ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ੳੁਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਹੈ, ਵੱਖ ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਦਲਿਤ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗਾਇਸ ਜੂਲੀਅਸ ਸੀਜ਼ਰ (ਉੱਚਾਰਨ:ˈɡaː.i.ʊs ˈjuː.lɪ.ʊs ˈkaj.sar), ਜੁਲਾਈ 100 ਈ ਪੂ – 15 ਮਾਰਚ 44 ਈ ਪੂ) ਇਤਹਾਸ ਪ੍ਰਸਿੱਧ ਰੋਮਨ ਜਰਨੈਲ ਅਤੇ ਰਾਜਨੀਤੀਵਾਨ ਅਤੇ ਰੋਮਨ ਵਾਰਤਕ ਲੇਖਕ ਸੀ। ਉਸਨੇ ਰੋਮਨ ਗਣਰਾਜ ਦੀ ਮੌਤ ਅਤੇ ਰੋਮਨ ਸਲਤਨਤ ਦੇ ਜਨਮ ਨਾਲ ਜੁੜੀਆਂ ਘਟਨਾਵਾਂ ਵਿੱਚ ਮਹਤਵਪੂਰਨ ਭੂਮਿਕਾ ਨਿਭਾਈ ਸੀ। 60 ਈ ਪੂ ਵਿੱਚ, ਸੀਜ਼ਰ, ਕਰਾਸਸ ਅਤੇ ਪੌਮਪੇ ਨੇ ਪਹਿਲਾ ਤਿੱਕੜੀ ਗਠਜੋੜ ਬਣਾਇਆ ਜਿਸਦਾ ਅਨੇਕ ਸਾਲਾਂ ਤੱਕ ਰੋਮਨ ਰਾਜਨੀਤੀ ਤੇ ਗਲਬਾ ਰਿਹਾ। ਲੋਕਮੁਖੀ ਦਾਅਪੇਚਾਂ ਰਾਹੀਂ ਸੱਤਾ ਹਥਿਆਉਣ ਦੇ ਉਨ੍ਹਾਂ ਦੇ ਯਤਨਾਂ ਦਾ ਰੋਮਨ ਸੈਨੇਟ ਵਿਚਲੇ ਰੂੜੀਵਾਦੀ ਇਲੀਟ ਨੇ ਵਿਰੋਧ ਕੀਤਾ, ਜਿਸ ਵਿੱਚ ਸਿਸਰੋ ਦਾ ਸ਼ਰੇਆਮ ਸਮਰਥਨ ਪ੍ਰਾਪਤ ਛੋਟਾ ਕੈਟੋ ਵੀ ਸੀ।ਗਾਲ ਵਿੱਚ ਸੀਜਰ ਦੇ ਅਭਿਆਨਾਂ ਦੀ ਜਿੱਤ ਦਾ ਨਤੀਜਾ ਇਹ ਹੋਇਆ ਕਿ ਸੰਪੂਰਨ ਫ਼ਰਾਂਸ ਅਤੇ ਰਾਇਨ (Rhine) ਨਦੀ ਤੱਕ ਦੇ ਹੇਠਲੇ ਪ੍ਰਦੇਸ, ਜੋ ਮੂਲ ਅਤੇ ਸੰਸਕ੍ਰਿਤੀ ਦੇ ਸਰੋਤ ਵਜੋਂ ਇਟਲੀ ਤੋਂ ਘੱਟ ਮਹੱਤਵਪੂਰਣ ਨਹੀਂ ਸਨ, ਰੋਮਨ ਸਾਮਰਾਜ ਦੇ ਕਬਜੇ ਵਿੱਚ ਆ ਗਏ। ਜਰਮਨੀ ਅਤੇ ਬੇਲਜਿਅਮ ਦੇ ਬਹੁਤ ਸਾਰੇ ਕਬੀਲਿਆਂ ਉੱਤੇ ਉਸਨੇ ਕਈ ਫਤਹਿ ਪ੍ਰਾਪਤ ਕੀਤੀ ਅਤੇ ਕਾਲ ਦੇ ਰਖਿਅਕ ਦਾ ਕਾਰਜਭਾਰ ਕਬੂਲ ਕੀਤਾ। ਆਪਣੇ ਪ੍ਰਾਂਤ ਦੀ ਸੀਮਾ ਦੇ ਪਾਰ ਦੇ ਦੁਰੇਡੇ ਸਥਾਨ ਵੀ ਉਸ ਦੀ ਕਮਾਨ ਵਿੱਚ ਆ ਗਏ। 55 ਈ . ਪੂ . ਵਿੱਚ ਉਸਨੇ ਇੰਗਲੈਂਡ ਦੇ ਦੱਖਣ ਪੂਰਵ ਵਿੱਚ ਭਲੀ-ਭਾਂਤ ਲਈ ਅਭਿਆਨ ਕੀਤਾ। ਦੂੱਜੇ ਸਾਲ ਉਸਨੇ ਇਹ ਅਭਿਆਨ ਹੋਰ ਵੀ ਵੱਡੇ ਪੱਧਰ ਉੱਤੇ ਸੰਚਾਲਿਤ ਕੀਤਾ ਜਿਸਦੇ ਫਲਸਰੂਪ ਉਹ ਟੇੰਸ ਨਦੀ ਦੇ ਵਹਾਅ ਦੇ ਵੱਲ ਦੇ ਪ੍ਰਦੇਸ਼ੋਂ ਤੱਕ ਵਿੱਚ ਵੜ ਗਿਆ ਅਤੇ ਸਾਰਾ ਕਬੀਲੋਂ ਦੇ ਸਰਦਾਰਾਂ ਨੇ ਰਸਮੀ ਰੂਪ ਵਲੋਂ ਉਸ ਦੀ ਅਧੀਨਤਾ ਸਵੀਕਾਰ ਕਰ ਲਈ। ਹਾਲਾਂਕਿ ਉਹ ਭਲੀ ਪ੍ਰਕਾਰ ਸੱਮਝ ਗਿਆ ਸੀ ਕਿ ਰੋਮਨ ਗਾਲ ਦੀ ਸੁਰੱਖਿਆ ਲਈ ਬਰੀਟੇਨ ਉੱਤੇ ਸਥਾਈ ਅਧਿਕਾਰ ਪ੍ਰਾਪਤ ਕਰਣਾ ਜ਼ਰੂਰੀ ਹੈ, ਤਦ ਵੀ ਗਾਲ ਵਿੱਚ ਔਖਾ ਹਾਲਤ ਪੈਦਾ ਹੋ ਜਾਣ ਦੇ ਕਾਰਨ ਉਹ ਅਜਿਹਾ ਕਰਣ ਵਿੱਚ ਅਸਮਰਥ ਰਿਹਾ। ਗਾਲ ਦੇ ਲੋਕਾਂ ਨੇ ਆਪਣੇ ਜੇਤੂ ਦੇ ਵਿਰੁੱਧ ਬਗ਼ਾਵਤ ਕਰ ਦਿੱਤਾ ਸੀ ਪਰ 50 ਈ.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਵਿਲੀਅਮ ਸ਼ੇਕਸਪੀਅਰ (ਅੰਗਰੇਜ਼ੀ: William Shakespeare) ਇੱਕ ਉੱਘੇ ਅੰਗਰੇਜ਼ੀ ਕਵੀ ਅਤੇ ਨਾਟਕਕਾਰ ਸਨ। ਉਹਨਾਂ ਨੂੰ ਇੰਗਲੈਂਡ ਦਾ ਸਭ ਤੋਂ ਮਹਾਨ ਨਾਟਕਕਾਰ ਅਤੇ ਰਾਸ਼ਟਰੀ ਕਵੀ ਆਖਿਆ ਜਾਂਦਾ ਹੈ। ਉਹਨਾਂ ਨੇ ਤਕਰੀਬਨ 38 ਨਾਟਕ, 154 ਛੋਟੀਆਂ ਨਜ਼ਮਾਂ ਅਤੇ ਦੋ ਵੱਡੀਆਂ ਨਜ਼ਮਾਂ ਲਿਖੀਆਂ। ਉਹਨਾਂ ਦੇ ਨਾਟਕ ਦੁਨੀਆਂ ਦੀ ਤਕਰੀਬਨ ਹਰ ਭਾਸ਼ਾ ਵਿੱਚ ਅਨੁਵਾਦ ਹੋਏ। 1589 ਤੋਂ 1613 ਦੇ ਵਿਚਕਾਰ ਉਹਨਾਂ ਆਪਣੀਆਂ ਉੱਘੀਆਂ ਰਚਨਾਵਾਂ ਕੀਤੀਆਂ। "ਏ ਮਿਡਸਮਰ ਨਾਈਟ'ਜ਼ ਡ੍ਰੀਮ", "ਹੈਮਲੇਟ", ਮੈਕਬੈਥ, "ਰੋਮੀਓ ਐਂਡ ਜੂਲੀਅਟ", "ਕਿੰਗ ਲੀਅਰ", "ਉਥੈਲੋ" ਅਤੇ "ਟਵੈਲਥ ਨਾਈਟ" ਉਸ ਦੀਆਂ ਵਧੇਰੇ ਚਰਚਿਤ ਰਚਨਾਵਾਂ ਵਿੱਚੋਂ ਕੁਝ ਹਨ।
ਰੱਖੜੀ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਨੇ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ । ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ। ਰੱਖੜੀ ਬੰਨਣ ਦਾ ਅਸਲ ਮਨੋਰਥ ਤਾਂ ਹੀ ਪੂਰਾ ਹੋ ਸਕਦਾ ਹੈ ਦੋਵੇਂ ਧਿਰਾ ਇਕ ਦੂਜੇ ਨੁੰ ਪਿਆਰ ਅਤੇ ਸਤਿਕਾਰ ਦੇਣ। ਅੱਜ ਦੇ ਯੁੱਗ ਵਿਚ ਕਹਿ ਲਓ ਜਾਂ ਕਲਯੁੱਗ ਵਿਚ ਕਹਿ ਲਓ, ਭੈਣ ਭਰਾ ਦਾ ਪਾਕ ਪਵਿੱਤਰ ਰਿਸ਼ਤਾ ਵੀ ਤਿੜਕ ਗਿਆ ਹੈ। ਕਿਸੇ ਵੇਲੇ ਵੀਰਾਂ ਦੇ ਸਾਹੀਂ ਜਿਊਣ ਵਾਲੀਆਂ ਭੈਣਾਂ ਵੀ ਜਦੋਂ ਉਨ੍ਹਾਂ ਦੇ ਧੀਆਂ ਪੁੱਤਾਂ ਦੇ ਕਾਰਜ ਹੋ ਜਾਣ ਮਾਮੇ ਛੱਕਾਂ ਪੂਰ ਦੇਣ ਤੇ ਉਨ੍ਹਾਂ ਦੇ ਸੱਸ ਸਹੁਰੇ ਦੇ ਮਰਨੇ ਪਰਨੇ ਵੀ ਵੱਡੇ ਕਰ ਆਉਣ ਤਾਂ ਉਹ ਭਰਾਵਾਂ ਨੁੰ ਬੇਲੋੜੀ ਚੀਂ ਵਾਂਗ ਸਮਝ ਛਡਦੀਆਂ ਨੇ ਤੇ ਉਹ ਭਰਾਵਾਂ ਨਾਲ ਉਮਰਾਂ ਦੀ ਵਰਤੋਂ ਵਾਲੀ ਉੱਚੀ ਸੁੱਚੀ ਤਿਆਗ ਕੇ ਭਰਾਵਾਂ ਨੂੰ ਸਿਰਫ ਵਰਤੋਂ ਦੀ ਚੀਂ ਸਮਝਦੀਆਂ ਨੇ। ਉਹ ਇਸ ਬੋਲੀ ਨੁੰ ਭੁਲਾ ਕੇ ਛੁਟਿਆ ਦੇਂਦੀਆਂ ਨੇ ਜਿਸ ਵਿਚ ਭੈਣ ਕਹਿੰਦੀ ਹੈ ਕਿ ਇਕ ਵੀਰ ਦੇਵੀਂ ਵੇ ਰੱਬਾ ਮੇਰੀ ਸਾਰੀ ਉਮਰ ਦੇ ਮਾਪੇ। ਕਿਹਾ ਜਾਂਦਾ ਹੈ ਕਿ ਘਰ ਦੀ ਧੀ ਤੇ ਘਰ ਦਾ ਨੌਕਰ ਸਦਾ ਘਰ ਦੀ ਸੁੱਖ ਮੰਗਦੇ ਨੇ ਪਰ ਅੱਜ ਦੇ ਸਮੇਂ ਤਾਂ ਨੋਕਰ ਵੀ ਪੈਸੇ ਦੇ ਪੁੱਤ ਬਣ ਗਏ ਨੇ ਜੋ ਮਾਲਕ ਨੁੰ ਕਤਲ ਤੱਕ ਕਰ ਦੇਂਦੇ ਹਨ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋੲਿਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਐਪਲ ਇੰਕ., ਜਾਂ ਐਪਲ ਸੰਸਥਾਪਣ, ਪੂਰਵਲਾ ਐਲਪ ਕੰਪਿਊਟਰ, ਇੰਕ., ਇੱਕ ਅਮਰੀਕੀ ਬਹੁਰਾਸ਼ਟਰੀ ਨਿਗਮ ਹੈ ਜਿਹਦਾ ਸਦਰ-ਮੁਕਾਮ ਕੂਪਰਟੀਨੋ, ਕੈਲੀਫ਼ੋਰਨੀਆ ਵਿਖੇ ਹੈ ਅਤੇ ਜੋ ਖਪਤਕਾਰੀ ਬਿਜਲਾਣੂ ਯੰਤਰਾਂ, ਕੰਪਿਊਟਰ ਸਾਫ਼ਟਵੇਅਰ ਅਤੇ ਨਿੱਜੀ ਕੰਪਿਊਟਰਾਂ ਦਾ ਖ਼ਾਕਾ ਤਿਆਰ ਕਰਦਾ, ਵਿਕਸਤ ਕਰਦਾ ਅਤੇ ਵੇਚਦਾ ਹੈ। ਇਹਦੇ ਸਭ ਤੋਂ ਪ੍ਰਸਿੱਧ ਉਤਪਾਦ ਮੈਕ ਕੰਪਿਊਟਰ, ਆਈਪੌਡ ਸੰਗੀਤ ਵਜੰਤਰੀ, ਆਈਫ਼ੋਨ ਸਮਾਰਟਫ਼ੋਨ ਅਤੇ ਆਈਪੈਡ ਟੈਬਲਟ ਕੰਪਿਊਟਰ ਹਨ।
ਸ਼ਿਵਚਰਨ ਜੱਗੀ ਕੁੱਸਾ (ਜਨਮ 1 ਅਕਤੂਬਰ 1965) ਪੰਜਾਬੀ ਨਾਵਲਕਾਰ ਹੈ। ਉਸਦੇ ਨਾਵਲ "ਪੁਰਜਾ ਪੁਰਜਾ ਕਟਿ ਮਰੈ" ਦਾ ਅੰਗਰੇਜ਼ੀ ਅਨੁਵਾਦ ਸਟਰਗਲ ਫ਼ਾਰ ਔਨਰ ਅਤੇ ਆਊਟਸਾਈਡ, ਸਮਵੇਅਰ, ਏ ਲੈਂਪ ਬਰਨਸ ਵੀ ਛਪ ਚੁੱਕੇ ਹਨ ਅਤੇ "ਦਾ ਲੌਸਟ ਫੁੱਟਪਰਿੰਟਸ" ਆ ਰਿਹਾ ਹੈ। ਉਸਨੂੰ ਇੰਗਲੈਂਡ ਦੀ ਨਾਮਵਾਰ ਸੰਸਥਾ 'ਪੰਜਾਬੀਜ਼ ਇਨ ਬ੍ਰਿਟੇਨ- ਆਲ ਪਾਰਟੀ ਪਾਰਲੀਮੈਂਟਰੀ ਗਰੁੱਪ' ਵੱਲੋਂ 2010 ਦੇ ਪੰਜਾਬੀ ਸੱਭਿਆਚਾਰਕ ਐਵਾਰਡ ਨਾਲ ਨਿਵਾਜੀਆ ਗਿਆ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਬਲਦੇਵ ਸਿੰਘ ਤੇਗ ਪੰਜਾਬੀ ਕਵਿਤਾ ਦਾ ਸਟੇਜੀ ਕਵੀ ਸੀ ਜਿਸ ਦੇ ਤਿੰਨ ਕਾਵਿ ਸੰਗ੍ਰਹਿ ਛਪੇ। ਬਲਵੀਰ ਸਿੰਘ ਤੇਗ ਪੰਜਾਬੀ ਦਾ ੳੁਹ ਕਵੀ ਹੈ ਜਿਸਨੇ ਅੰਮ੍ਰਿਤਸਰ ਕਵੀ ਫੁਲਵਾੜੀ ਦੀ ਸਥਾਪਨਾ ਕੀਤੀ ਅਤੇ ਲੰਮਾ ਸਮਾਂ ਪ੍ਰਧਾਨਗੀ ਕੀਤੀ। ੳੁਸਦੇ ਸਾਥੀ ਕਵੀਅਾਂ ਵਿੱਚ ਪੂਰਨ ਸਿੰਘ ਜੋਸ਼, ਪਿਅਾਰਾ ਸਿੰਘ ਰੌਸ਼ਨ, ਬਚਨ ਪਹਿਲਵਾਨ ਬਚਨ, ਰਜਿੰਦਰ ਸਿੰਘ ਸੂਫੀ, ਧੰਨਾ ਸਿੰਘ ਰੰਗੀਲਾ, ੳੁੱਤਮ ਸਿੰਘ ਤੇਜ ਅਤੇ ਪਿਅਾਰਾ ਸਿੰਘ ਨਿਰਛਲ ਸ਼ਾਮਲ ਸਨ।
ਤੀਜ (ਨੇਪਾਲੀ ਭਾਸ਼ਾ -तीज) ਕਈ ਭਾਰਤੀ ਤਿਓਹਾਰਾਂ ਦਾ ਨਾਮ ਹੈ ਜੋ ਨੇਪਾਲ, ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮਨਾਇਆ ਜਾਂਦੇ ਹਨ। ਹਰਿਆਲੀ ਤੀਜ, ਕਜਾਰੀ ਤੀਜ ਅਤੇ ਹਰਤਾਲਿਕਾ ਤੀਜ ਮੌਨਸੂਨ ਰੁੱਤ ਦੀ ਆਮਦ ਦਾ ਸਵਾਗਤ ਕਰਦੇ ਹਨ ਅਤੇ ਗੀਤ, ਨਾਚ ਅਤੇ ਪ੍ਰਾਰਥਨਾ ਸੰਸਕਾਰਾਂ ਨਾਲ ਮੁੱਖ ਤੌਰ ਤੇ ਲੜਕੀਆਂ ਅਤੇ ਔਰਤਾਂ ਵਲੋਂ ਮਨਾਇਆ ਜਾਂਦਾ ਹੈ। ਤੀਜ ਦੇ ਮੌਨਸੂਨ ਤਿਉਹਾਰ ਮੁੱਖ ਤੌਰ ਦੇਵੀ ਪਾਰਵਤੀ ਨੂੰ ਅਤੇ ਸ਼ਿਵਜੀ ਦੇ ਨਾਲ ਉਸ ਸੰਗਮ ਨੂੰ ਸਮਰਪਿਤ ਹਨ
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਨ੍ਹਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਜੁਗਰਾਜ ਸਿੰਘ ਯੋਧਾ ਜੋ ਟਕਰਾਉਦਾ ਨਾਲ ਤੂਫਾਨਾਂ’ ਅੱਜ ਫਿਰ ਸ਼ਾਮ ਨੂੰ ਸਾਡੇ ਘਰ ਰੋਟੀ ਨਹੀਂ ਪੱਕੀ। ਮਾਂ ਨੂੰ ਕਿਹਾ, “ਮਾਂ ਭੁੱਖ ਲੱਗੀ ਐ” ਤਾਂ ਮਾਂ ਨੇ ਜਵਾਬ ਦਿੱਤਾ, “ਪੁੱਤ ਅੱਜ ਤਾਂ ਸਾਰੇ ਪੰਜਾਬ ਦੇ ਗਲੋਂ ਪਾਣੀ ਦਾ ਘੁੱਟ ਨਈਂ ਲੰਘਦਾ ਮੈ ਰੋਟੀ ਕਿਵੇਂ ਪਕਾਵਾਂ” ਏਨਾ ਕਹਿਣ ਪਿੱਛੋਂ ਮਾਂ ਰੋਣ ਲੱਗੀ, ਮਾਂ ਨੂੰ ਰੋਂਦੇ ਦੇਖ ਕੇ ਛੋਟੀ ਭੈਣ ਵੀ ਨਾਲ ਹੀ ਰੋਣ ਲੱਗ ਪਈ। ਮੈਂ ਹੈਰਾਨ ਸਾਂ, ਮਾਂ ਦੀ ਗੱਲ ਮੇਰੀ ਜਵਾਂ ਸਮਝ ਨਹੀਂ ਆਈ। ਉਮਰ ਹੀ ਛੋਟੀ ਸੀ, ਸਿਰਫ 9 ਸਾਲ। ਗੱਲ 8 ਅਪ੍ਰੈਲ 1990 ਦੀ ਹੈ। ਇਸ ਦਿਨ ਵਾਪਰੀ ਘਟਨਾਂ ਤੇ ਮਾਂ ਵੱਲੋਂ ਕਹੀਆਂ ਗਈਆਂ ਗੱਲਾਂ ਦੀ ਮੈਨੂੰ ਹੁਣ ਸਮਝ ਲੱਗਣ ਲੱਗੀ ਹੈ, ਜਦੋਂ ਮੈਂ ਇਸ ਦਿਨ ਦਾ ਇਤਿਹਾਸ ਪੜ੍ਹਿਆ ਤੇ ਇਤਿਹਾਸ ਨੂੰ ਇਹ ਦਿਨ ਚੇਤੇ ਕਰ-ਕਰ ਭੁੱਬਾਂ ਮਾਰਦੇ ਤੱਕਿਆ। ਇਸ ਦਿਨ ਇੱਕ ਲੋਕ ਨਾਇਕ ਸੂਰਮਾਂ ਜ਼ਾਲਮ ਹਕੂਮਤ ਨਾਲ ਲੋਹਾ ਲੈਂਦਾ ਸ਼ਹੀਦ ਹੋ ਗਿਆ ਸੀ, ਜਿਸਦਾ ਨਾਮ ਅੱਜ ਵੀ ਕਿਸੇ ਨੂੰ ਨਹੀਂ ਭੁੱਲਾ, ‘ਭਾਈ ਜੁਗਰਾਜ ਸਿੰਘ ਤੂਫਾਨ’। ‘ਜੀਹਦੇ ਨਾਮ ਤੋਂ ਸੁਣਕੇ ਦਿਲੀ ਥਰ ਥਰ ਕੰਬਦੀ ਸੀ, ਕਈ ਬੁੱਚੜਾਂ ਦਾ ਜੀਹਨੇ ਕੀਤਾ ਮਾਰ ਸਫਾਇਆ। ਭਾਈ ਜੁਗਰਾਜ ਸਿੰਘ ਸੀ ਪਾਂਧੀ ਪ੍ਰੀਤ ਦੇ ਪੈਡੇ ਦਾ, ਜਿਸਨੇ ਦੇਸ਼ ਧਰਮ ਲਈ ਸੱਚਾ ਇਸ਼ਕ ਕਮਾਇਆ।’ ਕਿਸੇ ਨੇ ਉਸ ਨੂੰ ‘ਅਮਨ ਦਾ ਦੇਵਤਾ’ ਕਿਹਾ, ਕਿਸੇ ਨੇ ‘ਮਜ਼ਲੂਮਾਂ ਦਾ ਰਾਖਾ’ ਤੇ ਕਿਸੇ ਨੇ ‘ਜ਼ਾਲਮਾਂ ਨੂੰ ਵੰਗਾਰ’ ਤੇ ਕਿਸੇ ਨੇ ਉੱਚੀ ਆਵਾਜ ਵਿੱਚ ਖਾੜਕੂਆਂ ਨੂੰ ਸੁਨੇਹਾਂ ਦਿੱਤਾ ‘ਯੋਧਿਓ ਤੂਫਾਨ ਬਣੋ’।ਸਚਮੱਚ ਭਾਈ ਸਾਹਿਬ ਦਾ ਜੀਵਨ ਐਸਾ ਸੀ ਕਿ ਆਪਣਿਆਂ ਦੇ ਨਾਲ-ਨਾਲ ਅੱਜ ਤੱਕ ਗ਼ੈਰਾਂ ਦੀ ਮਹਿਫਿਲ ਵਿੱਚ ਵੀ ਉਹਨਾਂ ਦੇ ਚਰਚੇ ਨੇ। ਭਾਈ ਸਾਹਿਬ ਦੁਆਰਾ ਚਲਾਈਆਂ ਗਈਆਂ ਗੋਲੀਆਂ ਵਿਚੋਂ ਇੱਕ ਨੇ ਵੀ ਕਿਸੇ ਨਿਰਦੋਸ਼ ਦੀ ਜਾਨ ਨਹੀਂ ਲਈ। ਬਟਾਲੇ ਤੋਂ ਕਰੀਬ 20 ਕਿ:ਮੀ: ਦੂਰ ਪਿੰਡ ਚੀਮਾਂ ਖੁੱਡੀ (ਨੇੜੇ ਸ਼੍ਰੀ ਹਰਿਗੋਬਿੰਦਪੁਰ) ਵਿਖੇ ਇੱਕ ਸਧਾਰਨ ਕਿਸਾਨ ਸ. ਮਹਿੰਦਰ ਸਿੰਘ ਦੇ ਘਰ ਮਾਤਾ ਹਰਬੰਸ ਕੌਰ ਦੀ ਕੁੱਖੋਂ ਸੰਨ 1971 ਈ. ਨੂੰ ਇੱਕ ਸਪੁੱਤਰ ਨੇ ਜਨਮ ਲਿਆ, ਜਿਸ ਦਾ ਨਾਮ ਜੁਗਰਾਜ ਸਿੰਘ ਰੱਖਿਆ ਗਿਆ। ਪਿੰਡ ਵਿੱਚ ਭਾਈ ਸਾਹਿਬ ਦੇ ਪਰਿਵਾਰ ਨੂੰ ਬੰਦੂਕਚੀਆਂ ਦਾ ਟੱਬਰ ਕਰਕੇ ਜਾਣਿਆਂ ਜਾਂਦਾ ਸੀ, ਕਿਉਂਕਿ ਸ.
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਕਾਵਿ ਸ਼ਾਸਤਰ (Poetics) ਕਵਿਤਾ ਅਤੇ ਸਾਹਿਤ ਦਾ ਫਲਸਫਾ ਅਤੇ ਵਿਗਿਆਨ ਹੈ। ਇਹ ਕਾਵਿ ਕ੍ਰਿਤੀਆਂ ਅਤੇ ਪ੍ਰਵਚਨਾਂ ਦੇ ਵਿਸ਼ਲੇਸ਼ਣ ਦੇ ਆਧਾਰ ਉੱਤੇ ਸਮੇਂ-ਸਮੇਂ ਸਾਹਮਣੇ ਆਏ ਸਿਧਾਂਤਾਂ ਦਾ ਗਿਆਨ ਹੈ। ਪਰ ਕੁਝ ਵਿਦਵਾਨ ਇਸ ਦੀ ਵਰਤੋਂ ਏਨੇ ਵਿਆਪਕ ਅਧਾਰ ਤੇ ਕਰਦੇ ਹਨ ਕਿ ਖੁਦ ਸਿਧਾਂਤ ਵੀ ਇਸ ਦੇ ਕਲਾਵੇ ਵਿੱਚ ਆ ਜਾਂਦਾ ਹੈ। ਯੁੱਗ ਪ੍ਰਸਥਿਤੀਆਂ ਦੇ ਅਨੁਸਾਰ ਕਵਿਤਾ ਅਤੇ ਸਾਹਿਤ ਦਾ ਕੰਟੈਂਟ ਅਤੇ ਰੂਪ ਬਦਲਦਾ ਰਹਿੰਦਾ ਹੈ; ਨਤੀਜੇ ਵਜੋਂ ਕਾਵਿ-ਸ਼ਾਸਤਰੀ ਸਿਧਾਂਤਾਂ ਵਿੱਚ ਵੀ ਲਗਾਤਾਰ ਤਬਦੀਲੀ ਹੁੰਦੀ ਰਹੀ ਹੈ। ਭਾਰਤ ਵਿੱਚ ਭਰਤ ਦੇ ਸਿਧਾਂਤਾਂ ਤੋਂ ਲੈ ਕੇ ਅੱਜ ਤੱਕ ਅਤੇ ਪੱਛਮ ਵਿੱਚ ਸੁਕਰਾਤ ਅਤੇ ਉਸਦੇ ਚੇਲੇ ਅਫਲਾਤੂਨ ਤੋਂ ਲੈ ਕੇ ਨਵਆਲੋਚਨਾ ਤੱਕ ਦੇ ਸਿਧਾਂਤਾਂ ਦੇ ਇਤਿਹਾਸਿਕ ਸਰਵੇ ਤੋਂ ਇਹ ਗੱਲ ਸਾਫ਼ ਹੋ ਜਾਂਦੀ ਹੈ। ਭਾਰਤ ਵਿੱਚ ਕਵਿਤਾ ਨਾਟਕ ਆਦਿ ਕ੍ਰਿਤੀਆਂ ਨੂੰ ਲਕਸ਼ ਗਰੰਥ ਅਤੇ ਸਿਧਾਂਤਕ ਗ੍ਰੰਥਾਂ ਨੂੰ ਲੱਛਣ ਗਰੰਥ ਕਿਹਾ ਜਾਂਦਾ ਹੈ। ਇਹ ਲੱਛਣ ਗਰੰਥ ਹਮੇਸ਼ਾ ਲਕਸ਼ ਗਰੰਥਾਂ ਦੇ ਅਨੁਗਾਮੀ ਹੁੰਦੇ ਹਨ ਅਤੇ ਮਹਾਨ ਕਵੀ ਇਹਨਾਂ ਦੀਆਂ ਦਸੀਆਂ ਲੀਹਾਂ ਨੂੰ ਚੁਣੌਤੀ ਦਿੰਦੇ ਵੇਖੇ ਜਾਂਦੇ ਹਨ। ਕਾਵਿ ਸ਼ਾਸਤਰ ਲਈ ਪੁਰਾਣੇ ਨਾਮ ਸਾਹਿਤਸ਼ਾਸਤਰ ਅਤੇ ਅਲੰਕਾਰਸ਼ਾਸਤਰ ਹਨ ਅਤੇ ਸਾਹਿਤ ਦੇ ਵਿਆਪਕ ਰਚਨਾਤਮਕ ਖੇਤਰ ਨੂੰ ਅਪਣਾ ਲੈਣ ਉੱਤੇ ਇਸਨੂੰ ਸਮੀਖਿਆ ਸ਼ਾਸਤਰ ਵੀ ਕਿਹਾ ਜਾਣ ਲਗਾ। ਮੂਲ ਤੌਰ ਤੇ ਕਾਵਿ ਸ਼ਾਸਤਰੀ ਚਿੰਤਨ ਸ਼ਬਦ ਕਾਵਿ ਅਤੇ ਨਾਟਕ ਦੇ ਹੀ ਸੰਬੰਧ ਵਿੱਚ ਸਿਧਾਂਤ ਨਿਰਮਾਣ ਕਰਦਾ ਮਿਲਦਾ ਹੈ। ਅਰਸਤੂ ਦੀ ਰਚਨਾ ਪੋਇਟਿਕਸ ਵਿੱਚ ਕਾਮੇਡੀ, ਟਰੈਜੇਡੀ, ਅਤੇ ਐਪਿਕ ਦੀ ਸਮੀਖਿਆਤਮਕ ਕਸੌਟੀ ਦਾ ਆਕਲਨ ਹੈ ਅਤੇ ਭਰਤ ਦਾ ਨਾਟਸ਼ਾਸਤਰ ਕੇਵਲ ਰੂਪਕ ਜਾਂ ਨਾਟਕ ਦੇ ਹੀ ਸਮੀਖਿਆ ਸਿਧਾਂਤ ਪੇਸ਼ ਕਰਦਾ ਹੈ। ਭਾਰਤ ਅਤੇ ਪੱਛਮ ਵਿੱਚ ਇਹ ਚਿੰਤਨ ਈ. ਪੂ.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਥਾਤ ਬੇਨਤੀ ਪੇਸ਼ ਕਰਨੀ। ਗੁਰਮਤਿ ਵਿੱਚ ਅਰਦਾਸ ਦੀ ਖ਼ਾਸ ਅਹਿਮੀਅਤ ਹੈ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਹਰ ਮੌਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ!
ਸਤਿੰਦਰ ਸਰਤਾਜ (ਜਨਮ 18 ਮਈ, 1982 , ਪੂਰਾ ਨਾਂ ਸਤਿੰਦਰ ਪਾਲ ਸਿੰਘ ਸੈਨੀ, ਇੱਕ ਪੰਜਾਬੀ ਗਾਇਕ, ਕਵੀ ਅਤੇ ਸੰਗੀਤਕਾਰ ਹੈ। ਸਤਿੰਦਰ ਸਰਤਾਜ ਦਾ ਜਨਮ ਹੁਸ਼ਿਆਰਪੁਰ ਜ਼ਿਲ੍ਹਾ ਦੇ ਇੱਕ ਪਿੰਡ ਬਜਵਾੜਾ ਵਿੱਚ ਹੋਇਆ ਸੀ। ਸਰਤਾਜ ਨੇ ਚੰਗੀਆਂ ਐਲਬਮ ਨਾਲ ਲੋਕਾਂ ਤੋਂ ਸਨਮਾਨ ਹਾਸਲ ਕੀਤਾ ਹੈ, ਜਿਵੇਂ "ਇਬਾਦਤ", "ਚੀਰੇ ਵਾਲਾ ਸਰਤਾਜ" ਅਤੇ "ਅਫਸਾਨੇ ਸਰਤਾਜ ਦੇ" ਹਨ। ਉਹ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਵੀ ਲਾਈਵ ਸ਼ੋਅ (ਸਿੱਧਾ-ਪ੍ਰਸਾਰਨ) ਕਰ ਚੁੱਕਾ ਹੈ ਅਤੇ ਕਰ ਰਿਹਾ ਹੈ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਵਿਰਾਟ ਕੋਹਲੀ (ਜਨਮ 5 ਨਵੰਬਰ 1988 ਹਿੰਦੀ: विराट कोहली ) ਇੱਕ ਭਾਰਤੀ ਕ੍ਰਿਕਟ ਖਿਡਾਰੀ ਹੈ, ਜੋ ਸੰਨ 2008 ਦੀ 19 ਸਾਲ ਤੋਂ ਘੱਟ ਉਮਰ ਵਾਲੇ ਵਿਸ਼ਵ ਕ੍ਰਿਕਟ ਕੱਪ ਜੇਤੂ ਟੀਮ ਦਾ ਕਪਤਾਨ ਵੀ ਰਹਿ ਚੁੱਕਿਆ ਹੈ। ਵਰਤਮਾਨ ਸਮੇਂ ਵਿਰਾਟ ਕੋਹਲੀ ਟੈਸਟ ਮੈਚਾਂ ਵਿੱਚ ਭਾਰਤੀ ਕ੍ਰਿਕਟ ਟੀਮ ਦਾ ਕਪਤਾਨ ਹੈ ਅਤੇ ਇੱਕ ਦਿਨਾ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਵੀ ਉਹ ਭਾਰਤੀ ਟੀਮ ਦਾ ਕਪਤਾਨ ਹੈ। ਪਹਿਲੇ ਦਰਜੇ ਦੀ ਕ੍ਰਿਕਟ ਵਿੱਚ ਵਿਰਾਟ ਦਿੱਲੀ ਦੀ ਤਰਜਮਾਨੀ ਕਰਦਾ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਬੋਹੜ (ਫਾਰਸੀ : ਬਰਗਦ, ਅਰਬੀ: ਜ਼ਾਤ ਅਲ ਜ਼ਵਾਨਬ, ਸੰਸਕ੍ਰਿਤ: ਵਟ ਬ੍ਰਿਕਸ਼, ਹਿੰਦੀ: ਬਰ, ਅੰਗਰੇਜ਼ੀ: Banyan tree) ਇੱਕ ਘੁੰਨਾ ਛਾਂਦਾਰ ਦਰਖ਼ਤ ਹੁੰਦਾ ਹੈ ਜਿਸ ਦੀ ਉਮਰ ਇੱਕ ਹਜ਼ਾਰ ਸਾਲ ਤੋਂ ਜ਼ਿਆਦਾ ਹੁੰਦੀ ਹੈ। ਬੋਹੜ ਸ਼ਹਿਤੂਤ ਕੁਲ ਦਾ ਦਰਖਤ ਹੈ। ਇਸਦਾ ਵਿਗਿਆਨਕ ਨਾਮ ਫਾਇਕਸ ਵੇਨਗੈਲੇਂਸਿਸ (Ficus bengalensis) ਹੈ। ਬੋਹੜ ਭਾਰਤ ਦਾ ਰਾਸ਼ਟਰੀ ਰੁੱਖ ਹੈ। ਕਿਸੇ ਜ਼ਮਾਨੇ ਵਿੱਚ ਭਾਰਤ ਅਤੇ ਪਾਕਿਸਤਾਨ ਵਿੱਚ ਇਹ ਦਰਖ਼ਤ ਸੜਕਾਂ ਅਤੇ ਸ਼ਾਹਰਾਹਾਂ ਦੇ ਕਿਨਾਰਿਆਂ ਉੱਤੇ ਆਮ ਸੀ ਮਗਰ ਹੁਣ ਖ਼ਤਮ ਹੁੰਦਾ ਜਾ ਰਿਹਾ ਹੈ। ਇਸ ਦੇ ਇਲਾਵਾ ਇਸਨੂੰ ਦੇਹਾਤ ਦਾ ਕੇਂਦਰੀ ਦਰਖ਼ਤ ਵੀ ਕਿਹਾ ਜਾਂਦਾ ਸੀ ਜਿਸ ਦੇ ਹੇਠਾਂ ਚੌਪਾਲਾਂ/ਸਥਾਂ ਲਗਾਈਆਂ ਜਾਂਦੀਆਂ ਸਨ ਮਗਰ ਇਹ ਕਲਚਰ ਹੁਣ ਆਧੁਨਿਕ ਤਰਜ-ਏ-ਜਿੰਦਗੀ ਮਸਲਨ ਟੈਲੀਵਿਜਨ ਦੀ ਵਜ੍ਹਾ ਤਕਰੀਬਨ ਖ਼ਤਮ ਹੋ ਚੁੱਕਾ ਹੈ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਜੱਸਾ ਸਿੰਘ ਆਹਲੂਵਾਲੀਆ (1718-1783) ਅਠਾਰਵੀਂ ਸਦੀ ਦਾ ਇੱਕ ਸਿੱਖ ਜਰਨੈਲ ਸੀ। ਉਹ ਲਹੌਰ ਦੇ ਨੇੜੇ ਇੱਕ ਪਿੰਡ ਅਹਿਲਵਾਲ ਵਿੱਚ ਜੰਮਿਆ। ਸਿੱਖ ਫ਼ੌਜਾਂ ਦੇ ਦੂਜੇ ਸੱਭ ਤੋਂ ਵੱਡੇ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਸ. ਬਦਰ ਸਿੰਘ ਦੇ ਘਰ 3 ਮਈ, 1718 ਦੇ ਦਿਨ ਹੋਇਆ ਸੀ। ਨਿੱਕੀ ਉਮਰ ਵਿਚ ਹੀ ਉਸ ਦੇ ਪਿਤਾ ਚੜ੍ਹਾਈ ਕਰ ਗਏ ਸਨ ਤੇ ਉਸ ਦਾ ਬਚਪਨ ਮਾਤਾ ਸੁੰਦਰ ਕੌਰ ਦੇ ਨਿਵਾਸ 'ਤੇ ਦਿੱਲੀ ਵਿਚ ਬੀਤਿਆ ਸੀ। ਮਗਰੋਂ ਸ.
ਚੋਹਲਾ ਸਾਹਿਬ ਇੱਕ ਇਤਿਹਾਸਿਕ ਕਸਬਾ ਹੈ। ਤਰਨ ਤਾਰਨ ਸਾਹਿਬ ਜਿਲੇ ਵਿੱਚ ਪੈਦਾ ਹੈ।ਦਿਨੋ ਦਿਨ ਇਹ ਕਸਬਾ ਸ਼ਹਿਰ ਬਣਦਾ ਜਾ ਰਿਹਾ ਹੈ। ਚੋਹਲਾ ਸਾਹਿਬ ਦਾ ਪਹਿਲਾ ਨਾਂ ਭੈਣੀ ਸਾਹਿਬ ਸੀ। ਇਸ ਕਸਬੇ ਦੀ ਧਰਤੀ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਜੁੜੀ ਹੋਈ ਹੈ। ਇਤਿਹਾਸ ਵਿਚ ਦਰਜ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਜਦੋਂ ਸਰਹਾਲੀ ਤੋਂ ਇਥੇ ਪਹੁੰਚੇ ਤਾਂ ਸੰਗਤਾਂ ਨੇ ਉਨ੍ਹਾਂ ਦੀ ਬੜੀ ਸ਼ਰਧਾ ਨਾਲ ਸੇਵਾ ਕੀਤੀ। ਇਕ ਮਾਈ ਨੇ ਬੜੇ ਪ੍ਰੇਮ ਨਾਲ ਚੰਗੇ-ਚੰਗੇ ਪਦਾਰਥ ਤਿਆਰ ਕਰਕੇ ਗੁਰੂ ਜੀ ਅੱਗੇ ਪੇਸ਼ ਕੀਤੇ। ਉਦੋਂ ਹੀ ਗੁਰੂ ਜੀ ਨੇ ਪ੍ਰਸੰਨ ਹੋ ਕੇ ਪਿੰਡ ਦਾ ਨਾਂ ‘ਚੋਲ੍ਹਾ’ ਰੱਖ ਦਿੱਤਾ। ਗੁਰੂ ਜੀ ਦੀ ਫੇਰੀ ਉਪਰੰਤ ਕਸਬੇ ਦੀ ਇਤਿਹਾਸਕ ਮਹੱਤਤਾ ਦੀ ਚਰਚਾ ਦਿੱਲੀ ਦੇ ਹਾਕਮਾਂ ਤਕ ਜਾ ਪੁੱਜੀ। ਇਥੇ ਵਿਸਾਖੀ ’ਤੇ ਬੜਾ ਭਾਰੀ ਮੇਲਾ ਲਗਾਇਆ ਜਾਂਦਾ ਹੈ। ਇਸ ਮੇਲੇ ’ਤੇ ਸ਼ਰਧਾਲੂਆਂ ਦੀ ਭਾਰੀ ਆਮਦ ਨੂੰ ਦੇਖ ਕੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਵੱਲੋਂ ਰਾਜਸੀ ਕਾਨਫਰੰਸਾਂ ਕਰਨ ਦਾ ਸਿਲਸਿਲਾ ਵੀ ਬੀਤੇ 10 ਸਾਲਾਂ ਤੋਂ ਆਰੰਭ ਕਰ ਦਿੱਤਾ ਗਿਆ ਹੈ।ਕਸਬਾ ਵਿਖੇ ਗੁਰੂ ਅਰਜਨ ਦੇਵ ਜੀ ਦੀ ਧਰਮਪਤਨੀ ਮਾਤਾ ਗੰਗਾ ਜੀ ਦਾ ਗੁਰਦੁਆਰਾ ਵੀ ਸੁਭਾਏਮਾਨ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਕਸਬੇ ’ਚ ਲੰਬਾ ਸਮਾਂ ਰਹੇ। ਮਾਤਾ ਗੰਗਾ ਜੀ ਵੀ ਉਨ੍ਹਾਂ ਨਾਲ ਹੀ ਇਥੇ ਰਹੇ। ਅੱਜ ਕੱਲ੍ਹ ਇਸ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਲੋਕਲ ਕਮੇਟੀ ਵੱਲੋਂ ਕੀਤਾ ਜਾ ਰਿਹਾ ਹੈ। ਕਸਬੇ ’ਚ ਲੜਕੇ ਅਤੇ ਲੜਕੀਆਂ ਦੀ ਉਚੇਰੀ ਵਿਦਿਆ ਲਈ ਸਰਕਾਰੀ ਸੈਕੰਡਰੀ ਸਕੂਲ ਤਾਂ ਪਹਿਲਾਂ ਹੀ ਹਨ ਜਦੋਂ ਕਿ ਇਸ ਸਾਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਕਾਲਜ ਖੋਲ੍ਹ ਕੇ ਲੜਕੀਆਂ ਦੀ ਹੋਰ ਉਚੇਰੀ ਸਿੱਖਿਆ ਲਈ ਉਪਰਾਲਾ ਕੀਤਾ ਹੈ।
ਹਰਨਾਮ ਦਾਸ ਸਹਿਰਾਈ (13 ਅਪਰੈਲ 1920 - 14 ਜਨਵਰੀ 2001)। ਇਹ ਰਾਜਾ ਸਾਂਸੀ, ਅੰਮ੍ਰਿਤ ਕਰਨਲ ਨਾਲ ਸਬੰਧਿਤ ਪ੍ਰਸਿੱਧ ਗਲਪਕਾਰ ਸੀ। ਇਸਨੇ ਵੱਡੀ ਗਿਣਤੀ ਵਿੱਚ ਪੰਜਾਬੀ ਨਾਵਲ ਲਿਖਿਆ। ਇਸਦੇ ਜਿਆਦਾਤਰ ਨਾਵਲ ਇਤਿਹਾਸਕ ਸੰਦਰਭਾ ਨਾਲ ਜੁੜੇ ਹੋਏ ਹਨ। ਸਿਹਰਾਈ ਨੇ ਆਪਣੇ ਨਿਰਸੰਕੋਚ ਯਥਾਰਥ ਵਰਣਨ ਕਰਕੇ ਨਵੇਂ ਨਾਵਲਕਾਰਾਂ ਵਿੱਚ ਆਪਣੀ ਥਾਂ ਬਣਾਈ ਹੈ। ਸਫ਼ੇਦਪੋਸ਼ ਅਤੇ ਪਥਿਕ ਵਿੱਚ ਇਸਨੇ ਉਚੇਰੀ ਮੱਧ ਸ਼੍ਰੇਣੀ ਅਤੇ ਅਧਿਕਾਰੀ ਵਰਗ ਵਿੱਚ ਨਿੱਤ ਵਧ ਰਹੇ ਭ੍ਰਿਸ਼ਟਾਚਾਰ ਅਤੇ ਅਨੇਤਿਕ ਇਸਤਰੀ ਪੁਰਸ਼ ਸੰਬਧਾ ਦਾ ਜ਼ਿਕਰ ਕੀਤਾ ਹੈ।
ਖ਼ਾਲਸਾ ਰਾਜ (ਅੰਗਰੇਜ਼ੀ: Sikh Empire ਸਿੱਖ ਐਮਪਾਇਰ; ਪੰਜਾਬੀ ਰਾਜ, ਸਿੱਖ ਖ਼ਾਲਸਾ ਰਾਜ ਜਾਂ ਸਰਕਾਰ-ਏ-ਖ਼ਾਲਸਾ ਵੀ ਕਿਹਾ ਜਾਂਦਾ) ਇੱਕ ਤਾਕਤਵਰ ਅਤੇ ਨਿਰਪੱਖ ਮੀਰੀ ਸੀ, ਜਿਸਦਾ ਆਗਾਜ਼ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਦੁਆਲੇ ਮਹਾਰਾਜਾ ਰਣਜੀਤ ਸਿੰਘ ਅਧੀਨ ਹੋਇਆ। ਇਹ ਸਲਤਨਤ 1799 ਵਿੱਚ ਰਣਜੀਤ ਸਿੰਘ ਦੇ ਲਾਹੌਰ ਉੱਤੇ ਕਬਜ਼ੇ ਤੋਂ 1849 ਤੱਕ ਰਿਹਾ, ਜਿਸਦੀ ਜੜ੍ਹ ਸਮੂਹ ਸੁਤੰਤਰ ਸਿੱਖ ਮਿਸਲਾਂ ਦੇ ਖਾਲਸਾਈ ਸਿਧਾਂਤਾਂ 'ਤੇ ਅਧਾਰਿਤ ਸੀ। 19ਵੀਂ ਸਦੀ ਵਿੱਚ ਬੁਲੰਦੀਆਂ ਵੇਲੇ, ਇਹ ਰਾਜ ਲਹਿੰਦੇ ਵੱਲ ਦੱਰਾ-ਏ-ਖ਼ੈਬਰ ਤੋਂ ਚੜ੍ਹਦੇ ਪਾਸੇ ਲਹਿੰਦੇ-ਤਿਬਤ, ਅਤੇ ਦੱਖਣ ਵੱਲ ਮਿਠਾਨਕੋਟ ਤੋਂ ਉੱਤਰ ਕੰਨੀ ਕਸ਼ਮੀਰ ਤੱਕ ਫੈਲਿਆ। ਇਹ ਅੰਗਰੇਜ਼ਾ ਦੇ ਬ੍ਰਿਟਿਸ਼ ਰਾਜ ਹਿੱਸੇ ਆਉਣ ਵਾਲਾ ਦੱਖਣੀ ਏਸ਼ੀਆ ਦਾ ਸਭ ਤੋਂ ਆਖਰੀ ਨਰੋਆ ਖੇਤਰ ਸੀ।
ਤੂੰਬੀ (ਸ਼ਾਹਮੁਖੀ: تونبی) ਪੰਜਾਬ ਦਾ ਇੱਕ ਸਾਜ਼ ਹੈ। ਇਸ ਦੇ ਇੱਕ ਪਾਸੇ ਕੋੜੇ ਕੱਦੂ ਨੂੰ ਕੱਟ ਕੇ ਲਾਇਆ ਜਾਂਦਾ ਹੈ। ਬਹੁਤੇ ਲੋਕ ਕੱਦੂ ਦੀ ਥਾਂ ਬਿੱਲ ਦੀ ਵਰਤੋਂ ਕਰ ਲੈਂਦੇ ਹਨ। ਬਿੱਲ ਅਤੇ ਕੱਦੂ ਦੀ ਵਰਤੋਂ ਨਾਲ ਆਵਾਜ਼ ਵਿੱਚ ਜ਼ਮੀਨ-ਆਸਮਾਨ ਦਾ ਫਰਕ ਪੈ ਜਾਂਦਾ ਹੈ ਜਿਸ ਦਾ ਪਤਾ ਇਸ ਦਾ ਮਾਹਿਰ ਹੀ ਲਗਾ ਸਕਦਾ ਹੈ। ਕੱਦੂ ਨਾਲ ਬਣੀ ਤੂੰਬੀ ਦੀ ਆਵਾਜ਼ ‘ਪਤਲੀ’ (ਬਰੀਕ) ਹੁੰਦੀ ਹੈ ਜਦਕਿ ਬਿੱਲ ਨਾਲ ਬਣੀ ਤੂੰਬੀ ਦੀ ਆਵਾਜ਼ ‘ਮੋਟੀ’ ਨਿਕਲਦੀ ਹੈ। ਕੱਦੂ ਜਾਂ ਬਿੱਲ ਦੇ ਉੱਤੇ ਬੱਕਰੇ ਦੀ ਪਤਲੀ ਖੱਲ ਲਾਈ ਜਾਂਦੀ ਹੈ। ਤੂੰਬੀ ਲਈ ਵਰਤੇ ਜਾਂਦੇ ਡੰਡੇ ਦੀ ਲੰਬਾਈ ਵੱਖ-ਵੱਖ ਹੋ ਸਕਦੀ ਹੈ ਪਰ ਉਹ ਇਸ ਨੂੰ ਅੰਦਾਜ਼ੇ ਨਾਲ 2 ਗਿੱਠ, 4 ਉਂਗਲ (ਕਰੀਬ 21 ਇੰਚ) ਹੁੰਦੀ ਹੈ। ਕੱਦੂ ਉੱਤੇ ਲਾਈ ਗਈ ਖੱਲ ਉੱਪਰ ਠਿਕਰੀ (ਲੱਕੜੀ ਦੀ ਬਣੀ ਹੋਈ) ਜਿਸ ਨੂੰ ਘੋੜੀ ਵੀ ਕਿਹਾ ਜਾਂਦਾ ਹੈ, ਟਿਕਾਈ ਜਾਂਦੀ ਹੈ। ਤੂੰਬੀ ਦੀ ਆਵਾਜ਼ ਨੂੰ ਠੀਕ ਕਰਨ ਲਈ ਘੋੜੀ ਨੂੰ ਤੂੰਬੇ ’ਤੇ ਫਿੱਟ ਕਰ ਕੇ 2-3 ਘੰਟੇ ਇਸ ’ਤੇ ਪਾਣੀ ਪਾ-ਪਾ ਕੇ ਥਾਂ ਬਣਾਈ ਜਾਂਦੀ ਹੈ। ਇਸ ਤੋਂ ਬਾਅਦ ਡੰਡੇ ਦੇ ਇੱਕ ਪਾਸੇ ਲੱਕੜ ਦੀ ‘ਕਿੱਲੀ’ ਲਾਈ ਜਾਂਦੀ ਹੈ ਜਿਸ ਨਾਲ ਤੂੰਬੀ ’ਤੇ ਲਾਈ ਜਾਣ ਵਾਲੀ ਤਾਰ ਦੇ ਤਿੰਨ ਵਲ ਦਿੱਤੇ ਜਾਂਦੇ ਹਨ। ਤੂੰਬੀ ਲਈ ਆਮ ਤੌਰ ’ਤੇ 0 ਨੰਬਰ ਅਤੇ 36 ਨੰਬਰ ਦੀ ਲੋਹੇ ਦੀ ਤਾਰ ਵਰਤੀ ਜਾਂਦੀ ਹੈ। ਇਹ ਸਭ ਕੁਝ ਕਰ ਲੈਣ ਤੋਂ ਬਾਅਦ ਸੱਤ ਸੁਰਾਂ ਕੱਢਣ ਵਾਲੀ ਇੱਕ ਤਾਰ ਵਾਲੀ ਤੂੰਬੀ ਬਣ ਕੇ ਤਿਆਰ ਹੋ ਜਾਂਦੀ ਹੈ।