ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪਿੰਡ ਮੁਮਾਰਾ ਜ਼ਿਲਾ ਫ਼ਰੀਦਕੋਟ ਦੀ ਤਹਿਸੀਲ ਫ਼ਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 535 ਹੈਕਟੇਅਰ ਹੈ। ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1220 ਹੈ। ਇਸ ਪਿੰਡ ਦੇ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 151203 ਹੈ। ਇਹ ਪਿੰਡ ਮੁਕਤਸਰ ਫਿਰੋਜ਼ਪੁਰ ਸੜਕ ਤੋਂ 2 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਫਿਰੋਜ਼ਪੁਰ 14 ਕਿਲੋਮੀਟਰ ਦੀ ਦੂਰੀ ਤੇ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਭੌਤਿਕ ਵਿਗਿਆਨ ਵਿੱਚ, ਸਪੇਸਟਾਈਮ (ਸਪੇਸ-ਟਾਈਮ, ਸਪੇਸ ਟਾਈਮ ਜਾਂ ਸਪੇਸ-ਟਾਈਮ ਨਿਰੰਤਰਤਾ) ਇੱਕ ਗਣਿਤਿਕ ਮਾਡਲ ਹੈ ਜੋ ਸਪੇਸ ਅਤੇ ਟਾਈਮ ਨੂੰ ਇੱਕੋ ਅੰਦਰੂਨੀ ਤੌਰ ਤੇ ਬੁਣੀ ਹੋਈ ਨਿਰੰਤਰਤਾ ਵਿੱਚ ਮਿਲਾਉਂਦਾ ਹੈ। ਸਾਡੇ ਬ੍ਰਹਿਮੰਡ ਦਾ ਸਪੇਸਟਾਈਮ ਆਮਤੌਰ ਤੇ ਇੱਕ ਯੁਕਲਿਡੀਅਨ ਸਪੇਸ ਦ੍ਰਿਸ਼ਟੀਕੋਣ ਤੋਂ ਲਿਆ ਜਾਂਦਾ ਹੈ, ਜੋ ਸਪੇਸ ਨੂੰ ਤਿੰਨ ਅਯਾਮਾਂ ਦੀ ਬਣੀ ਹੋਈ, ਅਤੇ ਟਾਈਮ ਨੂੰ ਇੱਕ ਅਯਾਮ ਦਾ ਬਣਿਆ ਹੋਇਆ ਚੌਥੇ ਅਯਾਮ ਦੇ ਰੂਪ ਵਿੱਚ ਦਰਸਾਉਂਦਾ ਹੈ। ਸਪੇਸ ਅਤੇ ਟਾਈਮ ਨੂੰ ਮਿੰਕੋਵਸਕੀ ਸਪੇਸ ਦੇ ਰੂਪ ਵਿੱਚ ਇੱਕ ਸਿੰਗਲ ਮੈਨੀਫੋਲਡ ਵਿੱਚ ਮੇਲਦੇ ਹੋਏ, ਭੌਤਿਕ ਵਿਗਿਆਨੀਆਂ ਨੇ ਮਹਤੱਵਪੂਰਨ ਤਰੀਕੇ ਨਾਲ ਬਹੁਤ ਸਾਰੀਆਂ ਭੌਤਿਕੀ ਥਿਊਰੀਆਂ ਸਰਲ ਬਣਾਈਆਂ ਹਨ, ਅਤੇ ਸੁੱਪਰਗਲੈਕਟਿਕ (ਅਕਾਸ਼ੀ) ਅਤੇ ਸੂਖਮ, ਦੋਹਾਂ ਪੱਧਰਾਂ ਉੱਤੇ ਬ੍ਰਹਿਮੰਡ ਦੀ ਕਾਰਜਪ੍ਰਣਾਲੀ ਦਾ ਇੱਕ ਹੋਰ ਇੱਕਸਾਰ ਤਰੀਕੇ ਨਾਲ ਵਿਵਰਣ ਦਿੱਤਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਨਰਾਤੇ ਜਾਂ ਨੌਰਾਤਰੀ/ਨਵਰਾਤਰੀ/ਨਵਰਾਤੇ (नवरात्रि) ਇੱਕ ਹਿੰਦੂ ਤਿਓਹਾਰ ਹੈ। ਨਰਾਤੇ ਪੰਜਾਬੀ ਦਾ ਸ਼ਬਦ ਹੈ, ਜਿਸ ਦਾ ਮਤਲਬ ਹੁੰਦਾ ਹੈ 'ਨੌਂ ਰਾਤਾਂ'। ਇਹ ਤਿਓਹਾਰ ਸਾਲ ਵਿੱਚ ਚਾਰ ਵਾਰ ਆਉਂਦਾ ਹੈ। ਚੇਤ, ਹਾੜ, ਅੱਸੂ, ਪੋਹ ਪਹਿਲੇ ਦਿਨ ਤੋਂ ਨੌਮੀ ਤੱਕ ਮਨਾਇਆ ਜਾਂਦਾ ਹੈ। ਨਰਾਤਿਆਂ ਦੀਆਂ ਨੌਂ ਰਾਤਾਂ ਵਿੱਚ ਤਿੰਨ ਦੇਵੀਆਂ ਕਾਲੀ ਮਾਤਾ (ਸ਼ਿਵ ਦੀ ਪਤਨੀ, ਕਾਲ ਤੇ ਮੌਤ ਦੀ ਦੇਵੀ), ਲਕਸ਼ਮੀ (ਧੰਨ ਦੌਲਤ, ਖੁਸ਼ਹਾਲੀ ਅਤੇ ਸ਼ਾਂਤੀ ਦੀ ਦੇਵੀ) ਅਤੇ ਸਰਸਵਤੀ ਦੇਵੀ (ਸਾਹਿਤ, ਕਲਾ ਅਤੇ ਸੰਗੀਤ ਦੀ ਦੇਵੀ) ਦੇ ਅਤੇ ਦੁਰਗਾ ਦੇ ਨੌਂ ਰੂਪਾਂ ਦੀ ਪੂਜਾ ਹੁੰਦੀ ਹੈ ਜਿਹਨਾਂ ਨੂੰ ਨੌਦੁਰਗਾ ਕਹਿੰਦੇ ਹਨ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 26,825 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ । ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਗੁਰਦਿਆਲ ਸਿੰਘ(10 ਜਨਵਰੀ, 1933-16 ਅਗਸਤ, 2016) ਪੰਜਾਬ ਦਾ ਮਸ਼ਹੂਰ ਨਾਵਲਿਸਟ ਹੈ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਪ੍ਰੋ. ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ.
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਨੋਵੇਂ ਦਹਾਕੇ ਦੇ ਉਤਰ ਅਧ ਤੋਂ ਪਿਛੋ ਪੰਜਾਬੀ ਕਹਾਣੀਕਾਰਾਂ ਦਾ ਇੱਕ ਨਵਾਂ ਦੋਰ ਬੜੀ ਤੇਜੀ ਨਾਲ ਉਭਰ ਕੇ ਸਾਮ੍ਹਣੇ ਆਇਆ ਹੈ। 1992 ਤੋਂ 1996 ਦੋਰਾਨ ਚਾਰ ਕੁ ਸਾਲਾਂ ਵਿੱਚ ਹੀ ਇਹਨਾਂ ਦੀਆਂ ਕਹਾਣੀਆਂ ਮੋਲਿਕ ਸੰਗ੍ਰਹਿ ਵੀ ਚਰਚਾ ਦਾ ਕੇਂਦਰ ਬਣਨ ਲਗੇ.ਪ੍ਰਸਿਧ ਵਿਦਵਾਨ ਗੁਰਬਚਨ ਸਿੰਘ ਨੇ ਕੁਝ ਕਹਾਣੀਕਾਰਾ ਦੀਆਂ ਕਹਾਣੀਆਂ ਬਾਰੇ ਕਿਹਾ," ਇਹ ਕਹਾਣੀਆਂ ਪ੍ਰਵਚਨ ਦਾ ਦਰਜਾ ਰਖਦੀਆਂ ਹਨ,ਜਿਸ ਦਾ ਮਤਲਬ ਹੈ ਕਿ ਇਹਨਾਂ ਦੇ ਭਾਸ਼ਿਕ ਸ਼ੈਲੀ ਅਰਥਾਂ ਦੀਆਂ ਪ੍ਰਤੀ ਧੁਨੀਆਂ ਪੈਦਾ ਕਰਦੀ ਹੈ,ਜੋ ਲੁਪਤ/ਅਦਿਖ ਹੈ, ਭਾਸ਼ਾ ਦੀ ਸੀਮਾਂ ਤੋਂ ਪਾਰ ਜਾਂਦੀ ਹੈ। ਇਸ ਨੂੰ ਸਿਰਜਣ ਪਿਛੇ ਸੁਚੇਤ ਯਤਨ ਹੈ।ਕਥਾ ਅੰਸ਼ ਮੁਦਾ ਨਹੀਂ,ਸਗੋ ਬਿਰਤਾਂਤ ਉਸਾਰੀ ਦੀ ਜੁਗਤ ਹੈ। ਇਹ ਕਹਾਣੀਕਰ ਘਟਨਾ /ਸਥਿਤੀ ਦੇ ਅਚੇਤ ਤਕ ਪੁਜਦੇ ਹਨ. ਅਚੇਤ ਦੀਆਂ ਅਵਾਜਾਂ ਤਕ ਪਾਠਕਾਂ ਨੂੰ ਪੁਹਾਚਾਨ ਲਈ ਭਾਸ਼ਕ ਸ਼ੇਲੀ ਨਾਲ ਜਦੋ ਜਹਿਦ ਕਰਦੇ ਹਨ.ਰਵਾਇਤੀ ਬਿਰਤਾਂਤ ਤੋਂ ਪਾਰ ਜਾਂਦੇ ਹਨ.
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਕਾਵਿ ਸ਼ਾਸਤਰ (Poetics) ਕਵਿਤਾ ਅਤੇ ਸਾਹਿਤ ਦਾ ਫਲਸਫਾ ਅਤੇ ਵਿਗਿਆਨ ਹੈ। ਇਹ ਕਾਵਿ ਕ੍ਰਿਤੀਆਂ ਅਤੇ ਪ੍ਰਵਚਨਾਂ ਦੇ ਵਿਸ਼ਲੇਸ਼ਣ ਦੇ ਆਧਾਰ ਉੱਤੇ ਸਮੇਂ-ਸਮੇਂ ਸਾਹਮਣੇ ਆਏ ਸਿਧਾਂਤਾਂ ਦਾ ਗਿਆਨ ਹੈ। ਪਰ ਕੁਝ ਵਿਦਵਾਨ ਇਸ ਦੀ ਵਰਤੋਂ ਏਨੇ ਵਿਆਪਕ ਅਧਾਰ ਤੇ ਕਰਦੇ ਹਨ ਕਿ ਖੁਦ ਸਿਧਾਂਤ ਵੀ ਇਸ ਦੇ ਕਲਾਵੇ ਵਿੱਚ ਆ ਜਾਂਦਾ ਹੈ। ਯੁੱਗ ਪ੍ਰਸਥਿਤੀਆਂ ਦੇ ਅਨੁਸਾਰ ਕਵਿਤਾ ਅਤੇ ਸਾਹਿਤ ਦਾ ਕੰਟੈਂਟ ਅਤੇ ਰੂਪ ਬਦਲਦਾ ਰਹਿੰਦਾ ਹੈ; ਨਤੀਜੇ ਵਜੋਂ ਕਾਵਿ-ਸ਼ਾਸਤਰੀ ਸਿਧਾਂਤਾਂ ਵਿੱਚ ਵੀ ਲਗਾਤਾਰ ਤਬਦੀਲੀ ਹੁੰਦੀ ਰਹੀ ਹੈ। ਭਾਰਤ ਵਿੱਚ ਭਰਤ ਦੇ ਸਿਧਾਂਤਾਂ ਤੋਂ ਲੈ ਕੇ ਅੱਜ ਤੱਕ ਅਤੇ ਪੱਛਮ ਵਿੱਚ ਸੁਕਰਾਤ ਅਤੇ ਉਸਦੇ ਚੇਲੇ ਅਫਲਾਤੂਨ ਤੋਂ ਲੈ ਕੇ ਨਵਆਲੋਚਨਾ ਤੱਕ ਦੇ ਸਿਧਾਂਤਾਂ ਦੇ ਇਤਿਹਾਸਿਕ ਸਰਵੇ ਤੋਂ ਇਹ ਗੱਲ ਸਾਫ਼ ਹੋ ਜਾਂਦੀ ਹੈ। ਭਾਰਤ ਵਿੱਚ ਕਵਿਤਾ ਨਾਟਕ ਆਦਿ ਕ੍ਰਿਤੀਆਂ ਨੂੰ ਲਕਸ਼ ਗਰੰਥ ਅਤੇ ਸਿਧਾਂਤਕ ਗ੍ਰੰਥਾਂ ਨੂੰ ਲੱਛਣ ਗਰੰਥ ਕਿਹਾ ਜਾਂਦਾ ਹੈ। ਇਹ ਲੱਛਣ ਗਰੰਥ ਹਮੇਸ਼ਾ ਲਕਸ਼ ਗਰੰਥਾਂ ਦੇ ਅਨੁਗਾਮੀ ਹੁੰਦੇ ਹਨ ਅਤੇ ਮਹਾਨ ਕਵੀ ਇਹਨਾਂ ਦੀਆਂ ਦਸੀਆਂ ਲੀਹਾਂ ਨੂੰ ਚੁਣੌਤੀ ਦਿੰਦੇ ਵੇਖੇ ਜਾਂਦੇ ਹਨ। ਕਾਵਿ ਸ਼ਾਸਤਰ ਲਈ ਪੁਰਾਣੇ ਨਾਮ ਸਾਹਿਤਸ਼ਾਸਤਰ ਅਤੇ ਅਲੰਕਾਰਸ਼ਾਸਤਰ ਹਨ ਅਤੇ ਸਾਹਿਤ ਦੇ ਵਿਆਪਕ ਰਚਨਾਤਮਕ ਖੇਤਰ ਨੂੰ ਅਪਣਾ ਲੈਣ ਉੱਤੇ ਇਸਨੂੰ ਸਮੀਖਿਆ ਸ਼ਾਸਤਰ ਵੀ ਕਿਹਾ ਜਾਣ ਲਗਾ। ਮੂਲ ਤੌਰ ਤੇ ਕਾਵਿ ਸ਼ਾਸਤਰੀ ਚਿੰਤਨ ਸ਼ਬਦ ਕਾਵਿ ਅਤੇ ਨਾਟਕ ਦੇ ਹੀ ਸੰਬੰਧ ਵਿੱਚ ਸਿਧਾਂਤ ਨਿਰਮਾਣ ਕਰਦਾ ਮਿਲਦਾ ਹੈ। ਅਰਸਤੂ ਦੀ ਰਚਨਾ ਪੋਇਟਿਕਸ ਵਿੱਚ ਕਾਮੇਡੀ, ਟਰੈਜੇਡੀ, ਅਤੇ ਐਪਿਕ ਦੀ ਸਮੀਖਿਆਤਮਕ ਕਸੌਟੀ ਦਾ ਆਕਲਨ ਹੈ ਅਤੇ ਭਰਤ ਦਾ ਨਾਟਸ਼ਾਸਤਰ ਕੇਵਲ ਰੂਪਕ ਜਾਂ ਨਾਟਕ ਦੇ ਹੀ ਸਮੀਖਿਆ ਸਿਧਾਂਤ ਪੇਸ਼ ਕਰਦਾ ਹੈ। ਭਾਰਤ ਅਤੇ ਪੱਛਮ ਵਿੱਚ ਇਹ ਚਿੰਤਨ ਈ. ਪੂ.
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਲਾਲਾ ਧਨੀਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਨ੍ਹਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿੱਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਨ੍ਹਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਨ੍ਹਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਨ੍ਹਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਤਾਜ ਮਹੱਲ (ਹਿੰਦੀ: ताज महल ; ਉਰਦੂ: تاج محل) ਭਾਰਤ ਦੇ ਆਗ੍ਰਾ ਸ਼ਹਿਰ ਵਿੱਚ ਸਥਿਤ ਇੱਕ ਸੰਸਾਰ ਵਿਰਾਸਤ ਮਕਬਰਾ ਹੈ। ਇਸ ਦੀ ਉਸਾਰੀ ਮੁਗ਼ਲ ਸਮਰਾਟ ਸ਼ਾਹ ਜਹਾਨ ਨੇ, ਆਪਣੀ ਪਤਨੀ ਮੁਮਤਾਜ਼ ਮਹਾਲ ਦੀ ਯਾਦ ਵਿੱਚ ਕਰਵਾਇਆ ਸੀ। ਤਾਜ ਮਹੱਲ ਮੁਗਲ ਵਾਸਤੁਕਲਾ ਦਾ ਉੱਤਮ ਨਮੂਨਾ ਹੈ। ਇਸ ਦੀ ਵਾਸਤੁ ਸ਼ੈਲੀ ਫਾਰਸੀ, ਤੁਰਕ, ਭਾਰਤੀ ਅਤੇ ਇਸਲਾਮੀ ਵਾਸਤੁਕਲਾ ਦੇ ਘਟਕਾਂ ਦਾ ਅਨੋਖਾ ਸੁਮੇਲ ਹੈ। ਸੰਨ 1983 ਵਿੱਚ, ਤਾਜ ਮਹਿਲ ਯੁਨੈਸਕੋ ਸੰਸਾਰ ਅਮਾਨਤ ਟਿਕਾਣਾ ਬਣਿਆ। ਇਸ ਦੇ ਨਾਲ ਹੀ ਇਸਨੂੰ ਸੰਸਾਰ ਅਮਾਨਤ ਦੇ ਸਭਨੀ ਥਾਂਈਂ ਪ੍ਰਸ਼ੰਸਾ ਪਾਉਣ ਵਾਲੀ, ਅਤਿ ਉੱਤਮ ਮਾਨਵੀ ਕ੍ਰਿਤੀਆਂ ਵਿੱਚੋਂ ਇੱਕ ਦੱਸਿਆ ਗਿਆ। ਤਾਜਮਹਿਲ ਨੂੰ ਭਾਰਤ ਦੀ ਇਸਲਾਮੀ ਕਲਾ ਦਾ ਰਤਨ ਵੀ ਘੋਸ਼ਿਤ ਕੀਤਾ ਗਿਆ ਹੈ। ਸਾਧਾਰਣ ਤੌਰ ਤੇ ਵੇਖੇ ਗਏ ਸੰਗ-ਮਰਮਰ ਦੀਆਂ ਸਿੱਲੀਆਂ ਦੀ ਵੱਡੀਆਂ ਵੱਡੀਆਂ ਪਰਤਾਂ ਨਾਲ ਢਕ ਕੇ ਬਣਾਏ ਗਏ ਭਵਨਾਂ ਦੀ ਤਰ੍ਹਾਂ ਨਾ ਬਣਾਕੇ ਇਸ ਦਾ ਚਿੱਟਾ ਗੁੰਬਦ ਅਤੇ ਟਾਇਲ ਸਰੂਪ ਸੰਗਮਰਮਰ ਨਾਲ ਢਕਿਆ ਹੈ। ਕੇਂਦਰ ਵਿੱਚ ਬਣਿਆ ਮਕਬਰਾ ਆਪਣੀ ਵਾਸਤੁ ਸਰੇਸ਼ਟਤਾ ਪੱਖੋਂ ਸੌਂਦਰਿਆ ਦੇ ਸੰਯੋਜਨ ਦਾ ਪਤਾ ਦਿੰਦਾ ਹੈ। ਤਾਜਮਹਿਲ ਭਵਨ ਸਮੂਹ ਦੀ ਸੰਰਚਨਾ ਦੀ ਖਾਸ ਗੱਲ ਹੈ, ਕਿ ਇਹ ਪੂਰਾ ਸਮਮਿਤੀ ਹੈ। ਇਸ ਦਾ ਨਿਰਮਾਣ ਸੰਨ 1648 ਦੇ ਲੱਗਭੱਗ ਮੁਕੰਮਲ ਹੋਇਆ ਸੀ। ਉਸਤਾਦ ਅਹਮਦ ਲਾਹੌਰੀ ਨੂੰ ਅਕਸਰ ਇਸ ਦਾ ਪ੍ਰਧਾਨ ਰੂਪਾਂਕਨਕਰਤਾ ਮੰਨਿਆ ਜਾਂਦਾ ਹੈ।
ਬਿਜਲੀ ਦੀ ਬਦਲਵੀਂ ਧਾਰਾ ਜਾਂ ਆਲਟਰਨੇਟਿੰਗ ਕਰੰਟ ਜਾਂ ਏ ਸੀ ਇੱਕ ਬਿਜਲਈ ਕਰੰਟ ਜਾਂ ਇਲੈੱਕਟ੍ਰਿਕ ਕਰੰਟ ਹੁੰਦਾ ਹੈ ਜਿਹੜਾ ਕਿ ਸਮੇਂ ਦੇ ਨਾਲ ਲਗਾਤਾਰ ਆਪਣੀ ਦਿਸ਼ਾ ਇੱਕ ਸਮਾਨ ਅੰਤਰਾਲਾਂ ਵਿੱਚ ਬਦਲਦਾ ਰਹਿੰਦਾ ਹੈ। ਇਹ ਡੀ ਸੀ ਤੋਂ ਵੱਖਰੀ ਇਸ ਕਰਕੇ ਹੁੰਦਾ ਹੈ ਕਿਉਂਕਿ ਡੀ ਸੀ ਦੀ ਦਿਸ਼ਾ ਸਮੇਂ ਦੇ ਅੰਤਰਾਲਾਂ ਨਾਲ ਨਹੀਂ ਬਦਲਦੀ ਅਤੇ ਲਗਾਤਾਰ ਇੱਕ ਸਮਾਨ ਰਹਿੰਦੀ ਹੈ। ਉਦਯੋਗਾਂ ਅਤੇ ਘਰਾਂ ਦੇ ਵਿੱਚ ਏ. ਸੀ. ਦੇ ਰੂਪ ਵਿੱਚ ਇਲੈਰਟ੍ਰਿਕ ਪਾਵਰ ਮੁਹੱਈਆ ਕਰਵਾਈ ਜਾਂਦੀ ਹੈ। ਇਹ ਘਰਾਂ ਵਿੱਚ ਪਲੱਗ ਬਣਾ ਕੇ ਦਿੱਤੀ ਜਾਂਦੀ ਹੈ ਅਤੇ ਘਰਾਂ ਵਿੱਚ ਵਰਤੇ ਜਾਣ ਵਾਲੇ ਸਾਰੇ ਆਧੁਨਿਕ ਉਪਕਰਨ ਜਿਵੇਂ ਟੀ.
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਚਿਪਕੋ ਅੰਦੋਲਨ ਦਰਖ਼ਤਾਂ ਨੂੰ ਕੱਟਣ ਤੋਂ ਬਚਾਉਣ ਲਈ ਉਹਨਾਂ ਨੂੰ ਜੱਫੀਆਂ ਪਾਉਣ ਵਾਲਾ ਗਾਂਧੀਵਾਦੀ ਧਾਰਨਾਵਾਂ ਸੱਤਿਆਗ੍ਰਹਿ ਅਤੇ ਅਹਿੰਸਾ ਉੱਤੇ ਅਧਾਰਤ ਇੱਕ ਅੰਦੋਲਨ ਸੀ। ਆਧੁਨਿਕ ਚਿਪਕੋ ਅੰਦੋਲਨ ਅਗੇਤਰੇ '70 ਦੇ ਦਹਾਕੇ ਵਿੱਚ ਉੱਤਰਾਖੰਡ (ਜੋ ਉਦੋਂ ਉੱਤਰ ਪ੍ਰਦੇਸ਼ ਵਿੱਚ ਸੀ) ਦੇ ਗੜ੍ਹਵਾਲ ਇਲਾਕੇ ਵਿੱਚ ਗਤੀਸ਼ੀਲ ਜੰਗਲ-ਵਾਢੇ ਖ਼ਿਲਾਫ਼ ਜਾਗਰੁਕਤਾ ਵਜੋਂ ਸ਼ੁਰੂ ਹੋਇਆ। ਇਸ ਸੰਘਰਸ਼ ਦੀ ਮਾਰਗ-ਦਰਸ਼ਕੀ ਵਾਰਦਾਤ 26 ਮਾਰਚ, 1974 ਨੂੰ ਹੋਈ ਜਦੋਂ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਹੇਮਵਾਲਘਾਟੀ ਦੇ ਰੇਣੀ ਪਿੰਡ ਦੀਆਂ ਔਰਤਾਂ ਨੇ ਦਰਖ਼ਤ ਵੱਢਣ ਖ਼ਿਲਾਫ਼ ਕਦਮ ਚੁੱਕੇ ਅਤੇ ਰਾਜ ਦੇ ਜੰਗਲਾਤ ਮਹਿਕਮੇ ਦੀ ਠੇਕੇਦਾਰੀ ਪ੍ਰਨਾਲੀ ਕਰ ਕੇ ਖ਼ਤਰੇ ਵਿੱਚ ਆਏ ਰਿਵਾਇਤੀ ਜੰਗਲਾਤੀ ਹੱਕਾਂ ਨੂੰ ਮੁੜ-ਪ੍ਰਾਪਤ ਕੀਤਾ। ਇਹਨਾਂ ਕਾਰਵਾਈਆਂ ਨੇ ਪੂਰੇ ਖੇਤਰ ਵਿੱਚ ਸੈਂਕੜਿਆਂ ਜਨ ਸਧਾਰਨ ਲੋਕਾਂ ਅਤੇ ਹੋਰਾਂ ਨੂੰ ਪ੍ਰੇਰਿਤ ਕੀਤਾ। '80 ਦੇ ਦਹਾਕੇ ਤੱਕ ਇਹ ਅੰਦੋਲਨ ਪੂਰੇ ਭਾਰਤ ਵਿੱਚ ਫੈਲ ਚੁੱਕਾ ਸੀ ਜਿਸ ਕਰ ਕੇ ਲੋਕ-ਮਿਜ਼ਾਜ਼ ਜੰਗਲਾਤੀ ਨੀਤੀਆਂ ਬਣਨ ਲੱਗੀਆਂ ਅਤੇ ਜਿਸਨੇ ਖੁੱਲ੍ਹੇਆਮ ਦਰਖ਼ਤਾਂ ਦੀ ਕਟਾਈ ਉੱਤੇ ਵਿੰਧਿਆ ਅਤੇ ਪੱਛਮੀ ਘਾਟਾਂ ਤੱਕ ਰੋਕ ਲਾ ਦਿੱਤੀ। ਅੱਜਕੱਲ੍ਹ ਇਸਨੂੰ ਗੜ੍ਹਵਾਲ ਦੇ ਚਿਪਕੋ ਅੰਦੋਲਨ ਦਾ ਪੂਰਵਗਾਮੀ ਅਤੇ ਪ੍ਰੇਰਨਾ-ਸਰੋਤ ਮੰਨਿਆ ਜਾਂਦਾ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਗੁਰਮੀਤ ਰਾਮ ਰਹੀਮ ਸਿੰਘ (ਜਨਮ 15 ਅਗਸਤ 1967) ਇੱਕ ਭਾਰਤੀ ਸੰਗੀਤ ਨਿਰਮਾਤਾ, ਗਾਇਕ, ਗੀਤਕਾਰ, ਅਦਾਕਾਰ, ਫ਼ਿਲਮਮੇਕਰ ਅਤੇ ਡੇਰਾ ਸੱਚਾ ਸੌਦਾ ਦਾ ਮੁਖੀ ਹੈ। ਉਹ 23 ਸਤੰਬਰ 1990 ਤੋਂ ਡੇਰਾ ਸੱਚਾ ਸੌਦਾ ਦਾ ਮੁਖੀ ਹੈ। ਦਿ ਇੰਡੀਅਨ ਐਕਸਪ੍ਰੈਸ ਨੇ ਰਾਮ ਰਹੀਮ ਸਿੰਘ ਨੂੰ 2015 ਦੇ 100 ਸ਼ਕਤੀਸ਼ਾਲੀ ਭਾਰਤੀਆਂ ਦੀ ਸੂਚੀ ਵਿੱਚ 96ਵੇਂ ਸਥਾਨ 'ਤੇ ਰੱਖਿਆ ਸੀ। ਡੇਰਾ ਸੱਚਾ ਸੌਦਾ ਦੇ ਧਾਰਮਿਕ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 25 ਅਗਸਤ 2017 ਨੂੰ ਬਲਾਤਕਾਰ ਦਾ ਦੋਸ਼ੀ ਪਾਇਆ ਗਿਆ ਅਤੇ ਸੀ.ਬੀ.ਆਈ ਦੀ ਅਦਾਲਤ ਨੇ 28 ਅਗਸਤ 2017 ਨੂੰ 30 ਲੱਖ ਰੁਪਏ ਜਰਮਾਨਾ ਅਤੇ 20 ਸਾਲ ਕੈਦ ਦੀ ਸਜਾ ਸੁਣਾਈ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਭੌਤਿਕ ਵਿਗਿਆਨ ਵਿੱਚ, ਗ੍ਰੈਵੀਟੇਸ਼ਨਲ ਫੀਲਡ ਉਸ ਪ੍ਰਭਾਵ ਨੂੰ ਸਮਝਾਉਣ ਵਾਸਤੇ ਵਰਤਿਆ ਜਾਂਦਾ ਇੱਕ ਮਾਡਲ ਹੈ ਜੋ ਕੋਈ ਪੁੰਜ-ਯੁਕਤ ਸ਼ਰੀਰ ਅਪਣੇ ਆਲ਼ੇ-ਦੁਆਲ਼ੇ ਦੀ ਸਪੇਸ ਵਿੱਚ ਫੈਲਾਉਂਦਾ ਹੈ ਜਿਸ ਕਾਰਨ ਇੱਕ ਹੋਰ ਪੁੰਜ-ਯਿਕਤ ਸ਼ਰੀਰ ਉੱਤੇ ਇੱਕ ਬਲ ਪੈਦਾ ਹੁੰਦਾ ਹੈ [1] ਇਸ ਤਰ੍ਹਾਂ ਇੱਕ ਗ੍ਰੈਵੀਟੇਸ਼ਨ ਫੀਲਡ ਦੀ ਵਰਤੋਂ ਗ੍ਰੈਵੀਟੇਸ਼ਨਲ ਵਰਤਾਰੇ ਨੂੰ ਸਮਝਾਉਣ ਲਈ ਕੀਤੀ ਜਾਂਦੀ ਹੈ, ਅਤੇ ਇਸਨੂੰ ਨਿਊਟਨ ਪ੍ਰਤੀ ਕਿਲੋਗ੍ਰਾਮ (N/kg) ਵਿੱਚ ਨਾਪਿਆ ਜਾਂਦਾ ਹੈ। ਇਸਦੇ ਮੌਲਿਕ ਸੰਕਲਪ ਵਿੱਚ, ਗ੍ਰੈਵਿਟੀ ਪੁੰਜਾਂ ਦਰਮਿਆਨ ਇੱਕ ਫੋਰਸ (ਬਲ) ਸੀ। ਨਿਊਟਨ ਨੂੰ ਅਪਣਾਉਂਦੇ ਹੋਏ, ਲੇਪਲੇਸ ਨੇ ਰੇਡੀਏਸ਼ਨ ਫੀਲਡਾਂ ਜਾਂ ਤਰਲਾਂ ਦੀ ਕਿਸੇ ਕਿਸਮ ਦੇ ਤੌਰ 'ਤੇ ਮਾਡਲ ਬਣਾਉਣ ਦਾ ਯਤਨ ਕੀਤਾ, ਅਤੇ 19ਵੀਂ ਸਦੀ ਤੋਂ ਬਅਦ ਗਰੈਵਿਟੀ ਲਈ ਵਿਆਖਿਆਵਾਂ ਨੂੰ ਆਮ ਤੌਰ 'ਤੇ ਕਿਸੇ ਫੀਲਡ ਮਾਡਲ ਦੀ ਭਾਸ਼ਾ ਵਿੱਚ ਪੜ੍ਹਾਇਆ ਗਿਆ ਹੈ, ਨਾ ਕਿ ਕਿਸੇ ਬਿੰਦੂ ਖਿੱਚ ਦੇ ਰੂਪ ਵਿੱਚ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਗੀਤਕਾਰ (ਅੰਗਰੇਜ਼ੀ: Songwriter) ਉਹ ਇਨਸਾਨ ਹੁੰਦਾ ਹੈ ਜੋ ਗੀਤ ਲਿਖਦਾ ਹੈ। ਜੋ ਗੀਤਕਾਰ ਆਪਣੇ ਗੀਤਾਂ ਨੂੰ ਖ਼ੁਦ ਹੀ ਗਾਉਂਦੇ ਹਨ ਓਹਨਾਂ ਨੂੰ ਗਾਇਕ-ਗੀਤਕਾਰ ਆਖਦੇ ਹਨ। ਕੁਝ ਖ਼ੁਦ ਹੀ ਗੀਤ ਦਾ ਸੰਗੀਤ ਵੀ ਤਿਆਰ ਕਰਦੇ ਹਨ। ਜੋ ਗੀਤਕਾਰ ਦੂਜੇ ਗਾਇਕਾਂ ਨੂੰ ਆਪਣੇ ਗੀਤ ਦਿੰਦੇ ਹਨ ਓਹਨਾਂ ਨੂੰ ਬਦਲੇ ਵਿੱਚ ਕੰਪਨੀ ਜਾਂ ਗਾਇਕ ਵੱਲੋ ਇੱਕ ਰਕਮ ਦਿੱਤੀ ਜਾਂਦੀ ਹੈ ਜਿਸ ਨੂੰ ਰਾੱਇਲਟੀ (Royalty) ਆਖਦੇ ਹਨ। ਰਾੱਇਲਟੀ ਦੇ ਪੰਜਾਬੀ ਮਾਅਨੇ ਹਨ, ਸ਼ਾਹੀ ਹੱਕ ਜਾਂ ਹੱਕ-ਮਾਲਕੀ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।