ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਮਲਾਲਾ ਯੂਸਫਜ਼ਈ (ਪਸ਼ਤੋ: ملاله یوسفزۍ ਜਨਮ: 12 ਜੁਲਾਈ 1997) ਬੱਚਿਆਂ ਦੇ ਹੱਕਾਂ ਲਈ ਕੰਮ ਕਰਨ ਵਾਲੀ ਸਕੂਲ ਵਿਦਿਆਰਥਣ ਹੈ ਅਤੇ (2014) ਲਈ ਨੋਬਲ ਅਮਨ ਇਨਾਮ ਵਿਜੇਤਾ ਹੈ। ਉਹ ਮੀਂਗੋਰਾ ਸ਼ਹਿਰ ਵਿੱਚ ਅੱਠਵੀਂ ਜਮਾਤ ਦੀ ਵਿਦਿਆਰਥਣ ਹੈ। 2009 ਦੇ ਸ਼ੁਰੂ ਵਿੱਚ 11/12 ਸਾਲ ਦੀ ਉਮਰ ਵਿੱਚ ਹੀ ਉਹ ਤਾਲਿਬਾਨ ਸ਼ਾਸਨ ਦੇ ਅੱਤਿਆਚਾਰਾਂ ਦੇ ਬਾਰੇ ਵਿੱਚ ਗੁਪਤ ਨਾਮ ਦੇ ਤਹਿਤ ਬੀਬੀਸੀ ਲਈ ਇੱਕ ਬਲਾਗ ਲਿਖ ਕੇ ਸਵਾਤ ਦੇ ਲੋਕਾਂ ਵਿੱਚ ਨਾਇਕਾ ਬਣ ਗਈ। ਬੱਚਿਆਂ ਦੀ ਵਕਾਲਤ ਕਰਨ ਵਾਲੇ ਅੰਤਰਰਾਸ਼ਟਰੀ ਡਚ ਗਰੁੱਪ 'ਕਿਡਸ ਰਾਈਟਸ ਫਾਉਂਡੇਸ਼ਨ' ਨੇ ਯੂਸਫਜ਼ਈ ਨੂੰ ਅੰਤਰਰਾਸ਼ਟਰੀ ਬਾਲ ਸ਼ਾਂਤੀ ਇਨਾਮ ਲਈ ਮੁਕਾਬਲੇ ਵਿੱਚ ਸ਼ਾਮਿਲ ਕੀਤਾ। ਉਹ ਪਹਿਲੀ ਪਾਕਿਸਤਾਨੀ ਕੁੜੀ ਸੀ ਜਿਸਨੂੰ ਇਸ ਇਨਾਮ ਲਈ ਨਾਮਜਦ ਕੀਤਾ ਗਿਆ। ਦੱਖਣ ਅਫਰੀਕਾ ਦੇ ਨੋਬਲ ਇਨਾਮ ਜੇਤੂ ਦੇਸਮੁੰਡ ਟੂਟੂ ਨੇ ਹਾਲੈਂਡ ਵਿੱਚ ਇੱਕ ਸਮਾਰੋਹ ਦੇ ਦੌਰਾਨ ਅਕਤੂਬਰ 2011 ਵਿੱਚ ਉਸ ਦੇ ਨਾਮ ਦੀ ਘੋਸ਼ਣਾ ਕੀਤੀ ਸੀ। ਲੇਕਿਨ ਯੂਸਫਜ਼ਈ ਇਹ ਇਨਾਮ ਨਹੀਂ ਜਿੱਤ ਸਕੀ ਅਤੇ ਇਹ ਇਨਾਮ ਦੱਖਣ ਅਫਰੀਕਾ ਦੀ 17 ਸਾਲ ਦਾ ਕੁੜੀ ਨੇ ਜਿੱਤ ਲਿਆ। ਮਲਾਲਾ ਨੇ ਤਾਲਿਬਾਨ ਦੇ ਫਰਮਾਨ ਦੇ ਬਾਵਜੂਦ ਲੜਕੀਆਂ ਨੂੰ ਪੜ੍ਹਾਉਣ ਦਾ ਅਭਿਆਨ ਚਲਾ ਰੱਖਿਆ ਹੈ। ਤਾਲਿਬਾਨ ਆਤੰਕੀਆਂ ਨੇ ਇਸ ਗੱਲ ਤੋਂ ਨਰਾਜ ਹੋਕੇ ਉਸਨੂੰ ਆਪਣੀ ਹਿਟ ਲਿਸਟ ਵਿੱਚ ਲੈ ਲਿਆ। ਅਕਤੂਬਰ 2012 ਵਿੱਚ , ਮੰਗਲਵਾਰ ਨੂੰ ਦਿਨ ਵਿੱਚ ਕਰੀਬ ਸਵਾ 12 ਵਜੇ ਸਵਾਤ ਘਾਟੀ ਦੇ ਕਸਬੇ ਮੀਂਗੋਰਾ ਵਿੱਚ ਸਕੂਲ ਤੋਂ ਪਰਤਦੇ ਵਕਤ ਉਸ ਉੱਤੇ ਆਤੰਕੀਆਂ ਨੇ ਹਮਲਾ ਕੀਤਾ ਸੀ। 15 ਅਕਤੂਬਰ 2012 ਦੇ ਦਿਨ ਉਸ ਨੂੰ ਇਲਾਜ ਲਈ ਅਲਿਜ਼ਬੈਥ ਹਸਪਤਾਲ ਬ੍ਰਿਮਿੰਘਮ (ਇੰਗਲੈਂਡ) ਲਿਜਾਇਆ ਗਿਆ। ਇਸ ਹਮਲੇ ਦੀ ਜਿੰਮੇਦਾਰੀ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ ਲਈ।
ਖਾਲਿਸਤਾਨ, ਜਗਜੀਤ ਸਿੰਘ ਚੌਹਾਨ ਦਾ ਹਿੰਦੁਸਤਾਨ ਦੀ ਰਿਆਸਤ ਦੀ ਪੰਜਾਬ ਦੇ ਅਲਹਿਦਗੀ ਪਸੰਦ ਸਿੱਖਾਂ ਦੇ ਮੁਜੱਵਜਾ ਦੇਸ ਨੂੰ ਦਿੱਤਾ ਨਾਮ ਹੈ। ਹਿੰਦੁਸਤਾਨ ’ਚ ਖਾਲਿਸਤਾਨ ਦੀ ਅਲਹਿਦਗੀ-ਪਸੰਦ ਤਹਿਰੀਕ 1980 ਦੀ ਦੁਹਾਈ ’ਚ ਆਪਣੇ ਸਿਖਰ ’ਤੇ ਸੀ। ਇਸ ਅਲਹਿਦਗੀ-ਪਸੰਦ ਲਹਿਰ ਕਾਰਨ ਪੰਜਾਬ ਦੇ ਹਾਲਤ ਬਹੁਤ ਬਿਗੜ ਗਏ ਸਨ। ਇਸ ਦੀ ਫਿਰਕੂ ਜਿਹਨੀਅਤ ਦੇ ਪ੍ਰਤੀਕਰਮ ਵਜੋਂ ਦੇਸ਼ ਭਰ ਵਿੱਚ ਹਿੰਦੂਤਵ ਦੀਆਂ ਸੰਪ੍ਰਦਾਇਕ ਤਾਕਤਾਂ ਨੂੰ ਬਹੁਤ ਬਲ ਮਿਲਿਆ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬ ਦੇ ਕਣ-ਕਣ ਵਿੱਚ ਰਮੀਆਂ ਮੁਹੱਬਤੀ ਰੂਹਾਂ ਸੱਸੀ ਪੁੰਨੂ ਹੀਰ ਰਾਂਝਾ ਸੋਹਣੀ ਮਹੀਵਾਲ ਮਿਰਜ਼ਾ ਸਾਹਿਬਾ ਅਤੇ ਕੀਮਾ ਮਲਕੀ ਆਦਿ ਅਜਿਹੀਆਂ ਹਰਮਨ ਪਿਆਰੀਆਂ ਪ੍ਰੀਤ ਕਹਾਣੀਆਂ ਹਨ। ਜਿਹਨਾਂ ਦੀ ਛਾਪ ਪੰਜਾਬੀਆਂ ਨੇ ਅਨੇਕਾ ਲੋਕ ਗੀਤਾਂ ਦੀ ਸਿਰਜਣਾ ਕੀਤੀ ਹੈ। ਇਹ ਸਾਰੀਆਂ ਕਹਾਣੀਆਂ ਮਧਕਾਲ ਵਿੱਚ ਵਾਪਰਦੀਆਂ ਹਨ। ਪਹਿਲਾਂ ਇਹ ਲੋਕਾਂ ਦੇ ਮਨਾ ਵਿੱਚ ਸਾਭੀਆਂ ਹੋਇਆਂ ਸਨ ਲੋਕਾਂ ਤੋਂ ਸੁਣ ਕੇ ਮਧਕਾਲੀ ਕਿੱਸਾਕਾਰਾ ਨੇ ਇਹਨਾਂ ਨੂੰ ਆਪਣੇ ਕਿੱਸਿਆ ਵਿੱਚ ਰੂਪਮਾਨ ਕੀਤਾ ਹੀਰ ਵਾਰਿਸ ਸ਼ਾਹ,ਪੀਲੂ ਦਾ ਮਿਰਜ਼ਾ ਫ਼ਜ਼ਲ ਸ਼ਾਹ ਦੀ ਸੋਹਣੀ ਅਤੇ ਹਾਸ਼ਮ ਦੀ ਸੱਸੀ ਪੰਜਾਬੀ ਕਿੱਸਾ ਸਾਹਿਤ ਦੀਆਂ ਅਮਰ ਰਚਨਾਵਾਂ ਹਨ ਇਹਨਾਂ ਵਿੱਚ ਪੰਜਾਬੀ ਜਨ ਜੀਵਨ ਅਤੇ ਲੋਕ ਸਭਿਆਚਾਰ ਦੀ ਝਲਕ ਦਿਖਾਈ ਦਿੰਦੀ ਹੈ। ਇਹਨਾਂ ਪ੍ਰਮੁਖ ਪ੍ਰੀਤ ਕਥਾਵਾਂ ਤੋਂ ਇਲਾਵਾ ਸਥਾਨਕ ਇਲਾਕਿਆਂ ਦੀਆਂ ਪ੍ਰੀਤ ਕਥਾਵਾਂ ਰੋਡਾ ਜਲਾਲੀ,ਸੋਹਣੀ,ਜੈਨੀ,ਕਾਕਾ ਪਰਤਾਪੀ ਅਤੇ ਇੰਦਰ ਬੇਗੋ ਪੰਜਾਬੀ ਲੋਕਾਂ ਦੇ ਮਨ ਦੀਆਂ ਪਿਆਰੀਆਂ ਪ੍ਰੀਤਾਂ ਹਨ ਇਹਨਾਂ ਨੂੰ ਅਨੇਕਾ ਲੋਕ ਕਵੀਆ ਨੇ ਆਪਣੇ ਕਿੱਸਿਆਂ ਵਿੱਚ ਸਾਭਿਆਂ ਹੋਇਆ ਹੈ। ਮੱਧਕਾਲ ਦੇ ਇਹਨਾਂ ਆਸ਼ਕਾਂ ਨੇ ਆਪਣੀ ਮੁਹੱਬਤ ਦੀ ਪੂਰਤੀ ਲਈ ਉਸ ਸਮੇਂ ਦੇ ਸਮਾਜ ਦਾ ਬੜੀ ਬਹਾਦਰੀ ਨਾਲ ਟਾਕਰਾ ਕੀਤਾ ਹੈ। ਓਹਨਾਂ ਸਮਾਜਿਕ ਬੰਦਿਸ਼ਾ ਨੂੰ ਤੋੜ ਕੇ ਆਪਣੇ ਇਸ਼ਕ ਨੂੰ ਤੋੜ ਨਿਭਾਇਆ ਹੈ। ਲੋਕ ਨਾਇਕ ਵਜੋਂ ਨਿਭਾਏ ਇਤਿਹਾਸਕ ਰੋਲ ਕਰਕੇ ਹੀ ਪੰਜਾਬੀ ਸਮਾਜ ਆਪਣੇ ਚੇਤਿਆਂ ਵਿੱਚ ਵਸਾਈ ਬੈਠਾ ਹੈ। ਪੰਜਾਬ ਵਿੱਚ ਕਾਫੀ ਲੰਬਾ ਸਮਾਂ ਸੂਰਮਿਆਂ ਦੇ ਕਿੱਸੇ ਵੀ ਪੰਜਾਬੀ ਮਹਿਫ਼ਲਾਂ ਦਾ ਸ਼ਿਗਾਰ ਰਹੇ ਹਨ। ਪੂਰਨ,ਰਾਜਾ ਰਸਾਲੂ,ਦੁੱਲਾ ਭੱਟੀ,ਜੀਊਣਾ ਮੋੜ,ਜੱਗਾ ਡਾਕੂ,ਸੁੱਚਾ ਸੂਰਮਾ,ਸੁੰਦਰ ਸਿੰਘ ਵਰਗੇ ਪੰਜਾਬੀਆਂ ਦੇ ਹਰਮਨ ਪਿਆਰੇ ਲੋਕ ਨਾਇਕ ਹਨ ਇਹ ਪੁਸਤਕ ਵੀ ਸਾਡੇ ਪੰਜਾਬ ਦੇ ਲੋਕ ਨਾਇਕਾਂ ਦੀ ਝਾਤ ਪਵਉਂਦੀ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਅੰਗਰੇਜ਼ੀ ਸਿੱਖਿਆ ਐਕਟ (ਅੰਗਰੇਜ਼ੀ: English Education Act) 1835 ਵਿੱਚ ਭਾਰਤੀ ਕੌਂਸਲ ਦਾ ਇੱਕ ਵਿਧਾਨਕ ਕਾਨੂੰਨ ਸੀ ਜਿਸ ਨਾਲ 1835 ਵਿੱਚ ਵਿਲੀਅਮ ਬੈਂਟਿਕ ਦੁਆਰਾ ਕੀਤੇ ਫ਼ੈਸਲੇ ਨੂੰ ਲਾਗੂ ਕੀਤਾ ਗਿਆ। ਇਸ ਨਾਲ ਈਸਟ ਇੰਡੀਆ ਕੰਪਨੀ ਦੁਆਰਾ ਬਰਤਾਨਵੀ ਸੰਸਦ ਤੋਂ ਭਾਰਤ ਵਿੱਚ ਸਿੱਖਿਆ ਅਤੇ ਸਾਹਿਤ ਉੱਤੇ ਖ਼ਰਚ ਕਰਨ ਲਈ ਲੋੜੀਂਦੇ ਫੰਡ ਮੰਗੇ ਗਏ। ਇਸ ਤੋਂ ਪਹਿਲਾਂ ਕੰਪਨੀ ਦੁਆਰਾ ਪਰੰਪਰਗਤ ਮੁਸਲਮਾਨ ਤੇ ਹਿੰਦੂ ਸਿੱਖਿਆ ਅਤੇ ਇਹਨਾਂ ਦੀਆਂ ਭਾਸ਼ਾਵਾਂ ਸੰਸਕ੍ਰਿਤ ਅਤੇ ਅਰਬੀ ਵਿੱਚ ਸਾਹਿਤ ਦੇ ਪ੍ਰਕਾਸ਼ਨ ਦਾ ਸਮਰਥਨ ਕੀਤਾ ਗਿਆ ਸੀ। ਫ਼ਿਰ ਉਹਨਾਂ ਨੇ ਪੱਛਮੀ ਸਿੱਖਿਆ ਦੇਣੀ ਸ਼ੁਰੂ ਕੀਤੀ ਜਿਸ ਵਿੱਚ ਸਿੱਖਿਆ ਦਾ ਮਾਧਿਅਮ ਅੰਗਰੇਜ਼ੀ ਰੱਖਿਆ ਗਿਆ। ਅੰਗਰੇਜ਼ੀ ਨੂੰ ਪ੍ਰਸ਼ਾਸਨ ਅਤੇ ਕਚਹਿਰੀਆਂ ਦੀ ਭਾਸ਼ਾ(ਫ਼ਾਰਸੀ ਦੀ ਜਗ੍ਹਾ ਉੱਤੇ) ਬਣਾਉਣ ਦੇ ਨਾਲ ਅੰਗਰੇਜ਼ੀ ਸ਼ਾਸਕਾਂ ਦੀ ਬੋਲੀ ਰਹਿਣ ਦੀ ਜਗ੍ਹਾ ਉੱਤੇ ਭਾਰਤ ਦੀਆਂ ਭਾਸ਼ਾਵਾਂ ਵਿੱਚ ਸ਼ਾਮਿਲ ਹੋ ਗਈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਨਾਰੀਵਾਦੀ ਅੰਦੋਲਨ (ਨਾਰੀ ਮੁਕਤੀ ਅੰਦੋਲਨ, ਨਾਰੀ ਅੰਦੋਲਨ ਜਾਂ ਕੇਵਲ ਨਾਰੀਵਾਦ ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ) ਪ੍ਰਜਨਨ ਅਧਿਕਾਰ, ਘਰੇਲੂ ਹਿੰਸਾ, ਪ੍ਰਸੂਤੀ ਦੀ ਛੁੱਟੀ, ਸਮਾਨ ਤਨਖਾਹ, ਔਰਤਾਂ ਨੂੰ ਵੋਟ ਦਾ ਹੱਕ, ਯੋਨ ਉਤਪੀੜਨ ਅਤੇ ਯੋਨ ਹਿੰਸਾ, ਜੋ ਸਾਰੇ ਨਾਰੀਵਾਦ ਦੇ ਲੇਬਲ ਅਤੇ ਨਾਰੀਵਾਦੀ ਅੰਦੋਲਨ ਦੇ ਤਹਿਤ ਆਉਂਦੇ ਹਨ ਵਰਗੇ ਮੁੱਦਿਆਂ ਉੱਤੇ ਸੁਧਾਰ ਲਈ ਕਈ ਰਾਜਨੀਤਕ ਅਭਿਆਨਾਂ ਦਾ ਲਖਾਇਕ ਹੈ। ਅੰਦੋਲਨ ਦੀਆਂ ਤਰਜੀਹਾਂ ਵੱਖ-ਵੱਖ ਦੇਸ਼ਾਂ ਅਤੇ ਸਮੁਦਾਇਆਂ ਦੇ ਵਿੱਚ ਵੱਖ-ਵੱਖ ਹੁੰਦੀਆਂ ਹਨ, ਅਤੇ ਇੱਕ ਦੇਸ਼ ਵਿੱਚ ਨਰੀ ਯੋਨੀ ਕੱਟਵਢ ਦਾ ਵਿਰੋਧ ਮੁੱਖ ਹੁੰਦਾ ਹੈ, ਦੂਜੇ ਵਿੱਚ ਕੱਚ ਦੀ ਛੱਤ ਦਾ ਵਿਰੋਧ।
ਵਿਸ਼ਵ ਪੁਸਤਕ ਦਿਵਸ ਜਾਂ ਵਿਸ਼ਵ ਪੁਸਤਕ ਅਤੇ ਕਾਪੀਰਾਈਟ ਦਿਵਸ ਹਰ ਸਾਲ 23 ਅਪਰੈਲ ਨੂੰ ਮਨਾਇਆ ਜਾਂਦਾ ਹੈ। ਸੰਯੁਕਤ ਰਾਸ਼ਟਰ ਦੇ ਸਿੱਖਿਆ ਸੰਗਠਨ 'ਯੂਨੈਸਕੋ' ਵੱਲੋਂ ਪੜ੍ਹਨ ਅਤੇ ਪ੍ਰਕਾਸ਼ਨ ਨੂੰ ਸ਼ਕਤੀਸ਼ਾਲੀ ਬਣਾਉਣ ਅਤੇ ਬੌਧਿਕ ਸੰਪਤੀ ਨੂੰ ਕਾਪੀਰਾਈਟ ਰਾਹੀਂ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਹ ਦਿਨ ਮਨਾਇਆ ਜਾਂਦਾ ਹੈ। ਇਹ ਦਿਨ 'ਯੂਨੈਸਕੋ' ਦੇ ਫੈਸਲੇ ਦੇ ਅਨੁਸਾਰ ਪਹਿਲੀ ਵਾਰ 1995 ਵਿੱਚ ਮਨਾਇਆ ਗਿਆ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 25,480 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਖੰਡ ਮਿਸ਼ਰੀ ਦੀਆਂ ਡਲੀਆਂ ਪੁਸਤਕ ਸੁਖਦੇਵ ਮਾਦਪੁਰੀ ਦੀ ਪੁਸਤਕ ਹੈ। ਇਹ ਕਿਤਾਬ ਪਹਿਲੀ ਵਾਰ 2003 ‘ਚ ਪ੍ਰਕਾਸ਼ਿਤ ਹੋਈ। ਇਸ ਪੁਸਤਕ ਦੀ ਕੀਮਤ ਪੇਪਰ ਬੈਕ ਦਾ ਰੂਪ ਚ 150 ਰੁ: ਅਤੇ ਜਲਿਦ ਦੇ ਰੂਪ ‘ਚ 200ਰੁ: ਹੈ। ਇਹ ਕਿਤਾਬ ਲਾਹੌਰ ਬੁੱਕ ਸ਼ਾਪ 2 ਲਾਜਪਤ ਰਾਏ ਮਾਰਕੀਟ, ਲੁਧਿਆਣਾ ਵੱਲੋਂ ਸੰਪਾਦਿਤ ਕੀਤੀ ਗਈ ਹੈ। ਇਸ ਪੁਸਤਕ ਤੋਂ ਇਲਾਵਾ ਸੁਖਦੇਵ ਮਾਦਪੁਰੀ ਨੇ ਲੋਕਗੀਤ, ਲੋਕ ਕਹਾਣੀਆ, ਲੋਕ ਬੁਝਾਰਤਾਂ, ਪੰਜਾਬੀ ਸੱਭਿਆਚਾਰ, ਜੀਵਨੀ, ਨਾਟਕ, ਬਾਲ ਸਾਹਿਤ, ਸੰਪਾਦਨਾ, ਅਨੁਵਾਦ ਬਾਰੇ ਪੁਸਤਕਾਂ ਲਿਖੀਆ ਹਨ ਅਤੇ ਉਹਨਾਂ ਵਿੱਚੋਂ ਕੁਝ ਨੂੰ ਐਵਾਰਡ ਵੀ ਮਿਲੇ ਹਨ। ਇਸ ਪੁਸਤਕ ‘ਚ ਗਿੱਧੇ ਦੀਆਂ ਬੋਲੀਆ ਨੂੰ ਦੋ ਭਾਗਾਂ ਵਿੱਚ ਵੰਡਿਆ ਗਿਆ ਹੈ। ਪਹਿਲੇ ਭਾਗ ਵਿੱਚ ਲੰਮੀਆ ਬੋਲੀਆ ਹਨ ਤੇ ਦੂਜੇ ਭਾਗਾਂ ਵਿੱਚ ਇਕ- ਲੜੀ ਬੋਲੀਆ ਨੂੰ ਸ਼ਾਮਿਲ ਕੀਤਾ ਗਿਆ ਹੈ। ਇਕ ਲੜੀ ਬੋਲੀਆ ਨੂੰ ਟੱਪੇ ਵੀ ਆਖਦੇ ਹਨ। ਇਹ ਪੰਜਾਬੀ ਸਭਿਆਚਾਰ ਅਤੇ ਪੰਜਾਬੀ ਜਨ- ਜੀਵਨ ਦਾ ਦਰਪਣ ਹਨ। ਜਿਸ ਵਿੱਚੋਂ ਪੰਜਾਬ ਦੀ ਨੱਚਦੀ ਗਾਉਂਦੀ ਅਤੇ ਜੂਝਦੀ ਸੰਸਕ੍ਰਿਤੀ ਦੇ ਦਰਸ਼ਨ ਸੁੱਤੇ ਸਿੱਧ ਹੀ ਕੀਤੇ ਜਾ ਸਕਦੇ ਹਨ। ਪੰਜਾਬ ਦੀ ਆਰਥਿਕ ਸਮਾਜਿਕ ਅਤੇ ਰਾਜਨੀਤਿਕ ਜ਼ਿੰਦਗੀ ਦਾ ਇਤਿਹਾਸ ਇਹਨਾਂ ਵਿੱਚ ਸਮੋਇਆ ਪਿਆ ਹੈ। ਸ਼ਾਇਦ ਹੀ ਜ਼ਿੰਦਗੀ ਦਾ ਅਜਿਹਾ ਕੋਈ ਪੱਖ ਜਾਂ ਵਿਸ਼ਾ ਹੋਵੇ, ਜਿਸ ਬਾਰੇ ਬੋਲੀਆ ਨਾ ਮਿਲਦੀਆਂ ਹੋਣ। ਇੱਕ- ਲੜੀ ਤਾਂ ਆਖਣਾਂ ਵਾਂਗ ਆਮ ਲੋਕਾਂ ਦੇ ਮੂੰਹ ਚੜੀਆ ਹੋਈਆ ਹਨ। ਜਿਨ੍ਹਾਂ ਨੂੰ ਉਹ ਪਰਮਾਣ ਵਜੋਂ ਨਿੱਤ ਵਿਹਾਰ ਵਿੱਚ ਵਰਤਦੇ ਹਾਂ। ਇਹ ਬੋਲੀ ਜੀਵਨ ਦੇ ਤੱਤਾਂ ਨਾਲ ਓਤ-ਪੋਤ ਹਨ। ਇਹਨਾਂ ਵਿੱਚ ਪੰਜਾਬੀਆਂ ਦੇ ਅਰਮਾਨਾਂ, ਖੁਸ਼ੀਆਂ, ਗਮੀਆਂ, ਭਾਵਨਾਵਾਂ ਅਤੇ ਜ਼ਜਬਿਆ ਦੀਆਂ ਕੂਲਾਂ ਵਹਿ ਰਹੀਆਂ ਹਨ। ਖੰਡ ਮਿਸ਼ਰੀ ਦੀਆਂ ਡਲੀਆਂ ਪੁਸਤਕ ਵਿੱਚ 2000(ਦੋ ਹਜ਼ਾਰ) ਬੋਲੀਆ ਹਨ। ਇਨਾਂ ਵਿੱਚ ਮਨੁੱਖੀ ਮਨਾਂ ਦੀਆਂ ਭਾਵਾਂ, ਗੱਭਰੂ- ਮੁਟਿਆਰਾਂ ਦੀਆਂ ਸੱਧਰਾਂ, ਰੀਜਾਂ, ਉਲਾਭੇ, ਵਿਛੋੜੇ ਦੇ ਪਲ, ਸੁਪਨੇ, ਵਲਵਲੇ, ਸਭ ਪਰੋਏ ਹੁੰਦੇ ਹਨ। ਇਹਨਾਂ ਵਿੱਚ ਸਮਕਾਲੀਨ ਸਮੇਂ ਦਾ ਸੱਭਿਆਚਾਰਕ, ਪਰਿਵਾਰਕ, ਸਮਾਜਿਕ, ਧਾਰਮਿਕ, ਰਾਜਨੀਤਿਕ ਹਰ ਪੱਖ ਰੂਪਮਾਨ ਹੁੰਦਾ ਹੈ। ਜਨਮ ਤੋਂ ਲੈ ਕੇ ਵਿਆਹ, ਸਹੁਰੇ, ਰਿਸ਼ਤੇ, ਮੇਲੇ, ਤਿਉਹਾਰ, ਸਾਉਣ, ਮਹੀਨਾ, ਵਿਸਾਖੀ, ਰਹਿਣੀ ਬਹਿਣੀ, ਘਰ ਵਿੱਚ ਵਰਤਣ ਵਾਲੀਆਂ ਚੀਜ਼ਾਂ, ਖੇਤੀ ਪ੍ਰਬੰਧ, ਹੋਰ ਕਿੱਤਿਆ ਆਦਿ ਸਭ ਨੂੰ ਵਿਸਥਾਰ ਸਾਹਿਤ ਪੇਸ਼ ਕੀਤਾ ਹੈ। ਇਹਨਾਂ ਲੰਮੀਆ ਤੇ ਇੱਕ- ਲੜੀਆ ਬੋਲੀਆ ਵਿੱਚ ਸਭਿਆਚਾਰ ਦੇ ਭਰਪੂਰ ਦਰਸ਼ਨ ਹੁੰਦੇ ਹਨ। ਸੁਖਦੇਵ ਮਾਦਪੁਰੀ ਪਹਿਲੇ ਭਾਗ ਵਿੱਚ ਮੰਗਲਾਚਰਣ ਤੋਂ ਬੋਲੀਆ ਦੇ ਸੰਗ੍ਰਿਹ ਨੂੰ ਸ਼ਾਮਿਲ ਕੀਤਾ ਗਿਆ ਹੈ। ਪ੍ਰਾਚੀਨ ਕਾਲ ਤੋਂ ਹੀ ਇਹ ਅਵਸਥਾ ਚਲੀ ਆ ਰਹੀ ਹੈ ਕਿ ਕੋਈ ਵੀ ਸ਼ੁਭ ਕੰਮ ਕਰਨ ਵੇਲੇ ਰੱਬ ਦਾ ਨਾਮ ਧਿਆਇਆ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਦੇਸ਼ਾਂ ਦੀ ਸੂਚੀ ISO 3166-1 AD ਅੰਡੋਰਾ AE ਯਨਾਈਟਿਡ ਅਰਬ ਇਮੀਰਾਤ AF ਅਫਗਾਨਿਸਤਾਨ AG ਐਂਟੀਗੁਆ ਐਂਡ ਬਾਰਬੈਡੋਸ AI ਐਂਗੁਇਲਾ AL ਅਲਬਾਨੀਆ AM ਅਰਮੀਨੀਆ AN ਨੈਦਰਲੈਂਡਜ਼ ਐਂਟਿਲੇਸ AO ਅੰਗੋਲਾ AQ ਅੰਟਾਰਟਿਕਾ AR ਅਰਜਨਟੀਨਾ AS ਅਮੈਰੀਕਨ ਸਮੋਆ AT ਆਸਟਰੀਆ AU ਆਸਟਰੇਲੀਆ AW ਅਰੂਬਾ AZ ਅਜ਼ਰਬਾਈਜਾਨ BA ਬੋਸਨੀਆ ਐਂਡ ਹਰਜ਼ੇਗੋਵਿਨਾ BB ਬਾਰਬੈਡੋਸ BD ਬੰਗਲਾਦੇਸ਼ BE ਬੈਲਜੀਅਮ BF ਬੁਰਕੀਨਾ ਫਾਸੋ BG ਬੁਲਗਾਰੀਆ BH ਬਹਿਰੀਨ BI ਬੁਰੁੰਡੀ BJ ਬੇਨਿਨ BM ਬਰਮੂਡਾ BN ਬਰੂਨਈ BO ਬੋਲਿਵੀਆ BR ਬਰਾਜ਼ੀਲ BS ਬਹਾਮਾਸ BT ਭੂਟਾਨ BV ਬੌਵੇਟ ਆਈਲੈਂਡ BW ਬੋਟਸਵਾਨਾ BY ਬੇਲਾਰੂਸ BZ ਬੇਲੀਜ਼ CA ਕੈਨੇਡਾ CC ਕੋਕੋਸ (ਕੀਲਿੰਗ) ਆਈਲੈਂਡਸ CF ਸੈਂਟਰਲ ਅਫਰੀਕਨ ਰਿਪਬਲਿਕ CG ਕੋਂਗੋ CI ਆਇਵਰੀ ਕੋਸਟ CK ਕੁੱਕ ਆਈਲੈਂਡਸ CL ਚਿੱਲੀ CM ਕੈਮੇਰੂਨ CN ਚਾਈਨਾ CO ਕੋਲੰਬੀਆ CR ਕੋਸਟਾ ਰੀਕਾ CU ਕਿਓੂਬਾ CV ਕੇਪ ਵੇਰਦੇ CX ਕ੍ਰਿਸਮਸ ਆਈਲੈਂਡ CY ਸਾਈਪਰਸ CZ ਚੈਕੀਆ DE ਜਰਮਨੀ DJ ਜਿਬੌਟੀ DK ਡੈਨਮਾਰਕ DM ਡੋਮਨੀਕਿਆ DO ਡੋਮਨੀਕਿਅਨ ਰਿਪਬਲਿਕ DZ ਅਲਜੀਰਿਆ EC ਇਕੁਆਡੋਰ EE ਇਸਟੋਨੀਆ EG ਇਜਿਪਟ EH ਵੈਸਟਰਨ ਸਹਾਰਾ ER ਇਰੀਟਰਿਆ ES ਸਪੇਨ ET ਇਥੋਪੀਆ FI ਫਿਨਲੈਂਡ FJ ਫਿਜ਼ੀ FK ਫਾਲਕਲੈਂਡ ਆਈਲੈਂਡਜ਼ (ਮਾਲਵੀਨਸ) FM ਮਾਈਕਰਨੇਸ਼ੀਆ FO ਫਰੋਏ ਆਈਲੈਂਡਜ਼ FR ਫਰਾਂਸ GA ਗੈਬੋਨ GB ਗ੍ਰੇਟ ਬ੍ਰਿਟੇਨ GD ਗ੍ਰੇਨਾਡਾ GE ਜੋਰਜੀਆ GF ਫ੍ਰੈਂਚ ਗੁਆਇਨਾ GG ਗੁਇਰਨਸੇ GH ਘਾਨਾ GI ਜਿਬਰਾਲਟਰ GL ਗਰੀਨਲੈਂਡ GM ਗੈਂਬੀਆ GN ਗਿਨੀਆ GP ਗੁਆਡੇਲੋਪ GQ ਇਕੁਟੋਰੀਅਲ ਗਿਨੀ GR ਗਰੀਸ GS ਸਾਊਥ ਜੋਰਜੀਆ ਐਂਡ ਸਾਊਥ ਸੈਂਡਵਿਚ ਆਈਲੈਂਡਜ਼ GT ਗੁਆਟੇਮਾਲਾ GU ਗੁਆਮ GW ਗਿਨੀ-ਬਿਸਾਉ GY ਗਾਇਆਨਾ HK ਹਾਂਗਕਾਂਗ HM ਹਰਡ ਐਂਡ ਮੈਂਕਡੋਨਲਡ ਆਈਲੈਂਡਜ਼ HN ਹਾਂਡੂਰਸ HR ਕਰੋਏਸ਼ੀਆ HT ਹੇਟੀ HU ਹੰਗਰੀ CH ਸਵਿਟਜ਼ਰਲੈਂਡ ID ਇੰਡੋਨੇਸ਼ੀਆ IE ਆਇਰਲੈਂਡ IL ਇਜ਼ਰਾਈਲ IM ਆਇਲ ਆਫ ਮੈਨ IN ਇੰਡੀਆ IO ਬ੍ਰਿਟਿਸ਼ ਇੰਡੀਅਨ ਉਸ਼ਨ ਟੈਰੀਟੋਰੀ IQ ਇਰਾਕ IR ਇਰਾਨ IS ਆਈਸਲੈਂਡ IT ਇਟਲੀ JE ਜਰਸੀ JM ਜਮਾਇਕਾ JO ਜਾਰਡਨ JP ਜਪਾਨ KE ਕੀਨੀਆ KG ਕਿਰਗਜ਼ਸਤਾਨ KH ਕੰਬੋਡੀਆ KI ਕਿਰੀਬਤੀ KM ਕੋਮੋਰਸ KN ਸੈਂਟ ਕਿਟਸ ਐਂਡ ਨੇਵਿਸ KO ਕੋਸੋਵੋ KP ਨਾਰਥ ਕੋਰੀਆ KR ਸਾਊੇਥ ਕੋਰੀਆ KW ਕੁਵੈਤ KY ਕੇਮੈਨ ਆਈਲੈਂਡਜ਼ KZ ਕਜਾਖਿਸਤਾਨ LA ਲਾਉਸ LB ਲੈਬਾਨਨ LC ਸੈਂਟ ਲੂਸੀਆ LI ਲਿੰਕਨਸਟਆਈਨ LK ਸ੍ਰੀ ਲੰਕਾ LR ਲਿਬੇਰੀਆ LS ਲੇਸੋਥੋ LT ਲਿਥੂਆਨੀਆ LU ਲਕਸਮਬਰਗ LV ਲਾਤਵੀਆ LY ਲਿਬੀਆ MA ਮੋਰੱਕੋ MC ਮੋਨਾਕੋ MD ਮੋਲਦੋਵਾ ME ਮੋਂਟੇਨੇਗਰੋ MG ਮੈਡਾਗਾਸਕਰ MH ਮਾਰਸ਼ਲ ਆਈਲੈਂਡਜ਼ MK ਮੈਕੇਡੋਨੀਆ ML ਮਾਲੀ MM ਮਿਆਂਮਾਰ (ਬਰਮਾ) MN ਮੰਗੋਲੀਆ MO ਮਕਾਉ MP ਨਾਰਦਰਨ ਮਰੀਆਨਾ ਆਈਲੈਂਡਜ਼ MQ ਮਾਰਟੀਨੀਕ MR ਮਾਉਰੀਟੈਨੀਆ MS ਮੋਂਟਸੇਰਾਤ MT ਮਾਲਟਾ MU ਮਾਰਿਸ਼ਸ MV ਮਾਲਦੀਵਜ਼ MW ਮੈਲਵੀ MX ਮੈਕਸੀਕੋ MY ਮਲੇਸ਼ੀਆ MZ ਮੋਜ਼ਮਬੀਕ NA ਨਮੀਬੀਆ NC ਨਿਊ ਕੈਲੇਡੋਨੀਆ NE ਨਾਈਜ਼ਰ NF ਨੋਰਫੋਲਕ ਆਈਲੈਂਡ NG ਨਾਈਜੀਰੀਆ NI ਨਿਕਾਰਾਗੁਆ NL ਨੀਦਰਲੈਂਡਜ਼ NO ਨਾਰਵੇ NP ਨੇਪਾਲ NR ਨਾਉਰੂ NU ਨਿੇਉਈ NZ ਨਿਊਜ਼ੀਲੈਂਡ OM ਉਮਾਨ PA ਪਾਨਾਮਾ PE ਪੇਰੂ PF ਫ੍ਰੈਂਚ ਪੋਲੀਨੇਸ਼ੀਆ PG ਪਾਪੂਆ ਨਿਊ PH ਫਿਲਿਪੀਨਜ਼ PK ਪਾਕਿਸਤਾਨ PL ਪੋਲੈਂਡ PM ਸੈਂਟ ਪੀਅਰੇ ਐਂਡ ਮਿਕੇਲਨ PN ਪਿਟਕੇਰਨ ਆਈਲੈਂਡਜ਼ PR ਪੁਅਰਟੋਰੀਕੋ PT ਪੁਰਤਗਾਲ PW ਪਲਾਉ PY ਪੈਰਾਗੁਏ QA ਕਤਰ RE ਰੀਯੂਨੀਅਨ RO ਰੋਮਾਨੀਆ RS ਸਰਬੀਆ RU ਰੂਸ RW ਰਵਾਂਡਾ SA ਸਾਊਦੀ ਅਰੇਬੀਆ SB ਸੋਲੋਮਨ ਆਈਲੈਂਡਜ਼ SC ਸੇਸ਼ੇਲਜ਼ SD ਸੂਡਾਨ SE ਸਵੀਡਨ SG ਸਿੰਗਾਪੁਰ SH ਸੈਂਟ ਹੇਲਾਨਾ SI ਸਲੋਵੇਨੀਆ SJ ਸਵਾਲਬਰਡ (ਸਵਾਲਬਰਡ ਐਂਡ ਜੈਨ ਮੇਯਨ) SK ਸਲੋਵਾਕੀਆ SL ਸੀਆਰਾ ਲਿਉਨ SM ਸੈਨ ਮਰੀਨੋ SN ਸੇਨੇਗਲ SO ਸੋਮਾਲੀਆ SR ਸੁਰੀਨੇਮ ST ਸਾਉ ਟੋਮ ਐਂਡ ਪਰਿੰਸੀਪੇ SV ਸਲਵਾਡੋਰ SY ਸਿਰੀਆ SZ ਸਵਾਜ਼ੀਲੈਂਡ TB ਤਿਬੱਤ TC ਤੁਰਕਸ ਐਂਡ ਕੇਕੋਸ ਆਈਲੈਂਡਜ਼ TD ਚਾਡ TF ਫ੍ਰੈਂਚ ਸਾਊਦਰਨ ਟੈਰੀਟੋਰੀਜ਼ TG ਟੋਗੋ TH ਥਾਈਲੈਂਡ TJ ਤਜਾਕਿਸਤਾਨ TK ਟੋਕੇਲਾਉ TL ਈਸਟ ਤਿਮੋਰ TM ਤੁਰਕਮੇਨਿਸਤਾਨ TN ਟਿਊਨੀਸ਼ੀਆ TO ਟੋਂਗਾ TR ਤੁਰਕੀ TT ਟ੍ਰਿਨੀਡਾਡ ਐਂਡ ਟੋਬਾਗੋ TV ਟੁਵਾਲੁ TW ਤੇਈਵਾਨ TZ ਤਨਜ਼ਾਨੀਆ UA ਯੂਕਰੇਨ UG ਯੂਗਾਂਡਾ UM ਯੂ.ਐਸ.
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸ ਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦਾ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਜ ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸੇਆਂ ਵਿੱਚ ਵੰਡਿਆ ਸੀ, ਲਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ। ਯਾਨੀ ਪੰਚ ਦਰਿਆਵਾਂ ਦੀ ਧਰਤੀ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਉਨ੍ਹਾਂ ਵਿੱਚੋਂ ਦੋ ਦਰਿਆ (ਚਨਾਬ ਤੇ ਜਿਹਲਮ ਦਰਿਆ) ਤਾਂ ਮੁਕੰਮਲ ਤੌਰ ਉੱਤੇ ਪਾਕਿਸਤਾਨੀ ਪੰਜਾਬ ਦੇ ਇਲਾਕੇ ਵਿੱਚ ਵਗਦੇ ਹਨ ਅਤੇ ਦੋ ਦਰਿਆ (ਸਤਲੁਜ ,ਰਾਵੀ) ਭਾਰਤੀ ਪੰਜਾਬ ਤੋਂ ਹੋ ਕੇ ਪਾਕਿਸਤਾਨੀ ਪੰਜਾਬ ਵਿੱਚ ਆਉਂਦੇ ਹਨ ਅਤੇ ਇਕ ਦਰਿਆ (ਬਿਆਸ) ਮੁਕੰਮਲ ਤੌਰ ਉੱਤੇ ਭਾਰਤੀ ਪੰਜਾਬ ਵਿੱਚ ਹੈ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956) ਇੱਕ ਭਾਰਤੀ ਕਾਨੂੰਨਸਾਜ਼ ਸਨ। ਉਹ ਇੱਕ ਬਹੁਜਨ ਰਾਜਨੀਤਕ ਨੇਤਾ ਅਤੇ ਬੋਧੀ ਪੁਨਰੁੱਥਾਨਵਾਦੀ ਹੋਣ ਦੇ ਨਾਲ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵੀ ਸਨ। ਉਨ੍ਹਾਂ ਨੂੰ ਬਾਬਾ ਸਾਹਿਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ ਇੱਕ ਗਰੀਬ ਅਛੂਤ ਪਰਵਾਰ ਵਿੱਚ ਹੋਇਆ ਸੀ। ਬਾਬਾ ਸਾਹਿਬ ਅੰਬੇਡਕਰ ਨੇ ਆਪਣਾ ਸਾਰਾ ਜੀਵਨ ਹਿੰਦੂ ਧਰਮ ਦੀ ਚਾਰ ਵਰਣ ਪ੍ਰਣਾਲੀ, ਅਤੇ ਭਾਰਤੀ ਸਮਾਜ ਵਿੱਚ ਸਰਵਵਿਆਪਤ ਜਾਤੀ ਵਿਵਸਥਾ ਦੇ ਵਿਰੁੱਧ ਸੰਘਰਸ਼ ਵਿੱਚ ਬਿਤਾ ਦਿੱਤਾ। ਹਿੰਦੂ ਧਰਮ ਵਿੱਚ ਮਨੁੱਖੀ ਸਮਾਜ ਨੂੰ ਚਾਰ ਵਰਣਾਂ ਵਿੱਚ ਵਰਗੀਕ੍ਰਿਤ ਕੀਤਾ ਹੈ। ਉਨ੍ਹਾਂ ਨੂੰ ਬੋਧੀ ਮਹਾਸ਼ਕਤੀਆਂ ਦੇ ਦਲਿਤ ਅੰਦੋਲਨ ਨੂੰ ਅਰੰਭ ਕਰਨ ਦਾ ਸਿਹਰਾ ਵੀ ਜਾਂਦਾ ਹੈ। ਬਾਬਾ ਸਾਹਿਬ ਅੰਬੇਡਕਰ ਨੂੰ ਭਾਰਤ ਦੇ ਸਰਬਉਚ ਨਾਗਰਿਕ ਇਨਾਮ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਕਈ ਸਾਮਾਜਕ ਅਤੇ ਵਿੱਤੀ ਰੁਕਾਵਟਾਂ ਪਾਰ ਕਰ, ਅੰਬੇਡਕਰ ਉਨ੍ਹਾਂ ਕੁੱਝ ਪਹਿਲੇ ਅਛੂਤਾਂ ਵਿੱਚੋਂ ਇੱਕ ਬਣ ਗਏ ਜਿਨ੍ਹਾਂ ਨੇ ਭਾਰਤ ਵਿੱਚ ਕਾਲਜ ਦੀ ਸਿੱਖਿਆ ਪ੍ਰਾਪਤ ਕੀਤੀ। ਅੰਬੇਡਕਰ ਨੇ ਕਨੂੰਨ ਦੀ ਉਪਾਧੀ ਪ੍ਰਾਪਤ ਕਰਨ ਦੇ ਨਾਲ ਹੀ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿੱਚ ਆਪਣੇ ਅਧਿਅਨ ਅਤੇ ਅਨੁਸੰਧਾਨ ਦੇ ਕਾਰਨ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ ਇਕਾਨਾਮਿਕਸ ਤੋਂ ਕਈ ਡਾਕਟਰੇਟ ਡਿਗਰੀਆਂ ਵੀ ਹਾਸਲ ਕੀਤੀਆਂ। ਅੰਬੇਡਕਰ ਇੱਕ ਪ੍ਰਸਿੱਧ ਵਿਦਵਾਨ ਦੇ ਰੂਪ ਵਿੱਚ ਵਾਪਸ ਆਪਣੇ ਦੇਸ਼ ਪਰਤ ਆਏ ਅਤੇ ਇਸਦੇ ਬਾਅਦ ਕੁੱਝ ਸਾਲ ਤੱਕ ਉਨ੍ਹਾਂ ਨੇ ਵਕਾਲਤ ਕੀਤੀ। ਫਿਰ ਉਨ੍ਹਾਂ ਨੇ ਕੁੱਝ ਪੱਤਰਕਾਵਾਂ ਦਾ ਪ੍ਰਕਾਸ਼ਨ ਕੀਤਾ, ਜਿਨ੍ਹਾਂ ਦੁਆਰਾ ਉਨ੍ਹਾਂ ਨੇ ਭਾਰਤੀ ਅਛੂਤਾਂ ਦੇ ਰਾਜਨੀਤਕ ਅਧਿਕਾਰਾਂ ਅਤੇ ਸਾਮਾਜਕ ਆਜ਼ਾਦੀ ਦੀ ਵਕਾਲਤ ਕੀਤੀ। ਡਾ.
ਨਿਕੋਲਾਇ ਇਵਾਨਿਵਿਚ ਨੋਸਕੋਵ (ਰੂਸੀ: Николай Иванович Носков) ਇੱਕ ਰੂਸੀ ਸਿੰਗਰ ਅਤੇ ਹਾਰਡ ਰੌਕ ਬੈਂਡ ਗੋਰਕੀ ਪਾਰਕ (1987-1990 ਦਰਮਿਆਨ) ਦਾ ਪੁਰਾਣਾ ਵੋਕਲਿਸਟ ਹੈ। ਗੋਲਡਨ ਗ੍ਰਾਮੋਫੋਨ ਦਾ ਪੰਜ ਵਾਰ ਦਾ ਵਿਜੇਤਾ । ਉਹ ਸ਼ੁਰੂਆਤੀ 1980ਵੇਂ ਦਹਾਕੇ ਵਿੱਚ ਮੋਕਬਾ (ਮੌਸਕੋ) ਐਨਸੈਂਬਲ ਦਾ ਇੱਕ ਮੈਂਬਰ ਵੀ ਰਿਹਾ ਹੈ, ਗੋਰਕੀ ਪਾਰਕ ਵਿੱਚ ਸ਼ਾਮਿਲ ਹੋਣ ਤੋਂ ਕੁੱਝ ਦੇਰ ਪਹਿਲਾਂ ਬੈਂਡ Гран-при (ਗ੍ਰੈਂਡ ਪ੍ਰਿਕਸ) ਵਿੱਚ, ਅਤੇ ਬਹੁਤ ਦੇਰ ਬਾਦ 1990 ਵਿੱਚ ਬੈਂਡ Николай (ਨਿਕੋਲਾਇ) ਵਿੱਚ ਰਿਹਾ ਹੈ। ਸ਼ੁਰੂਆਤੀ 1988 ਵਿੱਚ ਨੋਸਕੋਵ ਛੇ ਸੋਲੋ ਐਲਬਮਾਂ ਰਿਲੀਜ਼ ਕਰਨ ਵਾਲਾ ਇੱਕ ਸੋਲੋ ਕੈਰੀਅਰ ਰੱਖਦਾ ਸੀ। 2015 ਵਿੱਚ ਉਹ ਰੀਅਲਟੀ ਟੀਵੀ ਸੀਰੀਜ਼ ਗਲਾਵਨਾਇਆ ਸਟਸੀਨਾ ਦੇ ਦੂਜੇ ਸੈਸ਼ਨ ਵਿੱਚ ਜਿਊਰੀ ਸੀ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਸੰਸਾਰ ਵਪਾਰ ਜਥੇਬੰਦੀ ਸੰਸਾਰ ਭਰ ਦੀ ਸਾਂਝੀ ਮੁਦਰਾਈ ਜਥੇਬੰਦੀ ਹੈ। ਇਸ ਦੇ 160 ਮੈਂਬਰ ਦੇਸ਼ ਹਨ। ਇਹ ਜਥੇਬੰਦੀ ਕੌਮਾਂਤਰੀ ਵਪਾਰ ਦੇ ਨਿਯਮ ਨਿਰਧਾਰਤ ਕਰਦੀ ਹੈ ਅਤੇ ਲੋੜ ਪੈਣ ਤੇ ਸਮੇਂ-ਸਮੇਂ ਨਿਯਮਾਂ ਵਿੱਚ ਫੇਰਬਦਲ ਕਰਦੀ ਹੈ। ਇਸ ਸਥਾਪਨਾ 1 ਜਨਵਰੀ 1995 ਨੂੰ ਕੀਤੀ ਗਈ। ਡਬਲਿਊ ਟੀ ਓ(WTO) ਇਹ ਇੱਕ ਅੰਤਰਰਾਸ਼ਟਰੀ ਸੰਸਥਾ ਹੈ ਜੋ ਕਿ ਕੌਮਾਤਰੀ ਵਪਾਰ ਨੂੰ ਦਲੇਰ ਬਨਾਉਣ ਤੇ ਉਸ ਦੀ ਨਿਗਰਾਨੀ ਕਰਨ ਲਈ ਬਣਾਈ ਗਈ ਹੈ। ਇਹ ਸੰਸਥਾ 1 ਜਨਵਰੀ 1995 ਵਿੱਚ ਹੌਂਦ ਵਿੱਚ ਆਈ ਅਤੇ ਇਹ ਗੈਟ ਸਮਝੌਤੇ ਦੀ ਉਤਰਾਧਿਕਾਰੀ ਸੰਸਥਾ ਹੈ।
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਸਾਕਾ ਨੀਲਾ ਤਾਰਾ 3 - 5 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਗੁਰਬਚਨ ਸਿੰਘ ਰਾਹੀ (ਜਨਮ 12 ਅਪ੍ਰੈਲ 1937 ਈ) ਪੰਜਾਬੀ ਦਾ ਲੇਖਕ ਹੈ। ਗੁਰਬਚਨ ਸਿੰਘ ਨੇ ਪੰਜਾਬੀ ਵਿੱਚ ਕਵਿਤਾਵਾਂ, ਆਲੋਚਨਾ, ਬਾਲ ਸਾਹਿਤ ਅਤੇ ਸੰਪਾਦਨ ਦਾ ਕੰਮ ਵੀ ਕੀਤਾ ਹੈ। ਗੁਰਬਚਨ ਸਿੰਘ ਰਾਹੀ ਨੇ ਵਿਦਿਆ ਦੇ ਖੇਤਰ ਵਿੱਚ ਐਮ.ਏ. (ਹਿਸਟਰੀ,ਪੰਜਾਬੀ), ਪੀ.ਐਚ.ਡੀ.(ਪੰਜਾਬੀ), ਕੀਤੀ ਹੈ। ਗੁਰਬਚਨ ਸਿੰਘ ਰਾਹੀ ਐਸੋਸੀਏਟ ਪ੍ਰੋਫੈਸਰ (ਰੀਟਾਇਰਡ, ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਪੰਜਾਬੀ ਗੌਰਮਿੰਟ ਮਹਿੰਦਰਾ ਕਾਲਜ ਪਟਿਆਲਾ ) ਹਨ। ਉਹ ਆਈ.ਏ.ਐਸ.
ਘਰੋਗੀ ਕੁੱਤਾ (Canis lupus familiaris), ਸਲੇਟੀ ਬਘਿਆੜ (Canis lupus) ਦੀ ਉਪਜਾਤੀ ਹੈ ਅਤੇ ਥਣਧਾਰੀ (Mammalia) ਵਰਗ ਦੇ ਮਾਸਖੋਰੇ (Carnivore) ਗਣ ਦੀ ਬਘਿਆੜ-ਲੂੰਬੜ (Canidae) ਕੁੱਲ ਦਾ ਜੀਅ ਹੈ। ਆਮ ਤੌਰ ਉੱਤੇ ਘਰੋਗੀ ਕੁੱਤਾ ਸ਼ਬਦ, ਪਾਲਤੂ ਅਤੇ ਅਵਾਰਾ ਦੋਵੇਂ ਭਾਂਤਾਂ ਲਈ ਵਰਤਿਆ ਜਾਂਦਾ ਹੈ। ਇਹ ਪਾਲਤੂ ਬਣਾਏ ਜਾਣ ਵਾਲਾ ਪਹਿਲਾ ਜਾਨਵਰ ਹੋ ਸਕਦਾ ਹੈ ਅਤੇ ਮਨੁੱਖੀ ਇਤਿਹਾਸ 'ਚ ਸਭ ਤੋਂ ਵੱਧ ਪਾਲਣ, ਸ਼ਿਕਾਰ ਕਰਨ ਅਤੇ ਕੰਮ ਕਰਨ ਲਈ ਰੱਖਿਆ ਗਿਆ ਜਾਨਵਰ ਹੈ। ਇਸ ਜਾਤੀ ਦੀ ਮਾਦਾ ਨੂੰ ਕੁੱਤੀ ਕਿਹਾ ਜਾਂਦਾ ਹੈ। ਕੁੱਤਿਆਂ ਦਾ ਮੌਜੂਦਾ ਵੰਸ਼ 15,000 ਸਾਲ ਪਹਿਲਾਂ ਬਘਿਆੜਾਂ ਤੋਂ ਪਾਲਤੂ ਬਣਾਇਆ ਗਿਆ ਸੀ। ਚਾਹੇ 33,000 ਸਾਲ ਪੁਰਾਣੇ ਕੁੱਤਿਆਂ ਦੇ ਹੱਡ ਸਾਈਬੇਰੀਆ ਅਤੇ ਬੈਲਜੀਅਮ ਵਿੱਚ ਮਿਲੇ ਹਨ ਪਰ ਇਹਨਾਂ ਵਿੱਚੋਂ ਕੋਈ ਵੀ ਕੁਲ ਅਖੀਰਲੇ "ਅਧਿਕਤਮ ਯਖ-ਨਦੀ ਯੁੱਗ" ਵਿੱਚ ਜਿਉਂਦੀ ਨਾ ਰਹਿ ਸਕੀ। ਭਾਵੇਂ ਐੱਮ-ਡੀ.ਐੱਨ.ਏ.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬੀ ਸਾਹਿਤ ਦਾ ਇਤਿਹਾਸ ਬਹੁਤ ਪੁਰਾਣਾ ਹੈ, ਪੰਜਾਬੀ ਸਾਹਿਤ ਦਾ ਇਤਿਹਾਸ ਬਹੁਤ ਸਾਰੇ ਵਿਦਵਾਨਾਂ ਨੇ ਲਿਖਿਆ ਹੈ, ਅਤੇ ਅਪਣੇ ਵਿਚਾਰ ਪੇਸ਼ ਕੀਤੇ ਹਨ ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ ਪੰਜਾਬੀ ਸਾਹਿਤ ਅਕਾਦਮੀ, ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ , ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ' ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ' ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ' ਪੰਜਾਬੀ ਸਾਹਿਤ ਦੇ ਇਤਿਹਾਸ ' ਦੀਆਂ ਵੱਖ ਵੱਖ ਵਿਧਾਵਾਂ ਅਨੁਸਾਰ ਜਿਲਦਾਂ ਵਿਉਂਤੀਆਂ ਗਈਆਂ :---- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ (ਡਾ.
ਪੁਸਤਕ :ਗਾਉਦਾ ਪੰਜਾਬ ਲੇਖਕ:ਸੁਖਦੇਵ ਮਾਦਪੁਰੀ ਪ੍ਰਕਾਸ਼ਕ: ਨਿੳ ਬੂਕ ਕੰਪਨੀ ਮਾਈ ਹੀਰਾ ਗੇਟ,ਜਲੰਧਰ ਛਾਪਕ:ਮਹਿੰਦਰਾ ਆਰਟ ਪ੍ਰੈਸ, ਕਚਹਿਰੀ ਰੋਡ ਲੁਧਿਅਾਣਾ ਮੁੱਲ:ਤਿੰਨ ਰੁਪੇੲ ਇਹ ਕਿਤਾਬ ਗਾਉਂਦਾ ਪੰਜਾਬ ਸੁਖਦੇਵ ਮਾਦਪੁਰੀ ਦੀ ਲਿਖੀ ਹੋਈ ਹੈ। ਇਸ ਕਤਾਬ ਵਿਚ ਮਲਵੲੀ ਟੱਪਿਆਂ ਦਾ ਜ਼ਿਕਰ ਕੀਤਾ ਗਿਅਾ ਹੈ। ਮਾਦਪੁਰੀ ਦਾ ਮਲਵਈ ਟੱਪਿਆਂ ਦਾ ਪਹਿਲਾ ਲੋਕ ਗੀਤ ਸੰਗ੍ਰਹਿ ਗਾਉਂਦਾ ਪੰਜਾਬ 1959 ਵਿਚ ਪ੍ਰਕਾਸ਼ਿਤ ਹੋਇਆ ਸੀ ਜਿਸ ਵਿਚ 1011 ਇਕ ਤੁਕੀਆ ਬੋਲੀਆਂ ਸੰਗ੍ਰਹਿਤ ਸਨ। ਇਸ ਕਿਤਾਬ ਦਾ ਨਵਾਂ ਐਡੀਸ਼ਨ ਵੀ ਛਪ ਚੁੱਕਾ ਹੈ।ਜਿਸ ਵਿਚ ਹੋਰ ਜ਼ਿਅਾਦਾ ਸੋਧ ਕੀਤੀ ਗਈ ਹੈ। ਇਸ ਵਿਚ ਹੋਰ ਟੱਪੇ ਸ਼ਾਮਿਲ ਕੀਤੇ ਗਏ ਹਨ। ਇਸ ਵਿਚ ੧੮੦ ਪੰਨੇ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਲੰਡਨ (ਅੰਗਰੇਜ਼ੀ: London; ਪਾਠ: /ˈlʌndən/) ਇੰਗਲੈਂਡ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਅਤੇ ਅਹਿਮ ਸ਼ਹਿਰ ਹੈ। ਇਹ ਇੰਗਲੈਂਡ ਦੇ ਉੱਘੇ ਦਰਿਆ ਥੈਮਸ ਦੇ ਕਿਨਾਰੇ ਵਸਿਆ ਹੋਇਆ ਹੈ। ਕਲਾ, ਫ਼ੈਸ਼ਨ, ਅਰਥਿਕਤਾ, ਸੱਭਿਆਚਾਰ, ਸਿੱਖਿਆ, ਮਨੋਰੰਜਨ ਆਦਿ ਵਿੱਚ ਇਹ ਦੁਨੀਆਂ ਦਾ ਇੱਕ ਮੋਹਰੀ ਸ਼ਹਿਰ ਹੈ। ਇਸਨੂੰ ਰੋਮਨ ਲੋਕਾਂ ਨੇ ਵਸਾਇਆ ਅਤੇ ਇਸ ਦਾ ਨਾਂ ਲੰਡੀਨੀਅਮ (Londinium; ਜਾਂ ਰੋਮਨ ਲੰਡਨ) ਰੱਖਿਆ ਸੀ।
ਰਸਾਇਣ ਵਿਗਿਆਨ ਵਿੱਚ, ਮੋਲਰ ਪੁੰਜ (M) ਇੱਕ ਭੌਤਿਕ ਜਾਇਦਾਦ ਹੈ ਜੋ ਪਦਾਰਥ ਦੀ ਮਾਤਰਾ ਦੁਆਰਾ ਵੰਡਿਆ ਗਿਆ ਪਦਾਰਥ (ਕੈਮੀਕਲ ਐਲੀਮੈਂਟ ਜਾਂ ਕੈਮੀਕਲ ਕਮਪਾਉਂਡ) ਦੇ ਪੁੰਜ ਵਜੋਂ ਪਰਿਭਾਸ਼ਤ ਕੀਤਾ ਜਾਂਦਾ ਹੈ। ਮੋਲਰ ਪੁੰਜ ਲਈ ਅਧਾਰ ਐਸਆਈ ਇਕਾਈ ਕਿਲੋ/ਮੋਲ ਹੈ। ਹਾਲਾਂਕਿ, ਇਤਿਹਾਸਕ ਕਾਰਨਾਂ ਕਰਕੇ, ਮੋਲਰ ਪੁੰਜ ਲਗਭਗ ਹਮੇਸ਼ਾਂ ਗ੍ਰਾਮ/ਮੋਲ ਵਿੱਚ ਦਰਸਾਈ ਜਾਂਦੀ ਹੈ। ਇੱਕ ਉਦਾਹਰਣ ਦੇ ਤੌਰ ਤੇ, ਪਾਣੀ ਦਾ ਮੋਲਰ ਪੁੰਜ: M(H2O) ≈ 18 ਗ੍ਰਾਮ/ਮੋਲ.
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।