ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਸੰਸਾਰ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦੇਣ ਲਈ ਅਧਿਆਪਕ ਦਿਵਸ ਦਾ ਪ੍ਰਬੰਧ ਹੁੰਦਾ ਹੈ। ਕੁੱਝ ਦੇਸ਼ਾਂ ਵਿੱਚ ਉਸ ਦਿਨ ਦੀ ਛੁੱਟੀ ਹੁੰਦੀ ਹੈ ਜਦੋਂ ਕਿ ਕੁੱਝ ਦੇਸ਼ ਇਸ ਦਿਨ ਨੂੰ ਕੰਮ-ਕਾਜ ਕਰਦੇ ਹੋਏ ਮਨਾਉਂਦੇ ਹਨ। ਭਾਰਤੀ ਫਲਸਫੇ ਅਨੁਸਾਰ ਗੁਰੁ ਦਾ ਦਰਜਾ ਪ੍ਰਮਾਤਮਾ ਤੋਂ ਉੱਪਰ ਹੈ ਸੋ ਸਾਨੂੰ ਸਭ ਨੂੰ ਅਧਿਆਪਕ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਹੀ ਅਧਿਆਪਕ ਦਿਵਸ ਮਨਾਉਣ ਦੀ ਅਸਲ ਭਾਵਨਾ ਸਾਕਾਰ ਹੋ ਸਕਦੀ ਹੈ। ਭਾਰਤ ਦੇ ਭੂਤਪੂਰਵ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਣਨ ਦਾ ਜਨਮ ਦਿਨ (5 ਸਤੰਬਰ) ਭਾਰਤ ਵਿੱਚ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਅਧਿਆਪਕ ਦਿਵਸ, ਵਿਸ਼ਵ ਅਧਿਆਪਕ ਦਿਵਸ ਤੋਂ ਵੱਖ ਹੁੰਦੇ ਹਨ, ਜੋ ਅਧਿਕਾਰਿਕ ਤੌਰ ਤੇ 5 ਅਕਤੂਬਰ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। 1962 'ਚ ਜਦੋਂ ਉਹ ਭਾਰਤ ਦੇ ਰਾਸ਼ਟਰਪਤੀ ਬਣੇ ਤਾਂ ਉਨ੍ਹਾਂ ਦੇ ਕੁਝ ਵਿਦਿਆਰਥੀਆਂ ਸਮੇਤ ਦੋਸਤਾਂ ਨੇ ਉਨ੍ਹਾਂ ਦਾ ਜਨਮਦਿਨ ਮਨਾਉਣ ਦੀ ਇੱਛਾ ਜ਼ਾਹਰ ਕੀਤੀ ਪਰ ਡਾ.ਰਾਧਾਕ੍ਰਿਸ਼ਨਨ ਨੇ ਸੁਝਾਅ ਦਿੱਤਾ ਕਿ ਕਿਉਂ ਨਾ ਅਸੀਂ ਇਸ ਦਿਨ ਨੂੰ ਅਧਿਆਪਕਾਂ ਨੂੰ ਸਮਰਪਿਤ ਕਰੀਏ, ਜੋ ਕਿ ਉਨ੍ਹਾਂ ਦੇ ਅਧਿਆਪਨ ਕਿੱਤੇ ਲਈ ਪਿਆਰ ਦਾ ਸਬੂਤ ਹੈ। ਸਾਲ 1967 ਤੋਂ ਇਹ ਦਿਨ ਅਧਿਆਪਕ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ। ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਸਕੂਲਾਂ ਕਾਲਜਾਂ 'ਚ ਵਿਦਿਆਰਥੀਆਂ ਵਲ੍ਹੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਵਜੋਂ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਡਾ.
ਲਾਇਬ੍ਰੇਰੀ ਜਾਂ ਕਿਤਾਬ-ਘਰ ਜਾਂ ਪੁਸਤਕਾਲਾ ਉਹ ਜਗ੍ਹਾ ਹੁੰਦੀ ਹੈ ਜਿੱਥੇ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਦੇ ਸਰੋਤ, ਸੂਚਨਾਵਾਂ ਆਦਿ ਦਾ ਭੰਡਾਰ ਹੁੰਦਾ ਹੈ ਜੋ ਕਿ ਪਰਿਭਾਸ਼ਿਤ ਭਾਈਚਾਰੇ ਨੂੰ ਹਦਾਇਤਾਂ, ਹਵਾਲੇ ਦੇਣ ਲਈ ਜਾਂ ਉਧਾਰ ਲੈਣ ਲਈ ਉਪਲਬਧ ਹੁੰਦੀ ਹੈ। ਲਾਇਬ੍ਰੇਰੀ ਸ਼ਬਦ ਦੀ ਉਤਪਤੀ ਲਾਤੀਨੀ ਸ਼ਬਦ 'ਲੀਬਰੇ' ਤੋਂ ਹੋਈ ਹੈ ਜਿਸਦਾ ਮਤਲਬ ਹੈ ਕਿਤਾਬ। ਪੁਸਤਕਾਲਾ ਦੋ ਸ਼ਬਦਾਂ ਨੂੰ ਮਿਲਕੇ ਬਣਿਆ ਹੈ - ਪੁਸਤਕ + ਆਲਾ, ਜਿਸ ਵਿੱਚ ਲੇਖਕ ਦੇ ਭਾਵ ਇਕੱਠੇ ਕੀਤੇ ਹੋਣ ਉਸਨੂੰ ਪੁਸਤਕ ਜਾਂ ਕਿਤਾਬ ਕਹਿੰਦੇ ਨੇ ਤੇ ਆਲਾ ਸਥਾਨ ਜਾਂ ਘਰ ਨੂੰ ਕਿਹਾ ਜਾ ਸਕਦਾ ਹੈ। ਤਾਂ ਫੇਰ ਪੁਸਤਕਾਲਾ ਉਸ ਜਗ੍ਹਾ ਨੂੰ ਕਹਿੰਦੇ ਨੇ ਜਿੱਥੇ ਗਿਆਨ ਦਾ ਇਕੱਠ ਹੁੰਦਾ ਹੈ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 26,694 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਜ਼ੁਬੈਦਾ ਖ਼ਾਨੁਮ ਪਾਕਿਸਤਾਨੀ (ਪੰਜਾਬੀ) ਫ਼ਿਲਮੀ ਪਿੱਠਵਰਤੀ ਗਾਇਕਾ ਸੀ। ਜਿਸਨੂੰ ਪੰਜਾਬੀ ਗਾਇਕੀ ਦੀ ਸ਼ਹਿਜ਼ਾਦੀ ਵਜੋਂ ਜਾਣਿਆ ਜਾਂਦਾ ਹੈ। ੳੁਸਦੀ ਪਛਾਣ ਪੰਜਾਬੀ ਫ਼ਿਲਮੀ ਗੀਤਾਂ ਦੇ ਮੁੱਢਲੇ ਵਰ੍ਹਿਆਂ ਦੌਰਾਨ ਭਾਵ ਪਾਕਿਸਤਾਨ ਬਣਨ ਤੋਂ ਲੈ ਕੇ 1960 ਤਕ ਸਭ ਤੋਂ ਵਧੇਰੇ ਪੰਜਾਬੀ ਫ਼ਿਲਮੀ ਗੀਤ ਗਾਉਣ ਵਾਲੀ ਗਾਇਕਾ ਦੇ ਤੌਰ ਤੇ ਕੀਤੀ ਜਾਂਦੀ ਹੈ। ੳੁਸਨੇ ਬਾਬੂ ਫ਼ਿਰੋਜ਼ਦੀਨ ਸ਼ਰਫ਼ ਅਤੇ ਪੰਜਾਬੀ ਹੋਰ ਮਹਾਨ ਗੀਤਕਾਰਾਂ ਦੇ ਲਿਖੇ ਗੀਤ ਗਾਏ।
ਅਕਸ਼ੈ ਕੁਮਾਰ (ਜਨਮ 9 ਸਤੰਬਰ 1967) ਇੱਕ ਭਾਰਤੀ ਫ਼ਿਲਮੀ ਅਦਾਕਾਰ, ਨਿਰਮਾਤਾ, ਮਾਰਸ਼ਲ ਕਲਾਕਾਰ ਅਤੇ ਗਾਇਕ ਹਨ। ਇੱਕ ਅਦਾਕਾਰ ਵਜੋਂ ਉਹ ਸੌ ਤੋਂ ਜ਼ਿਆਦਾ ਫ਼ਿਲਮਾਂ ਵਿੱਚ ਕੰਮ ਕਰ ਚੁੱਕੇ ਹਨ। ਉਹ ਕਈ ਵਾਰ ਫ਼ਿਲਮਫ਼ੇਅਰ ਇਨਾਮ ਵਾਸਤੇ ਨਾਮਜ਼ਦ ਹੋਏ ਹਨ ਅਤੇ ਦੋ ਵਾਰ, ਗਰਮ ਮਸਾਲਾ ਅਤੇ ਅਜਨਬੀ ਲਈ, ਜਿੱਤ ਵੀ ਚੁੱਕੇ ਹਨ। ਫਰਵਰੀ 2013 ਵਿਚ ਬਹੁਤ ਸਾਰੇ ਮੀਡੀਆ ਨੇ ਰਿਪੋਰਟ ਦਿੱਤੀ ਕਿ ਕੁਮਾਰ ਦੀਅਾਂ ਫਿਲਮਾਂ ਦਾ ਬਾਕਸ ਆਫਿਸ ਕੁਲੈਕਸ਼ਨ 2000 ਕਰੋੜ ਰੁਪਏ ਪਾਰ ਕਰ ਗਿਆ ਸੀ, ਅਤੇ ਉਹ ਅਜਿਹਾ ਕਰਨ ਵਾਲਾ ਪਹਿਲਾ ਅਤੇ ਇਕੋ-ਇਕ ਬਾਲੀਵੁੱਡ ਅਭਿਨੇਤਾ ਸੀ। ਅਗਸਤ 2016 ਵਿਚ, ਕੁਮਾਰ ਨੇ ਉਨ੍ਹਾਂ ਪਹਿਲੇ ਅਭਿਨੇਤਾ ਬਣ ਗਏ ਹਨ ਜਿਨ੍ਹਾਂ ਦੀਆਂ ਫਿਲਮਾਂ ਨੇ ਆਪਣੇ ਜੀਵਨ ਕਾਲ ਦੌਰਾਨ 3000 ਕਰੋੜ ਰੁਪਏ ਨੂੰ ਪਾਰ ਕੀਤਾ ਹੈ। ਅਜਿਹਾ ਕਰਨ ਤੋਂ ਬਾਅਦ, ਉਸਨੇ ਹਿੰਦੀ ਸਿਨੇਮਾ ਦੇ ਇੱਕ ਪ੍ਰਮੁੱਖ ਸਮਕਾਲੀ ਅਭਿਨੇਤਾ ਵਜੋਂ ਆਪਣੇ ਆਪ ਨੂੰ ਸਥਾਪਿਤ ਕਰ ਲਿਆ ਹੈ। ਜਦੋਂ ਉਸਨੇ 1990 ਦੇ ਦੌਰ ਵਿੱਚ ਆਪਣੇ ਅਦਾਕਾਰੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਤਾਂ ਉਹ ਮੁੱਖ ਤੌਰ ਤੇ ਐਕਸ਼ਨ ਫਿਲਮਾਂ ਵਿੱਚ ਅਭਿਨੈ ਸੀ ਅਤੇ ਉਹ ਖਿਲੜੀ ਲੜੀ ਦੀਆਂ ਫਿਲਮਾਂ , ਮੋਹਰਾ (1994), ਮੈਂ ਖਿਲਾੜੀ ਤੂੰ ਅਨਾੜੀ (1994), ਸਪੂਤ (1996) ਅਤੇ ਅੰਗਾਰੇ (1998) ਕਰਕੇ ਮਸ਼ਹੂਰ ਹੋੲਿਅਾ। ਬਾਅਦ ਵਿਚ, ਕੁਮਾਰ ਨੇ ਆਪਣੇ ਨਾਟਕ, ਰੋਮਾਂਚਕ ਅਤੇ ਹਾਸ-ਰਸ ਭੂਮਿਕਾ ਲਈ ਪ੍ਰਸਿੱਧੀ ਹਾਸਲ ਕੀਤੀ। ਸੰਘਰਸ਼ (1999) ਵਿਚ ਇਕ ਹਿਟਲਰ ਪ੍ਰੋਫੈਸਰ ਅਤੇ ਜਾਨਵਰ (1999) ਵਿਚ ਇਕ ਅਪਰਾਧੀ ਦੀ ਭੂਮਿਕਾ ਲਈ ਉਸ ਦੀ ਬਹੁਤ ਪ੍ਰਸ਼ੰਸਾ ਹੋੲੀ। ਧੜਕਣ (2000), ਅੰਦਾਜ਼ (2003) ਅਤੇ ਨਮਸਤੇ ਲੰਡਨ (2007) ਵਰਗੀਆਂ ਰੋਮਾਂਟਿਕ ਫਿਲਮਾਂ , ਵਕਤ (2005) ਵਰਗੀਆਂ ਡਰਾਮਾ ਫਿਲਮਾਂ; ਕਾਮੇਡੀ ਫਿਲਮਾਂ ਜਿਵੇਂ ਹੇਰਾ ਫੇਰੀ (2000), ਮੁਜਸੇ ਸ਼ਦੀ ਕਰੋਗੀ (2004), ਗਰਮ ਮਸਾਲਾ (2005), ਭਾਗਮ ਭਾਗ (2006), ਭੂਲ ਭੁਲਇਆ (2007) ਅਤੇ ਸਿੰਘ ਇਜ਼ ਕਿਂਗ (2008) ਵਿੱਚ ੳੁਸਦਾ ਪ੍ਰਦਰਸ਼ਨ ਬਹੁਤ ਵਧੀਆ ਸੀ। 2007 ਵਿਚ, ਉਸਨੇ ਲਗਾਤਾਰ ਲਗਾਤਾਰ ਸਫਲ ਫਿਲਮਾਂ ਵਿਚ ਕੰਮ ਕੀਤਾ ਸੀ। ਅਦਾਕਾਰੀ ਤੋਂ ਇਲਾਵਾ, ਕੁਮਾਰ ਸਟੰਟ ਐਕਟਰ ਵਜੋਂ ਵੀ ਕੰਮ ਕਰਦਾ ਹੈ, ਉਹ ਅਕਸਰ ਆਪਣੀਆਂ ਫਿਲਮਾਂ ਵਿੱਚ ਕਈ ਖਤਰਨਾਕ ਸਟੰਟ ਪੇਸ਼ ਕਰਦੇ ਹਨ, ਜਿਸ ਕਰਕੇ ੳੁਸਨੂੰ ੲਿੰਡਿਅਨ ਜੈਕੀ ਚੈਨ ਦਾ ਖਿਤਾਬ ਵੀ ਮਿਲਿਅਾ ਹੈ। 2008 ਵਿਚ, ਉਸਨੇ 'ਫੀਅਰ ਫੈਕਟਰ - ਖਤਰੋਂ ਕੇ ਖਿਲਾੜੀ' ਸ਼ੋਅ ਦੀ ਮੇਜ਼ਬਾਨੀ ਕੀਤੀ। ਅਗਲੇ ਸਾਲ, ਉਸਨੇ ਹਰੀਓਮ ਐਂਟਰਟੇਨਮੈਂਟ ਨਾਮ ਦੀ ਪ੍ਰੋਡਕਸ਼ਨ ਕੰਪਨੀ ਦੀ ਸਥਾਪਨਾ ਕੀਤੀ। 2012 ਵਿਚ ਉਸ ਨੇ ਇਕ ਹੋਰ ਪ੍ਰੋਡਕਸ਼ਨ ਕੰਪਨੀ 'ਗ੍ਰਾਜਿੰਗ ਗੌਟ ਪਿਕਚਰਸ' ਦੀ ਸਥਾਪਨਾ ਕੀਤੀ। 2014 ਵਿਚ, ਕੁਮਾਰ ਨੇ ਟੀ.ਵੀ.
ਅਨੰਦ ਕਾਰਜ ਸਿੱਖ ਵਿਆਹ ਦੀ ਰੀਤ ਹੈ। ਇਸ ਦਾ ਅੱਖਰੀ ਮਤਲਬ ਹੈ, ਖ਼ੁਸ਼ੀ ਭਰਿਆ ਕੰਮ। ਅਨੰਦੁ ਸਿੱਖਾਂ ਦੇ ਤੀਜੇ ਗੁਰੂ, ਗੁਰੂ ਅਮਰਦਾਸ ਦਾ ਕਲਾਮ ਹੈ ਜੋ ਓਹਨਾ ਰਾਮਕਲੀ ਰਾਗ ਤਹਿਤ ਰਚਿਆ। ਇਹ ਗੁਰੂ ਗ੍ਰੰਥ ਸਾਹਿਬ ਵਿੱਚ ਪੰਨਾ 773 ਉੱਤੇ ਦਰਜ ਹੈ। ਬਾਅਦ ਵਿੱਚ ਚੌਥੇ ਗੁਰੂ, ਗੁਰੂ ਰਾਮਦਾਸ ਨੇ ਚਾਰ ਲਾਵਾਂ ਦੀ ਰਚਨਾ ਕੀਤੀ। ਸਿੱਖ ਵਿਆਹ ਵੇਲ਼ੇ ਇਸ ਰਚਨਾ ਦਾ ਪਾਠ ਹੁੰਦਾ ਹੈ ਅਤੇ ਲਾਵਾਂ ਦੇ ਪਾਠ ਵੇਲ਼ੇ ਵਿਆਹ ਵਾਲ਼ਾ ਜੋੜਾ (ਮੁੰਡਾ ਅਤੇ ਕੁੜੀ) ਗੁਰੂ ਗ੍ਰੰਥ ਸਾਹਿਬ ਨੂੰ ਸੱਜੇ ਹੱਥ ਰੱਖਦੇ ਹੋਏ ਇਸ ਦੀ ਪਰਕਰਮਾ ਕਰਦਾ ਹੈ। ਇਸ ਤਰ੍ਹਾਂ ਚਾਰ ਵਾਰ ਪਰਕਰਮਾ ਕੀਤੀ ਜਾਂਦੀ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਐਪਲ ਇੰਕ., ਜਾਂ ਐਪਲ ਸੰਸਥਾਪਣ, ਪੂਰਵਲਾ ਐਲਪ ਕੰਪਿਊਟਰ, ਇੰਕ., ਇੱਕ ਅਮਰੀਕੀ ਬਹੁਰਾਸ਼ਟਰੀ ਨਿਗਮ ਹੈ ਜਿਹਦਾ ਸਦਰ-ਮੁਕਾਮ ਕੂਪਰਟੀਨੋ, ਕੈਲੀਫ਼ੋਰਨੀਆ ਵਿਖੇ ਹੈ ਅਤੇ ਜੋ ਖਪਤਕਾਰੀ ਬਿਜਲਾਣੂ ਯੰਤਰਾਂ, ਕੰਪਿਊਟਰ ਸਾਫ਼ਟਵੇਅਰ ਅਤੇ ਨਿੱਜੀ ਕੰਪਿਊਟਰਾਂ ਦਾ ਖ਼ਾਕਾ ਤਿਆਰ ਕਰਦਾ, ਵਿਕਸਤ ਕਰਦਾ ਅਤੇ ਵੇਚਦਾ ਹੈ। ਇਹਦੇ ਸਭ ਤੋਂ ਪ੍ਰਸਿੱਧ ਉਤਪਾਦ ਮੈਕ ਕੰਪਿਊਟਰ, ਆਈਪੌਡ ਸੰਗੀਤ ਵਜੰਤਰੀ, ਆਈਫ਼ੋਨ ਸਮਾਰਟਫ਼ੋਨ ਅਤੇ ਆਈਪੈਡ ਟੈਬਲਟ ਕੰਪਿਊਟਰ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਵੀਆਂ ਦਾ ਸਭਿਆਚਾਰਕ ਪਿਛੋਕੜ
ਆਦਿ ਗ੍ਰੰਥ ਦੀ ਸੰਪਾਦਨਾ ਗੁਰੂ ਅਰਜਨ ਦੇਵ ਜੀ ਨੇ 1601 ਈ. ਵਿੱਚ ਸ਼ੁਰੂ ਕੀਤੀ ਤੇ ਤਿੰਨ ਵਰ੍ਹਿਆ ਵਿੱਚ 1604 ਈ. ਨੂੰ ਸੰਪੂਰਨ ਹੋਈ। ਇਸਦੇ ਲਿਖਾਰੀ ਭਾਈ ਗੁਰਦਾਸ ਜੀ ਸਨ। ਅੱਜ ਕੱਲ੍ਹ ‘ਆਦਿ ਗ੍ਰੰਥ` ਨੂੰ ਕਰਤਾਰਪੁਰ ਵਿਖੇ ਸਥਾਪਿਤ ਕੀਤਾ ਹੋਇਆ ਹੈ। 1706 ਈ.
ਰਬਿੰਦਰਨਾਥ ਟੈਗੋਰ (ਬੰਗਾਲੀ: 'রবীন্দ্রনাথ ঠাকুর'; 7 ਮਈ 1861 - 7 ਅਗਸਤ 1941) ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸੀ ਜਿਸਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ ਅਤੇ ਗੀਤਾਂਜਲੀ ਲਈ 1913 ਦਾ ਸਾਹਿਤ ਦਾ ਨੋਬਲ ਇਨਾਮ ਹਾਸਲ ਕੀਤਾ। ਯੂਰਪ ਤੋਂ ਬਾਹਰ ਦਾ ਉਹ ਪਹਿਲਾ ਬੰਦਾ ਸੀ ਜਿਸਨੂੰ ਇਹ ਇਨਾਮ ਮਿਲਿਆ। ਟੈਗੋਰ ਬੰਗਾਲੀ ਸਾਹਿਤ ਦਾ ਸਭ ਤੋਂ ਵੱਡਾ ਨਾਂ ਸਮਝਿਆ ਜਾਂਦਾ ਹੈ। ਰਬਿੰਦਰਨਾਥ ਟੈਗੋਰ, ਦੇਬੇਂਦਰਨਾਥ ਟੈਗੋਰ ਤੇ ਸਾਰਦਾ ਦੇਵੀ ਦੇ 14 ਬੱਚਿਆਂ ਵਿਚੋਂ 13ਵਾਂ ਸੀ। ਉਹਦੀ ਨਿੱਕੀ ਉਮਰ ਸੀ ਜਦੋਂ ਉਹਦੀ ਮਾਂ ਮਰ ਗਈ ਤੇ ਉਹਨੂੰ ਨੌਕਰਾਂ ਨੇ ਪਾਲਿਆ। ਉਹ ਇੰਗਲੈਂਡ ਕਨੂੰਨ ਪੜ੍ਹਨ ਗਿਆ। ਟੈਗੋਰ ਨੇ ਮੁੱਢਲੀ ਸਿੱਖਿਆ ਘਰ ਵਿੱਚ ਹੀ ਪ੍ਰਾਪਤ ਕੀਤੀ। 1869 ਵਿੱਚ 8 ਸਾਲ ਦੀ ਉਮਰ ਵਿੱਚ ਉਸ ਨੇ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ।
ਸ਼ਾਹ ਰੁਖ ਖ਼ਾਨ (ਜਾਂ ਸ਼ਾਹਰੁਖ ਖ਼ਾਨ; ਜਨਮ 2 ਨਵੰਬਰ 1965) ਇੱਕ ਭਾਰਤੀ ਫ਼ਿਲਮੀ ਅਦਾਕਾਰ, ਨਿਰਮਾਤਾ ਅਤੇ ਟੈਲੀਵਿਜ਼ਨ ਮੇਜ਼ਬਾਨ ਹੈ। ਇਨ੍ਹਾਂ ਨੂੰ ਅਕਸਰ ਬਾਲੀਵੁੱਡ ਦਾ ਬਾਦਸ਼ਾਹ ਕਿਹਾ ਜਾਂਦਾ ਹੈ। ਇਹਨਾਂ ਨੇ 70 ਤੋਂ ਵੀ ਵੱਧ ਹਿੰਦੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਖਾਨ ਨੂੰ ਤੀਹ ਨਾਮਜ਼ਦਗੀਆਂ ਵਿੱਚੋਂ ਚੌਦਾਂ ਫਿਲਮਫ਼ੇਅਰ ਇਨਾਮ ਪ੍ਰਾਪਤ ਹੋਏ ਹਨ ਅਤੇ ਦਿਲੀਪ ਕੁਮਾਰ ਦੇ ਨਾਲ ਇਹ 8 ਸਭ ਤੋਂ ਵਧੀਆ ਅਦਾਕਾਰ ਦਾ ਇਨਾਮ ਜਿੱਤਣ ਵਾਲੇ ਅਦਾਕਾਰ ਹੋਣ ਦਾ ਰਿਕਾਰਡ ਰੱਖਦੇ ਹਨ। 2005 ਵਿੱਚ ਭਾਰਤੀ ਸਰਕਾਰ ਨੇ ਭਾਰਤੀ ਸਿਨੇਮਾ ਵਿੱਚ ਯੋਗਦਾਨ ਲਈ ਇਨ੍ਹਾਂ ਨੂੰ ਪਦਮ ਸ਼੍ਰੀ ਇਨਾਮ ਨਾਲ ਸਨਮਾਨਿਤ ਕੀਤਾ। ਅਰਥ ਸ਼ਾਸਤਰ ਵਿੱਚ ਡਿਗਰੀ ਹਾਸਲ ਕਰਨ ਦੇ ਬਾਅਦ ਇਹਨਾਂ ਆਪਣੇ ਕਰੀਅਰ ਦੀ ਸ਼ੁਰੁਆਤ 1980 ਵਿੱਚ ਰੰਗਮੰਚ ਅਤੇ ਕਈ ਟੈਲੀਵਿਜ਼ਨ ਲੜੀਵਾਰਾਂ ਤੋਂ ਕੀਤੀ ਅਤੇ 1992 ਵਿੱਚ ਵਪਾਰਕ ਪੱਖੋਂ ਸਫਲ ਫਿਲਮ ਦੀਵਾਨਾ ਤੋਂ ਫਿਲਮ ਖੇਤਰ ਵਿੱਚ ਕਦਮ ਰੱਖਿਆ। ਇਸ ਫਿਲਮ ਲਈ ਉਨ੍ਹਾਂ ਨੇ ਫ਼ਿਲਮਫ਼ੇਅਰ ਪਹਿਲੀ ਅਦਾਕਾਰੀ ਇਨਾਮ ਹਾਸਲ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਫਿਲਮਾਂ ਵਿੱਚ ਖਲਨਾਇਕ ਕਿਰਦਾਰ ਅਦਾ ਕੀਤੇ ਜਿੰਨ੍ਹਾ ਵਿੱਚ ਡਰ (1993), ਬਾਜ਼ੀਗਰ (1993) ਅਤੇ ਅੰਜਾਮ (1994) ਸ਼ਾਮਲ ਹਨ। ਉਹ ਕਈ ਤਰ੍ਹਾਂ ਦੇ ਕਿਰਦਾਰ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਫਿਲਮਾਂ ਵਿੱਚ ਕੰਮ ਕੀਤਾ ਜਿੰਨ੍ਹਾਂ ਵਿੱਚ ਰੁਮਾਂਸ ਫਿਲਮਾਂ, ਕਮੇਡੀ ਫਿਲਮਾਂ, ਖੇਡ ਫਿਲਮਾਂ ਅਤੇ ਇਤਿਹਾਸਕ ਡਰਾਮੇ ਸ਼ਾਮਲ ਹਨ। ਉਨ੍ਹਾਂ ਦੀਆਂ ਗਿਆਰਾਂ ਫ਼ਿਲਮਾਂ ਨੇ ਦੁਨੀਆਂ ਭਰ ਵਿੱਚ 1 ਬਿਲੀਅਨ ਦੀ ਕਮਾਈ ਕੀਤੀ। ਖਾਨ ਦੀ ਕੁਝ ਫਿਲਮਾਂ ਜਿਵੇਂ ਦਿਲਵਾਲੇ ਦੁਲਹਨੀਆ ਲੇ ਜਾਏਂਗੇ (1995), ਕੁਛ ਕੁਛ ਹੋਤਾ ਹੈ (1998), ਦੇਵਦਾਸ (2002), ਚਕ ਦੇ! ਇੰਡੀਆ (2007), ਓਮ ਸ਼ਾਂਤੀ ਓਮ (2007), ਰੱਬ ਨੇ ਬਨਾ ਦਿੱਤੀ ਜੋੜੀ (2008) ਅਤੇ ਰਾ.ਜੰਗਲ਼ (2011) ਹੁਣ ਤੱਕ ਦੀ ਸਭ ਤੋਂ ਵੱਡੀਆਂ ਹਿੱਟ ਫਿਲਮਾਂ ਵਿੱਚ ਰਹੀ ਹੈ ਅਤੇ ਕਭੀ ਖੁਸ਼ੀ ਕਭੀ ਗ਼ਮ (2001), ਕਲ ਹੋ ਨਾ ਹੋ (2003), ਵੀਰ ਜ਼ਾਰਾ (2006), ਖਾਨ ਦੀ ਚੇੱਨਾਈ ਐਕਸਪਰੈੱਸ(2013) ਨੇ ਸਾਰੇ ਰਿਕਾਰਡ ਤੋੜ ਦਿੱਤੇ ਜਿਸਨੇ 226 ਕਰੋੜ ਦੀ ਕਮਾਈ ਕੀਤੀ ਅਤੇ ਨਵਾਂ ਰਿਕਾਰਡ ਬਣਾਇਆ ਹੈ. ਹੁਣ ਉਹ ਹੋਰ ਞੀ ਕਈ ਸੁਪਰਹਿਟ ਫਿਲਮਾਂ ਵਿਚ ਆਪਣਾ ਰੋਲ ਅਦਾ ਕਰ ਰਹੇ ਹਨ!
ਸਪੇਸਟਾਈਮ ਟੌਪੌਲੌਜੀ ਸਪੇਸਟਾਈਮ ਦੀ ਟੌਪੌਲੌਜੀਕਲ ਬਣਤਰ ਹੈ, ਜੋ ਜਨਰਲ ਰਿਲੇਟੀਵਿਟੀ ਵਿੱਚ ਪ੍ਰਮੁੱਖ ਤੌਰ ਤੇ ਅਧਿਐਨ ਕੀਤਾ ਜਾਣ ਵਾਲਾ ਪ੍ਰਸੰਗ ਹੈ। ਇਹ ਭੌਤਿਕੀ ਥਿਊਰੀ ਗਰੈਵੀਟੇਸ਼ਨ ਨੂੰ ਇੱਕ ਚਾਰ ਅਯਾਮੀ ਲੌਰੰਟਜ਼ੀਅਨ ਮੈਨੀਫੋਲਡ (ਇੱਕ ਸਪੇਸਟਾਈਮ) ਦੇ ਕਰਵੇਚਰ ਦੇ ਤੌਰ ਤੇ ਮਾਡਲਬੱਧ ਕਰਦੀ ਹੈ ਅਤੇ ਇਸਤਰਾਂ ਟੌਪੌਲੌਜੀ ਦੀਆਂ ਧਾਰਨਾਵਾਂ ਸਥਾਨਿਕ ਦੇ ਨਾਲ ਨਾਲ ਸਪੇਸਟਾਈਮ ਦੇ ਗਲੋਬਲ ਪਹਿਲੂਆਂ ਦਾ ਵਿਸ਼ਲੇਸ਼ਣ ਕਰਨ ਵਿੱਚ ਮਹੱਤਵਪੂਰਨ ਬਣ ਜਾਂਦੀਆਂ ਹਨ। ਸਪੇਸਟਾਈਮ ਟੌਪੌਲੌਜੀ ਦਾ ਅਧਿਐਨ ਵਿਸ਼ੇਸ ਤੌਰ ਤੇ ਭੌਤਿਕੀ ਬ੍ਰਹਿਮੰਡ ਵਿਗਿਆਨ ਵਿੱਚ ਮਹੱਤਵਪੂਰਨ ਹੈ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਯੂਨਾ ਕਿਮ ਕੇਟੀਐਮ (ਹੰਗੁਲ: 김연아, ਹੰਜਾ: 金 姸 兒, ਆਈਪੀਏ: [ਕਿਮ.ਜੂਨ.ਏ.ਏ.]; 5 ਸਿਤੰਬਰ 1990 ਜਨਮਿਆ), ਪੂਰਬੀ ਨਾਮ ਦੇ ਕ੍ਰਮ ਵਿਚ ਕ੍ਰਮਵਾਰ ਕਿਮ ਯੁਨਾ, ਇਕ ਦੱਖਣੀ ਕੋਰੀਆਈ ਸਾਬਕਾ ਪੇਸ਼ੇਵਰ ਚਿੱਤਰ ਸਕੇਟਰ ਹੈ। ਉਹ 2010 ਓਲੰਪਿਕ ਚੈਂਪੀਅਨ ਅਤੇ 2014 ਦੇ ਮਹਿਲਾ ਸਿੰਗਲਜ਼ ਵਿਚ 2014 ਦਾ ਚਾਂਦੀ ਦਾ ਜੇਤੂ ਹੈ। 2009, 2013 ਵਿਸ਼ਵ ਚੈਂਪੀਅਨ; 2009 ਦੇ ਚਾਰ ਮਹਾਂਦੀਪ ਜੇਤੂ; ਇੱਕ ਤਿੰਨ ਵਾਰ (2006-2007, 2007-2008, 2009-2010) ਗ੍ਰੈਂਡ ਪ੍ਰਿਕਸ ਫਾਈਨਲ ਜੇਤੂ; 2006 ਵਿਸ਼ਵ ਜੂਨੀਅਰ ਚੈਂਪੀਅਨ; 2005 ਜੂਨੀਅਰ ਗ੍ਰੈਂਡ ਪ੍ਰਿਕਸ ਫਾਈਨਲ ਜੇਤੂ; ਅਤੇ ਛੇ ਵਾਰ (2003, 2004, 2005, 2006, 2013, 2014) ਸਾਊਥ ਕੋਰੀਆ ਦੇ ਰਾਸ਼ਟਰੀ ਚੈਂਪੀਅਨ ਵਿੱਚ ਵਿਜੇਤਾ ਰਹੀ। 김연아金姸兒 ਕਿਮ ਦੱਖਣੀ ਕੋਰੀਆ ਦਾ ਪਹਿਲੀ ਫਿੱਗਰ ਸਕੀਟਰ ਹੈ ਜਿਸ ਨੇ ਆਈ.ਐਸ.ਯੂ ਜੂਨੀਅਰ ਜਾਂ ਸੀਨੀਅਰ ਗ੍ਰੈਂਡ ਪ੍ਰਿਕਸ ਟੂਰਨਾਮੈਂਟ, ਆਈ.ਐਸ.ਯੂ ਚੈਂਪੀਅਨਸ਼ਿਪ, ਅਤੇ ਓਲੰਪਿਕ ਖੇਡਾਂ ਵਿਚ ਤਮਗਾ ਜਿੱਤਿਆ ਹੈ। ਉਹ ਓਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ, ਫੋਰ ਮਿੰਨੀਸੈਂਟ ਚੈਂਪੀਅਨਸ਼ਿਪ ਅਤੇ ਗ੍ਰਾਂ ਪ੍ਰੀ ਫਾਈਨਲ ਜਿੱਤਣ ਵਾਲੀ ਪਹਿਲੀ ਮਹਿਲਾ ਸਕੀਟਰ ਹੈ। ਦੱਖਣੀ ਕੋਰੀਆ ਵਿੱਚ ਉਹ ਸਭ ਤੋਂ ਉੱਚ ਪੱਧਰੀ ਐਥਲੀਟਾਂ ਅਤੇ ਮੀਡੀਆ ਦੇ ਅੰਕੜੇਾਂ ਵਿੱਚੋਂ ਇੱਕ ਹੈ। ਉਸ ਦੀਆਂ ਬਹੁਤ ਸਾਰੀਆਂ ਪ੍ਰਾਪਤੀਆਂ ਦੇ ਨਤੀਜੇ ਵਜੋਂ, ਉਸ ਨੂੰ ਅਕਸਰ ਦੁਨੀਆ ਭਰ ਵਿੱਚ ਵੱਖ-ਵੱਖ ਮੀਡੀਆ ਦੁਆਰਾ ਮਹਾਰਾਣੀ ਯੂੰ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ। ਉਹ ਆਈ.ਐਸ.ਯੂ ਜੱਜਿੰਗ ਸਿਸਟਮ ਦੇ ਤਹਿਤ ਸ਼ਾਰਟ ਪ੍ਰੋਗਰਾਮ ਵਿੱਚ ਔਰਤਾਂ ਲਈ ਸਾਬਕਾ ਰਿਕਾਰਡ ਧਾਰਕ, ਫ੍ਰੀ ਸਕੀਟਰ ਅਤੇ ਸੰਯੁਕਤ ਕੁੱਲ ਹਨ। ਉਸ ਨੇ 2007 ਤੋਂ ਆਈ. ਐਸ. ਓ.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਵਰਲਡ ਵਾਈਡ ਵੈੱਬ ਜਾਂ ਵਿਸ਼ਵ-ਵਿਆਪੀ ਜਾਲ਼ ਭਾਵ ਦੁਨੀਆਂ ਭਾਰ ਦਾ ਜਾਲ਼ (ਛੋਟਾ ਰੂਪ WWW ਜਾਂ W3, ਆਮ ਤੌਰ ਉੱਤੇ ਦੀ ਵੈੱਬ) ਹਾਈਪਰਟੈਕਸਟ ਦਸਤਾਵੇਜ਼ਾਂ ਦਾ ਇੱਕ ਜੁੜਿਆ ਹੋਇਆ ਪ੍ਰਬੰਧ ਹੈ ਜਿਹਨਾਂ ਤੱਕ ਇੰਟਰਨੈੱਟ ਰਾਹੀਂ ਪਹੁੰਚ ਕੀਤੀ ਜਾਂਦੀ ਹੈ। ਇੱਕ ਵੈੱਬ ਫਰੋਲੂ ਰਾਹੀਂ ਕੋਈ ਵੀ ਵੈੱਬ ਸਫ਼ੇ ਵੇਖ ਸਕਦਾ ਹੈ ਜਿਹਨਾਂ ਵਿੱਚ ਲਿਖਤ, ਤਸਵੀਰਾਂ, ਵੀਡੀਓਆਂ ਅਤੇ ਹੋਰ ਮਲਟੀਮੀਡੀਆ ਹੋ ਸਕਦਾ ਹੈ ਅਤੇ ਹਾਈਪਰਲਿੰਕਾਂ ਰਾਹੀਂ ਉਹਨਾਂ ਦਰਮਿਆਨ ਆ-ਜਾ ਸਕਦਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਵੀਰਭੱਦਰ ਹਿੰਦੂ ਪੌਰਾਣਿਕ ਕਥਾਵਾਂ ਦਾ ਇਕ ਪਾਤਰ ਹੈ। ਕਥਾਵਾਂ ਦੇ ਅਨੁਸਾਰ ਇਹ ਇਕ ਬਹਾਦਰ ਗਣ ਸੀ ਜੋ ਸ਼ਿਵ ਭਗਤ ਸੀ। ਸ਼ਿਵ ਦੇ ਆਦੇਸ਼ ਨਾਲ ਦਕਸ਼ ਪ੍ਰਜਾਪਤੀ ਦਾ ਸਿਰ ਧੜ ਤੋਂ ਵੱਖ ਕਰ ਦਿੱਤਾ। ਦੇਵ ਸੰਹਿਤਾ ਅਤੇ ਸਕੰਦ ਪੁਰਾਣ ਦੇ ਅਨੁਸਾਰ ਸ਼ਿਵ ਨੇ ਆਪਣੀ ਜਟਾ ਵਿਚੋਂ 'ਵੀਰਭੱਦਰ' ਨਾਮ ਦਾ ਗਣ ਪੈਦਾ ਕੀਤਾ। ਦੇਵ ਸੰਹਿਤਾ ਅਤੇ ਗੋਰਖ ਸਿਨਹਾ ਦੁਆਰਾ ਮੱਧ ਕਾਲ ਵਿਚ ਲਿਖਿਆ ਹੋਇਆ ਸੰਸਕ੍ਰਿਤ ਸ਼ਲੋਕਾਂ ਦਾ ਇਕ ਸੰਗ੍ਰਹਿ ਹੈ ਜਿਸ ਵਿਚ ਜੱਟ ਜਾਤੀ ਦਾ ਜਨਮ, ਕਰਮ ਅਤੇ ਜੱਟਾਂ ਦੀ ਉਤਪੱਤੀ ਦਾ ਉਲੇਖ ਸ਼ਿਵ ਅਤੇ ਪਾਰਵਤੀ ਦੇ ਸੰਵਾਦ ਦੇ ਰੂਪ ਵਿਚ ਕੀਤਾ ਗਿਆ ਹੈ।
ਜੀਵਨ ਨੂੰ ਸਮੁੱਚੇ ਤੌਰ ’ਤੇ ਸਮਝਣ ਲਈ ਇਸ ਦੇ ਨਿਕਾਸ ਅਤੇ ਵਿਕਾਸ ਦੇ ਮੁੱਢਲੇ ਤੱਤਾਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਵੀਹਵੀਂ ਸਦੀ ਦਾ ਪ੍ਰਮੁੱਖ ਅਤੇ ਪ੍ਰਬੁੱਧ ਵਿਕਾਸ ਵਿਗਿਆਨੀ ਯੂਲੀਅਨ ਹਕਸਲੇ (Julian Huxley) ਜੀਵਨ ਦੇ ਆਰੰਭ ਬਾਰੇ ਤਿੰਨ ਮਨੌਤਾਂ (Hypothesis) ਨੂੰ ਮੁੱਖ ਰੱਖ ਕੇ ਆਪਣੇ ਵਿਚਾਰ ਵਿਅਕਤ ਕਰਦਾ ਹੈ। ਉਹ ਮਨੌਤਾਂ ਇਹ ਹਨ: (ੳ) ਅਲੌਕਿਕ ਸਿਰਜਣਾ (Super natural creation) (ਅ) ਬਾਹਰੋਂ ਪਰਵੇਸ਼ (Extraterrestrial migration) (ੲ) ਸੁਜੀਵੀ ਵਿਕਾਸ (Organic evolution) ਹਕਸਲੇ ਅਨੁਸਾਰ ਪਹਿਲੀ ਮਨੌਤ ਵਿਗਿਆਨ ਵਿਰੋਧੀ ਹੈ ਅਤੇ ਇਸ ਲਈ ਇਹ ਸਿੱਧ ਨਹੀਂ ਕੀਤੀ ਜਾ ਸਕਦੀ। ਸੁਜਿੰਦ ਅਤੇ ਨਿਰਜਿੰਦ ਵਸਤੂ ਇੱਕ ਪ੍ਰਕਾਰ ਦੇ ਪ੍ਰਮਾਣੂਆਂ ਤੋਂ ਬਣੇ ਹੋਏ ਹਨ। ਇਹਨਾਂ ਦੀ ਰਸਾਇਣਕ ਕਿਰਿਆ (Chemical reactions) ਦੇ ਸਿਧਾਂਤ ਵੀ ਇੱਕੋ ਹਨ। ਨਾਲੇ ਜੀਵ ਦੇ ਆਰੰਭ ਬਾਰੇ ਕਿਸੇ ਦੈਵੀ ਸ਼ਕਤੀ ਦੀ ਹੋਂਦ ਦਾ ਕੋਈ ਪ੍ਰਮਾਣ ਨਹੀਂ ਮਿਲਦਾ। ਹਕਸਲੇ ਦੇ ਅਪਣੇ ਸ਼ਬਦਾਂ ਵਿੱਚ : ”To postulate a divine interference with these exchanges of matter and energy at a particular moment in earth's history is both unnecesary and illogical.It is as illogical as it would be to postulate divine interference at each act of fertilization of ovum by sperm,"Evolution in Action,1964) ਦੂਜੀ ਮਨੌਤ ਸੰਭਵ ਵੀ ਹੋਵੇ ਪਰ ਸਵਾਲ ਤਾਂ ਥਾਂ- ਦੀ-ਥਾਂ ਖੜ੍ਹਾ ਰਹਿੰਦਾ ਹੈ। ਭਾਵ ਕਿ ਬ੍ਰਹਿਮੰਡ ਦੇ ਕਿਸੇ ਹੋਰ ਹਿੱਸੇ ਵਿੱਚ ਵੀ ਜੀਵਨ ਦਾ ਆਰੰਭ ਕਿਵੇਂ ਹੋਇਆ ਹੋਵੇਗਾ? ਤੀਜੀ ਮਨੌਤ ਸੰਭਵ ਜਾਪਦੀ ਹੈ ਕਿਉਂਕਿ ਇਹ ਅਕਲ ਦੇ ਗੇੜ ਵਿੱਚ ਆ ਸਕਦੀ ਹੈ, ਭਾਵ ਕਿ ਇਸ ਦਾ ਵਿਗਿਆਨਕ ਸਪੱਸ਼ਟੀਕਰਨ ਸੰਭਵ ਹੈ। ਸੁਜੀਵੀ ਵਿਕਾਸ ਅਨੁਸਾਰ, ਜੀਵਨ ਨਿਰਜਿੰਦ ਪ੍ਰਮਾਣੂਆਂ ਦੀਆਂ ਰਸਾਇਣਕ ਕਿਰਿਆਵਾਂ ਰਾਹੀਂ ਹੋਂਦ ਵਿੱਚ ਆਇਆ। ਸਵਾਲ ਪੈਦਾ ਹੁੰਦਾ ਹੈ ਕਿ ਅਜਿਹੀ ਰਸਾਇਣਕ ਕਿਰਿਆ ਕਿਉਂ ਨਹੀਂ ਵਾਪਰਦੀ ਅਰਥਾਤ ਅੱਜ ਜੀਵਨ ਕੀ ਹੈ? ਕੱਲ ਜੀਵਨ ਨਿਰਜਿੰਦ ਪ੍ਰਮਾਣੂਆਂ ਤੋਂ ਕਿਉਂ ਨਹੀਂ ਉਤਪੰਨ ਹੁੰਦਾ?
ਊਠ ਜਾਂ ਉੱਠ (Camelus) ਇੱਕ ਖੁਰਧਾਰੀ ਜੀਵ ਹੈ। ਅਰਬੀ ਊਠ ਦੇ ਇੱਕ ਢੁੱਠ ਜਦੋਂ ਕਿ ਬੈਕਟਰੀਅਨ ਊਠ ਦੇ ਦੋ ਢੁੱਠਾਂ ਹੁੰਦੀਆਂ ਹਨ। ਅਰਬੀ ਊਠ ਪੱਛਮੀ ਏਸ਼ੀਆ ਦੇ ਸੁੱਕੇ ਰੇਗਿਸਤਾਨ ਖੇਤਰਾਂ ਦੇ ਮੂਲ ਨਿਵਾਸੀ ਹਨ, ਜਦੋਂ ਕਿ ਬੈਕਟਰੀਅਨ ਊਠ ਮਧ ਅਤੇ ਪੂਰਬ ਏਸ਼ੀਆ ਦੇ। ਇਸਨੂੰ 'ਰੇਗਿਸਤਾਨ ਦਾ ਜਹਾਜ' ਵੀ ਕਹਿੰਦੇ ਹਨ। ਇਹ ਰੇਤੀਲੇ ਤਪਦੇ ਮੈਦਾਨਾਂ ਵਿੱਚ ਇੱਕੀ-ਇੱਕੀ ਦਿਨ ਤੱਕ ਬਿਨਾਂ ਪਾਣੀ ਜਿਉਂਦਾ ਰਹਿ ਸਕਦਾ ਹੈ।ਮਨੁੱਖ ਇਸ ਨੂੰ ਸਵਾਰੀ ਕਰਨ ਅਤੇ ਸਾਮਾਨ ਢੋਣ ਦੇ ਕੰਮ ਲਿਆਉਂਦਾ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਸਮਾਜਿਕ ਮੇਲ-ਜੋਲ ਸੇਵਾਵਾਂ ਜਿਹਨਾਂ ਅਧੀਨ ਸਮਾਜਿਕ ਨੈੱਟਵਰਕ ਵੈੱਬਸਾਈਟਾਂ ਵੀ ਆਉਂਦੀਆਂ ਹਨ, ਅਜਿਹੀਆਂ ਵੈੱਬ-ਅਧਾਰਤ ਸੇਵਾਵਾਂ ਹਨ ਜਿਨ੍ਹਾਂ ਦੀ ਹੇਠ ਲਿਖੇ ਕਾਰਜਾਂ ਲਈ ਵਰਤੋਂ ਹੋ ਸਕਦੀ ਹੈ: ਸਮਾਜਿਕ ਮੀਡਿਆ ,ਸੰਚਾਰ ਕਰਨ ਵਿਚ ਸਹਾਇਕ ਮਾਧਿਅਮ ਹੈ। ਜਿਹੜਾ ਕਿ ਲੋਕਾਂ ਨੂੰ ਜਾਣਕਾਰੀ ਸਾਜੀ ਕਰਨ ਵਿਚ ਸਹਾਇਕ ਹੈ। ਇਸ ਤੋਂ ਇਲਾਵਾ ਲੋਕਾਂ ਵਿਚ ਆਦਾਨ ਪ੍ਰਦਾਨ ਕਰਨ ਵਿਚ ਵਿਚੋਲਗੀ ਵਜੋਂ ਕੰਮ ਕਰਦਾ ਹੈ। ਸਮਾਜਿਕ ਮੀਡੀਆ ਵਿਚਾਰਧਾਰਕ ਅਤੇ ਤਕਨੀਕੀ ਵੇਬ ਦੀ ਬੁਨਿਆਦ ਹੈ। ਇਸ ਨਾਲ ਦੂਰ ਦੇਸ਼ਾਂ ਵਿਦੇਸ਼ਾ ਵਿਚ ਬੈਠੇ ਲੋਕਾਂ ਦੀ ਸਾਂਜ੍ਦਾਰੀ ਵੱਧ ਦੀ ਹੈ। ਓਹ ਕੋਈ ਵੀ ਜਾਣਕਾਰੀ ਆਪਸ ਵਿਚ ਸਾਂਜੀ ਕਰਦੇ ਹਨ। ਮਨੁੱਖ ਨੇ ਆਪਣੇ ਜੀਵਨ ਵਿੱਚ ਸੁਧਾਰ ਲਿਆਉਣ ਲਈ ਕਈ ਖੋਜਾਂ ਕੀਤੀਆਂ ਹਨ। ਇਨ੍ਹਾਂ ਵਿੱਚੋਂ ਕਈਆਂ ਦੇ ਲਾਭ ਅਤੇ ਕਈਆਂ ਦੀਆਂ ਹਾਨੀਆਂ ਸਾਡੇ ਸਾਹਮਣੇ ਆ ਰਹੀਆਂ ਹਨ। ਸੋਸ਼ਲ ਮੀਡੀਆ ਦੇ ਵੱਖ-ਵੱਖ ਸਾਧਨ ਜਿਵੇਂ ਫੇਸਬੁੱਕ ਅਤੇ ਮੋਬਾਈਲ ਫੋਨ ਆਦਿ ਮੌਜੂਦਾ ਸਮੇਂ ਸੂਚਨਾ ਸੰਚਾਰ ਦਾ ਮਹੱਤਵਪੂਰਨ ਸਾਧਨ ਬਣ ਗਏ ਹਨ। ਕੰਪਿਊਟਰਾਂ ਅਤੇ ਮੋਬਾਈਲਾਂ ਜ਼ਰੀਏ ਅਜੋਕੀ ਨਵੀਂ ਪਨੀਰੀ ਪਾਗਲ ਹੋਈ ਫਿਰਦੀ ਹੈ। ਹਰ ਕਿਸੇ ਦੇ ਹੱਥ ਵਿੱਚ ਮਹਿੰਗਾ ਮੋਬਾਈਲ ਫੋਨ ਅਤੇ ਇੰਟਰਨੈੱਟ ਦਾ ਕੁਨੈਕਸ਼ਨ ਹੈ। ਦੇਸ਼-ਵਿਦੇਸ਼ ਦੀਆਂ ਨਾਮੀਂ ਹਸਤੀਆਂ ਪ੍ਰਤੀ ਲੋਕ ਗ਼ਲਤ ਸੰਦੇਸ਼ ਜਾਂ ਟਿੱਪਣੀਆਂ ਦੀ ਵਰਤੋਂ ਕਰਦੇ ਹਨ। ਤਕਨੀਕ ਇਨਸਾਨ ਦੀ ਤਰੱਕੀ ਲਈ ਹੈ, ਪਰ ਅਸੀਂ ਉਸ ਦੀ ਗ਼ਲਤ ਵਰਤੋਂ ਕਰ ਰਹੇ ਹਾਂ। ਸਭ ਤੋਂ ਵੱਧ ਦੁਰਵਰਤੋਂ ਸ਼ੋਸ਼ਲ ਮੀਡੀਆ ਦੀ ਹੋ ਰਹੀ ਹੈ। ਇਹ ਜਿਸ ਕੰਮ ਲਈ ਈਜਾਦ ਹੋਇਆ ਸੀ, ਉਸ ਦੀ ਬਜਾਇ ਇਸ ਦਾ ਇਸਤੇਮਾਲ ਦੰਗੇ ਭੜਕਾਉਣ, ਅਸ਼ਲੀਲਤਾ ਫੈਲਾਉਣ ਅਤੇ ਇੱਕ ਦੂਜੇ ਨੂੰ ਬਦਨਾਮ ਕਰਨ ਆਦਿ ਲਈ ਕੀਤਾ ਜਾ ਰਿਹਾ ਹੈ ਜੋ ਸਹੀ ਨਹੀਂ।.
ਮਾਲਵੇਅਰ ਖਤਰਨਾਕ ਕੰਪਿੳੂਟਰੀ ਵਾੲਿਰਸ ਕਿਸਮ ਹੈ ਜੋ ਕਿ ਵਰਤੋਂਕਾਰ ਦੀ ਜਾਣਕਾਰੀ ਤੋਂ ਬਗੈਰ ਹੀ ੳੁਸਦੇ ਨਿੱਜੀ ਅੰਕੜੇ ਚੋਰੀ ਕਰ ਕੇ ਵਾੲਿਰਸ ਨਿਰਮਾਤਾ ਜਾਂ ਹੈਕਰਾਂ ਦੇ ਹਵਾਲੇ ਕਰ ਦਿੰਦਾ ਹੈ। ਇਹ ਇੱਕ ਤਰਾਂ ਦਾ ਸਾਫਟਵੇਅਰ ਹੈ ਜੋ ਕੰਪਿਊਟਰ ਜਾ ਮੋਬਾਈਲ ਓਪਰੇਸ਼ਨਾਂ ਨੂੰ ਭੰਗ ਕਰਨ, ਸੰਵੇਦਨਸ਼ੀਲ ਜਾਣਕਾਰੀ ਨੂੰ ਇਕੱਠਾ, ਨਿੱਜੀ ਕੰਪਿਊਟਰ ਸਿਸਟਮ ਤੱਕ ਪਹੁੰਚਣ, ਅਣਚਾਹੇ ਵਿਗਿਆਪਨ ਵੇਖਾਉਣ ਲਈ ਵਰਤਿਆ ਜਾਂਦਾ ਹੈ। ਪਿਹਲਾਂ ਇਸਨੂੰ ਕੰਪਿਊਟਰ ਵਾਇਰਸ ਕਿਹਾ ਜਾਂਦਾ ਸੀ ਪਰ 1990 ਇਸਰਾਇਲ ਰਾਡਲ ਨੇ ਇਸਨੂੰ ਮਾਲਵੇਅਰ ਦਾ ਨਾਮ ਦਿੱਤਾ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ। ਲੋਕ ਗੀਤ ਅਤੇ ਲੋਕ ਗੀਤ ਰੂਪ ਡਾ. ਕਰਮਜੀਤ ਸਿੰਘ, ਸਾਬਕਾ ਪ੍ਰੋਫੈਸਰ ਤੇ ਚੇਅਰਮੈਨ ਪੰਜਾਬੀ ਵਿਭਾਗ, ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ. 'ਲੋਕ' ਸ਼ਬਦ ਦੀ ਵਰਤੋਂ ਕਦੇ ਅਨਪੜ੍ਹ, ਗੰਵਾਰ, ਅਸਭਿਅਕ ਲੋਕਾਂ ਲਈ ਕੀਤੀ ਜਾਂਦੀ ਰਹੀ ਹੈ ਪਰੰਤੂ ਅੱਜ ਇਹ ਧਾਰਣਾ ਬਦਲ ਗਈ ਹੈ। ਲੋਕਧਾਰਾ ਸ਼ਾਸਤਰੀਆਂ ਅਨੁਸਾਰ ਕਿਸੇ ਇਕ ਭਾਸ਼ਾ ਨਾਲ਼ ਜੁੜੇ ਹੋਏ ਲੋਕਾਂ ਦੇ ਸਮੂਹ ਨੂੰ ਲੋਕ ਕਿਹਾ ਜਾਂਦਾ ਹੈ। ਇਸ ਦੇ ਅੰਤਰਗਤ ਨਸਲ, ਧਰਮ ਜਾਤ, ਕਿੱਤਾ ਆਦਿ ਨਾਲ਼ ਜੁੜੇ ਸਮੂਹ ਵੀ ਸ਼ਾਮਲ ਹੁੰਦੇ ਹਨ। ਇਹ ਸਮੂਹ ਅਨਪੜ੍ਹ ਵੀ ਹੋ ਸਕਦਾ ਹੈ ਤੇ ਪੜ੍ਹਿਆ ਲਿਖਿਆ ਵੀ। ਇਹ ਪੇਂਡੂ ਵੀ ਹੋ ਸਕਦਾ ਹੈ ਤੇ ਸ਼ਹਿਰੀ ਵੀ ਜਾਂ ਫਿਰ ਇਹ ਭੂਤਕਾਲੀ ਵੀ ਹੋ ਸਕਦਾ ਹੈ ਤੇ ਸਮਕਾਲੀ ਵੀ। ਸਮੁੱਚੇ ਤੌਰ ਤੇ ਜਿਵੇਂ ਇਕ ਭਾਸ਼ਾ ਨਾਲ਼ ਹਰ ਵਰਗ, ਹਰ ਧਰਮ, ਜਾਤ ਦੇ ਲੋਕ ਜੁੜੇ ਹੋਏ ਹੁੰਦੇ ਹਨ ਉਸੇ ਤਰ੍ਹਾਂ ਹੀ ਲੋਕਧਾਰਾ ਨਾਲ਼ ਵੀ ਇਹ ਸਾਰੇ ਸਮੂਹ ਜੁੜੇ ਹੁੰਦੇ ਹਨ। ਇਸ ਲਈ ਅਸੀਂ 'ਲੋਕ' ਨੂੰ ਇਕ ਭਾਸ਼ਾਈ ਸਮੂਹ ਦਾ ਨਾਮ ਦਿੱਤਾ ਹੈ। ਇਸ ਸਮੂਹ ਦੀ ਆਪਣੀ ਇਕ ਪਰੰਪਰਾ ਹੁੰਦੀ ਹੈ। ਇਸ ਸਮੂਹ ਵਲੋਂ ਰਚੀ ਜਾਂਦੀ ਕਵਿਤਾ ਨੂੰ ਹੀ ਲੋਕ-ਕਾਵਿ ਦਾ ਨਾਂ ਦਿੱਤਾ ਗਿਆ ਹੈ। ਇਸ ਲੋਕ-ਕਾਵਿ ਦੀਆਂ ਆਪਣੀਆਂ ਕੁਝ ਵਿਸ਼ੇਸ਼ਤਾਵਾਂ ਹਨ। ਇਸ ਦੀ ਪਹਿਲੀ ਵਿਸ਼ੇਸ਼ਤਾ ਇਹ ਹੈ ਕਿ ਇਹ ਇਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤਕ ਮੌਖਿਕ ਤੌਰ ਤੇ ਪਹੁੰਚਦਾ ਹੈ। ਇਸੇ ਲਈ ਇਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤਕ ਪਹੁੰਚਦਿਆਂ ਪਹੁੰਚਦਿਆਂ ਬਹੁਤ ਕੁਝ ਗੁੰਮ ਗੁਆਚ ਵੀ ਜਾਂਦਾ ਹੈ। ਇਸੇ ਲਈ ਅੱਜ ਸਾਨੂੰ ਲੋਕ ਸਾਹਿਤ ਨੂੰ ਲਿਪੀਬੱਧ ਕਰਨ ਦੀ ਜਾਂ ਸਾਂਭਣ ਦੀ ਲੋੜ ਪੈ ਰਹੀ ਹੈ। ਇਸ ਤਰ੍ਹਾਂ ਕੁਝ ਤਾਂ ਬਚ ਗਿਆ ਹੈ ਜਾਂ ਬਚਾਇਆ ਜਾ ਰਿਹਾ ਹੈ ਪਰੰਤੂ ਸੈਂਕੜੇ ਗੀਤ, ਕਹਾਣੀਆਂ ਅਤੇ ਹੋਰ ਦੂਸਰੇ ਸਾਹਿਤ ਰੂਪ ਸਾਡੇ ਕੋਲ਼ੋਂ ਖੁੱਸ ਗਏ ਹਨ। ਲੋਕ-ਕਾਵਿ ਦੀ ਅਗਲੀ ਵਿਸ਼ੇਸ਼ਤਾ ਇਹ ਹੈ ਕਿ ਇਹ ਲੋਕ ਮਨ ਵਿਚੋਂ ਦੱਬੀਆਂ ਭਾਵਨਾਵਾਂ ਨੂੰ ਬਾਹਰ ਕੱਢਣ ਦਾ ਬਹੁਤ ਹੀ ਮਹੱਤਵਪੂਰਣ ਕੰਮ ਕਰਦਾ ਹੈ। ਜ਼ਿੰਦਗੀ ਦੇ ਬਾਹਰੀ ਦਬਾਵਾਂ ਤੋਂ ਇਹ ਇਕ ਤਰ੍ਹਾਂ ਦੀ ਰਾਹਤ ਦਿੰਦਾ ਹੈ। ਦੂਜੇ ਸ਼ਬਦਾਂ ਵਿਚ ਇਹ ਬਾਹਰੀ ਦਬਾਵਾਂ ਨੂੰ ਝੱਲਣ ਦੀ ਹਿੰਮਤ ਪ੍ਰਦਾਨ ਕਰਦਾ ਹੈ। ਹਰੇਕ ਸਮੂਹ ਕੋਲ਼ ਕੋਈ ਨਾ ਕੋਈ ਲੋਕ-ਕਾਵਿ ਦਾ ਇਹ ਸਾਧਨ ਜ਼ਰੂਰ ਹੁੰਦਾ ਹੈ। ਜਿਵੇਂ ਪੰਜਾਬੀ ਔਰਤਾਂ ਕੋਲ਼ ਲੋਕ ਗੀਤਾਂ ਦਾ ਅਥਾਹ ਖਜ਼ਾਨਾ ਹੈ। ਇਨ੍ਹਾਂ ਗੀਤਾਂ ਰਾਹੀਂ ਔਰਤਾਂ ਮਖੌਲ ਉਡਾ ਕੇ, ਗੰਭੀਰ ਸੁਰਾਂ ਅਲਾਪ ਕੇ ਅਤੇ ਅਲਾਹੁਣੀਆਂ ਪਾ ਕੇ ਆਪਣਾ ਮਨ ਹਲਕਾ ਕਰਦੀਆਂ ਹਨ ਅਤੇ ਆਪਣੀਆਂ ਅਗਲੀਆਂ ਜ਼ੁਮੇਵਾਰੀਆਂ ਨਿਭਾਉਣ ਲਈ ਆਪਣੇ ਆਪ ਨੂੰ ਤਿਆਰ ਕਰਦੀਆਂ ਹਨ। ਨੌਜਵਾਨ ਮੁੰਡੇ- ਕੁੜੀਆਂ ਨ੍ਰਿਤ-ਗੀਤਾ ਰਾਹੀਂ ਆਪਣੀਆ ਪਿਆਰ ਭਾਵਨਾਵਾਂ ਅਤੇ ਜਿਨਸੀ ਭਾਵਨਾਵਾਂ ਨੂੰ ਨਿਕਾਸ ਦਿੰਦੇ ਹਨ ਤੇ ਇਉਂ ਸਮਾਜਿਕ ਕੰਮਾਂ ਵਿਚ ਮੁੜ ਜੁੱਟ ਜਾਂਦੇ ਹਨ। ਕਹਿਣ ਦਾ ਭਾਵ ਇਹ ਹੈ ਕਿ ਸਮਾਜ ਦਾ ਹਰ ਵਰਗ ਲੋਕ ਕਾਵਿ ਨੂੰ ਭਾਵਨਾਵਾਂ ਪ੍ਰਗਟਾਉਣ ਦਾ ਸਾਧਨ ਬਣਾਉਂਦਾ ਹੈ। ਲੋਕ ਕਾਵਿ ਆਪਣੇ ਵਿਚ ਆਦਿ ਕਾਲ ਦੀਆਂ ਪੈੜਾਂ ਸਾਂਭੀ ਬੈਠਾ ਹੈ। ਕਈ ਕਾਵਿ ਪੰਗਤੀਆਂ ਦੀ ਵਰਤੋਂ ਜਾਦੂਈ ਪ੍ਰਭਾਵ ਲਈ ਕੀਤੀ ਜਾਂਦੀ ਹੈ। ਜਿਵੇਂ ਪੰਜਾਬੀ ਵਿਚ ਗ੍ਰਹਿ ਸ਼ਾਂਤ ਕਰਨ ਲਈ ਗਾਏ ਜਾਂਦੇ ਗੀਤ, ਗਾਨਾ ਬੰਨ੍ਹਣ ਦੇ ਗੀਤ ਅਤੇ ਵਟਣੇ ਜਾਂ ਮਾਈਏਂ ਦੇ ਗੀਤ ਇਸ ਦੀ ਉਦਾਹਰਣ ਹਨ। ਕਈ ਵਿਦਵਾਨ ਭਾਵੁਕਤਾ ਵੱਸ ਲੋਕ ਕਾਵਿ ਨੂੰ ਹੱਦੋਂ ਵੱਧ ਵਡਿਆ ਕੇ ਪੇਸ਼ ਕਰਦੇ ਹਨ। ਜਿਵੇਂ ਇਕ ਥਾਂ ਮਹਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਲੋਕ ਗੀਤ ਦੀ ਕਿਸੇ ਇਕ ਪੰਗਤੀ ਦੀ ਬਰਾਬਰੀ ਵੱਡੀ ਤੋਂ ਵੱਡੀ ਕਵਿਤਾ ਵੀ ਨਹੀਂ ਕਰ ਸਕਦੀ। ਦੇਵੇਂਦ੍ਰ ਸਤਿਆਰਥੀ ਇਸ ਦ੍ਰਿਸ਼ਟੀ ਤੋਂ ਵਧੇਰੇ ਸੁਚੇਤ ਹੈ। ਉਸ ਅਨੁਸਾਰ ਸਾਰੇ ਦਾ ਸਾਰਾ ਲੋਕ ਕਾਵਿ ਉੱਚੀ ਪੱਧਰ ਦਾ ਨਹੀਂ ਹੁੰਦਾ। ਇਹੀ ਨਹੀਂ ਸਗੋਂ ਇਹ ਵੀ ਸੱਚ ਨਹੀਂ ਕਿ ਸਾਰੇ ਦਾ ਸਾਰਾ ਲੋਕ ਕਾਵਿ ਜਾਂ ਸਾਹਿਤ ਜਾਂ ਲੋਕ ਧਾਰਾ ਵਿਦਰੋਹੀ ਹੁੰਦੇ ਹਨ ਜਾਂ ਇਸ ਵਿਚ ਕਿਸੇ ਤਰ੍ਹਾਂ ਦਾ ਕੋਈ ਖੋਟ ਨਹੀਂ ਹੁੰਦਾ। ਸੱਚ ਤਾਂ ਇਹ ਹੈ ਕਿ ਸਮਾਜ ਵਿਚ ਮਿਲ਼ਦੀਆਂ ਬੁਰਾਈਆ ਕਿਸੇ ਨਾ ਕਿਸੇ ਰੂਪ ਵਿਚ ਭਾਵੁਕ ਪੱਧਰ ਤੇ ਵੀ ਪਰਿਵਰਤਿਤ ਰੂਪ ਵਿਚ ਲੋਕ ਕਾਵਿ ਵਿਚ ਆ ਸ਼ਾਮਿਲ ਹੁੰਦੀਆਂ ਹਨ। ਸਮਾਜ ਦੇ ਟਕਰਾਉ, ਸਮਾਜ ਦੇ ਵਿਰੋਧੀ ਵਿਚਾਰ ਇਕੋ ਵੇਲੇ ਲੋਕ ਕਾਵਿ ਵਿਚ ਦੇਖੇ ਜਾ ਸਕਦੇ ਹਨ। ਇਕ ਬੋਲੀ ਨੂੰ ਆਧਾਰ ਬਣਾ ਕੇ ਇਹ ਗੱਲ ਸਮਝੀ ਜਾ ਸਕਦੀ ਹੈ। 'ਡੂੰਘਾ ਵਾਹ ਲੈ ਹਲ਼ ਵੇ ਤੇਰੀ ਘਰੇ ਨੌਕਰੀ' ਬੋਲੀ ਇਕ ਕਿਸਾਨ ਔਰਤ ਦੀ ਸਿਰਜਣਾ ਹੀ ਹੋ ਸਕਦੀ ਹੈ। ਜਦ ਕਿ 'ਵੱਸਣਾ ਫੌਜੀ ਦੇ ਭਾਵੇਂ ਬੂਟ ਸਣੇ ਲੱਤ ਮਾਰੇ' ਜਾਇਦਾਦ ਵਿਹੀਣ ਘਰ ਦੀ ਔਰਤ ਦੇ ਭਾਵਾ ਨੂੰ ਪੇਸ਼ ਕਰਦੀ ਬੋਲੀ ਹੈ। ਇਉਂ ਹੀ ਲੋਕ ਕਾਵਿ ਵਿਚ ਜਾਤੀ ਟਕਰਾਅ, ਵਰਗ-ਟਕਰਾਅ, ਖੇਤਰੀ ਟਕਰਾਅ ਕਿਸੇ ਨਾ ਕਿਸੇ ਰੂਪ ਵਿਚ ਹਾਜ਼ਰ ਰਹਿੰਦੇ ਹਨ। ਪੰਜਾਬੀ ਵਿਚ ਸਤੀ ਮਾਤਾ ਨਾਲ਼ ਜੁੜੇ ਗੀਤ ਵੀ ਮਿਲ਼ ਜਾਂਦੇ ਹਨ। ਕਈ ਵਾਰ ਤਾਂ ਔਰਤ ਸਿੱਧੇ ਰੂਪ ਵਿਚ ਸਮਾਜ ਦੇ ਉਨ੍ਹਾਂ ਸਦਾਚਾਰਕ ਮਾਪਦੰਡਾਂ ਨੂੰ ਅਪਣਾ ਲੈਂਦੀ ਹੈ ਜਿਹੜੇ ਅਸਲ ਵਿਚ ਉਸਦੇ ਆਪਣੇ ਹੱਕਾਂ ਦੇ ਖਿਲਾਫ਼ ਜਾਂਦੇ ਹਨ। ਜਿਵੇਂ ਕਿ ਹੇਠ ਲਿਖੀ ਬੋਲੀ ਵਿਚ ਮਰਦ ਨੂੰ ਮੰਨਾਉਣ ਦਾ ਇਕੋ ਇਕ ਸਾਧਨ ਸਿਰ ਦੀ ਚੁੰਨੀ ਲਾਹ ਕੇ ਉਸਦੇ ਪੈਰੀਂ ਧਰਨਾ ਹੈ; ਭਾਵ ਆਪਣੇ ਆਪ ਨੂੰ ਨੀਵਾਂ ਸਮਝਣਾ ਹੈ। ਜਿਵੇਂ ਕੜ੍ਹੀਏ ਕੜ੍ਹੀਏ ਕੜ੍ਹੀਏ ਤੈਨੂੰ ਚੱਕ ਬਨੇਰੇ ਧਰੀਏ ਰੁੱਸੇ ਮਾਹੀ ਦਾ ਕੀ ਕਰੀਏ ਅੰਦਰ ਵੜੇ ਤਾਂ ਮਗਰੇ ਵੜੀਏ ਚੁੰਨੀ ਲਾਹ ਪੈਰਾਂ ਤੇ ਧਰੀਏ ਇਕ ਬਾਰ ਬੋਲੋ ਜੀ ਆਪਾਂ ਫੇਰ ਕਦੇ ਨਾ ਲੜੀਏ। ਲੋਕ ਕਾਵਿ ਆਪਣੇ ਆਪ ਵਿਚ ਕਿਸੇ ਵੀ ਸਮੂਹ ਦੇ ਸਮੁੱਚੇ ਸਭਿਆਚਾਰ ਨੂੰ ਸਮੋਈ ਬੈਠਾ ਹੁੰਦਾ ਹੈ। ਬੋਆਜ (ਭੋਅਸ)æ ਕਹਿੰਦਾ ਹੈ ਕਿ ਤੁਸੀਂ ਮੈਨੂੰ ਕਿਸੇ ਇਕ ਜਾਤੀ ਦੇ ਲੋਕਗੀਤ ਦੇ ਦਿਉ ਮੈਂ ਤੁਹਾਨੂੰ ਉਸ ਜਾਤੀ ਦਾ ਸਮੁੱਚਾ ਸਭਿਆਚਾਰ ਉਸਾਰ ਦੇਵਾਂਗਾ। ਬੋਆਜ਼ ਦੇ ਕਥਨ ਦਾ ਅਰਥ ਵੀ ਇਹੋ ਹੈ ਕਿ ਲੋਕ ਕਾਵਿ ਵਿਚ ਸਭਿਆਚਾਰ ਸਮੁੱਚਤਾ ਵਿਚ ਪ੍ਰਗਟ ਹੁੰਦਾ ਹੈ। ਲੋਕ ਕਾਵਿ ਵਿਚ ਲੋਕਾਂ ਦੇ ਖਾਣ ਪੀਣ, ਪਹਿਨਣ, ਸਦਾਚਾਰ, ਟੈਬੂ, ਟੋਟਮ, ਹਾਰ ਸ਼ਿੰਗਾਰ, ਰਾਜਨੀਤੀ, ਦਰਸ਼ਨ ਭਾਵ ਕਿ ਹਰ ਉਹ ਮਾਨਸਿਕ ਸਿਰਜਣਾ ਸ਼ਾਮਿਲ ਹੋ ਜਾਂਦੀ ਹੈ ਜੋ ਸਭਿਆਚਾਰ ਦਾ ਅੰਗ ਹੈ। ਲੋਕ ਕਾਵਿ ਵਿਚ ਪੇਸ਼ਕਾਰੀ ਦਾ ਇਕ ਮਹੱਤਵਪੂਰਣ ਪੱਖ ਇਹ ਹੈ ਕਿ ਸਭਿਆਚਾਰ ਇਸ ਲੋਕ ਕਾਵਿ ਵਿਚ ਸੁਹਜ ਜਾਂ ਸੁੰਦਰਤਾ ਦੀ ਉਚੇਰੀ ਪੱਧਰ ਤੇ ਜਾ ਪਹੁੰਚਦਾ ਹੈ। ਇਥੇ ਖਾਣ, ਪੀਣ, ਪਹਿਨਣ ਆਦਿ ਦੀਆਂ ਵਸਤਾਂ, ਵਸਤਾਂ ਨਾ ਰਹਿ ਕੇ ਸੁਹਜਾਤਮਿਕ ਸਿਰਜਣਾਵਾਂ ਬਣ ਜਾਂਦੀਆਂ ਹਨ। ਉਹ ਬਿੰਬ ਬਣਦੀਆਂ ਹਨ, ਪ੍ਰਤੀਕ ਬਣਦੀਆਂ ਹਨ ਜਾਂ ਕਲਪਣਾ ਦੇ ਘੋੜੇ ਤੇ ਸਵਾਰ ਹੋ ਕੇ ਨਵਾਂ ਸੁਹਜ ਗ੍ਰਹਿਣ ਕਰ ਲੈਂਦੀਆਂ ਹਨ। ਕੁਝ ਕੁ ਉਦਾਹਰਣਾਂ ਦੇਖੀਆਂ ਜਾ ਸਕਦੀਆ ਹਨ। ਲੀੜਾ ਉੱਡਿਆ ਬਿਸ਼ਨੀਏਂ ਤੇਰਾ ਨੀ ਸਾਡੇ ਭਾਣੇ ਮੋਰ ਉੱਡਿਆ। ਮਾਏ ਰਿੰਨ੍ਹ ਚੁਲ਼ਾਈ ਦਾ ਸਾਗ ਨਿੱਕਾ ਤੇ ਨਿੱਕਾ ਚੀਰ ਕੇ ਨੀ। ਮਾਏ ਸੇਰ ਕੁ ਮਖਣੀ ਪਾ ਜਦ ਮੈਂ ਆਉਂਨੀਆ ਪੀਹ ਕੇ ਨੀ। ਮਾਏ ਤੂੰ ਬੁੱਢੀ ਮੈਂ ਮੁਟਿਆਰ ਤੇਰਾ ਮੇਰਾ ਤਿੰਜਣਾਂ ਨਾ ਰਲ਼ੇ ਨੀ। ਸਿਰ ਗੁੰਦ ਦੇ ਕਪੱਤੀਏ ਨੈਣੇ ਨੀ ਉੱਤੇ ਪਾਦੇ ਡਾਕ ਬੰਗਲਾ ਸਭਿਆਚਾਰਕ ਪੈੜ੍ਹਾਂ ਵਾਂਗ ਲੋਕ ਕਾਵਿ ਨੇ ਆਪਣੇ ਵਿਚ ਇਤਿਹਾਸਕ ਪੈੜਾਂ ਨੂੰ ਵੀ ਸਾਂਭਿਆ ਹੁੰਦਾ ਹੈ। ਇਤਿਹਾਸ ਲੋਕ ਭਾਵਨਾਵਾ ਦਾ ਹਿੱਸਾ ਬਣ ਕੇ ਕਦੇ ਗਾਉਣਾਂ ਦਾ ਰੂਪ ਧਾਰਣ ਕਰਦਾ ਹੈ ਤੇ ਕਦੇ ਨ੍ਰਿਤ ਗੀਤਾਂ ਦਾ। ਭਾਈ ਵੀਰ ਸਿੰਘ ਨੇ ਜਿਸ ਗੀਤ ਨੂੰ ਆਧਾਰ ਬਣਾ ਕੇ ਸੁੰਦਰੀ ਨਾਵਲ ਲਿਖਿਆ ਹੈ ਉਹ ਮੁਗਲ ਕਾਲ ਦੀ ਸਿਰਜਣਾ ਹੈ। ਇਸੇ ਤਰ੍ਹਾਂ ਪੰਜਾਬੀ ਲੋਕ ਕਾਵਿ ਵਿਚ ਦੋ ਵੱਡੇ ਵਿਸ਼ਵ ਯੁੱਧ, ਅੰਗਰੇਜ਼ ਵਿਰੋਧੀ ਸੰਘਰਸ਼, ਸਿੰਘ ਸਭਾ ਅਤੇ ਆਰੀਆ ਸਮਾਜੀ ਲਹਿਰ ਦੇ ਪ੍ਰਭਾਵ ਕਿਸੇ ਨਾ ਕਿਸੇ ਰੂਪ ਵਿਚ ਸਾਂਭੇ ਹੋਏ ਹਨ। ਜਿਵੇਂ, ਬਸਰੇ ਦੀ ਲਾਮ ਟੁੱਟ ਜਾਏ ਨੀ ਮੈਂ ਰੰਡੀਉਂ ਸੁਹਾਗਣ ਹੋਵਾਂ ਕਿਨ ਸੋ ਲਾਈਆਂ ਲੜਾਈਆਂ ਕਿਨ ਸੋ ਮਾਰੇ ਜਵਾਨ ਕਿ ਮੁਲਕ ਬਰਾਨ ਹੋਏ। ਅੰਗ੍ਰੇਜਾਂ ਨੇ ਲਾਈਆ ਲੜਾਈਆਂ ਜਰਮਨ ਨੇ ਮਾਰੇ ਜਵਾਨ ਕਿ ਮੁਲਕ ਬਰਾਨ ਹੋਏ। ਟੋæਲੀਂ ਮਾਏ ਸਿੰਘ ਸਭੀਏ ਮੈਨੂੰ ਮੰਨਣੇ ਨਾ ਪੈਣ ਜਠੇਰੇ। ਮਰ ਜਾਣ ਸਿੰਘ ਸਭੀਏ ਜਿਹੜੇ ਗਿੱਧਾ ਪਾਉਣ ਨਹੀਂ ਦਿੰਦੇ। ਆਰੀਆਂ ਨੇ ਅੱਤ ਚੁੱਕ ਲਈ ਸਾਰੇ ਪਿੰਡ ਦੇ ਸ਼ਰਾਧ ਬੰਦ ਕੀਤੇ। ਉਪਰੋਕਤ ਪੰਗਤੀਆਂ ਵਿਚ ਲੋਕਮਨ ਵਲੋਂ ਜੰਗ ਦਾ ਵਿਰੋਧ ਹੈ, ਭਾਵਨਾਵਾਂ ਨੂੰ ਦਬਾਏ ਜਾਣ ਦਾ ਤਿੱਖਾ ਪ੍ਰਤਿਕਰਮ ਹੈ। ਇਸੇ ਸੰਦਰਭ ਵਿਚ ਭਗਤ ਸਿੰਘ ਅਤੇ ਗਾਂਧੀ ਦਾ ਜ਼ਿਕਰ ਵੀ ਬਾਰ ਬਾਰ ਆਇਆ ਹੈ। ਮਹਾਤਮਾ ਗਾਂਧੀ ਤੋਂ ਵੀ ਭਗਤ ਸਿੰਘ ਨੇ ਲੋਕਮਨ ਨੂੰ ਵਧੇਰੇ ਪ੍ਰਭਾਵਿਤ ਕੀਤਾ ਹੈ। ਇਸੇ ਲਈ ਬਹੁਤ ਸਾਰੀਆ ਬੋਲੀਆਂ ਭਗਤ ਸਿੰਘ ਨਾਲ਼ ਜੁੜੀਆ ਹੋਈਆਂ ਹਨ। ਅਤੇ ਕੁਝ ਗੀਤ ਮਹਾਤਮਾ ਗਾਂਧੀ ਨਾਲ਼ ਜੁੜੇ ਹੋਏ ਵੀ ਮਿਲ਼ਦੇ ਹਨ। ਸਮਾਜ ਤੇ ਸਭਿਆਚਾਰ ਦੇ ਪਰਿਵਰਤਨਾਂ ਦੇ ਨਾਲ਼ ਨਾਲ਼ ਲੋਕ ਕਾਵਿ ਵਿਚ ਵੀ ਪਰਿਵਰਤਨ ਆਉਂਦਾ ਰਹਿੰਦਾ ਹੈ। ਇਹ ਪਰਿਵਰਤਨ ਕਈ ਵਾਰ ਓਪਰਾ ਹੀ ਹੁੰਦਾ ਹੈ ਤੇ ਕਈ ਵਾਰ ਕਾਫ਼ੀ ਡੂੰਘਾ। ਅਜੋਕੇ ਲੋਕ ਕਾਵਿ ਵਿਚ ਗੱਡੀਆਂ, ਡਾਕਘਰਾਂ, ਕਾਲਜਾਂ ਸਾਈਕਲਾਂ, ਜਹਾਜ਼ਾਂ ਆਦਿ ਦਾ ਵਰਣਨ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ ਗੀਤ ਪਰਿਵਰਤਨਸ਼ੀਲ ਹੋਣ ਕਾਰਣ ਦੇਰ ਤਕ ਆਪਣੀ ਹੋਂਦ ਬਣਾਈ ਰੱਖਣ ਦੇ ਸਮਰੱਥ ਹੁੰਦੇ ਹਨ। ਕੁਝ ਗੀਤ ਸਿੱਧੇ ਅਨੁਸ਼ਠਾਨਾਂ, ਰੀਤਾਂ ਅਤੇ ਰਿਵਾਜ਼ਾਂ ਆਦਿ ਨਾਲ਼ ਜੁੜੇ ਹੁੰਦੇ ਹਨ। ਇਨ੍ਹਾਂ ਅਨੁਸ਼ਠਾਨਾਂ, ਰੀਤਾਂ ਅਤੇ ਰਸਮਾਂ ਦੇ ਗਾਇਬ ਹੋਣ ਨਾਲ਼ ਇਹ ਗੀਤ ਵੀ ਗਾਇਬ ਹੋ ਜਾਂਦੇ ਹਨ। ਬਿਆ੍ਹਈਆਂ (ਜਨਮ ਦੇ ਗੀਤ) ਹੁਣ ਸ਼ਾਇਦ ਹੀ ਕਿਤੇ ਗਾਏ ਜਾਂਦੇ ਹੋਣ। ਗੀਤ ਸਮਕਾਲੀ ਵਸਤੂਆਂ ਨੂੰ ਹੇਠ ਲਿਖੇ ਅਨੁਸਾਰ ਸਾਂਭ ਕੇ ਰੱਖਦੇ ਹਨ, ਗੱਡੀ ਆਉਂਦੀ ਨੂੰ ਲੁੱਕ ਲਾਵਾਂ। ਮਾਹੀਏ ਆਉਂਦੇ ਨੂੰ ਬੋਦਾ ਪ੍ਹਾਰ ਕੇ ਕਲਿੱਪ ਲਾਵਾਂ। ਸਾਨੂੰ ਕਾਲਜ ਇਕ ਪੁਆ ਦਿਉ ਵਗਦੀ ਨਹਿਰ ਦੇ ਕੰਢੇ, ਪੜ੍ਹਨਗੀਆਂ ਕੁੜੀਆ ਕਿਤਾਬਾਂ ਚੱਕਣਗੇ ਮੁੰਡੇ। ਸਾਨੂੰ ਹੋਟਲ ਇਕ ਪੁਆ ਦਿਉ ਵਗਦੀ ਨਹਿਰ ਦੇ ਕੰਢੇ। ਖਾਣਾ ਖਾਣਗੀਆਂ ਕੁੜੀਆਂ ਪਲੇਟਾਂ ਚੱਟਣਗੇ ਮੁੰਡੇ। ਲੋਕ ਕਾਵਿ, ਲੋਕ ਮਨ ਦੀਆਂ ਇੱਛਾਵਾਂ, ਕਲਪਨਾਵਾਂ ਤੇ ਰਿਸ਼ਤੇ ਨਾਤਿਆਂ ਨਾਲ਼ ਸੰਬੰਧਿਤ ਭਾਵਨਾਵਾਂ ਆਦਿ ਨੂੰ ਬੜੇ ਸੂਖਮ ਤਰੀਕੇ ਨਾਲ਼ ਪੇਸ ਕਰਦਾ ਹੈ। ਕੁਝ ਕੁ ਵਿਦਵਾਨਾਂ ਨੇ ਲੋਕ ਕਾਵਿ ਵਿਚ ਕਲਪਨਾ ਦੀ ਘਾਟ ਮਹਿਸੂਸ ਕੀਤੀ ਹੈ ਜੋ ਕਿ ਸਹੀ ਨਹੀਂ ਕਹੀ ਜਾ ਸਕਦੀ। ਹੇਠ ਲਿਖੀਆ ਪੰਗਤੀਆਂ ਤੋਂ ਇਹ ਗੱਲ ਸਪੱਸ਼ਟ ਹੋ ਜਾਵੇਗੀ। ਜਿਵੇਂ, ਚੁਣ ਚੁਣ ਮੋਤੀ ਦਾਲ਼ ਰਿੰਨ੍ਹਾਂ ਨੀ ਮੈਂ ਲੌਂਗਾਂ ਦਾ ਤੜਕਾ ਮੈਂ ਲਾਵਾਂ ਬਾਰੀਂ ਵਰੀਏਂ ਸ਼ਾਮ ਆਇਆ। ਕੱਢ ਕਲ਼ੇਜਾ ਆਟਾ ਗੁਨ੍ਹਾਂ ਨੀ ਮੈਂ ਦਿਲ ਦਾ ਤੰਦੂਰ ਤਪਾਵਾਂ ਬਾਰੀਂ ਵਰੀ੍ਹਂਏਂ ਸ਼ਾਮ ਆਇਆ। ਆੜੂਆਂ ਜਿੰਨੇ ਜਿੰਨੇ ਪੇੜੇ ਕਰਾਂ ਨੀ ਮੈਂ ਪਿਪਲ਼ ਪੱਤ ਪਕਾਵਾਂ ਬਾਰੀਂ ਵਰੀ੍ਹਏਂ ਸ਼ਾਮ ਆਇਆ। ਗੀਗਾ ਜਰਮਿਆਂ ਨੀ ਜੋ ਕੁਛ ਮੰਗਣਾ ਸੋ ਮੰਗ ਗੀਗਾ ਜਰਮਿਆਂ ਨੀ। ਮੈਂ ਕੀ ਮੰਗਣਾ ਵੇ ਮੈਂ ਕੀ ਮੰਗਣਾ ਵੇ ਲੈਣਾ ਮੂਸਲ ਜਿੱਡਾ ਚੌਕæææ ਮੈਂ ਕੀ ਮੰਗਣਾ ਵੇ ਲੈਣੀ ਖੂਹੇ ਜਿੱਡੀ ਨੱਥ।æææ ਮੈਂ ਕੀ ਮੰਗਣਾ ਵੇ ਲੈਣਾ ਤਾਰਿਆਂ ਦਾ ਹਾਰæææ ਮੈਂ ਕੀ ਮੰਗਣਾ ਵੇ ਲੈਣਾ ਚਿੜੀਆਂ ਦਾ ਦੁੱਧ।æææ ਇਸ ਤਰ੍ਹਾਂ ਦੀਆਂ ਅਣਗਿਣਤ ਉਦਾਹਰਣਾਂ ਦਿੱਤੀਆਂ ਜਾ ਸਕਦੀਆਂ ਹਨ। ਇਹ ਕਲਪਨਾ ਆਪਣੇ ਆਪ ਵਿਚ ਸੁਹਜਮਈ ਹੈ। ਕਈ ਡਵਾਰ ਸਮਾਜ ਵਿਚ ਅਪ੍ਰਾਪਤ ਦੀ ਕਲਪਨਾ ਕਰਕੇ ਸੁਖ ਲੈਣ ਦੀ ਪ੍ਰਵਿਰਤੀ ਮਨੱਖ ਦੀ ਉਦੋਂ ਦੀ ਹੈ ਜਦੋਂ ਤੋਂ ਸਮਾਜ ਵਿਚ ਨਾਬਰਾਬਰੀ ਸ਼ੁਰੂ ਹੋਈ ਜਾਂ ਅਜਿਹਾ ਕੁਝ ਕਰਨ ਦੀ ਇੱਛਾ ਕਲਪਨਾ ਵਿਚ ਹੀ ਹੋ ਸਕਦੀ ਹੈ ਜਿਸਦੀ ਇਜਾਜ਼ਤ ਸਮਾਜ-ਸਭਿਆਚਾਰ ਵਿਚ ਨਾਂ ਹੋਵੇ। ਜਿਵੇਂ ਲੁੱਚੀਆਂ ਬੋਲੀਆਂ ਪਾਉਣ ਦੀ ਇਜਾਜ਼ਤ ਸਮਾਜ ਨਹੀਂ ਦਿੰਦਾ ਜਿਹੜੀਆਂ ਖਾਸ ਤੌਰ ਤੇ ਜਿਨਸੀ ਸੰਬੰਧਾਂ ਜਾਂ ਅੰਗਾਂ ਬਾਰੇ ਪ੍ਰਚਲਿਤ ਹੁੰਦੀਆਂ ਹਨ। ਇਨ੍ਹਾਂ ਭਾਵਨਾਵਾਂ ਨਾਲ਼ ਜੁੜਿਆ ਕਾਵਿ ਇਕੋ ਤਰ੍ਹਾਂ ਦੇ ਸਮੂਹ ਵਿਚ ਹੀ ਉਚਾਰਿਆ ਜਾ ਸਕਦਾ ਹੈ। ਮਰਦ ਆਪਣੀਆ ਟੋਲੀਆਂ ਵਿਚ ਅਤੇ ਔਰਤਾਂ ਆਪਣੇ ਗਿੱਧੇ ਵਿਚ ਨਿਸੰਗ ਹੋ ਕੇ ਅਜਿਹਾ ਕਾਵਿ ਉਚਾਰਣ ਕਰਦੇ ਹਨ ਅਤੇ ਅਸਮਾਜਿਕ ਰਿਸ਼ਤੇ ਇਕ ਦੂਜੇ ਨਾਲ਼ ਜੋੜ ਕੇ ਸੁਆਦ ਲਿਆ ਜਾਂਦਾ ਹੈ। ਜਿਨ੍ਹਾਂ ਰਿਸ਼ਤਿਆਂ ਬਾਰੇ ਵਿਅਕਤੀ ਸਮਾਜਿਕ ਸੰਦਰਭਾਂ ਵਿਚ ਨੈਤਿਕ ਦਬਾਅ ਹੇਠ ਕੁਝ ਕਹਿ ਨਹੀਂ ਸਕਦਾ, ਲੋਕ ਕਾਵਿ ਉਚਾਰਣ ਸਮੇਂ ਉਹ ਨਿਸੰਗ ਕਹਿ ਜਾਂਦਾ ਹੈ। ਜਿਵੇਂ ਔਰਤ ਸੱਸ-ਸਹੁਰੇ, ਜੇਠ-ਜਿਠਾਣੀ, ਨਣਾਨ, ਸੌਕਣ ਆਦਿ ਰਿਸ਼ਤਿਆਂ ਬਾਰੇ ਆਪਣੇ ਦੱਬੇ ਭਾਵ ਲੋਕ ਕਾਵਿ ਰਾਹੀਂ ਪ੍ਰਗਟਾਉਂਦੀ ਹੈ। ਇਉਂ ਹੀ ਮਰਦ ਆਪਣੀਆਂ ਵਰਜਿਤ ਪ੍ਰੇਮ ਭਾਵਨਾਵਾਂ ਦਾ ਪ੍ਰਗਟਾਵਾ ਸਰੀਰਕ ਇਸ਼ਾਰਿਆਂ ਤਕ ਨਾਲ਼ ਆਪਣੇ ਸਮੂਹ ਵਿਚ ਪ੍ਰਗਟਾਉਂਦਾ ਹੈ। ਇਉਂ ਸਮਾਜਿਕ ਰਿਸ਼ਤਿਆਂ ਦਾ ਤਾਣਾ ਬਾਣਾ ਲੋਕ ਕਾਵਿ ਵਿਚ ਸਾਨੂੰ ਬੁਣਿਆਂ ਮਿਲ਼ਦਾ ਹੈ। ਇਸ ਤਰ੍ਹਾਂ ਦੇ ਲੋਕ ਕਾਵਿ ਵਿਚ ਵਿਅੰਗ ਦੀ ਸੁਰ ਪ੍ਰਧਾਨ ਹੁੰਦੀ ਹੈ ਜਿਵੇਂ, ਸੱਸ ਮੇਰੀ ਨੂੰ ਮੁੰਡਾ ਜੰਮਿਆਂ ਨਾਂ ਰੱਖਿਆ ਗੁਰਦਿੱਤਾ ਪੰਜੀਰੀ ਖਾਵਾਂਗੇ ਵਾਹਿਗੁਰੂ ਨੇ ਦਿੱਤਾ। ਉੱਚੇ ਟਿੱਲੇ ਮੈਂ ਮਿਰਚਾਂ ਰਗੜਾਂ ਸਹੁਰੇ ਦੀ ਅੱਖ ਵਿਚ ਪਾ ਆਈਆਂ ਘੁੰਡ ਕਢਣੇ ਦੀ ਅਲਖ ਮੁਕਾ ਆਈਆਂ। ਮੇਰੇ ਜੇਠ ਦੇ ਬੁਰੇ ਦਿਨ ਆਏ ਕਿੱਕਰਾਂ ਨੂੰ ਪਾਵੇ ਜੱਫੀਆਂ ਮੇਰਾ ਦਿਉਰ ਬੜਾ ਟੁੱਟ ਪੈਣਾ ਹੱਸਦੀ ਦੇ ਦੰਦ ਗਿਣਦਾ। ਨਣਦੇ ਜਾਏ ਖਾਣੀਏਂ ਤੈਂ ਵੀ ਜਾਣਾ ਕਿਸੇ ਅੱਗੇ ਨਿੰਬੂ ਮੇਰੇ ਮਨ ਵਸੀਆ। ਸੌਕਣ ਸੌਕਣ ਦਾ ਮੁਕਾਬਲਾ ਅਹਮੋ ਸਾਹਮਣੇ ਤੇਰੀ ਦਿੱਲੀ ਮੇਰਾ ਆਗਰਾ ਆਹਮੋ ਸਾਹਮਣੇ ਸਾਰੇ ਭਾਂਡੇ ਤੇਰੇ ਵਲ ਟੁੱਟੀ ਹੋਈ ਕੌਲੀ ਮੇਰੇ ਵਲ ਅਜੇ ਵੀ ਸੌਕਣੇ ਲੜਦੀ ਐਂ ਲੜ ਲੜ ਗੱਲਾਂ ਕਰਦੀ ਐਂ ਓਹਦੇ ਨਾਲ਼ ਤੂੰ ਲੜਿਆ ਕਰ ਓਹਦੀ ਦਾਹੜੀ ਫੜਿਆ ਕਰ ਗਿੱਠ ਗਿੱਠ ਲੰਮੀ ਕਰਿਆ ਕਰ ਅਜੇ ਵੀ ਸੌਕਣੇ ਲੜਦੀਐਂ ਲੜ ਲੜ ਗੱਲਾਂ ਕਰਦੀ ਐਂ ਹੁਣ ਲੜ ਸੌਕਣੇਂ ਮੈਂ ਤੇਰੇ ਜਿੱਡੀ ਹੋਈ। ਇਥੇ ਧਿਆਨ ਰੱਖਣਯੋਗ ਗੱਲ ਇਹ ਹੈ ਕਿ ਰਚਨਾਕਾਰ ਆਪਣੇ ਸਮੂਹ ਜਾਂ ਵਰਗ ਦੀ ਗੱæਲ ਕਰਦਾ ਹੈ। ਇਸ ਸਮੂਹ ਵਿਚ ਉਹ ਆਪ ਵੀ ਸ਼ਾਮਿਲ ਹੁੰਦਾ ਹੈ। ਦੂਜੇ ਸ਼ਬਦਾਂ ਵਿਚ ਨਿੱਜੀ ਤੇ ਵਿਅਕਤੀਗਤ ਭਾਵਨਾਵਾਂ ਨੂੰ ਵਿਸਤਾਰ ਕੇ ਸਾਮੂਹਿਕ ਬਣਾ ਦਿੱਤਾ ਜਾਂਦਾ ਹੈ। ਜਦੋਂ ਕੋਈ ਔਰਤ ਇਹ ਕਹਿੰਦੀ ਹੈ ਕਿ 'ਸਾਰਿਆਂ ਵਿਚੋਂ ਮੈਂ ਵੇ ਚੰਗੀ ਜਿਹੜੀ ਸੁਣ ਸੁਣ ਕਰਦੀ ਗੁਜਾਰਾ' ਤਾਂ ਅਸਲ ਵਿਚ ਉਹ ਆਪਣਾ ਅਤੇ ਆਪਣੇ ਵਰਗੀਆਂ ਹੋਰ ਔਰਤਾਂ ਦਾ ਪੱਖ ਪੂਰ ਰਹੀ ਹੁੰਦੀ ਹੈ। ਇਸੇ ਕਰਕੇ ਹੀ ਉਹ ਆਪਣੇ ਮਾਪਿਆਂ ਪ੍ਰਤਿ ਸੁਹਿਰਦ ਦਿਖਾਈ ਦਿੰਦੀ ਹੈ ਅਤੇ ਉਨ੍ਹਾਂ ਪ੍ਰਤਿ ਉਦਰੇਵੇਂ ਦੇ ਗੀਤਾਂ ਦੀ ਸਿਰਜਣਾ ਕਰਦੀ ਹੈ ਪਰੰਤੂ ਸਹੁਰੇ ਘਰ ਦੇ ਪ੍ਰਤੀ ਉਸ ਦਾ ਰਵੱਈਆ ਵਿਰੋਧੀ ਧਿਰ ਵਾਲਾ ਤੇ ਵਿਅੰਗਆਤਮਕ ਹੂੰਦਾ ਹੈ। ਮਰਦ ਜਦੋਂ ਇਹ ਬੋਲੀ ਪਾਉਂਦਾ ਹੈ; ਲਿਆ ਮੈ ਤੇਰੇ ਕੇਸ ਬੰਨ ਦਿਆਂ ਮੇਰੇ ਨਿੱਤ ਦੇ ਸ਼ਰਾਬੀਆ ਯਾਰਾ। ਤਾਂ ਅਸਲ ਵਿਚ ਇਹ ਵੈਲੀ ਮਨ ਦੀ ਇੱਛਾ ਬੋਲ ਰਹੀ ਹੁੰਦੀ ਹੈ ਨਾ ਕਿ ਔਰਤ ਦੀ ਭਾਵਨਾ। ਸ਼ਾਇਦ ਔਰਤ ਇਹ ਕਹਿਣ ਦੀ ਬਜਾਏ ਕਹੇ 'ਮੇਰੇ ਨਿੱਤ ਦੇ ਸ਼ਰਾਬੀਆ ਯਾਰਾ ਆ ਮੈਂ ਤੇਰੇ ਕੇਸ ਪੱਟਦਿਆ।' ਇਉਂ ਔਰਤ ਦਾ ਆਪਣੇ ਪਤੀ ਪ੍ਰਤੀ ਰਵੱਈਆ ਭਾਵੇ ਮੋਹ-ਭਿੰਨਾ ਹੈ ਪੰ੍ਰਤੁ ਸ਼ਰੀਕੇ ਭਾਈਚਾਰੇ ਦੀਆਂ ਲੜਾਈਆਂ ਵਿਚ ਔਰਤ ਉਸ ਨੂੰ ਕੋਸਦੀ ਵੀ ਹੈ। ਸਮਾਜ ਸਭਿਆਚਾਰਕ ਪ੍ਰਸੰਗ ਵਿਚ ਭਾਵੇਂ ਕਿ ਉਹ ਆਪਣੇ ਅਨਜੋੜ ਰਿਸ਼ਤੇ ਬਾਰੇ ਖੁੱਲ੍ਹ ਕੇ ਨਹੀਂ ਬੋਲ ਸਕਦੀ ਪ੍ਰੰਤੂ ਲੋਕ ਕਾਵਿ ਉਸ ਨੂੰ ਅਜਿਹਾ ਕਰਨ ਦੀ ਇਜਾਜ਼ਤ ਦਿੰਦਾ ਹੈ। ਔਰਤ ਕਾਲ਼ੇ, ਲੰਮੇ, ਅਫ਼ੀਮਚੀ, ਮਧਰੇ ਅਤੇ ਬੁੱਢੇ ਪਤੀ ਨੂੰ ਲੋਕ ਗੀਤਾਂ ਵਿਚ ਰੱਜ ਕੇ ਕੋਸਦੀ ਹੈ। ਸ਼æਾਇਦ ਆਮ ਜੀਵਨ ਵਿਚ ਉਹ ਇੰਨਾਂ ਕੁਝ ਨਾ ਕਹਿ ਸਕੇ। ਕਾਲੇ ਕੌਂਤ ਬਿਨਾਂ ਵੇ ਰੱਬਾ ਮੌਤ ਚੰਗੀ ਅੰਦਰ ਵੜਿਆ ਤਾਂ ਡੰਗਰ ਵੱਛਾ ਡਰਿਆ ਨੀ ਮਾਏ ਮਧਰੇ ਕੌਤ ਤੋਂ ਬਿਨਾ ਵੇ ਰੱਬਾ ਮੌਤ ਚੰਗੀ ਅੰਦਰ ਵੜਿਆ ਤਾਂ ਖਿੱਦੋ ਵਾਗੂੰ ਰਿੜ੍ਹਿਆ ਨੀ ਮਾਏ ਲੰਬੇ ਕੌਂਤ ਬਿਨਾਂ ਵੇ ਰੱਬਾ ਮੌਤ ਚੰਗੀ ਅੰਦਰ ਵੜਿਆ ਤਾਂ ਥੰਮੇ ਵਾਗੂੰ ਅੜਿਆ ਨੀ ਮਾਏ। ਸੋਹਣਾ ਕੌਤ ਹੋਵੇ ਦਿਲ ਦਾ ਸੌਕ ਹੋਵੇ ਅੰਦਰ ਵੜਿਆ ਤਾ ਗੈਸ ਵਾਗੂੰ ਜਗਿਆ ਨੀ ਮਾਏ। ਨੰਦ ਵੇ ਤੂੰ ਮੋਟਾ ਵੇ ਸੁਣੀਂਦਾ ਮੈਂ ਪਤਲੀ ਪਤੰਗ ਵੇ। ਮਾਏ ਨੀ ਮਾਏ ਬੁੱਢਾ ਤੇਰੇ ਹਾਣ ਦਾ ਤੂੰ ਹੀ ਲਾਵਾਂ ਲੈ ਲੈ ਬੁੱਢਾ ਤੇਰੇ ਹਾਣ ਦਾ। ਧੀਏ ਨੀ ਧੀਏ ਐੱਡੇ ਬੋਲ ਬੋਲਦੀ ਬੁੱਢੇ ਨਾਲ਼ ਸੰਜੋਗ ਮੂੰਡਾ ਕਿੱਥੋਂ ਟੋਲਦੀ। ਕੀ ਵਰ ਟੋਲਿਆ ਮਾਏ ਨੀ ਕੀ ਵਰ ਟੋਲ਼ਿਆ ਪੋਸਤ ਪੀਵਦਾ ਮਾਏ ਨੀ ਵੱਟੀ ਰੋਜ ਦਾ। ਨੱਥਵੀ ਮੰਗਦਾ ਮਾਏ ਨੱਥ ਵੀ ਮੰਗਦਾ, ਨਾਲੇ ਮੰਗਦਾ ਮਾਏ ਨੀ ਅਧੀਆ ਸ਼ਰਾਬ ਦਾ ਇਕ ਚਿਤ ਆਖਦਾ ਮਾਏ ਨੀ ਡੂੰਘੇ ਪੈ ਮਰਾਂ ਇਕ ਚਿਤ ਆਖਦਾ ਮਾਏ ਪੁੱਤ ਗਰੀਬ ਦਾ ਨੱਥ ਵੀ ਦੇ ਦੇ ਧੀਏ, ਨੱਥ ਵੀ ਦੇ ਦੇ ਨਾਲੇ ਦੇ ਦੇ ਧੀਏ ਅਧੀਆ ਸ਼ਰਾਬ ਦਾ। ਸਮਾਜਿਕ ਸੰਦਰਭਾਂ ਵਿਚ ਆਪਣੇ ਮਨਮਰਜ਼ੀ ਦੇ ਰਿਸ਼ਤੇ ਲੱਭਣ ਨੂੰ ਗੁਨਾਹ ਸਮਝਿਆ ਜਾਦਾ ਹੈ। ਔਰਤ ਮਰਦ ਦੀਆਂ ਦੱਬੀਆਂ ਭਾਵਨਾਵਾਂ ਜੇਕਰ ਯਥਾਰਥ ਪੱਧਰ ਤੇ ਅਧੂਰੀਆਂ ਰਹਿੰਦੀਆਂ ਹਨ ਤਾਂ ਜ਼ਰੂਰ ਹੀ ਉਹ ਕਵਿਤਾ ਜਾਂ ਗੀਤ ਦਾ ਰੂਪ ਧਾਰਨ ਕਰਕੇ ਕਲਪਨਾ ਦੀ ਸੂਖਮ ਪੱਧਰ ਤੇ ਸੂਖਮ ਰੂਪ ਵਿਚ ਉਜਾਗਰ ਹੁੰਦੀਆਂ ਹਨ। ਸ਼ਾਇਦ ਇਸੇ ਕਰਕੇ ਲੋਕ-ਕਾਵਿ ਪ੍ਰੇਮ ਪ੍ਰਸੰਗਾਂ ਨਾਲ ਭਰਿਆ ਹੋਇਆ ਹੈ ਪਰੰਤੂ ਇਕ ਗੱਲ ਜੋ ਲੋਕ ਕਾਵਿ ਵਿਚ ਦੇਖੀ ਜਾ ਸਕਦੀ ਹੈ ਉਹ ਇਹ ਹੈ ਕਿ ਜਿੱਥੇ ਮਰਦਾਂ ਦੇ ਲੋਕ ਕਾਵਿ ਵਿਚ ਇਹ ਭਾਵਨਾਵਾਂ ਨਿਸੰਗ ਅਤੇ ਫੂਹੜ ਰੂਪ ਵੀ ਧਾਰਨ ਕਰ ਲੈਂਦੀਆਂ ਹਨ ਉੱਥੇ ਔਰਤਾਂ ਦੁਆਰਾ ਰਚਿਤ ਕਾਵਿ ਰੂਪ ਵਿਚ ਇਹ ਕਿਸੇ ਨਾ ਕਿਸੇ ਉਹਲੇ ਵਿਚ ਰੂਪਮਾਨ ਹੁੰਦੀਆਂ ਹਨ। ਕਦੇ ਇਹ ਧਾਰਮਿਕ ਪਾਤਰ ਰਾਧਾ ਕ੍ਰਿਸ਼ਨ ਦੇ ਉਹਲੇ ਵਿਚ ਪ੍ਰਗਟ ਹੂੰਦੀਆਂ ਹਨ ਅਤੇ ਕਦੇ ਦੰਤ ਕਥਾਵਾਂ ਦੇ ਉਹਲੇ ਵਿਚ। ਜਿਵੇਂ ਹੀਰ-ਰਾਂਝਾ, ਮਿਰਜ਼ਾ- ਸਾਹਿਬਾਂ, ਸੱਸੀ-ਪੁੰਨੂੰ ਤੇ ਸੋਹਣੀ-ਮਹੀਂਵਾਲ ਆਦਿ ਦੰਤ ਕਥਾਵਾਂ ਦੇ ਰੂਪ ਵਿਚ। ਇਥੋਂ ਤੱਕ ਕਿ ਪ੍ਰਦੇਸ਼ੀ ਪਤੀ ਲਈ ਵੀ 'ਸ਼ਾਮ' ਦਾ ਸੰਬੋਧਨ ਕੀਤਾ ਜਾਂਦਾ ਹੈ। ਮਹਿੰਦਰ ਸਿੰਘ ਰੰਧਾਵਾ ਤੇ ਦੂਸਰੇ ਵਿਦਵਾਨ ਇਹ ਸਵੀਕਾਰ ਕਰਦੇ ਹਨ ਕਿ ਲੋਕ ਗੀਤ ਜਾਂ ਲੋਕ ਕਾਵਿ ਨੂੰ ਗਾਉਣ ਵਾਲੇæ ਰੂਪ ਵਿਚ ਹੀ ਪੂਰੇ ਜਲੋਅ ਵਿਚ ਮਾਣਿਆ ਜਾ ਸਕਦਾ ਹੈ ਤੇ ਇਸ ਦੇ ਬੋਲਾਂ ਦੀ ਮਿਠਾਸ ਨੂੰ ਅਤੇ ਤਾਲ ਦੀ ਲੈਅ ਨੂੰ ਮਾਣਿਆਂ ਜਾ ਸਕਦਾ ਹੈ। ਲੋਕ ਕਾਵਿ ਬਿਨਾਂ ਸਾਜ਼ ਤੋਂ ਵੀ ਗਾਇਆ ਜਾ ਸਕਦਾ ਹੈ। ਢੋਲਕੀ ਜਾਂ ਢੋਲਕ ਦੇ ਤਾਲ ਤੇ ਵੀ ਅਤੇ ਲੋਕ ਸਾਜ਼ਾਂ ਦੀ ਸੰਗਤ ਨਾਲ ਵੀ। ਬਿਨਾਂ ਕਿਸੇ ਸਾਜ਼ ਤੋਂ ਗਾਏ ਜਾਣ ਵਾਲੇ ਪੰਜਾਬੀ ਵਿਚ ਲੰਮੇ ਗਾਉਣ ਹਨ ਜਿਨ੍ਹਾਂ ਵਿਚ ਲੋਕ ਮਨ ਦਾ ਦੁਖਾਂਤ-ਭਾਵ ਕੀਰਨੇ ਵਰਗੀਆਂ ਲੈਆਂ ਵਿਚ ਪ੍ਰਵਾਹਮਾਨ ਹੁੰਦਾ ਹੈ। ਲੋਕ ਗੀਤ ਇਕ ਟੇਕ ਤੇ ਚਲਦਾ ਹੈ, ਇਕ ਟੇਕ ਦਾ ਵਾਰ ਵਾਰ ਦਹਰਾਉ ਭਾਵ ਨੂੰ ਸੰਘਣਾ ਕਰਦਾ ਹੈ। ਇਸ ਤੋਂ ਇਲਾਵਾ ਘੋੜੀਆਂ ਵਿਚ ਲਾੜੇ ਦੇ ਪਹਿਰਾਵੇ ਦੀਆਂ ਚੀਜ਼ਾਂ ਦਾ ਦੁਹਰਾਉ ਅਤੇ ਸੁਹਾਗਾਂ ਵਿਚ ਰਿਸ਼ਤਿਆਂ ਦਾ ਦੁਹਰਾਉ ਹੁੰਦਾ ਹੈ। ਇਹ ਦੁਹਰਾਉ ਕਾਰਣ ਹੀ ਕੁਝ ਗੀਤ ਖੁੱਲੇ ਰੂਪ ਬਣ ਜਾਂਦੇ ਹਨ। ਗਾਉਣਾਂ ਵਿਚ ਕੁਝ ਸ਼ਾਮਿਲ ਕਰਨ ਦੀ ਗੁੰਜ਼ਾਇਸ਼ ਘੱਟ ਹੁੰਦੀ ਹੈ। ਇਸ ਲਈ ਇਸ ਨੂੰ ਬੰਦ ਰੂਪ ਵਿਚ ਰੱਖਿਆ ਗਿਆ ਹੈ। ਲੋਕ ਗੀਤਾਂ ਦਾ ਬਿੰਬ ਵਿਧਾਨ ਲੋਕ ਜੀਵਨ ਜਿੰਨਾਂ ਹੀ ਰੰਗ ਬਰੰਗਾ ਹੈ। ਜੀਵਨ ਨਾਲ ਜੁੜੀ ਹਰ ਚੀਜ਼ ਨੂੰ ਲੋਕ ਕਾਵਿ ਬਿੰਬ ਵਿਚ ਢਾਲਣ ਦੀ ਸ਼ਕਤੀ ਰੱਖਦਾ ਹੈ। ਘਰੇਲੂ ਵਸਤਾਂ ਤੋਂ ਲੈ ਕੇ ਪ੍ਰਕਿਰਤੀ ਦੀ ਹਰ ਵਸਤੂ ਬਿੰਬ ਵਿਚ ਪਰਿਵਰਤਿਤ ਹੋ ਸਕਦੀ ਹੈ। ਇਹੀ ਗੱਲ ਪ੍ਰਤੀਕਾਂ ਬਾਰੇ ਵੀ ਕਹੀ ਜਾ ਸਕਦੀ ਹੈ। ਜਿਹੜੀਆਂ ਭਾਵਨਾਵਾਂ ਸਿੱਧੇ ਰੂਪ ਵਿਚ ਨਹੀਂ ਪ੍ਰਗਟਾਈਆਂ ਜਾ ਸਕਦੀਆਂ ਉਹ ਪ੍ਰਤੀਕਾਂ ਦਾ ਉਹਲਾ ਲੱਭ ਲੈਂਦੀਆਂ ਹਨ। ਜਿਵੇਂ, ਰਸੀਆ ਨਿੰਬੂ ਲਿਆਦੇ ਵੇ ਮੇਰੇ ਉੱਠੀ ਕਲੇਜੇ ਪੀੜ। ਉੱਡ ਜਾਈਂ ਵੇ ਰਾਅ ਤੋਤਿਆ, ਸਾਡੀ ਨਿੰਮ ਦੇ ਡਾਅਲ਼ੇ ਪਤਲੇ ਵੇ ਰਾਅ ਤੋਤਿਆ। ਲੋਕ ਕਾਵਿ ਰੂਪ, ਲੋਕ ਛੰਦ, ਲੋਕ ਨਾਟਕ, ਲੋਕ ਸੰਗੀਤ ਆਦਿ ਵਿਕਸਤ ਹੋ ਕੇ ਬਾਦ ਵਿਚ ਵਿਸ਼ਿਸ਼ਟ ਛੰਦ, ਵਿਸ਼ਿਸ਼ਟ ਨਾਟਕ, ਵਿਸ਼ਸ਼ਟ ਸੰਗੀਤ ਅਤੇ ਵਿਸ਼ਿਸ਼ਟ ਕਾਵਿ ਰੂਪ ਦਾ ਰੂਪ ਧਾਰਨ ਕਰਦੇ ਹਨ। ਲੋਕ ਛੰਦ, ਸੰਗੀਤ ਨਾਲ਼ ਜੁੜੇ ਹੁੰਦੇ ਹਨ ਇਸੇ ਲਈ ਇੰਨ੍ਹਾਂ ਵਿਚ ਵਰਣਾਂ ਜਾਂ ਮਾਤਰਾਵਾਂ ਦੀ ਕੱਟੜਤਾ ਨਾਲ ਪਾਲਣਾ ਨਹੀਂ ਹੋ ਸਕਦੀ। ਫਿਰ ਵੀ ਸੰਤ ਸਿੰਘ ਸੇਖੋਂ ਦੇ ਕਹਿਣ ਅਨੁਸਾਰ ਦੋਹਰਾ, ਚੌਪਈ ਤੇ ਦਵੱਈਆ ਆਦਿ ਲੋਕ ਛੰਦ ਹੀ ਹਨ ਜਿਸ ਉਪਰ ਕਲਾਸੀਕਲ ਛੰਦਾਂ ਦਾ ਮਹਿਲ ਉਸਰਿਆ ਹੋਇਆ ਹੈ। ਜੇਕਰ ਲੋਕ ਭਾਸ਼ਾ ਦਾ ਨਮੂਨਾ ਠੇਠ ਤੇ ਸਹੀ ਰੂਪ ਵਿਚ ਦੇਖਣਾ ਹੋਵੇ ਤਾਂ ਲੋਕਗੀਤਾਂ ਦਾ ਅਧਿਐਨ ਸਭ ਤੋਂ ਮਹੱਤਵਪੂਰਣ ਹੋਵੇਗਾ। ਇਸ ਭਾਸ਼ਾ ਵਿਚ ਵਿਗਾੜ ਨੂੰ ਵੀ ਲੋਕਾਂ ਦੀ ਮਨਜ਼ੂਰੀ ਮਿਲੀ ਹੋਈ ਹੁੰਦੀ ਹੈ। ਲਗਾਮ ਨੂੰ ਗਲਾਮ ਆਦਿ ਗਾਉਣਾ ਲੋਕ ਕਾਵਿ ਵਿਚ ਆਮ ਹੈ। ਕੁਝ ਸ਼ਬਦਾਂ ਦਾ ਅਰਥ ਲੱਭਣ ਵਿਚ ਬਹੁਤ ਜ਼ਿਆਦਾ ਮਿਹਨਤ ਕਰਨੀ ਪੈਂਦੀ ਹੈ। ਜਿਵੇਂ ਸ਼ਬਦ ਇੰਜੜਾ, ਆਂਚਲ ਦਾ ਵਿਗੜਿਆ ਹੋਇਆ ਰੂਪ ਹੈ ਇਸ ਤਰ੍ਹਾਂ ਦੇ ਹੋਰ ਵੀ ਅਨੇਕਾਂ ਉਦਾਹਰਣ ਮਿਲ ਸਕਦੇ ਹਨ। ਹਰ ਭਾਸ਼ਾ ਦੇ ਲੋਕ ਕਾਵਿ ਵਾਂਗ ਪੰਜਾਬੀ ਲੋਕ ਕਾਵਿ ਦੇ ਵੀ ਅਨੇਕਾਂ ਰੂਪ ਹਨ ਜਿਵੇਂ ਬਿਅ੍ਹਾਈਆਂ (ਜਨਮ ਸਮੇਂ ਦੇ ਗੀਤ), ਸੁਹਾਗ, ਘੋੜੀਆਂ, ਸਿੱਠਣੀਆਂ, ਅਲਾਹੁਣੀਆਂ, ਬਾਰਾਂਮਾਹਾਂ, ਪੈਂਤੀ ਅੱਖਰੀ, ਬਾਵਨ ਅੱਖਰੀ, ਰੁੱਤਾਂ, ਅਠਵਾਰਾ, ਸਤਵਾਰਾ, ਗੰਢਾਂ ਆਦਿ। ਕੁਝ ਵਿਦਵਾਨਾਂ ਨੇ ਲੋਕ ਕਾਵਿ ਰੂਪ ਵਿਚ ਬੁਝਾਰਤਾਂ, ਅਖਾਣ, ਮੁਹਾਵਰੇ ਤੇ ਸਿਆਣਪ ਦੇ ਟੋਟੇ ਨੂੰ ਵੀ ਸ਼ਾਮਿਲ ਕਰ ਲਿਆ ਹੈ। ਉਨ੍ਹਾਂ ਦਾ ਅਜਿਹਾ ਕਰਨ ਦਾ ਆਧਾਰ ਸਿਰਫ਼ ਤੁੱਕਬੰਦੀ ਹੈ ਜਿਸ ਨੂੰ ਆਧਾਰ ਨਹੀਂ ਬਣਾਇਆ ਜਾ ਸਕਦਾ। ਇਹ ਲੋਕ ਸਾਹਿਤ ਦਾ ਬੜਾ ਮਹੱਤਵਪੂਰਨ ਹਿੱਸਾ ਹਨ ਪਰੰਤੂ ਇੰਨਾਂ ਨੂੰ ਲੋਕ ਕਾਵਿ ਵਿਚ ਸ਼ਾਮਿਲ ਕਰਨਾ ਲੋਕ ਕਾਵਿ ਦਾ ਮਖੌਲ ਉਡਾਉਣਾ ਹੈ। ਮੁੰਦਾਵਣੀ ਮੁੰਦਾਵਣੀ ਸ਼ਬਦ 'ਮੁੰਦਣ' ਤੋਂ ਬਣਿਆਂ ਹੈ ਜਿਸ ਦੇ ਅਰਥ ਹਨ ਬੰਦ ਕਰਨਾ। ਇਸ ਤੋਂ ਅਗਾਂਹ ਇਸ ਦੇ ਅਰਥ ਕੀਤੇ ਜਾਂਦੇ ਹਨ ਰੋਕਣਾ, ਬੱਸ ਕਰਨੀ, ਹੱਦ ਬੰਨ੍ਹਣੀ ਜਾਂ ਸੌਂਹ ਪਾਉਣੀ। ਪੰਡਿਤ ਤਾਰਾ ਸਿੰਘ ਨਰੋਤਮ ਨੇ ਮੁੰਦਾਵਣੀ ਨੂੰ ਜੰਜ ਬੰਨ੍ਹਣ ਦੇ ਗੀਤ ਕਿਹਾ ਹੈ। ਉਪਰੋਕਤ ਦਿੱਤੇ ਅਰਥਾਂ ਤੋਂ ਸੌਂਹ ਪਾਉਣੀ ਜਾਂ ਹੱਦ ਬੰਨ੍ਹਣੀ ਦਾ ਅਰਥ ਵੀ ਜੰਜ ਬੰਨਣ ਦੇ ਗੀਤ ਹੀ ਬਣਦਾ ਹੈ। ਪੰਡਿਤ ਤਾਰਾ ਸਿੰਘ ਨਰੋਤਮ ਦਾ ਕਥਨ ਹੈ, "ਅਰਜਨ ਸਾਹਿਬ ਜੀ ਕੇ ਵਿਬਾਹ ਸਮੇਂ ਇਸਤਰੀਓਂ ਨੇ ਜਨੇਤ ਕੀ ਥਾਲੀਆਂ ਬੰਧੀ। ਉਸ ਬੰਨਣੇ ਕਾ ਨਾਮ ਮੁੰਦਾਵਣੀ ਬਨਾ ਹੈ।"( ਇਤਿਹਾਸ ਸ੍ਰੀ ਗੁਰੂ ਗ੍ਰੰਥ ਸਾਹਿਬ, ਮੁੰਦਾਵਣੀ, ਗਿਆਨੀ ਗੁਰਦਿੱਤ ਸਿੰਘ, ਪੰਨਾ 90) ਭਾਈ ਕਾਹਨ ਸਿੰਘ ਨਾਭਾ ਨੇ ਮੁੰਦਾਵਣੀ ਦਾ ਅਰਥ ਮੁੰਦਣ ਜਾਂ ਮੋਹਰ ਛਾਪ ਲਾਉਣਾ ਕਰਦਿਆ ਲਿਖਿਆ ਹੈ ਕਿ, "ਭਾਰਤ ਵਿਚ ਰੀਤੀ ਹੈ ਕਿ ਮਹਾਰਾਜਿਆਂ ਦੇ ਖਾਣ ਪਾਨ ਦਾ ਪ੍ਰਬੰਧ ਕਰਨ ਵਾਲਾ ਸਰਦਾਰ ਆਪਣੇ ਆਪਣੇ ਭੋਜਨ ਤਿਆਰ ਕਰਵਾ ਕਿ ਦੇਗਚੇ ਆਦਿ ਬਰਤਨਾਂ ਪੁਰ ਮੋਹਰ ਲਾ ਦਿੰਦਾ ਹੈ ਤਾਂ ਕਿ ਅਸੁæੱਭ ਜ਼ਹਿਰ ਆਦਿ ਭੋਜਨ ਵਿਚ ਨਾ ਮਿਲਾ ਸਕੇ, ਫਿਰ ਜਦ ਥਾਲ ਪਰੋਸਦਾ ਹੈ ਤਦ ਵੀ ਥਾਲ ਪਰ ਸਰਪੋਸ਼ ਦੇ ਕੇ ਮੋਹਰ ਲਾ ਦਿੰਦਾ ਹੈ। ਉਹ ਮੋਹਰ ਜ਼ੁੰਮੇਵਾਰ ਸਰਦਾਰ ਦੇ ਰੂਬਰੂ ਮਹਾਰਾਜਾ ਦੇ ਸੰਮੁਖ ਖੋਲ੍ਹੀ ਜਾਂਦੀ ਹੈ।" ਭਾਈ ਕਾਹਨ ਸਿੰਘ ਨਾਭਾ ਨੇ ਗੁਰਬਾਣੀ ਦੀ ਜਿਸ ਪੰਗਤੀ ਦਾ ਜ਼ਿਕਰ ਕੀਤਾ ਹੈ ਉਸ ਦਾ ਅਰਥ ਬੁਝਾਰਤ ਵੀ ਬਣਦਾ ਹੈ। 'ਇਹ ਮੁੰਦਾਵਣੀ ਸਤਿਗੁਰ ਪਾਈ, ਗੁਰਸਿੱਖਾਂ ਲੱਧੀ ਭਾਲਿ" (ਮਹਲਾ ਤੀਜਾ, ਵਾਰ ਸੋਰਠ)। ਜੇਕਰ ਉਪਰੋਕਤ ਅਰਥਾਂ ਤਕ ਆਪਣੇ ਆਪ ਨੂੰ ਸੀਮਤ ਰੱਖੀਏ ਤਾਂ ਬੁਝਾਰਤ ਜਾਂ ਜੰਜ ਬੰਨ੍ਹਣ ਦੇ ਗੀਤਾਂ ਨੂੰ ਮੁੰਦਾਵਣੀ ਕਿਹਾ ਜਾਣਾ ਚਾਹੀਦਾ ਹੈ। ਪਰ ਅਸੀਂ ਇਹ ਮੰਨਦੇ ਹਾਂ ਕਿ 'ਲੋਕ' ਜਦੋਂ ਗੀਤ ਗਾਉਂਦਾ ਹੈ ਤਾਂ ਅੰਤ ਉਪਰ ਜਾ ਕੇ ਕੋਈ ਪਰੰਪਰਾਗਤ ਪੰਗਤੀਆਂ ਉਚਾਰਦਾ ਹੈ। ਉਨ੍ਹਾਂ ਪਰੰਪਰਾਗਤ ਪੰਗਤੀਆਂ ਨੂੰ ਹੀ ਮੁੰਦਾਵਣੀ ਕਹਿਣਾ ਚਾਹੀਦਾ ਹੈ। ਔਰਤਾਂ ਸਿੱਠਣੀਆਂ ਤੋਂ ਬਾਦ ਅਖੀਰ ਤੇ ਮਾਫ਼ੀ ਮੰਗਣ ਦੇ ਬੋਲ ਉਚਾਰਦੀਆਂ ਹਨ ਤਾਂ ਕਿ ਕੋਈ ਗੁੱਸਾ ਨਾ ਕਰੇ। ਜਿਵੇਂ, -ਵਿਆਹ ਦੀਆਂ ਸਿੱਠਣੀਆਂ, ਲੜਾਈ ਦੇ ਮਿਹਣੇ ਅਸੀਂ ਨਿੱਤ ਨਿੱਤ ਨਹੀਂ ਦੇਣੇ। -ਸਲ਼ਾਈਆਂ ਸਲ਼ਾਈਆਂ, ਹੁਣ ਸਾਨੂੰ ਮਾਫ ਕਰੋ ਬਹੁਤ ਬੋਲੀਆਂ ਪਾਈਆਂ ਮਰਦਾਂ ਦੇ ਭੰਗੜੇ ਦੇ ਅਖੀਰ ਦੇ ਬੋਲ ਆਮ ਤੌਰ ਤੇ ਇਹ ਹੁੰਦੇ ਹਨ; -ਰੰਗਲੀ ਦੁਨੀਆਂ ਤੋਂ ਜੀਅ ਨੀ ਜਾਣ ਨੂੰ ਕਰਦਾ। ਇਸੇ ਤਰ੍ਹਾ ਕਵੀਸ਼ਰ ਵੀ ਅਖੀਰਲੀਆਂ ਪੰਗਤੀਆਂ ਇਉਂ ਉਚਾਰਦਾ ਹੈ; -ਕੁਝ ਦਿਨ ਖੇਡ ਲੈ, ਮੌਜਾਂ ਮਾਣ ਲੈ, ਤੈਂ ਭੱਜ ਜਾਵਣਾ ਉਏ ਕੰਗਣਾ ਕੱਚ ਦਿਆ। ਨਾਨਕੀਆਂ ਜਦੋਂ ਵਿਆਹ ਖਤਮ ਹੋਣ ਤੋਂ ਬਾਦ ਖੜਕਾ-ਦੜਕਾ ਕਰਦੀਆਂ ਵਾਪਸ ਪਰਤਦੀਆਂ ਹਨ ਤਾਂ ਉੱਥੇ ਵੀ ਉਹ ਸਿੱਠ ਕਰਨੋਂ ਨਹੀਂ ਟਲ਼ਦੀਆਂ; -ਕੋਠੇ ਉਤੇ ਘੁੱਗੀਆਂ ਬਨੇਰੇ ਉਤੇ ਕਾਂ ਲੋਕੋ, ਅਸੀਂ ਚੱਲੇ ਚੱਲੇ ਅਸੀਂ ਚੱਲੇ ਚੱਲੇæææ'ਚ ਲੈ ਲਓ ਥਾਂ ਲੋਕੋ, ਅਸੀਂ ਚੱਲੇ ਚੱਲੇ। ਇਉਂ ਗੀਤਾਂ ਦੀ ਸੁਰੂਆਤ ਨੂੰ ਮੰਗਲਾਚਰਨ ਤੇ ਅੰਤਿਮ ਪੰਗਤੀਆਂ ਨੂੰ ਮੁੰਦਾਵਣੀ ਕਹਿਣਾ ਚਾਹੀਦਾ ਹੈ। ਕੀਰਨਾ ਅਲਾਹੁਣੀ ਤੇ ਕੀਰਨੇ ਨੂੰ ਸੋæਕਗੀਤ ਕਹਿਣਾ ਵਧੇਰੇ ਉੱਚਿਤ ਹੋਵੇਗਾ। ਕੁਝ ਵਿਦਵਾਨਾਂ ਨੇ ਕੀਰਨੇ ਨੂੰ ਅਲਾਹੁਣੀ ਦੇ ਅੰਤਰਗਤ ਹੀ ਵਿਚਾਰਿਆ ਹੈ। ਡਾæ ਵਣਜਾਰਾ ਬੇਦੀ ਨੇ ਕੀਰਨੇ ਨੂੰ ਇਸ ਕਰਕੇ ਅਲਾਹੁਣੀ ਨਾਲੋ ਕੁਝ ਵੱਖਰਾ ਮੰਨਿਆ ਹੈ ਕਿ ਇਹ ਇਕ ਵਿਅਕਤੀਗਤ ਰਚਨਾ ਹੁੰਦੀ ਹੈ ਜਦੋਂ ਕਿ ਅਲਾਹੁਣੀ ਸਾਮੂਹਿਕ ਸੋæਕਗੀਤ ਮੰਨਿਆਂ ਜਾਣਾ ਚਾਹੀਦਾ ਹੈ। ਡਾæ ਕਰਨੈਲ ਸਿੰਘ ਥਿੰਦ ਤੇ ਮਹਿੰਦਰ ਸਿੰਘ ਰੰਧਾਵਾ ਅਲਾਹੁਣੀ ਤੇ ਕੀਰਨੇ ਨੂੰ ਇਕ ਹੀ ਰੂਪ ਮੰਨ ਕੇ ਇਸ ਤੇ ਚਰਚਾ ਕਰਦੇ ਹਨ। ਡਾæ ਨਾਹਰ ਸਿੰਘ ਪੰਜਾਬੀ ਦਾ ਇਕ ਅਜਿਹਾ ਵਿਦਵਾਨ ਹੈ ਜੋ ਇਨ੍ਹਾਂ ਦੋਹਾਂ ਰੂਪਾਂ ਨੂੰ ਵੱਖਰਾ ਕਰਕੇ ਕੀਰਨੇ ਉੱਤੇ ਵਿਸਤਾਰ ਸਹਿਤ ਚਰਚਾ ਕਰਦਾ ਹੈ। ਇਸ ਨੂੰ ਪਰਿਭਾਸ਼ਤ ਕਰਦਿਆ ਉਹ ਲਿਖਦਾ ਹੈ, "ਕੀਰਨਾ ਹੌਕੇ ਤੇ ਲੇਰ ਦੇ ਅੰਤਰਗਤ ਸ਼ਿਕਾਇਤ ਦੇ ਲਹਿਜ਼ੇ ਵਿਚ ਉਚਰਿਤ ਅਜਿਹਾ ਪ੍ਰਗੀਤਾਤਮਕ ਗੀਤ ਰੂਪ ਹੈ ਜੋ ਕਿ ਥੀਮਿਕ ਟਕਰਾਉ ਦੀ ਕਾਵਿਕ ਜੁਗਤ ਉਤੇ ਆਧਾਰਿਤ ਮੈਂ ਤੇ ਤੂੰ ਦੇ ਇਕਾਗਰ ਸੰਬੰਧ ਪਰ ਸਵੈ ਸੰਬੋਧਨ ਰਾਹੀਂ ਥੀਮਿਕ ਟਕਰਾਉ ਨੂੰ ਸਿਰਫ ਟਕਰਾਉ/ਤਨਾਉ ਦੀ ਸਥਿਤੀ ਵਿਚ ਹੀ ਪੇਸ਼ ਕਰਦਾ ਹੈ। ਇਸ ਦੀ ਭਾਸ਼ਾ ਦਾ ਰੁਖ਼ ਮੁਹਾਵਰੇ ਵਲ ਹੁੰਦਾ ਹੈ। ਇਸ ਵਿਚ ਬਹੁਤ ਵਾਰ ਰੂਪਕ ਸਿਰਜਣਾ ਤੇ ਮਾਨਵੀਕਰਨ ਦੀਆਂ ਕਾਵਿ ਵਿਧੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਡਾæ ਨਾਹਰ ਸਿੰਘ ਕਿਉਂਕਿ ਲੋਕਗੀਤ ਦੀਆਂ ਰੂਪਗਤ ਵਿਸੇæਸ਼ਤਾਈਆਂ ਨੂੰ ਹੀ ਆਪਣੇ ਸਾਹਮਣੇ ਰੱਖਦਾ ਹੈ ਇਸ ਲਈ ਉਪਰੋਕਤ ਪਰਿਭਾਸ਼ਾ ਦਿੰਦਿਆ ਇਸ ਦੇ ਰੂਪ ਨੂੰ ਹੀ ਵਧੇਰੇ ਧਿਆਨ ਵਿਚ ਰੱਖਦਾ ਹੈ। ਸਾਡੇ ਵਿਚਾਰ ਵਿਚ ਕੀਰਨੇ ਨੂੰ ਸੋæਕਗੀਤ ਵੀ ਕਹਿਣਾ ਠੀਕ ਨਹੀਂ ਲਗਦਾ। ਇਸਦੇ ਦੋ ਕਾਰਣ ਹਨ; ਪਹਿਲਾ ਇਹ ਕਿ ਕੀਰਨਾ ਵਿਅਕਤੀਗਤ ਭਾਵਨਾਵਾਂ ਨੂੰ ਹੀ ਉਜਾਗਰ ਨਹੀਂ ਕਰਦਾ ਸਗੋਂ ਇਹ ਵਿਅਕਤੀਗਤ ਤੌਰ ਤੇ ਹੀ ਭਾਵਨਾਵਾਂ ਦਾ ਪ੍ਰਗਟਾ ਹੈ। ਮਰੇ ਬੰਦੇ ਪ੍ਰਤੀ ਸ਼ਬਦਾਂ ਨੂੰ ਲੈਆਤਮਕ ਰੂਪ ਦੇ ਦੇਣਾ ਹੀ ਗੀਤ ਨਹੀਂ ਕਿਹਾ ਜਾ ਸਕਦਾ। ਬੱਚੇ ਤੇ ਔਰਤ ਜਦੋਂ ਪਿਉ ਜਾਂ ਮਰਦ ਦੀ ਬੇਵਜ੍ਹਾ ਕੁੱਟ ਦਾ ਸ਼ਿਕਾਰ ਹੁੰਦੇ ਹਨ ਤਾਂ ਰੋਂਦੇ ਸਮੇਂ ਕੀਰਨਿਆਂ ਵਰਗਾ ਹੀ ਰੋਣ ਰੋਂਦੇ ਹਨ ਕੀ ਅਸੀਂ ਉਸਨੂੰ ਵੀ 'ਲੋਕਗੀਤ' ਦਾ ਨਾਂਮ ਦੇਵਾਂਗੇ?!