ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗੁਰਬਖਸ਼ ਸਿੰਘ ਬੰਨੋਆਣਾ ਜਿਸਨੂੰ ਪੰਜਾਬੀ ਦੇ ਰਾਜਨੀਤਿਕ, ਸਾਹਿਤਕ ਤੇ ਪੱਤਰਕਾਰ ਹਲਕਿਆਂ ਵਿੱਚ ਬਾਬਾ ਬੰਨੋਆਣਾ ਵਜੋਂ ਜਾਣਿਆ ਜਾਂਦਾ ਹੈ, ਪੰਜਾਬ ਦੇ ਮੋਢੀ ਪੱਤਰਕਾਰਾਂ ਵਿੱਚੋਂ ਇੱਕ ਸੀ। ਉਸਨੇ ਨਵਾਂ ਜ਼ਮਾਨਾ, ਅਜੀਤ ਅਤੇ ਅਕਾਲੀ ਪੱਤ੍ਰਿਕਾ ਵਿਚ ਪੱਤਰਕਾਰ ਦੇ ਤੌਰ ਤੇ ਕੰਮ ਕੀਤਾ ਹੈ ਅਤੇ ਆਖਰੀ ਸਾਲਾਂ ਦੌਰਾਨ ਉਹ ਦੇਸ਼ ਭਗਤ ਯਾਦਗਾਰ ਹਾਲ ਕਮੇਟੀ ਜਲੰਧਰ ਦੇ ਦੁਆਰਾ ਪ੍ਰਕਾਸ਼ਿਤ ਇਕ ਪੰਜਾਬੀ ਰਸਾਲੇ 'ਵਿਰਸਾ' ਦੇ ਸੰਪਾਦਕ ਸੀ। ਉਸ ਨੇ ਪੰਜਾਬ ਸਰਕਾਰ ਦੁਆਰਾ 'ਸ਼ਿਰੋਮਣੀ ਪੱਤਰਕਾਰ' ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਦੀ ਯਾਦ ਵਿੱਚ ਬਾਬਾ ਗੁਰਬਖਸ਼ ਸਿੰਘ ਬੰਨੋਆਣਾ ਕੌਮਾਂਤਰੀ ਯਾਦਗਾਰੀ ਟਰੱਸਟ ਦੀ ਸਥਾਪਨਾ ਕੀਤੀ ਗਈ ਹੈ। ਬਹੁਤ ਸਾਰੇ ਪੱਤਰਕਾਰਾਂ ਨੂੰ ਬਾਬਾ ਬੰਨੋਆਣਾ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ ਜਿਨ੍ਹਾਂ ਵਿੱਚ ਦਲਬੀਰ ਸਿੰਘ ਜਗਤ ਤਮਾਸ਼ਾ ਵੀ ਸ਼ਾਮਲ ਸੀ। ਉਂਝ ਤਾਂ ਬਾਬਾ ਬੰਨੋਆਣਾ ਦਾ 'ਮੇਲਾ ਗ਼ਦਰੀ ਬਾਬਿਆਂ' ਨੂੰ ਸ਼ੁਰੂ ਕਰਨ ਵਿੱਚ ਅਹਿਮ ਯੋਗਦਾਨ ਰਿਹਾ ਹੈ। ਦੇਸ਼ ਭਗਤ ਯਾਦਗਾਰ ਹਾਲ ਵਿੱਚ ਗ਼ਦਰੀ ਬਾਬਿਆਂ ਦੀਆਂ ਜੀਵਨੀਆਂ ਨਾਲ ਸੰਬੰਧਤ ਸਮੱਗਰੀ ਨੂੰ ਇਕੱਤਰ ਕਰ ਕੇ ਲਿਖਤੀ ਰੂਪ ਦੇਣ ਲਈ ਪਰਕਾਸ਼ਨ ਦਾ ਕਾਰਜ ਆਰੰਭ ਕਰਵਾਉਣ ਵਿੱਚ ਵੀ ਉਸਨੇ ਅਹਿਮ ਹਿੱਸਾ ਪਾਇਆ ਸੀ। ਆਪਣੇ ਪੱਤਰਕਾਰੀ ਕੈਰੀਅਰ ਦੇ ਸ਼ੁਰੂ ਵਿੱਚ ਉਹ 'ਪੰਥ ਸੇਵਕ' ਦੇ ਉਪ-ਸੰਪਾਦਕ ਰਹੇ। ਪੰਜਾਬੀ ਸੂਬਾ ਦੇ ਮੋਰਚੇ ਸਮੇਂ 28 ਮਈ 1955 ਦੀ ਰਾਤ ਨੂੰ ਜਲੰਧਰ ਪੁਲਿਸ ਨੇ ਛਾਪਾ ਮਾਰਕੇ ਸ.
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਕਾਮਾਗਾਟਾਮਾਰੂ ਬਿਰਤਾਂਤ ਇੱਕ ਜਪਾਨੀ ਬੇੜੇ, ਕਾਮਾਗਾਟਾਮਾਰੂ ਦਾ ਦੁਖਾਂਤ ਵਾਕਿਆ ਹੈ ਜੋ 1914 ਵਿੱਚ ਪੰਜਾਬ, ਭਾਰਤ ਤੋਂ 376 ਮੁਸਾਫ਼ਰ ਲੈ ਕੇ ਹਾਂਗਕਾਂਗ, ਸ਼ੰਘਾਈ, ਚੀਨ ਤੋਂ ਰਵਾਨਾ ਹੋ ਕੇ ਯੋਕੋਹਾਮਾ, ਜਪਾਨ ਵਿੱਚੋਂ ਲੰਘਦਿਆਂ ਹੋਇਆਂ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ, ਕੈਨੇਡਾ ਵੱਲ ਗਿਆ। ਇਹਨਾਂ ਵਿੱਚੋਂ 24 ਨੂੰ ਕੈਨੇਡਾ ਵਿੱਚ ਦਾਖ਼ਲਾ ਦੇ ਦਿੱਤਾ ਗਿਆ ਜਦਕਿ ਬਾਕੀ 352 ਮੁਸਾਫ਼ਰਾਂ ਨੂੰ ਕੈਨੇਡਾ ਦੀ ਧਰਤੀ ਉੱਤੇ ਉੱਤਰਨ ਨਾ ਦਿੱਤਾ ਗਿਆ ਅਤੇ ਜਹਾਜ਼ ਨੂੰ ਭਾਰਤ ਪਰਤਣ ਲਈ ਮਜ਼ਬੂਰ ਕੀਤਾ ਗਿਆ। ਮੁਸਾਫ਼ਰਾਂ ਵਿੱਚ 340 ਸਿੱਖ, 24 ਮੁਸਲਮਾਨ ਅਤੇ 12 ਹਿੰਦੂ ਸ਼ਾਮਲ ਸਨ ਜੋ ਸਭ ਬਰਤਾਨਵੀ ਰਾਜ ਅਧੀਨ ਸਨ। ਇਹ ਮੂਹਰਲੀ 20ਵੀਂ ਸਦੀ ਦੇ ਇਤਿਹਾਸ ਦੇ ਉਹਨਾਂ ਕਈ ਬਿਰਤਾਂਤਾਂ 'ਚੋਂ ਇੱਕ ਹੈ ਜਿਸ ਵਿੱਚ ਕੈਨੇਡਾ ਅਤੇ ਸੰਯੁਕਤ ਰਾਜ ਵਿੱਚ ਉਲੀਕੇ ਗਏ ਅਲਿਹਦਗੀ-ਪਸੰਦ ਕਨੂੰਨਾਂ ਦੇ ਅਧਾਰ ਉੱਤੇ ਸਿਰਫ਼ ਏਸ਼ੀਆਈ ਪ੍ਰਵਾਸੀਆਂ ਨੂੰ ਇਸ ਧਰਤੀ ਤੋਂ ਬਾਹਰ ਰੱਖਿਆ ਜਾਂਦਾ ਸੀ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ੲਿੰਟਰਨੈੱਟ(ਅੰਤਰਜਾਲ) ੳੁੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾੳੁਣ ਲੲੀ ਬਹੁਤ ਪ੍ਰਚਲਿੱਤ ਹਨ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 25,230 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਰਾਮਨੌਮੀ ਸ਼੍ਰੀ ਰਾਮ ਚੰਦਰ ਜੀ ਦਾ ਜਨਮ ਦਿਨ ਹੈ। ਹਿੰਦੂਆਂ ਦਾ ਤਿਉਹਾਰ ਹੈ। ਮਰਿਆਦਾ ਪੁਰਸ਼ੋਤਮ ਭਗਵਾਨ ਰਾਮ ਚੰਦਰ ਜੀ ਦਾ ਜਨਮ ਸ਼੍ਰੀ ਵਿਸ਼ਣੂ ਜੀ ਦੇ ਬਾਈਵੇਂ ਅਵਤਾਰ ਦੇ ਰੂਪ ਵਿੱਚ ਚੇਤ ਮਹੀਨੇ ਦੇ ਚਾਨਣੇ ਪੱਖ ਦੀ ਨੌਮੀ ਨੂੰ ਬਿਕਰਮੀ ਸੰਮਤ 2070 (20 ਅਪਰੈਲ, ਸੰਨ 2013) ਤੋਂ ਅੱਠ ਲੱਖ ਅੱਸੀ ਹਜ਼ਾਰ ਇੱਕ ਸੌ ਤੇਰਾਂ ਸਾਲ ਪਹਿਲਾਂ ਹੋਇਆ ਸੀ।ਉਹ ਅਯੁੱਧਿਆ ਦੇ ਰਾਜਾ ਦਸ਼ਰਥ ਦੇ ਜੇਠੇ ਪੁੱਤਰ ਸਨ ਜੋ ਮਹਾਰਾਣੀ ਕੌਸ਼ਲਿਆ ਜੀ ਦੀ ਕੁੱਖੋਂ ਪੈਦਾ ਹੋਏ ਸਨ। ਮਹਾਂਰਿਸ਼ੀ ਵਾਲਮੀਕਿ ਨੇ ਅਯੁੱਧਿਆ (ਪੱਛਮੀ ਉੱਤਰ ਪ੍ਰਦੇਸ਼ ਦੇ ਪ੍ਰਸਿੱਧ ਨਗਰ) ਨੂੰ ਭਾਰਤ ਦੇ ਸਭ ਤੋਂ ਪਹਿਲੇ ਰਾਜੇ ਇਕਸ਼ਵਾਕ ਦੀ ਰਾਜਧਾਨੀ ਦੱਸਿਆ ਹੈ।
ਫ਼ੇਸਬੁੱਕ (Facebook) ਇੰਟਰਨੈੱਟ ’ਤੇ ਇੱਕ ਅਾਜ਼ਾਦ ਸਮਾਜਿਕ ਨੈੱਟਵਰਕ ਸੇਵਾ ਵੈੱਬਸਾੲੀਟ(ਜਾਲਸਥਾਨ) ਹੈ ਜੋ ਫ਼ੇਸਬੁੱਕ ਇਨਕੌਰਪੋਰੇਟਡ ਦੁਆਰਾ ਚਲਾਈ ਜਾਂਦੀ ਹੈ। ਸਤੰਬਰ 2012 ਮੁਤਾਬਿਕ, ਇਸ ਦੇ 1 ਬਿਲੀਅਨ ਤੋਂ ਜ਼ਿਆਦਾ ਸਰਗਰਮ ਵਰਤੋਂਕਾਰ ਹਨ, ਜਿੰਨ੍ਹਾਂ ਵਿਚੋਂ ਅੱਧੇ ਤੋਂ ਜ਼ਿਆਦਾ ਇਸ ਨੂੰ ਮੋਬਾਈਲ ਫ਼ੋਨ ਜ਼ਰੀਏ ਵਰਤਦੇ ਹਨ। ਇਸ ਨੂੰ ਵਰਤਣ ਤੋਂ ਪਹਿਲਾਂ ਵਰਤੋਂਕਾਰ ਨੂੰ ਦਰਜ ਹੋਣਾ ਪੈਂਦਾ ਹੈ ਜਿਸ ਤੋਂ ਬਾਅਦ ਉਹ ਦੋਸਤ ਬਣਾ ਸਕਦਾ ਹੈ, ਤਸਵੀਰਾਂ ਅਤੇ ਸੁਨੇਹਿਆਂ ਦਾ ਲੈਣ-ਦੇਣ ਕਰ ਸਕਦਾ ਹੈ। ਉਹ ਕਿਸੇ ਸਕੂਲ, ਕਾਲਜ ਦੇ ਸਮੂਹ ਵਿੱਚ ਵੀ ਸ਼ਾਮਿਲ ਹੋ ਸਕਦੇ ਹਨ ਅਤੇ ਆਪਣੇ ਦੋਸਤਾਂ ਨੂੰ ਸ਼੍ਰੇਣੀਆਂ, ਜਿਵੇਂ- "ਨਜ਼ਦੀਕੀ ਦੋਸਤ" ਆਦਿ, ਵਿੱਚ ਵੀ ਵੰਡ ਸਕਦੇ ਹਨ। ਇਹ ਵੈੱਬਸਾਈਟ ਮਾਰਕ ਜ਼ੁਕਰਬਰਗ ਅਤੇ ਉਸ ਦੇ ਸਾਥੀਆਂ ਨੇ 4 ਫ਼ਰਵਰੀ 2004 ਨੂੰ ਸ਼ੁਰੂ ਕੀਤੀ। ਉਸ ਨੇ ਇਸ ਨੂੰ ਹਾਵਰਡ ਯੂਨੀਵਰਸਟੀ ਅਮਰੀਕਾ ਦੇ ਆਪਣੇ ਦੋਸਤਾਂ (ਇਡੂਆਰਡੋ ਸੇਵਰਿਨ, ਐਾਡਰਿਊ ਮੈਕਕੌਲਮ, ਡਸਟਿਨ ਮੌਸਕੋਵਿਟਜ਼ ਤੇ ਕਰਿਸ ਹਿਊਜ ਨਾਲ ਮਿਲ ਕੇ ਸ਼ੁਰੂ ਕੀਤਾ ਸੀ। ਪਹਿਲਾਂ ਇਸ ਦੀ ਮੈਂਬਰਸ਼ਿਪ ਸਿਰਫ਼ ਪਰ ਸਿਰਫ਼ ਹਾਵਰਡ ਯੂਨੀਵਰਸਟੀ ਦੇ ਵਿਦਿਆਰਥੀਆਂ ਵਾਸਤੇ ਹੀ ਸੀ ਪਰ ਫਿਰ ਇਸ ਨੂੰ ਸਭ ਵਾਸਤੇ ਖੋਲ੍ਹ ਦਿੱਤਾ ਗਿਆ। ਸਿਰਫ਼ 10 ਸਾਲ ਵਿਚ ਹੀ ਇਹ ਦੁਨੀਆਂ ਦਾ ਸਭ ਤੋਂ ਵੱਡਾ ਸਮਾਜਿਕ ਨੈੱਟਵਰਕ ਬਣ ਗਿਆ। ਅੱਜ ਇਸ ਦੀ ਵਰਤੋਂ ਕਰਨ ਵਾਲਿਆਂ ਦੀ ਗਿਣਤੀ 160 ਕਰੋੜ ਤੋਂ ਵੱਧ ਹੈ। ਇਨ੍ਹਾਂ ਵਿਚੋਂ ਅੱਧੇ ਤੋਂ ਵੱਧ 18 ਤੋਂ 24 ਸਾਲ ਦੀ ਉਮਰ ਦੇ ਨੌਜਵਾਨ ਹਨ। ਇਸ ਨੂੰ ਵਰਤਣ ਵਾਲਿਆਂ ਦੀ ਸਭ ਤੋਂ ਵੱਧ ਗਿਣਤੀ ਅਮਰੀਕਾ ਵਿਚ ਹੈ; ਬਰਾਜ਼ੀਲ ਦੂਜੇ ਸਥਾਨ 'ਤੇ, ਭਾਰਤ ਤੀਜੇ ਸਥਾਨ 'ਤੇ ਹੈ। ਇੰਗਲੈਂਡ ਦਾ ਸਥਾਨ 6ਵਾਂ ਹੈ। ਭਾਰਤ ਵਿਚ 45 ਕਰੋੜ ਦੇ ਕਰੀਬ ਲੋਕ ਇਸ ਦੀ ਵਰਤੋਂ ਕਰਦੇ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਸੋਮਨਾਥ ਮੰਦਰ ਭਾਰਤ ਦਾ ਪ੍ਰਸਿਧ ਮੰਦਰ ਹੈ ਜੋ ਗੁਜਰਾਤ ਵਿੱਚ ਸਥਿਤ ਹੈ ਇਸ ਮੰਦਰ ਸ਼ਿਵ ਭਗਵਾਨ ਅਤੇ ਮਾਤਾ ਸਰਸਵਤੀ ਦੇ ਨਾਮ ਦੇ ਬਣਾਇਆ ਗਿਆ। ਮਹਿਮੂਦ ਗਜ਼ਨਵੀ ਭਾਰਤ ਉਤੇ ਕੀਤੇ ਆਪਣੇ 17ਵੇਂ ਹਮਲੇ ਸਮੇਂ 1025 ਈਸਵੀ ਵਿੱਚ ਸੋਮਨਾਥ ਮੰਦਰ ਦੇ ਦਰਵਾਜ਼ੇ ਲੈ ਗਿਆ ਸੀ। ਪਰੰਪਰਾ ਅਨੁਸਾਰ ਉਸ ਦੇ ਮਰਨ ਉਪਰੰਤ ਉਹ ਦਰਵਾਜ਼ੇ ਗਜ਼ਨੀ ਵਿਖੇ ਉਸਾਰੇ ਉਸ ਦੇ ਮਕਬਰੇ ਵਿੱਚ ਲਾ ਦਿੱਤੇ ਗਏ ਸਨ। ਹੁਣ ਵਾਲਾ ਮੰਦਰ ਦੀ ਉਸਾਰੀ, ਸਰਦਾਰ ਪਟੇਲ ਨੇ ਕਰਵਾਈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਦੇਸ਼ਾਂ ਦੀ ਸੂਚੀ ISO 3166-1 AD ਅੰਡੋਰਾ AE ਯਨਾਈਟਿਡ ਅਰਬ ਇਮੀਰਾਤ AF ਅਫਗਾਨਿਸਤਾਨ AG ਐਂਟੀਗੁਆ ਐਂਡ ਬਾਰਬੈਡੋਸ AI ਐਂਗੁਇਲਾ AL ਅਲਬਾਨੀਆ AM ਅਰਮੀਨੀਆ AN ਨੈਦਰਲੈਂਡਜ਼ ਐਂਟਿਲੇਸ AO ਅੰਗੋਲਾ AQ ਅੰਟਾਰਟਿਕਾ AR ਅਰਜਨਟੀਨਾ AS ਅਮੈਰੀਕਨ ਸਮੋਆ AT ਆਸਟਰੀਆ AU ਆਸਟਰੇਲੀਆ AW ਅਰੂਬਾ AZ ਅਜ਼ਰਬਾਈਜਾਨ BA ਬੋਸਨੀਆ ਐਂਡ ਹਰਜ਼ੇਗੋਵਿਨਾ BB ਬਾਰਬੈਡੋਸ BD ਬੰਗਲਾਦੇਸ਼ BE ਬੈਲਜੀਅਮ BF ਬੁਰਕੀਨਾ ਫਾਸੋ BG ਬੁਲਗਾਰੀਆ BH ਬਹਿਰੀਨ BI ਬੁਰੁੰਡੀ BJ ਬੇਨਿਨ BM ਬਰਮੂਡਾ BN ਬਰੂਨਈ BO ਬੋਲਿਵੀਆ BR ਬਰਾਜ਼ੀਲ BS ਬਹਾਮਾਸ BT ਭੂਟਾਨ BV ਬੌਵੇਟ ਆਈਲੈਂਡ BW ਬੋਟਸਵਾਨਾ BY ਬੇਲਾਰੂਸ BZ ਬੇਲੀਜ਼ CA ਕੈਨੇਡਾ CC ਕੋਕੋਸ (ਕੀਲਿੰਗ) ਆਈਲੈਂਡਸ CF ਸੈਂਟਰਲ ਅਫਰੀਕਨ ਰਿਪਬਲਿਕ CG ਕੋਂਗੋ CI ਆਇਵਰੀ ਕੋਸਟ CK ਕੁੱਕ ਆਈਲੈਂਡਸ CL ਚਿੱਲੀ CM ਕੈਮੇਰੂਨ CN ਚਾਈਨਾ CO ਕੋਲੰਬੀਆ CR ਕੋਸਟਾ ਰੀਕਾ CU ਕਿਓੂਬਾ CV ਕੇਪ ਵੇਰਦੇ CX ਕ੍ਰਿਸਮਸ ਆਈਲੈਂਡ CY ਸਾਈਪਰਸ CZ ਚੈਕੀਆ DE ਜਰਮਨੀ DJ ਜਿਬੌਟੀ DK ਡੈਨਮਾਰਕ DM ਡੋਮਨੀਕਿਆ DO ਡੋਮਨੀਕਿਅਨ ਰਿਪਬਲਿਕ DZ ਅਲਜੀਰਿਆ EC ਇਕੁਆਡੋਰ EE ਇਸਟੋਨੀਆ EG ਇਜਿਪਟ EH ਵੈਸਟਰਨ ਸਹਾਰਾ ER ਇਰੀਟਰਿਆ ES ਸਪੇਨ ET ਇਥੋਪੀਆ FI ਫਿਨਲੈਂਡ FJ ਫਿਜ਼ੀ FK ਫਾਲਕਲੈਂਡ ਆਈਲੈਂਡਜ਼ (ਮਾਲਵੀਨਸ) FM ਮਾਈਕਰਨੇਸ਼ੀਆ FO ਫਰੋਏ ਆਈਲੈਂਡਜ਼ FR ਫਰਾਂਸ GA ਗੈਬੋਨ GB ਗ੍ਰੇਟ ਬ੍ਰਿਟੇਨ GD ਗ੍ਰੇਨਾਡਾ GE ਜੋਰਜੀਆ GF ਫ੍ਰੈਂਚ ਗੁਆਇਨਾ GG ਗੁਇਰਨਸੇ GH ਘਾਨਾ GI ਜਿਬਰਾਲਟਰ GL ਗਰੀਨਲੈਂਡ GM ਗੈਂਬੀਆ GN ਗਿਨੀਆ GP ਗੁਆਡੇਲੋਪ GQ ਇਕੁਟੋਰੀਅਲ ਗਿਨੀ GR ਗਰੀਸ GS ਸਾਊਥ ਜੋਰਜੀਆ ਐਂਡ ਸਾਊਥ ਸੈਂਡਵਿਚ ਆਈਲੈਂਡਜ਼ GT ਗੁਆਟੇਮਾਲਾ GU ਗੁਆਮ GW ਗਿਨੀ-ਬਿਸਾਉ GY ਗਾਇਆਨਾ HK ਹਾਂਗਕਾਂਗ HM ਹਰਡ ਐਂਡ ਮੈਂਕਡੋਨਲਡ ਆਈਲੈਂਡਜ਼ HN ਹਾਂਡੂਰਸ HR ਕਰੋਏਸ਼ੀਆ HT ਹੇਟੀ HU ਹੰਗਰੀ CH ਸਵਿਟਜ਼ਰਲੈਂਡ ID ਇੰਡੋਨੇਸ਼ੀਆ IE ਆਇਰਲੈਂਡ IL ਇਜ਼ਰਾਈਲ IM ਆਇਲ ਆਫ ਮੈਨ IN ਇੰਡੀਆ IO ਬ੍ਰਿਟਿਸ਼ ਇੰਡੀਅਨ ਉਸ਼ਨ ਟੈਰੀਟੋਰੀ IQ ਇਰਾਕ IR ਇਰਾਨ IS ਆਈਸਲੈਂਡ IT ਇਟਲੀ JE ਜਰਸੀ JM ਜਮਾਇਕਾ JO ਜਾਰਡਨ JP ਜਪਾਨ KE ਕੀਨੀਆ KG ਕਿਰਗਜ਼ਸਤਾਨ KH ਕੰਬੋਡੀਆ KI ਕਿਰੀਬਤੀ KM ਕੋਮੋਰਸ KN ਸੈਂਟ ਕਿਟਸ ਐਂਡ ਨੇਵਿਸ KO ਕੋਸੋਵੋ KP ਨਾਰਥ ਕੋਰੀਆ KR ਸਾਊੇਥ ਕੋਰੀਆ KW ਕੁਵੈਤ KY ਕੇਮੈਨ ਆਈਲੈਂਡਜ਼ KZ ਕਜਾਖਿਸਤਾਨ LA ਲਾਉਸ LB ਲੈਬਾਨਨ LC ਸੈਂਟ ਲੂਸੀਆ LI ਲਿੰਕਨਸਟਆਈਨ LK ਸ੍ਰੀ ਲੰਕਾ LR ਲਿਬੇਰੀਆ LS ਲੇਸੋਥੋ LT ਲਿਥੂਆਨੀਆ LU ਲਕਸਮਬਰਗ LV ਲਾਤਵੀਆ LY ਲਿਬੀਆ MA ਮੋਰੱਕੋ MC ਮੋਨਾਕੋ MD ਮੋਲਦੋਵਾ ME ਮੋਂਟੇਨੇਗਰੋ MG ਮੈਡਾਗਾਸਕਰ MH ਮਾਰਸ਼ਲ ਆਈਲੈਂਡਜ਼ MK ਮੈਕੇਡੋਨੀਆ ML ਮਾਲੀ MM ਮਿਆਂਮਾਰ (ਬਰਮਾ) MN ਮੰਗੋਲੀਆ MO ਮਕਾਉ MP ਨਾਰਦਰਨ ਮਰੀਆਨਾ ਆਈਲੈਂਡਜ਼ MQ ਮਾਰਟੀਨੀਕ MR ਮਾਉਰੀਟੈਨੀਆ MS ਮੋਂਟਸੇਰਾਤ MT ਮਾਲਟਾ MU ਮਾਰਿਸ਼ਸ MV ਮਾਲਦੀਵਜ਼ MW ਮੈਲਵੀ MX ਮੈਕਸੀਕੋ MY ਮਲੇਸ਼ੀਆ MZ ਮੋਜ਼ਮਬੀਕ NA ਨਮੀਬੀਆ NC ਨਿਊ ਕੈਲੇਡੋਨੀਆ NE ਨਾਈਜ਼ਰ NF ਨੋਰਫੋਲਕ ਆਈਲੈਂਡ NG ਨਾਈਜੀਰੀਆ NI ਨਿਕਾਰਾਗੁਆ NL ਨੀਦਰਲੈਂਡਜ਼ NO ਨਾਰਵੇ NP ਨੇਪਾਲ NR ਨਾਉਰੂ NU ਨਿੇਉਈ NZ ਨਿਊਜ਼ੀਲੈਂਡ OM ਉਮਾਨ PA ਪਾਨਾਮਾ PE ਪੇਰੂ PF ਫ੍ਰੈਂਚ ਪੋਲੀਨੇਸ਼ੀਆ PG ਪਾਪੂਆ ਨਿਊ PH ਫਿਲਿਪੀਨਜ਼ PK ਪਾਕਿਸਤਾਨ PL ਪੋਲੈਂਡ PM ਸੈਂਟ ਪੀਅਰੇ ਐਂਡ ਮਿਕੇਲਨ PN ਪਿਟਕੇਰਨ ਆਈਲੈਂਡਜ਼ PR ਪੁਅਰਟੋਰੀਕੋ PT ਪੁਰਤਗਾਲ PW ਪਲਾਉ PY ਪੈਰਾਗੁਏ QA ਕਤਰ RE ਰੀਯੂਨੀਅਨ RO ਰੋਮਾਨੀਆ RS ਸਰਬੀਆ RU ਰੂਸ RW ਰਵਾਂਡਾ SA ਸਾਊਦੀ ਅਰੇਬੀਆ SB ਸੋਲੋਮਨ ਆਈਲੈਂਡਜ਼ SC ਸੇਸ਼ੇਲਜ਼ SD ਸੂਡਾਨ SE ਸਵੀਡਨ SG ਸਿੰਗਾਪੁਰ SH ਸੈਂਟ ਹੇਲਾਨਾ SI ਸਲੋਵੇਨੀਆ SJ ਸਵਾਲਬਰਡ (ਸਵਾਲਬਰਡ ਐਂਡ ਜੈਨ ਮੇਯਨ) SK ਸਲੋਵਾਕੀਆ SL ਸੀਆਰਾ ਲਿਉਨ SM ਸੈਨ ਮਰੀਨੋ SN ਸੇਨੇਗਲ SO ਸੋਮਾਲੀਆ SR ਸੁਰੀਨੇਮ ST ਸਾਉ ਟੋਮ ਐਂਡ ਪਰਿੰਸੀਪੇ SV ਸਲਵਾਡੋਰ SY ਸਿਰੀਆ SZ ਸਵਾਜ਼ੀਲੈਂਡ TB ਤਿਬੱਤ TC ਤੁਰਕਸ ਐਂਡ ਕੇਕੋਸ ਆਈਲੈਂਡਜ਼ TD ਚਾਡ TF ਫ੍ਰੈਂਚ ਸਾਊਦਰਨ ਟੈਰੀਟੋਰੀਜ਼ TG ਟੋਗੋ TH ਥਾਈਲੈਂਡ TJ ਤਜਾਕਿਸਤਾਨ TK ਟੋਕੇਲਾਉ TL ਈਸਟ ਤਿਮੋਰ TM ਤੁਰਕਮੇਨਿਸਤਾਨ TN ਟਿਊਨੀਸ਼ੀਆ TO ਟੋਂਗਾ TR ਤੁਰਕੀ TT ਟ੍ਰਿਨੀਡਾਡ ਐਂਡ ਟੋਬਾਗੋ TV ਟੁਵਾਲੁ TW ਤੇਈਵਾਨ TZ ਤਨਜ਼ਾਨੀਆ UA ਯੂਕਰੇਨ UG ਯੂਗਾਂਡਾ UM ਯੂ.ਐਸ.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਹਿੰਦੂ ਪੁਰਾਣ ਅਨੁਸਾਰ, ਕੁੰਤੀ (ਸੰਸਕ੍ਰਿਤ: कुंती Kuntī) ਜਿਸ ਨੂੰ ਪ੍ਰਿਥਾ ਵੀ ਕਹਿੰਦੇ ਹਨ, ਇੱਕ ਯਾਦਵ ਰਾਜਾ ਸ਼ੂਰਸੇਨ ਦੀ ਧੀ ਸੀ। ਕੁੰਤੀ ਵਾਸੁਦੇਵ ਦੀ ਭੈਣ ਅਤੇ ਭਗਵਾਨ ਸ਼੍ਰੀ ਕ੍ਰਿਸ਼ਣ ਦੀ ਭੂਆ ਸੀ। ਮਹਾਰਾਜ ਕੁੰਤੀਭੋਜ ਨੇ ਕੁੰਤੀ ਨੂੰ ਗੋਦ ਲਿਆ ਸੀ। ਹਸਤਿਨਾਪੁਰ ਦੇ ਰਾਜਾ ਪਾਂਡੂ ਦੀ ਪਤਨੀ ਅਤੇ ਅੰਗ ਦੇ ਰਾਜਾ ਕਰਣ ਅਤੇ ਇੰਦਰਪ੍ਰਸਥ ਦੇ ਰਾਜਾ ਯੁਧਿਸ਼ਠਰ ਦੀ ਮਾਤਾ ਸੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸਾਕਾ ਨੀਲਾ ਤਾਰਾ 3 - 5 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਨੂੰ ਪਾਉਂਟਾ ਸਾਹਿਬ ਵਿਖੇ ਮਾਤਾ ਸੁੰਦਰੀ ਜੀ ਦੀ ਕੁੱਖੋਂ ਹੋਇਆ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਬਹੁਤ ਪੁਰਾਣਾ ਹੈ, ਪੰਜਾਬੀ ਸਾਹਿਤ ਦਾ ਇਤਿਹਾਸ ਬਹੁਤ ਸਾਰੇ ਵਿਦਵਾਨਾਂ ਨੇ ਲਿਖਿਆ ਹੈ, ਅਤੇ ਅਪਣੇ ਵਿਚਾਰ ਪੇਸ਼ ਕੀਤੇ ਹਨ ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ ਪੰਜਾਬੀ ਸਾਹਿਤ ਅਕਾਦਮੀ, ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ , ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ' ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ' ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ' ਪੰਜਾਬੀ ਸਾਹਿਤ ਦੇ ਇਤਿਹਾਸ ' ਦੀਆਂ ਵੱਖ ਵੱਖ ਵਿਧਾਵਾਂ ਅਨੁਸਾਰ ਜਿਲਦਾਂ ਵਿਉਂਤੀਆਂ ਗਈਆਂ :---- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ (ਡਾ.
ਜਪਾਨ (ਜਪਾਨੀ: 日本, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੌ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ ੬੮੫੨ ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸਦੇ ਸਭ ਤੋ ਵਡੇ ੪ ਟਾਪੂ ਹਨ ਜੋ ਇਸਦੇ ਥਲ ਭਾਗ ਦਾ ੯੭% ਹਿੱਸਾ ਹਨ। ਇਸ ਦੀ ਆਬਾਦੀ ੧੨ ਕਰੋੜ ੮੦ ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਤੀਜੀ ਐਂਗਲੋ-ਮਰਾਠਾ ਲੜਾਈ (1817–1818) ਐਂਗਲੋ-ਮਰਾਠਾ ਲੜਾਈਆਂ ਦੀ ਆਖ਼ਰੀ ਅਤੇ ਫ਼ੈਸਲਾਕੁੰਨ ਲੜਾਈ ਸੀ ਜਿਹੜੀ ਕਿ ਈਸਟ ਇੰਡੀਆ ਕੰਪਨੀ ਅਤੇ ਮਰਾਠਾ ਸਾਮਰਾਜ ਵਿਚਕਾਰ ਭਾਰਤ ਵਿੱਚ ਲੜੀ ਗਈ ਸੀ। ਇਸ ਲੜਾਈ ਤੋਂ ਬਾਅਦ ਲਗਭਗ ਸਾਰਾ ਭਾਰਤ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਹੱਥਾਂ ਵਿੱਚ ਆ ਗਿਆ ਸੀ। ਇਹ ਲੜਾਈ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੀਆਂ ਫ਼ੌਜਾਂ ਵੱਲੋਂ ਮਰਾਠਿਆਂ ਦੇ ਇਲਾਕਿਆਂ 'ਤੇ ਕੀਤੀ ਗਈ ਚੜ੍ਹਾਈ ਤੋਂ ਸ਼ੁਰੂ ਹੋਈ। ਇੰਨੀ ਅੰਗਰੇਜ਼ੀ ਫ਼ੌਜ ਅੰਗਰੇਜ਼ ਕੰਪਨੀ ਵੱਲੋਂ ਕਦੇ ਇਕੱਠੀ ਨਹੀਂ ਕੀਤੀ ਗਈ ਸੀ। ਇਸ ਸੈਨਾ ਦੀ ਅਗਵਾਈ ਗਵਰਨਰ-ਜਨਰਲ ਹੇਸਟਿੰਗਜ਼ (ਵਾਰਨ ਹੇਸਟਿੰਗਜ਼,ਨਾਲ ਕੋਈ ਤਾਅਲੁੱਕ ਨਹੀਂ,ਜਿਹੜਾ ਬੰਗਾਲ ਦਾ ਪਹਿਲਾ ਗਵਰਨਰ-ਜਨਰਲ ਸੀ।) ਵੱਲੋਂ ਕੀਤੀ ਗਈ ਸੀ। ਹੇਸਟਿੰਗਜ਼ ਦੀ ਸਹਾਇਤਾ ਲਈ ਇੱਕ ਹੋਰ ਫ਼ੌਜ ਜਨਰਲ ਥੌਮਸ ਹਿਸਲਪ ਦੀ ਅਗਵਾਈ ਵਿੱਚ ਸੀ। ਸਭ ਤੋਂ ਪਹਿਲੀ ਕਾਰਵਾਈ ਪਿੰਡਾਰੀਆਂ, ਉੱਪਰ ਕੀਤੀ ਗਈ ਜਿਹੜਾ ਕਿ ਮੱਧ-ਭਾਰਤ ਵਿੱਚ ਮੁਸਲਮਾਨਾਂ ਅਤੇ ਮਰਾਠਿਆਂ ਦਾ ਸਮੂਹ ਸੀ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਹੀਰ ਵਾਰਿਸ ਨੂੰ 'ਹੀਰ ਵਾਰਿਸ ਸ਼ਾਹ' 'ਕਿੱਸਾ ਹੀਰ ' 'ਹੀਰ ਦਾ ਚਿੱਠਾ' ਵੀ ਕਿਹਾ ਜਾਂਦਾ ਹੈ। ਇਹ ਮੱਧਕਾਲ ਦੇ ਪੰਜਾਬੀ ਸਾਹਿਤ ਦੀ ਇਕ ਅਹਿਮ ਬਿਰਤਾਂਤਕ ਰਚਨਾ ਹੈ। ਪ੍ਰੋਫ਼ੈਸਰ ਕੈਸਰ ਹਾਸ਼ਮੀ ਅਨੁਸਾਰ, "ਇਸ਼ਕ ਮੁਹੱਬਤ ਦੀਆਂ ਹੋਰ ਕਥਾਵਾਂ ਮਿਰਜ਼ਾ ਸਾਹਿਬਾ, ਸੋਹਣੀ ਮਹੀਂਵਾਲ, ਸੱਸੀ ਪੁੰਨੂੰ ਆਦਿਕ ਆਪੋ-ਆਪਣੀ ਥਾਂ ਕਥਾ ਵਾਚਕਤਾ ਦੇ ਵਧੀਆ ਦ੍ਰਿਸ਼ਟਾਂਤ ਹਨ ਪਰੰਤੂ ਜਿਹੜੀ ਵਿਸ਼ੇਸ਼ ਅਤੇ ਬੁਲੰਦ ਸਥਿਤੀ ਅਤੇ ਹਰਮਨਪਿਆਰਤਾ ਹੀਰ ਰਾਂਝੇ ਦੇ ਕਿੱਸੇ ਦੇ ਹਿੱਸੇ ਆਈ ਹੈ ਉਹ ਸਥਾਨ ਦੂਜੀਆਂ ਪ੍ਰੀਤ ਵਾਰਤਾਵਾਂ ਨੂੰ ਨਸੀਬ ਨਹੀਂ ਹੋਇਆ।"
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਮੈਕਸੀਕੋ (ਸਪੇਨੀ: México) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ। ਇਸ ਦੇ ਉੱਤਰ ਵਿੱਚ ਅਮਰੀਕਾ, ਦੱਖਣ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ, ਦੱਖਣ-ਪੂਰਬ ਵਿੱਚ ਗੁਆਟੇਮਾਲਾ ਅਤੇ ਕੈਰੀਬੀਅਨ ਸਾਗਰ ਅਤੇ ਪੂਰਬ ਵਿੱਚ ਮੈਕਸੀਕੋ ਦੀ ਖਾੜੀ ਹੈ। ਇਹ ਤਕਰੀਬਨ ਦੋ ਮਿਲੀਅਨ ਵਰਗ ਕਿਲੋਮੀਟਰ ਦੇ ਇਲਾਕੇ ਵਿੱਚ ਫੈਲਿਆ ਹੋਇਆ ਹੈ ਅਤੇ 113 ਮਿਲੀਅਨ ਦੀ ਅਬਾਦੀ ਨਾਲ ਦੁਨੀਆਂ ਦਾ ਗਿਆਰਵਾਂ ਸਭ ਤੋਂ ਵੱਧ ਅਬਾਦੀ ਵਾਲਾ ਅਤੇ ਦੁਨੀਆਂ ਦਾ ਸਭ ਤੋਂ ਸਪੈਨਿਸ਼ ਬੋਲਦੀ ਅਬਾਦੀ ਵਾਲਾ ਦੇਸ਼ ਹੈ।
ਕੈਮੀਕਲ ਦਵਾਈ ਜੋ ਚਿਕਿਤਸਕ ਉਤਪਾਦ, ਦਵਾਈ, ਜਾਂ ਔਸ਼ਧੀ ਦੇ ਤੌਰ ਤੇ,ਬੀਮਾਰੀ ਨੂੰ ਰੋਕਣ ਜਾਂ ਇਲਾਜ ਦੀ ਪਛਾਣ ਲਈ ਵਰਤਦੇ ਹਾਂ। ਇਹ ਨੂੰ ਫਾਰਮਾਸਿਊਟੀਕਲ ਡਰੱਗ ਵੀ ਕਿਹਾ ਜਾਂਦਾ ਹੈ। ਡਰੱਗ ਥੈਰੇਪੀ ਦਾ ਮੈਡੀਕਲ ਦੇ ਖੇਤਰ ਵਿੱਚ ਅਹਿਮ ਹਿੱਸਾ ਹੈ ਅਤੇ ਹੁਣ ਵੀ ਜਾਰੀ ਹੈ ਤੇ ਵਿਗਿਆਨ ਦੀ ਸਹਾਇਤਾ ਨਾਲ ਨਿਰੰਤਰ ਤਰੱਕੀ ਕਰ ਰਿਹਾ ਹੈ। ਦਵਾਈਆਂ ਦਾ ਕਈ ਭਾਗਾਂ ਵਿੱਚ ਵਰਗੀਕਰਨ ਕੀਤਾ ਜਾਂਦਾ ਹੈ, ਲਹੂ ਨੂੰ ਪ੍ਰਭਾਵਿਤ ਡਰੱਗਜ਼ ਕੁਝ ਖਾਸ ਵਿਟਾਮਿਨ ਜੋ ਲੋਹੇ ਵਿੱਚ ਸ਼ਾਮਲ ਹਨ, ਇਹ ਲਾਲ ਖੂਨ ਦੇ ਸੈੱਲ ਦੀ ਰਚਨਾ ਨੂੰ ਉਤਸ਼ਾਹਿਤ ਕਰਦੇ ਹਨ। ਸੁਚਾਰੂ ਲਹੂ ਗੇੜ ਪ੍ਰਣਾਲੀ ਨੂੰ ਠੀਕ ਕਰਦੇ ਹਨ। ਮੱਧ ਦਿਮਾਗੀ ਪ੍ਰਣਾਲੀ ਡਰੱਗ: ਇਹ ਡਰੱਗ ਦੀ ਵਰਤੌਂ ਰੀੜ੍ਹ ਅਤੇ ਦਿਮਾਗ ਤੇ ਅਸਰ ਕਰਦੇ ਹਨ, ਤੰਤੂ ਅਤੇ ਮਨੋਵਿਗਿਆਨਕ ਰੋਗ ਦੇ ਇਲਾਜ ਵਿੱਚ ਵਰਤੋਂ ਜਾਂਦੇ ਹਨ।
ਲੋਕਧਾਰਾ (ਅੰਗਰੇਜ਼ੀ: ਫੋਕਲੋਰ) ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ,ਜ਼ਬਾਨੀ ਇਤਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ ਟੂਣੇ, ਵਹਿਮ ਭਰਮ, ਲੋਕ ਸਾਜ ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਜਾਣਕਾਰੀ ਜਾਂ ਦੱਸ ਜਾਂ ਸੂਚਨਾ ਉਹ ਚੀਜ਼ ਹੁੰਦੀ ਹੈ ਜੋ ਕੁਝ ਦੱਸੇ ਭਾਵ ਜਿਸ ਤੋਂ ਕੋਈ ਸਮੱਗਰੀ ਜਾਂ ਅੰਕੜੇ ਪ੍ਰਾਪਤ ਹੋ ਸਕਣ। ਜਾਣਕਾਰੀ ਜਾਂ ਤਾਂ ਕਿਸੇ ਸੁਨੇਹੇ ਰਾਹੀਂ ਦਿੱਤੀ ਜਾ ਸਕਦੀ ਹੈ ਜਾਂ ਕਿਸੇ ਵਸਤ ਨੂੰ ਸਿੱਧੇ ਜਾਂ ਅਸਿੱਧੇ ਤੌਰ ਉੱਤੇ ਵੇਖ-ਪਰਖ ਕੇ ਲਈ ਜਾ ਸਕਦੀ ਹੈ। ਜੋ ਵੇਖ-ਪਰਖ ਕੇ ਮਹਿਸੂਸ ਕੀਤਾ ਜਾਂਦਾ ਹੈ, ਉਹਨੂੰ ਵੀ ਸੁਨੇਹਾ ਹੀ ਆਖਿਆ ਜਾ ਸਕਦਾ ਹੈ ਅਤੇ ਇਸੇ ਕਰ ਕੇ ਜਾਣਕਾਰੀ ਹਮੇਸ਼ਾਂ ਕਿਸੇ ਸੁਨੇਹੇ ਰਾਹੀਂ ਦਿੱਤੀ ਅਤੇ ਲਈ ਜਾਂਦੀ ਹੈ। ਜਾਣਕਾਰੀ ਨੂੰ ਘੱਲਣ ਜਾਂ ਸਮਝਣ ਵਾਸਤੇ ਇਹਨੂੰ ਕਈ ਖ਼ਾਕਿਆਂ ਵਿੱਚ ਸੰਕੇਤਬੱਧ ਕੀਤਾ ਜਾ ਸਕਦਾ ਹੈ।