ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।' page 1
ਰਾਏ- ਅਬਦੁੱਲਾ ਖ਼ਾਨ ਭੱਟੀ, ਪ੍ਰਚਲਿਤ ਨਾਮ ਦੁੱਲਾ ਭੱਟੀ (ਸ਼ਾਹਮੁਖੀ: دًﻻ بھٹى) ਪੰਜਾਬ ਦਾ ਇੱਕ ਪ੍ਰਸਿੱਧ ਪ੍ਰਾਚੀਨ ਰਾਜਪੂਤ ਨਾਇਕ ਸੀ, ਜਿਸਨੇ ਮੁਗਲ ਸਮਰਾਟ ਅਕਬਰ ਦੇ ਖਿਲਾਫ ਇੱਕ ਬਗ਼ਾਵਤ ਦੀ ਅਗਵਾਈ ਕੀਤੀ ਸੀ। ਉਸਦੀ ਮਾਂ ਦਾ ਨਾਂ ਲੱਧੀ ਤੇ ਪਿਉ ਦਾ ਨਾਂ ਫਰੀਦ ਸੀ।ਦੁੱਲੇ ਦੀ ਮਾਂ ਲੱਧੀ ਨੇ ਅਕਬਰ ਦੇ ਪੁੱਤ ਸ਼ੇਖੂ ਨੂੰ ਦੁੱਧ ਚੁੰਘਾਇਆ ਤੇ ਮਹੱਲਾਂ ਵਿਚ ਦੁੱਧ ਚੁੰਘਾਵੀ ਦੇ ਤੌਰ ਤੇ ਕੰਮ ਕੀਤਾ। ਰਾਏ ਅਬਦੁੱਲਾ ਖਾਨ ਨੇ ਇਸ ਹੱਦ ਤੱਕ ਹਕੂਮਤ ਨੂੰ ਵਖਤ ਪਾ ਰੱਖਿਆ ਸੀ ਕਿ ਅਕਬਰ ਨੂੰ ਆਪਣੀ ਰਾਜਧਾਨੀ ਦਿੱਲੀ ਤੋਂ ਤਬਦੀਲ ਕਰਨੀ ਪਈ ਅਤੇ ਲਗਭਗ 20 ਸਾਲਾਂ ਲਈ ਲਾਹੌਰ ਵਿੱਚ, ਲਾਹੌਰ ਕਿਲੇ ਨੂੰ ਆਪਣਾ ਹੈੱਡਕੁਆਰਟਰ ਬਣਾਉਣਾ ਪਿਆ ਸੀ ਅਤੇ ਇਹਦੇ ਬੁਨਿਆਦੀ ਢਾਂਚੇ ਨੂੰ ਵੀ ਬਦਲਣਾ ਪਿਆ ਸੀ। ਪੰਜਾਬੀ ਭਾਸ਼ਾ ਵਿੱਚ ਇੱਕ ਕਿੱਸਾ ਹੈ ਜਿਸ ਨੂੰ 'ਦੁੱਲੇ ਦੀ ਵਾਰ' ਕਿਹਾ ਜਾਂਦਾ ਹੈ। ਇਸ ਵਿੱਚ ਪਾਕਿਸਤਾਨੀ ਪੰਜਾਬ ਵਿੱਚ ਦੁੱਲਾ ਭੱਟੀ ਦੀ ਲੜਾਈ ਦੀਆਂ ਘਟਨਾਵਾਂ ਦਾ ਬਿਰਤਾਂਤ ਹੈ। ਅਤੇ ਇੱਕ ਇਲਾਕੇ ਦਾ ਨਾਂ 'ਦੁੱਲੇ ਦੀ ਬਾਰ' ਯਾਨੀ ਦੁੱਲਾ ਭੱਟੀ ਦਾ ਜੰਗਲ ਹੈ। ਇਹ ਮਹਾਨ ਰਾਜਪੂਤ ਨਾਇਕ ਲਾਹੌਰ, ਪੰਜਾਬ, ਪਾਕਿਸਤਾਨ ਵਿੱਚ ਮੈਣੀ ਸਾਹਿਬ ਕਬਰਿਸਤਾਨ ਵਿੱਚ ਦਫਨ ਦੱਸਿਆ ਜਾਂਦਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਮਾਘੀ ਇੱਕ ਪੰਜਾਬੀ ਤਿਉਹਾਰ ਹੈ। ਹਿੰਦੀ ਵਿੱਚ ਇਸਨੂੰ ਮਕਰ ਸਕ੍ਰਾਂਤੀ ਕਿਹਾ ਜਾਂਦਾ ਹੈ। ਇਹ ਤਿਉਹਾਰ ਸਾਰੇ ਭਾਰਤ ਵਿੱਚ ਠੰਡ ਵਿੱਚ ਪੱਕੀ ਫ਼ਸਲ ਦਾ ਜ਼ਸ਼ਨ ਮਨਾਉਣ ਲਈ ਮਨਾਇਆ ਜਾਂਦਾ ਹੈ। ਮਾਘੀ, ਪੰਜਾਬੀ ਕਲੈਂਡਰ ਮੁਤਾਬਿਕ ਮਾਘ ਮਹੀਨੇ ਦੇ ਪਹਿਲੇ ਦਿਨ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮਨਾਈ ਜਾਂਦੀ ਹੈ। ਮਾਘੀ ਮਕ੍ਰ ਸੰਕ੍ਰਾਤੀ ਤਿਓਹਾਰ ਦਾ ਪੰਜਾਬੀ ਨਾਂ ਹੈ, ਜੋਕਿ ਠੰਡ ਦੀ ਸੰਗਰਾਂਦ ਦਾ ਤਿਓਹਾਰ ਹੈ ਤੇ ਇਸਨੂੰ ਸਰਦੀ ਵਾਡੀ ਦੇ ਤਿਓਹਾਰ ਦੇ ਰੂਪ ਵਿੱਚ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ I
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਸਵਾਮੀ ਵਿਵੇਕਾਨੰਦ (ਬਾਂਗਲਾ: [ʃami bibekanɒnɖo] ( ਸੁਣੋ) (12 ਜਨਵਰੀ 1863 - 4 ਜੁਲਾਈ 1902), ਜਨਮ ਸਮੇਂ ਨਰੇਂਦਰ ਨਾਥ ਦੱਤ (ਬਾਂਗਲਾ: [nɔrend̪ro nat̪ʰ d̪ɔt̪t̪o]), ਭਾਰਤੀ ਹਿੰਦੂ ਸੰਨਿਆਸੀ ਸੀ ਅਤੇ 19ਵੀਂ ਸਦੀ ਦੇ ਸੰਤ ਰਾਮ-ਕ੍ਰਿਸ਼ਨ ਪਰਮਹੰਸ ਦੇ ਮੁੱਖ ਚੇਲੇ ਸਨ। ਪੱਛਮੀ ਜਗਤ ਨੂੰ ਭਾਰਤੀ ਦਰਸ਼ਨ, ਵੇਦਾਂਤ ਅਤੇ ਯੋਗ ਦਾ ਤੁਆਰਫ਼ ਕਰਾਉਣ ਵਾਲੀ ਮੁੱਖ ਹਸਤੀ ਸਨ। ਅਤੇ ਉਨ੍ਹਾਂ ਨੂੰ ਅੰਤਰ-ਧਰਮੀ ਚੇਤਨਾ ਧਾਉਣ ਦਾ ਅਤੇ ਹਿੰਦੂ ਧਰਮ ਨੂੰ 19ਵੀਂ ਸਦੀ ਵਿੱਚ ਸੰਸਾਰ ਧਰਮ ਦੇ ਰੁਤਬੇ ਤੱਕ ਪਹੁੰਚਾਉਣ ਦਾ ਸਿਹਰਾ ਦਿੱਤਾ ਜਾਂਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਸ਼ਗਨ ਜਾਂ ਮੰਗਣਾ: ਅੱਜ ਤੋਂ ਤਕਰੀਬਨ 20-25 ਸਾਲ ਪਹਿਲਾਂ ਵਿਆਹ ਤੋਂ ਇਕ-ਦੋ ਸਾਲ ਜਾਂ ਫਿਰ ਇਸ ਤੋਂ ਵੀ ਵੱਧ ਸਾਲ ਕੁੜੀ ਵਾਲੇ ਮੁੰਡੇ ਨੂੰ ਮੰਗਣਾ ਭਾਵ (ਸਾਕ) ਰੋਕ ਕਰਨ ਜਾਇਆ ਕਰਦੇ ਸਨ। ਇਹ ਰਸਮ ਦੁਪਹਿਰ ਤੋਂ ਬਾਅਦ ਦੋ-ਤਿੰਨ ਵਜੇ ਦੇ ਦਰਮਿਆਨ ਹੋਇਆ ਕਰਦੀ ਸੀ। ਇਸ ਵਿੱਚ ਕੁੜੀ ਵਾਲੇ 15-20 ਲੋਕ ਕੁੜੀ ਦੇ ਚਾਚੇ-ਤਾਏ, ਮਾਮੇ, ਫੁੱਫੜ, ਪਿੰਡ ਦੇ ਮੋਹਤਬਰ, ਸ਼ਰੀਕੇ-ਕਬੀਲੇ ਦੇ ਲੋਕ ਮੁੰਡੇ ਦੇ ਘਰ ਰਿਸ਼ਤਾ ਕਰਨ ਲਈ ਜਾਂਦੇ ਸਨ। ਅੱਜ ਦੀ ਤਰ੍ਹਾਂ ਕੁੜੀ ਜਾਂ ਮੁੰਡਾ ਇੱਕ-ਦੂਜੇ ਨੂੰ ਨਹੀਂ ਸਨ ਦੇਖਦੇ ਸਿਰਫ਼ ਕੁੜੀ ਦੇ ਰਿਸ਼ਤੇਦਾਰ ਜਾਂ ਪਿਤਾ-ਦਾਦਾ ਆਪ ਦੇਖ ਕੇ ਰਿਸ਼ਤਾ ਪੱਕਾ ਕਰ ਦਿੰਦੇ ਸਨ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਖਿਦਰਾਣਾ ਦੀ ਲੜਾਈ ਜਿਸ ਨੂੰ ਮੁਕਤਸਰ ਦੀ ਲੜਾਈ ਵੀ ਕਿਹਾ ਜਾਂਦਾ ਹੈ ਜੋ 29 ਦਸੰਬਰ, 1705, (29 ਪੋਹ) ਮੁਗਲਾਂ ਅਤੇ ਸਿੱਖਾਂ ਦੇ ਵਿਚਾਕਰ ਲੜੀ ਗਈ। ਚਮਕੌਰ ਦੀ ਲੜਾਈ ਤੋਂ ਚੱਲ ਕੇ ਜਦ ਗੁਰੂ ਗੋਬਿੰਦ ਸਿੰਘ ਜੀ ਖਿਦਰਾਣੇ ਦੀ ਢਾਬ ਤੇ ਪੁੱਜੇ ਤਾਂ ਉਸ ਸਮੇਂ ਉਹਨਾਂ ਨਾਲ ਸਿੱਖ ਸਨ। ਜਿਹੜੇ ਸਿੱਖ ਅਨੰਦਪੁਰ ਸਾਹਿਬ ਵਿਖੇ ਰੁਸ ਕੇ ਬੇਦਾਵਾ ਦੇ ਗਏ ਸਨ ਉਹ ਵੀ ਮਾਈ ਭਾਗੋ ਦੇ ਵਿਸ਼ੇਸ ਉੱਪਰਾਲੇ ਨਾਲ ਉਥੇ ਪੁੱਜ ਗਏ ਉਹਨਾਂ ਦੇ ਨਾਲ ਮਾਈ ਭਾਗੋ ਵੀ ਸਨ। ਉਸ ਸਮੇਂ ਸਿੱਖਾਂ ਦੀ ਗਿਣਤੀ 2000 ਦੇ ਲਗਭਗ ਸੀ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਹੈਲੀਕਾਪਾਟਰ ਇੱਕ ਜਹਾਜ ਹੈ, ਜਿਸਨੂੰ ਇੱਕ ਜਾਂ ਅਧਿਕ ਖਿਤਿਜੀ ਰੋਟਰ ਦੇ ਦੁਆਰੇ ’ਤੇ ਦੀ ਦਿਸ਼ਾ ਵਿੱਚ ਨੋਦਿਤ ਕੀਤਾ ਜਾਂਦਾ ਹੈ। ਹਰ ਇੱਕ ਰੋਟਰ ਵਿੱਚ ਵਿੱਚ ਦੋ ਜਾਂ ਅਧਿਕ ਪੰਖੁੜੀਆਂ ਹੁੰਦੀਆਂ ਹਨ। ਹੈਲੀਕਾਪਟਰਾਂ ਨੂੰ ਰੋਟਰ-ਵਿੰਗ ਹਵਾਈ ਜਹਾਜ ਦੀ ਸ਼੍ਰੇਣੀ ਵਿੱਚ ਵਰਗੀਕ੍ਰਿਤ ਕੀਤਾ ਗਿਆ ਹੈ, ਜਿਸਦੇ ਨਾਲ ਕਿ ਇਨ੍ਹਾਂ ਨੂੰ ਜੁੜੇ-ਖੰਭ ਹਵਾਈ ਜਹਾਜ ਨਾਲ ਨਿਵੇਕਲਾ ਕੀਤਾ ਜਾ ਸਕੇ। ਇਹ ਸ਼ਬਦ ਫਰਾਂਸੀਸੀ ਭਾਸ਼ਾ ਦੇ ਸ਼ਬਦ hélicoptère ਤੋਂ ਨਿਕਲਿਆ ਹੈ, ਜਿਸਨੂੰ ਗੁਸਤਾਵ ਦੇ ਪੋਂਟਾਨ ਦ॑ਐਮੇਕੋਰਟ ਨੇ 1861 ਵਿੱਚ ਸ੍ਰਜਿਤ ਕੀਤਾ ਸੀ। ਇਹ ਵੀ ਯੂਨਾਨੀ ਭਾਸ਼ਾ ਦੇ ਸ਼ਬਦ helix/helik- (ἕλικ-) ਤੋਂ ਬਣਾ ਹੈ, ਅਰਥਾਤ ਕੁਂਡਲੀਦਾਰ ਜਾਂ ਮੁੜਦਾ ਹੋਇਆ ਅਤੇ pteron (πτερόν) = ਖੰਭ
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਮੁੱਖ ਕਾਰਜਕਾਰੀ ਅਧਿਕਾਰੀ ਜਾਂ ਮੈਨੇਜਿੰਗ ਡਾਇਰੈਕਟਰ ਕਿਸੇ ਵੀ ਕੰਪਨੀ ਜਾ ਕਾਰਪੋਰੇਟ ਦਾ ਮੁੱਖ ਅਧਿਕਾਰੀ, ਪ੍ਰਬੰਧਕ ਜਾਂ ਸੀਨੀਅਰ ਅਧਿਕਾਰੀ ਹੁੰਦਾ ਹੈ। ਇਹ ਅਧਿਕਾਰੀ ਸਿਰਫ ਕੰਪਨੀ ਦੇ ਬੋਰਡ ਆਫ ਡਾਇਰੈਕਟਰ ਨੂੰ ਹੀ ਆਪਣੀ ਰਿਪੋਰਟ ਪੇਸ਼ ਕਰਦਾ ਹੈ। ਕਿਸੇ ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਆਂ ਜੁਮੇਵਾਰੀਆਂ ਨੂੰ ਕੰਪਨੀ ਦੇ ਡਾਇਰੈਕਟਰ ਜਾਂ ਕੰਪਨੀ ਦਾ ਕਨੂੰਨੀ ਢਾਂਚਾ ਪੇਸ਼ ਕਰਦਾ ਹੈ। ਮੁੱਖ ਕਾਰਜਕਾਰੀ ਅਧਿਕਾਰੀ ਨੂੰ ਕਿਸੇ ਵੀ ਕੰਪਨੀ ਦਾ ਨਿਰਦੇਸ਼ਕ, ਫੈਸਲਾ ਲੈਣ ਵਾਲਾ, ਮੈਨੇਜਰ ਜਾਂ ਪ੍ਰਬੰਧਕ ਕਿਹਾ ਜਾਂਦਾ ਹੈ। ਮੁੱਖ ਅਧਿਕਾਰੀ ਦਾ ਮੁੱਖ ਕੰਮ ਆਪਣੇ ਅਧਿਕਾਰੀਆ ਨਾਲ, ਦੂਜੇ ਲੋਕਾਂ, ਪ੍ਰੈਸ ਨਾਲ ਹੁੰਦਾ ਹੈ। ਇਹ ਬੋਰਡ ਆਫ ਡਾਇਰੈਕਟਰ ਨੂੰ ਸਲਾਹ ਦਿੰਦਾ ਹੈ ਅਤੇ ਕੰਪਨੀ ਦੇ ਪ੍ਰਬੰਧ ਵਿੱਚ ਬਦਲਾਅ ਲਈ ਫੈਸਲੇ ਲੈਂਦਾ ਹੈ। ਇਹ ਆਪਣੇ ਮੁਲਾਜਮਾ ਨੂੰ ਹਰ ਰੋਜ਼ ਨਿਰਦੇਸ਼ ਦਿੰਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਔਨਲਾਈਨ ਕੰਪਿਊਟਰ ਲਾਇਬ੍ਰੇਰੀ ਸੈਂਟਰ
ਔਨਲਾਈਨ ਕੰਪਿਊਟਰ ਲਾਇਬ੍ਰੇਰੀ ਸੈਂਟਰ ਇੱਕ ਗੈਰ ਲਾਭਕਾਰੀ,ਸਦੱਸਤਾ ਕੰਪਿਊਟਰ ਲਾਇਬ੍ਰੇਰੀ ਸੇਵਾ ਅਤੇ ਅਨੁਸੰਧਾਨ ਸਗੰਠਨ ਹੈ ਜੋ ਕਿ ਸਾਰਵਜਨੀਕ ਉਦੇਸ਼ਾਂ ਦੇ ਲਈ ਦੁਨੀਆਂ ਦੀ ਜਾਣਕਾਰੀ ਤੱਕ ਪਹੁਚਣੇ ਅਤੇ ਸੂਚਨਾ ਦੀ ਲਾਗਤ ਘਟ ਕਰਨ ਲਈ ਸਮਰਪਿਤ ਕੀਤਾ ਹੈ। 1967 ਵਿੱਚ ਔਹਾਈ ਕਾਲਜ ਲਾਇਬ੍ਰੇਰੀ ਸੈਂਟਰ ਦੇ ਰੂਪ ਵਿੱਚ ਸਥਾਪਿਤ ਓ. ਸੀ. ਏਲ.
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋੲਿਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 27,679 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਤਤਕਰਾ ਦੋ ਸ਼ਬਦ ਮੁੱਢਲੇ ਸ਼ਬਦ ਲੋਰੀਆਂ ਕਿੱਕਲੀ ਦੇ ਗੀਤ ਥਾਲ਼ ਲੋਹੜੀ ਦੇ ਗੀਤ ਸਾਂਝੀ ਦੇ ਗੀਤ ਸਕੂਲੀ ਪਾੜ੍ਹਿਆਂ ਦੇ ਗੀਤ ਬੁੱਝਣ ਵਾਲੀਆਂ ਬਾਤਾਂ ਲੋਕ ਕਹਾਣੀਆਂ ਬਾਲ-ਖੇਡਾਂ ਮਨੁੱਖ ਦੀ ਚਰਿੱਤਰ ਉਸਾਰੀ ਵਿਚ ਬਾਲ ਸਾਹਿਤ ਦੈ ਬਹੁਤ ਵੱਡਾ ਹੱਥ ਹੈ। ਇਸੇ ਕਰਕੇ ਮਨੋਵਿਗਿਆਨੀ ਅਤੇ ਚਿੰਤਕ ਬੱਚੇ ਦੇ ਮਾਨਸਿਕ ਅਤੇ ਬੌਧਿਕ ਵਿਕਾਸ ਲਈ ਬਾਲ ਸਾਹਿਤ ਨੂੰ ਵਿਸ਼ੇਸ਼ ਮਹੱਤਵ ਦਿੰਦੇ ਹਨ। ਸਾਹਿਤ ਤਾਂ ਗਿਆਨ ਦਾ ਅਥਾਹ ਸਾਗਰ ਹੁੰਦਾ ਹੈ ਜਿਸ ਸਾਗਰ ਵਿਚ ਟੁੱਭੀਆਂ ਲਾਉਣ ਵਾਲ਼ਿਆਂ ਨੂ ਅਗੰਮੀ ਖੁਸ਼ੀ ਅਤੇ ਰਸ ਮਿਲਦਾ ਹੈ। ਪੰਜਾਬੀ ਬਾਲ ਸਾਹਿਤ ਦਾ ਵਰਗੀਕਰਨ ਕਰਕੇ ਅਸੀਂ ਇਸਨੂੰ ਦੋ ਭਾਗਾਂ ਵਿਚ ਵੰਡ ਸਕਦੇ ਹਾਂ। ਪਹਿਲੇ ਵਰਗ ਵਿਚ ਉਹ ਸਾਰਾ ਬਾਲ ਸਾਹਿਤ ਆਉਂਦਾ ਹੈ ਜਿਹੜਾ ਸਾਰਾ ਮੌਖਿਕ ਰੂਪ ਵਿਚ ਪ੍ਰਚਲਿੱਤ ਹੈ। ਇਸ ਸਾਹਿਤ ਨੂੰ ਬਾਲਾਂ ਨੇ ਖੇਡਦਿਆਂ ਹੀ ਸਮੂਹਿਕ ਰੂਪ ਵਿਚ ਸਿਰਜਿਆ, ਮਾਂਜਿਆ ਅਤੇ ਲਿਸ਼ਕਾਇਆ ਹੈ। ਇਹ ਪੀੜ੍ਹੀਓਂ ਪੀੜ੍ਹੀ ਸਾਡੇ ਤੀਕਰ ਪੁੱਜਿਆ ਹੈ। ਇਹ ਲੋਰੀਆਂ, ਕਿੱਕਲੀ, ਥਾਲ਼, ਲੋਹੜੀ ਅਤੇ ਸਾਂਝੀ ਦੇ ਗੀਤਾਂ, ਟੱਪਿਆਂ ਲੋਕਖੇਡਾਂ, ਬੁਝਾਰਤਾਂ ਅਤੇ ਲੋਕ ਕਹਾਣੀਆਂ ਦੇ ਰੂਪ ਵਿਚ ਉਪਲਭਧ ਹੈ। ਦੂਜੇ ਵਰਗ ਵਿਚ ਅਸੀਂ ਉਹ ਸਾਰਾ ਬਾਲ ਸਾਹਿਤ ਰੱਖਦੇ ਹਾਂ ਜਿਸ ਨੂੰ ਪ੍ਰੋੜ੍ਹ ਲੇਖਕਾਂ ਨੇ ਬਾਲਾਂ ਲਈ ਸਿਰਜਿਆ ਹੈ।
ਹਿੰਦ-ਯੂਰਪੀ ਭਾਸ਼ਾ-ਪਰਵਾਰ (Indo-European family of languages) ਦੁਨੀਆਂ ਦਾ ਸਭ ਤੋਂ ਵੱਡਾ ਭਾਸ਼ਾ ਪਰਵਾਰ (ਯਾਨੀ ਕਿ ਸੰਬੰਧਿਤ ਭਾਸ਼ਾਵਾਂ ਦਾ ਸਮੂਹ) ਹੈ। ਹਿੰਦ-ਯੂਰਪੀ ਜਾਂ ਭਾਰੋਪੀ) ਭਾਸ਼ਾ ਪਰਵਾਰ ਵਿੱਚ ਸੰਸਾਰ ਦੀਆਂ ਲਗਭਗ ਸੌ ਕੁ ਭਾਸ਼ਾਵਾਂ ਅਤੇ ਬੋਲੀਆਂ ਹੀ ਹਨ। ਮੈਂਬਰ ਭਾਸ਼ਾਵਾਂ ਦੀ ਗਿਣਤੀ ਦੇ ਲਿਹਾਜ ਇਹ ਕੋਈ ਵੱਡਾ ਪਰਵਾਰ ਨਹੀਂ ਪਰ ਬੁਲਾਰਿਆਂ ਦੀ ਗਿਣਤੀ ਦੇ ਲਿਹਾਜ ਨਾਲ ਇਹ ਦੁਨੀਆਂ ਦਾ ਸਭ ਤੋਂ ਵੱਡਾ ਭਾਸ਼ਾ ਪਰਵਾਰ ਹੈ। ਆਧੁਨਿਕ ਹਿੰਦ-ਯੂਰਪੀ ਭਾਸ਼ਾਵਾਂ ਵਿੱਚੋਂ ਕੁੱਝ ਹਨ: ਹਿੰਦੀ, ਉਰਦੂ, ਅੰਗਰੇਜ਼ੀ, ਫਰਾਂਸਿਸੀ, ਜਰਮਨ, ਪੁਰਤਗਾਲੀ, ਸਪੇਨੀ, ਡਚ, ਫ਼ਾਰਸੀ, ਬੰਗਾਲੀ, ਪੰਜਾਬੀ ਅਤੇ ਰੂਸੀ ਆਦਿ। ਇਹ ਸਾਰੀਆਂ ਭਾਸ਼ਾਵਾਂ ਇੱਕ ਹੀ ਆਦਿਮ ਭਾਸ਼ਾ ਤੋਂ ਨਿਕਲੀਆਂ ਹਨ - ਆਦਿਮ-ਹਿੰਦ-ਯੂਰਪੀ ਭਾਸ਼ਾ ( Proto-Indo-European language ), ਜੋ ਸੰਸਕ੍ਰਿਤ ਨਾਲ ਕਾਫ਼ੀ ਮਿਲਦੀ-ਜੁਲਦੀ ਸੀ ਜਿਵੇਂ ਕਿ ਉਹ ਸੰਸਕ੍ਰਿਤ ਦਾ ਹੀ ਆਦਿਮ ਰੂਪ ਹੋਵੇ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਬੋਲੀ ਦਾ ਸੰਬਧ ਪੰਜਾਬੀ ਲੋਕ ਨਾਚ ਗਿੱਧੇ ਨਾਲ ਹੈ ਅਤੇ ਬੋਲੀਆਂ ਦਾ ਗਿੱਧੇ ਵਾਂਗ ਪੰਜਾਬੀ ਸਭਿਆਚਾਰ ਵਿੱਚ ਮੁੱਖ ਸਥਾਨ ਹੈ। ਬੋਲੀ, ਆਪਣੀ ਭਾਵਨਾਵਾਂ ਨੂੰ ਵਿਅਕਤ ਕਰਨ ਦਾ ਇੱਕ ਲੈਅ-ਬੱਧ ਤਰੀਕਾ ਹੈ ਜਿਸ ਨੂੰ ਖੁਸ਼ੀ ਦੇ ਮੌਕੇ ਉੱਪਰ ਗਾਇਆ ਜਾਂਦਾ ਹੈ। ਬੋਲੀ ਦੇ ਬੋਲਾਂ ਉੱਪਰ ਹੀ ਗਿੱਧੇ ਦੀ ਤਾਲੀ ਵਜੱਦੀ ਹੈ। ਪੰਜਾਬ ਵਿੱਚ ਭਾਂਤ-ਭਾਂਤ ਦੀਆਂ ਬੋਲੀਆਂ ਸੁਣਨ ਨੂੰ ਮਿਲ ਜਾਂਦੀਆਂ ਹਨ। ਵਿਆਹ ਸਮੇਂ ਵੀ ਨਾਨਕਾ ਮੇਲ ਅਤੇ ਦਾਦਕਾ ਮੇਲ ਵਿੱਚ ਬੋਲੀਆਂ ਦਾ ਮੁਕਾਬਲਾ ਹੁੰਦਾ ਹੈ ਅਤੇ ਦੋਹੇਂ ਧਿਰਾਂ ਬੋਲੀਆਂ ਰਾਹੀਂ ਇੱਕ ਦੂਜੇ ਨੂੰ ਟੀਚਰਾਂ ਅਤੇ ਮਖੌਲਾਂ ਕਰਦੇ ਹਨ। ਇਸੇ ਪ੍ਰਕਾਰ ਪੰਜਾਬ ਵਿੱਚ ਹਰੇਕ ਰਿਸ਼ਤੇ ਨਾਲ ਸਬੰਧਿਤ ਬੋਲੀਆਂ ਮਿਲ ਜਾਂਦੀਆਂ ਹਨ ਜਿਵੇਂ: ਦੇਵਰ ਤੇ ਭਾਬੀ, ਸੱਸ ਤੇ ਨੂੰਹ, ਸੋਹਰਾ ਤੇ ਨੂੰਹ, ਜੇਠ ਤੇ ਭਰਜਾਈ, ਨਣਾਨ - ਭਰਜਾਈ ਅਤੇ ਪਤੀ-ਪਤਨੀ ਵਰਗੀਆਂ ਬੋਲੀਆਂ ਹਨ। ਪੰਜਾਬੀਆਂ ਦਾ ਜੀਵਨ-ਅਨੁਰਾਗ ਅਤੇ ਬ੍ਰਹਿਮੰਡ ਨਾਲ਼ ਇਕਸੁਰਤਾ ਦੀ ਚੇਸ਼ਟਾ ਵੀ ਇਹਨਾਂ ਬੋਲੀਆਂ ਵਿੱਚ ਪ੍ਰਗਟ ਹੋਈ ਹੈ। ਮਰਦਾ ਅਤੇ ਇਸਤਰੀਆਂ ਦੀਆ ਬੋਲੀਆਂ ਵੱਖ-ਵੱਖ ਹੁੰਦੀਆਂ ਹਨ ਪਰ ਦੋਹਾਂ ਤਰ੍ਹਾਂ ਦੀਆਂ ਬੋਲੀਆਂ ਵਿੱਚ ਕਈਂ ਥਾਂਈ ਅਨੁਭਵ ਦੀ ਸਾਂਝ ਵੀ ਮਿਲਦੀ ਹੈ।
ਮਨੋਵਿਗਿਆਨ (ਅੰਗਰੇਜ਼ੀ: Psychology) ਉਹ ਵਿਦਿਅਕ ਅਤੇ ਵਿਵਹਾਰਕ ਅਧਿਅਨ-ਵਿਸ਼ਾ ਹੈ ਜੋ ਮਨੁੱਖੀ ਮਨ-ਮਸਤਕ ਦੇ ਕੰਮਾਂ ਅਤੇ ਮਨੁੱਖ ਦੇ ਸੁਭਾਅ ਦਾ ਅਧਿਅਨ ਕਰਦਾ ਹੈ। ਮਨੋਵਿਗਿਆਨ ਦਾ ਤਤਕਾਲਿਕ ਲਕਸ਼ ਆਮ ਸਿਧਾਂਤਾਂ ਦੀ ਸਥਾਪਨਾ ਅਤੇ ਵਿਸ਼ੇਸ਼ ਮਾਮਲਿਆਂ ਦੀ ਜਾਂਚ ਪੜਤਾਲ ਦੁਆਰਾ ਵਿਅਕਤੀਆਂ ਅਤੇ ਸਮੂਹਾਂ ਨੂੰ ਸਮਝਣਾ ਅਤੇ ਇਸ ਸਭ ਦਾ ਆਖ਼ਰੀ ਮੰਤਵ ਸਮਾਜ ਭਲਾਈ ਹੁੰਦਾ ਹੈ। ਦੂਜੇ ਸ਼ਬਦਾਂ ਵਿੱਚ ਇਹ ਕਿਹਾ ਜਾ ਸਕਦਾ ਹੈ ਕਿ ਮਨੋਵਿਗਿਆਨ ਇੱਕ ਅਜਿਹਾ ਵਿਗਿਆਨ ਹੈ ਜੋ ਘੋਖਣਯੋਗ ਵਿਵਹਾਰ ਦਾ ਪ੍ਰਣਾਲੀਬੱਧ ਅਤੇ ਮਾਨਸਿਕ ਅਤੇ ਸਰੀਰਕ ਪ੍ਰਕਿਰਿਆਵਾਂ ਦਾ ਬਾਹਰੀ ਮਾਹੌਲ ਨਾਲ ਸੰਬੰਧ ਜੋੜਕੇ ਅਧਿਅਨ ਕਰਦਾ ਹੈ। ਇਸ ਪਰਿਪੇਖ ਵਿੱਚ ਮਨੋਵਿਗਿਆਨ ਨੂੰ ਵਿਵਹਾਰ ਅਤੇ ਮਾਨਸਿਕ ਪ੍ਰਕਿਰਿਆਵਾਂ ਦੇ ਦਾਰਸ਼ਨਿਕ ਅਧਿਅਨ ਦਾ ਵਿਗਿਆਨ ਕਿਹਾ ਜਾਂਦਾ ਹੈ। ਵਿਵਹਾਰ ਵਿੱਚ ਮਨੁੱਖੀ ਵਿਵਹਾਰ ਅਤੇ ਪਸ਼ੂ ਵਿਵਹਾਰ ਦੋਨੋਂ ਹੀ ਸਾਮਲ ਹੁੰਦੇ ਹਨ। ਇਸ ਖੇਤਰ ਵਿੱਚ, ਇੱਕ ਪੇਸ਼ੇਵਰ ਪ੍ਰੈਕਟੀਸ਼ਨਰ ਜਾਂ ਖੋਜਕਾਰ ਨੂੰ ਮਨੋਵਿਗਿਆਨੀ ਕਿਹਾ ਜਾਂਦਾ ਹੈ ਅਤੇ ਉਸਨੂੰ ਸਮਾਜਿਕ, ਵਿਵਹਾਰਿਕ, ਜਾਂ ਬੁੱਧੀ ਵਿਗਿਆਨੀ ਵਜੋਂ ਸ਼੍ਰੇਣੀਬਧ ਕੀਤਾ ਜਾ ਸਕਦਾ ਹੈ।
ਖਿਡਾਉਣਾ ਇੱਕ ਅਜਿਹੀ ਵਸਤੂ ਹੈ ਜੋ ਖੇਡਣ ਲਈ ਵਰਤਿਆ ਜਾਂਦਾ ਹੈ। ਇਹਨਾਂ ਨਾਲ ਖ਼ਾਸ ਤੌਰ ਤੇ ਬੱਚਿਆਂ ਅਤੇ ਪਾਲਤੂ ਪਸ਼ੂਆਂ ਦੁਆਰਾ ਖੇਡਿਆ ਜਾਂ ਵਰਤਿਆ ਜਾਂਦਾ ਹੈ। ਖਿਡਾਉਣੇ ਨੌਜਵਾਨਾਂ ਨੂੰ ਸਮਾਜ ਵਿੱਚ ਜਿਉਣਾ ਸਿਖਾਉਣ ਦਾ ਇੱਕ ਸਾਧਨ ਬਣਦੇ ਹਨ। ਛੋਟੇ ਅਤੇ ਵੱਡੇ ਬੱਚਿਆਂ ਦੇ ਲਈ ਖਿਡਾਉਣੇ ਬਣਾਉਣ ਲਈ ਵੱਖ-ਵੱਖ ਸਮੱਗਰੀ ਦੀ ਵਰਤੋਂ ਕੀਤੀ ਜਾਂਦੀ ਹੈ। ਕਈ ਖਿਡਾਉਣੇ ਖ਼ਾਸ ਤੌਰ ਤੇ ਬਣਾਏ ਜਾਂਦੇ ਹਨ ਪਰੰਤੂ ਕਈ ਵਾਰ ਵਰਤੇ ਜਾਣ ਵਾਲੇ ਸਾਮਾਨ ਨੂੰ ਵੀ ਬੱਚਿਆਂ ਦੁਆਰਾ ਖਿਡਾਉਣਾ ਸਮਝ ਲਾਇਆ ਜਾਂਦਾ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਫ਼ਰਾਂਸੀਸੀ (français, la langue française) ਇੱਕ ਰੁਮਾਂਸ ਬੋਲੀ ਹੈ ਜੋ ਮੁੱਖ ਰੂਪ ਵਿਚ ਫ਼੍ਰਾਂਸ ਵਿਚ ਬੋਲੀ ਜਾਂਦੀ ਹੈ ਜਿੱਥੇ ਇਸ ਬੋਲੀ ਦਾ ਜਨਮ ਹੋਇਆ ਸੀ। ਦੁਨੀਆਂ ਭਰ ਵਿੱਚ ਤਕਰੀਬਨ ੯ ਕਰੋੜ ਲੋਕਾਂ ਦੁਆਰਾ ਇਹ ਪਹਿਲੀ ਬੋਲੀ ਦੇ ਰੂਪ ਵਿੱਚ ਬੋਲੀ ਜਾਂਦੀ ਹੈ, ੧੯ ਕਰੋੜ ਦੁਆਰਾ ਦੂਜੀ ਅਤੇ ਹੋਰ ੨੦ ਕਰੋੜ ਦੁਆਰਾ ਅਧਿਗਰਹਿਤ ਬੋਲੀ ਦੇ ਰੂਪ ਵਿੱਚ ਇਸਨੂੰ ਬੋਲਦੇ ਹਨ। ਇਸ ਤਰ੍ਹਾਂ ਕੈਨੇਡਾ, ਬੈਲਜੀਅਮ, ਸਵਿਟਜ਼ਰਲੈਂਡ, ਅਫ਼ਰੀਕੀ ਫਰੇਂਕੋਫੋਨ, ਲਕਜ਼ਮਬਰਗ ਅਤੇ ਮੋਨੇਕੋ ਸਮੇਤ ਦੁਨੀਆਂ ਦੇ ੫੪ ਦੇਸ਼ਾਂ ਵਿਚ ਇਸਨੂੰ ਬੋਲਣ ਵਾਲੀਆਂ ਦੀ ਵੱਡੀ ਗਿਣਤੀ ਹੈ। ਇਹ ਸਯੁੰਕਤ ਰਾਸ਼ਟਰ ਦੀਆਂ ਸਾਰੀਆਂ ਸੰਸਥਾਵਾਂ ਦੀ ਅਤੇ ਹੋਰ ਬਹੁਤ ਸਾਰੇ ਅੰਤਰਰਾਸ਼ਟਰੀ ਸੰਗਠਨਾਂ ਦੀ ਵੀ ਆਧਿਕਾਰਕ ਬੋਲੀ ਹੈ।
ਅਲੰਕਾਰ ਸ਼ਬਦ ਅਲਮ੍ ਅਤੇ ਕਾਰ ਤੋਂ ਬਣਿਆ ਹੈ। ਅਲਮ੍ ਦਾ ਅਰਥ ਹੈ। ਸ਼ੋਭਾ (ਸਜਾਵਟ) ਅਤੇ ਪੂਰਣਤਾ। ਇਸ ਤਰ੍ਹਾਂ ਅਲੰਕਾਰ ਦਾ ਅਰਥ ਹੋਇਆ ਸ਼ੋਭਾ (ਸਜਾਵਟ) ਕਰਨ ਵਾਲਾ ਅਤੇ ਪੂਰਣਤਾ ਪ੍ਰਦਾਨ ਕਰਨ ਵਾਲਾ ਧਰਮ। ਸੰਸਕ੍ਰਿਤ ਵਿਚ ਅਲੰਕਾਰ ਸ਼ਬਦ ਦੀ ਉਤਪੱਤੀ ਦੋ ਤਰ੍ਹਾਂ ਨਾਲ ਮੰਨੀ ਗਈ ਹੈ।'ਅਲੰਕਰੋਤਿਤੀ'ਅਲੰਕਾਰ ਭਾਵ ਜੋ ਸਜਾਉਂਦਾ ਹੈ ਜਾਂ ਸ਼ਿੰਗਾਰ ਕਰਨ ਵਾਲਾ ਅਤੇ ਅੰਲਕ੍ਰਿਯਤੇ ਅਨੇਨ ਇਤਿ ਅਲੰਕਾਰ ਭਾਵ ਜਿਸ ਨਾਲ ਕਿਸੇ ਦੀ ਸਜਾਵਟ ਹੁੰਦੀ ਹੈ ਜਾਂ ਸ਼ਿੰਗਾਰ ਦਾ ਸਮਾਨ। ਜਿਸ ਦੁਆਰਾ ਕਾਵਿ ਨੂੰ ਅਲੰਕ੍ਰਿਤ ਕੀਤਾ ਜਾਵੇ ਜਾਂ ਜੋ ਕਾਵਿ ਨੂੰ ਅਲੰਕ੍ਰਿਤ ਕਰੇ,ਇਹਨਾਂ ਦੋਵਾਂ ਕਥਨਾਂ ਵਿੱਚ ਅਸਲ ਵਿਚ ਕੋਈ ਖਾਸ ਅੰਤਰ ਨਹੀਂ ਹੈ। ਦੋਵੇਂ ਵਿਉਤਪੱਤੀਆਂ ਇਹੋ ਤੱਥ ਪੇਸ਼ ਕਰਦੀਆਂ ਹਨ ਕਿ ਕਾਵਿ ਨੂੰ ਸਜਾਉਣ ਵਾਲਾ ਤੱਤ ਹੀ ਅੰਲਕਾਰ ਹੈ। ਕਵਿਤਾ ਦਾ ਮੁੱਖ ਉਦੇਸ਼ ਵਸਤੂ ਦਾ ਗਿਆਨ ਕਰਵਾਉਣਾ ਨਹੀਂ, ਬਲਕਿ ਉਸਦੇ ਭਾਵ ਜਾਂ ਰਸ ਦਾ ਸੰਚਾਰ ਕਰਨਾ ਹੁੰਦਾ ਹੈ। "ਕਿਸੇ ਦਾ ਮੁੱਖ ਸੋਹਣਾ ਹੈ" ਇੱਥੇ ਕਾਵਿ ਦਾ ਉਦੇਸ਼ ਮੁੱਖ ਨਾਲ ਸੰਬੰਧਿਤ ਨਹੀਂ, ਮੁੱਖ ਦੀ ਸੁੰਦਰਤਾ ਨਾਲ ਸੰਬੰਧਿਤ ਹੈ। ਜਦੋਂ ਮੁੱਖ ਦੀ ਸੁੰਦਰਤਾ ਦੇ ਪ੍ਰਭਾਵ ਵਿੱਚ ਹੋਰ ਖਿੱਚ ਪੈਦਾ ਕਰਨ ਲਈ ਮੁੱਖ ਦੀ ਸੁੰਦਰਤਾ ਦੇ ਨਾਲ ਹੀ ਹੋਰ ਕਾਲਪਨਿਕ ਸੁੰਦਰਤਾ ਦਾ ਸਹਾਰਾ ਲਿਆ ਜਾਂਦਾ ਹੈ, ਉੱਥੇ ਅਲੰਕਾਰ ਆਪਣੀ ਹੋਂਦ ਧਾਰਨ ਕਰਦਾ ਹੈ। ਕਵੀ ਦਾ ਉਦੇਸ਼ ਭਾਵ ਨੂੰ ਵੱਧ ਤੋਂ ਵੱਧ ਸਪਸ਼ਟ ਤੇ ਸੋਹਣੇ ਰੂਪ ਵਿਚ ਵਰਣਨ ਕਰਕੇ ਪੂਰਾ ਪ੍ਰਭਾਵ ਪੈਦਾ ਕਰਨਾ ਹੈ। ਇਸ ਪ੍ਰਭਾਵ ਦੇ ਵਾਧੇ ਲਈ ਕਵੀ ਜਿਸ ਸਾਧਨ ਦੀ ਵਰਤੋਂ ਕਰਦਾ ਹੈ, ਉਸਨੂੰ ਅਲੰਕਾਰ ਕਿਹਾ ਜਾਂਦਾ ਹੈ। ਜਿਸ ਤਰ੍ਹਾਂ ਗਹਿਣਿਆਂ ਨਾਲ ਮਨੁੱਖੀ ਮਨ ਵਿੱਚ ਖੁਸ਼ੀ ਪੈਦਾ ਹੁੰਦੀ ਹੈ,ਓੇੁਸ ਤਰ੍ਹਾਂ ਦੀ ਹੀ ਖੁਸ਼ੀ ਅਲੰਕਾਰ ਦੁਆਰਾ ਪੈਦਾ ਕਰਨ ਲਈ, ਵਿਦਵਾਨਾਂ ਨੇ ਭਾਸ਼ਾਈ ਤੱਤਾਂ ਦੀ ਢੁੱਕਵੀਂ ਵਿਉਂਤਬੰਦੀ ਤੇ ਸਜਾਵਟ ਦੇ ਨਿਯਮਾਂ ਦੀ ਸਿਰਜਨਾ ਕੀਤੀ, ਜਿਸਦੇ ਫਲਸਰੂਪ ਅਨੁਪ੍ਰਾਸ, ਯਮਕ ਆਦਿ ਵਰਗੇ ਸ਼ਬਦ ਅਲੰਕਾਰਾਂ ਦਾ ਵਿਕਾਸ ਹੋਇਆ।
ਬਵਾਸੀਰ (Hemorrhoids) (ਅਮਰੀਕੀ ਅੰਗਰੇਜ਼ੀ) ਜਾਂ ਬਵਾਸੀਰ (haemorrhoids) ਬਰਤਾਨਵੀ /ˈhɛmərɔɪdz/, ਮਲ-ਤਿਆਗ ਦੇ ਨਿਯੰਤਰਣ ਵਿੱਚ ਸਹਾਇਤਾ ਕਰਨ ਵਾਲੀ ਗੁਦਾ ਨਲੀ ਵਿੱਚ ਨਾੜੀ ਸੰਬੰਧੀ ਸੰਰਚਨਾਵਾਂ ਹੁੰਦੀਆਂ ਹਨ। ਉਹ ਉਦੋਂ ਰੋਗਾਤਮਕ ਜਾਂ ਬਵਾਸੀਰ ਬਣ ਜਾਂਦੀਆਂ ਹਨ ਜਦੋਂ ਉਹ ਸੁੱਜ ਜਾਂਦੀਆਂ ਹਨ ਜਾਂ ਲਾਲ ਹੋ ਜਾਂਦੀਆਂ ਹਨ। ਉਹਨਾਂ ਦੀ ਸਰੀਰਿਕ ਅਵਸਥਾ ਵਿੱਚ, ਉਹ ਧਮਣੀਦਾਰ-ਰਗਦਾਰ ਰਸਤਾ ਅਤੇ ਸੰਯੋਜਕ ਊਤਕ ਦੇ ਬਣੇ ਸਿਰਹਾਣਿਆਂ ਵਾਂਗ ਕੰਮ ਕਰਦੀਆਂ ਹਨ।
ਤਾਜਿਕਿਸਤਾਨ ( ਫਾਰਸੀ - تاجیکستان ) ਵਿਚਕਾਰ ਏਸ਼ਿਆ ਵਿੱਚ ਸਥਿਤ ਇੱਕ ਦੇਸ਼ ਹੈ ਜੋ ਚਾਰੇ ਪਾਸੇ ਵਲੋਂ ਜ਼ਮੀਨ ਵਲੋਂ ਘਿਰਿਆ ( ਸਥਲਵੇਸ਼ਠਿਤ ) ਹੈ । ਪਹਿਲਾਂ ਸੋਵਿਅਤ ਸੰਘ ਦਾ ਹਿੱਸਾ ਸੀ ਅਤੇ ਸੋਵਿਅਤ ਸੰਘ ਦੇ ਵਿਘਟਨ ਦੇ ਸੰਨ ਬਾਅਦ 1991ਵਿੱਚ ਇਹ ਇੱਕ ਦੇਸ਼ ਬਣਾ । ਗ੍ਰਹਿਉੱਧੋਂ ਦੀ ਮਾਰ ਝੇਲ ਚੁੱਕੇ ( 1992 - 97 ) ਇਸ ਦੇਸ਼ ਦੀ ਸਿਆਸਤੀ - ਭੂਗੋਲਿਕ ਹਾਲਤ ਬਹੁਤ ਮਹੱਤਵਪੂਰਣ ਹੈ । ਇਹ ਉਜਬੇਕਸਿਸਤਾਨ , ਅਫਗਾਨਿਸਤਾਨ , ਕਿਰਗਿਜਿਸਤਾਨ ਅਤੇ ਚੀਨ ਦੇ ਵਿਚਕਾਰ ਸਥਿਤ ਹੈ । ਇਸਦੇ ਇਲਾਵਾ ਪਾਕਿਸਤਾਨ ਦੇ ਉੱਤਰੀ ਇਲਾਕੇ ਵਲੋਂ ਇਸਨੂੰ ਅਪਗਾਨਿਸਤਾਨ ਦਾ ਬਦਖਸ਼ਾਨ ਪ੍ਰਾਂਤ ਦੀ ਪਤਲੀ ਸੀ ਪੱਟੀ ਵੱਖ ਕਰਦੀ ਹੈ ।
ਰਿਗਵੇਦ (ਸੰਸਕ੍ਰਿਤ: ऋग्वेद ṛgveda, ਰਿਕ "ਉਸਤਤੀ, ਭਜਨ" ਅਤੇ ਵੇਦ "ਗਿਆਨ" ਦਾ ਮੇਲ) ਸਨਾਤਨ ਧਰਮ ਅਤੇ ਹਿੰਦੂ ਧਰਮ ਦਾ ਸਰੋਤ ਹੈ। ਇਸ ਵਿੱਚ 1028 ਸੂਕਤ ਹਨ, ਜਿਹਨਾਂ ਵਿੱਚ ਦੇਵਤਿਆਂ ਦੀ ਉਸਤਤੀ ਕੀਤੀ ਗਈ ਹੈ। ਇਸ ਵਿੱਚ ਦੇਵਤਿਆਂ ਦਾ ਯੱਗ ਵਿੱਚ ਆਹਵਾਨ ਕਰਨ ਲਈ ਮੰਤਰ ਹਨ, ਇਹੀ ਸਰਵਪ੍ਰਥਮ ਵੇਦ ਹੈ। ਰਿਗਵੇਦ ਨੂੰ ਦੁਨੀਆਂ ਦੇ ਸਾਰੇ ਇਤਿਹਾਸਕਾਰ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਸਭ ਤੋਂ ਪਹਿਲੀ ਰਚਨਾ ਮੰਨਦੇ ਹਨ। ਇਹ ਦੁਨੀਆ ਦੇ ਸਰਵਪ੍ਰਥਮ ਗਰੰਥਾਂ ਵਿੱਚੋਂ ਇੱਕ ਹੈ। ਇਹ ਦੁਨੀਆ ਦੀ ਪਹਿਲੀ ਕਵਿਤਾ ਹੈ- ਪ੍ਰਿਥਵੀ, ਪਾਣੀ, ਅਗਨੀ, ਆਕਾਸ਼ ਅਤੇ ਸਮੀਰ ਨੂੰ ਇਕੱਠੇ ਗੁਣਗੁਣਾਉਂਦੀ ਹੋਈ ਕਵਿਤਾ। ਰਿਕ ਸੰਹਿਤਾ ਵਿੱਚ 10 ਮੰਡਲ, ਬਾਲਖਿਲਯ ਸਹਿਤ 1028 ਸੂਕਤ ਹਨ। ਵੇਦ ਮੰਤਰਾਂ ਦੇ ਸਮੂਹ ਨੂੰ ਸੂਕਤ ਕਿਹਾ ਜਾਂਦਾ ਹੈ, ਜਿਸ ਵਿੱਚ ਏਕਦੈਵਤਵ ਅਤੇ ਏਕਾਰਥ ਦਾ ਹੀ ਪ੍ਰਤੀਪਾਦਨ ਰਹਿੰਦਾ ਹੈ। ਕਾਤਯਾਯਨ ਪ੍ਰਭਤੀ ਰਿਸ਼ੀਆਂ ਦੀ ਅਨੁਕਰਮਣੀ ਦੇ ਅਨੁਸਾਰ ਰਿਚਾਵਾਂ ਦੀ ਗਿਣਤੀ 10,580, ਸ਼ਬਦਾਂ ਦੀ ਗਿਣਤੀ 153526 ਅਤੇ ਸ਼ੌਨਕ ਕ੍ਰਿਤ ਅਨੁਕਰਮਣੀ ਦੇ ਅਨੁਸਾਰ 4,32,000 ਅੱਖਰ ਹਨ। ਰਿਗਵੇਦ ਦੀ ਜਿਹਨਾਂ 21 ਸ਼ਾਖਾਵਾਂ ਦਾ ਵਰਣਨ ਮਿਲਦਾ ਹੈ, ਉਨ੍ਹਾਂ ਵਿਚੋਂ ਚਰਣਵਿਉਹ ਗਰੰਥ ਦੇ ਅਨੁਸਾਰ ਪੰਜ ਹੀ ਪ੍ਰਮੁੱਖ ਹਨ - 1. ਸ਼ਾਕਲ, 2. ਵਾਸ਼ਕਲ. 3.
ਅਰਬੀ (العربية) ਸਾਮੀ ਭਾਸ਼ਾ ਪਰਵਾਰ ਦੀ ਇੱਕ ਭਾਸ਼ਾ ਹੈ। ਇਹ ਹਿੰਦ-ਯੂਰਪੀ ਪਰਵਾਰ ਦੀਆਂ ਬੋਲੀਆਂ ਤੋਂ ਵੱਖਰੀ ਹੈ, ਇੱਥੋਂ ਤੱਕ ਕਿ ਫ਼ਾਰਸੀ ਤੋਂ ਵੀ। ਇਹ ਇਬਰਨੀ ਬੋਲੀ ਨਾਲ਼ ਸਬੰਧਤ ਹੈ। ਅਰਬੀ ਇਸਲਾਮ ਧਰਮ ਦੀ ਧਰਮਭਾਸ਼ਾ ਹੈ, ਜਿਸ ਵਿੱਚ ਕੁਰਾਨ ਲਿਖੀ ਗਈ ਹੈ ਇਸ ਕਰਕੇ ਮੁਸਲਮਾਨਾਂ ਵਾਸਤੇ ਇਹਦੀ ਬੜੀ ਅਹਿਮੀਅਤ ਹੈ। ਇਹ ਅਰਬ ਟਾਪੂ, ਲਹਿੰਦੇ ਏਸ਼ੀਆ, ਅਤੇ ਉੱਤਰੀ ਅਫ਼ਰੀਕਾ ਦਿਆਂ ਮੁਲਕਾਂ ਵਿੱਚ ਬੋਲੀ ਜਾਣ ਵਾਲ਼ੀ ਇੱਕ ਬੋਲੀ ਹੈ। ਇਹ ਸਾਉਦੀ ਅਰਬ, ਯਮਨ, ਓਮਾਨ, ਦੁਬਈ, ਬਹਿਰੀਨ, ਕੁਵੈਤ, ਇਰਾਕ, ਜੋਰਡਨ, ਸ਼ਾਮ (ਸੀਰੀਆ), ਲੈਬਨਾਨ, ਮਿਸਰ, ਲੀਬੀਆ, ਅਲਜੀਰੀਆ, ਮਰਾਕਸ਼, ਤਿਊਨਸ, ਸੂਡਾਨ ਅਤੇ ਸੋਮਾਲੀਆ ਦੀ ਸਰਕਾਰੀ ਜ਼ਬਾਨ ਹੈ।
ਵਿਗਿਆਨ ਜਾਂ ਸਾਇੰਸ (ਲਾਤੀਨੀ scientia ਭਾਵ "ਸੋਝੀ" ਤੋਂ) ਇੱਕ ਅਜਿਹਾ ਸਿਲਸਿਲੇਵਾਰ ਸਿਧਾਂਤਕ ਉੱਪਰਾਲਾ ਹੈ ਜਿਹੜਾ ਬ੍ਰਹਿਮੰਡ ਦੇ ਬਾਰੇ ਜਾਣਕਾਰੀ ਨੂੰ ਪਰਖਯੋਗ ਵਿਆਖਿਆਵਾਂ ਅਤੇ ਭਵਿੱਖਬਾਣੀਆਂ ਦੇ ਰੂਪ ਵਿੱਚ ਉਸਾਰਦੀ ਅਤੇ ਇਕੱਠੀ ਕਰਦੀ ਹੈ। ਇੱਕ ਪੁਰਾਣੇ ਅਤੇ ਮਿਲਦੇ-ਜੁਲਦੇ ਭਾਵ ਵਿੱਚ (ਮਿਸਾਲ ਵਜੋਂ "ਅਰਿਸਟੋਟਲ" 'ਚ), ਵਿਗਿਆਨ ਉਸ ਭਰੋਸੇਯੋਗ ਜਾਣਕਾਰੀ ਦੇ ਪੁੰਜ ਨੂੰ ਕਿਹਾ ਜਾਂਦਾ ਹੈ, ਜਿਹੜੀ ਕਿ ਤਰਕਸ਼ੀਲ ਅਤੇ ਵਿਚਾਰਸ਼ੀਲ ਹੋਵੇ। ਆਧੁਨਿਕ ਯੁੱਗ ਦੇ ਆਰੰਭ ਵਿੱਚ ਵਿਗਿਆਨ ਅਤੇ ਦਾਰਸ਼ਨਿਕ ਸਿਧਾਂਤ ਬਦਲਣਯੋਗ ਸ਼ਬਦ ਮੰਨੇ ਜਾਂਦੇ ਸਨ। 17ਵੀਂ ਸਦੀ ਤੱਕ ਕੁਦਰਤੀ ਫ਼ਿਲਾਸਫ਼ੀ (ਜਿਸ ਨੂੰ ਅੱਜਕੱਲ੍ਹ "ਕੁਦਰਤੀ ਵਿਗਿਆਨ" ਦੇ ਨਾਂ ਨਾਲ ਜਾਣਿਆ ਜਾਂਦਾ ਹੈ) ਨੂੰ ਦਾਰਸ਼ਨਿਕ ਸਿਧਾਂਤ ਦੀ ਇੱਕ ਅੱਡ ਸ਼ਾਖਾ ਗਿਣਿਆ ਜਾਣ ਲੱਗਿਆ। ਫੇਰ ਵੀ, ਵਿਗਿਆਨ ਦੀਆਂ ਮੋਕਲੀਆਂ ਪਰਿਭਾਸ਼ਾਵਾਂ ਦੇਣਾ ਜਾਰੀ ਰਿਹਾ ਜਿਸ ਵਿੱਚ ਇਸ ਦਾ ਅਰਥ "ਕਿਸੇ ਵਿਸ਼ੇ ਬਾਰੇ ਭਰੋਸੇਯੋਗ ਜਾਣਕਾਰੀ" ਮੰਨਿਆ ਜਾਂਦਾ ਹੈ; ਜਿਵੇਂ ਕਿ ਅੱਜ-ਕੱਲ੍ਹ ਵਰਤੇ ਜਾਂਦੇ ਸ਼ਬਦਾਂ "ਲਾਇਬ੍ਰੇਰੀ ਵਿਗਿਆਨ" ਜਾਂ "ਸਿਆਸੀ ਵਿਗਿਆਨ" ਵਿੱਚ ਹੈ।
ਸੌਗਦੀਆਈ ਭਾਸ਼ਾ ਇੱਕ ਪੂਰਬ ਈਰਾਨੀ ਭਾਸ਼ਾ ਹੈ ਜੋ ਕਿ ਸੌਗਦੀਆ ਖੇਤਰ, ਅਜੋਕੇ ਉਜ਼ਬੇਕੀਸਤਾਨ ਤੇ ਤਾਜੀਕਿਸਤਾਨ (ਰਾਜਧਾਨੀ: ਸਮਰਕੰਦ; ਪ੍ਰਮੁੱਖ ਸ਼ਹਿਰ: ਪੰਜਾਕੰਦ, ਫ਼ੇਰਗ਼ਾਨਾ, ਖੁਜੰਡ ਅਤੇ ਬੁਖ਼ਾਰਾ), ਵਿੱਚ ਬੋਲੀ ਜਾਂਦੀ ਹੈ। ਇਸ ਤੋਂ ਇਲਾਵਾ ਪੁਰਾਤਨ ਚੀਨ ਵਿੱਚ ਸੌਗਦੀਆਈ ਪ੍ਰਾਵਸੀਆਂ ਕਾਰਨ ਉੱਥੇ ਵੀ ਇਹ ਭਾਸ਼ਾ ਬੋਲੀ ਜਾਂਦੀ ਹੈ। ਸੌਗਦੀਆਈ ਮੱਧ ਇਰਾਨੀ ਭਾਸ਼ਾਵਾਂ ਵਿੱਚ ਬੈਕਟ੍ਰੇਨ, ਖੋਤਾਨੀ ਸਾਕਾ, ਮੱਧ ਫ਼ਾਰਸੀ ਤੇ ਪਾਰਥੀਆਈ ਸਮੇਤ ਇੱਕ ਪ੍ਰਮੁੱਖ ਭਾਸ਼ਾ ਹੈ। ਇਸ ਭਾਸ਼ਾ ਵਿੱਚ ਵੱਡਾ ਸਾਹਿਤਕ ਭੰਡਾਰ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਪਿੰਡ ਦੇ ਅਕਾਊਂਟੈਂਟ/ਲੇਖਾਕਾਰ (ਜਿਸਨੂੰ ਪਟਵਾਰੀ, ਤਲਤੀ, ਪਟੇਲ, ਕਰਨਮ, ਅਧਿਕਾਰ, ਸ਼ਨਬੋਗਰੂ, ਪਟਨਾਇਕ ਆਦਿ ਆਦਿ ਵਜੋਂ ਜਾਣਿਆ ਜਾਂਦਾ ਹੈ) ਭਾਰਤੀ ਉਪ-ਮਹਾਂਦੀਪ ਦੇ ਪੇਂਡੂ ਖੇਤਰਾਂ ਵਿਚ ਪਾਈ ਗਈ ਇਕ ਪ੍ਰਸ਼ਾਸਕੀ ਸਰਕਾਰ ਦੀ ਸਥਿਤੀ ਹੈ। ਦਫਤਰ ਅਤੇ ਦਫ਼ਤਰ ਦੇ ਸਹਿਕਾਰ ਨੂੰ ਤੇਲੰਗਾਨਾ, ਬੰਗਾਲ, ਉੱਤਰੀ ਭਾਰਤ ਅਤੇ ਪਾਕਿਸਤਾਨ ਵਿਚ ਪਟਵਾਰੀ ਕਿਹਾ ਜਾਂਦਾ ਹੈ ਜਦੋਂ ਕਿ ਸਿੰਧ ਵਿਚ ਇਸਨੂੰ ਤਪੇਦਾਰ ਕਿਹਾ ਜਾਂਦਾ ਹੈ। ਇਸ ਸਥਿਤੀ ਨੂੰ ਆਂਧਰਾ ਪ੍ਰਦੇਸ਼ ਵਿਚ ਕਾਰਨਾਮ, ਉੜੀਸਾ ਦੇ ਪਟਨਾਇਕ ਜਾਂ ਤਾਮਿਲਨਾਡੂ ਵਿਚ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ, ਜਦਕਿ ਇਹ ਕਰਨਾਟਕ, ਗੁਜਰਾਤ ਅਤੇ ਮਹਾਰਾਸ਼ਟਰ ਵਿਚ ਤਾਲਤੀ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਸ ਪਦਵੀ ਨੂੰ ਉੱਤਰੀ ਕਰਨਾਟਕ ਅਤੇ ਮਹਾਰਾਸ਼ਟਰ ਵਿਚ ਕੁਲਕਰਨੀ ਦੇ ਨਾਂ ਨਾਲ ਜਾਣਿਆ ਜਾਂਦਾ ਸੀ। ਦੱਖਣੀ ਕਰਨਾਟਕ ਵਿਚ ਸਥਿਤੀ ਨੂੰ ਸ਼ਨਬੋੜੂ ਵਜੋਂ ਜਾਣਿਆ ਜਾਂਦਾ ਸੀ। ਆਮ ਤੌਰ 'ਤੇ ਬ੍ਰਾਹਮਣਾਂ ਨੂੰ ਇਨ੍ਹਾਂ ਸਾਰੇ ਅਹੁਦਿਆਂ' ਤੇ ਭਾਰਤ (ਖਾਸ ਤੌਰ 'ਤੇ ਆਂਧਰਾ ਪ੍ਰਦੇਸ਼, ਮਹਾਰਾਸ਼ਟਰ ਅਤੇ ਉੜੀਸਾ) ਵਿਚ ਨਿਯੁਕਤ ਕੀਤਾ ਗਿਆ ਸੀ, ਜਿਸ ਵਿਚ ਕੁਝ ਅਪਵਾਦ ਸਨ, ਜਿੱਥੇ ਕਯਥ ਭਾਈਚਾਰੇ ਦੇ ਲੋਕ ਵੀ ਨਿਯੁਕਤ ਕੀਤੇ ਗਏ ਸਨ (ਉੱਤਰ ਪ੍ਰਦੇਸ਼ ਵਿਚ)। 1980 ਤੱਕ ਇਹ ਅਹੁਦਾ ਆਂਧ੍ਰ ਪ੍ਰਦੇਸ਼ ਦੇ ਨਿਓਗੀ ਬ੍ਰਾਹਮਣਾਂ ਨੂੰ ਦਿੱਤਾ ਜਾਂਦਾ ਸੀ। ਬਾਅਦ ਵਿੱਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ.ਟੀ.
ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਂਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ!
ਦਿਮਾਗ਼ ਸਾਰੇ ਰੀੜ੍ਹ ਦੀ ਹੱਡੀ ਵਾਲੇ ਅਤੇ ਬਹੁਤੇ ਬਿਨਾਂ ਰੀੜ੍ਹ ਦੀ ਹੱਡੀ ਵਾਲੇ ਜੀਵਾਂ ਵਿੱਚ ਨਸ ਪ੍ਰਬੰਧ ਦਾ ਕੇਂਦਰ ਹੁੰਦਾ ਹੈ—ਸਿਰਫ਼ ਕੁਝ ਬਿਨਰੀੜ੍ਹੇ ਜੀਵ ਜਿਵੇਂ ਕਿ ਸਪੰਜ, ਜੈਲੀਫ਼ਿਸ਼, ਸਮੁੰਦਰੀ ਤਤੀਰ੍ਹੀ ਅਤੇ ਤਾਰਾ ਮੱਛੀ ਆਦਿ ਵਿੱਚ ਹੀ ਦਿਮਾਗ਼ ਨਹੀਂ ਹੁੰਦਾ ਭਾਵੇਂ ਇਹਨਾਂ ਵਿੱਚ ਖਿੱਲਰਵਾਂ ਨਸ-ਪ੍ਰਬੰਧ ਹੁੰਦਾ ਹੈ। ਇਹ ਸਿਰ ਵਿੱਚ ਮੂਲ ਸੰਵੇਦਨਾਵਾਂ ਜਿਵੇਂ ਕਿ ਨਿਗ੍ਹਾ, ਸੁਆਦ, ਛੋਹ, ਸੁਣਵਾਈ ਅਤੇ ਗੰਧ ਆਦਿ ਦੇ ਅੰਗਾਂ ਕੋਲ ਸਥਿੱਤ ਹੁੰਦਾ ਹੈ। ਕਿਸੇ ਰੀੜ੍ਹਦਾਰ ਜੀਵ ਦਾ ਦਿਮਾਗ਼ ਉਹਦੇ ਸਰੀਰ ਦਾ ਸਭ ਤੋਂ ਜਟਿਲ ਅੰਗ ਹੁੰਦਾ ਹੈ।
ਵਰਲਡ ਵਾਈਡ ਵੈੱਬ ਜਾਂ ਵਿਸ਼ਵ-ਵਿਆਪੀ ਜਾਲ਼ ਭਾਵ ਦੁਨੀਆਂ ਭਾਰ ਦਾ ਜਾਲ਼ (ਛੋਟਾ ਰੂਪ WWW ਜਾਂ W3, ਆਮ ਤੌਰ ਉੱਤੇ ਦੀ ਵੈੱਬ) ਹਾਈਪਰਟੈਕਸਟ ਦਸਤਾਵੇਜ਼ਾਂ ਦਾ ਇੱਕ ਜੁੜਿਆ ਹੋਇਆ ਪ੍ਰਬੰਧ ਹੈ ਜਿਹਨਾਂ ਤੱਕ ਇੰਟਰਨੈੱਟ ਰਾਹੀਂ ਪਹੁੰਚ ਕੀਤੀ ਜਾਂਦੀ ਹੈ। ਇੱਕ ਵੈੱਬ ਫਰੋਲੂ ਰਾਹੀਂ ਕੋਈ ਵੀ ਵੈੱਬ ਸਫ਼ੇ ਵੇਖ ਸਕਦਾ ਹੈ ਜਿਹਨਾਂ ਵਿੱਚ ਲਿਖਤ, ਤਸਵੀਰਾਂ, ਵੀਡੀਓਆਂ ਅਤੇ ਹੋਰ ਮਲਟੀਮੀਡੀਆ ਹੋ ਸਕਦਾ ਹੈ ਅਤੇ ਹਾਈਪਰਲਿੰਕਾਂ ਰਾਹੀਂ ਉਹਨਾਂ ਦਰਮਿਆਨ ਆ-ਜਾ ਸਕਦਾ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਵੇਦ (Sanskrit वेदः véda, "ਗਿਆਨ") ਪ੍ਰਾਚੀਨ ਭਾਰਤ ਦੇ ਵੈਦਿਕ ਸੰਸਕ੍ਰਿਤ ਵਿੱਚ ਰਚੇ ਗਏ ਗ੍ਰੰਥਾਂ ਦੇ ਇੱਕ ਸਮੂਹ ਦਾ ਨਾਮ ਹੈ। ਇਨ੍ਹਾਂ ਨੂੰ ਹਿੰਦੂ ਮੱਤ ਦੀਆਂ ਪ੍ਰਾਚੀਨਤਮ ਪੁਸਤਕਾਂ ਮੰਨਿਆ ਜਾਂਦਾ ਹੈ। ਅਨੁਮਾਨ ਹੈ ਕਿ ਇਹ ਪੰਦਰ੍ਹਵੀਂ ਔਰ ਪੰਜਵੀਂ ਸਦੀ ਈ ਪੂ ਦੌਰਾਨ ਰਚੀਆਂ ਗਈਆਂ। ਇਨ੍ਹਾਂ ਨੂੰ ਦੋ ਬੁਨਿਆਦੀ ਕਿਸਮਾਂ ਯਾਨੀ, ਸ਼ਰੁਤੀ ਔਰ ਸਿਮਰਤੀ ਵਿੱਚ ਵੰਡਿਆ ਜਾਂਦਾ ਹੈ। ਸ਼ਰੁਤੀ ਵਿੱਚ ਸਿਰਫ ਚਾਰ ਵੇਦ ਸ਼ਾਮਲ ਹਨ : ਰਿਗਵੇਦ, ਸਾਮਵੇਦ, ਯਜੁਰਵੇਦ ਅਤੇ ਅਥਰਵ ਵੇਦ। ਇਨ੍ਹਾਂ ਨੂੰ ਅਪੌਰੁਸੇਯ ਯਾਨੀ ਕਿਸੇ ਮਨੁੱਖ ਦੁਆਰਾ ਨਹੀਂ ਰਚਿਆ ਗਿਆ - ਮੰਨਿਆ ਜਾਂਦਾ ਹੈ। ਇਹ ਸਿਧੇ ਬ੍ਰਹਮਾ ਦੇ ਮੂੰਹੋਂ ਉਚਰੇ ਗਏ ਮੰਨੇ ਜਾਂਦੇ ਹਨ। ਇਸੇ ਲਈ ਇਨ੍ਹਾਂ ਨੂੰ ਸ਼ਰੁਤੀ ਕਿਹਾ ਜਾਂਦਾ ਹੈ।
ਸਪੇਨੀ ਭਾਸ਼ਾ (español ਏਸਪਾਨਿਓਲ / castellano ਕਾਸਤੇਲਿਆਨੋ) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਣ ਵਾਲੀ ਇੱਕ ਭਾਸ਼ਾ ਹੈ। ਇਹ ਸੰਸਾਰ ਦੀ ਸਬ ਤੋਂ ਜਿਆਦਾ ਬੋਲੀ ਜਾਣ ਵਾਲੀਆਂ ਭਾਸ਼ਾਵਾਂ ਵਿੱਚੋਂ ਇੱਕ ਹੈ। ਇਹ ਇਸ ਸਾਰੇ ਦੇਸ਼ਾਂ ਦੀ ਮੁੱਖ- ਅਤੇ ਰਾਜਭਾਸ਼ਾ ਹੈ: ਸਪੇਨ, ਅਰਜਨਟੀਨਾ, ਚਿੱਲੀ, ਬੋਲੀਵੀਆ, ਪਨਾਮਾ, ਪਰਾਗੁਏ, ਪੇਰੂ, ਮੈਕਸੀਕੋ, ਕੋਸਤਾ ਰੀਕਾ,ਅਲ ਸਲਵਾਦੋਰ, ਕਿਊਬਾ, ਉਰੂਗੁਏ, ਵੈਨਜ਼ੂਏਲਾ ਆਦਿ।
ਡਰਮਾਟੋਲੋਜੀ (ਚਮੜੀਵਿਗਿਆਨ) ਦਵਾਈਆਂ ਦੀ ਇੱਕ ਅਜਿਹੀ ਸ਼ਾਖ਼ਾ ਹੈ ਜਿਸ ਵਿੱਚ ਚਮੜੀ, ਨਾਖ਼ੁਨ, ਬਾਲਾਂ ਦੇ ਸੰਬੰਧਿਤ ਬਿਮਾਰੀਆਂ ਦਾ ਇਲਾਜ ਕੀਤਾ ਜਾਂਦਾ ਹੈ I ਇਹ ਇੱਕ ਅਜਿਹਾ ਪਹਿਲੂ ਹੈ ਜਿਸ ਵਿੱਚ ਮੈਡੀਕਲ ਅਤੇ ਸਰਜੀਕਲ ਦੋਹਾਂ ਦੀ ਮਹਾਰਤ ਹੁੰਦੀ ਹੈ I ਡਰਮਾਟੋਲੋਜਿਸਟ ਚਮੜੀ ਦੀ ਕੁਝ ਕਾਸਮੈਟਿਕ ਬਿਮਾਰੀਆਂ, ਬਾਲਾਂ ਅਤੇ ਨਾਖ਼ੁਨਾਂ ਨਾਲ ਸੰਬੰਧਿਤ ਬਿਮਾਰੀਆਂ ਦਾ ਬੜੇ ਵਿਆਪਕ ਢੰਗ ਨਾਲ ਇਲਾਜ਼ ਕਰਦਾ ਹੈ I
ਸੋਹਿੰਦਰ ਸਿੰਘ ਵਣਜਾਰਾ ਬੇਦੀ (28 ਨਵੰਬਰ 1924 - 26 ਅਗਸਤ 2001) ਪੰਜਾਬੀ ਲੋਕਧਾਰਾ ਦੀ ਖੋਜ ਤੇ ਸੰਭਾਲ ਹਿੱਤ ਉਮਰ ਭਰ ਕੰਮ ਕਰਦੇ ਰਹਿਣ ਅਤੇ ਅੱਠ ਭਾਗਾਂ ਵਿੱਚ ਪੰਜਾਬੀ ਲੋਕਧਾਰਾ ਵਿਸ਼ਵਕੋਸ਼ ਤਿਆਰ ਕਰਨ ਲਈ ਜਾਣੇ ਜਾਂਦੇ ਪੰਜਾਬੀ ਲੇਖਕ ਹਨ। ਉਨ੍ਹਾਂ ਦਾ ਜਨਮ ਸਿਆਲਕੋਟ (ਪਾਕਿਸਤਾਨ) ਵਿੱਚ ਹੋਇਆ ਸੀ। ਉਨ੍ਹਾਂ ਨੇ ਪੰਜਾਬੀ ਵਿੱਚ ਆਪਣੀ ਐਮ ਏ ਪੰਜਾਬੀ ਯੂਨੀਵਰਸਿਟੀ ਤੋਂ ਅਤੇ ਪੀ. ਐਚ. ਡੀ.