ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਦਲਿਤ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਰੱਖੜੀ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਨੇ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ । ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ। ਰੱਖੜੀ ਬੰਨਣ ਦਾ ਅਸਲ ਮਨੋਰਥ ਤਾਂ ਹੀ ਪੂਰਾ ਹੋ ਸਕਦਾ ਹੈ ਦੋਵੇਂ ਧਿਰਾ ਇਕ ਦੂਜੇ ਨੁੰ ਪਿਆਰ ਅਤੇ ਸਤਿਕਾਰ ਦੇਣ। ਅੱਜ ਦੇ ਯੁੱਗ ਵਿਚ ਕਹਿ ਲਓ ਜਾਂ ਕਲਯੁੱਗ ਵਿਚ ਕਹਿ ਲਓ, ਭੈਣ ਭਰਾ ਦਾ ਪਾਕ ਪਵਿੱਤਰ ਰਿਸ਼ਤਾ ਵੀ ਤਿੜਕ ਗਿਆ ਹੈ। ਕਿਸੇ ਵੇਲੇ ਵੀਰਾਂ ਦੇ ਸਾਹੀਂ ਜਿਊਣ ਵਾਲੀਆਂ ਭੈਣਾਂ ਵੀ ਜਦੋਂ ਉਨ੍ਹਾਂ ਦੇ ਧੀਆਂ ਪੁੱਤਾਂ ਦੇ ਕਾਰਜ ਹੋ ਜਾਣ ਮਾਮੇ ਛੱਕਾਂ ਪੂਰ ਦੇਣ ਤੇ ਉਨ੍ਹਾਂ ਦੇ ਸੱਸ ਸਹੁਰੇ ਦੇ ਮਰਨੇ ਪਰਨੇ ਵੀ ਵੱਡੇ ਕਰ ਆਉਣ ਤਾਂ ਉਹ ਭਰਾਵਾਂ ਨੁੰ ਬੇਲੋੜੀ ਚੀਂ ਵਾਂਗ ਸਮਝ ਛਡਦੀਆਂ ਨੇ ਤੇ ਉਹ ਭਰਾਵਾਂ ਨਾਲ ਉਮਰਾਂ ਦੀ ਵਰਤੋਂ ਵਾਲੀ ਉੱਚੀ ਸੁੱਚੀ ਤਿਆਗ ਕੇ ਭਰਾਵਾਂ ਨੂੰ ਸਿਰਫ ਵਰਤੋਂ ਦੀ ਚੀਂ ਸਮਝਦੀਆਂ ਨੇ। ਉਹ ਇਸ ਬੋਲੀ ਨੁੰ ਭੁਲਾ ਕੇ ਛੁਟਿਆ ਦੇਂਦੀਆਂ ਨੇ ਜਿਸ ਵਿਚ ਭੈਣ ਕਹਿੰਦੀ ਹੈ ਕਿ ਇਕ ਵੀਰ ਦੇਵੀਂ ਵੇ ਰੱਬਾ ਮੇਰੀ ਸਾਰੀ ਉਮਰ ਦੇ ਮਾਪੇ। ਕਿਹਾ ਜਾਂਦਾ ਹੈ ਕਿ ਘਰ ਦੀ ਧੀ ਤੇ ਘਰ ਦਾ ਨੌਕਰ ਸਦਾ ਘਰ ਦੀ ਸੁੱਖ ਮੰਗਦੇ ਨੇ ਪਰ ਅੱਜ ਦੇ ਸਮੇਂ ਤਾਂ ਨੋਕਰ ਵੀ ਪੈਸੇ ਦੇ ਪੁੱਤ ਬਣ ਗਏ ਨੇ ਜੋ ਮਾਲਕ ਨੁੰ ਕਤਲ ਤੱਕ ਕਰ ਦੇਂਦੇ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋੲਿਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਬੋਲੀ ਦਾ ਸੰਬਧ ਪੰਜਾਬੀ ਲੋਕ ਨਾਚ ਗਿੱਧੇ ਨਾਲ ਹੈ ਅਤੇ ਬੋਲੀਆਂ ਦਾ ਗਿੱਧੇ ਵਾਂਗ ਪੰਜਾਬੀ ਸਭਿਆਚਾਰ ਵਿੱਚ ਮੁੱਖ ਸਥਾਨ ਹੈ। ਬੋਲੀ, ਆਪਣੀ ਭਾਵਨਾਵਾਂ ਨੂੰ ਵਿਅਕਤ ਕਰਨ ਦਾ ਇੱਕ ਲੈਅ-ਬੱਧ ਤਰੀਕਾ ਹੈ ਜਿਸ ਨੂੰ ਖੁਸ਼ੀ ਦੇ ਮੌਕੇ ਉੱਪਰ ਗਾਇਆ ਜਾਂਦਾ ਹੈ। ਬੋਲੀ ਦੇ ਬੋਲਾਂ ਉੱਪਰ ਹੀ ਗਿੱਧੇ ਦੀ ਤਾਲੀ ਵਜੱਦੀ ਹੈ। ਪੰਜਾਬ ਵਿੱਚ ਭਾਂਤ-ਭਾਂਤ ਦੀਆਂ ਬੋਲੀਆਂ ਸੁਣਨ ਨੂੰ ਮਿਲ ਜਾਂਦੀਆਂ ਹਨ। ਵਿਆਹ ਸਮੇਂ ਵੀ ਨਾਨਕਾ ਮੇਲ ਅਤੇ ਦਾਦਕਾ ਮੇਲ ਵਿੱਚ ਬੋਲੀਆਂ ਦਾ ਮੁਕਾਬਲਾ ਹੁੰਦਾ ਹੈ ਅਤੇ ਦੋਹੇਂ ਧਿਰਾਂ ਬੋਲੀਆਂ ਰਾਹੀਂ ਇੱਕ ਦੂਜੇ ਨੂੰ ਟੀਚਰਾਂ ਅਤੇ ਮਖੌਲਾਂ ਕਰਦੇ ਹਨ। ਇਸੇ ਪ੍ਰਕਾਰ ਪੰਜਾਬ ਵਿੱਚ ਹਰੇਕ ਰਿਸ਼ਤੇ ਨਾਲ ਸਬੰਧਿਤ ਬੋਲੀਆਂ ਮਿਲ ਜਾਂਦੀਆਂ ਹਨ ਜਿਵੇਂ: ਦੇਵਰ ਤੇ ਭਾਬੀ, ਸੱਸ ਤੇ ਨੂੰਹ, ਸੋਹਰਾ ਤੇ ਨੂੰਹ, ਜੇਠ ਤੇ ਭਰਜਾਈ, ਨਣਾਨ - ਭਰਜਾਈ ਅਤੇ ਪਤੀ-ਪਤਨੀ ਵਰਗੀਆਂ ਬੋਲੀਆਂ ਹਨ। ਪੰਜਾਬੀਆਂ ਦਾ ਜੀਵਨ-ਅਨੁਰਾਗ ਅਤੇ ਬ੍ਰਹਿਮੰਡ ਨਾਲ਼ ਇਕਸੁਰਤਾ ਦੀ ਚੇਸ਼ਟਾ ਵੀ ਇਹਨਾਂ ਬੋਲੀਆਂ ਵਿੱਚ ਪ੍ਰਗਟ ਹੋਈ ਹੈ। ਮਰਦਾ ਅਤੇ ਇਸਤਰੀਆਂ ਦੀਆ ਬੋਲੀਆਂ ਵੱਖ-ਵੱਖ ਹੁੰਦੀਆਂ ਹਨ ਪਰ ਦੋਹਾਂ ਤਰ੍ਹਾਂ ਦੀਆਂ ਬੋਲੀਆਂ ਵਿੱਚ ਕਈਂ ਥਾਂਈ ਅਨੁਭਵ ਦੀ ਸਾਂਝ ਵੀ ਮਿਲਦੀ ਹੈ।
ਫਰਮਾ:ਭਾਰਤੀ ਇਤਿਹਾਸ ਪਾਲ ਸਾਮਰਾਜ ਮਹਾਰਾਜਾ ਹਰਸ਼ ਦੇ ਸਮੇਂ ਤੋਂ ਬਾਅਦ ਤੋਂ ਉੱਤਰੀ ਭਾਰਤ ਦੇ ਸ਼ਾਸਨ ਦਾ ਪ੍ਰਤੀਕ ਕੰਨੌਜ ਨੂੰ ਮੰਨਿਆ ਜਾਂਦਾ ਸੀ। ਬਾਅਦ ਵਿਸ ਇਹ ਰੁਤਬਾ ਦਿੱਲੀ ਨੂੰ ਪ੍ਰਾਪਤ ਹੋਇਆ। ਪਾਲ ਸਾਮਰਾਜ ਦੀ ਨੀਂਹ 750 ਈ. ਵਿਚ ਗੋਪਾਲ ਨਾਮ ਦੇ ਰਾਜੇ ਨੇ ਰੱਖੀ। ਦੱਸਿਆ ਜਾਂਦਾ ਹੈ ਕਿ ਉਸ ਖੇਤਰ ਵਿਚ ਫ਼ੈਲੀ ਅਸ਼ਾਂਤੀ ਨੂੰ ਰੋਕਣ ਦੇ ਲਈ ਕੁਛ ਪ੍ਰਮੁੱਖ ਲੋਕਾਂ ਨੇ ਉਸਨੂੰ ਰਾਜੇ ਦੇ ਰੂਪ ਵਿਚ ਚੁਣਿਆ॥ ਇਯ ਤਰ੍ਹਾਂ ਨਾਲ ਰਾਜੇ ਦੀ ਚੋਣ ਇੱਕ ਅਦੁੱਤੀ ਘਟਣਾ ਸੀ। ਇਸਦਾ ਮਤਲਬ ਸ਼ਾਇਦ ਇਹ ਹੈ ਕਿ ਗੋਪਾਲ ਉਸ ਖੇਤਰ ਦੇ ਸਾਰੇ ਲੋਕਾਂ ਦਾ ਸਮਰਥਣ ਪ੍ਰਾਪਤ ਕਰਨ ਵਿਚ ਸਫਲ ਰਿਹਾ ਅਤੇ ਇਸ ਨਾਲ ਉਸਨੂੰ ਆਪਣੀ ਸਥਿਤੀ ਮਜ਼ਬੂਤ ਕਰਨ ਵਿਚ ਵੀ ਬਹੁਤ ਮਦਦ ਮਿਲੀ। ਪਾਲ ਵੰਸ਼ ਦਾ ਸਭ ਤੋਂ ਮਹਾਨ ਸਮਰਾਟ ਗੋਪਾਲ ਦਾ ਪੁੱਤਰ ਧਰਮਪਾਲ ਸੀ। ਉਸਨੇ 770 ਈ. ਤੋਂ ਲੈਕੇ 810 ਈ.
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।'
ਮੁਹੰਮਦ ਰਫ਼ੀ (24 ਦਸੰਬਰ 1924 - 31 ਜੁਲਾਈ 1980 ) ਇੱਕ ਭਾਰਤੀ ਪਿੱਠਵਰਤੀ ਗਾਇਕ ਅਤੇ ਹਿੰਦੀ ਫਿਲਮ ਉਦਯੋਗ ਦਾ ਸਭ ਤੋਂ ਪ੍ਰਸਿੱਧ ਗਾਇਕ ਸੀ। ਰਫ਼ੀ ਆਪਣੇ ਅਲੱਗ-ਅਲੱਗ ਦੇ ਗਾਣਿਆਂ ਦੇ ਅੰਦਾਜ ਵਾਸਤੇ ਜਾਣੇ ਜਾਂਦੇ ਸੀ, ਉਹਨਾਂ ਨੇ ਸ਼ਾਸਤਰੀ ਗੀਤਾਂ ਤੋਂ ਲੈ ਕੇ ਦੇਸ਼ ਭਗਤੀ ਦੇ ਗੀਤ, ਉਦਾਸ ਵਿਰਲਾਪ ਤੋਂ ਲੈ ਕੇ ਰੁਮਾਂਸਵਾਦੀ ਗੀਤ, ਗ਼ਜ਼ਲ, ਭਜਨ ਅਤੇ ਕੱਵਾਲੀ ਤੱਕ ਹੱਦਬੰਦੀ ਕੀਤੀ ਸੀ। ਉਹਨਾਂ ਨੂੰ ਫਿਲਮ ਦੇ ਅਦਾਕਾਰਾ ਦੀ ਆਵਾਜ਼ ਨਾਲ ਮਿਲਦੀ ਅਵਾਜ਼ ਵਿੱਚ ਗਾਉਣ ਦੀ ਵਿਲਖਣ ਯੋਗਤਾ ਕਰਕੇ ਜਾਣਿਆ ਜਾਂਦਾ ਸੀ। 1950 ਅਤੇ 1970 ਦੇ ਵਿਚਕਾਰ, ਰਫ਼ੀ ਹਿੰਦੀ ਫਿਲਮ ਉਦਯੋਗ ਵਿਚ ਸਭ ਤੋ ਵੱਧ ਮੰਗ ਵਾਲੇ ਗਾਇਕ ਸਨ। ਉਹਨਾਂ ਨੇ ਛੇ ਫਿਲਮਫੇਅਰ ਅਵਾਰਡ ਅਤੇ ਇੱਕ ਨੈਸ਼ਨਲ ਫਿਲਮ ਅਵਾਰਡ ਪ੍ਰਾਪਤ ਕੀਤਾ ਸੀ। 1967 ਵਿੱਚ, ਉਸ ਨੂੰ ਭਾਰਤ ਸਰਕਾਰ ਦੁਆਰਾ ਪਦਮ-ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।
ਸੁਨੀਤ ਸਿੰਘ ਤੁਲੀ ਡੈਟਾਵਿੰਡ ਕੰਪਨੀ ਦਾ ਸੰਸਥਾਪਕ ਹੈ।ਉਹ ਇਕ ਵੱਡੇ ਉੱਦਮੀ ਸਿੱਖ ਪਰਵਾਰ ਦੇ ਮੁਖੀ ਲਖਵੀਰ ਸਿੰਘ ਦੇ ਘਰ ਪੈਦਾ ਹੋਇਆ।ਮੁਢਲੀ ਪੜ੍ਹਾਈ ਕੈਨੇਡਾ ਦੇ ਹਾਈ ਸਕੂਲ ਤੋਂ ਕਰਕੇ ਟੋਰੋਂਟੋ ਯੂਨੀਵਰਸਿਟੀ ਤੋਂ ਸਿਵਿਲ ਇੰਜੀਨਰਿੰਗ ਦੀ ਸਿੱਖਿਆ ਹਾਸਲ ਕਰਕੇ ਉਸ ਨੇ ਆਪਣੇ ਭਰਾ ਦੀ ਉੱਦਮੀ ਫ਼ਰਮ ਵਾਈਡਕੌਮ ਵਿੱਚ ਵੱਡੇ ਅਕਾਰ ਦੀਆਂ ਫੈਕਸ ਮਸ਼ੀਨਾਂ ਦੀ ਵਿਕਰੀ ਵਿਕਸਿਤ ਕਰਨ ਦੇ ਮੰਤਵ ਨਾਲ ਕੰਮ ਕਰਨਾ ਸ਼ੁਰੂ ਕੀਤਾ।ਦੋਵਾਂ ਭਰਾਵਾਂ ਨੂੰ ਵਪਾਰ ਤੇ ਸਨਅਤਾਂ ਲਾਉਣ ਦਾ ਕੋਈ ਤਜਰਬਾ ਨਾਂਹ ਹੋਣ ਦੇ ਬਾਵਜੂਦ, ਨੇ ਮੁਸ਼ਕਲਾਂ ਦਾ ਡਟ ਕੇ ਮੁਕਾਬਲਾ ਕੀਤਾ।20000 ਡਾਲਰ ਦੀ ਵੱਡੀ ਮਸ਼ੀਨ ਨਵੀਂ ਬਣੀ ਫ਼ਰਮ ਤੋਂ ਕੋਈ ਖਰੀਦਣ ਲਈ ਤਿਆਰ ਨਹੀਂ ਸੀ।ਪਰੰਤੂ ਉਸ ਦੇ ਵੱਡੀ ਅਕਾਰ ਦੇ ਫੈਕਸ ਮਸ਼ੀਨ ਨੂੰ ਗਿਨੀ ਬੁੱਕ ਆਫ ਵਰਲਡ ਰਿਕਾਰਡ ਵਿੱਚ ਲਏ ਜਾਣ (ਜਿਸ ਦਾ ਸੁਝਾਅ ਸੁਨੀਤ ਸਿੰਘ ਦੇ ਕੁਦਰਤੀ ਵਪਾਰਕ ਦਿਮਾਗ ਨੇ ਵਿਦਿਆਰਥੀ ਸਮੇਂ ਤੇ ਹੀ ਆਪਣੇ ਭਰਾ ਰਾਜਾ ਸਿੰਘ ਤੁਲੀ ਨੂੰ ਦੇ ਦਿੱਤਾ ਸੀ ) ਨਾਲ 6 ਮਹੀਨਿਆਂ ਅੰਦਰ ਉਨ੍ਹਾਂ ਨੇ 600 ਮਸ਼ੀਨਾਂ ਬਣਾ ਕੇ ਵੇਚ ਲਈਆਂ।1992 ਵਿੱਚ ਫਾਰਚੂਨ ਰਸਾਲੇ ਵਿੱਚ ਇਨ੍ਹਾਂ ਮਸ਼ੀਨਾਂ ਬਾਰੇ ਲੇਖ ਛਪਿਆ।ਹਾਲਾਕਿ 1990 ਤੋਂ ਉਸ ਨੂੰ ਇਸ ਖੇਤਰ ਦੀਆਂ ਵੱਡੀਆਂ ਕੰਪਨੀਆਂ ਜ਼ੀਰੋਕਸ ਆਦਿ ਨਾਲ ਮੁਕਾਬਲਾ ਕਰਨਾ ਪੈ ਰਿਹਾ ਸੀ।ਇੰਟਰਨੈੱਟ ਦੀ ਆਮਦ ਨਾਲ ਈਮੇਲਾਂ ਵਰਤੋਂ ਵਿੱਚ ਆਉਣਾ ਫੈਕਸ ਮਸ਼ੀਨਾਂ ਦੇ ਕਾਰੋਬਾਰ ਲਈ ਇੱਕ ਹੋਰ ਵੰਗਾਰ ਸੀ। ਆਪਣੇ ਦੂਸਰੇ ਉੱਦਮ ਵਿੱਚ ਉਸ ਨੇ ਡਾਕੂਪੋਰਟ ਕੰਪਨੀ ਦੇ ਨਾਂ ਹੇਠ ਪੈਰੀਫਰਲ ਜੰਤਰ ਹੈਂਡ ਹੈਲਡ ਸਕੈਨਰ ਤੇ ਬੈਟਰੀ ਚਾਲਤ ਹੈਂਡਹੈਲਡ ਪਰਿੰਟਰ ਬਨਾਉਣੇ ਸ਼ੁਰੂ ਕੀਤੇ। ਉਸ ਦੇ ਦਿਮਾਗ ਵਿੱਚ ਇੰਟਰਨੈੱਟ ਦੀ ਵਰਤੋਂ ਕਰਨ ਵਿੱਚ ਹੱਥ ਨੂੰ ਬਹੁਤ ਸ਼ਕਤੀਸ਼ਾਲੀ ਬਨਾਉਣ ਦੀ ਕਾਢ ਸੀ। ਇਸ ਵੇਲੇ ਤੱਕ ਉਹ ਤੇ ਉਸ ਦਾ ਭਰਾ ਰਾਜਾ ਸਿੰਘ ਤੁਲੀ 18 ਪੇਟੈਂਟ ਆਪਣੇ ਨਾਂ ਕਰ ਚੁੱਕੇ ਹਨ ਤੇ ਡੈਟਾਵਿੰਡ ਕੰਪਨੀ ਦੇ ਨਾਂ ਹੇਠ ਮੋਬਾਈਲ ਫ਼ੋਨ ਤੇ ਟੇਬਲੈੱਟ ਪੀ ਸੀ ਆਕਾਸ਼ (ਟੇਬਲੈੱਟ) ਆਦਿ ਦੇ ਕਈ ਉਤਪਾਦ ਬਣਾ ਕੇ ਸਸਤੇ ਮੋਬਾਈਲ ਜੰਤਰਾਂ ਵਿੱਚ ਆਪਣਾ ਸਿੱਕਾ ਜਮਾਂ ਚੁੱਕੇ ਹਨ।
ਵਿਗਿਆਨ ਜਾਂ ਸਾਇੰਸ (ਲਾਤੀਨੀ scientia ਭਾਵ "ਸੋਝੀ" ਤੋਂ) ਇੱਕ ਅਜਿਹਾ ਸਿਲਸਿਲੇਵਾਰ ਸਿਧਾਂਤਕ ਉੱਪਰਾਲਾ ਹੈ ਜਿਹੜਾ ਬ੍ਰਹਿਮੰਡ ਦੇ ਬਾਰੇ ਜਾਣਕਾਰੀ ਨੂੰ ਪਰਖਯੋਗ ਵਿਆਖਿਆਵਾਂ ਅਤੇ ਭਵਿੱਖਬਾਣੀਆਂ ਦੇ ਰੂਪ ਵਿੱਚ ਉਸਾਰਦੀ ਅਤੇ ਇਕੱਠੀ ਕਰਦੀ ਹੈ। ਇੱਕ ਪੁਰਾਣੇ ਅਤੇ ਮਿਲਦੇ-ਜੁਲਦੇ ਭਾਵ ਵਿੱਚ (ਮਿਸਾਲ ਵਜੋਂ "ਅਰਿਸਟੋਟਲ" 'ਚ), ਵਿਗਿਆਨ ਉਸ ਭਰੋਸੇਯੋਗ ਜਾਣਕਾਰੀ ਦੇ ਪੁੰਜ ਨੂੰ ਕਿਹਾ ਜਾਂਦਾ ਹੈ, ਜਿਹੜੀ ਕਿ ਤਰਕਸ਼ੀਲ ਅਤੇ ਵਿਚਾਰਸ਼ੀਲ ਹੋਵੇ। ਆਧੁਨਿਕ ਯੁੱਗ ਦੇ ਆਰੰਭ ਵਿੱਚ ਵਿਗਿਆਨ ਅਤੇ ਦਾਰਸ਼ਨਿਕ ਸਿਧਾਂਤ ਬਦਲਣਯੋਗ ਸ਼ਬਦ ਮੰਨੇ ਜਾਂਦੇ ਸਨ। 17ਵੀਂ ਸਦੀ ਤੱਕ ਕੁਦਰਤੀ ਫ਼ਿਲਾਸਫ਼ੀ (ਜਿਸ ਨੂੰ ਅੱਜਕੱਲ੍ਹ "ਕੁਦਰਤੀ ਵਿਗਿਆਨ" ਦੇ ਨਾਂ ਨਾਲ ਜਾਣਿਆ ਜਾਂਦਾ ਹੈ) ਨੂੰ ਦਾਰਸ਼ਨਿਕ ਸਿਧਾਂਤ ਦੀ ਇੱਕ ਅੱਡ ਸ਼ਾਖਾ ਗਿਣਿਆ ਜਾਣ ਲੱਗਿਆ। ਫੇਰ ਵੀ, ਵਿਗਿਆਨ ਦੀਆਂ ਮੋਕਲੀਆਂ ਪਰਿਭਾਸ਼ਾਵਾਂ ਦੇਣਾ ਜਾਰੀ ਰਿਹਾ ਜਿਸ ਵਿੱਚ ਇਸ ਦਾ ਅਰਥ "ਕਿਸੇ ਵਿਸ਼ੇ ਬਾਰੇ ਭਰੋਸੇਯੋਗ ਜਾਣਕਾਰੀ" ਮੰਨਿਆ ਜਾਂਦਾ ਹੈ; ਜਿਵੇਂ ਕਿ ਅੱਜ-ਕੱਲ੍ਹ ਵਰਤੇ ਜਾਂਦੇ ਸ਼ਬਦਾਂ "ਲਾਇਬ੍ਰੇਰੀ ਵਿਗਿਆਨ" ਜਾਂ "ਸਿਆਸੀ ਵਿਗਿਆਨ" ਵਿੱਚ ਹੈ।
ਕਬੱਡੀ ਇੱਕ ਖੇਡ ਹੈ ਜੋ ਮੁੱਖ ਤੌਰ ’ਤੇ ਭਾਰਤੀ ਉਪ-ਮਹਾਦੀਪ ਵਿੱਚ ਖੇਡੀ ਜਾਂਦੀ ਹੈ। ਪੰਜਾਬ ਵਿੱਚ ਇਸ ਖੇਡ ਨੂੰ ਵਧੇਰੇ ਅਹਿਮੀਅਤ ਹਾਸਲ ਹੈ। ਇੱਥੇ ਇਸਨੂੰ ਮਾਂ ਖੇਡ ਦਾ ਦਰਜਾ ਹਾਸਲ ਹੈ। ਇਸ ਤੋਂ ਬਿਨਾਂ ਇਹ ਭਾਰਤ, ਨੇਪਾਲ, ਬੰਗਲਾਦੇਸ਼, ਸ਼੍ਰੀ ਲੰਕਾ, ਪਾਕਿਸਤਾਨ, ਇਰਾਨ, ਕੈਨੇਡਾ, ਅਤੇ ਅਮਰੀਕਾ ਆਦਿ ਮੁਲਕਾਂ ਵਿੱਚ ਵੀ ਖੇਡੀ ਜਾਂਦੀ ਹੈ। ਚੜ੍ਹਦੇ ਪੰਜਾਬ ਵਿੱਚ ਹੋਏ ਕਬੱਡੀ ਵਰਲਡ ਕੱਪ ਵਿੱਚ ਕਾਫ਼ੀ ਦੇਸ਼ਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਕਬੱਡੀ ਨਾਮ ਦੀ ਵਰਤੋਂ ਆਮ ਤੌਰ ਤੇ ਉੱਤਰ ਭਾਰਤ ਵਿੱਚ ਕੀਤੀ ਜਾਂਦੀ ਹੈ, ਇਸ ਖੇਡ ਨੂੰ ਦੱਖਣ ਵਿੱਚ ਚੇਡੁਗੁਡੁ ਅਤੇ ਪੂਰਬ ਵਿੱਚ ਵੀ ਤੂੰ ਤੂੰ ਦੇ ਨਾਮ ਨਾਲ ਵੀ ਜਾਣਦੇ ਹਨ।
ਜਰਮਨ ( Deutsch ਡੋਇਚ) ਗਿਣਤੀ ਦੇ ਅਨੁਸਾਰ ਯੂਰਪ ਦੀ ਸਭ ਵਲੋਂ ਜਿਆਦਾ ਬੋਲੀ ਜਾਣ ਵਾਲੀ ਭਾਸ਼ਾ ਹੈ। ਇਹ ਜਰਮਨੀ, ਸਵਿਟਜਰਲੈਂਡ ਅਤੇ ਆਸਟਰੀਆ ਦੀ ਮੁੱਖ- ਅਤੇ ਰਾਜਭਾਸ਼ਾ ਹੈ । ਇਹ ਰੋਮਨ ਲਿਪੀ ਵਿੱਚ (ਕੁਝ ਹੋਰ ਵਾਧੂ ਚਿੰਨਾਂ ਨਾਲ) ਲਿਖੀ ਜਾਂਦੀ ਹੈ । ਇਹ ਹਿੰਦ-ਯੂਰੋਪੀ ਬੋਲੀ- ਪਰਵਾਰ ਵਿੱਚ ਜਰਮਨਿਕ ਸ਼ਾਖਾ ਵਿੱਚ ਆਉਂਦੀ ਹੈ। ਅੰਗਰੇਜ਼ੀ ਨਾਲ ਇਸਦਾ ਕਰੀਬੀ ਰਿਸ਼ਤਾ ਹੈ। ਲੇਕਿਨ ਰੋਮਨ ਲਿਪੀ ਦੇ ਅੱਖਰਾਂ ਦਾ ਇਸਦੀ ਧੁਨੀਆਂ ਦੇ ਨਾਲ ਮੇਲ ਅੰਗਰੇਜ਼ੀ ਦੇ ਮੁਕ਼ਾਬਲੇ ਕਿਤੇ ਬਿਹਤਰ ਹੈ । ਆਧੁਨਿਕ ਮਾਨਕੀਕ੍ਰਿਤ ਜਰਮਨ ਨੂੰ ਉੱਚ ਜਰਮਨ ਕਹਿੰਦੇ ਹਨ । ਜਰਮਨ ਭਾਸ਼ਾ ਭਾਰੋਪੀ ਪਰਵਾਰ ਦੇ ਜਰਮੇਨਿਕ ਵਰਗ ਦੀ ਭਾਸ਼ਾ, ਆਮ ਤੌਰ ਤੇ ਉੱਚ ਜਰਮਨ ਦਾ ਉਹ ਰੂਪ ਹੈ ਜੋ ਜਰਮਨੀ ਵਿੱਚ ਸਰਕਾਰੀ , ਸਿੱਖਿਆ , ਪ੍ਰੇਸ ਆਦਿ ਦਾ ਮਾਧਿਅਮ ਹੈ । ਇਹ ਆਸਟਰਿਆ ਵਿੱਚ ਵੀ ਬੋਲੀ ਜਾਂਦੀ ਹੈ । ਇਸਦਾ ਉਚਾਰਣ 1898 ਈ. ਦੇ ਇੱਕ ਕਮਿਸ਼ਨ ਦੁਆਰਾ ਨਿਸ਼ਚਿਤ ਹੈ। ਲਿਪੀ ਫਰਾਂਸੀਸੀ ਅਤੇ ਅੰਗਰੇਜ਼ੀ ਨਾਲ ਮਿਲਦੀ ਜੁਲਦੀ ਹੈ। ਰਤਮਾਨ ਜਰਮਨ ਦੇ ਸ਼ਬਦ ਦੇ ਸ਼ੁਰੂ ਵਿੱਚ ਅਘਾਤ ਹੋਣ ਉੱਤੇ ਕਾਕਲਿਅ ਸਪਰਸ਼ ਹਨ। ਤਾਨ (ਟੋਨ) ਅੰਗਰੇਜ਼ੀ ਵਰਗੀ ਹੈ । ਉਚਾਰਣ ਜਿਆਦਾ ਬਲਸ਼ਾਲੀ ਅਤੇ ਸ਼ਬਦਕਰਮ ਜਿਆਦਾ ਨਿਸ਼ਚਿਤ ਹੈ। ਦਾਰਸ਼ਨਕ ਅਤੇ ਵਿਗਿਆਨਕ ਸ਼ਬਦਾਵਲੀ ਨਾਲ ਪਰਿਪੂਰਣ ਹੈ । ਸ਼ਬਦਰਾਸ਼ੀ ਅਨੇਕ ਸਰੋਤਾਂ ਤੋਂ ਲਈ ਗਈ ਹੈ । ਉੱਚ ਜਰਮਨ, ਕੇਂਦਰ, ਉੱਤਰ ਅਤੇ ਦੱਖਣ ਵਿੱਚ ਬੋਲੀ ਜਾਣ ਵਾਲੀ ਆਪਣੀ ਪੱਛਮੀ ਸ਼ਾਖਾ (ਲਓ ਜਰਮਨ - ਫਰਿਜਿਅਨ , ਅੰਗਰੇਜ਼ੀ) ਤੋਂ ਲੱਗਭੱਗ ਛੇਵੀਂ ਸ਼ਤਾਬਦੀ ਵਿੱਚ ਵੱਖ ਹੋਣ ਲੱਗੀ ਸੀ। ਭਾਸ਼ਾ ਦੀ ਦ੍ਰਿਸ਼ਟੀ ਤੋਂ ਪ੍ਰਾਚੀਨ ਹਾਈ ਜਰਮਨ (750-1050), ਕੇਂਦਰੀ ਹਾਈ ਜਰਮਨ (1350 ਈ . ਤੱਕ ) , ਆਧੁਨਿ ਹਾਈ ਜਰਮਨ (1200 ਈ.
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਉਰਫ਼ ਮਹਾਨ ਕੋਸ਼ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
ਤੀਜ (ਨੇਪਾਲੀ ਭਾਸ਼ਾ -तीज) ਕਈ ਭਾਰਤੀ ਤਿਓਹਾਰਾਂ ਦਾ ਨਾਮ ਹੈ ਜੋ ਨੇਪਾਲ, ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮਨਾਇਆ ਜਾਂਦੇ ਹਨ। ਹਰਿਆਲੀ ਤੀਜ, ਕਜਾਰੀ ਤੀਜ ਅਤੇ ਹਰਤਾਲਿਕਾ ਤੀਜ ਮੌਨਸੂਨ ਰੁੱਤ ਦੀ ਆਮਦ ਦਾ ਸਵਾਗਤ ਕਰਦੇ ਹਨ ਅਤੇ ਗੀਤ, ਨਾਚ ਅਤੇ ਪ੍ਰਾਰਥਨਾ ਸੰਸਕਾਰਾਂ ਨਾਲ ਮੁੱਖ ਤੌਰ ਤੇ ਲੜਕੀਆਂ ਅਤੇ ਔਰਤਾਂ ਵਲੋਂ ਮਨਾਇਆ ਜਾਂਦਾ ਹੈ। ਤੀਜ ਦੇ ਮੌਨਸੂਨ ਤਿਉਹਾਰ ਮੁੱਖ ਤੌਰ ਦੇਵੀ ਪਾਰਵਤੀ ਨੂੰ ਅਤੇ ਸ਼ਿਵਜੀ ਦੇ ਨਾਲ ਉਸ ਸੰਗਮ ਨੂੰ ਸਮਰਪਿਤ ਹਨ
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪਾਚਣ ਜਾਂ ਹਾਜ਼ਮਾ ਉਹ ਕਿਰਿਆ ਹੈ ਜਿਸ ਵਿੱਚ ਭੋਜਨ ਨੂੰ ਯੰਤਰੀਕੀ ਅਤੇ ਰਾਸਾਇਣਕ ਰੂਪ ਨਾਲ ਛੋਟੇ ਛੋਟੇ ਘਟਕਾਂ ਜਾਂਨੀ ਹਿੱਸਿਆਂ ਵਿੱਚ ਤੋੜਿਆ ਜਾਂਦਾ ਹੈ ਤਾਂਜੋ ਉਨ੍ਹਾਂ ਨੂੰ, ਉਦਾਹਰਨ ਦੇ ਲਈ, ਰੱਤ ਧਾਰਾ ਵਿੱਚ ਅਵਸ਼ੋਸ਼ਤ ਕੀਤਾ ਜਾ ਸਕੇ |ਇਸ ਤਰ੍ਹਾਂ ਪਾਚਣ ਇੱਕ ਪ੍ਰਕਾਰ ਦੀ ਅਪਚਿਅ (catabolic) ਕਿਰੀਆ ਹੈ ਕਿਉਂਕਿ ਇਸ ਵਿੱਚ ਭੋਜਨ ਦੇ ਵੱਡੇ ਅਣੁਵਾਂ ਨੂੰ ਛੋਟੇ-ਛੋਟੇਅਣੁਵਾਂ ਵਿੱਚ ਬਦਲਿਆ ਜਾਂਦਾ ਹੈ। ਵੱਖ-ਵੱਖ ਜੀਵਾਂ ਵਿੱਚ ਵੱਖ-ਵੱਖ ਤਰ੍ਹਾਂ ਦਾ ਪਾਚਨ ਤੰਤਰ ਹੁੰਦਾ ਹੈ। ਇੱਥੇ ਇਹ ਗੱਲ ਧਿਆਨ ਦੇਣ ਵਾਲੀ ਹੈ ਕਿ ਜੀਵਾਂ ਵਿੱਚ ਵੱਖ-ਵੱਖ ਤਰ੍ਹਾਂ ਦੇ ਪਾਚਨ ਤੰਤਰ ਹੁੰਦੇ ਹੋਏ ਵੀ ਪਾਚਨ ਕਾਰਨ ਵਾਲੇ ਇੰਜ਼ਾਅਮਾਂ ਦੇ ਕਾਰਜ ਸਦਾ ਸਮਾਨ ਹੀ ਹੁੰਦੇ ਹਨ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਪੈਸਾ ਜਾਂ ਧਨ (ਅੰਗਰੇਜੀ: Money) ਉਹ ਜਿਨਸ (commodity) ਹੁੰਦੀ ਹੈ ਜਿਸਦੀ ਇੱਕੋ ਇੱਕ ਵਰਤੋਂ ਮੁੱਲ ਦਾ ਭੰਡਾਰ ਕਰਨ ਅਤੇ ਭੁਗਤਾਨ ਦੇ ਇੱਕ ਸਾਧਨ ਵਜੋਂ ਭੂਮਿਕਾ ਨਿਭਾਉਣੀ ਹੁੰਦੀ ਹੈ। ਕਹਿ ਲਉ ਪੈਸਾ ਇੱਕ ਜਿਨਸ ਹੁੰਦੀ ਹੈ, ਲੇਕਿਨ ਉਹ ਜਿਨਸ ਜਿਸ ਨੂੰ ਦੂਜੀਆਂ ਸਾਰੀਆਂ ਜਿਨਸਾਂ ਦੇ ਸੰਬੰਧ ਵਿੱਚ ਉਨ੍ਹਾਂ ਦੇ ਮੁੱਲਾਂ ਦੇ ਮਾਪ ਵਜੋਂ ਇੱਕ ਵਿਸ਼ੇਸ਼ ਭੂਮਿਕਾ ਲਈ ਚੁਣ ਲਿਆ ਗਿਆ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਭਾਰਤ ਦੀਆਂ ਭਾਸ਼ਾਵਾਂ ਕਈ ਭਾਸ਼ਾਈ ਪਰਿਵਾਰਾਂ ਨਾਲ਼ ਸਬੰਧ ਰੱਖਦੀਆਂ ਹਨ ਜਿਹਨਾਂ ਵਿੱਚੋਂ ਪ੍ਰਮੁੱਖ 73% ਭਾਰਤੀਆਂ ਵੱਲੋਂ ਬੋਲੀਆਂ ਜਾਣ ਵਾਲ਼ੀਆਂ ਹਿੰਦ-ਆਰੀਆਈ ਬੋਲੀਆਂ ਅਤੇ 24% ਭਾਰਤੀਆਂ ਵੱਲੋਂ ਬੋਲੀਆਂ ਜਾਂਦੀਆਂ ਦ੍ਰਾਵਿੜੀ ਬੋਲੀਆਂ ਹਨ। ਭਾਰਤ ਵਿੱਚ ਬੋਲੀਆਂ ਜਾਂਦੀਆਂ ਹੋਰ ਬੋਲੀਆਂ ਆਸਟਰੋ-ਏਸ਼ੀਆਈ, ਤਿੱਬਤੋ-ਬਰਮੀ ਅਤੇ ਕੁਝ ਛੁਟੇਰੇ ਭਾਸ਼ਾਈ ਪਰਿਵਾਰ ਅਤੇ ਅਲਹਿਦਾ ਬੋਲੀਆਂ ਹਨ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਦਰਸ਼ਨ ਸ਼ਾਸਤਰ (ਅੰਗਰੇਜ਼ੀ: Philosophy) ਜਾਂ ਫਿਲਾਸਫੀ ਵਾਸਤਵਿਕਤਾ, ਹੋਂਦ, ਗਿਆਨ, ਕੀਮਤਾਂ, ਕਾਰਣਾਂ, ਮਨ, ਅਤੇ ਭਾਸ਼ਾ ਦੀ ਸਰਵ ਸਧਾਰਨ ਅਤੇ ਬੁਨਿਆਦੀ ਫਿਤਰਤ ਦਾ ਅਧਿਐਨ ਹੈ। ਇਹ ਗਿਆਨ ਦੀ ਉਹ ਸਾਖਾ ਹੈ ਜੋ ਪਰਮ ਸੱਚ ਅਤੇ ਕੁਦਰਤ ਦੇ ਆਮ ਨਿਯਮਾਂ ਅਤੇ ਉਨ੍ਹਾਂ ਦੇ ਅੰਤਰ-ਸੰਬੰਧਾਂ ਦਾ ਅਧਿਅਨ ਕਰਦੀ ਹੈ। ਅੰਗਰੇਜ਼ੀ ਸ਼ਬਦ "philosophy" ਪੁਰਾਤਨ ਯੂਨਾਨੀ ਸ਼ਬਦ φιλοσοφία ('ਫਿਲੋਸੋਫੀਆ') ਤੋਂ ਆਇਆ ਹੈ, ਜਿਸਦਾ ਸ਼ਬਦੀ ਅਰਥ ਹੈ: "ਅਕਲ ਨਾਲ ਮਹੱਬਤ"। ਦਾਰਸ਼ਨਕ ਚਿੰਤਨ ਮੂਲ ਤੌਰ ਤੇ ਜੀਵਨ ਦੇ ਅਰਥਾਂ ਦੀ ਖੋਜ ਦਾ ਨਾਮ ਹੈ। ਐਸੇ ਮਸਲਿਆਂ ਦੇ ਉੱਤਰ ਲਭਣ ਲਈ ਇਸਦੀ ਪਹੁੰਚ ਆਮ ਲੋਕਾਂ ਦੀ ਸਰਸਰੀ ਪਹੁੰਚ ਨਾਲੋਂ ਵੱਖਰੀ, ਆਲੋਚਨਾਤਮਕ, ਪ੍ਰਣਾਲੀਬਧ ਅਤੇ ਤਰਕਸ਼ੀਲ ਹੁੰਦੀ ਹੈ। ਅਸਲ ਵਿੱਚ ਦਰਸ਼ਨ ਸ਼ਾਸਤਰ ਕੁਦਰਤ ਅਤੇ ਸਮਾਜ, ਅਤੇ ਮਨੁੱਖੀ ਚਿੰਤਨ ਅਤੇ ਸੰਗਿਆਨ ਦੇ ਆਮ ਨਿਯਮਾਂ ਦਾ ਵਿਗਿਆਨ ਹੈ। ਦਰਸ਼ਨ ਸ਼ਾਸਤਰ ਸਾਮਾਜਕ ਚੇਤਨਾ ਦੇ ਬੁਨਿਆਦੀ ਰੂਪਾਂ ਵਿੱਚੋਂ ਇੱਕ ਹੈ। ਇਨ੍ਹਾਂ ਅਰਥਾਂ ਵਿੱਚ ਫਿਲਾਸਫਰ ਅਤੇ ਫਿਲਾਸਫੀ ਪਦਾਂ ਦਾ ਪ੍ਰਯੋਗ ਸਰਵਪ੍ਰਥਮ ਪਾਇਥਾਗੋਰਸ ਨੇ ਕੀਤਾ ਸੀ। ਵਿਸ਼ੇਸ਼ ਅਨੁਸ਼ਾਸਨ ਅਤੇ ਵਿਗਿਆਨ ਵਜੋਂ ਇਸ ਨੂੰ ਪਲੈਟੋ ਨੇ ਵਿਕਸਿਤ ਕੀਤਾ ਸੀ। ਇਸਦੀ ਉਤਪੱਤੀ ਦਾਸ ਸਮਾਜ ਵਿੱਚ ਇੱਕ ਅਜਿਹੇ ਵਿਗਿਆਨ ਵਜੋਂ ਹੋਈ ਜਿਸਨੇ ਵਸਤੂਗਤ ਜਗਤ ਅਤੇ ਖੁਦ ਆਪਣੇ ਬਾਰੇ ਮਨੁੱਖ ਦੇ ਕੁੱਲ ਗਿਆਨ ਨੂੰ ਇੱਕ ਕੀਤਾ ਸੀ। ਇਹ ਮਨੁੱਖੀ ਇਤਹਾਸ ਦੇ ਆਰੰਭਕ ਪੜਾਵਾਂ ਵਿੱਚ ਗਿਆਨ ਦੇ ਵਿਕਾਸ ਦੇ ਨੀਵੇਂ ਪੱਧਰ ਦੇ ਕਾਰਨ ਐਨ ਸੁਭਾਵਕ ਸੀ। ਸਾਮਾਜਕ ਉਤਪਾਦਨ ਦੇ ਵਿਕਾਸ ਅਤੇ ਵਿਗਿਆਨਕ ਗਿਆਨ ਦੇ ਇਕੱਤਰੀਕਰਨ ਦੀ ਪ੍ਰਕਿਰਿਆ ਵਿੱਚ ਭਿੰਨ ਭਿੰਨ ਵਿਗਿਆਨ ਇੱਕੋ ਸਾਂਝੇ ਰੂਪ ਨਾਲੋਂ ਅੱਡ ਹੁੰਦੇ ਗਏ ਅਤੇ ਦਰਸ਼ਨ ਸ਼ਾਸਤਰ ਵੀ ਇੱਕ ਸੁਤੰਤਰ ਵਿਗਿਆਨ ਵਜੋਂ ਵਿਕਸਿਤ ਹੋਣ ਲਗਾ। ਇੱਕ ਆਮ ਸੰਸਾਰ ਦ੍ਰਿਸ਼ਟੀਕੋਣ ਦਾ ਨਿਰਮਾਣ ਕਰਨ ਅਤੇ ਆਮ ਆਧਾਰਾਂ ਅਤੇ ਨਿਯਮਾਂ ਦੀ ਨਿਸ਼ਾਨਦੇਹੀ ਕਰਨ, ਯਥਾਰਥ ਦੇ ਚਿੰਤਨ ਦੀ ਤਰਕਸ਼ੀਲ ਵਿਧੀ ਅਤੇ ਸੰਗਿਆਨ ਦੇ ਸਿਧਾਂਤ ਵਿਕਸਿਤ ਕਰਨ ਦੀ ਲੋੜ ਦੀ ਪੂਰਤੀ ਲਈ ਦਰਸ਼ਨ ਸ਼ਾਸਤਰ ਦਾ ਇੱਕ ਵਿਸ਼ੇਸ਼ ਅਨੁਸ਼ਾਸਨ ਵਜੋਂ ਜਨਮ ਹੋਇਆ। ਅੱਡਰੇ ਵਿਗਿਆਨ ਵਜੋਂ ਦਰਸ਼ਨ ਦਾ ਬੁਨਿਆਦੀ ਪ੍ਰਸ਼ਨ ਪਦਾਰਥ ਦੇ ਨਾਲ ਚੇਤਨਾ ਦੇ ਸੰਬੰਧ ਦੀ ਪ੍ਰਸ਼ਨ ਹੈ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਰੇਜੀਨਾਲਡ ਐਡਵਰਡ ਹੈਰੀ ਡਾਇਰ (9 ਅਕਤੂਬਰ 1864 – 23 ਜੁਲਾਈ 1927) ਇੱਕ ਬ੍ਰਿਟਿਸ਼ ਇੰਡੀਅਨ ਆਰਮੀ ਅਫ਼ਸਰ ਸੀ ਜੋ, ਇੱਕ ਆਰਜ਼ੀ ਬ੍ਰਿਗੇਡੀਅਰ ਜਨਰਲ, ਬ੍ਰਿਟਿਸ਼ ਭਾਰਤ ਦੇ (ਪੰਜਾਬ ਸੂਬੇ ਦੇ) ਸ਼ਹਿਰ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਲਈ ਜ਼ਿੰਮੇਵਾਰ ਸੀ। ਡਾਇਰ ਨੂੰ ਡਿਊਟੀ ਤੋਂ ਹਟਾ ਦਿੱਤਾ ਸੀ। ਪਰ ਉਹ ਬਰਤਾਨੀਆ ਵਿੱਚ, ਖਾਸ ਤੌਰ ਤੇ ਬ੍ਰਿਟਿਸ਼ ਰਾਜ ਦੇ ਨਾਲ ਜੁੜੇ ਲੋਕਾਂ ਲਈ ਨਾਇਕ ਬਣ ਗਿਆ ਸੀ। ਕੁਝ ਇਤਿਹਾਸਕਾਰ ਇਸ ਘਟਨਾ ਨੂੰ ਭਾਰਤ ਵਿੱਚ ਬਰਤਾਨਵੀ ਹਕੂਮਤ ਦੇ ਅੰਤ ਵੱਲ ਇੱਕ ਨਿਰਣਾਇਕ ਕਦਮ ਕਹਿੰਦੇ ਹਨ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸ ਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦਾ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਜ ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸੇਆਂ ਵਿੱਚ ਵੰਡਿਆ ਸੀ, ਲਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ। ਯਾਨੀ ਪੰਚ ਦਰਿਆਵਾਂ ਦੀ ਧਰਤੀ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਉਨ੍ਹਾਂ ਵਿੱਚੋਂ ਦੋ ਦਰਿਆ (ਚਨਾਬ ਤੇ ਜਿਹਲਮ ਦਰਿਆ) ਤਾਂ ਮੁਕੰਮਲ ਤੌਰ ਉੱਤੇ ਪਾਕਿਸਤਾਨੀ ਪੰਜਾਬ ਦੇ ਇਲਾਕੇ ਵਿੱਚ ਵਗਦੇ ਹਨ ਅਤੇ ਦੋ ਦਰਿਆ (ਸਤਲੁਜ ,ਰਾਵੀ) ਭਾਰਤੀ ਪੰਜਾਬ ਤੋਂ ਹੋ ਕੇ ਪਾਕਿਸਤਾਨੀ ਪੰਜਾਬ ਵਿੱਚ ਆਉਂਦੇ ਹਨ ਅਤੇ ਇਕ ਦਰਿਆ (ਬਿਆਸ) ਮੁਕੰਮਲ ਤੌਰ ਉੱਤੇ ਭਾਰਤੀ ਪੰਜਾਬ ਵਿੱਚ ਹੈ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।