ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਰੀਮਾ ਲਾਗੂ (ਮਰਾਠੀ: रीमा लागु) (1958 - 18 ਮਈ 2017) ਇੱਕ ਭਾਰਤੀ ਅਦਾਕਾਰਾ ਸੀ, ਜੋ ਕਿ ਮਰਾਠੀ, ਹਿੰਦੀ ਫ਼ਿਲਮਾਂ ਅਤੇ ਟੈਲੀਵਿਜ਼ਨ ਨਾਟਕਾਂ ਵਿੱਚ ਅਦਾਕਾਰੀ ਕਰਦੀ ਰਹੀ ਹੈ। ਉਹ ਲਗਭਗ ਚਾਰ ਦਰਾਕਿਆਂ ਤੋਂ ਮਰਾਠੀ ਮੰਚ ਨਾਲ ਜੁਡ਼ੀ ਰਹੀ ਸੀ। ਉਸਨੇ ਮਰਾਠੀ ਸੀਰੀਅਲ "ਤੂਜ਼ਾ ਮਾਜ਼ਾ ਜਮੀਨਾ" ਵਿੱਚ ਮੁੱਖ ਭੂਮਿਕਾ ਅਦਾ ਕੀਤੀ ਸੀ। ਇਸ ਤੋਂ ਇਲਾਵਾ ਉਸਨੂੰ ਹਿੰਦੀ ਫ਼ਿਲਮਾਂ ਵਿੱਚ ਮਾਂ ਦੀ ਭੂਮਿਕਾ ਨਿਭਾਉਣ ਲਈ ਜਾਣਿਆ ਜਾਂਦਾ ਹੈ ਜਿਵੇਂ ਕਿ "ਮੈਨੇ ਪਿਆਰ ਕੀਆ", "ਆਸ਼ਕੀ", "ਸਾਜਨ", "ਹਮ ਆਪਕੇ ਹੈਂ ਕੌਣ", "ਵਾਸਤਵ", "ਕੁਛ ਕੁਛ ਹੋਤਾ ਹੈ" ਅਤੇ "ਹਮ ਸਾਥ ਸਾਥ ਹੈਂ" ਵਿੱਚ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਸ਼ੰਘਾਈ ਵਰਲਡ ਫਾਈਨੈਂਸ਼ਿਅਲ ਸੈਂਟਰ ਚੀਨ ਵੱਲੋਂ 2008 ਵਿੱਚ ਉਸਾਰੀ ਗਈ ਇਸ ਇਮਾਰਤ ਹੈ ਜਿਸ ਦੀ ਉਚਾਈ 492 ਮੀਟਰ ਹੈ ਅਤੇ ਇਸ ਦੀਆਂ 101 ਮੰਜ਼ਿਲਾਂ ਹਨ। ਇਹ ਇਮਾਰਤ ਸ਼ੰਘਾਈ ਸ਼ਹਿਰ ਵਿਖੇ ਹੈ। ਇਸ ਸੈਂਟਰ ਨੂੰ ਮੁਕੰਮਲ ਹੋਣ ’ਤੇ 11 ਸਾਲ ਲੱਗੇ ਅਤੇ ਇਸ ਨੂੰ ਬਣਾਉਣ ’ਤੇ ¥ 8.17 ਬਿਲੀਅਨ ਖ਼ਰਚ ਹੋਏ। ਇਸ ਦਾ ਖੇਤਰ 41,07500 ਲਗਪਗ ਵਰਗ ਫੁੱਟ ਹੈ। ਇਸ ਦੀਆਂ ਤਕਨੀਕੀ ਖ਼ੂਬੀਆਂ ਕਰਕੇ ਇਸ ਦਾ ਨਾਂ ਸੈਵਨ ਵੰਡਰਜ਼ ਆਫ਼ ਇੰਜੀਨੀਅਰਿੰਗ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਕਬੀਰ (ਹਿੰਦੀ: कबीर, ਉਰਦੂ: کبير) (1440–1518) ਭਾਰਤ ਦਾ ਇੱਕ ਸੰਤ ਕਵੀ ਸੀ। ਉਸਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਐਪਲ ਇੰਕ., ਜਾਂ ਐਪਲ ਸੰਸਥਾਪਣ, ਪੂਰਵਲਾ ਐਲਪ ਕੰਪਿਊਟਰ, ਇੰਕ., ਇੱਕ ਅਮਰੀਕੀ ਬਹੁਰਾਸ਼ਟਰੀ ਨਿਗਮ ਹੈ ਜਿਹਦਾ ਸਦਰ-ਮੁਕਾਮ ਕੂਪਰਟੀਨੋ, ਕੈਲੀਫ਼ੋਰਨੀਆ ਵਿਖੇ ਹੈ ਅਤੇ ਜੋ ਖਪਤਕਾਰੀ ਬਿਜਲਾਣੂ ਯੰਤਰਾਂ, ਕੰਪਿਊਟਰ ਸਾਫ਼ਟਵੇਅਰ ਅਤੇ ਨਿੱਜੀ ਕੰਪਿਊਟਰਾਂ ਦਾ ਖ਼ਾਕਾ ਤਿਆਰ ਕਰਦਾ, ਵਿਕਸਤ ਕਰਦਾ ਅਤੇ ਵੇਚਦਾ ਹੈ। ਇਹਦੇ ਸਭ ਤੋਂ ਪ੍ਰਸਿੱਧ ਉਤਪਾਦ ਮੈਕ ਕੰਪਿਊਟਰ, ਆਈਪੌਡ ਸੰਗੀਤ ਵਜੰਤਰੀ, ਆਈਫ਼ੋਨ ਸਮਾਰਟਫ਼ੋਨ ਅਤੇ ਆਈਪੈਡ ਟੈਬਲਟ ਕੰਪਿਊਟਰ ਹਨ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਵਾਨਾਕਰਾਏ ਰੈਨਸਮਵੇਅਰ (ਅੰਗਰੇਜ਼ੀ:WannaCry ਜਾਂ WanaCrypt0r 2.0) ਇੱਕ ਰੈਨਸਮਵੇਅਰ ਮਾਲਵੇਅਰ ਟੂਲ ਹੈ ਜਿਸਦਾ ਪ੍ਰਯੋਗ ਕਰਦੇ ਹੋਏ ਮਈ 2017 ਵਿੱਚ ਇੱਕ ਸੰਸਾਰਿਕ ਰੈਨਸਮਵੇਅਰ ਹਮਲਾ ਹੋਇਆ। ਰੈਨਸਮ ਅੰਗਰੇਜ਼ੀ ਸ਼ਬਦ ਹੈ ਜਿਸਦਾ ਮਤਲਬ ਹੈ- ਫਿਰੌਤੀ। ਇਸ ਸਾਈਬਰ ਹਮਲੇ ਦੇ ਬਾਅਦ ਸਥਾਪਤ ਕੰਪਿਊਟਰਾਂ ਨੇ ਕੰਮ ਕਰਣਾ ਬੰਦ ਕਰ ਦਿੱਤਾ, ਉਨ੍ਹਾਂ ਨੂੰ ਫਿਰ ਤੋਂ ਖੋਲ੍ਹਣ ਲਈ ਬਿਟਕਾਇਨ ਦੇ ਰੂਪ ਵਿੱਚ 300-600 ਡਾਲਰ ਤੱਕ ਦੀ ਫਿਰੌਤੀ ਦੀ ਮੰਗ ਕੀਤੀ ਗਈ। ਪ੍ਰਭਾਵਿਤ ਸੰਗਠਨਾਂ ਨੇ ਕੰਪਿਊਟਰਾਂ ਦੇ ਲਾਕ ਹੋਣ ਅਤੇ ਬਿਟਕਾਇਨ ਦੀ ਮੰਗ ਕਰਣ ਵਾਲੇ ਸਕਰੀਨਸ਼ਾਟ ਸਾਂਝਾ ਕੀਤੇ ਸਨ।
ਆਪਰੇਟਿੰਗ ਸਿਸਟਮ ਇੱਕ ਸਾਫ਼ਟਵੇਅਰ ਹੁੰਦਾ ਹੈ ਜੋ ਕੰਪਿਊਟਰ ਦੇ ਹਾਰਡਵੇਅਰ ਅਤੇ ਸਾਫ਼ਟਵੇਅਰ ਵਸੀਲਿਆਂ ਨੂੰ ਸੰਭਾਲਦਾ ਹੈ। ਆਪਰੇਟਿੰਗ ਸਿਸਟਮ ਕੰਪਿਊਟਰ ਦੇ ਸਿਸਟਮ ਸਾਫ਼ਟਵੇਅਰ ਦਾ ਇੱਕ ਮੁੱਖ ਅਤੇ ਜ਼ਰੂਰੀ ਹਿੱਸਾ ਹੁੰਦਾ ਹੈ। ਆਮ ਤੌਰ ਉੱਤੇ ਸਾਰੇ ਅਨੁਪ੍ਰੋਯੋਗੀ ਸਾਫ਼ਟਵੇਅਰਾਂ ਨੂੰ ਆਪਣਾ ਕੰਮ ਕਰਨ ਲਈ ਇੱਕ ਆਪਰੇਟਿੰਗ ਸਿਸਟਮ ਦੀ ਲੋੜ ਹੁੰਦੀ ਹੈ। ਸਮਾਂ-ਵੰਡ ਆਪਰੇਟਿੰਗ ਸਿਸਟਮ ਸਾਰੇ ਕੰਮਾਂ ਨੂੰ ਸਮੇਂ ਮੁਤਾਬਕ ਤਰਤੀਬ 'ਚ ਕਰ ਦਿੰਦੇ ਹਨ ਤਾਂ ਜੋ ਸਿਸਟਮ ਦੀ ਠੀਕ ਤਰਾਂ ਵਰਤੋਂ ਕੀਤੀ ਜਾ ਸਕੇ। ਹਾਰਡਵੇਅਰ ਦੇ ਕੰਮਾਂ ਜਿਵੇਂ ਇਨਪੁਟ ਅਤੇ ਆਊਟਪੁਟ ਅਤੇ ਮੈਮਰੀ ਵੰਡ ਆਦਿ ਲਈ ਆਪਰੇਟਿੰਗ ਸਿਸਟਮ ਕੰਪਿਊਟਰ ਦੇ ਪ੍ਰੋਗਰਾਮਾਂ ਅਤੇ ਹਾਰਡਵੇਅਰ ਦੇ ਵਿਚਕਾਰ ਇੱਕ ਵਿਚੋਲੇ ਦਾ ਕੰਮ ਕਰਦਾ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 25,753 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਅਲਾਉਦੀਨ ਖਿਲਜੀ ਦਿੱਲੀ ਸਲਤਨਤ ਦੇ ਖਿਲਜੀ ਖ਼ਾਨਦਾਨ ਦਾ ਦੂਜਾ ਸ਼ਾਸਕ ਸੀ । ਉਹ ਇੱਕ ਜੇਤੂ ਸੀ ਅਤੇ ਉਸਨੇ ਆਪਣਾ ਸਾਮਰਾਜ ਦੱਖਣ ਵਿੱਚ ਮਦੁਰੈ ਤੱਕ ਫੈਲਿਆ ਦਿੱਤਾ ਸੀ । ਇਸ ਦੇ ਬਾਅਦ ਇੰਨਾ ਬਹੁਤ ਭਾਰਤੀ ਸਾਮਰਾਜ ਅਗਲੇ ਤਿੰਨ ਸੌ ਸਾਲਾਂ ਤੱਕ ਕੋਈ ਵੀ ਸ਼ਾਸਕ ਸਥਾਪਤ ਨਹੀਂ ਕਰ ਪਾਇਆ ਸੀ । ਉਹ ਆਪਣੀ ਚਿੱਤੌੜ ਦੇ ਫਤਹਿ ਅਭਿਆਨ ਦੇ ਬਾਰੇ ਵਿੱਚ ਵੀ ਪ੍ਰਸਿੱਧ ਹੈ । ਅਜਿਹਾ ਮੰਨਿਆ ਜਾਂਦਾ ਹੈ ਕਿ ਅਵਧੀ ਵਿੱਚ ਮਲਿਕ ਮੁਹੰਮਦ ਜਾਇਸੀ ਦੁਆਰਾ ਲਿਖੇ ਪਦਮਾਵਤ ਵਿੱਚ ਵਰਣਿਤ ਰਾਣੀ ਪਦਮਾਵਤੀ ਦੀ ਸੁਂਦਰਤਾ ਉੱਤੇ ਮੋਹਿਤ ਸੀ ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਇਕ ਸਾਫ਼ਟਵੇਅਰ ਲਸੰਸ (ਜਾਂ ਲਸੰਸ) ਇਕ ਕਿਸਮ ਦਾ ਲਸੰਸ ਹੁੰਦਾ ਹੈ ਜੋ ਤੈਅ ਕਰਦਾ ਹੈ ਕਿ ਕਿਸੇ ਸਾਫ਼ਟਵੇਅਰ ਨੂੰ ਬਣਾਉਣ ਵਾਲ਼ਾ ਇਸਦੇ ਖ਼ਰੀਦਦਾਰ ਜਾਂ ਵਰਤੋਂਕਾਰ ਨੂੰ ਇਸ ਸਾਫ਼ਟਵੇਅਰ ਨਾਲ਼ ਕੀ ਕੁਝ ਕਰਨ ਦੀ ਇਜਾਜ਼ਤ ਦਿੰਦਾ ਹੈ, ਜਾਂ ਦੂਜੇ ਸ਼ਬਦਾਂ ਵਿੱਚ, ਇਸਦਾ ਬਣਾਉਣ ਵਾਲ਼ਾ ਇਸਦੇ ਵਰਤੋਂਕਾਰ ਨੂੰ ਇਸਦੀ ਕਿਸ ਤਰ੍ਹਾਂ ਦੀ ਵਰਤੋਂ ਦੀ ਇਜਾਜ਼ਤ ਦਿੰਦਾ ਹੈ। ਇਸ ਵਿੱਚ ਮੁੱਖ ਤੌਰ ’ਤੇ ਉਸ ਸਾਫ਼ਟਵੇਅਰ ਨੂੰ ਨਕਲ ਕਰਨ, ਅੱਗੇ ਹੋਰ ਲੋਕਾਂ ਨੂੰ ਵੇਚਣ, ਤਬਦੀਲੀਆਂ ਕਰਨ, ਇਸਨੂੰ ਵਪਾਰਕ ਕੰਮਾਂ ਲਈ ਵਰਤਣ, ਅਤੇ ਇਸਨੂੰ ਵਰਤਣ ਦੀ ਸਮਾਂ-ਹੱਦ (ਜੇ ਕੋਈ ਹੋਵੇ) ਆਦਿ ਹਦਾਇਤਾਂ/ਇਜਾਜ਼ਤਾਂ ਸ਼ਾਮਲ ਹੁੰਦੀਆਂ ਹਨ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਸੁਖਮਨੀ ਸਾਹਿਬ ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋ ਇਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਅਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਐਮਿਲੀ ਜੀਨ "ਐਮਾ" ਸਰੋਨ (ਜਨਮ 6 ਨਵੰਬਰ, 1988) ਇੱਕ ਅਮਰੀਕੀ ਅਦਾਕਾਰਾ ਹੈ। 2015 ਵਿਚ ਦੁਨੀਆ ਦੇ ਸਭ ਤੋਂ ਵੱਧ ਤਨਖਾਹ ਵਾਲੀਆਂ ਅਭਿਨੇਤਰੀਆਂ ਵਿੱਚੋਂ ਇੱਕ ਸੀ। ਸਟੋਨ ਨੂੰ ਅਕਾਦਮੀ ਅਵਾਰਡ, ਇੱਕ ਬਾੱਫਟਾ ਅਵਾਰਡ, ਇੱਕ ਗੋਲਡਨ ਗਲੋਬ ਅਵਾਰਡ ਅਤੇ ਤਿੰਨ ਸਕ੍ਰੀਨ ਐਕਟਰਸ ਗਿਲਡ ਅਵਾਰਡ, ਬਹੁਤ ਸਾਰੇ ਪ੍ਰਸ਼ੰਸਾ ਪ੍ਰਾਪਤ ਹੋ ਚੁੱਕੇ ਹਨ। ਉਹ 2013 ਵਿਚ ਫੋਬਰਜ਼ ਸੇਲਿਬ੍ਰਟੀ 100 ਅਤੇ 2017 ਵਿਚ ਟਾਈਮ 100 ਵਿਚ ਪੇਸ਼ ਕੀਤੀ ਗਈ ਸੀ ਅਤੇ ਮੀਡੀਆ ਨੇ ਉਸ ਦੀ ਪੀੜ੍ਹੀ ਦੇ ਸਭ ਤੋਂ ਪ੍ਰਤਿਭਾਸ਼ਾਲੀ ਅਦਾਕਾਰੀਆਂ ਵਿਚੋਂ ਇਕ ਵਜੋਂ ਇਸਦਾ ਜ਼ਿਕਰ ਕੀਤਾ ਹੈ। ਸਟੋਨ ਦਾ ਜਨਮ ਅਤੇ ਪਾਲਨ-ਪੋਸ਼ਣ ਅੈਰੀਜ਼ੋਨਾ, ਸਕਾਟਡੇਲ ਵਿੱਚ ਹੋੲਿਅਾ। ਸਟੋਨ ਨੇ 2000 ਵਿੱਚ ਵਿਵਜ਼ ਵਿੱਚ ਦ ਵਿੰਡ ਵਿੱਚ ਇੱਕ ਥੀਏਟਰ ਦੇ ਉਤਪਾਦਨ ਵਿੱਚ ਇੱਕ ਬੱਚੇ ਦੇ ਤੌਰ ਤੇ ਕੰਮ ਕਰਨਾ ਸ਼ੁਰੂ ਕੀਤਾ.
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਉਪਨਿਸ਼ਦ (ਸੰਸਕ੍ਰਿਤ: उपनिषद्; ਉੱਚਾਰਣ: [upəniʂəd]) ਦਾਰਸ਼ਨਕ ਗ੍ਰੰਥਾਂ ਦਾ ਇੱਕ ਸੰਗ੍ਰਿਹ ਹੈ ਜੋ ਭਗਵਦ ਗੀਤਾ ਅਤੇ ਬ੍ਰਹਮਸੂਤਰ ਨਾਲ ਮਿਲਕੇ ਹਿੰਦੂ ਧਰਮ ਲਈ ਸਿਧਾਂਤਕ ਆਧਾਰ ਬਣਦੇ ਹਨ। ਉਪਨਿਸ਼ਦ ਆਮ ਕਰ ਕੇ ਬਾਹਮਣਾਂ ਅਤੇ ਆਰਣਾਯਕਾਂ ਦੇ ਅੰਤਮ ਭਾਗਾਂ ਵਿੱਚ ਵਿੱਚ ਮਿਲਦੇ ਹਨ। ਇਨ੍ਹਾਂ ਨੂੰ ਵੇਦਾਂਤ (ਵੇਦ ਅੰਤ) ਵਜੋਂ ਵੀ ਜਾਣਿਆ ਜਾਂਦਾ ਹੈ। ਉਪਨਿਸ਼ਦ ਦੇ ਅੱਖਰੀ ਅਰਥ ਹਨ: ਉਪ (ਨੇੜੇ), ਨਿ (ਥੱਲੇ), ਸ਼ਦ (ਬੈਠਣਾ) ਭਾਵ ਗੁਰੂ ਦੇ ਨੇੜੇ ਥੱਲੇ ਬਹਿਣਾ। ਬ੍ਰਹਮ ਗਿਆਨ ਬਾਰੇ ਖੋਜ ਨੂੰ ਵੀ ਉਪਨਿਸ਼ਦ ਕਿਹਾ ਜਾਂਦਾ ਹੈ। ਇਹ ਇੱਕ ਤਰ੍ਹਾਂ ਸ਼ਰੁਤੀ ਨਹੀਂ ਹਨ ਵੇਦ-ਦਰਸ਼ਨ ਉੱਪਰ ਟਿੱਪਣੀਆਂ ਦਾ ਰੂਪ ਹਨ। ਉਪਨਿਸ਼ਦਾਂ ਨੂੰ ਬਹੁਤ ਵਾਰ ਵੇਦਾਂਤ ਵੀ ਕਹਿ ਲਿਆ ਜਾਂਦਾ ਹੈ। ਵੇਦਾਂਤ ਦਾ ਮਤਲਬ ਹੈ - ਵੇਦ ਦਾ ਅੰਤ ਜਾਂ ਵੇਦਾਂ ਦੇ ਅਖੀਰਲੇ ਕਾਂਡ ਜਾਂ ਹਿੱਸੇ ਜਾਂ ਫਿਰ ਵੇਦਾਂ ਦਾ ਸਰਬਉੱਚ ਮੰਤਵ ਵੀ ਲੈ ਲਿਆ ਜਾਂਦਾ ਹੈ। ਬ੍ਰਹਮਾਂ (ਅੰਤਮ ਸੱਚ) ਅਤੇ ਆਤਮਾ (ਆਤਮਾ, ਆਤਮ) ਸਾਰੇ ਉਪਨਿਸ਼ਦਾਂ ਵਿੱਚ ਕੇਂਦਰੀ ਸੰਕਲਪ ਹਨ। 200 ਤੋਂ ਵੱਧ ਉਪਨਿਸ਼ਦ ਮਿਲਦੇ ਹਨ। ਆਮ ਤੌਰ ’ਤੇ ਇਹ ਗਿਣਤੀ 108 ਮੰਨੀ ਜਾਂਦੀ ਹੈ। ਇਨ੍ਹਾਂ ਵਿਚੋਂ ਸਭ ਤੋਂ ਪੁਰਾਣੇ, ਲਗਪਗ ਇੱਕ ਦਰਜਨ ਸਭ ਤੋਂ ਮਹੱਤਵਪੂਰਨ ਹਨ। ਇਹਨਾਂ ਵਿੱਚੋਂ ਅੱਗੇ ਦਰਜ਼ 13 ਨੂੰ ਜ਼ਿਆਦਾ ਮਹੱਤਵ ਦਿੱਤਾ ਜਾਂਦਾ ਹੈ: 1. ਈਸ਼ 2. ਐਤਰੇਏ 3.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਪੰਜਾਬੀ ਸਾਹਿਤ ਦਾ ਇਤਿਹਾਸ ਬਹੁਤ ਪੁਰਾਣਾ ਹੈ, ਪੰਜਾਬੀ ਸਾਹਿਤ ਦਾ ਇਤਿਹਾਸ ਬਹੁਤ ਸਾਰੇ ਵਿਦਵਾਨਾਂ ਨੇ ਲਿਖਿਆ ਹੈ, ਅਤੇ ਅਪਣੇ ਵਿਚਾਰ ਪੇਸ਼ ਕੀਤੇ ਹਨ ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ ਪੰਜਾਬੀ ਸਾਹਿਤ ਅਕਾਦਮੀ, ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ , ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ' ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ' ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ' ਪੰਜਾਬੀ ਸਾਹਿਤ ਦੇ ਇਤਿਹਾਸ ' ਦੀਆਂ ਵੱਖ ਵੱਖ ਵਿਧਾਵਾਂ ਅਨੁਸਾਰ ਜਿਲਦਾਂ ਵਿਉਂਤੀਆਂ ਗਈਆਂ :---- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ (ਡਾ.
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਕੁਲਵੰਤ ਸਿੰਘ ਵਿਰਕ (Kulwant Singh Virk) (20 ਮਈ 1921 – 24 ਦਸੰਬਰ 1987) ਸਮਕਾਲੀ ਪੰਜਾਬੀ ਸਾਹਿਤ ਦੇ ਇੱਕ ਉਘੇ ਲੇਖਕ ਹਨ। ਉਨ੍ਹਾਂ ਨੇ ਮੁੱਖ ਤੌਰ ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਉਨ੍ਹਾਂ ਦੀ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਮਾਦਾਮ ਬੋਵਾਰੀ (1857) ਫ਼ਰਾਂਸੀਸੀ ਨਾਵਲਕਾਰ ਗੁਸਤਾਵ ਫਲਾਬੇਅਰ ਦਾ ਪਹਿਲਾ ਪ੍ਰਕਾਸ਼ਿਤ ਨਾਵਲ ਹੈ ਅਤੇ ਬਹੁਤੇ ਆਲੋਚਕ ਇਸ ਨੂੰ ਉਸਦੀ ਸ਼ਾਹਕਾਰ ਰਚਨਾ ਮੰਨਦੇ ਹਨ। ਇਸ ਦੇ ਪ੍ਰਕਾਸ਼ਨ ਤੋਂ ਤੁਰਤ ਬਾਅਦ ਫਲਾਬੇਅਰ ਸੰਸਾਰ ਦੇ ਚੋਟੀ ਦੇ ਨਾਵਲਕਾਰਾਂ ਵਿੱਚ ਗਿਣਿਆ ਜਾਂ ਲੱਗ ਪਿਆ ਸੀ। ਇਹਦੀ ਕਹਾਣੀ ਇੱਕ ਡਾਕਟਰ ਦੀ ਬੁਰਜੁਆ ਆਤਮਲੀਨ (narcissist) ਪਤਨੀ, ਐਮਾ ਬੋਵਾਰੀ ਦੇ ਜੀਵਨ ਉੱਤੇ ਧਿਆਨ ਕੇਂਦਰਿਤ ਹੈ, ਜੋ ਆਮ ਲੋਕਾਈ ਦੇ ਜੀਵਨ ਦੇ ਅਕੇਵੇਂ ਅਤੇ ਖਾਲੀਪਣ ਤੋਂ ਬਚਣ ਲਈ ਆਪਣੀ ਸਮਰਥਾ ਤੋਂ ਬਾਹਰ ਖਰਚੀਲੀ ਜੀਵਨ ਸ਼ੈਲੀ ਆਪਣਾ ਲੈਂਦੀ ਹੈ ਅਤੇ ਪੈਸੇ ਦੀ ਲੋੜ ਪੂਰੀ ਕਰਨ ਲਈ ਵਿਭਚਾਰ ਦੇ ਮਾਮਲਿਆਂ ਵਿੱਚ ਉਲਝ ਜਾਂਦੀ ਹੈ। ਪਲਾਟ ਤਾਂ ਸਰਲ ਹੈ, ਬਿਲਕੁਲ ਆਮ ਕਿਸਮ ਦਾ ਪਰ ਲੇਖਕ ਦੀ ਮਹਾਨ ਕਲਾ ਵੇਰਵਿਆਂ ਅਤੇ ਅਦਿੱਖ ਪੈਟਰਨਾਂ ਵਿੱਚ ਬਿਰਾਜਮਾਨ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
OS X (ਉੱਚਾਰਨ: /ˌoʊ ɛs ˈtɛn/ ਓ ਐੱਸ ਟੈੱਨ; ਅਸਲ ’ਚ Mac OS X ਮੈਕ ਓ ਐੱਸ ਟੈੱਨ) ਐਪਲ ਦਾ ਬਣਾਇਆ ਇੱਕ ਯੂਨਿਕਸ-ਅਧਾਰਤ ਤਸਵੀਰੀ ਇੰਟਰਫ਼ੇਸ ਆਪਰੇਟਿੰਗ ਸਿਸਟਮ ਹੈ। ਇਹ ਮੈਕ ਕੰਪਿਊਟਰਾਂ ਵਾਸਤੇ ਡਿਜ਼ਾਇਨ ਕੀਤਾ ਗਿਆ ਹੈ ਅਤੇ 2002 ਤੋਂ ਸਾਰੇ ਮੈਕ ਤੇ ਪਹਿਲਾਂ ਤੋਂ ਹੀ ਇੰਸਟਾਲ ਆ ਰਿਹਾ ਹੈ। ਇਹ 1999 ਵਿੱਚ ਰਿਲੀਜ਼ ਹੋਏ ਮੈਕ OS 9 ਦਾ ਉੱਤਰਾਧਿਕਾਰੀ ਸੀ ਜਿਹੜੀ ਕਿ "ਕਲਾਸਿਕ" ਮੈਕ OS ਦੀ ਆਖ਼ਰੀ ਰਿਲੀਜ਼ ਸੀ ਜੋ 1984 ਤੋਂ ਐਪਲ ਦਾ ਮੁੱਢਲਾ ਆਪਰੇਟਿੰਗ ਸਿਸਟਮ ਰਿਹਾ ਸੀ। 1999 ਵਿੱਚ ਰਿਲੀਜ਼ ਹੋਇਆ ਮੈਕ OS X ਸਰਵਰ 1.0 ਪਹਿਲੀ ਰਿਲੀਜ਼ ਸੀ, ਅਤੇ ਇੱਕ ਡੈਸਕਟਾਪ ਵਰਜਨ, ਮੈਕ OS X v10.0 "ਚੀਤਾ" ਮਾਰਚ 24, 2001 ਨੂੰ ਜਾਰੀ ਹੋਇਆ। ਡੈਸਕਟਾਪ, ਲੈਪਟਾਪ ਅਤੇ ਨਿੱਜੀ ਕੰਪਿਊਟਰਾਂ ਦੀ ਮੰਡੀ ਵਿੱਚ OS X, ਵਿੰਡੋਜ਼ ਤੋਂ ਬਾਅਦ, ਦੂਜਾ ਸਭ ਤੋਂ ਵੱਧ ਵਰਤਿਆ ਜਾਣ ਵਾਲ਼ਾ ਆਪਰੇਟਿੰਗ ਸਿਸਟਮ ਹੈ।
ਵਰਲਡ ਵਾਈਡ ਵੈੱਬ ਜਾਂ ਵਿਸ਼ਵ-ਵਿਆਪੀ ਜਾਲ਼ ਭਾਵ ਦੁਨੀਆਂ ਭਾਰ ਦਾ ਜਾਲ਼ (ਛੋਟਾ ਰੂਪ WWW ਜਾਂ W3, ਆਮ ਤੌਰ ਉੱਤੇ ਦੀ ਵੈੱਬ) ਹਾਈਪਰਟੈਕਸਟ ਦਸਤਾਵੇਜ਼ਾਂ ਦਾ ਇੱਕ ਜੁੜਿਆ ਹੋਇਆ ਪ੍ਰਬੰਧ ਹੈ ਜਿਹਨਾਂ ਤੱਕ ਇੰਟਰਨੈੱਟ ਰਾਹੀਂ ਪਹੁੰਚ ਕੀਤੀ ਜਾਂਦੀ ਹੈ। ਇੱਕ ਵੈੱਬ ਫਰੋਲੂ ਰਾਹੀਂ ਕੋਈ ਵੀ ਵੈੱਬ ਸਫ਼ੇ ਵੇਖ ਸਕਦਾ ਹੈ ਜਿਹਨਾਂ ਵਿੱਚ ਲਿਖਤ, ਤਸਵੀਰਾਂ, ਵੀਡੀਓਆਂ ਅਤੇ ਹੋਰ ਮਲਟੀਮੀਡੀਆ ਹੋ ਸਕਦਾ ਹੈ ਅਤੇ ਹਾਈਪਰਲਿੰਕਾਂ ਰਾਹੀਂ ਉਹਨਾਂ ਦਰਮਿਆਨ ਆ-ਜਾ ਸਕਦਾ ਹੈ।
ਜਪਾਨ (ਜਪਾਨੀ: 日本, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੌ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ ੬੮੫੨ ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸਦੇ ਸਭ ਤੋ ਵਡੇ ੪ ਟਾਪੂ ਹਨ ਜੋ ਇਸਦੇ ਥਲ ਭਾਗ ਦਾ ੯੭% ਹਿੱਸਾ ਹਨ। ਇਸ ਦੀ ਆਬਾਦੀ ੧੨ ਕਰੋੜ ੮੦ ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
ਐਂਡਰੋਇਡ ਇੱਕ ਲੀਨਕਸ ਕਰਨਲ ਉੱਤੇ ਆਧਾਰਿਤ ਓਪਰੇਟਿੰਗ ਸਿਸਟਮ ਹੈ ਅਤੇ ਹੁਣ ਇਸਦਾ ਵਿਕਾਸ ਗੂਗਲ ਦੁਆਰਾ ਕੀਤਾ ਜਾ ਰਿਹਾ ਹੈ। ਇਸਦਾ ਨਿਰਮਾਣ ਖ਼ਾਸ ਤੌਰ 'ਤੇ ਸਮਾਰਟਫ਼ੋਨ ਅਤੇ ਟੈਬਲੈੱਟ ਕੰਪਿਊਟਰ ਲਈ ਕੀਤਾ ਜਾਂਦਾ ਹੈ। ਐਂਡ੍ਰਾਇਡ ਸਾਲ 2012 ਵਿੱਚ ਸਭ ਤੋਂ ਵੱਧ ਵਿਕਣ ਵਾਲੇ ਓ.ਐਸ ਦੇ ਰੂਪ 'ਚ ਉੱਭਰਿਆ ਅਤੇ ਇਸ ਨੇ 2012,13 ਤੇ 14 ਦੌਰਾਨ ਵਿੰਡੋਜ਼, ਆਈ.ਓ.ਐਸ ਤੇ ਮੈਕ ਓ.ਐਸ.ਐਕਸ ਤੋਂ ਜ਼ਿਆਦਾ ਵਿਕਰੀ ਕੀਤੀ। ਜੁਲਾਈ 2013 ਤੱਕ ਪਲੇਅ ਸਟੋਰ 'ਚ 10 ਲੱਖ ਤੋਂ ਜ਼ਿਆਦਾ ਐਪਜ਼ ਸ਼ਾਮਿਲ ਤੇ 50 ਲੱਖ ਤੋਂ ਜ਼ਿਆਦਾ ਡਾਊਨਲੋਡ ਹੋ ਚੁੱਕੀਆਂ ਸਨ। ਇੱਕ ਸਰਵੇ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਅਪ੍ਰੈਲ-ਮਈ 2013 ਤੱਕ 71% ਮੋਬਾਇਲ ਵਿਕਾਸ ਕਰਤਾ ਐਂਡ੍ਡਰੋਇਡ ਲਈ ਐਪਜ਼ ਦਾ ਵਿਕਾਸ ਕਰਦੇ ਹਨ। ਗੂਗਲ ਆਈ/ਓ ਨੇ 2014 ਵਿੱਚ ਇਹ ਘੋਸ਼ਣਾ ਕੀਤੀ ਕਿ ਐਂਡਰੋਇਡ ਦੇ ਚਾਲੂ ਮਹੀਨਾਵਾਰ ਵਰਤੋਂਕਾਰਾਂ ਦੀ ਗਿਣਤੀ 10 ਕਰੋੜ ਤੋਂ ਜ਼ਿਆਦਾ ਪਹੁੰਚ ਚੁੱਕੀ ਹੈ।
ਭੰਗੀਮਾਜਰਾ ਚੰਡੀਗੜ੍ਹ ਰਾਜ ਦਾ ਇੱਕ ਪਿੰਡ ਸੀ ਜੋ ਅੱਜ ਦੇ ਨਕਸ਼ੇ ਮੁਤਾਬਿਕ ਸੈਕਟਰ 6 ਬਣਦਾ ਹੈ। ਵਰਤਮਾਨ ਸਮੇਂ ਵਿੱਚ ਇੱਥੇ ਪੰਜਾਬ ਰਾਜ ਭਵਨ ਉਸਰਿਆ ਹੋਇਆ ਹੈ। ਚੰਡੀਗੜ੍ਹ ਵਸਾਉਣ ਲਈ 1952 ਵਿੱਚ ਪਹਿਲਾਂ 17 ਪਿੰਡਾਂ ਦਾ ਉਜਾੜਾ ਹੋਇਆ ਸੀ। ਦੂਜੇ ਉਠਾਲੇ ਵਿੱਚ 11 ਪਿੰਡ ਉੱਜੜ ਗਏ ਸਨ। ਇਨ੍ਹਾਂ ਪਿੰਡਾਂ ਵਿੱਚੋਂ ਭੰਗੀਮਾਜਰਾ ਵੀ ਇੱਕ ਸੀ। ਇਸ ਪਿੰਡ ਨੂੰ ਰਾਮਨਗਰ ਵੀ ਕਿਹਾ ਜਾਂਦਾ ਸੀ। ਇਸ ਪਿੰਡ ਦੇ ਉੱਜੜੇ ਲੋਕਾਂ ਨੂੰ ਤੰਗੌਰੀ, ਲਖਨੌਰ, ਬੀਪੁਰ, ਚਿਤਾਮਲੀ, ਮਨੀਮਾਜਰਾ, ਕੁਰਾਲੀ, ਸੁੰਡਰੜਿਆਂ ਆਦਿ ਪਿੰਡਾਂ ਵਿੱਚ ਵਾਸਾ ਕਰਨਾ ਪਿਆ। ਚੰਡੀਗੜ੍ਹ ਵਿੱਚ ਪੰਜਾਬ ਰਾਜ ਭਵਨ ਪਿੰਡ ਭੰਗੀਮਾਜਰਾ ਦੀ ਥਾਂ ’ਤੇ ਉੱਸਰਿਆ ਹੋਇਆ ਹੈ। ਸੁਖਨਾ ਝੀਲ ਵੀ ਇਸ ਪਿੰਡ ਦੀ ਜੂਹ ਦਾ ਹਿੱਸਾ ਬਣੀ। ਝੀਲ ’ਤੇ ਪੁਰਾਣਾ ਪਿੱਪਲ ਪਿੰਡ ਦੀ ਨਿਸ਼ਾਨੀ ਹੈ।
ਪਰਜਾ ਤੰਤਰੀ ਸੁਧਾਰਾਂ ਲਈ ਸਭਾ (ADR)
The ਪਰਜਾ ਤੰਤਰੀ ਸੁਧਾਰਾਂ ਲਈ ਸਭਾ (ADR) ਇੱਕ ਨਿਰਪੱਖ ਗ਼ੈਰ- ਸਰਕਾਰੀ ਸੰਸਥਾ ਹੈ ਜੋ ਚੁਨਾਵੀ ਤੇ ਰਾਜਨੀਤਕ ਖੇਤਰ ਵਿੱਤ ਸੁਧਾਰਾਂ ਲਈ ਕੰਮ ਕਰ ਰਹੀ ਹੈ।ਕੌਮੀ ਚੁਨਾਵੀ ਪਹਿਰੇਦਾਰ ( ਐਨ ਈ ਡਬਲਯੂ ) ਜੋ ਇੱਕ 1200 ਸੰਸਥਾਵਾਂ ਦਾ ਸੰਗਠਨ ਹੈ ਨਾਲ ਮਿਲ ਕੇ , ਏ ਡੀ ਆਰ ਦਾ ਮੰਤਵ ਭਾਰਤੀ ਰਾਜਨੀਤੀ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਕਾਇਮ ਕਰਨਾ ਹੈ ਤੇ ਨਾਲ ਨਾਲ ਚੋਣਾਂ ਦੌਰਾਨ ਦੌਲਤ ਜਾਂ ਬਾਹੂ-ਬਲ ਸ਼ਕਤੀਆਂ ਦਾ ਖ਼ਾਤਮਾ ਕਰਨਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਕੈਲੀਫ਼ੋਰਨੀਆ ਅਮਰੀਕਾ ਦਾ ਇੱਕ ਰਾਜ ਹੈ। ਅਮਰੀਕਾ ਦੇ 50 ਵੱਡੇ ਸ਼ਹਿਰਾਂ ਵਿੱਚੋਂ 8 ਕੈਲੀਫ਼ੋਰਨੀਆ ਵਿੱਚ ਹਨ ਅਤੇ 38 ਮਿਲੀਅਨ ਦੀ ਅਬਾਦੀ ਨਾਲ਼ ਇਹ ਅਮਰੀਕਾ ਦਾ ਸਭ ਤੋਂ ਵੱਧ ਅਬਾਦੀ ਵਾਲ਼ਾ ਸੂਬਾ ਹੈ। ਕੈਲੀਫ਼ੋਰਨੀਆ ਪਹਿਲਾਂ ਮਕਸੀਕੋ ਦੇ ਵਿੱਚ ਹੁੰਦਾ ਸੀ ਪਰ ਮਕਸੀਕਨ-ਅਮਰੀਕਨ ਲੜਾਈ ਦੇ ਬਾਅਦ ਮਕਸੀਕੋ ਨੂੰ ਕੈਲੀਫ਼ੋਰਨੀਆ ਅਮਰੀਕਾ ਨੂੰ ਦੇਣਾ ਪਿਆ। ਕੈਲੀਫ਼ੋਰਨੀਆ 9 ਸਤੰਬਰ 1850 ਨੂੰ ਅਮਰੀਕਾ ਦਾ 31ਵਾਂ ਰਾਜ ਬਣਾਇਆ ਗਿਆ।
ਦਲਜੀਤ ਸਿੰਘ ਦੁਸਾਂਝ (ਜਨਮ: 6 ਜਨਵਰੀ 1984), ਪੰਜਾਬੀ ਫਿਲਮ ਉਦਯੋਗ ਦਾ ਪ੍ਰਸਿੱਧ ਅਦਾਕਾਰ ਅਤੇ ਮਸ਼ਹੂਰ ਗਾਇਕ ਹੈ। ਸਾਲ 2000 ਵਿੱਚ ਆਪਣੀ ਪਹਿਲੀ ਐਲਬਮ 'ਇਸ਼ਕ ਦਾ ਊੜਾ ਆੜਾ' ਨਾਲ ਦਿਲਜੀਤ ਨੇ ਆਪਣੇ ਗਾਇਕੀ ਦੀ ਸ਼ੁਰੂਆਤ ਕੀਤੀ। ਅਦਾਕਾਰ ਵਜੋਂ ਇਹ 'ਜੱਟ ਐਂਡ ਜੂਲੀਅਟ' 1 ਅਤੇ 2, ਸਰਦਾਰ...ਜੀ, ਪੰਜਾਬ 1984, ਡਿਸਕੋ ਸਿੰਘ, 'ਜੀਹਨੇ ਮੇਰਾ ਦਿਲ ਲੁੱਟਿਆ' ਤੇ ਅੰਬਰਸਰੀਆ ਵਰਗੀਆਂ ਸੁਪਰਹਿੱਟ ਫ਼ਿਲਮਾਂ ਵਿੱਚ ਅਦਾਕਾਰੀ ਕੀਤੀ ਹੈ।
1947 ਤੋਂ 1980 ਤੱਕ ਪੰਜਾਬੀ ਸਵੈ-ਜੀਵਨੀ ਦਾ ਇਤਿਹਾਸ
ਸਵੈ-ਜੀਵਨੀ ਸਵੈ-ਜੀਵਨੀ ਆਧੁਨਿਕ ਵਾਰਤਕ ਦੀ ਨਵੀਨ ਵਿਧਾ ਹੈ ਜਿਸਦਾ ਸੰਬੰਧਾ ਆਤਮ ਵਰਣਨ ਨਾਲ ਹੈ। ਇਹ ਅਜਿਹਾ ਵਾਰਤਕ ਰੂਪ ਹੈ, ਜਿਸ ਵਿੱਚ ਲੇਖਕ ਆਪਣੇ ਜੀਵਨ ਅਤੇ ਵਿਅਕਤੀਤਵ ਦੀਆਂ ਵਿਸ਼ੇਸ਼ ਘਟਨਾਵਾਂ ਦਾ ਵਰਣਨ ਕਰਦਾ ਹੋਇਆ ਇਨ੍ਹਾਂ ਦੀ ਪੁਨਰ ਸਿਰਜਨਾ ਕਰਦਾ ਹੈ ਭਾਵ ਵਾਰਤਕ ਕਲਾ ਰਾਹੀਂ ਉਹ ਆਪਣੇ ਅਨੁਭਵ ਅਤੇ ਸਖਸ਼ੀਅਤ ਨਿਰਮਾਣ ਦਾ ਲੇਖਾ-ਜੋਖਾ ਉਲੀਕਦਾ ਹੈ। ਇਸਦਾ ਮੰਤਵ ਪਾਠਕਾਂ ਨੂੰ ਮੁਖਾਤਿਬ ਹੋਣਾ ਹੀ ਹੁੰਦਾ ਹੈ, ਜੋ ਉਸਦੇ ਜੀਵਨ ਇਤਿਹਾਸ ਜਾਂ ਅਨੁਭਵ ਤੋਂ ਕੋਈ ਸੇਧ ਜਾਂ ਅਗਵਾਈ ਹਾਸਲ ਕਰ ਸਕਦੇ ਹਨ। ਇਸ ਵਿੱਚ ਇੱਕ ਪਾਸੇ ਨਿੱਜ ਅਤੇ ਦੂਜੇ ਪਾਸੇ ਸਮਾਜਿਕ/ਧਾਰਮਿਕ/ਰਾਜਨੀਤਿਕ ਆਦਿ ਸਭ ਤਰ੍ਹਾਂ ਦੀਆਂ ਸਥਿਤੀਆਂ ਬਿਆਨ ਕੀਤੀਆਂ ਹੁੰਦੀਆਂ ਹਨ। ਅੰਮ੍ਰਿਤਾ ਪ੍ਰੀਤਮ ਨੇ ਸ੍ਵੈ-ਜੀਵਨੀ ਨੂੰ ਏਸੇ ਲਈ ‘ਯਥਾਰਥ ਤੋਂ ਯਥਾਰਥ ਤੱਕ ਦਾ ਅਮਲ` ਕਿਹਾ ਹੈ। ਪੰਜਾਬੀ ਵਿੱਚ ਸਵੈ ਜੀਵਨੀ ਰਚਨਾ ਦੀ ਵਿਸ਼ਾਲ ਪਰੰਪਰਾ ਮੌਜੂਦ ਹੈ। ਪੰਜਾਬੀ ਕਾਵਯ ਵਿੱਚ ਗੁਰੂ ਗੋਬਿੰਦ ਸਿੰਘ ਜੀ ਵਲੋਂ ਬ੍ਰਜ ਭਾਸ਼ਾ` ਵਿੱਚ ਰਚੇ ‘ਬਚਿਤ੍ਰ ਨਾਟਕ` ਨੂੰ ਪੰਜਾਬੀ ਦੀ ਪ੍ਰਥਮ ਸ੍ਵੈ-ਜੀਵਨੀ ਮੰਨਿਆ ਜਾ ਸਕਦਾ ਹੈ। ਇਸ ਤੋਂ ਅਗਾਂਹ ਪੰਜਾਬੀ ਮੱਧਕਾਲੀ ਗੱਦ ਵਿੱਚ ਜਨ-ਸਾਖੀਆਂ ਅਤੇ ਪਰਚੀਆਂ ਆਦਿ ਦੇ ਰੂਪ ਵਿੱਚ ਜੀਵਨੀ ਮੂਲਕ ਰਚਨਾਵਾਂ ਦਾ ਸੰੁਦਰ ਭੰਡਾਰ ਮਿਲਦਾ ਹੈ। ਆਧੁਨਿਕ ਪੰਜਾਬੀ ਵਾਰਤਕ ਵਿੱਚ ਸ੍ਵੈ-ਜੀਵਨੀਰਚਨਾ ਦੀ ਅਮੀਰ ਪਰੰਪਰਾ ਦਿਖਾਈ ਦਿੰਦੀ ਹੈ। ਆਧੁਨਿਕ ਪੰਜਾਬੀ ਵਾਰਤਕ ਦੀ ਮੁੱਢਲੀ ਪਰੰਪਰਾ ਵਿੱਚ ਪੰਜਾਬੀ ਦੇ ਪ੍ਰਸਿੱਧ ਵਾਰਤਕਕਾਰਾਂ ਦੀਆਂ ਸ੍ਵੈ-ਜੀਵਨੀਰਚਨਾਵਾਂ ਸ਼ਾਮਲ ਹਨ ਜਿਨ੍ਹਾਂ ਦਾ ਵਰਣਨ ਅੱਗੇ ਕੀਤਾ ਗਿਆ ਹੈ: 1947 ਤੋਂ 1980 ਤੱਕ ਪੰਜਾਬੀ ਸ੍ਵੈ-ਜੀਵਨੀ ਦਾ ਇਤਿਹਾਸ ਨਾਨਕ ਸਿੰਘ ਨਾਵਲਿਸਟ ਦੀ ਸ੍ਵੈ-ਜੀਵਨੀ (1949) ਨਾਨਕ ਸਿੰਘ ਨਾਵਲਿਸਟ ਦੀ ਸਵੈ-ਜੀਵਨੀ ‘ਮੇਰੀ ਦੁਨੀਆਂ` ਦਾ ਪਹਿਲਾਂ ਪ੍ਰਕਾਸ਼ਨ 1949 ਈ. ਵਿੱਚ ਹੋਇਆ ਜਿਸ ਸਦਕਾ ਇਹ ਉਸ ਸਮੇਂ ਦੀ ਪਹਿਲੀ ਸਵੈ-ਜੀਵਨੀ ਹੈ। ਇਸਦਾ ਚੌਥਾ ਐਡੀਸ਼ਨ ਕੁਝ ਵਾਧੇ ਸਾਹਿਤ 1959 ਈ. ਵਿੱਚ ਪ੍ਰਕਾਸ਼ਿਤ ਹੋਇਆ ਸੀ। ਇਤਿਹਾਸਕ ਅਤੇ ਸਾਹਿਤਿਕ ਕਲਾ ਦੀ ਦ੍ਰਿਸ਼ਟੀ ਤੋਂ ਇਹ ਮਹੱਤਵਪੂਰਣ ਰਚਨਾ ਹੈ। ਸ੍ਵੈ-ਜੀਵਨੀ ਰਚਨਾ ਲਈ ਈਮਾਨਦਾਰੀ, ਨਿਰਪੱਖਤਾ ਅਤੇ ਸਾਫਗੋਈ ਵਰਗੇ ਗੁਣ ਇਸ ਵਿਚੋਂ ਸਪਸ਼ਟ ਝਲਕਦੇ ਹਨ। ਇਸ ਤੋਂ ਇਲਾਵਾ ਕਈ ਥਾਵਾਂ `ਤੇ ਲੇਖਕ ਦੀ ਭਾਵੂਕ ਬਿਰਤੀ ਵੀ ਸਾਹਮਣੇ ਆਈ ਪਰ ਉਸਦੇ ਜੀਵਨ ਚਿੰਤਨ ਅਤੇ ਅਨੁਭਵਾਂ ਦਾ ਪ੍ਰਭਾਵ ਵਧੇਰੇ ਪ੍ਰਤੱਖ ਰਹਿੰਦਾ ਹੈ। ‘ਮੇਰੀ ਦੁਨੀਆਂ` ਦਾ ਲੇਖਕ ਕਿਉਂਕਿ ਨਾਵਲਕਾਰ ਹੈ, ਇਸ ਲਈ ਇਸ ਵਿੱਚ ਨਾਵਲ ਵਾਂਗ ਨਿੱਕੀਆਂ-ਨਿੱਕੀਆਂ ਕਹਾਣੀਆਂ ਨੂੰ ਲੜੀਵਾਰ ਜੋੜਿਆ ਗਿਆ ਹੈ। ਇਸ ਸਵੈ-ਜੀਵਨੀ ਵਿੱਚ ਲੇਖਕ ਦੇ ਨਿੱਜੀ ਜੀਵਨ ਤੋਂ ਇਲਾਵਾ ਸਮਾਜਿਕ, ਧਾਰਮਿਕ, ਰਾਜਨੀਤਿਕ ਅਤੇ ਸਭਿਆਚਾਰਕ ਸਥਿਤੀਆਂ ਦੇ ਨਾਲ-ਨਾਲ 1947 ਦੀ ਵੰਡ ਦੇ ਪ੍ਰਭਾਵ ਦਾ ਬੜਾ ਹਿਰਦੇ ਵੇਧਕ ਵਰਣਨ ਕੀਤਾ ਹੋਇਆ ਹੈ। ਪ੍ਰਿੰ.
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਦਿਵਾਲੀ ਜਾਂ ਦੀਪਾਵਲੀ ਭਾਰਤ ਦਾ ਇੱਕ ਤਿਉਹਾਰ ਹੈ ਜਿਹੜਾ ਹੋਰ ਵੀ ਕਈ ਦੇਸਾਂ ਵਿੱਚ ਮਨਾਇਆ ਜਾਂਦਾ ਹੈ। ਇਸਨੂੰ ਹਿੰਦੂ, ਸਿੱਖ ਅਤੇ ਜੈਨ ਧਰਮ ਦੇ ਲੋਕ ਮਨਾਂਦੇ ਹਨ। ਹਿੰਦੂ ਇਸਨੂੰ ਸ੍ਰੀ ਰਾਮ ਦੀ ਦੇਸ ਨਿਕਾਲੇ ਤੋਂ ਮੁੜਨ ਦੀ ਖੁਸ਼ੀ ਵਿੱਚ ਮਨਾਂਦੇ ਹਨ। ਜੈਨ ਧਰਮ ਦੇ ਲੋਕ ਮਹਾਂਵੀਰ ਦੇ ਨਿਰਵਾਣ ਪ੍ਰਾਪਤੀ ਦੀ ਖੁਸ਼ੀ ਵਿੱਚ ਇਸਨੂੰ ਮਨਾਂਦੇ ਹਨ। ਇਹ ਤਿਉਹਾਰ ਅਕਤੂਬਰ ਅਤੇ ਨਵੰਬਰ ਦੇ ਵਿਚਕਾਰ ਮਨਾਇਆ ਜਾਂਦਾ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।