ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਪਾਕਿਸਤਾਨ ਮੁਰਦਾਬਾਦ ਹਿੰਦਸਤਾਨੀ ਬੋਲੀ ਅਤੇ ਇੱਕ ਹੱਦ ਤੱਕ ਪੰਜਾਬੀ ਬੋਲੀ ਵਿੱਚ ਭਾਰਤ ਦੀ ਵੰਡ ਅਤੇ ਖਾਸ ਕਰਕੇ ਪੰਜਾਬ ਦੀ ਵੰਡ ਵੇਲੇ ਲਗਾਇਆ ਗਿਆ ਇੱਕ ਰਾਜਨੀਤਕ ਨਾਅਰਾ ਹੈ। ਇਸ ਦਾ ਮਤਲਬ ਹੈ: "ਪਾਕਿਸਤਾਨ ਥੱਲੇ ਜਾਓ" ਜਾਂ ਵਧੇਰੇ ਉਚਿਤ "ਮਰ ਜਾਓ ਪਾਕਿਸਤਾਨ" ਅਤੇ ਇਸ ਦੀ ਸ਼ਬਦ ਨਿਰਕਤੀ ਫਾਰਸੀ ਬੋਲੀ ਤੋਂ ਹੈ। ਇਹ ਇਸਲੋਗਨ ਭਾਰਤ ਦੀ ਵੰਡ ਤੋਂ ਪਹਿਲਾ ਪਾਕਿਸਤਾਨ ਲਹਿਰ ਯਾਨੀ ਦੱਖਣੀ ਐਸ਼ੀਆ ਵਿੱਚ ਇੱਕ ਨਵੇਂ ਮੁਸਲਮਾਨ ਮੁਲਕ ਦੀ ਸਥਾਪਨਾ ਕਰਨ ਵਾਸਤੇ ਅੰਦੋਲਨ ਦੌਰਾਨ ਪਹਿਲੀ ਵਾਰ ਸਿੱਖਾਂ ਦੇ ਲੀਡਰ ਮਾਸਟਰ ਤਾਰਾ ਸਿੰਘ ਜੀ ਦੁਆਰਾ ਉੱਚਾਰਿਤ ਕੀਤਾ ਗਿਆ ਸੀ ਕਿਉਂਕੇ ਪੰਜਾਬ ਦੇ ਸਿੱਖਾਂ ਮੁਸਲਮਾਨਾਂ ਦੀ ਪਰਸਾਵਿਤ ਹਕੂਮਤ ਤੋਂ ਡਰਦੇ ਸਨ। ਇਹ ਮੁਹੰਮਦ ਅਲੀ ਜਿੰਨਾ ਦਾ ਇਸਲੋਗਨ "ਪਾਕਿਸਤਾਨ ਜਿੰਦਾਬਾਦ" ਦੇ ਉਲਟ ਵਿੱਚ ਲਗਾਇਆ ਗਿਆ ਸੀ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਮੁੱਖ ਕਾਰਜਕਾਰੀ ਅਧਿਕਾਰੀ ਜਾਂ ਮੈਨੇਜਿੰਗ ਡਾਇਰੈਕਟਰ ਕਿਸੇ ਵੀ ਕੰਪਨੀ ਜਾ ਕਾਰਪੋਰੇਟ ਦਾ ਮੁੱਖ ਅਧਿਕਾਰੀ, ਪ੍ਰਬੰਧਕ ਜਾਂ ਸੀਨੀਅਰ ਅਧਿਕਾਰੀ ਹੁੰਦਾ ਹੈ। ਇਹ ਅਧਿਕਾਰੀ ਸਿਰਫ ਕੰਪਨੀ ਦੇ ਬੋਰਡ ਆਫ ਡਾਇਰੈਕਟਰ ਨੂੰ ਹੀ ਆਪਣੀ ਰਿਪੋਰਟ ਪੇਸ਼ ਕਰਦਾ ਹੈ। ਕਿਸੇ ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਆਂ ਜੁਮੇਵਾਰੀਆਂ ਨੂੰ ਕੰਪਨੀ ਦੇ ਡਾਇਰੈਕਟਰ ਜਾਂ ਕੰਪਨੀ ਦਾ ਕਨੂੰਨੀ ਢਾਂਚਾ ਪੇਸ਼ ਕਰਦਾ ਹੈ। ਮੁੱਖ ਕਾਰਜਕਾਰੀ ਅਧਿਕਾਰੀ ਨੂੰ ਕਿਸੇ ਵੀ ਕੰਪਨੀ ਦਾ ਨਿਰਦੇਸ਼ਕ, ਫੈਸਲਾ ਲੈਣ ਵਾਲਾ, ਮੈਨੇਜਰ ਜਾਂ ਪ੍ਰਬੰਧਕ ਕਿਹਾ ਜਾਂਦਾ ਹੈ। ਮੁੱਖ ਅਧਿਕਾਰੀ ਦਾ ਮੁੱਖ ਕੰਮ ਆਪਣੇ ਅਧਿਕਾਰੀਆ ਨਾਲ, ਦੂਜੇ ਲੋਕਾਂ, ਪ੍ਰੈਸ ਨਾਲ ਹੁੰਦਾ ਹੈ। ਇਹ ਬੋਰਡ ਆਫ ਡਾਇਰੈਕਟਰ ਨੂੰ ਸਲਾਹ ਦਿੰਦਾ ਹੈ ਅਤੇ ਕੰਪਨੀ ਦੇ ਪ੍ਰਬੰਧ ਵਿੱਚ ਬਦਲਾਅ ਲਈ ਫੈਸਲੇ ਲੈਂਦਾ ਹੈ। ਇਹ ਆਪਣੇ ਮੁਲਾਜਮਾ ਨੂੰ ਹਰ ਰੋਜ਼ ਨਿਰਦੇਸ਼ ਦਿੰਦਾ ਹੈ।
ਐਪਲ ਇੰਕ., ਜਾਂ ਐਪਲ ਸੰਸਥਾਪਣ, ਪੂਰਵਲਾ ਐਲਪ ਕੰਪਿਊਟਰ, ਇੰਕ., ਇੱਕ ਅਮਰੀਕੀ ਬਹੁਰਾਸ਼ਟਰੀ ਨਿਗਮ ਹੈ ਜਿਹਦਾ ਸਦਰ-ਮੁਕਾਮ ਕੂਪਰਟੀਨੋ, ਕੈਲੀਫ਼ੋਰਨੀਆ ਵਿਖੇ ਹੈ ਅਤੇ ਜੋ ਖਪਤਕਾਰੀ ਬਿਜਲਾਣੂ ਯੰਤਰਾਂ, ਕੰਪਿਊਟਰ ਸਾਫ਼ਟਵੇਅਰ ਅਤੇ ਨਿੱਜੀ ਕੰਪਿਊਟਰਾਂ ਦਾ ਖ਼ਾਕਾ ਤਿਆਰ ਕਰਦਾ, ਵਿਕਸਤ ਕਰਦਾ ਅਤੇ ਵੇਚਦਾ ਹੈ। ਇਹਦੇ ਸਭ ਤੋਂ ਪ੍ਰਸਿੱਧ ਉਤਪਾਦ ਮੈਕ ਕੰਪਿਊਟਰ, ਆਈਪੌਡ ਸੰਗੀਤ ਵਜੰਤਰੀ, ਆਈਫ਼ੋਨ ਸਮਾਰਟਫ਼ੋਨ ਅਤੇ ਆਈਪੈਡ ਟੈਬਲਟ ਕੰਪਿਊਟਰ ਹਨ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਆਪਰੇਟਿੰਗ ਸਿਸਟਮ ਇੱਕ ਸਾਫ਼ਟਵੇਅਰ ਹੁੰਦਾ ਹੈ ਜੋ ਕੰਪਿਊਟਰ ਦੇ ਹਾਰਡਵੇਅਰ ਅਤੇ ਸਾਫ਼ਟਵੇਅਰ ਵਸੀਲਿਆਂ ਨੂੰ ਸੰਭਾਲਦਾ ਹੈ। ਆਪਰੇਟਿੰਗ ਸਿਸਟਮ ਕੰਪਿਊਟਰ ਦੇ ਸਿਸਟਮ ਸਾਫ਼ਟਵੇਅਰ ਦਾ ਇੱਕ ਮੁੱਖ ਅਤੇ ਜ਼ਰੂਰੀ ਹਿੱਸਾ ਹੁੰਦਾ ਹੈ। ਆਮ ਤੌਰ ਉੱਤੇ ਸਾਰੇ ਅਨੁਪ੍ਰੋਯੋਗੀ ਸਾਫ਼ਟਵੇਅਰਾਂ ਨੂੰ ਆਪਣਾ ਕੰਮ ਕਰਨ ਲਈ ਇੱਕ ਆਪਰੇਟਿੰਗ ਸਿਸਟਮ ਦੀ ਲੋੜ ਹੁੰਦੀ ਹੈ। ਸਮਾਂ-ਵੰਡ ਆਪਰੇਟਿੰਗ ਸਿਸਟਮ ਸਾਰੇ ਕੰਮਾਂ ਨੂੰ ਸਮੇਂ ਮੁਤਾਬਕ ਤਰਤੀਬ 'ਚ ਕਰ ਦਿੰਦੇ ਹਨ ਤਾਂ ਜੋ ਸਿਸਟਮ ਦੀ ਠੀਕ ਤਰਾਂ ਵਰਤੋਂ ਕੀਤੀ ਜਾ ਸਕੇ। ਹਾਰਡਵੇਅਰ ਦੇ ਕੰਮਾਂ ਜਿਵੇਂ ਇਨਪੁਟ ਅਤੇ ਆਊਟਪੁਟ ਅਤੇ ਮੈਮਰੀ ਵੰਡ ਆਦਿ ਲਈ ਆਪਰੇਟਿੰਗ ਸਿਸਟਮ ਕੰਪਿਊਟਰ ਦੇ ਪ੍ਰੋਗਰਾਮਾਂ ਅਤੇ ਹਾਰਡਵੇਅਰ ਦੇ ਵਿਚਕਾਰ ਇੱਕ ਵਿਚੋਲੇ ਦਾ ਕੰਮ ਕਰਦਾ ਹੈ। what if i write something else..
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਲਾਲਾ ਧਨੀਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਨ੍ਹਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿੱਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਨ੍ਹਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਨ੍ਹਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਨ੍ਹਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ ।
ਕੰਪਿਊਟਰ ਸਾਫ਼ਟਵੇਅਰ (ਜਾਂ ਸਿਰਫ਼ ਸਾਫ਼ਟਵੇਅਰ) ਮਸ਼ੀਨ ਦੇ ਸਮਝਣਯੋਗ ਹਦਾਇਤਾਂ ਦਾ ਸੈੱਟ ਹੁੰਦਾ ਹੈ ਜੋ ਕੰਪਿਊਟਰ ਦੇ ਪ੍ਰਾਸੈਸਰ ਨੂੰ ਕੋਈ ਕੰਮ ਕਰਨ ਲਈ ਦਿੱਤੀਆਂ ਜਾਂਦੀਆਂ ਹਨ। ਕੰਪਿਊਟਰ ਸਾਫਟਵੇਅਰ ਦਾ ਟਾਕਰਾ ਕੰਪਿਊਟਰ ਹਾਰਡਵੇਅਰ ਨਾਲ ਹੈ, ਜੋ ਕਿ ਕੰਪਿਊਟਰ ਦਾ ਭੌਤਿਕ ਭਾਗ ਹੈ। ਕੰਪਿਊਟਰ ਹਾਰਡਵੇਅਰ ਅਤੇ ਸਾਫਟਵੇਅਰ ਨੂੰ ਇਕ-ਦੂਜੇ ਦੀ ਲੋੜ ਹੈ ਅਤੇ ਇੱਕ ਤੋਂ ਬਿਨਾ ਦੂਜੇ ਨੂੰ ਵਰਤਿਆ ਨਹੀਂ ਜਾ ਸਕਦਾ। ਸਾਫਟਵੇਅਰ ਨੂੰ ਪ੍ਰੋਗਰਾਮਾਂ ਦਾ ਸਮੂਹ ਵੀ ਕਿਹਾ ਜਾਂਦਾ ਹੈ। ਮੁੱਖ ਤੌਰ ਤੇ ੲਿਹ ਦੋ ਤਰ੍ਹਾਂ ਦਾ ਹੁੰਦਾ ਹੈ-
ਭਾਰਤ ਦਾ ਇਤਿਹਾਸ ਲੱਗਭੱਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲੱਗਭੱਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿੱਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਆਸਾਰਾਮ ਬਾਪੂ (ਪੂਰਾ ਨਾਮ: ਆਸੂਮਲ ਥਾਊਮਲ ਹਰਪਲਾਨੀ, ਅਥਵਾ ਆਸੂਮਲ ਸਿਰੂਮਲਾਨੀ, ਜਨਮ: 17 ਅਪਰੈਲ, 1941, ਨਵਾਬਸ਼ਾਹ ਜਿਲਾ, ਸਿੰਧ ਪ੍ਰਾਂਤ) ਭਾਰਤ ਦੇ ਇੱਕ ਕਥਾਵਾਚਕ, ਆਤਮਕ ਗੁਰੂ ਅਤੇ ਆਪੇ ਥਾਪੇ ਸੰਤ ਹਨ,, ਜੋ ਆਪਣੇ ਸ਼ਿੱਸ਼ਾਂ ਨੂੰ ਇੱਕ ਸੱਚਿਦਾਨੰਦ ਰੱਬ ਦੇ ਅਸਤੀਤਵ ਦਾ ਉਪਦੇਸ਼ ਦਿੰਦੇ ਹਨ। ਉਹਨਾਂ ਨੂੰ ਉਹਨਾਂ ਦੇ ਭਗਤ ਆਮ ਤੌਰ ’ਤੇ 'ਬਾਪੂ' ਨਾਮ ਨਾਲ ਸੰਬੋਧਿਤ ਕਰਦੇ ਹਨ। ਆਸਾਰਾਮ ੪੦੦ ਤੋਂ ਅਧਿਕ ਛੋਟੇ-ਵੱਡੇ ਆਸ਼ਰਮਾਂ ਦੇ ਮਾਲਿਕ ਹਨ। ਉਹਨਾਂ ਦੇ ਸ਼ਿੱਸ਼ਾਂ ਦੀ ਗਿਣਤੀ ਕਰੋੜਾਂ ਵਿੱਚ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਯੂਰਪੀ ਸੰਘ (ਯੂਰਪੀ ਯੂਨੀਅਨ) ਮੁੱਖ ਯੂਰਪ ਵਿੱਚ ਸਥਿਤ 27 ਦੇਸ਼ਾਂ ਦਾ ਇੱਕ ਰਾਜਨੀਤਕ ਅਤੇ ਅਤੇ ਆਰਥਕ ਰੰਗ-ਮੰਚ ਹੈ ਜਿਨ੍ਹਾਂ ਵਿੱਚ ਆਪਸ ਵਿੱਚ ਪ੍ਰਸ਼ਾਸਨੀ ਸਾਂਝ ਹੁੰਦੀ ਹੈ ਜੋ ਸੰਘ ਦੇ ਕਈ ਜਾਂ ਸਾਰੇ ਰਾਸ਼ਟਰਾਂ ਉੱਤੇ ਲਾਗੂ ਹੁੰਦੀ ਹੈ। ਇਸਦਾ ਸਥਾਪਨਾ 1957 ਵਿੱਚ, ਰੋਮ ਦੀ ਸਲਾਹ ਨਾਲ, ਯੂਰਪੀ ਆਰਥਿਕ ਪਰਿਸ਼ਦ ਦੇ ਮਾਧਿਅਮ ਦੁਆਰਾ ਛੇ ਯੂਰਪੀ ਦੇਸ਼ਾਂ ਦੀ ਆਰਥਿਕ ਭਾਗੀਦਾਰੀ ਨਾਲ ਹੋਇਆ ਸੀ। ਉਦੋਂ ਤੋਂ ਇਸ ਵਿੱਚ ਮੈਂਬਰ ਦੇਸ਼ਾਂ ਦੀ ਗਿਣਤੀ ਵਿੱਚ ਵਧ ਰਹੀ ਅਤੇ ਇਸਦੀ ਨੀਤੀਆਂ ਵਿੱਚ ਬਹੁਤ ਸਾਰੀਆਂ ਤਬਦੀਲੀ ਵੀ ਕੀਤੀਆਂ ਗਈਆਂ ਹਨ। 1993 ਵਿੱਚ ਮਾਸਤਰਿਖ ਸੁਲਾਹ ਦੁਆਰਾ ਇਸਦੇ ਆਧੁਨਿਕ ਵੈਧਾਨਿਕ ਸਵਰੂਪ ਦੀ ਨੀਂਹ ਰੱਖੀ ਗਈ। ਦਸੰਬਰ ੨੦੦੭ ਵਿੱਚ ਲਿਸਬਨ ਸਮੱਝੌਤਾ ਜਿਸਦੇ ਦੁਆਰਾ ਇਸ ਵਿੱਚ ਅਤੇ ਵਿਆਪਕ ਸੁਧਾਰਾਂ ਦੀ ਪਰਿਕ੍ਰੀਆ 1 ਜਨਵਰੀ 2008 ਵਲੋਂ ਸ਼ੁਰੂ ਕੀਤੀ ਗਈ ਹੈ। ਯੂਰਪੀ ਸੰਘ ਮੈਂਬਰ ਰਾਸ਼ਟਰੋਂ ਨੂੰ ਏਕਲ ਬਾਜ਼ਾਰ ਦੇ ਰੂਪ ਵਿੱਚ ਮਾਨਤਾ ਦਿੰਦਾ ਹੈ ਅਤੇ ਇਸਦੇ ਕਨੂੰਨ ਸਾਰੇ ਮੈਂਬਰ ਰਾਸ਼ਟਰੋਂ ਉੱਤੇ ਲਾਗੂ ਹੁੰਦਾ ਹੈ ਜੋ ਮੈਂਬਰ ਰਾਸ਼ਟਰ ਦੇ ਨਾਗਰਿਕਾਂ ਦੀ ਚਾਰ ਤਰ੍ਹਾਂ ਦੀਸਵਤੰਤਰਤਾਵਾਂਸੁਨਿਸਚਿਤ ਕਰਦਾ ਹੈ: - ਲੋਕਾਂ, ਸਾਮਾਨ, ਸੇਵਾਵਾਂ ਅਤੇ ਪੂਂਜੀ ਦਾ ਆਜਾਦ ਲੈਣਾ-ਪ੍ਰਦਾਨ.
ਨੀਦਰਲੈੰਡ (ਡੱਚ: Nederland) ਉਤਲੇ ਲੈਂਦੇ ਯੂਰਪ ਚ ਇੱਕ ਦਸ਼ ਹੈ। ਏਦੇ ਉੱਤਰ ਤੇ ਲੈਂਦੇ ਵੱਲ ਉਤਲਾ ਸਮੁੰਦਰ, ਦੱਖਣ ਚ ਬੀਲਜੀਮ ਤੇ ਚੜ੍ਹਦੇ ਪਾਸੇ ਜਰਮਨੀ ਹੈ। ਇਹ ਪਾਰਲੀਮਾਨੀ ਲੋਕ ਰਾਜ ਹੈ। ਈਦਾ ਰਾਜਗੜ੍ਹ ਐਮਸਟਰਡੈਮ ਹੈ। ਸਰਕਾਰ ਦੀ ਕੁਰਸੀ ਹੈਗ਼ ਚ ਹੈ। ਨੀਦਰਲੈੰਡ ਦਾ 25/ ਥਾਂ ਤੇ 21 / ਲੋਕ ਸਮੁੰਦਰ ਦੀ ਪੱਧਰ ਤੋਂ ਥੱਲੇ ਵਸਦੇ ਨੇਂ ਤੇ ਈਦਾ 50/ ਥਾਂ ਸਮੁੰਦਰ ਦੀ ਪੱਧਰ ਤੋਂ ਇੱਕ ਮੀਟਰ ਉੱਚਾ ਹੈ। ਇਸੇ ਲਈ ਈਦਾ ਨਾਂ ਨੀਦਰਲੈੰਡ ਯਾਨੀ ਨੀਵਾਂ ਦੇਸ਼ ਹੈ। ਇਹ ਇੱਕ ਪੱਧਰਾ ਦੇਸ਼ ਹੈ ਤੇ ਥੱਲੇ ਕਜ ਅਜੇ ਥਾਂ ਨੇਂ। ਏਦੇ ਚੋਂ ਰਹਾਇਨ ਮੀਵਜ਼ ਤੇ ਸ਼ੀਲਡਟ ਦਰਿਆ ਵਿਕਦੇ ਨੇਂ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸ ਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦਾ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਜ ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸੇਆਂ ਵਿੱਚ ਵੰਡਿਆ ਸੀ, ਲਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ। ਯਾਨੀ ਪੰਚ ਦਰਿਆਵਾਂ ਦੀ ਧਰਤੀ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਉਨ੍ਹਾਂ ਵਿੱਚੋਂ ਦੋ ਦਰਿਆ (ਚਨਾਬ ਤੇ ਜਿਹਲਮ ਦਰਿਆ) ਤਾਂ ਮੁਕੰਮਲ ਤੌਰ ਉੱਤੇ ਪਾਕਿਸਤਾਨੀ ਪੰਜਾਬ ਦੇ ਇਲਾਕੇ ਵਿੱਚ ਵਗਦੇ ਹਨ ਅਤੇ ਦੋ ਦਰਿਆ (ਸਤਲੁਜ ,ਰਾਵੀ) ਭਾਰਤੀ ਪੰਜਾਬ ਤੋਂ ਹੋ ਕੇ ਪਾਕਿਸਤਾਨੀ ਪੰਜਾਬ ਵਿੱਚ ਆਉਂਦੇ ਹਨ ਅਤੇ ਇਕ ਦਰਿਆ (ਬਿਆਸ) ਮੁਕੰਮਲ ਤੌਰ ਉੱਤੇ ਭਾਰਤੀ ਪੰਜਾਬ ਵਿੱਚ ਹੈ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਸਵਿਟਜ਼ਰਲੈਂਡ (ਜਰਮਨ: (die) Schweiz (ਡੀ) ਸ਼ਵਾਇਤਸ, ਫਰਾਂਸਿਸੀ: (la) Suisse (ਲਿਆ) ਸੁਈਸ, ਲਾਤੀਨੀ: Helvetia ਕੋਨਫੋਦੇਰਾਤਿਓ ਹੇਲਵੇਤੀਆ), ਜਿਸਦਾ ਪੂਰਾ ਨਾਂ ਸ੍ਵਿਸ ਰਾਜਮੰਡਲ (Swiss Confederation) ਹੈ, ਇੱਕ ਸੰਘੀ ਗਣਤੰਤਰ ਹੈ ਜੋ ਕਿ ੨੬ ਕੈਂਟਨਾਂ (ਪ੍ਰਾਂਤਾਂ) ਵਿੱਚ ਵੰਡਿਆ ਹੋਇਆ ਹੈ ਅਤੇ ਬਰਨ ਇਸ ਸੰਘ ਦਾ ਕੇਂਦਰ ਹੈ । ਇਹ ਦੇਸ਼ ਪੱਛਮੀ ਯੂਰਪ ਵਿੱਚ ਸਥਿਤ ਹੈ ਜਿਸਦੀਆਂ ਸੀਮਾਵਾਂ ਉੱਤਰ ਵੱਲ ਜਰਮਨ, ਪੱਛਮ ਵੱਲ ਫ਼੍ਰਾਂਸ, ਦੱਖਣ ਵੱਲ ਇਟਲੀ ਅਤੇ ਪੂਰਬ ਵੱਲ ਔਸਟ੍ਰੀਆ ਅਤੇ ਲੀਖਟਨਸ਼ਟਾਈਨ ਨਾਲ ਲੱਗਦੀਆਂ ਹਨ । ਸਵਿਟਜ਼ਰਲੈਂਡ ਭੂਗੋਲਿਕ ਤੌਰ ਤੇ ਐਲਪਜ਼ ਪਹਾੜਾਂ, ਸ੍ਵਿਸ ਪਠਾਰ ਅਤੇ ਜੂਰਾ ਪਹਾੜੀਆਂ ਵਿੱਚ ਵੰਡਿਆ ਹੋਇਆ ਹੈ । ਇਸਦਾ ਕੁਲ ਖ਼ੇਤਰਫ਼ਲ ੪੧,੨੮੫ ਵਰਗ ਕਿ. ਮੀ.
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਜਪਾਨ (ਜਪਾਨੀ: 日本, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੌ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ ੬੮੫੨ ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸਦੇ ਸਭ ਤੋ ਵਡੇ ੪ ਟਾਪੂ ਹਨ ਜੋ ਇਸਦੇ ਥਲ ਭਾਗ ਦਾ ੯੭% ਹਿੱਸਾ ਹਨ। ਇਸ ਦੀ ਆਬਾਦੀ ੧੨ ਕਰੋੜ ੮੦ ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
ਸੁਲਤਾਨ ਬਾਹੂ (ਸ਼ਾਹਮੁਖੀ: سلطان باہو) (ca 1628 – 1691) ਮੁਸਲਿਮ ਸੂਫ਼ੀ ਅਤੇ ਸੰਤ ਸੀ ਜਿਸਨੇ ਸਰਵਰੀ ਕਾਦਰੀ ਸੂਫ਼ੀ ਸੰਪਰਦਾ ਦੀ ਨੀਂਹ ਰੱਖੀ। ਗੁਰਮਤਿ ਤੋਂ ਬਾਅਦ ਸੂਫ਼ੀ ਕਾਵਿ ਧਾਰਾ ਪੰਜਾਬੀ ਦੇ ਅਧਿਆਤਮਿਕ ਸਾਹਿਤ ਦੀ ਇਕ ਉੱਘੀ ਤੇ ਮਹੱਤਵਪੂਰਨ ਕਾਵਿ-ਧਾਰਾ ਹੈ, ਜਿਸ ਦਾ ਆਰੰਭ ਪੂਰਵ ਨਾਨਕ ਕਾਲ ਵਿਚ ਹੀ ਬਾਬਾ ਫ਼ਰੀਦ ਸ਼ਕਰ-ਗੰਜ ਦੀ ਰਚਨਾ ਨਾਲ ਹੋ ਚੁੱਕਾ ਸੀ। ਬਾਬਾ ਫ਼ਰੀਦ ਪਹਿਲੇ ਪੜਾ ਦਾ ਸੂਫ਼ੀ ਸੀ। ਸੁਲਤਾਨ ਬਾਹੂ ਨੂੰ ਗੁਰੂ ਨਾਨਕ ਕਾਲ ਦਾ ਸੂਫ਼ੀ ਕਵੀ ਮੰਨਿਆ ਜਾਂਦਾ ਹੈ।
ਲੋਕਮਾਨੀਆ ਕੇਸਵ ਬਾਲ ਗੰਗਾਧਰ ਤਿਲਕ (ਮਰਾਠੀ: लोकमान्य बाळ गंगाधर टिळक , 23 ਜੁਲਾਈ, 1856 - 1ਅਗਸਤ 1920) ਭਾਰਤ ਦੇ ਇੱਕ ਪ੍ਰਮੁੱਖ ਨੇਤਾ, ਸਮਾਜ ਸੁਧਾਰਕ ਅਤੇ ਸੁਤੰਤਰਤਾ ਸੈਨਾਪਤੀ ਸਨ। ਇਹ ਭਾਰਤੀ ਸੁਤੰਤਰਤਾ ਸੰਗਰਾਮ ਦੇ ਪਹਿਲੇ ਲੋਕਪ੍ਰਿਅ ਨੇਤਾ ਸਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਭਾਰਤ ਵਿੱਚ ਪੂਰਨ ਸਵਰਾਜ ਦੀ ਮੰਗ ਚੁੱਕੀ। ਉਨ੍ਹਾਂ ਦਾ ਕਥਨ ‘ਸਵਰਾਜ ਮੇਰਾ ਜਨਮ ਸਿੱਧ ਅਧਿਕਾਰ ਹੈ ਅਤੇ ਮੈਂ ਇਸਨੂੰ ਲੈ ਕੇ ਰਹਾਗਾਂ’ ਬਹੁਤ ਪ੍ਰਸਿੱਧ ਹੋਇਆ। ਉਨ੍ਹਾਂ ਨੂੰ ਸਤਿਕਾਰ ਨਾਲ ਲੋਕਮਾਨੀਆ (ਪੂਰੇ ਸੰਸਾਰ ਵਿੱਚ ਸਨਮਾਨਿਤ) ਕਿਹਾ ਜਾਂਦਾ ਸੀ।
ਸਪੇਨ (ਸਪੈਨਿਸ਼: España, ਏਸਪਾਨਿਆ), ਆਧਿਕਾਰਿਕ ਤੌਰ ਉੱਤੇ ਸਪੇਨ ਦੀ ਰਾਜਸ਼ਾਹੀ, ਇੱਕ ਯੂਰਪੀ ਦੇਸ਼ ਅਤੇ ਯੂਰਪੀ ਸੰਘ ਦਾ ਇੱਕ ਮੈਂਬਰ ਰਾਸ਼ਟਰ ਹੈ। ਇਹ ਯੂਰਪ ਦੇ ਦੱਖਣ ਪੱਛਮ ਵਿੱਚ ਇਬੇਰੀਅਨ ਪ੍ਰਾਯਦੀਪ ਉੱਤੇ ਸਥਿਤ ਹੈ। ਇਸਦੇ ਦੱਖਣ ਅਤੇ ਪੂਰਬ ਵਿੱਚ ਭੂਮਧ ਸਾਗਰ ਇਲਾਵਾ ਬ੍ਰਿਟਿਸ਼ ਪਰਵਾਸੀ ਖੇਤਰ, ਜਿਬਰਾਲਟਰ ਦੀ ਇੱਕ ਛੋਟੀ ਜਿਹੀ ਸੀਮਾ ਦੇ, ਉੱਤਰ ਵਿੱਚ ਫ਼ਰਾਂਸ, ਅੰਡੋਰਾ ਅਤੇ ਬੀਸਕਾਏ ਦੀ ਖਾੜੀ ਅਤੇ ਅਤੇ ਪੱਛਮ-ਉੱਤਰ ਅਤੇ ਪੱਛਮ ਵਿੱਚ ਕਰਮਵਾਰ: ਅਟਲਾਂਟਿਕ ਮਹਾਸਾਗਰ ਅਤੇ ਪੁਰਤਗਾਲ ਸਥਿਤ ਹਨ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਸਿਕੰਦਰ (ਅੰਗਰੇਜੀ: Alexander the Great) ਫੈਲਕੂਸ ਦਾ ਬੇਟਾ ਅਤੇ ਪੁਰਾਤਨ ਯੂਨਾਨ ਦੀ ਮਕਦੂਨ ਬਾਦਸ਼ਾਹੀ ਦਾ ਬਾਦਸ਼ਾਹ ਸੀ। 13 ਸਾਲ ਦੀ ਉਮਰ ਵਿੱਚ ਉਸ ਨੂੰ ਸਿੱਖਿਆ ਦੇਣ ਦੀ ਜਿੰਮੇਵਾਰੀ ਅਰਸਤੂ ਨੂੰ ਸੌਂਪੀ ਗਈ।ਇਸ ਨੇ ਈਰਾਨ ਦੇ ਬਾਦਸ਼ਾਹ ਨੂੰ ਫਤਹਿ ਕਰਕੇ ਈਸਵੀ ਸਨ ਤੋਂ 327 ਸਾਲ ਪਹਿਲਾਂ ਹਿੰਦੁਸਤਾਨ ਤੇ ਚੜ੍ਹਾਈ ਕੀਤੀ ਅਤੇ ਪੰਜਾਬ ਦੇ ਰਾਜਾ ਪੋਰਸ (Porus) ਨੂੰ ਜੇਹਲਮ ਦੇ ਕੰਢੇ ਹਾਰ ਦਿੱਤੀ ਅਤੇ ਫਿਰ ਉਹ ਦੋਵੇਂ ਮਿੱਤਰ ਬਣ ਗਏ। ਸਿਕੰਦਰ ਬਿਆਸ ਨਦੀ ਤਕ ਆਕੇ ਦੇਸ ਨੂੰ ਮੁੜ ਗਿਆ। ਇਸ ਦਾ ਦੇਹਾਂਤ 323 ਈ.ਪੂ.
ਕੈਲੀਫ਼ੋਰਨੀਆ ਅਮਰੀਕਾ ਦਾ ਇੱਕ ਰਾਜ ਹੈ। ਅਮਰੀਕਾ ਦੇ 50 ਵੱਡੇ ਸ਼ਹਿਰਾਂ ਵਿੱਚੋਂ 8 ਕੈਲੀਫ਼ੋਰਨੀਆ ਵਿੱਚ ਹਨ ਅਤੇ 38 ਮਿਲੀਅਨ ਦੀ ਅਬਾਦੀ ਨਾਲ਼ ਇਹ ਅਮਰੀਕਾ ਦਾ ਸਭ ਤੋਂ ਵੱਧ ਅਬਾਦੀ ਵਾਲ਼ਾ ਸੂਬਾ ਹੈ। ਕੈਲੀਫ਼ੋਰਨੀਆ ਪਹਿਲਾਂ ਮਕਸੀਕੋ ਦੇ ਵਿੱਚ ਹੁੰਦਾ ਸੀ ਪਰ ਮਕਸੀਕਨ-ਅਮਰੀਕਨ ਲੜਾਈ ਦੇ ਬਾਅਦ ਮਕਸੀਕੋ ਨੂੰ ਕੈਲੀਫ਼ੋਰਨੀਆ ਅਮਰੀਕਾ ਨੂੰ ਦੇਣਾ ਪਿਆ। ਕੈਲੀਫ਼ੋਰਨੀਆ 9 ਸਤੰਬਰ 1850 ਨੂੰ ਅਮਰੀਕਾ ਦਾ 31ਵਾਂ ਰਾਜ ਬਣਾਇਆ ਗਿਆ।
ਸੌਲਿਡ-ਸਟੇਟ ਡਰਾਈਵ (SSD) ( ਸੌਲਿਡ-ਸਟੇਟ ਡਿਸਕ ਵੀ ਕਹਿੰਦੇ ਹਨ) ਇੱਕ ਡਾਟਾ ਸਟੋਰੇਜ ਡਿਵਾਈਸ ਹੈ, ਜੋ ਆਮ ਤੌਰ ਤੇ ਕਿਸੇ ਕੰਪਿਊਟਰ ਵਿੱਚ ਵਰਤੀ ਜਾਂਦੀ ਹੈ। ਇਹ ਪਾਵਰ ਬੰਦ ਹੋਣ ਦੇ ਬਾਅਦ ਡਾਟਾ ਸਟੋਰ ਕਰਨ ਲਈ ਫਲੈਸ਼ ਮੈਮਰੀ ਦੀ ਵਰਤੋਂ ਕਰਦਾ ਹੈ। ਸੌਲਿਡ-ਸਟੇਟ ਡਰਾਈਵ ਵਿੱਚ ਡਾਟਾ ਤੱਕ ਪਹੁੰਚਣ ਦਾ ਢੰਗ ਉਸੇ ਤਰ੍ਹਾਂ ਹੀ ਹੈ ਜਿਵੇਂ ਕਿ ਇੱਕ ਰਵਾਇਤੀ ਹਾਰਡ ਡਿਸਕ ਡ੍ਰਾਇਵ ਵਿੱਚ। ਇੱਕ ਹਾਰਡ ਡਿਸਕ ਆਮ ਤੌਰ ਤੇ ਐਸਐਸਡੀ ਨਾਲ ਤਬਦੀਲ ਕੀਤੀ ਜਾ ਸਕਦੀ ਹੈ।
ਨਿਕਾਰਾਗੁਆ, ਅਧਿਕਾਰਕ ਤੌਰ ਉੱਤੇ ਨਿਕਾਰਾਗੁਆ ਦਾ ਗਣਰਾਜ (ਸਪੇਨੀ: República de Nicaragua ਰੇਪੂਬਲਿਕਾ ਦੇ ਨਿਗਾਰਗੁਆ), ਮੱਧ ਅਮਰੀਕਾ ਥਲ-ਜੋੜ ਦਾ ਸਭ ਤੋਂ ਵੱਡਾ ਦੇਸ਼ ਹੈ ਜਿਸਦੀਆਂ ਹੱਦਾਂ ਉੱਤਰ ਵੱਲ ਹਾਂਡਰਸ ਅਤੇ ਦੱਖਣ ਵੱਲ ਕੋਸਟਾ ਰੀਕਾ ਨਾਲ ਲੱਗਦੀਆਂ ਹਨ। ਇਹ ਦੇਸ਼ 11 ਅਤੇ 14 ਡਿਗਰੀ ਉੱਤਰ ਵਿਚਕਾਰ ਪੈਂਦਾ ਹੈ ਭਾਵ ਪੂਰਨ ਰੂਪ ਵਿੱਚ ਤਪਤ-ਖੰਡੀ ਜੋਨ ਵਿੱਚ। ਪੂਰਬ ਵੱਲ ਕੈਰੀਬਿਆਈ ਸਾਗਰ ਪੈਂਦਾ ਹੈ ਅਤੇ ਪੱਛਮ ਵੱਲ ਪ੍ਰਸ਼ਾਂਤ ਮਹਾਂਸਾਗਰ। ਦੇਸ਼ ਦਾ ਭੌਤਿਕ ਭੂਗੋਲ ਤਿੰਨ ਪ੍ਰਮੁੱਖ ਜੋਨਾਂ ਵਿੱਚ ਵੰਡਿਆ ਗਿਆ ਹੈ: ਪ੍ਰਸ਼ਾਂਤ ਨਰਵਾਣ; ਸਿੱਲ੍ਹੀਆਂ ਅਤੇ ਠੰਡੀਆਂ ਕੇਂਦਰੀ ਉੱਚ-ਭੋਂਆਂ; ਅਤੇ ਕੈਰੀਬਿਆਈ ਨਰਵਾਣ। ਦੇਸ਼ ਦੇ ਪ੍ਰਸ਼ਾਂਤ ਮਹਾਂਸਾਗਰ ਵਾਲੇ ਪਾਸੇ ਮੱਧ ਅਮਰੀਕਾ ਦੀਆਂ ਦੋ ਸਭ ਤੋਂ ਵੱਡੀਆਂ ਤਾਜੇ ਪਾਣੀ ਦੀਆਂ ਝੀਲਾਂ ਹਨ—ਮਾਨਾਗੁਆ ਝੀਲ ਅਤੇ ਨਿਕਾਰਾਗੁਆ ਝੀਲ। ਨਿਕਾਰਾਗੁਆ ਝੀਲ ਵਿੱਚ ਓਮੇਤੇਪੇ ਟਾਪੂ ਸਥਿੱਤ ਹੈ ਜੋ ਸੈਲਾਨੀਆਂ ਵਿੱਚ ਬਹੁਤ ਪ੍ਰਸਿੱਧ ਹੈ। Surrounding these lakes and extending to their northwest along the rift valley of the Gulf of Fonseca are fertile lowland plains, with soil highly enriched by ash from nearby volcanoes of the central highlands. Nicaragua's abundance of biologically significant and unique ecosystems contribute to Mesoamerica's designation as a biodiversity hotspot.
3-ਡੀ ਪ੍ਰਿੰਟਿੰਗ ਜਾਂ ਤ੍ਰੀਵਮ ਛਪਾਈ (ਅੰਗਰੇਜ਼ੀ:3D Printing, Additive Manufacturing) ਤਿੰਨ ਆਯਾਮੀ ਵਸਤੂਆਂ ਨੂੰ ਬਣਾਉਣ ਵਾਲੀਆ ਬਹੁਤ ਸਾਰੀਆਂ ਵਿਧੀਆ ਵਿੱਚੋ ਇੱਕ ਹੈ। ਇਸ ਵਿਧੀ ਵਿੱਚ ਕੰਪਿਊਟਰ ਦੇ ਨਿਯਤੰਰਣ ਵਿੱਚ ਵਸਤੂ ਤੇ ਕਿਸੇ ਪਦਾਰਥ ਦੀ ਪਰਤ ਦਰ ਪਰਤ ਪਾਉਂਦੇ ਜਾਂਦੇ ਹਨ ਅਤੇ ਵਸਤੂ ਤਿਆਰ ਹੁੰਦੀ ਜਾਂਦੀ ਹੈ। ਤਿਆਰ ਹੋਣ ਵਾਲੀ ਵਸਤੂ ਕਿਸੇ ਵੀ ਕਿਸੇ ਵੀ ਆਕਾਰ ਅਤੇ ਜੁਮੈਟਰੀ ਦੀ ਹੋ ਸਕਦੀ ਹੈ। ਵਸਤੂ ਬਣਾਉਣ ਤੋ ਪਹਿਲਾ ਇਸ ਵਸਤੂ ਦਾ ਇੱਕ ਤ੍ਰੀਵਮ ਛਪਾਈ ਜਾ ਥਰੀ ਡੀ ਪ੍ਰਿੰਟ ਸਰੋਤ ਤਿਆਰ ਕੀਤਾ ਜਾਂਦਾ ਹੈ ਅਤੇ ਕੰਪਿਊਟਰ ਦੇ ਨਿਯਤੰਰਣ ਨਾਲ ਵਸਤੂ ਦੀਆ ਪਰਤਾ ਤਿਆਰ ਕੀਤੀਆ ਜਾਂਦਿਆ ਹਨ।