ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋੲਿਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਨ੍ਹਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
19ਵੀਂ ਸਦੀ (1 ਜਨਵਰੀ 1801 – 31 ਦਸੰਬਰ 1900) ਸਪੇਨੀ ਸਾਮਰਾਜ, ਨੈਪੋਲੀਅਨ ਸਾਮਰਾਜ, ਪਵਿੱਤਰ ਰੋਮਨ ਸਾਮਰਾਜ ਅਤੇ ਮੁਗਲ ਸਾਮਰਾਜ ਦੇ ਢਹਿਢੇਰੀ ਹੋਣ ਦੀ ਲਖਾਇਕ ਸਦੀ ਸੀ। ਇਸ ਨੇ ਬ੍ਰਿਟਿਸ਼ ਸਾਮਰਾਜ, ਰੂਸੀ ਸਾਮਰਾਜ, ਸੰਯੁਕਤ ਰਾਜ ਅਮਰੀਕਾ, ਜਰਮਨ, ਸਾਮਰਾਜ, ਫ਼ਰਾਂਸੀਸੀ ਬਸਤੀਵਾਦੀ ਸਾਮਰਾਜ ਅਤੇ Meiji ਜਪਾਨ ਦੇ ਵਧ ਰਹੇ ਪ੍ਰਭਾਵ ਲਈ ਰਾਹ ਪੱਧਰਾ ਕੀਤਾ, ਜਿਸ ਦੌਰਾਨ 1815 ਦੇ ਬਾਅਦ ਬ੍ਰਿਟਿਸ਼ ਨੇ ਚੁਣੌਤੀ-ਮੁਕਤ ਦਬਦਬੇ ਦੀ ਸੇਖੀ ਮਾਰੀ। ਨੈਪੋਲੀਅਨ ਨਾਲ ਯੁੱਧਾਂ ਵਿੱਚ ਫ਼ਰਾਂਸੀਸੀ ਸਾਮਰਾਜ ਅਤੇ ਇਸ ਦੇ ਸਹਿਯੋਗੀਆਂ ਦੀ ਹਾਰ ਦੇ ਬਾਅਦ ਬ੍ਰਿਟਿਸ਼ ਅਤੇ ਰੂਸੀ ਸਾਮਰਾਜਾਂ ਨੇ ਬਹੁਤ ਵਿਸਤਾਰ ਕੀਤਾ ਅਤੇ ਸੰਸਾਰ ਦੀਆਂ ਮੋਹਰੀ ਸ਼ਕਤੀਆਂ ਬਣ ਗਏ। ਰੂਸੀ ਸਾਮਰਾਜ ਕੇਂਦਰੀ ਅਤੇ ਦੂਰ ਪੂਰਬੀ ਏਸ਼ੀਆ ਵਿੱਚ ਫੈਲਿਆ। ਬ੍ਰਿਟਿਸ਼ ਸਾਮਰਾਜ ਦਾ ਸਦੀ ਦੇ ਪਹਿਲੇ ਅੱਧ ਵਿੱਚ, ਖਾਸ ਕਰਕੇ ਕੈਨੇਡਾ, ਆਸਟਰੇਲੀਆ, ਦੱਖਣੀ ਅਫਰੀਕਾ ਅਤੇ ਭਾਰੀ ਆਬਾਦੀ ਵਾਲੇ ਭਾਰਤ ਵਿੱਚ, ਅਤੇ ਸਦੀ ਦੇ ਪਿਛਲੇ ਦੋ ਦਹਾਕਿਆਂ ਦੌਰਾਨ ਅਫਰੀਕਾ ਵਿੱਚ ਵਿਸ਼ਾਲ ਇਲਾਕਿਆਂ ਦੇ ਵਿਸਥਾਰ ਨਾਲ ਬਹੁਤ ਤੇਜ਼ੀ ਨਾਲ ਵਾਧਾ ਹੋਇਆ। ਸਦੀ ਦੇ ਅੰਤ ਤੱਕ, ਬ੍ਰਿਟਿਸ਼ ਸਾਮਰਾਜ ਸੰਸਾਰ ਦੇ ਪੰਜਵਾਂ ਹਿੱਸਾ ਇਲਾਕੇ ਅਤੇ ਸੰਸਾਰ ਦੀ ਆਬਾਦੀ ਦੀ ਇੱਕ ਚੁਥਾਈ ਨੂੰ ਕੰਟਰੋਲ ਕਰਦਾ ਸੀ। ਉੱਤਰ-ਨੈਪੋਲੀਅਨ ਯੁੱਗ ਦੌਰਾਨ ਇਹ ਵਰਤਾਰਾ ਪੈਕਸ ਬ੍ਰਿਤਾਨਿਕਾ ਕਹਾਇਆ, ਜਿਸ ਨੇ ਵੱਡੇ ਪੈਮਾਨੇ ਤੇ ਬੇਮਿਸਾਲ ਸੰਸਾਰੀਕਰਨ, ਉਦਯੋਗੀਕਰਨ, ਅਤੇ ਆਰਥਿਕ ਏਕੀਕਰਨ ਦਾ ਦੌਰ ਸ਼ੁਰੂ ਕੀਤਾ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ੳੁਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਹੈ, ਵੱਖ ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਦਲਿਤ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਰੱਖੜੀ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਨੇ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ । ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ। ਰੱਖੜੀ ਬੰਨਣ ਦਾ ਅਸਲ ਮਨੋਰਥ ਤਾਂ ਹੀ ਪੂਰਾ ਹੋ ਸਕਦਾ ਹੈ ਦੋਵੇਂ ਧਿਰਾ ਇਕ ਦੂਜੇ ਨੁੰ ਪਿਆਰ ਅਤੇ ਸਤਿਕਾਰ ਦੇਣ। ਅੱਜ ਦੇ ਯੁੱਗ ਵਿਚ ਕਹਿ ਲਓ ਜਾਂ ਕਲਯੁੱਗ ਵਿਚ ਕਹਿ ਲਓ, ਭੈਣ ਭਰਾ ਦਾ ਪਾਕ ਪਵਿੱਤਰ ਰਿਸ਼ਤਾ ਵੀ ਤਿੜਕ ਗਿਆ ਹੈ। ਕਿਸੇ ਵੇਲੇ ਵੀਰਾਂ ਦੇ ਸਾਹੀਂ ਜਿਊਣ ਵਾਲੀਆਂ ਭੈਣਾਂ ਵੀ ਜਦੋਂ ਉਨ੍ਹਾਂ ਦੇ ਧੀਆਂ ਪੁੱਤਾਂ ਦੇ ਕਾਰਜ ਹੋ ਜਾਣ ਮਾਮੇ ਛੱਕਾਂ ਪੂਰ ਦੇਣ ਤੇ ਉਨ੍ਹਾਂ ਦੇ ਸੱਸ ਸਹੁਰੇ ਦੇ ਮਰਨੇ ਪਰਨੇ ਵੀ ਵੱਡੇ ਕਰ ਆਉਣ ਤਾਂ ਉਹ ਭਰਾਵਾਂ ਨੁੰ ਬੇਲੋੜੀ ਚੀਂ ਵਾਂਗ ਸਮਝ ਛਡਦੀਆਂ ਨੇ ਤੇ ਉਹ ਭਰਾਵਾਂ ਨਾਲ ਉਮਰਾਂ ਦੀ ਵਰਤੋਂ ਵਾਲੀ ਉੱਚੀ ਸੁੱਚੀ ਤਿਆਗ ਕੇ ਭਰਾਵਾਂ ਨੂੰ ਸਿਰਫ ਵਰਤੋਂ ਦੀ ਚੀਂ ਸਮਝਦੀਆਂ ਨੇ। ਉਹ ਇਸ ਬੋਲੀ ਨੁੰ ਭੁਲਾ ਕੇ ਛੁਟਿਆ ਦੇਂਦੀਆਂ ਨੇ ਜਿਸ ਵਿਚ ਭੈਣ ਕਹਿੰਦੀ ਹੈ ਕਿ ਇਕ ਵੀਰ ਦੇਵੀਂ ਵੇ ਰੱਬਾ ਮੇਰੀ ਸਾਰੀ ਉਮਰ ਦੇ ਮਾਪੇ। ਕਿਹਾ ਜਾਂਦਾ ਹੈ ਕਿ ਘਰ ਦੀ ਧੀ ਤੇ ਘਰ ਦਾ ਨੌਕਰ ਸਦਾ ਘਰ ਦੀ ਸੁੱਖ ਮੰਗਦੇ ਨੇ ਪਰ ਅੱਜ ਦੇ ਸਮੇਂ ਤਾਂ ਨੋਕਰ ਵੀ ਪੈਸੇ ਦੇ ਪੁੱਤ ਬਣ ਗਏ ਨੇ ਜੋ ਮਾਲਕ ਨੁੰ ਕਤਲ ਤੱਕ ਕਰ ਦੇਂਦੇ ਹਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਤੀਜ (ਨੇਪਾਲੀ ਭਾਸ਼ਾ -तीज) ਕਈ ਭਾਰਤੀ ਤਿਓਹਾਰਾਂ ਦਾ ਨਾਮ ਹੈ ਜੋ ਨੇਪਾਲ, ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮਨਾਇਆ ਜਾਂਦੇ ਹਨ। ਹਰਿਆਲੀ ਤੀਜ, ਕਜਾਰੀ ਤੀਜ ਅਤੇ ਹਰਤਾਲਿਕਾ ਤੀਜ ਮੌਨਸੂਨ ਰੁੱਤ ਦੀ ਆਮਦ ਦਾ ਸਵਾਗਤ ਕਰਦੇ ਹਨ ਅਤੇ ਗੀਤ, ਨਾਚ ਅਤੇ ਪ੍ਰਾਰਥਨਾ ਸੰਸਕਾਰਾਂ ਨਾਲ ਮੁੱਖ ਤੌਰ ਤੇ ਲੜਕੀਆਂ ਅਤੇ ਔਰਤਾਂ ਵਲੋਂ ਮਨਾਇਆ ਜਾਂਦਾ ਹੈ। ਤੀਜ ਦੇ ਮੌਨਸੂਨ ਤਿਉਹਾਰ ਮੁੱਖ ਤੌਰ ਦੇਵੀ ਪਾਰਵਤੀ ਨੂੰ ਅਤੇ ਸ਼ਿਵਜੀ ਦੇ ਨਾਲ ਉਸ ਸੰਗਮ ਨੂੰ ਸਮਰਪਿਤ ਹਨ
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਮਿਲਖਾ ਸਿੰਘ (ਜਨਮ 17 ਅਕਤੂਬਰ 1935) ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਨ੍ਹਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕ ਮਾਤਰ ਅਥਲੀਟ ਸਨ ਜਿਨ੍ਹਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਨ੍ਹਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ "ਪਦਮ ਸ੍ਰੀ" ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਮਦਰ ਟਰੇਸਾ (26 ਅਗਸਤ 1910 - 5 ਸਤੰਬਰ 1997) ਦਾ ਜਨਮ ਅਗਨੇਸੇ ਗੋਂਕਸ਼ੇ ਬੋਜਸ਼ਿਉ ਦੇ ਨਾਮ ਵਾਲੇ ਇੱਕ ਅਲਬੇਨੀਯਾਈ ਪਰਵਾਰ ਵਿੱਚ ਉਸਕੁਬ, ਓਟੋਮਨ ਸਾਮਰਾਜ (ਅੱਜ ਦਾ ਸੋਪਜੇ, ਮੇਸੇਡੋਨਿਆ ਗਣਰਾਜ) ਵਿੱਚ ਹੋਇਆ ਸੀ। ਮਦਰ ਟਰੇਸਾ ਰੋਮਨ ਕੈਥੋਲਿਕ ਨਨ ਸੀ। ਉਸ ਕੋਲ ਭਾਰਤੀ ਨਾਗਰਿਕਤਾ ਸੀ। ਉਸ ਨੇ 1950 ਵਿੱਚ ਕੋਲਕਾਤਾ ਵਿੱਚ ਮਿਸ਼ਨਰੀਜ ਆਫ ਚੈਰਿਟੀ ਦੀ ਸਥਾਪਨਾ ਕੀਤੀ। ਉਨ੍ਹਾਂ ਨੇ 45 ਸਾਲਾਂ ਤੱਕ ਗਰੀਬ, ਬੀਮਾਰ, ਯਤੀਮ ਅਤੇ ਮਰ ਰਹੇ ਲੋਕਾਂ ਦੀ ਮਦਦ ਕੀਤੀ ਅਤੇ ਨਾਲ ਹੀ ਚੈਰਿਟੀ ਦੇ ਮਿਸ਼ਨਰੀਜ ਦੇ ਪ੍ਰਸਾਰ ਦਾ ਵੀ ਰਸਤਾ ਪਧਰਾ ਕੀਤਾ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
'ਵਿਰਸਾ' ਬਜ਼ੁਰਗਾਂ ਵਲੋਂ ਪੀੜ੍ਹੀ-ਦਰ-ਪੀੜ੍ਹੀ ਦਿੱਤੀਆਂ ਚੀਜ਼ਾਂ ਹਨ। ਇਹ ਚੀਜ਼ਾਂ ਠੋਸ ਅਤੇ ਛੋਹੀਆਂ ਜਾ ਸਕਣ ਵਾਲੀਆਂ (tangible) ਵੀ ਹੋ ਸਕਦੀਆਂ ਹਨ, ਅਤੇ ਇਹ ਚੀਜ਼ਾਂ ਨਾ ਛੋਹੀਆਂ ਜਾਣ ਵਾਲੀਆਂ (intangible) ਵੀ ਹੋ ਸਕਦੀਆਂ ਹਨ। ਠੋਸ ਅਤੇ ਛੋਹੀਆਂ ਜਾ ਸਕਣ ਵਾਲੀਆਂ ਚੀਜ਼ਾਂ ਵਿੱਚ ਜ਼ਮੀਨ ਅਤੇ ਹੋਰ ਜਾਇਦਾਦ ਆ ਜਾਂਦੀ ਹੈ। ਨਾ ਛੋਹੀਆਂ ਜਾ ਸਕਣ ਵਾਲੀਆਂ ਚੀਜ਼ਾਂ ਵਿੱਚ ਸਾਡੇ ਸੁਭਾਅ ਵਗੈਰਾ ਆ ਜਾਂਦੇ ਹਨ।
ਪੰਜਾਬ ਦੇ ਲੋਕ ਗੀਤਾ ਦੀ ਰਚਨਾ ਕੲੀ ਵਿਸ਼ੇਸ਼ ਕਵੀ ਨਹੀ ਕਰਦਾ, ਸਗੋਂ ਲੋਂਕਾ ਦੇ ਦਿਲੀ ਭਾਵ ਗੀਤਾ ਦਾ ਰੂਪ ਧਾਰ ਕੇ ਫੁੱਟ ਨਿਕਲਦੇ ਹਨ।ੲਿਸ ਕਰਕੇ ੲਿਸ ਦਾ ਜਨਮ ਮਨੁੱਖੀ ਸਭਿਅਤਾ ਦੇ ਨਾਲ ਹੀ ਹੋੲਿਅਾ ਹੈ ਤੇ ੲਿਨ੍ਹਾਂ ਦਾ ਵਹਿਣ ਨਿਰੰਤਰ ਵਹਿ ਰਿਹਾ ਹੈ। ਪੰਜਾਬ ਦੇ ਲੰਮੇ ਲੋਕ ਗੀਤਾਂ ਨੂੰ ਮਾਲਵੇ ਦੀਆਂ ਔਰਤਾਂ ‘ਲੰਮੇ ਗੌਣ’ ਦਾ ਨਾਂ ਦਿੰਦੀਆਂ ਹਨ। ਇਹ ਪੰਜਾਬ ਦੀਆਂ ਔਰਤਾਂ ਦੀ ਤ੍ਰਾਸਦੀ ਨੂੰ ਬਿਆਨ ਕਰਨ ਵਾਲੇ ਲੋਕ ਗੀਤ ਹਨ ਜਿਨ੍ਹਾਂ ਵਿੱਚ ਪੰਜਾਬੀ ਮੁਟਿਆਰ ਦੇ ਸੰਤਾਪ ਦੀ ਗਾਥਾ ਬੜੇ ਦਰਦੀਲੇ ਅਤੇ ਵੇਦਨਾਤਮਕ ਬੋਲਾਂ ਨਾਲ ਬਿਆਨ ਕੀਤੀ ਗਈ ਹੈ। ਸੁਆਣੀਆਂ ਇਹ ਗੀਤ ਲੰਮੀ ਹੇਕ ਲਾ ਕੇ ਗਾਉਂਦੀਆਂ ਹਨ। ਇਨ੍ਹਾਂ ਗੀਤਾਂ ਨੂੰ ਇੱਕ ਜਾਂ ਦੋ-ਦੋ ਦੇ ਜੋਟੇ ਬਣਾ ਕੇ ਸਾਂਝੀ ਹੇਕ ਨਾਲ ਗਾਇਆ ਜਾਂਦਾ ਹੈ- ਇੱਕ ਧਿਰ ਗੀਤ ਦਾ ਇੱਕ ਅੰਤਰਾ ਗਾਉਂਦੀ ਹੈ ਤੇ ਦੂਜੀ ਧਿਰ ਅਗਲੇਰੇ ਅੰਤਰੇ ਦੇ ਬੋਲ ਬੋਲਦੀ ਹੈ। ਇਹ ਗੌਣ ਸਦੀਆਂ ਪੁਰਾਣੇ ਪੰਜਾਬ ਦੇ ਸਮਾਜਿਕ ਇਤਿਹਾਸ ਦੀਆਂ ਬਾਤਾਂ ਪਾਉਂਦੇ ਹਨ। ਜਿਹੜੀ ਜੋਖ਼ਮ ਭਰੀ ਅਤੇ ਔੜਾਂ ਮਾਰੀ ਜ਼ਿੰਦਗੀ ਪੰਜਾਬ ਦੀ ਔਰਤ ਨੇ ਭੋਗੀ ਹੈ ਇਹ ਉਸ ਦੇ ਇਤਿਹਾਸਕ ਦਸਤਾਵੇਜ਼ ਹਨ। ਆਪਣੀ ਵੇਦਨਾ ਨੂੰ ਬਿਆਨ ਕਰਨ ਵਾਲੇ ਇਨ੍ਹਾਂ ਗੀਤਾਂ ਨੂੰ ਔਰਤ ਨੇ ਖ਼ੁਦ ਹੀ ਸਿਰਜਿਆ ਹੈ। ਇਹ ਉਸ ਦੀ ਧੁਰ ਅੰਦਰੋਂ ਨਿਕਲੀ ਵਿਲਕਣੀ ਦੀਆਂ ਹੂਕਾਂ ਹਨ…ਧੂਹ ਪਾਉਂਦੀਆਂ ਦਿਲ ਦੀਆਂ ਆਵਾਜ਼ਾਂ। ਜਦੋਂ ਉਹ ਇਨ੍ਹਾਂ ਨੂੰ ਕਰੁਣਾਮਈ ਸੁਰ ਵਿੱਚ ਗਾਉਂਦੀਆਂ ਹਨ ਤਾਂ ਚਾਰੇ ਬੰਨੇ ਸਿਸਕੀਆਂ ਤੇ ਹਾਉਕੇ ਸੁਣਾਈ ਦੇਣ ਲੱਗਦੇ ਹਨ। ਸਦੀਆਂ ਤੋਂ ਆਰਥਿਕ ਅਤੇ ਸਮਾਜਿਕ ਗੁਲਾਮੀ ਦਾ ਸੰਤਾਪ ਭੋਗਦੀ ਪੰਜਾਬੀ ਮੁਟਿਆਰ ਨੇ ਅਨੇਕਾਂ ਵਗੋਚਿਆਂ ਦਾ ਸੰਚਾਰ ਇਨ੍ਹਾਂ ਗੌਣਾਂ ਰਾਹੀਂ ਕੀਤਾ ਹੈ। ਇਨ੍ਹਾਂ ਗੌਣਾਂ ਵਿੱਚ ਪੰਜਾਬੀ ਸੱਭਿਆਚਾਰ ਦੇ ਦ੍ਰਿਸ਼ ਸਾਫ਼ ਨਜ਼ਰੀਂ ਆਉਂਦੇ ਹਨ। ਖੂਹਾਂ ’ਤੇ ਪਾਣੀ ਭਰਦੀਆਂ ਮੁਟਿਆਰਾਂ, ਤ੍ਰਿੰਞਣਾਂ ’ਚ ਕੱਤਦੀਆਂ ਸੁਆਣੀਆਂ ਅਤੇ ਪੀਂਘਾਂ ਝੂਟਦੀਆਂ ਅੱਲ੍ਹੜ ਮੁਟਿਆਰਾਂ ਦੀਆਂ ਝਲਕੀਆਂ ਤੋਂ ਇਲਾਵਾ ਘੋੜੇ ’ਤੇ ਅਸਵਾਰ ਭੈਣਾਂ ਨੂੰ ਮਿਲਣ ਆਉਂਦੇ ਵੀਰ ਅਤੇ ਡੋਲੀ ਚੁੱਕੀ ਜਾਂਦੇ ਕਹਾਰਾਂ ਦੀਆਂ ਟੋਲੀਆਂ ਦੇ ਝਲਕਾਰੇ ਵੀ ਇਨ੍ਹਾਂ ਗੀਤਾਂ ’ਚ ਨਜ਼ਰੀ ਪੈਂਦੇ ਹਨ। ਇਹ ਉਸ ਜ਼ਮਾਨੇ ਦੀ ਬਾਤ ਪਾਉਂਦੇ ਹਨ ਜਦੋਂ ਪੰਜਾਬ ਦੇ ਪਿੰਡਾਂ ਦੀ ਆਰਥਿਕ ਹਾਲਤ ਬਹੁਤ ਮਾੜੀ ਸੀ- ਖੇਤੀ ਪੂਰੀ ਤਰ੍ਹਾਂ ਵਿਕਸਤ ਨਹੀਂ ਸੀ ਹੋਈ- ਸੜਕਾਂ ਨਹੀਂ ਸਨ ਬਣੀਆਂ, ਕੱਚੇ ਰਾਹ, ਨਦੀਆਂ-ਨਾਲਿਆਂ ’ਤੇ ਕੋਈ ਪੁਲ ਨਹੀਂ ਸਨ।
1950 ਦਾ ਦਹਾਕਾ ਵਿੱਚ ਸਾਲ 1950 ਤੋਂ 1959 ਤੱਕ ਹੋਣਗੇ| This is a list of events occurring in the 1950s, ordered by year. === 1950 === 1950 20ਵੀਂ ਸਦੀ ਅਤੇ 1950 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਐਤਵਾਰ ਨੂੰ ਸ਼ੁਰੂ ਹੋਇਆ। == ਘਟਨਾ == 23 ਜਨਵਰੀ – ਇਜ਼ਰਾਈਲ ਨੇ ਯੇਰੂਸਲਮ ਨੂੰ ਅਪਣੀ ਰਾਜਧਾਨੀ ਬਣਾਇਆ। 26 ਜਨਵਰੀ – ਭਾਰਤ ਨੇ ਇਸ ਦਿਨ ਆਪਣਾ ਸਵਿਧਾਨ ਲਾਗੂ ਕੀਤਾ। ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜਿੰਦਰ ਪ੍ਰਸਾਦ ਨੇ ਸਹੁੰ ਚੁੱਕੀ। 31 ਜਨਵਰੀ – ਅਮਰੀਕਾ ਦੇ ਰਾਸ਼ਟਰਪਤੀ ਹੈਨਰੀ ਐਸ.
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 26,404 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲੱਗਭੱਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤੱਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿੱਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਸਾਕਾ ਨੀਲਾ ਤਾਰਾ 3 - 5 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਬਾਗਬਾਨੀ (ਅੰਗਰੇਜ਼ੀ: Horticulture) ਖੇਤੀਬਾੜੀ ਦੀ ਸ਼ਾਖਾ ਹੈ ਜੋ ਕਿ ਕਲਾ, ਵਿਗਿਆਨ, ਤਕਨਾਲੋਜੀ ਅਤੇ ਵਧ ਰਹੇ ਪੌਦਿਆਂ ਦੇ ਕਾਰੋਬਾਰ ਨਾਲ ਨਜਿੱਠਦੀ ਹੈ। ਇਹ ਪੌਦਿਆਂ ਦਾ ਅਧਿਐਨ ਵੀ ਹੈ। ਇਸ ਵਿਚ ਚਿਕਿਤਸਕ ਪੌਦਿਆਂ, ਫਲਾਂ, ਸਬਜ਼ੀਆਂ, ਗਿਰੀਦਾਰਾਂ, ਬੀਜਾਂ, ਆਲ੍ਹਣੇ, ਸਪਾਉਟ, ਮਸ਼ਰੂਮ, ਐਲਗੀ, ਫੁੱਲਾਂ, ਸੀਵੇਡਜ਼ ਅਤੇ ਗੈਰ-ਫੂਡ ਫਸਲਾਂ ਜਿਵੇਂ ਕਿ ਘਾਹ ਅਤੇ ਸਜਾਵਟੀ ਰੁੱਖ ਅਤੇ ਪੌਦਿਆਂ ਦੀ ਕਾਸ਼ਤ ਸ਼ਾਮਲ ਹੈ। ਇਸ ਵਿਚ ਪਲਾਂਟ ਦੀ ਸੰਭਾਲ, ਲੈਂਡਸਕੇਪ ਬਹਾਲੀ, ਲੈਂਡਸਕੇਪ ਅਤੇ ਬਾਗ਼ ਡਿਜ਼ਾਈਨ, ਉਸਾਰੀ ਅਤੇ ਰੱਖ-ਰਖਾਵ, ਅਤੇ ਕਬਰਸਤੀਚਰ ਸ਼ਾਮਲ ਹਨ। ਖੇਤੀਬਾੜੀ ਦੇ ਅੰਦਰ ਬਾਗਬਾਨੀ ਵਿਸਥਾਰਤ ਖੇਤ ਪਦਾਰਥ ਦੇ ਨਾਲ-ਨਾਲ ਪਸ਼ੂ ਪਾਲਣ ਦੇ ਉਲਟ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਥਾਤ ਬੇਨਤੀ ਪੇਸ਼ ਕਰਨੀ। ਗੁਰਮਤਿ ਵਿੱਚ ਅਰਦਾਸ ਦੀ ਖ਼ਾਸ ਅਹਿਮੀਅਤ ਹੈ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਹਰ ਮੌਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ!
1940 ਦਾ ਦਹਾਕਾ ਵਿੱਚ ਸਾਲ 1940 ਤੋਂ 1949 ਤੱਕ ਹੋਣਗੇ| This is a list of events occurring in the 1940s, ordered by year. === 1940 === 1940 20ਵੀਂ ਸਦੀ ਅਤੇ 1940 ਦਾ ਦਹਾਕਾ ਦਾ ਇੱਕ ਸਾਲ ਹੈ। ੲਿਹ ਦਿਨ ਸੋਮਵਾਰ ਨਾਲ ਸ਼ੁਰੂ ਹੋੲਿਅਾ == ਘਟਨਾ == 8 ਜਨਵਰੀ – ਬਰਤਾਨੀਆ ਨੇ ਮੱਖਣ, ਖੰਡ ਅਤੇ ਬੇਕਨ (ਸੂਰ ਦਾ ਮਾਸ) ਦੀ ਕਮੀ ਕਾਰਨ ਇਨ੍ਹਾਂ ਦਾ ਰਾਸ਼ਨ ਨੀਅਤ ਕਰ ਦਿਤਾ। 19 ਮਈ – ਗੁਰੂ ਖ਼ਾਲਸਾ ਰਾਜ ਕਾਇਮ ਕਰਨ ਵਾਸਤੇ ਕਮੇਟੀ ਬਣੀ। 3 ਜੂਨ – ਦੂਜੀ ਵੱਡੀ ਜੰਗ ਦੌਰਾਨ ਜਰਮਨੀ ਨੇ ਪੈਰਿਸ ਉੱਤੇ 1100 ਬੰਬ ਸੁੱਟੇ। 13 ਜੂਨ – ਜਰਮਨ ਦੀਆਂ ਫ਼ੌਜਾਂ ਦੇ ਸ਼ਹਿਰ ਵਲ ਵਧਣ ਕਾਰਨ ਪੈਰਿਸ ਸ਼ਹਿਰ ਖ਼ਾਲੀ ਹੋਣਾ ਸ਼ੁਰੂ ਹੋ ਗਿਆ। 14 ਜੂਨ – ਪੈਰਿਸ ਤੇ ਜਰਮਨ ਫ਼ੌਜਾਂ ਦਾ ਕਬਜ਼ਾ ਹੋ ਗਿਆ। 16 ਜੁਲਾਈ – ਅਡੋਲਫ ਹਿਟਲਰ ਨੇ ‘ਸੀਅ ਲਾਇਨ ਅਪਰੇਸ਼ਨ’ ਦੇ ਨਾਂ ਹੇਠ ਇੰਗਲੈਂਡ ‘ਤੇ ਹਮਲਾ ਕਰਨ ਦੀਆਂ ਤਿਆਰੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ। 29 ਜੁਲਾਈ – ਅਮਰੀਕਾ ਦੇ ਜੌਹਨ ਸਿਗਮੰਡ ਨੇ ਮਿਸਸਿਪੀ ਦਰਿਆ ਨੂੰ ਤੈਰ ਕੇ ਪਾਰ ਕੀਤਾ। 467 ਕਿਲੋਮੀਟਰ ਦੇ ਇਸ ਫ਼ਾਸਲੇ ਨੂੰ 89 ਘੰਟੇ 48 ਮਿੰਟ ਵਿੱਚ ਤੈਅ ਕੀਤਾ। 11 ਨਵੰਬਰ – ਜੀਪ ਗੱਡੀ ਪਹਿਲੀ ਵਾਰ ਮਾਰਕੀਟ ਵਿੱਚ ਆਈ। 14 ਨਵੰਬਰ – ਜਰਮਨੀ ਨੇ ਇੰਗਲੈਂਡ ਦੇ ਸ਼ਹਿਰ ਕਾਵੈਂਟਰੀ ਉੱਤੇ ਬੰਬਾਰੀ ਕੀਤੀ। == ਜਨਮ == 9 ਫ਼ਰਵਰੀ – ਜੌਨ ਮੈਕਸਵੈਲ ਕੋਇਟਜ਼ੀ, ਨੋਬਲ ਪੁਰਸਕਾਰ ਜੇਤੂ ਦੱਖਣੀ ਅਫ਼ਰੀਕੀ ਲੇਖਕ 28 ਦਸੰਬਰ – ਭਾਰਤੀ ਰਾਜਨੇਤਾ ਅਤੇ ਰੱਖਿਆ ਮੰਤਰੀ ਏ ਕੇ ਐਂਟੋਨੀ ਦਾ ਜਨਮ। == ਮਰਨ == 31 ਜੁਲਾਈ – ਊਧਮ ਸਿੰਘ ਸੁਨਾਮ ਨੂੰ ਲੰਡਨ ਵਿੱਚ ਫਾਂਸੀ ਦਿਤੀ ਗਈ। === 1941 === 1941 20ਵੀਂ ਸਦੀ ਅਤੇ 1940 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਬੁੱਧਵਾਰ ਨੂੰ ਸ਼ੁਰੂ ਹੋਇਆ। == ਘਟਨਾ == 21 ਜਨਵਰੀ – ਬਰਤਾਨੀਆ ਵਿਚ ਕਮਿਊਨਿਸਟ ਅਖ਼ਬਾਰ 'ਡੇਲੀ ਵਰਕਰ' 'ਤੇ ਪਾਬੰਦੀ ਲਾਈ ਗਈ। 22 ਜਨਵਰੀ – ਰੋਮਾਨੀਆ ਵਿਚ ਯਹੂਦੀਆਂ ਦਾ ਪਹਿਲਾ ਕਤਲੇਆਮ ਸ਼ੁਰੂ ਹੋਇਆ। 23 ਫ਼ਰਵਰੀ – ਪਲੂਟੋਨੀਅਮ ਪਹਿਲੀ ਵਾਰ ਡਾ. ਗਲੇਨ ਟੀ.
ਆਯੁਰਵੇਦ ਅਤੇ ਆਯੁਰਵਿਗਿਆਨ ਦੋਨੋਂ ਹੀ ਚਿਕਿਤਸਾ ਸ਼ਾਸਤਰ ਹਨ, ਪਰ ਸੁਭਾਅ ਵਿੱਚ ਚਿਕਿਤਸਾ ਸ਼ਾਸਤਰ ਦੇ ਪ੍ਰਾਚੀਨ ਭਾਰਤੀ ਢੰਗ ਨੂੰ ਆਯੁਰਵੇਦ ਕਹਿੰਦੇ ਹਨ ਅਤੇ ਐਲੋਪੈਥਿਕ ਪ੍ਰਣਾਲੀ (ਜਨਤਾ ਦੀ ਭਾਸ਼ਾ ਵਿੱਚ ਡਾਕਟਰੀ) ਨੂੰ ਆਯੁਰਵਿਗਿਆਨ ਦਾ ਨਾਮ ਦਿੱਤਾ ਜਾਂਦਾ ਹੈ। ਆਯੁਰਵੇਦ ਦੁਨੀਆ ਦੀ ਪ੍ਰਾਚੀਨਤਮ ਚਿਕਿਤਸਾ ਪ੍ਰਣਾਲੀਆਂ ਵਿੱਚੋਂ ਇੱਕ ਹੈ। ਇਹ ਅਥਰਵ ਵੇਦ ਦਾ ਵਿਸਥਾਰ ਹੈ। ਇਹ ਵਿਗਿਆਨ ਕਲਾ ਅਤੇ ਦਰਸ਼ਨ ਦਾ ਮਿਸ਼ਰਣ ਹੈ। ‘ਆਯੁਰਵੇਦ’ ਨਾਮ ਦਾ ਮਤਲਬ ਹੈ, ‘ਜੀਵਨ ਦਾ ਗਿਆਨ’ - ਅਤੇ ਇਹੀ ਸੰਖੇਪ ਵਿੱਚ ਆਯੁਰਵੇਦ ਦਾ ਸਾਰ ਹੈ। ਇਹ ਚਿਕਿਤਸਾ ਪ੍ਰਣਾਲੀ ਕੇਵਲ ਰੋਗ ਉਪਚਾਰ ਦੇ ਨੁਸਖੇ ਹੀ ਉਪਲੱਬਧ ਨਹੀਂ ਕਰਾਂਦੀ, ਸਗੋਂ ਰੋਗਾਂ ਦੀ ਰੋਕਥਾਮ ਦੇ ਉੱਪਰਾਲਿਆਂ ਦੇ ਵਿਸ਼ਾ ਵਿੱਚ ਵੀ ਵਿਸਥਾਰ ਨਾਲ ਚਰਚਾ ਕਰਦੀ ਹੈ।
ਯਹੂਦੀ (ਪੁਰਾਤਨ ਪੰਜਾਬੀ: ਜੂਦੀ; ਅੰਗਰੇਜ਼ੀ ਭਾਸ਼ਾ:Jew) ਉਹ ਵਿਅਕਤੀ ਹੈ ਜੋ ਯਹੂਦੀ ਧਰਮ ਨੂੰ ਮੰਨਦਾ ਹੈ। ਯਹੂਦੀਆਂ ਦਾ ਪਰੰਪਰਿਕ ਨਿਵਾਸ ਸਥਾਨ ਪੱਛਮ ਏਸ਼ੀਆ ਵਿੱਚ ਅਜੋਕੇ ਇਜਰਾਈਲ (ਜਿਸਦਾ ਜਨਮ 1947 ਦੇ ਬਾਅਦ ਹੋਇਆ) ਅਤੇ ਆਸਪਾਸ ਦੇ ਸਥਾਨਾਂ ਉੱਤੇ ਰਿਹਾ ਹੈ। ਮਧਕਾਲ ਵਿੱਚ ਇਹ ਯੂਰਪ ਦੇ ਕਈ ਖੇਤਰਾਂ ਵਿੱਚ ਰਹਿਣ ਲੱਗੇ, ਜਿੱਥੋਂ ਉਨ੍ਹਾਂ ਨੂੰ ਉਂਨੀਵੀਂ ਸਦੀ ਵਿੱਚ ਨਿਰਵਾਸਨ ਝੱਲਣਾ ਪਿਆ ਅਤੇ ਹੌਲੀ-ਹੌਲੀ ਵਿਸਥਾਪਿਤ ਹੋਕੇ ਉਹ ਅੱਜ ਮੁੱਖ ਤੌਰ ਤੇ ਇਜਰਾਈਲ ਅਤੇ ਅਮਰੀਕਾ ਵਿੱਚ ਰਹਿੰਦੇ ਹਨ। ਇਜਰਾਈਲ ਨੂੰ ਛੱਡਕੇ ਸਾਰੇ ਦੇਸ਼ਾਂ ਵਿੱਚ ਉਹ ਇੱਕ ਅਲਪ ਸੰਖਿਅਕ ਸਮੁਦਾਏ ਹਨ। ਇਨ੍ਹਾਂ ਦਾ ਮੁੱਖ ਕੰਮ ਵਪਾਰ ਹੈ। ਯਹੂਦੀ ਧਰਮ ਨੂੰ ਇਸਾਈ ਅਤੇ ਇਸਲਾਮ ਧਰਮ ਤੋਂ ਪੁਰਾਤਨ ਕਿਹਾ ਜਾ ਸਕਦਾ ਹੈ। ਇਨ੍ਹਾਂ ਤਿੰਨਾਂ ਧਰਮਾਂ ਨੂੰ ਸੰਯੁਕਤ ਤੌਰ ਤੇ ਇਬਰਾਹਮੀ ਧਰਮ ਵੀ ਕਹਿੰਦੇ ਹਨ।
1960 ਦਾ ਦਹਾਕਾ ਵਿੱਚ ਸਾਲ 1960 ਤੋਂ 1969 ਤੱਕ ਹੋਣਗੇ| This is a list of events occurring in the 1960s, ordered by year. === 1960 === 1960 20ਵੀਂ ਸਦੀ ਅਤੇ 1960 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ੁੱਕਰਵਾਰ ਨੂੰ ਸ਼ੁਰੂ ਹੋਇਆ। == ਘਟਨਾ == 3 ਫ਼ਰਵਰੀ – ਪਟਿਆਲਾ ਦੇ ਮਹਾਰਾਜਾ ਯਾਦਵਿੰਦਰ ਸਿੰਘ ਨੇ ਪੰਜਾਬੀ ਸੂਬੇ ਦੀ ਮੰਗ ਦੀ ਵਿਰੋਧਤਾ ਕੀਤੀ। 10 ਮਾਰਚ –ਤੱਤਕਾਲੀਨ ਸੋਵੀਅਤ ਸੰਘ ਪ੍ਰਮਾਣੂੰ ਪਰੀਖਣ ਰੋਕਣ ਲਈ ਸਹਿਮਤ ਹੋਇਆ। 23 ਮਈ – ਇਜ਼ਰਾਈਲ ਨੇ ਅਰਜਨਟਾਈਨਾ ਮੁਲਕ ਵਿੱਚ ਨਾਜ਼ੀ ਲੀਡਰ ਐਡੋਲਫ਼ ਆਈਕਮੈਨ ਨੂੰ ਕਾਬੀ ਕਰ ਲਿਆ ਤੇ ਮਗਰੋਂ ਉਸ ਨੂੰ ਇਜ਼ਾਰਈਲ ‘ਚ ਲਿਆ ਕੇ ਮੁਕੱਦਮਾ ਚਲਾ ਕੇ 31 ਮਈ, 1962 ਦੇ ਦਿਨ ਫਾਂਸੀ ਦਿਤੀ ਗਈ। 30 ਜੁਲਾਈ – ਸਾਉਥ ਵੀਅਤਨਾਮ ਵਿੱਚ 60 ਹਜ਼ਾਰ ਬੋਧੀਆਂ ਨੇ ਡੀਏਮ ਸਰਕਾਰ ਵਿਰੁਧ ਪ੍ਰੋਟੈਸਟ ਮਾਰਚ ਕੀਤਾ। 12 ਅਕਤੂਬਰ – ਰੂਸ ਦੇ ਰਾਸ਼ਟਰਪਤੀ ਨਿਕੀਤਾ ਖਰੁਸ਼ਚੇਵ ਨੇ ਯੂ.ਐਨ.ਓ. ਦੀ ਜਨਰਲ ਅਸੈਂਬਲੀ ਦੀ ਇੱਕ ਬੈਠਕ ਵਿੱਚ ਇੱਕ ਝਗੜੇ ਸਮੇਂ ਅਪਣੀ ਜੁੱਤੀ ਲਾਹ ਕੇ ਅਪਣੇ ਡੈਸਕ ਉੱਤੇ ਮਾਰੀ। 2 ਨਵੰਬਰ – ਲੰਡਨ ਦੀ ਇੱਕ ਅਦਾਲਤ ਨੇ 'ਲੇਡੀ ਚੈਟਰਲੇਜ਼ ਲਵਰ' ਨੂੰ ਅਸ਼ਲੀਲਤਾ ਦੇ ਦੋਸ਼ ਤੋਂ ਬਰੀ ਕਰ ਦਿਤਾ। ਇਸ ਨਾਵਲ ਵਿੱਚ ਸੈਕਸ ਦੇ ਦਿ੍ਸ਼ ਬਹੁਤ ਤਫ਼ਸੀਲ ਨਾਲ ਬਿਆਨ ਕੀਤੇ ਹੋਏ ਸਨ। 8 ਨਵੰਬਰ – ਜੇ ਐੱਫ਼ ਕੈਨੇਡੀ ਅਮਰੀਕਾ ਦਾ 35ਵਾਂ ਰਾਸ਼ਟਰਪਤੀ ਬਣਿਆ। 18 ਦਸੰਬਰ – ਸੰਤ ਫਤਿਹ ਸਿੰਘ ਵਲੋਂ ਮਰਨ ਵਰਤ ਸ਼ੁਰੂ। 31 ਦਸੰਬਰ – ਇੰਗਲੈਂਡ ਵਿਚ 'ਫ਼ਾਰਦਿੰਗ' ਸਿੱਕਾ ਬੰਦ ਕਰ ਦਿਤਾ ਗਿਆ। == ਜਨਮ == == ਮਰਨ == === 1961 === 1961 20ਵੀਂ ਸਦੀ ਅਤੇ 1960 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਐਤਵਾਰ ਨੂੰ ਸ਼ੁਰੂ ਹੋਇਆ। == ਘਟਨਾ == 3 ਜਨਵਰੀ – ਮਾਸਟਰ ਤਾਰਾ ਸਿੰਘ ਨੂੰ ਰਿਹਾਅ ਕੀਤਾ ਗਿਆ। 7 ਜਨਵਰੀ – ਮਾਸਟਰ ਤਾਰਾ ਸਿੰਘ ਜਵਾਹਰ ਲਾਲ ਨਹਿਰੂ ਨੂੰ ਭਾਵ ਨਗਰ ਜਾ ਕੇ ਮਿਲਿਆ। 8 ਜਨਵਰੀ – ਫ਼ਤਿਹ ਸਿੰਘ ਨੇ ਮਰਨ ਵਰਤ ਛਡਿਆ। 17 ਜਨਵਰੀ – ਅਮਰੀਕਨ ਰਾਸ਼ਟਰਪਤੀ ਆਈਜ਼ਨ ਹਾਵਰ ਨੇ ਕਾਂਗੋ ਦੇ ਆਗੂ ਲੰਮੂਡਾ ਨੂੰ ਕਤਲ ਕਰਨ ਦਾ ਖ਼ੁਫ਼ੀਆ ਹੁਕਮ ਜਾਰੀ ਕੀਤਾ। 13 ਫ਼ਰਵਰੀ – ਰੂਸ ਨੇ 'ਸਪੂਤਨਿਕ' ਤੋਂ ਵੀਨਸ ਵਲ ਇਕ ਰਾਕਟ ਦਾਗਿਆ। 4 ਮਾਰਚ – ਭਾਰਤ ਦੇ ਪਹਿਲੇ ਜੰਗੀ ਬੇੜੇ ਆਈ.
ਰਹੱਸਵਾਦ ਇੱਕ ਬਹੁਤ ਹੀ ਪ੍ਰਾਚੀਨ ਸਿਧਾਂਤ ਹੈ ਜਿਸ ਦੇ ਅਨੁਸਾਰ, ਦਿਸਦੇ ਸੰਸਾਰ ਦੇ ਪਿਛੇ ਸੱਚੀ ਤੇ ਅਟੱਲ ਵਾਸਤਵਿਕਤਾ ਛੁਪੀ ਹੋਈ ਹੈ। ਇਹ ਸੰਸਾਰ ਜਿਸ ਵਿੱਚ ਮਨੁੱਖ ਵਿਚਰਦਾ ਹੈ, ਇੱਕ ਮਾਇਆ ਹੈ, ਸੁਪਨਾ ਹੈ। ਪ੍ਰਸਿੱਧ ਯੂਨਾਨੀ ਦਾਰਸ਼ਨਿਕ ਪਲੈਟੋ ਨੇ ਬਹੁਤ ਸਦੀਆਂ ਪਹਿਲਾਂ ਇਹ ਗੱਲ ਕਹੀ ਸੀ ਕਿ ਦਿਸਦਾ ਸੰਸਾਰ ਤੇ ਇਸ ਦੇ ਅੰਦਰ ਜਿੰਨੇ ਵੀ ਪਦਾਰਥ ਹਨ, ਸਭ ਮਾਇਆ ਦਾ ਰੂਪ ਹਨ। ਇਹ ਰਹੱਸਵਾਦ ਸੰਸਾਰ ਦੇ ਰਹੱਸ ਦਾ ਬੌਧਿਕ ਅਨੁਭਵ ਹੈ।ਹਰਜਿੰਦਰ ਸਿੰਘ ਢਿੱਲੋਂ ਦਾ ਸਤ ਹੈ, “ਭਾਵੇਂ ਰਹੱਸਾਤਮਕ-ਅਨੁਭਵ ਅਕਥਨੀ ਹੈ, ਫਿਰ ਵੀ ਭਟਕਦੀਆਂ ਰੂਹਾਂ ਨੂੰ ਸੰਸਾਰਕ ਹਨੇਰੇ ਤੋਂ ਪ੍ਰਕਾਸ਼ ਦੀ ਸਥਿਤੀ ਵਿੱਚ ਲੈ ਜਾਣਾ ਇਸ ਦਾ ਕਰੱਤਵ ਹੈ। ਰਹੱਸਵਾਦ ਨੂੰ ਵਧੇਰੇ ਸਰਲ, ਸਪਸ਼ਟ ਅਤੇ ਸਿੱਧੇ ਰੂਪ ਵਿੱਚ ਪ੍ਰਗਟਾਉਣਾ ਹੋਵੇ ਤਾਂ ਇਸਨੂੰ ‘ਰੱਬੀ ਇਸ਼ਕ` ਵੀ ਕਿਹਾ ਜਾ ਸਕਦਾ ਹੈ।``1ਪ੍ਰੰਤੂ 20ਵੀਂ ਸਦੀ ਦੇ ਚੌਥੇ ਦਹਾਕੇ ਵਿੱਚ ਰਹੱਸਵਾਦ ਦੇ ਉੱਪਰੋਕਤ ਅਰਥ ਬਦਲ ਗਏ ਅਤੇ ਵਿਦਵਾਨਾਂ ਨੇ ਇਸ ਨੂੰ ਨਵੇਂ ਰਹੱਸਵਾਦ ਦਾ ਨਾਮ ਦਿੱਤਾ। ਮੱਧਕਾਲ ਵਿੱਚ ਰਚਿਆ ਬਹੁਤ ਸਾਹਿਤ ਰਹੱਸਵਾਦ ਦੇ ਘੇਰੇ ਅੰਦਰ ਸ਼ਾਮਲ ਹੈ। ਆਧੁਨਿਕ ਕਾਲ ਵਿੱਚ ਵੀ ਇਸੇ ਪ੍ਰਵ੍ਰਿਤੀ ਅਧੀਨ ਸਾਹਿਤ ਦੀ ਰਚਨਾ ਹੋਈ ਹੈ। ਸਾਡੇ ਅਧਿਐਨ ਦਾ ਵਿਸ਼ੇ-ਖੇਤਰ ਆਧੁਨਿਕ-ਕਾਵਿ ਹੈ। ਇਸ ਪ੍ਰਵ੍ਰਿਤੀ ਦਾ ਮੁੱਢ ਭਾਈ ਵੀਰ ਸਿੰਘ ਦੀ ਕਾਵਿ-ਰਚਨਾ ਨਾਲ ਬੱਝਦਾ ਹੈ।ਡਾ. ਦੀਵਾਨ ਸਿੰਘ ਇਸ ਸੰਦਰਭ ਵਿੱਚ ਲਿਖਦਾ ਹੈ, “ਅਗਾਂਹਵਧੂ ਰੁਚੀ ਨੇ ਜਿਥੇ ਸਾਹਿਤ ਨੂੰ ਨਵੇਂ ਵਿਸ਼ੇ ਅਤੇ ਨਵੇਂ ਲਿਖਣ ਢੰਗ ਦਿੱਤੇ ਹਨ, ਉਥੇ ਪੁਰਾਣੇ ਵਿਸ਼ਿਆਂ ਜਿਵੇਂ ਰਹੱਸਵਾਦ, ਅਧਿਆਤਮਵਾਦ, ਕਿੱਸਾ-ਕਾਵਿ ਆਦਿ ਨੂੰ ਵੀ ਨਵੀਂ ਰੰਗਣ ਬਖ਼ਸੀ ਹੈ। ਪ੍ਰੀਤਮ ਸਿੰਘ ਸਫ਼ੀਰ, ਬਾਵਾ ਬਲਵੰਤ ਅਤੇ ਅੰਮ੍ਰਿਤਾ ਪ੍ਰੀਤਮ ਨੇ ਵੀ ਰਹੱਸਵਾਦੀ ਵਿਸ਼ਿਆਂ ਨੂੰ ਨਵੇਂ ਰੰਗਾਂ ਵਿੱਚ ਸਮੋ ਕੇ ਪੇਸ਼ ਕੀਤਾ ਹੈ।``2 ਜਿਥੇ ਪਹਿਲਾਂ ਸਮੁੱਚੇ ਰਹੱਸਵਾਦ ਵਿੱਚ ਸਹਿਜ-ਵਿਸ਼ਵਾਸ ਦੀ ਭਾਵਨਾ ਮਿਲਦੀ ਹੈ। ਉਥੇ ਨਵ-ਰਹੱਸਵਾਦ ਵਿੱਚ ਸ਼ਰਧਾ ਜਾਂ ਸਹਿਜ ਵਿਸ਼ਵਾਸ ਨੂੰ ਕੋਈ ਸਥਾਨ ਹਾਸਲ ਨਹੀਂ ਹੈ ਸਗੋਂ ਹਰ ਚੀਜ਼ ਤਰਕ ਦੀ ਕਸਵੱਟੀ ਉੱਪਰ ਪਰਖੀ ਜਾਂਦੀ ਹੈ। ਆਧੁਨਿਕ ਕਵੀ ਦੀ ਦ੍ਰਿਸ਼ਟੀ ਵਿੱਚ ਉਹ ਵਿਅਕਤੀ ਬਿਲਕੁਲ ਹੀ ਬੇਕਾਰ ਹੈ। ਜਿਹੜਾ ਬਿਨ੍ਹਾਂ ਸੋਚੇ ਸਮਝੇ ਰੱਬ ਦੀ ਹੋਂਦ ਸਵੀਕਾਰ ਕਰ ਲੈਂਦਾ ਹੈ। ਉਸ ਦੀ ਨਜ਼ਰ ਵਿੱਚ ਉਹ ਕਾਫ਼ਰ ਹਾਜਰ ਦਰਜੇ ਚੰਗਾ ਹੈ ਜੋ ਰੱਬ ਨੂੰ ਅੰਧ-ਵਿਸ਼ਵਾਸ ਨਾਲ ਮੰਨਦਾ ਨਹੀਂ ਸਗੋਂ ਖੋਜਦਾ ਹੈ। ਨਵ-ਰਹੱਸਵਾਦੀ ਕਵੀਆਂ ਨੇ ਕਾਵਿ ਵਿੱਚ ਆ ਚੁੱਕੇ ਗਤੀਰੋਧ ਨੂੰ ਤੋੜਿਆ ਅਤੇ ਥੋਥੀ ਤੇ ਨਿਰਜਿੰਦ ਫਿਲਾਸਫੀ ਵਿੱਚ ਨਵੀਂ ਰੂਹ ਭਰੀ। ਲੇਖਕ ਨੇ ਅਧਿਆਤਮਕ ਧਾਰਾ ਦਾ ਆਧੁਨਿਕ ਕਵੀ ਹੋਣ ਕਰ ਕੇ ਤੇ ਪੇਸ਼ਾਕਾਰੀ ਦੀ ਨਵੀਨਤਾ ਕਰ ਕੇ ਭਾਈ ਵੀਰ ਸਿੰਘ ਨੂੰ ਨਵ-ਅਧਿਆਤਮਵਾਦੀ ਦਾ ਨਾਂ ਦਿੱਤਾ ਹੈ। ਜਦੋਂ ਕਿ ਵਿਸ਼ੇ ਦੀ ਵਿਆਖਿਆ ਰਹੱਸਵਾਦੀ ਸਾਹਿਤ ਵਾਲੀ ਹੈ। ਭਾਈ ਵੀਰ ਸਿੰਘ ਦਾ ਰਹੱਸਵਾਦ ਸੂਫ਼ੀ ਰਹੱਸਵਾਦ ਤੋਂ ਭਿੰਨ ਹੈ, ਉਸ ਦਾ ਰਹੱਸਵਾਦ ਇੱਕ ਵੱਖਰਾ ਅਤੇ ਸੰਪੂਰਨ ਰਹੱਸਵਾਦ ਹੈ। ਭਾਈ ਵੀਰ ਸਿੰਘ ਦੀ ਅੰਤਿਮ ਕਾਵਿ-ਪੁਸਤਕ ‘ਮੇਰੇ ਸਾਈਆਂ ਜੀਓ` ਨੂੰ ਅਧਿਆਤਮਕ ਅਨੁਭਵਤਾ ਦੀ ਸਿਖਰ ਆਖਦਾ ਹੈ। *ਮੇਰੇ ਗੀਤ ਮੇਰੇ ਸਾਈਆਂ ਜੀ ਦੇ ਗੀਤ-ਸੋਹਲੇ। ਹਾਂ ਪਰਤ ਆਉ, ਪਰਤ ਆਉ ਸੁਹਵਿਉ। ਕਵੀ ਨਾਸ਼ਵਾਨ ਵਸਤਾਂ ਨੂੰ ਮਾਇਆ ਅਤੇ ਮਨੁੱਖੀ ਮਨ ਵਿੱਚ ਇਹਨਾਂ ਦੀ ਖਿੱਚ ਨੂੰ ਤ੍ਰਿਸ਼ਨਾ ਆਖਦਾ ਹੈ। ਉਹ ਮਨੁੱਖਾ ਮਨ ਨੂੰ ਕੁਦਰਤ ਦੇ ਅਸੀਮ ਰਸ ਨੂੰ ਪੀਣ ਦੀ ਪ੍ਰੇਰਨਾ ਦਿੰਦਾ ਹੈ ਤੇ ਨਾਸ਼ਵਾਨ ਵਸਤਾਂ ਦੀ ਤ੍ਰਿਸ਼ਨਾ ਤੋਂ ਰੋਕਦਾ ਹੈ: *ਅੱਖੀਂ ਨਾਲ ਪਿਆ ਰਸ ਪੀਵੀਂ, ਤ੍ਰਿਸ਼ਨਾ ਹੋਰ ਵਿਸਾਰੀ ਚਾ। ਆਧੁਨਿਕ ਕਵਿਤਾ ਵਿੱਚ ਇਸੇ ਧਾਰਾ ਨੂੰ ਜਿਸਦਾ ਮੁੱਢ ਭਾਈ ਵੀਰ ਸਿੰਘ ਨੇ ਬੰਨ੍ਹਿਆ, ਪੋ੍ਰ: ਪੂਰਨ ਸਿੰਘ ਨੇ ਅੱਗੇ ਤੋਰਿਆ ਪੂਰਨ ਸਿੰਘ ਦੀ ਕਵਿਤਾ ਉਸ ਦੀ ਰਹੱਸਵਾਦੀ ਸਵੈਜੀਵਨੀ ਹੈ। ਪੋ੍ਰ: ਪੂਰਨ ਸਿੰਘ ਵਰਗੇ ਕਵੀ ਨੂੰ ਵੀ ਉਸ ਦੇ ਜੀਵਨ ਰੂਪੀ ਪਤੰਗ ਦੀ ਡੋਰ ਕੋਈ ਖਿੱਚਦਾ ਪ੍ਰਤੀਤ ਹੁੰਦਾ ਹੈ ਜਿਵੇਂ: *ਮੈਂ ਪਤੰਗ ਕਿਸੇ ਦੀ ਡੋਰਾਂ ਵਾਲਾ ਖਿੱਚਦਾ ਪਤੰਗ ਪਈ ਚੜ੍ਹਦੀ ਉਚੀ ਹਵਾ ਵਿਚ। ਪੂਰਨ ਸਿੰਘ ਦੇ ਰਹੱਸਵਾਦ ਦੀ ਵਿਸ਼ੇਸ਼ਤਾ ਇਸ ਵਿਚਲਾ ਬੌਧਿਕ ਅੰਸ਼ ਹੈ। ਪ੍ਰਮਾਤਮਾ ਦੀ ਹੋਂਦ ਨੂੰ ਕੇਵਲ ਨਿੱਜੀ ਅਨੁਭਵ ਰਾਹੀਂ ਮਾਣਿਆ ਜਾ ਸਕਦਾ ਹੈ। ਇਸੇ ਕਰ ਕੇ ਕਦੇ-ਕਦੇ ਕਵੀ ਇੰਝ ਵੀ ਆਖ ਦਿੰਦਾ ਹੈ: *ਲੋਕੀ ਕਹਿਣ ਰੱਬ ਸਭ ਵਿੱਚ ਹੈ, ਸਭ ਦੂਰ ਉਹੋ ਹਰ ਥਾਂ, ਹਰ ਸ਼ੈ ਹੈ, ਜਿਧਰ ਦੇਖੋ, ਰੱਬ ਹੀ ਰੱਬ ਪਰ ਮੇਰੀਆਂ ਅੱਖੀਆਂ ਹਾਲੇ, ਕੁਝ ਠੀਕ ਸੁਜਾਖੀਆਂ ਨਹੀਂ ਜਾਪਦੀਆਂ। ਮੈਨੂੰ ਰੱਬ ਇਉਂ ਹਰ ਥਾਂ ਨਹੀਂ ਦਿਸਦਾ। ਪੋ੍ਰ. ਪੂਰਨ ਸਿੰਘ ਕਾਵਿ ਵਿਚਲੇ ਰਹੱਸਵਾਦੀ ਅੰਸ਼ਾਂ ਦਾ ਵਿਸ਼ਲੇਸ਼ਣ ਕਰਨ ਉੱਪਰੰਤ ਡਾ.
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਵਰੁਣ ਧਵਨ (ਜਨਮ 24 ਅਪ੍ਰੈਲ 1987) ) ਇੱਕ ਭਾਰਤੀ ਅਦਾਕਾਰ ਹੈ। ਫਿਲਮ ਨਿਰਦੇਸ਼ਕ ਡੇਵਿਡ ਧਵਨ ਦਾ ਪੁੱਤਰ, ਉਸ ਨੇ ਨੌਟਿੰਘਮ ਟਰੈਂਟ ਯੂਨੀਵਰਸਿਟੀ ਤੋਂ ਬਿਜਨਸ ਮੈਨੇਜਮੈਂਟ ਦੀ ਪੜ੍ਹਾਈ ਕੀਤੀ। ਜਿਸ ਤੋਂ ਬਾਅਦ ਉਸਨੇ 2010 ਵਿੱਚ ਫਿਲਮ 'ਮਾਈ ਨਾਮ ਇਜ਼ ਖ਼ਾਨ' ਵਿੱਚ ਕਰਣ ਜੌਹਰ ਦੇ ਸਹਾਇਕ ਨਿਰਦੇਸ਼ਕ ਦੇ ਤੌਰ ਤੇ ਕੰਮ ਕੀਤਾ। ਧਵਨ ਨੇ 2012 ਵਿੱਚ ਕਰਣ ਜੌਹਰ ਦੀ ਰੋਮਾਂਟਿਕ ਕਾਮੇਡੀ 'ਸਟੂਡੈਂਟ ਆਫ਼ ਦ ਈਅਰ' ਨਾਲ ਆਪਣਾ ਪਹਿਲਾ ਅਭਿਨੈ ਕੀਤਾ, ਜਿਸ ਲਈ ਉਸ ਨੂੰ 'ਬੈਸਟ ਡੈਬਿੳੂ ਮੇਲ' ਲਈ ਫ਼ਿਲਮਫ਼ੇਅਰ ਨਾਮਜ਼ਦਗੀ ਮਿਲੀ।
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।'
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਦਿੱਲੀ (ਹਿੰਦੀ: दिल्ली; ਉਰਦੂ: دیللی) ਭਾਰਤ ਦੀ ਰਾਜਧਾਨੀ ਹੈ। ਇੱਕ ਕਰੋੜ 73 ਲੱਖ ਦੀ ਆਬਾਦੀ ਨਾਲ ਇਹ ਭਾਰਤ ਦਾ ਦੂਜਾ ਤੇ ਸੰਸਾਰ ਦਾ 8ਵਾਂ ਸਭ ਤੋਂ ਵੱਡਾ ਸ਼ਹਿਰ ਹੈ। ਜਮਨਾ ਦਰਿਆ ਦੇ ਕਿਨਾਰੇ ਆਬਾਦ ਇਹ ਸ਼ਹਿਰ 6ਵੀਂ ਸਦੀ ਈਸਵੀ ਪੂਰਵ ਤੋਂ ਆਬਾਦ ਹੈ। ਦਿੱਲੀ ਸਲਤਨਤ ਦੇ ਉਰੂਜ ਦੇ ਦੌਰ ਵਿੱਚ ਇਹ ਸ਼ਹਿਰ ਇੱਕ ਸਭਿਆਚਾਰਕ ਤੇ ਵਪਾਰਕ ਕੇਂਦਰ ਦੇ ਤੌਰ ਤੇ ਉਭਰਿਆ। ਸ਼ਹਿਰ ਚ ਜ਼ਮਾਨਾ ਕਦੀਮ ਤੇ ਕਰੂੰ ਵਸਤੀ ਦੀਆਂ ਕਈ ਇਮਾਰਤਾਂ, ਯਾਦਗਾਰਾਂ ਦੇ ਆਸਾਰ ਕਦੀਮਾ ਮੌਜੂਦ ਹਨ। ਦਿੱਲੀ ਸਲਤਨਤ ਦੇ ਜ਼ਮਾਨੇ ਦਾ ਕੁਤਬ ਮੀਨਾਰ ਤੇ ਮਸਜਿਦ ਕੁੱਵਤ ਇਸਲਾਮ ਹਿੰਦੁਸਤਾਨ ਚ ਇਸਲਾਮ ਦੀ ਸ਼ਾਨ ਵ ਸ਼ੌਕਤ ਦੀਆਂ ਉਲੀਨ ਨਿਸ਼ਾਨੀਆਂ ਹਨ। ਮੁਗ਼ਲੀਆ ਸਲਤਨਤ ਦੇ ਜ਼ਮਾਨੇ ਚ ਜਲਾਲ ਉੱਦੀਨ ਅਕਬਰ (ਅਕਬਰ) ਨੇ ਰਾਜਘਰ ਆਗਰਾ ਤੋਂ ਦਿੱਲੀ ਮਨਤਕਲ ਕੀਤਾ ਜਦੋਂ ਕਿ 1639ਈ. ਚ ਸ਼ਾਹਜਹਾਂ ਨੇ ਦਿੱਲੀ ਚ ਇੱਕ ਨਵਾਂ ਸ਼ਹਿਰ ਆਬਾਦ ਕੀਤਾ ਜਿਹੜਾ ਕਿ 1649ਈ. ਤੋਂ 1857ਈ.
ਕਾਪਿਤੀ ਟਾਪੂ ਨਿੳੂਜ਼ੀਲੈਂਡ ਦਾ ੲਿੱਕ ਟਾਪੂ ਹੈ ਜੋ ਨਿੳੂਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਤੋਂ ਲਗਭਗ 1 ਘੰਟੇ ਦੀ ਦੂਰੀ ਤੇ ਸਥਿਤ ਹੈ। ੲਿਸ ਟਾਪੂ ਤੇ ਪੰਛੀਅਾਂ, ਜਾਨਵਰਾਂ ਦੀ ਵਿਭਿੰਨ ਕਿਸਮ ਦੀ ੳੁਹ ਪ੍ਰਜਾਤੀਅਾਂ ਮਿਲ ਜਾਂਦੀਅਾਂ ਹਨ ਜੋ ਹੋਰ ਕਿਤੇ ਨਹੀਂ ਮਿਲਦੀਅਾਂ ਕਿੳੁਂਕਿ ਮਨੁੱਖੀ ਦਖਲਅੰਦਾਜ਼ੀ ਘੱਟ ਹੋਣ ਕਰਕੇ ੲਿੱਥੋਂ ਦਾ ਵਾਤਾਵਰਣ ਸਦੀਅਾਂ ਤੋਂ ੲਿੱਕੋ ਜਿਹਾ ਤੇ ਅਨੁਕੂਲ ਹੈ। ੲਿਸ ਟਾਪੂ ਦੀ ਲੰਬਾੲੀ ਕਰੀਬ 10 ਕਿਲੋਮੀਟਰ ਤੇ ਚੌੜਾੲੀ ਲਗਭਗ 2 ਕਿਲੋਮੀਟਰ ਹੈ। ੲਿਸ ਟਾਪੂ ਦਾ ੲਿਤਿਹਾਸ 800 ਸਾਲ ਪੁਰਾਣਾ ਮੰਨਿਅਾ ਜਾਂਦਾ ਹੈ। ੲਿਸਦਾ ਮਨਮੋਹਕ ਨਜ਼ਾਰਾ ਸੈਲਾਨੀਅਾਂ ਲੲੀ ਖਿੱਚ ਦਾ ਕੇਂਦਰ ਹੈ।
ਊਰਜਾ ਦੀ ਸਰਲ ਪਰਿਭਾਸ਼ਾ ਦੇਣਾ ਔਖਾ ਹੈ । ਊਰਜਾ ਚੀਜ਼ ਨਹੀਂ ਹੈ ।ਇਸਨੂੰ ਅਸੀਂ ਵੇਖ ਨਹੀਂ ਸਕਦੇ, ਇਹ ਕੋਈ ਜਗ੍ਹਾ ਨਹੀਂ ਘੇਰਦੀ, ਨਾ ਹੀ ਇਸ ਦੀ ਕੋਈ ਛਾਂ ਹੀ ਪੈਂਦੀ ਹੈ । ਸੰਖੇਪ ਵਿੱਚ, ਹੋਰ ਵਸਤਾਂ ਦੀ ਤਰ੍ਹਾਂ ਇਹ ਪਦਾਰਥ ਨਹੀਂ ਹੈ,ਪਰ ਪਦਾਰਥ ਨਾਲ ਇਸ ਦਾ ਡੂੰਘਾ ਸੰਬੰਧ ਹੈ । ਫਿਰ ਵੀ ਇਸ ਦੀ ਹੋਂਦ ਓਨੀ ਹੀ ਅਸਲੀ ਹੈ ਜਿੰਨੀ ਕਿਸੇ ਹੋਰ ਚੀਜ਼ ਦੀ ਅਤੇ ਇਸ ਕਾਰਨ ਕਿ ਕਿਸੇ ਪਿੰਡ ਸਮੁਦਾਏ ਵਿੱਚ, ਜਿਸ ਤੇ ਕਿਸੇ ਬਾਹਰੀ ਜੋਰ ਦਾ ਪ੍ਰਭਾਵ ਨਹੀਂ ਰਹਿੰਦਾ, ਇਸ ਦੀ ਮਾਤਰਾ ਵਿੱਚ ਕਮੀ ਪੇਸ਼ੀ ਨਹੀਂ ਹੁੰਦੀ ।ਵਿਗਿਆਨ ਵਿੱਚ ਇਸ ਦਾ ਮਹੱਤਵਪੂਰਣ ਸਥਾਨ ਹੈ ।
1970 ਦਾ ਦਹਾਕਾ ਵਿੱਚ ਸਾਲ 1970 ਤੋਂ 1979 ਤੱਕ ਹੋਣਗੇ| This is a list of events occurring in the 1970s, ordered by year. === 1970 === 1970 20ਵੀਂ ਸਦੀ ਅਤੇ 1970 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਵੀਰਵਾਰ ਨੂੰ ਸ਼ੁਰੂ ਹੋਇਆ। == ਘਟਨਾ == 13 ਫ਼ਰਵਰੀ – ਭਾਰਤ ਦੇ ਉਤਰਾਖੰਡ ਸੂਬੇ (ਪਹਿਲਾ ਯੂ.ਪੀ.) ਦੀਆਂ ਕੁਮਾਊਂ ਪਹਾੜੀਆਂ ਵਿਚ ਇਕ ਸ਼ੇਰ ਨੇ ਇਕੋ ਦਿਨ ਵਿਚ 48 ਬੰਦਿਆਂ ਦੀ ਜਾਨ ਲਈ। 27 ਮਾਰਚ – ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਵਲਜੋਂ ਹਲਫ਼ ਲੈ ਲਿਆ। 4 ਮਈ – ਅਮਰੀਕਾ ਨੇ ਨੇਵਾਦਾ 'ਚ ਪਰਮਾਣੂੰ ਪਰਖ ਕੀਤਾ। 10 ਨਵੰਬਰ – ਦੁਨੀਆਂ ਦੇ ਇੱਕ ਅਜੂਬੇ, ਚੀਨ ਦੀ ਮਹਾਨ ਦੀਵਾਰ ਨੂੰ ਯਾਤਰੂਆਂ ਵਾਸਤੇ ਖੋਲ੍ਹਿਆ ਗਿਆ। 27 ਨਵੰਬਰ – ਪੋਪ ਪਾਲ ਦੀ ਫਿਲਪੀਨਜ਼ ਫੇਰੀ ਦੌਰਾਨ ਮਨੀਲਾ ਹਵਾਈ ਅੱਡੇ 'ਤੇ ਇਕ ਬੋਲੀਵੀਅਨ ਨੇ ਪਾਦਰੀ ਦੇ ਪਹਿਰਾਵੇ ਵਿਚ ਆ ਕੇ ਪੋਪ 'ਤੇ ਹਮਲਾ ਕੀਤਾ, ਪਰ ਕੋਈ ਨੁਕਸਾਨ ਹੋਣੋਂ ਬਚਾਅ ਹੋ ਗਿਆ। 18 ਦਸੰਬਰ – ਕੈਥੋਲਿਕ ਦੇਸ਼ ਇਟਲੀ ਵਿਚ ਤਲਾਕ ਦੀ ਇਜਾਜ਼ਤ ਦਾ ਕਾਨੂੰਨ ਪਾਸ ਹੋਇਆ। == ਜਨਮ == ਪੰਜਾਬ ਦੇ ਉਰਦੁ ਦੇ ਮਹਾਨ ਸਾਇਰ ਅੱਲ੍ਹਾ ਯਾਰ ਖ਼ਾਂ ਜੋਗੀ ਦਾ ਜਨਮ ਹੋਇਆ। == ਮਰਨ == 17 ਫ਼ਰਵਰੀ – ਸ਼ਮੂਏਲ ਯੂਸਫ਼ ਆਗਨੋਨ, ਨੋਬਲ ਸਾਹਿਤ ਇਨਾਮ ਜੇਤੂ ਯੂਕਰੇਨੀ ਸਾਹਿਤਕਾਰ ਦੀ ਮੌਤ।(ਜ. 1887) === 1971 === 1971 20ਵੀਂ ਸਦੀ ਅਤੇ 1970 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ੁੱਕਰਵਾਰ ਨੂੰ ਸ਼ੁਰੂ ਹੋਇਆ। == ਘਟਨਾ == 5 ਜਨਵਰੀ – ਆਸਟ੍ਰੇਲੀਆ ਅਤੇ ਇੰਗਲੈਂਡ ਵਿੱਚਕਾਰ ਸੰਸਾਰ ਦਾ ਪਹਿਲਾ ਇੱਕ ਦਿਨਾ ਅੰਤਰਰਾਸ਼ਟਰੀ ਕ੍ਰਿਕਟ ਮੁਕਾਬਲਾ ਖੇਡਿਆ ਗਿਆ। 8 ਜਨਵਰੀ – ਅੰਤਰਰਾਸ਼ਟਰੀ ਦਬਾਵ ਦੇ ਕਾਰਨ ਪਾਕਿਸਤਾਨ ਦੇ ਰਾਸ਼ਟਰਪਤੀ ਜ਼ੁਲਫੀਕਾਰ ਅਲੀ ਭੁੱਟੋ ਨੇ ਬੰਗਾਲੀ ਅਾਗੂ ਸ਼ੇਖ ਮੁਜੀਬੁਰਹਿਮਾਨ ਨੇ ਜੇਲ ਤੋਂ ਰਿਹਾਅ ਕਿੱਤਾ, ਜਿਸ ਨੂੰ ਬੰਗਲਾਦੇਸ਼ ਦੇ ਆਜ਼ਾਦੀ ਘੋਸ਼ਿਤ ਕਰਨ ਲਈ ਬੰਦੀ ਬਣਾਇਆ ਗਿਆ ਸੀ। 4 ਫ਼ਰਵਰੀ – ਬਿ੍ਟਿਸ਼ ਕਾਰ 'ਰੋਲਜ਼ ਰੋਇਸ' ਦੇ ਮਾਲਕ ਨੇ ਅਪਣੇ ਆਪ ਨੂੰ ਦੀਵਾਲੀਆ ਐਲਾਨਿਆ। 20 ਫ਼ਰਵਰੀ – ਮੇਜਰ ਜਨਰਲ ਈਦੀ ਅਮੀਨ ਯੂਗਾਂਡਾ ਦਾ ਰਾਸ਼ਟਰਪਤੀ ਬਣਿਆ ਜਿਸ ਨੇ ਸਾਰੇ ਵਿਦੇਸ਼ੀਆਂ ਨੂੰ ਖ਼ਾਲੀ ਹੱਥ ਤਿੰਨਾਂ ਕਪੜਿਆਂ ਵਿਚ ਮੁਲਕ 'ਚੋਂ ਨਿਕਲ ਜਾਣ ਦਾ ਹੁਕਮ ਦਿਤਾ। 26 ਮਾਰਚ – ਸ਼ੇਖ਼ ਮੁਜੀਬੁਰ ਰਹਿਮਾਨ ਨੇ ਪਾਕਿਸਤਾਨੀ ਪਾਰਲੀਮੈਂਟ ਦੀਆਂ ਚੋਣਾਂ ਜਿੱਤਣ ਮਗਰੋਂ ਪੂਰਬੀ ਪਾਕਿਸਤਾਨ ਨੂੰ ਆਜ਼ਾਦ ਮੁਲਕ ਬੰਗਲਾਦੇਸ਼ ਐਲਾਨਿਆ। 10 ਜੂਨ – ਅਮਰੀਕਾ ਨੇ ਚੀਨ ‘ਤੇ ਲਾਈਆਂ ਪਾਬੰਦੀਆਂ 21 ਸਾਲ ਮਗਰੋਂ ਖ਼ਤਮ ਕੀਤੀਆਂ। 13 ਜੂਨ – ਪਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ। 15 ਜੁਲਾਈ – ਅਮਰੀਕਨ ਰਾਸਟਰਪਤੀ ਰਿਚਰਡ ਨਿਕਸਨ ਨੇ ਐਲਾਨ ਕੀਤਾ ਕਿ ਉਹ ਚੀਨ ਨਾਲ ਸਬੰਧ ਸੁਖਾਵੇਂ ਬਣਾਉਣ ਵਾਸਤੇ ਚੀਨ ਦਾ ਦੌਰਾ ਕਰੇਗਾ। 12 ਅਕਤੂਬਰ – ਅਮਰੀਕਾ ਦੀ ਪਾਰਲੀਮੈਂਟ ਨੇ 23 ਦੇ ਮੁਕਾਬਲੇ 354 ਵੋਟਾਂ ਨਾਲ ਸਾਰੇ ਸ਼ਹਿਰੀਆਂ ਵਾਸਤੇ ਬਰਾਬਰ ਦੇ ਹਕੂਕ ਦਾ ਬਿੱਲ ਪਾਸ ਕੀਤਾ। 10 ਨਵੰਬਰ – ਉੱਤਰੀ ਆਇਰਲੈਂਡ ਦੇ ਬੈਲਫ਼ਾਸਟ ਸ਼ਹਿਰ ਵਿੱਚ, ਇੱਕ ਔਰਤ ਵਲੋਂ ਬ੍ਰਿਟਿਸ਼ ਫ਼ੌਜੀ ਨਾਲ ਪਿਆਰ ਕਰਨ ਤੇ ਇੱਕ ਹੋਰ ਆਇਰਸ਼ ਔਰਤ ਵਲੋਂ ਇੱਕ ਬ੍ਰਿਟਿਸ਼ ਫ਼ੌਜੀ ਨਾਲ ਸ਼ਾਦੀ ਕਰਨ ਦੀ ਖ਼ਾਹਿਸ਼ ਦਾ ਇਜ਼ਹਾਰ ਕਰਨ ਉੱਤੇ ਇਨ੍ਹਾਂ ਦੋਹਾਂ ਔਰਤਾਂ ਦੇ ਕਪੜਿਆਂ ਉੱਤੇ ਲੁੱਕ ਲਾ ਕੇ ਪੰਛੀਆਂ ਦੇ ਖੰਭਾਂ ਨਾਲ ਸਜਾ ਕੇ ਜਲੂਸ ਕਢਿਆ ਗਿਆ। 12 ਨਵੰਬਰ – ਅਮਰੀਕਾ ਦੇ ਰਾਸ਼ਟਰਪਤੀ ਨਿਕਸਨ ਨੇ ਐਲਾਨ ਕੀਤਾ ਕਿ ਉਹ ਫ਼ਰਵਰੀ, 1972 ਤਕ ਵੀਅਤਨਾਮ ਵਿੱਚੋਂ 45,000 ਫ਼ੌਜੀ ਕੱਢ ਲਵੇਗਾ। 8 ਦਸੰਬਰ – ਭਾਰਤ-ਪਾਕਿਸਤਾਨ ਯੁੱਧ (1971): ਭਾਰਤੀ ਫੌਜ ਨੇ ਪੱਛਮੀ ਪਾਕਿਸਤਾਨ ਦੇ ਸਹਿਰ ਕਰਾਚੀ ਤੇ ਹਮਲਾ ਕੀਤਾ। 16 ਦਸੰਬਰ – ਭਾਰਤ-ਪਾਕਿਸਤਾਨ ਯੁੱਧ (1971) ਖ਼ਤਮ, 93000 ਪਾਕਿਸਤਾਨੀ ਫ਼ੌਜੀਆਂ ਨੇ ਹਥਿਆਰ ਸੁੱਟੇ == ਜਨਮ == == ਮੌਤ == === 1972 === 1972 20ਵੀਂ ਸਦੀ ਅਤੇ 1970 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ਨੀਵਾਰ ਨੂੰ ਸ਼ੁਰੂ ਹੋਇਆ। == ਘਟਨਾ == 5 ਜਨਵਰੀ – ਪਾਕਿਸਤਾਨ ਨੇ ਸ਼ੇਖ਼ ਮੁਜੀਬੁਰ ਰਹਿਮਾਨ ਨੂੰ ਰਿਹਾਅ ਕਰ ਦਿਤਾ। 5 ਜਨਵਰੀ – ਅਮਰੀਕਾ ਦੇ ਰਾਸ਼ਟਰਪਤੀ ਰਿਚਰਡ ਨਿਕਸਨ ਨੇ 'ਸਪੇਸ ਸ਼ਟਲ' ਬਣਾਉਣ ਦੇ ਹੁਕਮ 'ਤੇ ਦਸਤਖ਼ਤ ਕੀਤੇ। 21 ਜਨਵਰੀ – ਅਰੁਣਾਚਲ ਪ੍ਰਦੇਸ਼, ਮੇਘਾਲਿਆ, ਤ੍ਰਿਪੁਰਾ, ਮਨੀਪੁਰ ਤੇ ਮੀਜ਼ੋਰਮ ਨਵੇਂ ਸੂਬੇ ਬਣੇ। 24 ਜਨਵਰੀ – ਗੁਆਮ ਵਿਚ ਕਿਸਾਨਾਂ ਨੂੰ ਜੰਗਲ ਵਿਚ ਇਕ ਜਾਪਾਨੀ ਸਾਰਜੰਟ ਲੱਭਾ। ਇਹ ਜਾਪਾਨੀ ਫ਼ੌਜੀ ਦੂਜੀ ਵੱਡੀ ਜੰਗ ਵੇਲੇ ਤੋਂ ਪਿਛਲੇ 28 ਸਾਲ ਤੋਂ ਉਥੇ ਲੁਕਿਆ ਹੋਇਆ ਸੀ ਤੇ ਜਾਪਾਨੀ ਫ਼ੌਜ ਦੇ ਜਰਨੈਲਾਂ ਦੇ ਹੁਕਮਾਂ ਦੀ ਉਡੀਕ ਕਰ ਰਿਹਾ ਸੀ | ਉਸ ਨੂੰ ਪਤਾ ਹੀ ਨਹੀਂ ਸੀ ਕਿ ਜੰਗ ਮੁੱਕੀ ਨੂੰ 28 ਸਾਲ ਹੋ ਚੁੱਕੇ ਹਨ। 26 ਫ਼ਰਵਰੀ –ਭਾਰਤ ਦੇ ਰਾਸ਼ਟਰਪਤੀ ਵੀ ਵੀ ਗਿਰੀ ਨੇ ਵਰਧਾ ਨੇੜੇ ਅਰਵੀ 'ਚ ਵਿਕਰਮ ਅਰਥ ਸੈਟੇਲਾਈਨ ਸਟੇਸ਼ਨ ਦੇਸ਼ ਨੂੰ ਸਮਰਪਿਤ ਕੀਤਾ। 20 ਜੂਨ –ਸਦਾਬਰਤ ਗੁਰਦਵਾਰੇ ਉੱਤੇ ਹਮਲਾ ਕਰ ਕੇ ਮੁਕਾਮੀ ਬੰਗਾਲੀਆਂ ਨੇ 20 ਸਿੱਖ ਮਾਰ ਦਿਤੇ। 7 ਦਸੰਬਰ – ਅਪੋਲੋ 17 ਚੰਦ ਮਿਸ਼ਨ ਨੂੰ ਸ਼ੁਰੂਆਤ ਕੀਤਾ। 11 ਦਸੰਬਰ – ਨੀਤੀਆਂ ਦਾ ਖਰੜਾ ਬਣਾਉਣ ਵਾਸਤੇ (ਅਨੰਦਪੁਰ ਸਾਹਿਬ ਦਾ ਮਤਾ) ਕਮੇਟੀ ਬਣੀ। == ਜਨਮ == 25 ਮਈ – ਭਾਰਤੀ ਕਲਾਕਾਰ, ਨਿਰਦੇਸ਼ਕ, ਸਕਰੀਨ ਲੇਖਕ ਕਰਨ ਜੌਹਰ ਦਾ ਜਨਮ ਹੋਇਆ। 5 ਦਸੰਬਰ – 1972 ਨੂੰ ਭਾਈ ਵੀਰ ਸਿੰਘ ਪੰਜਾਬੀ ਸਾਹਿਤ ਦਾ ਮੋਢੀ,ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਦਾ ਜਨਮ ਹੋਇਆ == ਮਰਨ == 30 ਅਕਤੂਬਰ – ਸੰਤ ਫਤਿਹ ਸਿੰਘ ਦੀ ਮੌਤ। === 1973 === 1973 20ਵੀਂ ਸਦੀ ਅਤੇ 1970 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸੋਮਵਾਰ ਨੂੰ ਸ਼ੁਰੂ ਹੋਇਆ। == ਘਟਨਾ == 1 ਜਨਵਰੀ – ਇੰਗਲੈਂਡ ਯੂਰਪੀ ਸੰਘ ਵਿਚ ਸ਼ਾਮਲ ਹੋਇਆ | 15 ਜਨਵਰੀ – ਅਮਰੀਕਾ ਦੇ ਰਾਸ਼ਟਰਪਤੀ ਰਿਚਰਡ ਨਿਕਸਨ ਨੇ ਵੀਅਤਨਾਮ ਵਿਚ ਜੰਗ ਬੰਦ ਕਰਨ ਦਾ ਐਲਾਨ ਕੀਤਾ। 15 ਜਨਵਰੀ – ਕੈਥੋਲਿਕ ਮੁਖੀ ਪੋਪ ਪਾਲ ਛੇਵਾਂ ਦੀ ਇਜ਼ਰਾਈਲ ਦੀ ਪ੍ਰਾਈਮ ਮਨਿਸਟਰ ਗੋਲਡਾ ਮਾਇਰ ਨਾਲ ਵੈਟੀਕਨ ਸ਼ਹਿਰ ਵਿਚ ਮੁਲਾਕਾਤ। 23 ਜਨਵਰੀ – ਅਮਰੀਕਾ ਦੇ ਰਾਸ਼ਟਰਪਤੀ ਰਿਚਰਡ ਨਿਕਸਨ ਨੇ ਐਲਾਨ ਕੀਤਾ ਕਿ ਵੀਅਤਨਾਮ ਨਾਲ ਜੰਗਬੰਦੀ ਦੀਆਂ ਸ਼ਰਤਾਂ ਤੈਅ ਹੋ ਗਈਆਂ ਹਨ। 10 ਮਾਰਚ – ਮੋਰਾਕੋ ਨੇ ਸੰਵਿਧਾਨ ਅੰਗੀਕ੍ਰਿਤ ਕੀਤਾ। 13 ਅਕਤੂਬਰ – ਕਪੂਰ ਸਿੰਘ ਆਈ.
ਪ੍ਰਾਚੀਨ ਯੂਨਾਨੀ ਭਾਸ਼ਾ (ਅਤੇ ਪ੍ਰਾਚੀਨ ਗਰੀਕ, ਅੰਗਰੇਜ਼ੀ: Ancient Greek, ਯੂਨਾਨੀ: ਹੇੱਲੇਨਿਕੀ) ਪ੍ਰਾਚੀਨ ਕਾਲ ਦੇ ਯੂਨਾਨ ਦੇਸ਼ ਅਤੇ ਉਸ ਦੇ ਆਲੇ ਦੁਆਲੇ ਦੇ ਖੇਤਰਾਂ ਦੀ ਮੁੱਖ ਭਾਸ਼ਾ ਸੀ। ਇਸਨੂੰ ਸੰਸਕ੍ਰਿਤ ਦੀ ਭੈਣ ਭਾਸ਼ਾ ਮੰਨਿਆ ਜਾ ਸਕਦਾ ਹੈ। ਇਹ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਯੂਨਾਨੀ ਸ਼ਾਖਾ ਵਿੱਚ ਆਉਂਦੀ ਹੈ। ਇਸਨੂੰ ਇੱਕ ਕਲਾਸਕੀ ਭਾਸ਼ਾ ਮੰਨਿਆ ਜਾਂਦਾ ਹੈ, ਜਿਸ ਵਿੱਚ ਕਾਫ਼ੀ ਜ਼ਿਆਦਾ ਅਤੇ ਉੱਚਕੋਟੀ ਦਾ ਸਾਹਿਤ ਰਚਿਆ ਗਿਆ ਸੀ, ਜਿਸ ਵਿੱਚ ਖਾਸਕਰ ਹੋਮਰ ਦੇ ਦੋ ਮਹਾਂਕਾਵਿ ਇਲੀਅਡ ਅਤੇ ਓਡਿੱਸੀ ਹਨ। ਇਸ ਦਾ ਵਿਆਕਰਨ, ਸ਼ਬਦਾਵਲੀ, ਧੁਨੀ-ਤੰਤਰ ਅਤੇ ਸੰਗੀਤਮਈ ਬੋਲੀ ਇਸਨੂੰ ਸੰਸਕ੍ਰਿਤ ਦੇ ਕਾਫ਼ੀ ਕਰੀਬ ਰੱਖ ਦਿੰਦੀ ਹੈ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)