਨੋਵਿਗਿਆਨੀ ਅਤੇ ਚਿੰਤਕ ਬੱਚੇ ਦੇ ਮਾਨਸਿਕ ਅਤੇ ਬੌਧਿਕ ਵਿਕਾਸ ਲਈ ਬਾਲ ਸਾਹਿਤ ਨੂੰ ਵਿਸ਼ੇਸ਼ ਮਹੱਤਵ ਦਿੰਦੇ ਹਨ। ਸਾਹਿਤ ਤਾਂ ਗਿਆਨ ਦਾ ਅਥਾਹ ਸਾਗਰ ਹੁੰਦਾ ਹੈ ਜਿਸ ਸਾਗਰ ਵਿਚ ਟੁੱਭੀਆਂ ਲਾਉਣ ਵਾਲ਼ਿਆਂ ਨੂ ਅਗੰਮੀ ਖੁਸ਼ੀ ਅਤੇ ਰਸ ਮਿਲਦਾ ਹੈ। ਪੰਜਾਬੀ ਬਾਲ ਸਾਹਿਤ ਦਾ ਵਰਗੀਕਰਨ ਕਰਕੇ ਅਸੀਂ ਇਸਨੂੰ ਦੋ ਭਾਗਾਂ ਵਿਚ ਵੰਡ ਸਕਦੇ ਹਾਂ। ਪਹਿਲੇ ਵਰਗ ਵਿਚ ਉਹ ਸਾਰਾ ਬਾਲ ਸਾਹਿਤ ਆਉਂਦਾ ਹੈ ਜਿਹੜਾ ਸਾਰਾ ਮੌਖਿਕ ਰੂਪ ਵਿਚ ਪ੍ਰਚਲਿੱਤ ਹੈ। ਇਸ ਸਾਹਿਤ ਨੂੰ ਬਾਲਾਂ ਨੇ ਖੇਡਦਿਆਂ ਹੀ ਸਮੂਹਿਕ ਰੂਪ ਵਿਚ ਸਿਰਜਿਆ, ਮਾਂਜਿਆ ਅਤੇ ਲਿਸ਼ਕਾਇਆ ਹੈ। ਇਹ ਪੀੜ੍ਹੀਓਂ ਪੀੜ੍ਹੀ ਸਾਡੇ ਤੀਕਰ ਪੁੱਜਿਆ ਹੈ। ਇਹ ਲੋਰੀਆਂ, ਕਿੱਕਲੀ, ਥਾਲ਼, ਲੋਹੜੀ ਅਤੇ ਸਾਂਝੀ ਦੇ ਗੀਤਾਂ, ਟੱਪਿਆਂ ਲੋਕਖੇਡਾਂ, ਬੁਝਾਰਤਾਂ ਅਤੇ ਲੋਕ ਕਹਾਣੀਆਂ ਦੇ ਰੂਪ ਵਿਚ ਉਪਲਭਧ ਹੈ। ਦੂਜੇ ਵਰਗ ਵਿਚ ਅਸੀਂ ਉਹ ਸਾਰਾ ਬਾਲ ਸਾਹਿਤ ਰੱਖਦੇ ਹਾਂ ਜਿਸ ਨੂੰ ਪ੍ਰੋੜ੍ਹ ਲੇਖਕਾਂ ਨੇ ਬਾਲਾਂ ਲਈ ਸਿਰਜਿਆ ਹੈ।
ਤਕਨੀਕੀ, ਵਿਵਹਾਰਕ ਅਤੇ ਉਦਯੋਗਕ ਕਲਾਵਾਂ ਅਤੇ ਪ੍ਰਿਉਕਤ ਵਿਗਿਆਨਾਂ ਵਲੋਂ ਸਬੰਧਿਤ ਪੜ੍ਹਾਈ ਜਾਂ ਵਿਗਿਆਨ ਦਾ ਸਮੂਹ ਹੈ। ਕਈ ਲੋਕ ਤਕਨੀਕੀ ਅਤੇ ਇੰਜੀਨੀਅਰਿੰਗ ਸ਼ਬਦ ਇੱਕ ਦੂੱਜੇ ਲਈ ਵਰਤਦੇ ਹਨ। ਜੋ ਲੋਕ ਤਕਨੀਕੀ ਨੂੰ ਪੇਸ਼ਾ ਰੂਪ ਵਿੱਚ ਅਪਣਾਉਂਦੇ ਹਨ ਉਨ੍ਹਾਂ ਨੂੰ ਇੰਜੀਨੀਅਰ ਕਿਹਾ ਜਾਂਦਾ ਹੈ। ਮੁੱਢਲਾ ਵਕਤ ਤੋਂ ਇਨਸਾਨ ਤਕਨੀਕ ਦੀ ਵਰਤੋਂ ਕਰਦਾ ਆ ਰਿਹਾ ਹੈ। ਆਧੁਨਿਕ ਸੱਭਿਅਤਾ ਦੇ ਵਿਕਾਸ ਵਿੱਚ ਤਕਨੀਕੀ ਦਾ ਬਹੁਤ ਵੱਡਾ ਯੋਗਦਾਨ ਹੈ। ਜੋ ਸਮਾਜ ਜਾਂ ਰਾਸ਼ਟਰ ਤਕਨੀਕੀ ਰੂਪ ਵਲੋਂ ਸਮਰੱਥਾਵਾਨ ਹਨ ਉਹ ਸਾਮਰਿਕ ਰੂਪ ਵਲੋਂ ਵੀ ਬਲਵਾਨ ਹੁੰਦੇ ਹਨ ਅਤੇ ਦੇਰ - ਸਬੇਰ ਆਰਥਕ ਰੂਪ ਵਲੋਂ ਵੀ ਬਲਵਾਨ ਬੰਨ ਜਾਂਦੇ ਹੈ। ਅਜਿਹੇ ਵਿੱਚ ਕੋਈ ਹੈਰਾਨੀ ਨਹੀਂ ਹੋਣਾ ਚਾਹੀਦੀ ਕਿ ਇੰਜੀਨੀਅਰਿੰਗ ਦੀ ਸ਼ੁਰੂਆਤ ਫ਼ੋਜੀ ਇੰਜੀਨੀਅਰਿੰਗ ਤੋਂ ਹੀ ਹੋਈ। ਇਸ ਦੇ ਬਾਅਦ ਸੜਕਾਂ, ਘਰ, ਕਿਲ੍ਹੇ, ਪੁਲ਼ ਆਦਿ ਦੇ ਉਸਾਰੀ ਸੰਬੰਧੀ ਲੋੜਾਂ ਅਤੇ ਸਮਸਿਆਵਾਂ ਨੂੰ ਹੱਲ ਕਰਨ ਲਈ ਸਿਵਲ ਇੰਜੀਨੀਅਰਿੰਗ ਪੈਦਾ ਹੋਇਆ। ਉਦਯੋਗਕ ਇਨਕਲਾਬ ਦੇ ਨਾਲ਼-ਨਾਲ਼ ਜੰਤਰਿਕ ਤਕਨੀਕੀ ਆਈ। ਇਸ ਦੇ ਬਾਅਦ ਬਿਜਲਈ ਇੰਜੀਨੀਅਰਿੰ, ਰਾਸਾਇਣਕ ਤਕਨੀਕੀ ਅਤੇ ਹੋਰ ਆਈਆਂ।
ਸਮਾਰਟਫ਼ੋਨ (ਜਾਂ 'ਹੁਸ਼ਿਆਰ ਫ਼ੋਨ') ਅਜਿਹਾ ਮੋਬਾਈਲ ਫ਼ੋਨ (ਚਲੰਤ ਫ਼ੋਨ) ਹੁੰਦਾ ਹੈ ਜਿਸ ਵਿੱਚ ਕੰਪਿਊਟਰ ਵਾਂਙ ਆਪਰੇਟਿੰਗ ਸਿਸਟਮ, ਰੈਮ ਤੇ ਪ੍ਰੋਸੈਸਰ ਹੁੰਦਾ ਹੈ। ਇਹ ਟੱਚ ਸਕ੍ਰੀਨ ਵਾਲੇ ਫ਼ੋਨ ਹੁੰਦੇ ਹਨ। ਸਮਾਰਟਫ਼ੋਨ਼ਾਂ ਵਿੱਚ ਆਮ ਤੌਰ 'ਤੇ ਫ਼ੋਨ ਵਾਲੀਆਂ ਸਾਰੀਆਂ ਸਹੂਲਤਾਂ ਹੋਣ ਤੋਂ ਇਲਾਵਾ ਹੋਰ ਵੀ ਕਈ ਸਹੂਲਤਾਂ ਸ਼ਾਮਿਲ ਹੁੰਦੀਆਂ ਹਨ; ਜਿਵੇਂ ਕਿ ਫਾਈਲ ਐਕਸਪਲੋਰਰ (ਮਿਸਲ ਪ੍ਰਬੰਧਕ), ਉੱਨਤ ਸੰਗੀਤ ਚਾਲਕ, ਜੀ.ਪੀ.ਐਸ, ਉੱਨਤ ਕੈਮਰਾ, ਗੈਲਰੀ, ਦਿਸ਼ਾ ਸੂਚਕ ਅਤੇ ਹੋਰ ਕਈ ਆਦੇਸ਼ਕਾਰੀਆਂ ਨਾਲ ਮੂਲ ਰੂਪ 'ਚ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਵਰਤੋਂਕਾਰ ਆਪਣੀ ਲੋੜ ਮੁਤਾਬਿਕ ਇਹਨਾਂ ਵਿੱਚ ਕੋਈ ਵੀ ਤੀਜੀ ਧਿਰ ਦੀ ਆਦੇਸ਼ਕਾਰੀ ਸਥਾਪਿਤ ਕੀਤੀ ਜਾ ਸਕਦੀ ਹੈ।
ਅਖਾਣ ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ। ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ ਹੈ। ਸਦੀਆਂ ਤੋਂ ਪੰਜਾਬੀਆਂ ਦੁਆਰਾ ਬੋਲੇ ਜਾਂਦੇ ਅਖਾਣ ਨਾ ਸਿਰਫ ਪੰਜਾਬੀ ਬੋਲੀ ਦਾ ਸ਼ਿੰਗਾਰ ਹਨ, ਸਗੋਂ ਇਸ ਦਾ ਵੱਡਮੁੱਲਾ ਸਰਮਾਇਆ ਵੀ ਹਨ | ਇਹ ਉਹ ਜਿਉਂਦੇ-ਜਾਗਦੇ ਪ੍ਰਤੀਬਿੰਬ ਹਨ, ਜਿਨ੍ਹਾਂ ਦੁਆਰਾ ਕੋਈ ਵਿਅਕਤੀ ਆਪਣੇ ਸੰਦੇਸ਼ ਨੂੰ ਸੁਹਜਮਈ ਢੰਗ ਨਾਲ ਸੰਚਾਰਿਤ ਕਰ ਸਕਦਾ ਹੈ। ਇਹ ਅਖਾਣ ਤੀਖਣ-ਵਿਅੰਗ, ਗੁੱਝੀ ਚੋਟ ਅਤੇ ਉਚੇਚੇ ਉਪਦੇਸ਼ ਰਾਹੀਂ ਜੀਵਨ ਦੇ ਯਥਾਰਥ ਦੀ ਸੋਝੀ ਕਰਵਾਉਂਦੇ ਹਨ। ਬਿੰਬਾਤਮਕ ਪੇਸ਼ਕਾਰੀ, ਸੂਤਰ ਸ਼ੈਲੀ ਅਤੇ ਸੁਹਜਮਈ ਬਿਆਨ ਕਰਕੇ ਇਹ ਅਖਾਣ ਕਾਵਿ-ਗੁਣਾਂ ਨਾਲ ਵੀ ਭਰਪੂਰ ਹਨ। ਇਨ੍ਹਾਂ ਅਖਾਣਾਂ ਦੁਆਰਾ ਸੰਚਾਰਤ ਅਰਥ ਸਥਾਈ ਨਹੀਂ, ਸਗੋਂ ਪ੍ਰਸਥਿਤੀਆਂ ਅਨੁਸਾਰ ਹੁੰਦੇ ਹਨ।
ਇਸਲਾਮ (ਅਰਬੀ: الإسلام ਆਲ-ਇਸਲਾਮ IPA: [ælʔɪsˈlæːm] ( ਸੁਣੋ)) ਇੱਕ ਏਕੀਸ਼ਵਰਵਾਦੀ ਧਰਮ ਹੈ ਜੋ ਅੱਲ੍ਹਾ ਦੇ ਵੱਲੋਂ ਅੰਤਮ ਰਸੂਲ ਅਤੇ ਨਬੀ, ਮੁਹੰਮਦ ਦੁਆਰਾ ਇਨਸਾਨਾਂ ਤੱਕ ਪਹੁੰਚਾਈ ਗਈ ਅੰਤਮ ਰੱਬੀ ਕਿਤਾਬ (ਕੁਰਆਨ) ਦੀ ਸਿੱਖਿਆ ਉੱਤੇ ਸਥਾਪਤ ਹੈ। ਯਾਨੀ ਦਨਿਆਵੀ ਤੌਰ ਤੇ ਅਤੇ ਧਾਰਮਿਕ ਤੌਰ ਤੇ ਇਸਲਾਮ (ਅਤੇ ਮੁਸਲਮਾਨ ਨਜ਼ਰੀਏ ਦੇ ਅਨੁਸਾਰ ਆਖ਼ਰੀ ਧਰਮ ਸੁਧਾਰ) ਦਾ ਆਗਾਜ਼, 610 ਤੋਂ 632 ਤੱਕ, ਤਕਰੀਬਨ 23 ਬਰਸ ਦੇ ਅਰਸੇ ਵਿੱਚ ਆਖਰੀ ਨਬੀ ਹਜ਼ਰਤ ਮੁਹੰਮਦ ਸੱਲੀ ਅੱਲ੍ਹਾ ਅਲੀਆ ਵ ਆਲਾਹ ਵਸੱਲਮ ਪਰ ਨਾਜ਼ਲ ਇਲਹਾਮ (ਕੁਰਆਨ) ਨਾਲ ਹੁੰਦਾ ਹੈ। ਕੁਰਆਨ ਅਰਬੀ ਭਾਸ਼ਾ ਵਿੱਚ ਨਾਜਿਲ ਹੋਇਆ (ਗੁਪਤ ਕਾਰਨ: ਆਲਲਸਾਨ ਕੁਰਆਨ) ਅਤੇ ਉਸੇ ਭਾਸ਼ਾ ਵਿੱਚ ਦੁਨੀਅਨ ਦੀ ਕੁਲ ਆਬਾਦੀ ਦਾ 24% ਹਿੱਸਾ ਯਾਨੀ ਲੱਗਭੱਗ 106 ਤੋਂ 108 ਕਰੋੜ ਲੋਕ ਇਸਨੂੰ ਪੜ੍ਹਦੇ ਹਨ; ਇਹਨਾਂ ਵਿੱਚ (ਸਰੋਤਾਂ ਦੇ ਅਨੁਸਾਰ) ਲੱਗਭੱਗ 20 ਤੋਂ 30 ਕਰੋੜ ਹੀ ਹਨ ਜਿਨ੍ਹਾਂ ਦੀ ਮਾਤ ਭਾਸ਼ਾ ਅਰਬੀ ਹੈ ਜਦੋਂ ਕਿ 70 ਤੋਂ 80 ਕਰੋੜ, ਗੈਰ ਅਰਬ ਜਾਂ ਇਜਮੀ ਹਨ ਜਿਨ੍ਹਾਂ ਦੀ ਮਾਤ ਭਾਸ਼ਾ ਅਰਬੀ ਦੇ ਸਿਵਾ ਕੋਈ ਹੋਰ ਹੈ।
ਜਪਾਨ (ਜਪਾਨੀ: 日本, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੌ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ ੬੮੫੨ ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸਦੇ ਸਭ ਤੋ ਵਡੇ ੪ ਟਾਪੂ ਹਨ ਜੋ ਇਸਦੇ ਥਲ ਭਾਗ ਦਾ ੯੭% ਹਿੱਸਾ ਹਨ। ਇਸ ਦੀ ਆਬਾਦੀ ੧੨ ਕਰੋੜ ੮੦ ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
ਮਨੋਵਿਗਿਆਨ (ਅੰਗਰੇਜ਼ੀ: Psychology) ਉਹ ਵਿਦਿਅਕ ਅਤੇ ਵਿਵਹਾਰਕ ਅਧਿਅਨ-ਵਿਸ਼ਾ ਹੈ ਜੋ ਮਨੁੱਖੀ ਮਨ-ਮਸਤਕ ਦੇ ਕੰਮਾਂ ਅਤੇ ਮਨੁੱਖ ਦੇ ਸੁਭਾਅ ਦਾ ਅਧਿਅਨ ਕਰਦਾ ਹੈ। ਮਨੋਵਿਗਿਆਨ ਦਾ ਤਤਕਾਲਿਕ ਲਕਸ਼ ਆਮ ਸਿਧਾਂਤਾਂ ਦੀ ਸਥਾਪਨਾ ਅਤੇ ਵਿਸ਼ੇਸ਼ ਮਾਮਲਿਆਂ ਦੀ ਜਾਂਚ ਪੜਤਾਲ ਦੁਆਰਾ ਵਿਅਕਤੀਆਂ ਅਤੇ ਸਮੂਹਾਂ ਨੂੰ ਸਮਝਣਾ ਅਤੇ ਇਸ ਸਭ ਦਾ ਆਖ਼ਰੀ ਮੰਤਵ ਸਮਾਜ ਭਲਾਈ ਹੁੰਦਾ ਹੈ। ਦੂਜੇ ਸ਼ਬਦਾਂ ਵਿੱਚ ਇਹ ਕਿਹਾ ਜਾ ਸਕਦਾ ਹੈ ਕਿ ਮਨੋਵਿਗਿਆਨ ਇੱਕ ਅਜਿਹਾ ਵਿਗਿਆਨ ਹੈ ਜੋ ਘੋਖਣਯੋਗ ਵਿਵਹਾਰ ਦਾ ਪ੍ਰਣਾਲੀਬੱਧ ਅਤੇ ਮਾਨਸਿਕ ਅਤੇ ਸਰੀਰਕ ਪ੍ਰਕਿਰਿਆਵਾਂ ਦਾ ਬਾਹਰੀ ਮਾਹੌਲ ਨਾਲ ਸੰਬੰਧ ਜੋੜਕੇ ਅਧਿਅਨ ਕਰਦਾ ਹੈ। ਇਸ ਪਰਿਪੇਖ ਵਿੱਚ ਮਨੋਵਿਗਿਆਨ ਨੂੰ ਵਿਵਹਾਰ ਅਤੇ ਮਾਨਸਿਕ ਪ੍ਰਕਿਰਿਆਵਾਂ ਦੇ ਦਾਰਸ਼ਨਿਕ ਅਧਿਅਨ ਦਾ ਵਿਗਿਆਨ ਕਿਹਾ ਜਾਂਦਾ ਹੈ। ਵਿਵਹਾਰ ਵਿੱਚ ਮਨੁੱਖੀ ਵਿਵਹਾਰ ਅਤੇ ਪਸ਼ੂ ਵਿਵਹਾਰ ਦੋਨੋਂ ਹੀ ਸਾਮਲ ਹੁੰਦੇ ਹਨ। ਇਸ ਖੇਤਰ ਵਿੱਚ, ਇੱਕ ਪੇਸ਼ੇਵਰ ਪ੍ਰੈਕਟੀਸ਼ਨਰ ਜਾਂ ਖੋਜਕਾਰ ਨੂੰ ਮਨੋਵਿਗਿਆਨੀ ਕਿਹਾ ਜਾਂਦਾ ਹੈ ਅਤੇ ਉਸਨੂੰ ਸਮਾਜਿਕ, ਵਿਵਹਾਰਿਕ, ਜਾਂ ਬੁੱਧੀ ਵਿਗਿਆਨੀ ਵਜੋਂ ਸ਼੍ਰੇਣੀਬਧ ਕੀਤਾ ਜਾ ਸਕਦਾ ਹੈ।