ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਖੇਡਾਂ ਉੱਪਰ ਬਣਨ ਵਾਲੀਆਂ ਫਿਲਮਾਂ ਦੀ ਸੂਚੀ
ਫਿਲਮਾਂ ਦੇ ਇਸ ਸੰਗ੍ਰਹਿ ਵਿੱਚ ਸਾਰੀਆਂ ਖੇਡਾਂ ਦੀਆਂ ਗਤੀਵਿਧੀਆਂ ਸ਼ਾਮਲ ਹਨ। ਮੂਵੀ ਫ਼ਿਲਮਾਂ ਦੇ ਯੁੱਗ ਤੋਂ ਬਾਅਦ ਸਪੋਰਟਸ ਫਿਲਮਾਂ ਬਣਾਈਆਂ ਗਈਆਂ ਹਨ, ਜਿਵੇਂ ਕਿ 1915 ਦੀ ਫ਼ਿਲਮ "ਦਿ ਚੈਂਪੀਅਨ" ਅਭਿਨੇਤਾ ਚਾਰਲੀ ਚੈਪਲਿਨ। ਇਸ ਵਿਧਾ ਵਿਚ ਫਿਲਮਾਂ ਗੰਭੀਰ (Raging Bull) ਤੋਂ ਲੈ ਕੇ ਮੂਰਤੀ (Horse feathers ) ਤੱਕ ਹੋ ਸਕਦੀਆਂ ਹਨ। ਖੇਡ ਫਿਲਮਾਂ ਲਈ ਇਕ ਕਲਾਸਿਕ ਥੀਮ ਇੱਕ ਵਿਅਕਤੀਗਤ ਜਾਂ ਟੀਮ ਦੀ ਜਿੱਤ ਹੈ ਜੋ ਮੁਸ਼ਕਿਲਾਂ ਦੇ ਬਾਵਜੂਦ ਜਿੱਤਦਾ ਹੈ।
ਸੰਸਾਰ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦੇਣ ਲਈ ਅਧਿਆਪਕ ਦਿਵਸ ਦਾ ਪ੍ਰਬੰਧ ਹੁੰਦਾ ਹੈ। ਕੁੱਝ ਦੇਸ਼ਾਂ ਵਿੱਚ ਉਸ ਦਿਨ ਦੀ ਛੁੱਟੀ ਹੁੰਦੀ ਹੈ ਜਦੋਂ ਕਿ ਕੁੱਝ ਦੇਸ਼ ਇਸ ਦਿਨ ਨੂੰ ਕੰਮ-ਕਾਜ ਕਰਦੇ ਹੋਏ ਮਨਾਉਂਦੇ ਹਨ। ਭਾਰਤੀ ਫਲਸਫੇ ਅਨੁਸਾਰ ਗੁਰੁ ਦਾ ਦਰਜਾ ਪ੍ਰਮਾਤਮਾ ਤੋਂ ਉੱਪਰ ਹੈ ਸੋ ਸਾਨੂੰ ਸਭ ਨੂੰ ਅਧਿਆਪਕ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਹੀ ਅਧਿਆਪਕ ਦਿਵਸ ਮਨਾਉਣ ਦੀ ਅਸਲ ਭਾਵਨਾ ਸਾਕਾਰ ਹੋ ਸਕਦੀ ਹੈ। ਭਾਰਤ ਦੇ ਭੂਤਪੂਰਵ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਣਨ ਦਾ ਜਨਮ ਦਿਨ (5 ਸਤੰਬਰ) ਭਾਰਤ ਵਿੱਚ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਅਧਿਆਪਕ ਦਿਵਸ, ਵਿਸ਼ਵ ਅਧਿਆਪਕ ਦਿਵਸ ਤੋਂ ਵੱਖ ਹੁੰਦੇ ਹਨ, ਜੋ ਅਧਿਕਾਰਿਕ ਤੌਰ ਤੇ 5 ਅਕਤੂਬਰ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। 1962 'ਚ ਜਦੋਂ ਉਹ ਭਾਰਤ ਦੇ ਰਾਸ਼ਟਰਪਤੀ ਬਣੇ ਤਾਂ ਉਨ੍ਹਾਂ ਦੇ ਕੁਝ ਵਿਦਿਆਰਥੀਆਂ ਸਮੇਤ ਦੋਸਤਾਂ ਨੇ ਉਨ੍ਹਾਂ ਦਾ ਜਨਮਦਿਨ ਮਨਾਉਣ ਦੀ ਇੱਛਾ ਜ਼ਾਹਰ ਕੀਤੀ ਪਰ ਡਾ.ਰਾਧਾਕ੍ਰਿਸ਼ਨਨ ਨੇ ਸੁਝਾਅ ਦਿੱਤਾ ਕਿ ਕਿਉਂ ਨਾ ਅਸੀਂ ਇਸ ਦਿਨ ਨੂੰ ਅਧਿਆਪਕਾਂ ਨੂੰ ਸਮਰਪਿਤ ਕਰੀਏ, ਜੋ ਕਿ ਉਨ੍ਹਾਂ ਦੇ ਅਧਿਆਪਨ ਕਿੱਤੇ ਲਈ ਪਿਆਰ ਦਾ ਸਬੂਤ ਹੈ। ਸਾਲ 1967 ਤੋਂ ਇਹ ਦਿਨ ਅਧਿਆਪਕ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ। ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਸਕੂਲਾਂ ਕਾਲਜਾਂ 'ਚ ਵਿਦਿਆਰਥੀਆਂ ਵਲ੍ਹੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਵਜੋਂ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਡਾ.
ਗੁਰਮੀਤ ਰਾਮ ਰਹੀਮ ਸਿੰਘ (ਜਨਮ 15 ਅਗਸਤ 1967) ਇੱਕ ਭਾਰਤੀ ਸੰਗੀਤ ਨਿਰਮਾਤਾ, ਗਾਇਕ, ਗੀਤਕਾਰ, ਅਦਾਕਾਰ, ਫ਼ਿਲਮਮੇਕਰ ਅਤੇ ਡੇਰਾ ਸੱਚਾ ਸੌਦਾ ਦਾ ਮੁਖੀ ਹੈ। ਉਹ 23 ਸਤੰਬਰ 1990 ਤੋਂ ਡੇਰਾ ਸੱਚਾ ਸੌਦਾ ਦਾ ਮੁਖੀ ਹੈ। ਦਿ ਇੰਡੀਅਨ ਐਕਸਪ੍ਰੈਸ ਨੇ ਰਾਮ ਰਹੀਮ ਸਿੰਘ ਨੂੰ 2015 ਦੇ 100 ਸ਼ਕਤੀਸ਼ਾਲੀ ਭਾਰਤੀਆਂ ਦੀ ਸੂਚੀ ਵਿੱਚ 96ਵੇਂ ਸਥਾਨ 'ਤੇ ਰੱਖਿਆ ਸੀ। ਡੇਰਾ ਸੱਚਾ ਸੌਦਾ ਦੇ ਧਾਰਮਿਕ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 25 ਅਗਸਤ 2017 ਨੂੰ ਬਲਾਤਕਾਰ ਦਾ ਦੋਸ਼ੀ ਪਾਇਆ ਗਿਆ ਅਤੇ ਸੀ.ਬੀ.ਆਈ ਦੀ ਅਦਾਲਤ ਨੇ 28 ਅਗਸਤ 2017 ਨੂੰ 30 ਲੱਖ ਰੁਪਏ ਜਰਮਾਨਾ ਅਤੇ 20 ਸਾਲ ਕੈਦ ਦੀ ਸਜਾ ਸੁਣਾਈ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਸਾਰਾਗੜ੍ਹੀ ਦੀ ਸੰਸਾਰ ਭਰ ਵਿੱਚ ਬੀਰਤਾ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਦਰਸਾਉਂਦੀ ਲੜਾਈ ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫਗਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ 12 ਸਤੰਬਰ, 1897 ਨੂੰ ਲੜੀ ਗਈ ਸੀ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ 36 ਸਿੱਖ ਰੈਜਮੈਂਟ ਜੋ ਹੁਣ 4 ਸਿੱਖ ਰੈਜਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫਗਾਨੀ ਪਠਾਣਾਂ ਤੇ ਅਫਰੀਦੀ ਕਬਾਇਲੀਆਂ ਵਿਚਕਾਰ ਗਹਿਗੱਚ ਮੁਕਾਬਲੇ ਨਾਲ ਲੜੀ ਗਈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਦਹਾਕੇ ਅਨੁਸਾਰ ਪੌਰਨੋਗ੍ਰਾਫਿਕ ਅਦਾਕਾਰਾਵਾਂ ਦੀ ਸੂਚੀ
ਇਸ ਲੇਖ ਵਿੱਚ ਦਹਾਕੇ ਅਨੁਸਾਰ ਪੌਰਨੋਗ੍ਰਾਫਿਕ ਅਦਾਕਾਰਾਵਾਂ ਦੀ ਸੂਚੀ ਮੌਜੂਦ ਹੈ:
ਬਕਰੀਦ ਜਾਂ ਈਦ-ਉਲ-ਜ਼ੁਹਾ ਮੁਸਲਮਾਨਾਂ ਦਾ ਤਿਉਹਾਰ ਹੈ। ਮੁਸਲਮਾਨ ਦੋ ਪ੍ਰਕਾਰ ਦੀ ਈਦ ਮਨਾਉਂਦੇ ਹਨ। ਇੱਕ ਨੂੰ ਈਦ ਉਲ-ਫ਼ਿਤਰ ਅਤੇ ਦੂਜੀ ਨੂੰ ਈਦ-ਉਲ-ਜ਼ੁਹਾ ਕਿਹਾ ਜਾਂਦਾ ਹੈ। ਰਮਜਾਨ ਦੇ ਪਵਿਤਰ ਮਹੀਨੇ ਦੀ ਅੰਤ ਦੇ ਲੱਗਪਗ 70 ਦਿਨਾਂ ਬਾਅਦ ਇਸਨੂੰ ਮਨਾਇਆ ਜਾਂਦਾ ਹੈ। ਇਸਲਾਮੀ ਲੋਕ ਮਾਨਤਾ ਦੇ ਅਨੁਸਾਰ ਹਜਰਤ ਇਬਰਾਹਿਮ ਆਪਣੇ ਪੁੱਤਰ ਹਜਰਤ ਇਸਮਾਇਲ ਨੂੰ ਇਸ ਦਿਨ ਖੁਦਾ ਦੇ ਹੁਕਮ ਉੱਤੇ ਖੁਦਾ ਦੇ ਰਸਤੇ ਵਿੱਚ ਕੁਰਬਾਨ ਕਰਨ ਜਾ ਰਹੇ ਸਨ, ਤਾਂ ਅੱਲ੍ਹਾ ਨੇ ਉਸਦੇ ਪੁੱਤਰ ਨੂੰ ਜੀਵਨਦਾਨ ਦੇ ਦਿੱਤਾ ਜਿਸਦੀ ਯਾਦ ਵਿੱਚ ਇਹ ਤਿਉਹਾਰ ਮਨਾਇਆ ਜਾਂਦਾ ਹੈ। ਇਸ ਸ਼ਬਦ ਦਾ ਬੱਕਰੀਆਂ ਨਾਲ ਕੋਈ ਸਬੰਧ ਨਹੀਂ ਹੈ। ਨਾ ਹੀ ਇਹ ਉਰਦੂ ਦਾ ਸ਼ਬਦ ਹੈ। ਅਸਲ ਵਿੱਚ ਅਰਬੀ ਵਿੱਚ ਬਕਰ ਦਾ ਮਤਲਬ ਹੈ ਵੱਡਾ ਜਾਨਵਰ ਜੋ ਜਿਬਹ ਕੀਤਾ ਜਾਂਦਾ ਹੈ। ਉਸੇ ਤੋਂ ਵਿਗੜਕੇ ਅੱਜ ਭਾਰਤ, ਪਾਕਿਸਤਾਨ ਅਤੇ ਬੰਗਲਾ ਦੇਸ਼ ਵਿੱਚ ਇਸਨੂੰ ਬਕਰ-ਈਦ ਬੋਲਦੇ ਹਨ। ਈਦ-ਏ-ਕੁਰਬਾਂ ਦਾ ਮਤਲਬ ਹੈ, ਕੁਰਬਾਨੀ ਦੀ ਭਾਵਨਾ। ਅਰਬੀ ਵਿੱਚ ਕਰਬ ਨਜ਼ਦੀਕੀ ਜਾਂ ਬਹੁਤ ਕੋਲ ਰਹਿਣ ਨੂੰ ਕਹਿੰਦੇ ਹਨ ਮਤਲਬ ਇਸ ਮੌਕੇ ਉੱਤੇ ਭਗਵਾਨ ਇਨਸਾਨ ਦੇ ਬਹੁਤ ਨੇੜੇ ਹੋ ਜਾਂਦਾ ਹੈ। ਕੁਰਬਾਨੀ ਉਸ ਪਸ਼ੁ ਦੇ ਜਿਬਹ ਕਰਨ ਨੂੰ ਕਹਿੰਦੇ ਹਨ ਜਿਸਨੂੰ 10, 11, 12 ਜਾਂ 13 ਜਿਲਹਿੱਜ (ਹਜ ਦਾ ਮਹੀਨਾ) ਨੂੰ ਖੁਦਾ ਨੂੰ ਖੁਸ਼ ਕਰਨ ਲਈ ਜਿਬਾਹ ਕੀਤਾ ਜਾਂਦਾ ਹੈ। ਇਨ੍ਹਾਂ ਤਿੰਨਾਂ ਦਿਨਾਂ ਵਿੱਚੋਂ ਕਿਸੇ ਵੀ ਦਿਨ ਕੁਰਬਾਨੀ ਕੀਤੀ ਜਾ ਸਕਦੀ ਹੈ। ਇਸ ਦਾ ਜ਼ਿਕਰ ਬਾਈਬਲ ਅਤੇ ਕੁਰਆਨ-ਏ-ਪਾਕ ਵਿੱਚ ਵੀ ਕਈ ਥਾਵਾਂ 'ਤੇ ਮਿਲਦਾ ਹੈ। ਕੁਰਾਨ ਵਿੱਚ ਲਿਖਿਆ ਹੈ: ਅਸੀਂ ਤੈਨੂੰ ਹੌਜ਼-ਏ-ਕੌਸਾ ਦਿੱਤਾ ਤਾਂ ਤੂੰ ਆਪਣੇ ਅੱਲ੍ਹਾ ਲਈ ਨਮਾਜ਼ ਪੜ੍ਹ ਅਤੇ ਕੁਰਬਾਨੀ ਕਰ।
ਐਪਲ ਇੰਕ., ਜਾਂ ਐਪਲ ਸੰਸਥਾਪਣ, ਪੂਰਵਲਾ ਐਲਪ ਕੰਪਿਊਟਰ, ਇੰਕ., ਇੱਕ ਅਮਰੀਕੀ ਬਹੁਰਾਸ਼ਟਰੀ ਨਿਗਮ ਹੈ ਜਿਹਦਾ ਸਦਰ-ਮੁਕਾਮ ਕੂਪਰਟੀਨੋ, ਕੈਲੀਫ਼ੋਰਨੀਆ ਵਿਖੇ ਹੈ ਅਤੇ ਜੋ ਖਪਤਕਾਰੀ ਬਿਜਲਾਣੂ ਯੰਤਰਾਂ, ਕੰਪਿਊਟਰ ਸਾਫ਼ਟਵੇਅਰ ਅਤੇ ਨਿੱਜੀ ਕੰਪਿਊਟਰਾਂ ਦਾ ਖ਼ਾਕਾ ਤਿਆਰ ਕਰਦਾ, ਵਿਕਸਤ ਕਰਦਾ ਅਤੇ ਵੇਚਦਾ ਹੈ। ਇਹਦੇ ਸਭ ਤੋਂ ਪ੍ਰਸਿੱਧ ਉਤਪਾਦ ਮੈਕ ਕੰਪਿਊਟਰ, ਆਈਪੌਡ ਸੰਗੀਤ ਵਜੰਤਰੀ, ਆਈਫ਼ੋਨ ਸਮਾਰਟਫ਼ੋਨ ਅਤੇ ਆਈਪੈਡ ਟੈਬਲਟ ਕੰਪਿਊਟਰ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੁਰਾਤਨ ਪਿੰਡ ਪਲਾਹੀ ਸਾਹਿਬ ਚੰਡੀਗੜ ਨੈਸ਼ਨਲ ਹਾਈਵੇ 1 (ਭਾਰਤ) ਉੱਤੇ ਸਥਿਤ ਹੈ। ਪਲਾਹੀ ਸਾਹਿਬ ਪੰਜਾਬ ਦੇ ਜ਼ਿਲ੍ਹੇ ਕਪੂਰਥਲਾ ਦਾ ਇੱਕ ਪਿੰਡ ਹੈ ਜਿਹੜਾ ਕਿ ਫਗਵਾੜਾ ਸ਼ਹਿਰ ਵਿੱਚ ਵਸਿਆ ਹੈ ਅਤੇ ਤਿੰਨ ਗੁਰੂ ਸਹਿਬਾਨ (ਗੁਰੂ ਹਰਿਗੋਬਿੰਦ, ਗੁਰੂ ਹਰਿਰਾਇ ਜੀ ਅਤੇ ਗੁਰੂ ਤੇਗ ਬਹਾਦਰ )ਦੀ ਚਰਨ-ਛੋਹ ਪ੍ਰਾਪਤ ਹੋਣ ਕਰਕੇ ਇਹ ਇੱਕ ਇਤਿਹਾਸਿਕ ਪਿੰਡ ਹੈ। ਵਿਕਾਸ ਪੱਖੋਂ ਇਹ ਪਿੰਡ ਪੰਜਾਬ ਦੇ ਗਿਣੇ ਚੁਣੇ ਪਿੰਡਾਂ ਵਿੱਚ ਆਉਂਦਾ ਹੈ।
ਅਰਧਚਾਲਕ(ਅੰਗਰੇਜ਼ੀ:Semiconductor) ਉਨ੍ਹਾਂ ਪਦਾਰਥਾਂ ਨੂੰ ਕਹਿੰਦੇ ਹਨ ਜਿਹਨਾਂ ਦੀ ਬਿਜਲਈ ਚਾਲਕਤਾ ਚਾਲਕਾਂ (ਜਿਵੇਂ ਤਾਂਬਾ) ਤੋਂ ਘੱਟ ਪਰ ਅਚਾਲਕਾਂ (ਜਿਵੇਂ ਕੱਚ) ਤੋਂ ਜਿਆਦਾ ਹੁੰਦੀ ਹੈ। (ਸਾਪੇਖਿਕ ਪ੍ਰਤੀਰੋਧ ਅਕਸਰ 10−5 ਤੋਂ 108 ਓਮ-ਮੀਟਰ ਦੇ ਵਿੱਚ) ਸਿਲੀਕਾਨ, ਜਰਮੇਨੀਅਮ, ਕੈਡਮੀਅਮ ਸਲਫਾਈਡ, ਗੈਲੀਅਮ ਆਰਸੇਨਾਈਡ ਆਦਿ ਅਰਧਚਾਲਕ ਪਦਾਰਥਾਂ ਦੇ ਕੁੱਝ ਉਦਾਹਰਨ ਹਨ। ਅਰਧਚਾਲਕਾਂ ਵਿੱਚ ਚਾਲਨ ਬੈਂਡ ਅਤੇ ਸੰਯੋਜਕ ਬੈਂਡ ਦੇ ਵਿੱਚ ਇੱਕ ਬੈਂਡ ਗੈਪ ਹੁੰਦਾ ਹੈ ਜਿਸਦਾ ਮਾਨ 0 ਤੋਂ 6 ਇਲੈਕਕਟਰਾਨ-ਵੋਲਟ ਦੇ ਵਿੱਚ ਹੁੰਦਾ ਹੈ। (Ge 0.7 eV, Si 1.1 eV, GaAs 1.4 eV, GaN 3.4 eV, AlN 6.2 eV).
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਲਾਲਾ ਹਰਦਿਆਲ (13 ਅਕਤੂਬਰ 1884 -4 ਮਾਰਚ 1939) ਇੱਕ ਭਾਰਤੀ ਕੌਮੀ ਇਨਕਲਾਬੀ ਸੀ ਜਿਸ ਨੇ ਅਮਰੀਕਾ ਵਿੱਚ ਗਦਰ ਪਾਰਟੀ ਦੀ ਨੀਂਹ ਰੱਖਣ ਤੇ ਸੰਚਾਲਨ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਪਰਵਾਸੀ ਭਾਰਤੀਆਂ ਵਿੱਚ ਦੇਸਭਗਤੀ ਦੀ ਜੋ ਅਲਖ ਜਗਾਈ ਉਸਦਾ ਆਵੇਗ ਨਿਰੰਤਰ ਵਧਦਾ ਹੀ ਗਿਆ। ਕਾਕੋਰੀ ਕਾਂਡ ਦਾ ਇਤਿਹਾਸਿਕ ਫੈਸਲਾ ਆਉਣ ਦੇ ਬਾਅਦ ਮਈ, ਸੰਨ 1927 ਵਿੱਚ ਲਾਲਾ ਹਰਦਿਆਲ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਪਰ ਬਰਤਾਨਵੀ ਸਰਕਾਰ ਨੇ ਆਗਿਆ ਨਹੀਂ ਦਿੱਤੀ। ਇਸਦੇ ਬਾਅਦ ਸੰਨ 1938 ਵਿੱਚ ਫਿਰ ਕੋਸ਼ਿਸ਼ ਕਰਨ ਤੇ ਆਗਿਆ ਤਾਂ ਮਿਲੀ ਪਰ ਭਾਰਤ ਪਰਤਦੇ ਹੋਏ ਰਸਤੇ ਵਿੱਚ ਹੀ 4 ਮਾਰਚ, 1939 ਨੂੰ ਅਮਰੀਕਾ ਦੇ ਮਹਾਂਨਗਰ ਫਿਲਾਡੇਲਫੀਆ ਵਿੱਚ ਉਨ੍ਹਾਂ ਦੀ ਮੌਤ ਹੋ ਗਈ।
ਭੌਤਿਕ ਵਿਗਿਆਨ ਵਿੱਚ, ਗਰੈਵੀਟੋਨ ਇੱਕ ਅਜਿਹਾ ਮਿੱਥ ਮੁੱਢਲਾ ਕਣ ਹੈ ਜੋ ਕੁਆਂਟਮ ਫੀਲਡ ਥਿਊਰੀ ਦੇ ਢਾਂਚੇ ਵਿੱਚ ਗਰੈਵੀਟੇਸ਼ਨ ਦੇ ਫੋਰਸ ਦਾ ਵਿਚੋਲਾ ਹੁੰਦਾ ਹੈ। ਜੇਕਰ ਇਹ ਮੌਜੂਦ ਹੁੰਦਾ ਹੈ, ਤਾਂ ਇਸ ਦੇ ਪੁੰਜਹੀਣ ਹੋਣ ਦੀ ਉਮੀਦ ਹੈ (ਕਿਉਂਕਿ ਗਰੈਵੀਟੇਸ਼ਨਲ ਫੋਰਸ ਅਸੀਮਤ ਦਾਇਰੇ ਵਾਲਾ ਫੋਰਸ ਦਿਸਦਾ ਹੈ) ਅਤੇ ਇਹ ਜਰੂਰ ਹੀ ਸਪਿੱਨ-2 ਬੋਸੌਨ ਹੋਣਾ ਚਾਹੀਦਾ ਹੈ। ਸਪਿੱਨ ਇਸ ਤੱਥ ਤੋਂ ਪਤਾ ਚਲਦਾ ਹੈ ਕਿ ਗਰੈਵੀਟੇਸ਼ਨ ਦਾ ਸੋਮਾ ਸਟ੍ਰੈੱਸ-ਐਨਰਜੀ ਟੈਂਸਰ ਹੁੰਦਾ ਹੈ ਜੋ ਇੱਕ ਦੂਜੇ ਦਰਜੇ ਦਾ ਟੈਂਸਰ ਹੁੰਦਾ ਹੈ (ਇਲੈਕਟ੍ਰੋਮੈਗਨਟਿਜ਼ਮ ਦੇ ਸਪਿੱਨ-1 ਫੋਟੌਨ ਨਾਲ ਤੁਲਨਾ ਕਰਦੇ ਹੋਏ, ਜਿਸਦਾ ਸੋਮਾ ਚਾਰ-ਕਰੰਟ, ਪਹਿਲੇ ਰੈਂਕ ਦਾ ਟੈਂਸਰ ਹੁੰਦਾ ਹੈ)। ਇਸ ਦੇ ਨਾਲ ਹੀ, ਇਹ ਦਿਖਾਇਆ ਜਾ ਸਕਦਾ ਹੈ ਕਿ ਕੋਈ ਵੀ ਪੁੰਜਹੀਣ ਸਪਿੱਨ-2 ਫੀਲਡ ਗਰੈਵੀਟੇਸ਼ਨ ਤੋਂ ਵੱਖਰਾ ਨਾ ਕੀਤੇ ਜਾਣ ਯੋਗ ਇੱਕ ਫੋਰਸ ਨੂੰ ਜਨਮ ਦਿੰਦੀ ਹੈ, ਕਿਉਂਕਿ ਇੱਕ ਪੁੰਜਹੀਣ ਸਪਿੱਨ-2 ਫੀਲਡ ਜਰੂਰ ਹੀ ਸਟ੍ਰੈੱਸ-ਐਨਰਜੀ ਟੈਂਸਰ ਨਾਲ ਓਸੇ ਤਰੀਕੇ ਨਾਲ ਮੇਲ ਕਰਦੀ ਹੋਣੀ ਚਾਹੀਦੀ ਹੈ ਜਿਵੇਂ ਗਰੈਵੀਟੇਸ਼ਨਲ ਫੀਲਡ ਕਰਦੀ ਹੈ। ਇਹ ਦੇਖਦੇ ਹੋਏ ਕਿ ਗਰੈਵੀਟੋਨ ਕਾਲਪਨਿਕ ਕਣ ਹੈ, ਇਸ ਦੀ ਖੋਜ ਕੁਆਂਟਮ ਥਿਊਰੀ ਨੂੰ ਗਰੈਵਿਟੀ ਨਾਲ ਮਿਲਾ ਦੇਵੇਗੀ। ਇਹ ਨਤੀਜਾ ਸੁਝਾਉਂਦਾ ਹੈ ਕਿ, ਜੇਕਰ ਇੱਕ ਪੁੰਜਹੀਣ ਸਪਿੱਨ-2 ਕਣ ਖੋਜਿਆ ਜਾਂਦਾ ਹੈ, ਤਾਂ ਇਹ ਜਰੂਰ ਹੀ ਗਰੈਵੀਟੋਨ ਹੋਣਾ ਚਾਹੀਦਾ ਹੈ, ਤਾਂ ਜੋ ਗਰੈਵੀਟੋਨ ਲਈ ਕੋਈ ਵੀ ਪ੍ਰਯੋਗਿਕ ਪ੍ਰਮਾਣਿਕਤਾ ਦੀ ਜਰੂਰਤ ਸਰਲ ਤੌਰ ਤੇ, ਇੱਕ ਪੁੰਜਹੀਣ (ਮਾਸਲੈੱਸ) ਸਪਿੱਨ-2 ਕਣ ਦੀ ਖੋਜ ਹੋ ਸਕੇ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸੁਖਮਨੀ ਸਾਹਿਬ ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋ ਇਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਅਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਸੂਰਜ ਪ੍ਰਕਾਸ਼ ਜਿਸ ਦਾ ਨਾਮ ਗੁਰਪ੍ਰਤਾਪ ਸੂਰਜ ਹੈ, ਭਾਈ ਸੰਤੋਖ ਸਿੰਘ ਦੀ ਮਹਾਨ ਰਚਨਾ ਹੈ ਜੋ ਆਪ ਨੇ 10 ਸਾਲਾਂ ਦੀ ਕਰੜੀ ਮਿਹਨਤ ਕਰਕੇ ਤਿਆਰ ਕੀਤਾ। ਏਨੀ ਵੱਡੀ ਪੁਸਤਕ ਸੰਸਾਰ ਭਰ ਵਿਚ ਹੋਰ ਕਿਸੇ ਲਿਖਾਰੀ ਨੇ ਨਹੀਂ ਲਿਖੀ। ਸੂਰਜ ਪ੍ਰਕਾਸ਼ ਦੇ ਕੁੱਲ 115 ਅਧਿਆਏ ਹਨ। 64 ਹਜ਼ਾਰ ਤੋਂ ਵੱਧ ਛੰਦ ਹਨ, ਜਿਨ੍ਹਾਂ ਦੀਆਂ ਲਗਪਗ ਢਾਈ ਲੱਖ ਸਤਰਾਂ ਹਨ। ਇਸ ਗ੍ਰੰਥ ਦੀਆਂ ਕੁੱਲ 14 ਜਿਲਦਾਂ ਹਨ ਅਤੇ 6 ਹਜ਼ਾਰ ਪੰਨੇ ਹਨ। ਪੰਜਾਹ ਹਜ਼ਾਰ ਤੋਂ ਵਧੇਰੇ ਬੰਦਾਂ ਵਿੱਚ ਲਿਖੇ ਗਏ ਇਸ ਗ੍ਰੰਥ ਵਿਚਲੇ ਸਾਰੇ ਇਤਿਹਾਸਕ ਪ੍ਰਸੰਗ ਆਪੋ ਆਪਣੀ ਥਾਂ ਮਹੱਤਵਪੂਰਨ ਹਨ। ਵਰਤਮਾਨ ਸਦੀ ਦੇ ਬਹੁਤ ਸਾਰੇ ਲੇਖਕਾਂ ਨੇ ਸਿੱਖ ਇਤਿਹਾਸ ਲਿਖਿਆ ਹੈ, ਉਨ੍ਹਾਂ ਨੇ ਭਾਈ ਸੰਤੋਖ ਸਿੰਘ ਦੀਆਂ ਲਿਖਤਾਂ ਨੂੰ ਹੀ ਆਧਾਰ ਬਣਾਇਆ ਹੈ। ਭਾਈ ਸੰਤੋਖ ਸਿੰਘ ਮਹਾਂਕਵੀ ਸੰਸਕ੍ਰਿਤ ਦੇ ਪੰਡਤ, ਬਜ ਭਾਸ਼ਾ ਦੇ ਨਿਪੁੰਨ ਅਤੇ ਵਡ-ਆਕਾਰੀ ਕਵੀ ਅਤੇ ਪੰਜਾਬੀ ਸੰਵੇਦਨਾ ਦੇ ਗੂੜ੍ਹ-ਗਿਆਤਾ ਸਨ।
ਉਲੰਪਿਕ ਖੇਡਾਂ ਜਾਂ ਓਲੰਪਿਕ ਖੇਡਾਂ ਵਿੱਚ ਦੁਨੀਆਂ ਭਰ ਦੇ ਕਈ ਦੇਸ਼ ਹਿੱਸੇ ਲੈਂਦੇ ਹਨ। ਓਲੰਪਿਕ ਖੇਡਾਂ ਹਰ ਚਾਰ ਸਾਲਾਂ ਬਾਅਦ ਹੁੰਦੀਆਂ ਹਨ। 1896 ਨੂੰ ਸ਼ੁਰੂ ਹੋਈਆਂ ਪਹਿਲੀਆਂ ੲੇਥਨਜ਼ ਓਲੰਪਿਕ ਖੇਡਾਂ ਸਿਰਫ਼ ਅਥਲੈਟਿਕਸ ਈਵੈਂਟਸ ਨਾਲ ਹੀ ਸ਼ੁਰੂ ਹੋਈਆਂ ਸਨ, ਜਿਸ ਵਿੱਚ 14 ਦੇਸ਼ਾਂ ਦੇ 241 ਅਥਲੀਟਾਂ ਨੇ ਹਿੱਸਾ ਲਿਆ ਸੀ। ਓਲੰਪਿਕ ਖੇਡਾਂ ਦੇ 116 ਸਾਲ ਦੇ ਇਤਿਹਾਸ ਵਿੱਚ ਅਥਲੈਟਿਕਸ ਮੁਕਾਬਲਿਆਂ ਦੀ ਵਧੇਰੇ ਮਹੱਤਤਾ ਰਹੀ ਹੈ ਕਿਉਂਕਿ ਅਥਲੈਟਿਕਸ ਵਿੱਚ ਨਵੇਂ ਓਲਪਿੰਕ ਤੇ ਵਿਸ਼ਵ ਰਿਕਾਰਡ, ਖਿਡਾਰੀਆਂ ਤੇ ਦਰਸ਼ਕਾਂ ਵਿੱਚ ਰੁਚੀ ਵਧਾਉਂਦੇ ਹਨ ਪਰ ਭਾਰਤੀ ਦੀ ਕਾਰਗੁਜ਼ਾਰੀ ਚਿੰਤਾ ਦਾ ਵਿਸ਼ਾ ਰਹੀ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੈਰਿਸ (ਫਰਾਂਸੀਸੀ:Paris) ਫਰਾਂਸ ਦਾ ਇੱਕ ਸੁੰਦਰ ਸ਼ਹਿਰ ਅਤੇ ਰਾਜਧਾਨੀ ਹੈ। ਇਹ ਉੱਤਰੀ ਫ੍ਰਾਂਸ ਵਿੱਚ,ਸੈਨ ਨਦੀ ਦੇ ਕਿਨਾਰੇ, ਈਲ-ਡ-ਫ੍ਰਾਂਸ (Ile-de-France) ਕਹੇ ਜਾਣ ਵਾਲੇ ਖੇਤਰ ਵਿੱਚ ਵਸਿਆ ਹੋਇਆ ਹੈ । ਇਸ ਵਿੱਚ ਫਰਾਂਸਿਸੀ ਭਾਸ਼ਾ ਭਾਸ਼ਾ ਬੋਲੀ ਜਾਂਦੀ ਹੈ । ਇਸ ਦੀ ਅਨੁਮਾਨਿਤ ਜਨਸੰਖਿਆ 2,193,031 ( ਜਨਵਰੀ 2007 ) ਹੈ। ਪੈਰਿਸ (ਫਰਾਂਸਿਸੀ ਉਚਾਰਣ: ਪਾਰੀ) ਫ਼ਰਾਂਸ ਦਾ ਸਭ ਤੋਂ ਪ੍ਰਸਿੱਧ ਨਗਰ ਅਤੇ ਉਸਦੀ ਰਾਜਧਾਨੀ ਹੈ। ੲਿਹਨਾਂ ਹੀ ਨਹੀਂ , ਇਸਨੂੰ ਦੁਨੀਆ ਦੇ ਸਭ ਤੋਂ ਸੁੰਦਰ ਨਗਰਾਂ ਵਿੱਚੋਂ ਇੱਕ ਅਤੇ ਦੁਨੀਆ ਦੀ ਫ਼ੈਸ਼ਨ ਅਤੇ ਗਲੈਮਰ ਰਾਜਧਾਨੀ ਮੰਨਿਆ ਜਾਂਦਾ ਹੈ। ਇੱਥੇ ਉੱਤੇ ਦੁਨੀਆ ਦੀ ਸਭ ਤੋਂ ਪ੍ਰਸਿੱਧ ਅੱਟਾਲਿਕਾ ਆਈਫਾਲ ਟਾਵਰ (ਫਰਾਂਸਿਸੀ: Tour Eiffel ਤੂਰ ਏਫੀਲ) ਸਥਿਤ ਹੈ। ਪੈਰਿਸ ਸ਼ੁਮਾਲ ਵੁਸਤੀ ਫ਼ਰਾਂਸ ਵਿੱਚ ਦਰਯਾਐ ਸੇਨ ਦੇ ਕੰਡੇ ਵਾਸਿਅਾ ਇੱਕ ਸ਼ਹਿਰ ਹੈ ਜੋ ਬਲਹਾਜ ਆਬਾਦੀ ਮੁਲਕ ਦਾ ਸਭ ਵਲੋਂ ਬਹੁਤ ਸ਼ਹਿਰ ਅਤੇ ਦਾਰੁਲਹਕੂਮਤ ਹੈ । ਸ਼ਹਿਰ, ਜਿਸ ਦੀ ਇੰਤੀਜਾਮੀ ਸਰਹਦੇਂ 1860ਏ ਵਲੋਂ ਤਬਦੀਲ ਨਹੀਂ ਹੋਈ , ਦੀ ਕੁਲ ਆਬਾਦੀ 2,203,817 (ਜਨਵਰੀ 2006) ਹੈ ਜਦੋਂ ਕਿ ਅਮ ਏਲਬਲਦ ਦੇ ਇਲਾਕੇ ਦੀ ਕੁਲ ਆਬਾਦੀ 11,769,433 ( ਜਨਵਰੀ 2006ਏ ) ਹੈ ਅਤੇ ਇਸ ਤਰ੍ਹਾਂ ਇਹ ਯੂਰੋਪ ਦੇ ਵੱਡੇ ਅਮ ਏਲਬਲਦ ਵਿੱਚੋਂ ਇੱਕ ਹੈ । ਗੁਜਸ਼ਤਾ ਦੋ ਹਜਾਰ ਸਾਲਾਂ ਵਲੋਂ ਕਾਇਮ ਇਹ ਅਹਿਮ ਸ਼ਹਿਰ ਅੱਜ ਦੁਨੀਆ ਦਾ ਅਹਿਮ ਕਾਰੋਬਾਰੀ ਅਤੇ ਸਕਾਫਤੀ ਮਰਕਜ ਹੈ ਅਤੇ ਆਲਮੀ ਸਿਆ ਸਿਆਤ, ਗਿਆਨ, ਤਫਰੀਹ, ਅਬਲਾਗ, ਫੈਸ਼ਨ, ਅਲਵਮ ਅਤੇ ਫਨੂਨ ਉੱਤੇ ਇਸ ਦੇ ਗਹਿਰੇ ਅਸਰਾਤ ਹਨ ਅਤੇ ਜੋ ਉਸਨੂੰ ਵੱਡੇ ਆਲਮੀ ਸ਼ਹਿਰਾਂ ਵਿੱਚੋਂ ਇੱਕ ਬਣਾਉਂਦੇ ਹਨ । ਪੈਰਿਸ ਸ਼ਹਿਰ ਅਤੇ ਪੈਰਿਸ ਖਿੱਤਾ ਫ਼ਰਾਂਸ ਦੀ ਕੁਲ ਜੀ ਡੀ ਪੀ ਦਾ ਇੱਕ ਚੌਥਾਈ ਪੈਦਾ ਕਰਦਾ ਹੈ ਜੋ 2007ਏ ਦੇ ਮੁਤਾਬਕ 533 . 6 ਅਰਬ ੀਵਰਓ - ( 731.
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਭਾਰਤ ਦਾ ਇਤਿਹਾਸ ਲੱਗਭੱਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲੱਗਭੱਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿੱਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਬੱਬਰ ਅਕਾਲੀ ਲਹਿਰ 1921 ਵਿੱਚ ਅਹਿੰਸਾ ਦੀ ਪੈਰੋਕਾਰ ਮੁੱਖ ਧਾਰਾ ਅਕਾਲੀ ਲਹਿਰ ਤੋਂ ਟੁੱਟ ਕੇ ਬਣਿਆ "ਖਾੜਕੂ" ਸਿੱਖਾਂ ਦੇ ਇੱਕ ਗਰੁੱਪ ਦੀਆਂ ਸਰਗਰਮੀਆਂ ਦਾ ਨਾਮ ਹੈ। ਇਨ੍ਹਾਂ ਬੱਬਰ ਅਕਾਲੀਆਂ ਦਾ ਟੀਚਾ ਹਥਿਆਰਬੰਦ ਸੰਘਰਸ਼ ਰਾਹੀਂ ਅੰਗਰੇਜ਼ ਅਫਸਰਾਂ, ਝੋਲੀ-ਚੁੱਕਾਂ, ਅੰਗਰੇਜ਼ਾਂ ਦੇ ਸੂਹੀਆਂ ਨੂੰ ਸਬਕ ਸਿਖਾਉਣਾ ਸੀ। ਬੱਬਰ ਅਕਾਲੀ ਲਹਿਰ ਗਦਰ ਪਾਰਟੀ ਤੋਂ ਪ੍ਰਭਾਵਿਤ ਸੀ। 19 ਤੋਂ 21 ਮਾਰਚ 1921 ਨੂੰ ਹੁਸ਼ਿਆਰਪੁਰ ਵਿਖੇ ਸਿੱਖ ਐਜੂਕੇਸ਼ਨਲ ਕਾਨਫਰੰਸ ਦੌਰਾਨ ਮਾਸਟਰ ਮੋਤਾ ਸਿੰਘ ਪਤਾਰਾ ਅਤੇ ਕਿਸ਼ਨ ਸਿੰਘ ਗੜਗੱਜ ਦੀ ਅਗਵਾਈ ਵਿੱਚ ਇੱਕ ਖੁਫ਼ੀਆ ਮੀਟਿੰਗ ਵਿੱਚ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਜ਼ਿੰਮੇਵਾਰ ਅਫਸਰਾਂ ਨੂੰ ਸੋਧਣ ਦਾ ਫੈਸਲਾ ਲਿਆ ਗਿਆ। ਉਨ੍ਹਾਂ ਵਿੱਚੋਂ ਕਈ ਜਣੇ 23 ਮਈ, 1921 ਨੂੰ ਗ੍ਰਿਫਤਾਰ ਕਰ ਲਏ ਗਏ। ਪਰ ਮਾਸਟਰ ਮੋਤਾ ਸਿੰਘ ਅਤੇ ਜਥੇਦਾਰ ਕਿਸ਼ਨ ਸਿੰਘ ਗੜਗੱਜ ਰੂਪੋਸ਼ ਹੋ ਗਏ। ਇਸ ਦੌਰਾਨ ਜਥੇਦਾਰ ਕਿਸ਼ਨ ਸਿੰਘ ਨੇ ਚੱਕਰਵਰਤੀ ਜਥਾ ਨਾਮ ਦਾ ਆਪਣਾ ਇੱਕ ਗੁਪਤ ਜਥਾ ਤਿਆਰ ਕੀਤਾ। ਹੁਸ਼ਿਆਰਪੁਰ ਵਿੱਚ ਜਥੇਦਾਰ ਕਰਮ ਸਿੰਘ ਦੌਲਤਪੁਰ ਨੇ ਵੀ ਆਪਣਾ ਜਥਾ ਤਿਆਰ ਕੀਤਾ। ਅਗਸਤ, 1922 ਵਿੱਚ ਇਨ੍ਹਾਂ ਦੋਵਾਂ ਜਥਿਆਂ ਨੇ ਮਿਲ ਕੇ 'ਬੱਬਰ ਅਕਾਲੀ' ਨਾਂਅ ਦੀ ਪਾਰਟੀ ਬਣਾਈ ਜਿਸ ਦਾ ਮੁੱਖੀ ਜਥੇਦਾਰ ਕਿਸ਼ਨ ਸਿੰਘ ਗੜਗੱਜ ਬਣਾਇਆ ਗਿਆ। ਉਨ੍ਹਾਂ ਨੇ ਭਾਰਤ ਦੇ ਬਰਤਾਨਵੀ ਸ਼ੋਸ਼ਣ ਦਾ ਵੇਰਵਾ ਲੋਕਾਂ ਤੱਕ ਲਿਜਾਣ ਲਈ ਇੱਕ ਗੈਰ-ਕਾਨੂੰਨੀ ਅਖ਼ਬਾਰ ਵੀ ਪ੍ਰਕਾਸ਼ਿਤ ਕਰਨਾ ਸ਼ੁਰੂ ਕਰ ਦਿੱਤਾ। ਇਹ ਸੰਗਠਨ ਅਪਰੈਲ 1923 ਵਿੱਚ ਬ੍ਰਿਟਿਸ਼ ਸਰਕਾਰ ਨੇ ਗੈਰ-ਕਾਨੂੰਨੀ ਐਲਾਨ ਕਰ ਦਿੱਤਾ ਸੀ।
ਕੁਆਂਟਮ ਇਮੇਜਿੰਗ, ਕੁਆਂਟਮ ਔਪਟਿਕਸ ਦੀ ਇੱਕ ਨਵੀਨ ਉਪ-ਸਾਖਾ ਹੈ ਜੋ ਇਲੈਕਟ੍ਰੋਮੈਗਨੈਟਿਕ ਫੀਲਡ ਦੀ ਕੁਆਂਟਮ ਇੰਟੈਂਗਲਮੈਂਟ ਵਰਗੇ ਕੁਆਂਟਮ ਸਹਿ-ਸਬੰਧਾਂ ਦੀ ਵਰਤੋਂ ਇੱਕ ਰੈਜ਼ੋਲਿਊਸ਼ਨ ਜਾਂ ਹੋਰ ਅਜਿਹੇ ਇਮੇਜਿੰਗ ਕੰਮਾ ਨਾਲ ਚੀਜ਼ਾਂ ਦੀ ਇਮੇਜਿੰਗ ਕਰਨ ਲਈ ਵਰਤੋਂ ਕਰਦੀ ਹੈ ਜੋ ਕਲਾਸੀਕਲ ਔਪਟਿਕਸ ਵਿੱਚ ਅਸੰਭਵ ਤੋਂ ਵੀ ਪਰੇ ਦੀ ਗੱਲ ਹੈ। ਕੁਆਂਟਮ ਇਮੇਜਿੰਗ ਦੀਆਂ ਉਦਾਹਰਨਾਂ ਵਿੱਚ ਗੋਸਟ ਇਮੇਜਿੰਗ, ਕੁਆਂਟਮ ਲੀਥੋਗ੍ਰਾਫੀ, ਅਤੇ ਕੁਆਂਟਮ ਸੈਂਸਿੰਗ ਸਾਮਿਲ ਹਨ। ਕਿਸੇ ਦਿਨ ਕੁਆਂਟਮ ਇਮੇਜਿੰਗ ਦੀ ਵਰਤੋਂ ਕੁਆਂਟਮ ਕੰਪਿਊਟਰਾਂ ਵਿੱਚ ਡੈਟੇ ਦੇ ਨਮੂਨੇ ਜਮਾ ਕਰਨ ਵਾਸਤੇ ਅਤੇ ਵਿਸਾਲ ਪੱਧਰ ਤੇ ਉੱਚ ਦਰਜੇ ਦੀ ਸੁਰੱਖਿਆ ਨਾਲ ਸੂਚਨਾ ਦੇ ਪ੍ਰਸਾਰ ਵਾਸਤੇ ਕੀਤੀ ਜਾ ਸਕਦੀ ਹੈ। ਕੁਆਂਟਮ ਮਕੈਨਿਕਸ ਨੇ ਸਾਬਤ ਕੀਤਾ ਹੈ ਕਿ ਪ੍ਰਕਾਸ਼ ਦੇ ਲੱਛਣਾ ਵਿੱਚ ਅਨਿਸ਼ਚਿਤਿਤਾਵਾਂ ਸਮਾਈਆਂ ਹੁੰਦੀਆਂ ਹਨ, ਜੋ ਇਸਦੀਆਂ ਵਿਸੇਸ਼ਤਾਵਾਂ ਵਿੱਚ ਪਲ-ਪਲ ਉਤ੍ਰਾਓ-ਚੜਾਵਾਂ ਦੇ ਰੂਪ ਵਿੱਚ ਪ੍ਰਗਟ ਹੁੰਦੀਆਂ ਹਨ। ਇਹਨਾਂ ਉਤ੍ਰਾਓ-ਚੜਾਵਾਂ ਨੂੰ ਨਿਯੰਤ੍ਰਨ ਕਰਕੇ- ਜੋ ਇੱਕ ਕਿਸਮ ਦਾ ਸ਼ੋਰ ਪ੍ਰਸਤੁਤ ਕਰਦੀਆਂ ਹਨ- ਮੱਧਮ ਚੀਜ਼ਾਂ ਦੀ ਪਛਾਣ ਵਿੱਚ ਸੁਧਾਰ ਲਿਆਂਦਾ ਜਾ ਸਕਦਾ ਹੈ, ਤਾਂ ਜੋ ਹੋਰ ਚੰਗੀਆਂ ਐਂਪਲੀਫਾਈ ਕੀਤੀਆਂ ਤਸਵੀਰਾਂ ਪੈਦਾ ਹੋ ਸਕਣ, ਅਤੇ ਕਾਮਿਆਂ ਨੂੰ ਹੋਰ ਜਿਆਦਾ ਸੁੱਧਤਾ ਨਾਲ ਲੇਜ਼ਰ ਬੀਮਾਂ ਨੂੰ ਪੁਜੀਸ਼ਨ ਕਰਨ ਦੀ ਆਗਿਆ ਮਿਲ ਸਕੇ।
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸ ਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦਾ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਜ ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸੇਆਂ ਵਿੱਚ ਵੰਡਿਆ ਸੀ, ਲਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ। ਯਾਨੀ ਪੰਚ ਦਰਿਆਵਾਂ ਦੀ ਧਰਤੀ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਉਨ੍ਹਾਂ ਵਿੱਚੋਂ ਦੋ ਦਰਿਆ (ਚਨਾਬ ਤੇ ਜਿਹਲਮ ਦਰਿਆ) ਤਾਂ ਮੁਕੰਮਲ ਤੌਰ ਉੱਤੇ ਪਾਕਿਸਤਾਨੀ ਪੰਜਾਬ ਦੇ ਇਲਾਕੇ ਵਿੱਚ ਵਗਦੇ ਹਨ ਅਤੇ ਦੋ ਦਰਿਆ (ਸਤਲੁਜ ,ਰਾਵੀ) ਭਾਰਤੀ ਪੰਜਾਬ ਤੋਂ ਹੋ ਕੇ ਪਾਕਿਸਤਾਨੀ ਪੰਜਾਬ ਵਿੱਚ ਆਉਂਦੇ ਹਨ ਅਤੇ ਇਕ ਦਰਿਆ (ਬਿਆਸ) ਮੁਕੰਮਲ ਤੌਰ ਉੱਤੇ ਭਾਰਤੀ ਪੰਜਾਬ ਵਿੱਚ ਹੈ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।